Actionpunjab

Action Punjab Logo
Breaking News

Author name: Action Punjab

Action Punjab
Punjab

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

*ਜਲੰਧਰ, 25 ਫਰਵਰੀ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਡਰੋਨਾਂ ਦੀ ਘੁਸਪੈਠ ਰਾਹੀਂ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਘੜੇ ਜਾ ਰਹੇ ਨਾਪਾਕ ਮਨਸੂਬਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੌਮਾਂਤਰੀ ਸਰਹੱਦ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਹੀ ਹੈ ਅਤੇ ਪੰਜਾਬ ਪੁਲਿਸ ਸਿਰਫ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਪੁਲਿਸ ਹੈ ਜੋ ਆਪਣਾ ਫਰਜ਼ ਨਿਭਾਅ ਰਹੀ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ 2,577 ਨਵੇਂ ਪੁਲਿਸ ਜਵਾਨਾਂ ਨੂੰ ਰਸਮੀ ਤੌਰ ‘ਤੇ ਪੰਜਾਬ ਪੁਲਿਸ ਵਿੱਚ ਸ਼ਾਮਲ ਕਰਵਾਇਆ। ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਪੁਲਿਸ ਦੇ ਆਧੁਨਿਕੀਕਰਨ ਲਈ ਸੂਬਾ ਸਰਕਾਰ ਦੀ ਦੋਹਰੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।ਪੰਜਾਬ ਪੁਲਿਸ ਦੀ ਭਰਤੀ ਮੁਹਿੰਮ ਨੂੰ ‘ਆਪ’ ਸਰਕਾਰ ਦੀ ਰੋਜ਼ਗਾਰ ਕ੍ਰਾਂਤੀ ਦਾ ਅਹਿਮ ਹਿੱਸਾ ਐਲਾਨਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਲੈ ਕੇ ਹੁਣ ਤੱਕ 12,010 ਤੋਂ ਵੱਧ ਪੁਲਿਸ ਜਵਾਨ ਨਿਯੁਕਤ ਕੀਤੇ ਗਏ ਹਨ, ਵਿਗਿਆਨਕ ਲੀਹਾਂ ‘ਤੇ ਫੋਰਸ ਨੂੰ ਅਪਗ੍ਰੇਡ ਕਰਨ ਲਈ 1100 ਕਰੋੜ ਰੁਪਏ ਰੱਖੇ ਗਏ ਹਨ ਅਤੇ ਸਾਈਬਰ ਅਪਰਾਧ, ਅੱਤਵਾਦ ਅਤੇ ਨਸ਼ਿਆਂ ਦਾ ਟਾਕਰਾ ਕਰਨ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ, ਵਿਸ਼ੇਸ਼ ਤਕਨੀਕੀ ਯੂਨਿਟ ਅਤੇ ਮਜ਼ਬੂਤ ਐਂਟੀ-ਨਾਰਕੋਟਿਕਸ ਟਾਸਕ ਫੋਰਸ ਸਮੇਤ ਅਤਿ-ਆਧੁਨਿਕ ਕਦਮ ਚੁੱਕੇ ਜਾ ਰਹੇ ਹਨ।‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ 50,238 ਗ੍ਰਿਫ਼ਤਾਰੀਆਂ ਅਤੇ ਸੜਕ ਸੁਰੱਖਿਆ ਫੋਰਸ ਵੱਲੋਂ ਬਚਾਈਆਂ ਗਈਆਂ 46,399 ਜ਼ਿੰਦਗੀਆਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਰਿਕਾਰਡ ਭਰਤੀ, ਤੇਜ਼ੀ ਨਾਲ ਤਕਨੀਕੀ ਅਪਗ੍ਰੇਡੇਸ਼ਨ ਅਤੇ ਅਪਰਾਧ ਵਿਰੁੱਧ ਬੇਮਿਸਾਲ ਕਾਰਵਾਈ ਹੋ ਰਹੀ ਹੈ, ਜੋ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਦੇ ਦ੍ਰਿੜ੍ਹ ਸੰਕਲਪ ਦੀ ਗਵਾਹੀ ਭਰਦੀ ਹੈ।‘ਐਕਸ’ ’ਤੇ ਸਮਾਰੋਹ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਜਲੰਧਰ ਵਿੱਚ ਪੰਜਾਬ ਪੁਲਿਸ ਦੀ ਵੱਕਾਰੀ ਪਾਸਿੰਗ-ਆਊਟ ਪਰੇਡ ਵਿੱਚ ਸ਼ਾਮਲ ਹੋਣਾ ਮਾਣ-ਸਨਮਾਨ ਦੀ ਗੱਲ ਸੀ। ਕੁੱਲ 2,577 ਨਵੇਂ, ਬਹੁਤ ਪ੍ਰੇਰਨਾਦਾਇਕ ਅਫਸਰ ਅਧਿਕਾਰਤ ਤੌਰ ‘ਤੇ ਪੰਜਾਬ ਪੁਲਿਸ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ, ਇਨ੍ਹਾਂ ਸਾਰਿਆਂ ਨੂੰ ਵਧਾਈਆਂ। ਸਾਡੀ ਸਰਕਾਰ ਦੀ ਅਗਵਾਈ ਹੇਠ 12,000 ਤੋਂ ਵੱਧ ਜਵਾਨਾਂ ਦੀ ਪੁਲਿਸ ਵਿੱਚ ਭਰਤੀ ਦਾ ਰਿਕਾਰਡ ਕਾਇਮ ਕੀਤਾ ਗਿਆ ਹੈ, ਉੱਚ-ਤਕਨੀਕੀ ਯੂਨਿਟਾਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਸਖ਼ਤ ਮੁਹਿੰਮ ਜਾਰੀ ਹੈ। ਅਸੀਂ ਪੰਜਾਬ ਦੀ ਸੁਰੱਖਿਆ ਅਤੇ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਜੈ ਹਿੰਦ।”ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਹੁਦਾ ਸੰਭਾਲਣ ਤੋਂ ਬਾਅਦ, ਮੈਂ ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਅਪਗ੍ਰੇਡ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਅਤੇ ਇਸ ਮਕਸਦ ਲਈ 1,100 ਕਰੋੜ ਰੁਪਏ ਰੱਖੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਨੂੰ ਹਰੇਕ ਤਰ੍ਹਾਂ ਦੀ ਚੁਣੌਤੀ ਦਾ ਮੁਕਾਬਲਾ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਆਧੁਨਿਕ ਲੀਹਾਂ ‘ਤੇ ਲੈਸ ਕੀਤਾ ਗਿਆ ਹੈ।”ਪੰਜਾਬ ਦੀਆਂ ਚੁਣੌਤੀਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਪੁਲਿਸ ਆਪਣੀ ਡਿਊਟੀ ਨੂੰ ਮੁਸਤੈਦੀ ਨਾਲ ਨਾਲ ਨਿਭਾਅ ਰਹੀ ਹੈ।”ਸਮਾਰੋਹ ਵਿੱਚ ਸ਼ਾਮਲ ਹੋਣ ‘ਤੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪਾਸਿੰਗ ਆਊਟ ਪਰੇਡ ਲਈ ਪੰਜਾਬ ਆਰਮਡ ਪੁਲਿਸ ਕੈਂਪਸ ਵਿੱਚ ਆ ਕੇ ਬਹੁਤ ਖੁਸ਼ ਹਾਂ।” ਉਨ੍ਹਾਂ ਅੱਗੇ ਕਿਹਾ, “ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਪੰਜਾਬ ਪੁਲਿਸ ਦੇ ਵੱਖ-ਵੱਖ ਕਾਡਰਾਂ ਦੇ ਕੁੱਲ 2,577 ਜਵਾਨ ਅਤੇ ਅਧਿਕਾਰੀ ਹਿੱਸਾ ਲੈ ਰਹੇ ਹਨ। ਇਹ ਪਰੇਡ ਉਨ੍ਹਾਂ ਦੀ ਮੁੱਢਲੀ ਸਿਖਲਾਈ ਦੇ ਮੁਕੰਮਲ ਹੋ ਜਾਣ ਨੂੰ ਦਰਸਾਉਂਦੀ ਹੈ ਅਤੇ ਇਨ੍ਹਾਂ ਸਾਰੇ ਪੁਲਿਸ ਕਰਮਚਾਰੀਆਂ ਨੂੰ ਡਿਊਟੀ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ।”ਪੁਲਿਸ ਟ੍ਰੇਨਿੰਗ ਸੈਂਟਰਾਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵੱਖ-ਵੱਖ ਰੈਂਕਾਂ ਦੇ ਇਨ੍ਹਾਂ ਨਵੇਂ ਭਰਤੀ ਪੁਲਿਸ ਜਵਾਨਾਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ, ਪੁਲਿਸ ਰਿਕਰੂਟ ਟ੍ਰੇਨਿੰਗ ਸੈਂਟਰ, ਜਹਾਨ ਖੇਲਾਂ (ਹੁਸ਼ਿਆਰਪੁਰ) ਅਤੇ ਇਨ-ਸਰਵਿਸ ਟ੍ਰੇਨਿੰਗ ਸੈਂਟਰ, ਕਪੂਰਥਲਾ ਵਿੱਚ ਸਿਖਲਾਈ ਪ੍ਰਾਪਤ ਕੀਤੀ ਹੈ।”ਉਨ੍ਹਾਂ ਅੱਗੇ ਕਿਹਾ, “ਮਾਰਚ, 2022 ਤੋਂ ਲੈ ਕੇ ਹੁਣ ਤੱਕ ਪੰਜਾਬ ਸਰਕਾਰ ਨੇ ਵੱਖ-ਵੱਖ ਕਾਡਰਾਂ ਅਤੇ ਰੈਂਕਾਂ ਦੇ 12,010 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 1,062 ਸਬ-ਇੰਸਪੈਕਟਰ, 450 ਹੈੱਡ ਕਾਂਸਟੇਬਲ, 10,098 ਕਾਂਸਟੇਬਲ ਅਤੇ 400 ਸਿਵਲੀਅਨ ਸਟਾਫ ਸ਼ਾਮਲ ਹੈ, ਜਿਨ੍ਹਾਂ ਨੇ ਵੱਖ-ਵੱਖ ਪੰਜਾਬ ਪੁਲਿਸ ਸਿਖਲਾਈ ਕੇਂਦਰਾਂ ਵਿੱਚ ਸਿਖਲਾਈ ਪ੍ਰਾਪਤ ਕੀਤੀ ਹੈ।”ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਰਕਾਰ ਅਧੀਨ ਭਰਤੀ ਪ੍ਰਕਿਰਿਆ ਨਿਰੰਤਰ ਜਾਰੀ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਤੋਂ ਸਾਡੀ ਸਰਕਾਰ ਸੱਤਾ ਵਿੱਚ ਆਈ ਹੈ, ਪੰਜਾਬ ਪੁਲਿਸ ਭਰਤੀ ਪ੍ਰਕਿਰਿਆ ਹਰ ਸਾਲ ਜਾਰੀ ਰਹੀ ਹੈ। ਇਸੇ ਲੜੀ ਤਹਿਤ ਸਾਲ 2025 ਤੋਂ 1,900 ਤੋਂ ਵੱਧ ਭਰਤੀ ਕੀਤੇ ਜਵਾਨਾਂ ਲਈ ਮੁੱਢਲੀ ਸਿਖਲਾਈ ਮਾਰਚ, 2026 ਵਿੱਚ ਸ਼ੁਰੂ ਹੋ ਗਈ। ਇਸੇ ਤਰ੍ਹਾਂ 1,746 ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਲਗਭਗ ਪੂਰੀ ਹੋ ਗਈ ਹੈ ਅਤੇ ਉਨ੍ਹਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ।” ਉਨ੍ਹਾਂ ਅੱਗੇ ਕਿਹਾ, “ਸਾਲ 2026 ਵਿੱਚ ਕੀਤੀ ਜਾਣ ਵਾਲੀ 3,400 ਪੁਲਿਸ ਜਵਾਨਾਂ ਦੀ ਭਰਤੀ ਪ੍ਰਕਿਰਿਆ ਛੇਤੀ ਹੀ ਸ਼ੁਰੂ ਹੋਵੇਗੀ।”ਤਕਨੀਕੀ ਅਪਗ੍ਰੇਡੇਸ਼ਨ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਤਕਨੀਕੀ ਤੌਰ ‘ਤੇ ਲੈਸ ਕਰਨ ਅਤੇ ਹੋਰ ਸਮਰੱਥਵਾਨ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਤਕਨੀਕੀ ਮੁਹਾਰਤ ਵਿੱਚ ਨਿਪੁੰਨ 182 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਹੈ ਜਿਸ ਵਿੱਚ 112 ਤਕਨੀਕੀ ਮਾਹਿਰ, 11 ਫੋਰੈਂਸਿਕ ਮਾਹਿਰ, ਐਚ.ਆਰ. ਮੈਨੇਜਰ ਅਤੇ 30 ਕੌਂਸਲਰ ਅਤੇ ਤਕਨੀਕੀ ਖੇਤਰਾਂ ਵਿੱਚ ਮੁਹਾਰਤ ਵਾਲੇ 1,547 ਕਾਂਸਟੇਬਲ ਸ਼ਾਮਲ ਹਨ।” ਉਨ੍ਹਾਂ ਕਿਹਾ, “ਇਸ ਭਰਤੀ ਦਾ ਮੁੱਖ ਉਦੇਸ਼ ਆਪਣੇ ਤਕਨੀਕੀ ਸੇਵਾਵਾਂ ਵਿੰਗ ਰਾਹੀਂ ਸਾਈਬਰ ਅਪਰਾਧ, ਵਿੱਤੀ ਧੋਖਾਧੜੀ, ਗੈਂਗਸਟਰ, ਅੱਤਵਾਦ, ਨਸ਼ੀਲੇ ਪਦਾਰਥਾਂ ਅਤੇ ਇਸ ਤਰ੍ਹਾਂ ਦੇ ਅਪਰਾਧਾਂ ਦਾ ਮੁਕਾਬਲਾ ਕਰਨਾ ਹੈ।”ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਅਧਿਕਾਰੀ ਬੀ.ਟੈਕ, ਐਮ.ਟੈੱਕ ਅਤੇ ਐਲ.ਐਲ.ਬੀ. ਵਰਗੀਆਂ ਯੋਗਤਾਵਾਂ ਰੱਖਦੇ ਹਨ।” ਵਿਸ਼ੇਸ਼ ਭਰਤੀ ਬਾਰੇ ਵਿਸਥਾਰ ਵਿੱਚ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਵਿੰਗ ਨੇ 125 ਕਾਨੂੰਨੀ ਅਧਿਕਾਰੀ, 21 ਫੋਰੈਂਸਿਕ ਮਾਹਿਰ, 196 ਆਈ.ਟੀ. ਮਾਹਿਰ ਅਤੇ 77 ਵਿੱਤੀ ਮਾਹਿਰ ਭਰਤੀ ਕੀਤੇ ਹਨ ਜਿਨ੍ਹਾਂ ਨੇ ਸਿਖਲਾਈ ਪੂਰੀ ਕਰ ਲਈ ਹੈ ਅਤੇ ਵੱਖ-ਵੱਖ ਪੰਜਾਬ ਪੁਲਿਸ ਯੂਨਿਟਾਂ ਵਿੱਚ ਤਾਇਨਾਤ ਹੋ ਕੇ ਆਪਣੀਆਂ ਪੇਸ਼ੇਵਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ।”ਸੜਕ ਸੁਰੱਖਿਆ ਫੋਰਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੜਕ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ

Punjab

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

ਚੰਡੀਗੜ੍ਹ/ਫਾਜ਼ਿਲਕਾ, 25 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਇੱਕ ਦੋਸ਼ੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਨਾਮ ਸਿੰਘ ਉਰਫ਼ ਗਾਮਾ ਵਾਸੀ ਭੰਗੇ ਵਾਲਾ (ਝੂਗੇ ਕਿਸ਼ੋਰ ਸਿੰਘ ਵਾਲਾ), ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਚਾਰ .30 ਬੋਰ ਦੇ ਪਿਸਤੌਲ ਅਤੇ ਦੋ 9 ਐਮਐਮ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 10 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਟੀਮਾਂ ਨੇ ਉਸ ਦਾ ਹੀਰੋ ਡੀਲਕਸ ਮੋਟਰਸਾਈਕਲ, ਜਿਸਦੀ ਵਰਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਅਤੇ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਡਰੋਨ ਰਾਹੀਂ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਏਆਈਜੀ ਐਸਐਸਓਸੀ ਫਾਜ਼ਿਲਕਾ ਨਰੇਸ਼ ਕੁਮਾਰ ਡੋਗਰਾ ਨੇ ਦੱਸਿਆ ਕਿ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ, ਐਸਐਸਓਸੀ ਫਾਜ਼ਿਲਕਾ ਦੀਆਂ ਟੀਮਾਂ ਨੇ ਜਲਾਲਾਬਾਦ ਖੇਤਰ ਵਿੱਚ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਦੋਸ਼ੀ ਨੂੰ ਫਾਜ਼ਿਲਕਾ ਦੇ ਪਿੰਡ ਬਾਘੇ ਕੇ ਉੱਤਰ ਨੇੜਿਓਂ ਉਸ ਵੇਲੇ ਕਾਬੂ ਕੀਤਾ, ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਿਹਾ ਸੀ।ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਸ ਕੋਲੋਂ 2.1 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ ਗਏ। ਉਨ੍ਹਾਂ ਅੱਗੇ ਦੱਸਿਆ ਕਿ ਖੁਲਾਸੇ ਦੌਰਾਨ ਗ੍ਰਿਫ਼ਤਾਰ ਮੁਲਜ਼ਮ ਵੱਲੋਂ ਦੱਸੇ ਗਏ ਟਿਕਾਣੇ ਤੋਂ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ।ਇਸ ਸਬੰਧੀ, ਐਫਆਈਆਰ ਨੰਬਰ 02 ਮਿਤੀ 24-02-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 25 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਦਰਜ ਕੀਤੀ ਗਈ ਹੈ। 

Punjab

ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 5358 ਲਾਭਪਾਤਰੀਆਂ ਨੂੰ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਖੁੱਡੀਆਂ

ਚੰਡੀਗੜ੍ਹ, 25 ਫਰਵਰੀ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਪੂਰੀ ਤਰ੍ਹਾਂ ਮੁਕਤ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਦੀ ਖਰੀਦ ਲਈ 395 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ, ਕਸਟਮ ਹਾਇਰਿੰਗ ਸੈਂਟਰਾਂ (ਸੀਐਚਸੀ), ਵਿਅਕਤੀਗਤ ਕਿਸਾਨਾਂ ਅਤੇ ਸਪਲਾਈ ਚੇਨਾਂ ਸਮੇਤ 5358 ਲਾਭਪਾਤਰੀਆਂ ਨੂੰ ਸੀਆਰਐਮ ਮਸ਼ੀਨਾਂ ਦੀ ਖਰੀਦ ਉਤੇ 50 ਫ਼ੀਸਦ ਤੋਂ 80 ਫ਼ੀਸਦ ਤੱਕ ਸਬਸਿਡੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ ‘ਤੇ ਵਿਸ਼ੇਸ਼ ਧਿਆਨ ਕੇਂਦਰਤ ਦਿੱਤਾ ਗਿਆ ਹੈ ਜੋ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਪ੍ਰਤੀ ਸੂਬੇ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।ਹੋਰ ਵੇਰਵੇ ਸਾਂਝੇ ਕਰਦਿਆਂ ਸ. ਖੁੱਡੀਆਂ ਨੇ ਵਿਆਪਕ ਵੰਡ ਨੈੱਟਵਰਕ ਦਾ ਜ਼ਿਕਰ ਕੀਤਾ, ਜੋ ਮਸ਼ੀਨਰੀ ਦੀ ਕਿਸਾਨਾਂ ਤੱਕ ਆਸਾਨ ਪੁਹੰਚ ਨੂੰ ਯਕੀਨੀ ਬਣਾਉਂਦਾ ਹੈ। ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਕਿਫਾਇਤੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ’ਚ 66 ਸਹਿਕਾਰੀ ਸਭਾਵਾਂ ਵੱਲੋਂ 1151 ਨਵੇਂ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਥਾਪਤ ਕੀਤੇ ਗਏ। ਇਸ ਵਿੱਚ 1042 ਪੇਂਡੂ ਉੱਦਮੀ ਸ਼ਾਮਲ ਹਨ, ਜੋ ਸਥਾਨਕ ਉੱਦਮ ਨੂੰ ਚਲਾ ਕੇ ਯੋਜਨਾ ਨੂੰ ਮਜ਼ਬੂਤ ਆਧਾਰ ਦਿੰਦੇ ਹਨ, 28 ਕਿਸਾਨ ਉਤਪਾਦਕ ਸੰਗਠਨ (ਐਫ.ਪੀ.ਓ.) ਪੈਮਾਨੇ ਦੀ ਆਰਥਿਕਤਾ ਨੂੰ ਵਧਾਉਂਦੇ ਹਨ ਅਤੇ 15 ਗ੍ਰਾਮ ਪੰਚਾਇਤਾਂ ਪਿੰਡ ਪੱਧਰ ’ਤੇ ਭਾਈਚਾਰਕ ਤੌਰ ’ਤੇ ਹੱਲ ਯਕੀਨੀ ਬਣਾਉਂਦੀਆਂ ਹਨ।ਸਿੱਧੀ ਮਾਲਕੀ ਨੂੰ ਵੱਡਾ ਹੁਲਾਰਾ ਦਿੰਦਿਆਂ ਇਸ ਯੋਜਨਾ ਨੇ 4181 ਵਿਅਕਤੀਗਤ ਕਿਸਾਨਾਂ ਨੂੰ ਵੀ ਆਧੁਨਿਕ, ਕੁਸ਼ਲ ਸੀਆਰਐਮ ਮਸ਼ੀਨਾਂ ਪ੍ਰਦਾਨ ਕਰਕੇ ਲਾਭ ਪਹੁੰਚਾਇਆ ਹੈ। ਇਸ ਤੋਂ ਇਲਾਵਾ ਉਦਯੋਗਿਕ ਵੈਲੀਊ ਚੇਨ ਨੂੰ ਮਜ਼ਬੂਤ ਕਰਨ ਲਈ ਇੱਕ ਰਣਨੀਤਕ ਕਦਮ ਤਹਿਤ, 26 ਪੈਡੀ ਸਪਲਾਈ ਚੇਨ ਸਥਾਪਤ ਕੀਤੀਆਂ ਗਈਆਂ ਹਨ। ਇਹ ਸਪਲਾਈ ਚੇਨ ਪਰਾਲੀ ਨੂੰ ਬਾਇਓਮਾਸ ਪਲਾਂਟਾਂ ਅਤੇ ਉਦਯੋਗਿਕ ਇਕਾਈਆਂ ਤੱਕ ਪਹੁੰਚਣ ਅਤੇ ਲਿਆਉਣ-ਲਿਜਾਣ, ਪ੍ਰਭਾਵਸ਼ਾਲੀ ਢੰਗ ਨਾਲ ਰਹਿੰਦ-ਖੂੰਹਦ ਨੂੰ ਮਾਲੀਏ ਵਿੱਚ ਬਦਲਣ ਅਤੇ ਇੱਕ ਸਰਕੂਲਰ ਅਰਥਵਿਵਸਥਾ ਦਾ ਨਿਰਮਾਣ ਕਰਨ ਵਿੱਚ ਅਹਿਮ ਯੋਗਦਾਨ ਨਿਭਾਏਗੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 395 ਕਰੋੜ ਰੁਪਏ ਦੀ ਮਿਸਾਲੀ ਸਬਸਿਡੀ ਕਿਸਾਨ ਭਾਈਚਾਰੇ ਅਤੇ ਵਾਤਾਵਰਣ ਪ੍ਰਤੀ ਸਰਕਾਰ ਦੇ ਦ੍ਰਿੜ ਵਚਨਬੱਧਤਾ ਦਾ ਸਪੱਸ਼ਟ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼  ਸਬਸਿਡੀ ਨਹੀਂ ਸਗੋਂ ਸੂਬੇ ਦੇ ਭਵਿੱਖ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਸਾਹ ਲੈਣ ਵਾਲੀ ਸਵੱਛ ਤੇ ਤਾਜ਼ੀ ਹਵਾ ਵਿੱਚ ਇੱਕ ਨਿਵੇਸ਼ ਹੈ। ਸਰਕਾਰ ਵੱਲੋਂ ਪਿੰਡ ਪੱਧਰ ’ਤੇ ਮਸ਼ੀਨਰੀ ਦੀ ਉਪਲਬਧਤਾ ਤੋਂ ਲੈ ਕੇ ਪਰਾਲੀ ਲਈ ਮਜ਼ਬੂਤ ਮਾਰਕੀਟ ਯਕੀਨੀ ਬਣਾਉਣ ਤੱਕ ਸਾਰੇ ਹੱਲ ਪ੍ਰਦਾਨ ਕੀਤੇ ਜਾ ਰਹੇ ਹਨ।ਖੇਤੀਬਾੜੀ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਉਪਕਰਣਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ। ਸਾਲ 2025-26 ਲਈ ਸੀਆਰਐਮ ਸਕੀਮ ਅਧੀਨ ਇਸ ਅਹਿਮ ਯਤਨ ਦੇ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆ ਰਹੇ ਹਨ, ਕਿਉਂਕਿ ਸਾਉਣੀ ਸੀਜ਼ਨ 2025 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫ਼ੀਸਦ ਦੀ ਗਿਰਾਵਟ ਆਈ ਹੈ, ਜਿਸ ਨਾਲ ਸਾਲ 2024 ਵਿੱਚ ਮਾਮਲੇ 10,909 ਤੋਂ ਘਟ ਕੇ 5,114 ਰਹਿ ਗਏ, ਜਿਸ ਨਾਲ ਦੇਸ਼ ਵਿੱਚ ਟਿਕਾਊ ਖੇਤੀਬਾੜੀ ਲਈ ਇੱਕ ਨਵਾਂ ਮਾਪਦੰਡ ਸਥਾਪਤ ਹੋਇਆ ਹੈ। 

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਮਖੂ, 25 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਦਿਆਂ ਇਸ ਨੂੰ ਕਿਸਾਨਾਂ ਲਈ ਇਤਿਹਾਸਕ ਤੋਹਫਾ ਦੱਸਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਹ ਇਤਿਹਾਸਕ ਕਦਮ ਸਿੱਧ ਹੋਵੇਗਾ। ਇਸ ਨਹਿਰ ਨੂੰ ਮਾਲਵਾ ਖੇਤਰ ਦੀ ਜੀਵਨ ਰੇਖਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਸਿੰਚਾਈ ਸਮਰੱਥਾ ਵਧੀ ਹੈ ਜਿਸ ਨਾਲ ਪੰਜਾਬ ਦੇ ਖੇਤਾਂ ਵਿੱਚ ਨਹਿਰੀ ਪਾਣੀ ਦੀ ਪਹੁੰਚ ਹੋਰ ਵਧੇਗੀ। 180 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਇਸ ਨਹਿਰ ਦੀ ਸਮਰੱਥਾ ਵਿੱਚ 2681 ਕਿਊਸਿਕ ਦਾ ਵਾਧਾ ਹੋਇਆ ਹੈ ਜਿਸ ਨਾਲ ਇਸ ਦੀ ਸਮਰੱਥਾ 11,192 ਕਿਊਸਿਕ ਤੋਂ ਵਧ ਕੇ 13,873 ਕਿਊਸਿਕ ਹੋ ਗਈ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੀਆਂ ਸਰਕਾਰਾਂ 74 ਸਾਲਾਂ ਤੱਕ ਨਹਿਰ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ ਲਾਈਨਿੰਗ ਕਰਨ ਵਿੱਚ ਅਸਫਲ ਰਹੀਆਂ, ਪਰ ਮੌਜੂਦਾ ਸਰਕਾਰ ਨੇ ਜ਼ਮੀਨੀ ਪੱਧਰ ‘ਤੇ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਪੰਜਾਬ ਦੇ ਖੇਤਾਂ ਤੱਕ ਸਿਰਫ਼ 21 ਨਹਿਰੀ ਪਾਣੀ ਪਹੁੰਚਦਾ ਸੀ, ਜਦੋਂ ਕਿ ਅੱਜ ਇਹ 68 ਫੀਸਦੀ ਤੱਕ ਪਹੁੰਚ ਗਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਸਿੰਚਾਈ ਵਿਵਸਥਾ ਵਿੱਚ ਕ੍ਰਾਂਤੀਕਾਰੀ ਸੁਧਾਰ ਹੋਇਆ ਹੈ।ਮੁੱਖ ਮੰਤਰੀ ਨੇ ਅੱਜ ਮੁੜ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤ ਸਭ ਤੋਂ ਉੱਪਰ ਹਨ ਅਤੇ ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਪਾਣੀ ਦੂਜੇ ਸੂਬਿਆਂ ਨੂੰ ਦੇਣ ਲਈ ਸਮਝੌਤਿਆਂ ‘ਤੇ ਦਸਤਖਤ ਕਰਕੇ ਪੰਜਾਬ ਨਾਲ ਗੱਦਾਰੀ ਕੀਤੀ ਹੈ। ਉਨ੍ਹਾਂ ਨੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਸ ਪਾਰਟੀ ਨੂੰ ਕਮੇਟੀ ਬਣਾਉਣ ਲਈ 11 ਮੈਂਬਰ ਨਹੀਂ ਮਿਲ ਰਹੇ, ਉਹ ਪੰਜਾਬ ਵਿੱਚ 117 ਸੀਟਾਂ ਜਿੱਤਣ ਦਾ ਸੁਪਨਾ ਦੇਖ ਰਹੀ ਹੈ।ਇਸ ਮੌਕੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਲੋਕਾਂ ਲਈ ਖਾਸ ਕਰਕੇ ਮਾਲਵਾ ਖੇਤਰ ਲਈ ਇਤਿਹਾਸਕ ਅਤੇ ਖੁਸ਼ੀ ਭਰਿਆ ਦਿਨ ਹੈ। ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਦੀ ਜੀਵਨ ਰੇਖਾ ਮੰਨੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ (ਰੀਲਾਈਨਿੰਗ) ਦੇ ਪਹਿਲੇ ਪੜਾਅ ਦਾ ਅੱਜ ਉਦਘਾਟਨ ਕੀਤਾ ਜਾ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ, “ਨਵੀਨੀਕਰਨ ਨਾਲ ਇਹ ਨਹਿਰ ਮਨੁੱਖਾਂ, ਪਸ਼ੂਆਂ ਅਤੇ ਖੇਤੀਬਾੜੀ ਖੇਤਰ, ਸਭ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਕੇ ਵਰਦਾਨ ਸਾਬਤ ਹੋਵੇਗੀ।”ਮੁੱਖ ਮੰਤਰੀ ਨੇ ਕਿਹਾ, “ਪਹਿਲੇ ਪੜਾਅ ‘ਤੇ 180 ਕਰੋੜ ਰੁਪਏ ਦਾ ਖਰਚਾ ਆਇਆ ਹੈ। ਮੈਂ ਇੰਜੀਨੀਅਰਾਂ, ਸਰਕਾਰੀ ਅਧਿਕਾਰੀਆਂ ਅਤੇ ਕਾਮਿਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ 35 ਦਿਨਾਂ ਦੇ ਅੰਦਰ 15 ਕਿਲੋਮੀਟਰ ਨਹਿਰ ਦੀ ਲਾਈਨਿੰਗ ਨੂੰ ਜੰਗੀ ਪੱਧਰ ‘ਤੇ ਪੂਰਾ ਕੀਤਾ।” ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਕੁੱਲ 126 ਸਰਕਾਰੀ ਮੁਲਾਜ਼ਮ ਅਤੇ 4,000 ਕਾਮੇ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਕਿਹਾ, “ਪਹਿਲੇ ਪੜਾਅ ਦੇ ਉਦਘਾਟਨ ਦੇ ਨਾਲ ਨਹਿਰ ਦੀ ਸਮਰੱਥਾ 2,681 ਕਿਊਸਿਕ ਵਧ ਗਈ ਹੈ। ਪਹਿਲਾਂ, ਨਹਿਰ ਦੀ ਸਮਰੱਥਾ 11,192 ਕਿਊਸਿਕ ਸੀ, ਜੋ ਹੁਣ ਵਧ ਕੇ 13,873 ਕਿਊਸਿਕ ਹੋ ਗਈ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਨਹਿਰ ਦੀ ਡੂੰਘਾਈ 18 ਫੁੱਟ ਤੋਂ ਵਧ ਕੇ 21 ਫੁੱਟ ਹੋ ਗਈ ਹੈ ਅਤੇ ਨਹਿਰ ਦੀ ਚੌੜਾਈ 163 ਫੁੱਟ ਤੋਂ ਵਧ ਕੇ 180 ਫੁੱਟ ਹੋ ਗਈ ਹੈ।” ਹਰੀਕੇ ਹੈੱਡਵਰਕਸ ਤੋਂ ਸ਼ੁਰੂ ਹੋਈ ਇਹ ਨਹਿਰ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਚਾਰ ਜ਼ਿਲ੍ਹਿਆਂ ਦੇ ਅਧੀਨ ਆਉਂਦੇ ਖੇਤਰਾਂ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਕਰਦੀ ਹੈ। “ਇਸ ਨਹਿਰ ਦੇ ਨਵੀਨੀਕਰਨ ਨਾਲ ਇਨ੍ਹਾਂ ਚਾਰ ਜ਼ਿਲ੍ਹਿਆਂ ਦੇ 14 ਬਲਾਕਾਂ ਗਿੱਦੜਬਾਹਾ, ਮਖੂ, ਮਮਦੋਟ, ਬੱਲੂਆਣਾ, ਜਲਾਲਾਬਾਦ, ਗੁਰੂ ਹਰ ਸਹਾਏ, ਅਰਨੀਵਾਲਾ, ਖੂਈਆਂ ਸਰਵਰ, ਲੰਬੀ, ਮਲੋਟ, ਫਾਜ਼ਿਲਕਾ, ਮੁਕਤਸਰ ਅਤੇ ਫਿਰੋਜ਼ਪੁਰ ਨੂੰ ਸਿੱਧਾ ਲਾਭ ਹੋਵੇਗਾ।”ਮੁੱਖ ਮੰਤਰੀ ਨੇ ਕਿਹਾ, “ਇਸ ਨਹਿਰ ਦੀ ਰੀਲਾਈਨਿੰਗ ਨਾਲ 6,45,200 ਹੈਕਟੇਅਰ ਰਕਬੇ ਨੂੰ ਸਿੰਚਾਈ ਦਾ ਪਾਣੀ ਮਿਲੇਗਾ। ਹੁਣ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਸਰਹੱਦੀ ਖੇਤਰਾਂ ਖਾਸ ਕਰਕੇ ਫਾਜ਼ਿਲਕਾ ਅਤੇ ਜਲਾਲਾਬਾਦ ਨੂੰ ਫਿਰੋਜ਼ਪੁਰ ਫੀਡਰ ਰਾਹੀਂ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।” ਉਨ੍ਹਾਂ ਦੱਸਿਆ ਕਿ ਪਹਿਲਾਂ ਹੁਸੈਨੀਵਾਲਾ ਹੈੱਡਵਰਕਸ ਤੋਂ ਫੀਡਰ ਰਾਹੀਂ ਪਾਕਿਸਤਾਨ ਨੂੰ ਪਾਣੀ ਜਾਂਦਾ ਹੈ ਅਤੇ ਦੂਸ਼ਿਤ ਪਾਣੀ ਪਾਕਿਸਤਾਨ ਦੇ ਕਸੂਰ ਸ਼ਹਿਰ ਨੇੜੇ ਵਗਦੇ ਸਤਲੁਜ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ, ਜੋ ਦੇਸ਼ ਵਿੱਚ ਦੁਬਾਰਾ ਦਾਖਲ ਹੁੰਦਾ ਹੈ। ਉਨ੍ਹਾਂ ਕਿਹਾ ਕਿ “ਸਰਹੱਦੀ ਪਿੰਡਾਂ ਨੂੰ ਦੂਸ਼ਿਤ ਪਾਣੀ ਮਿਲਦਾ ਹੈ ਪਰ ਹੁਣ ਧਰਤੀ ਹੇਠਲੇ ਪਾਣੀ ਨੂੰ ਵਧਾਉਣ ਅਤੇ ਪਿੰਡਾਂ ਨੂੰ ਸਾਫ਼ ਪਾਣੀ ਸਪਲਾਈ ਕਰਨ ਲਈ ਵਾਟਰ ਰੀਚਾਰਜ ਸਿਸਟਮ ਸ਼ੁਰੂ ਕੀਤਾ ਗਿਆ ਹੈ।”ਨਹਿਰਾਂ ਦੇ ਨਵੀਨੀਕਰਨ ਲਈ ਪਹਿਲੇ ਕੰਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਸਾਲ, ਸਰਹਿੰਦ ਫੀਡਰ ਦੀ ਲਾਈਨਿੰਗ ਦਾ ਕੰਮ, ਜੋ ਕਿ ਫਿਰੋਜ਼ਪੁਰ ਫੀਡਰ ਸਿਸਟਮ ਦਾ ਹੀ ਹਿੱਸਾ ਹੈ, ਪੂਰਾ ਹੋ ਗਿਆ ਸੀ। ਫਿਰੋਜ਼ਪੁਰ ਫੀਡਰ ਦੀ ਰੀਲਾਈਨਿੰਗ ਨਾਲ, ਸਰਹਿੰਦ ਫੀਡਰ ਦੀ ਸਮਰੱਥਾ ਵਧੇਗੀ, ਜਿਸ ਨਾਲ ਪਾਣੀ ਦੀ ਕਮੀ ਦਾ ਮਸਲਾ ਸਥਾਈ ਤੌਰ ‘ਤੇ ਹੱਲ ਹੋ ਜਾਵੇਗਾ।” ਉਨ੍ਹਾਂ ਅੱਗੇ ਕਿਹਾ ਕਿ ਫਿਰੋਜ਼ਪੁਰ ਫੀਡਰ ਨਹਿਰ 1952 ਵਿੱਚ ਬਣਾਈ ਗਈ ਸੀ ਅਤੇ ਪਿਛਲੇ 74 ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਨੇ ਇਸ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ ਲਾਈਨਿੰਗ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ।ਮੁੱਖ ਮੰਤਰੀ ਨੇ ਕਿਹਾ, “ਨਹਿਰ ਦਾ ਮੌਜੂਦਾ ਢਾਂਚਾ ਵੇਲਾ ਵਿਹਾਅ ਗਿਆ ਸੀ, ਜਿਸ ਕਾਰਨ ਸਾਉਣੀ ਦੇ ਸੀਜ਼ਨ ਦੌਰਾਨ ਲਗਭਗ 1,000 ਕਿਊਸਿਕ ਪਾਣੀ ਦੀ ਥੁੜ੍ਹ ਹੋ ਜਾਂਦੀ ਸੀ ਅਤੇ ਨਹਿਰਾਂ ਨੂੰ ਰੋਟੇਸ਼ਨਲ ਆਧਾਰ ‘ਤੇ ਚਲਾਉਣਾ ਪੈਂਦਾ ਸੀ। ਨਹਿਰ ਦੇ ਨਵੀਨੀਕਰਨ ਦਾ ਇਹ ਪ੍ਰੋਜੈਕਟ ਮਾਲਵਾ ਖੇਤਰ ਦੇ ਕਿਸਾਨਾਂ ਦੀ ਆਰਥਿਕ ਖੁਸ਼ਹਾਲੀ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਨਹਿਰੀ ਵਿਵਸਥਾ ਨੂੰ ਮੁੜ ਸੁਰਜੀਤ ਕਰਨ ਲਈ 6,500 ਕਰੋੜ ਖਰਚ ਕੀਤੇ ਹਨ ਅਤੇ ਪਹਿਲੀ ਵਾਰ ਸੂਬੇ ਦੇ 1365 ਪਿੰਡਾਂ ਨੂੰ ਨਹਿਰੀ ਪਾਣੀ ਮਿਲਿਆ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ‘ਆਪ’ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸੂਬੇ ਵਿੱਚ ਸਿੰਚਾਈ ਲਈ ਸਿਰਫ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। “ਅੱਜ, ਨਹਿਰੀ ਪਾਣੀ ਦਾ 68 ਫੀਸਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸ ਨੂੰ 85 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ।” ਉਨ੍ਹਾਂ ਕਿਹਾ ਕਿ ਟੇਲਾਂ ‘ਤੇ ਪਾਣੀ ਪਹੁੰਚਾਉਣ ਲਈ 6,900 ਕਿਲੋਮੀਟਰ ਲੰਮੇ 18,349 ਖਾਲਿਆਂ ਨੂੰ ਬਹਾਲ ਕੀਤਾ ਗਿਆ।ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਨ੍ਹਾਂ ਲੀਡਰਾਂ ਦੇ ਘਰਾਂ ਤੱਕ ਨਹਿਰਾਂ ਖਤਮ ਹੋ ਜਾਂਦੀਆਂ ਸਨ, ਉਨ੍ਹਾਂ ਨੇ ਕਦੇ ਇਸ ਗੱਲ ਦੀ ਪ੍ਰਵਾਹ ਨਹੀਂ ਕੀਤੀ। ਅਜਿਹੇ ਫੈਸਲੇ ਸਿਰਫ਼ ਉਹ ਆਗੂ ਹੀ ਲੈ ਸਕਦੇ ਹਨ ਜੋ ਜ਼ਮੀਨੀ ਹਕੀਕਤਾਂ ਤੋਂ ਜਾਣੂੰ ਹੋਣ, ਨਾ ਕਿ ਉਹ ਜਿਹੜੇ ਪਹਾੜਾਂ ‘ਤੇ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਹੋਣ।” ਉਨ੍ਹਾਂ ਅੱਗੇ ਕਿਹਾ, “ਇਹ ਰਵਾਇਤੀ ਸਿਆਸੀ ਪਾਰਟੀਆਂ ਗੱਦਾਰ ਸਨ ਜੋ ਕਦੇ ਵੀ ਸੂਬੇ ਅਤੇ ਇਸ

Punjab

ਜਾਅਲੀ ਦਸਤਾਵੇਜ਼ਾਂ ਰਾਹੀਂ ਕਾਊਂਸਲਰ ਦੀ ਨੌਕਰੀ ਲੈਣ ਵਾਲਾ ਸ਼ੰਕਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 25 ਫਰਵਰੀ  :ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿਵਲ ਹਸਪਤਾਲ ਬਰੇਟਾ ਜ਼ਿਲ੍ਹਾ ਮਾਨਸਾ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਸ਼ੰਕਰ ਸਿੰਘ ਕਾਊਂਸਲਰ ਨੂੰ ਜਾਅਲੀ ਡਿਗਰੀ/ਸਰਟੀਫਿਕੇਟ ਦੇ ਆਧਾਰ ‘ਤੇ ਕਾਊਂਸਲਰ ਦੀ ਨੌਕਰੀ ਹਾਸਿਲ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਕਾਊਂਸਲਰ ਸ਼ੰਕਰ ਸਿੰਘ, ਵਾਸੀ ਪਿੰਡ ਭੂੰਦੜ ਭੈਣੀ, ਤਹਿਸੀਲ ਮੂਨਕ, ਜ਼ਿਲ੍ਹਾ ਸੰਗਰੂਰ ਵਿਰੁੱਧ ਕਾਰਵਾਈ ਕੀਤੀ ਗਈ ।  ਸਾਲ 2023 ਵਿੱਚ ਇੱਕ ਨਿੱਜੀ ਕੰਪਨੀ ਇਨੋਵਿਜ਼ਨ ਲਿਮਟਿਡ ਰਾਹੀਂ ਆਊਟਸੋਰਸਿੰਗ ਤੇ ਭਰਤੀ ਕੀਤੇ ਗਏ ਕੌਂਸਲਰਾਂ ਅਤੇ ਕੰਪਿਊਟਰ ਆਪਰੇਟਰਾਂ ਦੀਆਂ ਡਿਗਰੀਆਂ/ਸਰਟੀਫਿਕੇਟਾਂ ਦੀ ਸਿਵਲ ਸਰਜਨ, ਮਾਨਸਾ ਦੇ ਦਫ਼ਤਰ ਦੁਆਰਾ ਤਸਦੀਕ ਕਰਵਾਈ ਗਈ ਅਤੇ ਇਹ ਪਾਇਆ ਗਿਆ ਕਿ ਉਕਤ ਨੇ ਜਾਅਲੀ ਡਿਗਰੀ/ਸਰਟੀਫਿਕੇਟ ਦੇ ਆਧਾਰ ‘ਤੇ  ਨੌਕਰੀ ਪ੍ਰਾਪਤ ਕੀਤੀ ਸੀ।ਉਸ ਵਿਰੁੱਧ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। 

Punjab

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਚੰਡੀਗੜ੍ਹ , 25 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ ‘ਤੇ ਤਿੱਖਾ ਹਮਲਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਪਹਿਲੀ ਮੀਟਿੰਗ ਵਿੱਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ‘ਅੱਤਵਾਦੀ’ ਐਲਾਨਿਆ ਜਾਵੇਗਾ। ਬੁੱਧਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਸ਼ਾਇਦ ਇਸ ਭੁਲੇਖੇ ਵਿੱਚ ਹਨ ਕਿ ਪੰਜਾਬ ਦੇ ਲੋਕ 2007 ਤੋਂ 2017 ਦੇ ਕਾਲੇ ਦੌਰ ਨੂੰ ਭੁੱਲ ਗਏ ਹਨ। ਸੱਚਾਈ ਇਹ ਹੈ ਕਿ ਪੰਜਾਬ ਦੀ ਧਰਤੀ ‘ਤੇ ਨਸ਼ਿਆਂ (ਚਿੱਟੇ) ਅਤੇ ਗੈਂਗਸਟਰਵਾਦ ਦੇ ਬੀਜ ਅਕਾਲੀ-ਭਾਜਪਾ ਸਰਕਾਰ ਦੌਰਾਨ ਹੀ ਬੀਜੇ ਗਏ ਸਨ ਅਤੇ ਉਨ੍ਹਾਂ ਦੀ ਸਰਪ੍ਰਸਤੀ ਹੇਠ ਹੀ ਇਹ ਵਧੇ-ਫੁੱਲੇ। ਬਲਤੇਜ ਪੰਨੂ ਨੇ ਪੁਰਾਣੀਆਂ ਘਟਨਾਵਾਂ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ 2007 ਤੋਂ ਪਹਿਲਾਂ ਪੰਜਾਬ ਨੇ ਕਦੇ ‘ਗੈਂਗਸਟਰ’ ਸ਼ਬਦ ਨਹੀਂ ਸੁਣਿਆ ਸੀ। ਸੁਖਬੀਰ ਬਾਦਲ ਦੇ ਰਾਜ ਵਿੱਚ ਹੀ ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਮਿਲੀ। ਅੰਮ੍ਰਿਤਸਰ ਵਿੱਚ ਆਪਣੀ ਧੀ ਦੀ ਇੱਜ਼ਤ ਬਚਾਉਂਦੇ ਹੋਏ ਜਦੋਂ ਇੱਕ ਏ.ਐਸ.ਆਈ ਦਾ ਕਤਲ ਕੀਤਾ ਗਿਆ, ਤਾਂ ਅਕਾਲੀ ਦਲ ਨਾਲ ਸਬੰਧਤ ਲੋਕਾਂ ਨੇ ਸ਼ਰੇਆਮ ਭੰਗੜਾ ਪਾਇਆ ਸੀ। ਪੰਨੂ ਨੇ ਸਵਾਲ ਕੀਤਾ ਕਿ ਨਾਭਾ ਜੇਲ੍ਹ ਬ੍ਰੇਕ ਕਾਂਡ ਕਿਸ ਦੇ ਸਮੇਂ ਹੋਇਆ? ਫਰੀਦਕੋਟ ਵਿੱਚ ਸ਼ਰੇਆਮ ਨਾਬਾਲਗ ਲੜਕੀ ਨੂੰ ਅਗਵਾ ਕਿਸ ਨੇ ਕੀਤਾ? ਇਹ ਸਭ ਅਕਾਲੀ ਦਲ ਦੇ ਗੁੰਡਾਰਾਜ ਦੀਆਂ ਨਿਸ਼ਾਨੀਆਂ ਹਨ। ਜਿਹੜੇ ਅਪਰਾਧੀ ਉਸ ਸਮੇਂ ਮਹਿੰਗੀਆਂ ਗੱਡੀਆਂ ‘ਤੇ ਹੂਟਰ ਅਤੇ ਸਪੀਕਰ ਲਗਾ ਕੇ ਬੇਖੌਫ਼ ਘੁੰਮਦੇ ਸਨ, ਉਹੀ ਅੱਗੇ ਚੱਲ ਕੇ ਗੈਂਗਸਟਰ ਬਣੇ। ਪੰਨੂ ਨੇ ਕਿਹਾ ਕਿ 2007 ਤੋਂ 2012 ਦੇ ਵਿਚਕਾਰ ਪੰਜਾਬ ਵਿੱਚ ਨਸ਼ਿਆਂ ਦੀਆਂ ਦੁਕਾਨਾਂ ਖੁੱਲ੍ਹੀਆਂ ਅਤੇ 2012 ਵਿੱਚ ਸਰਕਾਰ ਰਿਪੀਟ ਹੋਣ ਤੋਂ ਬਾਅਦ ਚਿੱਟਾ ਆਪਣੇ ਸਿਖਰ ‘ਤੇ ਪਹੁੰਚ ਗਿਆ। ਪੰਜਾਬ ਦੀ ਇੱਕ ਪੂਰੀ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਦਾ ਪਾਪ ਸੁਖਬੀਰ ਬਾਦਲ ਦੇ ਸਿਰ ਹੈ। ਜਦੋਂ ਪੁਲਿਸ ਚਿੱਟਾ ਤਸਕਰਾਂ ਨੂੰ ਫੜਦੀ ਸੀ, ਤਾਂ ਅੱਧੇ ਘੰਟੇ ਦੇ ਅੰਦਰ ਹੀ ਅਕਾਲੀ ਆਗੂਆਂ ਨਾਲ ਉਨ੍ਹਾਂ ਦੀਆਂ ਤਸਵੀਰਾਂ ਸਾਹਮਣੇ ਆ ਜਾਂਦੀਆਂ ਸਨ ਅਤੇ ਉਨ੍ਹਾਂ ਨੂੰ ਛੁਡਾਉਣ ਲਈ ਮੰਤਰੀਆਂ ਦੀਆਂ ਸਿਫ਼ਾਰਸ਼ਾਂ ਪਹੁੰਚ ਜਾਂਦੀਆਂ ਸਨ। ਅੱਜ ਉਹੀ ਸੁਖਬੀਰ ਬਾਦਲ ਪਹਿਲੀ ਮੀਟਿੰਗ ਵਿੱਚ ਕਾਰਵਾਈ ਦੀ ਗੱਲ ਕਰ ਰਹੇ ਹਨ, ਜੋ ਕਿ ਪੂਰੀ ਤਰ੍ਹਾਂ ਹਾਸੋਹੀਣਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅੱਜ ਇਮਾਨਦਾਰੀ ਨਾਲ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਜੰਗ ਲੜ ਰਹੀ ਹੈ। ਅਸੀਂ ਪਿੰਡ ਪੱਧਰ ਤੱਕ ਕਮੇਟੀਆਂ ਦਾ ਗਠਨ ਕੀਤਾ ਹੈ ਅਤੇ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ। ਅੱਜ ਜਦੋਂ ਮਾਨ ਸਰਕਾਰ ਇਨ੍ਹਾਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰ ਰਹੀ ਹੈ, ਤਾਂ ਸੁਖਬੀਰ ਬਾਦਲ ਨੂੰ ਮੁੜ ਸੱਤਾ ਦੀ ਭੁੱਖ ਸਤਾ ਰਹੀ ਹੈ ਤਾਂ ਜੋ ਉਹ ਦੁਬਾਰਾ ਉਹੀ ਪੁਰਾਣਾ ਨਸ਼ੇ ਦਾ ਸਾਮਰਾਜ ਖੜ੍ਹਾ ਕਰ ਸਕਣ। ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ ਕਰਦਿਆਂ ਪੰਨੂ ਨੇ ਕਿਹਾ ਕਿ ਪੰਜਾਬ ਦੇ ਲੋਕ ਕਦੇ ਨਹੀਂ ਭੁੱਲ ਸਕਦੇ ਕਿ ਤੁਹਾਡੇ ਰਾਜ ਵਿੱਚ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ। ਜਦੋਂ ਲੋਕ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ, ਤਾਂ ਉਨ੍ਹਾਂ ‘ਤੇ ਗੋਲੀਆਂ ਕਿਸ ਨੇ ਚਲਵਾਈਆਂ? ਕੋਟਕਪੂਰਾ ਗੋਲੀਕਾਂਡ ਵਿੱਚ ਅੱਜ ਸੁਖਬੀਰ ਬਾਦਲ ਖ਼ੁਦ ਜ਼ਮਾਨਤ ‘ਤੇ ਬਾਹਰ ਹਨ। ਇੰਨਾ ਹੀ ਨਹੀਂ, ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਅਤੇ ਖ਼ੁਦ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਅਕਾਲੀ ਪਰਿਵਾਰ ‘ਤੇ ਸਵਾਲ ਉਠਾ ਰਹੇ ਹਨ, ਪਰ ਸੁਖਬੀਰ ਬਾਦਲ ਨੇ ਇਸ ‘ਤੇ ਗਹਿਰੀ ਚੁੱਪ ਧਾਰੀ ਹੋਈ ਹੈ। ਬਲਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਅਗਲੀ ਰੈਲੀ ਵਿੱਚ ਪੰਜਾਬ ਦੇ ਲੋਕਾਂ ਨੂੰ ਇਹ ਦੱਸਣ ਕਿ 10 ਸਾਲਾਂ ਦੇ ਰਾਜ ਵਿੱਚ ਉਨ੍ਹਾਂ ਨੇ ਕੀ ਕੀਤਾ? 2007 ਤੋਂ 17 ਦੇ ਵਿਚਕਾਰ ਚਿੱਟਾ ਕਿਵੇਂ ਆਇਆ ਅਤੇ ਸਕੂਟਰ ਠੀਕ ਕਰਨ ਵਾਲੇ ਲੋਕ ਅਰਬਾਂ ਦੇ ਮਾਲਕ ਕਿਵੇਂ ਬਣ ਗਏ? ਪੰਜਾਬ ਦੇ ਲੋਕਾਂ ਦੀ ਯਾਦਦਾਸ਼ਤ ਇੰਨੀ ਕਮਜ਼ੋਰ ਨਹੀਂ ਹੈ ਕਿ ਉਹ ਆਪਣਿਆਂ ਦੇ ਖ਼ੂਨ ਅਤੇ ਬਰਬਾਦ ਹੋਏ ਨੌਜਵਾਨਾਂ ਨੂੰ ਭੁੱਲ ਜਾਣ। ਪਨੂੰ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਮੁਗੇਰੀ ਲਾਲ ਦੇ ਹਸੀਨ ਸੁਪਨੇ ਦੇਖਣਾ ਬੰਦ ਕਰ ਦੇਣਾ ਚਾਹੀਦਾ ਹੈ, ਕਿਉਂਕਿ ਪੰਜਾਬ ਹੁਣ ਤੁਹਾਡੀ ਅਸਲੀਅਤ ਪਛਾਣ ਚੁੱਕਾ ਹੈ। 

Punjab

ਡਾ. ਕਰਨਵੀਰ ਸਿੰਘ ਨੇ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲਿਆ

ਤਰਨ ਤਾਰਨ, 25 ਫਰਵਰੀ :            2025 ਬੈਚ ਦੇ ਪੀ. ਸੀ. ਐਸ ਅਫ਼ਸਰ ਡਾ. ਕਰਨਵੀਰ ਸਿੰਘ ਨੇ ਅੱਜ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਤਰਨ ਤਾਰਨ ਵਿਖੇ ਹੀ ਮੁੱਖ ਮੰਤਰੀ ਫੀਲਡ ਅਫ਼ਸਰ ਵਜੋਂ ਆਪਣੀਆਂ ਬਿਹਤਰੀਨ ਸੇਵਾਵਾਂ ਦੇ ਰਹੇ ਹਨ।ਆਪਣੇ ਨਵੇਂ ਅਹੁਦੇ ਦਾ ਚਾਰਜ ਸੰਭਾਲਦਿਆਂ ਡਾ. ਕਰਨਵੀਰ ਸਿੰਘ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਨੂੰ ਤਰਜੀਹ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਲੋਕਾਂ ਨੂੰ ਸਾਫ-ਸੁਥਰਾ, ਪ੍ਰਭਾਵਸ਼ਾਲੀ, ਕੁਸ਼ਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਦਾਨ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਅਤੇ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੋਵੇਗਾ।ਉਨ੍ਹਾਂ ਕਿਹਾ ਕਿ ਤਰਨ ਤਾਰਨ ਵਾਸੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ  ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ। ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। 

Punjab

ਗੈਂਗਸਟਰਾਂ ’ਤੇ ਵਾਰ ਦਾ 36ਵਾਂ ਦਿਨ: ਪੰਜਾਬ ਪੁਲੀਸ ਵੱਲੋਂ 546 ਥਾਈਂ ਛਾਪੇਮਾਰੀ ; 148 ਗ੍ਰਿਫ਼ਤਾਰ

ਚੰਡੀਗੜ੍ਹ, 25 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 36ਵੇਂ ਦਿਨ ਪੰਜਾਬ ਪੁਲੀਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 546 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।36ਵੇਂ ਦਿਨ ਪੁਲੀਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਥ ਕੁੱਲ ਗ੍ਰਿਫਤਾਰੀਆਂ  ਦੀ ਗਿਣਤੀ 11,413 ਹੋ ਗਈ ਹੈ।ਇਸ ਤੋਂ ਇਲਾਵਾ 143 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 134 ਵਿਅਕਤੀਆਂ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲੀਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫਤਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਸਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਜਾਂ ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ।  ਇਸ ਦੌਰਾਨ ਪੁਲੀਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ” ਨੂੰ 361ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 88 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, 175 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 27520 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 361 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 51216 ਹੋ ਗਈ ਹੈ। ਦੱਸਣਯੋਗ ਹੈ ਕਿ ਨਸ਼ਾ ਛੁਡਾਊ ਮੁਹਿੰਮ ਦੇ ਤਹਿਤ ਪੰਜਾਬ ਪੁਲੀਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Punjab

ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 25 ਫਰਵਰੀ:ਫ਼ਸਲੀ ਖ਼ਰੀਦ ਸਬੰਧੀ ਤਿਆਰੀਆਂ ਦੀ ਨਿਗਰਾਨੀ ਲਈ ਗਠਿਤ ਮੰਤਰੀ ਸਮੂਹ(ਜੀਓਐਮ) ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਿਲ ਹਨ, ਨੇ ਅੱਜ ਆਉਣ ਵਾਲੇ ਕਣਕ ਖਰੀਦ ਸੀਜ਼ਨ 2026-27 ਦੀ ਵਿਆਪਕ ਸਮੀਖਿਆ ਕਰਨ ਲਈ ਮੀਟਿੰਗ ਕੀਤੀ।ਮੰਤਰੀ ਸਮੂਹ ਨੂੰ ਇਸ ਮੌਕੇ ਦੱਸਿਆ ਗਿਆ ਕਿ ਕਣਕ ਖ਼ਰੀਦ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵੱਲੋਂ ਵਿਭਾਗ ਲਗਭਗ 132 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਉਪਜ ਦੀ ਖ਼ਰੀਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।ਭੰਡਾਰਨ ਦੀ ਜਗ੍ਹਾ ਦੇ ਮੁੱਦੇ ਸਬੰਧੀ ਮੰਤਰੀ ਸਮੂਹ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਅਗਸਤ 2025 ਤੋਂ ਹੁਣ ਤੱਕ ਹਰ ਮਹੀਨੇ 5 ਐਲ.ਐਮ.ਟੀ. ਕਣਕ ਅਤੇ 5 ਐਲਐਮਟੀ ਚੌਲ ਦੀ ਢੋਆ-ਢੁਆਈ ਕੀਤੀ ਜਾ ਰਹੀ ਹੈ, ਜਦੋਂ ਕਿ 2026-27 ਦੇ ਸੀਜ਼ਨ ਵਿੱਚ ਖਰੀਦੀ ਜਾਣ ਵਾਲੀ ਕਣਕ ਲਈ ਢੁਕਵੀਂ ਸਟੋਰੇਜ ਸਪੇਸ ਨੂੰ ਯਕੀਨੀ ਬਣਾਉਣ ਲਈ ਹਰ ਮਹੀਨੇ ਘੱਟੋ-ਘੱਟ 15 ਐਲਐਮਟੀ ਕਣਕ ਦੀ ਚੁਕਾਈ  ਦੀ ਲੋੜ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧ ਵਿੱਚ ਸਮੇਂ ਸਮੇਂ ਉੱਤੇ ਅਤੇ ਹਾਲ ਹੀ ਵਿੱਚ ਵੀ ਜ਼ੋਰਦਾਰ ਢੰਗ ਨਾਲ ਕੇਂਦਰ ਸਰਕਾਰ ਕੋਲ ਮੁੱਦਾ ਉਠਾਇਆ ਗਿਆ ਹੈ।ਇਸ ਤੋਂ ਇਲਾਵਾ ਆਉਣ ਵਾਲੇ ਸੀਜ਼ਨ ਦੇ ਸਬੰਧੀ ਕਣਕ ਦੀ ਸੁਰੱਖਿਅਤ ਸਟੋਰੇਜ ਨੂੰ ਯਕੀਨੀ ਬਣਾਉਣ ਲਈ ਵਿਭਾਗ ਪਲਿੰਥ ਬਣਾਉਣ ਅਤੇ ਚੌਲ ਮਿੱਲਾਂ ਵਿੱਚ ਖਾਲੀ ਥਾਵਾਂ ਦੀ ਵਰਤੋਂ ਕਰਨ ’ਤੇ ਵਿਚਾਰ ਕਰ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨਾਂ ਨਾਲ ਖਰੀਦ ਪ੍ਰਬੰਧਾਂ ਦੀ ਨਿਯਮਿਤ ਸਮੀਖਿਆ ਕੀਤੀ ਜਾ ਰਹੀ ਹੈ। ਡੀਐਫਐਸਸੀਜ਼ ਵੱਲੋਂ ਸੰਕਟਕਾਲੀ ਯੋਜਨਾਵਾਂ ਅਤੇ ਬਦਲਵੇਂ ਪ੍ਰਬੰਧ ਤਿਆਰ ਕਰਨ ਲਈ ਐਫ.ਸੀ.ਆਈ. ਦੇ ਜ਼ਿਲ੍ਹਾ ਮੈਨੇਜਰਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਲੋੜੀਂਦੀਆਂ ਹੋਰ ਵਸਤਾਂ  ਸਬੰਧੀ 391320 ਪਲਾਸਟਿਕ ਦੇ ਕਰੇਟਾਂ ਲਈ ਆਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 231055 ਪ੍ਰਾਪਤ ਹੋ ਚੁੱਕੇ ਹਨ ਜਦੋਂ ਕਿ ਬਾਕੀ ਮਾਰਚ ਤੱਕ ਪ੍ਰਾਪਤ ਹੋ ਜਾਣਗੇ। ਇਸ ਤੋਂ ਇਲਾਵਾ, 675000 ਲੱਕੜ ਦੇ ਕਰੇਟਾਂ ਦੀ ਸਪਲਾਈ ਲਈ ਆਰਡਰ ਦਿੱਤੇ ਗਏ ਹਨ ਅਤੇ ਕਣਕ ਨੂੰ ਸੁਰੱਖਿਅਤ ਢੰਗ ਨਾਲ ਸਟੋਰ ਕਰਨ ਲਈ ਲੋੜੀਂਦੇ ਐਲਪੀਈਡੀ ਕਵਰ (ਤਰਪਾਲਾਂ) ਵੀ ਉਪਲਬਧ ਹਨ।ਆੜ੍ਹਤੀਆਂ ਵੱਲੋਂ ਕਮਿਸ਼ਨ ਦੀਆਂ ਦਰਾਂ 45 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 64 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਸਬੰਧੀ ਮੰਤਰੀ ਸਮੂਹ ਦੇ ਇਹ  ਵੀ ਧਿਆਨ ਵਿੱਚ ਲਿਆਂਦਾ ਗਿਆ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਵ ਮੌਕੇ ’ਤੇ ਕੇਂਦਰ ਸਰਕਾਰ ਕੋਲ ਇਹ ਮਾਮਲਾ ਜ਼ੋਰ ਸ਼ੋਰ ਨਾਲ ਉਠਾਇਆ ਜਾ ਰਿਹਾ ਹੈ।ਖਰੀਦ ਪ੍ਰਕਿਰਿਆ ਨਾਲ ਜੁੜੇ ਹਰੇਕ ਭਾਈਵਾਲੀ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੰਤਰੀ ਸਮੂਹ ਨੇ ਅਧਿਕਾਰੀਆਂ ਨੂੰ ਹਰ ਕਦਮ ’ਤੇ ਪਾਰਦਰਸ਼ਤਾ ਨਾਲ ਨਿਰਵਿਘਨ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ, ਅਤੇ ਜੀ.ਐਮ. ਵਿੱਤ ਸਰਵੇਸ਼ ਕੁਮਾਰ ਮੌਜੂਦ ਸਨ। 

Punjab

"ਪਾਕਿ ISI ਦੇ ₹4 ਲੱਖ ਦੇ ਲਾਲਚ 'ਚ ASI-ਹੋਮਗਾਰਡ ਦਾ ਕਤਲ: ਐਨਕਾਊਂਟਰ 'ਚ ਇੱਕ ਢੇਰ, ਦੂਜਾ ਫਰਾਰ; CIA ਇੰਚਾਰਜ ਸਣੇ 5 ਮੁਲਾਜ਼ਮਾਂ ਨੂੰ ਲੱਗੀ ਗੋਲੀ"

ਗੁਰਦਾਸਪੁਰ ਦੇ ਇੱਕ ਪੁਲਿਸ ਸਟੇਸ਼ਨ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਤੇ ਇੱਕ ਹੋਮਗਾਰਡ ਜਵਾਨ ਦੇ ਕਤਲ ਦੇ ਮੁਲਜ਼ਮਾਂ ਵਿੱਚੋਂ ਇੱਕ ਰਣਜੀਤ ਸਿੰਘ, ਇੱਕ ਮੁਕਾਬਲੇ ਵਿੱਚ ਮਾਰਿਆ ਗਿਆ। ਉਸਦਾ ਸਾਥੀ, ਇੰਦਰਜੀਤ ਸਿੰਘ ਬਚ ਗਿਆ। ਤੀਜਾ ਦੋਸ਼ੀ, ਦਿਲਾਵਰ ਸਿੰਘ, ਪੁਲਿਸ ਹਿਰਾਸਤ ਵਿੱਚ ਹੈ। ਪੁਲਿਸ ਅਨੁਸਾਰ, ਮੁਕਾਬਲਾ ਬੁੱਧਵਾਰ ਸਵੇਰੇ 3 ਵਜੇ ਦੇ ਕਰੀਬ ਹੋਇਆ। ਪੁਲਿਸ ਨੇ ਰਣਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸਨੂੰ ਹਥਿਆਰ ਬਰਾਮਦ ਕਰਨ ਲਈ ਲੈ ਗਈ, ਪਰ ਜਦੋਂ ਐਸਐਚਓ ਦੀ ਗੱਡੀ ਪਲਟ ਗਈ ਤਾਂ ਉਹ ਬਚ ਗਿਆ। ਫਿਰ ਸੀਆਈਏ ਦੀ ਇੱਕ ਟੀਮ ਨੇ ਉਸਨੂੰ ਪੁਰਾਣਾ ਸ਼ਾਲਾ ਖੇਤਰ ਵਿੱਚ ਘੇਰ ਲਿਆ। ਪੁਲਿਸ ਨੂੰ ਦੇਖ ਕੇ, ਉਸਨੇ ਗੋਲੀਬਾਰੀ ਕੀਤੀ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਹੋਈ ਕਰਾਸਫਾਇਰ ਵਿੱਚ, ਰਣਜੀਤ ਨੂੰ ਗੋਲੀ ਮਾਰ ਦਿੱਤੀ ਗਈ ਅਤੇ ਉਸਦੀ ਮੌਤ ਹੋ ਗਈ। ਸੀਆਈਏ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਸਮੇਤ ਪੰਜ ਹੋਰ ਅਧਿਕਾਰੀ ਜ਼ਖਮੀ ਹੋ ਗਏ। ਮੁਕਾਬਲੇ ਤੋਂ ਬਾਅਦ, ਡੀਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਪਾਕਿਸਤਾਨੀ ਖੁਫੀਆ ਏਜੰਸੀ, ਆਈਐਸਆਈ ਨੇ ਪੈਸੇ ਦਾ ਲਾਲਚ ਦੇ ਕੇ ਕਤਲਾਂ ਦੀ ਯੋਜਨਾ ਬਣਾਈ ਸੀ। ਤਿੰਨ ਦੋਸ਼ੀ, ਰਣਜੀਤ ਸਿੰਘ, ਦਿਲਾਵਰ ਸਿੰਘ ਅਤੇ ਇੰਦਰਜੀਤ ਸਿੰਘ, ਪਾਕਿਸਤਾਨ ਵਿੱਚ ਆਈਐਸਆਈ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੀਏਪੀ ਵਿਖੇ ਇੱਕ ਸਮਾਗਮ ਦੌਰਾਨ ਇਹ ਵੀ ਕਿਹਾ ਕਿ ਪੁਲਿਸ ਸਟੇਸ਼ਨ ਵਿੱਚ ਮਾਰੇ ਗਏ ਸੈਨਿਕਾਂ ਦਾ ਬਦਲਾ ਲਿਆ ਗਿਆ ਹੈ। ਦੋਸ਼ੀਆਂ ਦੇ ਪਾਕਿਸਤਾਨ ਨਾਲ ਸਬੰਧ ਪਾਏ ਗਏ ਸਨ। ਉਨ੍ਹਾਂ ਨੂੰ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਲਈ ਪਾਕਿਸਤਾਨ ਨੇ ਸਪਾਂਸਰ ਕੀਤਾ ਸੀ। ਕੁਝ ਦਿਨ ਪਹਿਲਾਂ, ਗੁਰਦਾਸਪੁਰ ਦੇ ਆਦੀਆ ਪੁਲਿਸ ਸਟੇਸ਼ਨ ਵਿੱਚ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਅਤੇ ਏਐਸਆਈ ਗੁਰਨਾਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਏਐਸਆਈ ਦੀ ਲਾਸ਼ ਕੁਰਸੀ ‘ਤੇ ਮਿਲੀ ਸੀ, ਅਤੇ ਹੋਮ ਗਾਰਡ ਦੀ ਲਾਸ਼ ਇੱਕ ਕੰਬਲ ਹੇਠ ਮਿਲੀ ਸੀ। ਡੀਆਈਜੀ ਕਤਲ ਦੀ ਸਾਜ਼ਿਸ਼ ਅਤੇ ਮੁਕਾਬਲੇ ਦੀ ਪੂਰੀ ਕਹਾਣੀ ਦੱਸਦੇ ਹਨ। ਪੁਲਿਸ ਕਰਮਚਾਰੀਆਂ ਨੂੰ ਮਾਰਨ ਦਾ ਕੰਮ ਸੌਂਪੇ ਗਏ ਆਈਐਸਆਈ ਹੈਂਡਲਰਾਂ ਦੇ ਸੰਪਰਕ ਵਿੱਚ ਸਨ: ਡੀਆਈਜੀ ਅੰਮ੍ਰਿਤਸਰ ਰੇਂਜ ਸੰਦੀਪ ਗੋਇਲ ਨੇ ਕਿਹਾ, “ਰਣਜੀਤ, ਦਿਲਾਵਰ ਅਤੇ ਇੰਦਰਜੀਤ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਆਈਐਸਆਈ ਨੇ ਉਨ੍ਹਾਂ ਨੂੰ ਪੁਲਿਸ ਕਰਮਚਾਰੀਆਂ ਨੂੰ ਮਾਰਨ ਦਾ ਕੰਮ ਸੌਂਪਿਆ ਸੀ। ਕਿਉਂਕਿ ਉਹ ਨੇੜਲੇ ਆਦੀਆ ਪਿੰਡ ਦੇ ਸਨ, ਇਸ ਲਈ ਉਨ੍ਹਾਂ ਨੇ ਜਾਸੂਸੀ ਕੀਤੀ ਅਤੇ ਮੌਕਾ ਮਿਲਣ ‘ਤੇ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਨੂੰ ਮਾਰ ਦਿੱਤਾ।” ਡੀਆਈਜੀ ਨੇ ਦੱਸਿਆ ਕਿ ਦਿਲਾਵਰ ਅਤੇ ਰਣਜੀਤ ਸਿੰਘ ਨੂੰ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਪੁੱਛਗਿੱਛ ਦੌਰਾਨ, ਰਣਜੀਤ ਸਿੰਘ ਨੇ ਮੰਨਿਆ ਕਿ ਉਸਨੇ ਬਹਿਰਾਮਪੁਰ ਖੇਤਰ ਦੇ ਗਲਦੀ ਪਿੰਡ ਵਿੱਚ ਅਪਰਾਧ ਵਿੱਚ ਵਰਤਿਆ ਗਿਆ ਪਿਸਤੌਲ ਛੁਪਾਇਆ ਸੀ। ਸਬੂਤ ਸਥਾਪਤ ਕਰਨ ਲਈ, ਪੁਲਿਸ ਉਸਨੂੰ ਹਥਿਆਰ ਬਰਾਮਦ ਕਰਨ ਲਈ ਲੈ ਗਈ। ਧੁੰਦ ਨੇ ਰਸਤਾ ਢੱਕ ਦਿੱਤਾ, ਜਿਸ ਕਾਰਨ ਗੱਡੀ ਪਲਟ ਗਈ। ਦੋਸ਼ੀ ਭੱਜ ਗਿਆ: ਡੀਆਈਜੀ ਨੇ ਦੱਸਿਆ ਕਿ ਜਦੋਂ ਪੁਲਿਸ ਟੀਮ ਪਹੁੰਚੀ, ਤਾਂ ਧੁੰਦ ਕਾਰਨ ਕੱਚੀ ਸੜਕ ਨੂੰ ਦੇਖਣਾ ਮੁਸ਼ਕਲ ਸੀ। ਹੜ੍ਹ ਨੇ ਸੜਕ ਨੂੰ ਵੀ ਨੁਕਸਾਨ ਪਹੁੰਚਾਇਆ, ਜਿਸ ਕਾਰਨ ਪੁਲਿਸ ਗੱਡੀ ਪਲਟ ਗਈ। ਦੋਸ਼ੀ, ਰਣਜੀਤ ਸਿੰਘ, ਭੱਜਣ ਦਾ ਮੌਕਾ ਲੈ ਕੇ ਭੱਜ ਗਿਆ। ਏਐਸਆਈ ਬਨਾਰਸੀ ਦਾਸ ਨੇ ਤੁਰੰਤ ਘਟਨਾ ਦੀ ਸੂਚਨਾ ਦਿੱਤੀ, ਜਿਸ ਨਾਲ ਰੈੱਡ ਅਲਰਟ ਅਤੇ ਸੀਲਿੰਗ ਆਪ੍ਰੇਸ਼ਨ ਸ਼ੁਰੂ ਹੋ ਗਿਆ। ਸੀਆਈਏ ਨੇ ਉਨ੍ਹਾਂ ਨੂੰ ਰਸਤੇ ਵਿੱਚ ਰੋਕਿਆ, ਅਤੇ ਬਾਈਕ ਫਿਸਲ ਗਈ: ਡੀਆਈਜੀ ਨੇ ਦੱਸਿਆ ਕਿ ਸੀਆਈਏ ਕਰਮਚਾਰੀ ਗੁਰਦਾਸਪੁਰ-ਮੁਕੇਰੀਆਂ ਸੜਕ ‘ਤੇ ਪੁਰਾਣਾ ਸ਼ਾਲਾ ਦੇ ਨੇੜੇ ਤਾਇਨਾਤ ਸਨ। ਕਿਉਂਕਿ ਰਣਜੀਤ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਗਿਆ ਸੀ, ਇਸ ਲਈ ਸਾਨੂੰ ਉਸਦੀ ਦਿੱਖ ਬਾਰੇ ਸਭ ਕੁਝ ਪਤਾ ਸੀ। ਇਸ ਦੌਰਾਨ, ਉਹ ਇੰਦਰਜੀਤ ਸਿੰਘ ਦੇ ਨਾਲ ਬਾਈਕ ‘ਤੇ ਪਹੁੰਚਿਆ। ਜਦੋਂ ਪੁਲਿਸ ਨੇ ਉਸਨੂੰ ਰੁਕਣ ਲਈ ਕਿਹਾ, ਤਾਂ ਉਸਨੇ ਬਾਈਕ ਉਲਟਾ ਦਿੱਤੀ ਪਰ ਉਹ ਫਿਸਲ ਗਈ। ਰਣਜੀਤ ਦੀ ਮੌਤ ਹੋ ਗਈ, ਪੰਜ ਪੁਲਿਸ ਅਧਿਕਾਰੀ ਜ਼ਖਮੀ: ਡੀਆਈਜੀ ਨੇ ਕਿਹਾ ਕਿ ਇਸ ਤੋਂ ਬਾਅਦ, ਉਹ ਭੱਜਣ ਲੱਗੇ। ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਰਣਜੀਤ ਨੇ ਗੋਲੀਬਾਰੀ ਕੀਤੀ। ਪੁਲਿਸ ਨੇ ਫਿਰ ਜਵਾਬੀ ਗੋਲੀਬਾਰੀ ਕੀਤੀ। ਸੀਆਈਏ ਇੰਚਾਰਜ ਇੰਸਪੈਕਟਰ ਗੁਰਨਾਮ ਸਿੰਘ ਅਤੇ ਚਾਰ ਹੋਰ ਅਧਿਕਾਰੀਆਂ ਨੂੰ ਗੋਲੀ ਮਾਰ ਦਿੱਤੀ ਗਈ। ਫਿਰ ਪੁਲਿਸ ਨੇ ਆਪਣੀ ਗੋਲੀਬਾਰੀ ਤੇਜ਼ ਕਰ ਦਿੱਤੀ, ਅਤੇ ਰਣਜੀਤ ਸਿੰਘ ਜ਼ਖਮੀ ਹੋ ਕੇ ਡਿੱਗ ਪਿਆ। ਇਸ ਦੌਰਾਨ ਉਸਦਾ ਸਾਥੀ ਬਚ ਗਿਆ। ਰਣਜੀਤ ਤੋਂ ਇੱਕ .32 ਬੋਰ ਪਿਸਤੌਲ, ਕਾਰਤੂਸ ਅਤੇ ਇੱਕ ਬਾਈਕ ਬਰਾਮਦ ਕੀਤੀ ਗਈ।ਪੈਸੇ ਲਈ ਕੰਮ ਕੀਤਾ: ਡੀਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਤਿੰਨਾਂ ਨੂੰ ਪਾਕਿਸਤਾਨ ਤੋਂ ਇੱਕ ਕੰਮ ਮਿਲਿਆ ਸੀ। ਉਨ੍ਹਾਂ ਨੂੰ ₹4 ਲੱਖ (400,000) ਦਾ ਵਾਅਦਾ ਕੀਤਾ ਗਿਆ ਸੀ। ਇੱਕ ਦੋਸ਼ੀ, ਦਿਲਾਵਰ, ਨੂੰ ₹20,000 ਮਿਲਣੇ ਸਨ, ਪਰ ਪਹਿਲਾਂ ਹੀ ₹3,000 ਮਿਲ ਚੁੱਕੇ ਸਨ। ਪੁਲਿਸ ਨੂੰ ਪਤਾ ਲੱਗਾ ਹੈ ਕਿ ਉਨ੍ਹਾਂ ਨੇ ₹3 ਲੱਖ (300,000) ਇਕੱਠੇ ਕਰਨੇ ਸਨ। ਪੈਸੇ ਦੇ ਸਰੋਤ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਰਣਜੀਤ ਅਤੇ ਇੰਦਰਜੀਤ ਮਾਸਟਰਮਾਈਂਡ ਸਨ: ਡੀਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਪਾਕਿਸਤਾਨ ਇੱਕ ਭੁੱਖਾ ਅਤੇ ਨੰਗਾ ਦੇਸ਼ ਹੈ। ਇਹ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਲਈ ਲਗਾਤਾਰ ਹਥਿਆਰ ਭੇਜ ਰਿਹਾ ਹੈ। ਇਸ ਹਮਲੇ ਦਾ ਮਾਸਟਰਮਾਈਂਡ 19 ਸਾਲ ਦਾ ਰਣਜੀਤ ਸੀ, ਜਿਸਦਾ ਕੋਈ ਅਪਰਾਧਿਕ ਇਤਿਹਾਸ ਨਹੀਂ ਸੀ। ਉਸਦੇ ਸਾਥੀ, ਇੰਦਰਜੀਤ, ਤਿੰਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ੀ ਹਨ। 21 ਸਾਲ ਦੇ ਦਿਲਾਵਰ ਨੂੰ ਬਾਅਦ ਵਿੱਚ ਉਨ੍ਹਾਂ ਨੇ 20,000 ਰੁਪਏ ਦਾ ਲਾਲਚ ਦਿੱਤਾ। ਡਿਊਟੀ ‘ਤੇ ਕੋਈ ਲਾਪਰਵਾਹੀ ਨਹੀਂ: ਘਟਨਾ ਵਾਲੇ ਦਿਨ ਚੌਕੀ ‘ਤੇ ਸਿਰਫ਼ ਦੋ ਲੋਕ ਡਿਊਟੀ ‘ਤੇ ਸਨ। ਡਿਊਟੀ ‘ਤੇ ਲਾਪਰਵਾਹੀ ਦਾ ਕੋਈ ਮਾਮਲਾ ਨਹੀਂ ਹੈ। ਪਿਛਲੇ ਦਿਨ ਸੀਸੀਟੀਵੀ ‘ਤੇ ਦੇਖੇ ਗਏ ਪੰਜ ਲੋਕਾਂ ਦੀ ਉੱਥੋਂ ਲੰਘਣ ਦੀ ਪੁਸ਼ਟੀ ਕੀਤੀ ਗਈ। ਇਸ ਤੋਂ ਬਾਅਦ, ਦੋਸ਼ੀਆਂ ਨੂੰ ਫੋਨ ਡੰਪਾਂ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਅਤੇ ਪੁੱਛਗਿੱਛ ਕੀਤੀ ਗਈ। ਘਟਨਾ ਤੋਂ ਬਾਅਦ ਸਾਹਮਣੇ ਆਏ ਪਾਕਿਸਤਾਨੀ ਅਪਰਾਧੀ ਭੱਟੀ ਦੇ ਵੀਡੀਓ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਹ ਇੱਕ ਟਾਰਗੇਟ ਕਿਲਿੰਗ ਹੈ; 10 ਕਰੋੜ ਰੁਪਏ ਦੂਜੀ ਲਾਈਨ ਦੀ ਰੱਖਿਆ ਨੂੰ ਮਜ਼ਬੂਤ ​​ਕਰਨਗੇ: ਡੀਆਈਜੀ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ 10 ਕਰੋੜ ਰੁਪਏ ਪ੍ਰਾਪਤ ਹੋਏ ਹਨ। ਦੂਜੀ ਲਾਈਨ ਦੀ ਰੱਖਿਆ ‘ਤੇ ਚੌਕੀਆਂ ਨੂੰ ਹਾਈ-ਟੈਕ ਵਿੱਚ ਅਪਗ੍ਰੇਡ ਕੀਤਾ ਜਾਵੇਗਾ। ਡੀਆਈਜੀ ਨੇ ਕਿਹਾ ਕਿ ਜਦੋਂ ਕਿ ਇਹ ਸੱਚ ਹੈ ਕਿ ਚੌਕੀ ‘ਤੇ ਕੋਈ ਦਰਵਾਜ਼ਾ ਨਹੀਂ ਸੀ, ਇਹ ਇੱਕ ਟਾਰਗੇਟ ਕਿਲਿੰਗ ਸੀ। ਉਨ੍ਹਾਂ ਨੂੰ ਇੱਕ ਕੰਮ ਦਿੱਤਾ ਗਿਆ ਸੀ। ਉਨ੍ਹਾਂ ਨੂੰ ਕਿੰਨੇ ਲੋਕਾਂ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ ਸੀ, ਇਸਦੀ ਵੀ ਜਾਂਚ ਕੀਤੀ ਜਾ ਰਹੀ ਹੈ। ਡਾਕਟਰ ਨੇ ਕਿਹਾ: 5 ਪੁਲਿਸ ਵਾਲੇ ਜ਼ਖਮੀਸਿਵਲ ਹਸਪਤਾਲ, ਗੁਰਦਾਸਪੁਰ ਦੇ ਐਸਐਮਓ ਨੇ ਦੱਸਿਆ ਕਿ ਅੱਜ ਸਵੇਰੇ ਪੰਜ ਪੁਲਿਸ ਵਾਲਿਆਂ ਨੂੰ ਦਾਖਲ ਕਰਵਾਇਆ ਗਿਆ। ਸੀਆਈਏ ਸਟਾਫ ਦੇ ਇੱਕ ਪੁਲਿਸ ਮੁਲਾਜ਼ਮ, ਗੁਰਮੀਤ ਸਿੰਘ, ਦੀ ਬਾਂਹ ਵਿੱਚ ਗੋਲੀ ਲੱਗੀ ਸੀ। ਰਣਜੀਤ ਸਿੰਘ ਨੂੰ ਗੋਲੀ ਲੱਗਣ ਕਾਰਨ ਦਾਖਲ ਕਰਵਾਇਆ ਗਿਆ ਸੀ ਅਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਚਾਰ ਹੋਰ ਪੁਲਿਸ ਵਾਲਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਾਰਿਆਂ ਦੀ ਹਾਲਤ ਸਥਿਰ ਹੈ। ਜ਼ਖਮੀ ਪੁਲਿਸ ਵਾਲਿਆਂ ਦੀ ਪਛਾਣ ਸੰਦੀਪ ਸਿੰਘ, ਬਨਾਰਸੀ ਦਾਸ, ਨਿਰੰਜਨ ਸਿੰਘ ਅਤੇ ਸਿਮਰਨਜੀਤ

Scroll to Top