Actionpunjab

Action Punjab Logo
Breaking News

Author name: Action Punjab

Action Punjab
Punjab

ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ

*ਚੰਡੀਗੜ੍ਹ, 13 ਫ਼ਰਵਰੀ:*ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਮੁਲਾਂਕਣ ਪ੍ਰਕਿਰਿਆ ਵਿੱਚ ਵੱਡਾ ਬਦਲਾਅ ਲਿਆਉਣ ਜਾ ਰਹੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਨ-ਸਕਰੀਨ ਮਾਰਕਿੰਗ ਪ੍ਰਣਾਲੀ ਲਾਗੂ ਕਰਨ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਦਮ ਨਾਲ ਪੰਜਾਬ ਦੇਸ਼ ਦੇ ਉਨ੍ਹਾਂ ਮੋਹਰੀ ਸੂਬਿਆਂ ਵਿੱਚ ਸ਼ੁਮਾਰ ਹੋ ਜਾਵੇਗਾ, ਜਿੱਥੇ ਪੂਰੀ ਤਰ੍ਹਾਂ ਡਿਜੀਟਲ ਮੁਲਾਂਕਣ ਪ੍ਰਣਾਲੀ ਅਪਣਾਈ ਜਾ ਰਹੀ ਹੈ।ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪ੍ਰਣਾਲੀ ਨਾਲ ਅਧਿਆਪਕ ਸਕੈਨ ਕੀਤੀਆਂ ਉੱਤਰ ਪੱਤਰੀਆਂ ਦਾ ਕੰਪਿਊਟਰ ‘ਤੇ ਮੁਲਾਂਕਣ ਕਰ ਸਕਣਗੇ ਅਤੇ ਸਾਫ਼ਟਵੇਅਰ ਰਾਹੀਂ ਅੰਕਾਂ ਦੀ ਗਿਣਤੀ ਆਪਣੇ ਆਪ ਹੋਵੇਗੀ ਜਿਸ ਨਾਲ ਨਤੀਜੇ ਤੇਜ਼ ਅਤੇ ਸਹੀ ਤਰੀਕੇ ਨਾਲ ਜਾਰੀ ਹੋਣਗੇ।ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਨੇ ਤੁਰੰਤ ਅਤੇ ਸਟੀਕ ਮੁਲਾਂਕਣ ਕਰਕੇ ਆਪਣੀ ਯੋਗਤਾ ਪਹਿਲਾਂ ਹੀ ਸਾਬਤ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਤੰਬਰ 2025 ਦੀ ਸਪਲੀਮੈਂਟਰੀ ਪ੍ਰੀਖਿਆ ਦੌਰਾਨ 23,000 ਉੱਤਰ ਪੱਤਰੀਆਂ ਦਾ ਡਿਜੀਟਲ ਮੁਲਾਂਕਣ ਸਫ਼ਲਤਾਪੂਰਵਕ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਸਫ਼ਲ ਪ੍ਰਯੋਗ ਤੋਂ ਉਤਸ਼ਾਹਿਤ ਹੋ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਇਸ ਸਾਲ ਮੈਟ੍ਰਿਕ ਪ੍ਰੀਖਿਆ ਦੇ ਇੱਕ ਵਿਸ਼ੇ ਵਿੱਚ ਆਨ-ਸਕਰੀਨ ਮਾਰਕਿੰਗ ਪ੍ਰਣਾਲੀ ਲਾਗੂ ਕਰੇਗਾ ਅਤੇ ਆਉਣ ਵਾਲੇ ਸੈਸ਼ਨਾਂ ਵਿੱਚ ਇਸ ਦਾ ਵਿਸਥਾਰ ਕੀਤਾ ਜਾਵੇਗਾ।ਤਕਨੀਕੀ ਪੱਖਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਵੀਂ ਡਿਜ਼ਾਈਨ ਕੀਤੀ ਗਈ ਉੱਤਰ ਪੱਤਰੀ ਦੇ ਹਰੇਕ ਪੰਨੇ ਵਿੱਚ ਇੱਕ ਵਿਲੱਖਣ ਕਿਊ.ਆਰ. ਕੋਡ ਹੈ ਜਿਸ ਨਾਲ ਸੁਰੱਖਿਅਤ ਸਕੈਨਿੰਗ ਅਤੇ ਨਿਰਵਿਘਨ ਡਿਜੀਟਲ ਪ੍ਰੋਸੈਸਿੰਗ ਸੰਭਵ ਹੋਵੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਆਨ-ਸਕਰੀਨ ਮਾਰਕਿੰਗ ਪ੍ਰਣਾਲੀ ਤਹਿਤ ਉੱਤਰ ਪੱਤਰੀਆਂ ਨੂੰ ਇੱਕ ਸੁਰੱਖਿਅਤ ਮਾਹੌਲ ਵਿੱਚ ਸਕੈਨ ਕੀਤਾ ਜਾਂਦਾ ਹੈ ਅਤੇ ਇੱਕ ਕੇਂਦਰੀਕ੍ਰਿਤ ਡੈਸ਼ਬੋਰਡ ‘ਤੇ ਅਪਲੋਡ ਕੀਤਾ ਜਾਂਦਾ ਹੈ, ਜਿੱਥੇ ਪ੍ਰੀਖਿਆਰਥੀ ਜੋੜ, ਢਾਂਚਾਗਤ ਮਾਰਕਿੰਗ ਸਕੀਮਾਂ ਅਤੇ ਅਸਲ-ਸਮੇਂ ਦੀ ਨਿਗਰਾਨੀ ਨਾਲ ਉਨ੍ਹਾਂ ਦਾ ਆਨਲਾਈਨ ਮੁਲਾਂਕਣ ਕਰਦੇ ਹਨ।ਉਨ੍ਹਾਂ ਕਿਹਾ, “ਇਹ ਸਿਰਫ਼ ਇੱਕ ਅਪਗ੍ਰੇਡ ਨਹੀਂ ਹੈ, ਇਹ ਸਾਡੇ ਬੱਚਿਆਂ ਦੇ ਭਵਿੱਖ ਦੇ ਮੁਲਾਂਕਣ ਦਾ ਮੁਕੰਮਲ ਬਦਲਾਅ ਹੈ।” ਸ. ਬੈਂਸ ਨੇ ਕਿਹਾ ਕਿ ਕਿਊ.ਆਰ ਕੋਡ ਵਾਲੀਆਂ ਸ਼ੀਟਾਂ ਅਤੇ ਡਿਜੀਟਲ ਮੁਲਾਂਕਣ ਨਾਲ ਨਿਰਪੱਖਤਾ, ਤੇਜ਼ੀ ਅਤੇ ਸਟੀਕਤਾ ਯਕੀਨੀ ਬਣੇਗੀ।ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਇਸ ਪਹਿਲ ਪਿੱਛੇ ਵਿਦਿਆਰਥੀਆਂ ਨੂੰ ਤਰਜੀਹ ਦੇਣ ਸਬੰਧੀ ਦ੍ਰਿਸ਼ਟੀਕੋਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਮਾਨਦਾਰੀ ਅਤੇ ਕੁਸ਼ਲਤਾ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗੀ। ਵਿਦਿਆਰਥੀਆਂ ਨੂੰ ਨਤੀਜੇ ਵਿੱਚ ਲੱਗਣ ਵਾਲੇ ਸਮੇਂ ਵਿੱਚ ਕਮੀ, ਮਿਆਰੀ ਮਾਰਕਿੰਗ ਅਤੇ ਮੁਲਾਂਕਣ ਵਿੱਚ ਪਾਰਦਰਸ਼ਤਾ ਦਾ ਲਾਭ ਮਿਲੇਗਾ। ਸਾਡੇ ਅਧਿਆਪਕ ਵੀ ਡਿਜੀਟਲ ਇੰਟਰਫੇਸ ਨਾਲ ਕੰਮ ਕਰਨਗੇ, ਜੋ ਇਕਸਾਰਤਾ ਅਤੇ ਯੋਜਨਾਬੱਧ ਢੰਗ ਨਾਲ ਰਿਕਾਰਡ ਰੱਖਣ ਨੂੰ ਯਕੀਨੀ ਬਣਾਉਂਦਾ ਹੈ।”ਉਨ੍ਹਾਂ ਕਿਹਾ ਕਿ ਬੋਰਡ ਨੇ ਮਾਰਚ 2026 ਵਿੱਚ ਆਨ-ਸਕਰੀਨ ਮਾਰਕਿੰਗ ਸਿਸਟਮ ਦੀ ਸ਼ੁਰੂਆਤ ਸਬੰਧੀ ਸਾਰੀਆਂ ਤਕਨੀਕੀ ਅਤੇ ਪ੍ਰਬੰਧਕੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜੋ ਪੰਜਾਬ ਸਰਕਾਰ ਦੀ ਆਪਣੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦੀ ਹੈ। 

Punjab

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 13 ਫਰਵਰੀ 2026ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਅੱਜ ਇਥੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਦੇ ਵਿਸਤ੍ਰਿਤ ਰੋਡਮੈਪ ਨੂੰ ਅੰਤਿਮ ਰੂਪ ਦੇਣ ਲਈ ਆਪਣੀ ਦੂਜੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਇਨ੍ਹਾਂ ਸਮਾਗਮਾਂ ਨੂੰ ਵਿਸ਼ਵ ਪੱਧਰ ‘ਤੇ ਲੈ ਕੇ ਜਾਣ ਅਤੇ ਗੁਰੂ ਸਾਹਿਬ ਦੇ ਬਰਾਬਰੀ, ਮਾਨਵਤਾ ਅਤੇ ਭਗਤੀ ਦੇ ਸੰਦੇਸ਼ ਨੂੰ ਰਾਜ ਦੇ ਹਰ ਕੋਨੇ ਅਤੇ ਇਸ ਤੋਂ ਬਾਹਰ ਤੱਕ ਪਹੁੰਚਾਉਣ ਦਾ ਪੱਕਾ ਅਹਿਦ ਲਿਆ ਗਿਆ।ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਵਿਸ਼ੇਸ਼ ਇਨਵਾਇਟੀ ਪਵਨ ਟੀਨੂੰ ਨੇ ਮਹੀਨਾਵਾਰ ਪ੍ਰੋਗਰਾਮਾਂ ਦੇ ਪ੍ਰਬੰਧਾ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਅਧਿਆਤਮਿਕ ਸ਼ਰਧਾ, ਵਿਦਿਅਕ ਪ੍ਰਸਾਰ ਅਤੇ ਸਮਾਜ ਭਲਾਈ ਪਹਿਲਕਦਮੀਆਂ ਦਾ ਸੰਤੁਲਿਤ ਸੁਮੇਲ ਹੋਵੇ।ਸਮਾਗਮਾਂ ਦੇ ਅਧਿਆਤਮਿਕ ਪਹਿਲੂ ‘ਤੇ ਚਾਨਣਾ ਪਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਾਡਾ ਉਦੇਸ਼ ਇਸ ਇਤਿਹਾਸਕ ਮੌਕੇ ਨੂੰ ਅਜਿਹੇ ਪੱਧਰ ‘ਤੇ ਮਨਾਉਣਾ ਹੈ ਜੋ ਸਮਾਜ ‘ਤੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਡੂੰਘੇ ਪ੍ਰਭਾਵ ਨੂੰ ਦਰਸਾਉਂਦਾ ਹੋਵੇ। ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਨਾਗਰਿਕ, ਖਾਸ ਕਰਕੇ ਸਾਡੇ ਨੌਜਵਾਨ, ‘ਬੇਗਮਪੁਰਾ’ ਦੇ ਸੰਦੇਸ਼ -ਇੱਕ ਅਜਿਹਾ ਸਮਾਜ ਜੋ ਦੁੱਖਾਂ ਅਤੇ ਵਿਤਕਰੇ ਤੋਂ ਮੁਕਤ ਹੋਵੇ- ਨਾਲ ਜੁੜਨ ।”ਕੈਬਨਿਟ ਸਬ-ਕਮੇਟੀ ਨੇ ਵਾਰਾਣਸੀ, ਫਰੀਦਕੋਟ, ਜੰਮੂ ਅਤੇ ਬਠਿੰਡਾ ਤੋਂ ਚਾਰ ਵੱਡੀਆਂ ਸ਼ੋਭਾ ਯਾਤਰਾਵਾਂ ਕੱਢਣ ਦਾ ਫੈਸਲਾ ਕੀਤਾ ਹੈ, ਜੋ ਗੁਰੂ ਜੀ ਦੇ ਪਵਿੱਤਰ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੀਆਂ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਮੰਦਰ ਦੇ ਦਰਸ਼ਨਾਂ ਲਈ ਤੀਰਥ ਯਾਤਰਾਵਾਂ ਦੀ ਸਹੂਲਤ ਦੇਣ ਦਾ ਵੀ ਫੈਸਲਾ ਲਿਆ ਗਿਆ।ਗੁਰੂ ਜੀ ਦਾ ਫਲਸਫ਼ਾ ਨਵੀਂ ਪੀੜ੍ਹੀ ਤੱਕ ਸਾਰਥਕ ਤਰੀਕੇ ਨਾਲ ਪਹੁੰਚਾਉਣ ਲਈ ਸਬ-ਕਮੇਟੀ ਨੇ ਸੂਬੇ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਸੈਮੀਨਾਰ ਕਰਵਾਉਣ ਦੀ ਪ੍ਰਵਾਨਗੀ ਦਿੱਤੀ। ਇਸ ਰੋਡਮੈਪ ਵਿੱਚ ਹਰ ਜ਼ਿਲ੍ਹੇ ਵਿੱਚ ਡਰੋਨ ਸ਼ੋਅ ਅਤੇ ਪਿੰਡਾਂ ਵਿੱਚ ਦਸਤਾਵੇਜ਼ੀ ਫ਼ਿਲਮਾਂ ਦੀ ਸਕ੍ਰੀਨਿੰਗ ਰਾਹੀਂ ਨਵੀਨਤਾਕਾਰੀ ਪ੍ਰਚਾਰ ਵੀ ਸ਼ਾਮਲ ਹੈ, ਤਾਂ ਜੋ ਆਧੁਨਿਕ ਤਕਨਾਲੋਜੀ ਰਾਹੀਂ ਜਾਗਰੂਕਤਾ ਵਧਾਈ ਜਾ ਸਕੇ।ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਸਮਾਜ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਕੈਬਨਿਟ ਸਬ-ਕਮੇਟੀ ਨੇ 650ਵੀਂ ਸ਼ਤਾਬਦੀ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 6.5 ਲੱਖ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸਮਾਜਿਕ ਸਾਂਝ ਅਤੇ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਰਾਜ ਵਿਆਪੀ ਖੂਨਦਾਨ ਕੈਂਪ, ਮੈਰਾਥਨ, ਸਾਈਕਲ ਰੈਲੀਆਂ ਅਤੇ ਵਿਸ਼ਾਲ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ।ਇਸ ਮੀਟਿੰਗ ਵਿੱਚ ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਸੈਰ-ਸਪਾਟਾ ਵਿਭਾਗ ਦੇ ਸਕੱਤਰ ਕੁਮਾਰ ਅਮਿਤ, ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਅਤੇ ਡਿਪਟੀ ਡਾਇਰੈਕਟਰ ਯਸ਼ਪਾਲ ਸ਼ਰਮਾ ਵੀ ਹਾਜ਼ਰ ਸਨ। 

Punjab

ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ 2 ਥਾਵਾਂ ਤੇ ਟਰਾਲੀ ਸਿਟੀ ਦਾ ਹੋਵੇਗਾ ਨਿਰਮਾਣ- ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ: ਦੇਸ਼ ਵਿਦੇਸ਼ ਤੋਂ ਹੋਲਾ ਮਹੱਲਾ 2026 ਮਨਾਉਣ ਲਈ ਲੱਖਾਂ ਦੀ ਤਾਦਾਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧ ਯਕੀਨੀ ਕਰਨ ਲਈ ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਇਸ ਵਾਰ ਸੰਗਤਾਂ ਦੀ ਸਹੂਲਤ ਲਈ ਮੇਲਾ ਖੇਤਰ ਵਿੱਚ ਟੈਂਟ ਸਿਟੀ, ਟਰਾਲੀ ਸਿਟੀ, ਈ-ਰਿਕਸ਼ਾ ਵਿਵਸਥਿਤ ਢੰਗ ਨਾਲ ਮੁਹੱਇਆ ਕਰਵਾਏ ਜਾ ਰਹੇ ਹਨ।  ਉਨ੍ਹਾਂ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ ਮੌਕੇ ਵਿਸ਼ਵ ਪ੍ਰਸਿੱਧ ਵਿਰਾਸਤ ਏ ਖਾਲਸਾ ਯਾਦਗਾਰ ਵਿੱਚ ਆਤਿਸ਼ਬਾਜੀ ਦੇ ਅਲੋਕਿਕ ਦ੍ਰਿਸ਼ ਵਿਖਾਈ ਦੇਣਗੇ। ਗੁਰੂ ਨਗਰੀ ਦਾ ਕੋਨਾ ਕੋਨਾ ਸੁੰਦਰ ਲਾਈਟਾਂ ਨਾਲ ਰੁਸ਼ਨਾਇਆ ਜਾਵੇਗਾ।    ਸ੍ਰ.ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੇ ਧਿਆਨ ਵਿਚ ਆਇਆ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਰਾਵਾਂ ਹੋਣ ਦੇ ਬਾਵਜੂਦ ਵੀ ਸ਼ਰਧਾਲੂਆਂ ਨੂੰ ਰਹਿਣ ਵਿਚ ਕਾਫੀ ਦਿੱਕਤ ਆਉਦੀ ਹੈ ਅਤੇ ਇਸ ਦੇ ਨਾਲ ਹੀ ਵੱਡੀ ਗਿਣਤੀ ਵਿਚ ਸ਼ਰਧਾਲੂ ਆਪਣੀਆਂ ਟਰੈਕਟਰ ਟਰਾਲੀਆਂ ਨੂੰ ਸਜ਼ਾ ਕੇ ਇਸ ਵਿੱਚ ਰਹਿਣ ਦਾ ਪ੍ਰਬੰਧ ਕਰਕੇ ਆਉਦੇ ਹਨ। ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਇੱਕ ਸਥਾਈ ਟੈਂਟ ਸਿਟੀ ਅਤੇ ਟਰਾਲੀ ਸਿਟੀ ਸਥਾਪਿਤ ਕੀਤੀ ਜਾ ਰਹੀ ਹੈ, ਜੋ ਆਪਣੇ ਆਪ ਵਿਚ ਵਿਲੱਖਣ ਹੋਵੇਗੀ।    ਇਸ ਉਪਰੰਤ ਹਰਜੋਤ ਸਿੰਘ ਬੈਂਸ ਨੇ ਹਦਾਇਤ ਕਰਦਿਆਂ ਕਿਹਾ ਕਿ ਵੱਡੀ ਗਿਣਤੀ ਵਿਚ ਆਉਣ ਵਾਲੇ ਵਾਹਨਾਂ ਲਈ ਸੁਚੱਜੇ ਢੰਗ ਨਾਲ ਵੱਡੀਆ ਪਾਰਕਿੰਗਾਂ ਦਾ ਇੰਤਜਾਮ ਮੁਕੰਮਲ ਕੀਤਾ ਜਾਵੇ, ਜਿੱਥੇ ਸ਼ਰਧਾਲੂਆਂ ਦੀ ਸਹੂਲਤ ਲਈ ਹੈਲਪ ਡੈਸਕ ਅਤੇ ਹੋਰ ਸੂਚਨਾ ਮੁਹੱਇਆ ਕਰਵਾਉਣ ਦਾ ਪ੍ਰਬੰਧ ਯਕੀਨੀ ਕੀਤਾ ਜਾਵੇ ਅਤੇ ਪਾਰਕਿੰਗਾਂ ਵਿੱਚ ਈ ਰਿਕਸ਼ਾ, ਸ਼ਟਲ ਬੱਸ ਸਰਵਿਸ, ਪੀਣ ਵਾਲਾ ਪਾਣੀ, ਰੋਸ਼ਨੀ ਅਤੇ ਪਖਾਨੇ ਅਤੇ ਹੋਰ ਪ੍ਰਬ਼ੰਧ ਵੀ ਕੀਤੇ ਜਾਣਗੇ।  ਉਨ੍ਹਾ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਮੇਲਾ ਖੇਤਰ ਬਾਰੇ ਸਮੁੱਚੀ ਜਾਣਕਾਰੀ ਦੇਣ ਲਈ 20 ਐਲ.ਈ.ਡੀ ਸਕਰੀਨ ਲਗਾਈਆਂ ਜਾਣਗੀਆਂ, ਜਿੱਥੇ ਪਬਲਿਕ ਐਡਰੈਸ ਸਿਸਟਮ ਵੀ ਸਥਾਪਿਤ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿੱਚ ਸਾਫ ਸਫਾਈ, ਪੀਣ ਵਾਲਾ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਸੁਚਾਰੂ ਆਵਾਜਾਈ, ਸੁਰੱਖਿਆਂ, ਸਿਹਤ ਸਹੂਲਤਾਂ ਦੇ ਵਿਸੇਸ਼ ਪ੍ਰਬੰਧ ਕੀਤੇ ਜਾਣਗੇ।    ਅੱਜ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਅਤੇ ਐਸ.ਐਸ.ਪੀ ਸ੍ਰੀ ਮਨਿੰਦਰ ਸਿੰਘ ਸਮੇਤ ਜਿਲ੍ਹਾ ਅਧਿਕਾਰੀਆਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਪ੍ਰਬੰਧਾਂ ਸਬੰਧੀ ਵਿਸੇਸ਼ ਮੀਟਿੰਗ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਵਿਸ਼ਵ ਪ੍ਰਸਿੱਧ ਤਿਉਹਾਰ ਹੋਲਾ ਮਹੱਲਾ ਮਨਾਉਣ ਲਈ ਵਿਆਪਕ ਪੱਧਰ ਤੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿਦੇਸ਼ ਤੋ ਲੱਖਾਂ ਸੰਗਤਾਂ/ਸ਼ਰਧਾਲੂ ਇਸ ਤਿਉਹਾਰ ਨੂੰ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਪੁੱਜਦੇ ਹਨ। 27,28 ਫਰਵਰੀ ਤੇ 1 ਮਾਰਚ ਕੀਰਤਪੁਰ ਸਾਹਿਬ ਵਿਖੇ ਅਤੇ 2,3,4 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੜ੍ਹਦੀਕਲਾਂ ਦਾ ਪ੍ਰਤੀਕ ਤਿਉਹਾਰ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਪ੍ਰਸਾਸ਼ਨ ਵੱਲੋਂ ਲਗਾਤਾਰ ਬੈਠਕਾਂ ਕਰਕੇ ਸਮੁੱਚੇ ਪ੍ਰਬੰਧਾਂ ਨੂੰ ਅੰਤਿਮ ਛੋਹਾ ਦਿੱਤੀਆਂ ਜਾ ਰਹੀਆਂ ਹਨ।     ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਹੋਲਾ ਮਹੱਲਾ ਤਿਉਹਾਰ ਮੌਕੇ ਸਮੁੱਚੇ ਮੇਲਾ ਖੇਤਰ ਨੂੰ 11 ਸੈਕਟਰਾਂ ਵਿਚ ਵੰਡਿਆ ਗਿਆ ਹੈ। ਸੰਗਤਾਂ ਦੀ ਸਹੂਲਤ ਲਈ ਦੋ ਥਾਵਾਂ ਤੇ ਟਰਾਲੀ ਸਿਟੀ ਬਣਾਈ ਜਾ ਰਹੀ ਹੈ, ਸਾਢੇ ਪੰਜ ਏਕੜ ਵਿਚ ਝਿੰਜੜੀ ਅਤੇ ਚਰਨ ਗੰਗਾ ਖੱਡ ਨੂੰ ਟਰਾਲੀ ਸਿਟੀ ਲਈ ਨਿਰਧਾਰਤ ਕੀਤਾ ਹੈ। 8 ਏਕੜ ਵਿੱਚ ਟੈਂਟ ਸਿਟੀ ਸ਼ਰਧਾਲੂਆਂ ਦੇ ਠਹਿਰਾਓ ਲਈ ਬਣਾਈ ਜਾ ਰਹੀ ਹੈ ਜੋ ਪੂਰਾ ਸਾਲ ਸਥਾਪਿਤ ਰਹੇਗੀ। ਮੁੱਖ ਮੰਤਰੀ ਤੀਰਥ ਯਾਤਰਾਂ ਮੌਕੇ ਗੁਰੂ ਨਗਰੀ ਵਿਚ ਗੁਰਧਾਮਾਂ ਦੇ ਦਰਸ਼ਨਾ ਲਈ ਆਉਣ ਵਾਲੀ ਸੰਗਤ ਨੂੰ ਠਹਿਰਣ ਵਿਚ ਕੋਈ ਮੁਸ਼ਕਿਲ ਪੇਸ਼ ਨਹੀ ਆਵੇਗੀ। ਉਨ੍ਹਾਂ ਨੇ ਕਿਹਾ ਕਿ ਸ਼ਰਧਾਲੂਆਂ ਲਈ 60 ਸ਼ਟਲ ਬੱਸ ਸਰਵਿਸ ਅਤੇ 100 ਈ ਰਿਕਸ਼ਾ ਦੀ ਮੁਫਤ ਸੇਵਾ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾਂ ਦੇ ਕਾਰਡ ਵੀ ਹੋਲਾ ਮਹੱਲਾ ਦੌਰਾਨ ਬਣਾਏ ਜਾਣਗੇ। ਸਮੁੱਚੇ ਮੇਲਾ ਖੇਤਰ ਵਿੱਚ ਹਰ ਸੈਕਟਰ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਹੋਣਗੇ, ਜਿੱਥੇ ਡਾਕਟਰਾਂ ਦੀਆਂ ਟੀਮਾਂ ਸ਼ਰਧਾਲੂਆਂ ਨੂੰ ਮੁਫਤ ਸਿਹਤ ਸਹੂਲਤਾਂ ਦੇਣਗੀਆਂ। ਉਨ੍ਹਾਂ ਨੇ ਕਿਹਾ ਕਿ ਹੋਲਾ ਮਹੱਲਾ ਮੋਕੇ ਗੁਰੂ ਸਾਹਿਬ ਦੀਆਂ ਲਾਡਲੀਆਂ ਫੌਜਾ ਨਿਹੰਗ ਸਿੰਘ ਆਪਣੇ ਘੋੜੀਆਂ ਨਾਲ ਇੱਥੇ ਪੁੱਜਦੇ ਹਨ, ਜਿਨ੍ਹਾਂ ਦੇ ਘੋੜੀਆਂ ਲਈ ਵਿਸੇਸ਼ ਵੈਟਨਰੀ ਡਿਸਪੈਂਸਰੀਆਂ ਕਾਇਮ ਕੀਤੀਆ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਸਮੁੱਚੇ ਮੇਲਾ ਖੇਤਰ ਵਿਚ ਨਿਰਵਿਘਨ ਬਿਜਲੀ ਅਤੇ ਜਲ ਸਪਲਾਈ ਆਰਜ਼ੀ ਪਖਾਨੇ, ਰੋਸ਼ਨੀ, ਸਾਫ ਸਫਾਈ, ਪਾਣੀ ਦਾ ਛਿੜਕਾਓ, ਫੋਗਿੰਗ ਦਾ ਪ੍ਰਬੰਧ ਕੀਤਾ ਗਿਆ ਹੈ।   ਸ੍ਰ.ਬੈਂਸ ਨੇ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਲਈ ਵਿਸੇਸ਼ ਟੀਮਾਂ ਦਾ ਗਠਨ ਕੀਤਾ ਗਿਆ , ਹਰ ਸੈਕਟਰ ਦੇ ਇੰਚਾਰਜ ਜੀ.ਓ ਲਗਾਏ ਗਏ ਹਨ, ਪਾਰਕਿੰਗ ਸਥਾਨਾ ਤੇ ਵੀ ਢੁਕਵੀਆਂ ਸਹੂਲਤਾਂ ਉਪਲੱਬਧ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ ਤਿਉਹਾਰ ਮੌਕੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੇ ਪੂਰੀ ਤਰਾਂ ਮਨਾਹੀ ਕੀਤੀ ਗਈ ਹੈ। ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਹਦੂਦ ਅੰਦਰ ਸ਼ਰਾਬ, ਮੀਟ ਅਤੇ ਕਿਸੇ ਵੀ ਕਿਸਮ ਦਾ ਤੰਬਾਕੂ ਵਾਲੀਆਂ ਵਸਤੂਆਂ ਦੇ ਵੇਚਣ ਤੇ ਵਰਤਣ ਤੇ ਪੂਰੀ ਪਾਬੰਦੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਧਾਰਮਿਕ ਸਖਸ਼ੀਅਤਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਸੰਗਤਾਂ ਨੂੰ ਅਪੀਲ ਕਰਨ ਕਿ ਉਹ ਇਸ ਤਿਉਹਾਰ ਮੌਕੇ ਮਰਿਆਦਾ ਦਾ ਪਾਲਣ ਕਰਨ। ਉਨ੍ਹਾਂ ਨੇ ਕਿਹਾ ਕਿ ਹੋਲਾ ਮਹੱਲਾ ਤਿਉਹਾਰ ਸਾਡਾ ਸਭ ਤੋ ਵੱਡਾ ਤਿਉਹਾਰ ਹੈ ਜਿਸ ਨੂੰ ਅਸੀ ਰਲ ਮਿਲ ਕੇ ਮਨਾਂਉਣਾਂ ਹੈ, ਇਸ ਦੇ ਲਈ ਸਭ ਦਾ ਸਹਿਯੋਗ ਜਰੂਰੀ ਹੈ।ਹੋਲਾ ਮਹੱਲਾ ਤਿਉਹਾਰ ਮੌਕੇ ਕਰਾਫਟ ਮੇਲਾ ਅਤੇ ਵਿਰਾਸਤੀ ਖੇਡਾਂ ਹੋਣਗੀਆਂ ਮੁੱਖ ਆਕਰਸ਼ਣਸ੍ਰ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਰਾਸਤ ਏ ਖਾਲਸਾ ਵਿਚ ਕਰਾਫਟ ਮੇਲਾ ਲਗਾਇਆ ਜਾਵੇਗਾ ਜਿੱਥੇ ਪੰਜਾਬ ਦੇ ਹੁਨਰ ਨੂੰ ਦਰਸਾਇਆ ਜਾਵੇਗਾ। ਚਰਨ ਗੰਗਾ ਸਟੇਡੀਅਮ ਵਿੱਚ ਵਿਰਾਸਤੀ ਖੇਡਾਂ ਕਰਵਾਇਆ ਜਾਣਗੀਆਂ ਜਿਸ ਵਿੱਚ ਪੰਜਾਬ ਦੇ ਵਿਰਸੇ ਦੀ ਝਲਕ ਨਜ਼ਰ ਆਵੇਗੀ।        ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਐੱਸਪੀ ਅਰਵਿੰਦ ਮੀਨਾ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਕਮ ਮੇਲਾ ਅਫਸਰ ਜਸਪ੍ਰੀਤ ਸਿੰਘ, ਆਰਟੀਓ ਅਰਸ਼ਦੀਪ ਸਿੰਘ, ਸ.ਗੁਰਕਰਨ ਸਿੰਘ ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ, ਐਸਡੀਐਮ ਮੋਰਿੰਡਾ ਗੁਰਦੇਵ ਸਿੰਘ ਧੰਮ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ,  ਡੀਐੱਸਪੀ ਸ੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ, ਡੀਐੱਸਪੀ ਕੁਲਭੂਸ਼ਣ, ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ, ਸਿਵਲ ਸਰਜਨ ਡਾ. ਨਵਰੂਪ ਕੌਰ, ਐਸਜੀਪੀਸੀ ਤੋਂ ਸੂਚਨਾ ਅਫਸਰ ਹਰਪ੍ਰੀਤ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਐਸਐਸ ਭੁੱਲਰ, ਐੱਸਐੱਚਓ ਸ੍ਰੀ ਅਨੰਦਪੁਰ ਸਾਹਿਬ ਦਾਨਿਸ਼ਵੀਰ ਸਿੰਘ, ਕਾਰਜ ਸਾਧਕ ਅਫਸਰ ਸ੍ਰੀ ਅਨੰਦਪੁਰ ਸਾਹਿਬ ਗੁਰਦੀਪ ਸਿੰਘ, ਜ਼ਿਲ੍ਹਾ ਫੂਡ ਸਪਲਾਈ ਅਫਸਰ ਡਾ.ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਵੱਖ ਵੱਖ ਵਿਭਾਗਾਂ ਤੋਂ ਹੋਰ ਉੱਚ ਅਧਿਕਾਰੀ ਹਾਜ਼ਰ ਸਨ। 

Punjab

ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ – ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਤਰਨ ਤਾਰਨ, 13 ਫਰਵਰੀ :           ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਤਰਨ ਤਾਰਨ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਤਰਨ ਤਾਰਨ ਵਿਖੇ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਅਤੇਨੂੰ ਸਨਮਾਨ ਸਮਾਰੋਹ ਕਰਵਾਇਆ ਗਿਆ। ਕੈਬਨਿਟ ਮੰਤਰੀ ਜੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਲਾਲਜੀਤ ਸਿੰਘ ਭੁੱਲਰ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਅਤੇ ਹੋਰ ਅਹਿਮ ਸ਼ਖਸੀਅਤਾਂ ਵੀ ਇਸ ਮੌਕੇ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੀਆਂ।ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਬਜ਼ੁਰਗਾਂ ਦਾ ਸਨਮਾਨ, ਦੇਖਭਾਲ ਅਤੇ ਸੁਰੱਖਿਆ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਬਜ਼ੁਰਗਾਂ ਨੂੰ ਇਕੋ ਥਾਂ ‘ਤੇ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਇਸ ਮੌਕੇ ਉਨ੍ਹਾਂ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੰਡੇ ਅਤੇ ਕਈ ਸੀਨੀਅਰ ਨਾਗਰਿਕਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ।ਇਸ ਤੋਂ ਪਹਿਲਾਂ ਸਮਾਗਮ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਹੁਲ ਅਰੋੜਾ ਨੇ ਮੁਹਿੰਮ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਜ਼ੁਰਗਾਂ ਦੀ ਸਮਾਜਿਕ ਸੁਰੱਖਿਆ, ਸਿਹਤ ਸਹੂਲਤਾਂ ਅਤੇ ਕਾਨੂੰਨੀ ਸੁਰੱਖਿਆ ਯਕੀਨੀ ਬਣਾਉਣਾ ਵਿਭਾਗ ਦੀ ਪਹਿਲ ਹੈ।ਸਿਵਲ ਸਰਜਨ ਤਰਨ ਤਾਰਨ ਗੁਰਪ੍ਰੀਤ ਸਿੰਘ ਰਾਏ ਨੇ ਆਪਣੇ ਵਿਸਥਾਰਪੂਰਕ ਭਾਸ਼ਨ ਦੌਰਾਨ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਮਹੱਤਵਪੂਰਨ ਸੁਝਾਅ ਦਿੱਤੇ। ਉਨ੍ਹਾਂ ਨੇ ਕਿਹਾ ਕਿ ਨਿਯਮਿਤ ਸਿਹਤ ਜਾਂਚ, ਸੰਤੁਲਿਤ ਆਹਾਰ, ਸਮੇਂ-ਸਿਰ ਦਵਾਈਆਂ ਅਤੇ ਸਕਾਰਾਤਮਕ ਸੋਚ ਨਾਲ ਬਜ਼ੁਰਗ ਲੰਮਾ ਅਤੇ ਤੰਦਰੁਸਤ ਜੀਵਨ ਜੀ ਸਕਦੇ ਹਨ। ਉਨ੍ਹਾਂ ਨੇ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਮੁਫ਼ਤ ਸਿਹਤ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ।ਸੀ.ਐਮ ਯੋਗਸ਼ਾਲਾ ਦੇ ਯੋਗ ਇੰਚਾਰਜ ਹਰਮਨਦੀਪ ਸਿੰਘ ਨੇ ਬਜ਼ੁਰਗਾਂ ਲਈ ਸਾਧਾਰਨ ਯੋਗ ਅਭਿਆਸਾਂ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਨਿਯਮਿਤ ਯੋਗ ਅਤੇ ਪ੍ਰਾਣਾਯਾਮ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਰਹਿੰਦਾ ਹੈ, ਜੋੜਾਂ ਦਾ ਦਰਦ ਘਟਦਾ ਹੈ, ਸ਼ੂਗਰ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ ਅਤੇ ਮਾਨਸਿਕ ਤਣਾਅ ਘਟਦਾ ਹੈ। ਉਨ੍ਹਾਂ ਕਿਹਾ ਕਿ ਸੀ.ਐਮ ਯੋਗਸ਼ਾਲਾ ਦੇ ਮੁਫ਼ਤ ਯੋਗ ਸੈਸ਼ਨ ਬਜ਼ੁਰਗਾਂ ਨੂੰ ਸਿਹਤਮੰਦ ਅਤੇ ਸਰਗਰਮ ਜੀਵਨ ਜੀਊਣ ਵਿੱਚ ਮਦਦਗਾਰ ਸਾਬਿਤ ਹੋ ਰਹੇ ਹਨ।ਸਿਵਲ ਹਸਪਤਾਲ ਤਰਨ ਤਾਰਨ ਦੀ ਡਾ. ਨੀਰਜ ਲਤਾ ਨੇ ਵੀ ਬਜ਼ੁਰਗਾਂ ਦੀ ਰੋਜ਼ਾਨਾ ਸਿਹਤ ਸੰਭਾਲ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ।ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਸਹਾਇਕ ਕਾਨੂੰਨੀ ਸਹਾਇਤਾ ਵਕੀਲ ਐਡਵੋਕੇਟ ਰਣਕਰਨਬੀਰ ਸਿੰਘ ਨੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ।ਇਸ ਕੈਂਪ ਵਿੱਚ ਸੀਨੀਅਰ ਨਾਗਰਿਕਾਂ ਲਈ ਵੱਖ-ਵੱਖ ਮੈਡੀਕਲ ਕੈਂਪ ਲਗਾਏ ਗਏ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਬਜ਼ੁਰਗਾਂ ਲਈ ਬੁਢਾਪਾ ਪੈਨਸ਼ਨ,  ਸੀਨੀਅਰ ਸਿਟੀਜ਼ਨ ਕਾਰਡ ਅਤੇ ਕਾਨੂੰਨੀ ਸਲਾਹ ਨਾਲ ਸਬੰਧਤ ਵਿਸ਼ੇਸ਼ ਕਾਊਂਟਰ ਵੀ ਸਥਾਪਿਤ ਕੀਤੇ ਗਏ। ਇਨ੍ਹਾਂ ਸੇਵਾਵਾਂ ਦਾ ਵੱਡੀ ਗਿਣਤੀ ਵਿੱਚ ਪਹੁੰਚੇ ਬਜ਼ੁਰਗਾਂ ਨੇ ਭਰਪੂਰ ਲਾਹਾ ਲਿਆ। 

Punjab

ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ, ਨਿਯਮਾਂ ਦੀ ਉਲੰਘਣਾ ‘ਤੇ ਸਖ਼ਤ ਕਾਰਵਾਈ

ਹੁਸ਼ਿਆਰਪੁਰ, 13 ਫਰਵਰੀ :ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਆਰਟੀਓ ਅਮਨਦੀਪ ਕੌਰ ਘੁੰਮਣ ਵੱਲੋਂ ਜ਼ਿਲ੍ਹੇ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਉਦੇਸ਼ ‘ਸੇਫ਼ ਸਕੂਲ ਵਾਹਨ ਯੋਜਨਾ’ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਲਈ ਸੁਰੱਖਿਅਤ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ।ਆਰਟੀਓ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਮੁਹਿੰਮ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ, ਜਿਸ ਵਿੱਚ ਬੱਸਾਂ ਦੇ ਫਿਟਨੈਸ ਸਰਟੀਫਿਕੇਟ, ਡਰਾਈਵਰ ਲਾਇਸੈਂਸ, ਕੰਡਕਟਰਾਂ ਦੀ ਮੌਜੂਦਗੀ, ਫਸਟ ਏਡ ਬਾਕਸ, ਅੱਗ ਬੁਝਾਉਣ ਵਾਲੇ ਯੰਤਰ, ਸਪੀਡ ਗਵਰਨਰ, ਸੀਸੀਟੀਵੀ ਕੈਮਰੇ ਅਤੇ ਜੀਪੀਐਸ ਸਿਸਟਮ ਆਦਿ ਦੀ ਜਾਂਚ ਕੀਤੀ ਗਈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਵਿਰੁੱਧ ਮੋਟਰ ਵਹੀਕਲ ਐਕਟ ਤਹਿਤ ਚਲਾਨ ਜਾਰੀ ਕਰਕੇ ਲੋੜੀਂਦੀ ਕਾਰਵਾਈ ਕੀਤੀ ਗਈ।ਉਨ੍ਹਾਂ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਰੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਵਾਹਨਾਂ ਨੂੰ ‘ਸੇਫ਼ ਸਕੂਲ ਵਾਹਨ ਯੋਜਨਾ’ ਦੇ ਅਨੁਸਾਰ ਰੱਖਣ ਅਤੇ ਸਮੇਂ-ਸਮੇਂ ‘ਤੇ ਨਿਰਧਾਰਤ ਮਾਪਦੰਡਾਂ ਦੀ ਜਾਂਚ ਯਕੀਨੀ ਬਣਾਉਣ। 

Punjab

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ

 ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ. ਵਿੰਗ ਦੇ ਸੂਬਾ ਵਿੱਤ ਸਕੱਤਰ ਰਹੇ ਸਰਦਾਰ ਅਮਰਜੀਤ ਸਿੰਘ ਕੋਕਰੀ ਕਲਾਂ ਅੱਜ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਨੇ ਨਿਹਾਲ ਸਿੰਘ ਵਾਲਾ ਖੇਤਰ ਵਿੱਚ ਲੰਬੇ ਸਮੇਂ ਤੋਂ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦਾ ‘ਆਪ’ ਵਿੱਚ ਆਉਣਾ ਮਾਨ ਸਰਕਾਰ ਦੇ ਕੰਮਾਂ ਪ੍ਰਤੀ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਪ੍ਰਤੀਕ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਕੋਕਰੀ ਕਲਾਂ ਨੇ ਭਾਜਪਾ ਦੀਆਂ ਲੋਕ-ਵਿਰੋਧੀ ਰਾਜਨੀਤੀ ਅਤੇ ਨੀਤੀਆਂ ਤੋਂ ਮੋਹ ਭੰਗ ਹੋਣ ਤੋਂ ਬਾਅਦ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਪੰਜਾਬ ਵਿੱਚ ‘ਆਪ’ ਦੇ ਸ਼ਾਸਨ ਮਾਡਲ, ਖ਼ਾਸ ਕਰਕੇ 300 ਯੂਨਿਟ ਮੁਫ਼ਤ ਬਿਜਲੀ ਅਤੇ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਤੋਂ ਬਹੁਤ ਪ੍ਰਭਾਵਿਤ ਸਨ, ਜਿਸ ਨੇ ਆਮ ਪਰਿਵਾਰਾਂ ਨੂੰ ਅਸਲ ਰਾਹਤ ਦਿੱਤੀ ਹੈ। ਚੀਮਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸਿਰਫ਼ ਇੱਕ ਹੀ ਪਾਰਟੀ ਹੈ ਜੋ ਆਮ ਆਦਮੀ ਦਾ ਹੱਥ ਫੜਦੀ ਹੈ, ਉਸ ਦੇ ਨਾਲ ਖੜ੍ਹਦੀ ਹੈ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਦੀ ਹੈ, ਅਤੇ ਉਹ ਪਾਰਟੀ ਆਮ ਆਦਮੀ ਪਾਰਟੀ ਹੈ। ਚੀਮਾ ਨੇ ਜਾਣਕਾਰੀ ਦਿੱਤੀ ਕਿ ਅਮਰਜੀਤ ਸਿੰਘ ਦੇ ਨਾਲ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਸਰਪੰਚਾਂ, ਪੰਚਾਂ ਅਤੇ ਨੰਬਰਦਾਰਾਂ ਸਮੇਤ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕ ਵੀ ‘ਆਪ’ ਵਿੱਚ ਸ਼ਾਮਲ ਹੋਏ ਹਨ। ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕਰਦਿਆਂ ਚੀਮਾ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਸਤਿਕਾਰ ਅਤੇ ਬਣਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਮਰਜੀਤ ਸਿੰਘ ਨੇ ਪਹਿਲਾਂ ਫੌਜ ਵਿੱਚ ਸੇਵਾ ਨਿਭਾ ਕੇ ਦੇਸ਼ ਦੀ ਸੇਵਾ ਕੀਤੀ ਹੈ ਅਤੇ ਬਾਅਦ ਵਿੱਚ ਜਨਤਕ ਜੀਵਨ ਵਿੱਚ ਸਰਗਰਮ ਰਹੇ ਹਨ। ਚੀਮਾ ਅਨੁਸਾਰ ਅਜਿਹੇ ਤਜ਼ਰਬੇਕਾਰ ਅਤੇ ਸਮਰਪਿਤ ਲੋਕਾਂ ਦਾ ‘ਆਪ’ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਪੰਜਾਬ ਨਿਰਣਾਇਕ ਤੌਰ ‘ਤੇ ਕੰਮ, ਇਮਾਨਦਾਰੀ ਅਤੇ ਲੋਕ ਭਲਾਈ ਦੀ ਰਾਜਨੀਤੀ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਦਲਿਤਾਂ, ਗਰੀਬਾਂ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਹੈ ਅਤੇ ‘ਆਪ’ ਹਰ ਨਾਗਰਿਕ ਲਈ ਸਨਮਾਨ, ਮੌਕੇ ਅਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। 

Punjab

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ:ਹੋਲੇ ਮਹੱਲੇ ਦੇ ਪਵਿੱਤਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੂਪਨਗਰ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਟੈਂਟ ਸਿਟੀ, ਟਰਾਲੀ ਸਿਟੀ, ਸਮਰਪਿਤ ਪਾਰਕਿੰਗ ਜ਼ੋਨ ਬਣਾਉਣ ਤੋਂ ਇਲਾਵਾ ਸੰਗਤ ਦੀ ਸੌਖਾਲੀ ਯਾਤਰਾ ਲਈ ਸ਼ਟਲ ਬੱਸ ਅਤੇ ਆਟੋਰਿਕਸ਼ਾ ਸੇਵਾ ਸ਼ੁਰੂ ਕਰਨ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਆਉਣ ਵਾਲੀ ਸਾਰੀ ਸੰਗਤ ਲਈ ਅਧਿਆਤਮਿਕ ਮਾਹੌਲ ਨੂੰ ਯਕੀਨੀ ਬਣਾਇਆ ਜਾ ਸਕੇ।ਸਿੱਖ ਪਰੰਪਰਾਵਾਂ ਦੇ ਸ਼ਾਨਦਾਰ ਜਸ਼ਨਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਵਿੱਤਰ ਨਗਰੀ ਵਿਖੇ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਪ੍ਰਤੀ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬੁਨਿਆਦੀ ਢਾਂਚੇ ਅਤੇ ਭਾਰੀ ਇਕੱਠ ਦੇ ਪ੍ਰਬੰਧਨ ਲਈ ਰਣਨੀਤੀਆਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਸਮੀਖਿਆ ਦੌਰਾਨ ਇਹ ਯਕੀਨੀ ਬਣਾਇਆ ਗਿਆ ਕਿ ਤਿੰਨ ਦਿਨਾਂ ਸਮਾਗਮ ਦੌਰਾਨ ਸਿੱਖ ਧਰਮ ਦੇ ਮੂਲ ਸਿਧਾਂਤਾਂ ਨੂੰ ਬਰਕਰਾਰ ਰੱਖਿਆ ਜਾਵੇ।ਸ. ਬੈਂਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਅੱਠ ਏਕੜ ਵਿੱਚ ਟੈਂਟ ਸਿਟੀ, ਇੱਕ ਸਮਰਪਿਤ ਟਰਾਲੀ ਸਿਟੀ, 60 ਸ਼ਟਲ ਬੱਸਾਂ, 100 ਈ-ਰਿਕਸ਼ਾ,  ਪੈਦਲ ਚੱਲਣ ਵਾਲਿਆਂ ਲਈ ਰਸਤੇ ਵਾਲੀਆਂ ਅਤੇ 25 ਪਾਰਕਿੰਗ ਜ਼ੋਨਾਂ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਸ. ਹਰਜੋਤ ਸਿੰਘ ਬੈਂਸ ਨੇ ਸਬੰਧਤ ਸੀਨੀਅਰ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਵਾਲੀ ਸੰਗਤ ਲਈ ਸੁਚਾਰੂ ਆਵਾਜਾਈ ਯਕੀਨੀ ਜਾਵੇ, ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਿਆ ਜਾਵੇ ਅਤੇ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਣ ਦਿੱਤੀ ਜਾਵੇ।ਸ. ਬੈਂਸ ਨੇ ਕਿਹਾ, “ਅਸੀਂ ਮਿਲ ਕੇ ਇਕ ਅਜਿਹਾ ਮਾਹੌਲ ਸਿਰਜਣਾ ਚਾਹੁੰਦੇ ਹਾਂ ਜਿੱਥੇ ਸ਼ਰਧਾ ਭਾਵਨਾ ‘ਤੇ ਧਿਆਨ ਕੇਂਦਰਤ ਕੀਤਾ ਜਾਵੇ। ਅਸੀਂ ਆਪਣੀ ਯੋਜਨਾਬੰਦੀ ਵਿੱਚ ਕੋਈ ਕਸਰ ਨਹੀਂ ਛੱਡਾਂਗੇ। ਸੰਗਤ ਦੀ ਸਹੂਲਤ ਲਈ ਅੱਠ ਏਕੜ ਵਿੱਚ ਫੈਲੀ ਟੈਂਟ ਸਿਟੀ ਤੋਂ ਲੈ ਕੇ ਸ਼ਟਲ ਬੱਸਾਂ ਦੇ ਬੇੜੇ ਤੱਕ ਹਰ ਲੌਜਿਸਟਿਕਲ ਸਹਾਇਤਾ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸੁਚਾਰੂ ਆਵਾਜਾਈ, ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਇਆ ਜਾਵੇ ਅਤੇ ਸੰਗਤ ਨੂੰ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।” ਸ. ਬੈਂਸ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਤਾਂ ਜੋ ਹੋਲੇ ਮੁਹੱਲੇ ਦੌਰਾਨ ਸਾਰਾ ਸਿਸਟਮ ਸੁਚੱਜੇ ਢੰਗ ਨਾਲ ਕੰਮ ਕਰੇ।

Punjab

'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਚੰਡੀਗੜ੍ਹ, 13 ਫਰਵਰੀ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀਆਂ ਗਈਆਂ ਸ਼ਰਮਨਾਕ, ਜਾਤੀਵਾਦੀ ਅਤੇ ਅਪਮਾਨਜਨਕ ਟਿੱਪਣੀਆਂ ਖ਼ਿਲਾਫ਼ ਸੂਬੇ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤੇ। ਪਾਰਟੀ ਨੇ ਕਿਹਾ ਕਿ ਇਹ ਸਿਰਫ਼ ਇੱਕ ਮੰਤਰੀ ਦਾ ਹੀ ਨਹੀਂ, ਸਗੋਂ ਸਮੁੱਚੇ ਦਲਿਤ ਭਾਈਚਾਰੇ ਅਤੇ ਆਪਣੀ ਰੋਜ਼ੀ-ਰੋਟੀ ਇੱਜ਼ਤ ਨਾਲ ਕਮਾਉਣ ਵਾਲੇ ਮਿਹਨਤਕਸ਼ ਲੋਕਾਂ ਅਤੇ ਮਜ਼ਦੂਰਾਂ ਦਾ ਅਪਮਾਨ ਹੈ। ਇਨ੍ਹਾਂ ਮੁਜ਼ਾਹਰਿਆਂ ਵਿੱਚ ‘ਆਪ’ ਆਗੂਆਂ, ਮੰਤਰੀਆਂ, ਵਿਧਾਇਕਾਂ, ਪਾਰਟੀ ਵਰਕਰਾਂ ਅਤੇ ਸਥਾਨਕ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ “ਦਲਿਤ-ਵਿਰੋਧੀ ਕਾਂਗਰਸ ਮੁਰਦਾਬਾਦ” ਅਤੇ “ਬਾਜਵਾ ਮੁਰਦਾਬਾਦ” ਦੇ ਨਾਅਰੇ ਲਗਾਏ ਅਤੇ ਮੰਗ ਕੀਤੀ ਕਿ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਦਲਿਤ ਭਾਈਚਾਰੇ ਅਤੇ ਸਾਰੇ ਮਿਹਨਤਕਸ਼ ਲੋਕਾਂ ਤੋਂ ਜਨਤਕ ਤੌਰ ‘ਤੇ ਮੁਆਫੀ ਮੰਗਣ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਪੰਜਾਬ ਦੇ ਲੋਕਾਂ ਸਾਹਮਣੇ ਨੰਗੀ ਹੋ ਗਈ ਹੈ। ਪੰਨੂ ਨੇ ਚਿਤਾਵਨੀ ਦਿੱਤੀ ਕਿ ਉਹ ਸੂਬੇ ਵਿੱਚ ਕਿਸੇ ਨੂੰ ਵੀ ਦਲਿਤਾਂ ਨੂੰ ਨੀਵਾਂ ਦਿਖਾਉਣ ਜਾਂ ਕਾਮਾ ਸ਼੍ਰੇਣੀ ਦੇ ਲੋਕਾਂ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਬਲਤੇਜ ਪੰਨੂ ਨੇ ਕਿਹਾ ਕਿ ਬਾਜਵਾ ਦੀ ਭਾਸ਼ਾ ਕਾਂਗਰਸ ਪਾਰਟੀ ਦੀ ਦਲਿਤਾਂ ਪ੍ਰਤੀ ਡੂੰਘੀ ਨਫ਼ਰਤ ਅਤੇ ਹਾਸ਼ੀਏ ‘ਤੇ ਪਏ ਭਾਈਚਾਰਿਆਂ ਨੂੰ ਰਾਜਨੀਤਿਕ ਹੰਕਾਰ ਕਾਰਨ ਜ਼ਲੀਲ ਕਰਨ ਦੇ ਪੁਰਾਣੇ ਇਤਿਹਾਸ ਨੂੰ ਸਾਫ਼ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ‘ਆਪ’ ਸ਼ਾਸਨ, ਸਿੱਖਿਆ, ਸਿਹਤ, ਰੁਜ਼ਗਾਰ ਅਤੇ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਉੱਥੇ ਬਾਜਵਾ ਵਰਗੇ ਕਾਂਗਰਸੀ ਆਗੂ ਅਜੇ ਵੀ ਉਸੇ ਜਾਗੀਰਦਾਰੂ ਅਤੇ ਜਾਤੀਵਾਦੀ ਮਾਨਸਿਕਤਾ ਵਿੱਚ ਫਸੇ ਹੋਏ ਹਨ ਜਿਸ ਨੂੰ ਪੰਜਾਬ ਵਾਰ-ਵਾਰ ਨਕਾਰ ਚੁੱਕਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਬਾਜਵਾ ਦੀ ਟਿੱਪਣੀ ਪੰਜਾਬ ਦੇ ਉਨ੍ਹਾਂ ਮਿਹਨਤਕਸ਼ ਲੋਕਾਂ ਦਾ ਵੀ ਸਿੱਧਾ ਅਪਮਾਨ ਹੈ, ਖ਼ਾਸ ਕਰਕੇ ਬੈਂਡ-ਬਾਜਾ ਵਜਾਉਣ ਵਾਲੇ ਕਲਾਕਾਰਾਂ, ਦਿਹਾੜੀਦਾਰ ਮਜ਼ਦੂਰਾਂ ਅਤੇ ਹੋਰ ਕਲਾਕਾਰਾਂ ਦਾ, ਜੋ ਵਿਆਹਾਂ, ਧਾਰਮਿਕ ਸਮਾਗਮਾਂ ਅਤੇ ਸਮਾਜਿਕ ਪ੍ਰੋਗਰਾਮਾਂ ਦੌਰਾਨ ਅਣਥੱਕ ਮਿਹਨਤ ਕਰਦੇ ਹਨ। ਬਲਤੇਜ ਪੰਨੂ ਨੇ ਕਾਂਗਰਸ ਹਾਈਕਮਾਂਡ ਨੂੰ ਚੁਣੌਤੀ ਦਿੱਤੀ ਕਿ ਉਹ ਸਪੱਸ਼ਟ ਕਰਨ ਕਿ ਕੀ ਪ੍ਰਤਾਪ ਬਾਜਵਾ ਦੀ ਜਾਤੀਵਾਦੀ ਭਾਸ਼ਾ ਪਾਰਟੀ ਦੀ ਅਧਿਕਾਰਤ ਸੋਚ ਹੈ? ਕੀ ਕਾਂਗਰਸ ਬਾਜਵਾ ਦੀਆਂ ਅਪਮਾਨਜਨਕ ਟਿੱਪਣੀਆਂ ਦੇ ਨਾਲ ਖੜ੍ਹੀ ਹੈ, ਕੀ ਕਾਂਗਰਸ ਪ੍ਰਧਾਨ ਅਤੇ ਸੀਨੀਅਰ ਆਗੂ ਜਨਤਕ ਤੌਰ ‘ਤੇ ਉਨ੍ਹਾਂ ਦੀ ਨਿੰਦਾ ਕਰਨਗੇ, ਜਾਂ ਉਹ ਫਿਰ ਤੋਂ ਚੁੱਪ ਰਹਿਣਗੇ—ਜਿਵੇਂ ਕਿ ਉਹ ਹਮੇਸ਼ਾ ਦਲਿਤਾਂ ‘ਤੇ ਹਮਲੇ ਜਾਂ ਅਪਮਾਨ ਵੇਲੇ ਕਰਦੇ ਆਏ ਹਨ? ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸ ਦੀ ਚੁੱਪ ਹੀ ਸਾਬਤ ਕਰਦੀ ਹੈ ਕਿ ਬਾਜਵਾ ਦਾ ਬਿਆਨ ਨਿੱਜੀ ਗਲਤੀ ਨਹੀਂ ਸੀ, ਸਗੋਂ ਕਾਂਗਰਸ ਪਾਰਟੀ ਦਾ ਅਸਲੀ ਚਿਹਰਾ ਅਤੇ ਮਾਨਸਿਕਤਾ ਹੈ। ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਕੀਤੇ ਗਏ, ਜਿਨ੍ਹਾਂ ਵਿੱਚ ਮਲੇਰਕੋਟਲਾ ਅਤੇ ਰੋਪੜ ਵਿੱਚ ਹੋਏ ਵੱਡੇ ਮੁਜ਼ਾਹਰੇ ਸ਼ਾਮਲ ਹਨ। ਇੱਥੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀਆਂ ਅਤੇ ਬੈਂਡ-ਬਾਜਾ ਕਲਾਕਾਰਾਂ ਨੇ ‘ਆਪ’ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਬਾਜਵਾ ਅਤੇ ਕਾਂਗਰਸ ਪਾਰਟੀ ਦੀ ਦਲਿਤ ਵਿਰੋਧੀ ਸੋਚ ਦੀ ਸਖ਼ਤ ਨਿੰਦਾ ਕੀਤੀ। ਹੁਸ਼ਿਆਰਪੁਰ, ਕਪੂਰਥਲਾ, ਐਸ.ਬੀ.ਐਸ. ਨਗਰ, ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ, ਫਰੀਦਕੋਟ, ਫਤਹਿਗੜ੍ਹ ਸਾਹਿਬ, ਲੁਧਿਆਣਾ, ਮੋਗਾ, ਮਲੇਰਕੋਟਲਾ, ਪਟਿਆਲਾ, ਰੂਪਨਗਰ, ਸੰਗਰੂਰ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਐਸ.ਏ.ਐਸ. ਨਗਰ ਸਮੇਤ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਹੋਏ। ‘ਆਪ’ ਦੇ ਮੰਤਰੀਆਂ, ਵਿਧਾਇਕਾਂ ਅਤੇ ਵਰਕਰਾਂ ਨੇ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਆਵਾਜ਼ ਬੁਲੰਦ ਕੀਤੀ। ਬਲਤੇਜ ਪੰਨੂ ਨੇ ਸਪੱਸ਼ਟ ਕੀਤਾ ਕਿ ਪੰਜਾਬ ਬਰਾਬਰੀ ਦੀ ਧਰਤੀ ਹੈ, ਜੋ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ‘ਤੇ ਚੱਲਦਾ ਹੈ। ਪੰਜਾਬ ਦੇ ਲੋਕ ਦਲਿਤਾਂ ਅਤੇ ਮਿਹਨਤਕਸ਼ ਭਾਈਚਾਰਿਆਂ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਪੰਨੂ ਨੇ ਕਿਹਾ ਕਿ ਜਦੋਂ ਤੱਕ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਬਿਨਾਂ ਸ਼ਰਤ ਮੁਆਫੀ ਨਹੀਂ ਮੰਗਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। 

Punjab

ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 13 ਫਰਵਰੀ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਜਸਪਾਲ ਸਿੰਘ ਅਤੇ ਰਿਸ਼ਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਫੋਕਲ ਪੁਆਇੰਟ, ਲੁਧਿਆਣਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਫੋਕਲ ਪੁਆਇੰਟ, ਲੁਧਿਆਣਾ ਵਿਖੇ ਇੱਕ ਪ੍ਰੋਡਕਸ਼ਨ ਯੂਨਿਟ ਚਲਾਉਂਦਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਯੂਨਿਟ ਦੇ ਸਬੰਧ ਵਿੱਚ ਉਤਪਾਦਨ ਸਰਟੀਫਿਕੇਟ ਦੀ ਸਹੀ ਮਿਤੀ ਲਈ ਅਰਜ਼ੀ ਦਿੱਤੀ ਅਤੇ ਇਹ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੋਂ 45000 ਰੁਪਏ ਦੀ ਰਿਸ਼ਵਤ ਮੰਗੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮਾਂ ਵੱਲੋਂ ਰਿਸ਼ਵਤ ਮੰਗਣ ਸਬੰਧੀ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ।ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਤਿੰਨੋਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧ ਵਿੱਚ ਉਕਤ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। 

Punjab

"ਕਪੂਰਥਲਾ 'ਚ ਖ਼ੁਸ਼ੀਆਂ ਮਾਤਮ 'ਚ ਬਦਲੀਆਂ; ਵਿਆਹ ਤੋਂ 2 ਦਿਨ ਪਹਿਲਾਂ ਇਕਲੌਤੇ ਪੁੱਤ ਨੇ ਕੀਤੀ ਖ਼ੁਦਕੁਸ਼ੀ"

ਪੰਜਾਬ ਦੇ ਕਪੂਰਥਲਾ ਵਿੱਚ ਇੱਕ ਨੌਜਵਾਨ ਵਪਾਰੀ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਦਾ ਵਿਆਹ ਦੋ ਦਿਨ ਬਾਅਦ ਹੋਣਾ ਸੀ, ਜਿਸ ਨਾਲ ਉਸਦੇ ਪਰਿਵਾਰ ਦਾ ਖੁਸ਼ੀ ਵਾਲਾ ਮਾਹੌਲ ਸੋਗ ਵਿੱਚ ਬਦਲ ਗਿਆ। ਅੱਜ ਉਸਦੇ ਘਰ ਵਿੱਚ ਸ਼ਗਨ ਸਮਾਰੋਹ ਵੀ ਹੋਇਆ। ਮ੍ਰਿਤਕ ਇਕਲੌਤਾ ਪੁੱਤਰ ਸੀ ਅਤੇ ਉਸਦੀ ਮੰਗਣੀ ਜਲੰਧਰ ਦੀ ਇੱਕ ਔਰਤ ਨਾਲ ਹੋਈ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ (ਸ਼ੁੱਕਰਵਾਰ) ਦੁਪਹਿਰ 3 ਵਜੇ ਦੇ ਕਰੀਬ, ਉਹ ਆਪਣੇ ਘਰ ਦੀ ਤੀਜੀ ਮੰਜ਼ਿਲ ‘ਤੇ ਗਿਆ, ਜਿੱਥੇ ਉਸਨੇ ਬਾਥਰੂਮ ਤੋਂ ਫਾਹਾ ਲੈ ਲਿਆ। ਜਦੋਂ ਉਹ ਕਾਫ਼ੀ ਦੇਰ ਤੱਕ ਨਹੀਂ ਮਿਲਿਆ, ਤਾਂ ਪਰਿਵਾਰ ਨੇ ਉਸਦੀ ਭਾਲ ਕੀਤੀ ਅਤੇ ਕਮਰਾ ਖੋਲ੍ਹਣ ‘ਤੇ ਉਸਨੂੰ ਲਟਕਦਾ ਪਾਇਆ। ਕਮਰਾ ਖੋਲ੍ਹਣ ਤੋਂ ਬਾਅਦ, ਬਾਥਰੂਮ ਵਿੱਚ ਦਾਖਲ ਹੁੰਦੇ ਹੀ ਹੰਗਾਮਾ ਹੋ ਗਿਆ। ਪਰਿਵਾਰ ਨੌਜਵਾਨ ਨੂੰ ਫਾਹੇ ਤੋਂ ਹੇਠਾਂ ਉਤਾਰ ਕੇ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਿਟੀ ਪੁਲਿਸ ਸਟੇਸ਼ਨ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਹ ਮਨਿਆਰੀ ਦਾ ਇੱਕ ਵਪਾਰੀ ਸੀ ਮ੍ਰਿਤਕ ਦੀ ਪਛਾਣ ਕਰਨ ਕੁਮਾਰ ਮਹਾਜਨ (29) ਵਜੋਂ ਹੋਈ ਹੈ, ਜੋ ਸ਼ਿਵ ਕਲੋਨੀ, ਕਪੂਰਥਲਾ ਦਾ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਰਨ ਕਪੂਰਥਲਾ ਦੇ ਜੌਲੀ ਮਾਰਕੀਟ ਵਿੱਚ ਇੱਕ ਸ਼ਾਹੂਕਾਰ ਸੀ। ਉਸਦਾ ਕਾਰੋਬਾਰ ਵਧੀਆ ਚੱਲ ਰਿਹਾ ਸੀ। ਪੁਲਿਸ ਨੇ ਕਿਹਾ ਕਿ ਪਰਿਵਾਰ ਨੇ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਕਪੂਰਥਲਾ ਸਿਟੀ ਦੇ ਐਸਐਚਓ ਅਮਨਦੀਪ ਨੇ ਦੱਸਿਆ ਕਿ ਘਟਨਾ ਵਾਲੀ ਥਾਂ ‘ਤੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਪਰਿਵਾਰ ਨੇ ਕੇਸ ਦਰਜ ਕਰਨ ਜਾਂ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਮਾਮਲੇ ਦੀ ਸੂਝ-ਬੂਝ ਨਾਲ ਜਾਂਚ ਕਰ ਰਹੀ ਹੈ।

Scroll to Top