Actionpunjab

Action Punjab Logo
Breaking News

Author name: Action Punjab

Action Punjab
Punjab

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਚੰਡੀਗੜ੍ਹ 24 ਅਪ੍ਰੈਲ :24 ਅਪ੍ਰੈਲ 2026 ਨੂੰ ਡਾ. ਨਵਜੋਤ ਖੋਸਾ ਆਈ.ਏ.ਐਸ., ਡਾਇਰੈਕਟਰ, ਡਾਇਰੈਕਟੋਰੇਟ ਜਨਗਣਨਾ ਆਪ੍ਰੇਸ਼ਨਜ਼, ਪੰਜਾਬ ਅਤੇ ਯੂਟੀ ਚੰਡੀਗੜ੍ਹ ਅਤੇ ਸ਼੍ਰੀ ਮਨਜੀਤ ਸਿੰਘ ਬਰਾੜ ਆਈਏਐਸ, ਪ੍ਰਸ਼ਾਸਕੀ ਸਕੱਤਰ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਤਹਿਤ ਮੀਡੀਆ ਨੂੰ, ਜਨਗਣਨਾ 2027 ਪੜਾਅ-1 (ਘਰ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ) ਬਾਰੇ ਸੰਖੇਤ ਜਾਣਕਾਰੀ ਦੇਣ ਅਤੇ ਸਵੈ-ਗਣਨਾ ਦੀ ਸ਼ੁਰੂਆਤ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਭਾਰਤ ਵਿੱਚ ਜਨਗਣਨਾ,  ਜਨਗਣਨਾ ਐਕਟ, 1948 ਅਤੇ ਜਨਗਣਨਾ ਨਿਯਮਾਂ, 1990 ਦੇ ਉਪਬੰਧਾਂ ਅਧੀਨ ਕੀਤੀ ਜਾਂਦੀ ਹੈ। ਜਨਗਣਨਾ 2027 ਭਾਰਤ ਵਿੱਚ 16ਵੀਂ ਅਤੇ ਆਜ਼ਾਦੀ ਤੋਂ ਬਾਅਦ 8ਵੀਂ ਜਨਗਣਨਾ ਹੋਵੇਗੀ। ਆਖਰੀ ਜਨਗਣਨਾ 2011 ਵਿੱਚ ਕੀਤੀ ਗਈ ਸੀ, ਜਦੋਂ ਕਿ 2021 ਦੀ ਜਨਗਣਨਾ ਕੋਵਿਡ-19 ਮਹਾਂਮਾਰੀ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ। ਇਸ ਦੌਰਾਨ ਦੱਸਿਆ ਗਿਆ ਕਿ ਜਨਗਣਨਾ ਡੇਟਾ ਸਮਾਜਿਕ-ਆਰਥਿਕ ਅਤੇ ਜਨਸੰਖਿਆ ਸਬੰਧੀ ਜਾਣਕਾਰੀ ਦੇ ਇੱਕ ਵਿਆਪਕ ਸਰੋਤ ਵਜੋਂ ਕੰਮ ਕਰਦਾ ਹੈ ਅਤੇ ਵਿਕਾਸ ਯੋਜਨਾਬੰਦੀ, ਭਲਾਈ ਯੋਜਨਾਵਾਂ ਦੇ ਨਿਰਮਾਣ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਜਨਗਣਨਾ 2027 ਦੋ ਪੜਾਵਾਂ ਵਿੱਚ ਕੀਤੀ ਜਾਵੇਗੀ। ਪਹਿਲੇ ਪੜਾਅ ਤਹਿਤ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਸਵੈ-ਗਣਨਾ ਜਦਕਿ 15 ਮਈ ਤੋਂ 13 ਜੂਨ 2026 ਤੱਕ ਘਰ-ਘਰ ਜਾ ਕੇ ਗਣਨਾ ਅਤੇ ਪੜਾਅ-2 ਆਬਾਦੀ ਗਣਨਾ, 9 ਫਰਵਰੀ 2027 ਤੋਂ 28 ਫਰਵਰੀ 2027 ਤੱਕ ਤਹਿ ਕੀਤੀ ਗਈ ਹੈ। ਪਹਿਲਾ ਪੜਾਅ ਰਿਹਾਇਸ਼ੀ ਸਥਿਤੀਆਂ, ਸਹੂਲਤਾਂ ਅਤੇ ਸੰਪਤੀਆਂ ’ਤੇ ਕੇਂਦਿ੍ਰਤ ਹੈ ਅਤੇ ਆਬਾਦੀ ਗਣਨਾ ਪੜਾਅ ਲਈ ਆਧਾਰ ਬਣਾਏਗਾ। ਡਾ. ਨਵਜੋਤ ਖੋਸਾ ਨੇ ਦੱਸਿਆ ਕਿ ਜਨਗਣਨਾ 2027 ਪਹਿਲੀ ਵਾਰ ਡਿਜੀਟਲ ਮੋਡ ਵਿੱਚ ਮੋਬਾਈਲ ਐਪਲੀਕੇਸ਼ਨਾਂ ਦੀ ਵਰਤੋਂ ਜ਼ਰੀਏ ਕੀਤੀ ਜਾਵੇਗੀ। ਇਸਦੇ ਨਾਲ ਹੀ ਔਨਲਾਈਨ ਪੋਰਟਲ (https://se.census.gov.in) ਰਾਹੀਂ ਸਵੈ-ਗਣਨਾ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ। ਲੋਕ ਨਿਰਧਾਰਤ ਸਮੇਂ ਦੌਰਾਨ ਆਪਣੇ ਵੇਰਵੇ ਭਰਕੇ ਅਤੇ ਜਮ੍ਹਾਂ ਕਰਕੇ  ਇੱਕ ਵਿਲੱਖਣ ਸਵੈ-ਗਣਨਾ ਰੈਫਰੈਂਸ ਆਈਡੀ ਪ੍ਰਾਪਤ ਕਰ ਸਕਣਗੇ, ਜੋ ਫੀਲਡ ਵੈਰੀਫਿਕੇਸ਼ਨ ਦੌਰਾਨ ਗਿਣਤੀਕਾਰ ਨਾਲ ਸਾਂਝਾ ਕਰਨਾ ਹੋਵੇਗਾ। ਜਨਗਣਨਾ ਪ੍ਰਬੰਧਨ ਅਤੇ ਨਿਗਰਾਨੀ ਪ੍ਰਣਾਲੀ ਜ਼ਰੀਏ ਅਸਲ-ਸਮੇਂ ਦੀ ਨਿਗਰਾਨੀ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਘਰ ਸੂਚੀਕਰਨ ਬਲਾਕਾਂ ਦੀ ਸਿਰਜਣਾ ਲਈ ਵੈੱਬ-ਅਧਾਰਤ ਮੈਪਿੰਗ ਦੀ ਵਰਤੋਂ ਕੀਤੀ ਗਈ ਹੈ। ਜਨਗਣਨਾ ਲਈ ਰਾਜ ਨੋਡਲ ਅਧਿਕਾਰੀ ਸ੍ਰੀ ਮਨਜੀਤ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਵਿਆਪਕ ਪ੍ਰਸ਼ਾਸਕੀ ਪ੍ਰਬੰਧ ਕੀਤੇ ਗਏ ਹਨ, ਜਿਸ ਵਿੱਚ ਰਾਜ ਭਰ ਵਿੱਚ ਘਰ ਸੂਚੀਕਰਨ ਬਲਾਕਾਂ ਦੀ ਸਿਰਜਣਾ ਅਤੇ ਲਗਭਗ 67,000 ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ (ਰਿਜ਼ਰਵ ਸਮੇਤ) ਦੀ ਨਿਯੁਕਤੀ ਕਰਨਾ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਜਨਗਣਨਾ ਕਾਰਜਕਰਤਾਵਾਂ ਦੀ ਸਿਖਲਾਈ ਇੱਕ ਯੋਜਨਾਬੱਧ ਅਤੇ ਪੜਾਅਵਾਰ ਢੰਗ ਨਾਲ ਕੀਤੀ ਗਈ ਹੈ। ਪੰਜਾਬ ਵਿੱਚ 52 ਮਾਸਟਰ ਟ੍ਰੇਨਰਾਂ (ਰਾਜ ਤੋਂ 36 ਅਤੇ ਡੀ.ਸੀ.ਓ., ਪੰਜਾਬ ਤੋਂ 16) ਅਤੇ 932 ਫੀਲਡ ਟ੍ਰੇਨਰਾਂ ਦੀ ਸਿਖਲਾਈ ਸਫ਼ਲਤਾਪੂਰਵਕ ਪੂਰੀ ਹੋ ਗਈ ਹੈ ਅਤੇ 16 ਅਪ੍ਰੈਲ ਤੋਂ 9 ਮਈ 2026 ਤੱਕ ਰਾਜ ਭਰ ਦੇ ਵੱਖ-ਵੱਖ ਸਥਾਨਾਂ ’ਤੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਲਈ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਜਨਗਣਨਾ ਅਭਿਆਸ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਅਮਲ ਲਈ ਤਿਆਰੀਆਂ ਨੂੰ ਯਕੀਨੀ ਬਣਾਇਆ ਜਾ ਸਕੇ। ਮੀਡੀਆ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਇਹ ਕਿਹਾ ਗਿਆ ਕਿ ਮੀਡੀਆ ਲੋਕਤੰਤਰ ਦਾ ਇੱਕ ਮਹੱਤਵਪੂਰਨ ਥੰਮ੍ਹ ਹੈ, ਜਿਸ ਲਈ ਮੀਡੀਆ ਨੂੰ ਜਾਗਰੂਕਤਾ ਫੈਲਾਉਣ, ਜਨਤਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਖਾਸ ਕਰਕੇ ਡਿਜੀਟਲ ਗਣਨਾ ਅਤੇ ਡੇਟਾ ਗੁਪਤਤਾ ਬਾਰੇ ਗਲਤ ਜਾਣਕਾਰੀ ਦੇ ਟਾਕਰੇ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਬੇਨਤੀ ਕੀਤੀ ਗਈ। ਨਿਵਾਸੀਆਂ ਨੂੰ ਜਨਗਣਨਾ ਵਿੱਚ ਸਰਗਰਮੀ ਨਾਲ ਹਿੱਸਾ ਲੈਣ, ਸਹੀ ਜਾਣਕਾਰੀ ਪ੍ਰਦਾਨ ਕਰਨ ਅਤੇ ਗਿਣਤੀਕਾਰਾਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਇਹ ਦੁਹਰਾਇਆ ਗਿਆ ਕਿ ਇਸ ਪ੍ਰਕਰਿਆ ਦੌਰਾਨ ਇਕੱਤਰ ਕੀਤੀ ਗਈ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰਹੇਗੀ ਅਤੇ ਸਿਰਫ ਅੰਕੜਿਆਂ ਦੇ ਉਦੇਸ਼ਾਂ ਲਈ ਵਰਤੀ ਜਾਵੇਗੀ। ਜ਼ਿਕਰਯੋਗ ਹੈ ਕਿ ਜਨਗਣਨਾ 2027 ਦੇ ਸਬੰਧ ਵਿੱਚ ਇੱਕ ਕੌਮੀ ਟੋਲ-ਫ੍ਰੀ ਹੈਲਪਲਾਈਨ ਨੰਬਰ (1855) 30.04.2026 ਤੋਂ ਪੰਜਾਬ ਵਿੱਚ ਕਾਰਜਸ਼ੀਲ ਹੋਵੇਗਾ, ਜੋ ਸਵੈ-ਗਣਨਾ, ਘਰਾਂ ਦੇ ਸੂਚੀਕਰਨ ਸਬੰਧੀ ਕਾਰਜਾਂ ਨਾਲ ਸਬੰਧਤ ਸਵਾਲਾਂ ਦਾ ਜਵਾਬ ਦੇਣ ਦੇ ਨਾਲ-ਨਾਲ ਲੋਕਾਂ ਦੀਆਂ ਸ਼ਿਕਾਇਤਾਂ  ਦਾ ਨਿਬੇੜਾ ਕਰੇਗਾ।  

Punjab

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ/ ਐਸ.ਏ.ਐਸ. ਨਗਰ, 24 ਅਪ੍ਰੈਲ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਐਸ.ਏ.ਐਸ. ਨਗਰ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ। ਸ. ਖੁੱਡੀਆਂ ਨੇ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਤਾਂ ਜੋ ਘੱਟ ਤੋਂ ਘੱਟ ਸਮੇਂ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਖੁੱਡੀਆਂ ਨੇ ਕਿਹਾ, “ਸਾਡੀ ਸਰਕਾਰ ਨੌਜਵਾਨਾਂ ਨੂੰ ਸਿਰਫ਼ ਮੈਰਿਟ ਦੇ ਆਧਾਰ ‘ਤੇ, ਬਿਨਾਂ ਕਿਸੇ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।” ਉਨ੍ਹਾਂ ਨੇ ਉਮੀਦਵਾਰਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਕਦਮ ਪ੍ਰਭਾਵਿਤ ਪਰਿਵਾਰਾਂ ਨੂੰ ਵੱਡਾ ਸਹਾਰਾ ਪ੍ਰਦਾਨ ਕਰੇਗਾ। ਇਹ ਨੌਜਵਾਨ ਉਮੀਦਵਾਰ ਹੁਣ ਪੰਜਾਬ ਮੰਡੀ ਬੋਰਡ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।  

Punjab

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ: ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ, ਤਾਂ ਜੋ ਉਹ ਆਪਣਾ ਖੁਦ ਦਾ ਕਾਰੋਬਾਰ ਸ਼ੁਰੂ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਤਮਨਿਰਭਰ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਭਲਾਈ ਸਕੀਮਾਂ ਦਾ ਮਕਸਦ ਲੋਕਾਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਮਲੋਟ ਵਿਖੇ ਡਾ. ਬੀ.ਆਰ. ਅੰਬੇਦਕਰ ਜੀ ਦੀ 136ਵੀਂ ਜਯੰਤੀ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਹ ਟੂਲ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਸੋਚ ’ਤੇ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਬਾਬਾ ਸਾਹਿਬ ਨੇ ਸਿਰਫ ਅਨੁਸੂਚਿਤ ਜਾਤੀਆਂ ਅਤੇ ਪਿੱਛੜੇ ਵਰਗਾਂ ਦੇ ਅਧਿਕਾਰਾਂ ਦੀ ਰੱਖਿਆ ਹੀ ਨਹੀਂ ਕੀਤੀ, ਸਗੋਂ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਮਰਦਾਂ ਦੇ ਬਰਾਬਰ ਅਧਿਕਾਰ ਦਿਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਇਸ ਕਰਕੇ ਅੱਜ ਔਰਤਾਂ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਇਹ ਹੈ ਕਿ ਅਸੀਂ ਸਾਰੇ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲੀਏ। ਉਨ੍ਹਾਂ ਦੱਸਿਆ ਕਿ ਇਹ ਟੂਲ ਕਿੱਟਾਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ 9 ਆਈ.ਟੀ.ਆਈ. ਤੋਂ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਪ੍ਰਾਪਤ 351 ਸਿੱਖਿਆਰਥੀਆਂ ਨੂੰ ਵੰਡੀਆਂ ਗਈਆਂ ਹਨ। ਇਲੈਕਟ੍ਰੀਸ਼ਨ, ਰੈਫ੍ਰਿਜਰੇਸ਼ਨ ਐਂਡ ਏਅਰ ਕੰਡੀਸ਼ਨਿੰਗ ਅਤੇ ਪਲੰਬਰ ਟ੍ਰੇਡ ਨਾਲ ਸਬੰਧਿਤ ਇਹ ਟੂਲ ਕਿੱਟਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 82, ਬਠਿੰਡਾ ਦੇ 64, ਫਰੀਦਕੋਟ ਦੇ 67, ਫਾਜ਼ਿਲਕਾ ਦੇ 87 ਅਤੇ ਫਿਰੋਜ਼ਪੁਰ ਦੇ 51 ਸਿੱਖਿਆਰਥੀਆਂ ਨੂੰ ਦਿੱਤੀਆਂ ਗਈਆਂ ਹਨ, ਤਾਂ ਜੋ ਉਹ ਆਪਣਾ ਸਵੈ-ਰੁਜ਼ਗਾਰ ਸ਼ੁਰੂ ਕਰ ਸਕਣ। ਇਸ ਮੌਕੇ ਉਨ੍ਹਾਂ ਸਕੂਲੀ ਵਿਦਿਆਰਥਣਾਂ ਨੂੰ ਲੈਪਟਾਪ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਲੋਕਾਂ ਨੂੰ ਖੁਦ ਦਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਵੰਡ ਸਮਾਗਮ ਜਲਦੀ ਆਯੋਜਿਤ ਕੀਤਾ ਜਾਵੇਗਾ। ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਵਿਖੇ ਨਵੇਂ ਬਣੇ ਵਾਲੀਬਾਲ ਗਰਾਊਂਡ ਦਾ ਉਦਘਾਟਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਨੂੰ ਸੁੰਦਰ ਅਤੇ ਸਿਹਤਮੰਦ ਬਣਾਉਣ ਲਈ ਖੇਡ ਗਰਾਊਂਡ ਅਤੇ ਮਿੰਨੀ ਪਾਰਕ ਉਸਾਰੇ ਜਾ ਰਹੇ ਹਨ, ਜਿਸ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਨਾ ਮਿਲੇਗੀ ਅਤੇ ਉਹ ਨਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਬਤੀਤ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਹਲਕੇ ਦੇ 24 ਪਿੰਡਾਂ ਵਿੱਚ ਵੀ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮਲੋਟ ਵਿੱਚ ਬਣਾਇਆ ਗਿਆ ਇਹ ਵਾਲੀਬਾਲ ਗਰਾਊਂਡ ਕੈਬਨਿਟ ਮੰਤਰੀ ਵੱਲੋਂ ਆਪਣੇ ਨਿੱਜੀ ਫੰਡ ਵਿੱਚੋਂ 10 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤੀ ਰਾਜ ਵਿਭਾਗ ਰਾਹੀਂ ਤਿਆਰ ਕਰਵਾਇਆ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਜਸ਼ਨ ਬਰਾੜ, ਚੇਅਰਮੈਨ ਮਾਰਕੀਟ ਕਮੇਟੀ ਮਲੋਟ, ਜਗਮੋਹਨ ਸਿੰਘ ਮਾਨ, ਗੁਰਮੀਤ ਸਿੰਘ ਬਰਾੜ, ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫਸਰ ਅਤੇ ਇਲਾਕੇ ਦੇ ਹੋਰ ਪੰਤਵੰਤੇ ਸੱਜਣ ਵੀ ਹਾਜ਼ਰ ਸਨ।  

Punjab

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ – ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਝਬਾਲ (ਤਰਨ ਤਾਰਨ), 24 ਅਪ੍ਰੈਲ :         ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਭਰ ਵਿਚ ਕਣਕ ਦੇ ਖ਼ਰੀਦ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ ਹੈ। ਝਬਾਲ ਦੀ ਦਾਣਾ ਮੰਡੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ  ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿਚ 80 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 76 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ 96 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ। ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਹੂਲਤ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਸੋਚ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਸੂਬੇ ਵਿਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਅਤੇ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚੜ੍ਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ ‘ਤੇ ਹੱਲ ਕਰਕੇ ਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਮਿਲ ਰਹੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਫ਼ਸਲ ਦੀ ਲਿਫਟਿੰਗ ਵੀ ਸੁਚਾਰੂ ਢੰਗ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਤੋਂ ਇਸ ਰਿਕਾਰਡ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ ‘ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ਮਾਣ ਵਾਲੀ ਗੱਲ ਹੈ।  ਉਨ੍ਹਾਂ ਨੇ ਮੰਡੀ ਵਿਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਖ਼ਰੀਦ ਕਾਰਜਾਂ ਅਤੇ ਸਬੰਧਤ ਅਥਾਰਟੀਆਂ ਵੱਲੋਂ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ  ਜਾਣਕਾਰੀ ਵੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਲਿਫਟਿੰਗ ਕਰ ਰਹੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਤਕੜੇ ਹੋ ਕੇ ਕੰਮ ਕਰਨ ਲਈ ਹੱਲਾਸ਼ੇਰੀ ਵੀ ਦਿੱਤੀ। ਇਸ ਦੌਰਾਨ ਕਿਸਾਨਾਂ ਨੇ ਖ਼ਰੀਦ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਸਾਰੀ ਉਪਜ ਦੀ ਤੁਰੰਤ ਖ਼ਰੀਦੀ ਜਾ ਅਤੇ ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਵੀ ਪ੍ਰਾਪਤ ਹੋ ਰਹੀ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਹਿਲਵੜ, ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਰਜਨੀਸ਼ ਕੁਮਾਰੀ, ਡੀ.ਐਫ.ਐਸ.ਸੀ ਜਸਜੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਹਰਜੋਤ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।  

Punjab

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

*ਚੰਡੀਗੜ੍ਹ, 24 ਅਪ੍ਰੈਲ 2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਜ਼ਮੀਨੀ ਪੱਧਰ ‘ਤੇ ਸਾਕਾਰਾਤਮਕ ਅਤੇ ਜੀਵਨ-ਰੱਖਿਅਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਫੈਸਲਾਕੁੰਨ ਕਦਮ ਸਾਬਿਤ ਹੋ ਰਹੀ ਹੈ। ਜਿਸ ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹੁਣ ਆਰਥਿਕ ਤੰਗੀ ਕਿਸੇ ਵੀ ਮਰੀਜ਼ ਦੇ ਇਲਾਜ ਦਰਮਿਆਨ ਰੁਕਾਵਟ ਨਾ ਬਣੇ। ਹੁਸ਼ਿਆਰਪੁਰ ਦਾ ਇੱਕ ਹਾਲੀਆ ਮਾਮਲਾ ਇਸ ਬਦਲਾਅ ਨੂੰ ਦੀ ਪ੍ਰਤੱਖ ਸਬੂਤ ਹੈ। ਸੰਦੀਪ ਸਿੰਘ, ਜਿਸਨੂੰ ਤੀਵਰ ਇਸਕੀਮਿਕ ਸਟਰੋਕ ਹੋਇਆ ਸੀ, ਨੂੰ ਏਮਸ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦਾ 32,300 ਰੁਪਏ ਦਾ ਇਲਾਜ ਪੂਰੀ ਤਰ੍ਹਾਂ ਯੋਜਨਾ ਹੇਠ ਕਵਰ ਕੀਤਾ ਗਿਆ। ਉਸਦੇ ਪਿਤਾ ਜਗਜੀਤ ਸਿੰਘ ਨੇ ਕਿਹਾ, “ਖੁਸ਼ਕਿਸਮਤੀ ਨਾਲ ਅਸੀਂ ਪਹਿਲਾਂ ਹੀ ਸਿਹਤ ਕਾਰਡ ਬਣਵਾ ਲਿਆ ਸੀ। ਇਸ ਨਾਲ ਇਲਾਜ ਦਾ ਸਾਰਾ ਖਰਚਾ ਕਵਰ ਹੋ ਗਿਆ।”ਇਹ ਮਾਮਲਾ ਦਰਸਾਉਂਦਾ ਹੈ ਕਿ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਿਸ ਤਰ੍ਹਾਂ ਮੈਡੀਕਲ ਐਮਰਜੈਂਸੀ ਦੌਰਾਨ ਪਰਿਵਾਰਾਂ ਨੂੰ ਅਣ-ਕਿਆਸੇ ਆਰਥਿਕ ਬੋਝ ਤੋਂ ਬਚਾ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਜ਼ਬੂਤ ਸਿਹਤ ਪ੍ਰਣਾਲੀ ਦੇ ਸੁਪਨੇ ਤੋਂ ਪ੍ਰੇਰਿਤ ਹੋ ਕੇ, ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਹੁਣ ਤੱਕ 40 ਲੱਖ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਇਹ ਯੋਜਨਾ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਇਲਾਜ ਪ੍ਰਦਾਨ ਕਰਦੀ ਹੈ, ਜਿਸ ਵਿੱਚ ਸਟ੍ਰੋਕ, ਸਿਰ ਦੀ ਸੱਟ, ਦੌਰੇ ਅਤੇ ਰੀੜ੍ਹ ਦੀ ਹੱਡੀ ਦੀ ਚੋਟ ਵਰਗੀਆਂ ਗੰਭੀਰ ਨਿਊਰੋਲੋਜੀਕਲ ਸਥਿਤੀਆਂ ਸ਼ਾਮਲ ਹਨ। ਉੱਚ ਪੱਧਰੀ ਮੈਡੀਕਲ ਸੇਵਾਵਾਂ ਤੱਕ ਪਹੁੰਚ ਵਧਾ ਕੇ, ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਮਿਆਰੀ ਸਿਹਤ ਸੇਵਾ ਕਿਸੇ ਰਸੂਖ਼ਦਾਰ ਦਾ ਕੋਈ ਵਿਸ਼ੇਸ਼ ਅਧਿਕਾਰ ਨਹੀਂ ਸਗੋਂ ਪੰਜਾਬ ਦੇ ਹਰੇਕ ਨਾਗਰਿਕ ਦਾ ਹੱਕ ਬਣੇ। ਪੰਜਾਬ ਭਰ ਦੇ ਮੈਡੀਕਲ ਮਾਹਿਰ ਮੰਨਦੇ ਹਨ ਕਿ ਉੱਚ ਰਕਤਚਾਪ (ਹਾਈਪਰਟੈਂਸ਼ਨ), ਡਾਇਬੀਟੀਜ਼ ਵਰਗੀਆਂ ਜੀਵਨਸ਼ੈਲੀ ਨਾਲ ਸਬੰਧਿਤ ਬੀਮਾਰੀਆਂ ਦੇ ਨਾਲ-ਨਾਲ ਸੜਕ ਹਾਦਸਿਆਂ ਅਤੇ ਵਧਦੀ ਉਮਰ ਵਾਲੀ ਆਬਾਦੀ ਕਾਰਨ ਨਿਊਰੋਲੋਜੀਕਲ ਐਮਰਜੈਂਸੀਆਂ ਦੇ ਮਾਮਲੇ ਵਧ ਰਹੇ ਹਨ। ਅਜਿਹੇ ਹਾਲਾਤਾਂ ਵਿੱਚ, ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਹੇਠ ਮਿਲ ਰਹੀ ਤੁਰੰਤ ਮੈਡੀਕਲ ਸਹਾਇਤਾ ਬਹੁਤ ਮਹੱਤਵਪੂਰਨ ਸਾਬਤ ਹੋ ਰਹੀ ਹੈ, ਖ਼ਾਸ ਕਰਕੇ ਸਟ੍ਰੋਕ ਦੇ ਮਾਮਲਿਆਂ ਵਿੱਚ, ਜਿੱਥੇ ਇੱਕ-ਇੱਕ ਮਿੰਟ ਜਿੰਦਗੀ ਅਤੇ ਮੌਤ ਤੈਅ ਕਰਦਾ ਹੈ। ਰਾਜਿੰਦਰਾ ਹਸਪਤਾਲ ਵਿੱਚ ਡਾ. ਹਰੀਸ਼ ਕੁਮਾਰ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਦਾ ਨਕਦ-ਰਹਿਤ ਸਿਹਤ ਮਾਡਲ ਐਮਰਜੈਂਸੀ ਵਿੱਚ ਕੀਮਤੀ ਸਮਾਂ ਬਚਾ ਰਿਹਾ ਹੈ। ਉਨ੍ਹਾਂ ਕਿਹਾ, “ਕਈ ਮਾਮਲਿਆਂ ਵਿੱਚ ਸਰਜਰੀ ਤੁਰੰਤ ਸ਼ੁਰੂ ਕਰ ਦਿੱਤੀ ਜਾਂਦੀ ਹੈ, ਜਦਕਿ ਕਾਗਜ਼ੀ ਕਾਰਵਾਈ ਬਾਅਦ ਵਿੱਚ ਪੂਰੀ ਕੀਤੀ ਜਾਂਦੀ ਹੈ। ਇਹ ਯਕੀਨੀ ਬਣਇਆ ਜਾਂਦਾ ਹੈ ਕਿ ਪੈਸਿਆਂ ਦੀ ਵਿਵਸਥਾ ਕਰਨ ਵਿੱਚ ਸਮਾਂ ਖ਼ਰਾਬ ਨਾ ਹੋਵੇ।”ਇਹ ਬਦਲਾਅ ਇੱਕ ਅਜਿਹੇ ਪ੍ਰਸ਼ਾਸਨ ਮਾਡਲ ਨੂੰ ਦਰਸਾਉਂਦਾ ਹੈ ਜੋ ਪ੍ਰਕਿਰਿਆਤਮਕ ਦੇਰੀ ਦੀ ਬਜਾਏ ਮਨੁੱਖੀ ਜੀਵਨ ਨੂੰ ਤਰਜੀਹ ਦਿੰਦਾ ਹੈ। ਲੁਧਿਆਣਾ ਦੇ ਡਾਕਟਰਾਂ ਨੇ ਵੀ ਮਰੀਜ਼ਾਂ ਦੇ ਵਿਵਹਾਰ ਵਿੱਚ ਬਦਲਾਅ ਦੀ ਪੁਸ਼ਟੀ ਕੀਤੀ ਹੈ, ਜਿਸਨੂੰ ਉਹ ਸਰਕਾਰੀ ਸਿਹਤ ਗਾਰੰਟੀ ਤੋਂ ਪੈਦਾ ਹੋਏ ਭਰੋਸੇ ਦਾ ਨਤੀਜਾ ਮੰਨਦੇ ਹਨ। ਡਾ. ਹਰਮਨ ਸੋਬਤੀ, ਸੀਨੀਅਰ ਕਨਸਲਟੈਂਟ ਨਿਊਰੋਸਰਜਨ ਅਤੇ ਸਪਾਈਨ ਸਰਜਨ, ਨੇ ਕਿਹਾ, “ਅਚਾਨਕ ਕਮਜ਼ੋਰੀ, ਚਿਹਰੇ ਦਾ ਢਿੱਲਾ ਪੈ ਜਾਣਾ ਜਾਂ ਬੋਲਣ ਵਿੱਚ ਦਿੱਕਤ ਵਰਗੇ ਸ਼ੁਰੂਆਤੀ ਲੱਛਣਾਂ ‘ਤੇ ਤੁਰੰਤ ਧਿਆਨ ਦੇਣਾ ਲਾਜ਼ਮੀ ਹੈ। ਜਲਦੀ ਹਸਪਤਾਲ ਪਹੁੰਚਣ ਨਾਲ ਇਲਾਜ ਦੇ ਸਾਕਾਰਾਤਮਕ ਨਤੀਜੇ ਮਿਲਦੇ ਹਨ।” ਇਲਾਜ ਤੇ ਪੈਸਾ ਖਰਚਣ ਦੀ ਝਿਜਕ ਵਿੱਚ ਕਮੀ ਆਉਣ ਕਾਰਨ ਮਰੀਜ਼ ਸਮੇਂ ‘ਤੇ ਇਲਾਜ ਲਈ ਅੱਗੇ ਆ ਰਹੇ ਹਨ, ਜੋ ਭਗਵੰਤ ਮਾਨ ਸਰਕਾਰ ਦੀ ਨੀਤੀ ਦਾ ਸਿੱਧਾ ਪ੍ਰਭਾਵ ਹੈ। ਹਸਪਤਾਲਾਂ ਦੇ ਅੰਕੜੇ ਨਕਦ-ਰਹਿਤ ਨਿਊਰੋਸਰਜੀਕਲ ਦਾਖ਼ਲਿਆਂ ਵਿੱਚ ਲਗਾਤਾਰ ਵਾਧਾ ਦਰਸਾਉਂਦਾ ਹੈ, ਜੋ ਇਸ ਯੋਜਨਾ ‘ਤੇ ਵਧਦੇ ਭਰੋਸੇ ਅਤੇ ਪੰਜਾਬ ਸਰਕਾਰ ਵੱਲੋਂ ਇਸਦੇ ਪ੍ਰਭਾਵੀ ਲਾਗੂਕਰਨ ਨੂੰ ਦਰਸਾਉਂਦਾ ਹੈ। ਹਾਲਾਂਕਿ ਵਿਸਥਾਰਤ ਡਾਟਾ ਹਾਲੇ ਜਨਤਕ ਤੌਰ ‘ਤੇ ਉਪਲੱਬਧ ਨਹੀਂ ਹੈ, ਪਰ ਇਹ ਰੁਝਾਨ ਇਸਦੀ ਵਧਦੀ ਵਰਤੋਂ ਅਤੇ ਪ੍ਰਭਾਵ ਨੂੰ ਸਪੱਸ਼ਟ ਕਰਦਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕ-ਕੇਂਦ੍ਰਿਤ ਸਿਹਤ ਸੇਵਾਵਾਂ ਪ੍ਰਤੀ ਸਰਕਾਰ ਦੀ ਅਟੱਲ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ, “ਹੁਣ ਪੈਸਿਆਂ ਦੀ ਕਮੀ ਕਾਰਨ ਕਿਸੇ ਵੀ ਮਰੀਜ਼ ਨੂੰ ਆਪਣੀ ਜਾਨ ਜਾਂ ਕੀਮਤੀ ਸਮਾਂ ਗੁਆਉਣ ਦੀ ਲੋੜ ਨਹੀਂ।”ਇਸ ਨਾਲ ਭਗਵੰਤ ਮਾਨ ਸਰਕਾਰ ਵੱਲੋਂ ਸਭ ਲਈ ਆਸਾਨ ਅਤੇ ਸਮੇਂ-ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਜਿੱਥੇ ਸਿਹਤ ਮਾਹਿਰ ਨਿਊਰੋਲੋਜੀਕਲ ਬੀਮਾਰੀਆਂ ਦੇ ਲੰਮੇ ਸਮੇਂ ਦੇ ਬੋਝ ਨੂੰ ਘਟਾਉਣ ਲਈ ਮਜ਼ਬੂਤ ਰੋਕਥਾਮੀ ਸੇਵਾਵਾਂ ਅਤੇ ਸਮੇਂ-ਸਿਰ ਪਛਾਣ ਦੀ ਲੋੜ ‘ਤੇ ਜ਼ੋਰ ਦਿੰਦੇ ਹਨ, ਉੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਰੱਖੀ ਗਈ ਨੀਂਹ , ਤੰਦਰੁਸਤ ਅਤੇ ਸੁਰੱਖਿਅਤ ਪੰਜਾਬ ਵੱਲ ਇੱਕ ਫੈਸਲਾਕੁੰਨ ਕਦਮ ਹੈ; ਜਿੱਥੇ ਪ੍ਰਸ਼ਾਸਨ ਹਰ ਘਰ ਲਈ ਅਸਲ ਸੁਰੱਖਿਆ ਪ੍ਰਦਾਨ ਕਰਦਾ ਹੈ। 

Punjab

ਆਪ' ਆਗੂਆਂ ਦੇ ਘਰਾਂ 'ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

ਚੰਡੀਗੜ੍ਹ 24 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਪਿਛਲੇ 12 ਸਾਲਾਂ ਤੋਂ ਭਾਜਪਾ ਪੂਰੇ ਦੇਸ਼ ਵਿੱਚ ਲੋਕਤੰਤਰ ਦਾ ਗਲਾ ਘੁੱਟਣ ਦਾ ਇੱਕੋ ਮਾਡਲ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਆਉਂਦੇ ਹੀ ਭਾਜਪਾ ਆਪਣੀ ਹਾਰ ਦੇ ਡਰੋਂ ਵਿਰੋਧੀ ਆਗੂਆਂ ਨੂੰ ਈਡੀ ਅਤੇ ਸੀਬੀਆਈ ਰਾਹੀਂ ਡਰਾਉਣਾ ਸ਼ੁਰੂ ਕਰ ਦਿੰਦੀ ਹੈ ਜਾਂ ਲਾਲਚ ਦੇ ਕੇ ਆਪਣੀ ਪਾਰਟੀ ਵਿੱਚ ਸ਼ਾਮਲ ਕਰ ਲੈਂਦੀ ਹੈ। ਮੀਤ ਹੇਅਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੀ ਧਰਤੀ ਸਿਧਾਂਤਾਂ ਅਤੇ ਸੰਘਰਸ਼ ਦੀ ਧਰਤੀ ਹੈ, ਇੱਥੇ ਭਾਜਪਾ ਦਾ ਇਹ ‘ਵਾਸ਼ਿੰਗ ਮਸ਼ੀਨ’ ਮਾਡਲ ਕਦੇ ਸਫਲ ਨਹੀਂ ਹੋਵੇਗਾ। ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਂਸਦ ਮੀਤ ਹੇਅਰ ਨੇ ਉਦਾਹਰਣ ਦਿੰਦਿਆਂ ਕਿਹਾ ਕਿ ਅਸਾਮ ਵਿੱਚ ਹੇਮੰਤ ਵਿਸ਼ਵਾ ਸ਼ਰਮਾ ‘ਤੇ ਕਾਂਗਰਸ ਵਿੱਚ ਰਹਿੰਦਿਆਂ ਸੀਬੀਆਈ ਦੀ ਛਾਪੇਮਾਰੀ ਹੋਈ, ਪਰ ਭਾਜਪਾ ਵਿੱਚ ਸ਼ਾਮਲ ਹੁੰਦੇ ਹੀ ਉਹ ਪਾਕ-ਸਾਫ਼ ਹੋ ਗਏ। ਮਹਾਰਾਸ਼ਟਰ ਵਿੱਚ ਅਜੀਤ ਪਵਾਰ ‘ਤੇ ਇੱਕੋ ਰਾਤ ਵਿੱਚ 70 ਮੁਕੱਦਮੇ ਦਰਜ ਕੀਤੇ ਗਏ ਅਤੇ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਦੇਸ਼ ਦਾ ਸਭ ਤੋਂ ਭ੍ਰਿਸ਼ਟ ਆਗੂ ਦੱਸਿਆ, ਪਰ ਭਾਜਪਾ ਵਿੱਚ ਸ਼ਾਮਲ ਹੁੰਦੇ ਹੀ ਉਨ੍ਹਾਂ ਨੂੰ ਡਿਪਟੀ ਸੀਐਮ ਬਣਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਸੰਸਦ ਦੇ ਅੰਦਰ ਵੀ ਇਹੀ ਦ੍ਰਿਸ਼ ਹੈ। ਰਾਹੁਲ ਗਾਂਧੀ ਦੀ ਕਦੇ ਕੋਰ ਟੀਮ ਰਹੇ ਰਵਨੀਤ ਬਿੱਟੂ ਅਤੇ ਜਯੋਤੀਰਾਦਿੱਤਿਆ ਸਿੰਧੀਆ ਵਰਗੇ ਲੋਕ ਭਾਜਪਾ ਦੀਆਂ ਅਗਲੀਆਂ ਬੈਂਚਾਂ ‘ਤੇ ਬੈਠੇ ਹਨ, ਜਦਕਿ ਭਾਜਪਾ ਦੇ ਪੁਰਾਣੇ ਸਮਰਪਿਤ ਵਰਕਰ ਪਿੱਛੇ ਧੱਕ ਦਿੱਤੇ ਗਏ ਹਨ। ਪੰਜਾਬ ਭਾਜਪਾ ਦਾ ਹਾਲ ਤਾਂ ਇਹ ਹੈ ਕਿ ਉੱਥੇ ਭਾਜਪਾ ਦੀਆਂ ਮੀਟਿੰਗਾਂ ਵਿੱਚ ਪੁਰਾਣੇ ਭਾਜਪਾਈ ਘੱਟ ਅਤੇ ਕਾਂਗਰਸੀ ਚਿਹਰੇ ਜਿਵੇਂ ਸੁਨੀਲ ਜਾਖੜ ਅਤੇ ਰਾਣਾ ਸੋਢੀ ਜ਼ਿਆਦਾ ਨਜ਼ਰ ਆਉਂਦੇ ਹਨ। ਮੀਤ ਹੇਅਰ ਨੇ ਰਾਘਵ ਚੱਢਾ ਦੇ ਵਿਵਹਾਰ ‘ਤੇ ਡੂੰਘੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਜਿਸ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੇ ਇੱਕ ਆਮ ਨੌਜਵਾਨ ਨੂੰ ਰਾਸ਼ਟਰੀ ਪਛਾਣ ਦਿੱਤੀ, ਉਸੇ ਪਾਰਟੀ ਦੇ ਸਭ ਤੋਂ ਮੁਸ਼ਕਲ ਸਮੇਂ ਵਿੱਚ ਰਾਘਵ ਚੱਢਾ ਦਾ ਸਾਥ ਛੱਡ ਦੇਣਾ ਨੈਤਿਕਤਾ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਜਰੀਵਾਲ ਜੀ, ਮਨੀਸ਼ ਸਿਸੋਦੀਆ ਜੀ ਅਤੇ ਸੰਜੇ ਸਿੰਘ ਜੇਲ੍ਹ ਵਿੱਚ ਸਨ ਅਤੇ ਵਰਕਰ ਸੜਕਾਂ ‘ਤੇ ਲਾਠੀਆਂ ਖਾ ਰਹੇ ਸਨ, ਉਦੋਂ ਰਾਘਵ ਚੱਢਾ ਵਿਦੇਸ਼ ਚਲੇ ਗਏ। ਇਸ ਨਾਲ ਇਹ ਸ਼ੰਕਾ ਪੈਦਾ ਹੁੰਦੀ ਹੈ ਕਿ ਉਨ੍ਹਾਂ ਦੀ ਭਾਜਪਾ ਅਤੇ ਅਮਿਤ ਸ਼ਾਹ ਨਾਲ ਕੋਈ ਮਿਲੀਭੁਗਤ ਹੋਈ ਸੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਜੀ ਜੇਲ੍ਹ ਵਿੱਚੋਂ ਬਾਹਰ ਆਏ ਅਤੇ ਉਨ੍ਹਾਂ ਨੂੰ ਅਦਾਲਤ ਨੇ ਰਾਹਤ ਦਿੱਤੀ, ਉਦੋਂ ਵੀ ਰਾਘਵ ਚੱਢਾ ਨੇ ਇੱਕ ਟਵੀਟ ਤੱਕ ਨਹੀਂ ਕੀਤਾ, ਜਿਸ ਤੋਂ ਸਪੱਸ਼ਟ ਹੈ ਕਿ ਉਹ ਹੁਣ ਭਾਜਪਾ ਦੇ ਇਸ਼ਾਰੇ ‘ਤੇ ਚੱਲ ਰਹੇ ਹਨ। ਪੰਜਾਬ ਵਿੱਚ ਹਾਲ ਹੀ ਵਿੱਚ ‘ਆਪ’ ਆਗੂਆਂ ਅਤੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਅਤੇ ਮੰਤਰੀ ਸੰਜੀਵ ਅਰੋੜਾ ਦੇ ਘਰ ‘ਤੇ ਹੋਈ ਛਾਪੇਮਾਰੀ ਨੂੰ ਉਨ੍ਹਾਂ ਨੇ ਇਸੇ ਕੜੀ ਦਾ ਹਿੱਸਾ ਦੱਸਿਆ। ਮੀਤ ਹੇਅਰ ਨੇ ਕਿਹਾ ਕਿ ਅਮਿਤ ਸ਼ਾਹ ਲਗਾਤਾਰ ‘ਆਪ’ ਆਗੂਆਂ ਨੂੰ ਡਰਾ ਕੇ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਭੁੱਲ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਸਿਧਾਂਤਾਂ ਦੇ ਪੱਕੇ ਹਨ। ਦਿੱਲੀ ਵਿੱਚ ਵੀ ਇਨ੍ਹਾਂ ਨੇ ਪੂਰੀ ਕੋਸ਼ਿਸ਼ ਕੀਤੀ ਸੀ, ਪਰ ਸਾਡੇ ਆਗੂ ਝੁਕੇ ਨਹੀਂ। ਸਤਿੰਦਰ ਜੈਨ ਅਤੇ ਮਨੀਸ਼ ਸਿਸੋਦੀਆ ਨੂੰ ਕਈ ਆਫਰ ਦਿੱਤੇ ਗਏ, ਪਰ ਉਨ੍ਹਾਂ ਨੇ ਜੇਲ੍ਹ ਜਾਣਾ ਮਨਜ਼ੂਰ ਕੀਤਾ ਪਰ ਭਾਜਪਾ ਅੱਗੇ ਗੋਡੇ ਨਹੀਂ ਟੇਕੇ। ਸਾਂਸਦ ਨੇ ਸੁਨੀਲ ਜਾਖੜ ਅਤੇ ਰਵਨੀਤ ਬਿੱਟੂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਪੰਜਾਬ ਦੇ ਇਤਿਹਾਸ ਅਤੇ ਸਿੱਖਾਂ ਦੇ ਸਿਧਾਂਤਾਂ ਨੂੰ ਜਾਣਦੇ ਹਨ। ਪੰਜਾਬ ਉਹ ਕੌਮ ਹੈ ਜੋ ਸੁੱਕੇ ਪੱਤੇ ਖਾ ਕੇ ਵੀ ਜੰਗ ਲੜਨਾ ਜਾਣਦੀ ਹੈ, ਪਰ ਝੁਕਣਾ ਨਹੀਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਭਾਜਪਾ ਜਿੰਨਾ ਡਰਾਏਗੀ, ਪੰਜਾਬ ਵਿੱਚ ਉਸ ਦਾ ਉਨਾ ਹੀ ਜ਼ਿਆਦਾ ਨੁਕਸਾਨ ਹੋਵੇਗਾ। 90% ਕੁਰਬਾਨੀਆਂ ਦੇਣ ਵਾਲੇ ਪੰਜਾਬੀ ਜੇਲ੍ਹਾਂ ਅਤੇ ਮੁਕੱਦਮਿਆਂ ਤੋਂ ਨਹੀਂ ਡਰਦੇ। ਭਾਜਪਾ ਦਾ ਇਹ ਏਜੰਡਾ ਹੋਰਨਾਂ ਰਾਜਾਂ ਵਿੱਚ ਚੱਲ ਸਕਦਾ ਹੈ, ਪਰ ਪੰਜਾਬ ਦੀ ਤਾਸੀਰ ਵੱਖਰੀ ਹੈ। ਜਾਖੜ ਅਤੇ ਬਿੱਟੂ ਸ਼ਾਇਦ ਕੁਰਸੀ ਦੇ ਲਾਲਚ ਜਾਂ ਡਰ ਕਾਰਨ ਚੁੱਪ ਹਨ, ਪਰ ਆਉਣ ਵਾਲੇ ਸਮੇਂ ਵਿੱਚ ਭਾਜਪਾ ਨੂੰ ਇਸ ਦਮਨਕਾਰੀ ਰਾਜਨੀਤੀ ਦਾ ਭਾਰੀ ਖਮਿਆਜ਼ਾ ਭੁਗਤਣਾ ਪਵੇਗਾ। 

Punjab

ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ 'ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ 24 ਅਪ੍ਰੈਲ 2026* ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਅਤੇ ਇੱਥੋਂ ਦੇ ਲੋਕਾਂ ‘ਤੇ ਗੈਰ-ਲੋਕਤੰਤਰੀ ਹਮਲਾ ਕੀਤਾ ਹੈ। ਉਨ੍ਹਾਂ ਇਸ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਨਾਗਰਿਕਾਂ ਦੇ ਲੋਕਤੰਤਰੀ ਅਧਿਕਾਰਾਂ ‘ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬੀ, ਜਿਨ੍ਹਾਂ ਨੇ ਇਤਿਹਾਸਕ ਤੌਰ ‘ਤੇ ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਲਈ ਕੁਰਬਾਨੀਆਂ ਦਿੱਤੀਆਂ ਹਨ, ਇਸ ਵਿਸ਼ਵਾਸਘਾਤ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਮੂੰਹ-ਤੋੜ ਜਵਾਬ ਦੇਣਗੇ। ਇੱਕ ਬਿਆਨ ਵਿੱਚ ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ।ਭਾਜਪਾ ਨੇ ਪੰਜਾਬੀਆਂ ‘ਤੇ ਗੈਰ-ਲੋਕਤੰਤਰੀ ਤਰੀਕੇ ਨਾਲ ਹਮਲਾ ਕੀਤਾ ਹੈ। ਬਾਬਾ ਸਾਹਿਬ ਅੰਬੇਡਕਰ ਵੱਲੋਂ ਸੰਵਿਧਾਨ ਤਹਿਤ ਦਿੱਤਾ ਗਿਆ ਵੋਟ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। ਇਹ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ‘ਤੇ ਸਿੱਧਾ ਹਮਲਾ ਹੈ ਅਤੇ 3 ਕਰੋੜ ਪੰਜਾਬੀ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਪੰਜਾਬ ਨੇ ਇਸ ਦੇਸ਼ ਦੇ ਲੋਕਤੰਤਰ ਨੂੰ ਘੜਨ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਇਸ ਦੇਸ਼ ਦਾ ਲੋਕਤੰਤਰ ਪੰਜਾਬੀਆਂ ਦੇ ਖੂਨ ਅਤੇ ਕੁਰਬਾਨੀਆਂ ‘ਤੇ ਉਸਾਰਿਆ ਗਿਆ ਹੈ। ਪੰਜਾਬੀਆਂ ਨੇ ਆਪਣਾ ਖੂਨ ਵਹਾ ਕੇ ਇਸ ਲੋਕਤੰਤਰ ਨੂੰ ਸਥਾਪਿਤ ਕਰਨ ਵਿੱਚ ਮਦਦ ਕੀਤੀ ਅਤੇ ਅੱਜ ਭਾਜਪਾ ਇਸ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਦੇ ਮੰਤਰੀ ਨੇ ਦਾਅਵਾ ਕੀਤਾ ਕਿ ਅੱਜ 3 ਕਰੋੜ ਪੰਜਾਬੀ ਭਾਜਪਾ ਨੂੰ ਸਬਕ ਸਿਖਾਉਣ ਲਈ ਤਿਆਰ ਹਨ। ਭਾਜਪਾ ਉਹ ਪਾਰਟੀ ਹੈ ਜਿਸ ਨੂੰ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਇਸ ਨੂੰ ਉਸ ਪਾਰਟੀ ਵਜੋਂ ਜਾਣਿਆ ਜਾਂਦਾ ਹੈ ਜਿਸ ਨੇ ਪੰਜਾਬ ਦੇ ਪਾਣੀਆਂ ਨੂੰ ਲੁੱਟਿਆ ਅਤੇ ਪੰਜਾਬ ਨੂੰ ਉਸ ਦੇ ਬਣਦੇ ਵਿੱਤੀ ਹਿੱਸੇ ਤੋਂ ਵਾਂਝਾ ਰੱਖਿਆ। ਅਜਿਹੀ ਪਾਰਟੀ ਦਾ ਸਮੁੱਚੇ ਪੰਜਾਬੀ ਇੱਕਜੁੱਟ ਹੋ ਕੇ ਡਟ ਕੇ ਵਿਰੋਧ ਕਰਨਗੇ। ‘ਆਪ’ ਦੇ 7 ਸੰਸਦ ਮੈਂਬਰਾਂ ਦੇ ਪਾਲਾ ਬਦਲਣ ਦੀ ਨਿਖੇਧੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਨ੍ਹਾਂ ਨੂੰ ‘ਆਪ’ ਨੇ ਸਨਮਾਨਿਤ ਕੀਤਾ ਅਤੇ ਪੰਜਾਬੀਆਂ ਦੀ ਆਵਾਜ਼ ਬਣਨ ਲਈ ਰਾਜ ਸਭਾ ਵਿੱਚ ਭੇਜਿਆ, ਉਨ੍ਹਾਂ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰਭਾਵ ਹੇਠ ਆ ਕੇ ਪੰਜਾਬ ਨਾਲ ਧੋਖਾ ਕੀਤਾ ਹੈ। ਸੱਤਾ ਦੇ ਲਾਲਚ ਵਿੱਚ ਕੀਤਾ ਗਿਆ ਇਹ ਦਲ-ਬਦਲ ਸਿਰਫ਼ ਸਿਆਸੀ ਨਹੀਂ ਹੈ, ਸਗੋਂ ਪੰਜਾਬ ਦੇ ਹੱਕਾਂ ਨਾਲ ਵਿਸ਼ਵਾਸਘਾਤ ਹੈ। ਭਾਜਪਾ ਕਦੇ ਵੀ ਸੱਚਮੁੱਚ ਕਿਸੇ ਦੇ ਨਾਲ ਨਹੀਂ ਖੜ੍ਹੀ ਹੋਈ ਅਤੇ ਪੰਜਾਬੀ ਮੌਕਾਪ੍ਰਸਤਾਂ ਨੂੰ ਕਦੇ ਮੁਆਫ਼ ਨਹੀਂ ਕਰਦੇ। ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਭਾਜਪਾ ਨੇ ਪੰਜਾਬ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਪੰਜਾਬ ਤੋਂ ‘ਆਪ’ ਦੇ ਸੰਸਦ ਮੈਂਬਰਾਂ ਨੂੰ ਤੋੜ ਕੇ ਇਸ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਲੋਕਤੰਤਰ ਵਿੱਚ ਵਿਸ਼ਵਾਸ ਨਹੀਂ ਰੱਖਦੀ। ਇਹ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਵੱਲੋਂ ਬਣਾਏ ਸੰਵਿਧਾਨ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਇਸ ਦੇਸ਼ ਦੇ ਲੋਕਤੰਤਰ ਲਈ ਖਤਰਾ ਹੈ, ਜਦੋਂਕਿ ‘ਆਪ’ ਸੰਵਿਧਾਨ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਅਸੀਂ ਸੰਵਿਧਾਨ ਦੀ ਰਾਖੀ ਅਤੇ ਸਤਿਕਾਰ ਲਈ ਲੜਦੇ ਰਹਾਂਗੇ ਅਤੇ ਭਾਜਪਾ ਨੂੰ ਸਬਕ ਸਿਖਾਉਂਦੇ ਰਹਾਂਗੇ। ਪੰਜਾਬ ਦੇ ਵਿਰੋਧ ਦੇ ਇਤਿਹਾਸ ‘ਤੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ।ਪੰਜਾਬ ਅਤੇ ਪੰਜਾਬੀਆਂ ਨੇ ਉਨ੍ਹਾਂ ਨੂੰ ਵਾਰ-ਵਾਰ ਹਰਾਇਆ ਹੈ ਜਿਨ੍ਹਾਂ ਨੇ ਉਨ੍ਹਾਂ ‘ਤੇ ਹਾਵੀ ਹੋਣ ਦੀ ਕੋਸ਼ਿਸ਼ ਕੀਤੀ। ਜਿਨ੍ਹਾਂ ਨੇ ਪੰਜਾਬ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਨੂੰ ਹਮੇਸ਼ਾ ਸਬਕ ਸਿਖਾਇਆ ਗਿਆ ਹੈ। ਅੱਜ ਭਾਜਪਾ ਲੋਕਾਂ ਨੂੰ ਡਰਾ-ਧਮਕਾ ਕੇ ਪੰਜਾਬ ਨੂੰ ਜਿੱਤ ਨਹੀਂ ਸਕਦੀ। 3 ਕਰੋੜ ਪੰਜਾਬੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਹਨ। ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਲੰਬੇ ਸਮੇਂ ਤੱਕ ਜਦੋਂ ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਦੀ ਸੱਤਾ ਸੀ, ਉਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਅਤੇ ਕੋਈ ਇਨਸਾਫ਼ ਨਹੀਂ ਮਿਲਿਆ। ਜਦੋਂ ਅਸੀਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਲਿਆਂਦਾ, ਤਾਂ ਭਾਜਪਾ ਨੇ ਸਾਡੇ ਮੈਂਬਰਾਂ ਨੂੰ ਤੋੜਨਾ ਸ਼ੁਰੂ ਕਰ ਦਿੱਤਾ ਕਿਉਂਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਨਹੀਂ ਚਾਹੁੰਦੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਰਣਨੀਤੀ ਦਾ ਹਿੱਸਾ ਹੈ ਕਿਉਂਕਿ ਉਹ ਜਾਣਦੇ ਹਨ ਕਿ 2027 ਵਿੱਚ ‘ਆਪ’ ਜਿੱਤਣ ਵਾਲੀ ਹੈ। ਪਰ ਅਸੀਂ ਦ੍ਰਿੜ ਹਾਂ। ਅਸੀਂ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਰਹਾਂਗੇ ਅਤੇ 2027 ਵਿੱਚ ਫਿਰ ਤੋਂ ਸਰਕਾਰ ਬਣਾਵਾਂਗੇ, ਜਦਕਿ ਇਹ ਯਕੀਨੀ ਬਣਾਵਾਂਗੇ ਕਿ ਭਾਜਪਾ ਨੂੰ ਪੰਜਾਬ ਵਿੱਚ ਮੁਕੰਮਲ ਹਾਰ ਦਾ ਸਾਹਮਣਾ ਕਰਨਾ ਪਵੇ। ‘ਆਪ’ ਦੇ ਸੰਕਲਪ ਨੂੰ ਦੁਹਰਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਾਂ। ਈਡੀ, ਸੀਬੀਆਈ ਜਾਂ ਕੋਈ ਵੀ ਏਜੰਸੀ ਭੇਜੋ, ਸਾਨੂੰ ਕਿਸੇ ਵੀ ਜੇਲ੍ਹ ਵਿੱਚ ਭੇਜੋ, ਅਸੀਂ ਡਰਾਂਗੇ ਨਹੀਂ। ਅਸੀਂ ਪੰਜਾਬ ਦੇ ਹੱਕਾਂ ਦੀ ਰਾਖੀ ਕਰਾਂਗੇ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਦਾ ਸਤਿਕਾਰ ਬਹਾਲ ਰੱਖਾਂਗੇ। ਅਸੀਂ ਉਨ੍ਹਾਂ ਦੀ ਵਿਚਾਰਧਾਰਾ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ਤੋਂ ਸੇਧ ਲੈਂਦੇ ਹਾਂ। ਅਸੀਂ ਟੁੱਟਾਂਗੇ ਨਹੀਂ, ਅਸੀਂ ਝੁਕਾਂਗੇ ਨਹੀਂ। ਅਸੀਂ ਮਰ ਸਕਦੇ ਹਾਂ, ਪਰ ਗੋਡੇ ਨਹੀਂ ਟੇਕਾਂਗੇ। ਅੱਜ ਜੋ ਹੋਇਆ ਹੈ ਉਹ ਕਾਇਰਤਾ ਨੂੰ ਦਰਸਾਉਂਦਾ ਹੈ ਅਤੇ ਇਸ ਨੇ ਦੇਸ਼ ਦੇ ਲੋਕਤੰਤਰ ਨੂੰ ਬਦਨਾਮ ਕੀਤਾ ਹੈ। 

Punjab

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਇੱਕ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਜਦੋਂ ਤੋਂ ‘ਬੇਅਦਬੀ’ ਵਿਰੁੱਧ ਸਖ਼ਤ ਕਾਨੂੰਨ ਬਣਾਏ ਗਏ ਹਨ, ਭਾਜਪਾ ਦੀ ਬੇਚੈਨੀ ਸਪੱਸ਼ਟ ਦਿਖਾਈ ਦੇ ਰਹੀ ਹੈ ਕਿਉਂਕਿ ਭਾਜਪਾ ਪੰਜਾਬ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਮੁੱਦੇ ‘ਤੇ ਪੰਜਾਬ ਸਰਕਾਰ ਦੀ ਫੈਸਲਾਕੁੰਨ ਕਾਰਵਾਈ ਨੂੰ ਸਵੀਕਾਰ ਨਹੀਂ ਕਰ ਪਾ ਰਹੀ। ਉਨ੍ਹਾਂ ਕਿਹਾ ਕਿ ਭਾਜਪਾ, ਜਿਸ ਨੂੰ ਪੰਜਾਬ ਨੇ ਵਾਰ-ਵਾਰ ਨਕਾਰਿਆ ਹੈ, ਸੂਬੇ ਅਤੇ ਆਮ ਆਦਮੀ ਪਾਰਟੀ (ਆਪ) ਪ੍ਰਤੀ ਬਦਲਾਖ਼ੋਰੀ ਤੇ ਦੁਸ਼ਮਣੀ ਵਾਲਾ ਰਵੱਈਆ ਅਪਣਾ ਕੇ ਡਰਾਉਣ-ਧਮਕਾਉਣ, ਲਾਲਚ ਦੇਣ ਅਤੇ ਦਲ-ਬਦਲੀ ਦੇ ਯਤਨਾਂ ਰਾਹੀਂ ਭ੍ਰਿਸ਼ਟਾਚਾਰ ਮੁਕਤ ਆਪ ਸਰਕਾਰ ਨੂੰ ਕਮਜ਼ੋਰ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਪਾਰਟੀ ਛੱਡਣ ਵਾਲਿਆਂ ਅਤੇ ਅਜਿਹੇ ਕਦਮ ਚੁੱਕਣ ਲਈ ਮਜਬੂਰ ਕਰਨ ਵਾਲਿਆਂ ਦੀ ਸਖ਼ਤ ਨਿੰਦਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਸਿਆਸੀ ਆਧਾਰ ਨਾ ਮਾਤਰ ਹੋਣ ਕਰਕੇ ਉਹ ਅਜਿਹੀਆਂ ਘਟੀਆਂ ਚਾਲਾਂ ਚੱਲ ਰਹੀ ਹੈ ਕਿਉਂਕਿ ਆਪ ਸਰਕਾਰ ਵੱਲੋਂ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਰੋਜ਼ਗਾਰ ਦੇ ਮਾਮਲੇ ਵਿੱਚ ਪ੍ਰਤੱਖ ਸੁਧਾਰਾਂ ਨੇ ਬੀਜੇਪੀ ਤੇ ਹੋਰ ਵਿਰੋਧੀ ਧਿਰਾਂ ਦਾ ਸੰਤੁਲਨ ਪੂਰੀ ਤਰ੍ਹਾਂ ਵਿਗਾੜ ਦਿੱਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ‘ਆਪ’ ਦੀ ਤਾਕਤ ਆਮ ਲੋਕ ਹਨ ਅਤੇ ਸਿਧਾਂਤਕ ਮਾਪਦੰਡ ਤੇ ਕ੍ਰਾਂਤੀਕਾਰੀ ਸੋਚ ਸਾਡੀ ਪਾਰਟੀ ਦਾ ਆਧਾਰ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਨਾਲ ਦਗਾ ਕਮਾਉਣ ਵਾਲੇ ਲੋਕਾਂ ਨੂੰ ਪੰਜਾਬ ਦੇ ਵਸਨੀਕਾਂ ਨੇ ਸਦਾ ਜਵਾਬ ਦਿੱਤਾ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੀਆਂ ਘਟੀਆਂ ਚਾਲਾਂ ਨਾਲ ਲੋਕਤੰਤਰੀ ਰਾਜ ਪੰਜਾਬ ਵਿੱਚ ਰਾਜਨੀਤਿਕ ਸਫ਼ਲਤਾ ਹਾਸਲ ਨਹੀਂ ਹੋ ਸਕਦੀ। ਅੱਜ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਅਤੇ ਅਣਖੀ ਲੋਕ ਉਨ੍ਹਾਂ ਗੱਦਾਰਾਂ ਨੂੰ ਕਦੇ ਮੁਆਫ ਨਹੀਂ ਕਰਨਗੇ ਜਿਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਉਨ੍ਹਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਪੰਜਾਬੀ ਕਦੇ ਵੀ ਵਿਸ਼ਵਾਸਘਾਤ ਕਰਨ ਵਾਲਿਆਂ ਨੂੰ ਨਹੀਂ ਭੁੱਲਦੇ ਅਤੇ ਜਿਨ੍ਹਾਂ ਨੇ ਵੀ ਉਨ੍ਹਾਂ ਨੂੰ ਧੋਖਾ ਦੇਣ ਦਾ ਸੋਚਿਆ, ਉਹ ਲੋਕ ਸਿਆਸਤ ਵਿੱਚੋਂ ਲੋਪ ਹੋ ਗਏ। ਕਮਾਲੂ, ਮਾਨਸ਼ਾਹੀਆ ਅਤੇ ਹੋਰਾਂ ਅਜਿਹੇ ਕਈ ਆਗੂਆਂ ਨੇ ਜਦੋਂ ਵੀ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਤਾਂ ਲੋਕਾਂ ਨੂੰ ਉਨ੍ਹਾਂ ਦਾ ਅਜਿਹਾ ਸਫ਼ਾਇਆ ਕੀਤਾ ਕਿ ਉਹ ਅੱਜ ਯਾਦਾਂ ਵਿੱਚੋਂ ਵੀ ਮਿਟ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਪਾਰਟੀ ਸਰਵਉੱਚ ਹੈ, ਨਾ ਕਿ ਉਹ ਵਿਅਕਤੀ ਜੋ ਆਪਣੀ ਮਰਜ਼ੀ ਅਤੇ ਫਾਇਦੇ ਲਈ ਦਲ ਬਦਲਦੇ ਰਹਿੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਈ ਆਗੂਆਂ ਨੂੰ ਤਾਂ ਬਿਨਾਂ ਕਿਸੇ ਕੋਈ ਠੋਸ ਯੋਗਦਾਨ ਦੇ ਅਹੁਦੇ ਹਾਸਲ ਹੋਏ ਪਰ ਬਾਅਦ ਵਿੱਚ ਉਨ੍ਹਾਂ ਨੇ ਆਪਣੇ ਨਿੱਜੀ ਮੁਫ਼ਾਦਾਂ ਲਈ ਆਪਣੀ ਮਾਂ ਪਾਰਟੀ ਨੂੰ ਧੋਖਾ ਦੇਣਾ ਚੁਣਿਆ। ਭਾਜਪਾ ਦਾ ਅਸਲੀ ਨਾਮ ‘ਕੱਢੇ ਛੱਡੇ ਪਾਰਟੀ’ ਹੈ ਕਿਉਂਕਿ ਇਹ ਆਪਣੀ ‘ਵਾਸ਼ਿੰਗ ਮਸ਼ੀਨ’ ਦੀ ਵਰਤੋਂ ਹੋਰਨਾਂ ਪਾਰਟੀਆਂ ਦੇ ਦਾਗੀ ਆਗੂਆਂ ਨੂੰ ਸਾਫ਼ ਕਰਨ ਲਈ ਕਰਦੀ ਹੈ। ਭਾਜਪਾ ਚਾਹੇ ਕਿਸੇ ਵੀ ਢੰਗ-ਤਰੀਕੇ ਕਿੰਨੇ ਵੀ ਆਗੂਆਂ ਨੂੰ ਆਪਣੇ ਪਾਲੇ ਵਿੱਚ ਲੈ ਲਵੇ, ਪਰ ਪੰਜਾਬ ਵਿਰੋਧੀ ਮਾਨਸਿਕਤਾ ਕਾਰਨ ਪੰਜਾਬ ਵਿੱਚ ਉਸਦਾ ਕੋਈ ਅਧਾਰ ਨਹੀਂ ਬਣ ਸਕਦਾ। ਪੰਜਾਬ ਨੂੰ ਕਮਜ਼ੋਰ ਕਰਨ ਦੀ ਯੋਜਨਾਬੱਧ ਕੋਸ਼ਿਸ਼ ਦਾ ਪਰਦਾਫਾਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਪੰਜਾਬ ਦੀ ਦੁਸ਼ਮਣ ਹੈ, ਜਿਸਨੇ ਪੇਂਡੂ ਵਿਕਾਸ ਫੰਡ (ਆਰਡੀਐਫ), ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਫੰਡ ਅਤੇ ਹੋਰ ਯੋਜਨਾਵਾਂ ਅਧੀਨ ਸੂਬੇ ਦੇ ਫੰਡਾਂ ਦੇ ਹਿੱਸੇ ਨੂੰ ਰੋਕ ਰੱਖਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ ਕਾਰਜਾਂ ਵਿੱਚ ਵਿਘਨ ਪੈ ਰਿਹਾ ਹੈ। ਪੰਜਾਬ ਵਿੱਚ ਕੋਈ ਅਧਾਰ ਨਾ ਹੋਣ ਕਰਕੇ, ਭਾਜਪਾ ਕੇਂਦਰੀ ਏਜੰਸੀਆਂ ਦੀ ਵਰਤੋਂ ਰਾਹੀਂ ਸਾਡੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਅਤੇ ਪੰਜਾਬੀ ਅਜਿਹੀਆਂ ਘਟੀਆਂ ਚਾਲਾਂ ਦਾ ਸਖ਼ਤ ਵਿਰੋਧ ਕਰਨਗੇ ਅਤੇ ਗੱਦਾਰਾਂ ਨੂੰ ਚੰਗੀ ਤਰ੍ਹਾਂ ਸਬਕ ਸਿਖਾਉਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਭਰ ਵਿੱਚ ਭਾਜਪਾ ਦੀ ਰਾਜਨੀਤਿਕ ਰਣਨੀਤੀ, ਖੇਤਰੀ ਪਾਰਟੀਆਂ ਨੂੰ ਕਮਜ਼ੋਰ ਕਰਨ ਦੀ ਰਹੀ ਹੈ। ਭਾਜਪਾ ਸਿਰਫ਼ ਦੂਜੀਆਂ ਪਾਰਟੀਆਂ ਨੂੰ ਤੋੜਨਾ ਜਾਣਦੀ ਹੈ ਕਿਉਂਕਿ ਇਸ ਕੋਲ ਭਰੋਸੇਯੋਗ ਲੀਡਰਸ਼ਿਪ ਦੀ ਘਾਟ ਹੈ। ਉਨ੍ਹਾਂ ਨੇ ਮਮਤਾ ਬੈਨਰਜੀ ਦੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ, ਊਧਵ ਠਾਕਰੇ ਦੀ ਪਾਰਟੀ ‘ਚ ਵੰਡੀਆਂ ਪਾਈਆਂ ਅਤੇ ਸ਼ਰਦ ਪਵਾਰ ਦੀ ਪਾਰਟੀ ਦਾ ਵੀ ਇਹੀ ਹਾਲ ਕੀਤਾ। ਨਵੀਨ ਪਟਨਾਇਕ, ਦੁਸ਼ਯੰਤ ਚੌਟਾਲਾ ਅਤੇ ਨਿਤੀਸ਼ ਕੁਮਾਰ ਵਰਗੇ ਆਗੂਆਂ ਨੂੰ ਵੀ ਇਸੇ ਤਰ੍ਹਾਂ ਦੀਆਂ ਚਾਲਾਂ ਰਾਹੀਂ ਨਿਸ਼ਾਨਾ ਬਣਾਇਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਰਾਜ ਸਭਾ ਮੈਂਬਰ, ਜੋ ਹੁਣ ਆਪਣੇ ਨਿੱਜੀ ਹਿੱਤਾਂ ਕਾਰਨ ‘ਆਪ’ ਵਿੱਚ ਘੁਟਣ ਮਹਿਸੂਸ ਕਰ ਰਿਹਾ ਹੈ, ਨੇ ਕੋਠੀ ਨੰਬਰ 50 ਵਿੱਚ ਸੱਤਾ ਦਾ ਆਨੰਦ ਮਾਣਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਪਹਿਲੇ ਦਿਨ ਤੋਂ ਹੀ ਆਮ ਆਦਮੀ ਪਾਰਟੀ ਦੇ ਪੰਜਾਬ-ਪੱਖੀ ਅਤੇ ਲੋਕ-ਪੱਖੀ ਰੁਖ਼ ਕਾਰਨ ਇਸਨੂੰ ਨੁਕਸਾਨ ਪਹੁੰਚਾਉਣ ‘ਤੇ ਤੁਲੀ ਹੋਈ ਹੈ। ਸਾਡੇ ਮੈਂਬਰਾਂ ਨੂੰ ਖਰੀਦਣ ਲਈ ਆਪ੍ਰੇਸ਼ਨ ਲੋਟਸ ਸ਼ੁਰੂ ਕੀਤਾ ਗਿਆ ਸੀ। ਭਾਜਪਾ, ਜਿਸਦਾ ਪੰਜਾਬ ਵਿੱਚ ਕੋਈ ਅਧਾਰ ਨਹੀਂ ਹੈ, ਨੇ ਦਾਗੀ ਆਗੂਆਂ ਨੂੰ ਕਲੀਨ ਚਿੱਟ ਦੇਣ ਲਈ ਇੱਥੇ ਆਪਣੀ ‘ਵਾਸ਼ਿੰਗ ਮਸ਼ੀਨ’ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਅਤੇ ਉਸਦੇ ਪਿੱਠੂਆਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਸਾਡੀ ਸਰਕਾਰ ਨੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਕਿਵੇਂ ਪ੍ਰਦਾਨ ਕੀਤੀ ਹੈ, ਭ੍ਰਿਸ਼ਟਾਚਾਰ ਤੋਂ ਬਿਨਾਂ 65000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਕਿਵੇਂ ਦਿੱਤੀਆਂ ਗਈਆਂ, ਸੜਕਾਂ ਵਿੱਚ ਸੁਧਾਰ ਕੀਤਾ ਗਿਆ, ਟੋਲ ਪਲਾਜ਼ਾ ਬੰਦ ਕੀਤੇ , ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋਈ ਹੈ ਅਤੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਗਿਆ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਵਿੱਚ ਹਰੇਕ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲਦਾ ਹੈ, ਜਿਸ ਵਿੱਚ 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸ਼ਾਮਲ ਹਨ। ਉਨ੍ਹਾਂ ਕਿਹਾ, ‘‘ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਦਿਨ ਵੇਲੇ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਗਈ ਸੀ।” ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਹੁਣ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ,‘‘ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਕੀਤੀ ਜਾ ਰਹੀ ਹੈ। ਮਾਵਾਂ- ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਪ੍ਰਤੀ ਮਹੀਨਾ 1000 ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 43000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਵਿਸ਼ਾਲ ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, ‘‘ਅਸੀਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਵੀ ਪਾਸ ਕੀਤਾ ਹੈ, ਜਿਸ ਨਾਲ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਈ ਗਈ ਹੈ।’’ ਇਹ ਦੁਹਰਾਉਂਦੇ ਹੋਏ ਕਿ ਭਾਜਪਾ ਪੰਜਾਬ ਦੀ

Punjab

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱਛੀਆਂ ਦੇ ਮਰਨ ਪਿੱਛੇ ਉਦਯੋਗਿਕ ਪ੍ਰਦੂਸ਼ਣ ਦੀ ਕੋਈ ਭੂਮਿਕਾ ਨਹੀਂ

ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਹਰੀਕੇ ਹੈੱਡ ਵਰਕਸ ਨੇੜੇ ਸਤਲੁਜ ਦਰਿਆ ‘ਚ ਮੱਛੀਆਂ ਦੇ ਮਰਨ ਸਬੰਧੀ ਰਿਪੋਰਟ ਕੀਤੇ ਗਏ ਮਾਮਲੇ ਵਿੱਚ ਵਿਸਤ੍ਰਿਤ ਫੀਲਡ ਜਾਂਚ ਪੂਰੀ ਕਰ ਲਈ ਹੈ। ਜਾਂਚ ਤੋਂ ਪਤਾ ਚੱਲਦਾ ਹੈ ਕਿ ਵਿਸ਼ਲੇਸ਼ਿਤ ਮਾਪਦੰਡਾਂ ਦੇ ਆਧਾਰ ‘ਤੇ ਦਰਿਆ ਦੇ ਹਿੱਸੇ, ਜਿਥੋਂ ਨਮੂਨੇ ਲਏ ਗਏ ਸਨ, ਵਿੱਚ ਉਦਯੋਗਿਕ ਪ੍ਰਦੂਸ਼ਣ ਦਾ ਕੋਈ ਜ਼ਹਿਰੀਲਾ ਤੱਤ ਨਹੀਂ ਪਾਇਆ ਗਿਆ। ਬੋਰਡ ਨੂੰ ਪਿਛਲੇ ਦਿਨੀਂ 3 ਅਪ੍ਰੈਲ ਨੂੰ ਇੱਕ ਵੀਡੀਓ ਪ੍ਰਾਪਤ ਹੋਈ ਸੀ, ਜਿਸ ਵਿੱਚ ਮਰੀਆਂ ਮੱਛੀਆਂ ਦਿਖਾਈ ਦੇ ਰਹੀਆਂ ਸਨ। ਪੀ.ਪੀ.ਸੀ.ਬੀ. ਦੀ ਇੱਕ ਟੀਮ ਨੇ ਅਗਲੇ ਹੀ ਦਿਨ ਵਿਗਿਆਨਕ ਸਟਾਫ਼ ਅਤੇ ਮੱਛੀ ਪਾਲਣ ਵਿਭਾਗ ਦੇ ਨਾਲ ਪਿੰਡ ਗੱਟਾ ਬਾਦਸ਼ਾਹ/ਦੀਨੇਕੇ ਦੇ ਨੇੜੇ ਹਰੀਕੇ ਹੈੱਡ ਵਰਕਸ ਦੇ ਆਲੇ-ਦੁਆਲੇ ਸਾਈਟ ਦਾ ਪਤਾ ਲਗਾਇਆ। ਫੀਲਡ ਨਿਰੀਖਣਾਂ ਨੇ ਹਰੀਕੇ ਹੈੱਡ ਵਰਕਸ ਦੀ ਡਾਊਨਸਟ੍ਰੀਮ ਦੀਆਂ ਕਈ ਥਾਵਾਂ ‘ਤੇ ਖਾਸ ਕਰਕੇ ਫਿਸ਼ ਲੈਡਰ ਦੇ ਨੇੜੇ ਅਤੇ ਬੈਰਾਜ ਦੇ ਖਾਸ ਗੇਟਾਂ ਦੇ ਅੰਦਰ, ਮਰੀਆਂ ਮੱਛੀਆਂ ਦੀ ਮੌਜੂਦਗੀ; ਅਤੇ ਅੱਪਸਟ੍ਰੀਮ ‘ਚ ਕੋਈ ਮਰੀ ਮੱਛੀ ਨਾ ਹੋਣ ਦੀ ਪੁਸ਼ਟੀ ਕੀਤੀ। ਮੁੱਢਲੇ ਟੈਸਟਿੰਗ ਨਤੀਜੇ ਆਮ ਆਕਸੀਜਨ ਅਤੇ ਐਸਿਡਿਟੀ ਪੱਧਰ ਦਿਖਾਉਂਦੇ ਹਨ, ਜੋ ਜਲ-ਜੀਵਨ ਲਈ ਢੁਕਵਾਂ ਹੈ। ਨਮੂਨੇ ਦੇ ਨਤੀਜਿਆਂ ਵਿੱਚ ਕੋਈ ਗੰਭੀਰ ਜ਼ਹਿਰੀਲਾਪਣ ਨਹੀਂ ਹੈ, ਜੋ ਇਹ ਦਰਸਾਉਂਦਾ ਹੈ ਕਿ ਇਹ ਮੱਛੀਆਂ ਕਿਸੇ ਵੀ ਉਦਯੋਗਿਕ ਪ੍ਰਦੂਸ਼ਣ ਕਾਰਨ ਨਹੀਂ ਮਰੀਆਂ। ਡਿਸੌਲਵਡ ਆਕਸੀਜਨ ਪੱਧਰ ਮੁੱਖ ਤੌਰ ‘ਤੇ 6.2–7.7 ਮਿਲੀਗ੍ਰਾਮ/ਲੀਟਰ ਦੇ ਦਰਮਿਆਨ ਸੀ, ਜੋ ਜਲ-ਜੀਵਨ ਲਈ ਢੁਕਵਾਂ ਹੈ। ਪੀ.ਐਚ. ਪੱਧਰ 6.8 ਤੋਂ 7.5 ਤੱਕ ਸਵੀਕਾਰਯੋਗ ਸੀਮਾਵਾਂ ਦੇ ਅੰਦਰ ਸੀ। ਭਾਰੀ ਧਾਤਾਂ, ਟਰੇਸ ਐਲੀਮੈਂਟਸ ਅਤੇ ਕੀਟਨਾਸ਼ਕਾਂ ਦਾ ਵਿਸ਼ਲੇਸ਼ਣ ਵੀ ਨਿਰਧਾਰਤ ਸੀਮਾਵਾਂ ਦੇ ਅੰਦਰ ਪਾਇਆ ਗਿਆ। ਮੱਛੀ ਪਾਲਣ ਵਿਭਾਗ ਦੁਆਰਾ ਇਕੱਠੇ ਕੀਤੇ ਗਏ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵੱਲੋਂ ਜਾਂਚੇ  ਗਏ ਮੱਛੀ ਦੇ ਨਮੂਨੇ ਵੀ ਡੀ-ਕੰਪੋਜਿਸ਼ਨ ਦੇ ਅਗਲੇ ਪੜਾਅ ‘ਚ ਹੋਣ ਕਾਰਨ ਮੌਤ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲਗਾ ਸਕੇ। ਪਿਛਲਾ ਇਤਿਹਾਸ ਦੱਸਦਾ ਹੈ ਕਿ ਪ੍ਰਜਨਨ ਸੀਜ਼ਨ ਯਾਨੀ ਅਪ੍ਰੈਲ ਅਤੇ ਮਈ ਦੌਰਾਨ ਮੱਛੀਆਂ ਦੀ ਮੌਤ ਦਾ ਵਰਤਾਰਾ ਆਮ ਹੁੰਦਾ ਹੈ। ਦੱਸਣਯੋਗ ਹੈ ਕਿ ਸਤਲੁਜ ਵਿੱਚ ਮੱਛੀਆਂ ਦੀ ਮੌਤ ਦੇ ਕਿਸੇ ਵੀ ਸਥਾਨਕ ਜਾਂ ਹੋਰ ਕਾਰਨਾਂ ਦਾ ਪਤਾ ਲਗਾਉਣ ਲਈ ਬੋਰਡ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।  

Punjab

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਚੰਡੀਗੜ੍ਹ, 24 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ‘ਸੰਪਰਕ ਅਭਿਆਨ’—ਜਿਸ ਤਹਿਤ ਪੁਲਿਸ ਮੁਲਾਜ਼ਮ ਸੂਬੇ ਦੇ ਵਸਨੀਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਦੇ ਹਨ। ਇਸ ਦੇ ਨਾਲ ਹੀ ਕਮਿਊਨਿਟੀ ਪੁਲਿਸਿੰਗ ਨੂੰ ਉਤਸ਼ਾਹਿਤ ਕਰਕੇ ਨਸ਼ਿਆਂ ਦੀ ਸਮੱਸਿਆ ਨੂੰ ਨਜਿੱਠਣ ਵਾਲਾ ਇਹ ਅਭਿਆਨ ਹੁਣ  ਨੌਜਵਾਨਾਂ ਨੂੰ ਗੈਂਗਸਟਰਾਂ ਦੀ ‘ਹਨ੍ਹੇਰੀ ਦੁਨੀਆ’ ਬਾਰੇ ਜਾਗਰੂਕ ਕਰਨ ਲਈ ਇੱਕ ਖੁੱਲ੍ਹਾ ਸੰਵਾਦ ਮੰਚ ਬਣਦਾ ਜਾ ਰਿਹਾ ਹੈ। ਜ਼ਿਲਿ੍ਹਆਂ, ਪਿੰਡਾਂ ਅਤੇ ਸ਼ਹਿਰਾਂ ਦੇ ਪੱਧਰ ’ਤੇ ਨਿਯਮਿਤ ਸੰਵਾਦ ਨਾਲ ਪੁਲਿਸ ਨੂੰ ਨੌਜਵਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਦਾ ਮੌਕਾ ਮਿਲਿਆ ਹੈ, ਜਿਸ ਨਾਲ ਉਨ੍ਹਾਂ ਨੂੰ ਇਹ ਸਮਝਾਉਣ ਵਿੱਚ ਸਫ਼ਲਤਾ ਮਿਲੀ ਹੈ ਕਿ ਗੈਂਗ ਕਿਵੇਂ ਨੌਜਵਾਨ ਪੀੜ੍ਹੀ ਨੂੰ ਆਪਣੇ ਜਾਲ ਵਿੱਚ ਫਸਾ ਕੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਦੇ ਹਨ। ਪੰਜਾਬ ਸਰਕਾਰ ਵੱਲੋਂ ਸਮਰਥਿਤ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਪਾਇਆ ਹੈ ਕਿ ਗੈਂਗਸਟਰ ਨੌਜਵਾਨਾਂ ਨੂੰ ਛੇਤੀ ਅਤੇ ਸੁਖਾਲੇ ਢੰਗ ਨਾਲ ਪੈਸਾ ਕਮਾਉਣ, ਪਦਾਰਥਕ ਸੁੱਖ -ਸੁਵਿਧਾਵਾਂ ਜਾਂ ਵਿਦੇਸ਼ ਵਿੱਚ ਵਸਾਉਣ ਦੇ ਝੂਠੇ ਵਾਅਦਿਆਂ ਰਾਹੀਂ ਅਪਰਾਧ ਵਿੱਚ ਸ਼ਾਮਲ ਹੋਣ ਲਈ ਲੁਭਾਉਂਦੇ ਹਨ—ਜੋ ਅਸਲ ਵਿੱਚ ਇੱਕ ਭਰਮ ਹੁੰਦਾ ਹੈ, ਜਿਸਨੂੰ ਕਈ ਨੌਜਵਾਨ ਸ਼ੁਰੂ ਵਿੱਚ ਸਮਝ ਨਹੀਂ ਪਾਉਂਦੇ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਇਹ ਸੈਸ਼ਨ ਨੌਜਵਾਨਾਂ ਨੂੰ ਇਨ੍ਹਾਂ ਮਾਰੂ ਖ਼ਤਰਿਆਂ ਦੀ ਸਪੱਸ਼ਟ ਤਸਵੀਰ ਦਿਖਾ ਰਹੇ ਹਨ —ਜਿਸਦਾ ਜ਼ਮੀਨੀ ਪੱਧਰ ’ਤੇ ਮਜ਼ਬੂਤ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ, “ਨੌਜਵਾਨ ਆਪਣੇ ਭਵਿੱਖ ਦਾ ਨਿਰਮਾਣ ਕਰਨ ਅਤੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਸਮਰੱਥ ਹਨ। ਪਰ ਅਸੀਂ ਵੇਖਿਆ ਹੈ ਕਿ ਉਹ ਬੜੀ ਆਸਾਨੀ ਨਾਲ ਗੁੰਮਰਾਹ ਹੋ ਜਾਂਦੇ ਹਨ। ਜਿਹੜੇ ਲੋਕ ਇਨ੍ਹਾਂ ਨੈੱਟਵਰਕਾਂ ਨੂੰ ਚਲਾਉਂਦੇ ਹਨ ਅਕਸਰ ਉਹ ਆਪ ਦੂਰ ਰਹਿਕੇ ਭਰਤੀ ਕੀਤੇ ਨੌਜਵਾਨਾਂ ਤੋਂ ਅਪਰਾਧ ਕਰਵਾਉਂਦੇ ਹਨ, ਜਿਨ੍ਹਾਂ ਦੇ  ਨਤੀਜੇ ਉਹਨਾਂ ਨੂੰ ਭਵਿੱਖ ਵਿੱਚ ਭੁਗਤਣੇ ਪੈਂਦੇ ਹਨ। ਇਸ ਲਈ ਜ਼ਰੂਰੀ ਹੈ ਕਿ ਨੌਜਵਾਨ ਸਮੇਂ ਸਿਰ ਇਸ ਜਾਲ ਨੂੰ ਪਛਾਣਨ ਅਤੇ ਇਸ ਤੋਂ ਫਾਸਲਾ ਬਣਾ ਕੇ ਰੱਖਣ।” ਕਈ ਵਿਦਿਆਰਥੀਆਂ ’ਤੇ ਇਸ ਗੱਲਬਾਤ ਨੇ ਡੂੰਘਾ ਅਸਰ ਛੱਡਿਆ ਹੈ। ਕੰਵਲਜੀਤ ਕੌਰ, ਜਿਸਨੇ ਹਾਲ ਵਿੱਚ ਹੀ ਇੱਕ ਸੈਸ਼ਨ ਵਿੱਚ ਭਾਗ ਲਿਆ ਸੀ, ਨੇ ਇਸਨੂੰ ਅੱਖਾਂ ਖੋਲ੍ਹਣ ਵਾਲਾ ਅਨੁਭਵ ਦੱਸਿਆ। ਉਸਨੇ ਕਿਹਾ, “ਇਸ ਨਾਲ ਸਾਨੂੰ ਸਮਝ ਆਈ ਕਿ ਗੈਂਗ ਕਿਵੇਂ ਭਾਵੁਕ ਨੌਜਵਾਨਾਂ ਦਾ ਫ਼ਾਇਦਾ ਚੁੱਕਦੇ ਹਨ। ਅੰਤ ਵਿੱਚ ਖ਼ਤਰਾ ਉਸੇ ਵਿਅਕਤੀ ਨੂੰ ਝੱਲਣਾ ਪੈਂਦਾ ਹੈ ਜੋ ਇਸ ਵਿੱਚ ਸ਼ਾਮਲ ਹੁੰਦਾ ਹੈ। ਅਜਿਹੇ ਸੈਸ਼ਨ ਜਾਰੀ ਰਹਿਣੇ ਚਾਹੀਦੇ ਹਨ । ਪਿਛਲੇ ਸਾਲ ਸ਼ੁਰੂ ਕੀਤੀ ਗਈ ਇਸ ਪਹਿਲ ਨੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਲੋਕਾਂ ਲਈ ਪੁਲਿਸ ਨਾਲ ਜੁੜਨ, ਆਪਣੀਆਂ ਸਮੱਸਿਆਵਾਂ ਤੇ ਚਿੰਤਾਵਾਂ ਸਾਂਝੀਆਂ ਕਰਨ ਅਤੇ ਆਸਾਨੀ ਨਾਲ ਆਪਣੀ ਗੱਲ ਰੱਖਣ ਦੇ ਯੋਗ ਬਣਾਇਆ ਹੈ। ਸਮੇਂ ਦੇ ਨਾਲ ਇਹ ਸਿੱਧਾ ਸੰਵਾਦ ਕਮਿਊਨਿਟੀਆਂ ਨੂੰ ਸੁਰੱਖਿਅਤ ਰੱਖਣ ਲਈ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਵੀ ਵਿਕਸਿਤ ਕਰ ਰਿਹਾ ਹੈ। ਇਹ ਅਭਿਆਨ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੂੰ ਵੀ ਮਜ਼ਬੂਤੀ ਦੇ ਰਿਹਾ ਹੈ, ਜਿਸ ਵਿੱਚ ਲੋਕਾਂ ਤੋਂ ਮਿਲੀ ਸੂਹ/ ਜਾਣਕਾਰੀ ਪੁਲਿਸ ਨੂੰ ਸਥਾਨਕ ਚੁਣੌਤੀਆਂ ਨੂੰ ਬਿਹਤਰ ਸਮਝਣ ਵਿੱਚ ਮਦਦ ਕਰ ਰਹੀ ਹੈ । ਸੀਨੀਅਰ ਅਧਿਕਾਰੀਆਂ ਅਤੇ ਫੀਲਡ ਕਰਮਚਾਰੀਆਂ ਨੇ ਵਿਦਿਆਰਥੀਆਂ, ਪਿੰਡਾਂ ਦੇ ਸਰਪੰਚਾਂ ਅਤੇ ਪਰਿਵਾਰਾਂ ਨਾਲ ਗੱਲਬਾਤ ਕਰਕੇ ਨਾ ਸਿਰਫ਼ ਅਪਰਾਧ, ਬਲਕਿ ਵਿਅਕਤੀਆਂ ਅਤੇ ਸਮਾਜ ’ਤੇ ਉਸਦੇ ਡੂੰਘੇ ਪ੍ਰਭਾਵਾਂ ਬਾਰੇ ਵੀ ਚਰਚਾ ਕੀਤੀ ਹੈ। ਜਿਵੇਂ-ਜਿਵੇਂ ਇਹ ਸੈਸ਼ਨ ਦੂਰ-ਦੁਰਾਡੇ ਦੇ ਖੇਤਰਾਂ ਤੱਕ ਪਹੁੰਚ ਰਹੇ ਹਨ, ਲੋਕਾਂ ਦੀ ਪ੍ਰਤੀਕਿਰਿਆ ਵਿੱਚ ਵੀ ਸਪੱਸ਼ਟ ਬਦਲਾਅ ਨਜ਼ਰ ਆ ਰਿਹਾ ਹੈ। ਕਈ ਲੋਕ ਅੱਗੇ ਆ ਕੇ ਇਸ ਪਹਿਲ ਦੀ ਸਰਾਹਨਾ ਕਰ ਰਹੇ ਹਨ ਅਤੇ ਅਜਿਹੇ ਪ੍ਰਭਾਵਾਂ ਤੋਂ ਸਾਵਧਾਨ ਰਹਿਣ ਦੀ ਮਹੱਤਤਾ ਨੂੰ ਸਵੀਕਾਰ ਰਹੇ ਹਨ। ਇਸ ਸਾਲ ਜਨਵਰੀ ਤੋਂ ਹੁਣ ਤੱਕ 28 ਜ਼ਿਲਿ੍ਹਆਂ ਵਿੱਚ 2800 ਤੋਂ ਵੱਧ ਅਜਿਹੇ ਸੈਸ਼ਨ ਕਰਵਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਹਰ ਉਮਰ ਵਰਗ ਦੇ ਲੋਕਾਂ ਨੇ ਹਿੱਸਾ ਲਿਆ। ਸਕਾਰਾਤਮਕ ਪ੍ਰਤੀਕਿਰਿਆ ਨਾਲ ਪੁਲਿਸ ਨੂੰ ਇਹ ਕੋਸ਼ਿਸ਼ਾਂ ਹੋਰ ਵਧਾਉਣ ਲਈ ਉਤਸ਼ਾਹ ਮਿਲਿਆ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਪਹਿਲ ਸਿਰਫ਼ ਕਾਨੂੰਨ ਲਾਗੂ ਕਰਨ ਤੱਕ ਸੀਮਿਤ ਨਹੀਂ ਸਗੋਂ ਲੋਕਾਂ ਵਿੱਚ ਭਰੋਸਾ ਬਣਾਉਣ ਅਤੇ ਉਨ੍ਹਾਂ ਨੂੰ ਬਿਨਾਂ ਡਰ ਤੋਂ ਆਪਣੀ ਗੱਲ ਕਹਿਣ ਲਈ ਪ੍ਰੇਰਿਤ ਕਰਨ ਦਾ ਯਤਨ ਵੀ ਹੈ। ਲੋਕਾਂ ਦੀ ਨਿਰੰਤਰ ਭਾਗੀਦਾਰੀ ਅਤੇ ਜਾਗਰੂਕਤਾ ਨਾਲ ਇਹ ਕੋਸ਼ਿਸ਼  ਸੁਰੱਖਿਅਤ ਅਤੇ ਮਜ਼ਬੂਤ ਪੰਜਾਬ ਸਿਰਜਣ ਵੱਲ ਅੱਗੇ ਵਧ ਰਹੀ ਹੈ। ਹਾਲ ਹੀ ਵਿੱਚ ਮਾਨਸਾ ਪੁਲਿਸ ਨੇ ਗੁਰੂ ਨਾਨਕ ਕਾਲਜ, ਬੁਢਲਾਡਾ (ਮਾਨਸਾ) ਵਿੱਚ ਵਿਦਿਆਰਥੀਆਂ ਅਤੇ ਸਟਾਫ ਨਾਲ ਇੱਕ ਮੀਟਿੰਗ ਕੀਤੀ, ਜਿਸ ਵਿੱਚ ਲਗਭਗ 1500 ਵਿਅਕਤੀਆਂ ਨੇ ਹਿੱਸਾ ਲਿਆ। ਇਸ ਮੀਟਿੰਗ ਨੂੰ ਬਠਿੰਡਾ ਰੇਂਜ ਦੇ ਡੀਆਈਜੀ ਹਰਜੀਤ ਸਿੰਘ (ਆਈਪੀਐਸ) ਨੇ ਸੰਬੋਧਨ ਕੀਤਾ। ਇਸੇ ਤਰ੍ਹਾਂ, ਫਾਜ਼ਿਲਕਾ ਦੇ ਪਿੰਡ ਕਰਨੀ ਖੇੜਾ ਦੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਸਰਪੰਚਾਂ ਅਤੇ ਸਥਾਨਕ ਪਿੰਡ ਵਾਸੀਆਂ ਨੇ ਭਾਗ ਲਿਆ। ਐੱਸ.ਐੱਸ.ਪੀ. ਫਾਜ਼ਿਲਕਾ ਗੁਰਮੀਤ ਸਿੰਘ ਨੇ ਕਿਹਾ ,“ਸਰਹੱਦੀ ਜ਼ਿਲ੍ਹਾ ਹੋਣ ਕਰਕੇ ਨੌਜਵਾਨਾਂ ਨੂੰ ਖਾਸ ਤੌਰ ’ਤੇ ਸਾਵਧਾਨ ਕੀਤਾ ਗਿਆ ਕਿ ਉਹਨਾਂ ਨੂੰ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਵੱਲੋਂ ਨਿਸ਼ਾਨਾ ਬਣਾਏ ਜਾਣ ਬਹੁਤ ਸੰਭਾਵਨਾ ਹੈ। ਉਹਨਾਂ ਨੂੰ ਸਾਵਧਾਨ ਰਹਿਣ ਅਤੇ ਆਸਾਨੀ ਨਾਲ ਪੈਸੇ ਕਮਾਉਣਾ, ਚਮਕ-ਦਮਕ ਜਾਂ ਝੂਠੀ ਸ਼ੋਹਰਤ ਦੇ ਵਾਅਦਿਆਂ ਦੇ ਲਾਲਚ ਵਿੱਚ ਨਾ ਆਉਣ ਦੀ ਸਲਾਹ ਦਿੱਤੀ ਗਈ ।” ਸਹਿਭਾਗੀਆਂ ਨੂੰ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਅੱਗੇ ਦੱਸਿਆ ਗਿਆ ਕਿ ਜਾਣਕਾਰੀ ਸਾਂਝੀ ਕਰਨ ਵਾਲਿਆਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕ ਇਨਾਮ ਨੀਤੀ ਲਾਗੂ ਕੀਤੀ ਗਈ ਹੈ, ਜਿਸ ਤਹਿਤ ਗੈਂਗਸਟਰਾਂ ਅਤੇ ਉਹਨਾਂ ਦੀਆਂ ਅਪਰਾਧਿਕ ਗਤੀਵਿਧੀਆਂ ਬਾਰੇ ਭਰੋਸੇਯੋਗ ਇਤਲਾਹ ਦੇਣ ਵਾਲਿਆਂ ਦੀ ਨਾ ਸਿਰਫ਼ ਪਛਾਣ ਗੁਪਤ ਰੱਖੀ ਜਾਂਦੀ ਹੈ ਸਗੋਂ ਉਨ੍ਹਾਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਜਾਂਦਾ ਹੈ।  

Scroll to Top