Actionpunjab

Action Punjab Logo
Breaking News

Author name: Action Punjab

Action Punjab
Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

*ਜਗਰਾਉਂ, 11 ਅਪ੍ਰੈਲ 2026: *       ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪੀੜਤਾਂ ਪਰਿਵਾਰਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਘਟਨਾ ਦੌਰਾਨ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵ੍ਰਿੰਦਾਵਣ ਦੀ ਯਾਤਰਾ ਦੌਰਾਨ ਯਮੁਨਾ ਨਦੀ ਵਿੱਚ ਪੀੜਤਾਂ ਦੀ ਕਿਸ਼ਤੀ ਪਲਟ ਗਈ, ਜਿਸ ਵਿੱਚੋਂ ਹੁਣ ਤੱਕ 11 ਲਾਸ਼ਾਂ ਬਰਾਮਦ ਹੋਈਆਂ ਹਨ ਅਤੇ ਚਾਰ ਲਾਪਤਾ ਵਿਅਕਤੀਆਂ ਦੀ ਭਾਲ ਜਾਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਉੱਤਰ ਪ੍ਰਦੇਸ਼ ਸਰਕਾਰ ਦੇ ਸੰਪਰਕ ਵਿੱਚ ਹੈ ਅਤੇ ਪੰਜਾਬ ਵੱਲੋਂ ਬਚਾਅ ਕਾਰਜਾਂ ਵਿੱਚ ਸਹਾਇਤਾ ਲਈ ਗੋਤਾਖੋਰਾਂ ਦੀਆਂ ਟੀਮਾਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਜਵਾਬਦੇਹੀ ਅਤੇ ਰੋਕਥਾਮ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਸਥਾਨਾਂ ‘ਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਹਰ ਕੀਮਤ ‘ਤੇ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਭਵਿੱਖ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਅਜਿਹੇ ਦੁਖਾਂਤ ਰੋਕਣ ਲਈ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲ ਉਠਾਇਆ ਹੈ।ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਥੁਰਾ ਨੇੜੇ ਵਾਪਰੀ ਮੰਦਭਾਗੀ ਘਟਨਾ ਵਿੱਚ ਕੀਮਤੀ ਜਾਨਾਂ ਦੇ ਨੁਕਸਾਨ ‘ਤੇ ਬੇਹੱਦ ਦੁੱਖ ਹੋਇਆ ਹੈ। ਮੇਰੀ ਦਿਲੀ ਹਮਦਰਦੀ ਉਨ੍ਹਾਂ ਪਰਿਵਾਰਾਂ ਦੇ ਨਾਲ ਹੈ ਜਿਨ੍ਹਾਂ ਨੇ ਇਸ ਦੁਖਾਂਤ ਵਿੱਚ ਆਪਣੇ ਅਜ਼ੀਜ਼ ਨੂੰ ਗੁਆ ਦਿੱਤਾ ਹੈ। ਪੀੜਤ ਵ੍ਰਿੰਦਾਵਣ ਵਿਖੇ ਮੱਥਾ ਟੇਕਣ ਜਾ ਰਹੇ ਸਨ, ਜਦੋਂ ਉਨ੍ਹਾਂ ਨੂੰ ਲਿਜਾ ਰਹੀ ਕਿਸ਼ਤੀ ਯਮੁਨਾ ਨਦੀ ਵਿੱਚ ਪਲਟ ਗਈ।”ਮੁੱਖ ਮੰਤਰੀ ਨੇ ਦੱਸਿਆ, “ਹੁਣ ਤੱਕ 11 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦੋਂ ਕਿ ਚਾਰ ਲਾਪਤਾ ਵਿਅਕਤੀਆਂ ਦੀ ਭਾਲ ਅਜੇ ਵੀ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਬਚਾਅ ਕਾਰਜਾਂ ਵਿੱਚ ਉੱਤਰ ਪ੍ਰਦੇਸ਼ ਦੇ ਅਧਿਕਾਰੀਆਂ ਦੀ ਸਹਾਇਤਾ ਲਈ ਹਾਦਸੇ ਵਾਲੀ ਥਾਂ ‘ਤੇ ਗੋਤਾਖੋਰਾਂ ਦੀਆਂ ਟੀਮਾਂ ਵੀ ਭੇਜੀਆਂ ਗਈਆਂ ਹਨ।”ਮੁੱਖ ਮੰਤਰੀ ਨੇ ਕਿਹਾ, “ਇਸ ਦੁਖਾਂਤ ਵਿੱਚ ਬਚੇ ਲੋਕਾਂ ਨੂੰ ਜ਼ਰੂਰੀ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੈਂ ਉੱਤਰ ਪ੍ਰਦੇਸ਼ ਵਿੱਚ ਆਪਣੇ ਹਮਰੁਤਬਾ ਨਾਲ ਲਗਾਤਾਰ ਸੰਪਰਕ ਵਿੱਚ ਹਾਂ ਅਤੇ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹਾਂ।” ਰੋਕਥਾਮ ਉਪਾਵਾਂ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਮੈਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਭਵਿੱਖ ਵਿੱਚ ਅਜਿਹੇ ਪਵਿੱਤਰ ਸਥਾਨਾਂ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਹ ਜ਼ਰੂਰੀ ਹੈ ਕਿ ਸਬੰਧਤ ਸੂਬਾ ਸਰਕਾਰਾਂ ਵੱਲੋਂ ਜਨਤਕ ਮਹੱਤਤਾ ਵਾਲੇ ਸਥਾਨਾਂ ‘ਤੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣ।”ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਜਾਨਾਂ ਗੁਆਉਣ ਵਾਲਿਆਂ ਦੇ ਪੀੜਤ ਪਰਿਵਾਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ। ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।” 

Punjab

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਚੰਡੀਗੜ੍ਹ, 11 ਅਪ੍ਰੈਲ: ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ ‘ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਨੂੰ ਪੁਰਸਕਾਰ ਦੇਣ ਦੇ ਅਧਿਕਾਰ ਦਿੱਤੇ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਵੀ ਜਾਰੀ ਕੀਤੀ ਹੈ। ‘ਗੈਂਗਸਟਰਾਂ ‘ਤੇ ਵਾਰ’ ਪ੍ਰੋਜੈਕਟ ਤਹਿਤ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ 1 ਲੱਖ ਰੁਪਏ ਤੱਕ; ਪੁਲਿਸ ਕਮਿਸ਼ਨਰ/ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 1.5 ਲੱਖ ਰੁਪਏ; ਵਿੰਗਾਂ ਦੇ ਮੁਖੀਆਂ (ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ/ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ) ਨੂੰ 2 ਲੱਖ ਰੁਪਏ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ 2 ਲੱਖ ਰੁਪਏ ਤੋਂ ਵੱਧ ਦੀਆਂ ਮਨਜ਼ੂਰੀ ਸ਼ਕਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਮਨਜ਼ੂਰ ਕੀਤੀ ਗਈ ਰਕਮ ਸਿਰਫ਼ ਸਹੀ ਅਤੇ ਉਚਿਤ ਸੂਚਨਾ ਦੇਣ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਸੂਬੇ ਨੂੰ ਸੁਰੱਖਿਅਤ ਬਣਾਉਣ ਵਿੱਚ ਮਦਦ ਕਰਨ ਲਈ ਵਸਨੀਕਾਂ ਦੀ ਸ਼ਮੂਲੀਅਤ ਵਧਾਉਣ ਲਈ ਪੇਸ਼ ਕੀਤਾ ਗਿਆ ਹੈ।“ਪੰਜਾਬ ਸਰਕਾਰ ਨੇ ਨਾਮਜ਼ਦ ਪੁਲਿਸ ਕਰਮਚਾਰੀਆਂ ਲਈ ਉਕਤ ਮਨਜ਼ੂਰ ਸ਼ਕਤੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮਿਲੀ ਜਾਣਕਾਰੀ ਦੀ ਪਹਿਲਾਂ ਜਾਂਚ ਕੀਤੀ ਜਾਵੇਗੀ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਸੂਚਨਾ ਦੇਣ ਵਾਲੇ ਵਿਅਕਤੀਆਂ ਨੂੰ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀ ਪਹਿਚਾਣ ਪੁਲਿਸ, ਜਨਤਾ ਜਾਂ ਸਰਕਾਰ, ਕਿਸੇ ਵੀ ਪੱਧਰ ’ਤੇ ਜਾਹਿਰ ਨਹੀਂ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਦੱਸਿਆ, “ਸਰਕਾਰ ਦਾ ਟੀਚਾ ਸੂਬੇ ਵਿੱਚ ਸਰਗਰਮ ਅਪਰਾਧੀਆਂ ਅਤੇ ਗੈਂਗਸਟਰਾਂ ’ਤੇ ਪੂਰੀ ਤਰ੍ਹਾਂ ਰੋਕ ਲਗਾਉਣਾ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਸਰਕਾਰ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੈ।” ‘ਐਂਟੀ-ਗੈਂਗਸਟਰ ਹੈਲਪਲਾਈਨ’ 9394693946 ’ਤੇ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਜੋ ਵਿਅਕਤੀ ਅਜਿਹੀ ਭਰੋਸੇਯੋਗ ਜਾਣਕਾਰੀ ਦੇਵੇਗਾ ਜਿਸ ਨਾਲ ਲੋੜੀਂਦੇ, ਘੋਸ਼ਿਤ ਜਾਂ ਆਦਤਨ ਅਪਰਾਧੀਆਂ ਦੀ ਗ੍ਰਿਫ਼ਤਾਰੀ ਹੋ ਸਕੇਗੀ, ਉਸ ਨੂੰ ਇਨਾਮ ਦਿੱਤਾ ਜਾਵੇਗਾ। ਪੁਲਿਸ ਵਿਅਕਤੀ ਵੱਲੋਂ ਦਿੱਤੇ ਗਏ ਸੁਝਾਵਾਂ ’ਤੇ ਵੀ ਕਾਰਵਾਈ ਕਰੇਗੀ। ਇਹ ਪ੍ਰੋਜੈਕਟ ਅਪਰਾਧੀਆਂ ਨੂੰ ਰੋਕਣ ਲਈ ਪੁਲਿਸ ਦੇ ਨੈੱਟਵਰਕ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ। ਇਸ ਯੋਜਨਾ ਤਹਿਤ ਪ੍ਰਾਪਤ ਜਾਣਕਾਰੀ ਨੂੰ ‘ਆਪਰੇਸ਼ਨ ਪ੍ਰਹਾਰ’ ਅਧੀਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਰਤਿਆ ਜਾਵੇਗਾ। ਇਹ ਇੱਕ ਉੱਚ ਪੱਧਰੀ ਇਨਾਮ ਪ੍ਰੋਗਰਾਮ ਹੈ ਜਿਸ ਵਿੱਚ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਪੁਲਿਸ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਅੱਗੇ ਆ ਕੇ ਸਰਕਾਰ ਅਤੇ ਪੁਲਿਸ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਰਾਜ ਵਿੱਚ ਅਪਰਾਧਕ ਗਤੀਵਿਧੀਆਂ ਨੂੰ ਖ਼ਤਮ ਕੀਤਾ ਜਾ ਸਕੇ।  ਉਨ੍ਹਾਂ ਅੱਗੇ ਕਿਹਾ, “ਸੂਬੇ ਦੇ ਹਰ ਨਿਵਾਸੀ ਦੀ ਸੁਰੱਖਿਆ ਕਰਨਾ ਸਾਡਾ ਫ਼ਰਜ਼ ਅਤੇ ਜ਼ਿੰਮੇਵਾਰੀ ਹੈ। ਉਚਿਤ ਢੰਗ ਨਾਲ ਜਾਂਚ-ਪੜਤਾਲ ਕਰਨ ਤੋਂ ਬਾਅਦ ਹੀ ਮਿਲੀ ਜਾਣਕਾਰੀ ਦੀ ਵਰਤੋਂ ਕੀਤੀ ਜਾਵੇਗੀ ਅਤੇ ਸੂਚਨਾ ਦੇਣ ਵਾਲੇ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੋਵੇਗਾ।” ਇਨਾਮ ਦੀ ਰਕਮ ਹਰ ਕੇਸ ਵਿੱਚ ਅਪਰਾਧ ਦੀ ਗੰਭੀਰਤਾ, ਖਤਰੇ ਅਤੇ ਜਾਣਕਾਰੀ ਦੀ ਗੁਣਵੱਤਾ ਦੇ ਆਧਾਰ ’ਤੇ ਤੈਅ ਕੀਤੀ ਜਾਵੇਗੀ। ਇਹ ਨੀਤੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਮਕਸਦ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣਾ ਹੈ। ਇਸ ਦੌਰਾਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ ‘ਤੇ 56,487 ਛਾਪੇ ਮਾਰੇ ਹਨ। ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਵਿਸ਼ੇਸ਼ ਨੰਬਰ ਰਾਹੀਂ ਇਨ੍ਹਾਂ ਥਾਵਾਂ ਬਾਰੇ ਕੁਝ ਜਾਣਕਾਰੀ ਵੀ ਸਾਂਝੀ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ 19,894 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। 9353 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 15284 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕੀਤਾ ਗਿਆ। ਇਸ ਤੋਂ ਇਲਾਵਾ 851 ਐਲਾਨੇ ਗਏ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਸੂਬਾ ਵਾਸੀ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਮਨਾਮ ਤੌਰ ‘ਤੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਵੀ ਸਾਂਝੇ ਕਰ ਸਕਦੇ ਹਨ।   

Punjab

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 11 ਅਪ੍ਰੈਲ, 2026: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਰਿੰਦਾਵਨ ਵਿੱਚ ਯਮੁਨਾ ਨਦੀ ਵਿੱਚ ਕਿਸ਼ਤੀ ਪਲਟਣ ਕਾਰਨ ਜਾਨਾਂ ਗੁਆਉਣ ਵਾਲੇ ਲੋਕਾਂ ਪ੍ਰਤੀ ਡੂੰਘੇ ਦੁੱਖ ਅਤੇ ਦਿਲੀ ਸਦਭਾਵਨਾ ਦਾ ਪ੍ਰਗਟਾਵਾ ਕੀਤਾ ਹੈ। ਸਪੀਕਰ ਸ. ਸੰਧਵਾਂ ਨੇ ਇਹ ਖ਼ਬਰ ਸੁਣ ਕੇ ਬੇਹੱਦ ਦੁੱਖ ਮਹਿਸੂਸ ਕੀਤਾ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ ਅਤੇ ਇਸ ਦੁਖਦਾਈ ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਦੀ ਜਲਦ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪਰਮਾਤਮਾ ਪੀੜਤ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਕਦੇ ਨਾ ਪੂਰਾ ਹੋਣ ਵਾਲੇ ਇਸ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ।  

Punjab

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਚੰਡੀਗੜ੍ਹ, 11 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।81ਵੇਂ ਦਿਨ, ਪੁਲਿਸ ਟੀਮਾਂ ਨੇ 239 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 20,395 ਹੋ ਗਈ ਹੈ।ਇਸ ਤੋਂ ਇਲਾਵਾ 72 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 69 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ Iਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 406ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 18 ਕਿਲੋ ਗਾਂਜਾ, 1486 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ 406 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58,290 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 33 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Punjab

ਮਿਲਾਵਟਖੋਰੀ ਵਿਰੁੱਧ ਪ੍ਰਸ਼ਾਸਨ ਸਖ਼ਤ: 7 ਕੇਸਾਂ ਵਿੱਚ 2 ਲੱਖ 25 ਹਜ਼ਾਰ ਰੁਪਏ ਜੁਰਮਾਨਾ

ਬਰਨਾਲਾ, 11 ਅਪ੍ਰੈਲ-          ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਮੁਹਿੰਮ ਤਹਿਤ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਸਖ਼ਤੀ ਵਰਤੀ ਜਾ ਰਹੀ ਹੈ ਜਿਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਦੀ ਅਦਾਲਤ ਵਲੋਂ 7 ਕੇਸਾਂ ਵਿੱਚ ਵੱਖ ਵੱਖ ਫਰਮਾਂ/ਮਾਲਕਾਂ ਨੂੰ 2 ਲੱਖ 25 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ।   ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦੁੱਧ, ਪਨੀਰ, ਵੱਖ ਵੱਖ ਤਰ੍ਹਾਂ ਦੇ ਤੇਲ ਸਮੇਤ ਖਾਧ/ ਡੇਅਰੀ ਪਦਾਰਥਾਂ ਵਿਚ ਮਿਲਾਵਟਖੋਰੀ ਰੋਕਣ ਲਈ ਸਿਹਤ ਵਿਭਾਗ ਨੂੰ ਲਗਾਤਾਰ ਚੈਕਿੰਗ ਕਰਨ ਅਤੇ ਨਮੂਨੇ ਭਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਇਹ ਨਮੂਨੇ ਲੈਣ ਮਗਰੋਂ ਸਿਹਤ ਵਿਭਾਗ ਵਲੋਂ ਖਰੜ ਲੈਬ ਵਿੱਚ ਭੇਜੇ ਜਾਂਦੇ ਹਨ ਜਿੱਥੇ ਮਾਪਦੰਡਾਂ ‘ਤੇ ਖਰਾ ਨਾ ਉਤਰਨ ਵਾਲੇ (ਸਬ ਸਟੈਂਡਰਡ) ਨਮੂਨਿਆਂ ਦੇ ਕੇਸ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਅਦਾਲਤ ਵਿੱਚ ਵਿਚਾਰੇ ਜਾਂਦੇ ਹਨ।      ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਆਈ ਏ ਐੱਸ ਨੇ ਦੱਸਿਆ ਕਿ 9 ਅਪ੍ਰੈਲ ਨੂੰ ਓਹਨਾਂ ਦੀ ਅਦਾਲਤ ਵਿੱਚ 7 ਕੇਸਾਂ ਵਿੱਚ 2 ਲੱਖ 25 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ। ਇਨ੍ਹਾਂ ਵਿਚ ਬਰਨਾਲਾ ਦੀ ਫਰਮ ਦੇ ਮਿਲਕ ਕੇਕ ਦੇ ਨਮੂਨੇ,  ਧਨੌਲਾ ਦੇ ਖੋਏ, ਘੁੰਨਸ ਦੇ ਸਰ੍ਹੋਂ ਦੇ ਤੇਲ, ਹੰਡਿਆਇਆ ਦੇ ਖਾਣਾ ਬਣਾਉਣ ਵਾਲੇ ਤੇਲ, ਘੁੰਨਸ ਦੀ ਇਕ ਹੋਰ ਫਰਮ ਦੇ ਸਰ੍ਹੋਂ ਦੇ ਤੇਲ, ਤਪਾ ਦੇ ਸਰ੍ਹੋਂ ਦੇ ਤੇਲ, ਧਨੌਲਾ ਦੀ ਇਕ ਹੋਰ ਫਰਮ ਦੇ ਪਨੀਰ ਦੇ ਨਮੂਨਿਆਂ ਦੇ ਸਬ ਸਟੈਂਡਰਡ ਹੋਣ ਦੇ ਮਾਮਲੇ ਵਿਚ ਇਹ ਜੁਰਮਾਨਾ ਕੀਤਾ ਗਿਆ। ਓਹਨਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਅਜਿਹੇ ਮਾਮਲਿਆਂ ਵਿੱਚ ਪੂਰੀ ਸਖ਼ਤੀ ਵਰਤੀ ਜਾਵੇਗੀ ਤਾਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋਵੇ।     ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵਲੋਂ ਜਨਵਰੀ ਤੋਂ ਮਾਰਚ 2026 ਦੌਰਾਨ ਸਰੋਂ ਦੇ ਤੇਲ, ਦੁੱਧ, ਦੁੱਧ ਤੋਂ ਬਣੀਆਂ ਚੀਜ਼ਾਂ, ਘਿਓ, ਪਨੀਰ, ਖੋਏ, ਮਠਿਆਈਆਂ, ਕੁਕਿੰਗ ਤੇਲ ਦੇ 29 ਨਮੂਨੇ ਲਏ ਗਏ ਜਿਨ੍ਹਾਂ ਵਿਚੋਂ 18 ਨਮੂਨੇ ਪਾਸ ਹੋਏ, ਜਦਕਿ 11 ਫੇਲ ਹੋ ਗਏ। 

Punjab

ਆਯੁਸ਼ਮਾਨ ਯੋਜਨਾ ਦੀ ਅਸਫਲਤਾ 'ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ 'ਤੇ ਹਮਲਾ

*ਚੰਡੀਗੜ੍ਹ 11 ਅਪ੍ਰੈਲ 2026*   ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ‘ਤੇ ਤਿੱਖਾ ਹਮਲਾ ਬੋਲਿਆ ਹੈ। ਪੰਨੂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਹਰ ਦੂਜੇ ਦਿਨ ਪੰਜਾਬ ਆ ਕੇ ‘ਆਪ’ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਬੇਬੁਨਿਆਦ ਸਵਾਲ ਖੜ੍ਹੇ ਕਰਦੇ ਹਨ, ਜਦਕਿ ਸੱਚਾਈ ਇਹ ਹੈ ਕਿ ਖੁਦ ਹਰਿਆਣਾ ਵਿੱਚ ਸਿਹਤ ਸੇਵਾਵਾਂ ਵੈਂਟੀਲੇਟਰ ‘ਤੇ ਹਨ।   ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਹਰਿਆਣਾ ਸਰਕਾਰ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਆਯੁਸ਼ਮਾਨ ਕਾਰਡ ਦੀ ਬਕਾਇਆ ਪੇਮੈਂਟ ਨਾ ਹੋਣ ਕਾਰਨ ਹੁਣ ਜ਼ਿਆਦਾਤਰ ਨਿੱਜੀ ਹਸਪਤਾਲ ਇਸ ਯੋਜਨਾ ਤਹਿਤ ਇਲਾਜ ਬੰਦ ਕਰਨ ਜਾ ਰਹੇ ਹਨ। ਮੁੱਖ ਮੰਤਰੀ ਸੈਣੀ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਰਾਜ ਵਿੱਚ ਗਰੀਬ ਜਨਤਾ ਹੁਣ ਇਲਾਜ ਲਈ ਕਿੱਥੇ ਜਾਵੇਗੀ?   ਬਲਤੇਜ ਪੰਨੂ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਿਹਤ ਸੇਵਾਵਾਂ ਦੀ ਤੁਲਨਾ ਕਰਦਿਆਂ ਕਿਹਾ ਕਿ ਇੱਕ ਪਾਸੇ ਹਰਿਆਣਾ ਵਿੱਚ ਕੇਂਦਰ ਦੀਆਂ ਯੋਜਨਾਵਾਂ ਦਮ ਤੋੜ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਿਨਾਂ ਕਿਸੇ ਸ਼ਰਤ ਦੇ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਵਿਵਸਥਾ ਕੀਤੀ ਹੈ।   ਇਸ ਯੋਜਨਾ ਦੀ ਸਫਲਤਾ ਦਾ ਸਬੂਤ ਇਹ ਹੈ ਕਿ ਹੁਣ ਤੱਕ ਪੰਜਾਬ ਦੇ 35 ਲੱਖ ਤੋਂ ਵੱਧ ਪਰਿਵਾਰ ਇਸ ਦੇ ਦਾਇਰੇ ਵਿੱਚ ਆ ਚੁੱਕੇ ਹਨ। ਪੰਜਾਬ ਅੱਜ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਸਿੱਖਿਆ ਅਤੇ ਸਿਹਤ ਨੂੰ ਪਹਿਲ ਦਿੰਦਿਆਂ ਆਮ ਆਦਮੀ ਨੂੰ ਇੰਨੀ ਵੱਡੀ ਰਾਹਤ ਦਿੱਤੀ ਗਈ ਹੈ।   ਉਨ੍ਹਾਂ ਅੱਗੇ ਕਿਹਾ ਕਿ ਨਾਇਬ ਸਿੰਘ ਸੈਣੀ ਨੂੰ ਪੰਜਾਬ ਦੀ ਚਿੰਤਾ ਛੱਡ ਕੇ ਪਹਿਲਾਂ ਆਪਣੇ ਰਾਜ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਹੱਲਾ ਕਲੀਨਿਕ, ਆਧੁਨਿਕ ਸਰਕਾਰੀ ਹਸਪਤਾਲ ਅਤੇ ਹੁਣ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦੇ ਕੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ।   ਹਰਿਆਣਾ ਦੇ ਮੁੱਖ ਮੰਤਰੀ ਨੂੰ ਸ਼ਾਇਦ ਇਸ ਗੱਲ ਦਾ ਅਹਿਸਾਸ ਨਹੀਂ ਹੈ ਕਿ ਉਨ੍ਹਾਂ ਦੇ ਰਾਜ ਵਿੱਚ ਆਯੁਸ਼ਮਾਨ ਯੋਜਨਾ ਤਹਿਤ ਹੋਣ ਵਾਲਾ ਇਲਾਜ ਲਗਭਗ ਬੰਦ ਹੋ ਚੁੱਕਾ ਹੈ, ਪਰ ਉਹ ਪੰਜਾਬ ਦੀ ਤਰੱਕੀ ‘ਤੇ ਉਂਗਲ ਚੁੱਕਣ ਦਾ ਕੋਈ ਮੌਕਾ ਨਹੀਂ ਛੱਡਦੇ।   ਪੰਨੂ ਨੇ ਮੁੱਖ ਮੰਤਰੀ ਸੈਣੀ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਤੁਲਨਾ ਕਰਨੀ ਹੀ ਹੈ, ਤਾਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਕਰਨ। ਬੇਬੁਨਿਆਦ ਇਲਜ਼ਾਮ ਲਗਾ ਕੇ ਜਨਤਾ ਨੂੰ ਮੂਰਖ ਬਣਾਉਣਾ ਬੰਦ ਕਰਨ, ਕਿਉਂਕਿ ਜਨਤਾ ਸਮਝਦਾਰ ਹੈ ਅਤੇ ਦੇਖ ਰਹੀ ਹੈ ਕਿ ਕੌਣ ਜ਼ਮੀਨੀ ਪੱਧਰ ‘ਤੇ ਕੰਮ ਕਰ ਰਿਹਾ ਹੈ ਅਤੇ ਕੌਣ ਸਿਰਫ਼ ਰਾਜਨੀਤੀ। ਪੰਜਾਬ ਦੀ ‘ਆਪ’ ਸਰਕਾਰ ਨੇ ਆਪਣੀਆਂ ਨੀਤੀਆਂ ਨਾਲ ਦਿਖਾ ਦਿੱਤਾ ਹੈ ਕਿ ਜੇਕਰ ਨੀਅਤ ਸਾਫ਼ ਹੋਵੇ ਤਾਂ ਜਨਤਾ ਨੂੰ ਬਿਹਤਰੀਨ ਸਿਹਤ ਸਹੂਲਤਾਂ ਦੇਣਾ ਮੁਮਕਿਨ ਹੈ। 

Punjab

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਚੰਡੀਗੜ੍ਹ; 11 ਅਪ੍ਰੈਲ: ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (ਪੀ.ਪੀ.ਸੀ.ਬੀ.) ਨੇ ਉਹਨਾਂ ਆਮ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦਾ ਨਿਵਾਰਣ ਕੀਤਾ ਹੈ ਜੋ ਕੁਝ ਹਾਊਸਿੰਗ, ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ ਵਿੱਚ ਪ੍ਰਾਜੈਕਟ ਪ੍ਰਮੋਟਰਾਂ ਵੱਲੋਂ ਕੀਤੀਆਂ ਗਈਆਂ ਵਾਤਾਵਰਣ ਸਬੰਧੀ ਉਲੰਘਣਾਵਾਂ ਕਾਰਨ ਸੇਲ ਡੀਡ ਅਤੇ ਬਿਜਲੀ ਕਨੈਕਸ਼ਨਾਂ ‘ਤੇ ਲੱਗੀਆਂ ਪਾਬੰਦੀਆਂ ਨਾਲ ਪ੍ਰਭਾਵਿਤ ਹੋ ਰਹੇ ਸਨ। ਇੱਕ ਅਹਿਮ ਨੀਤੀਗਤ ਦਖਲ ਰਾਹੀਂ ਬੋਰਡ ਨੇ ਸਵੀਕਾਰ ਕੀਤਾ ਕਿ ਪ੍ਰਦੂਸ਼ਣ ਕੰਟਰੋਲ ਨਿਯਮਾਂ ਦੀ ਉਲੰਘਣਾ ਸਬੰਧੀ ਹਾਊਸਿੰਗ, ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ ‘ਤੇ ਲਗਾਈਆਂ ਗਈਆਂ ਪਹਿਲਾਂ ਦੀਆਂ ਪਾਬੰਦੀਆਂ ਨਾਲ ਉਹਨਾਂ ਆਮ ਨਾਗਰਿਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਜਿਨ੍ਹਾਂ ਨੂੰ ਅਜਿਹੀਆਂ ਉਲੰਘਣਾਵਾਂ ਬਾਰੇ ਜਾਣਕਾਰੀ ਨਹੀਂ ਸੀ ਅਤੇ ਜਿਹਨਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਇਹਨਾਂ ਪ੍ਰਾਜੈਕਟਾਂ ‘ਤੇ ਲਗਾ ਦਿੱਤੀ ਸੀ। ਜਨਤਾ ਵੱਲੋਂ ਮਿਲੀਆਂ ਕਈ ਅਰਜ਼ੀਆਂ ਅਤੇ ਮਾਰਚ 2026 ਵਿੱਚ ਗਠਿਤ ਸੀਨੀਅਰ ਅਧਿਕਾਰੀਆਂ ਦੀ ਇੱਕ ਕਮੇਟੀ ਦੀਆਂ ਸਿਫ਼ਾਰਸ਼ਾਂ ‘ਤੇ ਕਾਰਵਾਈ ਕਰਦਿਆਂ ਬੋਰਡ ਨੇ ਹੁਣ ਇੱਕ ਸੰਤੁਲਿਤ ਅਤੇ ਲੋਕ ਪੱਖੀ ਪਹੁੰਚ ਅਪਣਾਈ ਹੈ। 9 ਅਪ੍ਰੈਲ ਦੇ ਆਦੇਸ਼ ਅਨੁਸਾਰ, “ਉਲੰਘਣਾ ਕਰਨ ਵਾਲੇ ਹਾਊਸਿੰਗ ਪ੍ਰੋਜੈਕਟਾਂ, ਰਿਹਾਇਸ਼ੀ ਕਾਲੋਨੀਆਂ ਅਤੇ ਵਪਾਰਕ ਪ੍ਰੋਜੈਕਟਾਂ ਦੀਆਂ ਸੇਲ ਡੀਡਾਂ ‘ਤੇ ਪਾਬੰਦੀ ਉਨ੍ਹਾਂ ਆਮ ਲੋਕਾਂ ਲਈ ਮੁਸ਼ਕਲ ਪੈਦਾ ਕਰੇਗੀ ਜਿਹਨਾਂ ਨੂੰ ਕਿਫਾਇਤੀ ਘਰਾਂ ਦੀ ਜ਼ਰੂਰਤ ਹੈ।” ਸੋਧੇ ਹੋਏ ਨਿਰਦੇਸ਼ਾਂ ਤਹਿਤ ਬੋਰਡ ਨੇ ਵਿਅਕਤੀਗਤ ਖਰੀਦਦਾਰਾਂ ਲਈ ਸੇਲ ਡੀਡ ਰਜਿਸਟਰ ਕਰਨ ਅਤੇ ਬਿਜਲੀ ਕੁਨੈਕਸ਼ਨ ਜਾਰੀ ਕਰਨ ਦੀ ਆਗਿਆ ਦੇ ਦਿੱਤੀ ਹੈ ਤਾਂ ਜੋ ਨਾਗਰਿਕਾਂ ਨੂੰ ਬੁਨਿਆਦੀ ਅਧਿਕਾਰਾਂ ਅਤੇ ਜ਼ਰੂਰੀ ਸੇਵਾਵਾਂ ਤੋਂ ਵਾਂਝਾ ਨਾ ਕੀਤਾ ਜਾਵੇ। ਇਸ ਦੇ ਨਾਲ ਹੀ, ਇਹ ਵੀ ਕਿਹਾ ਗਿਆ ਹੈ ਕਿ ਡਿਫਾਲਟ ਡਿਵੈਲਪਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ, ਜਿਸ ਵਿੱਚ ਵਾਤਾਵਰਣ ਸਬੰਧੀ ਕਾਨੂੰਨਾਂ ਤਹਿਤ ਮੁਕੱਦਮਾ ਚਲਾਉਣਾ ਅਤੇ ਜਦੋਂ ਤੱਕ ਮੁਕੰਮਲ ਤੌਰ ‘ਤੇ ਪਾਲਣਾ ਨਹੀਂ ਕੀਤੀ ਜਾਂਦੀ, ਉਦੋਂ ਤੱਕ ਨਵੀਂ ਪ੍ਰਵਾਨਗੀਆਂ ‘ਤੇ ਰੋਕ ਲਗਾਉਣਾ ਸ਼ਾਮਲ ਹੈ। ਬੋਰਡ ਨੇ ਅੱਗੇ ਕਿਹਾ ਕਿ ਬਿਜਲੀ ਤੱਕ ਪਹੁੰਚ ਇੱਕ ਬੁਨਿਆਦੀ ਜ਼ਰੂਰਤ ਹੈ ਅਤੇ ਇਹ ਭਾਰਤ ਦੇ ਸੰਵਿਧਾਨ ਦੇ ਅਨੁਛੇਦ 21 ਤਹਿਤ ਜੀਵਨ ਦੇ ਅਧਿਕਾਰ ਨਾਲ ਸਬੰਧਤ ਮੂਲ ਅਧਿਕਾਰ ਹੈ ਅਤੇ ਪ੍ਰਾਜੈਕਟ ਪ੍ਰੋਮੋਟਰਾਂ ਵੱਲੋਂ ਕੀਤੀਆਂ ਉਲੰਘਣਾਵਾਂ ਕਾਰਨ ਅਜਿਹੀਆਂ ਸੇਵਾਵਾਂ ਤੋਂ ਇਨਕਾਰ ਕਰਨਾ ਭੋਲੇ-ਭਾਲੇ ਖਰੀਦਦਾਰਾਂ ਲਈ ਬੇਲੋੜੀ ਮੁਸ਼ਕਲ ਦਾ ਕਾਰਨ ਬਣ ਰਿਹਾ ਹੈ। ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਇਸ ਫੈਸਲੇ ਦੇ ਪਿੱਛੇ ਦੇ ਉਦੇਸ਼ ‘ਤੇ ਚਾਨਣਾ ਪਾਉਂਦਿਆਂ ਕਿਹਾ, “ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਵਾਤਾਵਰਣ ਸਬੰਧੀ ਕਾਨੂੰਨ ਦੀ ਪਾਲਣਾ ਲੋਕਾਂ ਦੇ ਬੁਨਿਆਦੀ ਅਧਿਕਾਰਾਂ ਅਤੇ ਸਨਮਾਨ ਦੀ ਕੀਮਤ ‘ਤੇ ਨਹੀਂ ਹੋਣੀ ਚਾਹੀਦੀ। ਭੋਲੇ-ਭਾਲੇ ਘਰ ਖਰੀਦਦਾਰਾਂ ਨੂੰ ਉਨ੍ਹਾਂ ਉਲੰਘਣਾਵਾਂ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ ਜੋ ਉਨ੍ਹਾਂ ਨੇ ਨਹੀਂ ਕੀਤੀਆਂ। ਇਸ ਫੈਸਲੇ ਰਾਹੀਂ, ਅਸੀਂ ਇੱਕ ਨਿਰਪੱਖ ਸੰਤੁਲਨ ਬਣਾ ਰਹੇ ਹਾਂ ਅਤੇ ਆਮ ਨਾਗਰਿਕ ਦੇ ਹਿੱਤਾਂ ਦੀ ਰੱਖਿਆ ਲਈ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਦੇ ਤਹਿਤ ਸਖ਼ਤੀ ਕਰਵਾਈ ਕੀਤੀ ਜਾਵੇਗੀ।” ਇਹ ਫੈਸਲਾ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਵੱਲ ਇੱਕ ਅਹਿਮ ਕਦਮ ਹੈ। ਇਸ ਦੇ ਨਾਲ ਹੀ ਇਹ ਫੈਸਲਾ ਵਾਤਾਵਰਣ ਪ੍ਰਤੀ ਜਵਾਬਦੇਹੀ ਨੂੰ ਮਜ਼ਬੂਤ ਕਰਦਾ ਹੈ ਅਤੇ ਇਹ ਯਕੀਨੀ ਬਣਾਉਂਦਾ ਹੈ ਕਿ ਲੋਕਾਂ ਦੇ ਸਨਮਾਨ ਅਤੇ ਬੁਨਿਆਦੀ ਜ਼ਰੂਰਤਾਂ ਨਾਲ ਸਮਝੌਤਾ ਕੀਤੇ ਬਿਨਾਂ ਸਖਤੀ ਨਾਲ ਰੈਗੂਲੇਟਰੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ।  

Punjab

IPL 2026: ਜਿੱਤ ਦੇ ਰਥ 'ਤੇ ਸਵਾਰ ਪੰਜਾਬ ਕਿੰਗਜ਼ ਦਾ ਮੁਕਾਬਲਾ ਅੱਜ ਹੈਦਰਾਬਾਦ ਨਾਲ

IPL 2026: ਜਿੱਤ ਦੇ ਰਥ ‘ਤੇ ਸਵਾਰ ਪੰਜਾਬ ਕਿੰਗਜ਼ ਦਾ ਮੁਕਾਬਲਾ ਅੱਜ ਹੈਦਰਾਬਾਦ ਨਾਲ ਅੱਜ ਆਈ.ਪੀ.ਐਲ. 2026 ਦੇ 17ਵੇਂ ਮੁਕਾਬਲੇ ਵਿੱਚ ਸ਼ਾਨਦਾਰ ਫਾਰਮ ਵਿੱਚ ਚੱਲ ਰਹੀ ਪੰਜਾਬ ਕਿੰਗਜ਼ (PBKS) ਦੀ ਟੱਕਰ ਸਨਰਾਈਜ਼ਰਜ਼ ਹੈਦਰਾਬਾਦ (SRH) ਨਾਲ ਹੋਣ ਜਾ ਰਹੀ ਹੈ। ਇਹ ਮੈਚ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਮੈਚ ਦਾ ਮੁੱਖ ਵੇਰਵਾ ਪੰਜਾਬ ਦੀ ਚੜ੍ਹਤ: ਪੰਜਾਬ ਕਿੰਗਜ਼ ਇਸ ਸੀਜ਼ਨ ਵਿੱਚ ਹੁਣ ਤੱਕ ਅਜੇਤੂ ਰਹੀ ਹੈ। ਸ਼੍ਰੇਅਸ ਅਈਅਰ ਦੀ ਅਗਵਾਈ ਵਿੱਚ ਟੀਮ ਨੇ ਲਗਾਤਾਰ ਜਿੱਤਾਂ ਦਰਜ ਕਰਕੇ ਅੰਕ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੋਇਆ ਹੈ। ਹੈਦਰਾਬਾਦ ਦੀ ਚੁਣੌਤੀ: ਦੂਜੇ ਪਾਸੇ, ਸਨਰਾਈਜ਼ਰਜ਼ ਹੈਦਰਾਬਾਦ ਲਈ ਇਹ ਸੀਜ਼ਨ ਹੁਣ ਤੱਕ ਉਤਰਾਅ-ਚੜ੍ਹਾਅ ਵਾਲਾ ਰਿਹਾ ਹੈ। ਟੀਮ ਆਪਣੇ ਨਵੇਂ ਕਪਤਾਨ ਇਸ਼ਾਨ ਕਿਸ਼ਨ ਦੀ ਅਗਵਾਈ ਹੇਠ ਵਾਪਸੀ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ। ਪਿੱਚ ਦੀ ਸਥਿਤੀ: ਮੁੱਲਾਂਪੁਰ ਦੀ ਪਿੱਚ ਤੇਜ਼ ਗੇਂਦਬਾਜ਼ਾਂ ਲਈ ਮਦਦਗਾਰ ਸਾਬਤ ਹੋ ਸਕਦੀ ਹੈ, ਪਰ ਦਿਨ ਦਾ ਮੈਚ ਹੋਣ ਕਾਰਨ ਦੂਜੀ ਪਾਰੀ ਵਿੱਚ ਸਪਿਨਰਾਂ ਦੀ ਭੂਮਿਕਾ ਅਹਿਮ ਹੋਵੇਗੀ। ਖਿਡਾਰੀਆਂ ‘ਤੇ ਰਹਿਣਗੀਆਂ ਨਜ਼ਰਾਂ ਪੰਜਾਬ ਲਈ ਪ੍ਰਿਆਂਸ਼ ਆਰੀਆ ਅਤੇ ਯੁਜ਼ਵੇਂਦਰ ਚਾਹਲ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਹੈਦਰਾਬਾਦ ਨੂੰ ਜਿੱਤ ਲਈ ਹੈਨਰਿਕ ਕਲਾਸੇਨ ਅਤੇ ਅਭਿਸ਼ੇਕ ਸ਼ਰਮਾ ਤੋਂ ਵੱਡੀ ਪਾਰੀ ਦੀ ਉਮੀਦ ਹੋਵੇਗੀ। ਸੰਭਾਵਿਤ ਪਲੇਇੰਗ XI (Playing XI) ਪੰਜਾਬ ਕਿੰਗਜ਼: ਸ਼੍ਰੇਅਸ ਅਈਅਰ (ਕਪਤਾਨ), ਪ੍ਰਿਆਂਸ਼ ਆਰੀਆ, ਪ੍ਰਭਸਿਮਰਨ ਸਿੰਘ, ਮਾਰਕਸ ਸਟੋਇਨਿਸ, ਸ਼ਸ਼ਾਂਕ ਸਿੰਘ, ਯੁਜ਼ਵੇਂਦਰ ਚਾਹਲ, ਅਰਸ਼ਦੀਪ ਸਿੰਘ। ਸਨਰਾਈਜ਼ਰਜ਼ ਹੈਦਰਾਬਾਦ: ਇਸ਼ਾਨ ਕਿਸ਼ਨ (ਕਪਤਾਨ), ਟ੍ਰੈਵਿਸ ਹੈੱਡ, ਅਭਿਸ਼ੇਕ ਸ਼ਰਮਾ, ਹੈਨਰਿਕ ਕਲਾਸੇਨ, ਨਿਤੀਸ਼ ਰੈੱਡੀ, ਹਰਸ਼ਲ ਪਟੇਲ।

Punjab

RR ਦੀ ਜਿੱਤ ਦਾ ਸਿਲਸਿਲਾ ਬਰਕਰਾਰ: ਸੂਰਯਵੰਸ਼ੀ ਅਤੇ ਜੁਰੇਲ ਨੇ RCB ਨੂੰ 6 ਵਿਕਟਾਂ ਨਾਲ ਹਰਾਇਆ

  ਗੁਹਾਟੀ: ਰਾਜਸਥਾਨ ਰਾਇਲਜ਼ (RR) ਨੇ ਆਈਪੀਐਲ 2026 ਵਿੱਚ ਆਪਣੀ ਸ਼ਾਨਦਾਰ ਫਾਰਮ ਜਾਰੀ ਰੱਖਦੇ ਹੋਏ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਨੂੰ ਇੱਕ ਬੇਹੱਦ ਰੋਮਾਂਚਕ ਮੁਕਾਬਲੇ ਵਿੱਚ 6 ਵਿਕਟਾਂ ਨਾਲ ਮਾਤ ਦਿੱਤੀ। ਇਸ ਜਿੱਤ ਦੇ ਨਾਲ ਹੀ ਰਾਜਸਥਾਨ ਦੀ ਟੀਮ ਟੂਰਨਾਮੈਂਟ ਵਿੱਚ ਅਜੇ ਵੀ ਅਜਿੱਤ (Unbeaten) ਬਣੀ ਹੋਈ ਹੈ। ਮੈਚ ਦਾ ਸਾਰ: ਟੀਚਾ: RCB ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 201/8 ਦੌੜਾਂ ਦਾ ਚੁਣੌਤੀਪੂਰਨ ਸਕੋਰ ਖੜ੍ਹਾ ਕੀਤਾ ਸੀ। RCB ਵੱਲੋਂ ਰਜਤ ਪਾਟੀਦਾਰ ਨੇ ਸਭ ਤੋਂ ਵੱਧ 63 ਦੌੜਾਂ ਬਣਾਈਆਂ।   ਸੂਰਯਵੰਸ਼ੀ ਦਾ ਤੂਫਾਨ: 15 ਸਾਲਾ ਨੌਜਵਾਨ ਬੱਲੇਬਾਜ਼ ਵੈਭਵ ਸੂਰਯਵੰਸ਼ੀ ਨੇ ਮੈਚ ਦਾ ਪਾਸਾ ਪਲਟ ਦਿੱਤਾ। ਉਸਨੇ ਸਿਰਫ 26 ਗੇਂਦਾਂ ਵਿੱਚ 78 ਦੌੜਾਂ ਦੀ ਤੂਫਾਨੀ ਪਾਰੀ ਖੇਡੀ, ਜਿਸ ਵਿੱਚ 8 ਚੌਕੇ ਅਤੇ 7 ਛੱਕੇ ਸ਼ਾਮਲ ਸਨ। ਜੁਰੇਲ ਦੀ ਸੂਝਵਾਨ ਬੱਲੇਬਾਜ਼ੀ: ਸੂਰਯਵੰਸ਼ੀ ਦੇ ਆਊਟ ਹੋਣ ਤੋਂ ਬਾਅਦ ਧਰੁਵ ਜੁਰੇਲ ਨੇ ਮੋਰਚਾ ਸੰਭਾਲਿਆ ਅਤੇ 43 ਗੇਂਦਾਂ ਵਿੱਚ ਅਜੇਤੂ 81 ਦੌੜਾਂ ਬਣਾ ਕੇ ਟੀਮ ਨੂੰ 18ਵੇਂ ਓਵਰ ਵਿੱਚ ਹੀ ਜਿੱਤ ਦਿਵਾ ਦਿੱਤੀ। ਰਾਜਸਥਾਨ ਰਾਇਲਜ਼ ਹੁਣ 4 ਮੈਚਾਂ ਵਿੱਚ 4 ਜਿੱਤਾਂ ਦੇ ਨਾਲ ਅੰਕ ਸੂਚੀ ਵਿੱਚ ਸਿਖਰ ‘ਤੇ ਬਰਕਰਾਰ ਹੈ, ਜਦਕਿ RCB ਨੂੰ ਇਸ ਸੀਜ਼ਨ ਦੀ ਆਪਣੀ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ।

Punjab

ਅਮਰੀਕੀ ਉਪ-ਰਾਸ਼ਟਰਪਤੀ ਜੇਡੀ ਵੈਂਸ ਈਰਾਨ ਨਾਲ ਗੱਲਬਾਤ ਲਈ ਪਹੁੰਚੇ ਪਾਕਿਸਤਾਨ

ਅਮਰੀਕੀ ਉਪ-ਰਾਸ਼ਟਰਪਤੀ ਜੇਡੀ ਵੈਂਸ ਈਰਾਨ ਨਾਲ ਗੱਲਬਾਤ ਲਈ ਪਹੁੰਚੇ ਪਾਕਿਸਤਾਨ ਅੱਜ, 11 ਅਪ੍ਰੈਲ 2026 ਨੂੰ ਅਮਰੀਕੀ ਉਪ-ਰਾਸ਼ਟਰਪਤੀ ਜੇਡੀ ਵੈਂਸ (JD Vance) ਇੱਕ ਉੱਚ-ਪੱਧਰੀ ਵਫ਼ਦ ਦੇ ਨਾਲ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਪਹੁੰਚੇ ਹਨ। ਇਸ ਇਤਿਹਾਸਕ ਫੇਰੀ ਦਾ ਮੁੱਖ ਉਦੇਸ਼ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਤਣਾਅ ਨੂੰ ਖ਼ਤਮ ਕਰਨ ਲਈ ਈਰਾਨ ਦੇ ਪ੍ਰਤੀਨਿਧੀਆਂ ਨਾਲ ਸਿੱਧੀ ਅਤੇ ਅਸਿੱਧੀ ਗੱਲਬਾਤ ਕਰਨਾ ਹੈ। ਪਾਕਿਸਤਾਨ ਇਸ ਸਮੇਂ ਦੋਵਾਂ ਦੇਸ਼ਾਂ ਵਿਚਾਲੇ ਇੱਕ ਅਹਿਮ ਵਿਚੋਲੇ (Mediator) ਦੀ ਭੂਮਿਕਾ ਨਿਭਾ ਰਿਹਾ ਹੈ। ਗੱਲਬਾਤ ਦੇ ਮੁੱਖ ਨੁਕਤੇ ਸਥਾਨ: ਇਸਲਾਮਾਬਾਦ (ਨੂਰ ਖਾਨ ਏਅਰਬੇਸ ‘ਤੇ ਉਤਰਨ ਤੋਂ ਬਾਅਦ ਗੁਪਤ ਸਥਾਨ ‘ਤੇ ਚਰਚਾ)। ਏਜੰਡਾ: ਮੱਧ ਪੂਰਬ ਵਿੱਚ ਸਥਾਈ ਜੰਗਬੰਦੀ (Ceasefire), ਸਟ੍ਰੇਟ ਆਫ਼ ਹਾਰਮੁਜ਼ (Strait of Hormuz) ਨੂੰ ਖੋਲ੍ਹਣਾ ਅਤੇ ਈਰਾਨ ਦੇ ਪਰਮਾਣੂ ਪ੍ਰੋਗਰਾਮ ‘ਤੇ ਚਰਚਾ। ਮੇਜ਼ਬਾਨ: ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਅਤੇ ਫੌਜ ਮੁਖੀ ਜਨਰਲ ਆਸਿਮ ਮੁਨੀਰ ਨੇ ਅਮਰੀਕੀ ਵਫ਼ਦ ਦਾ ਸਵਾਗਤ ਕੀਤਾ। ਈਰਾਨੀ ਪੱਖ: ਈਰਾਨੀ ਵਫ਼ਦ ਦੀ ਅਗਵਾਈ ਸੰਸਦ ਦੇ ਸਪੀਕਰ ਮੁਹੰਮਦ ਬਾਘੇਰ ਕਾਲੀਬਾਫ ਕਰ ਰਹੇ ਹਨ। ਮਹੱਤਤਾ ਸਾਲ 2011 ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਕੋਈ ਮੌਜੂਦਾ ਅਮਰੀਕੀ ਉਪ-ਰਾਸ਼ਟਰਪਤੀ ਪਾਕਿਸਤਾਨ ਦੇ ਦੌਰੇ ‘ਤੇ ਆਇਆ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਿਰਦੇਸ਼ਾਂ ਹੇਠ ਹੋ ਰਹੀ ਇਹ ਗੱਲਬਾਤ ਵਿਸ਼ਵ ਸ਼ਾਂਤੀ ਅਤੇ ਤੇਲ ਦੀਆਂ ਕੀਮਤਾਂ ਨੂੰ ਸਥਿਰ ਰੱਖਣ ਲਈ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ।

Scroll to Top