Actionpunjab

Action Punjab Logo
Breaking News

Author name: Action Punjab

Action Punjab
Punjab

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਚੰਡੀਗੜ੍ਹ 12 ਅਪ੍ਰੈਲ, 2026:ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨਾਲ ਅੱਜ ਲੁਧਿਆਣਾ ਵਿੱਚ ਵਾਪਰੇ ਦੁਖਦਾਈ ਵਰਿੰਦਾਵਨ ਕਿਸ਼ਤੀ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।ਸੰਜੀਵ ਅਰੋੜਾ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰਾਕੇਸ਼ ਗੁਲਾਟੀ ਅਤੇ ਉਨ੍ਹਾਂ ਦੀ ਪਤਨੀ ਅੰਜੂ ਗੁਲਾਟੀ ਦੇ ਘਰ ਅਤੇ ਮੀਨੂੰ ਬਾਂਸਲ ਤੇ ਉਨ੍ਹਾਂ ਦੀ ਧੀ ਡਿੰਕੀ ਬਾਂਸਲ ਦੇ ਘਰ ਦੌਰਾ ਕੀਤਾ। ਇਸ ਔਖੇ ਸਮੇਂ ਦੌਰਾਨ ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟਾਈ।ਸ੍ਰੀ ਅਰੋੜਾ ਨੇ ਪਰਿਵਾਰ ਦੇ ਮੈਂਬਰਾਂ ਨਾਲ ਬੈਠ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਕੋਈ ਵੀ ਸ਼ਬਦ ਸੱਚਮੁੱਚ ਆਪਣੇ ਸਬੰਧੀਆਂ ਨੂੰ ਗੁਆਉਣ ਦੇ ਦਰਦ ਨੂੰ ਘੱਟ ਨਹੀਂ ਕਰ ਸਕਦਾ ਅਤੇ ਉਹ ਸਿਰਫ਼ ਇੱਕ ਮੰਤਰੀ ਵਜੋਂ ਨਹੀਂ, ਸਗੋਂ ਇੱਕ ਇਨਸਾਨ ਹੋਣ ਦੇ ਨਾਤੇ ਉਨ੍ਹਾਂ ਦੇ ਦੁੱਖ ਵਿੱਚ ਉਨ੍ਹਾਂ ਨਾਲ ਖੜ੍ਹੇ ਹੋਣ ਆਏ ਹਨ। ਉਨ੍ਹਾਂ ਨੇ ਇਸ ਦੁਖਾਂਤ ਦਾ ਕਾਰਨ ਬਣੀ ਲਾਪਰਵਾਹੀ ਦੀ ਸਖ਼ਤ ਆਲੋਚਨਾ ਕੀਤੀ ਅਤੇ ਜ਼ਿੰਮੇਵਾਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਸਿਰਫ਼ ਇੱਕ ਹਾਦਸਾ ਨਹੀਂ ਸੀ, ਸਗੋਂ ਲਾਪਰਵਾਹੀ ਦਾ ਨਤੀਜਾ ਸੀ ਅਤੇ ਕਿਸ਼ਤੀ ਦਾ ਪ੍ਰਬੰਧਨ ਕਰਨ ਵਾਲਿਆਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਉੱਚ ਪੱਧਰੀ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਨਾਲ ਸਬੰਧਤ ਜ਼ਿੰਮੇਵਾਰਾਂ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ ਅਤੇ ਉਹ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ।ਸ੍ਰੀ ਅਰੋੜਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਉੱਤਰ ਪ੍ਰਦੇਸ਼ ਸਰਕਾਰ ਨਾਲ ਤਾਲਮੇਲ ਕਰੇਗੀ ਤਾਂ ਜੋ ਉਨ੍ਹਾਂ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲ ਸਕੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ। ਉਨ੍ਹਾਂ ਪਰਿਵਾਰਾਂ ਨੂੰ ਸਰਕਾਰ ਅਤੇ ਆਪਣੇ ਵੱਲੋਂ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਪਰਿਵਾਰਾਂ ਨੂੰ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਕਿਸੇ ਵੀ ਸਮੇਂ ਉਨ੍ਹਾਂ ਤੱਕ ਪਹੁੰਚ ਕਰ ਸਕਦੇ ਹਨ ਅਤੇ ਇਸ ਮੁਸ਼ਕਲ ਸਮੇਂ ਸਰਕਾਰ ਉਨ੍ਹਾਂ ਦੇ ਨਾਲ ਹੈ।ਇਸ ਮੌਕੇ ਮੌਜੂਦ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵੀ ਮੰਤਰੀ ਦੇ ਬਿਆਨਾਂ ਦਾ ਸਮਰਥਨ ਕੀਤਾ ਅਤੇ ਸਥਾਨਕ ਪੱਧਰ ‘ਤੇ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਾ ਯਕੀਨੀ ਬਣਾਉਣ ਦਾ ਵਾਅਦਾ ਕੀਤਾ।ਦੱਸਣਯੋਗ ਹੈ ਕਿ ਐਤਵਾਰ ਨੂੰ ਮੀਨੂੰ ਬਾਂਸਲ ਦੀ ਧੀ ਡਿੰਕੀ ਬਾਂਸਲ ਦੀ ਲਾਸ਼ ਵੀ ਯਮੁਨਾ ਨਦੀ ਤੋਂ ਬਰਾਮਦ ਕੀਤੀ ਗਈ ਸੀ। ਉਸਦੀ ਮ੍ਰਿਤਕ ਦੇਹ ਦੇਰ ਰਾਤ ਤੱਕ ਪਹੁੰਚਣ ਦੀ ਉਮੀਦ ਹੈ। 

Punjab

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ

ਤਲਵੰਡੀ ਸਾਬੋ; 12 ਅਪ੍ਰੈਲ:- ਪਵਿੱਤਰ ਨਗਰੀ ਤਲਵੰਡੀ ਸਾਬੋ ਵਿਖੇ ਵੱਡਾ ਪ੍ਰਸ਼ਾਸਨਿਕ ਸੁਧਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕੀਤਾ। ਇਹ ਕੰਪਲੈਕਸ 40 ਸਾਲ ਪੁਰਾਣੇ ਅਸੁਰੱਖਿਅਤ ਇਮਾਰਤ ਦੀ ਥਾਂ ਲਗਪਗ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜੋ ਆਧੁਨਿਕ ਅਤੇ ਨਾਗਰਿਕ-ਕੇਂਦ੍ਰਿਤ ਸਹੂਲਤ ਨਾਲ ਲੈਸ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ ਮੰਜ਼ਿਲਾ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਕਿਹਾ ਕਿ ਇਸ ਨਵੀਂ ਇਮਾਰਤ ਨਾਲ ਰਜਿਸਟਰੀ ਤੋਂ ਲੈ ਕੇ ਰਿਕਾਰਡ ਰੂਮ ਤੱਕ ਸਾਰੀਆਂ ਜ਼ਰੂਰੀ ਸਰਕਾਰੀ ਸੇਵਾਵਾਂ ਹਾਈ-ਸਪੀਡ ਡਿਜੀਟਲ ਕਨੈਕਟੀਵਿਟੀ ਨਾਲ ਇੱਕੋ ਛੱਤ ਹੇਠ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਕੰਪਲੈਕਸ ਵਿੱਚ 28 ਕਮਰੇ ਬਣਾਏ ਗਏ ਹਨ ਜਿਹਨਾਂ ਵਿੱਚ ਆਸਾਨ ਰਜਿਸਟਰੀ, ਐਸਡੀਐਮ ਅਤੇ ਤਹਿਸੀਲਦਾਰ ਅਦਾਲਤਾਂ, ਫਰਦ ਕੇਂਦਰ, ਖਜ਼ਾਨਾ ਦਫ਼ਤਰ, ਰਿਕਾਰਡ ਰੂਮ ਅਤੇ ਹੋਰ ਮੁੱਖ ਸਹੂਲਤਾਂ ਸ਼ਾਮਲ ਹਨ। ਇਸ ਦੇ ਨਾਲ ਹੀ ਇੱਕ ਲਿਫਟ ਅਤੇ ਆਧੁਨਿਕ ਬੁਨਿਆਦੀ ਢਾਂਚਾ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕੁਸ਼ਲਤਾ ਦੇ ਨਾਲ-ਨਾਲ ਬਿਹਤਰ ਜਨਤਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀ ਇਮਾਰਤ ਪੂਰੀ ਤਰ੍ਹਾਂ ਖੰਡਰ ਬਣ ਚੁੱਕੀ ਸੀ, ਜੋ ਜਾਨ-ਮਾਲ ਲਈ ਵੱਡਾ ਖ਼ਤਰਾ ਬਣਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਨਵਾਂ ਕੰਪਲੈਕਸ ਤਲਵੰਡੀ ਸਾਬੋ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਲਈ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਲਿਆਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ‘ਤੇ ਨਵੇਂ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। 40 ਸਾਲ ਪੁਰਾਣੀ ਖੰਡਰ ਇਮਾਰਤ ਦੀ ਥਾਂ ‘ਤੇ ਲਗਪਗ 6 ਕਰੋੜ ਰੁਪਏ ਦੀ ਲਾਗਤ ਨਾਲ ਇਹ ਆਧੁਨਿਕ ਕੰਪਲੈਕਸ ਬਣਾਇਆ ਗਿਆ ਹੈ।” ਉਨ੍ਹਾਂ ਕਿਹਾ, “ਇਸ ਤਿੰਨ ਮੰਜ਼ਿਲਾ ਇਮਾਰਤ ਵਿੱਚ 28 ਕਮਰੇ ਹਨ, ਜਿੱਥੇ ਸਾਰੀਆਂ ਜ਼ਰੂਰੀ ਸਹੂਲਤਾਂ ਜਿਵੇਂ ਕਿ ਐਸਡੀਐਮ ਅਦਾਲਤ, ਤਹਿਸੀਲਦਾਰ ਅਦਾਲਤ, ਫਰਦ ਕੇਂਦਰ, ਰਿਕਾਰਡ ਰੂਮ, ਖਜ਼ਾਨਾ ਦਫ਼ਤਰ ਅਤੇ ਕੰਟੀਨ ਇੱਕੋ ਛੱਤ ਹੇਠ ਉਪਲਬਧ ਹਨ। ਹਰ ਦਫ਼ਤਰ ਨੂੰ ਹਾਈ-ਸਪੀਡ ਇੰਟਰਨੈਟ ਨਾਲ ਲੈਸ ਕੀਤਾ ਗਿਆ ਹੈ ਅਤੇ ਲੋਕਾਂ ਦੀ ਸਹੂਲਤ ਲਈ ਇੱਕ ਲਿਫਟ ਦਾ ਵੀ ਪ੍ਰਬੰਧ ਕੀਤਾ ਗਿਆ ਹੈ।” ਉਨ੍ਹਾਂ ਕਿਹਾ, “ਇਹ ਕੰਪਲੈਕਸ ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ, ਜਿਸ ਨਾਲ ਸਰਕਾਰੀ ਸੇਵਾਵਾਂ ਤੇਜ਼ੀ ਤੇ ਪਾਰਦਰਸ਼ਤਾ ਆਵੇਗੀ ਅਤੇ ਪਹੁੰਚ ਵਿੱਚ ਵਾਧਾ ਹੋਵੇਗਾ। ਲਗਾਤਾਰ ਵਿਕਾਸ ਨਾਲ ਅਸੀਂ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।” ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਇਤਿਹਾਸਕ ਧਰਤੀ ‘ਤੇ ਨਵਾਂ ਬਣਿਆ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਆਧੁਨਿਕ, ਨਾਗਰਿਕ-ਕੇਂਦ੍ਰਿਤ ਬੁਨਿਆਦੀ ਢਾਂਚਾ ਪ੍ਰਦਾਨ ਕਰਕੇ ਜ਼ਮੀਨੀ ਪੱਧਰ ‘ਤੇ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀ ਸਬ-ਡਿਵੀਜ਼ਨਲ ਕੰਪਲੈਕਸ ਦੀ ਇਮਾਰਤ ਲਗਪਗ 40 ਸਾਲ ਪੁਰਾਣੀ ਸੀ ਅਤੇ ਬਹੁਤ ਹੀ ਖਸਤਾ ਹਾਲਤ ਵਿੱਚ ਸੀ। ਨਵੇਂ ਕੰਪਲੈਕਸ ਦੇ ਨਿਰਮਾਣ ‘ਤੇ 6 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਇਸ ਦਾ ਕੁੱਲ ਖੇਤਰਫਲ 3,000 ਵਰਗ ਫੁੱਟ ਹੈ।” ਉਨ੍ਹਾਂ ਕਿਹਾ, “ਤਿੰਨ ਮੰਜ਼ਿਲਾ ਇਮਾਰਤ ਵਿੱਚ 28 ਕਮਰੇ ਹਨ ਅਤੇ ਇਸ ਵਿੱਚ ਆਸਾਨ ਰਜਿਸਟ੍ਰੇਸ਼ਨ ਲਈ ਦਫ਼ਤਰ, ਐਸਡੀਐਮ ਅਦਾਲਤ, ਤਹਿਸੀਲਦਾਰ ਅਦਾਲਤ, ਫਰਦ ਕੇਂਦਰ, ਰਿਕਾਰਡ ਰੂਮ, ਖਜ਼ਾਨਾ ਦਫ਼ਤਰ ਅਤੇ ਇੱਕ ਕੰਟੀਨ ਵਰਗੀਆਂ ਸਹੂਲਤਾਂ ਸ਼ਾਮਲ ਹਨ।” ਆਧੁਨਿਕ ਬੁਨਿਆਦੀ ਢਾਂਚੇ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰੇ ਦਫ਼ਤਰਾਂ ਨੂੰ ਹਾਈ-ਸਪੀਡ ਇੰਟਰਨੈੱਟ ਨਾਲ ਲੈਸ ਕੀਤਾ ਗਿਆ ਹੈ ਅਤੇ ਕੰਪਲੈਕਸ ਵਿੱਚ ਲਿਫਟ ਦੀ ਸਹੂਲਤ ਵੀ ਹੈ।” ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਪੂਰੇ ਪੰਜਾਬ ਵਿੱਚ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਅਜਿਹੇ ਲੋਕ-ਕੇਂਦ੍ਰਿਤ ਉਪਰਾਲਿਆਂ ਵੱਲ ਧਿਆਨ ਨਹੀਂ ਦਿੱਤਾ ਸੀ। ਪਿਛਲੀਆਂ ਸਰਕਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲਾਂ, ਸੂਬੇ ਦੀ ਵਾਗਡੋਰ ਗਲਤ ਹੱਥਾਂ ਵਿੱਚ ਸੀ, ਜਿਸ ਕਾਰਨ ਪੰਜਾਬ ਨੂੰ ਬਹੁਤ ਨੁਕਸਾਨ ਝੱਲਣਾ ਪਿਆ।” ਉਨ੍ਹਾਂ ਅੱਗੇ ਕਿਹਾ, “ਅਹੁਦਾ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਜਨਤਕ ਮਹੱਤਵ ਵਾਲੇ ਕੰਮਾਂ ਨੂੰ ਤਰਜੀਹ ਦਿੱਤੀ।” ਸੰਤੁਸ਼ਟੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇਮਾਰਤਾਂ ਲੋਕਾਂ ਦੀਆਂ ਭਵਿੱਖੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਨਵਾਂ ਸਬ-ਡਿਵੀਜ਼ਨਲ ਕੰਪਲੈਕਸ ਤਲਵੰਡੀ ਸਾਬੋ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਇੱਕੋ ਛੱਤ ਹੇਠ ਤੇਜ਼, ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਕੇ ਵੱਡਾ ਲਾਭ ਪਹੁੰਚਾਏਗਾ। ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹਰ ਬੀਤਦੇ ਦਿਨ ਦੇ ਨਾਲ ਹੋਰ ਮਜ਼ਬੂਤ ਹੋਣਗੀਆਂ, ਜਿਸ ਨਾਲ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰ ਸਕੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਪਵਿੱਤਰ ਨਗਰੀ ਤਲਵੰਡੀ ਸਾਬੋ ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਮੈਨੂੰ ਇੱਥੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।” ਵਿਸਾਖੀ ਦੇ ਪਵਿੱਤਰ ਮੌਕੇ ਵਧਾਈਆਂ ਦਿੰਦਿਆਂ ਉਨ੍ਹਾਂ ਕਿਹਾ, “ਇਹ ਤਿਉਹਾਰ ਪੰਜਾਬੀ ਅਤੇ ਪੰਜਾਬੀਅਤ ਦੀ ਭਾਵਨਾ ਦੇ ਨਾਲ-ਨਾਲ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਵੀ ਹੈ।” ਉਨ੍ਹਾਂ ਯਾਦ ਕੀਤਾ ਕਿ 13 ਅਪ੍ਰੈਲ, 1699 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਸਾਜਿਆ ਸੀ ਅਤੇ ਇਸ ਪਲ ਨੂੰ ਇਤਿਹਾਸ ਵਿੱਚ ਵੀ ਦਰਜ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪਾਵਨ ਦਿਹਾੜੇ ਵੱਖ-ਵੱਖ ਜਾਤਾਂ ਨਾਲ ਸਬੰਧਤ ‘ਪੰਜ ਪਿਆਰਿਆਂ’ ਨੂੰ ਅੰਮ੍ਰਿਤ ਛਕਾਇਆ ਗਿਆ, ਇੱਕ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖ ਕੇ ਪਿਆਰ, ਹਮਦਰਦੀ, ਵਿਸ਼ਵਵਿਆਪੀ ਭਾਈਚਾਰੇ ਅਤੇ ਭਾਈਚਾਰਕ ਸਦਭਾਵਨਾ ਦਾ ਸੰਦੇਸ਼ ਫੈਲਾਇਆ ਗਿਆ।” ਉਨ੍ਹਾਂ ਅੱਗੇ ਕਿਹਾ ਕਿ ਵਿਸਾਖੀ ਵਾਢੀ ਦੇ ਮੌਸਮ ਦੀ ਸ਼ੁਰੂਆਤ ਨੂੰ ਵੀ ਦਰਸਾਉਂਦੀ ਹੈ ਅਤੇ ਇਹ ਕਿਸਾਨਾਂ, ਮਜ਼ਦੂਰਾਂ ਅਤੇ ਮਿਹਨਤੀ ਲੋਕਾਂ ਦਾ ਤਿਉਹਾਰ ਹੈ, ਨਾਗਰਿਕਾਂ ਨੂੰ ਕੌਮ ਦੇ ਸਮਾਜਿਕ ਅਤੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਹੋਰ ਮਜ਼ਬੂਤ ਕਰਨ ਲਈ ਇਸਨੂੰ ਰਵਾਇਤੀ ਉਤਸ਼ਾਹ ਨਾਲ ਮਨਾਇਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਦਿਨ ਸਿੱਖਾਂ ਜਾਂ ਪੰਜਾਬੀਆਂ ਦੇ ਨਾਲ-ਨਾਲ ਸਮੁੱਚੇ ਦੇਸ਼ ਲਈ ਵਿਸ਼ੇਸ਼ ਮਹੱਤਤਾ ਰੱਖਦਾ ਹੈ।” ਖਾਲਸਾ ਪੰਥ ਦੀ ਸਾਜਨਾ ਕਰਕੇ ਗੁਰੂ ਗੋਬਿੰਦ ਸਿੰਘ ਜੀ ਨੇ ਦੱਬੇ-ਕੁਚਲੇ ਸਮਾਜ ਵਿੱਚ ਨਵੀਂ ਉਮੰਗ ਭਰੀ ਅਤੇ ਜਾਨਾਂ ਵਾਰ ਕੇ ਲੋਕਾਂ ਨੂੰ ਜ਼ੁਲਮ ਅਤੇ ਬੇਇਨਸਾਫ਼ੀ ਦੇ ਵਿਰੁੱਧ ਖੜ੍ਹੇ ਹੋਣ ਦਾ ਅਧਿਕਾਰ ਦਿੱਤਾ।” ਉਨ੍ਹਾਂ ਅੱਗੇ ਕਿਹਾ ਕਿ ਇਹ ਦਿਨ ਸਿਰਫ਼ ਇੱਕ ਰਸਮ ਨਹੀਂ, ਸਗੋਂ ਇੱਕ ਨਿਆਂਪੂਰਨ ਅਤੇ ਬਰਾਬਰੀ ਵਾਲੇ ਸਮਾਜ ਦੀ ਉਸਾਰੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਣ ਦਾ ਮੌਕਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਵਿਸਾਖੀ ਦੇ ਇਸ ਪਵਿੱਤਰ ਮੌਕੇ ਸਾਨੂੰ ਸਮਾਜਿਕ ਸਮਾਨਤਾ, ਆਪਸੀ ਭਾਈਚਾਰੇ ਅਤੇ ਸ਼ੋਸ਼ਣ ਤੋਂ ਆਜ਼ਾਦੀ ‘ਤੇ ਅਧਾਰਤ ਸਮਾਜ ਦੀ ਉਸਾਰੀ ਲਈ ਆਪਣੇ-ਆਪ ਨੂੰ ਵਚਨਬੱਧ ਕਰਨਾ ਚਾਹੀਦਾ ਹੈ।” ਵਿਧਾਨਕ ਮੋਰਚੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬ

Punjab

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਚੰਡੀਗੜ੍ਹ, 12 ਅਪ੍ਰੈਲ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 82ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 522 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 82ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 225 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 20,643 ਹੋ ਗਈਆਂ। ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 89 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 407ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.2 ਕਿਲੋਗ੍ਰਾਮ ਹੈਰੋਇਨ, 256 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2020 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 407 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58,479 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 17 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।  

Punjab

‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ

ਜਲੰਧਰ, 12 ਅਪ੍ਰੈਲ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 550 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਦੇ ਸਾਰੇ ਪਿੰਡਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਐਲ.ਈ.ਡੀ. ਸਟ੍ਰੀਟ ਲਾਈਟਾਂ ਨਾਲ ਰੌਸ਼ਨ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ ‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ ਹੈ। ਸਥਾਨਕ ਸਰਕਟ ਹਾਊਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਇਸ ਪ੍ਰਾਜੈਕਟ ਨੂੰ ਪਿੰਡਾਂ ਵਿੱਚ ਰੌਸ਼ਨੀ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇੱਕ ਦੱਸਿਆ, ਜਿਸ ਤਹਿਤ ਪੰਜਾਬ ਭਰ ਵਿੱਚ 3 ਲੱਖ ਤੋਂ ਵੱਧ ਸੋਲਰ ਐਲ.ਈ.ਡੀ. ਲਾਈਟਾਂ ਲਗਾਈਆਂ ਜਾਣਗੀਆਂ। ਸ਼੍ਰੀ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ ਸ਼ਨੀਵਾਰ ਨੂੰ ਪਿੰਡਾਂ ਵਿੱਚ ਭਰੋਸੇਯੋਗ ਅਤੇ ਕਿਫਾਇਤੀ ਲਾਈਟਿੰਗ ਯਕੀਨੀ ਬਣਾਉਣ ਲਈ ਇਸ ਪ੍ਰੋਗਰਾਮ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੋਲਰ ਸਟ੍ਰੀਟ ਲਾਈਟਾਂ ਨੂੰ ਉਨ੍ਹਾਂ ਦੀ ਜ਼ੀਰੋ ਬਿਜਲੀ ਲਾਗਤ, ਭਰੋਸੇਯੋਗਤਾ ਅਤੇ ਪੇਂਡੂ ਖੇਤਰਾਂ ਲਈ ਢੁਕਵੀਂਆਂ ਹੋਣ ਕਰਕੇ ਤਰਜੀਹ ਦਿੱਤੀ ਜਾ ਰਹੀ ਹੈ। ਇਹ ਪ੍ਰਾਜੈਕਟ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਜੂਨ ਅਤੇ ਅਕਤੂਬਰ 2026 ਦਰਮਿਆਨ ਪੜਾਅਵਾਰ ਢੰਗ ਨਾਲ ਲਾਈਟਾਂ ਲਗਾਈਆਂ ਜਾਣਗੀਆਂ।ਯੋਜਨਾ ਲਈ ਸੋਧੇ ਹੋਏ ਫੰਡਿੰਗ ਪੈਟਰਨ ਦੀ ਪਾਲਣਾ ਕੀਤੀ ਜਾਵੇਗੀ, ਜਿਸ ਤਹਿਤ ਰਾਜ ਸਰਕਾਰ ਵੱਲੋਂ 70 ਫੀਸਦੀ ਅਤੇ ਗ੍ਰਾਮ ਪੰਚਾਇਤਾਂ ਵੱਲੋਂ 30 ਫੀਸਦੀ ਯੋਗਦਾਨ ਪਾਇਆ ਜਾਵੇਗਾ। ਇਸ ਪਹਿਲਕਦਮੀ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਪਿੰਡਾਂ ਵਿੱਚ ਸਿਰਫ਼ 1.14 ਲੱਖ ਸਟ੍ਰੀਟ ਲਾਈਟਾਂ ਲਗਾਈਆਂ ਗਈਆਂ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ਹੁਣ ਖ਼ਰਾਬ ਹੋ ਗਈਆਂ ਹਨ। ਨਵੀਂ ਯੋਜਨਾ ਤਹਿਤ ਸਾਰੀਆਂ ਲਾਈਟਾਂ ਸੱਤ ਸਾਲਾਂ ਦੇ ਸਾਲਾਨਾ ਰੱਖ-ਰਖਾਅ ਦੇ ਇਕਰਾਰਨਾਮੇ ਨਾਲ ਲਗਾਈਆਂ ਜਾਣਗੀਆਂ, ਜਿਸ ਤਹਿਤ ਖ਼ਰਾਬ ਹੋਣ ਦੀ ਸਥਿਤੀ ਵਿੱਚ ਉਨ੍ਹਾਂ ਨੂੰ ਤਿੰਨ ਦਿਨਾਂ ਦੇ ਅੰਦਰ ਬਦਲਣਾ ਯਕੀਨੀ ਬਣੇਗਾ।ਇਸ ਸਿਸਟਮ ਤਹਿਤ ਹਰੇਕ ਲਾਈਟ ਦੀ ਜੀਓ-ਟੈਗਿੰਗ, ਇਕ ਕਮਾਂਡ ਤੇ ਕੰਟਰੋਲ ਸੈਂਟਰ ਰਾਹੀਂ ਕੇਂਦਰੀਕ੍ਰਿਤ ਨਿਗਰਾਨੀ ਅਤੇ ਸ਼ਿਕਾਇਤਾਂ ਦਰਜ ਕਰਨ ਲਈ ਇੱਕ ਆਈ.ਵੀ.ਆਰ.ਹੈਲਪਲਾਈਨ ਸ਼ਾਮਲ ਹੋਵੇਗੀ। ਸ਼੍ਰੀ ਅਰੋੜਾ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸੁਰੱਖਿਆ ਵਧੇਗੀ, ਖਾਸ ਕਰ ਔਰਤਾਂ ਦੀ ਸੁਰੱਖਿਆ ਯਕੀਨੀ ਬਣੇਗੀ। ਪੇਂਡੂ ਖੇਤਰਾਂ ਵਿੱਚ ਜੀਵਨ ਪੱਧਰ ਬਿਹਤਰ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਗ੍ਰੀਨ ਐਨਰਜੀ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਕਈ ਸੋਲਰ ਪ੍ਰਾਜੈਕਟਾਂ ‘ਤੇ ਵੀ ਕੰਮ ਕਰ ਰਹੀ ਹੈ। ਇਸ ਯੋਜਨਾ ਨੂੰ ਕ੍ਰਾਂਤੀਕਾਰੀ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਸੁਰੱਖਿਆ ਵਿੱਚ ਵਾਧਾ ਹੋਵੇਗਾ ਸਗੋਂ ਰਾਜ ਭਰ ਦੇ ਪਿੰਡਾਂ ਵਿੱਚ ਆਰਥਿਕ ਗਤੀਵਿਧੀਆਂ ਵੀ ਮਜ਼ਬੂਤ ਹੋਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਕੈਬਨਿਟ ਆਪਣੀਆਂ ਮੀਟਿੰਗਾਂ ਵਿੱਚ ਲੋਕ-ਪੱਖੀ ਨੀਤੀਆਂ ਅਤੇ ਪਹਿਲਕਦਮੀਆਂ ਨੂੰ ਲਗਾਤਾਰ ਤਰਜੀਹ ਦਿੰਦੀ ਹੈ, ਜਿਸ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ, ਮੁਫ਼ਤ ਬਿਜਲੀ, ਮਾਵਾਂ-ਧੀਆਂ ਸਤਿਕਾਰ ਯੋਜਨਾ, ਪੰਜਾਬ ਵਿੱਚ 9000 ਤੋਂ ਵੱਧ ਸਟੇਡੀਅਮਾਂ ਦਾ ਨਿਰਮਾਣ ਅਤੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਰੰਗਲਾ ਪੰਜਾਬ ਬਣਾਉਣ ਲਈ ਕਈ ਹੋਰ ਯੋਜਨਾਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਗ੍ਰਾਮ ਪੰਚਾਇਤਾਂ ’ਤੇ ਵਿੱਤੀ ਬੋਝ ਕਾਫ਼ੀ ਹੱਦ ਤੱਕ ਘਟਾਇਆ ਗਿਆ ਹੈ। ਪਹਿਲਾਂ ਪੰਚਾਇਤਾਂ ਨੂੰ ਸਟ੍ਰੀਟ ਲਾਈਟਾਂ ਲਗਾਉਣ ਲਈ 70 ਫੀਸਦੀ ਖਰਚ ਸਹਿਣ ਕਰਨਾ ਪੈਂਦਾ ਸੀ ਪਰ ਹੁਣ ਰਾਜ ਸਰਕਾਰ 70 ਫੀਸਦੀ ਖਰਚ ਸਹਿਣ ਕਰੇਗੀ ਜਦਕਿ ਪੰਚਾਇਤਾਂ ਦਾ ਯੋਗਦਾਨ ਸਿਰਫ਼ 30 ਫੀਸਦੀ ਹੋਵੇਗਾ। ਇਸ ਮੌਕੇ  ‘ਆਪ’ ਆਗੂ ਆਤਮ ਪ੍ਰਕਾਸ਼ ਬਬਲੂ, ਤਰੁਣਦੀਪ ਸਿੰਘ ਵੀ ਮੌਜੂਦ ਸਨ। 

Punjab

ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਾਬਾ ਸਾਹਿਬ ਅੰਬੇਦਕਰ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ

ਮਾਲੇਰਕੋਟਲਾ, 12 ਅਪ੍ਰੈਲ :           ਡਾਕਟਰ ਬੀ.ਆਰ. ਅੰਬੇਦਕਰ ਅਵੇਰਨੈੱਸ ਸੋਸਾਇਟੀ ਮਾਲੇਰਕੋਟਲਾ ਵੱਲੋਂ ਰਾਏਕੋਟ ਰੋਡ ਸਥਿਤ ਰੋਇਲ ਜੋਰਡਨ ਪੈਲੇਸ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਖਾਸ ਤੌਰ ‘ਤੇ ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿਧਾਇਕ ਡਾ. ਜਮੀਲ ਉਰ ਰਹਿਮਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਕਿਬ ਅਲੀ ਰਾਜਾ ਨੇ ਸ਼ਿਰਕਤ ਕੀਤੀ।                ਇਸ ਮੌਕੇ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਅਤੇ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਸੰਵਿਧਾਨ ਅਤੇ ਸਿੱਖਿਆ ‘ਤੇ ਦਿੱਤਾ ਗਿਆ ਜ਼ੋਰ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ “ਸਿੱਖਿਆ ਸ਼ੇਰਨੀ ਦੇ ਦੁੱਧ ਵਰਗੀ ਹੈ, ਜੋ ਇਸ ਨੂੰ ਪੀਂਦਾ ਹੈ ਉਹ ਦਹਾੜਦਾ ਹੈ”, ਇਸ ਲਈ ਹਰ ਵਰਗ ਦੇ ਲੋਕਾਂ ਨੂੰ ਸਿੱਖਿਆ ਹਾਸਲ ਕਰਕੇ ਅੱਗੇ ਵੱਧਣਾ ਚਾਹੀਦਾ ਹੈ।                  ਇਸ ਮੌਕੇ ਉਨ੍ਹਾਂ ਖ਼ਾਸ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ  ਮੁੱਖ ਮੰਤਰੀ ਪੰਜਾਬ ਵੱਲੋਂ 14 ਅਪ੍ਰੈਲ ਨੂੰ ਬਾਬਾ ਸਾਹਿਬ ਦੇ ਜਨਮ ਦਿਹਾੜੇ ਮੌਕੇ ਵੱਡਾ ਐਲਾਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਗਰੀਬ ਅਤੇ ਦਲਿਤ ਵਰਗ ਨਾਲ ਸੰਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਤਾਂ ਜੋ ਉਹਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਸਕੇ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਬਲ ਮਿਲੇ।                  ਚੀਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਹਰ ਸਰਕਾਰੀ ਦਫ਼ਤਰ ਵਿੱਚ ਬਾਬਾ ਸਾਹਿਬ ਅੰਬੇਦਕਰ ਦੀ ਤਸਵੀਰ ਲਗਾਈ ਗਈ ਹੈ, ਜੋ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਅਤੇ ਸਨਮਾਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਾਬਾ ਸਾਹਿਬ ਦੀ ਵਿਚਾਰਧਾਰਾ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਆਪਣੇ ਜੀਵਨ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਦਿੱਤੇ ਅਧਿਕਾਰਾਂ ਅਤੇ ਸਿੱਖਿਆ ਦੇ ਮੌਕਿਆਂ ਦੇ ਕਾਰਨ ਹੀ ਉਹ ਉੱਚੀ ਪੜ੍ਹਾਈ ਕਰਕੇ ਵਕੀਲ ਬਣੇ ਅਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ ਅਤੇ ਸਮਾਜਿਕ ਨਿਆਂ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਮਾਲੇਰਕੋਟਲਾ ਵਿਖੇ ਬਾਬਾ ਸਾਹਿਬ ਦਾ ਬੁੱਤ ਸਥਾਪਤ ਕਰਨ, ਕਮਿਊਨਿਟੀ ਸੈਂਟਰ ਬਣਾਉਣ ਅਤੇ ਕੱਚੇ ਸਫਾਈ ਸੇਵਕਾਂ ਤੇ ਹੋਰ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੀਆਂ ਮੰਗਾਂ ਨੂੰ ਵੀ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ।              ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਇੱਕ ਮਹਾਨ ਵਿਦਵਾਨ, ਸੰਵਿਧਾਨ ਨਿਰਮਾਤਾ ਅਤੇ ਕਾਨੂੰਨਦਾਨ ਸਨ, ਜਿਨ੍ਹਾਂ ਦੀ ਸੋਚ ਅਤੇ ਵਿਜ਼ਨ ਅੱਜ ਵੀ ਸਾਡੇ ਲਈ ਮਾਰਗਦਰਸ਼ਕ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਸਦੀਆਂ ਵਿੱਚ ਇੱਕ ਵਾਰ ਜਨਮ ਲੈਂਦੀਆਂ ਹਨ ਅਤੇ ਉਨ੍ਹਾਂ ਦੇ ਦਿਖਾਏ ਰਾਹ ‘ਤੇ ਚੱਲ ਕੇ ਹੀ ਸਮਾਜ ਤਰੱਕੀ ਕਰ ਸਕਦਾ ਹੈ।ਇਸ ਮੌਕੇ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਮੌਜੂਦ ਸਨ 

Punjab

ਹਰਜੋਤ ਸਿੰਘ ਬੈਂਸ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਦੇ ਸਮੁੱਚੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਦੀ ਸੋਗਾਤ

ਸ੍ਰੀ ਅਨੰਦਪੁਰ ਸਾਹਿਬ 12 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼੍ਰੀ ਅਨੰਦਪੁਰ ਸਾਹਿਬ ਨੂੰ ਆਧੁਨਿਕ ਅਤੇ ਵਿਸ਼ਵ ਪੱਧਰੀ ਸ਼ਹਿਰ ਵਜੋਂ ਵਿਕਸਤ ਕਰਨ ਲਈ ਕਈ ਮਹੱਤਵਪੂਰਨ ਪ੍ਰੋਜੈਕਟਾਂ ਦੀਆ ਸੋਗਾਤਾਂ ਦਿਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸ਼ਹਿਰ ਨੂੰ ਸਮਾਰਟ ਸਿਟੀ ਤਰਜ਼ ’ਤੇ ਵਿਕਸਤ ਕਰਨਾ ਹੈ, ਜਿਸ ਨਾਲ ਇਥੋਂ ਦੇ ਵਸਨੀਕਾਂ ਅਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।    ਕੈਬਨਿਟ ਮੰਤਰੀ ਨੇ ਦੱਸਿਆ ਕਿ ਪੂਰੇ ਸ਼ਹਿਰ ਵਿੱਚ ਐਡਵਾਂਸ ਸੀਸੀਟੀਵੀ ਕੈਮਰੇ ਲਗਾਏ ਗਏ ਹਨ , ਜਿਸ ਨਾਲ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਵੇਗੀ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਸੁਧਾਰ ਆਇਆ ਹੈ। ਇਸ ਦੇ ਨਾਲ ਹੀ ਸ਼ਹਿਰ ਦੀਆਂ ਸਾਰੀਆਂ ਨਾਲੀਆਂ ਨੂੰ ਅੰਡਰਗਰਾਊਂਡ ਕੀਤਾ ਜਾ ਰਿਹਾ ਹੈ , ਜੋ ਸਫਾਈ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਲਗਭਗ 22 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਸ਼ਹਿਰ ਦੀਆਂ ਸੜਕਾਂ ਦਾ ਨਿਰਮਾਣ ਅਤੇ ਮੁਰੰਮਤ ਹੋ ਰਹੀ ਹੈ , ਜਿਸ ਨਾਲ ਆਵਾਜਾਈ ਸੁਚਾਰੂ ਹੋਵੇਗੀ।ਸਿੱਖਿਆ ਦੇ ਖੇਤਰ ਵਿੱਚ ਵੱਡੀ ਪਹਿਲ ਕਰਦਿਆਂ ਇਥੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਿਤ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਦੇ ਨਾਲ ਹੀ ਸਕੂਲ ਆਫ ਐਮੀਨੈਸ ਦੀ ਸਥਾਪਨਾ ਕਰਕੇ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕੀਤੀ ਗਈ ਹੈ । ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸ਼ੂਟਿੰਗ ਰੇਂਜ ਅਤੇ ਹਾਕੀ ਆਸਟ੍ਰੋਟਰਫ ਗ੍ਰਾਊਂਡ ਬਣਾਏ ਜਾ ਰਹੇ ਹਨ , ਜਿਸ ਨਾਲ ਨੌਜਵਾਨਾਂ ਨੂੰ ਆਪਣੇ ਹੁਨਰ ਨਿਖਾਰਨ ਲਈ ਵਧੀਆ ਮੌਕੇ ਮਿਲਣਗੇ।     ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਟਰਾਮਾ ਸੈਂਟਰ ਅਤੇ ਜੱਚਾ-ਬੱਚਾ ਸੰਭਾਲ ਹਸਪਤਾਲ ਦੀ ਸਥਾਪਨਾ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਹੂਲਤਾਂ ਖਾਸ ਕਰਕੇ ਐਮਰਜੈਂਸੀ ਹਾਲਤਾਂ ਵਿੱਚ ਬਹੁਤ ਲਾਭਦਾਇਕ ਸਾਬਤ ਹੋਣਗੀਆਂ। ਇਸ ਦੇ ਨਾਲ ਹੀ ਸ਼ਹਿਰ ਦੀ ਸੁੰਦਰਤਾ ਨੂੰ ਨਿਖਾਰਨ ਲਈ 13 ਲੱਖ ਰੁਪਏ ਦੀ ਲਾਗਤ ਨਾਲ ਚਿੱਤਰਕਾਰੀ ਕਰਵਾਈ ਗਏ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਦੇ ਸ਼ਰਧਾਲੂਆਂ ਦੀ ਸਹੂਲਤ ਲਈ ਪੱਕੀ ਟੈਂਟ ਸਿਟੀ ਦਾ ਨਿਰਮਾਣ ਵੀ ਕੀਤਾ ਗਿਆ ਹੈ ।     ਉਨ੍ਹਾਂ ਹੋਰ ਦੱਸਿਆ ਕਿ 15 ਏਕੜ ਵਿੱਚ ਲਗਭਗ 100 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰਸ਼ਾਸਕੀ ਕੰਪਲੈਕਸ ਬਣਾਇਆ ਜਾਵੇਗਾ, ਜਿਸ ਨਾਲ ਸਰਕਾਰੀ ਕੰਮਕਾਜ ਹੋਰ ਪ੍ਰਭਾਵਸ਼ਾਲੀ ਬਣੇਗਾ। ਇਸ ਤੋਂ ਇਲਾਵਾ ਚਰਨ ਗੰਗਾ ਸਟੇਡੀਅਮ ਦਾ ਨਵਾਂ ਡਿਜ਼ਾਈਨ ਤਿਆਰ ਕੀਤਾ ਜਾ ਰਿਹਾ ਹੈ ਅਤੇ ਚਰਨ ਗੰਗਾ ਖੱਡ ਰਾਹੀਂ ਵਾਟਰ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਸਾਰੇ ਪ੍ਰੋਜੈਕਟ ਸ਼੍ਰੀ ਅਨੰਦਪੁਰ ਸਾਹਿਬ ਨੂੰ ਵਿਕਾਸ ਦੇ ਨਵੇਂ ਮਿਆਰਾਂ ’ਤੇ ਲੈ ਜਾਣਗੇ ਅਤੇ ਇਸਨੂੰ ਇੱਕ ਮਾਡਲ ਸ਼ਹਿਰ ਵਜੋਂ ਸਥਾਪਿਤ ਕਰਨ ਵਿੱਚ ਮੱਦਦਗਾਰ ਸਾਬਤ ਹੋਣਗੇ। 

Punjab

ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼

ਅੰਮ੍ਰਿਤਸਰ/ਅਜਨਾਲਾ, 12 ਅਪ੍ਰੈਲ ()- ਅੱਜ ਮਾਝਾ ਵਿਰਾਸਤ ਟਰੱਸਟ ਰਜਿ: ਵਲੋਂ ਕਰਵਾਏ ਗਏ ਸ਼ਾਇਰ ਤੇ ਟਰੱਸਟ ਦੇ ਪ੍ਰਧਾਨ ਐੱਸ ਪ੍ਰਸ਼ੋਤਮ ਦੀ ਵਿਸਾਖੀ ਨੂੰ ਸਮਰਪਿਤ ‘ਕਦੋਂ ਪਰਤਣਗੇ ਦਿਨ?’ ਆਡੀਓ ਸੰਗੀਤਕ ਨਜ਼ਮ, ਪੋਸਟਰ ਰਲੀਜ਼ ਕਰਨ ਅਤੇ ਸਨਮਾਨ ਸਮਾਰੋਹ ‘ਚ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ , ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਜੋ ਹਾਸ਼ਮ ਸ਼ਾਹ ਯਾਦਗਾਰੀ ਟਰੱਸਟ ਦੇ ਮੌਜੂਦਾ ਚੇਅਰਮੈਨ ਵੀ ਹਨ, ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ।‘ਕਦੋਂ ਪਰਤਣਗੇ ਦਿਨ?’ ਆਡੀਓ ਸੰਗੀਤਕ ਨਜ਼ਮ ਤੇ ਪੋਸਟਰ ਰਲੀਜ਼ ਕਰਨ ਮੌਕੇ ਸ. ਧਾਲੀਵਾਲ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿਸ਼ਵੀਕਰਨ ਅਤੇ ਸ਼ੋਸ਼ਲ ਮੀਡੀਆ ਦੀਆਂ ਨਾਂਹ ਪੱਖੀ ਨਵੀਆਂ ਚੁਣੌਤੀਆਂ ਨਾਲ ਨਜਿੱਠਣ ਲਈ  ਅਪਣਾਈ ਗਈ ਸਭਿਆਚਾਰਕ ਨੀਤੀ ਨੂੰ ਦ੍ਰਿੜ ਰਾਜਸੀ ਇੱਛਾ ਸ਼ਕਤੀ ਨਾਲ ਲਾਗੂ ਕਰਕੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਤੇ ਵਿਕਾਸ ਲਈ ਉਚੇਚੇ ਕਦਮ ਚੁੱਕੇ ਗਏ ਹਨ ਅਤੇ ਸਾਹਿਤ ਤੇ ਕਲਾ ਸਭਿਆਚਾਰ ਨੂੰ ਦੂਜੇ ਰਾਜਾਂ ‘ਚ ਪੇਸ਼ ਕਰਨ ਲਈ ਪੰਜਾਬੀ ਸਾਹਿਤਕਾਰਾਂ, ਕਲਾਕਾਰਾਂ, ਗਾਇਕਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ ਵੱਖ ਨਗਦ ਪੁਰਸਕਾਰਾਂ ਸਮੇਤ ਪੰਜਾਬ ਸਰਕਾਰ ਦੇ ਪੰਜਾਬੀ ਸਭਿਆਚਾਰ ਕਲਾਵਾਂ, ਸਾਹਿਤ ਭਾਸ਼ਾ, ਤੇ ਸੰਗੀਤ ਸੰਸਥਾਵਾਂ ਦੇ ਸਨਮਾਨ ਸਾਹਿਤ ਆਹੁਦਿਆਂ ਤੇ ਨਿਵਾਜਿਆ ਗਿਆ ਹੈ। ਜਦੋਂਕਿ ਨਵੀਂ ਪੀੜੀ ਨੂੰ ਆਪਣੀਆਂ ਵਿਰਾਸਤੀ ਜੜ੍ਹਾਂ ਨਾਲ ਜੋੜਣ ਲਈ ਵਿਰਾਸਤੀ ਤੇ ਇਤਿਹਾਸਕ ਸਥਾਨਾਂ ਦੀ ਸਾਂਭ ਸੰਭਾਲ ਕੀਤੀ ਜਾ ਰਹੀ ਹੈ।ਸ. ਧਾਲੀਵਾਲ ਨੇ ਮਾਝਾ ਵਿਰਾਸਤ ਟਰੱਸਟ ਦੇ ਪ੍ਰਧਾਨ ਤੇ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਰਲੀਜ਼ ਕੀਤੀ ਗਈ ‘ਕਦੋਂ ਪਰਤਣਗੇ ਦਿਨ?’ ਨਜ਼ਮ ਅਤੇ ਰੰਗੀਨ ਪੋਸਟਰ ਦਾ ਵਿਸ਼ੇਸ਼ ਤੌਰ ਤੇ ਜਿਕਰ ਕਰਦਿਆਂ ਨਜ਼ਮ ਵਿੱਚ ਪ੍ਰਦੂਸ਼ਿਤ ਵਿਸ਼ਵੀਕਰਨ ਦੇ ਮੱਦੇਨਜ਼ਰ ਮਰ ਰਹੀਆਂ /ਸੁੱਕ ਰਹੀਆਂ ਝੀਲਾਂ, ਟੋਭੇ, ਨਦੀਆਂ, ਨਾਲੇ ਦੀ ਪੁਨਰ ਸੁਰਜੀਤੀ ਦੀ ਬਜਾਏ ਹੋਂਦ ਖਤਮ ਕਰਨ ਲਈ ਇਨ੍ਹਾਂ ਸੁੱਕੀਆਂ ਝੀਲਾਂ/ ਦਰਿਆਵਾਂ ‘ਚ ਉਸਾਰੇ ਜਾ ਰਹੇ ਰੰਗੀਨ ਮਿਜ਼ਾਜ ਹੋਟਲਾਂ/ ਰੈਸਟੋਰੈਂਟਾਂ, ਸਿਆਸੀ ਲੋਭ ਦੇ ਕਾਰਣ ਭਾਰਤੀ ਸਭਿਆਚਾਰ ‘ਚ ਉਭਰ ਰਹੀ ਫਿਰਕਾਪ੍ਰਸਤੀ ਅਤੇ ਵਿਸਾਖੀ ਮੌਕੇ ਲੱਗਦੀਆਂ ਰਾਜਸੀ ਸਟੇਜ਼ਾਂ ਤੋਂ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਸਮਾਜਿਕ ਵੰਡ ਦੇ ਖਾਤਮੇ ਲਈ ਉਠਾਈ ਗਈ ਭਾਈਚਾਰਕ ਸਾਂਝਾਂ ਦੀ ਬਹਾਲੀ ਦੀ ਅਵਾਜ਼ ਨੂੰ ਉੱਚਾ ਕਰਨ ਦੀ ਬਜਾਏ ਰਾਜਸੀ ਪਾਰਟੀਆਂ ਵਲੋਂ ਇੱਕ ਦੂਜੇ ਦੇ ਸਿਆਸੀ ਚੀਰਹਰਨ ਲਈ ਮਿਹਣੋ ਮਿਹਣੀ ਹੋਣ ਵਿਸਾਖੀ ਵਾਲੇ ਨੱਚਦੇ ਟੱਪਦੇ ਰੰਗਲੇ ਦਿਨ ਦੀ ਉਮੀਦ ਪ੍ਰਗਟਾਏ ਜਾਣ ਆਦਿ ਬਿਰਤਾਂਤ ਨੂੰ ਸ਼ਾਇਰਾਨਾ /ਕਾਵਿ ਛੂਹਾਂ ਦੇਣ ਲਈ ਭਰਵੀਂ ਪ੍ਰਸੰਸਾ ਕੀਤੀ ਅਤੇ ਨਜ਼ਮ ਨੂੰ ਸਮੇਂ ਦੀ ਹਾਣੀ ਕਰਾਰ ਦਿੱਤਾ।ਟਰੱਸਟ ਵਲੋਂ ਸ. ਧਾਲੀਵਾਲ ਦੀਆਂ ਪੰਜਾਬੀ ਭਾਸ਼ਾ, ਸਾਹਿਤ, ਕਲਾ, ਸਭਿਆਚਾਰ ਨੂੰ ਵਿਕਸਿਤ ਕਰਨ ਲਈ ਨਿਭਾਈਆਂ ਗਈਆਂ ਅਤੇ ਨਿਭਾਈਆਂ ਜਾ ਰਹੀਆਂ ਯਾਦਗਾਰੀ ਸੇਵਾਵਾਂ ਦੇ ਇਵਜ਼ ‘ਚ ਰੰਗਲੇ ਪੰਜਾਬ ਦੇ ਐਵਾਰਡ ਨਾਲ ਪੰਜਾਬੀ ਅੱਖਰਾਂ ਦੇ ਅੰਕਿਤ ਦੁਸ਼ਾਲਾ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸ਼ਾਇਰ ਤੇ ਪ੍ਰਧਾਨ ਐੱਸ. ਪ੍ਰਸ਼ੋਤਮ, ਸ਼ਹਿਰੀ ਪ੍ਰਧਾਨ ਅਮਿਤ ਔਲ, ਦੇਸ਼ ਭਗਤ ਬਾਪੂ ਉਜਾਗਰ ਸਿੰਘ ਖਤਰਾਏ ਕਲਾਂ ਸਭਿਆਚਾਰਕ ਮੂਵਮੈਂਟ ਦੇ ਮੁੱਖੀ ਦਿਲਬਾਗ ਸਿੰਘ ਖਤਰਾਏ ਕਲਾਂ, ਹਰਜੀਤ ਸਿੰਘ ਸਰਕਾਰੀਆ, ਪੰਕਜ ਸਿੰਘ ਅਜਨਾਲਾ, ਨਜ਼ਮ ਦੇ ਸੰਗੀਤਕ ਪੇਸ਼ਕਾਰ ਤੇ ਗਾਇਕ ਸੁਰਿੰਦਰ ਅਜਨਾਲਵੀ , ਗਾਇਕ ਦਰਪਿੰਦਰਾ,  ਡਾ: ਇੰਦਰਜੀਤ ਸਿੰਘ ਮਹਿਲਾਂਵਾਲਾ, ਕਾਬਲ ਸਿੰਘ ਛੀਨਾ, ਆਦਿ ਟਰੱਸਟ ਦੇ ਆਹੁਦੇਦਾਰਾਂ ਤੋਂ ਇਲਾਵਾ ਕਲਾ ਪ੍ਰੇਮੀ ਵੱਡੀ ਗਿਣਤੀ ‘ਚ ਮੌਜੂਦ ਸਨ।

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

ਤਲਵੰਡੀ ਸਾਬੋ, 12 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਲੰਬੇ ਸਮੇਂ ਤੋਂ ਬੀਐਸਐਫ ਦੀਆਂ ਸਖ਼ਤ ਪਾਬੰਦੀਆਂ ਤਹਿਤ ਖੇਤੀ ਕਰਨ ਲਈ ਮਜਬੂਰ ਸਨ।ਸਰਹੱਦੀ ਜ਼ਿਲ੍ਹਿਆਂ ਵਿੱਚ ਸਰਵੇਖਣ ਦੇ ਆਦੇਸ਼ ਦਿੱਤੇ ਗਏ ਹਨ, ਇਸ ਕਦਮ ਨਾਲ ਲੱਖਾਂ ਏਕੜ ਜ਼ਮੀਨ ਤਾਰ ਤੋਂ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਵਧੇਰੇ ਪਹੁੰਚ, ਮਨਪਸੰਦ ਫਸਲਾਂ ਦੀ ਚੋਣ ਅਤੇ ਖੇਤੀ ਲਈ ਸੀਮਤ ਘੰਟਿਆਂ ਅਤੇ ਵਾਰ-ਵਾਰ ਸੁਰੱਖਿਆ ਜਾਂਚਾਂ ਤੋਂ ਰਾਹਤ ਮਿਲੇਗੀ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹ ਮੁੱਦਾ ਕਈ ਵਾਰ ਕੇਂਦਰੀ ਗ੍ਰਹਿ ਮੰਤਰੀ ਕੋਲ ਉਠਾਇਆ ਕਿ ਸਰਹੱਦ ਨੇੜੇ ਵਸਦੇ ਕਿਸਾਨਾਂ ਲਈ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਵਾੜ ਭਾਰਤੀ ਖੇਤਰ ਵਿੱਚ ਤਿੰਨ ਤੋਂ ਚਾਰ ਕਿਲੋਮੀਟਰ ਅੰਦਰ ਰੱਖੀ ਜਾਂਦੀ ਹੈ। ਨਤੀਜੇ ਵਜੋਂ ਉਨ੍ਹਾਂ ਦੇ ਖੇਤ ਵਾੜ ਤੋਂ ਪਰੇ ਰਹਿ ਜਾਂਦੇ ਹਨ।”ਕਿਸਾਨਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ, “ਕਿਸਾਨਾਂ ਨੂੰ ਬੀਐਸਐਫ ਵੱਲੋਂ ਨਿਰਧਾਰਤ ਸਮੇਂ ‘ਤੇ ਹੀ ਖੇਤੀ ਲਈ ਵਾੜ ਤੋਂ ਪਾਰ ਜਾਣ ਦੀ ਇਜਾਜ਼ਤ ਹੈ। ਉਹ ਸਵੇਰੇ 9 ਵਜੇ ਤੋਂ ਪਹਿਲਾਂ ਨਹੀਂ ਜਾ ਸਕਦੇ। ਉਨ੍ਹਾਂ ਦੀ ਤਲਾਸ਼ੀ ਲਈ ਜਾਂਦੀ ਹੈ ਅਤੇ ਉਨ੍ਹਾਂ ਦੇ ਨਾਲ ਸੁਰੱਖਿਆ ਬਲ ਵੀ ਹੁੰਦੇ ਹਨ ਤਾਂ ਕਿ ਕੋਈ ਵੀ ਤਸਕਰੀ ਵਾਲਾ ਸਮਾਨ ਜਾਂ ਹਥਿਆਰ ਵਾਪਸ ਨਾ ਲਿਆਂਦੇ ਜਾਣ। ਸ਼ਾਮ 4 ਵਜੇ ਤੋਂ ਬਾਅਦ ਉਹ ਖੇਤਾਂ ਵਿੱਚ ਨਹੀਂ ਰਹਿ ਸਕਦੇ ਅਤੇ ਵਾਪਸ ਆਉਂਦੇ ਸਮੇਂ ਉਨ੍ਹਾਂ ਦੀ ਦੁਬਾਰਾ ਤਲਾਸ਼ੀ ਲਈ ਜਾਂਦੀ ਹੈ। ਸੁਰੱਖਿਆ ਬਲਾਂ ਦਾ ਕਾਫ਼ੀ ਸਮਾਂ ਸਾਡੇ ਆਪਣੇ ਨਾਗਰਿਕਾਂ ਦੀ ਜਾਂਚ ਕਰਨ ਵਿੱਚ ਲੱਗ ਜਾਂਦਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਇਸ ਦਾ ਜਲਦ ਹੀ ਹੱਲ ਕੀਤਾ ਜਾਵੇਗਾ। ਕਿਸਾਨਾਂ ਨੂੰ ਲੰਬੇ ਸਮੇਂ ਤੋਂ ਆਪਣੇ ਖੇਤਾਂ ਤੱਕ ਪਹੁੰਚਣ ਲਈ ਸ਼ਨਾਖਤੀ ਕਾਰਡਾਂ ਅਤੇ ਬੀਐਸਐਫ ਦੀ ਸੁਰੱਖਿਆ ਹੇਠ ਵਾੜ ਪਾਰ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ 532 ਕਿਲੋਮੀਟਰ ਭਾਰਤ ਪਾਕਿਸਤਾਨ ਸਰਹੱਦ ‘ਤੇ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।”ਉਨ੍ਹਾਂ ਅੱਗੇ ਕਿਹਾ, “ਹੁਣ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸਮੇਤ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਨੂੰ ਸਰਵੇਖਣ ਕਰਨ ਅਤੇ ਇਸ ਬਾਰੇ ਮੁਲਾਂਕਣ ਕਰਨ ਲਈ ਪੱਤਰ ਜਾਰੀ ਕੀਤੇ ਗਏ ਹਨ ਕਿ ਨਿਯਮਾਂ ਅਨੁਸਾਰ ਵਾੜ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਕਿੰਨੇ ਨੇੜੇ ਲਿਜਾਇਆ ਜਾ ਸਕਦਾ ਹੈ। ਐਸਡੀਐਮਜ਼ ਨੂੰ ਸਰਵੇਖਣ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਸ ਫੈਸਲੇ ਨੂੰ ਸਮੇਂ ਸਿਰ ਲਾਗੂ ਕਰਨ ਲਈ 300 ਮੀਟਰ ਖੇਤਰ ਦੀ ਚੰਗੀ ਤਰ੍ਹਾਂ ਨਿਸ਼ਾਨਦੇਹੀ ਕੀਤੀ ਜਾ ਸਕੇ।”ਇਸ ਫੈਸਲੇ ਨਾਲ ਹੋਣ ਵਾਲੇ ਲਾਭਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਲੱਖਾਂ ਏਕੜ ਜ਼ਮੀਨ ਵਾੜ ਵਾਲੇ ਖੇਤਰ ਦੇ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨ ਖੁੱਲ੍ਹ ਕੇ ਖੇਤੀ ਕਰ ਸਕਣਗੇ।”ਸੁਰੱਖਿਆ ਅਤੇ ਰਾਹਤ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਇਸ ਨਾਲ ਬੀਐਸਐਫ ਲਈ ਵੀ ਆਸਾਨ ਹੋ ਜਾਵੇਗਾ ਕਿਉਂਕਿ ਸਰਹੱਦ ਦੇ ਨੇੜੇ ਹੋਣ ਨਾਲ ਚੌਕਸੀ ਵਿੱਚ ਵਾਧਾ ਹੋਵੇਗਾ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਮੈਂ ਇਸ ਪਵਿੱਤਰ ਮੌਕੇ ‘ਤੇ ਐਲਾਨ ਕਰਨਾ ਚਾਹੁੰਦਾ ਹਾਂ ਕਿ ਇਸ ਫੈਸਲੇ ਨਾਲ ਲੱਖਾਂ ਕਿਸਾਨਾਂ ਨੂੰ ਲਾਭ ਹੋਵੇਗਾ।” 

Punjab

ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈਂਪ ਰਾਹੀਂ ਮੈਂਬਰਾਂ ਅਤੇ ਸਟਾਫ ਲਈ ਸਹਿਜ ਸਿਹਤ ਸੇਵਾਵਾਂ ਨੂੰ ਪ੍ਰੋਤਸਾਹਨ ਦੇਣ ਦੀ ਪਹਿਲ

*ਪਟਿਆਲਾ; — 12 ਅਪ੍ਰੈਲ 2026:*   ਰਾਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ (ਆਰਜੀਐਮਸੀ), ਪਟਿਆਲਾ ਵਿੱਚ 11 ਅਤੇ 12 ਅਪ੍ਰੈਲ ਨੂੰ ਲੱਗੇ ਦੋ ਦਿਨੀਂ ਸਿਹਤ ਕੈਂਪ ਵਿੱਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ ਵੱਲੋਂ ਉਤਸ਼ਾਹਪੂਰਵਕ ਭਾਗ ਲਿਆ ਗਿਆ। ਇਹ ਪਹਿਲ ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਸਿਹਤ ਸੇਵਾਵਾਂ ਦਾ ਵਿਸਥਾਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਹੈ। ਇਹ ਮੁਹਿੰਮ ਇਸ ਗੱਲ ਨੂੰ ਦਰਸਾਉਂਦੀ ਹੈ ਕਿ ਹਰ ਵਰਗ ਦੇ ਲੋਕਾਂ ਨੂੰ ਕਿਸੇ ਵੀ ਮੈਡੀਕਲ ਐਮਰਜੈਂਸੀ ਤੋਂ ਪਹਿਲਾਂ ਸੁਰੱਖਿਆ ਪ੍ਰਦਾਨ ਕੀਤੀ ਜਾਵੇ, ਜਿਸ ਵਿੱਚ ਪਹੁੰਚਯੋਗਤਾ, ਸਮਾਵੇਸ਼ਤਾ ਅਤੇ ਰੋਕਥਾਮੀ ਸਿਹਤ ਸੰਭਾਲ ‘ਤੇ ਖਾਸ ਧਿਆਨ ਦਿੱਤਾ ਗਿਆ ਹੈ।   ਕੈਂਪ ਦੋਵੇਂ ਦਿਨ ਸਵੇਰੇ 9 ਵਜੇ ਸ਼ੁਰੂ ਹੋਇਆ ਅਤੇ ਇਸ ਦਾ ਮੁੱਖ ਉਦੇਸ਼ ਰੋਕਥਾਮੀ ਸਿਹਤ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਕਲੱਬ ਮੈਂਬਰਾਂ ਦੀ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਰਜਿਸਟ੍ਰੇਸ਼ਨ ਕਰਵਾਉਣਾ ਸੀ।   ਕੈਂਪ ਵਿੱਚ ਕਲੱਬ ਦੇ ਮੈਂਬਰਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ। ਕਈ ਮੈਂਬਰਾਂ ਨੇ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਸਿਹਤ ਕਾਰਡ ਬਣਵਾਉਣ ਵਿੱਚ ਗਹਿਰੀ ਦਿਲਚਸਪੀ ਦਿਖਾਈ। ਸੁਚੱਜੀ ਅਤੇ ਵਿਸਤ੍ਰਿਤ ਸਿਹਤ ਕਵਰੇਜ ਦੀ ਮਹੱਤਤਾ ਨੂੰ ਸਮਝਦਿਆਂ ਕਈ ਲੋਕਾਂ ਨੇ ਆਪਣੇ ਪਰਿਵਾਰਾਂ ਸਮੇਤ ਰਜਿਸਟ੍ਰੇਸ਼ਨ ਕਰਵਾਈ।   ਹਰ ਸਿਹਤ ਕਾਰਡ ਦੇ ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ ₹10 ਲੱਖ ਤੱਕ ਦੀ ਕੈਸ਼ਲੈੱਸ ਸਿਹਤ ਸੇਵਾ ਮੁਹੱਈਆ ਕਰਵਾਈ ਜਾਂਦੀ ਹੈ, ਜੋ ਮੈਡੀਕਲ ਐਮਰਜੈਂਸੀ ਦੇ ਸਮੇਂ ਮਹੱਤਵਪੂਰਨ ਵਿੱਤੀ ਸੁਰੱਖਿਆ ਦਿੰਦੀ ਹੈ। ਪੰਜਾਬ ਭਰ ਵਿੱਚ ਹੁਣ ਤੱਕ 35 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਜਦਕਿ ਲਗਭਗ 50,000 ਲੋਕ ਹਰ ਰੋਜ਼ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰਜਿਸਟਰ ਕਰ ਰਹੇ ਹਨ, ਜੋ ਇਸ ਯੋਜਨਾ ‘ਤੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ।   ਸਮਾਗਮ ਦੌਰਾਨ ਬੋਲਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸਿਹਤ ਕਾਰਡ ਹਰ ਕਿਸੇ ਲਈ ਜ਼ਰੂਰੀ ਹਨ। ਜਿਵੇਂ ਮੁੱਖ ਮੰਤਰੀ ਭਗਵੰਤ ਮਾਨ ਜ਼ੋਰ ਦਿੰਦੇ ਹਨ, ਸਿਹਤ ਸਭ ਤੋਂ ਪਹਿਲਾਂ ਹੈ ਕਿਉਂਕਿ ਬੀਮਾਰੀ ਕਿਸੇ ਵੀ ਵੀ.ਆਈ.ਪੀ. ਅਤੇ ਆਮ ਵਿਅਕਤੀ ਵਿੱਚ ਫ਼ਰਕ ਨਹੀਂ ਕਰਦੀ।” ਡਾ. ਸਿੰਘ ਨੇ ਹੋਰ ਕਿਹਾ, “ਸਾਡਾ ਟੀਚਾ 100 ਫੀਸਦੀ ਸਿਹਤ ਕਾਰਡ ਕਵਰੇਜ ਹੈ। ਅਸੀਂ 34 ਲੱਖ ਤੋਂ ਵੱਧ ਕੇ 40 ਲੱਖ ਰਜਿਸਟ੍ਰੇਸ਼ਨ ਤੱਕ ਪਹੁੰਚ ਚੁੱਕੇ ਹਾਂ ਅਤੇ ਹਰ ਨਾਗਰਿਕ ਤੱਕ ਪਹੁੰਚਣ ਵੱਲ ਲਗਾਤਾਰ ਅੱਗੇ ਵੱਧ ਰਹੇ ਹਾਂ।”   ਆਰਜੀਐਮਸੀ ਦੇ ਮੈਂਬਰ ਅਤੇ ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੂਨੇਜਾ ਨੇ ਕਿਹਾ, “ਇਹ ਦੇਖ ਕੇ ਹੌਂਸਲਾ ਮਿਲਦਾ ਹੈ ਕਿ ਲੋਕ ਆਪਣੇ ਸਿਹਤ ਲਈ ਅੱਗੇ ਆ ਰਹੇ ਹਨ। ਕਲੱਬ ਦੇ ਪ੍ਰਭਾਵਸ਼ਾਲੀ ਮੈਂਬਰ—ਜਿਵੇਂ ਕਿ ਵਾਈਸ ਚਾਂਸਲਰ, ਐਮਐਲਏ, ਆਈਏਐਸ ਅਧਿਕਾਰੀ, ਮਸ਼ਹੂਰ ਡਾਕਟਰ, ਉਦਯੋਗਪਤੀ ਅਤੇ ਮੰਤਰੀ—ਸਭ ਨੇ ਸਿਹਤ ਯੋਜਨਾ ਦੀ ਪ੍ਰਸ਼ੰਸਾ ਕੀਤੀ ਅਤੇ ਆਪਣੇ ਸਿਹਤ ਕਾਰਡ ਬਣਵਾਏ।”   ਕਲੱਬ ਦੇ ਡਾਇਰੈਕਟਰ ਰਾਹੁਲ ਮਹਿਤਾ ਨੇ ਕਿਹਾ, “ਸਾਨੂੰ ਇਸ ਦੀ ਬਹੁਤ ਵਧੀਆ ਪ੍ਰਤੀਕਿਰਿਆ ਮਿਲੀ ਹੈ। ਕਲੱਬ ਦੇ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਸਟਾਫ ਨੇ ਵੀ ਵੱਡੀ ਦਿਲਚਸਪੀ ਨਾਲ ਕੈਂਪ ਵਿੱਚ ਭਾਗ ਲਿਆ ਅਤੇ ਖੁਸ਼ੀ-ਖੁਸ਼ੀ ਸਿਹਤ ਕਾਰਡ ਲਈ ਰਜਿਸਟ੍ਰੇਸ਼ਨ ਕਰਵਾਈ।”   ਦੋ ਦਿਨਾਂ ਦੇ ਇਸ ਆਰਜੀਐਮਸੀ ਕੈਂਪ ਵਿੱਚ 500 ਤੋਂ ਵੱਧ ਲੋਕਾਂ ਨੇ ਭਾਗ ਲਿਆ ਅਤੇ ਸਿਹਤ ਕਾਰਡ ਲਈ ਰਜਿਸਟਰ ਕੀਤਾ। ਇਸ ਪਹਿਲ ਨੇ ਸਿਹਤ ਕਾਰਡ ਰਾਹੀਂ ਸ਼ੁਰੂਆਤੀ ਪਛਾਣ ਅਤੇ ਸਿਹਤ ਸੁਰੱਖਿਆ ਦੀ ਮਹੱਤਤਾ ਨੂੰ ਹੋਰ ਮਜ਼ਬੂਤ ਕੀਤਾ, ਜਿਸ ਨਾਲ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਲਾਭ ਮਿਲ ਰਿਹਾ ਹੈ।   ਆਰਜੀਐਮਸੀ ਵਿੱਚ ਸਿਹਤ ਕੈਂਪ ਦੀ ਸਫ਼ਲਤਾ ਇਸ ਗੱਲ ਨੂੰ ਦਰਸਾਉਂਦੀ ਹੈ ਕਿ ਪਹੁੰਚਯੋਗ ਅਤੇ ਸੁਵਿਧਾਜਨਕ ਸਿਹਤ ਪਹਿਲ ਜ਼ਮੀਨੀ ਪੱਧਰ ‘ਤੇ ਵੱਡਾ ਪ੍ਰਭਾਵ ਪੈਦਾ ਕਰ ਸਕਦੀ ਹੈ। ਡਾ. ਸਿੰਘ ਨੇ ਕਿਹਾ, “ਇਲਾਜ ਪੂਰੀ ਤਰ੍ਹਾਂ ਕੈਸ਼ਲੈੱਸ ਹੈ, ਅਸੀਂ ਪਹਿਲਾਂ ਹੀ ਬੀਮਾ ਕੰਪਨੀਆਂ ਨੂੰ ਭੁਗਤਾਨ ਕਰ ਦਿੱਤਾ ਹੈ। ਰਜਿਸਟ੍ਰੇਸ਼ਨ ਸੌਖੀ ਹੈ, ਡੋਰਸਟੈਪ ਡਿਲਿਵਰੀ ਦੀ ਸੁਵਿਧਾ ਹੈ, ਆਯੁਸ਼ਮਾਨ ਕਾਰਡ ਧਾਰਕਾਂ ਲਈ ਵਾਧੂ ਲਾਭ ਅਤੇ ਪਿੰਡਾਂ, ਸ਼ਹਿਰਾਂ ਅਤੇ ਬਾਜ਼ਾਰਾਂ ਵਿੱਚ ਲੱਗ ਰਹੇ ਕੈਂਪ ਲੋਕਾਂ ਲਈ ਸਹੂਲਤ ਯਕੀਨੀ ਬਣਾਉਂਦੇ ਹਨ।”   ਲੋਕਾਂ ਤੱਕ ਵਧੇਰੇ ਪਹੁੰਚ ਬਣਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਹਰ ਰੋਜ਼ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਿਆਂ, ਪੰਚਾਇਤ ਘਰਾਂ, ਮੰਦਰਾਂ ਅਤੇ ਕਮਿਊਨਿਟੀ ਸੈਂਟਰਾਂ ਵਰਗੀਆਂ ਸੌਖੀਆਂ ਥਾਵਾਂ ‘ਤੇ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ। ਇਸ ਮਹੀਨੇ ਦੇ ਸ਼ੁਰੂ ਵਿੱਚ ਪੀਆਰਟੀਸੀ ਪਟਿਆਲਾ ਵਿੱਚ ਲੱਗੇ ਦੋ ਦਿਨੀਂ ਸਿਹਤ ਕੈਂਪ ਵਿੱਚ ਟ੍ਰਾਂਸਪੋਰਟ ਵਰਕਫੋਰਸ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਸਫਲਤਾਪੂਰਵਕ ਰਜਿਸਟਰ ਕੀਤਾ ਗਿਆ, ਜਿਸ ਨਾਲ ਇਸ ਵਰਗ ਲਈ ਸਿਹਤ ਸੇਵਾਵਾਂ ਤੱਕ ਪਹੁੰਚ ਵਿੱਚ ਸੁਧਾਰ ਆਇਆ। 

Punjab

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਜੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 12 ਅਪ੍ਰੈਲ:– ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ‘ਸੁਰਾਂ ਦੀ ਮਲਿਕਾ’ ਆਸ਼ਾ ਭੋਂਸਲੇ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟਾਈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਆਵਾਜ਼ ਨੇ ਕਈ ਦਹਾਕਿਆਂ ਤੱਕ ਸੰਗੀਤ ਪ੍ਰੇਮੀਆਂ ਦੇ ਦਿਲਾਂ ‘ਤੇ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਦੇ ਗੀਤ ਸਾਡੇ ਦਿਲਾਂ ਵਿੱਚ ਹਮੇਸ਼ਾ ਜਿੰਦਾ ਰਹਿਣਗੇ ਅਤੇ ਵਿਸ਼ਵ ਭਰ ਦੇ ਲੋਕਾਂ ਨੂੰ ਮੰਤਰਮੁਗਧ ਕਰਦੇ ਰਹਿਣਗੇ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਸ਼ਾ ਭੋਂਸਲੇ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਅਤੇ ਉਨ੍ਹਾਂ ਨੇ ਪਰਮਾਤਮਾ ਅੱਗੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਇਸ ਕਦੇ ਨਾ ਪੂਰੇ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਬਲ ਬਖ਼ਸ਼ੇ।  

Scroll to Top