Actionpunjab

Action Punjab Logo
Breaking News

Author name: Action Punjab

Action Punjab
Punjab

ਚੋਣਾਂ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦਾ ਵਾਧਾ ਮਜ਼ਦੂਰਾਂ 'ਤੇ ਸਿੱਧਾ ਹਮਲਾ ਹੈ, ਭਾਜਪਾ ਨੇ ਚੋਣਾਂ ਖ਼ਤਮ ਹੋਣ ਤੱਕ ਆਪਣੇ ਇਰਾਦੇ ਛੁਪਾ ਕੇ ਰੱਖੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਮਈ   ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ‘ਤੇ ਤਿੱਖਾ ਹਮਲਾ ਕਰਦਿਆਂ, ਰਾਜਾਂ ਵਿੱਚ ਚੋਣਾਂ ਖ਼ਤਮ ਹੁੰਦੇ ਹੀ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦੇ ਤੁਰੰਤ ਵਾਧੇ ਵੱਲ ਇਸ਼ਾਰਾ ਕੀਤਾ।   ਮਜ਼ਦੂਰ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਅਤੇ ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੀਨੀਅਰ ‘ਆਪ’ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਖੁਰਾਕ ਉਦਯੋਗ ਅਤੇ ਉਨ੍ਹਾਂ ਮਿਹਨਤਕਸ਼ ਮਜ਼ਦੂਰਾਂ ‘ਤੇ ਸਿੱਧਾ ਹਮਲਾ ਹੈ ਜੋ ਸਥਾਨਕ ਢਾਬਿਆਂ ਤੋਂ ਸਸਤੇ ਖਾਣੇ ‘ਤੇ ਨਿਰਭਰ ਕਰਦੇ ਹਨ। ਭਾਜਪਾ ਨੇ ਜਾਣਬੁੱਝ ਕੇ ਚੋਣਾਂ ਤੋਂ ਪਹਿਲਾਂ ਆਪਣੇ ਇਰਾਦੇ ਛੁਪਾਏ ਤਾਂ ਜੋ ਚੋਣਾਂ ਤੋਂ ਤੁਰੰਤ ਬਾਅਦ ਆਮ ਆਦਮੀ ‘ਤੇ ਬੋਝ ਪਾਇਆ ਜਾ ਸਕੇ, ਜੋ ਕਿ ਮਜ਼ਦੂਰ ਵਰਗ ਅਤੇ ਸੰਵਿਧਾਨ ਦਾ ਮਜ਼ਾਕ ਉਡਾਉਣ ਦੇ ਬਰਾਬਰ ਹੈ।   ਵਿਸ਼ੇਸ਼ ਸੈਸ਼ਨ ਵਿੱਚ ਵਿਰੋਧੀ ਧਿਰ ਦੇ ਵਤੀਰੇ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਜ਼ਦੂਰਾਂ ਅਤੇ ਪਛੜੇ ਵਰਗਾਂ ਦੇ ਹੱਕਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਸੱਦੇ ਗਏ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਤੋਂ ਸਿਰਫ਼ ਜਵਾਬਦੇਹੀ ਤੋਂ ਬਚਣ ਲਈ ਵਾਕਆਊਟ ਕਰ ਗਈ। ਇੱਕ ਚੱਲ ਰਹੀ ਜਾਂਚ ਨੇ ਇੱਕ ਕਾਂਗਰਸੀ ਵਿਧਾਇਕ ਵੱਲੋਂ ਆਪਣੇ ਰਿਸ਼ਤੇਦਾਰਾਂ ਨੂੰ ਫਾਇਦਾ ਪਹੁੰਚਾਉਣ ਲਈ ਪੰਚਾਇਤੀ ਜ਼ਮੀਨ ‘ਤੇ ਗੈਰ-ਕਾਨੂੰਨੀ ਕਬਜ਼ਾ ਕਰਨ ਦਾ ਪਰਦਾਫਾਸ਼ ਕੀਤਾ ਹੈ। ਸਦਨ ਵਿੱਚੋਂ ਉਨ੍ਹਾਂ ਦਾ ਬਾਹਰ ਜਾਣਾ ਜ਼ਮੀਨ ਮਾਫੀਆ ਵਿੱਚ ਆਪਣੀ ਸ਼ਮੂਲੀਅਤ ਤੋਂ ਧਿਆਨ ਭਟਕਾਉਣ ਦੀ ਇੱਕ ਨਾਕਾਮ ਕੋਸ਼ਿਸ਼ ਹੈ, ਜਿਸ ਨੇ ਉਨ੍ਹਾਂ ਦੀ ਦਲਿਤ ਵਿਰੋਧੀ ਅਤੇ ਗਰੀਬ ਵਿਰੋਧੀ ਮਾਨਸਿਕਤਾ ਨੂੰ ਨੰਗਾ ਕਰ ਦਿੱਤਾ ਹੈ।   ਸਰਕਾਰ ਦੀਆਂ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਆਪ ਸਰਕਾਰ ਨੇ ਇਤਿਹਾਸਕ ਕਦਮ ਚੁੱਕੇ ਹਨ, ਜਿਸ ਵਿੱਚ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਰਾਖਵਾਂਕਰਨ ਦੇਣਾ, ਮਜ਼ਦੂਰਾਂ ਅਤੇ ਪਛੜੇ ਭਾਈਚਾਰਿਆਂ ਦੇ ਬੱਚਿਆਂ ਨੂੰ ਰਾਜ ਦੇ ਉੱਚ ਕਾਨੂੰਨੀ ਦਫ਼ਤਰਾਂ ਵਿੱਚ ਬਣਦੀ ਆਵਾਜ਼ ਦੇਣਾ ਅਤੇ ਉਨ੍ਹਾਂ ਲੋੜਵੰਦ ਪਰਿਵਾਰਾਂ ਦੇ ਕਰਜ਼ੇ ਮੁਆਫ਼ ਕਰਨਾ ਸ਼ਾਮਲ ਹੈ ਜੋ ਮੈਡੀਕਲ ਐਮਰਜੈਂਸੀ ਜਾਂ ਘਰ ਦੇ ਕਮਾਊ ਜੀਅ ਦੀ ਮੌਤ ਕਾਰਨ ਕਰਜ਼ਾ ਨਹੀਂ ਮੋੜ ਸਕੇ ਸਨ।   ਸਿੱਖਿਆ ਸੁਧਾਰਾਂ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ਸਿੱਧੀ ਵਿਦਿਆਰਥੀਆਂ ਦੇ ਖਾਤਿਆਂ ਵਿੱਚ ਪਾਰਦਰਸ਼ੀ ਢੰਗ ਨਾਲ ਪਹੁੰਚਾਉਣੀ ਯਕੀਨੀ ਬਣਾਈ ਹੈ, ਜਿਸ ਦੇ ਨਤੀਜੇ ਵਜੋਂ ਤਿੰਨ ਲੱਖ ਤੋਂ ਵੱਧ ਦਲਿਤ ਅਤੇ ਗਰੀਬ ਵਿਦਿਆਰਥੀਆਂ ਨੂੰ ਕਾਲਜ ਸਕਾਲਰਸ਼ਿਪ ਮਿਲੀ ਹੈ। ਇਸ ਦੇ ਉਲਟ, ਪਿਛਲੀ ਕਾਂਗਰਸ ਸਰਕਾਰ ਦੌਰਾਨ ਹੋਏ ਘੁਟਾਲਿਆਂ ਅਤੇ ਦੇਰੀ ਕਾਰਨ ਹਜ਼ਾਰਾਂ ਬੱਚਿਆਂ ਨੂੰ ਪੜ੍ਹਾਈ ਛੱਡ ਕੇ ਮਜ਼ਦੂਰੀ ਕਰਨ ਲਈ ਮਜਬੂਰ ਹੋਣਾ ਪਿਆ ਸੀ।   ਭਾਜਪਾ ਦੀਆਂ ਨੀਤੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸੀਨੀਅਰ ‘ਆਪ’ ਆਗੂ ਨੇ ਕਿਹਾ ਕਿ ਭਾਜਪਾ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਦੁਆਰਾ ਤਿਆਰ ਕੀਤੇ ਗਏ ਸੰਵਿਧਾਨ ਅਤੇ ਲੋਕਤੰਤਰੀ ਸੰਸਥਾਵਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮਨਰੇਗਾ ਵਰਗੀਆਂ ਸਕੀਮਾਂ ਨੂੰ ਕਮਜ਼ੋਰ ਕਰਨਾ ਅਤੇ ਉਪਰਲੇ ਸਦਨ ਵਿੱਚ ਹਾਰਸ ਟਰੇਡਿੰਗ (ਮੈਂਬਰਾਂ ਦੀ ਖਰੀਦੋ-ਫਰੋਖਤ) ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਗੰਭੀਰ ਖਤਰਾ ਹਨ। ਦੂਜੇ ਪਾਸੇ, ਆਮ ਆਦਮੀ ਪਾਰਟੀ ਦੀ ਸਰਕਾਰ ਮਜ਼ਦੂਰ ਵਰਗ ਲਈ ਵਚਨਬੱਧ ਹੈ, ਜਿੱਥੇ ਸਧਾਰਨ ਪਿਛੋਕੜ ਵਾਲੇ ਛੇ ਮੰਤਰੀ ਇਹ ਯਕੀਨੀ ਬਣਾ ਰਹੇ ਹਨ ਕਿ ਮਜ਼ਦੂਰਾਂ ਦੀ ਆਵਾਜ਼ ਸੂਬੇ ਦੀ ਤਰੱਕੀ ਦਾ ਮਾਰਗਦਰਸ਼ਨ ਕਰੇ। 

Punjab

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

*ਚੰਡੀਗੜ੍ਹ; 1 ਮਈ , 2026*-ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਲਗਭਗ 1 ਲੱਖ ਡਾਇਲਿਸਿਸ ਪ੍ਰਕਿਰਿਆਵਾਂ ਕੀਤੀਆਂ ਜਾ ਚੁੱਕੀਆਂ ਹਨ, ਜਿੰਨ੍ਹਾਂ ‘ਤੇ ਕਰੀਬ ₹16.5 ਕਰੋੜ ਦਾ ਖ਼ਰਚ ਕੀਤਾ ਗਿਆ ਹੈ। ਭਾਰਤ ਵਿੱਚ ਕ੍ਰੋਨਿਕ ਕਿਡਨੀ ਡਿਜੀਜ਼ (ਦੀਰਘਕਾਲੀ ਗੁਰਦਾ ਰੋਗ) ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਅਜਿਹੇ ਸਮੇਂ ਵਿੱਚ ਸਰਕਾਰ ਵੱਲੋਂ ਸਮਰਥਿਤ ਕੈਸ਼ਲੈੱਸ ਡਾਇਲਿਸਿਸ ਯੋਜਨਾਵਾਂ ਮਰੀਜ਼ਾਂ ਲਈ ਜੀਵਨਰੇਖਾ ਵਜੋਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਵਿਸ਼ੇਸ਼ਗਿਆਨ ਮੰਨਦੇ ਹਨ ਕਿ ਇਲਾਜ ਦੀ ਸਫਲਤਾ ਅਜੇ ਵੀ ਇਲਾਜ ਦੀ ਉਪਲੱਬਧਤਾ ਅਤੇ ਇਸ ਨੂੰ ਝੇਲਣ ਦੀ ਸਮਰੱਥਾ ‘ਤੇ ਵੱਧ ਨਿਰਭਰ ਕਰਦੀ ਹੈ, ਨਾ ਕਿ ਇਲਾਜ ‘ਤੇ। ਲੁਧਿਆਣਾ ਦੇ ਧਿਆਨ ਸਿੰਘ ਹਫ਼ਤੇ ਵਿੱਚ ਦੋ ਵਾਰ ਹਸਪਤਾਲ ਜਾਂਦੇ ਹਨ। ਲੰਬੇ ਸਮੇਂ ਤੋਂ ਡਾਇਲਿਸਿਸ ਕਰਵਾ ਰਹੇ ਮਰੀਜ਼ਾਂ ਵਾਂਗ, ਉਹਨਾਂ ਨੂੰ ਵੀ ਨਿਯਮਿਤ ਇਲਾਜ ਦੇ ਬਾਵਜੂਦ ਕਈ ਸਰੀਰਕ ਅਤੇ ਮੈਟਾਬੋਲਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹਾਲਾਂਕਿ ‘ਸਿਹਤ ਕਾਰਡ’ ਰਾਹੀਂ ਮਿਲ ਰਹੀ ਆਰਥਿਕ ਸਹਾਇਤਾ ਨਾਲ ਕੁੱਝ ਰਾਹਤ ਮਿਲੀ ਹੈ। ਹੁਣ ਤੱਕ ਉਹ ਦਰਜਨ ਤੋਂ ਵੱਧ ਵਾਰ ਕੈਸ਼ਲੈੱਸ ਇਲਾਜ ਲੈ ਚੁੱਕੇ ਹਨ। ਉਹ ਕਹਿੰਦੇ ਹਨ, “ਜਦੋਂ ਤੋਂ ਮੈਂ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਰਜਿਸਟ੍ਰੇਸ਼ਨ ਕਰਵਾਇਆ ਹੈ, ਉਦੋਂ ਤੋਂ ਸਿਮਰਿਤਾ ਨਰਸਿੰਗ ਹੋਮ ਵਿੱਚ ਮੇਰਾ ਡਾਇਲਿਸਿਸ ਮੁਫ਼ਤ ਹੋ ਰਿਹਾ ਹੈ।” ਕ੍ਰੋਨਿਕ ਕਿਡਨੀ ਡਿਜੀਜ਼ ਨਾਲ ਜੂਝ ਰਹੇ ਮਰੀਜ਼ਾਂ ਲਈ ਜੀਵਨ ਦਿਨਾਂ ਜਾਂ ਹਫ਼ਤਿਆਂ ਵਿੱਚ ਨਹੀਂ, ਸਗੋਂ ਮਸ਼ੀਨ ਦੇ ਚੱਕਰਾਂ ਵਿੱਚ ਸਿਮਟ ਕੇ ਰਹਿ ਜਾਂਦਾ ਹੈ। ਹਫ਼ਤੇ ਵਿੱਚ ਦੋ ਤੋਂ ਤਿੰਨ ਵਾਰ, ਲਗਭਗ ਚਾਰ ਘੰਟਿਆਂ ਲਈ, ਸਰੀਰ ਵਿੱਚੋਂ ਖੂਨ ਕੱਢ ਕੇ ਡਾਇਲਿਸਿਸ ਮਸ਼ੀਨ ਰਾਹੀਂ ਫਿਲਟਰ ਕੀਤਾ ਜਾਂਦਾ ਹੈ ਅਤੇ ਫਿਰ ਉਹਨਾਂ ਜ਼ਹਿਰੀਲੇ ਤੱਤਾਂ ਤੋਂ ਸਾਫ਼ ਕਰਕੇ ਵਾਪਸ ਸਰੀਰ ਵਿੱਚ ਪਾਇਆ ਜਾਂਦਾ ਹੈ, ਜਿਨ੍ਹਾਂ ਨੂੰ ਨਾਕਾਮ ਹੋ ਰਹੀਆਂ ਕਿਡਨੀਆਂ ਹੁਣ ਬਾਹਰ ਨਹੀਂ ਕੱਢ ਸਕਦੀਆਂ। ਇਹ ਪ੍ਰਕਿਰਿਆ ਜੀਵਨ ਨੂੰ ਜਾਰੀ ਰੱਖਦੀ ਹੈ, ਪਰ ਪੂਰੀ ਤਰ੍ਹਾਂ ਤੰਦਰੁਸਤ ਨਹੀਂ ਕਰਦੀ। ਭਾਰਤ ਵਿੱਚ ਕ੍ਰੋਨਿਕ ਕਿਡਨੀ ਡਿਜੀਜ਼ ਇੱਕ ਗੰਭੀਰ ਜਨ- ਸਿਹਤ ਸਮੱਸਿਆ ਬਣ ਚੁੱਕੀ ਹੈ, ਜਿਸਦਾ ਸਿੱਧਾ ਸੰਬੰਧ ਡਾਇਬਟੀਜ਼ ਅਤੇ ਉੱਚ ਰਕਤਚਾਪ (ਹਾਈ ਬਲੱਡ ਪ੍ਰੈਸ਼ਰ) ਦੇ ਵਧ ਰਹੇ ਮਾਮਲਿਆਂ ਨਾਲ ਹੈ। ਜਨ-ਸਿਹਤ ਵਿਸ਼ੇਸ਼ਗਿਆਨ ਅਨੁਸਾਰ ਹਰ ਸਾਲ ਲੱਖਾਂ ਮਰੀਜ਼ ਐਂਡ-ਸਟੇਜ ਕਿਡਨੀ ਡਿਜੀਜ਼ ਤੱਕ ਪਹੁੰਚ ਜਾਂਦੇ ਹਨ, ਜਿੱਥੇ ਜੀਊਂਦੇ ਰਹਿਣ ਲਈ ਲੰਬੇ ਸਮੇਂ ਦੀ ਡਾਇਲਿਸਿਸ ਜਾਂ ਕਿਡਨੀ ਟ੍ਰਾਂਸਪਲਾਂਟ ਦੀ ਲੋੜ ਹੁੰਦੀ ਹੈ। ਵਿਸ਼ਵ ਪੱਧਰ ‘ਤੇ ਵਿਸ਼ਵ ਸਿਹਤ ਸੰਗਠਨ (WHO) ਇਸਨੂੰ ਤੇਜ਼ੀ ਨਾਲ ਵਧ ਰਹੀਆਂ ਗੈਰ-ਸੰਚਾਰੀ ਬੀਮਾਰੀਆਂ ਵਿੱਚ ਸ਼ਾਮਲ ਕਰਦਾ ਹੈ, ਜਿਸਦਾ ਕਾਰਨ ਵਧਦੀ ਉਮਰ ਅਤੇ ਜੀਵਨਸ਼ੈਲੀ ਨਾਲ ਜੁੜੇ ਖ਼ਤਰੇ ਹਨ। ਭਾਰਤ ਵਿੱਚ ਇਹ ਸੰਕਟ ਖ਼ਰਚੇ ਕਾਰਨ ਹੋਰ ਵੀ ਗੰਭੀਰ ਹੋ ਜਾਂਦਾ ਹੈ। ਨਿੱਜੀ ਖੇਤਰ ਵਿੱਚ ਇੱਕ ਡਾਇਲਿਸਿਸ ਸੈਸ਼ਨ ਦੀ ਲਾਗਤ ₹1,500 ਤੋਂ ₹4,000 ਦੇ ਵਿਚਕਾਰ ਹੁੰਦੀ ਹੈ। ਜ਼ਿਆਦਾਤਰ ਮਰੀਜ਼ਾਂ ਨੂੰ ਹਫ਼ਤੇ ਵਿੱਚ ਦੋ ਤੋਂ ਤਿੰਨ ਡਾਇਲਿਸਿਸ ਸੈਸ਼ਨਾਂ ਦੀ ਲੋੜ ਹੁੰਦੀ ਹੈ, ਜਿਸ ਨਾਲ ਸਾਲਾਨਾ ਖ਼ਰਚ ਕਈ ਲੱਖ ਰੁਪਏ ਤੱਕ ਪਹੁੰਚ ਜਾਂਦਾ ਹੈ—ਜੋ ਲਗਾਤਾਰ ਆਰਥਿਕ ਮਦਦ ਤੋਂ ਬਿਨਾਂ ਬਹੁਤ ਸਾਰੇ ਪਰਿਵਾਰਾਂ ਲਈ ਮੁਸ਼ਕਲ ਹੈ। ਇਲਾਜ ਦੇ ਫੈਸਲੇ ਅਕਸਰ ਮੈਡੀਕਲ ਲੋੜ ਦੇ ਨਾਲ-ਨਾਲ ਆਰਥਿਕ ਹਾਲਾਤਾਂ ‘ਤੇ ਵੀ ਨਿਰਭਰ ਕਰਦੇ ਹਨ। ਇਸ ਪ੍ਰਸੰਗ ਵਿੱਚ ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਵਰਗੀਆਂ ਸਰਕਾਰੀ ਯੋਜਨਾਵਾਂ ਇਲਾਜ ਵਿੱਚ ਆਉਣ ਵਾਲੀ ਰੁਕਾਵਟ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਜ਼ਿਆਦਾਤਰ ਮਾਮਲਿਆਂ ਵਿੱਚ ਕਿਡਨੀ ਦੀ ਬੀਮਾਰੀ ਕਈ ਲੰਬੇ ਸਮੇਂ ਦੀਆਂ ਬੀਮਾਰੀਆਂ ਦਾ ਅੰਤਿਮ ਨਤੀਜਾ ਹੁੰਦੀ ਹੈ, ਜੋ ਸਾਲਾਂ ਤੱਕ ਚੁੱਪਚਾਪ ਗੁਰਦਿਆਂ ਨੂੰ ਨੁਕਸਾਨ ਪਹੁੰਚਾਉਂਦੀਆਂ ਰਹਿੰਦੀਆਂ ਹਨ ਅਤੇ ਲੱਛਣ ਦੇਰ ਨਾਲ ਸਾਹਮਣੇ ਆਉਂਦੇ ਹਨ। ਇਸ ਯੋਜਨਾ ਹੇਠ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਡਾਇਲਿਸਿਸ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਮਰੀਜ਼ਾਂ ਦਾ ਆਪਣੀ ਜੇਬ ਤੋਂ ਖ਼ਰਚ ਘੱਟ ਹੋਇਆ ਹੈ ਅਤੇ ਉਹ ਇਲਾਜ ਅਧੂਰਾ ਛੱਡਣ ਤੋਂ ਬਚ ਰਹੇ ਹਨ। ਇਸ ਸਬੰਧੀ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਕਿਹਾ, “ਹੁਣ ਤੱਕ ਸਿਹਤ ਯੋਜਨਾ ਹੇਠ 1 ਲੱਖ ਮੁਫ਼ਤ ਡਾਇਲਿਸਿਸ ਇਲਾਜ, ਜਿਨ੍ਹਾਂ ਦੀ ਲਾਗਤ ₹16.5 ਕਰੋੜ ਹੈ, ਪ੍ਰਦਾਨ ਕੀਤੇ ਜਾ ਚੁੱਕੇ ਹਨ। ਕੋਈ ਵੀ ਮਰੀਜ਼ ਪੈਸਿਆਂ ਦੀ ਕਮੀ ਕਾਰਨ ਡਾਇਲਿਸਿਸ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।” ਮੋਗਾ ਦੇ ਦਿੱਲੀ ਹਾਰਟ ਐਂਡ ਮਲਟੀਸਪੈਸ਼ਲਟੀ ਹਸਪਤਾਲ ਦੇ ਨੇਫਰੋਲੋਜਿਸਟ ਡਾ. ਸੌਰਵ ਗੋਇਲ ਦਾ ਕਹਿਣਾ ਹੈ ਕਿ ਡਾਇਲਿਸਿਸ ਵਿੱਚ ਆਰਥਿਕ ਸਹਾਇਤਾ ਦਾ ਅਸਰ ਸਿਰਫ਼ ਸਹੂਲਤ ਤੱਕ ਸੀਮਿਤ ਨਹੀਂ। ਉਹ ਦੱਸਦੇ ਹਨ, “ਡਾਇਲਿਸਿਸ ਇਲਾਜ ਨਹੀਂ, ਸਗੋਂ ਜੀਵਨ ਨੂੰ ਜਾਰੀ ਰੱਖਣ ਵਾਲੀ ਪ੍ਰਕਿਰਿਆ ਹੈ। ਜੇ ਮਰੀਜ਼ ਇੱਕ ਜਾਂ ਦੋ ਸੈਸ਼ਨ ਵੀ ਛੱਡ ਦੇਵੇ, ਤਾਂ ਸਰੀਰ ਵਿੱਚ ਜ਼ਹਿਰੀਲੇ ਤੱਤ ਤੇਜ਼ੀ ਨਾਲ ਇਕੱਠੇ ਹੋ ਜਾਂਦੇ ਹਨ, ਜੋ ਜਾਨਲੇਵਾ ਹੋ ਸਕਦੇ ਹਨ। ਕੈਸ਼ਲੈੱਸ ਸਹੂਲਤ ਦਾ ਸਭ ਤੋਂ ਵੱਡਾ ਫ਼ਾਇਦਾ ਇਹ ਹੈ ਕਿ ਇਲਾਜ ਵਿੱਚ ਨਿਰੰਤਰਤਾ ਬਣੀ ਰਹਿੰਦੀ ਹੈ, ਅਤੇ ਡਾਇਲਿਸਿਸ ਵਿੱਚ ਨਿਰੰਤਰਤਾ ਹੀ ਜੀਵਨ ਹੈ।” ਆਪਣਾ ਅਨੁਭਵ ਸਾਂਝਾ ਕਰਦੇ ਹੋਏ ਉਹ ਕਹਿੰਦੇ ਹਨ, “ਹੁਣ ਅਸੀਂ ਪਹਿਲਾਂ ਨਾਲੋਂ ਹਰ ਮਹੀਨੇ ਵੱਧ ਡਾਇਲਿਸਿਸ ਸੈਸ਼ਨ ਕਰ ਰਹੇ ਹਾਂ, ਜਿਨ੍ਹਾਂ ਵਿੱਚੋਂ ਕਈ ਕੈਸ਼ਲੈੱਸ ਹਨ। ਇਹ ਮਰੀਜ਼ਾਂ ਲਈ ਵੱਡੀ ਮਦਦ ਹੈ ਅਤੇ ਡਾਕਟਰਾਂ ਲਈ ਵੀ ਰਾਹਤ, ਕਿਉਂਕਿ ਇਸ ਨਾਲ ਆਰਥਿਕ ਕਾਰਨਾਂ ਕਰਕੇ ਇਲਾਜ ਰੁਕਣ ਦੀ ਸਮੱਸਿਆ ਘੱਟ ਹੁੰਦੀ ਹੈ।” ਡਾ. ਗੋਇਲ ਅਨੁਸਾਰ ਭਾਰਤ ਵਿੱਚ ਸਭ ਤੋਂ ਵੱਡੀ ਚੁਣੌਤੀ ਰੋਗ ਦੀ ਸਮੇਂ ਸਿਰ ਪਛਾਣ ਹੈ। ਜ਼ਿਆਦਾਤਰ ਮਰੀਜ਼ ਇਲਾਜ ਲਈ ਉਦੋਂ ਆਉਂਦੇ ਹਨ, ਜਦੋਂ ਗੁਰਦਿਆਂ ਦੀ ਕਾਰਗੁਜ਼ਾਰੀ ਕਾਫ਼ੀ ਹੱਦ ਤੱਕ ਪਹਿਲਾਂ ਹੀ ਖ਼ਤਮ ਹੋ ਚੁੱਕੀ ਹੁੰਦੀ ਹੈ। ਉਸ ਵੇਲੇ ਵਿਕਲਪ ਸਿਰਫ਼ ਡਾਇਲਿਸਿਸ ਜਾਂ ਟ੍ਰਾਂਸਪਲਾਂਟ ਤੱਕ ਹੀ ਸੀਮਿਤ ਰਹਿ ਜਾਂਦੇ ਹਨ। ਮੈਡੀਕਲ ਰਿਸਰਚ ਦਰਸਾਉਂਦੀ ਹੈ ਕਿ ਭਾਰਤ ਵਿੱਚ ਕ੍ਰੋਨਿਕ ਕਿਡਨੀ ਡਿਜੀਜ਼ ਦੇ ਮਰੀਜ਼ਾਂ ਦਾ ਵੱਡਾ ਹਿੱਸਾ ਭਾਰੀ ਆਰਥਿਕ ਬੋਝ ਦਾ ਸਾਹਮਣਾ ਕਰਦਾ ਹੈ, ਜਿਸ ਕਾਰਨ ਕਈ ਪਰਿਵਾਰ ਇਲਾਜ ਸ਼ੁਰੂ ਕਰਨ ਦੇ ਕੁਝ ਮਹੀਨਿਆਂ ਵਿੱਚ ਹੀ ਆਪਣੀ ਬਚਤ ਖਤਮ ਕਰ ਲੈਂਦੇ ਹਨ ਜਾਂ ਕਰਜ਼ੇ ਵਿੱਚ ਡੁੱਬ ਜਾਂਦੇ ਹਨ। 

Punjab

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਚੰਡੀਗੜ੍ਹ, 1 ਮਈ:ਭਾਰਤ ਦੇ ਵਿਕਾਸ ਦਾ ਸਿਹਰਾ ਕਾਮਿਆਂ ਸਿਰ ਬੰਨ੍ਹਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅਸਲ ਲੋਕਤੰਤਰ ਅਮੀਰਾਂ ਦੀ ਦੌਲਤ ਨਾਲ ਨਹੀਂ, ਸਗੋਂ ਮਜ਼ਦੂਰ ਵਰਗ ਦੇ ਸਤਿਕਾਰ ਅਤੇ ਖੁਸ਼ਹਾਲੀ ਨਾਲ ਮਾਪਿਆ ਜਾਂਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਦੂਰਾਂ ਦੇ ਮਾਣ-ਸਨਮਾਨ ਪ੍ਰਤੀ ਵਚਨਬੱਧਤਾ ਦੁਹਰਾਈ। ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਨੂੰ ਇਸ ਪਵਿੱਤਰ ਦਿਨ ‘ਤੇ ਡਾ. ਬੀ.ਆਰ. ਅੰਬੇਡਕਰ ਨੂੰ ਸਿਜਦਾ ਕਰਨਾ ਚਾਹੀਦਾ ਹੈ ਕਿਉਂਕਿ ਇਹ ਦਿਨ ਉਨ੍ਹਾਂ ਮਿਹਨਤੀ ਮਜ਼ਦੂਰਾਂ ਦੀ ਕਿਰਤ-ਮਜ਼ਦੂਰੀ ਨੂੰ ਸਲਾਮ ਕਰਦਾ ਹੈ, ਜਿਨ੍ਹਾਂ ਨੂੰ ਬਾਬਾ ਸਾਹਿਬ ਨੇ ਸਸ਼ਕਤ ਬਣਾ ਕੇ ਉਨ੍ਹਾਂ ਦੇ ਮਾਣ-ਸਨਮਾਨ ਅਤੇ ਕਾਨੂੰਨੀ ਸੁਰੱਖਿਆ ਨੂੰ ਯਕੀਨੀ ਬਣਾਇਆ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਹਰ ਸੜਕ, ਫੈਕਟਰੀ, ਖੇਤ ਅਤੇ ਸ਼ਹਿਰ ਆਪਣੇ ਕਾਮਿਆਂ ਦੇ ਮੋਢਿਆਂ ‘ਤੇ ਖੜ੍ਹਾ ਹੈ। ਬੁਨਿਆਦੀ ਢਾਂਚੇ ਦੇ ਨਿਰਮਾਣ ਤੋਂ ਲੈ ਕੇ ਦੇਸ਼ ਨੂੰ ਭੋਜਨ ਦੇਣ ਤੱਕ, ਉਦਯੋਗ ਚਲਾਉਣ ਤੋਂ ਲੈ ਕੇ ਜ਼ਰੂਰੀ ਸੇਵਾਵਾਂ ਨੂੰ ਕਾਇਮ ਰੱਖਣ ਤੱਕ, ਮਜ਼ਦੂਰ ਸਮਾਜਿਕ ਤਰੱਕੀ ਅਤੇ ਆਰਥਿਕ ਵਿਕਾਸ ਦੀ ਨੀਂਹ ਹਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਉਹ ਆਪਣੇ ਸੁਨਾਮ ਸਥਿਤ ਦਫ਼ਤਰ ਵਿਖੇ “ਸੇਵਾ ਕੇਂਦਰ” ਚਲਾ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮਜ਼ਦੂਰ ਅਤੇ ਆਮ ਨਾਗਰਿਕ ਥਾਂ-ਥਾਂ ਭੱਜ-ਦੌੜ ਕੀਤੇ ਬਿਨਾਂ ਆਪਣੇ ਕੰਮ ਕੰਮ ਆਸਾਨੀ ਨਾਲ ਕਰਵਾ ਸਕਣ। ਉਨ੍ਹਾਂ ਨੇ 2022 ਦੀ ਚੋਣ ਮੁਹਿੰਮ ਦਾ ਆਪਣਾ ਇੱਕ ਭਾਵੁਕ ਕਿੱਸਾ ਸਾਂਝਾ ਕੀਤਾ। ਸੁਨਾਮ ਹਲਕੇ ਦੇ ਸ਼ਾਹਪੁਰ ਕਲਾਂ ਪਿੰਡ ਦੀ ਫੇਰੀ ਨੂੰ ਯਾਦ ਚੇਤੇ ਕਰਦਿਆਂ ਸ੍ਰੀ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੂੰ ਤੇਜ਼ ਧੁੱਪ ਵਿੱਚ ਮਗਨਰੇਗਾ ਅਧੀਨ ਕੰਮ ਕਰਨ ਵਾਲੀਆਂ ਬਜ਼ੁਰਗ ਔਰਤਾਂ (ਮਾਈਆਂ) ਨੇ ਰੋਕਿਆ ਸੀ। ਉਨ੍ਹਾਂ ਨੇ ਸਦਨ ਨੂੰ ਦੱਸਿਆ ਕਿ ਉਨ੍ਹਾਂ ਵਿੱਚੋਂ ਇੱਕ ਬਜ਼ੁਰਗ ਮਾਤਾ ਨੇ ਮੈਨੂੰ ਜੱਫੀ ਪਾਈ ਅਤੇ 100 ਰੁਪਏ ਦਾ ਘਸਿਆ ਨੋਟ ਕੱਢ ਕੇ ਮੈਨੂੰ ਦਿੰਦੇ ਹੋਏ ਕਿਹਾ ਕਿ ਅਮਨ, ਮੈਨੂੰ ਆਖਰਕਾਰ ਮੇਰੀ ਪਹਿਲੀ ਪੈਨਸ਼ਨ ਮਿਲ ਗਈ। ਇਹ 100 ਰੁਪਏ ਤੇਰੇ ਲਈ, ਮੇਰਾ ਆਸ਼ੀਰਵਾਦ ਹਨ। ਮਾਤਾ ਨੇ ਅੱਗੇ ਕਿਹਾ ਕਿ ਮੈਨੂੰ ਅਕਾਲੀ ਅਤੇ ਕਾਂਗਰਸ ਦੇ ਰਾਜ ਦੌਰਾਨ ਕਦੇ ਪੈਨਸ਼ਨ ਨਹੀਂ ਮਿਲੀ ਸੀ, ਪਰ ਤੁਹਾਡੇ ਯਤਨਾਂ ਕਰਕੇ ਇਹ ਸੰਭਵ ਹੋ ਸਕਿਆ। ਰਾਜਨੀਤੀ ਅਤੇ ਕਾਰੋਬਾਰ ਵਿੱਚ ਪੈਸਾ ਆਉਂਦਾ-ਜਾਂਦਾ ਰਹਿੰਦਾ ਹੈ। ਪਰ ਉਸ ਮਾਂ ਦੇ ਖੂਨ-ਪਸੀਨੇ ਨਾਲ ਕਮਾਏ ਇਹ 100 ਰੁਪਏ ਮੇਰੇ ਲਈ ਕਰੋੜਾਂ ਰੁਪਏ ਤੋਂ ਵੱਧ ਮਾਇਨੇ ਰੱਖਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕ ਦੇ ਕਹਿਣ ਅਨੁਸਾਰ ਮੈਂ ਸੁਨਾਮ ਸੀਟ 75,000 ਤੋਂ ਵੱਧ ਵੋਟਾਂ ਨਾਲ ਜਿੱਤੀ। ਪਰ ਮੈਂ ਕਹਾਂਗਾ ਕਿ ਅਜਿਹਾ ਨਹੀਂ ਹੈ, ਬਲਕਿ ਇਹ ਉਸ ਉਸ ਮਾਂ ਦਾ ਆਸ਼ੀਰਵਾਦ ਸੀ ਜਿਸ ਨਾਲ ਮੈਂ ਜਿੱਤਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਪੇਸ਼ ਕੀਤੇ ਗਏ ਭਰੋਸੇ ਦੇ ਵੋਟ ਦੀ ਲੋੜ ਨੂੰ ਜਾਇਜ਼ ਠਹਿਰਾਉਂਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜੇ ਵਿਧਾਇਕਾਂ ਦੀ ਗਿਣਤੀ ਦੀ ਗੱਲ ਕਰੀਏ ਤਾਂ ਇਸ ਪੱਖ ਤੋਂ ਸਾਨੂੰ ਇਹ ਮਤਾ ਲਿਆਉਣ ਦੀ ਕੋਈ ਜ਼ਰੂਰਤ ਨਹੀਂ ਸੀ, ਕਿਉਂਕਿ ਸਾਡੇ ਵਿਧਾਇਕ ਸਦਨ ਵਿੱਚ ਇੱਕ ਪਰਿਵਾਰ ਵਾਂਗ ਇੱਕਜੁੱਟ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਦਰਅਸਲ ਅਸੀਂ ਇਹ ਪ੍ਰਸਤਾਵ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਆਗੂਆਂ ਨੂੰ ਚੁੱਪ ਕਰਾਉਣ ਲਈ ਲਿਆਂਦਾ ਹੈ, ਜੋ ਬੇਲੋੜੀ ਨੌਟੰਕੀ ਕਰ ਰਹੇ ਸਨ। “ਮੌਕ ਸੈਸ਼ਨ” ਚਲਾਉਣ ਲਈ ਵਿਰੋਧੀ ਧਿਰ ‘ਤੇ ਤਿੱਖਾ ਹਮਲਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇੱਕ ਸੈਸ਼ਨ ਚਲਾਉਣ ਲਈ, ਤੁਹਾਨੂੰ ਇੱਕ ਸਪੀਕਰ, ਇੱਕ ਸਰਕਾਰ ਅਤੇ ਇੱਕ ਵਿਰੋਧੀ ਧਿਰ ਦੀ ਲੋੜ ਹੁੰਦੀ ਹੈ। ਤੁਹਾਡੇ ਕੋਲ ਸਿਰਫ਼ ਦੋ ਵਿਧਾਇਕ ਹਨ। ਤੁਸੀਂ ਇਸਨੂੰ ਕਿਵੇਂ ਚਲਾਓਗੇ? ਇਹ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਲਈ ਦਿਖਾਵੇ ਹਨ। ਉਨ੍ਹਾਂ ਮੁੜ ਦੁਹਰਾਇਆ ਕਿ ‘ਆਪ’ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਇੱਕਜੁੱਟ ਹੈ।  

Punjab

ਵੱਖ-ਵੱਖ ਸੂਬਿਆਂ ਵਿੱਚ ਈ.ਡੀ., ਸੀ.ਬੀ.ਆਈ. ਦੇ ਛਾਪਿਆਂ ਰਾਹੀਂ ਡਰਾ-ਧਮਕਾ ਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ

ਚੰਡੀਗੜ•, 1 ਮਈ :ਭਾਜਪਾ ‘ਤੇ ਤਿੱਖਾ ਹਮਲਾ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਸੰਬੋਧਨ ਦੌਰਾਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਭਾਰਤ ਦੀਆਂ ਜਮਹੂਰੀ ਪਰੰਪਰਾਵਾਂ ਅਤੇ ਸੰਘੀ ਢਾਂਚੇ ਨੂੰ ਢਾਹ ਲਾਉਣ ਦੀ ਯੋਜਨਾ ਬਣਾਉਣ ਵਾਲੀ ਸਰਕਾਰ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਦੇਸ਼ ਦੀਆਂ ਬੁਨਿਆਦੀ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਪਿਛਲੇ ਦਹਾਕੇ ਦੌਰਾਨ ਭਾਜਪਾ ਵੱਲੋਂ ਕੀਤੀਆਂ ਜਾ ਰਹੀਆਂ ਗੈਰ-ਸੰਵਿਧਾਨਕ ਗਤੀਵਿਧੀਆਂ ਵਿੱਚ ਬਹੁਤ ਵੱਡਾ ਪਾੜਾ ਹੈ। ਪੰਜਾਬ ਤੋਂ ਛੇ ਰਾਜ ਸਭਾ ਮੈਂਬਰਾਂ ਨੂੰ ਤੋੜਿਆ ਗਿਆ ਹੈ । ਇਹ ਸਪੱਸ਼ਟ ਤੌਰ ‘ਤੇ ਇੱਕ ਗਿਣਿਆ-ਮਿੱਥਿਆ ਅਤੇ ਲੋਕਤੰਤਰੀ ਵਿਗਾੜ ਹੈ ਕਿ 117 ਵਿਧਾਨ ਸਭਾ ਸੀਟਾਂ ਵਿੱਚੋਂ ਸਿਰਫ਼ ਦੋ ਸੀਟਾਂ ਜਿੱਤਣ ਵਾਲੀ ਪਾਰਟੀ, ਹੁਣ ਛੇ ਰਾਜ ਸਭਾ ਸੀਟਾਂ ਦਾ ਦਾਅਵਾ ਕਰ ਰਹੀ ਹੈ।” ਏਜੰਸੀਆਂ ਦੀ ਦੁਰਵਰਤੋਂ ਵੱਲ ਇਸ਼ਾਰਾ ਕਰਦਿਆਂ ਉਹਨਾਂ ਕਿਹਾ, “ਭਾਜਪਾ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਡਾਇਰੈਕਟਰ ਅਤੇ ਮੈਨੇਜਿੰਗ ਡਾਇਰੈਕਟਰ ਦੇ ਘਰ ਉਹਨਾਂ ਨੂੰ ਡਰਾਉਣ-ਧਮਕਾਉਣ ਲਈ ਈ.ਡੀ. ਅਤੇ ਸੀਬੀਆਈ ਦੀ ਵਰਤੋਂ ਕੀਤੀ ਤਾਂ ਜੋ ਉੱਚ ਸਦਨ ਵਿੱਚ ਬਹੁਮਤ ਸਿੱਧ ਕੀਤਾ ਜਾ ਸਕੇ ਅਤੇ 123 ਮੈਂਬਰਾਂ ਦੇ ਅੰਕੜੇ ਦੇ ਨੇੜੇ ਜਾਇਆ ਜਾ ਸਕੇ। ਦੇਸ਼ ਭਰ ਵਿੱਚ ਅਜਿਹਾ ਕੁਝ ਹੀ ਚੱਲ ਰਿਹ ਹੈ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕਰਾਸ ਵੋਟਿੰਗ, ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਦਾ ਟੁੱਟਣਾ, ਬਿਹਾਰ ਵਿੱਚ ਨਿਤੀਸ਼ ਕੁਮਾਰ ਨਾਲ ਜੁੜੇ ਫਤਵੇ ਦੀ ਹੇਰਾਫੇਰੀ ਅਤੇ ਗੁਜਰਾਤ ਵਿੱਚ ਵਿਧਾਇਕਾਂ ਦੀ ਲੁੱਟ-ਖਸੁੱਟ ਰਾਹੀਂ ਚੁਣੇ ਹੋਏ ਵਿਧਾਇਕਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।” ਸੀਨੀਅਰ ‘ਆਪ’ ਆਗੂ ਨੇ ਅੱਗੇ ਕਿਹਾ, “ਇਹ ਕਾਰਵਾਈਆਂ ਦਰਸਾਉਂਦੀਆਂ ਹਨ ਕਿ ਭਾਜਪਾ ਲੋਕ ਫਤਵਾ ਜਿੱਤਣ ਵਿੱਚ ਅਸਫਲ ਰਹਿਣ ‘ਤੇ ਅਸਿੱਧੇ ਤੌਰ ‘ਤੇ ਸੂਬਿਆਂ ਦਾ ਕੰਟਰੋਲ ਹਾਸਲ ਕਰਨ ਲਈ ਇੱਕ ਸਮਾਨਾਂਤਰ ਗੈਰ-ਲੋਕਤੰਤਰੀ ਪ੍ਰਣਾਲੀ ਚਲਾ ਰਹੀ ਹੈ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਵੱਲੋਂ ਤਿਆਰ ਕੀਤੇ ਗਏ ਸੰਵਿਧਾਨ ਵਿੱਚ ਅਟੁੱਟ ਵਿਸ਼ਵਾਸ ਰੱਖਦੀ ਹੈ, ਜਦੋਂ ਕਿ ਭਾਜਪਾ ਦਾ ਇਸ ਵਿੱਚ ਕੋਈ ਵਿਸ਼ਵਾਸ ਨਹੀਂ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ ਅਤੇ ਸ਼ਹੀਦ ਊਧਮ ਸਿੰਘ ਦੇ ਲਾਸਾਨੀ ਬਲੀਦਾਨਾਂ ਨੂੰ ਭੁੱਲਾ ਕੇ ਉਹ ਲੋਕਾਂ ਨੂੰ ਵੰਡਣ ਅਤੇ ਫਿਰਕੂ ਪਾੜੇ ਨੂੰ ਵਧਾਉਣ ਦੀ ਕੋਸ਼ਿਸ਼ ਵਿੱਚ ਹੈ।“ ਅਖ਼ੀਰ ਵਿੱਚ, ਉਹਨਾਂ ਕਿਹਾ ਕਿ ਸੰਵਿਧਾਨ ਅਤੇ ਲੋਕਤੰਤਰ ਨੂੰ ਤਾਨਾਸ਼ਾਹੀ ਅਤੇ ਕਾਨੂੰਨ-ਹੀਣੀ ਕੇਂਦਰੀ ਸਰਕਾਰ ਤੋਂ ਬਚਾਉਣ ਲਈ ਦੂਜੇ ਰਾਸ਼ਟਰੀ ਅੰਦੋਲਨ ਦਾ ਸਮਾਂ ਆ ਗਿਆ ਹੈ । ਅਜਿਹੀਆਂ ਕਾਰਵਾਈਆਂ ‘ਗੁੰਡਾ ਰਾਜ’ ਅਤੇ ਭਾਰਤ ਦੇ ਸੰਘੀ ਢਾਂਚੇ ਲਈ  ਗੰਭੀਰ ਖ਼ਤਰਾ ਹਨ, ਜਿਸਦਾ ਡੱਟਵਾਂ ਵਿਰੋਧ ਕੀਤਾ ਜਾਣਾ ਚਾਹੀਦਾ ਹੈ 

Punjab

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਚੰਡੀਗੜ੍ਹ, 1 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ ਨੂੰ ਰਾਜਨੀਤਿਕ ਅਧਿਕਾਰ ਦੇ ਇੱਕ ਫੈਸਲਾਕੁੰਨ ਦਾਅਵੇ ਵਿੱਚ ਬਦਲ ਦਿੱਤਾ, ਜਿਸ ਵਿੱਚ ਉਨ੍ਹਾਂ ਦੀ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਪ੍ਰਸਤਾਵ ਜਿੱਤ ਕੇ ਇੱਕ ਸਪੱਸ਼ਟ ਸੰਦੇਸ਼ ਦਿੱਤਾ ਕਿ ਪੰਜਾਬ ਸਰਕਾਰ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਅਸਫ਼ਲ ਰਹੀਆਂ ਹਨ। ਲੋਕਾਂ ਦੇ ਫਤਵੇ ਨੂੰ ਦ੍ਰਿੜ੍ਹ ਵਿਸ਼ਵਾਸ ਦਾ ਪ੍ਰਤੀਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਦਾ ਬਹੁਮਤ ਅਧਾਰ ਬਰਕਰਾਰ ਹੈ, ਜੋ 2027 ਵਿੱਚ ਹੋਰ ਵੀ ਵੱਡੇ ਫਤਵੇ ਨਾਲ ਸਪੱਸ਼ਟ ਦਿਖਾਈ ਦੇਵੇਗਾ। ਉਨ੍ਹਾਂ ਨੇ “ਖੂਨ-ਪਸੀਨੇ” ਨਾਲ ਬਣੀ ਪਾਰਟੀ ਦੀ ਜ਼ਮੀਨੀ ਤਾਕਤ ਅਤੇ ਅਰਵਿੰਦ ਕੇਜਰੀਵਾਲ ਨਾਲ ਇਸ ਦੇ ਅਟੁੱਟ ਬੰਧਨ ਨੂੰ ਉਜਾਗਰ ਕੀਤਾ। ਵਿਰੋਧੀ ਧਿਰ ਦੇ ਸਬੰਧ ਵਿੱਚ ਉਨ੍ਹਾਂ ਨੇ ਸਦਨ ਵਿੱਚ ਕਾਂਗਰਸ ਦੀ ਗੈਰਹਾਜ਼ਰੀ ਨੂੰ ਮੌਨ ਸਮਰਥਨ ਦੱਸਿਆ ਅਤੇ ਭਾਜਪਾ ਦੇ ਸੰਗਠਨਾਤਮਕ ਢਾਂਚੇ ‘ਤੇ ਸਵਾਲ ਉਠਾਏ। ਉਨ੍ਹਾਂ ਨੇ ਨਾਲ ਹੀ ਇਹ ਐਲਾਨ ਕਰਕੇ ਇੱਕ ਵੱਡੀ ਸੰਵਿਧਾਨਕ ਲੜਾਈ ਦਾ ਸੰਕੇਤ ਦਿੱਤਾ ਕਿ ਪੰਜਾਬ ਸਰਕਾਰ ਰਾਸ਼ਟਰਪਤੀ ਕੋਲ ਪਹੁੰਚ ਕਰਕੇ ਦਲ-ਬਦਲੀ ਵਿਰੋਧੀ ਸਖ਼ਤ ਕਾਨੂੰਨੀ ਤਜਵੀਜ਼ਾਂ ਜਾਂ ਰੀ-ਕਾਲ ਦੇ ਅਧਿਕਾਰੀ ਦੀ ਮੰਗ ਕਰੇਗਾ। ‘ਆਪ’ ਨੂੰ ਦਲ-ਬਦਲੀ ਤੋਂ ਪ੍ਰਭਾਵਿਤ ਨਾ ਹੋਣ ਵਾਲੀ ਇੱਕ ਟਿਕਾਊ ਕੌਮੀ ਤਾਕਤ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੀ ਪਾਰਟੀ ਲੋਕਾਂ ਦੇ ਵਿਸ਼ਵਾਸ ਦੀ ਨੁਮਾਇੰਦਗੀ ਕਰਦੀ ਹੈ, ਜਿਸ ਨੂੰ ਤੋੜਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਈਡੀ ਅਤੇ ਸੀਬੀਆਈ ਵਰਗੀਆਂ ਸੰਸਥਾਵਾਂ ਦੀ ਦੁਰਵਰਤੋਂ ਵਰਗੇ ਢੰਗ-ਤਰੀਕੇ ਬਾਬਾ ਸਾਹਿਬ ਅੰਬੇਡਕਰ ਦੁਆਰਾ ਬਣਾਏ ਸੰਵਿਧਾਨ ਨੂੰ ਕਮਜ਼ੋਰ ਕਰਦੇ ਹਨ। ਸਦਨ ਦੀ ਕਾਰਵਾਈ ਦੌਰਾਨ ਕੁੱਲ 88 ‘ਆਪ’ ਵਿਧਾਇਕ ਮੌਜੂਦ ਸਨ, ਜਦੋਂ ਕਿ ‘ਆਪ’ ਦੇ ਦੋ ਵਿਧਾਇਕ ਇਸ ਸਮੇਂ ਵਿਦੇਸ਼ ਵਿੱਚ ਹਨ ਅਤੇ ਦੋ ਜੇਲ੍ਹ ਵਿੱਚ ਹਨ। ਇਸ ਤੋਂ ਇਲਾਵਾ ਦੋ ਵਿਧਾਇਕ ਹਸਪਤਾਲ ਵਿੱਚ ਦਾਖ਼ਲ ਹਨ। ਭਰੋਸੇ ਦੇ ਪ੍ਰਸਤਾਵ ਨੂੰ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਪ੍ਰਾਪਤ ਹੋਇਆ, ਜਿਸ ਨੇ ਭਗਵੰਤ ਮਾਨ ਸਰਕਾਰ ਦੀ ਤਾਕਤ ਅਤੇ ਏਕਤਾ ਨੂੰ ਉਜਾਗਰ ਕੀਤਾ। ਭਰੋਸੇ ਦਾ ਪ੍ਰਸਤਾਵ ਪੇਸ਼ ਕਰਕੇ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਗਲਤ ਤੇ ਗੁੰਮਰਾਹਕੁਨ ਜਾਣਕਾਰੀ ਰਾਹੀਂ ਸਰਕਾਰ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਦੇ ਲੋਕ ਸਰਕਾਰ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਸੂਬਾ ਸਰਕਾਰ ਨੂੰ ਅਸਥਿਰ ਕਰਨ ਲਈ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਦੇ ਮਨਾਂ ਵਿੱਚ ਸ਼ੱਕ ਦੀ ਭਾਵਨਾ ਪੈਦਾ ਹੋ ਰਹੀ ਹੈ। ਹਾਲਾਂਕਿ, ਪੰਜਾਬ ਦੇ ਲੋਕਾਂ ਨੇ ਵਾਰ-ਵਾਰ ਸਰਕਾਰ ਅਤੇ ਇਸ ਦੀਆਂ ਨੀਤੀਆਂ ਵਿੱਚ ਸਪੱਸ਼ਟ ਵਿਸ਼ਵਾਸ ਦਿਖਾਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੂਰੀ ਵਿਰੋਧੀ ਧਿਰ ਨਿਰਾਸ਼ਾ ਦੇ ਆਲਮ ਵਿੱਚ ਹੈ ਕਿਉਂਕਿ ਉਨ੍ਹਾਂ ਦੇ ਨਕਾਰਾਤਮਕ ਕੂੜ ਪ੍ਰਚਾਰ ਦੇ ਬਾਵਜੂਦ ਉਨ੍ਹਾਂ ਨੂੰ ਲੋਕਾਂ ਤੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ। ਵਿਰੋਧੀ ਧਿਰ ਦੇ ਅੰਦਰੂਨੀ ਕਾਟੋ-ਕਲੇਸ਼ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਧਿਰ ਪੂਰੀ ਤਰ੍ਹਾਂ ਆਪਸ ਵਿੱਚ ਹੀ ਉਲਝੀ ਹੋਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਸੱਤਾ ਲਈ ਆਪਸ ਵਿੱਚ ਲੜ ਰਹੇ ਆਗੂਆਂ ਨਾਲ ਵੰਡੀ ਹੋਈ ਹੈ। ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦਾ ਆਪਣਾ ਭਰਾ ਇੱਕੋ ਘਰ ਵਿੱਚ ਰਹਿੰਦੇ ਹਨ ਪਰ ਉਨ੍ਹਾਂ ਦੀਆਂ ਪਾਰਟੀਆਂ ਦੇ ਝੰਡੇ ਵੱਖ-ਵੱਖ ਹਨ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ‘ਆਪ’ ਸੱਤਾਧਾਰੀ ‘ਆਪ’ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ, ਜਿਸਦਾ ਹਰ ਵਲੰਟੀਅਰ ਪੰਜਾਬ ਦੀ ਤਰੱਕੀ ਲਈ ਠੋਸ ਯਤਨ ਕਰ ਰਿਹਾ ਹੈ। ਵਿਧਾਨਕ ਅਤੇ ਰਾਜਨੀਤਿਕ ਸਰਗਰਮੀਆਂ ਬਾਰੇ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਪਾਸ ਹੋ ਗਿਆ ਹੈ, ਕਿਉਂਕਿ ਇਹ ਐਕਟ ਉਨ੍ਹਾਂ ਨੂੰ ਆਪਣੇ ਫੁੱਟ ਪਾਊ ਏਜੰਡੇ ਨੂੰ ਅੱਗੇ ਵਧਾਉਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਅੱਗੇ ਕਿਹਾ ਕਿ ਗੁਜਰਾਤ ਤੋਂ ਲੈ ਕੇ ਦੇਸ਼ ਭਰ ਵਿੱਚ ‘ਆਪ’ ਦੀ ਵਧ ਰਹੀ ਮੌਜੂਦਗੀ ਨੇ ਭਾਜਪਾ ਅਤੇ ਇਸਦੇ ਸਹਿਯੋਗੀਆਂ ਨੂੰ ਬੇਚੈਨੀ ਵਿੱਚ ਪਾ ਦਿੱਤਾ ਹੈ। ‘ਆਪ’ ਹੁਣ ਜੰਮੂ ਤੋਂ ਗੋਆ ਤੱਕ ਫੈਲ ਚੁੱਕੀ ਹੈ, ਜੋ ਭਾਜਪਾ ਅਤੇ ਕਾਂਗਰਸ ਦੋਵਾਂ ਦੀ ਨੀਂਦ ਹਰਾਮ ਕਰ ਰਹੀ ਹੈ, ਕਿਉਂ ਜੋ ਇਹ ਪਾਰਟੀਆਂ ਲੋਕ ਕੇਂਦਰਿਤ ਮੁੱਦਿਆਂ ਨੂੰ ਉਠਾਉਣ ਨਾਲੋਂ ਸੱਤਾ ਦਾ ਦੋਸਤਾਨਾ ਮੈਚ ਖੇਡਣ ਨੂੰ ਤਰਜੀਹ ਦਿੰਦੀਆਂ ਆਈਆਂ ਹਨ। ਪਾਰਟੀ ਦੀ ਵਿਚਾਰਧਾਰਕ ਤਾਕਤ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਜਾਂ ਭਾਜਪਾ ਦੇ ਉਲਟ, ‘ਆਪ’ ਨੂੰ ਤੋੜਿਆ ਨਹੀਂ ਜਾ ਸਕਦਾ ਕਿਉਂਕਿ ਇਹ ਪਾਰਟੀ ਰਾਜਨੀਤਿਕ ਪ੍ਰਣਾਲੀ ਨੂੰ ਸਾਫ਼ ਕਰਨ ਲਈ ਉਭਰੀ ਹੈ। ਉਨ੍ਹਾਂ ਕਿਹਾ ਕਿ ਕੁਝ ਮੌਕਾਪ੍ਰਸਤ ਆਗੂਆਂ ਦੀ ਵਫ਼ਾਦਾਰੀ ਬਦਲਣ ਨਾਲ ਕੋਈ ਫ਼ਰਕ ਨਹੀਂ ਪੈਂਦਾ, ਕਿਉਂਕਿ ਪੰਜਾਬ ਦੇ ਲੋਕ ਸਰਕਾਰ ਅਤੇ ਇਸ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਨਾਲ ਡਟ ਕੇ ਖੜ੍ਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਦਲ-ਬਦਲੂਆਂ ਦੇ ਜਾਣ ਤੋਂ ਬਾਅਦ ਵਿਰੋਧੀ ਪਾਰਟੀਆਂ ਝੂਠੇ ਦਾਅਵੇ ਕਰ ਰਹੀਆਂ ਸਨ ਕਿ ‘ਆਪ’ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ, ਜਦਕਿ ਉਨ੍ਹਾਂ ਦੇ ਆਪਣੇ ਨੇਤਾ ਹੀ ਇੱਕ-ਦੂਜੇ ਨਾਲ ਅੱਖ ਨਹੀਂ ਮਿਲਾਉਂਦੇ। ਲੋਕਤੰਤਰੀ ਮਾਹੌਲ ਬਾਰੇ ਚਿੰਤਾਵਾਂ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਤਿ ਦੇਸ਼ ਔਖੇ ਸਮੇਂ ਵਿੱਚੋਂ ਲੰਘ ਰਿਹਾ ਹੈ, ਜਿੱਥੇ ਲੋਕਤੰਤਰੀ ਨਿਯਮਾਂ ਨੂੰ ਖ਼ਤਰੇ ਵਿੱਚ ਪਾਇਆ ਜਾ ਰਿਹਾ ਹੈ ਅਤੇ ਸੰਵਿਧਾਨ ਨੂੰ ਤੋੜਿਆ ਜਾ ਰਿਹਾ ਹੈ। ਇਹ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦਾ ਘੋਰ ਅਪਮਾਨ ਹੈ, ਜੋ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਵੋਟਾਂ ਨੂੰ ਹਾਈਜੈਕ ਕੀਤਾ ਜਾ ਰਿਹਾ ਹੈ ਅਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਭਾਜਪਾ ਵਿਰੁੱਧ ਆਪਣੀ ਆਲੋਚਨਾ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ ਕਿ ਭਾਜਪਾ ਦਾ ਆਪਣਾ ਕੋਈ ਕੇਡਰ ਨਹੀਂ ਹੈ। ਮਸ਼ਹੂਰ ਹਸਤੀਆਂ ਆਉਂਦੀਆਂ ਹਨ, ਚੋਣਾਂ ਲੜਦੀਆਂ ਹਨ ਅਤੇ ਫਿਰ ਚਲੀਆਂ ਜਾਂਦੀਆਂ ਹਨ। ਜੇ ਦੇਖਿਆ ਜਾਵੇ ਤਾਂ ਉਨ੍ਹਾਂ ਦੇ 240 ਸੰਸਦ ਮੈਂਬਰਾਂ ਵਿੱਚੋਂ 125 ਕਾਂਗਰਸ ਦੇ ਹਨ, ਜੋ ਦਰਸਾਉਂਦਾ ਹੈ ਕਿ ਉਨ੍ਹਾਂ ਦਾ ਆਪਣਾ ਕੋਈ ਅਧਾਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀਆਂ ਬਦਲਣ ਵਾਲੇ ਆਗੂਆਂ ਨੇ ਲੋਕਾਂ ਅਤੇ ਉਨ੍ਹਾਂ ਦੇ ਫਤਵੇ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਮੈਂ ਭਾਰਤ ਦੇ ਰਾਸ਼ਟਰਪਤੀ ਨੂੰ ਮਿਲ ਕੇ ਸੋਧਾਂ ਦੀ ਮੰਗ ਕਰਾਂਗਾ ਤਾਂ ਜੋ ਅਜਿਹੇ ਆਗੂਆਂ ਨੂੰ ਵਾਪਸ ਬੁਲਾਇਆ ਜਾ ਸਕੇ। ਸ਼ਾਸਨ ਅਤੇ ਵਿਕਾਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵੱਡੀ ਸਿੰਚਾਈ ਪਹਿਲਕਦਮੀ ‘ਤੇ ਚਾਨਣਾ ਪਾਇਆ ਅਤੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1 ਮਈ ਤੋਂ ਪਾਣੀ ਛੱਡਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਇਸਦਾ ਲਾਭ ਹੋ ਸਕੇ। ਝੋਨੇ ਦੇ ਸੀਜ਼ਨ ਤੋਂ ਪਹਿਲਾਂ 4,000 ਕਿਲੋਮੀਟਰ ਨਵੇਂ ਰਜਵਾਹਿਆਂ ਅਤੇ 3,000 ਕਿਲੋਮੀਟਰ ਪਾਈਪਲਾਈਨਾਂ ਨੂੰ ਚਾਲੂ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਸਟਮ ਦੀ ਜਾਂਚ ਕਰਨ ਅਤੇ ਕਿਸੇ ਵੀ ਕਮੀ ਨੂੰ ਦੂਰ ਕਰਨ ਲਈ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ “ਛੱਡਿਆ ਗਿਆ ਪਾਣੀ ਦੋ ਭਾਖੜਾ ਨਹਿਰਾਂ

Punjab

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਮਈ– ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪ੍ਰੈਲ 2026 ਲਈ ਟੈਕਸ ਮਾਲੀਏ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ ਅਤੇ ਸੂਬੇ ਨੇ ਜੀ.ਐਸ.ਟੀ. ਦੇ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਦਾ ਆਪਣਾ ਸਭ ਤੋਂ ਵੱਧ ਮਹੀਨਾਵਾਰ ਵਸਤੂਆਂ ਅਤੇ ਸੇਵਾ ਕਰ (ਜੀ.ਐਸ.ਟੀ.) ਹਾਸਲ ਕੀਤਾ ਹੈ, ਅਤੇ ਇਸ ਦੇ ਨਾਲ ਹੀ ਕੁੱਲ ਜੀ.ਐਸ.ਟੀ. ਮਾਲੀਆ ਵਿਕਾਸ ਦਰ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਬੇਮਿਸਾਲ ਪ੍ਰਾਪਤੀ ਦਾ ਵੇਰਵਾ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਨੇ ਕਿਹਾ, “ਸੂਬੇ ਨੇ 2725.08 ਕਰੋੜ ਦੇ ਸ਼ੁੱਧ ਜੀ.ਐਸ.ਟੀ. ਦੇ ਨਾਲ 2987.38 ਕਰੋੜ ਦਾ ਕੁੱਲ ਜੀ.ਐਸ.ਟੀ. ਦਰਜ ਕੀਤਾ ਹੈ। ਇਹ ਸ਼ਾਨਦਾਰ ਪ੍ਰਦਰਸ਼ਨ ਸਾਲ-ਦਰ-ਸਾਲ ਦੇ ਆਧਾਰ ‘ਤੇ ਸ਼ੁੱਧ ਜੀ.ਐਸ.ਟੀ. ਵਿੱਚ 70.70% ਦੇ ਜ਼ਬਰਦਸਤ ਵਾਧੇ ਨੂੰ ਦਰਸਾਉਂਦਾ ਹੈ, ਜੋ ਕਿ ਅਪ੍ਰੈਲ 2025 ਦੀ ਸਾਡੀ ਪ੍ਰਾਪਤੀ ਦੇ ਮੁਕਾਬਲੇ ਲਗਭਗ 1,129 ਕਰੋੜ ਰੁਪਏ ਦੇ ਪ੍ਰਭਾਵਸ਼ਾਲੀ ਵਾਧੇ ਵਿੱਚ ਤਬਦੀਲ ਹੋਇਆ।” ਕੌਮੀ ਪੱਧਰ ‘ਤੇ ਪੰਜਾਬ ਦੀ ਸਥਿਤੀ ਬਾਰੇ ਵਿਸਥਾਰ ਦਿੰਦੇ ਹੋਏ, ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ, “ਭਾਰਤ ਸਰਕਾਰ ਦੇ ਅੰਕੜਿਆਂ ਅਨੁਸਾਰ ਪੰਜਾਬ ਨੇ ਪੋਸਟ-ਸੈਟਲਮੈਂਟ ਜੀ.ਐਸ.ਟੀ. ਵਿੱਚ 66% ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ, ਜੋ ਪਿਛਲੇ ਸਾਲ ਦੇ 1,795 ਕਰੋੜ ਰੁਪਏ ਤੋਂ ਵੱਧ ਕੇ 2,987 ਕਰੋੜ ਰੁਪਏ ਹੋ ਗਿਆ ਹੈ। ਇਹ ਸਾਨੂੰ ਦੇਸ਼ ਵਿੱਚ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਸੂਬੇ ਵਜੋਂ ਸਥਾਪਿਤ ਕਰਦਾ ਹੈ, ਜੋ ਸਰਬ-ਭਾਰਤੀ ਵਿਕਾਸ ਔਸਤ ਨੂੰ ਕਾਫ਼ੀ ਪਿੱਛੇ ਛੱਡਦਾ ਹੈ ਅਤੇ ਸਾਰੇ ਉੱਤਰੀ ਭਾਰਤੀ ਸੂਬਿਆਂ ਵਿੱਚ ਮੋਹਰੀ ਹੈ।” ਵਿੱਤੀ ਅੰਕੜਿਆਂ ਦੇ ਸੰਦਰਭ ਵਿੱਚ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਨੇ ਕਿਹਾ, “ਹਾਲਾਂਕਿ ਸਾਲ-ਦਰ-ਸਾਲ ਦੀ ਤੁਲਨਾ ਅਪ੍ਰੈਲ 2025 ਤੋਂ 859 ਕਰੋੜ ਰੁਪਏ ਦੇ ਅਸਧਾਰਨ ਆਈ.ਜੀ.ਐਸ.ਟੀ. ਐਡਜਸਟਮੈਂਟ ਦੁਆਰਾ ਪ੍ਰਭਾਵਿਤ ਹੈ, ਇਸ ਕਾਰਕ ਨੂੰ ਨਿਰਪੱਖ ਕਰਨ ‘ਤੇ 12.57% ਦਾ ਐਡਜਸਟ ਕੀਤਾ ਕੁੱਲ ਵਾਧਾ ਅਤੇ 10.97% ਦਾ ਐਡਜਸਟ ਕੀਤਾ ਸ਼ੁੱਧ ਵਾਧਾ ਸਾਹਮਣੇ ਆਉਂਦਾ ਹੈ। ਇਹ ਸਪੱਸ਼ਟ ਤੌਰ ‘ਤੇ ਟੈਕਸ ਪ੍ਰਸ਼ਾਸਨ ਅਤੇ ਪਾਲਣਾ ਵਿੱਚ ਸਾਡੇ ਨਿਰੰਤਰ ਸੁਧਾਰਾਂ ਨੂੰ ਦਰਸਾਉਂਦਾ ਹੈ।” ਇਸ ਵਿੱਤੀ ਮੀਲ ਪੱਥਰ ਦਾ ਸਿਹਰਾ ਸਖ਼ਤ ਪ੍ਰਸ਼ਾਸਨਿਕ ਉਪਾਵਾਂ ਨੂੰ ਦਿੰਦਿਆਂ, ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ, “ਸਾਡੇ ਮਜ਼ਬੂਤ ਜੀ.ਐਸ.ਟੀ. ਵਾਧੇ ਦਾ ਸਿਹਰਾ ਪੂਰੇ ਪੰਜਾਬ ਵਿੱਚ ਤੇਜ਼ ਕੀਤੀਆਂ ਗਈਆਂ ਇਨਫੋਰਸਮੈਂਟ ਗਤੀਵਿਧੀਆਂ ਨੂੰ ਜਾਂਦਾ ਹੈ। ਡੇਟਾ ਐਨਾਲਿਟਿਕਸ ਦੀ ਵਿਆਪਕ ਵਰਤੋਂ, ਤਾਲਮੇਲ ਵਾਲੀ ਫੀਲਡ ਕਾਰਵਾਈ ਅਤੇ ਖੁਫੀਆ ਜਾਣਕਾਰੀ ‘ਤੇ ਅਧਾਰਤ ਨਿਰੀਖਣਾਂ ਰਾਹੀਂ, ਅਸੀਂ 175 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਉਣ ਵਿੱਚ ਸਫਲ ਰਹੇ ਹਾਂ। ਇਸ ਤੋਂ ਇਲਾਵਾ, ਇਸ ਅਪ੍ਰੈਲ ਵਿੱਚ ਆਇਰਨ ਅਤੇ ਸਟੀਲ ਸੈਕਟਰ ਵਿੱਚ ਇੱਕ ਵਿਸ਼ੇਸ਼ ਟੈਕਸ ਚੋਰੀ ਵਿਰੋਧੀ ਮੁਹਿੰਮ ਦੌਰਾਨ, ਅਸੀਂ ਇੱਕ ਹੀ ਦਿਨ ਵਿੱਚ ਲਗਭਗ 200 ਵਾਹਨਾਂ ਨੂੰ ਜ਼ਬਤ ਕਰਕੇ ਇੱਕ ਰਿਕਾਰਡ ਇਨਫੋਰਸਮੈਂਟ ਡਰਾਈਵ ਚਲਾਈ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਮਾਲੀਆ ਅਧਾਰ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ, “ਜੀ.ਐਸ.ਟੀ. ਮਾਲੀਆ ਇਕੱਤਰ ਕਰਨ ਵਿੱਚ ਪੰਜਾਬ ਦਾ ਚੋਟੀ ਦਾ ਸਥਾਨ ਕਰ ਵਿਭਾਗ ਦੀ ਕੇਂਦਰਿਤ ਰਣਨੀਤੀ ਦਾ ਪ੍ਰਮਾਣ ਹੈ, ਜੋ ਕਿ ਤਕਨਾਲੋਜੀ-ਸੰਚਾਲਿਤ ਇਨਫੋਰਸਮੈਂਟ ਨੂੰ ਅਸਲ ਟੈਕਸਦਾਤਾਵਾਂ ਦੀ ਸਹੂਲਤ ਨਾਲ ਪੂਰੀ ਤਰ੍ਹਾਂ ਜੋੜਦਾ ਹੈ। ਅਸੀਂ ਸਾਰੇ ਨਿਯਮਾਂ ਦੀ ਪਾਲਣਾ ਕਰਨ ਵਾਲੇ ਟੈਕਸਦਾਤਾਵਾਂ ਲਈ ਨਿਰਪੱਖ, ਪਾਰਦਰਸ਼ੀ ਅਤੇ ਸਹਾਇਕ ਟੈਕਸ ਪ੍ਰਣਾਲੀ ਨੂੰ ਯਕੀਨੀ ਬਣਾਉਂਦੇ ਹੋਏ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”  

Punjab

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਮਾਨਸਾ, 01 ਮਈ :            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਰਾਖੀ ਕਰਨ ਲਈ ਹਰ ਰੋਜ਼ ਸ਼ਾਮ ਨੂੰ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ।           ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਵਿੱਚ ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਲਈ, ਨਹਿਰਾਂ, ਡਰੇਨਾਂ ਦੇ ਕੰਢੇ ਅਤੇ ਪੁਲਾਂ, ਪਾਵਰ ਟਰਾਂਮਿਸ਼ਨ ਲਾਈਨਾਂ, ਸਬ ਸਟੇਸ਼ਨਾਂ ਅਤੇ ਟਰਾਂਸਫਾਰਮਰਜ਼ ਰੇਲਵੇ ਦੀਆਂ ਪਟੜੀਆਂ, ਸਰਕਾਰੀ ਪ੍ਰਾਪਰਟੀ, ਅਨਾਜ ਦੇ ਭੰਡਾਰ ਘਰਾਂ, ਪੈਟਰੋਲ ਪੰਪਾਂ, ਬੈਂਕਾਂ, ਡਾਕਘਰਾਂ, ਸਕੂਲਾਂ, ਵੱਖ ਵੱਖ ਧਾਰਮਿਕ ਅਦਾਰਿਆਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਦੀ ਕਾਰਵਾਈ ਤੋਂ ਬਚਾਉਣਾ ਚਾਹੀਦਾ ਹੈ। ਇਸ ਤਰ੍ਹਾਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹੇ ਅੰਦਰ ਪੈਂਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਠੀਕਰੀ ਪਹਿਰਾ ਲਗਾਉਣ ਦੀ ਜ਼ਰੂਰਤ ਹੈ।             ਉਨ੍ਹਾਂ ਹੁਕਮ ਦਿੱਤਾ ਕਿ ਜ਼ਿਲ੍ਹੇ ਦੇ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਡਿਊਟੀ ਲਾਗੂ ਕਰਵਾਉਣਗੀਆਂ। ਉਨ੍ਹਾਂ ਕਿਹਾ ਕਿ ਡਿਊਟੀ ਦੇਣ ਵਾਲੇ ਵਿਅਕਤੀਆਂ ਦੀ ਅਗਾਊਂ ਸੂਚਨਾ ਸਬੰਧਤ ਮੁੱਖ ਥਾਣਾ ਅਫ਼ਸਰ ਨੂੰ ਮੁਹੱਈਆ ਕਰਵਾਉਣਗੀਆਂ।           ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।  

Punjab

ਲਿਵਰ ਫੇਲ੍ਹ ਹੋਣ ਦੇ 3 ਸਭ ਤੋਂ ਵੱਡੇ ਕਾਰਨ: ਜਾਣੋ SGPGI ਦੇ ਮਾਹਿਰਾਂ ਦੀ ਰਾਏ ਅਤੇ ਬਚਾਅ ਦੇ ਤਰੀਕੇ

ਲਿਵਰ ਸਾਡੇ ਸਰੀਰ ਦਾ ਇੱਕ ਅਜਿਹਾ ਇੰਜਣ ਹੈ ਜੋ ਖਾਣੇ ਨੂੰ ਪਚਾਉਣ ਤੋਂ ਲੈ ਕੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਤੱਕ 500 ਤੋਂ ਵੱਧ ਕੰਮ ਕਰਦਾ ਹੈ। ਪਰ ਅੱਜ-ਕੱਲ੍ਹ ਦੀ ਜੀਵਨ ਸ਼ੈਲੀ ਕਾਰਨ ਲਿਵਰ ਫੇਲ੍ਹ ਹੋਣ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। SGPGI (ਸੰਜੇ ਗਾਂਧੀ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼) ਦੇ ਮਾਹਿਰ ਡਾਕਟਰਾਂ ਅਨੁਸਾਰ, ਜੇਕਰ ਸਮੇਂ ਸਿਰ ਸਾਵਧਾਨੀ ਨਾ ਵਰਤੀ ਜਾਵੇ ਤਾਂ ਇਹ ਸਥਿਤੀ ਜਾਨਲੇਵਾ ਹੋ ਸਕਦੀ ਹੈ।   ਲਿਵਰ ਫੇਲ੍ਹ ਹੋਣ ਦੇ 3 ਸਭ ਤੋਂ ਵੱਡੇ ਕਾਰਨ   1. ਸ਼ਰਾਬ ਦਾ ਜ਼ਿਆਦਾ ਸੇਵਨ (Alcoholic Liver Disease) ਸ਼ਰਾਬ ਲਿਵਰ ਦੀ ਸਭ ਤੋਂ ਵੱਡੀ ਦੁਸ਼ਮਣ ਹੈ। ਲੰਬੇ ਸਮੇਂ ਤੱਕ ਸ਼ਰਾਬ ਪੀਣ ਨਾਲ ਲਿਵਰ ਵਿੱਚ ਸੋਜ ਆ ਜਾਂਦੀ ਹੈ, ਜਿਸ ਨੂੰ ‘ਲਿਵਰ ਸਿਰੋਸਿਸ’ ਕਿਹਾ ਜਾਂਦਾ ਹੈ। ਇਹ ਹੌਲੀ-ਹੌਲੀ ਲਿਵਰ ਨੂੰ ਪੂਰੀ ਤਰ੍ਹਾਂ ਫੇਲ੍ਹ ਕਰ ਦਿੰਦਾ ਹੈ।   2. ਵਾਇਰਲ ਹੈਪੇਟਾਈਟਿਸ (Hepatitis B and C) ਹੈਪੇਟਾਈਟਿਸ ਬੀ ਅਤੇ ਸੀ ਅਜਿਹੇ ਵਾਇਰਸ ਹਨ ਜੋ ਲਿਵਰ ‘ਤੇ ਸਿੱਧਾ ਹਮਲਾ ਕਰਦੇ ਹਨ। SGPGI ਦੇ ਮਾਹਿਰਾਂ ਅਨੁਸਾਰ, ਬਹੁਤ ਸਾਰੇ ਮਰੀਜ਼ਾਂ ਨੂੰ ਪਤਾ ਹੀ ਨਹੀਂ ਲੱਗਦਾ ਕਿ ਉਹ ਇਸ ਵਾਇਰਸ ਦਾ ਸ਼ਿਕਾਰ ਹਨ, ਅਤੇ ਜਦੋਂ ਤੱਕ ਪਤਾ ਲੱਗਦਾ ਹੈ, ਲਿਵਰ ਕਾਫੀ ਹੱਦ ਤੱਕ ਖਰਾਬ ਹੋ ਚੁੱਕਾ ਹੁੰਦਾ ਹੈ।   3. ਫੈਟੀ ਲਿਵਰ ਅਤੇ ਗਲਤ ਖਾਣ-ਪੀਣ (NAFLD) ਅੱਜ-ਕੱਲ੍ਹ ‘ਨਾਨ-ਅਲਕੋਹਲਿਕ ਫੈਟੀ ਲਿਵਰ ਡਿਜ਼ੀਜ਼’ (NAFLD) ਤੇਜ਼ੀ ਨਾਲ ਵਧ ਰਹੀ ਹੈ। ਜ਼ਿਆਦਾ ਤਲਿਆ-ਫਲਿਆ ਖਾਣਾ, ਮੋਟਾਪਾ ਅਤੇ ਸਰੀਰਕ ਗਤੀਵਿਧੀ ਦੀ ਕਮੀ ਕਾਰਨ ਲਿਵਰ ਵਿੱਚ ਚਰਬੀ ਜਮ੍ਹਾਂ ਹੋਣ ਲੱਗਦੀ ਹੈ, ਜੋ ਬਾਅਦ ਵਿੱਚ ਲਿਵਰ ਫੇਲ੍ਹ ਹੋਣ ਦਾ ਕਾਰਨ ਬਣਦੀ ਹੈ। SGPGI ਦੇ ਮਾਹਿਰ ਡਾਕਟਰਾਂ ਦੀ ਰਾਏ SGPGI ਦੇ ਗੈਸਟ੍ਰੋਐਂਟਰੋਲੋਜੀ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਲਿਵਰ ਇੱਕ ‘ਸਾਈਲੈਂਟ ਕਿੱਲਰ’ ਵਾਂਗ ਕੰਮ ਕਰਦਾ ਹੈ। ਇਸ ਦੇ ਲੱਛਣ ਉਦੋਂ ਦਿਖਾਈ ਦਿੰਦੇ ਹਨ ਜਦੋਂ ਇਹ 70-80% ਤੱਕ ਖਰਾਬ ਹੋ ਚੁੱਕਾ ਹੁੰਦਾ ਹੈ। “ਲੋਕਾਂ ਨੂੰ ਪੀਲੀਆ, ਪੇਟ ਵਿੱਚ ਪਾਣੀ ਭਰਨਾ ਜਾਂ ਬੇਵਜ੍ਹਾ ਥਕਾਵਟ ਵਰਗੇ ਲੱਛਣਾਂ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।”   ਬਚਾਅ ਦੇ ਤਰੀਕੇ (Prevention Tips) ਲਿਵਰ ਨੂੰ ਸਿਹਤਮੰਦ ਰੱਖਣ ਲਈ ਡਾਕਟਰਾਂ ਨੇ ਹੇਠ ਲਿਖੇ ਸੁਝਾਅ ਦਿੱਤੇ ਹਨ: ਸੰਤੁਲਿਤ ਖੁਰਾਕ: ਆਪਣੀ ਡਾਈਟ ਵਿੱਚ ਹਰੀਆਂ ਸਬਜ਼ੀਆਂ, ਫਲ ਅਤੇ ਫਾਈਬਰ ਯੁਕਤ ਭੋਜਨ ਸ਼ਾਮਲ ਕਰੋ। ਖੰਡ ਅਤੇ ਜ਼ਿਆਦਾ ਨਮਕ ਤੋਂ ਪਰਹੇਜ਼ ਕਰੋ। ਨਿਯਮਿਤ ਕਸਰਤ: ਰੋਜ਼ਾਨਾ ਘੱਟੋ-ਘੱਟ 30 ਮਿੰਟ ਪੈਦਲ ਚੱਲੋ ਜਾਂ ਕਸਰਤ ਕਰੋ ਤਾਂ ਜੋ ਸਰੀਰ ਦੀ ਵਾਧੂ ਚਰਬੀ ਲਿਵਰ ‘ਤੇ ਨਾ ਜਮ੍ਹਾਂ ਹੋਵੇ। ਸ਼ਰਾਬ ਤੋਂ ਦੂਰੀ: ਲਿਵਰ ਨੂੰ ਸੁਰੱਖਿਅਤ ਰੱਖਣ ਲਈ ਸ਼ਰਾਬ ਦਾ ਤਿਆਗ ਸਭ ਤੋਂ ਉੱਤਮ ਹੈ। ਟੀਕਾਕਰਨ (Vaccination): ਹੈਪੇਟਾਈਟਿਸ ਬੀ ਤੋਂ ਬਚਣ ਲਈ ਸਮੇਂ ਸਿਰ ਵੈਕਸੀਨ ਜ਼ਰੂਰ ਲਗਵਾਓ। ਬਿਨਾਂ ਸਲਾਹ ਦਵਾਈਆਂ ਨਾ ਲਓ: ਅਕਸਰ ਲੋਕ ਦਰਦ ਨਿਵਾਰਕ (Painkillers) ਦਵਾਈਆਂ ਬਿਨਾਂ ਡਾਕਟਰੀ ਸਲਾਹ ਦੇ ਲੈਂਦੇ ਹਨ, ਜੋ ਲਿਵਰ ਲਈ ਬਹੁਤ ਖ਼ਤਰਨਾਕ ਹੋ ਸਕਦੀਆਂ ਹਨ।

Punjab

ਲੁਧਿਆਣਾ ਦਾ ਵੱਡਾ ਫਰਾਡ: ਮੋਟੇ ਮੁਨਾਫੇ ਦਾ ਸੁਪਨਾ ਦਿਖਾ ਕੇ ਠੱਗੇ 70 ਲੱਖ, ਕਿਤੇ ਤੁਸੀਂ ਵੀ ਤਾਂ ਨਹੀਂ ਹੋਏ ਸ਼ਿਕਾਰ?

ਚੈਨਲ ‘ਚ ਇਨਵੈਸਟਮੈਂਟ ਦਾ ਦਿੱਤਾ ਝਾਂਸਾ; ਕੰਪਨੀ ਦੇ ਡਾਇਰੈਕਟਰ ਖਿਲਾਫ FIR   ਲੁਧਿਆਣਾ: ਸ਼ਹਿਰ ਵਿੱਚ ਨਿਵੇਸ਼ (Investment) ਦੇ ਨਾਮ ‘ਤੇ ਇੱਕ ਵੱਡੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਨੂੰ ਮੋਟੇ ਮੁਨਾਫੇ ਦਾ ਸੁਪਨਾ ਦਿਖਾ ਕੇ 70 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ।   ਮੁੱਖ ਵੇਰਵੇ  ਠੱਗੀ ਦੀ ਰਕਮ: 70 ਲੱਖ ਰੁਪਏ। ਠੱਗੀ ਦਾ ਤਰੀਕਾ: ਮੀਡੀਆ ਚੈਨਲ ਵਿੱਚ ਨਿਵੇਸ਼ ਕਰਨ ਅਤੇ ਮੋਟਾ ਮੁਨਾਫਾ ਕਮਾਉਣ ਦਾ ਝਾਂਸਾ। ਮੁੱਖ ਦੋਸ਼ੀ: ਕੰਪਨੀ ਦਾ ਡਾਇਰੈਕਟਰ। ਪੁਲਿਸ ਕਾਰਵਾਈ: ਦੋਸ਼ੀ ਡਾਇਰੈਕਟਰ ਦੇ ਖਿਲਾਫ FIR ਦਰਜ। ਪੂਰਾ ਮਾਮਲਾ ਪ੍ਰਾਪਤ ਜਾਣਕਾਰੀ ਅਨੁਸਾਰ, ਦੋਸ਼ੀ ਕੰਪਨੀ ਦੇ ਡਾਇਰੈਕਟਰ ਨੇ ਪੀੜਤ ਨੂੰ ਇੱਕ ਟੀਵੀ/ਮੀਡੀਆ ਚੈਨਲ ਵਿੱਚ ਪੈਸੇ ਲਗਾਉਣ ਦਾ ਲਾਲਚ ਦਿੱਤਾ ਸੀ। ਦੋਸ਼ੀ ਨੇ ਭਰੋਸਾ ਦਿਵਾਇਆ ਸੀ ਕਿ ਇਸ ਇਨਵੈਸਟਮੈਂਟ ਰਾਹੀਂ ਉਸਨੂੰ ਬਹੁਤ ਘੱਟ ਸਮੇਂ ਵਿੱਚ ਭਾਰੀ ਮੁਨਾਫਾ ਹੋਵੇਗਾ। ਪੀੜਤ ਨੇ ਦੋਸ਼ੀ ਦੀਆਂ ਗੱਲਾਂ ਵਿੱਚ ਆ ਕੇ 70 ਲੱਖ ਰੁਪਏ ਦੀ ਵੱਡੀ ਰਕਮ ਇਨਵੈਸਟ ਕਰ ਦਿੱਤੀ। ਪਰ ਪੈਸੇ ਲੈਣ ਤੋਂ ਬਾਅਦ ਜਦੋਂ ਨਾ ਤਾਂ ਚੈਨਲ ਬਾਰੇ ਕੋਈ ਅਪਡੇਟ ਮਿਲੀ ਅਤੇ ਨਾ ਹੀ ਪੈਸੇ ਵਾਪਸ ਦਿੱਤੇ ਗਏ, ਤਾਂ ਪੀੜਤ ਨੂੰ ਆਪਣੇ ਨਾਲ ਹੋਈ ਇਸ ਵੱਡੀ ਠੱਗੀ ਦਾ ਅਹਿਸਾਸ ਹੋਇਆ।   ਪੁਲਿਸ ਵੱਲੋਂ ਕਾਰਵਾਈ  ਪੀੜਤ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਗਈ। ਪੁਲਿਸ ਨੇ ਸ਼ਿਕਾਇਤ ਦੀ ਮੁੱਢਲੀ ਜਾਂਚ ਅਤੇ ਸਬੂਤਾਂ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ, ਕਥਿਤ ਧੋਖਾਧੜੀ ਕਰਨ ਵਾਲੀ ਕੰਪਨੀ ਦੇ ਡਾਇਰੈਕਟਰ ਖਿਲਾਫ ਮਾਮਲਾ (FIR) ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀ ਦੀ ਭਾਲ ਜਾਰੀ ਹੈ।

Punjab

ਅਮਰੀਕਾ ਦੀ ਈਰਾਨ ਵਿਰੁੱਧ ਹਾਈਪਰਸੋਨਿਕ ਹਮਲੇ ਦੀ ਤਿਆਰੀ

1. ‘ਡਾਰਕ ਈਗਲ’ ਮਿਜ਼ਾਈਲ ਦੀ ਤਾਇਨਾਤੀ ਅਮਰੀਕੀ ਸੈਂਟਰਲ ਕਮਾਂਡ (CENTCOM) ਨੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਈਰਾਨ ਦੇ ਅੰਦਰੂਨੀ ਹਿੱਸਿਆਂ ਵਿੱਚ ਸਥਿਤ ਮਿਜ਼ਾਈਲ ਲਾਂਚਰਾਂ ਨੂੰ ਨਿਸ਼ਾਨਾ ਬਣਾਉਣ ਲਈ ਹਾਈਪਰਸੋਨਿਕ ਮਿਜ਼ਾਈਲਾਂ ਦੀ ਵਰਤੋਂ ਕਰਨ ਦੀ ਤਜਵੀਜ਼ ਦਿੱਤੀ ਹੈ। ਜੇਕਰ ਇਸ ਨੂੰ ਮਨਜ਼ੂਰੀ ਮਿਲਦੀ ਹੈ, ਤਾਂ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਕਿ ਅਮਰੀਕਾ ਜੰਗ ਦੇ ਮੈਦਾਨ ਵਿੱਚ ਹਾਈਪਰਸੋਨਿਕ ਤਕਨੀਕ ਦੀ ਵਰਤੋਂ ਕਰੇਗਾ।   2. ਕਿਉਂ ਪਈ ਹਾਈਪਰਸੋਨਿਕ ਮਿਜ਼ਾਈਲ ਦੀ ਲੋੜ? ਖੁਫੀਆ ਰਿਪੋਰਟਾਂ ਮੁਤਾਬਕ ਈਰਾਨ ਨੇ ਆਪਣੇ ਅਹਿਮ ਫੌਜੀ ਟਿਕਾਣਿਆਂ ਅਤੇ ਮਿਜ਼ਾਈਲ ਲਾਂਚਰਾਂ ਨੂੰ ਦੇਸ਼ ਦੇ ਅਜਿਹੇ ਦੂਰ-ਦੁਰਾਡੇ ਇਲਾਕਿਆਂ ਵਿੱਚ ਤਬਦੀਲ ਕਰ ਦਿੱਤਾ ਹੈ, ਜੋ ਅਮਰੀਕਾ ਦੀਆਂ ਮੌਜੂਦਾ ‘ਪ੍ਰੀਸੀਜ਼ਨ ਸਟ੍ਰਾਈਕ ਮਿਜ਼ਾਈਲਾਂ’ (Precision Strike Missiles) ਦੀ ਰੇਂਜ ਤੋਂ ਬਾਹਰ ਹਨ। ‘ਡਾਰਕ ਈਗਲ’ ਦੀ ਰੇਂਜ 2,700 ਕਿਲੋਮੀਟਰ ਤੋਂ ਵੱਧ ਹੈ, ਜੋ ਈਰਾਨ ਦੇ ਕਿਸੇ ਵੀ ਕੋਨੇ ‘ਚ ਹਮਲਾ ਕਰਨ ਦੇ ਸਮਰੱਥ ਹੈ।   3. ‘ਡਾਰਕ ਈਗਲ’ ਦੀਆਂ ਵਿਸ਼ੇਸ਼ਤਾਵਾਂ ਰਫ਼ਤਾਰ: ਇਹ ਆਵਾਜ਼ ਦੀ ਗਤੀ ਨਾਲੋਂ 5 ਗੁਣਾ ਤੇਜ਼ (Mach 5+) ਚੱਲ ਸਕਦੀ ਹੈ। ਅਜਿੱਤ ਤਕਨੀਕ: ਇਸਦੀ ਤੇਜ਼ ਰਫ਼ਤਾਰ ਅਤੇ ਹਵਾ ਵਿੱਚ ਦਿਸ਼ਾ ਬਦਲਣ ਦੀ ਸਮਰੱਥਾ ਕਾਰਨ ਈਰਾਨ ਦਾ ਮੌਜੂਦਾ ਏਅਰ ਡਿਫੈਂਸ ਸਿਸਟਮ ਇਸ ਨੂੰ ਰੋਕਣ ਵਿੱਚ ਅਸਮਰੱਥ ਹੋਵੇਗਾ। ਲਾਗਤ: ਇੱਕ ਮਿਜ਼ਾਈਲ ਦੀ ਕੀਮਤ ਲਗਭਗ 15 ਮਿਲੀਅਨ ਡਾਲਰ (ਲਗਭਗ 125 ਕਰੋੜ ਰੁਪਏ) ਦੱਸੀ ਜਾ ਰਹੀ ਹੈ।   4. ‘ਫਾਈਨਲ ਬਲੋ’ (Final Blow) ਦੀ ਰਣਨੀਤੀ ਅਮਰੀਕੀ ਰਣਨੀਤੀਕਾਰਾਂ ਦਾ ਮੰਨਣਾ ਹੈ ਕਿ ਹਾਈਪਰਸੋਨਿਕ ਮਿਜ਼ਾਈਲਾਂ ਨਾਲ ਕੀਤੇ ਗਏ “ਛੋਟੇ ਪਰ ਸ਼ਕਤੀਸ਼ਾਲੀ” ਹਮਲੇ ਈਰਾਨ ਨੂੰ ਗੋਡੇ ਟੇਕਣ ਅਤੇ ਗੱਲਬਾਤ ਦੀ ਮੇਜ਼ ‘ਤੇ ਆਉਣ ਲਈ ਮਜ਼ਬੂਰ ਕਰ ਸਕਦੇ ਹਨ। ਸੰਭਾਵਿਤ ਪ੍ਰਭਾਵ ਜੇਕਰ ਅਮਰੀਕਾ ਇਹ ਕਦਮ ਚੁੱਕਦਾ ਹੈ, ਤਾਂ ਮੱਧ ਪੂਰਬ (Middle East) ਵਿੱਚ ਜੰਗ ਦਾ ਖਤਰਾ ਹੋਰ ਵਧ ਸਕਦਾ ਹੈ। ਰੂਸ ਅਤੇ ਚੀਨ ਪਹਿਲਾਂ ਹੀ ਅਜਿਹੀਆਂ ਮਿਜ਼ਾਈਲਾਂ ਤਾਇਨਾਤ ਕਰ ਚੁੱਕੇ ਹਨ, ਇਸ ਲਈ ਅਮਰੀਕਾ ਦੀ ਇਹ ਕਾਰਵਾਈ ਗਲੋਬਲ ਪਾਵਰ ਬੈਲੇਂਸ ਨੂੰ ਵੀ ਪ੍ਰਭਾਵਿਤ ਕਰੇਗੀ।

Scroll to Top