Actionpunjab

Action Punjab Logo
Breaking News

Author name: Action Punjab

Action Punjab
Punjab

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 9 ਅਪ੍ਰੈਲ:ਪੰਜਾਬ ਦੀ ਸਿੱਖਿਆ ਕ੍ਰਾਂਤੀ  ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ ਕੀਤੀ, ਜੋ ਸਿੱਖਿਆ ਵਿੱਚ ਆਲਮੀ ਪੱਧਰ ਦੀ  ਉੱਤਮਤਾ ਲਿਆਉਣ ਵਾਲਾ ਪ੍ਰਮੁੱਖ ਬੁਨਿਆਦੀ ਸਿਖਲਾਈ ਪ੍ਰੋਗਰਾਮ ਹੈ। ਇਹ ਨਵੀਂ ਪਹਿਲ ਰਾਜ-ਵਿਆਪੀ ਹਾਜ਼ਰੀ ਟਰੈਕਿੰਗ ਪ੍ਰਣਾਲੀ ਦੀ ਸਹੂਲਤ ਦਿੰਦਾ ਹੈ, ਜਿਸ ਤਹਿਤ ਮਾਪਿਆਂ ਨੂੰ ਆਪਣੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸ.ਐਮ.ਐਸ. ਪ੍ਰਾਪਤ ਹੋਣਗੇ। ਇਹ ਅਸਲ-ਸਮੇਂ ਦੀ ਜਵਾਬਦੇਹੀ ਅਤੇ ਕਲਾਸਰੂਮਾਂ ਵਿੱਚ ਸਿੱਖਣ ਲਈ ਨਿਰੰਤਰ ਸਾਕਾਰਾਤਕ ਮਾਹੌਲ ਵੱਲ ਬਦਲ ਰਹੇ ਪੰਜਾਬ ਦੀ ਪ੍ਰਤੀਕ ਹੈ।ਇਸਨੂੰ ਪੰਜਾਬ ਦੀ ਸਿੱਖਿਆ ਕ੍ਰਾਂਤੀ ਵਿੱਚ ਅਗਲੀ ਵੱਡੀ ਪੁਲਾਂਘ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ, ਜੋ ਪਹਿਲਾਂ ਹੀ ਪਰਖ (ਪ੍ਰਦਰਸ਼ਨ ਮੁਲਾਂਕਣ, ਸਮੀਖਿਆ, ਅਤੇ ਸੰਪੂਰਨ ਵਿਕਾਸ ਲਈ ਗਿਆਨ ਵਿਸ਼ਲੇਸ਼ਣ) ਸਰਵੇਖਣ ਵਿੱਚ ਪਹਿਲੇ ਸਥਾਨ ’ਤੇ ਹੈ, ਹੁਣ ਕਲਾਸਰੂਮ ਜਵਾਬਦੇਹੀ ਨੂੰ ਮਜ਼ਬੂਤ ਕਰਕੇ ਅਤੇ ਜਾਂਚੇ-ਪਰਖੇ ਸਿੱਖਿਆ ਅਭਿਆਸਾਂ ਨੂੰ ਵਰਤ ਕੇ ਉਸਾਰੂ ਨਤੀਜਿਆਂ ਵੱਲ ਵਧ ਰਿਹਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕਰ ਦਿੱਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਫੰਡ ਫਾਈਲਾਂ ਵਿੱਚ ਅਟਕੇ ਰਹਿਣ ਦੀ ਥਾਂ ਕਲਾਸਰੂਮਾਂ ਤੱਕ ਪਹੁੰਚਣ। ਇਸ ਨਾਲ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਤੋਂ  ਲੈ ਕੇ ਨਤੀਜਿਆਂ ਤੱਕ ਸਾਰਥਕ ਤਬਦੀਲੀ ਆਵੇਗੀ।‘ਪਰਖ’ ਰਾਸ਼ਟਰੀ ਸਰਵੇਖਣ 2024 ਵਿੱਚ ਪੰਜਾਬ ਦੇ ਸਿਖਰਲੇ ਸਥਾਨ ਦਾ ਹਵਾਲਾ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਿਸ਼ਨ ਸਮਰੱਥ 2026-27 ਦੇ ਹਿੱਸੇ ਵਜੋਂ ਹਾਜ਼ਰੀ ਟਰੈਕਿੰਗ ਸਿਸਟਮ ਦੀ ਸ਼ੁਰੂਆਤ ਕੀਤੀ ਹੈ।ਉਨ੍ਹਾਂ ਕਿਹਾ, “ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸ.ਐਮ.ਐਸ. ਪ੍ਰਾਪਤ ਹੋਣਗੇ, ਹਰ ਗੈਰਹਾਜ਼ਰੀ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ, ਜਿਸਦਾ ਉਦੇਸ਼ ਨਿਯਮਤ ਹਾਜ਼ਰੀ, ਸਿੱਖਣ ਦੀ ਰੁਚੀ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਬੱਚੇ ਦੀ ਸ਼ਮੂਲੀਅਤ ਨੂੰ ਵਧਾਉਣਾ ਹੈ। ਸੱਤ ਦਿਨਾਂ ਲਈ ਗੈਰਹਾਜ਼ਰ ਰਹਿਣ ਵਾਲੇ ਬੱਚੇ ਨੂੰ ਜ਼ਿਲ੍ਹਾ ਪੱਧਰੀ ਮਾਪਿਆਂ ਨਾਲ ਰਾਬਤਾ ਕੀਤਾ ਜਾਵੇਗਾ, ਜਦੋਂ ਕਿ 15 ਦਿਨਾਂ ਤੋਂ ਵੱਧ ਗੈਰਹਾਜ਼ਰ ਰਹਿਣ ’ਤੇ  ਮਾਪਿਆਂ ਨੂੰ ਸੂਬੇ ਦੇ ਮੁੱਖ ਦਫਤਰ ਨਾਲ ਸੰਪਰਕ ਕਰਨਾ ਹੋਵੇਗਾ। ਇਹ ਸਿੱਖਣ ਦੀ ਨਿਰੰਤਰਤਾ ਅਤੇ ਬੱਚਿਆਂ ਦੀ ਸੁਰੱਖਿਆ ਦੋਵਾਂ ਨੂੰ ਯਕੀਨੀ ਬਣਾਏਗਾ।”ਪ੍ਰੋਗਰਾਮ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਮਿਸ਼ਨ ਸਮਰੱਥ ਨੇ ਕਲਾਸਰੂਮ ਦੀ ਨੁਹਾਰ ਬਦਲ ਦਿੱਤੀ ਹੈ। ਇਹ ਪੜਾਅ ਹਾਜ਼ਰੀ ਟਰੈਕਿੰਗ, ਬਿਹਤਰ ਨਿਗਰਾਨੀ ਅਤੇ ਵਧੀਆ ਅਭਿਆਸਾਂ ਨੂੰ ਸਾਂਝਾ ਕਰਕੇ ਸਿੱਖਿਆ ਦੇ ਮਿਆਰ ਅਤੇ ਜਵਾਬਦੇਹੀ ਨੂੰ ਵਧਾਉਣ ’ਤੇ ਕੇਂਦ੍ਰਿਤ ਹੈ। ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਬੱਚੇ ਲਈ ਬੁਨਿਆਦੀ ਸਿੱਖਿਆ ਦਾ ਆਧਾਰ ਮਜ਼ਬੂਤ ਹੋਵੇ।”’’ਆਪਣੀ ਕਾਮਯਾਬੀ ਦੇ ਸਫ਼ਰ ਬਾਰੇ ਦੱਸਦਿਆਂ ਉਨ੍ਹਾਂ ਅੱਗੇ ਕਿਹਾ, ‘‘ਮੈਂ ਇਸ ਜ਼ਿੰਮੇਵਾਰੀ (ਸਿੱਖਿਆ ਮੰਤਰੀ ਹੋਣ) ਲਈ ਧੰਨਵਾਦੀ ਹਾਂ। ਪਹਿਲਾਂ, ਹਰ ਵਿਧਾਇਕ ਮੰਤਰੀ ਬਣਨਾ ਚਾਹੁੰਦਾ ਸੀ, ਪਰ ਸਿੱਖਿਆ ਮੰਤਰੀ ਨਹੀਂ । ਪਰ ਮੇਰੇ ਲਈ ਇਹ ਇੱਕ ਪਸੰਦੀਦਾ ਕੰਮ ਰਿਹਾ ਹੈ।’’ਪੰਜਾਬ ਸਰਕਾਰ ਦੇ ਸਿੱਖਿਆ ਵਿੱਚ ਨਿਵੇਸ਼ ਬਾਰੇ ਦੱਸਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਤੋਂ ਵਧਾ ਕੇ 2026-27 ਵਿੱਚ 19,279 ਕਰੋੜ ਰੁਪਏ ਕਰ ਦਿੱਤਾ, ਜੋ ਕਿ ਪੰਜਾਬ ਦੇ ਕਿਸੇ ਵੀ ਖੇਤਰ ਲਈ ਸਭ ਤੋਂ ਵੱਡੀ ਅਲਾਟਮੈਂਟ ਹੈ। ਇਹ ਪੈਸਾ ਸਿਰਫ਼ ਕਾਗਜ਼ਾਂ ਵਿੱਚ ਨਹੀਂ ਸਗੋਂ ਹਰ ਸਕੂਲ ਤੱਕ ਪਹੁੰਚ ਗਿਆ ਹੈ। ਪਿਛਲੀਆਂ ਸਰਕਾਰਾਂ ਦੌਰਾਨ ਅਧਿਆਪਕਾਂ ਨੂੰ ਪਖਾਨਿਆਂ ਦੀ ਮੁਰੰਮਤ ਕਰਨ ਜਾਂ ਝਾੜੂ ਖਰੀਦਣ ਲਈ ਦਾਨ ਇਕੱਠਾ ਕਰਨਾ ਪੈਂਦਾ ਸੀ ਪਰ, ਹੁਣ ਉਹ ਕਹਿੰਦੇ ਹਨ ਕਿ ਗ੍ਰਾਂਟ ਨਾ ਭੇਜੋ, ਅਸੀਂ ਪਿਛਲੀ ਗ੍ਰਾਂਟ ਵੀ ਪੂਰੀ ਤਰ੍ਹਾਂ ਖਰਚ ਨਹੀਂ ਕੀਤੀ।’’”ਉਨ੍ਹਾਂ ਭਗਵੰਤ ਮਾਨ ਸਰਕਾਰ ਦੇ ਸ਼ਾਸਨ ਦੌਰਾਨ ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ’ਤੇ ਹੋਰ ਜ਼ੋਰ ਦਿੰਦਿਆਂ ਕਿਹਾ ਕਿ 500 ਤੋਂ ਵੱਧ ਵਿਦਿਆਰਥੀਆਂ ਵਾਲੇ ਹਰੇਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੁਣ ਇੱਕ ਸਮਰਪਿਤ ਕੈਂਪਸ ਮੈਨੇਜਰ ਹੈ, ਜਦੋਂ ਕਿ 100 ਤੋਂ ਵੱਧ ਵਿਦਿਆਰਥੀਆਂ ਵਾਲੇ ਸਕੂਲਾਂ ਨੂੰ ਸੁਰੱਖਿਆ ਗਾਰਡ ਅਤੇ ਸੈਨੀਟੇਸ਼ਨ ਸਟਾਫ ਪ੍ਰਦਾਨ ਕੀਤਾ ਗਿਆ ਹੈ। ਪਹਿਲਾਂ ਇਹ ਸਹੂਲਤਾਂ ਸਕੂਲਾਂ ਵਿੱਚ ਉਪਲਬਧ ਨਹੀਂ ਸਨ।ਅਕਾਦਮਿਕ ਸੁਧਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਸਮੇਂ ਸਿਰ ਹੁਣ ਪਾਠ-ਪੁਸਤਕਾਂ ਪਹੁੰਚਦੀਆਂ ਹਨ।  ਉਨ੍ਹਾਂ ਅੱਗੇ ਕਿਹਾ, “ਪਹਿਲਾਂ, ਅਧਿਆਪਕ ਬੱਚਿਆਂ ਨੂੰ ਫੋਟੋਕਾਪੀ ਕਰਵਾ ਕੇ ਸਿਲੇਬਸ ਪੂਰਾ ਕਰਵਾਉਣ ਲਈ ਮਜਬੂਰ ਸਨ ਕਿਉਂਕਿ ਉਨ੍ਹਾਂ ਨੂੰ ਸਤੰਬਰ ਜਾਂ ਅਕਤੂਬਰ ਤੱਕ ਕਿਤਾਬਾਂ ਨਹੀਂ ਪਹੁੰਚੀਆਂ ਸਨ। ਇਸ ਸਾਲ, ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲ ਵਾਂਗ ਹਰ ਬੱਚੇ ਨੂੰ 1 ਅਪ੍ਰੈਲ ਤੱਕ ਪੂਰੀਆਂ ਪਾਠ-ਪੁਸਤਕਾਂ ਮੁਫ਼ਤ ਪ੍ਰਦਾਨ ਕਰਵਾਈਆਂ। ਇਹ ਸਰਕਾਰ ਦੀ ਸੁਚੱਜੀ ਯੋਜਨਾਬੰਦੀ ਅਤੇ ਰਾਜਨੀਤਿਕ ਇੱਛਾ ਸ਼ਕਤੀ ਕਾਰਨ ਹੀ ਸੰਭਵ ਹੋਇਆ ਹੈ।”ਮਿਸ਼ਨ ਸਮਰੱਥ 4.0 ਦੇ ਮੁੱਖ ਉਦੇਸ਼ ਬਾਰੇ ਦੱਸਦਿਆਂ, ਉਨ੍ਹਾਂ ਕਿਹਾ, “ਇਹ ਪ੍ਰੋਗਰਾਮ ਇਹ ਯਕੀਨੀ ਬਣਾਉਂਦਾ ਹੈ ਕਿ ਤੀਜੀ ਤੋਂ ਅੱਠਵੀਂ ਜਮਾਤ ਦੇ ਬੱਚੇ ਪੜ੍ਹਨ, ਲਿਖਣ ਅਤੇ ਗਣਿਤ ਵਿੱਚ ਮੁਹਾਰਤ ਹਾਸਲ ਕਰਨ। ”ਇੱਕ ਉਦਾਹਰਣ ਸਾਂਝੀ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਰੋਪੜ ਦੇ ਪਿੰਡ ਗਰਦਲੇ ਦੇ 8ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਕਿਹਾ, ‘ਮੈਂ 5ਵੀਂ ਜਮਾਤ ਪਾਸ ਕੀਤੀ ਸੀ, ਪਰ ਕੁਝ ਨਹੀਂ ਜਾਣਦਾ ਸੀ। ਸਮਰੱਥ ਦਾ ਬਹੁਤ ਧੰਨਵਾਦ, ਹੁਣ ਮੈਂ ਹੁਣ ਤੁਹਾਡੇ ਨਾਲ ਪੂਰੇ ਆਤਮ-ਵਿਸ਼ਵਾਸ ਨਾਲ ਗੱਲ ਕਰ ਸਕਦਾ ਹਾਂ।’ ਨਤੀਜੇ ਹੁਣ ਰਾਸ਼ਟਰੀ ਅੰਕੜਿਆਂ ਵਿੱਚ ਵੀ ਸਾਫ਼ ਦਿਖਾਈ ਦੇ ਰਹੇ ਹਨ। ਪੰਜਾਬ ਹੁਣ ਬੁਨਿਆਦੀ ਸਿੱਖਿਆ ਵਿੱਚ ਰਾਸ਼ਟਰੀ ਔਸਤ ਦੇ ਲਿਹਾਜ਼ ਨਾਲ ਤੀਜੀ ਜਮਾਤ ਵਿੱਚ 18 ਫੀਸਦ ਅਤੇ ਛੇਵੀਂ ਜਮਾਤ ਵਿੱਚ 26-28 ਫੀਸਦ ਤੋਂ ਵੀ ਅੱਗੇ ਪਹੁੰਚ ਗਿਆ ਹੈ। ਇਹੀ ਸਾਡਾ ਅਸਲ ਤਗਮਾ ਹੈ।’’”ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਕੰਪੈਂਡੀਅਮ ਵੀ ਜਾਰੀ ਕੀਤਾ, ਜਿਸ ਵਿੱਚ ਪੰਜਾਬ ਦੇ ਅਧਿਆਪਕਾਂ ਵੱਲੋਂ ਵਿਕਸਤ ਕੀਤੇ ਗਏ 38 ਜਾਂਚੇ-ਪਰਖੇ ਕਲਾਸਰੂਮ ਅਭਿਆਸਾਂ ਨੂੰ ਦਸਤਾਵੇਜ਼ੀ ਰੂਪ ਦਿੱਤਾ ਗਿਆ ਹੈ ਤਾਂ ਜੋ ਇਸ ਨੂੰ ਸਰਕਾਰੀ ਸਕੂਲਾਂ ਤੱਕ ਪਹੁੰਚਾ ਕੇ ਸਿੱਖਣ ਦੇ ਨਤੀਜਿਆਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਨੂੰ ਵਾਧੂ ਸਹਾਇਤਾ ਦੇ ਕੇ ਉਨ੍ਹਾਂ ਨੂੰ ਮੂਹਰਲੀ ਕਤਾਰ ਵਿੱਚ ਲਿਆਂਦਾ ਜਾ ਸਕੇ ।ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰੱਥ ਪਹਿਲਾਂ ਹੀ ਭਾਰਤ ਦੇ ਸਭ ਤੋਂ ਵੱਡੇ ਬੁਨਿਆਦੀ ਸਿਖਲਾਈ ਪ੍ਰੋਗਰਾਮਾਂ ਵਿੱਚੋਂ ਇੱਕ ਬਣ ਗਿਆ ਹੈ, ਜੋ ਲਗਭਗ 12 ਲੱਖ ਵਿਦਿਆਰਥੀਆਂ ਨੂੰ ਕਵਰ ਕਰਦਾ ਹੈ ਅਤੇ ਇਸ ਵਿੱਚ ਸਾਲਾਨਾ 70,000 ਤੋਂ ਵੱਧ ਅਧਿਆਪਕਾਂ ਨੂੰ ਸ਼ਾਮੂਲੀਅਤ ਹੁੰਦੀ ਹੈ। ਇਸ ਦੀ ਪੱਧਰ-ਅਧਾਰਤ ਅਧਿਆਪਨ ਪਹੁੰਚ ਨਾਲ ਵਿਦਿਆਰਥੀਆਂ ਨੂੰ ਗ੍ਰੇਡ ਦੀ ਬਜਾਏ ਸਿੱਖਣ ਦੇ ਪੱਧਰ ਰਾਹੀਂ ਸਮੂਹਬੱਧ ਕੀਤਾ ਜਾਂਦਾ ਹੈ, ਜਿਸ ਕਾਰਨ ਪੰਜਾਬ ‘ਪਰਖ’ ਵਿੱਚ ਸਿਖਰਲਾ ਦਰਜਾ ਹਾਸਲ ਕਰਨ ਵਿੱਚ ਸਫ਼ਲ ਹੋਇਆ ਹੈ।ਮਨੀਸ਼ ਸਿਸੋਦੀਆ ਨੇ ਕਿਹਾ, “ਪੰਜਾਬ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲ ਦੇਸ਼ ਦੀ ਅਗਵਾਈ ਕਰ ਸਕਦੇ ਹਨ। ਪਰਖ 2024 ਵਿੱਚ ਅੱਵਲ ਹੋਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਮਿਸ਼ਨ ਸਮਰੱਥ 4.0 ਦੇ ਨਾਲ ਸੂਬਾ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਹਰ ਬੱਚਾ ਹਰ ਰੋਜ਼ ਸਕੂਲ ਜਾਵੇ ਅਤੇ ਪੂਰੀ ਲਗਨ ਨਾਲ ਕੁਝ ਸਿੱਖ ਕੇ ਆਵੇ। ਇਹ ਆਲਮੀ ਉੱਤਮਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ।”ਸੁਧਾਰਾਂ ਪਿੱਛੇ ਦੀ ਸੋਚ ਬਾਰੇ ਗੱਲ ਕਰਦਿਆਂ ਉਨ੍ਹਾਂ

Punjab

ਸਾਉਣੀ ਦੀਆਂ ਫ਼ਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ

ਬਰਨਾਲਾ, 9 ਅਪ੍ਰੈਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਰਨਾਲਾ ਵੱਲੋਂ ਆਤਮਾ (ATMA) ਦੇ ਸਹਿਯੋਗ ਨਾਲ 10 ਅਪ੍ਰੈਲ 2026 (ਦਿਨ ਸ਼ੁੱਕਰਵਾਰ) ਨੂੰ ਕਪਿਲ ਪੈਲੇਸ, ਨਾਨਕਸਰ ਰੋਡ, ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਗਿੱਲ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਮਿੱਟੀ-ਪਾਣੀ ਦੀ ਸੰਭਾਲ ਬਾਰੇ ਮਾਹਿਰਾਂ ਰਾਹੀਂ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਡਾ. ਗਿੱਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 10:00 ਵਜੇ ਕੈਂਪ ਵਿੱਚ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾਉਣ ਅਤੇ ਖੇਤੀ ਮਾਹਿਰਾਂ ਦੇ ਵਿਚਾਰ ਸੁਣ ਕੇ ਵਿਗਿਆਨਕ ਖੇਤੀ ਵੱਲ ਅੱਗੇ ਵਧਣ। 

Punjab

ਸਪਕੀਰ ਸੰਧਵਾਂ ਵੱਲੋਂ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ

ਕੋਟਕਪੂਰਾ, 9 ਅਪ੍ਰੈਲ:  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੰਦਿਆਂ ਪਹਿਲੇ ਚਾਰ ਸਾਲਾਂ ਵਿੱਚ ਹੀ ਮਹੱਤਵਪੂਰਨ ਪ੍ਰਾਜੈਕਟ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਾਬਾ ਜੋਧ ਸਿੰਘ ਸੜਕ ਦੀ ਕੁੱਲ ਲੰਬਾਈ 2.07 ਕਿਲੋਮੀਟਰ ਹੈ ਅਤੇ ਇਹ 68.29 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਨੇ ਹੋਰ ਦੱਸਿਆ ਕਿ ਆੜ੍ਹਤੀ ਐਸੋਸੀਏਸ਼ਨ ਵੱਲੋਂ ਪਿਛਲੇ ਕਰੀਬ 35 ਸਾਲਾਂ ਤੋਂ ਇਸ ਸੜਕ ਦੀ ਮੰਗ ਕੀਤੀ ਜਾ ਰਹੀ ਸੀ, ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਹੁਣ ਪੰਜਾਬ ਸਰਕਾਰ ਵੱਲੋਂ ਇਹ ਮੰਗ ਪੂਰੀ ਕੀਤੀ ਗਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਅਤੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੜਕ ਦਾ ਮੁੱਖ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਜਲਦ ਹੀ ਇਸ ਦੇ ਦੋਵਾਂ ਪਾਸਿਆਂ ਇੰਟਰਲਾਕ ਟਾਇਲਾਂ ਵੀ ਲਗਾਈਆਂ ਜਾਣਗੀਆਂ, ਜਿਸ ਨਾਲ ਸੜਕ ਦੀ ਸੁੰਦਰਤਾ ਅਤੇ ਮਜ਼ਬੂਤੀ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਲਾਕੇ ਦੇ ਵਿਕਾਸ ਲਈ ਇਸੇ ਤਰ੍ਹਾਂ ਦੇ ਕਾਰਜ ਜਾਰੀ ਰਹਿਣਗੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ, ਐਸ.ਡੀ.ਓ. ਨਰਿੰਦਰ ਸਿੰਘ,  ਸ੍ਰੀ ਹਰੀ ਕ੍ਰਿਸ਼ਨ ਗੋਇਲ, ਸ੍ਰੀ ਮਹਿੰਦਰ ਕੁਮਾਰ ਐਰਨ, ਸ੍ਰੀ ਮਹੇਸ਼ ਕਟਾਰੀਆ, ਸ. ਸੁਖਦੇਵ ਸਿੰਘ ਸੰਧੂ ਹਾਜ਼ਰ  ਸਨ।

Punjab

ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਭਵਾਨੀਗੜ੍ਹ, 09 ਅਪ੍ਰੈਲ: ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਅਨਾਜ ਮੰਡੀ, ਭਵਾਨੀਗੜ੍ਹ ਵਿਖੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਪਹਿਲੀ ਫਸਲ ਲਿਆਉਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਵਿੱਚ ਕਿਸਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਵਿਧਾਇਕ ਭਰਾਜ ਨੇ ਮੰਡੀ ਵਿੱਚ ਪਹੁੰਚ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀ ਵਿੱਚ ਆਉਣ ਵਾਲੇ ਹਰ ਇਕ ਕਿਸਾਨ ਨੂੰ ਸੁਵਿਧਾਜਨਕ ਮਾਹੌਲ ਪ੍ਰਦਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਐਮ.ਐਸ.ਪੀ. ‘ਤੇ ਯਕੀਨੀ ਬਣਾਈ ਜਾ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਆਨਲਾਈਨ ਪ੍ਰਣਾਲੀਆਂ ਨੂੰ ਲਾਗੂ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਭੁਗਤਾਨ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਨਿਰਧਾਰਤ ਸਮੇਂ ਅੰਦਰ ਹੋਵੇਗਾ। ਵਿਧਾਇਕ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਣਕ ਦੀ ਤੁਰੰਤ ਤੁਲਾਈ ਸਮੇਂ-ਸਿਰ ਲਿਫਟਿੰਗ ਅਤੇ ਭੁਗਤਾਨ ਪ੍ਰਕਿਰਿਆ ਵਿੱਚ ਕੋਈ ਦੇਰੀ ਨਾ ਹੋਵੇ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਮੰਡੀ ਵਿੱਚ ਬਾਰਦਾਨਾ, ਤੋਲ ਕਾਂਟੇ ਅਤੇ ਹੋਰ ਲੋੜੀਂਦੇ ਸਾਜੋ-ਸਾਮਾਨ ਦੀ ਕੋਈ ਘਾਟ ਨਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਮੰਡੀ ਵਿੱਚ ਕਿਸਾਨਾਂ ਲਈ ਪੀਣ ਵਾਲੇ ਸਾਫ਼ ਪਾਣੀ, ਬੈਠਣ ਲਈ ਛਾਂ, ਸਫਾਈ ਅਤੇ ਸੁਰੱਖਿਆ ਦੇ ਉਚਿਤ ਪ੍ਰਬੰਧ ਦੀ ਸਮੀਖਿਆ ਕੀਤੀ। ਵਿਧਾਇਕ ਭਰਾਜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਮੰਡੀ ਵਿੱਚ ਲਿਆਂਦੇ ਸਮੇਂ ਸਰਕਾਰੀ ਨਿਯਮਾਂ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ। ਇਸ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀ, ਖਰੀਦ ਏਜੰਸੀਆਂ ਦੇ ਪ੍ਰਤੀਨਿਧੀ, ਆੜ੍ਹਤੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ। 

Punjab

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਚੰਡੀਗੜ੍ਹ, 9 ਅਪ੍ਰੈਲ:    ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜ ਦੇ ਗ੍ਰਹਿ ਸਕੱਤਰ ਪੰਜਾਬ ਅਤੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਪੁਲਿਸ ਦੇ ਇਕ ਐਸ.ਪੀ. ਰੈਂਕ ਦੇ ਅਧਿਕਾਰੀ ਵਲੋਂ ਕਮਿਸ਼ਨ ਦੇ ਹੁਕਮ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਧਰਮ ਚੰਦ ਪੁੱਤਰ ਕਰਤਾ ਰਾਮ ਪਿੰਡ ਝੂੰਗੀਆਂ ਤਹਿ.ਬਲਾਚੌਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਸ਼ਿਕਾਇਤ ਨੰ: ਕ(ਗ) 113/25  ਪ੍ਰਾਪਤ ਹੋਈ ਸੀ ਜਿਸ ਵਿੱਚ ਜਾਤੀ ਸਬੰਧੀ ਅਪਸ਼ਬਦ ਬੋਲਣ , ਕੁੱਟਮਾਰ ਕਰਨ,ਬੇਪੱਤ ਕਰਨ, ਘਰ ਤੇ ਹਮਲਾ ਅਤੇ ਤੇਜਧਾਰ ਹਥਿਆਰ ਨਾਲ ਵਾਰ ਕਰਕੇ ਅਤੇ ਝੂਠੇ ਪਰਚਾ ਕੈਂਸਲ ਕਰਵਾਉਣ ਬਾਰੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ ਸੀ।ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004′ ਦੀ ਧਾਰਾ 10 ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਇਸ ਸ਼ਿਕਾਇਤ ਦੀ ਪੜਤਾਲ ਆਰੰਭ ਕਰ ਦਿੱਤੀ। ਜਿਸ ਸਬੰਧੀ ਕਮਿਸ਼ਨ ਵਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਨੂੰ ਪੰਜ ਵਾਰ ਮਿਤੀ 14-01-2026, 30-01-2026, 17-02-2026, 24-02-2026 ਅਤੇ 07-04-2026 ਪੱਤਰ ਭੇਜ ਕੇ ਇਕਬਾਲ ਸਿੰਘ ਐਸ.ਪੀ.ਡੀ. ਰਾਹੀਂ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਤਲਬ ਕੀਤੀ ਗਈ ਸੀ। ਪ੍ਰੰਤੂ ਉਕਤ ਅਧਿਕਾਰੀ ਇਕ ਵਾਰ ਵੀ ਕਮਿਸ਼ਨ ਅੱਗੇ ਪੇਸ਼ ਨਹੀਂ ਹੋਇਆ। ਜਿਸ ਨੂੰ ਕਮਿਸ਼ਨ ਨੇ ਬਹੁਤ ਗੰਭੀਰਤਾ ਨਾਲ ਲੈਂਦਿਆਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਪੀ. ਡੀ. ਇਕਬਾਲ ਸਿੰਘ ਵਲੋਂ ਡਿਊਟੀ ਵਿੱਚ ਕੀਤੀ ਜਾ ਰਹੀ ਕੁਤਾਰੀ ਦੇ ਮੱਦੇਨਜ਼ਰ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਰੂਲਜ਼ 1970 ਤਹਿਤ ਕਾਰਵਾਈ ਕਰਦੇ ਹੋਏ ਮੁਕੰਮਲ ਰਿਪੋਰਟ ਨਿਸ਼ਚਿਤ ਮਿਤੀ 16-04-2026 ਨੂੰ ਸਮਰੱਥ ਅਧਿਕਾਰੀ ਰਾਹੀਂ ਕਮਿਸ਼ਨ ਦਫਤਰ ਵਿਖੇ ਪੇਸ਼ ਕਰਨ ਲਈ ਕਿਹਾ ਹੈ। 

Punjab

ਮਾਨਸਾ ਪੁਲਿਸ ਵੱਲੋ ਏ.ਟੀ.ਐਮ. ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ: ਭਾਗੀਰਥ ਸਿੰਘ ਮੀਨਾ

ਮਾਨਸਾ, 09 ਅਪ੍ਰੈਲ:-    ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਅੱਜ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ਚੋਰੀ ਕਰਨ ਵਾਲੇ ਗਿਰੋਹ ਦੇ 05 ਮੈਬਰਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ, ਜਿੰਨ੍ਹਾਂ ਪਾਸੋਂ ਚੋਰੀ ਕੀਤੀ ਏ.ਟੀ.ਐਮ. ਮਸ਼ੀਨ ਅਤੇ ਨਗਦੀ ਬਰਾਮਦ ਕਰਵਾਏ ਗਏ। ਐੱਸ.ਐੱਸ.ਪੀ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 01 ਅਪ੍ਰੈਲ 2026 ਨੂੰ ਇੱਕ ਸੂਚਨਾ ਮਿਲੀ ਕਿ 31 ਮਾਰਚ 2026 ਦੀ ਦਰਮਿਆਨੀ ਰਾਤ ਨੂੰ ਸਰਦੂਲਗੜ੍ਹ ਰੋਡ ‘ਤੇ ਝੁਨੀਰ ਵਿਖੇ ਐੱਸ.ਬੀ.ਆਈ. ਬੈਂਕ ਦੀ ਏ.ਟੀ.ਐਮ. ਮਸ਼ੀਨ ਦੇ ਸ਼ਟਰ ਦਾ ਤਾਲਾ ਤੋੜਕੇ ਕੁਝ ਅਣਪਛਾਤੇ ਵਿਅਕਤੀਆ ਵੱਲੋ ਰਾਤ ਦੇ ਸਮੇਂ ਏ.ਟੀ.ਐਮ. ਮਸ਼ੀਨ ਚੋਰੀ ਕਰ ਲਈ ਹੈ, ਜਿਸ ਵਿੱਚ ਬੈਂਕ ਦੇ ਰਿਕਾਰਡ ਮੁਤਾਬਿਕ 33,28,000/- ਰੁਪਏ ਸਨ। ਜਿਸ ਤੇ ਸੁਖਵੀਰ ਸਿੰਘ location Representative (NCR ATLEOS)  ਦੇ ਬਿਆਨ ‘ਤੇ ਮੁਕੱਦਮਾ ਨੰਬਰ 45 ਮਿਤੀ 01.04.2026 ਅ/ਧ 331(4),305 ਬੀ.ਐਨ.ਐਸ ਥਾਣਾ ਝੁਨੀਰ ਬਰਖਿਲਾਫ ਨਾ ਮਲੂਮ ਵਿਅਕਤੀਆ ਦਰਜ ਕੀਤਾ ਗਿਆ। ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਸਬੰਧੀ ਸ੍ਰੀ ਮਨਮੋਹਨ ਸਿੰਘ ਔਲਖ ਐੱਸ.ਪੀ (ਇੰਨਵੈ:), ਸ੍ਰੀ ਜਸਵਿੰਦਰ ਸਿੰਘ ਉਪ ਕਪਤਾਨ ਪੁਲਿਸ (ਡੀ) ਅਤੇ ਸ੍ਰੀ ਮਨਜੀਤ ਸਿੰਘ ਉਪ ਕਪਤਾਨ ਪੁਲਿਸ (ਸ:ਡ:) ਸਰਦੂਲਗੜ੍ਹ ਦੀ ਨਿਗਰਾਨੀ ਹੇਠ ਇੰਸ: ਬਿਕਰਮਜੀਤ ਸਿੰਘ ਮੁੱਖ ਅਫਸਰ ਥਾਣਾ ਝੁਨੀਰ ਦੀ ਅਗਵਾਈ ਵਿੱਚ ਸ:ਥ: ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਤਕਨੀਕੀ ਢੰਗ ਨਾਲ ਮੁਕੱਦਮੇ ਦੀ ਤਫਤੀਸ਼ ਅਮਲ ਵਿੱਚ ਲਿਆਦੀ ਗਈ। ਤਫਤੀਸ਼ ਦੌਰਾਨ ਮੁਕੱਦਮੇ ਦੀ ਅਹਿਮੀਅਤ ਨੂੰ ਵੇਖਦੇ ਹੋਏ ਮੁਕੱਦਮੇ ਵਿੱਚ ਮੁਖਬਰੀ ਦੇ ਅਧਾਰ ‘ਤੇ ਦੋਸ਼ੀਆਂ ਨੂੰ ਟਰੇਸ ਕਰਕੇ ਕਥਿਤ ਦੋਸ਼ੀ ਦਲਜੀਤ ਸਿੰਘ ਪੁੱਤਰ ਸਤਨਾਮ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਮਕਬੂਲਪੁਰ ਭੈਣੀ ਜ਼ਿਲ੍ਹਾ ਪਟਿਆਲਾ, ਮਨਪ੍ਰ੍ਰੀਤ ਸਿੰਘ ਉਰਫ ਕਾਲਾ ਪੁੱਤਰ ਮਿੱਠੂ ਸਿੰਘ ਪੁੱਤਰ ਹਰੀ ਸਿੰਘ ਵਾਸੀ ਵਾਰਡ ਨੰਬਰ 3 ਸਰਦੂਲਗੜ੍ਹ, ਭੁਪਿੰਦਰ ਸਿੰਘ ਉਰਫ ਭਿੰਦਾ ਪੁੱਤਰ ਭਗਵਾਨ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਸਾਦੀਪੁਰ ਜ਼ਿਲ੍ਹਾ ਪਟਿਆਲਾ, ਗੁਰਭੇਜ ਸਿੰਘ ਉਰਫ ਭੇਜਾ ਪੁੱਤਰ ਬਲਵਿੰਦਰ ਸਿੰਘ ਪੁੱਤਰ ਮਨਸਾ ਸਿੰਘ ਵਾਸੀ ਸਤਰਾਣਾ ਜ਼ਿਲ੍ਹਾ ਪਟਿਆਲਾ ਅਤੇ ਦੀਪਕ ਪੰਡਤ ਪੁੱਤਰ ਵਿਜੈ ਇੰਦਰ ਵਾਸੀ ਜੂਆਂ ਜ਼ਿਲ੍ਹਾ ਸੋਨੀਪਤ ਹਰਿਆਣਾ ਨੂੰ ਰਪਟ ਨੰਬਰ 42 ਮਿਤੀ 07 ਅਪ੍ਰੈਲ 2026 ਨਾਲ ਨਾਮਜ਼ਦ ਕਰਕੇ ਵਾਧਾ ਜੁਰਮ 61(2) ਬੀ.ਐਨ.ਐਸ. ਕੀਤਾ ਗਿਆ,  07 ਅਪ੍ਰੈਲ 2026 ਨੂੰ ਮੁਖਬਰੀ ਦੇ ਅਧਾਰ ‘ਤੇ ਦੋਸ਼ੀਆਂ ਨੂੰ ਨਾਕਾਬੰਦੀ ਦੌਰਾਨ ਨੇੜੇ ਜਟਾਣਾ ਕੈਂਚੀਆ ਤੋਂ ਸਮੇਤ ਗੱਡੀ XUV-500 ਨੰਬਰੀ HR51CD1948 ਗ੍ਰਿਫਤਾਰ ਕਰਕੇ ਮਿਤੀ 08 ਅਪ੍ਰੈਲ 2026 ਨੂੰ ਉਨ੍ਹਾਂ ਪਾਸੋ ਡੁੰਘਾਈ ਨਾਲ ਪੁੱਛਗਿੱਛ ਕਰਕੇ ਦੋਸ਼ੀ ਭੁਪਿੰਦਰ ਸਿੰਘ ਉਰਫ ਭਿੰਦਾ ਦੇ ਘਰੋਂ ਉਸਦੀ ਨਿਸ਼ਾਨਦੇਹੀ ਪਰ 10,60,000/- ਰੁਪਏ ਅਤੇ ਦਲਜੀਤ ਸਿੰਘ ਦੀ ਨਿਸ਼ਾਨਦੇਹੀ ਪਰ ਉਸਦੇ ਘਰੋਂ 10,00,000/- ਰੁਪਏ ਕੁੱਲ ਰਕਮ 20,60,000/- ਰੁਪਏ ਬਰਾਮਦ ਕਰਵਾਈ ਗਈ ਹੈ ਅਤੇ ਉਸੇ ਦਿਨ ਦੋਸ਼ੀਆਂ ਨੂੰ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ 02 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ 09 ਅਪ੍ਰੈਲ 2026 ਨੂੰ ਦੋਸ਼ੀਆਂ ਦੀ ਨਿਸ਼ਾਨਦੇਹੀ ‘ਤੇ ਮੇਨ ਸੜ੍ਹਕ ਪੁਲ ਭਾਖੜਾ ਤੋਂ ਅੱਧਾ ਕਿਲੋਮੀਟਰ ਅੱਗੇ ਬਾ ਹੱਦ ਝੁਨੀਰ ਕੁਸਲਾ ਸਾਇਡ ਭਾਖੜਾ ਨਹਿਰ ਵਿਚੋਂ ਏ.ਟੀ.ਐਮ. ਮਸ਼ੀਨ ਦਾ ਪਾਰਟ ਬਰਾਮਦ ਕਰਵਾਇਆ ਗਿਆ। ਜਿਸ ‘ਤੇ ਰਪਟ ਨੰਬਰ 16 ਮਿਤੀ 09 ਅਪ੍ਰੈਲ 2026 ਜੁਰਮ 317(2) ਬੀ.ਐਨ.ਐਸ. ਦਾ ਵਾਧਾ ਕੀਤਾ ਗਿਆ। ਐੱਸ.ਐੱਸ.ਪੀ. ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਪਾਸੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਜਿਸ ਤਹਿਤ ਚੋਰੀ ਦੀਆਂ ਹੋਰ ਅਨਟਰੇਸ ਵਾਰਦਾਤਾਂ/ਕੇਸ ਟਰੇਸ ਹੋਣ ਦੀ ਸੰਭਾਵਨਾ ਹੈ। 

Punjab

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਸਾਊਂਡ ਸਿਸਟਮ ਦੀ ਐਡਵੋਕੇਟ ਧਾਮੀ ਨੇ ਕੀਤੀ ਸ਼ੁਰੂਆਤ

ਅੰਮ੍ਰਿਤਸਰ, 9 ਅਪ੍ਰੈਲ-() ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਤਕਨੀਕ ਦੇ ਸਾਊਂਡ ਸਿਸਟਮ ਦੀ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ੁਰੂਆਤ ਕੀਤੀ ਗਈ। ਇਸ ਸਾਊਂਡ ਸਿਸਟਮ ਦੀ ਸੇਵਾ ਇੰਗਲੈਂਡ ਦੇ ਸ਼ਰਧਾਲੂ ਪਰਿਵਾਰਾਂ ਵੱਲੋਂ ਕੀਤੀ ਗਈ ਹੈ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਮੇਂ-ਸਮੇਂ ਵੱਖ-ਵੱਖ ਸੇਵਾਵਾਂ ਕਰਵਾਈਆਂ ਜਾਂਦੀਆਂ ਹਨ। ਬੀਤੇ ਸਮੇਂ ਅੰਤ੍ਰਿੰਗ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਤਕਨੀਕ ਵਾਲਾ ਸਾਊਂਡ ਸਿਸਟਮ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ। ਇਸ ਕਾਰਜ ਦੀ ਸੇਵਾ ਇੰਗਲੈਂਡ ਨਿਵਾਸੀ ਸ. ਗੁਰਸੇਵਕ ਸਿੰਘ ਸ਼ੇਰਗਿੱਲ, ਸ. ਗੁਲਿੰਦਰ ਸਿੰਘ, ਸ. ਜਤਿੰਦਰ ਸਿੰਘ ਹੇਅਰ, ਸ. ਰਣਜੀਤ ਸਿੰਘ ਸੱਗੂ, ਸ. ਪ੍ਰਦੀਪ ਸਿੰਘ ਨਿੱਜਰ ਤੇ ਸ. ਗੁਰਪ੍ਰੀਤ ਸਿੰਘ ਸੰਧੂ ਦੇ ਪਰਿਵਾਰਾਂ ਵੱਲੋਂ ਕਰਵਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ. ਗੁਰਸੇਵਕ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਇੰਗਲੈਂਡ ਵਿਖੇ ਸਥਾਪਤ ਕੀਤੇ ਗਏ ਸਿੱਖ ਮਿਸ਼ਨ ਬਾਰੇ ਵੀ ਵਿਚਾਰਾਂ ਹੋਈਆਂ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕੇਂਦਰ ਰਾਹੀਂ ਇੰਗਲੈਂਡ ਦੀਆਂ ਸੰਗਤਾਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਸਮੇਂ ਸਹਿਯੋਗ ਕਰਨ ਦੇ ਨਾਲ-ਨਾਲ ਧਰਮ ਪ੍ਰਚਾਰ ਦੇ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਲਈ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਵੀ ਇੰਗਲੈਂਡ ਭੇਜੇ ਜਾਇਆ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਲਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਸਿੰਘ ਅਤੇ ਮੁੰਬਈ ਤੋਂ ਮੈਂਬਰ ਸ. ਗੁਰਿੰਦਰ ਸਿੰਘ ਬਾਵਾ ਦਾ ਵੀ ਸਹਿਯੋਗ ਰਿਹਾ ਹੈ। ਇਸ ਮੌਕੇ ਇੰਗਲੈਂਡ ਤੋਂ ਪੁੱਜੇ ਸ. ਗੁਰਸੇਵਕ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਰਹਿਮਤ ਸਦਕਾ ਵੱਖ-ਵੱਖ ਪਰਿਵਾਰਾਂ ਦੇ ਸਹਿਯੋਗ ਨਾਲ ਇਹ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਸਹਿਯੋਗ ਕਰਨ ਵਾਲੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਗੁਰੂ ਘਰ ਦੀਆਂ ਸੇਵਾਵਾਂ ਇਸੇ ਤਰ੍ਹਾਂ ਕਰਨ ਦਾ ਬੱਲ ਬਖ਼ਸ਼ਣ। ਉਨ੍ਹਾਂ ਕਿਹਾ ਕਿ ਇਹ ਆਧੁਨਿਕ ਤਕਨੀਕ ਵਾਲਾ ਸਾਊਂਡ ਸਿਸਟਮ ਹੈ, ਜਿਸ ਦੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵੱਖ-ਵੱਖ ਜਗ੍ਹਾਂ ’ਤੇ 130 ਸਪੀਕਰ ਲਗਾਏ ਗਏ ਹਨ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੇਵਾ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

Punjab

ਸ੍ਰੀ ਅਮਰਨਾਥ ਯਾਤਰਾ: 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ, ਜਾਣੋ ਫੀਸ, ਨਵੇਂ ਨਿਯਮ ਅਤੇ ਪੂਰੀ ਪ੍ਰਕਿਰਿਆ

ਭਗਵਾਨ ਸ਼ਿਵ ਦੇ ਭਗਤਾਂ ਲਈ ਇੱਕ ਵੱਡੀ ਅਤੇ ਖੁਸ਼ਖਬਰੀ ਵਾਲੀ ਖ਼ਬਰ ਹੈ। ਸ੍ਰੀ ਅਮਰਨਾਥ ਸ਼ਰਾਈਨ ਬੋਰਡ (SASB) ਨੇ ਇਸ ਸਾਲ ਦੀ ਪਵਿੱਤਰ ਅਮਰਨਾਥ ਯਾਤਰਾ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਰਸਮੀ ਐਲਾਨ ਕਰ ਦਿੱਤਾ ਹੈ। ਬਾਬਾ ਬਰਫਾਨੀ ਦੇ ਦਰਸ਼ਨਾਂ ਦੀ ਉਡੀਕ ਕਰ ਰਹੇ ਲੱਖਾਂ ਸ਼ਰਧਾਲੂਆਂ ਲਈ ਬੋਰਡ ਵੱਲੋਂ ਪੂਰੀ ਪ੍ਰਕਿਰਿਆ ਅਤੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜੇਕਰ ਤੁਸੀਂ ਵੀ ਇਸ ਸਾਲ ਯਾਤਰਾ ‘ਤੇ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ ਸ੍ਰੀ ਅਮਰਨਾਥ ਸ਼ਰਾਈਨ ਬੋਰਡ ਵੱਲੋਂ ਦਿੱਤੀ ਗਈ ਅਧਿਕਾਰਤ ਜਾਣਕਾਰੀ ਅਨੁਸਾਰ, ਯਾਤਰਾ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ, ਬੋਰਡ ਨੇ ਦੇਸ਼ ਭਰ ਵਿੱਚ 554 ਨਾਮਜ਼ਦ ਬੈਂਕਾਂ ਦੀਆਂ ਬ੍ਰਾਂਚਾਂ ਨੂੰ ਰਜਿਸਟ੍ਰੇਸ਼ਨ ਦਾ ਜਿੰਮਾ ਸੌਂਪਿਆ ਹੈ। ਯਾਤਰੀ ਆਪਣੇ ਨੇੜਲੇ ਨਿਰਧਾਰਤ ਬੈਂਕ ਵਿੱਚ ਜਾ ਕੇ ਆਪਣੀ ਸੀਟ ਪੱਕੀ ਕਰਵਾ ਸਕਦੇ ਹਨ। ਬੋਰਡ ਵੱਲੋਂ ਹਰੇਕ ਯਾਤਰਾ ਪਰਮਿਟ ਲਈ ਸਿਰਫ਼ 150 ਰੁਪਏ ਦੀ ਫੀਸ ਨਿਰਧਾਰਤ ਕੀਤੀ ਗਈ ਹੈ, ਜੋ ਕਿ ਰਜਿਸਟ੍ਰੇਸ਼ਨ ਸਮੇਂ ਜਮ੍ਹਾਂ ਕਰਵਾਉਣੀ ਹੋਵੇਗੀ। ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ‘ਤੇ ਹੋਵੇਗੀ ਰਜਿਸਟ੍ਰੇਸ਼ਨ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਰਜਿਸਟ੍ਰੇਸ਼ਨ ਪੂਰੀ ਤਰ੍ਹਾਂ ‘ਪਹਿਲਾਂ ਆਓ, ਪਹਿਲਾਂ ਪਾਓ’ (First Come, First Serve) ਦੇ ਸਿਧਾਂਤ ‘ਤੇ ਕੀਤੀ ਜਾਵੇਗੀ। ਭੀੜ ਨੂੰ ਕੰਟਰੋਲ ਕਰਨ ਅਤੇ ਯਾਤਰਾ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਚਲਾਉਣ ਲਈ ਹਰੇਕ ਬੈਂਕ ਬਰਾਂਚ ਲਈ ਹਰ ਰੂਟ (ਪਹਿਲਗਾਮ ਅਤੇ ਬਾਲਟਾਲ) ਦਾ ਇੱਕ ਰੋਜ਼ਾਨਾ ਕੋਟਾ ਨਿਰਧਾਰਤ ਕੀਤਾ ਗਿਆ ਹੈ। ਜਦੋਂ ਕਿਸੇ ਖਾਸ ਦਿਨ ਅਤੇ ਰੂਟ ਦਾ ਕੋਟਾ ਪੂਰਾ ਹੋ ਜਾਵੇਗਾ, ਤਾਂ ਉਸ ਦਿਨ ਲਈ ਹੋਰ ਰਜਿਸਟ੍ਰੇਸ਼ਨ ਨਹੀਂ ਕੀਤੀ ਜਾਵੇਗੀ। ਇਸ ਲਈ ਸ਼ਰਧਾਲੂਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੀ ਰਜਿਸਟ੍ਰੇਸ਼ਨ ਬਿਨਾਂ ਕਿਸੇ ਦੇਰੀ ਦੇ ਜਲਦੀ ਕਰਵਾ ਲੈਣ। ਤਕਨੀਕ ਦਾ ਵੱਡਾ ਉਪਯੋਗ: ਆਧਾਰ-ਅਧਾਰਿਤ ਈ-ਕੇਵਾਈਸੀ (eKYC) ਇਸ ਵਾਰ ਸ਼ਰਾਈਨ ਬੋਰਡ ਵੱਲੋਂ ਯਾਤਰਾ ਨੂੰ ਹੋਰ ਪਾਰਦਰਸ਼ੀ ਅਤੇ ਸੁਰੱਖਿਅਤ ਬਣਾਉਣ ਲਈ ਤਕਨੀਕ ਦੀ ਵੱਡੇ ਪੱਧਰ ‘ਤੇ ਵਰਤੋਂ ਕੀਤੀ ਜਾ ਰਹੀ ਹੈ। ਰੀਅਲ-ਟਾਈਮ ਪ੍ਰਮਾਣਿਕਤਾ: ਰਜਿਸਟ੍ਰੇਸ਼ਨ ਆਧਾਰ-ਅਧਾਰਿਤ ਬਾਇਓਮੀਟ੍ਰਿਕ ਈ-ਕੇਵਾਈਸੀ (eKYC) ਪ੍ਰਮਾਣਿਕਤਾ ਰਾਹੀਂ ਰੀਅਲ-ਟਾਈਮ ਵਿੱਚ ਹੋਵੇਗੀ। ਇਸ ਨਾਲ ਫਰਜ਼ੀ ਰਜਿਸਟ੍ਰੇਸ਼ਨਾਂ ‘ਤੇ ਰੋਕ ਲੱਗੇਗੀ ਅਤੇ ਅਸਲੀ ਸ਼ਰਧਾਲੂਆਂ ਦੀ ਪਛਾਣ ਪੁਖਤਾ ਹੋਵੇਗੀ। ਆਨਲਾਈਨ ਪਰਮਿਟ: ਮਨਜ਼ੂਰੀ ਮਿਲਣ ਤੋਂ ਬਾਅਦ, ਯਾਤਰਾ ਪਰਮਿਟ ਸ਼ਰਾਈਨ ਬੋਰਡ ਦੇ ਅਧਿਕਾਰਤ ਪੋਰਟਲ ਰਾਹੀਂ ਆਨਲਾਈਨ ਜਾਰੀ ਕੀਤੇ ਜਾਣਗੇ। ਮੈਨੂਅਲ ਡਾਟਾ ਐਂਟਰੀ ਦਾ ਬਦਲ: ਬੋਰਡ ਨੇ ਤਕਨੀਕੀ ਖਰਾਬੀ ਦੀ ਸਥਿਤੀ ਲਈ ਵੀ ਪੁਖਤਾ ਪ੍ਰਬੰਧ ਕੀਤੇ ਹਨ। ਜੇਕਰ ਬਾਇਓਮੀਟ੍ਰਿਕ ਮਸ਼ੀਨ ਵਿੱਚ ਕੋਈ ਤਕਨੀਕੀ ਸਮੱਸਿਆ ਆਉਂਦੀ ਹੈ ਜਾਂ ਉਂਗਲਾਂ ਦੇ ਨਿਸ਼ਾਨ (Fingerprints) ਮੈਚ ਨਹੀਂ ਹੁੰਦੇ, ਤਾਂ ਵੈਬਕੈਮ ਰਾਹੀਂ ਸ਼ਰਧਾਲੂ ਦੀ ਮੌਕੇ ‘ਤੇ ਫੋਟੋ ਖਿੱਚ ਕੇ ਮੈਨੂਅਲ ਡਾਟਾ ਐਂਟਰੀ ਦਾ ਬਦਲ ਵੀ ਰੱਖਿਆ ਗਿਆ ਹੈ, ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਨਿਰਾਸ਼ ਹੋ ਕੇ ਵਾਪਸ ਨਾ ਜਾਣਾ ਪਵੇ। ਜ਼ਰੂਰੀ ਦਸਤਾਵੇਜ਼ ਅਤੇ ਸਿਹਤ ਸਬੰਧੀ ਹਦਾਇਤਾਂ ਅਮਰਨਾਥ ਯਾਤਰਾ ਉੱਚੇ ਅਤੇ ਦੁਰਗਮ ਪਹਾੜਾਂ ਰਾਹੀਂ ਹੁੰਦੀ ਹੈ, ਜਿੱਥੇ ਆਕਸੀਜਨ ਦਾ ਪੱਧਰ ਘੱਟ ਹੁੰਦਾ ਹੈ। ਇਸ ਲਈ ਰਜਿਸਟ੍ਰੇਸ਼ਨ ਸਮੇਂ ਸ਼ਰਧਾਲੂਆਂ ਕੋਲ ਲਾਜ਼ਮੀ ਸਿਹਤ ਸਰਟੀਫਿਕੇਟ (Compulsory Health Certificate – CHC) ਹੋਣਾ ਬਹੁਤ ਜ਼ਰੂਰੀ ਹੈ। ਇਹ ਸਰਟੀਫਿਕੇਟ ਬੋਰਡ ਦੁਆਰਾ ਮਾਨਤਾ ਪ੍ਰਾਪਤ ਡਾਕਟਰਾਂ ਜਾਂ ਹਸਪਤਾਲਾਂ ਵੱਲੋਂ ਹੀ ਜਾਰੀ ਕੀਤਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਅਸਲ ਆਧਾਰ ਕਾਰਡ ਅਤੇ ਪਾਸਪੋਰਟ ਸਾਈਜ਼ ਫੋਟੋਆਂ ਵੀ ਨਾਲ ਰੱਖਣੀਆਂ ਲਾਜ਼ਮੀ ਹਨ। ਖਾਸ ਨੋਟ: 13 ਸਾਲ ਤੋਂ ਘੱਟ ਉਮਰ ਦੇ ਬੱਚੇ, 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਅਤੇ 6 ਹਫ਼ਤਿਆਂ ਤੋਂ ਵੱਧ ਦੀਆਂ ਗਰਭਵਤੀ ਔਰਤਾਂ ਨੂੰ ਇਸ ਕਠਿਨ ਯਾਤਰਾ ‘ਤੇ ਜਾਣ ਦੀ ਮਨਾਹੀ ਹੁੰਦੀ ਹੈ। ਸ੍ਰੀ ਅਮਰਨਾਥ ਸ਼ਰਾਈਨ ਬੋਰਡ ਨੇ ਅਪੀਲ ਕੀਤੀ ਹੈ ਕਿ ਸ਼ਰਧਾਲੂ ਯਾਤਰਾ ‘ਤੇ ਜਾਣ ਤੋਂ ਪਹਿਲਾਂ ਆਪਣੇ ਆਪ ਨੂੰ ਸਰੀਰਕ ਤੌਰ ‘ਤੇ ਫਿੱਟ ਰੱਖਣ ਲਈ ਸੈਰ ਅਤੇ ਹਲਕੀ ਕਸਰਤ ਕਰਨੀ ਸ਼ੁਰੂ ਕਰ ਦੇਣ। ਵਧੇਰੇ ਜਾਣਕਾਰੀ ਅਤੇ ਨਾਮਜ਼ਦ ਬੈਂਕਾਂ ਦੀ ਮੁਕੰਮਲ ਸੂਚੀ ਲਈ ਯਾਤਰੀ ਸ਼ਰਾਈਨ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਵਿਜ਼ਿਟ ਕਰ ਸਕਦੇ ਹਨ। “ਬਮ ਬਮ ਭੋਲੇ” ਦੇ ਜੈਕਾਰਿਆਂ ਨਾਲ ਇਸ ਸਾਲ ਵੀ ਯਾਤਰਾ ਦੇ ਸਫ਼ਲ ਰਹਿਣ ਦੀ ਪੂਰੀ ਉਮੀਦ ਹੈ।

Punjab

ਸ਼ੁਭਮਨ ਗਿੱਲ 'ਤੇ 12 ਲੱਖ ਦਾ ਜੁਰਮਾਨਾ: ਦਿੱਲੀ ਖਿਲਾਫ਼ ਸਲੋਅ ਓਵਰ ਰੇਟ ਕਾਰਨ ਮਿਲੀ ਸਜ਼ਾ, GT ਨੇ DC ਨੂੰ 1 ਦੌੜ ਨਾਲ ਹਰਾਇਆ

ਗੁਜਰਾਤ ਟਾਈਟਨਸ (GT) ਦੇ ਕਪਤਾਨ ਸ਼ੁਭਮਨ ਗਿੱਲ ਨੂੰ ਦਿੱਲੀ ਕੈਪੀਟਲਸ (DC) ਖਿਲਾਫ਼ ਖੇਡੇ ਗਏ ਆਈਪੀਐਲ (IPL) ਮੈਚ ਵਿੱਚ ਵੱਡਾ ਝਟਕਾ ਲੱਗਾ ਹੈ। ਭਾਵੇਂ ਗੁਜਰਾਤ ਦੀ ਟੀਮ ਨੇ ਇਸ ਰੋਮਾਂਚਕ ਮੁਕਾਬਲੇ ਵਿੱਚ ਦਿੱਲੀ ਨੂੰ 1 ਦੌੜ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ, ਪਰ ਮੈਚ ਤੋਂ ਬਾਅਦ ਕਪਤਾਨ ਗਿੱਲ ‘ਤੇ 12 ਲੱਖ ਰੁਪਏ ਦਾ ਭਾਰੀ ਜੁਰਮਾਨਾ ਲਗਾਇਆ ਗਿਆ ਹੈ। ਇਹ ਜੁਰਮਾਨਾ ਟੀਮ ਵੱਲੋਂ ਤੈਅ ਸਮੇਂ ਦੇ ਅੰਦਰ ਆਪਣੇ ਓਵਰ ਪੂਰੇ ਨਾ ਕਰਨ, ਯਾਨੀ ਕਿ ‘ਸਲੋਅ ਓਵਰ ਰੇਟ’ (Slow Over Rate) ਕਾਰਨ ਲਗਾਇਆ ਗਿਆ ਹੈ। ਪਹਿਲੀ ਗਲਤੀ ਕਾਰਨ ਲੱਗਾ ਜੁਰਮਾਨਾ ਆਈਪੀਐਲ ਦੇ ਨਿਯਮਾਂ ਅਨੁਸਾਰ, ਗੁਜਰਾਤ ਟਾਈਟਨਸ ਦੀ ਇਸ ਸੀਜ਼ਨ ਵਿੱਚ ਸਲੋਅ ਓਵਰ ਰੇਟ ਦੀ ਇਹ ਪਹਿਲੀ ਗਲਤੀ ਸੀ। ਆਈਪੀਐਲ ਕੋਡ ਆਫ ਕੰਡਕਟ (IPL Code of Conduct) ਦੇ ਤਹਿਤ, ਪਹਿਲੀ ਵਾਰ ਇਹ ਗਲਤੀ ਕਰਨ ‘ਤੇ ਕਪਤਾਨ ਨੂੰ 12 ਲੱਖ ਰੁਪਏ ਦਾ ਜੁਰਮਾਨਾ ਭਰਨਾ ਪੈਂਦਾ ਹੈ। ਇਸੇ ਨਿਯਮ ਤਹਿਤ ਸ਼ੁਭਮਨ ਗਿੱਲ ਨੂੰ ਇਹ ਸਜ਼ਾ ਸੁਣਾਈ ਗਈ ਹੈ। ਜੇਕਰ ਟੀਮ ਇਹ ਗਲਤੀ ਦੁਹਰਾਉਂਦੀ ਹੈ, ਤਾਂ ਕਪਤਾਨ ਦੇ ਨਾਲ-ਨਾਲ ਮੈਦਾਨ ‘ਤੇ ਮੌਜੂਦ ਪੂਰੀ ਟੀਮ ‘ਤੇ ਵੀ ਜੁਰਮਾਨਾ ਲੱਗ ਸਕਦਾ ਹੈ ਜਾਂ ਮੈਚ ਬੈਨ ਵਰਗੀ ਸਖ਼ਤ ਕਾਰਵਾਈ ਵੀ ਹੋ ਸਕਦੀ ਹੈ। ਰੋਮਾਂਚਕ ਰਿਹਾ ਮੈਚ ਇਸ ਮੁਕਾਬਲੇ ਦੀ ਗੱਲ ਕਰੀਏ ਤਾਂ ਇਹ ਮੈਚ ਆਖਰੀ ਗੇਂਦ ਤੱਕ ਕਾਫੀ ਫਸਵਾਂ ਰਿਹਾ। ਦੋਵਾਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ, ਪਰ ਅੰਤ ਵਿੱਚ ਗੁਜਰਾਤ ਦੇ ਗੇਂਦਬਾਜ਼ਾਂ ਨੇ ਦਬਾਅ ਬਣਾ ਕੇ ਦਿੱਲੀ ਕੈਪੀਟਲਸ ਨੂੰ ਟੀਚੇ ਤੱਕ ਪਹੁੰਚਣ ਤੋਂ ਰੋਕ ਦਿੱਤਾ ਅਤੇ ਮੈਚ 1 ਦੌੜ ਦੇ ਮਾਮੂਲੀ ਫਰਕ ਨਾਲ ਆਪਣੇ ਨਾਂ ਕਰ ਲਿਆ। ਜਿੱਥੇ ਟੀਮ ਇਸ ਸ਼ਾਨਦਾਰ ਜਿੱਤ ਦਾ ਜਸ਼ਨ ਮਨਾ ਰਹੀ ਹੈ, ਉੱਥੇ ਹੀ ਕਪਤਾਨ ਨੂੰ ਮਿਲੀ ਇਸ ਸਜ਼ਾ ਨੇ ਆਉਣ ਵਾਲੇ ਮੈਚਾਂ ਵਿੱਚ ਟੀਮ ਨੂੰ ਸਮੇਂ ਦੀ ਪਾਬੰਦੀ ਦਾ ਖਾਸ ਧਿਆਨ ਰੱਖਣ ਲਈ ਸੁਚੇਤ ਵੀ ਕੀਤਾ ਹੈ।

Punjab

ਭਾਰਤ ਦਾ ਅਜਿਹਾ ਰੇਲਵੇ ਸਟੇਸ਼ਨ ਜਿੱਥੇ ਦਾਖਲ ਹੋਣ ਲਈ ਵੀਜ਼ਾ-ਪਾਸਪੋਰਟ ਹੈ ਲਾਜ਼ਮੀ… ਨਹੀਂ ਤਾਂ ਹੋ ਸਕਦੀ ਹੈ ਜੇਲ੍ਹ

ਭਾਰਤੀ ਰੇਲਵੇ ਨੂੰ ਦੇਸ਼ ਦੀ ਲਾਈਫਲਾਈਨ ਕਿਹਾ ਜਾਂਦਾ ਹੈ, ਜਿਸ ਰਾਹੀਂ ਰੋਜ਼ਾਨਾ ਕਰੋੜਾਂ ਲੋਕ ਸਫ਼ਰ ਕਰਦੇ ਹਨ। ਆਮ ਤੌਰ ‘ਤੇ ਰੇਲਵੇ ਸਟੇਸ਼ਨਾਂ ‘ਤੇ ਜਾਣ ਲਈ ਕਿਸੇ ਖਾਸ ਦਸਤਾਵੇਜ਼ ਦੀ ਲੋੜ ਨਹੀਂ ਹੁੰਦੀ, ਪਰ ਕੀ ਤੁਸੀਂ ਜਾਣਦੇ ਹੋ ਕਿ ਭਾਰਤ ਵਿੱਚ ਇੱਕ ਅਜਿਹਾ ਰੇਲਵੇ ਸਟੇਸ਼ਨ ਵੀ ਹੈ ਜਿੱਥੇ ਜਾਣ ਲਈ ਪਾਸਪੋਰਟ ਅਤੇ ਵੀਜ਼ਾ ਹੋਣਾ ਲਾਜ਼ਮੀ ਹੈ? ਜੇਕਰ ਕੋਈ ਬਿਨਾਂ ਇਨ੍ਹਾਂ ਦਸਤਾਵੇਜ਼ਾਂ ਦੇ ਇੱਥੇ ਦਾਖਲ ਹੁੰਦਾ ਹੈ, ਤਾਂ ਉਸਨੂੰ ਸਿੱਧਾ ਜੇਲ੍ਹ ਜਾਣਾ ਪੈ ਸਕਦਾ ਹੈ। ਕਿਹੜਾ ਹੈ ਇਹ ਰੇਲਵੇ ਸਟੇਸ਼ਨ? ਇਹ ਅਨੋਖਾ ਅਤੇ ਅਤਿ-ਸੁਰੱਖਿਅਤ ਸਟੇਸ਼ਨ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ‘ਅਟਾਰੀ ਸ਼ਿਆਮ ਸਿੰਘ ਰੇਲਵੇ ਸਟੇਸ਼ਨ’ (Attari Shyam Singh Railway Station) ਹੈ। ਇਹ ਭਾਰਤ ਦਾ ਆਖਰੀ ਰੇਲਵੇ ਸਟੇਸ਼ਨ ਹੈ ਜੋ ਭਾਰਤ-ਪਾਕਿਸਤਾਨ ਸਰਹੱਦ ਦੇ ਬਿਲਕੁਲ ਨੇੜੇ ਸਥਿਤ ਹੈ। ਵੀਜ਼ਾ ਅਤੇ ਪਾਸਪੋਰਟ ਕਿਉਂ ਹੈ ਲਾਜ਼ਮੀ? ਇਹ ਸਟੇਸ਼ਨ ਸਿੱਧਾ ਪਾਕਿਸਤਾਨ ਨਾਲ ਜੁੜਿਆ ਹੋਇਆ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲਣ ਵਾਲੀ ਮਸ਼ਹੂਰ ‘ਸਮਝੌਤਾ ਐਕਸਪ੍ਰੈਸ’ (Samjhauta Express) ਇਸੇ ਸਟੇਸ਼ਨ ਤੋਂ ਹੋ ਕੇ ਲੰਘਦੀ ਰਹੀ ਹੈ। ਹਾਈ-ਸਕਿਓਰਿਟੀ ਜ਼ੋਨ: ਸੁਰੱਖਿਆ ਕਾਰਨਾਂ ਕਰਕੇ ਇਸ ਸਟੇਸ਼ਨ ਨੂੰ ਹਾਈ-ਸਕਿਓਰਿਟੀ ਜ਼ੋਨ ਵਿੱਚ ਰੱਖਿਆ ਗਿਆ ਹੈ। ਇੱਥੇ ਪੰਜਾਬ ਪੁਲਿਸ ਦੇ ਨਾਲ-ਨਾਲ ਸੀਮਾ ਸੁਰੱਖਿਆ ਬਲ (BSF) ਅਤੇ ਹੋਰ ਖੁਫੀਆ ਏਜੰਸੀਆਂ ਦਾ ਸਖ਼ਤ ਪਹਿਰਾ ਰਹਿੰਦਾ ਹੈ। ਟਿਕਟ ਲਈ ਸ਼ਰਤਾਂ: ਇੱਥੋਂ ਤੱਕ ਕਿ ਇਸ ਸਟੇਸ਼ਨ ਤੋਂ ਰੇਲਗੱਡੀ ਦੀ ਟਿਕਟ ਖਰੀਦਣ ਲਈ ਵੀ ਯਾਤਰੀਆਂ ਕੋਲ ਪਾਸਪੋਰਟ ਅਤੇ ਪਾਕਿਸਤਾਨ ਦਾ ਵੀਜ਼ਾ ਹੋਣਾ ਜ਼ਰੂਰੀ ਹੈ। ਬਿਨਾਂ ਦਸਤਾਵੇਜ਼ਾਂ ਦੇ ਫੜੇ ਜਾਣ ‘ਤੇ ਸਜ਼ਾ ਇਸ ਸਟੇਸ਼ਨ ‘ਤੇ ਕਿਸੇ ਵੀ ਆਮ ਨਾਗਰਿਕ ਨੂੰ ਘੁੰਮਣ-ਫਿਰਨ ਜਾਂ ਬਿਨਾਂ ਕੰਮ ਤੋਂ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ। ਜੇਕਰ ਕੋਈ ਵਿਅਕਤੀ ਬਿਨਾਂ ਪਾਸਪੋਰਟ ਜਾਂ ਵੀਜ਼ੇ ਦੇ ਇਸ ਰੇਲਵੇ ਸਟੇਸ਼ਨ ਦੀ ਹਦੂਦ ਅੰਦਰ ਫੜਿਆ ਜਾਂਦਾ ਹੈ, ਤਾਂ ਉਸ ਖਿਲਾਫ਼ ‘ਫਾਰਨਰਸ ਐਕਟ’ (Foreigners Act) ਦੀ ਧਾਰਾ 14 ਤਹਿਤ ਮਾਮਲਾ ਦਰਜ ਕੀਤਾ ਜਾਂਦਾ ਹੈ। ਇਸ ਐਕਟ ਤਹਿਤ ਦੋਸ਼ੀ ਪਾਏ ਜਾਣ ‘ਤੇ ਸਖ਼ਤ ਕੈਦ ਅਤੇ ਜੁਰਮਾਨੇ ਦੀ ਸਜ਼ਾ ਹੋ ਸਕਦੀ ਹੈ, ਅਤੇ ਇਸ ਮਾਮਲੇ ਵਿੱਚ ਜ਼ਮਾਨਤ ਮਿਲਣੀ ਵੀ ਬਹੁਤ ਮੁਸ਼ਕਲ ਹੁੰਦੀ ਹੈ।

Scroll to Top