Actionpunjab

Action Punjab Logo
Breaking News

Author name: Action Punjab

Action Punjab
Punjab

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 5 ਮਈ:ਪੰਜਾਬ ਵਿੱਚ 3 ਮਈ ਦੀ ਸਵੇਰ ਨੂੰ ਆਏ ਭਾਰੀ ਤੂਫਾਨ ਤੋਂ ਬਾਅਦ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਨੀਅਰ ਅਧਿਕਾਰੀਆਂ ਨਾਲ ਨੁਕਸਾਨ ਦਾ ਮੁਲਾਂਕਣ ਕਰਨ, ਬਹਾਲੀ ਦੇ ਯਤਨਾਂ ਦਾ ਜਾਇਜ਼ਾ ਲੈਣ ਅਤੇ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਸਬੰਧੀ ਤਿਆਰੀਆਂ ਦੀ ਰੂਪ-ਰੇਖਾ ਉਲੀਕਣ ਲਈ  ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ । ਮੀਟਿੰਗ ਵਿੱਚ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ, ਡਾਇਰੈਕਟਰ, ਮੁੱਖ ਇੰਜੀਨੀਅਰ ਅਤੇ ਹੋਰ ਸੀਨੀਅਰ ਕਰਮਚਾਰੀ ਸ਼ਾਮਲ ਹੋਏ। ਸਥਿਤੀ ਦੀ ਵਿਆਪਕ ਸਮੀਖਿਆ ਤੋਂ ਪਤਾ ਲੱਗਾ ਹੈ ਕਿ ਤੂਫ਼ਾਨ ਨਾਲ ਮੋਹਾਲੀ, ਪਟਿਆਲਾ, ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ 66 ਕੇ.ਵੀ. ਟ੍ਰਾਂਸਮਿਸ਼ਨ ਨੈੱਟਵਰਕ ਵੱਡੇ ਪੱਧਰ ’ਤੇ ਬਰਕਰਾਰ ਰਿਹਾ, ਪਰ ਵੰਡ ਬੁਨਿਆਦੀ ਢਾਂਚੇ ਦਾ ਕਾਫ਼ੀ ਨੁਕਸਾਨ ਹੋਇਆ। ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਗਿਆਰਾਂ ਕਿਲੋਵੋਲਟ (11 ਕੇਵੀ) ਦੇ ਲਗਭਗ 1300 ਫੀਡਰ ਖ਼ਰਾਬ ਹੋ ਗਏ, ਲਗਭਗ 1,500 ਖੰਭੇ ਟੁੱਟ ਗਏ ਹੋਏ, 300 ਤੋਂ ਵੱਧ ਟ੍ਰਾਂਸਫਾਰਮਰ ਪ੍ਰਭਾਵਿਤ ਹੋਏ ਅਤੇ 70 ਕਿਲੋਮੀਟਰ ਤੋਂ ਵੱਧ ਐਚ.ਟੀ/ਐਲ.ਟੀ. ਲਾਈਨਾਂ ਪ੍ਰਭਾਵਿਤ ਹੋਈਆਂ। ਇਸ ਤੋਂ ਇਲਾਵਾ 220 ਕੇਵੀ ਦੇ ਇੱਕ ਟ੍ਰਾਂਸਮਿਸ਼ਨ ਟਾਵਰ ਨੂੰ ਨੁਕਸਾਨ ਪਹੁੰਚਿਆ। ਪਿਛਲੇ ਸਾਲ ਦੀ ਇਸੇ ਮਿਆਦ ਨਾਲੋਂ ਬਿਜਲੀ ਦੇ ਕੱਟ ਤਿੰਨ ਗੁਣਾ ਵੱਧ ਸੀ, ਜਿਸ ਵਿੱਚ ਲਗਭਗ 8 ਕਰੋੜ ਰੁਪਏ ਦਾ ਅਨੁਮਾਨਤ ਨੁਕਸਾਨ ਹੋਇਆ।  ਬਿਜਲੀ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਟੀਮਾਂ ਦੇ ਮੁਸਤੈਦ ਅਤੇ ਪੂਰਨ ਤਾਲਮੇਲ ਵਾਲੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਬੜੇ ਹੀ ਚੁਣੌਤੀਪੂਰਨ ਹਾਲਤਾਂ ਵਿੱਚ ਦਿਨ-ਰਾਤ ਕੰਮ ਕੀਤਾ। ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿੱਚ 83000 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ, ਜਿਨ੍ਹਾਂ ਵਿੱਚੋਂ ਲਗਭਗ 70% ਸ਼ਿਕਾਇਤਾਂ ਸਿਰਫ਼ ਦੋ ਘੰਟਿਆਂ ਦੇ ਅੰਦਰ ਹੀ ਹੱਲ ਕੀਤੀਆਂ ਗਈਆਂ, ਜਦੋਂ ਕਿ ਬਾਕੀ ਮਾਮਲਿਆਂ ਵਿੱਚ ਵੱਡੇ ਬੁਨਿਆਦੀ ਢਾਂਚੇ ਦੇ ਨੁਕਸਾਨ ਸ਼ਾਮਲ ਸਨ , ਜਿਨ੍ਹਾਂ ਲਈ ਵਾਧੂ ਸਮਾਂ ਲੋੜੀਂਦਾ ਸੀ। ਪੀ.ਐਸ.ਪੀ.ਸੀ.ਐਲ. ਦੀ ਨਿਰੰਤਰ ਨਿਗਰਾਨੀ, ਅਸਲ-ਸਮੇਂ ਦੇ ਤਾਲਮੇਲ ਅਤੇ ਵਿਆਪਕ ਫੀਡਰ ਗਸ਼ਤ ਦੇ ਕਾਰਨ 24 ਘੰਟਿਆਂ ਦੇ ਅੰਦਰ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਮੁੱਖ ਨੈੱਟਵਰਕ ਜਾਂ ਬਦਲਵੇਂ ਪ੍ਰਬੰਧਾਂ ਰਾਹੀਂ, ਬਿਜਲੀ ਸਪਲਾਈ ਨੂੰ ਸਫਲਤਾਪੂਰਵਕ ਬਹਾਲ ਕਰ ਦਿੱਤੀ ਗਈ। ਸਿਸਟਮ ਨੂੰ ਹੋਰ ਸਥਿਰ ਕਰਨ ਲਈ ਨੁਕਸਾਨੇ ਗਏ ਬੁਨਿਆਦੀ ਢਾਂਚੇ ਦੀ ਬਹਾਲੀ ਤਰਜੀਹੀ ਤੌਰ ’ਤੇ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਸੰਜੀਵ ਅਰੋੜਾ ਨੇ ਪੀਐਸਪੀਸੀਐਲ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ : ਭਵਿੱਖ ਵਿੱਚ ਅਜਿਹੀਆਂ ਅਣ-ਕਿਆਸੀਆਂ ਮੌਸਮੀ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਡਿਜ਼ਾਸਟਰ ਪ੍ਰੀਪੇਅਰਡਨੈਸ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾਵੇ। ਰੁਕਾਵਟਾਂ ਨੂੰ ਘੱਟ ਤੋਂ ਘੱਟ ਕਰਨ ਲਈ ਰੋਕਥਾਮ ਰੱਖ-ਰਖਾਅ ਅਤੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾਵੇ। ਤੇਜ਼ ਰਿਸਪਾਂਸ ਪ੍ਰਣਾਲੀ ਅਤੇ ਖੇਤਰ-ਪੱਧਰੀ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇ। ਜਲਦੀ ਹੱਲਾਂ ਲਈ ਖਪਤਕਾਰ ਸ਼ਿਕਾਇਤ ਨਿਵਾਰਨ ਵਿਧੀਆਂ ਵਿੱਚ ਸੁਧਾਰ ਕੀਤਾ ਜਾਵੇ। ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਐਮਰਜੈਂਸੀ ਦੌਰਾਨ ਬਹਾਲੀ ਵਿੱਚ ਦੇਰੀ ਲਈ ਜ਼ੀਰੋ ਸਹਿਣਸ਼ੀਲਤਾ ਹੋਣੀ ਚਾਹੀਦੀ ਹੈ ਅਤੇ ਅਧਿਕਾਰੀਆਂ ਨੂੰ ਆਉਣ ਵਾਲੇ ਮਹੀਨਿਆਂ ਵਿੱਚ ਅਜਿਹੀ ਕਿਸੇ ਵੀ ਸਥਿਤੀ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਪੰਜਾਬ ਦੇ ਲੋਕਾਂ ਨੂੰ ਭਰੋਸੇਯੋਗ, ਨਿਰਵਿਘਨ ਅਤੇ ਗੁਣਵੱਤਾ ਭਰਪੂਰ ਬਿਜਲੀ ਸਪਲਾਈ ਪ੍ਰਦਾਨ ਕਰਨ ਦੀ ਵਚਨਬੱਧਤਾ ਵੀ ਦੁਹਰਾਈ। ਉਨ੍ਹਾਂ ਨੇ ਇੰਨੇ ਥੋੜ੍ਹੇ ਸਮੇਂ ਵਿੱਚ ਆਮ ਸਥਿਤੀ ਨੂੰ ਬਹਾਲ ਕਰਨ ਵਿੱਚ ਪੀ.ਐਸ.ਪੀ.ਸੀ.ਐਲ. ਦੇ ਫੀਲਡ ਸਟਾਫ, ਇੰਜੀਨੀਅਰਾਂ ਅਤੇ ਅਧਿਕਾਰੀਆਂ  ਦੇ ਸਮਰਪਣ ਅਤੇ ਅਣਥੱਕ ਯਤਨਾਂ ਦੀ  ਪ੍ਰਸ਼ੰਸਾ ਵੀ ਕੀਤੀ। ਖਪਤਕਾਰਾਂ ਨੂੰ ਹੋਈ ਅਸੁਵਿਧਾ ਨੂੰ ਕਬੂਲਦਿਆਂ ਮੰਤਰੀ ਨੇ ਪੰਜਾਬ ਦੇ ਲੋਕਾਂ ਦਾ ਉਨ੍ਹਾਂ ਦੇ ਸਬਰ ਅਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਸੂਬੇ ਭਰ ਵਿੱਚ ਇੱਕ ਹੋਰ ਮਜ਼ਬੂਤ ਅਤੇ ਵਿਵਸਥਿਤ ਬਿਜਲੀ ਬੁਨਿਆਦੀ ਢਾਂਚਾ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।  

Punjab

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

ਚੰਡੀਗੜ੍ਹ, 5 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 105ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 586 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 105ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 26,729 ਹੋ ਗਈਆਂ ਬਨ। ਇਸ ਤੋਂ ਇਲਾਵਾ 77 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 33 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 430ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 614 ਗ੍ਰਾਮ ਹੈਰੋਇਨ, 733 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1350 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 430 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,639 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।  

Punjab

ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ, ਭਗਵੰਤ ਮਾਨ ਸਰਕਾਰ ਤੋਂ ਜਨਤਾ ਬੇਹੱਦ ਖੁਸ਼, ਫਿਰ ਤੋਂ ਸਰਕਾਰ ਬਣਾਉਣ ਲਈ ਬੇਤਾਬ- ਕੇਜਰੀਵਾਲ

*ਨਵੀਂ ਦਿੱਲੀ, 5 ਮਈ 2026*ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਦਿੱਲੀ ਆਏ ਪਾਰਟੀ ਵਿਧਾਇਕਾਂ ਨਾਲ ਕਪੂਰਥਲਾ ਹਾਊਸ ਵਿਖੇ ਸੰਵਾਦ ਕੀਤਾ। ਉਨ੍ਹਾਂ ਕਿਹਾ ਕਿ ਚਾਰ ਸਾਲ ਬਾਅਦ ਵੀ ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ (ਸਰਕਾਰ ਪੱਖੀ ਲਹਿਰ) ਹੈ। ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਲੋਕ ਬੇਹੱਦ ਖੁਸ਼ ਹਨ ਅਤੇ ਮੁੜ ਸਰਕਾਰ ਬਣਾਉਣ ਲਈ ਕਾਹਲੇ ਹਨ। ਪੰਜਾਬ ਵਿੱਚ ਮੁਫ਼ਤ ਬਿਜਲੀ, 10 ਲੱਖ ਦਾ ਬੀਮਾ, ਸ਼ਾਨਦਾਰ ਸੜਕਾਂ, ਪਿੰਡਾਂ ਵਿੱਚ 3100 ਖੇਡ ਮੈਦਾਨ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਰਿਹਾ ਹੈ। ਪੰਜਾਬ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ ‘ਤੇ ਕੰਮ ਹੋਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਸ਼ਵਮੇਧ ਯੱਗ ਦਾ ਘੋੜਾ ਪੰਜਾਬ ਵਿੱਚ ਰੋਕਿਆ ਗਿਆ ਸੀ ਅਤੇ ਹੁਣ ਵੀ ਭਾਜਪਾ ਦਾ ਵਿਜੇ ਰੱਥ ਪੰਜਾਬ ਦੇ ਲੋਕ ਹੀ ਰੋਕਣਗੇ। ਭਾਜਪਾ ਨੇ ਪੰਜਾਬ ਦੇ ਛੇ ਰਾਜ ਸਭਾ ਮੈਂਬਰ ਚੋਰੀ ਕੀਤੇ ਹਨ, ਜਿਸ ਦਾ ਬਦਲਾ ਪੰਜਾਬ ਦੇ ਲੋਕ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੈਣਗੇ। ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਕਪੂਰਥਲਾ ਹਾਊਸ ਪਹੁੰਚੇ ਪੰਜਾਬ ਦੇ ‘ਆਪ’ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੇ ਨੂੰ 4 ਸਾਲ ਹੋ ਗਏ ਹਨ। ਹੁਣ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ 10 ਮਹੀਨੇ ਬਾਕੀ ਰਹਿ ਗਏ ਹਨ। ਚੋਣਾਂ ਦੇ ਆਖ਼ਰੀ ਸਾਲ ਵਿੱਚ ਅਜਿਹੀਆਂ ਬਹੁਤ ਘੱਟ ਸਰਕਾਰਾਂ ਹੁੰਦੀਆਂ ਹਨ ਕਿ ਉਸ ਸੂਬੇ ਦੇ ਲੋਕ ਆਪਣੀ ਸਰਕਾਰ ਦੀਆਂ ਤਾਰੀਫ਼ਾਂ ਕਰ ਰਹੇ ਹੋਣ। ਕਿਹਾ ਜਾਂਦਾ ਹੈ ਕਿ ਚਾਰ ਸਾਲ ਬਾਅਦ ‘ਐਂਟੀ-ਇੰਕੰਬੈਂਸੀ’ (ਸੱਤਾ ਵਿਰੋਧੀ ਲਹਿਰ) ਬਹੁਤ ਜ਼ਿਆਦਾ ਹੋ ਜਾਂਦੀ ਹੈ। ਪਰ 4 ਸਾਲ ਬਾਅਦ ਅੱਜ ਪੰਜਾਬ ਦੇ ਹਰ ਪਿੰਡ ਅਤੇ ਮੁਹੱਲੇ ਵਿੱਚ ਐਂਟੀ-ਇੰਕੰਬੈਂਸੀ ਨਹੀਂ, ਸਗੋਂ ‘ਪ੍ਰੋ-ਇੰਕੰਬੈਂਸੀ’ (ਸਰਕਾਰ ਪੱਖੀ ਲਹਿਰ) ਹੈ ਕਿ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ। ਪੰਜਾਬ ਦੇ ਲੋਕ ਦਿਲੋਂ ਪੰਜਾਬ ਸਰਕਾਰ ਦੀ ਤਾਰੀਫ਼ ਕਰ ਰਹੇ ਹਨ। ਪੰਜਾਬ ਵਿੱਚ 44 ਹਜ਼ਾਰ ਕਿਲੋਮੀਟਰ ਸ਼ਾਨਦਾਰ ਸੜਕਾਂ ਬਣ ਰਹੀਆਂ ਹਨ। ਹੁਣ ਤੱਕ 9 ਹਜ਼ਾਰ ਕਿਲੋਮੀਟਰ ਸੜਕਾਂ ਬਣ ਚੁੱਕੀਆਂ ਹਨ ਅਤੇ ਅਗਲੇ ਇੱਕ-ਦੋ ਮਹੀਨਿਆਂ ਵਿੱਚ ਸਾਰੀਆਂ ਸੜਕਾਂ ਬਣ ਜਾਣਗੀਆਂ। ਇੰਨੀਆਂ ਸ਼ਾਨਦਾਰ ਸੜਕਾਂ ਅੱਜ ਤੱਕ ਪੰਜਾਬ ਵਿੱਚ ਕਦੇ ਨਹੀਂ ਬਣੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਸ਼ਹਿਰਾਂ ਵਿੱਚ ਗਲੀ-ਗਲੀ ਅੰਦਰ ਸੜਕਾਂ ਅਤੇ ਗਲੀਆਂ ਬਣ ਰਹੀਆਂ ਹਨ। ਸੋਮਵਾਰ ਨੂੰ ਸੀਐਮ ਭਗਵੰਤ ਮਾਨ ਨੇ ਪਿੰਡਾਂ ਵਿੱਚ ਸ਼ਾਨਦਾਰ 250 ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਹੈ। ਪੰਜਾਬ ਨੇ ਦੇਸ਼ ਦੇ ਸਭ ਤੋਂ ਵਧੀਆ ਖਿਡਾਰੀ ਪੈਦਾ ਕੀਤੇ ਹਨ। ਚੰਗੇ ਖਿਡਾਰੀ ਉਦੋਂ ਨਿਕਲੇ, ਜਦੋਂ ਸਰਕਾਰਾਂ ਉਨ੍ਹਾਂ ਦੀ ਕੋਈ ਮਦਦ ਨਹੀਂ ਕਰਦੀਆਂ ਸਨ। ਹੁਣ ਮਾਨ ਸਰਕਾਰ ਹਰ ਪਿੰਡ ਵਿੱਚ ਸ਼ਾਨਦਾਰ ਖੇਡ ਮੈਦਾਨ ਬਣਾ ਰਹੀ ਹੈ। ਪੰਜਾਬ ਦੇ 3100 ਪਿੰਡਾਂ ਵਿੱਚ ਸ਼ਾਨਦਾਰ ਖੇਡ ਮੈਦਾਨ ਬਣਾਏ ਜਾਣਗੇ। ਇਸ ਤੋਂ ਇਲਾਵਾ, 6 ਹਜ਼ਾਰ ਪਿੰਡਾਂ ਦੇ ਅੰਦਰ ਆਮ ਖੇਡ ਮੈਦਾਨ ਬਣਨਗੇ। ਇਸ ਤਰ੍ਹਾਂ ਪੰਜਾਬ ਦੇ ਹਰ ਪਿੰਡ ਦੇ ਅੰਦਰ ਬੱਚਿਆਂ ਨੂੰ ਖੇਡ ਦਾ ਮੈਦਾਨ ਮਿਲੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਰੇ ਗੰਦੇ ਟੋਭਿਆਂ ਦੀ ਸਫ਼ਾਈ ਕਰਵਾ ਦਿੱਤੀ ਗਈ ਹੈ। ਹਰ ਖੇਤ ਦੇ ਅੰਦਰ ਸਿੰਚਾਈ ਦਾ ਪਾਣੀ ਭੇਜਿਆ ਜਾ ਰਿਹਾ ਹੈ। ਕਿਸਾਨਾਂ ਨੂੰ ਖੇਤੀ ਦੀ ਲੋੜ ਲਈ ਦਿਨ ਵੇਲੇ ਬਿਜਲੀ ਮਿਲਣ ਲੱਗੀ ਹੈ। ਪਿਛਲੀਆਂ ਸਰਕਾਰਾਂ ਵਿੱਚ ਰਾਤ ਦੇ 3 ਵਜੇ ਬਿਜਲੀ ਆਉਂਦੀ ਸੀ ਅਤੇ ਕਿਸਾਨ ਨੂੰ ਰਾਤ ਭਰ ਜਾਗਣ ਲਈ ਮਜਬੂਰ ਹੋਣਾ ਪੈਂਦਾ ਸੀ। ਬਿਜਲੀ ਮੁਫ਼ਤ ਹੋ ਗਈ, 10 ਲੱਖ ਰੁਪਏ ਦਾ ਬੀਮਾ ਹੋ ਗਿਆ, ਜਲਦੀ ਹੀ ਮਹਿਲਾਵਾਂ ਨੂੰ ਹਜ਼ਾਰ ਰੁਪਏ ਮਿਲਣੇ ਸ਼ੁਰੂ ਹੋ ਜਾਣਗੇ। ਇੰਨੇ ਸਾਰੇ ਕੰਮ ਹੁਣ ਤੱਕ ਪੰਜਾਬ ਵਿੱਚ ਕਿਸੇ ਵੀ ਸਰਕਾਰ ਨੇ ਨਹੀਂ ਕੀਤੇ। ਪਿਛਲੀ ਸਰਕਾਰ ਹਮੇਸ਼ਾ ਕਹਿੰਦੀ ਸੀ ਕਿ ਖ਼ਜ਼ਾਨਾ ਖਾਲੀ ਹੈ, ਪਰ ਅਸੀਂ ਕਦੇ ਨਹੀਂ ਕਿਹਾ ਕਿ ਖ਼ਜ਼ਾਨਾ ਖਾਲੀ ਹੈ, ਕਿਉਂਕਿ ਸਾਡੀ ਇਮਾਨਦਾਰ ਸਰਕਾਰ ਹੈ। ਅਸੀਂ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਬਹੁਤ ਵੱਡਾ ਸੰਕਟ ਛਾਇਆ ਹੋਇਆ ਹੈ। ਭਾਜਪਾ ਨੇ ਲੋਕਤੰਤਰ ਨੂੰ ਹਾਈਜੈਕ ਕਰ ਲਿਆ ਹੈ, ਲੋਕਤੰਤਰ ਦਾ ਕਤਲ ਕਰ ਦਿੱਤਾ ਹੈ। ਪੂਰੇ ਦੇਸ਼ ਵਿੱਚ ਕੋਈ ਵੀ ਪਾਰਟੀ ਜਿੱਤ ਕੇ ਆ ਜਾਵੇ, ਇਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ। ਇਸ ਤੋਂ ਬਾਅਦ ਇਹ ਈਡੀ-ਸੀਬੀਆਈ ਅਤੇ ਪੈਸੇ ਦੇ ਜ਼ੋਰ ‘ਤੇ ਉਸ ਪਾਰਟੀ ਦੇ ਵਿਧਾਇਕ ਤੋੜ ਲੈਂਦੇ ਹਨ, ਪਾਰਟੀਆਂ ਤੋੜ ਦਿੰਦੇ ਹਨ, ਜੇਲ੍ਹ ਭੇਜ ਦਿੰਦੇ ਹਨ ਅਤੇ ਸਰਕਾਰਾਂ ਡੇਗ ਦਿੰਦੇ ਹਨ। ਜਿੱਤਣ ਲਈ ਇਹ ਲੋਕ ਵੋਟਾਂ ਕੱਟ ਦਿੰਦੇ ਹਨ ਅਤੇ ਆਪਣੀਆਂ ਵੋਟਾਂ ਜੁੜਵਾ ਲੈਂਦੇ ਹਨ। ਸੋਮਵਾਰ ਨੂੰ ਪੱਛਮੀ ਬੰਗਾਲ ਚੋਣਾਂ ਦਾ ਆਇਆ ਨਤੀਜਾ ਕੋਈ ਚੋਣ ਨਹੀਂ ਸੀ। ਪਿਛਲੇ 3-4 ਮਹੀਨਿਆਂ ਤੋਂ ਅਸੀਂ ਦੇਖ ਰਹੇ ਹਾਂ ਕਿ ਪੱਛਮੀ ਬੰਗਾਲ ਦੇ ਅੰਦਰ ਤਾਂਡਵ ਚੱਲ ਰਿਹਾ ਹੈ। ਇਸੇ ਤਰ੍ਹਾਂ ਇਨ੍ਹਾਂ ਨੇ ਬਿਹਾਰ ਅਤੇ ਮਹਾਰਾਸ਼ਟਰ ਵਿੱਚ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਮੈਂ ਜੇਲ੍ਹ ਗਿਆ, ਉਸ ਤੋਂ ਪਹਿਲਾਂ ਨਵੀਂ ਦਿੱਲੀ ਵਿਧਾਨ ਸਭਾ ਵਿੱਚ 1 ਲੱਖ 48 ਹਜ਼ਾਰ ਵੋਟਾਂ ਸਨ। ਜਦੋਂ ਮੈਂ ਵਾਪਸ ਆਇਆ ਤਾਂ 1 ਲੱਖ 6 ਹਜ਼ਾਰ ਵੋਟਾਂ ਹੀ ਬਚੀਆਂ ਸਨ। ਇਨ੍ਹਾਂ ਨੇ ਕਰੀਬ 6 ਮਹੀਨਿਆਂ ਦੇ ਅੰਦਰ 42 ਹਜ਼ਾਰ ਵੋਟਾਂ ਕਟਵਾ ਦਿੱਤੀਆਂ। ਪਿਛਲੀ ਵਾਰ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਮੈਂ 30 ਹਜ਼ਾਰ ਵੋਟਾਂ ਨਾਲ ਜਿੱਤਿਆ ਸੀ। ਇਨ੍ਹਾਂ ਨੇ 42 ਹਜ਼ਾਰ ਵੋਟਾਂ ਕਟਵਾ ਦਿੱਤੀਆਂ ਅਤੇ ਇਸ ਵਾਰ ਮੈਂ 3 ਹਜ਼ਾਰ ਵੋਟਾਂ ਨਾਲ ਹਾਰ ਗਿਆ। ਵਿਰੋਧੀ ਧਿਰ ਕਿਵੇਂ ਜਿੱਤ ਸਕਦੀ ਹੈ, ਜਦੋਂ ਉਸ ਦੀਆਂ ਸਾਰੀਆਂ ਵੋਟਾਂ ਹੀ ਕਟਵਾ ਦਿੱਤੀਆਂ ਜਾਣਗੀਆਂ। ਅੱਜ ਪੂਰੇ ਦੇਸ਼ ਦੇ ਅੰਦਰ ਇਹੀ ਤਾਂਡਵ ਚੱਲ ਰਿਹਾ ਹੈ। ਅੱਜ ਦੇਸ਼ ਦੇ ਲੋਕਤੰਤਰ ਉੱਤੇ ਸੰਕਟ ਹੈ। ਸਾਡੇ ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਾਨੂੰ ਆਜ਼ਾਦੀ ਦਿਵਾਈ ਸੀ, ਅੱਜ ਉਸ ਆਜ਼ਾਦੀ ਉੱਤੇ ਸੰਕਟ ਖੜ੍ਹਾ ਹੋ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਈ 2014 ਵਿੱਚ ਦੇਸ਼ ਵਿੱਚ ਨਰਿੰਦਰ ਮੋਦੀ ਦੀ ਸਰਕਾਰ ਬਣੀ ਸੀ। ਉਸ ਦੌਰਾਨ ‘ਮੋਦੀ ਜੀ ਦੀ ਹਨੇਰੀ’ ਚੱਲ ਰਹੀ ਸੀ। ਉਸ ਤੋਂ ਬਾਅਦ ਹਰਿਆਣਾ, ਮਹਾਰਾਸ਼ਟਰ, ਝਾਰਖੰਡ ਸਮੇਤ ਜਿੱਥੇ ਵੀ ਚੋਣਾਂ ਹੋਈਆਂ, ਇਹ ਲੋਕ ਜਿੱਤਦੇ ਚਲੇ ਗਏ। ਫਿਰ ਫਰਵਰੀ 2015 ਵਿੱਚ ਦਿੱਲੀ ਦੀ ਚੋਣ ਹੋਈ ਅਤੇ 70 ਵਿੱਚੋਂ ਸਿਰਫ਼ 3 ਸੀਟਾਂ ਭਾਜਪਾ ਦੀਆਂ ਆਈਆਂ। ਉਨ੍ਹਾਂ ਕਿਹਾ ਕਿ ਜਦੋਂ ਭਗਵਾਨ ਸ੍ਰੀ ਰਾਮ ਅਯੁੱਧਿਆ ਦੇ ਰਾਜਾ ਬਣੇ ਤਾਂ ਉਨ੍ਹਾਂ ਨੇ ਆਪਣਾ ਅਸ਼ਵਮੇਧ ਦਾ ਘੋੜਾ ਛੱਡਿਆ ਸੀ ਕਿ ਇਹ ਘੋੜਾ ਜਿੱਥੇ ਜਾਵੇਗਾ, ਉਹ ਭਗਵਾਨ ਰਾਮ ਦੀ ਜ਼ਮੀਨ ਹੋ ਜਾਵੇਗੀ। ਭਗਵਾਨ ਸ੍ਰੀ ਰਾਮ ਦੇ ਦੋਵਾਂ ਬੱਚਿਆਂ ਲਵ-ਕੁਸ਼ ਦੇ ਮੰਦਰ ਅੰਮ੍ਰਿਤਸਰ ਵਿੱਚ ਹਨ। ਜਦੋਂ ਉੱਥੇ ਭਗਵਾਨ ਸ੍ਰੀ ਰਾਮ ਦਾ ਘੋੜਾ ਪਹੁੰਚਿਆ ਤਾਂ ਦੋਵਾਂ ਬੱਚਿਆਂ ਨੇ ਘੋੜੇ ਨੂੰ ਰੋਕ ਲਿਆ। ਤਦ ਤੋਂ ਕਿਹਾ ਜਾਂਦਾ ਹੈ ਕਿ ਅਸ਼ਵਮੇਧ ਦਾ ਘੋੜਾ ਰੋਕਣ ਵਾਲੇ ਲਵ-ਕੁਸ਼ ਸਨ। ਇਸੇ ਤਰ੍ਹਾਂ, ਆਮ ਆਦਮੀ ਪਾਰਟੀ ਅਤੇ ਦਿੱਲੀ ਵਾਲਿਆਂ ਨੇ 2015 ਵਿੱਚ ਮੋਦੀ ਜੀ ਦਾ ਅਸ਼ਵਮੇਧ ਘੋੜਾ ਰੋਕਿਆ ਸੀ, ਨਹੀਂ ਤਾਂ ਮੋਦੀ ਜੀ ਦਾ ਘੋੜਾ ਚੱਲਦਾ ਜਾ ਰਿਹਾ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਜੇ ਵੀ ਮੋਦੀ ਜੀ ਦੀ ਹਨੇਰੀ ਚੱਲ ਰਹੀ ਹੈ। ਇਹ ਲੋਕ ਅਸਾਮ, ਪੱਛਮੀ ਬੰਗਾਲ, ਬਿਹਾਰ, ਮਹਾਰਾਸ਼ਟਰ, ਦਿੱਲੀ ਜਿੱਤ ਗਏ। ਹਰ ਪਾਸੇ ਜਿੱਤਦੇ ਜਾ ਰਹੇ ਹਨ, ਅਗਲੇ ਸਾਲ ਫਰਵਰੀ ਵਿੱਚ ਪੰਜਾਬ ਦੀਆਂ ਚੋਣਾਂ ਹੋਣਗੀਆਂ। ਪੰਜਾਬ ਵਿੱਚ ਨਾ ਸਿਰਫ਼

Punjab

ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਤਰਨ ਤਾਰਨ, 5 ਮਈ :           ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਿਲੇ ਵਿੱਚ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਬਰਸਾਤ ਤੋਂ ਪਹਿਲਾਂ-ਪਹਿਲਾਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮਾਨਸੂਨ ਦੌਰਾਨ ਜੇਕਰ ਕੋਈ ਸੰਕਟ ਵਰਗੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਨਾਲ ਸਹੀ ਢੰਗ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਰਿਆ ਸਤਲੁਜ ਨਾਲ ਲੱਗਦੀਆਂ ਸੰਵੇਦਨਸ਼ੀਲ ਥਾਵਾਂ ‘ਤੇ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਧੁੱਸੀ ਬੰਨ੍ਹ ਤੇ ਐਡਵਾਂਸ ਬੰਨ੍ਹ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹ ਰੋਕੂ ਕੰਮਾਂ ਨੂੰ ਬਰਸਾਤ ਤੋਂ ਪਹਿਲਾਂ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਦਰਿਆ ਦੇ ਨਾਲ ਲੱਗਦੇ ਧੁੱਸੀ ਬੰਨ੍ਹ ਅਤੇ ਦਰਿਆ ਨੂੰ ਆਉਂਦੇ ਰਾਹਾਂ ਦੀ ਸਾਫ਼- ਸਫ਼ਾਈ ਤੇ ਮਜਬੂਤੀਕਰਨ ਦੇ ਵੀ ਹੁਕਮ ਦਿੱਤੇ, ਤਾਂ ਜੋ ਹੰਗਾਮੀ ਹਾਲਾਤ ਵਿੱਚ ਮਸ਼ੀਨਰੀ ਆਦਿ ਨੂੰ ਦਰਿਆ ਤੱਕ ਲਿਆਉਣ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਡਰੇਨਾਂ ਦੀ ਸਾਫ਼- ਸਫ਼ਾਈ, ਗਾਰ ਕੱਢਣ ਅਤੇ ਨਾਜ਼ੁਕ ਕੰਢਿਆਂ ਨੂੰ ਮਜਬੂਤ ਕਰਨ ਦੇ ਕੰਮ ਨੂੰ ਤਰਜੀਹ ਦੇ ਆਧਾਰ ‘ਤੇ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਕੀਤੀਆਂ। ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਰਾਹੁਲ ਨੇ ਪਹਿਲਾਂ ਤੋਂ ਪੁਖਤਾ ਪ੍ਰਬੰਧ ਮੁਕੰਮਲ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਸਮੂਹ ਉੱਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਚੱਲ ਰਹੇ ਹੜ੍ਹਾਂ ਤੋਂ ਬਚਾਅ ਸਬੰਧੀ ਕੰਮਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਹੜ੍ਹਾਂ ਦੌਰਾਨ ਵਰਤੇ ਜਾਂਦੇ ਸਾਰੇ ਸਾਜ਼ੋ-ਸਾਮਾਨ ਦੇ ਪ੍ਰਬੰਧ ਅਗੇਤੇ ਤੌਰ ‘ਤੇ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਕੀਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ, ਐੱਸ. ਡੀ. ਐੱਮ ਖਡੂਰ ਸਾਹਿਬ ਸੰਜੀਵ ਸ਼ਰਮਾ, ਐੱਸ. ਡੀ. ਐੱਮ ਪੱਟੀ ਅਮਨਦੀਪ, ਐੱਸ. ਡੀ. ਐੱਮ ਭਿੱਖੀਵਿੰਡ ਜਗਦੀਪ ਸਿੰਘ ਅਤੇ ਸਹਾਇਕ ਕਮਿਸ਼ਨਰ ਰੌਬਿਨਜੀਤ ਕੌਰ  ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Punjab

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ 04.12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 3 ਸੜਕਾਂ ਦੇ ਕੰਮਾਂ ਦੀ ਸ਼ੁਰੂਆਤ

ਲਹਿਰਾਗਾਗਾ, 05 ਮਈ:ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਕੈਬਨਿਟ ਮੰਤਰੀ, ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦੇ ਪਿੰਡਾਂ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ ਮਹੱਤਵਪੂਰਨ ਸੜਕ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸ਼ੁਰੂ ਕਰਵਾਏ ਕੰਮਾਂ ਬਾਰੇ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਦੱਸਿਆ ਕਿ ਹਲਕਾ ਲਹਿਰਾ ਵਿੱਚ 04 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ 03 ਸੜਕਾਂ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਵਧੀਆ ਸਹੂਲਤਾਂ ਪ੍ਰਾਪਤ ਹੋਣਗੀਆਂ ਅਤੇ ਪਿੰਡਾਂ ਦੀ ਕੁਨੈਕਟਿਵਿਟੀ ਮਜ਼ਬੂਤ ਹੋਵੇਗੀ। ਇਨ੍ਹਾਂ ਪ੍ਰੋਜੈਕਟਾਂ ਵਿੱਚ ਪਿੰਡ ਰਾਮਗੜ੍ਹ ਸੰਧੂਆਂ ਤੋਂ ਨੰਗਲਾ ਅਤੇ ਸ਼ਿਵ ਮੰਦਰ ਤੱਕ 03.62 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ। ਇਸ ਤੋਂ ਇਲਾਵਾ ਖਾਈ ਰਾਮਗੜ੍ਹ ਸੰਧੂਆਂ ਸੜਕ ਤੋਂ ਖਾਈ ਅੜਵਾਸ ਸੜਕ ਤਕ 02.65 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 34 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ। ਪਿੰਡ ਭਾਈ ਕੀ ਪਿਸ਼ੌਰ ਦੀ ਫਿਰਨੀ ਤੋਂ ਸਮਾਧ ਭੰਗੂਆਂ ਤੱਕ 2.21 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 05 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ, ਜਿਸ ਨਾਲ ਇਲਾਕੇ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੇ ਇਹ ਪ੍ਰੋਜੈਕਟ ਨਾ ਸਿਰਫ਼ ਆਵਾਜਾਈ ਨੂੰ ਸੁਖਾਲਾ ਬਣਾਉਣਗੇ, ਸਗੋਂ ਖੇਤੀਬਾੜੀ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਹੋਰ ਗਤੀ ਦੇਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਲਾਭ ਮਿਲ ਸਕੇ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ, ਜਿਨ੍ਹਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ। 

Punjab

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਰੋੜਾਵਾਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

ਲੰਬੀ/ਸ੍ਰੀ ਮੁਕਤਸਰ ਸਾਹਿਬ, 4 ਮਈ-          ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਤਹਿਤ ਹਲਕਾ ਲੰਬੀ ਦੇ ਪਿੰਡ ਰੋੜਾਵਾਲੀ ਵਿਖੇ ਕਰੀਬ 51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੰਬੀ ਹਲਕੇ ਵਿਚ 13.50 ਕਰੋੜ ਰੁਪਏ ਦੀ ਲਾਗਤ ਨਾਲ  39 ਖੇਡ ਮੈਦਾਨ ਤਿਆਰ ਹੋ ਰਹੇ ਹਨ ਜਿਨਾਂ ਦਾ ਉਦਘਾਟਨ ਜਲਦ ਹੀ ਕੀਤਾ ਜਾਵੇਗਾ।   ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨ ਲਈ ਸਹਿਯੋਗ ਦੇਣ। ਇਸ ਮੌਕੇ ਕੈਬਨਿਟ ਮੰਤਰੀ ਵਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ ਅਤੇ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਐਸ.ਡੀ.ਐੱਮ. ਮਲੋਟ ਸ਼੍ਰੀ ਪੰਕਜ ਕੁਮਾਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਿੱਤ ਸਿੰਘ, ਜ਼ਿਲ੍ਹਾ ਖੇਡ ਅਫਸਰ ਅਨਿੰਦਰਵੀਰ ਕੌਰ, ਬੀਡੀਪੀਓ ਰਾਕੇਸ਼ ਬਿਸ਼ਨੋਈ, ਗੁਰਬਾਜ ਸਿੰਘ ਪੀ.ਏ., ਗੁਰਬਾਜ ਸਿੰਘ ਵਣਵਾਲਾ, ਖੁਸ਼ਬੀਰ ਸਿੰਘ ਜ਼ਿਲ੍ਹਾ ਯੂਧ ਪ੍ਰਧਾਨ, ਕਰਮਬੀਰ ਸਿੰਘ ਸੰਨੀ ਲੁਹਾਰਾ, ਕਾਲਾ ਸਰਪੰਚ ਭੀਟੀਵਾਲਾ, ਹਰਦੀਪ ਸਿੰਘ ਸਹਿਣਾਖੇੜਾ,  ਪਰਮਿੰਦਰ ਸਿੰਘ ਕੁਲਾਰ ਮੈਂਬਰ ਬਲਾਕ ਸੰਮਤੀ, ਪਰਮਭਾਗੂ, ਰਾਜ ਬਹਾਦਰ ਸਰਪੰਚ ਰੋੜਾਵਾਲੀ, ਅਰਸ਼ਦੀਪ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਕਾਕੂ ਸਰਪੰਚ ਤਰਮਾਲਾ, ਕਰਨ ਗਿੱਲ ਤਰਮਾਲਾ, ਮਨਦੀਪ ਸਿੰਘ ਗਿੱਲ ਤਰਮਾਲਾ, ਹਰਦੀਪ ਸਿੰਘ ਰਾਜਪਾਲ, ਵਿਨੀ ਬਰਾੜ, ਹਰਚਰਨ ਬਰਾੜ ਫੱਤਾਖੇੜਾ, ਤੇਜਾ ਸਿੰਘ ਭੀਟੀਵਾਲਾ, ਸ਼ਿਵਰਾਜ ਸਿੰਘ ਮਿੱਠੜੀ, ਬਲਬੀਰ ਸਿੰਘ ਮਹਿਣਾ, ਰਸ਼ਪਾਲ ਸਿੰਘ ਚੇਅਰਮੈਨ, ਜਗਸੀਰ ਸਿੰਘ ਪੰਜਾਵਾ, ਮੀਡੀਆ ਆਡਵਾਈਜ਼ਰ ਮੋਹਿਤ ਸੋਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚ, ਸਰਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ। 

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕਰਨਗੇ ਸ਼ੁਰੂਆਤ- ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ 05 ਮਈ: ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 6 ਮਈ ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕਰਨਗੇ। ਇਹ ਯਾਤਰਾ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿਲ 2026” ਕਾਨੂੰਨ ਬਣਨ ਉਪਰੰਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਹੋਣਗੀਆਂ ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਦੱਸਿਆ ਕਿ ਮੁੱਖ ਮੰਤਰੀ ਸਵੇਰੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਗੁਰੂ ਸਾਹਿਬ ਅੱਗੇ ਅਰਦਾਸ ਕਰਨ ਉਪਰੰਤ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਯਾਤਰਾ ਸਿੱਖ ਧਰਮ ਦੀ ਮਰਿਆਦਾ ਅਤੇ ਗੁਰੂ ਸਾਹਿਬ ਦੇ ਸਤਿਕਾਰ ਨੂੰ ਸਮਰਪਿਤ ਹੋਵੇਗੀ।      ਉਨ੍ਹਾਂ ਦੱਸਿਆ ਕਿ 6 ਮਈ ਨੂੰ ਸਵੇਰੇ 9 ਵਜੇ ਭਗਤ ਰਵਿਦਾਸ ਚੌਂਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ। ਇਸ ਮੌਕੇ ਉਹ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਅਤੇ ਸਤਿਕਾਰ ਬਿਲ ਸੰਬੰਧੀ ਵੀ ਲੋਕਾਂ ਨੂੰ ਜਾਣਕਾਰੀ ਦੇਣਗੇ। ਸ਼ੁਕਰਾਨਾ ਯਾਤਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਰੂਪਨਗਰ ਵੱਲ ਰਵਾਨਾ ਹੋਵੇਗੀ। ਯਾਤਰਾ ਦੌਰਾਨ ਮੁੱਖ ਮੰਤਰੀ ਕੀਰਤਪੁਰ ਸਾਹਿਬ, ਭਰਤਗੜ੍ਹ ਅਤੇ ਘਨੌਲੀ ਵਿੱਚ ਵੀ ਰੁਕ ਕੇ ਸੰਗਤਾਂ ਨਾਲ ਮਿਲਣਗੇ।             ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਨੇ ਕਿਹਾ ਕਿ ਇਹ ਯਾਤਰਾ ਗੁਰੂ ਸਾਹਿਬ ਵੱਲੋਂ ਦਿੱਤੀ ਸੇਵਾ ਅਤੇ ਸਤਿਕਾਰ ਦੀ ਭਾਵਨਾ ਦੇ ਪ੍ਰਤੀਕ ਵਜੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਦਾ ਹੀ ਸਿੱਖ ਮਰਿਆਦਾ ਅਤੇ ਗੁਰੂ ਘਰ ਦੇ ਸਤਿਕਾਰ ਲਈ ਵਚਨਬੱਧ ਰਹੀ ਹੈ ਅਤੇ ਇਹ ਯਾਤਰਾ ਵੀ ਉਸੀ ਵਚਨਬੱਧਤਾ ਦਾ ਪ੍ਰਗਟਾਵਾ ਹੈ।  

Punjab

CM ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਭਰ ਵਿੱਚ 15 ਜੁਲਾਈ ਤੱਕ ਵਿਸ਼ਵ ਪੱਧਰੀ ਸਹੂਲਤਾਂ ਵਾਲੇ 3,100 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨਗੇ, ਜਿਨ੍ਹਾਂ ਵਿੱਚੋਂ ਅੱਜ ਉਨ੍ਹਾਂ ਨੇ 250 ਖੇਡ ਮੈਦਾਨ ਦਾ ਉਦਘਾਟਨ ਕੀਤਾ। ਨੌਜਵਾਨਾਂ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਖੇਡਾਂ ਦੀ ਭੂਮਿਕਾ ਨੂੰ ਅਹਿਮ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਸਿਰਫ਼ ਬੁਨਿਆਦੀ ਢਾਂਚਾ ਵਿਕਸਿਤ ਨਹੀਂ ਕਰ ਰਹੀ, ਸਗੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲਾ ਕਰਨ ਦੇ ਯੋਗ ਖਿਡਾਰੀ ਪੈਦਾ ਕਰਨ ਦੇ ਉਦੇਸ਼ ਨਾਲ ਨੌਜਵਾਨਾਂ ਨੂੰ ਮੁਫਤ ਸਿਖਲਾਈ, ਪੇਸ਼ੇਵਰ ਕੋਚਾਂ ਅਤੇ ਖੇਡ ਉਪਕਰਨ ਪ੍ਰਦਾਨ ਕਰਕੇ ਇਸ ਕਦਮ ਨੂੰ ਵੱਧ ਤੋਂ ਵੱਧ ਹੁਲਾਰਾ ਵੀ ਦੇ ਰਹੀ ਹੈ। ਖੇਡਾਂ ‘ਚ ਨਿਵੇਸ਼ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਖੇਡ ਬਜਟ, ਜੋ ਪਹਿਲਾਂ 200 ਕਰੋੜ ਰੁਪਏ ਤੋਂ ਵੀ ਘੱਟ ਸੀ, ਨੂੰ ਵਧਾ ਕੇ ਉਨ੍ਹਾਂ ਦੀ ਸਰਕਾਰ ਨੇ 1,790 ਕਰੋੜ ਕਰ ਦਿੱਤਾ ਹੈ। ਇਸਦੇ ਨਾਲ ਹੀ ਕਿਲਾ ਰਾਏਪੁਰ ‘ਪੇਂਡੂ ਓਲੰਪਿਕ’ ਦੀ ਸ਼ੁਰੂਆਤ ਰਾਹੀਂ ਪੰਜਾਬ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨ ਕਰਨ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਸਰਕਾਰ ਸੂਬੇ ਨੂੰ ਦੇਸ਼ ਅਤੇ ਪੂਰੇ ਵਿਸ਼ਵ ਭਰ ਦੇ ਖੇਡ ਨਕਸ਼ੇ ‘ਤੇ ਮਜ਼ਬੂਤੀ ਨਾਲ ਖੜ੍ਹਾ ਕਰਨ ਦਾ ਦ੍ਰਿਸ਼ਟੀਕੋਣ ਲੈ ਕੇ ਚੱਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਪਿੰਡ ਦੇ ਵਿਕਾਸ ਨੂੰ ਉਸੇ ਖਜ਼ਾਨੇ ‘ਚੋਂ ਯਕੀਨੀ ਬਣਾ ਰਹੀ ਹੈ, ਪਿਛਲੀਆਂ ਸਰਕਾਰਾਂ ਜਿਸ ਦੇ ਖਾਲੀ ਹੋਣ ਦਾ ਦਾਅਵਾ ਕਰਦੀਆਂ ਰਹੀਆਂ ਹਨ। ਨਵੇਂ ਬਣੇ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਸੂਬੇ ਦੇ ਖੇਡ ਮਾਹੌਲ ਨੂੰ ਬਦਲਣ ਲਈ ਵੱਡੇ ਪੱਧਰ ‘ਤੇ ਯਤਨ ਕਰ ਰਹੀ ਹੈ, ਜਿਸਦਾ ਸਪੱਸ਼ਟ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣਾ ਹੈ। ਉਨ੍ਹਾਂ ਕਿਹਾ ਕਿ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸੂਬਾ ਸਰਕਾਰ ਦੇ ਨਸ਼ਿਆਂ ਵਿਰੁੱਧ ਯੁੱਧ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੋ ਸਕਦਾ ਹੈ। ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਪਾਸੇ ਲਾਉਣ ਲਈ ਖੇਡਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰ ਸਕਣ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਖੇਡਾਂ ਵਿੱਚ ਲੱਗੇ ਹੋਏ ਹਨ ਉਨ੍ਹਾਂ ਕੋਲ ਤਾਂ ਨਸ਼ਿਆਂ ਵੱਲ ਦੇਖਣ ਤੱਕ ਦਾ ਵੀ ਸਮਾਂ ਨਹੀਂ ਹੈ ਕਿਉਂਕਿ ਉਨ੍ਹਾਂ ਦਾ ਸਾਰਾ ਧਿਆਨ ਆਪਣੇ-ਆਪਣੇ ਖੇਤਰਾਂ ਵਿੱਚ ਬੁਲੰਦੀ ਹਾਸਲ ਕਰਨ ‘ਤੇ ਕੇਂਦਰਤ ਰਹਿੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਅਤੇ ਨੌਜਵਾਨਾਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਵਧੇਰੇ ਮਦਦਗਾਰ ਸਿੱਧ ਹੋਵੇਗਾ। ਇਸ ਪਹਿਲਕਦਮੀ ਬਾਰੇ ਵਿਸਥਾਰ ‘ਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੇ ਸਿਹਤਮੰਦ ਸਰੀਰ ਅਤੇ ਤੰਦਰੁਸਤ ਮਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪਹਿਲੇ ਪੜਾਅ ਤਹਿਤ 1,250 ਕਰੋੜ ਦੀ ਲਾਗਤ ਨਾਲ ਰਾਜ ਭਰ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ 3,100 ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੀ ਹੈ। ਇਨ੍ਹਾਂ ਵਿੱਚੋਂ 250 ਮੈਦਾਨ ਅੱਜ ਸਮਰਪਿਤ ਕਰ ਦਿੱਤੇ ਗਏ ਹਨ ਅਤੇ ਬਾਰੀ ਰਹਿੰਦੇ ਸਾਰੇ ਮੈਦਾਨ ਪੜਾਅਵਾਰ ਢੰਗ ਨਾਲ 15 ਜੁਲਾਈ ਤੱਕ ਸਮਰਪਿਤ ਕਰ ਦਿੱਤੇ ਜਾਣਗੇ। ਇਸਦੇ ਪੜਾਅਵਾਰ ਲਾਗੂਕਰਨ ਬਾਰੇ ਹੋਰ ਜਾਣਕਾਰੀ ਦਿੰਦਿਆਂ 250 ਮੈਦਾਨ ਅੱਜ ਸਮਰਪਿਤ ਕੀਤੇ ਗਏ ਹਨ ਅਤੇ ਬਾਕੀ 500 ਮੈਦਾਨ 15 ਮਈ ਨੂੰ, 250 ਮੈਦਾਨ 31 ਮਈ ਨੂੰ, 500 ਮੈਦਾਨ 15 ਜੂਨ ਨੂੰ, 1,000 ਮੈਦਾਨ 30 ਜੂਨ ਨੂੰ ਅਤੇ 600 ਮੈਦਾਨ 15 ਜੁਲਾਈ ਨੂੰ ਸਮਰਪਿਤ ਕੀਤੇ ਜਾਣਗੇ। ਨਸ਼ਾ ਵਿਰੋਧੀ ਮੁਹਿੰਮ ਵਿੱਚ ਇਨ੍ਹਾਂ ਮੈਦਾਨਾਂ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਇਹ ਪੇਂਡੂ ਖੇਡ ਮੈਦਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਅਹਿਮ ਤੇ ਇਨਕਲਾਬੀ ਭੂਮਿਕਾ ਨਿਭਾਉਣਗੇ। ਇਹ ਨਾ ਸਿਰਫ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕਰਨਗੇ ਸਗੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਤਗਮੇ ਜਿੱਤਣ ਦੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਵੀ ਮਦਦ ਕਰਨਗੇ। ਇਹ ਮੈਦਾਨ ਉੱਭਰਦੇ ਖਿਡਾਰੀਆਂ ਲਈ ਉਮੀਦ ਦੀ ਕਿਰਨ ਵਜੋਂ ਕੰਮ ਕਰਨਗੇ ਅਤੇ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਗੇ।’’ ਸਹੂਲਤਾਂ ਗਿਣਾਉਂਦਿਆਂ ਉਨ੍ਹਾਂ ਕਿਹਾ, ‘‘ਹਰੇਕ ਮੈਦਾਨ ਵਿੱਚ ਚਾਰਦੀਵਾਰੀ ਹੋਵੇਗੀ, ਜਿਸਦੇ ਘੇਰੇ ਦੇ ਨਾਲ-ਨਾਲ ਪੌਦੇ ਲਗਾਏ ਜਾਣਗੇ, ਛੇ ਫੁੱਟ ਚੌੜਾ ਵਾਕਿੰਗ ਟਰੈਕ ਹੋਵੇਗਾ ਅਤੇ ਸਵੇਰੇ ਅਤੇ ਸ਼ਾਮ ਲਈ ਫਲੱਡ ਲਾਈਟਾਂ ਦੀ ਸਹੂਲਤ ਹੋਵੇਗੀ। ਇਸ ਤੋਂ ਇਲਾਵਾ ਵਾਲੀਬਾਲ, ਫੁੱਟਬਾਲ ਅਤੇ ਹਾਕੀ ਲਈ ਕੋਰਟ ਦੇ ਨਾਲ-ਨਾਲ ਸਥਾਨਕ ਤੌਰ ’ਤੇ ਪ੍ਰਸਿੱਧ ਖੇਡਾਂ ਲਈ ਵਾਧੂ ਕੋਰਟ ਵੀ ਹੋਣਗੇ।’’ ਉਨ੍ਹਾਂ ਅੱਗੇ ਕਿਹਾ, ‘‘ਸਹੂਲਤਾਂ ਵਿੱਚ 400 ਮੀਟਰ ਛੇ-ਲੇਨ ਰਨਿੰਗ ਟਰੈਕ, ਵੱਡੀ ਸਮਰਥਾ ਵਾਲੀ ਲਾਈਟਿੰਗ ਸਹੂਲਤ, ਸਪ੍ਰਿੰਕਲਰ ਸਿਸਟਮ ਵਾਲੇ ਸਬਮਰਸੀਬਲ ਪੰਪ, ਕੰਕਰੀਟ ਬੈਂਚ, ਬੱਚਿਆਂ ਦੇ ਖੇਡਣ ਲਈ ਥਾਂ, ਪੁਰਸ਼ਾਂ ਅਤੇ ਔਰਤਾਂ ਲਈ ਪਖਾਨੇ, ਵ੍ਹੀਲਚੇਅਰ ਰੈਂਪ ਅਤੇ ਖੇਡ ਉਪਕਰਣਾਂ ਨੂੰ ਸਾਂਭਣ ਲਈ ਸਟੋਰੇਜ ਦਾ ਪ੍ਰਬੰਧ ਵੀ ਹੋਵੇਗਾ।’’ ਸਿਖਲਾਈ ਅਤੇ ਸਹਾਇਤਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਖੇਡ ਕਿੱਟਾਂ ਅਤੇ ਉਪਕਰਣ ਵੰਡਣ ਅਤੇ ਨੌਜਵਾਨਾਂ ਨੂੰ ਮਿਆਰੀ ਸਿਖਲਾਈ ਦੇਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਾਰੇ ਮੈਦਾਨਾਂ ਲਈ ਫੁੱਟਬਾਲ ਅਤੇ ਵਾਲੀਬਾਲ ਕੋਚ ਨਿਯੁਕਤ ਕੀਤੇ ਜਾਣਗੇ ਅਤੇ ਬੱਚਿਆਂ ਨੂੰ ਮੁਫਤ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਮੱਲਾਂ ਮਾਰ ਕਰ ਸਕਣ।’’ ਉਨ੍ਹਾਂ ਅੱਗੇ ਕਿਹਾ, ‘‘ਇਨ੍ਹਾਂ ਮੈਦਾਨਾਂ ਦੇ ਰੱਖ-ਰਖਾਅ ਲਈ ਗ੍ਰਾਮੀਣ ਖੇਡਾਂ ਅਤੇ ਤੰਦਰੁਸਤੀ ਕਮੇਟੀਆਂ ਬਣਾਈਆਂ ਜਾਣਗੀਆਂ।’’ ਵਿੱਤੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਸੂਬੇ ਨੇ ਖੇਡ ਬਜਟ ਵਿੱਚ ਇਤਿਹਾਸਕ ਵਾਧਾ ਹੋਇਆ ਹੈ, ਜਿਸ ਤਹਿਤ 2026-27 ਲਈ 1791 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਸਾਲ 2023 ਵਿੱਚ ਪੇਸ਼ ਕੀਤੀ ਗਈ ਇੱਕ ਨਵੀਂ ਖੇਡ ਨੀਤੀ ਨੌਜਵਾਨਾਂ ਨੂੰ ਤਿਆਰੀ ਲਈ ਵਿੱਤੀ ਸਹਾਇਤਾ ਨੂੰ ਯਕੀਨੀ ਬਣਾਉਂਦੀ ਹੈ, ਜਿਸ ਵਿੱਚ ਓਲੰਪਿਕ ਲਈ 15 ਲੱਖ ਅਤੇ ਏਸ਼ੀਆਈ ਖੇਡਾਂ ਲਈ 8 ਲੱਖ ਰਪਏ ਦੀ ਸਹੂਲਤ ਹੈ।” ਉਨ੍ਹਾਂ ਅੱਗੇ ਕਿਹਾ, “ਪੈਰਿਸ ਓਲੰਪਿਕ ਦੇ ਕਾਂਸੀ ਤਗਮਾ ਜੇਤੂ ਹਾਕੀ ਖਿਡਾਰੀਆਂ ਨੂੰ 1-1 ਕਰੋੜ , ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ 1-1 ਕਰੋੜ ਰੁਪਏ ਅਤੇ ਨੌਂ ਓਲੰਪਿਕ ਤਗਮਾ ਜੇਤੂਆਂ ਨੂੰ ਪੀਸੀਐਸ ਅਤੇ ਡੀਐਸਪੀ ਨੌਕਰੀਆਂ ਦਿੱਤੀਆਂ ਗਈਆਂ ਹਨ।” ਮੁੱਖ ਮੰਤਰੀ ਨੇ ਕਿਹਾ, “’ਖੇਡਾਂ ਵਤਨ ਪੰਜਾਬ ਦੀਆਂ’ ਨੇ ਰਾਜ ਵਿੱਚ ਇੱਕ ਮਜ਼ਬੂਤ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ ਹੈ। ਇਹ ਖੇਡਾਂ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਤਿੰਨ ਸਾਲਾਂ ਲਈ ਕਰਵਾਈਆਂ ਗਈਆਂ ਸਨ, ਜਿਸ ਵਿੱਚ 2024-25 ਦੌਰਾਨ 5 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਤਿੰਨ ਸਾਲਾਂ ਵਿੱਚ 97.3 ਕਰੋੜ ਖਰਚ ਕੀਤੇ ਗਏ।” ਰਵਾਇਤੀ ਖੇਡਾਂ ਨੂੰ ਮੁੜ ਸੁਰਜੀਤ ਕਰਨ ਬਾਰੇ ਉਨ੍ਹਾਂ ਕਿਹਾ, “ਕਿਲਾ ਰਾਏਪੁਰ ਪੇਂਡੂ ਖੇਡਾਂ ਨੇ ‘ਮਿੰਨੀ ਓਲੰਪਿਕ’ ਵਜੋਂ ਵਿਸ਼ਵ ਪੱਧਰ ‘ਤੇ ਮਾਨਤਾ ਹਾਸਲ ਕੀਤੀ ਹੈ। ਪੰਜਾਬ ਵਿਧਾਨ ਸਭਾ ਨੇ 11 ਜੁਲਾਈ, 2025 ਨੂੰ ਸਰਬਸੰਮਤੀ ਨਾਲ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ ਬਾਰੇ (ਪੰਜਾਬ ਸੋਧ) ਐਕਟ, 2025 ਨੂੰ ਪਾਸ ਕੀਤਾ, ਜਿਸ ਨਾਲ ਬੈਲ ਗੱਡੀਆਂ ਦੀਆਂ ਦੌੜਾਂ ਵਰਗੀਆਂ ਰਵਾਇਤੀ ਪੇਂਡੂ ਖੇਡਾਂ

Punjab

BJP ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ:CM Mann

ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ ਦਾ ਸੁਪਨਾ ਵੀ ਨਹੀਂ ਦੇਖ ਸਕਦੀ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੇ ਸ਼ੱਕੀ ਚਰਿੱਤਰ ਤੋਂ ਚੰਗੀ ਤਰ੍ਹਾਂ ਜਾਣੂ ਹਨ, ਜੋ ਇਸਨੂੰ ਚੰਗੀ ਤਰ੍ਹਾਂ ਸਬਕ ਸਿਖਾਉਣਗੇ, ਕਿਉਂਕਿ ਪੰਜਾਬੀ ਇਹ ਕਦੇ ਨਹੀਂ ਭੁੱਲਣਗੇ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਸੂਬੇ ਦੇ ਅੰਨਦਾਤੇ ਨੂੰ ਕਿਵੇਂ ਜ਼ਲੀਲ ਕੀਤਾ ਗਿਆ ਅਤੇ ਭਾਜਪਾ ਦੇ ਹੱਥ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ। ਪੰਜਾਬ ਵਿੱਚ ਭਾਜਪਾ ਦੇ ਰਿਕਾਰਡ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਭਾਜਪਾ ਕੁਝ ਸੂਬਿਆਂ ਵਿੱਚ ਆਪਣੀ ਚੋਣ ਕਾਰਗੁਜ਼ਾਰੀ ਤੋਂ ਖ਼ੁਸ਼ ਹੈ, ਪਰ ਜਿੱਥੋਂ ਤੱਕ ਪੰਜਾਬ ਦਾ ਸਬੰਧ ਹੈ, ਭਾਜਪਾ ਨੇ ਪੰਜਾਬ ਨਾਲ ਸਦਾ ਬੇਇਨਸਾਫ਼ੀ ਅਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਜੋ ਪੰਜਾਬ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਭਾਖੜਾ ਡੈਮ ਅਤੇ ਹਰ ਜਾਇਜ਼ ਹੱਕ ਤੋਂ ਵਾਂਝਾ ਕਰਨਾ ਚਾਹੁੰਦੀ ਹੈ ਅਤੇ ਇਥੋਂ ਤੱਕ ਕਿ ਭਗਵਾ ਪਾਰਟੀ ਨੇ ਪੰਜਾਬ ਦੇ ਵਿਕਾਸ ‘ਚ ਵਿਘਨ ਪਾਉਣ ਲਈ ਸੂਬੇ ਦੀਆਂ ਗ੍ਰਾਂਟਾਂ ਦੇ ਜਾਇਜ਼ ਹਿੱਸੇ ਨੂੰ ਹਾਲੇ ਤੱਕ ਰੋਕ ਰੱਖਿਆ ਹੈ। ਸੂਬੇ ਵਿੱਚ ਭਾਜਪਾ ਦੇ ਆਉਣ ਦੀਆਂ ਸੰਭਾਵਨਾਵਾਂ ਨੂੰ ਖਾਰਜ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ “ਹਵਾਈ ਕਿਲ੍ਹੇ ਉਸਾਰ ਰਹੀ ਭਾਜਪਾ ਲੀਡਰਸ਼ਿਪ ਨੂੰ ਇਹ ਭੁੱਲ ਜਾਣਾ ਚਾਹੀਦਾ ਹੈ ਕਿ ਇਹ ਕਦੇ ਵੀ ਪੰਜਾਬ ਵਿੱਚ ਸੱਤਾ ‘ਚ ਆ ਸਕੇਗੀ ਕਿਉਂਕਿ ਰਾਜ ਅਤੇ ਇਸ ਦੇ ਲੋਕਾਂ ਵਿਰੁੱਧ ਇਸ ਪਾਰਟੀ ਦੇ ਪਾਪ ਕਦੇ ਮੁਆਫ਼ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਭਾਜਪਾ ਕਿਸ ਮੂੰਹ ਨਾਲ ਪੰਜਾਬ ਵਿੱਚ ਆਵੇਗੀ ਜਦੋਂ ਇਸਦੇ ਆਗੂ ਹਮੇਸ਼ਾ ਤੋਂ ਹੀ ਸੂਬੇ ਅਤੇ ਇਸਦੇ ਲੋਕਾਂ ਦੇ ਮੁੱਦੇ ਉਠਾਉਣ ਵਿੱਚ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹਾਦਰ ਅਤੇ ਸੂਝਵਾਨ ਲੋਕ ਇਹਨਾਂ ਕੁਕਰਮਾਂ ਨੂੰ ਕਦੇ ਨਹੀਂ ਭੁੱਲਣਗੇ ਅਤੇ ਇਨ੍ਹਾਂ ਨੂੰ ਢੁਕਵਾਂ ਸਬਕ ਸਿਖਾਉਣਗੇ। ਸਿਹਤ ਸੰਭਾਲ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, “ਸੂਬੇ ਭਰ ਵਿੱਚ ਕੁੱਲ 990 ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ ਇਹ ਗਿਣਤੀ ਜਲਦ ਹੀ 1400 ਤੱਕ ਪਹੁੰਚ ਜਾਵੇਗੀ। ਇਹਨਾਂ ਕਲੀਨਿਕਾਂ ਵਿੱਚ 107 ਦਵਾਈਆਂ ਅਤੇ 47 ਤਰ੍ਹਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਉਪਲਬਧ ਹਨ, ਜਿਸ ਨਾਲ ਸਰਕਾਰੀ ਸਿਹਤ ਸੰਭਾਲ ਸੰਸਥਾਵਾਂ ਵਿੱਚ ਸੂਬਾ ਵਾਸੀਆਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋ ਰਿਹਾ ਹੈ ਕਿਉਂਕਿ ਹਜ਼ਾਰਾਂ ਲੋਕ ਰੋਜ਼ਾਨਾ ਇਨ੍ਹਾਂ ਕਲੀਨਿਕਾਂ ਵਿੱਚ ਆਉਂਦੇ ਹਨ ਅਤੇ ਓਪੀਡੀ ਵਿੱਚ ਮਰੀਜ਼ਾਂ ਦੀ ਗਿਣਤੀ ਪਹਿਲਾਂ ਹੀ ਪੰਜ ਕਰੋੜ ਨੂੰ ਪਾਰ ਕਰ ਚੁੱਕੀ ਹੈ।” ਯੂਨੀਵਰਸਲ ਹੈਲਥਕੇਅਰ ਕਵਰੇਜ ਬਾਰੇ ਉਨ੍ਹਾਂ ਅੱਗੇ ਕਿਹਾ, “ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜਿਸ ਤਹਿਤ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕੀਤਾ ਜਾਵੇਗਾ। ਇਹ ਯੋਜਨਾ ਸੂਬਾ ਵਾਸੀਆਂ ਦਾ ਵਿੱਤੀ ਬੋਝ ਘਟਾਉਣ ਦੇ ਨਾਲ-ਨਾਲ ਉਨ੍ਹਾਂ ਲਈ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਂਦੀ ਹੈ, ਜਿਸ ਨਾਲ ਹਰ ਪਰਿਵਾਰ ਇਨ੍ਹਾਂ ਮੁਫ਼ਤ ਸਹੂਲਤਾਂ ਦਾ ਹੱਕਦਾਰ ਹੈ ਅਤੇ ਰਜਿਸਟਰੇਸ਼ਨ ਲਈ ਉਤਸ਼ਾਹਿਤ ਹੁੰਦਾ ਹੈ।” ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ ਅਤੇ ਇਹ ਫੰਡ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਹੋਣਗੇ ਅਤੇ ਇਸ ਦੇ ਨਾਲ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰਨ ਵਾਲੀਆਂ ਔਰਤਾਂ ਵੀ ਇਸ ਯੋਜਨਾ ਦਾ ਲਾਭ ਲੈਣ ਦੇ ਯੋਗ ਹੋਣਗੀਆਂ। ਇਸ ਸਕੀਮ ਤਹਿਤ ਔਰਤਾਂ ਨੂੰ 9,300 ਕਰੋੜ ਰੁਪਏ ਅਲਾਟ ਕੀਤੇ ਜਾਣਗੇ ਅਤੇ ਲਗਪਗ 97 ਫ਼ੀਸਦ ਔਰਤਾਂ ਨੂੰ ਲਾਭ ਹੋਵੇਗਾ।” ਸਿੰਚਾਈ ਪਹਿਲਕਦਮੀਆਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਸੂਬੇ ਦੇ ਹਰ ਕੋਨੇ ਵਿੱਚ ਕਿਸਾਨਾਂ ਦੀ ਸਹਾਇਤਾ ਲਈ 14,000 ਕਿਲੋਮੀਟਰ ਲੰਬਾ ਨਹਿਰੀ/ਪਾਈਪਲਾਈਨ ਨੈੱਟਵਰਕ ਤਿਆਰ ਕੀਤਾ ਹੈ ਅਤੇ ਇਸ ਜ਼ਰੀਏ 21,000 ਕਿਊਸਿਕ ਪਾਣੀ ਛੱਡਿਆ ਹੈ, ਜੋ ਦੋ ਭਾਖੜਾ ਨਹਿਰਾਂ ਦੇ ਪਾਣੀ ਦੀ ਸਪਲਾਈ ਦੇ ਬਰਾਬਰ ਹੈ, ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਕਾਫ਼ੀ ਮਦਦ ਮਿਲਦੀ ਹੈ। ਨਹਿਰਾਂ ਅਤੇ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਦੋ ਤੋਂ ਚਾਰ ਮੀਟਰ ਵਧਾਉਣ ਲਈ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿਉਂਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਕਾਫ਼ੀ ਹੱਦ ਤੱਕ ਪਾਣੀ ‘ਤੇ ਨਿਰਭਰ ਹੈ। ਇਸ ਦੇ ਨਾਲ ਹੀ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਸੂਬਾ ਵਾਸੀਆਂ ਦੀ ਭਲਾਈ ‘ਤੇ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ ਅਤੇ ਇਹ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਨੂੰ ਵਾਪਸ ਆ ਰਿਹਾ ਹੈ।” ਸ਼ਾਸਨ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰਕੇ ਭ੍ਰਿਸ਼ਟਾਚਾਰ ਰਹਿਤ ਪਾਰਦਰਸ਼ੀ ਢੰਗ ਨਾਲ 65,000 ਤੋਂ ਵੱਧ ਨੌਕਰੀਆਂ ਦੇ ਕੇ, ਸੜਕਾਂ ਨੂੰ ਬਿਹਤਰ ਬਣਾ ਕੇ, ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਬਚਾਉਣ ਅਤੇ ਬੁਨਿਆਦੀ ਢਾਂਚੇ ਦਾ ਨਿਰਮਾਣ ਕਰਕੇ ਲੋਕਾਂ ਲਈ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਇਸ ਗੱਲ ‘ਤੇ ਜ਼ੋਰ ਗਿਆ ਹੈ ਕਿ ਕੋਈ ਵੀ ਮੁਫ਼ਤ ਜਾਂ ਰਿਆਇਤ ਗਰੀਬੀ ਨੂੰ ਖਤਮ ਨਹੀਂ ਕਰ ਸਕਦੀ ਅਤੇ ਸਿਰਫ਼ ਸਿੱਖਿਆ ਹੀ ਲੋਕਾਂ ਦੇ ਮਿਆਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕਰ ਸਕਦੀ ਹੈ।” ਸਿੱਖਿਆ ਅਤੇ ਖੇਤੀਬਾੜੀ ਬਾਰੇ ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇਈਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਵਿੱਚ ਬੇਮਿਸਾਲ ਪ੍ਰਦਰਸ਼ਨ ਕਰ ਰਹੇ ਹਨ। ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ ਅਤੇ ਸਿੰਚਾਈ ਲਈ ਦਿਨ ਵੇਲੇ ਬਿਜਲੀ ਦੇਣ ਨਾਲ ਕਿਸਾਨਾਂ ਦੇ ਜੀਵਨ ਵਿੱਚ ਭਾਰੀ ਬਦਲਾਅ ਆ ਰਿਹਾ ਹੈ ਕਿਉਂਕਿ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕ ਭਲਾਈ ਲਈ ਵਰਤਿਆ ਜਾ ਰਿਹਾ ਹੈ।”       ਰਵਾਇਤੀ ਪਾਰਟੀਆਂ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ, “ਰਵਾਇਤੀ ਪਾਰਟੀਆਂ ਦੇ ਆਗੂ ਲੰਬੇ ਸਮੇਂ ਤੋਂ ਲੋਕਾਂ ਨੂੰ ਗੁੰਮਰਾਹ ਕਰਦੇ ਆ ਰਹੇ ਸਨ ਪਰ ਹੁਣ ਲੋਕ ਉਨ੍ਹਾਂ ਦੇ ਪ੍ਰਚਾਰ ਤੋਂ ਪ੍ਰਭਾਵਿਤ ਨਹੀਂ ਹੋ ਰਹੇ ਅਤੇ ਆਪਣੀ ਸੱਤਾ ਦੌਰਾਨ ਮਹਿਲਨੁਮਾ ਘਰਾਂ ਵਿੱਚ ਰਹਿਣ ਵਾਲੇ ਆਗੂਆਂ ਨੂੰ ਵੀ ਲੋਕਾਂ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ, ਜਿਸ ਨਾਲ ਨਵੇਂ ਯੁੱਗ ਦੀ ਨਿਸ਼ਾਨਦੇਹੀ ਹੁੰਦੀ ਹੈ, ਜਿੱਥੇ ਕਦੇ ਅਜਿੱਤ ਮੰਨੇ ਜਾਂਦੇ ਆਗੂ ਸਿਆਸੀ ਗੁਮਨਾਮੀ ਦੇ ਹਨੇਰੇ ਵਿੱਚ ਗੁੰਮ ਗਏ ਹਨ।” ਜਵਾਬਦੇਹੀ ਅਤੇ ’ਬੇਅਦਬੀ’ ਬਾਰੇ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਲੋਕਾਂ ਨੇ ਅਜਿਹੇ ਹੰਕਾਰੀ ਆਗੂਆਂ ਨੂੰ ਢੁਕਵਾਂ ਸਬਕ ਸਿਖਾਇਆ ਹੈ, ਜਿਨ੍ਹਾਂ ਨੇ ਕਦੇ ਵੀ ਆਮ ਆਦਮੀ

Punjab

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ₹50 ਕਰੋੜ ਸੀਜੀਸੀਯੂਈਟੀ ਸਕਾਲਰਸ਼ਿਪ ਨਾਲ ਨਵਾਂ ਅਕਾਦਮਿਕ ਮਾਡਲ ਪੇਸ਼

ਮੋਹਾਲੀ: ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸੀਜੀਸੀਯੂਈਟੀ 2026 ਤੋਂ ਪਹਿਲਾਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਆਪਣੇ ਨਵੇਂ ਅਤੇ ਅੱਗੇ ਵੱਲ ਦੇਖਦੇ ਅਕਾਦਮਿਕ ਮਾਡਲ ਨੂੰ ਪੇਸ਼ ਕੀਤਾ। ਯੂਨੀਵਰਸਿਟੀ ਨੇ ਸਾਫ ਕੀਤਾ ਕਿ ਉਹ ਪੜ੍ਹਾਈ ਨੂੰ ਸਿਰਫ ਕਿਤਾਬਾਂ ਤੱਕ ਸੀਮਿਤ ਨਾ ਰੱਖ ਕੇ ਉਦਯੋਗ ਨਾਲ ਜੋੜਨਾ ਚਾਹੁੰਦੀ ਹੈ। ਇਸ ਮੌਕੇ ’ਤੇ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਵਿਨੈ ਗੋਇਲ ਅਤੇ ਸ਼੍ਰੀ ਵਿਸ਼ਵਦੀਪ ਸਿੰਘ ਚੌਹਾਨ, ਐਸੋਸੀਏਟ ਡਾਇਰੈਕਟਰ ਐਡਮਿਸ਼ਨ ਤੇ ਮਾਰਕੀਟਿੰਗ, ਨੇ ਯੂਨੀਵਰਸਿਟੀ ਦੀਆਂ ਮੁੱਖ ਪਹਲਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ ₹50 ਕਰੋੜ ਦੀ ਸੀਜੀਸੀਯੂਈਟੀ ਸਕਾਲਰਸ਼ਿਪ ਯੋਜਨਾ ਦਾ ਐਲਾਨ ਕੀਤਾ ਗਿਆ, ਜਿਸਦਾ ਮਕਸਦ ਹੋਣਹਾਰ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦੇ ਮੌਕੇ ਦੇਣਾ ਹੈ। ਨਾਲ ਹੀ, ਖੇਡਾਂ ਵਿੱਚ ਅੱਗੇ ਰਹਿਣ ਵਾਲੇ ਵਿਦਿਆਰਥੀਆਂ ਲਈ ₹2 ਕਰੋੜ ਦੀ ਸਪੋਰਟਸ ਸਕਾਲਰਸ਼ਿਪ ਵੀ ਦਿੱਤੀ ਜਾਵੇਗੀ। ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਦੱਸਿਆ ਕਿ ਉਹ ਨਤੀਜਾ-ਅਧਾਰਿਤ ਪੜ੍ਹਾਈ ਅਤੇ ਪ੍ਰੈਕਟੀਕਲ ਸਿਖਲਾਈ ’ਤੇ ਜ਼ੋਰ ਦੇ ਰਹੀ ਹੈ। ਐਮਬੀਏ ਪਲੱਸ ਵਰਗੇ ਕੋਰਸਾਂ ਨਾਲ ਨਾਲ ਮੈਟਾ ਸਕੂਲ ਆਫ਼ ਬਿਜ਼ਨਸ ਅਤੇ ਨਿਊਟਨ ਸਕੂਲ ਆਫ਼ ਟੈਕਨਾਲੋਜੀ ਵਿੱਚ ਨਵੇਂ ਤਰੀਕੇ ਨਾਲ ਸਿਖਲਾਈ ਦਿੱਤੀ ਜਾ ਰਹੀ ਹੈ। ਇੱਥੇ ਵਿਦਿਆਰਥੀਆਂ ਨੂੰ ਆਈਬੀਐਮ, ਈਵਾਈ, ਕੈਪਜੈਮਿਨੀ ਅਤੇ ਓਐਸ-ਐਸਸੀਆਈ ਵਰਗੀਆਂ ਕੰਪਨੀਆਂ ਨਾਲ ਜੁੜੇ ਕੋਰਸਾਂ ਦਾ ਮੌਕਾ ਮਿਲਦਾ ਹੈ। ਇਸਦੇ ਨਾਲ ਹੀ ਯੂਨੀਵਰਸਿਟੀ ਨੇ ਆਪਣੇ ਸੈਂਟਰ ਆਫ਼ ਐਕਸੀਲੈਂਸ ਬਾਰੇ ਵੀ ਜਾਣਕਾਰੀ ਦਿੱਤੀ, ਜੋ ਕੈਪਜੈਮਿਨੀ, ਡਬਲਯੂਐਨਐਸ – ਜੋ ਕੈਪਜੈਮਿਨੀ ਦੇ ਅਧੀਨ  ਹੈ, ਅਸ਼ੋਕ ਲੇਲੈਂਡ, ਵਰਟੂਸਾ ਅਤੇ ਫੋਰਮ ਇੰਜੀਨੀਅਰਿੰਗ ਵਰਗੀਆਂ ਕੰਪਨੀਆਂ ਨਾਲ ਮਿਲ ਕੇ ਬਣਾਏ ਗਏ ਹਨ। ਇਨ੍ਹਾਂ ਸੈਂਟਰਾਂ ਵਿੱਚ ਵਿਦਿਆਰਥੀ ਅਸਲੀ ਪ੍ਰੋਜੈਕਟਾਂ ’ਤੇ ਕੰਮ ਕਰਦੇ ਹਨ ਅਤੇ ਉਦਯੋਗ ਦੀ ਸਮਝ ਲੈਂਦੇ ਹਨ। ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੀ ਯੂਨੀਵਰਸਿਟੀ ਦੀ ਪੜ੍ਹਾਈ ਦਾ ਢੰਗ ਲਾਈਵ ਪ੍ਰੋਜੈਕਟਾਂ, ਇੰਟਰਨਸ਼ਿਪ, ਸਿਮੂਲੇਸ਼ਨ ਅਤੇ ਵੱਖ-ਵੱਖ ਵਿਸ਼ਿਆਂ ਦੀ ਮਿਲੀਝੁਲੀ ਸਿਖਲਾਈ ’ਤੇ ਆਧਾਰਿਤ ਹੈ, ਜਿਸ ਨਾਲ ਵਿਦਿਆਰਥੀ ਪ੍ਰੈਕਟੀਕਲ ਤਜਰਬਾ ਹਾਸਲ ਕਰ ਨੌਕਰੀ ਲਈ ਤਿਆਰ ਹੋ ਸਕਣ। ਵਿਦਿਆਰਥੀਆਂ ਵਿੱਚ ਆਪਣਾ ਕੰਮ ਸ਼ੁਰੂ ਕਰਨ ਦੀ ਸੋਚ ਨੂੰ ਵਧਾਉਣ ਲਈ ਵੈਂਚਰਨੇਸਟ ਨਾਮ ਦਾ ਪਲੇਟਫਾਰਮ ਵੀ ਚਲਾਇਆ ਜਾ ਰਿਹਾ ਹੈ, ਜਿੱਥੇ ਉਨ੍ਹਾਂ ਨੂੰ ਆਪਣੇ ਆਈਡੀਆ ਨੂੰ ਅੱਗੇ ਵਧਾਉਣ ਲਈ ਮਦਦ ਮਿਲਦੀ ਹੈ। ਇਸਦੇ ਨਾਲ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਪਲੇਸਮੈਂਟ ਸਿਸਟਮ ਵੀ ਮਜ਼ਬੂਤ ਦੱਸਿਆ ਗਿਆ, ਜਿੱਥੇ ਵੱਡੀਆਂ ਕੰਪਨੀਆਂ ਨਾਲ ਲਗਾਤਾਰ ਸੰਪਰਕ ਬਣਾਇਆ ਜਾਂਦਾ ਹੈ। ਕੈਂਪਸ ਵਿੱਚ ਵਿਦਿਆਰਥੀਆਂ ਵੱਲੋਂ ਚਲਾਇਆ ਜਾਣ ਵਾਲਾ ਕਰੀਅਰ ਐਡਵਾਂਸਮੈਂਟ ਐਂਡ ਟ੍ਰੇਨਿੰਗ ਕੌਂਸਲ (CATC) ਵੀ ਸਰਗਰਮ ਹੈ, ਜੋ ਉਨ੍ਹਾਂ ਦੀ ਲੀਡਰਸ਼ਿਪ ਨੂੰ ਮਜ਼ਬੂਤ ਕਰਦਾ ਹੈ। ਨਾਲ ਹੀ ਮੂਟ ਕੋਰਟ ਵਰਗੀਆਂ ਸਹੂਲਤਾਂ ਕਾਨੂੰਨੀ ਸਿੱਖਿਆ ਨੂੰ ਹੋਰ ਵਧੀਆ ਬਣਾਉਂਦੀਆਂ ਹਨ। ਅੱਗੇ ਲਈ ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਏਆਈ-ਅਧਾਰਿਤ ਕੈਂਪਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ, ਜਿਸ ਨਾਲ ਪੜ੍ਹਾਈ ਅਤੇ ਪ੍ਰਬੰਧਨ ਦੋਵਾਂ ਵਿੱਚ ਸੁਧਾਰ ਵੇਖਣ ਨੂੰ ਮਿਲ ਰਿਹਾ ਹੈ। ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਪ੍ਰਤਿਨਿਧੀਆਂ ਵੱਲੋਂ ਇਹ ਵੀ ਕਿਹਾ ਗਿਆ ਕਿ ਸੰਸਥਾ ਸਿਰਫ ਡਿਗਰੀਆਂ ਤੱਕ ਸੀਮਿਤ ਨਹੀਂ, ਸਗੋਂ ਅਜਿਹੇ ਵਿਦਿਆਰਥੀ ਤਿਆਰ ਕਰਨ ’ਤੇ ਧਿਆਨ ਦੇ ਰਹੀ ਹੈ ਜੋ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਸਕਣ।

Scroll to Top