Actionpunjab

Action Punjab Logo
Breaking News

Author name: Action Punjab

Action Punjab
Punjab

ਸੁਪ੍ਰੀਮ ਕੋਰਟ ਦੀ NTA ਨੂੰ ਫਿਟਕਾਰ: "UPSC ਕੋਲੋਂ ਸਿੱਖਣ ਦੀ ਲੋੜ, ਜਵਾਬਦੇਹੀ ਤੈਅ ਕੀਤੇ ਬਿਨਾਂ ਨਹੀਂ ਰੁਕਣਗੀਆਂ ਪੇਪਰ ਲੀਕ ਦੀਆਂ ਘਟਨਾਵਾਂ"

ਨਵੀਂ ਦਿੱਲੀ: ਦੇਸ਼ ਵਿੱਚ ਮੈਡੀਕਲ ਪ੍ਰਵੇਸ਼ ਪ੍ਰੀਖਿਆ ‘NEET-UG’ ਦੇ ਪੇਪਰ ਲੀਕ ਮਾਮਲੇ ‘ਤੇ ਸੁਣਵਾਈ ਕਰਦਿਆਂ ਸੁਪ੍ਰੀਮ ਕੋਰਟ ਨੇ ਨੈਸ਼ਨਲ ਟੈਸਟਿੰਗ ਏਜੰਸੀ (NTA) ਨੂੰ ਸਖ਼ਤ ਫਿਟਕਾਰ ਲਗਾਈ ਹੈ। ਜਸਟਿਸ ਪੀ. ਐੱਸ. ਨਰਸਿਮਹਾ ਅਤੇ ਜਸਟਿਸ ਆਲੋਕ ਅਰਾਧੇ ਦੇ ਬੈਂਚ ਨੇ ਪ੍ਰੀਖਿਆ ਪ੍ਰਣਾਲੀ ‘ਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ NTA ਨੂੰ ਦੇਸ਼ ਦੀਆਂ ਹੋਰ ਪ੍ਰਮੁੱਖ ਪ੍ਰੀਖਿਆ ਸੰਸਥਾਵਾਂ, ਖਾਸ ਕਰਕੇ UPSC (ਸੰਘ ਲੋਕ ਸੇਵਾ ਆਯੋਗ) ਤੋਂ ਸਿੱਖਣ ਦੀ ਲੋੜ ਹੈ, ਜਿੱਥੇ ਅੱਜ ਤੱਕ ਕਦੇ ਵੀ ਪੇਪਰ ਲੀਕ ਜਾਂ ਅਜਿਹੇ ਵਿਵਾਦ ਸਾਹਮਣੇ ਨਹੀਂ ਆਏ। “UPSC ਤੋਂ ਸਿੱਖੋ, ਉੱਥੇ ਕਦੇ ਪੇਪਰ ਲੀਕ ਨਹੀਂ ਹੁੰਦਾ” ਸੁਣਵਾਈ ਦੌਰਾਨ ਮਾਨਯੋਗ ਜੱਜਾਂ ਨੇ ਕਿਹਾ ਕਿ ਦੇਸ਼ ਵਿੱਚ UPSC ਵਰਗੀ ਸੰਸਥਾ ਵੀ ਹੈ ਜੋ ਇੰਨੇ ਵੱਡੇ ਪੱਧਰ ‘ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਕਰਵਾਉਂਦੀ ਹੈ, ਪਰ ਉੱਥੇ ਕਦੇ ਵੀ ਸੁਰੱਖਿਆ ਵਿੱਚ ਸੰਨ੍ਹ ਲੱਗਣ ਜਾਂ ਪੇਪਰ ਲੀਕ ਹੋਣ ਵਰਗੀ ਸਥਿਤੀ ਪੈਦਾ ਨਹੀਂ ਹੋਈ। ਅਦਾਲਤ ਨੇ ਕਿਹਾ, “UPSC ਵਿੱਚ ਕਦੇ ਅਜਿਹੇ ਹਾਲਾਤ ਨਹੀਂ ਬਣੇ, ਤੁਹਾਨੂੰ (NTA) ਉਨ੍ਹਾਂ ਦੇ ਸਿਸਟਮ ਤੋਂ ਸਿੱਖਣ ਦੀ ਸਖ਼ਤ ਲੋੜ ਹੈ।” ਜਵਾਬਦੇਹੀ ਤੈਅ ਕੀਤੇ ਬਿਨਾਂ ਸਮੱਸਿਆ ਦਾ ਹੱਲ ਅਸੰਭਵ ਸੁਪ੍ਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਸਿਰਫ਼ ਕਮੇਟੀਆਂ ਬਣਾਉਣ ਜਾਂ ਸੁਧਾਰਾਂ ਦੀਆਂ ਸਿਫ਼ਾਰਸ਼ਾਂ ਕਰਨ ਨਾਲ ਪੇਪਰ ਲੀਕ ਦੀਆਂ ਘਟਨਾਵਾਂ ਨਹੀਂ ਰੁਕਣਗੀਆਂ। ਅਦਾਲਤ ਨੇ ਕਿਹਾ ਕਿ ਅਸਲ ਸਮੱਸਿਆ ਉਦੋਂ ਤੱਕ ਹੱਲ ਨਹੀਂ ਹੋਵੇਗੀ ਜਦੋਂ ਤੱਕ ਸਿਸਟਮ ਵਿੱਚ ਨਿੱਜੀ ਜਵਾਬਦੇਹੀ ਤੈਅ ਨਹੀਂ ਕੀਤੀ ਜਾਂਦੀ। ਜਸਟਿਸ ਨਰਸਿਮਹਾ ਨੇ ਕਿਹਾ ਕਿ ਸਾਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਪ੍ਰੀਖਿਆ ਦੀ ਸੁਰੱਖਿਆ ਲਈ ਕਿਸ ਖਾਸ ਵਿਅਕਤੀ ਜਾਂ ਅਧਿਕਾਰੀ ਦੇ ਮੋਢਿਆਂ ‘ਤੇ ਜ਼ਿੰਮੇਵਾਰੀ ਸੀ। ਜਦੋਂ ਤੱਕ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਦੀ ਪਛਾਣ ਕਰਕੇ ਉਨ੍ਹਾਂ ‘ਤੇ ਸਖ਼ਤ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਅਜਿਹੀਆਂ ਗਲਤੀਆਂ ਵਾਰ-ਵਾਰ ਦੋਹਰਾਈਆਂ ਜਾਣਗੀਆਂ। ਸੰਸਥਾਵਾਂ ਦਾ ‘ਐਡ-ਹਾਕ’ (Ad-hoc) ਹੋਣਾ ਸਭ ਤੋਂ ਵੱਡੀ ਕਮਜ਼ੋਰੀ ਅਦਾਲਤ ਨੇ ਦੇਸ਼ ਵਿੱਚ ਪ੍ਰੀਖਿਆ ਕਰਵਾਉਣ ਵਾਲੀਆਂ ਸੰਸਥਾਵਾਂ ਦੇ ਅਸਥਾਈ (Ad-hoc) ਢਾਂਚੇ ‘ਤੇ ਵੀ ਚਿੰਤਾ ਪ੍ਰਗਟਾਈ। ਬੈਂਚ ਨੇ ਕਿਹਾ ਕਿ ਜ਼ਿਆਦਾਤਰ ਸੰਸਥਾਵਾਂ ਵਿੱਚ ਨਿਰੰਤਰਤਾ ਅਤੇ ਸਥਾਈ ਮਾਹਰਾਂ ਦੀ ਕਮੀ ਹੈ। ਅਦਾਲਤ ਨੇ ਕੇਂਦਰ सरकार ਨੂੰ ਇੱਕ ਹਲਫ਼ਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿਸ ਵਿੱਚ ਇਹ ਦੱਸਿਆ ਜਾਵੇ ਕਿ NTA ਵਰਗੀਆਂ ਸੰਸਥਾਵਾਂ ਵਿੱਚ ਇੱਕ ‘ਸਥਾਈ ਸੰਸਥਾਗਤ ਯਾਦਦਾਸ਼ਤ’ (Institutional memory of continuity) ਕਿਵੇਂ ਬਣਾਈ ਜਾ ਸਕਦੀ ਹੈ, ਤਾਂ ਜੋ ਭਵਿੱਖ ਵਿੱਚ ਬਿਨਾਂ ਕਿਸੇ ਦਾਗ ਦੇ ਪਾਰਦਰਸ਼ੀ ਤਰੀਕੇ ਨਾਲ ਪ੍ਰੀਖਿਆਵਾਂ ਕਰਵਾਈਆਂ ਜਾ ਸਕਣ। ਵਿਦਿਆਰਥੀਆਂ ਲਈ ਬੇਹੱਦ ਦੁਖਦਾਈ ਹੈ ਇਹ ਸਥਿਤੀ ਅਦਾਲਤ ਨੇ NEET ਪ੍ਰੀਖਿਆ ਵਿੱਚ ਹੋਈਆਂ ਗੜਬੜੀਆਂ ਕਾਰਨ ਲੱਖਾਂ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ‘ਤੇ ਪੈਣ ਵਾਲੇ ਮਾਨਸਿਕ ਪ੍ਰਭਾਵ ਦਾ ਜ਼ਿਕਰ ਵੀ ਕੀਤਾ। ਸੁਪ੍ਰੀਮ ਕੋਰਟ ਨੇ ਕਿਹਾ ਕਿ ਦੇਸ਼ ਦੇ ਲੱਖਾਂ ਬੱਚੇ ਦਿਨ-ਰਾਤ ਮਿਹਨਤ ਕਰਦੇ ਹਨ, ਅਤੇ ਜਦੋਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਇਹ ਨਾ ਸਿਰਫ਼ ਵਿਦਿਆਰਥੀਆਂ ਲਈ ਬਲਕਿ ਉਨ੍ਹਾਂ ਦੇ ਪਰਿਵਾਰਾਂ ਲਈ ਵੀ ਬੇਹੱਦ ‘ਟਰਾਮੈਟਿਕ’ (ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ਵਾਲੀ) ਹੁੰਦੀ ਹੈ। ਅਸੀਂ ਦੇਸ਼ ਦੇ ਨੌਜਵਾਨਾਂ ਨੂੰ ਨਿਰਾਸ਼ ਨਹੀਂ ਕਰ ਸਕਦੇ।

Punjab

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਚੰਡੀਗੜ੍ਹ, 29 ਮਈ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਦੀ ਇੱਕ ਹੋਰ ਕੈਡਿਟ ਨਿਸ਼ਾ ਨੂੰ ਭਾਰਤੀ ਜਲ ਸੈਨਾ ਵਿੱਚ ਸਬ ਲੈਫਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਸ ਨੇ ਇੰਡੀਅਨ ਨੇਵਲ ਅਕੈਡਮੀ, ਏਝੀਮਾਲਾ (ਕੇਰਲਾ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ ਅਤੇ ਆਪਣੀ ਸੰਸਥਾ ਅਤੇ ਪਰਿਵਾਰ ਦਾ ਮਾਣ ਵਧਾਇਆ। ਇਸ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਜੋ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਦੱਖਣੀ ਨੇਵਲ ਕਮਾਂਡ ਹਨ, ਵੱਲੋਂ ਕੀਤਾ ਗਿਆ। ਭਾਰਤੀ ਨੇਵੀ ਦੀ ਸਿੱਖਿਆ ਸ਼ਾਖਾ ਵਿੱਚ ਕਮਿਸ਼ਨ ਹਾਸਲ ਕਰਨ ਵਾਲੀ ਸਬ ਲੈਫਟੀਨੈਂਟ ਨਿਸ਼ਾ ਦੇ ਪਿਤਾ ਸ੍ਰੀ ਦਿਨੇਸ਼ ਚੰਦਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਬ ਲੈਫਟੀਨੈਂਟ ਨਿਸ਼ਾ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਪ੍ਰਤੀ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਕੁੜੀਆਂ ਲਈ ਇੱਕ ਐਨਡੀਏ ਪ੍ਰਾਪਰੇਟਰੀ ਵਿੰਗ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦਾ ਤੀਜਾ ਬੈਚ ਇਸ ਸਮੇਂ ਸਿਖਲਾਈ ਪ੍ਰਾਪਤ ਕਰ ਰਿਹਾ ਹੈ। ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਸਬ ਲੈਫਟੀਨੈਂਟ ਨਿਸ਼ਾ ਦੀ ਇਸ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਕਰਨ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਦੇਵੇਗੀ। ਉਨ੍ਹਾਂ ਨੇ ਨਵੀਂ ਕਮਿਸ਼ਨਡ ਅਫਸਰ ਨੂੰ ਭਾਰਤੀ ਜਲ ਸੈਨਾ ਵਿੱਚ ਉੱਜਵਲ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।  

Punjab

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਚੰਡੀਗੜ੍ਹ/ਜਲੰਧਰ, 29 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਪੰਜ .32 ਬੋਰ ਪਿਸਤੌਲਾਂ ਦੇ ਨਾਲ-ਨਾਲ 9 ਮੈਗਜ਼ੀਨਾਂ ਅਤੇ 22 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੋਤ ਸਿੰਘ ਵਾਸੀ ਪਿੰਡ ਢੇਸੀਆਂ, ਗੁਰਦਾਸਪੁਰ; ਸੰਦੀਪ ਸਿੰਘ ਵਾਸੀ ਪਿੰਡ ਜਾਗੋਵਾਲ, ਗੁਰਦਾਸਪੁਰ ਅਤੇ ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਪਿੰਡ ਭੈਣੀ ਪਸਵਾਲ, ਗੁਰਦਾਸਪੁਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਮੁਕੰਮਲ ਖਾਤਮਾ ਕਰਨ ਲਈ ਹੋਰ ਜਾਂਚ ਜਾਰੀ ਹੈ। ਪੁਲਿਸ ਕਮਿਸ਼ਨਰ (ਸੀਪੀ) ਧਨਪ੍ਰੀਤ ਕੌਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮ ਨੇ ਸ਼ੱਕੀ ਮਨਜੋਤ ਸਿੰਘ ਨੂੰ ਬੱਸ ਸਟੈਂਡ ਜਲੰਧਰ ਨੇੜਿਓਂ ਇੱਕ .32 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਮਨਜੋਤ ਨੇ ਆਪਣੇ ਖੁਲਾਸੇ ਦੌਰਾਨ ਇਸ ਮਾਡਿਊਲ ਵਿੱਚ ਸ਼ਾਮਲ ਆਪਣੇ ਦੋ ਸਾਥੀਆਂ – ਸੰਦੀਪ ਅਤੇ ਅਮਨਦੀਪ – ਬਾਰੇ ਜਾਣਕਾਰੀ ਦਿੱਤੀ।  ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਭੈਣੀ ਪਸਵਾਲ ਤੋਂ ਉਕਤ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਅਮਨਦੀਪ ਦੇ ਖੁਲਾਸੇ ਦੇ ਅਧਾਰ ‘ਤੇ, ਪੁਲਿਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਭੈਣੀ ਪਸਵਾਲ ਵਿਖੇ ਧੁੱਸੀ ਬੰਨ੍ਹ ਨੇੜੇ ਛੁਪਾਏ ਗਏ ਚਾਰ ਹੋਰ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਅੱਠ ਮੈਗਜ਼ੀਨਾਂ ਅਤੇ 18 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ, ਐਫਆਈਆਰ ਨੰਬਰ 153 ਮਿਤੀ 25/5/2026 ਨੂੰ ਜਲੰਧਰ ਕਮਿਸ਼ਨਰੇਟ ਦੇ ਪੁਲਿਸ ਸਟੇਸ਼ਨ ਡਿਵੀਜ਼ਨ-6 ਵਿਖੇ ਅਸਲਾ ਐਕਟ ਦੀ ਧਾਰਾ 25 (1-ਬੀ)ਏ ਤਹਿਤ ਦਰਜ ਕੀਤੀ ਗਈ ਹੈ। ————–  

Punjab

ਨਗਰ ਨਿਗਮ ਬਰਨਾਲਾ ਦੇ ਆਏ ਨਤੀਜਿਆਂ 'ਚੋਂ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ

ਆਪ ਨੇ 36, ਭਾਜਪਾ ਨੇ 6, ਕਾਂਗਰਸ ਨੇ 2 ਅਤੇ 6 ਆਜ਼ਾਦ ਵੀ ਉਮੀਦਵਾਰ ਵੀ ਜੇਤੂ ਰਹੇ, ਜਦਕਿ ਸ਼੍ਰੋਮਣੀ ਅਕਾਲੀ ਦਲ ਦਾ ਨਹੀਂ ਖੁਲਿਆ ਖਾਤਾ ਜਗਸੀਰ ਸਿੰਘ ਸੰਧੂ ਨਗਰ ਨਿਗਮ ਬਰਨਾਲਾ ਦੇ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਹੂੰਝਾ ਫੇਰ ਜਿੱਤ ਹਾਸਲ ਕਰ ਲਈ ਹੈ। ਕੁੱਲ 50 ਵਾਰਡਾਂ ਵਾਲੀ ਨਗਰ ਨਿਗਮ ਬਰਨਾਲਾ ਦੀ ਪਲੇਠੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ 36 ਵਾਰਡਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਦਿਆਂ ਇੱਕ ਤਿਹਾਈ ਬਹੁਮਤ ਹਾਸਲ ਕਰ ਲਿਆ ਹੈ। ਨਗਰ ਨਿਗਮ ਬਰਨਾਲਾ ਦੀ ਇਸ ਚੋਣ ਵਿਚ ਭਾਜਪਾ ਨੂੰ  6 ਵਾਰਡਾਂ ਵਿੱਚ ਅਤੇ ਕਾਂਗਰਸ ਪਾਰਟੀ ਨੇ ਸਿਰਫ 2 ਵਾਰਡਾਂ ਵਿੱਚ ਹੀ ਜਿੱਤ ਪ੍ਰਾਪਤ ਹੋਈ ਹੈ ਜਦਕਿ 6 ਆਜ਼ਾਦ ਉਮੀਦਵਾਰ ਵੀ ਜੇਤੂ ਰਹੇ ਹਨ, ਪਰ ਸ੍ਰੋਮਣੀ ਅਕਾਲੀ ਦਲ ਦਾ ਇਹਨਾਂ ਚੋਣਾਂ ਵਿੱਚ ਖਾਤਾ ਵੀ ਨਹੀਂ ਖੁੱਲਿਆ ਸਕਿਆ। ਨਗਰ ਨਿਗਮ ਬਰਨਾਲਾ ਦੇ ਆਏ ਚੋਣ ਨਤੀਜਿਆਂ ਦਾ ਵੇਰਵਾ ਇਸ ਤਰਾਂ ਹੈ। ਵਾਰਡ ਨੰਬਰ 1 ਤੋਂ ਪਰਮਜੀਤ ਕੌਰ ‘ਆਪ’ ਵਾਰਡ ਨੰਬਰ 2 ਤੋਂ ਜਸਵਿੰਦਰ ਸਿੰਘ ”ਆਪ’ ਵਾਰਡ ਨੰਬਰ 3 ਤੋਂ ਕਰਮਜੀਤ ਕੌਰ ”ਆਪ’ ਵਾਰਡ ਨੰਬਰ 4 ਤੋਂ ਗੁਰਪ੍ਰੀਤ ਸਿੰਘ ‘ਆਪ’ ਵਾਰਡ ਨੰਬਰ 5 ਤੋਂ ਅਮਰਜੀਤ ਕੌਰ ‘ਆਪ’  ਵਾਰਡ ਨੰਬਰ 6 ਤੋਂ ਸਿਮਰਤਪਾਲ ਸਿੰਘ ਜੰਡੂ ‘ਆਪ’ ਵਾਰਡ ਨੰਬਰ 7 ਤੋਂ ਅਮਨਦੀਪ ਕੌਰ ‘ਆਪ’ ਵਾਰਡ ਨੰਬਰ 8 ਤੋਂ ਕੁਲਦੀਪ ਸਿੰਘ ਧਰਮਾ ‘ਆਪ’ ਵਾਰਡ ਨੰਬਰ 9 ਤੋਂ ਰੇਨੂੰ ਧਰਮਾ ‘ਆਪ’ ਵਾਰਡ ਨੰਬਰ 10 ਤੋਂ ਗੋਲੂ ਮੱਦੀ “ਆਜ਼ਾਦ”  ਵਾਰਡ ਨੰਬਰ 11 ਤੋਂ ਸ਼ਰਨਦੀਪ ਲਾਡੀ ‘ਆਜਾਦ’ ਵਾਰਡ ਨੰਬਰ 12 ਤੋਂ ਜਸਵੀਰ ਜੱਸਾ ‘ਆਪ’ ਵਾਰਡ ਨੰਬਰ 13 ਤੋਂ ਹਰਮਿੰਦਰ ਕੌਰ ਜੱਗੂ ਮੋਰ ‘ਆਪ’ ਵਾਰਡ ਨੰਬਰ 14 ਤੋਂ ਰਣਜੀਤ ਜੀਤਾ ਮੋਰ ‘ਆਪ’ ਵਾਰਡ ਨੰਬਰ 15 ਤੋਂ ਦੀਪਇੰਦਰ ਕੌਰ ਗੱਖੀ  ‘ਭਾਜਪਾ’ ਵਾਰਡ ਨੰਬਰ 16 ਤੋਂ ਜਗਸੀਰ ਲਾਡੀ ਸਰਪੰਚ ‘ਆਪ’ ਵਾਰਡ ਨੰਬਰ 17 ਤੋਂ ਰਣਜੀਤ ਕੌਰ ‘ਆਜ਼ਾਦ’  ਵਾਰਡ ਨੰਬਰ 18 ਤੋਂ ਗੁਰਜੀਤ ਰਾਮਣਵਾਸੀਆ ‘ਆਪ’

Punjab

ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

ਚੰਡੀਗੜ੍ਹ, 29 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 129ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 438 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 129ਵੇਂ ਦਿਨ ਪੁਲਿਸ ਟੀਮਾਂ ਨੇ 156 ਵਿਅਕਤੀਆਂ ਨੂੰ 1 ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,553 ਹੋ ਗਈਆਂ।   ਇਸ ਤੋਂ ਇਲਾਵਾ 96 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 09 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 454ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 366 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 1855 ਨਸ਼ੀਲੀਆਂ ਗੋਲੀਆਂ ਅਤੇ 29,200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 454 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,775 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।  

Punjab

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

ਚੰਡੀਗੜ੍ਹ, 29 ਮਈ: ਭਾਰਤੀ ਚੋਣ ਕਮਿਸ਼ਨ ਵਲੋਂ ਅੱਜ ਪੰਜਾਬ ਰਾਜ ਲਈ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਵਿੱਚ ਅੰਸ਼ਕ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਮੁੱਖ ਚੋਣ ਅਫ਼ਸਰ  ਪੰਜਾਬ  ਰਾਜ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਹੁਣ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦਾ ਖਰੜਾ ਹੁਣ 03 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਦਾ ਸਮਾਂ 03-08-2026 ਤੋਂ  02-09- 2026 ਤੱਕ ਕਰ ਦਿੱਤਾ ਗਿਆ ਹੈ। ਨੋਟਿਸ ਪੜਾਅ/ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ  28-09- 2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਬਾਕੀ ਸਮਾਂ-ਸਾਰਣੀ 14 ਮਈ 2026 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੀ ਰਹੇਗੀ।  

Punjab

ਲੋਕਾਂ ਨੇ 'ਈਡੀ ਪਾਰਟੀ' (ਭਾਜਪਾ) ਨੂੰ ਨਕਾਰਿਆ, 1,142 ਉਮੀਦਵਾਰਾਂ ਦੀ ਹੋਈ ਜ਼ਮਾਨਤ ਜ਼ਬਤ:ਸਿਸੋਦੀਆ

*ਚੰਡੀਗੜ੍ਹ, 29 ਮਈ , 2026*   ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੰਪਰ ਜਿੱਤ ਹਾਸਲ ਕੀਤੀ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਦੇਸ਼ ਦਫ਼ਤਰ ਵਿੱਚ ਜਸ਼ਨ ਦਾ ਮਾਹੌਲ ਰਿਹਾ। ਸਵੇਰ ਤੋਂ ਹੀ ਨਤੀਜਿਆਂ ਦੇ ਰੁਝਾਨ ‘ਆਪ’ ਦੇ ਪੱਖ ਵਿੱਚ ਆਉਣ ਤੋਂ ਬਾਅਦ ਪਾਰਟੀ ਆਗੂ ਤੇ ਵਰਕਰ ਦਫ਼ਤਰ ‘ਤੇ ਇਕੱਠਾ ਹੋਣਾ ਸ਼ੁਰੂ ਹੋ ਗਏ।   ਜਿੱਤ ਦੀ ਖ਼ੁਸ਼ੀ ਵਿੱਚ ਪਾਰਟੀ ਮੁੱਖ ਦਫ਼ਤਰ ਵਿਖੇ ਵਰਕਰਾਂ ਨੇ ਢੋਲ ਦੀ ਥਾਪ ‘ਤੇ ਜੰਮ ਕੇ ਭੰਗੜਾ ਪਾਇਆ ਅਤੇ ਇੱਕ-ਦੂਜੇ ਨੂੰ ਲੱਡੂ ਖਵਾ ਕੇ ਅਤੇ ਵਧਾਈ ਦੇ ਕੇ ਜਿੱਤ ਦਾ ਜਸ਼ਨ ਮਨਾਇਆ।   ਇਸ ਵਿਜੇ ਉਤਸਵ ਦੇ ਮੌਕੇ ‘ਤੇ ਆਪ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਨ੍ਹਾਂ ਤੋਂ ਇਲਾਵਾ ਪਾਰਟੀ ਦੇ ਤਮਾਮ ਸੀਨੀਅਰ ਆਗੂ, ਵਿਧਾਇਕ ਅਤੇ ਅਹੁਦੇਦਾਰ ਵੀ ਇਸ ਜਸ਼ਨ ਵਿੱਚ ਸ਼ਾਮਲ ਹੋਏ।   ਇਸ ਮੌਕੇ ਮੌਜੂਦ ਸੀਨੀਅਰ ਆਗੂਆਂ ਨੇ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ‘ਤੇ ਜਨਤਾ ਦੀ ਮੋਹਰ ਹੈ। ਨਗਰ ਨਿਗਮਾਂ ਵਿੱਚ ਵੀ ਹੁਣ ‘ਆਪ’ ਦੀ ਸਰਕਾਰ ਬਣਨ ਨਾਲ ਸ਼ਹਿਰਾਂ ਦਾ ਵਿਕਾਸ ਹੋਰ ਤੇਜ਼ੀ ਨਾਲ ਹੋਵੇਗਾ।   ਉੱਥੇ ਹੀ, ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਵੀ ਪੰਜਾਬ ਦੀ ਜਨਤਾ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਨੇ ਬਹੁਤ ਵੱਡਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ, “ਇਨ੍ਹਾਂ ਚੋਣਾਂ ਵਿੱਚ ‘ਆਪ’ ਦੇ ਪੱਖ ਵਿੱਚ ਆਏ ਨਤੀਜਿਆਂ ਨੂੰ ਲੈ ਕੇ ਮੈਂ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੰਨਾ ਵੱਡਾ ਸਨਮਾਨ ਅਤੇ ਆਸ਼ੀਰਵਾਦ ਦਿੱਤਾ ਹੈ।”   ਜਨਤਾ ਨੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਦਾ ਇਮਾਨਦਾਰੀ ਦੀ ਰਾਜਨੀਤੀ ਕਰਨ ਦਾ ਤਰੀਕਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਿਛਲੇ 4 ਸਾਲਾਂ ਦਾ ਕੰਮ ਕਰਨ ਦਾ ਅੰਦਾਜ਼ ਬੇਹੱਦ ਪਸੰਦ ਆ ਰਿਹਾ ਹੈ।   ਮਨੀਸ਼ ਸਿਸੋਦੀਆ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਜਦੋਂ ਪੰਜਾਬ ਵਿੱਚ ਜ਼ਿਲ੍ਹਾ ਪੰਚਾਇਤ ਦੀਆਂ ਚੋਣਾਂ ਹੋਈਆਂ ਸਨ, ਉਦੋਂ ਪਿੰਡਾਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇੱਕਤਰਫ਼ਾ ਬੰਪਰ ਜਿੱਤ ਦਿਵਾਈ ਸੀ ਅਤੇ ਹੁਣ ਨਗਰ ਨਿਗਮ/ਕੌਂਸਲ ਦੀਆਂ ਚੋਣਾਂ ਵਿੱਚ, ਖ਼ਾਸ ਕਰਕੇ ਸ਼ਹਿਰਾਂ ਦੇ ਲੋਕਾਂ ਨੇ ਇਹ ਸਪਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਉਨ੍ਹਾਂ ਨੂੰ ਸਾਡੀ ਸਰਕਾਰ ਦੇ ਜਨਹਿਤ ਦੇ ਕੰਮ ਪਸੰਦ ਆ ਰਹੇ ਹਨ।   ਸਿਸੋਦੀਆ ਨੇ ਕਿਹਾ ਕਿ ਮਾਨ ਸਾਹਿਬ ਦੀ ਸਰਕਾਰ ਨੇ ਬਿਜਲੀ, ਪਾਣੀ, ਰੁਜ਼ਗਾਰ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਜੋ ਕ੍ਰਾਂਤੀਕਾਰੀ ਕਦਮ ਚੁੱਕੇ ਹਨ, ਜਨਤਾ ਨੇ ਅੱਜ ਉਸ ‘ਤੇ ਆਪਣੀ ਮੋਹਰ ਲਗਾ ਦਿੱਤੀ ਹੈ। ਪੰਜਾਬ ਦੇ ਇਸ ਚੋਣ ਨਤੀਜਿਆਂ ਨੇ ਦੋ ਬੇਹੱਦ ਸਾਫ਼ ਸੰਦੇਸ਼ ਦਿੱਤੇ ਹਨ। ਪਹਿਲਾ ਸੰਦੇਸ਼ ਜਨਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਕਾਸ ਕਾਰਜਾਂ ਨੂੰ ਆਪਣਾ ਸਮਰਥਨ ਦੇ ਕੇ ਦਿੱਤਾ ਹੈ, ਅਤੇ ਦੂਜਾ ਕਰਾਰਾ ਸੰਦੇਸ਼ ਜਨਤਾ ਨੇ ‘ਈਡੀ ਪਾਰਟੀ’ (ਭਾਜਪਾ) ਨੂੰ ਦਿੱਤਾ ਹੈ। ਪੰਜਾਬ ਦੇ ਜਾਗਰੂਕ ਵੋਟਰਾਂ ਨੇ ਇਹ ਸਾਫ਼ ਦੱਸ ਦਿੱਤਾ ਹੈ ਕਿ ਪੰਜਾਬ ਦੀ ਧਰਤੀ ‘ਤੇ ‘ਈਡੀ ਪਾਰਟੀ’ ਅਤੇ ਉਸ ਦੀ ਬਦਲਾਖੋਰੀ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ। ਇਸ ਚੋਣ ਵਿੱਚ ਜਨਤਾ ਨੇ ‘ਈਡੀ ਪਾਰਟੀ’ ਨੂੰ ਇਸ ਕਦਰ ਨਕਾਰਿਆ ਹੈ ਕਿ ਉਨ੍ਹਾਂ ਦੇ 1142 ਉਮੀਦਵਾਰਾਂ ਦੀ ਜ਼ਮਾਨਤ ਤੱਕ ਜ਼ਬਤ ਹੋ ਗਈ ਹੈ।   ਉਨ੍ਹਾਂ ਅੱਗੇ ਕਿਹਾ ਕਿ ਸਾਡੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਾਲ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਇਤਿਹਾਸਕ ਬਹੁਮਤ ਨਾਲ ਜਿੱਤਣ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ। ਹਾਲਾਂਕਿ ਵਿਧਾਨ ਸਭਾ ਚੋਣਾਂ ਵਿੱਚ ਅਜੇ ਸਮਾਂ ਹੈ, ਪਰ ਨਗਰ ਨਿਗਮ/ਕੌਂਸਲ ਚੋਣਾਂ ਵਿੱਚ ਜਿੱਤੇ ਸਾਡੇ ਇਹ ਤਮਾਮ ਨਵੇਂ ਚੁਣੇ ਗਏ ਮੇਅਰ ਅਤੇ ਕੌਂਸਲਰ ਹੁਣ ਜ਼ਮੀਨੀ ਪੱਧਰ ‘ਤੇ ਮਾਨ ਸਾਹਿਬ ਦਾ ਹੱਥ ਵਟਾਉਣਗੇ। ਅਸੀਂ ਸਾਰੇ ਮਿਲ ਕੇ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਾਂਗੇ ਅਤੇ 2027 ਵਿੱਚ ਇੱਕ ਵਾਰ ਫਿਰ ਪੰਜਾਬ ਵਿੱਚ ਜਿੱਤ ਦਾ ਪਰਚਮ ਲਹਿਰਾਵਾਂਗੇ। 

Punjab

ਇਹ ਜਿਂੱਤ ਆਮ ਲੋਕਾਂ ਦੀਆਂ ਉਮੀਦਾਂ, ਵਿਸ਼ਵਾਸ ਅਤੇ ਬਦਲਾਅ ਦੀ ਸੋਚ ਦੀ ਜਿੱਤ ਹੈ : ਮੋਹਿੰਦਰ ਭਗਤ

ਜਲੰਧਰ, 29 ਮਈ : ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਅਤੇ ਇਤਿਹਾਸਕ ਜਿੱਤ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਰਾਜਨੀਤਿਕ ਪਾਰਟੀ ਦੀ ਜਿੱਤ ਨਹੀਂ, ਸਗੋਂ ਆਮ ਲੋਕਾਂ ਦੀਆਂ ਉਮੀਦਾਂ, ਵਿਸ਼ਵਾਸ ਅਤੇ ਬਦਲਾਅ ਦੀ ਸੋਚ ਦੀ ਜਿੱਤ ਹੈ।   ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਰਾਜਨੀਤੀ ਜਾਤ-ਪਾਤ, ਧਰਮ ਅਤੇ ਝੂਠੇ ਵਾਅਦਿਆਂ ਦੇ ਆਧਾਰ ’ਤੇ ਨਹੀਂ, ਸਗੋਂ ਸਿੱਖਿਆ, ਸਿਹਤ, ਬਿਜਲੀ, ਪਾਣੀ, ਰੋਜ਼ਗਾਰ ਅਤੇ ਵਿਕਾਸ ਵਰਗੇ ਅਸਲ ਮੁੱਦਿਆਂ ’ਤੇ ਹੋਵੇਗੀ।   ਮੋਹਿੰਦਰ ਭਗਤ ਨੇ ਕਿਹਾ ਕਿ ਲੋਕਾਂ ਨੇ ਆਪਣੇ ਵੋਟ ਰਾਹੀਂ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਇਮਾਨਦਾਰ ਅਤੇ ਕੰਮ ਕਰਨ ਵਾਲੀ ਰਾਜਨੀਤੀ ਨੂੰ ਹੀ ਸਮਰਥਨ ਮਿਲੇਗਾ। ਇਹ ਜਿੱਤ ਉਹਨਾਂ ਲੱਖਾਂ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ, ਜਿਨ੍ਹਾਂ ਨੇ ਦਿਨ-ਰਾਤ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਅਤੇ ਉਨ੍ਹਾਂ ਦੇ ਹੱਲ ਲਈ ਸੰਘਰਸ਼ ਕੀਤਾ।   ਉਨ੍ਹਾਂ ਕਿਹਾ ਕਿ ਅਸੀਂ ਉਹਨਾਂ ਸਾਰੇ ਵੋਟਰਾਂ ਦਾ ਦਿਲੋਂ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਭਰੋਸਾ ਜਤਾਇਆ। ਇਹ ਭਰੋਸਾ ਸਾਡੇ ਲਈ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਅਸੀਂ ਵਾਅਦਾ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੱਧ ਪਾਰਦਰਸ਼ਤਾ, ਇਮਾਨਦਾਰੀ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਾਂਗੇ।   ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਜਿੱਤ ਲੋਕਤੰਤਰ ਦੀ ਤਾਕਤ ਅਤੇ ਆਮ ਆਦਮੀ ਦੀ ਆਵਾਜ਼ ਦੀ ਜਿੱਤ ਹੈ। ਹੁਣ ਸਾਡਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਹਰ ਨਾਗਰਿਕ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣਾ ਹੈ। ਲੋਕਾਂ ਦਾ ਇਹ ਪਿਆਰ ਅਤੇ ਸਮਰਥਨ ਸਾਨੂੰ ਹੋਰ ਵੱਧ ਮਿਹਨਤ ਕਰਨ ਅਤੇ ਪੰਜਾਬ ਦੀ ਤਰੱਕੀ ਲਈ ਨਿਰੰਤਰ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਰਹੇਗਾ। 

Punjab

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ

ਸੰਗਰੂਰ, 29 ਮਈ-   ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਵੱਡੀ ਜਿੱਤ ਸਬੰਧੀ ਅੱਜ ਸੰਗਰੂਰ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ‘ਤੇ ਭਰੋਸਾ ਜਤਾਇਆ ਹੈ। ਸ਼੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 1977 ਵਾਰਡਾਂ ਵਿੱਚ ਚੋਣ ਹੋਈ ਸੀ। ਪ੍ਰੈੱਸ ਕਾਨਫਰੰਸ ਹੋਣ ਤੱਕ 1667 ਵਾਰਡਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਸਨ, ਜਿਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ 50 ਫ਼ੀਸਦ ਤੋਂ ਵੱਧ ਵੋਟਾਂ ਪ੍ਰਾਪਤ ਕਰਦੇ ਹੋਏ 831 ਵਾਰਡਾਂ ਵਿੱਚ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਪੰਜਾਬ ਦੇ ਲੋਕਾਂ ਵੱਲੋਂ ਆਪ ਸਰਕਾਰ ਦੇ ਕੰਮਾਂ ਨੂੰ ਦਿੱਤਾ ਗਿਆ ਸਿੱਧਾ ਸਮਰਥਨ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਨੂੰ 305, ਸ਼੍ਰੋਮਣੀ ਅਕਾਲੀ ਦਲ ਨੂੰ 168, ਭਾਰਤੀ ਜਨਤਾ ਪਾਰਟੀ ਨੂੰ 96 ਅਤੇ ਬਹੁਜਨ ਸਮਾਜ ਪਾਰਟੀ ਨੂੰ 08 ਸੀਟਾਂ ਪ੍ਰਾਪਤ ਹੋਈਆਂ ਹਨ, ਜਦਕਿ 227 ਅਜ਼ਾਦ ਉਮੀਦਵਾਰ ਜੇਤੂ ਰਹੇ ਹਨ। ਉਨ੍ਹਾਂ ਕਿਹਾ ਕਿ ਇਹਨਾਂ ਅਜ਼ਾਦ ਜੇਤੂਆਂ ਵਿੱਚੋਂ ਵੀ ਬਹੁਤੇ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਨੂੰ ਸਮਰਥਨ ਕਰਦੇ ਹਨ। ਸ਼੍ਰੀ ਅਰੋੜਾ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਇਹਨਾਂ ਚੋਣਾਂ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ “ਸੈਮੀ ਫਾਈਨਲ” ਵਜੋਂ ਪੇਸ਼ ਕੀਤਾ ਜਾ ਰਿਹਾ ਸੀ, ਪਰ ਲੋਕਾਂ ਨੇ ਨਤੀਜਿਆਂ ਰਾਹੀਂ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ, ਸਿੱਖਿਆ, ਸਿਹਤ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਮੀਡੀਆ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸ਼੍ਰੀ ਅਰੋੜਾ ਨੇ ਕਿਹਾ ਕਿ ਸੁਨਾਮ ਸਮੇਤ ਸਾਰੇ ਖੇਤਰਾਂ ਵਿੱਚ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ, ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਸੰਪੰਨ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਵਿਰੋਧੀ ਧਿਰਾਂ ਦੇ ਆਗੂ ਵੀ ਮੰਨ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਵਿੱਚ ਵਿਰੋਧੀ ਪਾਰਟੀਆਂ ਇਕੱਠੀਆਂ ਹੋ ਕੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਮੈਦਾਨ ਵਿੱਚ ਉਤਰੀਆਂ ਸਨ, ਪਰ ਲੋਕਾਂ ਦੇ ਭਾਰੀ ਸਮਰਥਨ ਕਾਰਨ ਉਹ ਮਜ਼ਬੂਤ ਉਮੀਦਵਾਰ ਖੜ੍ਹੇ ਕਰਨ ਵਿੱਚ ਵੀ ਅਸਫਲ ਰਹੀਆਂ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿੱਚ ਇਮਾਨਦਾਰ ਅਤੇ ਵਿਕਾਸ ਕੇਂਦਰਿਤ ਰਾਜਨੀਤੀ ਨੂੰ ਹੀ ਅੱਗੇ ਲੈ ਕੇ ਜਾਣਾ ਚਾਹੁੰਦੇ ਹਨ। ਇਸ ਮੌਕੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ। 

Punjab

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ- ਕੇਜਰੀਵਾਲ

ਨਵੀਂ ਦਿੱਲੀ, 29 ਮਈ-   ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਇਤਿਹਾਸਕ ਜਿੱਤ ਨੇ ਪੂਰੀ ਪਾਰਟੀ ਨੂੰ ਜੋਸ਼ ਨਾਲ ਭਰ ਦਿੱਤਾ ਹੈ। ਇਸ ਸ਼ਾਨਦਾਰ ਜਿੱਤ ਲਈ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਤਮਾਮ ਆਗੂਆਂ ਨੇ ਸੀਐਮ ਭਗਵੰਤ ਸਿੰਘ ਮਾਨ ਦੀ ‘‘ਕੰਮ ਦੀ ਰਾਜਨੀਤੀ’’ ਦੀ ਸ਼ਲਾਘਾ ਕਰਨ ਲਈ ਪੰਜਾਬ ਦੀ ਜਨਤਾ ਦਾ ਧੰਨਵਾਦ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਹ ਇਤਿਹਾਸਕ ਵੋਟ ਦੇ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਸ਼ਾਬਾਸ਼ੀ ਦਿੱਤੀ ਹੈ। ਅਸੀਂ ਅੱਗੇ ਵੀ ਅਜਿਹੇ ਹੀ ਚੰਗੇ ਕੰਮ ਕਰਦੇ ਰਹਾਂਗੇ। ਦੂਜੇ ਪਾਸੇ ਈਡੀ ਪਾਰਟੀ ਦਾ ਸਫਾਇਆ ਹੋ ਗਿਆ ਹੈ। ਈਡੀ ਪਾਰਟੀ ਨੇ ਪੰਜਾਬ ਦੇ ਛੋਟੇ-ਛੋਟੇ ਵਪਾਰੀਆਂ ‘ਤੇ ਜਿਹੜੀਆਂ ਇੰਨੀਆਂ ਰੇਡਾਂ ਕਰਵਾ ਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ, ਅੱਜ ਲੋਕਾਂ ਨੇ ਉਸਦਾ ਬਦਲਾ ਲੈ ਲਿਆ ਹੈ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਪਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸ਼ੁੱਕਰਵਾਰ ਨੂੰ ਆਏ ਨਿਕਾਏ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਉਣ ਵਾਲੇ ਦਿਨਾਂ ਵਿੱਚ ਈਡੀ ਪਾਰਟੀ ਕਈ ਵਪਾਰੀਆਂ ‘ਤੇ ਈਡੀ ਰੇਡ ਦੀ ਪਲੈਨਿੰਗ ਕਰ ਰਹੀ ਹੈ। ਸਾਰੇ ਵਪਾਰੀ ਚੌਕਸ ਰਹਿਣ। ਸਾਡੀ ਸਰਕਾਰ ਪੂਰੀ ਤਰ੍ਹਾਂ ਨਾਲ ਸਾਰੇ ਵਪਾਰੀਆਂ ਦੇ ਨਾਲ ਖੜ੍ਹੀ ਹੈ। ਈਡੀ ਪਾਰਟੀ ਨੂੰ ਪੂਰੀ ਤਰ੍ਹਾਂ ਪੰਜਾਬ ਵਿੱਚੋਂ ਭਜਾਉਣਾ ਹੈ। ਸੋਸ਼ਲ ਮੀਡੀਆ ਐਕਸ ‘ਤੇ ਅਰਵਿੰਦ ਕੇਜਰੀਵਾਲ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅੱਜ ਨਗਰ ਨਿਗਮ ਅਤੇ ਸ਼ਹਿਰੀ ਨਿਕਾਏ ਦੇ ਨਤੀਜੇ ਆਏ ਹਨ ਅਤੇ ਆਮ ਆਦਮੀ ਪਾਰਟੀ ਨੇ ਪੂਰੇ ਪੰਜਾਬ ਦੇ ਅੰਦਰ ਕਲੀਨ ਸਵੀਪ ਕੀਤਾ ਹੈ। ਸਾਰੇ ਸ਼ਹਿਰੀ ਨਿਕਾਇਆਂ ਦੇ ਅੰਦਰ ਪਾਰਟੀ ਦੀ ਜ਼ਬਰਦਸਤ ਜਿੱਤ ਹੋਈ ਹੈ। ਅਜੇ ਕੁਝ ਦਿਨ ਪਹਿਲਾਂ ਪੰਚਾਇਤ, ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਪੇਂਡੂ ਨਿਕਾਇਆਂ ਦੇ ਨਤੀਜੇ ਆਏ ਸਨ। ਉਸ ਵਿੱਚ ਵੀ “ਆਪ” ਦੀ ਜ਼ਬਰਦਸਤ ਜਿੱਤ ਹੋਈ ਸੀ। ਅਤੇ ਹੁਣ ਅੱਜ ਸ਼ਹਿਰੀ ਖੇਤਰਾਂ ਦੇ ਨਤੀਜੇ ਆਏ ਹਨ, ਇਸ ਵਿੱਚ ਵੀ ਜ਼ਬਰਦਸਤ ਜਿੱਤ ਹਾਸਲ ਹੋਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈ ਦੇਣਾ ਚਾਹੁੰਦਾ ਹਾਂ। ਉਨ੍ਹਾਂ ਦਾ ਬਹੁਤ-ਬਹੁਤ ਸ਼ੁਕਰੀਆ ਅਦਾ ਕਰਨਾ ਚਾਹੁੰਦਾ ਹਾਂ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ ‘ਤੇ ਅਤੇ ਪਾਰਟੀ ‘ਤੇ ਇੰਨਾ ਭਰੋਸਾ ਜਤਾਇਆ। “ਆਪ” ਦੇ ਜੋ ਚੰਗੇ ਕੰਮ ਹਨ, ਉਸ ‘ਤੇ ਇੱਕ ਤਰ੍ਹਾਂ ਨਾਲ ਪੰਜਾਬ ਦੇ ਲੋਕਾਂ ਨੇ ਮੋਹਰ ਲਗਾਈ ਹੈ ਅਤੇ ਸ਼ਾਬਾਸ਼ੀ ਦਿੱਤੀ ਹੈ ਕਿ ਚੰਗਾ ਕਰ ਰਹੇ ਹੋ, ਲੱਗੇ ਰਹੋ। ਕੁਝ ਲੋਕ ਕਹਿ ਰਹੇ ਸਨ ਕਿ “ਆਪ” ਸ਼ਹਿਰਾਂ ਵਿੱਚ ਕਮਜ਼ੋਰ ਹੈ। ਅੱਜ ਇਹ ਸਾਬਤ ਹੋ ਗਿਆ ਹੈ ਕਿ ਪਾਰਟੀ ਸ਼ਹਿਰਾਂ ਵਿੱਚ ਵੀ ਬਹੁਤ ਮਜ਼ਬੂਤ ਹੈ ਅਤੇ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ। ਸ਼ਹਿਰ ਦੇ ਲੋਕਾਂ ਦਾ ਵੀ ਆਮ ਆਦਮੀ ਪਾਰਟੀ ਉੱਤੇ ਉਨਾ ਹੀ ਪੂਰਾ ਭਰੋਸਾ ਹੈ ਜਿੰਨਾ ਪੇਂਡੂ ਖੇਤਰਾਂ ਦੇ ਲੋਕਾਂ ਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਈਡੀ ਪਾਰਟੀ ਕਹਿ ਰਹੀ ਸੀ ਕਿ ਉਹ ਸ਼ਹਿਰਾਂ ਵਿੱਚ ਮਜ਼ਬੂਤ ਹੈ। ਅੱਜ ਇਹ ਪਤਾ ਲੱਗ ਗਿਆ ਹੈ ਕਿ ਸ਼ਹਿਰਾਂ ਵਿੱਚੋਂ ਈਡੀ ਪਾਰਟੀ ਦਾ ਬਿਲਕੁਲ ਸਫਾਇਆ ਹੋ ਗਿਆ ਹੈ। ਖਾਸ ਤੌਰ ‘ਤੇ ਜਿਸ ਤਰ੍ਹਾਂ ਈਡੀ ਪਾਰਟੀ ਨੇ ਈਡੀ ਦੀ ਵਰਤੋਂ ਕਰਕੇ ਪਿਛਲੇ ਦਿਨਾਂ ਵਿੱਚ ਪੂਰੇ ਪੰਜਾਬ ਵਿੱਚ ਛੋਟੇ-ਛੋਟੇ ਵਪਾਰੀਆਂ ‘ਤੇ ਰੇਡ ਕਰਵਾਈ ਹੈ, ਆਮ ਵਪਾਰੀਆਂ ਅਤੇ ਹਿੰਦੂ ਵਪਾਰੀਆਂ ਨੂੰ ਜਿਸ ਤਰ੍ਹਾਂ ਈਡੀ ਪੰਜਾਬ ਦੇ ਅੰਦਰ ਪ੍ਰੇਸ਼ਾਨ ਕਰ ਰਹੀ ਹੈ, ਲੋਕਾਂ ਨੇ ਉਸ ਦਾ ਈਡੀ ਪਾਰਟੀ ਤੋਂ ਬਦਲਾ ਲਿਆ ਹੈ ਅਤੇ ਪੂਰੇ ਪੰਜਾਬ ਦੇ ਅੰਦਰ ਈਡੀ ਪਾਰਟੀ ਦਾ ਪੂਰਾ ਸਫਾਇਆ ਕਰ ਦਿੱਤਾ ਗਿਆ ਹੈ। ਮੈਂ ਪੰਜਾਬ ਦੇ ਲੋਕਾਂ ਨੂੰ ਫਿਰ ਤੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ ਅਤੇ ਭਰੋਸਾ ਦਿਵਾਉਂਦਾ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ਚੰਗਾ ਕੰਮ ਕਰ ਰਹੇ ਹਨ, ਅਜਿਹਾ ਚੰਗਾ ਕੰਮ ਜਾਰੀ ਰਹੇਗਾ। ਬੱਸ ਜਨਤਾ ਆਪਣਾ ਪਿਆਰ ਅਤੇ ਭਰੋਸਾ ਬਣਾਈ ਰੱਖੇ। ਪੰਜਾਬ ਨਿਕਾਏ ਚੋਣਾਂ ਵਿੱਚ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਕਿਹਾ ਕਿ ਪੰਜਾਬੀਆਂ ਨੇ ਇੱਕ ਵਾਰ ਫਿਰ ‘‘ਆਪ ਦੀ ਸਰਕਾਰ’’ ਦੇ ਕੰਮਾਂ ‘ਤੇ ਮੋਹਰ ਲਗਾ ਦਿੱਤੀ ਹੈ। ਵਿਧਾਨ ਸਭਾ, ਲੋਕ ਸਭਾ, ਪੰਚਾਇਤ ਚੋਣਾਂ ਅਤੇ ਹੁਣ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। 90 ਫੀਸਦੀ ਤੋਂ ਵੱਧ ਨਗਰ ਕੌਂਸਲਾਂ ਵਿੱਚ ਸਾਡੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਰਗੀਆਂ ਸਾਰੀਆਂ ਵਿਰੋਧੀ ਪਾਰਟੀਆਂ ਦੀਆਂ ਕੁੱਲ ਵੋਟਾਂ ਵੀ ਮਿਲਾ ਲਈਆਂ ਜਾਣ, ਤਾਂ ਵੀ ਉਹ “ਆਪ” ਦੇ ਬਰਾਬਰ ਨਹੀਂ ਪਹੁੰਚਦੀਆਂ। ਭਾਜਪਾ ਤਾਂ ਖਿਸਕ ਕੇ ਪੰਜਵੇਂ ਸਥਾਨ ‘ਤੇ ਪਹੁੰਚ ਗਈ ਹੈ। ਇਹ ਜਿੱਤ ਜਨਤਾ ਨੂੰ ਮਿਲ ਰਹੀ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਬਿਹਤਰੀਨ ਸਕੂਲਾਂ ਅਤੇ ਪਾਰਦਰਸ਼ੀ ਤਰੀਕੇ ਨਾਲ ਮਿਲ ਰਹੀਆਂ ਨੌਕਰੀਆਂ ਦੀ ਜਿੱਤ ਹੈ। ਜਿੱਤਣ ਵਾਲੇ ਸਾਰੇ ਉਮੀਦਵਾਰਾਂ ਅਤੇ ਪਾਰਟੀ ਵਰਕਰਾਂ ਨੂੰ ਬਹੁਤ-ਬਹੁਤ ਵਧਾਈ। ਹੁਣ ਕੋਈ ਵਿਤਕਰਾ ਨਹੀਂ ਹੋਵੇਗਾ। ਹਰ ਸ਼ਹਿਰ, ਕਸਬੇ ਅਤੇ ਪਿੰਡ ਦਾ ਇੱਕ ਸਮਾਨ ਵਿਕਾਸ ਹੋਵੇਗਾ। ਅਸੀਂ ਸਕਾਰਾਤਮਕ ਅਤੇ ਵਿਕਾਸ ਦੀ ਰਾਜਨੀਤੀ ਕਰਨ ਵਾਲੇ ਲੋਕ ਹਾਂ। ਦੂਜੇ ਪਾਸੇ, ਪੰਜਾਬ ‘‘ਆਪ’’ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸ਼ਹਿਰੀ ਸਥਾਨਕ ਨਿਕਾਏ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ਇਹ ਜਿੱਤ ਜਨਤਾ ਦਾ ਸੁਨੇਹਾ ਹੈ ਕਿ ਭਗਵੰਤ ਸਿੰਘ ਮਾਨ ਸਰਕਾਰ ਦੇ ਕੰਮਾਂ ਤੋਂ ਜਨਤਾ ਖੁਸ਼ ਹੈ। ਨਾਲ ਹੀ ਜਨਤਾ ਦਾ ਸੁਨੇਹਾ ਹੈ ਕਿ ਈਡੀ ਪਾਰਟੀ ਦੀ ਘਟੀਆ ਰਾਜਨੀਤੀ ਪੰਜਾਬ ਦੀ ਜਨਤਾ ਨੂੰ ਪ੍ਰਵਾਨ ਨਹੀਂ ਹੈ। ਪੰਜਾਬ ਵਿੱਚ ਈਡੀ ਪਾਰਟੀ ਦੇ 1142 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਪੰਜਾਬ ਵਿੱਚ ਈਡੀ ਪਾਰਟੀ ਦੀ ਦਹਿਸ਼ਤ, ਨਫ਼ਰਤ ਅਤੇ ਗੱਦਾਰੀ ਦੀ ਰਾਜਨੀਤੀ ਨਹੀਂ ਚੱਲਦੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਚੋਣ ਜਿੱਤ ਨਹੀਂ ਹੈ, ਬਲਕਿ ਪੰਜਾਬ ਦੀ ਜਨਤਾ ਦਾ ਸਾਫ਼ ਸੁਨੇਹਾ ਹੈ ਕਿ ਉਹ ਗੱਦਾਰੀ ਅਤੇ ਧੋਖੇ ਦੀ ਰਾਜਨੀਤੀ ਦੇ ਨਾਲ ਖੜ੍ਹੇ ਨਹੀਂ ਹੋਣਗੇ। ਇਮਾਨਦਾਰੀ ਦੇ ਨਾਲ ਖੜ੍ਹੇ ਹੋਣਗੇ, ਕੰਮ ਦੀ ਰਾਜਨੀਤੀ ਦੇ ਨਾਲ ਖੜ੍ਹੇ ਹੋਣਗੇ। ਇਸ ਦੇ ਨਾਲ ਹੀ ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੇ ਕਿਹਾ ਕਿ ਪੰਜਾਬ ਦੀਆਂ ਨਿਕਾਏ ਚੋਣਾਂ ਦੇ ਨਤੀਜਿਆਂ ਤੋਂ ਇਹ ਸਾਬਤ ਹੋ ਗਿਆ ਹੈ ਕਿ ਜਨਤਾ ਹਮੇਸ਼ਾ ਬੇਇਨਸਾਫ਼ੀ ਦੇ ਖ਼ਿਲਾਫ਼ ਖੜ੍ਹੀ ਹੁੰਦੀ ਹੈ। ਜਦੋਂ ਕਿਸੇ ਨਾਲ ਨਾਇਨਸਾਫ਼ੀ ਹੁੰਦੀ ਹੈ ਅਤੇ ਉਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਤਾਂ ਲੋਕ ਉਸ ਦੇ ਸਮਰਥਨ ਵਿੱਚ ਇੱਕਜੁੱਟ ਹੋ ਜਾਂਦੇ ਹਨ। ਪਿਛਲੇ ਦੋ ਮਹੀਨਿਆਂ ਤੋਂ ਈਡੀ ਨੇ ਪੰਜਾਬ ਵਿੱਚ ਆਪਣਾ ਡੇਰਾ ਲਾਇਆ ਹੋਇਆ ਹੈ। ਪਹਿਲਾਂ ਸਾਡੇ ਸੰਸਦ ਮੈਂਬਰਾਂ ਦੇ ਘਰਾਂ ‘ਤੇ ਛਾਪੇ ਮਾਰੇ ਗਏ, ਜਿਸ ਤੋਂ ਬਾਅਦ ਕੁਝ ਨੇ ਡਰ ਜਾਂ ਲਾਲਚ ਵਿੱਚ ਆ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕਰ ਲਿਆ। ਇਸ ਦੇ ਬਾਵਜੂਦ ਸਾਡੇ ਮੰਤਰੀਆਂ, ਵਿਧਾਇਕਾਂ ਅਤੇ ਸਰਕਾਰੀ ਦਫ਼ਤਰਾਂ ‘ਤੇ ਲਗਾਤਾਰ ਛਾਪੇਮਾਰੀ ਹੋ ਰਹੀ ਹੈ। ਲਗਭਗ ਹਰ ਹਫ਼ਤੇ ਦੋ-ਤਿੰਨ ਥਾਵਾਂ ‘ਤੇ ਈਡੀ ਦੀ ਕਾਰਵਾਈ ਹੋ ਰਹੀ ਹੈ। ਪੰਜਾਬ ਦੇ ਲੋਕ ਇਹ ਸਭ ਦੇਖ ਰਹੇ ਹਨ ਕਿ ਕੇਂਦਰ ਵਿੱਚ ਬੈਠੀ ਭਾਜਪਾ ਪੂਰੀ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਦੇ ਚੱਕਰ ਵਿੱਚ ਹੈ। ਇਹੀ ਕਾਰਨ

Scroll to Top