Actionpunjab

Action Punjab Logo
Breaking News

Author name: Action Punjab

Action Punjab
Punjab

ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

*ਚੰਡੀਗੜ੍ਹ, 9 ਮਈ:* ਸਵੇਰ ਦੀ ਮੱਠੀ ਧੁੱਪ ਵਿੱਚ 68 ਸਾਲਾ ਬੀਬੀ ਹਰਬੰਸ ਕੌਰ ਆਪਣੇ ਹੱਥਾਂ ਵਿੱਚ ਇੱਕ ਛੋਟਾ ਜਿਹਾ ਬੈਗ ਫੜੀ ਬੱਸ ਵਿੱਚ ਚੁੱਪਚਾਪ ਬੈਠੀ ਸੀ। ਉਸ ਦੀਆਂ ਅੱਖਾਂ ਭਰੀਆਂ ਹੋਈਆਂ ਸਨ ਪਰ ਚਿਹਰੇ ‘ਤੇ ਪੂਰਨ ਸ਼ਾਂਤੀ ਤੇ ਚਮਕ ਪਸਰੀ ਹੋਈ ਸੀ, ਜਿਵੇਂ ਸਾਲਾਂ ਦਾ ਕੋਈ ਅਧੂਰਾ ਸੁਪਨਾ ਆਖ਼ਰਕਾਰ ਪੂਰਾ ਹੋਣ ਲੱਗਾ ਹੋਵੇ। ਉਸ ਨੇ ਇੱਕ ਹਲਕੀ ਜਿਹੀ ਮੁਸਕਰਾਹਟ ਨਾਲ ਕਿਹਾ, “ਮੈਨੂੰ ਤਾਂ ਹਮੇਸ਼ਾ ਇਹੀ ਲੱਗਦਾ ਸੀ ਕਿ ਇਹ ਦਿਨ ਮੇਰੀ ਕਿਸਮਤ ਵਿੱਚ ਨਹੀਂ ਲਿਖਿਆ ਗਿਆ।” ਇਹ ਕਹਾਣੀ ਸਿਰਫ਼ ਬੀਬੀ ਹਰਬੰਸ ਕੌਰ ਦੀ ਨਹੀਂ, ਸਗੋਂ ਇਹ ਪੂਰੇ ਪੰਜਾਬ ਦੇ ਹਜ਼ਾਰਾਂ ਬਜ਼ੁਰਗਾਂ ਦੀਆਂ ਇਕ ਮੁੱਦਤ ਤੋਂ ਦੱਬੀਆਂ ਇੱਛਾਵਾਂ ਨੂੰ ਪ੍ਰਗਟ ਕਰਦੀ ਗਾਥਾ ਹੈ। ਅੱਜ, ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਰਾਹੀਂ ਅਜਿਹੇ ਬਜ਼ੁਰਗਾਂ ਦੀਆਂ ਲੰਬੇ ਸਮੇਂ ਤੋਂ ਦਿਲ ਵਿੱਚ ਹੀ ਛੁਪਾਈਆਂ ਸੱਧਰਾਂ ਪੂਰੀਆਂ ਹੋ ਰਹੀਆਂ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ, ਪੰਜਾਬ ਸਰਕਾਰ ਦੀ ਬਜ਼ੁਰਗਾਂ ਲਈ ਇੱਕ ਸਨਮਾਨਜਨਕ, ਆਰਾਮਦਾਇਕ ਅਤੇ ਰੂਹਾਨੀ ਅਨੰਦ ਦੇਣ ਵਾਲੀ ਤੀਰਥ ਯਾਤਰਾ ਕਰਾ ਕੇ ਲਿਆਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪੂਰੀ ਸੋਚ ਵਿਚਾਰ ਨਾਲ ਕੀਤੀ ਗਈ ਸੁਚੱਜੀ ਵਿਉਂਤਬੰਦੀ ਦੇ ਨਾਲ-ਨਾਲ ਵੱਡੇ ਪੱਧਰ ‘ਤੇ ਮਾਲੀ ਤੇ ਮਾਨਵੀ ਸ੍ਰੋਤਾਂ ਦੀ ਵਰਤੋਂ ਸਦਕਾ ਇਹ ਸਕੀਮ ਜਨਤਕ ਸੇਵਾ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ 1100 ਤੋਂ ਵੱਧ ਬਜ਼ੁਰਗ ਸ਼ਰਧਾਲੂ ਰੋਜ਼ਾਨਾ ਇਸ ਸਕੀਮ ਤਹਿਤ ਤੀਰਥਾਂ ਦੀ ਯਾਤਰਾ ਕਰ ਰਹੇ ਹਨ। ਉਨ੍ਹਾਂ ਦੇ ਆਰਾਮ, ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ 900 ਤੋਂ ਵੱਧ ਸਟਾਫ਼ ਮੈਂਬਰ ਤੈਨਾਤ ਕੀਤੇ ਗਏ ਹਨ, ਜੋ ਹਰ ਪੜਾਅ ‘ਤੇ ਸ਼ਰਧਾਲੂਆਂ ਦਾ ਲਗਾਤਾਰ ਪੂਰਾ ਖ਼ਿਆਲ ਰੱਖਦੇ ਹਨ ਅਤੇ ਹਰ ਲੋੜੀਂਦੀ ਸਹਾਇਤਾ ਦਿੰਦੇ ਹਨ। ਪੰਜਾਬ, ਜਿਸ ਦੀ ਧਰਤ ਦੇ ਕਣ-ਕਣ ਵਿਚ ਅਮੀਰ ਰੂਹਾਨੀ ਵਿਰਾਸਤ ਰਮੀ ਹੋਈ ਹੈ, ਦੇ ਹਰ ਪਰਿਵਾਰ ਵਿੱਚ ਆਸਥਾ ਤੇ ਸ਼ਰਧਾ ਦੀ ਮਜ਼ਬੂਤ ਭਾਵਨਾ ਹੁੰਦੀ ਹੈ। ਕਈ ਬਜ਼ੁਰਗਾਂ ਲਈ ਪਾਵਨ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨਾ ਕਦੇ ਇੱਕ ਨਾ ਪੂਰਾ ਹੋਣ ਵਾਲਾ ਸੁਪਨਾ ਸੀ, ਜੋ ਅਕਸਰ ਆਰਥਿਕ ਤੰਗੀ ਜਾਂ ਢਿੱਲੀ ਸਿਹਤ ਕਾਰਨ ਅਧੂਰਾ ਹੀ ਰਹਿ ਜਾਂਦਾ ਸੀ। ਇਸ ਸਕੀਮ ਨੇ ਉਸ ਸੁਪਨੇ ਨੂੰ ਹਕੀਕਤ ਵਿਚ ਬਦਲ ਦਿੱਤਾ ਹੈ। ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਪ੍ਰਮੁੱਖ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਂਦੀ ਹੈ। ਯਾਤਰਾ ਦੇ ਪ੍ਰੋਗਰਾਮ ਵਿੱਚ ਸ੍ਰੀ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨਾਂ ਦੇ ਨਾਲ-ਨਾਲ ਜਲ੍ਹਿਆਂਵਾਲਾ ਬਾਗ਼ ਅਤੇ ਪਾਰਟੀਸ਼ਨ ਮਿਊਜ਼ੀਅਮ ਵਰਗੇ ਮਹੱਤਵਪੂਰਨ ਵਿਰਾਸਤੀ ਸਥਾਨ ਵੀ ਵਿਖਾਏ ਜਾਂਦੇ ਹਨ, ਜੋ ਰੂਹਾਨੀ ਅਤੇ ਇਤਿਹਾਸਕ ਚੇਤਨਾ ਦਾ ਇੱਕ ਅਨੂਠਾ ਸੁਮੇਲ ਬਣ ਕੇ ਹਰ ਸ਼ਰਧਾਲੂ ਦੇ ਹਿਰਦੇ ਵਿੱਚ ਉਤਰ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਹ ਤਿੰਨ ਦਿਨਾਂ ਅਤੇ ਦੋ ਰਾਤਾਂ ਦੀ ਯਾਤਰਾ ਇਸ ਤਰਾਂ ਵਿਉਂਤੀ ਗਈ ਹੈ ਕਿ ਹਰ ਸ਼ਰਧਾਲੂ ਨੂੰ ਹਰ ਸੁੱਖ-ਸਹੂਲਤ ਅਤੇ ਪੂਰਾ ਆਰਾਮ ਮਿਲ ਸਕੇ। ਸਰਕਾਰ ਵੱਲੋਂ ਏਅਰ-ਕੰਡੀਸ਼ਨਡ ਬੱਸਾਂ ਅਤੇ ਰੇਲਗੱਡੀਆਂ, ਰਹਿਣ ਦਾ ਅਗਾਊਂ ਪ੍ਰਬੰਧ, ਸਵੱਛ ਭੋਜਨ ਅਤੇ ਚਾਦਰਾਂ, ਕੰਬਲ ਵਰਗੀਆਂ ਨਿੱਤ ਵਰਤੋਂ ਦੀਆਂ ਜ਼ਰੂਰੀ ਚੀਜ਼ਾਂ ਅਤੇ ਲੋੜ ਪੈਣ ਉਤੇ ਡਾਕਟਰੀ ਸਹੂਲਤਾਂ ਸਮੇਤ ਸਭ ਕੁਝ ਮੁਫ਼ਤ ਦਿੱਤਾ ਜਾਂਦਾ ਜਾਂਦਾ ਹੈ। ਯਾਤਰਾ ਦਾ ਹਰ ਪੱਖ ਬਜ਼ੁਰਗ ਯਾਤਰੀਆਂ ਦੀ ਲੋੜ, ਸਹੂਲਤ ਅਤੇ ਮਾਣ-ਸਨਮਾਨ ਨੂੰ ਮੁੱਖ ਰੱਖ ਕੇ ਵਿਉਂਤਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਥੋੜ੍ਹੇ ਜਿਹੇ ਅਰਸੇ ਦੌਰਾਨ ਹੀ ਇਸ ਪਹਿਲਕਦਮੀ ਨੇ ਬਹੁਤ ਵੱਡਾ ਪ੍ਰਭਾਵ ਪਾਇਆ ਹੈ। ਲਗਭਗ 100 ਬੱਸਾਂ ਦਾ ਕਾਫ਼ਲਾ ਰੋਜ਼ਾਨਾ ਲਗਭਗ 1100 ਸ਼ਰਧਾਲੂਆਂ ਨੂੰ ਤੀਰਥ ਯਾਤਰਾ ‘ਤੇ ਲੈ ਕੇ ਜਾਂਦਾ ਹੈ ਅਤੇ ਹੁਣ ਤੱਕ ਕਰੀਬ 1,10,000 ਬਜ਼ੁਰਗ ਇਸ ਸਕੀਮ ਦਾ ਲਾਹਾ ਲੈ ਚੁੱਕੇ ਹਨ। ਬਹੁਤੇ ਬਜ਼ੁਰਗਾਂ ਲਈ, ਇਹ ਪਹਿਲਕਦਮੀ ਮਹਿਜ਼ ਸਫ਼ਰ ਹੀ ਨਹੀਂ ਰਹੀ, ਸਗੋਂ ਇਹ ਉਮਰ ਭਰ ਅਧੂਰੀ ਰਹਿ ਗਈ ਇੱਛਾ ਦੀ ਪੂਰਤੀ ਦਾ ਸਾਧਨ ਬਣ ਗਈ ਹੈ। ਜੋ ਕਦੇ ਬਹੁਤ ਦੂਰ ਲੱਗਦਾ ਸੀ, ਉਹ ਹੁਣ ਪਹੁੰਚ ਵਿੱਚ ਆ ਗਿਆ ਹੈ।   ਉਨ੍ਹਾਂ ਕਿਹਾ ਕਿ ਹਜ਼ਾਰਾਂ ਬਜ਼ੁਰਗ ਪੂਰੇ ਸਨਮਾਨ ਅਤੇ ਆਰਾਮ ਨਾਲ ਉਨ੍ਹਾਂ ਰੂਹਾਨੀ ਪਲਾਂ ਦਾ ਅਨੰਦ ਮਾਣ ਰਹੇ ਹਨ, ਜਿਨ੍ਹਾਂ ਦੀ ਉਨ੍ਹਾਂ ਨੇ ਲੰਬੇ ਸਮੇਂ ਤੋਂ ਉਡੀਕ ਕੀਤੀ ਸੀ।  

Punjab

ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ

*ਚੰਡੀਗੜ੍ਹ, 9 ਮਈ:* ਪੰਜਾਬ ਦੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਰੋਪੜ ਨਹਿਰੀ ਨੈੱਟਵਰਕ ਦਾ ਪਾਣੀ ਹੁਣ ਟੇਲਾਂ ‘ਤੇ ਪੈਂਦੇ ਪਿੰਡਾਂ ਤੱਕ ਵੀ ਪਹੁੰਚ ਗਿਆ ਹੈ, ਜੋ ਉਨ੍ਹਾਂ ਕਿਸਾਨਾਂ ਲਈ ਇਕ ਬਦਲਾਅਕਾਰੀ ਸਮਾਂ ਹੈ, ਜੋ ਲੰਮੇ ਸਮੇਂ ਤੋਂ ਜ਼ਮੀਨ ਹੇਠਲੇ ਅਨਿਸ਼ਚਿਤ ਪਾਣੀ ’ਤੇ ਨਿਰਭਰ ਸਨ। ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 2025-26 ਵਿੱਚ ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਰਕਬਾ 29,488 ਏਕੜ ਤੋਂ ਵੱਧ ਕੇ 85,447 ਏਕੜ ਹੋ ਗਿਆ ਹੈ। ਇਸ ਤਹਿਤ 3,882 ਏਕੜ ਹੋਰ ਰਕਬਾ ਸ਼ਾਮਲ ਕੀਤਾ ਜਾ ਰਿਹਾ ਹੈ ਜਿਸ ਨਾਲ ਕੁੱਲ ਖੇਤਰ 89,329 ਏਕੜ ਤੱਕ ਪਹੁੰਚੇਗਾ, ਜੋ ਲਗਭਗ 200% ਤੱਕ ਦੇ ਵਾਧੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵੇਲੇ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ ਸਿਰਫ਼ 26.5% ਸੀ। ਟਿਕਾਊ ਜਲ ਪ੍ਰਬੰਧਨ ਦੀ ਲੋੜ ਨੂੰ ਸਮਝਦਿਆਂ ਮਾਨ ਸਰਕਾਰ ਨੇ ਲੰਮੇ ਸਮੇਂ ਤੋਂ ਅਣਦੇਖੀਆਂ ਪਈਆਂ ਨਹਿਰਾਂ, ਡਿਸਟ੍ਰੀਬਿਊਟਰੀਆਂ ਅਤੇ ਖਾਲਿਆਂ ਦੀ ਵੱਡੇ ਪੱਧਰ ’ਤੇ ਸਫਾਈ, ਮੁਰੰਮਤ ਅਤੇ ਮੁੜ ਬਹਾਲੀ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਹ ਯਤਨ ਹੁਣ ਸਪੱਸ਼ਟ ਨਤੀਜੇ ਦੇ ਰਹੇ ਹਨ। ਪੰਜਾਬ ਪਹਿਲਾਂ ਹੀ ਨਹਿਰੀ ਪਾਣੀ ਨਾਲ ਖੇਤਾਂ ਦੀ ਸਿੰਚਾਈ ਦਾ ਲਗਭਗ 78% ਟੀਚਾ ਹਾਸਲ ਕਰ ਚੁੱਕਾ ਹੈ ਜਿਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਹਰ ਕਿਸਾਨ ਤੱਕ ਨਹਿਰੀ ਪਾਣੀ ਪਹੁੰਚੇ। ਲੁਧਿਆਣਾ ਅਤੇ ਮਾਲੇਰਕੋਟਲਾ ਖੇਤਰ ਦੇ ਪਿੰਡ ਰੁੜਕਾ, ਪੰਡੋਰੀ, ਜੰਗਪੁਰਾ, ਢੱਟ, ਢਲੇਰ ਕਲਾਂ, ਨੁੱਥੂਹੇੜੀ, ਮਨਖੇੜੀ, ਸੁਲਤਾਨਪੁਰ, ਬੁੱਢਣ, ਭਦਰਾਵਾਂ, ਬੜੂੰਦੀ, ਰਾਸ਼ਿਨ, ਤੁੰਗਾਹੇੜੀ, ਕੰਗਣਵਾਲ ਆਦਿ ਪਿੰਡਾਂ ਵਿੱਚ ਲਗਭਗ 40 ਸਾਲਾਂ ਬਾਅਦ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਿਆ ਹੈ, ਜਿਸ ਨਾਲ ਕਿਸਾਨਾਂ ਵਿੱਚ ਨਵੀਂ ਉਮੀਦ ਅਤੇ ਖੇਤੀਬਾੜੀ ਉਤਪਾਦਕਤਾ ਵਿੱਚ ਸੁਧਾਰ ਆਇਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਬਦਲਾਅ ਦਾ ਇੱਕ ਅਹਿਮ ਪੱਖ ਲਿਫ਼ਟ ਸਿੰਚਾਈ ਸਕੀਮਾਂ ਦੀ ਮੁੜ ਬਹਾਲੀ ਅਤੇ ਉਨ੍ਹਾਂ ਦਾ ਵਿਸਥਾਰ ਹੈ। ਸਮਲਾਹ, ਪਹਾੜਪੁਰ, ਲਾਖੇੜ ਅਤੇ ਮਿੱਧਵਾਂ ਵਰਗੇ ਪਿੰਡਾਂ ਵਿੱਚ ਰਾਈਜ਼ਰ ਅਤੇ ਸਟੋਰੇਜ ਟੈਂਕ ਆਦਿ ਢਾਂਚਾ ਤਿਆਰ ਕੀਤਾ ਜਾ ਚੁੱਕਾ ਹੈ, ਜਿਸ ਨਾਲ ਹੁਣ ਤੱਕ ਸਿੰਚਾਈ ਤੋਂ ਵਾਂਝੇ ਰਹੇ ਖੇਤਰਾਂ ਤੱਕ ਵੀ ਪਾਣੀ ਪਹੁੰਚ ਰਿਹਾ ਹੈ। ਸ੍ਰੀ ਅਨੰਦਪੁਰ ਸਾਹਿਬ ਦੇ ਇਲਾਕੇ ਵਿੱਚ ਵੀ ਲਿਫ਼ਟ ਸਿੰਚਾਈ ਯੋਜਨਾਵਾਂ ਰਾਹੀਂ ਹੋਰ 3,882 ਏਕੜ ਰਕਬੇ ਨੂੰ ਨਹਿਰੀ ਸਿੰਚਾਈ ਹੇਠ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇੱਕ ਹੋਰ ਵੱਡੀ ਉਪਲਬਧੀ ਲਿਫ਼ਟ ਸਿੰਚਾਈ ਪ੍ਰਣਾਲੀਆਂ ਦੀ ਮੁੜ ਬਹਾਲੀ ਹੈ, ਜੋ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਬੰਦ ਪਈਆਂ ਸਨ। ਮਾਨ ਸਰਕਾਰ ਅਤੇ ਕਿਸਾਨਾਂ ਦੇ ਸਾਂਝੇ ਯਤਨਾਂ ਨਾਲ ਪੁਰਾਣੀਆਂ ਪਾਈਪਲਾਈਨਾਂ, ਪੰਪਾਂ ਅਤੇ ਕੰਟਰੋਲ ਪੈਨਲਾਂ ਦੀ ਮੁਰੰਮਤ ਕੀਤੀ ਗਈ ਹੈ ਜਾਂ ਉਨ੍ਹਾਂ ਨੂੰ ਬਦਲਿਆ ਗਿਆ ਹੈ ਅਤੇ ਪੰਪ ਘਰਾਂ ਨੂੰ ਮੁੜ ਚਾਲੂ ਕੀਤਾ ਗਿਆ ਹੈ। ਕਿਸਾਨਾਂ ਨੇ ਵੀ ਖੇਤ ਪੱਧਰ ਦੇ ਢਾਂਚੇ ਨੂੰ ਅਪਗ੍ਰੇਡ ਕਰਕੇ ਇਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਨ੍ਹਾਂ ਕੋਸ਼ਿਸ਼ਾਂ ਦੇ ਦੇ ਨਤੀਜੇ ਵਜੋਂ ਰੋਪੜ ਜ਼ਿਲ੍ਹੇ ਦੀ ਨੰਗਲ ਤਹਿਸੀਲ ਵਿੱਚ ਲਗਭਗ 1,539 ਏਕੜ ਵਾਧੂ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਿੰਚਾਈ ਹੇਠ ਲਿਆਂਦਾ ਗਿਆ ਹੈ। ਨਹਿਰੀ ਪਾਣੀ ਦੇ ਲੰਮੇ ਸਮੇਂ ਦੇ ਫ਼ਾਇਦਿਆਂ ਨੂੰ ਵੇਖਦੇ ਹੋਏ ਕਿਸਾਨਾਂ ਨੇ ਪਾਣੀ ਦੇ ਸੁਚੱਜੇ ਵੰਡ ਤਰੀਕਿਆਂ ਨੂੰ ਅਪਣਾਉਣ ਵਿੱਚ ਵੀ ਦਿਲਚਸਪੀ ਦਿਖਾਈ ਹੈ। ਇਨ੍ਹਾਂ ਯਤਨਾਂ ਦਾ ਅਸਰ ਸਿਰਫ਼ ਅੰਕੜਿਆਂ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਇਹ ਟਿਕਾਊ ਖੇਤੀਬਾੜੀ ਵੱਲ ਇੱਕ ਮਜ਼ਬੂਤ ਕਦਮ, ਜ਼ਮੀਨ ਹੇਠਲੇ ਪਾਣੀ ’ਤੇ ਨਿਰਭਰਤਾ ਵਿੱਚ ਕਮੀ ਅਤੇ ਖੇਤੀਬਾੜੀ ਉਤਪਾਦਕਤਾ ਵਿੱਚ ਵਾਧੇ ਨੂੰ ਦਰਸਾਉਂਦਾ ਹੈ। ਦੂਰ-ਦੁਰਾਡੇ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾ ਕੇ ਪੰਜਾਬ ਸਰਕਾਰ ਨਾ ਸਿਰਫ਼ ਢਾਂਚੇ ਨੂੰ ਮੁੜ ਜੀਵਤ ਕਰ ਰਹੀ ਹੈ, ਸਗੋਂ ਕਿਸਾਨਾਂ ਦਾ ਭਰੋਸਾ ਵੀ ਬਹਾਲ ਕਰ ਰਹੀ ਹੈ। ਸ੍ਰੀ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਦੀ ਇਹ ਪਹਿਲ ਪੰਜਾਬ ਦੇ ਕਿਸਾਨਾਂ ਅਤੇ ਨਾਗਰਿਕਾਂ ਦੀ ਜ਼ਿੰਦਗੀ ਨੂੰ ਹੋਰ ਸੁਰੱਖਿਅਤ, ਖ਼ੁਸ਼ਹਾਲ ਅਤੇ ਟਿਕਾਊ ਬਣਾਉਣ ਦੀ ਦੂਰਅੰਦੇਸ਼ ਸੋਚ ਦੀ ਧਾਰਣੀ ਹੈ ਅਤੇ ਇਸ ਦੇ ਨਾਲ ਹੀ ਸਰਕਾਰ ਸੂਬੇ ਦੇ ਸਭ ਤੋਂ ਕੀਮਤੀ ਸਰੋਤ ਪਾਣੀ ਨੂੰ ਬਚਾਉਣ ਨੂੰ ਵੀ ਯਕੀਨੀ ਬਣਾ ਰਹੀ ਹੈ।  

Punjab

ਕੈਨੇਡਾ ਤੋਂ 7 ਪੰਜਾਬੀ ਡਿਪੋਰਟ! ਗੈਂਗਸਟਰ ਕਲਚਰ ਤੇ ਫਿਰੌਤੀ ਮਾਮਲਿਆਂ 'ਚ CBSA ਨੇ ਕੀਤੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ।

ਕੈਨੇਡਾ ਵਿੱਚ ਅਪਰਾਧਿਕ ਗਤੀਵਿਧੀਆਂ ਅਤੇ ਗੈਂਗਸਟਰ ਕਲਚਰ ਵਿਰੁੱਧ ਵਿੱਢੀ ਗਈ ਮੁਹਿੰਮ ਦੇ ਤਹਿਤ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਅਤੇ ਸਰੀ ਪੁਲਿਸ ਨੇ ਮਿਲ ਕੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਤਾਜ਼ਾ ਰਿਪੋਰਟਾਂ ਅਨੁਸਾਰ, ਸੱਤ ਪੰਜਾਬੀ ਮੂਲ ਦੇ ਨੌਜਵਾਨਾਂ ਵਿਰੁੱਧ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਸ਼ਮੂਲੀਅਤ ਕਾਰਨ ਸਖ਼ਤ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ ਕਈਆਂ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ ਅਤੇ ਬਾਕੀ ਜਾਂਚ ਦੇ ਘੇਰੇ ਵਿੱਚ ਹਨ।    ਕਿਉਂ ਹੋਈ ਇਹ ਕਾਰਵਾਈ? ਕੈਨੇਡਾ ਦੇ ਸਰੀ (Surrey) ਇਲਾਕੇ ਵਿੱਚ ਪਿਛਲੇ ਕੁਝ ਸਮੇਂ ਤੋਂ “ਜਬਰਨ ਵਸੂਲੀ” (Extortion), ਗੋਲੀਬਾਰੀ ਅਤੇ ਨਾਜਾਇਜ਼ ਹਥਿਆਰਾਂ ਦੀਆਂ ਘਟਨਾਵਾਂ ਵਿੱਚ ਤੇਜ਼ੀ ਆਈ ਸੀ। ਸਰੀ ਪੁਲਿਸ ਵੱਲੋਂ ਚਲਾਏ ਗਏ “ਪ੍ਰੋਜੈਕਟ ਐਸ਼ੋਰੈਂਸ” (Project Assurance) ਦੇ ਤਹਿਤ ਇਨ੍ਹਾਂ ਨੌਜਵਾਨਾਂ ਦੀ ਪਛਾਣ ਕੀਤੀ ਗਈ। ਪੁਲਿਸ ਅਨੁਸਾਰ ਇਹ ਨੌਜਵਾਨ ਅੰਤਰਰਾਸ਼ਟਰੀ ਅਪਰਾਧਿਕ ਨੈੱਟਵਰਕਾਂ ਨਾਲ ਜੁੜੇ ਹੋਏ ਸਨ ਜੋ ਦੱਖਣੀ ਏਸ਼ੀਆਈ ਭਾਈਚਾਰੇ ਦੇ ਕਾਰੋਬਾਰੀਆਂ ਨੂੰ ਡਰਾ-ਧਮਕਾ ਕੇ ਪੈਸੇ ਦੀ ਮੰਗ ਕਰਦੇ ਸਨ।   ਡਿਪੋਰਟ ਕੀਤੇ ਗਏ ਨੌਜਵਾਨਾਂ ਦੀ ਪਛਾਣ CBSA ਵੱਲੋਂ ਹੁਣ ਤੱਕ ਕਈ ਨੌਜਵਾਨਾਂ ਨੂੰ ਭਾਰਤ ਵਾਪਸ ਭੇਜ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ ਮੁੱਖ ਨਾਮ ਹੇਠ ਲਿਖੇ ਹਨ: ਪ੍ਰਭਜੋਤ ਸਿੰਘ (20 ਸਾਲ): ਇਸ ਨੂੰ ਸਰੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਜਾਂਚ ਤੋਂ ਬਾਅਦ CBSA ਨੇ ਇਸ ਨੂੰ ਦੇਸ਼ ਲਈ ਖ਼ਤਰਾ ਮੰਨਦੇ ਹੋਏ ਡਿਪੋਰਟ ਕਰ ਦਿੱਤਾ। ਲਵਬੀਰ ਸਿੰਘ (22 ਸਾਲ): ਇਸ ‘ਤੇ ਵੀ ਅਪਰਾਧਿਕ ਜਥੇਬੰਦੀਆਂ ਨਾਲ ਜੁੜੇ ਹੋਣ ਦੇ ਦੋਸ਼ ਸਨ। ਅਰਸ਼ਦੀਪ ਸਿੰਘ ਅਤੇ ਸੁਖਨਾਜ਼ ਸਿੰਘ ਸੰਧੂ: ਇਨ੍ਹਾਂ ਦੋਵਾਂ ਨੂੰ ਪਹਿਲਾਂ ਹੀ ਜਨਵਰੀ ਅਤੇ ਫਰਵਰੀ ਵਿੱਚ ਡਿਪੋਰਟ ਕੀਤਾ ਜਾ ਚੁੱਕਾ ਹੈ। ਸੁਖਨਾਜ਼ ਸਿੰਘ ‘ਦ ਰਫੀਅਨਜ਼’ (The Ruffians) ਨਾਮਕ ਗੈਂਗ ਦਾ ਹਿੱਸਾ ਦੱਸਿਆ ਗਿਆ ਸੀ। ਹੋਰ ਗ੍ਰਿਫ਼ਤਾਰੀਆਂ ਅਤੇ ਚੱਲ ਰਹੀ ਜਾਂਚ ਸੱਤ ਨੌਜਵਾਨਾਂ ਦੀ ਇਸ ਸੂਚੀ ਵਿੱਚ ਤਿੰਨ ਹੋਰ ਨਾਮ ਵੀ ਸ਼ਾਮਲ ਹਨ ਜੋ ਇਸ ਵੇਲੇ ਕੈਨੇਡੀਅਨ ਪੁਲਿਸ ਦੀ ਹਿਰਾਸਤ ਵਿੱਚ ਹਨ: ਹਰਜੋਤ ਸਿੰਘ (21 ਸਾਲ) ਤਰਨਵੀਰ ਸਿੰਘ (19 ਸਾਲ) ਦਇਆਜੀਤ ਸਿੰਘ ਬਿਲਿੰਗ (21 ਸਾਲ) ਇਨ੍ਹਾਂ ‘ਤੇ ਕ੍ਰੇਸੈਂਟ ਬੀਚ ਇਲਾਕੇ ਵਿੱਚ ਹੋਈ ਗੋਲੀਬਾਰੀ ਦੇ ਸਬੰਧ ਵਿੱਚ ਦੋਸ਼ ਲਗਾਏ ਗਏ ਹਨ। ਪੁਲਿਸ ਇਹ ਜਾਂਚ ਕਰ ਰਹੀ ਹੈ ਕਿ ਇਹ ਨੌਜਵਾਨ ਕਿਹੜੇ ਸਟੱਡੀ ਪਰਮਿਟ ਜਾਂ ਵਰਕ ਪਰਮਿਟ ‘ਤੇ ਕੈਨੇਡਾ ਆਏ ਸਨ ਅਤੇ ਕਿਸ ਤਰ੍ਹਾਂ ਗੈਂਗਸਟਰਾਂ ਦੇ ਸੰਪਰਕ ਵਿੱਚ ਆਏ।   ਕੈਨੇਡਾ ਸਰਕਾਰ ਦਾ ਸਖ਼ਤ ਰੁਖ ਕੈਨੇਡਾ ਦੇ ਪਬਲਿਕ ਸੇਫਟੀ ਮਿਨਿਸਟਰ ਨੇ ਸਪੱਸ਼ਟ ਕੀਤਾ ਹੈ ਕਿ ਕੈਨੇਡਾ ਵਿੱਚ ਅਪਰਾਧ ਕਰਨ ਵਾਲੇ ਵਿਦੇਸ਼ੀ ਨਾਗਰਿਕਾਂ ਲਈ ਕੋਈ ਥਾਂ ਨਹੀਂ ਹੈ। CBSA ਹੁਣ ਤੱਕ ਲਗਭਗ 370 ਤੋਂ ਵੱਧ ਇਮੀਗ੍ਰੇਸ਼ਨ ਜਾਂਚਾਂ ਸ਼ੁਰੂ ਕਰ ਚੁੱਕੀ ਹੈ ਅਤੇ 35 ਤੋਂ ਵੱਧ ਵਿਅਕਤੀਆਂ ਨੂੰ ਜਬਰਨ ਵਸੂਲੀ ਦੇ ਮਾਮਲਿਆਂ ਵਿੱਚ ਡਿਪੋਰਟ ਕੀਤਾ ਜਾ ਚੁੱਕਾ ਹੈ। ਵਿਸ਼ੇਸ਼ ਨੋਟ: ਰਿਪੋਰਟਾਂ ਅਨੁਸਾਰ, ਗੈਂਗਸਟਰ ਅਕਸਰ ਸਟੱਡੀ ਪਰਮਿਟ ‘ਤੇ ਆਏ ਨੌਜਵਾਨਾਂ ਨੂੰ “ਪਿਆਦਿਆਂ” (Foot Soldiers) ਵਜੋਂ ਵਰਤਦੇ ਹਨ, ਜਿਸ ਕਾਰਨ ਇਨ੍ਹਾਂ ਨੌਜਵਾਨਾਂ ਦਾ ਭਵਿੱਖ ਪੂਰੀ ਤਰ੍ਹਾਂ ਬਰਬਾਦ ਹੋ ਜਾਂਦਾ ਹੈ।   ਪੰਜਾਬੀ ਭਾਈਚਾਰੇ ਲਈ ਸਲਾਹ ਇਹ ਘਟਨਾਵਾਂ ਉਨ੍ਹਾਂ ਪੰਜਾਬੀ ਨੌਜਵਾਨਾਂ ਲਈ ਇੱਕ ਚੇਤਾਵਨੀ ਹਨ ਜੋ ਕੈਨੇਡਾ ਵਿੱਚ ਸੁਪਨੇ ਲੈ ਕੇ ਜਾਂਦੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਅਜਿਹੀ ਸ਼ੱਕੀ ਗਤੀਵਿਧੀ ਜਾਂ ਲਾਲਚ ਤੋਂ ਬਚਣਾ ਚਾਹੀਦਾ ਹੈ ਜੋ ਉਨ੍ਹਾਂ ਨੂੰ ਅਪਰਾਧ ਦੀ ਦੁਨੀਆ ਵੱਲ ਲੈ ਕੇ ਜਾਵੇ।

Punjab

ਪੰਜਾਬ ਦੀ ਸਿਆਸਤ 'ਚ ਭੂਚਾਲ! ਕਈ ਦਿੱਗਜ ਆਗੂਆਂ ਨੇ ਫੜਿਆ ਅਕਾਲੀ ਦਲ ਦਾ ਪੱਲਾ, ਦੇਖੋ ਕੌਣ-ਕੌਣ ਹੋਇਆ ਸ਼ਾਮਿਲ?

ਭਾਜਪਾ ਨੂੰ ਵੱਡਾ ਸਿਆਸੀ ਝਟਕਾ: ਸੁਖਬੀਰ ਬਾਦਲ ਦੀ ਹਾਜ਼ਰੀ ‘ਚ ਕਈ ਆਗੂ ਅਕਾਲੀ ਦਲ ‘ਚ ਸ਼ਾਮਿਲ   ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਸਮੀਕਰਨ ਤੇਜ਼ੀ ਨਾਲ ਬਦਲ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਕਿਲ੍ਹੇ ਵਿੱਚ ਸੰਨ੍ਹ ਲਾਉਂਦਿਆਂ ਕਈ ਅਹਿਮ ਆਗੂਆਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਕਰ ਲਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਇਹਨਾਂ ਆਗੂਆਂ ਦਾ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।   ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿੱਚ ਭਾਜਪਾ ਆਪਣੇ ਪੈਰ ਪਸਾਰਨ ਦੀ ਕੋਸ਼ਿਸ਼ ਕਰ ਰਹੀ ਸੀ, ਪਰ ਅਕਾਲੀ ਦਲ ਵੱਲੋਂ ਕੀਤੀ ਗਈ ਇਸ ਸਿਆਸੀ ਸਰਗਰਮੀ ਨੇ ਭਾਜਪਾ ਦੀਆਂ ਉਮੀਦਾਂ ਨੂੰ ਧੱਕਾ ਲਾਇਆ ਹੈ। ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਵਿੱਚ ਕਈ ਅਜਿਹੇ ਚਿਹਰੇ ਹਨ ਜਿਨ੍ਹਾਂ ਦਾ ਆਪਣੇ ਇਲਾਕਿਆਂ ਵਿੱਚ ਚੰਗਾ ਪ੍ਰਭਾਵ ਹੈ। ਇਹਨਾਂ ਆਗੂਆਂ ਦਾ ਕਹਿਣਾ ਹੈ ਕਿ ਉਹ ਭਾਜਪਾ ਦੀਆਂ ਨੀਤੀਆਂ ਅਤੇ ਪੰਜਾਬ ਦੇ ਮੁੱਦਿਆਂ ਪ੍ਰਤੀ ਪਾਰਟੀ ਦੇ ਰਵੱਈਏ ਤੋਂ ਖੁਸ਼ ਨਹੀਂ ਸਨ। ਸੁਖਬੀਰ ਸਿੰਘ ਬਾਦਲ ਦਾ ਬਿਆਨ ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇੱਕਮਾਤਰ ਖੇਤਰੀ ਪਾਰਟੀ ਹੈ ਜੋ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਦੀ ਹੈ। ਉਨ੍ਹਾਂ ਕਿਹਾ, “ਅੱਜ ਦੂਜੀਆਂ ਪਾਰਟੀਆਂ ਦੇ ਆਗੂਆਂ ਦਾ ਅਕਾਲੀ ਦਲ ਵਿੱਚ ਸ਼ਾਮਿਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਦਾ ਵਿਸ਼ਵਾਸ ਮੁੜ ਪੰਥਕ ਪਾਰਟੀ ਵਿੱਚ ਵਧ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਵੱਡੇ ਆਗੂ ਵੀ ਪਾਰਟੀ ਨਾਲ ਜੁੜਨਗੇ।   ਸ਼ਾਮਿਲ ਹੋਣ ਵਾਲੇ ਆਗੂਆਂ ਦੇ ਤਰਕ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਸਾਬਕਾ ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਪੰਜਾਬ ਦੇ ਖੇਤੀਬਾੜੀ ਅਤੇ ਬੰਦੀ ਸਿੰਘਾਂ ਵਰਗੇ ਸੰਵੇਦਨਸ਼ੀਲ ਮੁੱਦਿਆਂ ਨੂੰ ਹੱਲ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਸਿਰਫ ਇੱਕ ਖੇਤਰੀ ਪਾਰਟੀ ਹੀ ਕਰ ਸਕਦੀ ਹੈ। ਇਹਨਾਂ ਆਗੂਆਂ ਦੇ ਜਾਣ ਨਾਲ ਖਾਸ ਕਰਕੇ ਦਿਹਾਤੀ ਖੇਤਰਾਂ ਵਿੱਚ ਭਾਜਪਾ ਨੂੰ ਨੁਕਸਾਨ ਝੱਲਣਾ ਪੈ ਸਕਦਾ ਹੈ।   ਸਿਆਸੀ ਮਾਹਿਰਾਂ ਦੀ ਰਾਏ ਸਿਆਸੀ ਮਾਹਿਰਾਂ ਅਨੁਸਾਰ, ਅਰਵਿੰਦ ਖੰਨਾ ਵਰਗੇ ਆਗੂਆਂ ਦੇ ਪਾਰਟੀ ਛੱਡਣ ਅਤੇ ਸੁਖਬੀਰ ਬਾਦਲ ਦੀ ਅਗਵਾਈ ਹੇਠ ਹੋ ਰਹੀਆਂ ਇਹਨਾਂ ਜੁਆਇਨਿੰਗਾਂ ਨਾਲ ਅਕਾਲੀ ਦਲ ਆਪਣੇ ਕਾਰਡਰ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਛੋਟੀਆਂ-ਵੱਡੀਆਂ ਤਬਦੀਲੀਆਂ ਸੂਬੇ ਦੇ ਸਿਆਸੀ ਨਕਸ਼ੇ ਨੂੰ ਨਵਾਂ ਰੂਪ ਦੇ ਸਕਦੀਆਂ ਹਨ।   ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਦਾ ਵਿਸਥਾਰ। ਭਾਜਪਾ ਦੇ ਕਈ ਜਿਲ੍ਹਾ ਪੱਧਰੀ ਅਤੇ ਸੂਬਾ ਪੱਧਰੀ ਆਗੂਆਂ ਦਾ ਅਕਾਲੀ ਦਲ ਵਿੱਚ ਜਾਣਾ। ਪੰਜਾਬ ਦੇ ਹਿੱਤਾਂ ਅਤੇ ਪੰਥਕ ਮੁੱਦਿਆਂ ਨੂੰ ਜੁਆਇਨਿੰਗ ਦਾ ਮੁੱਖ ਕਾਰਨ ਦੱਸਿਆ ਗਿਆ। ਆਉਣ ਵਾਲੀਆਂ ਚੋਣਾਂ ਵਿੱਚ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਹੋਣ ਦੀ ਉਮੀਦ।

Punjab

"ਮੰਤਰੀ ਸੰਜੀਵ ਅਰੋੜਾ ਦੇ ਘਰ ਤੜਕੇ ਪਹੁੰਚੀ ED ਦੀ ਟੀਮ, ਲੁਧਿਆਣਾ ਤੇ ਚੰਡੀਗੜ੍ਹ ਸਮੇਤ ਕਈ ਥਾਵਾਂ 'ਤੇ ਸਰਚ ਆਪ੍ਰੇਸ਼ਨ ਜਾਰੀ"

ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦਾ ਛਾਪਾ, ਮਨੀ ਲਾਂਡਰਿੰਗ ਮਾਮਲੇ ‘ਚ ਘਿਰੇ ਮੰਤਰੀ   ਚੰਡੀਗੜ੍ਹ/ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਭੂਚਾਲ ਆ ਗਿਆ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਅਤੇ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ‘ਤੇ ਵੱਡੀ ਕਾਰਵਾਈ ਕੀਤੀ। ਈਡੀ ਦੀਆਂ ਟੀਮਾਂ ਨੇ ਸ਼ਨੀਵਾਰ ਸਵੇਰੇ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਅਤੇ ਲੁਧਿਆਣਾ ਸਮੇਤ ਹੋਰਨਾਂ ਸ਼ਹਿਰਾਂ ਵਿੱਚ ਛਾਪੇਮਾਰੀ ਕੀਤੀ।   ਕੀ ਹੈ ਪੂਰਾ ਮਾਮਲਾ? ਸੂਤਰਾਂ ਅਨੁਸਾਰ ਇਹ ਛਾਪੇਮਾਰੀ ਮਨੀ ਲਾਂਡਰਿੰਗ (Money Laundering) ਅਤੇ ਜੀਐਸਟੀ (GST) ਧੋਖਾਧੜੀ ਨਾਲ ਜੁੜੇ ਇੱਕ ਗੰਭੀਰ ਮਾਮਲੇ ਵਿੱਚ ਕੀਤੀ ਗਈ ਹੈ। ਦੋਸ਼ ਹਨ ਕਿ ਸੰਜੀਵ ਅਰੋੜਾ ਨਾਲ ਜੁੜੀਆਂ ਕੰਪਨੀਆਂ ਨੇ ਫਰਜ਼ੀ ਬਿੱਲਾਂ ਰਾਹੀਂ ਕਰੋੜਾਂ ਰੁਪਏ ਦਾ ਹੇਰ-ਫੇਰ ਕੀਤਾ ਹੈ। ਜਾਂਚ ਏਜੰਸੀ ਮੁਤਾਬਕ ਲਗਭਗ 157 ਕਰੋੜ ਰੁਪਏ ਦੇ ਜੀਐਸਟੀ ਰਿਫੰਡ ਅਤੇ ਐਕਸਪੋਰਟ ਫਰਾਡ ਦੇ ਸਬੂਤ ਮਿਲੇ ਹਨ, ਜਿਸ ਵਿੱਚ ਮੋਬਾਈਲ ਫੋਨਾਂ ਦੀ ਫਰਜ਼ੀ ਖਰੀਦ-ਫਰੋਖਤ ਦਿਖਾ ਕੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਇਆ ਗਿਆ। ਤੜਕੇ 5 ਵਜੇ ਸ਼ੁਰੂ ਹੋਈ ਕਾਰਵਾਈ ਈਡੀ ਦੀਆਂ ਟੀਮਾਂ ਨੇ ਸਵੇਰੇ ਕਰੀਬ 5:30 ਵਜੇ ਮੰਤਰੀ ਅਰੋੜਾ ਦੇ ਘਰ ਦਸਤਕ ਦਿੱਤੀ। ਇਸ ਦੌਰਾਨ ਘਰ ਦੇ ਬਾਹਰ ਭਾਰੀ ਮਾਤਰਾ ਵਿੱਚ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਸਨ। ਜਾਂਚ ਦੌਰਾਨ ਕਿਸੇ ਵੀ ਬਾਹਰੀ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਜਾਣਕਾਰੀ ਮੁਤਾਬਕ ਈਡੀ ਨੇ ਮੰਤਰੀ ਦੇ ਮੋਬਾਈਲ ਫੋਨ, ਲੈਪਟਾਪ ਅਤੇ ਕਈ ਅਹਿਮ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲੈ ਲਏ ਹਨ।   ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਪ੍ਰਤੀਕਰਮ ਇਸ ਛਾਪੇਮਾਰੀ ‘ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ “ਭਾਜਪਾ ਦੀ ਈਡੀ” ਵਿਰੋਧੀ ਧਿਰ ਦੇ ਨੇਤਾਵਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ, “ਸੰਜੀਵ ਅਰੋੜਾ ਦੇ ਘਰ ਇੱਕ ਸਾਲ ਵਿੱਚ ਤੀਜੀ ਵਾਰ ਈਡੀ ਪਹੁੰਚੀ ਹੈ। ਇਹ ਸਿਰਫ਼ ਸਿਆਸੀ ਬਦਲਾਖੋਰੀ ਹੈ ਕਿਉਂਕਿ ਪੰਜਾਬ ਵਿੱਚ ਭਾਜਪਾ ਦਾ ਕੋਈ ਆਧਾਰ ਨਹੀਂ ਰਿਹਾ।”   ਸੰਜੀਵ ਅਰੋੜਾ ਦਾ ਸਿਆਸੀ ਸਫ਼ਰ ਸੰਜੀਵ ਅਰੋੜਾ ਲੁਧਿਆਣਾ ਦੇ ਇੱਕ ਵੱਡੇ ਕਾਰੋਬਾਰੀ ਹਨ, ਜੋ ਪਹਿਲਾਂ ਰਾਜ ਸਭਾ ਮੈਂਬਰ ਰਹੇ ਅਤੇ ਬਾਅਦ ਵਿੱਚ ਲੁਧਿਆਣਾ ਪੱਛਮੀ ਤੋਂ ਵਿਧਾਇਕ ਚੁਣੇ ਜਾਣ ਮਗਰੋਂ ਕੈਬਨਿਟ ਮੰਤਰੀ ਬਣੇ। ਉਨ੍ਹਾਂ ਕੋਲ ਉਦਯੋਗ, ਵਣਜ ਅਤੇ ਬਿਜਲੀ ਵਰਗੇ ਅਹਿਮ ਵਿਭਾਗ ਹਨ। ਇਹ ਪਹਿਲੀ ਵਾਰ ਨਹੀਂ ਹੈ ਕਿ ਉਹ ਜਾਂਚ ਦੇ ਘੇਰੇ ਵਿੱਚ ਆਏ ਹਨ, ਇਸ ਤੋਂ ਪਹਿਲਾਂ ਵੀ ਉਦਯੋਗਿਕ ਜ਼ਮੀਨ ਦੇ ਮਾਮਲੇ ਵਿੱਚ ਉਨ੍ਹਾਂ ਤੋਂ ਪੁੱਛਗਿੱਛ ਹੋ ਚੁੱਕੀ ਹੈ।   ਸਿਆਸੀ ਗਲਿਆਰਿਆਂ ਵਿੱਚ ਚਰਚਾ ਵਿਰੋਧੀ ਧਿਰਾਂ ਨੇ ਇਸ ਮਾਮਲੇ ‘ਤੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਅਕਾਲੀ ਦਲ ਅਤੇ ਕਾਂਗਰਸ ਨੇ ਦੋਸ਼ ਲਾਇਆ ਹੈ ਕਿ “ਕੱਟੜ ਇਮਾਨਦਾਰ” ਹੋਣ ਦਾ ਦਾਅਵਾ ਕਰਨ ਵਾਲੀ ‘ਆਪ’ ਸਰਕਾਰ ਦੇ ਮੰਤਰੀ ਭ੍ਰਿਸ਼ਟਾਚਾਰ ਵਿੱਚ ਡੁੱਬੇ ਹੋਏ ਹਨ। ਦੂਜੇ ਪਾਸੇ, ਆਮ ਆਦਮੀ ਪਾਰਟੀ ਨੇ ਇਸ ਨੂੰ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਿਆਨ ਭਟਕਾਉਣ ਦੀ ਚਾਲ ਦੱਸਿਆ ਹੈ।

Punjab

*ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* *ਬਠਿੰਡਾ, 8 ਮਈ , 2026*   ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੋਟਾਂ ਬਟੋਰਨ ਦੀ ਖਾਤਰ ਪੰਜਾਬ ਦੀ ਸਦੀਆਂ ਪੁਰਾਣੀ ਭਾਈਚਾਰਕ ਸਾਂਝ ਦੀਆਂ ਮਜ਼ਬੂਤ ਤੰਦਾਂ ਨੂੰ ਖੇਰੂੰ-ਖੇਰੂੰ ਕਰਨ ਦੀ ਗਹਿਰੀ ਸਾਜ਼ਿਸ਼ ਰਚ ਰਹੀ ਹੈ। ਮੁੱਖ ਮੰਤਰੀ ਨੇ ਅੱਜ ਬਠਿੰਡਾ ਤੋਂ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਵੱਖ-ਵੱਖ ਥਾਈਂ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਪੱਛਮੀ ਬੰਗਾਲ ਵਿੱਚ ਸ਼ੁਰੂ ਕੀਤੀ ਗਈ “ਡਰ ਤੇ ਵੰਡ ਦੀ ਰਾਜਨੀਤੀ” ਹੁਣ ਪੰਜਾਬ ਵਿੱਚ ਲਾਗੂ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ, ਜਿੱਥੇ ਫਿਰਕੂ ਤਾਕਤਾਂ ਸਮਾਜ ਦੇ ਧਰੁਵੀਕਰਨ ਅਤੇ ਸੱਤਾ ‘ਤੇ ਕਬਜ਼ਾ ਕਰਨ ਲਈ ਭਾਈਚਾਰਿਆਂ ਨੂੰ ਇੱਕ ਦੂਜੇ ਦੇ ਵਿਰੁੱਧ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਏਕਤਾ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬੀ ਅਜਿਹੀਆਂ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸ਼ਾਮਲ ਲੋਕਾਂ, ਜਿਨ੍ਹਾਂ ਵਿੱਚ ਸਰਪ੍ਰਸਤ ਵੀ ਸ਼ਾਮਲ ਹਨ, ਨੂੰ ਹੁਣ ਨਵੇਂ ਕਾਨੂੰਨ ਤਹਿਤ ਸਖ਼ਤ ਸਜ਼ਾਵਾਂ ਦਾ ਸਾਹਮਣਾ ਕਰਨਾ ਪਵੇਗਾ, ਜਿਸ ਵਿੱਚ ਉਮਰ ਕੈਦ ਅਤੇ 50 ਲੱਖ ਰੁਪਏ ਤੱਕ ਦਾ ਜੁਰਮਾਨਾ ਸ਼ਾਮਲ ਹੈ। ਤਲਵੰਡੀ ਸਾਬੋ, ਬਠਿੰਡਾ ਸ਼ਹਿਰ ਅਤੇ ਕੋਟਸ਼ਮੀਰ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨੂੰ ਸੂਬੇ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਲਈ ਘਾਤਕ ਫੁੱਟ ਪਾਊ ਤਾਕਤਾਂ ਵਿਰੁੱਧ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਫਿਰਕੂ ਸਿਆਸਤ ਨੂੰ ਪੰਜਾਬ ਦੇ ਸਦੀਆਂ ਪੁਰਾਣੇ ਭਾਈਚਾਰੇ ਵਿੱਚ ਫੁੱਟ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। “ਪੰਜਾਬ ਪੰਜਾਬੀਆਂ ਦਾ ਹੈ” ਦਾ ਨਾਅਰਾ ਲਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਭਾਈਚਾਰਕ ਸਾਂਝ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਪੰਜਾਬ ਦੇ ਦੁਸ਼ਮਣ ਹਨ। ਭਾਜਪਾ ਨੇ ਮਹਾਰਾਸ਼ਟਰ, ਹਰਿਆਣਾ, ਬਿਹਾਰ, ਉੱਤਰ ਪ੍ਰਦੇਸ਼ ਅਤੇ ਬੰਗਾਲ ਵਿੱਚ ਵੰਡ ਪਾਊ ਰਾਜਨੀਤੀ ਰਾਹੀਂ ਸੱਤਾ ਹਾਸਲ ਕੀਤੀ ਹੈ, ਪਰ ਪੰਜਾਬ ਵਿੱਚ ਅਜਿਹੀਆਂ ਸਾਜ਼ਿਸ਼ਾਂ ਕਦੇ ਵੀ ਸਫਲ ਨਹੀਂ ਹੋਣਗੀਆਂ ਕਿਉਂਕਿ ਇੱਥੇ ਲੋਕ ਹਰ ਤਿੱਥ-ਤਿਉਹਾਰ ਸਾਂਝੇ ਤੌਰ ’ਤੇ ਮਨਾਉਂਦੇ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਫਿਰਕੂ ਪਾਰਟੀਆਂ ਪੰਜਾਬ ਦੇ ਭਾਈਚਾਰੇ ਨੂੰ ਤੋੜਨ ਦੀ ਸਾਜ਼ਿਸ਼ ਰਚ ਰਹੀਆਂ ਹਨ ਅਤੇ ਉਨ੍ਹਾਂ ਦੇ ਘਿਨਾਉਣੇ ਏਜੰਡੇ ਨੂੰ ਸਫਲ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ।” ਉਨ੍ਹਾਂ ਅੱਗੇ ਕਿਹਾ ਕਿ ਇਹ ਰਾਜਨੀਤਿਕ ਪਾਰਟੀਆਂ ਪੰਜਾਬੀਆਂ ਨੂੰ ਵੰਡਣਾ ਚਾਹੁੰਦੀਆਂ ਹਨ ਅਤੇ ਚੋਣ ਲਾਭ ਲਈ ਭਾਈਚਾਰਿਆਂ ਨੂੰ ਇੱਕ-ਦੂਜੇ ਦੇ ਵਿਰੁੱਧ ਖੜ੍ਹਾ ਕਰਨਾ ਚਾਹੁੰਦੀਆਂ ਹਨ। ਪੱਛਮੀ ਬੰਗਾਲ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਉੱਥੇ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ ਅਤੇ ਲੋਕਾਂ ਦੇ ਘਰਾਂ ਨੂੰ ਅੱਗ ਲਾਈ ਜਾ ਰਹੀ ਹੈ। ਉਨ੍ਹਾਂ ਕਿਹਾ, “ਜਿਸ ਵੇਲੇ ਭਾਜਪਾ ਨੇ ਪੱਛਮੀ ਬੰਗਾਲ ਵਿੱਚ ਸਰਕਾਰ ਬਣਾਈ, ਹਰ ਪਾਸੇ ਡਰ ਦਾ ਮਾਹੌਲ ਪੈਦਾ ਹੋ ਗਿਆ। ਹੁਣ ਪੰਜਾਬ ਲਈ ਵੀ ਇਹੀ ਸਾਜ਼ਿਸ਼ ਰਚੀ ਜਾ ਰਹੀ ਹੈ।” ਉਨ੍ਹਾਂ ਕਿਹਾ ਕਿ ਭਾਜਪਾਈ ਪਹਿਲਾਂ ਉਹ ਦੋ ਭਾਈਚਾਰਿਆਂ ਨੂੰ ਇੱਕ ਦੂਜੇ ਦੇ ਵਿਰੁੱਧ ਖੜ੍ਹਾ ਕਰਦੇ ਹਨ, ਫਿਰ ਉਹ ਇੱਕ ਪਾਸੇ ਖੜ੍ਹੇ ਹੁੰਦੇ ਹਨ ਅਤੇ ਵੋਟਾਂ ਹਾਸਲ ਕਰਨ ਲਈ ਦੂਜੇ ਨੂੰ ਡਰਾਉਂਦੇ ਹਨ।” ਰਾਸ਼ਟਰਵਾਦ ਦੇ ਮੁੱਦੇ ‘ਤੇ ਆਰ.ਐਸ.ਐਸ. ਅਤੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰ.ਐਸ.ਐਸ. ਨੇ 52 ਸਾਲਾਂ ਤੋਂ ਆਪਣੇ ਹੈੱਡਕੁਆਰਟਰ ‘ਤੇ ਤਿਰੰਗਾ ਨਹੀਂ ਲਹਿਰਾਇਆ, ਫਿਰ ਵੀ ਅੱਜ ਉਹ ਦੂਜਿਆਂ ਨੂੰ ਦੇਸ਼ ਭਗਤੀ ਦੇ ਸਰਟੀਫਿਕੇਟ ਵੰਡ ਰਹੇ ਹਨ। ਉਨ੍ਹਾਂ ਕਿਹਾ, “ਪੰਜਾਬੀਆਂ ਨੇ ਆਜ਼ਾਦੀ ਸੰਗਰਾਮ ਦੌਰਾਨ ਦੇਸ਼ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਦੇਸ਼ ਭਗਤਾਂ ਦੇ ਸਰਟੀਫਿਕੇਟਾਂ ਦੀ ਲੋੜ ਨਹੀਂ ਹੈ।” ’47 ਦੀ ਵੰਡ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸ ਦੁਖਾਂਤ ਦੌਰਾਨ ਪੰਜਾਬ ਨੇ ਸਭ ਤੋਂ ਵੱਧ ਦੁੱਖ ਝੱਲੇ ਅਤੇ ਲਗਭਗ 10 ਲੱਖ ਪੰਜਾਬੀਆਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ, ਜਦੋਂ ਕਿ ਹੁਣ ਪੰਜਾਬ ਦੀ ਦੇਸ਼ ਭਗਤੀ ‘ਤੇ ਸਵਾਲ ਉਠਾਉਣ ਵਾਲਿਆਂ ਨੇ ਦੇਸ਼ ਲਈ ਅਜਿਹੀਆਂ ਕੋਈ ਕੁਰਬਾਨੀਆਂ ਨਹੀਂ ਕੀਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਕੁਝ ਭਾਜਪਾ ਆਗੂ ਉਨ੍ਹਾਂ ਵਿਰੁੱਧ ਦੇਸ਼ ਧ੍ਰੋਹ ਦੇ ਦੋਸ਼ਾਂ ਲਾ ਰਹੇ ਹਨ ਜਦੋਂ ਕਿ ਇਹ ਭੁੱਲ ਰਹੇ ਹਨ ਕਿ ਪੰਜਾਬੀਆਂ ਨੇ ਦੇਸ਼ ਲਈ 90 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਹੁਣ ਉਨ੍ਹਾਂ ਨੂੰ ਗੱਦਾਰ ਕਿਹਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ, “ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬੀਆਂ ਨੂੰ ਹੁਣ ਭਾਜਪਾ ਵੱਲੋਂ ਦੇਸ਼ ਵਿਰੋਧੀ ਕਰਾਰ ਦਿੱਤਾ ਜਾ ਰਿਹਾ ਹੈ।” ਵਿਰੋਧੀ ਆਗੂਆਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਨੀਲ ਜਾਖੜ ਵਰਗੇ ਆਗੂਆਂ ਨੂੰ ਅੰਤਰਝਾਤ ਮਾਰਨ ਦੀ ਲੋੜ ਹੈ ਕਿਉਂਕਿ ਉਹ ਇੱਕ ਆਮ ਪਰਿਵਾਰ ਦੇ ਪੁੱਤਰ ਨੂੰ ਸੂਬੇ ਦਾ ਮੁਖੀ ਬਣਨ ਤੋਂ ਬਾਅਦ ਇਮਾਨਦਾਰੀ ਨਾਲ ਪੰਜਾਬ ਦੀ ਸੇਵਾ ਕਰਦੇ ਦੇਖਣਾ ਬਰਦਾਸ਼ਤ ਨਹੀਂ ਕਰ ਸਕਦੇ। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਵਾਂ ਪਾਰਟੀਆਂ ਨੂੰ ਲੁਟੇਰੇ ਦੱਸਿਆ ਜਿਨ੍ਹਾਂ ਨੇ ਆਮ ਲੋਕਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕਰਦੇ ਹੋਏ ਦਹਾਕਿਆਂ ਤੱਕ ਪੰਜਾਬ ਦੀ ਦੌਲਤ ਲੁੱਟੀ। ਉਨ੍ਹਾਂ ਕਿਹਾ,”ਵਿਰੋਧੀ ਪਾਰਟੀਆਂ ਪੰਜਾਬ ਨੂੰ ਲੁੱਟਣ ਦਾ ਇੱਕ ਹੋਰ ਮੌਕਾ ਮੰਗ ਰਹੀਆਂ ਹਨ, ਪਰ ਲੋਕ ਹੁਣ ਉਨ੍ਹਾਂ ਨੂੰ ਸੱਤਾ ਵਿੱਚ ਨਹੀਂ, ਸਿਰਫ਼ ਜੇਲ੍ਹ ਭੇਜਣਗੇ।” ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਸੱਤਾ ਵਿੱਚ ਵਾਪਸ ਆਉਣ ਦੇ ਸੁਪਨੇ ਦੇਖ ਰਹੇ ਹਨ, ਪਰ ਪੰਜਾਬ ਦੇ ਸੂਝਵਾਨ ਲੋਕ ਉਨ੍ਹਾਂ ਲੋਕਾਂ ਨੂੰ ਦੁਬਾਰਾ ਕਦੇ ਵੋਟ ਨਹੀਂ ਦੇਣਗੇ ਜਿਨ੍ਹਾਂ ਨੇ ਵਾਰ-ਵਾਰ ਸੂਬੇ ਨਾਲ ਧੋਖਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਸ਼ਰਧਾਲੂ ਸਿੱਖ ਹੋਣ ਦੇ ਨਾਤੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਧਾਰਮਿਕ ਜੋਸ਼ ਅਤੇ ਉਤਸ਼ਾਹ ਨਾਲ ‘ਸ਼ੁਕਰਾਨਾ ਯਾਤਰਾ’ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਦਿਲ ਪਰਮਾਤਮਾ ਦਾ ਰਿਣੀ ਹੈ ਕਿ ਉਨ੍ਹਾਂ ਨੂੰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਦਿੱਤਾ, ਜੋ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਖੁਸ਼ਕਿਸਮਤ ਹੈ ਕਿ ਇਸ ਇਤਿਹਾਸਕ ਕਾਨੂੰਨ ਨੂੰ ਪਾਸ ਕਰਨ ਦੀ ਸੇਵਾ ਸੌਂਪੀ ਗਈ ਹੈ, ਜੋ ਭਵਿੱਖ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਖਤਮ ਕਰੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਡੂੰਘੀ ਸਾਜ਼ਿਸ਼ ਦਾ ਹਿੱਸਾ ਸੀ ਜਿਸ ਦਾ ਉਦੇਸ਼ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨਾ ਸੀ। ਇਹ ਐਕਟ ਇਹ ਯਕੀਨੀ ਬਣਾਉਂਦਾ ਹੈ ਕਿ ਇਸ

Punjab

*ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ*

ਚੰਡੀਗੜ੍ਹ, 08 ਮਈ : ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ। ਕੁਝ ਮਿੰਟਾਂ ਦੀ ਦੇਰੀ ਜੀਵਨ ਅਤੇ ਮੌਤ ਵਿਚਕਾਰ ਫ਼ਰਕ ਪਾ ਸਕਦੀ ਹੈ। ਪੰਜਾਬ ਵਿੱਚ ਹੁਣ ਸਮੇਂ ਨਾਲ ਚੱਲ ਰਹੀ ਇਹ ਜੰਗ ਲਗਾਤਾਰ ਜਿੱਤੀ ਜਾ ਰਹੀ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਤੇਜ਼ ਅਤੇ ਨਕਦ -ਰਹਿਤ ਐਂਜੀਓਪਲਾਸਟੀ ਸੇਵਾਵਾਂ ਮਰੀਜ਼ਾਂ ਨੂੰ ਲੋਡ਼ ਪੈਣ ਤੇ ਸਮੇਂ ਸਿਰ ਇਹ ਐਮਰਜੈਂਸੀ ਇਲਾਜ ਮੁਹੱਈਆ ਕਰਵਾ ਰਹੀਆਂ ਹਨ। ਹਾਰਟ ਅਟੈਕ ਸਿਰਫ਼ ਡਾਕਟਰੀ ਐਮਰਜੈਂਸੀ ਦੀ ਸਥਿਤੀ ਹੀ ਨਹੀਂ ਹੁੰਦੀ ਸਗੋਂ ਇਹ ਪਰਿਵਾਰਾ ਤੇ ਆਰਥਿਕ ਬੋਝ ਵੀ ਪਾਉਂਦਾ ਹੈ। ਪਹਿਲੋਂ ਇਲਾਜ ਲਈ ਪੈਸਿਆਂ ਦਾ ਪ੍ਰਬੰਧ ਕਰਨ, ਲੋੜੀਂਦੀ ਕਾਗਜ਼ੀ ਕਾਰਵਾਈ ਪੂਰੀ ਕਰਨ ਅਤੇ ਹਸਪਤਾਲ ਤੋਂ ਮਨਜ਼ੂਰੀ ਲੈਣ ਵਿੱਚ ਪਰਿਵਾਰਾਂ ਦਾ ਕੀਮਤੀ ਸਮਾਂ ਬਰਬਾਦ ਹੋ ਜਾਂਦਾ ਸੀ। ਹੁਣ ਇਹ ਸਥਿਤੀ ਤੇਜ਼ੀ ਨਾਲ ਬਦਲ ਰਹੀ ਹੈ। ਸਿਹਤ ਕਾਰਡ ਸਿਸਟਮ ਦੇ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪਹੁੰਚਣ ਵਾਲੇ ਮਰੀਜ਼ਾਂ ਦੀ ਜਾਂਚ ਅਤੇ ਐਮਰਜੈਂਸੀ ਐਂਜੀਓਪਲਾਸਟੀ ਦੀ ਪ੍ਰਕਿਰਿਆ, ਇਲਾਜ ਤੋਂ ਪਹਿਲਾਂ ਭੁਗਤਾਨ ਵਿੱਚ ਹੋਣ ਵਾਲੀ ਦੇਰੀ ਤੋਂ ਬਿਨਾਂ, ਤੇਜ਼ੀ ਨਾਲ ਪੂਰੀ ਕੀਤੀ ਜਾ ਰਹੀ ਹੈ। ਇਹ ਬਦਲਾਅ ਖ਼ਾਸ ਤੌਰ ‘ਤੇ ‘ਗੋਲਡਨ ਆਵਰ’ — ਅਰਥਾਤ ਹਾਰਟ ਅਟੈਕ ਤੋਂ ਬਾਅਦ ਦੇ ਪਹਿਲੇ 60 ਮਿੰਟਾਂ — ਦੌਰਾਨ ਕੀਮਤੀ ਜਾਨਾਂ ਬਚਾਉਣ ਵਿੱਚ ਨਿਰਣਾਇਕ ਸਿੱਧ ਹੋ ਰਿਹਾ ਹੈ। ਵਿਸ਼ਵ ਪੱਧਰ ‘ਤੇ ਦਿਲ ਸੰਬੰਧੀ ਬੀਮਾਰੀਆਂ ਮੌਤ ਦਾ ਸਭ ਤੋਂ ਵੱਡਾ ਕਾਰਨ ਬਣੀਆਂ ਹੋਈਆਂ ਹਨ। ਵਿਸ਼ਵ ਸਿਹਤ ਸੰਸਥਾ ਦੇ ਅਨੁਸਾਰ, ਹਰ ਸਾਲ ਲਗਭਗ 17.9 ਮਿਲੀਅਨ ਲੋਕਾਂ ਦੀ ਮੌਤ ਦਿਲ ਦੀਆਂ ਬੀਮਾਰੀਆਂ ਕਾਰਨ ਹੁੰਦੀ ਹੈ। ਇਨ੍ਹਾਂ ਵਿੱਚ ਵੱਡੀ ਗਿਣਤੀ ਅਜਿਹੇ ਮਾਮਲਿਆਂ ਦੀ ਹੁੰਦੀ ਹੈ, ਜਿੱਥੇ ਇਲਾਜ ਵਿੱਚ ਹੋਈ ਦੇਰੀ ਜਾਨਲੇਵਾ ਸਿੱਧ ਹੁੰਦੀ ਹੈ। ਪੰਜਾਬ ਦੀ ਸਿਹਤ ਪ੍ਰਣਾਲੀ ਹੁਣ ਇਸ ਚੁਣੌਤੀ ਨਾਲ ਸਰਗਰਮ ਢੰਗ ਨਾਲ ਨਜਿੱਠ ਰਹੀ ਹੈ। ਰਾਜ ਭਰ ਦੇ ਡਾਕਟਰਾਂ ਅਨੁਸਾਰ, ਦਿਲ ਦੀਆਂ ਬੀਮਾਰੀਆਂ ਦੇ ਮਾਮਲੇ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਿਤ ਨਹੀਂ ਰਹੇ, ਸਗੋਂ ਨੌਜਵਾਨਾਂ ਵਿੱਚ ਵੀ ਤੇਜ਼ੀ ਨਾਲ ਵਧ ਰਹੇ ਹਨ। ਅਰਾਮ -ਪਸੰਦ ਜੀਵਨਸ਼ੈਲੀ, ਤਣਾਅ, ਗੈਰ-ਸਿਹਤਮੰਦ ਖ਼ੁਰਾਕ ਅਤੇ ਸ਼ੂਗਰ ਦੇ ਵਧ ਰਹੇ ਮਾਮਲੇ ਇਸ ਦੇ ਮੁੱਖ ਕਾਰਨਾਂ ਵਿੱਚ ਸ਼ਾਮਲ ਹਨ। ਹਾਲਾਂਕਿ, ਇਸਦੇ ਨਾਲ-ਨਾਲ ਦਿਲ ਸਬੰਧੀ ਬਿਮਾਰੀਆਂ ਦੇ ਐਮਰਜੈਂਸੀ ਇਲਾਜ ਤੱਕ ਪਹੁੰਚ ਵੀ ਪਹਿਲਾਂ ਨਾਲੋਂ ਬਿਹਤਰ ਹੋਈ ਹੈ। ਸਟੇਟ ਹੈਲਥ ਏਜੰਸੀ ਦੇ ਅਨੁਸਾਰ, ਪਿਛਲੇ ਕੁਝ ਮਹੀਨਿਆਂ ਦੌਰਾਨ ਸਿਹਤ ਯੋਜਨਾ ਤਹਿਤ ਕੁੱਲ 5,054 ਦਿਲ ਸੰਬੰਧੀ ਸਰਜਰੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ 5,000 ਪਰਕਿਊਟੇਨਿਅਸ ਟ੍ਰਾਂਸਲਿਊਮਿਨਲ ਕੋਰੋਨਰੀ ਐਂਜੀਓਪਲਾਸਟੀ (ਪੀ ਟੀ ਸੀ ਏ ) ਪ੍ਰਕਿਰਿਆਵਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਡਾਇਗਨੋਸਟਿਕ ਐਂਜੀਓਗ੍ਰਾਮ ਵੀ ਸ਼ਾਮਲ ਹਨ, ਜਦਕਿ 54 ਮਾਮਲਿਆਂ ਵਿੱਚ ਪੈਰੀਫ਼ਰਲ ਐਂਜੀਓਪਲਾਸਟੀ ਕੀਤੀ ਗਈ। ਇਨ੍ਹਾਂ ਇਲਾਜਾਂ ਦੀ ਕੁੱਲ ਲਾਗਤ ਲਗਭਗ 49.6 ਕਰੋੜ ਰੁਪਏ ਰਹੀ, ਜਿਸ ਵਿੱਚ ਪੀਟੀਸੀਏ ਪ੍ਰਕਿਰਿਆਵਾਂ, ਗਿਣਤੀ ਅਤੇ ਕੁੱਲ ਖ਼ਰਚ ਦੋਹਾਂ ਮਾਮਲਿਆਂ ਵਿੱਚ ਹੀ ਸਭ ਤੋਂ ਵੱਧ ਹਨ । ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਦਾ ਪ੍ਰਭਾਵ ਹੁਣ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ, “ਹੁਣ ਵੱਧ ਮਰੀਜ਼ ਉਹਨਾਂ ਸਥਿਤੀਆਂ ਵਿੱਚੋਂ ਵੀ ਬਚ ਰਹੇ ਹਨ, ਜੋ ਪਹਿਲਾਂ ਲਗਭਗ ਜਾਨਲੇਵਾ ਮੰਨੀਆਂ ਜਾਂਦੀਆਂ ਸਨ। ਅਜਿਹੇ ਨਾਜ਼ੁਕ ਸਮੇਂ ਵਿੱਚ ਸਿਹਤ ਕਾਰਡ ਸਿਸਟਮ ਕਾਰਨ ਇਲਾਜ ਦੀ ਤੇਜ਼ੀ ਹੀ ਰਾਜ ਦੀ ਜੀਵਨਰੱਖਿਅਕ ਬਣ ਰਹੀ ਹੈ।” ਹਸਪਤਾਲਾਂ ਦੇ ਕਾਰਡੀਓਲੋਜੀ ਵਿਭਾਗ ਨੂੰ ਤੇਜ਼ੀ ਨਾਲ ਨਵੀਆਂ ਲੋੜਾਂ ਦੇ ਅਨੁਕੂਲ ਢਾਲਿਆ ਜਾ ਰਿਹਾ ਹੈ। ਐਮਰਜੈਂਸੀ ਪ੍ਰੋਟੋਕੋਲ ਇਸ ਤਰ੍ਹਾਂ ਸੁਚਾਰੂ ਬਣਾਏ ਜਾ ਰਹੇ ਹਨ ਕਿ ਹਾਰਟ ਅਟੈਕ ਦੇ ਸੰਭਾਵੀ ਮਰੀਜ਼ਾਂ ਦੀ ਤੁਰੰਤ ਜਾਂਚ ਹੋ ਸਕੇ ਅਤੇ ਪ੍ਰਸ਼ਾਸਨਿਕ ਕਾਰਵਾਈ ਵਿੱਚ ਫਸੇ ਬਿਨਾਂ ਉਨ੍ਹਾਂ ਨੂੰ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਗਵਰਨਮੈਂਟ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਅਤੇ ਐਸੋਸੀਏਟ ਪ੍ਰੋਫੈਸਰ ਡਾ. ਸੌਰਭ ਸ਼ਰਮਾ ਨੇ ਕਿਹਾ, “ਸਿਹਤ ਕਾਰਡ ਲੋਕਾਂ ਨੂੰ ਸਮੇਂ ਸਿਰ ਇਲਾਜ ਦਿਵਾਉਣ ਵਿੱਚ ਮਦਦ ਕਰ ਰਿਹਾ ਹੈ। ਇਲਾਜ ਦੇ ਖ਼ਰਚ ਨੂੰ ਲੈ ਕੇ ਜੋ ਹਿਚਕਚਾਹਟ ਪਹਿਲਾਂ ਹੁੰਦੀ ਸੀ, ਉਹ ਹੁਣ ਕਾਫ਼ੀ ਹੱਦ ਤੱਕ ਘੱਟ ਹੋ ਗਈ ਹੈ। ਪਹਿਲਾਂ ਕਈ ਪਰਿਵਾਰ ਇਲਾਜ ਦੀ ਲਾਗਤ ਨੂੰ ਲੈ ਕੇ ਅਸਮੰਜਸ ਵਿੱਚ ਰਹਿੰਦੇ ਸਨ, ਜਿਸ ਕਾਰਨ ਪ੍ਰਕਿਰਿਆ ਲਈ ਮਨਜ਼ੂਰੀ ਦੇਣ ਵਿੱਚ ਦੇਰੀ ਹੁੰਦੀ ਸੀ।” ਡਾ. ਸ਼ਰਮਾ ਨੇ ਅੱਗੇ ਕਿਹਾ ਕਿ ਕੈਸ਼ਲੈੱਸ ਸਹੂਲਤ ਉਪਲੱਬਧ ਹੋਣ ਨਾਲ ਇਹ ਰੁਕਾਵਟ ਲਗਭਗ ਖ਼ਤਮ ਹੋ ਚੁੱਕੀ ਹੈ। ਇਹ ਬਦਲਾਅ ਜ਼ਿਲ੍ਹਿਆਂ ਵਿੱਚ ਵੀ ਸਪੱਸ਼ਟ ਤੌਰ ‘ਤੇ ਨਜ਼ਰ ਆ ਰਿਹਾ ਹੈ। ਪਹਿਲਾਂ ਮਰੀਜ਼ਾਂ ਨੂੰ ਵੱਡੇ ਸ਼ਹਿਰਾਂ ਦੇ ਹਸਪਤਾਲਾਂ ਵਿੱਚ ਰੈਫਰ ਕੀਤੇ ਜਾਣ ਕਾਰਨ ਖ਼ਤਰਨਾਕ ਦੇਰੀ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਯੋਜਨਾ ਤਹਿਤ ਵੱਧ ਹਸਪਤਾਲਾਂ ਦੇ ਸੂਚੀਬੱਧ ਹੋਣ ਅਤੇ ਬਿਹਤਰ ਸਹੂਲਤਾਂ ਨਾਲ ਲੈਸ ਹੋਣ ਕਾਰਨ ਕਈ ਕੇਂਦਰ ਲੰਬੀ ਦੂਰੀ ਤੱਕ ਰੈਫਰ ਕੀਤੇ ਬਿਨਾਂ ਹੀ ਐਂਜੀਓਪਲਾਸਟੀ ਸ਼ੁਰੂ ਕਰਨ ਦੇ ਯੋਗ ਹੋ ਗਏ ਹਨ।

Punjab

ਮਿਸ਼ੇਲ ਮਾਰਸ਼ ਦੇ ਤੂਫ਼ਾਨ 'ਚ ਉੱਡੀ RCB, ਲਖਨਊ ਨੇ ਰੋਮਾਂਚਕ ਮੁਕਾਬਲੇ 'ਚ ਬੈਂਗਲੁਰੂ ਨੂੰ 9 ਦੌੜਾਂ ਨਾਲ ਚਟਾਈ ਧੂੜ!

IPL 2026: ਲਖਨਊ ਸੁਪਰ ਜਾਇੰਟਸ ਨੇ ਰੋਮਾਂਚਕ ਮੁਕਾਬਲੇ ਵਿੱਚ ਬੈਂਗਲੁਰੂ ਨੂੰ ਹਰਾਇਆ, ਮਿਸ਼ੇਲ ਮਾਰਸ਼ ਦਾ ਧਮਾਕੇਦਾਰ ਸੈਂਕੜਾ ਲਖਨਊ: ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ 50ਵੇਂ ਮੈਚ ਵਿੱਚ ਲਖਨਊ ਸੁਪਰ ਜਾਇੰਟਸ (LSG) ਨੇ ਸ਼ਾਨਦਾਰ ਵਾਪਸੀ ਕਰਦੇ ਹੋਏ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਨੂੰ 9 ਦੌੜਾਂ ਨਾਲ ਹਰਾ ਦਿੱਤਾ। ਲਖਨਊ ਦੇ ਇਕਾਨਾ ਸਟੇਡੀਅਮ ਵਿੱਚ ਖੇਡੇ ਗਏ ਇਸ ਮੀਂਹ ਨਾਲ ਪ੍ਰਭਾਵਿਤ ਮੈਚ ਵਿੱਚ ਮਿਸ਼ੇਲ ਮਾਰਸ਼ ਦੀ ਤੂਫ਼ਾਨੀ ਬੱਲੇਬਾਜ਼ੀ ਅਤੇ ਪ੍ਰਿੰਸ ਯਾਦਵ ਦੀ ਘਾਤਕ ਗੇਂਦਬਾਜ਼ੀ ਨੇ ਮੈਚ ਦਾ ਪਾਸਾ ਪਲਟ ਦਿੱਤਾ। ਮਿਸ਼ੇਲ ਮਾਰਸ਼ ਦਾ ਤੂਫ਼ਾਨ: 56 ਗੇਂਦਾਂ ਵਿੱਚ 111 ਦੌੜਾਂ ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੀਂਹ ਕਾਰਨ ਮੈਚ ਨੂੰ 19-19 ਓਵਰਾਂ ਦਾ ਕਰ ਦਿੱਤਾ ਗਿਆ। ਲਖਨਊ ਦੀ ਸ਼ੁਰੂਆਤ ਭਾਵੇਂ ਹੌਲੀ ਰਹੀ, ਪਰ ਮਿਸ਼ੇਲ ਮਾਰਸ਼ ਨੇ ਇਕੱਲਿਆਂ ਹੀ ਬੈਂਗਲੁਰੂ ਦੇ ਗੇਂਦਬਾਜ਼ਾਂ ਦੀਆਂ ਧੱਜੀਆਂ ਉਡਾ ਦਿੱਤੀਆਂ। ਮਾਰਸ਼ ਨੇ ਸਿਰਫ 56 ਗੇਂਦਾਂ ਵਿੱਚ 111 ਦੌੜਾਂ ਦੀ ਅਜੇਤੂ ਪਾਰੀ ਖੇਡੀ, ਜਿਸ ਵਿੱਚ 9 ਛੱਕੇ ਅਤੇ 9 ਚੌਕੇ ਸ਼ਾਮਲ ਸਨ।   ਉਨ੍ਹਾਂ ਦਾ ਸਾਥ ਨਿਕੋਲਸ ਪੂਰਨ (38 ਦੌੜਾਂ) ਅਤੇ ਕਪਤਾਨ ਰਿਸ਼ਭ ਪੰਤ ਨੇ ਦਿੱਤਾ। ਪੰਤ ਨੇ ਅੰਤਿਮ ਓਵਰਾਂ ਵਿੱਚ ਸਿਰਫ਼ 10 ਗੇਂਦਾਂ ਵਿੱਚ 32 ਦੌੜਾਂ ਦੀ ਬਿਜਲੀ ਵਰਗੀ ਪਾਰੀ ਖੇਡੀ, ਜਿਸ ਸਦਕਾ ਲਖਨਊ ਨੇ 19 ਓਵਰਾਂ ਵਿੱਚ 209/3 ਦਾ ਵੱਡਾ ਸਕੋਰ ਖੜ੍ਹਾ ਕੀਤਾ। ਬੈਂਗਲੁਰੂ ਦੀ ਬੱਲੇਬਾਜ਼ੀ ਅਤੇ ਵਿਰਾਟ ਕੋਹਲੀ ਦੀ ਨਿਰਾਸ਼ਾ DLS ਨਿਯਮ ਦੇ ਤਹਿਤ ਬੈਂਗਲੁਰੂ ਨੂੰ 19 ਓਵਰਾਂ ਵਿੱਚ 213 ਦੌੜਾਂ ਦਾ ਟੀਚਾ ਮਿਲਿਆ। ਪਿੱਛਾ ਕਰਨ ਉਤਰੀ ਬੈਂਗਲੁਰੂ ਦੀ ਟੀਮ ਨੂੰ ਸ਼ੁਰੂਆਤੀ ਝਟਕਾ ਲੱਗਾ ਜਦੋਂ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਸਿਫ਼ਰ (0) ‘ਤੇ ਆਊਟ ਹੋ ਗਏ। ਪ੍ਰਿੰਸ ਯਾਦਵ ਨੇ ਕੋਹਲੀ ਨੂੰ ਕਲੀਨ ਬੋਲਡ ਕਰਕੇ ਸਟੇਡੀਅਮ ਵਿੱਚ ਸੰਨਾਟਾ ਪਸਾਰ ਦਿੱਤਾ। ਇਸ ਤੋਂ ਬਾਅਦ ਰਜਤ ਪਾਟੀਦਾਰ ਨੇ ਮੋਰਚਾ ਸੰਭਾਲਿਆ ਅਤੇ 31 ਗੇਂਦਾਂ ਵਿੱਚ 61 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਦੇਵਦੱਤ ਪੱਡੀਕਲ (34) ਅਤੇ ਟਿਮ ਡੇਵਿਡ (40) ਨੇ ਵੀ ਜਿੱਤ ਦੀ ਕੋਸ਼ਿਸ਼ ਕੀਤੀ, ਪਰ ਲਖਨਊ ਦੇ ਗੇਂਦਬਾਜ਼ਾਂ ਨੇ ਨਿਯਮਿਤ ਅੰਤਰਾਲ ‘ਤੇ ਵਿਕਟਾਂ ਲੈ ਕੇ ਦਬਾਅ ਬਣਾਈ ਰੱਖਿਆ। ਗੇਂਦਬਾਜ਼ੀ ਵਿੱਚ ਪ੍ਰਿੰਸ ਯਾਦਵ ਦਾ ਕਹਿਰ ਲਖਨਊ ਵੱਲੋਂ ਨੌਜਵਾਨ ਗੇਂਦਬਾਜ਼ ਪ੍ਰਿੰਸ ਯਾਦਵ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 4 ਓਵਰਾਂ ਵਿੱਚ 33 ਦੌੜਾਂ ਦੇ ਕੇ 3 ਮਹੱਤਵਪੂਰਨ ਵਿਕਟਾਂ ਲਈਆਂ। ਅੰਤਿਮ ਓਵਰ ਵਿੱਚ ਬੈਂਗਲੁਰੂ ਨੂੰ 20 ਦੌੜਾਂ ਦੀ ਲੋੜ ਸੀ, ਪਰ ਦਿਗਵੇਸ਼ ਰਾਠੀ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਸਿਰਫ 10 ਦੌੜਾਂ ਦਿੱਤੀਆਂ ਅਤੇ ਲਖਨਊ ਨੂੰ 9 ਦੌੜਾਂ ਨਾਲ ਜਿੱਤ ਦਿਵਾਈ।   ਮੈਚ ਦੇ ਮੁੱਖ ਅੰਕੜੇ   ਲਖਨਊ ਸੁਪਰ ਜਾਇੰਟਸ: 209/3 (19 ਓਵਰ) ਰਾਇਲ ਚੈਲੇਂਜਰਜ਼ ਬੈਂਗਲੁਰੂ: 203/6 (19 ਓਵਰ) ਨਤੀਜਾ: ਲਖਨਊ 9 ਦੌੜਾਂ ਨਾਲ ਜਿੱਤਿਆ (DLS ਵਿਧੀ) ਪਲੇਅਰ ਆਫ ਦ ਮੈਚ: ਮਿਸ਼ੇਲ ਮਾਰਸ਼ (111* ਦੌੜਾਂ)   ਲਗਾਤਾਰ ਹਾਰਾਂ ਦਾ ਸਿਲਸਿਲਾ ਟੁੱਟਿਆ: ਇਸ ਜਿੱਤ ਨਾਲ ਲਖਨਊ ਨੇ ਆਪਣੀ ਲਗਾਤਾਰ 6 ਮੈਚਾਂ ਦੀ ਹਾਰ ਦੇ ਸਿਲਸਿਲੇ ਨੂੰ ਖਤਮ ਕੀਤਾ। ਪੁਆਇੰਟ ਟੇਬਲ ਦੀ ਸਥਿਤੀ: ਹਾਰ ਦੇ ਬਾਵਜੂਦ ਬੈਂਗਲੁਰੂ ਬਿਹਤਰ ਰਨ ਰੇਟ ਕਾਰਨ ਟਾਪ-4 ਵਿੱਚ ਬਣੀ ਹੋਈ ਹੈ, ਜਦਕਿ ਲਖਨਊ ਅਜੇ ਵੀ ਅੰਕ ਸੂਚੀ ਵਿੱਚ ਹੇਠਲੇ ਪੱਧਰ ‘ਤੇ ਹੈ। ਪਰਪਲ ਕੈਪ: ਬੈਂਗਲੁਰੂ ਦੇ ਭੁਵਨੇਸ਼ਵਰ ਕੁਮਾਰ ਕੋਲ ਅਜੇ ਵੀ ਪਰਪਲ ਕੈਪ ਬਰਕਰਾਰ ਹੈ।

Punjab

ਪੰਜਾਬ 'ਚ ਅੱਜ ਤੋਂ ਚੜ੍ਹੇਗਾ ਪਾਰਾ, 3 ਦਿਨਾਂ ਲਈ ‘Dry Weather’ ਦਾ ਅਲਰਟ; 11 ਮਈ ਤੋਂ ਫਿਰ ਹੋਵੇਗੀ ਬਾਰਿਸ਼।

ਚੰਡੀਗੜ੍ਹ, 8 ਮਈ 2026: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਮੀਂਹ ਅਤੇ ਠੰਢੀਆਂ ਹਵਾਵਾਂ ਦੀ ਲਹਿਰ ਤੋਂ ਬਾਅਦ ਹੁਣ ਮੌਸਮ ਇੱਕ ਵਾਰ ਫਿਰ ਕਰਵਟ ਲੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ, ਅੱਜ ਤੋਂ ਅਗਲੇ ਤਿੰਨ ਦਿਨਾਂ ਤੱਕ ਸੂਬੇ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰਾਨ ਰਾਹਤ ਵਾਲੀ ਗੱਲ ਇਹ ਹੈ ਕਿ ਫਿਲਹਾਲ ਕਿਸੇ ਭਾਰੀ ਬਾਰਿਸ਼ ਜਾਂ ਭਿਆਨਕ ਹੀਟਵੇਵ (ਲੂ) ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।   ਤਾਪਮਾਨ ਵਿੱਚ ਹੋਵੇਗਾ ਵਾਧਾ ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਪਹਾੜੀ ਇਲਾਕਿਆਂ ਵਿੱਚ ਹੋਈ ਬਾਰਿਸ਼ ਅਤੇ ਗੜੇਮਾਰੀ ਕਾਰਨ ਪੰਜਾਬ ਦੇ ਤਾਪਮਾਨ ਵਿੱਚ ਜੋ ਗਿਰਾਵਟ ਆਈ ਸੀ, ਉਹ ਹੁਣ ਹੌਲੀ-ਹੌਲੀ ਖਤਮ ਹੋਵੇਗੀ। ਅਗਲੇ 72 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ। ਮੌਜੂਦਾ ਸਥਿਤੀ: ਬੀਤੇ ਦਿਨਾਂ ‘ਚ ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 39 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ ਸੀ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਇਹ 35 ਤੋਂ 38 ਡਿਗਰੀ ਦੇ ਵਿਚਕਾਰ ਰਿਹਾ। ਆਉਣ ਵਾਲੇ 3 ਦਿਨ: 8 ਮਈ ਤੋਂ 10 ਮਈ ਤੱਕ ਅਸਮਾਨ ਸਾਫ਼ ਰਹੇਗਾ ਅਤੇ ਤੇਜ਼ ਧੁੱਪ ਕਾਰਨ ਦਿਨ ਵੇਲੇ ਗਰਮੀ ਦਾ ਅਹਿਸਾਸ ਵਧੇਗਾ। 11 ਮਈ ਤੋਂ ਫਿਰ ਬਦਲੇਗਾ ਮੌਸਮ: ਨਵੀਂ ਪੱਛਮੀ ਗੜਬੜੀ ਸਰਗਰਮ ਮੌਸਮ ਵਿਗਿਆਨੀਆਂ ਅਨੁਸਾਰ, 10 ਮਈ ਦੀ ਰਾਤ ਤੋਂ ਇੱਕ ਨਵੀਂ ਪੱਛਮੀ ਗੜਬੜੀ (Western Disturbance) ਹਿਮਾਲੀਅਨ ਖੇਤਰ ਵਿੱਚ ਸਰਗਰਮ ਹੋਣ ਜਾ ਰਹੀ ਹੈ। ਇਸ ਦਾ ਪ੍ਰਭਾਵ 11 ਮਈ ਤੋਂ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲੇਗਾ: ਬੱਦਲਵਾਈ: 11 ਮਈ ਤੋਂ ਪੰਜਾਬ ਦੇ ਕਈ ਹਿੱਸਿਆਂ ਵਿੱਚ ਬੱਦਲ ਛਾਏ ਰਹਿਣਗੇ। ਮੀਂਹ ਦੀ ਸੰਭਾਵਨਾ: ਮੌਸਮ ਵਿਭਾਗ ਨੇ ਪੂਰਵ ਅਨੁਮਾਨ ਲਗਾਇਆ ਹੈ ਕਿ 11 ਅਤੇ 12 ਮਈ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਗਰਮੀ ਤੋਂ ਰਾਹਤ: ਬੱਦਲਵਾਈ ਅਤੇ ਬਾਰਿਸ਼ ਕਾਰਨ ਵੱਧ ਰਹੇ ਤਾਪਮਾਨ ‘ਤੇ ਮੁੜ ਲਗਾਮ ਲੱਗੇਗੀ।   ਕਿਸਾਨਾਂ ਲਈ ਸਲਾਹ ਮੌਸਮ ਵਿੱਚ ਆ ਰਹੇ ਇਸ ਬਦਲਾਅ ਨੂੰ ਦੇਖਦੇ ਹੋਏ ਖੇਤੀਬਾੜੀ ਮਾਹਿਰਾਂ ਨੇ ਕਿਸਾਨਾਂ ਨੂੰ ਸੁਚੇਤ ਕੀਤਾ ਹੈ। ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀ ਵਾਢੀ ਅਤੇ ਫ਼ਸਲ ਦੀ ਸੰਭਾਲ ਮੌਸਮ ਦੇ ਅਨੁਮਾਨ ਅਨੁਸਾਰ ਹੀ ਕਰਨ। 11 ਮਈ ਤੋਂ ਹੋਣ ਵਾਲੀ ਸੰਭਾਵਿਤ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਖੁੱਲ੍ਹੇ ਵਿੱਚ ਪਈ ਫ਼ਸਲ ਨੂੰ ਨੁਕਸਾਨ ਪਹੁੰਚ ਸਕਦਾ ਹੈ, ਇਸ ਲਈ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕਰ ਲਏ ਜਾਣ।   ਪੀ.ਡੀ.ਐਮ.ਏ. (PDMA) ਦੀ ਚੇਤਾਵਨੀ ਪੰਜਾਬ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੇ ਪਹਿਲਾਂ ਹੀ ਸੰਕੇਤ ਦਿੱਤੇ ਹਨ ਕਿ ਮਈ ਤੋਂ ਜੁਲਾਈ ਤੱਕ ਸੂਬੇ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਹਿ ਸਕਦਾ ਹੈ। ਭਾਵੇਂ ਅਗਲੇ ਤਿੰਨ ਦਿਨ ਹੀਟਵੇਵ ਦਾ ਖਤਰਾ ਨਹੀਂ ਹੈ, ਪਰ ਆਉਣ ਵਾਲੇ ਹਫਤਿਆਂ ਵਿੱਚ ਗਰਮੀ ਦੇ ਤਿੱਖੇ ਤੇਵਰ ਦੇਖਣ ਨੂੰ ਮਿਲ ਸਕਦੇ ਹਨ।

Punjab

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

ਚੰਡੀਗੜ੍ਹ, 8 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸੁਰੱਖਿਅਤ ਅਤੇ ਉੱਚ-ਗੁਣਵੱਤਾ ਵਾਲੇ ਭੋਜਨ ਉਤਪਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਆਦੇਸ਼ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਪੰਜਾਬ ਨੇ ਸੂਬੇ ਵਿੱਚ ਦੁੱਧ ਦੇ ਨਮੂਨੇ ਲੈਣ ਲਈ ਦੋ ਰੋਜ਼ਾ ਮੁਹਿੰਮ ਚਲਾਈ। ਇਹ ਮੁਹਿੰਮ ਬੁੱਧਵਾਰ ਅਤੇ ਵੀਰਵਾਰ ਨੂੰ ਚਲਾਈ ਗਈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਤੇ ਐਫ.ਡੀ.ਏ.,ਪੰਜਾਬ ਦੇ ਕਮਿਸ਼ਨਰ ਕੰਵਲਪ੍ਰੀਤ ਬਰਾੜ ਦੀ ਨਿਗਰਾਨੀ ਹੇਠ ਚਲਾਈ ਗਈ ਇਹ ਮੁਹਿੰਮ  ਡੇਅਰੀ ਸਪਲਾਈ ਚੇਨ ਦੇ ਵੱਖ-ਵੱਖ ਪਹਿਲੂਆਂ ’ਤੇ ਕੇਂਦਰਿਤ ਸੀ । ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਭਰ ਵਿੱਚ ਤੜਕਸਾਰ  ਨਾਕੇ ਲਗਾਏ ਗਏ ਸਨ, ਜਿਨ੍ਹਾਂ ਤਹਿਤ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਡੇਅਰੀ ਫਾਰਮਾਂ, ਸੰਗ੍ਰਹਿ ਕੇਂਦਰਾਂ, ਪ੍ਰੋਸੈਸਿੰਗ ਯੂਨਿਟਾਂ ਅਤੇ ਪ੍ਰਚੂਨ ਦੀਆਂ ਦੁਕਾਨਾਂ ਤੋਂ ਦੁੱਧ ਦੇ 200 ਨਮੂਨੇ ਲਏ ਗਏ। ਸਿਹਤ ਮੰਤਰੀ ਨੇ ਦੱਸਿਆ ਕਿ ਇਕੱਠੇ ਕੀਤੇ ਨਮੂਨਿਆਂ ਨੂੰ  ਮਿਲਾਵਟ, ਅਸ਼ੁੱਧੀ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਦਾ ਪਤਾ ਲਗਾਉਣ ਹਿੱਤ ਜਾਂਚ ਵਾਸਤੇ ਮਾਨਤਾ ਪ੍ਰਾਪਤ ਸਟੇਟ ਫੂਡ ਲੈਬਾਰਟਰੀ ਵਿੱਚ ਭੇਜਿਆ ਗਿਆ ਹੈ।  ਉਨ੍ਹਾਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ, ‘‘ ਜੇਕਰ ਕੋਈ ਵੀ ਫੂਡ ਬਿਜ਼ਨਸ ਆਪਰੇਟਰ (ਐਫ.ਬੀ.ਓ.)  ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੇ ਉਪਬੰਧਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।’’ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਭੋਜਨ ਵਿੱਚ ਮਿਲਾਵਟ ਦੇ ਕਿਸੇ ਵੀ ਸ਼ੱਕੀ ਮਾਮਲੇ ਦੀ ਰਿਪੋਰਟ ਸਬੰਧਤ ਅਧਿਕਾਰੀਆਂ ਨੂੰ ਕਰਕੇ ਇਸ ਮਿਸ਼ਨ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਸਪਲਾਈ ਚੇਨ ਵਿੱਚੋਂ ਮਿਲਾਵਟੀ ਦੁੱਧ ਨੂੰ ਖ਼ਤਮ ਕਰਕੇ ਜਨਤਕ ਸਿਹਤ ਦੀ ਰੱਖਿਆ ਬਾਰੇ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਸੈਂਪਲਿੰਗ ਮੁਹਿੰਮ ਇੱਕ ਚੱਲ ਰਹੀ, ਮਜ਼ਬੂਤ ਇਨਫੋਰਸਮੈਂਟ ਮੁਹਿੰਮ ਦਾ ਹਿੱਸਾ ਹੈ, ਜੋ ਆਉਣ ਵਾਲੇ ਹਫ਼ਤਿਆਂ ਵਿੱਚ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਯਕੀਨੀ ਬਣਾਉਣ ਲਈ ਜਾਰੀ ਰਹੇਗੀ। ਚੌਕਸੀ ਪ੍ਰਤੀ ਵਿਭਾਗ ਦੀ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਕਮਿਸ਼ਨਰ ਐਫ.ਡੀ.ਏ. ਕੰਵਲਪ੍ਰੀਤ ਬਰਾੜ ਨੇ ਕਿਹਾ ਕਿ ਫੂਡ ਸੇਫਟੀ ਅਫਸਰ ਨਾ ਸਿਰਫ ਕਾਨੂੰਨ ਲਾਗੂ ਕਰ ਰਹੇ ਹਨ ਬਲਕਿ ਵਿਕਰੇਤਾਵਾਂ ਅਤੇ ਡੇਅਰੀ ਆਪਰੇਟਰਾਂ ਨੂੰ ਸਫਾਈ, ਸੁਚੱਜੀ ਸੰਭਾਲ ਅਤੇ ਸਹੀ ਸਟੋਰੇਜ ਅਭਿਆਸਾਂ ਬਾਰੇ ਵੀ ਜਾਗਰੂਕ ਕਰ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਾਗਰਿਕਾਂ ਦੀ ਭਲਾਈ ਦੇ ਮੱਦੇਨਜ਼ਰ ਡੇਅਰੀ ਸੈਕਟਰ ਵਿੱਚ ਉੱਚ ਮਿਆਰਾਂ ਨੂੰ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿੱਚ ਫੂਡ ਸੇਫਟੀ ਇਨਫੋਰਸਮੈਂਟ ਨੂੰ ਮਜ਼ਬੂਤ ਕਰਨ ਲਈ ਆਉਣ ਵਾਲੇ ਹਫ਼ਤਿਆਂ ਵਿੱਚ ਵਿਭਾਗ ਦੀ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ  ਇਹ ਸੈਂਪਲਿੰਗ ਮੁਹਿੰਮ ਜਾਰੀ ਰਹੇਗੀ।  

Scroll to Top