Actionpunjab

Action Punjab Logo
Breaking News

Author name: Action Punjab

Action Punjab
Punjab

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 18 ਮਈ:ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸਰਗਰਮ ਇੱਕ ਵਿਅਕਤੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਖੁਸ਼ ਕੁਮਾਰ ਉਰਫ਼ ਭੋਲੂ (26) ਵਾਸੀ ਗੁਰਵਾਲੀ ਗੇਟ,ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਦਾ ਅਪਰਾਧਿਕ ਪਿਛੋਕੜ ਹੈ, ਉਸਦੇ ਖਿਲਾਫ ਐਨ.ਡੀ.ਪੀ.ਐਸ. ਐਕਟ, ਆਰਮਜ਼ ਐਕਟ ਅਤੇ ਸਨੈਚਿੰਗ ਦੇ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮ.ਐਮ. ਗਲੈਡੀਏਟਰ (ਤੁਰਕੀ ਦਾ ਬਣਿਆ), ਇੱਕ 9 ਐਮ.ਐਮ. ਜ਼ਿਗਾਨਾ ਐਕਸ-ਸ਼ਾਟ, ਇੱਕ .30 ਬੋਰ ਬਰੇਟਾ (ਇਟਲੀ ਦਾ ਬਣਿਆ), ਇੱਕ .30 ਬੋਰ ਜ਼ਿਗਾਨਾ (ਚੀਨ ਦਾ ਬਣਿਆ), ਇੱਕ .30 ਬੋਰ (ਆਸਟ੍ਰੀਆ ਦਾ ਬਣਿਆ), ਇੱਕ .30 ਬੋਰ (ਚੀਨ ਦਾ ਬਣਿਆ) ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵਰਚੁਅਲ ਨੰਬਰਾਂ ਰਾਹੀਂ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਹਥਿਆਰਾਂ ਦੀਆਂ ਗੈਰ-ਕਾਨੂੰਨੀ ਖੇਪਾਂ ਸਰਹੱਦ ਪਾਰੋਂ ਡਰੋਨ ਰਾਹੀਂ ਪਹੁੰਚਾਈਆਂ ਜਾ ਰਹੀਆਂ ਸਨ, ਜੋ ਮੁਲਜ਼ਮ ਵੱਲੋਂ ਅੱਗੇ ਅਪਰਾਧਿਕ ਤੱਤਾਂ ਨੂੰ  ਡਿਲੀਵਰ ਕੀਤੀਆਂ ਜਾਂਦੀਆਂ ਸਨ । ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ  ਯੋਜਨਾਬੱਧ ਅਤੇ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਸ਼ੀ ਖੁਸ਼ ਉਰਫ਼ ਭੋਲੂ ਨੂੰ ਗ੍ਰਿਫ਼ਤਾਰ ਕੀਤਾ  ਅਤੇ ਉਸ ਦੇ ਕਬਜ਼ੇ ਵਿੱਚੋਂ 2.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਦੋਸ਼ੀ ਤੋਂ ਨਿਰੰਤਰ ਪੁੱਛਗਿੱਛ ਅਤੇ ਹੋਰ ਜਾਂਚ ਦੌਰਾਨ ਸੱਤ ਪਿਸਤੌਲ ਵੀ ਬਰਾਮਦ ਹੋਏ ਹਨ। ਸੀ.ਪੀ. ਨੇ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਪਿਸਤੌਲ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕੀਤੇ ਜਾਣੇ ਸਨ।  ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤੁਰੰਤ ਕਾਰਵਾਈ ਕੀਤੀ ਅਤੇ ਹਥਿਆਰਾਂ ਦੀ ਸਪਲਾਈ ਅੱਗੇ ਪਹੁੰਚਾਉਣ ਤੋਂ ਪਹਿਲਾਂ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧ ਵਿੱਚ ਐਫਆਈਆਰ ਨੰਬਰ 60 ਮਿਤੀ 12-05-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਸਟੇਸ਼ਨ ਸੀ-ਡਵੀਜ਼ਨ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Punjab

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਚੰਡੀਗੜ੍ਹ, 18 ਮਈ: ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਅੱਜ ਇੱਥੇ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕ੍ਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ ਦੇ ਸਹਿਯੋਗ ਨਾਲ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ (ਰੋਬਸਟਨੈਸ ਆਫ਼ ਵੋਟ ਕਾਊਂਟਿੰਗ ਪ੍ਰੋਸੈਸ) ਸਬੰਧੀ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣੇ ਦੇ ਚੋਣ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ। ਵਰਕਸ਼ਾਪ ਦੇ ਉਦਘਾਟਨ ਮੌਕੇ ਬੋਲਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਦੇ ਦਫ਼ਤਰ ਮੁੱਖ ਚੋਣ ਅਫ਼ਸਰ ਨੂੰ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਅਧਿਐਨ ਕਰਨ ਲਈ ਜ਼ਿੰਮੇਵਾਰੀ ਸੌਂਪੀ ਸੀ ਜਿਸ ਨੂੰ ਅਸੀਂ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅਧਿਐਨ ਦੌਰਾਨ ਅਸੀਂ ਦੁਨੀਆਂ ਦੇ 48 ਲੋਕਤੰਤਰਿਕ ਦੇਸ਼ਾਂ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦਾ ਅਧਿਐਨ ਕੀਤਾ ਅਤੇ ਪਾਇਆ ਕਿ ਭਾਰਤ ਵਿੱਚ ਵੋਟਾਂ ਦੀ ਗਿਣਤੀ ਸਬੰਧੀ ਲਾਗੂ ਪ੍ਰਣਾਲੀ ਬਹੁਤ ਬਿਹਤਰੀਨ ਢੰਗ ਨਾਲ ਕੰਮ ਕਰ ਰਹੀ ਹੈ। ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਅਧਿਐਨ ਟੀਮ ਦੇ ਮੈਂਬਰ ਡਾ. ਅਭਿਨੰਦਨ ਬਸੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਪੈਦਾ ਹੋਣ ਵਾਲੇ ਮਸਲਿਆਂ ਨੂੰ ਆਧਾਰ ਬਣਾ ਕੇ ਇਹ ਅਧਿਐਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੂਰੀ ਦੁਨੀਆਂ ਵਿੱਚ ਚੋਣਾਂ ਸਬੰਧੀ ਲੋਕ-ਭਾਵਨਾਵਾਂ ਹਨ ਉਨ੍ਹਾਂ ਨੂੰ ਖ਼ਿਆਲ ਵਿੱਚ ਰੱਖਿਆ ਗਿਆ ਅਤੇ ਦੇਖਿਆ ਗਿਆ ਕਿ ਵੋਟਾਂ ਦੀ ਗਿਣਤੀ ਕਿਵੇਂ ਹੋਵੇਗੀ ਤੋਂ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨੂੰ ਭਰੋਸੇਯੋਗ ਕਿਵੇਂ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਗਿਣਤੀ ਤੋਂ ਪਹਿਲਾਂ ਈ.ਵੀ.ਐਮ. ਦੀ ਸੀਲਿੰਗ, ਟਰਾਂਸਪੋਰਟ ਅਤੇ ਸਟੋਰੇਜ ਤੋਂ ਲੈ ਕੇ ਨਤੀਜਿਆਂ ਦੇ ਐਲਾਨ ਤੱਕ ਦੀਆਂ ਸਾਰੀਆਂ ਪ੍ਰਕਿਰਿਆਵਾਂ ਨੂੰ ਜਿੰਨਾ ਬਿਹਤਰ ਤਰੀਕੇ ਨਾਲ ਲਾਗੂ ਕਰਾਂਗੇ ਓਨਾ ਜ਼ਿਆਦਾ ਚੋਣ ਪ੍ਰਕਿਰਿਆ ਬਿਹਤਰ ਢੰਗ ਨਾਲ ਨੇਪਰੇ ਚੜ੍ਹੇਗੀ। ਇਸ ਮੌਕੇ ਉਨ੍ਹਾਂ ਈ.ਵੀ.ਐਮ., ਬੈਲਟ ਪੇਪਰ ਅਤੇ ਹਾਈਬ੍ਰਿਡ ਵਿਧੀ ਰਾਹੀਂ ਚੋਣ ਪ੍ਰਕਿਰਿਆ ਕਰਨ ਵਾਲੇ ਦੇਸ਼ਾਂ ਦੀ ਅਧਿਐਨ ਰਿਪੋਰਟ ਵੀ ਪੇਸ਼ ਕੀਤੀ ਅਤੇ ਦੱਸਿਆ ਕਿ ਕਿਵੇਂ ਈ.ਵੀ.ਐਮ. ਰਾਹੀਂ ਸਭ ਤੋਂ ਬਿਹਤਰ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਸਕਦਾ ਹੈ। ਇਸ ਮੌਕੇ ਅਭਿਜੀਤ ਕਪਲਿਸ਼, ਆਈ.ਏ.ਐਸ. ਨੇ ਵੋਟਾਂ ਦੀ ਗਿਣਤੀ ਸਬੰਧੀ ਦੱਖਣੀ ਅਫਰੀਕਾ ਅਤੇ ਭਾਰਤ ਦੀ ਪ੍ਰਕਿਰਿਆ ਦਾ ਤੁਲਨਾਤਮਕ ਅਧਿਐਨ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਕਿਵੇਂ ਭਾਰਤੀ ਲੋਕ ਪ੍ਰਤੀਨਿਧੀ ਐਕਟ ਸਾਨੂੰ ਆਪਣੇ ਪ੍ਰਤੀਨਿਧੀ ਚੁਣਨ ਲਈ ਅਧਿਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇਸ ਸਮੇਂ ਦੁਨੀਆਂ ਵਿੱਚ ਚੋਣ ਪ੍ਰਕਿਰਿਆ ਦੌਰਾਨ ਤਕਨਾਲੋਜੀ ਦੀ ਵਰਤੋਂ ਕਰਨ ਵਿੱਚ ਮੋਹਰੀ ਦੇਸ਼ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਭਾਰਤ ਵਿੱਚ ਚੋਣ ਪ੍ਰਕਿਰਿਆ ਨੂੰ ਬਹੁਤ ਜ਼ਿਆਦਾ ਪਾਰਦਰਸ਼ਤਾ ਅਤੇ ਰਫ਼ਤਾਰ ਨਾਲ ਨੇਪਰੇ ਚਾੜ੍ਹਿਆ ਜਾਂਦਾ ਹੈ। ਜੁਆਇੰਟ ਸੀ.ਈ.ਓ. ਨਵਨੀਤ ਕੌਰ ਬੱਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਦੀ ਅਖੰਡਤਾ ਅਤੇ ਚੋਣ ਨਤੀਜਿਆਂ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਾਨੂੰ ਹੋਰ ਮਿਹਨਤ ਨਾਲ ਕੰਮ ਕਰਨ ਦੀ ਲੋੜ ਹੈ ਤਾਂ ਜੋ ਅਸੀਂ ਭਾਰਤੀ ਚੋਣ ਪ੍ਰਕਿਰਿਆ ਵਿੱਚ ਲੋਕਾਂ ਦੀ ਆਸਥਾ ਨੂੰ ਹੋਰ ਮਜ਼ਬੂਤ ਕਰ ਸਕੀਏ।  

Punjab

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਲੁਧਿਆਣਾ, 18 ਮਈ: ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਐਲਾਨੇ ਗਏ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ, ਸੋਮਵਾਰ ਨੂੰ ਸੀ.ਟੀ ਯੂਨੀਵਰਸਿਟੀ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੋ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ, ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਨਤਾ, ਵਿਸ਼ਵਵਿਆਪੀ ਭਾਈਚਾਰਾ ਅਤੇ ਸਮਾਜਿਕ ਨਿਆਂ ਦੇ ਸਮਰਥਕ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਸਮਾਜ ਵਿੱਚੋਂ ਸਮਾਜਿਕ ਅਤੇ ਆਰਥਿਕ ਅਸਮਾਨਤਾਵਾਂ ਨੂੰ ਖਤਮ ਕਰਨ ਵਿੱਚ ਅਗਵਾਈ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਅਤੇ ਆਰਥਿਕਤਾ ਸਮੇਤ ਕਈ ਖੇਤਰਾਂ ਵਿੱਚ ਵਿਤਕਰਾ ਅਤੇ ਅਸਮਾਨਤਾ ਹਲੇ ਤੱਕ ਵੀ ਜਾਰੀ ਹੈ।   ਆਰਥਿਕ ਅਸਮਾਨਤਾ ਨੂੰ ਉਜਾਗਰ ਕਰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਰਤ ਦੀ ਆਬਾਦੀ 140 ਕਰੋੜ ਹੈ ਅਤੇ ਦੇਸ਼ ਦੀ ਕਰੀਬ 40 ਪ੍ਰਤੀਸ਼ਤ ਦੌਲਤ ਸਿਰਫ 1.5 ਕਰੋੜ ਲੋਕਾਂ ਦੇ ਹੱਥਾਂ ਵਿੱਚ ਕੇਂਦਰਿਤ ਹੈ, ਜਦੋਂ ਕਿ 50 ਪ੍ਰਤੀਸ਼ਤ ਆਬਾਦੀ ਦੇਸ਼ ਦੀ ਜਾਇਦਾਦ ਦਾ ਸਿਰਫ 6 ਪ੍ਰਤੀਸ਼ਤ ਮਾਲਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੇਸ਼ ਦੀ ਸਿੱਖਿਆ ਪ੍ਰਣਾਲੀ “ਪੂਰੀ ਤਰ੍ਹਾਂ ਸੜੀ ਹੋਈ” ਹੈ ਅਤੇ ਨੌਜਵਾਨਾਂ ਦੇ ਭਵਿੱਖ ਲਈ ਤਿਆਰ ਰਾਸ਼ਟਰ ਬਣਾਉਣ ਲਈ ਵਿਆਪਕ ਸੁਧਾਰਾਂ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।ਨੌਜਵਾਨਾਂ ਨੂੰ ਅਸਮਾਨਤਾ ਅਤੇ ਵਿਤਕਰੇ ਵਿਰੁੱਧ ਉੱਠਣ ਦੀ ਅਪੀਲ ਕਰਦੇ ਹੋਏ, ਸਿਸੋਦੀਆ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੁਆਰਾ ਕਲਪਨਾ ਕੀਤੇ ਗਏ ਹਰ ਤਰ੍ਹਾਂ ਦੇ ਵਿਤਕਰੇ ਤੋਂ ਮੁਕਤ ਇੱਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਕੰਮ ਕਰਨਾ ਚਾਹੀਦਾ ਹੈ ਜੋ ਇੱਕ ਸਮਾਜਿਕ ਵੰਡ ਅਤੇ ਬੇਇਨਸਾਫ਼ੀ ਤੋਂ ਮੁਕਤ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਗੁਰੂ ਸਾਹਿਬ ਦੇ ਸੰਦੇਸ਼ ਅਤੇ ਦਰਸ਼ਨ ਦਾ ਪ੍ਰਚਾਰ ਕਰਨ ਲਈ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਅਜਿਹੇ ਸਮਾਗਮ ਆਯੋਜਿਤ ਕਰ ਰਹੀ ਹੈ। ਉਨ੍ਹਾਂ ਨੇ ਹਰ ਪੰਜਾਬੀ ਲਈ ਮਿਆਰੀ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਅਤੇ ਸਿਹਤ ਸੰਭਾਲ ਖੇਤਰਾਂ ਨੂੰ ਮਜ਼ਬੂਤ ਕਰਨ ‘ਤੇ ਪੰਜਾਬ ਸਰਕਾਰ ਦੇ ਧਿਆਨ ਨੂੰ ਵੀ ਉਜਾਗਰ ਕੀਤਾ। ਇਸ ਮੌਕੇ ਉਨ੍ਹਾਂ ਨੌਜਵਾਨਾਂ ਲਈ ਇੱਕ ਮਿਸ-ਕਾਲ ਮੁਹਿੰਮ (9090029090) ਵੀ ਸ਼ੁਰੂ ਕੀਤੀ। ਇਸੇ ਤਰ੍ਹਾਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਪੰਜਾਬ ਦੇ ਸਲਾਹਕਾਰ ਦੀਪਕ ਬਾਲੀ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਦੱਸਿਆ ਕਿ ਇਹ ਸਮਾਗਮ ਨੌਜਵਾਨਾਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਦਰਸ਼ਨ ਨਾਲ ਜੋੜਨ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੇ ਆਦਰਸ਼ਾਂ ਦੇ ਅਨੁਸਾਰ ਇੱਕ ਸਮਾਵੇਸ਼ੀ ਸਮਾਜ ਦੀ ਉਸਾਰੀ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਸੈਮੀਨਾਰ ਅਤੇ ਵਿਚਾਰ-ਵਟਾਂਦਰੇ ਨੌਜਵਾਨ ਵਿਦਿਆਰਥੀਆਂ ਦੇ ਮਨਾਂ ਵਿੱਚ ਆਰਥਿਕ ਅਸਮਾਨਤਾ, ਵਿਤਕਰੇ ਅਤੇ ਸਮਾਜਿਕ ਬੇਇਨਸਾਫ਼ੀ ਬਾਰੇ ਉੱਠ ਰਹੇ ਸਵਾਲਾਂ ਦੇ ਜਵਾਬ ਦੇਣ ਵਿੱਚ ਮਦਦ ਕਰਨਗੇ। ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸੰਤ ਕੇਵਲ ਸਿੰਘ ਵੀ ਇਸ ਮੌਕੇ ਮੌਜੂਦ ਸਨ ਅਤੇ ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਵਿਹਾਰਕ ਜੀਵਨ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੁਆਰਾ 650 ਸਾਲ ਪਹਿਲਾਂ ਦੱਸੇ ਗਏ ਸਮਾਨਤਾ ਅਤੇ ਬਰਾਬਰ ਮੌਕੇ ਦੇ ਸਿਧਾਂਤਾਂ ਨੂੰ ਅਪਣਾਉਣਾ ਚਾਹੀਦਾ ਹੈ। ਸੀ.ਟੀ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ, ਪ੍ਰੋ. ਚਾਂਸਲਰ ਡਾ. ਮਨਬੀਰ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਐਸ.ਡੀ.ਐਮ ਲੁਧਿਆਣਾ ਪੱਛਮੀ ਕੁਲਦੀਪ ਬਾਵਾ ਅਤੇ ਹੋਰ ਵੀ ਇਸ ਮੌਕੇ ਮੌਜੂਦ ਸਨ। 

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

ਪਟਨਾ, 18 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਅਤੇ ਚਰਨ-ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਬੇਅਦਬੀ ਵਿਰੁੱਧ ਸਭ ਤੋਂ ਸਖ਼ਤ ਕਾਨੂੰਨ ਬਣਾ ਕੇ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰਾਖੀ ਕਰਨ ਦਾ ਰਾਹ ਪੂਰੇ ਦੇਸ਼ ਨੂੰ ਦਿਖਾਇਆ ਹੈ। ਪੰਜਾਬ, ਪੰਜਾਬੀਆਂ ਅਤੇ ਸਮੁੱਚੀ ਸਿੱਖ ਸੰਗਤ ਦੀ ਚੜ੍ਹਦੀ ਕਲਾ, ਖੁਸ਼ਹਾਲੀ ਅਤੇ ਭਲੇ ਲਈ ਅਰਦਾਸ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਵਨ ਸ਼ਬਦ ਗੁਰੂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਪੰਜਾਬ ਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਸੁਭਾਗ ਬਖਸ਼ਣ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਬੇਅਦਬੀ ਨੂੰ ਕਰੋੜਾਂ ਲੋਕਾਂ ਦੀ ਆਸਥਾ ਵਿਰੁੱਧ ਨਾ-ਮੁਆਫ਼ੀਯੋਗ ਜੁਰਮ ਦੱਸਦਿਆਂ ਮੁੱਖ ਮੰਤਰੀ ਨੇ ਦੇਸ਼ ਭਰ ਦੀਆਂ ਸਾਰੀਆਂ ਸੂਬਾ ਸਰਕਾਰਾਂ ਨੂੰ ਅਜਿਹਾ ਹੀ ਸਖ਼ਤ ਕਾਨੂੰਨ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਬੰਧ ਵਿੱਚ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਜੁਰਅੱਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਹੁਣ ਆਪਣੀ ਸਾਰੀ ਉਮਰ ਜੇਲ੍ਹ ਵਿੱਚ ਬਿਤਾਉਣੀ ਪਵੇਗੀ। ਉਨ੍ਹਾਂ ਨੇ ਇਹ ਸਖ਼ਤ ਸੁਨੇਹਾ ਦਿੱਤਾ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕੋਈ ਵੀ ਹਰਕਤ ਹੁਣ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਆਪਣੇ ਐਕਸ ਹੈਂਡਲ ‘ਤੇ ਕੁਝ ਫੋਟੋਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਮੈਨੂੰ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਜਨਮ ਭੂਮੀ ਅਤੇ ਚਰਨ ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਮੈਂ ਗੁਰੂ ਸਾਹਿਬ ਅੱਗੇ ਮੱਥਾ ਟੇਕਿਆ ਅਤੇ ਪੰਜਾਬ, ਪੰਜਾਬੀਆਂ ਤੇ ਸਮੁੱਚੀ ਸਿੱਖ ਸੰਗਤ ਦੀ ਖੁਸ਼ਹਾਲੀ, ਤੰਦਰੁਸਤੀ ਤੇ ਸਦਾ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਮੈਂ ਗੁਰੂ ਸਾਹਿਬ ਦਾ ਦਿਲੋਂ ਧੰਨਵਾਦ ਵੀ ਕੀਤਾ ਕਿ ਉਨ੍ਹਾਂ ਨੇ ਸਾਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਮੌਕਾ ਦੇ ਕੇ ਪਵਿੱਤਰ ਸ਼ਬਦ ਗੁਰੂ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਦਾ ਸੁਭਾਗ ਬਖਸ਼ਿਆ। ਉਨ੍ਹਾਂ ਲ਼ਿਖਿਆ, ”ਗੁਰੂ ਸਾਹਿਬ ਸਭਨਾਂ ‘ਤੇ ਆਪਣੀ ਮਿਹਰ ਤੇ ਆਸ਼ੀਰਵਾਦ ਬਣਾ ਕੇ ਰੱਖਣ।”ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ (ਪਟਨਾ ਸਾਹਿਬ) ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਸਾਹਿਬ ਦੀ ਇਲਾਹੀ ਹਜ਼ੂਰੀ ‘ਚ ਮੱਥਾ ਟੇਕ ਕੇ, ਮੈਂ ਪੰਜਾਬ, ਪੰਜਾਬੀਆਂ ਅਤੇ ਦੁਨੀਆ ਭਰ ‘ਚ ਵਸਦੀ ਸਮੁੱਚੀ ਸਿੱਖ ਸੰਗਤ ਦੀ ਖੁਸ਼ਹਾਲੀ, ਤੰਦਰੁਸਤੀ ਅਤੇ ਸਦੀਵੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।”ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਸਿੱਖ ਹੀ ਨਹੀਂ, ਸਗੋਂ ਹਰ ਮਨੁੱਖ ਨੂੰ ਸਾਡੇ ਮਹਾਨ ਗੁਰੂਆਂ ਦੇ ਆਸ਼ੀਰਵਾਦ ਵਾਲੀ ਪਵਿੱਤਰ ਧਰਤੀ ਤੋਂ ਸ਼ਕਤੀ ਅਤੇ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚਾਈ, ਦਇਆ-ਭਾਵਨਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਅਰਦਾਸ ਕੀਤੀ ਕਿ ਸੂਬੇ ‘ਚ ਆਪਸੀ ਏਕਤਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਦਾ ਰਹੇ।” ਉਨ੍ਹਾਂ ਅੱਗੇ ਕਿਹਾ ਕਿ ਮੈਂ ਸੂਬੇ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਉਨ੍ਹਾਂ ਦੀ ਸੇਵਾ ਕਰਨ ਲਈ ਸਰਵ ਸ਼ਕਤੀਮਾਨ ਪ੍ਰਮਾਤਮਾ ਤੋਂ ਅਸ਼ੀਰਵਾਦ ਮੰਗਿਆ।ਮੁੱਖ ਮੰਤਰੀ ਨੇ ਅੱਗੇ ਕਿਹਾ, “ਇਸ ਪਵਿੱਤਰ ਧਰਤੀ ‘ਤੇ ਮੱਥਾ ਟੇਕਣ ਤੋਂ ਬਾਅਦ, ਮੈਂ ਨਵੀਂ ਤੇ ਵਿਲੱਖਣ ਊਰਜਾ ਮਹਿਸੂਸ ਕਰ ਰਿਹਾ ਹਾਂ। ਇਸ ਫੇਰੀ ਨੇ ਮੈਨੂੰ ਮਿਸ਼ਨਰੀ ਜੋਸ਼ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਨਵੇਂ ਉਤਸ਼ਾਹ ਅਤੇ ਹੌਸਲੇ ਨਾਲ ਭਰ ਦਿੱਤਾ ਹੈ।”ਗੁਰੂ ਸਾਹਿਬ ਦਾ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾ ਕੇ ਪੂਰੇ ਦੇਸ਼ ਨੂੰ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰਖਵਾਲੀ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ, “ਗੁਰੂ ਸਾਹਿਬ ਨੇ ਸਾਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਸੇਵਾ ਬਖਸ਼ੀ ਹੈ। ਪਵਿੱਤਰ ਸ਼ਬਦ ਗੁਰੂ ਦੀ ਪਵਿੱਤਰਤਾ ਅਤੇ ਮਾਣ ਨੂੰ ਕਾਇਮ ਰੱਖਣਾ ਸਾਡਾ ਸਭ ਦਾ ਇਖਲਾਕੀ ਫ਼ਰਜ਼ ਹੈ।”ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਾਣ-ਮਰਿਆਦਾ ਨੂੰ ਕਾਇਮ ਰੱਖਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਗੁਰੂ ਸਾਹਿਬ ਇਸੇ ਤਰ੍ਹਾਂ ਸਭਨਾਂ ‘ਤੇ ਆਪਣੀ ਅਪਾਰ-ਕਿਰਪਾ ਤੇ ਆਸ਼ੀਰਵਾਦ ਬਣਾ ਕੇ ਰੱਖਣਗੇ ਅਤੇ ਪੰਜਾਬ ਨੂੰ ਵਧੇਰੇ ਖੁਸ਼ਹਾਲੀ, ਸ਼ਾਂਤੀ ਅਤੇ ਰੰਗਲੇ ਪੰਜਾਬ ਦੇ ਮਾਰਗ ਵੱਲ ਲੈ ਜਾਣਗੇ।ਇਸ ਮੌਕੇ ਮੁੱਖ ਮੰਤਰੀ ਨਾਲ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੀ ਹਾਜ਼ਰ ਸਨ। 

Punjab

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਨਾ, 18 ਮਈ:    ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ ‘ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ “ਅਣਐਲਾਨੇ ਲਾਕਡਾਊਨ” ਵਿੱਚ ਧੱਕ ਦਿੱਤਾ ਹੈ ਅਤੇ ਲੋਕਾਂ ਤੋਂ ਅਰਥਵਿਵਸਥਾ ਦੇ ਅਸਲ ਹਾਲਾਤ ਲੁਕਾਏ ਜਾ ਰਹੇ ਹਨ। ਇਹ ਦੱਸਦਿਆਂ ਕਿ ਕੇਂਦਰ ਨੇ ਚੋਣਾਂ ਤੱਕ ਤੇਲ ਦੀਆਂ ਕੀਮਤਾਂ ਨੂੰ ਦਿਖਾਵੇ ਲਈ ਜਾਣ-ਬੁੱਛ ਕੇ ਸਥਿਰ ਰੱਖਿਆ, ਉਨ੍ਹਾਂ ਕਿਹਾ ਕਿ ਹੁਣ ਜਦੋਂ ਚੋਣਾਂ ਖਤਮ ਹੋ ਗਈਆਂ ਹਨ, ਤਾਂ ਨਾਗਰਿਕਾਂ ‘ਤੇ ਇਸ ਦਾ ਬੋਝ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਦਾ ਜਨਤਕ ਤੌਰ ‘ਤੇ ਖੁਲਾਸਾ ਕਰੇ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਇਹ ਯਕੀਨੀ ਬਣਾਏਗੀ ਕਿ ਪੰਜਾਬ ਵਿੱਚ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੌਰਾਨ ਕਿਸੇ ਵੀ ਅਸਲ ਵੋਟਰ ਦਾ ਨਾਮ ਨਾ ਕੱਟਿਆ ਜਾਵੇ ਅਤੇ ਨਾ ਹੀ ਕਿਸੇ ਨਕਲੀ ਵੋਟਰ ਦਾ ਨਾਮ ਸ਼ਾਮਲ ਕੀਤਾ ਜਾਵੇ। ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਨੂੰਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਸਖ਼ਤ ਸਜ਼ਾ ਯਕੀਨੀ ਬਣਾ ਕੇ ਦੁਨੀਆ ਭਰ ਦੀ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦੀ ਅਸਲ ਆਰਥਿਕ ਸਥਿਤੀ ਬਾਰੇ ਸਭ ਨੂੰ ਦੱਸਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਵਿੱਚ ਅਣਐਲਾਨਿਆ ਲਾਕਡਾਊਨ ਲਾ ਦਿੱਤਾ ਹੈ। ਉਨ੍ਹਾਂ ਕਿਹਾ, “ਇਨ੍ਹਾਂ ਪਾਬੰਦੀਆਂ ਦੇ ਨਤੀਜੇ ਪੂਰੇ ਦੇਸ਼ ਨੂੰ ਭੁਗਤਣੇ ਪੈ ਰਹੇ ਹਨ, ਜਦੋਂ ਕਿ ਕੇਂਦਰ ਲੋਕਾਂ ਤੋਂ ਦੇਸ਼ ਦੀ ਆਰਥਿਕਤਾ ਦੇ ਅਸਲ ਹਾਲਾਤ ਲੁਕਾ ਰਹੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦਾ ਜਨਤਕ ਤੌਰ ‘ਤੇ ਖੁਲਾਸਾ ਕਰਨਾ ਚਾਹੀਦਾ ਹੈ ਤਾਂ ਜੋ ਨਾਗਰਿਕ ਦੇਸ਼ ਦੀ ਅਸਲ ਸਥਿਤੀ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਆਰਥਿਕ ਸਥਿਤੀ ਬਾਰੇ ਸੱਚ ਜਾਣਨ ਦਾ ਹੱਕ ਹੈ। ਕੇਂਦਰ ਨੂੰ ਤੱਥ ਲੁਕਾਉਣ ਦੀ ਬਜਾਏ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਬਾਰੇ ਪੂਰੀ ਜਾਣਕਾਰੀ ਜਨਤਾ ਦੇ ਸਾਹਮਣੇ ਰੱਖਣੀ ਚਾਹੀਦੀ ਹੈ।” ਕੇਂਦਰ ਮਹਿੰਗਾਈ ਦੇ ਬੋਝ ਨੂੰ ਜਾਇਜ਼ ਠਹਿਰਾਉਣ ਲਈ ਵਿਸ਼ਵ ਪੱਧਰ ‘ਤੇ ਬਣੇ ਹਾਲਾਤ ਨੂੰ ਢਾਲ ਬਣਾ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਕੇਂਦਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਾਣ-ਬੁੱਝ ਕੇ ਵੱਖ-ਵੱਖ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਰਫ ਦਿਖਾਉਣ ਲਈ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ, ਪਰ ਚੋਣਾਂ ਖਤਮ ਹੁੰਦੇ ਸਾਰ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ, ਜੋ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ, “ਖਾੜੀ ਦੇਸ਼ਾਂ ਵਿੱਚ ਜੰਗ ਦੇ ਬਹਾਨੇ ਨਾਲ ਵਾਰ-ਵਾਰ ਬਾਲਣ ਦੀਆਂ ਕੀਮਤਾਂ ਵਿੱਚ ਵਾਧੇ ਰਾਹੀਂ ਲੋਕਾਂ ਨੂੰ ਮਹਿੰਗਾਈ ਦੇ ਬੋਝ ਹੇਠ ਦੱਬਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਦੇਸ਼ ਦੀ ਮੌਜੂਦਾ ਆਰਥਿਕ ਸਥਿਤੀ ਅਤੇ ਵਿਦੇਸ਼ ਨੀਤੀ ਬਾਰੇ ਨਹੀਂ ਦੱਸ ਸਕਦੇ ਤਾਂ ਉਨ੍ਹਾਂ ਨੂੰ ਆਪਣੇ ਦੋਸਤ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਇਸ ਬਾਰੇ ਪੁੱਛਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦੌਰਾਨ ਨਾਗਰਿਕਾਂ ’ਤੇ ਪਾਬੰਦੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਗਰਿਕਾਂ ’ਤੇ ਲਗਾਈਆਂ ਜਾ ਰਹੀਆਂ ਪਾਬੰਦੀਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਸਿਤਮਜ਼ਰੀਫ਼ੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਤਾਂ ਵਿਦੇਸ਼ ਯਾਤਰਾ ਵਿੱਚ ਮਸਰੂਫ਼ ਹਨ ਪਰ ਲੋਕਾਂ ਨੂੰ ਵਿਦੇਸ਼ ਯਾਤਰਾ ਤੋਂ ਬਚਣ ਦੀ ਸਲਾਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਜੀਬ ਹਾਲਾਤ ਵਿੱਚੋਂ ਲੰਘ ਰਿਹਾ ਹੈ, ਜਿੱਥੇ ‘ਵਰਕ ਫਰਾਮ ਹੋਮ ’ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਪਰ ਅਸਲ ਸੱਚਾਈ ਲੋਕਾਂ ਤੋਂ ਲੁਕਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੇਤਾਵਾਂ ਦੇ ਆਪਹੁਦਰੇਪਣ ਕਾਰਨ ਲੋਕਾਂ ਨੂੰ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਸ ਸਥਿਤੀ ਨੂੰ ਬਹੁਤ ਗ਼ੈਰ-ਵਾਜਿਬ ਕਰਾਰ ਦਿੱਤਾ। ਆਪ ਵਲੰਟੀਅਰਾਂ ਨੂੰ ਪੰਜਾਬ ਵਿੱਚ ਐਸ.ਆਈ.ਆਰ. ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕਰਨ ਦੇ ਨਿਰਦੇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ (ਐਸ.ਆਈ.ਆਰ.) ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਕਿਰਿਆ 15 ਜੂਨ ਤੋਂ ਸੂਬੇ ਵਿੱਚ ਸ਼ੁਰੂ ਹੋਵੇਗੀ ਅਤੇ ਆਮ ਆਦਮੀ ਪਾਰਟੀ ਨੇ ਆਪਣੇ ਸਾਰੇ ਵਲੰਟੀਅਰਾਂ ਨੂੰ ਇਸ ਪ੍ਰਕਿਰਿਆ ਦੌਰਾਨ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਨਾ ਤਾਂ ਅਸਲੀ ਵੋਟਰਾਂ ਨੂੰ ਹਟਾਉਣ ਦਿੱਤਾ ਜਾਵੇਗਾ ਅਤੇ ਨਾ ਹੀ ਪੰਜਾਬ ਵਿੱਚ ਜਾਅਲੀ ਵੋਟਰਾਂ ਨੂੰ ਜੋੜਨ ਦੀ ਇਜਾਜ਼ਤ ਦਿੱਤੀ ਜਾਵੇਗੀ।’’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੋਟਰ ਸੂਚੀਆਂ ਵਿੱਚ ਜਾਅਲੀ ਵੋਟਰਾਂ ਨੂੰ ਜੋੜਦੇ ਸਮੇਂ ਅਸਲੀ ਵੋਟਰਾਂ ਦੇ ਨਾਮ ਹਟਾਉਣ ਦੀ ਆਦਤ ਬਣ ਗਈ ਹੈ, ਪਰ ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕਤੰਤਰ ਦਾ ਮੂੰਹ ਬੰਦ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਢੁਕਵਾਂ ਜਵਾਬ ਦਿੱਤਾ ਜਾਵੇਗਾ। ਭਾਜਪਾ ਕੋਲ ਸਿਰਫ਼ ਦੋ ਵਿਧਾਇਕ ਹੋਣ ਦੇ ਬਾਵਜੂਦ ਸੱਤ ਰਾਜ ਸਭਾ ਮੈਂਬਰ ਹੋਣਾ ਲੋਕਤੰਤਰ ਦਾ ਸਿੱਧਾ ਕਤਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਨੇ ਰਾਸ਼ਟਰਪਤੀ ਨੂੰ ਮਿਲ ਕੇ ਇਨ੍ਹਾਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਇਸ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਸਿਤਮਜ਼ਰੀਫ਼ੀ ਹੈ ਕਿ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਭਾਜਪਾ ਦੇ ਸਿਰਫ਼ ਦੋ ਵਿਧਾਇਕ ਹਨ, ਪਰ ਇਸ ਦੇ ਬਾਵਜੂਦ ਸੂਬੇ ਤੋਂ ਪਾਰਟੀ ਦੇ ਸੱਤ ਰਾਜ ਸਭਾ ਮੈਂਬਰ ਹੋਣਾ ਸਿੱਧਾ-ਸਿੱਧਾ ਲੋਕਤੰਤਰ ਦਾ ਕਤਲ ਹੈ। ਆਪ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਮਾਣ-ਮਰਿਆਦਾ ਦੀ ਰਾਖੀ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬਣਾਏ ਗਏ ਕਾਨੂੰਨ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਇੰਨਾ ਸਖ਼ਤ ਕਾਨੂੰਨ ਲਾਗੂ ਕੀਤਾ ਹੈ ਕਿ ਹੁਣ ਕੋਈ ਵੀ ਬੇਅਦਬੀ ਕਰਨ ਬਾਰੇ ਸੋਚਣ ਦੀ ਹਿੰਮਤ ਵੀ ਨਹੀਂ ਕਰ ਸਕੇਗਾ। ਉਨ੍ਹਾਂ ਅੱਗੇ ਕਿਹਾ, “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੇ ਲਾਗੂ ਹੋਣ ਨਾਲ, ਦੁਨੀਆ

Punjab

ਦੀਪਕ ਸਿੰਗਲਾ ਗਲਤ ਕੰਮ ਕਰਨ ਕਰਕੇ ਨਹੀਂ, ਭਾਜਪਾ ਖਿਲਾਫ ਕੰਮ ਕਰਨ ਕਰਕੇ ਗ੍ਰਿਫਤਾਰ ਹੋਏ – ਕੇਜਰੀਵਾਲ

ਨਵੀਂ ਦਿੱਲੀ, 18 ਮਈ-    ਆਮ ਆਦਮੀ ਪਾਰਟੀ ਦੇ ਗੋਆ ਵਿੱਚ ਸਹਿ-ਇੰਚਾਰਜ ਦੀਪਕ ਸਿੰਗਲਾ ਦੀ ਗ੍ਰਿਫ਼ਤਾਰੀ ‘ਤੇ ਭਾਜਪਾ ਖ਼ਿਲਾਫ਼ ਤਿੱਖਾ ਹਮਲਾ ਬੋਲਿਆ ਹੈ। ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦੀਪਕ ਸਿੰਗਲਾ ਨੂੰ ਇਸ ਲਈ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਕਿ ਉਸ ਨੇ ਕੋਈ ਗ਼ਲਤ ਕੰਮ ਕੀਤਾ ਹੈ, ਸਗੋਂ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ ਕਿਉਂਕਿ ਉਹ ਬੀਜੇਪੀ ਦੇ ਖ਼ਿਲਾਫ਼ ਕੰਮ ਕਰ ਰਿਹਾ ਸੀ ਅਤੇ ਉਸ ਨੇ ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਮਨ੍ਹਾ ਕਰ ਦਿੱਤਾ ਸੀ। ਦੀਪਕ ਸਿੰਗਲਾ ਬਹਾਦਰ ਹੈ ਅਤੇ ਦੇਸ਼ ਲਈ ਲੜ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਸੰਜੀਵ ਅਰੋੜਾ ਬਾਰੇ ਕਿਹਾ ਕਿ ਸੰਜੀਵ ਅਰੋੜਾ ਬਹੁਤ ਬਹਾਦਰ ਅਤੇ ਦੇਸ਼ ਭਗਤ ਹਨ। ਪੂਰੇ ਪੰਜਾਬ ਨੂੰ ਉਨ੍ਹਾਂ ‘ਤੇ ਮਾਣ ਹੈ। ਦੂਜੇ ਪਾਸੇ, ‘ਆਪ’ ਗੋਆ ਇੰਚਾਰਜ ਅਤੇ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਕਿਹਾ ਕਿ ਅੱਜ ਸਾਡੇ ਦੇਸ਼ ਵਿੱਚ ਨੀਟ ਦਾ ਪੇਪਰ ਲੀਕ ਹੋ ਰਿਹਾ ਹੈ, ਪੈਟਰੋਲ-ਡੀਜ਼ਲ ਅਤੇ ਸੀਐਨਜੀ ਦੀਆਂ ਕੀਮਤਾਂ ਰੋਜ਼ ਵਧ ਰਹੀਆਂ ਹਨ, ਰੁਪਿਆ ਡਾਲਰ ਦੇ ਮੁਕਾਬਲੇ ਡਿੱਗਦਾ ਜਾ ਰਿਹਾ ਹੈ। ਪਰ ਮੋਦੀ ਜੀ ਕੋਲ ਸਿਰਫ਼ ਇੱਕ ਹੀ ਕੰਮ ਹੈ – ਵਿਰੋਧੀ ਧਿਰ ਦੇ ਨੇਤਾਵਾਂ ‘ਤੇ ਝੂਠੇ ਕੇਸ ਪਾਉਣਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ। ਸੋਮਵਾਰ ਨੂੰ ਈਡੀ ਨੇ ਆਪ ਨੇਤਾ ਦੀਪਕ ਸਿੰਗਲਾ ਨੂੰ ਗ੍ਰਿਫਤਾਰ ਕੀਤਾ ਹੈ, ਕਿਉਂਕਿ ਉਹ ਗੋਆ ਵਿੱਚ ਬੀਜੇਪੀ ਖਿਲਾਫ ਲੜਨ ਵਾਲਾ ਇੱਕ ਸੰਗਠਨ ਤਿਆਰ ਕਰ ਰਹੇ ਸਨ। ਮੇਰਾ ਮੋਦੀ ਜੀ ਨੂੰ ਕਹਿਣਾ ਹੈ ਕਿ ਤੁਸੀਂ ਚਾਹੇ ਸਾਡੀ ਪਾਰਟੀ ਦੇ ਕਿੰਨੇ ਵੀ ਨੇਤਾਵਾਂ ਨੂੰ ਗ੍ਰਿਫਤਾਰ ਕਰ ਲਵੋ, ਅਸੀਂ ਦੇਸ਼ ਦੇ ਹਿੱਤ ਲਈ ਕੰਮ ਕਰਦੇ ਰਹਾਂਗੇ। ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਗੋਆ ਇੰਚਾਰਜ ਆਤਿਸ਼ੀ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਭਾਜਪਾ ਦੀ ਮੋਦੀ ਸਰਕਾਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਨੇ ਦੇਖਿਆ ਕਿ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਈਡੀ ਦੀ ਵਰਤੋਂ ਤ੍ਰਿਣਮੂਲ ਕਾਂਗਰਸ ਖ਼ਿਲਾਫ਼ ਕੀਤੀ ਸੀ। ਚੋਣ ਲੜਾਉਣ ਵਾਲੀ ਏਜੰਸੀ ‘ਆਈ-ਪੈਕ’ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਅਤੇ ਚੋਣਾਂ ਤੋਂ ਠੀਕ ਪਹਿਲਾਂ ਤ੍ਰਿਣਮੂਲ ਕਾਂਗਰਸ ਦਾ ਸਾਰਾ ਡਾਟਾ ਈਡੀ ਰਾਹੀਂ ਚੋਰੀ ਕਰ ਲਿਆ ਗਿਆ। ਜਿਵੇਂ ਹੀ ਚੋਣਾਂ ਖਤਮ ਹੋਈਆਂ, ਉਵੇਂ ਹੀ ਉਨ੍ਹਾਂ ਸਾਰੇ ਲੋਕਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਆਤਿਸ਼ੀ ਨੇ ਕਿਹਾ ਕਿ ਬੰਗਾਲ ਤੋਂ ਬਾਅਦ ਭਾਜਪਾ ਦਾ ਅਗਲਾ ਹਮਲਾ ਪੰਜਾਬ ‘ਤੇ ਸ਼ੁਰੂ ਹੋਇਆ, ਜਿੱਥੇ ਆਮ ਆਦਮੀ ਪਾਰਟੀ ਦੇ ਨੇਤਾਵਾਂ ‘ਤੇ ਤਾਬੜਤੋੜ ਛਾਪੇਮਾਰੀ ਕੀਤੀ ਗਈ। ਜਿਹੜੇ ਨੇਤਾ ਦਬਾਅ ਹੇਠ ਆ ਕੇ ਭਾਜਪਾ ‘ਚ ਸ਼ਾਮਲ ਹੋ ਗਏ, ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਹੋਈ। ਪਰ ਸੰਜੀਵ ਅਰੋੜਾ ਵਰਗੇ ਨੇਤਾ, ਜਿਨ੍ਹਾਂ ਨੇ ਭਾਜਪਾ ‘ਚ ਜਾਣ ਤੋਂ ਸਾਫ ਇਨਕਾਰ ਕਰ ਦਿੱਤਾ ਸੀ, ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਆਤਿਸ਼ੀ ਨੇ ਕਿਹਾ ਕਿ ਪੰਜਾਬ ਤੋਂ ਬਾਅਦ ਹੁਣ ਅਗਲਾ ਨੰਬਰ ਗੋਆ ਦਾ ਆ ਗਿਆ ਹੈ। ਭਾਜਪਾ ਅਜਿਹਾ ਇਸ ਲਈ ਕਰ ਰਹੀ ਹੈ ਕਿਉਂਕਿ ਉਹ ਚੰਗੀ ਤਰ੍ਹਾਂ ਜਾਣਦੀ ਹੈ ਕਿ ਗੋਆ ਵਿੱਚ ਭਾਜਪਾ ਸਰਕਾਰ ਤੋਂ ਲੋਕ ਨਫ਼ਰਤ ਕਰਦੇ ਹਨ। ਭਾਜਪਾ ਇਸ ਗੱਲ ਤੋਂ ਡਰ ਗਈ ਹੈ ਕਿ ਫਰਵਰੀ ਵਿੱਚ ਹੋਣ ਵਾਲੀਆਂ ਗੋਆ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਦੇ ਲੋਕ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਕਰਨ ਵਾਲੇ ਹਨ। ਆਮ ਆਦਮੀ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਤੋਂ ਘਬਰਾ ਕੇ ਹੀ ਅੱਜ ਆਮ ਆਦਮੀ ਪਾਰਟੀ ਦੇ ਗੋਆ ਦੇ ਸਹਿ-ਇੰਚਾਰਜ ਦੀਪਕ ਸਿੰਗਲਾ ਦੇ ਘਰ ‘ਤੇ ਈਡੀ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਆਤਿਸ਼ੀ ਨੇ ਅੱਗੇ ਕਿਹਾ ਕਿ ਇੱਥੇ ਗੋਆ ਵਿੱਚ ਸਿਰਫ਼ ਵੱਡੇ ਆਗੂਆਂ ‘ਤੇ ਹੀ ਨਹੀਂ, ਸਗੋਂ ਕਈ ਆਮ ਵਰਕਰਾਂ ਦੇ ਘਰਾਂ ‘ਤੇ ਵੀ ਛਾਪੇਮਾਰੀ ਚੱਲ ਰਹੀ ਹੈ। ਇੱਕ ਆਮ ਵਰਕਰ ਜਾਂ ਸੰਗਠਨ ਦੇ ਇੰਚਾਰਜ ‘ਤੇ ਇਹ ਛਾਪੇਮਾਰੀ ਸਿਰਫ਼ ਅਤੇ ਸਿਰਫ਼ ਉਨ੍ਹਾਂ ਦਾ ਚੋਣ ਡਾਟਾ ਚੋਰੀ ਕਰਨ ਲਈ ਕੀਤੀ ਜਾ ਰਹੀ ਹੈ। ਠੀਕ ਉਵੇਂ ਹੀ, ਜਿਵੇਂ ਈਡੀ ਨੇ ਬੰਗਾਲ ਵਿੱਚ ਟੀਐਮਸੀ ਨਾਲ ਕੀਤਾ ਸੀ। ਸਾਰਾ ਡਾਟਾ ਚੋਰੀ ਕਰਕੇ ਭਾਜਪਾ ਨੂੰ ਸੌਂਪ ਦਿੱਤਾ, ਉਹੀ ਖੇਡ ਅੱਜ ਗੋਆ ਵਿੱਚ ਦੁਹਰਾਈ ਜਾ ਰਹੀ ਹੈ। ਅੰਤ ਵਿੱਚ ਆਤਿਸ਼ੀ ਨੇ ਭਾਜਪਾ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਮੈਂ ਭਾਜਪਾ ਨੂੰ ਸਾਫ਼ ਕਰ ਦੇਣਾ ਚਾਹੁੰਦੀ ਹਾਂ ਕਿ ਆਮ ਆਦਮੀ ਪਾਰਟੀ ਤੁਹਾਡੇ ਤੋਂ ਜਾਂ ਈਡੀ ਤੋਂ ਡਰਨ ਵਾਲੀ ਨਹੀਂ ਹੈ। ਗੋਆ ਦੇ ਲੋਕ ਸਭ ਦੇਖ ਰਹੇ ਹਨ ਕਿ ਕਿਸ ਤਰ੍ਹਾਂ ਭਾਜਪਾ ਨੇ ਪਿਛਲੇ 15 ਸਾਲਾਂ ਵਿੱਚ ਗੋਆ ਦੀ ਹਾਲਤ ਬਦਤਰ ਕਰ ਦਿੱਤੀ ਹੈ ਅਤੇ ਇੱਥੋਂ ਦੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੈ। ਹੁਣ ਈਡੀ ਦੀ ਇਹ ਫਰਜ਼ੀ ਛਾਪੇਮਾਰੀ ਵੀ ਗੋਆ ਵਿੱਚ ਭਾਜਪਾ ਨੂੰ ਕਰਾਰੀ ਹਾਰ ਤੋਂ ਨਹੀਂ ਬਚਾ ਸਕਦੀ। ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ‘ਐਕਸ’ ‘ਤੇ ਕਿਹਾ ਕਿ ਈਡੀ, ਸੀਬੀਆਈ ਅਤੇ ਚੋਣ ਕਮਿਸ਼ਨ ਵਰਗੀਆਂ ਸੰਸਥਾਵਾਂ ਨੂੰ ਆਪਣੇ ਨਿੱਜੀ ਗੁੰਡਿਆਂ ਵਾਂਗ ਵਰਤ ਕੇ ਮੋਦੀ ਜੀ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਚੋਣਾਂ ਜਿੱਤਣ ਤੋਂ ਰੋਕ ਸਕਦੇ ਹਨ। ਪਰ ਦੇਸ਼ ਦੀ ਅਰਥਵਿਵਸਥਾ ਨੂੰ, ਰੁਪਏ ਦੀ ਡਿੱਗਦੀ ਇੱਜ਼ਤ ਨੂੰ ਨਹੀਂ ਸੰਭਾਲ ਸਕਦੇ। ਸੌਰਭ ਭਾਰਦਵਾਜ ਨੇ ‘ਐਕਸ’ ‘ਤੇ ਕਿਹਾ ਕਿ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਗੋਆ ਦੇ ਸਹਿ-ਇੰਚਾਰਜ ਦੀਪਕ ਸਿੰਗਲਾ ਦੇ ਘਰ ‘ਤੇ ਈਡੀ ਨੇ ਦਿੱਲੀ ਅਤੇ ਗੋਆ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਈਡੀ, ਸੀਬੀਆਈ, ਏਸੀਬੀ ਆਦਿ ਵੱਲੋਂ “ਆਪ” ਆਗੂਆਂ ਨੂੰ ਲਗਾਤਾਰ ਪਰੇਸ਼ਾਨ ਕੀਤਾ ਜਾ ਰਹੀ ਹੈ। 

Punjab

ਮੋਦੀ ਸਰਕਾਰ ਨੇ ਡੋਨਾਲਡ ਟਰੰਪ ਅੱਗੇ ਟੇਕੇ ਗੋਡੇ, ਦੇਸ਼ ਦੇ ਹਿੱਤਾਂ ਨੂੰ ਅਮਰੀਕਾ ਦੇ ਹੱਥਾਂ ਵਿੱਚ ਰੱਖਿਆ ਗਿਰਵੀ: ਕੁਲਦੀਪ ਧਾਲੀਵਾਲ

ਚੰਡੀਗੜ੍ਹ/ਅਮ੍ਰਿਤਸਰ, 18 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅਮਰੀਕਾ ਦੇ ਹੱਥਾਂ ਵਿੱਚ ਗਿਰਵੀ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਭਾਰਤ ਵਿਚਾਲੇ ਹੋਈ ਹਾਲੀਆ ਵਪਾਰਕ ਡੀਲ (ਟ੍ਰੇਡ ਡੀਲ) ਤਹਿਤ ਮੋਦੀ ਸਰਕਾਰ ਨੇ ਦੇਸ਼ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਸ ਡੀਲ ਦੀ ਸਭ ਤੋਂ ਘਾਤਕ ਅਤੇ ਮੁੱਖ ਸ਼ਰਤ ਇਹ ਸੀ ਕਿ ਭਾਰਤ ਰੂਸ ਤੋਂ ਸਸਤਾ ਤੇਲ ਖਰੀਦਣਾ ਬੰਦ ਕਰੇਗਾ ਅਤੇ ਇਸ ਦੀ ਬਜਾਏ ਅਮਰੀਕਾ ਅਤੇ ਉਸ ਦੇ ਸਹਿਯੋਗੀ ਦੇਸ਼ਾਂ ਤੋਂ ਮਹਿੰਗਾ ਤੇਲ ਖਰੀਦੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ਨੇ ਪਹਿਲਾਂ ਭਾਰਤ ਨੂੰ ਰੂਸ ਤੋਂ ਤੇਲ ਖਰੀਦਣ ਲਈ 30 ਦਿਨਾਂ ਦੀ ਮੋਹਲਤ ਦਿੱਤੀ, ਫਿਰ ਇਸ ਨੂੰ ਘਟਾ ਕੇ ਕਦੇ 10 ਦਿਨ ਤੇ ਕਦੇ 8 ਦਿਨ ਕੀਤਾ ਅਤੇ ਹੁਣ ਬੀਤੀ 16 ਮਈ ਤੋਂ ਭਾਰਤ ‘ਤੇ ਪੂਰੀ ਤਰ੍ਹਾਂ ਨਕੇਲ ਕੱਸ ਦਿੱਤੀ ਹੈ ਕਿ ਰੂਸ ਤੋਂ ਤੇਲ ਦੀ ਖਰੀਦ ਨੂੰ ਘੱਟੋ-ਘੱਟ ਪੱਧਰ ‘ਤੇ ਲਿਆਂਦਾ ਜਾਵੇ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਜਿਹੜਾ ਭਾਰਤ ਆਪਣੀ ਕੁੱਲ ਲੋੜ ਦਾ 60 ਫੀਸਦੀ ਤੇਲ ਇਕੱਲੇ ਰੂਸ ਤੋਂ ਬੇਹੱਦ ਸਸਤੀਆਂ ਕੀਮਤਾਂ ‘ਤੇ ਖਰੀਦ ਰਿਹਾ ਸੀ, ਉਹ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਸਿਮਟ ਕੇ ਸਿਰਫ 10 ਫੀਸਦੀ ਰਹਿ ਗਿਆ ਹੈ। ਬਾਕੀ ਸਾਰਾ ਤੇਲ ਹੁਣ ਮਜਬੂਰੀ ਵਿੱਚ ਅਮਰੀਕਾ ਅਤੇ ਉਨ੍ਹਾਂ ਦੇਸ਼ਾਂ ਤੋਂ ਖਰੀਦਿਆ ਜਾ ਰਿਹਾ ਹੈ, ਜਿਨ੍ਹਾਂ ਵੱਲ ਅਮਰੀਕਾ ਇਸ਼ਾਰਾ ਕਰਦਾ ਹੈ। ਰੂਸ ਦਾ ਤੇਲ ਜਿੱਥੇ ਸਾਨੂੰ 100 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਮਿਲ ਰਿਆ ਸੀ, ਉੱਥੇ ਹੀ ਅਮਰੀਕੀ ਦੇਸ਼ਾਂ ਦਾ ਤੇਲ ਅੱਜ 110 ਡਾਲਰ ਪ੍ਰਤੀ ਬੈਰਲ ਤੋਂ ਵੀ ਮਹਿੰਗਾ ਪੈ ਰਿਹਾ ਹੈ। ਮੋਦੀ ਸਰਕਾਰ ਨੇ ਡੋਨਾਲਡ ਟਰੰਪ ਨੂੰ ਭਾਰਤ ਦਾ ‘ਸਰਪੰਚ’ ਮੰਨ ਲਿਆ ਹੈ ਅਤੇ ਉਹੀ ਸਰਪੰਚ ਹੁਣ ਅਮਰੀਕਾ ਵਿੱਚ ਬੈਠ ਕੇ ਭਾਰਤ ਲਈ ਦਮਨਕਾਰੀ ਨੀਤੀਆਂ ਤੈਅ ਕਰ ਰਿਹਾ ਹੈ। ਮੁੱਖ ਬੁਲਾਰੇ ਨੇ ਦੇਸ਼ ਵਾਸੀਆਂ, ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਰੂਸ ਤੋਂ ਸਸਤਾ ਤੇਲ ਬੰਦ ਹੋਣ ਕਾਰਨ ਆਉਣ ਵਾਲੇ ਦਿਨਾਂ ਵਿੱਚ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਣ ਵਾਲਾ ਹੈ। ਮੋਦੀ ਸਰਕਾਰ ਦੀ ਨੀਅਤ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਨ੍ਹਾਂ ਨੇ ਚਾਰ-ਪੰਜ ਦਿਨ ਪਹਿਲਾਂ ਸੀ.ਐਨ.ਜੀ. ਦੇ ਰੇਟ 2 ਰੁਪਏ ਵਧਾਏ ਅਤੇ ਕੱਲ੍ਹ ਫਿਰ ਚੁੱਪਚਾਪ 1 ਰੁਪਿਆ ਹੋਰ ਵਧਾ ਦਿੱਤਾ। ਇਸੇ ਚੋਰ-ਦਰਵਾਜ਼ੇ ਰਾਹੀਂ ਹੁਣ ਪੈਟਰੋਲ-ਡੀਜ਼ਲ ਨੂੰ ਵੀ ਮਹਿੰਗਾ ਕਰਨ ਦੀ ਪੂਰੀ ਪਟਕਥਾ ਤਿਆਰ ਹੋ ਚੁੱਕੀ ਹੈ। ਧਾਲੀਵਾਲ ਨੇ ਅੱਗੇ ਕਿਹਾ ਕਿ 16 ਮਈ ਨੂੰ ਅਮਰੀਕਾ ਵੱਲੋਂ ਰੂਸ ਤੋਂ ਤੇਲ ਖਰੀਦ ‘ਤੇ ਲਗਾਈ ਗਈ ਇਸ ਪਾਬੰਦੀ ਦਾ ਸਿੱਧਾ ਖਾਮਿਆਜ਼ਾ ਭਾਰਤ ਦੇ ਆਮ ਆਦਮੀ ਅਤੇ ਕਿਸਾਨਾਂ ਨੂੰ ਭੁਗਤਣਾ ਪਵੇਗਾ। ਧਾਲੀਵਾਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੂਰੀ ਤਰ੍ਹਾਂ ਕਿਸਾਨ-ਵਿਰੋਧੀ, ਪੰਜਾਬ-ਵਿਰੋਧੀ ਅਤੇ ਭਾਰਤ-ਵਿਰੋਧੀ ਹੈ। ਪੰਜਾਬ ਵਿੱਚ 1 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋਣ ਵਾਲੀ ਹੈ, ਜਿਸ ਲਈ ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਡੀਜ਼ਲ ਦੀ ਲੋੜ ਹੋਵੇਗੀ। ਪਰ ਮੈਨੂੰ ਪੂਰਾ ਖਦਸ਼ਾ ਹੈ ਕਿ 1 ਜੂਨ ਤੱਕ ਮੋਦੀ ਅਤੇ ਉਨ੍ਹਾਂ ਦੇ ਸਾਥੀ ਅਮਰੀਕੀ ਆਕਾਵਾਂ ਦੇ ਇਸ਼ਾਰੇ ‘ਤੇ ਕੋਈ ਨਾ ਕੋਈ ਨਵਾਂ ਗੁਲ ਜ਼ਰੂਰ ਖਿਲਾ ਦੇਣਗੇ ਅਤੇ ਤੇਲ ਦੀਆਂ ਕੀਮਤਾਂ ਅਸਮਾਨ ‘ਤੇ ਪਹੁੰਚਾ ਦੇਣਗੇ। ਉਨ੍ਹਾਂ ਕਿਹਾ ਕਿ ਟਰੰਪ ਨੂੰ ਹਿੰਦੁਸਤਾਨ ਦਾ ‘ਸਰਪੰਚ’ ਬਣਾਉਣ ਦਾ ਖਾਮਿਆਜ਼ਾ ਦੇਸ਼ ਭੁਗਤ ਰਿਹਾ ਹੈ, ਜੋ ਸਾਡੇ ਗਲੇ ਵਿੱਚ ਆਰਥਿਕ ਗੁਲਾਮੀ ਦਾ ਫੰਦਾ ਕੱਸਣ ਦਾ ਕੰਮ ਕਰ ਰਿਹਾ ਹੈ। ਆਮ ਆਦਮੀ ਪਾਰਟੀ ਮੋਦੀ ਸਰਕਾਰ ਦੇ ਇਸ ਦੇਸ਼-ਵਿਰੋਧੀ ਅਤੇ ਕਿਸਾਨ-ਵਿਰੋਧੀ ਫੈਸਲੇ ਦਾ ਜ਼ੋਰਦਾਰ ਵਿਰੋਧ ਕਰਦੀ ਹੈ। 

Punjab

2.30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਸ਼ੁਰੂਆਤ

ਸ਼ੇਰਪੁਰ, 18 ਮਈ: ਹਲਕਾ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਲਗਭਗ 2.30 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਲੋਕਾਂ ਦੀਆਂ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਪਿੰਡ ਦੀਦਾਰਗੜ ਵਿੱਚ ਕਰੀਬ 70 ਲੱਖ ਰੁਪਏ ਨਾਲ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਵਧੀਆ ਸਹੂਲਤ ਮਿਲੇਗੀ ਅਤੇ ਖੇਤੀਬਾੜੀ ਨੂੰ ਮਜ਼ਬੂਤੀ ਮਿਲੇਗੀ। ਇਸ ਤੋਂ ਇਲਾਵਾ ਕਰੀਬ 1 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਕਾਲਾਬੁੱਲਾ ਤੋਂ ਕਾਤਰੋਂ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਵੀ ਸ਼ੁਰੂਆਤ ਕੀਤੀ ਗਈ। ਇਹ ਸੜਕ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਪਿੰਡਾਂ ਦਰਮਿਆਨ ਸੰਪਰਕ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀ ਤਰੱਕੀ ਵਿੱਚ ਮੀਲ ਪੱਥਰ ਸਾਬਤ ਹੋਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਿਕਾਸੀ ਕੰਮ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਪੰਚਾਇਤ ਮੈਂਬਰ, ਆਗੂ ਅਤੇ ਪਿੰਡ ਵਾਸੀ ਮੌਜੂਦ ਸਨ, ਜਿਨ੍ਹਾਂ ਨੇ ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਦਾ ਸਵਾਗਤ ਕੀਤਾ। 

Punjab

ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਚੰਡੀਗੜ੍ਹ/ਪਟਿਆਲਾ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਸਰਕੂਲੇਸ਼ਨ ਨੂੰ ਕਰਾਰਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀਆਈ ਯੂਨਿਟ ਮਾਲੇਰਕੋਟਲਾ) ਨੇ ਜਾਅਲੀ ਕਰੰਸੀ ਮਾਡਿਊਲ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਾਜ਼ਰ ਖਾਨ ਵਾਸੀ ਪਿੰਡ ਝੁਨੀਰ, ਮਾਲੇਰਕੋਟਲਾ; ਰਾਜ ਮੁਹੰਮਦ ਵਾਸੀ ਧੂਰੀ, ਸੰਗਰੂਰ; ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ ਵਾਸੀ ਪਿੰਡ ਮਲਿਕਪੁਰ, ਜੀਂਦ, ਹਰਿਆਣਾ ਅਤੇ ਆਸਿਫ਼ ਅਲੀ ਵਾਸੀ ਮਾਲੇਰਕੋਟਲਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਜਾਅਲੀ ਭਾਰਤੀ ਕਰੰਸੀ ਵਿੱਚ ਸਾਰੇ 500 ਰੁਪਏ ਦੇ ਨੋਟ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਰਾਜ ਮੁਹੰਮਦ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਇੱਕ ਐਫਆਈਆਰ ਦਰਜ ਹੈ। ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਪਟਿਆਲਾ ਡਾ. ਸਿਮਰਤ ਕੌਰ ਨੇ ਦੱਸਿਆ ਕਿ ਸੀਆਈ ਯੂਨਿਟ ਮਾਲੇਰਕੋਟਲਾ ਦੀ ਟੀਮ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਦੋ ਸ਼ੱਕੀ ਵਿਅਕਤੀਆਂ – ਨਾਜ਼ਰ ਖਾਨ ਅਤੇ ਰਾਜ ਮੁਹੰਮਦ – ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਲੱਖ ਰੁਪਏ ਦੇ ਜਾਅਲੀ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਹੋਰ ਜਾਂਚ ਦੌਰਾਨ, ਦੋ ਹੋਰ ਮੁਲਜ਼ਮਾਂ – ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ ਅਤੇ ਆਸਿਫ਼ ਅਲੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਲੱਖ ਰੁਪਏ ਦੇ ਹੋਰ ਜਾਅਲੀ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਗਏ। ਏਆਈਜੀ ਨੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ, ਐਫਆਈਆਰ ਨੰਬਰ 159 ਮਿਤੀ 17.05.2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 179 ਅਤੇ 180 ਤਹਿਤ ਮਾਲੇਰਕੋਟਲਾ ਦੇ ਥਾਣਾ ਅਮਰਗੜ੍ਹ ਵਿਖੇ ਦਰਜ ਕੀਤੀ ਗਈ ਹੈ।  

Punjab

ਯੋਗੀ ਆਦਿੱਤਿਆਨਾਥ ਦਾ ਸਖ਼ਤ ਬਿਆਨ: "ਸੜਕਾਂ 'ਤੇ ਨਮਾਜ਼ ਪੜ੍ਹਨ ਦੀ ਇਜਾਜ਼ਤ ਨਹੀਂ,

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਬਕਰੀਦ ਦੇ ਤਿਉਹਾਰ ਤੋਂ ਪਹਿਲਾਂ ਸੂਬੇ ਵਿੱਚ ਸੜਕਾਂ ‘ਤੇ ਨਮਾਜ਼ ਪੜ੍ਹਨ ਦੇ ਮਾਮਲੇ ਨੂੰ ਲੈ ਕੇ ਸਖ਼ਤ ਬਿਆਨ ਦਿੱਤਾ ਹੈ। ਸੀਐੱਮ ਯੋਗੀ ਨੇ ਕਿਹਾ ਹੈ ਕਿ ਨਮਾਜ਼ ਪੜ੍ਹਨੀ ਹੈ ਤਾਂ ਤੁਸੀਂ ਸ਼ਿਫਟਾਂ ਵਿੱਚ ਪੜ੍ਹੋ। ਪਿਆਰ ਨਾਲ ਮੰਨੋਗੇ ਤਾਂ ਠੀਕ ਹੈ, ਨਹੀਂ ਮੰਨੋਗੇ ਤਾਂ ਦੂਜਾ ਤਰੀਕਾ ਅਪਣਾਵਾਂਗੇ। ਰਾਜਧਾਨੀ ਲਖਨਊ ਵਿੱਚ ਇੱਕ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਇਹ ਬਿਆਨ ਦਿੱਤਾ। ਮੁੱਖ ਮੰਤਰੀ ਨੇ ਕਿਹਾ, “ਲੋਕ ਮੈਨੂੰ ਪੁੱਛਦੇ ਹਨ ਕਿ ਸਾਹਿਬ ਤੁਹਾਡੇ ਇੱਥੇ ਯੂਪੀ ਵਿੱਚ ਕੀ ਸੜਕਾਂ ‘ਤੇ ਸੱਚਮੁੱਚ ਨਮਾਜ਼ ਨਹੀਂ ਹੁੰਦੀ? ਮੈਂ ਕਹਿੰਦਾ ਹਾਂ ਬਿਲਕੁਲ ਨਹੀਂ ਹੁੰਦੀ। ਤੁਸੀਂ ਜਾ ਕੇ ਦੇਖ ਲਓ, ਨਹੀਂ ਹੁੰਦੀ ਹੈ। ਸੜਕਾਂ ਚੱਲਣ ਲਈ ਹਨ, ਨਾ ਕਿ ਕੋਈ ਵੀ ਵਿਅਕਤੀ ਆ ਕੇ ਚੌਰਾਹੇ ‘ਤੇ ਤਮਾਸ਼ਾ ਬਣਾ ਦੇਵੇ। ਉਸਨੂੰ ਸੜਕ ਰੋਕਣ ਦਾ ਕੀ ਅਧਿਕਾਰ ਹੈ? ਆਵਾਜਾਈ ਵਿੱਚ ਵਿਘਨ ਪਾਉਣ ਦਾ ਕਿਹੜਾ ਅਧਿਕਾਰ ਹੈ? ਜਿੱਥੇ ਉਸਦਾ ਧਾਰਮਿਕ ਸਥਾਨ ਹੋਵੇਗਾ, ਉੱਥੇ ਜਾ ਕੇ ਕਰਨ।” ‘ਸ਼ਿਫਟਾਂ ਵਿੱਚ ਪੜ੍ਹੋ ਨਮਾਜ਼’ ਸੀਐੱਮ ਯੋਗੀ ਨੇ ਅੱਗੇ ਕਿਹਾ, “ਉਨ੍ਹਾਂ ਲੋਕਾਂ ਨੇ ਮੈਨੂੰ ਕਿਹਾ ਸਾਹਿਬ ਕਿਵੇਂ ਹੋਵੇਗਾ? ਸਾਡੀ ਗਿਣਤੀ ਜ਼ਿਆਦਾ ਹੈ। ਅਸੀਂ ਕਿਹਾ ਸ਼ਿਫਟਾਂ ਵਿੱਚ ਕਰ ਲਓ। ਜੇਕਰ ਤੁਹਾਡੇ ਘਰ ਵਿੱਚ ਰਹਿਣ ਦੀ ਜਗ੍ਹਾ ਨਹੀਂ ਹੈ ਤਾਂ ਭਰਾ ਗਿਣਤੀ ਨੂੰ ਕੰਟਰੋਲ ਕਰ ਲਓ। ਅਤੇ ਜੇਕਰ ਸਮਰੱਥਾ ਨਹੀਂ ਹੈ ਤਾਂ ਬੇਕਾਰ ਵਿੱਚ ਗਿਣਤੀ ਕਿਉਂ ਵਧਾਈ ਜਾ ਰਹੀ ਹੈ। ਤੁਹਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੇਕਰ ਤੁਸੀਂ ਸਿਸਟਮ ਦੇ ਨਾਲ ਰਹਿਣਾ ਹੈ, ਤਾਂ ਯਾਦ ਰੱਖੋ ਸਾਨੂੰ ਉਨ੍ਹਾਂ ਨਿਯਮਾਂ ਅਤੇ ਕਾਨੂੰਨਾਂ ਨੂੰ ਮੰਨਣਾ ਸ਼ੁਰੂ ਕਰਨਾ ਪਵੇਗਾ।” ‘ਕਾਨੂੰਨ ਸਾਰਿਆਂ ਲਈ ਬਰਾਬਰ’ ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ, “ਕਾਨੂੰਨ ਦਾ ਰਾਜ ਹੋਵੇਗਾ। ਕਾਨੂੰਨ ਦੇ ਰਾਜ ਨੂੰ ਸਭ ‘ਤੇ ਬਰਾਬਰ ਰੂਪ ਵਿੱਚ ਲਾਗੂ ਕਰਾਂਗੇ। ਨਮਾਜ਼ ਪੜ੍ਹਨੀ ਜ਼ਰੂਰੀ ਹੈ, ਤੁਸੀਂ ਸ਼ਿਫਟਾਂ ਵਿੱਚ ਪੜ੍ਹੋ। ਅਸੀਂ ਉਸਨੂੰ ਰੋਕਾਂਗੇ ਨਹੀਂ, ਪਰ ਸੜਕ ‘ਤੇ ਨਹੀਂ। ਸੜਕ ਚੱਲਣ ਲਈ ਹੈ; ਇੱਕ ਆਮ ਨਾਗਰਿਕ ਲਈ, ਇੱਕ ਬਿਮਾਰ ਵਿਅਕਤੀ ਲਈ, ਇੱਕ ਕਾਮੇ ਲਈ, ਇੱਕ ਕਰਮਚਾਰੀ ਲਈ, ਇੱਕ ਵਪਾਰੀ ਲਈ… ਅਸੀਂ ਸੜਕ ਨੂੰ ਬੰਦ ਨਹੀਂ ਹੋਣ ਦੇਵਾਂਗੇ। ਸਰਕਾਰ ਦਾ ਨਿਯਮ ਸਰਬਵਿਆਪਕ ਹੈ ਅਤੇ ਸਾਰਿਆਂ ਲਈ ਬਰਾਬਰ ਲਾਗੂ ਹੁੰਦਾ ਹੈ।” ‘ਪਿਆਰ ਨਾਲ ਮੰਨੋਗੇ ਤਾਂ ਠੀਕ, ਨਹੀਂ ਤਾਂ ਦੂਜਾ ਤਰੀਕਾ’ ਉਨ੍ਹਾਂ ਅੱਗੇ ਕਿਹਾ, “ਅਸੀਂ ਕਿਹਾ ਭਰਾ, ਨਹੀਂ ਚੱਲਣ ਦੇਵਾਂਗੇ। ਸੜਕਾਂ ‘ਤੇ ਅਰਾਜਕਤਾ ਨਹੀਂ ਫੈਲਣ ਦੇਵਾਂਗੇ। ਪਿਆਰ ਨਾਲ ਮੰਨੋਗੇ ਠੀਕ ਗੱਲ ਹੈ। ਨਹੀਂ ਮੰਨੋਗੇ ਤਾਂ ਦੂਜਾ ਤਰੀਕਾ ਅਪਣਾਵਾਂਗੇ। ਸਾਡਾ ਕੰਮ ਗੱਲਬਾਤ (ਸੰਵਾਦ) ਬਣਾਉਣਾ ਹੈ। ਤੁਸੀਂ ਗੱਲਬਾਤ ਨਾਲ ਮੰਨੋਗੇ ਤਾਂ ਗੱਲਬਾਤ ਨਾਲ, ਨਹੀਂ ਤਾਂ ਸੰਘਰਸ਼ ਨਾਲ ਵੀ ਦੇਖ ਲਓ। ਬਰੇਲੀ ਵਿੱਚ ਲੋਕਾਂ ਨੇ ਹੱਥ ਅਜ਼ਮਾਉਣ ਦਾ ਕੰਮ ਕੀਤਾ, ਦੇਖ ਲਈ ਤਾਕਤ। ਇਸ ਲਈ ਸਰਕਾਰ ਉਸ ਸਿਸਟਮ ਦੇ ਨਾਲ ਪੂਰੀ ਵਿਵਸਥਾ ਨੂੰ ਜੋੜਨਾ ਚਾਹੁੰਦੀ ਹੈ।”

Scroll to Top