Actionpunjab

Action Punjab Logo
Breaking News

Author name: Action Punjab

Action Punjab
Punjab

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ

ਚੰਡੀਗੜ੍ਹ/ਐਸ.ਏ.ਐਸ. ਨਗਰ, 14 ਮਾਰਚ:ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 2026 ਦੌਰਾਨ ਪੰਜਾਬ ਸਰਕਾਰ ਨੇ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਵਰਗੇ ਉਭਰਦੇ ਖੇਤਰਾਂ ਵਿੱਚ ਟਿਕਾਊ ਉਦਯੋਗਿਕ ਵਿਕਾਸ, ਨਵੀਨਤਾ ਅਤੇ ਗਲੋਬਲ ਨਿਵੇਸ਼ ਨੂੰ ਉਤਸ਼ਾਹਿਤ ਕਰਨ ਪ੍ਰਤੀ ਆਪਣੀ ਮਜ਼ਬੂਤ ਵਚਨਬੱਧਤਾ ਨੂੰ ਉਜਾਗਰ ਕੀਤਾ।ਸੈਸ਼ਨ ਨੂੰ ਸੰਬੋਧਨ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਲਾਸਟਿਕ ਅਤੇ ਕੈਮੀਕਲ ਉਤਪਾਦ ਆਧੁਨਿਕ ਜੀਵਨ ਦਾ ਅਟੁੱਟ ਹਿੱਸਾ ਬਣ ਚੁੱਕੇ ਹਨ, ਜੋ ਸਿਹਤ ਸੇਵਾਵਾਂ, ਸਿੱਖਿਆ, ਘਰੇਲੂ ਵਰਤੋਂ ਅਤੇ ਉਦਯੋਗ ਸਮੇਤ ਕਈ ਖੇਤਰਾਂ ਨੂੰ ਸਮਰਥਨ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਤਪਾਦਾਂ ਨੇ ਹੱਥੋਂ ਹੋਣ ਵਾਲੀ ਮਿਹਨਤ ਘਟਾਉਣ ਅਤੇ ਰੋਜ਼ਾਨਾ ਜੀਵਨ ਵਿੱਚ ਕਾਰਗੁਜ਼ਾਰੀ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਪਲਾਸਟਿਕ ਅਤੇ ਕੈਮੀਕਲ ਖੇਤਰ ਵਿੱਚ ਵੱਧ ਰਹੇ ਨਿਵੇਸ਼ ਨਾਲ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਇਹ ਲੋਕਾਂ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਵੀ ਮਜ਼ਬੂਤੀ ਦੇਵੇਗਾ।ਜ਼ਿੰਮੇਵਾਰ ਵਰਤੋਂ ਉੱਤੇ ਜ਼ੋਰ ਦਿੰਦਿਆਂ ਮੰਤਰੀ ਨੇ ਉਦਯੋਗਾਂ ਅਤੇ ਖੋਜ ਮਾਹਿਰਾਂ ਨੂੰ ਅਪੀਲ ਕੀਤੀ ਕਿ ਉਹ ਟਿਕਾਊ ਉਤਪਾਦਨ ਪ੍ਰਣਾਲੀਆਂ, ਅਧੁਨਿਕ ਰੀਸਾਈਕਲਿੰਗ ਤਕਨਾਲੋਜੀਆਂ ਅਤੇ ਪਰਿਆਵਰਣ-ਮਿਤਰ ਵਿਕਲਪਾਂ ‘ਤੇ ਧਿਆਨ ਕੇਂਦਰਿਤ ਕਰਨ, ਤਾਂ ਜੋ ਉਦਯੋਗਿਕ ਤਰੱਕੀ ਦੇ ਨਾਲ-ਨਾਲ ਭਵਿੱਖੀ ਪੀੜ੍ਹੀਆਂ ਲਈ ਵਾਤਾਵਰਣ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਸਕੇ।ਰਾਜ ਦੀ ਉਦਯੋਗਿਕ ਸਮਰੱਥਾ ਉੱਤੇ ਰੋਸ਼ਨੀ ਪਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਵਿਸ਼ੇਸ਼ ਕੈਮੀਕਲ, ਪਲਾਸਟਿਕ ਰੀਸਾਈਕਲਿੰਗ ਅਤੇ ਪਲਾਸਟਿਕ ਕਚਰੇ ਨੂੰ ਉੱਚ ਮੁੱਲ ਵਾਲੇ ਨਿਰਯਾਤ ਯੋਗ ਉਤਪਾਦਾਂ ਵਿੱਚ ਤਬਦੀਲ ਕਰਨ ਲਈ ਨਿਵੇਸ਼ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਹਨ। ਉਨ੍ਹਾਂ ਉਦਯੋਗਪਤੀਆਂ ਅਤੇ ਨਵੀਨਤਾਕਾਰਾਂ ਨੂੰ ਵਿਗਿਆਨਕ ਖੋਜ ਨੂੰ ਪੰਜਾਬ ਦੀ ਨਵਚੇਤਨਾ ਅਤੇ ਜੁਗਾੜੂ ਸੋਚ ਨਾਲ ਜੋੜ ਕੇ ਪਰਿਆਵਰਣ-ਮਿਤਰ ਹੱਲ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਿਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੁਧਿਆਣਾ ਅਤੇ ਮੋਹਾਲੀ ਵਰਗੇ ਸ਼ਹਿਰਾਂ ਵਿੱਚ ਉਦਯੋਗਿਕ ਹੱਬ ਵਿਕਸਿਤ ਕਰਨ ਲਈ ਵਚਨਬੱਧ ਹੈ, ਜਿਸ ਨਾਲ ਖੋਜ, ਨਵੀਨਤਾ ਅਤੇ ਟਿਕਾਊ ਉਤਪਾਦਨ ਲਈ ਅਨੁਕੂਲ ਮਾਹੌਲ ਤਿਆਰ ਹੋ ਰਿਹਾ ਹੈ।ਪ੍ਰਿਯਾਂਕ ਭਾਰਤੀ, ਆਈ.ਏ.ਐਸ., ਸਕੱਤਰ, ਸਾਇੰਸ ਤਕਨਾਲੋਜੀ ਤੇ ਵਾਤਾਵਰਣ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ, ਪੰਜਾਬ ਨੇ ਕਿਹਾ ਕਿ ਮਜ਼ਬੂਤ ਉਦਯੋਗਿਕ ਕਲੱਸਟਰਾਂ, ਨਿਰਯਾਤ ਕੇਂਦਰਿਤ ਇਕਾਈਆਂ ਅਤੇ ਪ੍ਰਗਤੀਸ਼ੀਲ ਨੀਤੀਆਂ ਦੇ ਕਾਰਨ ਪੰਜਾਬ ਪਲਾਸਟਿਕ ਅਤੇ ਕੈਮੀਕਲ ਨਿਰਮਾਣ ਦਾ ਇੱਕ ਮਹੱਤਵਪੂਰਨ ਕੇਂਦਰ ਬਣਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਮਿਆਰਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਵਿਸ਼ੇਸ਼ ਕੈਮੀਕਲ, ਪਰਿਆਵਰਣ-ਮਿਤਰ ਮਟੀਰੀਅਲ ਅਤੇ ਟਿਕਾਊ ਪਲਾਸਟਿਕ ਹੱਲਾਂ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰ ਰਹੀ ਹੈ।ਸਾਗਰ ਕੋਸ਼ਿਕ, ਪ੍ਰੈਜ਼ੀਡੈਂਟ (ਗਲੋਬਲ ਕਾਰਪੋਰੇਟ ਅਤੇ ਇੰਡਸਟਰੀ ਅਫੇਅਰਜ਼), ਯੂਪੀਐਲ ਲਿਮਿਟੇਡ ਨੇ ਕੈਮੀਕਲ ਖੇਤਰ ਦੀ ਵੱਡੀ ਵਿਕਾਸ ਸੰਭਾਵਨਾ ਉੱਤੇ ਰੋਸ਼ਨੀ ਪਾਈ। ਉਨ੍ਹਾਂ ਕਿਹਾ ਕਿ ਇਸ ਸਮੇਂ ਭਾਰਤ ਦਾ ਗਲੋਬਲ ਕੈਮੀਕਲ ਉਤਪਾਦਨ ਵਿੱਚ ਹਿੱਸਾ ਲਗਭਗ 3–3.5 ਫੀਸਦੀ ਹੈ, ਜੋ ਆਉਣ ਵਾਲੇ ਸਾਲਾਂ ਵਿੱਚ 12–13 ਫੀਸਦੀ ਤੱਕ ਵੱਧ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਯੂਪੀਐਲ ਦੀ ਕੁੱਲ ਉਤਪਾਦਨ ਵਿੱਚੋਂ 93 ਫੀਸਦੀ ਨਿਰਯਾਤ ਹੁੰਦਾ ਹੈ ਜਦਕਿ 7 ਫੀਸਦੀ ਘਰੇਲੂ ਬਾਜ਼ਾਰ ਲਈ ਹੈ, ਜੋ ਭਾਰਤੀ ਨਿਰਮਾਣ ਲਈ ਵਿਸ਼ਵ ਪੱਧਰੀ ਮੌਕਿਆਂ ਨੂੰ ਦਰਸਾਉਂਦਾ ਹੈ।ਅਭੀ ਬੰਸਲ, ਮੈਨੇਜਿੰਗ ਡਾਇਰੈਕਟਰ, ਸਰਸਵਤੀ ਐਗਰੋ ਕੈਮੀਕਲਜ਼ ਪ੍ਰਾਈਵੇਟ ਲਿਮਿਟੇਡ ਨੇ ਕਿਹਾ ਕਿ ਪੰਜਾਬ ਵਿੱਚ ਕਮੋਡਿਟੀ ਅਧਾਰਤ ਕੈਮੀਕਲ ਤੋਂ ਉੱਚ ਮੁੱਲ ਵਾਲੇ ਵਿਸ਼ੇਸ਼ ਕੈਮੀਕਲ ਵੱਲ ਬਦਲਾਅ ਲਈ ਵੱਡੀ ਸੰਭਾਵਨਾ ਹੈ। ਉਨ੍ਹਾਂ ਉਦਯੋਗ, ਵਿਦਿਅਕ ਸੰਸਥਾਵਾਂ ਅਤੇ ਸਰਕਾਰ ਵਿਚਕਾਰ ਮਜ਼ਬੂਤ ਸਹਿਯੋਗ ਦੀ ਲੋੜ ਉੱਤੇ ਜ਼ੋਰ ਦਿੱਤਾ, ਜਿਸ ਨਾਲ ਉੱਨਤ ਉਤਪਾਦ ਅਤੇ ਤਕਨਾਲੋਜੀਆਂ ਵਿਕਸਿਤ ਕਰਕੇ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਹੋਰ ਮਜ਼ਬੂਤ ਸਥਾਨ ਮਿਲ ਸਕਦਾ ਹੈ।ਪ੍ਰੋਫੈਸਰ ਅਨੂਪ ਵਰਮਾ, ਮੁਖੀ, ਡਿਪਾਰਟਮੈਂਟ ਆਫ ਐਨਰਜੀ ਐਂਡ ਇਨਵਾਇਰਨਮੈਂਟ, ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਨੇ ਪੰਜਾਬ ਦੇ ਮਜ਼ਬੂਤ ਵਿਦਿਅਕ ਢਾਂਚੇ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਨਵੀਨਤਾ ਨੂੰ ਸਮਰਥਨ ਦੇਣ ਦੀ ਸਮਰੱਥਾ ਉੱਤੇ ਚਾਨਣ ਪਾਇਆ। ਉਨ੍ਹਾਂ ਕਿਹਾ ਕਿ ਖੋਜ ਸੰਸਥਾਵਾਂ ਅਤੇ ਉਦਯੋਗ ਦਰਮਿਆਨ ਨਜ਼ਦੀਕੀ ਸਹਿਯੋਗ ਨਾਲ ਤਕਨਾਲੋਜੀ ਵਿਕਾਸ ਅਤੇ ਵਪਾਰੀਕਰਨ ਦੀ ਪ੍ਰਕਿਰਿਆ ਤੇਜ਼ ਹੋ ਸਕਦੀ ਹੈ, ਜਿਸ ਨਾਲ ਪੰਜਾਬ ਉੱਨਤ ਕੈਮੀਕਲ ਨਿਰਮਾਣ ਅਤੇ ਨਵੀਨਤਾ ਦਾ ਮਹੱਤਵਪੂਰਨ ਕੇਂਦਰ ਬਣ ਸਕਦਾ ਹੈ। 

Punjab

#Draft:ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਸ.ਏ.ਐਸ. ਨਗਰ, 14 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਮੁੱਖ ਮਸਲਿਆਂ ਦਾ ਕੋਈ ਹੱਲ ਨਾ ਕਰਨ ਲਈ ਕਰੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਐਮ.ਐਸ.ਪੀ, ਕਿਸਾਨ ਕਰਜ਼ਾ ਮਾਫੀ ਅਤੇ ਖ਼ਾਸ ਪੈਕੇਜ ਦੀ ਉਮੀਦ ਸੀ ਪਰ ਲੋਕਾਂ ਪੱਲੇ ਸਿਰਫ਼ ਨਿਰਾਸ਼ਾ ਹੀ ਪਈ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨਾਲ ਲਗਾਤਾਰ ਪੱਖਪਾਤ ਕਰਦੀ ਆ ਰਹੀ ਹੈ, ਸੂਬੇ ਦੇ ਹੱਕੀ ਫੰਡ ਰੋਕ ਰਹੀ ਹੈ, ਕਿਸਾਨਾਂ ਦੀਆਂ ਮੰਗਾਂ ਨੂੰ ਅਣਡਿੱਠ ਕਰ ਰਹੀ ਹੈ ਅਤੇ ਸੂਬੇ ਤੋਂ ਬਾਹਰ ਜ਼ਬਤ ਕੀਤੀਆਂ ਨਸ਼ੇ ਦੀਆਂ ਵੱਡੀਆਂ ਖੇਪਾਂ ‘ਤੇ ਕੋਈ ਕਾਰਵਾਈ ਨਹੀਂ ਕਰ ਰਹੀ, ਸਗੋਂ ਪੰਜਾਬ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਨਸ਼ਿਆਂ ‘ਤੇ ਕਾਬੂ ਪਾਉਣ, ਅਰਥਵਿਵਸਥਾ ਮਜ਼ਬੂਤ ਕਰਨ ਅਤੇ ਨਿਵੇਸ਼ ਆਕਰਸ਼ਿਤ ਕਰਨ ਲਈ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਉਦਯੋਗ ਜਗਤ ਵੱਲੋਂ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਨਿਵੇਸ਼ਕ ਸੂਬੇ ਵਿੱਚ ਨਵੇਂ ਕਾਰੋਬਾਰੀ ਮੌਕਿਆਂ ਦੀ ਭਾਲ ਕਰ ਰਹੇ ਹਨ। ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਮੌਕੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਨਾਗਰਿਕਾਂ ਨੂੰ ਉਮੀਦ ਸੀ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਠੋਸ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਘੱਟੋ-ਘੱਟ ਸਮਰਥਨ ਮੁੱਲ, ਕਰਜ਼ਾ ਮੁਆਫੀ ਜਾਂ ਵਿਸ਼ੇਸ਼ ਪੈਕੇਜ ਬਾਰੇ ਗੱਲ ਕਰਨਗੇ, ਪਰ ਉਹ ਸਿਰਫ਼ ਪੰਜਾਬੀਆਂ ਨੂੰ ਮੰਦਾ-ਚੰਗਾ ਬੋਲ ਕੇ ਚਲੇ ਗਏ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ, ਖੇਤੀ ਕਰਜ਼ਿਆਂ ਦੀ ਮੁਆਫੀ ਅਤੇ ਕਿਸਾਨਾਂ ਲਈ ਹੋਰ ਉਪਾਵਾਂ ਵਰਗੇ ਵੱਡੇ ਐਲਾਨਾਂ ਦੀ ਉਮੀਦ ਕਰ ਰਹੇ ਸਨ। ਮੁੱਖ ਮੰਤਰੀ ਨੇ ਕੇਂਦਰ ਵੱਲੋਂ ਪੰਜਾਬ ਦੇ ਜਾਇਜ਼ ਫੰਡਾਂ ਨੂੰ ਰੋਕਣ ਦੀ ਵੀ ਆਲੋਚਨਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਦੇ ਆਰਡੀਐਫ ਅਤੇ ਜੀਐਸਟੀ ਫੰਡ ਰੋਕ ਦਿੱਤੇ ਹਨ ਅਤੇ ਅਜੇ ਤੱਕ 1,600 ਕਰੋੜ ਰੁਪਏ ਦਾ ਹੜ੍ਹ ਰਾਹਤ ਰਾਸ਼ੀ ਵੀ ਜਾਰੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 1,600 ਕਰੋੜ ਰੁਪਏ ਹੜ੍ਹ ਰਾਹਤ ਬਾਰੇ ਕੀਤੇ ਗਏ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਪੰਜਾਬ ਨੂੰ ਉਨ੍ਹਾਂ ਦੇ ਐਲਾਨ ਤੋਂ 16 ਰੁਪਏ ਵੀ ਨਹੀਂ ਮਿਲੇ। ਉਨ੍ਹਾਂ ਅੱਗੇ ਕਿਹਾ ਕਿ ਤਬਾਹਕੁਨ ਹੜ੍ਹਾਂ ਦੌਰਾਨ ਕੇਂਦਰ ਦੇ ਆਗੂ ਪੰਜਾਬ ਸਿਰਫ਼ “ਸੈਰ-ਸਪਾਟੇ” ਲਈ ਆਏ ਅਤੇ ਫੋਟੋਆਂ ਕਰਾ ਕੇ ਚਲੇ ਗਏ। ਗੈਂਗਸਟਰਵਾਦ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕੌਮੀ ਪੱਧਰ ‘ਤੇ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਨਾਕਾਮ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਾਜਪਾ ਸਰਕਾਰ ਨੇ ਗੁਜਰਾਤ ਜੇਲ੍ਹ ਵਿੱਚ ਪਨਾਹ ਦਿੱਤੀ ਹੋਈ ਹੈ ਅਤੇ ਉਸ ਨੂੰ ਪੰਜਾਬ ਲਿਆਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਗੈਂਗਸਟਰਵਾਦ ਨੂੰ ਇੱਕ ਕੌਮੀ ਮੁੱਦਾ ਦੱਸਿਆ, ਜੋ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਗੰਭੀਰ ਖ਼ਤਰਾ ਹੈ ਅਤੇ ਇਸ ਨੂੰ ਰੋਕਣ ਵਿੱਚ ਨਾਕਾਮ ਰਹਿਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਨਸ਼ਿਆਂ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਤਸਕਰੀ ਨੂੰ ਰੋਕਣਾ ਮੁੱਖ ਤੌਰ ‘ਤੇ ਕੇਂਦਰ ਦੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਰੋਕਣਾ ਕੇਂਦਰ ਦੀ ਜ਼ਿੰਮੇਵਾਰੀ ਹੈ, ਫਿਰ ਵੀ ਸਾਡੀ ਸਰਕਾਰ ਇਸ ਨੂੰ ਰੋਕਣ ਲਈ ਆਪਣੇ ਫੰਡਾਂ ਨਾਲ ਐਂਟੀ-ਡਰੋਨ ਸਿਸਟਮ ਸਥਾਪਤ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਕੋਈ ਸਮਰਥਨ ਨਾ ਮਿਲਣ ਦੇ ਬਾਵਜੂਦ ਸਰਹੱਦ ਪਾਰੋਂ ਤਸਕਰੀ ਨੂੰ ਰੋਕਣ ਲਈ ਸਰਹੱਦ ‘ਤੇ 550 ਕਿਲੋਮੀਟਰ ਲੰਬੀ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕੀਤੀ ਹੈ। ਉਨ੍ਹਾਂ ਪੰਜਾਬ ਤੋਂ ਬਾਹਰ ਨਸ਼ੀਲੇ ਪਦਾਰਥਾਂ ਦੀ ਵੱਡੀ ਜ਼ਬਤੀ ਵਿਰੁੱਧ ਕਾਰਵਾਈ ਨਾ ਹੋਣ ‘ਤੇ ਵੀ ਸਵਾਲ ਉਠਾਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗੁਜਰਾਤ ਵਿੱਚ ਲੱਖਾਂ ਟਨ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਰਹੇ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ, ਜਦੋਂ ਕਿ ਪੰਜਾਬ ਨੇ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਮੁਹਿੰਮ ਸ਼ੁਰੂ ਕੀਤੀ ਹੈ।” ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਗੁਜਰਾਤ ਦੇ ਮੁੰਦਰਾ ਬੰਦਰਗਾਹ ‘ਤੇ ਲਗਪਗ 3,000 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਸਨ ਪਰ ਕਸੂਰਵਾਰਾਂ ਵਿਰੁੱਧ ਕੋਈ ਸਾਰਥਕ ਕਾਰਵਾਈ ਨਹੀਂ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਫੁੱਟ ਪਾਊ ਰਾਜਨੀਤੀ ਕਦੇ ਵੀ ਸਫ਼ਲ ਨਹੀਂ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਮਿੱਟੀ ਉਪਜਾਊ ਹੈ ਪਰ ਭਾਜਪਾ ਦੀ ਧਰਮ ਅਤੇ ਨਫ਼ਰਤ ਦੀ ਰਾਜਨੀਤੀ ਦੇ ਬੀਜ ਇੱਥੇ ਕਦੇ ਨਹੀਂ ਉੱਗਣਗੇ।” ਸੂਬੇ ਵਿੱਚ ਭਾਜਪਾ ਦੀਆਂ ਸਿਆਸੀ ਇੱਛਾਵਾਂ ‘ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ, “ਪੰਜਾਬ ਵਿੱਚ ਭਾਜਪਾ ‘ਸਕੂਟਰ ਪਾਰਟੀ’ ਤੱਕ ਸੀਮਤ ਹੈ, ਜੋ 2027 ਵਿੱਚ ਕਾਂਗਰਸ ਦੀ ਮਦਦ ਨਾਲ ਸੱਤਾ ‘ਤੇ ਕਾਬਜ਼ ਹੋਣ ਦਾ ਸੁਪਨਾ ਦੇਖਦੀ ਹੈ।” ਉਨ੍ਹਾਂ ਇਹ ਵੀ ਕਿਹਾ ਕਿ ਅਮਿਤ ਸ਼ਾਹ ਦਾ ਪੰਜਾਬ ਦੌਰਾ ਲੋਕਾਂ ਨੂੰ ਦਰਪੇਸ਼ ਅਸਲ ਮੁੱਦਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਮਿਤ ਸ਼ਾਹ ਸਿਰਫ਼ ਸਾਡੇ ਬਾਰੇ ਬੁਰਾ-ਭਲਾ ਕਹਿਣ ਲਈ ਪੰਜਾਬ ਆਏ ਸਨ ਅਤੇ ਬਿਨਾਂ ਕੁੱਝ ਕੀਤੇ ਚਲੇ ਗਏ।” ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਦੇ ਦਾਅਵਿਆਂ ‘ਤੇ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਕੋਲ ਇਕੱਲੇ ਚੋਣ ਲੜਨ ਲਈ ਸੰਗਠਨਾਤਮਕ ਤਾਕਤ ਦੀ ਘਾਟ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਪੰਜਾਬ ਵਿੱਚ ਇਕੱਲੇ ਚੋਣ ਲੜਨ ਲਈ 117 ਉਮੀਦਵਾਰ ਕਿੱਥੋਂ ਲਿਆਏਗੀ?” ਉਨ੍ਹਾਂ ਅੱਗੇ ਕਿਹਾ ਕਿ ਕਿਉਂਕਿ ਭਾਜਪਾ ਕੋਲ ਸੂਬੇ ਵਿੱਚ ਆਗੂ ਨਹੀਂ ਹਨ, ਇਸ ਲਈ ਇਹ ਸੰਭਾਵਨਾ ਹੈ ਕਿ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਚੋਣਾਂ ਲੜਨ ਲਈ ਸ਼ਾਮਲ ਕਰਨ ਦੀ ਕੋਸ਼ਿਸ਼ ਕਰੇਗੀ। ਨਸ਼ਿਆਂ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁੱਛਿਆ, “ਗੁਜਰਾਤ ਦੇ ਇੱਕ ਬੰਦਰਗਾਹ ‘ਤੇ 3,000 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਸਨ, ਉੱਥੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ?” ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਇੰਨੀ ਵੱਡੀ ਜ਼ਬਤੀ ਦੇ ਬਾਵਜੂਦ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੀ ਸਿਆਸੀ ਫ਼ਿਤਰਤ ਤੋਂ ਚੰਗੀ ਤਰ੍ਹਾਂ ਜਾਣੂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ, ਭਾਜਪਾ ਨੂੰ ਚੰਗੀ ਤਰ੍ਹਾਂ ਜਾਣਦਾ ਹੈ; ਪੰਜਾਬ ਵਿੱਚ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ।” ਉਨ੍ਹਾਂ ਯਾਦ ਕਰਵਾਇਆ ਕਿ ਕਿਵੇਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਜ਼ਲੀਲ ਕੀਤਾ ਗਿਆ ਸੀ ਅਤੇ ਉਸ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਸ਼ਹਾਦਤ ਪ੍ਰਾਪਤ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ

Punjab

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 14 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਾਲੇ ਅਤੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਮੁਲਜ਼ਮਾਂ ਕੋਲੋਂ ਚਾਰ ਅਤਿ-ਆਧੁਨਿਕ ਹਥਿਆਰ, ਜਿਨ੍ਹਾਂ ਵਿੱਚ ਦੋ ਮੈਗਜ਼ੀਨਾਂ ਅਤੇ 36 ਜ਼ਿੰਦਾ ਕਾਰਤੂਸਾਂ ਸਮੇਤ ਏ.ਕੇ.-47 ਰਾਈਫ਼ਲ ਸ਼ਾਮਲ ਹੈ, ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਸੇਵਕ ਸਿੰਘ ਉਰਫ਼ ਸੂਰਜ ਵਾਸੀ ਨਵੀਂ ਆਬਾਦੀ ਅਟਾਰੀ, ਅੰਮ੍ਰਿਤਸਰ ਅਤੇ ਅਮਰਜੀਤ ਸਿੰਘ ਉਰਫ ਰੋਹਿਤ ਵਾਸੀ ਸੁਭਾਸ਼ ਰੋਡ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਏਕੇ-47 ਰਾਈਫਲ ਬਰਾਮਦ ਕਰਨ ਤੋਂ ਇਲਾਵਾ ਤਿੰਨ ਅਤਿ-ਆਧੁਨਿਕ 9 ਐਮਐਮ ਗਲੋਕ ਪਿਸਤੌਲ ਵੀ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਇਹ ਮਾਡਿਊਲ ਕੱਟੜਪੰਥੀ ਗਤੀਵਿਧੀਆਂ ਅਤੇ ਭਾਰਤ ਵਿਰੋਧੀ ਤੇ ਪੁਲਿਸ ਵਿਰੋਧੀ ਬਿਰਤਾਂਤ ਫੈਲਾਉਣ ਵਰਗੀਆਂ ਗਤੀਵਿਧੀਆਂ ਵਿਚ ਵੀ ਸ਼ਾਮਲ ਰਿਹਾ ਹੈ।ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈਟਵਰਕ ਦਾ ਪਰਦਾਫ਼ਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀਆਂ ਟੀਮਾਂ ਨੇ ਪਿੰਡ ਮੁਹਾਵਾ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ  ਹਥਿਆਰਾਂ ਦੀ ਖੇਪ, ਜਿਸ ਵਿੱਚ ਏ.ਕੇ.-47 ਸਮੇਤ ਗੋਲੀ-ਸਿੱਕਾ ਅਤੇ ਤਿੰਨ ਗਲੌਕ ਪਿਸਤੌਲ ਸ਼ਾਮਲ ਹਨ, ਬਰਾਮਦ ਕੀਤੇ।ਐਸਐਸਪੀ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਥਿਆਰਾਂ ਦੀ ਇਹ ਖੇਪ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਉਦੇਸ਼ ਨਾਲ ਮਾਡਿਊਲ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਪਾਕਿਸਤਾਨ ਦੇ ਰਸਤਿਓਂ ਭੇਜੀ ਗਈ ਸੀ।ਇਸ ਸਬੰਧੀ ਥਾਣਾ ਘਰਿੰਡਾ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(1)(ਏ), 25(6), 25(7), 25(8) ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਧਾਰਾਵਾਂ 13, 16, 18 ਤਹਿਤ ਐਫ.ਆਈ.ਆਰ. ਨੰ. 80 ਮਿਤੀ 12.03.2026 ਦਰਜ ਕੀਤੀ ਗਈ ਹੈ। 

Punjab

ਨਿਵੇਸ਼ ਪੰਜਾਬ ਸੰਮੇਲਨ: 'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ

ਚੰਡੀਗੜ੍ਹ /ਐੱਸ.ਏ.ਐੱਸ.ਨਗਰ, ਮਾਰਚ 14- ਇਥੇ ਚੱਲ ਰਹੇ ਪੰਜਾਬ  ਨਿਵੇਸ਼ ਸੰਮੇਲਨ ਦੇ ਦੂਜੇ ਦਿਨ ਅੱਜ “ਆਈਡੀਆ ਟੂ ਇਮਪੈਕਟ: ਪੰਜਾਬ ਦੀ ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਯਾਤਰਾ” ਸਿਰਲੇਖ ਤਹਿਤ ਹੋਏ ਬਹੁਤ ਹੀ ਦਿਲਚਸਪ ਸੈਸ਼ਨ ਦੌਰਾਨ ਸੂਬੇ ਦੀ ਉੱਭਰ ਰਹੀ ਉੱਦਮੀ ਦਿਖ ਨੂੰ ਸਾਹਮਣੇ ਲਿਆਂਦਾ।”ਇਸ ਸੈਸ਼ਨ ਨੇ ਪੰਜਾਬ ਨੂੰ ਨਵੀਨਤਾ ਅਤੇ ਯੂਨੀਕੋਰਨ ਸਟਾਰਟਅੱਪਸ ਲਈ ਇੱਕ ਪ੍ਰਮੁੱਖ ਧੁਰੇ ਵਿੱਚ ਬਦਲਣ ਦੇ ਰਣਨੀਤਕ ਦ੍ਰਿਸ਼ਟੀਕੋਣ ‘ਤੇ ਚਰਚਾ ਕਰਨ ਲਈ ਉੱਚ ਸਰਕਾਰੀ ਅਧਿਕਾਰੀਆਂ, ਉਦਯੋਗ ਦੇ ਦਿੱਗਜਾਂ ਅਤੇ ਸਟਾਰਟਅੱਪ ਉਦਮੀਆਂ ਨੂੰ ਇਕ ਮੰਚ ਤੇ ਲਿਆਂਦਾ।ਵੱਡੇ ਪੈਮਾਨੇ ਤੇ ਵਿਕਾਸ ਨੂੰ ਸਮਰਥਨ ਦੇਣ ਲਈ ਸੂਬੇ ਦੀ ਤਿਆਰੀ ਨੂੰ ਉਜਾਗਰ ਕਰਦੇ ਹੋਏ, ਪੰਜਾਬ ਵਿਕਾਸ ਕਮਿਸ਼ਨ ਦੀ ਚੇਅਰਪਰਸਨ, ਸੀਮਾ ਬਾਂਸਲ ਨੇ ਸੈਸ਼ਨ ਨੂੰ ਇੱਕ ਮਜ਼ਬੂਤ ਅਤੇ ਹਾਂਪੱਖੀ ਦਿਸ਼ਾ ਦਿੱਤੀ। ਉਨ੍ਹਾਂ ਕਿਹਾ, “ਪੰਜਾਬ ਵਿੱਚ, ਸਾਡੇ ਕੋਲ ਕਾਰੋਬਾਰ ਅਤੇ ਨਵੀਨਤਾ ਲਈ ਇੱਕ ਸ਼ਾਨਦਾਰ ਅਤੇ ਬਹੁਤ ਸਹਾਇਕ ਈਕੋਸਿਸਟਮ ਹੈ।” ਜਦੋਂ ਅਸੀਂ ਅੱਜ ਦੇ ਸਫਲ ਤਕਨੀਕੀ ਯੂਨੀਕੋਰਨ ਸਟਾਰਟਅੱਪਸ ‘ਤੇ ਨਜ਼ਰ ਮਾਰਦੇ ਹਾਂ, ਤਾਂ ਇਹ ਜਾਹਰਾ ਤੌਰ ਤੇ  ਸਾਹਮਣੇ ਆਉਂਦਾ ਹੈ ਕਿ ਸਾਡੇ ਕੋਲ ਅਜਿਹੇ ਵਿਕਾਸ ਨੂੰ ਸਮਰਥਨ ਦੇਣ ਲਈ ਸਾਰੇ ਲੋੜੀਂਦੇ  ਬੁਨਿਆਦੀ ਪਹਿਲੂ ਮੌਜੂਦ ਹਨ। ਸਾਡਾ ਧਿਆਨ ਹੁਣ ਇਸ ਗੱਲ ‘ਤੇ ਹੋਣਾ ਚਾਹੀਦਾ ਹੈ ਕਿ ਅਸੀਂ ਰਾਜ ਵਿੱਚ ਯੂਨੀਕੋਰਨ ਸਟਾਰਟਅੱਪਸ ਦੀ ਸਥਾਪਤੀ ਅਤੇ ਉਨ੍ਹਾਂ ਦੇ ਵਿਕਾਸ ਲਈ ਇਸ ਈਕੋਸਿਸਟਮ ਨੂੰ ਕਿਵੇਂ ਮਾਪ ਸਕਦੇ ਹਾਂ।”ਇਸ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹੋਏ, ਉਦਯੋਗ ਅਤੇ ਵਣਜ ਵਿਭਾਗ ਦੀ ਡਾਇਰੈਕਟਰ, ਸੁਰਭੀ ਮਲਿਕ ਨੇ ਪੰਜਾਬ ਸਰਕਾਰ ਦੁਆਰਾ ਉਠਾਏ ਗਏ ਸਰਗਰਮ ਕਦਮਾਂ ਬਾਰੇ ਦੱਸਿਆ। ਇੱਕ ਵਿਸਥਾਰਤ ਪੇਸ਼ਕਾਰੀ ਰਾਹੀਂ ਉਨ੍ਹਾਂ ਨੇ ਸਟਾਰਟਅੱਪ ਈਕੋਸਿਸਟਮ ਨੂੰ ਸਰਗਰਮੀ ਨਾਲ ਹੁਲਾਰਾ ਦੇਣ ਅਤੇ ਨਵੇਂ ਉੱਦਮਾਂ ਲਈ ਰਾਹ ਪੱਧਰਾ ਕਰਨ ਲਈ ਰਾਜ ਦੁਆਰਾ ਮੌਜੂਦਾ ਸਮੇਂ ਵਿੱਚ ਪ੍ਰਦਾਨ ਕੀਤੇ ਜਾ ਰਹੇ ਵਿਆਪਕ ਵਿੱਤੀ ਅਤੇ ਗੈਰ-ਵਿੱਤੀ ਪ੍ਰੋਤਸਾਹਨਾਂ ਦੀ ਰੂਪਰੇਖਾ ਦਿੱਤੀ।ਹੀਰੋ ਸਾਈਕਲ ਅਤੇ ਐਮ.ਬੀ.ਸੀ.ਆਈ.ਈ ਦੇ ਐਮਡੀ ਐਸ.ਕੇ. ਰਾਏ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਉਰਦੂ ਦੇ ਦੋਹੇ, “ਹੰਗਾਮਾ ਸ਼ੁਰੂ ਕਰਨਾ ਮੇਰਾ ਮਕਸੂਦ ਨਹੀਂ” ਨਾਲ ਕਰਕੇ ਦਰਸ਼ਕਾਂ ਦਾ ਧਿਆਨ ਖਿਚਿਆ। ਉਨ੍ਹਾਂ ਨੇ ਸੂਬਾ ਸਰਕਾਰ ਦੁਆਰਾ ਪ੍ਰਦਾਨ ਕੀਤੀ ਗਈ ਸਹਾਇਤਾ ਨੂੰ ਪੂਰਾ ਕਰਨ ਲਈ ਵਿਕਲਪਿਤ ਫੰਡਿੰਗ ਰੂਟਾਂ ਦੇ ਵਿਕਾਸ ਦੀ ਜ਼ੋਰਦਾਰ ਵਕਾਲਤ ਕੀਤੀ। ਆਈ.ਆਈ.ਟੀ ਰੁੜਕੀ ਦੁਆਰਾ ਵਿਕਸਤ ਕੀਤੇ ਗਏ ਇੱਕ ਸਫਲ ਮਾਡਲ, ਜਿਸਨੇ 24,000 ਤੋਂ ਵੱਧ ਨਿਵੇਸ਼ਕਾਂ ਨੂੰ ਸਟਾਰਟਅੱਪ ਵਿੱਚ ਪ੍ਰਤੀ ਨਿਵੇਸ਼ਕ ਘੱਟੋ-ਘੱਟ 1,00,000 ਰੁਪਏ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ, ਦਾ ਹਵਾਲਾ ਦਿੰਦਿਆਂ ਉਨ੍ਹਾਂ ਦਲੀਲ ਦਿੱਤੀ ਕਿ ਸਟਾਰਟਅੱਪ ਵਿੱਚ ਨਿਵੇਸ਼ ਕਰਨਾ ਨਿਵੇਸ਼ ਦੇ ਸਭ ਤੋਂ ਸੁਰੱਖਿਅਤ ਰੂਪਾਂ ਵਿੱਚੋਂ ਇੱਕ ਹੈ। ਪੰਜਾਬੀਆਂ ਦੀ ਅੰਦਰੂਨੀ ਉੱਦਮੀ ਭਾਵਨਾ ਦੀ ਪ੍ਰਸ਼ੰਸਾ ਕਰਦੇ ਹੋਏ, ਉਨ੍ਹਾਂ ਨੇ ਆਪਣੇ ਭਾਸ਼ਣ ਦੀ ਸਮਾਪਤੀ “ਹਮ ਤੋ ਦਰਯਾ ਹੈਂ ਹਮੇ ਅਪਨਾ ਹੁਨਰ ਮਾਲੂਮ ਹੈ” ਦੇ ਉਤਸ਼ਾਹੀ ਦੋਹੇ ਨਾਲ ਕੀਤੀ।ਇਸ ਤੋਂ ਪਹਿਲਾਂ ਸੈਸ਼ਨ ਵਿੱਚ, ਟੀ.ਆਈ.ਈ ਚੰਡੀਗੜ੍ਹ ਦੇ ਪ੍ਰਧਾਨ ਪੁਨੀਤ ਵਰਮਾ ਨੇ ਸਟਾਰਟਅੱਪਸ ਨੂੰ ਫੰਡਿੰਗ ਅਤੇ ਹੈਂਡਹੋਲਡਿੰਗ ਵਿੱਚ ਆਪਣੀ ਸੰਸਥਾ ਦੇ ਵਿਆਪਕ ਉਪਰਾਲਿਆਂ ‘ਤੇ ਚਾਨਣਾ ਪਾਇਆ। ਉਭਰਦੇ ਉੱਦਮੀਆਂ ਦੀਆਂ ਮੁੱਖ ਚਿੰਤਾਵਾਂ ਨੂੰ ਸੰਬੋਧਿਤ ਕਰਦੇ ਹੋਏ, ਵਰਮਾ ਨੇ ਕਿਹਾ, “ਜਦੋਂ ਲੋਕ ਸਾਡੀ ਗੱਲ ਸੁਣ ਰਹੇ ਹੁੰਦੇ ਹਨ, ਤਾਂ ਉਹ ਅਸਲ ਵਿੱਚ ਇਹ ਪੁੱਛਣਾ ਚਾਹੁੰਦੇ ਹਨ ਕਿ ਇੱਕ ਕੰਪਨੀ ਨੂੰ ਹੋਰ ਸਫਲ ਕੀ ਬਣਾਉਂਦਾ ਹੈ? ਲਗਭਗ 1993 ਤੋਂ, ਅਸੀਂ ਇਸ ਗੱਲ ‘ਤੇ ਧਿਆਨ ਕੇਂਦਰਿਤ ਕੀਤਾ ਹੈ ਕਿ ਅਸੀਂ ਤੁਹਾਨੂੰ ਕਿਵੇਂ ਸਿੱਖਿਅਤ ਕਰ ਸਕਦੇ ਹਾਂ, ਅਸੀਂ ਬਾਜ਼ਾਰ ਵਿੱਚ ਤੁਹਾਡੀ ਹੋਂਦ ਕਿਵੇਂ  ਬਣਾ ਸਕਦੇ ਹਾਂ, ਅਤੇ ਤੁਹਾਡੇ ਵਿਕਾਸ ਵਿੱਚ ਕਿਵੇਂ ਮਦਦ ਕਰ ਸਕਦੇ ਹਾਂ।”ਸੰਵਾਦ ਨੂੰ ਅੱਗੇ ਵਧਾਉਂਦੇ ਹੋਏ, ਪੰਜਾਬ ਇਨੋਵੇਸ਼ਨ ਮਿਸ਼ਨ ਦੇ ਸੀਈਓ ਸੋਮਵੀਰ ਆਨੰਦ ਨੇ “ਸਟਾਰਟਅੱਪ ਪੰਜਾਬ” ਪਹਿਲਕਦਮੀ ਨਾਲ ਨੇੜਿਓਂ ਕੰਮ ਕਰਨ ਤੋਂ ਆਪਣੇ ਵਿਹਾਰਕ ਤਜ਼ਰਬੇ ਸਾਂਝੇ ਕੀਤੇ , ਨਵੀਨਤਾ ਨੂੰ ਉਤਸ਼ਾਹਿਤ ਕਰਨ ਦੀਆਂ ਜ਼ਮੀਨੀ ਹਕੀਕਤਾਂ ‘ਤੇ ਹੋਰ ਜ਼ੋਰ ਦਿੱਤਾ। ਇਸ ਗਤੀਸ਼ੀਲ ਚਰਚਾ ਦਾ ਮਾਰਗਦਰਸ਼ਨ ਕੇਪੀਐਮਜੀ ਵਿਖੇ ਫੂਡ, ਐਗਰੀਕਲਚਰ ਅਤੇ ਅਲਾਈਡ ਸਰਵਿਸਿਜ਼ ਦੇ ਲੀਡ, ਸੈਸ਼ਨ ਸੰਚਾਲਕ ਹਿਮਾਂਸ਼ੂ ਰਤਨ ਦੁਆਰਾ ਮਾਹਿਰ ਢੰਗ ਨਾਲ ਕੀਤਾ ਗਿਆ।ਇਹ ਸੈਸ਼ਨ ਅੰਤ ਵਿੱਚ ਇੱਕ ਉਸਾਰੂ ਖੁੱਲ੍ਹੀ ਚਰਚਾ ਨਾਲ ਸਮਾਪਤ ਹੋਇਆ, ਜਿਸ ਨਾਲ ਹਾਜ਼ਰ ਸ਼ਖਸੀਅਤਾਂ ਨੂੰ ਪੈਨਲ ਨਾਲ ਸਿੱਧੀ ਗੱਲਬਾਤ ਕਰਨ ਦਾ ਮੌਕਾ ਮਿਲਿਆ, ਜਿਸ ਤੋਂ ਬਾਅਦ ਮੁੱਖ ਬੁਲਾਰਿਆਂ ਦਾ ਰਸਮੀ ਸਨਮਾਨ ਕੀਤਾ ਗਿਆ। 

Punjab

ਵਿੱਤ ਮੰਤਰੀ ਵੱਲੋਂ ਦਿੜ੍ਹਬਾ ਵਿਖੇ 100 ਉਦਮੀ ਔਰਤਾਂ ਦਾ ਸਨਮਾਨ

ਦਿੜ੍ਹਬਾ, 14 ਮਾਰਚਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਦਿੜ੍ਹਬਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮਿਹਨਤ ਅਤੇ ਲਗਨ ਨਾਲ ਮਿਸਾਲ ਕਾਇਮ ਕਰਨ ਵਾਲੀਆਂ 100 ਉਦਮੀ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਇਲਾਕੇ ਦੇ ਪਤਵੰਤੇ ਵੀ ਹਾਜ਼ਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਆਰਥਿਕ ਤਰੱਕੀ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਜਦੋਂ ਮਹਿਲਾਵਾਂ ਮਜ਼ਬੂਤ ਹੁੰਦੀਆਂ ਹਨ ਤਾਂ ਪਰਿਵਾਰ, ਸਮਾਜ ਅਤੇ ਦੇਸ਼ ਵੀ ਮਜ਼ਬੂਤ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਮੁਤਾਬਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਲਈ ਰਜਿਸਟਰੇਸ਼ਨ ਪ੍ਰਕਿਰਿਆ 13 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ, ਜਿਸ ਨਾਲ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੂੰ ਲਾਭ ਮਿਲੇਗਾ।“ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਇਸ ਯੋਜਨਾ ਤਹਿਤ ਪੰਜਾਬ ਦੀਆਂ ਬਾਲਗ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਜਦਕਿ ਅਨੁਸੂਚਿਤ ਜਾਤੀ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਦੀ ਰਕਮ ਸਿੱਧੇ ਤੌਰ ‘ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਨਾਲ ਮਹਿਲਾਵਾਂ ਨੂੰ ਘਰੇਲੂ ਖਰਚੇ ਪੂਰੇ ਕਰਨ ਵਿੱਚ ਸਹਾਇਤਾ ਮਿਲੇਗੀ ਅਤੇ ਉਹ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਬਣ ਸਕਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ।ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮ ਲਾਗੂ ਕਰ ਰਹੀ ਹੈ, ਤਾਂ ਜੋ ਉਹ ਖੁਦਮੁਖਤਿਆਰ ਬਣ ਕੇ ਆਪਣੇ ਪਰਿਵਾਰ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਣ। ਉਨ੍ਹਾਂ ਸਮਾਗਮ ਦੌਰਾਨ ਸਨਮਾਨਿਤ ਕੀਤੀਆਂ ਗਈਆਂ ਮਹਿਲਾਵਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹ ਮਹਿਲਾਵਾਂ ਹੋਰਾਂ ਲਈ ਪ੍ਰੇਰਣਾ ਦਾ ਸਰੋਤ ਹਨ।ਸ੍ਰ. ਚੀਮਾ ਨੇ ਇਹ ਵੀ ਦੱਸਿਆ ਕਿ ਦਿੜ੍ਹਬਾ ਇਲਾਕਾ ਆਪਣੀ ਪਰੰਪਰਾਗਤ ਕਲਾ ਫੁਲਕਾਰੀ ਲਈ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲ ਦੌਰਾਨ ਉਹਨਾਂ ਵੱਲੋਂ ਪੇਸ਼ ਕੀਤੇ ਬਜਟ ਦਾ ਕਵਰ ਵੀ ਦਿੜ੍ਹਬਾ ਵਿਖੇ ਤਿਆਰ ਕੀਤੀ ਜਾਣ ਵਾਲੀ ਫੁਲਕਾਰੀ ਨਾਲ ਸਜਾਇਆ ਗਿਆ, ਜਿਸ ਨਾਲ ਇਸ ਕਲਾ ਨੂੰ ਵਿਸ਼ਵ ਪੱਧਰ ‘ਤੇ ਪਹਿਚਾਣ ਮਿਲੀ ਹੈ ਅਤੇ ਸਥਾਨਕ ਮਹਿਲਾਵਾਂ ਨੂੰ ਉਤਸ਼ਾਹ ਮਿਲਿਆ ਹੈ।ਸਮਾਗਮ ਦੇ ਅੰਤ ‘ਤੇ ਵਿੱਤ ਮੰਤਰੀ ਵੱਲੋਂ ਸਨਮਾਨਿਤ ਕੀਤੀਆਂ ਗਈਆਂ ਮਹਿਲਾਵਾਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀ ਮਿਹਨਤ ਦੀ ਸਰਾਹਨਾ ਕੀਤੀ ਗਈ।ਇਸ ਮੌਕੇ ਮਾਰਕਿਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਬੀਰ ਕੌਰ ਸ਼ੇਰਗਿੱਲ ਸਮੇਤ ਆਪ ਦੇ ਵੱਖ ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਹਲਕਾ ਵਾਸੀ ਹਾਜ਼ਰ ਸਨ। 

Punjab

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 120 ਮਹਿਲਾ ਉਦਮੀਆਂ ਦਾ ਵਿਸ਼ੇਸ਼ ਸਨਮਾਨ

ਮਾਨਸਾ, 14 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਹੌਸਲੇ ਬੁਲੰਦ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੱਧਰੀ ‘ਮਹਿਲਾ ਉਦਮੀ ਸਨਮਾਨ ਸਮਾਰੋਹ’ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ 120 ਉਦਮੀ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ।ਸਮਾਗਮ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਕਿਹਾ ਕਿ ਮਹਿਲਾਵਾਂ ਨੇ ਸਵੈ ਸਹਾਇਤਾ ਸਮੂਹਾਂ ਰਾਹੀਂ ਸਰਗਰਮ ਯੋਗਦਾਨ ਪਾਉਂਦੇ ਹੋਏ ਜ਼ਿਲ੍ਹਾ ਮਾਨਸਾ ਵਿਖੇ ਆਪਣੀ ਮਿਹਨਤ ਤੇ ਲਗਨ ਸਦਕਾ ਹੌਂਸਲੇ ਦੀ ਉੱਚੀ ਉਡਾਣ ਭਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਔਰਤਾਂ ਵੱਲੋਂ ਤਿਆਰ ਸਮਾਨ ਦੀ ਵਿਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਸਮੇਂ ਸਮੇਂ ਉਤੇ ਮਿਆਰੀ ਮੰਚ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਹੁਣ ਕੌਮਾਂਤਰੀ ਪੱਧਰ ਉੱਤੇ ਨਵੇਂ ਸਟਾਰਟ ਅੱਪ ਅਰੰਭ ਕਰਨ ਦੀ ਗੱਲ ਚੱਲਦੀ ਹੈ ਪਰ ਜ਼ਿਲ੍ਹਾ ਮਾਨਸਾ ਦੀਆਂ ਹਜ਼ਾਰਾਂ ਔਰਤਾਂ ਪਹਿਲਾਂ ਹੀ ਅਜਿਹੇ ਸਟਾਰਟ ਅੱਪ ਦੀ ਸ਼ੁਰੂਆਤ ਕਰ ਚੁੱਕੀਆਂ ਹਨ ਜਿਸ ਲਈ ਇਹ ਵਧਾਈ ਦੀਆਂ ਪਾਤਰ ਹਨ। ਉਨ੍ਹਾ ਕਿਹਾ ਕਿ ਸ਼ੁਰੂਆਤ ਹਮੇਸ਼ਾਂ ਔਖੀ ਲਗਦੀ ਹੈ ਪਰ ਹੌਂਸਲੇ ਬੁਲੰਦ ਰੱਖਣ ਨਾਲ ਸਫਲਤਾ ਕਦਮ ਚੁੰਮਦੀ ਹੈ। ਡੀਸੀ ਨਵਜੋਤ ਕੌਰ ਨੇ ਉਦਮੀ ਔਰਤਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਮੋੜ ‘ਤੇ ਉਨ੍ਹਾਂ ਦੀ ਮਦਦ ਲਈ ਤਿਆਰ ਹੈ।ਇਸ ਮੌਕੇ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਔਰਤਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਤੋਂ ਐਸ ਸੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਮਹੀਨਾਵਾਰ ਰਾਸ਼ੀ ਦਿੱਤੀ ਜਾਵੇਗੀ ਤਾਂ ਜੋ ਉਹ ਆਰਥਿਕ ਤੌਰ ‘ਤੇ ਵਧੇਰੇ ਮਜ਼ਬੂਤ ਹੋ ਸਕਣ।ਵਿਧਾਇਕ ਡਾ. ਵਿਜੈ ਸਿੰਗਲਾ ਨੇ ਸਨਮਾਨਿਤ ਔਰਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੀਆਂ ਔਰਤਾਂ ਸਿਰਫ ਘਰ ਤੱਕ ਸੀਮਤ ਨਹੀਂ ਹਨ, ਸਗੋਂ ਉਹ ਆਪਣੀ ਮਿਹਨਤ ਸਦਕਾ ਮਹਿਲਾ ਸਸ਼ਕਤੀਕਰਨ ਦੀ ਅਸਲ ਪਛਾਣ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਦਾ ਉਦਮੀ ਬਣਨਾ ਸੂਬੇ ਦੀ ਆਰਥਿਕਤਾ ਲਈ ਸ਼ੁਭ ਸੰਕੇਤ ਹੈ।ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਮਾਨਸਾ ਦੀਆਂ ਔਰਤਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ ਅਤੇ ਆਪ ਸਰਕਾਰ, ਉਨ੍ਹਾਂ ਦੇ ਕਾਰੋਬਾਰ ਨੂੰ ਵਧਾਉਣ ਲਈ ਹਰ ਸੰਭਵ ਮਦਦ ਕਰੇਗੀ।ਇਸ ਮੌਕੇ ਪ੍ਰਧਾਨ ਮਹਿਲਾ ਵਿੰਗ ਆਪ ਸ਼ਰਨਜੀਤ ਕੌਰ ਨੇ ਇਸ ਸਮਾਗਮ ਨੂੰ ਔਰਤਾਂ ਦੀ ਆਜ਼ਾਦੀ ਅਤੇ ਆਤਮ-ਨਿਰਭਰਤਾ ਦਾ ਪ੍ਰਤੀਕ ਦੱਸਦਿਆਂ ਉਨ੍ਹਾਂ ਨੂੰ ਵਧ ਚੜ੍ਹ ਕੇ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਘਰਾਂ ਦੀ ਚਾਰ ਦੀਵਾਰੀ ਤੋਂ ਬਾਹਰ ਆ ਕੇ ਵੱਖ ਵੱਖ ਖੇਤਰਾਂ ਵਿੱਚ ਔਰਤਾਂ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ।ਆਪ ਆਗੂ ਵੀਨਾ ਅਗਰਵਾਲ ਨੇ ਸੰਬੋਧਨ ਕਰਦਿਆਂ ਔਰਤਾਂ ਦੇ ਸਮਾਜਿਕ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨਿਜੀ ਉਦਾਹਰਣਾਂ ਦਿੰਦੇ ਹੋਏ ਕਿਹਾ ਕਿ ਹਿੰਮਤ ਅਤੇ ਦਲੇਰੀ ਨਾਲ ਜ਼ਿੰਦਗੀ ਦੀ ਕਿਸੇ ਵੀ ਚੁਣੌਤੀ ਦਾ ਮੁਕਾਬਲਾ ਕੀਤਾ ਜਾ ਸਕਦਾ ਹੈ।ਇਸ ਮੌਕੇ ਪ੍ਰਬੰਧਕਾਂ ਵੱਲੋਂ ਸਾਰੀਆਂ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਮੁੱਖ ਮੰਤਰੀ ਫੀਲਡ ਅਫ਼ਸਰ (ਆਈ.ਏ.ਐਸ) ਗੁਰਲੀਨ ਕੌਰ, ਡੀ.ਪੀ.ਐਮ ਜਸਵਿੰਦਰ ਕੌਰ, ਇੰਦਰਜੀਤ ਸਿੰਘ ਉੱਭਾ, ਯੋਗਿਤਾ ਜੋਸ਼ੀ, ਬਲਵਿੰਦਰ ਕੌਰ ਭੈਣੀਬਾਘਾ ਸਮੇਤ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ। 

Punjab

ਗਲੈਮਰ ਦੇ ਪਿੱਛੇ ਦਾ ਕੌੜਾ ਸੱਚ: ਤਨੁਸ਼੍ਰੀ ਦੱਤਾ ਨੇ ਫ਼ਿਲਮ ਇੰਡਸਟਰੀ ਵਿੱਚ ਹੁੰਦੇ ਸ਼ੋਸ਼ਣ ਅਤੇ 'ਪ੍ਰੌਸਟੀਟਿਊਸ਼ਨ' ਦੇ ਜਾਲ ਦਾ ਕੀਤਾ ਪਰਦਾਫਾਸ਼

ਮੁੰਬਈ: ਬਾਲੀਵੁੱਡ ਅਦਾਕਾਰਾ ਤਨੁਸ਼੍ਰੀ ਦੱਤਾ, ਜੋ ਹਮੇਸ਼ਾ ਆਪਣੇ ਬੇਬਾਕ ਅੰਦਾਜ਼ ਅਤੇ ਬਿਨਾਂ ਕਿਸੇ ਡਰ ਤੋਂ ਆਪਣੀ ਗੱਲ ਰੱਖਣ ਲਈ ਜਾਣੀ ਜਾਂਦੀ ਹੈ, ਨੇ ਇੱਕ ਵਾਰ ਫਿਰ ਮਨੋਰੰਜਨ ਜਗਤ (Showbiz) ਨੂੰ ਲੈ ਕੇ ਇੱਕ ਬਹੁਤ ਹੀ ਗੰਭੀਰ ਅਤੇ ਸਨਸਨੀਖੇਜ਼ ਦਾਅਵਾ ਕੀਤਾ ਹੈ। ਤਨੁਸ਼੍ਰੀ ਨੇ ਫਿਲਮ ਇੰਡਸਟਰੀ ਦੀ ਚਕਾਚੌਂਧ ਪਿੱਛੇ ਲੁਕੇ ਕਾਲੇ ਸੱਚ ਨੂੰ ਉਜਾਗਰ ਕਰਦੇ ਹੋਏ ਕਿਹਾ ਹੈ ਕਿ ਇੱਥੇ ਬਾਹਰੋਂ ਆਉਣ ਵਾਲੇ ਕਈ ਕਲਾਕਾਰਾਂ ਦਾ ਬੁਰੀ ਤਰ੍ਹਾਂ ਸ਼ੋਸ਼ਣ ਹੁੰਦਾ ਹੈ ਅਤੇ ਹਾਲਾਤ ਅਜਿਹੇ ਬਣ ਜਾਂਦੇ ਹਨ ਕਿ ਕੁਝ ਕਲਾਕਾਰ ਤਾਂ ਵੇਸਵਾਗਮਨੀ (Prostitution) ਦੇ ਦਲਦਲ ਵਿੱਚ ਫਸ ਜਾਂਦੇ ਹਨ। ਚਕਾਚੌਂਧ ਪਿੱਛੇ ਲੁਕਿਆ ਹੈ ਸੰਘਰਸ਼ ਅਤੇ ਧੋਖਾ ਤਨੁਸ਼੍ਰੀ ਦੱਤਾ ਮੁਤਾਬਕ, ਆਮ ਲੋਕਾਂ ਨੂੰ ਫਿਲਮ ਇੰਡਸਟਰੀ ਬਹੁਤ ਗਲੈਮਰਸ ਅਤੇ ਆਕਰਸ਼ਕ ਲੱਗਦੀ ਹੈ, ਪਰ ਇਸਦੇ ਅੰਦਰ ਦੀ ਸੱਚਾਈ ਬਹੁਤ ਡਰਾਉਣੀ ਹੈ। ਹਰ ਸਾਲ ਹਜ਼ਾਰਾਂ ਨੌਜਵਾਨ ਮੁੰਡੇ-ਕੁੜੀਆਂ ਆਪਣੀਆਂ ਅੱਖਾਂ ਵਿੱਚ ਸਟਾਰ ਬਣਨ ਦਾ ਸੁਪਨਾ ਲੈ ਕੇ ਮੁੰਬਈ ਆਉਂਦੇ ਹਨ। ਪਰ ਇੰਡਸਟਰੀ ਵਿੱਚ ਪੈਰ ਜਮਾਉਣਾ ਇੰਨਾ ਸੌਖਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸ਼ੋਬਿਜ਼ ਵਿੱਚ ਕਈ ਤਾਕਤਵਰ ਲੋਕ ਅਤੇ ਫਰਜ਼ੀ ਕਾਸਟਿੰਗ ਏਜੰਟ ਇਨ੍ਹਾਂ ਨਵੇਂ ਕਲਾਕਾਰਾਂ ਦੀਆਂ ਮਜਬੂਰੀਆਂ ਦਾ ਫਾਇਦਾ ਉਠਾਉਂਦੇ ਹਨ। ਕੰਮ ਦਿਵਾਉਣ ਦੇ ਬਹਾਨੇ ਇਨ੍ਹਾਂ ਦਾ ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾਂਦਾ ਹੈ। ‘ਵਰਤੋ ਅਤੇ ਸੁੱਟ ਦਿਓ’ ਦੀ ਨੀਤੀ ਅਦਾਕਾਰਾ ਨੇ ਬਹੁਤ ਹੀ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇੰਡਸਟਰੀ ਵਿੱਚ ਬਹੁਤ ਸਾਰੇ ਲੋਕਾਂ ਦੀ ਮਾਨਸਿਕਤਾ “ਯੂਜ਼ ਐਂਡ ਥਰੋ” (ਵਰਤੋ ਅਤੇ ਸੁੱਟ ਦਿਓ) ਵਾਲੀ ਹੈ। ਕਈ ਕਲਾਕਾਰਾਂ ਨੂੰ ਝੂਠੇ ਵਾਅਦੇ ਕਰਕੇ ਪ੍ਰੋਜੈਕਟਾਂ ਵਿੱਚ ਸ਼ਾਮਲ ਕੀਤਾ ਜਾਂਦਾ ਹੈ, ਉਨ੍ਹਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਅਤੇ ਬਾਅਦ ਵਿੱਚ ਬਿਨਾਂ ਕਿਸੇ ਪਛਾਣ ਜਾਂ ਪੈਸੇ ਦੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਂਦਾ ਹੈ। ਇਸ ਧੋਖੇ ਕਾਰਨ ਕਈ ਹੋਣਹਾਰ ਕਲਾਕਾਰ ਡਿਪ੍ਰੈਸ਼ਨ (Depression) ਦਾ ਸ਼ਿਕਾਰ ਹੋ ਜਾਂਦੇ ਹਨ। ਵੇਸਵਾਗਮਨੀ (Prostitution) ਵੱਲ ਧੱਕੇ ਜਾਣ ਦਾ ਦਾਅਵਾ ਤਨੁਸ਼੍ਰੀ ਦੇ ਬਿਆਨ ਦਾ ਸਭ ਤੋਂ ਗੰਭੀਰ ਹਿੱਸਾ ਉਹ ਸੀ ਜਦੋਂ ਉਨ੍ਹਾਂ ਨੇ ਦੱਸਿਆ ਕਿ ਕਿਵੇਂ ਆਰਥਿਕ ਤੰਗੀ ਅਤੇ ਕੰਮ ਨਾ ਮਿਲਣ ਦੀ ਨਿਰਾਸ਼ਾ ਕਾਰਨ ਕੁਝ ਕਲਾਕਾਰ ਵੇਸਵਾਗਮਨੀ ਵਿੱਚ ਚਲੇ ਜਾਂਦੇ ਹਨ। ਮੁੰਬਈ ਵਰਗੇ ਮਹਿੰਗੇ ਸ਼ਹਿਰ ਵਿੱਚ ਰਹਿਣਾ, ਆਪਣਾ ਗੁਜ਼ਾਰਾ ਕਰਨਾ ਅਤੇ ਆਡੀਸ਼ਨਾਂ ਲਈ ਆਪਣੇ ਆਪ ਨੂੰ ਮੇਨਟੇਨ ਰੱਖਣਾ ਬਹੁਤ ਖਰਚੀਲਾ ਹੈ। ਜਦੋਂ ਸਾਲਾਂ ਦੇ ਸੰਘਰਸ਼ ਤੋਂ ਬਾਅਦ ਵੀ ਸਫਲਤਾ ਨਹੀਂ ਮਿਲਦੀ ਅਤੇ ਪਰਿਵਾਰ ਵੱਲੋਂ ਵੀ ਆਰਥਿਕ ਮਦਦ ਬੰਦ ਹੋ ਜਾਂਦੀ ਹੈ, ਤਾਂ ਕੁਝ ਕਲਾਕਾਰ ਗਲਤ ਸੰਗਤ ਜਾਂ ਦਲਾਲਾਂ ਦੇ ਜਾਲ ਵਿੱਚ ਫਸ ਕੇ ਇਸ ਹਨੇਰੇ ਰਸਤੇ ਨੂੰ ਚੁਣਨ ਲਈ ਮਜਬੂਰ ਹੋ ਜਾਂਦੇ ਹਨ। #MeToo ਮੁਹਿੰਮ ਦੀ ਕੀਤੀ ਸੀ ਸ਼ੁਰੂਆਤ ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਤਨੁਸ਼੍ਰੀ ਦੱਤਾ ਨੇ ਇੰਡਸਟਰੀ ਦੇ ਖਿਲਾਫ ਆਵਾਜ਼ ਉਠਾਈ ਹੈ। ਸਾਲ 2018 ਵਿੱਚ, ਉਨ੍ਹਾਂ ਨੇ ਹੀ ਭਾਰਤ ਵਿੱਚ #MeToo ਮੁਹਿੰਮ ਦੀ ਸ਼ੁਰੂਆਤ ਕੀਤੀ ਸੀ, ਜਦੋਂ ਉਨ੍ਹਾਂ ਨੇ ਦਿੱਗਜ ਅਦਾਕਾਰ ਨਾਨਾ ਪਾਟੇਕਰ ‘ਤੇ ਫਿਲਮ ‘ਹੌਰਨ ਓਕੇ ਪਲੀਜ਼’ ਦੇ ਸੈੱਟ ‘ਤੇ ਛੇੜਛਾੜ ਕਰਨ ਦੇ ਗੰਭੀਰ ਦੋਸ਼ ਲਗਾਏ ਸਨ। ਉਸ ਘਟਨਾ ਤੋਂ ਬਾਅਦ ਬਾਲੀਵੁੱਡ ਦੇ ਕਈ ਵੱਡੇ ਚਿਹਰਿਆਂ ਦੇ ਕਾਲੇ ਕਾਰਨਾਮੇ ਸਾਹਮਣੇ ਆਏ ਸਨ। ਸਿਸਟਮ ਵਿੱਚ ਬਦਲਾਅ ਦੀ ਲੋੜ ਤਨੁਸ਼੍ਰੀ ਦਾ ਇਹ ਤਾਜ਼ਾ ਬਿਆਨ ਇੱਕ ਵਾਰ ਫਿਰ ਇਸ ਗੱਲ ‘ਤੇ ਜ਼ੋਰ ਦਿੰਦਾ ਹੈ ਕਿ ਮਨੋਰੰਜਨ ਜਗਤ ਵਿੱਚ ਨਵੇਂ ਕਲਾਕਾਰਾਂ ਲਈ ਇੱਕ ਸੁਰੱਖਿਅਤ ਮਾਹੌਲ ਸਿਰਜਣ ਦੀ ਸਖ਼ਤ ਲੋੜ ਹੈ। ਇੰਡਸਟਰੀ ਦੇ ਵੱਡੇ ਪ੍ਰੋਡਕਸ਼ਨ ਹਾਊਸਾਂ ਅਤੇ ਐਸੋਸੀਏਸ਼ਨਾਂ ਨੂੰ ਅਜਿਹੇ ਸਖ਼ਤ ਨਿਯਮ ਬਣਾਉਣੇ ਚਾਹੀਦੇ ਹਨ ਤਾਂ ਜੋ ਕੋਈ ਵੀ ਵਿਚੋਲਾ ਜਾਂ ਤਾਕਤਵਰ ਵਿਅਕਤੀ ਸੰਘਰਸ਼ ਕਰ ਰਹੇ ਕਲਾਕਾਰਾਂ ਦੀ ਮਜਬੂਰੀ ਦਾ ਫਾਇਦਾ ਨਾ ਉਠਾ ਸਕੇ। ਉਨ੍ਹਾਂ ਦਾ ਇਹ ਖੁਲਾਸਾ ਨਵੇਂ ਕਲਾਕਾਰਾਂ ਲਈ ਇੱਕ ਚੇਤਾਵਨੀ ਵੀ ਹੈ ਕਿ ਉਹ ਗਲੈਮਰ ਦੀ ਇਸ ਦੁਨੀਆ ਵਿੱਚ ਪੂਰੀ ਸਾਵਧਾਨੀ ਨਾਲ ਕਦਮ ਰੱਖਣ।

Punjab

ਮੱਧ ਪੂਰਬ ਸੰਕਟ: ਹਮਾਸ ਵੱਲੋਂ ਈਰਾਨ ਨੂੰ ਗੁਆਂਢੀਆਂ 'ਤੇ ਹਮਲੇ ਰੋਕਣ ਦੀ ਨਸੀਹਤ, ਇਰਾਕ ਅਤੇ ਸਾਊਦੀ ਅਰਬ 'ਚ ਅਮਰੀਕੀ ਟਿਕਾਣਿਆਂ 'ਤੇ ਵੱਡੇ ਹਮਲੇ

ਮੱਧ ਪੂਰਬ (Middle East) ਵਿੱਚ ਤਣਾਅ ਆਪਣੇ ਸਿਖਰਾਂ ‘ਤੇ ਪਹੁੰਚਦਾ ਨਜ਼ਰ ਆ ਰਿਹਾ ਹੈ। ਬੀਤੇ ਕੁਝ ਘੰਟਿਆਂ ਦੌਰਾਨ ਵਾਪਰੀਆਂ ਤਿੰਨ ਵੱਡੀਆਂ ਘਟਨਾਵਾਂ ਨੇ ਪੂਰੇ ਖੇਤਰ ਦੀ ਸੁਰੱਖਿਆ ਸਥਿਤੀ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇੱਕ ਪਾਸੇ ਜਿੱਥੇ ਫਲਸਤੀਨੀ ਹਥਿਆਰਬੰਦ ਸਮੂਹ ‘ਹਮਾਸ’ ਨੇ ਆਪਣੇ ਸਭ ਤੋਂ ਵੱਡੇ ਹਮਾਇਤੀ ਈਰਾਨ ਨੂੰ ਗੁਆਂਢੀ ਦੇਸ਼ਾਂ ‘ਤੇ ਹਮਲੇ ਬੰਦ ਕਰਨ ਦੀ ਹੈਰਾਨੀਜਨਕ ਅਪੀਲ ਕੀਤੀ ਹੈ, ਉੱਥੇ ਹੀ ਦੂਜੇ ਪਾਸੇ ਇਰਾਕ ਅਤੇ ਸਾਊਦੀ ਅਰਬ ਵਿੱਚ ਅਮਰੀਕੀ ਫੌਜੀ ਟਿਕਾਣਿਆਂ ਅਤੇ ਦੂਤਾਵਾਸਾਂ ‘ਤੇ ਵੱਡੇ ਮਿਜ਼ਾਈਲ ਹਮਲਿਆਂ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਇਹਨਾਂ ਘਟਨਾਵਾਂ ਦਾ ਅਸਰ ਸਿਰਫ਼ ਖਾੜੀ ਦੇਸ਼ਾਂ ਤੱਕ ਸੀਮਤ ਨਹੀਂ ਰਹੇਗਾ, ਸਗੋਂ ਇਸ ਦਾ ਪ੍ਰਭਾਵ ਆਲਮੀ ਰਾਜਨੀਤੀ ਅਤੇ ਆਰਥਿਕਤਾ ‘ਤੇ ਵੀ ਪੈਣ ਦਾ ਖ਼ਦਸ਼ਾ ਹੈ। ਹਮਾਸ ਦਾ ਬਿਆਨ: “ਈਰਾਨ ਗੁਆਂਢੀਆਂ ‘ਤੇ ਹਮਲਾ ਰੋਕੇ, ਭਾਈਚਾਰਾ ਬਣਾਈ ਰੱਖੇ” ਹਮਾਸ, ਜੋ ਕਿ ਇਜ਼ਰਾਈਲ ਖਿਲਾਫ ਆਪਣੀ ਲੜਾਈ ਵਿੱਚ ਆਮ ਤੌਰ ‘ਤੇ ਈਰਾਨ ਤੋਂ ਵੱਡੀ ਮਾਲੀ ਅਤੇ ਫੌਜੀ ਮਦਦ ਪ੍ਰਾਪਤ ਕਰਦਾ ਹੈ, ਵੱਲੋਂ ਆਇਆ ਇਹ ਬਿਆਨ ਕੂਟਨੀਤਕ ਹਲਕਿਆਂ ਵਿੱਚ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਹਮਾਸ ਦੀ ਲੀਡਰਸ਼ਿਪ ਨੇ ਇੱਕ ਬਿਆਨ ਜਾਰੀ ਕਰਦਿਆਂ ਈਰਾਨ ਨੂੰ ਕਿਹਾ ਹੈ ਕਿ ਉਹ ਆਪਣੇ ਗੁਆਂਢੀ ਮੁਸਲਿਮ ਦੇਸ਼ਾਂ (ਖਾਸ ਕਰਕੇ ਪਾਕਿਸਤਾਨ, ਇਰਾਕ ਅਤੇ ਸੀਰੀਆ ਵਰਗੇ ਦੇਸ਼ਾਂ ਵਿੱਚ ਹਾਲ ਹੀ ਵਿੱਚ ਹੋਏ ਹਮਲਿਆਂ ਦੇ ਸੰਦਰਭ ਵਿੱਚ) ‘ਤੇ ਫੌਜੀ ਕਾਰਵਾਈਆਂ ਨੂੰ ਤੁਰੰਤ ਰੋਕ ਦੇਵੇ। ਹਮਾਸ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਇਸਲਾਮੀ ਦੇਸ਼ਾਂ ਨੂੰ ਆਪਸੀ ਵਿਵਾਦਾਂ ਨੂੰ ਗੱਲਬਾਤ ਰਾਹੀਂ ਸੁਲਝਾਉਣਾ ਚਾਹੀਦਾ ਹੈ ਤਾਂ ਜੋ “ਇਸਲਾਮੀ ਭਾਈਚਾਰਾ” ਅਤੇ ਖੇਤਰੀ ਏਕਤਾ ਬਣੀ ਰਹੇ। ਹਮਾਸ ਦਾ ਇਹ ਬਦਲਿਆ ਹੋਇਆ ਰੁਖ ਦਰਸਾਉਂਦਾ ਹੈ ਕਿ ਮੱਧ ਪੂਰਬ ਵਿੱਚ ਗੱਠਜੋੜਾਂ ਦੇ ਸਮੀਕਰਨ ਬਦਲ ਰਹੇ ਹਨ। ਹਮਾਸ ਸ਼ਾਇਦ ਇਹ ਮਹਿਸੂਸ ਕਰ ਰਿਹਾ ਹੈ ਕਿ ਈਰਾਨ ਦੀਆਂ ਹਮਲਾਵਰ ਨੀਤੀਆਂ ਕਾਰਨ ਪੂਰੇ ਅਰਬ ਜਗਤ ਵਿੱਚ ਉਸਦੇ ਹਮਾਇਤੀਆਂ ਦਾ ਨੁਕਸਾਨ ਹੋ ਸਕਦਾ ਹੈ। ਗਾਜ਼ਾ ਜੰਗ ਦੇ ਚਲਦਿਆਂ ਹਮਾਸ ਨੂੰ ਸੁੰਨੀ ਅਰਬ ਦੇਸ਼ਾਂ ਦੇ ਸਮਰਥਨ ਦੀ ਲੋੜ ਹੈ, ਜਿਸ ਕਾਰਨ ਉਹ ਸ਼ੀਆ ਬਹੁਗਿਣਤੀ ਵਾਲੇ ਈਰਾਨ ਦੀਆਂ ਕੁਝ ਕਾਰਵਾਈਆਂ ਤੋਂ ਦੂਰੀ ਬਣਾ ਰਿਹਾ ਜਾਪਦਾ ਹੈ। ਇਰਾਕ: ਬਗਦਾਦ ‘ਚ ਅਮਰੀਕੀ ਦੂਤਾਵਾਸ ‘ਤੇ ਮਿਜ਼ਾਈਲ ਹਮਲਾ ਇਸ ਦੌਰਾਨ, ਇਰਾਕ ਦੀ ਰਾਜਧਾਨੀ ਬਗਦਾਦ ਵਿੱਚ ਸਥਿਤ ਅਤਿ-ਸੁਰੱਖਿਅਤ ‘ਗ੍ਰੀਨ ਜ਼ੋਨ’ (Green Zone) ਵਿੱਚ ਅਮਰੀਕੀ ਦੂਤਾਵਾਸ ‘ਤੇ ਭਾਰੀ ਮਿਜ਼ਾਈਲ ਹਮਲਾ ਹੋਇਆ ਹੈ। ਘਟਨਾ ਦਾ ਵੇਰਵਾ: ਚਸ਼ਮਦੀਦਾਂ ਅਤੇ ਸਥਾਨਕ ਮੀਡੀਆ ਮੁਤਾਬਕ, ਦੇਰ ਰਾਤ ਕਈ ਰਾਕੇਟ ਅਤੇ ਬੈਲਿਸਟਿਕ ਮਿਜ਼ਾਈਲਾਂ ਦੂਤਾਵਾਸ ਦੇ ਕੰਪਲੈਕਸ ਦੇ ਨੇੜੇ ਡਿੱਗੀਆਂ। ਹਮਲੇ ਤੋਂ ਤੁਰੰਤ ਬਾਅਦ ਦੂਤਾਵਾਸ ਦੇ ਅੰਦਰ ਖ਼ਤਰੇ ਦੇ ਸਾਇਰਨ ਵੱਜਣ ਲੱਗੇ ਅਤੇ ਹਵਾਈ ਰੱਖਿਆ ਪ੍ਰਣਾਲੀ (Air Defense Systems) ਨੂੰ ਸਰਗਰਮ ਕਰ ਦਿੱਤਾ ਗਿਆ। ਨੁਕਸਾਨ ਦਾ ਅਨੁਮਾਨ: ਹਾਲਾਂਕਿ ਅਮਰੀਕੀ ਅਧਿਕਾਰੀਆਂ ਵੱਲੋਂ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ, ਪਰ ਇਮਾਰਤਾਂ ਨੂੰ ਭਾਰੀ ਨੁਕਸਾਨ ਪਹੁੰਚਣ ਦੀਆਂ ਖ਼ਬਰਾਂ ਹਨ। ਸ਼ੱਕ ਦੇ ਘੇਰੇ ‘ਚ ਕੌਣ?: ਅਮਰੀਕਾ ਅਤੇ ਇਰਾਕੀ ਸੁਰੱਖਿਆ ਬਲ ਇਸ ਹਮਲੇ ਲਈ ਈਰਾਨ-ਸਮਰਥਿਤ ਸ਼ੀਆ ਮਿਲੀਸ਼ੀਆ (ਜਿਵੇਂ ਕਿ ਕਤਾਇਬ ਹਿਜ਼ਬੁੱਲਾ) ‘ਤੇ ਸ਼ੱਕ ਕਰ ਰਹੇ ਹਨ। ਇਹ ਸਮੂਹ ਪਹਿਲਾਂ ਵੀ ਅਮਰੀਕੀ ਫੌਜਾਂ ਨੂੰ ਇਰਾਕ ਤੋਂ ਬਾਹਰ ਕੱਢਣ ਦੀ ਮੰਗ ਨੂੰ ਲੈ ਕੇ ਅਜਿਹੇ ਹਮਲੇ ਕਰਦੇ ਰਹੇ ਹਨ। ਸਾਊਦੀ ਅਰਬ ਦੀ ਰਿਪੋਰਟ: 5 ਅਮਰੀਕੀ ਲੜਾਕੂ ਜਹਾਜ਼ ਤਬਾਹ ਸਥਿਤੀ ਨੂੰ ਹੋਰ ਗੰਭੀਰ ਬਣਾਉਂਦਿਆਂ, ਇੱਕ ਤਾਜ਼ਾ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸਾਊਦੀ ਅਰਬ ਦੇ ਇੱਕ ਪ੍ਰਮੁੱਖ ਫੌਜੀ ਹਵਾਈ ਅੱਡੇ ‘ਤੇ ਹੋਏ ਅਚਾਨਕ ਡਰੋਨ ਜਾਂ ਮਿਜ਼ਾਈਲ ਹਮਲੇ ਵਿੱਚ 5 ਅਮਰੀਕੀ ਲੜਾਕੂ ਜਹਾਜ਼ ਬੁਰੀ ਤਰ੍ਹਾਂ ਤਬਾਹ ਹੋ ਗਏ ਹਨ। ਰਣਨੀਤਕ ਝਟਕਾ: ਸਾਊਦੀ ਅਰਬ ਵਿੱਚ ਅਮਰੀਕੀ ਫੌਜ ਦੀ ਮੌਜੂਦਗੀ ਪੂਰੇ ਖਾੜੀ ਖੇਤਰ ਵਿੱਚ ਅਮਰੀਕਾ ਦੀ ਰਣਨੀਤਕ ਤਾਕਤ ਦਾ ਅਹਿਮ ਹਿੱਸਾ ਹੈ। 5 ਆਧੁਨਿਕ ਜਹਾਜ਼ਾਂ ਦਾ ਤਬਾਹ ਹੋਣਾ ਅਮਰੀਕੀ ਹਵਾਈ ਸੈਨਾ (US Air Force) ਲਈ ਇੱਕ ਵੱਡਾ ਆਰਥਿਕ ਅਤੇ ਫੌਜੀ ਝਟਕਾ ਹੈ। ਹਮਲੇ ਦੀ ਜ਼ਿੰਮੇਵਾਰੀ: ਅਜੇ ਤੱਕ ਕਿਸੇ ਵੀ ਸੰਗਠਨ ਨੇ ਇਸ ਹਮਲੇ ਦੀ ਅਧਿਕਾਰਤ ਜ਼ਿੰਮੇਵਾਰੀ ਨਹੀਂ ਲਈ ਹੈ, ਪਰ ਮਾਹਰਾਂ ਦਾ ਮੰਨਣਾ ਹੈ ਕਿ ਇਹ ਯਮਨ ਦੇ ਹੂਤੀ ਵਿਦਰੋਹੀਆਂ (Houthi Rebels) ਵੱਲੋਂ ਕੀਤਾ ਗਿਆ ਡਰੋਨ ਹਮਲਾ ਹੋ ਸਕਦਾ ਹੈ, ਜੋ ਕਿ ਈਰਾਨ ਦੁਆਰਾ ਸਮਰਥਿਤ ਹਨ। ਹੂਤੀ ਵਿਦਰੋਹੀ ਲਗਾਤਾਰ ਲਾਲ ਸਾਗਰ (Red Sea) ਅਤੇ ਸਾਊਦੀ ਅਰਬ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਅੱਗੇ ਕੀ ਹੋਵੇਗਾ? ਇਹ ਤਿੰਨੋਂ ਘਟਨਾਵਾਂ ਇਸ ਗੱਲ ਦਾ ਸਪੱਸ਼ਟ ਸੰਕੇਤ ਹਨ ਕਿ ਮੱਧ ਪੂਰਬ ਇੱਕ ਬਾਰੂਦ ਦੇ ਢੇਰ ‘ਤੇ ਬੈਠਾ ਹੈ। ਜਿੱਥੇ ਹਮਾਸ ਦਾ ਬਿਆਨ ਕੂਟਨੀਤਕ ਦੁਬਿਧਾ ਨੂੰ ਦਰਸਾਉਂਦਾ ਹੈ, ਉੱਥੇ ਹੀ ਅਮਰੀਕੀ ਟਿਕਾਣਿਆਂ ‘ਤੇ ਸਿੱਧੇ ਹਮਲੇ ਅਮਰੀਕਾ ਨੂੰ ਸਖ਼ਤ ਜਵਾਬੀ ਕਾਰਵਾਈ ਕਰਨ ਲਈ ਮਜਬੂਰ ਕਰ ਸਕਦੇ ਹਨ। ਵਾਸ਼ਿੰਗਟਨ ਵਿੱਚ ਰਾਸ਼ਟਰਪਤੀ ਭਵਨ (White House) ਵੱਲੋਂ ਹਾਲਾਤ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਜੇਕਰ ਅਮਰੀਕਾ ਇਰਾਕ ਜਾਂ ਯਮਨ ਵਿੱਚ ਈਰਾਨ-ਸਮਰਥਿਤ ਸਮੂਹਾਂ ‘ਤੇ ਵੱਡੀ ਜਵਾਬੀ ਕਾਰਵਾਈ ਕਰਦਾ ਹੈ, ਤਾਂ ਇਹ ਖੇਤਰੀ ਯੁੱਧ (Regional War) ਦਾ ਰੂਪ ਲੈ ਸਕਦਾ ਹੈ, ਜਿਸ ਨਾਲ ਪੂਰੀ ਦੁਨੀਆ ਵਿੱਚ ਤੇਲ ਦੀਆਂ ਕੀਮਤਾਂ ਅਤੇ ਸਪਲਾਈ ਚੇਨ ‘ਤੇ ਵਿਨਾਸ਼ਕਾਰੀ ਅਸਰ ਪਵੇਗਾ। ਆਉਣ ਵਾਲੇ ਕੁਝ ਦਿਨ ਇਸ ਖੇਤਰ ਦੇ ਭਵਿੱਖ ਲਈ ਬੇਹੱਦ ਨਾਜ਼ੁਕ ਹੋਣਗੇ।

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ

ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਅਧਿਕਾਰਿਕ ਟੀ-ਸ਼ਰਟ ਜਾਰੀ ਕੀਤੀ ਗਈ। ਇਹ ਮੈਰਾਥਨ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੌਜਵਾਨੀ ਨੂੰ ਸਿਹਤਮੰਦ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਾਲੇ ਇੱਕ ਵੱਡਾ ਕਦਮ ਹੈ। ਇਸ ਮੌਕੇ ਮੌਜੂਦ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਦੱਸਿਆ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿੱਚ ਪੰਜਾਬ ਦੀ ਜਵਾਨੀ ਨੂੰ ਬਚਾਉਣ, ਨੌਜਵਾਨਾਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਅਤੇ ਸੂਬੇ ਨੂੰ ਮੁੜ ਹੱਸਦਾ-ਖੇਡਦਾ ਤੇ ਰੰਗਲਾ ਬਣਾਉਣ ਦੇ ਮਕਸਦ ਨਾਲ 22 ਮਾਰਚ 2026 ਨੂੰ ਫੁੱਟਬਾਲ ਦੀ ਨਰਸਰੀ ਵਜੋਂ ਪ੍ਰਸਿੱਧ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਇਹ ਵਿਸ਼ਾਲ ਮੈਰਾਥਨ ਕਰਵਾਈ ਜਾ ਰਹੀ ਹੈ।ਡਿਪਟੀ ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣਾ ਸਹੁੰ ਚੁੱਕ ਸਮਾਗਮ ਵੀ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਮੱਥਾ ਟੇਕਣ ਉਪਰੰਤ ਕੀਤਾ ਸੀ ਅਤੇ ਇੱਥੇ ਹਰ ਸਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਂਦਾ ਹੈ। ਇਸੇ ਸਤਿਕਾਰ ਤਹਿਤ ਸ਼ਹੀਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰਾਥਨ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਕੀਤੀ ਜਾ ਰਹੀ ਹੈ।ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਇੱਕ ਸਿਹਤਮੰਦ ਅਤੇ ਮਜ਼ਬੂਤ ਦੇਸ਼ ਦਾ ਸੁਪਨਾ ਦੇਖਿਆ ਸੀ, ਜਿਸ ਵਿੱਚ ਹਰ ਨੌਜਵਾਨ ਦੇਸ਼ ਦੀ ਸੇਵਾ ਲਈ ਸਮਰਪਿਤ ਹੋਵੇ। ਉਨ੍ਹਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨਸ਼ਿਆਂ ਦਾ ਖ਼ਾਤਮਾ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਇਸ ਤਰ੍ਹਾਂ ਦੀਆਂ ਮੁਹਿੰਮਾਂ ਰਾਹੀਂ ਨੌਜਵਾਨਾਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਵੀ ਮਜ਼ਬੂਤ ਹੋਵੇਗਾ।ਸ. ਰੋੜੀ ਨੇ ਮੈਰਾਥਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੈਸ਼ਨਲ ਮੈਰਾਥਨ ਵਿੱਚ 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਅਤੇ 42 ਕਿਲੋਮੀਟਰ ਦੀਆਂ ਵੱਖ-ਵੱਖ ਕੈਟਾਗਰੀਆਂ ਵਿੱਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਵਿਸ਼ੇਸ਼ ਯੋਗਤਾ ਵਾਲੇ ਵਿਅਕਤੀ ਭਾਗ ਲੈ ਸਕਣਗੇ। ਜੇਤੂਆਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਨੂੰ ਵੱਖ-ਵੱਖ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਪ੍ਰੋਗਰਾਮ ਵਿੱਚ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਭਰਪੂਰ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸਦੇ ਨਾਲ ਹੀ ਦੇਸ਼-ਵਿਦੇਸ਼ ਵਿੱਚ ਨਾਮਣਾ ਖੱਟਣ ਵਾਲੀਆਂ ਕਈ ਪ੍ਰਮੁੱਖ ਹਸਤੀਆਂ ਵੀ ਇਸ ਸਮਾਗਮ ਵਿੱਚ ਸ਼ਿਰਕਤ ਕਰਨਗੀਆਂ।ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਇਹ ਮੈਰਾਥਨ ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ। 

Punjab

ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ :     ਪੰਜਾਬ ਰਾਜ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਵੱਖ ਵੱਖ ਕੰਪਨੀਆਂ ਵਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲਾਂ ਤੇ ਡੈਲੀਗੇਟਸ ਵਲੋਂ ਭਰਪੂਰ ਦਿਲਚਸਪੀ ਦਿਖਾਈ ਜਾ ਰਹੀ ਹੈ।ਪੰਜਾਬ ਦੇ ਸਹਿਕਾਰੀ ਅਦਾਰੇ ਮਾਰਕਫੈੱਡ ਵਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲਾਂ ਉਤੇ ਸਭ ਤੋਂ ਜ਼ਿਆਦਾ ਭੀੜ ਦੇਖਣ ਨੂੰ ਮਿਲੀ ।ਇਸ ਸਟਾਲ ਉਤੇ ਮਾਰਕਫੈੱਡ ਵੱਲੋਂ ਚਾਵਲ, ਸ਼ਹਿਦ, ਡੱਬਾਬੰਦ ਸਬਜ਼ੀਆਂ,ਮਲਟੀਗ੍ਰੇਨ ਦਲੀਆ,ਗੁੱੜ੍ਹ ਸੱਕਰ, ਸਰੋਂ ਦਾ ਤੇਲ ਘਿਓ, ਅਚਾਰ ਅਤੇ ਆਟਾ ਸਮੇਤ ਹੋਰ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਸੀ।ਮਾਰਕਫੈੱਡ ਸਟਾਲ ਦੇ ਨੋਡਲ ਇੰਚਾਰਜ ਅਨਿਲ ਕੁਮਾਰ ਪੁਰੀ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਆਏ ਹੋਏ ਡੈਲੀਗੇਟਸ ਵਲੋਂ ਮਾਰਕਫੈੱਡ ਦੇ ਸ਼ਹਿਦ,ਮਸਾਲਾ ਗੁੜ, ਤੇਲ, ਅਚਾਰ ਅਤੇ ਡੱਬਾਬੰਦ ਭੋਜਨ ਪਦਾਰਥਾਂ ਬਾਰੇ ਡੈਲੀਗੇਟਸ ਵਲੋਂ ਸਭ ਤੋਂ ਜ਼ਿਆਦਾ ਜਾਣਕਾਰੀ ਲਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਮਾਰਕਫੈੱਡ ਦੇ ਉਤਪਾਦ ਆਸਟ੍ਰੇਲੀਆ, ਨਿਊਜ਼ੀਲੈਂਡ ਕਨੈਡਾ ਅਰਬ ਅਤੇ ਕਈ ਹੋਰ ਦੇਸ਼ਾਂ ਵਿੱਚ ਨਿਰਯਾਤ ਕੀਤੇ ਜਾਂਦੇ ਹਨ ਅਤੇ ਇਨ੍ਹਾਂ ਦੀ ਮੰਗ ਦਿਨੋਦਿਨ ਵਧਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਕੁਝ ਡੈਲੀਗੇਟਸ ਨੇ ਅਫਰੀਕਨ ਦੇਸ਼ਾਂ ਵਿਚ ਮਾਰਕਫੈੱਡ ਦੇ ਉਤਪਾਦਾਂ ਨੂੰ ਬਰਾਮਦ ਕਰਨ ਲਈ ਮਾਰਕਫੈੱਡ ਰਾਬਤਾ ਵੀ ਕੀਤਾ ਗਿਆ।ਅਨਿਲ ਕੁਮਾਰ ਪੁਰੀ ਨੇ ਦੱਸਿਆ ਕਿ ਮਾਰਕਫੈੱਡ ਵੱਲੋਂ ਤਿਆਰ ਕੀਤੇ ਗਏ ਸ਼ਹਿਦ ਨੇ ਦੁਨੀਆ ਦੇ ਸਭ ਤੋਂ ਵੱਡੇ ਗੁਣਵੱਤਾ ਟੈਸਟ ਐਨ. ਐਮ.ਆਰ ਜ਼ੋ ਕਿ ਜਰਮਨ ਕੰਪਨੀ ਵਲੋਂ ਪਹਿਲਾਂ ਸਥਾਨ ਹਾਸਲ ਕੀਤੀ ਹੈ। 

Scroll to Top