*ਸੰਗਰੂਰ, 9 ਮਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਰਾਹੀਂ ਡਰਾਉਣ-ਧਮਕਾਉਣ ਅਤੇ ਬਦਲਾਖੋਰੀ ਦੇ ਸਿਆਸੀ ਹੱਥਕੰਡਿਆਂ ਅੱਗੇ ਪੰਜਾਬ ਕਦੇ ਵੀ ਨਹੀਂ ਝੁਕੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਉਤੇ ਇਕ ਸਾਲ ਵਿੱਚ ਤਿੰਨ ਵਾਰ ਅਤੇ ਇਕ ਮਹੀਨੇ ਵਿੱਚ ਦੋ ਵਾਰ ਈ.ਡੀ. ਦੀ ਰੇਡ ਦੌਰਾਨ ਕੁਝ ਵੀ ਹੱਥ ਨਹੀਂ ਲੱਗਾ। ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਅਜਿਹੀ ਛਾਪੇਮਾਰੀ ਸਿਰਫ ਉਨ੍ਹਾਂ ਸੂਬਿਆਂ ਵਿੱਚ ਕਿਉਂ ਕੀਤੀ ਜਾਂਦੀ ਹੈ, ਜਿੱਥੇ ਭਾਜਪਾ ਸੱਤਾ ਵਿੱਚ ਨਹੀਂ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਮੋਦੀ ਸਰਕਾਰ ਦਾ ਅਸਲ ਇਰਾਦਾ ਕਾਲੇ ਧਨ ਦੀ ਵਾਪਸੀ ਨਹੀਂ, ਸਗੋਂ ਵਿਰੋਧੀ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਉਣਾ ਸੀ। ਉਨ੍ਹਾਂ ਨੇ ਮਿਸਾਲ ਦਿੰਦੇ ਹੋਏ ਕਿਹਾ ਕਿ ਜਿੱਥੇ ਜਾਂਚ ਏਜੰਸੀ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਆਗੂ ਬਾਅਦ ਵਿੱਚ ਭਗਵਾਂ ਪਾਰਟੀ ਵਿੱਚ ਸ਼ਾਮਲ ਹੋ ਗਏ ਅਤੇ ਰਾਜਨੀਤਿਕ ਸਰਪ੍ਰਸਤੀ ਪ੍ਰਾਪਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਵਾਲਾ ਸੂਬਾ ਪੰਜਾਬ, ਔਰੰਗਜ਼ੇਬ ਦੇ ਜ਼ੁਲਮ ਅੱਗੇ ਵੀ ਨਹੀਂ ਝੁਕਿਆ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਕਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਵੀ ਨਹੀਂ ਝੁਕੇਗਾ ਅਤੇ ਇਹ ਵੀ ਕਿਹਾ ਕਿ ਭਾਜਪਾ-ਈਡੀ ਗੱਠਜੋੜ ਦਾ ਪਤਨ ਪੰਜਾਬ ਤੋਂ ਹੀ ਸ਼ੁਰੂ ਹੋਵੇਗਾ।ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ), ਕੇਂਦਰੀ ਜਾਂਚ ਬਿਊਰੋ (ਸੀਬੀਆਈ), ਆਮਦਨ ਕਰ ਵਿਭਾਗ ਅਤੇ ਇੱਥੋਂ ਤੱਕ ਕਿ ਚੋਣ ਕਮਿਸ਼ਨ ਵਰਗੀਆਂ ਸੰਵਿਧਾਨਕ ਸੰਸਥਾਵਾਂ ਵੀ ਹੁਣ ਆਜ਼ਾਦ ਤੌਰ ‘ਤੇ ਕੰਮ ਨਹੀਂ ਕਰ ਰਹੀਆਂ ਸਨ ਅਤੇ ਇਸ ਦੀ ਬਜਾਏ ਗੈਰ-ਭਾਜਪਾ ਸ਼ਾਸਿਤ ਸੂਬਿਆਂ, ਖਾਸ ਕਰਕੇ ਪੰਜਾਬ ਨੂੰ ਰਾਜਨੀਤਿਕ ਉਦੇਸ਼ਾਂ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਇਨ੍ਹਾਂ ਸੰਸਥਾਵਾਂ ਨੂੰ ਨੇਤਾਵਾਂ, ਕਾਰੋਬਾਰੀਆਂ ਅਤੇ ਲੋਕ ਨੁਮਾਇੰਦਿਆਂ ਨੂੰ ਧਮਕਾਉਣ ਲਈ ਸਿਆਸੀ ਧੱਕੇਸ਼ਾਹੀ ਦੇ ਸੰਦਾਂ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ, “ਆਪਣੀ ਡਿਊਟੀ ਨਿਰਪੱਖਤਾ ਨਾਲ ਨਿਭਾਉਣ ਦੀ ਬਜਾਏ ਇਨ੍ਹਾਂ ਸੰਸਥਾਵਾਂ ਨੂੰ ਹੁਣ ਸਿਆਸੀ ਹਿਸਾਬ-ਕਿਤਾਬ ਤੈਅ ਕਰਨ ਅਤੇ ਲੋਕਤੰਤਰ ਤੌਰ ‘ਤੇ ਚੁਣੀਆਂ ਗਈਆਂ ਸਰਕਾਰਾਂ ਨੂੰ ਅਸਥਿਰ ਕਰਨ ਲਈ ਵਰਤਿਆ ਜਾ ਰਿਹਾ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਦੇਸ਼ ਭਰ ਵਿੱਚ ਉਹੀ ਤਰੀਕਾ ਅਪਣਾਇਆ ਹੈ ਜਿੱਥੇ ਛਾਪੇਮਾਰੀ ਭ੍ਰਿਸ਼ਟਾਚਾਰ ਨੂੰ ਬੇਨਕਾਬ ਕਰਨ ਜਾਂ ਕਾਲੇ ਧਨ ਨੂੰ ਵਾਪਸ ਲੈਣ ਲਈ ਨਹੀਂ, ਸਗੋਂ ਲੋਕਾਂ ‘ਤੇ ਰਾਜਨੀਤਿਕ ਦਬਾਅ ਪਾਉਣ ਲਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ, “ਭਾਜਪਾ ਦਾ ਸੁਨੇਹਾ ਸਪੱਸ਼ਟ ਹੈ-ਜਾਂ ਤਾਂ ਭਾਜਪਾ ਵਿੱਚ ਸ਼ਾਮਲ ਹੋਵੋ ਜਾਂ ਛਾਪੇਮਾਰੀ ਤੇ ਜਾਂਚ ਰਾਹੀਂ ਪ੍ਰੇਸ਼ਾਨੀ ਦਾ ਸਾਹਮਣਾ ਕਰੋ।”ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਹਾਲੀਆ ਮਾਮਲੇ ਦਾ ਹਵਾਲਾ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਰਿਹਾਇਸ਼, ਯੂਨੀਵਰਸਿਟੀ ਅਤੇ ਵਪਾਰਕ ਅਦਾਰਿਆਂ ‘ਤੇ ਦੋ ਦਿਨਾਂ ਲਈ ਛਾਪੇਮਾਰੀ ਕੀਤੀ ਗਈ। ਉਨ੍ਹਾਂ ਸਵਾਲ ਕੀਤਾ, “ਜਿਸ ਪਲ ਉਹ ਭਾਜਪਾ ਵਿੱਚ ਸ਼ਾਮਲ ਹੋਏ, ਛਾਪੇਮਾਰੀ ਬੰਦ ਹੋ ਗਈ ਅਤੇ ਇਸ ਦੀ ਬਜਾਏ ਉਨ੍ਹਾਂ ਨੂੰ ਕੇਂਦਰ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਗਈ। ਇਹ ਏਜੰਸੀਆਂ ਦੀ ਰਾਜਨੀਤਿਕ ਦੁਰਵਰਤੋਂ ਦੀ ਜਿਉਂਦੀ ਜਾਗਦੀ ਮਿਸਾਲ ਹੈ?”ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਚਾਲਾਂ ਪੰਜਾਬ ਵਿੱਚ ਕਦੇ ਸਫਲ ਨਹੀਂ ਹੋਣਗੀਆਂ। ਉਨ੍ਹਾਂ ਕਿਹਾ, “ਅਸੀਂ ਆਪਣੀ ਸ਼ੁਰੂਆਤ ਤੋਂ ਹੀ ਵਿਰੋਧੀ ਹਾਲਾਤਾਂ ਦਾ ਸਾਹਮਣਾ ਕੀਤਾ ਹੈ। ਪੰਜਾਬ ਨੇ ਕਦੇ ਵੀ ਧਮਕੀਆਂ ਅੱਗੇ ਨਹੀਂ ਝੁਕਿਆ ਹੈ ਅਤੇ ਨਾ ਹੀ ਕਦੇ ਕਰੇਗਾ।”ਕੈਬਨਿਟ ਮੰਤਰੀ ਅਤੇ ਕਾਰੋਬਾਰੀ ਸੰਜੀਵ ਅਰੋੜਾ ਦੇ ਨਿਵਾਸ ‘ਤੇ ਈਡੀ ਦੀ ਕਾਰਵਾਈ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਾਰ-ਵਾਰ ਛਾਪਿਆਂ ਤੋਂ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ, “ਇਹ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਛਾਪੇਮਾਰੀ ਸਿਰਫ ਡਰ ਪੈਦਾ ਕਰਨ, ਦਬਾਅ ਬਣਾਉਣ ਅਤੇ ਰਾਜਨੀਤਿਕ ਵਿਰੋਧੀਆਂ ਦੀ ਬਾਂਹ ਮਰੋੜਨ ਲਈ ਹਨ ਪਰ ਪੰਜਾਬ ਅਜਿਹੀਆਂ ਚਾਲਾਂ ਅੱਗੇ ਨਹੀਂ ਝੁਕੇਗਾ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੇਤਾਵਨੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਮਹਾਨ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ। ਇਹ ਧਰਤੀ ਔਰੰਗਜ਼ੇਬ ਦੇ ਜਾਬਰ ਅੱਗੇ ਨਹੀਂ ਝੁਕੀ ਅਤੇ ਨਾ ਹੀ ਇਹ ਮੋਦੀ ਅੱਗੇ ਝੁਕੇਗੀ।” ਉਨ੍ਹਾਂ ਅੱਗੇ ਕਿਹਾ ਕਿ ਈਡੀ ਅਤੇ ਭਾਜਪਾ ਵਿਚਕਾਰ “ਅਨੈਤਿਕ ਗੱਠਜੋੜ” ਦਾ ਅੰਤ ਪੰਜਾਬ ਤੋਂ ਹੀ ਸ਼ੁਰੂ ਹੋਵੇਗਾ।ਮੁੱਖ ਮੰਤਰੀ ਨੇ ਅੱਗੇ ਸਵਾਲ ਕੀਤਾ ਕਿ ਈਡੀ ਦੇ ਛਾਪੇ ਮੁੱਖ ਤੌਰ ‘ਤੇ ਵਿਰੋਧੀ ਧਿਰਾਂ ਦੀਆਂ ਸਰਕਾਰਾਂ ਵਾਲੇ ਸੂਬਿਆਂ ਵਿੱਚ ਕਿਉਂ ਕੀਤੇ ਜਾਂਦੇ ਹਨ ਜਦੋਂ ਕਿ ਭਾਜਪਾ ਸ਼ਾਸਿਤ ਸੂਬੇ ਇਸ ਤੋਂ ਬਾਹਰ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਤੋਂ ‘ਆਪ’ ਸਰਕਾਰ ਨੇ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਪਾਸ ਕੀਤਾ ਹੈ, ਭਾਜਪਾ ਭੜਕ ਗਈ ਹੈ ਅਤੇ ਸੂਬਾਈ ਲੀਡਰਸ਼ਿਪ ਨੂੰ ਡਰਾਉਣ ਦੀਆਂ ਆਪਣੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ।ਉਨ੍ਹਾਂ ਕਿਹਾ, “ਇੱਕ ਸਾਲ ਵਿੱਚ ਤੀਜੀ ਵਾਰ, ਸੰਜੀਵ ਅਰੋੜਾ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਪਹਿਲਾਂ ਵੀ ਕੁਝ ਨਹੀਂ ਮਿਲਿਆ ਸੀ ਅਤੇ ਹੁਣ ਕੁਝ ਨਹੀਂ ਮਿਲੇਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਮੋਦੀ ਸਰਕਾਰ ਨੂੰ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਮਜਬੂਰ ਕੀਤਾ ਸੀ ਅਤੇ ਹੁਣ ਕੇਂਦਰ ਪੰਜਾਬੀਆਂ ਨੂੰ ਤੰਗ-ਪ੍ਰੇਸ਼ਾਨ, ਬਦਨਾਮ ਅਤੇ ਨਿਸ਼ਾਨਾ ਬਣਾ ਕੇ ਬਦਲਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ, “ਇਨ੍ਹਾਂ ਈਡੀ ਛਾਪਿਆਂ ਦਾ ਉਦੇਸ਼ ਵਸੂਲੀ ਨਹੀਂ, ਸਗੋਂ ਨੇਤਾਵਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਲਈ ਰਾਜਨੀਤਿਕ ਦਬਾਅ ਹੈ।”ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਕੋਲ ਜ਼ੁਲਮ ਦਾ ਵਿਰੋਧ ਕਰਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਕਰਨ ਦੀ ਸ਼ਾਨਦਾਰ ਵਿਰਾਸਤ ਹੈ। ਉਨ੍ਹਾਂ ਅੱਗੇ ਕਿਹਾ, “ਦਬਾਅ ਦੀ ਰਾਜਨੀਤੀ ਕਿਤੇ ਹੋਰ ਕੰਮ ਕਰ ਸਕਦੀ ਹੈ, ਪਰ ਪੰਜਾਬ ਕਦੇ ਵੀ ਧਮਕੀਆਂ ਜਾਂ ਜ਼ਬਰਦਸਤੀ ਅੱਗੇ ਨਹੀਂ ਝੁਕੇਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਜ਼ਾਲਮ ਤਾਕਤਾਂ ਨੂੰ ਸਦਾ ਮੂੰਹ ਤੋੜਵਾਂ ਜਵਾਬ ਦਿੱਤਾ ਹੈ ਅਤੇ ਇੱਥੋਂ ਦੇ ਲੋਕ ਜਾਣਦੇ ਹਨ ਕਿ ਚੁਣੌਤੀਪੂਰਨ ਹਾਲਾਤਾਂ ਵਿੱਚ ਵੀ ਆਪਣੇ ਅਧਿਕਾਰਾਂ ਅਤੇ ਮਾਣ-ਸਨਮਾਨ ਦੀ ਰੱਖਿਆ ਕਿਵੇਂ ਕਰਨੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਨੇ ਚੰਡੀਗੜ੍ਹ, ਭਾਖੜਾ, ਦਰਿਆਈ ਪਾਣੀਆਂ ਅਤੇ ਪੰਜਾਬ ਯੂਨੀਵਰਸਿਟੀ ਸਮੇਤ ਮਹੱਤਵਪੂਰਨ ਮੁੱਦਿਆਂ ‘ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕੀਤਾ ਹੈ। ਉਨ੍ਹਾਂ ਕਿਹਾ,”ਕੇਂਦਰ ਨੇ ਪੰਜਾਬ ਦਾ ਆਰ.ਡੀ.ਐਫ. ਫੰਡ ਸਮੇਤ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਰੋਕੇ ਹੋਏ ਹਨ ਤਾਂ ਕਿ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਪ੍ਰਭਾਵਿਤ ਕੀਤਾ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੌਮੀ ਖੁਰਾਕ ਸੁਰੱਖਿਆ ਅਤੇ ਸਰਹੱਦਾਂ ਦੀ ਸੁਰੱਖਿਆ ਵਿੱਚ ਪੰਜਾਬ ਦੇ ਬੇਮਿਸਾਲ ਯੋਗਦਾਨ ਦੇ ਬਾਵਜੂਦ ਸੂਬੇ ਨੂੰ ਰਾਜਨੀਤਿਕ ਤੌਰ ‘ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ,”ਪੰਜਾਬ ਰਾਸ਼ਟਰੀ ਪੂਲ ਵਿੱਚ ਕਣਕ ਅਤੇ ਚੌਲ ਦਾ ਵੱਡੀ ਮਾਤਰਾ ਵਿੱਚ ਯੋਗਦਾਨ ਪਾ ਕੇ ਦੇਸ਼ ਦਾ ਢਿੱਡ ਭਰਦਾ ਹੈ, ਜਦੋਂ ਕਿ ਪੰਜਾਬੀ ਨੌਜਵਾਨ ਬੇਮਿਸਾਲ ਹਿੰਮਤ ਅਤੇ ਕੁਰਬਾਨੀ ਨਾਲ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ।”ਫੁੱਟਪਾਊ ਰਾਜਨੀਤੀ ਦਾ ਸਖ਼ਤ ਵਿਰੋਧ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਸਮਾਜਿਕ ਤਾਣਾ-ਬਾਣਾ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਆਪਸੀ ਸਤਿਕਾਰ ਨੂੰ ਪ੍ਰਣਾਇਆ ਹੋਇਆ ਹੈ। ਉਨ੍ਹਾਂ ਕਿਹਾ, “ਪੰਜਾਬ ਦੀ