Actionpunjab

Action Punjab Logo
Breaking News

Author name: Action Punjab

Action Punjab
Punjab

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

ਸ੍ਰੀ ਆਨੰਦਪੁਰ ਸਾਹਿਬ, 6 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੀਤੀ ਜਾ ਰਹੀ ਹੈ, ਜਿਸ ਨੇ ਉਨ੍ਹਾਂ ਨੂੰ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਸ ਪਵਿੱਤਰ ਧਰਤੀ ਉੱਤੇ ਖ਼ਾਲਸਾ ਪੰਥ ਪ੍ਰਗਟ ਹੋਇਆ ਸੀ, ਉਸ ਤੋਂ ‘ਸ਼ੁਕਰਾਨਾ ਯਾਤਰਾ’ ਸ਼ੁਰੂ ਹੋਈ ਹੈ। ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਪਵਿੱਤਰ ਜ਼ਿੰਮੇਵਾਰੀ ਸਾਨੂੰ ਬਖ਼ਸ਼ਣ ਲਈ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਪੰਜਾਬ ਦੀ ਸ਼ਾਂਤੀ ਅਤੇ ‘ਸਰਬੱਤ ਦੇ ਭਲਾ’ ਲਈ ਅਰਦਾਸਾਂ ਜਾਰੀ ਰਹਿਣਗੀਆਂ।” ਪਵਿੱਤਰ ਤਖ਼ਤ ਸਾਹਿਬ ਵਿਖੇ ਮੱਥਾ ਟੇਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰਾ ਰੋਮ-ਰੋਮ ਪਰਮਾਤਮਾ ਦਾ ਰਿਣੀ ਹੈ ਕਿ ਉਸ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ। ਅਸੀਂ ਖ਼ੁਸ਼ਕਿਸਮਤ ਹਾਂ ਕਿ ਸਾਨੂੰ ਇਸ ਇਤਿਹਾਸਕ ਕਾਨੂੰਨ ਨੂੰ ਪਾਸ ਕਰਨ ਦੀ ਜ਼ਿੰਮੇਵਾਰੀ ਮਿਲੀ, ਜੋ ਭਵਿੱਖ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਖ਼ਤਮ ਕਰਨ ਵਿੱਚ ਮਦਦਗਾਰ ਹੋਵੇਗਾ।” ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਏਕਤਾ ਨੂੰ ਤੋੜਨਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਐਕਟ ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਇਹ ਕਾਨੂੰਨ ਰੋਕਥਾਮ ਵਜੋਂ ਕੰਮ ਕਰੇਗਾ ਅਤੇ ਭਵਿੱਖ ਵਿੱਚ ਕੋਈ ਵੀ ਅਜਿਹਾ ਗੁਨਾਹ ਕਰਨ ਦੀ ਹਿੰਮਤ ਨਹੀਂ ਕਰੇਗਾ।” ਸਿੱਖਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਰੂਹਾਨੀ ਸਾਂਝ ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਵਾਂਗ ਹਨ ਅਤੇ ਇਸ ਦੀ ਪਵਿੱਤਰਤਾ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ। ਦੁਨੀਆ ਭਰ ਦੇ ਲੋਕ ਇਸ ਇਤਿਹਾਸਕ ਕਦਮਤੇ ਖ਼ੁਸ਼ੀ ਪ੍ਰਗਟ ਕਰ ਰਹੇ ਹਨ ਅਤੇ ਧੰਨਵਾਦ ਕਰ ਰਹੇ ਹਨ।” ਸ਼ੁਕਰਾਨਾ ਯਾਤਰਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਬਾਅਦ ਉਹ 9 ਮਈ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ।” ਉਨ੍ਹਾਂ ਬੇਹੱਦ ਗਰਮੀ ਦੇ ਬਾਵਜੂਦ ਇੱਥੇ ਇਕੱਤਰ ਹੋਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ “ਇਸ ਯਾਤਰਾ ਦਾ ਇੱਕੋ ਇੱਕ ਮੰਤਵ ਇਸ ਮਹੱਤਵਪੂਰਨ ਐਕਟ ਨੂੰ ਪਾਸ ਕਰਨ ਲਈ ਤਾਕਤ ਅਤੇ ਬਖ਼ਸ਼ਣ ਲਈ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਤਾਂ ਇਕ ਮਾਧਿਅਮ ਹਾਂ, ਜਿਸ ਨੂੰ ਗੁਰੂ ਸਾਹਿਬ ਨੇ ਇਹ ਪਵਿੱਤਰ ਜ਼ਿੰਮੇਵਾਰੀ ਨਿਭਾਉਣ ਲਈ ਚੁਣਿਆ ਹੈ। ਮੈਂ ਇਸ ਐਕਟ ਨੂੰ ਪਾਸ ਕਰਨ ਵਾਲਾ ਕੋਈ ਨਹੀਂ ਹਾਂ। ਗੁਰੂ ਸਾਹਿਬ ਨੇ ਖ਼ੁਦ ਇਹ ਸੇਵਾ ਮੇਰੇ ਤੋਂ ਲਈ ਹੈ। ਪਰਮਾਤਮਾ ਅਜਿਹੀ ਸੇਵਾ ਸਿਰਫ਼ ਉਨ੍ਹਾਂ ਨੂੰ ਹੀ ਸੌਂਪਦਾ ਹੈ, ਜਿਨ੍ਹਾਂ ਨੂੰ ਉਸ ਨੇ ਖ਼ੁਦ ਚੁਣਿਆ ਹੁੰਦਾ ਹੈ। ਮੈਂ ਗੁਰੂ ਸਾਹਿਬ ਦਾ ਇਕ ਨਿਮਾਣਾ ਸੇਵਕ ਹਾਂ, ਜਿਸ ਨੂੰ ਇਹ ਕਾਰਜ ਸੌਂਪਿਆ ਗਿਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਲੰਬੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਜਿਹੇ ਕਾਨੂੰਨ ਦੀ ਮੰਗ ਕਰ ਰਹੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਐਕਟ ਦਾ ਇੱਕੋ-ਇੱਕ ਉਦੇਸ਼ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਲੋਕਾਂ ਦੀਆਂ ਅਸ਼ਾਂਤ ਹੋਈਆਂ ਭਾਵਨਾਵਾਂ ਨੂੰ ਸ਼ਾਂਤ ਕਰਨਾ ਹੈ। ਇਸ ਕਾਨੂੰਨ ਪਿੱਛੇ ਕੋਈ ਵੀ ਸਿਆਸੀ ਮੰਤਵ ਨਹੀਂ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁਨੀਆ ਭਰ ਦੇ ਲੋਕ ਇਸ ਪਹਿਲਕਦਮੀ ਲਈ ਸਾਡਾ ਧੰਨਵਾਦ ਕਰਨ ਲਈ ਰੋਜ਼ਾਨਾ ਫੋਨ ਕਰ ਰਹੇ ਹਨ ਪਰ ਉਨ੍ਹਾਂ ਕਿਹਾ ਕਿ ਕੁਝ ਵਿਅਕਤੀ ਇਸ ਐਕਟ ਦਾ ਵਿਰੋਧ ਸਿਰਫ਼ ਇਸ ਲਈ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੇ ਰਾਜਨੀਤਿਕ ਆਕਾ ਨਾਖ਼ੁਸ਼ ਹਨ। ਉਨ੍ਹਾਂ ਕਿਹਾ, “ਇਹ ਮੰਦਭਾਗਾ ਹੈ ਕਿ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਪਵਿੱਤਰ ਮੁੱਦੇ `ਤੇ ਵੀ ਸਿਆਸਤ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਜਲਦੀ ਆਪਣੇ ਗੁਨਾਹਾਂ ਦੇ ਨਤੀਜੇ ਭੁਗਤਣੇ ਪੈਣਗੇ।” ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸਾਬਕਾ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨਾਲ ਮਿਲ ਕੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ `ਤੇ ਸ਼ਰਧਾਂਜਲੀ ਦੇਣ ਦੇ ਮਾਮਲੇ ਦੀ ਸਦਨ ਵਿੱਚ ਸਫ਼ਲਤਾਪੂਰਵਕ ਪੈਰਵੀ ਕੀਤੀ ਸੀ।” ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਉਸ ਸਮੇਂ ਨੂੰ ਸੋਗ ਦੇ ਮਹੀਨੇ ਵਜੋਂ ਮਨਾਉਂਦਾ ਹੈ ਕਿਉਂਕਿ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਾਲਮ ਸ਼ਾਸਕਾਂ ਨੇ ਜ਼ਿੰਦਾ ਨੀਂਹਾਂ ਵਿੱਚ ਚਿਣ ਦਿੱਤਾ ਸੀ। ਮੇਰੇ ਤੋਂ ਪਹਿਲਾਂ 190 ਤੋਂ ਵੱਧ ਸੰਸਦ ਮੈਂਬਰਾਂ ਨੇ ਪੰਜਾਬ ਦੀ ਨੁਮਾਇੰਦਗੀ ਕੀਤੀ ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਸੰਸਦ ਵਿੱਚ ਇਹ ਮੁੱਦਾ ਨਹੀਂ ਚੁੱਕਿਆ।” ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਅੱਤਿਆਚਾਰ, ਬੇਇਨਸਾਫ਼ੀ ਤੇ ਦਮਨ ਵਿਰੁੱਧ ਜੂਝਣ ਲਈ ਪ੍ਰੇਰਿਤ ਕਰਦੀ ਰਹੇਗੀ। ਸ੍ਰੀ ਆਨੰਦਪੁਰ ਸਾਹਿਬ ਦੀ ਇਤਿਹਾਸਕ ਮਹੱਤਤਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਇਸ ਪਵਿੱਤਰ ਧਰਤੀ ਉੱਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ਨੂੰ ਖ਼ਾਲਸਾ ਪੰਥ ਪ੍ਰਗਟ ਕੀਤਾ ਸੀ, ਜੋ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਘਟਨਾ ਸੀ। ਇਸੇ ਦਿਨ ਸਾਡੀ ਸਰਕਾਰ ਨੇ ਬੇਅਦਬੀ ਵਿਰੁੱਧ ਇਤਿਹਾਸਕ ਕਾਨੂੰਨ ਪਾਸ ਕੀਤਾ ਹੈ।” ਮੁੱਖ ਮੰਤਰੀ ਨੇ ਇਹ ਵੀ ਚੇਤੇ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੱਦਿਆ ਗਿਆ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਪੰਜਾਬ ਵਿਧਾਨ ਸਭਾ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਈ। ਇਸ ਵਿਸ਼ੇਸ਼ ਇਜਲਾਸ ਦੌਰਾਨ ਵਿਧਾਨ ਸਭਾ ਨੇ ਅੰਮ੍ਰਿਤਸਰ, ਤਲਵੰਡੀ ਸਾਬੋ ਤੇ ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ।” ਪੰਜਾਬ ਵਿੱਚ ਸਿੱਖੀ ਦੇ ਰੂਹਾਨੀ ਮਹੱਤਵ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਾਂ ਦੇ ਪੰਜ ਤਖ਼ਤਾਂ ਵਿੱਚੋਂ ਤਿੰਨ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਪੰਜਾਬ ਵਿੱਚ ਪੈਂਦੇ ਹਨ। ਉਨ੍ਹਾਂ ਕਿਹਾ, “ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਹੈ। ਇਨ੍ਹਾਂ ਸ਼ਹਿਰਾਂ ਦੇ ਸਮੁੱਚੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

Punjab

"ਹੈਦਰਾਬਾਦ ਦੇ ਮੈਦਾਨ 'ਚ ਗਰਜਣਗੇ ਪੰਜਾਬ ਦੇ ਸ਼ੇਰ: PBKS ਤੇ SRH ਵਿਚਾਲੇ ਅੱਜ ਹੋਵੇਗੀ ਆਰ-ਪਾਰ ਦੀ ਜੰਗ!"

IPL 2026: ਪੰਜਾਬ ਕਿੰਗਜ਼ ਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਅੱਜ ਵੱਡੀ ਟੱਕਰ, ਜਾਣੋ ਪਿੱਚ ਰਿਪੋਰਟ ਤੇ ਸੰਭਾਵਿਤ ਪਲੇਇੰਗ 11 ਹੈਦਰਾਬਾਦ: ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ 49ਵੇਂ ਮੁਕਾਬਲੇ ਵਿੱਚ ਅੱਜ ਪੰਜਾਬ ਕਿੰਗਜ਼ (PBKS) ਦਾ ਸਾਹਮਣਾ ਸਨਰਾਈਜ਼ਰਜ਼ ਹੈਦਰਾਬਾਦ (SRH) ਨਾਲ ਹੋਵੇਗਾ। ਇਹ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।   ਮੈਚ ਦੇ ਮੁੱਖ ਵੇਰਵੇ: ਮਿਤੀ: 6 ਮਈ, 2026 (ਬੁੱਧਵਾਰ) ਸਥਾਨ: ਰਾਜੀਵ ਗਾਂਧੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ, ਹੈਦਰਾਬਾਦ ਸਮਾਂ: ਸ਼ਾਮ 7:30 ਵਜੇ (ਟਾਸ ਸ਼ਾਮ 7:00 ਵਜੇ) ਟੇਬਲ ਸਥਿਤੀ: ਪੰਜਾਬ ਕਿੰਗਜ਼ 13 ਅੰਕਾਂ ਨਾਲ ਪਹਿਲੇ ਸਥਾਨ ‘ਤੇ ਹੈ, ਜਦੋਂ ਕਿ ਹੈਦਰਾਬਾਦ 12 ਅੰਕਾਂ ਨਾਲ ਤੀਜੇ ਸਥਾਨ ‘ਤੇ ਹੈ। ਪਿੱਚ ਰਿਪੋਰਟ ਤੇ ਮੌਸਮ: ਹੈਦਰਾਬਾਦ ਦੀ ਪਿੱਚ ਬੱਲੇਬਾਜ਼ਾਂ ਲਈ ਸਵਰਗ ਮੰਨੀ ਜਾਂਦੀ ਹੈ। ਇਸ ਸੀਜ਼ਨ ਵਿੱਚ ਇੱਥੇ ਔਸਤ ਸਕੋਰ 200 ਦੇ ਪਾਰ ਰਿਹਾ ਹੈ। ਰਾਤ ਨੂੰ ਤਾਪਮਾਨ 30°C ਦੇ ਆਸ-ਪਾਸ ਰਹਿਣ ਦੀ ਉਮੀਦ ਹੈ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਦੂਜੀ ਪਾਰੀ ਵਿੱਚ ਤ੍ਰੇਲ (Dew) ਅਹਿਮ ਭੂਮਿਕਾ ਨਿਭਾ ਸਕਦੀ ਹੈ, ਜਿਸ ਨਾਲ ਬਾਅਦ ਵਿੱਚ ਬੱਲੇਬਾਜ਼ੀ ਕਰਨਾ ਸੌਖਾ ਹੋ ਸਕਦਾ ਹੈ।   ਸੰਭਾਵਿਤ ਪਲੇਇੰਗ 11: ਪੰਜਾਬ ਕਿੰਗਜ਼ (PBKS): ਸ਼੍ਰੇਅਸ ਅਈਅਰ (ਕਪਤਾਨ), ਪ੍ਰਭਸਿਮਰਨ ਸਿੰਘ, ਪ੍ਰਿਯਾਂਸ਼ ਆਰੀਆ, ਮਾਰਕਸ ਸਟੋਇਨਿਸ, ਨੇਹਲ ਵਢੇਰਾ, ਮਾਰਕੋ ਜੈਨਸਨ, ਅਰਸ਼ਦੀਪ ਸਿੰਘ, ਯੁਜ਼ਵੇਂਦਰ ਚਾਹਲ, ਜ਼ੇਵੀਅਰ ਬਾਰਟਲੇਟ, ਵਿਜੇਕੁਮਾਰ ਵਿਸ਼ਾਕ। ਸਨਰਾਈਜ਼ਰਜ਼ ਹੈਦਰਾਬਾਦ (SRH): ਪੈਟ ਕਮਿੰਸ (ਕਪਤਾਨ), ਅਭਿਸ਼ੇਕ ਸ਼ਰਮਾ, ਟ੍ਰੈਵਿਸ ਹੈੱਡ, ਹੇਨਰਿਕ ਕਲਾਸਨ, ਨਿਤੀਸ਼ ਕੁਮਾਰ ਰੈਡੀ, ਈਸ਼ਾਨ ਕਿਸ਼ਾਨ, ਜੈਦੇਵ ਉਨਾਦਕਟ, ਸ਼ਿਵਾਂਗ ਕੁਮਾਰ, ਹਰਸ਼ ਦੂਬੇ। ਖਾਸ ਮੁਕਾਬਲੇ: ਅੱਜ ਦੇ ਮੈਚ ਵਿੱਚ ਸਭ ਦੀਆਂ ਨਜ਼ਰਾਂ ਸਨਰਾਈਜ਼ਰਜ਼ ਦੇ ਅਭਿਸ਼ੇਕ ਸ਼ਰਮਾ (440 ਦੌੜਾਂ) ਅਤੇ ਪੰਜਾਬ ਦੇ ਕਪਤਾਨ ਸ਼੍ਰੇਅਸ ਅਈਅਰ ‘ਤੇ ਹੋਣਗੀਆਂ। ਪੰਜਾਬ ਪਿਛਲੇ ਦੋ ਮੈਚ ਹਾਰ ਕੇ ਵਾਪਸੀ ਕਰਨ ਦੀ ਕੋਸ਼ਿਸ਼ ਕਰੇਗਾ, ਜਦੋਂ ਕਿ ਹੈਦਰਾਬਾਦ ਆਪਣੇ ਘਰੇਲੂ ਮੈਦਾਨ ਦਾ ਫਾਇਦਾ ਉਠਾਉਣਾ ਚਾਹੇਗਾ।

Punjab

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰੋਪੜ, 6 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਸੂਬੇ ਵਿੱਚ ਅਸਥਿਰਤਾ ਫੈਲਾਉਣ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ। ਪੱਛਮੀ ਬੰਗਾਲ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਵੋਟਰਾਂ ਦਾ ਧਰੁਵੀਕਰਨ ਕਰਨ ਲਈ ਚੋਣਾਂ ਵਾਲੇ ਸੂਬਿਆਂ ਵਿੱਚ ਫਿਰਕੂ ਤਣਾਅ, ਦਹਿਸ਼ਤ ਅਤੇ ਅਸ਼ਾਂਤੀ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਪਸੰਦ ਪੰਜਾਬੀ ਕਦੇ ਵੀ ਭਗਵਾ ਪਾਰਟੀ ਨੂੰ ਸਿਆਸੀ-ਮੁਫ਼ਾਦ ਲਈ ਪੰਜਾਬ ਦੀ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦੇਣਗੇ।ਸ਼ੁਕਰਾਨਾ ਯਾਤਰਾ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਭਾਜਪਾ ਚੋਣਾਂ ਤੋਂ ਪਹਿਲਾਂ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਰਾਜਨੀਤਿਕ ਤੌਰ ’ਤੇ ਜਾਗਰੂਕ ਹਨ ਅਤੇ ਅਜਿਹੀਆਂ ਸਾਜ਼ਿਸ਼ਾਂ ਵਿਰੁੱਧ ਇੱਕਜੁੱਟ ਹਨ।’’ਮੁੱਖ ਮੰਤਰੀ ਨੇ ਕਿਹਾ, “ਹਿੰਸਾ, ਫੁੱਟ ਪਾਉਣਾ ਅਤੇ ਫਿਰਕੂ ਧੜੇਬੰਦੀ ਭਗਵਾ ਪਾਰਟੀ ਦੀ ਰਾਜਨੀਤੀ ਦਾ ਅਨਿੱਖੜਵਾਂ ਅੰਗ ਹੈ। ਭਾਜਪਾ ਆਉਣ ਵਾਲੀਆਂ ਚੋਣਾਂ ਜਿੱਤਣ ਲਈ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਹਿੰਸਾ ਅਤੇ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਨਾਪਾਕ ਮਨਸੂਬੇ ਪੰਜਾਬ ਵਿੱਚ ਕਦੇ ਵੀ ਸਫ਼ਲ ਨਹੀਂ ਹੋਣਗੇ ਕਿਉਂਕਿ ਪੰਜਾਬ ਦੀ ਜਰਖੇਜ਼ ਧਰਤੀ ’ਤੇ ਕੁਝ ਵੀ ਉੱਗ ਸਕਦਾ ਹੈ, ਪਰ ਇੱਥੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗ ਸਕਦੇ।” ‘ਆਪ’ ਸਰਕਾਰ ਦੀ ਸ਼ਾਂਤੀ, ਏਕਤਾ ਅਤੇ ਜਮਹੂਰੀ ਕਦਰਾਂ-ਕੀਮਤਾਂ ਨੂੰ ਬਣਾਈ ਰੱਖਣ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਪੰਜਾਬੀ ਦਿਨ ਦੀ ਸ਼ੁਰੂਆਤ ਸਰਬੱਤ ਦੇ ਭਲੇ ਦੀ ਅਰਦਾਸ ਤੋਂ ਕਰਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਮੁੱਢ-ਕਦੀਮੋਂ ਭਾਈਚਾਰੇ, ਮੋਹ-ਪਿਆਰ ਅਤੇ ਦਰਿਆਦਿਲੀ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਮਾਹੌਲ ਨੂੰ ਸੰਨ੍ਹ ਲਾਉਣ ਵਾਲੀ ਕਿਸੇ ਵੀ ਕੋਸ਼ਿਸ਼ ਦਾ ਸਰਕਾਰ ਅਤੇ ਲੋਕਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ। ਸੂਬੇ ਵਿੱਚ ਹਾਲ ਹੀ ’ਚ ਹੋਏ ਬੰਬ ਧਮਾਕਿਆਂ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਭਾਜਪਾ ਦੀ ਸੌੜੀ ਰਾਜਨੀਤਕ ਸੋਚ ਨੂੰ ਜ਼ਾਹਰ ਕਰਦੀਆਂ ਹਨ, ਜਿਸ ਦਾ ਉਦੇਸ਼ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਸਿਰਜ ਕੇ ਸਮਾਜ ਦਾ ਧਰੁਵੀਕਰਨ ਕਰਨਾ ਅਤੇ ਵੋਟਾਂ ਹਾਸਲ ਕਰਨਾ ਹੈ। ਉਨ੍ਹਾਂ ਕਿਹਾ,‘‘ਭਾਜਪਾ ਵੱਲੋਂ ਚੋਣਾਂ ਵਾਲੇ ਹਰ ਸੂਬੇ ਵਿੱਚ ਚੋਣ ਲਾਭ ਲੈਣ ਲਈ ਇਹ ਫੁੱਟ ਪਾਊ ਰਾਜਨੀਤੀ ਕੀਤੀ ਜਾ ਰਹੀ ਹੈ। ਇਹ ਲੋਕ ਪਹਿਲਾਂ ਹੀ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਕਾਰਨ ਪ੍ਰੇਸ਼ਾਨ ਹਨ ਅਤੇ ਭਾਜਪਾ ਫਿਰਕੂ ਤਣਾਅ ਪੈਦਾ ਕਰਨ ਤੇ ਲੋਕਾਂ ਨੂੰ ਆਪਸ ਵਿੱਚ ਲੜਾਉਣ ਲਈ ਬੇਅਦਬੀ ਦੀਆਂ ਘਟਨਾਵਾਂ ਦਾ ਲਾਹਾ ਲੈਣਾ ਚਾਹੁੰਦੀ ਹੈ।’’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਪਾਸ ਹੋਣ ਨਾਲ ਅਜਿਹੀਆਂ ਸਾਜ਼ਿਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, ‘‘ਹੁਣ ਜਦੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਪਾਸ ਹੋ ਗਿਆ ਹੈ ਤਾਂ ਉਹ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਨਹੀਂ ਕਰ ਸਕਣਗੇ। ਇਸ ਤੋਂ ਬੁਖ਼ਲਾ ਕੇ ਭਾਜਪਾ ਹੁਣ ਪੰਜਾਬ ਦੀ ਔਖੀ ਕਮਾਈ ਸ਼ਾਂਤੀ ਭੰਗ ਕਰਨ ਦੀਆਂ ਚਾਲਾਂ ਚੱਲ ਰਹੀ ਹੈ, ਪਰ ਅਜਿਹੀਆਂ ਚਾਲਾਂ ਨੂੰ ਕਿਸੇ ਵੀ ਕੀਮਤ ’ਤੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।’’ ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾਵਾਂ ਸਪੱਸ਼ਟ ਤੌਰ ’ਤੇ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਅਜਿਹੀ ਕਿਸੇ ਵੀ ਸਾਜ਼ਿਸ਼ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। “ਪੰਜਾਬ ਇੱਕ ਸ਼ਾਂਤੀ ਪਸੰਦ ਸੂਬਾ ਹੈ ਅਤੇ ਪੰਜਾਬੀ ਰਾਜਨੀਤਿਕ ਤੌਰ ’ਤੇ ਚੌਕਸ ਹਨ। ਉਹ ਅਜਿਹੀਆਂ ਚਾਲਾਂ ਪਿੱਛੇ ਲੁਕੇ ਫੁੱਟ ਪਾਊ ਏਜੰਡੇ ਨੂੰ ਭਲੀਭਾਂਤ ਸਮਝਦੇ ਹਨ।” ਪੰਜਾਬ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਵਾਲੀਆਂ ਕਾਰਵਾਈਆਂ ਵਿਰੁੱਧ ਸੂਬਾ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਮਾਕਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਜਲਦੀ ਬੇਨਕਾਬ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ, “ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਜਲਦੀ ਮਿਸਾਲੀ ਸਜ਼ਾ ਦਿਵਾ ਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਇਨ੍ਹਾਂ ਲੋਕਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਵਾਲੀ ਕਿਸੇ ਵੀ ਗਤੀਵਿਧੀ ਲਈ ਜ਼ੀਰੋ ਟਾਲਰੈਂਸ ਪਹੁੰਚ ਰੱਖਦੀ ਹੈ।” ਹਾਲੀਆ ਚੋਣ ਨਤੀਜਿਆਂ ਅਤੇ ਦੂਜੇ ਸੂਬਿਆਂ ਵਿੱਚ ਚੋਣਾਂ ਸਬੰਧੀ ਲੱਗ ਰਹੇ ਦੋਸ਼ਾਂ ਬਾਰੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਨਿਰਪੱਖਤਾ ’ਤੇ ਗੰਭੀਰ ਸਵਾਲ ਉਠਾਏ ਜਾ ਰਹੇ ਹਨ, ਜੋ ਲੋਕਤੰਤਰ ਲਈ ਬਹੁਤ ਮੰਦਭਾਗਾ ਅਤੇ ਖਤਰਨਾਕ ਹੈ। ਉਨ੍ਹਾਂ ਕਿਹ,‘‘ਚੋਣ ਕਮਿਸ਼ਨ ਦੀ ਨਿਰਪੱਖਤਾ ਨਾਲ ਜੁੜੇ ਸਵਾਲ ਲੋਕਤੰਤਰ ਲਈ ਘਾਤਕ ਹਨ। ਚੋਣ ਪ੍ਰਕਿਰਿਆ ਸਬੰਧੀ ਸ਼ੰਕਿਆਂ ਦਾ ਹੱਲ ਪਾਰਦਰਸ਼ੀ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ ਅਤੇ ਚੋਣ ਕਮਿਸ਼ਨ ਨੂੰ ਅਜਿਹੇ ਭਰਮ-ਭੁਲੇਖੇ ਦੂਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਅਜਿਹੇ ਮੁੱਦੇ ਲੋਕਤੰਤਰ ’ਤੇ ਹਮਲਾ ਹਨ। ਇਹ ਲੋਕਤੰਤਰੀ ਕਦਰਾਂ-ਕੀਮਤਾਂ ਦੇ ਕਤਲ ਤੋਂ ਘੱਟ ਨਹੀਂ ਹੈ।’’ ਪਾਰਦਰਸ਼ਤਾ, ਨਿਆਂ ਅਤੇ ਲੋਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ, ਸੂਬੇ ਦੀ ਸਦਭਾਵਨਾ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਵਿਰੁੱਧ ਇੱਕਜੁੱਟ ਅਤੇ ਸੁਚੇਤ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਦੀ ਰਾਖੀ ਕਰਨਾ ਹਰੇਕ ਨਾਗਰਿਕ ਦਾ ਫਰਜ਼ ਹੈ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। 

Punjab

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 6 ਮਈ: ਅਨਾਜ ਦੇ ਭੰਡਾਰਨ ਸਬੰਧੀ ਜਗ੍ਹਾ ਦੀ ਘਾਟ ਦੇ ਮੁੱਦੇ ਦੇ ਸਬੰਧ ਵਿੱਚ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਜਗ੍ਹਾ ਦੀ ਕਮੀ ਦੇ ਮੁੱਖ ਮੁੱਦੇ ਨੂੰ ਹੱਲ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਫ਼ੀ ਸਮੇਂ ਤੋਂ ਕੇਂਦਰ ਸਰਕਾਰ ਅੱਗੇ ਲਗਾਤਾਰ ਉਠਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਅਪ੍ਰੈਲ ਅਤੇ ਮਈ, 2026 ਦੇ ਮਹੀਨਿਆਂ ਦੌਰਾਨ ਅਨਾਜ ਦੀ ਚੁਕਾਈ ਲਈ 860 ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਸਬੰਧੀ ਬੇਨਤੀ ਕੀਤੀ ਗਈ ਸੀ, ਪਰ ਐਫ.ਸੀ.ਆਈ. ਦੁਆਰਾ ਲੋੜੀਂਦੀ ਗਿਣਤੀ ਵਿੱਚ ਇਹ ਰੇਲਾਂ ਪ੍ਰਦਾਨ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਇੱਕ ਹਫ਼ਤੇ ਵਿੱਚ 80 ਲੱਖ ਮੀਟ੍ਰਿਕ ਟਨ ਕਣਕ ਦੀ ਵੱਡੀ ਆਮਦ ਕਾਰਨ ਮੰਡੀਆਂ ਵਿੱਚ ਫ਼ਸਲ ਦੇ ਅੰਬਾਰ ਲੱਗਣ ਵਰਗੀ ਸਥਿਤੀ ਪੈਦਾ ਹੋ ਗਈ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਅਪ੍ਰੈਲ ਦੌਰਾਨ ਸਿਰਫ਼ 3.5 ਲੱਖ ਮੀਟ੍ਰਿਕ ਟਨ ਕਣਕ ਹੀ ਰੇਲ/ਸੜਕ/ਕੰਟੇਨਰਾਂ ਰਾਹੀਂ ਮੰਡੀਆਂ ‘ਚੋਂ ਸਿੱਧੀ ਚੁੱਕੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਮਈ, 2026 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਨਾਜ ਦੀ ਸਿੱਧੀ ਡਲਿਵਰੀ ਲਈ ਰੋਜ਼ਾਨਾ ਸਿਰਫ਼ ਤਿੰਨ ਤੋਂ ਪੰਜ ਵਿਸ਼ੇਸ਼ ਰੇਲ ਗੱਡੀਆਂ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਪਰੋਕਤ ਹਾਲਾਤਾਂ ਦੇ ਬਾਵਜੂਦ  ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਮੁਸ਼ਕਲ ਰਹਿਤ ਖਰੀਦ ਸੀਜ਼ਨ ਨੂੰ ਯਕੀਨੀ ਬਣਾਇਆ ਹੈ ਅਤੇ 122 ਲੱਖ ਮੀਟਰਕ ਟਨ (ਐਲ.ਐਮ.ਟੀ.) ਕਣਕ ਦੀ ਖਰੀਦ ਦਾ ਟੀਚਾ ਮੁਕੰਮਲ ਹੋਣ ਨੇੜੇ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 121.65 ਲੱਖ ਮੀਟਰਕ ਟਨ ਕਣਕ ਪਹੁੰਚੀ ਹੈ, ਜਿਸ ਵਿੱਚੋਂ 120.89 ਲੱਖ ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਖਰੀਦੀ ਗਈ ਕਣਕ ਵਿੱਚੋਂ ਕੱਲ੍ਹ ਦੇਰ ਸ਼ਾਮ ਤੱਕ ਵੱਖ-ਵੱਖ ਸਰਕਾਰੀ ਏਜੰਸੀਆਂ ਨੇ 119.56 ਲੱਖ ਮੀਟਰਕ ਟਨ ਜਦੋਂ ਕਿ ਵਪਾਰੀਆਂ ਨੇ 133203.15 ਮੀਟਰਕ ਟਨ ਖਰੀਦੀ ਹੈ। ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨ ਭਾਈਚਾਰੇ ਦੁਆਰਾ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਅਨਾਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਉਹ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਾਜ ਭਰ ਦੀਆਂ ਮੰਡੀਆਂ ਦਾ ਨਿੱਜੀ ਤੌਰ ‘ਤੇ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੁਸ਼ਕਲ ਰਹਿਤ ਖਰੀਦ ਸੀਜ਼ਨ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਦਿੱਕਤ-ਪਰੇਸ਼ਾਨੀ ਨਾ ਆਵੇ। ਭੁਗਤਾਨ ਦੇ ਮਾਮਲੇ ਵਿੱਚ 29000 ਕਰੋੜ ਰੁਪਏ ਤੋਂ ਵੱਧ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਰਕਮ ਨੂੰ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਖਰੀਦ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ 1896 ਖਰੀਦ ਕੇਂਦਰ ਅਤੇ ਲਗਭਗ 986 ਆਰਜ਼ੀ ਯਾਰਡ ਸਥਾਪਤ ਕਰਨ ਵਰਗੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਅਤੇ ਜਨਰਲ ਮੈਨੇਜਰ ਵਿੱਤ ਸਰਵੇਸ਼ ਕੁਮਾਰ ਸ਼ਾਮਿਲ ਸਨ।  

Punjab

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰੋਪੜ, 6 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜਲਦੀ ਹੀ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਕਾਨੂੰਨੀ ਸਜ਼ਾ ਯਕੀਨੀ ਬਣਾਈ ਹੈ। ਸ਼ੁਕਰਾਨਾ ਯਾਤਰਾ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਾਨੂੰਨ ਬੇਅਦਬੀ ਵਿਰੁੱਧ ਸਥਾਈ ਰੋਕ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਹਿੰਮਤ ਨਾ ਕਰੇ। ਕਾਨੂੰਨ ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪਰਮਾਤਮਾ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰਾ ਰੋਮ-ਰੋਮ ਪਰਮਾਤਮਾ ਦਾ ਰਿਣੀ ਹੈ ਕਿ ਉਸ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰਨ ਦੀ ਸੇਵਾ ਬਖ਼ਸ਼ੀ, ਜੋ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰਦਾ ਹੈ।” ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਕਾਨੂੰਨ ਬਾਰੇ ਜਾਗਰੂਕਤਾ ਫੈਲਾਉਣ ਅਤੇ ਇਹ ਯਕੀਨੀ ਬਣਾਉਣ ਕਿ ਜਨਤਾ ਨੂੰ ਪਤਾ ਲੱਗੇ ਕਿ ਬੇਅਦਬੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਹੁਣ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ, “ਸਜ਼ਾ ਦੇ ਡਰੋਂ, ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਸਮੇਤ ਵਿਰੋਧੀ ਧਿਰ ਦੇ ਚੋਟੀ ਦੇ ਆਗੂ ਪਹਿਲਾਂ ਹੀ ਭੱਜ ਰਹੇ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਰਾਣੇ ਸ਼ਾਸਕਾਂ ਦਾ ਬੇਅਦਬੀ ਰੋਕਣ ਲਈ ਕਾਨੂੰਨ ਬਣਾਉਣ ਦਾ ਨਾ ਤਾਂ ਇਰਾਦਾ ਸੀ ਅਤੇ ਨਾ ਹੀ ਇੱਛਾ ਸ਼ਕਤੀ, ਜਿਸ ਕਾਰਨ ਉਨ੍ਹਾਂ ਦੇ ਸ਼ਾਸਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਰ-ਵਾਰ ਵਾਪਰੀਆਂ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਹੁਣ ਇਕ ਅਜਿਹਾ ਕਾਨੂੰਨ ਪਾਸ ਕੀਤਾ ਹੈ, ਜੋ ਇਸ ਨੂੰ ਹਮੇਸ਼ਾ ਲਈ ਖ਼ਤਮ ਕਰ ਦੇਵੇਗਾ ਕਿਉਂਕਿ ਕੋਈ ਵੀ ਦੁਬਾਰਾ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ।” ਅਕਾਲੀ ਲੀਡਰਸ਼ਿਪ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਭਰ ਵਿੱਚ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰ ਰਹੇ ਨਿਰਦੋਸ਼ ਲੋਕਾਂ `ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ। ਨਸ਼ਿਆਂ ਦੇ ਖ਼ਤਰੇ ਨੂੰ ਲੈ ਕੇ ਅਕਾਲੀ ਲੀਡਰਸ਼ਿਪ ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀਆਂਤੇ ਪੀੜ੍ਹੀਆਂ ਦੀ ਨਸਲਕੁਸ਼ੀ ਦਾ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ, ਜੋ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਵਧਿਆ-ਫੁੱਲਿਆ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਹੱਥ ਪੰਜਾਬ ਦੇ ਨੌਜਵਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ ਕਿਉਂਕਿ ਨੌਜਵਾਨ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਗੱਡੀਆਂ ਵਿੱਚ ਸਪਲਾਈ ਕੀਤੇ ਗਏ ਨਸ਼ਿਆਂ ਦਾ ਸ਼ਿਕਾਰ ਹੋਏ। ਉਨ੍ਹਾਂ ਕਿਹਾ, “ਇਨ੍ਹਾਂ ਦੇ ਗੁਨਾਹ ਮੁਆਫ਼ ਨਹੀਂ ਕੀਤੇ ਜਾ ਸਕਦੇ ਅਤੇ ਪੰਜਾਬ ਦੇ ਲੋਕ ਪੀੜ੍ਹੀਆਂ ਨੂੰ ਤਬਾਹ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਕਦੇ ਮੁਆਫ਼ ਨਹੀਂ ਕਰ ਸਕਦੇ।” ਬੇਅਦਬੀ ਦੀਆਂ ਘਟਨਾਵਾਂ ਰਾਹੀਂ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਅਕਾਲੀ ਦਲ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਗੁਰਬਾਣੀ ਦੇ ਨਾਮ `ਤੇ ਵੋਟਾਂ ਮੰਗੀਆਂ ਅਤੇ ਨਾਲ ਹੀ ਗੁਰੂਆਂ ਦੀ ਬਾਣੀ ਦਾ ਨਿਰਾਦਰ ਕੀਤਾ। ਸਾਬਕਾ ਉਪ ਮੁੱਖ ਮੰਤਰੀ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਆਗੂ ਅਕਸਰ ਆਪਣੇ ਕਾਰਜਕਾਲ ਦੌਰਾਨ ਵਿਕਾਸ ਦਾ ਮਾਣ ਕਰਦੇ ਹਨ ਪਰ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਘਟਨਾਵਾਂ ਨੂੰ ਜਾਣ-ਬੁੱਝ ਕੇ ਨਜ਼ਰਅੰਦਾਜ਼ ਕਰਦੇ ਹਨ, ਜਿੱਥੇ ਬੇਅਦਬੀ ਹੋਈ ਅਤੇ ਮਾਸੂਮ ਲੋਕਾਂ ਦੀਆਂ ਜਾਨਾਂ ਗਈਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੇ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਸੂਬੇ ਨੂੰ ਸਮਾਜਿਕ ਅਤੇ ਆਰਥਿਕ ਤੌਰ ਤੇ ਕਮਜ਼ੋਰ ਕਰਨ ਵਾਲੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ। ਉਨ੍ਹਾਂ ਕਿਹਾ, “ਅਕਾਲੀਆਂ ਨੇ ਪੰਜਾਬੀਆਂ ਨੂੰ ਭਾਵਨਾਤਮਕ ਤੌਰਤੇ ਤੋੜਿਆ ਅਤੇ ਮਾਫੀਆ ਨੂੰ ਬਚਾਇਆ, ਜਿਨ੍ਹਾਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ। ਆਪਣੇ ਰਾਜ ਦੌਰਾਨ ਨਸ਼ਿਆਂ ਦੇ ਵਪਾਰ ਨੂੰ ਉਤਸ਼ਾਹਿਤ ਕਰਨ ਵਿੱਚ ਅਕਾਲੀਆਂ ਦੀ ਭੂਮਿਕਾ ਲੋਕਾਂ ਨਾਲ ਵਿਸ਼ਵਾਸਘਾਤ ਦੇ ਬਰਾਬਰ ਹੈ।” ਸੁਖਬੀਰ ਸਿੰਘ ਬਾਦਲ ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਜਨਤਾ ਵਿੱਚ ਆਪਣਾ ਆਧਾਰ ਪੂਰੀ ਤਰ੍ਹਾਂ ਗੁਆ ਦਿੱਤਾ ਹੈ ਅਤੇ ਹੁਣ ਰੈਲੀਆਂ ਵਿੱਚ ਭੀੜ ਜੁਟਾਉਣ ਲਈ ਤਨਖਾਹ ਵਾਲੇ ਕਾਮੇ ਬੁਲਾਏ ਜਾਂਦੇ ਹਨ। ਉਨ੍ਹਾਂ ਕਿਹਾ, “ਹਰ ਅਕਾਲੀ ਰੈਲੀ ਵਿੱਚ ਉਹੀ ਚਿਹਰੇ ਦਿਸਦੇ ਹਨ।” ਉਨ੍ਹਾਂ ਕਿਹਾ ਕਿ ਜਿਹੜੇ ਆਗੂ ਕਦੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਪੰਜਾਬਤੇ ਰਾਜ ਕਰਨਗੇ, ਉਨ੍ਹਾਂ ਨੂੰ ਹੁਣ ਪੰਜਾਬ ਦੇ ਸਿਆਣੇ ਅਤੇ ਦਲੇਰ ਲੋਕਾਂ ਨੇ ਸਿਆਸੀ ਗੁਮਨਾਮੀ ਵਿੱਚ ਧੱਕ ਦਿੱਤਾ ਹੈ। ਅਕਾਲੀ ਲੀਡਰਸ਼ਿਪ ਨੂੰ ਮੌਕਾਪ੍ਰਸਤ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਸਿਆਸੀ ਸਹੂਲਤ ਅਨੁਸਾਰ ਆਪਣਾ ਸਟੈਂਡ ਅਤੇ ਵਿਚਾਰਧਾਰਾ ਬਦਲਦੇ ਹਨ। ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਲਈ ਜ਼ਿੰਮੇਵਾਰ ਆਗੂ ਇਕ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਅਤੇ ਆਪਣੀਆਂ ਗਲਤੀਆਂ ਜਨਤਕ ਤੌਰ ਤੇ ਮੰਨੀਆਂ ਸਨ ਪਰ ਬਾਅਦ ਵਿੱਚ ਜਦੋਂ ਇਹ ਉਨ੍ਹਾਂ ਦੇ ਸਿਆਸੀ ਹਿੱਤਾਂ ਦੇ ਅਨੁਕੂਲ ਨਹੀਂ ਰਿਹਾ ਤਾਂ ਉਹ ਮੁੱਕਰ ਗਏ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਪੰਜਾਬ ਦੇ ਲੋਕ ਉਨ੍ਹਾਂ ਦਾ ਅਸਲੀ ਚਿਹਰਾ ਜਾਣਦੇ ਹਨ ਅਤੇ ਸਮਝਦੇ ਹਨ ਕਿ ਕਿਵੇਂ ਉਨ੍ਹਾਂ ਨੇ ਰਾਜਨੀਤਿਕ ਚਾਲਾਂ ਰਾਹੀਂ ਜਨਤਾ ਨੂੰ ਵਾਰ-ਵਾਰ ਗੁਮਰਾਹ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਆਗੂਆਂ ਨੂੰ ਕਦੇ ਰਾਜਨੀਤਿਕ ਤੌਰਤੇ ਅਜਿੱਤ ਮੰਨਿਆ ਜਾਂਦਾ ਸੀ, ਅੱਜ ਉਨ੍ਹਾਂ ਨੂੰ ਪਾਰਟੀ ਕਮੇਟੀ ਬਣਾਉਣ ਲਈ ਪੰਜ ਮੈਂਬਰ ਵੀ ਨਹੀਂ ਮਿਲ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਪੁਰਾਣੇ ਸ਼ਾਸਕਾਂ ਨੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਅਤੇ ਨਸ਼ਾ ਤਸਕਰਾਂ ਨੂੰ ਬਚਾਇਆ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕਿਆ ਗਿਆ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਅਕਾਲੀਆਂ ਨੂੰ ਇਨ੍ਹਾਂ ਗੁਨਾਹਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਇਕ ਹੋਰ ਢੁਕਵਾਂ ਸਬਕ ਸਿਖਾਉਣਗੇ।” ਉਨ੍ਹਾਂ ਕਿਹਾ ਕਿ ਵਾਰ-ਵਾਰ ਚੁਣੇ ਜਾਣ ਦੇ ਬਾਵਜੂਦ ਅਕਾਲੀਆਂ ਨੇ ਪੰਜਾਬ ਨਾਲ ਧੋਖਾ ਕੀਤਾ ਅਤੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਨੇ ਰਾਜਨੀਤਿਕ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਲੋਕ ਇਸ ਲਈ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰ ਸਕਦੇ।” ਇਸ ਕਾਨੂੰਨ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਖੁਸ਼ਕਿਸਮਤ ਹੈ ਕਿ ਉਸ ਨੂੰ ਅਜਿਹਾ ਇਤਿਹਾਸਕ ਐਕਟ ਪਾਸ ਕਰਨ ਦੀ ਜ਼ਿੰਮੇਵਾਰੀ ਮਿਲੀ। ਉਨ੍ਹਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਪੰਜਾਬ ਵਿੱਚ ਸ਼ਾਂਤੀ, ਭਾਈਚਾਰਾ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼਼ ਦਾ ਹਿੱਸਾ ਸੀ।” ਉਨ੍ਹਾਂ ਕਿਹਾ ਕਿ ਇਹ ਐਕਟ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਕਾਨੂੰਨ ਭਵਿੱਖ ਵਿੱਚ ਵਾਪਰਨ ਵਾਲੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ

Punjab

ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

ਚੰਡੀਗੜ੍ਹ , 6 ਮਈ:ਕਮਿਉਨਿਟੀ ਪੁਲਿਸਿੰਗ ਨੂੰ ਅਗਲੇ ਪੱਧਰ ’ਤੇ ਲਿਜਾਂਦਿਆਂ ਪੰਜਾਬ ਪੁਲਿਸ ਨੇ ਆਪਣੇ ‘ਯੁਵਾ ਸਾਂਝ ਪ੍ਰੋਗਰਾਮ’ ਤਹਿਤ ਰਾਹ ਤੋੰ ਭਟਕੇ ਹੋਏ ਨੌਜਵਾਨਾਂ ਤੱਕ ਪਹੁੰਚ ਨੂੰ ਹੋਰ ਤੇਜ਼ ਕੀਤਾ ਹੈ। ਇਹ ਪਹਿਲ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਹੇਠ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਕਾਰਵਾਈ ਦੇ ਨਾਲ-ਨਾਲ ਇੱਕ ਅਹਿਮ ਭੂਮਿਕਾ ਨਿਭਾ ਰਹੀ ਹੈ। ਜਨਵਰੀ ਤੋਂ ਹੁਣ ਤੱਕ, ਕਮਿਊਨਿਟੀ ਅਫੇਅਰਜ਼ ਡਿਵਿਜ਼ਨ (ਸੀ. ਏ. ਡੀ.) ਦੀ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ, ਗੁਰਪ੍ਰੀਤ ਕੌਰ ਦੇਓ ਦੀ ਅਗਵਾਈ ਹੇਠ ਕਈ ਮੀਟਿੰਗਾਂ ਕਰਵਾਈਆਂ ਗਈਆਂ ਹਨ, ਜਿਨ੍ਹਾਂ ਦਾ ਮਕਸਦ ਅਧਿਕਾਰੀਆਂ ਅਤੇ ਸਮੁਦਾਇਕ ਭਾਈਵਾਲਾਂ ਨੂੰ ਪ੍ਰੋਗਰਾਮ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਬਾਰੇ ਜਾਣੂ ਕਰਵਾਉਣਾ ਹੈ। ‘ਗੈਂਗਸਟਰਾਂ ’ਤੇ ਵਾਰ’ ਦੇ ਨਿਵਾਰਕ ਪੱਖ ਵਜੋਂ ਸਥਾਪਿਤ ਇਹ ਪ੍ਰੋਗਰਾਮ ਨੌਜਵਾਨਾਂ ਨੂੰ ਅੱਤਵਾਦ , ਗਨ ਕਲਚਰ , ਨਸ਼ਾਖੋਰੀ ਅਤੇ ਹੋਰ ਨਕਾਰਾਤਮਕ ਪ੍ਰਭਾਵਾਂ ਤੋਂ ਦੂਰ ਰੱਖਣ ਲਈ ਸਕਾਰਾਤਮਕ ਵਿਕਲਪ ਪ੍ਰਦਾਨ ਕਰਦਾ ਹੈ। ਪਿਛਲੇ ਚਾਰ ਮਹੀਨਿਆਂ ਵਿੱਚ ਪੰਜ ਸੰਵਾਦ ਸੈਸ਼ਨ ਕਰਵਾਏ ਗਏ ਹਨ ਅਤੇ ਅਗਲੇ ਅੱਠ ਮਹੀਨਿਆਂ ਵਿੱਚ ਹੋਰ 11 ਸੈਸ਼ਨ ਕਰਵਾਉਣ ਦੀ ਯੋਜਨਾ ਹੈ ਤਾਂ ਜੋ  ਇਸਦੀ ਪਹੁੰਚ ਦਾ ਦਾਇਰਾ ਹੋਰ ਵਧਾਇਆ ਜਾ ਸਕੇ। ਇਸ ਪਹਿਲ ਤਹਿਤ ਪੰਜਾਬ ਪੁਲਿਸ ਸਮੁਦਾਇਕ ਪੱਧਰ ’ਤੇ ਉਹਨਾਂ  ਨੌਜਵਾਨਾਂ ਦੀ ਪਛਾਣ ਕਰਦੀ ਹੈ, ਜੋ ਆਨਲਾਈਨ ਅੱਤਵਾਦ , ਹਿੰਸਾ ਜਾਂ ਗੈਂਗਸਟਰ ਕਲਚਰ ਤੋਂ ਪ੍ਰਭਾਵਿਤ ਹੋ ਸਕਦੇ ਹਨ। ਹੁਣ ਤੱਕ 2,358 ਨੌਜਵਾਨਾਂ ਦੀ ਪਛਾਣ ਸੋਸ਼ਲ ਮੀਡੀਆ ਵਿਸ਼ਲੇਸ਼ਣ ਰਾਹੀਂ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 1519 ਦੀਆਂ ਪ੍ਰੋਫਾਈਲਾਂ ਰਾਜ ਪੱਧਰੀ ‘ਯੁਵਾ ਸਾਂਝ ਸਾਫਟਵੇਅਰ’ ’ਤੇ ਤਿਆਰ ਕੀਤੀਆਂ ਗਈਆਂ ਹਨ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਕਿਹਾ, “ਪੰਜਾਬ ਪੁਲਿਸ ਇੱਕ ਸੰਤੁਲਿਤ ਦੋ ਨੁਕਾਤੀ ਰਣਨੀਤੀ ’ਤੇ ਕੰਮ ਕਰ ਰਹੀ ਹੈ—‘ਗੈਂਗਸਟਰਾਂ ’ਤੇ ਵਾਰ’ ਰਾਹੀਂ ਸਖ਼ਤ ਕਾਰਵਾਈ ਅਤੇ ‘ਯੁਵਾ ਸਾਂਝ’ ਰਾਹੀਂ ਲਗਾਤਾਰ  ਸੰਪਰਕ ਤੇ ਨਿਗਰਾਨੀ । ਮਨੋਵਿਗਿਆਨਕ ਪ੍ਰੋਫਾਈਲਿੰਗ, ਸੰਰਚਿਤ ਕਾਊਂਸਲਿੰਗ ਅਤੇ ਪਰਿਵਾਰ ਦੀ ਭਾਗੀਦਾਰੀ ਇਸ ਪਹਿਲ ਦਾ ਅਧਾਰ ਹਨ। ਜਿੰਨ੍ਹਾਂ ਮਾਮਲਿਆਂ ਵਿੱਚ ਹੋਰ ਡੂੰਘੀ ਦਖਲ ਦੀ ਲੋੜ ਹੁੰਦੀ ਹੈ, ਉਹਨਾਂ ਨੂੰ ਉਪ-ਮੰਡਲ ਪੱਧਰ ਦੇ ਸਮੁਦਾਇਕ ਕੇਂਦਰਾਂ ਨੂੰ ਭੇਜਿਆ ਜਾਂਦਾ ਹੈ ਤਾਂ ਜੋ ਨਿਰੰਤਰ ਦੇਖਭਾਲ ਯਕੀਨੀ ਬਣਾਈ ਜਾ ਸਕੇ । ਸਾਡਾ ਉਦੇਸ਼ ਸਪੱਸ਼ਟ ਹੈ-ਅਪਰਾਧਿਕ ਨੈੱਟਵਰਕਾਂ ਨੂੰ ਤੋੜਨਾ ਅਤੇ ਨੌਜਵਾਨਾਂ ਨੂੰ ਉਹਨਾਂ ਤੋਂ ਦੂਰ ਰੱਖਣਾ।” ਹੁਣ ਤੱਕ 1490 ਨੌਜਵਾਨਾਂ ਨੂੰ ਜਾਗਰੂਕ ਕੀਤਾ ਗਿਆ ਹੈ, ਜਦਕਿ 1,109 ਨੇ ਕਾਊਂਸਲਿੰਗ ਸੈਸ਼ਨਾਂ ਵਿੱਚ ਹਿੱਸਾ ਲਿਆ ਹੈ। ਕੁੱਲ ਮਿਲਾ ਕੇ 1,836 ਨੌਜਵਾਨਾਂ ਦੀ ਜ਼ਿਲ੍ਹਾ ਖੁਫ਼ੀਆ ਇਕਾਈਆਂ ਵੱਲੋਂ ਕਾਊਂਸਲਿੰਗ ਕੀਤੀ ਗਈ ਹੈ, ਜਦਕਿ ਜ਼ਿਲ੍ਹਾ ਟੀਮਾਂ ਵੱਲੋਂ 522 ਹੋਰ ਅਜਿਹੇ ਨੌਜਵਾਨਾਂ ਦੀ ਪਛਾਣ ਕੀਤੀ ਗਈ ਹੈ। ਜ਼ਮੀਨੀ ਪੱਧਰ ’ਤੇ, ਜ਼ਿਲ੍ਹਾ ‘ਯੁਵਾ ਸਾਂਝ’ ਕਮੇਟੀਆਂ ਦੀ ਅਗਵਾਈ ਕਮਿਸ਼ਨਰ ਆਫ ਪੁਲਿਸ/ਸੀਨੀਅਰ ਸੁਪਰਿੰਟੈਂਡੈਂਟ ਆਫ ਪੁਲਿਸ ਵੱਲੋਂ ਨਾਮਜ਼ਦ ਸੁਪਰਿੰਟੈਂਡੈਂਟ ਆਫ ਪੁਲਿਸ/ਡਿਪਟੀ ਕਮਿਸ਼ਨਰ ਆਫ ਪੁਲਿਸ ਰੈਂਕ ਦੇ ਅਧਿਕਾਰੀ ਕਰਦੇ ਹਨ । ਇਹਨਾਂ ਕਮੇਟੀਆਂ ਰਾਹੀਂ ਸਿਵਲ ਸੋਸਾਇਟੀ ਦੇ ਮੈਂਬਰ, ਸੇਵਾਮੁਕਤ ਅਧਿਕਾਰੀ, ਮਨੋਵਿਗਿਆਨੀ, ਐਨਜੀਓ ਅਤੇ ਸਮੁਦਾਇਕ ਨੁਮਾਇੰਦੇ ਇਕੱਠੇ ਹੋ ਕੇ ਪੂਰਨ ਤਾਲਮੇਲ  ਵਾਲੀ ਕਾਰਵਾਈ ਨੂੰ ਯਕੀਨੀ ਬਣਾਉਂਦੇ ਹਨ। ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ ਗੁਰਪ੍ਰੀਤ ਕੌਰ ਦੇਓ ਨੇ ਕਿਹਾ,“ਜਿੱਥੇ ‘ਗੈਂਗਸਟਰਾਂ ’ਤੇ ਵਾਰ’ ਦਾ ਮਕਸਦ ਸੰਗਠਿਤ ਅਪਰਾਧ ਨੂੰ ਖ਼ਤਮ ਕਰਨਾ ਹੈ, ਓਥੇ ‘ਯੁਵਾ ਸਾਂਝ’ ਦਾ ਮਕਸਦ ਰਾਹ ਤੋਂ ਭਟਕੇ ਨੌਜਵਾਨਾਂ ਦੀ ਸ਼ੁਰੂਆਤੀ ਪਛਾਣ ਕਰਕੇ ਉਹਨਾਂ ਨੂੰ ਸਹੀ ਰਾਹ ’ਤੇ ਲਿਆਉਣਾ ਹੈ। ਅਸੀਂ ਲੋੜ ਮੁਤਾਬਿਕ ਸਖ਼ਤੀ ਜਾਂ ਨਰਮੀ ਨਾਲ ਪੇਸ਼ ਆਉਂਦੇ ਹਾਂ ਤਾਂ ਜੋ ਸਮੇਂ ਸਿਰ ਦਖਲ ਰਾਹੀਂ ਕਿਸੇ ਨੌਜਵਾਨ ਦੀ ਜ਼ਿੰਦਗੀ ਦੀ ਦਿਸ਼ਾ ਬਦਲੀ ਜਾ ਸਕੇ ।” ਮੁੜਵਸੇਬੇ ਦੀ ਵਿਵਸਥਾ ਸੀਪੀ/ਐੱਸਐੱਸਪੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਅਤੇ ਹੋਰ ਭਾਈਵਾਲ ਸੰਸਥਾਵਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ। ਇਸ ਵਿੱਚ ਹੁਨਰ ਵਿਕਾਸ, ਰੋਜ਼ਗਾਰ ਨਾਲ ਜੋੜਨਾ ਅਤੇ ਲੋੜ ਅਨੁਸਾਰ ਵਿੱਤੀ ਸਹਾਇਤਾ ਸ਼ਾਮਲ ਹੈ ਤਾਂ ਜੋ ਨੌਜਵਾਨਾਂ ਨੂੰ ਨਕਾਰਾਤਮਕ ਪ੍ਰਭਾਵਾਂ ਤੋਂ ਦੂਰ ਰੱਖ ਕੇ ਸਥਿਰ ਅਤੇ ਖੁਸ਼ਹਾਲ ਜੀਵਨ ਵੱਲ ਪ੍ਰੇਰਿਤ ਕੀਤਾ ਜਾ ਸਕੇ। ਫਾਜ਼ਿਲਕਾ ਦੇ ਐੱਸਐੱਸਪੀ ਗੁਰਮੀਤ ਸਿੰਘ ਨੇ ਕਿਹਾ,“ਇਸ ਪਹਿਲ ਨੇ ਨਾ ਸਿਰਫ਼ ਜ਼ਮੀਨੀ ਪੱਧਰ ’ਤੇ ਅਪਰਾਧ ਦਰ ਘਟਾਉਣ ਵਿੱਚ ਮਦਦ ਕੀਤੀ ਹੈ, ਸਗੋਂ ਰਾਜ ਦੇ ਨੌਜਵਾਨਾਂ ਨੂੰ ਅਸਮਾਜਿਕ ਤੱਤਾਂ ਦਾ ਸਾਥ ਦੇਣ ਤੋਂ ਵੀ ਰੋਕਿਆ ਹੈ। ਇਹ ਦੇਸ਼ ਵਿੱਚ ਕਿਸੇ ਵੀ ਰਾਜ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ਆਪਣੀ ਕਿਸਮ ਦੀ ਨਵੇਕਲੀ ਪਹਿਲ ਹੋ ਸਕਦੀ ਹੈ। ਪੰਜਾਬ ਪੁਲਿਸ ਨੇ ਨੌਜਵਾਨਾਂ ਨੂੰ ਆਪਣੇ ਭਰਮ -ਭੁਲੇਖੇ ਦੂਰ ਕਰਨ ਅਤੇ ਹਕੀਕਤ ਨਾਲ ਰੂਬਰੂ ਹੋਣ ਲਈ ਇੱਕ ਵੱਡਾ ਮੰਚ ਪ੍ਰਦਾਨ ਕੀਤਾ ਹੈ।” ਉਹਨਾਂ ਅੱਗੇ ਕਿਹਾ,“ਸਾਡੇ ਜ਼ਿਲ੍ਹੇ ਵਿੱਚ ਹੀ ਅਸੀਂ ਕਾਨੂੰਨ ਦੀ ਪਾਲਣਾ ਕਰਨ ਵਾਲੇ ਨੌਜਵਾਨਾਂ ਦਾ ਇੱਕ ਮਜ਼ਬੂਤ ਸਮੂਹ ਤਿਆਰ ਕੀਤਾ ਹੈ, ਜੋ ਰਾਜ ਦੀ ਤਾਕਤ ਨੂੰ ਹੋਰ ਮਜ਼ਬੂਤ ਕਰਦਾ ਹੈ।”  

Punjab

ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖਟਕੜ ਕਲਾਂ/ਬਲਾਚੌਰ, 6 ਮਈ 2026-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਭਰ ਵਿੱਚ ਚੱਲ ਰਹੀ ਫੁੱਟ ਪਾਊ ਰਾਜਨੀਤੀ ‘ਤੇ ਤਿੱਖਾ ਹਮਲਾ ਬੋਲਦਿਆਂ ਚੇਤਾਵਨੀ ਦਿੱਤੀ ਕਿ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਲਈ ਘੜੇ ਜਾ ਰਹੇ ਮਨਸੂਬੇ ਦੇਸ਼ ਨੂੰ ਉਨ੍ਹਾਂ ਆਦਰਸ਼ਾਂ ਤੋਂ ਦੂਰ ਧੱਕ ਰਹੇ ਹਨ, ਜਿਨ੍ਹਾਂ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਨੇ ਕੁਰਬਾਨੀਆਂ ਦਿੱਤੀਆਂ ਸਨ। ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੱਥਾ ਟੇਕਣ ਤੋਂ ਬਾਅਦ “ਸ਼ੁਕਰਾਨਾ ਯਾਤਰਾ” ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਬਣਾਇਆ ਹੈ, ਜੋ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਦੋਸ਼ੀ ਕਾਨੂੰਨੀ ਖਾਮੀਆਂ ਦਾ ਫਾਇਦਾ ਉਠਾ ਕੇ ਸਜ਼ਾ ਤੋਂ ਨਾ ਬਚ ਸਕੇ।ਆਪਣੇ ਐਕਸ ਹੈਂਡਲ ’ਤੇ ਕੁਝ ਫੋਟੋਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਅੱਜ ਮੈਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਸਥਾਨ ਖਟਕੜ ਕਲਾਂ ਦੀ ਪਵਿੱਤਰ ਧਰਤੀ ‘ਤੇ ਨਤਮਸਤਕ ਹੋ ਕੇ ਸਾਡੇ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ਼ੁਕਰਾਨਾ ਯਾਤਰਾ ਵਿੱਚ ਸ਼ਾਮਲ ਹੋਏ ਵੱਡੀ ਗਿਣਤੀ ਸ਼ਰਧਾਲੂਆਂ ਵੱਲੋਂ ਚੱਲਿਆ ਗਿਆ ਹਰ ਕਦਮ ਸਾਡੇ ਲਈ ਬਹੁਤ ਮਾਇਨੇ ਰੱਖਦਾ ਹੈ।ਉਨ੍ਹਾਂ ਨੇ ਪੋਸਟ ਵਿੱਚ ਅੱਗੇ ਲਿਖਿਆ “ਪ੍ਰਮਾਤਮਾ ਦੀ ਅਪਾਰ ਕਿਰਪਾ ਨਾਲ, ਸਾਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਮੌਕਾ ਮਿਲਿਆ ਹੈ, ਜਿਸ ਲਈ ਅਸੀਂ ਗੁਰੂ ਸਾਹਿਬ ਦੇ ਸ਼ੁਕਰਗੁਜ਼ਾਰ ਹਾਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਵਵਿਆਪੀ ਸੰਦੇਸ਼ ਸਾਨੂੰ ‘ਸਰਬੱਤ ਦੇ ਭਲੇ’ ਦਾ ਮਾਰਗ ਦਿਖਾਉਂਦਾ ਹੈ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰਾਖੀ ਅਤੇ ਜਨਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਡਾ ਕੰਮ ਨਿਰੰਤਰ ਜਾਰੀ ਰਹੇਗਾ।“ਸ਼ੁਕਰਾਨਾ ਯਾਤਰਾ” ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਤਾਂ ਆਪਣਾ ਫ਼ਰਜ਼ ਸਮਝਦਿਆਂ ਸਾਡੇ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲ ਰਹੀ ਹੈ, ਪਰ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਦੇਖਿਆ ਗਿਆ ਆਜ਼ਾਦੀ ਦਾ ਸੁਪਨਾ ਅਜੇ ਵੀ ਅਧੂਰਾ ਹੈ। ਇਹ ਉਹ ਭਾਰਤ ਨਹੀਂ ਹੈ ਜਿਸ ਲਈ ਸਾਡੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਅੱਜ ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਲੋਕਤੰਤਰ ਅਤੇ ਰਾਸ਼ਟਰਵਾਦ ਦੀ ਭਾਵਨਾ ਦੇ ਵਿਰੁੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਅਜਾਈਂ ਨਹੀਂ ਜਾਣ ਦੇਵੇਗੀ। ਉਨ੍ਹਾਂ ਕਿਹਾ ਕਿ ਇੱਕ ਵਿਸ਼ਵ ਪੱਧਰੀ ਅਜਾਇਬ ਘਰ ਬਣਾਇਆ ਜਾ ਰਿਹਾ ਹੈ ਤਾਂ ਜੋ ਦੁਨੀਆ ਭਰ ਦੇ ਲੋਕ ਇਸ ਦਾ ਦੌਰਾ ਕਰਨ ਅਤੇ ਉਨ੍ਹਾਂ ਨੂੰ ਪਤਾ ਲੱਗੇ ਕਿ ਭਾਰਤ ਦੀ ਆਜ਼ਾਦੀ ਤੋਹਫ਼ਿਆਂ ਜਾਂ ਮਿਹਰਬਾਨੀਆਂ ਨਾਲ ਨਹੀਂ, ਸਗੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਵਰਗੇ ਅਨਮੋਲ ਹੀਰਿਆਂ ਦੀਆਂ ਮਹਾਨ ਕੁਰਬਾਨੀਆਂ ਰਾਹੀਂ ਹਾਸਲ ਕੀਤੀ ਗਈ ਸੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ “ਸ਼ੁਕਰਾਨਾ ਯਾਤਰਾ” ਦੀ ਸ਼ੁਰੂਆਤ ਕੀਤੀ ਹੈ, ਜਿਸ ਦਾ ਸ਼ਰਧਾਲੂਆਂ ਨੇ ਫੁੱਲਾਂ ਅਤੇ ਸਿਰੋਪਾਓ ਨਾਲ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਸ਼ੁਕਰਾਨੇ ਦਾ ਹੱਕਦਾਰ ਕੋਈ ਵਿਅਕਤੀ ਵਿਸ਼ੇਸ਼ ਨਹੀਂ, ਸਗੋਂ ਉਹ ਪ੍ਰਮਾਤਮਾ ਹੈ, ਜਿਸ ਨੇ ਪੰਜਾਬ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਹੈ। “ਸਰਬਸ਼ਕਤੀਮਾਨ ਪ੍ਰਮਾਤਮਾ ਨੇ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਿਆਉਣ ਅਤੇ ਲਾਗੂ ਕਰਨ ਦਾ ਬਲ ਬਖਸ਼ਿਆ ਹੈ ਅਤੇ ਅਸੀਂ ਪ੍ਰਮਾਤਮਾ ਵੱਲੋਂ ਸਾਨੂੰ ਦਿੱਤੀ ਇਸ ਜ਼ਿੰਮੇਵਾਰੀ ਲਈ ਸ਼ੁਕਰਾਨਾ ਕਰਨ ਵਾਸਤੇ ਇਸ ਯਾਤਰਾ ‘ਤੇ ਚੱਲੇ ਹਾਂ।ਲੋਕਾਂ, ਖਾਸ ਕਰਕੇ ਮਾਵਾਂ ਤੇ ਭੈਣਾਂ ਦਾ ਧੰਨਵਾਦ ਕਰਦਿਆਂ ਜੋ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਦੀ ਹਰ ਘਟਨਾ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਲੋਕ ਹਮੇਸ਼ਾ ਉਮੀਦ ਕਰਦੇ ਸਨ ਕਿ ਦੋਸ਼ੀਆਂ ਨੂੰ ਸਜ਼ਾ ਮਿਲੇਗੀ, ਉੱਥੇ ਕਾਨੂੰਨੀ ਖਾਮੀਆਂ ਦਾ ਫਾਇਦਾ ਉਠਾਉਂਦਿਆਂ ਦੋਸ਼ੀ ਮਾਨਸਿਕ ਸਥਿਤੀ ਦਾ ਬਹਾਨਾ ਬਣਾ ਕੇ ਅਕਸਰ ਸਜ਼ਾ ਤੋਂ ਬਚਦੇ ਰਹੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਜ਼ਿਆਦਾਤਰ ਮਾਮਲਿਆਂ ਵਿੱਚ ਦੋਸ਼ੀ ਇਹ ਕਹਿ ਕੇ ਸਜ਼ਾ ਤੋਂ ਬਚ ਜਾਂਦੇ ਸਨ ਕਿ ਉਨ੍ਹਾਂ ਦਾ ਮਨ ਪਰੇਸ਼ਾਨ ਹੈ ਜਾਂ ਉਹ ਮਾਨਸਿਕ ਤੌਰ ‘ਤੇ ਅਸਥਿਰ ਹਨ। ਪਰ ਜੇਕਰ ਕੋਈ ਸੱਚਮੁੱਚ ਮਾਨਸਿਕ ਤੌਰ ‘ਤੇ ਅਸਥਿਰ ਹੈ ਤਾਂ ਉਹ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਕਿਉਂ ਨਿਸ਼ਾਨਾ ਬਣਾਉਂਦਾ ਹੈ? ਉਹ ਰੇਲਗੱਡੀ ਦੇ ਇੰਜਣ ਨਾਲ ਨਹੀਂ ਟਕਰਾਉਂਦਾ ਜਾਂ ਬਿਜਲੀ ਦੀਆਂ ਤਾਰਾਂ ਨੂੰ ਕਿਉਂ ਨਹੀਂ ਛੂੰਹਦਾ? ਉਨ੍ਹਾਂ ਕਿਹਾ ਕਿ ਦਰਅਸਲ ਸੱਚਾਈ ਇਹ ਹੈ ਕਿ ਜ਼ਿਆਦਾਤਰ ਘਟਨਾਵਾਂ ਜਾਣਬੁੱਝ ਕੇ ਅਤੇ ਯੋਜਨਾਬੱਧ ਢੰਗ ਨਾਲ ਕੀਤੀਆਂ ਗਈਆਂ।ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਖਾਮੀਆਂ ਦਾ ਫਾਇਦਾ ਉਠਾ ਕੇ ਦੋਸ਼ੀਆਂ ਨੂੰ ਬਚ ਕੇ ਨਿਕਲਣ ਤੋਂ ਰੋਕਣ ਲਈ, ਪੰਜਾਬ ਸਰਕਾਰ ਨੇ ਕਾਨੂੰਨ ਵਿੱਚ ਸਖ਼ਤ ਉਪਬੰਧ ਕੀਤੇ ਹਨ ਜਿਸ ਤਹਿਤ ਜੇਕਰ ਕਿਸੇ ਦੋਸ਼ੀ ਨੂੰ ਮੈਡੀਕਲੀ ਮਾਨਸਿਕ ਤੌਰ ‘ਤੇ ਅਸਥਿਰ ਐਲਾਨਿਆ ਜਾਂਦਾ ਹੈ, ਤਾਂ ਵੀ ਉਸ ਵਿਅਕਤੀ ਦੇ ਮਾਪਿਆਂ, ਸਰਪ੍ਰਸਤਾਂ ਜਾਂ ਦੇਖਭਾਲ ਕਰਨ ਵਾਲਿਆਂ ਨੂੰ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ।ਉਨ੍ਹਾਂ ਅੱਗੇ ਕਿਹਾ ਕਿ ਕਾਨੂੰਨ ਤਹਿਤ ਘੱਟੋ-ਘੱਟ 10 ਸਾਲ ਲਈ ਕੋਈ ਜ਼ਮਾਨਤ ਨਹੀਂ ਹੋਵੇਗੀ ਅਤੇ ਗੰਭੀਰ ਮਾਮਲਿਆਂ ਵਿੱਚ ਸਜ਼ਾ ਉਮਰ ਕੈਦ ਤੱਕ ਵਧ ਸਕਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਾਨੂੰਨ ਕਾਨੂੰਨੀ ਮਾਹਿਰਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਵਿੱਖ ਵਿੱਚ ਕੋਈ ਵੀ ਕਮੀ ਜਾਂ ਸੋਧ ਇਸਨੂੰ ਕਮਜ਼ੋਰ ਨਾ ਕਰੇ।ਉਨ੍ਹਾਂ ਅੱਗੇ ਕਿਹਾ ਕਿ “ਸਰਬਸ਼ਕਤੀਮਾਨ ਪ੍ਰਮਾਤਮਾ ਨੇ ਸਾਨੂੰ ਇਹ ਕਾਨੂੰਨ ਲਿਆਉਣ ਲਈ ਸੋਝੀ ਅਤੇ ਬਲ ਬਖਸ਼ਿਆ ਹੈ। ਅਸੀਂ ਇਸ ਨੂੰ ਧਿਆਨ ਨਾਲ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਇਸਨੂੰ ਕਮਜ਼ੋਰ ਨਾ ਕਰ ਸਕੇ।ਅਕਾਲੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਕਦੇ ਵੀ ਅਜਿਹੇ ਕਾਨੂੰਨ ਦਾ ਸਮਰਥਨ ਨਹੀਂ ਕਰੇਗਾ ਕਿਉਂਕਿ ਉਨ੍ਹਾਂ ਦੇ ਆਪਣੇ ਨਾਮ ਬੇਅਦਬੀ ਦੀਆਂ ਘਟਨਾਵਾਂ ਨਾਲ ਜੁੜੇ ਹੋਏ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਦਾ ਸਾਥ ਇਹ ਮੰਨ ਕੇ ਦਿੱਤਾ ਕਿ ਉਹ ਬਾਬਾ ਨਾਨਕ ਦੀ ਵਿਰਾਸਤ ਦਾ ਪਾਸਾਰ ਕਰਦੇ ਹਨ, ਪਰ ਉਨ੍ਹਾਂ ਦੇ ਹੀ ਕਾਰਜਕਾਲ ਦੌਰਾਨ ਸੜਕਾਂ ‘ਤੇ ਬਾਬੇ ਨਾਨਕ ਦੀ ਬਾਣੀ ਰੋਲੀ ਗਈ। ਉਨ੍ਹਾਂ ਨੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸ਼ਰਧਾਲੂਆਂ ‘ਤੇ ਪਾਣੀ ਦੀਆਂ ਤੋਪਾਂ ਅਤੇ ਗੋਲੀਆਂ ਚਲਾਉਣ ਦਾ ਹੁਕਮ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਲੋਕਾਂ ਤੋਂ ਹੋਰ ਕੀ ਉਮੀਦ ਕੀਤੀ ਜਾ ਸਕਦੀ ਹੈ? ਜਦੋਂ ਤੋਂ ਇਹ ਕਾਨੂੰਨ ਪਾਸ ਹੋਇਆ ਹੈ, ਪੰਜਾਬ ਵਿੱਚ ਅਕਾਲੀ ਦਲ ਦਾ ਇੱਕ ਵੀ ਨੇਤਾ ਦਿਖਾਈ ਨਹੀਂ ਦੇ ਰਿਹਾ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਉਨ੍ਹਾਂ ਦੇ ਨਾਮ ਸਾਹਮਣੇ ਆ ਸਕਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਬੇਈਮਾਨ ਲੋਕਾਂ ’ਤੇ ਕਦੇ ਵੀ ਸਦਾ ਲਈ ਪਰਮਾਤਮਾ ਦੀ ਨਜ਼ਰ ਸਵੱਲੀ

Punjab

ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼, ਤਿੰਨ ਦੋਸ਼ੀ ਗ੍ਰਿਫਤਾਰ

ਰੂਪਨਗਰ, 06 ਮਈ: ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼ ਕਰਦਿਆਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਚੋਰੀਸ਼ੁਦਾ ਸਮਾਨ ਵਿੱਚੋ 02 ਜੋੜੀਆ ਏਅਰਿੰਗ ਸੋਨਾ ਨੂੰ ਵੀ ਬ੍ਰਾਮਦ ਕੀਤਾ ਹੈ।   ਇਸ ਚੋਰੀ ਦੀ ਵਾਰਦਾਤ ਸੰਬਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਥਾਣਾ ਸਿਟੀ ਰੂਪਨਗਰ ਸ਼੍ਰੀ ਪਵਨ ਚੌਧਰੀ ਨੇ ਦੱਸਿਆ ਕਿ 04.05.2026 ਨੂੰ ਕੁਲਜੀਤ ਕੌਰ ਪਤਨੀ ਲੇਟ ਸਰਬਜੀਤ ਸਿੰਘ ਵਾਸੀ ਮਕਾਨ ਨੰਬਰ 1000 ਵਾਰਡ ਨੰਬਰ 13 ਮੁਹੱਲਾ ਉੱਚਾ ਖੇੜਾ ਰੂਪਨਗਰ ਥਾਣਾ ਸਿਟੀ ਰੂਪਨਗਰ ਜ਼ਿਲ੍ਹਾ ਰੂਪਨਗਰ ਦੇ ਘਰ ਦੇ ਮੁੱਖ ਦਰਵਾਜੇ ਦਾ ਤਾਲਾ ਤੋੜ ਕੇ ਅਲਮਾਰੀ ਵਿੱਚ ਰੱਖੇ ਸੋਨੇ ਅਤੇ ਚਾਂਦੀ ਦੇ ਗਹਿਣੇ ਅਤੇ ਨਗਦੀ ਨੂੰ ਨਾ ਮਾਲੂਮ ਵਿਅਕਤੀਆ ਵੱਲੋਂ ਚੋਰੀ ਕਰਨ ਬਾਰੇ ਇਤਲਾਹ ਪ੍ਰਾਪਤ ਹੋਈ ਸੀ ਜਿਸ ਦੇ ਆਧਾਰ ਤੇ ਮੁਕੱਦਮਾ ਨੰਬਰ 103 ਮਿਤੀ 05.05.2026 ਅ/ਧ 305, 331(4) ਬੀ.ਐਨ.ਐਸ. ਥਾਣਾ ਸਿਟੀ ਰੂਪਨਗਰ ਜ਼ਿਲ੍ਹਾ ਰੂਪਨਗਰ ਦਰਜ ਰਜਿਸਟਰ ਕੀਤਾ ਗਿਆ ਸੀ।   ਸ਼੍ਰੀ ਪਵਨ ਚੌਧਰੀ ਨੇ ਦੱਸਿਆ ਕਿ ਇਸ ਸੰਬਧੀ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਮਨਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਉਪ ਕਪਤਾਨ ਪੁਲਿਸ ਸਬ ਡਵੀਜਨ ਰੂਪਨਗਰ ਸ. ਦੀਪਇੰਦਰ ਸਿੰਘ ਦੀ ਅਗਵਾਈ ਵਿੱਚ ਥਾਣਾ ਸਿਟੀ ਰੂਪਨਗਰ ਪੁਲਿਸ ਵੱਲੋਂ ਵੱਖ-ਵੱਖ ਐਂਗਲਾ ਤੋਂ ਵਿਗਿਆਨਕ ਤਰੀਕੇ ਨਾਲ ਤਫਤੀਸ਼ ਅਮਲ ਵਿੱਚ ਲਿਆਦੀ ਗਈ।    ਉਨ੍ਹਾਂ ਦੱਸਿਆ ਕਿ ਦੋਰਾਨੇ ਤਫਤੀਸ਼ ਪਾਇਆ ਗਿਆ ਕਿ ਇਸ ਵਾਰਦਾਤ ਨੂੰ ਮਨੀ ਉਰਫ ਬਿੱਲਾ ਵਾਸੀ ਬਾਲਮੀਕ ਆਸ਼ਰਮ ਰੂਪਨਗਰ ਥਾਣਾ ਸਿਟੀ ਰੂਪਨਗਰ ਜ਼ਿਲ੍ਹਾ ਰੂਪਨਗਰ ਵੱਲੋਂ ਅਮਨ ਉਰਫ ਡੱਡਾ ਵਾਸੀ ਪਿੰਡ ਹੁਸੈਨਪੁਰ ਥਾਣਾ ਸਿਟੀ ਰੂਪਨਗਰ ਜ਼ਿਲ੍ਹਾ ਰੂਪਨਗਰ ਅਤੇ ਹਰਮਨ ਵਾਸੀ ਪਿੰਡ ਨਾਨਕਪੁਰਾ ਥਾਣਾ ਸਿਟੀ ਰੂਪਨਗਰ ਦੀ ਮਿਲੀਭੁਗਤ ਨਾਲ ਅੰਜਾਮ ਦਿੱਤਾ ਗਿਆ ਅਤੇ ਅੱਗੇ ਇਹ ਚੋਰੀਸ਼ੁਦਾ ਗਹਿਣੇ ਦੋਸ਼ੀ ਹਰਮਨ ਉੱਕਤ ਦੀ ਸੱਸ ਰੀਟਾ ਵਾਸੀ ਹੁਸੈਨਪੁਰ ਥਾਣਾ ਸਿਟੀ ਰੂਪਨਗਰ ਪਾਸ ਰੱਖ ਦਿੱਤੇ ਸਨ।    ਐੱਸਐੱਚਓ ਥਾਣਾ ਸਿਟੀ ਰੂਪਨਗਰ ਨੇ ਦੱਸਿਆ ਕਿ ਇਨ੍ਹਾਂ ਸਾਰੇ ਦੋਸ਼ੀਆ ਅਪਰਾਧਿਕ ਪਿਛੋਕੜ ਹੋਣਾ ਪਾਇਆ ਗਿਆ ਹੈ। ਦੋਸ਼ੀ ਮਨੀ ਉਰਫ ਬਿੱਲਾ ਉੱਕਤ ਖਿਲਾਫ ਪਹਿਲਾ ਵੀ ਲੁੱਟ-ਖੋਹ, ਚੋਰੀ ਅਤੇ ਨਸ਼ੇ ਦੇ 05 ਮੁਕੱਦਮੇ ਦਰਜ ਰਜਿਸਟਰ ਹਨ, ਇਸੇ ਤਰ੍ਹਾ ਦੋਸ਼ੀ ਅਮਨ ਉਰਫ ਡੱਡਾ ਉੱਕਤ ਖਿਲਾਫ ਚੋਰੀ ਅਤੇ ਨਸ਼ੇ ਦੇ 03 ਮੁਕੱਦਮੇ ਦਰਜ ਰਜਿਸਟਰ ਹਨ ਅਤੇ ਹਰਮਨ ਉੱਕਤ ਦੇ ਖਿਲਾਫ ਚੋਰੀ ਅਤੇ ਨਸ਼ੇ ਸਬੰਧੀ 02 ਮੁਕੱਦਮੇ ਦਰਜ ਰਜਿਸਟਰ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀ ਮਨੀ ਉਰਫ ਬਿੱਲਾ, ਅਮਨ ਉਰਫ ਡੱਡਾ ਅਤੇ ਹਰਮਨ ਉੱਕਤ ਨੂੰ ਇਸ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਚੋਰੀਸ਼ੁਦਾ ਸਮਾਨ ਵਿੱਚੋ 02 ਜੋੜੀਆ ਏਅਰਿੰਗ ਸੋਨਾ ਨੂੰ ਬ੍ਰਾਮਦ ਕੀਤਾ ਗਿਆ ਹੈ।   ਉਨ੍ਹਾਂ ਦੱਸਿਆ ਕਿ ਦੋਸ਼ਣ ਰੀਟਾ ਦੀ ਗ੍ਰਿਫਤਾਰੀ ਅਜੇ ਬਾਕੀ ਹੈ ਜਿਸ ਨੂੰ ਵੀ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇਗਾ। ਮੁਕੱਦਮਾ ਦੀ ਅਗਲੇਰੀ ਤਫਤੀਸ਼ ਕੀਤੀ ਜਾ ਰਹੀ ਹੈ। 

Punjab

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

*ਫਗਵਾੜਾ, 6 ਮਈ*:ਦੋਆਬਾ ਖੇਤਰ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਨੀਆ ਭਰ ਵਿੱਚ ਪ੍ਰਸਿੱਧ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਦੋਆਬੇ ਦਾ ਦਿਲ ਸਮਝੀ ਜਾਂਦੀ ਇਸ ਮਿੱਲ ਦੇ ਚਾਲੂ ਹੋਣ ਨਾਲ ਜਿੱਥੇ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ, ਉੱਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।ਆਪਣੀ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰੇ ਕੋਲ ਸਾਰੇ ਪੰਜਾਬੀਆਂ, ਖਾਸ ਕਰਕੇ ਫਗਵਾੜਾ ਦੇ ਲੋਕਾਂ ਲਈ ਖੁਸ਼ਖਬਰੀ ਹੈ ਕਿ ਮਸ਼ਹੂਰ ਜੇ.ਸੀ.ਟੀ. ਮਿੱਲ ਛੇਤੀ ਹੀ ਕੰਮਕਾਜ ਮੁੜ ਸ਼ੁਰੂ ਕਰੇਗੀ। ਉਤਪਾਦਨ ਮੁੜ ਸ਼ੁਰੂ ਹੋਣ ‘ਤੇ ਇਸ ਮਿੱਲ ਦੀ ਪੁਰਾਣੀ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ, ਜਿਸ ਨਾਲ ਦੋਆਬਾ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਪੰਜਾਬ ਨੂੰ ਅੰਤਰਰਾਸ਼ਟਰੀ ਫੁੱਟਬਾਲ ਦੇ ਨਕਸ਼ੇ ‘ਤੇ ਮੁੜ ਉਭਾਰਨ ਲਈ ਜੇ.ਸੀ.ਟੀ. ਦੀ ਫੁੱਟਬਾਲ ਟੀਮ ਨੂੰ ਵੀ ਮੁੜ ਸੁਰਜੀਤ ਕੀਤਾ ਜਾਵੇਗਾ। ਇੱਕ ਪੰਜਾਬੀ ਉੱਦਮੀ ਨੇ ਜੇ.ਸੀ.ਟੀ. ਮਿੱਲ ਦੀਆਂ ਜਾਇਦਾਦਾਂ ਖਰੀਦੀਆਂ ਹਨ, ਅਤੇ ਕੋਈ ਵੀ ਇਜਾਜ਼ਤ ਦੇਣ ਤੋਂ ਪਹਿਲਾਂ, ਅਸੀਂ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਹਰ ਵਰਕਰ ਦੀ ਬਕਾਇਆ ਤਨਖਾਹ ਅਤੇ ਹੋਰ ਰਹਿੰਦੀਆਂ ਅਦਾਇਗੀਆਂ ਦਾ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ ਅਤੇ ਕਾਮਿਆਂ ਦੇ ਬਕਾਏ ਦੇ ਇੱਕ-ਇੱਕ ਪੈਸੇ ਦਾ ਨਿਪਟਾਰਾ ਕੀਤਾ ਜਾਵੇਗਾ।”ਗੰਨਾ ਉਤਪਾਦਕਾਂ ਅਤੇ ਮਜ਼ਦੂਰਾਂ ਦੇ ਬਕਾਏ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, “ਗੰਨਾ ਕਿਸਾਨਾਂ ਦੇ ਬਕਾਇਆ ਭੁਗਤਾਨ ਦਾ ਮਸਲਾ ਵੀ ਹੱਲ ਕੀਤਾ ਜਾਵੇਗਾ। ਜਿਹੜੇ ਲੋਕ ਵਿਦੇਸ਼ ਭੱਜ ਗਏ ਹਨ, ਉਨ੍ਹਾਂ ਦੀਆਂ ਜਾਇਦਾਦਾਂ ਸਰਕਾਰ ਵੱਲੋਂ ਕੁਰਕ ਕੀਤੀਆਂ ਗਈਆਂ ਹਨ ਅਤੇ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਕਰਕੇ ਇਨ੍ਹਾਂ ਜਾਇਦਾਦਾਂ ਨੂੰ ਨਿਲਾਮ ਕੀਤਾ ਜਾਵੇਗਾ। ਸੂਬਾ ਸਰਕਾਰ ਕੋਲ ਹਰ ਕਿਸਾਨ ਅਤੇ ਹਰ ਬਕਾਇਆ ਭੁਗਤਾਨ ਦਾ ਰਿਕਾਰਡ ਹੈ। ਮੈਂ ਕਿਸੇ ਨੂੰ ਵੀ ਉਨ੍ਹਾਂ ਨਾਲ ਧੋਖਾ ਨਹੀਂ ਕਰਨ ਦਿਆਂਗਾ ਅਤੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ।”ਲੋਕਾਂ ਦੇ ਭਰਵੇਂ ਸਮਰਥਨ ਅਤੇ ਕਾਨੂੰਨੀ ਸੁਧਾਰਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਵੱਧ ਗਰਮੀ ਦੇ ਬਾਵਜੂਦ ਫਗਵਾੜਾ ਵਿਖੇ ਹੋਇਆ ਵਿਸ਼ਾਲ ਇਕੱਠ ਸੂਬਾ ਸਰਕਾਰ ਅਤੇ ਇਸ ਦੀਆਂ ਨੀਤੀਆਂ ਪ੍ਰਤੀ ਲੋਕਾਂ ਦੇ ਭਾਰੀ ਸਮਰਥਨ ਨੂੰ ਦਰਸਾਉਂਦਾ ਹੈ। ਪਰਮਾਤਮਾ ਦੀ ਕਿਰਪਾ ਨਾਲ ਮੈਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਬਹੁਤ ਸਖ਼ਤ ਕਾਨੂੰਨ ਬਣਾ ਕੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਪਹਿਲਾਂ, ਕਾਨੂੰਨ ਵਿੱਚ ਬਹੁਤ ਸਾਰੀਆਂ ਕਮੀਆਂ ਸਨ ਅਤੇ ਲੋਕ ਮਾਨਸਿਕ ਤੌਰ ‘ਤੇ ਅਸਥਿਰ ਜਾਂ ਬਿਮਾਰ ਹੋਣ ਦਾ ਦਿਖਾਵਾ ਕਰਕੇ ਬਚ ਜਾਂਦੇ ਸਨ। ਹੁਣ, ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ, ਜਦੋਂ ਕਿ ਪਿਛਲੀਆਂ ਸਰਕਾਰਾਂ ਅਜਿਹਾ ਕਾਨੂੰਨ ਬਣਾ ਸਕਦੀਆਂ ਸਨ ਪਰ ਉਨ੍ਹਾਂ ਦੀ ਨੀਅਤ ਬੇਈਮਾਨ ਸੀ।”ਫੁੱਟਪਾਊ ਰਾਜਨੀਤੀ ਵਿਰੁੱਧ ਚੇਤਾਵਨੀ ਦਿੰਦੇ ਹੋਏ ਉਨ੍ਹਾਂ ਅੱਗੇ ਕਿਹਾ, “ਕੁਝ ਰਾਜਨੀਤਿਕ ਪਾਰਟੀਆਂ ਧਰਮ ਦੇ ਨਾਮ ‘ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਦੀ ਰਾਜਨੀਤੀ ਭਾਈਚਾਰਿਆਂ ਵਿੱਚ ਵੰਡ ਪੈਦਾ ਕਰਨ ਅਤੇ ਫਿਰ ਵੋਟਾਂ ਲਈ ਦੋਵਾਂ ਪਾਸਿਆਂ ਨੂੰ ਖੌਫ਼ਜ਼ਦਾ ਕਰਨ ਦੇ ਆਲੇ-ਦੁਆਲੇ ਘੁੰਮਦੀ ਹੈ ਅਤੇ ਲੋਕਾਂ ਨੂੰ ਇਸ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ। ਪੰਜਾਬ ਨੂੰ ਅਜਿਹੀਆਂ ਤਾਕਤਾਂ ਨੂੰ ਪੂਰੀ ਤਰ੍ਹਾਂ ਰੱਦ ਕਰਨਾ ਚਾਹੀਦਾ ਹੈ ਕਿਉਂਕਿ ਸੂਬਾ ਪਹਿਲਾਂ ਹੀ ਪਿਛਲੇ ਸਮੇਂ ਵਿੱਚ ਕਾਲੇ ਦਿਨ ਦੇਖ ਚੁੱਕਾ ਹੈ ਜਿਨ੍ਹਾਂ ਨੇ ਇਸ ਦੇ ਵਿਕਾਸ ਨੂੰ ਪਟੜੀ ਤੋਂ ਉਤਾਰ ਦਿੱਤਾ ਸੀ।”ਉਨ੍ਹਾਂ ਕਿਹਾ, “ਮੈਂ ਬੜਾ ਖ਼ੁਸ਼-ਕਿਸਮਤ ਹਾਂ ਕਿ ਮੈਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦਾ ਆਯੋਜਨ ਕਰਨ ਦਾ ਮੌਕਾ ਮਿਲਿਆ ਹੈ। ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ-ਭਾਵਨਾ ਨਾਲ ਮਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਹ ਸਾਡਾ ਸਾਂਝਾ ਫਰਜ਼ ਹੈ ਕਿ ਵਿਤਕਰੇ ਤੋਂ ਮੁਕਤ ਤੇ ਬਾਰਬਰੀ ਦੇ ਸਮਾਜ ਦੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਫ਼ਲਸਫ਼ੇ ਨੂੰ ਅਸੀਂ ਦੁਨੀਆ ਭਰ ਵਿੱਚ ਪਹੁੰਚਾਈਏ।ਮੁੱਖ ਮੰਤਰੀ ਨੇ ਜਸ਼ਨਾਂ ਦੀਆਂ ਤਿਆਰੀਆਂ ਦਾ ਵੇਰਵਾ ਦਿੰਦਿਆਂ  ਕਿਹਾ, ‘‘ ਸਰਬੱਤ ਦੇ ਭਲੇ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਵਾਲੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਯੋਜਨਾ ਬਣਾਈ ਹੈ। ਉਨ੍ਹਾਂ ਨੇ ਇੱਕ ਆਦਰਸ਼ ਸਮਾਜ ਦਾ ਸੰਕਲਪ ਰੱਖਿਆ ਸੀ, ਜਿੱਥੇ ਕੋਈ ਵੀ ਦੁੱਖ-ਦਰਦ ਨਾ ਹੋਵੇ ਅਤੇ ਰਾਜ ਸਰਕਾਰ ਨੇ ਇਸ ਮੌਕੇ ਨੂੰ ਵਿਸ਼ਵ ਪੱਧਰ ’ਤੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਸੰਤ ਸਮਾਜ ਤੋਂ ਆਸ਼ੀਰਵਾਦ ਅਤੇ ਸੁਝਾਅ ਮੰਗੇ ਹਨ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਹ ਜਸ਼ਨ ਮੇਰੇ ਕਾਰਜਕਾਲ ਦੌਰਾਨ ਮਨਾਏ ਜਾ ਰਹੇ ਹਨ ਅਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਇਹ ਸੰਤ ਸਮਾਜ ਦੇ ਮਾਰਗਦਰਸ਼ਨ ਨਾਲ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਏ ਜਾਣ।’’ਸ਼ਾਸਨ ਅਤੇ ਭਲਾਈ ਉਪਾਵਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਅਸੀਂ ਇਸਨੂੰ ਉਨ੍ਹਾਂ ਦੀ ਭਲਾਈ ’ਤੇ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਉਨ੍ਹਾਂ ਕੋਲ ਹੀ ਵਾਪਸ ਆ ਰਿਹਾ ਹੈ। ਸੂਬਾ ਸਰਕਾਰ ਲੋਕਾਂ ਲਈ ਕੰਮ ਕਰ ਰਹੀ ਹੈ, 90% ਘਰਾਂ ਨੂੰ ਮੁਫ਼ਤ ਬਿਜਲੀ, ਬਿਨਾਂ ਕਿਸੇ ਸਿਫ਼ਾਰਿਸ਼ ਤੋਂ 65,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰ ਰਹੀ ਹੈ, ਸੜਕਾਂ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ, ਟੋਲ ਪਲਾਜ਼ਾ ਬੰਦ ਕੀਤੇ ਜਾ ਰਹੇ ਹਨ, ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ ਅਤੇ ਬੁਨਿਆਦੀ ਢਾਂਚਾ ਦਾ ਨਿਰਮਾਣ ਹੋ ਰਿਹਾ ਹੈ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ, ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਲਈ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਖੁਸ਼ਾਹਲ ਹੋ ਰਹੀ ਹੈ।”ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ,ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ, 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ ਅਤੇ 1.65 ਲੱਖ ਲੋਕਾਂ ਨੇ ਮੁਫ਼ਤ ਇਲਾਜ ਕੀਤਾ ਗਿਆ ਹੈ। ਲੋਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।”ਔਰਤਾਂ ਲਈ ਸਹੂਲਤ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ, “ਰਾਜ ਸਰਕਾਰ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਦਿੱਤਾ ਜਾਵੇਗਾ। ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ, ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਸਕੀਮ ਲਈ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97% ਔਰਤਾਂ ਨੂੰ ਇਸ ਸਕੀਮ ਦਾ ਲਾਭ ਹੋਣ ਦੀ ਉਮੀਦ ਹੈ ਅਤੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਅਲਾਟ ਕੀਤੇ ਗਏ ਹਨ।”ਇਸ ਮੌਕੇ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ, ਸੀਨੀਅਰ ਆਪ ਨੇਤਾ ਹਰਨੂਰ ਸਿੰਘ ਹਰਜੀ ਮਾਨ ਅਤੇ ਹੋਰ ਵੀ ਮੌਜੂਦ ਸਨ। 

Punjab

ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ 'ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 6 ਮਈ 2026- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਖਾਸਾ ਇਲਾਕੇ ਅਤੇ ਜਲੰਧਰ ਦੇ ਬੀਐਸਐਫ ਚੌਂਕ ਵਿੱਚ ਹੋਏ ਧਮਾਕਿਆਂ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਨੂੰ ਦਹਿਸ਼ਤ ਫੈਲਾਉਣ ਅਤੇ ਪੰਜਾਬ ਦੀ ਸਖ਼ਤ ਮਿਹਨਤ ਨਾਲ ਕਮਾਈ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਕਰਾਰ ਦਿੱਤਾ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਸਿਆਸੀ ਲਾਹੇ ਲਈ ਪੰਜਾਬ ਵਿੱਚ ਡਰ ਅਤੇ ਵੰਡ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ, “ਜਿੱਥੇ ਕਿਤੇ ਵੀ ਸੂਬਾਈ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਹਨ, ਭਾਵੇਂ ਉਹ ਪੱਛਮੀ ਬੰਗਾਲ ਹੋਵੇ, ਕੇਰਲ, ਤਾਮਿਲਨਾਡੂ ਜਾਂ ਉੱਤਰ ਪ੍ਰਦੇਸ਼, ਭਾਜਪਾ ਲੋਕਾਂ ਵਿੱਚ ਨਫ਼ਰਤ ਅਤੇ ਵੰਡ ਪੈਦਾ ਕਰਨ ਦੀ ਰਣਨੀਤੀ ਹੀ ਅਪਣਾਉਂਦੀ ਹੈ। ਆਰਥਿਕਤਾ ਜਾਂ ਗਰੀਬਾਂ ਦੀ ਹਾਲਤ ‘ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ, ਭਾਜਪਾ ਜਾਤੀ ਅਤੇ ਧਰਮ ਦੇ ਆਧਾਰ ‘ਤੇ ਵੋਟਰਾਂ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਕਰਦੀ ਹੈ।” ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ, “ਹਿੰਸਾ ਭੜਕਾ ਕੇ ਅਤੇ ਬੇਕਸੂਰ ਲੋਕਾਂ ਦੇ ਖੂਨ ਨਾਲ ਖੇਡ ਕੇ, ਉਹ (ਭਾਜਪਾ) ਕਿਸੇ ਵੀ ਕੀਮਤ ‘ਤੇ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ‘ਆਪ’ ਅਜਿਹੀ ਰਾਜਨੀਤੀ ਦੀ ਸਖ਼ਤ ਨਿੰਦਾ ਕਰਦੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਾਰਤ ਦੇ ਰਾਸ਼ਟਰਪਤੀ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਦਾ ਜ਼ਿਕਰ ਕਰਦਿਆਂ, ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “‘ਆਪ’ ਲੀਡਰਸ਼ਿਪ ਨੇ ਦੇਸ਼ ਦੇ ਸਰਵਉੱਚ ਸੰਵਿਧਾਨਕ ਅਹੁਦੇਦਾਰ ਅੱਗੇ ਤਿੰਨ ਕਰੋੜ ਪੰਜਾਬੀਆਂ ਦੀਆਂ ਚਿੰਤਾਵਾਂ ਅਤੇ ਆਵਾਜ਼ ਬੁਲੰਦ ਕੀਤੀ। ਇਸ ਤੋਂ ਤੁਰੰਤ ਬਾਅਦ ਭਾਜਪਾ ਆਗੂਆਂ ਦੀ ਬਿਆਨਬਾਜ਼ੀ ਤੋਂ ਸਪੱਸ਼ਟ ਹੋ ਗਿਆ ਕਿ ਪੰਜਾਬ ਉਨ੍ਹਾਂ ਦਾ ਅਗਲਾ ਸਿਆਸੀ ਨਿਸ਼ਾਨਾ ਬਣ ਗਿਆ ਹੈ। ਹਾਲ ਹੀ ਵਿੱਚ ਹੋਏ ਧਮਾਕੇ ਇਸ ਖਤਰਨਾਕ ਅਤੇ ਵਿਨਾਸ਼ਕਾਰੀ ਏਜੰਡੇ ਦਾ ਸਿੱਧਾ ਪ੍ਰਤੀਬਿੰਬ ਹਨ।” ਪੰਜਾਬ ਦੀ ਏਕਤਾ ਅਤੇ ਦ੍ਰਿੜਤਾ ਦੀ ਮੁੜ ਪੁਸ਼ਟੀ ਕਰਦਿਆਂ, ਮੰਤਰੀ ਨੇ ਕਿਹਾ, “ਪੰਜਾਬ ਗੁਰੂਆਂ, ਪੀਰਾਂ ਅਤੇ ਬਹਾਦਰ ਯੋਧਿਆਂ ਦੀ ਪਵਿੱਤਰ ਧਰਤੀ ਹੈ। ਮੈਂ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਇਸ ਧਰਤੀ ‘ਤੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗੇ ਅਤੇ ਨਾ ਹੀ ਕਦੇ ਉੱਗਣਗੇ। ਪੰਜਾਬੀ ਹਮੇਸ਼ਾ ਇਕਜੁੱਟ ਰਹੇ ਹਨ ਅਤੇ ਵੰਡ ਪਾਊ ਤਾਕਤਾਂ ਨੂੰ ਹਰਾਇਆ ਹੈ।” ਦੇਸ਼ ਲਈ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ ਮਹਾਨ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, “ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ 1962, 1965 ਅਤੇ 1971 ਦੀਆਂ ਜੰਗਾਂ ਤੱਕ, ਦੇਸ਼ ਦੀ ਰਾਖੀ ਵਿੱਚ ਪੰਜਾਬੀਆਂ ਨੇ ਬੇਮਿਸਾਲ ਯੋਗਦਾਨ ਪਾਇਆ ਹੈ। ਕੁਰਬਾਨੀ ਦਾ ਜਜ਼ਬਾ ਪੰਜਾਬ ਦੇ ਨੌਜਵਾਨਾਂ ਦੀਆਂ ਰਗਾਂ ਵਿੱਚ ਦੌੜਦਾ ਹੈ। ਇੱਥੋਂ ਤੱਕ ਕਿ ਸਰਹੱਦੀ ਤਣਾਅ ਦੇ ਤਾਜ਼ਾ ਦਿਨਾਂ ਦੌਰਾਨ ਵੀ, ਪੰਜਾਬ ਦੇ ਛੋਟੇ ਬੱਚੇ ਸਰਹੱਦ ‘ਤੇ ਤਾਇਨਾਤ ਸੈਨਿਕਾਂ ਨੂੰ ਦੁੱਧ ਅਤੇ ਭੋਜਨ ਮੁਹੱਈਆ ਕਰਵਾਉਣ ਲਈ ਅੱਗੇ ਆਏ ਸਨ।” ‘ਆਪ’ ਅਤੇ ਭਾਜਪਾ ਦੀ ਰਾਜਨੀਤੀ ਵਿੱਚ ਅੰਤਰ ਦੱਸਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਕੰਮ ਅਤੇ ਵਿਕਾਸ ‘ਤੇ ਆਧਾਰਿਤ ਰਾਜਨੀਤੀ ਲਈ ਵਚਨਬੱਧ ਹੈ। ਸਾਡੀ ਸਰਕਾਰ ਵਿਸ਼ਵ ਪੱਧਰੀ ਸਿੱਖਿਆ, ਬਿਹਤਰ ਸਿਹਤ ਸੰਭਾਲ ਬੁਨਿਆਦੀ ਢਾਂਚੇ, ਮਜ਼ਬੂਤ ਜਨਤਕ ਸੇਵਾਵਾਂ ਅਤੇ ਸਖ਼ਤ ਕਾਨੂੰਨ ਵਿਵਸਥਾ ਬਣਾਈ ਰੱਖਣ ‘ਤੇ ਕੇਂਦਰਿਤ ਹੈ। ਦੂਜੇ ਪਾਸੇ, ਭਾਜਪਾ ਲੋਕਤੰਤਰ ਨੂੰ ਅਸਥਿਰ ਕਰਨ ਲਈ ਧਰਮ, ਜਾਤੀ ਦੀ ਰਾਜਨੀਤੀ ਅਤੇ ਚੁਣੇ ਹੋਏ ਨੁਮਾਇੰਦਿਆਂ ਦੀ ਖਰੀਦੋ-ਫਰੋਖਤ ‘ਤੇ ਨਿਰਭਰ ਕਰਦੀ ਹੈ।” ਆਪਣੇ ਸੰਬੋਧਨ ਦੀ ਸਮਾਪਤੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਹਰ ਕੋਸ਼ਿਸ਼ ਵਿਰੁੱਧ ਮਜ਼ਬੂਤੀ ਨਾਲ ਇਕਜੁੱਟ ਖੜ੍ਹਾ ਹੈ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜ ਵਿਰੋਧੀ ਅਨਸਰਾਂ ਅਤੇ ਉਨ੍ਹਾਂ ਦੀ ਸਿਆਸੀ ਪੁਸ਼ਤਪਨਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਸਰਕਾਰ ਕਿਸੇ ਨੂੰ ਵੀ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਜਾਂ ਇਸ ਦੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।” 

Scroll to Top