Actionpunjab

Action Punjab Logo
Breaking News

Author name: Action Punjab

Action Punjab
Punjab

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਚੰਡੀਗੜ੍ਹ, 14 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿੱਚ 416 ਸਰਕਾਰੀ ਸਕੂਲਾਂ ਨੇ 100 ਫੀਸਦ ਪਾਸ ਦਰ ਦਰਜ ਹਾਸਲ ਕਰਦਿਆਂ ਇੱਕ ਨਵਾਂਕੀਰਤੀਮਾਨ ਸਥਾਪਤ ਕੀਤਾ ਹੈ। ਦੱਸਣਯੋਗ ਹੈ ਕਿ ਬਾਰ੍ਹਵੀਂ ਜਮਾਤ ਦੇ ਹਾਲ ਹੀ ‘ਚ ਆਏ ਨਤੀਜਿਆਂ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਮੈਰਿਟ ਸੂਚੀ ਅਤੇ ਪਾਸ ਪ੍ਰਤੀਸ਼ਤਤਾ ਵਿੱਚ ਬਾਜ਼ੀ ਮਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 500 ਵਿੱਚੋਂ 500 ਅੰਕ ਹਾਸਲ ਕਰਕੇ ਅੱਵਲ ਰਹਿਣ ਵਾਲੀਆਂ ਪੰਜਾਬ ਦੀਆਂ ਤਿੰਨ ਧੀਆਂ ਮਾਨਸਾ ਤੋਂ ਸੁਪਨੀਤ ਕੌਰ ਅਤੇ ਲੁਧਿਆਣਾ ਤੋਂ ਸੁਹਾਨੀ ਚੌਹਾਨ ਤੇ ਦਿਵਾਂਸ਼ੀ ਦੀ ਰੱਜ ਕੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਲੜਕੀਆਂ ਸਿੱਖਿਆ ਦੇ ਪੁਨਰ-ਉਥਾਨ ਦੀ ਅਗਵਾਈ ਕਰ ਰਹੀਆਂ ਹਨ। ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਿਆਂ ਮੈਰਿਟ ਸੂਚੀ ਵਿੱਚ ਸ਼ਾਮਲ 275 ਵਿਦਿਆਰਥੀਆਂ ਵਿੱਚੋਂ 122 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ, ਜੋ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਧੀਨ ਬੁਨਿਆਦੀ ਢਾਂਚੇ ਦੇ ਨਵੀਨੀਕਰਨ, ਆਧੁਨਿਕ ਕਲਾਸਰੂਮਾਂ ਅਤੇ ਕੇਂਦਰਿਤ ਅਕਾਦਮਿਕ ਸੁਧਾਰਾਂ ਨਾਲ ਲੈਸ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਤੋਂ ਸੁਪਨੀਤ ਕੌਰ, ਲੁਧਿਆਣਾ ਤੋਂ ਸੁਹਾਨੀ ਚੌਹਾਨ ਅਤੇ ਲੁਧਿਆਣਾ ਤੋਂ ਦਿਵਾਂਸ਼ੀ ਨੂੰ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਬੇਮਿਸਾਲ ਪ੍ਰਾਪਤੀ ਲਈ 50,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਤਿੰਨੋਂ ਟਾਪਰ ਕੌਮੀ ਅਤੇ ਰਾਜ ਪੱਧਰੀ ਖਿਡਾਰੀ ਹਨ, ਜੋ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਉਹ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਸਾਰੇ ਟਾਪਰ ਆਮ ਪਿਛੋਕੜ ਵਾਲੇ ਹਨ ਅਤੇ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਜ਼ਿੰਦਗੀ ਵਿੱਚ ਸਫਲਤਾ ਦੀਆਂ ਉਚਾਈਆਂ ਛੂਹਣੀਆਂ ਚਾਹੁੰਦੇ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਹਾਸਲ ਵਿੱਚ ਉਨ੍ਹਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਵੇਗੀ।” ਸਿੱਖਿਆ ਖੇਤਰ ਵਿੱਚ ਲੜਕੀਆਂ ਦੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਮਾਜ ਵਿੱਚ ਸਿੱਖਿਆ ਦੇ ਪ੍ਰਸਾਰ ਨਾਲ, ਲੜਕੀਆਂ ਨੇ ਨਾ ਸਿਰਫ਼ ਸਿੱਖਿਆ ਖੇਤਰ ਵਿੱਚ ਸਗੋਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਦਿੱਤਾ ਹੈ।” ਉਨ੍ਹਾਂ ਅੱਗੇ ਕਿਹਾ, “ਸਮੇਂ ਨੇ ਸਾਬਤ ਕਰ ਦਿੱਤਾ ਹੈ ਕਿ ਕੁੜੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆਂ ਤੋਂ ਘੱਟ ਨਹੀਂ ਹਨ ਅਤੇ ਸਿੱਖਿਆ ਖੇਤਰ ਵਿੱਚ ਮੱਲਾਂ ਮਾਰ ਕੇ, ਉਨ੍ਹਾਂ ਨੇ ਦਿਖਾਇਆ ਹੈ ਕਿ ਉਨ੍ਹਾਂ ਦੀ ਬੁੱਧੀ, ਹੁਨਰ ਅਤੇ ਮੁਹਾਰਤ ਦਾ ਕੋਈ ਮੁਕਾਬਲਾ ਨਹੀਂ ਹੈ।” ਇਨ੍ਹਾਂ ਪ੍ਰਾਪਤੀਆਂ ਨੂੰ ਸਹੀ ਮਾਇਨੇ ਵਿੱਚ ਸਸ਼ਕਤੀਕਰਨ ਦਾ ਪ੍ਰਤੱਖ ਪ੍ਰਮਾਣ ਦੱਸਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਲੜਕੀਆਂ ਦਾ ਅਸਲ ਸਸ਼ਕਤੀਕਰਨ ਹੈ, ਜੋ ਉਨ੍ਹਾਂ ਦੇ ਸਮਾਜਿਕ-ਆਰਥਿਕ ਪੁਨਰ-ਉਥਾਨ ਅਤੇ ਪੰਜਾਬ ਤੇ ਦੇਸ਼ ਦੀ ਸ਼ਾਨਦਾਰ ਤਰੱਕੀ ਦੀ ਇੱਕ ਨਵੀਂ ਸ਼ੁਰੂਆਤ ਹੈ।” ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਲਗਭਗ 2.65 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ ਲਗਭਗ 2.42 ਲੱਖ ਵਿਦਿਆਰਥੀ ਪਾਸ ਹੋਏ, ਜਿਸ ਨਾਲ ਕੁੱਲ ਪਾਸ ਪ੍ਰਤੀਸ਼ਤਤਾ ਲਗਭਗ 91.46 ਪ੍ਰਤੀਸ਼ਤ ਬਣਦੀ ਹੈ। ਉਨ੍ਹਾਂ ਕਿਹਾ, “ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 94.73 ਪ੍ਰਤੀਸ਼ਤ ਰਹੀ, ਜਦੋਂ ਕਿ ਲੜਕਿਆਂ ਦੀ ਪਾਸ ਦਰ 88.52 ਪ੍ਰਤੀਸ਼ਤ ਰਹੀ।” ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਨੇ ਸੂਬੇ ਵਿੱਚ ਸਭ ਤੋਂ ਵੱਧ 96 ਫੀਸਦ ਪਾਸ ਪ੍ਰਤੀਸ਼ਤਤਾ ਦਰਜ ਕੀਤੀ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੈਰਿਟ ਵਿੱਚ ਪਟਿਆਲਾ ਜ਼ਿਲ੍ਹੇ ਨੇ ਬਾਜੀ ਮਾਰੀ, ਜਿਸਦੇ ਸਭ ਤੋਂ ਵੱਧ 59 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਸਾਲਾਂ ਦੇ ਰੁਝਾਨਾਂ ਨੂੰ ਕਾਇਮ ਰੱਖਦਿਆਂ ਲੜਕੀਆਂ ਨੇ ਇੱਕ ਵਾਰ ਫਿਰ ਨਤੀਜਿਆਂ ਵਿੱਚ ਲੜਕਿਆਂ ਨੂੰ ਪਛਾੜ ਦਿੱਤਾ ਹੈ। ਮੈਰਿਟ ਸੂਚੀ ਵਿੱਚ ਆਉਣ ਵਾਲੇ ਕੁੱਲ 278 ਵਿਦਿਆਰਥੀਆਂ ਵਿੱਚੋਂ, 217 ਲੜਕੀਆਂ ਹਨ ਜਦੋਂ ਕਿ 61 ਲੜਕੇ ਹਨ।” ਸਰਕਾਰੀ ਸਕੂਲਾਂ ‘ਚ ਸਿੱਖਿਆ ਦੇ ਦਿਨੋ-ਦਿਨ ਬਿਹਤਰ ਹੋ ਰਹੇ ਮਿਆਰ ‘ਤੇ ਚਾਨਣਾ ਪਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਸਰਕਾਰੀ ਸਕੂਲਾਂ ਦੇ 122 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣੀ ਜਗ੍ਹਾ ਬਣਾਈ ਹੈ, ਜੋ ਕਿ ਮੈਰਿਟ ‘ਚ ਆਉਣ ਵਾਲੇ ਕੁੱਲ ਵਿਦਿਆਰਥੀਆਂ ਦਾ 50 ਪ੍ਰਤੀਸ਼ਤ ਤੋਂ ਵੱਧ ਹਨ।” ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ 416 ਸਰਕਾਰੀ ਸਕੂਲਾਂ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ 100 ਫੀਸਦ ਨਤੀਜੇ ਦਰਜ ਕੀਤੇ ਹਨ।” ਗੱਲਬਾਤ ਦੌਰਾਨ ਇੱਕ ਟਾਪਰ ਵਿਦਿਆਰਥਣ ਨੇ ਭਾਰਤੀ ਹਵਾਈ ਸੈਨਾ ਵਿੱਚ ਪਾਇਲਟ ਵਜੋਂ ਭਰਤੀ ਹੋਣ ਦੀ ਇੱਛਾ ਪ੍ਰਗਟਾਈ। ਉਕਤ ਵਿਦਿਆਰਥਣ ਨੂੰ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਲੜਕੀਆਂ ਨੂੰ ਐਸਏਐਸ ਨਗਰ, ਮੋਹਾਲੀ ਵਿਖੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵਿੱਚ ਦਾਖਲਾ ਲੈਣਾ ਚਾਹੀਦਾ ਹੈ।” ਮੁੱਖ ਮੰਤਰੀ ਨੇ ਕਿਹਾ, “ਇਹ ਸੰਸਥਾ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀ ਹੈ ਅਤੇ ਦੇਸ਼ ਵਿੱਚ ਆਪਣੀ ਕਿਸਮ ਦੀ ਇੱਕੋ ਇੱਕ ਪੂਰੀ ਤਰ੍ਹਾਂ ਰਿਹਾਇਸ਼ੀ ਸੰਸਥਾ ਹੈ ਜੋ ਨੌਜਵਾਨ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਦਿੰਦੀ ਹੈ।” ਉਨ੍ਹਾਂ ਅੱਗੇ ਕਿਹਾ, “ਲੜਕੀਆਂ ਨੂੰ ਰਾਸ਼ਟਰੀ ਪੱਧਰ ‘ਤੇ ਮੁਕਾਬਲੇ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਇਥੇ ਸਰੀਰਕ ਅਤੇ ਮਾਨਸਿਕ ਤੌਰ ‘ਤੇ ਸਿਖਲਾਈ ਦਿੱਤੀ ਜਾਂਦੀ ਹੈ ਜਿਸ ਵਿੱਚ ਉਨ੍ਹਾਂ ਨੂੰ ਏਐਫਸੀਏਟੀ, ਸੀਡੀਐਸ ਅਤੇ ਐਸਐਸਬੀ ਪ੍ਰੀਖਿਆਵਾਂ ਨੂੰ ਪਾਸ ਕਰਨ ਵਾਸਤੇ ਢੁਕਵੀਂ ਤਿਆਰੀ ਕਰਵਾਈ ਜਾਂਦੀ ਹੈ।” ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰਿ ਅਤੇ ਕਈ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। 

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ, 14 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਦੋਵੇਂ ਧਿਰਾਂ ਰਣਨੀਤਕ ਤੌਰ ‘ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਤਾਲਮੇਲ ਮਜ਼ਬੂਤ ​​ਕਰਨ ‘ਤੇ ਸਹਿਮਤ ਹੋਈਆਂ। ਚੰਡੀਗੜ੍ਹ ਵਿੱਚ ਹੋਈ ਇਸ ਮੀਟਿੰਗ ਵਿੱਚ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਅਤੇ ਉੱਭਰ ਰਹੀਆਂ ਸੁਰੱਖਿਆ ਤੇ ਹੋਰ ਚੁਣੌਤੀਆਂ ਨਾਲ ਨਜਿੱਠਣ ਲਈ ਤਾਲਮੇਲ ਵਾਲਾ ਢਾਂਚਾ ਵਿਕਸਤ ਕਰਨ ‘ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ। ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਵੱਲੋਂ ਪੱਛਮੀ ਫੌਜ ਦੀ ਕਮਾਂਡ ਸੰਭਾਲਣ ਤੋਂ ਬਾਅਦ ਫੌਜ ਕਮਾਂਡਰ ਅਤੇ ਮੁੱਖ ਮੰਤਰੀ ਵਿਚਕਾਰ ਪਹਿਲੀ ਮੁਲਾਕਾਤ ਦੌਰਾਨ ਕੌਮੀ ਮਹੱਤਵ ਦੇ ਕਈ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵੇਂ ਧਿਰਾਂ ਇਸ ਗੱਲ ‘ਤੇ ਸਹਿਮਤ ਹੋਈਆਂ ਕਿ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਆਪਰੇਸ਼ਨਲ ਸਮਰੱਥਾ ਨੂੰ ਹੋਰ ਵਧਾਇਆ ਜਾ ਸਕੇ ਅਤੇ ਕੌਮੀ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕੀਤਾ ਜਾ ਸਕੇ। ਪੰਜਾਬ ਦੀ ਰਣਨੀਤਕ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਦੀ ਲਗਪਗ 550 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਹੈ ਅਤੇ ਇਸ ਲਈ ਇਸ ਖੇਤਰ ਵਿੱਚ ਸਿਵਲ-ਮਿਲਟਰੀ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨਾ ਬਹੁਤ ਮਹੱਤਵਪੂਰਨ ਹੈ।” ਉਨ੍ਹਾਂ ਨੇ ਤਾਲਮੇਲ ਆਧਾਰਿਤ ਨੀਤੀ ਨਿਰਮਾਣ ਅਤੇ ਮਜ਼ਬੂਤ ​​ਅੰਦਰੂਨੀ ਸੁਰੱਖਿਆ ਵਿਧੀਆਂ ਰਾਹੀਂ ਵਿਸ਼ਵਾਸ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕੁਦਰਤੀ ਆਫ਼ਤਾਂ, ਬਾਹਰੀ ਖ਼ਤਰਿਆਂ ਅਤੇ ਹੋਰ ਸੰਕਟਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਲਈ ਪੁਖ਼ਤਾ ਰਣਨੀਤੀ ਵਿਕਸਤ ਕਰਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਹਥਿਆਰਬੰਦ ਸੈਨਾਵਾਂ ਵਿਚਕਾਰ ਮਜ਼ਬੂਤ ਸਹਿਯੋਗ ਕੌਮੀ ਹਿੱਤਾਂ ਦੀ ਰਾਖੀ ਅਤੇ ਐਮਰਜੈਂਸੀ ਦੌਰਾਨ ਤੇਜ਼ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ ਜ਼ਰੂਰੀ ਹੈ। ਮੀਟਿੰਗ ਵਿੱਚ ਸਰਹੱਦੀ ਮੈਨੇਜਮੈਂਟ, ਅੰਦਰੂਨੀ ਸੁਰੱਖਿਆ, ਯੁਵਾ ਸ਼ਕਤੀਕਰਨ, ਅਗਨੀਵੀਰਾਂ ਦੇ ਮੁੜ-ਵਸੇਬੇ ਅਤੇ ਆਪਰੇਸ਼ਨਲ ਤਿਆਰੀ ਨਾਲ ਜੁੜੇ ਅਹਿਮ ਜ਼ਮੀਨ ਐਕੁਆਇਰ ਕਰਨ ਦੇ ਮਾਮਲਿਆਂ ‘ਤੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਹਤ ਕਾਰਜ, ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਅਤੇ ਸੇਵਾ ਨਿਭਾ ਰਹੇ ਫੌਜ ਦੇ ਕਰਮਚਾਰੀਆਂ ਅਤੇ ਸਾਬਕਾ ਸੈਨਿਕਾਂ ਲਈ ਰਿਹਾਇਸ਼ੀ ਪ੍ਰੋਜੈਕਟਾਂ ਸਮੇਤ ਭਲਾਈ ਦੇ ਕਦਮਾਂ ਬਾਰੇ ਵੀ ਚਰਚਾ ਕੀਤੀ ਗਈ। ਹਥਿਆਰਬੰਦ ਸੈਨਾਵਾਂ ਦਾ ਸਹਿਯੋਗ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨੂੰ ਭਾਰਤੀ ਫੌਜ ਵੱਲੋਂ ਦੇਸ਼ ਦੀ ਸੇਵਾ ਵਿੱਚ ਕੀਤੀ ਜਾਣ ਵਾਲੀ ਹਰ ਪਹਿਲਕਦਮੀ ਲਈ ਸੂਬੇ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਬ੍ਰਿਗੇਡੀਅਰ ਸਮੀਰ ਠੱਕਰ, ਕਰਨਲ ਜਸਦੀਪ ਸੰਧੂ, ਹੈੱਡਕੁਆਰਟਰ ਪੱਛਮੀ ਕਮਾਂਡ ਦੇ ਸਿਵਲ ਮਿਲਟਰੀ ਮਾਮਲਿਆਂ ਦੇ ਸਲਾਹਕਾਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। 

Punjab

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਬਟਾਲਾ, 14 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਸੂਬੇ ਵਿੱਚੋਂ “ਨਸ਼ਿਆਂ ਦਾ ਕਲੰਕ” ਮਿਟਾ ਕੇ ਰਹੇਗੀ। ਉਨ੍ਹਾਂ ਕਿਹਾ ਕਿ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਹਿਲਾਂ ਹੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ, ਜਿਸ ਤਹਿਤ ਸਿਰਫ਼ 437 ਦਿਨਾਂ ਵਿੱਚ 63,707 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੰਜਾਬ ਭਰ ਵਿੱਚ ਨਸ਼ਿਆਂ ਦੇ ਪੈਸੇ ਨਾਲ ਬਣੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ। ਬਟਾਲਾ ਵਿੱਚ ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰਗੱਦੀ ਦਿਵਸ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਲੜਾਈ ਹੁਣ ਲੋਕ ਲਹਿਰ ਬਣ ਗਈ ਹੈ, ਜਿਸ ਵਿੱਚ ਹਰ ਪੰਜਾਬੀ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਮੁੱਖ ਮੰਤਰੀ ਨੇ ਪਿਛਲੇ 112 ਦਿਨਾਂ ਵਿੱਚ ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਕੀਤੀਆਂ ਗਈਆਂ ਕਾਰਵਾਈਆਂ, ਔਰਤਾਂ ਅਤੇ ਸਿਹਤ ਸੰਭਾਲ ਲਈ ਚੱਲ ਰਹੇ ਭਲਾਈ ਕਾਰਜਾਂ ਅਤੇ ਸੂਬੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲਾਉਣ ਲਈ ਪੰਜਾਬ ਸਰਕਾਰ ਦੁਆਰਾ ਬਣਾਏ ਗਏ ਬੇਅਦਬੀ ਵਿਰੋਧੀ ਕਾਨੂੰਨ ਸਖ਼ਤ ਕਾਨੂੰਨ ਵਰਗੀਆਂ ਪਹਿਲਕਦਮੀਆਂ ‘ਤੇ ਵੀ ਚਾਨਣਾ ਪਾਇਆ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ 400 ਤੋਂ ਵੱਧ ਦਿਨ ਹੋ ਗਏ ਹਨ ਅਤੇ ਇਸ ਮੁਹਿੰਮ ਨੂੰ ਸ਼ਾਨਦਾਰ ਸਫਲਤਾ ਮਿਲੀ ਹੈ। ਅਸੀਂ ਨਸ਼ਿਆਂ ਦੇ ਕਾਰੋਬਾਰ ਦੀ ਰੀੜ੍ਹ ਤੋੜ ਦਿੱਤੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਨਸ਼ਿਆਂ ਵਿਰੁੱਧ ਇਹ ਕਾਰਵਾਈ ਪੂਰੀ ਤਾਕਤ ਨਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਇਸ ਲਾਹਨਤ ਦਾ ਪੰਜਾਬ ਵਿੱਚੋਂ ਪੂਰੀ ਤਰ੍ਹਾਂ ਸਫ਼ਾਇਆ ਨਹੀਂ ਹੋ ਜਾਂਦਾ।” ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਨਾ ਸਿਰਫ਼ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ, ਸਗੋਂ ਪੀੜਤਾਂ ਦਾ ਮੁੜ ਵਸੇਬਾ ਵੀ ਯਕੀਨੀ ਬਣਾਇਆ ਹੈ। ਇਸ ਦੇ ਨਾਲ ਹੀ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਿਆ ਅਤੇ ਜ਼ਬਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, “ਜੇਕਰ ਪੰਜਾਬੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਦ੍ਰਿੜ੍ਹ ਇਰਾਦਾ ਰੱਖਦੇ ਹਨ ਤਾਂ ਕੋਈ ਵੀ ਤਾਕਤ ਸਾਨੂੰ ਇਸ ਮਿਸ਼ਨ ਨੂੰ ਪੂਰਾ ਕਰਨ ਤੋਂ ਨਹੀਂ ਰੋਕ ਸਕਦੀ। ਮੈਂ ਇਸ ਲੜਾਈ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਕੋਲੋਂ ਪੂਰੇ ਸਮਰਥਨ ਅਤੇ ਸਹਿਯੋਗ ਦੀ ਮੰਗ ਕਰਦਾ ਹਾਂ।” ਪੰਜਾਬ ਦੀ ਅਧਿਆਤਮਿਕ ਵਿਰਾਸਤ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਇਹ ਸਾਡੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਸ ਦਾ ਕੋਨਾ-ਕੋਨਾ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗ਼ੰਬਰਾਂ ਦੀ ਚਰਨ ਛੋਹ ਪ੍ਰਾਪਤ ਹੈ, ਜਿਨ੍ਹਾਂ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਖੜ੍ਹੇ ਹੋਣਾ ਸਿਖਾਇਆ। ਸਾਡੇ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਹੀ ਅਸੀਂ ਨਸ਼ਿਆਂ ਵਿਰੁੱਧ ਇਹ ਯੁੱਧ ਸ਼ੁਰੂ ਕੀਤਾ, ਜਿਸ ਦੇ ਨਤੀਜੇ ਹੁਣ ਜ਼ਮੀਨ ‘ਤੇ ਦਿਖਾਈ ਦੇ ਰਹੇ ਹਨ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਹਮੇਸ਼ਾ ਦੇਸ਼ ਦਾ ਅੰਨ ਭੰਡਾਰ ਅਤੇ ਖੜਗ ਭੁਜਾ ਵਜੋਂ ਜਾਣਿਆ ਜਾਂਦਾ ਰਿਹਾ ਹੈ ਅਤੇ ਇਥੋਂ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਸਿਰੜ ਤੇ ਉੱਦਮੀ ਸੁਭਾਅ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਵਿਕਾਸ ਨੂੰ ਅਣਗੌਲਿਆ ਕੀਤਾ, ਜਿਸ ਕਰ ਕੇ ਨੌਜਵਾਨਾਂ ਨੂੰ ਮਜਬੂਰੀ ਵੱਸ ਪੰਜਾਬ ਛੱਡ ਕੇ ਵਿਦੇਸ਼ਾਂ ਵੱਲ ਜਾਣਾ ਪਿਆ। ਇਸ ਦੇ ਉਲਟ ਅੱਜ ਸਾਡੀ ਸਰਕਾਰ ‘ਰੰਗਲੇ ਪੰਜਾਬ’ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਲੋਕਾਂ ਦੀ ਭਲਾਈ ‘ਤੇ ਕੇਂਦਰਤ ਪ੍ਰਸ਼ਾਸਨ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਸ ਪੈਸੇ ਨੂੰ ਉਨ੍ਹਾਂ ਦੀ ਭਲਾਈ ‘ਤੇ ਪੂਰੀ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਹੁਣ ਲੋਕਾਂ ਦਾ ਪੈਸਾ ਭ੍ਰਿਸ਼ਟਾਚਾਰ ਅਤੇ ਲੁੱਟ ਵਿੱਚ ਅਜਾਈਂ ਨਹੀਂ ਜਾਂਦਾ, ਸਗੋਂ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਲਗਾਇਆ ਜਾ ਰਿਹਾ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਸੂਬੇ ਦੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸੜਕਾਂ ਨੂੰ ਬਿਹਤਰ ਬਣਾਇਆ ਹੈ, ਟੋਲ ਪਲਾਜ਼ਾ ਬੰਦ ਕੀਤੇ ਹਨ, ਲੋਕਾਂ ਨੂੰ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ ਅਤੇ ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਅਤੇ ਸਿੰਜਾਈ ਲਈ ਦਿਨ ਵੇਲੇ ਬਿਜਲੀ ਦਿੱਤੀ ਗਈ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲੀ ਹੈ।” ਸਿਹਤ ਸੰਭਾਲ ਵਿੱਚ ਕੀਤੇ ਸੁਧਾਰਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ।” ਉਨ੍ਹਾਂ ਕਿਹਾ ਕਿ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ, ਜਦੋਂ ਕਿ 1.65 ਲੱਖ ਲੋਕਾਂ ਨੇ ਇਸ ਯੋਜਨਾ ਤਹਿਤ ਮੁਫ਼ਤ ਇਲਾਜ ਕਰਵਾਇਆ ਹੈ। ਉਨ੍ਹਾਂ ਅੱਗੇ ਕਿਹਾ, “ਮੈਂ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਾ ਹਾਂ।” ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਗਈ ਕੀਤੀ ਹੈ, ਜਿਸ ਤਹਿਤ ਅਨੁਸੂਚਿਤ ਵਰਗ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,500 ਰੁਪਏ ਅਤੇ ਹੋਰ ਵਰਗਾਂ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਮਿਲਣਗੇ।” ਉਨ੍ਹਾਂ ਕਿਹਾ ਕਿ ਇਹ ਰਕਮ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਯੋਜਨਾ ਲਈ ਯੋਗ ਹੋਣਗੀਆਂ। ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਲਗਪਗ 97 ਫ਼ੀਸਦ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ ਅਤੇ ਪੰਜਾਬ ਸਰਕਾਰ ਨੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਅਲਾਟ ਕੀਤੇ ਹਨ।” ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਾਹਿਗੁਰੂ ਦੀ ਕਿਰਪਾ ਸਦਕਾ ਇਸ ਇਤਿਹਾਸਕ ਕਾਨੂੰਨ ਨੂੰ ਲਾਗੂ ਕਰ ਕੇ ਮੈਨੂੰ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਹ ਐਕਟ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇਗਾ।” ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਉਦੇਸ਼ ਨਾਲ ਵਿੱਢੀ ਡੂੰਘੀ ਸਾਜ਼ਿਸ਼ ਤਹਿਤ ਕਰਵਾਈਆਂ ਗਈਆਂ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਅਪਰਾਧ ਵਿੱਚ ਦੋਸ਼ੀ ਪਾਏ ਜਾਣ

Punjab

ਵਿਧਾਇਕ ਜਿੰਪਾ ਨੇ ਵਾਰਡ ਨੰਬਰ 11 ‘ਚ 39 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਹੁਸ਼ਿਆਰਪੁਰ, 13 ਮਈ:  ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 11 ਵਿੱਚ ਲਗਭਗ 39 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਵਾ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਸਥਾਨਕ ਨਿਵਾਸੀਆਂ ਨੇ ਲੰਬੇ ਸਮੇਂ ਤੋਂ ਲੰਬਿਤ ਇਸ ਮੰਗ ਨੂੰ ਪੂਰਾ ਕਰਨ ਲਈ ਵਿਧਾਇਕ ਦਾ ਧੰਨਵਾਦ ਕੀਤਾ।       ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 11 ਦੀ ਇਹ ਸੜਕ ਬਣਨ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਕਾਫ਼ੀ ਸਹੂਲਤ ਮਿਲੇਗੀ ਅਤੇ ਇਲਾਕੇ ਦੀ ਤਸਵੀਰ ਵੀ ਬਦਲੇਗੀ।         ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵੱਖ-ਵੱਖ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਕਿਰਨ ਸਮੇਤ ਹੋਰ ਪਤਵੰਤੇ ਮੌਜੂਦ ਸਨ। 

Punjab

ਵਿਧਾਇਕ ਬੁੱਧ ਰਾਮ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆਵਾਂ ਵਿਚੋਂ ਮੈਰਿਟ 'ਤੇ ਆਈਆਂ ਵਿਦਿਆਰਥਣਾਂ ਦਾ ਸਨਮਾਨ

ਬੁਢਲਾਡਾ, 14 ਮਈ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆਂ ਵਿੱਚ ਬੁਢਲਾਡਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾ ਨੂੰ ਸਨਮਾਨਿਤ ਕੀਤਾ।ਵਿਧਾਇਕ ਬੁੱਧ ਰਾਮ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੁਢਲਾਡਾ ਹਲਕਾ, ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਦਸਵੀਂ ਜਮਾਤ ਵਿੱਚ ਦੋ ਵਿਦਿਆਰਥਣਾਂ ਅਤੇ ਬਾਰਵੀਂ ਜਮਾਤ ਵਿੱਚ ਇੱਕ ਮੈਡੀਕਲ ਵਿਦਿਆਰਥਣ ਵੱਲੋਂ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨਾ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਹੋਣਹਾਰ ਧੀਆਂ ਨੇ ਆਪਣੇ ਮਾਪਿਆਂ, ਸਕੂਲਾਂ ਅਤੇ ਸਮੁੱਚੇ ਬੁਢਲਾਡਾ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਨਤੀਜੇ ਸਾਬਤ ਕਰਦੇ ਹਨ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਮਿਹਨਤ ਅਤੇ ਲਗਨ ਨਾਲ ਵੱਡੀਆਂ ਉਪਲੱਬਧੀਆਂ ਹਾਸਲ ਕਰ ਰਹੇ ਹਨ।ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ ਨੇ ਦੱਸਿਆ  ਕਿ ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ ਦੀ ਵਿਦਿਆਰਥਣ ਲਖਵਿੰਦਰ ਕੌਰ ਨੇ ਬਾਰਵੀਂ ਜਮਾਤ ਵਿੱਚ 97 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚੋਂ 16ਵਾਂ ਸਥਾਨ ਹਾਸਲ ਕੀਤਾ ਹੈ। ਉਹ ਮਾਨਸਾ ਜ਼ਿਲ੍ਹੇ ਵਿੱਚ ਮੈਡੀਕਲ ਸਟ੍ਰੀਮ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਬਣੀ ਹੈ।ਇਸੇ ਤਰ੍ਹਾਂ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਪ੍ਰਾਚੀ ਨੇ ਵੀ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਮ ਚਮਕਾਇਆ ਹੈ। ਉੱਥੇ ਹੀ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਦੀ ਵਿਦਿਆਰਥਣ ਰਿਤੂ ਸ਼ਰਮਾ ਨੇ ਦਸਵੀਂ ਜਮਾਤ ਵਿੱਚ ਮਾਨਸਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਅੰਕ ਹਾਸਲ ਕਰਕੇ ਮੈਰਿਟ ਵਿੱਚ ਆਪਣਾ ਵਿਸ਼ੇਸ਼ ਸਥਾਨ ਬਣਾਇਆ ਹੈ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੰਜੂ ਬਾਲਾ, ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ , ਲੈਕਚਰਾਰ ਡਾ. ਜਸਬੀਰ ਸਿੰਘ, ਲੈਕਚਰਾਰ ਦੀਪਕ ਗੁਪਤਾ, ਲੈਕਚਰਾਰ ਕੁਲਵਿੰਦਰ ਸਿੰਘ, ਲੈਕਚਰਾਰ ਰਵਿੰਦਰ ਕੁਮਾਰ, ਲੈਕਚਰਾਰ ਰਾਜਪਾਲ ਸਿੰਘ ਅਤੇ ਰਿਸ਼ੀਪਾਲ ਹਾਜ਼ਰ ਸਨ। 

Punjab

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 14 ਮਈ   ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਭਾਜਪਾ ਸ਼ਾਸਤ ਰਾਜਾਂ ਵਿੱਚ ਅਪਰਾਧ, ਗੈਂਗਸਟਰਵਾਦ ਅਤੇ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋਈ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਅੰਕੜੇ ਭਾਜਪਾ ਸ਼ਾਸਨ ਦੇ ਉਸ “ਅਸਲ ਚਿਹਰੇ” ਨੂੰ ਬੇਨਕਾਬ ਕਰਦੇ ਹਨ, ਜਿੱਥੇ ਸੱਤਾ ਹਾਸਲ ਕਰਨ ਅਤੇ ਬਰਕਰਾਰ ਰੱਖਣ ਲਈ ਨਫ਼ਰਤ, ਡਰ ਅਤੇ ਹਿੰਸਾ ਨੂੰ ਸਿਆਸੀ ਹਥਿਆਰਾਂ ਵਜੋਂ ਵਰਤਿਆ ਜਾ ਰਿਹਾ ਹੈ।   ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ, ਜਿੱਥੇ ਭਾਜਪਾ ਨੇ ਹਾਲ ਹੀ ਵਿੱਚ ਏਜੰਸੀਆਂ ਅਤੇ ਦਿੱਲੀ ਪੁਲਿਸ ਦੀ ਦੁਰਵਰਤੋਂ ਕਰਕੇ ਸੱਤਾ ਹਥਿਆਈ ਹੈ, 1602 ਪ੍ਰਤੀ ਲੱਖ ਦੀ ਆਬਾਦੀ ਦੀ ਅਪਰਾਧ ਦਰ ਨਾਲ ਦੇਸ਼ ਦੇ ਅਪਰਾਧ ਚਾਰਟ ਵਿੱਚ ਸਿਖਰ ‘ਤੇ ਹੈ। ਗੁਜਰਾਤ, ਜਿੱਥੇ ਭਾਜਪਾ ਨੇ ਲਗਭਗ 30 ਸਾਲ ਰਾਜ ਕੀਤਾ ਹੈ, ਦੀ ਅਪਰਾਧ ਦਰ 806 ਹੈ, ਹਰਿਆਣਾ 739.2, ਮਨੀਪੁਰ 627.8, ਮੱਧ ਪ੍ਰਦੇਸ਼ 570.3, ਮਹਾਰਾਸ਼ਟਰ 470.4, ਉੜੀਸਾ 431.2, ਰਾਜਸਥਾਨ 390.4 ਅਤੇ ਚੰਡੀਗੜ੍ਹ 338.9 ‘ਤੇ ਹੈ। ਇਸ ਦੇ ਉਲਟ, ਪੰਜਾਬ ਦੀ ਅਪਰਾਧ ਦਰ 227.1 ਬਹੁਤ ਘੱਟ ਹੈ, ਜੋ ਸਪੱਸ਼ਟ ਤੌਰ ‘ਤੇ ਸਾਬਤ ਕਰਦੀ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪਰਾਧ ਅਤੇ ਗੈਂਗਸਟਰ ਨੈੱਟਵਰਕਾਂ ‘ਤੇ ਸਫਲਤਾਪੂਰਵਕ ਕਾਬੂ ਪਾਇਆ ਹੈ।   ਕੈਬਨਿਟ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਭਾਜਪਾ ਜਾਂਦੀ ਹੈ, ਉੱਥੇ ਅਮਨ-ਕਾਨੂੰਨ ਦੀ ਵਿਵਸਥਾ ਢਹਿ-ਢੇਰੀ ਹੋ ਜਾਂਦੀ ਹੈ। ਭਾਜਪਾ ਸਿਆਸੀ ਸੱਤਾ ਹਾਸਲ ਕਰਨ ਲਈ ਨਫ਼ਰਤ ਫੈਲਾਉਂਦੀ ਹੈ, ਲੋਕਾਂ ਨੂੰ ਵੰਡਦੀ ਹੈ ਅਤੇ ਡਰ ਦਾ ਮਾਹੌਲ ਪੈਦਾ ਕਰਦੀ ਹੈ। ਇਹੀ ਕਾਰਨ ਹੈ ਕਿ ਪੂਰੇ ਦੇਸ਼ ਵਿੱਚ ਅਪਰਾਧ ਤੇਜ਼ੀ ਨਾਲ ਵਧ ਰਿਹਾ ਹੈ।   ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਇੱਕ 18 ਸਾਲਾ ਨੌਜਵਾਨ ਦੇ ਦਿਨ-ਦਿਹਾੜੇ ਹੋਏ ਕਤਲ ਦਾ ਜ਼ਿਕਰ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਘਟਨਾ ਭਾਜਪਾ ਦੇ ਕੰਟਰੋਲ ਵਾਲੇ ਪ੍ਰਸ਼ਾਸਨ ਦੀ ਮੁਕੰਮਲ ਨਾਕਾਮੀ ਨੂੰ ਦਰਸਾਉਂਦੀ ਹੈ। ਚੰਡੀਗੜ੍ਹ ਕਦੇ ‘ਸਿਟੀ ਬਿਊਟੀਫੁੱਲ’ ਵਜੋਂ ਜਾਣਿਆ ਜਾਂਦਾ ਸੀ, ਪਰ ਅੱਜ ਇਹ ਅਪਰਾਧ ਲਈ ਜਾਣਿਆ ਜਾਣ ਲੱਗਾ ਹੈ ਕਿਉਂਕਿ ਭਾਜਪਾ ਨੇ ਉੱਥੋਂ ਦੀ ਕਾਨੂੰਨ ਵਿਵਸਥਾ ਨੂੰ ਤਬਾਹ ਕਰ ਦਿੱਤਾ ਹੈ, ਕਿਉਂਕਿ ਚੰਡੀਗੜ੍ਹ ਸਿੱਧਾ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦਾ ਹੈ, ਇਸ ਲਈ ਭਾਜਪਾ ਵਿਗੜ ਰਹੀ ਸਥਿਤੀ ਦੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀ।   ਗੈਂਗਸਟਰ ਨੈੱਟਵਰਕਾਂ ਦਾ ਮੁੱਦਾ ਉਠਾਉਂਦੇ ਹੋਏ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸਰਕਾਰਾਂ ਦੇਸ਼ ਭਰ ਵਿੱਚ ਗੈਂਗਸਟਰਵਾਦ ਅਤੇ ਦੇਸ਼ ਵਿਰੋਧੀ ਅਨਸਰਾਂ ਨੂੰ ਉਤਸ਼ਾਹਿਤ ਕਰ ਰਹੀਆਂ ਹਨ। ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ, ਜੋ ਕਿ ਦਹਾਕਿਆਂ ਤੋਂ ਭਾਜਪਾ ਸ਼ਾਸਤ ਰਾਜ ਹੈ। ਕਈ ਰਾਜਾਂ ਦੀ ਪੁਲਿਸ ਵੱਲੋਂ ਜਾਂਚ ਲਈ ਲੋੜੀਂਦੇ ਹੋਣ ਦੇ ਬਾਵਜੂਦ, ਉਸਦੀ ਕਸਟਡੀ ਟ੍ਰਾਂਸਫਰ ‘ਤੇ ਪਾਬੰਦੀਆਂ ਲਗਾਈਆਂ ਗਈਆਂ ਹਨ। ਗੈਂਗਸਟਰ ਗੁਜਰਾਤ ਦੀਆਂ ਜੇਲ੍ਹਾਂ ਤੋਂ ਨੈੱਟਵਰਕ ਚਲਾ ਰਹੇ ਹਨ, ਧਮਕੀਆਂ ਦੇ ਰਹੇ ਹਨ ਅਤੇ ਫਿਰੌਤੀ ਦੇ ਰੈਕੇਟ ਚਲਾ ਰਹੇ ਹਨ, ਜਦਕਿ ਭਾਜਪਾ ਸਰਕਾਰ ਦੂਜੇ ਪਾਸੇ ਦੇਖ ਰਹੀ ਹੈ।   ਭਗਵੰਤ ਮਾਨ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ‘ਐਂਟੀ ਗੈਂਗਸਟਰ ਟਾਸਕ ਫੋਰਸ’ ਬਣਾ ਕੇ ਅਤੇ ਵੱਡੇ ਗੈਂਗਸਟਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜ ਕੇ ਸੰਗਠਿਤ ਅਪਰਾਧ ਨੂੰ ਕੁਚਲਣ ਲਈ ਇਤਿਹਾਸਕ ਕਦਮ ਚੁੱਕੇ ਹਨ। ਪੰਜਾਬ ਨੇ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਅਧੀਨ ਬਹੁਤ ਮਾਰ ਝੱਲੀ ਹੈ, ਜਿੱਥੇ ਟਾਰਗੇਟ ਕਿਲਿੰਗ, ਗੈਂਗਸਟਰਾਂ ਦੀ ਵਡਿਆਈ ਅਤੇ ਸਿਆਸੀ ਹਿੰਸਾ ਦੀਆਂ ਘਟਨਾਵਾਂ ਆਮ ਹੋ ਗਈਆਂ ਸਨ।   ਭਾਜਪਾ ਪੰਜਾਬ ਤੇ ਦੇਸ਼ ਦੀ ਪ੍ਰਭਾਵਸ਼ਾਲੀ ਸ਼ਖਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ   ਚੀਮਾ ਨੇ ਕਿਹਾ ਕਿ ਭਾਜਪਾ ਪੰਜਾਬੀ ਆਵਾਜ਼ਾਂ ਅਤੇ ਪ੍ਰਭਾਵਸ਼ਾਲੀ ਸ਼ਖਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਲਈ ਮਜਬੂਰ ਕਰਨ ਵਾਸਤੇ ਡਰਾ-ਧਮਕਾ ਰਹੀ ਹੈ। ਦਿਲਜੀਤ ਦੋਸਾਂਝ ਵੱਲੋਂ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਉਨ੍ਹਾਂ ਨਾਲ ਜੁੜੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੇ ਆਲੇ-ਦੁਆਲੇ ਡਰ ਦਾ ਮਾਹੌਲ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਭਾਜਪਾ ਹਰ ਮਜ਼ਬੂਤ ​​ਪੰਜਾਬੀ ਆਵਾਜ਼ ਨੂੰ ਧਮਕੀਆਂ ਅਤੇ ਡਰ ਰਾਹੀਂ ਚੁੱਪ ਕਰਵਾਉਣਾ ਅਤੇ ਕਾਬੂ ਕਰਨਾ ਚਾਹੁੰਦੀ ਹੈ।   ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਆਗੂ ਪੰਜਾਬ ਦੇ ਮਾਮਲਿਆਂ ਵਿੱਚ ਦਖਲ ਦੇਣ ਲਈ ਹਮੇਸ਼ਾ ਉਤਸੁਕ ਰਹਿੰਦੇ ਹਨ ਪਰ ਆਪਣੇ ਰਾਜਾਂ ਵਿੱਚ ਅਪਰਾਧ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੇ ਹਨ।   ਉਨ੍ਹਾਂ ਕਿਹਾ ਕਿ ਭਾਜਪਾ ਏਜੰਸੀਆਂ ਅਤੇ ਹਿੰਸਾ ਦੀ ਵਰਤੋਂ ਨਾ ਸਿਰਫ਼ ਵਿਰੋਧੀ ਧਿਰ ਦੇ ਸ਼ਾਸਨ ਵਾਲੇ ਰਾਜਾਂ ਵਿਰੁੱਧ ਕਰ ਰਹੀ ਹੈ, ਸਗੋਂ ਉਨ੍ਹਾਂ ਸਾਰਿਆਂ ਵਿਰੁੱਧ ਕਰ ਰਹੀ ਹੈ ਜੋ ਉਨ੍ਹਾਂ ਅੱਗੇ ਝੁਕਣ ਤੋਂ ਇਨਕਾਰ ਕਰਦੇ ਹਨ। ਭਾਜਪਾ ਦਾ ਪੰਜਾਬ ਵਿਰੋਧੀ ਅਤੇ ਲੋਕਤੰਤਰ ਵਿਰੋਧੀ ਚਿਹਰਾ ਹੁਣ ਦੇਸ਼ ਦੇ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ। 

Punjab

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਗਰਮੀ ਨਾਲ ਵਧਦੇ ਸਿਹਤ ਸੰਕਟ ਦੇ ਵਿਚਕਾਰ ਪੰਜਾਬੀ ਪਰਿਵਾਰਾਂ ਨੂੰ ਦਿੱਤੀ ਰਾਹਤ, 3,279 ਮਰੀਜ਼ਾਂ ਨੂੰ ਗੈਸਟਰੋ ਅਤੇ ਡਿਹਾਈਡ੍ਰੇਸ਼ਨ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਮਿਲਿਆ

ਚੰਡੀਗੜ੍ਹ; 14 ਮਈ 2026:ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ ਮਾਰ ਝੱਲ ਰਿਹਾ ਹੈ। ਇਸ ਸਥਿਤੀ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਜ਼ਾਰਾਂ ਪਰਿਵਾਰਾਂ ਲਈ ਮਜ਼ਬੂਤ ਸਹਾਰਾ ਬਣ ਕੇ ਉੱਭਰੀ ਹੈ। ਤਿੱਖੀ ਗਰਮੀ ਦਾ ਅਸਰ ਹੁਣ ਸਿਰਫ਼ ਖੇਤਾਂ ਅਤੇ ਸੜਕਾਂ ਤੱਕ ਸੀਮਿਤ ਨਹੀਂ ਰਹਿ ਗਿਆ, ਬਲਕਿ ਹਸਪਤਾਲਾਂ ਦੇ ਵਾਰਡਾਂ ਤੱਕ ਪਹੁੰਚ ਗਿਆ ਹੈ, ਜਿੱਥੇ ਡਿਹਾਈਡ੍ਰੇਸ਼ਨ ਅਤੇ ਪੇਟ ਸੰਕਰਮਣ ਕਾਰਨ ਵੱਡੀ ਗਿਣਤੀ ਵਿੱਚ ਮਰੀਜ਼ ਇਲਾਜ ਲਈ ਆ ਰਹੇ ਹਨ। ਹਾਲਾਂਕਿ, ਵਧ ਰਹੀ ਬੀਮਾਰੀ ਦੇ ਵਿਚਕਾਰ ਕਈ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਕੈਸ਼ਲੈੱਸ ਇਲਾਜ ਨਾਲ ਰਾਹਤ ਮਿਲ ਰਹੀ ਹੈ। ਜਨਵਰੀ ਤੋਂ ਅਪ੍ਰੈਲ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 3,279 ਗੰਭੀਰ ਮਾਮਲਿਆਂ ਵਿੱਚ ਕੈਸ਼ਲੈੱਸ ਇਲਾਜ ਪ੍ਰਦਾਨ ਕੀਤਾ ਗਿਆ, ਜਿਸ ਵਿੱਚ ਸਿਰਫ਼ ਗੈਸਟਰੋ ਅਤੇ ਪੇਟ ਸੰਬੰਧੀ ਬੀਮਾਰੀਆਂ ‘ਤੇ ₹73.42 ਲੱਖ ਖ਼ਰਚ ਕੀਤੇ ਗਏ। ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪੇਟ ਸੰਕਰਮਣ, ਉਲਟੀ, ਕਮਜ਼ੋਰੀ ਅਤੇ ਗੰਭੀਰ ਡਿਹਾਈਡ੍ਰੇਸ਼ਨ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਯੋਜਨਾ ਦੇ ਇਲਾਜ ਰਿਕਾਰਡ ਅਨੁਸਾਰ ਅਪ੍ਰੈਲ ਮਹੀਨੇ ਵਿੱਚ ਹੀ 1,400 ਤੋਂ ਵੱਧ ਮਰੀਜ਼ਾਂ ਨੇ ਡਿਹਾਈਡ੍ਰੇਸ਼ਨ ਨਾਲ ਸੰਬੰਧਿਤ ਗੈਸਟਰੋਇੰਟੈਸਟਾਈਨਲ ਸਮੱਸਿਆਵਾਂ ਦਾ ਇਲਾਜ ਕਰਵਾਇਆ। ਇਨ੍ਹਾਂ ਮਾਮਲਿਆਂ ਵਿੱਚ ਮੋਡਰੇਟ ਡਿਹਾਈਡ੍ਰੇਸ਼ਨ ਦੇ ਨਾਲ ਗੈਸਟ੍ਰੋਐਂਟਰਾਈਟਿਸ ਵਾਲੇ ਮਰੀਜ਼ ਸਭ ਤੋਂ ਵੱਧ ਰਹੇ, ਜਿੰਨ੍ਹਾਂ ਦੀ ਗਿਣਤੀ 1,050 ਤੋਂ ਵੱਧ ਰਹੀ। ਲਗਭਗ 115 ਮਰੀਜ਼ ਗੰਭੀਰ ਡਿਹਾਈਡ੍ਰੇਸ਼ਨ ਨਾਲ ਪੀੜਤ ਸਨ, ਜਦਕਿ 250 ਤੋਂ ਵੱਧ ਮਰੀਜ਼ਾਂ ਨੂੰ ਵਾਰ-ਵਾਰ ਉਲਟੀ ਕਾਰਨ ਸਰੀਰ ਵਿੱਚ ਦ੍ਰਵ ਦੀ ਕਮੀ ਅਤੇ ਬਹੁਤ ਜ਼ਿਆਦਾ ਥਕਾਵਟ ਦੇ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਨਾ ਪਿਆ। ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਦੇ ਬਾਲ ਰੋਗ ਵਿਭਾਗ ਦੇ ਪ੍ਰੋਫ਼ੈਸਰ ਅਤੇ ਮੁਖੀ ਡਾ. ਸ਼ਸ਼ੀ ਕਾਂਤ ਧੀਰ ਅਨੁਸਾਰ ਅਤਿ ਗਰਮੀ ਪੇਟ ਸੰਕਰਮਣ ਦੇ ਮਾਮਲਿਆਂ ਵਿੱਚ ਵਾਧਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ “ਤਿੱਖੀ ਗਰਮੀ ਵਿੱਚ ਭੋਜਨ ਜਲਦੀ ਖ਼ਰਾਬ ਹੋ ਜਾਂਦਾ ਹੈ ਅਤੇ ਦੂਸ਼ਿਤ ਪਾਣੀ ਤੇ ਅਸਵੱਛ ਖੁਰਾਕ ਬੀਮਾਰੀਆਂ ਦੇ ਖ਼ਤਰੇ ਨੂੰ ਵਧਾਉਂਦੇ ਹਨ।” ਉਨ੍ਹਾਂ ਨੇ ਅੱਗੇ ਕਿਹਾ,”ਮਰੀਜ਼ ਅਕਸਰ ਦਸਤ, ਪੇਟ ਦਰਦ, ਉਲਟੀ, ਚੱਕਰ ਅਤੇ ਬੁਖਾਰ ਵਰਗੀਆਂ ਸ਼ਿਕਾਇਤਾਂ ਨਾਲ ਹਸਪਤਾਲ ਪਹੁੰਚਦੇ ਹਨ। ਗੰਭੀਰ ਹਾਲਤ ਵਿੱਚ ਦੇਰੀ ਨਾਲ ਇਲਾਜ ਮਿਲਣ ‘ਤੇ ਬਲੱਡ ਪ੍ਰੈਸ਼ਰ ਘਟਣਾ, ਕਿਡਨੀ ਸੰਬੰਧੀ ਜਟਿਲਤਾਵਾਂ ਅਤੇ ਇਲੈਕਟ੍ਰੋਲਾਈਟ ਅਸੰਤੁਲਨ ਨਾਲ ਮਾਨਸਿਕ ਭਰਮ ਵਰਗੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ।” ਬਜ਼ੁਰਗਾਂ ਵਿੱਚ ਇਸ ਮੌਸਮ ਵਿੱਚ ਰਿਕਵਰੀ ਹੌਲੀ ਹੁੰਦੀ ਹੈ ਅਤੇ ਸਰੀਰ ਵਿੱਚ ਪਾਣੀ ਨੂੰ ਰੋਕ ਕੇ ਰੱਖਣ ਦੀ ਸਮਰੱਥਾ ਵੀ ਘੱਟ ਹੋ ਜਾਂਦੀ ਹੈ। ਡਾ. ਸ਼ਸ਼ੀ ਕਾਂਤ ਧੀਰ ਨੇ ਚੇਤਾਵਨੀ ਦਿੰਦਿਆਂ ਕਿਹਾ,”ਬੱਚੇ ਵੀ ਤੇਜ਼ੀ ਨਾਲ ਡਿਹਾਈਡ੍ਰੇਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ। ਬੱਚਿਆਂ ਵਿੱਚ ਉਲਟੀ ਅਤੇ ਦਸਤ ਕਾਰਨ ਸਰੀਰ ਵਿੱਚ ਤਰਲ ਪਦਾਰਥ ਤੇਜ਼ੀ ਨਾਲ ਘਟ ਜਾਂਦਾ ਹੈ।” ਅੰਕੜਿਆਂ ਅਨੁਸਾਰ ਇਸ ਗਰਮੀ ਦੇ ਸਿਹਤ ਸੰਕਟ ਦਾ ਸਭ ਤੋਂ ਵੱਧ ਪ੍ਰਭਾਵ ਸੀਨੀਅਰ ਨਾਗਰਿਕਾਂ ‘ਤੇ ਪਿਆ ਹੈ। ਅਪ੍ਰੈਲ ਵਿੱਚ 1,290 ਤੋਂ ਵੱਧ ਬਜ਼ੁਰਗਾਂ ਨੇ ਇਸ ਯੋਜਨਾ ਤਹਿਤ ਇਲਾਜ ਕਰਵਾਇਆ, ਜਦਕਿ ਲਗਭਗ 120 ਬੱਚਿਆਂ ਨੇ ਇਲਾਜ ਪ੍ਰਾਪਤ ਕੀਤਾ। ਹੁਸ਼ਿਆਰਪੁਰ ਜ਼ਿਲ੍ਹਾ ਸਭ ਤੋਂ ਵੱਧ ਪ੍ਰਭਾਵਿਤ ਰਿਹਾ, ਜਿੱਥੇ ਸਿਰਫ਼ ਮੋਡਰੇਟ ਡਿਹਾਈਡ੍ਰੇਸ਼ਨ ਦੇ ਨਾਲ ਤੀਬਰ ਗੈਸਟ੍ਰੋਐਂਟਰਾਈਟਿਸ ਵਾਲੇ 250 ਤੋਂ ਵੱਧ ਬਜ਼ੁਰਗ ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਜਲੰਧਰ ਵਿੱਚ ਵੀ 100 ਤੋਂ ਵੱਧ ਮਾਮਲੇ ਦਰਜ ਹੋਏ। ਪਟਿਆਲਾ, ਲੁਧਿਆਣਾ, ਰੂਪਨਗਰ, ਬਰਨਾਲਾ, ਸੰਗਰੂਰ, ਬਠਿੰਡਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੀ ਇਸੇ ਤਰ੍ਹਾਂ ਦੇ ਰੁਝਾਨ ਵੇਖੇ ਗਏ। ਉੱਥੇ ਹੀ ਸ਼੍ਰੀ ਮੁਕਤਸਰ ਸਾਹਿਬ, ਪਠਾਨਕੋਟ, ਫਤਿਹਗੜ੍ਹ ਸਾਹਿਬ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਉਲਟੀ ਅਤੇ ਡਿਹਾਈਡ੍ਰੇਸ਼ਨ ਦੇ ਕਈ ਮਾਮਲੇ ਸਾਹਮਣੇ ਆਏ, ਜਿੰਨ੍ਹਾਂ ਵਿੱਚ ਕਈ ਮਰੀਜ਼ਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਨਾ ਪਿਆ। ਹਾਲਾਂਕਿ, ਅਣਗਿਣਤ ਪਰਿਵਾਰਾਂ ਲਈ ਸਭ ਤੋਂ ਵੱਡੀ ਰਾਹਤ ਸਿਰਫ਼ ਇਲਾਜ ਨਹੀਂ ਸਗੋਂ ਆਰਥਿਕ ਬੋਝ ਤੋਂ ਮੁਕਤੀ ਵੀ ਰਹੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਨਾਗਰਿਕਾਂ ਨੂੰ ਬਿਨਾਂ ਕਿਸੇ ਖ਼ਰਚ ਦੇ ਜਾਂਚ, ਦਵਾਈਆਂ, ਆਈਵੀ ਫਲੂਇਡ, ਹਾਈਡ੍ਰੇਸ਼ਨ ਥੈਰੇਪੀ ਅਤੇ ਹਸਪਤਾਲ ਇਲਾਜ ਉਪਲੱਬਧ ਕਰਵਾਇਆ ਜਾ ਰਿਹਾ ਹੈ। ਅਧਿਕਾਰੀਆਂ ਅਨੁਸਾਰ, ਸਿਹਤ ਕਾਰਡ ਨੇ ਲੋਕਾਂ ਨੂੰ ਵੱਧ ਖ਼ਰਚ ਦੇ ਡਰ ਕਾਰਨ ਇਲਾਜ ਵਿੱਚ ਦੇਰੀ ਕਰਨ ਦੀ ਬਜਾਏ ਸਮੇਂ ਸਿਰ ਡਾਕਟਰੀ ਸਹਾਇਤਾ ਲੈਣ ਲਈ ਪ੍ਰੇਰਿਤ ਕੀਤਾ ਹੈ। ਇਹ ਖ਼ਾਸ ਤੌਰ ‘ਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਬਹੁਤ ਮਹੱਤਵਪੂਰਨ ਸਾਬਤ ਹੋਇਆ ਹੈ, ਜਿੰਨ੍ਹਾਂ ਵਿੱਚੋਂ ਕਈ ਪਰਿਵਾਰ ਪਹਿਲਾਂ ਹਾਲਤ ਗੰਭੀਰ ਹੋਣ ਤੱਕ ਹਸਪਤਾਲ ਜਾਣ ਵਿੱਚ ਦੇਰੀ ਕਰਦੇ ਸਨ। ਡਾ. ਸ਼ਸ਼ੀ ਕਾਂਤ ਧੀਰ ਨੇ ਸਲਾਹ ਦਿੱਤੀ,”ਬੱਚਿਆਂ ਦੇ ਮਾਪਿਆਂ ਨੂੰ ਗਰਮੀ ਵਿੱਚ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ, ਜਿਵੇਂ ਕਿ ਬੱਚਿਆਂ ਨੂੰ ਪੂਰਾ ਪਾਣੀ ਦੇਣਾ, ਹਲਕੇ ਸੂਤੀ ਕੱਪੜੇ ਪਵਾਉਣਾ, ਦੁਪਹਿਰ ਦੀ ਤੇਜ਼ ਧੁੱਪ ਤੋਂ ਬਚਾਉਣਾ ਅਤੇ ਘਰ ਦਾ ਤਾਜ਼ਾ ਭੋਜਨ ਦੇਣਾ।” ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਜੇਕਰ ਬੱਚਿਆਂ ਵਿੱਚ ਬੁਖਾਰ, ਉਲਟੀ, ਸੁਸਤੀ ਜਾਂ ਡਿਹਾਈਡ੍ਰੇਸ਼ਨ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰੀ ਸਹਾਇਤਾ ਲਈ ਜਾਵੇ। ਇਸ ਸਮੇਂ ਜਦੋਂ ਰਾਜ ਵਿੱਚ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧ ਰਿਹਾ ਹੈ, ‘ਮੁੱਖ ਮੰਤਰੀ ਸਿਹਤ ਯੋਜਨਾ’ ਹੁਣ ਸਿਰਫ਼ ਇੱਕ ਕਲਿਆਣਕਾਰੀ ਯੋਜਨਾ ਨਹੀਂ ਰਹੀ। ਸਗੋਂ ਭਿਆਨਕ ਗਰਮੀ ਨਾਲ ਜੂਝ ਰਹੇ ਕਈ ਪੰਜਾਬੀ ਪਰਿਵਾਰਾਂ ਲਈ ਸਮੇਂ ਸਿਰ ਇਲਾਜ ਅਤੇ ਸਿਹਤ ਸੇਵਾ ਦੀ ਇੱਕ ਮਹੱਤਵਪੂਰਨ ਗਾਰੰਟੀ ਬਣ ਗਈ ਹੈ, ਜਿਸ ਨਾਲ ਇਲਾਜ ਦੌਰਾਨ ਆਰਥਿਕ ਬੋਝ ਦਾ ਡਰ ਨਹੀਂ ਰਹਿੰਦਾ। 

Punjab

ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ

ਚੰਡੀਗੜ੍ਹ, 14 ਮਈ, 2026 : ਵੱਖ-ਵੱਖ ਮੁਲਕਾਂ ਦੀਆਂ ਧਾਰਮਿਕ ਸੰਸਥਾਵਾਂ ਦੀ ਕੌਮਾਂਤਰੀ ਪ੍ਰਤੀਨਿਧ ਸੰਸਥਾ ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਭੇਜ ਕੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026” ਵਿੱਚ ਤੁਰੰਤ ਸੋਧਾਂ ਯਕੀਨੀ ਬਣਾਉਣ ਲਈ ਪੰਥਕ ਦਖ਼ਲ ਦੀ ਮੰਗ ਕੀਤੀ ਹੈ। ਜੀ.ਐੱਸ.ਸੀ. ਨੇ ਇਸ ਪੱਤਰ ਦੀਆਂ ਕਾਪੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੂੰ ਵੀ ਭੇਜਦਿਆਂ ਵਿਸ਼ਵ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਤੁਰੰਤ ਵਿਧਾਨਕ ਕਾਰਵਾਈ ਦੀ ਮੰਗ ਕੀਤੀ ਹੈ।ਕਿਸੇ ਦੋਖੀ ਵੱਲੋਂ ਜਾਣਬੁੱਝ ਕੇ ਕੀਤੀ ਜਾਣ ਵਾਲੀ ਬੇਅਦਬੀ ਖ਼ਿਲਾਫ਼ ਸਖ਼ਤ ਸਜ਼ਾ ਦੀ ਆਪਣੀ ਮੰਗ ਨੂੰ ਜਾਇਜ਼ ਦੱਸਦਿਆਂ ਕੌਂਸਲ ਦੀ ਪ੍ਰਧਾਨ ਡਾ. ਕੰਵਲਜੀਤ ਕੌਰ, ਓ.ਬੀ.ਈ. ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਸੋਧੇ ਹੋਏ ਕਾਨੂੰਨ ਵਿੱਚ ਕਈ ਗੰਭੀਰ ਖਾਮੀਆਂ ਹਨ ਜਿਹੜੀਆਂ ਉਸ ਬੁਰਾਈ ਜਿੰਨੀ ਹੀ ਪੀੜਾ ਸਿੱਖ ਕੌਮ ਨੂੰ ਦੇ ਸਕਦੀਆਂ ਹਨ ਜਿਸ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਇਹ ਕਾਨੂੰਨ ਲਿਆਂਦਾ ਗਿਆ ਹੈ।ਕੌਂਸਲ ਦੀ ਸਭ ਤੋਂ ਗੰਭੀਰ ਚਿੰਤਾ ਇਹ ਹੈ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰਨ, ਹਿਫ਼ਾਜ਼ਤ ਕਰਨ ਤੇ ਰਾਖੀ ਰੱਖਣ ਵਾਲੇ ਖ਼ਿਲਾਫ਼ ਸਪੱਸ਼ਟ ਤੌਰ ’ਤੇ ਪੁਲਿਸ ਨੂੰ ਕੇਸ ਦਰਜ ਕਰਦੇ ਸਮੇਂ ਸਿੱਖ ਰਹਿਤ ਮਰਿਆਦਾ ਦੀ ਵਿਆਖਿਆ ਕਰਨ ਦਾ ਅਧਿਕਾਰ ਦਿੰਦਾ ਹੈ ਜੋ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧਾ ਅਤੇ ਗ਼ੈਰ-ਸੰਵਿਧਾਨਕ ਦਖ਼ਲ ਹੈ ਜਿਸ ਨੂੰ ਕਤਈ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਕੌਂਸਲ ਨੇ ਸਪੱਸ਼ਟ ਕਿਹਾ ਹੈ ਕਿ ਸਿੱਖ ਰਹਿਤ ਮਰਿਆਦਾ ਦੀ ਵਿਆਖਿਆ ਕਰਨਾ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸੰਪੂਰਨ ਅਧਿਕਾਰ ਖੇਤਰ ਹੈ।ਉਨ੍ਹਾਂ ਅੱਗੇ ਕਿਹਾ ਕਿ ਇਹ ਕਾਨੂੰਨ ਗ੍ਰੰਥੀਆਂ, ਸੇਵਾਦਾਰਾਂ, ਗੁਰਦੁਆਰਾ ਪ੍ਰਬੰਧਕਾਂ ਅਤੇ ਗੁਰਦੁਆਰਿਆਂ ਜਾਂ ਆਪਣੇ ਘਰਾਂ ਵਿੱਚ ਪ੍ਰਕਾਸ਼ ਕਰਨ ਵਾਲੇ ਪਰਿਵਾਰਾਂ ਨੂੰ ਵੀ ਅਸਲ ਬੇਅਦਬੀ ਕਰਨ ਵਾਲੇ ਵਿਅਕਤੀ ਦੇ ਬਰਾਬਰ ਹੀ ਅਪਰਾਧੀ ਬਣਾ ਕੇ ਅਸੁਰੱਖਿਅਤ ਬਣਾਉਂਦਾ ਹੈ ਅਤੇ ਅਜਿਹੇ ਬੇਕਸੂਰ ਸ਼ਰਧਾਲੂਆਂ ਨੂੰ ਅਦਾਲਤਾਂ ਵਿੱਚ ਆਪਣੀ ਬੇਗੁਨਾਹੀ ਸਾਬਤ ਕਰਨ ਲਈ ਮਜਬੂਰ ਕਰਦਾ ਹੈ। ਇਸ ਨਾਲ ਸਿੱਖਾਂ ਵਿੱਚ ਸਥਾਈ ਡਰ ਦਾ ਮਾਹੌਲ ਪੈਦਾ ਹੋਵੇਗਾ ਅਤੇ ਲੋਕ ਆਪਣੇ ਘਰਾਂ ਵਿੱਚ ਰੋਜ਼ਾਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਜਾਂ ਅਖੰਡ ਪਾਠ ਕਰਵਾਉਣ ਤੋਂ ਵੀ ਹਿਚਕਿਚਾਉਣਗੇ।ਜੀ.ਐੱਸ.ਸੀ. ਦੀ ਪ੍ਰਧਾਨ ਨੇ ਇਸ ਸੋਧੇ ਕਾਨੂੰਨ ਕਾਰਨ ਪੈਦਾ ਹੋਈਆਂ ਹੋਰ ਚਿੰਤਾਵਾਂ ਦਾ ਵੀ ਜ਼ਿਕਰ ਕੀਤਾ ਹੈ ਜਿਨ੍ਹਾਂ ਵਿੱਚ ਬੇਅਦਬੀ ਕੀਤੇ ਗਏ ਸਰੂਪਾਂ ਨੂੰ ਪੁਲਿਸ ਵੱਲੋਂ ਅਦਾਲਤੀ ਕਾਰਵਾਈ ਲਈ ‘ਕੇਸ ਪ੍ਰਾਪਰਟੀ’ ਵਜੋਂ ਕਬਜ਼ੇ ਵਿੱਚ ਲੈਣਾ,  ਪੁਲਿਸ ਜਾਂਚ ਤੇ ਫਾਰੈਂਸਿਕ ਪੜਤਾਲ ਮੌਕੇ ਗੁਰਮਤਿ ਮਰਿਆਦਾ ਦਾ ਪਾਲਣ, ਬੇਅਦਬੀ ਰੋਕਣ ਮੌਕੇ ਗੁਰੂ ਦੀ ਰੱਖਿਆ ਕਰਨ ਵਾਲਿਆਂ ਲਈ ਕਾਨੂੰਨੀ ਸੁਰੱਖਿਆ ਦੀ ਕਮੀ, ਇਸ ਕਾਨੂੰਨ ਦੀ ਦੁਰਵਰਤੋਂ ਖ਼ਿਲਾਫ਼ ਯੋਗ ਸੁਰੱਖਿਆ ਪ੍ਰਬੰਧਾਂ ਤੋਂ ਬਿਨਾਂ ਝੂਠੇ ਕੇਸ ਦਰਜ ਹੋਣ ਦਾ ਖ਼ਤਰਾ ਅਤੇ ਸਖ਼ਤ ਸਜ਼ਾਵਾਂ ਦੇ ਬਾਵਜੂਦ ਜਲਦ ਨਿਆਂ ਲਈ ਫ਼ਾਸਟ ਟਰੈਕ ਅਦਾਲਤਾਂ ਦੀ ਵਿਵਸਥਾ ਨਾ ਹੋਣਾ ਸ਼ਾਮਲ ਹੈ।ਕੌਂਸਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕਰੇ ਕਿ ਸਿੱਖ ਵਿਦਵਾਨਾਂ, ਸੰਵਿਧਾਨਕ ਮਾਹਿਰਾਂ ਅਤੇ ਪੰਥਕ ਸੰਸਥਾਵਾਂ, ਜਿਨ੍ਹਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸ਼ਾਮਲ ਹਨ, ਨਾਲ ਸਲਾਹ-ਮਸ਼ਵਰਾ ਪ੍ਰਕਿਰਿਆ ਰਾਹੀਂ ਵਿਆਪਕ ਸੋਧਾਂ ਕੀਤੀਆਂ ਜਾਣ ਤਾਂ ਜੋ ਉਪਰੋਕਤ ਹਕੀਕਤਾਂ ਦੇ ਮੱਦੇਨਜ਼ਰ ਵਿਸ਼ਵ ਭਰ ਦੇ ਸਿੱਖਾਂ ਦੀਆਂ ਚਿੰਤਾਵਾਂ ਅਤੇ ਭਾਵਨਾਵਾਂ ਦਾ ਸਨਮਾਨਪੂਰਵਕ ਨਿਵਾਰਣ ਕੀਤਾ ਜਾ ਸਕੇ। 

Punjab

ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

ਚੰਡੀਗੜ੍ਹ, 14 ਮਈ: ਸਮਾਜ ਵਿਰੋਧੀ ਅਨਸਰਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ 10 ਰੋਜ਼ਾ ਦੋਪਹੀਆ ਵਾਹਨ ਵਿਸ਼ੇਸ਼ ਜਾਂਚ ਮੁਹਿੰਮ ਚਲਾਈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 74,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਚਲਾਈ ਗਈ ਇਸ ਮੁਹਿੰਮ ਵਿੱਚ ਬਿਨਾਂ ਨੰਬਰ ਪਲੇਟਾਂ ਜਾਂ ਛੇੜਛਾੜ ਵਾਲੀਆਂ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ ਅਤੇ ਸਕੂਟਰਾਂ ਦੀ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਪਰਾਧਿਕ ਗਤੀਵਿਧੀਆਂ ਵਿੱਚ ਅਣਪਛਾਤੇ ਵਾਹਨਾਂ ਦੀ ਵਰਤੋਂ ਨੂੰ ਰੋਕਣਾ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਜ਼ਿਆਦਾਤਰ ਅਪਰਾਧਾਂ ਵਿੱਚ ਪਛਾਣ ਤੋਂ ਬਚਣ ਲਈ ਅਜਿਹੇ ਮੋਟਰਸਾਈਕਲਾਂ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ, “ਅਸੀਂ ਅਜਿਹੇ ਵਾਹਨਾਂ ਜਿਹਨਾਂ ਦੀ ਪਛਾਣ ਛੁਪਾਈ ਗਈ ਹੈ ਜਾਂ ਜਿਹਨਾਂ ਨਾਲ ਛੇੜਛਾੜ ਕੀਤੀ ਗਈ ਹੈ, ‘ਤੇ ਰੋਕ ਲਗਾ ਕੇ ਅਪਰਾਧੀਆਂ ਵੱਲੋਂ ਵਰਤੇ ਜਾਣ ਵਾਲੇ ਹੱਥਕੰਡਿਆਂ ਨੂੰ ਠੱਲ੍ਹ ਪਾਈ ਗਈ ਹੈ।” 10 ਦਿਨਾਂ ਤੱਕ ਚੱਲ ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਕੁੱਲ 74,776 ਦੋਪਹੀਆ ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿੱਚੋਂ ਗੁੰਮ ਜਾਂ ਛੇੜਛਾੜ ਕੀਤੀਆਂ ਨੰਬਰ ਪਲੇਟਾਂ, ਬਿਨਾਂ ਵੈਧ ਦਸਤਾਵੇਜ਼ਾਂ ਜਾਂ ਸ਼ੱਕੀ ਵਰਤੋਂ ਵਰਗੀਆਂ ਵੱਖ-ਵੱਖ ਉਲੰਘਣਾਵਾਂ ਤਹਿਤ 20,982 ਵਾਹਨਾਂ ਦੇ ਚਲਾਨ ਕੱਟੇ ਗਏ ਅਤੇ 461 ਵਾਹਨਾਂ ਨੂੰ ਜ਼ਬਤ ਕੀਤਾ ਗਿਆ।   ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਨਾਕੇ ਲਗਾਉਣ ਦੇ ਨਿਰਦੇਸ਼ ਦਿੱਤੇ ਸਨ। ਪੁਲਿਸ ਕਰਮਚਾਰੀਆਂ ਨੂੰ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕਾਂ ਨੂੰ ਪਰੇਸ਼ਾਨ ਕੀਤੇ ਬਿਨਾਂ, ਪੇਸ਼ੇਵਰ ਢੰਗ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਸਪੈਸ਼ਲ ਡੀਜੀਪੀ ਨੇ ਜਨਤਾ ਨੂੰ ਮੋਟਰ ਵਾਹਨ ਐਕਟ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣੇ ਵਾਹਨ ‘ਤੇ ਹਾਈ-ਸਕਿਊਰਿਟੀ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਾਉਣਾ ਯਕੀਨੀ ਬਣਾਉਣ ਲਈ ਕਿਹਾ। ਇਸ ਦੌਰਾਨ, ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ 114ਵੇਂ ਦਿਨ ਵੀ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 292 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 29,111 ਹੋ ਗਈ। ਇਸ ਤੋਂ ਇਲਾਵਾ, 116 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 41 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।  

Punjab

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

*ਚੰਡੀਗੜ੍ਹ, 14 ਮਈ*ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸਰਕਾਰੀ ਸੇਵਾਵਾਂ ਵਿੱਚ ਅਗਨੀਵੀਰਾਂ ਨੂੰ ਰਾਖਵੇਂਕਰਨ ਦੇ ਲਾਭ ਦੇਣ ਲਈ ਰੂਪ-ਰੇਖਾ ਉਲੀਕੇਗੀ। ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਨੂੰ ਰਾਖਵਾਂਕਰਨ ਦੇਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਤੈਅ ਸਮੇਂ ਵਿੱਚ ਅੰਤਿਮ ਰੂਪ ਵਿੱਚ ਜਾਣਾ ਚਾਹੀਦਾ ਹੈ ਤਾਂ ਕਿ ਸਿਖਲਾਫੀਯਾਫਤਾ ਤੇ ਅਨੁਸ਼ਾਸਨਬੱਧ ਨੌਜਵਾਨ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਦਾ ਅਟੁੱਟ ਹਿੱਸਾ ਬਣ ਸਕਣ। ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਖਵਾਂਕਰਨ ਨੀਤੀ ਦੀ ਰੂਪ-ਰੇਖਾ ਨੂੰ ਵਿਆਪਕ ਢੰਗ ਨਾਲ ਉਲੀਕਣ ਦੀ ਲੋੜ ਹੈ ਤਾਂ ਜੋ ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਵਾਪਸ ਆਉਣ ਵਾਲੇ ਅਗਨੀਵੀਰਾਂ ਦਾ ਚੰਗੇ ਢੰਗ ਨਾਲ ਪੁਨਰਵਾਸ ਕੀਤਾ ਜਾ ਸਕੇ ਅਤੇ ਉਨ੍ਹਾਂ ਦੇ ਹੁਨਰ ਨੂੰ ਪੰਜਾਬ ਦੀ ਤਰੱਕੀ ਲਈ ਵਰਤਿਆ ਜਾ ਸਕੇ।” ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਵਿੱਚ ਅਗਨੀਵੀਰਾਂ ਦੇ ਰਾਖਵੇਂਕਰਨ ਅਤੇ ਭਰਤੀ ਸਬੰਧੀ ਸਿਫਾਰਸ਼ਾਂ ਤਿਆਰ ਕਰਨ ਅਤੇ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਲਈ ਸੂਬੇ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਵਿਕਾਸ ਪ੍ਰਤਾਪ, ਭਾਵਨਾ ਗਰਗ, ਸੁਮੇਰ ਸਿੰਘ ਗੁਰਜਰ ਅਤੇ ਐਸ.ਐਸ. ਸ੍ਰੀਵਾਸਤਵ ’ਤੇ ਅਧਾਰਿਤ ਕਮੇਟੀ ਦਾ ਗਠਨ ਕੀਤਾ। ਅਗਨੀਵੀਰਾਂ ਦੀ ਕਾਬਲੀਅਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਪੰਜਾਬ ਪੁਲਿਸ, ਜੰਗਲਾਤ ਗਾਰਡ, ਅੱਗ ਬੁਝਾਊ ਸੇਵਾਵਾਂ, ਜੇਲ੍ਹਾਂ, ਹੋਮ ਗਾਰਡ, ਪੈਸਕੋ ਅਤੇ ਸਰਕਾਰ ਦੇ ਕਈ ਹੋਰ ਵਿਭਾਗਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ, “ਅਗਨੀਵੀਰਾਂ ਦੀ ਰਾਖਵੇਂਕਰਨ ਅਤੇ ਚੋਣ ਸਬੰਧੀ ਪੈਮਾਨੇ ਨੂੰ ਛੇਤੀ ਤੋਂ ਛੇਤੀ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਹੁਨਰਮੰਦ ਅਤੇ ਅਨੁਸ਼ਾਸਿਤ ਨੌਜਵਾਨਾਂ ਦੀਆਂ ਸੇਵਾਵਾਂ ਨੂੰ ਸਭ ਤੋਂ ਵਧੀਆ ਢੰਗ ਨਾਲ ਵਰਤਿਆ ਜਾ ਸਕੇ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਵਿੱਚ ਇਤਿਹਾਸਕ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ, “ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਵਜੋਂ ਵੀ ਜਾਣਿਆ ਜਾਂਦਾ ਹੈ। ਪੰਜਾਬ ਦੇ ਲੋਕਾਂ ਨੂੰ ਦੁਨੀਆ ਭਰ ਵਿੱਚ ਉਨ੍ਹਾਂ ਦੀ ਹਿੰਮਤ, ਮਿਹਨਤ ਅਤੇ ਉੱਦਮੀ ਭਾਵਨਾ ਹੋਣ ਦਾ ਮਾਣ ਪ੍ਰਾਪਤ ਹੈ।” ਹਥਿਆਰਬੰਦ ਸੈਨਾਵਾਂ, ਅਰਧ ਸੈਨਿਕ ਬਲਾਂ, ਪੁਲਿਸ ਅਤੇ ਅਗਨੀਵੀਰਾਂ ਵੱਲੋਂ ਦੇਸ਼ ਦੀ ਰਾਖੀ ਵਿੱਚ ਪਾਏ ਗਏ ਅਥਾਹ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਉਪਰਾਲਾ ਸੈਨਿਕਾਂ, ਅਰਧ ਸੈਨਿਕ ਬਲਾਂ, ਪੁਲਿਸ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।” ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਪਹਿਲ ਅਗਨੀਵੀਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਸੇਵਾ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਸਹਾਈ ਸਾਬਤ ਹੋਵੇਗੀ। 

Scroll to Top