Actionpunjab

Action Punjab Logo
Breaking News

Author name: Action Punjab

Action Punjab
Punjab

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਚੰਡੀਗੜ੍ਹ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਮੁਤਾਬਕ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਪਹੁੰਚ ਵਿੱਚ ਹੋਰ ਵਿਸਥਾਰ ਕਰਨ ਦੇ ਉਦੇਸ਼ ਨਾਲ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਥਾਪਤ ਕੀਤੀ ਵੇਰਕਾ ਦੀ ਇੱਕ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੁੱਖ ਸਕੱਤਰ ਨੇ ਕਿਹਾ ਕਿ ਇਹ ਅਤਿ-ਆਧੁਨਿਕ ਵੈਂਡਿੰਗ ਮਸ਼ੀਨਾਂ ਦੁੱਧ ਟੈਟਰਾਪੈਕ ਫਲੇਵਰਡ ਮਿਲਕ ਬੇਵਰਿਜ, ਵੱਖ-ਵੱਖ ਪ੍ਰਕਾਰ ਦੀ ਲੱਸੀ, ਫਲਾਂ ਦੇ ਜੂਸ, ਮਿਨਰਲ ਵਾਟਰ, ਆਈਸ-ਕ੍ਰੀਮ ਆਦਿ ਨੂੰ ਸੁਵਿਧਾਜਨਕ ਅਤੇ ਖਪਤਕਾਰ-ਪੱਖੀ ਢੰਗ ਨਾਲ ਪ੍ਰਦਾਨ ਕਰਨਗੀਆਂ ਜਿਸ ਨਾਲ ਵੇਰਕਾ, ਸੋਹਣਾ ਅਤੇ ਫਾਈਵ ਰਿਵਰਜ਼ ਬ੍ਰਾਂਡ ਦੀ ਭਰੋਸੇਯੋਗ ਮੌਜੂਦਗੀ ਅਤੇ ਪਹੁੰਚਯੋਗਤਾ ਵਿੱਚ ਵਾਧਾ ਹੋਵੇਗਾ। ਮਿਲਕਫੈੱਡ ਵੱਲੋਂ ਪ੍ਰਮੁੱਖ ਜਨਤਕ ਸਥਾਨਾਂ ‘ਤੇ ਖਪਤਕਾਰਾਂ ਨੂੰ ਤਾਜ਼ੇ, ਸਾਫ਼-ਸੁਥਰੇ ਅਤੇ ਆਸਾਨੀ ਨਾਲ ਵੇਰਕਾ ਉਤਪਾਦ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਤਿ-ਆਧੁਨਿਕ ਵੈਂਡਿੰਗ ਮਸ਼ੀਨਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਇਸ ਅਹਿਮ ਮੌਕੇ ‘ਤੇ ਵੇਰਕਾ ਦੇ ਬੇਹੱਦ ਪਸੰਦ ਕੀਤੇ ਜਾਣ ਵਾਲੇ ਮਾਸਕਟ ਵੀਰਾ ਦੀ ਤਰ੍ਹਾਂ ਨਵੇਂ ਮਾਸਕਟ ਗੁੱਡੀ ਦਾ ਉਦਘਾਟਨ ਕੀਤਾ ਗਿਆ ਅਤੇ ਖਪਤਕਾਰਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ। ਗੁੱਡੀ ਨੂੰ ਲਾਂਚ ਕਰਨਾ ਵੇਰਕਾ ਬ੍ਰਾਂਡ ਵੱਲੋਂ ਇਸ ਪਹਿਲਕਦਮੀ ਰਾਹੀਂ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਅਤੇ ਪੰਜਾਬ ਦੇ ਸੱਭਿਆਚਾਰ ਵਿੱਚ ਸਮੋਈਆਂ ਪਰਿਵਾਰਕ ਕਦਰਾਂ-ਕੀਮਤਾਂ ਅਤੇ ਭਾਵਨਾਤਮਕ ਤੰਦਾਂ ਨੂੰ ਦਰਸਾਉਂਦਾ ਹੈ। ਜ਼ਿਕਰਯੋਗ ਹੈ ਕਿ ਮਿਲਕਫੈੱਡ ਪੰਜਾਬ ਵਜੋਂ ਜਾਣਿਆਂ ਜਾਂਦਾ ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ ਜੋ ਉੱਘੇ ਵੇਰਕਾ ਬ੍ਰਾਂਡ ਦਾ ਮਾਲਕ ਹੈ, ਭਾਰਤ ਵਿੱਚ ਸਭ ਤੋਂ ਵੱਡੀਆਂ ਸਹਿਕਾਰੀ ਡੇਅਰੀ ਸੰਸਥਾਵਾਂ ਵਿੱਚੋਂ ਇੱਕ ਹੈ ਜੋ ਦੇਸ਼ ਭਰ ਦੇ ਖਪਤਕਾਰਾਂ ਨੂੰ ਉੱਚ ਗੁਣਵੱਤਾ ਵਾਲੇ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦ ਪ੍ਰਦਾਨ ਕਰਦੇ ਹੋਏ ਡੇਅਰੀ ਕਿਸਾਨਾਂ ਦੀ ਆਰਥਿਕ ਪ੍ਰਗਤੀ ਲਈ ਨਿਰੰਤਰ ਕੰਮ ਕਰ ਰਿਹਾ ਹੈ। ਮਿਲਕਫੈੱਡ ਵੱਲੋਂ ਉਤਪਾਦਾਂ ਦੀ ਬਾਜ਼ਾਰ ਤੱਕ ਬਿਹਤਰ ਪਹੁੰਚ ਯਕੀਨੀ ਬਣਾਉਣ, ਡੇਅਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਡਿਜੀਟਲ ਬਦਲਾਅ ਲਿਆਉਣ, ਵੱਖ-ਵੱਖ ਮੁੱਲ ਵਿੱਚ ਵਾਧਾ ਕਰਨ ਵਾਲੇ ਉਤਪਾਦ ਪ੍ਰਦਾਨ ਕਰਨ, ਕਿਸਾਨ ਖੁਸ਼ਹਾਲੀ ਵਿੱਚ ਵਾਧਾ ਕਰਨ ਅਤੇ ਖਪਤਕਾਰ-ਕੇਂਦ੍ਰਿਤ ਆਧੁਨਿਕ ਪ੍ਰਚੂਨ ਪ੍ਰਣਾਲੀਆਂ ਸਥਾਪਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸਹਿਕਾਰਤਾ ਦੇ ਸਕੱਤਰ ਅਤੇ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਅਜੀਤ ਬਾਲਾਜੀ ਜੋਸ਼ੀ ਨੇ ਮਿਲਕਫੈੱਡ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖੀ ਗਤੀਵਿਧੀਆਂ ਦੇ ਹਿੱਸੇ ਵਜੋਂ, ਆਈਸ ਕਰੀਮ ਵੈਂਡਿੰਗ ਮਸ਼ੀਨਾਂ ਸਮੇਤ ਹੋਰ ਅਜਿਹੀਆਂ ਵੈਂਡਿੰਗ ਮਸ਼ੀਨਾਂ ਪੰਜਾਬ ਸਿਵਲ ਸਕੱਤਰੇਤ – 2 (ਮਿੰਨੀ ਸਕੱਤਰੇਤ), ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਜਨਤਕ ਸਥਾਨਾਂ ਜਿਵੇਂ ਕਿ ਸਰਕਾਰੀ ਦਫ਼ਤਰ, ਹਵਾਈ ਅੱਡੇ, ਜ਼ਿਲ੍ਹਾ ਸਿਵਲ ਸਕੱਤਰੇਤ, ਕਾਲਜ, ਮਾਲ ਆਦਿ ‘ਤੇ ਸਥਾਪਤ ਕੀਤੀਆਂ ਜਾਣਗੀਆਂ ਤਾਂ ਜੋ ਖਪਤਕਾਰਾਂ ਦੀ ਸਹੂਲਤ ਅਤੇ ਬਾਜ਼ਾਰ ਤੱਕ ਪਹੁੰਚ ਵਧਾਈ ਜਾ ਸਕੇ। ਸਹਿਕਾਰੀ ਸਭਾਵਾਂ ਪੰਜਾਬ ਦੇ ਰਜਿਸਟਰਾਰ ਗਿਰੀਸ਼ ਦਿਆਲਨ ਨੇ ਡੇਅਰੀ ਕਿਸਾਨਾਂ ਨੂੰ ਵੱਧ ਮੁਨਾਫ਼ੇ ਵਾਲੀਆਂ ਕੀਮਤਾਂ ਅਤੇ ਖਪਤਕਾਰਾਂ ਨੂੰ ਕਿਫ਼ਾਇਤੀ ਦਰਾਂ ‘ਤੇ ਗੁਣਵੱਤਾ ਵਾਲੇ ਉਤਪਾਦ ਪ੍ਰਦਾਨ ਕਰਕੇ ਸੂਬੇ ਵਿੱਚ ਸਹਿਕਾਰੀ ਲਹਿਰ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਬੋਲਦਿਆਂ ਮਿਲਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਗੁਪਤਾ ਨੇ ਕਿਹਾ ਕਿ ਮਿਲਕਫੈੱਡ ਵਿੱਤੀ ਸਾਲ 2025-26 ਦੌਰਾਨ ਲਗਭਗ 7,250 ਕਰੋੜ ਰੁਪਏ ਦੀ ਅਨੁਮਾਨਤ ਆਮਦਨ ਪ੍ਰਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਜੋ ਪਿਛਲੇ ਵਿੱਤੀ ਸਾਲ ਦੇ 6,395 ਕਰੋੜ ਰੁਪਏ ਦੇ ਕਾਰੋਬਾਰ ਨਾਲੋਂ 13 ਫ਼ੀਸਦ ਦੇ ਸ਼ਾਨਦਾਰ ਵਾਧੇ ਨੂੰ ਦਰਸਾਉਂਦਾ ਹੈ। ਇਸ ਮੌਕੇ ਆਮ ਰਾਜ ਵਿਭਾਗ ਦੇ ਸਕੱਤਰ ਕੇ.ਕੇ. ਯਾਦਵ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਡਾ. ਅਕਸ਼ਿਤਾ ਗੁਪਤਾ ਅਤੇ ਆਮ ਰਾਜ ਵਿਭਾਗ ਦੇ ਡਿਪਟੀ ਸਕੱਤਰ ਦੀਪਾਂਕਰ ਗਰਗ ਵੀ ਮੌਜੂਦ ਸਨ।  

Punjab

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

*ਚੰਡੀਗੜ੍ਹ, 12 ਮਈ* ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸਰਕਾਰੀ ਸੇਵਾਵਾਂ ਵਿੱਚ ਅਗਨੀਵੀਰਾਂ ਨੂੰ ਰਾਖਵੇਂਕਰਨ ਦੇ ਲਾਭ ਦੇਣ ਲਈ ਰੂਪ-ਰੇਖਾ ਉਲੀਕੇਗੀ।ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਨੂੰ ਰਾਖਵਾਂਕਰਨ ਦੇਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਤੈਅ ਸਮੇਂ ਵਿੱਚ ਅੰਤਿਮ ਰੂਪ ਵਿੱਚ ਜਾਣਾ ਚਾਹੀਦਾ ਹੈ ਤਾਂ ਕਿ ਸਿਖਲਾਫੀਯਾਫਤਾ ਤੇ ਅਨੁਸ਼ਾਸਨਬੱਧ ਨੌਜਵਾਨ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਦਾ ਅਟੁੱਟ ਹਿੱਸਾ ਬਣ ਸਕਣ।ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਖਵਾਂਕਰਨ ਨੀਤੀ ਦੀ ਰੂਪ-ਰੇਖਾ ਨੂੰ ਵਿਆਪਕ ਢੰਗ ਨਾਲ ਉਲੀਕਣ ਦੀ ਲੋੜ ਹੈ ਤਾਂ ਜੋ ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਵਾਪਸ ਆਉਣ ਵਾਲੇ ਅਗਨੀਵੀਰਾਂ ਦਾ ਚੰਗੇ ਢੰਗ ਨਾਲ ਪੁਨਰਵਾਸ ਕੀਤਾ ਜਾ ਸਕੇ ਅਤੇ ਉਨ੍ਹਾਂ ਦੇ ਹੁਨਰ ਨੂੰ ਪੰਜਾਬ ਦੀ ਤਰੱਕੀ ਲਈ ਵਰਤਿਆ ਜਾ ਸਕੇ।”ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਵਿੱਚ ਅਗਨੀਵੀਰਾਂ ਦੇ ਰਾਖਵੇਂਕਰਨ ਅਤੇ ਭਰਤੀ ਸਬੰਧੀ ਸਿਫਾਰਸ਼ਾਂ ਤਿਆਰ ਕਰਨ ਅਤੇ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਲਈ ਸੂਬੇ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਵਿਕਾਸ ਪ੍ਰਤਾਪ, ਭਾਵਨਾ ਗਰਗ, ਸੁਮੇਰ ਸਿੰਘ ਗੁਰਜਰ ਅਤੇ ਐਸ.ਐਸ. ਸ੍ਰੀਵਾਸਤਵ ’ਤੇ ਅਧਾਰਿਤ ਕਮੇਟੀ ਦਾ ਗਠਨ ਕੀਤਾ।ਅਗਨੀਵੀਰਾਂ ਦੀ ਕਾਬਲੀਅਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਪੰਜਾਬ ਪੁਲਿਸ, ਜੰਗਲਾਤ ਗਾਰਡ, ਅੱਗ ਬੁਝਾਊ ਸੇਵਾਵਾਂ, ਜੇਲ੍ਹਾਂ, ਹੋਮ ਗਾਰਡ, ਪੈਸਕੋ ਅਤੇ ਸਰਕਾਰ ਦੇ ਕਈ ਹੋਰ ਵਿਭਾਗਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ, “ਅਗਨੀਵੀਰਾਂ ਦੀ ਰਾਖਵੇਂਕਰਨ ਅਤੇ ਚੋਣ ਸਬੰਧੀ ਪੈਮਾਨੇ ਨੂੰ ਛੇਤੀ ਤੋਂ ਛੇਤੀ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਹੁਨਰਮੰਦ ਅਤੇ ਅਨੁਸ਼ਾਸਿਤ ਨੌਜਵਾਨਾਂ ਦੀਆਂ ਸੇਵਾਵਾਂ ਨੂੰ ਸਭ ਤੋਂ ਵਧੀਆ ਢੰਗ ਨਾਲ ਵਰਤਿਆ ਜਾ ਸਕੇ।”ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਵਿੱਚ ਇਤਿਹਾਸਕ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ, “ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਵਜੋਂ ਵੀ ਜਾਣਿਆ ਜਾਂਦਾ ਹੈ। ਪੰਜਾਬ ਦੇ ਲੋਕਾਂ ਨੂੰ ਦੁਨੀਆ ਭਰ ਵਿੱਚ ਉਨ੍ਹਾਂ ਦੀ ਹਿੰਮਤ, ਮਿਹਨਤ ਅਤੇ ਉੱਦਮੀ ਭਾਵਨਾ ਹੋਣ ਦਾ ਮਾਣ ਪ੍ਰਾਪਤ ਹੈ।”ਹਥਿਆਰਬੰਦ ਸੈਨਾਵਾਂ, ਅਰਧ ਸੈਨਿਕ ਬਲਾਂ, ਪੁਲਿਸ ਅਤੇ ਅਗਨੀਵੀਰਾਂ ਵੱਲੋਂ ਦੇਸ਼ ਦੀ ਰਾਖੀ ਵਿੱਚ ਪਾਏ ਗਏ ਅਥਾਹ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਉਪਰਾਲਾ ਸੈਨਿਕਾਂ, ਅਰਧ ਸੈਨਿਕ ਬਲਾਂ, ਪੁਲਿਸ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।” ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਪਹਿਲ ਅਗਨੀਵੀਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਸੇਵਾ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਸਹਾਈ ਸਾਬਤ ਹੋਵੇਗੀ। 

Punjab

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਚੰਡੀਗੜ੍ਹ, 12 ਮਈ: ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 112ਵੇਂ ਦਿਨ, ਪੁਲਿਸ ਟੀਮਾਂ ਨੇ 2 ਹਥਿਆਰਾਂ ਸਮੇਤ 213 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 28,551 ਹੋ ਗਈ। ਇਸ ਤੋਂ ਇਲਾਵਾ 66 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 28 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 437ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 847 ਗ੍ਰਾਮ ਹੈਰੋਇਨ, 2 ਕਿਲੋ ਗਾਂਜਾ, 46 ਕਿਲੋ ਭੁੱਕੀ, 392 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.28 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 437 ਦਿਨਾਂ ’ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 63,707 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।  

Punjab

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਚੰਡੀਗੜ੍ਹ, 12 ਮਈ 2026: ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਚੋਣਾਂ 26.05.2026 (ਮੰਗਲਵਾਰ) ਨੂੰ ਹੋਣਗੀਆਂ। ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੁਆਰਾ ਨਾਮਜ਼ਦਗੀ ਪੱਤਰ 13.05.2026 (ਬੁੱਧਵਾਰ) ਤੋਂ ਦਾਖ਼ਲ ਹੋਣੀਆਂ ਸ਼ੁਰੂ ਹੋਣਗੀਆਂ ਅਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 16.05.2026 (ਸ਼ਨੀਵਾਰ) (ਸ਼ਾਮ 3.00 ਵਜੇ ਤੱਕ) ਹੈ।ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਹਲਫਨਾਮਿਆਂ ਦੇ ਨਾਲ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13.05.2026 ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਉਪਲਬਧ ਹੋਣਗੇ ਅਤੇ ਇਸਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ “sec.punjab.gov.in” ‘ਤੇ ਵੀ ਹੇਠ ਲਿਖੇ ਅਨੁਸਾਰ ਉਪਲਬਧ ਹੋਵੇਗਾ:-https://sec.punjab.gov.in/en/–ਨਗਰ ਨਿਗਮ ਚੋਣ—ਕੇ.ਵਾਈ.ਸੀ. (ਆਪਣੇ ਉਮੀਦਵਾਰ ਬਾਰੇ ਜਾਣੋ)

Punjab

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ; ਨੌਜਵਾਨ ਗੁਰੂ ਸਾਹਿਬ ਦੇ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, ਅੰਮ੍ਰਿਤਸਰ/12 ਮਈ – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ `ਤੇ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ, “ਨੌਜਵਾਨਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ ਅਨੁਸਾਰ ਕੰਮ ਕਰ ਰਹੀ ਹੈ।” ਹਰਪਾਲ ਸਿੰਘ ਚੀਮਾ ਨੇ ਦੱਸਿਆ, “ਪੰਜਾਬ ਸਰਕਾਰ ਵੱਲੋਂ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਫਰੀਦਪੁਰ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ਦਾ ਕੰਮ ਬਹੁਤ ਜਲਦ ਸ਼ੁਰੂ ਹੋਵੇਗਾ।” ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ, “ਭਾਵੇਂ ਕਿ ਭਾਰਤ ਸਮੇਤ ਦੁਨੀਆਂ ਦੇ ਸਾਰੇ ਦੇਸ਼ਾਂ ਦੇ ਸੰਵਿਧਾਨ ਸਮਾਨਤਾ ਅਤੇ ਇਨਸਾਫ਼ ਦੀ ਗੱਲ ਕਰਦੇ ਹਨ, ਪਰ ਸ੍ਰੀ ਗੁਰੂ ਰਵਿਦਾਸ ਜੀ ਨੇ ਕਰੀਬ 650 ਸਾਲ ਪਹਿਲਾਂ ਹੀ ਇਹ ਸੰਦੇਸ਼ ਅਧਿਆਤਮਿਕ ਰੂਪ ਵਿੱਚ ਮਨੁੱਖਤਾ ਤੱਕ ਪਹੁੰਚਾਇਆ ਅਤੇ ਦੁਨੀਆਂ ਨੂੰ ‘ਬੇਗਮਪੁਰਾ’ ਦਾ ਸੰਕਲਪ ਦਿੱਤਾ। ਅੱਜ ਵੀ ਸਮਾਜ ਵਿੱਚੋਂ ਵਿਤਕਰਾ ਖ਼ਤਮ ਕਰਨ ਅਤੇ ਸਮਾਨਤਾ ਲਿਆਉਣ ਲਈ ਸ੍ਰੀ ਗੁਰੂ ਰਵਿਦਾਸ ਜੀ ਦੇ ਸਿਧਾਂਤਾਂ `ਤੇ ਚੱਲਣ ਦੀ ਲੋੜ ਹੈ।” ਸ਼ਤਾਬਦੀ ਸਮਾਗਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਆਪਣੇ ਮਹਾਨ ਗੁਰੂਆਂ ਦੀਆਂ ਸ਼ਤਾਬਦੀਆਂ ਮਨਾ ਰਹੇ ਹਾਂ। ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ `ਤੇ ਮਨਾਉਣ ਅਤੇ ਗੁਰੂ ਸਾਹਿਬ ਦਾ ਸੰਦੇਸ਼ ਪੂਰੀ ਦੁਨੀਆਂ ਤੱਕ ਪਹੁੰਚਾਉਣ ਲਈ ਸਾਲ ਭਰ ਵਿਸ਼ੇਸ਼ ਪ੍ਰੋਗਰਾਮ ਕਰਵਾਉਣ ਦਾ ਐਲਾਨ ਕੀਤਾ ਸੀ।” ਹਰਪਾਲ ਸਿੰਘ ਚੀਮਾ ਨੇ ਕਿਹਾ, “ਅਜਿਹੇ ਸੈਮੀਨਾਰਾਂ ਦਾ ਮਕਸਦ ਯੂਨੀਵਰਸਿਟੀਆਂ ਅਤੇ ਵਿੱਦਿਅਕ ਸੰਸਥਾਵਾਂ ਵਿੱਚ ਅਧਿਆਤਮਿਕ ਮਾਹੌਲ ਸਿਰਜਣਾ ਅਤੇ ਵਿਦਿਆਰਥੀਆਂ ਨੂੰ ਗੁਰੂ ਰਵਿਦਾਸ ਜੀ ਦੇ ਸਮਾਜਿਕ ਸੁਧਾਰ ਦੇ ਸੰਦੇਸ਼ ਨਾਲ ਜੋੜਨਾ ਹੈ।” ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ `ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਸੰਤ ਗੁਰਦੀਪ ਗਿਰੀ ਜੀ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਦੇ 40 ਸ਼ਬਦ ਅਤੇ ਇੱਕ ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ। ਗੁਰੂ ਰਵਿਦਾਸ ਜੀ ਨੇ ਆਪਣੀ ਬਾਣੀ ਵਿੱਚ ਪ੍ਰੇਮ ਅਤੇ ਭਗਤੀ ਨੂੰ ਵਿਸ਼ੇਸ਼ ਮਹੱਤਵ ਦਿੱਤਾ ਅਤੇ ਸਮਾਜਿਕ ਨਾਬਰਾਬਰੀ ਤੇ ਜਾਤ-ਪਾਤ ਦੇ ਵਿਤਕਰੇ ਦੇ ਖ਼ਿਲਾਫ਼ ਆਵਾਜ਼ ਉਠਾਈ।” ਨੌਜਵਾਨ ਪੀੜ੍ਹੀ ਨੂੰ ਸੰਬੋਧਨ ਕਰਦਿਆਂ ਸੰਤ ਗੁਰਦੀਪ ਗਿਰੀ ਜੀ ਨੇ ਕਿਹਾ, “ਨੌਜਵਾਨਾਂ ਨੂੰ ਜਾਤ-ਪਾਤ ਅਤੇ ਸਮਾਜਿਕ ਵੰਡ ਤੋਂ ਉੱਪਰ ਉੱਠ ਕੇ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ `ਤੇ ਚੱਲਣਾ ਚਾਹੀਦਾ ਹੈ।” ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ 650 ਸਾਲ ਪਹਿਲਾਂ ਦਿੱਤੇ ਸਮਾਨਤਾ ਅਤੇ ਸਭ ਨੂੰ ਬਰਾਬਰ ਮੌਕੇ ਦੇਣ ਦੇ ਸਿਧਾਂਤਾਂ ਨੂੰ ਆਪਣੇ ਵਿਹਾਰਕ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦਾ ਸੰਦੇਸ਼ ਵਿਸ਼ਵ ਪੱਧਰ `ਤੇ ਫੈਲਾਉਣ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ।” ਉਨ੍ਹਾਂ ਅੱਗੇ ਕਿਹਾ, “ਅਜਿਹੇ ਸੈਮੀਨਾਰ ਅਤੇ ਵਿਚਾਰ-ਚਰਚਾਵਾਂ ਨੌਜਵਾਨ ਵਿਦਿਆਰਥੀਆਂ ਦੇ ਮਨਾਂ ਵਿੱਚ ਆਰਥਿਕ ਨਾਬਰਾਬਰੀ, ਵਿਤਕਰੇ ਅਤੇ ਸਮਾਜਿਕ ਅਨਿਆਂ ਨਾਲ ਜੁੜੇ ਸਵਾਲਾਂ ਦੇ ਜਵਾਬ ਦੇਣ ਵਿੱਚ ਮਦਦਗਾਰ ਸਾਬਤ ਹੋਣਗੀਆਂ। ਜਿਸ ਨਾਬਰਾਬਰੀ ਅਤੇ ਵਿਤਕਰੇ ਦੇ ਖ਼ਿਲਾਫ਼ ਸ੍ਰੀ ਗੁਰੂ ਰਵਿਦਾਸ ਜੀ ਨੇ 650 ਸਾਲ ਪਹਿਲਾਂ ਆਵਾਜ਼ ਉਠਾਈ ਸੀ, ਉਸ ਦੀਆਂ ਜੜ੍ਹਾਂ ਅੱਜ ਵੀ ਸਮਾਜ ਵਿੱਚ ਮੌਜੂਦ ਹਨ ਅਤੇ ਨੌਜਵਾਨਾਂ ਨੂੰ ਸਮਾਜਿਕ ਸਮਾਨਤਾ ਲਈ ਗੁਰੂ ਸਾਹਿਬ ਦੀਆਂ ਸਿੱਖਿਆਵਾਂ `ਤੇ ਚੱਲਣਾ ਚਾਹੀਦਾ ਹੈ।” ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਵਿਭਾਗ ਦੇ ਮੁੱਖੀ ਪ੍ਰੋ. ਮਨਜਿੰਦਰ ਸਿੰਘ ਨੇ ਆਪਣੇ ਕੁੰਜੀਵਤ ਭਾਸ਼ਣ ਦੌਰਾਨ ਕਿਹਾ, “ਗੁਰੂ ਰਵਿਦਾਸ ਜੀ ਨੇ ਸਮਾਜ ਦੇ ਸਭ ਤੋਂ ਪਿਛੜੇ ਵਰਗਾਂ ਨੂੰ ਵੀ ਸਨਮਾਨ ਅਤੇ ਆਤਮ ਵਿਸ਼ਵਾਸ ਦਿੱਤਾ।” ਪ੍ਰੋ. ਮਨਜਿੰਦਰ ਸਿੰਘ ਨੇ ਕਿਹਾ, “ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਵਿਸ਼ਵ ਰਾਜਨੀਤਿਕ ਚਿੰਤਨ ਲਈ ਵੱਡੀ ਦੇਣ ਸਾਬਤ ਹੋ ਸਕਦੀ ਹੈ। ਰਾਜਨੀਤਿਕ ਵਿਦਵਾਨਾਂ ਨੂੰ ‘ਬੇਗਮਪੁਰਾ’ ਦੇ ਸੰਕਲਪ ਦਾ ਅਧਿਐਨ ਕਰਕੇ ਉਸ ਨੂੰ ਵਿਸ਼ਵ ਰਾਜਨੀਤੀ ਸ਼ਾਸਤਰ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਪਨਿਸ਼ਦਾਂ ਅਤੇ ਭਾਰਤੀ ਦਰਸ਼ਨ ਵਿੱਚ ਜੋ ਅਧਿਆਤਮਿਕ ਗਿਆਨ ਸੀ, ਉਸ ਨੂੰ ਗੁਰੂ ਰਵਿਦਾਸ ਜੀ ਨੇ ਆਮ ਲੋਕਾਂ ਦੀ ਭਾਸ਼ਾ ਵਿੱਚ ਸਮਝਾਇਆ।” ਇਸ ਤੋਂ ਪਹਿਲਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਸਮਾਜ ਵਿੱਚੋਂ ਪਖੰਡਵਾਦ ਨੂੰ ਖ਼ਤਮ ਕਰਕੇ ਬਰਾਬਰੀ ਵਾਲਾ ਸਮਾਜ ਸਿਰਜਿਆ ਜਾ ਸਕਦਾ ਹੈ।” ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਗੁਰੂ ਰਵਿਦਾਸ ਜੀ ਨੇ ਉਸ ਦੱਬੇ-ਕੁਚਲੇ ਅਤੇ ਹਾਸ਼ੀਏ `ਤੇ ਧੱਕੇ ਗਏ ਵਰਗ ਵਿੱਚ ਆਸ ਅਤੇ ਸਨਮਾਨ ਦੀ ਭਾਵਨਾ ਜਗਾਈ, ਜਿਸ ਨੂੰ ਉਸ ਸਮੇਂ ‘ਅਛੂਤ’ ਮੰਨਿਆ ਜਾਂਦਾ ਸੀ।” ਉਨ੍ਹਾਂ ਅੱਗੇ ਕਿਹਾ, “ਸਮਾਨਤਾ ਦਾ ਸੰਦੇਸ਼ ਦੇਣ ਵਾਲੇ, ਸਮਾਜਿਕ ਪਖੰਡਵਾਦ ਵਿਰੁੱਧ ਲੜਨ ਵਾਲੇ ਅਤੇ ਸਮੁੱਚੀ ਮਾਨਵਤਾ ਨੂੰ ਆਪਣੇ ਕਲਾਵੇ ਵਿੱਚ ਲੈਣ ਵਾਲੇ ਇਸ ਕ੍ਰਾਂਤੀਕਾਰੀ ਸੰਤ ਨੂੰ ਕਿਸੇ ਇੱਕ ਭਾਈਚਾਰੇ ਤੱਕ ਸੀਮਤ ਨਹੀਂ ਕੀਤਾ ਜਾਣਾ ਚਾਹੀਦਾ। ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਪੂਰੀ ਦੁਨੀਆਂ ਵਿੱਚ ਫੈਲਾਇਆ ਜਾਣਾ ਚਾਹੀਦਾ ਹੈ।” ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਧੰਨਵਾਦ ਕਰਦਿਆਂ ਦੱਸਿਆ, “ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ `ਤੇ ਮਨਾ ਰਹੀ ਹੈ। ਸੂਬੇ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਡਾਕੂਮੈਂਟਰੀ ਫ਼ਿਲਮਾਂ ਦਿਖਾਈਆਂ ਜਾਣਗੀਆਂ, ਡਰੋਨ ਸ਼ੋਅ ਕਰਵਾਏ ਜਾਣਗੇ ਅਤੇ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ।”  ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਵਾਈਸ ਚੇਅਰਮੈਨ ਸ੍ਰੀ ਜਸਕਰਨ ਸਿੰਘ ਬੰਦੇਸ਼ਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ, ਐੱਸ.ਡੀ.ਐੱਮ. ਅੰਮ੍ਰਿਤਸਰ-2 ਸ. ਗੁਰਮੰਦਰ ਸਿੰਘ, ਪ੍ਰੋ. ਰਵਿੰਦਰ ਰਾਜੂ, ਪ੍ਰੋ. ਬਲਜੀਤ ਕੌਰ ਰਿਆੜ, ਆਪ ਦੇ ਮਾਝਾ ਮੀਡੀਆ ਇੰਚਾਰਜ ਐਡਵੋਕੇਟ ਅਰਵਿੰਦਰ ਸਿੰਘ ਭੱਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਅਧਿਆਪਕ ਵੀ ਹਾਜ਼ਰ ਸਨ। ਸਮਾਗਮ ਦੇ ਅਖੀਰ ਵਿੱਚ ਆਏ ਹੋਏ ਮਹਿਮਾਨਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।  

Punjab

ਯੋਗੀ-ਰਾਜਨਾਥ ਨੇ ਕਾਮਾਖਿਆ ਦੇਵੀ ਦੇ ਕੀਤੇ ਦਰਸ਼ਨ; ਅਨੁਪ੍ਰੀਆ ਤੇ ਰਾਜਭਰ ਸਹੁੰ ਚੁੱਕ ਸਮਾਗਮ 'ਚ ਹੋਏ ਸ਼ਾਮਲ

ਮੁੱਖ ਮੰਤਰੀ ਯੋਗੀ ਨੇ ਅਸਾਮ ਵਿੱਚ ਹਿਮੰਤ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਤੋਂ ਬਾਅਦ, ਯੋਗੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਮਾਂ ਕਾਮਾਖਿਆ ਮੰਦਰ ਗਏ, ਜਿੱਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ। ਇਸ ਤੋਂ ਪਹਿਲਾਂ, ਮੰਗਲਵਾਰ ਸਵੇਰੇ, ਯੋਗੀ ਦਾ ਗੁਹਾਟੀ ਹਵਾਈ ਅੱਡੇ ‘ਤੇ “ਜੈ ਸ਼੍ਰੀ ਰਾਮ” ਦੇ ਨਾਅਰਿਆਂ ਵਿਚਕਾਰ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਨੇ ਹੱਥ ਜੋੜ ਕੇ ਆਪਣੇ ਸਮਰਥਕਾਂ ਦੇ ਸਵਾਗਤ ਨੂੰ ਸਵੀਕਾਰ ਕੀਤਾ। ਦੋਵੇਂ ਉਪ ਮੁੱਖ ਮੰਤਰੀ, ਕੇਸ਼ਵ ਮੌਰਿਆ ਅਤੇ ਬ੍ਰਜੇਸ਼ ਪਾਠਕ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ। ਮੰਚ ‘ਤੇ, ਦੋਵੇਂ ਯੋਗੀ ਦੇ ਪਿੱਛੇ ਵਾਲੀ ਕਤਾਰ ਵਿੱਚ ਬੈਠੇ ਦਿਖਾਈ ਦਿੱਤੇ। ਉਨ੍ਹਾਂ ਦੇ ਨਾਲ ਬੈਠੇ ਓਮ ਪ੍ਰਕਾਸ਼ ਰਾਜਭਰ ਅਤੇ ਸੰਜੇ ਨਿਸ਼ਾਦ, ਯੂਪੀ ਸਰਕਾਰ ਦੇ ਮੰਤਰੀ ਸਨ। ਇਸ ਸਮਾਗਮ ਦੌਰਾਨ ਕੇਂਦਰੀ ਮੰਤਰੀ ਅਨੁਪ੍ਰਿਆ ਪਟੇਲ ਵੀ ਮੌਜੂਦ ਸਨ। ਇਸ ਤੋਂ ਪਹਿਲਾਂ, ਬ੍ਰਜੇਸ਼ ਪਾਠਕ ਨੇ ਕਿਹਾ: “ਅਸਾਮ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਵਾਲੀ ਹੈ। ਅਸਾਮ ਦੇਸ਼ ਦੇ ਬਾਕੀ ਹਿੱਸਿਆਂ ਨਾਲ ਤਾਲਮੇਲ ਰੱਖਦੇ ਹੋਏ ਲਗਾਤਾਰ ਅੱਗੇ ਵਧ ਰਿਹਾ ਹੈ। ਪੱਛਮੀ ਬੰਗਾਲ ਵਿੱਚ, ਆਜ਼ਾਦੀ ਤੋਂ ਬਾਅਦ ਪਹਿਲੀ ਵਾਰ, ਭਾਜਪਾ ਸਨਾਤਨ ਸੱਭਿਆਚਾਰ ਦਾ ਝੰਡਾ ਲਹਿਰਾਉਣ ਵਿੱਚ ਸਫਲ ਹੋਈ ਹੈ। ਜਿਸ ਤਰ੍ਹਾਂ ਭਾਜਪਾ ਪੂਰੇ ਦੇਸ਼ ਵਿੱਚ ਅੱਗੇ ਵਧ ਰਹੀ ਹੈ, ਉਸੇ ਤਰ੍ਹਾਂ ਅਸਾਮ ਅਤੇ ਬੰਗਾਲ ਵੀ ਵਿਕਸਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਲਈ ਅੱਗੇ ਵਧਣਗੇ।” ਕੇਸ਼ਵ ਮੌਰਿਆ ਨੇ ਟਿੱਪਣੀ ਕੀਤੀ, “ਮੈਨੂੰ ਉਮੀਦ ਹੈ ਕਿ 2027 ਵਿੱਚ, ਜਦੋਂ ਉੱਤਰ ਪ੍ਰਦੇਸ਼ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਤਾਂ ਅਸਾਮ ਦੇ ਮੁੱਖ ਮੰਤਰੀ – ਨਾਲ ਹੀ ਪੱਛਮੀ ਬੰਗਾਲ – ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲੈਣਗੇ।” ਇਸ ਦੌਰਾਨ, ਅਨੁਪ੍ਰਿਆ ਪਟੇਲ ਨੇ ਕਿਹਾ, “ਅਸਾਮ ਵਿੱਚ ਭਾਜਪਾ ਦੀ ‘ਹੈਟ੍ਰਿਕ’ ਦਰਸਾਉਂਦੀ ਹੈ ਕਿ ਜਿਸ ਤਰੀਕੇ ਨਾਲ ਐਨਡੀਏ ਸਰਕਾਰ ਨੇ ਇੱਕ ਸ਼ਾਂਤੀਪੂਰਨ ਮਾਹੌਲ ਸਥਾਪਤ ਕੀਤਾ ਹੈ ਅਤੇ ਵਿਕਾਸ ਦਾ ਇੱਕ ਨਵਾਂ ਅਧਿਆਇ ਲਿਖਿਆ ਹੈ, ਉਸ ਨੇ ਲੋਕਾਂ ਦਾ ਵਿਸ਼ਵਾਸ ਸਫਲਤਾਪੂਰਵਕ ਜਿੱਤਿਆ ਹੈ।” ਮੰਗਲਵਾਰ ਨੂੰ, ਹਿਮੰਤ ਨੇ ਦੂਜੀ ਵਾਰ ਅਸਾਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਨਾਲ, ਚਾਰ ਹੋਰ ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ। ਇਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਮੋਦੀ, ਵੱਖ-ਵੱਖ ਐਨਡੀਏ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਕਈ ਕੇਂਦਰੀ ਮੰਤਰੀਆਂ ਸਮੇਤ ਕਈ ਪਤਵੰਤੇ ਸ਼ਾਮਲ ਹੋਏ। ਸਹੁੰ ਚੁੱਕ ਸਮਾਗਮ ਗੁਹਾਟੀ ਦੇ ਖਾਨਪਾਰਾ ਵੈਟਰਨਰੀ ਕਾਲਜ ਗਰਾਊਂਡ ਵਿੱਚ ਆਯੋਜਿਤ ਕੀਤਾ ਗਿਆ। **ਯੋਗੀ ਨੇ ਅਸਾਮ ਵਿੱਚ ਦੋ ਸੀਟਾਂ ‘ਤੇ ਪ੍ਰਚਾਰ ਕੀਤਾ; ਭਾਜਪਾ ਨੇ ਦੋਵੇਂ ਜਿੱਤੀਆਂ** ਮੁੱਖ ਮੰਤਰੀ ਯੋਗੀ ਨੇ ਅਸਾਮ ਵਿੱਚ ਦੋ ਹਲਕਿਆਂ ਵਿੱਚ ਪ੍ਰਚਾਰ ਕੀਤਾ ਸੀ। ਇਨ੍ਹਾਂ ਵਿੱਚੋਂ, ਭਾਜਪਾ ਦੇ ਉਮੀਦਵਾਰ ਨੇ ਇੱਕ ਸੀਟ ‘ਤੇ ਜਿੱਤ ਪ੍ਰਾਪਤ ਕੀਤੀ, ਜਦੋਂ ਕਿ ਇਸਦੇ ਸਹਿਯੋਗੀ – ਅਸੋਮ ਗਣ ਪ੍ਰੀਸ਼ਦ – ਦੇ ਉਮੀਦਵਾਰ ਨੇ ਦੂਜੀ ਸੀਟ ‘ਤੇ ਜਿੱਤ ਪ੍ਰਾਪਤ ਕੀਤੀ। ਇਸਦਾ ਮਤਲਬ ਹੈ ਕਿ ਯੋਗੀ ਨੇ ਉੱਤਰ-ਪੂਰਬ ਵਿੱਚ 100% ਸਟ੍ਰਾਈਕ ਰੇਟ ਬਣਾਈ ਰੱਖਿਆ। ਇਸੇ ਤਰ੍ਹਾਂ, ਯੋਗੀ ਨੇ ਪੱਛਮੀ ਬੰਗਾਲ ਵਿੱਚ 35 ਵਿਧਾਨ ਸਭਾ ਹਲਕਿਆਂ ਵਿੱਚ ਪ੍ਰਚਾਰ ਕੀਤਾ ਸੀ। ਭਾਜਪਾ ਨੇ ਇਨ੍ਹਾਂ ਵਿੱਚੋਂ 31 ਸੀਟਾਂ ‘ਤੇ ਜਿੱਤ ਪ੍ਰਾਪਤ ਕੀਤੀ। ਮੁੱਖ ਮੰਤਰੀ ਨੇ ਸੁਵੇਂਦੂ ਅਧਿਕਾਰੀ ਦੇ ਸਹੁੰ ਚੁੱਕ ਸਮਾਰੋਹ ਵਿੱਚ ਵੀ ਸ਼ਿਰਕਤ ਕੀਤੀ। ਇਸ ਤੋਂ ਪਹਿਲਾਂ, ਸ਼ਨੀਵਾਰ ਨੂੰ, ਮੁੱਖ ਮੰਤਰੀ ਨੇ ਪੱਛਮੀ ਬੰਗਾਲ ਵਿੱਚ ਸੁਵੇਂਦੂ ਅਧਿਕਾਰੀ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਿਰਕਤ ਕੀਤੀ। ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ, ਸੁਵੇਂਦੂ ਨੇ ਯੋਗੀ ਦਾ ਹੱਥ ਜੋੜ ਕੇ ਸਵਾਗਤ ਕੀਤਾ। ਯੋਗੀ ਨੇ ਆਪਣੇ ਮੋਢਿਆਂ ‘ਤੇ ਭਗਵਾਂ *ਗਮਚਾ* (ਸਕਾਰਫ਼) ਪਹਿਨਿਆ। ਇਸ ਦੌਰਾਨ, ਕੋਲਕਾਤਾ ਦਾ ਬ੍ਰਿਗੇਡ ਪਰੇਡ ਗਰਾਊਂਡ ਤਾੜੀਆਂ ਅਤੇ ਜੈਕਾਰਿਆਂ ਨਾਲ ਗੂੰਜ ਉੱਠਿਆ। 75 ਸਾਲਾ ਬਜ਼ੁਰਗ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਨੇ ਵੀ ਯੋਗੀ ਦੇ ਪੈਰ ਛੂਹ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ।

Punjab

ਯੋਗੀ-ਰਾਜਨਾਥ ਨੇ ਕਾਮਾਖਿਆ ਦੇਵੀ ਦੇ ਕੀਤੇ ਦਰਸ਼ਨ; ਅਨੁਪ੍ਰੀਆ ਤੇ ਰਾਜਭਰ ਸਹੁੰ ਚੁੱਕ ਸਮਾਗਮ 'ਚ ਹੋਏ ਸ਼ਾਮਲ

ਮੁੱਖ ਮੰਤਰੀ ਯੋਗੀ ਨੇ ਅਸਾਮ ਵਿੱਚ ਹਿਮੰਤ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਤੋਂ ਬਾਅਦ, ਯੋਗੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਮਾਂ ਕਾਮਾਖਿਆ ਮੰਦਰ ਗਏ, ਜਿੱਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ। ਇਸ ਤੋਂ ਪਹਿਲਾਂ, ਮੰਗਲਵਾਰ ਸਵੇਰੇ, ਯੋਗੀ ਦਾ ਗੁਹਾਟੀ ਹਵਾਈ ਅੱਡੇ ‘ਤੇ “ਜੈ ਸ਼੍ਰੀ ਰਾਮ” ਦੇ ਨਾਅਰਿਆਂ ਵਿਚਕਾਰ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਨੇ ਹੱਥ ਜੋੜ ਕੇ ਆਪਣੇ ਸਮਰਥਕਾਂ ਦੇ ਸਵਾਗਤ ਨੂੰ ਸਵੀਕਾਰ ਕੀਤਾ। ਦੋਵੇਂ ਉਪ ਮੁੱਖ ਮੰਤਰੀ, ਕੇਸ਼ਵ ਮੌਰਿਆ ਅਤੇ ਬ੍ਰਜੇਸ਼ ਪਾਠਕ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ। ਮੰਚ ‘ਤੇ, ਦੋਵੇਂ ਯੋਗੀ ਦੇ ਪਿੱਛੇ ਵਾਲੀ ਕਤਾਰ ਵਿੱਚ ਬੈਠੇ ਦਿਖਾਈ ਦਿੱਤੇ। ਉਨ੍ਹਾਂ ਦੇ ਨਾਲ ਬੈਠੇ ਓਮ ਪ੍ਰਕਾਸ਼ ਰਾਜਭਰ ਅਤੇ ਸੰਜੇ ਨਿਸ਼ਾਦ, ਯੂਪੀ ਸਰਕਾਰ ਦੇ ਮੰਤਰੀ ਸਨ। ਇਸ ਸਮਾਗਮ ਦੌਰਾਨ ਕੇਂਦਰੀ ਮੰਤਰੀ ਅਨੁਪ੍ਰਿਆ ਪਟੇਲ ਵੀ ਮੌਜੂਦ ਸਨ। ਇਸ ਤੋਂ ਪਹਿਲਾਂ, ਬ੍ਰਜੇਸ਼ ਪਾਠਕ ਨੇ ਕਿਹਾ: “ਅਸਾਮ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਵਾਲੀ ਹੈ। ਅਸਾਮ ਦੇਸ਼ ਦੇ ਬਾਕੀ ਹਿੱਸਿਆਂ ਨਾਲ ਤਾਲਮੇਲ ਰੱਖਦੇ ਹੋਏ ਲਗਾਤਾਰ ਅੱਗੇ ਵਧ ਰਿਹਾ ਹੈ। ਪੱਛਮੀ ਬੰਗਾਲ ਵਿੱਚ, ਆਜ਼ਾਦੀ ਤੋਂ ਬਾਅਦ ਪਹਿਲੀ ਵਾਰ, ਭਾਜਪਾ ਸਨਾਤਨ ਸੱਭਿਆਚਾਰ ਦਾ ਝੰਡਾ ਲਹਿਰਾਉਣ ਵਿੱਚ ਸਫਲ ਹੋਈ ਹੈ। ਜਿਸ ਤਰ੍ਹਾਂ ਭਾਜਪਾ ਪੂਰੇ ਦੇਸ਼ ਵਿੱਚ ਅੱਗੇ ਵਧ ਰਹੀ ਹੈ, ਉਸੇ ਤਰ੍ਹਾਂ ਅਸਾਮ ਅਤੇ ਬੰਗਾਲ ਵੀ ਵਿਕਸਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਲਈ ਅੱਗੇ ਵਧਣਗੇ।” ਕੇਸ਼ਵ ਮੌਰਿਆ ਨੇ ਟਿੱਪਣੀ ਕੀਤੀ, “ਮੈਨੂੰ ਉਮੀਦ ਹੈ ਕਿ 2027 ਵਿੱਚ, ਜਦੋਂ ਉੱਤਰ ਪ੍ਰਦੇਸ਼ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਤਾਂ ਅਸਾਮ ਦੇ ਮੁੱਖ ਮੰਤਰੀ – ਨਾਲ ਹੀ ਪੱਛਮੀ ਬੰਗਾਲ – ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲੈਣਗੇ।” ਇਸ ਦੌਰਾਨ, ਅਨੁਪ੍ਰਿਆ ਪਟੇਲ ਨੇ ਕਿਹਾ, “ਅਸਾਮ ਵਿੱਚ ਭਾਜਪਾ ਦੀ ‘ਹੈਟ੍ਰਿਕ’ ਦਰਸਾਉਂਦੀ ਹੈ ਕਿ ਜਿਸ ਤਰੀਕੇ ਨਾਲ ਐਨਡੀਏ ਸਰਕਾਰ ਨੇ ਇੱਕ ਸ਼ਾਂਤੀਪੂਰਨ ਮਾਹੌਲ ਸਥਾਪਤ ਕੀਤਾ ਹੈ ਅਤੇ ਵਿਕਾਸ ਦਾ ਇੱਕ ਨਵਾਂ ਅਧਿਆਇ ਲਿਖਿਆ ਹੈ, ਉਸ ਨੇ ਲੋਕਾਂ ਦਾ ਵਿਸ਼ਵਾਸ ਸਫਲਤਾਪੂਰਵਕ ਜਿੱਤਿਆ ਹੈ।” ਮੰਗਲਵਾਰ ਨੂੰ, ਹਿਮੰਤ ਨੇ ਦੂਜੀ ਵਾਰ ਅਸਾਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਨਾਲ, ਚਾਰ ਹੋਰ ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ। ਇਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਮੋਦੀ, ਵੱਖ-ਵੱਖ ਐਨਡੀਏ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਕਈ ਕੇਂਦਰੀ ਮੰਤਰੀਆਂ ਸਮੇਤ ਕਈ ਪਤਵੰਤੇ ਸ਼ਾਮਲ ਹੋਏ। ਸਹੁੰ ਚੁੱਕ ਸਮਾਗਮ ਗੁਹਾਟੀ ਦੇ ਖਾਨਪਾਰਾ ਵੈਟਰਨਰੀ ਕਾਲਜ ਗਰਾਊਂਡ ਵਿੱਚ ਆਯੋਜਿਤ ਕੀਤਾ ਗਿਆ। **ਯੋਗੀ ਨੇ ਅਸਾਮ ਵਿੱਚ ਦੋ ਸੀਟਾਂ ‘ਤੇ ਪ੍ਰਚਾਰ ਕੀਤਾ; ਭਾਜਪਾ ਨੇ ਦੋਵੇਂ ਜਿੱਤੀਆਂ** ਮੁੱਖ ਮੰਤਰੀ ਯੋਗੀ ਨੇ ਅਸਾਮ ਵਿੱਚ ਦੋ ਹਲਕਿਆਂ ਵਿੱਚ ਪ੍ਰਚਾਰ ਕੀਤਾ ਸੀ। ਇਨ੍ਹਾਂ ਵਿੱਚੋਂ, ਭਾਜਪਾ ਦੇ ਉਮੀਦਵਾਰ ਨੇ ਇੱਕ ਸੀਟ ‘ਤੇ ਜਿੱਤ ਪ੍ਰਾਪਤ ਕੀਤੀ, ਜਦੋਂ ਕਿ ਇਸਦੇ ਸਹਿਯੋਗੀ – ਅਸੋਮ ਗਣ ਪ੍ਰੀਸ਼ਦ – ਦੇ ਉਮੀਦਵਾਰ ਨੇ ਦੂਜੀ ਸੀਟ ‘ਤੇ ਜਿੱਤ ਪ੍ਰਾਪਤ ਕੀਤੀ। ਇਸਦਾ ਮਤਲਬ ਹੈ ਕਿ ਯੋਗੀ ਨੇ ਉੱਤਰ-ਪੂਰਬ ਵਿੱਚ 100% ਸਟ੍ਰਾਈਕ ਰੇਟ ਬਣਾਈ ਰੱਖਿਆ। ਇਸੇ ਤਰ੍ਹਾਂ, ਯੋਗੀ ਨੇ ਪੱਛਮੀ ਬੰਗਾਲ ਵਿੱਚ 35 ਵਿਧਾਨ ਸਭਾ ਹਲਕਿਆਂ ਵਿੱਚ ਪ੍ਰਚਾਰ ਕੀਤਾ ਸੀ। ਭਾਜਪਾ ਨੇ ਇਨ੍ਹਾਂ ਵਿੱਚੋਂ 31 ਸੀਟਾਂ ‘ਤੇ ਜਿੱਤ ਪ੍ਰਾਪਤ ਕੀਤੀ। ਮੁੱਖ ਮੰਤਰੀ ਨੇ ਸੁਵੇਂਦੂ ਅਧਿਕਾਰੀ ਦੇ ਸਹੁੰ ਚੁੱਕ ਸਮਾਰੋਹ ਵਿੱਚ ਵੀ ਸ਼ਿਰਕਤ ਕੀਤੀ। ਇਸ ਤੋਂ ਪਹਿਲਾਂ, ਸ਼ਨੀਵਾਰ ਨੂੰ, ਮੁੱਖ ਮੰਤਰੀ ਨੇ ਪੱਛਮੀ ਬੰਗਾਲ ਵਿੱਚ ਸੁਵੇਂਦੂ ਅਧਿਕਾਰੀ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਿਰਕਤ ਕੀਤੀ। ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ, ਸੁਵੇਂਦੂ ਨੇ ਯੋਗੀ ਦਾ ਹੱਥ ਜੋੜ ਕੇ ਸਵਾਗਤ ਕੀਤਾ। ਯੋਗੀ ਨੇ ਆਪਣੇ ਮੋਢਿਆਂ ‘ਤੇ ਭਗਵਾਂ *ਗਮਚਾ* (ਸਕਾਰਫ਼) ਪਹਿਨਿਆ। ਇਸ ਦੌਰਾਨ, ਕੋਲਕਾਤਾ ਦਾ ਬ੍ਰਿਗੇਡ ਪਰੇਡ ਗਰਾਊਂਡ ਤਾੜੀਆਂ ਅਤੇ ਜੈਕਾਰਿਆਂ ਨਾਲ ਗੂੰਜ ਉੱਠਿਆ। 75 ਸਾਲਾ ਬਜ਼ੁਰਗ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਨੇ ਵੀ ਯੋਗੀ ਦੇ ਪੈਰ ਛੂਹ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ।

Punjab

ਮਾਨ ਸਰਕਾਰ ਦੇ ਯਤਨਾਂ ਨੂੰ ਪਿਆ ਬੂਰ: ਸਿਹਤ ਯੋਜਨਾ ਨੇ ਪਟਿਆਲਾ ਦੀ ਮਰੀਜ਼ ਮਹਿਲਾ ਨੂੰ ਦਿੱਤੀ ਨਵੀਂ ਜ਼ਿੰਦਗੀ

ਚੰਡੀਗੜ੍ਹ/ਪਟਿਆਲਾ, 10 ਮਈ: ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ ਕਈ ਘੰਟੇ ਪਹਿਲਾਂ ਤੋਂ ਹੀ ਜਾਗ ਰਹੀ ਹੁੰਦੀ ਸੀ। ਉਨ੍ਹਾਂ ਲਈ ਨੀਂਦ ਲੈਣਾ ਮੁਸ਼ਕਲ ਹੋ ਗਿਆ ਸੀ। ਕਮਰ ਦੇ ਹੇਠਲੇ ਹਿੱਸੇ ਵਿੱਚ ਲਗਾਤਾਰ ਦਰਦ ਰਹਿੰਦਾ ਸੀ, ਜੋ ਖੜ੍ਹੇ ਹੁੰਦੇ ਹੀ ਸਰੀਰ ਦੇ ਇੱਕ ਪਾਸੇ ਵੱਲ ਤੇਜ਼ੀ ਨਾਲ ਫੈਲ ਜਾਂਦਾ ਸੀ। ਹਰ ਸਵੇਰ ਉਨ੍ਹਾਂ ਦੇ ਪੈਰ ਪਹਿਲਾਂ ਨਾਲੋਂ ਵੱਧ ਸੁੱਜੇ ਹੋਏ ਹੁੰਦੇ ਸਨ ਅਤੇ ਰਸੋਈ ਤੱਕ ਤੁਰਨਾ ਵੀ ਥਕਾਵਟ ਭਰਿਆ ਹੋ ਗਿਆ ਸੀ। ਉਹ ਵਿਚਕਾਰ ਰੁਕ ਜਾਂਦੇ, ਇੱਕ ਹੱਥ ਕੰਧ ’ਤੇ ਅਤੇ ਦੂਜਾ ਪੇਟ ’ਤੇ ਰੱਖ ਕੇ ਦਰਦ ਦੇ ਘਟਣ ਦੀ ਉਡੀਕ ਕਰਦੇ ਸਨ। ਦਰਦ ਦੇ ਬਾਵਜੂਦ ਸੁਨੀਤਾ ਨੇ ਆਪਣੇ ਰੋਜ਼ਾਨਾ ਦੇ ਕੰਮ ਜਾਰੀ ਰੱਖੇ ਅਤੇ ਆਸ ਕਰਦੇ ਰਹੇ ਕਿ ਸਮੱਸਿਆ ਆਪਣੇ ਆਪ ਠੀਕ ਹੋ ਜਾਵੇਗੀ। ਪਰ ਜਦੋਂ ਦਰਦ ਅਤੇ ਸੋਜ ਵਧਣ ਲੱਗੀ ਤਾਂ ਪਰਿਵਾਰ ਨੇ ਉਨ੍ਹਾਂ ਨੂੰ ਡਾਕਟਰ ਕੋਲ ਜਾਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲ ਰਹੀਆਂ ਸਹੂਲਤਾਂ ਬਾਰੇ ਪਤਾ ਲੱਗਾ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਰਜਿਸਟ੍ਰੇਸ਼ਨ ਕਰਵਾਉਣ ਦਾ ਫੈਸਲਾ ਕੀਤਾ। ਸੁਨੀਤਾ ਨੇ ਤੁਰੰਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਇਆ ਅਤੇ ਆਪਣੇ ਪਰਿਵਾਰ ਲਈ ਸਿਹਤ ਕਾਰਡ ਬਣਵਾਇਆ। ਇਲਾਜ ਲਈ ਉਨ੍ਹਾਂ ਨੂੰ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਵਿਸਥਾਰਪੂਰਵਕ ਜਾਂਚ ਤੋਂ ਬਾਅਦ ਪਤਾ ਲਗਾਇਆ ਕਿ ਉਨ੍ਹਾਂ ਦੇ ਯੂਰੇਟਰ ਵਿੱਚ ਕਿਡਨੀ ਸਟੋਨ ਫਸਿਆ ਹੋਇਆ ਹੈ। ਡਾਕਟਰਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਸ਼ੂਗਰ ਅਤੇ ਗੰਭੀਰ ਸੋਜ ਦਾ ਇਲਾਜ ਕੀਤੇ ਬਿਨਾਂ ਸਰਜਰੀ ਕਰਨਾ ਸੁਰੱਖਿਅਤ ਨਹੀਂ ਹੋਵੇਗਾ। ਆਪਣਾ ਅਨੁਭਵ ਸਾਂਝਾ ਕਰਦਿਆਂ ਸੁਨੀਤਾ ਰਾਣੀ ਨੇ ਕਿਹਾ, “ਜਦੋਂ ਦਰਦ ਅਸਹਿਣਯੋਗ ਹੋ ਗਿਆ ਤਾਂ ਮੈਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਇਆ ਅਤੇ ਆਪਣੇ ਪਰਿਵਾਰ ਦਾ ਸਿਹਤ ਕਾਰਡ ਬਣਵਾਇਆ। ਡਾਕਟਰਾਂ ਨੇ ਜਾਂਚ ਤੋਂ ਬਾਅਦ ਕਿਡਨੀ ਸਟੋਨ ਦੀ ਪੁਸ਼ਟੀ ਕੀਤੀ। ਮੇਰਾ ਸ਼ੂਗਰ ਲੈਵਲ ਬਹੁਤ ਜ਼ਿਆਦਾ ਸੀ ਅਤੇ ਸਰੀਰ ਵਿੱਚ ਕਾਫ਼ੀ ਸੋਜ ਸੀ, ਇਸ ਲਈ ਡਾਕਟਰਾਂ ਨੇ ਪਹਿਲਾਂ ਇਨ੍ਹਾਂ ਦੋਹਾਂ ਸਮੱਸਿਆਵਾਂ ਨੂੰ ਕਾਬੂ ਕਰਨ ਲਈ ਇਲਾਜ ਸ਼ੁਰੂ ਕੀਤਾ।” ਉਨ੍ਹਾਂ ਨੇ ਅੱਗੇ ਕਿਹਾ, “ਮੈਂ ਨਿਯਮਿਤ ਤੌਰ ‘ਤੇ ਹਸਪਤਾਲ ਵਿੱਚ ਚੈਕ-ਅੱਪ ਲਈ ਜਾ ਰਹੀ ਹਾਂ ਅਤੇ ਡਾਕਟਰ ਲਗਾਤਾਰ ਮੇਰੀ ਹਾਲਤ ‘ਤੇ ਨਿਗਰਾਨੀ ਰੱਖ ਰਹੇ ਹਨ। ਹੁਣ ਸੋਜ ਘਟ ਗਈ ਹੈ ਅਤੇ ਸ਼ੂਗਰ ਨੂੰ ਕਾਬੂ ਵਿੱਚ ਰੱਖਣ ਲਈ ਮੇਰੀਆਂ ਦਵਾਈਆਂ ਵੀ ਬਦਲ ਦਿੱਤੀਆਂ ਗਈਆਂ ਹਨ।” ਸੁਨੀਤਾ ਰਾਣੀ ਇਸ ਗੱਲ ਤੋਂ ਖੁਸ਼ ਹਨ ਕਿ ਉਨ੍ਹਾਂ ਦਾ ਇਲਾਜ ਕੈਸ਼ਲੈੱਸ ਤਰੀਕੇ ਨਾਲ ਹੋ ਰਿਹਾ ਹੈ। ਉਹ ਕਹਿੰਦੇ ਹਨ,“ਮੈਨੂੰ ਹੋਰ 10 ਦਿਨਾਂ ਦੇ ਕੋਰਸ ਦਾ ਇਲਾਜ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਡਾਕਟਰ ਆਪਰੇਸ਼ਨ ਦੀ ਮਿਤੀ ਤੈਅ ਕਰਨਗੇ। ਸ਼ੁਰੂਆਤੀ ਇਲਾਜ ਤੋਂ ਲੈ ਕੇ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਸਰਜਰੀ ਤੱਕ, ਮੈਨੂੰ ਕਿਸੇ ਵੀ ਤਰ੍ਹਾਂ ਦੀ ਰਕਮ ਅਦਾ ਨਹੀਂ ਕਰਨੀ ਪਵੇਗੀ, ਇਹ ਮੇਰੇ ਲਈ ਬਹੁਤ ਵੱਡੀ ਰਾਹਤ ਅਤੇ ਸਕੂਨ ਦੀ ਗੱਲ ਹੈ।” ਡਾਕਟਰਾਂ ਮੁਤਾਬਕ ਸ਼ੂਗਰ, ਸਰੀਰ ਵਿੱਚ ਪਾਣੀ ਦੀ ਕਮੀ ਅਤੇ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਕਾਰਨ ਕਿਡਨੀ ਸਟੋਨ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਚਿਕਿਤਸਾ ਮਾਹਿਰਾਂ ਦਾ ਕਹਿਣਾ ਹੈ ਕਿ ਇਲਾਜ ਵਿੱਚ ਦੇਰੀ ਹੋਣ ਨਾਲ ਗੰਭੀਰ ਇਨਫੈਕਸ਼ਨ ਅਤੇ ਹੋਰ ਜਟਿਲਤਾਵਾਂ ਪੈਦਾ ਹੋ ਸਕਦੀਆਂ ਹਨ। ਇਸ ਲਈ ਸਮੇਂ ਸਿਰ ਜਾਂਚ ਅਤੇ ਡਾਕਟਰੀ ਸਹਾਇਤਾ ਲੈਣਾ ਬਹੁਤ ਜ਼ਰੂਰੀ ਹੈ। ਸੁਨੀਤਾ ਅਤੇ ਉਨ੍ਹਾਂ ਦੇ ਪਰਿਵਾਰ ਲਈ ਮੁੱਖ ਮੰਤਰੀ ਸਿਹਤ ਯੋਜਨਾ ਮੁਸ਼ਕਲ ਸਮੇਂ ਵਿੱਚ ਵੱਡੀ ਰਾਹਤ ਸਾਬਤ ਹੋਈ। ਇਸ ਯੋਜਨਾ ਤਹਿਤ ਉਨ੍ਹਾਂ ਨੂੰ ਤੁਰੰਤ ਰਜਿਸਟ੍ਰੇਸ਼ਨ, ਨਿਯਮਿਤ ਡਾਕਟਰੀ ਨਿਗਰਾਨੀ, ਕਿਫ਼ਾਇਤੀ ਇਲਾਜ ਅਤੇ ਮਾਹਿਰ ਡਾਕਟਰਾਂ ਤੱਕ ਬਿਨਾਂ ਆਰਥਿਕ ਬੋਝ ਦੇ ਪਹੁੰਚ ਮਿਲੀ। ਸਭ ਤੋਂ ਮਹੱਤਵਪੂਰਨ ਗੱਲ ਇਹ ਰਹੀ ਕਿ ਇਸ ਨਾਲ ਪਰਿਵਾਰ ਨੂੰ ਇਹ ਭਰੋਸਾ ਮਿਲਿਆ ਕਿ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਹੁਣ ਉਨ੍ਹਾਂ ਦੀ ਪਹੁੰਚ ਵਿੱਚ ਹਨ। ਅੱਜ ਸੁਨੀਤਾ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਉਹਨਾਂ ਨੇ ਕਿਹਾ, “ਹੁਣ ਸੋਜ ਕਾਫ਼ੀ ਘਟ ਗਈ ਹੈ ਅਤੇ ਜਲਦੀ ਹੀ ਮੇਰਾ ਸ਼ੂਗਰ ਲੈਵਲ ਵੀ ਕੰਟਰੋਲ ਵਿੱਚ ਆ ਜਾਵੇਗਾ। ਮੇਰਾ ਇਲਾਜ ਅਜੇ ਵੀ ਜਾਰੀ ਹੈ, ਪਰ ਹੁਣ ਸਿਹਤ ਕਾਰਡ ਦੀ ਮਦਦ ਨਾਲ ਇਲਾਜ ਦੌਰਾਨ ਮੇਰੇ ਮਨ ਵਿੱਚ ਡਰ ਨਹੀਂ, ਸਗੋਂ ਜਲਦੀ ਠੀਕ ਹੋਣ ਦੀ ਉਮੀਦ ਹੈ।” ਭਾਵੁਕ ਹੋ ਕੇ ਸੁਨੀਤਾ ਨੇ ਕਿਹਾ, “ਮੇਰਾ ਮੰਨਣਾ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਵਰਗੀਆਂ ਸਰਕਾਰੀ ਸਿਹਤ ਯੋਜਨਾਵਾਂ ਪਰਿਵਾਰਾਂ ਨੂੰ ਬਿਨਾਂ ਖਰਚਿਆਂ ਦੀ ਚਿੰਤਾ ਕੀਤੇ ਸਮੇਂ ਸਿਰ ਇਲਾਜ ਦਿਵਾਉਣ ਵਿੱਚ ਮਦਦ ਕਰ ਰਹੀਆਂ ਹਨ।” ਉਨ੍ਹਾਂ ਦੀ ਕਹਾਣੀ ਇਸ ਗੱਲ ਦੀ ਉਦਾਹਰਨ ਹੈ ਕਿ ਸੌਖੀਆਂ ਅਤੇ ਪਹੁੰਚਯੋਗ ਸਿਹਤ ਸੇਵਾਵਾਂ ਅਤੇ ਸਮੇਂ ਸਿਰ ਇਲਾਜ ਕਿਸ ਤਰ੍ਹਾਂ ਲੋਕਾਂ ਦੀ ਜ਼ਿੰਦਗੀ ਬਦਲ ਸਕਦੇ ਹਨ, ਆਤਮਵਿਸ਼ਵਾਸ ਵਾਪਸ ਲਿਆ ਸਕਦੇ ਹਨ ਅਤੇ ਮੁਸ਼ਕਲ ਵੇਲੇ ਪਰਿਵਾਰਾਂ ਦਾ ਸਹਾਰਾ ਬਣ ਸਕਦੇ ਹਨ।

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ

*ਸੰਗਰੂਰ, 11 ਮਈ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਖੁਰਾਣਾ ਵਿਖੇ ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲਾਗੂ ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਸਖ਼ਤ ਕਾਨੂੰਨ ਬਣਨ ਨਾਲ ਪੰਥ ਕਾਫ਼ੀ ਰਾਹਤ ਅਤੇ ਸੰਤੁਸ਼ਟੀ ਮਹਿਸੂਸ ਕਰ ਰਿਹਾ ਹੈ, ਜੋ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਦੀ ਅਗਵਾਈ ਵਾਲੇ ਕੇਂਦਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਵਾਸੀ ਸਭ ਦੇਖ ਰਹੇ ਹਨ ਕਿ ਕਿਵੇਂ ਭਾਰਤ ਦੇ ਫੈਸਲੇ ਵ੍ਹਾਈਟ ਹਾਊਸ ਤੋਂ ਲਏ ਜਾ ਰਹੇ ਹਨ ਅਤੇ ਕਿਵੇਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਕੀਤੀ ਜਾ ਰਹੀ ਹੈ। ਇਹ ਆਖਦਿਆਂ ਕਿ ਕਿ ਪੰਜਾਬੀ ਕਦੇ ਵੀ ਦਬਾਅ ਦੀਆਂ ਚਾਲਾਂ ਅੱਗੇ ਨਾ ਝੁਕੇ ਹਨ ਤੇ ਨਾ ਹੀ ਕਦੇ ਝੁਕਣਗੇ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਦਾ ਢੁਕਵਾਂ ਜਵਾਬ ਦੇਣਗੇ। ਆਪਣੇ ਐਕਸ ਹੈਂਡਲ ‘ਤੇ ਕੁਝ ਫੋਟੋਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਮੈਨੂੰ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀਸਰ ਸਾਹਿਬ (ਛੇਵੀਂ ਪਾਤਸ਼ਾਹੀ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼ਾਮਲ ਹੋ ਕੇ ਮੱਥਾ ਟੇਕਣ ਦਾ ਸੁਭਾਗ ਮਿਲਿਆ। ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਇਸ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋ ਕੇ ਮੈਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾ ਕੇ ਸੇਵਾ ਕਰਨ ਦਾ ਬਲ ਬਖ਼ਸ਼ਣ ਲਈ ਗੁਰੂ ਸਾਹਿਬ ਦਾ ਧੰਨਵਾਦ ਕੀਤਾ। ਇਸ ਮੌਕੇ ਮੈਂ ਪੰਜਾਬ ਦੀ ਚੜ੍ਹਦੀ ਕਲਾ, ਸਰਬੱਤ ਦੇ ਭਲੇ ਅਤੇ ਸੂਬੇ ਨੂੰ ਇੱਕ ਵਾਰ ਫਿਰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣ ਦੀ ਸਮਰੱਥਾ ਅਤੇ ਸੋਝੀ ਬਖ਼ਸ਼ਣ ਦਾ ਆਸ਼ੀਰਵਾਦ ਮੰਗਿਆ ਅਤੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਭਨਾਂ ‘ਤੇ ਆਪਣੀ ਕਿਰਪਾ ਬਣਾ ਕੇ ਰੱਖਣ।” ਸੰਗਤ ਵਿੱਚ ਹਾਜ਼ਰੀ ਭਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਭਰ ਦੀ ਸਮੁੱਚੀ ਸਿੱਖ ਸੰਗਤ ਇਤਿਹਾਸਕ ਕਾਨੂੰਨ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲਾਵੇਗਾ, ਦੇ ਪਾਸ ਹੋਣ ‘ਤੇ ਖੁਸ਼ੀ ਤੇ ਸੰਤੁਸ਼ਟੀ ਪ੍ਰਗਟ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਅੱਜ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਹ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋਣ ਲਈ ਇਥੇ ਆਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਪੰਜਾਬ ਦੇ ਲੋਕ ਸੂਬੇ ਦੇ ਕੋਨੇ-ਕੋਨੇ ‘ਚ ਧੰਨਵਾਦੀ ਸਮਾਗਮ ਕਰਵਾ ਰਹੇ ਹਨ ਕਿਉਂਕਿ ਇਹ ਕਾਨੂੰਨ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਧਾਰਮਿਕ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਲਈ ਰੋਜ਼ਾਨਾ ਕਈ ਸੱਦੇ ਆ ਰਹੇ ਹਨ। ਉਨ੍ਹਾਂ ਕਿਹਾ “ਸਰਬਸ਼ਕਤੀਮਾਨ ਪ੍ਰਮਾਤਮਾ ਨੇ ਮੈਨੂੰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026, ਜੋ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰਦਾ ਹੈ, ਲਾਗੂ ਕਰਨ ਦਾ ਮੌਕਾ ਦੇ ਕੇ ਮਨੁੱਖਤਾ ਦੀ ਸੇਵਾ ਦੀ ਵੱਡੀ ਜ਼ਿਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪਾਸ ਕੀਤਾ ਗਿਆ ਇਹ ਕਾਨੂੰਨ ਇਹ ਯਕੀਨੀ ਬਣਾਏਗਾ ਕਿ ਹੁਣ ਭਵਿੱਖ ਵਿੱਚ ਕੋਈ ਵੀ ਬੇਅਦਬੀ ਵਰਗਾ ਨਾ-ਮੁਆਫੀਯੋਗ ਅਪਰਾਧ ਕਰਨ ਦੀ ਹਿੰਮਤ ਨਾ ਕਰੇ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਅਤੇ ਸਤਿਕਾਰ ਨੂੰ ਕਾਇਮ ਰੱਖਣ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਦੀ ਸਰਕਾਰ ਸਿੱਖ ਮਰਿਆਦਾ ਅਤੇ ਲੋਕਾਂ ਦੀਆਂ ਭਾਵਨਾਵਾਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਵਿਰੁੱਧ ਮਜ਼ਬੂਤ ਰੋਕਥਾਮ ਵਜੋਂ ਕੰਮ ਕਰੇਗਾ। ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਕੀਤੀਆਂ ਗਈਆਂ ਹਾਲੀਆ ਅਪੀਲਾਂ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਜੁਮਲਿਆਂ ਦੇ ਬਾਦਸ਼ਾਹ” ਨੂੰ ਦੇਸ਼ ਦੇ ਸਾਹਮਣੇ ਸੱਚ ਬੋਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ “ਇਹ ਸਪੱਸ਼ਟ ਹੋ ਗਿਆ ਹੈ ਕਿ ਦੇਸ਼ ਦੀ ਲਗਾਮ ਅੱਜ ਵ੍ਹਾਈਟ ਹਾਊਸ ਦੇ ਹੱਥ ਵਿੱਚ ਹੈ, ਜਿਸ ਕਰਕੇ ਸਾਰੇ ਵੱਡੇ ਫੈਸਲੇ ਉਨ੍ਹਾਂ ਦੀ ਸਹਿਮਤੀ ਤੋਂ ਬਾਅਦ ਹੀ ਲਏ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ-ਪਾਕਿਸਤਾਨ ਤਣਾਅ ਵਰਗੇ ਮੁੱਦਿਆਂ ਦੌਰਾਨ ਵੀ ਅਮਰੀਕੀ ਅਧਿਕਾਰੀਆਂ ਦੁਆਰਾ ਫਰਮਾਨ ਸੁਣਾਇਆ ਗਿਆ ਸੀ, ਜੋ ਦੇਸ਼ ਦੀ ਪ੍ਰਭੂਸੱਤਾ ਪ੍ਰਤੀ ਗੰਭੀਰ ਚਿੰਤਾਵਾਂ ਖ਼ੜ੍ਹੀਆਂ ਕਰਦਾ ਹੈ। ਉਨ੍ਹਾਂ ਕਿਹਾ, “ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਦਾ ਦਾਅਵਾ ਕਰਨ ਵਾਲੇ ਅਸਲ ਵਿੱਚ ਵਿਸ਼ਵ ਚੇਲਾ ਬਣਨ ਵੱਲ ਵਧ ਰਹੇ ਹਨ ਕਿਉਂਕਿ ਅੱਜ ਅੱਖਾਂ ਮੁੰਦ ਕੇ ਵ੍ਹਾਈਟ ਹਾਊਸ ਦੇ ਨਿਰਦੇਸ਼ਾਂ ਦੀ ਅੰਨ੍ਹੇਵਾਹ ਪਾਲਣਾ ਕੀਤੀ ਜਾ ਰਹੀ ਹੈ,” ਕੇਂਦਰ ਦੀਆਂ ਆਰਥਿਕ ਨੀਤੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੇਕ ਇਨ ਇੰਡੀਆ ਸਬੰਧੀ ਲੰਬੇ-ਚੌੜੇ ਦਾਅਵਿਆਂ ਦੇ ਬਾਵਜੂਦ ਰੱਖਿਆ ਖੇਤਰ ਵਿੱਚ ਵੀ ਐਫਡੀਆਈ ਦੀ ਆਗਿਆ ਦੇਣ ਵਰਗੀਆਂ ਨੀਤੀਆਂ ਨੇ ਦੇਸ਼ ਦੇ ਹਿੱਤਾਂ ਨੂੰ ਕਮਜ਼ੋਰ ਕਰ ਦਿੱਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਭਾਰਤੀ ਖੇਤੀਬਾੜੀ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦਾ ਹੈ, ਜਿਸ ਦਾ ਕਿਸਾਨਾਂ ‘ਤੇ ਮਾੜਾ ਪ੍ਰਭਾਵ ਪਵੇਗਾ। ਪੰਜਾਬ ਵਿੱਚ ਈਡੀ ਦੇ ਛਾਪਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਦੀ ਬਾਂਹ ਮਰੋੜਨ ਲਈ ਕੇਂਦਰੀ ਏਜੰਸੀ ਦੀ ਸ਼ਰੇਆਮ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈਡੀ, ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਧਮਕਾਉਣ ਅਤੇ ਲੋਕਤੰਤਰ ਦਾ ਆਵਾਜ਼ ਨੂੰ ਦਬਾਉਣ ਦਾ ਇੱਕ ਸਾਧਨ ਬਣ ਕੇ ਰਹਿ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਪੰਜਾਬੀਆਂ ਕਦੇ ਵੀ ਅਜਿਹੀਆਂ ਦਬਾਅ ਪਾਉਣ ਵਾਲੀਆਂ ਚਾਲਾਂ ਅੱਗੇ ਨਾ ਝੁਕੇ ਸੀ ਅਤੇ ਨਾ ਝੁਕਣਗੇ। ਪੰਜਾਬ ਦੇ ਬਹਾਦਰ ਅਤੇ ਸੂਝਵਾਨ ਲੋਕ ਇਨ੍ਹਾਂ ਕੋਸ਼ਿਸ਼ਾਂ ਦਾ ਢੁਕਵਾਂ ਜਵਾਬ ਦੇਣਗੇ।”

Punjab

ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ: ਪੰਜਾਬ ਦੀ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨਾਲ ਖਿਲਵਾੜ ਬਰਦਾਸ਼ਤ ਨਹੀਂ

ਸ੍ਰੀ ਮੁਕਤਸਰ ਸਾਹਿਬ, 11 ਮਈ 2026 ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਪਾਸੋਂ ਆਸ਼ੀਰਵਾਦ, ਸਿਰੋਪੇ ਅਤੇ ਚਿੱਤਰ ਪ੍ਰਾਪਤ ਕੀਤੇ। ਲੋਕਾਂ ਦੇ ਉਤਸ਼ਾਹ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੁੱਟ ਪਾਊ ਰਾਜਨੀਤੀ ‘ਤੇ ਤਿੱਖਾ ਹਮਲਾ ਬੋਲਦੇ ਹੋਏ ਐਲਾਨ ਕੀਤਾ ਕਿ ਸਿਆਸੀ ਲਾਭ ਲਈ ਪੰਜਾਬ ਦੀ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਦੇ ਵੀ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿ ਪੰਜਾਬ ਵਿਰੋਧੀ ਤਾਕਤਾਂ ਫਿਰਕੂ ਧਰੁਵੀਕਰਨ ਰਾਹੀਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਵਾਪਸ ਖਿੱਚਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਮਿੱਟੀ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਸਭ ਕੁਝ ਪੈਦਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਡਰ ਅਤੇ ਫੁੱਟ ਫੈਲਾਉਣ ਦੀ ਹਰ ਕੋਸ਼ਿਸ਼ ਨੂੰ ਇੱਕਜੁੱਟ ਹੋ ਕੇ ਹਰਾਉਣਗੇ। ਭਾਜਪਾ ‘ਤੇ “ਭਾਈਚਾਰਿਆਂ ਵਿਚਕਾਰ ਵੰਡੀਆਂ ਪਾਉਣ ਦੀ ਰਾਜਨੀਤੀ” ਦਾ ਨਿਸ਼ਾਨਾ ਲਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਰ ਤਿਉਹਾਰ ਇਕੱਠੇ ਮਨਾਉਂਦਾ ਹੈ ਅਤੇ ਅਜਿਹੇ ਏਜੰਡਿਆਂ ਨੂੰ ਸਖ਼ਤੀ ਨਾਲ ਰੱਦ ਕਰੇਗਾ। ਨਾਲ ਹੀ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026 ਇਹ ਯਕੀਨੀ ਬਣਾਏਗਾ ਕਿ ਬੇਅਦਬੀ ਦਾ ਕੋਈ ਵੀ ਦੋਸ਼ੀ ਕਾਨੂੰਨ ਦੀਆਂ ਕਮੀਆਂ ਦਾ ਫਾਇਦਾ ਉਠਾ ਕੇ ਸਜ਼ਾ ਤੋਂ ਬਚ ਨਾ ਸਕੇ। ਲੋਕ ਮਿਲਣੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨਫ਼ਰਤ ਅਤੇ ਵੰਡ ਪਾਊ ਰਾਜਨੀਤੀ ਦੇ ਵਿਰੁੱਧ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਪੰਜਾਬੀਆਂ ਨੂੰ ਸੂਬੇ ਨੂੰ ਕਾਲੇ ਦਿਨਾਂ ਵਿੱਚ ਵਾਪਸ ਧੱਕਣ ਦੇ ਉਦੇਸ਼ ਨਾਲ ਕੀਤੇ ਜਾਣ ਵਾਲੇ ਹਰ ਯਤਨ ਨੂੰ ਹਰਾਉਣ ਲਈ ਇੱਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਆਪਸੀ ਪਿਆਰ, ਸਹਿਣਸ਼ੀਲਤਾ ਅਤੇ ਸਦਭਾਵਨਾ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ, “ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਅਤੇ ਇਸ ‘ਤੇ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਕੁਝ ਵੀ ਉੱਗ ਸਕਦਾ ਹੈ। ਲੋਕਾਂ ਵਿੱਚ ਸਮਾਜਿਕ ਸਾਂਝ ਪਹਿਲਾਂ ਹੀ ਬਹੁਤ ਮਜ਼ਬੂਤ ਹੈ ਅਤੇ ਲੋਕਾਂ ਨੂੰ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਇਕੱਠੇ ਹੋਣਾ ਚਾਹੀਦਾ ਹੈ।” ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦੇ ਵਿਰੁੱਧ ਫੁੱਟ ਪਾਊ ਤਾਕਤਾਂ ਨੂੰ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਜੋ ਲੋਕ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਪੰਜਾਬ ਦੇ ਦੁਸ਼ਮਣ ਹਨ ਕਿਉਂਕਿ ਉਹ ਸੂਬੇ ਨੂੰ ਫਿਰ ਤੋਂ ਕਾਲੇ ਦਿਨਾਂ ਵਿੱਚ ਧੱਕਣਾ ਚਾਹੁੰਦੇ ਹਨ।” ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਂ ਪਾਰਟੀ ਨੇ ਫੁੱਟ ਪਾਊ ਰਾਜਨੀਤੀ ਰਾਹੀਂ ਮਹਾਰਾਸ਼ਟਰ, ਹਰਿਆਣਾ, ਬਿਹਾਰ, ਉੱਤਰ ਪ੍ਰਦੇਸ਼ ਅਤੇ ਬੰਗਾਲ ਵਿੱਚ ਸੱਤਾ ਹਾਸਲ ਕੀਤੀ ਹੈ, ਪਰ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਵੇਗੀ ਕਿਉਂਕਿ ਪੰਜਾਬੀ ਹਰ ਤਿਉਹਾਰ ਇਕੱਠੇ ਮਨਾਉਂਦੇ ਹਨ। ਉਨ੍ਹਾਂ ਕਿਹਾ, “ਕੁਝ ਰਾਜਨੀਤਿਕ ਪਾਰਟੀਆਂ ਧਰਮ ਦੇ ਨਾਮ ‘ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਭਾਜਪਾ ਦੀ ਰਾਜਨੀਤੀ ਭਾਈਚਾਰਿਆਂ ਵਿੱਚ ਫੁੱਟ ਪਾਉਣ ਅਤੇ ਫਿਰ ਵੋਟਾਂ ਲਈ ਦੋਵਾਂ ਧਿਰਾਂ ਨੂੰ ਡਰਾਉਣ ਦੇ ਆਲੇ-ਦੁਆਲੇ ਘੁੰਮਦੀ ਹੈ। ਪੰਜਾਬ ਨੂੰ ਅਜਿਹੀਆਂ ਤਾਕਤਾਂ ਨੂੰ ਪੂਰੀ ਤਰ੍ਹਾਂ ਰੱਦ ਕਰਨਾ ਚਾਹੀਦਾ ਹੈ ਕਿਉਂਕਿ ਸੂਬਾ ਪਹਿਲਾਂ ਹੀ ਪਿਛਲੇ ਸਮੇਂ ਵਿੱਚ ਕਾਲੇ ਦਿਨ ਦੇਖ ਚੁੱਕਾ ਹੈ ਜਿਸ ਨੇ ਇਸਦੇ ਵਿਕਾਸ ਨੂੰ ਪਟੜੀ ਤੋਂ ਉਤਾਰ ਦਿੱਤਾ ਸੀ।” “ਸ਼ੁਕਰਾਨਾ ਯਾਤਰਾ” ਬਾਰੇ ਬੋਲਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਯਾਤਰਾ ਪਰਮਾਤਮਾ ਦਾ ਧੰਨਵਾਦ ਕਰਨ ਲਈ ਕੀਤੀ ਹੈ ਜਿਸਨੇ ਉਨ੍ਹਾਂ ਨੂੰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ ਸੋਧ ਐਕਟ, 2026 ਨੂੰ ਲਾਗੂ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸੰਗਤ ਦੇ ਵੱਡੇ ਇਕੱਠ ਨੇ ਉਨ੍ਹਾਂ ਦਾ ਸਵਾਗਤ ਅਸ਼ੀਰਵਾਦ, ਫੁੱਲਾਂ ਅਤੇ ਸਿਰੋਪਿਆਂ ਨਾਲ ਕੀਤਾ ਗਿਆ, ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਏ ਗਏ ਸਨ। ਉਨ੍ਹਾਂ ਕਿਹਾ, “ਤੇਜ਼ ਗਰਮੀ ਦੇ ਬਾਵਜੂਦ, ਮਾਵਾਂ, ਭੈਣਾਂ ਅਤੇ ਲੱਖਾਂ ਲੋਕ ਰਸਤੇ ‘ਤੇ ਇਕੱਠੇ ਹੋਏ ਹਨ। ਮੈਂ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਆਪਣਾ ਆਸ਼ੀਰਵਾਦ ਅਤੇ ਸਮਰਥਨ ਦਿੱਤਾ।” ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਤਾਂ ਲੱਖਾਂ ਲੋਕਾਂ ਦੀ ਮਾਨਸਿਕਤਾ ਨੂੰ ਬਹੁਤ ਠੇਸ ਪਹੁੰਚੀ। ਉਨ੍ਹਾਂ ਕਿਹਾ ਕਿ ਹਮੇਸ਼ਾ ਉਮੀਦ ਸੀ ਕਿ ਦੋਸ਼ੀਆਂ ਨੂੰ ਫੜਿਆ ਜਾਵੇਗਾ ਅਤੇ ਸਜ਼ਾ ਦਿੱਤੀ ਜਾਵੇਗੀ, ਪਰ ਕਾਨੂੰਨ ਵਿੱਚ ਕਮੀਆਂ ਨੇ ਉਨ੍ਹਾਂ ਨੂੰ ਆਪਣੇ ਆਪ ਨੂੰ ਮਾਨਸਿਕ ਰੋਗੀ ਐਲਾਨ ਕੇ ਸਜ਼ਾ ਤੋਂ ਬਚਣ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਈ ਵਾਰ, ਦੋਸ਼ੀ ‘ਮੇਰਾ ਮਨ ਪਰੇਸ਼ਾਨ ਹੈ’ ਜਾਂ ‘ਉਹ ਮਾਨਸਿਕ ਤੌਰ ‘ਤੇ ਬਿਮਾਰ ਹੈ’ ਕਹਿ ਕੇ ਫਾਂਸੀ ਦੇ ਤਖ਼ਤੇ ਤੋਂ ਬਚ ਗਏ, ਅਤੇ ਉਹ ਆਜ਼ਾਦ ਹੋ ਗਏ।” ਹਾਲਾਂਕਿ, ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਮਾਨਸਿਕ ਰੋਗੀ ਦਾ ਦਾਅਵਾ ਕਰਨ ਵਾਲਾ ਵਿਅਕਤੀ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਕਿਉਂ ਨਿਸ਼ਾਨਾ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ “ਜੇਕਰ ਕੋਈ ਸੱਚਮੁੱਚ ਮਾਨਸਿਕ ਤੌਰ ‘ਤੇ ਬਿਮਾਰ ਹੈ, ਤਾਂ ਉਹ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਕਿਉਂ ਨਿਸ਼ਾਨਾ ਬਣਾਉਂਦਾ ਹੈ? ਉਹ ਰੇਲਗੱਡੀ ਦੇ ਇੰਜਣ ਨਾਲ ਕਿਉਂ ਨਹੀਂ ਟਕਰਾਉਂਦਾ ਜਾਂ ਬਿਜਲੀ ਦੀਆਂ ਤਾਰਾਂ ਨੂੰ ਕਿਉਂ ਨਹੀਂ ਛੂਹਦਾ? ਸੱਚਾਈ ਇਹ ਹੈ ਕਿ ਅਜਿਹੀਆਂ ਕਾਰਵਾਈਆਂ ਅਕਸਰ ਜਾਣਬੁੱਝ ਕੇ ਅਤੇ ਯੋਜਨਾਬੱਧ ਢੰਗ ਨਾਲ ਕੀਤੀਆਂ ਜਾਂਦੀਆਂ ਸਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਨਵੇਂ ਕਾਨੂੰਨ ਰਾਹੀਂ ਅਜਿਹੀਆਂ ਕਮੀਆਂ ਨੂੰ ਦੂਰ ਕਰ ਦਿੱਤਾ ਹੈ, ਜਿਸ ਵਿੱਚ ਇੱਕ ਧਾਰਾ ਸ਼ਾਮਲ ਕੀਤੀ ਗਈ ਹੈ ਕਿ ਭਾਵੇਂ ਕਿਸੇ ਨੂੰ ਡਾਕਟਰੀ ਤੌਰ ‘ਤੇ ਮਾਨਸਿਕ ਰੋਗੀ ਐਲਾਨਿਆ ਜਾਂਦਾ ਹੈ, ਉਨ੍ਹਾਂ ਦੇ ਰੱਖਿਅਕ, ਮਾਪੇ, ਸਰਪ੍ਰਸਤ ਜਾਂ ਦੇਖਭਾਲ ਕਰਨ ਵਾਲਿਆਂ ਨੂੰ ਵੀ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ, “ਘੱਟੋ-ਘੱਟ ਦਸ ਸਾਲਾਂ ਲਈ ਕੋਈ ਜ਼ਮਾਨਤ ਨਹੀਂ ਹੋਵੇਗੀ ਅਤੇ ਗੰਭੀਰ ਮਾਮਲਿਆਂ ਵਿੱਚ ਸਜ਼ਾ ਉਮਰ ਕੈਦ ਤੱਕ ਵਧ ਸਕਦੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਹ ਬਿੱਲ ਲਿਆਉਣ ਲਈ ਬਲ-ਬੁੱਧੀ ਬਖਸ਼ੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਾਨੂੰਨ ਨੂੰ ਧਿਆਨ ਨਾਲ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਕਮੀਆਂ ਇਸਨੂੰ ਕਮਜ਼ੋਰ ਨਾ ਕਰ ਸਕਣ। ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਦੇ ਵੀ ਇਸ ਕਾਨੂੰਨ ਦਾ ਸਮਰਥਨ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਦੇ ਆਪਣੇ ਨਾਮ ਬੇਅਦਬੀ ਦੀਆਂ ਘਟਨਾਵਾਂ ਨਾਲ ਜੁੜੇ ਹੋਏ ਸਨ। ਉਨ੍ਹਾਂ ਕਿਹਾ, “ਲੋਕ ਉਨ੍ਹਾਂ ਨੂੰ ਇਹ ਮੰਨ ਕੇ ਵੋਟ

Scroll to Top