Actionpunjab

Action Punjab Logo
Breaking News

Author name: Action Punjab

Action Punjab
Punjab

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਚੰਡੀਗੜ੍ਹ, 4 ਮਈ:ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ। ਕਮਿਸ਼ਨ ਵਿੱਚ ਗੈਰ-ਸਰਕਾਰੀ ਮੈਂਬਰ ਵਜੋਂ ਅਧਿਕਾਰਤ ਤੌਰ ‘ਤੇ ਜੁਆਇਨ ਕਰਨ ਸਮੇਂ ਸ੍ਰੀ ਸੁਨੀਲ ਕਪੂਰ ਨੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਅਹੁਦੇ ਦੀ ਸਹੁੰ ਚੁੱਕੀ। ਪਿਛੋਕੜ ਦੀ ਗੱਲ ਕਰੀਏ ਤਾਂ ਲੁਧਿਆਣਾ ਦੇ ਰਹਿਣ ਵਾਲੇ ਸ੍ਰੀ ਸੁਨੀਲ ਕਪੂਰ ਇੱਕ ਪ੍ਰਮੁੱਖ ਸ਼ਖਸੀਅਤ ਹਨ, ਜੋ ਸਮਾਜ ਸੇਵਕ ਵਜੋਂ ਮਨੁੱਖਤਾਵਾਦੀ ਅਤੇ ਸਮਾਜਿਕ ਆਊਟਰੀਚ ਪ੍ਰੋਗਰਾਮਾਂ ਵਿੱਚ ਸਰਗਰਮ ਰਹੇ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਲੋਕ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਇਸ ਸਹੁੰ ਚੁੱਕ ਸਮਾਗਮ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ, ਚੇਅਰਮੈਨ ਪੀ.ਪੀ.ਐਸ.ਸੀ. ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ, ਰਾਜਪਾਲ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਵਿਵੇਕ ਪ੍ਰਤਾਪ ਸਿੰਘ ਅਤੇ ਸਕੱਤਰ ਜਨਰਲ ਐਡਮਿਨਸਟ੍ਰੇਸ਼ਨ ਐਂਡ ਕੋਆਰਡੀਨੇਸ਼ਨ ਕਮਲ ਕਿਸ਼ੋਰ ਯਾਦਵ ਅਤੇ ਨਵ-ਨਿਯੁਕਤ ਮੈਂਬਰ ਦੇ ਪਰਿਵਾਰਕ ਮੈਂਬਰ ਤੇ ਸ਼ੁਭਚਿੰਤਕ ਸ਼ਾਮਲ ਰਹੇ।  

Punjab

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਭੂਦਨ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਵਿਰੁੱਧ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਨੰਬਰ 232/2025, ਸੰਗਰੂਰ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਪੰਜਾਬ ਗ੍ਰਾਮੀਣ ਬੈਂਕ ਦੇ ਨਿਯਮਾਂ ਦੀ ਉਲੰਘਣਾ ਕੀਤੀ। ਉਸਨੇ ਧੋਖਾਧੜੀ ਨਾਲ ਸਾਲ 2023 ਜੂਨ/ਜੁਲਾਈ ਦੇ ਮਹੀਨੇ ਦੌਰਾਨ ਵੱਖ-ਵੱਖ ਤਰੀਕਾਂ ਨੂੰ ਆਪਣੇ ਬੈਂਕ ਦੇ ਮ੍ਰਿਤਕ ਪੈਨਸ਼ਨਰਾਂ ਦੇ 19 ਬੈਂਕ ਖਾਤਿਆਂ ਚੋਂ ਕੁੱਲ 9,64,600 ਰੁਪਏ ਕਢਵਾਏ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।  

Punjab

ਹਲਕਾ ਕੋਟਕਪੂਰਾ ਦੀਆਂ ਮੰਡੀਆਂ ਦੇ ਪ੍ਰਬੰਧਾਂ ਸਬੰਧੀ ਸਪੀਕਰ ਸ. ਸੰਧਵਾਂ ਵੱਲੋਂ ਮੀਟਿੰਗ

ਕੋਟਕਪੂਰਾ, 3 ਮਈ-         ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਮੰਡੀਆਂ ਦੇ ਪ੍ਰਬੰਧਾਂ ਸਬੰਧੀ ਮੰਡੀ ਬੋਰਡ ਦੇ ਅਧਿਕਾਰੀਆਂ, ਆੜ੍ਹਤੀਆ, ਮਾਰਕੀਟ ਕਮੇਟੀ ਦੇ ਨੁਮਾਇੰਦਿਆ ਨਾਲ ਵਿਸ਼ੇਸ਼ ਮੀਟਿੰਗ ਕੀਤੀ।   ਮੀਟਿੰਗ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਣਕ ਦੀ ਖਰੀਦ, ਲਿਫਟਿੰਗ ਅਤੇ ਭੁਗਤਾਨ ਪ੍ਰਕਿਰਿਆ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਹਰ ਸਹੂਲਤ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਛਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਪੂਰਾ ਪ੍ਰਬੰਧ ਯਕੀਨੀ ਬਣਾਇਆ ਜਾਵੇ।   ਉਨ੍ਹਾਂ ਕਿਹਾ ਕਿ ਕਿਸਾਨ ਸਾਡੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਫਸਲ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੰਡੀਆਂ ਵਿੱਚ ਆ ਰਹੀ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।   ਮੀਟਿੰਗ ਵਿੱਚ ਮਾਰਕੀਟ ਕਮੇਟੀ, ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਭਾਗ ਲਿਆ ਅਤੇ ਮੰਡੀਆਂ ਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।   ਇਸ ਮੌਕੇ ਐਸ.ਡੀ.ਐਮ. ਸੁਖਰਾਜ ਸਿੰਘ ਢਿੱਲੋਂ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਮਾਰਕੀਟ ਕਮੇਟੀ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ, ਡੀ.ਐਫ.ਐੱਸ.ਸੀ ਗੁਰਜੀਤ ਸਿੰਘ ਦਿਓਲ,  ਡੀ.ਐਸ.ਪੀ. ਸੰਜੀਵ ਕੁਮਾਰ, ਮਾਰਕੀਟ ਕਮੇਟੀ ਦੇ ਸਕੱਤਰ ਜਗਵੀਰ ਕੁਮਾਰ,ਐਸ.ਐਚ.ਓ. ਚਮਕੌਰ ਸਿੰਘ, ਓਮੇਸ਼ ਗਰਗ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ , ਕੁਲਵੰਤ ਸਿੰਘ, ਪ੍ਰੇਮ ਠੇਕੇਦਾਰ, ਰੋਮਾ ਮਹਿਤਾ ਅਤੇ ਹੋਰ ਹਾਜ਼ਰ ਸਨ।    

Punjab

ਵਿਧਾਇਕ ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਬਟਾਲਾ ਵਿਖੇ ਅਤਿ ਆਧੁਨਿਕ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ

ਬਟਾਲਾ, 3 ਮਈ (    ) ਬਟਾਲਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਾਂ ਅਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਇਨ੍ਹਾਂ ਸ਼ਬਦਾਂ ਦਾ  ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਵਿਖੇ ਅਤਿ ਆਧੁਨਿਕ ਹਾਈ ਮਾਸਟ ਲਾਈਟਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਇਸ ਇਲਾਕੇ ਦੀਆਂ ਗਲੀਆਂ ਰੌਸ਼ਨ ਹੋਣਗੀਆਂ, ਜਿਸ ਨਾਲ ਇਥੋਂ ਦੇ ਵਸਨੀਕਾਂ ਨੂੰ ਰਾਤ ਵੇਲੇ ਆਉਣ-ਜਾਣ ਵਿੱਚ ਸਹੂਲਤ ਮਿਲੇਗੀ ਅਤੇ ਸੁਰੱਖਿਆ ਵੀ ਵਧੇਗੀ। ਉਨ੍ਹਾਂ ਦੁਹਰਾਇਆ ਕਿ ਹਲਕੇ ਦਾ ਵਿਕਾਸ ਹੀ ਮੇਰੀ ਮੁੱਖ ਤਰਜੀਹ ਹੈ,ਜਿਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ ਅਤੇ ਗਾਂਧੀ ਕੈਂਪ ਦੇ ਵਸਨੀਕ ਮੌਜੂਦ ਸਨ।ਇਸ ਮੌਕੇ ਗਾਂਧੀ ਨਗਰ ਕੈਂਪ ਵਿੱਚ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੌੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ।ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ, ਜਿਸ ਲਈ ਉਹੀ ਦਿਨ- ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।ਇਸ ਮੌਕੇ ਗਾਂਧੀ ਨਗਰ ਕੈਂਪ ਦੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਾਨਦਾਰ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਕਿ ਪਹਿਲਾਂ ਵੇਖਣ ਨੂੰ ਨਹੀਂ ਮਿਲਦਾ ਸੀ। 

Punjab

ਮਾਨ ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ

ਚੰਡੀਗੜ੍ਹ, 3 ਮਈ:-ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ ‘ਚੋਂ ਕੱਢ ਕੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2026-27 ਸੀਜ਼ਨ ਲਈ ਸਾਉਣੀ ਦੀ ਮੱਕੀ ਵਿਭਿੰਨਤਾ ਯੋਜਨਾ ਨੂੰ ਛੇ ਜ਼ਿਲ੍ਹਿਆਂ ਤੋਂ ਹੁਣ 16 ਜ਼ਿਲ੍ਹਿਆਂ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਵਾਸਤੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17,500 ਰੁਪਏ ਦਾ ਵਿੱਤੀ ਲਾਭ ਵੀ ਦਿੱਤਾ ਜਾਵੇਗਾ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਫੈਸਲਾ 2025-26 ਸਾਉਣੀ ਸੀਜ਼ਨ ਦੌਰਾਨ ਛੇ ਜ਼ਿਲ੍ਹਿਆਂ ਵਿੱਚ ਲਾਗੂ ਕੀਤੇ ਗਏ ਪਾਇਲਟ ਪ੍ਰੋਜੈਕਟ ਨੂੰ ਕਿਸਾਨਾਂ ਵੱਲੋਂ ਵੱਡਾ ਹੁੰਗਾਰਾ ਮਿਲਣ ਬਾਅਦ ਲਿਆ ਗਿਆ ਹੈ। ਸ. ਖੁੱਡੀਆਂ ਨੇ ਕਿਸਾਨਾਂ ਨੂੰ ਝੋਨੇ ਤੋਂ ਸਾਉਣੀ ਮੱਕੀ ਦੀ ਕਾਸ਼ਤ ਵੱਲ ਜਾਣ ਲਈ ਉਤਸ਼ਾਹਿਤ ਕਰਕੇ ਸੂਬੇ ‘ਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਇਸ ਪ੍ਰਾਜੈਕਟ ਦੇ ਵਿਸਥਾਰ ਨੂੰ ਇੱਕ “ਨਿਰਣਾਇਕ ਕਦਮ” ਦੱਸਿਆ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਅੰਮ੍ਰਿਤਸਰ, ਬਠਿੰਡਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਸੰਗਰੂਰ, ਐਸਏਐਸ ਨਗਰ, ਐਸਬੀਐਸ ਨਗਰ ਅਤੇ ਤਰਨ ਤਾਰਨ ਵਿੱਚ 20,000 ਹੈਕਟੇਅਰ (50000 ਏਕੜ) ਰਕਬੇ ਨੂੰ ਸਾਉਣੀ ਦੀ ਮੱਕੀ ਅਧੀਨ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਕਿਸਾਨਾਂ ਨੂੰ ਪਿਛਲੇ ਸਾਲ ਵਾਂਗ ਪ੍ਰਤੀ ਹੈਕਟੇਅਰ 17,500 ਰੁਪਏ ਦੀ ਸਬਸਿਡੀ ਵੀ ਦਿੱਤੀ ਜਾਵੇਗੀ। ਇਸ ਵਿੱਚੋਂ 4,500 ਰੁਪਏ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਲਾਗਤ (ਇਨਪੁੱਟ) ਬਿੱਲ ਜਮ੍ਹਾਂ ਕਰਵਾਉਣ ‘ਤੇ ਜਾਰੀ ਕੀਤੇ ਜਾਣਗੇ, ਜਦੋਂਕਿ ਬਾਕੀ 13,000 ਰੁਪਏ ਲਾਜ਼ਮੀ ਜੀਓ-ਟੈਗਡ ਫ਼ਸਲ ਤਸਦੀਕ ਤੋਂ ਬਾਅਦ ਦੋ ਕਿਸ਼ਤਾਂ ਵਿੱਚ ਅਦਾ ਕੀਤੇ ਜਾਣਗੇ। ਸੂਬੇ ਦੇ ਭੂਮੀਗਤ ਪਾਣੀ ਦੇ ਕੀਮਤੀ ਸਰੋਤਾਂ ਨੂੰ ਬਚਾਉਣ ਲਈ ਸੂਬੇ ਦੇ ਕਿਸਾਨਾਂ ਨੂੰ ਸਾਉਣੀ ਦੀ ਮੱਕੀ ਬੀਜਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਛੁੱਕ ਕਿਸਾਨ ਸਰਕਾਰ ਦੀ ਵੈੱਬਸਾਈਟ https://agrimachinerypb.com ਉਤੇ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਇੱਕ ਲਾਜ਼ਮੀ ਜੇ-ਫਾਰਮ ਅਤੇ ਖੇਤ ਦੀ ਜੀਓ-ਟੈਗਿੰਗ ਦੀ ਲੋੜ ਹੋਵੇਗੀ ਤਾਂ ਜੋ ਇਹ ਪੁਸ਼ਟੀ ਕੀਤੀ ਜਾ ਸਕੇ ਕਿ ਬਿਨੈਕਾਰ ਕਿਸਾਨ ਨੇ ਪਿਛਲੇ ਸਾਲ ਝੋਨਾ ਲਾਇਆ ਸੀ, ਜੋ ਇਸ ਸਾਲ ਮੱਕੀ ਦੀ ਕਾਸ਼ਤ ਵੱਲ ਜਾ ਰਿਹਾ ਹੈ। ਸ. ਖੁੱਡੀਆਂ ਨੇ ਅੱਗੇ ਦੱਸਿਆ ਕਿ ਉੱਨਤ ਕਿਸਾਨ ਪੋਰਟਲ ਰਾਹੀਂ ਤਸਦੀਕ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ। ਪਹਿਲਾ 15 ਜੁਲਾਈ ਤੋਂ 25 ਜੁਲਾਈ ਤੱਕ, ਜਿਸ ਤੋਂ ਬਾਅਦ 5 ਅਗਸਤ ਤੋਂ 15 ਅਗਸਤ, 2026 ਤੱਕ ਦੂਜਾ ਪੜਾਅ ਹੋਵੇਗਾ। ਹਰੇਕ ਤਸਦੀਕ ਤੋਂ ਬਾਅਦ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਪ੍ਰਤੀ ਹੈਕਟੇਅਰ ਕ੍ਰਮਵਾਰ 9500 ਰੁਪਏ ਅਤੇ 7500 ਰੁਪਏ ਜਾਰੀ ਕਰਨਗੇ। ਖੇਤੀਬਾੜੀ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਰਜਿਸਟ੍ਰੇਸ਼ਨ ਤੋਂ ਲੈ ਕੇ ਤਸਦੀਕ ਤੱਕ ਦੀ ਪੂਰੀ ਪ੍ਰਕਿਰਿਆ ਨੂੰ ਡਿਜੀਟਲ ਕੀਤਾ ਗਿਆ ਹੈ ਤਾਂ ਜੋ ਪਾਰਦਰਸ਼ਤਾ ਅਤੇ ਯੋਗ ਤੇ ਸਹੀ ਲਾਭਪਾਤਰੀਆਂ ਨੂੰ ਸਮੇਂ ਸਿਰ ਸਬਸਿਡੀ ਦੀ ਵੰਡ ਯਕੀਨੀ ਬਣਾਇਆ ਜਾ ਸਕੇ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਫੀਲਡ ਸਟਾਫ ਨੂੰ ਇਸ ਯੋਜਨਾ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲੋਕ ਜਾਗਰੂਕਤਾ ਮੁਹਿੰਮਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਯਕੀਨੀ ਖ਼ਰੀਦ ਵਿਧੀ ਦੇ ਨਾਲ 17500 ਰੁਪਏ ਪ੍ਰਤੀ ਹੈਕਟੇਅਰ ਦੀ ਵਿੱਤੀ ਸਹਾਇਤਾ ਉਪਲਬਧ ਕਰਵਾ ਕੇ ਮੱਕੀ ਨੂੰ ਝੋਨੇ ਦਾ ਇੱਕ ਵਿਹਾਰਕ ਤੇ ਟਿਕਾਊ ਵਿਕਲਪ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਦੋ-ਫ਼ਸਲੀ (ਝੋਨਾ-ਕਣਕ) ਚੱਕਰ ਹੁਣ ਟਿਕਾਊ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਇੱਕ ਫ਼ਸਲ ਨੂੰ ਬਦਲਣ ਬਾਰੇ ਨਹੀਂ ਸਗੋਂ ਇਹ ਪੰਜਾਬ ਦੇ ਪਾਣੀ ਨੂੰ ਸੁਰੱਖਿਅਤ ਕਰਨ ਅਤੇ ਸੂਬੇ ਦੇ ਕਿਸਾਨਾਂ ਲਈ ਵੱਧ ਮੁਨਾਫ਼ਾ ਯਕੀਨੀ ਬਣਾਉਣ ਬਾਰੇ ਹੈ।  

Punjab

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 3 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 12 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੰਟ ਸਿੰਘ ਵਾਸੀ ਪਿੰਡ ਸਕਤਰਾ (ਤਰਨ ਤਾਰਨ), ਅਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਬੁੱਗਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਰੰਗ ਦੇ ਹੀਰੋ ਮੋਟਰਸਾਈਕਲ (ਪੀਬੀ46 ਏਐਲ 2286) ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਜੰਟ ਸਿੰਘ ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਗੁਰਜੰਟ ਨੂੰ ਪਾਕਿਸਤਾਨੀ ਤਸਕਰ ਨੇ ਉਸਦੇ ਪਿੰਡ ਦੇ ਆਲੇ-ਦੁਆਲੇ ਤੋਂ ਸਰਹੱਦ ਪਾਰੋਂ ਡਰੋਨ ਰਾਹੀਂ ਪਹੁੰਚਾਈ ਗਈ ਹੈਰੋਇਨ ਦੀ ਖੇਪ ਹਾਸਲ ਕਰਨ ਦਾ ਜ਼ਿੰਮਾ ਸੌਂਪਿਆ ਸੀ, ਜੋ ਉਸ ਨੇ ਅੱਗੇ ਆਪਣੇ ਸਾਥੀਆਂ ਅਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੂੰ ਡਿਲੀਵਰ ਕਰਨੀ ਸੀ। ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਅੰਮ੍ਰਿਤਸਰ ਪੁਲਿਸ  ਨੂੰ ਇਤਲਾਹ ਮਿਲੀ ਸੀ ਕਿ ਗੁਰਜੰਟ ਨੂੰ ਡਰੋਨ ਰਾਹੀਂ ਇੱਕ ਵੱਡੀ ਖੇਪ ਪ੍ਰਾਪਤ ਹੋਈ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਆਪਣੇ ਸਾਥੀਆਂ ਤੱਕ ਪਹੁੰਚਾਉਣ ਜਾ ਰਿਹਾ ਹੈ। ਇਸ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਟੋਲ ਪਲਾਜ਼ਾ ਦੇ ਨੇੜੇ ਅੰਮ੍ਰਿਤਸਰ ਤੋਂ ਛਬਾਲ ਰੋਡ ਦੇ ਆਲੇ-ਦੁਆਲੇ ਵਿਸ਼ੇਸ਼ ਨਾਕੇ ਲਗਾਏ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤਿੰਨ ਮੁਲਜ਼ਮਾਂ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 12 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 28 ਮਿਤੀ 02-05-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ  ਹੈ।  

Punjab

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

*ਦਸੂਹਾ (ਹੁਸ਼ਿਆਰਪੁਰ), 3 ਮਈ*-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਘੋਗਰਾ ਵਿਖੇ ਲੋਕ ਮਿਲਣੀ ਵਿੱਚ ਵਿਰੋਧੀ ਧਿਰ ਉਤੇ ਸਿੱਧੇ ਤੌਰ ‘ਤੇ ਨਿਸ਼ਾਨਾ ਸਾਧਦੇ ਹੋਏ ਐਲਾਨ ਕੀਤਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਹੈ, ਔਰਤਾਂ ਨੂੰ ਉਨ੍ਹਾਂ ਦੀ ਸਨਮਾਨ ਰਾਸ਼ੀ ਅਤੇ ਸੂਬੇ ਵਿੱਚ ਮੁਫ਼ਤ ਬਿਜਲੀ ਮਿਲਦੀ ਰਹੇਗੀ।ਇਸ ਮੌਕੇ ਉਨ੍ਹਾਂ ਨੇ ਸੰਕਲਪ ਲੈਂਦਿਆਂ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਥਾਈ ਤੌਰ ‘ਤੇ ਵਿਵਸਥਾ ਕਰ ਦਿੱਤੀ ਹੈ ਕਿਉਂਕਿ ਬੇਅਦਬੀ ਦੇ ਗੁਨਾਹਗਾਰ ਨੂੰ ਹੁਣ ਉਮਰ ਕੈਦ ਦੀ ਸਜ਼ਾ ਭੁਗਤਣੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਦੀ ਨੀਅਤ ਸਾਫ ਹੁੰਦੀ ਤਾਂ ਬਹੁਤ ਪਹਿਲਾਂ ਬੇਅਦਬੀ ਦੀਆਂ ਘਟਨਾਵਾਂ ਦਾ ਵਾਪਰਨਾ ਬੰਦ ਹੋ ਸਕਦਾ ਸੀ।ਪੰਜਾਬ ਨੂੰ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ ਦਲ ਅਤੇ ਸੂਬੇ ਨੂੰ ਬਦਨਾਮ ਕਰਨ ਲਈ ਹਰ ਰੋਜ਼ ਕੂੜ ਪ੍ਰਚਾਰ ਕਰਨ ਲਈ ਸਾਰੀਆਂ ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਪਹਿਲਾਂ ਆਈਆਂ ਸਰਕਾਰਾਂ ਵਿੱਚ ਇੱਕੋ ਇੱਕ ਫ਼ਰਕ ਹੈ ਹੁਣ ਲੋਕਾਂ ਦਾ ਪੈਸਾ ਲੋਕਾਂ ਕੋਲ ਜਾਂਦਾ ਹੈ, ਪਹਿਲਾਂ ਵਾਂਗ ਲੀਡਰਾਂ ਦੀਆਂ ਜੇਬਾਂ ਵਿੱਚ ਨਹੀਂ ਜਾਂਦਾ।ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੀ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਤੋਂ ਈਰਖਾ ਕਰਦੇ ਹੋਏ ਪੰਜਾਬ ਦੇ ਦੋਖੀ ਮੇਰੇ ਵਿਰੁੱਧ ਬਦਨੀਅਤ ਨਾਲ ਕੂੜ ਪ੍ਰਚਾਰ ਕਰ ਰਹੇ ਹਨ। ਇਹ ਤਾਕਤਾਂ ਜੋ ਸੂਬੇ ਦੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਦੀਆਂ ਦੁਸ਼ਮਣ ਹਨ, ਹੁਣ ਮੈਨੂੰ ਬੇਤੁੱਕੇ ਮੁੱਦਿਆਂ ‘ਤੇ ਬਦਨਾਮ ਕਰਨ ਲਈ ਨੀਵੇਂ ਪੱਧਰ ’ਤੇ ਡਿੱਗ ਚੁੱਕੀਆਂ ਹਨ। ਮੇਰਾ ਜੀਵਨ ਇੱਕ ਖੁੱਲ੍ਹੀ ਕਿਤਾਬ ਹੈ ਕਿਉਂਕਿ ਮੈਂ ਆਪਣਾ ਸਾਰਾ ਜੀਵਨ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਨੂੰ ਸਮਰਪਿਤ ਕੀਤਾ ਹੈ ਅਤੇ ਇਸ ਨੇਕ ਕੰਮ ਲਈ ਸਖ਼ਤ ਯਤਨ ਕਰ ਰਿਹਾ ਹਾਂ।”ਉਨ੍ਹਾਂ ਨੇ ਅੱਗੇ ਕਿਹਾ, “ਰਵਾਇਤੀ ਪਾਰਟੀਆਂ ਨੇ ਹਮੇਸ਼ਾ ਲੋਕਾਂ ਨੂੰ ਆਪਣਾ ਵੋਟ ਬੈਂਕ ਸਮਝਿਆ ਹੈ ਅਤੇ ਕਦੇ ਵੀ ਉਨ੍ਹਾਂ ਦੀ ਭਲਾਈ ਦੀ ਪ੍ਰਵਾਹ ਨਹੀਂ ਕੀਤੀ, ਅਤੇ ਉਹ ਇਸ ਨੂੰ ਹਜ਼ਮ ਨਹੀਂ ਕਰ ਪਾ ਰਹੇ ਹਨ, ਜਿਸ ਕਾਰਨ ਮੇਰੇ ਵਿਰੁੱਧ ਬੇਬੁਨਿਆਦ ਪ੍ਰਚਾਰ ਕਰ ਰਹੇ ਹਨ।”ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਤਾਕਤਾਂ ਹੁਣ ਬੇਬੁਨਿਆਦ, ਤਰਕਹੀਣ ਅਤੇ ਗੁੰਮਰਾਹਕੁੰਨ ਪ੍ਰਚਾਰ ਨਾਲ ਮੇਰੇ ਅਕਸ ਨੂੰ ਖਰਾਬ ਕਰਨ ‘ਤੇ ਤੁਲੀਆਂ ਹੋਈਆਂ ਹਨ, ਜਿਸ ਕਾਰਨ ਸੂਬੇ ਦੇ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਮੈਂ ਸੂਬੇ ਦੇ ਬੇਮਿਸਾਲ ਵਿਕਾਸ ਨੂੰ ਯਕੀਨੀ ਬਣਾਉਣ ਲਈ ਜੀਅ-ਜਾਨ ਨਾਲ ਕੰਮ ਕਰ ਰਿਹਾ ਹੈ ਅਤੇ ਆਏ ਦਿਨ ਅਸੀਂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਲੋਕ-ਪੱਖੀ ਉਪਰਾਲੇ ਕਰ ਰਹੇ ਹਾਂ।”ਮੁੱਖ ਮੰਤਰੀ ਨੇ ਅੱਗੇ ਕਿਹਾ, “ਪਹਿਲੀਆਂ ਸਰਕਾਰਾਂ ਦੇ ਉਲਟ, ਮੈਂ ਕਦੇ ਵੀ ਸਰਕਾਰੀ ਖਜ਼ਾਨੇ ਵਿੱਚੋਂ ਇੱਕ ਪੈਸਾ ਵੀ ਨਹੀਂ ਮੰਗਿਆ, ਸਗੋਂ ਮੈਂ ਇਹ ਯਕੀਨੀ ਬਣਾਇਆ ਹੈ ਕਿ ਟੈਕਸਦਾਤਾਵਾਂ ਦਾ ਇੱਕ-ਇੱਕ ਰੁਪਿਆ ਜਨਤਕ ਭਲਾਈ ਲਈ ਸਮਝਦਾਰੀ ਨਾਲ ਖਰਚ ਕੀਤਾ ਜਾਵੇ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ, “ਉਨ੍ਹਾਂ ਦਾ ਪੁੱਤਰ ਤੇ ਭਰਾ ਹੋਣ ਦੇ ਨਾਤੇ ਮੈਂ ਆਪਣੇ ਪਹਿਲੇ ਲੀਡਰਾਂ ਵਾਂਗ ਅਮੀਰੀ ਦੀ ਜ਼ਿੰਦਗੀ ਜੀਉਣ ਦੀ ਬਜਾਏ ਆਮ ਲੋਕਾਂ ਦੇ ਦੁੱਖ-ਦਰਦ ਵੰਡਾਉਣ ‘ਤੇ ਧਿਆਨ ਕੇਂਦਰਿਤ ਕੀਤਾ ਹੋਇਆ ਹੈ। ਪਹਿਲਾਂ ਦਾ ਕੋਈ ਵੀ ਸ਼ਾਸਕ ਲੋਕਾਂ ਕੋਲ ਇਸ ਤਰੀਕੇ ਨਾਲ ਨਹੀਂ ਆਇਆ ਸੀ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਖੁੱਲ੍ਹ ਕੇ ਗੱਲਬਾਤ ਕਰੇ ਅਤੇ ਉਨ੍ਹਾਂ ਮੁਸ਼ਕਲਾਂ ਨੂੰ ਤਨਦੇਹੀ ਨਾਲ ਹੱਲ ਕਰੇ।”ਮੁੱਖ ਮੰਤਰੀ ਨੇ ਅੱਗੇ ਕਿਹਾ, “ਉਨ੍ਹਾਂ ਹੰਕਾਰੀ ਸਿਆਸਤਦਾਨਾਂ ਨੇ ਹਮੇਸ਼ਾ ਲੋਕਾਂ ਨੂੰ ਮਿਲਣ ਦੀ ਬਜਾਏ ਆਪਣੇ ਮਹਿਲ ਦੀਆਂ ਉੱਚੀਆਂ ਕੰਧਾਂ ਵਿੱਚ ਆਪਣੇ ਆਪ ਨੂੰ ਸੀਮਤ ਰੱਖਿਆ ਹੈ ਅਤੇ ਹੁਣ ਸੂਬਾ ਸਰਕਾਰ ਦੇ ਹਰ ਕਦਮ ਤੋਂ ਉਹ ਬੁਖਲਾਏ ਹੋਏ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਹਮੇਸ਼ਾ ਵਿਕਾਸ ਮੁਖੀ ਅਤੇ ਨਾਗਰਿਕ ਕੇਂਦਰਿਤ ਨੀਤੀਆਂ ਬਣਾਉਣ ਲਈ ਸਿੱਧਾ ਲੋਕਾਂ ਤੋਂ ਫੀਡਬੈਕ ਲੈਣ ਲਈ ਮੈਦਾਨ ਵਿੱਚ ਰਿਹਾ ਹਾਂ, ਜਿਸ ਨਾਲ ਪੰਜਾਬ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲਿਆ ਹੈ। ਇਸ ਨਾਲ ਪੂਰੀ ਵਿਰੋਧੀ ਧਿਰ ਸਦਮੇ ਵਿੱਚ ਹੈ ਅਤੇ ਸਾਰੇ ਵਿਰੋਧੀਆਂ ਨੇ ਝੂਠੇ ਦੋਸ਼ ਲਾ ਕੇ ਮੈਨੂੰ ਬਦਨਾਮ ਕਰਨ ਲਈ ਸੋਚੀ-ਸਮਝੀ ਰਣਨੀਤੀ ਨਾਲ ਮੇਰੇ ਵਿਰੁੱਧ ਹੱਥ ਮਿਲਾਇਆ ਹੈ।”ਉਨ੍ਹਾਂ ਅੱਗੇ ਕਿਹਾ, “ਇਹ ਤਾਕਤਾਂ ਮਨਘੜਤ ਅਤੇ ਅਪਮਾਨਜਨਕ ਕਹਾਣੀ ਘੜ ਕੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਜਿਸ ਨੂੰ ਲੋਕ ਸਵੀਕਾਰ ਨਹੀਂ ਕਰਨਗੇ ਅਤੇ ਇਨ੍ਹਾਂ ਤਾਕਤਾਂ ਨੂੰ ਸਬਕ ਸਿਖਾਇਆ ਜਾਵੇਗਾ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਸੂਬੇ ਦੇ ਸੂਝਵਾਨ ਲੋਕ ਵਿਰੋਧੀ ਧਿਰ ਦੇ ਇਨ੍ਹਾਂ ਆਗੂਆਂ ਦੇ ਸ਼ੱਕੀ ਤੇ ਧੋਖੇਬਾਜ਼ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਹ ਜ਼ਰੂਰ ਇਨ੍ਹਾਂ ਨੂੰ ਸਬਕ ਸਿਖਾਉਣਗੇ। ਵਿਰੋਧੀ ਧਿਰ ਦੀਆਂ ਨੌਟੰਕੀਆਂ ਮੈਨੂੰ ਕਦੇ ਵੀ ਸੂਬੇ ਦੇ ਲੋਕਾਂ ਦੀ ਸੇਵਾ ਤੋਂ ਨਹੀਂ ਰੋਕ ਸਕਦੀਆਂ ਅਤੇ ਮੈਂ ਆਪਣੇ ਆਖਰੀ ਸਾਹ ਤੱਕ ਡਟਿਆ ਰਹਾਂਗਾ।”ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਪਾਰਟੀਆਂ ਕੋਲ ਸੂਬਾ ਸਰਕਾਰ ਵਿਰੁੱਧ ਕੋਈ ਏਜੰਡਾ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਨੇ ਲੋਕ ਭਲਾਈ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ ਜਿਸ ਕਰਕੇ ਵਿਰੋਧੀ ਧਿਰਾਂ ਮੁੱਦਾਹੀਣ ਹਨ।”ਅਕਾਲੀ ਦਲ ‘ਤੇ ਸਿੱਧਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀਆਂ ਨੂੰ ਪਾਈ ਗਈ ਹਰ ਵੋਟ ਗੁਰੂ ਸਾਹਿਬ ਜੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੀ ਬੇਅਦਬੀ ਦੇ ਹੱਕ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਹਰੇਕ ਵਿਅਕਤੀ ਦੀ ਮਾਨਸਿਕਤਾ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਨਿਰਦੋਸ਼ਾਂ ‘ਤੇ ਗੋਲੀ ਚਲਾਉਣ ਦਾ ਹੁਕਮ ਦਿੱਤਾ ਹੈ। ਇਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੀ ਘੋਰ ਨਿਰਾਦਰ ਕੀਤਾ ਹੈ।”ਉਨ੍ਹਾਂ ਅੱਗੇ ਕਿਹਾ, “ਸਾਬਕਾ ਉਪ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਸੂਬੇ ਦਾ ਵੱਡਾ ਵਿਕਾਸ ਹੋਇਆ ਹੈ ਪਰ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ਦੇ ਮੁੱਦੇ ’ਤੇ ਅੱਖਾਂ ਬੰਦ ਕਰ ਲੈਂਦੇ ਹਨ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਨਿਰਦੋਸ਼ ਲੋਕ ਮਾਰੇ ਗਏ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਅਸਲ ਵਿੱਚ ‘ਪਰਿਵਾਰ ਬਚਾਓ ਯਾਤਰਾ’ ਹੈ। 15 ਸਾਲਾਂ ਤੱਕ ਸੂਬੇ ਨੂੰ ਲੁੱਟਣ ਤੋਂ ਬਾਅਦ, ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਸੂਬੇ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।”ਉਨ੍ਹਾਂ ਅੱਗੇ ਕਿਹਾ, “ਅਕਾਲੀਆਂ ਨੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਡੂੰਘੀ ਸੱਟ ਮਾਰਨ ਅਤੇ ਸੂਬੇ ਦੇ ਕਈ ਮਾਫੀਆ ਨੂੰ ਸਰਪ੍ਰਸਤੀ ਦੇਣ ਤੋਂ ਇਲਾਵਾ, ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਸੂਬੇ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਸੀ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਗਈ ਸੀ ਅਤੇ ਉਨ੍ਹਾਂ ਦੇ ਲੰਮੇ ਕੁਸ਼ਾਸਨ ਦੌਰਾਨ ਇਹ ਕਾਰੋਬਾਰ ਵਧਿਆ-ਫੁੱਲਿਆ ਸੀ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਅਕਾਲੀਆਂ ‘ਤੇ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ ਕਿਉਂਕਿ ਨਸ਼ਿਆਂ ਦੇ ਵਪਾਰ ਨੂੰ ਉਨ੍ਹਾਂ ਦੁਆਰਾ ਸਰਪ੍ਰਸਤੀ ਦਿੱਤੀ ਗਈ ਸੀ। ਇਨ੍ਹਾਂ ਆਗੂਆਂ ਦੇ ਹੱਥ ਲੱਖਾਂ ਨੌਜਵਾਨਾਂ ਦੇ ਖੂਨ

Punjab

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 3 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।   ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਮਰਬੀਰ ਸਿੰਘ ਉਰਫ਼ ਸਿਮਰ (21) ਵਾਸੀ ਮਹਿੰਦਰਾ ਕਲੋਨੀ, ਅੰਮ੍ਰਿਤਸਰ; ਸਤਨਾਮ ਸਿੰਘ ਉਰਫ਼ ਸੱਤਾ (23) ਵਾਸੀ ਪਿੰਡ ਫਤਿਹਪੁਰ, ਤਰਨ ਤਾਰਨ, ਜੋ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਕ੍ਰਿਸ਼ਨਾ ਨਗਰ ਵਿੱਚ ਰਹਿ ਰਿਹਾ ਸੀ; ਤਨੁਪ੍ਰੀਤ ਸਿੰਘ (26) ਵਾਸੀ ਪ੍ਰਤਾਪ ਨਗਰ, ਅੰਮ੍ਰਿਤਸਰ; ਅਤੇ ਕਰਨਜੋਤ ਸਿੰਘ ਉਰਫ਼ ਸਾਜਨ (26) ਵਾਸੀ ਕ੍ਰਿਸ਼ਨਾ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਆਸਟਰੀਆ ਦੇ ਬਣੇ ਦੋ 9ਐਮਐਮ ਗਲਾਕ, ਚੀਨ ਦੇ ਬਣੇ ਚਾਰ .30 ਬੋਰ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਗਈਆਂ ਸਨ, ਜੋ ਸਥਾਨਕ ਕਾਰਕੁਨਾਂ ਰਾਹੀਂ ਅੱਗੇ ਅਪਰਾਧਿਕ ਤੱਤਾਂ ਵਿੱਚ ਵੰਡੀਆਂ ਗਈਆਂ ਸਨ। ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਦੇ ਹੋਰ ਸਾਥੀਆਂ ਦਾ ਪਤਾ ਲਗਾਉਣ ਲਈ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਪਤ ਜਾਣਕਾਰੀ ਦੇ ਆਧਾਰ ‘ਤੇ ਇੱਕ ਯੋਜਨਾਬੱਧ ਕਾਰਵਾਈ ਵਿੱਚ ਮੁਲਜ਼ਮ ਸਮਰਬੀਰ ਉਰਫ਼ ਸਿਮਰ ਨੂੰ ਦੋ ਗਲਾਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮ ਤੋਂ ਪੁੱਛਗਿੱਛ ਉਪਰੰਤ ਅੱਗੇ ਦੀ ਕਾਰਵਾਈ ਵਿੱਚ ਉਸਦੇ ਤਿੰਨ ਹੋਰ ਸਾਥੀਆਂ – ਸਤਨਾਮ ਉਰਫ ਸੱਤਾ, ਤਨੁਪ੍ਰੀਤ ਸਿੰਘ ਅਤੇ ਕਰਨਜੋਤ ਉਰਫ ਸਾਜਨ  ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਪੰਜ ਹੋਰ ਪਿਸਤੌਲ ਬਰਾਮਦ ਹੋਏ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਸ਼ੀ ਸਤਨਾਮ ਉਰਫ ਸੱਤਾ ਪਹਿਲਾਂ ਹੀ ਵਪਾਰਕ ਮਾਤਰਾ ਵਿੱਚ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਇੱਕ ਪਿਛਲੇ ਮਾਮਲੇ ਵਿੱਚ ਵੀ ਸ਼ਾਮਲ ਰਿਹਾ ਹੈ, ਜਿਸ ਵਿੱਚ ਉਸਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਸਤਨਾਮ ਸੱਤਾ ਅਤੇ ਕਰਨਜੋਤ ਉਰਫ਼ ਸਾਜਨ ਇੱਕੋ ਗੁਆਂਢ ਵਿੱਚ ਰਹਿੰਦੇ ਹਨ, ਜੋ ਪਾਕਿਸਤਾਨ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਇਕੱਠੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਚੰਗੇ ਪੜ੍ਹੇ-ਲਿਖੇ ਹਨ ਅਤੇ ਪਹਿਲਾਂ ਇੱਕ ਨਿੱਜੀ ਫਰਮ ਵਿੱਚ ਸੇਲਜ਼ਮੈਨ ਵਜੋਂ ਕੰਮ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮ ਆਸ-ਪਾਸ ਦੇ ਇਲਾਕਿਆਂ ਵਿੱਚ ਰਹਿੰਦੇ ਹਨ ਅਤੇ ਇੱਕ ਦੂਜੇ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 (1-ਏ, 6, 7, 8) ਤਹਿਤ ਐਫਆਈਆਰ ਨੰਬਰ 70 ਮਿਤੀ 30-04-2026 ਦਰਜ ਹੈ।  

Punjab

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਚੰਡੀਗੜ੍ਹ, 3 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਲਈ ਚੁੱਕੇ ਜਾ ਰਹੇ ਕ੍ਰਾਂਤੀਕਾਰੀ ਕਦਮਾਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਪੂਰੀ ਵਚਨਬੱਧਤਾ ਨਾਲ ਚਲਾਈ ਜਾ ਰਹੀ ਹੈ। ਗੈਂਗਸਟਰਾਂ ‘ਤੇ ਸ਼ਿਕੰਜਾ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਦੀ ਤਕਨੀਕੀ ਤਰੱਕੀ ਬਾਰੇ ਚਰਚਾ ਕਰਦਿਆਂ ਪੰਨੂ ਨੇ ਕਿਹਾ ਕਿ ਸਾਡੀ ਪੁਲਿਸ ਹੁਣ ਪੂਰੀ ਤਰ੍ਹਾਂ ਹਾਈ-ਟੈਕ ਹੋ ਚੁੱਕੀ ਹੈ। ਹੁਣ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਮਦਦ ਲਈ ਜਾ ਰਹੀ ਹੈ। ਪੰਜਾਬ ਪੁਲਿਸ ਨੇ ਇੱਕ ਆਧੁਨਿਕ ‘ਵੌਇਸ ਬੈਂਕ’ ਤਿਆਰ ਕੀਤਾ ਹੈ ਜਿਸ ਵਿੱਚ 84,000 ਤੋਂ ਵੱਧ ਦੋਸ਼ੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਸ਼ੰਭੂ ਧਮਾਕੇ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੇ ਪੁਰਾਣੇ ਧਮਾਕਿਆਂ ਵਿੱਚ ਵੀ ਆਪਣੀ ਸ਼ਮੂਲੀਅਤ ਕਬੂਲ ਕੀਤੀ ਹੈ। ਇਹ ਸਾਰੀਆਂ ਗ੍ਰਿਫ਼ਤਾਰੀਆਂ ਇਸੇ ਤਕਨੀਕ ਦੀ ਮਦਦ ਨਾਲ ਸੰਭਵ ਹੋ ਸਕੀਆਂ ਹਨ। ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਕੋਲ ਹੁਣ ਦੁਨੀਆ ਭਰ ਵਿੱਚ ਸਰਗਰਮ ਲਗਭਗ 3 ਲੱਖ 90 ਹਜ਼ਾਰ ਤੋਂ ਵੱਧ ਅਪਰਾਧੀਆਂ ਦਾ ਵਿਸ਼ਾਲ ਡਾਟਾਬੇਸ ਉਪਲਬਧ ਹੈ। ਵੌਇਸ ਰੈਕੋਗਨੀਸ਼ਨ ਸਿਸਟਮ ਦੀ ਮਦਦ ਨਾਲ ਹੁਣ ਅਪਰਾਧੀਆਂ ਦੀ ਪਛਾਣ ਅਤੇ ਉਨ੍ਹਾਂ ਦੇ ਟਿਕਾਣਿਆਂ ਦਾ ਪਤਾ ਮਹਿਜ਼ ਕੁਝ ਹੀ ਮਿੰਟਾਂ ਵਿੱਚ ਲਗਾ ਲਿਆ ਜਾਵੇਗਾ। ਪੰਨੂ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਾ ਹੁਣ ਬਚ ਨਹੀਂ ਸਕੇਗਾ। ਸੂਬੇ ਦੀ ਹਾਈ-ਟੈਕ ਪੁਲਿਸ ਇਸ ਐਡਵਾਂਸ ਟੈਕਨਾਲੋਜੀ ਦੀ ਮਦਦ ਨਾਲ ਹਰ ਅਪਰਾਧੀ ਨੂੰ ਪਾਤਾਲ ਵਿੱਚੋਂ ਵੀ ਲੱਭ ਕੇ ਕੱਢੇਗੀ। ਨਸ਼ੇ ਅਤੇ ਗੈਂਗਸਟਰਵਾਦ ਵਿਰੁੱਧ ‘ਆਪ’ ਸਰਕਾਰ ਦੀ ਮੁਹਿੰਮ ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪਿਛਲੇ 427 ਦਿਨਾਂ ਤੋਂ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਨਾ ਸਿਰਫ਼ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਰਹੇ ਹਨ, ਸਗੋਂ ਨਸ਼ਾ ਤਸਕਰਾਂ ਦਾ ਲੱਕ ਵੀ ਤੋੜਿਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਲੋਕਾਂ ਨੇ ਨਸ਼ੇ ਦੀ ਕਾਲੀ ਕਮਾਈ ਨਾਲ ਆਲੀਸ਼ਾਨ ਮਹਿਲ ਉਸਾਰੇ ਹਨ, ਉਨ੍ਹਾਂ ‘ਤੇ ਸਰਕਾਰ ਦਾ ‘ਪੀਲਾ ਪੰਜਾ’ (ਬੁਲਡੋਜ਼ਰ) ਲਗਾਤਾਰ ਚੱਲ ਰਿਹਾ ਹੈ। ਇਹ ਮੁਹਿੰਮ ਉਦੋਂ ਤੱਕ ਨਹੀਂ ਰੁਕੇਗੀ ਜਦੋਂ ਤੱਕ ਪੰਜਾਬ ਦੀ ਧਰਤੀ ਤੋਂ ਨਸ਼ੇ ਦਾ ਪੂਰੀ ਤਰ੍ਹਾਂ ਸਫ਼ਾਇਆ ਨਹੀਂ ਹੋ ਜਾਂਦਾ। 

Punjab

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਚੰਡੀਗੜ੍ਹ, 3 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 103ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 644 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 103ਵੇਂ ਦਿਨ, ਪੁਲਿਸ ਟੀਮਾਂ ਨੇ 350 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 26,175 ਹੋ ਗਈ ਹੈ। ਇਸ ਤੋਂ ਇਲਾਵਾ, 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 60 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ । ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਨੂੰ 428ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 108 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12.4 ਕਿਲੋ ਹੈਰੋਇਨ, 482 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ, ਸਿਰਫ 428 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,252 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।  

Scroll to Top