Actionpunjab

Action Punjab Logo
Breaking News

Author name: Action Punjab

Action Punjab
Punjab

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 24 ਮਈ:ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ 26 ਮਈ, 2026 (ਮੰਗਲਵਾਰ) ਨੂੰ ਪੰਜਾਬ ਰਾਜ ਵਿੱਚ ਆਮ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਵੋਟਰਾਂ ਨੂੰ 26 ਮਈ, 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੀ ਸਹੂਲਤ ਦੇਣ ਲਈ ਲਿਆ ਗਿਆ ਹੈ।ਚੰਡੀਗੜ੍ਹ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਵਿਖੇ ਵੀ ਛੁੱਟੀ ਹੋਵੇਗੀ। 

Punjab

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਮੰਤਰੀ ਰਵਜੋਤ ਸਿੰਘ

ਹੁਸ਼ਿਆਰਪੁਰ/ਹਰਿਆਣਾ/ਸ਼ਾਮਚੁਰਾਸੀ, 24 ਮਈ : ਪੰਜਾਬ ਸਰਕਾਰ ਦੇ ਐੱਨ.ਆਰ.ਆਈ. ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਪੈਂਦੇ ਪਿੰਡ ਟੈਂਟਪਾਲਾ ਵਿਖੇ ਪਿੰਡ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਕਰਦਿਆਂ ਨਵੇਂ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਅਤੇ 2 ਕਿਲੋਮੀਟਰ ਲੰਬੀ ਨਵੀਂ ਸੜਕ ਦੇ ਨਿਰਮਾਣ ਕਾਰਜ ਨੂੰ ਸ਼ੁਰੂ ਕਰਵਾਇਆ। ਇਸ ਮੌਕੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਟੈਂਟਪਾਲਾ ਅਤੇ ਰੋੜਾ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੀ ਸੌਂਪੇ ਗਏ। ਇਸ ਮੌਕੇ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਹੀ ਸਰਕਾਰ ਦੀ ਪਹਿਲ ਹੈ ਅਤੇ ਹਰ ਪਿੰਡ ਤੱਕ ਸਾਫ਼ ਪੀਣ ਵਾਲਾ ਪਾਣੀ, ਵਧੀਆ ਸੜਕਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਨੂੰ ਸਾਫ਼ ਪਾਣੀ ਮਿਲੇਗਾ, ਜਿਸ ਨਾਲ ਕਈ ਸਾਲਾਂ ਤੋਂ ਆ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ। ਇਸੇ ਤਰ੍ਹਾਂ ਨਵੀਂ ਸੜਕ ਬਣਨ ਨਾਲ ਪਿੰਡ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਪਿੰਡ ਦੀ ਆਵਾਜਾਈ ਹੋਰ ਮਜ਼ਬੂਤ ਹੋਵੇਗੀ।  ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੀ ਨਵੀਂ ਲਹਿਰ ਚੱਲ ਰਹੀ ਹੈ, ਹਰ ਹਲਕੇ ਅਤੇ ਹਰ ਪਿੰਡ ਵਿੱਚ ਲੋਕ ਭਲਾਈ ਦੇ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਐਲਾਨ ਨਹੀਂ ਕਰਦੀ, ਸਗੋਂ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਲੋਕਾਂ ਦਾ ਵਿਸ਼ਵਾਸ ਜਿੱਤ ਰਹੀ ਹੈ। ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਲੋਕਪੱਖੀ ਨੀਤੀਆਂ ਦੇ ਕਾਰਨ ਹੀ ਪੰਜਾਬ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਪਿੰਡ ਨੂੰ ਮਾਡਲ ਪਿੰਡ ਬਣਾਉਣਾ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ ਗਿਆ। 

Punjab

ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ

ਤਰਨ ਤਾਰਨ, 24 ਮਈ :       ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਅਮਲ ‘ਚ ਲਿਆਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਵੱਲੋਂ ਬੀਤੀ 23 ਮਈ ਨੂੰ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਦੀ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫਸਰ ਨੇ ਰਿਟਰਨਿੰਗ ਅਫ਼ਸਰ ਨਗਰ ਕੌਂਸਲ ਚੋਣਾਂ-ਕਮ-ਉਪ ਮੰਡਲ ਮੈਜਿਸਟ੍ਰੇਟ ਪੱਟੀ ਅਤੇ ਰਿਟਰਨਿੰਗ ਅਫ਼ਸਰ ਨਗਰ ਪੰਚਾਇਤ ਚੋਣਾਂ-ਕਮ -ਉਪ ਮੰਡਲ ਮੈਜਿਸਟ੍ਰੇਟ ਭਿੱਖੀਵਿੰਡ ਵੱਲੋਂ ਗੈਰ-ਹਾਜ਼ਰ ਰਹਿਣ ਵਾਲੇ ਚੋਣ ਕਰਮੀਆਂ ਦੀ ਲਿਸਟ ਉਨ੍ਹਾਂ ਦੇ ਵਿਭਾਗਾਂ ਦੇ  ਮੁਖੀਆਂ ਨੂੰ ਭੇਜ ਕੇ ਲਿਖਿਆ ਹੈ ਕਿ ਸਬੰਧਤ ਕਰਮਚਾਰੀ ਚੋਣ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਹਨ, ਜੋ ਕਿ ਗੰਭਰਿਤਾ ਦਾ ਵਿਸ਼ਾ ਹੈ। ਇਸ ਲਈ ਉਹ ਆਪਣੇ ਅਧੀਨ ਆਉਂਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕਰਨ ਕਿ ਉਹ ਤੁਰੰਤ ਆਪਣੀ ਚੋਣ ਡਿਊਟੀ ‘ਤੇ ਹਾਜ਼ਰ ਹੋਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਬੰਧ ਕਰਮਚਾਰੀਆਂ ਖ਼ਿਲਾਫ਼ ਲੋਕ ਪ੍ਰਤੀਨਿਧਤਾ ਐਕਟ 1951 ਅਧੀਨ ਅਨੁਸ਼ਾਸਨੀ ਕਾਰਵਾਈ ਆਰੰਭੀ ਜਾਵੇਗੀ ਅਤੇ ਸਬੰਧਤ ਕਰਮਚਾਰੀਆਂ ਖਿਲਾਫ਼ ਐਫ.ਆਈ.ਆਰ ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਦੇ ਮੁਖੀ ਇਸ ਸਬੰਧੀ ਰਿਟਰਨਿੰਗ ਅਫ਼ਸਰ ਨਾਲ ਤਾਲਮੇਲ ਕਰਕੇ ਕਰਮਚਾਰੀਆਂ ਨੂੰ ਡਿਊਟੀ ‘ਤੇ ਹਾਜ਼ਰ ਕਰਵਾਉਣਾ ਯਕੀਨੀ ਬਣਾਉਣ। ਇਸ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਦੀ ਸੂਰਤ ਵਿੱਚ ਵਿਭਾਗ ਮੁਖੀ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਮੂਹ ਚੋਣ ਅਮਲੇ ਨੂੰ ਪਹਿਲਾਂ ਹੀ ਇਹ ਜਾਣੂੰ ਕਰਵਾ ਦਿੱਤਾ ਗਿਆ ਸੀ ਕਿ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲਿਆਂ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ ਅਤੇ ਇਸ ਦੇ ਬਾਵਜੂਦ ਜਿਹੜੇ ਅਧਿਕਾਰੀ ਅਤੇ ਕਰਮਚਾਰੀ ਗੈਰ-ਹਾਜ਼ਰ ਰਹੇ ਸਨ, ਉਨ੍ਹਾਂ ਨੂੰ ਨੋਟਿਸ ਭੇਜੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਉਂਦੀ 26 ਮਈ ਨੂੰ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਆਮ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਅਗਲੀ ਰਿਹਰਸਲ 25 ਮਈ ਨੂੰ ਸਬੰਧਿਤ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਰਿਹਰਸਲ ਦੌਰਾਨ ਵੀ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਗੈਰ-ਹਾਜ਼ਰ ਪਾਇਆ ਜਾਵੇਗਾ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਰਿਹਰਸਲ ਦੌਰਾਨ ਚੋਣ ਅਮਲੇ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਂਦੀ ਹੈ, ਜਿਸ ‘ਚ ਸ਼ਾਮਲ ਹੋਣਾ ਅਤਿਅੰਤ ਜ਼ਰੂਰੀ ਹੁੰਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।  

Punjab

ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ

ਫ਼ਰੀਦਕੋਟ 24 ਮਈ –         ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਹੈ। ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲੇ ਰਹਿਣਗੇ। ਇਹ ਜਾਣਕਾਰੀ   ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਕੁਮਾਰ ਚਾਬਾ  ਨੇ ਦਿੱਤੀ।   ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ  ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਲਿਆਂਦੀ ਗਈ ਹੈ। ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਵਜੇ  ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੀ। ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7.30 ਤੋਂ ਦੁਪਹਿਰ  ਬਾਅਦ 3:30 ਤੱਕ ਕੀਤਾ ਗਿਆ ਹੈ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।  

Punjab

ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ

ਬਰਨਾਲਾ, 24 ਮਈ-  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੀਆਂ ਨਗਰ ਨਿਗਮ ਕੌਂਸਲ ਚੋਣਾਂ 2026 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦੇ ਮੰਤਵ ਨਾਲ ਨਿਯੁਕਤ ਪੁਲਿਸ ਆਬਜ਼ਰਵਰ ਸ੍ਰੀ ਵਿਵੇਕਸ਼ੀਲ ਸੋਨੀ, ਆਈ.ਪੀ.ਐਸ. ਵੱਲੋਂ ਅੱਜ ਜ਼ਿਲ੍ਹਾ ਬਰਨਾਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਕੀਤੇ ਗਏ ਸੁਰੱਖਿਆ ਪ੍ਰਬੰਧਾਂ, ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਚੋਣਾਂ ਸਬੰਧੀ ਪੁਲਿਸ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।  ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਵੱਲੋਂ ਪੁਲਿਸ ਆਬਜ਼ਰਵਰ ਨੂੰ ਜ਼ਿਲ੍ਹੇ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਇਲਾਕਿਆਂ, ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ, ਨਾਕਾਬੰਦੀ ਪ੍ਰਬੰਧਾਂ, ਫਲੈਗ ਮਾਰਚ, ਰਾਤਰੀ ਪੈਟਰੋਲਿੰਗ, ਇੰਟਰ ਸਟੇਟ ਅਤੇ ਇੰਟਰ ਡਿਸਟ੍ਰਿਕਟ ਚੈਕਿੰਗ, ਸ਼ਰਾਰਤੀ ਅਨਸਰਾਂ ਦੀ ਨਿਗਰਾਨੀ, ਗੈਂਗਸਟਰ ਅਤੇ ਅਪਰਾਧਿਕ ਤੱਤਾਂ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਬਣਾਈ ਰੱਖਣ ਲਈ ਤਿਆਰ ਕੀਤੀ ਗਈ ਸਮੁੱਚੀ ਕਾਰਜ ਯੋਜਨਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।  ਉਨ੍ਹਾਂ ਵੱਲੋਂ ਇੰਟੈਲੀਜੈਂਸ ਨੈੱਟਵਰਕ ਨੂੰ ਹੋਰ ਸਰਗਰਮ ਕਰਨ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨਿਗਰਾਨੀ ਵਧਾਉਣ, ਅਫਵਾਹਾਂ ਅਤੇ ਭੜਕਾਊ ਪੋਸਟਾਂ ਖਿਲਾਫ ਤੁਰੰਤ ਕਾਰਵਾਈ ਕਰਨ ਅਤੇ ਲੋਕਾਂ ਵਿੱਚ ਸੁਰੱਖਿਆ ਅਤੇ ਵਿਸ਼ਵਾਸ ਦਾ ਮਾਹੌਲ ਬਣਾਈ ਰੱਖਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।   ਓਹਨਾਂ ਆਮ ਜਨਤਾ ਨੂੰ ਦੱਸਿਆ ਕਿ ਪੁਲਿਸ ਆਬਜ਼ਰਵਰ ਸ੍ਰੀ ਵਿਵੇਕਸ਼ੀਲ ਸੋਨੀ, ਆਈ.ਪੀ.ਐਸ. ਦਾ ਮੋਬਾਇਲ ਨੰਬਰ 91155-52864 ਹੈ ਅਤੇ ਓਹਨਾਂ ਦੇ ਦਫਤਰ ਕਮਰਾ ਨੰਬਰ 101, ਗਰਾਊਂਡ ਫਲੌਰ, ਡੀ.ਪੀ.ਓ ਬਰਨਾਲਾ (ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ) ਵਿਖੇ ਸਥਾਪਿਤ ਕੀਤਾ ਗਿਆ ਹੈ। 

Punjab

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

ਚੰਡੀਗੜ੍ਹ, 24 ਮਈ:-ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 124ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 124ਵੇਂ ਦਿਨ ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 269 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 31,699 ਹੋ ਗਈਆਂ। ਇਸ ਤੋਂ ਇਲਾਵਾ 100 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 449ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30.6 ਕਿਲੋ ਹੈਰੋਇਨ, 271 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 449 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,417 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।  

Punjab

ਹੀਟ ਵੇਵ ਕਾਰਨ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੀਤੀ ਗਈ ਤਬਦੀਲੀ : ਨਰਿੰਦਰ ਸ਼ਰਮਾ

ਮਾਲੇਰਕੋਟਲਾ, 24 ਮਈ : ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਵੱਲੋਂ ਚੱਲ ਰਹੀਆਂ ਹੀਟ ਵੇਵ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਜ਼ਿਲਾ ਆਈ.ਟੀ ਮੈਨੇਜਰ ਸ੍ਰੀ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਸੀ, ਜਿਸ ਨੂੰ ਹੁਣ ਬਦਲ ਕੇ ਸਵੇਰੇ 07:30 ਵਜੇ ਤੋਂ ਦੁਪਹਿਰ 03:30 ਵਜੇ ਤੱਕ ਕਰ ਦਿੱਤਾ ਗਿਆ ਹੈ।   ਉਨ੍ਹਾਂ ਦੱਸਿਆ ਕਿ ਨਵੇਂ ਸਮੇਂ 25 ਮਈ 2026 ਤੋਂ ਲਾਗੂ ਹੋਣਗੇ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਨੂੰ ਹਦਾਇਤ ਕੀਤੀ ਕਿ ਨਵੇਂ ਸਮੇਂ ਦੀ ਜਾਣਕਾਰੀ ਲੋਕਾਂ ਤੱਕ ਡਿਸਪਲੇ ਬੋਰਡਾਂ ਅਤੇ ਹੋਰ ਸੰਚਾਰ ਮਾਧਿਅਮਾਂ ਰਾਹੀਂ ਪਹੁੰਚਾਈ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।  

Punjab

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ

ਚੰਡੀਗੜ੍ਹ/ਫਿਰੋਜ਼ਪੁਰ, 24 ਮਈ:-ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਚਾਰ ਦੋਸ਼ੀਆਂ ਨੂੰ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਬਗੀਚਾ ਸਿੰਘ ਅਤੇ ਭੁਪਿੰਦਰ ਸਿੰਘ ਦੋਵੇਂ ਵਾਸੀ ਪਿੰਡ ਬੋਘੀ ਵਾਲਾ, ਗੁਰੂ ਹਰ ਸਹਾਏ; ਸਾਜਨ, ਵਾਸੀ ਪਿੰਡ ਅਰਾਈਆਂ ਵਾਲਾ; ਅਤੇ ਛਿੰਦਰਪਾਲ ਸਿੰਘ ਉਰਫ਼ ਰਿੰਕੂ ਵਾਸੀ ਲੱਖਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਦੀ ਇਹ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮ ਨੇ ਮੁਲਜ਼ਮਾਂ ਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕਰ ਲਈ ਹੈ, ਜਿਸਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਹੈਂਡਲਰਾਂ ਨਾਲ ਸਬੰਧ ਸਨ, ਜਿਨ੍ਹਾਂ ਨੇ ਕਥਿਤ ਤੌਰ ‘ਤੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਭਾਰਤੀ ਖੇਤਰ ਦੇ ਅੰਦਰ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਕੇ ਇਸਨੂੰ ਅੱਗੇ ਵੰਡਣ ਦਾ ਕੰਮ ਸੌਂਪਿਆ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਸਮੁੱਚੇ ਨੈੱਟਵਰਕ ਦਾ ਖਾਤਮਾ ਕੀਤਾ ਜਾ ਸਕੇ। ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸ਼ੱਕੀ ਬਗੀਚਾ ਸਿੰਘ, ਭੁਪਿੰਦਰ ਸਿੰਘ, ਸਾਜਨ ਅਤੇ ਛਿੰਦਰ ਪਾਲ ਉਰਫ਼ ਰਿੰਕੂ ਵੱਲੋਂ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੇ ਜਾਣ ਸਬੰਧੀ ਭਰੋਸੇਯੋਗ ਜਾਣਕਾਰੀ ਮਿਲੀ ਸੀ। ਜਾਣਕਾਰੀ ‘ਚ ਅੱਗੇ ਪਤਾ ਲੱਗਾ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਉਕਤ ਸ਼ੱਕੀ ਵਿਅਕਤੀ ਇਹ ਖੇਪ ਅੱਗੇ ਕਿਸੇ ਹੋਰ ਧਿਰ ਨੂੰ ਪਹੁੰਚਾਉਣ ਜਾ ਰਹੇ ਹਨ, ਜਿਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਗੁਰੂ ਹਰ ਸਹਾਏ ਦੇ ਖੇਤਰ ਵਿੱਚ ਸ਼ੱਕੀਆਂ ਨੂੰ ਘੇਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰ ਲਈ। ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਮੋਟੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਅੱਗੇ ਵਧਣ ਦੇ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਫਆਈਆਰ ਨੰਬਰ 13 ਮਿਤੀ 23.05.2026 ਦਰਜ ਕੀਤੀ ਗਈ ਹੈ।  

Punjab

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ; 02 ਮੁਲਜ਼ਮ ਗ੍ਰਿਫਤਾਰ

ਮੂਨਕ, 24 ਮਈ-      ਡਾ. ਰਵਜੌਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 18.05.2026 ਤੋਂ 24.05.2026 ਤਕ ਡਰੱਗ ਦਾ 01 ਕੇਸ ਦਰਜ ਕਰਕੇ 02 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 80 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਤੇ ਨਸ਼ੇ ਦੀ ਦਲਦਲ ਵਿੱਚ ਫਸੇ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚੋਂ ਦਵਾਈ ਦਿਵਾਈ ਗਈ ਅਤੇ ਵੱਖ ਵੱਖ ਕੇਸਾਂ ਵਿੱਚ 05 ਕਥਿਤ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 91 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 43 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ 06 ਵਿਅਕਤੀਆਂ ਵਿਰੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ। 

Punjab

ਐਸ.ਆਈ.ਆਰ: ਚੋਣ ਕਮਿਸ਼ਨ ਵੱਲੋਂ ਅਧਿਕਾਰਤ 11 ਦਸਤਾਵੇਜ਼ਾਂ ਨਾਲ ਹੋਵੇਗੀ ਵੋਟਰਾਂ ਦੀ ਮੈਪਿੰਗ

ਬਰਨਾਲਾ, 24 ਮਈ-    ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਦੇ ਪ੍ਰੋਗਰਾਮ ਦੇ ਐਲਾਨ ਨਾਲ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।     ਜ਼ਿਲ੍ਹਾ ਚੋਣ ਅਫ਼ਸਰ ਸਹਿਤ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਵੱਲੋਂ 25 ਜੂਨ 2026 ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਇਨੁਮੀਰੇਸ਼ਨ ਫਾਰਮ ਭਰੇ ਜਾਣੇ ਹਨ ਅਤੇ ਲੋੜੀਂਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਓਹਨਾਂ ਕਿਹਾ ਕਿ ਸਾਰੇ ਯੋਗ ਵੋਟਰ, ਆਪਣੇ ਬੀਐਲਓਜ਼ ਨੂੰ ਲੋੜੀਂਦੀ ਜਾਣਕਾਰੀ ਅਤੇ ਦਸਤਾਵੇਜ਼ ਉਪਲੱਬਧ ਕਰਵਾਉਣ। ਉਨ੍ਹਾਂ ਦੱਸਿਆ ਕਿ ਭਰੇ ਹੋਏ ਇਨੁਮੀਰੇਸ਼ਨ ਫਾਰਮ ਦੀਆਂ ਦੋ ਕਾਪੀਆਂ ਹੋਣਗੀਆਂ। ਇੱਕ ਕਾਪੀ ਖੁਦ (ਸਵੈ ਤਸਦੀਕ) ਕਰਕੇ ਬੀ.ਐਲ.ਓ. ਨੂੰ ਵਾਪਸ ਦੇਣੀ ਹੋਵੇਗੀ ਅਤੇ ਇੱਕ ਕਾਪੀ ਆਪਣੇ ਰਿਕਾਰਡ ਲਈ ਆਪਣੇ ਕੋਲ ਰੱਖਣੀ ਹੋਵੇਗੀ।   ਓਹਨਾਂ ਦੱਸਿਆ ਕਿ ਜਿਹੜੇ ਵੋਟਰਾਂ ਦੀ ਮੈਪਿੰਗ ਸਾਲ 2003 ਦੀ ਵੋਟਰ ਸੂਚੀ ਨਾਲ ਨਹੀ ਹੋ ਪਾਈ ਹੈ, ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਅਧਿਕਾਰਤ 11 ਦਸਤਾਵੇਜ਼ਾਂ ਵਿੱਚੋਂ ਕੋਈ ਇੱਕ ਦਸਤਾਵੇਜ਼ ਜਮ੍ਹਾਂ ਕਰਵਾਉਣਾ ਹੋਵੇਗਾ।   ਇਸ ਮੌਕੇ ਚੋਣ ਤਹਿਸੀਲਦਾਰ ਰਾਮ ਜੀ ਲਾਲ ਨੇ ਕਿਹਾ ਕਿ ਇਨ੍ਹਾਂ ਦਸਤਾਵੇਜ਼ਾਂ ਵਿੱਚ ਕਿਸੇ ਵੀ ਕੇਂਦਰੀ/ਰਾਜ ਸਰਕਾਰ/ਪੀਐਸਯੂ ਦੇ ਨਿਯਮਤ ਕਰਮਚਾਰੀ/ਪੈਨਸ਼ਨਰ ਨੂੰ ਜਾਰੀ ਕੀਤਾ ਗਿਆ ਕੋਈ ਵੀ ਪਛਾਣ ਪੱਤਰ/ਪੈਨਸ਼ਨ ਭੁਗਤਾਨ ਆਦੇਸ਼, 01.07.1987 ਤੋਂ ਪਹਿਲਾਂ ਭਾਰਤ ਵਿੱਚ ਸਰਕਾਰੀ/ਸਥਾਨਕ ਅਧਿਕਾਰੀਆਂ/ਬੈਂਕਾਂ/ਡਾਕਘਰ/ਐਲਆਈਸੀ, ਪੀਐਸਯੂ ਦੁਆਰਾ ਜਾਰੀ ਕੀਤਾ ਗਿਆ ਕੋਈ ਵੀ ਪਛਾਣ ਪੱਤਰ/ਪ੍ਰਮਾਣ ਪੱਤਰ/ਦਸਤਾਵੇਜ਼, ਯੋਗ ਅਧਿਕਾਰੀ ਦੁਆਰਾ ਜਾਰੀ ਕੀਤੇ ਗਏ ਜਨਮ ਸਰਟੀਫਿਕੇਟ, ਪਾਸਪੋਰਟ, ਮਾਨਤਾ ਪ੍ਰਾਪਤ ਬੋਰਡਾਂ/ਯੂਨੀਵਰਸਿਟੀਆਂ ਦੁਆਰਾ ਜਾਰੀ ਕੀਤੇ ਗਏ ਮੈਟ੍ਰਿਕੂਲੇਸ਼ਨ/ਸਿੱਖਿਆ ਸਰਟੀਫਿਕੇਟ, ਯੋਗ ਰਾਜ ਅਧਿਕਾਰੀ ਦੁਆਰਾ ਜਾਰੀ ਕੀਤੇ ਗਏ ਸਥਾਈ ਨਿਵਾਸ ਸਰਟੀਫਿਕੇਟ, ਜੰਗਲ ਅਧਿਕਾਰ ਸਰਟੀਫਿਕੇਟ, ਓਬੀਸੀ, ਐਸ.ਸੀ, ਐਸ.ਟੀ ਜਾਂ ਯੋਗ ਰਾਜ ਅਧਿਕਾਰੀ ਦੁਆਰਾ ਜਾਰੀ ਕੀਤਾ ਗਿਆ ਕੋਈ ਵੀ ਜਾਤੀ ਸਰਟੀਫਿਕੇਟ, ਨਾਗਰਿਕਾਂ ਦਾ ਰਾਸ਼ਟਰੀ ਰਜਿਸਟਰ (ਜਿੱਥੇ ਵੀ ਇਹ ਮੌਜੂਦ ਹੈ), ਪਰਿਵਾਰ ਰਜਿਸਟਰ, ਰਾਜ/ਸਥਾਨਕ ਅਧਿਕਾਰੀਆਂ ਦੁਆਰਾ ਤਿਆਰ ਕੀਤਾ ਗਿਆ ਅਤੇ ਸਰਕਾਰ ਦੁਆਰਾ ਕੋਈ ਵੀ ਜ਼ਮੀਨ/ਮਕਾਨ ਅਲਾਟਮੈਂਟ ਸਰਟੀਫਿਕੇਟ ਸ਼ਾਮਲ ਹਨ। ਓਹਨਾਂ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਬੀ.ਐਲ.ਓਜ਼ ਨਾਲ ਸਹਿਯੋਗ ਕਰਦੇ ਹੋਏ ਐਸਆਈਆਰ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਵਾਉਣ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ। 

Scroll to Top