Actionpunjab

Action Punjab Logo
Breaking News

Author name: Action Punjab

Action Punjab
Punjab

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਚੰਡੀਗੜ੍ਹ, 19 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 119ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 512 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 119ਵੇਂ ਦਿਨ ਪੁਲਿਸ ਟੀਮਾਂ ਨੇ 218 ਵਿਅਕਤੀਆਂ ਨੂੰ 13 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 30,475 ਹੋ ਗਈ ਹੈ। ਇਸ ਤੋਂ ਇਲਾਵਾ 133 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 17 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ- ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ । ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਨੂੰ 444ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋਗ੍ਰਾਮ ਹੈਰੋਇਨ, 685 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9470 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 444 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 64,756 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 9 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Punjab

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ 'ਆਪ' ਵਿੱਚ ਸ਼ਾਮਲ

ਚੰਡੀਗੜ੍ਹ, 19 ਮਈ-ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ ‘ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਜਨਤਾ ਅਤੇ ਸਿਆਸੀ ਹਲਕਿਆਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਮੰਗਲਵਾਰ ਨੂੰ ਸ਼ਿਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਪ੍ਰਮੁੱਖ ਆਗੂ ਅਤੇ ਵਰਕਰ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੂੰ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ ‘ਤੇ ਸਿਰਫ਼ ਸਿਆਸਤ ਕੀਤੀ ਅਤੇ ਦੋਸ਼ੀਆਂ ਨੂੰ ਬਚਾਉਣ ਦਾ ਕੰਮ ਕੀਤਾ। ਇਸ ਦੇ ਉਲਟ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਇਸ ਬਿੱਲ ਨੂੰ ਲਿਆ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਮਨ ਵਿੱਚ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ। ਇਸ ਸਖ਼ਤ ਕਾਨੂੰਨ ਦੇ ਆਉਣ ਨਾਲ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿੱਚ ਖ਼ੌਫ਼ ਪੈਦਾ ਹੋਵੇਗਾ ਅਤੇ ਪੰਜਾਬ ਦੀ ਧਾਰਮਿਕ ਸਹਿਣਸ਼ੀਲਤਾ ਤੇ ਸ਼ਾਂਤੀ ਬਰਕਰਾਰ ਰਹੇਗੀ। ਦੂਜੇ ਪਾਸੇ ਓਐਸਡੀ ਘੁੰਮਣ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ‘ਆਪ’ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਕੀਤੂ ਗਰੇਵਾਲ, ਸਾਬਕਾ ਮਹਿਲਾ ਪ੍ਰਧਾਨ ਪੰਜਾਬ ਕਾਂਗਰਸ ਅਤੇ ਮੈਂਬਰ ਮਹਿਲਾ ਤੇ ਬਾਲ ਭਲਾਈ (ਸਾਂਸਦ ਚੋਣ ਇੰਚਾਰਜ ਜੰਮੂ-ਕਸ਼ਮੀਰ), ਸਤਪਾਲ ਸਿੰਘ – ਸਾਬਕਾ ਚੇਅਰਮੈਨ ਪੁੰਗਰੇਨ, ਕਮਲਦੀਪ ਸਿੰਘ ਰਾਣਾ ਵਰਕਾ, ਜਨਰਲ ਸਕੱਤਰ ਪੰਜਾਬ ਕਾਂਗਰਸ, ਸਮਨਦੀਪ ਕੌਰ, ਪ੍ਰਧਾਨ ਮਹਿਲਾ ਸੈੱਲ ਕਾਂਗਰਸ ਮਲੋਟ, ਹਰਦੇਵ ਸਿੰਘ, ਸਾਬਕਾ ਚੇਅਰਮੈਨ ਬਲਾਕ ਸੰਮਤੀ (ਬੀ.ਸੀ. ਵਿੰਗ ਇੰਚਾਰਜ ਅਟਾਰੀ), ਚਰਨਜੀਤ ਕੌਰ ਬਲਾਕ ਸੰਮਤੀ ਮੈਂਬਰ,।ਗੁਰਮੇਲ ਸਿੰਘ, ਜਨਰਲ ਸਕੱਤਰ ਦਿਹਾਤੀ, ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਤਲਵੰਡੀ ਸਾਬੋ, ਹਰਦੇਵ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ, ਸਾਬਕਾ ਸਰਪੰਚ, ਜਸਕਰਨ ਸਿੰਘ ਜਥਵਾਲ, ਸਾਬਕਾ ਜਨਰਲ ਸਕੱਤਰ ਕਾਂਗਰਸ,ਵਸ਼ਨ ਸਿੰਘ, ਸੁਰਜੀਤ ਸਿੰਘ, ਸਾਬਕਾ ਸਰਪੰਚ,ਪਿੰਡ ਗੁਰੂਨਾਨਕਪੁਰਾ, ਬਿਆਸ ਸ਼ਾਮਿਲ ਹਨ। 

Punjab

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਚੰਡੀਗੜ੍ਹ; 19 ਮਈ 2026:          ਦਹਾਕਿਆਂ ਦੀ ਉਡੀਕ ਮਗਰੋਂ, ਪੰਜਾਬ ਦੇ ਕੰਢੀ ਇਲਾਕੇ ਦੇ ਖੇਤਾਂ ਤੱਕ ਅਖੀਰ ਨਹਿਰੀ ਪਾਣੀ ਪਹੁੰਚ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਇਸ ਖੇਤਰ ਦੀ ਨੁਹਾਰ ਬਦਲ ਰਹੀ ਹੈ ਜੋ ਲੰਮੇ ਸਮੇਂ ਤੋਂ ਪਾਣੀ ਦੀ ਕਿੱਲਤ ਅਤੇ ਗ਼ੈਰਯਕੀਨੀ ਖੇਤੀਬਾੜੀ ਨਾਲ ਜੂਝ ਰਿਹਾ ਸੀ। ਬਿਸਤ ਦੋਆਬ ਨਹਿਰ ਨਾਲ ਜੁੜਿਆ ਇਹ ਪ੍ਰੋਜੈਕਟ ਉਨ੍ਹਾਂ ਇਲਾਕਿਆਂ ਨੂੰ ਨਹਿਰੀ ਸਿੰਚਾਈ ਦੀ ਯਕੀਨਨ ਸਹੂਲਤ ਦੇ ਰਿਹਾ ਹੈ ਜੋ ਪਿਛਲੇ ਤਿੰਨ ਦਹਾਕਿਆਂ ਤੋਂ ਇਸ ਦੀ ਪਹੁੰਚ ਵਿਚ ਨਹੀਂ ਸਨ। ਪੀੜ੍ਹੀਆਂ ਤੋਂ ਇਸ ਨੀਮ-ਪਹਾੜੀ ਇਲਾਕੇ ਦੇ ਕਿਸਾਨ ਗ਼ੈਰਯਕੀਨੀ ਮੀਂਹ ਅਤੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਵਾਲੇ ਜ਼ਮੀਨੀ ਪਾਣੀ ’ਤੇ ਨਿਰਭਰ ਸਨ। ਪਥਰੀਲੀ ਮਿੱਟੀ ਅਤੇ ਉੱਚੀ-ਨੀਵੀਂ ਜ਼ਮੀਨ ਕਾਰਨ ਟਿਊਬਵੈੱਲ ਰਾਹੀਂ ਸਿੰਚਾਈ ਲਾਹੇਵੰਦ ਨਾ ਹੋਣ ਕਾਰਨ ਲਗਭਗ ਨਾ-ਮੁਮਕਿਨ ਹੀ ਸੀ, ਜਿਸ ਕਰਕੇ ਜ਼ਮੀਨ ਦਾ ਵੱਡਾ ਹਿੱਸਾ ਸੋਕੇ ਦੀ ਮਾਰ ਹੇਠ ਆਉਣ ਕਾਰਨ ਫ਼ਸਲਾਂ ਮਰ ਜਾਂਦੀਆਂ ਸਨ। ਅੱਜ ਉਸ ਗ਼ੈਰਯਕੀਨੀ ਦੀ ਥਾਂ ਸਥਿਰਤਾ ਨੇ ਲੈ ਲਈ ਹੈ ਕਿਉਂਕਿ ਦਹਾਕਿਆਂ ਵਿੱਚ ਪਹਿਲੀ ਵਾਰ ਬਲਾਚੌਰ ਦੇ ਖੇਤਾਂ ਵਿੱਚ ਨਹਿਰੀ ਪਾਣੀ ਨਿਰੰਤਰ ਵਹਿਣਾ ਸ਼ੁਰੂ ਹੋ ਗਿਆ ਹੈ। ਸ਼ਹੀਦ ਭਗਤ ਸਿੰਘ ਨਗਰ ਵਿੱਚ ਨਹਿਰ ਦੇ ਸੱਜੇ ਕੰਢੇ ’ਤੇ ਸਥਿਤ ਇਹ ਯੋਜਨਾ ਸਿਰਫ਼ ਇੱਕ ਢਾਂਚਾ ਨਹੀਂ, ਸਗੋਂ ਇਸ ਖੇਤਰ ਲਈ ਜੀਵਨ-ਰੇਖਾ ਹੈ। ਇਹ ਸਕੀਮ 38 ਪਿੰਡਾਂ ਦੀ ਲਗਭਗ 11,500 ਏਕੜ ਜ਼ਮੀਨ ਨੂੰ ਯਕੀਨੀ ਸਿੰਚਾਈ ਮੁਹੱਈਆ ਕਰਵਾਏਗੀ, ਜੋ ਪਹਿਲਾਂ ਪਾਣੀ ਦੀ ਭਾਰੀ ਥੁੜ ਹੇਠ ਸੀ। ਪਥਰੀਲੀ ਤੇ ਓਭੜ-ਖਾਬੜ ਜ਼ਮੀਨ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤਾ ਗਿਆ ਇਹ ਪ੍ਰੋਜੈਕਟ ਪਾਣੀ ਨੂੰ 300 ਫੁੱਟ ਦੀ ਉਚਾਈ ਤੱਕ ਉਪਰ ਚੁੱਕਦਾ ਹੈ ਅਤੇ ਇਸ ਨੂੰ 221 ਕਿੱਲੋਮੀਟਰ ਲੰਬੇ ਪਾਈਪਲਾਈਨ ਢਾਂਚੇ ਰਾਹੀਂ ਖੇਤਾਂ ਤੱਕ ਪਹੁੰਚਾਇਆ ਜਾਵੇਗਾ। ਇਹ ਬੰਦ ਪਾਈਪਲਾਈਨ ਪ੍ਰਣਾਲੀ ਪਾਣੀ ਦੀ ਬਰਬਾਦੀ ਨੂੰ ਰੋਕ ਕੇ ਇਸ ਦੀ ਪੂਰੀ ਤੇ ਸਹੀ ਵਰਤੋਂ ਯਕੀਨੀ ਬਣਾਏਗੀ। ਉਹ ਇਲਾਕੇ ਜੋ ਕਦੇ ਨਹਿਰੀ ਸਿੰਚਾਈ ਤੋਂ ਵਿਰਵੇ ਮੰਨੇ ਜਾਂਦੇ ਸਨ, ਹੁਣ ਉਹਨਾਂ ਵਿਚ ਵੀ ਭਰਵੀਂ ਖੇਤੀ ਹੋਵੇਗੀ। ਇਸ ਪ੍ਰੋਜੈਕਟ ਨੂੰ ਉਲੀਕਣ ਸਮੇਂ ਪਾਏਦਾਰੀ ਦਾ ਖ਼ਾਸ ਖ਼ਿਆਲ ਰੱਖਿਆ ਗਿਆ। ਇਸ ਦੇ ਨਾਲ 1,300 ਕਿੱਲੋਵਾਟ ਦਾ ਲਾਇਆ ਗਿਆ ਸੂਰਜੀ ਊਰਜਾ (ਸੋਲਰ) ਪਲਾਂਟ ਇਸ ਨੂੰ ਚਲਾਉਣ ਦੇ ਖ਼ਰਚੇ ਨੂੰ ਕਾਫ਼ੀ ਘਟਾਏਗਾ, ਜੋ ਪਾਣੀ ਦੇ ਪ੍ਰਬੰਧਨ ਲਈ ਇੱਕ ਅਗਾਂਹਵਧੂ ਸੋਚ ਅਤੇ ਦੂਰ-ਦਰਸ਼ੀ ਪਹੁੰਚ ਨੂੰ ਦਰਸਾਉਂਦਾ ਹੈ। ਇਹ ਪ੍ਰੋਜੈਕਟ ਇਸ ਇਲਾਕੇ ਉੱਤੇ ਬਹੁਤ ਵੱਡਾ ਪ੍ਰਭਾਵ ਪਾਵੇਗਾ। ਬਲਾਚੌਰ ਦੇ ਕੰਢੀ ਖੇਤਰ ਵਿੱਚ ਨਹਿਰੀ ਸਿੰਚਾਈ ਦਾ ਘੇਰਾ 72 ਪਿੰਡਾਂ ਦੀ 28,205 ਏਕੜ ਜ਼ਮੀਨ ਤੋਂ ਵਧ ਕੇ 110 ਪਿੰਡਾਂ ਦੀ 39,705 ਏਕੜ ਤੱਕ ਪਹੁੰਚ ਜਾਵੇਗਾ। ਜ਼ਮੀਨੀ ਪਾਣੀ ਦੇ ਅਤਿ ਨੀਵੇਂ ਪੱਧਰ ਕਾਰਨ ਲੰਬੇ ਸਮੇਂ ਤੋਂ ‘ਡਾਰਕ ਜ਼ੋਨ’ (ਕਾਲੇ ਖੇਤਰ) ਐਲਾਨੇ ਗਏ ਇਲਾਕਿਆਂ ਲਈ ਇਹ ਇੱਕ ਫ਼ੈਸਲਾਕੁਨ ਮੋੜ ਹੈ। ਕਿਸਾਨਾਂ ਲਈ ਇਹ ਬਦਲਾਅ ਰੂਹ ਨੂੰ ਸਕੂਨ ਦੇਣ ਵਾਲਾ ਹੈ। ਇੱਕ ਸਥਾਨਕ ਕਿਸਾਨ ਨੇ ਕਿਹਾ, “ਪਹਿਲਾਂ ਅਸੀਂ ਰੱਬ ਆਸਰੇ ਸੀ ਤੇ ਮੀਂਹ ਦੀ ਉਡੀਕ ਕਰਦੇ ਰਹਿੰਦੇ ਸੀ। ਜੇ ਮੀਂਹ ਨਾ ਪੈਂਦਾ ਤਾਂ ਫ਼ਸਲ ਬਰਬਾਦ ਹੋ ਜਾਂਦੀ ਸੀ। ਹੁਣ ਸਾਡੇ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚ ਗਿਆ ਹੈ ਅਤੇ ਇਸ ਦੇ ਨਾਲ ਹੀ ਹੁਣ ਸੁਰੱਖਿਆ ਦੀ ਉਹ ਭਾਵਨਾ ਵੀ ਆਈ ਹੈ ਜੋ ਪਹਿਲਾਂ ਕਦੇ ਨਹੀਂ ਸੀ।” ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਇੱਕ ਵਿਕਾਸ ਪ੍ਰੋਜੈਕਟ ਤੋਂ ਵੱਧ ਕੇ ਪੰਜਾਬ ਦੇ ਕੰਢੀ ਇਲਾਕੇ ਲਈ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਹੈ, ਜੋ ਲੋਕਾਂ ਦਾ ਵਿਸ਼ਵਾਸ ਬਹਾਲ ਕਰ ਰਿਹਾ ਹੈ, ਉਪਜੀਵਕਾ ਦੇ ਸਾਧਨਾਂ ਨੂੰ ਮਜ਼ਬੂਤ ਕਰ ਰਿਹਾ ਹੈ ਅਤੇ ਦਹਾਕਿਆਂ ਦੀਆਂ ਮੁਸ਼ਕਲਾਂ ਨੂੰ ਖ਼ੁਸ਼ਹਾਲ ਭਵਿੱਖ ਵਿੱਚ ਬਦਲ ਰਿਹਾ ਹੈ। 

Punjab

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਚੰਡੀਗੜ੍ਹ; 19 ਮਈ 2026– ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦਾ ਮਤਲਬ ਅਕਸਰ ਜਲਦਬਾਜ਼ੀ ਵਿੱਚ ਉਧਾਰ ਲੈਣਾ, ਗਹਿਣੇ ਗਿਰਵੀ ਰੱਖਣਾ ਜਾਂ ਕੁੱਝ ਹੀ ਦਿਨਾਂ ਵਿੱਚ ਜੀਵਨ ਭਰ ਦੀ ਬੱਚਤ ਨੂੰ ਖ਼ਤਮ ਹੁੰਦੇ ਦੇਖਣਾ ਹੁੰਦਾ ਹੈ। ਕਈ ਪਰਿਵਾਰ ਇਲਾਜ ਵਿੱਚ ਦੇਰੀ ਕਰ ਦਿੰਦੇ ਹਨ, ਇਸ ਉਮੀਦ ਵਿੱਚ ਕਿ ਸ਼ਾਇਦ ਹਾਲਾਤ ਆਪਣੇ-ਆਪ ਠੀਕ ਹੋ ਜਾਣ ਕਿਉਂਕਿ ਇਲਾਜ ਦਾ ਖ਼ਰਚ ਉਨ੍ਹਾਂ ਨੂੰ ਬੀਮਾਰੀ ਤੋਂ ਵੀ ਵੱਧ ਭਾਰੀ ਲੱਗਦਾ ਹੈ। ਸਾਲ 2021 ਵਿੱਚ ‘ਐਪਲਾਈਡ ਹੈਲਥ ਇਕਨਾਮਿਕਸ ਐਂਡ ਹੈਲਥ ਪਾਲਿਸੀ’ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਨੇ ਉਸ ਸੱਚਾਈ ਨੂੰ ਉਜਾਗਰ ਕੀਤਾ, ਜਿਸਨੂੰ ਲੋਕ ਪਹਿਲਾਂ ਤੋਂ ਮਹਿਸੂਸ ਕਰਦੇ ਸਨ— ਭਾਰਤ ਵਿੱਚ ਇਲਾਜ ਦਾ ਖ਼ਰਚ ਪਰਿਵਾਰਾਂ ‘ਤੇ ਭਾਰੀ ਪੈਂਦਾ ਹੈ ਅਤੇ ਅਕਸਰ ਉਨ੍ਹਾਂ ਨੂੰ ਗੰਭੀਰ ਆਰਥਿਕ ਸੰਕਟ ਵੱਲ ਧੱਕ ਦਿੰਦਾ ਹੈ। ਰਾਸ਼ਟਰੀ ਸਰਵੇਖਣ ਦੇ ਅੰਕੜਿਆਂ ‘ਤੇ ਆਧਾਰਿਤ ਇਸ ਅਧਿਐਨ ਵਿੱਚ ਦੱਸਿਆ ਗਿਆ ਕਿ ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਵਰਗੀਆਂ ਬੀਮਾਰੀਆਂ ਦਾ ਇਲਾਜ ਪਰਿਵਾਰਾਂ ‘ਤੇ ਵੱਡਾ ਆਰਥਿਕ ਬੋਝ ਪਾਉਂਦਾ ਹੈ, ਖ਼ਾਸ ਕਰਕੇ ਨਿੱਜੀ ਹਸਪਤਾਲਾਂ ਵਿੱਚ। ਕਈ ਮਾਮਲਿਆਂ ਵਿੱਚ ਇਲਾਜ ਦੀ ਲਾਗਤ ਲੋਕਾਂ ਨੂੰ ਲੰਬੇ ਸਮੇਂ ਲਈ ਗਰੀਬੀ ਵੱਲ ਧੱਕ ਦਿੰਦੀ ਹੈ। ਇਹ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਬੀਮਾਰੀ ਸਿਰਫ਼ ਸਿਹਤ ਸਮੱਸਿਆ ਨਹੀਂ, ਸਗੋਂ ਆਰਥਿਕ ਸੰਕਟ ਦਾ ਵੀ ਵਿਸ਼ਾ ਹੈ। ਪਰ ਅੱਜ ਪੰਜਾਬ ਵਿੱਚ ਇੱਕ ਵੱਖਰੀ ਤਸਵੀਰ ਉੱਭਰਦੀ ਹੋਈ ਦਿਖਾਈ ਦੇ ਰਹੀ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਪਰਿਵਾਰਾਂ ਦੇ ਸਿਹਤ ਸੇਵਾਵਾਂ ਨਾਲ ਜੁੜੇ ਤਜ਼ਰਬੇ ਵਿੱਚ ਇੱਕ ਪ੍ਰਭਾਵਸ਼ਾਲੀ ਬਦਲਾਅ ਵਜੋਂ ਉੱਭਰੀ ਹੈ। ਪਹਿਲੀ ਵਾਰ ਕਈ ਲੋਕਾਂ ਨੂੰ ਇਹ ਭਰੋਸਾ ਮਿਲ ਰਿਹਾ ਹੈ ਕਿ ਇਲਾਜ ਦਾ ਮਤਲਬ ਹੁਣ ਆਰਥਿਕ ਸੰਕਟ ਨਹੀਂ ਹੋਵੇਗਾ। ਪੰਜਾਬ ਵਿੱਚ, ਜਿੱਥੇ ਕਦੇ ਹਸਪਤਾਲਾਂ ਦੇ ਬਿੱਲ ਪਰਿਵਾਰਾਂ ਨੂੰ ਕਰਜ਼ੇ ਅਤੇ ਨਿਰਾਸ਼ਾ ਵੱਲ ਧੱਕ ਦਿੰਦੇ ਸਨ, ਉੱਥੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੁਣ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਦੀ ਜ਼ਿੰਦਗੀ ਬਦਲ ਰਹੀ ਹੈ। 10 ਲੱਖ ਰੁਪਏ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਵਾਲੀ ਇਸ ਯੋਜਨਾ ਤਹਿਤ ਹੁਣ ਤੱਕ 1.59 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਹਾਇਤਾ ਮਿਲ ਚੁੱਕੀ ਹੈ। ਆਮ ਪਰਿਵਾਰਾਂ ਲਈ ਇਹ ਯੋਜਨਾ ਕਿਸੇ ਰਾਹਤ ਤੋਂ ਘੱਟ ਨਹੀਂ, ਜੋ ਪਹਿਲਾਂ ਬੀਮਾਰੀ ਦੇ ਡਰ ਤੋਂ ਹੀ ਘਬਰਾ ਜਾਂਦੇ ਸਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸਾਡਾ ਉਦੇਸ਼ ਹੈ ਕਿ ਜਟਿਲ ਸਰਜਰੀਆਂ ਅਤੇ ਦਿਲ ਦੀਆਂ ਬੀਮਾਰੀਆਂ ਦੇ ਇਲਾਜ ਤੋਂ ਲੈ ਕੇ ਡਾਇਲਿਸਿਸ, ਨਵਜਾਤ ਬੱਚਿਆਂ ਦੀ ਦੇਖਭਾਲ ਅਤੇ ਗੰਭੀਰ ਬੀਮਾਰੀਆਂ ਦੇ ਇਲਾਜ ਤੱਕ ਕੋਈ ਵੀ ਵਿਅਕਤੀ ਸਿਰਫ਼ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਸਾਰੇ ਵਾਸੀਆਂ, ਜਿਨ੍ਹਾਂ ਵਿੱਚ ਮੱਧ ਵਰਗੀ ਪਰਿਵਾਰ, ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰ ਵੀ ਸ਼ਾਮਲ ਹਨ, ਨੂੰ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਿਹਤ ਕਵਰੇਜ ਪ੍ਰਦਾਨ ਕਰਦੀ ਹੈ।” ਇਹ ਯੋਜਨਾ ਅਪਡੇਟ ਕੀਤੇ ਗਏ ਹੈਲਥ ਬੈਨੀਫਿਟ ਪੈਕੇਜ 2.2 ਫਰੇਮਵਰਕ ਤਹਿਤ ਚੱਲ ਰਹੀ ਹੈ, ਜਿਸ ਵਿੱਚ ਲਗਭਗ 2,300 ਹੈਲਥ ਬੈਨੀਫਿਟ ਪੈਕੇਜ ਸ਼ਾਮਲ ਹਨ। ਇਹ ਸਹੂਲਤਾਂ 839 ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਉਪਲੱਬਧ ਹਨ। ਇਸ ਤੋਂ ਇਲਾਵਾ 98 ਵਿਸ਼ੇਸ਼ ਇਲਾਜ ਪੈਕੇਜ ਸਿਰਫ਼ ਸਰਕਾਰੀ ਹਸਪਤਾਲਾਂ ਲਈ ਰਾਖਵੇਂ ਕੀਤੇ ਗਏ ਹਨ। ਇਸ ਯੋਜਨਾ ਦਾ ਪ੍ਰਭਾਵ ਹੁਣ ਸਪੱਸ਼ਟ ਦਿਖਾਈ ਦੇਣ ਲੱਗਾ ਹੈ। 16 ਮਈ ਤੱਕ 1.59 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਇਲਾਜ ਕੀਤਾ ਜਾ ਚੁੱਕਾ ਸੀ ਅਤੇ 3.11 ਲੱਖ ਤੋਂ ਵੱਧ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਗਈਆਂ। ਹੁਣ ਤੱਕ 522 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਹਰ ਅੰਕੜੇ ਦੇ ਪਿੱਛੇ ਇੱਕ ਕਹਾਣੀ ਹੈ— ਇੱਕ ਕਿਸਾਨ ਦੀ, ਜਿਸਨੂੰ ਸਰਜਰੀ ਲਈ ਆਪਣੀ ਜ਼ਮੀਨ ਨਹੀਂ ਵੇਚਣੀ ਪਈ; ਇੱਕ ਬੱਚੇ ਦੀ, ਜਿਸਦਾ ਇਲਾਜ ਬਿਨਾਂ ਦੇਰੀ ਸ਼ੁਰੂ ਹੋ ਗਿਆ ਅਤੇ ਉਸ ਪਰਿਵਾਰ ਦੀ, ਜੋ ਗੰਭੀਰ ਬੀਮਾਰੀ ਤੋਂ ਬਾਅਦ ਕਰਜ਼ੇ ਦੇ ਚੱਕਰ ਵਿੱਚ ਫਸਣ ਤੋਂ ਬਚ ਗਿਆ। ਲੁਧਿਆਣਾ ਦੀਆਂ ਸ਼ੋਰ-ਸ਼ਰਾਬੇ ਵਾਲੀਆਂ ਗਲੀਆਂ ਤੋਂ ਲੈ ਕੇ ਤਰਨ ਤਾਰਨ ਦੇ ਸ਼ਾਂਤ ਪਿੰਡਾਂ ਤੱਕ ਯੋਜਨਾ ਬਾਰੇ ਜਾਗਰੂਕਤਾ ਵੀ ਤੇਜ਼ੀ ਨਾਲ ਵਧ ਰਹੀ ਹੈ। ਹੁਣ ਤੱਕ 44 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਜੋ ਯੋਜਨਾ ਦੇ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ। ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਰਗੇ ਜ਼ਿਲ੍ਹਿਆਂ ਵਿੱਚ ਖ਼ਾਸ ਤੌਰ ‘ਤੇ ਮਜ਼ਬੂਤ ਨਾਮਾਂਕਨ ਦੇਖਿਆ ਜਾ ਰਿਹਾ ਹੈ ਕਿਉਂਕਿ ਪਰਿਵਾਰ ਹੁਣ ਡਰ ਕਰਕੇ ਨਹੀਂ, ਸਗੋਂ ਤਿਆਰੀ ਨਾਲ ਅੱਗੇ ਆ ਰਹੇ ਹਨ। ਇਸ ਯੋਜਨਾ ਦੀ ਸਭ ਤੋਂ ਵੱਡੀ ਖਾਸੀਅਤ ਇਸ ਦੀ ਸੁਖਾਲੀ ਪ੍ਰਕਿਰਿਆ ਹੈ। ਰਜਿਸਟ੍ਰੇਸ਼ਨ ਕਾਮਨ ਸਰਵਿਸ ਸੈਂਟਰਾਂ, ਸਰਕਾਰੀ ਹਸਪਤਾਲਾਂ, ਜ਼ਿਲ੍ਹਾ ਦਫ਼ਤਰਾਂ ਅਤੇ ਵਿਸ਼ੇਸ਼ ਕੈਂਪਾਂ ਵਿੱਚ ਕਰਵਾਇਆ ਜਾ ਸਕਦਾ ਹੈ। ਆਧਾਰ ਕਾਰਡ ਅਤੇ ਵੋਟਰ ਕਾਰਡ ਵਰਗੇ ਆਮ ਦਸਤਾਵੇਜ਼ ਹੀ ਕਾਫ਼ੀ ਹਨ। ਯੋਜਨਾ ਵਿੱਚ ਸਿਰਫ਼ ਹਸਪਤਾਲ ਵਿੱਚ ਦਾਖ਼ਲੇ ਦਾ ਖ਼ਰਚ ਹੀ ਨਹੀਂ, ਸਗੋਂ ਇਲਾਜ ਤੋਂ ਪਹਿਲਾਂ ਦੀ ਜਾਂਚ ਅਤੇ ਇਲਾਜ ਤੋਂ ਬਾਅਦ ਦੀ ਦੇਖਭਾਲ ਵੀ ਸ਼ਾਮਲ ਹੈ, ਜਿਸ ਨਾਲ ਬੀਮਾਰੀ ਤੋਂ ਬਾਅਦ ਹੋਣ ਵਾਲੇ ਛੁਪੇ ਹੋਏ ਖਰਚਿਆਂ ਤੋਂ ਵੀ ਰਾਹਤ ਮਿਲਦੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਪੰਜਾਬ ਦੇ ਪਰਿਵਾਰ ਇਸ ਤਰ੍ਹਾਂ 10 ਲੱਖ ਰੁਪਏ ਤੱਕ ਦੀ ਬੱਚਤ ਕਰ ਸਕਦੇ ਹਨ:*• ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਜਿਸ ਨਾਲ ਸਿੱਧੇ ਮੈਡੀਕਲ ਖ਼ਰਚ ਘਟ ਜਾਂਦੇ ਹਨ।• ਸਰਜਰੀ, ਡਾਇਲਿਸਿਸ, ਕੈਂਸਰ ਇਲਾਜ, ਨਵਜਾਤ ਬੱਚਿਆਂ ਦੀ ਦੇਖਭਾਲ ਅਤੇ ਐਮਰਜੈਂਸੀ ਸੇਵਾਵਾਂ ਸ਼ਾਮਲ ਹਨ।• ਇਲਾਜ ਤੋਂ ਪਹਿਲਾਂ ਅਤੇ ਬਾਅਦ ਦੇ ਖ਼ਰਚ ਵੀ ਕਵਰ ਕੀਤੇ ਜਾਂਦੇ ਹਨ, ਜਿਸ ਨਾਲ ਛੁਪੇ ਹੋਏ ਆਰਥਿਕ ਬੋਝ ਤੋਂ ਰਾਹਤ ਮਿਲਦੀ ਹੈ।• ਸਥਾਨਕ ਕੇਂਦਰਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਸੌਖੀ ਰਜਿਸਟ੍ਰੇਸ਼ਨ ਪ੍ਰਕਿਰਿਆ।• ਬੀਮਾਰੀ ਦੇ ਸਮੇਂ ਕਰਜ਼ਾ ਲੈਣ, ਜਾਇਦਾਦ ਵੇਚਣ ਅਤੇ ਉੱਚ ਵਿਆਜ ‘ਤੇ ਉਧਾਰ ਲੈਣ ਦੀ ਲੋੜ ਨਹੀਂ ਪੈਂਦੀ। ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਯੋਜਨਾ ਹੌਲੀ-ਹੌਲੀ ਪੰਜਾਬ ਦੀ ਸਿਹਤ ਸੇਵਾਵਾਂ ਦੀ ਹਕੀਕਤ ਨੂੰ ਬਦਲ ਸਕਦੀ ਹੈ। ਇੱਕ ਅਜਿਹੇ ਖੇਤਰ ਵਿੱਚ, ਜਿੱਥੇ ਨਿੱਜੀ ਮੈਡੀਕਲ ਖ਼ਰਚ ਤੇਜ਼ੀ ਨਾਲ ਵਧ ਰਹੇ ਹਨ, ਇਹ ਯੋਜਨਾ ਸਿਰਫ਼ ਪੈਸਾ ਨਹੀਂ ਸਗੋਂ ਲੱਖਾਂ ਪਰਿਵਾਰਾਂ ਨੂੰ ਨਿਸ਼ਚਿਤਤਾ ਵੀ ਪ੍ਰਦਾਨ ਕਰਦੀ ਹੈ, ਜੋ ਪੈਸੇ ਤੋਂ ਵੀ ਵੱਧ ਦੁਰਲੱਭ ਹੈ। ਇਹ ਨਿਸ਼ਚਿਤਤਾ ਇੰਝ ਮਹਿਸੂਸ ਹੁੰਦੀ ਹੈ ਜਿਵੇਂ ਲੰਬੇ ਸਮੇਂ ਤੱਕ ਸਾਹ ਰੋਕਣ ਤੋਂ ਬਾਅਦ ਵਿਅਕਤੀ ਮੁੜ ਖੁੱਲ੍ਹ ਕੇ ਸਾਹ ਲੈਂਦਾ ਹੈ।  

Punjab

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਚੰਡੀਗੜ੍ਹ, 19 ਮਈ– ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਪਹਿਲੇ ਪੜਾਅ ਦੇ ਕੰਮਾਂ ਦੇ ਤਸਦੀਕਸ਼ੁਦਾ ਬਿੱਲ ਅਤੇ ਵਰਤੋਂ ਸਰਟੀਫਿਕੇਟ ਤੁਰੰਤ ਨਿਰਧਾਰਤ ਪੋਰਟਲ ‘ਤੇ ਅਪਲੋਡ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਪਹਿਲੇ ਪੜਾਅ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਵੀ ਹਾਜ਼ਰ ਸਨ। ਮੀਟਿੰਗ ਦਾ ਮੁੱਖ ਕੇਂਦਰ ਵਿਕਾਸ ਮੁਹਿੰਮ ਦੇ ਅਗਲੇ ਪੜਾਅ ਲਈ ਰਣਨੀਤੀਆਂ ਤਿਆਰ ਕਰਨਾ ਰਿਹਾ। ਵਿੱਤ ਮੰਤਰੀ ਨੇ ਸਕੀਮ ਦੇ ਦੂਜੇ ਪੜਾਅ ਨੂੰ ਸ਼ੁਰੂ ਕਰਨ ਲਈ ਨਿਰਧਾਰਤ ਸਮਾਂ-ਸੀਮਾ ਦੀ ਸਮੀਖਿਆ ਕੀਤੀ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕਿ ਦੂਜੇ ਪੜਾਅ ਦੇ ਸਾਰੇ ਕੰਮ ਮਿੱਥੇ ਸਮੇਂ ਦੇ ਅੰਦਰ ਸ਼ੁਰੂ ਅਤੇ ਮੁਕੰਮਲ ਕੀਤੇ ਜਾਣ। ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਨੇ ਡਿਪਟੀ ਕਮਸ਼ਨਰਾਂ ਨੂੰ ਮਈ ਦੇ ਅੰਤ ਤੱਕ ਦੋ ਵਿਸਤ੍ਰਿਤ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾ ਕਿਹਾ ਕਿ ਪਹਿਲੀ ਰਿਪੋਰਟ ਵਿੱਚ ਉਨ੍ਹਾਂ ਕਾਰਨਾਂ ਦਾ ਸਪੱਸ਼ਟ ਵੇਰਵਾ ਹੋਣਾ ਚਾਹੀਦਾ ਹੈ ਜਿਨ੍ਹਾਂ ਕਰਕੇ ਪਹਿਲੇ ਪੜਾਅ ਦੇ ਕੰਮ 31 ਮਈ ਤੱਕ ਮੁਕੰਮਲ ਨਹੀਂ ਹੋ ਸਕੇ ਅਤੇ ਦੂਜੀ ਰਿਪੋਰਟ ਵਿੱਚ ਆਉਣ ਵਾਲੇ ਦੂਜੇ ਪੜਾਅ ਦੇ ਵਿਕਾਸ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਇੱਕ ਵਿਆਪਕ ਯੋਜਨਾ ਅਤੇ ਸਮਾਂ-ਸੀਮਾ ਦਾ ਖਾਕਾ ਪੇਸ਼ ਕਰਨਾ ਹੋਵੇਗਾ। ਸਖ਼ਤ ਨਿਗਰਾਨੀ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ ‘ਤੇ ਕੰਮ ਦੀ ਰਫ਼ਤਾਰ ਵਧਾਉਣ ਲਈ ਹਰ ਹਫ਼ਤੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ। ਇਸ ਸਮੀਖਿਆ ਮੀਟਿੰਗ ਵਿੱਚ ਸਮੂਹ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਮੂਲੀਅਤ ਕੀਤੀ, ਜਦਕਿ ਸਬੰਧਤ ਪ੍ਰਬੰਧਕੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।   

Punjab

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

*ਸੰਗਰੂਰ, 19 ਮਈ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ (ਜ਼ਮੀਨਦੋਜ਼) ਪਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖ ਕੇ ਆਪਣੀ ਕਿਸਮ ਦੀ ਨਿਵੇਕਲੀ ਤੇ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਨੇ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਜਾਨਲੇਵਾ ਹਾਦਸਿਆਂ ਨੂੰ ਰੋਕਣ ਅਤੇ ਉਪਰੋਂ ਲੰਘਦੀਆਂ ਤਾਰਾਂ (ਓਵਰਹੈੱਡ ਲਾਈਨਾਂ) ਕਾਰਨ ਬਿਜਲੀ ਦੇ ਵਾਰ-ਵਾਰ ਲੱਗਣ ਵਾਲੇ ਕੱਟ ਖਤਮ ਕਰਨ ਲਈ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਪਿੰਡਾਂ ਨੂੰ ਖ਼ਤਰਨਾਕ ਖੰਭਿਆਂ ਅਤੇ ਗੁੰਝਲਦਾਰ ਤਾਰਾਂ ਦੇ ਜਾਲ ਤੋਂ ਵੀ ਮੁਕਤੀ ਮਿਲੇਗੀ।ਇਸ ਪਾਇਲਟ ਪ੍ਰੋਜੈਕਟ ਤਹਿਤ ਸਤੌਜ ਵਿੱਚੋਂ 384 ਬਿਜਲੀ ਦੇ ਖੰਭੇ ਹਟਾ ਦਿੱਤੇ ਜਾਣਗੇ ਅਤੇ ਸੜਕਾਂ ਨੂੰ ਪੁੱਟੇ ਬਿਨਾਂ ਜ਼ਮੀਨਦੋਜ਼ ਕੇਬਲਾਂ ਵਿਛਾਈਆਂ ਜਾਣਗੀਆਂ। ਇਸ ਪ੍ਰਾਜੈਕਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਧੁਨਿਕ ਬੁਨਿਆਦੀ ਢਾਂਚੇ, ਨਿਰਵਿਘਨ ਬਿਜਲੀ ਸਪਲਾਈ ਅਤੇ ਸੁਰੱਖਿਅਤ ਪਿੰਡਾਂ ‘ਤੇ ਅਧਾਰਿਤ “ਰੌਸ਼ਨ ਪੰਜਾਬ” ਦੀ ਸ਼ੁਰੂਆਤ ਦੱਸਿਆ। ‘ਸਤੌਜ ਮਾਡਲ’ ਨੂੰ ਪੂਰੇ ਦੇਸ਼ ਲਈ ਮਿਸਾਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਪਿੰਡਾਂ ਨੂੰ ਤਾਰਾਂ ਮੁਕਤ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਬਿਜਲੀ ਸਪਲਾਈ ਨਾਲ ਪਿੰਡਾਂ ਵਿੱਚ ਬਿਜਲੀ ਦੇ ਖੰਭੇ ਲਾਉਣ ਨੂੰ ਲੈ ਕੇ ਹੁੰਦੀ ਸਿਆਸਤ ਵੀ ਖ਼ਤਮ ਹੋ ਜਾਵੇਗੀ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਪਿੰਡਾਂ ਲਈ ਇਤਿਹਾਸਕ ਦਿਨ ਹੈ ਕਿਉਂਕਿ ਪਿੰਡਾਂ ਨੂੰ ਬਿਜਲੀ ਦੀਆਂ ਤਾਰਾਂ ਦੇ ਜਾਲ ਅਤੇ ਬੇਲੋੜੇ ਖੰਭਿਆਂ ਤੋਂ ਮੁਕਤ ਕਰਨ ਦਾ ਵਿਆਪਕ ਪ੍ਰਾਜੈਕਟ ਇੱਥੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਪਾਇਲਟ ਪ੍ਰਾਜੈਕਟ ਤਹਿਤ ਸਤੌਜ ਵਿੱਚ ਬਿਜਲੀ ਦੀਆਂ ਉਪਰੋਂ ਲੰਘਦੀਆਂ ਤਾਰਾਂ ਨੂੰ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਜ਼ਮੀਨਦੋਜ਼ ਕੀਤਾ ਜਾਵੇਗਾ। ਇਹ ਦੇਸ਼ ਦਾ ਪਹਿਲਾ ਅਜਿਹਾ ਪ੍ਰਾਜੈਕਟ ਹੈ ਅਤੇ ਇਸ ਪਹਿਲਕਦਮੀ ਨਾਲ ਪੰਜਾਬ ਪੂਰੇ ਦੇਸ਼ ਲਈ ਮਾਡਲ ਪ੍ਰਾਜੈਕਟ ਵਜੋਂ ਉਭਰੇਗਾ।”ਪ੍ਰਾਜੈਕਟ ਦੇ ਤਕਨੀਕੀ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਇਸ ਪ੍ਰਾਜੈਕਟ ਤਹਿਤ 7 ਕਿਲੋਮੀਟਰ ਹਾਈ ਟੈਂਸ਼ਨ (ਐਚ.ਟੀ.) ਲਾਈਨਾਂ, 9.5 ਕਿਲੋਮੀਟਰ ਲੋਅ ਟੈਂਸ਼ਨ (ਐਲ.ਟੀ.) ਲਾਈਨਾਂ ਅਤੇ 800 ਖਪਤਕਾਰਾਂ ਦੇ ਘਰਾਂ ਨੂੰ ਜੋੜਨ ਵਾਲੀ 41 ਕਿਲੋਮੀਟਰ ਸਰਵਿਸ ਕੇਬਲ ਜ਼ਮੀਨਦੋਜ਼ ਵਿਛਾਈ ਜਾਵੇਗੀ। ਸਤੌਜ ਦੇ 66 ਕੇ.ਵੀ. ਗਰਿੱਡ ਤੋਂ ਪਿੰਡ ਨਾਲ ਜੁੜੇ ਤਿੰਨ 11 ਕੇ.ਵੀ. ਫੀਡਰ ਅਤੇ ਇਸ ਨਾਲ ਜੁੜੇ 28 ਟਰਾਂਸਫਾਰਮਰਾਂ ਦੀਆਂ ਸਾਰੀਆਂ ਹਾਈ ਟੈਂਸ਼ਨ ਲਾਈਨਾਂ ਜ਼ਮੀਨਦੋਜ਼ ਹੋ ਜਾਣਗੀਆਂ। ਇਸ ਤੋਂ ਬਾਅਦ 28 ਟਰਾਂਸਫਾਰਮਰਾਂ ਤੋਂ ਮੀਟਰ ਬਕਸਿਆਂ ਤੱਕ ਦੀਆਂ ਸਾਰੀਆਂ ਲੋਅ ਟੈਂਸ਼ਨ ਲਾਈਨਾਂ ਵੀ ਜ਼ਮੀਨਦੋਜ਼ ਕੀਤੀਆਂ ਜਾਣਗੀਆਂ।”ਮੁੱਖ ਮੰਤਰੀ ਨੇ ਅੱਗੇ ਕਿਹਾ, “ਮੀਟਰ ਬਕਸਿਆਂ ਨੂੰ ਸਾਰੇ ਘਰਾਂ ਨਾਲ ਜੋੜਨ ਵਾਲੀਆਂ ਕੇਬਲਾਂ ਨੂੰ ਵੀ ਜ਼ਮੀਨਦੋਜ਼ ਕੀਤਾ ਜਾਵੇਗਾ, ਜਿਸ ਕਾਰਨ 384 ਬੇਲੋੜੇ ਬਿਜਲੀ ਦੇ ਖੰਭੇ ਹਟਾ ਦਿੱਤੇ ਜਾਣਗੇ। ਇਸ ਪ੍ਰੋਜੈਕਟ ਦੀ ਵਿਸ਼ੇਸ਼ਤਾ ਇਹ ਹੈ ਕਿ ਜ਼ਮੀਨਦੋਜ਼ ਕੇਬਲਾਂ ਵਿਛਾਉਣ ਲਈ ਸੜਕਾਂ ਪੁੱਟਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਜ਼ਮੀਨਦੋਜ਼ ਪਾਈਪਾਂ ਪਾਉਣ ਲਈ ਟ੍ਰੈਂਚਲੈੱਸ (ਬਿਨਾਂ ਪੁਟਾਈ) ਡ੍ਰਿਲਿੰਗ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਪਾਈਪਾਂ ਜ਼ਮੀਨ ਤੋਂ ਤਿੰਨ ਫੁੱਟ ਹੇਠਾਂ ਵਿਛਾਈਆਂ ਜਾਣਗੀਆਂ, ਜੋ ਆਮ ਲੋਕਾਂ ਲਈ ਵਰਦਾਨ ਸਾਬਤ ਹੋਣਗੀਆਂ।”ਬਿਜਲੀ ਦੀਆਂ ਉੱਪਰਲੀਆਂ ਤਾਰਾਂ ਦੇ ਖ਼ਤਰਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਿਜਲੀ ਦੇ ਖੰਭਿਆਂ ਅਤੇ ਉੱਪਰਲੀਆਂ ਤਾਰਾਂ ਕਾਰਨ ਪਸ਼ੂਆਂ ਅਤੇ ਲੋਕਾਂ ਖ਼ਾਸ ਕਰਕੇ ਬੱਚਿਆਂ ਨੂੰ ਕਰੰਟ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਟਰੈਕਟਰ, ਕੰਬਾਈਨਾਂ ਅਤੇ ਹੋਰ ਵਾਹਨ ਉੱਪਰਲੀਆਂ ਤਾਰਾਂ ਦੇ ਸੰਪਰਕ ਵਿੱਚ ਆਉਂਦੇ ਹਨ ਤਾਂ ਅਕਸਰ ਹਾਦਸੇ ਵਾਪਰਦੇ ਹਨ। ਇਸੇ ਤਰ੍ਹਾਂ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੁੰਦਾ ਹੈ। ਮੀਂਹ, ਝੱਖੜ ਅਤੇ ਤੇਜ਼ ਹਵਾਵਾਂ ਕਾਰਨ ਖੰਭੇ ਅਤੇ ਤਾਰਾਂ ਟੁੱਟ ਜਾਂਦੀਆਂ ਹਨ, ਜਿਸ ਨਾਲ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੁੰਦੀ ਹੈ ਅਤੇ ਪਾਵਰ ਕਾਰਪੋਰੇਸ਼ਨ ਨੂੰ ਵਿੱਤੀ ਨੁਕਸਾਨ ਹੁੰਦਾ ਹੈ।” ਮੁੱਖ ਮੰਤਰੀ ਨੇ ਕਿਹਾ, “ਖੰਭਿਆਂ ਅਤੇ ਤਾਰਾਂ ਦਾ ਜਾਲ ਪਿੰਡਾਂ ਦੀ ਦਿੱਖ ਨੂੰ ਵੀ ਪ੍ਰਭਾਵਿਤ ਕਰਦਾ ਹੈ।ਇਸ ਪ੍ਰਾਜੈਕਟ ਨੂੰ ਲੋਕਾਂ ਲਈ ਹਰ ਪੱਖੋਂ ਫਾਇਦੇਮੰਦ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਈ ਟੈਂਸ਼ਨ ਅਤੇ ਲੋਅ ਟੈਂਸ਼ਨ ਲਾਈਨਾਂ ਦੇ ਜ਼ਮੀਨਦੋਜ਼ ਹੋਣ ਨਾਲ ਬਿਜਲੀ ਦੀ ਲੀਕੇਜ ਖ਼ਤਮ ਹੋ ਜਾਵੇਗੀ, ਜਿਸ ਨਾਲ ਟ੍ਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਦਾ ਘਾਟਾ ਘਟੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ, ਜ਼ਮੀਨਦੋਜ਼ ਤਾਰਾਂ ਨਾਲ ਹਾਦਸਿਆਂ ਵਿੱਚ ਕਮੀ ਆਵੇਗੀ, ਬਿਜਲੀ ਦੀਆਂ ਤਾਰਾਂ ਕਾਰਨ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਰੁਕਣਗੀਆਂ ਅਤੇ ਮੀਂਹ ਤੇ ਤੇਜ਼ ਹਵਾਵਾਂ ਹੁਣ ਬਿਜਲੀ ਸਪਲਾਈ ਵਿੱਚ ਵਿਘਨ ਨਹੀਂ ਪਾ ਸਕਣਗੀਆਂ। ਉਨ੍ਹਾਂ ਕਿਹਾ ਕਿ ਬੇਲੋੜੇ ਖੰਭਿਆਂ ਅਤੇ ਉਲਝੀਆਂ ਤਾਰਾਂ ਨੂੰ ਹਟਾਉਣ ਨਾਲ ਪਿੰਡਾਂ ਦੀ ਦਿੱਖ ਹੋਰ ਸੁੰਦਰ ਹੋਵੇਗੀ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਪੰਜਾਬ ਦੇ ਇਤਿਹਾਸ ਵਿੱਚ ਮੀਲ ਪੱਥਰ ਵਜੋਂ ਯਾਦ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ,”ਇਹ ਪ੍ਰਾਜੈਕਟ ਮੇਰੀ ਜਨਮ ਭੂਮੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਅੱਜ ਦਾ ਦਿਨ ਪੰਜਾਬ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਇਸ ਪਿੰਡ ਤੋਂ ਪੰਜਾਬ ਸਰਕਾਰ ਨੇ ਅਜਿਹਾ ਪ੍ਰਾਜੈਕਟ ਸ਼ੁਰੂ ਕੀਤਾ ਹੈ ਜਿਸ ਬਾਰੇ ਦੇਸ਼ ਦੇ ਕਿਸੇ ਹੋਰ ਸੂਬੇ ਨੇ ਅਜੇ ਤੱਕ ਸੋਚਿਆ ਵੀ ਨਹੀਂ ਹੈ। ਇਹ ਪ੍ਰੋਜੈਕਟ ਇਸ ਲਈ ਸੰਭਵ ਹੋਇਆ ਕਿਉਂਕਿ ਅੱਜ ਮੇਰਾ ਸੁਪਨਾ ਸਾਕਾਰ ਹੋ ਰਿਹਾ ਹੈ। ਇਸ ਪ੍ਰਾਜੈਕਟ ਦਾ ਸੁਪਨਾ ਬਹੁਤ ਸਾਲ ਪਹਿਲਾਂ ਲਿਆ ਗਿਆ ਸੀ।”ਮੁੱਖ ਮੰਤਰੀ ਨੇ ਅੱਗੇ ਕਿਹਾ, “ਅੱਜ ਦੀ ਇਹ ਪਹਿਲਕਦਮੀ ਸਿੱਧੇ ਤੌਰ ‘ਤੇ ਆਮ ਲੋਕਾਂ ਦੀ ਜ਼ਿੰਦਗੀ ਨਾਲ ਜੁੜੀ ਹੋਈ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਬਿਜਲੀ ਦੇ ਖੰਭੇ ਇਤਿਹਾਸ ਬਣ ਜਾਣਗੇ।”ਆਪਣੇ ਪਿੰਡ ਦੀ ਦੁਖਦਾਈ ਘਟਨਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਵੁਕ ਹੋ ਗਏ। ਉਨ੍ਹਾਂ ਕਿਹਾ, “ਇਸ ਪਿੰਡ ਦੇ ਤਿੰਨ ਨੌਜਵਾਨਾਂ ਦੀ ਕੰਬਾਈਨਾਂ ਨਾਲ ਬਿਜਲੀ ਦੇ ਕਰੰਟ ਲੱਗਣ ਕਾਰਨ ਜਾਨ ਚਲੀ ਗਈ ਸੀ। ਉਹ ਆਪਣੇ ਪਰਿਵਾਰਾਂ ਦੇ ਇੱਕੋ-ਇੱਕ ਕਮਾਊ ਮੈਂਬਰ ਸਨ। ਇਹ ਪ੍ਰੋਜੈਕਟ ਉਨ੍ਹਾਂ ਨੌਜਵਾਨਾਂ ਨੂੰ ਸ਼ਰਧਾਂਜਲੀ ਹੈ ਕਿਉਂਕਿ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਘਟਨਾਵਾਂ ਕਦੇ ਵੀ ਨਹੀਂ ਵਾਪਰਨੀਆਂ ਚਾਹੀਦੀਆਂ।”ਇਸ ਪਹਿਲਕਦਮੀ ਨੂੰ ਦੇਸ਼ ਲਈ ਬਦਲਾਅ ਦਾ ਮਾਡਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ ਪੂਰੇ ਦੇਸ਼ ਵਿੱਚ ‘ਸਤੌਜ ਮਾਡਲ’ ਜਾਣਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਮੰਗਲ ਗ੍ਰਹਿ ‘ਤੇ ਕਲੋਨੀਆਂ ਵਸਾਉਣ ਦੀਆਂ ਗੱਲਾਂ ਕਰ ਰਹੀ ਹੈ, ਜਦਕਿ ਸਾਡੇ ਲੋਕ ਅਜੇ ਵੀ ਗਲੀਆਂ-ਨਾਲੀਆਂ ਦੇ ਮਸਲਿਆਂ ਵਿੱਚ ਉਲਝੇ ਹੋਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਡਿਜੀਟਲ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਆਰ.ਟੀ.ਓ. ਸੇਵਾਵਾਂ ਨੂੰ ਡਿਜੀਟਲਾਈਜ਼ ਕੀਤਾ ਗਿਆ ਹੈ ਅਤੇ ਸਰਲ ਭਾਸ਼ਾ ਵਿੱਚ ‘ਈਜ਼ੀ ਰਜਿਸਟਰੀ’ (ਸੌਖੀ ਰਜਿਸਟਰੀ) ਪ੍ਰਣਾਲੀ ਲਾਗੂ ਕੀਤੀ ਗਈ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪਹਿਲਾਂ ਰਜਿਸਟਰੀ ਦੇ ਦਸਤਾਵੇਜ਼ ਔਖੀ ਭਾਸ਼ਾ ਵਿੱਚ ਤਿਆਰ ਕੀਤੇ ਜਾਂਦੇ ਸਨ ਜੋ ਆਮ ਲੋਕਾਂ ਦੀ ਸਮਝ ਵਿੱਚ ਨਹੀਂ ਆਉਂਦੇ ਸਨ, ਜਿਸ ਕਾਰਨ ਉਨ੍ਹਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਸਨ। ਪਰ ਹੁਣ ਲੋਕ ਆਪਣੇ ਜ਼ਿਲ੍ਹੇ ਦੀ ਕਿਸੇ

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

*ਪਟਨਾ, 18 ਮਈ, 2026*   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਅਤੇ ਚਰਨ-ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਬੇਅਦਬੀ ਵਿਰੁੱਧ ਸਭ ਤੋਂ ਸਖ਼ਤ ਕਾਨੂੰਨ ਬਣਾ ਕੇ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰਾਖੀ ਕਰਨ ਦਾ ਰਾਹ ਪੂਰੇ ਦੇਸ਼ ਨੂੰ ਦਿਖਾਇਆ ਹੈ। ਪੰਜਾਬ, ਪੰਜਾਬੀਆਂ ਅਤੇ ਸਮੁੱਚੀ ਸਿੱਖ ਸੰਗਤ ਦੀ ਚੜ੍ਹਦੀ ਕਲਾ, ਖੁਸ਼ਹਾਲੀ ਅਤੇ ਭਲੇ ਲਈ ਅਰਦਾਸ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਵਨ ਸ਼ਬਦ ਗੁਰੂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਪੰਜਾਬ ਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਸੁਭਾਗ ਬਖਸ਼ਣ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਬੇਅਦਬੀ ਨੂੰ ਕਰੋੜਾਂ ਲੋਕਾਂ ਦੀ ਆਸਥਾ ਵਿਰੁੱਧ ਨਾ-ਮੁਆਫ਼ੀਯੋਗ ਜੁਰਮ ਦੱਸਦਿਆਂ ਮੁੱਖ ਮੰਤਰੀ ਨੇ ਦੇਸ਼ ਭਰ ਦੀਆਂ ਸਾਰੀਆਂ ਸੂਬਾ ਸਰਕਾਰਾਂ ਨੂੰ ਅਜਿਹਾ ਹੀ ਸਖ਼ਤ ਕਾਨੂੰਨ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਬੰਧ ਵਿੱਚ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਜੁਰਅੱਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਹੁਣ ਆਪਣੀ ਸਾਰੀ ਉਮਰ ਜੇਲ੍ਹ ਵਿੱਚ ਬਿਤਾਉਣੀ ਪਵੇਗੀ। ਉਨ੍ਹਾਂ ਨੇ ਇਹ ਸਖ਼ਤ ਸੁਨੇਹਾ ਦਿੱਤਾ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕੋਈ ਵੀ ਹਰਕਤ ਹੁਣ ਬਰਦਾਸ਼ਤ ਨਹੀਂ ਕੀਤੀ ਜਾਵੇਗੀ।   ਆਪਣੇ ਐਕਸ ਹੈਂਡਲ ‘ਤੇ ਕੁਝ ਫੋਟੋਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਮੈਨੂੰ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਜਨਮ ਭੂਮੀ ਅਤੇ ਚਰਨ ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਮੈਂ ਗੁਰੂ ਸਾਹਿਬ ਅੱਗੇ ਮੱਥਾ ਟੇਕਿਆ ਅਤੇ ਪੰਜਾਬ, ਪੰਜਾਬੀਆਂ ਤੇ ਸਮੁੱਚੀ ਸਿੱਖ ਸੰਗਤ ਦੀ ਖੁਸ਼ਹਾਲੀ, ਤੰਦਰੁਸਤੀ ਤੇ ਸਦਾ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਮੈਂ ਗੁਰੂ ਸਾਹਿਬ ਦਾ ਦਿਲੋਂ ਧੰਨਵਾਦ ਵੀ ਕੀਤਾ ਕਿ ਉਨ੍ਹਾਂ ਨੇ ਸਾਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਮੌਕਾ ਦੇ ਕੇ ਪਵਿੱਤਰ ਸ਼ਬਦ ਗੁਰੂ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਦਾ ਸੁਭਾਗ ਬਖਸ਼ਿਆ। ਉਨ੍ਹਾਂ ਲ਼ਿਖਿਆ, ”ਗੁਰੂ ਸਾਹਿਬ ਸਭਨਾਂ ‘ਤੇ ਆਪਣੀ ਮਿਹਰ ਤੇ ਆਸ਼ੀਰਵਾਦ ਬਣਾ ਕੇ ਰੱਖਣ।”   ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ (ਪਟਨਾ ਸਾਹਿਬ) ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਸਾਹਿਬ ਦੀ ਇਲਾਹੀ ਹਜ਼ੂਰੀ ‘ਚ ਮੱਥਾ ਟੇਕ ਕੇ, ਮੈਂ ਪੰਜਾਬ, ਪੰਜਾਬੀਆਂ ਅਤੇ ਦੁਨੀਆ ਭਰ ‘ਚ ਵਸਦੀ ਸਮੁੱਚੀ ਸਿੱਖ ਸੰਗਤ ਦੀ ਖੁਸ਼ਹਾਲੀ, ਤੰਦਰੁਸਤੀ ਅਤੇ ਸਦੀਵੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।”   ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਸਿੱਖ ਹੀ ਨਹੀਂ, ਸਗੋਂ ਹਰ ਮਨੁੱਖ ਨੂੰ ਸਾਡੇ ਮਹਾਨ ਗੁਰੂਆਂ ਦੇ ਆਸ਼ੀਰਵਾਦ ਵਾਲੀ ਪਵਿੱਤਰ ਧਰਤੀ ਤੋਂ ਸ਼ਕਤੀ ਅਤੇ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚਾਈ, ਦਇਆ-ਭਾਵਨਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਅਰਦਾਸ ਕੀਤੀ ਕਿ ਸੂਬੇ ‘ਚ ਆਪਸੀ ਏਕਤਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਦਾ ਰਹੇ।” ਉਨ੍ਹਾਂ ਅੱਗੇ ਕਿਹਾ ਕਿ ਮੈਂ ਸੂਬੇ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਉਨ੍ਹਾਂ ਦੀ ਸੇਵਾ ਕਰਨ ਲਈ ਸਰਵ ਸ਼ਕਤੀਮਾਨ ਪ੍ਰਮਾਤਮਾ ਤੋਂ ਅਸ਼ੀਰਵਾਦ ਮੰਗਿਆ।   ਮੁੱਖ ਮੰਤਰੀ ਨੇ ਅੱਗੇ ਕਿਹਾ, “ਇਸ ਪਵਿੱਤਰ ਧਰਤੀ ‘ਤੇ ਮੱਥਾ ਟੇਕਣ ਤੋਂ ਬਾਅਦ, ਮੈਂ ਨਵੀਂ ਤੇ ਵਿਲੱਖਣ ਊਰਜਾ ਮਹਿਸੂਸ ਕਰ ਰਿਹਾ ਹਾਂ। ਇਸ ਫੇਰੀ ਨੇ ਮੈਨੂੰ ਮਿਸ਼ਨਰੀ ਜੋਸ਼ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਨਵੇਂ ਉਤਸ਼ਾਹ ਅਤੇ ਹੌਸਲੇ ਨਾਲ ਭਰ ਦਿੱਤਾ ਹੈ।”   ਗੁਰੂ ਸਾਹਿਬ ਦਾ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾ ਕੇ ਪੂਰੇ ਦੇਸ਼ ਨੂੰ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰਖਵਾਲੀ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ, “ਗੁਰੂ ਸਾਹਿਬ ਨੇ ਸਾਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਸੇਵਾ ਬਖਸ਼ੀ ਹੈ। ਪਵਿੱਤਰ ਸ਼ਬਦ ਗੁਰੂ ਦੀ ਪਵਿੱਤਰਤਾ ਅਤੇ ਮਾਣ ਨੂੰ ਕਾਇਮ ਰੱਖਣਾ ਸਾਡਾ ਸਭ ਦਾ ਇਖਲਾਕੀ ਫ਼ਰਜ਼ ਹੈ।”   ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਾਣ-ਮਰਿਆਦਾ ਨੂੰ ਕਾਇਮ ਰੱਖਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਗੁਰੂ ਸਾਹਿਬ ਇਸੇ ਤਰ੍ਹਾਂ ਸਭਨਾਂ ‘ਤੇ ਆਪਣੀ ਅਪਾਰ-ਕਿਰਪਾ ਤੇ ਆਸ਼ੀਰਵਾਦ ਬਣਾ ਕੇ ਰੱਖਣਗੇ ਅਤੇ ਪੰਜਾਬ ਨੂੰ ਵਧੇਰੇ ਖੁਸ਼ਹਾਲੀ, ਸ਼ਾਂਤੀ ਅਤੇ ਰੰਗਲੇ ਪੰਜਾਬ ਦੇ ਮਾਰਗ ਵੱਲ ਲੈ ਜਾਣਗੇ।   ਇਸ ਮੌਕੇ ਮੁੱਖ ਮੰਤਰੀ ਨਾਲ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੀ ਹਾਜ਼ਰ ਸਨ।

Punjab

ਪੰਜਾਬ ਸਰਕਾਰ ਨੇ ਸੀ.ਟੀ ਯੂਨੀਵਰਸਿਟੀ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ

*ਲੁਧਿਆਣਾ, 18 ਮਈ , 2026*   ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਐਲਾਨੇ ਗਏ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ, ਸੋਮਵਾਰ ਨੂੰ ਸੀ.ਟੀ ਯੂਨੀਵਰਸਿਟੀ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੋ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ, ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਨਤਾ, ਵਿਸ਼ਵਵਿਆਪੀ ਭਾਈਚਾਰਾ ਅਤੇ ਸਮਾਜਿਕ ਨਿਆਂ ਦੇ ਸਮਰਥਕ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਸਮਾਜ ਵਿੱਚੋਂ ਸਮਾਜਿਕ ਅਤੇ ਆਰਥਿਕ ਅਸਮਾਨਤਾਵਾਂ ਨੂੰ ਖਤਮ ਕਰਨ ਵਿੱਚ ਅਗਵਾਈ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਅਤੇ ਆਰਥਿਕਤਾ ਸਮੇਤ ਕਈ ਖੇਤਰਾਂ ਵਿੱਚ ਵਿਤਕਰਾ ਅਤੇ ਅਸਮਾਨਤਾ ਹਲੇ ਤੱਕ ਵੀ ਜਾਰੀ ਹੈ।   ਆਰਥਿਕ ਅਸਮਾਨਤਾ ਨੂੰ ਉਜਾਗਰ ਕਰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਰਤ ਦੀ ਆਬਾਦੀ 140 ਕਰੋੜ ਹੈ ਅਤੇ ਦੇਸ਼ ਦੀ ਕਰੀਬ 40 ਪ੍ਰਤੀਸ਼ਤ ਦੌਲਤ ਸਿਰਫ 1.5 ਕਰੋੜ ਲੋਕਾਂ ਦੇ ਹੱਥਾਂ ਵਿੱਚ ਕੇਂਦਰਿਤ ਹੈ, ਜਦੋਂ ਕਿ 50 ਪ੍ਰਤੀਸ਼ਤ ਆਬਾਦੀ ਦੇਸ਼ ਦੀ ਜਾਇਦਾਦ ਦਾ ਸਿਰਫ 6 ਪ੍ਰਤੀਸ਼ਤ ਮਾਲਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੇਸ਼ ਦੀ ਸਿੱਖਿਆ ਪ੍ਰਣਾਲੀ “ਪੂਰੀ ਤਰ੍ਹਾਂ ਸੜੀ ਹੋਈ” ਹੈ ਅਤੇ ਨੌਜਵਾਨਾਂ ਦੇ ਭਵਿੱਖ ਲਈ ਤਿਆਰ ਰਾਸ਼ਟਰ ਬਣਾਉਣ ਲਈ ਵਿਆਪਕ ਸੁਧਾਰਾਂ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਨੌਜਵਾਨਾਂ ਨੂੰ ਅਸਮਾਨਤਾ ਅਤੇ ਵਿਤਕਰੇ ਵਿਰੁੱਧ ਉੱਠਣ ਦੀ ਅਪੀਲ ਕਰਦੇ ਹੋਏ, ਸਿਸੋਦੀਆ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੁਆਰਾ ਕਲਪਨਾ ਕੀਤੇ ਗਏ ਹਰ ਤਰ੍ਹਾਂ ਦੇ ਵਿਤਕਰੇ ਤੋਂ ਮੁਕਤ ਇੱਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਕੰਮ ਕਰਨਾ ਚਾਹੀਦਾ ਹੈ ਜੋ ਇੱਕ ਸਮਾਜਿਕ ਵੰਡ ਅਤੇ ਬੇਇਨਸਾਫ਼ੀ ਤੋਂ ਮੁਕਤ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਗੁਰੂ ਸਾਹਿਬ ਦੇ ਸੰਦੇਸ਼ ਅਤੇ ਦਰਸ਼ਨ ਦਾ ਪ੍ਰਚਾਰ ਕਰਨ ਲਈ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਅਜਿਹੇ ਸਮਾਗਮ ਆਯੋਜਿਤ ਕਰ ਰਹੀ ਹੈ। ਉਨ੍ਹਾਂ ਨੇ ਹਰ ਪੰਜਾਬੀ ਲਈ ਮਿਆਰੀ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਅਤੇ ਸਿਹਤ ਸੰਭਾਲ ਖੇਤਰਾਂ ਨੂੰ ਮਜ਼ਬੂਤ ਕਰਨ ‘ਤੇ ਪੰਜਾਬ ਸਰਕਾਰ ਦੇ ਧਿਆਨ ਨੂੰ ਵੀ ਉਜਾਗਰ ਕੀਤਾ। ਇਸ ਮੌਕੇ ਉਨ੍ਹਾਂ ਨੌਜਵਾਨਾਂ ਲਈ ਇੱਕ ਮਿਸ-ਕਾਲ ਮੁਹਿੰਮ (9090029090) ਵੀ ਸ਼ੁਰੂ ਕੀਤੀ।   ਇਸੇ ਤਰ੍ਹਾਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਪੰਜਾਬ ਦੇ ਸਲਾਹਕਾਰ ਦੀਪਕ ਬਾਲੀ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਦੱਸਿਆ ਕਿ ਇਹ ਸਮਾਗਮ ਨੌਜਵਾਨਾਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਦਰਸ਼ਨ ਨਾਲ ਜੋੜਨ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੇ ਆਦਰਸ਼ਾਂ ਦੇ ਅਨੁਸਾਰ ਇੱਕ ਸਮਾਵੇਸ਼ੀ ਸਮਾਜ ਦੀ ਉਸਾਰੀ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਸੈਮੀਨਾਰ ਅਤੇ ਵਿਚਾਰ-ਵਟਾਂਦਰੇ ਨੌਜਵਾਨ ਵਿਦਿਆਰਥੀਆਂ ਦੇ ਮਨਾਂ ਵਿੱਚ ਆਰਥਿਕ ਅਸਮਾਨਤਾ, ਵਿਤਕਰੇ ਅਤੇ ਸਮਾਜਿਕ ਬੇਇਨਸਾਫ਼ੀ ਬਾਰੇ ਉੱਠ ਰਹੇ ਸਵਾਲਾਂ ਦੇ ਜਵਾਬ ਦੇਣ ਵਿੱਚ ਮਦਦ ਕਰਨਗੇ।   ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸੰਤ ਕੇਵਲ ਸਿੰਘ ਵੀ ਇਸ ਮੌਕੇ ਮੌਜੂਦ ਸਨ ਅਤੇ ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਵਿਹਾਰਕ ਜੀਵਨ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੁਆਰਾ 650 ਸਾਲ ਪਹਿਲਾਂ ਦੱਸੇ ਗਏ ਸਮਾਨਤਾ ਅਤੇ ਬਰਾਬਰ ਮੌਕੇ ਦੇ ਸਿਧਾਂਤਾਂ ਨੂੰ ਅਪਣਾਉਣਾ ਚਾਹੀਦਾ ਹੈ।   ਸੀ.ਟੀ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ, ਪ੍ਰੋ. ਚਾਂਸਲਰ ਡਾ. ਮਨਬੀਰ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਐਸ.ਡੀ.ਐਮ ਲੁਧਿਆਣਾ ਪੱਛਮੀ ਕੁਲਦੀਪ ਬਾਵਾ ਅਤੇ ਹੋਰ ਵੀ ਇਸ ਮੌਕੇ ਮੌਜੂਦ ਸਨ।

Punjab

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਨਾ, 18 ਮਈ:   ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ ‘ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ “ਅਣਐਲਾਨੇ ਲਾਕਡਾਊਨ” ਵਿੱਚ ਧੱਕ ਦਿੱਤਾ ਹੈ ਅਤੇ ਲੋਕਾਂ ਤੋਂ ਅਰਥਵਿਵਸਥਾ ਦੇ ਅਸਲ ਹਾਲਾਤ ਲੁਕਾਏ ਜਾ ਰਹੇ ਹਨ। ਇਹ ਦੱਸਦਿਆਂ ਕਿ ਕੇਂਦਰ ਨੇ ਚੋਣਾਂ ਤੱਕ ਤੇਲ ਦੀਆਂ ਕੀਮਤਾਂ ਨੂੰ ਦਿਖਾਵੇ ਲਈ ਜਾਣ-ਬੁੱਛ ਕੇ ਸਥਿਰ ਰੱਖਿਆ, ਉਨ੍ਹਾਂ ਕਿਹਾ ਕਿ ਹੁਣ ਜਦੋਂ ਚੋਣਾਂ ਖਤਮ ਹੋ ਗਈਆਂ ਹਨ, ਤਾਂ ਨਾਗਰਿਕਾਂ ‘ਤੇ ਇਸ ਦਾ ਬੋਝ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਦਾ ਜਨਤਕ ਤੌਰ ‘ਤੇ ਖੁਲਾਸਾ ਕਰੇ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਇਹ ਯਕੀਨੀ ਬਣਾਏਗੀ ਕਿ ਪੰਜਾਬ ਵਿੱਚ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੌਰਾਨ ਕਿਸੇ ਵੀ ਅਸਲ ਵੋਟਰ ਦਾ ਨਾਮ ਨਾ ਕੱਟਿਆ ਜਾਵੇ ਅਤੇ ਨਾ ਹੀ ਕਿਸੇ ਨਕਲੀ ਵੋਟਰ ਦਾ ਨਾਮ ਸ਼ਾਮਲ ਕੀਤਾ ਜਾਵੇ। ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਨੂੰਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਸਖ਼ਤ ਸਜ਼ਾ ਯਕੀਨੀ ਬਣਾ ਕੇ ਦੁਨੀਆ ਭਰ ਦੀ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਹੈ।   *ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦੀ ਅਸਲ ਆਰਥਿਕ ਸਥਿਤੀ ਬਾਰੇ ਸਭ ਨੂੰ ਦੱਸਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*   ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਵਿੱਚ ਅਣਐਲਾਨਿਆ ਲਾਕਡਾਊਨ ਲਾ ਦਿੱਤਾ ਹੈ। ਉਨ੍ਹਾਂ ਕਿਹਾ, “ਇਨ੍ਹਾਂ ਪਾਬੰਦੀਆਂ ਦੇ ਨਤੀਜੇ ਪੂਰੇ ਦੇਸ਼ ਨੂੰ ਭੁਗਤਣੇ ਪੈ ਰਹੇ ਹਨ, ਜਦੋਂ ਕਿ ਕੇਂਦਰ ਲੋਕਾਂ ਤੋਂ ਦੇਸ਼ ਦੀ ਆਰਥਿਕਤਾ ਦੇ ਅਸਲ ਹਾਲਾਤ ਲੁਕਾ ਰਹੀ ਹੈ।”   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦਾ ਜਨਤਕ ਤੌਰ ‘ਤੇ ਖੁਲਾਸਾ ਕਰਨਾ ਚਾਹੀਦਾ ਹੈ ਤਾਂ ਜੋ ਨਾਗਰਿਕ ਦੇਸ਼ ਦੀ ਅਸਲ ਸਥਿਤੀ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਆਰਥਿਕ ਸਥਿਤੀ ਬਾਰੇ ਸੱਚ ਜਾਣਨ ਦਾ ਹੱਕ ਹੈ। ਕੇਂਦਰ ਨੂੰ ਤੱਥ ਲੁਕਾਉਣ ਦੀ ਬਜਾਏ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਬਾਰੇ ਪੂਰੀ ਜਾਣਕਾਰੀ ਜਨਤਾ ਦੇ ਸਾਹਮਣੇ ਰੱਖਣੀ ਚਾਹੀਦੀ ਹੈ।”   *ਕੇਂਦਰ ਮਹਿੰਗਾਈ ਦੇ ਬੋਝ ਨੂੰ ਜਾਇਜ਼ ਠਹਿਰਾਉਣ ਲਈ ਵਿਸ਼ਵ ਪੱਧਰ ‘ਤੇ ਬਣੇ ਹਾਲਾਤ ਨੂੰ ਢਾਲ ਬਣਾ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*   ਤੇਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਕੇਂਦਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਾਣ-ਬੁੱਝ ਕੇ ਵੱਖ-ਵੱਖ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਰਫ ਦਿਖਾਉਣ ਲਈ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ, ਪਰ ਚੋਣਾਂ ਖਤਮ ਹੁੰਦੇ ਸਾਰ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ, ਜੋ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ, “ਖਾੜੀ ਦੇਸ਼ਾਂ ਵਿੱਚ ਜੰਗ ਦੇ ਬਹਾਨੇ ਨਾਲ ਵਾਰ-ਵਾਰ ਬਾਲਣ ਦੀਆਂ ਕੀਮਤਾਂ ਵਿੱਚ ਵਾਧੇ ਰਾਹੀਂ ਲੋਕਾਂ ਨੂੰ ਮਹਿੰਗਾਈ ਦੇ ਬੋਝ ਹੇਠ ਦੱਬਿਆ ਜਾ ਰਿਹਾ ਹੈ।   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਦੇਸ਼ ਦੀ ਮੌਜੂਦਾ ਆਰਥਿਕ ਸਥਿਤੀ ਅਤੇ ਵਿਦੇਸ਼ ਨੀਤੀ ਬਾਰੇ ਨਹੀਂ ਦੱਸ ਸਕਦੇ ਤਾਂ ਉਨ੍ਹਾਂ ਨੂੰ ਆਪਣੇ ਦੋਸਤ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਇਸ ਬਾਰੇ ਪੁੱਛਣਾ ਚਾਹੀਦਾ ਹੈ।   *ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦੌਰਾਨ ਨਾਗਰਿਕਾਂ ’ਤੇ ਪਾਬੰਦੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*   ਨਾਗਰਿਕਾਂ ’ਤੇ ਲਗਾਈਆਂ ਜਾ ਰਹੀਆਂ ਪਾਬੰਦੀਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਸਿਤਮਜ਼ਰੀਫ਼ੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਤਾਂ ਵਿਦੇਸ਼ ਯਾਤਰਾ ਵਿੱਚ ਮਸਰੂਫ਼ ਹਨ ਪਰ ਲੋਕਾਂ ਨੂੰ ਵਿਦੇਸ਼ ਯਾਤਰਾ ਤੋਂ ਬਚਣ ਦੀ ਸਲਾਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਜੀਬ ਹਾਲਾਤ ਵਿੱਚੋਂ ਲੰਘ ਰਿਹਾ ਹੈ, ਜਿੱਥੇ ‘ਵਰਕ ਫਰਾਮ ਹੋਮ ’ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਪਰ ਅਸਲ ਸੱਚਾਈ ਲੋਕਾਂ ਤੋਂ ਲੁਕਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੇਤਾਵਾਂ ਦੇ ਆਪਹੁਦਰੇਪਣ ਕਾਰਨ ਲੋਕਾਂ ਨੂੰ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਸ ਸਥਿਤੀ ਨੂੰ ਬਹੁਤ ਗ਼ੈਰ-ਵਾਜਿਬ ਕਰਾਰ ਦਿੱਤਾ।   *ਆਪ ਵਲੰਟੀਅਰਾਂ ਨੂੰ ਪੰਜਾਬ ਵਿੱਚ ਐਸ.ਆਈ.ਆਰ. ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕਰਨ ਦੇ ਨਿਰਦੇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ*   ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ (ਐਸ.ਆਈ.ਆਰ.) ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਕਿਰਿਆ 15 ਜੂਨ ਤੋਂ ਸੂਬੇ ਵਿੱਚ ਸ਼ੁਰੂ ਹੋਵੇਗੀ ਅਤੇ ਆਮ ਆਦਮੀ ਪਾਰਟੀ ਨੇ ਆਪਣੇ ਸਾਰੇ ਵਲੰਟੀਅਰਾਂ ਨੂੰ ਇਸ ਪ੍ਰਕਿਰਿਆ ਦੌਰਾਨ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਨਾ ਤਾਂ ਅਸਲੀ ਵੋਟਰਾਂ ਨੂੰ ਹਟਾਉਣ ਦਿੱਤਾ ਜਾਵੇਗਾ ਅਤੇ ਨਾ ਹੀ ਪੰਜਾਬ ਵਿੱਚ ਜਾਅਲੀ ਵੋਟਰਾਂ ਨੂੰ ਜੋੜਨ ਦੀ ਇਜਾਜ਼ਤ ਦਿੱਤੀ ਜਾਵੇਗੀ।’’   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੋਟਰ ਸੂਚੀਆਂ ਵਿੱਚ ਜਾਅਲੀ ਵੋਟਰਾਂ ਨੂੰ ਜੋੜਦੇ ਸਮੇਂ ਅਸਲੀ ਵੋਟਰਾਂ ਦੇ ਨਾਮ ਹਟਾਉਣ ਦੀ ਆਦਤ ਬਣ ਗਈ ਹੈ, ਪਰ ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕਤੰਤਰ ਦਾ ਮੂੰਹ ਬੰਦ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਢੁਕਵਾਂ ਜਵਾਬ ਦਿੱਤਾ ਜਾਵੇਗਾ।   *ਭਾਜਪਾ ਕੋਲ ਸਿਰਫ਼ ਦੋ ਵਿਧਾਇਕ ਹੋਣ ਦੇ ਬਾਵਜੂਦ ਸੱਤ ਰਾਜ ਸਭਾ ਮੈਂਬਰ ਹੋਣਾ ਲੋਕਤੰਤਰ ਦਾ ਸਿੱਧਾ ਕਤਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*   ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਨੇ ਰਾਸ਼ਟਰਪਤੀ ਨੂੰ ਮਿਲ ਕੇ ਇਨ੍ਹਾਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਇਸ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਸਿਤਮਜ਼ਰੀਫ਼ੀ ਹੈ ਕਿ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਭਾਜਪਾ ਦੇ ਸਿਰਫ਼ ਦੋ ਵਿਧਾਇਕ ਹਨ, ਪਰ ਇਸ ਦੇ ਬਾਵਜੂਦ ਸੂਬੇ ਤੋਂ ਪਾਰਟੀ ਦੇ ਸੱਤ ਰਾਜ ਸਭਾ ਮੈਂਬਰ ਹੋਣਾ ਸਿੱਧਾ-ਸਿੱਧਾ ਲੋਕਤੰਤਰ ਦਾ ਕਤਲ ਹੈ।   *ਆਪ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਮਾਣ-ਮਰਿਆਦਾ ਦੀ ਰਾਖੀ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*   ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬਣਾਏ ਗਏ ਕਾਨੂੰਨ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਇੰਨਾ ਸਖ਼ਤ ਕਾਨੂੰਨ ਲਾਗੂ ਕੀਤਾ ਹੈ ਕਿ ਹੁਣ ਕੋਈ ਵੀ ਬੇਅਦਬੀ ਕਰਨ ਬਾਰੇ ਸੋਚਣ ਦੀ ਹਿੰਮਤ ਵੀ ਨਹੀਂ ਕਰ ਸਕੇਗਾ। ਉਨ੍ਹਾਂ ਅੱਗੇ ਕਿਹਾ,

Punjab

ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ 3 ਪਿਸਤੌਲਾਂ ਸਣੇ ਕਾਬੂ

ਚੰਡੀਗੜ੍ਹ/ਲੁਧਿਆਣਾ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਤਿੰਨ ਗੈਰ-ਕਾਨੂੰਨੀ ਪਿਸਤੌਲਾਂ- ਜਿਨ੍ਹਾਂ ਵਿੱਚ ਦੋ .30 ਬੋਰ ਅਤੇ ਇੱਕ .315 ਬੋਰ ਪਿਸਤੌਲ ਸ਼ਾਮਲ ਹਨ- ਅਤੇ 11 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅਨੁਰਾਜ ਉਰਫ਼ ਗੌਰਵ ਮਸੀਹ ਅਤੇ ਅੰਕੁਸ਼ ਵਜੋਂ ਹੋਈ ਹੈ, ਜੋ ਦੋਵੇਂ ਫਿਲੌਰ, ਜਲੰਧਰ ਦੇ ਰਹਿਣ ਵਾਲੇ ਹਨ। ਗ੍ਰਿਫ਼ਤਾਰ ਮੁਲਜ਼ਮ ਅੰਕੁਸ਼ ਇੱਕ ਆਦਤਨ ਅਪਰਾਧੀ ਹੈ ਅਤੇ ਉਸ ‘ਤੇ ਪਹਿਲਾਂ ਪੁਲਿਸ ਥਾਣਾ ਗੁਰਾਇਆ ਵਿਖੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦਾ ਬਜਾਜ ਸੀਟੀ 100 ਮੋਟਰਸਾਈਕਲ (ਬਿਨਾਂ ਰਜਿਸਟ੍ਰੇਸ਼ਨ ਨੰਬਰ) ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਅਪਰਾਧਕ ਗਤੀਵਿਧੀਆਂ ਲਈ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਜਰਮਨੀ ਅਤੇ ਦੁਬਈ, ਯੂਏਈ ਤੋਂ ਕੰਮ ਕਰ ਰਹੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਹਾਈ-ਪ੍ਰੋਫਾਈਲ ਵਿਅਕਤੀਆਂ ਦੀ ਟਾਰਗੇਟ ਸ਼ੂਟਿੰਗ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਨੇ ਸੰਭਾਵਤ ਅਪਰਾਧਿਕ ਗਤੀਵਿਧੀਆਂ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਹੈ। ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ। ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਲੁਧਿਆਣਾ ਸਵਪਨ ਸ਼ਰਮਾ ਨੇ ਕਿਹਾ ਕਿ ਸੀਆਈਏ ਸਟਾਫ ਅਤੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੀ ਸਾਂਝੀ ਪੁਲਿਸ ਪਾਰਟੀ ਨੇ ਥਾਣਾ ਲਾਡੋਵਾਲ ਦੇ ਅਧਿਕਾਰ ਖੇਤਰ ਵਿੱਚ ਨਾਕਾ ਲਾਇਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮ ਨੂੰ ਇਹ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਦੋ ਹਥਿਆਰਬੰਦ ਵਿਅਕਤੀ ਹਾਰਡੀਜ਼ ਵਰਲਡ ਨੇੜੇ ਖੜ੍ਹੇ ਹਨ, ਜੋ ਕਿਸੇ ਸਨਸਨੀਖੇਜ਼ ਅਪਰਾਧਕ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿੱਚ ਹਨ, ਜਿਸ ਉਪਰੰਤ ਪੁਲਿਸ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਰੇਡ ਕੀਤੀ ਅਤੇ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ।   ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਕਾਰਕੁਨਾਂ ਨੇ ਆਪਣੇ ਕੰਮ ਬਾਰੇ ਖੁਲਾਸੇ ਕੀਤੇ ਅਤੇ ਦੱਸਿਆ ਕਿ ਉਹ ਵਿਦੇਸ਼-ਅਧਾਰਤ ਹੈਂਡਲਰਾਂ ਦੁਆਰਾ ਸੰਚਾਲਿਤ ਇੱਕ ਸੰਗਠਿਤ, ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟ ਦੇ ਸਰਗਰਮ ਮੈਂਬਰ ਹਨ। ਉਨ੍ਹਾਂ ਦੱਸਿਆ ਕਿ ਵਿਦੇਸ਼ੀ ਹੈਂਡਲਰਾਂ ਨੇ ਆਪਣੇ ਨੈੱਟਵਰਕਾਂ ਜ਼ਰੀਏ ਇਨ੍ਹਾਂ ਕਾਰਕੁਨਾਂ ਨੂੰ ਹਾਈ-ਗ੍ਰੇਡ ਹਥਿਆਰ ਸਪਲਾਈ ਕਰਵਾਏ ਅਤੇ ਉਨ੍ਹਾਂ ਨੂੰ ਹਾਈ-ਪ੍ਰੋਫਾਈਲ ਵਿਅਕਤੀਆਂ ਦੀ ਟਾਰਗੇਟ ਸ਼ੂਟਿੰਗ ਦਾ ਕੰਮ ਸੌਂਪਿਆ ਗਿਆ। ਇਸ ਸਬੰਧ ਵਿੱਚ ਲੁਧਿਆਣਾ ਦੇ ਲਾਡੋਵਾਲ ਪੁਲਿਸ ਥਾਣਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤਹਿਤ ਐਫਆਈਆਰ ਨੰਬਰ 91 ਮਿਤੀ 17-05-2026 ਦਰਜ ਕੀਤੀ ਗਈ ਹੈ।  

Scroll to Top