Actionpunjab

Action Punjab Logo
Breaking News

Author name: Action Punjab

Action Punjab
Punjab

ਪੰਜਾਬ ਕੈਬਿਨੇਟ ਦੀ ਮਨਜ਼ੂਰੀ, ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਬੈਂਕ ਖਾਤੇ ਵਿੱਚ ਤਨਖਾਹ, ਪੀਐਫ, ਈਐਸਆਈ, ਗ੍ਰੈਚੂਟੀ ਸਮੇਤ ਸਾਰੀਆਂ ਸਹੂਲਤਾਂ ਦੇਵੇਗੀ – ਭਗਵੰਤ ਸਿੰਘ ਮਾਨ

ਚੰਡੀਗੜ੍ਹ, 30 ਮਈ 2026:    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ ‘ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕਰਨ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਰੋਜ਼ਗਾਰ ਵਿਵਸਥਾ ਵਿੱਚੋਂ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖਤਮ ਕਰਦਿਆਂ ਸਰਕਾਰ ਅਤੇ ਕਾਮਿਆਂ ਦਰਮਿਆਨ ਸਿੱਧਾ ਸਰਕਾਰ-ਕਰਮਚਾਰੀ ਸਬੰਧ ਸਥਾਪਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਹਜ਼ਾਰਾਂ ਕਰਮਚਾਰੀਆਂ, ਜਿਨ੍ਹਾਂ ਨੇ ਰੈਗੂਲਰ ਦਰਜੇ ਤੋਂ ਬਿਨਾਂ ਸਾਲਾਂ ਤੋਂ ਪੰਜਾਬ ਨੂੰ ਆਪਣੀ ਸੇਵਾਵਾਂ ਦਿੱਤੀਆਂ ਹਨ, ਲਈ ਰੋਜ਼ਗਾਰ ਸੁਰੱਖਿਆ, ਮਾਣ-ਸਨਮਾਨ ਅਤੇ ਰੈਗੂਲਰ ਸੇਵਾ ਲਈ ਸਪੱਸ਼ਟ ਤੌਰ ’ਤੇ ਰਾਹ ਪ੍ਰਦਾਨ ਕਰਨ ਦਾ ਫੈਸਲਾ ਲਿਆ ਹੈ। ਮੰਤਰੀ ਮੰਡਲ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਦੋ ਨਵੇਂ ਆਰਡੀਨੈਂਸਾਂ, ਲੰਬਿਤ ਮਹਿੰਗਾਈ ਭੱਤੇ (ਡੀ.ਏ.) ਅਤੇ ਪੈਨਸ਼ਨ ਨਾਲ ਸਬੰਧਤ ਬਕਾਏ ਦੇ ਹੱਲ ਲਈ ਮੰਤਰੀ ਪੈਨਲ ਦਾ ਪੁਨਰਗਠਨ ਕਰਨ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਲਈ 7 ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਵਜ਼ਾਰਤ ਨੇ ‘ਪੰਜਾਬ ਐਡਹਾਕ, ਕੰਟਰੈਕਟੂਅਲ, ਡੇਲੀ ਵੇਜ, ਟੈਂਪਰਰੀ, ਵਰਕ ਚਾਰਜਡ ਐਂਡ ਆਊਟਸੋਰਸਡ ਇੰਪਲਾਈਜ਼ ਵੈਲਫੇਅਰ ਐਕਟ, 2016’ ਨੂੰ ਰੱਦ ਕਰਨ ਅਤੇ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਐਂਗੇਜਮੈਂਟ) ਬਿੱਲ, 2026’ ਤੇ ‘ਪੰਜਾਬ ਕੰਟਰੈਕਟੂਅਲ ਪਰਸੋਨਲ (ਮਨਜ਼ੂਰਸ਼ੁਦਾ ਖਾਲੀ ਅਸਾਮੀਆਂ ਵਿਰੁੱਧ ਐਬਸੌਰਪਸ਼ਨ) ਬਿੱਲ, 2026’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕਦਮ ਆਊਟਸੋਰਸਡ ਕਰਮਚਾਰੀਆਂ ਨੂੰ ਸਿੱਧੇ ਤੌਰ ‘ਤੇ ਸਰਕਾਰੀ ਠੇਕੇ ਅਧੀਨ ਲਿਆਉਣ ਅਤੇ ਰੈਗੂਲਰ ਰੋਜ਼ਗਾਰ ਲਈ ਸਪੱਸ਼ਟ ਰੂਪ-ਰੇਖਾ ਉਲੀਕਣ ਦਾ ਰਾਹ ਪੱਧਰਾ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ 65,000 ਤੋਂ ਵੱਧ ਕੰਟਰੈਕਟ ਵਰਕਰਾਂ ਨੇ ਸੂਬੇ ਦੀ ਸੇਵਾ ਵਿੱਚ ਆਪਣੀ ਜ਼ਿੰਦਗੀ ਦੇ ਕਈ-ਕਈ ਸਾਲ ਦਿੱਤੇ ਹਨ। ਇਸ ਫੈਸਲੇ ਨਾਲ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਉਹ ਦੇ ਦਿੱਤਾ ਹੈ, ਜੋ ਉਨ੍ਹਾਂ ਦਾ ਹੱਕ ਹੈ। ਹੁਣ ਕੋਈ ਵੀ ਠੇਕੇਦਾਰ ਇਨ੍ਹਾਂ ਕਰਮਚਾਰੀਆਂ ਅਤੇ ਸੂਬਾ ਸਰਕਾਰ ਵਿਚਕਾਰ ਖੜ੍ਹਾ ਨਹੀਂ ਹੋਵੇਗਾ।” ਇਸ ਸੁਧਾਰਾਤਮਕ ਕਦਮ ਬਾਰੇ ਵਿਸਥਾਰ ਨਾਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਕਰਮਚਾਰੀਆਂ ਨੂੰ ਹੁਣ ਸਿੱਧਾ ਰੋਜ਼ਗਾਰ, ਪੂਰਾ ਮਾਣ-ਸਨਮਾਨ ਅਤੇ ਪੱਕੀ ਨੌਕਰੀ ਦਾ ਸਪੱਸ਼ਟ ਰਸਤਾ ਮਿਲੇਗਾ। ਪੰਜਾਬ ਸਰਕਾਰ ਦੇ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਿੱਜੀ ਠੇਕੇਦਾਰਾਂ ਰਾਹੀਂ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਿੱਧੇ ਸੂਬਾ ਸਰਕਾਰ ਦੀ ਆਪਣੀ ਰੋਜ਼ਗਾਰ ਪ੍ਰਣਾਲੀ ਅਧੀਨ ਲਿਆ ਜਾਵੇਗਾ, ਜਿਸ ਨਾਲ ਵਿਚੋਲੀਆ ਠੇਕੇਦਾਰ ਪ੍ਰਥਾ ਖਤਮ ਹੋ ਜਾਵੇਗੀ।” ਮੁੱਖ ਮੰਤਰੀ ਨੇ ਕਿਹਾ ਕਿ ‘ਪੰਜਾਬ ਰਾਜ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਇੰਗੇਜਮੈਂਟ) ਬਿੱਲ, 2026’ ਤਹਿਤ ਆਊਟਸੋਰਸਡ ਗਰੁੱਪ-ਸੀ ਅਤੇ ਗਰੁੱਪ-ਡੀ ਦੇ ਕਰਮਚਾਰੀਆਂ ਜਿਨ੍ਹਾਂ ਨੇ ਪੰਜ ਸਾਲ ਦੀ ਨਿਰੰਤਰ ਸੇਵਾ ਪੂਰੀ ਕਰ ਲਈ ਹੈ, ਨੂੰ ਸਿੱਧੇ ਸਰਕਾਰੀ ਠੇਕੇ ‘ਤੇ ਰੋਜ਼ਗਾਰ ਅਧੀਨ ਲਿਆ ਜਾਵੇਗਾ। ਜ਼ੋਖ਼ਮ ਵਾਲੀਆਂ ਸ਼੍ਰੇਣੀਆਂ ‘ਚ ਕੰਮ ਕਰਨ ਵਾਲੇ ਕਰਮਚਾਰੀ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਯੋਗ ਹੋ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜ ਸਾਲ ਦੀ ਨਿਰੰਤਰ ਆਊਟਸੋਰਸਡ ਸੇਵਾ ਤੋਂ ਬਾਅਦ ਸਿੱਧਾ ਰਾਜ ਸਰਕਾਰ ਅਧੀਨ ਰੋਜ਼ਗਾਰ ਪ੍ਰਦਾਨ ਕੀਤਾ ਜਾਵੇਗਾ। ਇਸ ਤੋਂ ਬਾਅਦ ਸਰਕਾਰੀ ਠੇਕੇ ‘ਤੇ 10 ਸਾਲ ਸੇਵਾ ਪੂਰੀ ਕਰਨ ਤੋਂ ਬਾਅਦ, ਕਰਮਚਾਰੀਆਂ ਨੂੰ ਰੈਗੂਲਰ ਮਨਜ਼ੂਰਸ਼ੁਦਾ ਅਸਾਮੀਆਂ ਵਿਰੁੱਧ ਰੈਗੂਲਰ ਕਰਨ ਲਈ ਵਿਚਾਰਿਆ ਜਾਵੇਗਾ। ਦੋ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ ਜਿਨ੍ਹਾਂ ਵਿੱਚੋਂ ਇਕ ਆਊਟਸੋਰਸਡ ਰੋਜ਼ਗਾਰ ਤੋਂ ਸਿੱਧੇ ਸੂਬਾ ਸਰਕਾਰ ਅਧੀਨ ਠੇਕੇ ‘ਤੇ ਕਰਨ ਲਈ ਅਤੇ ਦੂਜਾ ਪ੍ਰਵਾਨਿਤ ਖਾਲੀ ਅਸਾਮੀਆਂ ਵਿਰੁੱਧ ਸਰਕਾਰੀ ਠੇਕੇ ਤੋਂ ਰੈਗੂਲਰ ਕਾਡਰ ਵਿੱਚ ਕਰਨ ਲਈ ਹੈ।” ਇਸ ਪਹਿਲਕਦਮੀ ਦੇ ਪੈਮਾਨੇ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “51 ਵਿਭਾਗਾਂ ਵਿੱਚ ਕੁੱਲ 65,048 ਆਊਟਸੋਰਸ ਕਾਮੇ ਇਸ ਸੁਧਾਰ ਦੇ ਦਾਇਰੇ ਵਿੱਚ ਆਉਂਦੇ ਹਨ ਅਤੇ 26,000 ਤੋਂ ਵੱਧ ਕਾਮੇ ਪਹਿਲੇ ਲਾਭਪਾਤਰੀਆਂ ਵਿੱਚ ਸ਼ਾਮਲ ਹੋਣਗੇ।” ਉਨ੍ਹਾਂ ਅੱਗੇ ਐਲਾਨ ਕੀਤਾ ਕਿ ਜੀਵਨ ਅਤੇ ਸਿਹਤ ਲਈ ਜ਼ੋਖਮਾਂ ਨਾਲ ਸਬੰਧਤ ਡਿਊਟੀਆਂ ਨਿਭਾਉਣ ਵਾਲੇ ਕਾਮਿਆਂ ‘ਤੇ ਨੀਤੀ ਦੇ ਤਹਿਤ ਤੇਜ਼ੀ ਨਾਲ ਵਿਚਾਰ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਨ੍ਹਾਂ ਕਾਮਿਆਂ ਦੀ ਰੋਜ਼ਾਨਾ ਡਿਊਟੀਆਂ ਵਿੱਚ ਖ਼ਤਰਾ ਹੁੰਦਾ ਹੈ, ਉਨ੍ਹਾਂ ਨੂੰ ਪੰਜ ਸਾਲਾਂ ਦੀ ਬਜਾਏ ਤਿੰਨ ਸਾਲਾਂ ਬਾਅਦ ਵਿਚਾਰਿਆ ਜਾਵੇਗਾ। ਇਨ੍ਹਾਂ ਵਿੱਚ ਫਾਇਰ ਸਰਵਿਸਿਜ਼ ਕਰਮਚਾਰੀ, ਪੀ.ਐਸ.ਪੀ.ਸੀ.ਐਲ. ਲਾਈਨਮੈਨ, ਸੀਵਰ ਵਰਕਰ, ਸ਼ਹਿਰੀ ਸਥਾਨਕ ਸੰਸਥਾਵਾਂ ਦੇ ਸੈਨੀਟੇਸ਼ਨ ਕਰਮਚਾਰੀ, ਕੂੜਾ-ਕਰਕਟ ਸੰਭਾਲਣ ਵਾਲੇ ਕਰਮਚਾਰੀ ਅਤੇ ਫੀਲਡ ਸ਼ਿਕਾਇਤ ਸਟਾਫ਼ ਸ਼ਾਮਲ ਹਨ।” ਲਾਭ ਲੈਣ ਵਾਲੇ ਵਿਭਾਗਾਂ ਦਾ ਵੇਰਵਾ ਦਿੰਦਿਆਂ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਧਾਰ ਵਿੱਚ ਬਿਜਲੀ ਸੈਕਟਰ ਦੇ 15,753 ਕਰਮਚਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਸ਼ਿਕਾਇਤਾਂ ਦਾ ਹੱਲ ਕਰਨ ਵਾਲਾ ਸਟਾਫ, ਪੈਸਕੋ ਕਰਮਚਾਰੀ, ਮੀਟਰ ਰੀਡਰ ਅਤੇ ਨੋਡਲ ਸੈਂਟਰ ਵਰਕਰ ਸ਼ਾਮਲ ਹਨ। ਸਥਾਨਕ ਸਰਕਾਰਾਂ ਵਿਭਾਗ ਦੇ 8,436 ਕਰਮਚਾਰੀ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਸਫ਼ਾਈ ਕਰਮਚਾਰੀ, ਖੰਡ ਮਿੱਲਾਂ, ਸਪਿਨਫੈੱਡ ਅਤੇ ਮਾਰਕਫੈੱਡ ਸਮੇਤ ਸਹਿਕਾਰੀ ਸੰਸਥਾਵਾਂ ਦੇ 8,373 ਕਾਮੇ; ਸਕੂਲ ਸਿੱਖਿਆ ਦੇ 7,704 ਕਰਮਚਾਰੀ, ਟਰਾਂਸਪੋਰਟ ਵਿਭਾਗ ਦੇ 4,746 ਕਰਮਚਾਰੀ ਅਤੇ 1,472 ਆਊਟਸੋਰਸਡ ਫਾਇਰ ਕਰਮਚਾਰੀ ਸ਼ਾਮਲ ਹਨ। ਇਸ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਦੇ 2,688 ਕਰਮਚਾਰੀ, ਜਲ ਸਪਲਾਈ ਅਤੇ ਸੈਨੀਟੇਸ਼ਨ ਦੇ 1,575 ਕਰਮਚਾਰੀ, ਖੇਤੀਬਾੜੀ ਦੇ 1,533 ਕਰਮਚਾਰੀ, ਜੇਲ੍ਹਾਂ ਦੇ 1,311 ਕਰਮਚਾਰੀ, ਤਕਨੀਕੀ ਸਿੱਖਿਆ ਦੇ 1,251 ਕਰਮਚਾਰੀ, ਪੀ.ਡਬਲਯੂ.ਡੀ. (ਬੀ ਐਂਡ ਆਰ) ਦੇ 1,570 ਕਰਮਚਾਰੀ, ਆਮ ਰਾਜ ਪ੍ਰਬੰਧ ਵਿਭਾਗ ਦੇ 1,322 ਕਰਮਚਾਰੀਆਂ ਅਤੇ ਮੈਡੀਕਲ ਸਿੱਖਿਆ ਦੇ 1,231 ਕਰਮਚਾਰੀਆਂ ਨੂੰ ਲਾਭ ਮਿਲੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਜ਼ਦੂਰਾਂ ਦਾ ਹੁਣ ਮਾਲਕਾਂ ਨਾਲ ਸਿੱਧਾ ਸੰਪਰਕ ਹੋਵੇਗਾ। ਇਸ ਪ੍ਰਣਾਲੀ ਵਿੱਚ ਹੁਣ ਠੇਕੇਦਾਰਾਂ ਲਈ ਕੋਈ ਥਾਂ ਨਹੀਂ ਹੋਵੇਗੀ।” ਮੁੱਖ ਮੰਤਰੀ ਨੇ ਅੱਗੇ ਕਿਹਾ, “ਉਜਰਤਾਂ ਬਿਨਾਂ ਕਿਸੇ ਏਜੰਸੀ ਦੀ ਕਟੌਤੀ ਜਾਂ ਕਮਿਸ਼ਨਾਂ ਦੇ ਸਿੱਧੇ ਕਰਮਚਾਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀਆਂ ਜਾਣਗੀਆਂ। ਕਰਮਚਾਰੀਆਂ ਨੂੰ ਹਰ ਕੈਲੰਡਰ ਸਾਲ ਵਿੱਚ ਕਾਨੂੰਨੀ ਜਣੇਪਾ ਲਾਭ ਅਤੇ 10 ਦਿਨਾਂ ਦੀ ਕੈਜ਼ੂਅਲ ਛੁੱਟੀ ਮਿਲੇਗੀ। ਉਹ ਬਾਇਓਮੀਟ੍ਰਿਕ ਹਾਜ਼ਰੀ ਅਤੇ ਆਈ.ਐਚ.ਆਰ.ਐਮ.ਐਸ. ਪ੍ਰਣਾਲੀਆਂ ਦੇ ਅਧੀਨ ਵੀ ਕਵਰ ਕੀਤੇ ਜਾਣਗੇ।” ਕਰਮਚਾਰੀਆਂ ਦੀ ਸੁਰੱਖਿਆ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਥੇ ਪਾਰਦਰਸ਼ਤਾ ਅਤੇ ਮਨਮਾਨੀ ਵਾਲੀ ਕਾਰਵਾਈ ਨਹੀਂ ਚੱਲੇਗੀ। ਕਿਸੇ ਵੀ ਕਰਮਚਾਰੀ ਨੂੰ ਲਿਖਤੀ ਕਾਰਨ ਦਰਜ ਕੀਤੇ ਬਿਨਾਂ ਅਤੇ ਸੁਣਵਾਈ ਦਾ ਮੌਕਾ ਦਿੱਤੇ ਬਿਨਾਂ ਹਟਾਇਆ ਨਹੀਂ ਜਾਵੇਗਾ।” ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਦੀ ਪ੍ਰਵਾਨਗੀ ਦੇ 45 ਦਿਨਾਂ ਦੇ ਅੰਦਰ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਅਤੇ ਅਮਲਾ ਅਤੇ ਵਿੱਤ ਵਿਭਾਗਾਂ ਦੁਆਰਾ ਯੋਗ ਸ਼੍ਰੇਣੀਆਂ ਨੂੰ ਪੜਾਵਾਂ ਵਿੱਚ ਨੋਟੀਫ਼ਾਈ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਸਕੱਤਰ ਦੀ ਅਗਵਾਈ ਵਾਲੀ ਸੂਬਾ ਪੱਧਰੀ ਅਧਿਕਾਰਤ ਕਮੇਟੀ ਇਸ ਫ਼ੈਸਲੇ ਨੂੰ ਲਾਗੂ ਕਰਨ ਦੀ ਨਿਗਰਾਨੀ ਕਰੇਗੀ ਜਦੋਂ ਕਿ ਬਹੁਤ ਸਾਰੇ ਸੂਬੇ ਠੇਕੇਦਾਰੀ ਵੱਲ ਵਧ ਰਹੇ ਹਨ, ਪੰਜਾਬ ਇਸ ਰੁਝਾਨ ਨੂੰ ਉਲਟਾ ਰਿਹਾ ਹੈ ਅਤੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ।” *ਮੰਤਰੀ ਮੰਡਲ ਵੱਲੋਂ ਡੀਏ ਅਤੇ ਪੈਨਸ਼ਨ ਦੇ ਬਕਾਏ ਦੀ ਜਾਂਚ ਲਈ ਪੈਨਲ ਦਾ ਪੁਨਰਗਠਨ* ਇੱਕ ਹੋਰ ਅਹਿਮ ਫ਼ੈਸਲੇ ਵਿੱਚ ਮੰਤਰੀ ਮੰਡਲ ਨੇ ਸੋਧੀ ਹੋਈ ਤਨਖਾਹ, ਪੈਨਸ਼ਨਾਂ, ਛੁੱਟੀਆਂ ਦੇ ਬਕਾਏ ਦੇ

Punjab

ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ

ਚੰਡੀਗੜ੍ਹ/ਅੰਮ੍ਰਿਤਸਰ, 30 ਮਈ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਤਕਨਾਲੋਜੀ-ਅਧਾਰਤ ਪੁਲਿਸਿੰਗ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਤਹਿਤ ਅੰਮ੍ਰਿਤਸਰ, ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਸੂਬੇ ਦਾ ਚੌਥਾ ਸ਼ਹਿਰ ਬਣ ਗਿਆ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਅੱਜ ਪਵਿੱਤਰ ਨਗਰੀ ਦੀ ਆਪਣੀ ਫੇਰੀ ਦੌਰਾਨ ਕੀਤਾ ਅਤੇ ਕਿਹਾ ਕਿ  ਇਸ ਪਹਿਲਕਦਮੀ ਨਾਲ ਅੰਮ੍ਰਿਤਸਰ ਆਟੋਮੇਟਿਡ ਟ੍ਰੈਫਿਕ ਇਨਫੋਰਸਮੈਂਟ ਨੂੰ ਅਪਣਾਉਣ ਵਿੱਚ ਐਸਏਐਸ ਨਗਰ, ਜਲੰਧਰ ਅਤੇ ਲੁਧਿਆਣਾ ਨਾਲ ਕਤਾਰ ਵਿੱਚ ਜੁੜ ਗਿਆ ਹੈ। ਉਨ੍ਹਾਂ ਕਿਹਾ “ਈ-ਚਲਾਨ ਸਿਸਟਮ ਦਾ ਉਦੇਸ਼ ਸ਼ਹਿਰ ਭਰ ਵਿੱਚ ਵਧੇਰੇ ਪਾਰਦਰਸ਼ਤਾ, ਕੁਸ਼ਲ ਟ੍ਰੈਫਿਕ ਇਨਫੋਰਸਮੈਂਟ ਅਤੇ ਬਿਹਤਰ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਹੈ.” ਆਪਣੀ ਫੇਰੀ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਥਾਣਾ ਮੋਹਕਮਪੁਰਾ ਦੀ ਨਵੀਂ ਸਥਾਪਿਤ ਇਮਾਰਤ ਦਾ ਉਦਘਾਟਨ ਵੀ ਕੀਤਾ, ਜਿਸਨੂੰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਵਿਕਸਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੁਲਿਸ ਕਰਮਚਾਰੀਆਂ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਨਾਗਰਿਕਾਂ ਲਈ ਬਿਹਤਰ ਪਹੁੰਚ ਅਤੇ ਸੇਵਾ ਯਕੀਨੀ ਬਣਾਉਣ ਲਈ ਇਹ ਨਵੀਂ ਇਮਾਰਤ ਵਿਕਸਤ ਕੀਤੀ ਗਈ ਹੈ। ਉਨ੍ਹਾਂ ਨੇ ਇਸਨੂੰ ਸੂਬੇ ਦੇ ਪੁਲਿਸਿੰਗ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਅੰਮ੍ਰਿਤਸਰ ਦੇ ਵਸਨੀਕਾਂ ਲਈ ਜਨਤਕ ਸੇਵਾ ਪ੍ਰਦਾਨ ਪ੍ਰਣਾਲੀ ਵਿੱਚ ਸੁਧਾਰ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਦੱਸਿਆ। ਡੀਜੀਪੀ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਵੀ ਮੌਜੂਦ ਸਨ, ਨੇ ਅਪਰਾਧ ਦੇ ਦਿਨੋ ਦਿਨ ਉੱਭਰ ਰਹੇ ਰੁਝਾਨਾਂ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਰੋਕਥਾਮ ਪੁਲਿਸਿੰਗ ਰਣਨੀਤੀਆਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਾਨੂੰਨ ਅਤੇ ਵਿਵਸਥਾ ‘ਤੇ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ।ਉਨ੍ਹਾਂ ਕਿਹਾ “ਅਸੀਂ ਸਾਡੇ ਪੁਲਿਸਿੰਗ ਬੁਨਿਆਦੀ ਢਾਂਚੇ ਨੂੰ ਸਰਗਰਮੀ ਨਾਲ ਅਪਗ੍ਰੇਡ ਕਰਕੇ ਅਤੇ ਤਕਨੀਕੀ ਤਰੱਕੀ ਨੂੰ ਅਪਣਾ ਕੇ ਜਨਤਕ ਸੁਰੱਖਿਆ ਅਤੇ ਸਕਿਉਰਟੀ ਨੂੰ ਹੋਰ ਵਧਾਉਣ ‘ਤੇ ਲਗਾਤਾਰ ਧਿਆਨ ਕੇਂਦਰਤ ਕਰ ਰਹੇ ਹਾਂ। ਆਪਸੀ ਭਾਈਚਾਰੇ ਅਤੇ ਟੀਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਡੀਜੀਪੀ ਗੌਰਵ ਯਾਦਵ ਨੇ ‘ਬੜਾ ਖਾਣਾ’ ‘ਤੇ ਸਾਰੇ ਰੈਂਕ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਿਲ ਕੇ ਖਾਣਾ ਖਾਧਾ ਅਤੇ ਪੁਲਿਸ ਬਲ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਇਸ ਸਮਾਗਮ ਦੌਰਾਨ ਭਾਰਤੀ ਫੌਜ, ਭਾਰਤੀ ਹਵਾਈ ਫੌਜ, ਬੀਐਸਐਫ, ਨਿਆਂਪਾਲਿਕਾ ਅਤੇ ਸਿਵਲ ਪ੍ਰਸ਼ਾਸਨ ਦੇ ਉੱਘੇ ਪ੍ਰਤੀਨਿਧੀਆਂ ਨੇ ਵੀ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ, ਡਿਪਟੀ ਕਮਿਸ਼ਨਰ, ਡਿਪਟੀ ਜਨਰਲ ਆਫ਼ਿਸਰ ਕਮਾਂਡਿੰਗ ਅਤੇ ਹਵਾਈ ਫੌਜ ਤੇ ਬੀਐਸਐਫ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ। ‘ਬੜਾ ਖਾਣਾ’ ਸਮਾਗਮ ਦੌਰਾਨ ਡੀਜੀਪੀ ਨੇ ਪੁਲਿਸ ਮੁਲਾਜ਼ਮਾਂ ਨਾਲ ਵਿਆਪਕ ਤੌਰ ‘ਤੇ ਗੱਲਬਾਤ ਕੀਤੀ, ਉਨ੍ਹਾਂ ਦੇ ਅਨੁਭਵ ਅਤੇ ਫੀਡਬੈਕ ਨੂੰ ਸੁਣਿਆ ਅਤੇ ਉਨ੍ਹਾਂ ਦੇ ਸਮਰਪਣ, ਕੁਰਬਾਨੀਆਂ ਅਤੇ ਡਿਊਟੀ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਪੁਲਿਸ ਬਲ ਨੂੰ ਪੇਸ਼ੇਵਰਤਾ, ਇਮਾਨਦਾਰੀ ਅਤੇ ਸਾਹਸ ਨਾਲ ਸੇਵਾ ਜਾਰੀ ਰੱਖਣ ਲਈ ਉਤਸ਼ਾਹਿਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਸਾਰੇ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਲੀਡਰਸ਼ਿਪ ਵੱਲੋਂ ਅਟੁੱਟ ਸਮਰਥਨ ਦਾ ਭਰੋਸਾ ਵੀ ਦਿੱਤਾ। ਡੀਜੀਪੀ ਨੇ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੀ ਡਿਊਟੀ ਦੌਰਾਨ ਮਿਸਾਲੀ ਸੇਵਾ, ਸਮਰਪਣ ਅਤੇ ਪੇਸ਼ੇਵਰਤਾ ਦੇ ਸਨਮਾਨ ਵਿੱਚ ਡੀਜੀਪੀ ਕਮੈਨਡੇਸ਼ਨ ਡਿਸਕਸ, ਸਰਟੀਫਿਕੇਟ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ।   

Punjab

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

ਚੰਡੀਗੜ੍ਹ/ਬਟਾਲਾ, 30 ਮਈ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜੋਗਾ ਸਿੰਘ ਦੇ ਘਰ ਪਿੰਡ ਘਣੀਏ ਕੇ ਬਾਂਗਰ, ਬਟਾਲਾ ਵਿਖੇ ਜਾ ਕੇ ਬਹਾਦਰ ਮੁਲਾਜ਼ਮ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਡੀਜੀਪੀ ਨੇ ਕਿਹਾ, “ਏ.ਐਸ.ਆਈ. ਜੋਗਾ ਸਿੰਘ ਨੇ ਆਪਣੀ ਹਿੰਮਤ, ਸਮਰਪਣ ਅਤੇ ਨਿਰਸਵਾਰਥ ਸੇਵਾ ਰਾਹੀਂ ਪੰਜਾਬ ਪੁਲਿਸ ਦੀਆਂ ਸਰਬਉੱਚ ਪਰੰਪਰਾਵਾਂ ਨੂੰ ਕਾਇਮ ਰੱਖਦਿਆਂ ਡਿਊਟੀ ਦੌਰਾਨ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ।” ਏ.ਐਸ.ਆਈ. ਜੋਗਾ ਸਿੰਘ (54) ਜੋ ਕਿ 1989 ਵਿੱਚ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ ਅਤੇ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਟ੍ਰੈਫਿਕ ਸਟਾਫ਼ ਵਿੱਚ ਤਾਇਨਾਤ ਸਨ, ਨੇ 24 ਮਈ, 2026 ਨੂੰ ਡਿਊਟੀ ਦੌਰਾਨ ਆਪਣੀ ਜਾਨ ਗੁਆ ਦਿੱਤੀ ਸੀ। ਉਹ ਆਪਣੇ ਪਿੱਛੇ ਮਾਂ, ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ। ਡੀਜੀਪੀ ਗੌਰਵ ਯਾਦਵ ਨੇ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਡੀਜੀਪੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਭਲਾਈ ਲਾਭ ਪ੍ਰਦਾਨ ਕਰੇਗੀ।  

Punjab

ਠੇਕੇਦਾਰੀ ਵਿਵਸਥਾ ਖਤਮ , 65,000 ਤੋਂ ਵੱਧ ਕਰਮਚਾਰੀ ਹੋਣਗੇ ਰੈਗੂਲਰ

ਚੰਡੀਗੜ੍ਹ, 30 ਮਈ 2026:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ ‘ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕਰਨ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਰੋਜ਼ਗਾਰ ਵਿਵਸਥਾ ਵਿੱਚੋਂ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖਤਮ ਕਰਦਿਆਂ ਸਰਕਾਰ ਅਤੇ ਕਾਮਿਆਂ ਦਰਮਿਆਨ ਸਿੱਧਾ ਸਰਕਾਰ-ਕਰਮਚਾਰੀ ਸਬੰਧ ਸਥਾਪਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਹਜ਼ਾਰਾਂ ਕਰਮਚਾਰੀਆਂ, ਜਿਨ੍ਹਾਂ ਨੇ ਰੈਗੂਲਰ ਦਰਜੇ ਤੋਂ ਬਿਨਾਂ ਸਾਲਾਂ ਤੋਂ ਪੰਜਾਬ ਨੂੰ ਆਪਣੀ ਸੇਵਾਵਾਂ ਦਿੱਤੀਆਂ ਹਨ, ਲਈ ਰੋਜ਼ਗਾਰ ਸੁਰੱਖਿਆ, ਮਾਣ-ਸਨਮਾਨ ਅਤੇ ਰੈਗੂਲਰ ਸੇਵਾ ਲਈ ਸਪੱਸ਼ਟ ਤੌਰ ’ਤੇ ਰਾਹ ਪ੍ਰਦਾਨ ਕਰਨ ਦਾ ਫੈਸਲਾ ਲਿਆ ਹੈ।ਮੰਤਰੀ ਮੰਡਲ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਦੋ ਨਵੇਂ ਆਰਡੀਨੈਂਸਾਂ, ਲੰਬਿਤ ਮਹਿੰਗਾਈ ਭੱਤੇ (ਡੀ.ਏ.) ਅਤੇ ਪੈਨਸ਼ਨ ਨਾਲ ਸਬੰਧਤ ਬਕਾਏ ਦੇ ਹੱਲ ਲਈ ਮੰਤਰੀ ਪੈਨਲ ਦਾ ਪੁਨਰਗਠਨ ਕਰਨ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਲਈ 7 ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਫੈਸਲੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਵਜ਼ਾਰਤ ਨੇ ‘ਪੰਜਾਬ ਐਡਹਾਕ, ਕੰਟਰੈਕਟੂਅਲ, ਡੇਲੀ ਵੇਜ, ਟੈਂਪਰਰੀ, ਵਰਕ ਚਾਰਜਡ ਐਂਡ ਆਊਟਸੋਰਸਡ ਇੰਪਲਾਈਜ਼ ਵੈਲਫੇਅਰ ਐਕਟ, 2016’ ਨੂੰ ਰੱਦ ਕਰਨ ਅਤੇ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਐਂਗੇਜਮੈਂਟ) ਬਿੱਲ, 2026’ ਤੇ ‘ਪੰਜਾਬ ਕੰਟਰੈਕਟੂਅਲ ਪਰਸੋਨਲ (ਮਨਜ਼ੂਰਸ਼ੁਦਾ ਖਾਲੀ ਅਸਾਮੀਆਂ ਵਿਰੁੱਧ ਐਬਸੌਰਪਸ਼ਨ) ਬਿੱਲ, 2026’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕਦਮ ਆਊਟਸੋਰਸਡ ਕਰਮਚਾਰੀਆਂ ਨੂੰ ਸਿੱਧੇ ਤੌਰ ‘ਤੇ ਸਰਕਾਰੀ ਠੇਕੇ ਅਧੀਨ ਲਿਆਉਣ ਅਤੇ ਰੈਗੂਲਰ ਰੋਜ਼ਗਾਰ ਲਈ ਸਪੱਸ਼ਟ ਰੂਪ-ਰੇਖਾ ਉਲੀਕਣ ਦਾ ਰਾਹ ਪੱਧਰਾ ਕਰਦਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ 65,000 ਤੋਂ ਵੱਧ ਕੰਟਰੈਕਟ ਵਰਕਰਾਂ ਨੇ ਸੂਬੇ ਦੀ ਸੇਵਾ ਵਿੱਚ ਆਪਣੀ ਜ਼ਿੰਦਗੀ ਦੇ ਕਈ-ਕਈ ਸਾਲ ਦਿੱਤੇ ਹਨ। ਇਸ ਫੈਸਲੇ ਨਾਲ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਉਹ ਦੇ ਦਿੱਤਾ ਹੈ, ਜੋ ਉਨ੍ਹਾਂ ਦਾ ਹੱਕ ਹੈ। ਹੁਣ ਕੋਈ ਵੀ ਠੇਕੇਦਾਰ ਇਨ੍ਹਾਂ ਕਰਮਚਾਰੀਆਂ ਅਤੇ ਸੂਬਾ ਸਰਕਾਰ ਵਿਚਕਾਰ ਖੜ੍ਹਾ ਨਹੀਂ ਹੋਵੇਗਾ।”ਇਸ ਸੁਧਾਰਾਤਮਕ ਕਦਮ ਬਾਰੇ ਵਿਸਥਾਰ ਨਾਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਕਰਮਚਾਰੀਆਂ ਨੂੰ ਹੁਣ ਸਿੱਧਾ ਰੋਜ਼ਗਾਰ, ਪੂਰਾ ਮਾਣ-ਸਨਮਾਨ ਅਤੇ ਪੱਕੀ ਨੌਕਰੀ ਦਾ ਸਪੱਸ਼ਟ ਰਸਤਾ ਮਿਲੇਗਾ। ਪੰਜਾਬ ਸਰਕਾਰ ਦੇ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਿੱਜੀ ਠੇਕੇਦਾਰਾਂ ਰਾਹੀਂ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਿੱਧੇ ਸੂਬਾ ਸਰਕਾਰ ਦੀ ਆਪਣੀ ਰੋਜ਼ਗਾਰ ਪ੍ਰਣਾਲੀ ਅਧੀਨ ਲਿਆ ਜਾਵੇਗਾ, ਜਿਸ ਨਾਲ ਵਿਚੋਲੀਆ ਠੇਕੇਦਾਰ ਪ੍ਰਥਾ ਖਤਮ ਹੋ ਜਾਵੇਗੀ।”ਮੁੱਖ ਮੰਤਰੀ ਨੇ ਕਿਹਾ ਕਿ ‘ਪੰਜਾਬ ਰਾਜ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਇੰਗੇਜਮੈਂਟ) ਬਿੱਲ, 2026’ ਤਹਿਤ ਆਊਟਸੋਰਸਡ ਗਰੁੱਪ-ਸੀ ਅਤੇ ਗਰੁੱਪ-ਡੀ ਦੇ ਕਰਮਚਾਰੀਆਂ ਜਿਨ੍ਹਾਂ ਨੇ ਪੰਜ ਸਾਲ ਦੀ ਨਿਰੰਤਰ ਸੇਵਾ ਪੂਰੀ ਕਰ ਲਈ ਹੈ, ਨੂੰ ਸਿੱਧੇ ਸਰਕਾਰੀ ਠੇਕੇ ‘ਤੇ ਰੋਜ਼ਗਾਰ ਅਧੀਨ ਲਿਆ ਜਾਵੇਗਾ। ਜ਼ੋਖ਼ਮ ਵਾਲੀਆਂ ਸ਼੍ਰੇਣੀਆਂ ‘ਚ ਕੰਮ ਕਰਨ ਵਾਲੇ ਕਰਮਚਾਰੀ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਯੋਗ ਹੋ ਜਾਣਗੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜ ਸਾਲ ਦੀ ਨਿਰੰਤਰ ਆਊਟਸੋਰਸਡ ਸੇਵਾ ਤੋਂ ਬਾਅਦ ਸਿੱਧਾ ਰਾਜ ਸਰਕਾਰ ਅਧੀਨ ਰੋਜ਼ਗਾਰ ਪ੍ਰਦਾਨ ਕੀਤਾ ਜਾਵੇਗਾ। ਇਸ ਤੋਂ ਬਾਅਦ ਸਰਕਾਰੀ ਠੇਕੇ ‘ਤੇ 10 ਸਾਲ ਸੇਵਾ ਪੂਰੀ ਕਰਨ ਤੋਂ ਬਾਅਦ, ਕਰਮਚਾਰੀਆਂ ਨੂੰ ਰੈਗੂਲਰ ਮਨਜ਼ੂਰਸ਼ੁਦਾ ਅਸਾਮੀਆਂ ਵਿਰੁੱਧ ਰੈਗੂਲਰ ਕਰਨ ਲਈ ਵਿਚਾਰਿਆ ਜਾਵੇਗਾ। ਦੋ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ ਜਿਨ੍ਹਾਂ ਵਿੱਚੋਂ ਇਕ ਆਊਟਸੋਰਸਡ ਰੋਜ਼ਗਾਰ ਤੋਂ ਸਿੱਧੇ ਸੂਬਾ ਸਰਕਾਰ ਅਧੀਨ ਠੇਕੇ ‘ਤੇ ਕਰਨ ਲਈ ਅਤੇ ਦੂਜਾ ਪ੍ਰਵਾਨਿਤ ਖਾਲੀ ਅਸਾਮੀਆਂ ਵਿਰੁੱਧ ਸਰਕਾਰੀ ਠੇਕੇ ਤੋਂ ਰੈਗੂਲਰ ਕਾਡਰ ਵਿੱਚ ਕਰਨ ਲਈ ਹੈ।”ਇਸ ਪਹਿਲਕਦਮੀ ਦੇ ਪੈਮਾਨੇ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “51 ਵਿਭਾਗਾਂ ਵਿੱਚ ਕੁੱਲ 65,048 ਆਊਟਸੋਰਸ ਕਾਮੇ ਇਸ ਸੁਧਾਰ ਦੇ ਦਾਇਰੇ ਵਿੱਚ ਆਉਂਦੇ ਹਨ ਅਤੇ 26,000 ਤੋਂ ਵੱਧ ਕਾਮੇ ਪਹਿਲੇ ਲਾਭਪਾਤਰੀਆਂ ਵਿੱਚ ਸ਼ਾਮਲ ਹੋਣਗੇ।”ਉਨ੍ਹਾਂ ਅੱਗੇ ਐਲਾਨ ਕੀਤਾ ਕਿ ਜੀਵਨ ਅਤੇ ਸਿਹਤ ਲਈ ਜ਼ੋਖਮਾਂ ਨਾਲ ਸਬੰਧਤ ਡਿਊਟੀਆਂ ਨਿਭਾਉਣ ਵਾਲੇ ਕਾਮਿਆਂ ‘ਤੇ ਨੀਤੀ ਦੇ ਤਹਿਤ ਤੇਜ਼ੀ ਨਾਲ ਵਿਚਾਰ ਕੀਤਾ ਜਾਵੇਗਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਨ੍ਹਾਂ ਕਾਮਿਆਂ ਦੀ ਰੋਜ਼ਾਨਾ ਡਿਊਟੀਆਂ ਵਿੱਚ ਖ਼ਤਰਾ ਹੁੰਦਾ ਹੈ, ਉਨ੍ਹਾਂ ਨੂੰ ਪੰਜ ਸਾਲਾਂ ਦੀ ਬਜਾਏ ਤਿੰਨ ਸਾਲਾਂ ਬਾਅਦ ਵਿਚਾਰਿਆ ਜਾਵੇਗਾ। ਇਨ੍ਹਾਂ ਵਿੱਚ ਫਾਇਰ ਸਰਵਿਸਿਜ਼ ਕਰਮਚਾਰੀ, ਪੀ.ਐਸ.ਪੀ.ਸੀ.ਐਲ. ਲਾਈਨਮੈਨ, ਸੀਵਰ ਵਰਕਰ, ਸ਼ਹਿਰੀ ਸਥਾਨਕ ਸੰਸਥਾਵਾਂ ਦੇ ਸੈਨੀਟੇਸ਼ਨ ਕਰਮਚਾਰੀ, ਕੂੜਾ-ਕਰਕਟ ਸੰਭਾਲਣ ਵਾਲੇ ਕਰਮਚਾਰੀ ਅਤੇ ਫੀਲਡ ਸ਼ਿਕਾਇਤ ਸਟਾਫ਼ ਸ਼ਾਮਲ ਹਨ।”ਲਾਭ ਲੈਣ ਵਾਲੇ ਵਿਭਾਗਾਂ ਦਾ ਵੇਰਵਾ ਦਿੰਦਿਆਂ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਧਾਰ ਵਿੱਚ ਬਿਜਲੀ ਸੈਕਟਰ ਦੇ 15,753 ਕਰਮਚਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਸ਼ਿਕਾਇਤਾਂ ਦਾ ਹੱਲ ਕਰਨ ਵਾਲਾ ਸਟਾਫ, ਪੈਸਕੋ ਕਰਮਚਾਰੀ, ਮੀਟਰ ਰੀਡਰ ਅਤੇ ਨੋਡਲ ਸੈਂਟਰ ਵਰਕਰ ਸ਼ਾਮਲ ਹਨ। ਸਥਾਨਕ ਸਰਕਾਰਾਂ ਵਿਭਾਗ ਦੇ 8,436 ਕਰਮਚਾਰੀ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਸਫ਼ਾਈ ਕਰਮਚਾਰੀ, ਖੰਡ ਮਿੱਲਾਂ, ਸਪਿਨਫੈੱਡ ਅਤੇ ਮਾਰਕਫੈੱਡ ਸਮੇਤ ਸਹਿਕਾਰੀ ਸੰਸਥਾਵਾਂ ਦੇ 8,373 ਕਾਮੇ; ਸਕੂਲ ਸਿੱਖਿਆ ਦੇ 7,704 ਕਰਮਚਾਰੀ, ਟਰਾਂਸਪੋਰਟ ਵਿਭਾਗ ਦੇ 4,746 ਕਰਮਚਾਰੀ ਅਤੇ 1,472 ਆਊਟਸੋਰਸਡ ਫਾਇਰ ਕਰਮਚਾਰੀ ਸ਼ਾਮਲ ਹਨ।ਇਸ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਦੇ 2,688 ਕਰਮਚਾਰੀ, ਜਲ ਸਪਲਾਈ ਅਤੇ ਸੈਨੀਟੇਸ਼ਨ ਦੇ 1,575 ਕਰਮਚਾਰੀ, ਖੇਤੀਬਾੜੀ ਦੇ 1,533 ਕਰਮਚਾਰੀ, ਜੇਲ੍ਹਾਂ ਦੇ 1,311 ਕਰਮਚਾਰੀ, ਤਕਨੀਕੀ ਸਿੱਖਿਆ ਦੇ 1,251 ਕਰਮਚਾਰੀ, ਪੀ.ਡਬਲਯੂ.ਡੀ. (ਬੀ ਐਂਡ ਆਰ) ਦੇ 1,570 ਕਰਮਚਾਰੀ, ਆਮ ਰਾਜ ਪ੍ਰਬੰਧ ਵਿਭਾਗ ਦੇ 1,322 ਕਰਮਚਾਰੀਆਂ ਅਤੇ ਮੈਡੀਕਲ ਸਿੱਖਿਆ ਦੇ 1,231 ਕਰਮਚਾਰੀਆਂ ਨੂੰ ਲਾਭ ਮਿਲੇਗਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਜ਼ਦੂਰਾਂ ਦਾ ਹੁਣ ਮਾਲਕਾਂ ਨਾਲ ਸਿੱਧਾ ਸੰਪਰਕ ਹੋਵੇਗਾ। ਇਸ ਪ੍ਰਣਾਲੀ ਵਿੱਚ ਹੁਣ ਠੇਕੇਦਾਰਾਂ ਲਈ ਕੋਈ ਥਾਂ ਨਹੀਂ ਹੋਵੇਗੀ।”ਮੁੱਖ ਮੰਤਰੀ ਨੇ ਅੱਗੇ ਕਿਹਾ, “ਉਜਰਤਾਂ ਬਿਨਾਂ ਕਿਸੇ ਏਜੰਸੀ ਦੀ ਕਟੌਤੀ ਜਾਂ ਕਮਿਸ਼ਨਾਂ ਦੇ ਸਿੱਧੇ ਕਰਮਚਾਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀਆਂ ਜਾਣਗੀਆਂ। ਕਰਮਚਾਰੀਆਂ ਨੂੰ ਹਰ ਕੈਲੰਡਰ ਸਾਲ ਵਿੱਚ ਕਾਨੂੰਨੀ ਜਣੇਪਾ ਲਾਭ ਅਤੇ 10 ਦਿਨਾਂ ਦੀ ਕੈਜ਼ੂਅਲ ਛੁੱਟੀ ਮਿਲੇਗੀ। ਉਹ ਬਾਇਓਮੀਟ੍ਰਿਕ ਹਾਜ਼ਰੀ ਅਤੇ ਆਈ.ਐਚ.ਆਰ.ਐਮ.ਐਸ. ਪ੍ਰਣਾਲੀਆਂ ਦੇ ਅਧੀਨ ਵੀ ਕਵਰ ਕੀਤੇ ਜਾਣਗੇ।”ਕਰਮਚਾਰੀਆਂ ਦੀ ਸੁਰੱਖਿਆ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਥੇ ਪਾਰਦਰਸ਼ਤਾ ਅਤੇ ਮਨਮਾਨੀ ਵਾਲੀ ਕਾਰਵਾਈ ਨਹੀਂ ਚੱਲੇਗੀ। ਕਿਸੇ ਵੀ ਕਰਮਚਾਰੀ ਨੂੰ ਲਿਖਤੀ ਕਾਰਨ ਦਰਜ ਕੀਤੇ ਬਿਨਾਂ ਅਤੇ ਸੁਣਵਾਈ ਦਾ ਮੌਕਾ ਦਿੱਤੇ ਬਿਨਾਂ ਹਟਾਇਆ ਨਹੀਂ ਜਾਵੇਗਾ।”ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਦੀ ਪ੍ਰਵਾਨਗੀ ਦੇ 45 ਦਿਨਾਂ ਦੇ ਅੰਦਰ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਅਤੇ ਅਮਲਾ ਅਤੇ ਵਿੱਤ ਵਿਭਾਗਾਂ ਦੁਆਰਾ ਯੋਗ ਸ਼੍ਰੇਣੀਆਂ ਨੂੰ ਪੜਾਵਾਂ ਵਿੱਚ ਨੋਟੀਫ਼ਾਈ ਕੀਤਾ ਜਾਵੇਗਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਸਕੱਤਰ ਦੀ ਅਗਵਾਈ ਵਾਲੀ ਸੂਬਾ ਪੱਧਰੀ ਅਧਿਕਾਰਤ ਕਮੇਟੀ ਇਸ ਫ਼ੈਸਲੇ ਨੂੰ ਲਾਗੂ ਕਰਨ ਦੀ ਨਿਗਰਾਨੀ ਕਰੇਗੀ ਜਦੋਂ ਕਿ ਬਹੁਤ ਸਾਰੇ ਸੂਬੇ ਠੇਕੇਦਾਰੀ ਵੱਲ ਵਧ ਰਹੇ ਹਨ, ਪੰਜਾਬ ਇਸ ਰੁਝਾਨ ਨੂੰ ਉਲਟਾ ਰਿਹਾ ਹੈ ਅਤੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ।”ਮੰਤਰੀ ਮੰਡਲ ਵੱਲੋਂ ਡੀਏ ਅਤੇ ਪੈਨਸ਼ਨ ਦੇ ਬਕਾਏ ਦੀ ਜਾਂਚ ਲਈ ਪੈਨਲ ਦਾ ਪੁਨਰਗਠਨਇੱਕ ਹੋਰ ਅਹਿਮ ਫ਼ੈਸਲੇ ਵਿੱਚ ਮੰਤਰੀ ਮੰਡਲ ਨੇ ਸੋਧੀ ਹੋਈ ਤਨਖਾਹ, ਪੈਨਸ਼ਨਾਂ, ਛੁੱਟੀਆਂ ਦੇ ਬਕਾਏ ਦੇ ਸਬੰਧਤ ਮੁੱਦਿਆਂ ਦੀ ਘੋਖ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਡਾ.

Punjab

ਨਗਰ ਨਿਗਮ ਚੋਣਾਂ ਨੇ ਸਾਬਤ ਕਰ ਦਿੱਤਾ ਕਿ ਨਾ ਸਿਰਫ਼ ਪੇਂਡੂ ਸਗੋਂ ਸ਼ਹਿਰੀ ਵਸਨੀਕਾਂ ਨੂੰ ਵੀ ਆਮ ਆਦਮੀ ਪਾਰਟੀ 'ਤੇ ਪੂਰਾ ਵਿਸ਼ਵਾਸ ਹੈ – ਕੇਜਰੀਵਾਲ

ਨਵੀਂ ਦਿੱਲੀ, 29 ਮਈ   ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਇਤਿਹਾਸਕ ਜਿੱਤ ਨੇ ਪੂਰੀ ਪਾਰਟੀ ਨੂੰ ਜੋਸ਼ ਨਾਲ ਭਰ ਦਿੱਤਾ ਹੈ। ਇਸ ਸ਼ਾਨਦਾਰ ਜਿੱਤ ਲਈ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਤਮਾਮ ਆਗੂਆਂ ਨੇ ਸੀਐਮ ਭਗਵੰਤ ਸਿੰਘ ਮਾਨ ਦੀ ‘‘ਕੰਮ ਦੀ ਰਾਜਨੀਤੀ’’ ਦੀ ਸ਼ਲਾਘਾ ਕਰਨ ਲਈ ਪੰਜਾਬ ਦੀ ਜਨਤਾ ਦਾ ਧੰਨਵਾਦ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਹ ਇਤਿਹਾਸਕ ਵੋਟ ਦੇ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਸ਼ਾਬਾਸ਼ੀ ਦਿੱਤੀ ਹੈ। ਅਸੀਂ ਅੱਗੇ ਵੀ ਅਜਿਹੇ ਹੀ ਚੰਗੇ ਕੰਮ ਕਰਦੇ ਰਹਾਂਗੇ। ਦੂਜੇ ਪਾਸੇ ਈਡੀ ਪਾਰਟੀ ਦਾ ਸਫਾਇਆ ਹੋ ਗਿਆ ਹੈ। ਈਡੀ ਪਾਰਟੀ ਨੇ ਪੰਜਾਬ ਦੇ ਛੋਟੇ-ਛੋਟੇ ਵਪਾਰੀਆਂ ‘ਤੇ ਜਿਹੜੀਆਂ ਇੰਨੀਆਂ ਰੇਡਾਂ ਕਰਵਾ ਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ, ਅੱਜ ਲੋਕਾਂ ਨੇ ਉਸਦਾ ਬਦਲਾ ਲੈ ਲਿਆ ਹੈ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਪਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸ਼ੁੱਕਰਵਾਰ ਨੂੰ ਆਏ ਨਿਕਾਏ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਉਣ ਵਾਲੇ ਦਿਨਾਂ ਵਿੱਚ ਈਡੀ ਪਾਰਟੀ ਕਈ ਵਪਾਰੀਆਂ ‘ਤੇ ਈਡੀ ਰੇਡ ਦੀ ਪਲੈਨਿੰਗ ਕਰ ਰਹੀ ਹੈ। ਸਾਰੇ ਵਪਾਰੀ ਚੌਕਸ ਰਹਿਣ। ਸਾਡੀ ਸਰਕਾਰ ਪੂਰੀ ਤਰ੍ਹਾਂ ਨਾਲ ਸਾਰੇ ਵਪਾਰੀਆਂ ਦੇ ਨਾਲ ਖੜ੍ਹੀ ਹੈ। ਈਡੀ ਪਾਰਟੀ ਨੂੰ ਪੂਰੀ ਤਰ੍ਹਾਂ ਪੰਜਾਬ ਵਿੱਚੋਂ ਭਜਾਉਣਾ ਹੈ।   ਸੋਸ਼ਲ ਮੀਡੀਆ ਐਕਸ ‘ਤੇ ਅਰਵਿੰਦ ਕੇਜਰੀਵਾਲ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅੱਜ ਨਗਰ ਨਿਗਮ ਅਤੇ ਸ਼ਹਿਰੀ ਨਿਕਾਏ ਦੇ ਨਤੀਜੇ ਆਏ ਹਨ ਅਤੇ ਆਮ ਆਦਮੀ ਪਾਰਟੀ ਨੇ ਪੂਰੇ ਪੰਜਾਬ ਦੇ ਅੰਦਰ ਕਲੀਨ ਸਵੀਪ ਕੀਤਾ ਹੈ। ਸਾਰੇ ਸ਼ਹਿਰੀ ਨਿਕਾਇਆਂ ਦੇ ਅੰਦਰ ਪਾਰਟੀ ਦੀ ਜ਼ਬਰਦਸਤ ਜਿੱਤ ਹੋਈ ਹੈ। ਅਜੇ ਕੁਝ ਦਿਨ ਪਹਿਲਾਂ ਪੰਚਾਇਤ, ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਪੇਂਡੂ ਨਿਕਾਇਆਂ ਦੇ ਨਤੀਜੇ ਆਏ ਸਨ। ਉਸ ਵਿੱਚ ਵੀ “ਆਪ” ਦੀ ਜ਼ਬਰਦਸਤ ਜਿੱਤ ਹੋਈ ਸੀ। ਅਤੇ ਹੁਣ ਅੱਜ ਸ਼ਹਿਰੀ ਖੇਤਰਾਂ ਦੇ ਨਤੀਜੇ ਆਏ ਹਨ, ਇਸ ਵਿੱਚ ਵੀ ਜ਼ਬਰਦਸਤ ਜਿੱਤ ਹਾਸਲ ਹੋਈ ਹੈ।   ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈ ਦੇਣਾ ਚਾਹੁੰਦਾ ਹਾਂ। ਉਨ੍ਹਾਂ ਦਾ ਬਹੁਤ-ਬਹੁਤ ਸ਼ੁਕਰੀਆ ਅਦਾ ਕਰਨਾ ਚਾਹੁੰਦਾ ਹਾਂ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ ‘ਤੇ ਅਤੇ ਪਾਰਟੀ ‘ਤੇ ਇੰਨਾ ਭਰੋਸਾ ਜਤਾਇਆ। “ਆਪ” ਦੇ ਜੋ ਚੰਗੇ ਕੰਮ ਹਨ, ਉਸ ‘ਤੇ ਇੱਕ ਤਰ੍ਹਾਂ ਨਾਲ ਪੰਜਾਬ ਦੇ ਲੋਕਾਂ ਨੇ ਮੋਹਰ ਲਗਾਈ ਹੈ ਅਤੇ ਸ਼ਾਬਾਸ਼ੀ ਦਿੱਤੀ ਹੈ ਕਿ ਚੰਗਾ ਕਰ ਰਹੇ ਹੋ, ਲੱਗੇ ਰਹੋ। ਕੁਝ ਲੋਕ ਕਹਿ ਰਹੇ ਸਨ ਕਿ “ਆਪ” ਸ਼ਹਿਰਾਂ ਵਿੱਚ ਕਮਜ਼ੋਰ ਹੈ। ਅੱਜ ਇਹ ਸਾਬਤ ਹੋ ਗਿਆ ਹੈ ਕਿ ਪਾਰਟੀ ਸ਼ਹਿਰਾਂ ਵਿੱਚ ਵੀ ਬਹੁਤ ਮਜ਼ਬੂਤ ਹੈ ਅਤੇ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ। ਸ਼ਹਿਰ ਦੇ ਲੋਕਾਂ ਦਾ ਵੀ ਆਮ ਆਦਮੀ ਪਾਰਟੀ ਉੱਤੇ ਉਨਾ ਹੀ ਪੂਰਾ ਭਰੋਸਾ ਹੈ ਜਿੰਨਾ ਪੇਂਡੂ ਖੇਤਰਾਂ ਦੇ ਲੋਕਾਂ ਦਾ ਹੈ।   ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਈਡੀ ਪਾਰਟੀ ਕਹਿ ਰਹੀ ਸੀ ਕਿ ਉਹ ਸ਼ਹਿਰਾਂ ਵਿੱਚ ਮਜ਼ਬੂਤ ਹੈ। ਅੱਜ ਇਹ ਪਤਾ ਲੱਗ ਗਿਆ ਹੈ ਕਿ ਸ਼ਹਿਰਾਂ ਵਿੱਚੋਂ ਈਡੀ ਪਾਰਟੀ ਦਾ ਬਿਲਕੁਲ ਸਫਾਇਆ ਹੋ ਗਿਆ ਹੈ। ਖਾਸ ਤੌਰ ‘ਤੇ ਜਿਸ ਤਰ੍ਹਾਂ ਈਡੀ ਪਾਰਟੀ ਨੇ ਈਡੀ ਦੀ ਵਰਤੋਂ ਕਰਕੇ ਪਿਛਲੇ ਦਿਨਾਂ ਵਿੱਚ ਪੂਰੇ ਪੰਜਾਬ ਵਿੱਚ ਛੋਟੇ-ਛੋਟੇ ਵਪਾਰੀਆਂ ‘ਤੇ ਰੇਡ ਕਰਵਾਈ ਹੈ, ਆਮ ਵਪਾਰੀਆਂ ਅਤੇ ਹਿੰਦੂ ਵਪਾਰੀਆਂ ਨੂੰ ਜਿਸ ਤਰ੍ਹਾਂ ਈਡੀ ਪੰਜਾਬ ਦੇ ਅੰਦਰ ਪ੍ਰੇਸ਼ਾਨ ਕਰ ਰਹੀ ਹੈ, ਲੋਕਾਂ ਨੇ ਉਸ ਦਾ ਈਡੀ ਪਾਰਟੀ ਤੋਂ ਬਦਲਾ ਲਿਆ ਹੈ ਅਤੇ ਪੂਰੇ ਪੰਜਾਬ ਦੇ ਅੰਦਰ ਈਡੀ ਪਾਰਟੀ ਦਾ ਪੂਰਾ ਸਫਾਇਆ ਕਰ ਦਿੱਤਾ ਗਿਆ ਹੈ। ਮੈਂ ਪੰਜਾਬ ਦੇ ਲੋਕਾਂ ਨੂੰ ਫਿਰ ਤੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ ਅਤੇ ਭਰੋਸਾ ਦਿਵਾਉਂਦਾ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ਚੰਗਾ ਕੰਮ ਕਰ ਰਹੇ ਹਨ, ਅਜਿਹਾ ਚੰਗਾ ਕੰਮ ਜਾਰੀ ਰਹੇਗਾ। ਬੱਸ ਜਨਤਾ ਆਪਣਾ ਪਿਆਰ ਅਤੇ ਭਰੋਸਾ ਬਣਾਈ ਰੱਖੇ।   ਪੰਜਾਬ ਨਿਕਾਏ ਚੋਣਾਂ ਵਿੱਚ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਕਿਹਾ ਕਿ ਪੰਜਾਬੀਆਂ ਨੇ ਇੱਕ ਵਾਰ ਫਿਰ ‘‘ਆਪ ਦੀ ਸਰਕਾਰ’’ ਦੇ ਕੰਮਾਂ ‘ਤੇ ਮੋਹਰ ਲਗਾ ਦਿੱਤੀ ਹੈ। ਵਿਧਾਨ ਸਭਾ, ਲੋਕ ਸਭਾ, ਪੰਚਾਇਤ ਚੋਣਾਂ ਅਤੇ ਹੁਣ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। 90 ਫੀਸਦੀ ਤੋਂ ਵੱਧ ਨਗਰ ਕੌਂਸਲਾਂ ਵਿੱਚ ਸਾਡੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਰਗੀਆਂ ਸਾਰੀਆਂ ਵਿਰੋਧੀ ਪਾਰਟੀਆਂ ਦੀਆਂ ਕੁੱਲ ਵੋਟਾਂ ਵੀ ਮਿਲਾ ਲਈਆਂ ਜਾਣ, ਤਾਂ ਵੀ ਉਹ “ਆਪ” ਦੇ ਬਰਾਬਰ ਨਹੀਂ ਪਹੁੰਚਦੀਆਂ। ਭਾਜਪਾ ਤਾਂ ਖਿਸਕ ਕੇ ਪੰਜਵੇਂ ਸਥਾਨ ‘ਤੇ ਪਹੁੰਚ ਗਈ ਹੈ। ਇਹ ਜਿੱਤ ਜਨਤਾ ਨੂੰ ਮਿਲ ਰਹੀ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਬਿਹਤਰੀਨ ਸਕੂਲਾਂ ਅਤੇ ਪਾਰਦਰਸ਼ੀ ਤਰੀਕੇ ਨਾਲ ਮਿਲ ਰਹੀਆਂ ਨੌਕਰੀਆਂ ਦੀ ਜਿੱਤ ਹੈ। ਜਿੱਤਣ ਵਾਲੇ ਸਾਰੇ ਉਮੀਦਵਾਰਾਂ ਅਤੇ ਪਾਰਟੀ ਵਰਕਰਾਂ ਨੂੰ ਬਹੁਤ-ਬਹੁਤ ਵਧਾਈ। ਹੁਣ ਕੋਈ ਵਿਤਕਰਾ ਨਹੀਂ ਹੋਵੇਗਾ। ਹਰ ਸ਼ਹਿਰ, ਕਸਬੇ ਅਤੇ ਪਿੰਡ ਦਾ ਇੱਕ ਸਮਾਨ ਵਿਕਾਸ ਹੋਵੇਗਾ। ਅਸੀਂ ਸਕਾਰਾਤਮਕ ਅਤੇ ਵਿਕਾਸ ਦੀ ਰਾਜਨੀਤੀ ਕਰਨ ਵਾਲੇ ਲੋਕ ਹਾਂ।   ਦੂਜੇ ਪਾਸੇ, ਪੰਜਾਬ ‘‘ਆਪ’’ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸ਼ਹਿਰੀ ਸਥਾਨਕ ਨਿਕਾਏ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ਇਹ ਜਿੱਤ ਜਨਤਾ ਦਾ ਸੁਨੇਹਾ ਹੈ ਕਿ ਭਗਵੰਤ ਸਿੰਘ ਮਾਨ ਸਰਕਾਰ ਦੇ ਕੰਮਾਂ ਤੋਂ ਜਨਤਾ ਖੁਸ਼ ਹੈ। ਨਾਲ ਹੀ ਜਨਤਾ ਦਾ ਸੁਨੇਹਾ ਹੈ ਕਿ ਈਡੀ ਪਾਰਟੀ ਦੀ ਘਟੀਆ ਰਾਜਨੀਤੀ ਪੰਜਾਬ ਦੀ ਜਨਤਾ ਨੂੰ ਪ੍ਰਵਾਨ ਨਹੀਂ ਹੈ। ਪੰਜਾਬ ਵਿੱਚ ਈਡੀ ਪਾਰਟੀ ਦੇ 1142 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਪੰਜਾਬ ਵਿੱਚ ਈਡੀ ਪਾਰਟੀ ਦੀ ਦਹਿਸ਼ਤ, ਨਫ਼ਰਤ ਅਤੇ ਗੱਦਾਰੀ ਦੀ ਰਾਜਨੀਤੀ ਨਹੀਂ ਚੱਲਦੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਚੋਣ ਜਿੱਤ ਨਹੀਂ ਹੈ, ਬਲਕਿ ਪੰਜਾਬ ਦੀ ਜਨਤਾ ਦਾ ਸਾਫ਼ ਸੁਨੇਹਾ ਹੈ ਕਿ ਉਹ ਗੱਦਾਰੀ ਅਤੇ ਧੋਖੇ ਦੀ ਰਾਜਨੀਤੀ ਦੇ ਨਾਲ ਖੜ੍ਹੇ ਨਹੀਂ ਹੋਣਗੇ। ਇਮਾਨਦਾਰੀ ਦੇ ਨਾਲ ਖੜ੍ਹੇ ਹੋਣਗੇ, ਕੰਮ ਦੀ ਰਾਜਨੀਤੀ ਦੇ ਨਾਲ ਖੜ੍ਹੇ ਹੋਣਗੇ।   ਇਸ ਦੇ ਨਾਲ ਹੀ ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੇ ਕਿਹਾ ਕਿ ਪੰਜਾਬ ਦੀਆਂ ਨਿਕਾਏ ਚੋਣਾਂ ਦੇ ਨਤੀਜਿਆਂ ਤੋਂ ਇਹ ਸਾਬਤ ਹੋ ਗਿਆ ਹੈ ਕਿ ਜਨਤਾ ਹਮੇਸ਼ਾ ਬੇਇਨਸਾਫ਼ੀ ਦੇ ਖ਼ਿਲਾਫ਼ ਖੜ੍ਹੀ ਹੁੰਦੀ ਹੈ। ਜਦੋਂ ਕਿਸੇ ਨਾਲ ਨਾਇਨਸਾਫ਼ੀ ਹੁੰਦੀ ਹੈ ਅਤੇ ਉਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਤਾਂ ਲੋਕ ਉਸ ਦੇ ਸਮਰਥਨ ਵਿੱਚ ਇੱਕਜੁੱਟ ਹੋ ਜਾਂਦੇ ਹਨ। ਪਿਛਲੇ ਦੋ ਮਹੀਨਿਆਂ ਤੋਂ ਈਡੀ ਨੇ ਪੰਜਾਬ ਵਿੱਚ ਆਪਣਾ ਡੇਰਾ ਲਾਇਆ ਹੋਇਆ ਹੈ। ਪਹਿਲਾਂ ਸਾਡੇ ਸੰਸਦ ਮੈਂਬਰਾਂ ਦੇ ਘਰਾਂ ‘ਤੇ ਛਾਪੇ ਮਾਰੇ ਗਏ, ਜਿਸ ਤੋਂ ਬਾਅਦ ਕੁਝ ਨੇ ਡਰ ਜਾਂ ਲਾਲਚ ਵਿੱਚ ਆ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕਰ ਲਿਆ। ਇਸ ਦੇ ਬਾਵਜੂਦ ਸਾਡੇ ਮੰਤਰੀਆਂ, ਵਿਧਾਇਕਾਂ ਅਤੇ ਸਰਕਾਰੀ ਦਫ਼ਤਰਾਂ ‘ਤੇ ਲਗਾਤਾਰ ਛਾਪੇਮਾਰੀ ਹੋ ਰਹੀ ਹੈ। ਲਗਭਗ ਹਰ ਹਫ਼ਤੇ ਦੋ-ਤਿੰਨ ਥਾਵਾਂ ‘ਤੇ ਈਡੀ ਦੀ ਕਾਰਵਾਈ ਹੋ ਰਹੀ ਹੈ। ਪੰਜਾਬ ਦੇ ਲੋਕ ਇਹ ਸਭ ਦੇਖ ਰਹੇ ਹਨ ਕਿ ਕੇਂਦਰ ਵਿੱਚ ਬੈਠੀ ਭਾਜਪਾ ਪੂਰੀ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ

Punjab

ਨਗਰ ਨਿਗਮ ਚੋਣਾਂ ਵਿੱਚ 'ਆਪ' ਦੀ ਵੱਡੀ ਜਿੱਤ; ਮਨੀਸ਼ ਸਿਸੋਦੀਆ ਨੇ ਕਿਹਾ, ਪੰਜਾਬ ਭਰ ਵਿੱਚ, ਲੋਕਾਂ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ: ਉਹ ਚੰਗੇ ਸ਼ਾਸਨ ਦੀ ਕਦਰ ਕਰਦੇ ਹਨ ਅਤੇ 'ਆਪ' ਸਰਕਾਰ ਦੇ ਕੰਮ ਤੋਂ ਸੰਤੁਸ਼ਟ ਹਨ

*ਚੰਡੀਗੜ੍ਹ, 29 ਮਈ , 2026*   ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੰਪਰ ਜਿੱਤ ਹਾਸਲ ਕੀਤੀ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਦੇਸ਼ ਦਫ਼ਤਰ ਵਿੱਚ ਜਸ਼ਨ ਦਾ ਮਾਹੌਲ ਰਿਹਾ। ਸਵੇਰ ਤੋਂ ਹੀ ਨਤੀਜਿਆਂ ਦੇ ਰੁਝਾਨ ‘ਆਪ’ ਦੇ ਪੱਖ ਵਿੱਚ ਆਉਣ ਤੋਂ ਬਾਅਦ ਪਾਰਟੀ ਆਗੂ ਤੇ ਵਰਕਰ ਦਫ਼ਤਰ ‘ਤੇ ਇਕੱਠਾ ਹੋਣਾ ਸ਼ੁਰੂ ਹੋ ਗਏ।   ਜਿੱਤ ਦੀ ਖ਼ੁਸ਼ੀ ਵਿੱਚ ਪਾਰਟੀ ਮੁੱਖ ਦਫ਼ਤਰ ਵਿਖੇ ਵਰਕਰਾਂ ਨੇ ਢੋਲ ਦੀ ਥਾਪ ‘ਤੇ ਜੰਮ ਕੇ ਭੰਗੜਾ ਪਾਇਆ ਅਤੇ ਇੱਕ-ਦੂਜੇ ਨੂੰ ਲੱਡੂ ਖਵਾ ਕੇ ਅਤੇ ਵਧਾਈ ਦੇ ਕੇ ਜਿੱਤ ਦਾ ਜਸ਼ਨ ਮਨਾਇਆ। ਇਸ ਵਿਜੇ ਉਤਸਵ ਦੇ ਮੌਕੇ ‘ਤੇ ਆਪ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਨ੍ਹਾਂ ਤੋਂ ਇਲਾਵਾ ਪਾਰਟੀ ਦੇ ਤਮਾਮ ਸੀਨੀਅਰ ਆਗੂ, ਵਿਧਾਇਕ ਅਤੇ ਅਹੁਦੇਦਾਰ ਵੀ ਇਸ ਜਸ਼ਨ ਵਿੱਚ ਸ਼ਾਮਲ ਹੋਏ।   ਇਸ ਮੌਕੇ ਮੌਜੂਦ ਸੀਨੀਅਰ ਆਗੂਆਂ ਨੇ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ‘ਤੇ ਜਨਤਾ ਦੀ ਮੋਹਰ ਹੈ। ਨਗਰ ਨਿਗਮਾਂ ਵਿੱਚ ਵੀ ਹੁਣ ‘ਆਪ’ ਦੀ ਸਰਕਾਰ ਬਣਨ ਨਾਲ ਸ਼ਹਿਰਾਂ ਦਾ ਵਿਕਾਸ ਹੋਰ ਤੇਜ਼ੀ ਨਾਲ ਹੋਵੇਗਾ।   ਉੱਥੇ ਹੀ, ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਵੀ ਪੰਜਾਬ ਦੀ ਜਨਤਾ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਨੇ ਬਹੁਤ ਵੱਡਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ, “ਇਨ੍ਹਾਂ ਚੋਣਾਂ ਵਿੱਚ ‘ਆਪ’ ਦੇ ਪੱਖ ਵਿੱਚ ਆਏ ਨਤੀਜਿਆਂ ਨੂੰ ਲੈ ਕੇ ਮੈਂ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੰਨਾ ਵੱਡਾ ਸਨਮਾਨ ਅਤੇ ਆਸ਼ੀਰਵਾਦ ਦਿੱਤਾ ਹੈ।”   ਜਨਤਾ ਨੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਦਾ ਇਮਾਨਦਾਰੀ ਦੀ ਰਾਜਨੀਤੀ ਕਰਨ ਦਾ ਤਰੀਕਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਿਛਲੇ 4 ਸਾਲਾਂ ਦਾ ਕੰਮ ਕਰਨ ਦਾ ਅੰਦਾਜ਼ ਬੇਹੱਦ ਪਸੰਦ ਆ ਰਿਹਾ ਹੈ।   ਮਨੀਸ਼ ਸਿਸੋਦੀਆ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਜਦੋਂ ਪੰਜਾਬ ਵਿੱਚ ਜ਼ਿਲ੍ਹਾ ਪੰਚਾਇਤ ਦੀਆਂ ਚੋਣਾਂ ਹੋਈਆਂ ਸਨ, ਉਦੋਂ ਪਿੰਡਾਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇੱਕਤਰਫ਼ਾ ਬੰਪਰ ਜਿੱਤ ਦਿਵਾਈ ਸੀ ਅਤੇ ਹੁਣ ਨਗਰ ਨਿਗਮ/ਕੌਂਸਲ ਦੀਆਂ ਚੋਣਾਂ ਵਿੱਚ, ਖ਼ਾਸ ਕਰਕੇ ਸ਼ਹਿਰਾਂ ਦੇ ਲੋਕਾਂ ਨੇ ਇਹ ਸਪਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਉਨ੍ਹਾਂ ਨੂੰ ਸਾਡੀ ਸਰਕਾਰ ਦੇ ਜਨਹਿਤ ਦੇ ਕੰਮ ਪਸੰਦ ਆ ਰਹੇ ਹਨ।   ਸਿਸੋਦੀਆ ਨੇ ਕਿਹਾ ਕਿ ਮਾਨ ਸਾਹਿਬ ਦੀ ਸਰਕਾਰ ਨੇ ਬਿਜਲੀ, ਪਾਣੀ, ਰੁਜ਼ਗਾਰ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਜੋ ਕ੍ਰਾਂਤੀਕਾਰੀ ਕਦਮ ਚੁੱਕੇ ਹਨ, ਜਨਤਾ ਨੇ ਅੱਜ ਉਸ ‘ਤੇ ਆਪਣੀ ਮੋਹਰ ਲਗਾ ਦਿੱਤੀ ਹੈ। ਪੰਜਾਬ ਦੇ ਇਸ ਚੋਣ ਨਤੀਜਿਆਂ ਨੇ ਦੋ ਬੇਹੱਦ ਸਾਫ਼ ਸੰਦੇਸ਼ ਦਿੱਤੇ ਹਨ। ਪਹਿਲਾ ਸੰਦੇਸ਼ ਜਨਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਕਾਸ ਕਾਰਜਾਂ ਨੂੰ ਆਪਣਾ ਸਮਰਥਨ ਦੇ ਕੇ ਦਿੱਤਾ ਹੈ, ਅਤੇ ਦੂਜਾ ਕਰਾਰਾ ਸੰਦੇਸ਼ ਜਨਤਾ ਨੇ ‘ਈਡੀ ਪਾਰਟੀ’ (ਭਾਜਪਾ) ਨੂੰ ਦਿੱਤਾ ਹੈ। ਪੰਜਾਬ ਦੇ ਜਾਗਰੂਕ ਵੋਟਰਾਂ ਨੇ ਇਹ ਸਾਫ਼ ਦੱਸ ਦਿੱਤਾ ਹੈ ਕਿ ਪੰਜਾਬ ਦੀ ਧਰਤੀ ‘ਤੇ ‘ਈਡੀ ਪਾਰਟੀ’ ਅਤੇ ਉਸ ਦੀ ਬਦਲਾਖੋਰੀ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ। ਇਸ ਚੋਣ ਵਿੱਚ ਜਨਤਾ ਨੇ ‘ਈਡੀ ਪਾਰਟੀ’ ਨੂੰ ਇਸ ਕਦਰ ਨਕਾਰਿਆ ਹੈ ਕਿ ਉਨ੍ਹਾਂ ਦੇ 1142 ਉਮੀਦਵਾਰਾਂ ਦੀ ਜ਼ਮਾਨਤ ਤੱਕ ਜ਼ਬਤ ਹੋ ਗਈ ਹੈ।   ਉਨ੍ਹਾਂ ਅੱਗੇ ਕਿਹਾ ਕਿ ਸਾਡੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਾਲ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਇਤਿਹਾਸਕ ਬਹੁਮਤ ਨਾਲ ਜਿੱਤਣ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ। ਹਾਲਾਂਕਿ ਵਿਧਾਨ ਸਭਾ ਚੋਣਾਂ ਵਿੱਚ ਅਜੇ ਸਮਾਂ ਹੈ, ਪਰ ਨਗਰ ਨਿਗਮ/ਕੌਂਸਲ ਚੋਣਾਂ ਵਿੱਚ ਜਿੱਤੇ ਸਾਡੇ ਇਹ ਤਮਾਮ ਨਵੇਂ ਚੁਣੇ ਗਏ ਮੇਅਰ ਅਤੇ ਕੌਂਸਲਰ ਹੁਣ ਜ਼ਮੀਨੀ ਪੱਧਰ ‘ਤੇ ਮਾਨ ਸਾਹਿਬ ਦਾ ਹੱਥ ਵਟਾਉਣਗੇ। ਅਸੀਂ ਸਾਰੇ ਮਿਲ ਕੇ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਾਂਗੇ ਅਤੇ 2027 ਵਿੱਚ ਇੱਕ ਵਾਰ ਫਿਰ ਪੰਜਾਬ ਵਿੱਚ ਜਿੱਤ ਦਾ ਪਰਚਮ ਲਹਿਰਾਵਾਂਗੇ।

Punjab

ਜੇਕਰ ਪੰਜਾਬ ਪੁਲਿਸ ਇੰਨੀ ਹੀ ਮਾੜੀ ਹੈ ਤਾਂ ਆਪਣੇ ਭਰਾ ਨੂੰ ਨਿਯਮਾਂ ਦੇ ਖਿਲਾਫ ਜਾ ਕੇ ਸਿੱਧਾ ਡੀ.ਐਸ.ਪੀ. ਕਿਉਂ ਲਗਵਾਇਆ? ਅਮਨ ਅਰੋੜਾ

ਚੰਡੀਗੜ੍ਹ, 28 ਮਈ   ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਲਗਾਏ ਗਏ ਤਮਾਮ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਉਨ੍ਹਾਂ ‘ਤੇ ਪਲਟਵਾਰ ਕੀਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਬੀਤੇ ਰੋਜ਼ ਪੰਜਾਬ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਨੂੰ ਜਿੱਥੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨਾ ਚਾਹੁੰਦੀ ਸੀ, ਉੱਥੇ ਹੀ ਧੂਰੀ ਅਤੇ ਸੰਗਰੂਰ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਿਸ ਤਰ੍ਹਾਂ ਦੀ ਹੁੱਲੜਬਾਜ਼ੀ ਅਤੇ ਅਭੱਦਰ ਵਿਵਹਾਰ ਕੀਤਾ, ਉਸ ਦੀ ਉਮੀਦ ਪੰਜਾਬ ਦਾ ਕੋਈ ਵੀ ਨਾਗਰਿਕ ਉਨ੍ਹਾਂ ਵਰਗੇ ਸੰਵਿਧਾਨਕ ਅਹੁਦੇ ‘ਤੇ ਬੈਠੇ ਵਿਅਕਤੀ ਤੋਂ ਨਹੀਂ ਕਰ ਰਿਹਾ ਸੀ। ਇਸ ਗੁੰਡਾਗਰਦੀ ਖ਼ਿਲਾਫ਼ ਜਦੋਂ ਸਾਡੀ ਪਾਰਟੀ ਅਤੇ ਮੈਂ ਸਿਧਾਂਤਕ ਸਵਾਲ ਉਠਾਏ ਤਾਂ ਬਿੱਟੂ ਜੀ ਨੇ ਜਵਾਬ ਦੇਣ ਦੀ ਬਜਾਏ ਮਰਿਆਦਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਉਹ ਪੂਰੀ ਤਰ੍ਹਾਂ ਪੱਧਰਹੀਣ (ਬਿਲੋਅ ਦ ਬੈਲਟ) ਰਾਜਨੀਤੀ ‘ਤੇ ਉਤਰ ਆਏ ਅਤੇ ਮੇਰੇ ਤੇ ਮੇਰੇ ਸਵਰਗੀ ਪਿਤਾ ਖ਼ਿਲਾਫ਼ ਘਟੀਆ ਚਿੱਕੜ ਉਛਾਲਣ ਲੱਗੇ, ਜਿਸ ਦਾ ਜਵਾਬ ਦੇਣਾ ਬੇਹੱਕ ਜ਼ਰੂਰੀ ਹੈ।   ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸਾਡਾ ਸਿਧਾਂਤਕ ਸਵਾਲ ਸਿੱਧਾ ਸੀ ਕਿ ਇੱਕ ਪਾਸੇ ਤਾਂ ਤੁਸੀਂ ਪੰਜਾਬ ਪੁਲਿਸ ਦੇ ਵਰਦੀਧਾਰੀ ਜਵਾਨਾਂ ਅਤੇ ਅਫ਼ਸਰਾਂ ਦੇ ਗਲ਼ਮੇ ਨੂੰ ਹੱਥ ਪਾਉਂਦੇ ਹੋ, ਉਨ੍ਹਾਂ ਨੂੰ ‘ਦਲਾਲ’ ਅਤੇ ‘ਗੁੰਡਾ’ ਵਰਗੇ ਸ਼ਬਦਾਂ ਨਾਲ ਸੰਬੋਧਨ ਕਰਦੇ ਹੋ। ਜੇਕਰ ਤੁਹਾਨੂੰ ਪੰਜਾਬ ਦੀ ਪੁਲਿਸ ਇੰਨੀ ਹੀ ਮਾੜੀ ਲੱਗਦੀ ਹੈ, ਤਾਂ 2017 ਵਿੱਚ ਕਾਂਗਰਸ ਸਰਕਾਰ ਦੇ ਸਮੇਂ ਤੁਸੀਂ ਸਾਰੇ ਨਿਯਮ-ਕਾਨੂੰਨ ਛਿੱਕੇ ਟੰਗ ਕੇ ਆਪਣੇ ਭਰਾ ਗੁਰਇਕਬਾਲ ਸਿੰਘ ਹਨੀ ਨੂੰ ਸਿੱਧਾ ਡੀਐਸਪੀ ਕਿਉਂ ਲਗਵਾਇਆ?   ਅੱਜ ਵੀ ਤੁਹਾਡਾ ਭਰਾ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਅਤੇ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਪੈਸੇ ਤੋਂ ਤਨਖਾਹ ਲੈ ਰਿਹਾ ਹੈ। ਉਨ੍ਹਾਂ ਬਿੱਟੂ ਨੂੰ ਘੇਰਦਿਆਂ ਕਿਹਾ ਕਿ ਮੈਂ ਤੁਹਾਡੇ ਦਾਦਾ ਜੀ ਸਰਦਾਰ ਬੇਅੰਤ ਸਿੰਘ ਜੀ ਦਾ ਬੇਹੱਦ ਸਤਿਕਾਰ ਕਰਦਾ ਹਾਂ, ਜਿਨ੍ਹਾਂ ਦੇ ਮੁੱਖ ਮੰਤਰੀ ਰਹਿੰਦਿਆਂ ਮੇਰੇ ਪਿਤਾ ਵਿਧਾਇਕ ਸਨ। ਪਰ ਸਵਾਲ ਇਹ ਹੈ ਕਿ ਜੇਕਰ ਤੁਸੀਂ ਸਿਰਫ਼ ਆਪਣੇ ਭਰਾ ਲਈ ਕਾਨੂੰਨ ਬਦਲਵਾ ਸਕਦੇ ਸੀ, ਤਾਂ ਉਸ ਬੰਬ ਧਮਾਕੇ ਵਿੱਚ ਸ਼ਹੀਦ ਹੋਏ ਬਾਕੀ 17 ਪੁਲਿਸ ਮੁਲਾਜ਼ਮਾਂ ਅਤੇ ਆਮ ਨਾਗਰਿਕਾਂ ਦੇ ਪਰਿਵਾਰਾਂ ਨੂੰ ਡੀਐਸਪੀ ਕਿਉਂ ਨਹੀਂ ਲਗਵਾਇਆ? ਕੀ ਉਨ੍ਹਾਂ ਦੇ ਪਰਿਵਾਰਾਂ ਦੀ ਕੋਈ ਸ਼ਹਾਦਤ ਨਹੀਂ ਸੀ? ਤੁਸੀਂ ਕੇਵਲ ਆਪਣੇ ਪਰਿਵਾਰ ਦੇ ਸੁਆਰਥ ਲਈ ਕਾਨੂੰਨ ਨੂੰ ਅੰਗੂਠਾ ਦਿਖਾਇਆ ਅਤੇ ਬਾਕੀ ਪੀੜਤ ਪਰਿਵਾਰ ਅੱਜ ਵੀ ਦਰ-ਦਰ ਭਟਕ ਰਹੇ ਹਨ।   ਬਿੱਟੂ ਵੱਲੋਂ ਦਲ-ਬਦਲੂ ਕਹੇ ਜਾਣ ‘ਤੇ ਤਿੱਖਾ ਹਮਲਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਬਿੱਟੂ ਜੀ, ਆਮ ਆਦਮੀ ਪਾਰਟੀ ਵਿੱਚ ਆਉਣ ਤੋਂ ਪਹਿਲਾਂ ਮੈਂ ਉਸੇ ਕਾਂਗਰਸ ਵਿੱਚ ਸੀ ਜਿਸ ਵਿੱਚ ਤੁਸੀਂ ਸੀ। ਮੈਂ 2016 ਵਿੱਚ ਸਿਧਾਂਤਾਂ ਲਈ ਕਾਂਗਰਸ ਛੱਡ ਕੇ ਆਇਆ ਸੀ, ਪਰ ਤੁਸੀਂ ਤਾਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਆਪਣੀ ਹਾਰ ਸਾਹਮਣੇ ਦੇਖ ਕੇ ਕੇਵਲ ਸੱਤਾ ਦੇ ਲਾਲਚ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਭੱਜ ਗਏ, ਉਹ ਵੱਖਰੀ ਗੱਲ ਹੈ ਕਿ ਜਨਤਾ ਨੇ ਫਿਰ ਵੀ ਤੁਹਾਨੂੰ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਹਾਰਨ ਤੋਂ ਬਾਅਦ ਵੀ ਤੁਸੀਂ ਕੇਂਦਰ ਵਿੱਚ ਮੰਤਰੀ ਬਣ ਗਏ, ਪਰ ਤੁਹਾਡੀ ਭਾਸ਼ਾ ਅੱਜ ਇੰਨੀ ਘਟੀਆ ਹੋ ਚੁੱਕੀ ਹੈ ਜਿਸ ਨੂੰ ਪੂਰਾ ਪੰਜਾਬ ਦੇਖ ਰਿਹਾ ਹੈ।   ਬਿੱਟੂ ਵੱਲੋਂ ਅਰੋੜਾ ਨੂੰ ‘ਕਪੁੱਤ’ ਕਹਿਣ ਵਾਲੇ ਬਿਆਨ ‘ਤੇ ਅਰੋੜਾ ਨੇ ਕਿਹਾ ਕਿ ਪੁੱਤ ਕਪੁੱਤ ਹੈ ਜਾਂ ਸਪੁੱਤ, ਇਹ ਪੁੱਛਣ ਲਈ ਤੁਹਾਨੂੰ ਮੇਰੇ ਸਵਰਗੀ ਪਿਤਾ ਕੋਲ ਉੱਪਰ ਜਾਣਾ ਪਵੇਗਾ, ਜਾਂ ਫਿਰ ਕੱਲ੍ਹ ਤੁਸੀਂ ਸੁਨਾਮ ਆ ਕੇ ਮੇਰੀ ਮਾਂ ਤੋਂ ਪੁੱਛ ਲਵੋ, ਜੋ ਪਿਛਲੇ ਸਵਾ ਮਹੀਨੇ ਤੋਂ ਫੋਰਟਿਸ ਹਸਪਤਾਲ ਵਿੱਚ ਆਪ੍ਰੇਸ਼ਨ ਤੋਂ ਬਾਅਦ ਬਿਸਤਰ ‘ਤੇ ਹਨ।   ਉਨ੍ਹਾਂ ਦੇ ਸਵਰਗੀ ਪਿਤਾ ਸ਼੍ਰੀ ਭਗਵਾਨ ਦਾਸ ਅਰੋੜਾ ਜੀ ਦੀ ਮੌਤ ‘ਤੇ ਬਿੱਟੂ ਵੱਲੋਂ ਕੀਤੀ ਗਈ ਟਿੱਪਣੀ ‘ਤੇ ਬੇਹੱਦ ਭਾਵੁਕ ਅਤੇ ਹਮਲਾਵਰ ਹੁੰਦੇ ਹੋਏ ਅਮਨ ਅਰੋੜਾ ਨੇ ਖੁਲਾਸਾ ਕੀਤਾ ਕਿ ਮੇਰੇ ਪਿਤਾ ਜੀ ਨੇ ਡਿਪ੍ਰੈਸ਼ਨ (ਮਾਨਸਿਕ ਤਣਾਅ) ਵਿੱਚ ਆ ਕੇ ਖੁਦਕੁਸ਼ੀ ਕੀਤੀ ਸੀ, ਇਸ ਵਿੱਚ ਕੋਈ ਸ਼ੱਕ ਨਹੀਂ ਹੈ। ਪਰ ਉਹ ਡਿਪ੍ਰੈਸ਼ਨ ਵਿੱਚ ਕਿਉਂ ਸਨ? ਉਹ ਉਸੇ ਸ਼ਖਸ ਦੀ ਵਜ੍ਹਾ ਕਰਕੇ ਦੁਖੀ ਹੋ ਕੇ ਇਸ ਦੁਨੀਆ ਤੋਂ ਗਏ ਜਿਸ ਦੇ ਲਿਖੇ ਹੋਏ ਕਾਗਜ਼ ਕੱਲ੍ਹ ਤੁਸੀਂ ਪ੍ਰੈਸ ਕਾਨਫਰੰਸ ਵਿੱਚ ਕਿਸੇ ਤੋਤੇ ਵਾਂਗ ਪੜ੍ਹ-ਪੜ੍ਹ ਕੇ ਸੁਣਾ ਰਹੇ ਸੀ।   ਉਨ੍ਹਾਂ ਕਿਹਾ ਕਿ ਸਾਡੇ ਆਦਰਯੋਗ ਜੀਜਾ ਰਾਜਿੰਦਰ ਦੀਪਾ ਨੇ ਸਾਡੇ ਪੂਰੇ ਪਰਿਵਾਰ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਨੇ 2002 ਵਿੱਚ ਘਰ ਦਾ ਮਾਹੌਲ ਖਰਾਬ ਕੀਤਾ, 2007 ਅਤੇ 2012 ਦੀਆਂ ਚੋਣਾਂ ਵਿੱਚ ਖੁਦ ਖੜ੍ਹੇ ਹੋ ਕੇ ਮੇਰੀ ਮੁਖਾਲਫਤ (ਵਿਰੋਧਤਾ) ਕੀਤੀ ਤਾਂ ਜੋ ਮੈਂ ਵਿਧਾਇਕ ਨਾ ਬਣ ਸਕਾਂ ਅਤੇ ਅੱਜ ਵੀ ਉਹ ਸਹੁਰੇ ਘਰ ਰਹਿ ਕੇ ਪੂਰੇ ਪਰਿਵਾਰ ਨੂੰ ਪਰੇਸ਼ਾਨ ਕਰ ਰਹੇ ਹਨ। ਅਰੋੜਾ ਨੇ ਕਿਹਾ ਕਿ ਬਿੱਟੂ ਜੀ, ਤੁਸੀਂ ਜਿਹੇ ਸਮਝਦਾਰ ਦਿਖਣ ਵਾਲੇ ਆਗੂ ਉਸ ਸ਼ਖਸ ਦੇ ਮੋਹਰੇ ਬਣ ਗਏ ਜਿਸ ਨੇ ਜ਼ਿੰਦਗੀ ਵਿੱਚ ਖੁਦ ਕੁਝ ਬਣਨ ਦੀ ਬਜਾਏ ਸਿਰਫ਼ ਦੂਜਿਆਂ ਦੇ ਘਰ ਉਜਾੜਨ ਦਾ ਕੰਮ ਕੀਤਾ ਹੈ।   ਅਮਨ ਅਰੋੜਾ ਨੇ ਬਿੱਟੂ ਦੇ ਹੋਰਨਾਂ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਰਾਜਿੰਦਰ ਦੀਪਾ ਦੇ ਉਕਸਾਉਣ ‘ਤੇ ਤੁਸੀਂ ਮੇਰੇ ‘ਤੇ ਟ੍ਰਾਂਸਪੋਰਟ ਵਿੱਚ ਫਰਜ਼ੀ ਦਸਤਖਤ ਕਰਨ ਦੇ ਦੋਸ਼ ਲਗਾ ਰਹੇ ਹੋ ਅਤੇ ਤਾਰੀਖਾਂ ਦੱਸ ਰਹੇ ਹੋ। ਮੈਂ ਪੁੱਛਣਾ ਚਾਹੁੰਦਾ ਹਾਂ ਕਿ 15-20 ਸਾਲ ਪਹਿਲਾਂ ਜਦੋਂ ਸਾਡੀ ਟ੍ਰਾਂਸਪੋਰਟ ਚੱਲਦੀ ਸੀ, ਉਦੋਂ ਕੀ ਬਿੱਟੂ ਜੀ ਉੱਥੇ ਮੈਨੇਜਰ ਸਨ, ਡਰਾਈਵਰ ਸਨ ਜਾਂ ਕੰਡਕਟਰ ਸਨ ਜੋ ਉਨ੍ਹਾਂ ਨੂੰ ਇੰਨਾ ਗਿਆਨ ਹੈ?   ਕੋਰਟ ਕੇਸ ਅਤੇ ਸਜ਼ਾ ਦੇ ਮਾਮਲੇ ‘ਤੇ ਉਨ੍ਹਾਂ ਸਾਫ਼ ਕੀਤਾ ਕਿ ਜਦੋਂ ਰਾਜਿੰਦਰ ਦੀਪਾ ਅਤੇ ਉਸ ਦੇ ਸਾਥੀਆਂ ਨੇ ਮੇਰੀ ਮਾਂ ‘ਤੇ ਹਮਲਾ ਕੀਤਾ ਸੀ, ਉਦੋਂ ਮੈਂ ਆਪਣੀ ਮਾਂ ਨੂੰ ਬਚਾਇਆ ਸੀ, ਜਿਸ ਦੇ ਟਾਂਕਿਆਂ ਦੇ ਨਿਸ਼ਾਨ ਅੱਜ ਵੀ ਮੇਰੇ ਸਿਰ ‘ਤੇ ਹਨ। ਮਾਂ ਦੀ ਰੱਖਿਆ ਕਰਨ ਲਈ ਜੇਕਰ ਮੈਨੂੰ ਕੋਈ ਸਜ਼ਾ ਵੀ ਭੁਗਤਣੀ ਪਵੇ, ਤਾਂ ਮੈਨੂੰ ਕੋਈ ਪਛਤਾਵਾ ਨਹੀਂ ਹੈ। ਪਰ ਤੁਹਾਡੇ ਆਕਾ ਦੀਪਾ ਜੀ ਨੇ ਤੁਹਾਨੂੰ ਇਹ ਨਹੀਂ ਦੱਸਿਆ ਕਿ ਉਨ੍ਹਾਂ ਨੇ ਅਤੇ ਮੇਰੀ ਭੈਣ ਸੋਨੀਆ ਨੇ ਮਿਲ ਕੇ ਸਿਰਫ਼ ਮੈਨੂੰ ਹੀ ਨਹੀਂ, ਸਗੋਂ ਸਾਡੀ 85 ਸਾਲਾ ਬਜ਼ੁਰਗ ਮਾਂ ਨੂੰ ਵੀ ਸਜ਼ਾ ਕਰਵਾਈ ਹੈ। ਅਜਿਹੇ ਲੋਕ ਕਿੰਨੇ ਚੰਗੇ ‘ਸਪੁੱਤ’ ਅਤੇ ‘ਜਵਾਈ’ ਹਨ, ਇਹ ਪੰਜਾਬ ਦੀ ਜਨਤਾ ਚੰਗੀ ਤਰ੍ਹਾਂ ਜਾਣਦੀ ਹੈ।   ਅਮਨ ਅਰੋੜਾ ਨੇ ਚੰਡੀਗੜ੍ਹ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿਣ ਦੇ ਦੋਸ਼ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਬਿੱਟੂ ਜੀ, ਮੈਂ ਸੁਨਾਮ ਛੱਡ ਕੇ ਚੰਡੀਗੜ੍ਹ ਵਿੱਚ ਚਾਹੇ ਕਿਰਾਏ ‘ਤੇ ਰਿਹਾ, ਚਾਹੇ ਆਪਣੇ ਘਰ ਵਿੱਚ ਜਾਂ ਸੜਕ ‘ਤੇ ਰਿਹਾ, ਪਰ ਮੈਂ ਤੁਹਾਡੀ ਤਰ੍ਹਾਂ ਸਾਲਾਂ ਤੱਕ ਬਿਨਾਂ ਕਿਰਾਇਆ ਦਿੱਤੇ ਸਰਕਾਰੀ ਕੋਠੀ ਦੱਬ ਕੇ ਨਹੀਂ ਬੈਠਾ ਰਿਹਾ। ਜਦੋਂ ਤੁਹਾਨੂੰ ਚੋਣ ਲੜਨ ਲਈ ਪੰਜਾਬ ਸਰਕਾਰ ਤੋਂ ਐਨਓਸੀ ਚਾਹੀਦੀ ਸੀ ਅਤੇ 2 ਕਰੋੜ ਰੁਪਏ ਦਾ ਬਕਾਇਆ ਸਰਕਾਰੀ ਕੋਠੀ ਦਾ ਕਿਰਾਇਆ ਭਰਨਾ ਪਿਆ, ਤਾਂ ਤੁਹਾਡੀਆਂ ਚੀਕਾਂ ਕਿਵੇਂ ਨਿਕਲ ਰਹੀਆਂ ਸਨ, ਇਹ ਸਭ ਨੇ ਦੇਖਿਆ ਹੈ। ਮੈਂ ਜਿੱਥੇ ਵੀ ਰਿਹਾ, ਆਪਣੀ ਗ਼ੈਰਤ ਅਤੇ ਅਣਖ ਨਾਲ ਰਿਹਾ।   ਉਨ੍ਹਾਂ ਨੇ ਆਪਣੇ ਚਰਿੱਤਰ ‘ਤੇ ਉਠਾਏ ਸਵਾਲਾਂ ਦਾ ਜਵਾਬ

Punjab

ਸਿਆਸੀ ਡਰਾਮੇ ਲਈ ਪੰਜਾਬ ਪੁਲਿਸ ਨੂੰ ਨਿਸ਼ਾਨਾ ਬਣਾਉਣਾ ਅਤੇ ਉਨ੍ਹਾਂ ਦਾ ਮਨੋਬਲ ਡੇਗਣਾ ਖ਼ਤਰਨਾਕ ਅਤੇ ਗੈਰ-ਜ਼ਿੰਮੇਵਾਰਾਨਾ ਹੈ: ਬਲਤੇਜ ਪੰਨੂ

ਚੰਡੀਗੜ੍ਹ 28 ਮਈ   ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਧੂਰੀ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਕੀਤੇ ਗਏ ਵਿਵਹਾਰ ਨੂੰ ਲੈ ਕੇ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿੱਟੂ ਦੇ ਰਵੱਈਏ ਨੇ ਸ਼ਾਲੀਨਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਇਸ ਨਾਲ ਭਾਜਪਾ ਆਗੂ ਦਾ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਪੂਰੀ ਤਰ੍ਹਾਂ ਜਨਤਕ ਹੋ ਗਿਆ ਹੈ।   ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੇ ਕੈਮਰਿਆਂ ਦੇ ਸਾਹਮਣੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸਰੇਆਮ ਬਦਸਲੂਕੀ ਕੀਤੀ ਅਤੇ ਅਧਿਕਾਰੀਆਂ ਲਈ ਦਲਾਲ ਵਰਗੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਵੀ ਕੀਤੀ। ਉਨ੍ਹਾਂ ਕਿਹਾ ਕਿ ਇੱਕ ਕੇਂਦਰੀ ਮੰਤਰੀ ਵੱਲੋਂ ਅਜਿਹਾ ਵਿਵਹਾਰ ਬਿਲਕੁਲ ਨਾਕਾਬਿਲ-ਏ-ਬਰਦਾਸ਼ਤ ਅਤੇ ਗੈਰ-ਜ਼ਿੰਮੇਵਾਰਾਨਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਚਾਹੇ ਪੰਜਾਬ ਪੁਲਿਸ ਹੋਵੇ, ਕੇਂਦਰੀ ਹਥਿਆਰਬੰਦ ਬਲ ਹੋਣ ਜਾਂ ਭਾਰਤੀ ਫੌਜ, ਹਰ ਸੁਰੱਖਿਆ ਬਲ ਸਤਿਕਾਰ ਦਾ ਹੱਕਦਾਰ ਹੈ ਕਿਉਂਕਿ ਉਹ ਨਾਗਰਿਕਾਂ ਦੀ ਸੁਰੱਖਿਆ ਲਈ ਦਿਨ-ਰਾਤ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਡਰਾਮੇ ਲਈ ਪੂਰੀ ਫੋਰਸ ਨੂੰ ਨਿਸ਼ਾਨਾ ਬਣਾਉਣਾ ਅਤੇ ਉਨ੍ਹਾਂ ਦਾ ਮਨੋਬਲ ਡੇਗਣ ਦੀ ਕੋਸ਼ਿਸ਼ ਕਰਨਾ ਬੇਹੱਦ ਖ਼ਤਰਨਾਕ ਹੈ। ਸੁਰੱਖਿਆ ਕਰਮੀ ਲੋਕਾਂ ਦੀ ਸੁਰੱਖਿਆ ਲਈ ਆਪਣੀ ਜਾਨ ਖ਼ਤਰੇ ਵਿੱਚ ਪਾਉਂਦੇ ਹਨ ਅਤੇ ਉਨ੍ਹਾਂ ਦਾ ਇਸ ਤਰ੍ਹਾਂ ਕਦੇ ਵੀ ਅਪਮਾਨ ਨਹੀਂ ਕੀਤਾ ਜਾਣਾ ਚਾਹੀਦਾ।   ਰਵਨੀਤ ਸਿੰਘ ਬਿੱਟੂ ਦੀ ਉਸ ਟਿੱਪਣੀ ‘ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜਦੋਂ ਵੀ ਨਾਕੇ ਲਗਾਏ ਜਾਂਦੇ ਹਨ ਤਾਂ ਪੰਜਾਬੀ ਪੁਲਿਸ ਮੁਲਾਜ਼ਮਾਂ ਨੂੰ ਗਾਲਾਂ ਕੱਢਦੇ ਹਨ, ਪੰਨੂ ਨੇ ਕਿਹਾ ਕਿ ਇਹ ਬਿਆਨ ਨਾ ਸਿਰਫ਼ ਪੰਜਾਬ ਪੁਲਿਸ ਸਗੋਂ ਪੰਜਾਬ ਦੇ ਲੋਕਾਂ ਦਾ ਵੀ ਘੋਰ ਅਪਮਾਨ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਲਾਜ਼ਮਾਂ, ਖ਼ਾਸ ਕਰਕੇ ਨੌਜਵਾਨ ਅਧਿਕਾਰੀਆਂ ਨੇ ਜਨਤਾ ਨਾਲ ਨਜਿੱਠਣ ਦੇ ਤਰੀਕੇ ਨੂੰ ਬਦਲਿਆ ਹੈ ਅਤੇ ਉਹ ਲੋਕਾਂ ਦੀ ਸੁਰੱਖਿਆ ਲਈ ਪੇਸ਼ੇਵਰ ਤਰੀਕੇ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ।   ਸੜਕ ਸੁਰੱਖਿਆ ਫੋਰਸ (ਐਸਐਸਐਫ) ਦੇ ਕੰਮ ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਅੱਜ ਹਾਦਸੇ ਦੇ ਸ਼ਿਕਾਰ ਲੋਕਾਂ ਨੂੰ ਮਿੰਟਾਂ ਵਿੱਚ ਤੁਰੰਤ ਸਹਾਇਤਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਲੋਕਾਂ ਨੂੰ ਚੋਰੀ, ਹਮਲੇ, ਹਾਦਸੇ ਜਾਂ ਕਿਸੇ ਐਮਰਜੈਂਸੀ ਦਾ ਸਾਹਮਣਾ ਕਰਨਾ ਪੈਂਦਾ ਹੈ, ਤਾਂ ਉਹ ਸਭ ਤੋਂ ਪਹਿਲਾਂ ਪੁਲਿਸ ਨੂੰ ਫੋਨ ਕਰਦੇ ਹਨ, ਨਾ ਕਿ ਉਨ੍ਹਾਂ ਨੂੰ ਗਾਲਾਂ ਕੱਢਣ ਲਈ। ਇਮਾਨਦਾਰ ਨਾਗਰਿਕ ਪੁਲਿਸ ਨਾਕੇ ਲੱਗਣ ‘ਤੇ ਵਧੇਰੇ ਸੁਰੱਖਿਅਤ ਮਹਿਸੂਸ ਕਰਦੇ ਹਨ। ਪੁਲਿਸ ਚੈਕਿੰਗ ਤੋਂ ਸਿਰਫ਼ ਅਪਰਾਧੀਆਂ ਅਤੇ ਸਮਾਜ ਵਿਰੋਧੀ ਅੰਸ਼ਾਂ ਨੂੰ ਹੀ ਤਕਲੀਫ਼ ਹੁੰਦੀ ਹੈ।   ਬਲਤੇਜ ਪੰਨੂ ਨੇ ਵਿਵਾਦ ਭੜਕਣ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਦੀ ਚੁੱਪ ‘ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਕੇਂਦਰੀ ਮੰਤਰੀ ਪਿਛਲੀਆਂ ਪ੍ਰੈੱਸ ਕਾਨਫਰੰਸਾਂ ‘ਚ ‘ਆਪ’ ਆਗੂਆਂ ਵੱਲੋਂ ਚੁੱਕੇ ਗਏ ਸਵਾਲਾਂ ਦਾ ਜਵਾਬ ਦੇਣ ‘ਚ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਗੰਭੀਰ ਚਿੰਤਾਵਾਂ ਦਾ ਜਵਾਬ ਦੇਣ ਦੀ ਬਜਾਏ, ਉਹ ਨਿੱਜੀ ਹਮਲਿਆਂ ‘ਤੇ ਉਤਰ ਆਏ।   ਰਵਨੀਤ ਸਿੰਘ ਬਿੱਟੂ ਨੂੰ ਹੋਰ ਘੇਰਦਿਆਂ ਬਲਤੇਜ ਪੰਨੂ ਨੇ 2017 ਵਿੱਚ ਕਾਂਗਰਸ ਸਰਕਾਰ ਦੌਰਾਨ ਬਿੱਟੂ ਦੇ ਭਰਾ ਨੂੰ ਪੰਜਾਬ ਪੁਲਿਸ ਵਿੱਚ ਡੀਐੱਸਪੀ ਵਜੋਂ ਭਰਤੀ ਕਰਨ ਦਾ ਮੁੱਦਾ ਚੁੱਕਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਿਯੁਕਤੀ ਨੂੰ ਸੰਭਵ ਬਣਾਉਣ ਲਈ ਉਮਰ ਦੇ ਮਾਪਦੰਡ, ਵਿਦਿਅਕ ਯੋਗਤਾ ਅਤੇ ਭਰਤੀ ਪ੍ਰਕਿਰਿਆਵਾਂ ਸਮੇਤ ਕਈ ਨਿਯਮਾਂ ਵਿੱਚ ਬਦਲਾਅ ਕੀਤੇ ਗਏ ਸਨ। ਬਲਤੇਜ ਪੰਨੂ ਨੇ ਸਵਾਲ ਕੀਤਾ ਕਿ ਜੇਕਰ ਰਵਨੀਤ ਸਿੰਘ ਬਿੱਟੂ ਦਾ ਮੰਨਣਾ ਹੈ ਕਿ ਪੰਜਾਬ ਪੁਲਿਸ ਇੰਨੀ ਮਾੜੀ ਹੈ ਅਤੇ ਉਹ ਦਾਅਵਾ ਕਰਦੇ ਹਨ ਕਿ ਪੰਜਾਬੀ ਇਸ ਫੋਰਸ ਨੂੰ ਨਫ਼ਰਤ ਕਰਦੇ ਹਨ, ਤਾਂ ਉਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰ ਨੂੰ ਉਸੇ ਵਿਭਾਗ ਵਿੱਚ ਭਰਤੀ ਕਰਵਾਉਣ ਲਈ ਇੰਨੇ ਅਸਾਧਾਰਨ ਯਤਨ ਕਿਉਂ ਕੀਤੇ?   ਪਿਛਲੀਆਂ ਸਰਕਾਰਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਤੁਲਨਾ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਬਿਨਾਂ ਕਿਸੇ ਰਿਸ਼ਵਤਖੋਰੀ, ਭ੍ਰਿਸ਼ਟਾਚਾਰ ਜਾਂ ਸਿਫ਼ਾਰਸ਼ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਵਿਰੋਧੀ ਨੇਤਾਵਾਂ ਨੂੰ ਚੁਣੌਤੀ ਦਿੱਤੀ ਕਿ ਉਹ ਮੌਜੂਦਾ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਰਾਹੀਂ ਹੋਈ ਭਰਤੀ ਦੀ ਇੱਕ ਵੀ ਮਿਸਾਲ ਪੇਸ਼ ਕਰਨ।   ਬਿਨਾਂ ਸ਼ਰਤ ਮੁਆਫੀ ਦੀ ਮੰਗ ਕਰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੂੰ ਪੂਰੀ ਪੰਜਾਬ ਪੁਲਿਸ ਫੋਰਸ, ਖ਼ਾਸ ਕਰਕੇ ਸਬ-ਇੰਸਪੈਕਟਰ ਅਤੇ ਐੱਸਐੱਸਪੀ ਨਵਜੋਤ ਕੌਰ ਤੋਂ ਮੁਆਫੀ ਮੰਗਣੀ ਚਾਹੀਦੀ ਹੈ, ਜਿਨ੍ਹਾਂ ਖ਼ਿਲਾਫ਼ ਉਨ੍ਹਾਂ ਨੇ ਟਕਰਾਅ ਦੌਰਾਨ ਅਣਉਚਿਤ ਭਾਸ਼ਾ ਦੀ ਵਰਤੋਂ ਕੀਤੀ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪੁਲਿਸ ਦੇ ਅਧਿਕਾਰੀ ਸਖ਼ਤ ਮਿਹਨਤ, ਪੜ੍ਹਾਈ, ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਆਪਣੇ ਪਰਿਵਾਰਾਂ ਦੀਆਂ ਕੁਰਬਾਨੀਆਂ ਸਦਕਾ ਇਹ ਮੁਕਾਮ ਹਾਸਲ ਕਰਦੇ ਹਨ, ਨਾ ਕਿ ਵਿਸ਼ੇਸ਼ ਨਿਯਮਾਂ ਦੇ ਬਦਲਾਅ ਅਤੇ ਸਿਆਸੀ ਪ੍ਰਭਾਵ ਰਾਹੀਂ।

Punjab

ਪੰਜਾਬ ਨਿਗਮ ਚੋਣ ਨਤੀਜੇ: 'ਆਪ' ਦਾ ਦਬਦਬਾ, 500 ਤੋਂ ਪਾਰ ਪਹੁੰਚਿਆ ਸੀਟਾਂ ਦਾ ਅੰਕੜਾ

ਚੰਡੀਗੜ੍ਹ: ਪੰਜਾਬ ਵਿੱਚ ਸਥਾਨਕ ਨਿਕਾਏ ਚੋਣਾਂ (Municipal Elections) ਦੇ ਨਤੀਜਿਆਂ ਨੇ ਸੂਬੇ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ (AAP) ਦੀ ਪਕੜ ਨੂੰ ਮਜ਼ਬੂਤ ਕਰ ਦਿੱਤਾ ਹੈ। ਅੱਠ ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਹੋਈਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਦੌਰਾਨ ‘ਆਪ’ ਨੇ ਵੱਡੀ ਲੀਡ ਹਾਸਲ ਕਰਦੇ ਹੋਏ 500 ਤੋਂ ਵੱਧ ਸੀਟਾਂ ‘ਤੇ ਜਿੱਤ ਦਾ ਪਰਚਮ ਲਹਿਰਾਇਆ ਹੈ। ਸ਼ਹਿਰੀ ਵੋਟਰਾਂ ਦੇ ਇਸ ਫੈਸਲੇ ਨੇ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਪਾਰਟੀ ਦੇ ਹੌਸਲੇ ਬੁਲੰਦ ਕਰ ਦਿੱਤੇ ਹਨ। ‘ਆਪ’ ਦੀ ਹੂੰਝਾ ਫੇਰ ਜਿੱਤ, ਵਿਰੋਧੀ ਧਿਰਾਂ ਪਛੜੀਆਂ ਚੋਣ ਨਤੀਜਿਆਂ ਦੇ ਰੁਝਾਨਾਂ ਅਤੇ ਐਲਾਨੇ ਗਏ ਨਤੀਜਿਆਂ ਮੁਤਾਬਕ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਵਿਕਾਸ ਕਾਰਜਾਂ ‘ਤੇ ਸ਼ਹਿਰੀ ਵੋਟਰਾਂ ਨੇ ਮੋਹਰ ਲਗਾਈ ਹੈ। ਪਾਰਟੀ ਨੇ ਕਈ ਪ੍ਰਮੁੱਖ ਨਗਰ ਕੌਂਸਲਾਂ ਅਤੇ ਨਿਗਮਾਂ ‘ਤੇ ਕਬਜ਼ਾ ਕਰ ਲਿਆ ਹੈ। ਉਦਾਹਰਨ ਵਜੋਂ, ਸ਼੍ਰੀ ਆਨੰਦਪੁਰ ਸਾਹਿਬ ਦੇ 13 ਵਾਰਡਾਂ ਵਿੱਚੋਂ 11 ਵਾਰਡਾਂ ‘ਤੇ ‘ਆਪ’ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ, ਜਦਕਿ ਬਰਨਾਲਾ ਵਿੱਚ ਵੀ ਪਾਰਟੀ ਨੇ ਇੱਕਪਾਸੜ ਹੂੰਝਾ ਫੇਰ ਪ੍ਰਦਰਸ਼ਨ ਕੀਤਾ ਹੈ। ਆਜ਼ਾਦ ਉਮੀਦਵਾਰਾਂ ਨੇ ਸਭ ਨੂੰ ਚੌਂਕਾਇਆ ਇਸ ਵਾਰ ਦੀਆਂ ਚੋਣਾਂ ਵਿੱਚ ਸਭ ਤੋਂ ਦਿਲਚਸਪ ਪਹਿਲੂ ਆਜ਼ਾਦ (Independent) ਉਮੀਦਵਾਰਾਂ ਦਾ ਪ੍ਰਦਰਸ਼ਨ ਰਿਹਾ ਹੈ। ਰਵਾਇਤੀ ਪਾਰਟੀਆਂ ਜਿਵੇਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਪਿੱਛੇ ਛੱਡਦਿਆਂ, ਆਜ਼ਾਦ ਉਮੀਦਵਾਰ ਦੂਜੇ ਨੰਬਰ ‘ਤੇ ਸਭ ਤੋਂ ਵੱਡੀ ਤਾਕਤ ਵਜੋਂ ਉੱਭਰੇ ਹਨ। ਕਈ ਵਾਰਡਾਂ ਵਿੱਚ ਸਥਾਨਕ ਚਿਹਰਿਆਂ ਨੇ ਸਿਆਸੀ ਪਾਰਟੀਆਂ ਦੇ ਸਮੀਕਰਨ ਵਿਗਾੜ ਦਿੱਤੇ। ਪਾਰਟੀ ਵਾਈਜ਼ ਮੌਜੂਦਾ ਸਥਿਤੀ (ਲਗਭਗ ਅੰਕੜੇ) ਸਿਆਸੀ ਪਾਰਟੀ ਜਿੱਤੀਆਂ/ਮੋਹਰੀ ਸੀਟਾਂ ਆਮ ਆਦਮੀ ਪਾਰਟੀ (AAP) 500+ ਆਜ਼ਾਦ ਉਮੀਦਵਾਰ 160+ ਭਾਰਤੀ ਰਾਸ਼ਟਰੀ ਕਾਂਗਰਸ 160+ ਸ਼੍ਰੋਮਣੀ ਅਕਾਲੀ ਦਲ (SAD) 110+ ਭਾਰਤੀ ਜਨਤਾ ਪਾਰਟੀ (BJP) 30+ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਜਤਾਇਆ ਜਨਤਾ ਦਾ ਧੰਨਵਾਦ ਇਸ ਸ਼ਾਨਦਾਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੇਂਡੂ ਚੋਣਾਂ (ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ) ਅਤੇ ਹੁਣ ਸ਼ਹਿਰੀ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀ ਜਨਤਾ ‘ਆਪ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ, ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਅਤੇ ਰੁਜ਼ਗਾਰ ਦੇ ਫੈਸਲਿਆਂ ਦੇ ਨਾਲ ਖੜ੍ਹੀ ਹੈ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਈ ਗਿਣਤੀ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਬਣਾਏ ਗਏ 115 ਗਿਣਤੀ ਕੇਂਦਰਾਂ ਦੇ ਬਾਹਰ ਪੰਜਾਬ ਪੁਲਿਸ ਵੱਲੋਂ ਬਹੁ-ਪਰਤੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ। ਚੋਣ ਕਮਿਸ਼ਨ ਦੀ ਮੁਸਤੈਦੀ ਸਦਕਾ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹਿਆ। ਦੱਸਣਯੋਗ ਹੈ ਕਿ 26 ਮਈ ਨੂੰ ਹੋਈ ਪੋਲਿੰਗ ਦੌਰਾਨ ਕਰੀਬ 64 ਫ਼ੀਸਦੀ ਵੋਟਰਾਂ ਨੇ ਆਪਣੇ ਲੋਕਤੰਤਰੀ ਹੱਕ ਦਾ ਇਸਤੇਮਾਲ ਕੀਤਾ ਸੀ।

Punjab

ਸੁਪ੍ਰੀਮ ਕੋਰਟ ਦੀ NTA ਨੂੰ ਫਿਟਕਾਰ: "UPSC ਕੋਲੋਂ ਸਿੱਖਣ ਦੀ ਲੋੜ, ਜਵਾਬਦੇਹੀ ਤੈਅ ਕੀਤੇ ਬਿਨਾਂ ਨਹੀਂ ਰੁਕਣਗੀਆਂ ਪੇਪਰ ਲੀਕ ਦੀਆਂ ਘਟਨਾਵਾਂ"

ਨਵੀਂ ਦਿੱਲੀ: ਦੇਸ਼ ਵਿੱਚ ਮੈਡੀਕਲ ਪ੍ਰਵੇਸ਼ ਪ੍ਰੀਖਿਆ ‘NEET-UG’ ਦੇ ਪੇਪਰ ਲੀਕ ਮਾਮਲੇ ‘ਤੇ ਸੁਣਵਾਈ ਕਰਦਿਆਂ ਸੁਪ੍ਰੀਮ ਕੋਰਟ ਨੇ ਨੈਸ਼ਨਲ ਟੈਸਟਿੰਗ ਏਜੰਸੀ (NTA) ਨੂੰ ਸਖ਼ਤ ਫਿਟਕਾਰ ਲਗਾਈ ਹੈ। ਜਸਟਿਸ ਪੀ. ਐੱਸ. ਨਰਸਿਮਹਾ ਅਤੇ ਜਸਟਿਸ ਆਲੋਕ ਅਰਾਧੇ ਦੇ ਬੈਂਚ ਨੇ ਪ੍ਰੀਖਿਆ ਪ੍ਰਣਾਲੀ ‘ਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ NTA ਨੂੰ ਦੇਸ਼ ਦੀਆਂ ਹੋਰ ਪ੍ਰਮੁੱਖ ਪ੍ਰੀਖਿਆ ਸੰਸਥਾਵਾਂ, ਖਾਸ ਕਰਕੇ UPSC (ਸੰਘ ਲੋਕ ਸੇਵਾ ਆਯੋਗ) ਤੋਂ ਸਿੱਖਣ ਦੀ ਲੋੜ ਹੈ, ਜਿੱਥੇ ਅੱਜ ਤੱਕ ਕਦੇ ਵੀ ਪੇਪਰ ਲੀਕ ਜਾਂ ਅਜਿਹੇ ਵਿਵਾਦ ਸਾਹਮਣੇ ਨਹੀਂ ਆਏ। “UPSC ਤੋਂ ਸਿੱਖੋ, ਉੱਥੇ ਕਦੇ ਪੇਪਰ ਲੀਕ ਨਹੀਂ ਹੁੰਦਾ” ਸੁਣਵਾਈ ਦੌਰਾਨ ਮਾਨਯੋਗ ਜੱਜਾਂ ਨੇ ਕਿਹਾ ਕਿ ਦੇਸ਼ ਵਿੱਚ UPSC ਵਰਗੀ ਸੰਸਥਾ ਵੀ ਹੈ ਜੋ ਇੰਨੇ ਵੱਡੇ ਪੱਧਰ ‘ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਕਰਵਾਉਂਦੀ ਹੈ, ਪਰ ਉੱਥੇ ਕਦੇ ਵੀ ਸੁਰੱਖਿਆ ਵਿੱਚ ਸੰਨ੍ਹ ਲੱਗਣ ਜਾਂ ਪੇਪਰ ਲੀਕ ਹੋਣ ਵਰਗੀ ਸਥਿਤੀ ਪੈਦਾ ਨਹੀਂ ਹੋਈ। ਅਦਾਲਤ ਨੇ ਕਿਹਾ, “UPSC ਵਿੱਚ ਕਦੇ ਅਜਿਹੇ ਹਾਲਾਤ ਨਹੀਂ ਬਣੇ, ਤੁਹਾਨੂੰ (NTA) ਉਨ੍ਹਾਂ ਦੇ ਸਿਸਟਮ ਤੋਂ ਸਿੱਖਣ ਦੀ ਸਖ਼ਤ ਲੋੜ ਹੈ।” ਜਵਾਬਦੇਹੀ ਤੈਅ ਕੀਤੇ ਬਿਨਾਂ ਸਮੱਸਿਆ ਦਾ ਹੱਲ ਅਸੰਭਵ ਸੁਪ੍ਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਸਿਰਫ਼ ਕਮੇਟੀਆਂ ਬਣਾਉਣ ਜਾਂ ਸੁਧਾਰਾਂ ਦੀਆਂ ਸਿਫ਼ਾਰਸ਼ਾਂ ਕਰਨ ਨਾਲ ਪੇਪਰ ਲੀਕ ਦੀਆਂ ਘਟਨਾਵਾਂ ਨਹੀਂ ਰੁਕਣਗੀਆਂ। ਅਦਾਲਤ ਨੇ ਕਿਹਾ ਕਿ ਅਸਲ ਸਮੱਸਿਆ ਉਦੋਂ ਤੱਕ ਹੱਲ ਨਹੀਂ ਹੋਵੇਗੀ ਜਦੋਂ ਤੱਕ ਸਿਸਟਮ ਵਿੱਚ ਨਿੱਜੀ ਜਵਾਬਦੇਹੀ ਤੈਅ ਨਹੀਂ ਕੀਤੀ ਜਾਂਦੀ। ਜਸਟਿਸ ਨਰਸਿਮਹਾ ਨੇ ਕਿਹਾ ਕਿ ਸਾਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਪ੍ਰੀਖਿਆ ਦੀ ਸੁਰੱਖਿਆ ਲਈ ਕਿਸ ਖਾਸ ਵਿਅਕਤੀ ਜਾਂ ਅਧਿਕਾਰੀ ਦੇ ਮੋਢਿਆਂ ‘ਤੇ ਜ਼ਿੰਮੇਵਾਰੀ ਸੀ। ਜਦੋਂ ਤੱਕ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਦੀ ਪਛਾਣ ਕਰਕੇ ਉਨ੍ਹਾਂ ‘ਤੇ ਸਖ਼ਤ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਅਜਿਹੀਆਂ ਗਲਤੀਆਂ ਵਾਰ-ਵਾਰ ਦੋਹਰਾਈਆਂ ਜਾਣਗੀਆਂ। ਸੰਸਥਾਵਾਂ ਦਾ ‘ਐਡ-ਹਾਕ’ (Ad-hoc) ਹੋਣਾ ਸਭ ਤੋਂ ਵੱਡੀ ਕਮਜ਼ੋਰੀ ਅਦਾਲਤ ਨੇ ਦੇਸ਼ ਵਿੱਚ ਪ੍ਰੀਖਿਆ ਕਰਵਾਉਣ ਵਾਲੀਆਂ ਸੰਸਥਾਵਾਂ ਦੇ ਅਸਥਾਈ (Ad-hoc) ਢਾਂਚੇ ‘ਤੇ ਵੀ ਚਿੰਤਾ ਪ੍ਰਗਟਾਈ। ਬੈਂਚ ਨੇ ਕਿਹਾ ਕਿ ਜ਼ਿਆਦਾਤਰ ਸੰਸਥਾਵਾਂ ਵਿੱਚ ਨਿਰੰਤਰਤਾ ਅਤੇ ਸਥਾਈ ਮਾਹਰਾਂ ਦੀ ਕਮੀ ਹੈ। ਅਦਾਲਤ ਨੇ ਕੇਂਦਰ सरकार ਨੂੰ ਇੱਕ ਹਲਫ਼ਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿਸ ਵਿੱਚ ਇਹ ਦੱਸਿਆ ਜਾਵੇ ਕਿ NTA ਵਰਗੀਆਂ ਸੰਸਥਾਵਾਂ ਵਿੱਚ ਇੱਕ ‘ਸਥਾਈ ਸੰਸਥਾਗਤ ਯਾਦਦਾਸ਼ਤ’ (Institutional memory of continuity) ਕਿਵੇਂ ਬਣਾਈ ਜਾ ਸਕਦੀ ਹੈ, ਤਾਂ ਜੋ ਭਵਿੱਖ ਵਿੱਚ ਬਿਨਾਂ ਕਿਸੇ ਦਾਗ ਦੇ ਪਾਰਦਰਸ਼ੀ ਤਰੀਕੇ ਨਾਲ ਪ੍ਰੀਖਿਆਵਾਂ ਕਰਵਾਈਆਂ ਜਾ ਸਕਣ। ਵਿਦਿਆਰਥੀਆਂ ਲਈ ਬੇਹੱਦ ਦੁਖਦਾਈ ਹੈ ਇਹ ਸਥਿਤੀ ਅਦਾਲਤ ਨੇ NEET ਪ੍ਰੀਖਿਆ ਵਿੱਚ ਹੋਈਆਂ ਗੜਬੜੀਆਂ ਕਾਰਨ ਲੱਖਾਂ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ‘ਤੇ ਪੈਣ ਵਾਲੇ ਮਾਨਸਿਕ ਪ੍ਰਭਾਵ ਦਾ ਜ਼ਿਕਰ ਵੀ ਕੀਤਾ। ਸੁਪ੍ਰੀਮ ਕੋਰਟ ਨੇ ਕਿਹਾ ਕਿ ਦੇਸ਼ ਦੇ ਲੱਖਾਂ ਬੱਚੇ ਦਿਨ-ਰਾਤ ਮਿਹਨਤ ਕਰਦੇ ਹਨ, ਅਤੇ ਜਦੋਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਇਹ ਨਾ ਸਿਰਫ਼ ਵਿਦਿਆਰਥੀਆਂ ਲਈ ਬਲਕਿ ਉਨ੍ਹਾਂ ਦੇ ਪਰਿਵਾਰਾਂ ਲਈ ਵੀ ਬੇਹੱਦ ‘ਟਰਾਮੈਟਿਕ’ (ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ਵਾਲੀ) ਹੁੰਦੀ ਹੈ। ਅਸੀਂ ਦੇਸ਼ ਦੇ ਨੌਜਵਾਨਾਂ ਨੂੰ ਨਿਰਾਸ਼ ਨਹੀਂ ਕਰ ਸਕਦੇ।

Scroll to Top