Actionpunjab

Action Punjab Logo
Breaking News

Author name: Action Punjab

Action Punjab
Punjab

'ਪੋਸ਼ਣ ਵੀ ਪੜ੍ਹਾਈ ਵੀ' ਟ੍ਰੇਨਿੰਗ ਦਾ ਚੌਥਾ ਬੈਚ ਸ਼ੁਰੂ

ਤਰਨ ਤਾਰਨ, 16 ਫਰਵਰੀ —       ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਜ਼ਿਲ੍ਹਾ ਤਰਨ ਤਾਰਨ ਵੱਲੋਂ “ਪੋਸ਼ਣ ਵੀ ਪੜ੍ਹਾਈ ਵੀ” (ਟਾਇਰ-2 ਫੇਸ-2) ਅਧੀਨ ਟ੍ਰੇਨਿੰਗ ਦਾ ਚੌਥਾ ਬੈਚ ਅੱਜ ਬਲਾਕ ਗੰਡੀਵਿੰਡ ਦੀਆਂ ਆਂਗਣਵਾੜੀ ਵਰਕਰਾਂ ਨਾਲ ਸ਼ੁਰੂ ਕੀਤਾ ਗਿਆ। ਇਸ ਟ੍ਰੇਨਿੰਗ ਦਾ ਆਯੋਜਨ ਆਂਗਣਵਾੜੀ ਵਰਕਰਾਂ ਦੀ ਸਮਰੱਥਾ ਵਿੱਚ ਵਾਧਾ ਕਰਨ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਮਜ਼ਬੂਤ ਕਰਨ ਲਈ ਕੀਤਾ ਜਾ ਰਿਹਾ ਹੈ।        ਟ੍ਰੇਨਿੰਗ ਦੌਰਾਨ ਪ੍ਰਥਮ ਐਜੂਕੇਸ਼ਨ ਫਾਊਂਡੇਸ਼ਨ ਦੀ ਟੀਮ ਵੱਲੋਂ ਹਾਜ਼ਰੀਨਾਂ ਨੂੰ ਪ੍ਰੀ-ਸਕੂਲ ਸਿੱਖਿਆ, ਸ਼ੁਰੂਆਤੀ ਭਾਸ਼ਾ ਅਤੇ ਗਿਣਤੀ ਕੌਸ਼ਲ, ਖੇਡ-ਆਧਾਰਿਤ ਸਿਖਲਾਈ ਤਰੀਕਿਆਂ ਅਤੇ ਬੱਚਾ-ਕੇਂਦਰਿਤ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਟੀਮ ਮੈਂਬਰਾਂ ਵੱਲੋਂ ਪ੍ਰੈਕਟੀਕਲ ਡੈਮੋ, ਸਮੂਹ ਚਰਚਾ, ਲਰਨਿੰਗ ਮਟੀਰੀਅਲ ਦੀ ਤਿਆਰੀ ਅਤੇ ਐਕਟੀਵਿਟੀ-ਬੇਸਡ ਮਾਡਲ ਰਾਹੀਂ ਟ੍ਰੇਨਿੰਗ ਨੂੰ ਰੁਚੀਕਰ ਬਣਾਇਆ ਗਿਆ।        ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੁਲ ਅਰੋੜਾ ਨੇ ਕਿਹਾ ਕਿ “ਪੋਸ਼ਣ ਵੀ ਪੜ੍ਹਾਈ ਵੀ” ਅਭਿਆਨ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਦੋਵਾਂ ਨੂੰ ਇਕੱਠੇ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਨੂੰ ਸਿਖਲਾਈ ਦੌਰਾਨ ਪ੍ਰਾਪਤ ਗਿਆਨ ਨੂੰ ਮੈਦਾਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਅਪੀਲ ਕੀਤੀ।        ਜ਼ਿਲ੍ਹਾ ਕੋਆਰਡੀਨੇਟਰ ਪੋਸ਼ਣ ਅਭਿਆਨ ਗੁਰਵੈਲ ਸਿੰਘ ਨੇ ਟ੍ਰੇਨਿੰਗ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਹਿਲ ਰਾਹੀਂ ਬੱਚਿਆਂ ਵਿੱਚ ਪੋਸ਼ਣ ਸਥਿਤੀ ਸੁਧਾਰਨ ਦੇ ਨਾਲ-ਨਾਲ ਸਿੱਖਣ ਦੇ ਨਤੀਜਿਆਂ ਨੂੰ ਵੀ ਬਿਹਤਰ ਬਣਾਇਆ ਜਾ ਰਿਹਾ ਹੈ।ਸੀ.ਡੀ.ਪੀ.ਓ ਨਿਵੇਦਿਤਾ ਕੁਮਰਾ ਨੇ ਟ੍ਰੇਨਿੰਗ ਦੌਰਾਨ ਵਰਕਰਾਂ ਨੂੰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਨਵੀਂ ਗਤੀਵਿਧੀਆਂ ਅਪਣਾਉਣ ਦੀ ਅਪੀਲ ਕੀਤੀ।         ਬਲਾਕ ਕੋਆਰਡੀਨੇਟਰ ਪੋਸ਼ਣ ਅਭਿਆਨ ਸੁਲੱਖਣ ਸਿੰਘ, ਸੁਪਰਵਾਈਜ਼ਰ ਮਨਿੰਦਰਜੀਤ ਕੌਰ (ਖਡੂਰ ਸਾਹਿਬ) ਅਤੇ ਜਸਪ੍ਰੀਤ ਕੌਰ (ਤਰਨ ਤਾਰਨ) ਵੀ ਮੌਜੂਦ ਰਹੇ ਅਤੇ ਉਨ੍ਹਾਂ ਨੇ ਟ੍ਰੇਨਿੰਗ ਪ੍ਰਬੰਧਾਂ ਦੀ ਨਿਗਰਾਨੀ ਕੀਤੀ।ਵਿਭਾਗ ਵੱਲੋਂ ਦੱਸਿਆ ਗਿਆ ਕਿ ਇਸ ਟ੍ਰੇਨਿੰਗ ਦੇ ਹੋਰ ਬੈਚ ਵੀ ਕ੍ਰਮਵਾਰ ਕਰਵਾਏ ਜਾਣਗੇ, ਤਾਂ ਜੋ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਗੁਣਵੱਤਾ ਵਾਲੀ ਪ੍ਰੀ-ਸਕੂਲ ਸਿੱਖਿਆ ਅਤੇ ਪੋਸ਼ਣ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ। 

Punjab

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀ ਡੀ ਸੀ ਮੈਂਬਰਾਂ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਕੀਤੀ ਸ਼ਮੂਲੀਅਤ

ਫਾਜ਼ਿਲਕਾ  16 ਫਰਵਰੀਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀਡੀਸੀ ਮੈਬਰਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਵਿਚ ਵੀਡੀਸੀ ਮੈਬਰਾਂ ਦੀ ਭੂਮਿਕਾ ਬੇਮਿਸਾਲ ਹੈ |ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੌਜੂਦਾ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਅਨੇਕਾਂ ਕਾਰਵਾਈਆਂ ਕੀਤੀਆਂ ਹਨ| ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਤੋਂ ਆਮ ਆਦਮੀ ਪਾਰਟੀ ਲਗਾਤਾਰ ਨਸ਼ਿਆਂ ਦਾ ਲੱਕ ਤੋੜਨ ਲਈ ਮੈਦਾਨ ਵਿਚ ਜੁਟੀ ਹੋਈ ਹੈ| ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿਥੇ ਨਸ਼ਾ ਤਸਕਰਾਂ ਖਿਲਾਫ ਕਾਰਵਾਈਆਂ ਕੀਤੀਆਂ ਹਨ, ਜੇਲ੍ਹਾਂ ਅੰਦਰ ਢਕਿਆ ਹੈ ਉਥੇ ਬੁਲਡੋਜਰ ਚਲਾ ਕੇ ਉਨ੍ਹਾਂ ਦੀਆਂ ਸੰਪਤੀਆਂ ਨੂੰ ਨਸ਼ਟ ਕੀਤਾ ਹੈ|ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਸਰਕਾਰ ਵੱਲੋਂ ਕੀਤੀਆਂ ਕਾਰਵਾਈਆਂ ਦੀ ਲੋਕਾਂ ਵੱਲੋਂ ਸ਼ਲਾਂਘਾ ਕੀਤੀ ਗਈ ਹੈ| ਇਸ ਤੋਂ ਇਲਾਵਾ ਸਰਕਾਰ ਦੇ ਨਾਲ ਪਿੰਡ ਸੁਰੱਖਿਆ ਕਮੇਟੀਆਂ ਵੀ ਮੋਢੇ ਨਾਲ ਮੋਢਾ ਜੋੜ ਕੇ ਖੜੀਆਂ ਹਨ ਜਿਨ੍ਹਾਂ ਦੇ ਸਹਿਯੋਗ ਸਦਕਾ ਨਸ਼ਿਆਂ ਤੇ ਠੱਲ ਪਈ ਹੈ| ਉਨ੍ਹਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਬਚਾਉਣ ਲਈ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ | 

Punjab

ਵਿਧਾਇਕ ਸ਼ੈਰੀ ਕਲਸੀ ਨੇ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਚੌਂਕ ਨੂੰ ਚੌੜਾ ਕੀਤੇ ਜਾਣ ਅਤੇ ਸੜਕ ਬਣਾਉਣ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਬਟਾਲਾ, 16 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਖੂਬਸੂਰਤ ਚੌਂਕ ਅਤੇ ਸੜਕ ਬਣਾਉਣ ਦਾ ਕੰਮ ਚੱਲ ਰਿਹਾ ਹੈ। ਜਿਸ ਸਬੰਧੀ ਉਨ੍ਹਾਂ ਵਲੋਂ ਬੀਤੀ ਦੇਰ ਰਾਤ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਬੰਧਤ ਵਿਭਾਗ ਨੂੰ ਨਿਸ਼ਚਿਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਚੌਂਕ ਦੇ ਚੌੜੇ ਹੋਣ ਨਾਲ ਟਰੈਫਿਕ ਵਿੱਚ ਕਾਫੀ ਸੁਧਾਰ ਹੋਵੇਗਾ ਅਤੇ ਲੋਕਾਂ ਅਤੇ ਖਾਸਕਰਕੇ ਨੇੜਲੇ ਦੁਕਾਨਦਾਰਾਂ ਨੂੰ ਆਵਾਜਾਈ ਦੀ ਹੋਰ ਬਿਹਤਰ ਸਹੂਲਤ ਮਿਲੇਗੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਇਥੇ ਸੀਮਟਿੱਡ ਸੜਕ ਵੀ ਬਣਾਈ ਜਾ ਰਹੀ ਹੈ ਅਤੇ ਪੰਜ ਸਾਲ ਤੱਕ ਸਬੰਧਤ ਠੇਕੇਦਾਰ ਇਸ ਦੇ ਰੱਖ ਰਖਾਅ ਲਈ ਜ਼ਿੰਮੇਵਾਰ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨਾਂ ਸੌਂਪੀ ਹੈ, ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਉਨਾਂ ਕਿਹਾ ਕਿ ਮੇਰੀ ਹਮੇਸ਼ਾ ਕੋਸ਼ਿਸ ਹੁੰਦੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣ ਅਤੇ ਉਹ ਖੁਦ ਲੋਕਾਂ ਕੋਲ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਹੱਲ ਕਰ ਰਹੇ ਹਨ। 

Punjab

ਰੰਗਲੇ ਪੰਜਾਬ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਲੋਕਾਂ ਦੇ ਸਹਿਯੋਗ ਦੀ ਸਖ਼ਤ ਲੋੜ – ਵਿਧਾਇਕ ਮਾਲੇਰਕੋਟਲਾ

ਮਾਲੇਰਕੋਟਲਾ, 16 ਫਰਵਰੀ:                   ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ, ਉਦਯੋਗ ਅਤੇ ਵਣਜ ਵਿਭਾਗ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਆਯੋਜਿਤ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਮਾਲੇਰਕੋਟਲਾ ਵਾਸੀਆਂ ਦੇ ਦਿਲਾਂ ਵਿੱਚ ਅਮਿੱਟ ਯਾਦਾਂ ਛੱਡਦੇ ਹੋਏ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਸਮਾਗਮ ਨੇ ਸੂਫ਼ੀ ਰਿਵਾਇਤਾਂ, ਲੋਕ ਵਿਰਾਸਤ ਅਤੇ ਮਹਿਲਾ ਸਸ਼ਕਤੀਕਰਨ ਦਾ ਸੁੰਦਰ ਮਿਲਾਪ ਪੇਸ਼ ਕੀਤਾ।ਆਖ਼ਰੀ ਦਿਨ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਐਸ.ਐਸ.ਪੀ. ਗਗਨ ਅਜੀਤ ਸਿੰਘ, ਐਸ.ਡੀ.ਐਮ. ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਸੀ.ਡੀ.ਪੀ.ਓ ਪਵਨ ਕੁਮਾਰ, ਵਿਧਾਇਕ ਮਾਲੇਰਕੋਟਲਾ ਦੀ ਸਰੀਕ-ਏ-ਹਯਾਤ ਫਰਿਆਲ ਰਹਿਮਾਨ, ਕੋਆਰਡੀਨੇਟਰ ਯੂਥ ਵਿੰਗ ਹਲਕਾ ਮਾਲੇਰਕੋਟਲਾ ਏ.ਕੇ.ਵਾਈ. ਮੂਨਿਸ ਰਹਿਮਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜ਼ਿਲਾ ਨਿਵਾਸੀਆਂ ਨੇ ਸਮੂਲੀਅਤ ਕੀਤੀ ।          ਵਿਧਾਇਕ ਰਹਿਮਾਨ ਨੇ ਜ਼ਿਲਾ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਹੈ ਕਿ ਸਰਦਾਰ ਭਗਵੰਤ ਸਿੰਘ ਦੀ ਅਗਵਾਈ ਹੇਠ ਸਰਕਾਰ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਸੂਫ਼ੀ ਸੰਗੀਤ, ਅਮੀਰ ਸੱਭਿਆਚਾਰ ਵਿਰਾਸਤ ਅਤੇ ਭਾਈਚਾਰਕ ਇਕਤਾ ਪੰਜਾਬ ਦੀ ਅਸਲ ਪਹਿਚਾਣ ਹਨ ਅਤੇ ਇਨ੍ਹਾਂ ਮੁੱਲਾਂ ਨੂੰ ਅੱਗੇ ਵਧਾਉਣ ਲਈ ਲੋਕ ਸਹਿਯੋਗ ਅਤਿ ਜ਼ਰੂਰੀ ਹੈ।                      ਉਨ੍ਹਾਂ ਮਾਲੇਰਕੋਟਲਾ ਦੀ ਧਰਤੀ ਨੂੰ ਸੂਫ਼ੀ ਪਰੰਪਰਾਵਾਂ ਅਤੇ ਭਾਈਚਾਰਕ ਸਾਂਝ ਦੀ ਧਰਤੀ ਕਰਾਰ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਨਵੀਂ ਪੀੜ੍ਹੀ ਨੂੰ ਸਾਂਝੀਵਾਲਤਾ ਦੀਆਂ ਕਦਰਾਂ ਕੀਮਤਾਂ ਬਾਰੇ ਜਾਣੂ ਕਰਵਾਉਂਦੇ ਹਨ ਅਤੇ ਉਨ੍ਹਾਂ ਆਪਣੀ ਸੰਸਕ੍ਰਿਤੀ ਨਾਲ ਜੋੜਦੇ ਹਨ। ਮੇਲੇ ਦੌਰਾਨ ਸਵੈ ਸਹਾਇਤਾ ਗਰੁੱਪਾਂ ਦੀਆਂ ਮਹਿਲਾਵਾਂ ਵੱਲੋਂ ਤਿਆਰ ਉਤਪਾਦਾਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਰਾਹੀਂ ਉਨ੍ਹਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਵੱਲ ਅਹਿਮ ਕਦਮ ਚੁੱਕਿਆ ਗਿਆ।ਸੂਫ਼ੀ ਫੈਸਟੀਵਲ ਦੌਰਾਨ ਮਸ਼ਹੂਰ ਫ਼ਨਕਾਰਾਂ ਅਲੀ ਜ਼ੈਨ,ਕਮਲ ਖਾਨ ਅਤੇ ਸਲਾਮਤ ਅਲੀ ਨੇ ਆਪਣੀ ਰੂਹਾਨੀ ਪੇਸ਼ਕਾਰੀਆਂ ਨਾਲ ਦਰਸ਼ਕਾਂ ਨੂੰ ਮੋਹ ਲਿਆ।             ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਸਮਾਗਮ ਦੀ ਸਫਲਤਾ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸ਼ਹਿਰ ਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਤਨਦੇਹੀ, ਸਮਰਪਣ ਅਤੇ ਸਹਿਯੋਗ ਸਦਕਾ ਇਹ ਤਿੰਨ ਰੋਜ਼ਾ ਮੇਲਾ ਪੂਰੀ ਅਮਨ-ਅਮਾਨ ਨਾਲ ਸੰਪੰਨ ਹੋਇਆ। ਉਨ੍ਹਾਂ ਭਵਿੱਖ ਵਿੱਚ ਵੀ ਅਜਿਹੇ ਸੱਭਿਆਚਾਰਕ ਉਪਰਾਲਿਆਂ ਨੂੰ ਹੋਰ ਵਧਾਵਾ ਦੇਣ ਦੀ ਵਚਨਬੱਧਤਾ ਦੁਹਰਾਈ। 

Punjab

ਹਰਜੋਤ ਬੈਂਸ ਵੱਲੋਂ ਕੀਤੇ ਵਾਅਦੇ ਪੂਰੇ, ਹਲਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ

ਨੰਗਲ 16 ਫਰਵਰੀ: ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਹਲਕੇ ਵਿੱਚ ਕੀਤੇ ਗਏ ਵਿਕਾਸੀ ਵਾਅਦਿਆਂ ਨੂੰ ਅਮਲੀ ਰੂਪ ਦੇਣ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰੀਬ 52 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰਾਹਤ ਕਾਰਜ ਸ਼ੁਰੂ ਹੋਣ ਨਾਲ ਦਰਿਆਈ ਕੰਢਿਆਂ ’ਤੇ ਵਸਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਸਾਲਾਂ ਤੋਂ ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ ਲਈ ਇਹ ਯੋਜਨਾਵਾਂ ਜੀਵਨ ਅਤੇ ਜਾਇਦਾਦ ਦੀ ਸੁਰੱਖਿਆ ਵੱਲ ਇਕ ਵੱਡਾ ਕਦਮ ਹਨ। ਇਸ ਨਾਲ ਖੇਤੀਬਾੜੀ ਨੂੰ ਹੋਣ ਵਾਲੇ ਨੁਕਸਾਨ ’ਚ ਵੀ ਕਮੀ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ।       ਇਸੇ ਤਰ੍ਹਾਂ ਹਲਕੇ ਦੀਆਂ ਲਗਭਗ 140 ਕਿਲੋਮੀਟਰ ਸੰਪਰਕ ਸੜਕਾਂ ਦੇ ਨਵੀਨੀਕਰਨ ਅਤੇ ਉਨ੍ਹਾਂ ਨੂੰ 18 ਫੁੱਟ ਚੌੜਾ ਕਰਨ ਦਾ ਵਾਅਦਾ ਵੀ ਪੂਰਾ ਕੀਤਾ ਜਾ ਰਿਹਾ ਹੈ। ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਣ ਵਾਲੀਆਂ ਨਵੀਆਂ ਤੇ ਮਜ਼ਬੂਤ ਸੜਕਾਂ ਨਾਲ ਆਵਾਜਾਈ ਸੁਗਮ ਹੋਣ ਦੇ ਨਾਲ-ਨਾਲ ਵਪਾਰਕ ਸਰਗਰਮੀਆਂ ਨੂੰ ਵੀ ਰਫ਼ਤਾਰ ਮਿਲੀ ਹੈ।  ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਰੂਪਨਗਰ, ਕਮਿੱਕਰ ਸਿੰਘ ਡਾਢੀ ਸੰਗਠਨ ਇੰਚਾਰਜ, ਜਸਪਾਲ ਸਿੰਘ ਢਾਹੇ ਜਿਲ੍ਹਾ ਪਰਿਸ਼ਦ ਮੈਂਬਰ , ਦੀਪਕ ਸੋਨੀ ਮੀਡੀਆ ਕੋਆਰਡੀਨੇਟਰ,  ਜਸਵਿੰਦਰ ਸਿੰਘ ਭੰਗਲਾ ਬਲਾਕ ਇੰਚਾਰਜ, ਰਾਕੇਸ਼ ਵਰਮਾ ਬਲਾਕ ਇੰਚਾਰਜ, ਨਿਤਿਨ ਪੂਰੀ ਭਲਾਨ ਬਲਾਕ ਇੰਚਾਰਜ,ਤਰਸੇਮ ਬੇਲਾ ਧਿਆਨੀ, ਸੁਰਿੰਦਰ ਬੇਲਾ ਧਿਆਨੀ, ਹੈਪੀ ਭੰਗਲਾ ਅਤੇ  ਹੋਰ ਆਗੂਆਂ ਨੇ ਕਿਹਾ ਕਿ ਸੜਕਾਂ ਦੀ ਚੌੜਾਈ ਵਧਣ ਨਾਲ ਹਾਦਸਿਆਂ ਵਿੱਚ ਕਮੀ ਆਵੇਗੀ ਅਤੇ ਐਮਰਜੈਂਸੀ ਸੇਵਾਵਾਂ ਨੂੰ ਵੀ ਤੇਜ਼ੀ ਨਾਲ ਮੰਜ਼ਿਲ ਤੱਕ ਪਹੁੰਚਣ ਵਿੱਚ ਮਦਦ ਮਿਲੇਗੀ।         ਹੋਲਾ ਮਹੱਲਾ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਕੈਬਨਿਟ ਮੰਤਰੀ ਵੱਲੋਂ ਖੁਦ ਮੌਕੇ ’ਤੇ ਪਹੁੰਚ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸੰਗਤਾਂ ਲਈ ਆਵਾਜਾਈ, ਪੀਣ ਵਾਲਾ ਪਾਣੀ, ਸਫ਼ਾਈ, ਸਿਹਤ ਸਹੂਲਤਾਂ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਕੋਈ ਕਮੀ ਨਾ ਰਹੇ। 350 ਸਾਲਾ ਸ਼ਹੀਦੀ ਸਮਾਗਮਾਂ ਦੌਰਾਨ ਦੀ ਤਰਾਂ ਇਸ ਵਾਰ ਟ੍ਰੈਫਿਕ ਕੰਟਰੋਲ ਲਈ ਵਾਧੂ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਆਵੇ।     ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਬਦਲ ਰਹੀ ਨੁਹਾਰ ’ਤੇ ਇਲਾਕੇ ਦੇ ਪ੍ਰਮੁੱਖ ਆਗੂਆਂ ਅਤੇ ਸਮਾਜਿਕ ਸੰਸਥਾਵਾਂ ਨੇ ਖੁਸ਼ੀ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਕਾਸੀ ਕੰਮਾਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਣਗੇ ਅਤੇ ਇਲਾਕੇ ਦੀ ਆਰਥਿਕਤਾ ਮਜ਼ਬੂਤ ਹੋਵੇਗੀ। ਲੋਕਾਂ ਨੇ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਨੀਤੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕਾਰਗੁਜ਼ਾਰੀ ਦੀ ਸਰਾਹਨਾ ਕਰਦਿਆਂ ਆਸ ਜਤਾਈ ਕਿ ਵਿਕਾਸ ਦੀ ਇਹ ਰਫ਼ਤਾਰ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ।

Punjab

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ 'ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ

ਬਰਨਾਲਾ, 16 ਫਰਵਰੀ       ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਬਰਨਾਲਾ ਦਾ ਅਚਨਚੇਤੀ ਦੌਰਾ ਕਰਕੇ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਰੋਜ਼ਾਨਾ 21 ਥਾਵਾਂ ‘ਤੇ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ, ਜਿਸ ਨੂੰ ਹੋਰ ਤੇਜ਼ ਕੀਤਾ ਜਾਵੇ। ਓਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਪਰਿਵਾਰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਹਿਲ ਕਲਾਂ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ।       ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਮੌਕੇ ‘ਤੇ ਕਾਰਡ ਬਣ ਕੇ 70 ਫੀਸਦੀ ਮਰੀਜ਼ਾਂ ਦੇ ਇਲਾਜ ਦਾ ਬਿੱਲ ਜ਼ੀਰੋ ਆ ਰਿਹਾ ਹੈ। ਓਨ੍ਹਾਂ ਕਿਹਾ ਕਿ ਮਰੀਜ਼ ਦੇ ਦਾਖਲ ਹੋਣ ਤੋਂ ਲੈ ਕੇ ਛੁੱਟੀ ਹੋਣ ਤੱਕ ਸਾਰੀਆਂ ਦਵਾਈਆਂ, ਟੈਸਟ ਅਤੇ ਅਪਰੇਸ਼ਨ ਬਿਲਕੁਲ ਮੁਫ਼ਤ ਹਨ। ਓਨ੍ਹਾਂ ਕਿਹਾ ਕਿ ਇਹ ਨਿਵੇਕਲੀ ਸਿਹਤ ਯੋਜਨਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੜ੍ਹੇ-ਲਿਖੇ ਨੌਜਵਾਨ ਸਬ ਅਪਰੇਟਰ ਵਜੋਂ ਰੋਜ਼ਗਾਰ ਪਾ ਸਕਦੇ ਹਨ। ਓਨ੍ਹਾਂ ਕਿਹਾ ਕਿ ਅਜਿਹੇ ਨੌਜਵਾਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਸਕੀਮ ਦੀ ਰਜਿਸਟ੍ਰੇਸ਼ਨ ਵਿੱਚ ਕਾਰਜਸ਼ੀਲ ਹੋ ਕੇ ਰੋਜ਼ਗਾਰ ਹਾਸਲ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇਗਾ ਅਤੇ ਭਵਿੱਖ ਵਿੱਚ ‘ਸਿਹਤ ਮਿੱਤਰ’ ਅਤੇ ਡਾਟਾ ਐਂਟਰੀ ਆਪਰੇਟਰਾਂ ਦੀ ਭਰਤੀ ਵੇਲੇ ਇਨ੍ਹਾਂ ਨੌਜਵਾਨਾਂ ਨੂੰ ਤਰਜੀਹ ਦਿੱਤੀ ਜਾਵੇਗੀ।    ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ 21 ਵਿਸ਼ੇਸ਼ ਕੈਂਪਾਂ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ.) ਨੂੰ ਵੀ ਯੋਜਨਾ ਨਾਲ ਜੋੜਿਆ ਗਿਆ ਹੈ, ਤਾਂ ਜੋ ਲੋਕ ਆਪਣੇ ਨੇੜਲੇ ਕੇਂਦਰਾਂ ’ਤੇ ਕਾਰਡ ਬਣਵਾ ਸਕਣ। ਉਨ੍ਹਾਂ ਕਿਹਾ ਕਿ ਹੁਣ ਤੱਕ 15000 ਤੋਂ ਵੱਧ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ।      ਇਸ ਮੌਕੇ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਉਣ ਦਿੱਤੀ ਜਾਵੇ ਅਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਹੋਰ ਤੇਜ਼ ਕੀਤੀ ਜਾਵੇ ਤਾਂ ਜੋ ਸਾਰੇ ਯੋਗ ਲੋਕ ਇਸ ਸਕੀਮ ਦਾ ਲਾਹਾ ਲੈ ਸਕਣ।          ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਅੰਮ੍ਰਿਤ ਸਿੰਘ ਢਿੱਲਵਾਂ, ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ, ਐੱਸ ਐੱਸ ਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਆਈ ਪੀ ਐੱਸ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਆਈ ਏ ਐੱਸ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਪੀ ਸੀ ਐੱਸ, ਐੱਸ ਡੀ ਐੱਮ ਤਪਾ ਆਯੂਸ਼ ਗੋਇਲ ਆਈ ਏ ਐੱਸ, ਐੱਸ ਡੀ ਐੱਮ ਮਹਿਲ ਕਲਾਂ ਬੇਅੰਤ ਸਿੰਘ ਸਿੱਧੂ ਪੀ ਸੀ ਐੱਸ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ, ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਇਸ਼ਵਿੰਦਰ ਸਿੰਘ ਜੰਡੂ ਤੇ ਯੂਥ ਕੋਆਰਡੀਨੇਟਰ ਮੌਜੂਦ ਸਨ। 

Punjab

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਬਟਾਲਾ, 16 ਫਰਵਰੀ  ( ) ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਾਰਡ ਵਾਸੀਆਂ ਦੀ ਮੌਜੂਦਗੀ ਵਿਖੇ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਨ ਉਪਰੰਤ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਹੁਣ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਹੁਣ ਲੋਕਾਂ ਦੀ ਬਾਂਹ ਫੜ੍ਹਦਿਆਂ ਉਨਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਗਲੀ ਨਾ ਬਣਨ ਕਰਕੇ ਲੋਕ ਮੁਸ਼ਕਲ ਦਾ ਸਾਹਮਣਾ ਕਰ ਰਹੇ ਸਨ ਪਰ ਹੁਣ ਉਨਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। 

Punjab

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ

ਸੰਗਰੂਰ, 16 ਫਰਵਰੀ:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੀ ਪ੍ਰਗਤੀ ਦਾ ਉੱਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ। ਉਨ੍ਹਾਂ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਪਰਿਵਾਰ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ ਅਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਮਿਸ਼ਨ ਮੋਡ ਵਿੱਚ ਮੁਕੰਮਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਸਹਾਇਕ ਕਮਿਸ਼ਨਰ ਕ੍ਰਿਪਾਲਵੀਰ ਸਿੰਘ ਵੀ ਮੌਜੂਦ ਸਨ।ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਇਸ ਦਿਸ਼ਾ ਵੱਲ ਇੱਕ ਕ੍ਰਾਂਤੀਕਾਰੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਆਮ ਲੋਕਾਂ ਨੂੰ ਆਰਥਿਕ ਬੋਝ ਤੋਂ ਰਾਹਤ ਦਿੰਦਿਆਂ ਉਨ੍ਹਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਹੈ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹਾ ਪੱਧਰ ’ਤੇ ਮਾਈਕਰੋ ਮੈਨੇਜਮੈਂਟ ਕੀਤੀ ਗਈ ਹੈ, ਜਿਸ ਅਧੀਨ ਹਲਕਾ ਪੱਧਰ ’ਤੇ ਟੀਚੇ ਨਿਰਧਾਰਤ ਕਰਕੇ ਰੋਜ਼ਾਨਾ ਪ੍ਰਗਤੀ ਦੀ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ ਰੋਜ਼ਾਨਾ 8 ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹੇ ਵਿੱਚ ਕੁੱਲ 40 ਵਿਸ਼ੇਸ਼ ਕੈਂਪ ਲੱਗ ਰਹੇ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ੇਸ਼ ਕੈਂਪਾਂ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ.) ਨੂੰ ਵੀ ਯੋਜਨਾ ਨਾਲ ਜੋੜਿਆ ਗਿਆ ਹੈ, ਤਾਂ ਜੋ ਲੋਕ ਆਪਣੇ ਨੇੜਲੇ ਕੇਂਦਰਾਂ ’ਤੇ ਕਾਰਡ ਬਣਵਾ ਸਕਣ।ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਬ-ਆਪਰੇਟਰ ਵਜੋਂ ਰਜਿਸਟਰੇਸ਼ਨ ਕਰਵਾ ਕੇ ਇਸ ਪ੍ਰਕਿਰਿਆ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸਰਕਾਰੀ ਯੋਜਨਾ ਦੀ ਰਫ਼ਤਾਰ ਵਧੇਗੀ, ਉੱਥੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੀ ਸਿਰਜੇ ਜਾਣਗੇ।ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਜਾਂ ਪ੍ਰਸ਼ਾਸਕੀ ਰੁਕਾਵਟ ਆਉਣ ’ਤੇ ਉਸ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਰਡ ਦੀ ਪ੍ਰਕਿਰਿਆ ਦੀ ਲਗਾਤਾਰ ਉੱਚ ਪੱਧਰ ’ਤੇ ਸਮੀਖਿਆ ਕੀਤੀ ਜਾ ਰਹੀ ਹੈ, ਤਾਂ ਜੋ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।ਸਿਹਤ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਸੰਗਰੂਰ ਜ਼ਿਲ੍ਹਾ ਇਸ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾਵੇਗਾ। ਮੀਟਿੰਗ ਦੌਰਾਨ ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। 

Punjab

'ਵਿਲੇਜ ਡਿਫੈਂਸ ਕਮੇਟੀਆਂ' ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਚੰਡੀਗੜ੍ਹ, 16 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਕਰਵਾਏ ਗਏ ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀ ਧਿਰ ਵੱਲੋਂ ਉਠਾਏ ਜਾ ਰਹੇ ਸਵਾਲਾਂ ‘ਤੇ ਤਿੱਖਾ ਪਲਟਵਾਰ ਕੀਤਾ ਹੈ। ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਵਿਰੋਧੀਆਂ ਨੂੰ ਇੰਨੀ ਤਕਲੀਫ਼ ਹੋ ਰਹੀ ਹੈ ਕਿ ਉਨ੍ਹਾਂ ਨੇ ਬਿਨਾਂ ਵਜ੍ਹਾ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਪੰਨੂ ਨੇ ਕਿਹਾ ਕਿ ਜੋ ਵਿਰੋਧੀ ਪਾਰਟੀਆਂ ਅੱਜ ਸਰਕਾਰੀ ਪੈਸੇ ਦੀ ਵਰਤੋਂ ‘ਤੇ ਰੋਣਾ ਰੋ ਰਹੀਆਂ ਹਨ, ਸ਼ਾਇਦ ਉਹ ਆਪਣਾ ਸ਼ਰਮਨਾਕ ਇਤਿਹਾਸ ਭੁੱਲ ਗਈਆਂ ਹਨ। ਉਨ੍ਹਾਂ ਯਾਦ ਦਿਵਾਉਂਦਿਆਂ ਕਿਹਾ ਕਿ ਅੱਜ ਸਰਕਾਰ ਦੇ ਪੈਸੇ ਦੀ ਗੱਲ ਕਰਨ ਵਾਲੇ ਦੱਸਣ ਕਿ ਜਦੋਂ ਤੁਹਾਡੀਆਂ ਸਰਕਾਰਾਂ ਸਨ, ਉਦੋਂ ਕੀ ਸਰਕਾਰੀ ਗੱਡੀਆਂ ਵਿੱਚ ‘ਚਿੱਟਾ’ ਸਪਲਾਈ ਨਹੀਂ ਹੁੰਦਾ ਸੀ? ਜਨਤਾ ਭੁੱਲੀ ਨਹੀਂ ਹੈ ਕਿ ਕਿਵੇਂ ਸੱਤਾ ਦੀ ਸਰਪ੍ਰਸਤੀ ਹੇਠ ਨਸ਼ੇ ਦਾ ਕਾਰੋਬਾਰ ਫਲਿਆ-ਫੁੱਲਿਆ ਸੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਜਨਤਾ ਦਾ ਪੈਸਾ ਨਸ਼ਾ ਖ਼ਤਮ ਕਰਨ ਅਤੇ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਖ਼ਰਚ ਕਰ ਰਹੀ ਹੈ, ਨਾ ਕਿ ਤਸਕਰਾਂ ਨੂੰ ਪਨਾਹ ਦੇਣ ਲਈ। ਵਿਰੋਧੀਆਂ ਦੀ ਨਿਰਾਸ਼ਾ ‘ਤੇ ਤੰਜ ਕੱਸਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਮੋਗਾ ਦੇ ਪ੍ਰੋਗਰਾਮ ਵਿੱਚ ਤਾਂ ਅਜੇ ਸਿਰਫ਼ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ ਹੀ ਆਏ ਸਨ, ਜਿਨ੍ਹਾਂ ਵਿੱਚ ਹਰ ਪਿੰਡ ਦੇ ਕੁਝ ਜਾਗਰੂਕ ਨਾਗਰਿਕਾਂ ਨੇ ਸਹੁੰ ਚੁੱਕੀ ਹੈ। ਜਦੋਂ ‘ਯੁੱਧ ਨਸ਼ਿਆਂ ਵਿਰੁੱਧ 2’ ਤਹਿਤ ਇਨ੍ਹਾਂ ਦੇ ਨਾਲ ਪੂਰੇ ਪਿੰਡ ਇੱਕਜੁੱਟ ਹੋ ਕੇ ਨਸ਼ੇ ਖ਼ਿਲਾਫ਼ ਮੈਦਾਨ ਵਿੱਚ ਉਤਰਨਗੇ, ਉਦੋਂ ਇਨ੍ਹਾਂ ਵਿਰੋਧੀਆਂ ਦਾ ਕੀ ਹਾਲ ਹੋਵੇਗਾ। ਪੰਨੂ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਯਕੀਨੀ ਤੌਰ ‘ਤੇ ਕਾਮਯਾਬ ਹੋਵੇਗਾ ਕਿਉਂਕਿ ਅੱਜ ਹਰ ਪੰਜਾਬੀ ਨਸ਼ਾ ਮੁਕਤ ਪੰਜਾਬ ਚਾਹੁੰਦਾ ਹੈ, ਪਰ ਜੇਕਰ ਕੋਈ ਨਹੀਂ ਚਾਹੁੰਦਾ ਤਾਂ ਉਹ ਸਿਰਫ਼ ਵਿਰੋਧੀ ਪਾਰਟੀਆਂ ਹਨ, ਕਿਉਂਕਿ ਨਸ਼ੇ ਦਾ ਖ਼ਾਤਮਾ ਹੁੰਦੇ ਹੀ ਇਨ੍ਹਾਂ ਦੀ ਰਾਜਨੀਤੀ ਦੀ ਦੁਕਾਨ ਬੰਦ ਹੋ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਨਹੀਂ ਬਖਸ਼ੇਗੀ। 

Punjab

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਮੋਗਾ, 16 ਫਰਵਰੀ:ਮੋਗਾ ਵਿੱਚ ਪਿੰਡ ਰੱਖਿਆ ਕਮੇਟੀ (ਵੀ.ਡੀ.ਸੀ.) ਦੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਪੱਸ਼ਟ ਅਤੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਸੂਬੇ ਨੂੰ ਨਸ਼ਿਆਂ ਵਿੱਚ ਡੁੱਬਣ ਦਿੱਤਾ, ਉਥੇ ਹੀ ‘ਆਪ’ ਦੀ ਸਰਕਾਰ ਇਸ ਨੁਕਸਾਨ ਦੀ ਪੂਰਤੀ ਲਈ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਰ ਕਿਸੇ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ।‘ਆਪ’ ਸੁਪਰੀਮੋ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਬਚਾਉਣ ਦੀ ਬਜਾਏ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਨੇ 2,000 ਕਿਲੋ ਨਸ਼ੇ ਦੀ ਬਰਾਮਦਗੀ, ਵੱਡੇ ਸੌਦਾਗਰਾਂ ਨੂੰ ਜੇਲ੍ਹਾਂ ‘ਚ ਡੱਕਣ ਅਤੇ ਉਨ੍ਹਾਂ ਦੇ ਮਹਿਲਨੁਮਾ ਘਰਾਂ ‘ਤੇ ਬੁਲਡੋਜ਼ਰ ਚਲਾਉਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਮੀਨੀ ਪੱਧਰ ‘ਤੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇ ਪਿਛਲੀਆਂ ਸਰਕਾਰ ਸੱਤਾ ਵਿੱਚ ਆਉਣਗੀਆਂ ਤਾਂ ਪੰਜਾਬ ਨੂੰ ਮੁੜ ਨਸ਼ਿਆਂ ਦੀ ਦਲਦਲ ਵਿੱਚ ਜਾਣ ਤੋਂ ਕੋਈ ਬਚਾ ਨਹੀਂ ਸਕਦਾ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਆਪ ਦੀ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ‘ਤੇ ‘ਚਿੱਟੇ’ ਦੇ ਦਾਗ ਨੂੰ ਮਿਟਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੀ ਰਣਨੀਤੀ ਇਸ ਮੁਹਿਮ ਦੇ ਸਖ਼ਤੀ ਨਾਲ ਲਾਗੂ ਰਾਹੀਂ ਨਸ਼ਾ ਮੁਕਤ ਪੰਜਾਬ ਸਿਰਜਣ ਵੱਲ ਸੇਧਿਤ ਹੈ, ਜਿਸ ਤਹਿਤ ਹਰ ਪਿੰਡ ਵਿੱਚ ਖੇਡ ਮੈਦਾਨਾਂ ਦੀ ਉਸਾਰੀ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਰੋਜ਼ਗਾਰ ਦੇ ਮੌਕੇ ਸਿਰਜਣਾ ਸ਼ਾਮਲ ਹੈ।ਆਪ ਦੇ ਦੋਵੇਂ ਸੀਨੀਅਰ ਆਗੂਆਂ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਪੰਜਾਬ ਦੇ ਸ਼ਾਸਨ ਵਿੱਚ ਇੱਕ ਨਿਰਣਾਇਕ ਪੜਾਅ ਐਲਾਨਦਿਆਂ ਇਸਨੂੰ ਕਾਨੂੰਨ ਲਾਗੂ ਕਰਨ ਵਾਲਾ ਮਿਸ਼ਨ ਅਤੇ ਸੂਬੇ ਭਰ ਵਿੱਚ ਲੋਕਾਂ ਦਾ ਵਿਸ਼ਵਾਸ ਜਿੱਤਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਸੇਧਿਤ ਇੱਕ ਵਿਆਪਕ ਯਤਨ ਕਰਾਰ ਦਿੱਤਾ।ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇੱਕ ਸਾਲ ਪਹਿਲਾਂ 1 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਇੱਕ ਸਾਲ ਪਹਿਲਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਸੀ ਤਾਂ ਲੋਕਾਂ ‘ਚ ਇਸ ਪ੍ਰਤੀ ਕੋਈ ਬਹੁਤਾ ਉਤਸ਼ਾਹ ਨਹੀਂ ਸੀ ਕਿਉਂ ਕਿ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਨੂੰ ਵੱਡੇ-ਵੱਡੇ ਦਾਅਵੇ ਕਰਦੇ ਅਤੇ ਜ਼ਮੀਨੀ ਪੱਧਰ ‘ਤੇ ਕੁਝ ਨਾ ਕਰਦੇ ਦੇਖਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸੇ ਕਰਕੇ ਜਦੋਂ ਅਸੀਂ ਨਸ਼ਿਆਂ ਵਿਰੁੱਧ ਇਹ ਜੰਗ ਸ਼ੁਰੂ ਕੀਤੀ ਤਾਂ ਉਸ ਵੇਲੇ ਲੋਕਾਂ ਵਿੱਚ ਕਿਤੇ ਨਾ ਕਿਤੇ ਸਹਿਮ ਤੇ ਝਿਜਕ ਦਾ ਮਾਹੌਲ ਸੀ ਅਤੇ ਕੋਈ ਵੀ ਨਸ਼ਾ ਤਸਕਰਾਂ ਅਤੇ ਨਸ਼ਿਆਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਅੱਗੇ ਆਉਣ ਲਈ ਤਿਆਰ ਨਹੀਂ ਸੀ ਕਿਉਂ ਕਿ ਉਨ੍ਹਾਂ ਨੂੰ ਡਰ ਸੀ ਕਿ ਜੇ ਉਹ ਅਜਿਹਾ ਕਰਨਗੇ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਡਰਾਇਆ-ਧਮਕਾਇਆ ਅਤੇ ਤੰਗ-ਪਰੇਸ਼ਾਨ ਕੀਤਾ ਜਾਵੇਗਾ।ਪਿਛਲੇ ਸਾਲ ਕੀਤੀ ਗਈ ਕਾਰਵਾਈ ‘ਤੇ ਚਾਨਣਾ ਪਾਉਂਦਿਆਂ ‘ਆਪ’ ਸੁਪਰੀਮੋ ਨੇ ਅੱਗੇ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ, ਜਿਸ ਤਰ੍ਹਾਂ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥ ਜ਼ਬਤ ਕੀਤੇ, ਜਿਸ ਵਿੱਚ 2,000 ਕਿਲੋ ਤੋਂ ਵੱਧ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਨਸ਼ਾ ਵੇਚਣ ਵਾਲਿਆਂ ਦੇ ਸ਼ਾਨਦਾਰ ਬੰਗਲਿਆਂ ‘ਤੇ ਬੁਲਡੋਜ਼ਰ ਚਲਾਉਣਾ, ਨਸ਼ਿਆਂ ਦੇ ਵੱਡੇ ਤਸਕਰਾਂ, ਜਿਨ੍ਹਾਂ ਦਾ ਨਾਮ ਲੈਣ ਤੋਂ ਵੀ ਲੋਕ ਡਰਦੇ ਤੇ ਕੰਬਦੇ ਸਨ, ਨੂੰ ਜੇਲ੍ਹਾਂ ‘ਚ ਡੱਕਣਾ ਸ਼ਾਮਲ ਹੈ, ਤਾਂ ਹੌਲੀ ਹੌਲੀ ਲੋਕਾਂ ਨੂੰ ਵਿਸ਼ਵਾਸ ਹੋਣ ਲੱਗਾ ਕਿ ਇਹ ‘ਆਪ’ ਦੀ ਸਰਕਾਰ, ਇਹ ਭਗਵੰਤ ਮਾਨ ਦੀ ਸਰਕਾਰ ਹੈ, ਜੋ ਕਿਸੇ ਤੋਂ ਨਹੀਂ ਡਰਦੀ।  ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਅਜਿਹੀ ਜ਼ੋਰਦਾਰ ਮੁਹਿੰਮ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ‘ਯੁੱਧ’ ਵਿੱਚ ਹਿੱਸਾ ਲੈਣ ਲਈ ਅੱਜ ਦਾ ਵਿਸ਼ਾਲ ਇਕੱਠ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਜਨਤਾ ਦਾ ਵਿਸ਼ਵਾਸ ਵਧ ਰਿਹਾ ਹੈ ਅਤੇ ਲੋਕਾਂ ਦੇ ਦਿਲਾਂ ਤੋਂ ਡਰ ਉੱਠ ਰਿਹਾ ਹੈ, ਜਿਸ ਦੇ ਚਲਦਿਆਂ ਲੋਕ ਅੱਗੇ ਆ ਰਹੇ ਹਨ ਅਤੇ ਸਰਕਾਰ ਅਤੇ ਪੁਲਿਸ ਵਿੱਚ ਉਨ੍ਹਾਂ ਦਾ ਵਿਸ਼ਵਾਸ ਮਜ਼ਬੂਤ ਹੋ ਰਿਹਾ ਹੈ।ਇਸ ਮੁਹਿੰਮ ਤਹਿਤ ਸਿਰਜੇ ਜਾ ਰਹੇ ਢਾਂਚੇ ਬਾਰੇ ਦੱਸਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਹਰ ਪਿੰਡ ਅਤੇ ਹਰ ਵਾਰਡ ਵਿੱਚ ਲੋਕਾਂ ਦੀਆਂ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਤਹਿਤ ਪਿੰਡ ਰੱਖਿਆ ਕਮੇਟੀਆਂ (ਵੀ.ਡੀ.ਸੀਜ਼.) ਬਣਾਈਆਂ ਜਾ ਰਹੀਆਂ ਹਨ ਅਤੇ ਹਰੇਕ ਵਾਰਡ ਅਤੇ ਪਿੰਡ ਦੇ ਸਤਿਕਾਰਯੋਗ ਅਤੇ ਪ੍ਰਭਾਵਸ਼ਾਲੀ ਲੋਕਾਂ ਜਿਵੇਂ ਕਿ ਸੇਵਾਮੁਕਤ ਅਧਿਆਪਕ, ਸੇਵਾਮੁਕਤ ਫੌਜੀ ਅਧਿਕਾਰੀ, ਨੌਜਵਾਨ, ਸਰਪੰਚ ਅਤੇ ਹੋਰਾਂ ਨੂੰ ਇਨ੍ਹਾਂ ਕਮੇਟੀਆਂ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਦੀਆਂ ਮੁੱਖ ਤੌਰ ‘ਤੇ ਦੋ ਜ਼ਿੰਮੇਵਾਰੀਆਂ ਹਨ, ਜਿਸ ਵਿੱਚ ਪਹਿਲੀ ਜ਼ਿੰਮੇਵਾਰੀ ਸਰਕਾਰ ਨੂੰ ਉਨ੍ਹਾਂ ਲੋਕਾਂ ਬਾਰੇ ਸੂਚਿਤ ਕਰਨਾ ਜੋ ਪਿੰਡ ਜਾਂ ਵਾਰਡ ਵਿੱਚ ਨਸ਼ੇ ਵੇਚ ਰਹੇ ਹਨ ਅਤੇ ਅਜਿਹੇ ਲੋਕਾਂ ਬਾਰੇ ਜਿਨ੍ਹਾਂ ਤੋਂ ਉਹ ਅੱਗਿਓਂ ਇਹ ਨਸ਼ਾ ਖਰੀਦਦੇ ਹਨ।ਸੁਰੱਖਿਆ ਸਬੰਧੀ ਸ਼ੰਕਿਆਂ ਬਾਰੇ ਗੱਲ ਕਰਦਿਆਂ ‘ਆਪ’ ਮੁਖੀ ਨੇ ਅੱਗੇ ਕਿਹਾ ਕਿ  ਬਹੁਤੇ ਲੋਕ ਅਜੇ ਵੀ ਇਹ ਸੋਚਦੇ ਹਨ ਕਿ ਜੇ ਉਹ ਜਾਣਕਾਰੀ ਦੇਣਗੇ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਰ ਦਿੱਤਾ ਜਾਵੇਗਾ ਜਾਂ ਪਰੇਸ਼ਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇੱਕ ਐਪ ਬਣਾਇਆ ਹੈ ਅਤੇ ਇਹ ਐਪ ਹਰ ਪਿੰਡ ਰੱਖਿਆ ਕਮੇਟੀ ਮੈਂਬਰ ਦੇ ਫੋਨ ‘ਚ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਹਰ ਮੈਂਬਰ ਇਸ ਇਸ ਐਪ ਰਾਹੀਂ ਜਾਣਕਾਰੀ ਦੇ ਸਕਦਾ ਹੈ, ਜਿਸਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਕਿਸੇ ਨੂੰ ਵੀ ਇਹ ਪਤਾ ਨਹੀਂ ਚੱਲੇਗਾ ਕਿ ਤੁਸੀਂ ਕੋਈ ਵੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਬਹੁਤੀਆਂ ਪਿੰਡ ਰੱਖਿਆ ਕਮੇਟੀਆਂ ਪਹਿਲਾਂ ਹੀ ਜਾਣਕਾਰੀ ਸਾਂਝੀ ਕਰ ਰਹੀਆਂ ਹਨ, ਜੋ ਪੂਰੀ ਤਰ੍ਹਾਂ ਸੁਰੱਖਿਅਤ ਹਨ।ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਇਹ ਸੁਣ ਕੇ ਬਹੁਤ ਖੁਸ਼ੀ ਹੋਈ ਕਿ ਪਿੰਡ ਰੱਖਿਆ ਕਮੇਟੀ ਦੇ ਜ਼ਿਆਦਾਤਰ ਮੈਂਬਰਾਂ ਨੇ ਉਹ ਕਿਸੇ ਤੋਂ ਨਹੀਂ ਡਰਦੇ ਅਤੇ ਉਹ ਇਸ ਯੁੱਧ ਵਿੱਚ ਪੂਰੀ ਤਰ੍ਹਾਂ ਸਰਕਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਹੁਣ ਪੂਰਾ ਪੰਜਾਬ ਇੱਕਜੁੱਟ ਹੋ ਰਿਹਾ ਹੈ, ਲੋਕਾਂ ਦੇ ਮਨਾਂ ਵਿੱਚੋਂ ਡਰ ਨਿਕਲ ਰਿਹਾ ਹੈ ਅਤੇ ਪਿੰਡਾਂ ਦੇ ਲੋਕ ਨਸ਼ਾ ਵੇਚਣ ਵਾਲਿਆਂ ਨੂੰ ਮੂਹਰੇ ਭਜਾ ਰਹੇ ਹਨ।ਇਸ ਮੁਹਿੰਮ ਤਹਿਤ ਸਰਕਾਰ ਦੇ ਦੋ ਮੁੱਖ ਕੰਮਾਂ ਨੂੰ ਸਪੱਸ਼ਟ ਕਰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਹਿਲਾ ਕੰਮ ਨਸ਼ੇ ਵੇਚਣ ਵਾਲਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ ਤਾਂ ਜੋ ਪੁਲਿਸ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਸਕੇ ਅਤੇ ਦੂਜਾ ਕੰਮ ਇਹ ਯਕੀਨੀ ਬਣਾਉਣਾ ਹੈ ਕਿ ਪਿੰਡ ਵਿੱਚ ਜਿਹੜੇ ਲੋਕ ਨਸ਼ੇ ਦੀ ਲਤ ਦਾ ਸ਼ਿਕਾਰ ਹਨ, ਉਨ੍ਹਾਂ ਨੂੰ ਇਲਾਜ ਲਈ

Scroll to Top