Actionpunjab

Action Punjab Logo
Breaking News

Author name: Action Punjab

Action Punjab
Punjab

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਚੰਡੀਗੜ੍ਹ, 7 ਮਈ:ਸੂਬੇ ਵਿੱਚ ਨਕਲੀ ਖੇਤੀ ਉਤਪਾਦਾਂ ’ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਰੀਦਕੋਟ ਦੀ ਇੱਕ ਰਿਹਾਇਸ਼ੀ ਜਾਇਦਾਦ ’ਤੇ ਛਾਪਾ ਮਾਰਿਆ ਅਤੇ ਬਿਨਾਂ ਕਿਸੇ ਲਾਇਸੈਂਸ ਜਾਂ ਕਾਨੂੰਨੀ ਪ੍ਰਵਾਨਗੀ ਤੋਂ ਚੱਲ ਰਹੀ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਪੈਕੇਜਿੰਗ ਯੂਨਿਟ ਦਾ ਪਰਦਾਫ਼ਾਸ਼ ਕੀਤਾ। ਅੱਜ ਸਿਟੀ ਪੁਲਿਸ ਸਟੇਸ਼ਨ, ਫ਼ਰੀਦਕੋਟ ਵਿਖੇ ਉਸ ਮਕਾਨ ਦੇ ਮਾਲਕ ਰਾਜਿੰਦਰ ਸੇਠੀ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ, ਜਿੱਥੋਂ ਗੈਰ-ਕਾਨੂੰਨੀ ਅਤੇ ਮਿਆਦ ਪੁੱਗੀਆਂ ਖੇਤੀ ਵਸਤਾਂ ਬਰਾਮਦ ਹੋਈਆਂ ਹਨ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਖੇਤੀਬਾੜੀ ਵਿਭਾਗ ਦੀ ਟੀਮ ਨੇ ਸਥਾਨਕ ਪੁਲਿਸ ਦੀ ਮੌਜੂਦਗੀ ਵਿੱਚ ਮਕਾਨ ਨੰਬਰ: 87, ਗਲੀ ਨੰਬਰ 2, ਨਰਾਇਣ ਨਗਰ, ਫ਼ਰੀਦਕੋਟ ਵਿਖੇ ਛਾਪੇਮਾਰੀ ਕੀਤੀ। ਉਕਤ ਜਾਇਦਾਦ ਦੇ ਮਾਲਕ ਦੀ ਪਛਾਣ ਰਾਜਿੰਦਰ ਸੇਠੀ ਵਜੋਂ ਹੋਈ ਹੈ, ਜੋ ਕਥਿਤ ਤੌਰ ’ਤੇ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਪੈਕੇਜਿੰਗ ਯੂਨਿਟ ਚਲਾ ਰਿਹਾ ਸੀ।  ਇਹ ਨਕਲੀ ਅਤੇ ਹਲਕੀ ਗੁਣਵੱਤਾ ਵਾਲੇ ਖੇਤੀ ਪਦਾਰਥ ਉਹ ਮੈਸਰਜ਼ ਅਮਰਾਵਤੀ ਐਗਰੋ ਕਾਰਪੋਰੇਸ਼ਨ, ਨਾਲਾਗੜ੍ਹ, ਸੋਲਨ, ਹਿਮਾਚਲ ਪ੍ਰਦੇਸ਼ ਤੋਂ ਪ੍ਰਾਪਤ ਕਰਦਾ ਸੀ । ਬਰਾਮਦ ਕੀਤੇ ਖੇਤੀ ਉਤਪਾਦਾਂ ਦੀ ਵਿਭਾਗ ਵੱਲੋਂ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਤੋਂ ਪਤਾ ਲੱਗਾ ਕਿ ਸੇਠੀ ਦੇ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਜਾਰੀ ਕੀਤੇ ਪ੍ਰਚੂਨ ਖਾਦ ਲਾਇਸੈਂਸ ਦੀ ਮਿਆਦ ਪੁੱਗ ਚੁੱਕੀ ਸੀ, ਫਿਰ ਵੀ ਉਹ, ਖਾਦ ਕੰਟਰੋਲ ਆਰਡਰ, 1985 ਦੀ ਉਲੰਘਣਾ ਕਰਕੇ ਵਪਾਰਕ ਗਤੀਵਿਧੀਆਂ ਚਲਾ ਰਿਹਾ ਸੀ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀ ਟੀਮ ਨੇ ਲੈਬਾਰਿਟ੍ਰੀ ਜਾਂਚ ਲਈ ਇਸ ਮਕਾਨ ਤੋਂ ਨਕਲੀ ਖਾਦ ਦੇ 18 ਨਮੂਨੇ ਇਕੱਠੇ ਕੀਤੇ ਹਨ। ਇਸ ਤੋਂ ਇਲਾਵਾ ਮੌਕੇ ਤੋਂ ਮਿਆਦ ਪੁੱਗ ਚੁੱਕੀ ਖਾਦ ਦੇ ਦੋ ਬੈਚ ਅਤੇ ਅੱਠ ਮਿਆਦ ਪੁੱਗੇ ਕੀਟਨਾਸ਼ਕ ਵੀ ਜ਼ਬਤ ਕੀਤੇ ਗਏ ਹਨ। ਮਿਆਦ ਪੁੱਗ ਚੁੱਕੇ ਸਟਾਕ ਦੇ ਰਸਮੀ ਨਮੂਨੇ ਨਹੀਂ ਲਏ ਗਏ ਕਿਉਂਕਿ ਉਤਪਾਦ ਸਪੱਸ਼ਟ ਤੌਰ ’ਤੇ ਖਰਾਬ, ਨਾ-ਵਰਤਣਯੋਗ ਅਤੇ ਸ਼ੈਲਫ-ਲਾਈਫ ਨਿਯਮਾਂ ਦੀ ਉਲੰਘਣਾ ਵਾਲੇ ਸਨ।ਟੀਮ ਨੇ ਇਹ ਵੀ ਪਾਇਆ ਕਿ ਰਾਜਿੰਦਰ ਸੇਠੀ ਆਪਣੀ ਰਿਹਾਇਸ਼ ਤੋਂ, ਬਿਨਾਂ ਕਿਸੇ ਕਾਨੂੰਨੀ ਪ੍ਰਵਾਨਗੀ ਜਾਂ ਲਾਇਸੈਂਸ ਦੇ ਇੱਕ ਗੈਰ-ਕਾਨੂੰਨੀ ਪੈਕੇਜਿੰਗ ਯੂਨਿਟ ਚਲਾ ਰਿਹਾ ਸੀ। ਜ਼ਿਕਰਯੋਗ ਹੈ ਕਿ ਛਾਪੇਮਾਰੀ ਦੌਰਾਨ ਸ਼ੱਕੀ ਨਕਲੀ ਖਾਦ ਦੀਆਂ ਬਿਨਾਂ ਮਾਰਕੇ ਵਾਲੀਆਂ ਅਤੇ ਖੁੱਲ੍ਹੀਆਂ ਬੋਰੀਆਂ ਬਰਾਮਦ ਕੀਤੀਆਂ ਗਈਆਂ ਅਤੇ ਨਾਲ ਹੀ ਗੈਰ-ਕਾਨੂੰਨੀ ਰੀਪੈਕਿੰਗ ਲਈ ਵਰਤੇ ਜਾਣ ਵਾਲੇ ਸਿਲਾਈ ਅਤੇ ਸੀਲਿੰਗ ਉਪਕਰਣ ਵੀ ਬਰਾਮਦ ਕੀਤੇ ਗਏ।ਖੇਤੀਬਾੜੀ ਵਿਭਾਗ ਦੀ ਟੀਮ ਦੀ ਸ਼ਿਕਾਇਤ ’ਤੇ, ਫ਼ਰੀਦਕੋਟ ਪੁਲਿਸ ਨੇ ਰਜਿੰਦਰ ਸੇਠੀ ਵਿਰੁੱਧ ਬੀ.ਐਨ.ਐਸ. 2023 ਦੀ ਧਾਰਾ 318(4) ਅਤੇ 61 (2); ਖਾਦ ਕੰਟਰੋਲ ਆਰਡਰ, 1985 ਦੀਆਂ ਧਾਰਾਵਾਂ 7 ਅਤੇ 8; ਜ਼ਰੂਰੀ ਵਸਤੂਆਂ (ਈਸੀ) ਐਕਟ, 1955 ਦੀਆਂ ਧਾਰਾਵਾਂ 3(2)(ਡੀ) ਅਤੇ 7; ਕੀਟਨਾਸ਼ਕ ਐਕਟ, 1968 ਦੀਆਂ ਧਾਰਾਵਾਂ 13, 17, 18, 23, 29 ਅਤੇ 33 ਅਤੇ ਕੀਟਨਾਸ਼ਕ ਨਿਯਮਾਂ, 1971 ਦੇ ਨਿਯਮ 10, 12, 15 ਅਤੇ 36 ਤਹਿਤ ਕੇਸ ਦਰਜ ਕੀਤਾ ਗਿਆ।ਸੂਬੇ ਭਰ ਦੇ ਕਿਸਾਨਾਂ ਨੂੰ ਕਿਸੇ ਵੀ ਸ਼ੱਕੀ ਖਾਦ ਜਾਂ ਕੀਟਨਾਸ਼ਕ ਆਊਟਲੈੱਟ ਦੀ ਵਿਭਾਗ ਨੂੰ ਰਿਪੋਰਟ ਕਰਨ ਬਾਰੇ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਇਹ ਅਪਰਾਧਿਕ ਲਾਪਰਵਾਹੀ ਅਤੇ ਕਿਸਾਨਾਂ ਨਾਲ ਜਾਣਬੁੱਝ ਕੇ ਕੀਤੀ ਧੋਖਾਧੜੀ ਦਾ ਮਾਮਲਾ ਹੈ। ਰਿਹਾਇਸ਼ੀ ਖੇਤਰ ਤੋਂ ਗੈਰ-ਕਾਨੂੰਨੀ ਪੈਕੇਜਿੰਗ ਯੂਨਿਟ ਚਲਾਉਣਾ, ਮਿਆਦ ਪੁੱਗੇ ਕੀਟਨਾਸ਼ਕਾਂ ਨੂੰ ਸਟੋਰ ਕਰਨਾ ਅਤੇ ਬਿਨਾਂ ਲਾਇਸੈਂਸ ਤੋਂ ਕਾਰੋਬਾਰ ਚਲਾਉਣਾ ਨਾ-ਮੁਆਫ਼ੀਯੋਗ ਅਪਰਾਧ ਹੈ। ਅਸੀਂ ਇਸ ਛਾਪੇਮਾਰੀ ’ਤੇ ਨਹੀਂ ਰੁਕਾਂਗੇ ਬਲਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਿਮਾਚਲ ਪ੍ਰਦੇਸ਼-ਅਧਾਰਤ ਫਰਮ ਸਮੇਤ ਪੂਰੀ ਸਪਲਾਈ ਚੇਨ ਦੀ ਜਾਂਚ ਕਰੇਗੀ। ਪੰਜਾਬ ਦੇ ਕਿਸਾਨਾਂ ਨੂੰ ਨਕਲੀ ਜਾਂ ਮਿਆਦ ਪੁੱਗ ਚੁੱਕੇ ਖੇਤੀ-ਸਾਧਨ ਵੇਚਣ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।” 

Punjab

"ਰਿਆਨ ਪਰਾਗ ਤੋਂ ਬਾਅਦ ਹੁਣ ਯੁਜਵੈਂਦਰ ਚਾਹਲ ਵਿਵਾਦਾਂ 'ਚ: ਕੀ ਫਲਾਈਟ 'ਚ ਈ-ਸਿਗਰੇਟ ਪੀਣਾ ਸਟਾਰ ਕ੍ਰਿਕਟਰ ਨੂੰ ਪਵੇਗਾ ਮਹਿੰਗਾ?

IPL 2026: ਫਲਾਈਟ ਵਿੱਚ ਈ-ਸਿਗਰੇਟ ਪੀਂਦੇ ਨਜ਼ਰ ਆਏ ਯੁਜਵੈਂਦਰ ਚਾਹਲ, ਵੀਡੀਓ ਵਾਇਰਲ ਹੋਣ ਮਗਰੋਂ ਵਧੀਆਂ ਮੁਸ਼ਕਲਾਂ ਭਾਰਤੀ ਕ੍ਰਿਕਟ ਜਗਤ ਵਿੱਚ ਇਸ ਸਮੇਂ ਇੱਕ ਨਵਾਂ ਵਿਵਾਦ ਗਰਮਾਇਆ ਹੋਇਆ ਹੈ। ਸਟਾਰ ਸਪਿਨਰ ਯੁਜਵੈਂਦਰ ਚਾਹਲ, ਜੋ ਕਿ ਇਸ ਸਮੇਂ ਪੰਜਾਬ ਕਿੰਗਜ਼ (PBKS) ਵੱਲੋਂ ਖੇਡ ਰਹੇ ਹਨ, ਇੱਕ ਵਾਇਰਲ ਵੀਡੀਓ ਕਾਰਨ ਸੁਰਖੀਆਂ ਵਿੱਚ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਚਾਹਲ ਇੱਕ ਟੀਮ ਫਲਾਈਟ ਦੌਰਾਨ ਈ-ਸਿਗਰੇਟ (Vape) ਦੀ ਵਰਤੋਂ ਕਰ ਰਹੇ ਸਨ। ਇਹ ਘਟਨਾ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਹਾਲ ਹੀ ਵਿੱਚ ਰਾਜਸਥਾਨ ਰਾਇਲਜ਼ ਦੇ ਕਪਤਾਨ ਰਿਆਨ ਪਰਾਗ ‘ਤੇ ਵੀ ਅਜਿਹੀ ਹੀ ਹਰਕਤ ਲਈ ਜੁਰਮਾਨਾ ਲਗਾਇਆ ਗਿਆ ਸੀ।   ਕਿਵੇਂ ਸ਼ੁਰੂ ਹੋਇਆ ਵਿਵਾਦ? ਇਹ ਸਾਰਾ ਮਾਮਲਾ ਪੰਜਾਬ ਕਿੰਗਜ਼ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੇ ਇੱਕ ਯੂਟਿਊਬ ਵਲੌਗ (Vlog) ਤੋਂ ਸ਼ੁਰੂ ਹੋਇਆ। ਅਰਸ਼ਦੀਪ ਨੇ ਟੀਮ ਦੇ ਸਫ਼ਰ ਦੌਰਾਨ ਇੱਕ ਵੀਡੀਓ ਅਪਲੋਡ ਕੀਤੀ ਸੀ, ਜਿਸ ਵਿੱਚ ਚਾਹਲ ਖਿੜਕੀ ਵਾਲੀ ਸੀਟ ‘ਤੇ ਬੈਠੇ ਨਜ਼ਰ ਆ ਰਹੇ ਸਨ। ਵੀਡੀਓ ਦੇ ਇੱਕ ਹਿੱਸੇ ਵਿੱਚ ਦੇਖਿਆ ਗਿਆ ਕਿ ਚਾਹਲ ਕੁਝ ਛੁਪਾ ਕੇ ਮੂੰਹ ਦੇ ਨੇੜੇ ਲੈ ਗਏ ਅਤੇ ਉਸ ਤੋਂ ਬਾਅਦ ਧੂੰਆਂ ਨਿਕਲਦਾ ਦਿਖਾਈ ਦਿੱਤਾ। ਹਾਲਾਂਕਿ, ਵਿਵਾਦ ਵਧਦਾ ਦੇਖ ਅਰਸ਼ਦੀਪ ਦੇ ਚੈਨਲ ਤੋਂ ਉਹ ਹਿੱਸਾ ਹਟਾ ਦਿੱਤਾ ਗਿਆ ਹੈ, ਪਰ ਸੋਸ਼ਲ ਮੀਡੀਆ ‘ਤੇ ਇਸ ਦੀ ਕਲਿੱਪ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਭਾਰਤ ਵਿੱਚ ਈ-ਸਿਗਰੇਟ ‘ਤੇ ਪਾਬੰਦੀ ਇੱਥੇ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਭਾਰਤ ਸਰਕਾਰ ਨੇ 2019 ਵਿੱਚ ਹੀ ਈ-ਸਿਗਰੇਟ ਦੇ ਉਤਪਾਦਨ, ਦਰਾਮਦ, ਵਪਾਰ ਅਤੇ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਸੀ। Prohibition of Electronic Cigarettes Act ਦੇ ਤਹਿਤ: ਪਹਿਲੀ ਵਾਰ ਉਲੰਘਣਾ ਕਰਨ ‘ਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਜਾਂ ਇੱਕ ਸਾਲ ਦੀ ਕੈਦ ਹੋ ਸਕਦੀ ਹੈ। ਜਨਤਕ ਥਾਵਾਂ ਅਤੇ ਖਾਸ ਕਰਕੇ ਹਵਾਈ ਜਹਾਜ਼ (Flight) ਵਿੱਚ ਸਿਗਰਟਨੋਸ਼ੀ ਜਾਂ ਵੇਪਿੰਗ ਕਰਨਾ ਸੁਰੱਖਿਆ ਨਿਯਮਾਂ ਦੀ ਸਖ਼ਤ ਉਲੰਘਣਾ ਹੈ।   ਰਿਆਨ ਪਰਾਗ ‘ਤੇ ਪਹਿਲਾਂ ਹੀ ਲੱਗ ਚੁੱਕਾ ਹੈ ਜੁਰਮਾਨਾ ਚਾਹਲ ਤੋਂ ਕੁਝ ਦਿਨ ਪਹਿਲਾਂ ਰਾਜਸਥਾਨ ਰਾਇਲਜ਼ ਦੇ ਕਪਤਾਨ ਰਿਆਨ ਪਰਾਗ ਵੀ ਇਸੇ ਤਰ੍ਹਾਂ ਦੇ ਵਿਵਾਦ ਵਿੱਚ ਫਸ ਗਏ ਸਨ। ਪੰਜਾਬ ਕਿੰਗਜ਼ ਵਿਰੁੱਧ ਮੈਚ ਦੌਰਾਨ ਡਰੈਸਿੰਗ ਰੂਮ ਵਿੱਚ ਪਰਾਗ ਨੂੰ ਈ-ਸਿਗਰੇਟ ਪੀਂਦੇ ਹੋਏ ਲਾਈਵ ਕੈਮਰੇ ‘ਤੇ ਫੜਿਆ ਗਿਆ ਸੀ। BCCI ਨੇ ਇਸ ਨੂੰ ‘ਖੇਡ ਦੀ ਮਰਿਆਦਾ ਦੇ ਖਿਲਾਫ’ ਮੰਨਦੇ ਹੋਏ ਪਰਾਗ ‘ਤੇ ਉਨ੍ਹਾਂ ਦੀ ਮੈਚ ਫੀਸ ਦਾ 20% ਜੁਰਮਾਨਾ ਲਗਾਇਆ ਸੀ।   ਚਾਹਲ ਦੇ ਬਚਾਅ ਵਿੱਚ ਪ੍ਰਸ਼ੰਸਕਾਂ ਦੀ ਰਾਏ ਜਿੱਥੇ ਇੱਕ ਪਾਸੇ ਸੋਸ਼ਲ ਮੀਡੀਆ ‘ਤੇ ਲੋਕ ਚਾਹਲ ਦੀ ਆਲੋਚਨਾ ਕਰ ਰਹੇ ਹਨ, ਉੱਥੇ ਹੀ ਕੁਝ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਚਾਹਲ ਸਿਰਫ ਮਜ਼ਾਕ ਕਰ ਰਹੇ ਸਨ। ਕਈਆਂ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਹੱਥ ਵਿੱਚ ਕੋਈ ਸਪ੍ਰੇਅ (Mist spray) ਸੀ ਨਾ ਕਿ ਵੇਪ। ਹਾਲਾਂਕਿ, BCCI ਜਾਂ ਪੰਜਾਬ ਕਿੰਗਜ਼ ਵੱਲੋਂ ਅਜੇ ਤੱਕ ਇਸ ‘ਤੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।   ਖਿਡਾਰੀ ਲੱਖਾਂ ਨੌਜਵਾਨਾਂ ਦੇ ਰੋਲ ਮਾਡਲ ਹੁੰਦੇ ਹਨ। ਅਜਿਹੀਆਂ ਘਟਨਾਵਾਂ ਨਾ ਸਿਰਫ ਉਨ੍ਹਾਂ ਦੀ ਸਿਹਤ ਲਈ ਹਾਨੀਕਾਰਕ ਹਨ, ਸਗੋਂ ਕਾਨੂੰਨੀ ਤੌਰ ‘ਤੇ ਵੀ ਗਲਤ ਹਨ। ਜੇਕਰ ਚਾਹਲ ਦੋਸ਼ੀ ਪਾਏ ਜਾਂਦੇ ਹਨ, ਤਾਂ ਉਨ੍ਹਾਂ ਨੂੰ ਭਾਰੀ ਜੁਰਮਾਨੇ ਜਾਂ ਪਾਬੰਦੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Punjab

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਅੰਮ੍ਰਿਤਸਰ, 7 ਮਈ*: ਚਾਰ ਰੋਜ਼ਾ ਸ਼ੁਕਰਾਨਾ ਯਾਤਰਾ ਅੱਜ ਦੂਜੇ ਦਿਨ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ‘ਲੋਕ ਸੇਵਾ ਦੀ ਸਿਆਸਤ’ ਕਰ ਰਹੀ ਹੈ ਅਤੇ ਦੂਜੇ ਪਾਸੇ ਭਾਜਪਾ ‘ਪੰਜਾਬ ਵਿਰੋਧੀ ਸਿਆਸਤ’ ਖੇਡ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਚਾਰ ਸਾਲਾਂ ਦੇ ਅੰਦਰ ਮੁਫ਼ਤ ਬਿਜਲੀ, 65,000 ਸਰਕਾਰੀ ਨੌਕਰੀਆਂ, ਖੇਤਾਂ ਨੂੰ ਨਹਿਰੀ ਪਾਣੀ, 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਔਰਤਾਂ ਲਈ ਮਹੀਨਾਵਾਰ ਸਨਮਾਨ ਰਾਸ਼ੀ ਪ੍ਰਦਾਨ ਕੀਤੀ ਹੈ। ਦੂਜੇ ਪਾਸੇ ਕੇਂਦਰ ਵਿੱਚ ਬੈਠੀ ਭਾਜਪਾ ਵਾਰ-ਵਾਰ ਪੰਜਾਬ ਵਿਰੋਧੀ ਫੈਸਲੈ ਕੇ ਪੰਜਾਬੀਆਂ ਨਾਲ ਧੋਖਾ ਕਰ ਰਹੀ ਹੈ।ਕਿਸਾਨ ਅੰਦੋਲਨ ਦੌਰਾਨ 700 ਕਿਸਾਨਾਂ ਦੀਆਂ ਮੌਤਾਂ ਹੋਣ ‘ਤੇ ਭਾਜਪਾ ਉੱਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ ਨਹੀਂ ਕਰੇਗਾ, ਜਿਨ੍ਹਾਂ ਨੇ ਅੰਨਦਾਤੇ ਦੀ ਆਵਾਜ਼ ਨੂੰ ਕੁਚਲਿਆ ਅਤੇ ਸੂਬੇ ਦੇ ਅਧਿਕਾਰਾਂ, ਵਸੀਲਿਆਂ ਅਤੇ ਪਛਾਣ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ।“ਸ਼ੁਕਰਾਨਾ ਯਾਤਰਾ” ਦੇ ਦੂਜੇ ਦਿਨ ਰਈਆ ਅਤੇ ਹੋਰ ਥਾਵਾਂ ’ਤੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਕਈ ਵਾਰ ਪ੍ਰਗਟਾਵਾ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 700 ਕਿਸਾਨਾਂ ਦੀਆਂ ਮੌਤਾਂ ਹੋਈਆਂ, ਪੰਜਾਬ ਦੀਆਂ ਝਾਕੀਆਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਹੋਈਆਂ, ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਪਾਣੀਆਂ ਨੂੰ ਧੱਕੇ ਨਾਲ ਹਰਿਆਣਾ ਨੂੰ ਦੇਣ ਦੀਆਂ ਕੋਸ਼ਿਸ਼ਾਂ, ਪੰਜਾਬ ਯੂਨੀਵਰਸਿਟੀ ਨੂੰ ਖੋਹਣ ਦੀ ਸਾਜ਼ਿਸ਼, ਚੰਡੀਗੜ੍ਹ ‘ਤੇ ਕਬਜ਼ਾ ਕਰਨ ਦੀ ਸਾਜ਼ਿਸ਼ ਅਤੇ ਆਮ ਆਦਮੀ ਕਲੀਨਿਕਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨਫ਼ਰਤ ਅਤੇ ਫੁੱਟ ਪਾਊ ਰਾਜਨੀਤੀ ‘ਤੇ ਚਲਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਕੋਈ ਵੀ ਨਵਾਂ ਗਠਜੋੜ ਇੱਕ ਵਾਰ ਫਿਰ ਸਾਬਤ ਕਰੇਗਾ ਕਿ ਦੋਵੇਂ ਪਾਰਟੀਆਂ “ਇੱਕੋ ਸਿੱਕੇ ਦੇ ਦੋ ਪਾਸੇ” ਹਨ। ਉਨ੍ਹਾਂ ਨੇ ਸੁਚੇਤ ਕੀਤਾ ਕਿ ਜੇਕਰ ਅਜਿਹਾ ਗਠਜੋੜ ਦੁਬਾਰਾ ਬਣ ਜਾਂਦਾ ਹੈ ਤਾਂ ਪੰਜਾਬ ਲਈ ਘਾਤਕ ਹੋਵੇਗਾ ਕਿਉਂਕਿ ਇਹ ਗਠਜੋੜ ਪੰਜਾਬੀਆਂ ਦੀ ਭਲਾਈ ਦੀ ਬਜਾਏ ਸਿਰਫ਼ ਰਾਜਨੀਤਿਕ ਬਚਾਅ ਅਤੇ ਸਵੈ-ਹਿੱਤ ਦੁਆਰਾ ਚਲਾਇਆ ਜਾਂਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ,”ਇਹ ਅਪਵਿੱਤਰ ਗਠਜੋੜ ਪੰਜਾਬ ਵਿਰੋਧੀ ਹੈ ਅਤੇ ਦੋਵੇਂ ਪਾਰਟੀਆਂ ਅੰਤ ਵਿੱਚ ਇੱਕ-ਦੂਜੇ ਨੂੰ ਰਾਜਨੀਤਿਕ ਤੌਰ ‘ਤੇ ਤਬਾਹ ਕਰ ਦੇਣਗੀਆਂ,”ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਹੁਣ ਘੱਟੋ-ਘੱਟ 10 ਸਾਲ ਦੀ ਕੈਦ ਦੀ ਸਜ਼ਾ ਹੋਵੇਗੀ ਜੋ ਉਮਰ ਕੈਦ ਤੱਕ ਵਧ ਸਕਦੀ ਹੈ ਅਤੇ ਨਾਲ ਹੀ 50 ਲੱਖ ਰੁਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਪਿਛਲੀਆਂ ਸਰਕਾਰਾਂ ਪਹਿਲਾਂ ਏਨਾ ਸਖ਼ਤ ਕਾਨੂੰਨ ਕਿਉਂ ਨਹੀਂ ਬਣਾ ਸਕੀਆਂ ਕਿਉਂਕਿ ਉਨ੍ਹਾਂ ਦੀ ਨੀਅਤ ਵਿੱਚ ਖੋਟ ਸੀ। ਮੁੱਖ ਮੰਤਰੀ ਨੇ ਕਿਹਾ, “ਇਹ ਸਰਕਾਰਾਂ ਖੁਦ ਬੇਅਦਬੀ ਦੀਆਂ ਘਟਨਾਵਾਂ ਦੀਆਂ ਗੁਨਾਹਗਾਰ ਹਨ ਅਤੇ ਇੱਥੋਂ ਤੱਕ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸ਼ਰਧਾਲੂਆਂ ‘ਤੇ ਗੋਲੀ ਚਲਾਉਣ ਦਾ ਹੁਕਮ ਵੀ ਦਿੱਤਾ।” ਉਨ੍ਹਾਂ ਕਿਹਾ ਕਿ ਗੋਲੀਬਾਰੀ ਲਈ ਜ਼ਿੰਮੇਵਾਰ ਅਫਸਰਾਂ ਨੂੰ ਬਾਅਦ ਵਿੱਚ ਇਨਾਮ ਅਤੇ ਤਰੱਕੀ ਦਿੱਤੀ ਗਈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਬਾਦਲ ਪਰਿਵਾਰ ਅੱਜ ਸਿਆਸੀ ਤੌਰ ‘ਤੇ ਖੇਰੂੰ-ਖੇਰੂੰ ਹੋ ਚੁੱਕੇ ਹਨ ਕਿਉਂਕਿ “ਪ੍ਰਮਾਤਮਾ ਦੀ ਕਚਹਿਰੀ ਵਿੱਚ ਇਨਸਾਫ ਹੁੰਦਾ ਹੈ।” ਲੋਕਾਂ ਦੇ ਨਿਰੰਤਰ ਪਿਆਰ ਤੇ ਸਮਰਥਨ ਲਈ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸ ਦੇ ਸ਼ੱਕੀ ਸਿਆਸੀ ਕਿਰਦਾਰ ਕਾਰਨ ਇਨ੍ਹਾਂ ਉਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਅਕਾਲੀਆਂ ‘ਤੇ ਧਰਮ ਅਤੇ ਧਾਰਮਿਕ ਸੰਸਥਾਵਾਂ ਨੂੰ ਸਿਆਸੀ ਲਾਭ ਲਈ ਕੰਟਰੋਲ ਕਰਨ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਧਾਰਮਿਕ ਸੰਸਥਾਵਾਂ ਦੇ ਅਹੁਦੇਦਾਰ ਸਿੱਧੇ ਤੌਰ ‘ਤੇ ਬਾਦਲ ਪਰਿਵਾਰ ਦੇ ਇਸ਼ਾਰੇ ‘ਤੇ ਨਿਯੁਕਤ ਕੀਤੇ ਜਾਂਦੇ ਹਨ।ਧਾਰਮਿਕ ਸੰਸਥਾਵਾਂ ਦੇ ਕੰਮਕਾਜ ‘ਤੇ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ 14 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ। ਉਨ੍ਹਾਂ ਪੁੱਛਿਆ ਕਿ ਲੰਮੇ ਸਮੇਂ ਤੋਂ ਚੋਣਾਂ ਨਾ ਹੋਣ ਕਾਰਨ ਅਜਿਹੇ ਅਦਾਰੇ ਸੰਵਿਧਾਨਕ ਸੰਸਥਾ ਹੋਣ ਦਾ ਦਾਅਵਾ ਕਿਵੇਂ ਜਾਰੀ ਰੱਖ ਸਕਦੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰਜਿੰਦਰ ਸਿੰਘ ਧਾਮੀ ਨੂੰ ਆਪਣੇ ਆਪ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਿਪਾਹੀ ਕਹਿਣਾ ਚਾਹੀਦਾ ਹੈ, ਪਰ ਉਹ ਆਪਣੇ ਆਪ ਨੂੰ ਸੁਖਬੀਰ ਬਾਦਲ ਦਾ ਸਿਪਾਹੀ ਦੱਸ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਬਾਦਲ ਪਰਿਵਾਰ ਹੀ ਬੇਅਦਬੀ ਵਿਰੋਧੀ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ ਜਦੋਂ ਕਿ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਇਸ ਨੂੰ ਪੂਰੇ ਦਿਲ ਨਾਲ ਸਵੀਕਾਰ ਕੀਤਾ ਅਤੇ ਸਮਰਥਨ ਦਿੱਤਾ ਸੀ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਦੇ ਵਿਧਾਇਕ ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਗੈਰ-ਹਾਜ਼ਰ ਰਹਿਣ ‘ਤੇ ਵੀ ਨਿਸ਼ਾਨਾ ਬਣਾਇਆ ਜਿਸ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਪਾਸ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਕਾਲੀ ਬਹਿਸ ਤੋਂ ਇਸ ਕਰਕੇ ਭੱਜ ਗਏ ਕਿਉਂਕਿ ਉਨ੍ਹਾਂ ਦੇ ਆਪਣੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਬਾਰੇ ਸਵਾਲ ਉੱਠ ਰਹੇ ਹਨ। ਉਨ੍ਹਾਂ ਕਿਹਾ, “ਇਸ ਸਖ਼ਤ ਕਾਨੂੰਨ ਦੇ ਲਾਗੂ ਹੋਣ ਨਾਲ ਹੁਣ ਕੋਈ ਵੀ ਬੇਅਦਬੀ ਕਰਨ ਦੀ ਜੁਅੱਰਤ ਨਹੀਂ ਕਰੇਗਾ।” ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੰ  ਇਹ ਪਵਿੱਤਰ ਸੇਵਾ ਸੌਂਪੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਰੀ ਮਨੁੱਖਤਾ ਦੇ ਸਾਂਝੇ ਹਨ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਪ੍ਰਤੀਕ ਹਨ।ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਮਨੁੱਖਤਾ ਅਤੇ ਵਿਸ਼ਵ ਭਲਾਈ ਦਾ ਸੰਦੇਸ਼ ਫੈਲਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲੇ ਨੂੰ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਦੁਹਰਾਇਆ ਕਿ ਬੇਅਦਬੀ ਦੀ ਸਜ਼ਾ ਘੱਟੋ-ਘੱਟ 10 ਸਾਲ ਦੀ ਕੈਦ ਤੋਂ ਲੈ ਕੇ ਉਮਰ ਕੈਦ ਤੱਕ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਹੋਵੇਗੀ।ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਾਲ 2022 ਵਿੱਚ ਲੋਕਾਂ ਦੁਆਰਾ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਇਲਾਜ ਪ੍ਰਦਾਨ ਕਰਨ ਲਈ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਵਿਸ਼ਵ ਪੱਧਰੀ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ, 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਹਸਪਤਾਲਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ ਅਤੇ ਹਰ ਪਰਿਵਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਇਲਾਜ ਪ੍ਰਾਪਤ ਕਰ ਸਕਦਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਮੁਫ਼ਤ ਬਿਜਲੀ ਮਿਲ ਰਹੀ ਹੈ, ਜਦੋਂ ਕਿ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਨਹਿਰਾਂ ਨੂੰ ਮੁੜ ਬਹਾਲ ਕੀਤਾ ਗਿਆ

Punjab

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

*ਚੰਡੀਗੜ੍ਹ/ਫ਼ਰੀਦਕੋਟ, 7 ਮਈ:*ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਗੋਇਲ ਨੇ ਦੱਸਿਆ ਕਿ ਇਹ ਨਹਿਰ ਪੰਜਾਬ ਦੇ ਕਈ ਪਿੰਡਾਂ ਅਤੇ ਸ਼ਹਿਰਾਂ ਦੇ ਨੇੜੇ ਤੋਂ ਲੰਘਦੀ ਹੈ ਅਤੇ ਲਗਭਗ 60 ਸਾਲ ਪੁਰਾਣੀ ਹੋਣ ਕਾਰਨ ਇਸ ਦੀ ਲਾਈਨਿੰਗ ਕਾਫ਼ੀ ਖਸਤਾਹਾਲ ਹੋ ਚੁੱਕੀ ਸੀ। ਪਿਛਲੇ ਸਮੇਂ ਦੌਰਾਨ ਰਾਜਸਥਾਨ ਫੀਡਰ ਨਹਿਰ ਅਤੇ ਸਰਹਿੰਦ ਫੀਡਰ ਦੇ ਕਾਮਨ ਬੈਂਕ ਟੁੱਟਣ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨੁਕਸਾਨ ਦਾ ਖ਼ਤਰਾ ਬਣਿਆ ਰਹਿੰਦਾ ਸੀ। ਇਸ ਨੁਕਸਾਨ ਨੂੰ ਰੋਕਣ ਦੇ ਮੱਦੇਨਜ਼ਰ ਇਹ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਹਿੰਦ ਫੀਡਰ ਨਹਿਰ ਦੀ ਮੁੜ ਉਸਾਰੀ ਦਾ ਕੰਮ 800 ਕਰੋੜ ਰੁਪਏ ਦੀ ਲਾਗਤ ਨਾਲ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਪੂਰੀ ਹੋਣ ਨਾਲ ਦੋਵੇਂ ਨਹਿਰਾਂ ਦੇ ਨਾਲ ਲਗਦੇ ਪਿੰਡਾਂ ਅਤੇ ਸ਼ਹਿਰਾਂ ਦਾ ਸੰਭਾਵਿਤ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਹੋ ਸਕੇਗਾ ਅਤੇ ਖੇਤਾਂ ਨੂੰ ਵੱਧ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਕੈਬਨਿਟ ਮੰਤਰੀ ਦੱਸਿਆ ਕਿ  ਫ਼ਰੀਦਕੋਟ ਦੀਆਂ ਸਮਾਜਿਕ ਸੰਸਥਾਵਾਂ ਅਤੇ ਸਥਾਨਕ ਕਿਸਾਨਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ਰੀਦਕੋਟ ਸ਼ਹਿਰ ਦੇ ਨੇੜੇ ਰਾਜਸਥਾਨ ਫੀਡਰ ਦੀ 12.50 ਕਿਲੋਮੀਟਰ ਬੈੱਡ ਵਿੱਚ ਕੰਕਰੀਟ ਦੀ ਥਾਂ ਇੱਟਾਂ ਦੀ ਲਾਈਨਿੰਗ ਕੀਤੀ ਜਾ ਰਹੀ ਹੈ ਤਾਂ ਜੋ ਭੂਮੀਗਤ ਪਾਣੀ ਦੇ ਰੀਚਾਰਜ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਰੀਲਾਈਨਿੰਗ ਦੇ ਕੰਮ ਤੋਂ ਬਾਅਦ ਨਹਿਰ ਨੂੰ ਸਮਰੱਥਾ ਅਨੁਸਾਰ ਚਲਾਇਆ ਜਾਵੇਗਾ ਅਤੇ ਰਾਜਸਥਾਨ ਨੂੰ ਉਸ ਦੇ ਬਣਦੇ ਹਿੱਸੇ ਅਨੁਸਾਰ ਹੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸਿੰਚਾਈ ਦੇ ਪ੍ਰਬੰਧ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਅਤੇ ਜ਼ਮੀਨੀ ਪਾਣੀ ਦੀ ਸੰਭਾਲ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਰਾਜਸਥਾਨ ਫੀਡਰ ਨਹਿਰ ਦੀ 80 ਕਿਲੋਮੀਟਰ ਰੀਲਾਈਨਿੰਗ ਦਾ ਕੰਮ ਸਾਲ 2023 ਤੱਕ ਸਫ਼ਲਤਾਪੂਰਵਕ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਨਹਿਰ ਦੀ ਬੰਦੀ ਨਾ ਦਿੱਤੇ ਜਾਣ ਕਾਰਨ ਬਾਕੀ ਕੰਮ ਨਹੀਂ ਹੋ ਸਕਿਆ ਸੀ। ਹੁਣ ਸਾਲ 2026 ਦੀ ਬੰਦੀ ਦੌਰਾਨ ਬਾਕੀ ਰਹਿੰਦੀ 16.62 ਕਿਲੋਮੀਟਰ ਲਾਈਨਿੰਗ ਦਾ ਕੰਮ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ, ਜਿਸ ‘ਤੇ ਲਗਭਗ 170 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪਾਣੀ ਬਚਾਉਣ ਲਈ 6700 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ ਜਿਸ ਨਾਲ ਸਿੰਚਾਈ ਲਈ ਵਰਤੇ ਜਾਂਦੇ ਨਹਿਰੀ ਪਾਣੀ ਨੂੰ 26 ਫ਼ੀਸਦੀ ਤੋਂ ਵਧਾ ਕੇ 78 ਫ਼ੀਸਦੀ ਕਰ ਦਿੱਤਾ ਗਿਆ ਹੈ ਜਿਸ ਨਾਲ ਕਿਸਾਨਾਂ ਦੇ ਟੇਲਾਂ ‘ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਕਿਸਾਨ ਨਹਿਰੀ ਪਾਣੀ ਵਰਤ ਕੇ ਆਪਣੇ ਖੇਤਾਂ ਦੀ ਸਿੰਚਾਈ ਕਰ ਰਿਹਾ ਹੈ। ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਫਰੀਦਕੋਟ ਸ਼ਹਿਰ ਨੂੰ ਏਨਾ ਵੱਡਾ ਪ੍ਰਾਜਕੈਟ ਦੇਣ ਲਈ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬੇਨਤੀ ‘ਤੇ ਸਰਕਾਰ ਨੇ ਨਹਿਰ ਦਾ ਬੈੱਡ ਕੰਕਰੀਟ ਦੀ ਥਾਂ ਇੱਟਾਂ ਦਾ ਬਣਾਇਆ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਨ੍ਹਾਂ ਨਹਿਰਾਂ ਦੀ ਰੀਲਾਇਨਿੰਗ ਨਾਲ ਇਲਾਕੇ ਵਿੱਚ ਸੇਮ ਦੀ ਸਮੱਸਿਆ ਦਾ ਪੱਕਾ ਹੱਲ ਹੋਵੇਗਾ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਐਸ.ਡੀ.ਐਮ. ਫਰੀਦਕੋਟ ਪੁਨੀਤ ਸ਼ਰਮਾ, ਮੁੱਖ ਇੰਜੀਨੀਅਰ ਨਹਿਰਾਂ ਸ. ਸ਼ੇਰ ਸਿੰਘ, ਨਿਗਰਾਨ ਇੰਜੀਨੀਅਰ ਫਿਰੋਜ਼ਪੁਰ ਨਹਿਰਾਂ ਸ੍ਰੀ ਸੰਦੀਪ ਗੋਇਲ, ਐਕਸੀਅਨ ਰਮਨਪ੍ਰੀਤ ਸਿੰਘ ਮਾਨ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।  

Punjab

*ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ*

ਚੰਡੀਗੜ੍ਹ; 7 ਮਈ 2026:   ਕਪੂਰਥਲਾ ਜ਼ਿਲ੍ਹੇ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਹੇਠ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵਿੱਚ ਤੇਜ਼ ਵਾਧਾ ਦਰਜ ਕੀਤਾ ਗਿਆ ਹੈ, ਜੋ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਤੀਬਰ ਅਤੇ ਲਗਾਤਾਰ ਕਾਰਵਾਈ ਨੂੰ ਦਰਸਾਉਂਦਾ ਹੈ।   ਅਧਿਕਾਰਕ ਅੰਕੜਿਆਂ ਅਨੁਸਾਰ 1 ਮਾਰਚ 2025 ਤੋਂ 30 ਅਪ੍ਰੈਲ 2026 ਤੱਕ ਕਪੂਰਥਲਾ ਪੁਲਿਸ ਨੇ 30.4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ, ਜਦਕਿ ਮੁਹਿੰਮ ਤੋਂ ਪਹਿਲਾਂ ਦੇ ਸਮੇਂ (1 ਜਨਵਰੀ 2024 ਤੋਂ 28 ਫ਼ਰਵਰੀ 2025) ਦੌਰਾਨ 10.6 ਕਿਲੋਗ੍ਰਾਮ ਬਰਾਮਦਗੀ ਹੋਈ ਸੀ – ਜੋ ਕਿ 187% ਦਾ ਮਹੱਤਵਪੂਰਨ ਵਾਧਾ ਦਰਸਾਉਂਦਾ ਹੈ। ਇਸ ਸਮੇਂ ਦੌਰਾਨ ਭੁੱਕੀ ਦੀ ਬਰਾਮਦਗੀ 170 ਕਿਲੋਗ੍ਰਾਮ ਤੋਂ ਵੱਧ ਕੇ 452 ਕਿਲੋਗ੍ਰਾਮ ਤੋਂ ਉੱਪਰ ਹੋ ਗਈ, ਜੋ ਕਿ 166% ਵਾਧਾ ਹੈ, ਜਦਕਿ ਅਫ਼ੀਮ ਦੀ ਬਰਾਮਦਗੀ 6.845 ਕਿਲੋਗ੍ਰਾਮ ਤੋਂ ਵੱਧ ਕੇ 11.517 ਕਿਲੋਗ੍ਰਾਮ ਹੋ ਗਈ, ਜੋ ਕਿ 68% ਵਾਧਾ ਦਰਸਾਉਂਦਾ ਹੈ।   ਇਸੇ ਸਮੇਂ ਦੌਰਾਨ ਹੀ ਨਸ਼ੀਲੀ ਗੋਲੀਆਂ ਅਤੇ ਕੈਪਸੂਲਾਂ ਦੀ ਬਰਾਮਦਗੀ 38,327 ਤੋਂ ਵੱਧ ਕੇ 72,480 ਹੋ ਗਈ ਜੋ ਕਿ ਕਰੀਬ 89% ਦਾ ਵਾਧਾ ਹੈ। ਇਸ ਤੋਂ ਇਲਾਵਾ, ਚਰਸ ਅਤੇ ਆਈਸ ਦੀ ਬਰਾਮਦਗੀ, ਜੋ ਪਹਿਲਾਂ ਨਾ ਕੇ ਬਰਾਬਰ ਸੀ, ਹੁਣ ਇਸ ਖਾਸ ਕਾਰਵਾਈ ਦੌਰਾਨ ਦਰਜ ਕੀਤੀ ਗਈ ਹੈ।   ਬਰਾਮਦਗੀਆਂ ਵਿੱਚ ਵਾਧੇ ਦੇ ਨਾਲ-ਨਾਲ ਕਾਰਵਾਈ ਵਿੱਚ ਵੀ ਤੇਜ਼ੀ ਆਈ ਹੈ। ਮੁਹਿੰਮ ਦੌਰਾਨ ਕਪੂਰਥਲਾ ਪੁਲਿਸ ਨੇ ਐਨਡੀਪੀਐਸ ਐਕਟ ਹੇਠ 1498 ਐਫ਼ਆਈਆਰ ਦਰਜ ਕੀਤੀਆਂ ਅਤੇ 1867 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ ਪਿਛਲੇ ਸਮੇਂ ਦੌਰਾਨ 376 ਮਾਮਲੇ ਦਰਜ ਹੋਏ ਅਤੇ 481 ਗ੍ਰਿਫ਼ਤਾਰੀਆਂ ਹੋਈਆਂ ਸਨ, ਜੋ ਕਿ ਕ੍ਰਮਵਾਰ 298% ਅਤੇ 288% ਦਾ ਵੱਡਾ ਵਾਧਾ ਦਰਸਾਉਂਦਾ ਹੈ।   ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਪੁਲਿਸ ਅਧਿਕਾਰੀ (ਐਸਐਸਪੀ) ਕਪੂਰਥਲਾ, ਗੌਰਵ ਤੂਰਾ ਨੇ ਕਿਹਾ: “ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਨਸ਼ੀਲੇ ਪਦਾਰਥਾਂ ਖ਼ਿਲਾਫ਼ ਕੇਂਦਰਿਤ ਅਤੇ ਤੀਬਰ ਕਾਰਵਾਈ ਨੂੰ ਸੰਭਵ ਬਣਾਇਆ ਹੈ। ਬਰਾਮਦਗੀਆਂ ਵਿੱਚ ਇਹ ਮਹੱਤਵਪੂਰਨ ਵਾਧਾ ਕਪੂਰਥਲਾ ਪੁਲਿਸ ਦੀ ਲਗਾਤਾਰ ਕੋਸ਼ਿਸ਼ਾਂ ਨੂੰ ਦਰਸਾਉਂਦਾ ਹੈ, ਜੋ ਸਪਲਾਈ ਦੀ ਕੜੀ ਨੂੰ ਤੋੜਨ ਅਤੇ ਨਸ਼ਾ ਤਸਕਰੀ ਨੂੰ ਹਰ ਪੱਧਰ ‘ਤੇ ਰੋਕਣ ਲਈ ਕੀਤੀਆਂ ਜਾ ਰਹੀਆਂ ਹਨ।”   ਅਧਿਕਾਰੀਆਂ ਨੇ ਦੱਸਿਆ ਕਿ ਬਰਾਮਦਗੀਆਂ ਅਤੇ ਕਾਰਵਾਈ ਵਿੱਚ ਵਾਧਾ ਸ਼ਹਿਰੀ ਅਤੇ ਪਿੰਡਾਂ ਦੇ ਖੇਤਰਾਂ ਵਿੱਚ ਕੀਤੀਆਂ ਜਾ ਰਹੀਆਂ ਲਗਾਤਾਰ, ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈਆਂ ਦਾ ਨਤੀਜਾ ਹੈ, ਜਿਨ੍ਹਾਂ ਦਾ ਧਿਆਨ ਸੰਗਠਿਤ ਨਸ਼ਾ ਜਾਲਾਂ ਨੂੰ ਤੋੜਣ, ਅੰਤਰ-ਰਾਜੀ ਸੰਬੰਧਾਂ ਦੀ ਪਹਿਚਾਣ ਕਰਨ ਅਤੇ ਮੁੜ-ਮੁੜ ਅਪਰਾਧ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾਉਣ ‘ਤੇ ਹੈ।   ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਤਸਕਰਾਂ ਅਤੇ ਉਨ੍ਹਾਂ ਦੀਆਂ ਆਰਥਿਕ ਸੰਪਤੀਆਂ ਦੋਹਾਂ ਨੂੰ ਨਿਸ਼ਾਨਾ ਬਣਾਉਣ ਵਾਲਾ ਇਹ ਦੋਹਰਾ ਰੁਖ ਨਸ਼ਾ ਪ੍ਰਣਾਲੀ ਨੂੰ ਲੰਬੇ ਸਮੇਂ ਲਈ ਖਤਮ ਕਰਨ ਲਈ ਬਹੁਤ ਜ਼ਰੂਰੀ ਹੈ।   “ਇਹ ਮੁਹਿੰਮ ਇੱਕ ਲਗਾਤਾਰ ਮਿਸ਼ਨ ਵਜੋਂ ਚਲਾਈ ਜਾ ਰਹੀ ਹੈ। ਨਸ਼ੇ ਦੀ ਬੁਰਾਈ ਨੂੰ ਖਤਮ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ,” ਉਹਨਾਂ ਨੇ ਅੱਗੇ ਕਿਹਾ।   ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਇੱਕ ਮਜ਼ਬੂਤ ਆਰਥਿਕ ਕਾਰਵਾਈ ਦਾ ਹਿੱਸਾ ਵੀ ਸ਼ਾਮਲ ਹੈ, ਜਿਸਦਾ ਮਕਸਦ ਨਸ਼ਾ ਜਾਲਾਂ ਦੀ ਆਰਥਿਕ ਰੀੜ੍ਹ ਦੀ ਹੱਡੀ ਨੂੰ ਤੋੜਣਾ ਹੈ।   ਕਪੂਰਥਲਾ ਪੁਲਿਸ ਨੇ 48 ਮਾਮਲਿਆਂ ਵਿੱਚ, ਜਿਨ੍ਹਾਂ ਵਿੱਚ ਨਸ਼ਾ ਗਤੀਵਿਧੀਆਂ ਨਾਲ ਜੁੜੀਆਂ ₹9.10 ਕਰੋੜ ਤੋਂ ਵੱਧ ਦੀਆਂ ਸੰਪਤੀਆਂ ਸ਼ਾਮਲ ਹਨ, ਕਾਰਵਾਈ ਸ਼ੁਰੂ ਕੀਤੀ। ਇਨ੍ਹਾਂ ਵਿੱਚੋਂ ₹8.60 ਕਰੋੜ ਦੀ ਸੰਪਤੀ ਨੂੰ ਜ਼ਬਤ ਕਰਨ ਅਤੇ ਜਮ੍ਹ ਕਰਨ ਦੇ ਆਦੇਸ਼ ਪਹਿਲਾਂ ਹੀ ਪ੍ਰਾਪਤ ਕੀਤੇ ਜਾ ਚੁੱਕੇ ਹਨ।

Punjab

ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ

ਚੰਡੀਗੜ੍ਹ; 7 ਮਈ 2026:ਕਪੂਰਥਲਾ ਜ਼ਿਲ੍ਹੇ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਹੇਠ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵਿੱਚ ਤੇਜ਼ ਵਾਧਾ ਦਰਜ ਕੀਤਾ ਗਿਆ ਹੈ, ਜੋ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਤੀਬਰ ਅਤੇ ਲਗਾਤਾਰ ਕਾਰਵਾਈ ਨੂੰ ਦਰਸਾਉਂਦਾ ਹੈ। ਅਧਿਕਾਰਕ ਅੰਕੜਿਆਂ ਅਨੁਸਾਰ 1 ਮਾਰਚ 2025 ਤੋਂ 30 ਅਪ੍ਰੈਲ 2026 ਤੱਕ ਕਪੂਰਥਲਾ ਪੁਲਿਸ ਨੇ 30.4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ, ਜਦਕਿ ਮੁਹਿੰਮ ਤੋਂ ਪਹਿਲਾਂ ਦੇ ਸਮੇਂ (1 ਜਨਵਰੀ 2024 ਤੋਂ 28 ਫ਼ਰਵਰੀ 2025) ਦੌਰਾਨ 10.6 ਕਿਲੋਗ੍ਰਾਮ ਬਰਾਮਦਗੀ ਹੋਈ ਸੀ – ਜੋ ਕਿ 187% ਦਾ ਮਹੱਤਵਪੂਰਨ ਵਾਧਾ ਦਰਸਾਉਂਦਾ ਹੈ। ਇਸ ਸਮੇਂ ਦੌਰਾਨ ਭੁੱਕੀ ਦੀ ਬਰਾਮਦਗੀ 170 ਕਿਲੋਗ੍ਰਾਮ ਤੋਂ ਵੱਧ ਕੇ 452 ਕਿਲੋਗ੍ਰਾਮ ਤੋਂ ਉੱਪਰ ਹੋ ਗਈ, ਜੋ ਕਿ 166% ਵਾਧਾ ਹੈ, ਜਦਕਿ ਅਫ਼ੀਮ ਦੀ ਬਰਾਮਦਗੀ 6.845 ਕਿਲੋਗ੍ਰਾਮ ਤੋਂ ਵੱਧ ਕੇ 11.517 ਕਿਲੋਗ੍ਰਾਮ ਹੋ ਗਈ, ਜੋ ਕਿ 68% ਵਾਧਾ ਦਰਸਾਉਂਦਾ ਹੈ। ਇਸੇ ਸਮੇਂ ਦੌਰਾਨ ਹੀ ਨਸ਼ੀਲੀ ਗੋਲੀਆਂ ਅਤੇ ਕੈਪਸੂਲਾਂ ਦੀ ਬਰਾਮਦਗੀ 38,327 ਤੋਂ ਵੱਧ ਕੇ 72,480 ਹੋ ਗਈ ਜੋ ਕਿ ਕਰੀਬ 89% ਦਾ ਵਾਧਾ ਹੈ। ਇਸ ਤੋਂ ਇਲਾਵਾ, ਚਰਸ ਅਤੇ ਆਈਸ ਦੀ ਬਰਾਮਦਗੀ, ਜੋ ਪਹਿਲਾਂ ਨਾ ਕੇ ਬਰਾਬਰ ਸੀ, ਹੁਣ ਇਸ ਖਾਸ ਕਾਰਵਾਈ ਦੌਰਾਨ ਦਰਜ ਕੀਤੀ ਗਈ ਹੈ। ਬਰਾਮਦਗੀਆਂ ਵਿੱਚ ਵਾਧੇ ਦੇ ਨਾਲ-ਨਾਲ ਕਾਰਵਾਈ ਵਿੱਚ ਵੀ ਤੇਜ਼ੀ ਆਈ ਹੈ। ਮੁਹਿੰਮ ਦੌਰਾਨ ਕਪੂਰਥਲਾ ਪੁਲਿਸ ਨੇ ਐਨਡੀਪੀਐਸ ਐਕਟ ਹੇਠ 1498 ਐਫ਼ਆਈਆਰ ਦਰਜ ਕੀਤੀਆਂ ਅਤੇ 1867 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ ਪਿਛਲੇ ਸਮੇਂ ਦੌਰਾਨ 376 ਮਾਮਲੇ ਦਰਜ ਹੋਏ ਅਤੇ 481 ਗ੍ਰਿਫ਼ਤਾਰੀਆਂ ਹੋਈਆਂ ਸਨ, ਜੋ ਕਿ ਕ੍ਰਮਵਾਰ 298% ਅਤੇ 288% ਦਾ ਵੱਡਾ ਵਾਧਾ ਦਰਸਾਉਂਦਾ ਹੈ। ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਪੁਲਿਸ ਅਧਿਕਾਰੀ (ਐਸਐਸਪੀ) ਕਪੂਰਥਲਾ, ਗੌਰਵ ਤੂਰਾ ਨੇ ਕਿਹਾ: “ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਨਸ਼ੀਲੇ ਪਦਾਰਥਾਂ ਖ਼ਿਲਾਫ਼ ਕੇਂਦਰਿਤ ਅਤੇ ਤੀਬਰ ਕਾਰਵਾਈ ਨੂੰ ਸੰਭਵ ਬਣਾਇਆ ਹੈ। ਬਰਾਮਦਗੀਆਂ ਵਿੱਚ ਇਹ ਮਹੱਤਵਪੂਰਨ ਵਾਧਾ ਕਪੂਰਥਲਾ ਪੁਲਿਸ ਦੀ ਲਗਾਤਾਰ ਕੋਸ਼ਿਸ਼ਾਂ ਨੂੰ ਦਰਸਾਉਂਦਾ ਹੈ, ਜੋ ਸਪਲਾਈ ਦੀ ਕੜੀ ਨੂੰ ਤੋੜਨ ਅਤੇ ਨਸ਼ਾ ਤਸਕਰੀ ਨੂੰ ਹਰ ਪੱਧਰ ‘ਤੇ ਰੋਕਣ ਲਈ ਕੀਤੀਆਂ ਜਾ ਰਹੀਆਂ ਹਨ।” ਅਧਿਕਾਰੀਆਂ ਨੇ ਦੱਸਿਆ ਕਿ ਬਰਾਮਦਗੀਆਂ ਅਤੇ ਕਾਰਵਾਈ ਵਿੱਚ ਵਾਧਾ ਸ਼ਹਿਰੀ ਅਤੇ ਪਿੰਡਾਂ ਦੇ ਖੇਤਰਾਂ ਵਿੱਚ ਕੀਤੀਆਂ ਜਾ ਰਹੀਆਂ ਲਗਾਤਾਰ, ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈਆਂ ਦਾ ਨਤੀਜਾ ਹੈ, ਜਿਨ੍ਹਾਂ ਦਾ ਧਿਆਨ ਸੰਗਠਿਤ ਨਸ਼ਾ ਜਾਲਾਂ ਨੂੰ ਤੋੜਣ, ਅੰਤਰ-ਰਾਜੀ ਸੰਬੰਧਾਂ ਦੀ ਪਹਿਚਾਣ ਕਰਨ ਅਤੇ ਮੁੜ-ਮੁੜ ਅਪਰਾਧ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾਉਣ ‘ਤੇ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਤਸਕਰਾਂ ਅਤੇ ਉਨ੍ਹਾਂ ਦੀਆਂ ਆਰਥਿਕ ਸੰਪਤੀਆਂ ਦੋਹਾਂ ਨੂੰ ਨਿਸ਼ਾਨਾ ਬਣਾਉਣ ਵਾਲਾ ਇਹ ਦੋਹਰਾ ਰੁਖ ਨਸ਼ਾ ਪ੍ਰਣਾਲੀ ਨੂੰ ਲੰਬੇ ਸਮੇਂ ਲਈ ਖਤਮ ਕਰਨ ਲਈ ਬਹੁਤ ਜ਼ਰੂਰੀ ਹੈ। “ਇਹ ਮੁਹਿੰਮ ਇੱਕ ਲਗਾਤਾਰ ਮਿਸ਼ਨ ਵਜੋਂ ਚਲਾਈ ਜਾ ਰਹੀ ਹੈ। ਨਸ਼ੇ ਦੀ ਬੁਰਾਈ ਨੂੰ ਖਤਮ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ,” ਉਹਨਾਂ ਨੇ ਅੱਗੇ ਕਿਹਾ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਇੱਕ ਮਜ਼ਬੂਤ ਆਰਥਿਕ ਕਾਰਵਾਈ ਦਾ ਹਿੱਸਾ ਵੀ ਸ਼ਾਮਲ ਹੈ, ਜਿਸਦਾ ਮਕਸਦ ਨਸ਼ਾ ਜਾਲਾਂ ਦੀ ਆਰਥਿਕ ਰੀੜ੍ਹ ਦੀ ਹੱਡੀ ਨੂੰ ਤੋੜਣਾ ਹੈ। ਕਪੂਰਥਲਾ ਪੁਲਿਸ ਨੇ 48 ਮਾਮਲਿਆਂ ਵਿੱਚ, ਜਿਨ੍ਹਾਂ ਵਿੱਚ ਨਸ਼ਾ ਗਤੀਵਿਧੀਆਂ ਨਾਲ ਜੁੜੀਆਂ ₹9.10 ਕਰੋੜ ਤੋਂ ਵੱਧ ਦੀਆਂ ਸੰਪਤੀਆਂ ਸ਼ਾਮਲ ਹਨ, ਕਾਰਵਾਈ ਸ਼ੁਰੂ ਕੀਤੀ। ਇਨ੍ਹਾਂ ਵਿੱਚੋਂ ₹8.60 ਕਰੋੜ ਦੀ ਸੰਪਤੀ ਨੂੰ ਜ਼ਬਤ ਕਰਨ ਅਤੇ ਜਮ੍ਹ ਕਰਨ ਦੇ ਆਦੇਸ਼ ਪਹਿਲਾਂ ਹੀ ਪ੍ਰਾਪਤ ਕੀਤੇ ਜਾ ਚੁੱਕੇ ਹਨ।

Punjab

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

ਚੰਡੀਗੜ੍ਹ/ਅਮ੍ਰਿਤਸਰ 7 ਮਈ-    ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿਛਲੇ ਦਿਨੀਂ ਪੰਜਾਬ ਵਿੱਚ ਹੋਏ ਧਮਾਕਿਆਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਪੂਰੇ ਪੰਜਾਬ ਅਤੇ ਭਾਰਤ ਲਈ ਚਿੰਤਾ ਦਾ ਵਿਸ਼ਾ ਹੈ ਕਿ ਆਖਿਰ ਜਦੋਂ ਵੀ ਦੇਸ਼ ਜਾਂ ਕਿਸੇ ਰਾਜ ਵਿੱਚ ਚੋਣਾਂ ਨੇੜੇ ਆਉਂਦੀਆਂ ਹਨ, ਉਦੋਂ ਹੀ ਇਹ ਬੰਬ ਧਮਾਕੇ ਅਤੇ ਅੱਤਵਾਦੀ ਹਮਲੇ ਕਿਉਂ ਹੁੰਦੇ ਹਨ? ਧਾਲੀਵਾਲ ਨੇ  ਕਿ ਚੋਣਾਂ ਤੋਂ ਠੀਕ ਪਹਿਲਾਂ ਕੇਂਦਰ ਦੀ ਭਾਜਪਾ ਸਰਕਾਰ ਜਨਤਾ ਨੂੰ ਡਰਾ ਕੇ ਅਤੇਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ  ਗੰਦੀ ਰਾਜਨੀਤੀ ਕਰ ਰਹੀ ਹੈ। ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਿਲਸਿਲੇਵਾਰ ਹਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਚਾਹੇ ਪਠਾਨਕੋਟ ਏਅਰਬੇਸ ਦਾ ਹਮਲਾ ਹੋਵੇ, ਪੁਲਵਾਮਾ, ਦੀਨਾਨਗਰ ਜਾਂ ਪਹਿਲਗਾਮ ਦਾ ਹਮਲਾ ਹੋਵੇ, ਇਨ੍ਹਾਂ ਸਾਰੀਆਂ ਘਟਨਾਵਾਂ ਵਿੱਚ ਸਾਡੇ ਬਹਾਦਰ ਜਵਾਨ ਸ਼ਹੀਦ ਹੋਏ ਹਨ। ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਹ ਸਾਰੀਆਂ ਘਟਨਾਵਾਂ ਚੋਣਾਂ ਦੇ ਸਮੇਂ ਹੀ ਕਿਉਂ ਵਾਪਰਦੀਆਂ ਹਨ?ਉਨ੍ਹਾਂ ਭਾਜਪਾ ‘ਤੇ ਸਿੱਧਾ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਅਤੇ ਉਸ ਦਾ ‘ਗੁੰਡਾ ਗਿਰੋਹ’ ਚੋਣ ਲਾਭ ਲਈ ਕੇਂਦਰੀ ਏਜੰਸੀਆਂ ਰਾਹੀਂ ਸਰਗਰਮ ਹੋ ਜਾਂਦਾ ਹੈ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਸ਼ਹਿ ਦੇ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦਾ ਹੈ। ਬੀਐੱਸਐੱਫ ਦੇ ਅਧਿਕਾਰ ਖੇਤਰ ‘ਤੇ ਹਮਲਾ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜਦੋਂ ਗ੍ਰਹਿ ਮੰਤਰਾਲੇ ਨੇ ਬੀ.ਐੱਸ.ਐੱਫ. ਦਾ ਦਾਇਰਾ ਵਧਾ ਕੇ 50 ਕਿਲੋਮੀਟਰ ਕੀਤਾ ਸੀ, ਉਦੋਂ ਤਰਕ ਦਿੱਤਾ ਗਿਆ ਸੀ ਕਿ ਇਹ ਡਰੋਨ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਜ਼ਰੂਰੀ ਹੈ, ਪਰ ਅੱਜ ਹਕੀਕਤ ਸਭ ਦੇ ਸਾਹਮਣੇ ਹੈ। ਸਾਡੇ ਜਵਾਨ ਸਰਹੱਦ ‘ਤੇ ਪੂਰੀ ਮੁਸਤੈਦੀ ਨਾਲ ਖੜ੍ਹੇ ਹਨ ਅਤੇ ਸ਼ਹਾਦਤ ਦੇ ਰਹੇ ਹਨ, ਪਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਅੱਜ ਤੱਕ ਆਧੁਨਿਕ ਤਕਨੀਕ ਅਤੇ ‘ਐਂਟੀ-ਡਰੋਨ ਸਿਸਟਮ’ ਮੁਹੱਈਆ ਨਹੀਂ ਕਰਵਾਇਆ। ਕੇਂਦਰ ਦੀ ਨਾਕਾਮੀ ਕਾਰਨ ਸਰਹੱਦ ਪਾਰੋਂ ਆਉਣ ਵਾਲੇ ਡਰੋਨ ਜਵਾਨਾਂ ਦੇ ਸਿਰਾਂ ਦੇ ਉੱਪਰੋਂ ਲੰਘ ਜਾਂਦੇ ਹਨ ਅਤੇ ਸਾਡੀਆਂ ਸੁਰੱਖਿਆ ਏਜੰਸੀਆਂ ਬੇਵੱਸ ਨਜ਼ਰ ਆਉਂਦੀਆਂ ਹਨ। ਉਨ੍ਹਾਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਰ-ਵਾਰ ਲਿਖਤੀ ਪੱਤਰਾਂ ਰਾਹੀਂ ਕੇਂਦਰ ਤੋਂ ਹਾਈ-ਟੈਕ ਹਥਿਆਰਾਂ ਅਤੇ ਐਂਟੀ-ਡਰੋਨ ਤਕਨੀਕ ਦੀ ਮੰਗ ਕੀਤੀ ਹੈ, ਪਰ ਕੇਂਦਰ ਸਰਕਾਰ ਨੇ ਜਾਣਬੁੱਝ ਕੇ ਪੰਜਾਬ ਦੀ ਸੁਰੱਖਿਆ ਨੂੰ ਨਜ਼ਰਅੰਦਾਜ਼ ਕੀਤਾ ਹੈ। ਧਾਲੀਵਾਲ ਨੇ ਪੁੱਛਿਆ ਕਿ ਕੀ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਦੀ 532 ਕਿਲੋਮੀਟਰ ਲੰਬੀ ਸਰਹੱਦ ਨੂੰ ਅਸੁਰੱਖਿਅਤ ਰੱਖਣਾ ਚਾਹੁੰਦੀ ਹੈ ਤਾਂ ਜੋ ਆਪਣੀਆਂ ਸਿਆਸੀ ਰੋਟੀਆਂ ਸੇਕ ਸਕੇ? ਧਾਲੀਵਾਲ ਨੇ ਅੰਤ ਵਿੱਚ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਪਠਾਨਕੋਟ ਤੋਂ 3 ਏਕੇ-47, ਪਿਸਤੌਲ ਅਤੇ ਭਾਰੀ ਮਾਤਰਾ ਵਿੱਚ ਕਾਰਤੂਸ ਬਰਾਮਦ ਕੀਤੇ ਹਨ, ਜੋ ਡਰੋਨ ਰਾਹੀਂ ਭੇਜੇ ਗਏ ਸਨ। ਇਹ ਸਾਫ ਕਰਦਾ ਹੈ ਕਿ ਸਾਜ਼ਿਸ਼ ਡੂੰਘੀ ਹੈ। ਉਨ੍ਹਾਂ ਭਾਜਪਾ ਨੂੰ ਸਵਾਲ ਕੀਤਾ ਕਿ ਪਿਛਲੇ ਸਾਰੇ ਹਮਲਿਆਂ ਦੀ ਜਾਂਚ ਦਾ ਕੀ ਹੋਇਆ? ਕੇਂਦਰ ਸਰਕਾਰ ਸਿਰਫ ਜਾਂਚ ਦਾ ਢੌਂਗ ਕਰਦੀ ਹੈ ਅਤੇ ਬਾਅਦ ਵਿੱਚ ਫਾਈਲਾਂ ਨੂੰ ਠੰਡੇ ਬਸਤੇ ਵਿੱਚ ਪਾ ਦਿੰਦੀ ਹੈ। ਇਹ ਸਪੱਸ਼ਟ ਹੈ ਕਿ ਇਹ ਹਮਲੇ ਅਤੇ ਸਾਜ਼ਿਸ਼ਾਂ ਭਾਜਪਾ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ, ਜਿਸ ਦਾ ਮਕਸਦ ਸਿਰਫ ਚੋਣਾਂ ਜਿੱਤਣਾ ਹੈ, ਨਾ ਕਿ ਦੇਸ਼ ਦੀ ਸੁਰੱਖਿਆ। 

Punjab

’ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਨ ਲਈ ਮਾਝਾ ਭਰ ‘ਚ ਲੋਕ ਸੜਕਾਂ 'ਤੇ ਉਤਰੇ

ਅੰਮ੍ਰਿਤਸਰ / ਜਲੰਧਰ; 7 ਮਈ 2026:ਪੰਜਾਬ ਵਿੱਚ ਜਨਤਕ ਭਾਗੀਦਾਰੀ ਅਤੇ ਭਾਵਨਾਤਮਕ ਧਾਰਮਿਕ ਉਤਸ਼ਾਹ ਦਾ ਅਨੋਖਾ ਦ੍ਰਿਸ਼ ਦੇਖਣ ਨੂੰ ਮਿਲਿਆ ਜਦੋਂ ਮਾਝਾ ਖੇਤਰ ਵਿੱਚ ਹਜ਼ਾਰਾਂ ਲੋਕ ਮੁੱਖ ਮੰਤਰੀ ਸਾਹਿਬ ਦੀ “ਸ਼ੁਕਰਾਨਾ ਯਾਤਰਾ” ਦੇ ਦੂਜੇ ਦਿਨ ਉਨ੍ਹਾਂ ਦੇ ਸਵਾਗਤ ਲਈ ਸੜਕਾਂ ‘ਤੇ ਉਤਰ ਆਏ। ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਪਾਸ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ਼ੁਰੂ ਕੀਤੀ ਗਈ ਹੈ। ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਦਿਨ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਦੇਸ਼ ਦਾ ਸਭ ਤੋਂ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਲਾਗੂਕਰਨ ਦਾ ਮੌਕਾ ਬਖਸ਼ਿਆ। ਅੰਮ੍ਰਿਤਸਰ, ਰਈਆ, ਕਰਤਾਰਪੁਰ, ਆਦਮਪੁਰ ਅਤੇ ਮਾਝੇ ਦੇ ਹੋਰ ਹਿੱਸਿਆਂ ਵਿੱਚ ਯਾਤਰਾ ਦੌਰਾਨ, ਲੋਕ ਵੱਡੀ ਗਿਣਤੀ ਵਿੱਚ ਸੜਕਾਂ ‘ਤੇ ਇਕੱਠੇ ਹੋਏ ਅਤੇ ਮੁੱਖ ਮੰਤਰੀ ਦੇ ਕਾਫਲੇ ‘ਤੇ ਫੁੱਲਾਂ ਦੀ ਵਰਖਾ ਕੀਤੀ ਤੇ ਉਨ੍ਹਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਲੋਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਲਈ ਇਸ ਕਾਨੂੰਨ ਦਾ ਇਤਿਹਾਸਕ ਕਦਮ ਵਜੋਂ ਸਵਾਗਤ ਕੀਤਾ। ਯਾਤਰਾ ਦੌਰਾਨ ਖੁੱਲ੍ਹੀ ਸਨਰੂਫ਼ ਗੱਡੀ ਵਿੱਚ ਸਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਖ-ਵੱਖ ਥਾਵਾਂ ‘ਤੇ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਲੋਕਾਂ ਨੇ ਉਨ੍ਹਾਂ ਨੂੰ ਹਾਰ ਪਹਿਨਾਏ ਤੇ ਕਾਨੂੰਨ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਦੌਰਾਨ ਮੁੱਖ ਮੰਤਰੀ ਦੇ ਕਾਫਲੇ ‘ਤੇ ਫੁੱਲਾਂ ਦੀ ਵਰਖਾ ਕੀਤੀ। ਯਾਤਰਾ ਦੌਰਾਨ ਇਕੱਠਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲੇ ਹੁਣ ਸਜ਼ਾ ਤੋਂ ਬਚ ਨਹੀਂ ਸਕਣਗੇ। ਉਨ੍ਹਾਂ ਕਿਹਾ ਕਿ ਨਵਾਂ ਕਾਨੂੰਨ ਐਫਆਈਆਰ ਦਰਜ ਹੋਣ ਤੋਂ ਬਾਅਦ ਜ਼ਮਾਨਤ ਨਾ ਮਿਲਣ ਨੂੰ ਯਕੀਨੀ ਬਣਾਉਂਦਾ ਹੈ, ਜਿਸ ਵਿੱਚ ਸਜ਼ਾ ਘੱਟੋ-ਘੱਟ 10 ਸਾਲ ਦੀ ਕੈਦ ਤੋਂ ਲੈ ਕੇ ਮਰਨ ਤੱਕ ਉਮਰ ਕੈਦ ਤੱਕ ਹੈ ਅਤੇ 50 ਲੱਖ ਰੁਪਏ ਤੱਕ ਦਾ ਜੁਰਮਾਨਾ ਹੈ। ਇਸ ਤੋਂ ਪਹਿਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਜ਼ਿੰਮੇਵਾਰ ਲੋਕ ਆਜ਼ਾਦ ਘੁੰਮਦੇ ਰਹਿੰਦੇ ਸਨ, ਜਿਸ ਨਾਲ ਪੰਥ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ। ਹੁਣ ਕੋਈ ਵੀ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ। ਯਾਤਰਾ ਨੂੰ ਰਾਜਨੀਤਿਕ ਦੀ ਬਜਾਏ ਅਧਿਆਤਮਿਕ ਸਫ਼ਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਦੁਨੀਆ ਭਰ ਦੀ ਸਮੁੱਚੀ ਸਿੱਖ ਸੰਗਤ ਨੇ ਕਾਨੂੰਨ ਦਾ ਦਿਲੋਂ ਸਵਾਗਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਕਾਨੂੰਨ ਦਾ ਵਿਰੋਧ ਕਰਨ ਲਈ ਬਾਦਲ ਪਰਿਵਾਰ ਤੇ ਅਕਾਲੀਆਂ ਤੇ ਨਿਸ਼ਾਨਾ ਸਾਧਦਿਆਂ ਕਿਹਾ,”ਪੂਰੀ ਸੰਗਤ ਨੇ ਕਾਨੂੰਨ ਨੂੰ ਸਵੀਕਾਰ ਕੀਤਾ ਹੈ; ਸਿਰਫ਼ ਇੱਕ ਪਰਿਵਾਰ ਇਸਦਾ ਵਿਰੋਧ ਕਰ ਰਿਹਾ ਹੈ,” । ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਇੱਕ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ, ਜਿਸਦਾ ਉਦੇਸ਼ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਮੁਹੱਬਤ ਨੂੰ ਭੰਗ ਕਰਨਾ ਹੈ। ਪੰਜਾਬ ਦੀ ਏਕਤਾ ਦੀ ਪਰੰਪਰਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੰਡ ਪਾਊ ਰਾਜਨੀਤੀ ਸੂਬੇ ਵਿੱਚ ਕਦੇ ਵੀ ਸਫਲ ਨਹੀਂ ਹੋਵੇਗੀ। ਉਹਨਾਂ ਕਿਹਾ,”ਪੰਜਾਬ ਦੀ ਮਿੱਟੀ ਉਪਜਾਊ ਹੈ ਅਤੇ ਇੱਥੇ ਹਰ ਬੀਜ ਉੱਗਦਾ ਹੈ, ਪਰ ਇਸ ਧਰਤੀ ‘ਤੇ ਨਫ਼ਰਤ ਦਾ ਬੀਜ ਕਦੇ ਵੀ ਨਹੀਂ ਪੁੰਗਰ ਸਕਦਾ। ਭਾਜਪਾ ਅਤੇ ਅਕਾਲੀ ਸਿੱਖਾਂ ਅਤੇ ਹਿੰਦੂਆਂ ਨੂੰ ਵੰਡਣਾ ਚਾਹੁੰਦੇ ਹਨ, ਪਰ ਪੰਜਾਬੀ ਕਦੇ ਵੀ ਅਜਿਹਾ ਨਹੀਂ ਹੋਣ ਦੇਣਗੇ,”I ਭਾਜਪਾ ‘ਤੇ ਹੋਰ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ‘ਤੇ ਵਾਰ-ਵਾਰ ਪੰਜਾਬ ਵਿਰੋਧੀ ਫੈਸਲੇ ਲੈਣ ਦਾ ਦੋਸ਼ ਲਗਾਇਆ, ਜਿਸ ਵਿੱਚ ਕਿਸਾਨ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਦੇ ਆਪਣੀਆਂ ਜਾਨਾਂ ਗੁਆਉਣ ਦਾ ਜ਼ਿਕਰ ਵੀ ਸ਼ਾਮਿਲ ਸੀ । ਉਨ੍ਹਾਂ ਨੇ ਕੇਂਦਰ ਤੇ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦਾ ਵੀ ਦੋਸ਼ ਲਗਾਇਆ। ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕਿਆਂ ਦਾ ਹਵਾਲਾ ਦਿੰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਡਰ ਅਤੇ ਅਸਥਿਰਤਾ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਦਰਸਾਉਂਦੀਆਂ ਹਨ। ਪਿਛਲੇ ਚਾਰ ਸਾਲਾਂ ਦੌਰਾਨ ਆਪਣੀ ਸਰਕਾਰ ਦੇ ਕੰਮਾਂ ਨੂੰ ਗਿਣਾਉਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 65,000 ਤੋਂ ਵੱਧ ਸਰਕਾਰੀ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ, ਨਹਿਰਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਵਿਸ਼ਵ ਪੱਧਰੀ ਸਕੂਲ ਅਤੇ ਹਸਪਤਾਲ ਬਣਾਏ ਜਾ ਰਹੇ ਹਨ ਅਤੇ ਹਰ ਪਰਿਵਾਰ ਹੁਣ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਦਾ ਹੱਕਦਾਰ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਬੇਅਦਬੀ ਵਿਰੋਧੀ ਕਾਨੂੰਨ ਤੋਂ ਬਾਅਦ, ਪੰਜਾਬ ਸਰਕਾਰ ਜਲਦੀ ਹੀ ਇੱਕ ਸਖ਼ਤ ਨਸ਼ਾ ਵਿਰੋਧੀ ਕਾਨੂੰਨ ਲਿਆਏਗੀ ਜਿਸ ਤਹਿਤ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ। 

Punjab

ਮੁੱਖ ਮੰਤਰੀ ਵੱਲੋਂ ਬੇਅਦਬੀ ਦੇ ਗੁਨਾਹਗਾਰ ਅਕਾਲੀਆਂ ਦੇ ਸਮਾਜਿਕ ਬਾਈਕਾਟ ਦਾ ਸੱਦਾ

ਜ਼ੀਰਾ/ਤਲਵੰਡੀ ਭਾਈ, 7 ਮਈ-      ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬੀਆਂ ਨੂੰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਗੁਨਾਹਗਾਰ ਅਕਾਲੀਆਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੱਤਾ।ਸ਼ੁਕਰਾਨਾ ਯਾਤਰਾ ਦੌਰਾਨ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸ਼ਾਇਦ ਕਦੇ ਵੀ ਸੱਤਾ ਵਿੱਚ ਦੁਬਾਰਾ ਨਹੀਂ ਆਵੇਗਾ, ਪਰ ਉਹ ਸਮਾਂ ਜ਼ਰੂਰ ਆਵੇਗਾ ਜਦੋਂ ਉਹ ਅਤੇ ਮਜੀਠੀਆ, ਦੋਵੇਂ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਲੋਕਾਂ ‘ਤੇ ਜ਼ੁਲਮ ਢਾਹੁਣ ਤੋਂ ਬਾਅਦ ਵੀ ਉਹ ਬੇਸ਼ਰਮੀ ਨਾਲ ਰੈਲੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵਿੱਚ ਕੁਝ ਠੀਕ ਨਹੀਂ ਚੱਲ ਰਿਹਾ ਕਿਉਂਕਿ ਉਹ ਇੱਕ-ਦੂਜੇ ਨਾਲ ਗੱਲ ਨਹੀਂ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਨੂੰਨ ਲਾਗੂ ਹੋਣ ਤੋਂ ਬਾਅਦ ਸੁਖਬੀਰ ਦੇਸ਼ ਛੱਡ ਗਿਆ ਹੈ ਅਤੇ ਵਿਦੇਸ਼ ਬੈਠ ਕੇ ਉਹ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰਦਾ ਰਿਹਾ ਕਿ ਉਸ ਨੂੰ ਵਾਪਸ ਆਉਣਾ ਚਾਹੀਦਾ ਹੈ ਜਾਂ ਨਹੀਂ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦਿਲ ਪਰਮਾਤਮਾ ਦਾ ਰਿਣੀ ਹੈ ਜਿਸ ਨੇ ਉਸ ਨੂੰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਲਾਗੂ ਕਰਕੇ ਮਨੁੱਖਤਾ ਦੀ ਸੇਵਾ ਦਾ ਸੁਭਾਗ ਬਖਸ਼ਿਆ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਜਾਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਕਿ ਹੁਣ ਜੋ ਵੀ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਪਾਇਆ ਜਾਵੇਗਾ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਇਸ ਅਪਰਾਧ ਲਈ ਸਜ਼ਾ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸ਼ਾਸਕਾਂ ਦਾ ਨਾ ਤਾਂ ਇਸ ਬੇਅਦਬੀ ਨੂੰ ਰੋਕਣ ਲਈ ਕਾਨੂੰਨ ਬਣਾਉਣ ਦਾ ਇਰਾਦਾ ਸੀ ਅਤੇ ਨਾ ਹੀ ਇੱਛਾ ਸੀ ਜਿਸ ਕਾਰਨ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੁਆਰਾ ਪਾਸ ਕੀਤਾ ਗਿਆ ਕਾਨੂੰਨ ਬੇਅਦਬੀ ਨੂੰ ਰੋਕੇਗਾ ਕਿਉਂਕਿ ਕੋਈ ਵੀ ਇਸ ਨਾ-ਮੁਆਫੀਯੋਗ ਅਪਰਾਧ ਵਿੱਚ ਸ਼ਾਮਲ ਹੋਣ ਦੀ ਹਿੰਮਤ ਨਹੀਂ ਕਰੇਗਾ। ਅਕਾਲੀਆਂ ਉਤੇ ਵਰ੍ਹਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਵਿੱਚ ਬੇਅਦਬੀ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਣ ਤੋਂ ਬਾਅਦ ਨਿਰਦੋਸ਼ ਲੋਕਾਂ ‘ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਇਹ ਸੇਵਾ ਸੌਂਪੀ ਹੈ ਜਿਸ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ, ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੱਲ੍ਹ ਉਹ ਦਮਦਮਾ ਸਾਹਿਬ ਵਿਖੇ ਮੱਥਾ ਟੇਕਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ, 65,000 ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ ਨੌਕਰੀਆਂ, ਬਿਹਤਰ ਸੜਕਾਂ, ਟੋਲ ਪਲਾਜ਼ਾ ਬੰਦ ਕਰਨ ਨਾਲ ਲੋਕਾਂ ਦੀ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਅਤੇ ਬੁਨਿਆਦੀ ਢਾਂਚਾ ਉਸਾਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ- ਜੋ ਕਿ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਲਈ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਪ੍ਰਦਾਨ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਨਤਾ ‘ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹੱਤਵਪੂਰਨ ਯੋਜਨਾ ਤਹਿਤ ਹਰ ਪਰਿਵਾਰ ਮੁਫ਼ਤ ਸਿਹਤ ਸੰਭਾਲ ਸਹੂਲਤਾਂ ਦਾ ਹੱਕਦਾਰ ਹੈ ਅਤੇ ਇਸ ਤਹਿਤ ਸਾਰਿਆਂ ਨੂੰ ਆਪਣਾ ਨਾਮ ਦਰਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਹਰ ਔਰਤ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ 1,500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਪ੍ਰਾਪਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਯੋਗ ਹੋਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਤੋਂ ਲਾਭ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ 14000 ਕਿਲੋਮੀਟਰ ਪਾਈਪਾਂ ਅਤੇ ਖਾਲੇ ਬਣਾਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਕੇ ਵੱਡੇ ਪੱਧਰ ‘ਤੇ ਲਾਭ ਪਹੁੰਚਾਉਣ ਲਈ ਇਨ੍ਹਾਂ ਪਾਈਪਲਾਈਨਾਂ ਅਤੇ ਖਾਲਿਆਂ ਵਿੱਚ 21000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੱਡਿਆ ਗਿਆ ਇਹ ਪਾਣੀ ਦੋ ਭਾਖੜਾ ਨਹਿਰਾਂ ਦੁਆਰਾ ਸਪਲਾਈ ਕੀਤੇ ਜਾਂਦੇ ਪਾਣੀ ਦੇ ਬਰਾਬਰ ਹੈ ਅਤੇ ਇਸ ਕਦਮ ਨਾਲ ਸੂਬੇ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਰੱਖੇ ਗਏ ਹਨ, ਤਾਂ ਜੋ ਪਾਣੀ ਦਾ ਪੱਧਰ ਵਧਾਇਆ ਜਾ ਸਕੇ ਅਤੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵਧਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ ਕਿਉਂਕਿ ਪੰਜਾਬ ਪਾਣੀ ਦੀ ਰਾਖੀ ਲਈ ਡਟ ਕੇ ਖੜ੍ਹਾ ਹੈ ਅਤੇ ਪਾਣੀ ਤੋਂ ਬਿਨਾਂ ਸੂਬੇ ਦਾ ਕੋਈ ਵਜੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਉਹ ਇਸਨੂੰ ਸਮਝਦਾਰੀ ਨਾਲ ਲੋਕਾਂ ਦੀ ਭਲਾਈ ‘ਤੇ ਖਰਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਤਾਂ ਵਿੱਚੋਂ ਲੰਘਦੀਆਂ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਜਲਦੀ ਹੀ ਉਨ੍ਹਾਂ ਦੇ ਜੱਦੀ ਪਿੰਡ ਸਤੌਜ ਤੋਂ ਇੱਕ ਪਾਇਲਟ ਪਹਿਲਕਦਮੀ ਵਜੋਂ ਸ਼ੁਰੂ ਹੋਵੇਗਾ ਤਾਂ ਜੋ ਮਨੁੱਖੀ ਜੀਵਨ ਨੂੰ ਹੋਣ ਵਾਲੇ ਜ਼ੋਖਮਾਂ ਨੂੰ ਖਤਮ ਕੀਤਾ ਜਾ ਸਕੇ, ਫਸਲਾਂ ਦੇ ਨੁਕਸਾਨ ਨੂੰ ਰੋਕਿਆ ਜਾ ਸਕੇ ਅਤੇ ਖੇਤੀਬਾੜੀ ਕਾਰਜਾਂ ‘ਤੇ ਰੁਕਾਵਟਾਂ ਨੂੰ ਦੂਰ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਸਪੱਸ਼ਟ ਹੈ ਕਿ ਕਿਸਾਨਾਂ ਨੂੰ ਸਮਰੱਥ ਬਣਾਉਣਾ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਅਤੇ ਖੁਸ਼ਹਾਲ ਅਤੇ ਟਿਕਾਊ ਪੰਜਾਬ ਦੀ ਸਿਰਜਣਾ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕਰਨ ਲਈ, ਸੂਬਾ ਸਰਕਾਰ 15 ਜੁਲਾਈ ਤੱਕ ਸੂਬੇ ਭਰ ਵਿੱਚ 3100 ਨਵੇਂ ਬਣੇ ਖੇਡ ਮੈਦਾਨ ਸਮਰਪਿਤ ਕਰੇਗੀ। ਉਨ੍ਹਾਂ ਕਿਹਾ ਕਿ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਨਾਲ ਨੌਜਵਾਨਾਂ ਦੀ ਬੇਅੰਤ

Punjab

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕੋਟਕਪੂਰਾ/ਫ਼ਰੀਦਕੋਟ, 7 ਮਈ-      ਸਾਲ 2016 ਵਿੱਚ ਬੇਅਦਬੀ ਅਤੇ ਨਿਰਦੋਸ਼ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਤੋਂ ਬਾਅਦ ਭਿਆਨਕ ਕਾਰਵਾਈ ਦੀ ਗਵਾਹ ਬਣੀ ਇਸ ਧਰਤੀ ‘ਤੇ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭਾਰੀ ਗਿਣਤੀ ਇਕੱਠ ਨੇ ਜ਼ੋਰਦਾਰ ਸਵਾਗਤ ਕੀਤਾ। ਬੇਅਦਬੀ ਵਿਰੋਧੀ ਕਾਨੂੰਨ ਪਾਸ ਕਰਨ ਲਈ ਧੰਨਵਾਦ ਕਰਨ ਲਈ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਜਾਣ-ਬੁੱਝ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੇਣ ਵਿੱਚ ਅਸਫਲ ਰਹੀਆਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਇਰਾਦੇ ਅਤੇ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਸੀ, ਜਦੋਂ ਕਿ ਮੌਜੂਦਾ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਸਿੱਖ ਧਾਰਮਿਕ ਭਾਵਨਾਵਾਂ ਦੀ ਰਾਖੀ ਲਈ ਸਖ਼ਤ ਕਾਨੂੰਨੀ ਉਪਾਅ ਪੇਸ਼ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਹੈ, ਜਿਸ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਵਿੱਖ ਵਿੱਚ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਕੋਲ ਅਜਿਹਾ ਕਾਨੂੰਨ ਲਿਆਉਣ ਦੇ ਕਾਫ਼ੀ ਮੌਕੇ ਸਨ ਪਰ “ਅਸਪਸ਼ਟ ਇਰਾਦਿਆਂ” ਅਤੇ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਬਚਾਉਣ ਦੀਆਂ ਕਥਿਤ ਕੋਸ਼ਿਸ਼ਾਂ ਕਾਰਨ ਉਹ ਅਜਿਹਾ ਕਰਨ ਵਿੱਚ ਅਸਫਲ ਰਹੀਆਂ। ਉਨ੍ਹਾਂ ਟਿੱਪਣੀ ਕੀਤੀ ਕਿ ਪਹਿਲਾਂ ਬਹੁਤ ਸਾਰੇ ਮਾਮਲਿਆਂ ਵਿੱਚ ਦੋਸ਼ੀ ਮਾਨਸਿਕ ਸੰਤੁਲਨ ਠੀਕ ਨਾ ਹੋਣ ਬਹਾਨੇ ਸਜ਼ਾ ਤੋਂ ਬਚ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੇਂ ਕਾਨੂੰਨ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਜੇ ਸੂਬੇ ਵਿੱਚ ਕੋਈ ਬੇਅਦਬੀ ਹੁੰਦੀ ਹੈ ਤਾਂ ਅਜਿਹੇ ਵਿਅਕਤੀਆਂ ਦੇ ਕਸਟੋਡੀਅਨ ‘ਤੇ ਵੀ ਮੁਕੱਦਮਾ ਚਲਾਇਆ ਜਾਵੇਗਾ। ਸਪੀਕਰ ਕੁਲਤਾਰ ਸਿੰਘ ਸੰਧਵਾ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦੀ ਸੇਵਾ ਬਖਸ਼ੀ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੈ। ਉਨ੍ਹਾਂ ਲੋਕਾਂ ਨੂੰ ਪਿੰਡਾਂ ਵਿੱਚ ਜਾਣ ਅਤੇ ਜਨਤਾ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ ਕਿ ਹੁਣ ਜੋ ਵੀ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਪਾਇਆ ਜਾਵੇਗਾ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸ਼ਾਸਕਾਂ ਦਾ ਬੇਅਦਬੀ ਰੋਕਣ ਲਈ ਕਾਨੂੰਨ ਬਣਾਉਣ ਦਾ ਨਾ ਤਾਂ ਇਰਾਦਾ ਸੀ ਅਤੇ ਨਾ ਹੀ ਇੱਛਾ ਸ਼ਕਤੀ, ਜਿਸ ਕਾਰਨ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਇੱਕ ਨਿਯਮਿਤ ਘਟਨਾ ਸੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਵੱਲੋਂ ਪਾਸ ਕੀਤਾ ਗਿਆ ਕਾਨੂੰਨ ਇਸ ਨੂੰ ਖਤਮ ਕਰ ਦੇਵੇਗਾ ਕਿਉਂਕਿ ਕੋਈ ਵੀ ਇਸ ਨਾ-ਮੁਆਫੀਯੋਗ ਅਪਰਾਧ ਵਿੱਚ ਸ਼ਾਮਲ ਹੋਣ ਦੀ ਹਿੰਮਤ ਕਦੇ ਨਹੀਂ ਕਰੇਗਾ। ਅਕਾਲੀਆਂ ਦੀ ਨਿੰਦਾ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਵਿੱਚ ਬੇਅਦਬੀ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਨਿਰਦੋਸ਼ ਲੋਕਾਂ ‘ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ। ਉਨ੍ਹਾਂ ਕਿਹਾ ਕਿ ਇਹ ਧਰਤੀ ਅਕਾਲੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖ ਪੰਥ ਪ੍ਰਤੀ ਦਿਖਾਈ ਗਈ ਧੱਕੇਸ਼ਾਹੀ ਅਤੇ ਘੋਰ ਨਿਰਾਦਰ ਦੀ ਹਮੇਸ਼ਾ ਗਵਾਹ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖ ਕਦਰਾਂ-ਕੀਮਤਾਂ ਅਤੇ ਜਨਤਕ ਭਾਵਨਾਵਾਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਧਰਤੀ ਅਜਿਹੇ ਸਮੇਂ ਦੀ ਗਵਾਹ ਹੈ, ਜਿਸ ਨੇ ਸਮੁੱਚੀ ਸਿੱਖ ਸੰਗਤ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਹ ਕਾਨੂੰਨ ਇਸ ਲਈ ਬਣਾਇਆ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ। ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ ‘ਤੇ ਆਮ ਲੋਕਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕਰਦੇ ਹੋਏ ਭਾਈ-ਭਤੀਜਾਵਾਦ ਅਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਰਕਾਰ ਸਮਾਜ ਦੇ ਹਰ ਵਰਗ ਲਈ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰ ਖੇਤਰ ਵਿੱਚ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ ਜਿਸ ਕਾਰਨ ਇਨ੍ਹਾਂ ਖੇਤਰਾਂ ਵਿੱਚ ਪੂਰੀ ਤਰ੍ਹਾਂ ਤਬਦੀਲੀ ਦੇਖੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਟੈਕਸਦਾਤਾਵਾਂ ਦਾ ਪੈਸਾ ਲੋਕਾਂ ਦੀ ਭਲਾਈ ‘ਤੇ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ ਅਤੇ ਇਹ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹੁਣ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੋਂ ਬਿਨਾਂ 65,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕਾਂ, ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਅਤੇ ਬੁਨਿਆਦੀ ਢਾਂਚਾ ਉਸਾਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਸੂਬਾ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਸੂਬੇ ਵਿੱਚ ਸਿੰਚਾਈ ਲਈ ਸਿਰਫ਼ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ ਨਹਿਰੀ ਪਾਣੀ ਦਾ 68 ਫੀਸਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਹ 85 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ 14000 ਕਿਲੋਮੀਟਰ ਪਾਈਪਾਂ ਅਤੇ ਰਜਵਾਹੇ ਬਣਾਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪਾਈਪ ਲਾਈਨਾਂ ਅਤੇ ਰਜਵਾਹਿਆਂ ਵਿੱਚ 21000 ਕਿਊਸਿਕ ਪਾਣੀ ਛੱਡਿਆ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਕੇ ਵੱਡੇ ਪੱਧਰ ‘ਤੇ ਲਾਭ ਪਹੁੰਚਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੱਡਿਆ ਗਿਆ ਇਹ ਪਾਣੀ ਦੋ ਭਾਖੜਾ ਨਹਿਰਾਂ ਦੁਆਰਾ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੇ ਬਰਾਬਰ ਹੈ ਅਤੇ ਇਸ ਕਦਮ ਨਾਲ ਸੂਬੇ ਦੇ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਰੱਖੇ ਗਏ ਹਨ, ਜਿਸ ਨਾਲ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵਧਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ ਕਿਉਂਕਿ ਪਾਣੀ ਤੋਂ ਬਿਨਾਂ ਸੂਬੇ ਦਾ ਕੋਈ ਵਜੂਦ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਹਰੇਕ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ ਕਿ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਯੋਗ ਹੋਣਗੀਆਂ। ਭਗਵੰਤ ਸਿੰਘ

Scroll to Top