Actionpunjab

Action Punjab Logo
Breaking News

Author name: Action Punjab

Action Punjab
Punjab

ਬੇਅਦਬੀ ਸੰਬੰਧੀ ਕਾਨੂੰਨ ਬਾਰੇ ਬਣੀ ਉਲਝਣ ਪੰਥ ਲਈ ਚਿੰਤਾ ਦਾ ਵਿਸ਼ਾ- ਸ ਇਕਬਾਲ ਸਿੰਘ ਝੂੰਦਾਂ

ਚੰਡੀਗੜ੍ਹ-:11 ਮਈ () ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਰੋਕਣ ਲਈ ਬਣੇ ਕਾਨੂੰਨ ਤੇ ਜਿਸ ਤਰਾਂ ਸਿੱਖ ਧਾਰਮਿਕ ਆਗੂ ਆਪਸੀ ਬਹਿਸ ਵਿਚ ਉਲਝੇ ਦਿਖਾਈ ਦੇ ਰਹੇ ਹਨ, ਉਹ ਬਹੁਤ ਹੀ ਚਿੰਤਾਜਨਕ ਹੈ। ਕਈ ਧਾਰਮਿਕ ਆਗੂ ਕਾਨੂੰਨ ਦੀ ਸ਼ਲਾਘਾ ਕਰਨ ਸਮੇਂ ਪੰਜਾਬ ਸਰਕਾਰ ਦੇ ਬੁਲਾਰੇ ਦੇ ਰੂਪ ਵਿੱਚ ਕੰਮ ਕਰਦੇ ਨਜ਼ਰ ਆ ਰਹੇ ਹਨ ਅਤੇ ਕੁੱਝ ਅਖੌਤੀ ਪੰਥਕ ਆਗੂ ਇੱਕ ਖ਼ਾਸ ਅਕਾਲੀ ਧਿਰ ਦੇ ਕਹੇ ਉੱਪਰ ਕਾਨੂੰਨ ਦੀ ਨਿੰਦਿਆ ਕਰ ਰਹੇ ਹਨ। ਇਸ ਤੋ ਇੰਝ ਪ੍ਰਤੀਤ ਹੋ ਰਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਜ਼ਮਤ ਅਤੇ ਬੇਅਦਬੀ ਦਾ ਇੰਨਾ ਧਾਰਮਿਕ ਆਗੂਆਂ ਨੂੰ ਘੱਟ ਫ਼ਿਕਰ ਹੈ ਅਤੇ ਇਹ ਸਿਰਫ਼ ਆਪਣੇ ਰਾਜਸੀ ਅਕਾਵਾਂ ਦੇ ਰਾਜਸੀ ਹਿਤਾਂ ਦੀ ਪੂਰਤੀ ‘ਤੇ ਕੰਮ ਕਰਦੇ ਨਜ਼ਰ ਆ ਰਹੇ ਹਨ। ਧਾਰਮਿਕ ਪੰਥਕ ਸ਼ਖ਼ਸੀਅਤਾਂ ਦਾ ਇਸ ਤਰਾਂ ਕਿਸੇ ਵੀ ਧਿਰ ਦੇ ਬੁਲਾਰੇ ਬਣ ਕੇ ਕੰਮ ਕਰਨਾ ਕੌਮ ਦੀ ਸਥਿਤੀ ਨੂੰ ਬੜੀ ਹਾਸੋਹੀਣੀ ਬਣਾਉਂਦਾ ਹੈ। ਸ ਝੂੰਦਾਂ ਨੇ ਕਿਹਾ ਕਿ ਸਮੁੱਚੇ ਸਿੱਖ ਵਿਦਵਾਨਾਂ, ਚਿੰਤਕਾਂ, ਸੰਸਥਾਵਾਂ ਅਤੇ ਸੰਪਰਦਾਵਾਂ ਦੇ ਆਗੂਆਂ ਨੂੰ ਮਿਲ ਬੈਠ ਕੇ ਪੰਥਕ ਰਹੁਰੀਤਾਂ, ਮਰਿਆਦਾ ਅਤੇ ਪੰਥਕ ਭਾਵਨਾਵਾਂ ਅਨੁਸਾਰ ਕਾਨੂੰਨ ਵਿੱਚ ਜੋ ਕਮੀਆਂ ਨਜ਼ਰ ਆਉਂਦੀਆਂ ਹਨ, ਸਰਕਾਰ ਨਾਲ ਮਿਲ ਕੇ ਉਹ ਦੂਰ ਕਰਨੀਆਂ ਚਾਹੀਦੀਆਂ ਹਨ ਨਾ ਕਿ ਕਿਸੇ ਇੱਕ ਦੂਜੀ ਧਿਰ ਦੇ ਬੁਲਾਰੇ ਬਣ ਕੇ ਅਸੀਂ ਮਜ਼ਾਕ ਦੇ ਪਾਤਰ ਬਣੀਏ। ਦੋਨਾਂ ਧਿਰਾਂ ਦੇ ਅਖੌਤੀ ਪੰਥਕ ਬੁਲਾਰਿਆਂ ਵੱਲੋਂ ਆਪੋ ਆਪਣੀਆਂ ਧਿਰਾਂ ਦੀ ਕੀਤੀ ਜਾ ਰਹੀ ਰਾਜਸੀ ਵਕਾਲਤ ਨੇ ਸਿੱਖ ਕੌਮ ਦੇ ਮਨਾਂ ਵਿੱਚ ਡੂੰਘੀ ਚਿੰਤਾ ਪੈਦਾ ਕੀਤੀ ਹੈ। ਇਹ ਮਹਿਸੂਸ ਹੋ ਰਿਹਾ ਹੈ ਕਿ ਇਹ ਆਗੂ ਸ਼ਾਇਦ ਬੇਅਦਬੀ ਸਬੰਧੀ ਕਾਨੂੰਨ ਬਾਰੇ ਚਿੰਤਤ ਨਹੀਂ ਸਿਰਫ਼ ਆਪੋ ਆਪਣੇ ਸਵਾਰਥਾਂ ਦੀ ਪੂਰਤੀ ਲਈ ਆਪਣੇ ਰਾਜਸੀ ਅਕਾਵਾਂ ਨੂੰ ਖ਼ੁਸ਼ ਕਰਨ ਤੇ ਲੱਗੇ ਹੋਏ ਹਨ ਜਿਸ ਤੋਂ ਇਹਨਾਂ ਸਾਰਿਆਂ ਨੂੰ ਗੁਰੇਜ਼ ਕਰਨ ਦੀ ਲੋੜ ਹੈ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।  

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਸੰਗਰੂਰ, 11 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਖੁਰਾਣਾ ਵਿਖੇ ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲਾਗੂ ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਸਖ਼ਤ ਕਾਨੂੰਨ ਬਣਨ ਨਾਲ ਪੰਥ ਕਾਫ਼ੀ ਰਾਹਤ ਅਤੇ ਸੰਤੁਸ਼ਟੀ ਮਹਿਸੂਸ ਕਰ ਰਿਹਾ ਹੈ, ਜੋ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਦੀ ਅਗਵਾਈ ਵਾਲੇ ਕੇਂਦਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਵਾਸੀ ਸਭ ਦੇਖ ਰਹੇ ਹਨ ਕਿ ਕਿਵੇਂ ਭਾਰਤ ਦੇ ਫੈਸਲੇ ਵ੍ਹਾਈਟ ਹਾਊਸ ਤੋਂ ਲਏ ਜਾ ਰਹੇ ਹਨ ਅਤੇ ਕਿਵੇਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਕੀਤੀ ਜਾ ਰਹੀ ਹੈ। ਇਹ ਆਖਦਿਆਂ ਕਿ ਕਿ ਪੰਜਾਬੀ ਕਦੇ ਵੀ ਦਬਾਅ ਦੀਆਂ ਚਾਲਾਂ ਅੱਗੇ ਨਾ ਝੁਕੇ ਹਨ ਤੇ ਨਾ ਹੀ ਕਦੇ ਝੁਕਣਗੇ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਦਾ ਢੁਕਵਾਂ ਜਵਾਬ ਦੇਣਗੇ।  ਆਪਣੇ ਐਕਸ ਹੈਂਡਲ ‘ਤੇ ਕੁਝ ਫੋਟੋਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਮੈਨੂੰ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀਸਰ ਸਾਹਿਬ (ਛੇਵੀਂ ਪਾਤਸ਼ਾਹੀ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼ਾਮਲ ਹੋ ਕੇ ਮੱਥਾ ਟੇਕਣ ਦਾ ਸੁਭਾਗ ਮਿਲਿਆ। ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਇਸ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋ ਕੇ ਮੈਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾ ਕੇ ਸੇਵਾ ਕਰਨ ਦਾ ਬਲ ਬਖ਼ਸ਼ਣ ਲਈ ਗੁਰੂ ਸਾਹਿਬ ਦਾ ਧੰਨਵਾਦ ਕੀਤਾ। ਇਸ ਮੌਕੇ ਮੈਂ ਪੰਜਾਬ ਦੀ ਚੜ੍ਹਦੀ ਕਲਾ, ਸਰਬੱਤ ਦੇ ਭਲੇ ਅਤੇ ਸੂਬੇ ਨੂੰ ਇੱਕ ਵਾਰ ਫਿਰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣ ਦੀ ਸਮਰੱਥਾ ਅਤੇ ਸੋਝੀ ਬਖ਼ਸ਼ਣ ਦਾ ਆਸ਼ੀਰਵਾਦ ਮੰਗਿਆ ਅਤੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਭਨਾਂ ‘ਤੇ ਆਪਣੀ ਕਿਰਪਾ ਬਣਾ ਕੇ ਰੱਖਣ।”ਸੰਗਤ ਵਿੱਚ ਹਾਜ਼ਰੀ ਭਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਭਰ ਦੀ ਸਮੁੱਚੀ ਸਿੱਖ ਸੰਗਤ ਇਤਿਹਾਸਕ ਕਾਨੂੰਨ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲਾਵੇਗਾ, ਦੇ ਪਾਸ ਹੋਣ ‘ਤੇ ਖੁਸ਼ੀ ਤੇ ਸੰਤੁਸ਼ਟੀ ਪ੍ਰਗਟ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਅੱਜ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਹ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋਣ ਲਈ ਇਥੇ ਆਏ ਸਨ।  ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਪੰਜਾਬ ਦੇ ਲੋਕ ਸੂਬੇ ਦੇ ਕੋਨੇ-ਕੋਨੇ ‘ਚ ਧੰਨਵਾਦੀ ਸਮਾਗਮ ਕਰਵਾ ਰਹੇ ਹਨ ਕਿਉਂਕਿ ਇਹ ਕਾਨੂੰਨ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਧਾਰਮਿਕ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਲਈ ਰੋਜ਼ਾਨਾ ਕਈ ਸੱਦੇ ਆ ਰਹੇ ਹਨ। ਉਨ੍ਹਾਂ ਕਿਹਾ “ਸਰਬਸ਼ਕਤੀਮਾਨ ਪ੍ਰਮਾਤਮਾ ਨੇ ਮੈਨੂੰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026, ਜੋ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰਦਾ ਹੈ, ਲਾਗੂ ਕਰਨ ਦਾ ਮੌਕਾ ਦੇ ਕੇ ਮਨੁੱਖਤਾ ਦੀ ਸੇਵਾ ਦੀ ਵੱਡੀ ਜ਼ਿਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪਾਸ ਕੀਤਾ ਗਿਆ ਇਹ ਕਾਨੂੰਨ ਇਹ ਯਕੀਨੀ ਬਣਾਏਗਾ ਕਿ ਹੁਣ ਭਵਿੱਖ ਵਿੱਚ ਕੋਈ ਵੀ ਬੇਅਦਬੀ ਵਰਗਾ ਨਾ-ਮੁਆਫੀਯੋਗ ਅਪਰਾਧ ਕਰਨ ਦੀ ਹਿੰਮਤ ਨਾ ਕਰੇ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਅਤੇ ਸਤਿਕਾਰ ਨੂੰ ਕਾਇਮ ਰੱਖਣ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਦੀ ਸਰਕਾਰ ਸਿੱਖ ਮਰਿਆਦਾ ਅਤੇ ਲੋਕਾਂ ਦੀਆਂ ਭਾਵਨਾਵਾਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਵਿਰੁੱਧ ਮਜ਼ਬੂਤ ਰੋਕਥਾਮ ਵਜੋਂ ਕੰਮ ਕਰੇਗਾ।ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਕੀਤੀਆਂ ਗਈਆਂ ਹਾਲੀਆ ਅਪੀਲਾਂ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਜੁਮਲਿਆਂ ਦੇ ਬਾਦਸ਼ਾਹ” ਨੂੰ ਦੇਸ਼ ਦੇ ਸਾਹਮਣੇ ਸੱਚ ਬੋਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ “ਇਹ ਸਪੱਸ਼ਟ ਹੋ ਗਿਆ ਹੈ ਕਿ ਦੇਸ਼ ਦੀ ਲਗਾਮ ਅੱਜ ਵ੍ਹਾਈਟ ਹਾਊਸ ਦੇ ਹੱਥ ਵਿੱਚ ਹੈ, ਜਿਸ ਕਰਕੇ ਸਾਰੇ ਵੱਡੇ ਫੈਸਲੇ ਉਨ੍ਹਾਂ ਦੀ ਸਹਿਮਤੀ ਤੋਂ ਬਾਅਦ ਹੀ ਲਏ ਜਾ ਰਹੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ-ਪਾਕਿਸਤਾਨ ਤਣਾਅ ਵਰਗੇ ਮੁੱਦਿਆਂ ਦੌਰਾਨ ਵੀ ਅਮਰੀਕੀ ਅਧਿਕਾਰੀਆਂ ਦੁਆਰਾ ਫਰਮਾਨ ਸੁਣਾਇਆ ਗਿਆ ਸੀ, ਜੋ  ਦੇਸ਼ ਦੀ ਪ੍ਰਭੂਸੱਤਾ ਪ੍ਰਤੀ ਗੰਭੀਰ ਚਿੰਤਾਵਾਂ ਖ਼ੜ੍ਹੀਆਂ ਕਰਦਾ ਹੈ। ਉਨ੍ਹਾਂ ਕਿਹਾ, “ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਦਾ ਦਾਅਵਾ ਕਰਨ ਵਾਲੇ ਅਸਲ ਵਿੱਚ ਵਿਸ਼ਵ ਚੇਲਾ ਬਣਨ ਵੱਲ ਵਧ ਰਹੇ ਹਨ ਕਿਉਂਕਿ ਅੱਜ ਅੱਖਾਂ ਮੁੰਦ ਕੇ ਵ੍ਹਾਈਟ ਹਾਊਸ ਦੇ ਨਿਰਦੇਸ਼ਾਂ ਦੀ ਅੰਨ੍ਹੇਵਾਹ ਪਾਲਣਾ ਕੀਤੀ ਜਾ ਰਹੀ ਹੈ,”ਕੇਂਦਰ ਦੀਆਂ ਆਰਥਿਕ ਨੀਤੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੇਕ ਇਨ ਇੰਡੀਆ ਸਬੰਧੀ ਲੰਬੇ-ਚੌੜੇ ਦਾਅਵਿਆਂ ਦੇ ਬਾਵਜੂਦ  ਰੱਖਿਆ ਖੇਤਰ ਵਿੱਚ ਵੀ ਐਫਡੀਆਈ ਦੀ ਆਗਿਆ ਦੇਣ ਵਰਗੀਆਂ ਨੀਤੀਆਂ ਨੇ ਦੇਸ਼ ਦੇ ਹਿੱਤਾਂ ਨੂੰ ਕਮਜ਼ੋਰ ਕਰ ਦਿੱਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਭਾਰਤੀ ਖੇਤੀਬਾੜੀ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦਾ ਹੈ, ਜਿਸ ਦਾ ਕਿਸਾਨਾਂ ‘ਤੇ ਮਾੜਾ ਪ੍ਰਭਾਵ ਪਵੇਗਾ।ਪੰਜਾਬ ਵਿੱਚ ਈਡੀ ਦੇ ਛਾਪਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਦੀ ਬਾਂਹ ਮਰੋੜਨ ਲਈ ਕੇਂਦਰੀ ਏਜੰਸੀ ਦੀ ਸ਼ਰੇਆਮ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈਡੀ, ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਧਮਕਾਉਣ ਅਤੇ ਲੋਕਤੰਤਰ ਦਾ ਆਵਾਜ਼ ਨੂੰ ਦਬਾਉਣ ਦਾ ਇੱਕ ਸਾਧਨ ਬਣ ਕੇ ਰਹਿ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਪੰਜਾਬੀਆਂ ਕਦੇ ਵੀ ਅਜਿਹੀਆਂ ਦਬਾਅ ਪਾਉਣ ਵਾਲੀਆਂ ਚਾਲਾਂ ਅੱਗੇ ਨਾ ਝੁਕੇ ਸੀ ਅਤੇ ਨਾ ਝੁਕਣਗੇ। ਪੰਜਾਬ ਦੇ ਬਹਾਦਰ ਅਤੇ ਸੂਝਵਾਨ ਲੋਕ ਇਨ੍ਹਾਂ ਕੋਸ਼ਿਸ਼ਾਂ ਦਾ ਢੁਕਵਾਂ ਜਵਾਬ ਦੇਣਗੇ।” 

Punjab

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਚੰਡੀਗੜ੍ਹ 11 ਮਈ 2026: ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/75  ਅਤੇ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ।ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13.05.2026 (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਤੋਂ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16.05.20265 (ਸ਼ਨੀਵਾਰ) ਹੋਵੇਗੀ। ਇਹ ਨਾਮਜ਼ਦਗੀਆਂ ਇਸ ਉਦੇਸ਼ ਲਈ ਮਨੋਨੀਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ 18.05.2026 (ਸੋਮਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19.05.2026 (ਮੰਗਲਵਾਰ) (ਦੁਪਹਿਰ 03:00 ਵਜੇ ਤੱਕ) ਹੈ। ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਹਲਫੀਆ ਬਿਆਨ ਸ਼ਾਮਲ ਹੋਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਸਿਆਸੀ ਪਾਰਟੀ ਵੱਲੋਂ ਸਪਾਂਸਰ ਕੀਤਾ ਗਿਆ ਹੈ ਤਾਂ ਉਸ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰ ਪੱਤਰ ਵੀ ਸ਼ਾਮਲ ਹੋਣਾ ਚਾਹੀਦਾ ਹੈ। ਉਮੀਦਵਾਰਾਂ ਦੇ ਕੇਵਾਈਸੀ ਵੇਰਵੇ ਜ਼ਿਲ੍ਹੇ ਦੀਆਂ ਵੈੱਬਸਾਈਟਾਂ ‘ਤੇ ਅਪਲੋਡ ਕੀਤੇ ਜਾਣਗੇ। ਚੋਣਾਂ 26.05.2026 (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ 29.05.2026 (ਸ਼ੁੱਕਰਵਾਰ) ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ। ਰਜਿਸਟਰਡ ਵੋਟਰਾਂ ਦੀ ਕੁੱਲ ਗਿਣਤੀ 36,72,932 ਹੈ ਜਿਹਨਾਂ ਵਿੱਚ 18,98,990 ਪੁਰਸ਼, 17,73,716 ਮਹਿਲਾ ਅਤੇ 226 ਹੋਰ ਵੋਟਰ ਸ਼ਾਮਲ ਹਨ। ਇਨ੍ਹਾਂ ਚੋਣਾਂ ਲਈ ਜ਼ਿਲ੍ਹਿਆਂ ਵਿੱਚ 3977 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਨਗਰ ਨਿਗਮ ਦੇ ਅਹੁਦੇ ਲਈ ਚੋਣ ਲੜ ਰਹੇ ਉਮੀਦਵਾਰ ਲਈ ਕਮਿਸ਼ਨ ਵੱਲੋਂ ਨਿਰਧਾਰਤ ਖਰਚ ਸੀਮਾ 4,00,000 ਰੁਪਏ ਹੈ ਜਦਕਿ ਨਗਰ ਕੌਂਸਲਾਂ ਦੇ ਵਰਗ I ਲਈ 3,60,000  ਰੁਪਏ, ਵਰਗ II ਲਈ 2,30,000 ਰੁਪਏ, ਵਰਗ III ਲਈ 2,00,000  ਰੁਪਏ ਅਤੇ ਨਗਰ ਪੰਚਾਇਤ ਲਈ 1,40,000 ਰੁਪਏ ਨਿਰਧਾਰਤ ਕੀਤੀ ਗਈ ਹੈ। ਚੋਣ ਡਿਊਟੀ ‘ਤੇ ਲਗਭਗ 36,000 ਚੋਣ ਕਰਮਚਾਰੀ ਅਤੇ 35,500 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਹਰੇਕ ਜ਼ਿਲ੍ਹੇ ਵਿੱਚ ਆਈਏਐਸ/ਪੀਸੀਐਸ ਅਧਿਕਾਰੀਆਂ ਨੂੰ ਅਬਜ਼ਰਬਰ ਵਜੋਂ ਨਿਯੁਕਤ ਕੀਤਾ ਜਾਵੇਗਾ ਤਾਂ ਜੋ ਸੁਚੱਜੇ ਢੰਗ ਨਾਲ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਮੈਜਿਸਟ੍ਰੇਟ ਦੀ ਸਮੁੱਚੀ ਨਿਗਰਾਨੀ ਹੇਠ ਜ਼ਿਲ੍ਹਾ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ। ਕਮਿਸ਼ਨ ਵੱਲੋਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਚੋਣ ਸ਼ਡਿਊਲ ਦੇ ਐਲਾਨ ਦੇ ਨਾਲ, ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਜ਼ਾਬਤਾ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।  

Punjab

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

ਚੰਡੀਗੜ੍ਹ/ਗੜ੍ਹਸ਼ੰਕਰ, 11 ਮਈ:ਹਲਕਾ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੀ, ਜਦੋਂ ਉਨ੍ਹਾਂ ਵੱਲੋਂ ਪਿੰਡ ਵਿੱਚ ਬਣਨ ਵਾਲੀ ਨਵੀਂ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਡਿਪਟੀ ਸਪੀਕਰ ਰੌੜੀ ਦਾ ਸਵਾਗਤ ਕੀਤਾ ਗਿਆ ਅਤੇ ਪਿੰਡ ਦੇ ਵਿਕਾਸ ਲਈ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸਰਾਹਨਾ ਕੀਤੀ ਗਈ। ਉਦਘਾਟਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੜਕਾਂ, ਗਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਖੇਡ ਮੈਦਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸੁਵਿਧਾਵਾਂ ਪਿੰਡਾਂ ਵਿੱਚ ਹੀ ਪ੍ਰਾਪਤ ਹੋ ਸਕਣ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪਿੰਡ ਮੋਰਾਂਵਾਲੀ ਵਿੱਚ ਬਣਨ ਵਾਲੀ ਇਹ ਸੜਕ ਲੋਕਾਂ ਲਈ ਕਾਫ਼ੀ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਲੋਕਾਂ ਨੂੰ ਕਈ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਮੀਂਹ ਦੇ ਦਿਨਾਂ ਵਿੱਚ ਪਿੰਡ ਵਾਸੀਆਂ ਨੂੰ ਆਉਣ-ਜਾਣ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਗਿਆ ਹੈ। ਸ. ਰੌੜੀ ਨੇ ਕਿਹਾ ਕਿ ਉਹ ਹਲਕਾ ਗੜ੍ਹਸ਼ੰਕਰ ਦੇ ਹਰ ਪਿੰਡ ਦੇ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਜਾਵੇਗਾ। ਡਿਪਟੀ ਸਪੀਕਰ ਰੌੜੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਵਾਲੀਆਂ ਨੀਤੀਆਂ ਨੂੰ ਤਰਜੀਹ ਦੇ ਰਹੀ ਹੈ ਅਤੇ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਹੋਣ ਦੇ ਨਾਤੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਡਿਪਟੀ ਸਪੀਕਰ ਸ. ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਿੱਚ ਹੋ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ ਅਤੇ ਇਲਾਕੇ ਦੀ ਨੁਹਾਰ ਬਦਲ ਰਹੀ ਹੈ। ਇਸ ਮੌਕੇ ਪਿੰਡ ਦੇ ਪੰਚ, ਸਰਪੰਚ, ਨੰਬਰਦਾਰ, ਇਲਾਕੇ ਦੇ ਮੋਹਤਬਰ ਵਿਅਕਤੀ, ਸਥਾਨਕ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।  

Punjab

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਚੰਡੀਗੜ੍ਹ, 11 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 111ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 484 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 111ਵੇਂ ਦਿਨ, ਪੁਲਿਸ ਟੀਮਾਂ ਨੇ 1 ਹਥਿਆਰ ਸਮੇਤ 238 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 28,336 ਹੋ ਗਈ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 25 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 436ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 80 ਕਿਲੋ ਭੁੱਕੀ, 476 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 436 ਦਿਨਾਂ ’ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 63,551 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 9 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।  

Punjab

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਡਾ ਨੇ ਮਨੀ ਮਹੇਸ਼ ਸ਼ਰਮਾ ਵਿਦਿਆਰਥੀ ਨੂੰ ਦਿੱਤੀ ਵਧਾਈ

ਨੂਰਪੁਰ ਬੇਦੀ 11 ਮਈ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚਨੋਲੀ ਬਸੀ ਦੇ ਵਿਦਿਆਰਥੀ ਮਨੀ ਮਹੇਸ਼ ਸ਼ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ 645/650 (99.23%)  ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।ਮਨੀ ਮਹੇਸ਼ ਸ਼ਰਮਾ ਵੱਲੋਂ ਪੰਜਾਬ ਭਰ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕਰਨ ਤੇ ਅੱਜ ਸਕੂਲ ਪੁੱਜਣ ਤੇ ਉਸ ਦਾ ਪ੍ਰਿੰਸੀਪਲ ਸ਼ਰਨਜੀਤ ਕੌਰ ਅਤੇ ਸਮੂਹ ਸਕੂਲ ਸਟਾਫ਼ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਮਨੀ ਮਹੇਸ਼ ਸ਼ਰਮਾ ਬਹੁਤ ਹੀ ਹੋਣਹਾਰ ਵਿਦਿਆਰਥੀ ਹੈ। ਇਸ ਦੀਆਂ ਉਪਲਬੱਧੀਆਂ ਦੀ ਲਿਸਟ ਬਹੁਤ ਲੰਮੀ ਹੈ, ਇਹ ਬੱਚਾ ਭਵਿੱਖ ਵਿੱਚ ਵੱਡਾ ਅਫਸਰ ਬਣੇਗਾ। ਉਹਨਾਂ ਦੱਸਿਆ ਕਿ ਮਨੀ ਮਹੇਸ਼ ਸ਼ਰਮਾ ਦੇ ਪਿਤਾ ਵਿਜੈ ਕੁਮਾਰ ਸ਼ਰਮਾ ਆਪ ਵੀ ਚਨੌਲੀ ਬਸੀ ਸਕੂਲ ਵਿਖੇ ਪੰਜਾਬੀ ਦੇ ਅਧਿਆਪਕ ਹਨ ਅਤੇ ਉਸ ਦੀ ਮਾਤਾ ਮੋਨਿਕਾ ਸ਼ਰਮਾ ਸਰਕਾਰੀ ਹਾਈ ਸਕੂਲ ਸਸਕੋਰ ਵਿਖੇ ਬਤੌਰ ਐਸਐਸਟੀ ਅਧਿਆਪਕਾ ਵਜੋਂ ਸੇਵਾ ਨਿਭਾ ਰਹੇ ਹਨ।ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ  ਅੱਠਵੀਂ ਜਮਾਤ ਵਿੱਚ ਵੀ ਮਨੀ ਮਹੇਸ਼ ਸ਼ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਮੈਰਿਟ ਲਿਸਟ ਵਿੱਚ 11ਵਾਂ ਰੈਂਕ ਪ੍ਰਾਪਤ ਕੀਤਾ ਸੀ। ਉਹਨਾਂ ਦੱਸਿਆ ਮਨੀ ਮਹੇਸ਼ ਸ਼ਰਮਾ ਨੇ ਮੈਰੀਟੋਰੀਅਸ ਪ੍ਰੀਖਿਆ ਵੀ ਦਿੱਤੀ ਸੀ, ਜਿਸ ਵਿੱਚ ਉਸ ਨੇ 132/150  ਅੰਕ ਪ੍ਰਾਪਤ ਕਰਕੇ ਪੰਜਾਬ ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ।ਉਹਨਾਂ ਦੱਸਿਆ ਕਿ ਵਿਦਿਆਰਥੀ ਦੀ ਇਸ ਉਪਲੱਬਧੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਡਾ ਵੱਲੋਂ ਵੀ ਵਿਦਿਆਰਥੀ ਅਤੇ ਸਕੂਲ ਦੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਗਈ ਹੈ।ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾਈ ਕਰਵਾਉਣ ਲਈ ਪ੍ਰੋਜੈਕਟਰ ਲੱਗੇ ਹੋਏ ਹਨ। ਬੱਚਿਆਂ ਨੂੰ ਪੰਜਾਬੀ ਅਤੇ ਅੰਗਰੇਜ਼ੀ ਮੀਡੀਅਮ ਵਿੱਚ ਸਿੱਖਿਆ ਦਿੱਤੀ ਜਾ ਰਹੀ ਹੈ ਜਿਸ ਦੀਆਂ ਵੱਖ-ਵੱਖ ਕਲਾਸਾਂ ਲੱਗਦੀਆਂ ਹਨ।ਉਹਨਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਅਧੂਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਜਿਸ ਕਾਰਨ ਸਰਕਾਰੀ ਸਕੂਲਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਵੀ ਮਾਤ ਦੇ ਰਹੇ ਹਨ।ਇਸ ਮੌਕੇ ਮਨੀ ਮਹੇਸ਼ ਸ਼ਰਮਾ ਨੇ ਆਪਣੀ ਇਸ ਉਪਲੱਬਧਤਾਂ ਦਾ ਸਿਹਰਾ ਆਪਣੇ ਮਾਤਾ ਪਿਤਾ ਅਤੇ ਸਮੂਹ ਸਕੂਲ ਸਟਾਫ ਨੂੰ ਦਿੰਦੇ ਹੋਏ ਕਿਹਾ ਕਿ ਸਾਰੇ ਅਧਿਆਪਕਾਂ ਨੇ ਉਸ ਨੂੰ ਬੜੀ ਹੀ ਤਨਦੇਹੀ ਨਾਲ ਪੜ੍ਹਾਇਆ, ਸਾਡੇ ਸਕੂਲ ਦੇ ਅਧਿਆਪਕ ਓਵਰ ਟਾਈਮ ਲਗਾ ਕੇ ਵੀ ਸਾਨੂੰ ਪੜਾਉਂਦੇ ਰਹੇ ਹਨ। ਉਸ ਨੇ ਦੱਸਿਆ ਕਿ ਉਸ ਨੇ ਵੱਖ-ਵੱਖ ਵਿਸ਼ਿਆਂ ਦੀ ਤਿਆਰੀ ਕਰਨ ਲਈ ਆਪਣਾ ਵੱਖਰਾ ਟਾਈਮ ਟੇਬਲ ਬਣਾਇਆ ਹੋਇਆ ਸੀ ਹਰੇਕ ਵਿਸ਼ੇ ਨੂੰ ਪੂਰਾ ਸਮਾਂ ਦਿੱਤਾ ਗਿਆ ਅਤੇ ਇਸ ਦੌਰਾਨ ਖੇਡਣ ਲਈ ਵੀ ਉਸ ਨੇ ਸਮਾਂ ਕੱਢਿਆ। ਮਨੀ ਮਹੇਸ਼ ਸ਼ਰਮਾ ਨੇ ਦੱਸਿਆ ਕਿ ਉਹ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਕੇ ਆਈਪੀਐਸ ਅਧਿਕਾਰੀ ਬਣਨਾ ਚਾਹੁੰਦਾ ਹੈ।ਇਸ ਮੌਕੇ ਮਨੀ ਮਹੇਸ਼ ਸ਼ਰਮਾ ਦੇ ਪਿਤਾ ਵਿਜੇ ਕੁਮਾਰ ਸ਼ਰਮਾ ਨੇ ਕਿਹਾ ਕਿ ਉਹ ਆਪ ਸਰਕਾਰੀ ਸਕੂਲ ਚਨੌਲੀ ਬਸੀ ਵਿਖੇ ਪੰਜਾਬੀ ਦੇ ਅਧਿਆਪਕ ਹਨ ਅਤੇ ਉਨਾਂ ਦੀ ਪਤਨੀ ਵੀ ਐਸਐਸਟੀ ਦੇ ਟੀਚਰ ਹਨ। ਉਨਾਂ ਦੇ ਦੋ ਬੇਟੇ ਹਨ ਜਿਨਾਂ ਨੂੰ ਉਨਾਂ ਵੱਲੋਂ ਸਰਕਾਰੀ ਸਕੂਲ ਵਿੱਚ ਸਿੱਖਿਆ ਪ੍ਰਾਪਤ ਕਰਨ ਲਈ ਪਾਇਆ ਹੋਇਆ ਹੈ।ਉਹਨਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਬਹੁਤ ਹੀ ਸਹੂਲਤਾਂ ਮਿਲ ਰਹੀਆਂ ਹਨ, ਜਿਸ ਰਾਹੀਂ ਬੱਚਿਆਂ ਦੀ ਹਰੇਕ ਵਿਸ਼ੇ ਉੱਤੇ ਚੰਗੀ ਪਕੜ ਬਣ ਰਹੀ ਹੈ।ਉਹਨਾਂ ਕਿਹਾ ਕਿ ਉਸ ਦਾ ਬੇਟਾ ਮਨੀ ਮਹੇਸ਼ ਸ਼ਰਮਾ ਜੋ ਵੀ ਅੱਗੇ ਪੜ੍ਹਾਈ ਕਰਨੀ ਚਾਹੁੰਦਾ ਹੈ ਉਹ ਉਸਦਾ ਪੂਰਾ ਸਾਥ ਦੇਣਗੇ।ਇਸ ਮੌਕੇ ਪਿੰਡ ਚਨੌਲੀ ਦੇ ਸਰਪੰਚ ਕੁਲਵਿੰਦਰ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ, ਬਲਾਕ ਤਖਤਗੜ੍ਹ ਦੇ ਨੋਡਲ ਅਫਸਰ ਪ੍ਰਿੰਸੀਪਲ ਜਗਤਾਰ ਸਿੰਘ ਧਮਾਣਾ ਵਲੋਂ ਵੀ ਸਕੂਲ ਪਹੁੰਚ ਕੇ ਸਕੂਲ ਸਟਾਫ ਅਤੇ ਵਿਦਿਆਰਥੀ ਨੂੰ ਵਧਾਈ ਦਿੱਤੀ ਗਈ।ਇਸ ਮੌਕੇ ਪ੍ਰਿੰਸੀਪਲ ਸ਼ਰਨਜੀਤ ਕੌਰ, ਵਿਦਿਆਰਥੀ ਦੇ ਪਿਤਾ ਵਿਜੈ ਕੁਮਾਰ ਸ਼ਰਮਾ, ਮਾਤਾ ਮੋਨਿਕਾ ਸ਼ਰਮਾ, ਲੈਕਚਰਾਰ ਸ਼ਸ਼ੀ ਬਾਲਾ, ਅਰਵਿੰਦਰ ਕੁਮਾਰ, ਬਲਜਿੰਦਰ ਕੌਰ, ਮਾਸਟਰ ਇੰਦਰਦੇਵ, ਬਲਰਾਮ ਕੁਮਾਰ, ਸਤਵੰਤ ਕੌਰ, ਅਮਨ ਕੁਮਾਰ, ਗੁਰਚਰਨ ਸਿੰਘ, ਤਲਵਿੰਦਰ ਸਿੰਘ ਢੀਂਡਸਾ, ਨਵਦੀਪ ਸਿੰਘ, ਇੰਦਰਜੀਤ ਸਿੰਘ, ਇੰਦੂ ਸ਼ਰਮਾ, ਦਵਿੰਦਰ ਕੌਰ, ਰਮਨਜੀਤ ਕੌਰ, ਕੈਪਟਨ ਹਰਜਿੰਦਰ ਸਿੰਘ, ਲੈਕਚਰਰ ਅਸ਼ਵਨੀ ਕੁਮਾਰ ਹਾਜ਼ਰ ਸਨ। 

Punjab

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਕਣਕ ਦਾ ਨਾੜ ਸਾੜਨ ਤੋਂ ਰੋਕਣ ਲਈ ਪਿੰਡਾਂ ਵਿੱਚ ਨਿਗਰਾਨੀ ਤੇਜ਼

ਮਹਿਲ ਕਲਾਂ, 11 ਮਈ-   ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਸਖ਼ਤੀ ਨਾਲ ਨੱਥ ਪਾਉਣ ਲਈ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਪੁਲਿਸ ਅਤੇ ਸਿਵਿਲ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਵਧੇਰੇ ਮੁਸਤੈਦ ਰਹਿਣ ਅਤੇ ਪਿੰਡਾਂ ਵਿੱਚ ਗਸ਼ਤ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ ਹਨ।  ਡੀਸੀ ਦੀਆਂ ਹਦਾਇਤਾਂ ਉੱਤੇ ਅਮਲ ਕਰਦਿਆਂ ਸਬ ਡਵੀਜ਼ਨਾਂ ਅੰਦਰ ਐਸਡੀਐਮ ਤੇ ਡੀਐਸਪੀ ਦੀ ਨਿਗਰਾਨੀ ਹੇਠ ਪਿੰਡਾਂ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ ਤਾਂ ਜੋ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।  ਇਸੇ ਤਹਿਤ ਐੱਸ ਡੀ ਐਮ ਮਹਿਲ ਕਲਾਂ ਕ੍ਰਿਤਿਕਾ ਗੋਇਲ ਵਲੋਂ ਚੁਹਾਨਕੇ ਕਲਾਂ ਦਾ ਦੌਰਾ ਕੀਤਾ ਗਿਆ। ਓਹਨਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਖੇਤ ਵਿੱਚ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਦੀ ਕਾਰਵਾਈ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਤੁਰੰਤ ਇਸ ਬਾਰੇ ਸੂਚਨਾ ਦਿੱਤੀ ਜਾਵੇ।ਉਨ੍ਹਾਂ ਦੱਸਿਆ ਕਿ ਰਹਿੰਦ ਖੂਹੰਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਲਾਕੇ ਵਿਚ ਫਾਇਰ ਬ੍ਰਿਗੇਡ ਦੇ ਦਸਤੇ ਪੂਰੀ ਤਰ੍ਹਾਂ ਮੁਸਤੈਦ ਹਨ ਅਤੇ ਜਿਵੇਂ ਹੀ ਕਿਸੇ ਖੇਤ ਵਿੱਚ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੁੰਦੀ ਹੈ, ਤਾਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾ ਰਹੀਆਂ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਅਤੇ ਵਾਤਾਵਰਣ ਦੇ ਹੋ ਰਹੇ ਪ੍ਰਦੂਸ਼ਣ ਨੂੰ ਫੌਰੀ ਤੌਰ ’ਤੇ ਰੋਕਿਆ ਜਾ ਸਕੇ।ਓਹਨਾਂ ਕਿਹਾ ਕਿ ਨਾੜ ਸਾੜਨ ਨਾਲ ਪੈਦਾ ਹੋ ਰਿਹਾ ਪ੍ਰਦੂਸ਼ਣ, ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਲਈ ਘਾਤਕ ਸਿੱਧ ਹੁੰਦਾ ਹੈ ਅਤੇ ਰਾਹਗੀਰਾਂ ਨੂੰ ਵਾਹਨ ਚਲਾਉਣ ਸਮੇਂ ਵੀ ਜ਼ੋਖਿਮ ਉਠਾਉਣਾ ਪੈਂਦਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਓਹਨਾਂ ਕਿਸਾਨਾਂ ਨੂੰ ਨਾੜ ਨੂੰ ਸਾੜਨ ਦੀ ਬਜਾਏ ਵਾਤਾਵਰਨ ਪੱਖੀ ਪ੍ਰਬੰਧਨ ਕਰਨ ਦੀ ਅਪੀਲ ਕੀਤੀ। 

Punjab

ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ’ਚ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 11 ਮਈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 8 ਵਿਚ ਕਰੀਬ 58 ਲੱਖ ਰੁਪਏ ਦੀ ਲਾਗਤ ਨਾਲ ਸਵਾ ਦੋ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਬਿਨਾ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬੇਹਤਰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣਾ ਉਨ੍ਹਾਂ ਦੀ ਤਰਜ਼ੀਹ ਹੈ।ਵਿਧਾਇਕ ਜਿੰਪਾ ਨੇ ਕਿਹਾ ਕਿ ਵਾਰਡ ਨੰਬਰ 8 ਦੇ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਮੌਜੂਦਾ ਕਾਰਜਕਾਲ ਦੌਰਾਨ ਇਸ ਵਾਰਡ ਵਿਚ ਹੁਣ ਤੱਕ ਲਗਭਗ ਢਾਈ ਕਰੋੜ ਰੁਪਏ ਦੀ ਰਾਸ਼ੀ ਵੱਖ-ਵੱਖ ਵਿਕਾਸ ਕੰਮਾਂ ’ਤੇ ਖਰਚ ਕੀਤੀ ਜਾ ਚੁੱਕੀ ਹੈ। ਇਸ ਵਿਚ ਸੜਕ ਨਿਰਮਾਣ, ਗਲੀਆਂ ਦੀ ਮੁਰੰਮਤ, ਸੀਵਰੇਜ ਵਿਵਸਥਾ ਅਤੇ ਹੋਰ ਲੋਕ ਹਿੱਤ ਦੇ ਕੰਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਵਾਰਡ ਦੇ ਵਿਕਾਸ ਨੂੰ ਗਤੀ ਦਿੱਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਸਥਾਨਕ ਨਿਵਾਸੀਆਂ ਨੇ ਵੀ ਸੜਕ ਨਿਰਮਾਣ ਕੰਮ ਸ਼ੁਰੂ ਹੋਣ ’ਤੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਾਲ ਹਲਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਸਲਰ ਮੁਖੀ ਰਾਮ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ। 

Punjab

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸ੍ਰੀ ਮੁਕਤਸਰ ਸਾਹਿਬ, 11 ਮਈ 2026*-  ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਪਾਸੋਂ ਆਸ਼ੀਰਵਾਦ, ਸਿਰੋਪੇ ਅਤੇ ਚਿੱਤਰ ਪ੍ਰਾਪਤ ਕੀਤੇ। ਲੋਕਾਂ ਦੇ ਉਤਸ਼ਾਹ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੁੱਟ ਪਾਊ ਰਾਜਨੀਤੀ ‘ਤੇ ਤਿੱਖਾ ਹਮਲਾ ਬੋਲਦੇ ਹੋਏ ਐਲਾਨ ਕੀਤਾ ਕਿ ਸਿਆਸੀ ਲਾਭ ਲਈ ਪੰਜਾਬ ਦੀ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਦੇ ਵੀ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿ ਪੰਜਾਬ ਵਿਰੋਧੀ ਤਾਕਤਾਂ ਫਿਰਕੂ ਧਰੁਵੀਕਰਨ ਰਾਹੀਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਵਾਪਸ ਖਿੱਚਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਮਿੱਟੀ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਸਭ ਕੁਝ ਪੈਦਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਡਰ ਅਤੇ ਫੁੱਟ ਫੈਲਾਉਣ ਦੀ ਹਰ ਕੋਸ਼ਿਸ਼ ਨੂੰ ਇੱਕਜੁੱਟ ਹੋ ਕੇ ਹਰਾਉਣਗੇ। ਭਾਜਪਾ ‘ਤੇ “ਭਾਈਚਾਰਿਆਂ ਵਿਚਕਾਰ ਵੰਡੀਆਂ ਪਾਉਣ ਦੀ ਰਾਜਨੀਤੀ” ਦਾ ਨਿਸ਼ਾਨਾ ਲਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਰ ਤਿਉਹਾਰ ਇਕੱਠੇ ਮਨਾਉਂਦਾ ਹੈ ਅਤੇ ਅਜਿਹੇ ਏਜੰਡਿਆਂ ਨੂੰ ਸਖ਼ਤੀ ਨਾਲ ਰੱਦ ਕਰੇਗਾ। ਨਾਲ ਹੀ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026 ਇਹ ਯਕੀਨੀ ਬਣਾਏਗਾ ਕਿ ਬੇਅਦਬੀ ਦਾ ਕੋਈ ਵੀ ਦੋਸ਼ੀ ਕਾਨੂੰਨ ਦੀਆਂ ਕਮੀਆਂ ਦਾ ਫਾਇਦਾ ਉਠਾ ਕੇ ਸਜ਼ਾ ਤੋਂ ਬਚ ਨਾ ਸਕੇ। ਲੋਕ ਮਿਲਣੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨਫ਼ਰਤ ਅਤੇ ਵੰਡ ਪਾਊ ਰਾਜਨੀਤੀ ਦੇ ਵਿਰੁੱਧ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਪੰਜਾਬੀਆਂ ਨੂੰ ਸੂਬੇ ਨੂੰ ਕਾਲੇ ਦਿਨਾਂ ਵਿੱਚ ਵਾਪਸ ਧੱਕਣ ਦੇ ਉਦੇਸ਼ ਨਾਲ ਕੀਤੇ ਜਾਣ ਵਾਲੇ ਹਰ ਯਤਨ ਨੂੰ ਹਰਾਉਣ ਲਈ ਇੱਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਆਪਸੀ ਪਿਆਰ, ਸਹਿਣਸ਼ੀਲਤਾ ਅਤੇ ਸਦਭਾਵਨਾ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ, “ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਅਤੇ ਇਸ ‘ਤੇ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਕੁਝ ਵੀ ਉੱਗ ਸਕਦਾ ਹੈ। ਲੋਕਾਂ ਵਿੱਚ ਸਮਾਜਿਕ ਸਾਂਝ ਪਹਿਲਾਂ ਹੀ ਬਹੁਤ ਮਜ਼ਬੂਤ ਹੈ ਅਤੇ ਲੋਕਾਂ ਨੂੰ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਇਕੱਠੇ ਹੋਣਾ ਚਾਹੀਦਾ ਹੈ।” ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦੇ ਵਿਰੁੱਧ ਫੁੱਟ ਪਾਊ ਤਾਕਤਾਂ ਨੂੰ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਜੋ ਲੋਕ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਪੰਜਾਬ ਦੇ ਦੁਸ਼ਮਣ ਹਨ ਕਿਉਂਕਿ ਉਹ ਸੂਬੇ ਨੂੰ ਫਿਰ ਤੋਂ ਕਾਲੇ ਦਿਨਾਂ ਵਿੱਚ ਧੱਕਣਾ ਚਾਹੁੰਦੇ ਹਨ।” ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਂ ਪਾਰਟੀ ਨੇ ਫੁੱਟ ਪਾਊ ਰਾਜਨੀਤੀ ਰਾਹੀਂ ਮਹਾਰਾਸ਼ਟਰ, ਹਰਿਆਣਾ, ਬਿਹਾਰ, ਉੱਤਰ ਪ੍ਰਦੇਸ਼ ਅਤੇ ਬੰਗਾਲ ਵਿੱਚ ਸੱਤਾ ਹਾਸਲ ਕੀਤੀ ਹੈ, ਪਰ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਵੇਗੀ ਕਿਉਂਕਿ ਪੰਜਾਬੀ ਹਰ ਤਿਉਹਾਰ ਇਕੱਠੇ ਮਨਾਉਂਦੇ ਹਨ। ਉਨ੍ਹਾਂ ਕਿਹਾ, “ਕੁਝ ਰਾਜਨੀਤਿਕ ਪਾਰਟੀਆਂ ਧਰਮ ਦੇ ਨਾਮ ‘ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਭਾਜਪਾ ਦੀ ਰਾਜਨੀਤੀ ਭਾਈਚਾਰਿਆਂ ਵਿੱਚ ਫੁੱਟ ਪਾਉਣ ਅਤੇ ਫਿਰ ਵੋਟਾਂ ਲਈ ਦੋਵਾਂ ਧਿਰਾਂ ਨੂੰ ਡਰਾਉਣ ਦੇ ਆਲੇ-ਦੁਆਲੇ ਘੁੰਮਦੀ ਹੈ। ਪੰਜਾਬ ਨੂੰ ਅਜਿਹੀਆਂ ਤਾਕਤਾਂ ਨੂੰ ਪੂਰੀ ਤਰ੍ਹਾਂ ਰੱਦ ਕਰਨਾ ਚਾਹੀਦਾ ਹੈ ਕਿਉਂਕਿ ਸੂਬਾ ਪਹਿਲਾਂ ਹੀ ਪਿਛਲੇ ਸਮੇਂ ਵਿੱਚ ਕਾਲੇ ਦਿਨ ਦੇਖ ਚੁੱਕਾ ਹੈ ਜਿਸ ਨੇ ਇਸਦੇ ਵਿਕਾਸ ਨੂੰ ਪਟੜੀ ਤੋਂ ਉਤਾਰ ਦਿੱਤਾ ਸੀ।” “ਸ਼ੁਕਰਾਨਾ ਯਾਤਰਾ” ਬਾਰੇ ਬੋਲਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਯਾਤਰਾ ਪਰਮਾਤਮਾ ਦਾ ਧੰਨਵਾਦ ਕਰਨ ਲਈ ਕੀਤੀ ਹੈ ਜਿਸਨੇ ਉਨ੍ਹਾਂ ਨੂੰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ ਸੋਧ ਐਕਟ, 2026 ਨੂੰ ਲਾਗੂ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸੰਗਤ ਦੇ ਵੱਡੇ ਇਕੱਠ ਨੇ ਉਨ੍ਹਾਂ ਦਾ ਸਵਾਗਤ ਅਸ਼ੀਰਵਾਦ, ਫੁੱਲਾਂ ਅਤੇ ਸਿਰੋਪਿਆਂ ਨਾਲ ਕੀਤਾ ਗਿਆ, ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਏ ਗਏ ਸਨ। ਉਨ੍ਹਾਂ ਕਿਹਾ, “ਤੇਜ਼ ਗਰਮੀ ਦੇ ਬਾਵਜੂਦ, ਮਾਵਾਂ, ਭੈਣਾਂ ਅਤੇ ਲੱਖਾਂ ਲੋਕ ਰਸਤੇ ‘ਤੇ ਇਕੱਠੇ ਹੋਏ ਹਨ। ਮੈਂ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਆਪਣਾ ਆਸ਼ੀਰਵਾਦ ਅਤੇ ਸਮਰਥਨ ਦਿੱਤਾ।” ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਤਾਂ ਲੱਖਾਂ ਲੋਕਾਂ ਦੀ ਮਾਨਸਿਕਤਾ ਨੂੰ ਬਹੁਤ ਠੇਸ ਪਹੁੰਚੀ। ਉਨ੍ਹਾਂ ਕਿਹਾ ਕਿ ਹਮੇਸ਼ਾ ਉਮੀਦ ਸੀ ਕਿ ਦੋਸ਼ੀਆਂ ਨੂੰ ਫੜਿਆ ਜਾਵੇਗਾ ਅਤੇ ਸਜ਼ਾ ਦਿੱਤੀ ਜਾਵੇਗੀ, ਪਰ ਕਾਨੂੰਨ ਵਿੱਚ ਕਮੀਆਂ ਨੇ ਉਨ੍ਹਾਂ ਨੂੰ ਆਪਣੇ ਆਪ ਨੂੰ ਮਾਨਸਿਕ ਰੋਗੀ ਐਲਾਨ ਕੇ ਸਜ਼ਾ ਤੋਂ ਬਚਣ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਈ ਵਾਰ, ਦੋਸ਼ੀ ‘ਮੇਰਾ ਮਨ ਪਰੇਸ਼ਾਨ ਹੈ’ ਜਾਂ ‘ਉਹ ਮਾਨਸਿਕ ਤੌਰ ‘ਤੇ ਬਿਮਾਰ ਹੈ’ ਕਹਿ ਕੇ ਫਾਂਸੀ ਦੇ ਤਖ਼ਤੇ ਤੋਂ ਬਚ ਗਏ, ਅਤੇ ਉਹ ਆਜ਼ਾਦ ਹੋ ਗਏ।” ਹਾਲਾਂਕਿ, ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਮਾਨਸਿਕ ਰੋਗੀ ਦਾ ਦਾਅਵਾ ਕਰਨ ਵਾਲਾ ਵਿਅਕਤੀ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਕਿਉਂ ਨਿਸ਼ਾਨਾ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ “ਜੇਕਰ ਕੋਈ ਸੱਚਮੁੱਚ ਮਾਨਸਿਕ ਤੌਰ ‘ਤੇ ਬਿਮਾਰ ਹੈ, ਤਾਂ ਉਹ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਕਿਉਂ ਨਿਸ਼ਾਨਾ ਬਣਾਉਂਦਾ ਹੈ? ਉਹ ਰੇਲਗੱਡੀ ਦੇ ਇੰਜਣ ਨਾਲ ਕਿਉਂ ਨਹੀਂ ਟਕਰਾਉਂਦਾ ਜਾਂ ਬਿਜਲੀ ਦੀਆਂ ਤਾਰਾਂ ਨੂੰ ਕਿਉਂ ਨਹੀਂ ਛੂਹਦਾ? ਸੱਚਾਈ ਇਹ ਹੈ ਕਿ ਅਜਿਹੀਆਂ ਕਾਰਵਾਈਆਂ ਅਕਸਰ ਜਾਣਬੁੱਝ ਕੇ ਅਤੇ ਯੋਜਨਾਬੱਧ ਢੰਗ ਨਾਲ ਕੀਤੀਆਂ ਜਾਂਦੀਆਂ ਸਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਨਵੇਂ ਕਾਨੂੰਨ ਰਾਹੀਂ ਅਜਿਹੀਆਂ ਕਮੀਆਂ ਨੂੰ ਦੂਰ ਕਰ ਦਿੱਤਾ ਹੈ, ਜਿਸ ਵਿੱਚ ਇੱਕ ਧਾਰਾ ਸ਼ਾਮਲ ਕੀਤੀ ਗਈ ਹੈ ਕਿ ਭਾਵੇਂ ਕਿਸੇ ਨੂੰ ਡਾਕਟਰੀ ਤੌਰ ‘ਤੇ ਮਾਨਸਿਕ ਰੋਗੀ ਐਲਾਨਿਆ ਜਾਂਦਾ ਹੈ, ਉਨ੍ਹਾਂ ਦੇ ਰੱਖਿਅਕ, ਮਾਪੇ, ਸਰਪ੍ਰਸਤ ਜਾਂ ਦੇਖਭਾਲ ਕਰਨ ਵਾਲਿਆਂ ਨੂੰ ਵੀ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ, “ਘੱਟੋ-ਘੱਟ ਦਸ ਸਾਲਾਂ ਲਈ ਕੋਈ ਜ਼ਮਾਨਤ ਨਹੀਂ ਹੋਵੇਗੀ ਅਤੇ ਗੰਭੀਰ ਮਾਮਲਿਆਂ ਵਿੱਚ ਸਜ਼ਾ ਉਮਰ ਕੈਦ ਤੱਕ ਵਧ ਸਕਦੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਹ ਬਿੱਲ ਲਿਆਉਣ ਲਈ ਬਲ-ਬੁੱਧੀ ਬਖਸ਼ੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਾਨੂੰਨ ਨੂੰ ਧਿਆਨ ਨਾਲ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਕਮੀਆਂ ਇਸਨੂੰ ਕਮਜ਼ੋਰ ਨਾ ਕਰ ਸਕਣ। ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਦੇ ਵੀ ਇਸ ਕਾਨੂੰਨ ਦਾ ਸਮਰਥਨ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਦੇ ਆਪਣੇ ਨਾਮ ਬੇਅਦਬੀ ਦੀਆਂ ਘਟਨਾਵਾਂ ਨਾਲ ਜੁੜੇ ਹੋਏ ਸਨ। ਉਨ੍ਹਾਂ ਕਿਹਾ, “ਲੋਕ ਉਨ੍ਹਾਂ ਨੂੰ ਇਹ ਮੰਨ ਕੇ ਵੋਟ

Punjab

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਚੰਡੀਗੜ੍ਹ/ਐਸਏਐਸ ਨਗਰ, 11 ਮਈ:–ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਮੋਹਾਲੀ ਦੇ 30 ਵਿੱਚੋਂ 25 ਕੈਡਿਟਾਂ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿਖੇ 157ਵੇਂ ਕੋਰਸ ਲਈ ਐਨਡੀਏ (1) ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਯੂਪੀਐਸਸੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਪ੍ਰਾਪਤ ਕੀਤੀ ਸ਼ਾਨਦਾਰ 83 ਫ਼ੀਸਦ ਦੀ ਸਫਲਤਾ ਦਰ ਇਹ ਦਰਸਾਉਂਦੀ ਹੈ ਕਿ ਸੰਸਥਾ ਨੇ ਆਪਣੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਸਫਲਤਾ ਦਰ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਹੁਣ ਇਹ 25 ਕੈਡੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਦੇਣਗੇ ਜੋ ਕਿ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਦਾਖਲੇ ਦਾ ਆਖਰੀ ਸਕ੍ਰੀਨਿੰਗ ਪੜਾਅ ਹੈ। ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਐਸਐਸਬੀ ਇੰਟਰਵਿਊ ਅਤੇ ਅਗਲੇਰੀ ਸਿਖਲਾਈ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਹਨ। ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਦ੍ਰਿੜ ਵਚਨਬੱਧਤਾ ਨੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀਐਸਐਮ ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੂਪੀਐਸਸੀ ਪਾਸ ਕਰਨਾ ਇੱਕ ਮੀਲ ਪੱਥਰ ਹੈ ਪਰ ਐਸਐਸਬੀ ਅਸਲ ਪ੍ਰੀਖਿਆ ਹੈ। ਉਨ੍ਹਾਂ ਕੈਡਿਟਾਂ ਨੂੰ ਇਮਾਨਦਾਰੀ ਅਤੇ ਸਵੈ -ਪੜਚੋਲ ਨਾਲ ਆਪਣੇ ਮਨ ਨੂੰ ਇਕਾਗਰ ਅਤੇ ਸਿੱਖਿਅਤ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਫੈਕਲਟੀ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਨੇ ਇਹਨਾਂ ਨਤੀਜਿਆਂ ਲਈ ਸਖ਼ਤ ਮਿਹਨਤ ਕੀਤੀ। ਉਨ੍ਹਾਂ ਦੱਸਿਆ ਕਿ ਸੰਸਥਾ ਦੇ 25 ਕੈਡਿਟ ਇਸ ਸਾਲ ਜੂਨ ਵਿੱਚ ਸ਼ੁਰੂ ਹੋਣ ਵਾਲੇ ਐਨਡੀਏ, ਟੀਈਐਸ (ਤਕਨੀਕੀ ਐਂਟਰੀ ਸਕੀਮ) ਅਤੇ ਸੀਡੀਐਸ ਕੋਰਸਾਂ ਵਿੱਚ ਸ਼ਾਮਲ ਹੋਣ ਲਈ ਕਾਲ ਲੈਟਰਾਂ ਦੀ ਉਡੀਕ ਕਰ ਰਹੇ ਹਨ।  

Scroll to Top