Actionpunjab

Action Punjab Logo
Breaking News

Author name: Action Punjab

Action Punjab
Punjab

ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

ਚੰਡੀਗੜ੍ਹ/ਮੋਹਾਲੀ, 17 ਫਰਵਰੀ:ਈਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅੱਜ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਜਿਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ।  ਇਹ ਜਾਣਕਾਰੀ ਸੁਪਰਡੈਂਟ ਆਫ਼ ਪੁਲਿਸ (ਐਸ.ਪੀ.) ਸਿਟੀ ਮੋਹਾਲੀ ਦਿਲਪ੍ਰੀਤ ਸਿੰਘ ਨੇ ਪੁਸ਼ਟੀ  ਕਰਦਿਆਂ ਦਿੱਤੀ ।ਜ਼ਿਕਰਯੋਗ ਹੈ ਕਿ ਇਹ ਧਮਕੀ ਇੱਕ ਸਕੂਲ ਦੀ ਅਧਕਾਰਤ ਈਮੇਲ ਆਈ.ਡੀ. ਤੋਂ  ਲਗਭਗ 8 ਵਜੇ ਮਿਲੀ ਸੀ।ਐਸ.ਪੀ. ਸਿਟੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਧਮਕੀ ਵਾਲੀ ਈਮੇਲ ਵਿੱਚ ਫੋਰਟਿਸ ਹਸਪਤਾਲ ਮੋਹਾਲੀ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਦਾ ਜ਼ਿਕਰ ਕੀਤਾ ਗਿਆ ਸੀ। ਇਸ ਤੇ ਫੌਰੀ ਕਾਰਵਾਈ ਕਰਨ ਲਈ ਪੁਲਿਸ ਹੈੱਡਕੁਆਰਟਰ, ਰੇਂਜ ਦਫ਼ਤਰ ਅਤੇ ਮੋਹਾਲੀ ਪੁਲਿਸ ਦੀਆਂ ਐਂਟੀ ਸਾਬੋਟਾਜ ਟੀਮਾਂ, ਬੰਬ ਨਿਰੋਧਕ ਦਸਤਿਆਂ ਸਮੇਤ ਤੁਰੰਤ ਹਸਪਤਾਲ ਵਿੱਚ ਪਹੁੰਚ ਗਈਆਂ।ਕਿਉਂਕਿ ਧਮਕੀ ਸਕੂਲ ਦੇ ਈਮੇਲ ਆਈਡੀ ਰਾਹੀਂ ਆਈ ਸੀ, ਇਸ ਲਈ  ਸਾਵਧਾਨੀ ਦੇ ਤੌਰ ’ਤੇ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨੇੜੇ ਦੇ  ਸਾਰੇ ਸਕੂਲਾਂ ਦੀ ਵੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ।ਐਸ.ਪੀ. ਨੇ ਪੁਸ਼ਟੀ ਕਰਦਿਆਂ ਕਿਹਾ ਕਿ ਸਾਰੀਆਂ ਸੰਭਾਵੀ ਥਾਵਾਂ ਦੀ ਵਿਆਪਕ ਜਾਂਚ ਤੋਂ ਬਾਅਦ  ਕੋਈ ਵੀ ਸ਼ੱਕੀ ਪਦਾਰਥ ਜਾਂ ਵਸਤੂ ਨਹੀਂ ਮਿਲੀ । ਇਸ ਲਈ ਇਹ ਧਮਕੀ ਨਿਰਾ ਝੂਠਾ ਜਾਂ ਗੁਮਰਾਹਕੁੰਨ ਜਾਪਦੀ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।ਐਸ.ਪੀ. ਦਿਲਪ੍ਰੀਤ ਸਿੰਘ ਨੇ ਕਿਹਾ ਕਿ ਉਕਤ ਈਮੇਲ ਆਈਡੀ ਦੇ ਅਸਲ ਸਰੋਤਾਂ ਦੀ ਸ਼ਨਾਖ਼ਤ ਲਈ  ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।ਇਸ ਦੌਰਾਨ, ਲੋਕਾਂ ਨੂੰ ਸ਼ਾਂਤ ਰਹਿਣ ਅਤੇ ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਰਿਪੋਰਟ ਨਜ਼ਦੀਕੀ ਪੁਲਿਸ ਥਾਣੇ ਵਿਖੇ ਕਰਨ ਦੀ ਅਪੀਲ ਵੀ ਕੀਤੀ। 

Punjab

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਚੰਡੀਗੜ੍ਹ/ਮੋਹਾਲੀ, 17 ਫਰਵਰੀ:ਈਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅੱਜ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਜਿਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ।  ਇਹ ਜਾਣਕਾਰੀ ਸੁਪਰਡੈਂਟ ਆਫ਼ ਪੁਲਿਸ (ਐਸ.ਪੀ.) ਸਿਟੀ ਮੋਹਾਲੀ ਦਿਲਪ੍ਰੀਤ ਸਿੰਘ ਨੇ ਪੁਸ਼ਟੀ  ਕਰਦਿਆਂ ਦਿੱਤੀ ।ਜ਼ਿਕਰਯੋਗ ਹੈ ਕਿ ਇਹ ਧਮਕੀ ਇੱਕ ਸਕੂਲ ਦੀ ਅਧਕਾਰਤ ਈਮੇਲ ਆਈ.ਡੀ. ਤੋਂ  ਲਗਭਗ 8 ਵਜੇ ਮਿਲੀ ਸੀ।ਐਸ.ਪੀ. ਸਿਟੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਧਮਕੀ ਵਾਲੀ ਈਮੇਲ ਵਿੱਚ ਫੋਰਟਿਸ ਹਸਪਤਾਲ ਮੋਹਾਲੀ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਦਾ ਜ਼ਿਕਰ ਕੀਤਾ ਗਿਆ ਸੀ। ਇਸ ਤੇ ਫੌਰੀ ਕਾਰਵਾਈ ਕਰਨ ਲਈ ਪੁਲਿਸ ਹੈੱਡਕੁਆਰਟਰ, ਰੇਂਜ ਦਫ਼ਤਰ ਅਤੇ ਮੋਹਾਲੀ ਪੁਲਿਸ ਦੀਆਂ ਐਂਟੀ ਸਾਬੋਟਾਜ ਟੀਮਾਂ, ਬੰਬ ਨਿਰੋਧਕ ਦਸਤਿਆਂ ਸਮੇਤ ਤੁਰੰਤ ਹਸਪਤਾਲ ਵਿੱਚ ਪਹੁੰਚ ਗਈਆਂ।ਕਿਉਂਕਿ ਧਮਕੀ ਸਕੂਲ ਦੇ ਈਮੇਲ ਆਈਡੀ ਰਾਹੀਂ ਆਈ ਸੀ, ਇਸ ਲਈ  ਸਾਵਧਾਨੀ ਦੇ ਤੌਰ ’ਤੇ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨੇੜੇ ਦੇ  ਸਾਰੇ ਸਕੂਲਾਂ ਦੀ ਵੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ।ਐਸ.ਪੀ. ਨੇ ਪੁਸ਼ਟੀ ਕਰਦਿਆਂ ਕਿਹਾ ਕਿ ਸਾਰੀਆਂ ਸੰਭਾਵੀ ਥਾਵਾਂ ਦੀ ਵਿਆਪਕ ਜਾਂਚ ਤੋਂ ਬਾਅਦ  ਕੋਈ ਵੀ ਸ਼ੱਕੀ ਪਦਾਰਥ ਜਾਂ ਵਸਤੂ ਨਹੀਂ ਮਿਲੀ । ਇਸ ਲਈ ਇਹ ਧਮਕੀ ਨਿਰਾ ਝੂਠਾ ਜਾਂ ਗੁਮਰਾਹਕੁੰਨ ਜਾਪਦੀ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।ਐਸ.ਪੀ. ਦਿਲਪ੍ਰੀਤ ਸਿੰਘ ਨੇ ਕਿਹਾ ਕਿ ਉਕਤ ਈਮੇਲ ਆਈਡੀ ਦੇ ਅਸਲ ਸਰੋਤਾਂ ਦੀ ਸ਼ਨਾਖ਼ਤ ਲਈ  ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।ਇਸ ਦੌਰਾਨ, ਲੋਕਾਂ ਨੂੰ ਸ਼ਾਂਤ ਰਹਿਣ ਅਤੇ ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਰਿਪੋਰਟ ਨਜ਼ਦੀਕੀ ਪੁਲਿਸ ਥਾਣੇ ਵਿਖੇ ਕਰਨ ਦੀ ਅਪੀਲ ਵੀ ਕੀਤੀ। 

Punjab

20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 17 ਫਰਵਰੀ:ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰੂ ਤੇਗ ਬਹਾਦਰ ਨਗਰ, ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਇੱਕ ਖੇਤੀਬਾੜੀ ਕਰਨ ਵਾਲਾ ਸ਼ਖਸ ਹੈ ਅਤੇ ਕਾਰ ਖਰੀਦ – ਫਰੋਖਤ ਦਾ ਕਾਰੋਬਾਰ ਵੀ ਕਰਦਾ ਹੈ, ਨੇ ਪਿੰਡ ਹਰੀਪੁਰ ਵਿੱਚ 12 ਮਰਲੇ ਦਾ ਘਰ ਖਰੀਦਿਆ ਸੀ।  ਕਿਉਂਕਿ ਇਸ ਦੀ ਕੋਈ ਸੇਲ ਡੀਡ ਨਹੀਂ ਬਣਾਈ ਗਈ ਸੀ, ਇਸ ਲਈ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ ਗਿਆ , ਜਿਸਦਾ ਫੈਸਲਾ ਸ਼ਿਕਾਇਤਕਰਤਾ ਦੇ ਹੱਕ ਵਿੱਚ ਹੋਇਆ ਸੀ। ਫਿਰ ਉਕਤ ਫੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਗਈ ਸੀ ਜਿਸਨੂੰ ਮਾਣਯੋਗ ਅਦਾਲਤ ਨੇ ਖਾਰਜ ਕਰ ਦਿੱਤਾ ਅਤੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ  ਸ਼ਿਕਾਇਤਕਰਤਾ ਦੇ ਹੱਕ ਵਿੱਚ ਸੇਲ ਡੀਡ ਦਰਜ ਕੀਤੀ ਗਈ। ਬੁਲਾਰੇ ਨੇ ਅੱਗੇ ਦੱਸਿਆ ਕਿ ਘਰ ਦਾ ਕਬਜ਼ਾ ਦੇਣ ਲਈ, ਉਕਤ ਕਾਨੂੰਗੋ ਨੂੰ ਇੱਕ ਅਰਜ਼ੀ ਦਿੱਤੀ ਗਈ ਸੀ। ਇਸ ਸਬੰਧ ਵਿੱਚ, ਕੰਪਿਊਟਰਾਈਜ਼ਡ ਹੱਦਬੰਦੀ ਦੇ ਨਾਮ ‘ਤੇ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਕਮ ਵਸੂਲੀ ਗਈ ਸੀ। ਇਸ ਤੋਂ ਬਾਅਦ, ਕਾਨੂੰਗੋ ਵੱਲੋਂ ਘਰ ਖਾਲੀ ਕਰਨ ਲਈ ਇੱਕ ਨੋਟਿਸ ਜਾਰੀ ਕੀਤਾ ਗਿਆ । ਦੋਸ਼ੀ ਕਾਨੂੰਗੋ ਜਤਿੰਦਰ ਸਿੰਘ, ਨੇ ਘਰ ਦਾ ਕਬਜ਼ਾ ਦੇਣ ਲਈ ਸ਼ਿਕਾਇਤਕਰਤਾ ਤੋਂ ਤਹਿਸੀਲਦਾਰ ਦੇ ਨਾਮ ‘ਤੇ 1,00,000  ਰੁਪਏ ਦੀ ਰਿਸ਼ਵਤ ਮੰਗੀ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ, ਕਾਨੂੰਗੋ ਨੇ ਤਹਿਸੀਲਦਾਰ ਦੇ ਨਾਮ ‘ਤੇ ਰਿਸ਼ਵਤ ਲਈ ਜ਼ੋਰ ਪਾਇਆ। 10,000  ਰੁਪਏ  ਰਿਸ਼ਵਤ ਮੌਕੇ ‘ਤੇ ਹੀ ਲੈ ਲਈ ਗਈ ਅਤੇ ਬਾਕੀ ਰਕਮ ਕਿਸ਼ਤਾਂ ਵਿੱਚ ਅਦਾ ਕਰਨੀ ਤੈਅ ਕੀਤੀ ਗਈ।  ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ।ਬੁਲਾਰੇ ਨੇ ਖੁਲਾਸਾ ਕੀਤਾ ਕਿ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ ਨੇ ਸ਼ਿਕਾਇਤਕਰਤਾ ‘ਤੇ ਰਿਸ਼ਵਤ ਦੀ ਅਗਲੀ ਕਿਸ਼ਤ ਦੇਣ ਲਈ ਦੁਬਾਰਾ ਦਬਾਅ ਪਾਇਆ। ਕਿਉਂਕਿ ਸ਼ਿਕਾਇਤਕਰਤਾ ਬਿਨਾਂ ਰਿਸ਼ਵਤ ਦਿੱਤੇ ਆਪਣਾ ਕੰਮ  ਕਰਵਾਉਣਾ ਚਾਹੁੰਦਾ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ।ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ  ਮੁੱਖ ਦੋਸ਼ੀ ਜਤਿੰਦਰ ਸਿੰਘ ਕਾਨੂੰਗੋ ਦੇ ਭਰਾ ਪਰਮਿੰਦਰ ਸਿੰਘ, ਜਿਸਨੂੰ ਉਸ ਨੇ ਰਿਸ਼ਵਤ ਲੈਣ ਲਈ ਭੇਜਿਆ ਸੀ, ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।ਮੁੱਖ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ, ਇਸ ਸਮੇਂ ਫਰਾਰ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਇਨ੍ਹਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ  ਹੋਰ ਜਾਂਚ ਜਾਰੀ ਹੈ। 

Punjab

ਅਟਾਰੀ-ਵਾਘਾ ਬਾਰਡਰ 'ਤੇ ਰਿਟਰੀਟ ਸੈਰਾਮਨੀ ਦਾ ਸਮਾਂ ਬਦਲਿਆ, ਜਾਣੋ ਨਵਾਂ ਸ਼ਡਿਊਲ

ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਵਿਖੇ ਸਥਿਤ ਅਟਾਰੀ-ਵਾਘਾ ਸਰਹੱਦ ‘ਤੇ ਹਰ ਰੋਜ਼ ਹੋਣ ਵਾਲੀ ਵਿਸ਼ਵ ਪ੍ਰਸਿੱਧ ‘ਰਿਟਰੀਟ ਸੈਰਾਮਨੀ’ (Retreat Ceremony) ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ ਇਹ ਸਮਾਰੋਹ ਅੱਧਾ ਘੰਟਾ ਦੇਰੀ ਨਾਲ ਸ਼ੁਰੂ ਹੋਵੇਗਾ। ਮੁੱਖ ਅਪਡੇਟਸ: ਨਵਾਂ ਸਮਾਂ: ਸ਼ਾਮ 5:00 ਵਜੇ ਪੁਰਾਣਾ ਸਮਾਂ: ਸ਼ਾਮ 4:30 ਵਜੇ ਕਾਰਨ: ਮੌਸਮ ਵਿੱਚ ਬਦਲਾਅ ਅਤੇ ਦਿਨ ਦਾ ਲੰਬਾ ਹੋਣਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋਟੋਕੋਲ ਅਫਸਰ ਅਰੁਣ ਮਾਹਲ ਨੇ ਦੱਸਿਆ ਕਿ ਗਰਮੀਆਂ ਦੇ ਮੌਸਮ ਕਾਰਨ ਸੂਰਜ ਡੁੱਬਣ ਦਾ ਸਮਾਂ ਬਦਲ ਜਾਂਦਾ ਹੈ। ਪ੍ਰੋਟੋਕੋਲ ਅਨੁਸਾਰ ਝੰਡਾ ਉਤਾਰਨ ਦੀ ਰਸਮ ਨੂੰ ਸਹੀ ਸਮੇਂ ‘ਤੇ ਨੇਪਰੇ ਚਾੜ੍ਹਨ ਲਈ ਇਹ ਬਦਲਾਅ ਕੀਤਾ ਗਿਆ ਹੈ। ਸੈਲਾਨੀਆਂ ਲਈ ਖਾਸ ਅਪੀਲ: ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਆਉਣ ਵਾਲੇ ਸੈਲਾਨੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਬਦਲਾਅ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀ ਯਾਤਰਾ ਦੀ ਯੋਜਨਾ ਬਣਾਉਣ। ਜਵਾਨਾਂ ਦੇ ਜੋਸ਼, ਦੇਸ਼ ਭਗਤੀ ਦੇ ਨਾਅਰਿਆਂ ਅਤੇ ਪਰੇਡ ਦਾ ਪੂਰਾ ਆਨੰਦ ਲੈਣ ਲਈ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਓ। ਜ਼ਰੂਰੀ ਸੂਚਨਾ: ਵਾਘਾ ਬਾਰਡਰ ਪਰੇਡ ਦਾ ਸਮਾਂ ਬਦਲਿਆ ਸੈਲਾਨੀਆਂ ਦੇ ਧਿਆਨ ਹਿੱਤ: ਮੌਸਮ ਵਿੱਚ ਤਬਦੀਲੀ ਕਾਰਨ ਅਟਾਰੀ-ਵਾਘਾ ਬਾਰਡਰ ‘ਤੇ ਹੋਣ ਵਾਲੀ ਸ਼ਾਮ ਦੀ ਪਰੇਡ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਪਰੇਡ ਸ਼ਾਮ 5:00 ਵਜੇ ਸ਼ੁਰੂ ਹੋਵੇਗੀ। ਕਿਰਪਾ ਕਰਕੇ ਭੀੜ ਤੋਂ ਬਚਣ ਅਤੇ ਸੀਟ ਪ੍ਰਾਪਤ ਕਰਨ ਲਈ ਸਮੇਂ ਤੋਂ ਪਹਿਲਾਂ ਪਹੁੰਚੋ।

Punjab

ਪੰਜਾਬ ਦੀ ਕਿਸਾਨੀ ਨਾਲ ਸਬੰਧਿਤ ਕਿਸੇ ਵੀ ਫਸਲ ਜਾਂ ਫਸਲਾਂ ਤੋ ਬਣੇ ਸਮਾਨ ਤੇ ਭਾਰਤ ਸਰਕਾਰ ਵੱਲੋਂ ਕੋਈ ਛੋਟ ਨਹੀ ਦਿੱਤੀ ਗਈ – ਚਰਨਜੀਤ ਸਿੰਘ ਬਰਾੜ

ਚੰਡੀਗੜ੍ਹ 13 ਫਰਵਰੀ () ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਵੱਲੋਂ ਪ੍ਰੈਸ ਵਾਰਤਾ ਦੌਰਾਨ ਦਿੱਤੇ ਬਿਆਨ ਵਿੱਚ ਜੌਰ ਦੇ ਕੇ ਕਿਹਾ ਕਿ ਹਮੇਸ਼ਾ ਉਹੀ ਮੁਲਕ ਤਰੀਕੀ ਕਰਦੇ ਹਨ ਜਿਨਾ ਦਾ ਕੱਚਾ ਮਾਲ ਜਾਂ ਸਬੰਧਿਤ ਦੇਸ਼ ਦੇ ਕੱਚੇ ਮਾਲ ਤਿਆਰ ਮਾਲ ਦੂਜੇ ਦੇਸ਼ਾ ਵਿੱਚ ਵਿਕਦਾ ਹੋਵੇ | ਬਾਹਰ ਮੁਲਕਾਂ ਵਿੱਚ ਮਾਲ ਫਿਕਣ ਦੇ ਕਾਰਨ ਫੈਕਟਰੀਆਂ ਲੱਗਦੀਆਂ ਹਨ ਉਸ ਫੈਕਟਰੀਆਂ ਦੇ ਕਾਰਨ ਉਸ ਸੂਬੇ ਜਾਂ ਦੇਸ਼ ਦੇ ਨੌਜਵਾਨਾਂ ਨੂੰ ਰੁਜਗਾਰ ਮਿਲਦਾ ਹੈ |  ਵਿਰੋਧੀ ਪਾਰਟੀਆਂ ਵੱਲੋਂ ਇੱਕ ਝੂਠ ਫੈਲਾਇਆ ਜਾ ਰਿਹਾ ਹੈ ਜਿਸ ਨੂੰ ਸਪੱਸਟ ਕਰਦਿਆਂ ਬੋਲਦੇ ਹੋਏ ਕਿਹਾ ਕਿ ਪੰਜਾਬ ਦੀਆਂ ਜਿੰਨੀਆਂ ਵੀ ਫਸਲਾਂ ਹਨ ਜਿਨਾਂ ਵਿੱਚ ਕਣਕ, ਚਾਵਲ, ਜੌ, ਮੱਕੀ, ਸੋਆਬੀਨ. ਬਾਜਰਾ,ਉਟਸ, ਮੈਦਾ ਅਤੇ ਆਟਾ ਸਾਰੇ ਤਰਾਂ ਦਾ ਇਥਨੋਲ, ਸ਼ਾਇਦ, ਕਪਾਹ, ਕਾਬਿਲ ਛੋਲੇ, ਮੂੰਗੀ  ਸਾਰੀਆਂ ਫਸਲਾਂ ਤੇ ਭਾਰਤ ਵੱਲੋਂ ਅਮਰੀਕਾ ਨੂੰ ਕੋਈ ਛੋਟ ਨਹੀ ਦਿੱਤੀ ਗਈ| ਸਬਜੀਆਂ ਦੇ ਵਿੱਚੋਂ ਪਿਆਜ, ਆਲੂ, ਮਟਰ, ਬੀਨਜ, ਖੁੰਭਾ, ਤੌਰੀ, ਕੱਦੂ. ਖੀਰਾ,  ਛਿਲਮਾ ਮਿਰਚ, ਭਿੰਡੀ ਆਦਿ ਜਿੰਨੀਆ ਵੀ ਸਬਜੀਆਂ ਹਨ ਨੂੰ ਭਾਰਤ ਭੇਜਣ ਦੀ ਇਜਾਜਤ ਨਹੀ ਦਿੱਤੀ ਗਈ  ਇਸਦੇ ਉਲਟ ਇਹ ਸਾਰੀਆਂ ਸਬਜੀਆਂ ਤੇ ਪਰੋਸੈਸ਼ ਸਬਜੀਆਂ 0 % ਟੈਰਿਫ ਤੋਂ ਅਮਰੀਕਾ ਜਾ ਸਕਣਗੀਆਂ |  ਇਸੇ ਤਰਾਂ ਜਿੰਨੇ ਵੀ ਡੇਅਰੀ ਉਤਪਾਦ ਹਨ ਜਿੰਨਾ ਵਿੱਚ ਦੁੱਧ ਜਾਂ  ਦੁੱਧ ਤੋਂ ਬਣੇ ਪਨੀਰ, ਕਰੀਮ, ਮੱਖਣ, ਸੁੱਕਾ ਦੁੱਧ, ਘਿਉ ਆਦਿ ਨੂੰ ਭਾਰਤ ਆਉਣ ਲਈ ਕੋਈ ਖੁੱਲ ਨਹੀ ਦਿੱਤੀ ਗਈ ਇਸਦੇ ਉਲਟ ਦੁੱਧ ਜਾ ਦੁੱਧ ਤੋ ਬਣੇ ਪ੍ਰੋਡੈਕਟ  0 % ਟੈਰਿਫ ਤੋਂ ਅਮਰੀਕਾ ਭੇਜੇ ਜਾ ਸਕਦੇ ਹਨ |  ਇਸੇ ਤਰਾਂ ਮਸਲਿਂਆਂ ਵਿੱਚ ਕਾਲੀ ਮਿਰਚ, ਲੌਂਗ, ਇਲਾਈਚੀ, ਸੁੱਕੀ/ ਹਰੀ ਮਿਰਚ, ਧਨੀਆ ਜੀਰਾ, ਹਿੰਗ, ਅਦਰਕ, ਹਲਦੀ ਜਵੈਂਣ, ਸੌਂਫ, ਮੈਥੀ, ਸਰੋਂ, ਰਾਇ, ਚਾਹ ਕੌਫੀ ਉਰ ਇਨਾ ਤੋਂ ਬਣੇ ਸਾਰੇ ਪ੍ਰੋਸੈਸਡ ਬਣੇ ਪਾਊਡਰ ਉਪਰ ਭਾਰਤ ਵੱਲੋਂ ਕੋਈ ਛੋਟ ਨਹੀ ਦਿੱਤੀ ਗਈ ਇਸਦੇ ਉਲਟ ਇਹ ਸਾਰੇ ਕੱਚਾ ਮਾਲ ਜਾਂ ਮਸਾਲੇ ਬਣਾਂਕੇ 0 % ਟੈਰਿਫ ਤੋਂ ਅਮਰੀਕਾ ਜਾ ਸਕਣਗੇ |ਇਸੇ ਤਰਾਂ ਫਲਾ ਵਿੱਚ ਅੰਬ,ਕੇਲਾ, ਅਮਰੂਦ, ਅਨਾਨਾਸ, ਨਾਰੀਅਲ, ਕਾਜੂ, ਸੰਗਤਰਾ, ਚਕੌਤਰਾ, ਕੀਨੂੰ, ਨਿੰਬੂ, ਅੰਗੂਰ, ਚੈਰੀ, ਸੁੱਕਾ ਆਲੂ ਪਖਾਰੀ, ਇਮਲੀ, ਸੁੱਕਾ ਸੇਬ, ਸ਼ਿਗਾੜਾ ਗਿਰੀ ਖੰਜੂਰ ਆਦਿ ਭਾਰਤ ਆਉਣ ਲਈ ਕੋਈ ਛੋਟ ਨਹੀ ਦਿੱਤੀ ਗਈ ਇਸ਼ਦੇ ਉਲਟ ਇਹ ਸਾਰੇ ਇਸੇ ਤਰਾਂ ਜਾਂ ਪ੍ਰੋਸੈਸ ਕਰਕੇ 0 % ਟੈਰਿਫ ਤੇ ਅਮਰੀਕਾ ਭੇਜੇ ਜਾ ਸਕਦੇ ਹਨ | ਕੁਝ ਆਈਟਮਾਂ ਵਿੱਚ ਘੱਟੋਂ ਘੱਟ ਖਰੀਦਣ ਦਾ ਕੋਟਾਂ ਤੈਅ ਕੀਤਾ ਹੈ ਜਿਵੇਕਿ ਪਸ਼ੂ / ਮੁਰਗੀਆਂ ਦੀ ਖੁਰਾਕ ਲਈ ਲੋੜੀਦਾਂ ਸਮਾਨ 5 ਕਰੋੜ ਟਨ ਬਾਹਰਲੇ ਮੁਲਕਾਂ ਤੋਂ ਮੰਗਵਾਇਆ ਜਾਦਾਂ ਹੈ ਜਿਸਦਾ ਸਿਰਫ 1 ਪ੍ਰਤੀਸ਼ਤ 5 ਲੱਖ ਟਨ ਅਮਰੀਕਾ ਤੋਂ ਲੈਂਣ ਲਈ ਕੋਟਾਂ ਫਿਕਸ ਕੀਤਾ ਗਿਆ ਹੈ | ਇਸੇ ਤਰਾਂ ਸੇਬ 5.50 ਲੱਖ ਟਨ ਵਿਦੇਸ਼ਾਂ ਦੀ ਧਰਤੀ ਤੋਂ ਭਾਰਤ ਆਉਦਾਂ ਹੈ ਉਸ ਵਿੱਚੋਂ 1 ਲੱਖ ਟਨ ਦਾ ਕੋਟਾ ਅਮਰੀਕਾ ਤੋਂ ਲੈਂਣਾ ਫਿਕਸ ਕੀਤਾ ਗਿਆ ਹੈ ਪਰ ਪਹਿਲਾ 75 ਰੁਪਏ ਕਿਲੋਂ ਭਾਰਤ ਦੀ ਧਰਤੀ ਤੇ ਪਹੁੰਚਦਾ ਸੀ ਹੁਣ 100 ਰੁਪਏ ਪ੍ਰਤੀ ਕਿਲੋ ਪਹੁੰਚੇਗਾ ਇਸੇ ਤਰਾਂ 2.77 ਲੱਖ ਟਨ ਬਦਾਮ ਬਾਹਰੇ ਮੁਲਕਾਂ ਤੋਂ ਆਉਦਾਂ ਹੈ | ਪਿਛਲੇ ਸਾਲ 2.50 ਲੱਖ ਟਨ ਅਮਰੀਕਾ ਤੋਂ ਆਇਆ ਹੈ ਹੁਣ 1 ਲੱਖ ਟਨ ਲੈਂਣ ਲਈ ਕੋਟਾਂ ਫਿਕਸ ਕੀਤਾ ਗਿਆ ਹੈ | ਇਸੇ ਤਰਾਂ 5.50 ਲੱਖ ਟਨ ਸੋਆਬੀਨ ਦਾ ਤੇਲ ਬਾਹਰਲੇ ਮੁਲਕਾਂ ਤੋਂ ਭਾਰਤ ਦੀ ਧਰਤੀ ਤੇ ਆਉਦਾਂ ਹੈ | 2024-25 ਵਿੱਚ ਲਗਭਗ 2 ਲੱਖ ਟਨ ਅਮਰੀਕਾ ਤੋਂ ਆਇਆ ਹੈ ਫਿਰ ਵੀ ਸਿਰਫ 1 ਲੱਖ ਟਨ ਦਾ ਕੋਟਾ ਹੀ ਫਿਕਸ ਕੀਤਾ ਗਿਆ ਹੈ | ਉਪਰੋਕਤ ਸਾਰੀਆਂ ਆਈਟਮਾਂ ਪਹਿਲਾਂ ਹੀ ਵੱਡੀ ਤੈਦਾਤ ਵਿੱਚ ਭਾਰਤ ਆਉਦੀਂਆ ਹਨ ਇਸ ਵਿੱਚੋ ਕੁਝ ਆਈਟਮਾਂ ਦੇ ਕੋਟਾ  ਫਿਕਸ ਕਰਕੇ ਕਿਸਾਨਾਂ ਦੀਆਂ ਫਸਲਾਂ ਜਾ ਫਸਲਾਂ ਤੋ ਬਣੇ ਹੋਏ ਸਮਾਨ 0 % ਟੈਰਿਫ ਤੇ ਅਮਰੀਕਾ ਨੂੰ ਭੇਜੇ ਜਾਣ ਨਾਲ ਪੰਜਾਬ ਅਤੇ ਦੇਸ਼ ਦੇ ਕਿਸਾਨਾ ਦਾ ਬਹੁਤ ਵੱਡਾ ਫਾਇਦਾ ਹੋਵੇਗਾ | ਖੇਤੀ ਨਾਲ ਸਬੰਧਿਤ ਫਸਲਾ ਦੇ ਨਾਲ ਕਪਾਹ ਅਤੇ ਕਪੱੜਾ ਉਦਯੋਗ, ਲੈਧਰ ਦਾ ਕਾਰੋਬਾਰ, ਖਿਡੋਣੋ ਦਾ ਕਾਰੋਬਾਰ, ਪੰਜਾਬ ਦੀ ਸਾਰੇ ਉਦਯੋਗਾਂ ਵਿੱ ਪੁਰਜਿਆਂ ਦਾ ਕਾਰੋਬਾਰ, ਘਰੇਲੂ ਵਰਤੋਂ ਵਾਲੀਆਂ ਚੀਜਾ ਆਦਿ ਦੇ ਕਾਰੋਬਾਰ ਵਿੱਚ ਬਹੁਤ ਵੱਡਾ ਵਾਧਾ ਹੋਵੇਗਾ ਕਿਉਕਿ ਸਾਡੇ ਮੁਕਾਬਲੇ ਵਾਲੇ ਮੁਲਕ ਜਿਸ ਵਿੱਚ ਚਾਇਨਾ ਤੇ 35 %, ਵੀਅਤਨਾਮ 20 %, ਬੰਗਲਾਦੇਸ਼ 20 %, ਇੰਡੋਨੇਸ਼ੀਆ 19 % ਦੇ ਮੁਕਾਬਲੇ ਭਾਰਤ ਉਪਰ ਇਹਨਾ ਮੁਲਕਾ ਨਾਲੋਂ 18 % ਟੈਰਿਫ ਹੈ | 

Punjab

ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ

ਚੰਡੀਗੜ੍ਹ ਫਰਵਰੀ 13 — ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਰਕਿੰਗ ਸਟੇਟ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕੈਪਟਨ ਸਾਹਿਬ ਦੇ ਜਲਦੀ ਸਿਹਤਯਾਬ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਨੇ ਪੰਜਾਬ ਅਤੇ ਦੇਸ਼ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ ਅਤੇ ਲੋਕਾਂ ਦੀ ਸੇਵਾ ਲਈ ਉਨ੍ਹਾਂ ਦੀ ਭੂਮਿਕਾ ਸਰਾਹਣਯੋਗ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ਦੌਰਾਨ ਪੂਰਾ ਭਾਜਪਾ ਪਰਿਵਾਰ ਕੈਪਟਨ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜਾ ਹੈ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਜਲਦੀ ਪੂਰੀ ਤਰ੍ਹਾਂ ਸਿਹਤਮੰਦ ਹੋ ਕੇ ਮੁੜ ਜਨਤਾ ਦੀ ਸੇਵਾ ਵਿੱਚ ਸਮਰਪਿਤ ਹੋਣ ਅਤੇ ਲੰਬੀ ਉਮਰ ਤੇ ਚੰਗੀ ਸਿਹਤ ਪ੍ਰਾਪਤ ਕਰਨ। 

Punjab

“ਭਾਜਪਾ ਪੰਜਾਬ ਵੱਲੋਂ ‘ਪੰਜਾਬੀ ਡਾਇਸਪੋਰਾ ਮੀਟ’ ਦਾ ਆਯੋਜਨ, ਐਨਆਰਆਈ ਸੰਪਰਕ ਮਜ਼ਬੂਤ”

ਚੰਡੀਗੜ੍ਹ, 14 ਫ਼ਰਵਰੀ: ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ਚੰਡੀਗੜ੍ਹ ਵਿੱਚ “ਪੰਜਾਬੀ ਡਾਇਸਪੋਰਾ ਮੀਟ” ਸਿਰਲੇਖ ਹੇਠ ਐਨਆਰਆਈ ਸਮਾਗਮ ਕਰਵਾਇਆ ਗਿਆ। ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬੀ ਪ੍ਰਵਾਸੀ ਭਾਈਚਾਰੇ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਪੰਜਾਬ ਅਤੇ ਭਾਰਤ ਨੂੰ ਵਿਸ਼ਵ ਪੱਧਰ ’ਤੇ ਮਾਣ-ਮਰਯਾਦਾ ਦਿਵਾਉਣ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਸਰਾਹਨਾ ਕੀਤੀ। ਸ਼ਰਮਾ ਨੇ ਕਿਹਾ ਕਿ ਦੁਨੀਆ ਭਰ ਵਿੱਚ ਵੱਸਦੇ ਪੰਜਾਬੀ ਹਮੇਸ਼ਾ ਆਪਣੀ ਮਾਂ-ਭੂਮੀ ਦੀ ਰੂਹ ਨੂੰ ਆਪਣੇ ਦਿਲ ਵਿੱਚ ਸੰਭਾਲ ਕੇ ਰੱਖਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੇਤ੍ਰਿਤਵ ਹੇਠ ਭਾਰਤ ਦੀ ਵਿਸ਼ਵ ਪੱਧਰੀ ਪਹੁੰਚ ਅਤੇ ਸਨਮਾਨ ਵਿੱਚ ਕਾਫ਼ੀ ਵਾਧਾ ਹੋਇਆ ਹੈ, ਜਿਸ ਨਾਲ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਦੀ ਇਜ਼ਜ਼ਤ ਵਧੀ ਹੈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦਾ ਉਦੇਸ਼ ਪੰਜਾਬ ਦੇ ਵਿਕਾਸ ਸੰਬੰਧੀ ਐਨਆਰਆਈ ਭਾਈਚਾਰੇ ਦੀਆਂ ਚਿੰਤਾਵਾਂ ਅਤੇ ਸੁਝਾਵਾਂ ਨੂੰ ਸੁਣਨਾ ਹੈ। ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਆਰਥਿਕ ਮੰਦਗੀ ਵਰਗੇ ਮੁੱਦਿਆਂ ਦਾ ਜ਼ਿਕਰ ਕਰਦਿਆਂ ਸ਼ਰਮਾ ਨੇ ਪ੍ਰਵਾਸੀ ਭਾਈਚਾਰੇ ਨੂੰ ਪੰਜਾਬ ਦੀ ਖੁਸ਼ਹਾਲੀ ਦੇ ਪੁਨਰਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਅਪੀਲ ਕੀਤੀ। ਉਨ੍ਹਾਂ ਦੁਹਰਾਇਆ ਕਿ ਭਾਜਪਾ ਸਰਹੱਦੀ ਰਾਜ ਪੰਜਾਬ ਵਿੱਚ ਏਕਤਾ, ਅਮਨ, ਸੁਰੱਖਿਆ ਅਤੇ ਸਮਾਵੇਸ਼ੀ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ, ਤਾਂ ਜੋ ਪੰਜਾਬ ਦੀ ਸ਼ਾਨ ਮੁੜ ਕਾਇਮ ਕੀਤੀ ਜਾ ਸਕੇ। ਸਮਾਗਮ ਦੇ ਸਮਾਪਨ ਸੈਸ਼ਨ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਕੋਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਭਾਜਪਾ ਸਰਕਾਰ ਐਨਆਰਆਈ ਦੇ ਪਾਸਪੋਰਟ ਦੇ ਰੰਗ ਨੂੰ ਨਹੀਂ, ਸਗੋਂ ਉਨ੍ਹਾਂ ਦੇ “ਭਾਰਤੀ ਡੀਐਨਏ” ਨੂੰ ਮਹੱਤਵ ਦਿੰਦੀ ਹੈ, ਜੋ ਉਨ੍ਹਾਂ ਨੂੰ ਆਪਣੀ ਮਾਂ-ਭੂਮੀ ਨਾਲ ਜੋੜਦਾ ਹੈ। ਉਨ੍ਹਾਂ ਕਿਹਾ ਕਿ 26 ਮਈ 2014 ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗੁਆਈ ਹੇਠ ਭਾਰਤ ਦੁਨੀਆ ਦੀਆਂ ਸਭ ਤੋਂ ਤੇਜ਼ੀ ਨਾਲ ਵਧ ਰਹੀਆਂ ਮੁੱਖ ਅਰਥਵਿਵਸਥਾਵਾਂ ਵਿੱਚ ਸ਼ਾਮਲ ਹੋਇਆ ਹੈ ਅਤੇ ਵਿਸ਼ਵ ਪੱਧਰ ’ਤੇ ਮਾਣ ਪ੍ਰਾਪਤ ਕੀਤਾ ਹੈ। ਚੁੱਘ ਨੇ ਕਿਹਾ ਕਿ ਪੰਜਾਬ ਨੂੰ ਸਥਿਰ ਅਤੇ ਵਿਕਾਸ-ਕੇਂਦ੍ਰਿਤ ਨੇਤ੍ਰਿਤਵ ਦੀ ਲੋੜ ਹੈ। ਉਨ੍ਹਾਂ ਐਨਆਰਆਈ ਭਾਈਚਾਰੇ ਨੂੰ ਸੂਬੇ ਵਿੱਚ ਆਰਥਿਕ ਤਰੱਕੀ, ਉਦਯੋਗਿਕ ਨਿਵੇਸ਼ ਅਤੇ ਸੁਰੱਖਿਆ ਦੀ ਬਹਾਲੀ ਲਈ “ਡਬਲ ਇੰਜਣ ਸਰਕਾਰ” ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਭਾਜਪਾ ਸ਼ਾਸਿਤ ਰਾਜਾਂ ਵਾਂਗ ਪੰਜਾਬ ਵਿੱਚ ਵੀ ਐਨਆਰਆਈ ਭਾਈਚਾਰੇ ਨੂੰ ਸਮਾਨ ਅਧਿਕਾਰ ਅਤੇ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ, ਉਨ੍ਹਾਂ ਦੇ ਨਿਵੇਸ਼ ਦੀ ਰੱਖਿਆ ਯਕੀਨੀ ਬਣਾਈ ਜਾਵੇਗੀ ਅਤੇ ਪਾਰਦਰਸ਼ੀ ਤੇ ਵਿਕਾਸਮੁਖੀ ਵਾਤਾਵਰਣ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ, ਡਾ. ਵੀਰੇਂਦਰ ਕੁਮਾਰ, ਕੋਮੀ ਸੰਸਦੀ ਬੋਰਡ ਮੈਂਬਰ ਇਕਬਾਲ ਸਿੰਘ ਲਾਲਪੁਰਾ, ਕੋਮੀ ਕੋਰ ਕਮੇਟੀ ਮੈਂਬਰ (ਵਿਦੇਸ਼ ਮਾਮਲੇ ਵਿਭਾਗ) ਅਸ਼ਵਿਨ ਜੋਹਰ, ਸਾਬਕਾ ਰਾਸ਼ਟਰੀ ਉਪ ਪ੍ਰਧਾਨ ਅਤੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਇ ਖੰਨਾ, ਪੂਰਵ ਮੰਤਰੀ ਅਤੇ ਸਾਬਕਾ ਸੂਬਾ ਪ੍ਰਧਾਨ ਮਨੋਰੰਜਨ ਕਾਲੀਆ, ਸਾਬਕਾ ਮੰਤਰੀ ਪੰਜਾਬ ਮਨਪ੍ਰੀਤ ਬਾਦਲ ਅਤੇ ਰਾਣਾ ਸੋਢੀ, ਸਾਬਕਾ  ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਵਿਧਾਇਕ ਅਤੇ ਸੂਬਾ ਮੀਤ ਪ੍ਰਧਾਨ ਫਤੇਹ ਜੰਗ ਬਾਜਵਾ, ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਸੂਬਾ ਜਨਰਲ ਸਕੱਤਰ ਅਨੀਲ ਸਰੀਨ, ਕੌਮੀ ਕੌਂਸਲ ਮੈਂਬਰ ਬੀਬੀ ਅਮਨਜੋਤ ਰਾਮੂਵਾਲੀਆ, ਸੰਯੋਜਕ (ਸੰਸਕ੍ਰਿਤਿਕ ਅਤੇ ਖੇਡ ਸੈੱਲ) ਹੋਬੀ ਢਾਲੀਵਾਲ, ਭਾਜਪਾ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਸੂਬਾ ਬੁਲਾਰਾ ਚੇਤਨ ਮੋਹਨ ਜੋਸ਼ੀ, ਗੁਰਦਰਸ਼ਨ ਸੈਨੀ, ਚਰਨਜੀਤ ਸਿੰਘ ਬਰਾਡ ਆਦਿ ਹਾਜ਼ਰ ਸਨ। 

Punjab

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

ਚੰਡੀਗੜ੍ਹ, 16 ਫਰਵਰੀ:–ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਪਵਿੱਤਰਤਾ ਤੇ ਇਮਾਨਦਾਰੀ ਨੂੰ ਬਰਕਰਾਰ ਰੱਖਣ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਇੱਕ ਫਰਜ਼ੀ ਸਕੂਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਕਿਉਂਕਿ ਇਸ ਸਕੂਲ ਵਿੱਚ ਪ੍ਰੈਕਟੀਕਲ ਪ੍ਰੀਖਿਆ ਲਈ ਸਹੂਲਤਾਂ ਦੀ ਘਾਟ ਦੇ ਬਾਵਜੂਦ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਰਜਿਸਟਰ ਕੀਤਾ ਗਿਆ ਸੀ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਦੂਦਾਂ, ਲੁਧਿਆਣਾ (ਸਕੂਲ ਕੋਡ 3100187) ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਮਾਨਤਾ ਵਾਪਸ ਲੈਣਾ ਅਤੇ ਫਰਜ਼ੀ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਅਪਰਾਧਿਕ ਸ਼ਿਕਾਇਤ ਦਰਜ ਕਰਨਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਈ.ਬੀ. ਨੇ ਸਕੂਲ ਵੱਲੋਂ ਰਜਿਸਟਰ ਕੀਤੇ ਸਾਰੇ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਰੱਦ ਕਰ ਦਿੱਤੇ ਹਨ।ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਜੀਕਲ ਜਾਂਚ ਦੌਰਾਨ, ਇਸ ਸਕੂਲ ਦਾ ਕੋਈ ਵਾਜੂਦ ਸਾਹਮਣੇ ਨਹੀਂ ਆਇਆ, ਇਸ ਦੀ ਇਮਾਰਤ ਕਿਰਾਏ ‘ਤੇ ਦਿੱਤੀ ਗਈ ਸੀ ਅਤੇ ਕੋਈ ਕਲਾਸ ਨਹੀਂ ਲਗਾਈ ਜਾ ਰਹੀ ਸੀ। 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਰਜਿਸਟਰਡ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਮੌਜੂਦ ਨਹੀਂ ਸਨ, ਜਿਸ ਕਾਰਨ ਪੀ.ਐਸ.ਈ.ਬੀ. ਨੇ ਉਨ੍ਹਾਂ ਦੇ ਰੋਲ ਨੰਬਰ ਰੱਦ ਕਰ ਦਿੱਤੇ। ਉਨ੍ਹਾਂ ਦੱਸਿਆ ਕਿ ਚਾਰ ਹੋਰ ਸਕੂਲ ਜਾਂਚ ਅਧੀਨ ਹਨ ਕਿਉਂਕਿ ਪੰਜਾਬ ਸਰਕਾਰ ਸਿੱਖਿਆ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਅਤੇ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਵਾਲੀਆਂ ਸੰਸਥਾਵਾਂ ‘ਤੇ ਸ਼ਿਕੰਜਾ ਕੱਸਣ ਲਈ ਵਚਨਬੱਧ ਹੈ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਦੇ ਭਵਿੱਖ ਦੀ ਰੱਖਿਆ ਲਈ ਵਚਨਬੱਧ ਹੈ। ਅਸੀਂ ‘ਗੋਸਟ ਸਕੂਲ’ ਚਲਾਉਣ ਵਾਲੀਆਂ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀਆਂ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਾਂਗੇ ਅਤੇ ਕੋਈ ਨਰਮੀ ਨਹੀਂ ਵਰਤੀ ਜਾਵੇਗੀ।”ਸਿੱਖਿਆ ਮੰਤਰੀ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਨੂੰ ਹੋਰ ਸਕੂਲ ਅਲਾਟ ਕਰਕੇ ਅਤੇ ਮਾਰਗਦਰਸ਼ਨ ਰਾਹੀਂ ਯੋਗ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇਗੀ ਅਤੇ ਫਰਜ਼ੀ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਾਂਚ ਟੀਮਾਂ ਨੂੰ ਹੋਰ ਸ਼ੱਕੀ ਸਕੂਲਾਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਜਲਦ ਤੋਂ ਜਲਦ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। 

Punjab

'ਪੋਸ਼ਣ ਵੀ ਪੜ੍ਹਾਈ ਵੀ' ਟ੍ਰੇਨਿੰਗ ਦਾ ਚੌਥਾ ਬੈਚ ਸ਼ੁਰੂ

ਤਰਨ ਤਾਰਨ, 16 ਫਰਵਰੀ —       ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਜ਼ਿਲ੍ਹਾ ਤਰਨ ਤਾਰਨ ਵੱਲੋਂ “ਪੋਸ਼ਣ ਵੀ ਪੜ੍ਹਾਈ ਵੀ” (ਟਾਇਰ-2 ਫੇਸ-2) ਅਧੀਨ ਟ੍ਰੇਨਿੰਗ ਦਾ ਚੌਥਾ ਬੈਚ ਅੱਜ ਬਲਾਕ ਗੰਡੀਵਿੰਡ ਦੀਆਂ ਆਂਗਣਵਾੜੀ ਵਰਕਰਾਂ ਨਾਲ ਸ਼ੁਰੂ ਕੀਤਾ ਗਿਆ। ਇਸ ਟ੍ਰੇਨਿੰਗ ਦਾ ਆਯੋਜਨ ਆਂਗਣਵਾੜੀ ਵਰਕਰਾਂ ਦੀ ਸਮਰੱਥਾ ਵਿੱਚ ਵਾਧਾ ਕਰਨ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਮਜ਼ਬੂਤ ਕਰਨ ਲਈ ਕੀਤਾ ਜਾ ਰਿਹਾ ਹੈ।        ਟ੍ਰੇਨਿੰਗ ਦੌਰਾਨ ਪ੍ਰਥਮ ਐਜੂਕੇਸ਼ਨ ਫਾਊਂਡੇਸ਼ਨ ਦੀ ਟੀਮ ਵੱਲੋਂ ਹਾਜ਼ਰੀਨਾਂ ਨੂੰ ਪ੍ਰੀ-ਸਕੂਲ ਸਿੱਖਿਆ, ਸ਼ੁਰੂਆਤੀ ਭਾਸ਼ਾ ਅਤੇ ਗਿਣਤੀ ਕੌਸ਼ਲ, ਖੇਡ-ਆਧਾਰਿਤ ਸਿਖਲਾਈ ਤਰੀਕਿਆਂ ਅਤੇ ਬੱਚਾ-ਕੇਂਦਰਿਤ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਟੀਮ ਮੈਂਬਰਾਂ ਵੱਲੋਂ ਪ੍ਰੈਕਟੀਕਲ ਡੈਮੋ, ਸਮੂਹ ਚਰਚਾ, ਲਰਨਿੰਗ ਮਟੀਰੀਅਲ ਦੀ ਤਿਆਰੀ ਅਤੇ ਐਕਟੀਵਿਟੀ-ਬੇਸਡ ਮਾਡਲ ਰਾਹੀਂ ਟ੍ਰੇਨਿੰਗ ਨੂੰ ਰੁਚੀਕਰ ਬਣਾਇਆ ਗਿਆ।        ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੁਲ ਅਰੋੜਾ ਨੇ ਕਿਹਾ ਕਿ “ਪੋਸ਼ਣ ਵੀ ਪੜ੍ਹਾਈ ਵੀ” ਅਭਿਆਨ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਦੋਵਾਂ ਨੂੰ ਇਕੱਠੇ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਨੂੰ ਸਿਖਲਾਈ ਦੌਰਾਨ ਪ੍ਰਾਪਤ ਗਿਆਨ ਨੂੰ ਮੈਦਾਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਅਪੀਲ ਕੀਤੀ।        ਜ਼ਿਲ੍ਹਾ ਕੋਆਰਡੀਨੇਟਰ ਪੋਸ਼ਣ ਅਭਿਆਨ ਗੁਰਵੈਲ ਸਿੰਘ ਨੇ ਟ੍ਰੇਨਿੰਗ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਹਿਲ ਰਾਹੀਂ ਬੱਚਿਆਂ ਵਿੱਚ ਪੋਸ਼ਣ ਸਥਿਤੀ ਸੁਧਾਰਨ ਦੇ ਨਾਲ-ਨਾਲ ਸਿੱਖਣ ਦੇ ਨਤੀਜਿਆਂ ਨੂੰ ਵੀ ਬਿਹਤਰ ਬਣਾਇਆ ਜਾ ਰਿਹਾ ਹੈ।ਸੀ.ਡੀ.ਪੀ.ਓ ਨਿਵੇਦਿਤਾ ਕੁਮਰਾ ਨੇ ਟ੍ਰੇਨਿੰਗ ਦੌਰਾਨ ਵਰਕਰਾਂ ਨੂੰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਨਵੀਂ ਗਤੀਵਿਧੀਆਂ ਅਪਣਾਉਣ ਦੀ ਅਪੀਲ ਕੀਤੀ।         ਬਲਾਕ ਕੋਆਰਡੀਨੇਟਰ ਪੋਸ਼ਣ ਅਭਿਆਨ ਸੁਲੱਖਣ ਸਿੰਘ, ਸੁਪਰਵਾਈਜ਼ਰ ਮਨਿੰਦਰਜੀਤ ਕੌਰ (ਖਡੂਰ ਸਾਹਿਬ) ਅਤੇ ਜਸਪ੍ਰੀਤ ਕੌਰ (ਤਰਨ ਤਾਰਨ) ਵੀ ਮੌਜੂਦ ਰਹੇ ਅਤੇ ਉਨ੍ਹਾਂ ਨੇ ਟ੍ਰੇਨਿੰਗ ਪ੍ਰਬੰਧਾਂ ਦੀ ਨਿਗਰਾਨੀ ਕੀਤੀ।ਵਿਭਾਗ ਵੱਲੋਂ ਦੱਸਿਆ ਗਿਆ ਕਿ ਇਸ ਟ੍ਰੇਨਿੰਗ ਦੇ ਹੋਰ ਬੈਚ ਵੀ ਕ੍ਰਮਵਾਰ ਕਰਵਾਏ ਜਾਣਗੇ, ਤਾਂ ਜੋ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਗੁਣਵੱਤਾ ਵਾਲੀ ਪ੍ਰੀ-ਸਕੂਲ ਸਿੱਖਿਆ ਅਤੇ ਪੋਸ਼ਣ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ। 

Punjab

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀ ਡੀ ਸੀ ਮੈਂਬਰਾਂ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਕੀਤੀ ਸ਼ਮੂਲੀਅਤ

ਫਾਜ਼ਿਲਕਾ  16 ਫਰਵਰੀਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀਡੀਸੀ ਮੈਬਰਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਵਿਚ ਵੀਡੀਸੀ ਮੈਬਰਾਂ ਦੀ ਭੂਮਿਕਾ ਬੇਮਿਸਾਲ ਹੈ |ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੌਜੂਦਾ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਅਨੇਕਾਂ ਕਾਰਵਾਈਆਂ ਕੀਤੀਆਂ ਹਨ| ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਤੋਂ ਆਮ ਆਦਮੀ ਪਾਰਟੀ ਲਗਾਤਾਰ ਨਸ਼ਿਆਂ ਦਾ ਲੱਕ ਤੋੜਨ ਲਈ ਮੈਦਾਨ ਵਿਚ ਜੁਟੀ ਹੋਈ ਹੈ| ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿਥੇ ਨਸ਼ਾ ਤਸਕਰਾਂ ਖਿਲਾਫ ਕਾਰਵਾਈਆਂ ਕੀਤੀਆਂ ਹਨ, ਜੇਲ੍ਹਾਂ ਅੰਦਰ ਢਕਿਆ ਹੈ ਉਥੇ ਬੁਲਡੋਜਰ ਚਲਾ ਕੇ ਉਨ੍ਹਾਂ ਦੀਆਂ ਸੰਪਤੀਆਂ ਨੂੰ ਨਸ਼ਟ ਕੀਤਾ ਹੈ|ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਸਰਕਾਰ ਵੱਲੋਂ ਕੀਤੀਆਂ ਕਾਰਵਾਈਆਂ ਦੀ ਲੋਕਾਂ ਵੱਲੋਂ ਸ਼ਲਾਂਘਾ ਕੀਤੀ ਗਈ ਹੈ| ਇਸ ਤੋਂ ਇਲਾਵਾ ਸਰਕਾਰ ਦੇ ਨਾਲ ਪਿੰਡ ਸੁਰੱਖਿਆ ਕਮੇਟੀਆਂ ਵੀ ਮੋਢੇ ਨਾਲ ਮੋਢਾ ਜੋੜ ਕੇ ਖੜੀਆਂ ਹਨ ਜਿਨ੍ਹਾਂ ਦੇ ਸਹਿਯੋਗ ਸਦਕਾ ਨਸ਼ਿਆਂ ਤੇ ਠੱਲ ਪਈ ਹੈ| ਉਨ੍ਹਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਬਚਾਉਣ ਲਈ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ | 

Scroll to Top