Actionpunjab

Action Punjab Logo
Breaking News

Author name: Action Punjab

Action Punjab
Punjab

ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈਂਪ ਰਾਹੀਂ ਮੈਂਬਰਾਂ ਅਤੇ ਸਟਾਫ ਲਈ ਸਹਿਜ ਸਿਹਤ ਸੇਵਾਵਾਂ ਨੂੰ ਪ੍ਰੋਤਸਾਹਨ ਦੇਣ ਦੀ ਪਹਿਲ

*ਪਟਿਆਲਾ; — 12 ਅਪ੍ਰੈਲ 2026:*   ਰਾਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ (ਆਰਜੀਐਮਸੀ), ਪਟਿਆਲਾ ਵਿੱਚ 11 ਅਤੇ 12 ਅਪ੍ਰੈਲ ਨੂੰ ਲੱਗੇ ਦੋ ਦਿਨੀਂ ਸਿਹਤ ਕੈਂਪ ਵਿੱਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ ਵੱਲੋਂ ਉਤਸ਼ਾਹਪੂਰਵਕ ਭਾਗ ਲਿਆ ਗਿਆ। ਇਹ ਪਹਿਲ ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਸਿਹਤ ਸੇਵਾਵਾਂ ਦਾ ਵਿਸਥਾਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਹੈ। ਇਹ ਮੁਹਿੰਮ ਇਸ ਗੱਲ ਨੂੰ ਦਰਸਾਉਂਦੀ ਹੈ ਕਿ ਹਰ ਵਰਗ ਦੇ ਲੋਕਾਂ ਨੂੰ ਕਿਸੇ ਵੀ ਮੈਡੀਕਲ ਐਮਰਜੈਂਸੀ ਤੋਂ ਪਹਿਲਾਂ ਸੁਰੱਖਿਆ ਪ੍ਰਦਾਨ ਕੀਤੀ ਜਾਵੇ, ਜਿਸ ਵਿੱਚ ਪਹੁੰਚਯੋਗਤਾ, ਸਮਾਵੇਸ਼ਤਾ ਅਤੇ ਰੋਕਥਾਮੀ ਸਿਹਤ ਸੰਭਾਲ ‘ਤੇ ਖਾਸ ਧਿਆਨ ਦਿੱਤਾ ਗਿਆ ਹੈ।   ਕੈਂਪ ਦੋਵੇਂ ਦਿਨ ਸਵੇਰੇ 9 ਵਜੇ ਸ਼ੁਰੂ ਹੋਇਆ ਅਤੇ ਇਸ ਦਾ ਮੁੱਖ ਉਦੇਸ਼ ਰੋਕਥਾਮੀ ਸਿਹਤ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਕਲੱਬ ਮੈਂਬਰਾਂ ਦੀ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਰਜਿਸਟ੍ਰੇਸ਼ਨ ਕਰਵਾਉਣਾ ਸੀ।   ਕੈਂਪ ਵਿੱਚ ਕਲੱਬ ਦੇ ਮੈਂਬਰਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ। ਕਈ ਮੈਂਬਰਾਂ ਨੇ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਸਿਹਤ ਕਾਰਡ ਬਣਵਾਉਣ ਵਿੱਚ ਗਹਿਰੀ ਦਿਲਚਸਪੀ ਦਿਖਾਈ। ਸੁਚੱਜੀ ਅਤੇ ਵਿਸਤ੍ਰਿਤ ਸਿਹਤ ਕਵਰੇਜ ਦੀ ਮਹੱਤਤਾ ਨੂੰ ਸਮਝਦਿਆਂ ਕਈ ਲੋਕਾਂ ਨੇ ਆਪਣੇ ਪਰਿਵਾਰਾਂ ਸਮੇਤ ਰਜਿਸਟ੍ਰੇਸ਼ਨ ਕਰਵਾਈ।   ਹਰ ਸਿਹਤ ਕਾਰਡ ਦੇ ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ ₹10 ਲੱਖ ਤੱਕ ਦੀ ਕੈਸ਼ਲੈੱਸ ਸਿਹਤ ਸੇਵਾ ਮੁਹੱਈਆ ਕਰਵਾਈ ਜਾਂਦੀ ਹੈ, ਜੋ ਮੈਡੀਕਲ ਐਮਰਜੈਂਸੀ ਦੇ ਸਮੇਂ ਮਹੱਤਵਪੂਰਨ ਵਿੱਤੀ ਸੁਰੱਖਿਆ ਦਿੰਦੀ ਹੈ। ਪੰਜਾਬ ਭਰ ਵਿੱਚ ਹੁਣ ਤੱਕ 35 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਜਦਕਿ ਲਗਭਗ 50,000 ਲੋਕ ਹਰ ਰੋਜ਼ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰਜਿਸਟਰ ਕਰ ਰਹੇ ਹਨ, ਜੋ ਇਸ ਯੋਜਨਾ ‘ਤੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ।   ਸਮਾਗਮ ਦੌਰਾਨ ਬੋਲਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸਿਹਤ ਕਾਰਡ ਹਰ ਕਿਸੇ ਲਈ ਜ਼ਰੂਰੀ ਹਨ। ਜਿਵੇਂ ਮੁੱਖ ਮੰਤਰੀ ਭਗਵੰਤ ਮਾਨ ਜ਼ੋਰ ਦਿੰਦੇ ਹਨ, ਸਿਹਤ ਸਭ ਤੋਂ ਪਹਿਲਾਂ ਹੈ ਕਿਉਂਕਿ ਬੀਮਾਰੀ ਕਿਸੇ ਵੀ ਵੀ.ਆਈ.ਪੀ. ਅਤੇ ਆਮ ਵਿਅਕਤੀ ਵਿੱਚ ਫ਼ਰਕ ਨਹੀਂ ਕਰਦੀ।” ਡਾ. ਸਿੰਘ ਨੇ ਹੋਰ ਕਿਹਾ, “ਸਾਡਾ ਟੀਚਾ 100 ਫੀਸਦੀ ਸਿਹਤ ਕਾਰਡ ਕਵਰੇਜ ਹੈ। ਅਸੀਂ 34 ਲੱਖ ਤੋਂ ਵੱਧ ਕੇ 40 ਲੱਖ ਰਜਿਸਟ੍ਰੇਸ਼ਨ ਤੱਕ ਪਹੁੰਚ ਚੁੱਕੇ ਹਾਂ ਅਤੇ ਹਰ ਨਾਗਰਿਕ ਤੱਕ ਪਹੁੰਚਣ ਵੱਲ ਲਗਾਤਾਰ ਅੱਗੇ ਵੱਧ ਰਹੇ ਹਾਂ।”   ਆਰਜੀਐਮਸੀ ਦੇ ਮੈਂਬਰ ਅਤੇ ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੂਨੇਜਾ ਨੇ ਕਿਹਾ, “ਇਹ ਦੇਖ ਕੇ ਹੌਂਸਲਾ ਮਿਲਦਾ ਹੈ ਕਿ ਲੋਕ ਆਪਣੇ ਸਿਹਤ ਲਈ ਅੱਗੇ ਆ ਰਹੇ ਹਨ। ਕਲੱਬ ਦੇ ਪ੍ਰਭਾਵਸ਼ਾਲੀ ਮੈਂਬਰ—ਜਿਵੇਂ ਕਿ ਵਾਈਸ ਚਾਂਸਲਰ, ਐਮਐਲਏ, ਆਈਏਐਸ ਅਧਿਕਾਰੀ, ਮਸ਼ਹੂਰ ਡਾਕਟਰ, ਉਦਯੋਗਪਤੀ ਅਤੇ ਮੰਤਰੀ—ਸਭ ਨੇ ਸਿਹਤ ਯੋਜਨਾ ਦੀ ਪ੍ਰਸ਼ੰਸਾ ਕੀਤੀ ਅਤੇ ਆਪਣੇ ਸਿਹਤ ਕਾਰਡ ਬਣਵਾਏ।”   ਕਲੱਬ ਦੇ ਡਾਇਰੈਕਟਰ ਰਾਹੁਲ ਮਹਿਤਾ ਨੇ ਕਿਹਾ, “ਸਾਨੂੰ ਇਸ ਦੀ ਬਹੁਤ ਵਧੀਆ ਪ੍ਰਤੀਕਿਰਿਆ ਮਿਲੀ ਹੈ। ਕਲੱਬ ਦੇ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਸਟਾਫ ਨੇ ਵੀ ਵੱਡੀ ਦਿਲਚਸਪੀ ਨਾਲ ਕੈਂਪ ਵਿੱਚ ਭਾਗ ਲਿਆ ਅਤੇ ਖੁਸ਼ੀ-ਖੁਸ਼ੀ ਸਿਹਤ ਕਾਰਡ ਲਈ ਰਜਿਸਟ੍ਰੇਸ਼ਨ ਕਰਵਾਈ।”   ਦੋ ਦਿਨਾਂ ਦੇ ਇਸ ਆਰਜੀਐਮਸੀ ਕੈਂਪ ਵਿੱਚ 500 ਤੋਂ ਵੱਧ ਲੋਕਾਂ ਨੇ ਭਾਗ ਲਿਆ ਅਤੇ ਸਿਹਤ ਕਾਰਡ ਲਈ ਰਜਿਸਟਰ ਕੀਤਾ। ਇਸ ਪਹਿਲ ਨੇ ਸਿਹਤ ਕਾਰਡ ਰਾਹੀਂ ਸ਼ੁਰੂਆਤੀ ਪਛਾਣ ਅਤੇ ਸਿਹਤ ਸੁਰੱਖਿਆ ਦੀ ਮਹੱਤਤਾ ਨੂੰ ਹੋਰ ਮਜ਼ਬੂਤ ਕੀਤਾ, ਜਿਸ ਨਾਲ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਲਾਭ ਮਿਲ ਰਿਹਾ ਹੈ।   ਆਰਜੀਐਮਸੀ ਵਿੱਚ ਸਿਹਤ ਕੈਂਪ ਦੀ ਸਫ਼ਲਤਾ ਇਸ ਗੱਲ ਨੂੰ ਦਰਸਾਉਂਦੀ ਹੈ ਕਿ ਪਹੁੰਚਯੋਗ ਅਤੇ ਸੁਵਿਧਾਜਨਕ ਸਿਹਤ ਪਹਿਲ ਜ਼ਮੀਨੀ ਪੱਧਰ ‘ਤੇ ਵੱਡਾ ਪ੍ਰਭਾਵ ਪੈਦਾ ਕਰ ਸਕਦੀ ਹੈ। ਡਾ. ਸਿੰਘ ਨੇ ਕਿਹਾ, “ਇਲਾਜ ਪੂਰੀ ਤਰ੍ਹਾਂ ਕੈਸ਼ਲੈੱਸ ਹੈ, ਅਸੀਂ ਪਹਿਲਾਂ ਹੀ ਬੀਮਾ ਕੰਪਨੀਆਂ ਨੂੰ ਭੁਗਤਾਨ ਕਰ ਦਿੱਤਾ ਹੈ। ਰਜਿਸਟ੍ਰੇਸ਼ਨ ਸੌਖੀ ਹੈ, ਡੋਰਸਟੈਪ ਡਿਲਿਵਰੀ ਦੀ ਸੁਵਿਧਾ ਹੈ, ਆਯੁਸ਼ਮਾਨ ਕਾਰਡ ਧਾਰਕਾਂ ਲਈ ਵਾਧੂ ਲਾਭ ਅਤੇ ਪਿੰਡਾਂ, ਸ਼ਹਿਰਾਂ ਅਤੇ ਬਾਜ਼ਾਰਾਂ ਵਿੱਚ ਲੱਗ ਰਹੇ ਕੈਂਪ ਲੋਕਾਂ ਲਈ ਸਹੂਲਤ ਯਕੀਨੀ ਬਣਾਉਂਦੇ ਹਨ।”   ਲੋਕਾਂ ਤੱਕ ਵਧੇਰੇ ਪਹੁੰਚ ਬਣਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਹਰ ਰੋਜ਼ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਿਆਂ, ਪੰਚਾਇਤ ਘਰਾਂ, ਮੰਦਰਾਂ ਅਤੇ ਕਮਿਊਨਿਟੀ ਸੈਂਟਰਾਂ ਵਰਗੀਆਂ ਸੌਖੀਆਂ ਥਾਵਾਂ ‘ਤੇ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ। ਇਸ ਮਹੀਨੇ ਦੇ ਸ਼ੁਰੂ ਵਿੱਚ ਪੀਆਰਟੀਸੀ ਪਟਿਆਲਾ ਵਿੱਚ ਲੱਗੇ ਦੋ ਦਿਨੀਂ ਸਿਹਤ ਕੈਂਪ ਵਿੱਚ ਟ੍ਰਾਂਸਪੋਰਟ ਵਰਕਫੋਰਸ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਸਫਲਤਾਪੂਰਵਕ ਰਜਿਸਟਰ ਕੀਤਾ ਗਿਆ, ਜਿਸ ਨਾਲ ਇਸ ਵਰਗ ਲਈ ਸਿਹਤ ਸੇਵਾਵਾਂ ਤੱਕ ਪਹੁੰਚ ਵਿੱਚ ਸੁਧਾਰ ਆਇਆ। 

Punjab

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਜੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 12 ਅਪ੍ਰੈਲ:– ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ‘ਸੁਰਾਂ ਦੀ ਮਲਿਕਾ’ ਆਸ਼ਾ ਭੋਂਸਲੇ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟਾਈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਆਵਾਜ਼ ਨੇ ਕਈ ਦਹਾਕਿਆਂ ਤੱਕ ਸੰਗੀਤ ਪ੍ਰੇਮੀਆਂ ਦੇ ਦਿਲਾਂ ‘ਤੇ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਦੇ ਗੀਤ ਸਾਡੇ ਦਿਲਾਂ ਵਿੱਚ ਹਮੇਸ਼ਾ ਜਿੰਦਾ ਰਹਿਣਗੇ ਅਤੇ ਵਿਸ਼ਵ ਭਰ ਦੇ ਲੋਕਾਂ ਨੂੰ ਮੰਤਰਮੁਗਧ ਕਰਦੇ ਰਹਿਣਗੇ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਸ਼ਾ ਭੋਂਸਲੇ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਅਤੇ ਉਨ੍ਹਾਂ ਨੇ ਪਰਮਾਤਮਾ ਅੱਗੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਇਸ ਕਦੇ ਨਾ ਪੂਰੇ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਬਲ ਬਖ਼ਸ਼ੇ।  

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

*ਚੰਡੀਗੜ੍ਹ, 11 ਅਪ੍ਰੈਲ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪਵਿੱਤਰਤਾ ਕਾਇਮ ਰੱਖਣ ਅਤੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਮਰ ਕੈਦ ਤੱਕ ਦੀ ਵਿਵਸਥਾ ਕੀਤੀ ਗਈ ਹੈ। ਇਹ ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ।ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਖੁਲਾਸਾ ਕੀਤਾ, “ਬੀਤੇ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਸਮਾਜ ਵਿੱਚ ਬੇਚੈਨੀ ਦਾ ਮਾਹੌਲ ਪੈਦਾ ਹੋਇਆ।” ਭਾਵੇਂ ਕਿ ਭਾਰਤੀ ਨਿਆਂਏ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਸਲਿਆਂ ਨਾਲ ਨਿਪਟਦੀਆਂ ਹਨ ਪਰ ਇਹ ਧਾਰਾਵਾਂ ਅਜਿਹੇ ਗੁਨਾਹ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਣ ਲਈ ਸਖ਼ਤ ਸਜ਼ਾਵਾਂ ਦੀ ਢੁਕਵੀਂ ਵਿਵਸਥਾ ਨਹੀਂ ਦਰਸਾਉਂਦੀਆਂ।ਬੜੇ ਗਹੁ ਨਾਲ ਕੀਤੇ ਗਏ ਵਿਚਾਰ-ਵਟਾਂਦਰੇ ਅਤੇ ਸਲਾਹ ਮਸ਼ਵਰੇ ਤੋਂ ਬਾਅਦ ਭਗਵੰਤ ਸਿੰਘ ਮਾਨ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ ਅਤੇ ਸਮਾਜ ਵਿੱਚ ਆਪਸੀ ਸਤਿਕਾਰ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕਣ ਦਾ ਫੈਸਲਾ ਲਿਆ ਹੈ।ਇਨ੍ਹਾਂ ਅਪਰਾਧਾਂ ਦੀ ਗੰਭੀਰਤਾ ਦੇ ਸੰਦਰਭ ਵਿੱਚ ਅਤੇ ਫਿਰਕੂ ਸਦਭਾਵਨਾ ਤੇ ਧਾਰਮਿਕ ਪਵਿੱਤਰਤਾ ਦੀ ਰਾਖੀ ਲਈ ਮੰਤਰੀ ਮੰਡਲ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਦਾ ਫੈਸਲਾ ਕੀਤਾ। ਇਸ ਨਾਲ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਸਮੇਤ ਸਜ਼ਾਵਾਂ ਵਧਾਉਣ ਦੀ ਵਿਵਸਥਾ ਕੀਤੀ ਗਈ ਹੈ। ਇਹ ਪ੍ਰਸਤਾਵਿਤ ਕਾਨੂੰਨ ਬਦਨੀਅਤ ਲੋਕਾਂ ਵਿਰੁੱਧ ਸਖ਼ਤੀ ਨਾਲ ਨਿਪਟੇਗਾ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਵਿੱਚ ਵੱਡਾ ਯੋਗਦਾਨ ਪਾਵੇਗਾ।   

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਚੰਡੀਗੜ੍ਹ, 11 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ।ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਵਨ ਵਿਖੇ ਸੰਤ ਸਮਾਜ ਨਾਲ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਪੱਧਰੀ ਸਮਾਗਮਾਂ ਅਤੇ ਪਹਿਲਕਦਮੀਆਂ ਦੀ ਲੜੀ ਦੀ ਰੂਪਰੇਖਾ ਤਿਆਰ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਸੈਮੀਨਾਰ, ਕੀਰਤਨ ਸਮਾਗਮ, ਯਾਤਰਾਵਾਂ, ਪੌਦੇ ਲਗਾਉਣ ਦੀਆਂ ਮੁਹਿੰਮਾਂ ਅਤੇ 650 ਏਕੜ ਵਿੱਚ ‘ਗੁਰੂ ਰਵਿਦਾਸ ਬਗੀਚੀਆਂ’ ਲਾਉਣਾ ਸ਼ਾਮਲ ਹੈ ਅਤੇ ਇਸ ਸਬੰਧੀ ਮੁੱਖ ਸਮਾਗਮ ਖੁਰਾਲਗੜ੍ਹ ਵਿਖੇ ਹੋਵੇਗਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਮੈਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਸੁਭਾਗ ਹਾਸਲ ਹੋਇਆ ਹੈ। ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਕਿਉਂਕਿ ਗੁਰੂ ਜੀ ਦੇ ਸੰਦੇਸ਼ ਨੂੰ ਦੁਨੀਆ ਭਰ ਤੱਕ ਪਹੁੰਚਾਉਣਾ ਸਾਡਾ ਸਮੂਹਿਕ ਫਰਜ਼ ਹੈ।”ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਹਰ ਭੇਦਭਾਵ ਤੋਂ ਮੁਕਤ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ। ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾਵੇ। ਅਸੀਂ ਹਾਲ ਹੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵੱਖ-ਵੱਖ ਸਮਾਗਮ ਕਰਵਾਏ ਸਨ।”ਸਮਾਗਮ ਦੀਆਂ ਤਿਆਰੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਸਾਂਝਾ ਕੀਤਾ, “ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਅਤੇ ਅਜਿਹੇ ਸਮਾਨਤਾਵਾਦੀ ਸਮਾਜ ਦੀ ਨੀਂਹ ਰੱਖੀ ਜਿੱਥੇ ਕੋਈ ਵੀ ਦੁਖੀ ਨਾ ਹੋਵੇ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ ਦੇ ਆਧਾਰ ‘ਤੇ ਸਮਾਜ ਦੀ ਉਸਾਰੀ ਲਈ ਵਚਨਬੱਧ ਹੈ, ਜੋ ਮਨੁੱਖਤਾ ਨੂੰ ਬਰਾਬਰੀ ਵੱਲ ਸੇਧਿਤ ਕਰਦੇ ਰਹਿੰਦੇ ਹਨ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਗਰੀਬਾਂ ਅਤੇ ਪਛੜੇ ਵਰਗ ਦੇ ਲੋਕਾਂ ਲਈ ਮਹਾਨ ਅਧਿਆਤਮਿਕ ਦੂਤ ਅਤੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੈਤਿਕ ਜੀਵਨ ਜਿਉਣ ਦੀ ਸੇਧ ਦਿੱਤੀ। ਇਹ ਪ੍ਰਕਾਸ਼ ਪੁਰਬ ਇੱਕ ਅਜਿਹਾ ਸਮਾਜ ਸਿਰਜਣ ਲਈ ਆਪਣੇ ਆਪ ਨੂੰ ਦੁਬਾਰਾ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਵਿਅਕਤੀ ਸਵੈ-ਮਾਣ ਅਤੇ ਸਨਮਾਨ ਨਾਲ ਵਿਤਕਰੇ ਤੋਂ ਮੁਕਤ ਰਹਿੰਦਾ ਹੈ।”ਮੁੱਖ ਮੰਤਰੀ ਨੇ ਕਿਹਾ, “ਮੈਂ ਸੰਤ ਸਮਾਜ ਨੂੰ 650ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵਵਿਆਪੀ ਜਸ਼ਨਾਂ ਲਈ ਮਾਗਰਦਰਸ਼ਨ ਕਰਨ ਅਤੇ ਸੁਝਾਅ ਦੇਣ ਦੀ ਅਪੀਲ ਕਰਦਾ ਹਾਂ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਹ ਜਸ਼ਨ ਮੇਰੇ ਕਾਰਜਕਾਲ ਦੌਰਾਨ ਮਨਾਏ ਜਾ ਰਹੇ ਹਨ। ਸਾਡੀ ਸਰਕਾਰ ਇਹ ਸਮਾਗਮ ਸਭ ਤੋਂ ਢੁਕਵੇਂ ਢੰਗ ਨਾਲ ਮਨਾਉਣਾ ਯਕੀਨੀ ਬਣਾਏਗੀ। ਮੈਂ ਸੰਤ ਸਮਾਜ ਨੂੰ ਪ੍ਰੋਗਰਾਮਾਂ ਨੂੰ ਉਲੀਕਣ ਲਈ ਆਪਣੇ ਸੁਝਾਵਾਂ ਨਾਲ ਸਾਡਾ ਮਾਰਗਦਰਸ਼ਨ ਕਰਨ ਦੀ ਅਪੀਲ ਕਰਦਾ ਹਾਂ।”ਸਾਲ ਭਰ ਚੱਲਣ ਵਾਲੇ ਜਸ਼ਨਾਂ ਵਿੱਚ ਸੈਮੀਨਾਰ ਅਤੇ ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਤੀਰਥ ਯਾਤਰਾ, ਸਕੂਲ ਵਾਰ ਮੁਕਾਬਲੇ, ਦਸਤਾਵੇਜ਼ੀ ਸ਼ੋਅ, ਡਰੋਨ ਸ਼ੋਅ, ਖੂਨਦਾਨ ਕੈਂਪ, ਪੌਦੇ ਲਾਉਣ ਦੀ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਮੁੱਖ ਸਮਾਗਮ ਖੁਰਾਲਗੜ੍ਹ ਵਿਖੇ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਗੁਰੂ ਰਵਿਦਾਸ ਜੀ ਬਗੀਚੀਆਂ ਦੀ ਸਥਾਪਨਾ ਪੰਜਾਬ ਭਰ ਵਿੱਚ ਕੁੱਲ 650 ਏਕੜ ਪੰਚਾਇਤੀ ਜ਼ਮੀਨ ‘ਤੇ ਪ੍ਰਤੀ ਜ਼ਿਲ੍ਹਾ ਔਸਤਨ 6.50 ਲੱਖ ਪੌਦੇ ਲਾਉਣ ਦੀ ਮੁਹਿੰਮ ਦੇ ਨਾਲ-ਨਾਲ ਮੈਰਾਥਨ, ਸ਼ੋਭਾ ਯਾਤਰਾਵਾਂ, ਸਾਈਕਲ ਰੈਲੀਆਂ ਅਤੇ ਹੋਰਨਾਂ ਪ੍ਰੋਗਰਾਮਾਂ ਰਾਹੀਂ ਕੀਤੀ ਜਾਵੇਗੀ।650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਪ੍ਰਦਰਸ਼ਨੀ ਦਾ ਉਦਘਾਟਨ, ਕਥਾ ਅਤੇ ਕੀਰਤਨ ਦਰਬਾਰ, ਸ੍ਰੀ ਗੁਰੂ ਰਵਿਦਾਸ ਜੀ ਦੇ ਯੋਗਦਾਨ ਨੂੰ ਸਮਰਪਿਤ ਸੰਤ ਸੰਮੇਲਨ, ਮੀਨਾਰ-ਏ-ਬੇਗਮਪੁਰਾ ਵਿਖੇ 3ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ, ਗੁਰੂ ਰਵਿਦਾਸ ਜੀ ਦੀ ਬਾਣੀ ‘ਤੇ ਕਾਨਫਰੰਸ ਅਤੇ ਹੋਰ ਪ੍ਰੋਗਰਾਮ ਸ਼ਾਮਲ ਹੋਣਗੇ।ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਲਾਲ ਚੰਦ ਕਟਾਰੂਚੱਕ ਅਤੇ ਡਾ. ਰਵਜੋਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਸਲਾਹਕਾਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਅਤੇ ਹੋਰ ਵੀ ਮੌਜੂਦ ਸਨ। 

Punjab

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ/ਬਟਾਲਾ, 11 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ 6.5 ਕਿਲੋ ਹੈਰੋਇਨ, ਇੱਕ .30 ਕੈਲੀਬਰ ਪਿਸਤੌਲ, ਛੇ ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਸ਼ਾਨ ਸਿੰਘ ਵਾਸੀ ਮੂਲੀਆਂਵਾਲ, ਬਟਾਲਾ, ਰਵੀਪਾਲ ਸਿੰਘ ਵਾਸੀ ਰਾਏਪੁਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਕਾਰ ਵੀ ਜ਼ਬਤ ਕਰ ਲਈ ਹੈ। ਇਹ ਸਫਲਤਾ 30 ਮਾਰਚ, 2026 ਨੂੰ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਵਾਪਰੀ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਵੰਸ਼ ਅਤੇ ਸੁਖਚੈਨ ਉਰਫ਼ ਜਸ਼ਨ ਤੋਂ ਨਿਰੰਤਰ ਪੁੱਛਗਿੱਛ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਉਪਰੰਤ ਹਾਸਲ ਹੋਈ ਹੈ। ਦੱਸਣਯੋਗ ਹੈ ਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਪਿਸਤੌਲ ਬਰਾਮਦ ਕੀਤੇ ਗਏ ਸਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਬਰਾਮਦਗੀ ਜਬਰੀ ਵਸੂਲੀ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕਾਂ ਦਰਮਿਆਨ ਮਜ਼ਬੂਤ ਗਠਜੋੜ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ ਨੈੱਟਵਰਕ ਅੰਦਰ ਕੰਮ ਕਰ ਰਹੇ ਸੰਚਾਲਕਾਂ ਨੂੰ ਸਪਲਾਈ ਕੀਤੇ ਜਾ ਰਹੇ ਸਨ।ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਮਹਿਤਾਬ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ, ਮੁਲਜ਼ਮ ਵੰਸ਼ ਅਤੇ ਸੁਖਚੈਨ ਨੇ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੂੰ ਸ਼ੱਕੀਆਂ, ਜਿਹਨਾਂ ਦੀ ਪਛਾਣ ਇੱਕ ਨਾਬਾਲਗ ਅਤੇ ਰਵੀਪਾਲ ਵਜੋਂ ਹੋਈ ਹੈ, ਵੱਲੋਂ ਹਥਿਆਰ ਪ੍ਰਾਪਤ ਹੋਏ ਹਨ। ਉਨ੍ਹਾਂ ਦੇ ਖੁਲਾਸਿਆਂ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਰਵੀਪਾਲ ਸਿੰਘ ਅਤੇ ਉਸਦੇ ਨਾਬਾਲਗ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸਨੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਹਿਯੋਗ ਦੇਣ ਦੀ ਗੱਲ ਕਬੂਲ ਕੀਤੀ।ਐਸਐਸਪੀ ਨੇ ਕਿਹਾ, “ਦੋਸ਼ੀ ਰਵੀਪਾਲ ਨੇ ਖੁਲਾਸਾ ਕੀਤਾ ਕਿ ਉਸਨੇ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਨਿਸ਼ਾਨ ਸਿੰਘ ਨੂੰ ਇੱਕ ਖੇਪ ਡਿਲੀਵਰ ਕੀਤੀ ਸੀ।” ਉਨ੍ਹਾਂ ਦੱਸਿਆ ਕਿ ਇਸ ਸੂਹ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਕਮਲਾ ਦੇਵੀ ਐਵੇਨਿਊ ਨੇੜੇ ਨਿਸ਼ਾਨ ਸਿੰਘ ਦੀ ਫਾਰਚੂਨਰ ਕਾਰ ਨੂੰ ਰੋਕਿਆ ਅਤੇ ਉਸਨੂੰ ਗ੍ਰਿਫਤਾਰ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ 6.5 ਕਿਲੋ ਹੈਰੋਇਨ, ਇੱਕ .30 ਕੈਲੀਬਰ ਪਿਸਤੌਲ, 6 ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।ਇਸ ਸਬੰਧੀ, ਐਫਆਈਆਰ ਨੰਬਰ 103 ਮਿਤੀ 31/3/2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109 ਅਤੇ 3 (5) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Punjab

ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ, ਲੋੜਵੰਦ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ : ਡਾ. ਬਲਜੀਤ ਕੌਰ

ਚੰਡੀਗੜ੍ਹ, 11 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਇਸ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਇਹ ਰਕਮ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਅਧੀਨ ਸੂਬੇ ਭਰ ਦੇ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ, ਜਿਸ ਨਾਲ ਹਜ਼ਾਰਾਂ ਲੋੜਵੰਦ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਜਾਰੀ ਰੱਖਣ ਵਿੱਚ ਵੱਡੀ ਸਹਾਇਤਾ ਮਿਲੀ ਹੈ। ਇਸ ਰਕਮ ਨਾਲ ਵਿਦਿਆਰਥੀਆਂ ਨੂੰ ਕਿਤਾਬਾਂ, ਯੂਨੀਫਾਰਮ ਅਤੇ ਹੋਰ ਸਿੱਖਿਆ ਸੰਬੰਧੀ ਜ਼ਰੂਰਤਾਂ ਪੂਰੀ ਕਰਨ ਵਿੱਚ ਮਦਦ ਮਿਲੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਕੋਈ ਵੀ ਵਿਦਿਆਰਥੀ ਆਰਥਿਕ ਤੰਗੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਨੂੰ ਸਮਾਜਿਕ ਬਦਲਾਅ ਦਾ ਸਭ ਤੋਂ ਮਜ਼ਬੂਤ ਸਾਧਨ ਮੰਨਦੀ ਹੈ ਅਤੇ ਇਸੇ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਕਾਲਰਸ਼ਿਪ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਲੋੜਵੰਦ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੱਖ ਦੇਣ ਦੀ ਇੱਕ ਮਹੱਤਵਪੂਰਨ ਕੋਸ਼ਿਸ਼ ਹੈ। ਕਈ ਪਰਿਵਾਰ ਅਜਿਹੇ ਹਨ ਜਿਨ੍ਹਾਂ ਲਈ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਝੇਲਣਾ ਮੁਸ਼ਕਲ ਹੁੰਦਾ ਹੈ ਅਤੇ ਇਸ ਤਰ੍ਹਾਂ ਦੀ ਸਹਾਇਤਾ ਉਨ੍ਹਾਂ ਲਈ ਵੱਡੀ ਉਮੀਦ ਬਣਦੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਇਹ ਉਪਰਾਲੇ ਭਵਿੱਖ ਵਿੱਚ ਸਮਾਜਿਕ ਅਤੇ ਆਰਥਿਕ ਤੌਰ ‘ਤੇ ਮਜ਼ਬੂਤ ਪੰਜਾਬ ਦੀ ਨੀਂਹ ਰੱਖਣਗੇ। ਉਨ੍ਹਾਂ ਕਿਹਾ ਕਿ ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਅਗਲੇ ਸਮੇਂ ਵਿੱਚ ਵੀ ਹੋਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ। ਡਾ. ਬਲਜੀਤ ਕੌਰ ਨੇ ਦੋਹਰਾਇਆ ਕਿ ਪੰਜਾਬ ਸਰਕਾਰ ਸਿੱਖਿਆ ਰਾਹੀਂ ਸਮਾਨ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਲੋੜਵੰਦ ਵਿਦਿਆਰਥੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚੇ।  

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

*ਜਗਰਾਉਂ, 11 ਅਪ੍ਰੈਲ 2026: *       ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪੀੜਤਾਂ ਪਰਿਵਾਰਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਘਟਨਾ ਦੌਰਾਨ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵ੍ਰਿੰਦਾਵਣ ਦੀ ਯਾਤਰਾ ਦੌਰਾਨ ਯਮੁਨਾ ਨਦੀ ਵਿੱਚ ਪੀੜਤਾਂ ਦੀ ਕਿਸ਼ਤੀ ਪਲਟ ਗਈ, ਜਿਸ ਵਿੱਚੋਂ ਹੁਣ ਤੱਕ 11 ਲਾਸ਼ਾਂ ਬਰਾਮਦ ਹੋਈਆਂ ਹਨ ਅਤੇ ਚਾਰ ਲਾਪਤਾ ਵਿਅਕਤੀਆਂ ਦੀ ਭਾਲ ਜਾਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਉੱਤਰ ਪ੍ਰਦੇਸ਼ ਸਰਕਾਰ ਦੇ ਸੰਪਰਕ ਵਿੱਚ ਹੈ ਅਤੇ ਪੰਜਾਬ ਵੱਲੋਂ ਬਚਾਅ ਕਾਰਜਾਂ ਵਿੱਚ ਸਹਾਇਤਾ ਲਈ ਗੋਤਾਖੋਰਾਂ ਦੀਆਂ ਟੀਮਾਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਜਵਾਬਦੇਹੀ ਅਤੇ ਰੋਕਥਾਮ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਸਥਾਨਾਂ ‘ਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਹਰ ਕੀਮਤ ‘ਤੇ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਭਵਿੱਖ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਅਜਿਹੇ ਦੁਖਾਂਤ ਰੋਕਣ ਲਈ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲ ਉਠਾਇਆ ਹੈ।ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਥੁਰਾ ਨੇੜੇ ਵਾਪਰੀ ਮੰਦਭਾਗੀ ਘਟਨਾ ਵਿੱਚ ਕੀਮਤੀ ਜਾਨਾਂ ਦੇ ਨੁਕਸਾਨ ‘ਤੇ ਬੇਹੱਦ ਦੁੱਖ ਹੋਇਆ ਹੈ। ਮੇਰੀ ਦਿਲੀ ਹਮਦਰਦੀ ਉਨ੍ਹਾਂ ਪਰਿਵਾਰਾਂ ਦੇ ਨਾਲ ਹੈ ਜਿਨ੍ਹਾਂ ਨੇ ਇਸ ਦੁਖਾਂਤ ਵਿੱਚ ਆਪਣੇ ਅਜ਼ੀਜ਼ ਨੂੰ ਗੁਆ ਦਿੱਤਾ ਹੈ। ਪੀੜਤ ਵ੍ਰਿੰਦਾਵਣ ਵਿਖੇ ਮੱਥਾ ਟੇਕਣ ਜਾ ਰਹੇ ਸਨ, ਜਦੋਂ ਉਨ੍ਹਾਂ ਨੂੰ ਲਿਜਾ ਰਹੀ ਕਿਸ਼ਤੀ ਯਮੁਨਾ ਨਦੀ ਵਿੱਚ ਪਲਟ ਗਈ।”ਮੁੱਖ ਮੰਤਰੀ ਨੇ ਦੱਸਿਆ, “ਹੁਣ ਤੱਕ 11 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦੋਂ ਕਿ ਚਾਰ ਲਾਪਤਾ ਵਿਅਕਤੀਆਂ ਦੀ ਭਾਲ ਅਜੇ ਵੀ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਬਚਾਅ ਕਾਰਜਾਂ ਵਿੱਚ ਉੱਤਰ ਪ੍ਰਦੇਸ਼ ਦੇ ਅਧਿਕਾਰੀਆਂ ਦੀ ਸਹਾਇਤਾ ਲਈ ਹਾਦਸੇ ਵਾਲੀ ਥਾਂ ‘ਤੇ ਗੋਤਾਖੋਰਾਂ ਦੀਆਂ ਟੀਮਾਂ ਵੀ ਭੇਜੀਆਂ ਗਈਆਂ ਹਨ।”ਮੁੱਖ ਮੰਤਰੀ ਨੇ ਕਿਹਾ, “ਇਸ ਦੁਖਾਂਤ ਵਿੱਚ ਬਚੇ ਲੋਕਾਂ ਨੂੰ ਜ਼ਰੂਰੀ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੈਂ ਉੱਤਰ ਪ੍ਰਦੇਸ਼ ਵਿੱਚ ਆਪਣੇ ਹਮਰੁਤਬਾ ਨਾਲ ਲਗਾਤਾਰ ਸੰਪਰਕ ਵਿੱਚ ਹਾਂ ਅਤੇ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹਾਂ।” ਰੋਕਥਾਮ ਉਪਾਵਾਂ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਮੈਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਭਵਿੱਖ ਵਿੱਚ ਅਜਿਹੇ ਪਵਿੱਤਰ ਸਥਾਨਾਂ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਹ ਜ਼ਰੂਰੀ ਹੈ ਕਿ ਸਬੰਧਤ ਸੂਬਾ ਸਰਕਾਰਾਂ ਵੱਲੋਂ ਜਨਤਕ ਮਹੱਤਤਾ ਵਾਲੇ ਸਥਾਨਾਂ ‘ਤੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣ।”ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਜਾਨਾਂ ਗੁਆਉਣ ਵਾਲਿਆਂ ਦੇ ਪੀੜਤ ਪਰਿਵਾਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ। ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।” 

Punjab

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਚੰਡੀਗੜ੍ਹ, 11 ਅਪ੍ਰੈਲ: ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ ‘ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਨੂੰ ਪੁਰਸਕਾਰ ਦੇਣ ਦੇ ਅਧਿਕਾਰ ਦਿੱਤੇ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਵੀ ਜਾਰੀ ਕੀਤੀ ਹੈ। ‘ਗੈਂਗਸਟਰਾਂ ‘ਤੇ ਵਾਰ’ ਪ੍ਰੋਜੈਕਟ ਤਹਿਤ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ 1 ਲੱਖ ਰੁਪਏ ਤੱਕ; ਪੁਲਿਸ ਕਮਿਸ਼ਨਰ/ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 1.5 ਲੱਖ ਰੁਪਏ; ਵਿੰਗਾਂ ਦੇ ਮੁਖੀਆਂ (ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ/ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ) ਨੂੰ 2 ਲੱਖ ਰੁਪਏ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ 2 ਲੱਖ ਰੁਪਏ ਤੋਂ ਵੱਧ ਦੀਆਂ ਮਨਜ਼ੂਰੀ ਸ਼ਕਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਮਨਜ਼ੂਰ ਕੀਤੀ ਗਈ ਰਕਮ ਸਿਰਫ਼ ਸਹੀ ਅਤੇ ਉਚਿਤ ਸੂਚਨਾ ਦੇਣ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਸੂਬੇ ਨੂੰ ਸੁਰੱਖਿਅਤ ਬਣਾਉਣ ਵਿੱਚ ਮਦਦ ਕਰਨ ਲਈ ਵਸਨੀਕਾਂ ਦੀ ਸ਼ਮੂਲੀਅਤ ਵਧਾਉਣ ਲਈ ਪੇਸ਼ ਕੀਤਾ ਗਿਆ ਹੈ।“ਪੰਜਾਬ ਸਰਕਾਰ ਨੇ ਨਾਮਜ਼ਦ ਪੁਲਿਸ ਕਰਮਚਾਰੀਆਂ ਲਈ ਉਕਤ ਮਨਜ਼ੂਰ ਸ਼ਕਤੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮਿਲੀ ਜਾਣਕਾਰੀ ਦੀ ਪਹਿਲਾਂ ਜਾਂਚ ਕੀਤੀ ਜਾਵੇਗੀ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਸੂਚਨਾ ਦੇਣ ਵਾਲੇ ਵਿਅਕਤੀਆਂ ਨੂੰ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀ ਪਹਿਚਾਣ ਪੁਲਿਸ, ਜਨਤਾ ਜਾਂ ਸਰਕਾਰ, ਕਿਸੇ ਵੀ ਪੱਧਰ ’ਤੇ ਜਾਹਿਰ ਨਹੀਂ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਦੱਸਿਆ, “ਸਰਕਾਰ ਦਾ ਟੀਚਾ ਸੂਬੇ ਵਿੱਚ ਸਰਗਰਮ ਅਪਰਾਧੀਆਂ ਅਤੇ ਗੈਂਗਸਟਰਾਂ ’ਤੇ ਪੂਰੀ ਤਰ੍ਹਾਂ ਰੋਕ ਲਗਾਉਣਾ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਸਰਕਾਰ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੈ।” ‘ਐਂਟੀ-ਗੈਂਗਸਟਰ ਹੈਲਪਲਾਈਨ’ 9394693946 ’ਤੇ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਜੋ ਵਿਅਕਤੀ ਅਜਿਹੀ ਭਰੋਸੇਯੋਗ ਜਾਣਕਾਰੀ ਦੇਵੇਗਾ ਜਿਸ ਨਾਲ ਲੋੜੀਂਦੇ, ਘੋਸ਼ਿਤ ਜਾਂ ਆਦਤਨ ਅਪਰਾਧੀਆਂ ਦੀ ਗ੍ਰਿਫ਼ਤਾਰੀ ਹੋ ਸਕੇਗੀ, ਉਸ ਨੂੰ ਇਨਾਮ ਦਿੱਤਾ ਜਾਵੇਗਾ। ਪੁਲਿਸ ਵਿਅਕਤੀ ਵੱਲੋਂ ਦਿੱਤੇ ਗਏ ਸੁਝਾਵਾਂ ’ਤੇ ਵੀ ਕਾਰਵਾਈ ਕਰੇਗੀ। ਇਹ ਪ੍ਰੋਜੈਕਟ ਅਪਰਾਧੀਆਂ ਨੂੰ ਰੋਕਣ ਲਈ ਪੁਲਿਸ ਦੇ ਨੈੱਟਵਰਕ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ। ਇਸ ਯੋਜਨਾ ਤਹਿਤ ਪ੍ਰਾਪਤ ਜਾਣਕਾਰੀ ਨੂੰ ‘ਆਪਰੇਸ਼ਨ ਪ੍ਰਹਾਰ’ ਅਧੀਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਰਤਿਆ ਜਾਵੇਗਾ। ਇਹ ਇੱਕ ਉੱਚ ਪੱਧਰੀ ਇਨਾਮ ਪ੍ਰੋਗਰਾਮ ਹੈ ਜਿਸ ਵਿੱਚ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਪੁਲਿਸ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਅੱਗੇ ਆ ਕੇ ਸਰਕਾਰ ਅਤੇ ਪੁਲਿਸ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਰਾਜ ਵਿੱਚ ਅਪਰਾਧਕ ਗਤੀਵਿਧੀਆਂ ਨੂੰ ਖ਼ਤਮ ਕੀਤਾ ਜਾ ਸਕੇ।  ਉਨ੍ਹਾਂ ਅੱਗੇ ਕਿਹਾ, “ਸੂਬੇ ਦੇ ਹਰ ਨਿਵਾਸੀ ਦੀ ਸੁਰੱਖਿਆ ਕਰਨਾ ਸਾਡਾ ਫ਼ਰਜ਼ ਅਤੇ ਜ਼ਿੰਮੇਵਾਰੀ ਹੈ। ਉਚਿਤ ਢੰਗ ਨਾਲ ਜਾਂਚ-ਪੜਤਾਲ ਕਰਨ ਤੋਂ ਬਾਅਦ ਹੀ ਮਿਲੀ ਜਾਣਕਾਰੀ ਦੀ ਵਰਤੋਂ ਕੀਤੀ ਜਾਵੇਗੀ ਅਤੇ ਸੂਚਨਾ ਦੇਣ ਵਾਲੇ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੋਵੇਗਾ।” ਇਨਾਮ ਦੀ ਰਕਮ ਹਰ ਕੇਸ ਵਿੱਚ ਅਪਰਾਧ ਦੀ ਗੰਭੀਰਤਾ, ਖਤਰੇ ਅਤੇ ਜਾਣਕਾਰੀ ਦੀ ਗੁਣਵੱਤਾ ਦੇ ਆਧਾਰ ’ਤੇ ਤੈਅ ਕੀਤੀ ਜਾਵੇਗੀ। ਇਹ ਨੀਤੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਮਕਸਦ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣਾ ਹੈ। ਇਸ ਦੌਰਾਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ ‘ਤੇ 56,487 ਛਾਪੇ ਮਾਰੇ ਹਨ। ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਵਿਸ਼ੇਸ਼ ਨੰਬਰ ਰਾਹੀਂ ਇਨ੍ਹਾਂ ਥਾਵਾਂ ਬਾਰੇ ਕੁਝ ਜਾਣਕਾਰੀ ਵੀ ਸਾਂਝੀ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ 19,894 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। 9353 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 15284 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕੀਤਾ ਗਿਆ। ਇਸ ਤੋਂ ਇਲਾਵਾ 851 ਐਲਾਨੇ ਗਏ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਸੂਬਾ ਵਾਸੀ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਮਨਾਮ ਤੌਰ ‘ਤੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਵੀ ਸਾਂਝੇ ਕਰ ਸਕਦੇ ਹਨ।   

Punjab

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 11 ਅਪ੍ਰੈਲ, 2026: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਰਿੰਦਾਵਨ ਵਿੱਚ ਯਮੁਨਾ ਨਦੀ ਵਿੱਚ ਕਿਸ਼ਤੀ ਪਲਟਣ ਕਾਰਨ ਜਾਨਾਂ ਗੁਆਉਣ ਵਾਲੇ ਲੋਕਾਂ ਪ੍ਰਤੀ ਡੂੰਘੇ ਦੁੱਖ ਅਤੇ ਦਿਲੀ ਸਦਭਾਵਨਾ ਦਾ ਪ੍ਰਗਟਾਵਾ ਕੀਤਾ ਹੈ। ਸਪੀਕਰ ਸ. ਸੰਧਵਾਂ ਨੇ ਇਹ ਖ਼ਬਰ ਸੁਣ ਕੇ ਬੇਹੱਦ ਦੁੱਖ ਮਹਿਸੂਸ ਕੀਤਾ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ ਅਤੇ ਇਸ ਦੁਖਦਾਈ ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਦੀ ਜਲਦ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪਰਮਾਤਮਾ ਪੀੜਤ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਕਦੇ ਨਾ ਪੂਰਾ ਹੋਣ ਵਾਲੇ ਇਸ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ।  

Punjab

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਚੰਡੀਗੜ੍ਹ, 11 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।81ਵੇਂ ਦਿਨ, ਪੁਲਿਸ ਟੀਮਾਂ ਨੇ 239 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 20,395 ਹੋ ਗਈ ਹੈ।ਇਸ ਤੋਂ ਇਲਾਵਾ 72 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 69 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ Iਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 406ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 18 ਕਿਲੋ ਗਾਂਜਾ, 1486 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ 406 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58,290 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 33 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Scroll to Top