Actionpunjab

Action Punjab Logo
Breaking News

Author name: Action Punjab

Action Punjab
Punjab

ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ

ਚੰਡੀਗੜ੍ਹ, 27 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਵਾਰ ਨੂੰ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਸੱਚ ਨੂੰ ਦੇਰੀ ਹੋ ਸਕਦੀ ਹੈ, ਪਰ ਇਸ ਨੂੰ ਕਦੇ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਅਖੌਤੀ ਸ਼ਰਾਬ ਘੁਟਾਲੇ ਦੇ ਕੇਸ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਹੋਰ ਸਾਥੀਆਂ ਦਾ ਬਰੀ ਹੋਣਾ ਸਿਰਫ਼ ‘ਆਪ’ ਦੀ ਜਿੱਤ ਨਹੀਂ, ਸਗੋਂ ਸੱਚ ਅਤੇ ਇਨਸਾਫ਼ ਦੀ ਜਿੱਤ ਹੈ। ਉਨ੍ਹਾਂ ਨਾਲ ‘ਆਪ’ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਵੀ ਸ਼ਾਮਲ ਹੋਏ। ਅਰੋੜਾ ਨੇ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਇਨਸਾਫ਼ ਵਿੱਚ ਦੇਰੀ ਹੋ ਸਕਦੀ ਹੈ, ਪਰ ਤੁਸੀਂ ਸੱਚ ਨੂੰ ਖ਼ਤਮ ਨਹੀਂ ਕਰ ਸਕਦੇ। ਅੱਜ ਅਦਾਲਤ ਨੇ ਉਸ ਝੂਠ ਦੇ ਪੁਲੰਦੇ ਦਾ ਪਰਦਾਫਾਸ਼ ਕਰ ਦਿੱਤਾ ਹੈ ਜੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਆਪਣੀਆਂ ਏਜੰਸੀਆਂ ਰਾਹੀਂ ਤਿਆਰ ਕੀਤਾ ਸੀ।  ਉਨ੍ਹਾਂ ਕਿਹਾ ਕਿ ਵਿਸ਼ੇਸ਼ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਸਿਆਸੀ ਤੌਰ ‘ਤੇ ਤਬਾਹ ਕਰਨ ਲਈ ਭਾਜਪਾ ਵੱਲੋਂ ਰਚੀ ਗਈ ਬੇਬੁਨਿਆਦ ਅਤੇ ਮਨਘੜਤ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਅਰੋੜਾ ਨੇ ਕਿਹਾ ਕਿ ਲਗਭਗ ਛੇ ਮਹੀਨਿਆਂ ਤੱਕ, ਇੱਕ ਮੌਜੂਦਾ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਘਰੋਂ ਚੁੱਕ ਕੇ ਜੇਲ੍ਹ ਵਿੱਚ ਸੁੱਟਿਆ ਗਿਆ। ਮਨੀਸ਼ ਸਿਸੋਦੀਆ ਨੂੰ ਕਰੀਬ ਦੋ ਸਾਲ ਜੇਲ੍ਹ ਵਿੱਚ ਰੱਖਿਆ ਗਿਆ। ਇਹ ਸਭ ਕੁਝ ਸਿਰਫ਼ ਉਨ੍ਹਾਂ ਨੂੰ ਬਦਨਾਮ ਕਰਨ, ਉਨ੍ਹਾਂ ਦੀ ਸਿਆਸੀ ਹੋਂਦ ਨੂੰ ਮਿਟਾਉਣ ਅਤੇ ਉਨ੍ਹਾਂ ਦੀ ਵਧਦੀ ਲੋਕਪ੍ਰਿਯਤਾ ਨੂੰ ਖ਼ਤਮ ਕਰਨ ਲਈ ਕੀਤਾ ਗਿਆ ਸੀ। ਅਰੋੜਾ ਨੇ ਕਿਹਾ ਕਿ ਅਦਾਲਤ ਨੇ ਨਾ ਸਿਰਫ਼ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਸਨਮਾਨ ਸਹਿਤ ਬਰੀ ਕੀਤਾ ਹੈ, ਸਗੋਂ ਜਾਂਚ ਏਜੰਸੀਆਂ ਵਿਰੁੱਧ ਸਖ਼ਤ ਟਿੱਪਣੀਆਂ ਵੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕੋਈ ਪ੍ਰਾਈਮਾ ਫੇਸੀ (ਮੁੱਢਲਾ) ਕੇਸ ਨਹੀਂ ਬਣਦਾ। ਸਰਕਾਰੀ ਪੱਖ ਦੀ ਥਿਊਰੀ ਮਹਿਜ਼ ਕਿਆਸਅਰਾਈਆਂ ਤੋਂ ਇਲਾਵਾ ਕੁਝ ਨਹੀਂ ਸੀ। ਸੀਬੀਆਈ ਨੇ ਸਾਜ਼ਿਸ਼ ਦਾ ਇੱਕ ਬਿਰਤਾਂਤ ਘੜਨ ਦੀ ਕੋਸ਼ਿਸ਼ ਕੀਤੀ, ਪਰ ਉਸ ਵਿੱਚ ਬਿਲਕੁਲ ਵੀ ਸੱਚਾਈ ਨਹੀਂ ਸੀ। ਉਨ੍ਹਾਂ ਅੱਗੇ ਕਿਹਾ ਕਿ ਅਦਾਲਤ ਨੇ ਇੱਥੋਂ ਤੱਕ ਸੰਕੇਤ ਦਿੱਤਾ ਹੈ ਕਿ ਇਸ ਸਾਜ਼ਿਸ਼ ਨੂੰ ਘੜਨ ਅਤੇ ਅੰਜਾਮ ਦੇਣ ਵਾਲੇ ਅਧਿਕਾਰੀਆਂ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਇਸ ਨੂੰ ਬੇਮਿਸਾਲ ਦੱਸਦਿਆਂ ਅਰੋੜਾ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਰਵਿੰਦ ਕੇਜਰੀਵਾਲ ਵਰਗੇ ਮੌਜੂਦਾ ਮੁੱਖ ਮੰਤਰੀ ਨੂੰ ਸਿਰਫ਼ ਇਸ ਲਈ ਨਿਸ਼ਾਨਾ ਬਣਾਇਆ ਗਿਆ ਕਿਉਂਕਿ ਭਾਜਪਾ ਉਨ੍ਹਾਂ ਦੀ ਇਮਾਨਦਾਰੀ ਅਤੇ ਲੋਕਪ੍ਰਿਯਤਾ ਤੋਂ ਡਰਦੀ ਸੀ। ਉਨ੍ਹਾਂ ਨੂੰ ਸਿਆਸੀ ਤੌਰ ‘ਤੇ ਖ਼ਤਮ ਕਰਨ ਲਈ ਝੂਠੇ ਕੇਸ ਵਿੱਚ ਫਸਾਇਆ ਗਿਆ ਸੀ। ਅਰੋੜਾ ਨੇ ਸਿੱਧੇ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸ਼ਾਨਾ ਬਣਾਉਂਦੇ ਹੋਏ ਜਨਤਕ ਮਾਫੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਇਸ ਦੇਸ਼ ਦੇ ਲੋਕਾਂ ਦੇ ਦੇਣਦਾਰ ਹਨ। ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਦੇ ਸਿਆਸੀ ਕਰੀਅਰ ਨੂੰ ਖਤਮ ਕਰਨ ਲਈ ਰਚੀ ਗਈ ਇਸ ਸਾਜ਼ਿਸ਼ ਲਈ ਮਾਫੀ ਮੰਗਣੀ ਚਾਹੀਦੀ ਹੈ। ਅਜਿਹੀ ਨੀਵੇਂ ਪੱਧਰ ਦੀ ਰਾਜਨੀਤੀ ਨੇ ਕਦੇ ਕਿਸੇ ਨੂੰ ਮਹਾਨ ਨਹੀਂ ਬਣਾਇਆ। ਕੋਈ ਵੀ ਆਗੂ ਵਿਕਾਸ ਅਤੇ ਲੋਕ ਸੇਵਾ ਰਾਹੀਂ ਵੱਡੀ ਲਕੀਰ ਖਿੱਚ ਕੇ ਵੱਡਾ ਬਣਦਾ ਹੈ, ਨਾ ਕਿ ਸਿਆਸੀ ਵਿਰੋਧੀਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ। ਅਰੋੜਾ ਨੇ ਕਿਹਾ ਕਿ ਇਹ ਸਿਰਫ਼ ਅਰਵਿੰਦ ਕੇਜਰੀਵਾਲ ਦੀ ਜਿੱਤ ਨਹੀਂ ਹੈ, ਸਿਰਫ਼ ਮਨੀਸ਼ ਸਿਸੋਦੀਆ ਦੀ ਜਿੱਤ ਨਹੀਂ ਹੈ, ਸਿਰਫ਼ ਆਮ ਆਦਮੀ ਪਾਰਟੀ ਦੀ ਜਿੱਤ ਨਹੀਂ ਹੈ, ਇਹ ਸੱਚ ਦੀ ਜਿੱਤ ਹੈ। ਪ੍ਰਮਾਤਮਾ ਨੇ ਇਨਸਾਫ਼ ਕੀਤਾ ਹੈ। ਸੱਚ ਨੂੰ ਕਦੇ ਵੀ ਮਿਟਾਇਆ ਨਹੀਂ ਜਾ ਸਕਦਾ। ਅਮਨ ਅਰੋੜਾ ਨੇ ਦੁਹਰਾਇਆ ਕਿ ਭਾਜਪਾ ਨੂੰ ਸਿਆਸੀ ਬਦਲਾਖੋਰੀ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਅਤੇ ਦੇਸ਼ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਵਾਲੇ ਆਗੂਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਲਈ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਆਪਣੀ ਗੱਲ ਖਤਮ ਕੀਤੀ ਕਿ ਉਹ ਬਦਲਾਖੋਰੀ ਦੀ ਰਾਜਨੀਤੀ ਦੀ ਬਜਾਏ ਸ਼ਾਸਨ ਅਤੇ ਵਿਕਾਸ ‘ਤੇ ਧਿਆਨ ਦੇਵੇ। ਉਨ੍ਹਾਂ ਕਿਹਾ ਕਿ ਝੂਠੇ ਕੇਸਾਂ ਰਾਹੀਂ ਸਿਆਸੀ ਵਿਰੋਧੀਆਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ, ਭਾਜਪਾ ਨੂੰ ਦੇਸ਼ ਦੇ ਵਿਕਾਸ ਲਈ ਕੰਮ ਕਰਨਾ ਚਾਹੀਦਾ ਹੈ ਅਤੇ ਆਮ ਲੋਕਾਂ ਦੇ ਅਸਲ ਮੁੱਦਿਆਂ ਨੂੰ ਹੱਲ ਕਰਨਾ ਚਾਹੀਦਾ ਹੈ। 

Punjab

ਸ਼ਰਾਬ ਘੁਟਾਲਾ ਕੇਸ ਹੋਇਆ ਫੇਲ੍ਹ: ਅਦਾਲਤ ਨੇ ਕੇਜਰੀਵਾਲ ਅਤੇ ‘ਆਪ’ ਆਗੂਆਂ ਨੂੰ ਕੀਤਾ ਬਰੀ, ਭਾਜਪਾ ਦੀ ਸਿਆਸੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼

ਚੰਡੀਗੜ੍ਹ, 27 ਫਰਵਰੀ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਥਿਤ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ, ਦੁਰਗੇਸ਼ ਪਾਠਕ, ਸਤਿੰਦਰ ਜੈਨ ਅਤੇ ਹੋਰਨਾਂ ਦੇ ਬਰੀ ਹੋਣ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਸਾਜ਼ਿਸ਼ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਸ਼ਰਾਬ ਘੁਟਾਲੇ ਦੇ ਕੇਸ ਵਿੱਚ ਦਿੱਲੀ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ ਕਲੀਨ ਚਿੱਟ ਦਿੱਤੇ ਜਾਣ ਦੇ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਚੀਮਾ ਨੇ ਕਿਹਾ ਕਿ ਇਸ ਫੈਸਲੇ ਨੇ ਪੂਰੇ ਦੇਸ਼ ਦੇ ਸਾਹਮਣੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਕੇਸ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਬਦਨਾਮ ਕਰਨ ਅਤੇ ਸਿਆਸੀ ਤੌਰ ‘ਤੇ ਖ਼ਤਮ ਕਰਨ ਦੀ ਕੋਸ਼ਿਸ਼ ਵਜੋਂ ਘੜਿਆ ਗਿਆ ਸੀ। ਚੀਮਾ ਨੇ ਕਿਹਾ ਕਿ ਜੱਜ ਦਾ ਫੈਸਲਾ ਆਪਣੇ ਆਪ ਵਿੱਚ ਉਸ ਸਾਜ਼ਿਸ਼ ਦੀ ਹੱਦ ਨੂੰ ਉਜਾਗਰ ਕਰਦਾ ਹੈ ਜੋ ਭਾਜਪਾ ਨੇ ਆਮ ਆਦਮੀ ਪਾਰਟੀ ਵਿਰੁੱਧ ਰਚੀ ਸੀ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਦੁਰਵਰਤੋਂ ਰਾਹੀਂ ‘ਆਪ’ ਦੀ ਇਮਾਨਦਾਰੀ ‘ਤੇ ਸਵਾਲੀਆ ਨਿਸ਼ਾਨ ਲਗਾਉਣ ਦੀ ਕੋਸ਼ਿਸ਼ ਕੀਤੀ ਗਈ। ਅੱਜ ਦੇਸ਼ ਦੇ ਲੋਕਾਂ ਦੇ ਸਾਹਮਣੇ ਇਹ ਸਾਫ਼ ਹੋ ਗਿਆ ਹੈ ਕਿ ਕਿਵੇਂ ਇਨ੍ਹਾਂ ਏਜੰਸੀਆਂ ਦੀ ਸਿਆਸੀ ਹਿੱਤਾਂ ਲਈ ਦੁਰਵਰਤੋਂ ਕੀਤੀ ਗਈ ਸੀ। ਉਨ੍ਹਾਂ ਯਾਦ ਦਿਵਾਇਆ ਕਿ ‘ਆਪ’ ਦਾ ਜਨਮ ਭ੍ਰਿਸ਼ਟਾਚਾਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਵਿੱਚੋਂ ਹੋਇਆ ਸੀ ਅਤੇ ਇਸ ਦੀ ਸਥਾਪਨਾ ਉਨ੍ਹਾਂ ਆਗੂਆਂ ਵੱਲੋਂ ਕੀਤੀ ਗਈ ਸੀ ਜਿਨ੍ਹਾਂ ਨੇ ਆਪਣਾ ਜੀਵਨ ਸਾਫ਼-ਸੁਥਰੀ ਰਾਜਨੀਤੀ ਲਈ ਸਮਰਪਿਤ ਕਰ ਦਿੱਤਾ। ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸੰਜੇ ਸਿੰਘ, ਦੁਰਗੇਸ਼ ਪਾਠਕ, ਸਤਿੰਦਰ ਜੈਨ, ਇਹ ਉਹ ਆਗੂ ਹਨ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਨੀਂਹ ਰੱਖੀ ਅਤੇ ਇਸ ਦਾ ਦੇਸ਼ ਭਰ ਵਿੱਚ ਵਿਸਥਾਰ ਕੀਤਾ। ਅੱਜ ਉਨ੍ਹਾਂ ਦੀ ਵਚਨਬੱਧਤਾ ਅਤੇ ਕੁਰਬਾਨੀ ਸਦਕਾ ਹੀ ਅਸੀਂ ਕਈ ਰਾਜਾਂ ਵਿੱਚ ਸਰਕਾਰ ਅਤੇ ਵਿਰੋਧੀ ਧਿਰ ਵਿੱਚ ਹਾਂ। ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਫੈਸਲਾ ਬੀ.ਆਰ. ਅੰਬੇਡਕਰ ਦੁਆਰਾ ਤਿਆਰ ਕੀਤੇ ਗਏ ਸੰਵਿਧਾਨ ਦੀ ਵੀ ਜਿੱਤ ਹੈ। ਡਾ. ਬੀਆਰ ਅੰਬੇਡਕਰ, ਜੋ ਗਰੀਬੀ ਵਿੱਚੋਂ ਉੱਠ ਕੇ ਭਾਰਤ ਦਾ ਸੰਵਿਧਾਨ ਬਣਾਉਣ ਤੱਕ ਪਹੁੰਚੇ, ਉਨ੍ਹਾਂ ਨੇ ਹਰ ਨਾਗਰਿਕ ਲਈ ਸਮਾਨਤਾ, ਨਿੱਜੀ ਆਜ਼ਾਦੀ ਦੀ ਸੁਰੱਖਿਆ ਅਤੇ ਮੌਲਿਕ ਅਧਿਕਾਰਾਂ ਨੂੰ ਯਕੀਨੀ ਬਣਾਇਆ। ਜੇਕਰ ਤੁਸੀਂ ਸੰਵਿਧਾਨ ਨੂੰ ਗੌਰ ਨਾਲ ਪੜ੍ਹੋ, ਤਾਂ ਤੁਸੀਂ ਸਮਝ ਸਕਦੇ ਹੋ ਕਿ ਇਹ ਵਿਅਕਤੀਗਤ ਆਜ਼ਾਦੀ ਦੀ ਕਿੰਨੀ ਡੂੰਘਾਈ ਨਾਲ ਰੱਖਿਆ ਕਰਦਾ ਹੈ। ਅੱਜ ਦਿੱਲੀ ਦੀ ਅਦਾਲਤ ਦਾ ਫੈਸਲਾ ਸਾਬਤ ਕਰਦਾ ਹੈ ਕਿ ਸੰਵਿਧਾਨ ਸਭ ਤੋਂ ਉੱਪਰ ਹੈ। ਖ਼ੁਦ ਕਾਨੂੰਨ ਦੀ ਪ੍ਰੈਕਟਿਸ ਕਰ ਚੁੱਕੇ ਚੀਮਾ ਨੇ ਕਿਹਾ ਕਿ ਇਹ ਕੇਸ ਦੇਸ਼ ਦੇ ਕਾਨੂੰਨੀ ਇਤਿਹਾਸ ਵਿੱਚ ਯਾਦ ਰੱਖਿਆ ਜਾਵੇਗਾ। ਇਸ ਦੇਸ਼ ਦੇ ਇਤਿਹਾਸ ਵਿੱਚ ਇਹ ਇੱਕ ਅਜਿਹਾ ਮਾਮਲਾ ਹੈ ਜਿੱਥੇ ਭਾਜਪਾ ਦੀ ਸੀਬੀਆਈ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਕੋਈ ਸਬੂਤ ਨਹੀਂ ਸੀ, ਫਿਰ ਵੀ ਇੱਕ ਕਥਿਤ ਘੁਟਾਲਾ ਤਿਆਰ ਕੀਤਾ ਗਿਆ। ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਕਾਨੂੰਨ ਵਿਰੁੱਧ ਖੇਡੀ ਗਈ ਇਸ ਖੇਡ ਦਾ ਜਵਾਬ ਦੇਣਾ ਪਵੇਗਾ। ਉਨ੍ਹਾਂ ਨਿਆਂਪਾਲਿਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਦਾਲਤਾਂ ਹਮੇਸ਼ਾ ਇਨਸਾਫ਼ ਅਤੇ ਸੱਚਾਈ ਦੇ ਨਾਲ ਖੜ੍ਹੀਆਂ ਹੁੰਦੀਆਂ ਹਨ। ਸੰਵਿਧਾਨ ਦੇ ਤਹਿਤ ਹਰ ਨਾਗਰਿਕ ਨੂੰ ਸਨਮਾਨ ਨਾਲ ਜਿਉਣ, ਰਾਜਨੀਤੀ ਵਿੱਚ ਹਿੱਸਾ ਲੈਣ ਅਤੇ ਲੋਕਾਂ ਦੀ ਸੇਵਾ ਕਰਨ ਦਾ ਅਧਿਕਾਰ ਹੈ। ਅੱਜ ਦਾ ਫੈਸਲਾ ਉਸ ਸਿਧਾਂਤ ਦੀ ਪੁਸ਼ਟੀ ਕਰਦਾ ਹੈ। ਚੀਮਾ ਨੇ ਭਾਜਪਾ ‘ਤੇ ਸੰਵਿਧਾਨਕ ਉਪਬੰਧਾਂ ਦੀ ਦੁਰਵਰਤੋਂ ਕਰਕੇ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਸੰਵਿਧਾਨ ਭਾਜਪਾ ਜਾਂ ਕਿਸੇ ਇੱਕ ਪਾਰਟੀ ਦਾ ਨਹੀਂ ਹੈ। ਇਹ ਬਾਬਾ ਸਾਹਿਬ ਅੰਬੇਡਕਰ ਅਤੇ 140 ਕਰੋੜ ਭਾਰਤੀਆਂ ਦਾ ਹੈ। ਇਹ ਇਸ ਲਈ ਬਣਾਇਆ ਗਿਆ ਸੀ ਤਾਂ ਜੋ ਲੋਕ ਸਨਮਾਨ ਨਾਲ ਰਹਿ ਸਕਣ ਅਤੇ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣ। ਪਰ ਭਾਜਪਾ ਇਹ ਹਜ਼ਮ ਨਹੀਂ ਕਰ ਪਾ ਰਹੀ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਗਰੀਬਾਂ ਨੂੰ ਮਿਆਰੀ ਸਿੱਖਿਆ ਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਆਈਆਈਟੀ (ਆਈਆਈਟੀ) ਵਰਗੇ ਪ੍ਰਮੁੱਖ ਸੰਸਥਾਵਾਂ ਵਿੱਚ ਦਾਖ਼ਲਾ ਲੈਣਾ, ਗਰੀਬ ਪਰਿਵਾਰਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲਣਾ ਅਤੇ ਦਿੱਲੀ ਤੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਤੋਂ ਤਕਲੀਫ਼ ਹੋ ਰਹੀ ਹੈ। ਇਸੇ ਲਈ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਪਰ ਅੱਜ ਦੇਸ਼ ਭਰ ਵਿੱਚ ਸੰਵਿਧਾਨ ਵਿੱਚ ਵਿਸ਼ਵਾਸ ਰੱਖਣ ਵਾਲੇ ਲੱਖਾਂ ਲੋਕ ਜਸ਼ਨ ਮਨਾ ਰਹੇ ਹਨ। ਸੱਚ ਦੀ ਜਿੱਤ ਹੋਈ ਹੈ। ਚੀਮਾ ਨੇ ‘ਆਪ’ ਵਰਕਰਾਂ ਦਾ ਔਖੇ ਸਮੇਂ ‘ਚ ਪਾਰਟੀ ਨਾਲ ਚਟਾਨ ਵਾਂਗ ਖੜ੍ਹੇ ਰਹਿਣ ਅਤੇ ਭਾਜਪਾ ਦੀਆਂ ਕਾਰਵਾਈਆਂ ਨੂੰ ਨੰਗਾ ਕਰਨਾ ਜਾਰੀ ਰੱਖਣ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਅੰਤ ਵਿੱਚ ਕਿਹਾ ਕਿ ਜਿੱਥੇ ਕਾਂਗਰਸ ਅਤੇ ਭਾਜਪਾ ਦੋਵਾਂ ਨੇ ਸਿਆਸੀ ਲਾਹੇ ਲਈ ਡਾ. ਅੰਬੇਡਕਰ ਦੇ ਨਾਮ ਦੀ ਵਰਤੋਂ ਕੀਤੀ ਹੈ, ਉੱਥੇ ਆਮ ਆਦਮੀ ਪਾਰਟੀ ਨੇ ਹੀ ਉਨ੍ਹਾਂ ਦੀ ਵਿਚਾਰਧਾਰਾ ਨੂੰ ਅਮਲੀ ਰੂਪ ਵਿੱਚ ਅੱਗੇ ਵਧਾਇਆ ਹੈ। ਚੀਮਾ ਨੇ ਕਿਹਾ ਕਿ ਇਹ ਫੈਸਲਾ ਸੱਚਾਈ ਦੀ ਜਿੱਤ ਹੈ। ਅੱਜ ਦੇਸ਼ ਦੇ ਕਰੋੜਾਂ ਲੋਕਾਂ ਨੇ ਸਮਝ ਲਿਆ ਹੈ ਕਿ ਭਾਜਪਾ ਝੂਠ ਦਾ ਸਹਾਰਾ ਲੈਂਦੀ ਹੈ, ਪਰ ਸੰਵਿਧਾਨ ਅਤੇ ਇਨਸਾਫ਼ ਦੀ ਹੀ ਅੰਤ ਵਿੱਚ ਜਿੱਤ ਹੁੰਦੀ ਹੈ। 

Punjab

ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 27 ਫਰਵਰੀ 2026 ਦਿੱਲੀ ਦੀ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧੀਆਂ ‘ਤੇ ਤਿੱਖਾ ਹਮਲਾ ਬੋਲਿਆ ਹੈ। ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਲੋਕਤੰਤਰ ਲਈ ਇਤਿਹਾਸਕ ਹੈ, ਕਿਉਂਕਿ ਅਦਾਲਤੀ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਵਿਰੁੱਧ ਰਚਿਆ ਗਿਆ ਪੂਰਾ ਮਾਮਲਾ ਸਿਰਫ਼ ਤੇ ਸਿਰਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਤੋਂ ਪ੍ਰੇਰਿਤ ਇੱਕ ‘ਕੋਰਾ ਝੂਠ’ ਸੀ। ਮੁੰਡੀਆਂ ਨੇ ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜੋ ਲੋਕ ਕੱਲ੍ਹ ਤੱਕ ਟੀਵੀ ‘ਤੇ ਬੈਠ ਕੇ ‘ਕੱਟੜ ਇਮਾਨਦਾਰੀ’ ਦਾ ਮਜ਼ਾਕ ਉਡਾ ਰਹੇ ਸਨ, ਅੱਜ ਉਨ੍ਹਾਂ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਬੱਚਿਆਂ ਦਾ ਭਵਿੱਖ ਸੁਧਾਰਨ ਲਈ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਸੀ, ਜਿਸ ਨੂੰ ਰੋਕਣ ਲਈ ਉਨ੍ਹਾਂ ਨੂੰ ਮਹੀਨਿਆਂ ਤੱਕ ਸਲਾਖਾਂ ਪਿੱਛੇ ਰੱਖਿਆ ਗਿਆ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ “ਸੱਚ ਪਰੇਸ਼ਾਨ ਹੋ ਸਕਦਾ ਹੈ, ਪਰ ਹਾਰ ਨਹੀਂ ਸਕਦਾ” ਅਤੇ ਇਸ ਫੈਸਲੇ ਨੇ ਭਾਜਪਾ ਵਾਲਿਆਂ ਦੇ ਮੂੰਹ ‘ਤੇ ਕਰਾਰੀ ਚਪੇੜ ਮਾਰੀ ਹੈ। ਇਸ ਵੱਡੀ ਕਾਨੂੰਨੀ ਜਿੱਤ ‘ਤੇ ਆਪਣੀ ਡੂੰਘੀ ਆਸਥਾ ਪ੍ਰਗਟ ਕਰਦੇ ਹੋਏ ਹਰਦੀਪ ਸਿੰਘ ਮੁੰਡੀਆਂ ਨੇ ਪਰਮਾਤਮਾ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, “ਮੈਂ ਗੁਰੂ ਸਾਹਿਬ ਦਾ ਕੋਟਿ-ਕੋਟਿ ਧੰਨਵਾਦ ਕਰਦਾ ਹਾਂ, ਜਿਨ੍ਹਾਂ ਦੀ ਮਿਹਰ ਸਦਕਾ ਅੱਜ ਸੱਚਾਈ ਦੀ ਜਿੱਤ ਹੋਈ ਹੈ। ਗੁਰੂ ਸਾਹਿਬ ਨੇ ਹਮੇਸ਼ਾ ਜ਼ੁਲਮ ਅਤੇ ਝੂਠ ਵਿਰੁੱਧ ਲੜਨ ਦਾ ਸਾਹਸ ਦਿੱਤਾ ਹੈ ਅਤੇ ਅੱਜ ਉਨ੍ਹਾਂ ਦੇ ਅਸ਼ੀਰਵਾਦ ਨਾਲ ਆਮ ਆਦਮੀ ਪਾਰਟੀ ਦੇ ਨਿਰਦੋਸ਼ ਆਗੂਆਂ ਨੂੰ ਇਨਸਾਫ਼ ਮਿਲਿਆ ਹੈ। ਇਹ ਜਿੱਤ ਸਿਰਫ਼ ਸਾਡੀ ਨਹੀਂ, ਸਗੋਂ ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਦੁਆਵਾਂ ਅਤੇ ਵਿਸ਼ਵਾਸ ਦੀ ਜਿੱਤ ਹੈ।” 

Punjab

ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਅਗਾਜ਼

ਚੰਡੀਗੜ੍ਹ / ਅੰਮ੍ਰਿਤਸਰ, 27 ਫਰਵਰੀ –    ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿੱਚ ਲਗਾਇਆ ਗਿਆ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ। ਰੰਗਲਾ ਪੰਜਾਬ ਉਤਸਵ ਦਾ ਉਦਘਾਟਨ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ, ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ, ਜਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰ ਪ੍ਰਤਾਪ ਸਿੰਘ ਸੰਧੂ, ਪੰਜਾਬ ਲਗੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਵਾਇਸ ਚੇਅਰਮੈਨ ਜਸਕਰਨ ਸਿੰਘ ਬੰਦੇਸਾ,  ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੀਵ ਕੁਮਾਰ ਤਿਵਾੜੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਐੱਸ.ਡੀ.ਐੱਮ. ਅਲਕਾ ਕਾਲੀਆ,  ਗੁਰਮੰਦਰ ਸਿੰਘ ਤੋਂ ਇਲਾਵਾ ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਦੇ ਧਰਮ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ, ਸ਼੍ਰੀਮਤੀ ਬਲਵਿੰਦਰ ਕੌਰ, ਜ਼ਿਲ੍ਹਾ ਟੂਰਜ਼ਿਮ ਅਫ਼ਸਰ ਸੁਖਮਨ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲੋਕ ਸੰਪਰਕ ਡਾਇਰੈਕਟਰ ਪ੍ਰਵੀਨ ਪੂਰੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।ਰੰਗਲਾ ਪੰਜਾਬ ਉਤਸਵ ਦਾ ਉਦਘਾਟਨ ਕਰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਅੰਮ੍ਰਿਤਸਰ ਵਿਖੇ ਹੋ ਰਹੇ ਇਸ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਮਕਸਦ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਨੂੰ ਵਿਸ਼ਵ ਪੱਧਰ ’ਤੇ ਉਤਸ਼ਾਹਤ ਕਰਨਾ ਹੈ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਉਤਸਵ ਵਿੱਚ ਰੰਗਲੇ ਪੰਜਾਬ ਦੇ ਹਰ ਰੰਗ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡਾ ਪੰਜਾਬੀ ਸੱਭਿਆਚਾਰ ਦੁਨੀਆਂ ਦੇ ਸਭ ਤੋਂ ਅਮੀਰ ਅਤੇ ਜੀਵੰਤ ਸੱਭਿਆਚਾਰਾਂ ਵਿੱਚੋਂ ਇੱਕ ਹੈ, ਜੋ ਆਪਣੇ ਵਿਲੱਖਣ ਰਹਿਣ-ਸਹਿਣ, ਖਾਣ-ਪੀਣ, ਲੋਕ ਨਾਚਾਂ (ਭੰਗੜਾ-ਗਿੱਧਾ), ਅਤੇ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰਸੇ ਵਿੱਚ ਪਰੰਪਰਿਕ ਕਲਾਵਾਂ, ਬੋਲੀਆਂ ਅਤੇ ਮਹਿਮਾਨਨਵਾਜ਼ੀ ਮੁੱਖ ਹਨ, ਜਿਨ੍ਹਾਂ ਦੀ ਧਾਂਕ ਦੇਸ਼-ਵਿਦੇਸ਼ ਵਿੱਚ ਹੈ।ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਦੇ ਅਮੀਰ ਵਿਰਸੇ ਦੀ ਸੰਭਾਲ ਅਤੇ ਇਸ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੇ ਪ੍ਰੋਗਰਾਮ ਕੀਤੇ ਜਾ ਰਹੇ ਹਨ ਤਾਂ ਜੋ ਆਪਣੀ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਵਿਰਸੇ ਦੀਆਂ ਅਮੀਰ ਪ੍ਰਰੰਪ੍ਰਾਵਾਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਅਵਾਮ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਰੰਗਲਾ ਪੰਜਾਬ ਉਤਸਵ ਵਿੱਚ ਪਹੁੰਚ ਕੇ ਰੰਗਲੇ ਪੰਜਾਬ ਦੇ ਖ਼ੂਬਸੂਰਤ ਰੰਗਾਂ ਨੂੰ ਮਾਨਣ।ਇਸ ਮੌਕੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸ਼੍ਰੀ ਸੰਜੀਵ ਤਿਵਾੜੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੇ ਮੈਦਾਨ ਵਿੱਚ ਅੱਜ ਸ਼ੁਰੂ ਹੋਇਆ ਇਹ ਰੰਗਲਾ ਪੰਜਾਬ ਉਤਸਵ 1 ਮਾਰਚ 2026 ਦੀ ਦੇਰ ਸ਼ਾਮ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਹੈ ਅਤੇ ਇਸ ਵਿੱਚ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਦੀ ਖ਼ੂਬਸੂਰਤ ਝਲਕ ਦੇਖੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਦੌਰਾਨ ਖ਼ੂਬਸੂਰਤ ਕਰਾਫ਼ਟ ਬਜ਼ਾਰ ਲਗਾਇਆ ਗਿਆ ਹੈ ਜਿਸ ਦੁਕਾਨਦਾਰਾਂ ਵੱਲੋਂ ਸਟਾਲ ਲਗਾ ਕੇ ਰਿਵਾੲਤੀ ਪੰਜਾਬੀ ਅਤੇ ਹੋਰ ਸਮਾਨ ਵੇਚਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਤਸਵ ਦੌਰਾਨ ਲਗਾਈ ਜਾਣ ਵਾਲੀ ਫੂਡ ਕੋਰਟ ਵਿੱਚ ਵੱਖ-ਵੱਖ ਪਕਵਾਨਾਂ ਦੇ 30 ਸਟਾਲ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਉਤਸਵ ਦੌਰਾਨ ਬੱਚਿਆਂ ਦੇ ਮੰਨੋਰੰਜ਼ਨ ਲਈ ਵਿਸ਼ੇਸ਼ ਝੂਲੇ ਲਗਾਏ ਗਏ ਹਨ। ਇਸ ਤੋਂ ਇਲਾਵਾ ਰੰਗਲਾ ਪੰਜਾਬ ਉਤਸਵ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਵੀ ਆਪਣੇ ਸਟਾਲ ਲਗਾ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।ਡਾਇਰੈਕਟਰ ਟੂਰਿਜ਼ਮ ਸ੍ਰੀ ਸੰਜੀਵ ਤਿਵਾੜੀ ਨੇ ਅੱਗੇ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਦੇ ਤਿੰਨੇ ਦਿਨ ਸ਼ਾਮ ਨੂੰ ਪੰਜਾਬ ਦੇ ਨਾਮੀਂ ਗਾਇਕ ਕਲਾਕਾਰਾਂ ਵੱਲੋਂ ਗਾਇਕੀ ਦੇ ਅਖ਼ਾੜੇ ਲਗਾ ਕੇ ਦਰਸ਼ਕਾਂ ਦਾ ਮੰਨੋਰੰਜ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬੀ ਸੱਭਿਆਚਾਰ ਦੀਆਂ ਹੋਰ ਵੰਨਗੀਆਂ ਗਿੱਧਾ-ਭੰਗੜਾ ਦੀ ਪੇਸ਼ਕਾਰੀ ਵੀ ਦੇਖਣ ਨੂੰ ਮਿਲੇਗੀ।ਉਨ੍ਹਾਂ ਦੱਸਿਆ ਕਿ 27 ਫਰਵਰੀ ਨੂੰ ਰੰਗਲਾ ਪੰਜਾਬ ਉਤਸਵ ਦੇ ਪਹਿਲੇ ਦਿਨ ਦੀ ਸ਼ਾਮ ਨੂੰ ਵਿਸ਼ਵ ਪ੍ਰਸਿੱਧ ਲੋਕ ਗਾਇਕ ਵਿਰਾਸਤ ਸੰਧੂ, ਜਸਪਿੰਦਰ ਨਰੂਲਾ ਅਤੇ ਜੈਜੀ ਬੀ ਵੱਲੋਂ ਖੁੱਲ੍ਹੇ ਅਖਾੜੇ ਦੌਰਾਨ ਆਪਣੀ ਗਾਇਕੀ ਦੀ ਪੇਸ਼ਕਾਰੀ ਕੀਤੀ ਜਾ ਰਹੀ ਹੈ। ਉਤਸਵ ਦੇ ਦੂਸਰੇ ਦਿਨ ਦੀ ਸ਼ਾਮ ਨੂੰ ਗਾਇਕਾ ਮੀਤ ਕੌਰ, ਕੌਰ ਬੀ ਅਤੇ ਗਾਇਕ ਕੁਲਵਿੰਦਰ ਬਿੱਲਾ ਵੱਲੋਂ ਪੇਸ਼ਕਾਰੀ ਕੀਤੀ ਜਾਵੇਗੀ। ਰੰਗਲਾ ਪੰਜਾਬ ਉਤਸਵ ਦੇ ਤੀਸਰੇ ਤੇ ਆਖਰੀ ਦਿਨ ਦੀ ਸ਼ਾਮ ਨੂੰ ਗਾਇਕ ਹਰਜੀਤ ਹਰਮਨ, ਬਾਣੀ ਸੰਧੂ ਅਤੇ ਮਨਮੋਹਨ ਵਾਰਿਸ ਵੱਲੋਂ ਆਪਣੀ ਗਾਇਕੀ ਰਾਹੀਂ ਰੰਗ ਬੰਨਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਖੁੱਲ੍ਹੇ ਅਖਾੜੇ ਵਿੱਚ ਦਰਸ਼ਕਾਂ ਦੇ ਬੈਠਣ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ।ਡਾਇਰੈਕਟਰ ਟੂਰਿਜ਼ਮ ਸ਼੍ਰੀ ਸੰਜੀਵ ਤਿਵਾੜੀ ਨੇ ਦੱਸਿਆ ਕਿ 28 ਫਰਵਰੀ ਅਤੇ 1 ਮਾਰਚ ਦੀ ਸ਼ਾਮ ਨੂੰ ਰੰਗਲਾ ਪੰਜਾਬ ਉਤਸਵ ਦੌਰਾਨ ਡਰੋਨ ਸ਼ੋਅ ਹੋਵੇਗਾ।ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਦੌਰਾਨ ਆਮ ਲੋਕਾਂ ਦੀ ਐਂਟਰੀ ਬਿਲਕੁੱਲ ਮੁਫ਼ਤ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਦੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿਖੇ ਚੱਲ ਰਹੇ ਰੰਗਲਾ ਪੰਜਾਬ ਉਤਸਵ ਵਿੱਚ ਪਹੁੰਚ ਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਖ਼ੂਬਸੂਰਤ ਝਲਕ ਨੂੰ ਦੇਖਣ ਅਤੇ ਇਸ ਦਾ ਅਨੰਦ ਮਾਨਣ। 

Punjab

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਬਲਤੇਜ ਪੰਨੂ

ਚੰਡੀਗੜ੍ਹ/ਪਟਿਆਲਾ, 27 ਫਰਵਰੀ , 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਦਿੱਲੀ ਦੀ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਡਿਸਚਾਰਜ (ਬਰੀ) ਕਰਨ ਦੇ ਇਤਿਹਾਸਕ ਫੈਸਲੇ ਨੇ ਉਸ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਢਹਿ-ਢੇਰੀ ਕਰ ਦਿੱਤਾ ਹੈ, ਜੋ ਕਿ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਸੀ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਪੰਨੂ ਨੇ ਕਿਹਾ ਕਿ ਅਦਾਲਤ ਨੇ ਖੁਦ ਇਸ ਕੇਸ ਨੂੰ ਅੱਗੇ ਚਲਾਉਣ ਦੇ ਅਯੋਗ ਪਾਇਆ ਹੈ। ਉਨ੍ਹਾਂ ਕਿਹਾ ਕਿ ਕੋਈ ਰਿਕਵਰੀ ਨਹੀਂ ਹੋਈ, ਕੋਈ ਨਕਦੀ ਨਹੀਂ ਮਿਲੀ, ਕੋਈ ਦਸਤਾਵੇਜ਼ ਨਹੀਂ ਮਿਲਿਆ, ਅਜਿਹਾ ਕੋਈ ਸਬੂਤ ਨਹੀਂ ਮਿਲਿਆ ਜੋ ਮੁਕੱਦਮੇ ਨੂੰ ਟਿਕਾ ਸਕੇ। ਅਦਾਲਤ ਨੇ ਆਪਣੇ ਵਿਸਤ੍ਰਿਤ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਬਿਨਾਂ ਕਿਸੇ ਅਧਾਰ ਦੇ ਕੇਸ ਜਾਰੀ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਨੀਂਹ ਸਿੱਖਿਆ ਅਤੇ ਸਿਹਤ ਸੰਭਾਲ ਦੇ ਥੰਮ੍ਹਾਂ ‘ਤੇ ਰੱਖੀ ਗਈ ਸੀ ਅਤੇ ਦਿੱਲੀ ਵਿੱਚ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਸਕੂਲਾਂ ਦੇ ਸੁਧਾਰਾਂ ਵਰਗੀਆਂ ਤਬਦੀਲੀ ਲਿਆਉਣ ਵਾਲੀਆਂ ਪਹਿਲਕਦਮੀਆਂ ਨੇ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੀ ਸੁਧਾਰ ਹੁਣ ਪੰਜਾਬ ਵਿੱਚ ਵੀ ਦੇਖਣ ਨੂੰ ਮਿਲ ਰਹੇ ਹਨ, ਜਿੱਥੇ ਨਵੇਂ ਕਲੀਨਿਕ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਇਤਿਹਾਸਕ ਅਕਾਦਮਿਕ ਪ੍ਰਾਪਤੀਆਂ ਜ਼ਮੀਨੀ ਪੱਧਰ ‘ਤੇ ਅਸਲ ਤਬਦੀਲੀ ਨੂੰ ਦਰਸਾਉਂਦੀਆਂ ਹਨ। ਪੰਨੂ ਨੇ ਦੋਸ਼ ਲਾਇਆ ਕਿ ‘ਆਪ’ ਦੇ ਸ਼ਾਸਨ ਅਤੇ ਇਮਾਨਦਾਰੀ ਦਾ ਮੁਕਾਬਲਾ ਕਰਨ ਵਿੱਚ ਅਸਮਰੱਥ ਸਿਆਸੀ ਵਿਰੋਧੀਆਂ ਨੇ ਕਥਿਤ 100 ਕਰੋੜ ਰੁਪਏ ਦੇ ਘੁਟਾਲੇ ਦਾ ਬਿਰਤਾਂਤ ਘੜਿਆ ਸੀ। ਉਨ੍ਹਾਂ ਸਵਾਲ ਕੀਤਾ ਕਿ 100 ਕਰੋੜ ਰੁਪਏ ਕਿੱਥੇ ਹਨ? ਕਿਹੜਾ ਘੁਟਾਲਾ? ਉਨ੍ਹਾਂ ਅੱਗੇ ਕਿਹਾ ਕਿ ਕੇਜਰੀਵਾਲ, ਸਿਸੋਦੀਆ ਅਤੇ ਹੋਰਾਂ ਵੱਲੋਂ ਜੇਲ੍ਹ ਵਿੱਚ ਬਿਤਾਏ ਮਹੀਨੇ ਕਦੇ ਵਾਪਸ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਨਿਆਂਪਾਲਿਕਾ ਦਾ ਧੰਨਵਾਦ ਕੀਤਾ ਅਤੇ ਡਾ. ਬੀਆਰ ਅੰਬੇਡਕਰ ਨੂੰ ਅਜਿਹਾ ਸੰਵਿਧਾਨ ਬਣਾਉਣ ਲਈ ਸ਼ਰਧਾਂਜਲੀ ਭੇਟ ਕੀਤੀ ਜੋ ਇਨਸਾਫ਼ ਦੀ ਰਾਖੀ ਕਰਦਾ ਹੈ। ਇਸ ਫੈਸਲੇ ਨੂੰ ਇਮਾਨਦਾਰ ਰਾਜਨੀਤੀ ਦੀ ਜਿੱਤ ਕਰਾਰ ਦਿੰਦਿਆਂ ਪੰਨੂ ਨੇ ਕਿਹਾ ਕਿ ਇਸ ਨਾਲ ਅਦਾਲਤਾਂ ਵਿੱਚ ਵਿਸ਼ਵਾਸ ਮਜ਼ਬੂਤ ​​ਹੋਇਆ ਹੈ ਅਤੇ ਦੇਸ਼ ਭਰ ਵਿੱਚ ‘ਆਪ’ ਦੀਆਂ ਜੜ੍ਹਾਂ ਹੋਰ ਡੂੰਘੀਆਂ ਹੋਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਸਾਨੂੰ ਕੱਲ੍ਹ ਵੀ ਆਪਣੇ ਆਗੂਆਂ ‘ਤੇ ਮਾਣ ਸੀ, ਅੱਜ ਵੀ ਮਾਣ ਹੈ ਅਤੇ ਹਮੇਸ਼ਾ ਮਾਣ ਰਹੇਗਾ। 

Punjab

ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ 'ਆਪ' ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ

ਚੰਡੀਗੜ੍ਹ, 27 ਫਰਵਰੀ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ‘ਆਪ’ ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਵਿਰੁੱਧ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ਾਂ ਨੂੰ ਰੱਦ ਕੀਤੇ ਜਾਣ ਨਾਲ ਪਾਰਟੀ ਦੇ ਸਟੈਂਡ ‘ਤੇ ਦ੍ਰਿੜ ਮੋਹਰ ਲੱਗੀ ਹੈ, ਜਿਸ ਵਿੱਚ ਪਾਰਟੀ ਵੱਲੋਂ ਲਗਾਤਾਰ ਇਹ ਕਿਹਾ ਜਾ ਰਿਹਾ ਸੀ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਹੋਰ ਕੇਂਦਰੀ ਏਜੰਸੀਆਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰ ਸਰਕਾਰ ਦੀਆਂ ਕਠਪੁਤਲੀਆਂ ਬਣ ਕੇ ਕੰਮ ਕਰ ਰਹੀਆਂ ਹਨ,ਇੱਕ ਵੀਡੀਓ ਸੰਦੇਸ਼ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿੱਚ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ 23 ਹੋਰਾਂ ਨੂੰ ਬਰੀ ਕਰ ਦਿੱਤਾ ਹੈ ਜਿਨ੍ਹਾਂ ਖ਼ਿਲਾਫ਼ ਸੀਬੀਆਈ ਨੇ ਗਲਤ ਤਰੀਕੇ ਨਾਲ ਕੇਸ ਦਰਜ ਕੀਤਾ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਵਿਰੁੱਧ ਇਹ ਕੇਸ ਕੇਂਦਰ ਸਰਕਾਰ ਵੱਲੋਂ ਆਮ ਆਦਮੀ ਪਾਰਟੀ, ਜੋ ਆਪਣੇ ਚੰਗੇ ਕੰਮਾਂ ਨਾਲ ਦੇਸ਼ ਭਰ ‘ਚ ਆਪਣਾ ਆਧਾਰ ਫੈਲ ਰਹੀ ਹੈ, ਨੂੰ ਰੋਕਣ ਦੀ ਨਿਰਾਸ਼ਾਜਨਕ ਕੋਸ਼ਿਸ਼ ਸੀ। ਉਨ੍ਹਾਂ ਕਿਹਾ ਕਿ ਅਦਾਲਤ ਦਾ ਇਹ ਹੁਕਮ ਇਸ ਗੱਲ ਦਾ ਪ੍ਰਮਾਣ ਹੈ ਕਿ ਹਨੇਰੀ ਰਾਤ, ਭਾਵੇਂ ਉਹ ਕਿੰਨੀ ਵੀ ਲੰਬੀ ਕਿਉਂ ਨਾ ਹੋਵੇ, ਖਤਮ ਜ਼ਰੂਰ ਹੁੰਦੀ ਹੈ ਅਤੇ ਸਦਾ ਸੱਚਾਈ ਤੇ ਰੌਸ਼ਨੀ ਦੀ ਜਿੱਤ ਹੁੰਦੀ ਹੈ।ਅਰਵਿੰਦ ਕੇਜਰੀਵਾਲ ਅਤੇ ਪਾਰਟੀ ਲਈ ਅਰਦਾਸ ਕਰਨ ਵਾਲੇ ਲੋਕਾਂ ਦਾ ਧੰਨਵਾਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਮ ਲੋਕਾਂ ਦੀਆਂ ਅਰਦਾਸਾਂ/ਪ੍ਰਾਰਥਨਾਵਾਂ ਦਾ ਹੀ ਚਮਤਕਾਰ ਹੈ ਜੋ ਇਹ ਇਮਾਨਦਾਰ ਆਗੂਆਂ ਅੱਜ ਬਾ-ਇੱਜ਼ਤ ਬਰੀ ਹੋ ਗਏ ਹਨ। ਅਦਾਲਤ ਦੇ ਹੁਕਮ ਨੇ ਸੀਬੀਆਈ ਦੇ ਕੰਮਕਾਜ ‘ਤੇ ਗੰਭੀਰ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ, ਜੋ ਆਪਣੇ ਆਕਾਵਾਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ। ਇਸਨੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰ ਵਿੱਚ ਸੱਤਾਧਾਰੀ ਲੋਕਾਂ ਦੁਆਰਾ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਪਰਦਾਫਾਸ਼ ਕੀਤਾ ਹੈ।ਦਿੱਲੀ ਵਿੱਚ ਹੋਏ ਰਾਜਨੀਤਿਕ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਵਿੱਚ ਸਿਰਫ਼ ਚੋਣਾਂ ਜਿੱਤਣ ਲਈ, ਆਮ ਆਦਮੀ ਪਾਰਟੀ ਦੀ ਸਾਰੀ ਦੀ ਸਾਰੀ ਉੱਚ-ਪੱਧਰੀ ਲੀਡਰਸ਼ਿਪ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਲਾਖਾਂ ਪਿੱਛੇ ਸੁੱਟ ਦਿੱਤਾ ਸੀ। ਅਦਾਲਤ ਦੇ ਅੱਜ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ ਇੱਕ ਇਮਾਨਦਾਰ ਆਦਮੀ ਹਨ ਜੋ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦੇ ਹਨ ਕਿਉਂਕਿ ਉਹ ਸਿਰਫ਼ ਸੱਚ ਦੇ ਰਾਹ ‘ਤੇ ਚੱਲਣਾ ਜਾਣਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਦਾ ਹਰ ਵਲੰਟੀਅਰ ਸਿਰਫ਼ ਲੋਕਾਂ ਦੀ ਸੇਵਾ ਲਈ ਹੀ ਰਾਜਨੀਤੀ ‘ਚ ਆਇਆ ਹੈ, ਕਿਉਂਕਿ ਜੇ ਪੈਸੇ ਪੱਖੋਂ ਦੇਖੀਏ ਤਾਂ ਉਹ ਪਹਿਲਾਂ ਹੀ ਆਪਣੇ-ਆਪਣੇ ਖੇਤਰਾਂ ਵਿੱਚ ਚੰਗੀ ਕਮਾਈ ਕਰ ਰਹੇ ਸਨ।ਰਵਾਇਤੀ ਸਿਆਸੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਆਮ ਆਦਮੀ ਪਾਰਟੀ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਅਸੀਂ ਹਮੇਸ਼ਾ ਆਮ ਆਦਮੀ ਦੀ ਭਲਾਈ ਦਾ ਏਜੰਡਾ ਲੈ ਕੇ ਚੱਲਦੇ ਹਾਂ ।  ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਭਾਜਪਾ ਆਪਣੇ ਸੱਤਾ ਦੇ ਦਿਨਾਂ ਦੌਰਾਨ ਰੋਟੇਸ਼ਨ ਦੇ ਆਧਾਰ ‘ਤੇ ਸੱਤਾ ਦਾ ਆਨੰਦ ਮਾਣਦਿਆਂ ਅਤੇ ਇੱਕ ਦੂਜੇ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਦਿਆਂ ਦੋਸਤਾਨਾ ਮੈਚ ਖੇਡਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਸਦਾ ਸੱਤਾ ਦੀ ਕੁਰਸੀ ਦੀ ਖੇਡ ਖੇਡਦੀਆਂ ਰਹੀਆਂ ਹਨ, ਜਿਨ੍ਹਾਂ ਨੇ ਆਪਣੀ-ਆਪਣੀ ਵਾਰੀ ਅਨੁਸਾਰ ਦੇਸ਼ ਅਤੇ ਇਸਦੇ ਲੋਕਾਂ ਨੂੰ ਰੱਜ਼ ਕੇ ਲੁੱਟਿਆ।ਉਨ੍ਹਾਂ ਅੱਗੇ ਕਿਹਾ ਕਿ ਇਹ ਗੰਦਾ ਨਾਟਕ ਉਦੋਂ ਬੰਦ ਹੋ ਗਿਆ ਸੀ ਜਦੋਂ ਆਮ ਆਦਮੀ ਪਾਰਟੀ ਨੇ ਦੇਸ਼ ਦੀ ਰਾਜਨੀਤੀ ਦੇ  ਕੇਂਦਰ ਵਿੱਚ ਕਦਮ ਰੱਖਿਆ, ਜੋ ਇਹ ਪਾਰਟੀਆਂ ਕਦੇ ਨਹੀਂ ਚਾਹੁੰਦੀਆਂ ਸਨ ਕਿ ਅਜਿਹਾ ਹੋਵੇ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਭ੍ਰਿਸ਼ਟਾਚਾਰ ਅਤੇ ਇਨ੍ਹਾਂ ਪਾਰਟੀਆਂ ਦੇ ਘਿਨਾਉਣੇ ਕਾਰਨਾਮਿਆਂ ਵਿਰੁੱਧ ਆਵਾਜ਼ ਉਠਾਉਂਦਾ ਹੈ, ਉਸ ਨੂੰ ਇਨ੍ਹਾਂ ਦੀ ਬਦਲਾਖ਼ੋਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਬਿਨਾਂ ਕਿਸੇ ਕਾਰਨ ਜੇਲ੍ਹਾਂ ਵਿੱਚ ਡੱਕ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਭ੍ਰਿਸ਼ਟਾਚਾਰੀ ਲੋਕ, ਜਿਨ੍ਹਾਂ ਦੀਆਂ ਜੜ੍ਹਾਂ ਅਤੇ ਹਰ ਪਾਸੇ ਫੈਲੀਆਂ ਹੋਈਆਂ ਹਨ, ਇਮਾਨਦਾਰ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ ਅਤੇ ਉਨ੍ਹਾਂ ‘ਤੇ ਝੂਠੇ ਕੇਸ ਪਾਉਂਦੇ ਹਨ।ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਲੋਕਾਂ ਤੋਂ ਵੋਟਾਂ ਮੰਗਣ ਦੀ ਬਜਾਏ ਵੋਟਾਂ ਦਾ ਆਪਣਾ ਡੇਟਾਬੇਸ ਬਣਾ ਕੇ ਲੋਕਤੰਤਰ ਨੂੰ ਢਾਹ ਲਗਾਉਣ ਦੀ ਇੱਕ ਚਾਲ ਹੈ। ਜਨਤਾ ਅੱਗੇ ਹੱਥ ਜੋੜ ਕੇ ਉਨ੍ਹਾਂ ਤੋਂ ਵੋਟਾਂ ਮੰਗਣ ਦੀ ਬਜਾਏ, ਕੇਂਦਰ ਸਰਕਾਰ ਨੇ ਇਹ ਰਣਨੀਤੀ ਤਿਆਰ ਕੀਤੀ ਹੈ ਜਿੱਥੇ ਇਹਨਾਂ ਵੋਟਰਾਂ ਨੂੰ ਵਰਤੋਂ ਕਿਸੇ ਵੀ ਸੂਬੇ ਵਿੱਚ ਆਪਣੀ ਪਾਰਟੀ ਦੀ ਜਿੱਤ ਲਈ ਹੇਰਾਫੇਰੀ ਕਰਨ ਲਈ ਕੀਤੀ ਜਾਂਦੀ ਹੈ। ਇਹ ਦੇਸ਼, ਇਸਦੇ ਲੋਕਾਂ ਅਤੇ ਇੱਥੋਂ ਤੱਕ ਕਿ ਲੋਕਤੰਤਰ ਲਈ ਵੀ ਬੇਹੱਦ ਘਾਤਕ ਹੈ। ਭਾਰਤੀ ਆਜ਼ਾਦੀ ਸੰਗਰਾਮ ਦੇ ਨਾਇਕ ਕੇਂਦਰ ਦੇ ਇਸ ਵਤੀਰੇ ਤੋਂ ਨਾਰਾਜ਼ ਹੋਏ ਹੋਣਗੇ।”ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਧੀ ਚੁਣੌਤੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਜੇ ਤੁਸੀਂ ਰਾਜ ਕਰਨਾ ਚਾਹੁੰਦੇ ਹੋ ਤਾਂ ਠੀਕ ਹੈ ਪਰ ਇਸ ਲਈ ਤੁਹਾਨੂੰ ਆਪਣੇ ਕੰਮ ਨਾਲ ਲੋਕਾਂ ਦਾ ਦਿਲ ਜਿੱਤਣਾ ਚਾਹੀਦਾ ਹੈ ਨਾ ਕਿ ਅਜਿਹੀਆਂ ਸੌੜੀਆਂ ਚਾਲਾਂ ਚੱਲਣੀਆਂ ਚਾਹੀਦੀਆਂ ਹਨ। ਦੇਸ਼ ਵਿੱਚ ਸਿੱਖਿਆ, ਸੜਕਾਂ, ਬਿਜਲੀ, ਸਿਹਤ ਖੇਤਰ, ਰੁਜ਼ਗਾਰ ਅਤੇ ਹੋਰ ਖੇਤਰਾਂ ਵਿੱਚ ਸੁਧਾਰ ਕਰਨ ਦੀ ਬਜਾਏ, ਭਾਜਪਾ ਨਫ਼ਰਤ ਅਤੇ ਵੰਡ ਦੇ ਆਪਣੇ ਏਜੰਡੇ ਨੂੰ ਉਤਸ਼ਾਹਿਤ ਕਰ ਰਹੀ ਹੈ। ਇਹ ਲੋਕਤੰਤਰੀ ਢਾਂਚੇ ਰਾਹੀਂ ਚੁਣੇ ਗਏ ਤਾਨਾਸ਼ਾਹ ਆਪਣੇ ਸਿਆਸੀ ਵਿਰੋਧੀਆਂ ਵਿੱਚ ਅਸਹਿਮਤੀ ਅਤੇ ਲਾਲਚ ਰਾਹੀਂ ਚੋਣ ਚਿੰਨ੍ਹਾਂ ਨੂੰ ਫ੍ਰੀਜ਼ ਕਰਦੇ ਹਨ ਅਤੇ ਫਿਰ ਚੋਣਾਂ ਵਿੱਚ ਹੇਰਾਫੇਰੀ ਕਰਦੇ ਹਨ।”ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਦੇਸ਼ ਭਗਤ ਚਾਹੁੰਦਾ ਹੈ ਕਿ ਉਨ੍ਹਾਂ ਦਾ ਦੇਸ਼ ਮੋਹਰੀ ਬਣੇ ਅਤੇ ਮੋਦੀ-ਸ਼ਾਹ ਦੀ ਜੋੜੀ ਦੀਆਂ ਹੇਰਾਫੇਰੀਆਂ ਦਾ ਗਵਾਹ ਨਾ ਬਣੇ। ਕੇਂਦਰ ਵੱਲੋਂ ਦੇਸ਼ ਨੂੰ ਚਲਾਉਣ ਦੇ ਤਰੀਕਿਆਂ ਬਾਰੇ ਹਰ ਇਮਾਨਦਾਰ ਦੇਸ਼ ਵਾਸੀ ਵੱਲੋਂ ਇਤਰਾਜ਼ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਦੇਸ਼ ਨੂੰ ਸੰਪਰਦਾਇਕ ਲੀਹਾਂ ‘ਤੇ ਵੰਡਣਾ ਬੰਦ ਕਰ ਦੇਣਾ ਚਾਹੀਦਾ ਹੈ  ਕਿਉਂਕਿ ਇਹ ਦੇਸ਼ ਦੇ ਹੱਕ ਵਿੱਚ ਨਹੀਂ ਹੈ।”ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਹੁੰਦੇ ਹਨ ਜੋ ਲੋਕਾਂ ਨੂੰ ਆਕਰਸ਼ਿਤ ਕਰਦੇ ਹਨ ਅਤੇ ਉਹ ਇਸਨੂੰ ਦੇਖਣਾ ਪਸੰਦ ਕਰਦੇ ਹਨ। ਫੁੱਲਾਂ ਦੀ ਕਿਸਮ ਹਰ ਵਿਅਕਤੀਆਂ ਦੀਆਂ ਅੱਖਾਂ ਨੂੰ ਸਕੂਲ ਦਿੰਦੀ ਹੈ ਅਤੇ ਲੋਕ ਉਹਨਾਂ ਨੂੰ ਦੇਖਣ ਲਈ ਇਕੱਠੇ ਹੁੰਦੇ ਹਨ, ਪਰ ਜੇਕਰ ਸਿਰਫ ਇੱਕ ਕਿਸਮ ਦਾ ਫੁੱਲ ਹੋਵੇ ਤਾਂ ਇਕਸਾਰਤਾ ਪੈਦਾ ਹੁੰਦੀ ਹੈ। ਇਸੇ ਤਰ੍ਹਾਂ, ਦੇਸ਼ ਦੀ ਤਰੱਕੀ ਲਈ ਸਮਾਜ ਵਿੱਚ ਹਰ ਧਰਮ ਦੀ ਸਦਭਾਵਨਾਪੂਰਨ ਅਤੇ ਸ਼ਾਂਤੀਪੂਰਨ ਸਹਿ-ਹੋਂਦ ਬੇਹੱਦ ਅਹਿਮ ਹੈ।”ਅਰਵਿੰਦ ਕੇਜਰੀਵਾਲ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਅਰਵਿੰਦ ਕੇਜਰੀਵਾਲ ਇੱਕ ਅਜਿਹੇ ਵਿਅਕਤੀ ਹਨ ਜਿਹਨਾਂ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਦਿੱਲੀ ਦੀ ਨੁਹਾਰ ਬਦਲ ਦਿੱਤੀ। ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿੱਚ ਸੱਤਾ ਸੰਭਾਲੀ, ਤਾਂ ਸਾਲਾਨਾ ਬਜਟ 30,000 ਕਰੋੜ ਰੁਪਏ ਸੀ ਅਤੇ ਆਮ ਆਦਮੀ ਅਧੀਨ ਦਿਲੀ ਦਾ ਆਖਰੀ ਬਜਟ 66,000 ਕਰੋੜ ਰੁਪਏ ਸੀ। ਲੋਕਾਂ ਨੂੰ

Punjab

ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: ਹਰਜੋਤ ਬੈਂਸ ਨੇ ਅਰਵਿੰਦ ਕੇਜਰੀਵਾਲ ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ

ਚੰਡੀਗੜ੍ਹ, 27 ਫਰਵਰੀ:–ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਆਪ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕਰਨ ਸਬੰਧੀ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਫੈਸਲੇ ਨੂੰ ਸੱਚ ਦੀ ਇੱਕ ਵੱਡੀ ਜਿੱਤ ਅਤੇ ਭਾਰਤੀ ਸੰਵਿਧਾਨ ਤੇ ਸੁਤੰਤਰ ਨਿਆਂਪਾਲਿਕਾ ਦੀ ਮਜ਼ਬੂਤੀ ਦਾ ਪ੍ਰਤੱਖ ਪ੍ਰਮਾਣ ਦੱਸਿਆ।ਇੱਕ ਵੀਡੀਓ ਸੰਦੇਸ਼ ਵਿੱਚ ਸ. ਹਰਜੋਤ ਬੈਂਸ ਨੇ ਕਿਹਾ, “ਕੋਈ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਪਰ ਅੰਤ ਵਿੱਚ ਜਿੱਤ ਹਮੇਸ਼ਾ ਸੱਚਾਈ ਦੀ ਹੁੰਦੀ ਹੈ। ਸਾਰੇ ਧਾਰਮਿਕ ਗ੍ਰੰਥ ਸਾਨੂੰ ਇਹੀ ਸਿਖਾਉਂਦੇ ਹਨ ਅਤੇ ਅੱਜ ਸਾਨੂੰ ਇਸਦਾ ਸਬੂਤ ਉਦੋਂ ਮਿਲਿਆ ਹੈ ਜਦੋਂ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕਰ ਦਿੱਤਾ।”ਉਨ੍ਹਾਂ ਅਦਾਲਤ ਦੇ ਫੈਸਲੇ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਨਿਆਂਪਾਲਿਕਾ ਨੇ ਲਗਾਏ ਗਏ ਦੋਸ਼ਾਂ ਨੂੰ ਜਾਂਚ ਦੌਰਾਨ ਪੂਰੀ ਤਰ੍ਹਾਂ ਬੇਬੁਨਿਆਦ ਪਾਇਆ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਮੁਕੱਦਮਾ ਚਲਾਉਣ ਲਈ ਇਹ ਸਬੂਤ ਕਾਫ਼ੀ ਨਹੀਂ ਹਨ, ਜਿਸ ਦਾ ਅਰਥ ਹੈ ਕਿ ਇਹ ਮਾਮਲਾ ਬੇਬੁਨਿਆਦ ਸੀ। ਸ. ਬੈਂਸ ਨੇ ਅਦਾਲਤ ਦੀ ਇਸ ਗੱਲ ਵੱਲ ਧਿਆਨ ਦਵਾਇਆ ਕਿ ਜਾਂਚ ਅਧਿਕਾਰੀਆਂ ਨੇ ਗਲਤ ਤਰੀਕੇ ਨਾਲ ਕੇਸ ਨੂੰ ਘੜਨ ਲਈ ਬਹੁਤ ਕੋਸ਼ਿਸ਼ ਕੀਤੀ ਸੀ ਅਤੇ ਅਦਾਲਤ ਨੇ ਇਨ੍ਹਾਂ ਗਲਤ ਕੰਮਾਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਸਿਫਾਰਸ਼ ਵੀ ਕੀਤੀ ਹੈ। ਉਨ੍ਹਾਂ ਇਸ ਫੈਸਲੇ ਨੂੰ ਨਾ ਸਿਰਫ਼ ਬਰੀ ਕੀਤੇ ਗਏ ਆਗੂਆਂ ਲਈ, ਸਗੋਂ ਸੱਚਾਈ ਅਤੇ ਲੋਕਤੰਤਰ ਲਈ ਇੱਕ ਵੱਡੀ ਜਿੱਤ ਦੱਸਿਆ।ਉਨ੍ਹਾਂ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਡਾ. ਬੀ.ਆਰ. ਅੰਬੇਡਕਰ ਨੂੰ ਨਮਨ ਕੀਤਾ ਅਤੇ ਭਾਰਤ ਦੇ ਸੰਵਿਧਾਨ ਨੂੰ ਨਿਆਂਪਾਲਿਕਾ ਨੂੰ ਨਿਆਂ ਪ੍ਰਦਾਨ ਕਰਨ ਲਈ ਸ਼ਕਤੀ ਪ੍ਰਦਾਨ ਕਰਨ ਦਾ ਸਿਹਰਾ ਦਿੱਤਾ। ਉਨ੍ਹਾਂ ਕਿਹਾ, “ਸੰਵਿਧਾਨ ਦੀ ਤਾਕਤ ਨੇ ਸੱਚ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਨੂੰ ਅਸਫਲ ਕਰ ਦਿੱਤਾ ਹੈ। ਇਹ ਸਾਡੇ ਸੰਵਿਧਾਨ ਦੀ ਤਾਕਤ ਹੈ ਜੋ ਨਿਆਂਪਾਲਿਕਾ ਨੂੰ ਨਿਆਂ ਪ੍ਰਦਾਨ ਕਰਨ ਦਾ ਅਧਿਕਾਰ ਪ੍ਰਦਾਨ ਕਰਦੀ ਹੈ।”ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫੈਸਲਾ ਆਮ ਆਦਮੀ ਪਾਰਟੀ (ਆਪ) ਵਿੱਚ ਇੱਕ ਨਵੀਂ ਊਰਜਾ ਭਰੇਗਾ। ਇਹ ਊਰਜਾ ਆਮ ਲੋਕਾਂ ਦੀ ਸੇਵਾ ਕਰਨ ਪ੍ਰਤੀ ਹੋਰ ਦ੍ਰਿੜਤਾ ਲੈ ਆਵੇਗੀ, ਭਾਵੇਂ ਇਹ ਸਰਕਾਰੀ ਸਕੂਲਾਂ ਵਿੱਚ ਸੁਧਾਰ ਕਰਨ ਬਾਰੇ ਹੋਵੇ, ਡਾਕਟਰੀ ਤੇ ਸਿਹਤ ਸਹੂਲਤਾਂ ਵਿੱਚ ਵਾਧਾ ਕਰਨ ਬਾਰੇ ਜਾਂ ਪੰਜਾਬ ਵਿੱਚ ਚੱਲ ਰਹੇ ਕੰਮਾਂ ਵਿੱਚ ਵਿਸਥਾਰ ਕਰਨ ਬਾਰੇ ਹੋਵੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੇ ਏਜੰਡੇ ‘ਤੇ ਚਾਨਣਾ ਪਾਉਂਦਿਆਂ, ਸਿੱਖਿਆ ਮੰਤਰੀ ਸ. ਬੈਂਸ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਜਿਸ ਵਿੱਚ ਘਰੇਲੂ ਵਰਤੋਂ ਲਈ ਮੁਫ਼ਤ ਅਤੇ 24 ਘੰਟੇ ਬਿਜਲੀ, ਖੇਤੀਬਾੜੀ ਖੇਤਰ ਲਈ ਦਿਨ ਵੇਲੇ ਬਿਜਲੀ ਸਪਲਾਈ, ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ ਅਤੇ ਹਰ ਪੰਜਾਬੀ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ, “ਇਹ ਉਹ ਕੰਮ ਹਨ ਜੋ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਕਰ ਰਹੀ ਹੈ। ਮੁੱਖ ਮੰਤਰੀ ਮਾਨ ਨੂੰ ਸੂਬੇ ਭਰ ਤੋਂ ਜੋ ਪਿਆਰ ਮਿਲ ਰਿਹਾ ਹੈ, ਉਸ ਤੋਂ ਮੈਨੂੰ ਵਿਸ਼ਵਾਸ ਹੈ ਕਿ ਲੋਕਾਂ ਵੱਲੋਂ ਸਾਲ 2022 ਵਿੱਚ ਦਿੱਤਾ ਗਿਆ ਫਤਵਾ ਸਾਲ 2027 ਵਿੱਚ ਰਿਕਾਰਡ ਤੋੜ ਦੇਵੇਗਾ। ਅਸੀਂ ਹੁਣ ਆਪਣੇ ਸੂਬੇ, ਆਪਣੇ ਖੇਤਰ ਅਤੇ ਆਪਣੇ ਦੇਸ਼ ਦੇ ਵਿਕਾਸ ਲਈ ਹੋਰ ਸਖ਼ਤ ਮਿਹਨਤ ਕਰਾਂਗੇ।” 

Punjab

ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ

ਚੰਡੀਗੜ੍ਹ, 27 ਫਰਵਰੀ:ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਪਹਿਲਕਦਮੀ ‘ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਪੰਜਾਬ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮਕਸਦ ਖੁਰਾਕ ਸੁਰੱਖਿਆ, ਪੋਸ਼ਣ ਅਤੇ ਸਮਾਜਿਕ ਭਲਾਈ ਨਾਲ ਜੁੜੀਆਂ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਅਮਲਦਾਰੀ ਨੂੰ ਹੋਰ ਮਜ਼ਬੂਤ ਕਰਨਾ ਸੀ।ਮੀਟਿੰਗ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਅਤੇ ਮੈਂਬਰ ਸ਼੍ਰੀ ਵਿਜੇ ਦੱਤ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਦੀ ਅਗਵਾਈ ਹੇਠ ਵਫ਼ਦ ਨੇ ਭਾਗ ਲਿਆ। ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਆਈ.ਏ.ਐਸ. ਅਤੇ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ,ਆਈ.ਏ.ਐਸ. ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਖੁਰਾਕ ਸੁਰੱਖਿਆ ਅਤੇ ਪੋਸ਼ਣ ਨਾਲ ਜੁੜੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕਰਦਿਆਂ ਕਿਹਾ ਕਿ  ਸਰਕਾਰ ਦੀ ਖੁਰਾਕ ਸੁਰੱਖਿਆ ਯੋਜਨਾ ਤਹਿਤ ਯੋਗ ਸੰਸਥਾਵਾਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 15 ਕਿਲੋਗ੍ਰਾਮ ਅਨਾਜ ਸਬਸਿਡੀ ਦਰਾਂ ‘ਤੇ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਹ ਸਹੂਲਤ ਪਿੰਗਲਵਾੜਾ ਸੰਸਥਾਵਾਂ, ਬਿਰਧ ਆਸ਼ਰਮਾਂ, ਬੇਸਹਾਰਾ ਘਰਾਂ ਸਮੇਤ ਮਾਨਤਾ ਪ੍ਰਾਪਤ ਭਲਾਈ ਸੰਸਥਾਵਾਂ, ਅਨੁਸੂਚਿਤ ਜਾਤੀ ਦੀਆਂ ਵਿਦਿਆਰਥਣਾਂ ਲਈ ਹੋਸਟਲਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲਾਂ ਤੱਕ ਨਿਰੰਤਰ ਵਧਾਈ ਜਾਣੀ ਚਾਹੀਦੀ ਹੈ।ਇਸ ਤੋਂ ਇਲਾਵਾ, ਬਿਰਧ ਆਸ਼ਰਮਾਂ ਵਿੱਚ ਰਹਿੰਦੇ ਯੋਗ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦੇਣ ਅਤੇ ਪਿੰਗਲਵਾੜਾ ਸਮੇਤ ਹੋਰ ਗੈਰ-ਮਾਨਤਾ ਪ੍ਰਾਪਤ ਸੰਸਥਾਵਾਂ ਦੇ ਨਿਵਾਸੀਆਂ ਨੂੰ ਮਿਡ-ਡੇ-ਮੀਲ ਸਕੀਮ ਦੇ ਲਾਭ ਪ੍ਰਦਾਨ ਕਰਨ ਸਬੰਧੀ ਮਾਮਲਿਆਂ ‘ਤੇ ਵੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਸੁਧਾਰਯੋਗ ਹਾਲਤ ਵਿੱਚ ਮੌਜੂਦ ਆਂਗਣਵਾੜੀ ਕੇਂਦਰਾਂ ਦੀ ਮੁਰੰਮਤ ਅਤੇ ਉਸਾਰੀ ਦੀ ਲੋੜ ਉੱਭਾਰਨ ‘ਤੇ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਸਥਾਪਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ, ਤਾਂ ਜੋ ਉਪਲਬਧ ਫੰਡਾਂ ਦੀ ਜਨਤਕ ਹਿੱਤ ਵਿੱਚ ਪ੍ਰਭਾਵਸ਼ਾਲੀ ਅਤੇ ਸਮੇਂ-ਸਿਰ ਵਰਤੋਂ ਯਕੀਨੀ ਬਣਾਈ ਜਾ ਸਕੇ।ਮੀਟਿੰਗ ਵਿੱਚ ਪੋਸ਼ਣ ਵਾਟਿਕਾ ਯੋਜਨਾ ਤਹਿਤ ਰਸੋਈ ਬਾਗ ਅਤੇ ਔਸ਼ਧੀ ਬਾਗ ਵਿਕਸਤ ਕਰਨ, ਆਂਗਣਵਾੜੀ ਵਰਕਰਾਂ ਨੂੰ ਨਿਯਮਤ ਸਿਖਲਾਈ ਪ੍ਰਦਾਨ ਕਰਨ ਅਤੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਉਨ੍ਹਾਂ ਨੂੰ ਮੋਬਾਈਲ ਫੋਨ ਉਪਲਬਧ ਕਰਵਾਉਣ ਸਬੰਧੀ ਸੁਝਾਵਾਂ ‘ਤੇ ਵੀ ਵਿਚਾਰ ਕੀਤਾ ਗਿਆ।ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਕਲਿਆਣਕਾਰੀ ਨੀਤੀਆਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ, ਸਮੇਂ-ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।ਮੀਟਿੰਗ ਨੂੰ ਸਕਾਰਾਤਮਕ ਕਰਾਰ ਦਿੰਦਿਆਂ ਡਾ. ਬਲਜੀਤ ਕੌਰ ਨੇ ਭਰੋਸਾ ਦਿੱਤਾ ਕਿ ਕਮਿਸ਼ਨ ਵੱਲੋਂ ਦਿੱਤੇ ਗਏ ਸਾਰੇ ਸੁਝਾਵਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਕੇ ਉਨ੍ਹਾਂ ਨੂੰ ਪੜਾਅਵਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ ਅਤੇ ਜਨਤਕ ਹਿੱਤ ਵਿੱਚ ਲੋੜੀਂਦੇ ਸਾਰੇ ਕਦਮ ਚੁੱਕੇ ਜਾਣਗੇ। ਇਸ ਮੀਟਿੰਗ ਵਿੱਚ ਖੁਰਾਕ ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਵਿਭਾਗ ਤੋਂ ਸੀਨੀਅਰ ਆਈ.ਏ.ਐਸ. ਅਧਿਕਾਰੀ ਸ਼੍ਰੀ ਕਮਲ ਕੁਮਾਰ ਗਰਗ, ਮਿਡ-ਡੇ-ਮੀਲ ਸਕੀਮ ਦੇ ਇੰਚਾਰਜ, ਜਨਰਲ ਮੈਨੇਜਰ ਸ਼੍ਰੀ ਵਰਿੰਦਰ ਬਰਾੜ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਮੌਜੂਦ ਸਨ। 

Punjab

ਸਪੀਕਰ ਸ. ਸੰਧਵਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ

ਫਰੀਦਕੋਟ, 27 ਫਰਵਰੀ () ਜ਼ਿਲ੍ਹਾ ਫਰੀਦਕੋਟ ਦੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਰਾਜਨੀਤੀ ਸਭ ਤੋਂ ਵੱਡੀ ਲੋਕ ਸੇਵਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਲੋਕਤੰਤਰ ਦੀ ਨੀਂਹ ਹਨ ਅਤੇ ਇਨ੍ਹਾਂ ਰਾਹੀਂ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਨਵੀਂ ਦਿਸ਼ਾ ਮਿਲਦੀ ਹੈ। ਉਨ੍ਹਾਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ  ਘਰ-ਘਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਮੈਂਬਰ ਨੂੰ ਲੋਕ ਭਲਾਈ ਦੇ ਕੰਮ ਲਈ ਉਨ੍ਹਾਂ ਦੀ ਜਰੂਰਤ ਹੋਵੇਗੀ ਤਾਂ ਉਹ ਬਿਨਾਂ ਝਿਜਕ ਉਨ੍ਹਾਂ ਨੂੰ ਮਿਲਣ ਉਹ ਲੋਕਾਂ ਦੀ ਸੇਵਾ ਵੇਲੇ ਦਿਨ ਰਾਤ ਹਾਜ਼ਰ ਹਨ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਨਵ-ਚੁਣੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਲੋਕ ਸੇਵਾ ਨੂੰ ਮੁੱਖ ਰੱਖ ਕੇ ਆਪਣਾ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਦੇ ਸਾਰੇ ਮੈਂਬਰ ਇਮਾਨਦਾਰੀ, ਪਾਰਦਰਸ਼ਤਾ ਅਤੇ ਲਗਨ ਨਾਲ ਕੰਮ ਕਰਦੇ ਹੋਏ ਆਪਣੇ-ਆਪਣੇ ਖੇਤਰਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹ ਦੇ ਆਧਾਰ ’ਤੇ ਹੱਲ ਕਰਨ। ਉਨ੍ਹਾਂ ਹੁਣ ਤੱਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਕੀਤੇ ਆਸਾਮੀਆਂ ਦੀ ਭਰਤੀ, ਨਵੀਆਂ ਮਸ਼ੀਨਾਂ, ਸੁਵਿਧਾਵਾਂ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਚੁਣਿਆਂ ਹੋਇਆ ਨੁਮਾਇੰਦਾ ਕਿਸੇ ਪਾਰਟੀ ਦਾ ਨੁੰਮਾਇੰਦਾ ਨਹੀਂ ਰਹਿ ਜਾਂਦਾ ਬਲਕਿ ਉਹ ਲੋਕਾਂ ਦਾ ਨੁੰਮਾਇੰਦਾ ਬਣ ਜਾਂਦਾ ਹੈ। ਉਨ੍ਹਾਂ ਚੁਣੇ ਮੈਂਬਰਾਂ ਨੂੰ ਪਾਰਟੀਬਾਜੀ ਤੋਂ ਉਪਰ ਉੱਠ ਕੇ ਲੋਕਾਂ ਦੇ ਦੁੱਖ ਸੁੱਖ ਸੁਣ ਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰ ਪਿੰਡਾਂ ਦੇ ਸਮੁੱਚੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਣਾ ਸਾਰੇ ਲੋਕ-ਪ੍ਰਤੀਨਿਧੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸ. ਜਸਬੀਰ ਸਿੰਘ ਜੱਸੀ ਨੇ ਬਾਖੂਬੀ ਨਿਭਾਈ। ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਸ. ਗਗਨਦੀਪ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ ਫਰੀਦਕੋਟ ਸ੍ਰੀ ਅਮਨਦੀਪ, ਐਸ.ਡੀ. ਐਮ ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ ਅਤੇ ਐਸ.ਡੀ. ਐਮ  ਜੈਤੋ ਸ੍ਰੀ ਵਿਕਰਮਜੀਤ, ਚੇਅਰਮੈਨ ਮਾਰਕਿਟ ਕਮੇਟੀ ਜੈਤੋ ਸ. ਲਛਮਣ ਸਿੰਘ ਭਗਤੂਆਣਾ, ਬੀ.ਡੀ.ਪੀ.ਓ ਫਰੀਦਕੋਟ ਸ. ਨੱਥਾ ਸਿੰਘ ਭੁੱਲਰ, ਬੀ.ਡੀ.ਪੀ.ਓ ਕੋਟਕਪੂਰਾ ਸ੍ਰੀ ਵਿਕਾਸ ਸ਼ਰਮਾ, ਬੀ.ਡੀ.ਪੀ.ਓ ਸ. ਇਕਬਾਲ ਸਿੰਘ, ਸੁਪਰਡੈਂਟ ਸ. ਪ੍ਰਭਚਰਨ ਸਿੰਘ, ਸੁਪਰਡੈਂਟ. ਮਨਪ੍ਰੀਤ ਸਿੰਘ, ਡੀ.ਸੀ.ਈ.ਓ ਸ. ਯੁੱਧਵੀਰ ਸਿੰਘ, ਪਰਮਜੀਤ ਸਿੰਘ ਰਾਮੇਆਣਾ ਮੀਤ ਪ੍ਰਧਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪ੍ਰੋ. ਗੁਰਸੇਵਕ ਸਿੰਘ ਜਿਲ੍ਹਾ ਵਾਈਸ ਕੁਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਫਰੀਦਕੋਟ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਆਗੂ, ਸਮੂਹ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮੰਤੀ ਦੇ ਮੈਂਬਰ ਹਾਜ਼ਰ ਸਨ। 

Punjab

"ਉਮਰ ਭਰ ਇਮਾਨਦਾਰੀ ਕਮਾਈ": ਬਰੀ ਹੋਣ ਮਗਰੋਂ ਭਾਵੁਕ ਹੋਏ ਕੇਜਰੀਵਾਲ, ਸਿਸੋਦੀਆ ਨੂੰ ਵੀ ਮਿਲੀ ਵੱਡੀ ਰਾਹਤ

ਦਿੱਲੀ ਦੀ ਇੱਕ ਅਦਾਲਤ ਨੇ ਸੀਬੀਆਈ ਸ਼ਰਾਬ ਘੁਟਾਲੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕਰ ਦਿੱਤਾ ਹੈ। ਰਾਊਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਫੈਸਲਾ ਸੁਣਾਇਆ ਕਿ ਦੋਵਾਂ ਵਿਰੁੱਧ ਦੋਸ਼ ਬਿਨਾਂ ਸਬੂਤਾਂ ਦੇ ਸਾਬਤ ਨਹੀਂ ਕੀਤੇ ਜਾ ਸਕਦੇ। ਸੀਬੀਆਈ ਨੇ ਇਸ ਮਾਮਲੇ ਵਿੱਚ ਕੁੱਲ 23 ਲੋਕਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਅਦਾਲਤ ਨੇ ਉਨ੍ਹਾਂ ਵਿੱਚੋਂ ਕਿਸੇ ਵੀ ਵਿਰੁੱਧ ਦੋਸ਼ ਆਇਦ ਕਰਨ ਤੋਂ ਇਨਕਾਰ ਕਰ ਦਿੱਤਾ, ਉਨ੍ਹਾਂ ਨੂੰ ਬਰੀ ਕਰ ਦਿੱਤਾ। ਅਦਾਲਤ ਦੇ ਬਾਹਰ, ਕੇਜਰੀਵਾਲ ਨੇ ਮੀਡੀਆ ਨਾਲ ਗੱਲਬਾਤ ਕੀਤੀ, ਜਿਸ ਦੌਰਾਨ ਉਹ ਹੰਝੂਆਂ ਨਾਲ ਟੁੱਟ ਗਏ। ਉਨ੍ਹਾਂ ਕਿਹਾ… ਪਿਛਲੇ ਕੁਝ ਸਾਲਾਂ ਤੋਂ, ਭਾਜਪਾ ਸ਼ਰਾਬ ਘੁਟਾਲਿਆਂ ਵਿੱਚ ਸ਼ਾਮਲ ਹੈ, ਸਾਡੇ ਵਿਰੁੱਧ ਦੋਸ਼ ਲਗਾ ਰਹੀ ਹੈ। ਅੱਜ, ਅਦਾਲਤ ਨੇ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਅਤੇ ਸਾਨੂੰ ਸਾਰਿਆਂ ਨੂੰ ਬਰੀ ਕਰ ਦਿੱਤਾ। ਅਸੀਂ ਹਮੇਸ਼ਾ ਕਿਹਾ ਕਿ ਸਾਨੂੰ ਭਾਰਤੀ ਨਿਆਂ ਪ੍ਰਣਾਲੀ ਵਿੱਚ ਵਿਸ਼ਵਾਸ ਹੈ। ਮੈਂ ਉਸ ਜੱਜ ਦਾ ਬਹੁਤ ਧੰਨਵਾਦੀ ਹਾਂ ਜਿਸਨੇ ਸਾਨੂੰ ਇਨਸਾਫ਼ ਦਿੱਤਾ। ਸੱਚਾਈ ਦੀ ਜਿੱਤ ਹੋਈ ਹੈ। ਪਰਮਾਤਮਾ ਸਾਡੇ ਨਾਲ ਹੈ। ਮੋਦੀ ਅਤੇ ਅਮਿਤ ਸ਼ਾਹ ਨੇ ਮਿਲ ਕੇ ਸੁਤੰਤਰ ਭਾਰਤ ਵਿੱਚ ਇਹ ਸਭ ਤੋਂ ਵੱਡੀ ਰਾਜਨੀਤਿਕ ਸਾਜ਼ਿਸ਼ ਰਚੀ। ਆਮ ਆਦਮੀ ਪਾਰਟੀ ਨੂੰ ਤਬਾਹ ਕਰਨ ਲਈ, ਉਨ੍ਹਾਂ ਨੇ ਇਸਦੇ ਪੰਜ ਸਭ ਤੋਂ ਪ੍ਰਮੁੱਖ ਨੇਤਾਵਾਂ ਨੂੰ ਜੇਲ੍ਹ ਭੇਜ ਦਿੱਤਾ। ਸੁਤੰਤਰ ਭਾਰਤ ਦੇ ਇਤਿਹਾਸ ਵਿੱਚ ਅਜਿਹਾ ਕਦੇ ਨਹੀਂ ਹੋਇਆ। ਇੱਕ ਮੌਜੂਦਾ ਮੁੱਖ ਮੰਤਰੀ ਨੂੰ ਉਸਦੇ ਘਰੋਂ ਘਸੀਟ ਕੇ ਛੇ ਮਹੀਨਿਆਂ ਲਈ ਕੈਦ ਕਰ ਦਿੱਤਾ ਗਿਆ। ਸਾਡੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਗਈ। ਸਾਡੇ ‘ਤੇ ਚਿੱਕੜ ਸੁੱਟਿਆ ਗਿਆ। ਟੀਵੀ ਚੈਨਲਾਂ ‘ਤੇ 24 ਘੰਟੇ ਬਹਿਸ ਚੱਲਦੀ ਰਹੀ, ਅਤੇ ਖ਼ਬਰਾਂ ਦਿਖਾਈਆਂ ਗਈਆਂ ਕਿ… ਅਰਵਿੰਦ ਕੇਜਰੀਵਾਲ ਹੰਝੂਆਂ ਨਾਲ ਭਰ ਗਏ। ਉਨ੍ਹਾਂ ਦੇ ਕੋਲ ਖੜ੍ਹੇ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਦਿਲਾਸਾ ਦਿੱਤਾ… ਇਸ ਤੋਂ ਬਾਅਦ ਕੇਜਰੀਵਾਲ ਨੇ ਆਪਣਾ ਭਾਸ਼ਣ ਦੁਬਾਰਾ ਸ਼ੁਰੂ ਕਰਦੇ ਹੋਏ ਕਿਹਾ… ਮੈਂ ਆਪਣੀ ਜ਼ਿੰਦਗੀ ਵਿੱਚ ਸਿਰਫ਼ ਇਮਾਨਦਾਰੀ ਹੀ ਕਮਾਈ ਹੈ। ਉਨ੍ਹਾਂ ਨੇ ਝੂਠਾ ਕੇਸ ਦਾਇਰ ਕੀਤਾ। ਅੱਜ ਇਹ ਸਾਬਤ ਹੋ ਗਿਆ ਹੈ ਕਿ ਕੇਜਰੀਵਾਲ ਪੱਕੇ ਇਮਾਨਦਾਰ ਹਨ। ਮਨੀਸ਼ ਸਿਸੋਦੀਆ ਪੱਕੇ ਇਮਾਨਦਾਰ ਹਨ, ਅਤੇ ਆਮ ਆਦਮੀ ਪਾਰਟੀ ਪੱਕੇ ਇਮਾਨਦਾਰ ਹਨ। ਮੈਂ ਪ੍ਰਧਾਨ ਮੰਤਰੀ ਨੂੰ ਕਹਿਣਾ ਚਾਹੁੰਦਾ ਹਾਂ: ਸੱਤਾ ਲਈ ਦੇਸ਼ ਨਾਲ ਇਸ ਤਰ੍ਹਾਂ ਨਾ ਖੇਡੋ। ਸੰਵਿਧਾਨ ਨਾਲ ਇਸ ਤਰ੍ਹਾਂ ਨਾ ਖੇਡੋ। ਤੁਸੀਂ ਸੱਤਾ ਚਾਹੁੰਦੇ ਹੋ, ਚੰਗਾ ਕੰਮ ਕਰੋ। ਦੇਸ਼ ਅੱਜ ਬਹੁਤ ਸਾਰੀਆਂ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਦੇਸ਼ ਭਰ ਵਿੱਚ ਮਹਿੰਗਾਈ, ਬੇਰੁਜ਼ਗਾਰੀ, ਟੁੱਟੀਆਂ ਸੜਕਾਂ ਹਨ, ਹਰ ਜਗ੍ਹਾ ਪ੍ਰਦੂਸ਼ਣ ਹੈ। ਹਰ ਜਗ੍ਹਾ ਬਹੁਤ ਸਾਰੀਆਂ ਸਮੱਸਿਆਵਾਂ ਹਨ, ਉਨ੍ਹਾਂ ਨੂੰ ਹੱਲ ਕਰਕੇ ਸੱਤਾ ਵਿੱਚ ਆਓ। ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਵਿਰੁੱਧ ਝੂਠੇ ਕੇਸ ਕਿਉਂ ਦਰਜ ਕਰਨੇ ਹਨ? ਚੰਗਾ ਕੰਮ ਕਰਕੇ ਸੱਤਾ ਵਿੱਚ ਆਓ। ਅਜਿਹੇ ਝੂਠੇ ਕੇਸ ਚਲਾਉਣਾ ਅਤੇ ਵਿਰੋਧੀ ਧਿਰ ‘ਤੇ ਬੇਤੁਕੇ ਕੇਸ ਦਰਜ ਕਰਨ ਅਤੇ ਉਨ੍ਹਾਂ ਨੂੰ ਜੇਲ੍ਹ ਵਿੱਚ ਸੁੱਟਣ ਵਿੱਚ 24 ਘੰਟੇ ਬਿਤਾਉਣਾ ਪ੍ਰਧਾਨ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ। ਇਹ ਦੇਸ਼ ਨੂੰ ਅੱਗੇ ਨਹੀਂ ਵਧਾਉਂਦਾ। ਦੇਸ਼ ਉਦੋਂ ਹੀ ਤਰੱਕੀ ਕਰੇਗਾ ਜਦੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ। ਇਸ ਦੌਰਾਨ, ਮਨੀਸ਼ ਸਿਸੋਦੀਆ ਨੇ ਅਦਾਲਤ ਦੇ ਫੈਸਲੇ ‘ਤੇ ਕਿਹਾ, “ਸਾਨੂੰ ਇੱਕ ਵਾਰ ਫਿਰ ਆਪਣੇ ਸੰਵਿਧਾਨ ਅਤੇ ਬੀ.ਆਰ. ਅੰਬੇਡਕਰ ‘ਤੇ ਮਾਣ ਹੈ, ਜਿਨ੍ਹਾਂ ਨੇ ਸਾਨੂੰ ਅਜਿਹਾ ਸੰਵਿਧਾਨ ਦਿੱਤਾ। ਸੱਚਾਈ ਦੀ ਇੱਕ ਵਾਰ ਫਿਰ ਜਿੱਤ ਹੋਈ ਹੈ।”

Scroll to Top