Actionpunjab

Action Punjab Logo
Breaking News

Author name: Action Punjab

Action Punjab
Punjab

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਚੰਡੀਗੜ੍ਹ, 7 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 585 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 107ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 323 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,360 ਹੋ ਗਈ ਹੈ। ਇਸ ਤੋਂ ਇਲਾਵਾ 123 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 44 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਸੂਹ ਦਿੱਤੀ ਜਾ ਸਕਦੀ ਹੈ।   ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 432ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 114 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋਗ੍ਰਾਮ ਹੈਰੋਇਨ, 75 ਕਿਲੋ ਭੁੱਕੀ, 271 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3625 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 432 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,932 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। ——–

Punjab

ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ, ਅੱਜ ਉਹ 25 ਲੋਕਾਂ ਨੂੰ ਵੀ ਇਕੱਠੇ ਨਹੀਂ ਕਰ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤਰਨ ਤਾਰਨ, 7 ਮਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਅੱਜ ਅਕਾਲੀਆਂ ਦੇ ਕਾਰਜਕਾਲ ਦੌਰਾਨ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਅਕਾਲੀ ਆਗੂਆਂ ਨੇ ਸਿੱਖ ਸੰਗਤ ਨੂੰ ਇਨਸਾਫ਼ ਤਾਂ ਕੀ ਦੇਣਾ ਸੀ ਬਲਕਿ ਉਲਟਾ ਉਨ੍ਹਾਂ ਨੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ। ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ  ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ  ਪੱਟੀ ਵਿਖੇ ਇਕੱਠ ਨੂੰ ਵੀ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੇ ਲੋਕ ਕਦੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਪੰਜਾਬ ‘ਤੇ ਰਾਜ ਕਰਨਗੇ, ਅੱਜ ਉਹ ਆਪਣੀਆਂ ਮੀਟਿੰਗਾਂ ਲਈ 25 ਲੋਕਾਂ ਨੂੰ ਵੀ ਇਕੱਠਾ ਨਹੀਂ ਕਰ ਪਾ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਖੁਦ ‘ਬੇਅਦਬੀ’ ਦੀਆਂ ਘਟਨਾਵਾਂ ਵਿੱਚ ਸ਼ਾਮਲ ਰਹੇ ਹਨ, ਜਿਸ ਕਾਰਨ ਉਹ ਕਦੇ ਵੀ ਅਜਿਹਾ ਕਾਨੂੰਨ ਨਹੀਂ ਲਿਆਏ। ਲੋਕ, ਖਾਸ ਕਰਕੇ ਮਾਝਾ ਖੇਤਰ ਦੇ ਲੋਕ, ਉਨ੍ਹਾਂ ਨੂੰ ਬਾਬਾ ਨਾਨਕ ਦੇ ਪੈਰੋਕਾਰ ਸਮਝ ਕੇ ਵੋਟ ਦਿੰਦੇ ਰਹੇ, ਪਰ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ‘ਬੇਅਦਬੀ’ ਨਾਲ ‘ਬਾਣੀ’ ਦਾ ਘੋਰ ਅਪਮਾਨ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀਆਂ ਦੀ ਸਰਕਾਰ ਵੇਲੇ ਅਜਿਹੇ ਹਾਲਾਤ ਸਨ ਕਿ ਇਸ ਸਬੰਧੀ ਨਾ ਤਾਂ ਕੋਈ ਢੁਕਵੀਂ ਕਾਰਵਾਈ ਕੀਤੀ ਗਈ ਅਤੇ ਨਾ ਹੀ ਕਿਸੇ ਦੋਸ਼ੀ ਦੀ ਪਛਾਣ ਕੀਤੀ ਗਈ ਅਤੇ ਪੁਲਿਸ ਸਿਰਫ਼ ਇਹ ਬਿਆਨ ਦਿੰਦੀ ਰਹੀ ਕਿ ਦੋਸ਼ੀ ਕੋਈ ਅਣਜਾਣ ਵਿਅਕਤੀ ਹਨ। ਇਸ ਕਾਨੂੰਨ ਨੂੰ ਲੈ ਕੇ ਵਿਰੋਧੀ ਧਿਰ ਦੇ ਸਟੈਂਡ ‘ਤੇ ਟਿੱਪਣੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਕਦੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਰਾਜ ਕਰਨਗੇ, ਅੱਜ ਉਨ੍ਹਾਂ ਦੇ ਨਾਲ 25 ਲੋਕ ਵੀ ਨਹੀਂ ਹਨ। ਪੂਰੀ ਦੁਨੀਆ ਇਨ੍ਹਾਂ ਕਾਨੂੰਨਾਂ ਤੋਂ ਖੁਸ਼ ਹੈ, ਪਰ ਸ਼੍ਰੋਮਣੀ ਕਮੇਟੀ ਨੂੰ ਕੰਟਰੋਲ ਕਰਨ ਵਾਲਾ ਇਕਲੌਤਾ ਪਰਿਵਾਰ ਨਾਖੁਸ਼ ਹੈ ਅਤੇ ਕਹਿ ਰਿਹਾ ਹੈ ਕਿ ਪੰਥ ਇਸ ਕਾਨੂੰਨ ਨੂੰ ਮਨਜ਼ੂਰ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਤਾਂ ਸਗੋਂ ਇਸ ਕਾਨੂੰਨ ਦੇ ਲਾਗੂਕਰਨ ਦਾ ਸਵਾਗਤ ਕਰਨਾ ਅਤੇ ਇਸ ਕਦਮ ਦਾ ਸਮਰਥਨ ਕਰਨਾ ਚਾਹੀਦਾ ਹੈ ਤਾਂ ਜੋ ਕੋਈ ਵੀ ਦੁਬਾਰਾ ਅਜਿਹੇ ਘਿਨਾਉਣੇ ਅਪਰਾਧ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਅੱਗੇ ਕਿਹਾ ਕਿ ਇਹ ਗੁਰੂ ਸਾਹਿਬ ਦੇ ਆਸ਼ੀਰਵਾਦ ਅਤੇ ਉਨ੍ਹਾਂ ਵੱਲੋਂ ਬਖ਼ਸੀ ਸਮਰੱਥਾ ਅਤੇ ਸੋਝੀ ਦਾ ਹੀ ਨਤੀਜਾ ਹੈ ਕਿ ਅਸੀਂ ਇਹ ਕਾਨੂੰਨ ਲਾਗੂਕਰਨ ਦੇ ਯੋਗ ਹੋਏ, ਜਿਸਦੀ ਲੋਕ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੈਂ ਇੱਥੇ ਸਰਵ ਸ਼ਕਤੀਮਾਨ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਇਆ ਹਾਂ, ਜਿਨ੍ਹਾਂ ਨੇ ਸਾਡੀ ਸਰਕਾਰ ਨੂੰ ‘ਬੇਅਦਬੀ’ ਵਿਰੁੱਧ ਕਾਨੂੰਨ ਬਣਾਉਣ ਦੀ ਇਹ ਵੱਡੀ ਜ਼ਿੰਮੇਵਾਰੀ ਸੌਂਪੀ। ਉਨ੍ਹਾਂ ਕਿਹਾ ਕਿ ਲੋਕਾਂ ਦੁਆਰਾ ਵਰਸਾਇਆ ਗਿਆ ਅਥਾਹ ਪਿਆਰ ਇਸ ਕਾਨੂੰਨ ਲਈ ਉਨ੍ਹਾਂ ਵੱਲੋਂ ਲਗਾਤਾਰ ਕੀਤੀ ਅਰਦਾਸ ਅਤੇ ਉਨ੍ਹਾਂ ਦੇ ਕਾਨੂੰਨ ਪ੍ਰਤੀ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਭਰ ਦੇ ਕਈ ਪ੍ਰਮੁੱਖ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਰਾਜ ਸਰਕਾਰ ਨੇ ਇੱਕ ਬੇਹੱਦ ਮਜ਼ਬੂਤ ਤੇ ਪ੍ਰਭਾਵਸ਼ਾਲੀ ਕਾਨੂੰਨ ਤਿਆਰ ਕੀਤਾ ਹੈ, ਜਿਸ ਨਾਲ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕਰਨ ਦੀ ਹਿੰਮਤ ਵੀ ਨਹੀਂ ਕਰੇਗਾ। ਜੇਕਰ ਭਵਿੱਖ ਵਿੱਚ ਕੋਈ ਅਜਿਹਾ ਅਪਰਾਧ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਹ ਆਪਣੀ ਪੂਰੀ ਜ਼ਿੰਦਗੀ ਮਰਨ ਤੱਕ ਜੇਲ੍ਹ ਵਿੱਚ ਬਿਤਾਏਗਾ। ਉਨ੍ਹਾਂ ਕਿਹਾ ਕਿ ਇਹ ਕੋਈ ਮੇਰੀ ਪ੍ਰਾਪਤੀ ਨਹੀਂ, ਇਹ ਗੁਰੂ ਸਾਹਿਬ ਦਾ ਆਸ਼ੀਰਵਾਦ ਹੈ, ਜਿਨ੍ਹਾਂ ਨੇ ਇਹ ਸਭ ਸੰਭਵ ਬਣਾਇਆ ਅਤੇ ਮੈਨੂੰ ਸੇਵਾ ਕਰਨ ਦਾ ਮੌਕਾ ਦਿੱਤਾ। ਸਰਹੱਦੀ ਖੇਤਰਾਂ ਵਿੱਚ ਵਿਕਾਸ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪਿਛਲੀਆਂ ਸਰਕਾਰਾਂ ਵੀ ਅਜਿਹਾ ਕਾਨੂੰਨ ਬਣਾ ਸਕਦੀਆਂ ਸਨ, ਪਰ ਉਨ੍ਹਾਂ ਵਿੱਚ ਇੱਛਾ ਸ਼ਕਤੀ ਦੀ ਘਾਟ ਸੀ। ਉਨ੍ਹਾਂ ਨਾਲ ਹੀ ਕਿਹਾ ਕਿ ਰਾਜ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਮਾਝਾ ਖੇਤਰ ਵਿੱਚ ਵਿਕਾਸ ਦੀ ਕੋਈ ਕਮੀ ਨਾ ਰਹੇ। ਉਨ੍ਹਾਂ ਅੱਗੇ ਕਿਹਾ ਕਿ ਨਵੇਂ ਸਕੂਲ ਅਤੇ ਹਸਪਤਾਲ ਬਣਾਏ ਜਾਣਗੇ, ਜਿੱਥੇ ਢੁਕਵਾਂ ਸਟਾਫ਼ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਅਧਿਆਪਕ ਅਤੇ ਡਾਕਟਰ ਸਰਹੱਦੀ ਖੇਤਰਾਂ ਵਿੱਚ ਡਿਊਟੀ ਤੋਂ ਕਤਰਾਉਂਦੇ ਸਨ ਅਤੇ ਤੁਰੰਤ ਆਪਣੇ ਤਬਾਦਲੇ ਦੀ ਮੰਗ ਕਰਦੇ ਸਨ, ਪਰ ਹੁਣ ਅਜਿਹਾ ਨਹੀਂ ਹੈ। ਸਰਕਾਰੀ ਸੇਵਾਵਾਂ ਵਿੱਚ ਸੁਧਾਰਾਂ ਬਾਰੇ ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇੱਕ ਕਾਨੂੰਨ ਲਿਆਂਦਾ ਹੈ ਜਿਸ ਵਿੱਚ ਸਰਕਾਰੀ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਨੌਕਰੀਆਂ ਦੀ ਕਨਫਰਮੇਸ਼ਨ ਹੋਣ ਤੋਂ ਪਹਿਲਾਂ ਘੱਟੋ-ਘੱਟ ਦੋ ਸਾਲ ਸਰਹੱਦੀ ਖੇਤਰਾਂ ਵਿੱਚ ਡਿਊਟੀ ਨਿਭਾਉਣੀ ਹੋਵੇਗੀ ਅਤੇ ਇਹੀ ਸ਼ਰਤ ਡਾਕਟਰਾਂ ‘ਤੇ ਵੀ ਲਾਗੂ ਹੁੰਦੀ ਹੈ। ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਰੰਗਲਾ ਪੰਜਾਬ ਬਣਾਉਣ ਲਈ ਸਖ਼ਤ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ 2022 ਵਿੱਚ ਲੋਕਾਂ ਦੁਆਰਾ ਮੈਨੂੰ  ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਰਿਹਾ ਹਾਂ, ਅਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਜਿੱਥੇ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ, ਬੱਚਿਆਂ ਲਈ ਸ਼ਾਨਦਾਰ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ, 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਸ਼ਹਿਰ ਸਾਫ਼-ਸੁਥਰੇ ਹੋ ਰਹੇ ਹਨ, ਸੀਵਰੇਜ ਸਿਸਟਮ ਅਪਗ੍ਰੇਡ ਕੀਤਾ ਜਾ ਰਿਹਾ ਹੈ, ਹਸਪਤਾਲਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ ਅਤੇ ਹਰ ਪਰਿਵਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਇਲਾਜ ਪ੍ਰਾਪਤ ਕਰ ਸਕਦਾ ਹੈ। ਕਿਸਾਨਾਂ ਲਈ ਸਮਰਥਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਮੁਫ਼ਤ ਬਿਜਲੀ ਮਿਲ ਰਹੀ ਹੈ। ਸੂਬਾ ਸਰਕਾਰ ਨੇ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਹਨ ਅਤੇ ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦਾ ਪਾਣੀ ਹਰ ਖੇਤ ਅਤੇ ਟੇਲਾਂ ਤੱਕ ਪਹੁੰਚੇ।  

Punjab

*ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਅੰਮ੍ਰਿਤਸਰ, 7 ਮਈ 2026*   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲਾਗੂ ਕਰਨ ਦੀ ਸੋਝੀ ਅਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਕਾਨੂੰਨ ਨੂੰ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਲਈ ਇਤਿਹਾਸਕ ਕਦਮ ਦੱਸਿਆ।   ਅੱਜ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਸੇਵਾ ਸੌਂਪਣ ਲਈ ਉਨ੍ਹਾਂ ਦਾ ਦਿਲ ਪਰਮਾਤਮਾ ਪ੍ਰਤੀ ਸ਼ੁਕਰਾਨੇ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭਾਗਾਂ ਵਾਲੀ ਹੈ ਕਿ ਸਾਨੂੰ ਇਹ ਇਤਿਹਾਸਕ ਕਾਨੂੰਨ ਪਾਸ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਜੋ ਭਵਿੱਖ ਵਿੱਚ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਹਿਮ ਸਿੱਧ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਸਮਾਨ ਹਨ, ਜਿਨ੍ਹਾਂ ਦੀ ਮਾਣ-ਮਰਿਆਦਾ ਦੀ ਕਾਇਮ ਰੱਖਣਾ ਸਾਡਾ ਸਮੂਹਿਕ ਫਰਜ਼ ਹੈ। ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਮਿਸਾਲੀ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਫ਼ਿਰਕੂ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਭੰਗ ਕਰਨ ਦੇ ਉਦੇਸ਼ ਨਾਲ ਰਚੀ ਗਈ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ। ਮੁੱਖ ਮੰਤਰੀ ਨੇ ਪੁਸ਼ਟੀ ਕੀਤੀ ਕਿ ਇਹ ਕਾਨੂੰਨ ਇੰਨੀ ਸਮਝਦਾਰੀ ਤੇ ਸਖ਼ਤੀ ਨਾਲ ਬਣਾਇਆ ਗਿਆ ਹੈ ਕਿ ਦੋਸ਼ੀ ਠਹਿਰਾਏ ਗਏ ਵਿਅਕਤੀ ਨੂੰ ਮਰਨ ਤੱਕ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਮੰਨੇ-ਪ੍ਰਮੰਨੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਸ ਕਾਨੂੰਨ ਦਾ ਖਰੜਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਅਜਿਹੀਆਂ ਘਟਨਾਵਾਂ ਵਿਰੁੱਧ ਮਜ਼ਬੂਤ ਵਿਵਸਥਾ ਵਜੋਂ ਕੰਮ ਕਰੇਗਾ ਅਤੇ ਕੋਈ ਵੀ ਭਵਿੱਖ ਵਿੱਚ ਅਜਿਹਾ ਅਪਰਾਧ ਕਰਨ ਦੀ ਹਿੰਮਤ ਵੀ ਨਹੀਂ ਕਰੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੁਨੀਆ ਭਰ ਦੇ ਲੋਕਾਂ ਅਤੇ ਸਿੱਖ ਸੰਗਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਗਏ ਇਸ ਕਾਨੂੰਨ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿੱਥੇ ਸਮੁੱਚੀ ਸਿੱਖ ਸੰਗਤ ਨੇ ਇਸ ਕਾਨੂੰਨ ਦਾ ਸਵਾਗਤ ਕੀਤਾ ਹੈ, ਸ਼੍ਰੋਮਣੀ ਕਮੇਟੀ ਦੇ ਆਕਾਵਾਂ ਨੇ ਇਸ ਦਾ ਵਿਰੋਧ ਕੀਤਾ ਹੈ ਕਿਉਂਕਿ ਬੇਅਦਬੀ ਨਾਲ ਸਬੰਧਤ ਘਟਨਾਵਾਂ ਨਾਲ ਖੁਦ ਉਹ ਜੁੜੇ ਹੋਏ ਹਨ।   ਚਾਰ ਰੋਜ਼ਾ “ਸ਼ੁਕਰਾਨਾ ਯਾਤਰਾ” ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਤਿਹਾਸਕ ਕਾਨੂੰਨ ਪਾਸ ਕਰਨ ਦੀ ਸਮਰੱਥਾ ਅਤੇ ਸੋਝੀ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨ ਲਈ ਯਾਤਰਾ ‘ਤੇ ਨਿਕਲੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਇਹ ਯਾਤਰਾ 9 ਮਈ ਤੱਕ ਜਾਰੀ ਰਹੇਗੀ ਅਤੇ ਯਾਤਰਾ ਦੌਰਾਨ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਦਰਸ਼ਨ-ਦੀਦਾਰ ਕਰਨਗੇ।   ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਇੱਕੋ ਇੱਕ ਉਦੇਸ਼ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਹੈ, ਜਿਨ੍ਹਾਂ ਨੇ ਸਾਨੂੰ ਮਨੁੱਖਤਾ ਅਤੇ ਪੰਜਾਬ ਦੀ ਸੇਵਾ ਲਈ ਇਹ ਵੱਡੀ ਤੇ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੇਜ਼ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦਾ ਦਿਲੋਂ ਧੰਨਵਾਦ ਕੀਤਾ।   ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਦੀ ਸੰਗਤ ਯਾਤਰਾ ਦਾ ਨਿੱਘਾ ਸਵਾਗਤ ਕਰ ਰਹੀ ਹੈ ਕਿਉਂਕਿ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਅਤੇ ਸਤਿਕਾਰ ਲਈ ਸਖ਼ਤ ਤੇ ਪ੍ਰਭਾਵਸ਼ਾਲੀ ਕਾਨੂੰਨ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਕੈਬਨਿਟ ਅਤੇ ਪੰਜਾਬ ਵਿਧਾਨ ਸਭਾ ਦੋਵਾਂ ਨੇ ਸਰਬਸੰਮਤੀ ਨਾਲ ਇਸ ਕਾਨੂੰਨ ਨੂੰ ਪ੍ਰਵਾਨਗੀ ਦਿੱਤੀ ਹੈ।

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਅੰਮ੍ਰਿਤਸਰ, 7 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲਾਗੂ ਕਰਨ ਦੀ ਸੋਝੀ ਅਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਕਾਨੂੰਨ ਨੂੰ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਲਈ ਇਤਿਹਾਸਕ ਕਦਮ ਦੱਸਿਆ।ਅੱਜ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਸੇਵਾ ਸੌਂਪਣ ਲਈ ਉਨ੍ਹਾਂ ਦਾ ਦਿਲ ਪਰਮਾਤਮਾ ਪ੍ਰਤੀ ਸ਼ੁਕਰਾਨੇ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭਾਗਾਂ ਵਾਲੀ ਹੈ ਕਿ ਸਾਨੂੰ ਇਹ ਇਤਿਹਾਸਕ ਕਾਨੂੰਨ ਪਾਸ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਜੋ ਭਵਿੱਖ ਵਿੱਚ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਹਿਮ ਸਿੱਧ ਹੋਵੇਗਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਸਮਾਨ ਹਨ, ਜਿਨ੍ਹਾਂ ਦੀ ਮਾਣ-ਮਰਿਆਦਾ ਦੀ ਕਾਇਮ ਰੱਖਣਾ ਸਾਡਾ ਸਮੂਹਿਕ ਫਰਜ਼ ਹੈ। ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਮਿਸਾਲੀ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ।ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਫ਼ਿਰਕੂ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਭੰਗ ਕਰਨ ਦੇ ਉਦੇਸ਼ ਨਾਲ ਰਚੀ ਗਈ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ। ਮੁੱਖ ਮੰਤਰੀ ਨੇ ਪੁਸ਼ਟੀ ਕੀਤੀ ਕਿ ਇਹ ਕਾਨੂੰਨ ਇੰਨੀ ਸਮਝਦਾਰੀ ਤੇ ਸਖ਼ਤੀ ਨਾਲ ਬਣਾਇਆ ਗਿਆ ਹੈ ਕਿ ਦੋਸ਼ੀ ਠਹਿਰਾਏ ਗਏ ਵਿਅਕਤੀ ਨੂੰ ਮਰਨ ਤੱਕ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਮੰਨੇ-ਪ੍ਰਮੰਨੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਸ ਕਾਨੂੰਨ ਦਾ ਖਰੜਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਅਜਿਹੀਆਂ ਘਟਨਾਵਾਂ ਵਿਰੁੱਧ ਮਜ਼ਬੂਤ ਵਿਵਸਥਾ ਵਜੋਂ ਕੰਮ ਕਰੇਗਾ ਅਤੇ ਕੋਈ ਵੀ ਭਵਿੱਖ ਵਿੱਚ ਅਜਿਹਾ ਅਪਰਾਧ ਕਰਨ ਦੀ ਹਿੰਮਤ ਵੀ ਨਹੀਂ ਕਰੇਗਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੁਨੀਆ ਭਰ ਦੇ ਲੋਕਾਂ ਅਤੇ ਸਿੱਖ ਸੰਗਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਗਏ ਇਸ ਕਾਨੂੰਨ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿੱਥੇ ਸਮੁੱਚੀ ਸਿੱਖ ਸੰਗਤ ਨੇ ਇਸ ਕਾਨੂੰਨ ਦਾ ਸਵਾਗਤ ਕੀਤਾ ਹੈ, ਸ਼੍ਰੋਮਣੀ ਕਮੇਟੀ ਦੇ ਆਕਾਵਾਂ ਨੇ ਇਸ ਦਾ ਵਿਰੋਧ ਕੀਤਾ ਹੈ ਕਿਉਂਕਿ ਬੇਅਦਬੀ ਨਾਲ ਸਬੰਧਤ ਘਟਨਾਵਾਂ ਨਾਲ ਖੁਦ ਉਹ ਜੁੜੇ ਹੋਏ ਹਨ।ਚਾਰ ਰੋਜ਼ਾ “ਸ਼ੁਕਰਾਨਾ ਯਾਤਰਾ” ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਤਿਹਾਸਕ ਕਾਨੂੰਨ ਪਾਸ ਕਰਨ ਦੀ ਸਮਰੱਥਾ ਅਤੇ ਸੋਝੀ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨ ਲਈ ਯਾਤਰਾ ‘ਤੇ ਨਿਕਲੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਇਹ ਯਾਤਰਾ 9 ਮਈ ਤੱਕ ਜਾਰੀ ਰਹੇਗੀ ਅਤੇ ਯਾਤਰਾ ਦੌਰਾਨ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਦਰਸ਼ਨ-ਦੀਦਾਰ ਕਰਨਗੇ।ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਇੱਕੋ ਇੱਕ ਉਦੇਸ਼ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਹੈ, ਜਿਨ੍ਹਾਂ ਨੇ ਸਾਨੂੰ ਮਨੁੱਖਤਾ ਅਤੇ ਪੰਜਾਬ ਦੀ ਸੇਵਾ ਲਈ ਇਹ ਵੱਡੀ ਤੇ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੇਜ਼ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦਾ ਦਿਲੋਂ ਧੰਨਵਾਦ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਦੀ ਸੰਗਤ ਯਾਤਰਾ ਦਾ ਨਿੱਘਾ ਸਵਾਗਤ ਕਰ ਰਹੀ ਹੈ ਕਿਉਂਕਿ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਅਤੇ ਸਤਿਕਾਰ ਲਈ ਸਖ਼ਤ ਤੇ ਪ੍ਰਭਾਵਸ਼ਾਲੀ ਕਾਨੂੰਨ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਕੈਬਨਿਟ ਅਤੇ ਪੰਜਾਬ ਵਿਧਾਨ ਸਭਾ ਦੋਵਾਂ ਨੇ ਸਰਬਸੰਮਤੀ ਨਾਲ ਇਸ ਕਾਨੂੰਨ ਨੂੰ ਪ੍ਰਵਾਨਗੀ ਦਿੱਤੀ ਹੈ। 

Punjab

"ਮੋਹਾਲੀ 'ਚ ਨੋਟਾਂ ਦਾ ਮੀਂਹ! ED ਦੀ ਰੇਡ ਦੌਰਾਨ 9ਵੀਂ ਮੰਜ਼ਿਲ ਤੋਂ ਸੁੱਟੇ ਕੈਸ਼ ਨਾਲ ਭਰੇ ਬੈਗ; CM ਦੇ OSD ਨਾਲ ਤਾਰ ਜੁੜਨ ਦੇ ਦਾਅਵੇ"

ਮੋਹਾਲੀ ‘ਚ ED ਦੀ ਰੇਡ: 9ਵੀਂ ਮੰਜ਼ਿਲ ਤੋਂ ਸੁੱਟੇ ਨੋਟਾਂ ਦੇ ਬੈਗ ਮੋਹਾਲੀ ਦੇ ਸੈਕਟਰ-82 ਸਥਿਤ ਇੱਕ ਨਾਮੀ ਆਈ.ਟੀ. ਕਾਰੋਬਾਰੀ ਦੇ ਟਿਕਾਣੇ ‘ਤੇ ਜਦੋਂ ED ਨੇ ਛਾਪੇਮਾਰੀ ਕੀਤੀ, ਤਾਂ ਉੱਥੇ ਇੱਕ ਫਿਲਮੀ ਦ੍ਰਿਸ਼ ਦੇਖਣ ਨੂੰ ਮਿਲਿਆ। ਜਾਂਚ ਤੋਂ ਬਚਣ ਲਈ ਕਾਰੋਬਾਰੀ ਦੇ ਪਰਿਵਾਰ ਵੱਲੋਂ 9ਵੀਂ ਮੰਜ਼ਿਲ ਤੋਂ ਨੋਟਾਂ ਨਾਲ ਭਰੇ ਬੈਗ ਹੇਠਾਂ ਸੁੱਟ ਦਿੱਤੇ ਗਏ। ਹਾਲਾਂਕਿ, ਹੇਠਾਂ ਤਾਇਨਾਤ ED ਦੇ ਅਧਿਕਾਰੀਆਂ ਨੇ ਤੁਰੰਤ ਇਨ੍ਹਾਂ ਬੈਗਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।    ਕੀ ਹੈ ਪੂਰਾ ਮਾਮਲਾ? ਡਰਾਮੇਬਾਜ਼ੀ: ਰੇਡ ਦੌਰਾਨ ਕਾਰੋਬਾਰੀ ਦੇ ਘਰ ਦੇ ਮੈਂਬਰਾਂ ਨੇ ਕਥਿਤ ਤੌਰ ‘ਤੇ ਸਬੂਤ ਮਿਟਾਉਣ ਅਤੇ ਨਕਦੀ ਛੁਪਾਉਣ ਦੀ ਕੋਸ਼ਿਸ਼ ਕੀਤੀ। ਨਕਦੀ ਦੀ ਬਰਾਮਦਗੀ: ਸੁੱਟੇ ਗਏ ਬੈਗਾਂ ਵਿੱਚੋਂ ਲੱਖਾਂ ਰੁਪਏ ਦੀ ਨਕਦੀ ਬਰਾਮਦ ਹੋਣ ਦੀ ਖ਼ਬਰ ਹੈ। ਕਾਰੋਬਾਰੀ ਦੀ ਪਛਾਣ: ਇਹ ਕਾਰਵਾਈ ਇੱਕ ਪ੍ਰਮੁੱਖ IT ਅਤੇ ਰੀਅਲ ਅਸਟੇਟ ਕਾਰੋਬਾਰੀ ਵਿਰੁੱਧ ਕੀਤੀ ਗਈ ਹੈ, ਜਿਸ ਦੇ ਕਈ ਪ੍ਰੋਜੈਕਟ ਚੱਲ ਰਹੇ ਹਨ। ਸਿਆਸੀ ਹੰਗਾਮਾ: CM ਦੇ OSD ‘ਤੇ ਨਿਸ਼ਾਨਾ ਇਸ ਮਾਮਲੇ ਨੇ ਉਦੋਂ ਸਿਆਸੀ ਰੂਪ ਲੈ ਲਿਆ ਜਦੋਂ ਵਿਰੋਧੀ ਧਿਰਾਂ ਨੇ ਦਾਅਵਾ ਕੀਤਾ ਕਿ ਉਕਤ ਕਾਰੋਬਾਰੀ ਦੇ ਸਬੰਧ ਪੰਜਾਬ ਦੇ ਮੁੱਖ ਮੰਤਰੀ (CM) ਦੇ ਓ.ਐਸ.ਡੀ. (OSD) ਨਾਲ ਹਨ। ਵਿਰੋਧੀ ਧਿਰ ਦੇ ਦਾਅਵੇ: ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਨੇ ਦੋਸ਼ ਲਾਇਆ ਹੈ ਕਿ ਇਹ ਕਾਰੋਬਾਰੀ ਸੱਤਾਧਾਰੀ ਧਿਰ ਦਾ ਕਰੀਬੀ ਹੈ ਅਤੇ ਇਸ ਦੇ ਪਿੱਛੇ ਵੱਡੇ ਸਿਆਸੀ ਹਿੱਤ ਹੋ ਸਕਦੇ ਹਨ। ਸਰਕਾਰ ਦਾ ਪੱਖ: ਹਾਲਾਂਕਿ ਸਰਕਾਰ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਜਾ ਰਿਹਾ ਹੈ, ਪਰ ਵਿਰੋਧੀ ਧਿਰ ਲਗਾਤਾਰ ਮੁੱਖ ਮੰਤਰੀ ਦਫ਼ਤਰ ਤੋਂ ਸਪੱਸ਼ਟੀਕਰਨ ਦੀ ਮੰਗ ਕਰ ਰਹੀ ਹੈ।   ED ਵੱਲੋਂ ਦਸਤਾਵੇਜ਼ਾਂ ਅਤੇ ਬਰਾਮਦ ਕੀਤੀ ਨਕਦੀ ਦੀ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ, ਜੋ ਪੰਜਾਬ ਦੀ ਸਿਆਸਤ ਨੂੰ ਹੋਰ ਗਰਮਾ ਸਕਦੇ ਹਨ।

Punjab

"48 ਘੰਟਿਆਂ 'ਚ ਖਤਮ ਹੋਵੇਗੀ ਜੰਗ? ਇਰਾਨ-ਅਮਰੀਕਾ ਵਿਚਾਲੇ 14 ਸ਼ਰਤਾਂ ਦਾ ਗੁਪਤ ਸਮਝੌਤਾ ਤਿਆਰ!"

ਇਰਾਨ ਜੰਗ ਦੇ ਖਾਤਮੇ ਲਈ 14 ਸ਼ਰਤਾਂ ਦਾ ਇਤਿਹਾਸਕ ਸਮਝੌਤਾ: ਇੱਕ ਵਿਸ਼ਲੇਸ਼ਣ ਮੱਧ ਪੂਰਬ ਵਿੱਚ ਵਧਦੇ ਤਣਾਅ ਦੇ ਵਿਚਕਾਰ, ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਰਾਨ ਅਤੇ ਪੱਛਮੀ ਦੇਸ਼ਾਂ (ਖਾਸ ਕਰਕੇ ਅਮਰੀਕਾ) ਦੇ ਵਿਚਕਾਰ ਇੱਕ 14 ਨੁਕਾਤੀ ਸਮਝੌਤਾ ਤਿਆਰ ਕੀਤਾ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਜੇਕਰ ਦੋਵੇਂ ਧਿਰਾਂ ਇਨ੍ਹਾਂ ਸ਼ਰਤਾਂ ‘ਤੇ ਸਹਿਮਤ ਹੋ ਜਾਂਦੀਆਂ ਹਨ, ਤਾਂ ਖੇਤਰ ਵਿੱਚ ਜੰਗ ਵਰਗੀ ਸਥਿਤੀ ਅਗਲੇ 48 ਘੰਟਿਆਂ ਵਿੱਚ ਖਤਮ ਹੋ ਸਕਦੀ ਹੈ।   ਸਮਝੌਤੇ ਦੇ ਮੁੱਖ ਪਹਿਲੂ ਇਸ ਪ੍ਰਸਤਾਵਿਤ ਸਮਝੌਤੇ ਵਿੱਚ ਦੋਵਾਂ ਪਾਸਿਆਂ ਤੋਂ ਵੱਡੀਆਂ ਰਿਆਇਤਾਂ ਦੀ ਗੱਲ ਕੀਤੀ ਗਈ ਹੈ। ਇਸਦੇ ਮੁੱਖ ਨੁਕਤੇ ਹੇਠ ਲਿਖੇ ਅਨੁਸਾਰ ਹਨ: ਅਮਰੀਕਾ ਦੁਆਰਾ ਜਾਇਦਾਦ ਦੀ ਵਾਪਸੀ: ਅਮਰੀਕਾ ਇਰਾਨ ਦੀਆਂ ਜ਼ਬਤ ਕੀਤੀਆਂ ਗਈਆਂ ਅਰਬਾਂ ਡਾਲਰਾਂ ਦੀਆਂ ਜਾਇਦਾਦਾਂ ਅਤੇ ਫੰਡਾਂ ਨੂੰ ਮੁਕਤ ਕਰਨ ਲਈ ਸਹਿਮਤ ਹੋ ਸਕਦਾ ਹੈ। ਇਹ ਇਰਾਨ ਦੀ ਆਰਥਿਕਤਾ ਲਈ ਇੱਕ ਵੱਡੀ ਰਾਹਤ ਹੋਵੇਗੀ। ਪਰਮਾਣੂ ਪ੍ਰੋਗਰਾਮ ‘ਤੇ ਰੋਕ: ਇਰਾਨ ਨੂੰ ਆਪਣੇ ਯੂਰੇਨੀਅਮ ਸੰਵਰਧਨ (Enrichment) ਪ੍ਰੋਗਰਾਮ ਨੂੰ ਸੀਮਤ ਕਰਨਾ ਹੋਵੇਗਾ ਅਤੇ ਅੰਤਰਰਾਸ਼ਟਰੀ ਨਿਰੀਖਕਾਂ (IAEA) ਨੂੰ ਆਪਣੀਆਂ ਸਾਈਟਾਂ ਦੀ ਜਾਂਚ ਕਰਨ ਦੀ ਇਜਾਜ਼ਤ ਦੇਣੀ ਪਵੇਗੀ। ਹੋਰਮੁਜ਼ ਦੀ ਜਲਡਮਰੂ (Strait of Hormuz) ਨੂੰ ਖੋਲ੍ਹਣਾ: ਇਰਾਨ ਵਿਸ਼ਵ ਤੇਲ ਸਪਲਾਈ ਲਈ ਸਭ ਤੋਂ ਮਹੱਤਵਪੂਰਨ ਰਸਤੇ, ਹੋਰਮੁਜ਼ ਦੀ ਜਲਡਮਰੂ ਨੂੰ ਪੂਰੀ ਤਰ੍ਹਾਂ ਖੁੱਲ੍ਹਾ ਰੱਖਣ ਅਤੇ ਸਮੁੰਦਰੀ ਜਹਾਜ਼ਾਂ ਦੀ ਆਵਾਜਾਈ ਵਿੱਚ ਕੋਈ ਰੁਕਾਵਟ ਨਾ ਪਾਉਣ ਦਾ ਭਰੋਸਾ ਦੇਵੇਗਾ। ਖੇਤਰੀ ਸਥਿਰਤਾ: ਇਰਾਨ ਨੂੰ ਵੱਖ-ਵੱਖ ਦੇਸ਼ਾਂ ਵਿੱਚ ਆਪਣੇ ਸਮਰਥਿਤ ਹਥਿਆਰਬੰਦ ਸਮੂਹਾਂ ਦੀਆਂ ਗਤੀਵਿਧੀਆਂ ਨੂੰ ਘੱਟ ਕਰਨ ਲਈ ਕਿਹਾ ਗਿਆ ਹੈ। ਸ਼ਾਂਤੀ ਦੀ ਲੋੜ ਕਿਉਂ? ਵਿਸ਼ਵ ਪੱਧਰ ‘ਤੇ ਤੇਲ ਦੀਆਂ ਕੀਮਤਾਂ ਵਿੱਚ ਉਛਾਲ ਅਤੇ ਸੰਭਾਵਿਤ ਵਿਸ਼ਵ ਯੁੱਧ ਦੇ ਖਤਰੇ ਨੇ ਵੱਡੀਆਂ ਤਾਕਤਾਂ ਨੂੰ ਮੇਜ਼ ‘ਤੇ ਆਉਣ ਲਈ ਮਜ਼ਬੂਰ ਕੀਤਾ ਹੈ। ਇਰਾਨ ‘ਤੇ ਲੱਗੀਆਂ ਆਰਥਿਕ ਪਾਬੰਦੀਆਂ ਕਾਰਨ ਉੱਥੋਂ ਦੇ ਹਾਲਾਤ ਵੀ ਨਾਜ਼ੁਕ ਹਨ, ਜਦਕਿ ਅਮਰੀਕਾ ਚੋਣਾਂ ਜਾਂ ਅੰਦਰੂਨੀ ਸਿਆਸਤ ਦੇ ਕਾਰਨ ਇੱਕ ਹੋਰ ਲੰਬੀ ਜੰਗ ਵਿੱਚ ਫਸਣਾ ਨਹੀਂ ਚਾਹੁੰਦਾ।   ਚੁਣੌਤੀਆਂ ਅਤੇ ਅਨਿਸ਼ਚਿਤਤਾ ਹਾਲਾਂਕਿ 48 ਘੰਟਿਆਂ ਵਿੱਚ ਜੰਗ ਖਤਮ ਹੋਣ ਦੀ ਗੱਲ ਕਹੀ ਜਾ ਰਹੀ ਹੈ, ਪਰ ਅਸਲੀਅਤ ਵਿੱਚ ਇਹ ਇੰਨਾ ਸੌਖਾ ਨਹੀਂ ਹੈ। ਇਜ਼ਰਾਈਲ ਦੀ ਸੁਰੱਖਿਆ, ਇਰਾਨ ਦੇ ਅੰਦਰੂਨੀ ਕੱਟੜਪੰਥੀ ਧੜੇ ਅਤੇ ਅਮਰੀਕੀ ਕਾਂਗਰਸ ਦੀ ਮਨਜ਼ੂਰੀ ਵਰਗੇ ਕਈ ਅਜਿਹੇ ਮੁੱਦੇ ਹਨ ਜੋ ਇਸ ਸਮਝੌਤੇ ਦੇ ਰਾਹ ਵਿੱਚ ਰੋੜਾ ਬਣ ਸਕਦੇ ਹਨ।   ਜੇਕਰ ਇਹ 14 ਸ਼ਰਤਾਂ ਦਾ ਫਾਰਮੂਲਾ ਸਹੀ ਸਾਬਤ ਹੁੰਦਾ ਹੈ, ਤਾਂ ਇਹ ਸਦੀ ਦਾ ਸਭ ਤੋਂ ਵੱਡਾ ਡਿਪਲੋਮੈਟਿਕ ਉਪਰਾਲਾ ਹੋਵੇਗਾ। ਇਸ ਨਾਲ ਨਾ ਸਿਰਫ ਮੱਧ ਪੂਰਬ ਵਿੱਚ ਸ਼ਾਂਤੀ ਆਵੇਗੀ, ਬਲਕਿ ਵਿਸ਼ਵ ਆਰਥਿਕਤਾ ਨੂੰ ਵੀ ਵੱਡਾ ਹੁਲਾਰਾ ਮਿਲੇਗਾ।

Punjab

ਪੰਜਾਬ ਨੂੰ 33 ਦੌੜਾਂ ਨਾਲ ਹਰਾ ਕੇ ਅੰਕ ਸੂਚੀ ਦੇ ਸਿਖਰ 'ਤੇ ਪਹੁੰਚੀ ਹੈਦਰਾਬਾਦ

IPL 2026: ਸਨਰਾਈਜ਼ਰਜ਼ ਹੈਦਰਾਬਾਦ ਨੇ ਪੰਜਾਬ ਕਿੰਗਜ਼ ਨੂੰ 33 ਦੌੜਾਂ ਨਾਲ ਹਰਾਇਆ, ਕੂਪਰ ਕੌਨੋਲੀ ਦਾ ਸੈਂਕੜਾ ਗਿਆ ਬੇਕਾਰ IPL 2026 ਦੇ 49ਵੇਂ ਮੁਕਾਬਲੇ ਵਿੱਚ ਸਨਰਾਈਜ਼ਰਜ਼ ਹੈਦਰਾਬਾਦ (SRH) ਨੇ ਆਪਣੇ ਘਰੇਲੂ ਮੈਦਾਨ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਕਿੰਗਜ਼ (PBKS) ਨੂੰ 33 ਦੌੜਾਂ ਨਾਲ ਮਾਤ ਦਿੱਤੀ। ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡੇ ਗਏ ਇਸ ਮੈਚ ਵਿੱਚ ਦੌੜਾਂ ਦੀ ਖੂਬ ਬਾਰਿਸ਼ ਹੋਈ, ਜਿੱਥੇ SRH ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 235 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ ਸੀ। SRH ਦੀ ਬੱਲੇਬਾਜ਼ੀ: ਕਲਾਸੇਨ ਅਤੇ ਕਿਸ਼ਨ ਦਾ ਤੂਫਾਨ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਹੈਦਰਾਬਾਦ ਦੀ ਟੀਮ ਨੂੰ ਅਭਿਸ਼ੇਕ ਸ਼ਰਮਾ (35 ਦੌੜਾਂ, 13 ਗੇਂਦਾਂ) ਅਤੇ ਟ੍ਰੈਵਿਸ ਹੈੱਡ (38 ਦੌੜਾਂ, 19 ਗੇਂਦਾਂ) ਨੇ ਤੇਜ਼ ਸ਼ੁਰੂਆਤ ਦਿੱਤੀ। ਇਸ ਤੋਂ ਬਾਅਦ ਹੇਨਰਿਕ ਕਲਾਸੇਨ (69 ਦੌੜਾਂ, 43 ਗੇਂਦਾਂ) ਅਤੇ ਈਸ਼ਾਨ ਕਿਸ਼ਨ (55 ਦੌੜਾਂ, 32 ਗੇਂਦਾਂ) ਨੇ ਪੰਜਾਬ ਦੇ ਗੇਂਦਬਾਜ਼ਾਂ ਦੀ ਰੱਜ ਕੇ ਸੇਵਾ ਕੀਤੀ। ਪੰਜਾਬ ਦੀ ਖਰਾਬ ਫੀਲਡਿੰਗ ਕਾਰਨ ਇਨ੍ਹਾਂ ਬੱਲੇਬਾਜ਼ਾਂ ਨੂੰ ਕਈ ਜੀਵਨਦਾਨ ਮਿਲੇ, ਜਿਸ ਦਾ ਫਾਇਦਾ ਉਠਾਉਂਦੇ ਹੋਏ SRH ਨੇ 20 ਓਵਰਾਂ ਵਿੱਚ 235/4 ਦਾ ਸਕੋਰ ਬਣਾਇਆ।   PBKS ਦੀ ਪਾਰੀ: ਕੂਪਰ ਕੌਨੋਲੀ ਦਾ ਇਕੱਲਾ ਸੰਘਰਸ਼ 236 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਪੰਜਾਬ ਕਿੰਗਜ਼ ਦੀ ਸ਼ੁਰੂਆਤ ਬਹੁਤ ਖਰਾਬ ਰਹੀ। ਪਹਿਲੇ 4 ਓਵਰਾਂ ਵਿੱਚ ਹੀ ਟੀਮ ਨੇ ਸਿਰਫ 23 ਦੌੜਾਂ ‘ਤੇ 3 ਅਹਿਮ ਵਿਕਟਾਂ ਗੁਆ ਦਿੱਤੀਆਂ ਸਨ। ਪਰ ਨੌਜਵਾਨ ਬੱਲੇਬਾਜ਼ ਕੂਪਰ ਕੌਨੋਲੀ ਨੇ ਇੱਕ ਪਾਸਾ ਸੰਭਾਲੀ ਰੱਖਿਆ ਅਤੇ ਸਿਰਫ 59 ਗੇਂਦਾਂ ਵਿੱਚ 107 ਦੌੜਾਂ* ਦੀ ਨਾਬਾਦ ਸੈਂਕੜੇ ਵਾਲੀ ਪਾਰੀ ਖੇਡੀ। ਕੌਨੋਲੀ ਨੇ ਆਪਣੀ ਪਾਰੀ ਵਿੱਚ 7 ਚੌਕੇ ਅਤੇ 8 ਛੱਕੇ ਲਗਾਏ, ਪਰ ਦੂਜੇ ਪਾਸੇ ਤੋਂ ਕਿਸੇ ਹੋਰ ਬੱਲੇਬਾਜ਼ ਦਾ ਸਾਥ ਨਾ ਮਿਲਣ ਕਾਰਨ ਪੰਜਾਬ ਦੀ ਟੀਮ 20 ਓਵਰਾਂ ਵਿੱਚ 202/7 ਦੌੜਾਂ ਹੀ ਬਣਾ ਸਕੀ।

Punjab

*ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਰੋਪੜ, 6 ਮਈ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜਲਦੀ ਹੀ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਕਾਨੂੰਨੀ ਸਜ਼ਾ ਯਕੀਨੀ ਬਣਾਈ ਹੈ।   ਸ਼ੁਕਰਾਨਾ ਯਾਤਰਾ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਾਨੂੰਨ ਬੇਅਦਬੀ ਵਿਰੁੱਧ ਸਥਾਈ ਰੋਕ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਹਿੰਮਤ ਨਾ ਕਰੇ। ਕਾਨੂੰਨ ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪਰਮਾਤਮਾ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰਾ ਰੋਮ-ਰੋਮ ਪਰਮਾਤਮਾ ਦਾ ਰਿਣੀ ਹੈ ਕਿ ਉਸ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰਨ ਦੀ ਸੇਵਾ ਬਖ਼ਸ਼ੀ, ਜੋ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰਦਾ ਹੈ।” ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਕਾਨੂੰਨ ਬਾਰੇ ਜਾਗਰੂਕਤਾ ਫੈਲਾਉਣ ਅਤੇ ਇਹ ਯਕੀਨੀ ਬਣਾਉਣ ਕਿ ਜਨਤਾ ਨੂੰ ਪਤਾ ਲੱਗੇ ਕਿ ਬੇਅਦਬੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਹੁਣ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ, “ਸਜ਼ਾ ਦੇ ਡਰੋਂ, ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਸਮੇਤ ਵਿਰੋਧੀ ਧਿਰ ਦੇ ਚੋਟੀ ਦੇ ਆਗੂ ਪਹਿਲਾਂ ਹੀ ਭੱਜ ਰਹੇ ਹਨ।”   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਰਾਣੇ ਸ਼ਾਸਕਾਂ ਦਾ ਬੇਅਦਬੀ ਰੋਕਣ ਲਈ ਕਾਨੂੰਨ ਬਣਾਉਣ ਦਾ ਨਾ ਤਾਂ ਇਰਾਦਾ ਸੀ ਅਤੇ ਨਾ ਹੀ ਇੱਛਾ ਸ਼ਕਤੀ, ਜਿਸ ਕਾਰਨ ਉਨ੍ਹਾਂ ਦੇ ਸ਼ਾਸਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਰ-ਵਾਰ ਵਾਪਰੀਆਂ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਹੁਣ ਇਕ ਅਜਿਹਾ ਕਾਨੂੰਨ ਪਾਸ ਕੀਤਾ ਹੈ, ਜੋ ਇਸ ਨੂੰ ਹਮੇਸ਼ਾ ਲਈ ਖ਼ਤਮ ਕਰ ਦੇਵੇਗਾ ਕਿਉਂਕਿ ਕੋਈ ਵੀ ਦੁਬਾਰਾ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ।” ਅਕਾਲੀ ਲੀਡਰਸ਼ਿਪ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਭਰ ਵਿੱਚ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰ ਰਹੇ ਨਿਰਦੋਸ਼ ਲੋਕਾਂ `ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ।   ਨਸ਼ਿਆਂ ਦੇ ਖ਼ਤਰੇ ਨੂੰ ਲੈ ਕੇ ਅਕਾਲੀ ਲੀਡਰਸ਼ਿਪ `ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀਆਂ `ਤੇ ਪੀੜ੍ਹੀਆਂ ਦੀ ਨਸਲਕੁਸ਼ੀ ਦਾ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ, ਜੋ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਵਧਿਆ-ਫੁੱਲਿਆ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਹੱਥ ਪੰਜਾਬ ਦੇ ਨੌਜਵਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ ਕਿਉਂਕਿ ਨੌਜਵਾਨ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਗੱਡੀਆਂ ਵਿੱਚ ਸਪਲਾਈ ਕੀਤੇ ਗਏ ਨਸ਼ਿਆਂ ਦਾ ਸ਼ਿਕਾਰ ਹੋਏ। ਉਨ੍ਹਾਂ ਕਿਹਾ, “ਇਨ੍ਹਾਂ ਦੇ ਗੁਨਾਹ ਮੁਆਫ਼ ਨਹੀਂ ਕੀਤੇ ਜਾ ਸਕਦੇ ਅਤੇ ਪੰਜਾਬ ਦੇ ਲੋਕ ਪੀੜ੍ਹੀਆਂ ਨੂੰ ਤਬਾਹ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਕਦੇ ਮੁਆਫ਼ ਨਹੀਂ ਕਰ ਸਕਦੇ।”   ਬੇਅਦਬੀ ਦੀਆਂ ਘਟਨਾਵਾਂ ਰਾਹੀਂ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਅਕਾਲੀ ਦਲ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਗੁਰਬਾਣੀ ਦੇ ਨਾਮ `ਤੇ ਵੋਟਾਂ ਮੰਗੀਆਂ ਅਤੇ ਨਾਲ ਹੀ ਗੁਰੂਆਂ ਦੀ ਬਾਣੀ ਦਾ ਨਿਰਾਦਰ ਕੀਤਾ। ਸਾਬਕਾ ਉਪ ਮੁੱਖ ਮੰਤਰੀ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਆਗੂ ਅਕਸਰ ਆਪਣੇ ਕਾਰਜਕਾਲ ਦੌਰਾਨ ਵਿਕਾਸ ਦਾ ਮਾਣ ਕਰਦੇ ਹਨ ਪਰ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਘਟਨਾਵਾਂ ਨੂੰ ਜਾਣ-ਬੁੱਝ ਕੇ ਨਜ਼ਰਅੰਦਾਜ਼ ਕਰਦੇ ਹਨ, ਜਿੱਥੇ ਬੇਅਦਬੀ ਹੋਈ ਅਤੇ ਮਾਸੂਮ ਲੋਕਾਂ ਦੀਆਂ ਜਾਨਾਂ ਗਈਆਂ।   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੇ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਸੂਬੇ ਨੂੰ ਸਮਾਜਿਕ ਅਤੇ ਆਰਥਿਕ ਤੌਰ `ਤੇ ਕਮਜ਼ੋਰ ਕਰਨ ਵਾਲੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ। ਉਨ੍ਹਾਂ ਕਿਹਾ, “ਅਕਾਲੀਆਂ ਨੇ ਪੰਜਾਬੀਆਂ ਨੂੰ ਭਾਵਨਾਤਮਕ ਤੌਰ `ਤੇ ਤੋੜਿਆ ਅਤੇ ਮਾਫੀਆ ਨੂੰ ਬਚਾਇਆ, ਜਿਨ੍ਹਾਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ। ਆਪਣੇ ਰਾਜ ਦੌਰਾਨ ਨਸ਼ਿਆਂ ਦੇ ਵਪਾਰ ਨੂੰ ਉਤਸ਼ਾਹਿਤ ਕਰਨ ਵਿੱਚ ਅਕਾਲੀਆਂ ਦੀ ਭੂਮਿਕਾ ਲੋਕਾਂ ਨਾਲ ਵਿਸ਼ਵਾਸਘਾਤ ਦੇ ਬਰਾਬਰ ਹੈ।”   ਸੁਖਬੀਰ ਸਿੰਘ ਬਾਦਲ `ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਜਨਤਾ ਵਿੱਚ ਆਪਣਾ ਆਧਾਰ ਪੂਰੀ ਤਰ੍ਹਾਂ ਗੁਆ ਦਿੱਤਾ ਹੈ ਅਤੇ ਹੁਣ ਰੈਲੀਆਂ ਵਿੱਚ ਭੀੜ ਜੁਟਾਉਣ ਲਈ ਤਨਖਾਹ ਵਾਲੇ ਕਾਮੇ ਬੁਲਾਏ ਜਾਂਦੇ ਹਨ। ਉਨ੍ਹਾਂ ਕਿਹਾ, “ਹਰ ਅਕਾਲੀ ਰੈਲੀ ਵਿੱਚ ਉਹੀ ਚਿਹਰੇ ਦਿਸਦੇ ਹਨ।” ਉਨ੍ਹਾਂ ਕਿਹਾ ਕਿ ਜਿਹੜੇ ਆਗੂ ਕਦੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਪੰਜਾਬ `ਤੇ ਰਾਜ ਕਰਨਗੇ, ਉਨ੍ਹਾਂ ਨੂੰ ਹੁਣ ਪੰਜਾਬ ਦੇ ਸਿਆਣੇ ਅਤੇ ਦਲੇਰ ਲੋਕਾਂ ਨੇ ਸਿਆਸੀ ਗੁਮਨਾਮੀ ਵਿੱਚ ਧੱਕ ਦਿੱਤਾ ਹੈ। ਅਕਾਲੀ ਲੀਡਰਸ਼ਿਪ ਨੂੰ ਮੌਕਾਪ੍ਰਸਤ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਸਿਆਸੀ ਸਹੂਲਤ ਅਨੁਸਾਰ ਆਪਣਾ ਸਟੈਂਡ ਅਤੇ ਵਿਚਾਰਧਾਰਾ ਬਦਲਦੇ ਹਨ।   ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਲਈ ਜ਼ਿੰਮੇਵਾਰ ਆਗੂ ਇਕ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਅਤੇ ਆਪਣੀਆਂ ਗਲਤੀਆਂ ਜਨਤਕ ਤੌਰ `ਤੇ ਮੰਨੀਆਂ ਸਨ ਪਰ ਬਾਅਦ ਵਿੱਚ ਜਦੋਂ ਇਹ ਉਨ੍ਹਾਂ ਦੇ ਸਿਆਸੀ ਹਿੱਤਾਂ ਦੇ ਅਨੁਕੂਲ ਨਹੀਂ ਰਿਹਾ ਤਾਂ ਉਹ ਮੁੱਕਰ ਗਏ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਪੰਜਾਬ ਦੇ ਲੋਕ ਉਨ੍ਹਾਂ ਦਾ ਅਸਲੀ ਚਿਹਰਾ ਜਾਣਦੇ ਹਨ ਅਤੇ ਸਮਝਦੇ ਹਨ ਕਿ ਕਿਵੇਂ ਉਨ੍ਹਾਂ ਨੇ ਰਾਜਨੀਤਿਕ ਚਾਲਾਂ ਰਾਹੀਂ ਜਨਤਾ ਨੂੰ ਵਾਰ-ਵਾਰ ਗੁਮਰਾਹ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਆਗੂਆਂ ਨੂੰ ਕਦੇ ਰਾਜਨੀਤਿਕ ਤੌਰ `ਤੇ ਅਜਿੱਤ ਮੰਨਿਆ ਜਾਂਦਾ ਸੀ, ਅੱਜ ਉਨ੍ਹਾਂ ਨੂੰ ਪਾਰਟੀ ਕਮੇਟੀ ਬਣਾਉਣ ਲਈ ਪੰਜ ਮੈਂਬਰ ਵੀ ਨਹੀਂ ਮਿਲ ਰਹੇ ਹਨ।   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਪੁਰਾਣੇ ਸ਼ਾਸਕਾਂ ਨੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਅਤੇ ਨਸ਼ਾ ਤਸਕਰਾਂ ਨੂੰ ਬਚਾਇਆ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕਿਆ ਗਿਆ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਅਕਾਲੀਆਂ ਨੂੰ ਇਨ੍ਹਾਂ ਗੁਨਾਹਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਇਕ ਹੋਰ ਢੁਕਵਾਂ ਸਬਕ ਸਿਖਾਉਣਗੇ।” ਉਨ੍ਹਾਂ ਕਿਹਾ ਕਿ ਵਾਰ-ਵਾਰ ਚੁਣੇ ਜਾਣ ਦੇ ਬਾਵਜੂਦ ਅਕਾਲੀਆਂ ਨੇ ਪੰਜਾਬ ਨਾਲ ਧੋਖਾ ਕੀਤਾ ਅਤੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਨੇ ਰਾਜਨੀਤਿਕ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਲੋਕ ਇਸ ਲਈ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰ ਸਕਦੇ।”   ਇਸ ਕਾਨੂੰਨ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਖੁਸ਼ਕਿਸਮਤ ਹੈ ਕਿ ਉਸ ਨੂੰ ਅਜਿਹਾ ਇਤਿਹਾਸਕ ਐਕਟ ਪਾਸ ਕਰਨ ਦੀ ਜ਼ਿੰਮੇਵਾਰੀ ਮਿਲੀ। ਉਨ੍ਹਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਪੰਜਾਬ ਵਿੱਚ ਸ਼ਾਂਤੀ, ਭਾਈਚਾਰਾ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼਼ ਦਾ ਹਿੱਸਾ ਸੀ।” ਉਨ੍ਹਾਂ ਕਿਹਾ ਕਿ ਇਹ ਐਕਟ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਂਦਾ ਹੈ।   ਮੁੱਖ ਮੰਤਰੀ ਭਗਵੰਤ ਸਿੰਘ

Punjab

*ਪੰਜਾਬ ਵਿੱਚ ਨਫ਼ਰਤ ਦੇ ਬੀਜ ਕਦੇ ਨਹੀਂ ਉੱਗੇ ਅਤੇ ਨਾ ਹੀ ਕਦੇ ਉੱਗਣਗੇ, ਪੰਜਾਬੀਆਂ ਨੇ ਹਮੇਸ਼ਾ ਵੰਡ ਪਾਊ ਤਾਕਤਾਂ ਨੂੰ ਹਰਾਇਆ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 6 ਮਈ 2026   ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਖਾਸਾ ਇਲਾਕੇ ਅਤੇ ਜਲੰਧਰ ਦੇ ਬੀਐਸਐਫ ਚੌਂਕ ਵਿੱਚ ਹੋਏ ਧਮਾਕਿਆਂ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਨੂੰ ਦਹਿਸ਼ਤ ਫੈਲਾਉਣ ਅਤੇ ਪੰਜਾਬ ਦੀ ਸਖ਼ਤ ਮਿਹਨਤ ਨਾਲ ਕਮਾਈ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਕਰਾਰ ਦਿੱਤਾ।   ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਸਿਆਸੀ ਲਾਹੇ ਲਈ ਪੰਜਾਬ ਵਿੱਚ ਡਰ ਅਤੇ ਵੰਡ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ, “ਜਿੱਥੇ ਕਿਤੇ ਵੀ ਸੂਬਾਈ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਹਨ, ਭਾਵੇਂ ਉਹ ਪੱਛਮੀ ਬੰਗਾਲ ਹੋਵੇ, ਕੇਰਲ, ਤਾਮਿਲਨਾਡੂ ਜਾਂ ਉੱਤਰ ਪ੍ਰਦੇਸ਼, ਭਾਜਪਾ ਲੋਕਾਂ ਵਿੱਚ ਨਫ਼ਰਤ ਅਤੇ ਵੰਡ ਪੈਦਾ ਕਰਨ ਦੀ ਰਣਨੀਤੀ ਹੀ ਅਪਣਾਉਂਦੀ ਹੈ। ਆਰਥਿਕਤਾ ਜਾਂ ਗਰੀਬਾਂ ਦੀ ਹਾਲਤ ‘ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ, ਭਾਜਪਾ ਜਾਤੀ ਅਤੇ ਧਰਮ ਦੇ ਆਧਾਰ ‘ਤੇ ਵੋਟਰਾਂ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਕਰਦੀ ਹੈ।” ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ, “ਹਿੰਸਾ ਭੜਕਾ ਕੇ ਅਤੇ ਬੇਕਸੂਰ ਲੋਕਾਂ ਦੇ ਖੂਨ ਨਾਲ ਖੇਡ ਕੇ, ਉਹ (ਭਾਜਪਾ) ਕਿਸੇ ਵੀ ਕੀਮਤ ‘ਤੇ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ‘ਆਪ’ ਅਜਿਹੀ ਰਾਜਨੀਤੀ ਦੀ ਸਖ਼ਤ ਨਿੰਦਾ ਕਰਦੀ ਹੈ।”   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਾਰਤ ਦੇ ਰਾਸ਼ਟਰਪਤੀ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਦਾ ਜ਼ਿਕਰ ਕਰਦਿਆਂ, ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “‘ਆਪ’ ਲੀਡਰਸ਼ਿਪ ਨੇ ਦੇਸ਼ ਦੇ ਸਰਵਉੱਚ ਸੰਵਿਧਾਨਕ ਅਹੁਦੇਦਾਰ ਅੱਗੇ ਤਿੰਨ ਕਰੋੜ ਪੰਜਾਬੀਆਂ ਦੀਆਂ ਚਿੰਤਾਵਾਂ ਅਤੇ ਆਵਾਜ਼ ਬੁਲੰਦ ਕੀਤੀ। ਇਸ ਤੋਂ ਤੁਰੰਤ ਬਾਅਦ ਭਾਜਪਾ ਆਗੂਆਂ ਦੀ ਬਿਆਨਬਾਜ਼ੀ ਤੋਂ ਸਪੱਸ਼ਟ ਹੋ ਗਿਆ ਕਿ ਪੰਜਾਬ ਉਨ੍ਹਾਂ ਦਾ ਅਗਲਾ ਸਿਆਸੀ ਨਿਸ਼ਾਨਾ ਬਣ ਗਿਆ ਹੈ। ਹਾਲ ਹੀ ਵਿੱਚ ਹੋਏ ਧਮਾਕੇ ਇਸ ਖਤਰਨਾਕ ਅਤੇ ਵਿਨਾਸ਼ਕਾਰੀ ਏਜੰਡੇ ਦਾ ਸਿੱਧਾ ਪ੍ਰਤੀਬਿੰਬ ਹਨ।”   ਪੰਜਾਬ ਦੀ ਏਕਤਾ ਅਤੇ ਦ੍ਰਿੜਤਾ ਦੀ ਮੁੜ ਪੁਸ਼ਟੀ ਕਰਦਿਆਂ, ਮੰਤਰੀ ਨੇ ਕਿਹਾ, “ਪੰਜਾਬ ਗੁਰੂਆਂ, ਪੀਰਾਂ ਅਤੇ ਬਹਾਦਰ ਯੋਧਿਆਂ ਦੀ ਪਵਿੱਤਰ ਧਰਤੀ ਹੈ। ਮੈਂ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਇਸ ਧਰਤੀ ‘ਤੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗੇ ਅਤੇ ਨਾ ਹੀ ਕਦੇ ਉੱਗਣਗੇ। ਪੰਜਾਬੀ ਹਮੇਸ਼ਾ ਇਕਜੁੱਟ ਰਹੇ ਹਨ ਅਤੇ ਵੰਡ ਪਾਊ ਤਾਕਤਾਂ ਨੂੰ ਹਰਾਇਆ ਹੈ।”   ਦੇਸ਼ ਲਈ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ ਮਹਾਨ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, “ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ 1962, 1965 ਅਤੇ 1971 ਦੀਆਂ ਜੰਗਾਂ ਤੱਕ, ਦੇਸ਼ ਦੀ ਰਾਖੀ ਵਿੱਚ ਪੰਜਾਬੀਆਂ ਨੇ ਬੇਮਿਸਾਲ ਯੋਗਦਾਨ ਪਾਇਆ ਹੈ। ਕੁਰਬਾਨੀ ਦਾ ਜਜ਼ਬਾ ਪੰਜਾਬ ਦੇ ਨੌਜਵਾਨਾਂ ਦੀਆਂ ਰਗਾਂ ਵਿੱਚ ਦੌੜਦਾ ਹੈ। ਇੱਥੋਂ ਤੱਕ ਕਿ ਸਰਹੱਦੀ ਤਣਾਅ ਦੇ ਤਾਜ਼ਾ ਦਿਨਾਂ ਦੌਰਾਨ ਵੀ, ਪੰਜਾਬ ਦੇ ਛੋਟੇ ਬੱਚੇ ਸਰਹੱਦ ‘ਤੇ ਤਾਇਨਾਤ ਸੈਨਿਕਾਂ ਨੂੰ ਦੁੱਧ ਅਤੇ ਭੋਜਨ ਮੁਹੱਈਆ ਕਰਵਾਉਣ ਲਈ ਅੱਗੇ ਆਏ ਸਨ।”   ‘ਆਪ’ ਅਤੇ ਭਾਜਪਾ ਦੀ ਰਾਜਨੀਤੀ ਵਿੱਚ ਅੰਤਰ ਦੱਸਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਕੰਮ ਅਤੇ ਵਿਕਾਸ ‘ਤੇ ਆਧਾਰਿਤ ਰਾਜਨੀਤੀ ਲਈ ਵਚਨਬੱਧ ਹੈ। ਸਾਡੀ ਸਰਕਾਰ ਵਿਸ਼ਵ ਪੱਧਰੀ ਸਿੱਖਿਆ, ਬਿਹਤਰ ਸਿਹਤ ਸੰਭਾਲ ਬੁਨਿਆਦੀ ਢਾਂਚੇ, ਮਜ਼ਬੂਤ ਜਨਤਕ ਸੇਵਾਵਾਂ ਅਤੇ ਸਖ਼ਤ ਕਾਨੂੰਨ ਵਿਵਸਥਾ ਬਣਾਈ ਰੱਖਣ ‘ਤੇ ਕੇਂਦਰਿਤ ਹੈ। ਦੂਜੇ ਪਾਸੇ, ਭਾਜਪਾ ਲੋਕਤੰਤਰ ਨੂੰ ਅਸਥਿਰ ਕਰਨ ਲਈ ਧਰਮ, ਜਾਤੀ ਦੀ ਰਾਜਨੀਤੀ ਅਤੇ ਚੁਣੇ ਹੋਏ ਨੁਮਾਇੰਦਿਆਂ ਦੀ ਖਰੀਦੋ-ਫਰੋਖਤ ‘ਤੇ ਨਿਰਭਰ ਕਰਦੀ ਹੈ।”   ਆਪਣੇ ਸੰਬੋਧਨ ਦੀ ਸਮਾਪਤੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਹਰ ਕੋਸ਼ਿਸ਼ ਵਿਰੁੱਧ ਮਜ਼ਬੂਤੀ ਨਾਲ ਇਕਜੁੱਟ ਖੜ੍ਹਾ ਹੈ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜ ਵਿਰੋਧੀ ਅਨਸਰਾਂ ਅਤੇ ਉਨ੍ਹਾਂ ਦੀ ਸਿਆਸੀ ਪੁਸ਼ਤਪਨਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਸਰਕਾਰ ਕਿਸੇ ਨੂੰ ਵੀ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਜਾਂ ਇਸ ਦੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।”

Punjab

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਦਿੱਲੀ ਪਹੁੰਚੇ*

*ਨਵੀਂ ਦਿੱਲੀ/ਪੰਜਾਬ, 5 ਮਈ , 2026*   ਪੰਜਾਬ ਵਿੱਚ ਦਲ-ਬਦਲੀ ਦੀ ਲੜਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਵਉੱਚ ਸੰਵਿਧਾਨਕ ਅਹੁਦੇ ਤੱਕ ਲੈ ਕੇ ਪੁੱਜੇ ਅਤੇ ਰਾਸ਼ਟਰਪਤੀ ਨੂੰ ਮਿਲੇ। ਉਨ੍ਹਾਂ ‘ਪੰਜਾਬ ਦੇ ਗੱਦਾਰ’ (ਦਲ-ਬਦਲੀ ਕਰਨ ਵਾਲੇ) ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਪਾਰਟੀ ਦੀ ਇਕਜੁੱਟਤਾ ਦਾ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਵਿਧਾਇਕਾਂ ਨਾਲ ਦਿੱਲੀ ਪਹੁੰਚੇ ਅਤੇ ਰਾਸ਼ਟਰਪਤੀ ਭਵਨ ਵਿਖੇ ਦਸਤਖ਼ਤ ਕੀਤਾ ਮੰਗ ਪੱਤਰ ਸੌਂਪਿਆ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਵਿੱਚ ਸਿਰਫ਼ ਦੋ ਵਿਧਾਇਕ ਹੋਣ ਦੇ ਬਾਵਜੂਦ ਭਾਜਪਾ ਦੇ ਰਾਜ ਸਭਾ ਮੈਂਬਰਾਂ ਦੀ ਗਿਣਤੀ ਵਿੱਚ ਨਾਟਕੀ ਵਾਧਾ ਲੋਕਤੰਤਰੀ ਫਤਵੇ ਦੀ ਸਪੱਸ਼ਟ ਉਲੰਘਣਾ ਨੂੰ ਦਰਸਾਉਂਦਾ ਹੈ।   ਸੱਤ ਸੰਸਦ ਮੈਂਬਰਾਂ ਨੂੰ ‘ਇਲੈਕਟਿਡ ਨਹੀਂ, ਸਗੋਂ ਸਿਲੈਕਟਿਡ’ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀ ਦਲ-ਬਦਲੀ ਨੂੰ ਪੰਜਾਬ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ। ਉਨ੍ਹਾਂ ਇਨ੍ਹਾਂ ਮੈਂਬਰਾਂ ਨੂੰ ਅਸਤੀਫ਼ਾ ਦੇਣ ਅਤੇ ਨਵਾਂ ਫਤਵਾ ਲੈਣ ਦੀ ਚੁਣੌਤੀ ਦਿੱਤੀ ਅਤੇ ਚੇਤਾਵਨੀ ਦਿੱਤੀ ਕਿ ਨਾ ਤਾਂ ਕੇਂਦਰੀ ਏਜੰਸੀਆਂ ਅਤੇ ਨਾ ਹੀ ਸਿਆਸੀ ਤਾਕਤ ਗਲਤ ਕੰਮਾਂ ਨੂੰ ਨਹੀਂ ਬਚਾਏਗੀ। ਉਨ੍ਹਾਂ ਐਲਾਨ ਕੀਤਾ ਕਿ ‘ਅਪਰੇਸ਼ਨ ਲੋਟਸ’ ਵਰਗੀਆਂ ਕੋਸ਼ਿਸ਼ਾਂ ਕਦੇ ਵੀ ਪੰਜਾਬ ਵਿੱਚ ਸਫ਼ਲ ਨਹੀਂ ਹੋਣਗੀਆਂ ਕਿਉਂਕਿ ਪੰਜਾਬ ਕਦੇ ਵੀ ਵਿਸ਼ਵਾਸਘਾਤ ਨੂੰ ਬਰਦਾਸ਼ਤ ਨਹੀਂ ਕਰਦਾ।   ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਉੱਤੇ ਮੀਟਿੰਗ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਦਿੱਲੀ ਵਿੱਚ ਮਾਣਯੋਗ ਰਾਸ਼ਟਰਪਤੀ ਦੇ ਸਾਹਮਣੇ ਅਸੀਂ ਦੇਸ਼ ਵਿੱਚ ਹੋ ਰਹੇ ‘ਲੋਕਤੰਤਰ ਦੇ ਕਤਲ` ਵਿਰੁੱਧ ਆਪਣੀ ਆਵਾਜ਼ ਮਜ਼ਬੂਤੀ ਨਾਲ ਉਠਾਈ। ਸਿਆਸੀ ਪਾਰਟੀਆਂ ਨੂੰ ਗੈਰ-ਸੰਵਿਧਾਨਕ ਤੌਰ `ਤੇ ਤੋੜਨਾ ਅਤੇ ਭਾਜਪਾ ਦੀ ‘ਵਾਸ਼ਿੰਗ ਮਸ਼ੀਨ` ਵਿੱਚ ਦਾਗੀ ਨੇਤਾਵਾਂ ਨੂੰ ਸਾਫ਼ ਕਰਨ ਲਈ ਈ.ਡੀ. ਤੇ ਸੀ.ਬੀ.ਆਈ. ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸਾਡੇ ਲੋਕਤੰਤਰੀ ਢਾਂਚੇ `ਤੇ ਸਿੱਧਾ ਹਮਲਾ ਹੈ।” ਉਨ੍ਹਾਂ ਪੋਸਟ ਵਿੱਚ ਲਿਖਿਆ ਕਿ ਅਸੀਂ ਇਹ ਬਿਲਕੁਲ ਸਪੱਸ਼ਟ ਕਰ ਦਿੱਤਾ ਹੈ ਕਿ ‘ਅਪਰੇਸ਼ਨ ਲੋਟਸ` ਦੀਆਂ ਘਿਣਾਉਣੀਆਂ ਚਾਲਾਂ ਪੰਜਾਬ ਵਿੱਚ ਕਦੇ ਵੀ ਸਫ਼ਲ ਨਹੀਂ ਹੋਣਗੀਆਂ। ਸਾਡੇ ਵਿਧਾਇਕ ਲੱਖਾਂ ਪੰਜਾਬੀਆਂ ਦੀ ਆਵਾਜ਼ ਹਨ ਅਤੇ ਪੰਜਾਬ ਦੇ ਲੋਕ ਕਦੇ ਵੀ ਵਿਸ਼ਵਾਸਘਾਤ ਬਰਦਾਸ਼ਤ ਨਹੀਂ ਕਰਨਗੇ। ‘ਤੁਹਾਡਾ ਜਨਤਕ ਸੇਵਕ` ਹੋਣ ਦੇ ਨਾਤੇ, ਮੈਂ ਹਰ ਪੰਜਾਬੀ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਲੋਕਾਂ ਦੇ ਫਤਵੇ ਦੀ ਰਾਖੀ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਬਰਕਰਾਰ ਰੱਖਣ ਲਈ ਆਪਣੇ ਆਖਰੀ ਸਾਹ ਤੱਕ ਲੜਾਂਗੇ।”   ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜ ਸਭਾ ਦੇ ਸੱਤ ਮੈਂਬਰਾਂ ਦੀ ਦਲ-ਬਦਲੀ ਨਾਲ ਲੋਕਤੰਤਰ ਦਾ ਕਤਲ ਹੋਇਆ ਹੈ। ਇਹ ਗੈਰ-ਸੰਵਿਧਾਨਕ ਹੈ ਕਿਉਂਕਿ ਜਾਂ ਤਾਂ ਪੂਰੀ ਪਾਰਟੀ ਨੂੰ ਮਤਾ ਪਾਸ ਕਰਨਾ ਚਾਹੀਦਾ ਸੀ, ਪਰ ਇਨ੍ਹਾਂ ਸੱਤ ਸੰਸਦ ਮੈਂਬਰਾਂ ਨੇ ਗੈਰ-ਸੰਵਿਧਾਨਕ ਢੰਗ ਨਾਲ ਆਪਣੀ ਵਫ਼ਾਦਾਰੀ ਬਦਲ ਲਈ, ਜਿਸ ਨਾਲ ਲੋਕਤੰਤਰ ਦਾ ਮਜ਼ਾਕ ਉਡਾਇਆ ਗਿਆ।” ਉਨ੍ਹਾਂ ਅੱਗੇ ਕਿਹਾ, “ਭਾਜਪਾ ਕੋਲ ਦੋ ਵਿਧਾਇਕ ਹਨ ਪਰ ਸੱਤ ਰਾਜ ਸਭਾ ਸੰਸਦ ਮੈਂਬਰ ਹਨ, ਜੋ ਸੰਵਿਧਾਨ ਦਾ ਮਜ਼ਾਕ ਹੈ। ਇਨ੍ਹਾਂ ਸੰਸਦ ਮੈਂਬਰਾਂ ਨੂੰ ਉਸ ਨਵੀਂ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅਸਤੀਫ਼ਾ ਦੇਣਾ ਚਾਹੀਦਾ ਸੀ, ਜਿਸ ਦੀ ਉਹ ਪਹਿਲਾਂ ਨਿੰਦਾ ਕਰਦੇ ਸਨ।”   ਸਿਸਟਮ ਵਿੱਚ ਸੁਧਾਰ ਦੀ ਮੰਗ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਸੰਵਿਧਾਨ ਵਿੱਚ ਸੋਧ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸੰਸਦ ਮੈਂਬਰ ਨੂੰ ਵਾਪਸ ਬੁਲਾਉਣ ਦੀ ਵਿਵਸਥਾ ਕੀਤੀ ਜਾ ਸਕੇ, ਜਿਵੇਂ ਕਿ ਰਾਘਵ ਚੱਢਾ ਮੰਗ ਕਰਦੇ ਰਹੇ ਸਨ ਤਾਂ ਜੋ ਇਨ੍ਹਾਂ ਸੰਸਦ ਮੈਂਬਰਾਂ ਨੂੰ ਦੇਸ਼ ਧ੍ਰੋਹ ਲਈ ਸਜ਼ਾ ਦਿੱਤੀ ਜਾ ਸਕੇ।”   ਉਨ੍ਹਾਂ ਜ਼ੋਰ ਦੇ ਕੇ ਕਿਹਾ, “ਪੰਜਾਬੀ ਇਸ ਤਰ੍ਹਾਂ ਪਿੱਠ ਵਿੱਚ ਛੁਰਾ ਮਾਰਨ ਨੂੰ ਬਰਦਾਸ਼ਤ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਸੂਬੇ ਦੇ ਲੋਕ ਸਜ਼ਾ ਦੇਣਗੇ। ਇਹ ਆਗੂ ਹੁਣ ਉਲਝੇ ਹੋਏ ਹਨ, ਜਿਸ ਕਾਰਨ ਉਹ ਤਰਕਹੀਣ ਬਿਆਨ ਦੇ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਭਾਜਪਾ ਵਿੱਚ ਸ਼ਾਮਲ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਇਨ੍ਹਾਂ ਆਗੂਆਂ ਨੂੰ ਮਾੜੇ ਕੰਮਾਂ ਲਈ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਭਾਵੇਂ ਉਨ੍ਹਾਂ ਦੇ ਪਾਪਾਂ ਬਾਰੇ ਬਾਅਦ ਵਿੱਚ ਰਿਪੋਰਟਾਂ ਆਉਣ ਪਰ ਭਵਿੱਖ ਵਿੱਚ ਵੀ ਉਨ੍ਹਾਂ ਵਿਰੁੱਧ ਕਾਰਵਾਈ ਹੋਵੇਗੀ।”   ਜਵਾਬਦੇਹੀ ਬਾਰੇ ਦ੍ਰਿੜ੍ਹ ਰੁਖ਼ ਅਪਣਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਦੀ ਢਾਲ ਉਨ੍ਹਾਂ ਨੂੰ ਹੋਰ ਸੂਬਿਆਂ ਵਿੱਚ ਕਾਨੂੰਨ ਦੇ ਫੰਦੇ ਤੋਂ ਤਾਂ ਬਚਾਅ ਸਕਦੀ ਹੈ ਪਰ ਪੰਜਾਬ ਵਿੱਚ ਨਹੀਂ। ਇਨ੍ਹਾਂ ਆਗੂਆਂ ਨੂੰ ਪੰਜਾਬੀਆਂ ਨੂੰ ਧਮਕਾਉਣ ਤੋਂ ਬਾਜ਼ ਆਉਣਾ ਚਾਹੀਦਾ ਹੈ ਕਿਉਂਕਿ ਪੰਜਾਬੀ ਉਨ੍ਹਾਂ ਨੂੰ ਆਪਣੀ ਅਸਲ ਸਥਿਤੀ ਦਿਖਾਉਣਗੇ।” ਉਨ੍ਹਾਂ ਅੱਗੇ ਕਿਹਾ, “ਲੋਕਾਂ ਦੇ ਨੁਮਾਇੰਦਿਆਂ ਦੁਆਰਾ ਚੁਣੇ ਗਏ ਇਨ੍ਹਾਂ ਆਗੂਆਂ ਨੂੰ ਪੰਜਾਬ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਸਦਨ ਵਿੱਚੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ।” ਉਨ੍ਹਾਂ ਟਿੱਪਣੀ ਕੀਤੀ, “ਭਾਜਪਾ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਕੇ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਕਰ ਰਹੀ ਹੈ। ਇਹ ਵਿਡੰਬਨਾ ਹੈ ਕਿ ਉਸੇ ਅਸ਼ੋਕ ਮਿੱਤਲ ਨੂੰ ਭਾਜਪਾ ਨੇ ਜ਼ੈੱਡ ਪਲੱਸ ਸੁਰੱਖਿਆ ਪ੍ਰਦਾਨ ਕੀਤੀ, ਜਿਸ ਦੇ ਟਿਕਾਣਿਆਂ `ਤੇ ਕੁਝ ਦਿਨ ਪਹਿਲਾਂ ਈ.ਡੀ. ਨੇ ਛਾਪੇ ਮਾਰੇ ਸਨ।”   ਦਲ-ਬਦਲੀ ਦੇ ਹਾਲਾਤ ਬਾਰੇ ਉਨ੍ਹਾਂ ਕਿਹਾ, “ਇਹ ਭਾਜਪਾ ਦੀ ਬਾਂਹ ਮਰੋੜਨ ਵਾਲੀ ਰਣਨੀਤੀ ਹੈ। ਰਾਘਵ ਚੱਢਾ, ਜੋ ਕਹਿੰਦਾ ਹੁੰਦਾ ਸੀ ਕਿ ਭਾਜਪਾ ਬਿਨਾਂ ਡਿਟਰਜੈਂਟ ਵਾਲੀ ਵਾਸ਼ਿੰਗ ਮਸ਼ੀਨ ਹੈ, ਜਿੱਥੇ ਸਿਆਸੀ ਨੇਤਾਵਾਂ ਦੇ ਪਾਪ ਧੋਤੇ ਜਾਂਦੇ ਹਨ, ਹੁਣ ਉਸੇ ਪਾਰਟੀ ਨਾਲ ਹੱਥ ਮਿਲਾ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ, “ਰਾਘਵ ਚੱਢਾ ਭਗਵਾ ਪਾਰਟੀ ਵਿੱਚ ਸ਼ਾਮਲ ਹੋ ਕੇ ਬੇਥਵੀਆਂ ਮਾਰਨ ਲੱਗ ਪਿਆ ਹੈ। ਉਸ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅਸਤੀਫ਼ਾ ਦੇਣਾ ਚਾਹੀਦਾ ਸੀ।” ਉਨ੍ਹਾਂ ਇਹ ਵੀ ਕਿਹਾ, “ਮੈਂ ਸੰਕਟ ਦੀ ਇਸ ਘੜੀ ਵਿੱਚ ਪਾਰਟੀ ਨਾਲ ਇਕਜੁੱਟਤਾ ਦਿਖਾਉਣ ਲਈ ਵਿਧਾਇਕਾਂ ਦਾ ਧੰਨਵਾਦ ਕਰਦਾ ਹਾਂ। ਮੈਂ ਇਸ ਸ਼ਕਤੀ ਪ੍ਰਦਰਸ਼ਨ ਲਈ ਨਿੱਜੀ ਤੌਰ `ਤੇ ਇਨ੍ਹਾਂ ਵਿਧਾਇਕਾਂ ਦਾ ਰਿਣੀ ਹਾਂ।”   ਭਾਜਪਾ ਦੀ ਪੰਜਾਬ ਪ੍ਰਤੀ ਪਹੁੰਚ `ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਨੂੰ ਕਦੇ ਵੀ ਪੰਜ ਦਰਿਆਵਾਂ ਦੀ ਇਸ ਧਰਤੀ ਤੋਂ ਜਿੱਤਣ ਦਾ ਸੁਪਨਾ ਨਹੀਂ ਦੇਖਣਾ ਚਾਹੀਦਾ। ਸੂਬੇ ਦੇ ਲੋਕ ਭਾਜਪਾ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਅਤੇ ਉਹ ਇਸ ਨੂੰ ਸਬਕ ਜ਼ਰੂਰ ਸਿਖਾਉਣਗੇ।” ਉਨ੍ਹਾਂ ਅੱਗੇ ਕਿਹਾ, “ਭਾਵੇਂ ਭਾਜਪਾ ਕੁੱਝ ਸੂਬਿਆਂ ਵਿੱਚ ਮਿਲੀ ਜਿੱਤ ਤੋਂ ਉਤਸ਼ਾਹਿਤ ਹੈ, ਜਿੱਥੋਂ ਤੱਕ ਪੰਜਾਬ ਦਾ ਸਵਾਲ ਹੈ, ਸੂਬੇ ਅਤੇ ਇਸ ਦੇ ਲੋਕਾਂ ਪ੍ਰਤੀ ਇਸ ਦੇ ਬੇਇਨਸਾਫ਼ੀ ਅਤੇ ਮਤਰੇਈ ਮਾਂ ਵਾਲੇ ਸਲੂਕ ਦੀ ਕਹਾਣੀ ਬਹੁਤ ਲੰਬੀ ਹੈ।” ਉਨ੍ਹਾਂ ਕਿਹਾ, “ਭਾਜਪਾ ਪੰਜਾਬ ਨੂੰ ਪੰਜਾਬ ਯੂਨੀਵਰਸਿਟੀ, ਝਾਕੀ, ਚੰਡੀਗੜ੍ਹ, ਭਾਖੜਾ ਡੈਮ ਅਤੇ ਹੋਰ ਹਰੇਕ ਜਾਇਜ਼ ਹੱਕ ਤੋਂ ਵਾਂਝਾ ਕਰਨਾ ਚਾਹੁੰਦੀ ਹੈ।”   ਵਿੱਤੀ ਚਿੰਤਾਵਾਂ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਲੋਕਾਂ ਨੇ ਪੰਜਾਬ ਦੇ ਵਿਕਾਸ ਨੂੰ ਖ਼ਤਰੇ ਵਿੱਚ ਪਾਉਣ ਲਈ ਸੂਬੇ ਦੇ ਜਾਇਜ਼ ਫੰਡ ਰੋਕ ਦਿੱਤੇ ਹਨ।” ਉਨ੍ਹਾਂ ਅੱਗੇ ਕਿਹਾ, “ਹਵਾਈ ਕਿਲ੍ਹੇ ੳਸਾਰਨ ਦੀ ਬਜਾਏ ਭਾਜਪਾ ਲੀਡਰਸ਼ਿਪ ਨੂੰ ਇਹ ਭੁੱਲ ਜਾਣਾ ਚਾਹੀਦਾ ਹੈ ਕਿ ਉਹ ਕਦੇ ਵੀ ਪੰਜਾਬ ਵਿੱਚ ਸੱਤਾ ਸੰਭਾਲਣਗੇ। ਪੰਜਾਬ ਤੇ ਪੰਜਾਬੀਆਂ ਵਿਰੁੱਧ ਕੀਤੇ ਗੁਨਾਹ ਮੁਆਫ਼ ਨਹੀਂ ਕੀਤੇ ਜਾ ਸਕਦੇ।” ਉਨ੍ਹਾਂ ਟਿੱਪਣੀ ਕੀਤੀ, “ਭਾਜਪਾ ਕਿਸ ਮੂੰਹ ਨਾਲ ਪੰਜਾਬ ਆਵੇਗੀ, ਜਦੋਂ ਉਨ੍ਹਾਂ ਦੇ ਆਗੂਆਂ ਨੇ

Scroll to Top