Actionpunjab

Action Punjab Logo
Breaking News

Author name: Action Punjab

Action Punjab
Punjab

ਬਰਨਾਲਾ ਵਿੱਚ ਤਿੰਨ ਰੋਜ਼ਾ "ਪੰਜਾਬ ਸਖੀ ਸ਼ਕਤੀ ਮੇਲਾ" ਭਲਕ ਤੋਂ: ਡਿਪਟੀ ਕਮਿਸ਼ਨਰ

ਬਰਨਾਲਾ, 22 ਫਰਵਰੀ:   ਜ਼ਿਲ੍ਹਾ ਬਰਨਾਲਾ ਵਿਖੇ 24, 25 ਅਤੇ 26 ਫਰਵਰੀ ਨੂੰ ਸਥਾਨਕ ਅਨਾਜ ਮੰਡੀ ਵਿੱਚ ਤਿੰਨ ਰੋਜ਼ਾ “ਪੰਜਾਬ ਸਖੀ ਸ਼ਕਤੀ ਮੇਲਾ” ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।  ਡਿਪਟੀ ਕਮਿਸ਼ਨਰ ਬਰਨਾਲਾ, ਸ੍ਰੀ ਹਰਪ੍ਰੀਤ ਸਿੰਘ (ਆਈ.ਏ.ਐੱਸ.) ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੇਲਾ ਜ਼ਿਲ੍ਹੇ ਦੇ ਲੋਕਾਂ ਲਈ ਇੱਕ ਵਿਸ਼ੇਸ਼ ਉਪਰਾਲਾ ਹੈ, ਜਿਸ ਵਿੱਚ ਅਨੇਕਾਂ ਰੌਚਕ ਗਤੀਵਿਧੀਆਂ ਉਲੀਕੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਸੈਲਫ ਹੈਲਪ ਗਰੁੱਪਾਂ (ਸਵੈ-ਸਹਾਇਤਾ ਸਮੂਹਾਂ) ਅਤੇ ਸਰਕਾਰੀ ਵਿਭਾਗਾਂ ਵੱਲੋਂ ਪ੍ਰਦਰਸ਼ਨੀ ਸਟਾਲਾਂ ਲਗਾਈਆਂ ਜਾਣਗੀਆਂ। ਮੇਲੇ ਦੀਆਂ ਪ੍ਰਮੁੱਖ ਖਿੱਚਾਂ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਦੱਸਿਆ ਕਿ ਦਰਸ਼ਕਾਂ ਦੇ ਮਨੋਰੰਜਨ ਲਈ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉੱਘੇ ਗਾਇਕਾਂ ਵੱਲੋਂ ਵੀ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ ਜਾਵੇਗਾ, ਜੋ ਮੇਲੇ ਦੀ ਸ਼ਾਨ ਬਣਨਗੇ। ਇਸ ਮੇਲੇ ਲਈ ਐਂਟਰੀ ਬਿਲਕੁਲ ਮੁਫ਼ਤ ਹੈ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੇਲੇ ਵਾਲੀ ਥਾਂ ‘ਤੇ ਲੋਕਾਂ ਦੀ ਸਹੂਲਤ ਲਈ ਸਾਫ਼-ਸਫਾਈ, ਪੀਣ ਵਾਲੇ ਸਾਫ਼ ਪਾਣੀ ਅਤੇ ਬਿਜਲੀ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ “ਪੰਜਾਬ ਸਖੀ ਸ਼ਕਤੀ ਮੇਲੇ” ਵਿੱਚ ਆਪਣੇ ਪਰਿਵਾਰਾਂ ਸਮੇਤ ਵੱਧ-ਚੜ੍ਹ ਕੇ ਸ਼ਿਰਕਤ ਕਰਨ ਅਤੇ ਇਸ ਮੇਲੇ ਦਾ ਭਰਪੂਰ ਆਨੰਦ ਲੈਣ। 

Punjab

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਫਰਵਰੀ:ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇ.ਈ.ਈ.) ਮੇਨਜ਼- 2026 ਪਾਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਪਿਛਲੇ ਸਾਲ ਦੇ 187 ਸਫਲ ਉਮੀਦਵਾਰਾਂ ਨਾਲੋਂ 63 ਫੀਸਦੀ ਦੇ ਸ਼ਾਨਦਾਰ ਵਾਧੇ  ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਨੂੰ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਲਈ ਇੱਕ ਅਹਿਮ ਤੇ ਇਤਿਹਾਸਕ ਪਲ ਦੱਸਿਆ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਦੇ ਪੰਜ ਵਿਦਿਆਰਥੀਆਂ ਨੇ ਵੀ ਇਹ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਯੋਗ ਵਿਦਿਆਰਥੀਆਂ ਨੂੰ ਜੇ.ਈ.ਈ. ਐਡਵਾਂਸ ਦੀ ਤਿਆਰੀ  ਲਈ ਤਿੰਨ ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਸਿਖਲਾਈ ਕੈਂਪ ਲਾਵੇਗੀ ਤਾਂ ਜੋ ਅਗਲੇ ਪੜਾਅ ਲਈ ਉਨ੍ਹਾਂ ਦਾ ਸਹੀ ਮਾਰਗਦਰਸ਼ਨ ਯਕੀਨੀ ਬਣਾਇਆ ਜਾ ਸਕੇ।ਸ. ਬੈਂਸ ਨੇ ਕਿਹਾ,“ਇਹ ਪ੍ਰਾਪਤੀ ਸਾਡੇ ਪੂਰੇ ਸਕੂਲ ਸਿੱਖਿਆ ਵਿਭਾਗ ਲਈ ਬਹੁਤ ਮਾਣ ਵਾਲੀ ਗੱਲ ਹੈ। ਮੈਂ ਆਪਣੇ ਸਾਰੇ ਸਮਰਪਿਤ ਅਧਿਆਪਕਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ। ਹਾਲ ਹੀ ਵਿੱਚ ਆਏ ਜੇ.ਈ.ਈ. ਮੇਨਜ਼ ਫੇਜ਼ 1 ਦੇ ਨਤੀਜਿਆਂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਤਸਵੀਰ ਪੇਸ਼ ਕੀਤੀ ਹੈ , ਜਿਸ ਵਿੱਚ 305 ਵਿਦਿਆਰਥੀਆਂ ਨੇ ਪ੍ਰਤੀਯੋਗੀ ਇੰਜੀਨੀਅਰਿੰਗ ਪ੍ਰੀਖਿਆ ਪਾਸ ਕੀਤੀ ਹੈ। ਇਹ ਪ੍ਰਾਪਤੀ ਪਿਛਲੇ ਸਾਲ ਦੇ 187 ਸਫ਼ਲ ਉਮੀਦਵਾਰਾਂ ਨਾਲੋਂ 63 ਫੀਸਦ ਦਾ ਸ਼ਾਨਦਾਰ ਵਾਧਾ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇੱਕ ਸਾਲ ਵਿੱਚ ਹੀ ਇੰਨਾ ਵੱਡਾ ਮੀਲ ਪੱਥਰ ਸਥਾਪਤ ਕਰਨਾ ਸਾਡੀ ਪੰਜਾਬ ਸਿੱਖਿਆ ਕ੍ਰਾਂਤੀ ਪਹਿਲਕਦਮੀ ਦੀ ਪਰਿਵਰਤਨਸ਼ੀਲ ਸ਼ਕਤੀ ਦਾ ਪ੍ਰਤੱਖ ਪ੍ਰਮਾਣ ਹੈ। ਅਸੀਂ ਆਪਣੀ ਤਰੱਕੀ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹਾਂ,।’’ਇਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਦੀਆਂ ਕਹਾਣੀਆਂ ਸਾਂਝੀਆਂ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਭਵਿੱਸ਼ਯਾ, ਜੋ ਸਕੂਲ ਆਫ਼ ਐਮੀਨੈਂਸ, ਟਾਊਨ ਹਾਲ, ਅੰਮ੍ਰਿਤਸਰ , 12ਵੀਂ ਜਮਾਤ  ਨਾਨ-ਮੈਡੀਕਲ ਦਾ ਵਿਦਿਆਰਥੀ ਹੈ, ਨੇ 98.182 ਫੀਸਦੀ ਅੰਕ ਪ੍ਰਾਪਤ ਕੀਤੇ, ਭਾਵੇਂ ਕਿ ਉਹ ਸਿਰਫ਼ 1.5 ਲੱਖ ਦੀ ਸਾਲਾਨਾ ਆਮਦਨ ਵਾਲੇ ਗਰੀਬ ਪਰਿਵਾਰ ਤੋਂ ਆਉਂਦਾ ਹੈ।  ਉਸਦੇ ਪਿਤਾ ਮੋਬਾਈਲ ਮੁਰੰਮਤ ਦੀ ਦੁਕਾਨ ਚਲਾਉਂਦੇ ਹਨ ਅਤੇ ਉਸਦੀ ਮਾਂ ਕੱਪੜੇ ਸਿਉਂਦੀ ਹੈ । ਮੰਤਰੀ ਨੇ ਦੱਸਿਆ ਕਿ ਵਿੱਤੀ ਰੁਕਾਵਟਾਂ ਦੇ ਬਾਵਜੂਦ, ਇੰਜੀਨੀਅਰਿੰਗ ਕਰਨ ਅਤੇ ਆਪਣੇ ਪਰਿਵਾਰ ਦੇ ਵਿੱਤੀ ਪੱਧਰ ਨੂੰ ਉੱਚਾ ਚੁੱਕਣ ਦਾ ਉਸਦਾ ਇਰਾਦਾ ਅਡੋਲ ਤੇ ਅਡਿੱਗ ਰਿਹਾ। ਸਕੂਲ ਦੇ ਪੂਰਨ ਸਮਰਥਨ ਅਤੇ ਅਨੁਸ਼ਾਸਿਤ ਤਿਆਰੀ ਸਦਕਾ ਉਸਨੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ।ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਦੇ ਸਰਕਾਰੀ ਸਕੂਲ ਦੇ ਵਿਦਿਆਰਥੀ ਦਿਲਖੁਸ਼ ਝਾਅ ਨੇ ਜੇਈਈ ਮੇਨਜ਼ ਵਿੱਚ 95.091 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਇੱਕ ਮਜ਼ਦੂਰ ਪਿਤਾ ਅਤੇ ਘਰੇਲੂ ਮਾਂ ਅਤੇ  ਸਿਰਫ਼ 1.2 ਲੱਖ ਦੀ ਸਾਲਾਨਾ ਪਰਿਵਾਰਕ ਆਮਦਨ ਵਾਲੇ ਇਸ ਮਿਹਨਤੀ ਵਿਦਿਆਰਥੀ ਨੇ ਸਵੈ-ਅਧਿਐਨ ਅਤੇ ਪੇਸ ਕਲਾਸਾਂ ਰਾਹੀਂ ਇਹ ਸਫ਼ਲਤਾ ਹਾਸਲ ਕੀਤੀ।ਸਿੱਖਿਆ ਮੰਤਰੀ ਨੇ ਕਿਹਾ, “ਸਕੂਲ ਆਫ਼ ਐਮੀਨੈਂਸ, ਸੰਗਰੂਰ ਦੀ 12ਵੀਂ ਜਮਾਤ ਦੀ ਸਾਇੰਸ ਦੀ ਵਿਦਿਆਰਥਣ ਪ੍ਰਿਯੰਕਾ ਸ਼ਰਮਾ ਇੱਕ ਸਾਧਾਰਨ ਪਰਿਵਾਰ ਤੋਂ ਆਉਂਦੀ ਹੈ। ਉਸਦੇ ਪਿਤਾ ਅਕਾਊਂਟੈਂਟ ਹਨ ਅਤੇ ਉਸਦੀ ਮਾਂ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਾਉਂਦੀ ਹੈ। ਲਗਭਗ 3.5 ਲੱਖ ਦੀ ਸਾਲਾਨਾ ਪਰਿਵਾਰਕ ਆਮਦਨ ਦੇ ਬਾਵਜੂਦ ਉਸਨੇ ਪੂਰੇ ਅਨੁਸ਼ਾਸਨ ਅਤੇ ਲਗਨ ਨਾਲ ਤਿਆਰੀ ਕੀਤੀ, ਪੇਸ ਕਲਾਸਾਂ, ਨਿਯਮਤ ਮੌਕ ਟੈਸਟਾਂ ਅਤੇ ਮਜ਼ਬੂਤ ਅਕਾਦਮਿਕ ਮਾਰਗਦਰਸ਼ਨ ਤੋਂ ਲਾਭ ਲਿਆ। ਉਸਦੇ ਯਤਨਾਂ ਦੇ ਨਤੀਜੇ ਵਜੋਂ ਜੇਈਈ ਮੇਨਜ਼ ਵਿੱਚ ਸ਼ਾਨਦਾਰ 96.44 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਭਾਵੇਂ ਨਾਲ ਹੀ ਉਹ ਨੀਟ ਦੀ ਤਿਆਰੀ ਵੀ ਕਰ ਰਹੀ ਸੀ ।”ਇੱਕ ਹੋਰ ਸਫਲਤਾ ਦੀ ਕਹਾਣੀ ਦੱਸਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਕੂਲ ਆਫ਼ ਐਮੀਨੈਂਸ, ਛਾਜਲੀ ਸੰਗਰੂਰ ਦੀ 12ਵੀਂ ਜਮਾਤ ਦੀ ਨਾਨ-ਮੈਡੀਕਲ ਦੀ ਵਿਦਿਆਰਥਣ ਹਰਮਨਦੀਪ ਸ਼ਰਮਾ ਇੱਕ ਅਜਿਹੇ ਪਰਿਵਾਰ ਤੋਂ ਆਉਂਦੀ ਹੈ ਜਿੱਥੇ ਪਿਤਾ ਅਕਾਊਂਟੈਂਟ ਹੈ ਅਤੇ ਉਸਦੀ ਮਾਂ ਘਰੇਲੂ ਔਰਤ ਹੈ ਅਤੇ ਪਰਿਵਾਰ ਦੀ ਸਾਲਾਨਾ ਆਮਦਨ ਲਗਭਗ 2.5 ਲੱਖ ਹੈ। ਇੰਜੀਨੀਅਰਿੰਗ ਕਰਨ ਦੀ ਇੱਛਾ ਰੱਖਣ ਵਾਲੀ ਇਸ ਹੋਣਹਾਰ ਵਿਦਿਆਰਥਣ ਨੇ ਬਿਨਾਂ ਕਿਸੇ ਪ੍ਰਾਈਵੇਟ ਟਿਊਸ਼ਨ ਦੇ ਸਕੂਲ ਸਹਾਇਤਾ ਦੁਆਰਾ ਸਾਰੀ ਤਿਆਰੀ ਕੀਤੀ, ਅਧਿਆਪਕ ਮਾਰਗਦਰਸ਼ਨ ਅਤੇ ਪੇਸ ਲਰਨਿੰਗ ਤੋਂ ਪੂਰਾ ਲਾਭ ਲਿਆ । ਉਸਦੀ ਅਨੁਸ਼ਾਸਿਤ ਤਿਆਰੀ  ਸਦਕਾ ਉਸਨੇ ਜੇਈਈ ਮੇਨ ਵਿੱਚ ਸ਼ਾਨਦਾਰ 98.75 ਪ੍ਰਤੀਸ਼ਤ ਅੰਕ ਪ੍ਰਾਪਤ ਹੋਏ।”ਸਿੱਖਿਆ ਮੰਤਰੀ ਨੇ ਕਿਹਾ, “ਅੰਮ੍ਰਿਤਸਰ ਦੇ ਇੱਕ ਸਰਕਾਰੀ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਪਲਕ ਕੌਰ ਇੱਕ ਸਾਧਾਰਨ ਪਿਛੋਕੜ ਵਾਲੀ ਲੜਕੀ ਹੈ ਅਤੇ ਆਪਣੇ ਪਿਤਾ ਨੂੰ ਗੁਆਉਣ ਤੋਂ ਬਾਅਦ ਉਸਨੂੰ ਕਈ ਨਿੱਜੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਉਸਦੀ ਪਰਵਰਿਸ਼ ਉਸਦੀ ਮਾਂ, ਜੋ ਇੱਕ ਘਰੇਲੂ ਔਰਤ ਹੈ ਵੱਲੋਂ ਕੀਤੀ ਜਾ ਰਹੀ ਹੈ। ਇਸ ਪਰਿਵਾਰ ਦੀ ਸਾਲਾਨਾ  ਆਮਦਨ 1,00,000 ਤੋਂ ਵੀ ਘੱਟ ਹੈ। ਵਿੱਤੀ ਤੰਗੀ ਅਤੇ ਹੋਰ ਮੁਸ਼ਕਲਾਂ ਦੇ ਬਾਵਜੂਦ, ਉਹ ਆਪਣੀ ਸਿੱਖਿਆ ’ਤੇ ਕੇਂਦ੍ਰਿਤ ਰਹੀ। ਉਸਦੀ ਲਗਨ ਦੇ ਨਤੀਜੇ ਵਜੋਂ ਜੇਈਈ ਮੇਨ ਵਿੱਚ 90.11 ਪ੍ਰਤੀਸ਼ਤ ਅੰਕ ਪ੍ਰਾਪਤ ਹੋਏ।”ਉਨ੍ਹਾਂ ਅੱਗੇ ਕਿਹਾ ਕਿ ਐਸਏਐਸ ਨਗਰ ਦੇ ਇੱਕ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਕਾਜਲ, ਜੋ ਇੱਕ ਆਮ ਪਰਿਵਾਰ ਨਾਲ ਸਬੰਧਤ ਹੈ ਅਤੇ ਉਸਦੇ ਪਿਤਾ ਇੱਕ ਨਿੱਜੀ ਸੁਰੱਖਿਆ ਕੰਪਨੀ ਵਿੱਚ ਸੁਪਰਵਾਈਜ਼ਰ ਵਜੋਂ ਕੰਮ ਕਰਦੇ ਹਨ ਅਤੇ ਮਾਂ ਇੱਕ ਘਰੇਲੂ ਔਰਤ ਹੈ। ਉਨ੍ਹਾਂ ਕਿਹਾ ਕਿ ਕਾਜਲ ਦੇ ਪਰਿਵਾਰ ਦੀ ਸਲਾਨਾ ਆਮਦਨ ਲਗਭਗ 80,000 ਹੈ, ਫਿਰ ਵੀ ਇਨ੍ਹਾਂ ਵਿੱਤੀ ਤੰਗੀਆਂ ਦੇ ਬਾਜਜੂਦ, ਸਿੱਖਿਆ ਵੱਲ ਉਸਦਾ ਜਨੂੰਨ ਕਦੇ ਨਹੀਂ ਡੋਲਿਆ। ਉਹ ਆਈਆਈਟੀ ਮਦਰਾਸ ਤੋਂ ਕੰਪਿਊਟਰ ਸਾਇੰਸ ਦੀ ਪੜ੍ਹਾਈ ਕਰਨਾ ਚਾਹੁੰਦੀ ਹੈ। ਉਸਨੇ ਚੰਗੀ ਤਿਆਰੀ ਅਤੇ ਆਪਣੇ ਜਨੂੰਨ ਨਾਲ ਜੇਈਈ ਮੇਨਜ਼ 2026 ਵਿੱਚ 92.66 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ ਐਸਏਐਸ ਨਗਰ ਦੇ ਇੱਕ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਦਾ ਵਿਦਿਆਰਥੀ ਪਰਦੀਪ ਵੀ ਇੱਕ ਆਮ ਪਰਿਵਾਰ ਨਾਲ ਸਬੰਧਤ ਹੈ ਅਤੇ ਉਸਦੇ ਪਿਤਾ ਇੱਕ ਵਾਟਰ ਕੂਲਰ ਫੈਕਟਰੀ ਵਿੱਚ ਮਜ਼ਦੂਰ ਵਜੋਂ ਕੰਮ ਕਰਦੇ ਹਨ ਅਤੇ ਮਾਂ ਇੱਕ ਘਰੇਲੂ ਔਰਤ ਹੈ। ਉਨ੍ਹਾ ਕਿਹਾ ਕਿ ਪਰਦੀਪ ਦੇ ਪਰਿਵਾਰ ਦੀ ਸਲਾਨਾ ਆਮਦਨ ਤਕਰੀਬਨ 1,20,000 ਹੈ, ਜਿਸ ਕਰਕੇ ਉਸ ਨੂੰ ਹਮੇਸ਼ਾ ਵਿੱਤੀ ਚੁਣੌਤੀਆਂ ਵਿੱਚੋਂ ਦੀ ਲੰਘਣਾ ਪਿਆ। ਉਨ੍ਹਾਂ ਕਿਹਾ ਕਿ ਪਰਦੀਪ ਦੀ ਇੱਛਾ ਇੱਕ ਚੰਗੀ ਨੌਕਰੀ ਲੈਣ ਦੀ ਹੈ ਤਾਂ ਜੋ ਉਸਦੇ ਪਿਤਾ ਨੂੰ ਅੱਗੇ ਫੈਕਟਰੀ ਦੇ ਮੁਸ਼ਕਲ ਹਾਲਤਾਂ ਵਿੱਚ ਕੰਮ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪਰਦੀਪ ਨੇ ਆਪਣੀ ਮਿਹਨਤ ਨਾਲ ਜੇਈਈ ਮੇਨਜ਼ 2026 ਵਿੱਚ 93.11 ਪ੍ਰਤੀਸ਼ਤ ਅੰਕ ਹਾਸਲ ਕੀਤੇ।ਇਸ ਸਫ਼ਲਤਾ ਦਾ ਸਿਹਰਾ ਪੰਜਾਬ ਸਰਕਾਰ ਦੇ ਠੋਸ ਯਤਨਾਂ, ਖਾਸ ਕਰਕੇ ਪੀਏਸੀਈ ਕੋਚਿੰਗ ਪੋਰਟਲ ਵਰਗੀਆਂ ਪਹਿਲਕਦਮੀਆਂ, ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਨਾਂ ਕੋਈ ਪੈਸਾ ਲਏ ਉੱਚ-ਗੁਣਵੱਤਾ ਦੇ ਨਾਲ ਪ੍ਰੀਖਿਆਵਾਂ ਲਈ ਤਿਆਰ ਕਰਦਿਆਂ ਹਨ, ਨੂੰ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਡੇ ਕੋਲ ਅਜਿਹੇ ਹੋਰ ਪਤਾ ਨਹੀਂ ਕਿੰਨੇ ਕੁ ਕਿੱਸੇ ਹਨ ਜਿਨ੍ਹਾਂ ਵਿੱਚ ਸਾਧਾਰਨ ਪਿਛੋਕੜ ਨਾਲ ਸਬੰਧਤ ਬੱਚੇ ਆਈਆਈਟੀ ਮਦਰਾਸ, ਆਈਆਈਟੀ ਬੰਬੇ, ਆਈਆਈਟੀ ਦਿੱਲੀ ਅਤੇ ਬਿਟਸ (ਬੀਆਈਟੀਐਸ) ਪਿਲਾਨੀ ‘ਚ ਪੜ੍ਹਨ ਦਾ ਸੁਪਨਾ ਦੇਖ ਰਹੇ ਹਨ।ਸਿੱਖਿਆ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਅਜੇ ਸਿਰਫ਼ ਪ੍ਰੀਖਿਆ ਦੇ ਪਹਿਲੇ ਪੜਾਅ ਦੀ ਗੱਲ ਕਰ ਰਹੇ ਹਨ ਅਤੇ ਜੇਈਈ ਮੇਨਜ਼ ਦੀਆਂ

Punjab

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਮਾਨਸਾ, 21 ਫਰਵਰੀ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਵਿਖੇ ਲੜਕੀਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਉਚੇਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਆਉਣ ਵਾਲੀਆਂ ਧੀਆਂ ਲਈ ਸੁਰੱਖਿਅਤ ਅਤੇ ਮਿਆਰੀ ਸਿੱਖਿਆ ਸਹੂਲਤਾਂ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਲਗਭਗ 10 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਨ ਵਾਲੇ ਇਸ ਗਰਲਜ਼ ਹੋਸਟਲ ਦਾ ਨਿਰਮਾਣ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਹ ਸਹੂਲਤ ਉਨ੍ਹਾਂ ਵਿਦਿਆਰਥਣਾਂ ਨੂੰ ਵੱਡੀ ਰਾਹਤ ਦੇਵੇਗੀ ਜੋ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਪੜ੍ਹਾਈ ਲਈ ਆਉਂਦੀਆਂ ਹਨ।” ਉਨ੍ਹਾਂਅੱਗੇ ਐਲਾਨ ਕੀਤਾ, “ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਇੱਕ ਅਤਿ-ਆਧੁਨਿਕ ਡਿਜੀਟਲ ਲਾਇਬ੍ਰੇਰੀ ਵੀ ਸਥਾਪਿਤ ਕੀਤੀ ਜਾਵੇਗੀ। ਇਹ ਡਿਜੀਟਲ ਲਾਇਬ੍ਰੇਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਸਹਾਈ ਹੋਵੇਗੀ।”ਸੂਬੇ ਦੇ ਵਿਆਪਕ ਵਿਕਾਸ ਦੇ ਏਜੰਡੇ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਾਰੇ ਖੇਤਰਾਂ ਵਿੱਚ ਸਰਬਪੱਖੀ ਵਿਕਾਸ ਦਾ ਗਵਾਹ ਬਣ ਰਿਹਾ ਹੈ।”ਆਪਣੀ ਪਿਛਲੀ ਫੇਰੀ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ, “ਮੇਰੀ ਪਿਛਲੀ ਫੇਰੀ ਦੌਰਾਨ ਵਿਦਿਆਰਥਣਾਂ ਨੇ ਰਿਹਾਇਸ਼ੀ ਸਹੂਲਤਾਂ ਦੀ ਘਾਟ ਕਾਰਨ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ ਸੀ। ਉਨ੍ਹਾਂ ਦੀਆਂ ਚਿੰਤਾਵਾਂ ਦਾ ਤੁਰੰਤ ਨੋਟਿਸ ਲੈਂਦਿਆਂ ਅਸੀਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਅਤੇ ਪੀ.ਐਮ-ਊਸ਼ਾ ਸਕੀਮ ਤਹਿਤ ਇਸ ਕਰੋੜਾਂ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।” ਉਨ੍ਹਾਂ ਕਿਹਾ, “ਹੋਸਟਲ ਵਿੱਚ 122 ਵਿਦਿਆਰਥਣਾਂ ਦੇ ਰਹਿਣ ਲਈ ਕਮਰੇ ਹੋਣਗੇ, ਜੋ ਸਾਡੀਆਂ ਧੀਆਂ ਲਈ ਇੱਕ ਸੁਰੱਖਿਅਤ ਅਤੇ ਸਹਾਇਕ ਮਾਹੌਲ ਯਕੀਨੀ ਬਣਾਉਣਗੇ।”ਰੁਜ਼ਗਾਰ ਦੇ ਮੋਰਚੇ ‘ਤੇ ਪੰਜਾਬ ਸਰਕਾਰ ਦੇ ਰਿਕਾਰਡ ਬਾਰੇ ਦੱਸਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ਪਾਰਦਰਸ਼ੀ ਅਤੇ ਯੋਗਤਾ ਅਧਾਰਤ ਭਰਤੀਆਂ ਨੇ ਜਨਤਾ ਦਾ ਵਿਸ਼ਵਾਸ ਬਹਾਲ ਕੀਤਾ ਹੈ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਵਿੱਚ ਸਪੱਸ਼ਟ ਗਿਰਾਵਟ ਆਈ ਹੈ।”ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਬਾਰੇ ਸਰਕਾਰ ਦੇ ਸਖ਼ਤ ਰੁਖ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ, “ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਮੈਂ ਇਹ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।”ਇਸ ਮੌਕੇ ਮਾਨਸਾ ਦੇ ਵਿਧਾਇਕ ਡਾ: ਵਿਜੇ ਸਿੰਗਲਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ, “ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਇਸ ਅਹਿਮ ਬੁਨਿਆਦੀ ਢਾਂਚੇ ਲਈ ਧੰਨਵਾਦ ਕਰਦਾ ਹਾਂ, ਜਿਸ ਨਾਲ ਇਸ ਖੇਤਰ ਦੀਆਂ ਵਿਦਿਆਰਥਣਾਂ ਨੂੰ ਬਹੁਤ ਫਾਇਦਾ ਹੋਵੇਗਾ।”ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ: ਬਰਿੰਦਰ ਕੌਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ (ਸੀ.ਸੀ.) ਡਾ: ਅਮਰ ਇੰਦਰ ਸਿੰਘ ਦੇ ਸਵਾਗਤੀ ਭਾਸ਼ਣ ਨਾਲ ਹੋਈ, ਜਿਨ੍ਹਾਂ ਨੇ ਵਿਦਿਅਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੇ ਲਗਾਤਾਰ ਸਹਿਯੋਗ ਦੀ ਸ਼ਲਾਘਾ ਕੀਤੀ।ਆਪਣੀ ਫੇਰੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਂਪਸ ਵਿੱਚ ਕਿੱਕਬਾਕਸਿੰਗ ਦੇ ਮੈਚ ਵੀ ਦੇਖੇ, ਖਿਡਾਰੀਆਂ ਦੀ ਲਗਨ ਅਤੇ ਅਨੁਸ਼ਾਸਨ ਲਈ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨਾਲ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ।ਇਸ ਮੌਕੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਵਿੱਤ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਡਾਇਰੈਕਟਰ ਅਮਨ ਮਿੱਤਲ, ਐਸ.ਡੀ.ਐਮ ਕਾਲਾ ਰਾਮ ਕਾਂਸਲ, ਨਗਰ ਕੌਂਸਲ ਪ੍ਰਧਾਨ ਸੁਨੀਲ ਕੁਮਾਰ ਨੀਨੂ ਅਤੇ ਕਈ ਹੋਰ ਪ੍ਰਸ਼ਾਸਨਿਕ ਅਤੇ ਸਿਆਸੀ ਸ਼ਖਸੀਅਤਾਂ ਹਾਜ਼ਰ ਸਨ। 

Punjab

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ 'ਤੇ ਨਿੱਘੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 21 ਫਰਵਰੀ:ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ 1951 ਬੈਚ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਸ੍ਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਡੀਜੀਪੀ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) ‘ਤੇ ਪਾਈ ਪੋਸਟ ਵਿੱਚ ਕਿਹਾ ਕਿ ਇੰਡੀਅਨ ਪੁਲਿਸ ਸਰਵਿਸ ਦੇ ਪੰਜਾਬ ਕੇਡਰ ਦੀ ਪ੍ਰਮੁੱਖ ਹਸਤੀ ਸ੍ਰੀ ਬਾਵਾ ਅਧਿਕਾਰੀਆਂ ਦੀ ਇੱਕ ਪੀੜ੍ਹੀ ਦੀ ਨੁਮਾਇੰਦਗੀ ਕਰਦੇ ਹਨ, ਜਿਨ੍ਹਾਂ ਨੇ ਪੇਸ਼ੇਵਰ, ਸਿਧਾਂਤਕ ਅਤੇ ਨਿਡਰ ਪੁਲਿਸਿੰਗ ਦੀ ਮਜ਼ਬੂਤ ਨੀਂਹ ਰੱਖੀ। ਉਨ੍ਹਾਂ ਲਿਖਿਆ ਕਿ ਪੰਜਾਬ ਕੇਡਰ ਲੰਬੇ ਸਮੇਂ ਤੋਂ ਆਪਣੀ ਸਮਰਪਿਤ ਸੇਵਾ ਭਾਵਨਾ, ਲੀਡਰਸ਼ਿਪ ਅਤੇ ਦੇਸ਼ ਪ੍ਰਤੀ ਯੋਗਦਾਨ ਲਈ ਪ੍ਰਸ਼ੰਸਾ ਦਾ ਪਾਤਰ ਰਿਹਾ ਹੈ ਅਤੇ ਸ੍ਰੀ ਬਾਵਾ ਪੰਜਾਬ ਕੇਡਰ ਦੇ ਆਈ.ਪੀ.ਐਸ. ਅਧਿਕਾਰੀਆਂ ਦੀ ਮੋਹਰਲੀ ਕਤਾਰ ਦੀਆਂ ਹਸਤੀਆਂ ਵਿੱਚੋਂ ਇੱਕ ਹਨ।ਦੱਸਣਯੋਗ ਹੈ ਕਿ ਵਿਸ਼ੇਸ਼ ਡੀਜੀਪੀ ਹੈੱਡਕੁਆਰਟਰ ਐਸ.ਐਸ. ਸ੍ਰੀਵਾਸਤਵ ਅਤੇ ਡੀਆਈਜੀ ਪਰਸੋਨਲ ਅਮਨੀਤ ਕੌਂਡਲ ਨੇ ਵੈਟਰਨ ਅਧਿਕਾਰੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮੁੱਚੀ ਪੁਲਿਸ ਫੋਰਸ ਦੀ ਤਰਫ਼ੋਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।ਸ੍ਰੀ ਜਗਜੀਤ ਸਿੰਘ ਬਾਵਾ ਨੇ 13 ਜੁਲਾਈ, 1951 ਨੂੰ ਆਪਣਾ ਸੇਵਾਕਾਲ ਸ਼ੁਰੂ ਕੀਤਾ ਅਤੇ ਐਸਐਸਪੀ ਫਿਰੋਜ਼ਪੁਰ ਵਜੋਂ ਨਿਯੁਕਤ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਏਐਸਪੀ ਅਤੇ ਐਸਪੀ ਵਜੋਂ ਸੇਵਾਵਾਂ ਨਿਭਾਈਆਂ। ਉਨ੍ਹਾਂ ਨੇ ਡੀਆਈਜੀ ਅਤੇ ਆਈਜੀਪੀ ਵਜੋਂ ਵੀ ਕਈ ਮਹੱਤਵਪੂਰਨ ਅਹੁਦਿਆਂ ‘ਤੇ ਕੰਮ ਕੀਤਾ ਅਤੇ ਆਈਜੀਪੀ ਪੰਜਾਬ ਵਜੋਂ ਵੀ ਸੇਵਾ ਨਿਭਾਈ। ਇਸ ਤੋਂ ਬਾਅਦ ਉਨ੍ਹਾਂ ਨੂੰ 27 ਸਤੰਬਰ, 1977 ਨੂੰ ਕੇਂਦਰੀ ਡੈਪੂਟੇਸ਼ਨ ‘ਤੇ ਨਵੀਂ ਦਿੱਲੀ ਵਿੱਚ ਡਾਇਰੈਕਟਰ ਸੀਬੀਆਈ ਨਿਯੁਕਤ ਕੀਤਾ ਗਿਆ । ਸ੍ਰੀ ਬਾਵਾ ਨੂੰ ਸੇਵਾਮੁਕਤੀ ਦੀ ਉਮਰ ਤੋਂ ਬਾਅਦ ਸੇਵਾ ਵਿੱਚ ਇੱਕ ਸਾਲ ਦਾ ਵਾਧਾ ਦਿੱਤਾ ਗਿਆ ਅਤੇ ਫਿਰ 28 ਫਰਵਰੀ, 1985 ਨੂੰ ਨੂੰ ਉਹ ਸੇਵਾਮੁਕਤ ਹੋ ਗਏ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਆਈਜੀਪੀ ਪੰਜਾਬ ਅਤੇ ਡਾਇਰੈਕਟਰ ਸੀਬੀਆਈ ਵਜੋਂ ਆਪਣੀ ਮਿਸਾਲੀ ਸੇਵਾ ਰਾਹੀਂ ਸ੍ਰੀ ਬਾਵਾ ਨੇ ਇਮਾਨਦਾਰੀ, ਸੰਸਥਾਗਤ ਤਾਕਤ ਅਤੇ ਜਨਤਕ ਵਿਸ਼ਵਾਸ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਿਆ। ਉਨ੍ਹਾਂ ਕਿਹਾ ਕਿ ਸ੍ਰੀ ਬਾਵਾ ਦਾ ਜੀਵਨ ਅਤੇ ਕਰੀਅਰ ਲਗਾਤਾਰ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਾ ਆ ਰਿਹਾ ਹੈ।ਡੀਜੀਪੀ ਨੇ ਅੱਗੇ ਕਿਹਾ ਕਿ ਜਦੋਂ ਅਸੀਂ ਅੱਜ ਸ੍ਰੀ ਬਾਵਾ ਦਾ 100ਵਾਂ ਜਨਮਦਿਨ ਮਨਾ ਰਹੇ ਹਾਂ, ਪੰਜਾਬ ਪੁਲਿਸ ਦੇਸ਼ ਪ੍ਰਤੀ ਡਿਊਟੀ, ਸਨਮਾਨ ਅਤੇ ਸੇਵਾ ਲਈ ਉਨ੍ਹਾਂ ਪ੍ਰਤੀ ਆਪਣਾ ਡੂੰਘਾ ਮਾਣ-ਸਨਮਾਨ ਜ਼ਾਹਰ ਕਰਦੀ ਹੈ। 

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਫਾਜ਼ਿਲਕਾ, 21 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਉੱਘੇ ਸਮਾਜ ਸੇਵਕ ਸੰਦੀਪ ਗਿਲਹੋਤਰਾ ਦੇ ਦੇਹਾਂਤ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਗਿਲਹੋਤਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ, ਜਿਨ੍ਹਾਂ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਸੰਦੀਪ ਗਿਲਹੋਤਰਾ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰਾ ਸਾਹਿਬ ਸਨ।ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਵਰਗੀ ਸੰਦੀਪ ਗਿਲਹੋਤਰਾ ਨਿਰਸਵਾਰਥ ਸੇਵਾ ਦੇ ਚਾਨਣ ਮੁਨਾਰੇ ਅਤੇ ਸਮਰਪਿਤ ਸਮਾਜ ਸੇਵਕ ਸਨ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਲੋਕਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ, ਖਾਸ ਕਰ ਕੇ ਹਾਸ਼ੀਏ ‘ਤੇ ਧੱਕੇ ਭਾਈਚਾਰਿਆਂ ਦੀ ਬਿਹਤਰੀ ਲਈ ਅਣਥੱਕ ਕੰਮ ਕੀਤਾ। ਉਹ ਦੱਬੇ-ਕੁਚਲੇ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਸਨ।”ਮੁੱਖ ਮੰਤਰੀ ਨੇ ਅੱਗੇ ਕਿਹਾ, “ਸੰਦੀਪ ਗਿਲਹੋਤਰਾ ਦੇ ਚੰਗੇ ਕੰਮ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਉੱਕਰੇ ਰਹਿਣਗੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਦੇ ਬੇਵਕਤੀ ਅਕਾਲ ਚਲਾਣੇ ਨੇ ਇੱਕ ਅਜਿਹਾ ਖਲਾਅ ਪੈਦਾ ਕਰ ਦਿੱਤਾ ਹੈ, ਜੋ ਕਦੇ ਵੀ ਭਰਿਆ ਨਹੀਂ ਜਾ ਸਕਦਾ। ਇਸ ਮਹਾਨ ਸਮਾਜ ਸੇਵਕ ਦੇ ਯੋਗਦਾਨ ਹਮੇਸ਼ਾ ਸਮਾਜ ਸੇਵਾ ਦੇ ਮਾਰਗ ਨੂੰ ਰੌਸ਼ਨ ਕਰਦੇ ਰਹਿਣਗੇ।”ਪਰਿਵਾਰ ਦੀ ਲੋਕ ਸੇਵਾ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਮਹਾਨ ਆਤਮਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ, ਉਨ੍ਹਾਂ ਦਾ ਜਵਾਈ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਮਿਸ਼ਨਰੀ ਉਤਸ਼ਾਹ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਣ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖ਼ਸ਼ਣ।ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਜਗਦੀਪ ਕੰਬੋਜ ਗੋਲਡੀ ਅਤੇ ਹੋਰ ਵੀ ਮੌਜੂਦ ਸਨ। 

Punjab

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬੀਆਂ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਵਧਾਈ; ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਉਪਰਾਲਿਆਂ ‘ਤੇ ਚਾਨਣਾ ਪਾਇਆ

ਚੰਡੀਗੜ੍ਹ, 21 ਫਰਵਰੀ:ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਲੋਕਾਂ ਨੂੰ ਸਿੱਖਿਆ, ਸੰਚਾਰ, ਸੱਭਿਆਚਾਰ ਸੰਭਾਲ ਅਤੇ ਟਿਕਾਊ ਵਿਕਾਸ ਵਿੱਚ ਮਾਤ ਭਾਸ਼ਾ ਦੀ ਮਹੱਤਵਪੂਰਨ ਭੂਮਿਕਾ ਦਾ ਹਵਾਲਾ ਦਿੰਦਿਆਂ ਮਾਂ ਬੋਲੀ ਪੰਜਾਬੀ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ।ਲੋਕਾਂ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਭਾਸ਼ਾਵਾਂ ਬਰਾਬਰ ਸਤਿਕਾਰ-ਯੋਗ ਹਨ। ਉਨ੍ਹਾਂ ਨੇ ਪੰਜਾਬੀ ਦੇ ਪਾਸਾਰ ਤੇ ਸੱਭਿਆਚਾਰ ਦੀ ਸੰਭਾਲ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ।ਸ. ਬੈਂਸ ਨੇ ਦੱਸਿਆ ਕਿ ਸੂਬੇ ਦੇ ਕੋਨੇ-ਕੋਨੇ ਤੱਕ ਪੰਜਾਬੀ ਭਾਸ਼ਾ ਦੇ ਪਾਸਾਰ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਭਾਸ਼ਾ ਵਿਭਾਗ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ‘ਤੇ ਪੰਜਾਬ ਭਰ ਵਿੱਚ 13 ਸਮਾਗਮ ਆਯੋਜਿਤ ਕੀਤੇ ਹਨ। ਇਨ੍ਹਾਂ ਸਮਾਗਮਾਂ ਵਿੱਚ ਕਵੀ ਦਰਬਾਰ, ਨਾਟਕ, ਭਾਸ਼ਾ ਸੈਮੀਨਾਰ, ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਅਤੇ ਸਾਹਿਤਕ ਚਰਚਾਵਾਂ ਸ਼ਾਮਲ ਹਨ।ਪੰਜਾਬ ਸਰਕਾਰ ਵੱਲੋਂ ਮਾਤ ਭਾਸ਼ਾ ਦੀ ਸੰਭਾਲ ਅਤੇ ਇਸਦੇ ਵਿਸ਼ਵਵਿਆਪੀ ਪ੍ਰਚਾਰ ਲਈ ਕੀਤੇ ਗਏ ਕਈ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਭਾਸ਼ਾ ਮੰਤਰੀ ਨੇ ਕਿਹਾ ਕਿ ਪੰਜਾਬੀ ਸਾਹਿਤ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦੇ ਸਨਮਾਨ ਲਈ ਵਿਭਾਗ ਵੱਲੋਂ ਲੋੜਵੰਦ ਲੇਖਕਾਂ, ਸਾਹਿਤਕਾਰਾਂ ਅਤੇ ਉਨ੍ਹਾਂ ਦੇ ਆਸ਼ਰਿਤ ਪਰਿਵਾਰਾਂ ਨੂੰ 15,000 ਰੁਪਏ ਦੀ ਮਹੀਨਾਵਾਰ ਪੈਨਸ਼ਨ/ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।  ਇਸ ਤੋਂ ਇਲਾਵਾ ਵਿਭਾਗ ਸਾਲ 2025 ਲਈ ਬੈਸਟ ਲਿਟਰੇਰੀ ਪੰਜਾਬੀ ਬੁੱਕ ਐਵਾਰਡ ਯੋਜਨਾ ਦੇ ਤਹਿਤ ਵੱਖ-ਵੱਖ ਸ਼੍ਰੇਣੀਆਂ ਵਿੱਚ 10 ਪੁਰਸਕਾਰ ਪ੍ਰਦਾਨ ਕੀਤੇ ਹਨ। ਇਸ ਦੇ ਨਾਲ ਹੀ ਵਿਭਾਗ ਵੱਲੋਂ 11 ਪੰਜਾਬੀ ਸਾਹਿਤਕ ਸਭਾਵਾਂ ਨੂੰ ਵਿੱਤੀ ਸਹਾਇਤਾ ਵੀ ਦਿੱਤੀ ਗਈ ਤਾਂ ਜੋ ਉਹ ਮਾਂ ਬੋਲੀ ਦੇ ਪਾਸਾਰ ਲਈ ਸਮਰਪਿਤ ਸਮਾਗਮ ਕਰਵਾ ਸਕਣ।ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਲਗਾਵ ਪੈਦਾ ਕਰਨ ਦੇ ਯਤਨਾਂ ਤਹਿਤ ਵਿਭਾਗ ਨੇ 20 ਜ਼ਿਲ੍ਹਾ ਭਾਸ਼ਾ ਦਫ਼ਤਰਾਂ ਵਿੱਚ ਪੰਜਾਬੀ ਸਾਹਿਤਕ ਸਿਰਜਣਾ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਹਨ। ਇਸੇ ਦੇ ਨਾਲ ਹੀ ਰਾਜ ਭਰ ਵਿੱਚ ਪੰਜਾਬੀ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦੇ ਫਾਈਨਲ ਮੁਕਾਬਲੇ ਮੋਗਾ ਵਿੱਚ ਰੱਖੇ ਗਏ ਅਤੇ ਭਾਸ਼ਾਈ ਉੱਤਮਤਾ ਪ੍ਰਤੀ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਦਿਆਂ ਜੇਤੂਆਂ ਨੂੰ ਵੱਖ-ਵੱਖ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ।ਵਿਭਾਗ ਦੇ ਸਾਲ ਭਰ ਚੱਲਣ ਵਾਲੇ ਵਿਭਿੰਨ ਸਾਹਿਤਕ ਸਮਾਗਮਾਂ ਵਿੱਚ ਸਾਹਿਤਕ ਸ਼ਖਸੀਅਤਾਂ ਨਾਲ ਪੰਜ ‘ਰੂ-ਬ-ਰੂ’ ਪ੍ਰੋਗਰਾਮ, ‘ਕਹਾਣੀ ਦਰਬਾਰ’, ‘ਸਾਵਨ ਕਵੀ ਦਰਬਾਰ’ ਅਤੇ ਨਵਾਂਸ਼ਹਿਰ ਵਿਖੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਸ਼ਾਮਲ ਹਨ। ਇਸਦੇ ਨਾਲ ਹੀ ਵਿਭਾਗ ਨੇ ਤਿੰਨ-ਭਾਸ਼ਾਈ ਕਵਿਤਾ ਗਾਇਨ, ਉਰਦੂ ਮੁਸ਼ਾਇਰਿਆਂ, ਹਿੰਦੀ ਦਿਵਸ ਅਤੇ ਸੰਸਕ੍ਰਿਤ ਦਿਵਸ ਵਰਗੇ ਸਮਾਗਮ ਕਰਵਾ ਕੇ ਭਾਸ਼ਾਈ ਵਿਭਿੰਨਤਾ ਦਾ ਜਸ਼ਨ ਵੀ ਮਨਾਇਆ ਗਿਆ । ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਉਪਰਾਲਿਆ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਇਤਿਹਾਸਕ ਸ਼ਹੀਦੀ ਜੋੜ ਮੇਲ ਵਿਖੇ ਧਾਰਮਿਕ ਕਵਿਤਾ ਮੁਕਾਬਲੇ ਕਰਵਾਉਣਾ ਵੀ ਸ਼ਾਮਲ ਹੈ।ਨਵੰਬਰ 2025 ਦਾ ਮਹੀਨਾ ‘ਪੰਜਾਬੀ ਮਹੀਨੇ’ ਵਜੋਂ ਸਮਰਪਿਤ ਕੀਤਾ ਗਿਆ, ਜਿਸ ਵਿੱਚ ਲੋਕਾਂ ਨੂੰ ਉਨ੍ਹਾਂ ਦੀਆਂ ਭਾਸ਼ਾਈ ਜੜ੍ਹਾਂ ਨਾਲ ਜੋੜਨ ਲਈ ਰਾਜ ਭਰ ਵਿੱਚ 10 ਪ੍ਰਮੁੱਖ ਸਮਾਗਮ ਕਰਵਾਏ ਗਏ। ਉਨ੍ਹਾਂ ਕਿਹਾ ਕਿ ਵਿਭਾਗ ਨੇ ਆਪਣੀ ਲਾਇਬ੍ਰੇਰੀ ਵਿੱਚ ਉਪਲਬਧ 1.25 ਲੱਖ ਕਿਤਾਬਾਂ ਦੇ ਡਿਜੀਟਲ ਸੰਗ੍ਰਹਿ ਲਈ ਇੱਕ ਵੱਡੇ ਪੱਧਰ ਦਾ ਪ੍ਰੋਜੈਕਟ ਸ਼ੁਰੂ ਕੀਤਾ ਹੈ, ਜਿਸ ਵਿੱਚ ਪੰਜਾਬੀ, ਹਿੰਦੀ, ਉਰਦੂ, ਸੰਸਕ੍ਰਿਤ ਅਤੇ ਅੰਗਰੇਜ਼ੀ ਸ਼ਾਮਲ ਹਨ। ਇਹ ਪਹਿਲ ਦੁਨੀਆਂ ਭਰ ਦੇ ਪਾਠਕਾਂ ਨੂੰ ਕਲਾਸਿਕ ਅਤੇ ਸਮਕਾਲੀ ਸਾਹਿਤ ਤੱਕ ਡਿਜੀਟਲ ਪਹੁੰਚ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪਰੰਪਰਾ ਅਤੇ ਤਕਨਾਲੋਜੀ ਦਰਮਿਆਨ ਪਾੜੇ ਨੂੰ ਪੂਰਦਿਆਂ ਵਿਭਾਗ ਦੀ ਵੈੱਬਸਾਈਟ ਪਹਿਲਾਂ ਹੀ ਸ਼ਬਦਕੋਸ਼ਾਂ ਅਤੇ ਸ਼ਬਦਾਵਲੀਆਂ ਦੇ ਚੋਖੇ ਭੰਡਾਰ ਦੇ ਨਾਲ ਨਾਲ ਪੰਜਾਬੀ ਵਿੱਚ ਵਿਸ਼ਵ ਕਲਾਸਿਕ ਸਾਹਿਤ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਸ਼ਾ ਸਿਰਫ਼ ਸੰਚਾਰ ਦਾ ਸਾਧਨ ਨਹੀਂ ਹੈ; ਇਹ ਸਾਡੀ ਪਛਾਣ ਹੈ। ਸਾਡੇ ਲੇਖਕਾਂ ਦੇ ਪਰਿਵਾਰਾਂ ਦੀ ਸਹਾਇਤਾ ਤੋਂ ਲੈ ਕੇ 1.25 ਲੱਖ ਕਿਤਾਬਾਂ ਔਨਲਾਈਨ ਪਾਉਣ ਤੱਕ, ਸਾਡੀ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਪੰਜਾਬੀ ਭਾਸ਼ਾ ਦੀ ਸੰਭਾਲ ਦੇ ਨਾਲ-ਨਾਲ ਇਸਨੂੰ ਵਿਸ਼ਵ ਪੱਧਰ ‘ਤੇ ਵੱਧ ਤੋਂ ਵੱਧ ਪ੍ਰਫੁੱਲਤ ਕੀਤਾ ਜਾਵੇ। 

Punjab

ਗੈਂਗਸਟਰਾਂ ’ਤੇ ਵਾਰ ਦਾ 32ਵਾਂ ਦਿਨ: ਪੰਜਾਬ ਪੁਲਿਸ ਵੱਲੋਂ 631 ਥਾਈਂ ਛਾਪੇਮਾਰੀ ; 217 ਕਾਬੂ

ਚੰਡੀਗੜ੍ਹ, 21 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 32ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 631 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।ਮੁਹਿੰਮ ਦੇ 32ਵੇਂ ਦਿਨ, ਪੁਲਿਸ ਟੀਮਾਂ ਨੇ 217 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 10,412 ਹੋ ਗਈ ਹੈ।ਇਸ ਤੋਂ ਇਲਾਵਾ 95 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 151 ਵਿਅਕਤੀਆਂ ਦੀ ਤਫ਼ਤੀਸ਼ ਅਤੇ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਲੋਕ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ  ਜਾ ਸਕਦੀ ਹੈ ।ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 357ਵੇਂ ਦਿਨ ਵੀ ਜਾਰੀ ਰੱਖਦਿਆਂ  ਅੱਜ 117 ਨਸ਼ੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.1 ਕਿਲੋ ਹੈਰੋਇਨ, 3 ਕਿਲੋ ਅਫੀਮ, 446 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 63250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 357 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50691 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ 

Punjab

ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ ਵਿੱਚ ਦਾਖਲਾ ਸ਼ੁਰੂ, ਪ੍ਰੀਖਿਆ 7 ਜੂਨ ਨੂੰ, ਅਪਲਾਈ ਕਰਨ ਦੀ ਆਖ਼ਰੀ ਮਿਤੀ 5 ਅਪ੍ਰੈਲ

ਚੰਡੀਗੜ੍ਹ, 21 ਫਰਵਰੀ:ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਵੱਲੋਂ ਜਨਵਰੀ 2027 ਟਰਮ ਵਿੱਚ ਦਾਖਲੇ ਲਈ ਯੋਗ ਲੜਕੇ ਅਤੇ ਲੜਕੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਲਿਖਤੀ ਦਾਖਲਾ ਪ੍ਰੀਖਿਆ 7 ਜੂਨ, 2026 (ਐਤਵਾਰ) ਨੂੰ ਲਾਲਾ ਲਾਜਪਤ ਰਾਏ ਭਵਨ, ਚੰਡੀਗੜ੍ਹ ਵਿਖੇ ਕਰਵਾਈ ਜਾਵੇਗੀ । ਦਾਖਲੇ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਦਾ ਜਨਮ 2 ਜਨਵਰੀ, 2014 ਤੋਂ ਪਹਿਲਾਂ ਅਤੇ 1 ਜੁਲਾਈ, 2015 ਤੋਂ ਬਾਅਦ ਨਾ ਹੋਇਆ ਹੋਵੇ ਅਤੇ ਉਹ ਜਾਂ ਤਾਂ 7ਵੀਂ ਜਮਾਤ ਵਿੱਚ ਪੜ੍ਹ ਰਹੇ ਹੋਣ ਜਾਂ ਕਿਸੇ ਮਾਨਤਾ ਪ੍ਰਾਪਤ ਸਕੂਲ ਤੋਂ 7ਵੀਂ ਜਮਾਤ ਪਾਸ ਕੀਤੀ ਹੋਵੇ। ਚੁਣੇ ਗਏ ਉਮੀਦਵਾਰਾਂ ਨੂੰ ਅੱਠਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਲਿਖਤੀ ਪ੍ਰੀਖਿਆ ਵਿੱਚ ਤਿੰਨ ਪੇਪਰ ਹੋਣਗੇ—ਅੰਗਰੇਜ਼ੀ, ਗਣਿਤ ਅਤੇ ਆਮ ਗਿਆਨ।ਪ੍ਰਾਸਪੈਕਟਸ-ਕਮ-ਅਰਜ਼ੀ ਫਾਰਮ ਸਮੇਤ ਵਧੇਰੇ ਜਾਣਾਕਰੀ ਆਰ.ਆਈ.ਐਮ.ਸੀ. ਦੀ ਵੈੱਬਸਾਈਟ www.rimc.edu.in ਤੋਂ ਨਿਰਧਾਰਤ ਫੀਸ 600 ਰੁਪਏ (ਜਨਰਲ ਸ਼੍ਰੇਣੀ ਲਈ) ਅਤੇ 555 ਰੁਪਏ (ਐਸ.ਸੀ./ਐਸ.ਟੀ. ਲਈ) ਜਮ੍ਹਾਂ ਕਰਵਾ ਕੇ ਔਨਲਾਈਨ ਪ੍ਰਾਪਤ ਕੀਤੀ ਜਾ ਸਕਦੀ ਹੈ। ਅਰਜ਼ੀ ਫਾਰਮ, ਇੱਕ ਡਿਮਾਂਡ ਡਰਾਫਟ, ਜੋ ‘ਦ ਕਮਾਂਡੈਂਟ ਆਰ.ਆਈ.ਐਮ.ਸੀ. ਫੰਡ’ ਦੇ ਹੱਕ ਵਿੱਚ ਅਤੇ ਦੇਹਰਾਦੂਨ ਵਿਖੇ ਭੁਗਤਾਨਯੋਗ ਹੋਵੇਗਾ ਸਮੇਤ ਲਿਖਤੀ ਬੇਨਤੀ ਭੇਜ ਕੇ ਵੀ ਮੰਗਵਾਇਆ ਜਾ ਸਕਦਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਮੁਕੰਮਲ ਅਰਜ਼ੀ ਫਾਰਮ, ਲੋੜੀਂਦੇ ਦਸਤਾਵੇਜ਼ਾਂ ਦੇ ਨਾਲ 5 ਅਪ੍ਰੈਲ, 2026 ਨੂੰ ਜਾਂ ਇਸ ਤੋਂ ਪਹਿਲਾਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ, ਸੈਨਿਕ ਭਵਨ, ਸੈਕਟਰ-21-ਡੀ, ਚੰਡੀਗੜ੍ਹ ਭੇਜੇ ਜਾਣ । ਨਿਰਧਾਰਤ ਮਿਤੀ ਤੋਂ ਬਾਅਦ ਪ੍ਰਾਪਤ ਹੋਈਆਂ ਅਰਜ਼ੀਆਂ ਵਿਚਾਰੀਆਂ ਨਹੀਂ ਜਾਣਗੀਆਂ। 

Punjab

ਲੋਕ ਸਭਾ ਮੈਂਬਰ ਮੀਤ ਹੇਅਰ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਵੰਦੇ ਭਾਰਤ ਰੇਲ ਦਾ ਸਵਾਗਤ

ਬਰਨਾਲਾ, 21 ਫਰਵਰੀ           ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਵੱਡੀ ਗਿਣਤੀ ਬਰਨਾਲਾ ਵਾਸੀਆਂ ਵਲੋਂ ਕੱਲ੍ਹ ਦੇਰ ਸ਼ਾਮ ਨਵੀਂ ਦਿੱਲੀ – ਫਿਰੋਜ਼ਪੁਰ ਕੈਂਟ ਫਾਸਟ ਟ੍ਰੇਨ ਵੰਦੇ ਭਾਰਤ ਦਾ ਬਰਨਾਲਾ ਰੇਲਵੇ ਸਟੇਸ਼ਨ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।      ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਪਹਿਲੀ ਵਾਰ ਵੰਦੇ ਭਾਰਤ ਰੇਲ ਬਰਨਾਲਾ ਸਟੇਸ਼ਨ ‘ਤੇ ਰੁਕੀ ਹੈ, ਜੋ ਕਿ ਬਰਨਾਲੇ ਦੇ ਲੋਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਬਤੌਰ ਲੋਕ ਸਭਾ ਮੈਂਬਰ ਉਨ੍ਹਾਂ ਲਗਾਤਾਰ 3 ਵਾਰ ਸੰਸਦ ਵਿੱਚ ਇਹ ਮੁੱਦਾ ਚੁੱਕਿਆ ਕਿ ਬਰਨਾਲੇ ਨੂੰ ਕੌਮੀ ਰਾਜਧਾਨੀ ਨਾਲ ਜੋੜਨ ਲਈ ਫਾਸਟ ਟ੍ਰੇਨ ਚਲਾਈ ਜਾਵੇ ਅਤੇ ਬਕਾਇਦਾ ਸਮੇਂ ਸਮੇਂ ‘ਤੇ ਸਬੰਧਤ ਮੰਤਰੀ ਸਾਹਿਬਾਨ ਨਾਲ ਵੀ ਮੁਲਾਕਾਤ ਕੀਤੀ। ਓਨ੍ਹਾਂ ਕਿਹਾ ਕਿ 8 ਨਵੰਬਰ 2025 ਨੂੰ ਟ੍ਰੇਨ ਚੱਲਣ ਦੀ ਸ਼ੁਰੂਆਤ ਹੋਈ ਪਰ ਬਰਨਾਲਾ ਸਟੇਸ਼ਨ ‘ਤੇ ਠਹਿਰ ਨਹੀਂ ਹੋਈ। ਇਸ ਮਗਰੋਂ ਓਨ੍ਹਾਂ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਮੁੜ ਮੰਗ ਰੱਖੀ ਕਿ ਵੰਦੇ ਭਾਰਤ ਦੀ ਬਰਨਾਲਾ ਵਿੱਚ ਠਹਿਰ ਕੀਤੀ ਜਾਵੇ ਜਿਨ੍ਹਾਂ ਨੇ ਇਸ ਰੇਲ ਸਰਵਿਸ ਦਾ ਪੂਰਨ ਵਿਸ਼ਵਾਸ ਦਿਵਾਇਆ।     ਓਨ੍ਹਾਂ ਕੇਂਦਰੀ ਰੇਲ ਰਾਜ ਮੰਤਰੀ ਅਤੇ ਸਰਕਾਰ ਦਾ ਇਹ ਰੇਲ ਸੇਵਾ ਚਲਾਉਣ ਲਈ ਧੰਨਵਾਦ ਕੀਤਾ ਅਤੇ ਇਸ ਨੂੰ ਬਰਨਾਲਾ ਵਾਸੀਆਂ ਦੀ ਜਿੱਤ ਕਰਾਰ ਦਿੱਤਾ। ਓਨ੍ਹਾਂ ਕਿਹਾ ਕਿ ਇਸ ਰੇਲ ਸੇਵਾ ਨਾਲ ਸਿਰਫ਼ ਬਰਨਾਲਾ ਨੂੰ ਹੀ ਨਹੀਂ ਬਲਕਿ ਆਸ-ਪਾਸ ਦੇ 4 ਜ਼ਿਲ੍ਹਿਆਂ ਨੂੰ ਫਾਇਦਾ ਹੋਵੇਗਾ।       ਜ਼ਿਕਰਯੋਗ ਹੈ ਕਿ ਉੱਤਰੀ ਰੇਲਵੇ ਵਲੋਂ ਜਾਰੀ ਸਮਾਂ ਸਾਰਨੀ ਤਹਿਤ ਫਿਰੋਜ਼ਪੁਰ ਕੈਂਟ ਤੋਂ ਦਿੱਲੀ ਲਈ ਜਾਣ ਵਾਲੀ ਵੰਦੇ ਭਾਰਤ ਟ੍ਰੇਨ ਸਵੇਰੇ 9:59 ‘ਤੇ ਬਰਨਾਲਾ ਸਟੇਸ਼ਨ ਉੱਤੇ ਰੁਕਦੀ ਹੈ ਅਤੇ 2 ਮਿੰਟ ਦੀ ਠਹਿਰ ਮਗਰੋਂ 10:01 ‘ਤੇ ਚਲਦੀ ਹੈ। ਵਾਪਸੀ ‘ਤੇ ਦੇਰ ਸ਼ਾਮ 8:20 ‘ਤੇ ਪਹੁੰਚ ਕੇ 8:22 ‘ਤੇ ਅੱਗੇ ਚਲਦੀ ਹੈ। ਇਹ ਟ੍ਰੇਨ ਬੁੱਧਵਾਰ ਨੂੰ ਛੱਡ ਕੇ ਹਫ਼ਤੇ ਦੇ ਬਾਕੀ ਸਾਰੇ ਦਿਨ ਚੱਲਦੀ ਹੈ। 

Punjab

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ

ਮਾਨਸਾ, 21 ਫਰਵਰੀ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਗਰਲਜ਼ ਯੂਨੀਵਰਸਿਟੀ ਕਾਲਜ ਵਿੱਚ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਹੋਸਟਲ ਦੇ ਉਸਾਰੀ ਕਾਰਜ ਅਗਲੇ ਛੇ ਮਹੀਨਿਆਂ ਅੰਦਰ ਮੁਕੰਮਲ ਕਰ ਦਿੱਤੇ ਜਾਣਗੇ ਅਤੇ ਹੋਸਟਲ ਦੇ ਬਣਨ ਨਾਲ ਕਾਲਜ ਵਿੱਚ ਦੂਰ ਦੁਰਾਡੇ ਤੋਂ ਪੜ੍ਹਨ ਲਈ ਆਉਣ ਵਾਲੀਆਂ ਵਿਦਿਆਰਥਣਾ ਨੂੰ ਵੱਡੀ ਰਾਹਤ ਮਿਲੇਗੀ।ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਛੇਤੀ ਹੀ ਇਸ ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ ਤਾਂ ਜੋ ਇਸ ਕਾਲਜ ਦੀਆਂ ਵਿਦਿਆਰਥਣਾਂ ਸਿੱਖਿਆ ਪ੍ਰਾਪਤ ਕਰਨ ਦੇ ਨਾਲ ਨਾਲ ਭਵਿੱਖ ਵਿੱਚ ਹੋਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀਆਂ ਤਿਆਰੀਆਂ ਵੀ ਕਰ ਸਕਣ।ਕਾਲਜ ਕੈਂਪਸ ਵਿੱਚ ਵਿਧਾਇਕ ਮਾਨਸਾ ਡਾ. ਵਿਜੇ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਡੀ.ਸੀ ਨਵਜੋਤ ਕੌਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਪ੍ਰੀਤ ਸਿੰਘ ਭੁੱਚਰ ਦੀ ਮੌਜੂਦਗੀ ਵਿੱਚ ਨੀਹ ਪੱਥਰ ਰੱਖਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਰਵ ਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਪਿਛਲੇ ਮਹੀਨਿਆਂ ਦੌਰਾਨ ਜਦੋਂ ਉਹਨਾਂ ਵੱਲੋਂ ਕਾਲਜ ਕੈਂਪਸ ਦਾ ਦੌਰਾ ਕੀਤਾ ਗਿਆ ਸੀ ਤਾਂ ਇੱਥੇ ਵਿਦਿਆਰਥਣਾਂ ਨੇ ਉਹਨਾਂ ਨੂੰ ਜਾਣੂ ਕਰਵਾਇਆ ਸੀ ਕਿ ਹੋਸਟਲ ਦੀ ਕਮੀ ਕਾਰਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਦਿਆਰਥਣਾਂ ਨੂੰ ਦਰਪੇਸ਼ ਇਸ ਵੱਡੀ ਮੁਸ਼ਕਿਲ ਦਾ ਸਥਾਈ ਹੱਲ ਕਰਨ ਲਈ ਸਬੰਧਤ ਮੰਤਰਾਲੇ ਨਾਲ ਰਾਬਤਾ ਕੀਤਾ ਗਿਆ ਅਤੇ ਅੱਜ ਇਸ ਬਹੁ ਕਰੋੜੀ ਪ੍ਰੋਜੈਕਟ ਦੀ ਰਸਮੀ ਤੌਰ ਤੇ ਸ਼ੁਰੂਆਤ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਪੀਐਮ ਊਸ਼ਾ ਸਕੀਮ ਤਹਿਤ ਬਣਾਏ ਜਾ ਰਹੇ ਇਸ ਹੋਸਟਲ ਵਿੱਚ 122 ਵਿਦਿਆਰਥਣਾ ਲਈ ਰਿਹਾਇਸ਼ੀ ਕਮਰਿਆਂ ਦਾ ਨਿਰਮਾਣ ਕਰਵਾਇਆ ਜਾਵੇਗਾ।ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਦੇ 63 ਹਜ਼ਾਰ ਤੋਂ ਵੱਧ ਨੌਜਵਾਨਾਂ ਅਤੇ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਜੋ ਕਿ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚੋਂ ਨੌਜਵਾਨਾਂ ਦੇ ਵਿਦੇਸ਼ ਜਾਣ ਦਾ ਰੁਝਾਨ ਘਟਿਆ ਹੈ ਅਤੇ ਨੌਜਵਾਨਾਂ ਦਾ ਪੰਜਾਬ ਵਿੱਚ ਵਿਸ਼ਵਾਸ ਬਹਾਲ ਹੋਇਆ ਹੈ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਮੁਕੰਮਲ ਸਫਾਇਆ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁਹਿੰਮ ਚਲਾਈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ।ਉਨ੍ਹਾਂ ਸਖਤ ਚਿਤਾਵਨੀ ਦਿੰਦਿਆ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ।ਧੰਨਵਾਦੀ ਸ਼ਬਦ ਸਾਂਝੇ ਕਰਦਿਆਂ ਵਿਧਾਇਕ ਮਾਨਸਾ ਡਾ. ਵਿਜੇ ਸਿੰਗਲਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਇਸ ਉਦਮ ਲਈ ਵਿਸ਼ੇਸ਼ ਧੰਨਵਾਦ ਕੀਤਾ। ਸਵਾਗਤੀ ਸ਼ਬਦ ਕਾਲਜ ਦੇ ਪ੍ਰਿੰਸੀਪਲ ਡਾ. ਬਰਿੰਦਰ ਕੌਰ ਅਤੇ ਡਾਇਰੈਕਟਰ (ਸੀ.ਸੀ.) ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਅਮਰ ਇੰਦਰ ਸਿੰਘ ਨੇ ਸਾਂਝੇ ਕੀਤੇ।ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਕਿੱਕ ਬਾਕਸਿੰਗ ਦੇ ਮੁਕਾਬਲੇ ਦੇਖੇ ਅਤੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਉਹਨਾਂ ਨਾਲ ਯਾਦਗਾਰੀ ਤਸਵੀਰਾਂ ਖਿਚਵਾਈਆਂ।ਇਸ ਮੌਕੇ ਕਾਲਜ ਪ੍ਰਬੰਧਕਾਂ ਵੱਲੋਂ ਪਰਮਾਤਮਾ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ।ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐਸਡੀ ਤਪਿੰਦਰ ਸਿੰਘ ਸੋਹੀ, ਡਾਇਰੈਕਟਰ ਪੰਜਾਬ ਸਟੇਟ ਵਾਟਰ ਰਿਸੋਰਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ ਅਮਨ ਮਿੱਤਲ, ਐੱਸ.ਡੀ.ਐੱਮ. ਮਾਨਸਾ ਕਾਲਾ ਰਾਮ ਕਾਂਸਲ, ਪ੍ਰਧਾਨ ਨਗਰ ਕੌਂਸਲ ਮਾਨਸਾ ਸੁਨੀਲ ਕੁਮਾਰ ਨੀਨੂ, ਚੇਅਰਮੈਨ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਿਧਾਨ ਸਭਾ ਬੁਢਲਾਡਾ ਲਲਿਤ ਜੈਨ, ਪ੍ਰਧਾਨ ਇਸਤਰੀ ਵਿੰਗ ਸ਼ਰਨਜੀਤ ਕੌਰ, ਰਮੇਸ਼ ਖਿਆਲਾ ਆਦਿ ਵੀ ਹਾਜ਼ਰ ਸਨ। 

Scroll to Top