Actionpunjab

Action Punjab Logo
Breaking News

Author name: Action Punjab

Action Punjab
Punjab

ਬੀਜੇਪੀ ਆਗੂ ਰਵਨੀਤ ਸਿੰਘ ਬਿੱਟੂ ਦਾ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਦਰਸਾਉਂਦਾ ਹੈ: ਬਲਤੇਜ ਪੰਨੂ

ਚੰਡੀਗੜ੍ਹ 28 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਧੂਰੀ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਕੀਤੇ ਗਏ ਵਿਵਹਾਰ ਨੂੰ ਲੈ ਕੇ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿੱਟੂ ਦੇ ਰਵੱਈਏ ਨੇ ਸ਼ਾਲੀਨਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਇਸ ਨਾਲ ਭਾਜਪਾ ਆਗੂ ਦਾ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਪੂਰੀ ਤਰ੍ਹਾਂ ਜਨਤਕ ਹੋ ਗਿਆ ਹੈ। ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੇ ਕੈਮਰਿਆਂ ਦੇ ਸਾਹਮਣੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸਰੇਆਮ ਬਦਸਲੂਕੀ ਕੀਤੀ ਅਤੇ ਅਧਿਕਾਰੀਆਂ ਲਈ ਦਲਾਲ ਵਰਗੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਵੀ ਕੀਤੀ। ਉਨ੍ਹਾਂ ਕਿਹਾ ਕਿ ਇੱਕ ਕੇਂਦਰੀ ਮੰਤਰੀ ਵੱਲੋਂ ਅਜਿਹਾ ਵਿਵਹਾਰ ਬਿਲਕੁਲ ਨਾਕਾਬਿਲ-ਏ-ਬਰਦਾਸ਼ਤ ਅਤੇ ਗੈਰ-ਜ਼ਿੰਮੇਵਾਰਾਨਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਚਾਹੇ ਪੰਜਾਬ ਪੁਲਿਸ ਹੋਵੇ, ਕੇਂਦਰੀ ਹਥਿਆਰਬੰਦ ਬਲ ਹੋਣ ਜਾਂ ਭਾਰਤੀ ਫੌਜ, ਹਰ ਸੁਰੱਖਿਆ ਬਲ ਸਤਿਕਾਰ ਦਾ ਹੱਕਦਾਰ ਹੈ ਕਿਉਂਕਿ ਉਹ ਨਾਗਰਿਕਾਂ ਦੀ ਸੁਰੱਖਿਆ ਲਈ ਦਿਨ-ਰਾਤ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਡਰਾਮੇ ਲਈ ਪੂਰੀ ਫੋਰਸ ਨੂੰ ਨਿਸ਼ਾਨਾ ਬਣਾਉਣਾ ਅਤੇ ਉਨ੍ਹਾਂ ਦਾ ਮਨੋਬਲ ਡੇਗਣ ਦੀ ਕੋਸ਼ਿਸ਼ ਕਰਨਾ ਬੇਹੱਦ ਖ਼ਤਰਨਾਕ ਹੈ। ਸੁਰੱਖਿਆ ਕਰਮੀ ਲੋਕਾਂ ਦੀ ਸੁਰੱਖਿਆ ਲਈ ਆਪਣੀ ਜਾਨ ਖ਼ਤਰੇ ਵਿੱਚ ਪਾਉਂਦੇ ਹਨ ਅਤੇ ਉਨ੍ਹਾਂ ਦਾ ਇਸ ਤਰ੍ਹਾਂ ਕਦੇ ਵੀ ਅਪਮਾਨ ਨਹੀਂ ਕੀਤਾ ਜਾਣਾ ਚਾਹੀਦਾ। ਰਵਨੀਤ ਸਿੰਘ ਬਿੱਟੂ ਦੀ ਉਸ ਟਿੱਪਣੀ ‘ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜਦੋਂ ਵੀ ਨਾਕੇ ਲਗਾਏ ਜਾਂਦੇ ਹਨ ਤਾਂ ਪੰਜਾਬੀ ਪੁਲਿਸ ਮੁਲਾਜ਼ਮਾਂ ਨੂੰ ਗਾਲਾਂ ਕੱਢਦੇ ਹਨ, ਪੰਨੂ ਨੇ ਕਿਹਾ ਕਿ ਇਹ ਬਿਆਨ ਨਾ ਸਿਰਫ਼ ਪੰਜਾਬ ਪੁਲਿਸ ਸਗੋਂ ਪੰਜਾਬ ਦੇ ਲੋਕਾਂ ਦਾ ਵੀ ਘੋਰ ਅਪਮਾਨ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਲਾਜ਼ਮਾਂ, ਖ਼ਾਸ ਕਰਕੇ ਨੌਜਵਾਨ ਅਧਿਕਾਰੀਆਂ ਨੇ ਜਨਤਾ ਨਾਲ ਨਜਿੱਠਣ ਦੇ ਤਰੀਕੇ ਨੂੰ ਬਦਲਿਆ ਹੈ ਅਤੇ ਉਹ ਲੋਕਾਂ ਦੀ ਸੁਰੱਖਿਆ ਲਈ ਪੇਸ਼ੇਵਰ ਤਰੀਕੇ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ। ਸੜਕ ਸੁਰੱਖਿਆ ਫੋਰਸ (ਐਸਐਸਐਫ) ਦੇ ਕੰਮ ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਅੱਜ ਹਾਦਸੇ ਦੇ ਸ਼ਿਕਾਰ ਲੋਕਾਂ ਨੂੰ ਮਿੰਟਾਂ ਵਿੱਚ ਤੁਰੰਤ ਸਹਾਇਤਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਲੋਕਾਂ ਨੂੰ ਚੋਰੀ, ਹਮਲੇ, ਹਾਦਸੇ ਜਾਂ ਕਿਸੇ ਐਮਰਜੈਂਸੀ ਦਾ ਸਾਹਮਣਾ ਕਰਨਾ ਪੈਂਦਾ ਹੈ, ਤਾਂ ਉਹ ਸਭ ਤੋਂ ਪਹਿਲਾਂ ਪੁਲਿਸ ਨੂੰ ਫੋਨ ਕਰਦੇ ਹਨ, ਨਾ ਕਿ ਉਨ੍ਹਾਂ ਨੂੰ ਗਾਲਾਂ ਕੱਢਣ ਲਈ। ਇਮਾਨਦਾਰ ਨਾਗਰਿਕ ਪੁਲਿਸ ਨਾਕੇ ਲੱਗਣ ‘ਤੇ ਵਧੇਰੇ ਸੁਰੱਖਿਅਤ ਮਹਿਸੂਸ ਕਰਦੇ ਹਨ। ਪੁਲਿਸ ਚੈਕਿੰਗ ਤੋਂ ਸਿਰਫ਼ ਅਪਰਾਧੀਆਂ ਅਤੇ ਸਮਾਜ ਵਿਰੋਧੀ ਅੰਸ਼ਾਂ ਨੂੰ ਹੀ ਤਕਲੀਫ਼ ਹੁੰਦੀ ਹੈ। ਬਲਤੇਜ ਪੰਨੂ ਨੇ ਵਿਵਾਦ ਭੜਕਣ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਦੀ ਚੁੱਪ ‘ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਕੇਂਦਰੀ ਮੰਤਰੀ ਪਿਛਲੀਆਂ ਪ੍ਰੈੱਸ ਕਾਨਫਰੰਸਾਂ ‘ਚ ‘ਆਪ’ ਆਗੂਆਂ ਵੱਲੋਂ ਚੁੱਕੇ ਗਏ ਸਵਾਲਾਂ ਦਾ ਜਵਾਬ ਦੇਣ ‘ਚ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਗੰਭੀਰ ਚਿੰਤਾਵਾਂ ਦਾ ਜਵਾਬ ਦੇਣ ਦੀ ਬਜਾਏ, ਉਹ ਨਿੱਜੀ ਹਮਲਿਆਂ ‘ਤੇ ਉਤਰ ਆਏ। ਰਵਨੀਤ ਸਿੰਘ ਬਿੱਟੂ ਨੂੰ ਹੋਰ ਘੇਰਦਿਆਂ ਬਲਤੇਜ ਪੰਨੂ ਨੇ 2017 ਵਿੱਚ ਕਾਂਗਰਸ ਸਰਕਾਰ ਦੌਰਾਨ ਬਿੱਟੂ ਦੇ ਭਰਾ ਨੂੰ ਪੰਜਾਬ ਪੁਲਿਸ ਵਿੱਚ ਡੀਐੱਸਪੀ ਵਜੋਂ ਭਰਤੀ ਕਰਨ ਦਾ ਮੁੱਦਾ ਚੁੱਕਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਿਯੁਕਤੀ ਨੂੰ ਸੰਭਵ ਬਣਾਉਣ ਲਈ ਉਮਰ ਦੇ ਮਾਪਦੰਡ, ਵਿਦਿਅਕ ਯੋਗਤਾ ਅਤੇ ਭਰਤੀ ਪ੍ਰਕਿਰਿਆਵਾਂ ਸਮੇਤ ਕਈ ਨਿਯਮਾਂ ਵਿੱਚ ਬਦਲਾਅ ਕੀਤੇ ਗਏ ਸਨ। ਬਲਤੇਜ ਪੰਨੂ ਨੇ ਸਵਾਲ ਕੀਤਾ ਕਿ ਜੇਕਰ ਰਵਨੀਤ ਸਿੰਘ ਬਿੱਟੂ ਦਾ ਮੰਨਣਾ ਹੈ ਕਿ ਪੰਜਾਬ ਪੁਲਿਸ ਇੰਨੀ ਮਾੜੀ ਹੈ ਅਤੇ ਉਹ ਦਾਅਵਾ ਕਰਦੇ ਹਨ ਕਿ ਪੰਜਾਬੀ ਇਸ ਫੋਰਸ ਨੂੰ ਨਫ਼ਰਤ ਕਰਦੇ ਹਨ, ਤਾਂ ਉਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰ ਨੂੰ ਉਸੇ ਵਿਭਾਗ ਵਿੱਚ ਭਰਤੀ ਕਰਵਾਉਣ ਲਈ ਇੰਨੇ ਅਸਾਧਾਰਨ ਯਤਨ ਕਿਉਂ ਕੀਤੇ? ਪਿਛਲੀਆਂ ਸਰਕਾਰਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਤੁਲਨਾ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਬਿਨਾਂ ਕਿਸੇ ਰਿਸ਼ਵਤਖੋਰੀ, ਭ੍ਰਿਸ਼ਟਾਚਾਰ ਜਾਂ ਸਿਫ਼ਾਰਸ਼ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਵਿਰੋਧੀ ਨੇਤਾਵਾਂ ਨੂੰ ਚੁਣੌਤੀ ਦਿੱਤੀ ਕਿ ਉਹ ਮੌਜੂਦਾ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਰਾਹੀਂ ਹੋਈ ਭਰਤੀ ਦੀ ਇੱਕ ਵੀ ਮਿਸਾਲ ਪੇਸ਼ ਕਰਨ। ਬਿਨਾਂ ਸ਼ਰਤ ਮੁਆਫੀ ਦੀ ਮੰਗ ਕਰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੂੰ ਪੂਰੀ ਪੰਜਾਬ ਪੁਲਿਸ ਫੋਰਸ, ਖ਼ਾਸ ਕਰਕੇ ਸਬ-ਇੰਸਪੈਕਟਰ ਅਤੇ ਐੱਸਐੱਸਪੀ ਨਵਜੋਤ ਕੌਰ ਤੋਂ ਮੁਆਫੀ ਮੰਗਣੀ ਚਾਹੀਦੀ ਹੈ, ਜਿਨ੍ਹਾਂ ਖ਼ਿਲਾਫ਼ ਉਨ੍ਹਾਂ ਨੇ ਟਕਰਾਅ ਦੌਰਾਨ ਅਣਉਚਿਤ ਭਾਸ਼ਾ ਦੀ ਵਰਤੋਂ ਕੀਤੀ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪੁਲਿਸ ਦੇ ਅਧਿਕਾਰੀ ਸਖ਼ਤ ਮਿਹਨਤ, ਪੜ੍ਹਾਈ, ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਆਪਣੇ ਪਰਿਵਾਰਾਂ ਦੀਆਂ ਕੁਰਬਾਨੀਆਂ ਸਦਕਾ ਇਹ ਮੁਕਾਮ ਹਾਸਲ ਕਰਦੇ ਹਨ, ਨਾ ਕਿ ਵਿਸ਼ੇਸ਼ ਨਿਯਮਾਂ ਦੇ ਬਦਲਾਅ ਅਤੇ ਸਿਆਸੀ ਪ੍ਰਭਾਵ ਰਾਹੀਂ। 

Punjab

ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ

ਚੰਡੀਗੜ੍ਹ, 28 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 128ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 364 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 128ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 92 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,397 ਹੋ ਗਈਆਂ। ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 453ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 50 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 935 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 6000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 453 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,646 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।  

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

ਸੀਚੇਵਾਲ (ਜਲੰਧਰ); 28 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਸਬੰਧੀ ਕਰਵਾਏ ਸਮਾਗਮ ਦੌਰਾਨ ਪਿੰਡ ਸੀਚੇਵਾਲ ਵਿਖੇ ਮੱਥਾ ਟੇਕਿਆ। ਇਸ ਮੌਕੇ ਇਕ ਪ੍ਰਗਤੀਸ਼ੀਲ ਅਤੇ ਸਵੈ-ਨਿਰਭਰ ਪੰਜਾਬ ਦਾ ਸੁਪਨਾ ਦੇਖਦਿਆਂ ਭਗਵੰਤ ਸਿੰਘ ਮਾਨ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਇੱਕ ਨਵੇਂ ਐਸਟ੍ਰੋਟਰਫ ਦਾ ਉਦਘਾਟਨ ਕੀਤਾ। ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਖੇਡ ਬੁਨਿਆਦੀ ਢਾਂਚੇ, ਸਿੰਚਾਈ, ਭੂਮੀਗਤ ਪਾਣੀ ਰੀਚਾਰਜ ਅਤੇ ਲੋਕ ਭਲਾਈ ਸਬੰਧੀ ਕੀਤੇ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਖੇਤਾਂ ਤੱਕ 21,000 ਕਿਊਸਿਕ ਪਾਣੀ ਪਹੁੰਚਾਇਆ ਹੈ, ਜੋ ਦੋ ਭਾਖੜਾ ਨਹਿਰਾਂ ਦੇ ਬਰਾਬਰ ਹੈ। ਵਾਤਾਵਰਣ ਪੱਖੀ ਉਪਰਾਲਿਆਂ ਸਦਕਾ 21 ਲੱਖ ਕਿਊਬਿਕ ਮੀਟਰ ਪਾਣੀ ਧਰਤੀ ਹੇਠ ਰੀਚਾਰਜ ਕਰਨ ਵਿੱਚ ਮਦਦ ਮਿਲੀ ਹੈ ਜਿਸ ਨਾਲ ਕਈ ਖੇਤਰਾਂ ਵਿੱਚ ਪਾਣੀ ਦੇ ਪੱਧਰ ਵਿੱਚ 2 ਤੋਂ 4 ਮੀਟਰ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਸ਼ਵ ਪੱਧਰੀ ਸਰਕਾਰੀ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਖੇਡ ਸਹੂਲਤਾਂ ਰਾਹੀਂ ਤੇਜ਼ੀ ਨਾਲ ਪ੍ਰਗਤੀ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇੱਕ ਜੀਵੰਤ “ਰੰਗਲੇ ਪੰਜਾਬ” ਦੇ ਰੰਗ ਹੁਣ ਸੂਬੇ ਭਰ ਵਿੱਚ ਦਿਖਣੇ ਸ਼ੁਰੂ ਹੋ ਗਏ ਹਨ। ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਅਤੇ ਇੱਥੇ ਨਫ਼ਰਤ ਅਤੇ ਵੈਰ ਤੋਂ ਇਲਾਵਾ ਸਭ ਕੁਝ ਉੱਗ ਸਕਦਾ ਹੈ। ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ। ਲੋਕਾਂ ਦਰਮਿਆਨ ਸਮਾਜਿਕ ਤੰਦਾਂ ਪਹਿਲਾਂ ਹੀ ਬਹੁਤ ਮਜ਼ਬੂਤ ਹਨ ਅਤੇ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ।” ਉਨ੍ਹਾਂ ਕਿਹਾ, “ਇਹ ਸਹੀ ਸਮਾਂ ਹੈ ਕਿ ਪੰਜਾਬੀ ਇਕਜੁੱਟ ਹੋ ਕੇ ਫੁੱਟ ਪਾਊ ਤਾਕਤਾਂ ਨੂੰ ਢੁਕਵਾਂ ਜਵਾਬ ਦੇਣ ਜੋ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਢਾਹ ਲਾਉਣਾ ਚਾਹੁੰਦੀਆਂ ਹਨ। ਜੋ ਲੋਕ ਭਾਈਚਾਰਕ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਪੰਜਾਬ ਦੇ ਦੁਸ਼ਮਣ ਹਨ ਕਿਉਂਕਿ ਉਹ ਸੂਬੇ ਨੂੰ ਮੁੜ ਹਨੇਰੇ ਵਿੱਚ ਧੱਕਣਾ ਚਾਹੁੰਦੇ ਹਨ। ਇਹ ਤਾਕਤਾਂ ਫਿਰਕੂ ਝਗੜਾ ਪੈਦਾ ਕਰਕੇ ਸੱਤਾ ਹਾਸਲ ਕਰਨਾ ਚਾਹੁੰਦੀਆਂ ਹਨ ਪਰ ਉਹਨਾਂ ਦੀਆਂ ਸੌੜੀਆਂ ਚਾਲਾਂ ਸਫਲ ਨਹੀਂ ਹੋਣਗੀਆਂ ਕਿਉਂਕਿ ਪੰਜਾਬ ਦੇ ਲੋਕ ਹਰ ਮੌਕੇ ਇਕਜੁੱਟ ਹੋ ਕੇ ਰਹਿੰਦੇ ਹਨ।” ਲੋਕਾਂ ਨੂੰ ਇਕਜੁੱਟ ਰਹਿਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਕੁਝ ਰਾਜਨੀਤਿਕ ਪਾਰਟੀਆਂ ਧਰਮ ਦੇ ਨਾਮ ‘ਤੇ ਲੋਕਾਂ ਵਿੱਚ ਫਿੱਕ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਦੀ ਰਾਜਨੀਤੀ ਭਾਈਚਾਰਿਆਂ ਵਿੱਚ ਵੰਡੀਆਂ ਪਾਉਣ ਅਤੇ ਫਿਰ ਵੋਟਾਂ ਲਈ ਦੋਵਾਂ ਧਿਰਾਂ ਨੂੰ ਡਰਾਉਣ ‘ਤੇ ਕੇਂਦਰਤ ਹੈ। ਲੋਕਾਂ ਨੂੰ ਅਜਿਹੀ ਰਾਜਨੀਤੀ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਇਹ ਲੋਕ ਜਾਤ ਅਤੇ ਧਰਮ ਦੇ ਆਧਾਰ ‘ਤੇ ਸਮਾਜ ਨੂੰ ਵੰਡ ਕੇ ਨਫ਼ਰਤ ਫੈਲਾਉਂਦੇ ਹਨ ਪਰ ‘ਆਪ’ ਅਜਿਹੀ ਰਾਜਨੀਤੀ ਵਿੱਚ ਵਿਸ਼ਵਾਸ ਨਹੀਂ ਰੱਖਦੀ।” ਗੁਰਬਾਣੀ ਦੀ ਤੁੱਕ “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ” ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਤਾ ਦਾ ਦਰਜਾ ਦਿੱਤਾ ਸੀ। ਗੁਰੂ ਸਾਹਿਬ ਨੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਕੁਦਰਤ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੱਤੀ ਸੀ, ਪਰ ਬਦਕਿਸਮਤੀ ਨਾਲ ਮਨੁੱਖ ਕੁਦਰਤ ਨੂੰ ਸੁਰੱਖਿਅਤ ਰੱਖਣ ਵਿੱਚ ਅਸਫਲ ਰਿਹਾ ਹੈ। ਹੁਣ ਸਮਾਂ ਆ ਗਿਆ ਹੈ ਕਿ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਇਆ ਜਾਵੇ ਅਤੇ ਵਾਤਾਵਰਣ ਨੂੰ ਬਚਾਉਣ ਦਾ ਸੰਕਲਪ ਲੈ ਕੇ ਪੰਜਾਬ ਦੀ ਸ਼ਾਨ ਨੂੰ ਬਹਾਲ ਕੀਤਾ ਜਾਵੇ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਮੈਂ ਹਮੇਸ਼ਾ ਧਾਰਮਿਕ ਅਤੇ ਅਧਿਆਤਮਿਕ ਆਗੂਆਂ ਨੂੰ ਮਿਲਣ ਲਈ ਉਤਸੁਕ ਰਹਿੰਦਾ ਹਾਂ ਕਿਉਂਕਿ ਉਨ੍ਹਾਂ ਦਾ ਕੰਮ ਕਦੇ ਵੀ ਦੁਨਿਆਵੀ ਜਾਂ ਸਰਕਾਰੀ ਅਹੁਦਿਆਂ ਨਾਲ ਸਬੰਧਤ ਨਹੀਂ ਹੁੰਦਾ। ਉਹ ਧਾਰਮਿਕ ਸਥਾਨਾਂ ਨੂੰ ਜਾਣ ਵਾਲੀਆਂ ਸੜਕਾਂ ਬਣਾਉਣ, ਸੰਗਤ ਲਈ ਸ਼ੈੱਡ ਬਣਾਉਣ, ਸ਼ਰਧਾਲੂਆਂ ਲਈ ਲੰਗਰ ਦਾ ਪ੍ਰਬੰਧ ਕਰਨ, ਨਹਿਰਾਂ ਅਤੇ ਪਾਣੀ ਦੀਆਂ ਨਾਲੀਆਂ ਦੀ ਸਫਾਈ ਕਰਨ, ਵਾਤਾਵਰਣ ਦੀ ਰੱਖਿਆ ਕਰਨ ਅਤੇ ਮਨੁੱਖਤਾ ਦੀ ਨਿਰਸਵਾਰਥ ਸੇਵਾ ਕਰਨ ਬਾਰੇ ਗੱਲ ਕਰਦੇ ਹਨ। ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਉੱਘੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ, ‘ਸੀਚੇਵਾਲ ਮਾਡਲ’ ਰਾਹੀਂ ਵੱਡਮੁੱਲਾ ਯੋਗਦਾਨ ਪਾ ਰਹੇ ਹਨ।” ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “38 ਸਾਲ ਪਹਿਲਾਂ, ਇਹ ਜਗ੍ਹਾ ਰੇਤ ਦੇ ਟਿੱਬਿਆਂ ਨਾਲ ਢੱਕੀ ਹੋਈ ਸੀ ਜਿੱਥੇ ਮੂੰਗਫਲੀ ਅਤੇ ਛੋਟੀਆਂ ਫਸਲਾਂ ਉੱਗਦੀਆਂ ਸਨ। ਬਾਬਾ ਜੀ ਦੇ ਯਤਨਾਂ ਸਦਕਾ, ਇਹ ਜਗ੍ਹਾ ਹੁਣ ਇੱਕ ਹਰੇ ਭਰੇ ਵਾਤਾਵਰਣ ਵਿੱਚ ਬਦਲ ਗਈ ਹੈ। ਜਿੱਥੇ ਹਜ਼ਾਰਾਂ ਰੁੱਖ ਅਤੇ ਸੈਂਕੜੇ ਕਿਸਮਾਂ ਦੇ ਪੌਦੇ ਲਗਾਏ ਗਏ ਹਨ। ਇਹ ਰੁੱਖ ਪੂਰੇ ਫਲ ਅਤੇ ਛਾਂ ਪ੍ਰਦਾਨ ਕਰਦੇ ਹਨ ਅਤੇ ਲੋਕ ਨਰਸਰੀ ਤੋਂ ਬੂਟੇ ਲੈਣ ਲਈ ਇੱਥੇ ਆਉਂਦੇ ਹਨ।” ਉਨ੍ਹਾਂ ਕਿਹਾ, “ਕੁਦਰਤ ਦੇ ਸੰਤੁਲਨ ਨੂੰ ਬਰਕਰਾਰ ਰੱਖਣ ਲਈ ਸਿਰਫ਼ ਕੁਝ ਸਮਰਪਿਤ ਰੂਹਾਂ ਹੀ ਯਤਨਸ਼ੀਲ ਹਨ ਅਤੇ ਪੰਜਾਬ ਖੁਸ਼ਕਿਸਮਤ ਹੈ ਕਿ ਸੰਤ ਬਾਬਾ ਬਲਬੀਰ ਸਿੰਘ ਜੀ ਉਨ੍ਹਾਂ ਵਿੱਚੋਂ ਇੱਕ ਹਨ। ਜਦੋਂ ਵੀ ਬਾਬਾ ਜੀ ਸੰਸਦ ਵਿੱਚ ਬੋਲਦੇ ਹਨ, ਕੋਈ ਵੀ ਉਨ੍ਹਾਂ ਨੂੰ ਨਹੀਂ ਰੋਕਦਾ ਕਿਉਂਕਿ ਹਰ ਕੋਈ ਜਾਣਦਾ ਹੈ ਕਿ ਉਹ ਹਮੇਸ਼ਾ ਸਮਾਜ, ਵਾਤਾਵਰਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬੋਲਦੇ ਹਨ। ਬਹੁਤ ਘੱਟ ਲੋਕਾਂ ਨੂੰ ਅਜਿਹੀ ਵੱਡਮੁੱਲੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ ਅਤੇ ਬਾਬਾ ਜੀ ਨੇ ਹਮੇਸ਼ਾ ਮਨੁੱਖਤਾ, ਇਮਾਨਦਾਰੀ ਨਾਲ ਜੀਵਨ ਬਿਤਾਉਣ, ਮਿਲਜੁੱਲ ਕੇ ਰਹਿਣ ਅਤੇ ਨੇਕੀ ਦਾ ਸੰਦੇਸ਼ ਫੈਲਾਇਆ ਹੈ।” ਮੁੱਖ ਮੰਤਰੀ ਨੇ ਕਿਹਾ, “ਹਾਲ ਹੀ ਦੇ ਸਾਲਾਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ। ਹਰ ਕੁਝ ਦਿਨਾਂ ਬਾਅਦ ਸੜਕਾਂ ‘ਤੇ, ਕੂੜੇ ਦੇ ਢੇਰਾਂ ਵਿੱਚ ਜਾਂ ਅਪਮਾਨਜਨਕ ਸਥਿਤੀਆਂ ਵਿੱਚ ਫਟੇ ਜਾਂ ਸੜੇ ਹੋਏ ਅੰਗਾਂ ਬਾਰੇ ਦਿਲ ਦਹਿਲਾ ਦੇਣ ਵਾਲੀਆਂ ਖ਼ਬਰਾਂ ਸਾਹਮਣੇ ਆਈਆਂ। ਇਹ ਬੇਹੱਦ ਦੁਖਦਾਈ ਸੀ, ਪਰ ਦੁੱਖ ਹੋਰ ਵੀ ਡੂੰਘਾ ਹੋ ਗਿਆ ਜਦੋਂ ਦੋਸ਼ੀਆਂ ਨੂੰ ਕੋਈ ਠੋਸ ਕਾਨੂੰਨ ਨਾ ਹੋਣ ਅਤੇ ਖਾਮੀਆਂ ਕਾਰਨ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ।” ਉਨ੍ਹਾਂ ਅੱਗੇ ਕਿਹਾ, “ਇਸ ਮਾਮਲੇ ‘ਤੇ ਸਮੁੱਚੇ ਸੰਤ ਸਮਾਜ ਨਾਲ ਸਲਾਹ-ਮਸ਼ਵਰਾ ਕਰਨ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਮੀਟਿੰਗਾਂ ਕਰਨ ਅਤੇ ਵਕੀਲਾਂ ਤੇ ਸੇਵਾਮੁਕਤ ਜੱਜਾਂ ਨਾਲ ਚਰਚਾ ਕਰਨ ਤੋਂ ਬਾਅਦ ਸੂਬਾ ਸਰਕਾਰ ਨੇ ਬਿਨਾਂ ਕਿਸੇ ਢਿੱਲ-ਮੱਠ ਦੇ ‘ਬੇਅਦਬੀ’ ਵਿਰੁੱਧ ਇੱਕ ਸਖ਼ਤ ਕਾਨੂੰਨ ਬਣਾਇਆ। ਵਾਹਿਗੁਰੂ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਬਲ ਬਖਸ਼ਿਆ, ਜਿਸ ਵਿੱਚ ‘ਬੇਅਦਬੀ’ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਸ ਕਾਨੂੰਨ ਤਹਿਤ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਦਸ ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਕੈਦ ਦੇ ਨਾਲ-ਨਾਲ 50 ਲੱਖ ਰੁਪਏ ਦਾ ਜੁਰਮਾਨਾ ਵੀ ਹੋ ਸਕਦਾ ਹੈ।” ਮੁੱਖ ਮੰਤਰੀ ਨੇ ਅੱਗੇ ਕਿਹਾ, “ਜੇ ਮੁਲਜ਼ਮ

Punjab

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨਾਂ 'ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ

ਚੰਡੀਗੜ੍ਹ, 28 ਮਈ- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਲਗਾਏ ਗਏ ਤਮਾਮ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਉਨ੍ਹਾਂ ‘ਤੇ ਪਲਟਵਾਰ ਕੀਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਬੀਤੇ ਰੋਜ਼ ਪੰਜਾਬ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਨੂੰ ਜਿੱਥੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨਾ ਚਾਹੁੰਦੀ ਸੀ, ਉੱਥੇ ਹੀ ਧੂਰੀ ਅਤੇ ਸੰਗਰੂਰ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਿਸ ਤਰ੍ਹਾਂ ਦੀ ਹੁੱਲੜਬਾਜ਼ੀ ਅਤੇ ਅਭੱਦਰ ਵਿਵਹਾਰ ਕੀਤਾ, ਉਸ ਦੀ ਉਮੀਦ ਪੰਜਾਬ ਦਾ ਕੋਈ ਵੀ ਨਾਗਰਿਕ ਉਨ੍ਹਾਂ ਵਰਗੇ ਸੰਵਿਧਾਨਕ ਅਹੁਦੇ ‘ਤੇ ਬੈਠੇ ਵਿਅਕਤੀ ਤੋਂ ਨਹੀਂ ਕਰ ਰਿਹਾ ਸੀ। ਇਸ ਗੁੰਡਾਗਰਦੀ ਖ਼ਿਲਾਫ਼ ਜਦੋਂ ਸਾਡੀ ਪਾਰਟੀ ਅਤੇ ਮੈਂ ਸਿਧਾਂਤਕ ਸਵਾਲ ਉਠਾਏ ਤਾਂ ਬਿੱਟੂ ਜੀ ਨੇ ਜਵਾਬ ਦੇਣ ਦੀ ਬਜਾਏ ਮਰਿਆਦਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਉਹ ਪੂਰੀ ਤਰ੍ਹਾਂ ਪੱਧਰਹੀਣ (ਬਿਲੋਅ ਦ ਬੈਲਟ) ਰਾਜਨੀਤੀ ‘ਤੇ ਉਤਰ ਆਏ ਅਤੇ ਮੇਰੇ ਤੇ ਮੇਰੇ ਸਵਰਗੀ ਪਿਤਾ ਖ਼ਿਲਾਫ਼ ਘਟੀਆ ਚਿੱਕੜ ਉਛਾਲਣ ਲੱਗੇ, ਜਿਸ ਦਾ ਜਵਾਬ ਦੇਣਾ ਬੇਹੱਕ ਜ਼ਰੂਰੀ ਹੈ। ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸਾਡਾ ਸਿਧਾਂਤਕ ਸਵਾਲ ਸਿੱਧਾ ਸੀ ਕਿ ਇੱਕ ਪਾਸੇ ਤਾਂ ਤੁਸੀਂ ਪੰਜਾਬ ਪੁਲਿਸ ਦੇ ਵਰਦੀਧਾਰੀ ਜਵਾਨਾਂ ਅਤੇ ਅਫ਼ਸਰਾਂ ਦੇ ਗਲ਼ਮੇ ਨੂੰ ਹੱਥ ਪਾਉਂਦੇ ਹੋ, ਉਨ੍ਹਾਂ ਨੂੰ ‘ਦਲਾਲ’ ਅਤੇ ‘ਗੁੰਡਾ’ ਵਰਗੇ ਸ਼ਬਦਾਂ ਨਾਲ ਸੰਬੋਧਨ ਕਰਦੇ ਹੋ। ਜੇਕਰ ਤੁਹਾਨੂੰ ਪੰਜਾਬ ਦੀ ਪੁਲਿਸ ਇੰਨੀ ਹੀ ਮਾੜੀ ਲੱਗਦੀ ਹੈ, ਤਾਂ 2017 ਵਿੱਚ ਕਾਂਗਰਸ ਸਰਕਾਰ ਦੇ ਸਮੇਂ ਤੁਸੀਂ ਸਾਰੇ ਨਿਯਮ-ਕਾਨੂੰਨ ਛਿੱਕੇ ਟੰਗ ਕੇ ਆਪਣੇ ਭਰਾ ਗੁਰਇਕਬਾਲ ਸਿੰਘ ਹਨੀ ਨੂੰ ਸਿੱਧਾ ਡੀਐਸਪੀ ਕਿਉਂ ਲਗਵਾਇਆ? ਅੱਜ ਵੀ ਤੁਹਾਡਾ ਭਰਾ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਅਤੇ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਪੈਸੇ ਤੋਂ ਤਨਖਾਹ ਲੈ ਰਿਹਾ ਹੈ। ਉਨ੍ਹਾਂ ਬਿੱਟੂ ਨੂੰ ਘੇਰਦਿਆਂ ਕਿਹਾ ਕਿ ਮੈਂ ਤੁਹਾਡੇ ਦਾਦਾ ਜੀ ਸਰਦਾਰ ਬੇਅੰਤ ਸਿੰਘ ਜੀ ਦਾ ਬੇਹੱਦ ਸਤਿਕਾਰ ਕਰਦਾ ਹਾਂ, ਜਿਨ੍ਹਾਂ ਦੇ ਮੁੱਖ ਮੰਤਰੀ ਰਹਿੰਦਿਆਂ ਮੇਰੇ ਪਿਤਾ ਵਿਧਾਇਕ ਸਨ। ਪਰ ਸਵਾਲ ਇਹ ਹੈ ਕਿ ਜੇਕਰ ਤੁਸੀਂ ਸਿਰਫ਼ ਆਪਣੇ ਭਰਾ ਲਈ ਕਾਨੂੰਨ ਬਦਲਵਾ ਸਕਦੇ ਸੀ, ਤਾਂ ਉਸ ਬੰਬ ਧਮਾਕੇ ਵਿੱਚ ਸ਼ਹੀਦ ਹੋਏ ਬਾਕੀ 17 ਪੁਲਿਸ ਮੁਲਾਜ਼ਮਾਂ ਅਤੇ ਆਮ ਨਾਗਰਿਕਾਂ ਦੇ ਪਰਿਵਾਰਾਂ ਨੂੰ ਡੀਐਸਪੀ ਕਿਉਂ ਨਹੀਂ ਲਗਵਾਇਆ? ਕੀ ਉਨ੍ਹਾਂ ਦੇ ਪਰਿਵਾਰਾਂ ਦੀ ਕੋਈ ਸ਼ਹਾਦਤ ਨਹੀਂ ਸੀ? ਤੁਸੀਂ ਕੇਵਲ ਆਪਣੇ ਪਰਿਵਾਰ ਦੇ ਸੁਆਰਥ ਲਈ ਕਾਨੂੰਨ ਨੂੰ ਅੰਗੂਠਾ ਦਿਖਾਇਆ ਅਤੇ ਬਾਕੀ ਪੀੜਤ ਪਰਿਵਾਰ ਅੱਜ ਵੀ ਦਰ-ਦਰ ਭਟਕ ਰਹੇ ਹਨ। ਬਿੱਟੂ ਵੱਲੋਂ ਦਲ-ਬਦਲੂ ਕਹੇ ਜਾਣ ‘ਤੇ ਤਿੱਖਾ ਹਮਲਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਬਿੱਟੂ ਜੀ, ਆਮ ਆਦਮੀ ਪਾਰਟੀ ਵਿੱਚ ਆਉਣ ਤੋਂ ਪਹਿਲਾਂ ਮੈਂ ਉਸੇ ਕਾਂਗਰਸ ਵਿੱਚ ਸੀ ਜਿਸ ਵਿੱਚ ਤੁਸੀਂ ਸੀ। ਮੈਂ 2016 ਵਿੱਚ ਸਿਧਾਂਤਾਂ ਲਈ ਕਾਂਗਰਸ ਛੱਡ ਕੇ ਆਇਆ ਸੀ, ਪਰ ਤੁਸੀਂ ਤਾਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਆਪਣੀ ਹਾਰ ਸਾਹਮਣੇ ਦੇਖ ਕੇ ਕੇਵਲ ਸੱਤਾ ਦੇ ਲਾਲਚ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਭੱਜ ਗਏ, ਉਹ ਵੱਖਰੀ ਗੱਲ ਹੈ ਕਿ ਜਨਤਾ ਨੇ ਫਿਰ ਵੀ ਤੁਹਾਨੂੰ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਹਾਰਨ ਤੋਂ ਬਾਅਦ ਵੀ ਤੁਸੀਂ ਕੇਂਦਰ ਵਿੱਚ ਮੰਤਰੀ ਬਣ ਗਏ, ਪਰ ਤੁਹਾਡੀ ਭਾਸ਼ਾ ਅੱਜ ਇੰਨੀ ਘਟੀਆ ਹੋ ਚੁੱਕੀ ਹੈ ਜਿਸ ਨੂੰ ਪੂਰਾ ਪੰਜਾਬ ਦੇਖ ਰਿਹਾ ਹੈ। ਬਿੱਟੂ ਵੱਲੋਂ ਅਰੋੜਾ ਨੂੰ ‘ਕਪੁੱਤ’ ਕਹਿਣ ਵਾਲੇ ਬਿਆਨ ‘ਤੇ ਅਰੋੜਾ ਨੇ ਕਿਹਾ ਕਿ ਪੁੱਤ ਕਪੁੱਤ ਹੈ ਜਾਂ ਸਪੁੱਤ, ਇਹ ਪੁੱਛਣ ਲਈ ਤੁਹਾਨੂੰ ਮੇਰੇ ਸਵਰਗੀ ਪਿਤਾ ਕੋਲ ਉੱਪਰ ਜਾਣਾ ਪਵੇਗਾ, ਜਾਂ ਫਿਰ ਕੱਲ੍ਹ ਤੁਸੀਂ ਸੁਨਾਮ ਆ ਕੇ ਮੇਰੀ ਮਾਂ ਤੋਂ ਪੁੱਛ ਲਵੋ, ਜੋ ਪਿਛਲੇ ਸਵਾ ਮਹੀਨੇ ਤੋਂ ਫੋਰਟਿਸ ਹਸਪਤਾਲ ਵਿੱਚ ਆਪ੍ਰੇਸ਼ਨ ਤੋਂ ਬਾਅਦ ਬਿਸਤਰ ‘ਤੇ ਹਨ। ਉਨ੍ਹਾਂ ਦੇ ਸਵਰਗੀ ਪਿਤਾ ਸ਼੍ਰੀ ਭਗਵਾਨ ਦਾਸ ਅਰੋੜਾ ਜੀ ਦੀ ਮੌਤ ‘ਤੇ ਬਿੱਟੂ ਵੱਲੋਂ ਕੀਤੀ ਗਈ ਟਿੱਪਣੀ ‘ਤੇ ਬੇਹੱਦ ਭਾਵੁਕ ਅਤੇ ਹਮਲਾਵਰ ਹੁੰਦੇ ਹੋਏ ਅਮਨ ਅਰੋੜਾ ਨੇ ਖੁਲਾਸਾ ਕੀਤਾ ਕਿ ਮੇਰੇ ਪਿਤਾ ਜੀ ਨੇ ਡਿਪ੍ਰੈਸ਼ਨ (ਮਾਨਸਿਕ ਤਣਾਅ) ਵਿੱਚ ਆ ਕੇ ਖੁਦਕੁਸ਼ੀ ਕੀਤੀ ਸੀ, ਇਸ ਵਿੱਚ ਕੋਈ ਸ਼ੱਕ ਨਹੀਂ ਹੈ। ਪਰ ਉਹ ਡਿਪ੍ਰੈਸ਼ਨ ਵਿੱਚ ਕਿਉਂ ਸਨ? ਉਹ ਉਸੇ ਸ਼ਖਸ ਦੀ ਵਜ੍ਹਾ ਕਰਕੇ ਦੁਖੀ ਹੋ ਕੇ ਇਸ ਦੁਨੀਆ ਤੋਂ ਗਏ ਜਿਸ ਦੇ ਲਿਖੇ ਹੋਏ ਕਾਗਜ਼ ਕੱਲ੍ਹ ਤੁਸੀਂ ਪ੍ਰੈਸ ਕਾਨਫਰੰਸ ਵਿੱਚ ਕਿਸੇ ਤੋਤੇ ਵਾਂਗ ਪੜ੍ਹ-ਪੜ੍ਹ ਕੇ ਸੁਣਾ ਰਹੇ ਸੀ। ਉਨ੍ਹਾਂ ਕਿਹਾ ਕਿ ਸਾਡੇ ਆਦਰਯੋਗ ਜੀਜਾ ਰਾਜਿੰਦਰ ਦੀਪਾ ਨੇ ਸਾਡੇ ਪੂਰੇ ਪਰਿਵਾਰ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਨੇ 2002 ਵਿੱਚ ਘਰ ਦਾ ਮਾਹੌਲ ਖਰਾਬ ਕੀਤਾ, 2007 ਅਤੇ 2012 ਦੀਆਂ ਚੋਣਾਂ ਵਿੱਚ ਖੁਦ ਖੜ੍ਹੇ ਹੋ ਕੇ ਮੇਰੀ ਮੁਖਾਲਫਤ (ਵਿਰੋਧਤਾ) ਕੀਤੀ ਤਾਂ ਜੋ ਮੈਂ ਵਿਧਾਇਕ ਨਾ ਬਣ ਸਕਾਂ ਅਤੇ ਅੱਜ ਵੀ ਉਹ ਸਹੁਰੇ ਘਰ ਰਹਿ ਕੇ ਪੂਰੇ ਪਰਿਵਾਰ ਨੂੰ ਪਰੇਸ਼ਾਨ ਕਰ ਰਹੇ ਹਨ। ਅਰੋੜਾ ਨੇ ਕਿਹਾ ਕਿ ਬਿੱਟੂ ਜੀ, ਤੁਸੀਂ ਜਿਹੇ ਸਮਝਦਾਰ ਦਿਖਣ ਵਾਲੇ ਆਗੂ ਉਸ ਸ਼ਖਸ ਦੇ ਮੋਹਰੇ ਬਣ ਗਏ ਜਿਸ ਨੇ ਜ਼ਿੰਦਗੀ ਵਿੱਚ ਖੁਦ ਕੁਝ ਬਣਨ ਦੀ ਬਜਾਏ ਸਿਰਫ਼ ਦੂਜਿਆਂ ਦੇ ਘਰ ਉਜਾੜਨ ਦਾ ਕੰਮ ਕੀਤਾ ਹੈ। ਅਮਨ ਅਰੋੜਾ ਨੇ ਬਿੱਟੂ ਦੇ ਹੋਰਨਾਂ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਰਾਜਿੰਦਰ ਦੀਪਾ ਦੇ ਉਕਸਾਉਣ ‘ਤੇ ਤੁਸੀਂ ਮੇਰੇ ‘ਤੇ ਟ੍ਰਾਂਸਪੋਰਟ ਵਿੱਚ ਫਰਜ਼ੀ ਦਸਤਖਤ ਕਰਨ ਦੇ ਦੋਸ਼ ਲਗਾ ਰਹੇ ਹੋ ਅਤੇ ਤਾਰੀਖਾਂ ਦੱਸ ਰਹੇ ਹੋ। ਮੈਂ ਪੁੱਛਣਾ ਚਾਹੁੰਦਾ ਹਾਂ ਕਿ 15-20 ਸਾਲ ਪਹਿਲਾਂ ਜਦੋਂ ਸਾਡੀ ਟ੍ਰਾਂਸਪੋਰਟ ਚੱਲਦੀ ਸੀ, ਉਦੋਂ ਕੀ ਬਿੱਟੂ ਜੀ ਉੱਥੇ ਮੈਨੇਜਰ ਸਨ, ਡਰਾਈਵਰ ਸਨ ਜਾਂ ਕੰਡਕਟਰ ਸਨ ਜੋ ਉਨ੍ਹਾਂ ਨੂੰ ਇੰਨਾ ਗਿਆਨ ਹੈ? ਕੋਰਟ ਕੇਸ ਅਤੇ ਸਜ਼ਾ ਦੇ ਮਾਮਲੇ ‘ਤੇ ਉਨ੍ਹਾਂ ਸਾਫ਼ ਕੀਤਾ ਕਿ ਜਦੋਂ ਰਾਜਿੰਦਰ ਦੀਪਾ ਅਤੇ ਉਸ ਦੇ ਸਾਥੀਆਂ ਨੇ ਮੇਰੀ ਮਾਂ ‘ਤੇ ਹਮਲਾ ਕੀਤਾ ਸੀ, ਉਦੋਂ ਮੈਂ ਆਪਣੀ ਮਾਂ ਨੂੰ ਬਚਾਇਆ ਸੀ, ਜਿਸ ਦੇ ਟਾਂਕਿਆਂ ਦੇ ਨਿਸ਼ਾਨ ਅੱਜ ਵੀ ਮੇਰੇ ਸਿਰ ‘ਤੇ ਹਨ। ਮਾਂ ਦੀ ਰੱਖਿਆ ਕਰਨ ਲਈ ਜੇਕਰ ਮੈਨੂੰ ਕੋਈ ਸਜ਼ਾ ਵੀ ਭੁਗਤਣੀ ਪਵੇ, ਤਾਂ ਮੈਨੂੰ ਕੋਈ ਪਛਤਾਵਾ ਨਹੀਂ ਹੈ। ਪਰ ਤੁਹਾਡੇ ਆਕਾ ਦੀਪਾ ਜੀ ਨੇ ਤੁਹਾਨੂੰ ਇਹ ਨਹੀਂ ਦੱਸਿਆ ਕਿ ਉਨ੍ਹਾਂ ਨੇ ਅਤੇ ਮੇਰੀ ਭੈਣ ਸੋਨੀਆ ਨੇ ਮਿਲ ਕੇ ਸਿਰਫ਼ ਮੈਨੂੰ ਹੀ ਨਹੀਂ, ਸਗੋਂ ਸਾਡੀ 85 ਸਾਲਾ ਬਜ਼ੁਰਗ ਮਾਂ ਨੂੰ ਵੀ ਸਜ਼ਾ ਕਰਵਾਈ ਹੈ। ਅਜਿਹੇ ਲੋਕ ਕਿੰਨੇ ਚੰਗੇ ‘ਸਪੁੱਤ’ ਅਤੇ ‘ਜਵਾਈ’ ਹਨ, ਇਹ ਪੰਜਾਬ ਦੀ ਜਨਤਾ ਚੰਗੀ ਤਰ੍ਹਾਂ ਜਾਣਦੀ ਹੈ। ਅਮਨ ਅਰੋੜਾ ਨੇ ਚੰਡੀਗੜ੍ਹ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿਣ ਦੇ ਦੋਸ਼ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਬਿੱਟੂ ਜੀ, ਮੈਂ ਸੁਨਾਮ ਛੱਡ ਕੇ ਚੰਡੀਗੜ੍ਹ ਵਿੱਚ ਚਾਹੇ ਕਿਰਾਏ ‘ਤੇ ਰਿਹਾ, ਚਾਹੇ ਆਪਣੇ ਘਰ ਵਿੱਚ ਜਾਂ ਸੜਕ ‘ਤੇ ਰਿਹਾ, ਪਰ ਮੈਂ ਤੁਹਾਡੀ ਤਰ੍ਹਾਂ ਸਾਲਾਂ ਤੱਕ ਬਿਨਾਂ ਕਿਰਾਇਆ ਦਿੱਤੇ ਸਰਕਾਰੀ ਕੋਠੀ ਦੱਬ ਕੇ ਨਹੀਂ ਬੈਠਾ ਰਿਹਾ। ਜਦੋਂ ਤੁਹਾਨੂੰ ਚੋਣ ਲੜਨ ਲਈ ਪੰਜਾਬ ਸਰਕਾਰ ਤੋਂ ਐਨਓਸੀ ਚਾਹੀਦੀ ਸੀ ਅਤੇ 2 ਕਰੋੜ ਰੁਪਏ ਦਾ ਬਕਾਇਆ ਸਰਕਾਰੀ ਕੋਠੀ ਦਾ ਕਿਰਾਇਆ ਭਰਨਾ ਪਿਆ, ਤਾਂ ਤੁਹਾਡੀਆਂ ਚੀਕਾਂ ਕਿਵੇਂ ਨਿਕਲ ਰਹੀਆਂ ਸਨ, ਇਹ ਸਭ ਨੇ ਦੇਖਿਆ ਹੈ। ਮੈਂ ਜਿੱਥੇ ਵੀ ਰਿਹਾ, ਆਪਣੀ ਗ਼ੈਰਤ ਅਤੇ ਅਣਖ ਨਾਲ ਰਿਹਾ। ਉਨ੍ਹਾਂ ਨੇ ਆਪਣੇ ਚਰਿੱਤਰ ‘ਤੇ ਉਠਾਏ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਮੇਰਾ ਚਰਿੱਤਰ ਦੇਖਣਾ ਹੈ ਤਾਂ ਸੁਨਾਮ ਦੇ ਲੋਕਾਂ

Punjab

ਸੰਗਰੂਰ ਪੁਲਿਸ ਵੱਲੋਂ ਸਨੈਚਿੰਗ ਗਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼; 05 ਮੁਲਜ਼ਮ ਕਾਬੂ

ਸੰਗਰੂਰ, 28 ਮਈ-  ਡਾ. ਰਵਜੋਤ ਗਰੇਵਾਲ, ਐਸ.ਐਸ.ਪੀ, ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ-1 ਸੰਗਰੂਰ ਦੇ ਏਰੀਆ ਵਿੱਚ ਚੋਰੀ/ਸਨੈਚਿੰਗ ਦੀ ਵਾਰਦਾਤ ਟਰੇਸ ਕਰਕੇ 05 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ, ਉਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਤੇ ਦਾਹ ਲੋਹਾ, ਚੋਰੀਸ਼ੁਦਾ ਮੋਬਾਈਲ ਫੋਨ ਅਤੇ ਨਗਦੀ ਬ੍ਰਾਮਦ ਕਰਾਈ ਗਈ। ਡਾ. ਰਵਜੋਤ ਗਰੇਵਾਲ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 25.05.2026 ਨੂੰ ਅਮਿਤ ਕੁਮਾਰ ਉਰਫ ਅਮਿਤ ਵਾਸੀ ਸੰਗਰੂਰ ਨੇ ਇਤਲਾਹ ਦਿੱਤੀ ਕਿ ਉਹ ਆਪਣੀ ਸਕੂਟਰੀ ਨੰਬਰ ਪੀ.ਬੀ. 13 ਬੀ.ਆਰ 4783 ਮਾਰਕਾ ਜੂਪੀਟਰ ‘ਤੇ ਸੁਨਾਮ ਤੋਂ ਘਰ ਸੰਗਰੂਰ ਵਾਪਸ ਆ ਰਿਹਾ ਸੀ ਤਾਂ ਫੋਕਲ ਪੁਆਇੰਟ ਸੁਨਾਮ ਰੋਡ ਸੰਗਰੂਰ ਪਾਸ ਉਸ ਦੇ ਪਿੱਛੋਂ 03 ਨਾਮਲੂਮ ਨੌਜਵਾਨ ਸਪਲੈਡਰ ਪਰ ਆਏ, ਜਿਨ੍ਹਾਂ ਦੇ ਮੂੰਹ ਪਰਨਿਆ ਨਾਲ ਬੰਨੇ ਹੋਏ ਸਨ। ਜਿਨ੍ਹਾਂ ਨੇ ਮੁਦੱਈ ਨੂੰ ਘੇਰ ਕੇ ਉਸਦੀ ਗਰਦਨ ਪਰ ਲੋਹੇ ਦਾ ਦਾਹ ਰੱਖ ਕੇ ਜੇਬ ਵਿੱਚੋਂ ਝਪਟ ਮਾਰ ਕੇ ਉਸਦਾ ਮੋਬਾਈਲ ਫੋਨ ਅਤੇ 6500/- ਰੁਪਏ ਖੋਹ ਲਏ। ਅਮਿਤ ਕੁਮਾਰ ਦੇ ਬਿਆਨ ‘ਤੇ ਮੁਕੱਦਮਾ ਨੰਬਰ 77 ਮਿਤੀ 26.05.2026 ਅ/ਧ 307,126(2) BNS ਥਾਣਾ ਸਿਟੀ-1 ਸੰਗਰੂਰ ਬਰਖਿਲਾਫ ਨਾਮਲੂਮ ਮੁਲਜ਼ਮਾਂ, ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਕੇਸ ਨੂੰ ਟਰੇਸ ਕਰਨ ਲਈ ਦਵਿੰਦਰ ਅੱਤਰੀ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਦੀ ਨਿਗਰਾਨੀ ਹੇਠ ਦਲਬੀਰ ਸਿੰਘ ਸਿੱਧੂ, ਉਪ ਕਪਤਾਨ ਪੁਲਿਸ ਸਬ ਡਵੀਜ਼ਨ ਸੰਗਰੂਰ ਦੀ ਅਗਵਾਈ ਹੇਠ ਇੰਸਪੈਕਟਰ ਸੁਖਦੀਪ ਸਿੰਘ ਮੁੱਖ ਅਫਸਰ ਥਾਣਾ ਸਿਟੀ-1 ਸੰਗਰੂਰ ਦੀਆਂ ਟੀਮਾਂ ਬਣਾ ਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਦੌਰਾਨੇ ਤਫਤੀਸ਼ ਮਿਤੀ 26.05.2026 ਨੂੰ ਪ੍ਰਿਤਪਾਲ ਸਿੰਘ ਉਰਫ ਨੋਨਾਂ ਵਾਸੀ ਹਰੇੜੀ ਰੋਡ ਸੰਗਰੂਰ, ਗੁਰਦੀਪ ਸਿੰਘ ਵਾਸੀ ਮਹਿਲਾਂ, ਬਲਜਿੰਦਰ ਸਿੰਘ ਵਾਸੀ ਮਹਿਲਾਂ, ਬੌਬੀ ਸਿੰਘ ਵਾਸੀ ਸੰਗਰੂਰ ਨੂੰ ਨਾਮਜ਼ਦ ਕਰਕੇ ਕਾਬੂ ਕੀਤਾ ਗਿਆ ਅਤੇ ਮਿਤੀ 27.05.2026 ਨੂੰ ਮਨਦੀਪ ਸਿੰਘ ਉਰਫ ਨਿੱਕੂ ਵਾਸੀ ਪ੍ਰੇਮ ਬਸਤੀ ਸੰਗਰੂਰ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ, ਦਾਹ ਲੋਹਾ ਅਤੇ ਖੋਹ ਕੀਤੇ ਮੋਬਾਈਲ ਫੋਨ ਤੇ 2650/- ਰੁਪਏ ਨਗਦ ਬ੍ਰਾਮਦ ਕਰਾਏ ਗਏ। ਮੁਲਜ਼ਮਾਂ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕਰਨ ‘ਤੇ ਪਤਾ ਲੱਗਾ ਕਿ ਮੁਲਜ਼ਮ ਪ੍ਰਿਤਪਾਲ ਸਿੰਘ ਉਰਫ ਨੋਨਾ ਅਤੇ ਮਨਦੀਪ ਸਿੰਘ ਉਰਫ ਨਿੱਕੂ ਉਕਤਾਨ ਨੇ ਨਛੱਤਰ ਸਿੰਘ ਵਾਸੀ ਨੱਤ ਪਾਸੋਂ ਮੋਟਰਸਾਈਕਲ, ਮੋਬਾਈਲ ਅਤੇ 1000/- ਰੁਪਏ ਖੋਹ ਕੀਤੇ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 76 ਮਿਤੀ 26.05.2026 ਅ/ਧ 304 BNS ਥਾਣਾ ਸਿਟੀ-1 ਸੰਗਰੂਰ ਦਰਜ ਹੋਇਆ ਸੀ। ਮੁਲਜ਼ਮਾਂ ਨੇ ਮੁਕੱਦਮਾ ਨੰਬਰ 77/2026 ਥਾਣਾ ਸਿਟੀ-1 ਸੰਗਰੂਰ ਦੀ ਵਾਰਦਾਤ ਨੂੰ ਇਸੇ ਚੋਰੀਸ਼ੁਦਾ ਮੋਟਰਸਾਈਕਲ ਨਾਲ ਅੰਜ਼ਾਮ ਦਿੱਤਾ ਸੀ। ਮੁਲਜ਼ਮਾਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। 

Punjab

ਸਿੱਧੂ ਮੂਸੇਵਾਲਾ ਦੀ ਬਰਸੀ 'ਤੇ ਪ੍ਰਸ਼ੰਸਕਾਂ ਤੇ ਨੌਜਵਾਨਾਂ ਨੂੰ ਵੱਡਾ ਤੋਹਫਾ; ਪਿੰਡ ਮੂਸਾ ਵਿਖੇ ਸ਼ਾਨਦਾਰ ਖੇਡ ਸਟੇਡੀਅਮ ਦਾ ਹੋਇਆ ਉਦਘਾਟਨ

ਮਾਨਸਾ (ਪਿੰਡ ਮੂਸਾ): ਪੰਜਾਬੀ ਸੰਗੀਤ ਜਗਤ ਦੇ ਅਮਰ ਸਿਤਾਰੇ ਅਤੇ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦੇ ਪ੍ਰਸ਼ੰਸਕਾਂ ਅਤੇ ਇਲਾਕੇ ਦੇ ਨੌਜਵਾਨਾਂ ਲਈ ਇੱਕ ਬਹੁਤ ਹੀ ਭਾਵੁਕ ਅਤੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਦੀ ਬਰਸੀ ਦੇ ਸਬੰਧ ਵਿੱਚ ਕਰਵਾਏ ਗਏ ਸਮਾਗਮਾਂ ਦੌਰਾਨ ਉਨ੍ਹਾਂ ਦੇ ਜੱਦੀ ਪਿੰਡ ਮੂਸਾ ਵਿਖੇ ਇੱਕ ਆਧੁਨਿਕ ਅਤੇ ਸ਼ਾਨਦਾਰ ਖੇਡ ਸਟੇਡੀਅਮ ਦਾ ਉਦਘਾਟਨ ਕਰਕੇ ਨੌਜਵਾਨਾਂ ਨੂੰ ਇੱਕ ਬੇਮਿਸਾਲ ਤੋਹਫਾ ਦਿੱਤਾ ਗਿਆ ਹੈ। ਇਸ ਸਟੇਡੀਅਮ ਦਾ ਉਦਘਾਟਨ ਸਿੱਧੂ ਮੂਸੇਵਾਲਾ ਦੇ ਪਿਤਾ ਸਰਦਾਰ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਵੱਲੋਂ ਸੰਗਤਾਂ ਅਤੇ ਦੇਸ਼-ਵਿਦੇਸ਼ ਤੋਂ ਪਹੁੰਚੇ ਹਜ਼ਾਰਾਂ ਪ੍ਰਸ਼ੰਸਕਾਂ ਦੀ ਹਾਜ਼ਰੀ ਵਿੱਚ ਕੀਤਾ ਗਿਆ। ਇਹ ਸਟੇਡੀਅਮ ਸਿੱਧੂ ਮੂਸੇਵਾਲਾ ਦੇ ਉਸ ਅਧੂਰੇ ਸੁਪਨੇ ਦਾ ਪ੍ਰਤੀਕ ਹੈ, ਜੋ ਉਹ ਆਪਣੇ ਪਿੰਡ ਅਤੇ ਇਲਾਕੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਦੇਖਿਆ ਕਰਦੇ ਸਨ। ਸਿੱਧੂ ਮੂਸੇਵਾਲਾ ਦਾ ਇੱਕ ਹੋਰ ਅਧੂਰਾ ਸੁਪਨਾ ਹੋਇਆ ਪੂਰਾ ਸਿੱਧੂ ਮੂਸੇਵਾਲਾ ਜਿੱਥੇ ਆਪਣੀ ਗਾਇਕੀ ਰਾਹੀਂ ਪੂਰੀ ਦੁਨੀਆ ‘ਤੇ ਰਾਜ ਕਰਦੇ ਸਨ, ਉੱਥੇ ਹੀ ਉਹ ਆਪਣੇ ਪਿੰਡ ਮੂਸਾ ਦੇ ਵਿਕਾਸ ਲਈ ਵੀ ਹਮੇਸ਼ਾ ਤਤਪਰ ਰਹਿੰਦੇ ਸਨ। ਪਿੰਡ ਵਾਸੀਆਂ ਅਤੇ ਪਰਿਵਾਰ ਮੁਤਾਬਕ ਸਿੱਧੂ ਜਿਊਂਦੇ ਜੀਅ ਪਿੰਡ ਵਿੱਚ ਇੱਕ ਅਜਿਹਾ ਖੇਡ ਸਟੇਡੀਅਮ ਬਣਾਉਣਾ ਚਾਹੁੰਦੇ ਸਨ, ਜਿੱਥੇ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਦੇ ਬੱਚੇ ਖੇਡ ਕੇ ਅੰਤਰਰਾਸ਼ਟਰੀ ਪੱਧਰ ‘ਤੇ ਨਾਮ ਕਮਾ ਸਕਣ। ਹਾਲਾਂਕਿ, ਉਸ ਸਮੇਂ ਸਰਕਾਰੀ ਉਦਾਸੀਨਤਾ ਅਤੇ ਫੰਡਾਂ ਦੀ ਕਮੀ ਕਾਰਨ ਇਹ ਪ੍ਰੋਜੈਕਟ ਸਿਰੇ ਨਹੀਂ ਚੜ੍ਹ ਸਕਿਆ ਸੀ। ਉਨ੍ਹਾਂ ਦੇ ਅਚਾਨਕ ਚਲੇ ਜਾਣ ਤੋਂ ਬਾਅਦ ਪਰਿਵਾਰ ਨੇ ਹਿੰਮਤ ਨਹੀਂ ਹਾਰੀ ਅਤੇ ਸਿੱਧੂ ਦੀ ਯਾਦ ਨੂੰ ਹਮੇਸ਼ਾ ਲਈ ਅਮਰ ਬਣਾਉਣ ਅਤੇ ਉਨ੍ਹਾਂ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਇਸ ਸਟੇਡੀਅਮ ਦਾ ਨਿਰਮਾਣ ਕਰਵਾਇਆ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਕੋਸ਼ਿਸ਼ ਉਦਘਾਟਨੀ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਭਾਵੁਕ ਹੋਏ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ, “ਸਾਡਾ ਪੁੱਤ ਹਮੇਸ਼ਾ ਚਾਹੁੰਦਾ ਸੀ ਕਿ ਇੱਥੋਂ ਦੇ ਨੌਜਵਾਨ ਚੰਗੀ ਸਿਹਤ ਦੇ ਮਾਲਕ ਬਣਨ ਅਤੇ ਨਸ਼ਿਆਂ ਵਰਗੀਆਂ ਕੁਰੀਤੀਆਂ ਤੋਂ ਦੂਰ ਰਹਿਣ। ਇਹ ਸਟੇਡੀਅਮ ਸਿਰਫ਼ ਇੱਟਾਂ-ਪੱਥਰਾਂ ਦਾ ਢਾਂਚਾ ਨਹੀਂ ਹੈ, ਬਲਕਿ ਇਹ ਸ਼ੁਭਦੀਪ ਦੀ ਸੋਚ ਹੈ।” ਉਨ੍ਹਾਂ ਉਮੀਦ ਜਤਾਈ ਕਿ ਇਸ ਖੇਡ ਮੈਦਾਨ ਵਿੱਚੋਂ ਪੰਜਾਬ ਦੇ ਬਿਹਤਰੀਨ ਖਿਡਾਰੀ ਪੈਦਾ ਹੋਣਗੇ ਜੋ ਦੇਸ਼ ਦਾ ਨਾਂ ਰੌਸ਼ਨ ਕਰਨਗੇ। ਇਸ ਮੌਕੇ ਮਾਤਾ ਚਰਨ ਕੌਰ ਨੇ ਵੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵੱਲ ਵੱਧ ਤੋਂ ਵੱਧ ਧਿਆਨ ਦੇਣ ਅਤੇ ਸਿੱਧੂ ਦੇ ਵਿਚਾਰਾਂ ‘ਤੇ ਚੱਲਣ। ਸਟੇਡੀਅਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਪਿੰਡ ਮੂਸਾ ਵਿਖੇ ਬਣੇ ਇਸ ਸਟੇਡੀਅਮ ਨੂੰ ਆਧੁਨਿਕ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ ਤਾਂ ਜੋ ਖਿਡਾਰੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮਿਲ ਸਕਣ: ਟਰੈਕ ਅਤੇ ਮੈਦਾਨ: ਦੌੜਾਕਾਂ ਲਈ ਸ਼ਾਨਦਾਰ ਰਨਿੰਗ ਟਰੈਕ ਅਤੇ ਫੁੱਟਬਾਲ/ਕ੍ਰਿਕਟ ਖੇਡਣ ਲਈ ਖੁੱਲ੍ਹਾ ਹਰਾ-ਭਰਾ ਮੈਦਾਨ। ਓਪਨ ਜਿਮ ਅਤੇ ਸਿਹਤ ਸਹੂਲਤਾਂ: ਨੌਜਵਾਨਾਂ ਦੀ ਸਰੀਰਕ ਕਸਰਤ ਲਈ ਆਧੁਨਿਕ ਓਪਨ ਜਿਮ ਮਸ਼ੀਨਾਂ ਲਗਾਈਆਂ ਗਈਆਂ ਹਨ। ਸੁਰੱਖਿਆ ਅਤੇ ਬੈਠਣ ਦੀ ਵਿਵਸਥਾ: ਦਰਸ਼ਕਾਂ ਦੇ ਬੈਠਣ ਲਈ ਸੁੰਦਰ ਪੌੜੀਆਂ (ਸਟੈਂਡਸ) ਬਣਾਏ ਗਏ ਹਨ ਅਤੇ ਸਟੇਡੀਅਮ ਦੇ ਆਲੇ-ਦੁਆਲੇ ਹਰਿਆਵਲ ਦਾ ਖਾਸ ਧਿਆਨ ਰੱਖਿਆ ਗਿਆ ਹੈ। ਇਲਾਕੇ ਦੇ ਨੌਜਵਾਨਾਂ ਵਿੱਚ ਖੁਸ਼ੀ ਦੀ ਲਹਿਰ ਇਸ ਸਟੇਡੀਅਮ ਦੇ ਬਣਨ ਨਾਲ ਪਿੰਡ ਮੂਸਾ ਅਤੇ ਮਾਨਸਾ ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਥਾਨਕ ਨੌਜਵਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਉਨ੍ਹਾਂ ਨੂੰ ਚੰਗੀ ਪ੍ਰੈਕਟਿਸ ਲਈ ਸ਼ਹਿਰਾਂ ਵੱਲ ਜਾਣਾ ਪੈਂਦਾ ਸੀ, ਪਰ ਹੁਣ ਪਿੰਡ ਵਿੱਚ ਹੀ ਅੰਤਰਰਾਸ਼ਟਰੀ ਪੱਧਰ ਵਰਗੀਆਂ ਸਹੂਲਤਾਂ ਮਿਲਣਗੀਆਂ। ਬਰਸੀ ਸਮਾਗਮ ਵਿੱਚ ਪਹੁੰਚੇ ਲੱਖਾਂ ਪ੍ਰਸ਼ੰਸਕਾਂ ਨੇ ਪਰਿਵਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਿੱਧੂ ਮੂਸੇਵਾਲਾ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਜ਼ਿੰਦਾ ਰਹੇਗਾ।

Punjab

ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੇ ਪਿੰਡ ਕੱਟੂ ਵਿੱਚ ਲਾਇਆ ਲੋਕ ਸੇਵਾ ਕੈਂਪ

ਬਰਨਾਲਾ/ ਧਨੌਲਾ, 28 ਮਈ-     ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਸਹਿਤ ਪ੍ਰਧਾਨ ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਦੇ ਨਿਰਦੇਸ਼ਾਂ ਤਹਿਤ ਹਫ਼ਤਾਵਰੀ ਲੋਕ ਸੇਵਾ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਕੱਟੂ ਦੇ ਗੁਰਦੁਆਰਾ ਸਾਹਿਬ ਵਿਖੇ ਕੈਂਪ ਲਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਪੁੱਜ ਕੇ ਲਾਭ ਲਿਆ।       ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਬਰਨਾਲਾ ਵਲੋਂ ਸਿਹਤ ਸੇਵਾਵਾਂ ਖਾਸ ਕਰਕੇ ਅੱਖਾਂ ਦੀ ਸਕਰੀਨਿੰਗ, ਜਨਰਲ ਸਿਹਤ ਜਾਂਚ ਅਤੇ ਵੱਖ ਵੱਖ ਵਿਭਾਗਾਂ ਦੀਆਂ ਸੇਵਾਵਾਂ ਘਰਾਂ ਦੇ ਨੇੜੇ ਮੁਹਈਆ ਕਰਾਉਣ ਲਈ ਪਿੰਡਾਂ ਵਿਚ ਲੋਕ ਸੇਵਾ ਕੈਂਪਾਂ ਦੀ ਪਹਿਲਕਦਮੀ ਕੀਤੀ ਗਈ ਹੈ।    ਪਹਿਲਾ ਹਫ਼ਤਾਵਰੀ ਕੈਂਪ ਪਿੰਡ ਕਰਮਗੜ੍ਹ ਵਿਚ ਲਾਇਆ ਗਿਆ ਸੀ ਜਿਸ ਵਿਚ ਸੈਂਕੜੇ ਵਿਅਕਤੀਆਂ ਨੇ ਸਿਹਤ ਸੇਵਾਵਾਂ ਅਤੇ ਵਿਭਾਗੀ ਸੇਵਾਵਾਂ ਦਾ ਲਾਭ ਲਿਆ। ਅਗਲਾ ਕੈਂਪ ਪਿੰਡ ਕਾਲੇਕੇ ਤੇ ਤੀਜਾ ਕੈਂਪ ਪਿੰਡ ਢਿੱਲਵਾਂ ਵਿੱਚ ਲਾਇਆ ਗਿਆ।      ਅੱਜ ਪਿੰਡ ਕੱਟੂ ਵਿੱਚ ਅੱਖਾਂ ਦੀ ਸਕਰੀਨਿੰਗ, ਜਨਰਲ ਚੈੱਕਅਪ, ਮੁਫ਼ਤ ਐਨਕਾਂ, ਮੁਫ਼ਤ ਦਵਾਈਆਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੀਆਂ ਲੋਕ ਭਲਾਈ ਸਕੀਮਾਂ ਲਈ ਅਪਲਾਈ ਕਰਵਾਇਆ ਗਿਆ।    ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੇ ਸਕੱਤਰ ਸਰਵਣ ਸਿੰਘ ਨੇ ਦੱਸਿਆ ਕਿ ਅੱਜ ਦੇ ਕੈਂਪ ਵਿਚ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਸਿਹਤ ਸੇਵਾਵਾਂ ਅਤੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲਈਆਂ। ਪਿੰਡ ਵਾਸੀਆਂ ਨੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਉਪਰਾਲੇ ਲਈ ਧੰਨਵਾਦ ਕੀਤਾ। 

Punjab

ਪੰਜਾਬ ਮੌਸਮ ਅਪਡੇਟ: 8 ਜ਼ਿਲ੍ਹਿਆਂ 'ਚ ਬਹੁਤ ਭਾਰੀ ਬਾਰਿਸ਼, ਤੇਜ਼ ਤੂਫ਼ਾਨ ਅਤੇ ਗੜ੍ਹੇਮਾਰੀ ਦਾ 'ਰੈੱਡ ਅਲਰਟ' ਜਾਰੀ

ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਚੱਲ ਰਹੀ ਲੂ (Heatwave) ਤੋਂ ਪ੍ਰੇਸ਼ਾਨ ਲੋਕਾਂ ਲਈ ਰਾਹਤ ਦੀ ਖ਼ਬਰ ਹੈ, ਪਰ ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇੱਕ ਵੱਡੀ ਚਿਤਾਵਨੀ ਵੀ ਜਾਰੀ ਕੀਤੀ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਮੁਤਾਬਕ, ਪੱਛਮੀ ਗੜਬੜੀ (Western Disturbance) ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਮੌਸਮ ਵਿੱਚ ਅਚਾਨਕ ਵੱਡਾ ਬਦਲਾਅ ਆ ਰਿਹਾ ਹੈ। ਵਿਭਾਗ ਵੱਲੋਂ ਸੂਬੇ ਦੇ 8 ਪ੍ਰਮੁੱਖ ਜ਼ਿਲ੍ਹਿਆਂ ਲਈ ਬਹੁਤ ਭਾਰੀ ਬਾਰਿਸ਼, ਬਿਜਲੀ ਚਮਕਣ ਅਤੇ ਤੇਜ਼ ਤੂਫ਼ਾਨ ਦਾ ਹਾਈ ਅਲਰਟ (Red Alert) ਜਾਰੀ ਕੀਤਾ ਗਿਆ ਹੈ। ਇਨ੍ਹਾਂ 8 ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਖ਼ਤਰਾ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਨਕਸ਼ੇ ਅਤੇ ਬੁਲੇਟਿਨ ਅਨੁਸਾਰ, ਪੰਜਾਬ ਦੇ ਜਿਨ੍ਹਾਂ 8 ਜ਼ਿਲ੍ਹਿਆਂ ਵਿੱਚ ਮੌਸਮ ਸਭ ਤੋਂ ਖ਼ਰਾਬ ਰਹਿਣ ਦੀ ਸੰਭਾਵਨਾ ਹੈ ਅਤੇ ਜਿੱਥੇ ‘ਟੇਕ ਐਕਸ਼ਨ’ (Red Alert) ਦੀ ਚਿਤਾਵਨੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਸ਼ਾਮਲ ਹਨ: ਮੋਹਾਲੀ (S.A.S. Nagar) ਰੂਪਨਗਰ (ਰੋਪੜ) ਫ਼ਤਿਹਗੜ੍ਹ ਸਾਹਿਬ ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) ਗੁਰਦਾਸਪੁਰ ਪਠਾਨਕੋਟ ਪਟਿਆਲਾ ਹੁਸ਼ਿਆਰਪੁਰ ਇਸ ਤੋਂ ਇਲਾਵਾ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੀ ਅਜਿਹੇ ਹੀ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। 70 ਤੋਂ 90 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਸਿਰਫ਼ ਬਾਰਿਸ਼ ਹੀ ਨਹੀਂ ਹੋਵੇਗੀ, ਬਲਕਿ 70 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਝੱਖੜ/ਤੂਫ਼ਾਨ (Squall) ਚੱਲਣ ਦੇ ਆਸਾਰ ਹਨ, ਜਿਸ ਦੀ ਰਫ਼ਤਾਰ ਕੁਝ ਸਮੇਂ ਲਈ 90 ਕਿਲੋਮੀਟਰ ਪ੍ਰਤੀ ਘੰਟਾ ਤੱਕ ਵੀ ਪਹੁੰਚ ਸਕਦੀ ਹੈ। ਇਸ ਦੇ ਨਾਲ ਹੀ ਕਈ ਥਾਵਾਂ ‘ਤੇ ਗੜ੍ਹੇਮਾਰੀ (Hailstorm) ਹੋਣ ਦੀ ਵੀ ਪੂਰੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਖ਼ਾਸ ਚਿਤਾਵਨੀ: ਤੇਜ਼ ਹਵਾਵਾਂ ਕਾਰਨ ਕੱਚੇ ਮਕਾਨਾਂ, ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਵਾਹਨ ਚਾਲਕਾਂ ਅਤੇ ਖੇਤਾਂ ਵਿੱਚ ਕੰਮ ਕਰਨ ਵਾਲੇ ਕਿਸਾਨਾਂ ਨੂੰ ਖ਼ਾਸ ਤੌਰ ‘ਤੇ ਸਾਵਧਾਨ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਗਰਮੀ ਤੋਂ ਮਿਲੇਗੀ ਵੱਡੀ ਰਾਹਤ, ਤਾਪਮਾਨ ਡਿੱਗੇਗਾ ਪਿਛਲੇ ਦਿਨੀਂ ਪੰਜਾਬ ਦੇ ਕਈ ਹਿੱਸਿਆਂ (ਜਿਵੇਂ ਬਠਿੰਡਾ, ਸੰਗਰੂਰ ਅਤੇ ਲੁਧਿਆਣਾ) ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਸੀ। ਇਸ ਭਾਰੀ ਬਾਰਿਸ਼ ਅਤੇ ਤੂਫ਼ਾਨ ਦੇ ਆਉਣ ਨਾਲ ਤਾਪਮਾਨ ਵਿੱਚ 4 ਤੋਂ 6 ਡਿਗਰੀ ਸੈਲਸੀਅਸ ਦੀ ਵੱਡੀ ਗਿਰਾਵਟ ਦੇਖਣ ਨੂੰ ਮਿਲੇਗੀ, ਜਿਸ ਨਾਲ ਲੋਕਾਂ ਨੂੰ ਚੁਭਦੀ ਗਰਮੀ ਅਤੇ ਲੂ ਤੋਂ ਵੱਡੀ ਰਾਹਤ ਮਿਲੇਗੀ। ਅਗਲੇ 3 ਦਿਨਾਂ ਦਾ ਮੌਸਮੀ ਸ਼ਡਿਊਲ ਵੀਰਵਾਰ ਤੋਂ ਸ਼ੁੱਕਰਵਾਰ: ਮੌਸਮ ਵਿੱਚ ਬਦਲਾਅ ਸ਼ੁਰੂ ਹੋਵੇਗਾ, ਧੂੜ ਭਰੀ ਅੰਧੇਰੀ ਚੱਲੇਗੀ ਅਤੇ ਰਾਤ ਤੱਕ ਭਾਰੀ ਬਾਰਿਸ਼ ਦਾ ਸਿਲਸਿਲਾ ਸ਼ੁਰੂ ਹੋ ਜਾਵੇਗਾ। ਸ਼ਨੀਵਾਰ: ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣਾ ਜਾਰੀ ਰਹੇਗਾ, ਹਾਲਾਂਕਿ ਅਲਰਟ ਦਾ ਪੱਧਰ ‘ਰੈੱਡ’ ਤੋਂ ਘਟ ਕੇ ‘ਓਰੇਂਜ’ (Orange Alert) ਹੋ ਜਾਵੇਗਾ। ਹਵਾ ਦੀ ਰਫ਼ਤਾਰ 50-60 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ। ਐਤਵਾਰ: ਐਤਵਾਰ ਤੋਂ ਮੌਸਮ ਹੌਲੀ-ਹੌਲੀ ਸਾਫ਼ ਹੋਣਾ ਸ਼ੁਰੂ ਹੋ ਜਾਵੇਗਾ ਅਤੇ ਸਿਰਫ਼ ਕੁਝ ਕੁ ਥਾਵਾਂ ‘ਤੇ ਹੀ ਹਲਕੀ ਬਾਰਿਸ਼ ਦੇਖਣ ਨੂੰ ਮਿਲੇਗੀ। ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ ਖ਼ਰਾਬ ਮੌਸਮ ਦੇ ਮੱਦੇਨਜ਼ਰ ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਤੂਫ਼ਾਨ ਅਤੇ ਬਿਜਲੀ ਚਮਕਣ ਦੌਰਾਨ ਘਰਾਂ ਦੇ ਅੰਦਰ ਹੀ ਰਹਿਣ। ਬਿਜਲੀ ਦੇ ਉਪਕਰਨਾਂ ਦੀ ਵਰਤੋਂ ਤੋਂ ਬਚਿਆ ਜਾਵੇ ਅਤੇ ਦਰੱਖਤਾਂ ਜਾਂ ਕਮਜ਼ੋਰ ਇਮਾਰਤਾਂ ਦੇ ਹੇਠਾਂ ਖੜ੍ਹੇ ਹੋਣ ਤੋਂ ਗੁਰੇਜ਼ ਕੀਤਾ ਜਾਵੇ।

Punjab

ਮੁਅੱਤਲ DIG ਭੁੱਲਰ ਨੂੰ ਰਾਹਤ: ਰਿਸ਼ਵਤਖੋਰੀ ਮਾਮਲੇ ਵਿੱਚ ਨਹੀਂ ਹੋਵੇਗੀ ਰੋਜ਼ਾਨਾ ਸੁਣਵਾਈ; CBI ਦੀ ਪਟੀਸ਼ਨ ਖਾਰਜ

CBI ਨੂੰ ਲੱਗਿਆ ਵੱਡਾ ਝਟਕਾ, ਅਦਾਲਤ ਨੇ ਮੰਗ ਨੂੰ ਦੱਸਿਆ ‘ਗੈਰ-ਵਿਹਾਰਕ’ ਰਿਸ਼ਵਤਖੋਰੀ ਦੇ ਹਾਈ-ਪ੍ਰੋਫਾਈਲ ਮਾਮਲੇ ਵਿੱਚ ਫਸੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ (Harcharan Singh Bhullar) ਨੂੰ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸੀਬੀਆਈ (CBI) ਵੱਲੋਂ ਦਾਇਰ ਉਸ ਪਟੀਸ਼ਨ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 4 ਤਹਿਤ ਮਾਮਲੇ ਦੀ ਰੋਜ਼ਾਨਾ ਸੁਣਵਾਈ ਕਰਨ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਆਪਣੇ ਫੈਸਲੇ ਵਿੱਚ ਸਪਸ਼ਟ ਕੀਤਾ ਕਿ ਮੌਜੂਦਾ ਪੜਾਅ ‘ਤੇ ਅਜਿਹੀ ਮੰਗ ਨੂੰ ਪ੍ਰਵਾਨ ਕਰਨਾ ਵਿਹਾਰਕ ਤੌਰ ‘ਤੇ ਸੰਭਵ ਨਹੀਂ ਹੈ ਕਿਉਂਕਿ ਕੇਸ ਅਜੇ ਬਹੁਤ ਸ਼ੁਰੂਆਤੀ ਦੌਰ ਵਿੱਚ ਹੈ। ਕੀ ਸੀ CBI ਦੀ ਦਲੀਲ? ਸੀਬੀਆਈ ਦੇ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਜਾਂਚ ਏਜੰਸੀ ਵੱਲੋਂ ਇਸ ਮਾਮਲੇ ਦੀ ਜਾਂਚ ਮੁਕੰਮਲ ਕਰਕੇ ਦਸੰਬਰ 2025 ਵਿੱਚ ਹੀ ਚਾਰਜਸ਼ੀਟ ਦਾਇਰ ਕਰ ਦਿੱਤੀ ਗਈ ਸੀ, ਜਿਸ ਦਾ ਨੋਟਿਸ ਅਦਾਲਤ ਨੇ ਮਾਰਚ 2026 ਵਿੱਚ ਲਿਆ ਸੀ। ਸੀਬੀਆਈ ਦਾ ਕਹਿਣਾ ਸੀ ਕਿ ਮੁਲਜ਼ਮ ਪੱਖ ਵੱਲੋਂ ਵਾਰ-ਵਾਰ ਵੱਖ-ਵੱਖ ਅਰਜ਼ੀਆਂ ਦਾਇਰ ਕਰਕੇ ਅਦਾਲਤੀ ਕਾਰਵਾਈ ਵਿੱਚ ਦੇਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਏਜੰਸੀ ਨੇ ਸੁਪਰੀਮ ਕੋਰਟ ਦੇ ਉਸ ਹੁਕਮ ਦਾ ਵੀ ਹਵਾਲਾ ਦਿੱਤਾ, ਜਿਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਅਗਲੇ ਦੋ ਮਹੀਨਿਆਂ ਵਿੱਚ ਟਰਾਇਲ ਸ਼ੁਰੂ ਨਹੀਂ ਹੁੰਦਾ ਤਾਂ ਮੁਲਜ਼ਮ ਜ਼ਮਾਨਤ ਲਈ ਦੁਬਾਰਾ ਹਾਈ ਕੋਰਟ ਜਾ ਸਕਦਾ ਹੈ। ਇਸੇ ਲਈ ਸੀਬੀਆਈ ਕੇਸ ਦਾ ਨਿਪਟਾਰਾ ਜਲਦੀ ਤੋਂ ਜਲਦੀ ਕਰਵਾਉਣ ਲਈ ਰੋਜ਼ਾਨਾ ਸੁਣਵਾਈ ਦੀ ਮੰਗ ਕਰ ਰਹੀ ਸੀ। ਬਚਾਅ ਪੱਖ ਨੇ ਕੀਤਾ ਜ਼ੋਰਦਾਰ ਵਿਰੋਧ ਦੂਜੇ ਪਾਸੇ, ਮੁਅੱਤਲ ਡੀਆਈਜੀ ਭੁੱਲਰ ਦੇ ਸੀਨੀਅਰ ਵਕੀਲਾਂ (ਸਰਤੇਜ ਸਿੰਘ ਨਰੂਲਾ ਅਤੇ ਐੱਸ.ਪੀ.ਐੱਸ. ਭੁੱਲਰ) ਨੇ ਸੀਬੀਆਈ ਦੀ ਇਸ ਪਟੀਸ਼ਨ ਦਾ ਤਿੱਖਾ ਵਿਰੋਧ ਕੀਤਾ। ਬਚਾਅ ਪੱਖ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਸੀਬੀਆਈ ਦੀ ਇਹ ਅਰਜ਼ੀ ਪੂਰੀ ਤਰ੍ਹਾਂ ਬੇਬੁਨਿਆਦ ਹੈ ਅਤੇ ਇਹ ਸਿਰਫ਼ ਮੁਲਜ਼ਮ ਨੂੰ ਬਿਨਾਂ ਵਜ੍ਹਾ ਲੰਮੇ ਸਮੇਂ ਤੱਕ ਜੇਲ੍ਹ (ਹਿਰਾਸਤ) ਵਿੱਚ ਰੱਖਣ ਦੀ ਇੱਕ ਚਾਲ ਹੈ। ਉਨ੍ਹਾਂ ਕਿਹਾ ਕਿ ਇੱਕ ਨਿਰਪੱਖ ਟਰਾਇਲ ਲਈ ਬਚਾਅ ਪੱਖ ਨੂੰ ਪੂਰਾ ਸਮਾਂ ਅਤੇ ਢੁਕਵਾਂ ਮੌਕਾ ਮਿਲਣਾ ਕਾਨੂੰਨੀ ਹੱਕ ਹੈ। ਅਦਾਲਤ ਨੇ ਕਿਉਂ ਖਾਰਜ ਕੀਤੀ ਪਟੀਸ਼ਨ? ਵਿਸ਼ੇਸ਼ ਜੱਜ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਾਇਆ ਕਿ ਇਸ ਕੇਸ ਵਿੱਚ ਅਜੇ ਤੱਕ ਮੁਲਜ਼ਮਾਂ ਖ਼ਿਲਾਫ਼ ਰਸਮੀ ਤੌਰ ‘ਤੇ ਦੋਸ਼ (Charges) ਤੈਅ ਨਹੀਂ ਕੀਤੇ ਗਏ ਹਨ। ਅਦਾਲਤ ਨੇ ਸਪਸ਼ਟ ਕੀਤਾ ਕਿ: ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਰੋਜ਼ਾਨਾ ਸੁਣਵਾਈ ਦੇ ਨਿਰਦੇਸ਼ ਆਮ ਤੌਰ ‘ਤੇ ਉਦੋਂ ਦਿੱਤੇ ਜਾਂਦੇ ਹਨ ਜਦੋਂ ਦੋਸ਼ ਤੈਅ ਹੋ ਚੁੱਕੇ ਹੋਣ ਅਤੇ ਗਵਾਹੀਆਂ ਦਾ ਦੌਰ ਸ਼ੁਰੂ ਹੋਣਾ ਹੋਵੇ। ਮੁਲਜ਼ਮ ਪਹਿਲਾਂ ਹੀ ਨਿਆਇਕ ਹਿਰਾਸਤ (ਜੇਲ੍ਹ) ਵਿੱਚ ਹਨ, ਅਤੇ ਅਦਾਲਤ ਖੁਦ ਕੇਸ ਵਿੱਚ ਕਿਸੇ ਵੀ ਬੇਲੋੜੀ ਦੇਰੀ ਨੂੰ ਰੋਕਣ ਲਈ ਇੱਕ ਸਖ਼ਤ ਸਮਾਂ-ਸਾਰਣੀ (Schedule) ਤੈਅ ਕਰਕੇ ਕਾਰਵਾਈ ਚਲਾ ਰਹੀ ਹੈ। ਇਸ ਲਈ ਅਦਾਲਤ ਨੇ ਮੌਜੂਦਾ ਸਥਿਤੀ ਵਿੱਚ ਰੋਜ਼ਾਨਾ ਸੁਣਵਾਈ ਦੀ ਮੰਗ ਨੂੰ ਅਸਵੀਕਾਰ ਕਰ ਦਿੱਤਾ। ਕੀ ਹੈ ਪੂਰਾ ਮਾਮਲਾ? ਦੱਸਣਯੋਗ ਹੈ ਕਿ ਸੀਬੀਆਈ ਨੇ ਇਹ ਮਾਮਲਾ 16 ਅਕਤੂਬਰ 2025 ਨੂੰ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਆਕਾਸ਼ ਬੱਤਾ ਦੀ ਸ਼ਿਕਾਇਤ ‘ਤੇ ਦਰਜ ਕੀਤਾ ਸੀ। ਦੋਸ਼ ਸਨ ਕਿ ਰੋਪੜ ਰੇਂਜ ਦੇ ਤਤਕਾਲੀ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਆਪਣੇ ਇੱਕ ਪ੍ਰਾਈਵੇਟ ਵਿਚੋਲੇ (ਕ੍ਰਿਸ਼ਣੂ ਸ਼ਾਰਦਾ) ਰਾਹੀਂ ਸ਼ਿਕਾਇਤਕਰਤਾ ਵਿਰੁੱਧ ਦਰਜ ਇੱਕ ਪੁਰਾਣੇ ਕੇਸ ਨੂੰ ਰਫ਼ਾ-ਦਫ਼ਾ ਕਰਨ ਅਤੇ ਉਸਦੇ ਕਾਰੋਬਾਰ ਨੂੰ ਬਿਨਾਂ ਰੁਕਾਵਟ ਚੱਲਣ ਦੇਣ ਬਦਲੇ 8 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਸੀਬੀਆਈ ਨੇ ਚੰਡੀਗੜ੍ਹ/ਮੋਹਾਲੀ ਵਿੱਚ ਜਾਲ (Trap) ਵਿਛਾ ਕੇ ਵਿਚੋਲੇ ਨੂੰ 5 ਲੱਖ ਰੁਪਏ ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ, ਜਿਸ ਤੋਂ ਬਾਅਦ ਡੀਆਈਜੀ ਭੁੱਲਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਹੋਈਆਂ ਛਾਪੇਮਾਰੀਆਂ ਦੌਰਾਨ ਕਰੋੜਾਂ ਦੀ ਨਕਦੀ ਅਤੇ ਬੇਹਿਸਾਬ ਸੰਪਤੀ ਦੇ ਦਸਤਾਵੇਜ਼ ਮਿਲਣ ਦੇ ਦਾਅਵੇ ਕੀਤੇ ਗਏ ਸਨ, ਜਿਸ ਕਾਰਨ ਭੁੱਲਰ ‘ਤੇ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਵੱਖਰਾ ਮਾਮਲਾ ਵੀ ਚੱਲ ਰਿਹਾ ਹੈ। ਫਿਲਹਾਲ ਭੁੱਲਰ ਚੰਡੀਗੜ੍ਹ ਦੀ ਮਾਡਲ ਜੇਲ੍ਹ ਵਿੱਚ ਬੰਦ ਹਨ।

Punjab

ਰਵਨੀਤ ਬਿੱਟੂ ਨੇ ਨਗਰ ਨਿਗਮ ਚੋਣਾਂ ਦੌਰਾਨ ਪੰਜਾਬ ਪੁਲਿਸ ਦੀ ਬੇਇੱਜ਼ਤੀ ਕੀਤੀ, ਪੂਰਾ ਪੰਜਾਬ ਉਨ੍ਹਾਂ ਦੇ ਇਸ ਵਿਵਹਾਰ ਦੀ ਨਿੰਦਾ ਕਰਦਾ ਹੈ: ਅਮਨ ਅਰੋੜਾ

ਚੰਡੀਗੜ੍ਹ, 27 ਮਈ   ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ਦੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ‘ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਉਨ੍ਹਾਂ ਦੀ ਗੁੰਡਾਗਰਦੀ ਅਤੇ ਚੋਣ ਨਿਯਮਾਂ ਦੀ ਉਲੰਘਣਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਨੇ ਭਾਜਪਾ ਮੰਤਰੀ ਅਤੇ ਭਾਜਪਾ ਆਗੂਆਂ ਵੱਲੋਂ ਗੁੰਡਾਗਰਦੀ ਰਾਹੀਂ ਲੋਕਤੰਤਰੀ ਪ੍ਰਕਿਰਿਆ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ‘ਤੇ ਸਵਾਲ ਚੁੱਕੇ। ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਰਾਜ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੂਰੇ ਸੂਬੇ ਨੇ ਮੀਡੀਆ ਰਾਹੀਂ ਦੇਖਿਆ ਕਿ ਕਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਲੋਕਤੰਤਰੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਸਨ। ਹਾਲਾਂਕਿ, ਭਾਜਪਾ ਨੇ ਵੋਟਿੰਗ ਪ੍ਰਕਿਰਿਆ ਦੌਰਾਨ ਇੱਕ ਵਾਰ ਫਿਰ ਡਰਾਉਣ-ਧਮਕਾਉਣ, ਸੱਤਾ ਦੀ ਦੁਰਵਰਤੋਂ ਅਤੇ ਗੁੰਡਾਗਰਦੀ ਦਾ ਸਹਾਰਾ ਲਿਆ।   ਉਨ੍ਹਾਂ ਕਿਹਾ ਕਿ ਭਾਜਪਾ ਨੇ ਹਰ ਚੋਣ ਵਿੱਚ ਗੁੰਡਾਗਰਦੀ ਅਤੇ ਹੇਰਾਫੇਰੀ ਨੂੰ ਇੱਕ ਪੈਟਰਨ ਬਣਾ ਲਿਆ ਹੈ। ਭਾਜਪਾ ਨੇ ਇਸ ਤੋਂ ਪਹਿਲਾਂ ਪੱਛਮੀ ਬੰਗਾਲ ਵਿੱਚ ਸਿਸਟਮ ਦੀ ਦੁਰਵਰਤੋਂ ਕਰਕੇ ਵੋਟਾਂ ਲੁੱਟੀਆਂ ਸਨ ਅਤੇ ਪੰਜਾਬ ਵਿੱਚ ਸਥਾਨਕ ਚੋਣਾਂ ਦੌਰਾਨ ਵੀ ਅਜਿਹੀ ਹੀ ਚਾਲ ਚੱਲਣ ਦੀ ਕੋਸ਼ਿਸ਼ ਕੀਤੀ।   ਸੰਗਰੂਰ ਅਤੇ ਧੂਰੀ ਤੋਂ ਸਾਹਮਣੇ ਆਈਆਂ ਘਟਨਾਵਾਂ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਰਾਸ਼ਟਰੀ ਪੱਧਰ ‘ਤੇ ਰਾਜ ਕਰਨ ਵਾਲੀ ਪਾਰਟੀ ਦੇ ਆਗੂਆਂ ਦਾ ਸੜਕਾਂ ‘ਤੇ ਉਤਰਨਾ ਅਤੇ ਸ਼ਰੇਆਮ ਅਜਿਹਾ ਵਿਵਹਾਰ ਕਰਨਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪੂਰਾ ਪੰਜਾਬ ਰਵਨੀਤ ਬਿੱਟੂ ਅਤੇ ਭਾਜਪਾ ਆਗੂਆਂ ਦੀਆਂ ਇਨ੍ਹਾਂ ਕਰਤੂਤਾਂ ਦੀ ਨਿੰਦਾ ਕਰਦਾ ਹੈ।   ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਆਗੂਆਂ ਨੇ ਚੋਣ ਪ੍ਰਚਾਰ ਖ਼ਤਮ ਹੋਣ ਦੇ ਬਾਵਜੂਦ ਧੂਰੀ ਵਿੱਚ ਮੌਜੂਦ ਰਹਿ ਕੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਚੋਣ ਨਿਯਮਾਂ ਅਨੁਸਾਰ, ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਬਾਹਰੀ ਲੋਕਾਂ ਨੂੰ ਸ਼ਹਿਰ ਵਿੱਚ ਰਹਿਣ ਦੀ ਇਜਾਜ਼ਤ ਨਹੀਂ ਹੁੰਦੀ, ਫਿਰ ਵੀ ਭਾਜਪਾ ਆਗੂ ਓਂਕਾਰ ਸਿੰਘ ਨਿਯਮਾਂ ਦੀ ਉਲੰਘਣਾ ਕਰਕੇ ਉੱਥੇ ਮੌਜੂਦ ਰਹੇ।   ਉਨ੍ਹਾਂ ਅੱਗੇ ਕਿਹਾ ਕਿ ਜਦੋਂ ਪੰਜਾਬ ਪੁਲਿਸ ਨੇ ਨਿਯਮਾਂ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਅਤੇ ਭਾਜਪਾ ਆਗੂ ਨੂੰ ਇਲਾਕੇ ਵਿੱਚੋਂ ਬਾਹਰ ਕੱਢਿਆ, ਤਾਂ ਰਵਨੀਤ ਬਿੱਟੂ ਖ਼ੁਦ ਮੌਕੇ ‘ਤੇ ਪਹੁੰਚ ਗਏ ਅਤੇ ਪੁਲਿਸ ਦੀ ਕਾਰਵਾਈ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਅਜਿਹਾ ਵਿਵਹਾਰ ਕੀਤਾ ਜਿਵੇਂ ਸੰਵਿਧਾਨ ਅਤੇ ਕਾਨੂੰਨ ਉਨ੍ਹਾਂ ਦੇ ਸਿਆਸੀ ਅਹੁਦੇ ਦੇ ਅਧੀਨ ਹੋਣ।   ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਮਾਮਲੇ ਨੂੰ ਸ਼ਾਂਤੀਪੂਰਵਕ ਅਤੇ ਸਨਮਾਨਪੂਰਵਕ ਹੱਲ ਕਰਨ ਦੀ ਕੋਸ਼ਿਸ਼ ਦੇ ਬਾਵਜੂਦ, ਭਾਜਪਾ ਆਗੂਆਂ ਨੇ ਵਰਦੀਧਾਰੀ ਮੁਲਾਜ਼ਮਾਂ ਨਾਲ ਬਦਸਲੂਕੀ ਕੀਤੀ ਅਤੇ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਵਿਰੁੱਧ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਦੀ ਵੀ ਨਿੰਦਾ ਕੀਤੀ, ਜਿਸ ਵਿੱਚ ਇੱਕ ਮਹਿਲਾ ਪੁਲਿਸ ਅਧਿਕਾਰੀ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਗਈਆਂ ਟਿੱਪਣੀਆਂ ਵੀ ਸ਼ਾਮਲ ਸਨ।   ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਨੇ ਸੂਬੇ ਨੂੰ ਅੱਤਵਾਦ ਦੇ ਕਾਲੇ ਦੌਰ ਤੋਂ ਬਚਾਉਣ ਲਈ ਅਥਾਹ ਕੁਰਬਾਨੀਆਂ ਦਿੱਤੀਆਂ ਹਨ। ਪੁਲਿਸ ਫੋਰਸ ਦੀ ਬੇਇੱਜ਼ਤੀ ਕਰਨਾ ਅਤੇ ਧਰਮ ਜਾਂ ਜਾਤ ਦੇ ਅਧਾਰ ‘ਤੇ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣਾ ਸ਼ਰਮਨਾਕ ਅਤੇ ਅਸਵੀਕਾਰਨਯੋਗ ਹੈ।   ‘ਆਪ’ ਆਗੂ ਨੇ ਪੰਜਾਬ ਪੁਲਿਸ ਦੀ ਆਲੋਚਨਾ ਕਰਨ ‘ਤੇ ਰਵਨੀਤ ਬਿੱਟੂ ਦੇ ਦੋਹਰੇ ਮਾਪਦੰਡਾਂ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਰਵਨੀਤ ਬਿੱਟੂ ਨੇ ਯੋਗਤਾ ਦੇ ਮਾਪਦੰਡਾਂ ਵਿੱਚ ਬੇਨਿਯਮੀਆਂ ਦੇ ਬਾਵਜੂਦ ਆਪਣੇ ਰਸੂਖ ਦੀ ਵਰਤੋਂ ਕਰਕੇ ਆਪਣੇ ਭਰਾ ਲਈ ਡੀਐੱਸਪੀ ਦਾ ਅਹੁਦਾ ਹਾਸਲ ਕੀਤਾ ਸੀ।   ਇਸ ਪੂਰੇ ਘਟਨਾਕ੍ਰਮ ਦੀ ਨਿੰਦਾ ਕਰਦਿਆਂ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਲੋਕ ਪੁਲਿਸ ਫੋਰਸ ਅਤੇ ਲੋਕਤੰਤਰੀ ਸੰਸਥਾਵਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਕਿਸੇ ਵੀ ਵਿਅਕਤੀ ਨੂੰ, ਚਾਹੇ ਉਹ ਕਿੰਨੇ ਵੀ ਉੱਚੇ ਅਹੁਦੇ ਜਾਂ ਸੱਤਾ ਵਿੱਚ ਕਿਉਂ ਨਾ ਹੋਵੇ, ਕਾਨੂੰਨ ਨੂੰ ਢਾਹ ਲਾਉਣ, ਪੁਲਿਸ ਮੁਲਾਜ਼ਮਾਂ ਦੀ ਬੇਇੱਜ਼ਤੀ ਕਰਨ ਜਾਂ ਲੋਕਤੰਤਰੀ ਪ੍ਰਕਿਰਿਆ ਵਿੱਚ ਵਿਘਨ ਪਾਉਣ ਦਾ ਕੋਈ ਅਧਿਕਾਰ ਨਹੀਂ ਹੈ।

Scroll to Top