Actionpunjab

Action Punjab Logo
Breaking News

Author name: Action Punjab

Action Punjab
Punjab

ਭਾਜਪਾ ਸਰਕਾਰ ਦੇ ਅਧੀਨ ਭਾਰਤ ਨੇ ਵਿਸ਼ਵ ਪੱਧਰ 'ਤੇ ਨਿਵੇਸ਼ਕਾਂ ਦਾ ਭਰੋਸਾ ਗੁਆਇਆ, ਸਮਝੌਤੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਮਈ   ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਕਿਹਾ ਕਿ ਐਫਡੀਆਈ ਦੇ ਭਰੋਸੇ ਦੇ ਮਾਮਲੇ ਵਿੱਚ ਵਿਸ਼ਵ ਦੀਆਂ ਚੋਟੀ ਦੀਆਂ 15 ਆਰਥਿਕਤਾਵਾਂ ਦੀ ਸੂਚੀ ਵਿੱਚੋਂ ਭਾਰਤ ਦਾ ਬਾਹਰ ਹੋਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿੱਚ ਨਿਵੇਸ਼ਕਾਂ ਦੇ ਟੁੱਟ ਰਹੇ ਭਰੋਸੇ ਦੇ ਡੂੰਘੇ ਸੰਕਟ ਨੂੰ ਦਰਸਾਉਂਦਾ ਹੈ। ਤਾਜ਼ਾ ਐਫਡੀਆਈ ਕਾਨਫੀਡੈਂਸ ਇੰਡੈਕਸ ਰੈਂਕਿੰਗ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਜਿੱਥੇ ਸਾਲ 2016 ਵਿੱਚ ਭਾਰਤ ਦੁਨੀਆ ਦੇ ਚੋਟੀ ਦੇ 10 ਨਿਵੇਸ਼ ਸਥਾਨਾਂ ਵਿੱਚ ਸ਼ਾਮਲ ਸੀ, ਉੱਥੇ ਹੀ ਹੁਣ ਸਾਲ 2026 ਵਿੱਚ ਇਹ ਚੋਟੀ ਦੇ 15 ਦੀ ਸੂਚੀ ਵਿੱਚੋਂ ਵੀ ਪੂਰੀ ਤਰ੍ਹਾਂ ਬਾਹਰ ਹੋ ਗਿਆ ਹੈ। ਵਿਸ਼ਵਵਿਆਪੀ ਰੈਂਕਿੰਗ ਦਾ ਹਵਾਲਾ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਘਟਨਾਕ੍ਰਮ ਭਾਜਪਾ ਸਰਕਾਰ ਦੇ ਪ੍ਰਚਾਰ-ਅਧਾਰਤ ਦਾਅਵਿਆਂ ਅਤੇ ਭਾਰਤੀ ਆਰਥਿਕਤਾ ਦੀ ਅਸਲ ਸਥਿਤੀ ਵਿਚਕਾਰ ਵੱਡੇ ਪਾੜੇ ਨੂੰ ਉਜਾਗਰ ਕਰਦਾ ਹੈ। ‘X’ ‘ਤੇ ਇੱਕ ਪੋਸਟ ਵਿੱਚ ਉਨ੍ਹਾਂ ਲਿਖਿਆ, “ਭਾਰਤ ਕਦੇ ਵਿਦੇਸ਼ੀ ਨਿਵੇਸ਼ ਲਈ ਦੁਨੀਆ ਦੇ ਚੋਟੀ ਦੇ ਸਥਾਨਾਂ ਵਿੱਚ ਸ਼ਾਮਲ ਸੀ। ਸਾਲ 2016 ਵਿੱਚ, ਭਾਰਤ ਗਲੋਬਲ ਐਫ.ਡੀ.ਆਈ. ਭਰੋਸੇ ਦੇ ਮਾਮਲੇ ਵਿੱਚ ਚੋਟੀ ਦੀਆਂ 10 ਆਰਥਿਕਤਾਵਾਂ ਵਿੱਚ ਸ਼ਾਮਲ ਸੀ। ਅੱਜ, ਭਾਰਤ ਚੋਟੀ ਦੇ 15 ਵਿੱਚ ਵੀ ਨਹੀਂ ਹੈ।”   ਵਿੱਤ ਮੰਤਰੀ ਨੇ ਟਿੱਪਣੀ ਕੀਤੀ ਕਿ ਵਿਦੇਸ਼ੀ ਨਿਵੇਸ਼ਕ ਲਗਾਤਾਰ ਬਦਲਵੇਂ ਵਿਕਲਪਾਂ (ਦੂਜੇ ਦੇਸ਼ਾਂ) ਵੱਲ ਦੇਖ ਰਹੇ ਹਨ ਕਿਉਂਕਿ ਪਿਛਲੇ ਇੱਕ ਦਹਾਕੇ ਦੌਰਾਨ ਭਾਰਤ ਦੇ ਨਿਵੇਸ਼ ਮਾਹੌਲ ਵਿੱਚ ਭਰੋਸਾ ਕਾਫ਼ੀ ਕਮਜ਼ੋਰ ਹੋਇਆ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ਕ ਭਰੋਸਾ ਗੁਆ ਰਹੇ ਹਨ। ਸਮਝੌਤੇ ਸਿਰਫ਼ ਕਾਗਜ਼ਾਂ ‘ਤੇ ਰਹਿ ਗਏ ਹਨ, ਨਿਵੇਸ਼ ਦਾ ਮਾਹੌਲ ਕਮਜ਼ੋਰ ਹੋਇਆ ਹੈ, ਨੀਤੀਗਤ ਅਨਿਸ਼ਚਿਤਤਾ ਵਧ ਰਹੀ ਹੈ ਅਤੇ ਵਪਾਰਕ ਸਮਝੌਤੇ ਮਜ਼ਬੂਤੀ ਦੀ ਬਜਾਏ ਸਮਝੌਤਾਵਾਦੀ ਸਥਿਤੀ ਵਿੱਚ ਕੀਤੇ ਜਾ ਰਹੇ ਹਨ।   ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਸਰਕਾਰ ਨੇ ਹਮੇਸ਼ਾ ਹੀ ਸਾਰਥਕ ਆਰਥਿਕ ਸੁਧਾਰਾਂ ਦੀ ਬਜਾਏ ਆਪਣੀ ਅਮੇਜ (ਈਮੇਜ) ਚਮਕਾਉਣ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤ ਕਾਲ’ ਦੇ ਤਮਾਮ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ, ਹਕੀਕਤ ਇਹ ਹੈ ਕਿ ਵਿਦੇਸ਼ੀ ਨਿਵੇਸ਼ਕ ਦੂਜੇ ਦੇਸ਼ਾਂ ਵੱਲ ਰੁਖ ਕਰ ਰਹੇ ਹਨ, ਜਦੋਂ ਕਿ ਭਾਜਪਾ ਸਰਕਾਰ ਅਸਲ ਆਰਥਿਕ ਸੁਧਾਰਾਂ ਦੀ ਬਜਾਏ ਸਿਰਫ਼ ਸੁਰਖੀਆਂ ਬਟੋਰਨ ਦੇ ਪ੍ਰਬੰਧਾਂ ਵਿੱਚ ਲੱਗੀ ਹੋਈ ਹੈ।   *ਗਲੋਬਲ ਚੋਟੀ ਦੀਆਂ 15 ਐਫਡੀਆਈ ਰੈਂਕਿੰਗਜ਼ ਵਿੱਚੋਂ ਭਾਰਤ ਦੇ ਬਾਹਰ ਹੋਣ ਨਾਲ ਨਿਵੇਸ਼ਕਾਂ ਦੇ ਭਰੋਸੇ ‘ਤੇ ਚਿੰਤਾਵਾਂ ਵਧੀਆਂ*   ਪ੍ਰਤੱਖ ਵਿਦੇਸ਼ੀ ਨਿਵੇਸ਼ (ਐਫਡੀਆਈ) ਕਾਨਫੀਡੈਂਸ ਰੈਂਕਿੰਗ ਇਹ ਦਰਸਾਉਂਦੀ ਹੈ ਕਿ ਵਿਸ਼ਵਵਿਆਪੀ ਨਿਵੇਸ਼ਕ ਕਿਸੇ ਦੇਸ਼ ਦੀ ਲੰਬੇ ਸਮੇਂ ਦੀ ਆਰਥਿਕ ਸਥਿਰਤਾ, ਨੀਤੀਗਤ ਨਿਰੰਤਰਤਾ ਅਤੇ ਵਿਕਾਸ ਦੀ ਸੰਭਾਵਨਾ ਨੂੰ ਕਿਵੇਂ ਦੇਖਦੇ ਹਨ। ਸਾਲ 2016 ਵਿੱਚ ਭਾਰਤ ਦਾ ਦੁਨੀਆ ਦੇ ਚੋਟੀ ਦੇ 10 ਨਿਵੇਸ਼ ਸਥਾਨਾਂ ਵਿੱਚ ਸ਼ਾਮਲ ਹੋਣਾ ਇਸਦੇ ਆਰਥਿਕ ਭਵਿੱਖ ਵਿੱਚ ਮਜ਼ਬੂਤ ਗਲੋਬਲ ਭਰੋਸੇ ਦਾ ਸੰਕੇਤ ਸੀ। ਸਾਲ 2026 ਵਿੱਚ ਇਸ ਦਾ ਚੋਟੀ ਦੇ 15 ਵਿੱਚੋਂ ਬਾਹਰ ਹੋਣਾ ਇਹ ਸੰਕੇਤ ਦਿੰਦਾ ਹੈ ਕਿ ਵੱਡੇ ਅੰਤਰਰਾਸ਼ਟਰੀ ਨਿਵੇਸ਼ਕ ਭਾਰਤ ਵਿੱਚ ਨਿਵੇਸ਼ ਕਰਨ ਬਾਰੇ ਬਹੁਤ ਜ਼ਿਆਦਾ ਸਾਵਧਾਨ ਹੋ ਰਹੇ ਹਨ। ਅਜਿਹੇ ਸਮੇਂ ਵਿੱਚ ਜਦੋਂ ਯੂਏਈ, ਸਾਊਦੀ ਅਰਬ ਅਤੇ ਦੱਖਣੀ ਕੋਰੀਆ ਵਰਗੇ ਦੇਸ਼ ਵਿਸ਼ਵਵਿਆਪੀ ਪੂੰਜੀ ਲਈ ਆਪਣੀ ਖਿੱਚ ਨੂੰ ਵਧਾ ਰਹੇ ਹਨ, ਭਾਰਤ ਦੀ ਗਿਰਾਵਟ ਨੀਤੀਗਤ ਅਨਿਸ਼ਚਿਤਤਾ, ਕਮਜ਼ੋਰ ਹੁੰਦੀ ਉਦਯੋਗਿਕ ਗਤੀ ਅਤੇ ਨਿਵੇਸ਼ ਦੇ ਐਲਾਨਾਂ ਅਤੇ ਉਨ੍ਹਾਂ ਦੇ ਅਸਲ ਅਮਲ ਦੇ ਵਿਚਕਾਰ ਵਧ ਰਹੇ ਪਾੜੇ ਵੱਲ ਇਸ਼ਾਰਾ ਕਰਦੀ ਹੈ। ਅਰਥਸ਼ਾਸਤਰੀ ਅਕਸਰ ਅਜਿਹੀ ਗਿਰਾਵਟ ਨੂੰ ਇਸ ਗੱਲ ਦਾ ਸੰਕੇਤ ਮੰਨਦੇ ਹਨ ਕਿ ਨਿਵੇਸ਼ਕਾਂ ਦਾ ਭਰੋਸਾ ਸਿਰਫ਼ ਸੁਰਖੀਆਂ-ਅਧਾਰਤ ਬਿਆਨਬਾਜ਼ੀ ਤੋਂ ਹਟ ਕੇ ਉਨ੍ਹਾਂ ਦੇਸ਼ਾਂ ਵੱਲ ਜਾ ਰਿਹਾ ਹੈ ਜੋ ਵਧੇਰੇ ਸਥਿਰ ਅਤੇ ਅਨੁਮਾਨਿਤ ਆਰਥਿਕ ਮਾਹੌਲ ਪ੍ਰਦਾਨ ਕਰਦੇ ਹਨ।

Punjab

ਨਿਗਮ/ਕੌਂਸਲ ਚੋਣਾਂ: ਤਿਆਰੀਆਂ ਮੁਕੰਮਲ, ਵੋਟਾਂ ਦੀ ਗਿਣਤੀ ਅੱਜ

ਬਰਨਾਲਾ, 28 ਮਈ-         ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਭਲਕੇ 29 ਮਈ ਨੂੰ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਭਦੌੜ, ਤਪਾ ਤੇ ਧਨੌਲਾ ਲਈ ਵੋਟਾਂ ਦੀ ਗਿਣਤੀ ਵੱਖ ਵੱਖ ਗਿਣਤੀ ਕੇਂਦਰਾਂ ‘ਤੇ ਹੋਵੇਗੀ।   ਇਸੇ ਤਹਿਤ ਅੱਜ ਰਿਟਰਨਿੰਗ ਅਫ਼ਸਰ ਬਰਨਾਲਾ ਕਮ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਆਈ ਏ ਐੱਸ ਵਲੋਂ ਜਿੱਥੇ ਐੱਸ ਡੀ ਕਾਲਜ ਆਫ ਫਾਰਮੇਸੀ ਵਿਚ ਨਿਗਮ ਚੋਣਾਂ ਲਈ ਬਣੇ ਗਿਣਤੀ ਕੇਂਦਰ ਵਿਚ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ, ਓਥੇ ਓਹਨਾਂ ਦੀ ਮੌਜੂਦਗੀ ਵਿੱਚ ਗਿਣਤੀ ਅਮਲੇ ਦੀ ਰਿਹਰਸਲ ਹੋਈ।     ਇਸ ਮੌਕੇ ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਨਗਰ ਨਿਗਮ ਦੇ 48 ਵਾਰਡਾਂ ਲਈ ਵੋਟਾਂ ਦੀ ਗਿਣਤੀ ਭਲਕੇ ਸਵੇਰੇ 8 ਵਜੇ ਸ਼ੁਰੂ ਹੋਣੀ ਹੈ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰ ਅੰਦਰ ਮੋਬਾਈਲ ਫੋਨ ਲਿਜਾਣ ‘ਤੇ ਪੂਰਨ ਪਾਬੰਦੀ ਰਹੇਗੀ।   ਓਹਨਾਂ ਕਿਹਾ ਕਿ ਵੋਟਾਂ ਦੀ ਗਿਣਤੀ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਗਿਣਤੀ ਪ੍ਰਕਿਰਿਆ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਗਿਣਤੀ ਪ੍ਰਕਿਰਿਆ ਦੀ ਨਿਗਰਾਨੀ ਲਈ ਅਬਜ਼ਰਵਰ ਵੀ ਨਿਯੁਕਤ ਕੀਤੇ ਹੋਏ ਹਨ। 

Punjab

ਨਗਰ ਕੌਂਸਲ ਆਮ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਈ ਕਾਉਂਟਿੰਗ ਸੈਂਟਰਾਂ ’ਤੇ ਸਾਰੇ ਪ੍ਰਬੰਧ ਮੁਕੰਮਲ — ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 28 ਮਈ –     ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 26 ਮਈ 2026 ਨੂੰ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਚੋਣਾਂ ਕਰਵਾਈਆਂ ਗਈਆਂ ਸਨ। ਇਨ੍ਹਾਂ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ।  ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ 2026 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਨਗਰ ਕੌਂਸਲ ਆਮ ਚੋਣਾਂ 2026 ਲਈ ਜ਼ਿਲ੍ਹੇ ਵਿੱਚ ਤਿੰਨ ਕਾਉਂਟਿੰਗ ਸੈਂਟਰ ਬਣਾਏ ਗਏ ਹਨ।  ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਉਪ ਮੰਡਲ ਮੈਜਿਸਟਰੇਟ-ਕਮ-ਰਿਟਰਨਿੰਗ ਅਫਸਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਸਰਕਾਰੀ ਕਾਲਜ, ਕੋਟਕਪੁਰਾ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾਵੇਗੀ।  ਇਸੇ ਤਰ੍ਹਾਂ ਨਗਰ ਕੌਂਸਲ ਮਲੋਟ ਦੀਆਂ ਵੋਟਾਂ ਦੀ ਗਿਣਤੀ ਉਪ ਮੰਡਲ ਮੈਜਿਸਟਰੇਟ-ਕਮ-ਰਿਟਰਨਿੰਗ ਅਫਸਰ ਮਲੋਟ ਸ੍ਰੀ ਪੰਕਜ ਕੁਮਾਰ ਦੀ ਨਿਗਰਾਨੀ ਹੇਠ ਬਲੈਕ ਰੋਜ਼ ਕਲੱਬ, ਸੀ.ਆਰ.ਸੀ. ਬਿਲਡਿੰਗ, ਪੁੱਡਾ ਕਲੋਨੀ, ਮਲੋਟ ਵਿਖੇ ਹੋਵੇਗੀ।  ਨਗਰ ਕੌਂਸਲ ਗਿੱਦੜਬਾਹਾ ਦੀ ਵੋਟਾਂ ਦੀ ਗਿਣਤੀ ਉਪ ਮੰਡਲ ਮੈਜਿਸਟਰੇਟ-ਕਮ-ਰਿਟਰਨਿੰਗ ਅਫਸਰ ਗਿੱਦੜਬਾਹਾ ਸ੍ਰੀ ਅਰਵਿੰਦਰਪਾਲ ਸਿੰਘ ਦੀ ਨਿਗਰਾਨੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗਿੱਦੜਬਾਹਾ ਵਿਖੇ ਕਰਵਾਈ ਜਾਵੇਗੀ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਕਾਉਂਟਿੰਗ ਪ੍ਰਕਿਰਿਆ ਦੀ ਨਿਗਰਾਨੀ ਲਈ ਸਪੈਸ਼ਲ ਚੋਣ ਅਬਜ਼ਰਵਰ ਵੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਉਂਟਿੰਗ ਸੈਂਟਰਾਂ ਅੰਦਰ ਮੋਬਾਈਲ ਫੋਨ ਲਿਜਾਣ ‘ਤੇ ਪੂਰਨ ਪਾਬੰਦੀ ਰਹੇਗੀ।  ਉਨ੍ਹਾਂ ਕਿਹਾ ਕਿ ਕਾਉਂਟਿੰਗ ਦੌਰਾਨ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਪੂਰੀ ਪ੍ਰਕਿਰਿਆ ਸ਼ਾਂਤੀਪੂਰਵਕ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਸੰਪੰਨ ਹੋ ਸਕੇ। 

Punjab

ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ

ਮਾਲੇਰਕੋਟਲਾ, 28 ਮਈ:                     ਸਕੱਤਰ, ਰਾਜ ਚੋਣ ਕਮਿਸ਼ਨ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਗਰ ਕੌਂਸਲ/ਨਗਰ ਪੰਚਾਇਤ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਦੀਆਂ ਚੋਣਾਂ ਮਿਤੀ 26 ਮਈ 2026 ਨੂੰ ਸਫਲਤਾਪੂਰਵਕ ਕਰਵਾਈਆਂ ਗਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਪ੍ਰੋਗਰਾਮ ਅਨੁਸਾਰ ਉਕਤ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਮਿਤੀ 29 ਮਈ 2026 (ਸ਼ੁੱਕਰਵਾਰ) ਨੂੰ ਕੀਤੀ ਜਾਣੀ ਹੈ।                      ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਅਧੀਨ ਸਥਾਪਿਤ ਗਿਣਤੀ ਕੇਂਦਰ ਸਰਕਾਰੀ ਕਾਲਜ, ਮਾਲੇਰਕੋਟਲਾ, ਸਰਕਾਰੀ ਕਾਲਜ, ਅਮਰਗੜ੍ਹ ਅਤੇ ਐਮ.ਜੀ.ਐਮ.ਐੱਨ. ਸੀਨੀਅਰ ਸੈਕੰਡਰੀ ਸਕੂਲ, ਅਹਿਮਦਗੜ੍ਹ ਵਿਖੇ  ਮਿਤੀ 29 ਮਈ 2026 ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ । 

Punjab

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਚੰਡੀਗੜ੍ਹ/ ਐਸਏਐਸ ਨਗਰ,  28 ਮਈ:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਅਰਪਿਤ ਪਰਾਸ਼ਰ (9ਵਾਂ ਕੋਰਸ) ਅਤੇ ਵਿਸ਼ੇਸ਼ ਸੂਦ (10ਵਾਂ ਕੋਰਸ) ਨੂੰ ਅੱਜ ਕੇਰਲਾ ਦੇ ਏਝੀਮਾਲਾ ਵਿੱਚ ਇੰਡੀਅਨ ਨੇਵਲ ਅਕੈਡਮੀ ਦੀ ਪਾਸਿੰਗ ਆਊਟ ਪਰੇਡ (ਪੀਓਪੀ) ਵਿੱਚ ਭਾਰਤੀ ਜਲ ਸੈਨਾ ਵਿੱਚ ਬਤੌਰ ਅਫ਼ਸਰ ਕਮਿਸ਼ਨ ਮਿਲਿਆ ਹੈ। ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਏ.ਵੀ.ਐਸ.ਐਮ, ਐਨ.ਐਮ, ਦੱਖਣੀ ਨੇਵਲ ਕਮਾਂਡ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਵੱਲੋਂ ਕੀਤਾ ਗਿਆ। ਸੰਗਰੂਰ ਜ਼ਿਲ੍ਹੇ ਦੇ ਧੂਰੀ ਦੇ ਰਹਿਣ ਵਾਲੇ ਕੈਡਿਟ ਅਰਪਿਤ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੈਡਿਟ ਵਿਸ਼ੇਸ਼ ਸੂਦ ਨੇ ਇੰਸਟੀਚਿਊਟ ਵਿੱਚ ਦੋ ਸਾਲ ਦੀ ਸਿਖਲਾਈ ਪੂਰੀ ਕਰਨ ਬਾਅਦ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਤਿੰਨ ਸਾਲ ਅਤੇ ਆਈਐਨਏ ਵਿੱਚ ਇੱਕ ਸਾਲ ਦੀ ਸੇਵਾ-ਵਿਸ਼ੇਸ਼ ਸਿਖਲਾਈ ਪੂਰੀ ਕੀਤੀ। ਹੁਣ, ਉਹ ਜਲਦੀ ਭਾਰਤੀ ਜਲ ਸੈਨਾ ਵਿੱਚ ਡਿਊਟੀਆਂ ਨਿਭਾਉਣਗੇ। ਦੋਵਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧ ਹੈ। ਇਨ੍ਹਾਂ ਅਧਿਕਾਰੀਆਂ ਨੇ ਪੰਜਾਬ ਨੂੰ ਮਾਣ ਵਧਾਇਆ ਹੈ। ਇਸ ਤੋਂ ਬਾਅਦ ਕਈ ਹੋਰ ਕੈਡਿਟ ਵੀ ਬੁਲੰਦੀਆਂ ਨੂੰ ਛੂਹਣਗੇ। ਇਹਨਾਂ ਕੈਡਿਟਾਂ ਦੇ ਕਮਿਸ਼ਨਡ ਅਫਸਰ ਬਣਨ ਨਾਲ ਭਾਰਤੀ ਜਲ ਸੈਨਾ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 24 ਹੋ ਗਈ ਹੈ, ਜੋ ਕਿ ਸੰਸਥਾ ਲਈ ਇੱਕ ਨਵਾਂ ਮੀਲ ਪੱਥਰ ਹੈ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਕਿਹਾ ਕਿ ਇਹਨਾਂ ਕੈਡਿਟਾਂ ਤੋਂ ਇਲਾਵਾ, ਸਾਡੀ ਸੰਸਥਾ ਦੇ 24 ਹੋਰ ਕੈਡਿਟਾਂ ਨੇ ਆਪਣੇ ਐਸਐਸਬੀ ਇੰਟਰਵਿਊ ਪਾਸ ਕਰ ਲਏ ਹਨ ਅਤੇ ਜੂਨ 2026 ਤੋਂ ਵੱਖ-ਵੱਖ ਸਿਖਲਾਈ ਅਕੈਡਮੀਆਂ ਵਿੱਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੇ ਇਨ੍ਹਾਂ ਨਵ-ਨਿਯੁਕਤ ਅਫਸਰਾਂ ਦੇ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।  

Punjab

ਭਾਜਪਾ ਸਰਕਾਰ ਦੇ ਵੱਡੇ-ਵੱਡੇ ਦਾਅਵੇ ਫੇਲ੍ਹ, ਚੋਟੀ ਦੇ 15 ਨਿਵੇਸ਼ ਸਥਾਨਾਂ ਦੀ ਸੂਚੀ ਵਿੱਚੋਂ ਹੋਇਆ ਬਾਹਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਮਈ-   ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਕਿਹਾ ਕਿ ਐਫਡੀਆਈ ਦੇ ਭਰੋਸੇ ਦੇ ਮਾਮਲੇ ਵਿੱਚ ਵਿਸ਼ਵ ਦੀਆਂ ਚੋਟੀ ਦੀਆਂ 15 ਆਰਥਿਕਤਾਵਾਂ ਦੀ ਸੂਚੀ ਵਿੱਚੋਂ ਭਾਰਤ ਦਾ ਬਾਹਰ ਹੋਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿੱਚ ਨਿਵੇਸ਼ਕਾਂ ਦੇ ਟੁੱਟ ਰਹੇ ਭਰੋਸੇ ਦੇ ਡੂੰਘੇ ਸੰਕਟ ਨੂੰ ਦਰਸਾਉਂਦਾ ਹੈ। ਤਾਜ਼ਾ ਐਫਡੀਆਈ ਕਾਨਫੀਡੈਂਸ ਇੰਡੈਕਸ  ਰੈਂਕਿੰਗ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਜਿੱਥੇ ਸਾਲ 2016 ਵਿੱਚ ਭਾਰਤ ਦੁਨੀਆ ਦੇ ਚੋਟੀ ਦੇ 10 ਨਿਵੇਸ਼ ਸਥਾਨਾਂ ਵਿੱਚ ਸ਼ਾਮਲ ਸੀ, ਉੱਥੇ ਹੀ ਹੁਣ ਸਾਲ 2026 ਵਿੱਚ ਇਹ ਚੋਟੀ ਦੇ 15 ਦੀ ਸੂਚੀ ਵਿੱਚੋਂ ਵੀ ਪੂਰੀ ਤਰ੍ਹਾਂ ਬਾਹਰ ਹੋ ਗਿਆ ਹੈ। ਵਿਸ਼ਵਵਿਆਪੀ ਰੈਂਕਿੰਗ ਦਾ ਹਵਾਲਾ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਘਟਨਾਕ੍ਰਮ ਭਾਜਪਾ ਸਰਕਾਰ ਦੇ ਪ੍ਰਚਾਰ-ਅਧਾਰਤ ਦਾਅਵਿਆਂ ਅਤੇ ਭਾਰਤੀ ਆਰਥਿਕਤਾ ਦੀ ਅਸਲ ਸਥਿਤੀ ਵਿਚਕਾਰ ਵੱਡੇ ਪਾੜੇ ਨੂੰ ਉਜਾਗਰ ਕਰਦਾ ਹੈ। ‘X’ ‘ਤੇ ਇੱਕ ਪੋਸਟ ਵਿੱਚ ਉਨ੍ਹਾਂ ਲਿਖਿਆ, “ਭਾਰਤ ਕਦੇ ਵਿਦੇਸ਼ੀ ਨਿਵੇਸ਼ ਲਈ ਦੁਨੀਆ ਦੇ ਚੋਟੀ ਦੇ ਸਥਾਨਾਂ ਵਿੱਚ ਸ਼ਾਮਲ ਸੀ। ਸਾਲ 2016 ਵਿੱਚ, ਭਾਰਤ ਗਲੋਬਲ ਐਫ.ਡੀ.ਆਈ. ਭਰੋਸੇ ਦੇ ਮਾਮਲੇ ਵਿੱਚ ਚੋਟੀ ਦੀਆਂ 10 ਆਰਥਿਕਤਾਵਾਂ ਵਿੱਚ ਸ਼ਾਮਲ ਸੀ। ਅੱਜ, ਭਾਰਤ ਚੋਟੀ ਦੇ 15 ਵਿੱਚ ਵੀ ਨਹੀਂ ਹੈ।” ਵਿੱਤ ਮੰਤਰੀ ਨੇ ਟਿੱਪਣੀ ਕੀਤੀ ਕਿ ਵਿਦੇਸ਼ੀ ਨਿਵੇਸ਼ਕ ਲਗਾਤਾਰ ਬਦਲਵੇਂ ਵਿਕਲਪਾਂ (ਦੂਜੇ ਦੇਸ਼ਾਂ) ਵੱਲ ਦੇਖ ਰਹੇ ਹਨ ਕਿਉਂਕਿ ਪਿਛਲੇ ਇੱਕ ਦਹਾਕੇ ਦੌਰਾਨ ਭਾਰਤ ਦੇ ਨਿਵੇਸ਼ ਮਾਹੌਲ ਵਿੱਚ ਭਰੋਸਾ ਕਾਫ਼ੀ ਕਮਜ਼ੋਰ ਹੋਇਆ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ਕ ਭਰੋਸਾ ਗੁਆ ਰਹੇ ਹਨ। ਸਮਝੌਤੇ ਸਿਰਫ਼ ਕਾਗਜ਼ਾਂ ‘ਤੇ ਰਹਿ ਗਏ ਹਨ, ਨਿਵੇਸ਼ ਦਾ ਮਾਹੌਲ ਕਮਜ਼ੋਰ ਹੋਇਆ ਹੈ, ਨੀਤੀਗਤ ਅਨਿਸ਼ਚਿਤਤਾ ਵਧ ਰਹੀ ਹੈ ਅਤੇ ਵਪਾਰਕ ਸਮਝੌਤੇ ਮਜ਼ਬੂਤੀ ਦੀ ਬਜਾਏ ਸਮਝੌਤਾਵਾਦੀ ਸਥਿਤੀ ਵਿੱਚ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਸਰਕਾਰ ਨੇ ਹਮੇਸ਼ਾ ਹੀ ਸਾਰਥਕ ਆਰਥਿਕ ਸੁਧਾਰਾਂ ਦੀ ਬਜਾਏ ਆਪਣੀ ਅਮੇਜ (ਈਮੇਜ) ਚਮਕਾਉਣ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤ ਕਾਲ’ ਦੇ ਤਮਾਮ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ, ਹਕੀਕਤ ਇਹ ਹੈ ਕਿ ਵਿਦੇਸ਼ੀ ਨਿਵੇਸ਼ਕ ਦੂਜੇ ਦੇਸ਼ਾਂ ਵੱਲ ਰੁਖ ਕਰ ਰਹੇ ਹਨ, ਜਦੋਂ ਕਿ ਭਾਜਪਾ ਸਰਕਾਰ ਅਸਲ ਆਰਥਿਕ ਸੁਧਾਰਾਂ ਦੀ ਬਜਾਏ ਸਿਰਫ਼ ਸੁਰਖੀਆਂ ਬਟੋਰਨ ਦੇ ਪ੍ਰਬੰਧਾਂ ਵਿੱਚ ਲੱਗੀ ਹੋਈ ਹੈ। ਗਲੋਬਲ ਚੋਟੀ ਦੀਆਂ 15 ਐਫਡੀਆਈ ਰੈਂਕਿੰਗਜ਼ ਵਿੱਚੋਂ ਭਾਰਤ ਦੇ ਬਾਹਰ ਹੋਣ ਨਾਲ ਨਿਵੇਸ਼ਕਾਂ ਦੇ ਭਰੋਸੇ ‘ਤੇ ਚਿੰਤਾਵਾਂ ਵਧੀਆਂ ਪ੍ਰਤੱਖ ਵਿਦੇਸ਼ੀ ਨਿਵੇਸ਼ (ਐਫਡੀਆਈ) ਕਾਨਫੀਡੈਂਸ ਰੈਂਕਿੰਗ ਇਹ ਦਰਸਾਉਂਦੀ ਹੈ ਕਿ ਵਿਸ਼ਵਵਿਆਪੀ ਨਿਵੇਸ਼ਕ ਕਿਸੇ ਦੇਸ਼ ਦੀ ਲੰਬੇ ਸਮੇਂ ਦੀ ਆਰਥਿਕ ਸਥਿਰਤਾ, ਨੀਤੀਗਤ ਨਿਰੰਤਰਤਾ ਅਤੇ ਵਿਕਾਸ ਦੀ ਸੰਭਾਵਨਾ ਨੂੰ ਕਿਵੇਂ ਦੇਖਦੇ ਹਨ। ਸਾਲ 2016 ਵਿੱਚ ਭਾਰਤ ਦਾ ਦੁਨੀਆ ਦੇ ਚੋਟੀ ਦੇ 10 ਨਿਵੇਸ਼ ਸਥਾਨਾਂ ਵਿੱਚ ਸ਼ਾਮਲ ਹੋਣਾ ਇਸਦੇ ਆਰਥਿਕ ਭਵਿੱਖ ਵਿੱਚ ਮਜ਼ਬੂਤ ​​ਗਲੋਬਲ ਭਰੋਸੇ ਦਾ ਸੰਕੇਤ ਸੀ। ਸਾਲ 2026 ਵਿੱਚ ਇਸ ਦਾ ਚੋਟੀ ਦੇ 15 ਵਿੱਚੋਂ ਬਾਹਰ ਹੋਣਾ ਇਹ ਸੰਕੇਤ ਦਿੰਦਾ ਹੈ ਕਿ ਵੱਡੇ ਅੰਤਰਰਾਸ਼ਟਰੀ ਨਿਵੇਸ਼ਕ ਭਾਰਤ ਵਿੱਚ ਨਿਵੇਸ਼ ਕਰਨ ਬਾਰੇ ਬਹੁਤ ਜ਼ਿਆਦਾ ਸਾਵਧਾਨ ਹੋ ਰਹੇ ਹਨ। ਅਜਿਹੇ ਸਮੇਂ ਵਿੱਚ ਜਦੋਂ ਯੂਏਈ, ਸਾਊਦੀ ਅਰਬ ਅਤੇ ਦੱਖਣੀ ਕੋਰੀਆ ਵਰਗੇ ਦੇਸ਼ ਵਿਸ਼ਵਵਿਆਪੀ ਪੂੰਜੀ ਲਈ ਆਪਣੀ ਖਿੱਚ ਨੂੰ ਵਧਾ ਰਹੇ ਹਨ, ਭਾਰਤ ਦੀ ਗਿਰਾਵਟ ਨੀਤੀਗਤ ਅਨਿਸ਼ਚਿਤਤਾ, ਕਮਜ਼ੋਰ ਹੁੰਦੀ ਉਦਯੋਗਿਕ ਗਤੀ ਅਤੇ ਨਿਵੇਸ਼ ਦੇ ਐਲਾਨਾਂ ਅਤੇ ਉਨ੍ਹਾਂ ਦੇ ਅਸਲ ਅਮਲ ਦੇ ਵਿਚਕਾਰ ਵਧ ਰਹੇ ਪਾੜੇ ਵੱਲ ਇਸ਼ਾਰਾ ਕਰਦੀ ਹੈ। ਅਰਥਸ਼ਾਸਤਰੀ ਅਕਸਰ ਅਜਿਹੀ ਗਿਰਾਵਟ ਨੂੰ ਇਸ ਗੱਲ ਦਾ ਸੰਕੇਤ ਮੰਨਦੇ ਹਨ ਕਿ ਨਿਵੇਸ਼ਕਾਂ ਦਾ ਭਰੋਸਾ ਸਿਰਫ਼ ਸੁਰਖੀਆਂ-ਅਧਾਰਤ ਬਿਆਨਬਾਜ਼ੀ ਤੋਂ ਹਟ ਕੇ ਉਨ੍ਹਾਂ ਦੇਸ਼ਾਂ ਵੱਲ ਜਾ ਰਿਹਾ ਹੈ ਜੋ ਵਧੇਰੇ ਸਥਿਰ ਅਤੇ ਅਨੁਮਾਨਿਤ ਆਰਥਿਕ ਮਾਹੌਲ ਪ੍ਰਦਾਨ ਕਰਦੇ ਹਨ। 

Punjab

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਮਈ, 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵ ਭਰ ਵਿੱਚ ਪ੍ਰਸਿੱਧ ਉਰਦੂ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਸ਼ੋਕ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਡਾ. ਬਸ਼ੀਰ ਬਦਰ ਆਧੁਨਿਕ ਉਰਦੂ ਸਾਹਿਤ ਦੇ ਅਜਿਹੇ ਮਹਾਨ ਵਿਦਵਾਨ ਸਨ, ਜਿਨ੍ਹਾਂ ਨੇ ਗ਼ਜ਼ਲ ਸ਼ੈਲੀ ਨੂੰ ਗੁੰਝਲਦਾਰ ਰੂਪਕਾਂ ਤੋਂ ਬਾਹਰ ਕੱਢ ਕੇ ਆਮ ਲੋਕਾਂ ਦੇ ਦਿਲਾਂ ਤੱਕ ਪਹੁੰਚਾਇਆ। ਉਨ੍ਹਾਂ ਅੱਗੇ ਕਿਹਾ ਕਿ ਡਾ. ਬਸ਼ੀਰ ਬਦਰ ਦਾ ਵਿਛੋੜਾ ਭਾਰਤੀ ਸਾਹਿਤ ਵਿੱਚ ਇੱਕ ਸ਼ਾਨਦਾਰ ਯੁੱਗ ਦੇ ਅੰਤ ਦਾ ਸੰਕੇਤ ਹੈ। ਉਨ੍ਹਾਂ ਦੀ ਸ਼ਾਇਰੀ, ਜੋ ਉਨ੍ਹਾਂ ਦੀ ਵਿਲੱਖਣ ਸਾਦਗੀ, ਭਾਵਨਾਤਮਕ ਡੂੰਘਾਈ ਅਤੇ ਮਨੁੱਖੀ ਹਕੀਕਤਾਂ ਦੇ ਪ੍ਰਤੀਬਿੰਬ ਲਈ ਜਾਣੀ ਜਾਂਦੀ ਹੈ, ਵਿਸ਼ਵ ਭਰ ਦੇ ਸ਼ਾਇਰ ਪ੍ਰੇਮੀਆਂ ਦੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਸਾਹਿਤ ਪ੍ਰਤੀ ਉਨ੍ਹਾਂ ਦਾ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਵੱਲੋਂ ਸਦਾ ਯਾਦ ਰੱਖਿਆ ਜਾਵੇਗਾ। ਵਿਸ਼ਵ ਭਰ ਵਿੱਚ ਪ੍ਰਸਿੱਧ ਸ਼ਾਇਰ ਦੇ ਸੋਗ ਵਿੱਚ ਡੁੱਬੇ ਪਰਿਵਾਰ, ਦੋਸਤਾਂ ਅਤੇ ਅਣਗਿਣਤ ਪ੍ਰਸ਼ੰਸਕਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਿਆਂ ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਸ ਕਦੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖ਼ਸ਼ੇ।  

Punjab

ਜ਼ੀਰਕਪੁਰ ਵਿੱਚ ਟਿਕਾਊ ਸ਼ਹਿਰੀ ਵਿਕਾਸ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ

  ਜ਼ੀਰਕਪੁਰ/ਚੰਡੀਗੜ੍ਹ, 28 ਮਈ: ਜਾਗਰੂਕਤਾ ਅਤੇ ਆਪਸੀ ਸਹਿਯੋਗ ਰਾਹੀਂ ਵਾਤਾਵਰਣ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਇੱਕ ਅਹਿਮ ਪਹਿਲਕਦਮੀ ਕਰਦਿਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.), ਖੇਤਰੀ ਦਫ਼ਤਰ ਐਸ.ਏ.ਐਸ. ਨਗਰ ਵੱਲੋਂ ਜ਼ੀਰਕਪੁਰ ਵਿਖੇ ਬਿਲਡਰ ਵੈਲਫੇਅਰ ਐਸੋਸੀਏਸ਼ਨ ਨਾਲ ਇੱਕ ਵਿਚਾਰ-ਵਟਾਂਦਰਾ ਮੀਟਿੰਗ ਕੀਤੀ ਗਈ। ਇਸ ਸੈਸ਼ਨ ਦਾ ਆਯੋਜਨ ਸੁਪਰਡੈਂਟਿੰਗ ਐਨਵਾਇਰਨਮੈਂਟਲ ਇੰਜੀਨੀਅਰ (ਐਸ.ਈ.ਈ.) ਇੰਜੀ. ਗੁਰਸ਼ਰਨ ਦਾਸ ਗਰਗ ਅਤੇ ਐਗਜ਼ੀਕਿਊਟਿਵ ਇੰਜੀਨੀਅਰ (ਈ.ਈ.) ਇੰਜੀ. ਕੰਵਲਦੀਪ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੀਟਿੰਗ ਦਾ ਮੁੱਖ ਉਦੇਸ਼ ਵਾਤਾਵਰਣ ਸਬੰਧੀ ਨਿਯਮਾਂ ਨੂੰ ਸਰਲ ਬਣਾਉਣਾ ਅਤੇ ਬਿਲਡਰਾਂ ਨੂੰ ਉਸਾਰੀ ਅਤੇ ਹਾਊਸਿੰਗ ਪ੍ਰੋਜੈਕਟਾਂ ਨਾਲ ਸਬੰਧਤ ਕਾਨੂੰਨੀ ਨਿਯਮਾਂ ਬਾਰੇ ਸੇਧ ਦੇਣਾ ਸੀ। ਅਧਿਕਾਰੀਆਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬੋਰਡ ਦਾ ਮਕਸਦ ਸਿਰਫ਼ ਕਾਨੂੰਨ ਲਾਗੂ ਕਰਨਾ ਹੀ ਨਹੀਂ ਹੈ, ਸਗੋਂ ਬਿਹਤਰ ਤਾਲਮੇਲ ਅਤੇ ਪਾਰਦਰਸ਼ਤਾ ਰਾਹੀਂ ਵਾਤਾਵਰਣ ਪੱਖੀ ਅਤੇ ਟਿਕਾਊ ਸ਼ਹਿਰੀ ਵਿਕਾਸ ਵਿੱਚ ਮਦਦ ਕਰਨਾ ਹੈ। ਮੀਟਿੰਗ ਦੌਰਾਨ, ਐਸ.ਈ.ਈ. ਨੇ ਪ੍ਰੋਜੈਕਟਾਂ ਦੀ ਉਸਾਰੀ ਅਤੇ ਉਹਨਾਂ ਦੇ ਚੱਲਣ (ਆਪ੍ਰੇਸ਼ਨਲ) ਦੋਵਾਂ ਪੜਾਵਾਂ ਦੌਰਾਨ ਵਾਤਾਵਰਣ ਕਲੀਅਰੈਂਸ (ਈ.ਸੀ.) ਦੀਆਂ ਸ਼ਰਤਾਂ ਦੀ ਪਾਲਣਾ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਸਲਾਹ ਦਿੱਤੀ ਕਿ ਉਸਾਰੀ ਦੇ ਪੜਾਅ ਦੌਰਾਨ ਵਾਤਾਵਰਣ ਦੇ ਨਿਯਮਾਂ ਨੂੰ ਵੱਡੇ ਬੋਰਡਾਂ ‘ਤੇ ਪ੍ਰਦਰਸ਼ਿਤ ਕੀਤਾ ਜਾਵੇ ਤਾਂ ਜੋ ਉੱਥੇ ਕੰਮ ਕਰ ਰਹੇ ਸਟਾਫ਼ ਅਤੇ ਮਜ਼ਦੂਰਾਂ ਨੂੰ ਇਨ੍ਹਾਂ ਨਿਯਮਾਂ ਨੂੰ ਲਾਗੂ ਕਰਨ ਬਾਰੇ ਲਗਾਤਾਰ ਯਾਦ ਰਹੇ। ਬਿਲਡਰਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਕਿਸੇ ਤੀਜੀ ਧਿਰ (ਏਜੰਟਾਂ) ‘ਤੇ ਪੂਰੀ ਤਰ੍ਹਾਂ ਨਿਰਭਰ ਰਹਿਣ ਦੀ ਬਜਾਏ, ਅਰਜ਼ੀ ਫਾਰਮਾਂ ਨੂੰ ਖੁਦ ਪੜ੍ਹਨ, ਸਮਝਣ ਅਤੇ ਸਹੀ ਤਰੀਕੇ ਨਾਲ ਭਰਨ, ਤਾਂ ਜੋ ਆਪਸੀ ਤਾਲਮੇਲ ਬਿਹਤਰ ਹੋ ਸਕੇ ਅਤੇ ਨਿਯਮਾਂ ਦੀ ਪਾਲਣਾ ਦੀ ਪ੍ਰਕਿਰਿਆ ਸੁਖਾਲੀ ਹੋਵੇ।ਆਉਣ ਵਾਲੇ ਮਾਨਸੂਨ ਦੇ ਸੀਜ਼ਨ ਦੀਆਂ ਤਿਆਰੀਆਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਬਿਲਡਰਾਂ ਨੂੰ ਸਲਾਹ ਦਿੱਤੀ ਗਈ ਕਿ ਉਹ ਮੀਂਹ ਦੇ ਪਾਣੀ ਨੂੰ ਸੰਭਾਲਣ ਵਾਲੇ ਪਿਟਸ (ਰੇਨਵਾਟਰ ਹਾਰਵੈਸਟਿੰਗ ਪਿਟਸ) ਦੀ ਸਫਾਈ ਕਰਵਾਉਣ ਅਤੇ ਇਹ ਯਕੀਨੀ ਬਣਾਉਣ ਕਿ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ ਨੂੰ ਬਚਾਉਣ ਲਈ ਰੀਚਾਰਜ ਪ੍ਰਣਾਲੀਆਂ ਵਿੱਚ ਸਿਰਫ ਸਤਹ ਦਾ ਸਾਫ਼ ਪਾਣੀ ਹੀ ਜਾਵੇ। ਬੋਰਡ ਨੇ ਸੀਵੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀਜ਼) ਨੂੰ ਸਹੀ ਤਰੀਕੇ ਨਾਲ ਚਲਾਉਣ, ਸੋਧੇ ਹੋਏ (ਟ੍ਰੀਟ ਕੀਤੇ) ਪਾਣੀ ਦੀ ਡੁਅਲ ਪਲੰਬਿੰਗ ਅਤੇ ਬਾਗਬਾਨੀ ਵਿੱਚ ਵਰਤੋਂ ਕਰਨ, ਅਤੇ ਘਰੇਲੂ ਗੰਦੇ ਪਾਣੀ ਨੂੰ ਬਿਨਾਂ ਮਨਜ਼ੂਰੀ ਦੇ ਬਾਹਰ ਸੁੱਟਣ ਤੋਂ ਸਖ਼ਤੀ ਨਾਲ ਬਚਣ ਲਈ ਵੀ ਕਿਹਾ। ਅਧਿਕਾਰੀਆਂ ਨੇ ਰਿਹਾਇਸ਼ੀ ਸੁਸਾਇਟੀਆਂ ਦੇ ਅੰਦਰ ਅਤੇ ਆਲੇ-ਦੁਆਲੇ ਵੱਡੇ ਪੱਧਰ ‘ਤੇ ਪੌਦੇ ਲਗਾਉਣ ਦੀ ਮੁਹਿੰਮ ਚਲਾਉਣ ਲਈ ਪ੍ਰੇਰਿਤ ਕੀਤਾ। ਨਾਲ ਹੀ, ਵਾਤਾਵਰਣ-ਪੱਖੀ ਸਮੱਗਰੀ ਅਤੇ ਟਿਕਾਊ ਜੀਵਨ ਸ਼ੈਲੀ ਅਪਣਾ ਕੇ ਠੋਸ ਕੂੜੇ (ਸਾਲਿਡ ਵੇਸਟ) ਦੀ ਪੈਦਾਵਾਰ ਨੂੰ ਘਟਾਉਣ ਦੀ ਵਕਾਲਤ ਕੀਤੀ। ਮੀਟਿੰਗ ਵਿੱਚ ਸ਼ਾਮਲ ਬਿਲਡਰਾਂ ਨੇ ਬੋਰਡ ਦੇ ਇਸ ਪਾਰਦਰਸ਼ੀ ਅਤੇ ਦੋਸਤਾਨਾ ਗੱਲਬਾਤ ਦੇ ਤਰੀਕੇ ਦੀ ਸ਼ਲਾਘਾ ਕੀਤੀ। ਬਿਲਡਰਜ਼ ਐਸੋਸੀਏਸ਼ਨ, ਜ਼ੀਰਕਪੁਰ ਦੇ ਪ੍ਰਧਾਨ ਸ਼੍ਰੀ ਹਰੀਸ਼ ਗੁਪਤਾ ਨੇ ਬਿਲਡਰ ਭਾਈਚਾਰੇ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਅਜਿਹੀਆਂ ਮੀਟਿੰਗਾਂ ਲਗਾਤਾਰ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜ਼ੀਰਕਪੁਰ ਦੇ ਟਿਕਾਊ ਸ਼ਹਿਰੀ ਵਿਸਤਾਰ ਲਈ ਇਲਾਕੇ ਵਿੱਚ ਹੋਰ ਐਸ.ਟੀ.ਪੀਜ਼ ਦੀ ਵੱਧ ਰਹੀ ਲੋੜ ਬਾਰੇ ਵੀ ਦੱਸਿਆ। ਇਸ ਮੌਕੇ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ, “ਵਾਤਾਵਰਣ ਦੀ ਸੰਭਾਲ ਉਦੋਂ ਹੀ ਸੱਚਮੁੱਚ ਪ੍ਰਭਾਵਸ਼ਾਲੀ ਹੁੰਦੀ ਹੈ ਜਦੋਂ ਰੈਗੂਲੇਟਰ (ਪ੍ਰਸ਼ਾਸਨ) ਅਤੇ ਹਿੱਸੇਦਾਰ (ਸਟੇਕਹੋਲਡਰ) ਆਪਸੀ ਵਿਸ਼ਵਾਸ ਅਤੇ ਸਾਂਝੀ ਜ਼ਿੰਮੇਵਾਰੀ ਨਾਲ ਮਿਲ ਕੇ ਕੰਮ ਕਰਦੇ ਹਨ। ਸਾਡਾ ਮਕਸਦ ਜਾਗਰੂਕਤਾ, ਪਾਰਦਰਸ਼ਤਾ ਅਤੇ ਅਮਲੀ ਸੇਧ ਰਾਹੀਂ ਵਾਤਾਵਰਣ ਨਿਯਮਾਂ ਦੀ ਪਾਲਣਾ ਦੇ ਸੱਭਿਆਚਾਰ ਨੂੰ ਵਿਕਸਤ ਕਰਨਾ ਹੈ, ਤਾਂ ਜੋ ਪੰਜਾਬ ਦਾ ਸ਼ਹਿਰੀ ਵਿਕਾਸ ਟਿਕਾਊ, ਮਜ਼ਬੂਤ ਅਤੇ ਨਾਗਰਿਕ-ਪੱਖੀ ਰਹੇ। ਆਪਸੀ ਤਾਲਮੇਲ ਦੀ ਕਮੀ ਨੂੰ ਦੂਰ ਕਰਨ ਅਤੇ ਲੰਬੇ ਸਮੇਂ ਲਈ ਵਾਤਾਵਰਣ ਦੀ ਰਾਖੀ ਦੇ ਨਵੇਂ ਰਾਹ ਖੋਲ੍ਹਣ ਲਈ ਅਜਿਹੀਆਂ ਗੱਲਬਾਤਾਂ ਬਹੁਤ ਜ਼ਰੂਰੀ ਹਨ।” ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਹਰੀਸ਼ ਗੁਪਤਾ ਨੇ ਕਿਹਾ, “ਇਹ ਬਿਲਡਰਾਂ ਲਈ ਸੱਚਮੁੱਚ ਇੱਕ ਬਹੁਤ ਹੀ ਸਿੱਖਿਆਦਾਇਕ ਸੈਸ਼ਨ ਸੀ ਅਤੇ ਮੈਨੂੰ ਉਮੀਦ ਹੈ ਕਿ ਇਸ ਨਾਲ ਇਲਾਕੇ ਦੇ ਵਾਤਾਵਰਣ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ। ਅਸੀਂ ਦੂਰਅੰਦੇਸ਼ੀ ਸੋਚ ਵਾਲੇ ਮਾਨਯੋਗ ਚੇਅਰਪਰਸਨ ਮੈਡਮ ਦੇ ਵੀ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਬਿਲਡਰਾਂ ਵਿਚਕਾਰ ਤਾਲਮੇਲ ਦੀ ਕਮੀ ਨੂੰ ਦੂਰ ਕਰਨ ਲਈ ਇਹ ਪਹਿਲ ਕੀਤੀ।”ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਸਾਂਝੇ ਸ਼ਾਸਨ (ਪਾਰਟੀਸਿਪੇਟਰੀ ਗਵਰਨੈਂਸ) ਅਤੇ ਵਾਤਾਵਰਣ ਪ੍ਰਤੀ ਜਾਗਰੂਕ ਵਿਕਾਸ ਕਾਰਜਾਂ ਨੂੰ ਉਤਸ਼ਾਹਿਤ ਕਰਨ ਲਈ ਪੂਰੇ ਪੰਜਾਬ ਵਿੱਚ ਅਜਿਹੀਆਂ ਮੁਹਿੰਮਾਂ ਲਗਾਤਾਰ ਜਾਰੀ ਰੱਖਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਰੀ ਵਿਕਾਸ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ

Punjab

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਚੰਡੀਗੜ੍ਹ; 28 ਮਈ 2026: ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ। ਰੋਜ਼ਾਨਾ ਦੀਆਂ ਬੀਮਾਰੀਆਂ ਤੋਂ ਰਾਹਤ ਲਈ ਪਹਿਲਾਂ ਹੀ ਮਰੀਜ਼ਾਂ ਦੀ ਭੀੜ ਝੱਲ ਰਹੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਬੁਖ਼ਾਰ ਨਾਲ ਸੰਬੰਧਤ ਬੀਮਾਰੀਆਂ, ਸਾਹ ਨਾਲ ਜੁੜੀਆਂ ਇਨਫੈਕਸ਼ਨਾਂ ਅਤੇ ਪੇਟ ਨਾਲ ਸੰਬੰਧਤ ਸਮੱਸਿਆਵਾਂ ਦੇ ਮਾਮਲਿਆਂ ਵਿੱਚ ਨਵਾਂ ਵਾਧਾ ਵੇਖਿਆ ਜਾ ਰਿਹਾ ਹੈ। ਡਾਕਟਰਾਂ ਅਨੁਸਾਰ ਇਹ ਮੌਸਮੀ ਲਹਿਰ ਹਰ ਸਾਲ ਚਿੰਤਾਜਨਕ ਢੰਗ ਨਾਲ ਵਾਪਸ ਆਉਂਦੀ ਹੈ। ਐਕਿਊਟ ਫੈਬਰਾਈਲ ਇਲਨੈੱਸ ਕੋਈ ਇੱਕ ਬੀਮਾਰੀ ਨਹੀਂ, ਸਗੋਂ ਅਚਾਨਕ ਤੇਜ਼ ਬੁਖਾਰ ਨਾਲ ਉਤਪੰਨ ਹੋਣ ਵਾਲੀ ਇੱਕ ਅਜਿਹੀ ਸਥਿਤੀ ਹੈ ਜਿਸ ਵਿੱਚ ਕਈ ਤਰ੍ਹਾਂ ਦੀਆਂ ਬੀਮਾਰੀਆਂ ਸ਼ਾਮਲ ਹੋ ਸਕਦੀਆਂ ਹਨ। ਯੂਐੱਸ ਸੈਂਟਰਜ਼ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ (ਸੀਡੀਸੀ) ਅਨੁਸਾਰ, ਅਜਿਹੀਆਂ ਸਥਿਤੀਆਂ ਵਾਇਰਲ, ਬੈਕਟੀਰੀਅਲ ਜਾਂ ਪਰਜੀਵੀ ਸੰਕਰਮਣਾਂ ਕਾਰਨ ਹੋ ਸਕਦੀਆਂ ਹਨ। ਕਈ ਵਾਰ ਮਰੀਜ਼ ਬੁਖ਼ਾਰ ਨੂੰ ਮੁੱਖ ਲੱਛਣ ਵਜੋਂ ਲੈ ਕੇ ਹਸਪਤਾਲ ਪਹੁੰਚਦੇ ਹਨ, ਜਦਕਿ ਇਨਫੈਕਸ਼ਨ ਦਾ ਅਸਲ ਕਾਰਨ ਸ਼ੁਰੂਆਤੀ ਪੜਾਅ ਵਿੱਚ ਸਪੱਸ਼ਟ ਨਹੀਂ ਹੋ ਪਾਉਂਦਾ। ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਾਜ਼ਾ ਅੰਕੜੇ ਦੱਸਦੇ ਹਨ ਕਿ ਪਿਛਲੇ ਚਾਰ ਮਹੀਨਿਆਂ ਵਿੱਚ ਐਕਿਊਟ ਫੈਬਰਾਈਲ ਇਲਨੈੱਸ ਕੈਸ਼ਲੈੱਸ ਇਲਾਜ ਦੇ ਦਾਅਵਿਆਂ ਦੀਆਂ ਸਭ ਤੋਂ ਵੱਡੀਆਂ ਸ਼੍ਰੇਣੀਆਂ ਵਿੱਚ ਸ਼ਾਮਲ ਰਹੀ। ਰਾਜ ਸਿਹਤ ਏਜੰਸੀ (ਐਸਐਚਏ) ਤੋਂ ਪ੍ਰਾਪਤ ਅੰਕੜਿਆਂ ਅਨੁਸਾਰ, ਐਕਿਊਟ ਫੈਬਰਾਈਲ ਇਲਨੈੱਸ ਦੇ 5,840 ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ ’ਤੇ ₹1.31 ਕਰੋੜ ਰੁਪਏ ਦੇ ਦਾਅਵਿਆਂ ਦਾ ਭੁਗਤਾਨ ਕੀਤਾ ਗਿਆ। ਇਸ ਤੋਂ ਇਲਾਵਾ, ਪਾਣੀ ਰਾਹੀਂ ਫੈਲਣ ਵਾਲੀਆਂ ਅਤੇ ਸਾਹ ਨਾਲ ਸਬੰਧਤ ਬੀਮਾਰੀਆਂ ਦੇ ਮਾਮਲੇ ਵੀ ਸਾਹਮਣੇ ਆਏ। ਐਂਟੇਰਿਕ ਫੀਵਰ ਦੇ 1,396 ਮਾਮਲੇ ਦਰਜ ਹੋਏ, ਜਿਨ੍ਹਾਂ ’ਤੇ ₹30.47 ਲੱਖ ਰੁਪਏ ਦੇ ਦਾਅਵੇ ਕੀਤੇ ਗਏ। ਨਿਮੋਨੀਆ ਦੇ 377 ਮਾਮਲਿਆਂ ’ਤੇ ₹11.06 ਲੱਖ ਰੁਪਏ, ਜਦਕਿ ਐਕਿਊਟ ਬ੍ਰੋਂਕਾਈਟਿਸ ਦੇ 326 ਮਾਮਲਿਆਂ ’ਤੇ ₹9.24 ਲੱਖ ਰੁਪਏ ਖ਼ਰਚ ਹੋਏ। ਉੱਥੇ ਹੀ ਮਾਨਸੂਨ ਦੌਰਾਨ ਅਕਸਰ ਚਰਚਾ ਵਿੱਚ ਰਹਿਣ ਵਾਲੀਆਂ ਬੀਮਾਰੀਆਂ ਦੇ ਮਾਮਲੇ ਤੁਲਨਾਤਮਕ ਤੌਰ ’ਤੇ ਘੱਟ ਰਹੇ। ਡੇਂਗੂ ਦੇ ਕੇਵਲ 12 ਮਾਮਲੇ ਦਰਜ ਹੋਏ, ਜਿਨ੍ਹਾਂ ’ਤੇ ₹40,880 ਰੁਪਏ ਦਾ ਦਾਅਵਾ ਹੋਇਆ। ਮਲੇਰੀਆ ਦੇ ਸਿਰਫ਼ 3 ਮਾਮਲੇ, ਚਿਕਨਗੁਨਿਆ ਦੇ 6 ਮਾਮਲੇ, ਅਤੇ ਹੀਟ ਸਟ੍ਰੋਕ ਦੇ 4 ਮਾਮਲੇ ਸਾਹਮਣੇ ਆਏ, ਜੋ ਇਹ ਦਰਸਾਉਂਦਾ ਹੈ ਕਿ ਇਸ ਸਮੇਂ ਦੌਰਾਨ ਬਹੁਤ ਜ਼ਿਆਦਾ ਗਰਮੀ ਨਾਲ ਸਬੰਧਤ ਹਸਪਤਾਲ ਵਿੱਚ ਭਰਤੀ ਹੋਣ ਦੇ ਮਾਮਲੇ ਤੁਲਨਾਤਮਕ ਤੌਰ ‘ਤੇ ਘੱਟ ਹਨ। ਹਾਲਾਂਕਿ, ਜਨ ਸਿਹਤ ਮਾਹਿਰ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਤੋਂ ਬਚਣ ਦੀ ਸਲਾਹ ਦੇ ਰਹੇ ਹਨ। ਨੈਸ਼ਨਲ ਇੰਸਟੀਚਿਊਟ ਆਫ਼ ਹੈਲਥ ਦੇ ਇੱਕ ਅਧਿਐਨ ਅਨੁਸਾਰ ਮੀਂਹ, ਮੱਛਰਾਂ ਦੀ ਵਧਦੀ ਗਿਣਤੀ ਅਤੇ ਸਥਾਨਕ ਸਫ਼ਾਈ ਦੀਆਂ ਸਥਿਤੀਆਂ ਮੁਤਾਬਕ ਮੌਸਮੀ ਪ੍ਰਕੋਪ ਤੇਜ਼ੀ ਨਾਲ ਬਦਲ ਸਕਦੇ ਹਨ। ਸਿਵਲ ਹਸਪਤਾਲ,ਪਟਿਆਲਾ ਦੇ ਮੈਡੀਕਲ ਸੁਪਰਿੰਟੈਂਡੈਂਟ ਡਾ. ਵਿਕਾਸ ਗੋਇਲ ਨੇ ਦੱਸਿਆ ਕਿ ਇਹ ਸਥਿਤੀ ਹਰ ਸਾਲ ਓਪੀਡੀ ਵਿੱਚ ਵੇਖੇ ਜਾਣ ਵਾਲੇ ਆਮ ਮੌਸਮੀ ਦਬਾਅ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਬਹੁਤੇ ਮਾਮਲੇ ਪ੍ਰਾਇਮਰੀ ਸਿਹਤ ਸੰਭਾਲ ਪੱਧਰ ’ਤੇ ਆਸਾਨੀ ਨਾਲ ਸੰਭਾਲੇ ਜਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਬੇਹੱਦ ਗਰਮੀ ਕਾਰਨ ਐਕਿਊਟ ਫੈਬਰਾਈਲ ਇਲਨੈੱਸ, ਉਲਟੀਆਂ, ਦਸਤ, ਸਿਰਦਰਦ, ਸਾਹ ਨਾਲ ਜੁੜੀਆਂ ਇਨਫੈਕਸ਼ਨਾਂ ਅਤੇ ਚਮੜੀ ਤੇ ਅੱਖਾਂ ਨਾਲ ਸੰਬੰਧਤ ਐਲਰਜੀ ਦੇ ਮਾਮਲੇ ਵਧ ਜਾਂਦੇ ਹਨ। ਗਰਮ ਮੌਸਮ ਕਾਰਨ ਲੋਕ ਅਕਸਰ ਇਲਾਜ ਵਿੱਚ ਦੇਰੀ ਕਰਦੇ ਹਨ, ਜਿਸ ਨਾਲ ਹਾਲਤ ਗੰਭੀਰ ਹੋ ਸਕਦੀ ਹੈ। ਡਾ. ਵਿਕਾਸ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਮਰੀਜ਼ਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ ਕਿਉਂਕਿ ਇਸ ਨਾਲ ਉਨ੍ਹਾਂ ਨੂੰ ਬਿਨਾਂ ਆਰਥਿਕ ਬੋਝ ਦੇ ਹਸਪਤਾਲ ਵਿੱਚ ਦਾਖ਼ਲ ਹੋ ਕੇ ਕੈਸ਼ਲੈੱਸ ਇਲਾਜ ਮਿਲ ਰਿਹਾ ਹੈ। ਉਨ੍ਹਾਂ ਕਿਹਾ, “ਇਹ ਯੋਜਨਾ ਯਕੀਨੀ ਬਣਾਉਂਦੀ ਹੈ ਕਿ ਮਰੀਜ਼ ਅਗਾਊਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਸਮੇਂ ਸਿਰ ਇਲਾਜ ਪ੍ਰਾਪਤ ਕਰ ਸਕਣ। ਡਾ. ਵਿਕਾਸ ਗੋਇਲ ਨੇ ਦੱਸਿਆ, “ਇਸ ਯੋਜਨਾ ਤਹਿਤ ਬਿਮਾਰੀ ਦਾ ਤੁਰੰਤ ਪਤਾ ਲਗਾਉਣ ਅਤੇ ਇਲਾਜ ਬਹੁਤ ਸਾਰੀਆਂ ਜਾਨਾਂ ਬਚਾਉਣ ਵਿੱਚ ਮਦਦ ਕਰ ਸਕਦਾ ਹੈ, ਕਿਉਂਕਿ ਹੁਣ ਮਰੀਜ਼ਾਂ ਨੂੰ ਲਾਗਤ ਦੀਆਂ ਚਿੰਤਾਵਾਂ ਕਾਰਨ ਡਾਕਟਰੀ ਸਹਾਇਤਾ ਲੈਣ ਵਿੱਚ ਦੇਰੀ ਹੋਣ ਦੀ ਸੰਭਾਵਨਾ ਘੱਟ ਗਈ ਹੈ।” ਬੱਚੇ ਬੇਹੱਦ ਗਰਮੀ ਅਤੇ ਉਮਸ ਵਾਲੇ ਮੌਸਮ ਵਿੱਚ ਸਭ ਤੋਂ ਵੱਧ ਸੰਵੇਦਨਸ਼ੀਲ ਰਹਿੰਦੇ ਹਨ। ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਦੇ ਬਾਲ ਰੋਗ ਵਿਭਾਗ ਦੇ ਮੁਖੀ ਡਾ. ਸ਼ਸ਼ੀ ਕਾਂਤ ਧੀਰ ਨੇ ਚੇਤਾਵਨੀ ਦਿੱਤੀ ਕਿ ਨਵਜਾਤ ਅਤੇ ਛੋਟੇ ਬੱਚੇ ਸੰਕਰਮਣਾਂ ਦੀ ਲਪੇਟ ਵਿੱਚ ਜਲਦੀ ਆ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਠੀਕ ਤਰ੍ਹਾਂ ਖ਼ੁਰਾਕ ਨਾ ਲੈਣਾ, ਵਾਰ-ਵਾਰ ਉਲਟੀਆਂ ਹੋਣਾ, ਤੇਜ਼ ਸਾਹ ਚੱਲਣਾ, ਡੀਹਾਈਡ੍ਰੇਸ਼ਨ, ਦੌਰੇ ਪੈਣਾ ਅਤੇ ਲਗਾਤਾਰ ਬੁਖ਼ਾਰ ਵਰਗੇ ਲੱਛਣਾਂ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਉਨ੍ਹਾਂ ਖ਼ਾਸ ਤੌਰ ’ਤੇ ਕਿਹਾ ਕਿ ਤਿੰਨ ਮਹੀਨੇ ਤੋਂ ਘੱਟ ਉਮਰ ਦੇ ਬੱਚੇ ਨੂੰ ਕਿਸੇ ਵੀ ਤਰ੍ਹਾਂ ਦੇ ਬੁਖ਼ਾਰ ਹੋਣ ਦੀ ਸੂਰਤ ਵਿੱਚ ਤੁਰੰਤ ਮੈਡੀਕਲ ਦੇਖਭਾਲ ਦੇਣੀ ਜ਼ਰੂਰੀ ਹੈ। ਡਾ. ਸ਼ਸ਼ੀ ਕਾਂਤ ਧੀਰ ਨੇ ਇਹ ਵੀ ਕਿਹਾ ਕਿ ਜਾਗਰੂਕਤਾ ਮੁਹਿੰਮਾਂ, ਸਫ਼ਾਈ-ਸਿੱਖਿਆ, ਟੀਕਾਕਰਨ ਅਤੇ ਮੱਛਰ ਕੰਟਰੋਲ ਉਪਾਆਂ ਰਾਹੀਂ ਇਨਫੈਕਸ਼ਨ ਦੇ ਫੈਲਾਅ ਨੂੰ ਰੋਕਣ ਵਿੱਚ ਮਾਪਿਆਂ, ਆਸ਼ਾ ਵਰਕਰਾਂ, ਆਂਗਣਵਾੜੀ ਕਰਮਚਾਰੀਆਂ ਅਤੇ ਸਕੂਲਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਫ਼ਿਲਹਾਲ, ਜਿਵੇਂ-ਜਿਵੇਂ ਪੰਜਾਬ ਇੱਕ ਹੋਰ ਲੰਬੀ ਗਰਮੀ ਲਈ ਤਿਆਰੀ ਕਰ ਰਿਹਾ ਹੈ, ਹਸਪਤਾਲਾਂ ਦੇ ਭੀੜਭਰੇ ਗਲਿਆਰੇ ਇਹ ਯਾਦ ਦਿਵਾ ਰਹੇ ਹਨ ਕਿ ਮੌਸਮੀ ਬੀਮਾਰੀਆਂ ਅੱਜ ਵੀ ਪਰਿਵਾਰਾਂ ਅਤੇ ਜਨ ਸਿਹਤ ਪ੍ਰਣਾਲੀ ਦੋਹਾਂ ਲਈ ਵੱਡੀ ਚੁਣੌਤੀ ਬਣੀਆਂ ਹੋਈਆਂ ਹਨ।  

Punjab

ਕੇਵਲ ਸਿੰਘ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ; CM ਮਾਨ ਨੇ X 'ਤੇ ਪੋਸਟ ਪਾ ਕੇ ਕੱਸਿਆ ਤਿੱਖਾ ਤੰਜ

ਮੁੱਖ ਮੰਤਰੀ ਭਗਵੰਤ ਮਾਨ ਦਾ ਸਿਆਸੀ ਹਮਲਾ ਭਾਜਪਾ ਦੇ ਜਥੇਬੰਦਕ ਫੇਰਬਦਲ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅੰਦਾਜ਼ ਵਿੱਚ ਵਿਅੰਗ ਕਰਦਿਆਂ X ‘ਤੇ ਪੋਸਟ ਸਾਂਝੀ ਕੀਤੀ। ਮੁੱਖ ਮੰਤਰੀ ਨੇ ਕੇਵਲ ਸਿੰਘ ਢਿੱਲੋਂ ਦੇ ਕਾਂਗਰਸ ਤੋਂ ਭਾਜਪਾ ਤੱਕ ਦੇ ਸਫ਼ਰ ਅਤੇ ਪੁਰਾਣੇ ਚੋਣ ਮੁਕਾਬਲਿਆਂ ਨੂੰ ਯਾਦ ਕਰਵਾਉਂਦਿਆਂ ਨਿਸ਼ਾਨਾ ਸਾਧਿਆ। ਸੀਐਮ ਮਾਨ ਨੇ ਤੰਜ ਕੱਸਦਿਆਂ ਲਿਖਿਆ ਕਿ ਭਾਜਪਾ ਕੋਲ ਪੰਜਾਬ ਵਿੱਚ ਆਪਣਾ ਕੋਈ ਮੂਲ ਆਧਾਰ ਜਾਂ ਆਗੂ ਨਹੀਂ ਬਚਿਆ, ਇਸੇ ਲਈ ਉਹ ਦੂਜੀਆਂ ਪਾਰਟੀਆਂ ਵਿੱਚੋਂ ਆਏ ਆਗੂਆਂ ਦੇ ਸਿਰ ‘ਤੇ ਸੂਬੇ ਵਿੱਚ ਪੈਰ ਜਮਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸੰਗਰੂਰ ਅਤੇ ਬਰਨਾਲਾ ਦੇ ਪੁਰਾਣੇ ਚੋਣ ਨਤੀਜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿਨ੍ਹਾਂ ਆਗੂਆਂ ਨੂੰ ਪੰਜਾਬ ਦੇ ਲੋਕਾਂ ਨੇ ਪਹਿਲਾਂ ਹੀ ਨਕਾਰ ਦਿੱਤਾ ਹੈ, ਉਨ੍ਹਾਂ ਨੂੰ ਅੱਗੇ ਕਰਕੇ ਭਾਜਪਾ ਕੋਈ ਕਮਾਲ ਨਹੀਂ ਕਰ ਸਕੇਗੀ। ਕੌਣ ਹਨ ਕੇਵਲ ਸਿੰਘ ਢਿੱਲੋਂ? ਕੇਵਲ ਸਿੰਘ ਢਿੱਲੋਂ (76) ਪੰਜਾਬ ਦੇ ਮਾਲਵਾ ਖੇਤਰ ਦੇ ਇੱਕ ਨਾਮਵਰ ਉਦਯੋਗਪਤੀ ਅਤੇ ਸਿਆਸਤਦਾਨ ਹਨ। ਉਨ੍ਹਾਂ ਨੂੰ 1980-90 ਦੇ ਦਹਾਕੇ ਵਿੱਚ ਅੱਤਵਾਦ ਦੇ ਦੌਰ ਦੌਰਾਨ ਪੰਜਾਬ ਵਿੱਚ ‘ਪੈਪਸੀ’ (PepsiCo) ਵਰਗੀ ਵੱਡੀ ਬਹੁ-ਰਾਸ਼ਟਰੀ ਕੰਪਨੀ ਦਾ ਨਿਵੇਸ਼ ਲਿਆਉਣ ਦਾ ਸਿਹਰਾ ਦਿੱਤਾ ਜਾਂਦਾ ਹੈ। ਸਿਆਸੀ ਸਫ਼ਰ: ਉਨ੍ਹਾਂ ਨੇ ਆਪਣੀ ਸਿਆਸਤ ਦੀ ਸ਼ੁਰੂਆਤ ਕਾਂਗਰਸ ਪਾਰਟੀ ਤੋਂ ਕੀਤੀ ਸੀ। ਉਹ ਸਾਲ 2007 ਅਤੇ 2012 ਵਿੱਚ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ‘ਤੇ ਵਿਧਾਇਕ ਚੁਣੇ ਗਏ ਸਨ। ਉਹ ਕਾਂਗਰਸ ਵਿੱਚ ਸੂਬਾ ਉਪ-ਪ੍ਰਧਾਨ ਵੀ ਰਹੇ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਰਹੇ ਹਨ। ਭਾਜਪਾ ਵਿੱਚ ਸ਼ਮੂਲੀਅਤ: ਜੂਨ 2022 ਵਿੱਚ ਕਾਂਗਰਸ ਨਾਲ ਮਤਭੇਦਾਂ ਤੋਂ ਬਾਅਦ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੇ ਭਾਜਪਾ ਦੀ ਟਿਕਟ ‘ਤੇ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵੀ ਲੜੀ ਸੀ, ਪਰ ਉੱਥੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਭਾਜਪਾ ਦਾ ‘ਜੱਟ ਸਿੱਖ’ ਕਾਰਡ ਅਤੇ 2027 ਦੀ ਰਣਨੀਤੀ ਸਿਆਸੀ ਮਾਹਰਾਂ ਮੁਤਾਬਕ, ਭਾਜਪਾ ਨੇ ਸੁਨੀਲ ਜਾਖੜ ਦੀ ਥਾਂ ਕੇਵਲ ਸਿੰਘ ਢਿੱਲੋਂ ਨੂੰ ਪ੍ਰਧਾਨ ਬਣਾ ਕੇ ਪੰਜਾਬ ਦੀ ਸਿਆਸਤ ਵਿੱਚ ‘ਜੱਟ ਸਿੱਖ’ ਚਿਹਰੇ ‘ਤੇ ਦਾਅ ਖੇਡਿਆ ਹੈ। ਮਾਲਵਾ ਖੇਤਰ ‘ਤੇ ਨਜ਼ਰ: ਪੰਜਾਬ ਦੀ ਸੱਤਾ ਦਾ ਰਾਹ ਮਾਲਵਾ ਖੇਤਰ (ਜਿੱਥੇ 117 ਵਿੱਚੋਂ 69 ਸੀਟਾਂ ਹਨ) ਤੋਂ ਹੋ ਕੇ ਗੁਜ਼ਰਦਾ ਹੈ। ਢਿੱਲੋਂ ਮਾਲਵਾ ਦੇ ਪੇਂਡੂ ਖੇਤਰਾਂ ਵਿੱਚ ਚੰਗਾ ਪ੍ਰਭਾਵ ਰੱਖਦੇ ਹਨ। ਪੇਂਡੂ ਵੋਟ ਬੈਂਕ: ਕਿਸਾਨ ਅੰਦੋਲਨ ਤੋਂ ਬਾਅਦ ਭਾਜਪਾ ਨੂੰ ਪੰਜਾਬ ਦੇ ਪੇਂਡੂ ਅਤੇ ਸਿੱਖ ਭਾਈਚਾਰੇ ਵਿੱਚ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਇੱਕ ਸਿੱਖ ਚਿਹਰੇ ਨੂੰ ਅੱਗੇ ਕਰਕੇ ਪਾਰਟੀ ਪੇਂਡੂ ਵੋਟ ਬੈਂਕ ਵਿੱਚ ਆਪਣੀ ਪੈਠ ਬਣਾਉਣਾ ਚਾਹੁੰਦੀ ਹੈ। ਨਵੇਂ ਪ੍ਰਧਾਨ ਢਿੱਲੋਂ ਦਾ ਪਲਟਵਾਰ: ‘2027 ਵਿੱਚ ਬਣੇਗੀ ਭਾਜਪਾ ਸਰਕਾਰ’ ਕਮਾਂਡ ਸੰਭਾਲਦਿਆਂ ਹੀ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਇਸ ਵੇਲੇ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ ਅਤੇ ‘ਗੁੰਡਾ ਰਾਜ’ ਚੱਲ ਰਿਹਾ ਹੈ। ਢਿੱਲੋਂ ਨੇ ਭਰੋਸਾ ਜਤਾਉਂਦਿਆਂ ਕਿਹਾ, “ਮੇਰਾ ਪਹਿਲਾ ਟੀਚਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਭਾਜਪਾ ਦੀ ਬਹੁਮਤ ਵਾਲੀ ਸਰਕਾਰ ਬਣਾਉਣਾ ਹੈ। ਪੱਛਮੀ ਬੰਗਾਲ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਕਮਲ ਖਿੜੇਗਾ ਅਤੇ ਅਸੀਂ ਪੰਜਾਬ ਨੂੰ ਦੇਸ਼ ਦਾ ਨੰਬਰ-1 ਸੂਬਾ ਬਣਾਵਾਂਗੇ।” ਪੰਜਾਬ ਵਿੱਚ 2027 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਤਾਣਾ-ਬਾਣਾ ਹੁਣੇ ਤੋਂ ਉਲਝਣ ਲੱਗ ਪਿਆ ਹੈ, ਅਤੇ ਇਸ ਨਵੀਂ ਨਿਯੁਕਤੀ ਨੇ ‘ਆਪ’ ਅਤੇ ‘ਭਾਜਪਾ’ ਵਿਚਾਲੇ ਸ਼ਬਦੀ ਜੰਗ ਨੂੰ ਹੋਰ ਤੇਜ਼ ਕਰ ਦਿੱਤਾ ਹੈ।

Scroll to Top