Actionpunjab

Action Punjab Logo
Breaking News

Author name: Action Punjab

Action Punjab
Punjab

ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ

ਚੰਡੀਗੜ੍ਹ, 16 ਮਈ* ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਖਲਾਈ ਹਾਸਲ ਕਰਨ ਲਈ ਫਿਨਲੈਂਡ ਜਾ ਰਹੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਸਭ ਤੋਂ ਵੱਡੇ ਬੈਚ ਨੂੰ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਸਿਖਲਾਈ ਦੇਣ, ਆਧੁਨਿਕ ਕਲਾਸ ਰੂਮ ਅਤੇ ਵਿਦਿਅਕ ਸੁਧਾਰਾਂ ਨਾਲ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਵੱਡਾ ਬਦਲਾਅ ਆਇਆ ਹੈ ਜਿਸ ਨਾਲ ਦੇਸ਼ ਭਰ ਵਿੱਚੋਂ ਸੂਬਾ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸੰਸਥਾਵਾਂ ਵਿੱਚ ਸਿੱਖਿਆ ਨੂੰ ਦਹਾਕਿਆਂ ਤੱਕ ਨਕਾਰਿਆ ਜਦਕਿ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਬੋਰਡ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਦਿੱਤਾ ਹੈ। ਪਹਿਲੀ ਵਾਰ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੀ ਅਧਿਆਪਕ-ਮਾਪੇ ਮਿਲਣੀ ਵਿੱਚ ਲੱਖਾਂ ਮਾਪਿਆਂ ਨੇ ਖੁਦ ਵਧ-ਚੜ੍ਹ ਕੇ ਸ਼ਿਰਕਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀਆਂ ਕਲਾਸਰੂਮਾਂ ਦੇ ਅੰਦਰ ਇਨਕਲਾਬੀ ਤਬਦੀਲੀਆਂ ਲਿਆਉਣ ਵਿੱਚ ਮਦਦਗਾਰ ਸਾਬਤ ਹੋ ਰਹੀਆਂ ਹਨ ਅਤੇ ਸਰਕਾਰੀ ਸਕੂਲਾਂ ਨੂੰ ਮਾਪਿਆਂ ਦੀ ਪਹਿਲੀ ਪਸੰਦ ਬਣਾਉਣ ਦੇ ਪੰਜਾਬ ਸਰਕਾਰ ਦੇ ਮਿਸ਼ਨ ਨੂੰ ਮਜ਼ਬੂਤ ਕਰ ਰਿਹਾ ਹੈ।ਰਵਾਨਗੀ ਤੋਂ ਪਹਿਲਾਂ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੁੱਲ 72 ਸਰਕਾਰੀ ਸਕੂਲ ਅਧਿਆਪਕਾਂ ਨੂੰ ਫਿਨਲੈਂਡ ਦੀ ਵਿਸ਼ਵ ਪੱਧਰ ‘ਤੇ ਪ੍ਰਸਿੱਧ ਯੂਨੀਵਰਸਿਟੀ ਆਫ਼ ਤੂਰਕੂ ਵਿਖੇ ਸਰਵੋਤਮ ਸਿੱਖਿਆ ਟ੍ਰੇਨਿੰਗ ਲਈ ਚੁਣਿਆ ਗਿਆ ਹੈ। ਇਹ ਅਧਿਆਪਕ 29 ਮਈ ਤੱਕ ਆਧੁਨਿਕ ਸਿੱਖਿਆ ਵਿਧੀਆਂ, ਨਵੀਨਤਾਕਾਰੀ ਕਲਾਸਰੂਮ ਅਭਿਆਸਾਂ, ਵਿਦਿਆਰਥੀ-ਕੇਂਦ੍ਰਿਤ ਸਿਖਲਾਈ ਮਾਡਲਾਂ ਅਤੇ ਵਿਸ਼ਵ ਪੱਧਰ ‘ਤੇ ਸਥਾਪਤ ਸਿੱਖਿਆ ਪ੍ਰਣਾਲੀਆਂ ਦਾ ਡੂੰਘਾ ਅਨੁਭਵ ਪ੍ਰਾਪਤ ਕਰਨਗੇ।  ਮੁੱਖ ਮੰਤਰੀ ਨੇ ਕਿਹਾ, “ਇਹ ਪਹਿਲਕਦਮੀ ਪੰਜਾਬ ਦੇ ਸਿੱਖਿਆ ਸੁਧਾਰ ਪ੍ਰੋਗਰਾਮ ਵਿੱਚ ਇੱਕ ਹੋਰ ਵੱਡਾ ਮੀਲ ਪੱਥਰ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਵੱਡੇ ਬਦਲਾਅ ਵਜੋਂ ਉਭਰਿਆ ਹੈ।”ਅਧਿਆਪਕਾਂ ਨੂੰ “ਸੱਚੇ ਰਾਸ਼ਟਰ ਨਿਰਮਾਤਾ” ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਸਿਰਫ਼ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਨਹੀਂ ਕਰ ਰਹੀ ਹੈ, ਸਗੋਂ ਬੁਨਿਆਦੀ ਪੱਧਰ ਤੋਂ ਵਿਦਿਅਕ ਮਾਹੌਲ ਦਾ ਪੁਨਰ ਨਿਰਮਾਣ ਕਰ ਰਹੀ ਹੈ। ਪੰਜਾਬ ਦੇ ਸਿੱਖਿਆ ਸੁਧਾਰ ਹੁਣ ਨੀਤੀਗਤ ਐਲਾਨਾਂ ਤੱਕ ਸੀਮਤ ਨਹੀਂ ਹਨ, ਸਗੋਂ ਹੁਣ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਨਤੀਜੇ ਪੈਦਾ ਕਰ ਰਹੇ ਹਨ।”ਨੀਤੀ ਆਯੋਗ ਵੱਲੋਂ ਜਾਰੀ ਕੀਤੇ ਗਏ ਨਵੀਨਤਮ ਵਿਦਿਅਕ ਸੂਚਕਾਂ ਦਾ ਹਵਾਲਾ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਸਕੂਲ ਸਿੱਖਿਆ ਨਾਲ ਸਬੰਧਤ ਕਈ ਮਾਪਦੰਡਾਂ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਹਰਿਆਣਾ ਸਮੇਤ ਰਵਾਇਤੀ ਤੌਰ ‘ਤੇ ਮਜ਼ਬੂਤ ਵਿਦਿਅਕ ਸੂਬਿਆਂ ਨੂੰ ਪਛਾੜ ਦਿੱਤਾ ਹੈ।”ਉਨ੍ਹਾਂ ਅੱਗੇ ਕਿਹਾ, “ਪੰਜਾਬ ਨੇ ਗਣਿਤ, ਵਿਗਿਆਨ ਅਤੇ ਭਾਸ਼ਾ ਦੀ ਮੁਹਾਰਤ ਵਿੱਚ ਸ਼ਾਨਦਾਰ ਪ੍ਰਦਰਸ਼ਨ ਦਰਜ ਕੀਤਾ ਹੈ, ਜਦੋਂ ਕਿ ਆਧੁਨਿਕ ਸਹੂਲਤਾਂ ਵਾਲੇ ਸਕੂਲ ਬੁਨਿਆਦੀ ਢਾਂਚੇ, ਡਿਜੀਟਲ ਸਿਖਲਾਈ ਸਹੂਲਤਾਂ ਅਤੇ ਕਲਾਸਰੂਮ ਪ੍ਰਬੰਧਨ ਮਿਆਰਾਂ ਵਿੱਚ ਇੱਕੋ ਸਮੇਂ ਮੋਹਰੀ ਵਜੋਂ ਉੱਭਰ ਰਿਹਾ ਹੈ। ਨਤੀਜੇ ਸਪੱਸ਼ਟ ਤੌਰ ‘ਤੇ ਦਰਸਾਉਂਦੇ ਹਨ ਕਿ ਪੰਜਾਬ ਦੇ ਸਰਕਾਰੀ ਸਕੂਲ ਦਹਾਕਿਆਂ ਦੀ ਅਣਗਹਿਲੀ ਤੋਂ ਬਾਅਦ ਇਤਿਹਾਸਕ ਤਬਦੀਲੀ ਵਿੱਚੋਂ ਗੁਜ਼ਰ ਰਹੇ ਹਨ।”ਫਿਨਲੈਂਡ ਸਿਖਲਾਈ ਪ੍ਰੋਗਰਾਮ ਦੀ ਮਹੱਤਤਾ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਇਹ ਪਹਿਲਕਦਮੀ ਪੰਜਾਬ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਮੌਕੇ ਪ੍ਰਦਾਨ ਕਰਨ ਅਤੇ ਭਵਿੱਖ ਲਈ ਤਿਆਰ ਵਿਦਿਅਕ ਅਭਿਆਸਾਂ ਨਾਲ ਲੈਸ ਕਰਨ ਦੀ ਵਿਆਪਕ ਰਣਨੀਤੀ ਦਾ ਹਿੱਸਾ ਹੈ। ਇਹ ਸਿਰਫ਼ ਰਸਮੀ ਵਿਦੇਸ਼ੀ ਫੇਰੀ ਨਹੀਂ ਹੈ ਬਲਕਿ ਨਵਾਂ ਸਿੱਖਣ ਦਾ ਸ਼ਾਨਦਾਰ ਤਜਰਬਾ ਹੈ ਜਿਸ ਦਾ ਉਦੇਸ਼ ਸਿੱਧੇ ਤੌਰ ‘ਤੇ ਪੰਜਾਬ ਦੇ ਕਲਾਸਰੂਮਾਂ ਵਿੱਚ ਵਿਹਾਰਕ ਨਵੀਨਤਾ ਲਿਆਉਣਾ ਹੈ।”ਉਨ੍ਹਾਂ ਅੱਗੇ ਕਿਹਾ, “ਅਧਿਆਪਕ ਫਿਨਲੈਂਡ ਦੀ ਵਿਸ਼ਵ ਪੱਧਰ ‘ਤੇ ਮਸ਼ਹੂਰ ਸਿੱਖਿਆ ਵਿਵਸਥਾ ਦਾ ਨੇੜਿਓਂ ਅਧਿਐਨ ਕਰਨਗੇ, ਜੋ ਕਿ ਸੰਕਲਪਿਕ ਸਿੱਖਿਆ, ਆਲੋਚਨਾਤਮਕ ਸੋਚ, ਵਿਦਿਆਰਥੀਆਂ ਦੀ ਭਾਵਨਾਤਮਕ ਭਲਾਈ ਅਤੇ ਘੱਟੋ-ਘੱਟ ਰੱਟੇ ਨਾਲ ਯਾਦ ਰੱਖਣ ‘ਤੇ ਜ਼ੋਰ ਦੇਣ ਲਈ ਜਾਣੀ ਜਾਂਦੀ ਹੈ। ਇਹ ਸਿਖਲਾਈ ਸਹਿਯੋਗੀ ਅਧਿਆਪਨ ਤਕਨੀਕਾਂ, ਕਲਾਸਰੂਮ ਸ਼ਮੂਲੀਅਤ ਮਾਡਲਾਂ, ਮੁਲਾਂਕਣ ਸੁਧਾਰਾਂ ਅਤੇ ਸਿੱਖਿਆ ਵਿੱਚ ਤਕਨਾਲੋਜੀ ਦੇ ਏਕੀਕਰਨ ‘ਤੇ ਵੀ ਕੇਂਦ੍ਰਿਤ ਹੋਵੇਗੀ।”ਪਹਿਲਾਂ ਦੇ ਅੰਤਰਰਾਸ਼ਟਰੀ ਸਿਖਲਾਈ ਬੈਚਾਂ ਦੇ ਪ੍ਰਭਾਵ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਕਾਰਾਤਮਕ ਨਤੀਜੇ ਪਹਿਲਾਂ ਹੀ ਦਿਖਾਈ ਦੇ ਰਹੇ ਹਨ। ਸਿਖਲਾਈ ਪ੍ਰਾਪਤ ਅਧਿਆਪਕਾਂ ਨੇ ਆਪਸੀ ਸੰਵਾਦ ਰਾਹੀਂ ਸਿੱਖਣ ਦੇ ਵਾਤਾਵਰਣ, ਕਲਾਸਰੂਮ ਅਨੁਸ਼ਾਸਨ ਵਿੱਚ ਸੁਧਾਰ ਅਤੇ ਵਿਦਿਆਰਥੀ-ਅਨੁਕੂਲ ਪਹੁੰਚ ਅਪਣਾਏ ਹਨ ਜਿਸ ਨਾਲ ਅਕਾਦਮਿਕ ਕਾਰਗੁਜ਼ਾਰੀ ਵਿੱਚ ਕਾਫ਼ੀ ਵਾਧਾ ਹੋਇਆ ਹੈ।”ਪੰਜਾਬ ਸਰਕਾਰ ਦੁਆਰਾ ਕੀਤੇ ਗਏ ਬੁਨਿਆਦੀ ਢਾਂਚੇ ਦੇ ਸੁਧਾਰਾਂ ਦੀ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਣ ਲਗਭਗ 99 ਪ੍ਰਤੀਸ਼ਤ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਉਪਲਬਧ ਹਨ, ਜਦੋਂ ਕਿ ਬਿਜਲੀ ਸਪਲਾਈ ਪੰਜਾਬ ਭਰ ਦੇ ਲਗਭਗ 99.9 ਪ੍ਰਤੀਸ਼ਤ ਸੰਸਥਾਵਾਂ ਤੱਕ ਪਹੁੰਚ ਚੁੱਕੀ ਹੈ। ਇਨ੍ਹਾਂ ਵਿਕਾਸ ਕਦਮਾਂ ਨੇ ਤਕਨੀਕੀ ਤੌਰ ‘ਤੇ ਸਮਰੱਥ ਤੇ ਮਜ਼ਬੂਤ ਸਿੱਖਿਆ ਪ੍ਰਣਾਲੀ ਦੀ ਨੀਂਹ ਰੱਖੀ ਹੈ।”ਪੰਜਾਬ ਦੇ ਸਿੱਖਿਆ ਇਨਕਲਾਬ ਵਿੱਚ ਸਰਗਰਮ ਭਾਈਵਾਲ ਬਣਨ ਲਈ ਅਧਿਆਪਕਾਂ ਨੂੰ ਸਿਹਰਾ ਦਿੰਦੇ ਹੋਏ ਉਨ੍ਹਾਂ ਕਿਹਾ, “ਸਾਲਾਂ ਦੀਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਦੇ ਅਧਿਆਪਕਾਂ ਨੇ ਸੁਧਾਰਾਂ ਅਤੇ ਆਧੁਨਿਕ ਸਿੱਖਿਆ ਤਕਨੀਕਾਂ ਨੂੰ ਅਪਣਾਉਣ ਵਿੱਚ ਅਸਾਧਾਰਨ ਵਚਨਬੱਧਤਾ ਦਾ ਪ੍ਰਦਰਸ਼ਨ ਕੀਤਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੀ ਸ਼ਲਾਘਾ ਕਰਦਿਆਂ ਕਿਹਾ, “ਹਰਜੋਤ ਸਿੰਘ ਬੈਂਸ ਨੇ ਨਿੱਜੀ ਤੌਰ ‘ਤੇ ਜ਼ਮੀਨੀ ਪੱਧਰ ਉੱਤੇ ਸੁਧਾਰਾਂ ਦੀ ਅਗਵਾਈ ਕੀਤੀ ਹੈ। ਸਕੂਲਾਂ ਦੇ ਉਨ੍ਹਾਂ ਦੇ ਲਗਾਤਾਰ ਦੌਰਿਆਂ ਅਤੇ ਅਕਾਦਮਿਕ ਮਿਆਰਾਂ ਅਤੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਸਿੱਧੀ ਨਿਗਰਾਨੀ ਨੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਹੈ ਅਤੇ ਲਾਗੂਕਰਨ ਦੀ ਵਿਵਸਥਾ ਨੂੰ ਤੇਜ਼ ਕੀਤਾ ਹੈ।”ਮੁੱਖ ਮੰਤਰੀ ਨੇ ਅੱਗੇ ਕਿਹਾ, “ਭਗਵੰਤ ਮਾਨ ਸਰਕਾਰ ਨੇ ਅਧਿਆਪਕਾਂ ਨੂੰ ਬਹੁਤ ਜ਼ਿਆਦਾ ਪ੍ਰਸ਼ਾਸਕੀ ਬੋਝ ਤੋਂ ਮੁਕਤ ਕਰਨ ਦੀ ਕੋਸ਼ਿਸ਼ ਕੀਤੀ ਹੈ ਤਾਂ ਜੋ ਉਹ ਵਿਸ਼ੇਸ਼ ਤੌਰ ‘ਤੇ ਅਕਾਦਮਿਕ ਅਤੇ ਵਿਦਿਆਰਥੀ ਵਿਕਾਸ ‘ਤੇ ਧਿਆਨ ਕੇਂਦਰਿਤ ਕਰ ਸਕਣ। ਸਕੂਲਾਂ ਵਿੱਚ ਕੈਂਪਸ ਮੈਨੇਜਰਾਂ ਅਤੇ ਸਹਾਇਕ ਸਟਾਫ ਦੀ ਨਿਯੁਕਤੀ ਨੇ ਅਧਿਆਪਕਾਂ ਲਈ ਗੈਰ-ਅਧਿਆਪਨ ਜ਼ਿੰਮੇਵਾਰੀਆਂ ਨੂੰ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।”ਪੰਜਾਬ ਦੇ ਹਾਲ ਹੀ ਵਿੱਚ ਆਏ 12ਵੀਂ ਜਮਾਤ ਦੇ ਬੋਰਡ ਪ੍ਰੀਖਿਆ ਨਤੀਜਿਆਂ ਦਾ ਹਵਾਲਾ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਨਤੀਜੇ ਪੰਜਾਬ ਵਿੱਚ ਬਦਲਦੇ ਵਿਦਿਅਕ ਦ੍ਰਿਸ਼ਟੀਕੋਣ ਦੇ ਸਭ ਤੋਂ ਮਜ਼ਬੂਤ ਸੰਕੇਤਾਂ ਵਿੱਚੋਂ ਇੱਕ ਹਨ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਨਾਮਵਰ ਪ੍ਰਾਈਵੇਟ  ਵਿਦਿਅਕ ਸੰਸਥਾਵਾਂ ਵਿੱਚ ਪੜ੍ਹਦੇ ਆਪਣੇ ਹਾਣੀਆਂ ਨਾਲ ਮੁਕਾਬਲਾ ਕਰ ਰਹੇ ਹਨ ਅਤੇ ਬਹੁਤ ਸਾਰੇ ਮਾਮਲਿਆਂ ਵਿੱਚ ਉਨ੍ਹਾਂ ਨੂੰ ਪਛਾੜ ਰਹੇ ਹਨ।”ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਤਿੰਨ ਵਿਦਿਆਰਥਣਾਂ ਨੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕੀਤੇ ਹਨ। ਇਹ ਵਿਦਿਆਰਥਣਾਂ ਸਿਰਫ਼ ਅਕਾਦਮਿਕ ਖੇਤਰ ਤੱਕ ਹੀ ਸੀਮਤ ਨਹੀਂ ਹਨ, ਸਗੋਂ ਤਲਵਾਰਬਾਜ਼ੀ, ਹੈਂਡਬਾਲ ਅਤੇ ਬਾਸਕਟਬਾਲ ਵਰਗੇ ਵਿਸ਼ਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਨਿਪੁੰਨ ਖਿਡਾਰਨਾਂ ਵੀ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਾਬਤ ਕਰਦਾ ਹੈ ਕਿ ਸਾਡੇ ਸਰਕਾਰੀ ਸਕੂਲ ਦੇ ਵਿਦਿਆਰਥੀ ਸਿਰਫ਼ ਅਕਾਦਮਿਕ ਤੌਰ ‘ਤੇ ਮਜ਼ਬੂਤ ਨਹੀਂ ਹਨ, ਸਗੋਂ ਹਰ ਖੇਤਰ ਵਿੱਚ ਬੁਲੰਦੀਆਂ ਛੂਹਣ ਦੇ ਕਾਬਲੀਅਤ ਰੱਖਦੇ ਹਨ। ਪੰਜਾਬ ਦੇ ਸਿੱਖਿਆ ਮਾਡਲ ਨੇ ਭਾਰਤ ਦੇ

Punjab

ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਗੁਰਕਰਨ ਸਿੰਘ ਦਾ ਜਾਣਿਆ ਹਾਲਚਾਲ

ਹੁਸ਼ਿਆਰਪੁਰ, 16 ਮਈ :   ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਬੀਤੀ ਰਾਤ ਨੇੜਲੇ ਪਿੰਡ ਚੱਕ ਸਮਾਣਾ ਵਿਚ ਬੋਰਵੇਲ ਵਿਚੋਂ ਸੁਰੱਖਿਅਤ ਕੱਢੇ ਗਏ ਬੱਚੇ ਗੁਰਕਰਨ ਸਿੰਘ ਦੀ ਸਿਹਤ ਦੀ ਮੌਜੂਦਾ ਸਥਿਤੀ ਬਾਰੇ ਸਿਵਲ ਹਸਪਤਾਲ ਪਹੁੰਚ ਕੇ ਜਾਣਕਾਰੀ ਲਈ । ਇਸ ਦੌਰਾਨ ਉਨ੍ਹਾਂ ਨੇ ਬੱਚੇ ਦਾ ਇਲਾਜ ਕਰ ਰਹੇ ਡਾਕਟਰਾਂ  ਨਾਲ ਗੱਲਬਾਤ ਕੀਤੀ ਅਤੇ ਖੁਦ ਵੀ ਬੱਚੇ ਦਾ ਚੈੱਕਅਪ ਕੀਤਾ।ਡਾ. ਰਵਜੋਤ ਸਿੰਘ ਨੇ ਬੱਚੇ ਨੂੰ ਫ਼ਲ ਅਤੇ ਖਿਡੌਣੇ ਦਿੰਦਿਆਂ ਬੱਚੇ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਪਰਿਵਾਰ ਨੇ ਬੱਚੇ ਦੀ ਸਿਹਤ ਵਿਚ ਲਗਾਤਾਰ ਹੋ ਰਹੇ ਸੁਧਾਰ ’ਤੇ ਤਸੱਲੀ ਪ੍ਰਗਟ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰਕਰਨ ਸਿੰਘ ਦੀ ਹਾਲਤ ਪਹਿਲੇ ਤੋਂ ਕਾਫ਼ੀ ਬਿਹਤਰ ਹੈ ਅਤੇ ਡਾਕਟਰਾਂ ਦੀ ਟੀਮ ਲਗਾਤਾਰ ਉਸ ਦੀ ਨਿਗਰਾਨੀ ਅਤੇ ਇਲਾਜ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਸਵੇਰੇ ਤਰਲ ਪਦਾਰਥ ਵੀ ਦਿੱਤੇ ਗਏ ਅਤੇ ਉਸ ਦੀ ਸਿਹਤ ਤੇਜ਼ੀ ਨਾਲ ਸੁਧਰ ਰਹੀ ਹੈ।ਡਾ. ਰਵਜੋਤ ਸਿੰਘ ਨੇ ਇਸ ਸਫ਼ਲ ਰੈਸਕਿਊ ਓਪਰੇਸ਼ਨ ਵਿਚ ਯੋਗਦਾਨ ਦੇਣ ਵਾਲੇ ਜ਼ਿਲ੍ਹਾ ਪ੍ਰਸ਼ਾਸਨ, ਬਾਬਾ ਦੀਪ ਸਿੰਘ ਸੇਵਾ ਦਲ, ਸਿਵਲ ਡਿਫੈਂਸ, ਮੈਡੀਕਲ ਟੀਮਾਂ ਅਤੇ ਸਾਰੇ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਰੀਆਂ ਟੀਮਾਂ ਦੀ ਮਿਹਨਤ, ਸਮਰਪਣ ਅਤੇ ਸਮੂਹਿਕ ਯਤਨਾਂ ਸਦਕਾ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣਾ ਸੰਭਵ ਹੋ ਸਕਿਆ ਹੈ। 

Punjab

*ਮੋਦੀ ਸਰਕਾਰ ਦਾ ਰਾਤੋ-ਰਾਤ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਪੰਜਾਬ ਅਤੇ ਕਿਸਾਨ-ਵਿਰੋਧੀ ਕਦਮ: ਕੁਲਦੀਪ ਸਿੰਘ ਧਾਲੀਵਾਲ*

*ਚੰਡੀਗੜ੍ਹ, 15 ਮਈ , 2026*   ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਡੀਜ਼ਲ, ਪੈਟਰੋਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਤਹਾਸ਼ਾ ਵਾਧੇ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਧਾਲੀਵਾਲ ਨੇ ਇਸ ਨੂੰ ਦੇਸ਼-ਵਿਰੋਧੀ, ਪੰਜਾਬ-ਵਿਰੋਧੀ ਅਤੇ ਪੂਰੀ ਤਰ੍ਹਾਂ ਕਿਸਾਨ-ਵਿਰੋਧੀ ਕਦਮ ਦੱਸਦਿਆਂ ਕਹਿ ਕਿ ਜਦੋਂ ਦੇਸ਼ ਦੇ ਲੋਕ ਸਵੇਰੇ ਸੋ ਕੇ ਉੱਠੇ, ਤਾਂ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਮਹਿੰਗਾਈ ਦਾ ਇੱਕ ਬਹੁਤ ਵੱਡਾ ਝਟਕਾ ਦਿੱਤਾ। ਇਸ ਫੈਸਲੇ ਨੇ ਸਾਫ਼ ਕਰ ਦਿੱਤਾ ਹੈ ਕਿ ਭਾਜਪਾ ਆਮ ਜਨਤਾ ਅਤੇ ਦੇਸ਼ ਦੇ ਅੰਨਦਾਤਾ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ। ਸ਼ੁੱਕਰਵਾਰ ਨੂੰ ‘ਆਪ’ ਆਗੂ ਪ੍ਰਭਵੀਰ ਬਰਾੜ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਪੰਜਾਬ ਦੇ ਮੌਜੂਦਾ ਖੇਤੀ ਸੰਕਟ ਅਤੇ ਝੋਨੇ ਦੇ ਸੀਜ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਅਤੇ ਵਿਸ਼ੇਸ਼ ਤੌਰ ‘ਤੇ ਪੰਜਾਬ ਵਿੱਚ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਾਡੀ ਸਰਕਾਰ ਨੇ ਕਿਸਾਨਾਂ ਲਈ ਨਹਿਰੀ ਪਾਣੀ ਦਾ ਪ੍ਰਬੰਧ ਕੀਤਾ ਹੈ ਅਤੇ 1 ਜੂਨ ਤੋਂ ਝੋਨੇ ਦੀ ਲਵਾਈ ਪੂਰੇ ਜ਼ੋਰ-ਸ਼ੋਰ ਨਾਲ ਸ਼ੁਰੂ ਹੋਣ ਜਾ ਰਹੀ ਹੈ। ਕਿਸਾਨ ਆਪਣੀ ਕਣਕ ਦੀ ਫ਼ਸਲ ਅਤੇ ਤੂੜੀ ਨੂੰ ਸਾਂਭ ਕੇ ਅਗਲੀ ਮੁੱਖ ਫ਼ਸਲ ਲਈ ਦਿਨ-ਰਾਤ ਖੇਤਾਂ ਨੂੰ ਤਿਆਰ ਕਰਨ ਵਿੱਚ ਜੁਟੇ ਹੋਏ ਹਨ। ਅਜਿਹੇ ਨਾਜ਼ੁਕ ਸਮੇਂ ਵਿੱਚ ਡੀਜ਼ਲ ਦੀ ਕੀਮਤ ਵਿੱਚ 3.11 ਰੁਪਏ ਪ੍ਰਤੀ ਲੀਟਰ ਦਾ ਭਾਰੀ ਵਾਧਾ ਕਰਨਾ ਸਿੱਧੇ ਤੌਰ ‘ਤੇ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਘੋਪਣ ਵਾਂਗ ਹੈ।   ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਨੀਅਤ ‘ਤੇ ਸਵਾਲ ਉਠਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਅੱਗੇ ਜਦੋਂ ਮੋਦੀ ਸਰਕਾਰ ਨੂੰ ਝੁਕਣਾ ਪਿਆ ਅਤੇ ਤਿੰਨੋਂ ਕਾਲੇ ਖੇਤੀ ਕਾਨੂੰਨ ਵਾਪਸ ਲੈਣੇ ਪਏ, ਉਸ ਹਾਰ ਦੀ ਚੋਭ ਅੱਜ ਵੀ ਪ੍ਰਧਾਨ ਮੰਤਰੀ ਮੋਦੀ ਦੇ ਦਿਮਾਗ ਵਿੱਚੋਂ ਨਹੀਂ ਨਿਕਲ ਰਹੀ। ਮੋਦੀ ਸਰਕਾਰ ਜਾਣਬੁੱਝ ਕੇ ਵਾਰ-ਵਾਰ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ-ਮਜ਼ਦੂਰਾਂ ਨੂੰ ਤੰਗ ਕਰ ਰਹੀ ਹੈ। ਕੇਂਦਰ ਨੇ ਪਹਿਲਾਂ ਪੰਜਾਬ ਦਾ ਪੇਂਡੂ ਵਿਕਾਸ ਫੰਡ (ਆਰਡੀਐਫ) ਰੋਕਿਆ ਅਤੇ ਹੁਣ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ ‘ਤੇ ਅਸਹਿ ਬੋਝ ਪਾ ਦਿੱਤਾ ਹੈ। ਪੰਜਾਬ ਦੇਸ਼ ਦੇ ਅੰਨ ਭੰਡਾਰ ਦੀ ਅਗਵਾਈ ਕਰਦਾ ਹੈ, ਇਸ ਲਈ ਇਸ ਵਾਧੇ ਦਾ ਸਭ ਤੋਂ ਘਾਤਕ ਅਸਰ ਸਾਡੇ ਕਿਸਾਨਾਂ ‘ਤੇ ਪਵੇਗਾ।   ਧਾਲੀਵਾਲ ਨੇ ਕੇਂਦਰ ਸਰਕਾਰ ਦੀਆਂ ਗਲਤ ਵਿਦੇਸ਼ੀ ਅਤੇ ਵਪਾਰਕ ਨੀਤੀਆਂ ‘ਤੇ ਬੋਲਦਿਆਂ ਕਿਹਾ ਕਿ ਇਸ ਸਾਲ 26 ਫਰਵਰੀ ਨੂੰ ਜਦੋਂ ਅਮਰੀਕਾ-ਇੰਡੀਆ ਟ੍ਰੇਡ ਡੀਲ ਹੋਈ ਸੀ, ਉਦੋਂ ਆਮ ਆਦਮੀ ਪਾਰਟੀ ਦੇਸ਼ ਦੀ ਪਹਿਲੀ ਪਾਰਟੀ ਸੀ ਜਿਸ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਸੌਦੇ ਦਾ ਜ਼ੋਰਦਾਰ ਵਿਰੋਧ ਕੀਤਾ ਸੀ। ਮੈਂ ਉਸੇ ਦਿਨ ਚੇਤਾਵਨੀ ਦਿੱਤੀ ਸੀ ਕਿ ਮੋਦੀ ਨੇ ਅਮਰੀਕਾ ਅੱਗੇ ਜੋ ਗੋਡੇ ਟੇਕੇ ਹਨ, ਉਹ ਇਸ ਦੇਸ਼ ਨੂੰ ਬਰਬਾਦੀ ਵੱਲ ਲੈ ਜਾਣਗੇ। ਇਸ ਤੋਂ ਪਹਿਲਾਂ ਸਾਨੂੰ ਸਾਡਾ ਪੁਰਾਣਾ ਅਤੇ ਭਰੋਸੇਮੰਦ ਦੋਸਤ ਰੂਸ ਮਹਿਜ਼ $35 ਤੋਂ $50 ਪ੍ਰਤੀ ਬੈਰਲ ‘ਤੇ ਸਸਤਾ ਕੱਚਾ ਤੇਲ ਦੇ ਰਿਹਾ ਸੀ, ਜੋ ਅੱਜ ਵੀ ਚੀਨ ਨੂੰ ਮਿਲ ਰਿਹਾ ਹੈ। ਪਰ ਅਮਰੀਕਾ ਦੇ ਦਬਾਅ ਹੇਠ ਮੋਦੀ ਸਰਕਾਰ ਨੇ ਉੱਥੋਂ ਤੇਲ ਲੈਣਾ ਬੰਦ ਕਰ ਦਿੱਤਾ ਅਤੇ ਅੱਜ ਉਸ ਦਾ ਨਤੀਜਾ ਦੇਸ਼ ਭੁਗਤ ਰਿਹਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ₹100 ਤੋਂ ਪਾਰ ਪਹੁੰਚ ਚੁੱਕੀਆਂ ਹਨ।   ਉਨ੍ਹਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਉਨ੍ਹਾਂ ਦੀ ਮੰਡਲੀ ‘ਤੇ ਤੰਜ਼ ਕਸਦਿਆਂ ਕਿਹਾ ਕਿ ਜਾਖੜ ਐਂਡ ਕੰਪਨੀ, ਜੋ ਕੱਲ੍ਹ ਤੱਕ ਕੇਂਦਰ ਦੀ ਵਕਾਲਤ ਕਰ ਰਹੀ ਸੀ, ਅੱਜ ਜਨਤਾ ਨੂੰ ਜਵਾਬ ਦੇਵੇ ਕਿ ਇਹ ਕੇਹਾ ਇਨਸਾਫ਼ ਹੈ? ਪਰਸੋਂ ਕੇਂਦਰ ਸਰਕਾਰ ਨੇ ਝੋਨੇ ਦੇ ਐਮਐਸਪੀ ਵਿੱਚ ਊਠ ਦੇ ਮੂੰਹ ਵਿੱਚ ਜ਼ੀਰੇ ਵਾਂਗ ਮਹਿਜ਼ 72 ਪੈਸੇ ਪ੍ਰਤੀ ਕਿਲੋ ਦਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ। ਦੂਜੇ ਪਾਸੇ, ਡੀਜ਼ਲ ਦੇ ਦਾਮ 3.11 ਰੁਪਏ ਪ੍ਰਤੀ ਲੀਟਰ ਵਧਾ ਦਿੱਤੇ। ਉਨ੍ਹਾਂ ਕਿਹਾ ਕਿ ਲੁਧਿਆਣਾ ਐਗਰੀਕਲਚਰਲ ਯੂਨੀਵਰਸਿਟੀ ਦੇ ਮਾਹਰਾਂ ਤੋਂ ਪੁੱਛੋ ਕਿ ਝੋਨਾ ਪੈਦਾ ਕਰਨ ਦੀ ਲਾਗਤ ਕੀ ਆਉਂਦੀ ਹੈ। ਬਾਜ਼ਾਰ ਵਿੱਚ ਚੌਲ 50 ਤੋਂ ਲੈ ਕੇ 200 ਰੁਪਏ ਕਿਲੋ ਤੱਕ ਵਿਕਦਾ ਹੈ ਅਤੇ ਕਿਸਾਨ ਨੂੰ ਸਿਰਫ਼ 72 ਪੈਸੇ ਦਿੱਤੇ ਜਾ ਰਹੇ ਹਨ।   ਕੁਲਦੀਪ ਧਾਲੀਵਾਲ ਨੇ ਕਿਹਾ ਕਿ ਡੀਜ਼ਲ ਦੇ ਦਾਮ ਵਧਣ ਨਾਲ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਆਮ ਨਾਗਰਿਕ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਮਾਲ ਢੋਆ-ਢੁਆਈ ਅਤੇ ਟਰਾਂਸਪੋਰਟੇਸ਼ਨ ਮਹਿੰਗੀ ਹੋਣ ਕਾਰਨ ਖਾਣ-ਪੀਣ ਦੀ ਹਰ ਲੋੜੀਂਦੀ ਚੀਜ਼ ਦੀਆਂ ਕੀਮਤਾਂ ਅਸਮਾਨ ਨੂੰ ਛੂਹਣ ਲੱਗਣਗੀਆਂ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ‘ਤੇ ਤਨਜ਼ ਕਸਦਿਆਂ ਕਿਹਾ ਕਿ ਇੱਕ ਪਾਸੇ ਜਨਤਾ ਨੂੰ ਨਸੀਹਤਾਂ ਦਿੱਤੀਆਂ ਜਾ ਰਹੀਆਂ ਹਨ ਕਿ ਗੱਡੀਆਂ ਘੱਟ ਚਲਾਓ, ਦਫ਼ਤਰਾਂ ਵਿੱਚ ਕਾਰਾਂ ਨਾ ਲਿਆਓ, ਮੋਟਰਸਾਈਕਲ ਅਤੇ ਸਾਈਕਲ ਦੀ ਵਰਤੋਂ ਕਰੋ ਅਤੇ ਦੂਜੇ ਪਾਸੇ ਉਹ ਖੁਦ ਦੇਸ਼ ਨੂੰ ਮਹਿੰਗਾਈ ਦੇ ਦਲਦਲ ਵਿੱਚ ਧੱਕ ਕੇ ਸਰਕਾਰੀ ਜਹਾਜ਼ ਉਡਾ ਕੇ ਵਿਦੇਸ਼ ਦੌਰਿਆਂ ‘ਤੇ ਨਿਕਲ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੇ ਇਸ ਜਨ-ਵਿਰੋਧੀ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਕੇਂਦਰ ਸਰਕਾਰ ਨੂੰ ਇਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ।

Punjab

*ਪੰਜਾਬ ਵਿੱਚ ਵਧ ਰਹੇ ਗੈਸਟ੍ਰੋਐਂਟਰਾਈਟਿਸ ਮਾਮਲਿਆਂ ਦੇ ਵਿਚਕਾਰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਚੰਡੀਗੜ੍ਹ; 15 ਮਈ 2026:*   ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ ਮਾਰ ਝੱਲ ਰਿਹਾ ਹੈ। ਇਸ ਸਥਿਤੀ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਜ਼ਾਰਾਂ ਪਰਿਵਾਰਾਂ ਲਈ ਮਜ਼ਬੂਤ ਸਹਾਰਾ ਬਣ ਕੇ ਉੱਭਰੀ ਹੈ।   ਤਿੱਖੀ ਗਰਮੀ ਦਾ ਅਸਰ ਹੁਣ ਸਿਰਫ਼ ਖੇਤਾਂ ਅਤੇ ਸੜਕਾਂ ਤੱਕ ਸੀਮਿਤ ਨਹੀਂ ਰਹਿ ਗਿਆ, ਬਲਕਿ ਹਸਪਤਾਲਾਂ ਦੇ ਵਾਰਡਾਂ ਤੱਕ ਪਹੁੰਚ ਗਿਆ ਹੈ, ਜਿੱਥੇ ਡਿਹਾਈਡ੍ਰੇਸ਼ਨ ਅਤੇ ਪੇਟ ਸੰਕਰਮਣ ਕਾਰਨ ਵੱਡੀ ਗਿਣਤੀ ਵਿੱਚ ਮਰੀਜ਼ ਇਲਾਜ ਲਈ ਆ ਰਹੇ ਹਨ। ਹਾਲਾਂਕਿ, ਵਧ ਰਹੀ ਬੀਮਾਰੀ ਦੇ ਵਿਚਕਾਰ ਕਈ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਕੈਸ਼ਲੈੱਸ ਇਲਾਜ ਨਾਲ ਰਾਹਤ ਮਿਲ ਰਹੀ ਹੈ। ਜਨਵਰੀ ਤੋਂ ਅਪ੍ਰੈਲ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 3,279 ਗੰਭੀਰ ਮਾਮਲਿਆਂ ਵਿੱਚ ਕੈਸ਼ਲੈੱਸ ਇਲਾਜ ਪ੍ਰਦਾਨ ਕੀਤਾ ਗਿਆ, ਜਿਸ ਵਿੱਚ ਸਿਰਫ਼ ਗੈਸਟਰੋ ਅਤੇ ਪੇਟ ਸੰਬੰਧੀ ਬੀਮਾਰੀਆਂ ‘ਤੇ ₹73.42 ਲੱਖ ਖ਼ਰਚ ਕੀਤੇ ਗਏ।   ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪੇਟ ਸੰਕਰਮਣ, ਉਲਟੀ, ਕਮਜ਼ੋਰੀ ਅਤੇ ਗੰਭੀਰ ਡਿਹਾਈਡ੍ਰੇਸ਼ਨ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਯੋਜਨਾ ਦੇ ਇਲਾਜ ਰਿਕਾਰਡ ਅਨੁਸਾਰ ਅਪ੍ਰੈਲ ਮਹੀਨੇ ਵਿੱਚ ਹੀ 1,400 ਤੋਂ ਵੱਧ ਮਰੀਜ਼ਾਂ ਨੇ ਡਿਹਾਈਡ੍ਰੇਸ਼ਨ ਨਾਲ ਸੰਬੰਧਿਤ ਗੈਸਟਰੋਇੰਟੈਸਟਾਈਨਲ ਸਮੱਸਿਆਵਾਂ ਦਾ ਇਲਾਜ ਕਰਵਾਇਆ।   ਇਨ੍ਹਾਂ ਮਾਮਲਿਆਂ ਵਿੱਚ ਮੋਡਰੇਟ ਡਿਹਾਈਡ੍ਰੇਸ਼ਨ ਦੇ ਨਾਲ ਗੈਸਟ੍ਰੋਐਂਟਰਾਈਟਿਸ ਵਾਲੇ ਮਰੀਜ਼ ਸਭ ਤੋਂ ਵੱਧ ਰਹੇ, ਜਿੰਨ੍ਹਾਂ ਦੀ ਗਿਣਤੀ 1,050 ਤੋਂ ਵੱਧ ਰਹੀ। ਲਗਭਗ 115 ਮਰੀਜ਼ ਗੰਭੀਰ ਡਿਹਾਈਡ੍ਰੇਸ਼ਨ ਨਾਲ ਪੀੜਤ ਸਨ, ਜਦਕਿ 250 ਤੋਂ ਵੱਧ ਮਰੀਜ਼ਾਂ ਨੂੰ ਵਾਰ-ਵਾਰ ਉਲਟੀ ਕਾਰਨ ਸਰੀਰ ਵਿੱਚ ਦ੍ਰਵ ਦੀ ਕਮੀ ਅਤੇ ਬਹੁਤ ਜ਼ਿਆਦਾ ਥਕਾਵਟ ਦੇ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਨਾ ਪਿਆ।   ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਦੇ ਬਾਲ ਰੋਗ ਵਿਭਾਗ ਦੇ ਪ੍ਰੋਫ਼ੈਸਰ ਅਤੇ ਮੁਖੀ ਡਾ. ਸ਼ਸ਼ੀ ਕਾਂਤ ਧੀਰ ਅਨੁਸਾਰ ਅਤਿ ਗਰਮੀ ਪੇਟ ਸੰਕਰਮਣ ਦੇ ਮਾਮਲਿਆਂ ਵਿੱਚ ਵਾਧਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ “ਤਿੱਖੀ ਗਰਮੀ ਵਿੱਚ ਭੋਜਨ ਜਲਦੀ ਖ਼ਰਾਬ ਹੋ ਜਾਂਦਾ ਹੈ ਅਤੇ ਦੂਸ਼ਿਤ ਪਾਣੀ ਤੇ ਅਸਵੱਛ ਖੁਰਾਕ ਬੀਮਾਰੀਆਂ ਦੇ ਖ਼ਤਰੇ ਨੂੰ ਵਧਾਉਂਦੇ ਹਨ।” ਉਨ੍ਹਾਂ ਨੇ ਅੱਗੇ ਕਿਹਾ,”ਮਰੀਜ਼ ਅਕਸਰ ਦਸਤ, ਪੇਟ ਦਰਦ, ਉਲਟੀ, ਚੱਕਰ ਅਤੇ ਬੁਖਾਰ ਵਰਗੀਆਂ ਸ਼ਿਕਾਇਤਾਂ ਨਾਲ ਹਸਪਤਾਲ ਪਹੁੰਚਦੇ ਹਨ। ਗੰਭੀਰ ਹਾਲਤ ਵਿੱਚ ਦੇਰੀ ਨਾਲ ਇਲਾਜ ਮਿਲਣ ‘ਤੇ ਬਲੱਡ ਪ੍ਰੈਸ਼ਰ ਘਟਣਾ, ਕਿਡਨੀ ਸੰਬੰਧੀ ਜਟਿਲਤਾਵਾਂ ਅਤੇ ਇਲੈਕਟ੍ਰੋਲਾਈਟ ਅਸੰਤੁਲਨ ਨਾਲ ਮਾਨਸਿਕ ਭਰਮ ਵਰਗੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ।”   ਬਜ਼ੁਰਗਾਂ ਵਿੱਚ ਇਸ ਮੌਸਮ ਵਿੱਚ ਰਿਕਵਰੀ ਹੌਲੀ ਹੁੰਦੀ ਹੈ ਅਤੇ ਸਰੀਰ ਵਿੱਚ ਪਾਣੀ ਨੂੰ ਰੋਕ ਕੇ ਰੱਖਣ ਦੀ ਸਮਰੱਥਾ ਵੀ ਘੱਟ ਹੋ ਜਾਂਦੀ ਹੈ। ਡਾ. ਸ਼ਸ਼ੀ ਕਾਂਤ ਧੀਰ ਨੇ ਚੇਤਾਵਨੀ ਦਿੰਦਿਆਂ ਕਿਹਾ,”ਬੱਚੇ ਵੀ ਤੇਜ਼ੀ ਨਾਲ ਡਿਹਾਈਡ੍ਰੇਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ। ਬੱਚਿਆਂ ਵਿੱਚ ਉਲਟੀ ਅਤੇ ਦਸਤ ਕਾਰਨ ਸਰੀਰ ਵਿੱਚ ਤਰਲ ਪਦਾਰਥ ਤੇਜ਼ੀ ਨਾਲ ਘਟ ਜਾਂਦਾ ਹੈ।”   ਅੰਕੜਿਆਂ ਅਨੁਸਾਰ ਇਸ ਗਰਮੀ ਦੇ ਸਿਹਤ ਸੰਕਟ ਦਾ ਸਭ ਤੋਂ ਵੱਧ ਪ੍ਰਭਾਵ ਸੀਨੀਅਰ ਨਾਗਰਿਕਾਂ ‘ਤੇ ਪਿਆ ਹੈ। ਅਪ੍ਰੈਲ ਵਿੱਚ 1,290 ਤੋਂ ਵੱਧ ਬਜ਼ੁਰਗਾਂ ਨੇ ਇਸ ਯੋਜਨਾ ਤਹਿਤ ਇਲਾਜ ਕਰਵਾਇਆ, ਜਦਕਿ ਲਗਭਗ 120 ਬੱਚਿਆਂ ਨੇ ਇਲਾਜ ਪ੍ਰਾਪਤ ਕੀਤਾ।   ਹੁਸ਼ਿਆਰਪੁਰ ਜ਼ਿਲ੍ਹਾ ਸਭ ਤੋਂ ਵੱਧ ਪ੍ਰਭਾਵਿਤ ਰਿਹਾ, ਜਿੱਥੇ ਸਿਰਫ਼ ਮੋਡਰੇਟ ਡਿਹਾਈਡ੍ਰੇਸ਼ਨ ਦੇ ਨਾਲ ਤੀਬਰ ਗੈਸਟ੍ਰੋਐਂਟਰਾਈਟਿਸ ਵਾਲੇ 250 ਤੋਂ ਵੱਧ ਬਜ਼ੁਰਗ ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਜਲੰਧਰ ਵਿੱਚ ਵੀ 100 ਤੋਂ ਵੱਧ ਮਾਮਲੇ ਦਰਜ ਹੋਏ। ਪਟਿਆਲਾ, ਲੁਧਿਆਣਾ, ਰੂਪਨਗਰ, ਬਰਨਾਲਾ, ਸੰਗਰੂਰ, ਬਠਿੰਡਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੀ ਇਸੇ ਤਰ੍ਹਾਂ ਦੇ ਰੁਝਾਨ ਵੇਖੇ ਗਏ।   ਉੱਥੇ ਹੀ ਸ਼੍ਰੀ ਮੁਕਤਸਰ ਸਾਹਿਬ, ਪਠਾਨਕੋਟ, ਫਤਿਹਗੜ੍ਹ ਸਾਹਿਬ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਉਲਟੀ ਅਤੇ ਡਿਹਾਈਡ੍ਰੇਸ਼ਨ ਦੇ ਕਈ ਮਾਮਲੇ ਸਾਹਮਣੇ ਆਏ, ਜਿੰਨ੍ਹਾਂ ਵਿੱਚ ਕਈ ਮਰੀਜ਼ਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਨਾ ਪਿਆ।   ਹਾਲਾਂਕਿ, ਅਣਗਿਣਤ ਪਰਿਵਾਰਾਂ ਲਈ ਸਭ ਤੋਂ ਵੱਡੀ ਰਾਹਤ ਸਿਰਫ਼ ਇਲਾਜ ਨਹੀਂ ਸਗੋਂ ਆਰਥਿਕ ਬੋਝ ਤੋਂ ਮੁਕਤੀ ਵੀ ਰਹੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਨਾਗਰਿਕਾਂ ਨੂੰ ਬਿਨਾਂ ਕਿਸੇ ਖ਼ਰਚ ਦੇ ਜਾਂਚ, ਦਵਾਈਆਂ, ਆਈਵੀ ਫਲੂਇਡ, ਹਾਈਡ੍ਰੇਸ਼ਨ ਥੈਰੇਪੀ ਅਤੇ ਹਸਪਤਾਲ ਇਲਾਜ ਉਪਲੱਬਧ ਕਰਵਾਇਆ ਜਾ ਰਿਹਾ ਹੈ।   ਅਧਿਕਾਰੀਆਂ ਅਨੁਸਾਰ, ਸਿਹਤ ਕਾਰਡ ਨੇ ਲੋਕਾਂ ਨੂੰ ਵੱਧ ਖ਼ਰਚ ਦੇ ਡਰ ਕਾਰਨ ਇਲਾਜ ਵਿੱਚ ਦੇਰੀ ਕਰਨ ਦੀ ਬਜਾਏ ਸਮੇਂ ਸਿਰ ਡਾਕਟਰੀ ਸਹਾਇਤਾ ਲੈਣ ਲਈ ਪ੍ਰੇਰਿਤ ਕੀਤਾ ਹੈ। ਇਹ ਖ਼ਾਸ ਤੌਰ ‘ਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਬਹੁਤ ਮਹੱਤਵਪੂਰਨ ਸਾਬਤ ਹੋਇਆ ਹੈ, ਜਿੰਨ੍ਹਾਂ ਵਿੱਚੋਂ ਕਈ ਪਰਿਵਾਰ ਪਹਿਲਾਂ ਹਾਲਤ ਗੰਭੀਰ ਹੋਣ ਤੱਕ ਹਸਪਤਾਲ ਜਾਣ ਵਿੱਚ ਦੇਰੀ ਕਰਦੇ ਸਨ।   ਡਾ. ਸ਼ਸ਼ੀ ਕਾਂਤ ਧੀਰ ਨੇ ਸਲਾਹ ਦਿੱਤੀ,”ਬੱਚਿਆਂ ਦੇ ਮਾਪਿਆਂ ਨੂੰ ਗਰਮੀ ਵਿੱਚ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ, ਜਿਵੇਂ ਕਿ ਬੱਚਿਆਂ ਨੂੰ ਪੂਰਾ ਪਾਣੀ ਦੇਣਾ, ਹਲਕੇ ਸੂਤੀ ਕੱਪੜੇ ਪਵਾਉਣਾ, ਦੁਪਹਿਰ ਦੀ ਤੇਜ਼ ਧੁੱਪ ਤੋਂ ਬਚਾਉਣਾ ਅਤੇ ਘਰ ਦਾ ਤਾਜ਼ਾ ਭੋਜਨ ਦੇਣਾ।” ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਜੇਕਰ ਬੱਚਿਆਂ ਵਿੱਚ ਬੁਖਾਰ, ਉਲਟੀ, ਸੁਸਤੀ ਜਾਂ ਡਿਹਾਈਡ੍ਰੇਸ਼ਨ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰੀ ਸਹਾਇਤਾ ਲਈ ਜਾਵੇ।   ਇਸ ਸਮੇਂ ਜਦੋਂ ਰਾਜ ਵਿੱਚ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧ ਰਿਹਾ ਹੈ, ‘ਮੁੱਖ ਮੰਤਰੀ ਸਿਹਤ ਯੋਜਨਾ’ ਹੁਣ ਸਿਰਫ਼ ਇੱਕ ਕਲਿਆਣਕਾਰੀ ਯੋਜਨਾ ਨਹੀਂ ਰਹੀ। ਸਗੋਂ ਭਿਆਨਕ ਗਰਮੀ ਨਾਲ ਜੂਝ ਰਹੇ ਕਈ ਪੰਜਾਬੀ ਪਰਿਵਾਰਾਂ ਲਈ ਸਮੇਂ ਸਿਰ ਇਲਾਜ ਅਤੇ ਸਿਹਤ ਸੇਵਾ ਦੀ ਇੱਕ ਮਹੱਤਵਪੂਰਨ ਗਾਰੰਟੀ ਬਣ ਗਈ ਹੈ, ਜਿਸ ਨਾਲ ਇਲਾਜ ਦੌਰਾਨ ਆਰਥਿਕ ਬੋਝ ਦਾ ਡਰ ਨਹੀਂ ਰਹਿੰਦਾ।

Punjab

*ਭਾਜਪਾ ਸਰਕਾਰ ਨੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਨਾਲ ਆਮ ਲੋਕਾਂ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ 'ਤੇ ਇੱਕ ਵਾਰ ਫਿਰ ਬੋਝ ਪਾਇਆ ਹੈ: ਅਮਨ ਅਰੋੜਾ*

*ਚੰਡੀਗੜ੍ਹ 15 ਮਈ , 2026*   ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਅਤੇ ਮਹਿੰਗਾਈ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਂਦੇ ਹੋਏ ਆਮ ਲੋਕਾਂ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਆਰਥਿਕ ਤੰਗੀ ਵਿੱਚ ਧੱਕ ਦਿੱਤਾ ਹੈ।   ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ 12 ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ ਵੱਡੇ-ਵੱਡੇ ਵਾਅਦਿਆਂ ਦੇ ਬਾਵਜੂਦ ਅੱਜ ਪੂਰਾ ਦੇਸ਼ ਵਧਦੀ ਮਹਿੰਗਾਈ ਕਾਰਨ ਪੈਦਾ ਹੋਈਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਸਰਕਾਰ ਨੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਨਾਲ ਆਮ ਲੋਕਾਂ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ‘ਤੇ ਇੱਕ ਵਾਰ ਫਿਰ ਬੋਝ ਪਾ ਦਿੱਤਾ ਹੈ। ਪੂਰਾ ਦੇਸ਼ ਦੇਖ ਰਿਹਾ ਹੈ ਕਿ 12 ਸਾਲ ਪਹਿਲਾਂ ਪੀਐਮ ਮੋਦੀ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਗਏ ਉੱਚੇ-ਉੱਚੇ ਵਾਅਦਿਆਂ ਦੇ ਬਾਵਜੂਦ ਲੋਕ ਮਹਿੰਗਾਈ ਹੇਠ ਕਿਵੇਂ ਪੀਸ ਰਹੇ ਹਨ। ਤੇਲ ਅਤੇ ਐਲਪੀਜੀ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੱਛਮੀ ਬੰਗਾਲ ਚੋਣਾਂ ਤੋਂ ਤੁਰੰਤ ਬਾਅਦ ਕੇਂਦਰ ਸਰਕਾਰ ਨੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ₹943 ਦਾ ਵਾਧਾ ਕਰਕੇ ਛੋਟੇ ਕਾਰੋਬਾਰੀਆਂ ਅਤੇ ਵਪਾਰੀਆਂ ਨੂੰ ਕਰਾਰੀ ਸੱਟ ਮਾਰੀ ਹੈ। ਇਸ ਦੇ ਨਾਲ ਹੀ ਕੇਂਦਰ ਨੇ ਪੈਟਰੋਲ ਦੀ ਕੀਮਤ ਵਿੱਚ ₹3.14 ਪ੍ਰਤੀ ਲੀਟਰ, ਡੀਜ਼ਲ ਵਿੱਚ ₹3.11 ਪ੍ਰਤੀ ਲੀਟਰ ਅਤੇ ਸੀਐਨਜੀ ਦੀ ਕੀਮਤ ਵਿੱਚ ₹2 ਦਾ ਵਾਧਾ ਕੀਤਾ ਹੈ। ਇਹ ਦੇਸ਼ ਦੇ ਲੋਕਾਂ ਨੂੰ ਇੱਕ ਸ਼ਰਮਨਾਕ ਤੋਹਫ਼ਾ ਹੈ।   ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੂੰ ਚੋਣਾਂ ਵੇਲੇ ਹੀ ਲੋਕ ਭਲਾਈ ਦੀ ਯਾਦ ਆਉਂਦੀ ਹੈ ਪਰ ਵੋਟਾਂ ਹਾਸਲ ਕਰਨ ਤੋਂ ਬਾਅਦ ਉਹ ਲੋਕਾਂ ‘ਤੇ ਆਰਥਿਕ ਬੋਝ ਪਾ ਦਿੰਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਚੋਣਾਂ ਦੌਰਾਨ ਲੋਕ ਭਲਾਈ ਦੀਆਂ ਗੱਲਾਂ ਕਰਦੀ ਹੈ, ਪਰ ਵੋਟਾਂ ਜਿੱਤਣ ਤੋਂ ਬਾਅਦ ਲੋਕਾਂ ਦੀ ਮਿਹਨਤ ਦੀ ਕਮਾਈ ਲੁੱਟਣੀ ਸ਼ੁਰੂ ਕਰ ਦਿੰਦੀ ਹੈ। ਕੀਮਤਾਂ ਵਿੱਚ ਇਹ ਵਾਧਾ ਸਿਰਫ਼ ਸੱਤਾਧਾਰੀ ਪਾਰਟੀ ਦੇ ਨਜ਼ਦੀਕੀ ਕੁਝ ਚੋਣਵੇਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ।   ਭਾਜਪਾ ਦੇ ਚੋਣ ਵਾਅਦਿਆਂ ‘ਤੇ ਨਿਸ਼ਾਨਾ ਸਾਧਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਨੇ ਹਰ ਨਾਗਰਿਕ ਦੇ ਬੈਂਕ ਖਾਤੇ ‘ਚ ₹15 ਲੱਖ ਜਮ੍ਹਾ ਕਰਵਾਉਣ, ਦੋ ਕਰੋੜ ਨੌਕਰੀਆਂ ਦੇਣ ਅਤੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ। ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਬਜਾਏ ਭਾਜਪਾ ਸਰਕਾਰ ਨੇ ਮਹਿੰਗਾਈ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਰਾਹੀਂ ਕਿਸਾਨਾਂ ‘ਤੇ ਲਗਾਤਾਰ ਆਰਥਿਕ ਬੋਝ ਵਧਾਇਆ ਹੈ।   ਪੰਜਾਬ ਦੇ ਖੇਤੀਬਾੜੀ ਸੈਕਟਰ ‘ਤੇ ਪੈਣ ਵਾਲੇ ਪ੍ਰਭਾਵ ਦਾ ਜ਼ਿਕਰ ਕਰਦਿਆਂ ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਖੇਤੀਬਾੜੀ ਦੇ ਕੰਮਾਂ ‘ਤੇ ਸਿੱਧਾ ਅਸਰ ਪਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੀ ਬਿਜਾਈ ਦੌਰਾਨ ਕਿਸਾਨਾਂ ਨੂੰ ਸਿੰਚਾਈ ਲਈ ਹਜ਼ਾਰਾਂ ਲੀਟਰ ਪਾਣੀ ਅਤੇ ਤੇਲ ਦੀ ਲੋੜ ਹੁੰਦੀ ਹੈ। ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਸਿੱਧੇ ਤੌਰ ‘ਤੇ ਉਨ੍ਹਾਂ ਦੇ ਖੇਤੀਬਾੜੀ ਕਾਰਜਾਂ ਨੂੰ ਪ੍ਰਭਾਵਿਤ ਕਰੇਗਾ ਅਤੇ ਉਨ੍ਹਾਂ ਦਾ ਆਰਥਿਕ ਬੋਝ ਵਧਾਏਗਾ।   ਅਮਨ ਅਰੋੜਾ ਨੇ ਅੱਗੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੈਟਰੋਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧੇ ‘ਤੇ ਵੀ ਦੇਸ਼ ਵਿਆਪੀ ਪ੍ਰਦਰਸ਼ਨ ਸ਼ੁਰੂ ਹੋ ਜਾਂਦੇ ਸਨ, ਪਰ ਪਿਛਲੇ 12 ਤੋਂ 13 ਸਾਲਾਂ ਤੋਂ ਮਹਿੰਗਾਈ ਨੂੰ ਬਰਦਾਸ਼ਤ ਕਰਦੇ-ਕਰਦੇ ਲੋਕ ਹੁਣ ਥੱਕ ਚੁੱਕੇ ਹਨ ਅਤੇ ਨਿਰਾਸ਼ ਹੋ ਚੁੱਕੇ ਹਨ। ਉਨ੍ਹਾਂ ਟਿੱਪਣੀ ਕੀਤੀ ਕਿ ਮੌਜੂਦਾ ਸਥਿਤੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਦੀਆਂ ਘਰੇਲੂ ਆਰਥਿਕ ਨੀਤੀਆਂ ਦੀ ਪੂਰੀ ਤਰ੍ਹਾਂ ਨਾਕਾਮਯਾਬੀ ਦਾ ਨਤੀਜਾ ਹੈ।   ਭਾਰਤ ਨੂੰ “ਆਤਮਨਿਰਭਰ” ਬਣਾਉਣ ਦੇ ਕੇਂਦਰ ਦੇ ਦਾਅਵਿਆਂ ‘ਤੇ ਸਵਾਲ ਉਠਾਉਂਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਇੱਕ ਦਹਾਕੇ ਵਿੱਚ ਉਲਟਾ ਆਯਾਤ (ਇੰਪੋਰਟ) ‘ਤੇ ਨਿਰਭਰਤਾ ਕਾਫ਼ੀ ਵਧ ਗਈ ਹੈ। ਤੇਲ ਦੀ ਦਰਾਮਦ ਨਾਲ ਸਬੰਧਤ ਕੇਂਦਰ ਦੇ ਵਿਦੇਸ਼ ਨੀਤੀ ਦੇ ਫੈਸਲਿਆਂ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ, ”ਇਹ ਸਮਝਣਾ ਮੁਸ਼ਕਲ ਹੈ ਕਿ ਰੂਸ ਵਰਗੇ ਦੇਸ਼ਾਂ ਤੋਂ ਮੌਕੇ ਉਪਲਬਧ ਹੋਣ ਦੇ ਬਾਵਜੂਦ ਭਾਰਤ ਤੇਲ ਖਰੀਦਣ ਬਾਰੇ ਸੁਤੰਤਰ ਫੈਸਲੇ ਲੈਣ ਤੋਂ ਕਿਉਂ ਝਿਜਕ ਰਿਹਾ ਹੈ।’   ਪੈਟਰੋਲ, ਡੀਜ਼ਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੀ ਸਖ਼ਤ ਨਿਖੇਧੀ ਕਰਦਿਆਂ ਅਮਨ ਅਰੋੜਾ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਵਾਧੇ ਨੂੰ ਤੁਰੰਤ ਵਾਪਸ ਲਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮਹਿੰਗਾਈ ਇਸੇ ਤਰ੍ਹਾਂ ਆਮ ਲੋਕਾਂ ਦਾ ਦਮ ਘੁੱਟਦੀ ਰਹੀ, ਤਾਂ ਜਨਤਾ ਦਾ ਗੁੱਸਾ ਸੜਕਾਂ ‘ਤੇ ਨਿਕਲ ਸਕਦਾ ਹੈ, ਜਿਸ ਦੇ ਭਾਜਪਾ ਸਰਕਾਰ ਲਈ ਵੱਡੇ ਸਿਆਸੀ ਨਤੀਜੇ ਭੁਗਤਣੇ ਪੈਣਗੇ।

Punjab

ਗੋਰਖਪੁਰ ਨੂੰ ਮਿਲਿਆ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ! CM ਯੋਗੀ ਨੇ ਰੱਖਿਆ ਨੀਂਹ ਪੱਥਰ

ਗੋਰਖਪੁਰ: ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਡਰੀਮ ਪ੍ਰੋਜੈਕਟਾਂ ਵਿੱਚੋਂ ਇੱਕ, ਗੋਰਖਪੁਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਦਾ ਅੱਜ (ਸ਼ਨੀਵਾਰ) ਰਸਮੀ ਤੌਰ ‘ਤੇ ਨੀਂਹ ਪੱਥਰ ਰੱਖਿਆ ਗਿਆ। CM ਯੋਗੀ ਅਤੇ ਕੇਂਦਰੀ ਪੈਟਰੋਲੀਅਮ ਮੰਤਰੀ ਨੇ ਸਾਂਝੇ ਤੌਰ ‘ਤੇ ਇਸ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਸਮਾਗਮ ਤੋਂ ਪਹਿਲਾਂ ਕੇਂਦਰੀ ਮੰਤਰੀ ਨੇ ਬਾਬਾ ਗੁਰੂ ਗੋਰਖਨਾਥ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਪੂਜਾ ਅਰਚਨਾ ਕੀਤੀ। ਸਟੇਡੀਅਮ ਨਾਲ ਜੁੜੀਆਂ ਮੁੱਖ ਗੱਲਾਂ: ਕੁੱਲ ਲਾਗਤ: ਕਰੀਬ 393 ਕਰੋੜ ਰੁਪਏ। ਦਰਸ਼ਕਾਂ ਦੀ ਸਮਰੱਥਾ: 30,000 (30 ਹਜ਼ਾਰ)। ਰਕਬਾ (Area): 46 ਏਕੜ ਜ਼ਮੀਨ ‘ਤੇ ਨਿਰਮਾਣ। ਡੈੱਡਲਾਈਨ: 23 ਦਸੰਬਰ 2027 ਤੱਕ ਮੁਕੰਮਲ ਕਰਨ ਦਾ ਟੀਚਾ। ਮੌਜੂਦਾ ਸਥਿਤੀ: ਪਹਿਲੀ ਕਿਸ਼ਤ (63.39 ਕਰੋੜ ਰੁਪਏ) ਜਾਰੀ ਹੋਣ ਤੋਂ ਬਾਅਦ ਕਰੀਬ 7% ਕੰਮ ਪੂਰਾ ਹੋ ਚੁੱਕਾ ਹੈ। ਸੰਸਦ ਮੈਂਬਰ ਰਵੀ ਕਿਸ਼ਨ ਨੇ ‘ਕਾਰ ਪੂਲ’ ਕਰਕੇ ਦਿੱਤਾ ਪੀਐੱਮ ਮੋਦੀ ਦਾ ਸੰਦੇਸ਼ ਸਮਾਗਮ ਵਿੱਚ ਸ਼ਾਮਲ ਹੋਣ ਲਈ ਗੋਰਖਪੁਰ ਦੇ ਸੰਸਦ ਮੈਂਬਰ ਰਵੀ ਕਿਸ਼ਨ, ਕੇਂਦਰੀ ਮੰਤਰੀ ਕਮਲੇਸ਼ ਪਾਸਵਾਨ ਅਤੇ ਕੁਸ਼ੀਨਗਰ ਦੇ ਸੰਸਦ ਮੈਂਬਰ ਵਿਜੇ ਦੂਬੇ ਇੱਕੋ ਗੱਡੀ ਵਿੱਚ ਸਵਾਰ ਹੋ ਕੇ ਪਹੁੰਚੇ। ਰਵੀ ਕਿਸ਼ਨ ਨੇ ਇਸ ‘ਕਾਰ ਪੂਲ’ (Car Pool) ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਜਾਰੀ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਈਂਧਨ (Fuel) ਅਤੇ ਵਾਤਾਵਰਣ ਬਚਾਉਣ ਦੀ ਮੁਹਿੰਮ ਨੂੰ ਅਪਣਾਉਣ। ਕਿਹੋ ਜਿਹਾ ਹੋਵੇਗਾ ਗੋਰਖਪੁਰ ਦਾ ਇੰਟਰਨੈਸ਼ਨਲ ਸਟੇਡੀਅਮ? ਇਹ ਸਟੇਡੀਅਮ ਅੰਤਰਰਾਸ਼ਟਰੀ ਮਿਆਰਾਂ ਅਨੁਸਾਰ ‘ਗਰਾਊਂਡ ਪਲੱਸ ਟੂ ਫਲੋਰ’ (Ground + 2 Floors) ਡਿਜ਼ਾਈਨ ਦੇ ਆਧਾਰ ‘ਤੇ ਬਣਾਇਆ ਜਾ ਰਿਹਾ ਹੈ। ਪਿੱਚ ਦੀ ਵਿਵਸਥਾ: ਮੁੱਖ ਮੈਦਾਨ ‘ਤੇ ਖਿਡਾਰੀਆਂ ਲਈ 7 ਪਲੇਇੰਗ ਪਿੱਚਾਂ (Playing Pitches) ਅਤੇ ਅਭਿਆਸ ਲਈ 4 ਪ੍ਰੈਕਟਿਸ ਪਿੱਚਾਂ ਹੋਣਗੀਆਂ। ਬੈਠਣ ਦਾ ਪ੍ਰਬੰਧ: ਸਟੇਡੀਅਮ ਦੇ ਪੂਰਬੀ ਅਤੇ ਪੱਛਮੀ ਸਟੈਂਡਾਂ ਵਿੱਚ 14,490 – 14,490 ਦਰਸ਼ਕਾਂ ਦੇ ਬੈਠਣ ਦਾ ਪ੍ਰਬੰਧ ਹੋਵੇਗਾ। VIP ਅਤੇ ਮੀਡੀਆ: ਨੌਰਥ ਪਵੇਲੀਅਨ ਵਿੱਚ 208 VIP ਅਤੇ 382 ਮੀਡੀਆ ਕਰਮੀਆਂ ਲਈ ਥਾਂ ਹੋਵੇਗੀ, ਜਦਕਿ ਸਾਊਥ ਪਵੇਲੀਅਨ ਵਿੱਚ 1708 VVIP ਅਤੇ VIP ਬੈਠ ਸਕਣਗੇ। ਡੇ-ਨਾਈਟ ਮੈਚ: ਰਾਤ ਨੂੰ ਵੀ ਮੈਚ ਅਤੇ ਹੋਰ ਵੱਡੇ ਆਯੋਜਨ ਹੋ ਸਕਣ, ਇਸ ਲਈ ਅੰਤਰਰਾਸ਼ਟਰੀ ਪੱਧਰ ਦੀਆਂ 4 ਹਾਈ ਮਾਸਟ ਲਾਈਟਾਂ (Flood Lights) ਲਗਾਈਆਂ ਜਾਣਗੀਆਂ। ਕਨੈਕਟੀਵਿਟੀ ਦੇ ਲਿਹਾਜ਼ ਨਾਲ ਸ਼ਾਨਦਾਰ ਲੋਕੇਸ਼ਨ ਖਿਡਾਰੀਆਂ ਅਤੇ ਦਰਸ਼ਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਟੇਡੀਅਮ ਦੀ ਲੋਕੇਸ਼ਨ ਬਹੁਤ ਵਧੀਆ ਚੁਣੀ ਗਈ ਹੈ। ਗੋਰਖਪੁਰ ਦੇ ਤਾਲ ਨਦੋਰ ਵਿੱਚ ਬਣ ਰਿਹਾ ਇਹ ਸਟੇਡੀਅਮ ਗੋਰਖਪੁਰ-ਵਾਰਾਣਸੀ ਹਾਈਵੇਅ (ਫੋਰਲੇਨ) ਨਾਲ ਸਿੱਧਾ ਜੁੜਿਆ ਹੋਇਆ ਹੈ। ਇਹ ਜਗ੍ਹਾ ਗੋਰਖਪੁਰ ਏਅਰਪੋਰਟ ਤੋਂ ਕਰੀਬ 24 ਕਿਲੋਮੀਟਰ ਅਤੇ ਰੇਲਵੇ ਸਟੇਸ਼ਨ ਤੋਂ ਕਰੀਬ 20 ਕਿਲੋਮੀਟਰ ਦੀ ਦੂਰੀ ‘ਤੇ ਹੈ, ਜਿਸ ਨਾਲ ਇੱਥੇ ਪਹੁੰਚਣਾ ਬਹੁਤ ਆਸਾਨ ਹੋਵੇਗਾ।

Punjab

ਯੋਗਰਾਜ ਸਿੰਘ ਦੀ ਵਾਇਰਲ ਵੀਡੀਓ ਨੇ ਵਧਾਈਆਂ ਮੁਸ਼ਕਿਲਾਂ, ਪੁਲਿਸ ਨੇ ਲਿਆ ਸਖ਼ਤ ਐਕਸ਼ਨ

ਚੰਡੀਗੜ੍ਹ: ਸਾਬਕਾ ਕ੍ਰਿਕਟਰ ਅਤੇ ਅਦਾਕਾਰ ਯੋਗਰਾਜ ਸਿੰਘ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਦੀ ਹਿੰਦੀ ਵੈੱਬ ਸੀਰੀਜ਼ ‘ਲੁੱਖੇ’ (Lukkhe) ਦੇ ਇੱਕ ਵਾਇਰਲ ਕਲਿੱਪ ਵਿੱਚ ਔਰਤਾਂ ਬਾਰੇ ਕੀਤੀਆਂ ਗਈਆਂ ਕਥਿਤ ਅਪਮਾਨਜਨਕ ਅਤੇ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਖ਼ਿਲਾਫ਼ FIR ਦਰਜ ਕਰ ਲਈ ਹੈ। ਪੂਰਾ ਮਾਮਲਾ  ਕਿੱਥੇ ਦਰਜ ਹੋਈ FIR: ਚੰਡੀਗੜ੍ਹ ਦੇ ਸੈਕਟਰ 36 ਪੁਲਿਸ ਸਟੇਸ਼ਨ ਵਿਖੇ। ਕਿਹੜੀਆਂ ਧਾਰਾਵਾਂ ਲੱਗੀਆਂ: ਭਾਰਤੀ ਨਿਆਏ ਸੰਹਿਤਾ (BNS) ਦੀ ਧਾਰਾ 79 ਅਤੇ ਇਨਫਰਮੇਸ਼ਨ ਟੈਕਨਾਲੋਜੀ (IT) ਐਕਟ ਦੀ ਧਾਰਾ 62A ਦੇ ਤਹਿਤ। ਵਿਵਾਦ ਦਾ ਕਾਰਨ: ਵੈੱਬ ਸੀਰੀਜ਼ ‘ਲੁੱਖੇ’ ਦਾ ਇੱਕ ਸੀਨ, ਜਿਸ ਵਿੱਚ ਯੋਗਰਾਜ ਸਿੰਘ ਪੁਲਿਸ ਸਟੇਸ਼ਨ ਦੇ ਅੰਦਰ ਔਰਤਾਂ ਪ੍ਰਤੀ ਇਤਰਾਜ਼ਯੋਗ ਭਾਸ਼ਾ ਵਰਤਦੇ ਨਜ਼ਰ ਆ ਰਹੇ ਹਨ। ਮੀਡੀਆ ਵਿੱਚ ਔਰਤਾਂ ਦੀ ਪੇਸ਼ਕਾਰੀ ਅਤੇ ਕਾਨੂੰਨੀ ਕਾਰਵਾਈ ਐਡਵੋਕੇਟ ਉੱਜਵਲ ਭਸੀਨ, ਜਤਿਨ ਵਰਮਾ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਕਹਿਣਾ ਹੈ ਕਿ ਇਸ ਕਲਿੱਪ ਵਿਚਲੀ ਭਾਸ਼ਾ ਨਾ ਸਿਰਫ਼ ਅਸ਼ਲੀਲ ਹੈ, ਸਗੋਂ ਇਹ ਸਮਾਜ ਵਿੱਚ ਔਰਤਾਂ ਪ੍ਰਤੀ ਨਫ਼ਰਤ (Misogyny) ਨੂੰ ਵਧਾਵਾ ਦਿੰਦੀ ਹੈ। ਸ਼ਿਕਾਇਤਕਰਤਾਵਾਂ ਦਾ ਤਰਕ ਹੈ ਕਿ ਜਦੋਂ ਯੋਗਰਾਜ ਸਿੰਘ ਵਰਗਾ ਕੋਈ ਜਨਤਕ ਅਕਸ ਵਾਲਾ ਵਿਅਕਤੀ ਅਜਿਹੀ ਭਾਸ਼ਾ ਬੋਲਦਾ ਹੈ, ਤਾਂ ਇਹ ਸਮਾਜ ਵਿੱਚ ਪਿਛਾਂਹਖਿੱਚੂ ਸੋਚ ਨੂੰ ਆਮ ਬਣਾਉਣ ਦਾ ਖ਼ਤਰਾ ਪੈਦਾ ਕਰਦਾ ਹੈ, ਜੋ ਕਿ ਸਿੱਖ ਧਰਮ ਵਿੱਚ ਦਿੱਤੇ ਗਏ ਬਰਾਬਰੀ ਦੇ ਸਿਧਾਂਤਾਂ ਦੀ ਵੀ ਉਲੰਘਣਾ ਹੈ। ਐਡਵੋਕੇਟ ਉੱਜਵਲ ਭਸੀਨ ਦਾ ਬਿਆਨ: “ਇਹ ਟਿੱਪਣੀਆਂ ਸਾਡੀਆਂ ਮਾਵਾਂ, ਭੈਣਾਂ, ਧੀਆਂ ਅਤੇ ਪਤਨੀਆਂ ਸਮੇਤ ਹਰ ਔਰਤ ਦੇ ਮਾਣ, ਸਨਮਾਨ ਅਤੇ ਇੱਜ਼ਤ ਦਾ ਸਿੱਧਾ ਅਪਮਾਨ ਹਨ। ਇਹ ਬੇਹੱਦ ਦੁਖਦਾਈ ਅਤੇ ਪਰੇਸ਼ਾਨ ਕਰਨ ਵਾਲਾ ਹੈ ਕਿ ਯੋਗਰਾਜ ਸਿੰਘ ਵਰਗੇ ਉੱਚੇ ਕੱਦ ਦਾ ਵਿਅਕਤੀ ਔਰਤਾਂ ਪ੍ਰਤੀ ਅਜਿਹੀ ਘਟੀਆ ਅਤੇ ਸ਼ਰਮਨਾਕ ਭਾਸ਼ਾ ਦੀ ਵਰਤੋਂ ਕਰਦਾ ਹੈ।” ਮਹਿਲਾ ਕਮਿਸ਼ਨ ਵੱਲੋਂ ਸਖ਼ਤ ਨੋਟਿਸ ਅਤੇ ਜਵਾਬਦੇਹੀ ਦੀ ਮੰਗ ਵੀਡੀਓ ਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਖੁਦ ਨੋਟਿਸ (Suo Motu) ਲੈਂਦਿਆਂ ਇਸ ਮਾਮਲੇ ਦੀ ਉੱਚ ਪੱਧਰੀ ਪੁਲਿਸ ਜਾਂਚ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾਵਾਂ ਵੱਲੋਂ ਇਸ ਕੰਟੈਂਟ ਨੂੰ ਬਣਾਉਣ, ਨਿਰਦੇਸ਼ਿਤ ਕਰਨ, ਪ੍ਰਮੋਟ ਕਰਨ ਅਤੇ ਵਾਇਰਲ ਕਰਨ ਵਾਲੇ ਸਾਰੇ ਲੋਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਐਡਵੋਕੇਟ ਭਸੀਨ ਨੇ ਸਿੱਖ ਕਦਰਾਂ-ਕੀਮਤਾਂ ਨੂੰ ਠੇਸ ਪਹੁੰਚਾਉਣ ਕਰਕੇ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਨ ਦੀਆਂ ਧਾਰਾਵਾਂ ਜੋੜਨ ਦੀ ਵੀ ਅਪੀਲ ਕੀਤੀ ਹੈ। ਕਿਵੇਂ ਸ਼ੁਰੂ ਹੋਇਆ ਇਹ ਵਿਵਾਦ? ਇਹ ਵਿਵਾਦ 8 ਮਈ 2026 ਨੂੰ ਐਮਾਜ਼ਾਨ ਪ੍ਰਾਈਮ ਵੀਡੀਓ ‘ਤੇ ਵੈੱਬ ਸੀਰੀਜ਼ ‘ਲੁੱਖੇ’ ਦੇ ਰਿਲੀਜ਼ ਹੋਣ ਤੋਂ ਤੁਰੰਤ ਬਾਅਦ ਸ਼ੁਰੂ ਹੋਇਆ। ਜਿਵੇਂ ਹੀ ਸੀਰੀਜ਼ ਦਾ ਇਹ ਛੋਟਾ ਕਲਿੱਪ ਵਾਇਰਲ ਹੋਇਆ, ਲੋਕਾਂ ਵਿੱਚ ਭਾਰੀ ਰੋਸ ਫੈਲ ਗਿਆ। ਲੋਕਾਂ ਦੇ ਗੁੱਸੇ ਦਾ ਇੱਕ ਕਾਰਨ ਯੋਗਰਾਜ ਸਿੰਘ ਵੱਲੋਂ ਪਹਿਲਾਂ ਵੀ ਔਰਤਾਂ ਅਤੇ ਕ੍ਰਿਕਟ ਬਾਰੇ ਦਿੱਤੇ ਗਏ ਵਿਵਾਦਤ ਬਿਆਨ ਹਨ। ਹੁਣ ਵਾਇਰਲ ਕਲਿੱਪ, ਕਾਨੂੰਨੀ ਸ਼ਿਕਾਇਤਾਂ ਅਤੇ ਮਹਿਲਾ ਕਮਿਸ਼ਨ ਦੇ ਦਖਲ ਨੇ ਇਸ ਮਾਮਲੇ ਨੂੰ ਇੱਕ ਵੱਡੀ ਜਾਂਚ ਦਾ ਰੂਪ ਦੇ ਦਿੱਤਾ ਹੈ।

Punjab

*12ਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਆਉਣ ਵਾਲੇ 275 ਵਿਦਿਆਰਥੀਆਂ ਵਿੱਚੋਂ 122 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ, 14 ਮਈ 2026:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿੱਚ 416 ਸਰਕਾਰੀ ਸਕੂਲਾਂ ਨੇ 100 ਫੀਸਦ ਪਾਸ ਦਰ ਦਰਜ ਹਾਸਲ ਕਰਦਿਆਂ ਇੱਕ ਨਵਾਂਕੀਰਤੀਮਾਨ ਸਥਾਪਤ ਕੀਤਾ ਹੈ। ਦੱਸਣਯੋਗ ਹੈ ਕਿ ਬਾਰ੍ਹਵੀਂ ਜਮਾਤ ਦੇ ਹਾਲ ਹੀ ‘ਚ ਆਏ ਨਤੀਜਿਆਂ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਮੈਰਿਟ ਸੂਚੀ ਅਤੇ ਪਾਸ ਪ੍ਰਤੀਸ਼ਤਤਾ ਵਿੱਚ ਬਾਜ਼ੀ ਮਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 500 ਵਿੱਚੋਂ 500 ਅੰਕ ਹਾਸਲ ਕਰਕੇ ਅੱਵਲ ਰਹਿਣ ਵਾਲੀਆਂ ਪੰਜਾਬ ਦੀਆਂ ਤਿੰਨ ਧੀਆਂ ਮਾਨਸਾ ਤੋਂ ਸੁਪਨੀਤ ਕੌਰ ਅਤੇ ਲੁਧਿਆਣਾ ਤੋਂ ਸੁਹਾਨੀ ਚੌਹਾਨ ਤੇ ਦਿਵਾਂਸ਼ੀ ਦੀ ਰੱਜ ਕੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਲੜਕੀਆਂ ਸਿੱਖਿਆ ਦੇ ਪੁਨਰ-ਉਥਾਨ ਦੀ ਅਗਵਾਈ ਕਰ ਰਹੀਆਂ ਹਨ।   ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਿਆਂ ਮੈਰਿਟ ਸੂਚੀ ਵਿੱਚ ਸ਼ਾਮਲ 275 ਵਿਦਿਆਰਥੀਆਂ ਵਿੱਚੋਂ 122 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ, ਜੋ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਧੀਨ ਬੁਨਿਆਦੀ ਢਾਂਚੇ ਦੇ ਨਵੀਨੀਕਰਨ, ਆਧੁਨਿਕ ਕਲਾਸਰੂਮਾਂ ਅਤੇ ਕੇਂਦਰਿਤ ਅਕਾਦਮਿਕ ਸੁਧਾਰਾਂ ਨਾਲ ਲੈਸ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਤੋਂ ਸੁਪਨੀਤ ਕੌਰ, ਲੁਧਿਆਣਾ ਤੋਂ ਸੁਹਾਨੀ ਚੌਹਾਨ ਅਤੇ ਲੁਧਿਆਣਾ ਤੋਂ ਦਿਵਾਂਸ਼ੀ ਨੂੰ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਬੇਮਿਸਾਲ ਪ੍ਰਾਪਤੀ ਲਈ 50,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ।   ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਤਿੰਨੋਂ ਟਾਪਰ ਕੌਮੀ ਅਤੇ ਰਾਜ ਪੱਧਰੀ ਖਿਡਾਰੀ ਹਨ, ਜੋ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਉਹ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਸਾਰੇ ਟਾਪਰ ਆਮ ਪਿਛੋਕੜ ਵਾਲੇ ਹਨ ਅਤੇ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਜ਼ਿੰਦਗੀ ਵਿੱਚ ਸਫਲਤਾ ਦੀਆਂ ਉਚਾਈਆਂ ਛੂਹਣੀਆਂ ਚਾਹੁੰਦੇ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਹਾਸਲ ਵਿੱਚ ਉਨ੍ਹਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਵੇਗੀ।”   ਸਿੱਖਿਆ ਖੇਤਰ ਵਿੱਚ ਲੜਕੀਆਂ ਦੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਮਾਜ ਵਿੱਚ ਸਿੱਖਿਆ ਦੇ ਪ੍ਰਸਾਰ ਨਾਲ, ਲੜਕੀਆਂ ਨੇ ਨਾ ਸਿਰਫ਼ ਸਿੱਖਿਆ ਖੇਤਰ ਵਿੱਚ ਸਗੋਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਦਿੱਤਾ ਹੈ।” ਉਨ੍ਹਾਂ ਅੱਗੇ ਕਿਹਾ, “ਸਮੇਂ ਨੇ ਸਾਬਤ ਕਰ ਦਿੱਤਾ ਹੈ ਕਿ ਕੁੜੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆਂ ਤੋਂ ਘੱਟ ਨਹੀਂ ਹਨ ਅਤੇ ਸਿੱਖਿਆ ਖੇਤਰ ਵਿੱਚ ਮੱਲਾਂ ਮਾਰ ਕੇ, ਉਨ੍ਹਾਂ ਨੇ ਦਿਖਾਇਆ ਹੈ ਕਿ ਉਨ੍ਹਾਂ ਦੀ ਬੁੱਧੀ, ਹੁਨਰ ਅਤੇ ਮੁਹਾਰਤ ਦਾ ਕੋਈ ਮੁਕਾਬਲਾ ਨਹੀਂ ਹੈ।”   ਇਨ੍ਹਾਂ ਪ੍ਰਾਪਤੀਆਂ ਨੂੰ ਸਹੀ ਮਾਇਨੇ ਵਿੱਚ ਸਸ਼ਕਤੀਕਰਨ ਦਾ ਪ੍ਰਤੱਖ ਪ੍ਰਮਾਣ ਦੱਸਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਲੜਕੀਆਂ ਦਾ ਅਸਲ ਸਸ਼ਕਤੀਕਰਨ ਹੈ, ਜੋ ਉਨ੍ਹਾਂ ਦੇ ਸਮਾਜਿਕ-ਆਰਥਿਕ ਪੁਨਰ-ਉਥਾਨ ਅਤੇ ਪੰਜਾਬ ਤੇ ਦੇਸ਼ ਦੀ ਸ਼ਾਨਦਾਰ ਤਰੱਕੀ ਦੀ ਇੱਕ ਨਵੀਂ ਸ਼ੁਰੂਆਤ ਹੈ।”   ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਲਗਭਗ 2.65 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ ਲਗਭਗ 2.42 ਲੱਖ ਵਿਦਿਆਰਥੀ ਪਾਸ ਹੋਏ, ਜਿਸ ਨਾਲ ਕੁੱਲ ਪਾਸ ਪ੍ਰਤੀਸ਼ਤਤਾ ਲਗਭਗ 91.46 ਪ੍ਰਤੀਸ਼ਤ ਬਣਦੀ ਹੈ। ਉਨ੍ਹਾਂ ਕਿਹਾ, “ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 94.73 ਪ੍ਰਤੀਸ਼ਤ ਰਹੀ, ਜਦੋਂ ਕਿ ਲੜਕਿਆਂ ਦੀ ਪਾਸ ਦਰ 88.52 ਪ੍ਰਤੀਸ਼ਤ ਰਹੀ।” ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਨੇ ਸੂਬੇ ਵਿੱਚ ਸਭ ਤੋਂ ਵੱਧ 96 ਫੀਸਦ ਪਾਸ ਪ੍ਰਤੀਸ਼ਤਤਾ ਦਰਜ ਕੀਤੀ ਹੈ।   ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੈਰਿਟ ਵਿੱਚ ਪਟਿਆਲਾ ਜ਼ਿਲ੍ਹੇ ਨੇ ਬਾਜੀ ਮਾਰੀ, ਜਿਸਦੇ ਸਭ ਤੋਂ ਵੱਧ 59 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ ਹਨ।   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਸਾਲਾਂ ਦੇ ਰੁਝਾਨਾਂ ਨੂੰ ਕਾਇਮ ਰੱਖਦਿਆਂ ਲੜਕੀਆਂ ਨੇ ਇੱਕ ਵਾਰ ਫਿਰ ਨਤੀਜਿਆਂ ਵਿੱਚ ਲੜਕਿਆਂ ਨੂੰ ਪਛਾੜ ਦਿੱਤਾ ਹੈ। ਮੈਰਿਟ ਸੂਚੀ ਵਿੱਚ ਆਉਣ ਵਾਲੇ ਕੁੱਲ 278 ਵਿਦਿਆਰਥੀਆਂ ਵਿੱਚੋਂ, 217 ਲੜਕੀਆਂ ਹਨ ਜਦੋਂ ਕਿ 61 ਲੜਕੇ ਹਨ।”   ਸਰਕਾਰੀ ਸਕੂਲਾਂ ‘ਚ ਸਿੱਖਿਆ ਦੇ ਦਿਨੋ-ਦਿਨ ਬਿਹਤਰ ਹੋ ਰਹੇ ਮਿਆਰ ‘ਤੇ ਚਾਨਣਾ ਪਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਸਰਕਾਰੀ ਸਕੂਲਾਂ ਦੇ 122 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣੀ ਜਗ੍ਹਾ ਬਣਾਈ ਹੈ, ਜੋ ਕਿ ਮੈਰਿਟ ‘ਚ ਆਉਣ ਵਾਲੇ ਕੁੱਲ ਵਿਦਿਆਰਥੀਆਂ ਦਾ 50 ਪ੍ਰਤੀਸ਼ਤ ਤੋਂ ਵੱਧ ਹਨ।” ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ 416 ਸਰਕਾਰੀ ਸਕੂਲਾਂ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ 100 ਫੀਸਦ ਨਤੀਜੇ ਦਰਜ ਕੀਤੇ ਹਨ।”   ਗੱਲਬਾਤ ਦੌਰਾਨ ਇੱਕ ਟਾਪਰ ਵਿਦਿਆਰਥਣ ਨੇ ਭਾਰਤੀ ਹਵਾਈ ਸੈਨਾ ਵਿੱਚ ਪਾਇਲਟ ਵਜੋਂ ਭਰਤੀ ਹੋਣ ਦੀ ਇੱਛਾ ਪ੍ਰਗਟਾਈ। ਉਕਤ ਵਿਦਿਆਰਥਣ ਨੂੰ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਲੜਕੀਆਂ ਨੂੰ ਐਸਏਐਸ ਨਗਰ, ਮੋਹਾਲੀ ਵਿਖੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵਿੱਚ ਦਾਖਲਾ ਲੈਣਾ ਚਾਹੀਦਾ ਹੈ।”   ਮੁੱਖ ਮੰਤਰੀ ਨੇ ਕਿਹਾ, “ਇਹ ਸੰਸਥਾ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀ ਹੈ ਅਤੇ ਦੇਸ਼ ਵਿੱਚ ਆਪਣੀ ਕਿਸਮ ਦੀ ਇੱਕੋ ਇੱਕ ਪੂਰੀ ਤਰ੍ਹਾਂ ਰਿਹਾਇਸ਼ੀ ਸੰਸਥਾ ਹੈ ਜੋ ਨੌਜਵਾਨ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਦਿੰਦੀ ਹੈ।” ਉਨ੍ਹਾਂ ਅੱਗੇ ਕਿਹਾ, “ਲੜਕੀਆਂ ਨੂੰ ਰਾਸ਼ਟਰੀ ਪੱਧਰ ‘ਤੇ ਮੁਕਾਬਲੇ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਇਥੇ ਸਰੀਰਕ ਅਤੇ ਮਾਨਸਿਕ ਤੌਰ ‘ਤੇ ਸਿਖਲਾਈ ਦਿੱਤੀ ਜਾਂਦੀ ਹੈ ਜਿਸ ਵਿੱਚ ਉਨ੍ਹਾਂ ਨੂੰ ਏਐਫਸੀਏਟੀ, ਸੀਡੀਐਸ ਅਤੇ ਐਸਐਸਬੀ ਪ੍ਰੀਖਿਆਵਾਂ ਨੂੰ ਪਾਸ ਕਰਨ ਵਾਸਤੇ ਢੁਕਵੀਂ ਤਿਆਰੀ ਕਰਵਾਈ ਜਾਂਦੀ ਹੈ।”   ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰਿ ਅਤੇ ਕਈ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Punjab

*ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”*

ਬਟਾਲਾ, 14 ਮਈ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਸੂਬੇ ਵਿੱਚੋਂ “ਨਸ਼ਿਆਂ ਦਾ ਕਲੰਕ” ਮਿਟਾ ਕੇ ਰਹੇਗੀ। ਉਨ੍ਹਾਂ ਕਿਹਾ ਕਿ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਹਿਲਾਂ ਹੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ, ਜਿਸ ਤਹਿਤ ਸਿਰਫ਼ 437 ਦਿਨਾਂ ਵਿੱਚ 63,707 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੰਜਾਬ ਭਰ ਵਿੱਚ ਨਸ਼ਿਆਂ ਦੇ ਪੈਸੇ ਨਾਲ ਬਣੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ।   ਬਟਾਲਾ ਵਿੱਚ ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰਗੱਦੀ ਦਿਵਸ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਲੜਾਈ ਹੁਣ ਲੋਕ ਲਹਿਰ ਬਣ ਗਈ ਹੈ, ਜਿਸ ਵਿੱਚ ਹਰ ਪੰਜਾਬੀ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਮੁੱਖ ਮੰਤਰੀ ਨੇ ਪਿਛਲੇ 112 ਦਿਨਾਂ ਵਿੱਚ ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਕੀਤੀਆਂ ਗਈਆਂ ਕਾਰਵਾਈਆਂ, ਔਰਤਾਂ ਅਤੇ ਸਿਹਤ ਸੰਭਾਲ ਲਈ ਚੱਲ ਰਹੇ ਭਲਾਈ ਕਾਰਜਾਂ ਅਤੇ ਸੂਬੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲਾਉਣ ਲਈ ਪੰਜਾਬ ਸਰਕਾਰ ਦੁਆਰਾ ਬਣਾਏ ਗਏ ਬੇਅਦਬੀ ਵਿਰੋਧੀ ਕਾਨੂੰਨ ਸਖ਼ਤ ਕਾਨੂੰਨ ਵਰਗੀਆਂ ਪਹਿਲਕਦਮੀਆਂ ‘ਤੇ ਵੀ ਚਾਨਣਾ ਪਾਇਆ।   ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ 400 ਤੋਂ ਵੱਧ ਦਿਨ ਹੋ ਗਏ ਹਨ ਅਤੇ ਇਸ ਮੁਹਿੰਮ ਨੂੰ ਸ਼ਾਨਦਾਰ ਸਫਲਤਾ ਮਿਲੀ ਹੈ। ਅਸੀਂ ਨਸ਼ਿਆਂ ਦੇ ਕਾਰੋਬਾਰ ਦੀ ਰੀੜ੍ਹ ਤੋੜ ਦਿੱਤੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਨਸ਼ਿਆਂ ਵਿਰੁੱਧ ਇਹ ਕਾਰਵਾਈ ਪੂਰੀ ਤਾਕਤ ਨਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਇਸ ਲਾਹਨਤ ਦਾ ਪੰਜਾਬ ਵਿੱਚੋਂ ਪੂਰੀ ਤਰ੍ਹਾਂ ਸਫ਼ਾਇਆ ਨਹੀਂ ਹੋ ਜਾਂਦਾ।”   ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਨਾ ਸਿਰਫ਼ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ, ਸਗੋਂ ਪੀੜਤਾਂ ਦਾ ਮੁੜ ਵਸੇਬਾ ਵੀ ਯਕੀਨੀ ਬਣਾਇਆ ਹੈ। ਇਸ ਦੇ ਨਾਲ ਹੀ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਿਆ ਅਤੇ ਜ਼ਬਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, “ਜੇਕਰ ਪੰਜਾਬੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਦ੍ਰਿੜ੍ਹ ਇਰਾਦਾ ਰੱਖਦੇ ਹਨ ਤਾਂ ਕੋਈ ਵੀ ਤਾਕਤ ਸਾਨੂੰ ਇਸ ਮਿਸ਼ਨ ਨੂੰ ਪੂਰਾ ਕਰਨ ਤੋਂ ਨਹੀਂ ਰੋਕ ਸਕਦੀ। ਮੈਂ ਇਸ ਲੜਾਈ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਕੋਲੋਂ ਪੂਰੇ ਸਮਰਥਨ ਅਤੇ ਸਹਿਯੋਗ ਦੀ ਮੰਗ ਕਰਦਾ ਹਾਂ।”   ਪੰਜਾਬ ਦੀ ਅਧਿਆਤਮਿਕ ਵਿਰਾਸਤ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਇਹ ਸਾਡੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਸ ਦਾ ਕੋਨਾ-ਕੋਨਾ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗ਼ੰਬਰਾਂ ਦੀ ਚਰਨ ਛੋਹ ਪ੍ਰਾਪਤ ਹੈ, ਜਿਨ੍ਹਾਂ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਖੜ੍ਹੇ ਹੋਣਾ ਸਿਖਾਇਆ। ਸਾਡੇ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਹੀ ਅਸੀਂ ਨਸ਼ਿਆਂ ਵਿਰੁੱਧ ਇਹ ਯੁੱਧ ਸ਼ੁਰੂ ਕੀਤਾ, ਜਿਸ ਦੇ ਨਤੀਜੇ ਹੁਣ ਜ਼ਮੀਨ ‘ਤੇ ਦਿਖਾਈ ਦੇ ਰਹੇ ਹਨ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।”   ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਹਮੇਸ਼ਾ ਦੇਸ਼ ਦਾ ਅੰਨ ਭੰਡਾਰ ਅਤੇ ਖੜਗ ਭੁਜਾ ਵਜੋਂ ਜਾਣਿਆ ਜਾਂਦਾ ਰਿਹਾ ਹੈ ਅਤੇ ਇਥੋਂ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਸਿਰੜ ਤੇ ਉੱਦਮੀ ਸੁਭਾਅ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਵਿਕਾਸ ਨੂੰ ਅਣਗੌਲਿਆ ਕੀਤਾ, ਜਿਸ ਕਰ ਕੇ ਨੌਜਵਾਨਾਂ ਨੂੰ ਮਜਬੂਰੀ ਵੱਸ ਪੰਜਾਬ ਛੱਡ ਕੇ ਵਿਦੇਸ਼ਾਂ ਵੱਲ ਜਾਣਾ ਪਿਆ। ਇਸ ਦੇ ਉਲਟ ਅੱਜ ਸਾਡੀ ਸਰਕਾਰ ‘ਰੰਗਲੇ ਪੰਜਾਬ’ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।   ਲੋਕਾਂ ਦੀ ਭਲਾਈ ‘ਤੇ ਕੇਂਦਰਤ ਪ੍ਰਸ਼ਾਸਨ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਸ ਪੈਸੇ ਨੂੰ ਉਨ੍ਹਾਂ ਦੀ ਭਲਾਈ ‘ਤੇ ਪੂਰੀ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਹੁਣ ਲੋਕਾਂ ਦਾ ਪੈਸਾ ਭ੍ਰਿਸ਼ਟਾਚਾਰ ਅਤੇ ਲੁੱਟ ਵਿੱਚ ਅਜਾਈਂ ਨਹੀਂ ਜਾਂਦਾ, ਸਗੋਂ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਲਗਾਇਆ ਜਾ ਰਿਹਾ ਹੈ।”   ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਸੂਬੇ ਦੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸੜਕਾਂ ਨੂੰ ਬਿਹਤਰ ਬਣਾਇਆ ਹੈ, ਟੋਲ ਪਲਾਜ਼ਾ ਬੰਦ ਕੀਤੇ ਹਨ, ਲੋਕਾਂ ਨੂੰ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ ਅਤੇ ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਅਤੇ ਸਿੰਜਾਈ ਲਈ ਦਿਨ ਵੇਲੇ ਬਿਜਲੀ ਦਿੱਤੀ ਗਈ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲੀ ਹੈ।”   ਸਿਹਤ ਸੰਭਾਲ ਵਿੱਚ ਕੀਤੇ ਸੁਧਾਰਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ।” ਉਨ੍ਹਾਂ ਕਿਹਾ ਕਿ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ, ਜਦੋਂ ਕਿ 1.65 ਲੱਖ ਲੋਕਾਂ ਨੇ ਇਸ ਯੋਜਨਾ ਤਹਿਤ ਮੁਫ਼ਤ ਇਲਾਜ ਕਰਵਾਇਆ ਹੈ। ਉਨ੍ਹਾਂ ਅੱਗੇ ਕਿਹਾ, “ਮੈਂ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਾ ਹਾਂ।”   ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਗਈ ਕੀਤੀ ਹੈ, ਜਿਸ ਤਹਿਤ ਅਨੁਸੂਚਿਤ ਵਰਗ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,500 ਰੁਪਏ ਅਤੇ ਹੋਰ ਵਰਗਾਂ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਮਿਲਣਗੇ।” ਉਨ੍ਹਾਂ ਕਿਹਾ ਕਿ ਇਹ ਰਕਮ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਯੋਜਨਾ ਲਈ ਯੋਗ ਹੋਣਗੀਆਂ। ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਲਗਪਗ 97 ਫ਼ੀਸਦ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ ਅਤੇ ਪੰਜਾਬ ਸਰਕਾਰ ਨੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਅਲਾਟ ਕੀਤੇ ਹਨ।”   ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਾਹਿਗੁਰੂ ਦੀ ਕਿਰਪਾ ਸਦਕਾ ਇਸ ਇਤਿਹਾਸਕ ਕਾਨੂੰਨ ਨੂੰ ਲਾਗੂ ਕਰ ਕੇ ਮੈਨੂੰ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਹ ਐਕਟ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇਗਾ।”   ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਉਦੇਸ਼ ਨਾਲ ਵਿੱਢੀ ਡੂੰਘੀ ਸਾਜ਼ਿਸ਼ ਤਹਿਤ ਕਰਵਾਈਆਂ ਗਈਆਂ ਸਨ।

Punjab

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 14 ਮਈ   ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਭਾਜਪਾ ਸ਼ਾਸਤ ਰਾਜਾਂ ਵਿੱਚ ਅਪਰਾਧ, ਗੈਂਗਸਟਰਵਾਦ ਅਤੇ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋਈ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਅੰਕੜੇ ਭਾਜਪਾ ਸ਼ਾਸਨ ਦੇ ਉਸ “ਅਸਲ ਚਿਹਰੇ” ਨੂੰ ਬੇਨਕਾਬ ਕਰਦੇ ਹਨ, ਜਿੱਥੇ ਸੱਤਾ ਹਾਸਲ ਕਰਨ ਅਤੇ ਬਰਕਰਾਰ ਰੱਖਣ ਲਈ ਨਫ਼ਰਤ, ਡਰ ਅਤੇ ਹਿੰਸਾ ਨੂੰ ਸਿਆਸੀ ਹਥਿਆਰਾਂ ਵਜੋਂ ਵਰਤਿਆ ਜਾ ਰਿਹਾ ਹੈ।   ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ, ਜਿੱਥੇ ਭਾਜਪਾ ਨੇ ਹਾਲ ਹੀ ਵਿੱਚ ਏਜੰਸੀਆਂ ਅਤੇ ਦਿੱਲੀ ਪੁਲਿਸ ਦੀ ਦੁਰਵਰਤੋਂ ਕਰਕੇ ਸੱਤਾ ਹਥਿਆਈ ਹੈ, 1602 ਪ੍ਰਤੀ ਲੱਖ ਦੀ ਆਬਾਦੀ ਦੀ ਅਪਰਾਧ ਦਰ ਨਾਲ ਦੇਸ਼ ਦੇ ਅਪਰਾਧ ਚਾਰਟ ਵਿੱਚ ਸਿਖਰ ‘ਤੇ ਹੈ। ਗੁਜਰਾਤ, ਜਿੱਥੇ ਭਾਜਪਾ ਨੇ ਲਗਭਗ 30 ਸਾਲ ਰਾਜ ਕੀਤਾ ਹੈ, ਦੀ ਅਪਰਾਧ ਦਰ 806 ਹੈ, ਹਰਿਆਣਾ 739.2, ਮਨੀਪੁਰ 627.8, ਮੱਧ ਪ੍ਰਦੇਸ਼ 570.3, ਮਹਾਰਾਸ਼ਟਰ 470.4, ਉੜੀਸਾ 431.2, ਰਾਜਸਥਾਨ 390.4 ਅਤੇ ਚੰਡੀਗੜ੍ਹ 338.9 ‘ਤੇ ਹੈ। ਇਸ ਦੇ ਉਲਟ, ਪੰਜਾਬ ਦੀ ਅਪਰਾਧ ਦਰ 227.1 ਬਹੁਤ ਘੱਟ ਹੈ, ਜੋ ਸਪੱਸ਼ਟ ਤੌਰ ‘ਤੇ ਸਾਬਤ ਕਰਦੀ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪਰਾਧ ਅਤੇ ਗੈਂਗਸਟਰ ਨੈੱਟਵਰਕਾਂ ‘ਤੇ ਸਫਲਤਾਪੂਰਵਕ ਕਾਬੂ ਪਾਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਭਾਜਪਾ ਜਾਂਦੀ ਹੈ, ਉੱਥੇ ਅਮਨ-ਕਾਨੂੰਨ ਦੀ ਵਿਵਸਥਾ ਢਹਿ-ਢੇਰੀ ਹੋ ਜਾਂਦੀ ਹੈ। ਭਾਜਪਾ ਸਿਆਸੀ ਸੱਤਾ ਹਾਸਲ ਕਰਨ ਲਈ ਨਫ਼ਰਤ ਫੈਲਾਉਂਦੀ ਹੈ, ਲੋਕਾਂ ਨੂੰ ਵੰਡਦੀ ਹੈ ਅਤੇ ਡਰ ਦਾ ਮਾਹੌਲ ਪੈਦਾ ਕਰਦੀ ਹੈ। ਇਹੀ ਕਾਰਨ ਹੈ ਕਿ ਪੂਰੇ ਦੇਸ਼ ਵਿੱਚ ਅਪਰਾਧ ਤੇਜ਼ੀ ਨਾਲ ਵਧ ਰਿਹਾ ਹੈ।   ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਇੱਕ 18 ਸਾਲਾ ਨੌਜਵਾਨ ਦੇ ਦਿਨ-ਦਿਹਾੜੇ ਹੋਏ ਕਤਲ ਦਾ ਜ਼ਿਕਰ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਘਟਨਾ ਭਾਜਪਾ ਦੇ ਕੰਟਰੋਲ ਵਾਲੇ ਪ੍ਰਸ਼ਾਸਨ ਦੀ ਮੁਕੰਮਲ ਨਾਕਾਮੀ ਨੂੰ ਦਰਸਾਉਂਦੀ ਹੈ। ਚੰਡੀਗੜ੍ਹ ਕਦੇ ‘ਸਿਟੀ ਬਿਊਟੀਫੁੱਲ’ ਵਜੋਂ ਜਾਣਿਆ ਜਾਂਦਾ ਸੀ, ਪਰ ਅੱਜ ਇਹ ਅਪਰਾਧ ਲਈ ਜਾਣਿਆ ਜਾਣ ਲੱਗਾ ਹੈ ਕਿਉਂਕਿ ਭਾਜਪਾ ਨੇ ਉੱਥੋਂ ਦੀ ਕਾਨੂੰਨ ਵਿਵਸਥਾ ਨੂੰ ਤਬਾਹ ਕਰ ਦਿੱਤਾ ਹੈ, ਕਿਉਂਕਿ ਚੰਡੀਗੜ੍ਹ ਸਿੱਧਾ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦਾ ਹੈ, ਇਸ ਲਈ ਭਾਜਪਾ ਵਿਗੜ ਰਹੀ ਸਥਿਤੀ ਦੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀ।   ਗੈਂਗਸਟਰ ਨੈੱਟਵਰਕਾਂ ਦਾ ਮੁੱਦਾ ਉਠਾਉਂਦੇ ਹੋਏ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸਰਕਾਰਾਂ ਦੇਸ਼ ਭਰ ਵਿੱਚ ਗੈਂਗਸਟਰਵਾਦ ਅਤੇ ਦੇਸ਼ ਵਿਰੋਧੀ ਅਨਸਰਾਂ ਨੂੰ ਉਤਸ਼ਾਹਿਤ ਕਰ ਰਹੀਆਂ ਹਨ। ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ, ਜੋ ਕਿ ਦਹਾਕਿਆਂ ਤੋਂ ਭਾਜਪਾ ਸ਼ਾਸਤ ਰਾਜ ਹੈ। ਕਈ ਰਾਜਾਂ ਦੀ ਪੁਲਿਸ ਵੱਲੋਂ ਜਾਂਚ ਲਈ ਲੋੜੀਂਦੇ ਹੋਣ ਦੇ ਬਾਵਜੂਦ, ਉਸਦੀ ਕਸਟਡੀ ਟ੍ਰਾਂਸਫਰ ‘ਤੇ ਪਾਬੰਦੀਆਂ ਲਗਾਈਆਂ ਗਈਆਂ ਹਨ। ਗੈਂਗਸਟਰ ਗੁਜਰਾਤ ਦੀਆਂ ਜੇਲ੍ਹਾਂ ਤੋਂ ਨੈੱਟਵਰਕ ਚਲਾ ਰਹੇ ਹਨ, ਧਮਕੀਆਂ ਦੇ ਰਹੇ ਹਨ ਅਤੇ ਫਿਰੌਤੀ ਦੇ ਰੈਕੇਟ ਚਲਾ ਰਹੇ ਹਨ, ਜਦਕਿ ਭਾਜਪਾ ਸਰਕਾਰ ਦੂਜੇ ਪਾਸੇ ਦੇਖ ਰਹੀ ਹੈ।   ਭਗਵੰਤ ਮਾਨ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ‘ਐਂਟੀ ਗੈਂਗਸਟਰ ਟਾਸਕ ਫੋਰਸ’ ਬਣਾ ਕੇ ਅਤੇ ਵੱਡੇ ਗੈਂਗਸਟਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜ ਕੇ ਸੰਗਠਿਤ ਅਪਰਾਧ ਨੂੰ ਕੁਚਲਣ ਲਈ ਇਤਿਹਾਸਕ ਕਦਮ ਚੁੱਕੇ ਹਨ। ਪੰਜਾਬ ਨੇ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਅਧੀਨ ਬਹੁਤ ਮਾਰ ਝੱਲੀ ਹੈ, ਜਿੱਥੇ ਟਾਰਗੇਟ ਕਿਲਿੰਗ, ਗੈਂਗਸਟਰਾਂ ਦੀ ਵਡਿਆਈ ਅਤੇ ਸਿਆਸੀ ਹਿੰਸਾ ਦੀਆਂ ਘਟਨਾਵਾਂ ਆਮ ਹੋ ਗਈਆਂ ਸਨ।   ਭਾਜਪਾ ਪੰਜਾਬ ਤੇ ਦੇਸ਼ ਦੀ ਪ੍ਰਭਾਵਸ਼ਾਲੀ ਸ਼ਖਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ   ਚੀਮਾ ਨੇ ਕਿਹਾ ਕਿ ਭਾਜਪਾ ਪੰਜਾਬੀ ਆਵਾਜ਼ਾਂ ਅਤੇ ਪ੍ਰਭਾਵਸ਼ਾਲੀ ਸ਼ਖਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਲਈ ਮਜਬੂਰ ਕਰਨ ਵਾਸਤੇ ਡਰਾ-ਧਮਕਾ ਰਹੀ ਹੈ। ਦਿਲਜੀਤ ਦੋਸਾਂਝ ਵੱਲੋਂ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਉਨ੍ਹਾਂ ਨਾਲ ਜੁੜੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੇ ਆਲੇ-ਦੁਆਲੇ ਡਰ ਦਾ ਮਾਹੌਲ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਭਾਜਪਾ ਹਰ ਮਜ਼ਬੂਤ ਪੰਜਾਬੀ ਆਵਾਜ਼ ਨੂੰ ਧਮਕੀਆਂ ਅਤੇ ਡਰ ਰਾਹੀਂ ਚੁੱਪ ਕਰਵਾਉਣਾ ਅਤੇ ਕਾਬੂ ਕਰਨਾ ਚਾਹੁੰਦੀ ਹੈ।   ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਆਗੂ ਪੰਜਾਬ ਦੇ ਮਾਮਲਿਆਂ ਵਿੱਚ ਦਖਲ ਦੇਣ ਲਈ ਹਮੇਸ਼ਾ ਉਤਸੁਕ ਰਹਿੰਦੇ ਹਨ ਪਰ ਆਪਣੇ ਰਾਜਾਂ ਵਿੱਚ ਅਪਰਾਧ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੇ ਹਨ।   ਉਨ੍ਹਾਂ ਕਿਹਾ ਕਿ ਭਾਜਪਾ ਏਜੰਸੀਆਂ ਅਤੇ ਹਿੰਸਾ ਦੀ ਵਰਤੋਂ ਨਾ ਸਿਰਫ਼ ਵਿਰੋਧੀ ਧਿਰ ਦੇ ਸ਼ਾਸਨ ਵਾਲੇ ਰਾਜਾਂ ਵਿਰੁੱਧ ਕਰ ਰਹੀ ਹੈ, ਸਗੋਂ ਉਨ੍ਹਾਂ ਸਾਰਿਆਂ ਵਿਰੁੱਧ ਕਰ ਰਹੀ ਹੈ ਜੋ ਉਨ੍ਹਾਂ ਅੱਗੇ ਝੁਕਣ ਤੋਂ ਇਨਕਾਰ ਕਰਦੇ ਹਨ। ਭਾਜਪਾ ਦਾ ਪੰਜਾਬ ਵਿਰੋਧੀ ਅਤੇ ਲੋਕਤੰਤਰ ਵਿਰੋਧੀ ਚਿਹਰਾ ਹੁਣ ਦੇਸ਼ ਦੇ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ।

Scroll to Top