Actionpunjab

Action Punjab Logo
Breaking News

Author name: Action Punjab

Action Punjab
Punjab

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਤ੍ਰਿਪੁਰਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇੱਕ ਆਦਿੱਤਿਆ ਉਰਫ਼ ਮੱਖਣ ਨੂੰ ਤ੍ਰਿਪੁਰਾ ਦੇ ਅਗਰਤਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਦਿੱਤਿਆ ਉਰਫ਼ ਮੱਖਣ, ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਦਾ ਅਪਰਾਧਕ ਪਿਛੋਕੜ ਹੈ ਅਤੇ ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਹਥਿਆਰ ਦੀ ਨੋਕ ‘ਤੇ ਲੁੱਟ-ਖੋਹ, ਐਨਡੀਪੀਐਸ, ਅਸਲਾ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ 14 ਮਾਮਲੇ ਦਰਜ ਹਨ। ਇਹ ਸਫਲਤਾ ਦੋ ਹੋਰ ਸ਼ੂਟਰਾਂ— ਕਰਨ ਪਾਠਕ ਉਰਫ਼ ਕਰਨ ਡਿਫਾਲਟਰ ਅਤੇ ਤਰਨਦੀਪ ਸਿੰਘ— ਨੂੰ ਪੱਛਮੀ ਬੰਗਾਲ ਦੇ ਹਾਵੜਾ ਤੋਂ ਉਨ੍ਹਾਂ ਦੇ ਸਾਥੀ ਆਕਾਸ਼ਦੀਪ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਮਹੀਨਿਆਂ ਬਾਅਦ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 15 ਦਸੰਬਰ, 2025 ਨੂੰ ਐਸਏਐਸ ਨਗਰ ਦੇ ਪਿੰਡ ਸੋਹਾਣਾ ਵਿਖੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਹਮਲਾਵਰਾਂ ਨੇ ਰਾਣਾ ਬਲਾਚੌਰੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਕੇਸ ਵਿੱਚ ਹੁਣ ਤੱਕ ਤਿੰਨ ਸ਼ੂਟਰਾਂ ਸਮੇਤ ਕੁੱਲ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਵਿੱਚ ਦੋ ਮੁਲਜ਼ਮਾਂ ਜਿਨ੍ਹਾਂ ਦੀ ਪਛਾਣ ਐਸ਼ਦੀਪ ਸਿੰਘ ਅਤੇ ਦਵਿੰਦਰ ਵਜੋਂ ਹੋਈ ਹੈ, ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਮੁਲਜ਼ਮ ਆਦਿੱਤਿਆ ਉਰਫ਼ ਮੱਖਣ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਕਤਲ ਨੂੰ ਅੰਜਾਮ ਦਿੱਤਾ। ਡੀਜੀਪੀ ਨੇ ਕਿਹਾ ਕਿ ਜਦੋਂ ਆਦਿੱਤਿਆ ਦੇ ਸਾਥੀਆਂ ਨੂੰ ਏਜੀਟੀਐਫ ਨੇ ਗ੍ਰਿਫ਼ਤਾਰ ਕੀਤਾ ਸੀ, ਉਦੋਂ ਤੋਂ ਹੀ ਮੁਲਜ਼ਮ ਆਦਿੱਤਿਆ ਫਰਾਰ ਸੀ ਅਤੇ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਨਸਨੀਖੇਜ਼ ਕਤਲ ਕੇਸ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਆਦਿੱਤਿਆ ਕਪੂਰ ਉਰਫ਼ ਮੱਖਣ ਦੇ ਟਿਕਾਣੇ ਬਾਰੇ ਖੁਫੀਆ ਸਰੋਤ ਤੋਂ ਇਨਪੁੱਟ ਪ੍ਰਾਪਤ ਹੋਈ ਸੀ। ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ “ਸ਼ੈਡੋ ਹੰਟ” ਦੇ ਨਾਮ ਹੇਠ ਇੱਕ ਅੰਤਰਰਾਜੀ ਆਪ੍ਰੇਸ਼ਨ ਚਲਾਇਆ ਗਿਆ ਅਤੇ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਇੱਕ ਪੁਲਿਸ ਟੀਮ ਨੂੰ ਤ੍ਰਿਪੁਰਾ ਦੇ ਅਗਰਤਲਾ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਅਤੇ ਸਥਾਨਕ ਪੁਲਿਸ ਦੇ ਸਹਿਯੋਗ ਨਾਲ ਏਜੀਟੀਐਫ ਟੀਮ ਨੇ ਦੋਸ਼ੀ ਨੂੰ ਉਥੋਂ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਐਸਏਐਸ ਨਗਰ ਦੇ ਸੋਹਾਣਾ ਪੁਲਿਸ ਥਾਣਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 103(1), 109, 3(5) ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 312 ਮਿਤੀ 16/12/2025 ਦਰਜ ਹੈ।  

Punjab

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਚੰਡੀਗੜ੍ਹ, 4 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਦੇ ਚਲਦਿਆਂ ਨਰੇਸ਼ ਕੁਮਾਰ ਵਸੀਕਾ ਨਵੀਸ, ਪਟਿਆਲਾ ਵਿਰੁੱਧ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਮਾਮਲਾ ਪ੍ਰੋਫੈਸਰ ਕਲੋਨੀ ਚੀਕਾ ਜ਼ਿਲ੍ਹਾ ਕੈਥਲ, ਹਰਿਆਣਾ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੇ ਜ਼ਿਲ੍ਹਾ ਪਟਿਆਲਾ ਵਿੱਚ ਜ਼ਮੀਨ ਖਰੀਦੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਨਰੇਸ਼ ਕੁਮਾਰ ਵਸੀਕਾ ਨਵੀਸ ਨੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੀ ਜ਼ਮੀਨ ਦੀ ਰਜਿਸਟ੍ਰੀ ਕਰਨ ਦੇ ਬਦਲੇ 15000 ਰੁਪਏ ਰਿਸ਼ਵਤ ਲਈ। ਦੋਸ਼ੀ ਵਸੀਕਾ ਨਵੀਸ ਨੇ ਰਿਸ਼ਵਤ ਲੈਂਦੇ ਸਮੇਂ ਤਹਿਸੀਲਦਾਰ ਦੇ ਡਰਾਈਵਰ ਅਤੇ ਪਟਵਾਰੀ ਨੂੰ  ਮੌਕੇ ’ਤੇ ਬੁਲਾਇਆ । ਇਸ ਤੋਂ ਬਾਅਦ ਤਹਿਸੀਲਦਾਰ ਨੇ ਉਸਦੀ ਰਜਿਸਟ੍ਰੀ ਦਰਜ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਇਸ ਸਬੰਧ ਵਿੱਚ ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।  

Punjab

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ

ਚੰਡੀਗੜ੍ਹ, 4 ਮਈ :ਮੌਜੂਦਾ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਮਾਜਿਕ ਨਿਆਂ ਅਤੇ ਆਰਥਿਕ ਸਮਾਨਤਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2022-23 ਤੋਂ 2025-26 ਤੱਕ 1367 ਲਾਭਪਾਤਰੀਆਂ ਨੂੰ ਵੱਖ-ਵੱਖ ਸਵੈ-ਰੋਜ਼ਗਾਰ ਗਤੀਵਿਧੀਆਂ ਲਈ 26.68 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ, ਜਿਸ ਨਾਲ ਉਹਨਾਂ ਦੀ ਆਮਦਨ ਵਿੱਚ ਵਾਧਾ ਹੋਇਆ ਅਤੇ ਉਹ ਆਤਮ-ਨਿਰਭਰਤਾ ਵੱਲ ਅੱਗੇ ਵਧੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਲਾਭਪਾਤਰੀਆਂ ਨੂੰ ਖੁਦਮੁਖਤਿਆਰ ਬਣਾਉਣ ਲਈ ਯੋਜਨਾਬੱਧ ਅਤੇ ਨਤੀਜਾ-ਕੇਂਦਰਤ ਸਹਾਇਤਾ ਪ੍ਰਦਾਨ ਕਰ ਰਹੀ ਹੈ। ਇਸ ਤਹਿਤ 1229 ਲਾਭਪਾਤਰੀਆਂ ਨੂੰ 5.39 ਕਰੋੜ ਰੁਪਏ ਦੀ ਸਬਸਿਡੀ ਸਹਾਇਤਾ ਦਿੱਤੀ ਗਈ ਹੈ, ਜਿਸ ਨਾਲ ਕਈ ਪਰਿਵਾਰਾਂ ਵਿੱਚ ਆਰਥਿਕ ਮਜ਼ਬੂਤੀ ਅਤੇ ਨਵੀਂ ਉਮੀਦ ਜਾਗੀ ਹੈ। “ਸਾਡਾ ਟੀਚਾ ਸਿਰਫ਼ ਮਦਦ ਕਰਨਾ ਨਹੀਂ, ਸਗੋਂ ਲੋਕਾਂ ਨੂੰ ਖੁਦਮੁਖਤਿਆਰ ਬਣਾਉਣਾ ਹੈ,” ਉਨ੍ਹਾਂ ਕਿਹਾ। ਇਹ ਉਪਰਾਲੇ ਸਿਰਫ਼ ਅੰਕੜਿਆਂ ਤੱਕ ਸੀਮਿਤ ਨਹੀਂ, ਸਗੋਂ ਉਹਨਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ ਵਿੱਚ ਆਏ ਅਸਲ ਬਦਲਾਅ ਦੀਆਂ ਕਹਾਣੀਆਂ ਹਨ। ਕਿਸੇ ਨੇ ਛੋਟਾ ਵਪਾਰ ਸ਼ੁਰੂ ਕੀਤਾ, ਕਿਸੇ ਨੇ ਆਪਣੇ ਹੁਨਰ ਨੂੰ ਰੋਜ਼ਗਾਰ ਵਿੱਚ ਬਦਲਿਆ—ਅਤੇ ਅੱਜ ਉਹ ਸਨਮਾਨ ਨਾਲ ਆਪਣਾ ਜੀਵਨ ਬਤੀਤ ਕਰ ਰਹੇ ਹਨ। ਇਹ ਬਦਲਾਅ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਵੀਂ ਆਸ ਦਾ ਸੰਦੇਸ਼ ਦੇ ਰਿਹਾ ਹੈ। ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਲਾਭਪਾਤਰੀਆਂ ਨੂੰ “ਹੈਂਡਹੋਲਡਿੰਗ ਸਪੋਰਟ” ਰਾਹੀਂ ਲਗਾਤਾਰ ਮਾਰਗਦਰਸ਼ਨ, ਤਕਨੀਕੀ ਸਹਾਇਤਾ ਅਤੇ ਮਾਰਕੀਟ ਨਾਲ ਜੋੜਿਆ ਜਾ ਰਿਹਾ ਹੈ, ਤਾਂ ਜੋ ਉਹ ਲੰਬੇ ਸਮੇਂ ਤੱਕ ਸਫਲ ਰਹਿ ਸਕਣ। ਉਨ੍ਹਾਂ ਕਿਹਾ ਕਿ ਇੱਕ ਪਰਿਵਾਰ ਦੀ ਤਰੱਕੀ ਪੂਰੇ ਸਮਾਜ ਦੀ ਤਰੱਕੀ ਬਣਦੀ ਹੈ। ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ‘ਸਭ ਲਈ ਸਮਾਵੇਸ਼ੀ ਵਿਕਾਸ’ ਦੇ ਵਿਜ਼ਨ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਹਰ ਵਰਗ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਟੀਚਾ ਇਹ ਹੈ ਕਿ ਅਨੁਸੂਚਿਤ ਜਾਤੀਆਂ ਸਮੇਤ ਹਰ ਪਿੱਛੜੇ ਵਰਗ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਕੇ ਖੁਸ਼ਹਾਲ ਅਤੇ ਸਮਾਨਤਾਪੂਰਨ ਪੰਜਾਬ ਦੀ ਸਿਰਜਣਾ ਕੀਤੀ ਜਾਵੇ। ਇਹ ਉਪਰਾਲੇ ਦਰਸਾਉਂਦੇ ਹਨ ਕਿ ਪੰਜਾਬ ਵਿੱਚ ਵਿਕਾਸ ਹੁਣ ਸਿਰਫ਼ ਕਾਗਜ਼ੀ ਯੋਜਨਾਵਾਂ ਤੱਕ ਸੀਮਿਤ ਨਹੀਂ, ਸਗੋਂ ਹਰ ਲੋੜਵੰਦ ਦੇ ਜੀਵਨ ਵਿੱਚ ਅਸਲ ਬਦਲਾਅ ਲਿਆਉਣ ਦਾ ਪ੍ਰਭਾਵਸ਼ਾਲੀ ਸਾਧਨ ਬਣ ਚੁੱਕਾ ਹੈ।  

Punjab

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

ਚੰਡੀਗੜ੍ਹ/ਤਰਨ ਤਾਰਨ; 04 ਮਈ 2026:ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ ਪੰਜਾਬ ਪੁਲਿਸ ਦੀ ‘ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ’ ਨੀਤੀ ਤਹਿਤ ਪਾਕਿਸਤਾਨ ਨਾਲ ਸਬੰਧਤ ਡਰੱਗ ਤਸਕਰੀ ਨੈੱਟਵਰਕ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ। ਇਹ ਨੈੱਟਵਰਕ ਰਾਜ ਵਿੱਚ ਗੈਂਗਸਟਰਾਂ ਨੂੰ ਆਪਣੇ ਗੈਰਕਾਨੂੰਨੀ ਕਾਰੋਬਾਰ ਚਲਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਨਾਰਕੋਟਿਕ ਡਰੱਗਸ ਐਂਡ ਸਾਈਕੋਟਰਾਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਅਧੀਨ 490 ਮਾਮਲੇ ਦਰਜ ਕੀਤੇ, 630 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 47.527 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ, ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਚੁਣੌਤੀਆਂ ਦੇ ਬਾਵਜੂਦ ਸੂਬਾ ਪੁਲਿਸ ਨੇ ਪਾਕਿਸਤਾਨ ਤੋਂ ਲਾਜਿਸਟਿਕ ਸਹਾਇਤਾ ਪ੍ਰਾਪਤ ਕਰ ਰਹੇ ਗੈਂਗਸਟਰ ਨੈੱਟਵਰਕਾਂ ਖਿਲਾਫ਼ ਠੋਸ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ,“ਹੁਣ ਤੱਕ ਇੱਕ ਸਾਲ ਵਿੱਚ 65 ਕਰੋੜ ਰੁਪਏ ਦੀ ਸੰਪਤੀ ਫ੍ਰੀਜ਼ ਕੀਤੀ ਗਈ ਹੈ, ਜਿਸ ਵਿੱਚੋਂ ਜ਼ਿਆਦਾਤਰ ਪਿਛਲੇ ਤਿੰਨ ਮਹੀਨਿਆਂ ਦੀ ਕਾਰਵਾਈ ਦਾ ਨਤੀਜਾ ਹੈ। ਇਹ ਸੰਪਤੀਆਂ ਸਿੱਧੇ ਜਾਂ ਅਸਿੱਧੇ ਤੌਰ ‘ਤੇ ਗੈਂਗਸਟਰਾਂ ਅਤੇ ਡਰੱਗ ਤਸਕਰਾਂ ਨਾਲ ਜੁੜੀਆਂ ਹੋਈਆਂ ਸਨ ਅਤੇ ਇਨ੍ਹਾਂ ਰਾਹੀਂ ਉਹ ਆਪਣੀਆਂ ਗਤੀਵਿਧੀਆਂ ਚਲ  ਰਹੇ ਸਨ। ਪਾਕਿਸਤਾਨ ਨਾਲ ਸਾਡੀ ਲਗਭਗ 102 ਕਿਲੋਮੀਟਰ ਲੰਬੀ ਸਰਹੱਦ ਲੱਗਣ ਕਾਰਨ ਗੁਆਂਢੀ ਮੁਲਕ ਡਰੋਨਾਂ ਰਾਹੀਂ ਨਸ਼ੀਲੇ ਪਦਾਰਥ ਅਤੇ ਹਥਿਆਰ ਭੇਜਣ ਵਿੱਚ ਸਰਗਰਮ ਰਹਿੰਦਾ ਹੈ। ਹਾਲੀਆ ਸਮੇਂ ਵਿੱਚ ਤਸਕਰੀ ਦੇ ਢੰਗ-ਤਰੀਕੇ ਤੇਜ਼ੀ ਨਾਲ ਬਦਲੇ ਹਨ, ਪਰ ਅਪਰਾਧ ਨੂੰ ਨੱਥ ਪਾਉਣ ਦੇ ਆਪਣੇ ਠੋਸ ਇਰਾਦੇ ਤਹਿਤ ਲਈ ਜ਼ਿਲ੍ਹਾ ਪੁਲਿਸ ਨੇ ਟੀਚਾਗਤ ਰਣਨੀਤੀ ਅਪਣਾਈ ਹੈ। ਸਾਲ 2024 ਵਿੱਚ 313 ਮਾਮਲੇ ਦਰਜ ਹੋਏ, 358 ਗ੍ਰਿਫ਼ਤਾਰੀਆਂ ਹੋਈਆਂ ਅਤੇ 115 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਜਦਕਿ ਪਿਛਲੇ ਸਾਲ 1,334 ਮਾਮਲੇ ਦਰਜ ਹੋਏ, 1,662 ਗ੍ਰਿਫ਼ਤਾਰੀਆਂ ਹੋਈਆਂ ਅਤੇ 244 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ। ਸਰਹੱਦੀ ਖੇਤਰਾਂ ਵਿੱਚ ‘ਡਰੋਨ–ਡਰੱਗਸ–ਗੰਨ’ ਨੈਕਸਸ ਇੱਕ ਹਾਈ-ਟੈਕ ਆਪਰੇਸ਼ਨ ਮਾਡਲ ਵਜੋਂ ਸਾਹਮਣੇ ਆਇਆ ਹੈ। ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਰਾਹੀਂ ਪੁਲਿਸ ਨੇ ਅਜਿਹੇ ਨੈੱਟਵਰਕਾਂ ਖਿਲਾ ਪਣੀ ਪਕੜ ਮਜ਼ਬੂਤ ਕੀਤੀ ਹੈ। ਡਰੱਗ ਤਸਕਰੀ ਅਤੇ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਰਾਹੀਂ ਗੈਂਗ ਆਪਣਾ ਆਰਥਿਕ ਆਧਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ ਅਤੇ ਵੱਡੇ ਅਪਰਾਧਾਂ ਨੂੰ ਅੰਜ਼ਾਮ ਦੇਣ ਲਈ ਸਥਾਨਕ ਨੌਜਵਾਨਾਂ ਨੂੰ ਗਿਰੋਹਾਂ ਵਿੱਚ ਸ਼ਾਮਲ ਕਰ ਰਹੇ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਡਰੋਨਾਂ ਰਾਹੀਂ  ਭਾਰਤੀ ਖੇਤਰ ਵਿੱਚ ਲਗਾਤਾਰ ਡਰੱਗ ਅਤੇ ਹਥਿਆਰ ਸੁੱਟੇ ਜਾ ਰਹੇ ਹਨ। ਇਹ ਖੇਪਾਂ ਸਰਹੱਦੀ ਇਲਾਕਿਆਂ ਤੋਂ ਇਕੱਠੀਆਂ ਕਰਕੇ ਵੱਖ-ਵੱਖ ਸ਼ਹਿਰਾਂ ਵਿੱਚ ਪਹੁੰਚਾਈਆਂ ਜਾਂਦੀਆਂ ਹਨ। ਇਹ ਸੰਗਠਿਤ ਅਪਰਾਧ ਗਿਰੋਹਾਂ ਲਈ ਆਮਦਨ ਦਾ ਵੱਡਾ ਸਰੋਤ ਬਣਿਆ ਹੋਇਆ ਹੈ। ਐੱਸਐੱਸਪੀ ਲਾਂਬਾ ਨੇ ਦੱਸਿਆ,“ਛੋਟੇ ਡਰੋਨ 0.5 ਤੋਂ 12 ਕਿਲੋਗ੍ਰਾਮ ਤੱਕ ਭਾਰ ਢੋਅ ਸਕਦੇ ਹਨ, ਜਦਕਿ ਵੱਡੇ ਡਰੋਨ ਇੱਕ ਹੀ ਉਡਾਣ ਵਿੱਚ 25 ਕਿਲੋਗ੍ਰਾਮ ਤੱਕ ਖੇਪ ਲਿਜਾ ਸਕਦੇ ਹਨ। ਇਹ ਡਰੋਨ ਭਾਰਤੀ ਖੇਤਰ ਵਿੱਚ 5 ਤੋਂ 15 ਕਿਲੋਮੀਟਰ ਤੱਕ ਦਾਖ਼ਲ ਹੋ ਸਕਦੇ ਹਨ, ਜੋ ਸੁਰੱਖਿਆ ਏਜੰਸੀਆਂ ਲਈ ਵੱਡੀ ਚੁਣੌਤੀ ਹੈ।” ਉਨ੍ਹਾਂ ਕਿਹਾ ਕਿ ਦੂਜੀ ਸੁਰੱਖਿਆ ਪੰਕਤੀ ਹੋਣ ਦੇ ਬਾਵਜੂਦ ਜ਼ਿਲ੍ਹਾ ਪੁਲਿਸ ਨੇ ਖੁਫ਼ੀਆ ਆਧਾਰਿਤ ਕਾਰਵਾਈਆਂ ਰਾਹੀਂ ਠੋਸ ਨਤੀਜੇ ਹਾਸਲ ਕੀਤੇ ਹਨ। ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮਾਂ—ਜੋ ਵਿਦੇਸ਼ਾਂ ਤੋਂ ਚਲਾਏ ਜਾ ਰਹੇ ਨੈੱਟਵਰਕਾਂ ਨੂੰ ਬੇਅਸਰ ਕਰਨ ਲਈ ਲਾਗੂ ਕੀਤੀਆਂ ਗਈਆਂ ਹਨ—ਅਧੀਨ ਹੁਣ ਤੱਕ 1,736 ਮਾਮਲੇ ਦਰਜ ਕੀਤੇ ਹਨ ਅਤੇ 2,200 ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲ ਹੀ ਵਿੱਚ ਚਲਾਏ ਗਏ ‘ਆਪਰੇਸ਼ਨ ਪ੍ਰਹਾਰ’ ਦੌਰਾਨ ਛੇ ਦਿਨਾਂ ਵਿੱਚ 236 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚ 10 ਭਗੌੜੇ ਅਪਰਾਧੀ ਵੀ ਸ਼ਾਮਲ ਹਨ। ਇਸ ਦੌਰਾਨ 3.5 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਮੁਹਿੰਮ ਵਿੱਚ 50 ਟੀਮਾਂ ਤਾਇਨਾਤ ਕੀਤੀਆਂ ਗਈਆਂ ਅਤੇ ਹਰ ਟੀਮ ਵਿੱਚ 10 ਪੁਲਿਸ ਕਰਮਚਾਰੀ ਸ਼ਾਮਲ ਸਨ। ਉਨ੍ਹਾਂ ਅੱਗੇ ਦੱਸਿਆ,“ਸ਼ੱਕੀ ਗਤੀਵਿਧੀਆਂ ਦੀ ਨਿਗਰਾਨੀ ਲਈ ਐਂਟੀ-ਡਰੋਨ ਸਿਸਟਮ ਸਥਾਪਤ ਕੀਤਾ ਗਿਆ ਅਤੇ ਚੌਵੀ ਘੰਟੇ ਗਸ਼ਤ ਕੀਤੀ ਜਾ ਰਹੀ ਗਈ ਹੈ। ਬਰਾਮਦ ਡਰੋਨਾਂ ਵਿੱਚ ਕੈਮਰੇ, ਜੀਪੀਐੱਸ ਸਿਸਟਮ ਅਤੇ ਪਹਿਲਾਂ ਤੋਂ ਫੀਡ ਕੀਤੇ ਰੂਟ ਮੈਪ ਮਿਲੇ ਹਨ, ਜੋ ਤਸਕਰਾਂ ਦੀ ਤਕਨੀਕੀ ਸਮਰੱਥਾ ਨੂੰ ਦਰਸਾਉਂਦੇ ਹਨ। ਹਾਲ ਹੀ ਵਿੱਚ 10 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ ਹੈ। ਗੈਂਗਸਟਰ ਡਰੱਗ ਅਤੇ ਹਥਿਆਰਾਂ ਤੋਂ ਹੋਣ ਵਾਲੀ ਆਮਦਨ ਨਾਲ ਆਪਣੇ ਨੈੱਟਵਰਕ ਮਜ਼ਬੂਤ ਕਰ ਰਹੇ ਹਨ। ਸਥਾਨਕ ਕਾਰਕੁਨਾਂ ਦਾ ਇਸਤੇਮਾਲ ਫਿਰੌਤੀ ਲਈ ਕੀਤਾ ਜਾਂਦਾ ਹੈ ਅਤੇ ਫ਼ੋਨ ਕਾਲਾਂ ਰਾਹੀਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਭੁਗਤਾਨ ਨਾ ਹੋਣ ਦੀ ਸੂਰਤ ਵਿੱਚ, ਡਰ ਫੈਲਾਉਣ ਅਤੇ ਗੱਲ ਮਨਵਾਉਣ ਲਈ ਗੋਲੀਬਾਰੀ ਆਦਿ ਵਰਗੀਆਂ ਗਤੀਵਿਧੀਆਂ ਦਾ ਸਹਾਰਾ ਲਿਆ ਜਾਂਦਾ ਹੈ।” ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਹੇਠ ਹਾਲੀਆ ਕਾਰਵਾਈਆਂ ਵਿੱਚ ਪੁਲਿਸ ਨੇ ਕਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਦੋ ਸ਼ੂਟਰਾਂ ਦੇ ਨਾਲ ਫ਼ਾਈਨੈਂਸਰ, ਓਪਰੇਟਰ ਅਤੇ 14 ਸਾਥੀ ਸ਼ਾਮਲ ਹਨ। ਸੋਸ਼ਲ ਮੀਡੀਆ ਖਾਤਿਆਂ ਅਤੇ ਬੈਂਕਿੰਗ ਲੈਣ-ਦੇਣ ਦੀ ਨਿਗਰਾਨੀ ਵੀ ਤੇਜ਼ ਕੀਤੀ ਗਈ ਹੈ, ਜਿੱਥੇ ਕਈ ਮਾਮਲਿਆਂ ਵਿੱਚ ਹੋਰ ਲੋਕਾਂ ਦੇ ਨਾਮਾਂ ‘ਤੇ ਖਾਤੇ ਵਰਤੇ ਜਾਣ ਦਾ ਖੁਲਾਸਾ ਹੋਇਆ ਹੈ। ਐੱਸਐੱਸਪੀ  ਲਾਂਬਾ ਨੇ ਪੁਸ਼ਟੀ ਕੀਤੀ ਕਿ,“ਸੂਬਾ ਪੁਲਿਸ ਹੁਣ ਗੈਂਗਸਟਰਾਂ ਵੱਲੋਂ ਵਰਤੀ ਜਾ ਰਹੀ ਆਧੁਨਿਕ ਤਕਨਾਲੋਜੀ ਦਾ ਮੁਕਾਬਲਾ ਕਰਨ ਲਈ ਆਰਟੀਫ਼ੀਸ਼ਲ ਇੰਟੈਲੀਜੈਂਸ ਦੀ ਵਰਤੋਂ ਕਰ ਰਹੀ ਹੈ। ‘ਗੈਂਗਸਟਰਾਂ ’ਤੇ ਵਾਰ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮਾਂ ਨੇ ਇਨ੍ਹਾਂ ਨੈੱਟਵਰਕਾਂ ਨੂੰ ਬੇਅਸਰ ਕਰਨ ਅਤੇ ਡਰੱਗ ਤਸਕਰੀ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।” ਇਸ ਤੋਂ ਇਲਾਵਾ ਡਰੋਨ, ਹਥਿਆਰ, ਮੋਟਰਸਾਈਕਲ ਅਤੇ ਮੋਬਾਈਲ ਫ਼ੋਨ ਵੀ ਜ਼ਬਤ ਕੀਤੇ ਗਏ ਹਨ।  

Punjab

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 4 ਮਈ 2026– ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਠੋਸ ਉਪਰਾਲੇ ਵਜੋਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲੈਣਾ ਸੀ, ਜਿਸ ਵਿੱਚ ਲੰਬਿਤ ਪਏ ਕੰਮਾਂ ਵਿੱਚ ਤੇਜ਼ੀ ਲਿਆਉਣ, ਰੋਜ਼ਾਨਾ ਨਿਗਰਾਨੀ ਯਕੀਨੀ ਬਣਾਉਣ ਅਤੇ ਬਿਨਾਂ ਕਿਸੇ ਦੇਰੀ ਦੇ ਵਿਕਾਸ ਦੇ ਅਗਲੇ ਪੜਾਅ ਨੂੰ ਸ਼ੁਰੂ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ। ਇਸ ਵਿਆਪਕ ਸਮੀਖਿਆ ਮੀਟਿੰਗ ਦੌਰਾਨ, ਵਿੱਤ ਮੰਤਰੀ ਨੇ ਸਪੱਸ਼ਟ ਤੌਰ ‘ਤੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਕੀਮ ਤਹਿਤ ਪਹਿਲੇ ਪੜਾਅ ਦੇ ਸਾਰੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ।ਸੂਬੇ ਭਰ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਦੀ ਲੋੜ ‘ਤੇ ਜੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਦਾਇਤ ਕੀਤੀ ਕਿ ਦੂਜੇ ਪੜਾਅ ਦੇ ਪ੍ਰੋਜੈਕਟਾਂ ਲਈ ਪ੍ਰਬੰਧਕੀ ਪ੍ਰਕਿਰਿਆਵਾਂ ਤੁਰੰਤ ਸ਼ੁਰੂ ਕੀਤੀਆਂ ਜਾਣ। ਮੁਕੰਮਲ ਪਾਰਦਰਸ਼ਤਾ ਯਕੀਨੀ ਬਣਾਉਣ ਲਈ, ਉਨ੍ਹਾਂ ਨੇ ਜ਼ਿਲ੍ਹਾ ਮੁਖੀਆਂ ਨੂੰ ਇਨ੍ਹਾਂ ਸਾਰੇ ਵਿਕਾਸ ਉਪਰਾਲਿਆਂ ਦੀ ਸਹੀ ਸਥਿਤੀ ਬਾਰੇ ਵਿਸਤ੍ਰਿਤ ਅਤੇ ਮੁਕੰਮਲ ਰਿਪੋਰਟਾਂ ਤਿਆਰ ਕਰਕੇ ਸਾਂਝੀਆਂ ਕਰਨ ਦੇ ਨਿਰਦੇਸ਼ ਦਿੱਤੇ। ਪ੍ਰਬੰਧਕੀ ਸੁਸਤੀ ਦਾ ਗੰਭੀਰ ਨੋਟਿਸ ਲੈਂਦਿਆਂ, ਵਿੱਤ ਮੰਤਰੀ ਨੇ ਉਨ੍ਹਾਂ ਥਾਵਾਂ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਜਿੱਥੇ ਪਹਿਲੇ ਪੜਾਅ ਦੇ ਕੰਮ ਅਜੇ ਸ਼ੁਰੂ ਨਹੀਂ ਹੋਏ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਸਖ਼ਤ ਅਨੁਸ਼ਾਸਨੀ ਕਾਰਵਾਈ ਤੋਂ ਬਚਣ ਲਈ ਇਨ੍ਹਾਂ ਲਟਕ ਰਹੇ ਪ੍ਰੋਜੈਕਟਾਂ ਨੂੰ ਤੁਰੰਤ ਸ਼ੁਰੂ ਕੀਤਾ ਜਾਵੇ ਅਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਵਿੱਤ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਅੱਗੇ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ ‘ਤੇ ਕੰਮ ਦੀ ਰਫ਼ਤਾਰ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਗੁਣਵੱਤਾ ਦਾ ਜਾਇਜ਼ਾ ਲੈਣ ਲਈ ਬਕਾਇਦਾ ਫੀਲਡ ਦੌਰੇ ਕਰਨ। ਰੀਅਲ-ਟਾਈਮ ਟਰੈਕਿੰਗ ਅਤੇ ਸਖ਼ਤ ਨਿਗਰਾਨੀ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ, ਵਧੀਕ ਮੁੱਖ ਸਕੱਤਰ (ਯੋਜਨਾ) ਜਸਪ੍ਰੀਤ ਤਲਵਾੜ ਨੇ ਹੁਕਮ ਦਿੱਤਾ ਕਿ ਸਾਰੇ ਪ੍ਰੋਜੈਕਟਾਂ ਦੀ ਸਥਿਤੀ ਨੂੰ ਰੋਜ਼ਾਨਾ ਅਧਾਰ ‘ਤੇ ਅਧਿਕਾਰਤ ਪੋਰਟਲ ‘ਤੇ ਅਪਡੇਟ ਕੀਤਾ ਜਾਣਾ ਲਾਜ਼ਮੀ ਹੈ।  

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ); 4 ਮਈ 2026:ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਭਰ ਵਿੱਚ 15 ਜੁਲਾਈ ਤੱਕ ਵਿਸ਼ਵ ਪੱਧਰੀ ਸਹੂਲਤਾਂ ਵਾਲੇ 3,100 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨਗੇ, ਜਿਨ੍ਹਾਂ ਵਿੱਚੋਂ ਅੱਜ ਉਨ੍ਹਾਂ ਨੇ 250 ਖੇਡ ਮੈਦਾਨ ਦਾ ਉਦਘਾਟਨ ਕੀਤਾ। ਨੌਜਵਾਨਾਂ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਖੇਡਾਂ ਦੀ ਭੂਮਿਕਾ ਨੂੰ ਅਹਿਮ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਸਿਰਫ਼ ਬੁਨਿਆਦੀ ਢਾਂਚਾ ਵਿਕਸਿਤ ਨਹੀਂ ਕਰ ਰਹੀ, ਸਗੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲਾ ਕਰਨ ਦੇ ਯੋਗ ਖਿਡਾਰੀ ਪੈਦਾ ਕਰਨ ਦੇ ਉਦੇਸ਼ ਨਾਲ ਨੌਜਵਾਨਾਂ ਨੂੰ ਮੁਫਤ ਸਿਖਲਾਈ, ਪੇਸ਼ੇਵਰ ਕੋਚਾਂ ਅਤੇ ਖੇਡ ਉਪਕਰਨ ਪ੍ਰਦਾਨ ਕਰਕੇ ਇਸ ਕਦਮ ਨੂੰ ਵੱਧ ਤੋਂ ਵੱਧ ਹੁਲਾਰਾ ਵੀ ਦੇ ਰਹੀ ਹੈ।ਖੇਡਾਂ ‘ਚ ਨਿਵੇਸ਼ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਖੇਡ ਬਜਟ, ਜੋ ਪਹਿਲਾਂ 200 ਕਰੋੜ ਰੁਪਏ ਤੋਂ ਵੀ ਘੱਟ ਸੀ, ਨੂੰ ਵਧਾ ਕੇ ਉਨ੍ਹਾਂ ਦੀ ਸਰਕਾਰ ਨੇ 1,790 ਕਰੋੜ ਕਰ ਦਿੱਤਾ ਹੈ। ਇਸਦੇ ਨਾਲ ਹੀ ਕਿਲਾ ਰਾਏਪੁਰ ‘ਪੇਂਡੂ ਓਲੰਪਿਕ’ ਦੀ ਸ਼ੁਰੂਆਤ ਰਾਹੀਂ ਪੰਜਾਬ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨ ਕਰਨ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਸਰਕਾਰ ਸੂਬੇ ਨੂੰ ਦੇਸ਼ ਅਤੇ ਪੂਰੇ ਵਿਸ਼ਵ ਭਰ ਦੇ ਖੇਡ ਨਕਸ਼ੇ ‘ਤੇ ਮਜ਼ਬੂਤੀ ਨਾਲ ਖੜ੍ਹਾ ਕਰਨ ਦਾ ਦ੍ਰਿਸ਼ਟੀਕੋਣ ਲੈ ਕੇ ਚੱਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਪਿੰਡ ਦੇ ਵਿਕਾਸ ਨੂੰ ਉਸੇ ਖਜ਼ਾਨੇ ‘ਚੋਂ ਯਕੀਨੀ ਬਣਾ ਰਹੀ ਹੈ, ਪਿਛਲੀਆਂ ਸਰਕਾਰਾਂ ਜਿਸ ਦੇ ਖਾਲੀ ਹੋਣ ਦਾ ਦਾਅਵਾ ਕਰਦੀਆਂ ਰਹੀਆਂ ਹਨ। ਨਵੇਂ ਬਣੇ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਸੂਬੇ ਦੇ ਖੇਡ ਮਾਹੌਲ ਨੂੰ ਬਦਲਣ ਲਈ ਵੱਡੇ ਪੱਧਰ ‘ਤੇ ਯਤਨ ਕਰ ਰਹੀ ਹੈ, ਜਿਸਦਾ ਸਪੱਸ਼ਟ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣਾ ਹੈ। ਉਨ੍ਹਾਂ ਕਿਹਾ ਕਿ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸੂਬਾ ਸਰਕਾਰ ਦੇ ਨਸ਼ਿਆਂ ਵਿਰੁੱਧ ਯੁੱਧ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੋ ਸਕਦਾ ਹੈ। ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਪਾਸੇ ਲਾਉਣ ਲਈ ਖੇਡਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰ ਸਕਣ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਖੇਡਾਂ ਵਿੱਚ ਲੱਗੇ ਹੋਏ ਹਨ ਉਨ੍ਹਾਂ ਕੋਲ ਤਾਂ ਨਸ਼ਿਆਂ ਵੱਲ ਦੇਖਣ ਤੱਕ ਦਾ ਵੀ ਸਮਾਂ ਨਹੀਂ ਹੈ ਕਿਉਂਕਿ ਉਨ੍ਹਾਂ ਦਾ ਸਾਰਾ ਧਿਆਨ ਆਪਣੇ-ਆਪਣੇ ਖੇਤਰਾਂ ਵਿੱਚ ਬੁਲੰਦੀ ਹਾਸਲ ਕਰਨ ‘ਤੇ ਕੇਂਦਰਤ ਰਹਿੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਅਤੇ ਨੌਜਵਾਨਾਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਵਧੇਰੇ ਮਦਦਗਾਰ ਸਿੱਧ ਹੋਵੇਗਾ। ਇਸ ਪਹਿਲਕਦਮੀ ਬਾਰੇ ਵਿਸਥਾਰ ‘ਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੇ ਸਿਹਤਮੰਦ ਸਰੀਰ ਅਤੇ ਤੰਦਰੁਸਤ ਮਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪਹਿਲੇ ਪੜਾਅ ਤਹਿਤ 1,250 ਕਰੋੜ ਦੀ ਲਾਗਤ ਨਾਲ ਰਾਜ ਭਰ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ 3,100 ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੀ ਹੈ। ਇਨ੍ਹਾਂ ਵਿੱਚੋਂ 250 ਮੈਦਾਨ ਅੱਜ ਸਮਰਪਿਤ ਕਰ ਦਿੱਤੇ ਗਏ ਹਨ ਅਤੇ ਬਾਰੀ ਰਹਿੰਦੇ ਸਾਰੇ ਮੈਦਾਨ ਪੜਾਅਵਾਰ ਢੰਗ ਨਾਲ 15 ਜੁਲਾਈ ਤੱਕ ਸਮਰਪਿਤ ਕਰ ਦਿੱਤੇ ਜਾਣਗੇ। ਇਸਦੇ ਪੜਾਅਵਾਰ ਲਾਗੂਕਰਨ ਬਾਰੇ ਹੋਰ ਜਾਣਕਾਰੀ ਦਿੰਦਿਆਂ 250 ਮੈਦਾਨ ਅੱਜ ਸਮਰਪਿਤ ਕੀਤੇ ਗਏ ਹਨ ਅਤੇ ਬਾਕੀ 500 ਮੈਦਾਨ 15 ਮਈ ਨੂੰ, 250 ਮੈਦਾਨ 31 ਮਈ ਨੂੰ, 500 ਮੈਦਾਨ 15 ਜੂਨ ਨੂੰ, 1,000 ਮੈਦਾਨ 30 ਜੂਨ ਨੂੰ ਅਤੇ 600 ਮੈਦਾਨ 15 ਜੁਲਾਈ ਨੂੰ ਸਮਰਪਿਤ ਕੀਤੇ ਜਾਣਗੇ। ਨਸ਼ਾ ਵਿਰੋਧੀ ਮੁਹਿੰਮ ਵਿੱਚ ਇਨ੍ਹਾਂ ਮੈਦਾਨਾਂ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਇਹ ਪੇਂਡੂ ਖੇਡ ਮੈਦਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਅਹਿਮ ਤੇ ਇਨਕਲਾਬੀ ਭੂਮਿਕਾ ਨਿਭਾਉਣਗੇ। ਇਹ ਨਾ ਸਿਰਫ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕਰਨਗੇ ਸਗੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਤਗਮੇ ਜਿੱਤਣ ਦੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਵੀ ਮਦਦ ਕਰਨਗੇ। ਇਹ ਮੈਦਾਨ ਉੱਭਰਦੇ ਖਿਡਾਰੀਆਂ ਲਈ ਉਮੀਦ ਦੀ ਕਿਰਨ ਵਜੋਂ ਕੰਮ ਕਰਨਗੇ ਅਤੇ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਗੇ।’’ ਸਹੂਲਤਾਂ ਗਿਣਾਉਂਦਿਆਂ ਉਨ੍ਹਾਂ ਕਿਹਾ, ‘‘ਹਰੇਕ ਮੈਦਾਨ ਵਿੱਚ ਚਾਰਦੀਵਾਰੀ ਹੋਵੇਗੀ, ਜਿਸਦੇ ਘੇਰੇ ਦੇ ਨਾਲ-ਨਾਲ ਪੌਦੇ ਲਗਾਏ ਜਾਣਗੇ, ਛੇ ਫੁੱਟ ਚੌੜਾ ਵਾਕਿੰਗ ਟਰੈਕ ਹੋਵੇਗਾ ਅਤੇ ਸਵੇਰੇ ਅਤੇ ਸ਼ਾਮ ਲਈ ਫਲੱਡ ਲਾਈਟਾਂ ਦੀ ਸਹੂਲਤ ਹੋਵੇਗੀ। ਇਸ ਤੋਂ ਇਲਾਵਾ ਵਾਲੀਬਾਲ, ਫੁੱਟਬਾਲ ਅਤੇ ਹਾਕੀ ਲਈ ਕੋਰਟ ਦੇ ਨਾਲ-ਨਾਲ ਸਥਾਨਕ ਤੌਰ ’ਤੇ ਪ੍ਰਸਿੱਧ ਖੇਡਾਂ ਲਈ ਵਾਧੂ ਕੋਰਟ ਵੀ ਹੋਣਗੇ।’’ ਉਨ੍ਹਾਂ ਅੱਗੇ ਕਿਹਾ, ‘‘ਸਹੂਲਤਾਂ ਵਿੱਚ 400 ਮੀਟਰ ਛੇ-ਲੇਨ ਰਨਿੰਗ ਟਰੈਕ, ਵੱਡੀ ਸਮਰਥਾ ਵਾਲੀ ਲਾਈਟਿੰਗ ਸਹੂਲਤ, ਸਪ੍ਰਿੰਕਲਰ ਸਿਸਟਮ ਵਾਲੇ ਸਬਮਰਸੀਬਲ ਪੰਪ, ਕੰਕਰੀਟ ਬੈਂਚ, ਬੱਚਿਆਂ ਦੇ ਖੇਡਣ ਲਈ ਥਾਂ, ਪੁਰਸ਼ਾਂ ਅਤੇ ਔਰਤਾਂ ਲਈ ਪਖਾਨੇ, ਵ੍ਹੀਲਚੇਅਰ ਰੈਂਪ ਅਤੇ ਖੇਡ ਉਪਕਰਣਾਂ ਨੂੰ ਸਾਂਭਣ ਲਈ ਸਟੋਰੇਜ ਦਾ ਪ੍ਰਬੰਧ ਵੀ ਹੋਵੇਗਾ।’’ ਸਿਖਲਾਈ ਅਤੇ ਸਹਾਇਤਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਖੇਡ ਕਿੱਟਾਂ ਅਤੇ ਉਪਕਰਣ ਵੰਡਣ ਅਤੇ ਨੌਜਵਾਨਾਂ ਨੂੰ ਮਿਆਰੀ ਸਿਖਲਾਈ ਦੇਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਾਰੇ ਮੈਦਾਨਾਂ ਲਈ ਫੁੱਟਬਾਲ ਅਤੇ ਵਾਲੀਬਾਲ ਕੋਚ ਨਿਯੁਕਤ ਕੀਤੇ ਜਾਣਗੇ ਅਤੇ ਬੱਚਿਆਂ ਨੂੰ ਮੁਫਤ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਮੱਲਾਂ ਮਾਰ ਕਰ ਸਕਣ।’’ ਉਨ੍ਹਾਂ ਅੱਗੇ ਕਿਹਾ, ‘‘ਇਨ੍ਹਾਂ ਮੈਦਾਨਾਂ ਦੇ ਰੱਖ-ਰਖਾਅ ਲਈ ਗ੍ਰਾਮੀਣ ਖੇਡਾਂ ਅਤੇ ਤੰਦਰੁਸਤੀ ਕਮੇਟੀਆਂ ਬਣਾਈਆਂ ਜਾਣਗੀਆਂ।’’ ਵਿੱਤੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਸੂਬੇ ਨੇ ਖੇਡ ਬਜਟ ਵਿੱਚ ਇਤਿਹਾਸਕ ਵਾਧਾ ਹੋਇਆ ਹੈ, ਜਿਸ ਤਹਿਤ 2026-27 ਲਈ 1791 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਸਾਲ 2023 ਵਿੱਚ ਪੇਸ਼ ਕੀਤੀ ਗਈ ਇੱਕ ਨਵੀਂ ਖੇਡ ਨੀਤੀ ਨੌਜਵਾਨਾਂ ਨੂੰ ਤਿਆਰੀ ਲਈ ਵਿੱਤੀ ਸਹਾਇਤਾ ਨੂੰ ਯਕੀਨੀ ਬਣਾਉਂਦੀ ਹੈ, ਜਿਸ ਵਿੱਚ ਓਲੰਪਿਕ ਲਈ 15 ਲੱਖ ਅਤੇ ਏਸ਼ੀਆਈ ਖੇਡਾਂ ਲਈ 8 ਲੱਖ ਰਪਏ ਦੀ ਸਹੂਲਤ ਹੈ।” ਉਨ੍ਹਾਂ ਅੱਗੇ ਕਿਹਾ, “ਪੈਰਿਸ ਓਲੰਪਿਕ ਦੇ ਕਾਂਸੀ ਤਗਮਾ ਜੇਤੂ ਹਾਕੀ ਖਿਡਾਰੀਆਂ ਨੂੰ 1-1 ਕਰੋੜ , ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ 1-1 ਕਰੋੜ ਰੁਪਏ ਅਤੇ ਨੌਂ ਓਲੰਪਿਕ ਤਗਮਾ ਜੇਤੂਆਂ ਨੂੰ ਪੀਸੀਐਸ ਅਤੇ ਡੀਐਸਪੀ ਨੌਕਰੀਆਂ ਦਿੱਤੀਆਂ ਗਈਆਂ ਹਨ।” ਮੁੱਖ ਮੰਤਰੀ ਨੇ ਕਿਹਾ, “’ਖੇਡਾਂ ਵਤਨ ਪੰਜਾਬ ਦੀਆਂ’ ਨੇ ਰਾਜ ਵਿੱਚ ਇੱਕ ਮਜ਼ਬੂਤ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ ਹੈ। ਇਹ ਖੇਡਾਂ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਤਿੰਨ ਸਾਲਾਂ ਲਈ ਕਰਵਾਈਆਂ ਗਈਆਂ ਸਨ, ਜਿਸ ਵਿੱਚ 2024-25 ਦੌਰਾਨ 5 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਤਿੰਨ ਸਾਲਾਂ ਵਿੱਚ 97.3 ਕਰੋੜ ਖਰਚ ਕੀਤੇ ਗਏ।” ਰਵਾਇਤੀ ਖੇਡਾਂ ਨੂੰ ਮੁੜ ਸੁਰਜੀਤ ਕਰਨ ਬਾਰੇ ਉਨ੍ਹਾਂ ਕਿਹਾ, “ਕਿਲਾ ਰਾਏਪੁਰ ਪੇਂਡੂ ਖੇਡਾਂ ਨੇ ‘ਮਿੰਨੀ ਓਲੰਪਿਕ’ ਵਜੋਂ ਵਿਸ਼ਵ ਪੱਧਰ ‘ਤੇ ਮਾਨਤਾ ਹਾਸਲ ਕੀਤੀ ਹੈ। ਪੰਜਾਬ ਵਿਧਾਨ ਸਭਾ ਨੇ 11 ਜੁਲਾਈ, 2025 ਨੂੰ ਸਰਬਸੰਮਤੀ ਨਾਲ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ ਬਾਰੇ (ਪੰਜਾਬ ਸੋਧ) ਐਕਟ, 2025 ਨੂੰ ਪਾਸ ਕੀਤਾ, ਜਿਸ ਨਾਲ ਬੈਲ ਗੱਡੀਆਂ

Punjab

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਸ.ਏ.ਐਸ. ਨਗਰ (ਮੋਹਾਲੀ); 4 ਮਈ:ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ ਦਾ ਸੁਪਨਾ ਵੀ ਨਹੀਂ ਦੇਖ ਸਕਦੀ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੇ ਸ਼ੱਕੀ ਚਰਿੱਤਰ ਤੋਂ ਚੰਗੀ ਤਰ੍ਹਾਂ ਜਾਣੂ ਹਨ, ਜੋ ਇਸਨੂੰ ਚੰਗੀ ਤਰ੍ਹਾਂ ਸਬਕ ਸਿਖਾਉਣਗੇ, ਕਿਉਂਕਿ ਪੰਜਾਬੀ ਇਹ ਕਦੇ ਨਹੀਂ ਭੁੱਲਣਗੇ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਸੂਬੇ ਦੇ ਅੰਨਦਾਤੇ ਨੂੰ ਕਿਵੇਂ ਜ਼ਲੀਲ ਕੀਤਾ ਗਿਆ ਅਤੇ ਭਾਜਪਾ ਦੇ ਹੱਥ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ। ਪੰਜਾਬ ਵਿੱਚ ਭਾਜਪਾ ਦੇ ਰਿਕਾਰਡ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਭਾਜਪਾ ਕੁਝ ਸੂਬਿਆਂ ਵਿੱਚ ਆਪਣੀ ਚੋਣ ਕਾਰਗੁਜ਼ਾਰੀ ਤੋਂ ਖ਼ੁਸ਼ ਹੈ, ਪਰ ਜਿੱਥੋਂ ਤੱਕ ਪੰਜਾਬ ਦਾ ਸਬੰਧ ਹੈ, ਭਾਜਪਾ ਨੇ ਪੰਜਾਬ ਨਾਲ ਸਦਾ ਬੇਇਨਸਾਫ਼ੀ ਅਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਜੋ ਪੰਜਾਬ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਭਾਖੜਾ ਡੈਮ ਅਤੇ ਹਰ ਜਾਇਜ਼ ਹੱਕ ਤੋਂ ਵਾਂਝਾ ਕਰਨਾ ਚਾਹੁੰਦੀ ਹੈ ਅਤੇ ਇਥੋਂ ਤੱਕ ਕਿ ਭਗਵਾ ਪਾਰਟੀ ਨੇ ਪੰਜਾਬ ਦੇ ਵਿਕਾਸ ‘ਚ ਵਿਘਨ ਪਾਉਣ ਲਈ ਸੂਬੇ ਦੀਆਂ ਗ੍ਰਾਂਟਾਂ ਦੇ ਜਾਇਜ਼ ਹਿੱਸੇ ਨੂੰ ਹਾਲੇ ਤੱਕ ਰੋਕ ਰੱਖਿਆ ਹੈ। ਸੂਬੇ ਵਿੱਚ ਭਾਜਪਾ ਦੇ ਆਉਣ ਦੀਆਂ ਸੰਭਾਵਨਾਵਾਂ ਨੂੰ ਖਾਰਜ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ “ਹਵਾਈ ਕਿਲ੍ਹੇ ਉਸਾਰ ਰਹੀ ਭਾਜਪਾ ਲੀਡਰਸ਼ਿਪ ਨੂੰ ਇਹ ਭੁੱਲ ਜਾਣਾ ਚਾਹੀਦਾ ਹੈ ਕਿ ਇਹ ਕਦੇ ਵੀ ਪੰਜਾਬ ਵਿੱਚ ਸੱਤਾ ‘ਚ ਆ ਸਕੇਗੀ ਕਿਉਂਕਿ ਰਾਜ ਅਤੇ ਇਸ ਦੇ ਲੋਕਾਂ ਵਿਰੁੱਧ ਇਸ ਪਾਰਟੀ ਦੇ ਪਾਪ ਕਦੇ ਮੁਆਫ਼ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਭਾਜਪਾ ਕਿਸ ਮੂੰਹ ਨਾਲ ਪੰਜਾਬ ਵਿੱਚ ਆਵੇਗੀ ਜਦੋਂ ਇਸਦੇ ਆਗੂ ਹਮੇਸ਼ਾ ਤੋਂ ਹੀ ਸੂਬੇ ਅਤੇ ਇਸਦੇ ਲੋਕਾਂ ਦੇ ਮੁੱਦੇ ਉਠਾਉਣ ਵਿੱਚ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹਾਦਰ ਅਤੇ ਸੂਝਵਾਨ ਲੋਕ ਇਹਨਾਂ ਕੁਕਰਮਾਂ ਨੂੰ ਕਦੇ ਨਹੀਂ ਭੁੱਲਣਗੇ ਅਤੇ ਇਨ੍ਹਾਂ ਨੂੰ ਢੁਕਵਾਂ ਸਬਕ ਸਿਖਾਉਣਗੇ। ਸਿਹਤ ਸੰਭਾਲ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, “ਸੂਬੇ ਭਰ ਵਿੱਚ ਕੁੱਲ 990 ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ ਇਹ ਗਿਣਤੀ ਜਲਦ ਹੀ 1400 ਤੱਕ ਪਹੁੰਚ ਜਾਵੇਗੀ। ਇਹਨਾਂ ਕਲੀਨਿਕਾਂ ਵਿੱਚ 107 ਦਵਾਈਆਂ ਅਤੇ 47 ਤਰ੍ਹਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਉਪਲਬਧ ਹਨ, ਜਿਸ ਨਾਲ ਸਰਕਾਰੀ ਸਿਹਤ ਸੰਭਾਲ ਸੰਸਥਾਵਾਂ ਵਿੱਚ ਸੂਬਾ ਵਾਸੀਆਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋ ਰਿਹਾ ਹੈ ਕਿਉਂਕਿ ਹਜ਼ਾਰਾਂ ਲੋਕ ਰੋਜ਼ਾਨਾ ਇਨ੍ਹਾਂ ਕਲੀਨਿਕਾਂ ਵਿੱਚ ਆਉਂਦੇ ਹਨ ਅਤੇ ਓਪੀਡੀ ਵਿੱਚ ਮਰੀਜ਼ਾਂ ਦੀ ਗਿਣਤੀ ਪਹਿਲਾਂ ਹੀ ਪੰਜ ਕਰੋੜ ਨੂੰ ਪਾਰ ਕਰ ਚੁੱਕੀ ਹੈ।” ਯੂਨੀਵਰਸਲ ਹੈਲਥਕੇਅਰ ਕਵਰੇਜ ਬਾਰੇ ਉਨ੍ਹਾਂ ਅੱਗੇ ਕਿਹਾ, “ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜਿਸ ਤਹਿਤ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕੀਤਾ ਜਾਵੇਗਾ। ਇਹ ਯੋਜਨਾ ਸੂਬਾ ਵਾਸੀਆਂ ਦਾ ਵਿੱਤੀ ਬੋਝ ਘਟਾਉਣ ਦੇ ਨਾਲ-ਨਾਲ ਉਨ੍ਹਾਂ ਲਈ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਂਦੀ ਹੈ, ਜਿਸ ਨਾਲ ਹਰ ਪਰਿਵਾਰ ਇਨ੍ਹਾਂ ਮੁਫ਼ਤ ਸਹੂਲਤਾਂ ਦਾ ਹੱਕਦਾਰ ਹੈ ਅਤੇ ਰਜਿਸਟਰੇਸ਼ਨ ਲਈ ਉਤਸ਼ਾਹਿਤ ਹੁੰਦਾ ਹੈ।” ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ ਅਤੇ ਇਹ ਫੰਡ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਹੋਣਗੇ ਅਤੇ ਇਸ ਦੇ ਨਾਲ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰਨ ਵਾਲੀਆਂ ਔਰਤਾਂ ਵੀ ਇਸ ਯੋਜਨਾ ਦਾ ਲਾਭ ਲੈਣ ਦੇ ਯੋਗ ਹੋਣਗੀਆਂ। ਇਸ ਸਕੀਮ ਤਹਿਤ ਔਰਤਾਂ ਨੂੰ 9,300 ਕਰੋੜ ਰੁਪਏ ਅਲਾਟ ਕੀਤੇ ਜਾਣਗੇ ਅਤੇ ਲਗਪਗ 97 ਫ਼ੀਸਦ ਔਰਤਾਂ ਨੂੰ ਲਾਭ ਹੋਵੇਗਾ।” ਸਿੰਚਾਈ ਪਹਿਲਕਦਮੀਆਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਸੂਬੇ ਦੇ ਹਰ ਕੋਨੇ ਵਿੱਚ ਕਿਸਾਨਾਂ ਦੀ ਸਹਾਇਤਾ ਲਈ 14,000 ਕਿਲੋਮੀਟਰ ਲੰਬਾ ਨਹਿਰੀ/ਪਾਈਪਲਾਈਨ ਨੈੱਟਵਰਕ ਤਿਆਰ ਕੀਤਾ ਹੈ ਅਤੇ ਇਸ ਜ਼ਰੀਏ 21,000 ਕਿਊਸਿਕ ਪਾਣੀ ਛੱਡਿਆ ਹੈ, ਜੋ ਦੋ ਭਾਖੜਾ ਨਹਿਰਾਂ ਦੇ ਪਾਣੀ ਦੀ ਸਪਲਾਈ ਦੇ ਬਰਾਬਰ ਹੈ, ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਕਾਫ਼ੀ ਮਦਦ ਮਿਲਦੀ ਹੈ। ਨਹਿਰਾਂ ਅਤੇ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਦੋ ਤੋਂ ਚਾਰ ਮੀਟਰ ਵਧਾਉਣ ਲਈ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿਉਂਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਕਾਫ਼ੀ ਹੱਦ ਤੱਕ ਪਾਣੀ ‘ਤੇ ਨਿਰਭਰ ਹੈ। ਇਸ ਦੇ ਨਾਲ ਹੀ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਸੂਬਾ ਵਾਸੀਆਂ ਦੀ ਭਲਾਈ ‘ਤੇ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ ਅਤੇ ਇਹ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਨੂੰ ਵਾਪਸ ਆ ਰਿਹਾ ਹੈ।” ਸ਼ਾਸਨ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰਕੇ ਭ੍ਰਿਸ਼ਟਾਚਾਰ ਰਹਿਤ ਪਾਰਦਰਸ਼ੀ ਢੰਗ ਨਾਲ 65,000 ਤੋਂ ਵੱਧ ਨੌਕਰੀਆਂ ਦੇ ਕੇ, ਸੜਕਾਂ ਨੂੰ ਬਿਹਤਰ ਬਣਾ ਕੇ, ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਬਚਾਉਣ ਅਤੇ ਬੁਨਿਆਦੀ ਢਾਂਚੇ ਦਾ ਨਿਰਮਾਣ ਕਰਕੇ ਲੋਕਾਂ ਲਈ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਇਸ ਗੱਲ ‘ਤੇ ਜ਼ੋਰ ਗਿਆ ਹੈ ਕਿ ਕੋਈ ਵੀ ਮੁਫ਼ਤ ਜਾਂ ਰਿਆਇਤ ਗਰੀਬੀ ਨੂੰ ਖਤਮ ਨਹੀਂ ਕਰ ਸਕਦੀ ਅਤੇ ਸਿਰਫ਼ ਸਿੱਖਿਆ ਹੀ ਲੋਕਾਂ ਦੇ ਮਿਆਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕਰ ਸਕਦੀ ਹੈ।” ਸਿੱਖਿਆ ਅਤੇ ਖੇਤੀਬਾੜੀ ਬਾਰੇ ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇਈਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਵਿੱਚ ਬੇਮਿਸਾਲ ਪ੍ਰਦਰਸ਼ਨ ਕਰ ਰਹੇ ਹਨ। ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ ਅਤੇ ਸਿੰਚਾਈ ਲਈ ਦਿਨ ਵੇਲੇ ਬਿਜਲੀ ਦੇਣ ਨਾਲ ਕਿਸਾਨਾਂ ਦੇ ਜੀਵਨ ਵਿੱਚ ਭਾਰੀ ਬਦਲਾਅ ਆ ਰਿਹਾ ਹੈ ਕਿਉਂਕਿ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕ ਭਲਾਈ ਲਈ ਵਰਤਿਆ ਜਾ ਰਿਹਾ ਹੈ।” ਰਵਾਇਤੀ ਪਾਰਟੀਆਂ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ, “ਰਵਾਇਤੀ ਪਾਰਟੀਆਂ ਦੇ ਆਗੂ ਲੰਬੇ ਸਮੇਂ ਤੋਂ ਲੋਕਾਂ ਨੂੰ ਗੁੰਮਰਾਹ ਕਰਦੇ ਆ ਰਹੇ ਸਨ ਪਰ ਹੁਣ ਲੋਕ ਉਨ੍ਹਾਂ ਦੇ ਪ੍ਰਚਾਰ ਤੋਂ ਪ੍ਰਭਾਵਿਤ ਨਹੀਂ ਹੋ ਰਹੇ ਅਤੇ ਆਪਣੀ ਸੱਤਾ ਦੌਰਾਨ ਮਹਿਲਨੁਮਾ ਘਰਾਂ ਵਿੱਚ ਰਹਿਣ ਵਾਲੇ ਆਗੂਆਂ ਨੂੰ ਵੀ ਲੋਕਾਂ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ, ਜਿਸ ਨਾਲ ਨਵੇਂ ਯੁੱਗ ਦੀ ਨਿਸ਼ਾਨਦੇਹੀ ਹੁੰਦੀ ਹੈ, ਜਿੱਥੇ ਕਦੇ ਅਜਿੱਤ ਮੰਨੇ ਜਾਂਦੇ ਆਗੂ ਸਿਆਸੀ ਗੁਮਨਾਮੀ ਦੇ ਹਨੇਰੇ ਵਿੱਚ ਗੁੰਮ ਗਏ ਹਨ।” ਜਵਾਬਦੇਹੀ ਅਤੇ ’ਬੇਅਦਬੀ’ ਬਾਰੇ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਲੋਕਾਂ ਨੇ ਅਜਿਹੇ ਹੰਕਾਰੀ ਆਗੂਆਂ ਨੂੰ ਢੁਕਵਾਂ ਸਬਕ ਸਿਖਾਇਆ ਹੈ, ਜਿਨ੍ਹਾਂ ਨੇ ਕਦੇ ਵੀ ਆਮ

Punjab

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 4 ਮਈ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗਲਾਡਾ, ਲੁਧਿਆਣਾ ਦੇ ਦਫ਼ਤਰ ਵਿੱਚ ਤਾਇਨਾਤ ਸਕਿਉਰਿਟੀ ਗਾਰਡ ਜਸਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਖਾਸੀ ਕਲਾਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਪਿੰਡ ਭਾਮੀਆ ਕਲਾਂ ਜ਼ਿਲ੍ਹਾ ਲੁਧਿਆਣਾ ਵਿੱਚ ਆਪਣੀ ਦੁਕਾਨ ਬਣਾ ਰਿਹਾ ਸੀ। ਇਸ ਸਬੰਧ ਵਿੱਚ ਦੋਸ਼ੀ ਸੁਰੱਖਿਆ ਗਾਰਡ ਉਸਦੀ ਉਸਾਰੀ ਅਧੀਨ ਦੁਕਾਨ ’ਤੇ ਆਇਆ ਅਤੇ ਉਸਨੂੰ ਦੱਸਿਆ ਕਿ ਇਹ ਉਸਾਰੀ ਗ਼ੈਰ-ਪ੍ਰਮਾਣਿਤ ਹੈ ਅਤੇ ਉਸਨੂੰ ਧਮਕੀ ਦਿੱਤੀ ਕਿ ਉਸਦੀ ਦੁਕਾਨ ਢਾਹ ਦਿੱਤੀ ਜਾਵੇਗੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੁਰੱਖਿਆ ਗਾਰਡ ਨੇ 12000 ਰੁਪਏ ਦੀ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ। ਜਦੋਂ ਦੋਸ਼ੀ ਨੇ ਹੋਰ 5000 ਰੁਪਏ ਦੀ ਮੰਗ ਕੀਤੀ ਤਾਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਨਾਲ ਸੰਪਰਕ ਕੀਤਾ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੁਰੱਖਿਆ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।  

Punjab

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ₹50 ਕਰੋੜ ਸੀਜੀਸੀਯੂਈਟੀ ਸਕਾਲਰਸ਼ਿਪ ਨਾਲ ਨਵਾਂ ਅਕਾਦਮਿਕ ਮਾਡਲ ਪੇਸ਼

ਮੋਹਾਲੀ: ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸੀਜੀਸੀਯੂਈਟੀ 2026 ਤੋਂ ਪਹਿਲਾਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਆਪਣੇ ਨਵੇਂ ਅਤੇ ਅੱਗੇ ਵੱਲ ਦੇਖਦੇ ਅਕਾਦਮਿਕ ਮਾਡਲ ਨੂੰ ਪੇਸ਼ ਕੀਤਾ। ਯੂਨੀਵਰਸਿਟੀ ਨੇ ਸਾਫ ਕੀਤਾ ਕਿ ਉਹ ਪੜ੍ਹਾਈ ਨੂੰ ਸਿਰਫ ਕਿਤਾਬਾਂ ਤੱਕ ਸੀਮਿਤ ਨਾ ਰੱਖ ਕੇ ਉਦਯੋਗ ਨਾਲ ਜੋੜਨਾ ਚਾਹੁੰਦੀ ਹੈ। ਇਸ ਮੌਕੇ ਤੇ ₹50 ਕਰੋੜ ਦੀ ਸੀਜੀਸੀਯੂਈਟੀ ਸਕਾਲਰਸ਼ਿਪ ਯੋਜਨਾ ਦਾ ਐਲਾਨ ਕੀਤਾ ਗਿਆ, ਜਿਸਦਾ ਮਕਸਦ ਹੋਣਹਾਰ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦੇ ਮੌਕੇ ਦੇਣਾ ਹੈ। ਨਾਲ ਹੀ, ਖੇਡਾਂ ਵਿੱਚ ਅੱਗੇ ਰਹਿਣ ਵਾਲੇ ਵਿਦਿਆਰਥੀਆਂ ਲਈ ₹2 ਕਰੋੜ ਦੀ ਸਪੋਰਟਸ ਸਕਾਲਰਸ਼ਿਪ ਵੀ ਦਿੱਤੀ ਜਾਵੇਗੀ। ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਦੱਸਿਆ ਕਿ ਉਹ ਨਤੀਜਾ-ਅਧਾਰਿਤ ਪੜ੍ਹਾਈ ਅਤੇ ਪ੍ਰੈਕਟੀਕਲ ਸਿਖਲਾਈ ’ਤੇ ਜ਼ੋਰ ਦੇ ਰਹੀ ਹੈ। ਐਮਬੀਏ ਪਲੱਸ ਵਰਗੇ ਕੋਰਸਾਂ ਨਾਲ ਨਾਲ ਮੈਟਾ ਸਕੂਲ ਆਫ਼ ਬਿਜ਼ਨਸ ਅਤੇ ਨਿਊਟਨ ਸਕੂਲ ਆਫ਼ ਟੈਕਨਾਲੋਜੀ ਵਿੱਚ ਨਵੇਂ ਤਰੀਕੇ ਨਾਲ ਸਿਖਲਾਈ ਦਿੱਤੀ ਜਾ ਰਹੀ ਹੈ। ਇੱਥੇ ਵਿਦਿਆਰਥੀਆਂ ਨੂੰ ਆਈਬੀਐਮ, ਈਵਾਈ, ਕੈਪਜੈਮਿਨੀ ਅਤੇ ਓਐਸ-ਐਸਸੀਆਈ ਵਰਗੀਆਂ ਕੰਪਨੀਆਂ ਨਾਲ ਜੁੜੇ ਕੋਰਸਾਂ ਦਾ ਮੌਕਾ ਮਿਲਦਾ ਹੈ। ਇਸਦੇ ਨਾਲ ਹੀ ਯੂਨੀਵਰਸਿਟੀ ਨੇ ਆਪਣੇ ਸੈਂਟਰ ਆਫ਼ ਐਕਸੀਲੈਂਸ ਬਾਰੇ ਵੀ ਜਾਣਕਾਰੀ ਦਿੱਤੀ, ਜੋ ਕੈਪਜੈਮਿਨੀ, ਡਬਲਯੂਐਨਐਸ – ਜੋ ਕੈਪਜੈਮਿਨੀ ਦੇ ਅਧੀਨ  ਹੈ, ਅਸ਼ੋਕ ਲੇਲੈਂਡ, ਵਰਟੂਸਾ ਅਤੇ ਫੋਰਮ ਇੰਜੀਨੀਅਰਿੰਗ ਵਰਗੀਆਂ ਕੰਪਨੀਆਂ ਨਾਲ ਮਿਲ ਕੇ ਬਣਾਏ ਗਏ ਹਨ। ਇਨ੍ਹਾਂ ਸੈਂਟਰਾਂ ਵਿੱਚ ਵਿਦਿਆਰਥੀ ਅਸਲੀ ਪ੍ਰੋਜੈਕਟਾਂ ’ਤੇ ਕੰਮ ਕਰਦੇ ਹਨ ਅਤੇ ਉਦਯੋਗ ਦੀ ਸਮਝ ਲੈਂਦੇ ਹਨ। ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੀ ਯੂਨੀਵਰਸਿਟੀ ਦੀ ਪੜ੍ਹਾਈ ਦਾ ਢੰਗ ਲਾਈਵ ਪ੍ਰੋਜੈਕਟਾਂ, ਇੰਟਰਨਸ਼ਿਪ, ਸਿਮੂਲੇਸ਼ਨ ਅਤੇ ਵੱਖ-ਵੱਖ ਵਿਸ਼ਿਆਂ ਦੀ ਮਿਲੀਝੁਲੀ ਸਿਖਲਾਈ ’ਤੇ ਆਧਾਰਿਤ ਹੈ, ਜਿਸ ਨਾਲ ਵਿਦਿਆਰਥੀ ਪ੍ਰੈਕਟੀਕਲ ਤਜਰਬਾ ਹਾਸਲ ਕਰ ਨੌਕਰੀ ਲਈ ਤਿਆਰ ਹੋ ਸਕਣ। ਵਿਦਿਆਰਥੀਆਂ ਵਿੱਚ ਆਪਣਾ ਕੰਮ ਸ਼ੁਰੂ ਕਰਨ ਦੀ ਸੋਚ ਨੂੰ ਵਧਾਉਣ ਲਈ ਵੈਂਚਰਨੇਸਟ ਨਾਮ ਦਾ ਪਲੇਟਫਾਰਮ ਵੀ ਚਲਾਇਆ ਜਾ ਰਿਹਾ ਹੈ, ਜਿੱਥੇ ਉਨ੍ਹਾਂ ਨੂੰ ਆਪਣੇ ਆਈਡੀਆ ਨੂੰ ਅੱਗੇ ਵਧਾਉਣ ਲਈ ਮਦਦ ਮਿਲਦੀ ਹੈ। ਇਸਦੇ ਨਾਲ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਪਲੇਸਮੈਂਟ ਸਿਸਟਮ ਵੀ ਮਜ਼ਬੂਤ ਦੱਸਿਆ ਗਿਆ, ਜਿੱਥੇ ਵੱਡੀਆਂ ਕੰਪਨੀਆਂ ਨਾਲ ਲਗਾਤਾਰ ਸੰਪਰਕ ਬਣਾਇਆ ਜਾਂਦਾ ਹੈ। ਕੈਂਪਸ ਵਿੱਚ ਵਿਦਿਆਰਥੀਆਂ ਵੱਲੋਂ ਚਲਾਇਆ ਜਾਣ ਵਾਲਾ ਕਰੀਅਰ ਐਡਵਾਂਸਮੈਂਟ ਐਂਡ ਟ੍ਰੇਨਿੰਗ ਕੌਂਸਲ (CATC) ਵੀ ਸਰਗਰਮ ਹੈ, ਜੋ ਉਨ੍ਹਾਂ ਦੀ ਲੀਡਰਸ਼ਿਪ ਨੂੰ ਮਜ਼ਬੂਤ ਕਰਦਾ ਹੈ। ਨਾਲ ਹੀ ਮੂਟ ਕੋਰਟ ਵਰਗੀਆਂ ਸਹੂਲਤਾਂ ਕਾਨੂੰਨੀ ਸਿੱਖਿਆ ਨੂੰ ਹੋਰ ਵਧੀਆ ਬਣਾਉਂਦੀਆਂ ਹਨ। ਅੱਗੇ ਲਈ ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਏਆਈ-ਅਧਾਰਿਤ ਕੈਂਪਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ, ਜਿਸ ਨਾਲ ਪੜ੍ਹਾਈ ਅਤੇ ਪ੍ਰਬੰਧਨ ਦੋਵਾਂ ਵਿੱਚ ਸੁਧਾਰ ਵੇਖਣ ਨੂੰ ਮਿਲ ਰਿਹਾ ਹੈ। ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਪ੍ਰਤਿਨਿਧੀਆਂ ਵੱਲੋਂ ਇਹ ਵੀ ਕਿਹਾ ਗਿਆ ਕਿ ਸੰਸਥਾ ਸਿਰਫ ਡਿਗਰੀਆਂ ਤੱਕ ਸੀਮਿਤ ਨਹੀਂ, ਸਗੋਂ ਅਜਿਹੇ ਵਿਦਿਆਰਥੀ ਤਿਆਰ ਕਰਨ ’ਤੇ ਧਿਆਨ ਦੇ ਰਹੀ ਹੈ ਜੋ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਸਕਣ।

Punjab

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

*ਚੰਡੀਗੜ੍ਹ / ਹੁਸ਼ਿਆਰਪੁਰ; 4 ਮਈ 2026*ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਵਿੱਚ ਪੈਂਦੇ ਪਿੰਡ ਪਨਵਾ ਦੀ 65 ਸਾਲਾ ਕੇਵਲ ਕੌਰ ਦੇ ਜੀਵਨ ਵਿੱਚ 17 ਅਪ੍ਰੈਲ ਦਾ ਦਿਨ ਬਹੁਤ ਖੁਸ਼ੀਆਂ ਲੈ ਕੇ ਆਇਆ। ਪਿਛਲੇ ਕਈ ਸਾਲਾਂ ਤੋਂ ਉਹ ਗੋਡਿਆਂ ਦੇ ਅਸਹਿਣਯੋਗ ਦਰਦ ਨਾਲ ਜੂਝ ਰਹੀ ਸੀ, ਜਿਸ ਕਾਰਨ ਉਸ ਦੀ ਦੁਨੀਆ ਬਸ ਦਰਦਾਂ ਤੱਕ ਹੀ ਸੀਮਿਤ ਹੋ ਕੇ ਰਹਿ ਗਈ ਸੀ। ਉਹ ਬਿਨਾਂ ਸਹਾਰੇ ਤੋੰ ਚੱਲ ਨਹੀਂ ਸੀ ਸਕਦੀ ਅਤੇ ਹਰ ਦਿਨ ਸੰਘਰਸ਼ ਜਿਹਾ ਲੱਗਦਾ ਸੀ। ਅੱਜ, ਕੇਵਲ ਕੌਰ ਫਿਰ ਤੋਂ ਆਪਣੇ ਪੈਰਾਂ ‘ਤੇ ਖੜ੍ਹੀ ਹੋਣ ਵੱਲ ਵਧ ਰਹੀ ਹੈ, ਉਹ ਵੀ ਬਿਨਾਂ ਕਿਸੇ ਆਰਥਿਕ ਬੋਝ ਦੇ—ਜਿਸ ਦਾ ਸਿਹਰਾ ਭਗਵੰਤ ਮਾਨ ਸਰਕਾਰ ਦੀ ਸਿਹਤ ਪਹਿਲਕਦਮੀ ਨੂੰ ਜਾਂਦਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ ਉਹਨਾਂ ਦੇ ਗੋਡਿਆਂ ਦਾ ਅਪ੍ਰੇਸ਼ਨ ‘ਪੰਜਾਬ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼’ ਜਲੰਧਰ ਵਿਖੇ ਸਫ਼ਲਤਾਪੂਰਵਕ ਕੀਤਾ ਗਿਆ। ਕਿਸੇ ਵਕਤ ਪਰਿਵਾਰ ਨੂੰ ਇਹ ਇਲਾਜ ਵਿਤੋਂ ਬਾਹਰ ਲਗਦਾ ਸੀ ਕਿਓਂਕਿ ਆਪ੍ਰੇਸ਼ਨ ਤੇ ਪਹਿਲਾਂ ਕਰੀਬ 1.5 ਲੱਖ ਰੁਪਏ ਦਾ ਖਰਚ ਹੁੰਦਾ ਸੀ, ਜੋ ਹੁਣ ਬਿਲਕੁਲ ਮੁਫ਼ਤ ਕੀਤਾ ਗਿਆ। ਕੇਵਲ ਕੌਰ ਦੇ ਪੁੱਤਰ ਮਨਦੀਪ ਸਿੰਘ, ਜੋ ਕਿਸਾਨ ਹੈ , ਇਹਨਾਂ ਮੁਸ਼ਕਿਲ ਸਮਿਆਂ ਨੂੰ ਯਾਦ ਕਰਦੇ ਹੋਏ ਭਾਵੁਕ ਹੋ ਜਾਂਦਾ ਹੈ । ਲਗਭਗ ਪੰਜ ਸਾਲ ਤੱਕ ਉਸਦੀ ਮਾਂ ਲਗਾਤਾਰ ਦਰਦ ਵਿੱਚ ਰਹੀ। ਉਨ੍ਹਾਂ ਨੇ ਕਈ ਡਾਕਟਰਾਂ ਨਾਲ ਸਲਾਹ ਕੀਤੀ, ਦਵਾਈਆਂ ਲਈਆਂ, ਪਰ ਕੋਈ ਸਥਾਈ ਰਾਹਤ ਨਹੀਂ ਮਿਲੀ। ਆਖ਼ਿਰਕਾਰ ਹਾਲਤ ਐਸੀ ਹੋ ਗਈ ਕਿ ਬਿਨਾਂ ਸਹਾਰੇ ਇੱਕ ਕਦਮ ਵੀ ਚੱਲਣਾ ਔਖਾ ਹੋ ਗਿਆ। ਉਹ ਦੱਸਦੇ ਹਨ, “ਜਦੋਂ ਮੇਰੇ ਮਾਤਾ ਜੀ ਪੂਰੀ ਤਰ੍ਹਾਂ ਨਿਰਭਰ ਹੋ ਗਏ, ਤਦ ਸਰਜਰੀ ਹੀ ਇਕੱਲੀ ਉਮੀਦ ਸੀ।” ਮਨਦੀਪ ਨੇ ਪਹਿਲਾਂ ਅਖ਼ਬਾਰ ਵਿੱਚ ਇਸ ਯੋਜਨਾ ਬਾਰੇ ਪੜ੍ਹਿਆ ਸੀ ਅਤੇ ਹੈਲਥ ਕਾਰਡ ਬਣਵਾਇਆ, ਜੋ ਉਨ੍ਹਾਂ ਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਲੈ ਕੇ ਆਇਆ। ਹਸਪਤਾਲ ਦੀਆਂ ਕਾਰਵਾਈਆਂ ਤੋਂ ਬਾਅਦ 17 ਅਪ੍ਰੈਲ ਨੂੰ ਡਾ. ਅਨਿਤ ਸੱਚਰ ਅਤੇ ਉਨ੍ਹਾਂ ਦੀ ਟੀਮ ਨੇ ਲਗਭਗ ਦੋ ਘੰਟਿਆਂ ਦੀ ਪ੍ਰਕਿਰਿਆ ਵਿੱਚ ਸਰਜਰੀ ਸਫ਼ਲਤਾਪੂਰਵਕ ਪੂਰੀ ਕੀਤੀ। ਹੁਣ ਰਿਕਵਰੀ ਸ਼ੁਰੂ ਹੋ ਚੁੱਕੀ ਹੈ, ਅਤੇ ਨਾਲ ਹੀ ਆਤਮ-ਸਨਮਾਨ ਤੇ ਸਕੂਨ ਦੀ ਵਾਪਸੀ ਵੀ। ਹਾਲਾਂਕਿ ਟਾਂਕੇ ਅਜੇ ਲੱਗੇ ਹੋਏ ਹਨ ਅਤੇ ਜਲਦੀ ਹੀ ਕੱਟ ਦਿੱਤੇ ਜਾਣਗੇ, ਪਰ ਜੋ ਦਰਦ ਸਾਲਾਂ ਤੋਂ ਉਹਨਾਂ ਦੀ ਜ਼ਿੰਦਗੀ ਦਾ ਹਿੱਸਾ ਸੀ, ਉਹ ਹੁਣ ਘਟਣ ਲੱਗਾ ਹੈ। ਭਾਵੁਕ ਹੋ ਕੇ ਕੇਵਲ ਕੌਰ ਕਹਿੰਦੇ ਹਨ, “ਮੁੱਖ ਮੰਤਰੀ ਭਗਵੰਤ ਮਾਨ ਮੇਰੇ ਲਈ ਤੀਜੇ ਪੁੱਤਰ ਵਰਗੇ ਹਨ। ਮੇਰਾ ਆਪ੍ਰੇਸ਼ਨ ਬਿਨਾਂ ਇੱਕ vi ਪੈਸਾ ਖ਼ਰਚ ਕੀਤੇ ਹੋ ਗਿਆ। ਹੁਣ ਮੈਂ ਕਿਸੇ ‘ਤੇ ਬੋਝ ਨਹੀਂ ਹਾਂ। ਜ਼ਿੰਦਗੀ ਹੁਣ ਆਸਾਨ ਹੋਵੇਗੀ।” ਪਰਿਵਾਰ ਲਈ ਇਹ ਸਿਰਫ਼ ਇੱਕ ਮੈਡੀਕਲ ਪ੍ਰਕਿਰਿਆ ਨਹੀਂ ਸੀ, ਬਲਕਿ ਆਤਮ-ਸਨਮਾਨ ਦੀ ਵਾਪਸੀ ਸੀ। ਮਨਦੀਪ ਦੱਸਦੇ ਹਨ ਕਿ ਭਾਵੇਂ ਉਨ੍ਹਾਂ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ ਅਤੇ ਆਰਥਿਕ ਮਦਦ ਵੀ ਸੰਭਵ ਸੀ, ਪਰ ਇਸ ਯੋਜਨਾ ਨੇ ਉਨ੍ਹਾਂ ਨੂੰ ਆਜ਼ਾਦੀ ਅਤੇ ਮਾਣ ਦਿੱਤਾ । ਉਨ੍ਹਾਂ ਇਹ ਵੀ ਦੱਸਿਆ ਕਿ ਕੇਵਲ ਕੌਰ ਦੇ ਨਾਲ —ਮੋਹਾਲੀ, ਹੁਸ਼ਿਆਰਪੁਰ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲਗਭਗ ਪੰਜ ਹੋਰ ਬਜ਼ੁਰਗ ਮਰੀਜ਼ਾਂ ਦਾ ਵੀ ਇਸੇ ਯੋਜਨਾ ਅਧੀਨ ਗੋਡਿਆਂ ਦਾ ਅਪ੍ਰੇਸ਼ਨ ਹੋਇਆ। ਸ਼ੁਰੂਆਤੀ ਟੈਸਟਾਂ ਵਿੱਚ ਕਰੀਬ 2,400 ਰੁਪਏ ਦਾ ਖ਼ਰਚ ਆਇਆ, ਪਰ ਪੂਰਾ ਇਲਾਜ ਮੁਫ਼ਤ ਰਿਹਾ। ਮਨਦੀਪ ਅਨੁਸਾਰ, ਇਸ ਯੋਜਨਾ ਤਹਿਤ ₹10 ਲੱਖ ਤੱਕ ਦਾ ਮੁਫ਼ਤ ਇਲਾਜ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਕੇਵਲ ਕੌਰ ਦੀ ਕਹਾਣੀ ਸਿਰਫ਼ ਇੱਕ ਸਫਲ ਆਪ੍ਰੇਸ਼ਨ ਦੀ ਕਹਾਣੀ ਨਹੀਂ ਹੈ ਸਗੋਂ ਇਹ ਇਸ ਗੱਲ ਦਾ ਸਪਸ਼ਟ ਉਦਾਹਰਨ ਹੈ ਕਿ ਜਦੋਂ ਸਹੀ ਸਮੇਂ ‘ਤੇ ਸਹੀ ਮਦਦ ਮਿਲਦੀ ਹੈ, ਤਾਂ ਉਹ ਸਿਰਫ਼ ਸਿਹਤ ਹੀ ਨਹੀਂ ਵਾਪਸ ਲਿਆਉਂਦੀ, ਬਲਕਿ ਉਮੀਦ, ਆਤਮ-ਸਨਮਾਨ ਅਤੇ ਜੀਵਨ ਜਿਉਣ ਦੀ ਇੱਛਾ ਵੀ ਵਾਪਸ ਲਿਆਉਂਦੀ ਹੈ। 

Scroll to Top