Actionpunjab

Action Punjab Logo
Breaking News

Author name: Action Punjab

Action Punjab
Punjab

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਚੰਡੀਗੜ੍ਹ, 6 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 106ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 586 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 106ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 308 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 27,037 ਹੋ ਗਈਆਂ ਬਨ। ਇਸ ਤੋਂ ਇਲਾਵਾ 57 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 21 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 431ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚਂ4 1.5 ਕਿਲੋ ਹੈਰੋਇਨ, 2321 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 30,088 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 431 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,802 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।  

Punjab

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 6 ਮਈ:ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਵਿਖੇ ਤਾਇਨਾਤ ਬਲਾਕ ਵਿਕਾਸ ਪੰਚਾਇਤ ਅਫ਼ਸਰ ਸੁਖਜੀਤ ਕੌਰ ਨੂੰ 15000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਪਿੰਡ ਸੋਹੀਆਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਪਿੰਡ ਸੋਹੀਆਂ ਵਿਖੇ ਮਤਾ ਪਾਸ ਕਰਕੇ ਗਲੀ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਅਤੇ ਡ੍ਰੇਨ ਦਾ ਕੰਮ ਕੀਤਾ ਗਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਬਲਾਕ ਮਲੌਦ ਦੀ ਬੀ.ਡੀ.ਪੀ.ਓ. ਸੁਖਜੀਤ ਕੌਰ ਕੋਲ ਪਹੁੰਚ ਕੀਤੀ , ਪਰ ਬਿੱਲ ਪਾਸ ਕਰਨ ਦੀ ਬਜਾਏ ਉਸਨੇ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੂੰ ਮਜਬੂਰ ਹੋ ਕੇ ਮੁਲਜ਼ਮ ਅਧਿਕਾਰੀ ਨੂੰ ਮੌਕੇ ’ਤੇ ਹੀ 5,000 ਰੁਪਏ ਰਿਸ਼ਵਤ ਵਜੋਂ ਦੇਣੇ ਪਏ ਅਤੇ ਬੀਡੀਪੀਓ ਨੇ ਉਸਨੂੰ  ਬਕਾਇਆ ਰਹਿੰਦੇ 10,000 ਰੁਪਏ ਵੀ ਜਲਦ ਚੁਕਾਉਣ ਲਈ ਤਾਕੀਦ ਕੀਤੀ । ਇਸ ਤੋਂ ਇਲਾਵਾ, ਉਸਨੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ ਲੁਧਿਆਣਾ ਦੁਆਰਾ ਬੀਡੀਪੀਓ ਮਲੌਦ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਕਿ ਪਿੰਡ ਸੋਹੀਆਂ ਵਿੱਚ ਖੇਡ ਮੈਦਾਨ ਦਾ ਉਦਘਾਟਨ ਕੀਤਾ ਜਾਣਾ ਹੈ, ਇਸ ਲਈ  2 ਦਿਨਾਂ ਦੇ ਅੰਦਰ ਗ੍ਰਾਮ ਪੰਚਾਇਤ ਵੱਲੋਂ ਆਪਣੇ ਪੱਧਰ ’ਤੇ ਜ਼ਮੀਨ ਨੂੰ ਪੱਧਰਾ ਕਰਾਇਆ ਜਾਵੇ। ਇਸ ਸਬੰਧ ਵਿੱਚ ਗ੍ਰਾਮ ਪੰਚਾਇਤ ਸੋਹੀਆਂ ਨੇ ਆਪਣੇ ਖਰਚੇ ’ਤੇ ਖੇਡ ਦੇ ਮੈਦਾਨ ਨੂੰ ਪੱਧਰਾ ਕਰਵਾਇਆ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੋਸ਼ੀ ਬੀਡੀਪੀਓ ਸੁਖਜੀਤ ਕੌਰ ਨੂੰ ਮਿਲਿਆ ਅਤੇ ਖੇਡ ਦੇ ਮੈਦਾਨ ਨੂੰ ਪੱਧਰਾ ਕਰਨ ਅਤੇ ਜ਼ਮੀਨ ਵਿੱਚ ਘਾਹ/ਝਾੜੀਆਂ ਲਗਾਉਣ ਲਈ ਬਿੱਲ ਪਾਸ ਕਰਵਾਉਣ ਬਾਰੇ ਗੱਲ ਕੀਤੀ, ਫਿਰ ਦੋਸ਼ੀ ਬੀਡੀਪੀਓ ਨੇ ਜ਼ਮੀਨ ਨੂੰ ਪੱਧਰਾ ਕਰਨ ਅਤੇ ਜ਼ਮੀਨ ਵਿੱਚ ਘਾਹ/ਬੂਟੇ ਲਗਾਉਣ ਲਈ ਬਿੱਲ ਪਾਸ ਕਰਨ ਲਈ 15000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਇਸ ਸੰਦਰਭ ਵਿੱਚ, ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕੀਤੀ ਸੀ। ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਦੇ ਹੋਏ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਨਾਲ ਸੰਪਰਕ ਕੀਤਾ। ਸ਼ਿਕਾਇਤਕਰਤਾ ਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।  

Punjab

ਕਿਡਨੈਪਿੰਗ ਕੇਸ ਵਿੱਚ ਪੰਜਾਬ ਪੁਲਿਸ ਇੰਸਪੈਕਟਰ ਗ੍ਰਿਫ਼ਤਾਰ: ਕੋਰਟ ਦੇ ਬਾਹਰੋਂ ਪ੍ਰਾਪਰਟੀ ਡੀਲਰ ਨੂੰ ਚੁੱਕਿਆ

ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਕਾਨੂੰਨ ਵਿਵਸਥਾ ‘ਤੇ ਕਈ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪੰਜਾਬ ਪੁਲਿਸ ਦੇ ਹੀ ਇੱਕ ਇੰਸਪੈਕਟਰ ਨੂੰ ਕਿਡਨੈਪਿੰਗ (ਅਗਵਾ) ਅਤੇ ਕੁੱਟਮਾਰ ਦੇ ਗੰਭੀਰ ਦੋਸ਼ਾਂ ਹੇਠ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।   ਘਟਨਾ ਦਾ ਵੇਰਵਾ ਮਿਲੀ ਜਾਣਕਾਰੀ ਮੁਤਾਬਕ, ਇਹ ਵਾਰਦਾਤ ਅੰਮ੍ਰਿਤਸਰ ਅਦਾਲਤ (ਕੋਰਟ) ਦੇ ਬਿਲਕੁਲ ਬਾਹਰ ਵਾਪਰੀ। ਦੋਸ਼ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਪੁਲਿਸ ਇੰਸਪੈਕਟਰ ਨੇ ਆਪਣੇ ਕੁਝ ਹੋਰ ਸਾਥੀਆਂ ਨਾਲ ਮਿਲ ਕੇ ਇੱਕ ਪ੍ਰਾਪਰਟੀ ਡੀਲਰ ਨੂੰ ਜ਼ਬਰਦਸਤੀ ਅਗਵਾ ਕਰ ਲਿਆ। ਪੀੜਤ ਪ੍ਰਾਪਰਟੀ ਡੀਲਰ ਕਿਸੇ ਕੇਸ ਦੀ ਸੁਣਵਾਈ ਦੇ ਸਿਲਸਿਲੇ ਵਿੱਚ ਅਦਾਲਤ ਪਹੁੰਚਿਆ ਸੀ। ਰਿਪੋਰਟਾਂ ਅਨੁਸਾਰ, ਦਿਨ-ਦਿਹਾੜੇ ਬੰਦੂਕ ਦੀ ਨੋਕ ‘ਤੇ ਅਦਾਲਤ ਦੇ ਬਾਹਰੋਂ ਵਿਅਕਤੀ ਨੂੰ ਚੁੱਕਣ ਦੀ ਇਸ ਘਟਨਾ ਕਾਰਨ ਇਲਾਕੇ ਵਿੱਚ ਸਨਸਨੀ ਅਤੇ ਸਹਿਮ ਦਾ ਮਾਹੌਲ ਬਣ ਗਿਆ।   ਪੁਲਿਸ ਅਤੇ ਪ੍ਰਸ਼ਾਸਨ ਦੀ ਕਾਰਵਾਈ ਘਟਨਾ ਦੀ ਸੂਚਨਾ ਮਿਲਦਿਆਂ ਹੀ ਉੱਚ ਪੁਲਿਸ ਅਧਿਕਾਰੀਆਂ ਨੇ ਤੁਰੰਤ ਐਕਸ਼ਨ ਲਿਆ। ਮੁੱਢਲੀ ਜਾਂਚ ਅਤੇ ਪੀੜਤ ਦੇ ਬਿਆਨਾਂ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਅਗਲੇਰੀ ਜਾਂਚ ਅਤੇ ਕਾਰਨ ਪੁਲਿਸ ਸੂਤਰਾਂ ਅਨੁਸਾਰ ਇਸ ਅਗਵਾ ਕਾਂਡ ਪਿੱਛੇ ਪ੍ਰਾਪਰਟੀ ਦਾ ਕੋਈ ਪੁਰਾਣਾ ਵਿਵਾਦ ਜਾਂ ਪੈਸਿਆਂ ਦੇ ਲੈਣ-ਦੇਣ ਦਾ ਮਾਮਲਾ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਇੰਸਪੈਕਟਰ ਦੇ ਫਰਾਰ ਸਾਥੀਆਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਵਾਰਦਾਤ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਤਾਂ ਜੋ ਵਾਰਦਾਤ ਦੀ ਪੂਰੀ ਕੜੀ ਨੂੰ ਜੋੜਿਆ ਜਾ ਸਕੇ ਅਤੇ ਬਾਕੀ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਲਾਖਾਂ ਪਿੱਛੇ ਭੇਜਿਆ ਜਾ ਸਕੇ।

Punjab

ਸੁਖਬੀਰ ਬਾਦਲ ਦਾ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ: "ਸੂਬੇ ਨੂੰ ਮੁੜ ਕਾਲੇ ਦਿਨਾਂ ਵੱਲ ਧੱਕ ਰਹੀ ਹੈ ਸਰਕਾਰ"

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਸਰਕਾਰ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਲਗਾਤਾਰ ਹੋ ਰਹੇ ਧਮਾਕੇ ਅਤੇ ਅਪਰਾਧਿਕ ਘਟਨਾਵਾਂ ਪੰਜਾਬ ਨੂੰ ਮੁੜ 80ਵਿਆਂ ਦੇ ਉਸ ਭਿਆਨਕ ਦੌਰ (ਕਾਲੇ ਦਿਨਾਂ) ਵੱਲ ਲੈ ਕੇ ਜਾ ਰਹੀਆਂ ਹਨ।   10 ਦਿਨਾਂ ਵਿੱਚ 3 ਧਮਾਕੇ: ਬਾਦਲ ਨੇ ਚੁੱਕੇ ਸਵਾਲ ਸੁਖਬੀਰ ਬਾਦਲ ਨੇ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਪੰਜਾਬ ਅੰਦਰ ਤਿੰਨ ਵੱਡੇ ਧਮਾਕੇ ਹੋਏ ਹਨ: 5 ਮਈ: ਜਲੰਧਰ ਵਿੱਚ BSF ਹੈੱਡਕੁਆਰਟਰ ਦੇ ਬਾਹਰ ਧਮਾਕਾ। 5 ਮਈ: ਸ੍ਰੀ ਅੰਮ੍ਰਿਤਸਰ ਸਾਹਿਬ ਦੇ ਆਰਮੀ ਖੇਤਰ (ਖਾਸਾ) ਵਿੱਚ ਧਮਾਕਾ। 27 ਅਪ੍ਰੈਲ: ਰਾਜਪੁਰਾ ਨੇੜੇ ਰੇਲਵੇ ਟਰੈਕ ‘ਤੇ ਧਮਾਕਾ। ਉਨ੍ਹਾਂ ਕਿਹਾ ਕਿ ਇੱਕੋ ਦਿਨ ਦੋ ਧਮਾਕੇ ਹੋਣਾ ਸੂਬੇ ਦੀ ਸੁਰੱਖਿਆ ਏਜੰਸੀਆਂ ਦੀ ਵੱਡੀ ਨਾਕਾਮੀ ਨੂੰ ਦਰਸਾਉਂਦਾ ਹੈ। “ਮੁੱਖ ਮੰਤਰੀ ਸਸਤੀ ਰਾਜਨੀਤੀ ਵਿੱਚ ਰੁੱਝੇ” ਬਾਦਲ ਨੇ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਮੰਤਰਾਲਾ ਵੀ ਹੈ, ਸੂਬੇ ਦੀ ਸੁਰੱਖਿਆ ਵੱਲ ਧਿਆਨ ਦੇਣ ਦੀ ਬਜਾਏ “ਨਕਲਾਂ ਲਾਉਣ ਅਤੇ ਸਸਤੀ ਰਾਜਨੀਤੀ” ਵਿੱਚ ਮਸਤ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿੱਚ ਹੁਣ ਤੱਕ ਦੋ ਦਰਜਨ ਤੋਂ ਵੱਧ ਧਮਾਕੇ ਹੋ ਚੁੱਕੇ ਹਨ, ਜੋ ਬਹੁਤ ਹੀ ਚਿੰਤਾਜਨਕ ਵਿਸ਼ਾ ਹੈ।   ਖੁਫੀਆ ਤੰਤਰ ਦੀ ਨਾਕਾਮੀ ਦਾ ਦੋਸ਼ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀਆਂ ਨੇ ਬਹੁਤ ਵੱਡੀਆਂ ਕੁਰਬਾਨੀਆਂ ਦੇ ਕੇ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਕੀਤੀ ਸੀ, ਪਰ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਖੁਫੀਆ ਤੰਤਰ (Intelligence Failure) ਦੀ ਕਮਜ਼ੋਰੀ ਕਾਰਨ ਪੰਜਾਬ ਦਾ ਮਾਹੌਲ ਮੁੜ ਖਰਾਬ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫਾ ਦੇ ਦੇਣਾ ਚਾਹੀਦਾ ਹੈ।   ਕਾਨੂੰਨ ਵਿਵਸਥਾ ਦਾ ਪਤਨ: ਪੰਜਾਬ ਵਿੱਚ ਗੈਂਗਸਟਰਵਾਦ ਅਤੇ ਅੱਤਵਾਦੀ ਗਤੀਵਿਧੀਆਂ ਦੇ ਵਧਣ ਦਾ ਦਾਅਵਾ। ਸੁਰੱਖਿਆ ਨੂੰ ਖਤਰਾ: ਸੰਵੇਦਨਸ਼ੀਲ ਇਲਾਕਿਆਂ (BSF ਅਤੇ ਆਰਮੀ ਖੇਤਰ) ਵਿੱਚ ਧਮਾਕੇ ਹੋਣ ‘ਤੇ ਚਿੰਤਾ। ਸਿਆਸੀ ਬਦਲਾਖੋਰੀ: ਸਰਕਾਰ ‘ਤੇ ਵਿਰੋਧੀਆਂ ਨੂੰ ਦਬਾਉਣ ਅਤੇ ਅਸਲ ਮੁੱਦਿਆਂ ਤੋਂ ਭਟਕਣ ਦੇ ਦੋਸ਼।

Punjab

IPL 2026 ਪਲੇਅ-ਆਫ ਦੇ ਸ਼ਡਿਊਲ ਦਾ ਐਲਾਨ: ਬੈਂਗਲੁਰੂ ਤੋਂ ਖੁੱਸਿਆ ਫਾਈਨਲ, ਹੁਣ ਅਹਿਮਦਾਬਾਦ 'ਚ ਹੋਵੇਗਾ ਖਿਤਾਬੀ ਮੁਕਾਬਲਾ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਬੁੱਧਵਾਰ ਨੂੰ IPL 2026 ਦੇ ਪਲੇਅ-ਆਫ ਦੇ ਸ਼ਡਿਊਲ ਦਾ ਐਲਾਨ ਕਰ ਦਿੱਤਾ ਹੈ। ਇੱਕ ਵੱਡੇ ਫੈਸਲੇ ਵਿੱਚ, ਇਸ ਸਾਲ ਦਾ ਫਾਈਨਲ ਮੁਕਾਬਲਾ ਬੈਂਗਲੁਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ ਦੀ ਬਜਾਏ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ 31 ਮਈ ਨੂੰ ਖੇਡਿਆ ਜਾਵੇਗਾ।   ਫਾਈਨਲ ਦਾ ਸਥਾਨ ਕਿਉਂ ਬਦਲਿਆ ਗਿਆ? ਨਿਯਮਾਂ ਅਨੁਸਾਰ, ਫਾਈਨਲ ਮੈਚ ਪਿਛਲੇ ਸਾਲ ਦੀ ਜੇਤੂ ਟੀਮ ਦੇ ਘਰੇਲੂ ਮੈਦਾਨ ‘ਤੇ ਹੁੰਦਾ ਹੈ। 2025 ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਦੇ ਜੇਤੂ ਬਣਨ ਕਾਰਨ ਇਹ ਮੈਚ ਬੈਂਗਲੁਰੂ ਵਿੱਚ ਹੋਣਾ ਸੀ। ਪਰ BCCI ਅਨੁਸਾਰ, ਸਥਾਨਕ ਐਸੋਸੀਏਸ਼ਨ ਅਤੇ ਅਧਿਕਾਰੀਆਂ ਦੀਆਂ ਕੁਝ ਅਜਿਹੀਆਂ ਮੰਗਾਂ ਅਤੇ ਸੰਚਾਲਨ ਸੰਬੰਧੀ ਮੁੱਦੇ ਸਨ ਜੋ BCCI ਦੇ ਨਿਯਮਾਂ (Protocols) ਦੇ ਦਾਇਰੇ ਤੋਂ ਬਾਹਰ ਸਨ। ਇਸ ਲਈ, ਸੁਰੱਖਿਆ ਅਤੇ ਪ੍ਰਬੰਧਕੀ ਕਾਰਨਾਂ ਕਰਕੇ ਫਾਈਨਲ ਨੂੰ ਅਹਿਮਦਾਬਾਦ ਤਬਦੀਲ ਕਰ ਦਿੱਤਾ ਗਿਆ ਹੈ। ਪੰਜਾਬ ਨੂੰ ਮਿਲੀ ਵੱਡੀ ਜ਼ਿੰਮੇਵਾਰੀ ਇਸ ਵਾਰ ਪੰਜਾਬ ਕਿੰਗਜ਼ (2025 ਦੀ ਉਪ-ਜੇਤੂ ਟੀਮ) ਦੇ ਘਰੇਲੂ ਮੈਦਾਨਾਂ ਨੂੰ ਵੀ ਅਹਿਮ ਮੈਚ ਮਿਲੇ ਹਨ। ਧਰਮਸ਼ਾਲਾ ਕੁਆਲੀਫਾਇਰ 1 ਦੀ ਮੇਜ਼ਬਾਨੀ ਕਰੇਗਾ, ਜਦਕਿ ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿੱਚ ਐਲੀਮੀਨੇਟਰ ਅਤੇ ਕੁਆਲੀਫਾਇਰ 2 ਖੇਡੇ ਜਾਣਗੇ। IPL 2026 ਪਲੇਅ-ਆਫ ਦਾ ਪੂਰਾ ਸ਼ਡਿਊਲ ਮੁਕਾਬਲਾ ਮਿਤੀ ਸਟੇਡੀਅਮ (ਸਥਾਨ) ਕੁਆਲੀਫਾਇਰ 1 26 ਮਈ HPCA ਸਟੇਡੀਅਮ, ਧਰਮਸ਼ਾਲਾ ਐਲੀਮੀਨੇਟਰ 27 ਮਈ ਨਵਾਂ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ, ਨਿਊ ਚੰਡੀਗੜ੍ਹ (ਮੁੱਲਾਂਪੁਰ) ਕੁਆਲੀਫਾਇਰ 2 29 ਮਈ ਨਵਾਂ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ, ਨਿਊ ਚੰਡੀਗੜ੍ਹ (ਮੁੱਲਾਂਪੁਰ) ਗ੍ਰੈਂਡ ਫਾਈਨਲ 31 ਮਈ ਨਰਿੰਦਰ ਮੋਦੀ ਸਟੇਡੀਅਮ, ਅਹਿਮਦਾਬਾਦ   ਲਗਾਤਾਰ ਦੂਜੀ ਵਾਰ: ਅਹਿਮਦਾਬਾਦ ਵਿੱਚ ਲਗਾਤਾਰ ਦੂਜੀ ਵਾਰ ਆਈ.ਪੀ.ਐਲ. ਫਾਈਨਲ ਹੋ ਰਿਹਾ ਹੈ। (2025 ਵਿੱਚ ਕੋਲਕਾਤਾ ਵਿੱਚ ਖਰਾਬ ਮੌਸਮ ਕਾਰਨ ਵੀ ਫਾਈਨਲ ਇੱਥੇ ਹੀ ਹੋਇਆ ਸੀ)। ਨਵਾਂ ਰਿਕਾਰਡ: ਨਿਊ ਚੰਡੀਗੜ੍ਹ ਦਾ ਸਟੇਡੀਅਮ ਪਹਿਲੀ ਵਾਰ ਆਈ.ਪੀ.ਐਲ. ਦੇ ਨਾਕਆਊਟ ਮੁਕਾਬਲਿਆਂ ਦੀ ਮੇਜ਼ਬਾਨੀ ਕਰੇਗਾ।

Punjab

*ਪੰਜਾਬ ਦੇ 6 ਰਾਜ ਸਭਾ ਮੈਂਬਰ ਭਾਜਪਾ ਨੇ ਚੋਰੀ ਕੀਤੇ ਹਨ, ਪੰਜਾਬ ਦੇ ਲੋਕ ਇਸ ਦਾ ਬਦਲਾ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਲੈਣਗੇ- ਕੇਜਰੀਵਾਲ*

*ਨਵੀਂ ਦਿੱਲੀ, 5 ਮਈ 2026*   ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਦਿੱਲੀ ਆਏ ਪਾਰਟੀ ਵਿਧਾਇਕਾਂ ਨਾਲ ਕਪੂਰਥਲਾ ਹਾਊਸ ਵਿਖੇ ਸੰਵਾਦ ਕੀਤਾ। ਉਨ੍ਹਾਂ ਕਿਹਾ ਕਿ ਚਾਰ ਸਾਲ ਬਾਅਦ ਵੀ ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ (ਸਰਕਾਰ ਪੱਖੀ ਲਹਿਰ) ਹੈ। ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਲੋਕ ਬੇਹੱਦ ਖੁਸ਼ ਹਨ ਅਤੇ ਮੁੜ ਸਰਕਾਰ ਬਣਾਉਣ ਲਈ ਕਾਹਲੇ ਹਨ। ਪੰਜਾਬ ਵਿੱਚ ਮੁਫ਼ਤ ਬਿਜਲੀ, 10 ਲੱਖ ਦਾ ਬੀਮਾ, ਸ਼ਾਨਦਾਰ ਸੜਕਾਂ, ਪਿੰਡਾਂ ਵਿੱਚ 3100 ਖੇਡ ਮੈਦਾਨ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਰਿਹਾ ਹੈ। ਪੰਜਾਬ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ ‘ਤੇ ਕੰਮ ਹੋਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਸ਼ਵਮੇਧ ਯੱਗ ਦਾ ਘੋੜਾ ਪੰਜਾਬ ਵਿੱਚ ਰੋਕਿਆ ਗਿਆ ਸੀ ਅਤੇ ਹੁਣ ਵੀ ਭਾਜਪਾ ਦਾ ਵਿਜੇ ਰੱਥ ਪੰਜਾਬ ਦੇ ਲੋਕ ਹੀ ਰੋਕਣਗੇ। ਭਾਜਪਾ ਨੇ ਪੰਜਾਬ ਦੇ ਛੇ ਰਾਜ ਸਭਾ ਮੈਂਬਰ ਚੋਰੀ ਕੀਤੇ ਹਨ, ਜਿਸ ਦਾ ਬਦਲਾ ਪੰਜਾਬ ਦੇ ਲੋਕ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੈਣਗੇ।   ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਕਪੂਰਥਲਾ ਹਾਊਸ ਪਹੁੰਚੇ ਪੰਜਾਬ ਦੇ ‘ਆਪ’ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੇ ਨੂੰ 4 ਸਾਲ ਹੋ ਗਏ ਹਨ। ਹੁਣ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ 10 ਮਹੀਨੇ ਬਾਕੀ ਰਹਿ ਗਏ ਹਨ। ਚੋਣਾਂ ਦੇ ਆਖ਼ਰੀ ਸਾਲ ਵਿੱਚ ਅਜਿਹੀਆਂ ਬਹੁਤ ਘੱਟ ਸਰਕਾਰਾਂ ਹੁੰਦੀਆਂ ਹਨ ਕਿ ਉਸ ਸੂਬੇ ਦੇ ਲੋਕ ਆਪਣੀ ਸਰਕਾਰ ਦੀਆਂ ਤਾਰੀਫ਼ਾਂ ਕਰ ਰਹੇ ਹੋਣ। ਕਿਹਾ ਜਾਂਦਾ ਹੈ ਕਿ ਚਾਰ ਸਾਲ ਬਾਅਦ ‘ਐਂਟੀ-ਇੰਕੰਬੈਂਸੀ’ (ਸੱਤਾ ਵਿਰੋਧੀ ਲਹਿਰ) ਬਹੁਤ ਜ਼ਿਆਦਾ ਹੋ ਜਾਂਦੀ ਹੈ। ਪਰ 4 ਸਾਲ ਬਾਅਦ ਅੱਜ ਪੰਜਾਬ ਦੇ ਹਰ ਪਿੰਡ ਅਤੇ ਮੁਹੱਲੇ ਵਿੱਚ ਐਂਟੀ-ਇੰਕੰਬੈਂਸੀ ਨਹੀਂ, ਸਗੋਂ ‘ਪ੍ਰੋ-ਇੰਕੰਬੈਂਸੀ’ (ਸਰਕਾਰ ਪੱਖੀ ਲਹਿਰ) ਹੈ ਕਿ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ। ਪੰਜਾਬ ਦੇ ਲੋਕ ਦਿਲੋਂ ਪੰਜਾਬ ਸਰਕਾਰ ਦੀ ਤਾਰੀਫ਼ ਕਰ ਰਹੇ ਹਨ। ਪੰਜਾਬ ਵਿੱਚ 44 ਹਜ਼ਾਰ ਕਿਲੋਮੀਟਰ ਸ਼ਾਨਦਾਰ ਸੜਕਾਂ ਬਣ ਰਹੀਆਂ ਹਨ। ਹੁਣ ਤੱਕ 9 ਹਜ਼ਾਰ ਕਿਲੋਮੀਟਰ ਸੜਕਾਂ ਬਣ ਚੁੱਕੀਆਂ ਹਨ ਅਤੇ ਅਗਲੇ ਇੱਕ-ਦੋ ਮਹੀਨਿਆਂ ਵਿੱਚ ਸਾਰੀਆਂ ਸੜਕਾਂ ਬਣ ਜਾਣਗੀਆਂ। ਇੰਨੀਆਂ ਸ਼ਾਨਦਾਰ ਸੜਕਾਂ ਅੱਜ ਤੱਕ ਪੰਜਾਬ ਵਿੱਚ ਕਦੇ ਨਹੀਂ ਬਣੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਸ਼ਹਿਰਾਂ ਵਿੱਚ ਗਲੀ-ਗਲੀ ਅੰਦਰ ਸੜਕਾਂ ਅਤੇ ਗਲੀਆਂ ਬਣ ਰਹੀਆਂ ਹਨ। ਸੋਮਵਾਰ ਨੂੰ ਸੀਐਮ ਭਗਵੰਤ ਮਾਨ ਨੇ ਪਿੰਡਾਂ ਵਿੱਚ ਸ਼ਾਨਦਾਰ 250 ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਹੈ। ਪੰਜਾਬ ਨੇ ਦੇਸ਼ ਦੇ ਸਭ ਤੋਂ ਵਧੀਆ ਖਿਡਾਰੀ ਪੈਦਾ ਕੀਤੇ ਹਨ। ਚੰਗੇ ਖਿਡਾਰੀ ਉਦੋਂ ਨਿਕਲੇ, ਜਦੋਂ ਸਰਕਾਰਾਂ ਉਨ੍ਹਾਂ ਦੀ ਕੋਈ ਮਦਦ ਨਹੀਂ ਕਰਦੀਆਂ ਸਨ। ਹੁਣ ਮਾਨ ਸਰਕਾਰ ਹਰ ਪਿੰਡ ਵਿੱਚ ਸ਼ਾਨਦਾਰ ਖੇਡ ਮੈਦਾਨ ਬਣਾ ਰਹੀ ਹੈ। ਪੰਜਾਬ ਦੇ 3100 ਪਿੰਡਾਂ ਵਿੱਚ ਸ਼ਾਨਦਾਰ ਖੇਡ ਮੈਦਾਨ ਬਣਾਏ ਜਾਣਗੇ। ਇਸ ਤੋਂ ਇਲਾਵਾ, 6 ਹਜ਼ਾਰ ਪਿੰਡਾਂ ਦੇ ਅੰਦਰ ਆਮ ਖੇਡ ਮੈਦਾਨ ਬਣਨਗੇ। ਇਸ ਤਰ੍ਹਾਂ ਪੰਜਾਬ ਦੇ ਹਰ ਪਿੰਡ ਦੇ ਅੰਦਰ ਬੱਚਿਆਂ ਨੂੰ ਖੇਡ ਦਾ ਮੈਦਾਨ ਮਿਲੇਗਾ।   ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਰੇ ਗੰਦੇ ਟੋਭਿਆਂ ਦੀ ਸਫ਼ਾਈ ਕਰਵਾ ਦਿੱਤੀ ਗਈ ਹੈ। ਹਰ ਖੇਤ ਦੇ ਅੰਦਰ ਸਿੰਚਾਈ ਦਾ ਪਾਣੀ ਭੇਜਿਆ ਜਾ ਰਿਹਾ ਹੈ। ਕਿਸਾਨਾਂ ਨੂੰ ਖੇਤੀ ਦੀ ਲੋੜ ਲਈ ਦਿਨ ਵੇਲੇ ਬਿਜਲੀ ਮਿਲਣ ਲੱਗੀ ਹੈ। ਪਿਛਲੀਆਂ ਸਰਕਾਰਾਂ ਵਿੱਚ ਰਾਤ ਦੇ 3 ਵਜੇ ਬਿਜਲੀ ਆਉਂਦੀ ਸੀ ਅਤੇ ਕਿਸਾਨ ਨੂੰ ਰਾਤ ਭਰ ਜਾਗਣ ਲਈ ਮਜਬੂਰ ਹੋਣਾ ਪੈਂਦਾ ਸੀ। ਬਿਜਲੀ ਮੁਫ਼ਤ ਹੋ ਗਈ, 10 ਲੱਖ ਰੁਪਏ ਦਾ ਬੀਮਾ ਹੋ ਗਿਆ, ਜਲਦੀ ਹੀ ਮਹਿਲਾਵਾਂ ਨੂੰ ਹਜ਼ਾਰ ਰੁਪਏ ਮਿਲਣੇ ਸ਼ੁਰੂ ਹੋ ਜਾਣਗੇ। ਇੰਨੇ ਸਾਰੇ ਕੰਮ ਹੁਣ ਤੱਕ ਪੰਜਾਬ ਵਿੱਚ ਕਿਸੇ ਵੀ ਸਰਕਾਰ ਨੇ ਨਹੀਂ ਕੀਤੇ। ਪਿਛਲੀ ਸਰਕਾਰ ਹਮੇਸ਼ਾ ਕਹਿੰਦੀ ਸੀ ਕਿ ਖ਼ਜ਼ਾਨਾ ਖਾਲੀ ਹੈ, ਪਰ ਅਸੀਂ ਕਦੇ ਨਹੀਂ ਕਿਹਾ ਕਿ ਖ਼ਜ਼ਾਨਾ ਖਾਲੀ ਹੈ, ਕਿਉਂਕਿ ਸਾਡੀ ਇਮਾਨਦਾਰ ਸਰਕਾਰ ਹੈ। ਅਸੀਂ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ।   ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਬਹੁਤ ਵੱਡਾ ਸੰਕਟ ਛਾਇਆ ਹੋਇਆ ਹੈ। ਭਾਜਪਾ ਨੇ ਲੋਕਤੰਤਰ ਨੂੰ ਹਾਈਜੈਕ ਕਰ ਲਿਆ ਹੈ, ਲੋਕਤੰਤਰ ਦਾ ਕਤਲ ਕਰ ਦਿੱਤਾ ਹੈ। ਪੂਰੇ ਦੇਸ਼ ਵਿੱਚ ਕੋਈ ਵੀ ਪਾਰਟੀ ਜਿੱਤ ਕੇ ਆ ਜਾਵੇ, ਇਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ। ਇਸ ਤੋਂ ਬਾਅਦ ਇਹ ਈਡੀ-ਸੀਬੀਆਈ ਅਤੇ ਪੈਸੇ ਦੇ ਜ਼ੋਰ ‘ਤੇ ਉਸ ਪਾਰਟੀ ਦੇ ਵਿਧਾਇਕ ਤੋੜ ਲੈਂਦੇ ਹਨ, ਪਾਰਟੀਆਂ ਤੋੜ ਦਿੰਦੇ ਹਨ, ਜੇਲ੍ਹ ਭੇਜ ਦਿੰਦੇ ਹਨ ਅਤੇ ਸਰਕਾਰਾਂ ਡੇਗ ਦਿੰਦੇ ਹਨ। ਜਿੱਤਣ ਲਈ ਇਹ ਲੋਕ ਵੋਟਾਂ ਕੱਟ ਦਿੰਦੇ ਹਨ ਅਤੇ ਆਪਣੀਆਂ ਵੋਟਾਂ ਜੁੜਵਾ ਲੈਂਦੇ ਹਨ। ਸੋਮਵਾਰ ਨੂੰ ਪੱਛਮੀ ਬੰਗਾਲ ਚੋਣਾਂ ਦਾ ਆਇਆ ਨਤੀਜਾ ਕੋਈ ਚੋਣ ਨਹੀਂ ਸੀ। ਪਿਛਲੇ 3-4 ਮਹੀਨਿਆਂ ਤੋਂ ਅਸੀਂ ਦੇਖ ਰਹੇ ਹਾਂ ਕਿ ਪੱਛਮੀ ਬੰਗਾਲ ਦੇ ਅੰਦਰ ਤਾਂਡਵ ਚੱਲ ਰਿਹਾ ਹੈ। ਇਸੇ ਤਰ੍ਹਾਂ ਇਨ੍ਹਾਂ ਨੇ ਬਿਹਾਰ ਅਤੇ ਮਹਾਰਾਸ਼ਟਰ ਵਿੱਚ ਕੀਤਾ।   ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਮੈਂ ਜੇਲ੍ਹ ਗਿਆ, ਉਸ ਤੋਂ ਪਹਿਲਾਂ ਨਵੀਂ ਦਿੱਲੀ ਵਿਧਾਨ ਸਭਾ ਵਿੱਚ 1 ਲੱਖ 48 ਹਜ਼ਾਰ ਵੋਟਾਂ ਸਨ। ਜਦੋਂ ਮੈਂ ਵਾਪਸ ਆਇਆ ਤਾਂ 1 ਲੱਖ 6 ਹਜ਼ਾਰ ਵੋਟਾਂ ਹੀ ਬਚੀਆਂ ਸਨ। ਇਨ੍ਹਾਂ ਨੇ ਕਰੀਬ 6 ਮਹੀਨਿਆਂ ਦੇ ਅੰਦਰ 42 ਹਜ਼ਾਰ ਵੋਟਾਂ ਕਟਵਾ ਦਿੱਤੀਆਂ। ਪਿਛਲੀ ਵਾਰ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਮੈਂ 30 ਹਜ਼ਾਰ ਵੋਟਾਂ ਨਾਲ ਜਿੱਤਿਆ ਸੀ। ਇਨ੍ਹਾਂ ਨੇ 42 ਹਜ਼ਾਰ ਵੋਟਾਂ ਕਟਵਾ ਦਿੱਤੀਆਂ ਅਤੇ ਇਸ ਵਾਰ ਮੈਂ 3 ਹਜ਼ਾਰ ਵੋਟਾਂ ਨਾਲ ਹਾਰ ਗਿਆ। ਵਿਰੋਧੀ ਧਿਰ ਕਿਵੇਂ ਜਿੱਤ ਸਕਦੀ ਹੈ, ਜਦੋਂ ਉਸ ਦੀਆਂ ਸਾਰੀਆਂ ਵੋਟਾਂ ਹੀ ਕਟਵਾ ਦਿੱਤੀਆਂ ਜਾਣਗੀਆਂ। ਅੱਜ ਪੂਰੇ ਦੇਸ਼ ਦੇ ਅੰਦਰ ਇਹੀ ਤਾਂਡਵ ਚੱਲ ਰਿਹਾ ਹੈ। ਅੱਜ ਦੇਸ਼ ਦੇ ਲੋਕਤੰਤਰ ਉੱਤੇ ਸੰਕਟ ਹੈ। ਸਾਡੇ ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਾਨੂੰ ਆਜ਼ਾਦੀ ਦਿਵਾਈ ਸੀ, ਅੱਜ ਉਸ ਆਜ਼ਾਦੀ ਉੱਤੇ ਸੰਕਟ ਖੜ੍ਹਾ ਹੋ ਗਿਆ ਹੈ।   ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਈ 2014 ਵਿੱਚ ਦੇਸ਼ ਵਿੱਚ ਨਰਿੰਦਰ ਮੋਦੀ ਦੀ ਸਰਕਾਰ ਬਣੀ ਸੀ। ਉਸ ਦੌਰਾਨ ‘ਮੋਦੀ ਜੀ ਦੀ ਹਨੇਰੀ’ ਚੱਲ ਰਹੀ ਸੀ। ਉਸ ਤੋਂ ਬਾਅਦ ਹਰਿਆਣਾ, ਮਹਾਰਾਸ਼ਟਰ, ਝਾਰਖੰਡ ਸਮੇਤ ਜਿੱਥੇ ਵੀ ਚੋਣਾਂ ਹੋਈਆਂ, ਇਹ ਲੋਕ ਜਿੱਤਦੇ ਚਲੇ ਗਏ। ਫਿਰ ਫਰਵਰੀ 2015 ਵਿੱਚ ਦਿੱਲੀ ਦੀ ਚੋਣ ਹੋਈ ਅਤੇ 70 ਵਿੱਚੋਂ ਸਿਰਫ਼ 3 ਸੀਟਾਂ ਭਾਜਪਾ ਦੀਆਂ ਆਈਆਂ। ਉਨ੍ਹਾਂ ਕਿਹਾ ਕਿ ਜਦੋਂ ਭਗਵਾਨ ਸ੍ਰੀ ਰਾਮ ਅਯੁੱਧਿਆ ਦੇ ਰਾਜਾ ਬਣੇ ਤਾਂ ਉਨ੍ਹਾਂ ਨੇ ਆਪਣਾ ਅਸ਼ਵਮੇਧ ਦਾ ਘੋੜਾ ਛੱਡਿਆ ਸੀ ਕਿ ਇਹ ਘੋੜਾ ਜਿੱਥੇ ਜਾਵੇਗਾ, ਉਹ ਭਗਵਾਨ ਰਾਮ ਦੀ ਜ਼ਮੀਨ ਹੋ ਜਾਵੇਗੀ। ਭਗਵਾਨ ਸ੍ਰੀ ਰਾਮ ਦੇ ਦੋਵਾਂ ਬੱਚਿਆਂ ਲਵ-ਕੁਸ਼ ਦੇ ਮੰਦਰ ਅੰਮ੍ਰਿਤਸਰ ਵਿੱਚ ਹਨ। ਜਦੋਂ ਉੱਥੇ ਭਗਵਾਨ ਸ੍ਰੀ ਰਾਮ ਦਾ ਘੋੜਾ ਪਹੁੰਚਿਆ ਤਾਂ ਦੋਵਾਂ ਬੱਚਿਆਂ ਨੇ ਘੋੜੇ ਨੂੰ ਰੋਕ ਲਿਆ। ਤਦ ਤੋਂ ਕਿਹਾ ਜਾਂਦਾ ਹੈ ਕਿ ਅਸ਼ਵਮੇਧ ਦਾ ਘੋੜਾ ਰੋਕਣ ਵਾਲੇ ਲਵ-ਕੁਸ਼ ਸਨ।   ਇਸੇ ਤਰ੍ਹਾਂ, ਆਮ ਆਦਮੀ ਪਾਰਟੀ ਅਤੇ ਦਿੱਲੀ ਵਾਲਿਆਂ ਨੇ 2015 ਵਿੱਚ ਮੋਦੀ ਜੀ ਦਾ ਅਸ਼ਵਮੇਧ ਘੋੜਾ ਰੋਕਿਆ ਸੀ, ਨਹੀਂ ਤਾਂ ਮੋਦੀ ਜੀ ਦਾ ਘੋੜਾ ਚੱਲਦਾ ਜਾ ਰਿਹਾ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਜੇ ਵੀ ਮੋਦੀ ਜੀ ਦੀ ਹਨੇਰੀ ਚੱਲ ਰਹੀ ਹੈ। ਇਹ ਲੋਕ ਅਸਾਮ, ਪੱਛਮੀ ਬੰਗਾਲ, ਬਿਹਾਰ, ਮਹਾਰਾਸ਼ਟਰ, ਦਿੱਲੀ ਜਿੱਤ ਗਏ। ਹਰ ਪਾਸੇ ਜਿੱਤਦੇ ਜਾ ਰਹੇ ਹਨ, ਅਗਲੇ ਸਾਲ ਫਰਵਰੀ ਵਿੱਚ

Punjab

ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਤੋਂ ਬਾਅਦ ਮੋਹਾਲੀ 'ਚ ਹੰਗਾਮਾ: ਏਅਰਪੋਰਟ ਰੋਡ 'ਤੇ ਲਗਾਇਆ ਲੰਮਾ ਜਾਮ

ਮੋਹਾਲੀ ਦੇ ਸੋਹਾਣਾ ਇਲਾਕੇ ਵਿੱਚ *ਸ੍ਰੀ ਗੁਟਕਾ ਸਾਹਿਬ* ਦੀ ਬੇਅਦਬੀ ਦੀ ਘਟਨਾ ਵਾਪਰੀ। ਮਾਤਾ ਸਾਹਿਬ ਕੌਰ ਗੁਰਦੁਆਰੇ ਦੇ ਨੇੜੇ ਸੜਕ ‘ਤੇ *ਸ੍ਰੀ ਗੁਟਕਾ ਸਾਹਿਬ* ਦੇ ਟੁੱਟੇ ਹੋਏ ਪੰਨੇ ਮਿਲੇ, ਜੋ ਕਿ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਨੇੜੇ ਸਥਿਤ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਤਣਾਅ ਫੈਲ ਗਿਆ। ਇਨਸਾਫ਼ ਦੀ ਮੰਗ ਕਰਦੇ ਹੋਏ, ਸਿੱਖ ਸੰਗਤ ਨੇ ਏਅਰਪੋਰਟ ਰੋਡ ਨੂੰ ਜਾਮ ਕਰ ਦਿੱਤਾ, ਜਿਸ ਕਾਰਨ ਲੰਬੇ ਸਮੇਂ ਤੱਕ ਆਵਾਜਾਈ ਵਿੱਚ ਕਾਫ਼ੀ ਵਿਘਨ ਪਿਆ। ਇਸ ਤੋਂ ਬਾਅਦ, ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਵਿੱਚ ਕਾਮਯਾਬ ਰਹੇ। ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀ ਜਲਦੀ ਹੀ ਪੁਲਿਸ ਹਿਰਾਸਤ ਵਿੱਚ ਹੋਣਗੇ। ਸੰਗਤ ਨੇ ਸ਼ਰਧਾ ਨਾਲ ਸੜਕ ‘ਤੇ ਖਿੰਡੇ ਹੋਏ *ਗੁਟਕਾ ਸਾਹਿਬ* ਦੇ ਪੰਨਿਆਂ ਨੂੰ ਇੱਕ *ਸਿਰੋਪਾ ਸਾਹਿਬ* (ਰਸਮੀ ਕੱਪੜਾ) ਵਿੱਚ ਇਕੱਠਾ ਕੀਤਾ। ਰਿਪੋਰਟਾਂ ਅਨੁਸਾਰ, ਇਹ ਘਟਨਾ ਮੰਗਲਵਾਰ ਸ਼ਾਮ ਨੂੰ ਵਾਪਰੀ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਗੁਰਦੁਆਰੇ ਵਿੱਚ ਤਾਇਨਾਤ ਇੱਕ *ਸੇਵਾਦਾਰ* (ਸਵੈ-ਸੇਵਕ) ਨੇ *ਸ੍ਰੀ ਗੁਟਕਾ ਸਾਹਿਬ* ਦੇ ਪੰਨੇ ਜ਼ਮੀਨ ‘ਤੇ ਪਏ ਦੇਖੇ। ਕੁਝ ਹੀ ਪਲਾਂ ਵਿੱਚ, ਇਹ ਖ਼ਬਰ ਪੂਰੇ ਇਲਾਕੇ ਵਿੱਚ ਫੈਲ ਗਈ, ਅਤੇ ਮੌਕੇ ‘ਤੇ ਵੱਡੀ ਭੀੜ ਇਕੱਠੀ ਹੋ ਗਈ। ਬੇਅਦਬੀ ਦੀ ਘਟਨਾ ਤੋਂ ਗੁੱਸੇ ਵਿੱਚ, ਇਕੱਠੀ ਹੋਈ ਭੀੜ ਨੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਏਅਰਪੋਰਟ ਰੋਡ ਨੂੰ ਜਾਮ ਕਰ ਦਿੱਤਾ, ਜਿਸ ਨਾਲ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਇਸ ਦੌਰਾਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। **ਮਾਹੌਲ ਨੂੰ ਅਸਥਿਰ ਕਰਨ ਦੀ ਕੋਸ਼ਿਸ਼** ਮੌਕੇ ‘ਤੇ ਮੌਜੂਦ ਲੋਕਾਂ ਨੇ ਦੋਸ਼ ਲਗਾਇਆ ਕਿ ਇਹ ਘਟਨਾ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਸੀ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ *ਸ਼੍ਰੀ ਗੁਟਕਾ ਸਾਹਿਬ* ਦੀਆਂ ਕਾਪੀਆਂ ਨੇੜਲੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਰੱਖੀਆਂ ਗਈਆਂ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਸੜਕ ‘ਤੇ ਮਿਲੇ ਖਰਾਬ ਹੋਏ ਪੰਨੇ ਉੱਥੋਂ ਹੀ ਆਏ ਹੋ ਸਕਦੇ ਹਨ। ਸਥਾਨਕ ਲੋਕਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਕੰਮ ਜਾਣਬੁੱਝ ਕੇ ਇਲਾਕੇ ਦੀ ਸ਼ਾਂਤੀ ਨੂੰ ਭੰਗ ਕਰਨ ਅਤੇ ਫਿਰਕੂ ਤਣਾਅ ਭੜਕਾਉਣ ਲਈ ਕੀਤਾ ਗਿਆ ਸੀ। ਉਨ੍ਹਾਂ ਨੇ ਇਹ ਪਤਾ ਲਗਾਉਣ ਲਈ ਪੂਰੀ ਜਾਂਚ ਦੀ ਮੰਗ ਕੀਤੀ ਕਿ ਪੰਨੇ ਉਸ ਸਥਾਨ ‘ਤੇ ਕਿਵੇਂ ਪਹੁੰਚੇ ਅਤੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਤੋਂ ਕਿਸਨੇ ਹਟਾਇਆ। **ਸਥਾਨਕ ਲੋਕਾਂ ਦਾ ਦਾਅਵਾ: “ਇਹ ਮਾਨਸਿਕ ਤੌਰ ‘ਤੇ ਅਸਥਿਰ ਵਿਅਕਤੀ ਦਾ ਕੰਮ ਨਹੀਂ ਹੈ”** ਸਥਾਨਕ ਨਿਵਾਸੀਆਂ ਨੇ ਟਿੱਪਣੀ ਕੀਤੀ ਕਿ ਸਰਕਾਰ ਵੱਲੋਂ ਹਾਲ ਹੀ ਵਿੱਚ ਅਜਿਹੇ ਮੁੱਦਿਆਂ ਨੂੰ ਹੱਲ ਕਰਨ ਲਈ ਇੱਕ ਨਵਾਂ ਕਾਨੂੰਨ ਪਾਸ ਕਰਨ ਦੇ ਬਾਵਜੂਦ, ਦੋਸ਼ੀਆਂ ਵਿੱਚ ਕੋਈ ਡਰ ਨਹੀਂ ਜਾਪਦਾ। ਉਨ੍ਹਾਂ ਨੇ ਨੋਟ ਕੀਤਾ ਕਿ ਇਹ ਕਾਨੂੰਨ ਇਸ ਲਈ ਲਾਗੂ ਕੀਤਾ ਗਿਆ ਸੀ ਕਿਉਂਕਿ ਪਿਛਲੇ ਕਈ ਸਾਲਾਂ ਤੋਂ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਅਕਸਰ ਵਾਪਰ ਰਹੀਆਂ ਸਨ, ਅਤੇ ਇਸ ਕਾਨੂੰਨ ਦਾ ਉਦੇਸ਼ ਅਜਿਹੇ ਕੰਮਾਂ ਵਿਰੁੱਧ ਰੋਕਥਾਮ ਵਜੋਂ ਕੰਮ ਕਰਨਾ ਸੀ। ਇਲਾਕੇ ਵਿੱਚ ਇੱਕ ਤੋਂ ਡੇਢ ਕਿਲੋਮੀਟਰ ਦੇ ਖੇਤਰ ਵਿੱਚ ਸਰੀਰ ਦੇ ਅੰਗ ਖਿੰਡੇ ਹੋਏ ਮਿਲੇ ਹਨ, ਅਤੇ ਇਹ ਪੰਜਾਬ ਵਿੱਚ ਮਾਹੌਲ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਹੈ। ਅਜਿਹੀਆਂ ਘਟਨਾਵਾਂ ਕਈ ਸਾਲਾਂ ਤੋਂ ਹੋ ਰਹੀਆਂ ਹਨ। ਇਹ ਕਿਸੇ ਮਾਨਸਿਕ ਤੌਰ ‘ਤੇ ਅਸਥਿਰ ਵਿਅਕਤੀ ਦਾ ਕੰਮ ਨਹੀਂ ਹੈ; ਇਹ ਇੱਕ ਜਾਣਬੁੱਝ ਕੇ ਕੀਤੀ ਗਈ ਸਾਜ਼ਿਸ਼ ਹੈ। ਡੀਐਸਪੀ ਕਹਿੰਦਾ ਹੈ: “ਅਸੀਂ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੇ ਹਾਂ” ਮੌਜੂਦਾ ਤਣਾਅ ਦੇ ਮੱਦੇਨਜ਼ਰ, ਮੋਹਾਲੀ ਸਿਟੀ-2 ਦੇ ਡੀਐਸਪੀ ਹਰਸਿਮਰਨ ਸਿੰਘ ਬੱਲ ਮੌਕੇ ‘ਤੇ ਪਹੁੰਚੇ। ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ। ਡੀਐਸਪੀ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ, ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਦੋਸ਼ੀ ਪਾਇਆ ਗਿਆ ਉਸਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਹ ਮੋਹਾਲੀ ਜ਼ਿਲ੍ਹੇ ਵਿੱਚ ਅਜਿਹੀ ਪਹਿਲੀ ਘਟਨਾ ਹੈ।

Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ/ਪੰਜਾਬ, 5 ਮਈ-ਪੰਜਾਬ ਵਿੱਚ ਦਲ-ਬਦਲੀ ਦੀ ਲੜਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਵਉੱਚ ਸੰਵਿਧਾਨਕ ਅਹੁਦੇ ਤੱਕ ਲੈ ਕੇ ਪੁੱਜੇ ਅਤੇ ਰਾਸ਼ਟਰਪਤੀ ਨੂੰ ਮਿਲੇ। ਉਨ੍ਹਾਂ ‘ਪੰਜਾਬ ਦੇ ਗੱਦਾਰ’ (ਦਲ-ਬਦਲੀ ਕਰਨ ਵਾਲੇ) ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਪਾਰਟੀ ਦੀ ਇਕਜੁੱਟਤਾ ਦਾ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਵਿਧਾਇਕਾਂ ਨਾਲ ਦਿੱਲੀ ਪਹੁੰਚੇ ਅਤੇ ਰਾਸ਼ਟਰਪਤੀ ਭਵਨ ਵਿਖੇ ਦਸਤਖ਼ਤ ਕੀਤਾ ਮੰਗ ਪੱਤਰ ਸੌਂਪਿਆ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਵਿੱਚ ਸਿਰਫ਼ ਦੋ ਵਿਧਾਇਕ ਹੋਣ ਦੇ ਬਾਵਜੂਦ ਭਾਜਪਾ ਦੇ ਰਾਜ ਸਭਾ ਮੈਂਬਰਾਂ ਦੀ ਗਿਣਤੀ ਵਿੱਚ ਨਾਟਕੀ ਵਾਧਾ ਲੋਕਤੰਤਰੀ ਫਤਵੇ ਦੀ ਸਪੱਸ਼ਟ ਉਲੰਘਣਾ ਨੂੰ ਦਰਸਾਉਂਦਾ ਹੈ। ਸੱਤ ਸੰਸਦ ਮੈਂਬਰਾਂ ਨੂੰ ‘ਇਲੈਕਟਿਡ ਨਹੀਂ, ਸਗੋਂ ਸਿਲੈਕਟਿਡ’ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀ ਦਲ-ਬਦਲੀ ਨੂੰ ਪੰਜਾਬ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ। ਉਨ੍ਹਾਂ ਇਨ੍ਹਾਂ ਮੈਂਬਰਾਂ ਨੂੰ ਅਸਤੀਫ਼ਾ ਦੇਣ ਅਤੇ ਨਵਾਂ ਫਤਵਾ ਲੈਣ ਦੀ ਚੁਣੌਤੀ ਦਿੱਤੀ ਅਤੇ ਚੇਤਾਵਨੀ ਦਿੱਤੀ ਕਿ ਨਾ ਤਾਂ ਕੇਂਦਰੀ ਏਜੰਸੀਆਂ ਅਤੇ ਨਾ ਹੀ ਸਿਆਸੀ ਤਾਕਤ ਗਲਤ ਕੰਮਾਂ ਨੂੰ ਨਹੀਂ ਬਚਾਏਗੀ। ਉਨ੍ਹਾਂ ਐਲਾਨ ਕੀਤਾ ਕਿ ‘ਅਪਰੇਸ਼ਨ ਲੋਟਸ’ ਵਰਗੀਆਂ ਕੋਸ਼ਿਸ਼ਾਂ ਕਦੇ ਵੀ ਪੰਜਾਬ ਵਿੱਚ ਸਫ਼ਲ ਨਹੀਂ ਹੋਣਗੀਆਂ ਕਿਉਂਕਿ ਪੰਜਾਬ ਕਦੇ ਵੀ ਵਿਸ਼ਵਾਸਘਾਤ ਨੂੰ ਬਰਦਾਸ਼ਤ ਨਹੀਂ ਕਰਦਾ। ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਉੱਤੇ ਮੀਟਿੰਗ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਕਿਹਾ, “ਅੱਜ ਦਿੱਲੀ ਵਿੱਚ ਮਾਣਯੋਗ ਰਾਸ਼ਟਰਪਤੀ ਦੇ ਸਾਹਮਣੇ ਅਸੀਂ ਦੇਸ਼ ਵਿੱਚ ਹੋ ਰਹੇ ‘ਲੋਕਤੰਤਰ ਦੇ ਕਤਲ` ਵਿਰੁੱਧ ਆਪਣੀ ਆਵਾਜ਼ ਮਜ਼ਬੂਤੀ ਨਾਲ ਉਠਾਈ। ਸਿਆਸੀ ਪਾਰਟੀਆਂ ਨੂੰ ਗੈਰ-ਸੰਵਿਧਾਨਕ ਤੌਰ `ਤੇ ਤੋੜਨਾ ਅਤੇ ਭਾਜਪਾ ਦੀ ‘ਵਾਸ਼ਿੰਗ ਮਸ਼ੀਨ` ਵਿੱਚ ਦਾਗੀ ਨੇਤਾਵਾਂ ਨੂੰ ਸਾਫ਼ ਕਰਨ ਲਈ ਈ.ਡੀ. ਤੇ ਸੀ.ਬੀ.ਆਈ. ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸਾਡੇ ਲੋਕਤੰਤਰੀ ਢਾਂਚੇ `ਤੇ ਸਿੱਧਾ ਹਮਲਾ ਹੈ।” ਉਨ੍ਹਾਂ ਪੋਸਟ ਵਿੱਚ ਲਿਖਿਆ ਕਿ ਅਸੀਂ ਇਹ ਬਿਲਕੁਲ ਸਪੱਸ਼ਟ ਕਰ ਦਿੱਤਾ ਹੈ ਕਿ ‘ਅਪਰੇਸ਼ਨ ਲੋਟਸ` ਦੀਆਂ ਘਿਣਾਉਣੀਆਂ ਚਾਲਾਂ ਪੰਜਾਬ ਵਿੱਚ ਕਦੇ ਵੀ ਸਫ਼ਲ ਨਹੀਂ ਹੋਣਗੀਆਂ। ਸਾਡੇ ਵਿਧਾਇਕ ਲੱਖਾਂ ਪੰਜਾਬੀਆਂ ਦੀ ਆਵਾਜ਼ ਹਨ ਅਤੇ ਪੰਜਾਬ ਦੇ ਲੋਕ ਕਦੇ ਵੀ ਵਿਸ਼ਵਾਸਘਾਤ ਬਰਦਾਸ਼ਤ ਨਹੀਂ ਕਰਨਗੇ। ‘ਤੁਹਾਡਾ ਜਨਤਕ ਸੇਵਕ` ਹੋਣ ਦੇ ਨਾਤੇ, ਮੈਂ ਹਰ ਪੰਜਾਬੀ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਲੋਕਾਂ ਦੇ ਫਤਵੇ ਦੀ ਰਾਖੀ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਬਰਕਰਾਰ ਰੱਖਣ ਲਈ ਆਪਣੇ ਆਖਰੀ ਸਾਹ ਤੱਕ ਲੜਾਂਗੇ।” ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜ ਸਭਾ ਦੇ ਸੱਤ ਮੈਂਬਰਾਂ ਦੀ ਦਲ-ਬਦਲੀ ਨਾਲ ਲੋਕਤੰਤਰ ਦਾ ਕਤਲ ਹੋਇਆ ਹੈ। ਇਹ ਗੈਰ-ਸੰਵਿਧਾਨਕ ਹੈ ਕਿਉਂਕਿ ਜਾਂ ਤਾਂ ਪੂਰੀ ਪਾਰਟੀ ਨੂੰ ਮਤਾ ਪਾਸ ਕਰਨਾ ਚਾਹੀਦਾ ਸੀ, ਪਰ ਇਨ੍ਹਾਂ ਸੱਤ ਸੰਸਦ ਮੈਂਬਰਾਂ ਨੇ ਗੈਰ-ਸੰਵਿਧਾਨਕ ਢੰਗ ਨਾਲ ਆਪਣੀ ਵਫ਼ਾਦਾਰੀ ਬਦਲ ਲਈ, ਜਿਸ ਨਾਲ ਲੋਕਤੰਤਰ ਦਾ ਮਜ਼ਾਕ ਉਡਾਇਆ ਗਿਆ।” ਉਨ੍ਹਾਂ ਅੱਗੇ ਕਿਹਾ, “ਭਾਜਪਾ ਕੋਲ ਦੋ ਵਿਧਾਇਕ ਹਨ ਪਰ ਸੱਤ ਰਾਜ ਸਭਾ ਸੰਸਦ ਮੈਂਬਰ ਹਨ, ਜੋ ਸੰਵਿਧਾਨ ਦਾ ਮਜ਼ਾਕ ਹੈ। ਇਨ੍ਹਾਂ ਸੰਸਦ ਮੈਂਬਰਾਂ ਨੂੰ ਉਸ ਨਵੀਂ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅਸਤੀਫ਼ਾ ਦੇਣਾ ਚਾਹੀਦਾ ਸੀ, ਜਿਸ ਦੀ ਉਹ ਪਹਿਲਾਂ ਨਿੰਦਾ ਕਰਦੇ ਸਨ।” ਸਿਸਟਮ ਵਿੱਚ ਸੁਧਾਰ ਦੀ ਮੰਗ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਸੰਵਿਧਾਨ ਵਿੱਚ ਸੋਧ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸੰਸਦ ਮੈਂਬਰ ਨੂੰ ਵਾਪਸ ਬੁਲਾਉਣ ਦੀ ਵਿਵਸਥਾ ਕੀਤੀ ਜਾ ਸਕੇ, ਜਿਵੇਂ ਕਿ ਰਾਘਵ ਚੱਢਾ ਮੰਗ ਕਰਦੇ ਰਹੇ ਸਨ ਤਾਂ ਜੋ ਇਨ੍ਹਾਂ ਸੰਸਦ ਮੈਂਬਰਾਂ ਨੂੰ ਦੇਸ਼ ਧ੍ਰੋਹ ਲਈ ਸਜ਼ਾ ਦਿੱਤੀ ਜਾ ਸਕੇ।” ਉਨ੍ਹਾਂ ਜ਼ੋਰ ਦੇ ਕੇ ਕਿਹਾ, “ਪੰਜਾਬੀ ਇਸ ਤਰ੍ਹਾਂ ਪਿੱਠ ਵਿੱਚ ਛੁਰਾ ਮਾਰਨ ਨੂੰ ਬਰਦਾਸ਼ਤ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਸੂਬੇ ਦੇ ਲੋਕ ਸਜ਼ਾ ਦੇਣਗੇ। ਇਹ ਆਗੂ ਹੁਣ ਉਲਝੇ ਹੋਏ ਹਨ, ਜਿਸ ਕਾਰਨ ਉਹ ਤਰਕਹੀਣ ਬਿਆਨ ਦੇ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਭਾਜਪਾ ਵਿੱਚ ਸ਼ਾਮਲ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਇਨ੍ਹਾਂ ਆਗੂਆਂ ਨੂੰ ਮਾੜੇ ਕੰਮਾਂ ਲਈ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਭਾਵੇਂ ਉਨ੍ਹਾਂ ਦੇ ਪਾਪਾਂ ਬਾਰੇ ਬਾਅਦ ਵਿੱਚ ਰਿਪੋਰਟਾਂ ਆਉਣ ਪਰ ਭਵਿੱਖ ਵਿੱਚ ਵੀ ਉਨ੍ਹਾਂ ਵਿਰੁੱਧ ਕਾਰਵਾਈ ਹੋਵੇਗੀ।” ਜਵਾਬਦੇਹੀ ਬਾਰੇ ਦ੍ਰਿੜ੍ਹ ਰੁਖ਼ ਅਪਣਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਦੀ ਢਾਲ ਉਨ੍ਹਾਂ ਨੂੰ ਹੋਰ ਸੂਬਿਆਂ ਵਿੱਚ ਕਾਨੂੰਨ ਦੇ ਫੰਦੇ ਤੋਂ ਤਾਂ ਬਚਾਅ ਸਕਦੀ ਹੈ ਪਰ ਪੰਜਾਬ ਵਿੱਚ ਨਹੀਂ। ਇਨ੍ਹਾਂ ਆਗੂਆਂ ਨੂੰ ਪੰਜਾਬੀਆਂ ਨੂੰ ਧਮਕਾਉਣ ਤੋਂ ਬਾਜ਼ ਆਉਣਾ ਚਾਹੀਦਾ ਹੈ ਕਿਉਂਕਿ ਪੰਜਾਬੀ ਉਨ੍ਹਾਂ ਨੂੰ ਆਪਣੀ ਅਸਲ ਸਥਿਤੀ ਦਿਖਾਉਣਗੇ।” ਉਨ੍ਹਾਂ ਅੱਗੇ ਕਿਹਾ, “ਲੋਕਾਂ ਦੇ ਨੁਮਾਇੰਦਿਆਂ ਦੁਆਰਾ ਚੁਣੇ ਗਏ ਇਨ੍ਹਾਂ ਆਗੂਆਂ ਨੂੰ ਪੰਜਾਬ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਸਦਨ ਵਿੱਚੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ।” ਉਨ੍ਹਾਂ ਟਿੱਪਣੀ ਕੀਤੀ, “ਭਾਜਪਾ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਕੇ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਕਰ ਰਹੀ ਹੈ। ਇਹ ਵਿਡੰਬਨਾ ਹੈ ਕਿ ਉਸੇ ਅਸ਼ੋਕ ਮਿੱਤਲ ਨੂੰ ਭਾਜਪਾ ਨੇ ਜ਼ੈੱਡ ਪਲੱਸ ਸੁਰੱਖਿਆ ਪ੍ਰਦਾਨ ਕੀਤੀ, ਜਿਸ ਦੇ ਟਿਕਾਣਿਆਂ `ਤੇ ਕੁਝ ਦਿਨ ਪਹਿਲਾਂ ਈ.ਡੀ. ਨੇ ਛਾਪੇ ਮਾਰੇ ਸਨ।” ਦਲ-ਬਦਲੀ ਦੇ ਹਾਲਾਤ ਬਾਰੇ ਉਨ੍ਹਾਂ ਕਿਹਾ, “ਇਹ ਭਾਜਪਾ ਦੀ ਬਾਂਹ ਮਰੋੜਨ ਵਾਲੀ ਰਣਨੀਤੀ ਹੈ। ਰਾਘਵ ਚੱਢਾ, ਜੋ ਕਹਿੰਦਾ ਹੁੰਦਾ ਸੀ ਕਿ ਭਾਜਪਾ ਬਿਨਾਂ ਡਿਟਰਜੈਂਟ ਵਾਲੀ ਵਾਸ਼ਿੰਗ ਮਸ਼ੀਨ ਹੈ, ਜਿੱਥੇ ਸਿਆਸੀ ਨੇਤਾਵਾਂ ਦੇ ਪਾਪ ਧੋਤੇ ਜਾਂਦੇ ਹਨ, ਹੁਣ ਉਸੇ ਪਾਰਟੀ ਨਾਲ ਹੱਥ ਮਿਲਾ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ, “ਰਾਘਵ ਚੱਢਾ ਭਗਵਾ ਪਾਰਟੀ ਵਿੱਚ ਸ਼ਾਮਲ ਹੋ ਕੇ ਬੇਥਵੀਆਂ ਮਾਰਨ ਲੱਗ ਪਿਆ ਹੈ। ਉਸ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅਸਤੀਫ਼ਾ ਦੇਣਾ ਚਾਹੀਦਾ ਸੀ।” ਉਨ੍ਹਾਂ ਇਹ ਵੀ ਕਿਹਾ, “ਮੈਂ ਸੰਕਟ ਦੀ ਇਸ ਘੜੀ ਵਿੱਚ ਪਾਰਟੀ ਨਾਲ ਇਕਜੁੱਟਤਾ ਦਿਖਾਉਣ ਲਈ ਵਿਧਾਇਕਾਂ ਦਾ ਧੰਨਵਾਦ ਕਰਦਾ ਹਾਂ। ਮੈਂ ਇਸ ਸ਼ਕਤੀ ਪ੍ਰਦਰਸ਼ਨ ਲਈ ਨਿੱਜੀ ਤੌਰ `ਤੇ ਇਨ੍ਹਾਂ ਵਿਧਾਇਕਾਂ ਦਾ ਰਿਣੀ ਹਾਂ।” ਭਾਜਪਾ ਦੀ ਪੰਜਾਬ ਪ੍ਰਤੀ ਪਹੁੰਚ `ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਨੂੰ ਕਦੇ ਵੀ ਪੰਜ ਦਰਿਆਵਾਂ ਦੀ ਇਸ ਧਰਤੀ ਤੋਂ ਜਿੱਤਣ ਦਾ ਸੁਪਨਾ ਨਹੀਂ ਦੇਖਣਾ ਚਾਹੀਦਾ। ਸੂਬੇ ਦੇ ਲੋਕ ਭਾਜਪਾ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਅਤੇ ਉਹ ਇਸ ਨੂੰ ਸਬਕ ਜ਼ਰੂਰ ਸਿਖਾਉਣਗੇ।” ਉਨ੍ਹਾਂ ਅੱਗੇ ਕਿਹਾ, “ਭਾਵੇਂ ਭਾਜਪਾ ਕੁੱਝ ਸੂਬਿਆਂ ਵਿੱਚ ਮਿਲੀ ਜਿੱਤ ਤੋਂ ਉਤਸ਼ਾਹਿਤ ਹੈ, ਜਿੱਥੋਂ ਤੱਕ ਪੰਜਾਬ ਦਾ ਸਵਾਲ ਹੈ, ਸੂਬੇ ਅਤੇ ਇਸ ਦੇ ਲੋਕਾਂ ਪ੍ਰਤੀ ਇਸ ਦੇ ਬੇਇਨਸਾਫ਼ੀ ਅਤੇ ਮਤਰੇਈ ਮਾਂ ਵਾਲੇ ਸਲੂਕ ਦੀ ਕਹਾਣੀ ਬਹੁਤ ਲੰਬੀ ਹੈ।” ਉਨ੍ਹਾਂ ਕਿਹਾ, “ਭਾਜਪਾ ਪੰਜਾਬ ਨੂੰ ਪੰਜਾਬ ਯੂਨੀਵਰਸਿਟੀ, ਝਾਕੀ, ਚੰਡੀਗੜ੍ਹ, ਭਾਖੜਾ ਡੈਮ ਅਤੇ ਹੋਰ ਹਰੇਕ ਜਾਇਜ਼ ਹੱਕ ਤੋਂ ਵਾਂਝਾ ਕਰਨਾ ਚਾਹੁੰਦੀ ਹੈ।” ਵਿੱਤੀ ਚਿੰਤਾਵਾਂ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਲੋਕਾਂ ਨੇ ਪੰਜਾਬ ਦੇ ਵਿਕਾਸ ਨੂੰ ਖ਼ਤਰੇ ਵਿੱਚ ਪਾਉਣ ਲਈ ਸੂਬੇ ਦੇ ਜਾਇਜ਼ ਫੰਡ ਰੋਕ ਦਿੱਤੇ ਹਨ।” ਉਨ੍ਹਾਂ ਅੱਗੇ ਕਿਹਾ, “ਹਵਾਈ ਕਿਲ੍ਹੇ ੳਸਾਰਨ ਦੀ ਬਜਾਏ ਭਾਜਪਾ ਲੀਡਰਸ਼ਿਪ ਨੂੰ ਇਹ ਭੁੱਲ ਜਾਣਾ ਚਾਹੀਦਾ ਹੈ ਕਿ ਉਹ ਕਦੇ ਵੀ ਪੰਜਾਬ ਵਿੱਚ ਸੱਤਾ ਸੰਭਾਲਣਗੇ। ਪੰਜਾਬ ਤੇ ਪੰਜਾਬੀਆਂ ਵਿਰੁੱਧ ਕੀਤੇ ਗੁਨਾਹ ਮੁਆਫ਼ ਨਹੀਂ ਕੀਤੇ ਜਾ ਸਕਦੇ।” ਉਨ੍ਹਾਂ ਟਿੱਪਣੀ ਕੀਤੀ, “ਭਾਜਪਾ ਕਿਸ ਮੂੰਹ ਨਾਲ ਪੰਜਾਬ ਆਵੇਗੀ, ਜਦੋਂ ਉਨ੍ਹਾਂ ਦੇ ਆਗੂਆਂ ਨੇ ਕਦੇ ਵੀ ਸੂਬੇ ਅਤੇ ਇਸ ਦੇ ਲੋਕਾਂ ਦੇ ਮੁੱਦੇ ਨਹੀਂ ਉਠਾਏ? ਪੰਜਾਬ ਦੇ

Punjab

ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

ਚੰਡੀਗੜ੍ਹ/ਲੁਧਿਆਣਾ, 5 ਮਈ: ਮੁੱਖ ਮੰਤਰੀ ਭਗਵੰਤ ਸਿੰਘ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ਵੱਲ ਚੁੱਕੇ ਅਹਿਮ ਕਦਮਾਂ ਸਦਕਾ ਜਲੰਧਰ ਅਤੇ ਮੋਹਾਲੀ ਤੋਂ ਬਾਅਦ ਹੁਣ ਲੁਧਿਆਣਾ ਸੂਬੇ ਦਾ ਤੀਜਾ ਅਜਿਹਾ ਸ਼ਹਿਰ ਬਣ ਗਿਆ ਹੈ, ਜਿੱਥੇ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ਆਈਟੀਐਮਐਸ) ਸਥਾਪਤ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਭਵਿੱਖਮੁਖੀ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦੇ ਉਦਘਾਟਨ ਮੌਕੇ ਕੀਤਾ। ਡੀਜੀਪੀ ਨੇ ਦੱਸਿਆ ਕਿ ਆਈਸੀਸੀਸੀ ਪ੍ਰਾਜੈਕਟ ਤਹਿਤ ਸ਼ਹਿਰ ਦੀ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਲਈ 259 ਥਾਵਾਂ ‘ਤੇ 1,700 ਹਾਈ-ਰੈਜ਼ੋਲਿਊਸ਼ਨ ਕੈਮਰੇ ਲਗਾਏ ਗਏ ਹਨ। ਸ਼ਹਿਰ ਭਰ ਵਿੱਚ 46 ਥਾਵਾਂ ‘ਤੇ ਸਥਾਪਿਤ ਕੀਤਾ ਗਿਆ ਇਹ ਆਈਟੀਐਮਐਸ 9 ਟ੍ਰੈਫਿਕ ਉਲੰਘਣਾਵਾਂ ਦਾ ਪਤਾ ਲਗਾ ਸਕਦਾ ਹੈ, ਜਿਸ ਵਿੱਚ ਲਾਲ ਬੱਤੀ ਦੀ ਉਲੰਘਣਾ, ਸਟਾਪ ਲਾਈਨ ਦੀ ਉਲੰਘਣਾ, ਹੈਲਮੇਟ ਤੋਂ ਬਿਨਾਂ ਵਾਹਨ ਚਲਾਉਣਾ, ਪਿੱਛੇ ਬੈਠਣ ਵਾਲੇ ਯਾਤਰੀ ਵੱਲੋਂ ਹੈਲਮੇਟ ਨਾ ਪਹਿਣਨਾ, ਤਿੰਨ ਸਵਾਰੀਆਂ, ਓਵਰਸਪੀਡਿੰਗ, ਜ਼ੈਬਰਾ ਕਰਾਸਿੰਗ ਦੀ ਉਲੰਘਣਾ, ਗਲਤ ਸਾਈਡ ਡਰਾਈਵਿੰਗ ਅਤੇ ਗਲਤ ਪਾਰਕਿੰਗ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ, ਜੋ ਗਰਾਊਂਡ-ਜ਼ੀਰੋ ਟੂਰ ਤਹਿਤ ਲੁਧਿਆਣਾ ਵਿੱਚ ਸਨ, ਨੇ ਅਪਗ੍ਰੇਡ ਕੀਤੇ ਗਏ ਅਤਿ-ਆਧੁਨਿਕ ਆਈਸੀਸੀਸੀ ਨੂੰ ਅਹਤਿਆਤੀ ਪੁਲਿਸਿੰਗ ਵੱਲ ਇੱਕ ਅਹਿਮ ਕਦਮ ਦੱਸਿਆ। ਉਨ੍ਹਾਂ ਕਿਹਾ, “ਨਵੇਂ ਉਦਘਾਟਨ ਕੀਤੇ ਗਏ ਇਸ ਆਈਸੀਸੀਸੀ ਵਿੱਚ ਇੱਕੋ ਛੱਤ ਹੇਠ ਕਈ ਯੂਨਿਟਾਂ ਸ਼ਾਮਲ ਕੀਤੀਆਂ ਗਈਆਂ ਹਨ, ਜਿਹਨਾਂ ਵਿੱਚ ਟ੍ਰੈਫਿਕ, ਪੁਲਿਸ ਕੰਟਰੋਲ ਰੂਮ (ਪੀਸੀਆਰ), ਸੇਫ ਸਿਟੀ ਅਤੇ ਵਾਇਰਲੈੱਸ ਯੂਨਿਟ ਸ਼ਾਮਲ ਹਨ। ਇਸ ਨਾਲ ਪੁਲਿਸ ਦੇ ਕੰਮਕਾਜ ਵਿੱਚ ਬਿਹਤਰ ਤਾਲਮੇਲ ਯਕੀਨੀ ਬਣੇਗਾ ਅਤੇ ਪੀਸੀਆਰ ਰਿਸਪਾਂਸ ਟਾਈਮ 15 ਮਿੰਟਾਂ ਤੋਂ ਘਟਾ ਕੇ ਮਹਿਜ਼ 7/8 ਮਿੰਟ ਕਰ ਦਿੱਤਾ ਗਿਆ ਹੈ। ਡੀਜੀਪੀ, ਜਿਨ੍ਹਾਂ ਦੇ ਨਾਲ ਕਮਿਸ਼ਨਰ ਆਫ ਪੁਲਿਸ (ਸੀਪੀ) ਲੁਧਿਆਣਾ ਸਵਪਨ ਸ਼ਰਮਾ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਲੁਧਿਆਣਾ ਰੇਂਜ ਸਤਿੰਦਰ ਸਿੰਘ ਵੀ ਸਨ, ਨੇ ਫੀਲਡ ਅਧਿਕਾਰੀਆਂ ਨਾਲ ਵਿਆਪਕ ਮੀਟਿੰਗ ਵੀ ਕੀਤੀ, ਜਿਸ ਵਿੱਚ ਜਨਤਕ ਸ਼ਿਕਾਇਤਾਂ ਦੇ ਤੁਰੰਤ ਅਤੇ ਨਾਗਰਿਕ-ਕੇਂਦ੍ਰਿਤ ਹੱਲ ‘ਤੇ ਜ਼ੋਰ ਦਿੱਤਾ ਗਿਆ। ਆਪਸੀ ਸਾਂਝ ਅਤੇ ਇਕਜੁੱਟਤਾ ਨੂੰ ਹੋਰ ਮਜ਼ਬੂਤ ਕਰਨ ਲਈ, ਡੀਜੀਪੀ ਗੌਰਵ ਯਾਦਵ ਨੇ ਪੁਲਿਸ ਲਾਈਨਜ਼ ਵਿਖੇ ਕਰਵਾਏ ‘ਵੱਡੇ ਖਾਣੇ’ ਦੌਰਾਨ ਪੰਜਾਬ ਪੁਲਿਸ ਦੇ ਸਾਰੇ ਰੈਂਕਾਂ ਦੇ 550 ਤੋਂ ਵੱਧ ਪੁਲਿਸ ਕਰਮਚਾਰੀਆਂ ਨਾਲ ਖਾਣਾ ਖਾਧਾ। ਉਨ੍ਹਾਂ ਕਿਹਾ, “ਅਜਿਹੇ ਮੌਕੇ ਆਪਸੀ ਸਾਂਝ, ਏਕਤਾ ਅਤੇ ਲੋਕ ਸੇਵਾ ਪ੍ਰਤੀ ਸਾਡੀ ਸਮੂਹਿਕ ਵਚਨਬੱਧਤਾ ਨੂੰ ਮਜ਼ਬੂਤ ਕਰਦੇ ਹਨ।” ਇਸ ਦੌਰਾਨ, ਡੀਜੀਪੀ ਨੇ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀਆਂ ਡਿਊਟੀਆਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨ ਲਈ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਲੁਧਿਆਣਾ (ਦਿਹਾਤੀ) ਅੰਕੁਰ ਗੁਪਤਾ, ਐਸਐਸਪੀ ਐਸਬੀਐਸ ਨਗਰ ਤੁਸ਼ਾਰ ਗੁਪਤਾ, ਐਸਐਸਪੀ ਖੰਨਾ ਦਰਪਨ ਆਹਲੂਵਾਲੀਆ ਅਤੇ ਡੀਜੀਪੀ ਪੰਜਾਬ ਦੇ ਸਟਾਫ ਅਫ਼ਸਰ ਰਿਸ਼ਭ ਭੋਲਾ ਵੀ ਮੌਜੂਦ ਸਨ।  

Punjab

ਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ

ਚੰਡੀਗੜ੍ਹ/ਗੜ੍ਹਸ਼ੰਕਰ (ਹੁਸ਼ਿਆਰਪੁਰ), 5 ਮਈ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਪਿੰਡ ਸਾਧੋਵਾਲ ਵਿੱਚ 43.22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਸੁਵਿਧਾਵਾਂ ਨਾਲ ਲੈਸ ਮੁੱਖ ਮੰਤਰੀ ਖੇਡ ਮੈਦਾਨ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਰਿਬਨ ਕੱਟ ਕੇ ਲੋਕ ਅਰਪਿਤ ਕੀਤਾ ਗਿਆ। ਉਦਘਾਟਨ ਸਮਾਰੋਹ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਸਿਰਫ ਖੇਡਾਂ ਦੀ ਜਗ੍ਹਾ ਹੀ ਨਹੀਂ ਹੁੰਦੇ, ਸਗੋਂ ਇਹ ਅਨੁਸ਼ਾਸਨ, ਸਿਹਤਮੰਦ ਜੀਵਨ ਅਤੇ ਟੀਮ ਵਰਕ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਇਹਨਾਂ ਖੇਡ ਮੈਦਾਨ ਦੀ ਉਸਾਰੀ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਹ ਰਾਜ ਅਤੇ ਰਾਸ਼ਟਰੀ ਪੱਧਰ ਦੀਆਂ ਖੇਡਾਂ ਵਿੱਚ ਹਿੱਸਾ ਲੈ ਕੇ ਆਪਣਾ ਅਤੇ ਆਪਣੇ ਪਿੰਡ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣਗੇ। ਡਿਪਟੀ ਸਪੀਕਰ ਰੌੜੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਅਜਿਹੇ ਖੇਡ ਮੈਦਾਨ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਲੈ ਜਾਣ ਵਿੱਚ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ। ਇਸ ਮੌਕੇ ਪਿੰਡ ਸਾਧੋਵਾਲ ਦੀ ਪੰਚਾਇਤ, ਇਲਾਕੇ ਦੇ ਮਾਣਯੋਗ ਵਿਅਕਤੀਆਂ, ਖੇਡ ਪ੍ਰੇਮੀਆਂ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਹਾਜ਼ਰੀ ਭਰੀ। ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਖੇਡ ਮੈਦਾਨ ਪਿੰਡ ਲਈ ਇੱਕ ਵੱਡੀ ਸੌਗਾਤ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਲਾਭਦਾਇਕ ਸਾਬਤ ਹੋਵੇਗਾ। ਅੰਤ ਵਿੱਚ ਡਿਪਟੀ ਸਪੀਕਰ ਰੌੜੀ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਡ ਮੈਦਾਨ ਦੀ ਸੰਭਾਲ ਅਤੇ ਸੁਚੱਜੇ ਪ੍ਰਬੰਧ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਨੌਜਵਾਨ ਇਸ ਦਾ ਪੂਰਾ ਲਾਭ ਲੈ ਸਕਣ।  

Scroll to Top