Actionpunjab

Action Punjab Logo
Breaking News

Author name: Action Punjab

Action Punjab
Punjab

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਚੰਡੀਗੜ੍ਹ, 10 ਅਪ੍ਰੈਲ:– ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅੈਵਾਰਡ 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜਾਬ ਦੀ ਰਣਨੀਤੀ ਨੂੰ ਕੌਮੀ ਪੱਧਰ ‘ਤੇ ਮਾਨਤਾ ਮਿਲੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਨਿਰੰਤਰ ਯਤਨਾਂ ਨੂੰ ਦਿੱਤਾ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਫਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 94 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਘਟਨਾਵਾਂ ਸਾਲ 2020-21 ਵਿੱਚ 83,002 ਤੋਂ ਘੱਟ ਕੇ 2025-26 ਵਿੱਚ ਸਿਰਫ਼ 5,114 ਰਹਿ ਗਈਆਂ ਹਨ। ਖੇਤੀਬਾੜੀ ਮੰਤਰੀ ਨੇ ਪੀਪੀਸੀਬੀ ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ, “ਇਹ ਅਵਾਰਡ ਪੰਜਾਬ ਦੇ ਕਿਸਾਨਾਂ ਦੀ ਦ੍ਰਿੜਤਾ ਅਤੇ ਸਾਡੇ ਪ੍ਰਸ਼ਾਸਨ ਦੀ ਦੂਰਅੰਦੇਸ਼ੀ ਸੋਚ ਦਾ ਪ੍ਰਤੱਖ ਪ੍ਰਮਾਣ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਅਸੀਂ ਇਸ ਸੰਕਟ ‘ਤੇ ਸਫਲਤਾਪੂਰਵਕ ਕਾਬੂ ਪਾ ਲਿਆ ਹੈ। ਮਸ਼ੀਨਰੀ ‘ਤੇ ਸਬਸਿਡੀ ਦੇਣ, ਅਸਲ ਸਮੇਂ ਦੀ ਨਿਗਰਾਨੀ, ਕਸਟਮ-ਹਾਇਰਿੰਗ ਸੈਂਟਰ ਸਥਾਪਤ ਕਰਨ ਅਤੇ ਰਿਕਾਰਡ ਫੰਡ ਅਲਾਟ ਕਰਨ ਸਬੰਧੀ ਸਾਡੀ ਰਣਨੀਤੀ ਨੇ ਪਰਾਲੀ ਪ੍ਰਬੰਧਨ ਨੂੰ ਨਵਾਂ ਰੂਪ ਦਿੱਤਾ ਹੈ। ਮੈਂ ਇਹ ਅਵਾਰਡ ਹਰ ਉਸ ਕਿਸਾਨ ਨੂੰ ਸਮਰਪਿਤ ਕਰਦਾ ਹਾਂ ਜਿਸ ਨੇ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਮਸ਼ੀਨਾਂ ਦੀ ਚੋਣ ਕੀਤੀ।” ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਐਫਪੀਓਜ਼ ਅਤੇ ਪੰਚਾਇਤਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ‘ਤੇ 50-80 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ਇਸ ਸਾਲ 25,000 ਸੀਆਰਐਮ ਮਸ਼ੀਨਾਂ ਦੀ ਖਰੀਦ ਲਈ 600 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਸਾਲ 2025-26 ਦੌਰਾਨ ਇਸ ਯੋਜਨਾ ਤਹਿਤ ਲਗਭਗ 13,000 ਮਸ਼ੀਨਾਂ ਖਰੀਦੀਆਂ ਗਈਆਂ ਹਨ ਅਤੇ ਇਸ ਸਬੰਧੀ ਸਬਸਿਡੀ ਵਜੋਂ 427 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਸੀਆਰਐਮ ਮਸ਼ੀਨਾਂ ਦੀ ਬਿਹਤਰ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ 1 ਅਪ੍ਰੈਲ ਤੋਂ 24 ਅਪ੍ਰੈਲ, 2026 ਤੱਕ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਮਹੱਤਵਪੂਰਨ ਗਿਰਾਵਟ ਨਾਲ ਮਿੱਟੀ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਡਲ ਦਰਸਾਉਂਦਾ ਹੈ ਕਿ ਸਰਕਾਰ ਦੀ ਦ੍ਰਿੜ ਇੱਛਾ ਸ਼ਕਤੀ, ਵਿੱਤੀ ਸਹਾਇਤਾ ਅਤੇ ਭਾਈਚਾਰਕ ਸ਼ਮੂਲੀਅਤ ਨਾਲ ਵਾਤਾਵਰਣ ਸਬੰਧੀ ਚੁਣੌਤੀਆਂ ਨਾਲ ਨਜਿੱਠਿਆ ਜਾ ਸਕਦਾ ਹੈ।  

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਨਾਲ ਅਧਿਆਤਮਿਕ ਯਾਤਰਾ ਦੁਖਦਾਇਕ ਹਾਦਸੇ ਵਿੱਚ ਬਦਲ ਗਈ ਜਿਸ ਨੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ। ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬੇਹੱਦ ਮੰਦਭਾਗਾ ਹੈ ਕਿ ਜਗਰਾਉਂ ਦੇ 32 ਵਸਨੀਕਾਂ ਨੂੰ ਵ੍ਰਿੰਦਾਵਨ ਲਿਜਾ ਰਹੀ ਇੱਕ ਕਿਸ਼ਤੀ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਪਲਟ ਗਈ। ਇਸ ਦੁਖਦਾਈ ਹਾਦਸੇ ਵਿੱਚ ਕੁਝ ਸ਼ਰਧਾਲੂਆਂ ਦੀ ਡੁੱਬਣ ਕਾਰਨ ਮੌਤ ਹੋ ਗਈ।” ਉਨ੍ਹਾਂ ਅੱਗੇ ਕਿਹਾ, “ਰਾਹਤ ਅਤੇ ਬਚਾਅ ਕਾਰਜਾਂ ਲਈ ਮੈਂ ਉੱਤਰ ਪ੍ਰਦੇਸ਼ ਸਰਕਾਰ ਦੇ ਲਗਾਤਾਰ ਸੰਪਰਕ ਵਿੱਚ ਹਾਂ।” ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੀੜਤ ਪਰਿਵਾਰਾਂ ਅਤੇ ਸਾਕ-ਸਬੰਧੀਆਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਾ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ।” 

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਨਾਲ ਅਧਿਆਤਮਿਕ ਯਾਤਰਾ ਦੁਖਦਾਇਕ ਹਾਦਸੇ ਵਿੱਚ ਬਦਲ ਗਈ ਜਿਸ ਨੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ। ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬੇਹੱਦ ਮੰਦਭਾਗਾ ਹੈ ਕਿ ਜਗਰਾਉਂ ਦੇ 32 ਵਸਨੀਕਾਂ ਨੂੰ ਵ੍ਰਿੰਦਾਵਨ ਲਿਜਾ ਰਹੀ ਇੱਕ ਕਿਸ਼ਤੀ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਪਲਟ ਗਈ। ਇਸ ਦੁਖਦਾਈ ਹਾਦਸੇ ਵਿੱਚ ਕੁਝ ਸ਼ਰਧਾਲੂਆਂ ਦੀ ਡੁੱਬਣ ਕਾਰਨ ਮੌਤ ਹੋ ਗਈ।” ਉਨ੍ਹਾਂ ਅੱਗੇ ਕਿਹਾ, “ਰਾਹਤ ਅਤੇ ਬਚਾਅ ਕਾਰਜਾਂ ਲਈ ਮੈਂ ਉੱਤਰ ਪ੍ਰਦੇਸ਼ ਸਰਕਾਰ ਦੇ ਲਗਾਤਾਰ ਸੰਪਰਕ ਵਿੱਚ ਹਾਂ।” ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੀੜਤ ਪਰਿਵਾਰਾਂ ਅਤੇ ਸਾਕ-ਸਬੰਧੀਆਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਾ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ।” 

Punjab

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ/ਪੰਜਾਬ, 10 ਅਪ੍ਰੈਲ 2026:        ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਅਤੇ ਮੰਡੀਆਂ ਲਈ ਕਈ ਅਹਿਮ ਰਾਹਤ ਉਪਾਅ ਯਕੀਨੀ ਬਣਾਏ। ਇਸ ਦੌਰਾਨ ਕੇਂਦਰ ਨੇ ਪੰਜਾਬ ਵਿੱਚ ਪਏ 155 ਲੱਖ ਮੀਟ੍ਰਿਕ ਟਨ ਅਨਾਜ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਲਈ ਸਹਿਮਤੀ ਦਿੱਤੀ ਜਿਸ ਨਾਲ ਹਾੜੀ ਮੰਡੀਕਰਨ ਸੀਜ਼ਨ ਤੋਂ ਪਹਿਲਾਂ ਸੂਬੇ ਵਿੱਚ ਅਨਾਜ ਦੇ ਭੰਡਾਰਨ ਸਬੰਧੀ ਗੰਭੀਰ ਸੰਕਟ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ। ਇਸ ਦਖਲ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ‘ਤੇ ਬੋਝ ਬਣੇ ਢਾਂਚਾਗਤ ਮੁੱਦਿਆਂ ਦੇ ਹੱਲ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਉੱਚ ਨਕਦ ਕਰਜ਼ਾ ਵਿਆਜ ਦਰਾਂ, ਪੇਂਡੂ ਵਿਕਾਸ ਫੰਡ ਅਧੀਨ ਲੰਬਿਤ 9,000 ਕਰੋੜ ਰੁਪਏ, ਗੜੇਮਾਰੀ ਨਾਲ ਪ੍ਰਭਾਵਿਤ ਫਸਲਾਂ ਲਈ ਮੁਆਵਜ਼ਾ ਅਤੇ ਆੜ੍ਹਤੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸ਼ਾਮਲ ਹਨ। ਕੇਂਦਰੀ ਮੰਤਰੀ ਨੇ ਇਹਨਾਂ ਮੁੱਦਿਆਂ ਦੇ ਸਬੰਧ ਵਿੱਚ ਸਕਾਰਾਤਮਕ ਹੁੰਗਾਰਾ ਭਰਿਆ ਅਤੇ ਲੰਬਿਤ ਮੁੱਦਿਆਂ ਦੇ ਹੱਲ ਲਈ ਸਕੱਤਰ ਪੱਧਰੀ ਪ੍ਰਣਾਲੀ ਸਿਰਜਣ ਸਮੇਤ ਠੋਸ ਕਦਮ ਚੁੱਕਣ ਦਾ ਭਰੋਸਾ ਦਿੱਤਾ। ਐਕਸ ਹੈਂਡਲ ‘ਤੇ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਅੱਜ ਦਿੱਲੀ ਵਿਖੇ ਮੈਂ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਜੀ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ, ਅਸੀਂ ਆੜ੍ਹਤੀਆਂ ਦੀਆਂ ਮੰਗਾਂ ਸਮੇਤ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ।” ਮੁੱਖ ਮੰਤਰੀ ਨੇ ਅੱਗੇ ਲਿਖਿਆ: “ਮੀਟਿੰਗ ਦੌਰਾਨ ਕੇਂਦਰ ਸਾਹਮਣੇ ਅਹਿਮ ਮੁੱਦੇ ਉਠਾਏ ਗਏ ਜਿਸ ਵਿੱਚ ਪੰਜਾਬ ‘ਚ ਪਈ 155 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲਾਂ ਦੀ ਤੁਰੰਤ ਲਿਫਟਿੰਗ ਅਤੇ ਆਰਡੀਐਫ ਅਧੀਨ ਬਕਾਇਆ 9,000 ਕਰੋੜ ਰੁਪਏ ਦੀ ਤੁਰੰਤ ਅਦਾਇਗੀ ਕਰਨ ਸਬੰਧੀ ਮੁੱਦੇ ਸ਼ਾਮਲ ਸਨ। ਇਸ ਦੇ ਨਾਲ ਹੀ, ਨਕਦ ਕਰਜ਼ਾ ਸੀਮਾ ਅਧੀਨ ਸੂਬਿਆਂ ‘ਤੇ ਲਗਾਈਆਂ ਗਈਆਂ ਉੱਚ ਵਿਆਜ ਦਰਾਂ ਨੂੰ ਘਟਾਉਣ ਅਤੇ ਆੜ੍ਹਤੀਆਂ ਦੀਆਂ ਕੇਂਦਰ ਨਾਲ ਸਬੰਧਤ ਮੰਗਾਂ ‘ਤੇ ਪਹਿਲ ਦੇ ਆਧਾਰ ‘ਤੇ ਵਿਚਾਰ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ, ਮੰਡੀ ਮਜ਼ਦੂਰਾਂ ਦੇ ਈਪੀਐਫ ਨਾਲ ਸਬੰਧਤ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਗਈ ਅਤੇ ਬੇਮੌਸਮੀ ਬਾਰਿਸ਼ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ।” ਉਨ੍ਹਾਂ ਅੱਗੇ ਲਿਖਿਆ, “ਮੈਨੂੰ ਬੇਹੱਦ ਖੁਸ਼ੀ ਹੋ ਰਹੀ ਹੈ ਕਿ ਕੇਂਦਰੀ ਮੰਤਰੀ ਜੀ ਨੇ ਇਨ੍ਹਾਂ ਸਾਰੇ ਮੁੱਦਿਆਂ ‘ਤੇ ਬੇਹੱਦ ਸਕਾਰਾਤਮਕ ਹੁੰਗਾਰਾ ਭਰਿਆ ਹੈ। ਅਸੀਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।” ਫਸਲਾਂ ਦੇ ਭੰਡਾਰਨ ਸਬੰਧੀ ਭਾਰੀ ਘਾਟ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਕਵਰਡ ਗੋਦਾਮਾਂ ਵਿੱਚ 180.88 ਲੱਖ ਮੀਟਰਕ ਟਨ ਅਨਾਜ (151.20 ਲੱਖ ਮੀਟਰਕ ਟਨ ਚੌਲ ਅਤੇ 29.67 ਲੱਖ ਮੀਟਰਕ ਟਨ ਕਣਕ) ਪਹਿਲਾਂ ਹੀ ਸਟੋਰ ਕੀਤੀ ਗਈ ਹੈ ਜਦੋਂ ਕਿ ਕੁੱਲ ਉਪਲਬਧ ਕਵਰਡ ਭੰਡਾਰਨ ਸਮਰੱਥਾ ਲਗਭਗ 183 ਲੱਖ ਮੀਟਰਕ ਟਨ (173 ਲੱਖ ਮੀਟਰਕ ਟਨ ਕਵਰਡ ਗੋਦਾਮ + 10 ਲੱਖ ਮੀਟਰਕ ਟਨ ਕਣਕ ਸਾਈਲੋਜ਼) ਹੈ। ਨਤੀਜੇ ਵਜੋਂ, ਚੌਲਾਂ ਲਈ ਸਿਰਫ਼ 0.50 ਲੱਖ ਮੀਟਰਕ ਟਨ ਕਵਰਡ ਸਪੇਸ ਅਤੇ ਕਣਕ ਲਈ 1.75 ਲੱਖ ਮੀਟਰਕ ਟਨ ਸਾਈਲੋ ਸਪੇਸ ਉਪਲਬਧ ਹੈ।” ਉਨ੍ਹਾਂ ਕਿਹਾ, “ਸੂਬੇ ਵਿੱਚ 1 ਅਪ੍ਰੈਲ, 2026 ਤੋਂ ਹਾੜੀ ਮੰਡੀਕਰਨ ਸੀਜ਼ਨ (ਆਰਐਮਐਸ) 2026-27 ਸ਼ੁਰੂ ਹੋ ਗਿਆ ਹੈ, ਜਿਸ ਦੌਰਾਨ ਸੰਭਾਵੀ ਤੌਰ ‘ਤੇ 130-132 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾਵੇਗੀ।” ਮੌਜੂਦਾ ਸਟਾਕ ਦੇ ਬੋਝ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੇ 38 ਲੱਖ ਮੀਟਰਕ ਟਨ ਕਣਕ ਦੇ ਸਟਾਕ ਵਿੱਚੋਂ ਲਗਭਗ 8.71 ਲੱਖ ਮੀਟਰਕ ਟਨ ਸਟਾਕ ਪਹਿਲਾਂ ਹੀ ਰਾਜ ਵਿੱਚ ਸੀਏਪੀ ਜਾਂ ਖੁੱਲ੍ਹੀ ਸਟੋਰੇਜ ‘ਚ ਪਿਆ ਹੈ, ਜਿਸ ਕਾਰਨ ਵਿਗਿਆਨਕ ਢੰਗ ਨਾਲ ਭੰਡਾਰਨ ਸਮਰੱਥਾ ਦੀ ਘਾਟ ਹੋ ਗਈ ਹੈ ਅਤੇ ਲਗਭਗ 40 ਲੱਖ ਮੀਟਰਕ ਟਨ ਕਣਕ ਨੂੰ ਘੱਟ ਅਨੁਕੂਲ ਹਾਲਤਾਂ ਵਿੱਚ ਸਟੋਰ ਕਰਨਾ ਪਵੇਗਾ। ਅਨਾਜ ਦੀ ਹੌਲੀ ਚੁਕਾਈ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲਗਾਤਾਰ ਕਣਕ ਅਤੇ ਚੌਲਾਂ ਦੀ ਸੂਬੇ ‘ਚੋਂ ਚੁਕਾਈ ਦੀਆਂ ਬੇਨਤੀਆਂ ਕਰਦੀ ਆ ਰਹੀ ਹੈ ਤਾਂ ਜੋ ਚੌਲਾਂ ਦੀ ਖਰੀਦ ਅਤੇ ਸਟੋਰੇਜ ਲਈ ਲੋੜੀਂਦੀ ਭੰਡਾਰਨ ਸਮਰੱਥਾ ਬਣਾਈ ਜਾ ਸਕੇ। ਹਾਲਾਂਕਿ ਪਿਛਲੇ ਕਈ ਮਹੀਨਿਆਂ ਤੋਂ ਰਾਜ ‘ਚੋਂ ਕਣਕ ਅਤੇ ਚੌਲਾਂ ਦੀ ਔਸਤਨ ਚੁਕਾਈ ਪ੍ਰਤੀ ਮਹੀਨਾ ਸਿਰਫ 5 ਲੱਖ ਮੀਟ੍ਰਿਕ ਟਨ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਮਹੀਨੇ ਘੱਟੋ-ਘੱਟ 12 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲਾਂ ਦੀ ਚੁਕਾਈ ਕੀਤੀ ਜਾਵੇ ਜਾਂ ਬਦਲ ਦੇ ਤੌਰ ‘ਤੇ ਖਾਸ ਕਰਕੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਦੌਰਾਨ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀਐਮਜੀਕੇਏਵਾਈ) ਅਧੀਨ ਅਨਾਜ ਦੀ ਵੰਡ ਵਧਾਉਣ ਵਰਗੇ ਪ੍ਰਬੰਧ ਕੀਤੇ ਜਾਣ ਜਿਵੇਂ ਕਿ ਕੋਵਿਡ-19 ਮਹਾਂਮਾਰੀ ਦੌਰਾਨ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹ ਹਾੜ੍ਹੀ ਮੰਡੀਕਰਨ ਸੀਜ਼ਨ 2026-27 ਦੌਰਾਨ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗਾ ਅਤੇ ਸਾਉਣੀ ਮੰਡੀਕਰਨ ਸੀਜ਼ਨ 2025-26 ਲਈ ਝੋਨੇ ਦੀ ਮਿਲਿੰਗ ਨੂੰ ਤੇਜ਼ ਕਰੇਗਾ। ਇੱਕ ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਰੀਦ ਲਈ ਫੰਡਾਂ ਦਾ ਪ੍ਰਬੰਧ ਭਾਰਤੀ ਰਿਜ਼ਰਵ ਬੈਂਕ ਦੁਆਰਾ ਅਧਿਕਾਰਤ ਸਟੇਟ ਬੈਂਕ ਆਫ਼ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਦੇ ਇੱਕ ਸਮੂਹ ਦੁਆਰਾ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਸਟੇਟ ਬੈਂਕ ਜੋ ਵਿਆਜ ਦਰ ਵਸੂਲ ਰਿਹਾ ਹੈ, ਉਹ ਭਾਰਤੀ ਖੁਰਾਕ ਨਿਗਮ ‘ਤੇ ਲਾਗੂ ਰਿਕਵਰੀ ਦਰ ਨਾਲੋਂ 0.5 ਫੀਸਦ ਵੱਧ ਹੈ ਅਤੇ ਮਹੀਨਾਵਾਰ ਮਿਸ਼ਰਿਤ ਆਧਾਰ ‘ਤੇ ਵਿਆਜ ਲਗਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਾਲਾਂਕਿ ਭਾਰਤ ਸਰਕਾਰ ਵੱਲੋਂ ਹਰੇਕ ਸੀਜ਼ਨ ਲਈ ਜਾਰੀ ਕੀਤੀਆਂ ਗਈਆਂ ਆਰਜ਼ੀ ਲਾਗਤ ਸ਼ੀਟਾਂ ਵਿੱਚ ਸੂਬੇ ਨੂੰ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫਸੀਆਈ) ਦੀ ਵਿਆਜ ਦਰ ‘ਤੇ ਸਿਰਫ਼ ਸਧਾਰਨ ਵਿਆਜ ਦੀ ਇਜਾਜ਼ਤ ਹੈ। ਨਤੀਜੇ ਵਜੋਂ ਪੰਜਾਬ ਰਾਜ ਨੂੰ ਹਰ ਸੀਜ਼ਨ ਵਿੱਚ ਲਗਭਗ 500 ਕਰੋੜ ਦਾ ਨੁਕਸਾਨ ਹੋ ਰਿਹਾ ਹੈ, ਜਿਸ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਹ ਮੁੱਦਾ ਕੇਂਦਰੀ ਵਿੱਤ ਮੰਤਰੀ ਕੋਲ ਵੀ ਉਠਾਇਆ ਹੈ। ਤੀਜਾ ਮੁੱਦਾ ਪੇਂਡੂ ਵਿਕਾਸ ਫੰਡ ਨਾਲ ਸਬੰਧਤ ਹੈ। ਅਸੀਂ ਵਾਰ-ਵਾਰ ਕਿਹਾ ਹੈ ਕਿ ਸਾਡੀਆਂ ਮੰਡੀਆਂ ਨੂੰ ਜਾਣ ਵਾਲੀਆਂ ਸੜਕਾਂ ਦੀ ਉਸਾਰੀ ਦੀ ਲੋੜ ਹੈ ਅਤੇ ਅਸੀਂ ਵਿਧਾਨ ਸਭਾ ਵਿੱਚ ਇੱਕ ਬਿੱਲ ਵੀ ਪਾਸ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਇਹ ਪੈਸਾ ਸਿਰਫ਼ ਮੰਡੀਆਂ ਦੀ ਮੁਰੰਮਤ, ਮੰਡੀਆਂ ਦੇ ਆਧੁਨਿਕੀਕਰਨ ਅਤੇ ਮੰਡੀਆਂ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਲਈ ਵਰਤਿਆ ਜਾਵੇਗਾ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਨੇ ਇਨ੍ਹਾਂ ਫੰਡਾਂ ਦੀ ਦੁਰਵਰਤੋਂ ਕੀਤੀ, ਜਿਸ ਕਾਰਨ ਇਹ ਪੈਸਾ ਰੋਕਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਸ ਮੁੱਦੇ ‘ਤੇ ਪਹਿਲਾਂ ਹੀ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ ਅਤੇ ਮਾਮਲਾ ਇਸ ਵੇਲੇ ਵਿਚਾਰ ਅਧੀਨ ਹੈ। ਮੁਕੱਦਮੇਬਾਜ਼ੀ ਨੂੰ ਲੰਮਾ ਖਿੱਚਣ ਦੀ ਬਜਾਏ ਕੇਂਦਰ ਸਰਕਾਰ ਨੂੰ ਪੰਜਾਬ ਦੇ ਜਾਇਜ਼ ਬਕਾਏ ਜਾਰੀ ਕਰ ਦੇਣੇ ਚਾਹੀਦੇ ਹਨ। ਇਹ ਪੰਜਾਬ ਦਾ ਹਿੱਸਾ ਹੈ ਅਤੇ ਪੰਜਾਬ ਦਾ ਹੱਕ ਹੈ ਅਤੇ ਅਸੀਂ ਸਿਰਫ਼ ਉਹੀ

Punjab

ਪੰਜਾਬ ਅਤੇ ਚੰਡੀਗੜ੍ਹ ਮੌਸਮ ਅਪਡੇਟ: 15 ਅਪ੍ਰੈਲ ਤੱਕ ਖੁਸ਼ਕ ਰਹੇਗਾ ਮੌਸਮ

ਪੰਜਾਬ ਅਤੇ ਚੰਡੀਗੜ੍ਹ ਮੌਸਮ ਅਪਡੇਟ: 15 ਅਪ੍ਰੈਲ ਤੱਕ ਖੁਸ਼ਕ ਰਹੇਗਾ ਮੌਸਮ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਜਾਣਕਾਰੀ ਅਨੁਸਾਰ, ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਗਿਆਨੀਆਂ ਨੇ 15 ਅਪ੍ਰੈਲ ਤੱਕ ਪੂਰੇ ਖੇਤਰ ਵਿੱਚ ਮੌਸਮ ਦੇ ਪੂਰੀ ਤਰ੍ਹਾਂ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਖੁਸ਼ਕ ਦੌਰ (Dry Spell) ਨਾਲ ਜੁੜੀਆਂ ਕੁਝ ਅਹਿਮ ਗੱਲਾਂ: ਮੀਂਹ ਦੀ ਕੋਈ ਸੰਭਾਵਨਾ ਨਹੀਂ: ਆਉਣ ਵਾਲੇ 4-5 ਦਿਨਾਂ ਯਾਨੀ 15 ਅਪ੍ਰੈਲ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਬਾਰਿਸ਼ ਹੋਣ ਦੀ ਕੋਈ ਉਮੀਦ ਨਹੀਂ ਹੈ। ਅਸਮਾਨ ਸਾਫ਼ ਰਹੇਗਾ ਅਤੇ ਤੇਜ਼ ਧੁੱਪ ਨਿਕਲੇਗੀ। ਤਾਪਮਾਨ ਵਿੱਚ ਲਗਾਤਾਰ ਵਾਧਾ: ਖੁਸ਼ਕ ਮੌਸਮ ਅਤੇ ਸਾਫ਼ ਅਸਮਾਨ ਕਾਰਨ ਦਿਨ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਜਾ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਤੇਜ਼ ਗਰਮੀ ਦਾ ਅਹਿਸਾਸ ਹੋਵੇਗਾ। ਕਿਸਾਨਾਂ ਲਈ ਰਾਹਤ ਦੀ ਖ਼ਬਰ: ਇਹ ਖੁਸ਼ਕ ਮੌਸਮ ਪੰਜਾਬ ਦੇ ਕਿਸਾਨਾਂ ਲਈ ਕਾਫ਼ੀ ਫਾਇਦੇਮੰਦ ਸਾਬਤ ਹੋਵੇਗਾ। ਕਣਕ ਦੀ ਵਾਢੀ (Harvesting) ਦਾ ਸੀਜ਼ਨ ਚੱਲ ਰਿਹਾ ਹੈ, ਅਤੇ ਮੀਂਹ ਨਾ ਪੈਣ ਕਾਰਨ ਕਿਸਾਨ ਬਿਨਾਂ ਕਿਸੇ ਰੁਕਾਵਟ ਦੇ ਆਪਣੀ ਫ਼ਸਲ ਦੀ ਕਟਾਈ ਅਤੇ ਮੰਡੀਆਂ ਵਿੱਚ ਸੰਭਾਲ ਕਰ ਸਕਣਗੇ।

Punjab

ਮਾਨਸਿਕ ਸਿਹਤ: ਹਰ ਵੇਲੇ ਚੱਲਣ ਵਾਲੀ ਓਵਰਥਿੰਕਿੰਗ ਤੋਂ ਕਿਵੇਂ ਪਾਈਏ ਛੁਟਕਾਰਾ?

ਓਵਰਥਿੰਕਿੰਗ ਜਾਂ ਲੋੜ ਤੋਂ ਵੱਧ ਸੋਚਣਾ ਇੱਕ ਅਜਿਹੀ ਮਾਨਸਿਕ ਚੁਣੌਤੀ ਹੈ ਜੋ ਇਨਸਾਨ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ। ਜਦੋਂ ਅਸੀਂ ਇੱਕੋ ਗੱਲ ਨੂੰ ਵਾਰ-ਵਾਰ ਦਿਮਾਗ ਵਿੱਚ ਘੁਮਾਉਂਦੇ ਹਾਂ, ਤਾਂ ਇਹ ਨਾ ਸਿਰਫ਼ ਸਾਡੀ ਮਾਨਸਿਕ ਸ਼ਾਂਤੀ ਖੋਹ ਲੈਂਦੀ ਹੈ, ਬਲਕਿ ਸਾਨੂੰ ਸਰੀਰਕ ਤੌਰ ‘ਤੇ ਵੀ ਥਕਾ ਦਿੰਦੀ ਹੈ। ਇਸ ਸਮੱਸਿਆ ਤੋਂ ਬਾਹਰ ਨਿਕਲਣ ਲਈ ਸਭ ਤੋਂ ਪਹਿਲਾਂ ਇਹ ਸਵੀਕਾਰ ਕਰਨਾ ਜ਼ਰੂਰੀ ਹੈ ਕਿ ਹਰ ਚੀਜ਼ ਸਾਡੇ ਕੰਟਰੋਲ ਵਿੱਚ ਨਹੀਂ ਹੁੰਦੀ। ਅਕਸਰ ਅਸੀਂ ਬੀਤੇ ਹੋਏ ਕੱਲ੍ਹ ਦੀਆਂ ਗਲਤੀਆਂ ਜਾਂ ਆਉਣ ਵਾਲੇ ਕੱਲ੍ਹ ਦੇ ਅਣਜਾਣ ਡਰ ਕਾਰਨ ਪਰੇਸ਼ਾਨ ਰਹਿੰਦੇ ਹਾਂ। ਇਸ ਚੱਕਰਵਿਊ ਨੂੰ ਤੋੜਨ ਲਈ ‘ਮਾਈਂਡਫੁਲਨੈੱਸ’ (Mindfulness) ਯਾਨੀ ਵਰਤਮਾਨ ਪਲ ਵਿੱਚ ਜਿਊਣ ਦੀ ਆਦਤ ਪਾਉਣੀ ਚਾਹੀਦੀ ਹੈ। ਜਦੋਂ ਵੀ ਦਿਮਾਗ ਫਾਲਤੂ ਗੱਲਾਂ ਵੱਲ ਭਟਕੇ, ਤਾਂ ਲੰਬੇ ਅਤੇ ਡੂੰਘੇ ਸਾਹ ਲੈ ਕੇ ਆਪਣਾ ਧਿਆਨ ਮੌਜੂਦਾ ਕੰਮ ‘ਤੇ ਕੇਂਦਰਿਤ ਕਰੋ। ਇੱਕ ਹੋਰ ਪ੍ਰਭਾਵਸ਼ਾਲੀ ਤਰੀਕਾ ‘ਵਰੀ ਟਾਈਮ’ (Worry Time) ਨਿਰਧਾਰਿਤ ਕਰਨਾ ਹੈ; ਦਿਨ ਵਿੱਚ ਸਿਰਫ਼ 15-20 ਮਿੰਟ ਸੋਚਣ ਲਈ ਰੱਖੋ ਅਤੇ ਬਾਕੀ ਸਮਾਂ ਆਪਣੇ ਆਪ ਨੂੰ ਰਚਨਾਤਮਕ ਕੰਮਾਂ ਵਿੱਚ ਰੁਝਿਆ ਰੱਖੋ। ਆਪਣੀਆਂ ਭਾਵਨਾਵਾਂ ਨੂੰ ਕਿਸੇ ਡਾਇਰੀ ਵਿੱਚ ਲਿਖਣਾ ਵੀ ਮਨ ਦਾ ਬੋਝ ਹਲਕਾ ਕਰਨ ਵਿੱਚ ਬਹੁਤ ਮਦਦਗਾਰ ਹੁੰਦਾ ਹੈ। ਸਰੀਰਕ ਕਸਰਤ, ਯੋਗਾ ਅਤੇ ਚੰਗੀ ਨੀਂਦ ਦਿਮਾਗ ਵਿੱਚ ਸਕਾਰਾਤਮਕ ਹਾਰਮੋਨਸ ਪੈਦਾ ਕਰਦੇ ਹਨ, ਜੋ ਨਕਾਰਾਤਮਕ ਵਿਚਾਰਾਂ ਨੂੰ ਰੋਕਣ ਵਿੱਚ ਸਹਾਇਕ ਹੁੰਦੇ ਹਨ। ਇਹ ਸਮਝਣਾ ਬਹੁਤ ਜ਼ਰੂਰੀ ਹੈ ਕਿ ਤੁਹਾਡੀਆਂ ਸੋਚਾਂ ਸਿਰਫ਼ ਵਿਚਾਰ ਹਨ, ਹਕੀਕਤ ਨਹੀਂ। ਜਦੋਂ ਤੁਸੀਂ ਸਮੱਸਿਆਵਾਂ ਦੀ ਬਜਾਏ ਹੱਲ ਲੱਭਣ ‘ਤੇ ਧਿਆਨ ਦੇਣਾ ਸ਼ੁਰੂ ਕਰ ਦਿੰਦੇ ਹੋ, ਤਾਂ ਦਿਮਾਗ ਹੌਲੀ-ਹੌਲੀ ਤੁਹਾਡੇ ਕੰਟਰੋਲ ਵਿੱਚ ਆਉਣ ਲੱਗਦਾ ਹੈ। ਜੇਕਰ ਫਿਰ ਵੀ ਮਨ ਸ਼ਾਂਤ ਨਾ ਹੋਵੇ, ਤਾਂ ਕਿਸੇ ਭਰੋਸੇਮੰਦ ਦੋਸਤ ਜਾਂ ਮਾਹਿਰ ਮਨੋਵਿਗਿਆਨੀ ਨਾਲ ਗੱਲ ਕਰਨ ਵਿੱਚ ਕਦੇ ਵੀ ਸ਼ਰਮ ਮਹਿਸੂਸ ਨਹੀਂ ਕਰਨੀ ਚਾਹੀਦੀ। ਖੁਦ ਨੂੰ ਸਮਾਂ ਦਿਓ, ਕਿਉਂਕਿ ਮਾਨਸਿਕ ਤਬਦੀਲੀ ਹੌਲੀ-ਹੌਲੀ ਆਉਂਦੀ ਹੈ।

Punjab

ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ-

ਅੰਮ੍ਰਿਤਸਰ, 10 ਅਪ੍ਰੈਲ-(ਬਿ੍ਸ ਭਾਨ ਬੁਜਰਕ)ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1763 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਜਨਰਲ ਪ੍ਰਬੰਧਕ ਸ. ਹਰਭਜਨ ਸਿੰਘ ਸੁਪਰਵਾਈਜ਼ਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ।ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਵਿਖੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਵਿਖੇ ਖਾਲਸਾ ਸਾਜਣਾ ਦਿਵਸ ਵਿਸਾਖੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਸੇ ਤਰ੍ਹਾਂ ਜਥਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਸੱਚਾ ਸੌਦਾ ਸਾਹਿਬ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ। ਸ. ਮੰਨਣ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ੁਰੂ ਹੋਇਆ ਲਾਂਘਾ, ਜੋ ਪਿਛਲੇ ਸਮੇਂ ਤੋਂ ਬੰਦ ਹੈ ਨੂੰ ਸੰਗਤਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਤੁਰੰਤ ਖੋਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਆਸਥਾ ਨਾਲ ਜੁੜਿਆ ਮਾਮਲਾ ਹੈ ਜਿਸ ਵੱਲ ਭਾਰਤ ਤੇ ਪਾਕਿਸਤਾਨ ਸਰਕਾਰਾਂ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ ਹੈ।ਇਸ ਮੌਕੇ ਜਥੇ ਦੇ ਆਗੂ ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਦਰਸ਼ਨ ਲਈ ਸਮਾਂ ਮਿਲਣ ਤੇ ਸਿੱਖ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਮੇਰੇ ਲਈ ਮਾਣ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਥੇ ਦੀ ਅਗਵਾਈ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਇਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਵੀ ਕੀਤਾ।ਜਥੇ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸ. ਜਗਜੀਤ ਸਿੰਘ ਇੰਚਾਰਜ ਯਾਤਰਾ, ਸ. ਮੇਜਰ ਸਿੰਘ, ਸ. ਗੁਰਮੀਤ ਸਿੰਘ, ਬੀਬੀ ਰਣਜੀਤ ਕੌਰ ਸਮੇਤ ਵੱੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੂ ਮੌਜੂਦ ਸਨ

Punjab

ਮੁੱਖ ਮੰਤਰੀ ਭਗਵੰਤ ਮਾਨ ਦੀ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਦਿੱਲੀ ਵਿੱਚ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਵੀਂ ਦਿੱਲੀ ਵਿੱਚ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਅਕਸਰ ਮੀਟਿੰਗਾਂ ਕਰਦੇ ਰਹਿੰਦੇ ਹਨ। ਇਹ ਮੀਟਿੰਗਾਂ ਸੂਬੇ ਦੀਆਂ ਖੇਤੀਬਾੜੀ ਚਿੰਤਾਵਾਂ ਨੂੰ ਹੱਲ ਕਰਨ, ਫਸਲਾਂ ਦੀ ਖਰੀਦ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਵੱਖ-ਵੱਖ ਖੇਤੀਬਾੜੀ ਭਾਈਵਾਲਾਂ ਨਾਲ ਜੁੜੇ ਮਸਲਿਆਂ ਨੂੰ ਸੁਲਝਾਉਣ ਲਈ ਬਹੁਤ ਅਹਿਮ ਹੁੰਦੀਆਂ ਹਨ। ਵਿਚਾਰੇ ਗਏ ਮੁੱਖ ਮੁੱਦੇ ਫਸਲ ਦੀ ਖਰੀਦ ਅਤੇ ਸਟੋਰੇਜ ਦੀ ਘਾਟ: ਪੰਜਾਬ ਦੇ ਗੋਦਾਮਾਂ ਵਿੱਚ ਸਟੋਰੇਜ (ਭੰਡਾਰਨ) ਦੀ ਭਾਰੀ ਘਾਟ ਇੱਕ ਲਗਾਤਾਰ ਵੱਡੀ ਸਮੱਸਿਆ ਹੈ। ਮੁੱਖ ਮੰਤਰੀ ਮਾਨ ਵੱਲੋਂ ਕੇਂਦਰ ਨੂੰ ਅਕਸਰ ਅਪੀਲ ਕੀਤੀ ਜਾਂਦੀ ਹੈ ਕਿ ਨਵੀਂ ਫਸਲ ਲਈ ਜਗ੍ਹਾ ਬਣਾਉਣ ਵਾਸਤੇ ਪਿਛਲੇ ਅਨਾਜ ਭੰਡਾਰਾਂ (ਜਿਵੇਂ ਚੌਲ ਅਤੇ ਕਣਕ) ਨੂੰ ਜਲਦੀ ਦੂਜੇ ਸੂਬਿਆਂ ਵਿੱਚ ਭੇਜਿਆ ਜਾਵੇ। ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਦੀਆਂ ਮੰਗਾਂ: ਆੜ੍ਹਤੀਆਂ (ਕਮਿਸ਼ਨ ਏਜੰਟਾਂ) ਦੀ 2.5% ਕਮਿਸ਼ਨ ਅਤੇ ਈ.ਪੀ.ਐੱਫ. (EPF) ਕਟੌਤੀਆਂ ਦੀ ਭਰਪਾਈ ਬਾਰੇ ਚਿੰਤਾਵਾਂ ਨੂੰ ਕੇਂਦਰ ਅੱਗੇ ਰੱਖਣਾ। ਇਸਦੇ ਨਾਲ ਹੀ ਰਾਈਸ ਮਿੱਲਰਾਂ ਲਈ ਢੋਆ-ਢੁਆਈ ਦੇ ਖਰਚਿਆਂ, ਆਊਟ-ਟਰਨ ਰੇਸ਼ੋ (OTR) ਅਤੇ ਨਮੀ ਦੇ ਸੁੱਕਣ (Driage) ਵਰਗੇ ਮੁੱਦਿਆਂ ਦੀ ਪੈਰਵੀ ਕਰਨਾ।   ਮੌਸਮ ਸੰਬੰਧੀ ਚੁਣੌਤੀਆਂ: ਵਾਢੀ ਦੇ ਸੀਜ਼ਨ ਦੌਰਾਨ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫਸਲ ਵਿੱਚ ਨਮੀ ਦੀ ਮਾਤਰਾ ਦੇ ਨਿਯਮਾਂ ਵਿੱਚ ਛੋਟ ਦੀ ਮੰਗ ਕਰਨਾ ਅਤੇ ਖਰੀਦ ਵਿੱਚ ਹੋਣ ਵਾਲੀ ਦੇਰੀ ਦਾ ਹੱਲ ਕੱਢਣਾ। ਬਕਾਇਆ ਪੇਂਡੂ ਵਿਕਾਸ ਫੰਡ (RDF): ਪੇਂਡੂ ਵਿਕਾਸ ਫੰਡ ਅਤੇ ਮਾਰਕੀਟ ਫੀਸਾਂ ਦੇ ਤਹਿਤ ਪੰਜਾਬ ਦੇ ਰੋਕੇ ਗਏ 9,000 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਤੁਰੰਤ ਜਾਰੀ ਕਰਨ ਦੀ ਮੰਗ।   ਨਤੀਜਾ ਕੇਂਦਰੀ ਮੰਤਰੀ ਵੱਲੋਂ ਆਮ ਤੌਰ ‘ਤੇ ਪੰਜਾਬ ਸਰਕਾਰ ਨੂੰ ਕੇਂਦਰ ਦੇ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ ਜਾਂਦਾ ਹੈ। ਸਮਝੌਤਿਆਂ ਵਿੱਚ ਅਕਸਰ ਫੂਡ ਕਾਰਪੋਰੇਸ਼ਨ ਆਫ ਇੰਡੀਆ (FCI) ਵੱਲੋਂ ਹਰ ਮਹੀਨੇ ਲੱਖਾਂ ਮੀਟ੍ਰਿਕ ਟਨ ਅਨਾਜ ਪੰਜਾਬ ਤੋਂ ਬਾਹਰ ਭੇਜਣ ਦੀ ਵਚਨਬੱਧਤਾ ਸ਼ਾਮਲ ਹੁੰਦੀ ਹੈ। ਇਸ ਤੋਂ ਇਲਾਵਾ ਮਿੱਲਰਾਂ ਦੀਆਂ ਤਕਨੀਕੀ ਮੰਗਾਂ ਦੀ ਸਮੀਖਿਆ ਕਰਨ ਲਈ ਕਮੇਟੀਆਂ (ਜਿਵੇਂ ਆਈ.ਆਈ.ਟੀ. ਦੀਆਂ ਟੀਮਾਂ) ਦਾ ਗਠਨ ਕੀਤਾ ਜਾਂਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਖੁਆਰ ਨਾ ਹੋਣਾ ਪਵੇ।

Punjab

ਤੁਹਾਨੂੰ ਇਸ ਗਰਮੀ ਵਿੱਚ ਹੱਦ ਤੋਂ ਵੱਧ ਆਈਸਕ੍ਰੀਮ ਕਿਉਂ ਨਹੀਂ ਖਾਣੀ ਚਾਹੀਦੀ

ਇਸ ਗਰਮੀ ਵਿੱਚ ਹੱਦ ਤੋਂ ਵੱਧ ਆਈਸਕ੍ਰੀਮ ਕਿਉਂ ਨਹੀਂ ਖਾਣੀ ਚਾਹੀਦੀ: ਇੱਕ ਸੰਖੇਪ ਜਾਣਕਾਰੀ  ਆਈਸਕ੍ਰੀਮ ਗਰਮੀਆਂ ਦਾ ਸਭ ਤੋਂ ਪਸੰਦੀਦਾ ਮਿੱਠਾ ਪਕਵਾਨ ਹੈ, ਜਿਸਨੂੰ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਹਰ ਕੋਈ ਪਸੰਦ ਕਰਦਾ ਹੈ ,ਪਰ ਮਾਹਰਾਂ ਅਨੁਸਾਰ, ਇਸਦਾ ਲੋੜ ਤੋਂ ਵੱਧ ਸੇਵਨ ਸਿਹਤ ਲਈ ਕਈ ਗੰਭੀਰ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਇੱਥੇ ਜਾਣੋ ਕਿ ਤੁਹਾਨੂੰ ਆਪਣੀ ਆਈਸਕ੍ਰੀਮ ਦੀ ਆਦਤ ‘ਤੇ ਕਾਬੂ ਕਿਉਂ ਰੱਖਣਾ ਚਾਹੀਦਾ ਹੈ: ੧. ਵੱਧ ਖੰਡ ਅਤੇ ਕੈਲੋਰੀਜ਼ (High Sugar and Calories) ਆਈਸਕ੍ਰੀਮ ਵਿੱਚ ਖੰਡ ਅਤੇ ਸੰਤ੍ਰਿਪਤ ਚਰਬੀ (Saturated Fat) ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਗਰਮੀਆਂ ਵਿੱਚ ਇਸਨੂੰ ਰੋਜ਼ਾਨਾ ਖਾਣ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਵੱਧ ਸਕਦਾ ਹੈ ਅਤੇ ਬਲੱਡ ਸ਼ੂਗਰ ਦਾ ਪੱਧਰ ਵੀ ਵਿਗੜ ਸਕਦਾ ਹੈ, ਜੋ ਕਿ ਸ਼ੂਗਰ (Diabetes) ਦੇ ਮਰੀਜ਼ਾਂ ਲਈ ਖ਼ਤਰਨਾਕ ਹੈ। ੨. ਪਾਚਨ ਸੰਬੰਧੀ ਸਮੱਸਿਆਵਾਂ (Digestive Issues) ਬਹੁਤ ਜ਼ਿਆਦਾ ਆਈਸਕ੍ਰੀਮ ਖਾਣ ਨਾਲ ਪਾਚਨ ਤੰਤਰ ‘ਤੇ ਬੁਰਾ ਅਸਰ ਪੈਂਦਾ ਹੈ। ਖਾਸ ਕਰਕੇ ਜਿਨ੍ਹਾਂ ਲੋਕਾਂ ਨੂੰ ਡੇਅਰੀ ਉਤਪਾਦਾਂ ਤੋਂ ਐਲਰਜੀ (Lactose Intolerance) ਹੈ, ਉਨ੍ਹਾਂ ਵਿੱਚ ਇਹ ਪੇਟ ਦਰਦ, ਗੈਸ, ਸੋਜ ਜਾਂ ਬਦਹਜ਼ਮੀ ਦਾ ਕਾਰਨ ਬਣ ਸਕਦੀ ਹੈ। ੩. ਗਲੇ ਦੀ ਇਨਫੈਕਸ਼ਨ ਅਤੇ ਬ੍ਰੇਨ ਫ੍ਰੀਜ਼ (Throat Infection and Brain Freeze) ਗਰਮ ਤਾਪਮਾਨ ਤੋਂ ਆ ਕੇ ਅਚਾਨਕ ਬਹੁਤ ਜ਼ਿਆਦਾ ਠੰਢੀ ਆਈਸਕ੍ਰੀਮ ਖਾਣ ਨਾਲ ਗਲੇ ਵਿੱਚ ਖਰਾਸ਼, ਟੌਨਸਿਲ ਅਤੇ ਸਰਦੀ-ਜ਼ੁਕਾਮ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਤੋਂ ਇਲਾਵਾ, ਇਸਨੂੰ ਤੇਜ਼ੀ ਨਾਲ ਖਾਣ ਨਾਲ ਸਿਰ ਦਰਦ ਜਾਂ “ਬ੍ਰੇਨ ਫ੍ਰੀਜ਼” ਦੀ ਸਮੱਸਿਆ ਵੀ ਹੋ ਸਕਦੀ ਹੈ। ੪. ਸੁਸਤੀ ਅਤੇ ਥਕਾਵਟ (Lethargy and Fatigue) ਜਦੋਂ ਅਸੀਂ ਜ਼ਿਆਦਾ ਮਿੱਠਾ ਖਾਂਦੇ ਹਾਂ, ਤਾਂ ਸਰੀਰ ਵਿੱਚ ਊਰਜਾ ਦਾ ਪੱਧਰ ਅਚਾਨਕ ਵੱਧਦਾ ਹੈ ਅਤੇ ਫਿਰ ਤੇਜ਼ੀ ਨਾਲ ਡਿੱਗ ਜਾਂਦਾ ਹੈ। ਇਸ ਨਾਲ ਗਰਮੀਆਂ ਦੇ ਦਿਨਾਂ ਵਿੱਚ ਤੁਹਾਨੂੰ ਜ਼ਿਆਦਾ ਸੁਸਤੀ ਅਤੇ ਥਕਾਵਟ ਮਹਿਸੂਸ ਹੋ ਸਕਦੀ ਹੈ। ਸਿੱਟਾ (Conclusion) ਗਰਮੀਆਂ ਦਾ ਆਨੰਦ ਲੈਣ ਲਈ ਆਈਸਕ੍ਰੀਮ ਜ਼ਰੂਰ ਖਾਓ, ਪਰ ਸੰਤੁਲਿਤ ਮਾਤਰਾ ਵਿੱਚ। ਸਿਹਤਮੰਦ ਰਹਿਣ ਲਈ ਆਈਸਕ੍ਰੀਮ ਦੀ ਬਜਾਏ ਤਾਜ਼ੇ ਫਲ, ਨਾਰੀਅਲ ਪਾਣੀ ਜਾਂ ਘਰ ਦੀ ਬਣੀ ਲੱਸੀ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਇੱਕ ਬਿਹਤਰ ਵਿਕਲਪ ਹੈ।

Punjab

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਚੰਡੀਗੜ੍ਹ, 9 ਅਪ੍ਰੈਲਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਦੇਰੀ ਅਤੇ ਅਹਿਮ ਲੰਬਿਤ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਖੁੰਝੀਆਂ ਸਮਾਂ-ਸੀਮਾਵਾਂ, ਅਧੂਰੇ ਕੰਮਾਂ ਅਤੇ ਸਿਸਟਮ ਦੀਆਂ ਖਾਮੀਆਂ ‘ਤੇ ਵਿਚਾਰ ਕੀਤਾ ਗਿਆ। ਉਨ੍ਹਾਂ ਨੇ ਤੁਰੰਤ ਪਾਲਣਾ, ਤੇਜ਼ੀ ਨਾਲ ਏਕੀਕਰਨ ਅਤੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ, ਅਤੇ ਇਹ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਪੈਨਸ਼ਨ ਦੀਆਂ ਅਦਾਇਗੀਆਂ ਸਖ਼ਤੀ ਨਾਲ ਬੈਂਕਾਂ ਦੀ ਕਾਰਗੁਜ਼ਾਰੀ ਅਤੇ ਠੋਸ ਪ੍ਰਗਤੀ ਨਾਲ ਜੁੜੀਆਂ ਹੋਣਗੀਆਂ।ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਚੀਮਾ ਨੇ ਸਰਕਾਰ ਦੇ ਸਟੈਂਡ, ਪਿਛਲੀਆਂ ਕਾਰਵਾਈਆਂ ਅਤੇ ਸਾਰੀਆਂ ਹਿੱਸਾ ਲੈਣ ਵਾਲੀਆਂ ਵਿੱਤੀ ਸੰਸਥਾਵਾਂ ਤੋਂ ਭਵਿੱਖ ਦੀਆਂ ਸਖ਼ਤ ਉਮੀਦਾਂ ਬਾਰੇ ਵਿਸਥਾਰ ਨਾਲ ਦੱਸਿਆ।ਬੈਂਕਰਾਂ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ 24 ਦਸੰਬਰ 2025 ਨੂੰ ਹੋਈ ਸਾਡੀ ਸ਼ੁਰੂਆਤੀ ਮੀਟਿੰਗ ਤੋਂ ਬਾਅਦ ਇਸ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹਾਂ, ਜਿੱਥੇ ਬੈਂਕਾਂ ਨੇ ਪੋਰਟਲ ਨਾਲ ਸਬੰਧਤ ਕੰਮਾਂ ਨੂੰ ਪੂਰਾ ਕਰਨ ਲਈ ਵੱਖ-ਵੱਖ ਸਮਾਂ-ਸੀਮਾਵਾਂ ਪ੍ਰਤੀ ਵਚਨਬੱਧਤਾ ਪ੍ਰਗਟਾਈ ਸੀ। 2 ਫਰਵਰੀ 2026 ਨੂੰ ਵਧੀਕ ਮੁੱਖ ਸਕੱਤਰ, ਵਿੱਤ ਦੀ ਪ੍ਰਧਾਨਗੀ ਹੇਠ ਹੋਈ ਸਮੀਖਿਆ ਤੋਂ ਬਾਅਦ, ਇਹ ਸਪੱਸ਼ਟ ਤੌਰ ‘ਤੇ ਦੇਖਿਆ ਗਿਆ ਕਿ ਬੈਂਕਾਂ ਨੇ ਦਿੱਤੀਆਂ ਗਈਆਂ ਸਮਾਂ-ਸੀਮਾਵਾਂ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਸੀ। ਇਸ ਅਨੁਸਾਰ, ਬੈਂਕਾਂ ਦੀ ਆਪਣੀ ਬੇਨਤੀ ਦੇ ਅਧਾਰ ‘ਤੇ ਸਮਾਂ-ਸੀਮਾਵਾਂ ਨੂੰ ਸਖ਼ਤੀ ਨਾਲ ਵਧਾਇਆ ਅਤੇ ਸੋਧਿਆ ਗਿਆ ਸੀ।”ਇਸ ਤੋਂ ਬਾਅਦ ਦੀ ਮੀਟਿੰਗ ਵਿੱਚ ਆਪਣੇ ਦਖਲ ਦਾ ਜ਼ਿਕਰ ਕਰਦਿਆਂ, ਹਰਪਾਲ ਸਿੰਘ ਚੀਮਾ ਨੇ ਕਿਹਾ, “26 ਫਰਵਰੀ 2026 ਨੂੰ ਹੋਈ ਸਮੀਖਿਆ ਵਿੱਚ, ਨਵੰਬਰ 2025 ਲਈ ਪੈਨਸ਼ਨ ਅਦਾਇਗੀ ਦੇ ਦਾਅਵਿਆਂ ਨੂੰ ਬੈਂਕਾਂ ਨੂੰ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਸੀ, ਪਰ ਇਹ ਇਸ ਸਖ਼ਤ ਸ਼ਰਤ ਦੇ ਅਧੀਨ ਸੀ ਕਿ ਬੈਂਕ ਬਾਕੀ ਰਹਿੰਦੇ ਪੈਨਸ਼ਨਰਾਂ ਲਈ ਜੀਵਨ ਪ੍ਰਮਾਣ ਪੱਤਰ ਪੂਰੇ ਕਰਨ ਅਤੇ 31 ਮਾਰਚ 2026 ਤੱਕ ਬਕਾਇਆ ਪੀ.ਪੀ.ਓ. ਪੀ.ਡੀ.ਐਫ. ਜਮ੍ਹਾਂ ਕਰਵਾਉਣ। ਆਉਣ ਵਾਲੇ ਸਾਰੇ ਮਹੀਨਿਆਂ ਲਈ ਦਾਅਵਿਆਂ ਦੀ ਅਦਾਇਗੀ ਨੂੰ ਪੂਰੀ ਤਰ੍ਹਾਂ ਬੈਂਕਾਂ ਦੁਆਰਾ ਪ੍ਰਾਪਤ ਕੀਤੀ ਗਈ ਠੋਸ ਪ੍ਰਗਤੀ ‘ਤੇ ਨਿਰਭਰ ਕੀਤਾ ਗਿਆ ਸੀ।”ਉਨ੍ਹਾਂ ਨੇ ਦੱਸਿਆ, “ਮੈਂ ਇਸ ਗੱਲ ਦੀ ਪੁਸ਼ਟੀ ਕਰ ਸਕਦਾ ਹਾਂ ਕਿ ਨਵੰਬਰ 2025 ਦੇ ਸਾਰੇ ਈ-ਸਕ੍ਰੋਲ ਬੈਂਕਾਂ ਦੁਆਰਾ ਅਦਾਇਗੀ ਲਈ ਅਪਲੋਡ ਕਰ ਦਿੱਤੇ ਗਏ ਹਨ, ਅਤੇ ਸੂਬੇ ਦੁਆਰਾ ਭੁਗਤਾਨ ਸਫਲਤਾਪੂਰਵਕ ਜਾਰੀ ਕਰ ਦਿੱਤੇ ਗਏ ਹਨ। ਜੀਵਨ ਪ੍ਰਮਾਣ ਪੱਤਰਾਂ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣ ਅਤੇ ਪੈਨਸ਼ਨਰ ਸੇਵਾ ਪੋਰਟਲ ਨੂੰ ਬੈਂਕ ਸਾਫਟਵੇਅਰ ਨਾਲ ਜੋੜਨ (ਏਕੀਕਰਨ) ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਦੀ ਲੋੜ ਹੈ। ਪੰਜਾਬ ਐਂਡ ਸਿੰਧ ਬੈਂਕ, ਇੰਡੀਅਨ ਓਵਰਸੀਜ਼ ਬੈਂਕ ਅਤੇ ਕੇਨਰਾ ਬੈਂਕ ਦੁਆਰਾ ਪੋਰਟਲ ਦਾ ਬੈਂਕ ਸਾਫਟਵੇਅਰ ਨਾਲ ਏਕੀਕਰਨ ਸਫਲਤਾਪੂਰਵਕ ਮੁਕੰਮਲ ਕਰ ਲਿਆ ਗਿਆ ਹੈ।”ਸਪੱਸ਼ਟ ਹਦਾਇਤਾਂ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਬੈਂਕਾਂ ਨੂੰ ਮਿਆਰੀ ਸੰਚਾਲਨ ਪ੍ਰਕਿਰਿਆਵਾਂ ਦੀ ਪਾਲਣਾ ਕਰਦੇ ਹੋਏ ਅਤੇ ਪੈਨਸ਼ਨਰ ਸੇਵਾ ਪੋਰਟਲ ਵਿੱਚ ਨਿਰਧਾਰਤ ਗਣਨਾਵਾਂ ਅਤੇ ਫਾਰਮੂਲਿਆਂ ਅਨੁਸਾਰ ਸਖ਼ਤੀ ਨਾਲ, ਹਰ ਪੱਖੋਂ ਸਹੀ ਸਕ੍ਰੋਲ ਅਪਲੋਡ ਕਰਨੇ ਚਾਹੀਦੇ ਹਨ ਤਾਂ ਜੋ ਸਕ੍ਰੋਲ ਜਲਦ ਤੋਂ ਜਲਦ ਮਨਜ਼ੂਰ ਕੀਤੇ ਜਾ ਸਕਣ।”ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਬੈਂਕਾਂ ਨੂੰ ਬਕਾਇਆ ਪੀ.ਪੀ.ਓ. ਪੀ.ਡੀ.ਐਫ. ਪ੍ਰਦਾਨ ਕਰਨ ਅਤੇ ਬਕਾਇਆ ਅਸਥਾਈ ਪੈਨਸ਼ਨਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਨਜ਼ੂਰੀ ਦੇਣ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਜ਼ਿਲ੍ਹਾ ਖਜ਼ਾਨਾ ਅਫਸਰਾਂ ਦੁਆਰਾ ਅਪਲੋਡ ਕੀਤੇ ਗਏ ਸਕ੍ਰੋਲਾਂ ਵਿੱਚ ਉਠਾਈਆਂ ਗਈਆਂ ਤਰੁੱਟੀਆਂ ਨੂੰ ਵੀ ਸਰਗਰਮੀ ਨਾਲ ਦੂਰ ਕਰਨਾ ਚਾਹੀਦਾ ਹੈ। ਸਾਡੇ ਪੋਰਟਲ ਨਾਲ ਬੈਂਕ ਦੇ ਸਾਫਟਵੇਅਰ ਦਾ ਏਕੀਕਰਨ ਜਲਦ ਤੋਂ ਜਲਦ ਪੂਰਾ ਕਰਨਾ ਬਿਲਕੁਲ ਲਾਜ਼ਮੀ ਹੈ।”ਮੀਟਿੰਗ ਦੀ ਸਮਾਪਤੀ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਪੋਰਟਲ ‘ਤੇ ਪ੍ਰਵਾਸੀ ਭਾਰਤੀਆਂ ਦੀ ਸਹੀ ਨਿਸ਼ਾਨਦੇਹੀ ਕਰਨ ਅਤੇ ਉਨ੍ਹਾਂ ਦੁਆਰਾ ਜਮ੍ਹਾਂ ਕਰਵਾਏ ਗਏ ਨੋਟਰੀ ਤਸਦੀਕਸ਼ੁਦਾ ਜੀਵਨ ਸਰਟੀਫਿਕੇਟ ਅਪਲੋਡ ਕਰਨ। ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਆਪਣੇ ਪੱਧਰ ‘ਤੇ ਲੰਬਿਤ ਪਈਆਂ ਜੇ.ਪੀ.ਪੀ. ਬੇਨਤੀਆਂ ਨੂੰ ਫੈਸਲਾਕੁੰਨ ਢੰਗ ਨਾਲ ਸਵੀਕਾਰ ਜਾਂ ਰੱਦ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ, ਭਵਿੱਖ ਵਿੱਚ ਜੇ.ਪੀ.ਪੀਜ਼ ਦੀ ਕਿਸੇ ਵੀ ਬੇਲੋੜੀ ਅਸਵੀਕਾਰਤਾ ਜਾਂ ਸਵੀਕਾਰਤਾ ਤੋਂ ਬਚਣ ਲਈ ਬੈਂਕਾਂ ਨੂੰ ਆਪਣੇ ਅੰਦਰੂਨੀ ਸਿਸਟਮ ਵਿੱਚ ਲੋੜੀਂਦੀਆਂ ਤਬਦੀਲੀਆਂ ਤੁਰੰਤ ਕਰਨੀਆਂ ਚਾਹੀਦੀਆਂ ਹਨ।ਇਸ ਮੌਕੇ ਵਿੱਤ ਮੰਤਰੀ ਦੇ ਨਾਲ ਵਧੀਕ ਮੁੱਖ ਸਕੱਤਰ ਵਿੱਤ ਆਲੋਕ ਸ਼ੇਖਰ, ਵਧੀਕ ਡਾਇਰੈਕਟਰ ਖਜ਼ਾਨਾ ਅਤੇ ਲੇਖਾ ਸਿਮਰਜੀਤ ਕੌਰ ਅਤੇ ਵਿੱਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। 

Scroll to Top