Actionpunjab

Action Punjab Logo
Breaking News

Author name: Action Punjab

Action Punjab
Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਐਸਏਐਸ ਨਗਰ (ਮੋਹਾਲੀ); 29 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦੀ ਸਫ਼ਲਤਾ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰਾਂ ਦੀ ਪ੍ਰਮਾਣਿਕਤਾ ਵਜੋਂ ਪੇਸ਼ ਕਰਦਿਆਂ ਕਿਹਾ ਕਿ ਕਿਸੇ ਸਮੇਂ ਸੰਘਰਸ਼ ਨਾਲ ਜੂਝ ਰਹੇ ਸਿਸਟਮ ਤੋਂ ਲਾਚਾਰ ਵਿਦਿਆਰਥੀ ਹੁਣ ਪੰਜਾਬ ਸਰਕਾਰ ਦੀ “ਸਿੱਖਿਆ ਕ੍ਰਾਂਤੀ” ਨਾਲ ਕੌਮੀ ਪੱਧਰ ‘ਤੇ ਮੱਲਾਂ ਮਾਰ ਰਹੇ ਹਨ। ਇਹ ਪ੍ਰਾਪਤੀਆਂ ਹਾਸਲ ਕਰਨ ਵਾਲਿਆਂ ਨੂੰ “ਤਾਰੇ ਜ਼ਮੀਨ ਪਰ” ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਮਹਿਜ਼ ਇੱਕ ਪ੍ਰਾਪਤੀ ਨਹੀਂ, ਸਗੋਂ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਮਿਆਰੀ ਸਿੱਖਿਆ, ਜਿਸਨੂੰ ਇੱਕ ਵਿਸ਼ੇਸ਼ ਅਧਿਕਾਰ ਦੀ ਬਜਾਏ ਇੱਕ ਅਧਿਕਾਰ ਵਜੋਂ ਲਾਗੂ ਕੀਤਾ ਗਿਆ ਹੈ, ਸਸ਼ਕਤ ਅਧਿਆਪਕਾਂ ਅਤੇ ਨਿਰੰਤਰ ਸੁਧਾਰਾਂ ਨਾਲ ਮਿਲ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਐਕਸ ਹੈਂਡਲ ‘ਤੇ ਗੱਲਬਾਤ ਦਾ ਵੀਡੀਓ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਕਾਸ ਭਵਨ, ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 369 ਹੋਣਹਾਰ ਵਿਦਿਆਰਥੀਆਂ ਨੂੰ ਅੱਜ ਸਨਮਾਨਿਤ ਕੀਤਾ ਗਿਆ। ਇਸ ਸ਼ਾਨਦਾਰ ਪ੍ਰਾਪਤੀ ਲਈ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈਆਂ ਅਤੇ ਨਾਲ ਹੀ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਮਿਹਨਤੀ ਬੱਚਿਆਂ ਨੂੰ ਹਰ ਖੇਤਰ ਵਿੱਚ ਮੱਲਾਂ ਮਾਰਦੇ ਦੇਖਣਾ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਨੌਜਵਾਨ ਆਉਣ ਵਾਲੇ ਸਾਲਾਂ ਵਿੱਚ ਹੋਰ ਵੀ ਉੱਚਾਈਆਂ ਛੂਹਣਗੇ, ਜੋ ਨਾ ਸਿਰਫ਼ ਆਪਣੇ ਪਰਿਵਾਰਾਂ ਦਾ ਸਗੋਂ ਵਿਸ਼ਵ ਪੱਧਰ ‘ਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਨਵੀਂ ਦਿਸ਼ਾ ਦੇਣ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਵਿਦਿਆਰਥੀਆਂ ਨੂੰ ਆਧੁਨਿਕ ਅਤੇ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਾਡੇ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਲਈ ਫਿਨਲੈਂਡ ਅਤੇ ਸਿੰਗਾਪੁਰ ਵਰਗੇ ਦੇਸ਼ਾਂ ਵਿੱਚ ਭੇਜਿਆ ਜਾ ਰਿਹਾ ਹੈ। ਸਾਡੀ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ‘ਰੰਗਲਾ ਪੰਜਾਬ’ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਈਈ ਪਾਸ ਕਰਨ ਵਾਲੇ ਇਹ ਵਿਦਿਆਰਥੀ ‘ਤਾਰੇ ਜ਼ਮੀਨ ਪਰ’ ਹਨ, ਜੋ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਸਮਰੱਥਾ ਦਾ ਪ੍ਰਤੀਕ ਹਨ। ਸਾਡੀ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ‘ਸਿੱਖਿਆ ਕ੍ਰਾਂਤੀ’ ਹੁਣ ਠੋਸ ਅਤੇ ਨਿਰਣਾਇਕ ਨਤੀਜੇ ਦੇ ਰਹੀ ਹੈ। ਇਹ ਇਕੱਲੀਆਂ ਸਫਲਤਾਵਾਂ ਨਹੀਂ ਹਨ ਬਲਕਿ ਪੰਜਾਬ ਵਿੱਚ ਸਰਕਾਰੀ ਸਿੱਖਿਆ ਨੂੰ ਸੁਰਜੀਤ ਕਰਨ ਦੇ ਉਦੇਸ਼ ਨਾਲ ਪ੍ਰਣਾਲੀਗਤ ਸੁਧਾਰਾਂ ਦਾ ਸਪੱਸ਼ਟ ਪ੍ਰਮਾਣ ਹਨ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਸਿੱਖਿਆ ਨੂੰ ਪਿਛਲੀਆਂ ਸਰਕਾਰਾਂ ਦੌਰਾਨ ਉਹ ਤਰਜੀਹ ਨਹੀਂ ਮਿਲੀ ਜਿਸ ਦੀ ਇਹ ਹੱਕਦਾਰ ਸੀ। ਮੁੱਖ ਮੰਤਰੀ ਨੇ ਕਿਹਾ ਕਿ ਬੁਨਿਆਦੀ ਢਾਂਚਾ ਕਮਜ਼ੋਰ ਸੀ, ਸਿਸਟਮ ਪੁਰਾਣਾ ਹੋ ਚੁੱਕਾ ਸੀ ਅਤੇ ਵਿਦਿਆਰਥੀਆਂ ਕੋਲ ਮੌਕਿਆਂ ਦੀ ਘਾਟ ਸੀ, ਜਿਸ ਕਾਰਨ ਪੰਜਾਬ ਇਸ ਅਤਿ ਮਹੱਤਵਪੂਰਨ ਖੇਤਰ ਵਿੱਚ ਪਿੱਛੇ ਰਹਿ ਗਿਆ। ਉਨ੍ਹਾਂ ਕਿਹਾ ਕਿ ਹਾਲਾਂਕਿ ਸਾਡੀ ਸਰਕਾਰ ਨੇ ਇਸ ਰੁਝਾਨ ਨੂੰ ਉਲਟਾਉਣ ਲਈ ਅਣਥੱਕ ਮਿਹਨਤ ਕੀਤੀ ਹੈ, ਜਿਸਦੇ ਠੋਸ ਨਤੀਜੇ ਸਾਹਮਣੇ ਆ ਰਹੇ ਹਨ। ਸਕੂਲਾਂ ਵਿੱਚ ਦਿਖਾਈ ਦੇ ਰਹੇ ਬਦਲਾਅ ਨੇ ਸਰਕਾਰੀ ਸਿੱਖਿਆ ਦੀ ਧਾਰਨਾ ਨੂੰ ਬਦਲ ਦਿੱਤਾ ਹੈ। ਇਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਜਦੋਂ ਸਹੀ ਮਾਹੌਲ ਦਿੱਤਾ ਜਾਵੇ ਤਾਂ ਉਹ ਦੇਸ਼ ਵਿੱਚ ਮੁਕਾਬਲੇ ਦੀ ਮੂਹਰਲੀ ਕਤਾਰ ‘ਚ ਖੜ੍ਹ ਸਕਦੇ ਹਨ। ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੇ ਸਮਰਪਣ ਅਤੇ ਲਗਨ ਨੇ ਉਮੀਦਾਂ ਤੇ ਇੱਛਾਵਾਂ ਨੂੰ ਮੁੜ ਪਰਿਭਾਸ਼ਿਤ ਕੀਤਾ ਹੈ। ਇਹ ਵਿਦਿਆਰਥੀ ਨਾ ਸਿਰਫ਼ ਅਕਾਦਮਿਕ ਤੌਰ ‘ਤੇ ਸਫਲ ਹੋਏ ਹਨ ਬਲਕਿ ਹੋਰਨਾਂ ਲਈ ਰੋਲ ਮਾਡਲ ਵੀ ਬਣ ਗਏ ਹਨ। ਉਨ੍ਹਾਂ ਨੇ ਕਰ ਕੇ ਦਿਖਾਇਆ ਹੈ ਕਿ ਉੱਤਮਤਾ ਸਿਰਫ਼ ਉੱਚ ਪੱਧਰੀ ਸੰਸਥਾਵਾਂ ਤੱਕ ਸੀਮਤ ਨਹੀਂ ਹੈ। ਇੱਕ ਕਾਵਿਕ ਹਵਾਲੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਦਿਆਰਥੀ ‘ਤਾਰੇ ਜ਼ਮੀਨ ਪਰ’ ਹਨ, ਜਿਨ੍ਹਾਂ ਦੀ ਪ੍ਰਤਿਭਾ ਹਰ ਤਰ੍ਹਾਂ ਦੀਆਂ ਚੁਣੌਤੀਆਂ ਦੇ ਬਾਵਜੂਦ ਚਮਕ ਰਹੀ ਹੈ। ਉਨ੍ਹਾਂ ਦਾ ਅਸਲ ਮੁਕਾਬਲਾ ਆਪਣੇ ਨਾਲ ਪੜ੍ਹਦੇ ਸਾਥੀਆਂ ਤੱਕ ਸੀਮਿਤ ਨਹੀਂ ਹੈ ਬਲਕਿ ਦੇਸ਼ ਭਰ ਅਤੇ ਇਸ ਤੋਂ ਬਾਹਰ ਹਰ ਇੱਕ ਹੋਣਹਾਰ ਤੋਂ ਹੋਣਹਾਰ ਵਿਦਿਆਰਥੀ ਨਾਲ ਹੈ। ਅਧਿਆਪਕਾਂ ਦੀ ਭੂਮਿਕਾ ਨੂੰ ਸਿਜਦਾ ਕਰਦਿਆਂ ਉਨ੍ਹਾਂ ਅੱਗੇ ਕਿਹਾ ਅਧਿਆਪਕ ਸੱਚੇ ਰਾਸ਼ਟਰ ਨਿਰਮਾਤਾ ਹਨ। ਸਿੱਖਿਆ ਵਿੱਚ ਕੋਈ ਵੀ ਤਬਦੀਲੀ ਉਨ੍ਹਾਂ ਦੇ ਸਮਰਪਣ ਤੋਂ ਬਿਨਾਂ ਸੰਭਵ ਨਹੀਂ ਹੈ। ਨੌਜਵਾਨ ਮਨਾਂ ਨੂੰ ਆਕਾਰ ਦੇਣ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਵਚਨਬੱਧਤਾ ਬੇਮਿਸਾਲ ਹੈ, ਜਿਸਦੀ ਪ੍ਰਸ਼ੰਸਾ ਕਰਨੀ ਬਣਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ, ਅਧਿਆਪਕਾਂ ਨੂੰ ਅਕਸਰ ਬੁਨਿਆਦੀ ਢਾਂਚੇ ਦੀ ਘਾਟ ਅਤੇ ਪ੍ਰਸ਼ਾਸਕੀ ਬੋਝ ਕਾਰਨ ਸੰਘਰਸ਼ ਕਰਨਾ ਪੈਂਦਾ ਸੀ। ਇਸ ਨੂੰ ਹੱਲ ਕਰਨ ਲਈ ਸਾਡੀ ਸਰਕਾਰ ਨੇ ਪ੍ਰਣਾਲੀਗਤ ਬਦਲਾਅ ਪੇਸ਼ ਕੀਤੇ ਹਨ, ਜਿਸ ਵਿੱਚ ਗੈਰ-ਅਕਾਦਮਿਕ ਜ਼ਿੰਮੇਵਾਰੀਆਂ ਨੂੰ ਸੰਭਾਲਣ ਲਈ ਕੈਂਪਸ ਪ੍ਰਬੰਧਕਾਂ ਦੀ ਭਰਤੀ ਸ਼ਾਮਲ ਹੈ। ਹੁਣ ਅਧਿਆਪਕ ਵਿਸ਼ੇਸ਼ ਤੌਰ ‘ਤੇ ਅਧਿਆਪਨ ‘ਤੇ ਧਿਆਨ ਕੇਂਦਰਿਤ ਕਰ ਸਕਦੇ ਹਨ, ਜੋ ਕਿ ਉਨ੍ਹਾਂ ਦੀ ਮੁੱਖ ਭੂਮਿਕਾ ਹੈ। ਇਹ ਸਿੱਖਿਆ ਖੇਤਰ ਨੂੰ ਬਦਲਣ ਵਿੱਚ ਅਹਿਮ ਕਦਮ ਸਾਬਤ ਹੋਇਆ ਹੈ।” ਭਾਈਚਾਰਕ ਭਾਗੀਦਾਰੀ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਮਾਪਿਆਂ ਅਤੇ ਸਿੱਖਿਅਕਾਂ ਵਿਚਕਾਰ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀਆਂ ਸ਼ੁਰੂ ਕੀਤੀਆਂ । ਮਾਪੇ ਹੁਣ ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਸਰਗਰਮ ਹਿੱਸੇਦਾਰ ਹਨ। ਇਹ ਭਾਈਵਾਲੀ ਵਿਦਿਆਰਥੀਆਂ ਦੀ ਬਿਹਤਰ ਨਿਗਰਾਨੀ, ਮਾਰਗਦਰਸ਼ਨ ਅਤੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਂਦੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਹੁਤ ਸਾਰੇ ਵਿਦਿਆਰਥੀ ਆਰਥਿਕ ਤੌਰ ‘ਤੇ ਕਮਜ਼ੋਰ ਪਿਛੋਕੜ ਵਾਲੇ ਹੁੰਦੇ ਹਨ, ਜਿਨ੍ਹਾਂ ਵਿੱਚ ਮਜ਼ਦੂਰ ਪਰਿਵਾਰ ਵੀ ਸ਼ਾਮਲ ਹਨ, ਫਿਰ ਵੀ ਸਰਕਾਰੀ ਸਕੂਲ ਹੁਣ ਨਿੱਜੀ ਸਕੂਲਾਂ ਦੇ ਮੁਕਾਬਲੇ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਇਹ ਸਿੱਖਿਆ ਵਿੱਚ ਬਰਾਬਰੀ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਕਾਨਵੈਂਟ ਵਿੱਚ ਪੜ੍ਹੇ-ਲਿਖੇ ਵਿਦਿਆਰਥੀਆਂ ਨਾਲ ਬਿਹਤਰ ਢੰਗ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣ ਵੱਲ ਅਹਿਮ ਕਦਮ ਹੈ।” ਉਨ੍ਹਾਂ ਕਿਹਾ, “ਦੇਸ਼ ਵਿੱਚ ਦੋਹਰੀ ਸਿੱਖਿਆ ਪ੍ਰਣਾਲੀ ਮੌਜੂਦ ਹੈ ਜਿਸ ਤਹਿਤ ਕੁਝ ਵਿਸ਼ੇਸ਼ ਸਹੂਲਤਾਂ ਪ੍ਰਾਪਤ ਲੋਕਾਂ ਨੂੰ ਲਗਜ਼ਰੀ ਅਤੇ ਮਿਆਰੀ ਸਿੱਖਿਆ ਦੀ ਪੇਸ਼ਕਸ਼ ਕਰਦੀ ਹੈ ਅਤੇ ਦੂਜੀ ਬੁਨਿਆਦੀ ਸਰੋਤ ਪ੍ਰਦਾਨ ਕਰਨ ਲਈ ਵੀ ਸੰਘਰਸ਼ ਕਰ ਰਹੀ ਹੈ। ਸਾਡੀ ਸਰਕਾਰ ਇਸ ਪਾੜੇ ਨੂੰ ਖਤਮ ਕਰਨ ਲਈ ਵਚਨਬੱਧ ਹੈ। ਮਿਆਰੀ ਸਿੱਖਿਆ ਕੋਈ ਵਿਸ਼ੇਸ਼ ਸਹੂਲਤ ਨਹੀਂ ਸਗੋਂ ਹਰ ਵਿਦਿਆਰਥੀ ਦਾ ਅਧਿਕਾਰ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਮਾਜ ਵਿੱਚ ਤਬਦੀਲੀ ਲਿਆਉਣ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਕੋਈ ਵੀ ਭਲਾਈ ਸਕੀਮ, ਕੋਈ ਸਬਸਿਡੀ ਅਤੇ ਕੋਈ ਵੀ ਕਾਰਡ ਸਿੱਖਿਆ ਵਾਂਗ ਸਥਾਈ ਤਬਦੀਲੀ ਨਹੀਂ ਲਿਆ ਸਕਦਾ। ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣੇ ਚਾਹੀਦੇ ਹਨ ਅਤੇ ਸਮਾਜ ਵਿੱਚ ਰੋਲ ਮਾਡਲ ਬਣਨਾ ਚਾਹੀਦਾ ਹੈ। ਉਹ ਪੰਜਾਬ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਫਲਤਾ ਆਉਣ ਵਾਲੀਆਂ ਪੀੜ੍ਹੀਆਂ ਨੂੰ

Punjab

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ

ਮਾਨਸਾ, 29 ਅਪ੍ਰੈਲ :             ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰ ਵਰਤਦਿਆਂ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ‘ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।             ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ ‘ਤੇ ਅਕਸਰ ਆਮ ਤੌਰ ‘ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ‘ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਅਤਿ ਜ਼ਰੂਰੀ ਹੋ ਜਾਂਦੀ ਹੈ।             ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।  

Punjab

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਚੰਡੀਗੜ੍ਹ, 29 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਅੱਜ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਤੇ ਅਣਵਿਆਹੇ ਬੇਰੋਜ਼ਗਾਰ ਪੁੱਤਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਯੋਗਦਾਨ ਦਿੱਤੇ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਸਦਾ ਯਾਦ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਸਨਮਾਨ ਅਤੇ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ । ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਦੇਸ਼ ਪ੍ਰਤੀ ਸੇਵਾ ਅਤੇ ਤਿਆਗ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਮਾਣ-ਸਨਮਾਨ ਨੂੰ ਕਾਇਮ ਰੱਖਣ ਨੂੰ ਤਰਜੀਹ ਦੇ ਰਹੀ ਹੈ।  

Punjab

ਵਾਤਾਵਰਨ ਦੀ ਸੰਭਾਲ ਲਈ ਪ੍ਰਸ਼ਾਸਨ ਦਾ ਵੱਡਾ ਕਦਮ: ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ

ਪੰਜਾਬ ਵਿੱਚ ਕਣਕ ਦੀ ਵਾਢੀ ਦਾ ਸੀਜ਼ਨ ਆਪਣੇ ਸਿਖਰ ‘ਤੇ ਹੈ। ਇਸ ਦੇ ਨਾਲ ਹੀ ਵਾਤਾਵਰਨ ਦੇ ਪ੍ਰਦੂਸ਼ਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ। ਪ੍ਰਸ਼ਾਸਨ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਕਣਕ ਦੀ ਕਟਾਈ ਤੋਂ ਬਾਅਦ ਬਚੇ ਹੋਏ ਨਾੜ (Stubble) ਨੂੰ ਅੱਗ ਨਾ ਲਗਾਈ ਜਾਵੇ। ਅੱਗ ਲਗਾਉਣ ਦੇ ਮਾੜੇ ਪ੍ਰਭਾਵ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਨਾੜ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼ ਹਵਾ ਪ੍ਰਦੂਸ਼ਿਤ ਹੁੰਦੀ ਹੈ, ਸਗੋਂ ਇਸ ਦੇ ਹੋਰ ਵੀ ਕਈ ਗੰਭੀਰ ਨਤੀਜੇ ਨਿਕਲਦੇ ਹਨ: ਜ਼ਮੀਨ ਦੀ ਸਿਹਤ: ਅੱਗ ਲਗਾਉਣ ਨਾਲ ਜ਼ਮੀਨ ਦੇ ਅੰਦਰਲੇ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ। ਸਿਹਤ ਸਮੱਸਿਆਵਾਂ: ਧੂੰਏਂ ਕਾਰਨ ਸਾਹ ਦੀਆਂ ਬਿਮਾਰੀਆਂ, ਅੱਖਾਂ ਵਿੱਚ ਜਲਣ ਅਤੇ ਦਿਲ ਦੇ ਮਰੀਜ਼ਾਂ ਲਈ ਖ਼ਤਰਾ ਵੱਧ ਜਾਂਦਾ ਹੈ। ਹਾਦਸਿਆਂ ਦਾ ਡਰ: ਸੜਕਾਂ ਦੇ ਕਿਨਾਰੇ ਖੇਤਾਂ ਵਿੱਚ ਲਗਾਈ ਅੱਗ ਕਾਰਨ ਧੂੰਆਂ ਫੈਲ ਜਾਂਦਾ ਹੈ, ਜਿਸ ਨਾਲ ਸੜਕੀ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਆਧੁਨਿਕ ਮਸ਼ੀਨਰੀ ਦੀ ਵਰਤੋਂ ‘ਤੇ ਜ਼ੋਰ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਨਾੜ ਨੂੰ ਸਾੜਨ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ ਅਤੇ ਮਲਚਰ ਦੀ ਵਰਤੋਂ ਕਰਨ। ਇਸ ਨਾਲ ਨਾੜ ਖੇਤ ਦੇ ਅੰਦਰ ਹੀ ਗਲ ਕੇ ਖਾਦ ਦਾ ਕੰਮ ਕਰਦਾ ਹੈ, ਜਿਸ ਨਾਲ ਅਗਲੀ ਫ਼ਸਲ ਦੇ ਝਾੜ ਵਿੱਚ ਵਾਧਾ ਹੁੰਦਾ ਹੈ। ਸਖ਼ਤ ਕਾਰਵਾਈ ਦੀ ਚੇਤਾਵਨੀ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਕਿਸਾਨ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਫੜਿਆ ਗਿਆ, ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਵਿੱਚ ਭਾਰੀ ਜੁਰਮਾਨਾ (Environmental Compensation) ਅਤੇ ਮਾਲ ਵਿਭਾਗ ਦੇ ਰਿਕਾਰਡ ਵਿੱਚ ‘ਲਾਲ ਐਂਟਰੀ’ ਸ਼ਾਮਲ ਹੋ ਸਕਦੀ ਹੈ, ਜਿਸ ਨਾਲ ਕਿਸਾਨ ਨੂੰ ਭਵਿੱਖ ਵਿੱਚ ਕਰਜ਼ਾ ਲੈਣ ਜਾਂ ਹੋਰ ਸਰਕਾਰੀ ਸਹੂਲਤਾਂ ਪ੍ਰਾਪਤ ਕਰਨ ਵਿੱਚ ਮੁਸ਼ਕਲ ਆ ਸਕਦੀ ਹੈ। “ਆਓ ਅਸੀਂ ਸਾਰੇ ਰਲ ਕੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਈਏ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇੱਕ ਹਰਿਆ-ਭਰਿਆ ਪੰਜਾਬ ਦੇਈਏ। ਨਾੜ ਨੂੰ ਅੱਗ ਨਾ ਲਗਾਓ, ਸਗੋਂ ਇਸ ਨੂੰ ਮਿੱਟੀ ਵਿੱਚ ਮਿਲਾ ਕੇ ਜ਼ਮੀਨ ਦੀ ਤਾਕਤ ਵਧਾਓ।”

Punjab

ਪੀਐਮ ਮੋਦੀ ਨੇ ਯੂਪੀ ਦੇ ਸਭ ਤੋਂ ਲੰਬੇ ਐਕਸਪ੍ਰੈਸ-ਵੇਅ ਦਾ ਕੀਤਾ ਉਦਘਾਟਨ: ਹਰਿਦੁਆਰ ਨਾਲ ਵੀ ਜੁੜੇਗਾ.

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਨੂੰ ਇੱਕ ਵੱਡਾ ਤੋਹਫ਼ਾ ਦਿੰਦਿਆਂ ਸੂਬੇ ਦੇ ਸਭ ਤੋਂ ਲੰਬੇ ਐਕਸਪ੍ਰੈਸ-ਵੇਅ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਨੂੰ ਯੂਪੀ ਦੇ ਵਿਕਾਸ ਦੀ ਨਵੀਂ ਰੀੜ੍ਹ ਦੀ ਹੱਡੀ ਮੰਨਿਆ ਜਾ ਰਿਹਾ ਹੈ। ਇਹ ਐਕਸਪ੍ਰੈਸ-ਵੇਅ ਨਾ ਸਿਰਫ਼ ਉੱਤਰ ਪ੍ਰਦੇਸ਼ ਦੇ ਅੰਦਰੂਨੀ ਸ਼ਹਿਰਾਂ ਨੂੰ ਜੋੜੇਗਾ, ਬਲਕਿ ਆਉਣ ਵਾਲੇ ਸਮੇਂ ਵਿੱਚ ਇਸ ਦਾ ਵਿਸਤਾਰ ਕਰਕੇ ਇਸ ਨੂੰ ਧਾਰਮਿਕ ਨਗਰੀ ਹਰਿਦੁਆਰ ਨਾਲ ਵੀ ਜੋੜਿਆ ਜਾਵੇਗਾ। ਵਿਕਾਸ ਦੀ ਨਵੀਂ ਰਫ਼ਤਾਰ ਉਦਘਾਟਨੀ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਐਕਸਪ੍ਰੈਸ-ਵੇਅ ਸਿਰਫ਼ ਸੜਕ ਨਹੀਂ, ਸਗੋਂ ਉਦਯੋਗਿਕ ਤਰੱਕੀ ਦਾ ਲਾਂਘਾ ਹੈ। ਇਸ ਨਾਲ ਸਫਰ ਦਾ ਸਮਾਂ ਅੱਧਾ ਰਹਿ ਜਾਵੇਗਾ ਅਤੇ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਹਜ਼ਾਰਾਂ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਯੂਪੀ ਹੁਣ ‘ਐਕਸਪ੍ਰੈਸ ਪ੍ਰਦੇਸ਼’ ਬਣ ਚੁੱਕਾ ਹੈ, ਜਿੱਥੇ ਆਧੁਨਿਕ ਬੁਨਿਆਦੀ ਢਾਂਚਾ ਪਿੰਡਾਂ ਅਤੇ ਸ਼ਹਿਰਾਂ ਵਿਚਕਾਰ ਦੂਰੀ ਨੂੰ ਖ਼ਤਮ ਕਰ ਰਿਹਾ ਹੈ। ਬੰਗਾਲ ਵੋਟਿੰਗ ‘ਤੇ ਮੋਦੀ ਦਾ ਵੱਡਾ ਬਿਆਨ ਇਸ ਮੌਕੇ ਪ੍ਰਧਾਨ ਮੰਤਰੀ ਨੇ ਪੱਛਮੀ ਬੰਗਾਲ ਵਿੱਚ ਚੱਲ ਰਹੀ ਵੋਟਿੰਗ ਦਾ ਵੀ ਜ਼ਿਕਰ ਕੀਤਾ। ਬੰਗਾਲ ਵਿੱਚ ਹੋ ਰਹੀ ਭਾਰੀ ਵੋਟਿੰਗ ਤੋਂ ਉਤਸ਼ਾਹਿਤ ਮੋਦੀ ਨੇ ਕਿਹਾ: “ਮੈਂ ਬੰਗਾਲ ਵਿੱਚ ਹੋ ਰਹੀ ਬੰਪਰ ਵੋਟਿੰਗ ਦੇਖ ਰਿਹਾ ਹਾਂ। ਲੋਕਾਂ ਵਿੱਚ ਅਜਿਹਾ ਜਨੂਨ ਅਤੇ ਲੋਕਤੰਤਰ ਪ੍ਰਤੀ ਅਜਿਹਾ ਉਤਸ਼ਾਹ ਮੈਂ ਪਿਛਲੇ ਕਈ ਦਹਾਕਿਆਂ ਵਿੱਚ ਨਹੀਂ ਦੇਖਿਆ। ਇਹ ਸਪੱਸ਼ਟ ਸੰਦੇਸ਼ ਹੈ ਕਿ ਜਨਤਾ ਤਬਦੀਲੀ ਅਤੇ ਵਿਕਾਸ ਦੇ ਪੱਖ ਵਿੱਚ ਡਟ ਕੇ ਖੜ੍ਹੀ ਹੈ।” ਹਰਿਦੁਆਰ ਨਾਲ ਸਿੱਧਾ ਸੰਪਰਕ ਇਸ ਐਕਸਪ੍ਰੈਸ-ਵੇਅ ਦੀ ਸਭ ਤੋਂ ਖ਼ਾਸ ਗੱਲ ਇਹ ਹੈ ਕਿ ਇਸ ਨੂੰ ਉੱਤਰਾਖੰਡ ਦੇ ਹਰਿਦੁਆਰ ਨਾਲ ਜੋੜਨ ਦੀ ਯੋਜਨਾ ‘ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਇਸ ਨਾਲ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਬਹੁਤ ਸਹੂਲਤ ਮਿਲੇਗੀ। ਦਿੱਲੀ-ਐਨਸੀਆਰ ਅਤੇ ਪੱਛਮੀ ਯੂਪੀ ਦੇ ਲੋਕਾਂ ਲਈ ਹਰਿਦੁਆਰ ਪਹੁੰਚਣਾ ਹੁਣ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਆਸਾਨ ਅਤੇ ਸੁਰੱਖਿਅਤ ਹੋ ਜਾਵੇਗਾ। ਮੁੱਖ ਵਿਸ਼ੇਸ਼ਤਾਵਾਂ: ਸਭ ਤੋਂ ਲੰਬਾ ਰੂਟ: ਯੂਪੀ ਦੇ ਕਈ ਵੱਡੇ ਜ਼ਿਲ੍ਹਿਆਂ ਨੂੰ ਆਪਸ ਵਿੱਚ ਜੋੜਦਾ ਹੈ। ਆਰਥਿਕ ਹੱਬ: ਐਕਸਪ੍ਰੈਸ-ਵੇਅ ਦੇ ਕਿਨਾਰੇ ਉਦਯੋਗਿਕ ਕਲੱਸਟਰ ਸਥਾਪਿਤ ਕੀਤੇ ਜਾਣਗੇ। ਸਿਆਸੀ ਸੁਨੇਹਾ: ਵਿਕਾਸ ਦੇ ਨਾਲ-ਨਾਲ ਬੰਗਾਲ ਚੋਣਾਂ ਰਾਹੀਂ ਵਿਰੋਧੀਆਂ ‘ਤੇ ਤਿੱਖਾ ਹਮਲਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੇ ਅੰਤ ਵਿੱਚ ਕਿਹਾ ਕਿ ‘ਡਬਲ ਇੰਜਣ’ ਦੀ ਸਰਕਾਰ ਯੂਪੀ ਨੂੰ ਦੇਸ਼ ਦੀ ਸਭ ਤੋਂ ਵੱਡੀ ਆਰਥਿਕ ਸ਼ਕਤੀ ਬਣਾਉਣ ਲਈ ਵਚਨਬੱਧ ਹੈ।

Punjab

ਵੋਟਿੰਗ ਦੌਰਾਨ 14ਵੀਂ ਵਾਰ ਤੀਰਥ ਯਾਤਰਾ 'ਤੇ ਪੀਐਮ ਮੋਦੀ: 80% ਮੌਕਿਆਂ 'ਤੇ ਭਾਜਪਾ ਨੂੰ ਮਿਲੀ ਸੱਤਾ; ਅੱਜ ਬੰਗਾਲ 'ਚ ਵੋਟਿੰਗ ਤੇ ਕਾਸ਼ੀ 'ਚ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿਆਸਤ ਅਤੇ ਅਧਿਆਤਮ ਦਾ ਰਿਸ਼ਤਾ ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਅੱਜ, ਜਦੋਂ ਪੱਛਮੀ ਬੰਗਾਲ ਵਿੱਚ ਅਹਿਮ ਪੜਾਅ ਦੀ ਵੋਟਿੰਗ ਹੋ ਰਹੀ ਹੈ, ਪੀਐਮ ਮੋਦੀ ਆਪਣੇ ਸੰਸਦੀ ਖੇਤਰ ਵਾਰਾਣਸੀ (ਕਾਸ਼ੀ) ਵਿੱਚ ਹਨ। ਇਹ 14ਵੀਂ ਵਾਰ ਹੈ ਜਦੋਂ ਦੇਸ਼ ਦੇ ਕਿਸੇ ਹਿੱਸੇ ਵਿੱਚ ਵੋਟਿੰਗ ਹੋ ਰਹੀ ਹੈ ਅਤੇ ਪ੍ਰਧਾਨ ਮੰਤਰੀ ਕਿਸੇ ਪ੍ਰਸਿੱਧ ਤੀਰਥ ਸਥਾਨ ‘ਤੇ ਨਤਮਸਤਕ ਹੋਣ ਪਹੁੰਚੇ ਹਨ। ਅਧਿਆਤਮ ਅਤੇ ਚੋਣਾਂ ਦਾ ‘ਸਕਸੈੱਸ ਰੇਟ’ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਪੀਐਮ ਮੋਦੀ ਦੀ ਇਸ ਰਣਨੀਤੀ ਦਾ ਸਿਆਸੀ ਫਾਇਦਾ ਕਾਫੀ ਪ੍ਰਭਾਵਸ਼ਾਲੀ ਰਿਹਾ ਹੈ। ਪਿਛਲੇ 13 ਮੌਕਿਆਂ ‘ਤੇ, ਜਦੋਂ ਵੀ ਮੋਦੀ ਵੋਟਿੰਗ ਵਾਲੇ ਦਿਨ ਮੰਦਰ ਜਾਂ ਤੀਰਥ ਸਥਾਨ ‘ਤੇ ਗਏ, ਉਨ੍ਹਾਂ ਵਿੱਚੋਂ 80% ਮੌਕਿਆਂ ‘ਤੇ ਭਾਰਤੀ ਜਨਤਾ ਪਾਰਟੀ (BJP) ਨੇ ਸੱਤਾ ਹਾਸਲ ਕੀਤੀ ਜਾਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਾਹਿਰ ਇਸ ਨੂੰ ‘ਸਾਈਲੈਂਟ ਕੈਨਵੈਸਿੰਗ’ (ਸ਼ਾਂਤ ਪ੍ਰਚਾਰ) ਵਜੋਂ ਦੇਖਦੇ ਹਨ, ਜੋ ਵੋਟਰਾਂ ਦੇ ਮਨ ‘ਤੇ ਡੂੰਘਾ ਪ੍ਰਭਾਵ ਪਾਉਂਦਾ ਹੈ। ਕਾਸ਼ੀ ਵਿਖੇ ਵਿਸ਼ੇਸ਼ ਪੂਜਾ ਅਰਚਨਾ ਅੱਜ ਸਵੇਰੇ ਪੀਐਮ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਵਿਸ਼ੇਸ਼ ਪੂਜਾ ਕੀਤੀ। ਇਸ ਦੌਰਾਨ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇੱਕ ਪਾਸੇ ਬੰਗਾਲ ਵਿੱਚ ਵੋਟਰ ਆਪਣੀ ਸਰਕਾਰ ਚੁਣਨ ਲਈ ਲਾਈਨਾਂ ਵਿੱਚ ਲੱਗੇ ਹੋਏ ਹਨ, ਉੱਥੇ ਹੀ ਦੂਜੇ ਪਾਸੇ ਕਾਸ਼ੀ ਤੋਂ ਆ ਰਹੀਆਂ ਇਹ ਅਧਿਆਤਮਿਕ ਤਸਵੀਰਾਂ ਹਿੰਦੂਤਵ ਅਤੇ ਵਿਕਾਸ ਦੇ ਸੁਮੇਲ ਦਾ ਸੁਨੇਹਾ ਦੇ ਰਹੀਆਂ ਹਨ। ਵਿਰੋਧੀ ਧਿਰਾਂ ਦੇ ਇਤਰਾਜ਼ ਵਿਰੋਧੀ ਪਾਰਟੀਆਂ ਲਗਾਤਾਰ ਇਨ੍ਹਾਂ ਯਾਤਰਾਵਾਂ ‘ਤੇ ਸਵਾਲ ਚੁੱਕਦੀਆਂ ਰਹੀਆਂ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਵੋਟਿੰਗ ਵਾਲੇ ਦਿਨ ਅਜਿਹੀਆਂ ਯਾਤਰਾਵਾਂ ਕਰਨਾ ਚੋਣ ਜ਼ਾਬਤੇ ਦੀ ਉਲੰਘਣਾ ਹੈ ਅਤੇ ਇਹ ਵੋਟਰਾਂ ਨੂੰ ਪ੍ਰਭਾਵਿਤ ਕਰਨ ਦਾ ਇੱਕ ਤਰੀਕਾ ਹੈ। ਹਾਲਾਂਕਿ, ਭਾਜਪਾ ਦਾ ਕਹਿਣਾ ਹੈ ਕਿ ਇਹ ਪ੍ਰਧਾਨ ਮੰਤਰੀ ਦੀ ਨਿੱਜੀ ਸ਼ਰਧਾ ਦਾ ਮਾਮਲਾ ਹੈ ਅਤੇ ਇਸ ਦਾ ਰਾਜਨੀਤੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਕੁਝ ਯਾਦਗਾਰੀ ਯਾਤਰਾਵਾਂ: 2019 ਲੋਕ ਸਭਾ ਚੋਣਾਂ: ਆਖਰੀ ਪੜਾਅ ਦੀ ਵੋਟਿੰਗ ਵੇਲੇ ਕੇਦਾਰਨਾਥ ਦੀ ਗੁਫਾ ਵਿੱਚ ਧਿਆਨ ਲਗਾਇਆ। ਗੁਜਰਾਤ ਚੋਣਾਂ: ਅੰਬਾਜੀ ਮੰਦਰ ਦੇ ਦਰਸ਼ਨ। ਅੱਜ: ਕਾਸ਼ੀ ਵਿਸ਼ਵਨਾਥ ਧਾਮ ਵਿੱਚ ਹਾਜ਼ਰੀ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਕਾਸ਼ੀ ਦੀ ਇਹ ਹਾਜ਼ਰੀ ਬੰਗਾਲ ਦੇ ਚੋਣ ਨਤੀਜਿਆਂ ਵਿੱਚ ਭਾਜਪਾ ਲਈ 80% ਵਾਲੇ ਇਤਿਹਾਸ ਨੂੰ ਦੁਹਰਾ ਪਾਉਂਦੀ ਹੈ ਜਾਂ ਨਹੀਂ।

Punjab

ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ ਪਿੱਛੇ ਦਾ ਹੈਰਾਨੀਜਨਕ ਰਾਜ਼

ਜਦੋਂ ਵੀ ਤੁਸੀਂ ਕਿਸੇ ਮੈਗਜ਼ੀਨ, ਅਖ਼ਬਾਰ ਜਾਂ ਆਨਲਾਈਨ ਸ਼ਾਪਿੰਗ ਸਾਈਟ ‘ਤੇ ਘੜੀ ਦੀ ਮਸ਼ਹੂਰੀ (Advertisement) ਦੇਖਦੇ ਹੋ, ਤਾਂ ਤੁਸੀਂ ਇੱਕ ਗੱਲ ਨੋਟ ਕੀਤੀ ਹੋਵੇਗੀ ਕਿ ਲਗਭਗ ਹਰ ਘੜੀ ਵਿੱਚ 10 ਵੱਜ ਕੇ 10 ਮਿੰਟ ਦਾ ਸਮਾਂ ਹੀ ਦਿਖਾਇਆ ਜਾਂਦਾ ਹੈ। ਕੀ ਇਹ ਮਹਿਜ਼ ਇੱਕ ਇਤਫ਼ਾਕ ਹੈ ਜਾਂ ਇਸ ਦੇ ਪਿੱਛੇ ਕੋਈ ਡੂੰਘਾ ਵਿਗਿਆਨ ਹੈ? ਆਓ ਜਾਣਦੇ ਹਾਂ ਇਸ ਦੇ ਮੁੱਖ ਕਾਰਨ: 1. ਬ੍ਰਾਂਡ ਲੋਗੋ ਦੀ ਸਪੱਸ਼ਟਤਾ ਜ਼ਿਆਦਾਤਰ ਘੜੀ ਬਣਾਉਣ ਵਾਲੀਆਂ ਕੰਪਨੀਆਂ (ਜਿਵੇਂ Rolex, Titan, Omega) ਆਪਣਾ ਲੋਗੋ ਬਾਰਾਂ (12) ਦੇ ਅੰਕ ਦੇ ਬਿਲਕੁਲ ਹੇਠਾਂ ਲਗਾਉਂਦੀਆਂ ਹਨ। ਜੇਕਰ ਘੜੀ ਦੀਆਂ ਸੂਈਆਂ 10:10 ‘ਤੇ ਹੋਣਗੀਆਂ, ਤਾਂ ਉਹ ਲੋਗੋ ਨੂੰ ਬਿਲਕੁਲ ਨਹੀਂ ਢਕਣਗੀਆਂ। ਇਹ ਸੂਈਆਂ ਲੋਗੋ ਦੇ ਦੋਵੇਂ ਪਾਸੇ ਰਹਿ ਕੇ ਇੱਕ ‘ਫ੍ਰੇਮ’ ਵਾਂਗ ਕੰਮ ਕਰਦੀਆਂ ਹਨ, ਜਿਸ ਨਾਲ ਬ੍ਰਾਂਡ ਦਾ ਨਾਮ ਸਭ ਤੋਂ ਪਹਿਲਾਂ ਨਜ਼ਰ ਆਉਂਦਾ ਹੈ। 2. ‘ਸਮਾਈਲੀ’ (Smiley) ਪ੍ਰਭਾਵ ਮਨੋਵਿਗਿਆਨਕ ਤੌਰ ‘ਤੇ, 10:10 ਦਾ ਸਮਾਂ ਇੱਕ ਮੁਸਕਰਾਉਂਦੇ ਹੋਏ ਚਿਹਰੇ (Smile) ਵਰਗਾ ਦਿਖਾਈ ਦਿੰਦਾ ਹੈ। ਜਦੋਂ ਸੂਈਆਂ ਉੱਪਰ ਵੱਲ ਨੂੰ ਹੁੰਦੀਆਂ ਹਨ, ਤਾਂ ਇਹ ਇੱਕ ਖੁਸ਼ੀ ਅਤੇ ਸਕਾਰਾਤਮਕਤਾ ਦਾ ਅਹਿਸਾਸ ਕਰਵਾਉਂਦੀਆਂ ਹਨ। ਇਸ ਦੇ ਉਲਟ, ਜੇਕਰ ਸਮਾਂ 8:20 ਦਿਖਾਇਆ ਜਾਵੇ, ਤਾਂ ਉਹ ਸੂਈਆਂ ‘ਉਦਾਸ ਚਿਹਰੇ’ (Sad Face) ਵਾਂਗ ਲੱਗਦੀਆਂ ਹਨ, ਜੋ ਗਾਹਕ ‘ਤੇ ਨਕਾਰਾਤਮਕ ਪ੍ਰਭਾਵ ਪਾ ਸਕਦੀਆਂ ਹਨ। 3. ਵਿਜ਼ੂਅਲ ਸੰਤੁਲਨ (Symmetry) 10:10 ਦਾ ਸਮਾਂ ਘੜੀ ਦੇ ਡਾਇਲ ‘ਤੇ ਇੱਕ ਬਹੁਤ ਹੀ ਸੁੰਦਰ ਅਤੇ ਸੰਤੁਲਿਤ (Symmetrical) ਦਿੱਖ ਪ੍ਰਦਾਨ ਕਰਦਾ ਹੈ। ਇਸ ਨਾਲ ਘੜੀ ਦੇ ਹੋਰ ਫੀਚਰਸ, ਜਿਵੇਂ ਕਿ ਤਰੀਕ (Date) ਜੋ ਆਮ ਤੌਰ ‘ਤੇ 3 ਜਾਂ 9 ਦੇ ਅੰਕ ‘ਤੇ ਹੁੰਦੀ ਹੈ, ਸਾਫ਼ ਨਜ਼ਰ ਆਉਂਦੇ ਹਨ। 4. ਇਤਿਹਾਸਕ ਮਿੱਥ ਕੁਝ ਲੋਕ ਮੰਨਦੇ ਹਨ ਕਿ ਇਹ ਸਮਾਂ ਇਬਰਾਹਿਮ ਲਿੰਕਨ ਜਾਂ ਜੌਨ ਐੱਫ. ਕੈਨੇਡੀ ਦੀ ਮੌਤ ਨਾਲ ਸਬੰਧਤ ਹੈ, ਪਰ ਇਹ ਸਿਰਫ ਅਫਵਾਹਾਂ ਹਨ। ਅਸਲ ਵਿੱਚ, ਇਹ ਸਿਰਫ ਮਾਰਕੀਟਿੰਗ ਅਤੇ ਸੁਹਜ-ਸ਼ਾਸਤਰ (Aesthetics) ਦਾ ਇੱਕ ਹਿੱਸਾ ਹੈ। ਅਗਲੀ ਵਾਰ ਜਦੋਂ ਤੁਸੀਂ ਕੋਈ ਘੜੀ ਖਰੀਦਣ ਜਾਓ ਜਾਂ ਇਸ਼ਤਿਹਾਰ ਦੇਖੋ, ਤਾਂ ਧਿਆਨ ਦਿਓ ਕਿ ਕਿਵੇਂ ਇਹ ਛੋਟਾ ਜਿਹਾ 10:10 ਦਾ ਅੰਕੜਾ ਤੁਹਾਡੇ ਮਨ ‘ਤੇ ਸਕਾਰਾਤਮਕ ਅਸਰ ਪਾਉਣ ਲਈ ਤਿਆਰ ਕੀਤਾ ਗਿਆ ਹੈ।

Punjab

ਆਪ 'ਚ ਬਗਾਵਤ ਤੋਂ ਬਾਅਦ ਹਲਚਲ: ਸਿਸੋਦੀਆ ਨੇ ਜਲੰਧਰ 'ਚ ਬੁਲਾਈ ਵਿਧਾਇਕਾਂ ਦੀ ਹੰਗਾਮੀ ਮੀਟਿੰਗ

ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ (AAP) ਅੰਦਰ ਪਈ ਫੁੱਟ ਤੋਂ ਬਾਅਦ ਹੁਣ ਪਾਰਟੀ ਹਾਈਕਮਾਂਡ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਪਾਰਟੀ ਦੇ ਦਿੱਗਜ ਆਗੂ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਅਤੇ ਆਬਜ਼ਰਵਰਾਂ ਨੂੰ ਜਲੰਧਰ ਤਲਬ ਕੀਤਾ ਹੈ। ਇਸ ਹੰਗਾਮੀ ਮੀਟਿੰਗ ਦਾ ਮੁੱਖ ਮਕਸਦ ਪਾਰਟੀ ਵਿੱਚ ਹੋਰ ਟੁੱਟ-ਭੱਜ ਨੂੰ ਰੋਕਣਾ ਅਤੇ ਵਿਧਾਇਕਾਂ ਦੀ ਇੱਕਜੁਟਤਾ ਨੂੰ ਪਰਖਣਾ ਹੈ। ਸਿਸੋਦੀਆ ਵੱਲੋਂ ਡੈਮੇਜ ਕੰਟਰੋਲ ਦੀ ਕੋਸ਼ਿਸ਼ ਪਿਛਲੇ ਦਿਨੀਂ ਕੁਝ ਸਾਂਸਦਾਂ ਵੱਲੋਂ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਕਾਰਨ ‘ਆਪ’ ਦੇ ਅੰਦਰੂਨੀ ਹਾਲਾਤ ਕਾਫੀ ਤਣਾਅਪੂਰਨ ਬਣੇ ਹੋਏ ਹਨ। ਸੂਤਰਾਂ ਅਨੁਸਾਰ, ਮਨੀਸ਼ ਸਿਸੋਦੀਆ ਇਸ ਮੀਟਿੰਗ ਰਾਹੀਂ ਵਿਧਾਇਕਾਂ ਦੀਆਂ ਸ਼ਿਕਾਇਤਾਂ ਸੁਣਨਗੇ ਅਤੇ ਉਨ੍ਹਾਂ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੁੜੇ ਰਹਿਣ ਦਾ ਸੁਨੇਹਾ ਦੇਣਗੇ। ਜਲੰਧਰ ਵਿੱਚ ਹੋ ਰਹੀ ਇਸ ਮੀਟਿੰਗ ‘ਤੇ ਸਾਰੀਆਂ ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਸੋਨੀਆ ਮਾਨ ਦੇ ਤਿੱਖੇ ਤੇਵਰ ਇਸ ਦੌਰਾਨ, ਪਾਰਟੀ ਦੀ ਸਰਗਰਮ ਆਗੂ ਸੋਨੀਆ ਮਾਨ ਨੇ ਪਾਰਟੀ ਛੱਡ ਕੇ ਜਾਣ ਵਾਲੇ ਆਗੂਆਂ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਬਿਨਾਂ ਨਾਮ ਲਏ ਕਿਹਾ: “ਜਿਹੜੇ ਸਾਂਸਦ ਪਾਰਟੀ ਨੂੰ ਧੋਖਾ ਦੇ ਕੇ ਗਏ ਹਨ, ਉਨ੍ਹਾਂ ਨੂੰ ਜਨਤਾ ਦੇ ਹਿੱਤਾਂ ਨਾਲ ਕੋਈ ਸਰੋਕਾਰ ਨਹੀਂ ਸੀ। ਉਹ ਸਿਰਫ਼ ਆਪਣੀ ਨਿੱਜੀ ‘ਐਸ਼’ ਅਤੇ ਸੱਤਾ ਦੇ ਸੁਖ ਭੋਗਣ ਲਈ ਦੂਜੇ ਪਾਸੇ ਗਏ ਹਨ।” ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਛੱਡ ਕੇ ਜਾਣ ਵਾਲਿਆਂ ਨਾਲ ‘ਆਪ’ ਨੂੰ ਕੋਈ ਫਰਕ ਨਹੀਂ ਪਵੇਗਾ ਅਤੇ ਪਾਰਟੀ ਪੰਜਾਬ ਦੇ ਲੋਕਾਂ ਦੀ ਸੇਵਾ ਕਰਦੀ ਰਹੇਗੀ। ਸਿਆਸੀ ਗਲਿਆਰਿਆਂ ਵਿੱਚ ਚਰਚਾ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਪੰਜਾਬ ਵਿੱਚ ‘ਆਪ’ ਲਈ ਇਹ ਸਮਾਂ ਕਾਫੀ ਚੁਣੌਤੀਪੂਰਨ ਹੈ। ਵਿਰੋਧੀ ਧਿਰਾਂ ਲਗਾਤਾਰ ਦਾਅਵਾ ਕਰ ਰਹੀਆਂ ਹਨ ਕਿ ਕਈ ਹੋਰ ਵਿਧਾਇਕ ਵੀ ਪਾਰਟੀ ਦੇ ਸੰਪਰਕ ਵਿੱਚ ਹਨ। ਅਜਿਹੇ ਵਿੱਚ ਸਿਸੋਦੀਆ ਦੀ ਇਹ ਮੀਟਿੰਗ ਪਾਰਟੀ ਦੇ ਕਿਲੇ ਨੂੰ ਬਚਾਉਣ ਦੀ ਇੱਕ ਵੱਡੀ ਕਵਾਇਦ ਵਜੋਂ ਦੇਖੀ ਜਾ ਰਹੀ ਹੈ। ਮੁੱਖ ਨੁਕਤੇ: ਸਥਾਨ: ਜਲੰਧਰ ਵਿੱਚ ਸਾਰੇ ਵਿਧਾਇਕਾਂ ਦੀ ਇਕੱਤਰਤਾ। ਏਜੰਡਾ: ਪਾਰਟੀ ਅੰਦਰਲੀ ਬਗਾਵਤ ਨੂੰ ਠੱਲ੍ਹ ਪਾਉਣਾ। ਪ੍ਰਤੀਕਿਰਿਆ: ਸੋਨੀਆ ਮਾਨ ਵੱਲੋਂ ਬਾਗੀ ਸਾਂਸਦਾਂ ਦੀ ਸਖ਼ਤ ਨਿਖੇਧੀ।

Punjab

ਪੰਜਾਬ ਮੌਸਮ ਅਪਡੇਟ: ਤੇਜ਼ ਹਵਾਵਾਂ ਨਾਲ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 'ਔਰੇਂਜ ਅਲਰਟ' ਜਾਰੀ

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਬਾਅਦ ਹੁਣ ਮੌਸਮ ਨੇ ਕਰਵਟ ਲੈ ਲਈ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਪੱਛਮੀ ਗੜਬੜੀ (Western Disturbance) ਦੇ ਸਰਗਰਮ ਹੋਣ ਕਾਰਨ ਅੱਜ, 29 ਅਪ੍ਰੈਲ 2026, ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਕਿਨ੍ਹਾਂ ਜ਼ਿਲ੍ਹਿਆਂ ਲਈ ਹੈ ਅਲਰਟ? ਮੌਸਮ ਵਿਭਾਗ ਨੇ ਪੰਜਾਬ ਦੇ ਕਈ ਹਿੱਸਿਆਂ ਵਿੱਚ ‘ਔਰੇਂਜ ਅਲਰਟ’ ਜਾਰੀ ਕੀਤਾ ਹੈ। ਖਾਸ ਤੌਰ ‘ਤੇ ਹੇਠ ਲਿਖੇ ਜ਼ਿਲ੍ਹਿਆਂ ਵਿੱਚ ਮੌਸਮ ਦਾ ਜ਼ਿਆਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ: ਮਾਝਾ: ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ। ਦੋਆਬਾ: ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ। ਮਾਲਵਾ: ਲੁਧਿਆਣਾ, ਪਟਿਆਲਾ, ਬਠਿੰਡਾ, ਫਾਜ਼ਿਲਕਾ, ਮੁਕਤਸਰ, ਮਾਨਸਾ, ਅਤੇ ਐਸ.ਏ.ਐਸ. ਨਗਰ (ਮੋਹਾਲੀ)। ਤੇਜ਼ ਹਵਾਵਾਂ ਅਤੇ ਤਾਪਮਾਨ ਵਿੱਚ ਗਿਰਾਵਟ ਰਿਪੋਰਟਾਂ ਅਨੁਸਾਰ, ਸੂਬੇ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕਈ ਥਾਵਾਂ ‘ਤੇ ਗਰਜ-ਚਮਕ ਦੇ ਨਾਲ ਬਿਜਲੀ ਡਿੱਗਣ ਅਤੇ ਗੜੇਮਾਰੀ ਹੋਣ ਦਾ ਖ਼ਦਸ਼ਾ ਵੀ ਜਤਾਇਆ ਗਿਆ ਹੈ। ਇਸ ਬਦਲਾਅ ਕਾਰਨ ਪੰਜਾਬ ਦੇ ਤਾਪਮਾਨ ਵਿੱਚ 5 ਤੋਂ 6 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਚੱਲ ਰਹੀ ਲੂ (Heatwave) ਤੋਂ ਵੱਡੀ ਰਾਹਤ ਮਿਲੀ ਹੈ। ਕਿਸਾਨਾਂ ਲਈ ਚੇਤਾਵਨੀ ਹਾਲਾਂਕਿ ਆਮ ਲੋਕਾਂ ਲਈ ਇਹ ਮੌਸਮ ਸੁਹਾਵਣਾ ਹੋ ਸਕਦਾ ਹੈ, ਪਰ ਖੇਤੀਬਾੜੀ ਮਾਹਿਰਾਂ ਨੇ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਮੰਡੀਆਂ ਵਿੱਚ ਪਈ ਕਣਕ ਦੀ ਫ਼ਸਲ ਨੂੰ ਭਿੱਜਣ ਤੋਂ ਬਚਾਉਣ ਲਈ ਤਰਪਾਲਾਂ ਦਾ ਪ੍ਰਬੰਧ ਰੱਖਣ ਲਈ ਕਿਹਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਹ ਸਥਿਤੀ 30 ਅਪ੍ਰੈਲ ਤੱਕ ਬਣੀ ਰਹਿ ਸਕਦੀ ਹੈ, ਜਿਸ ਤੋਂ ਬਾਅਦ 1 ਮਈ ਨੂੰ ਮੌਸਮ ਸਾਫ਼ ਹੋਣ ਦੀ ਉਮੀਦ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਖਰਾਬ ਮੌਸਮ ਦੌਰਾਨ ਦਰੱਖਤਾਂ ਜਾਂ ਕੱਚੀਆਂ ਕੰਧਾਂ ਦੇ ਹੇਠਾਂ ਖੜ੍ਹੇ ਹੋਣ ਤੋਂ ਪਰਹੇਜ਼ ਕਰਨ।

Punjab

*ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਚੰਡੀਗੜ੍ਹ, 28 ਅਪ੍ਰੈਲ 2026*   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਨੀਦਰਲੈਂਡ-ਫਿਨਲੈਂਡ ਦੌਰੇ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ, ਉਦਯੋਗ ਅਤੇ ਨਵੀਨਤਾ ਵਿੱਚ ਵਿਸ਼ਵ ਭਰ ਤੋਂ ਮਜ਼ਬੂਤ ਸਹਿਯੋਗ ਹਾਸਲ ਕੀਤਾ ਹੈ, ਜਿਸ ਨਾਲ ਕਿਸਾਨਾਂ, ਨੌਜਵਾਨਾਂ ਅਤੇ ਸੂਬੇ ਦੀ ਆਰਥਿਕਤਾ ਨੂੰ ਸਿੱਧਾ ਲਾਭ ਹੋਵੇਗਾ।   ਜ਼ਾਇਕਾ ਕੰਪਨੀ ਦੇ 1300 ਕਰੋੜ ਰੁਪਏ ਦੇ ਨਿਵੇਸ਼, ਵਿਸ਼ਵ-ਵਿਆਪੀ ਕੰਪਨੀਆਂ ਦੀ ਦਿਲਚਸਪੀ ਅਤੇ ਕੇਉਕੇਨਹੌਫ ਤੋਂ ਫਿਨਲੈਂਡ ਤੱਕ ਉੱਨਤ ਖੇਤੀਬਾੜੀ-ਤਕਨੀਕੀ ਸਹਿਯੋਗ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰਣਨੀਤਕ ਗੱਠਜੋੜ ਫਸਲੀ ਵਿਭਿੰਨਤਾ ਨੂੰ ਤੇਜ਼ ਕਰਨਗੇ, ਨਿਵੇਸ਼ ਨੂੰ ਆਕਰਸ਼ਿਤ ਕਰਨਗੇ ਅਤੇ ਪੰਜਾਬ ਨੂੰ ਨਵੀਨਤਾ, ਖੋਜ ਅਤੇ ਵਿਕਾਸ ਤੇ ਉੱਚ ਗੁਣਵੱਤਾ ਵਾਲੀ ਖੇਤੀ ਲਈ ਵਿਸ਼ਵ-ਵਿਆਪੀ ਕੇਂਦਰ ਵਜੋਂ ਮਜ਼ਬੂਤੀ ਨਾਲ ਸਥਾਪਤ ਕਰਨਗੇ।   ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੇ ਦਿਨ ਨੀਦਰਲੈਂਡ ਵਿੱਚ ਭਾਰਤ ਦੇ ਸਫ਼ੀਰ ਨੇ ਪੰਜਾਬ ਦੇ ਵਫ਼ਦ ਦਾ ਸਵਾਗਤ ਕੀਤਾ ਅਤੇ 19 ਅਪ੍ਰੈਲ ਨੂੰ ਵਫ਼ਦ ਨੇ ਵਿਸ਼ਵ-ਪ੍ਰਸਿੱਧ ਬਾਗਬਾਨੀ ਮਾਡਲ ਕੇਉਕੇਨਹੌਫ ਦਾ ਦੌਰਾ ਕੀਤਾ, ਜਿੱਥੇ ਰੋਜ਼ਾਨਾ 40,000 ਸੈਲਾਨੀ ਆਉਂਦੇ ਹਨ ਅਤੇ ਇਸ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕੀਤੀ।” ਮੁੱਖ ਮੰਤਰੀ ਨੇ ਅੱਗੇ ਕਿਹਾ, “ਇਸ ਦੌਰੇ ਦਾ ਮੰਤਵ ਖੇਤੀਬਾੜੀ ਖੇਤਰ ਵਿੱਚ ਭਾਈਵਾਲੀ ਦੇ ਮੌਕਿਆਂ ਦੀ ਪੜਚੋਲ ਕਰਨਾ ਸੀ ਅਤੇ ਬਾਗਬਾਨੀ ਦੇ ਵਿਕਾਸ ਲਈ ਸਹਿਯੋਗ ਬਾਰੇ ਚਰਚਾ ਕੀਤੀ ਗਈ ਅਤੇ ਪੰਜਾਬ ਤੋਂ ਗੁਲਾਬ ਦੀ ਬਰਾਮਦ ਦੀ ਸੰਭਾਵਨਾ ਦਾ ਪਤਾ ਲਾਇਆ ਗਿਆ।” ਉਨ੍ਹਾਂ ਅੱਗੇ ਕਿਹਾ, “ਜ਼ਾਇਕਾ ਵੱਲੋਂ ਕੀਤੇ ਜਾ ਰਹੇ 1300 ਕਰੋੜ ਰੁਪਏ ਦੇ ਨਿਵੇਸ਼ ਤੋਂ ਇਲਾਵਾ ਇਹ ਸਮਝੌਤਾ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਵਿੱਚ ਮੁੱਖ ਭੂਮਿਕਾ ਨਿਭਾਏਗਾ।”   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਦੌਰੇ ਦਾ ਉਦੇਸ਼ ਉਦਯੋਗਿਕ ਨਿਵੇਸ਼ ਅਤੇ ਭਾਈਵਾਲੀ ਨੂੰ ਉਤਸ਼ਾਹਿਤ ਕਰਨਾ, ਸਿੱਖਿਆ ਅਤੇ ਖੋਜ ਅਦਾਨ-ਪ੍ਰਦਾਨ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨਾ, ਤਕਨਾਲੋਜੀ ਦੇ ਪਰਸਪਰ ਵਟਾਂਦਰੇ `ਤੇ ਧਿਆਨ ਕੇਂਦਰਿਤ ਕਰਨਾ ਅਤੇ ਪੰਜਾਬ ਦੇ ਸੰਪੂਰਨ ਵਿਕਾਸ ਲਈ ਯੋਜਨਾ ਬਣਾਉਣਾ ਵੀ ਸੀ।”   ਉਨ੍ਹਾਂ ਅੱਗੇ ਕਿਹਾ, “ਗੱਲਬਾਤ ਦੌਰਾਨ ਆਧੁਨਿਕ ਖੇਤੀਬਾੜੀ ਤਕਨੀਕਾਂ ਅਤੇ ਟਿਕਾਊ ਖੇਤੀ ਵਿੱਚ ਸਾਂਝੇ ਪ੍ਰਾਜੈਕਟਾਂ ਦੀ ਸੰਭਾਵਨਾ ਦੀ ਪੜਚੋਲ ਕੀਤੀ ਗਈ ਅਤੇ ਇਸ ਗੱਲ `ਤੇ ਸਹਿਮਤੀ ਬਣੀ ਕਿ ਉੱਚ-ਮੁੱਲ ਵਾਲੀਆਂ ਫਸਲਾਂ ਅਤੇ ਗੁਣਵੱਤਾ ਭਰਪੂਰ ਬਰਾਮਦ ਉਤਪਾਦਨ ਲਈ ਸਹਿਯੋਗ ਕੀਤਾ ਜਾਵੇਗਾ। ਇਸ ਦੌਰੇ ਨੇ ਹੁਨਰ ਵਿਕਾਸ ਅਤੇ ਵਿਦਿਅਕ ਅਦਾਨ-ਪ੍ਰਦਾਨ ਦੇ ਮੌਕਿਆਂ ਦੇ ਨਾਲ-ਨਾਲ ਨਵੇਂ ਉਦਯੋਗਿਕ ਨਿਵੇਸ਼ਾਂ ਅਤੇ ਗੱਠਜੋੜਾਂ ਲਈ ਰਾਹ ਖੋਲ੍ਹੇ।” ਉਨ੍ਹਾਂ ਰਣਨੀਤਕ ਭਾਈਵਾਲੀ ਬਣਾਉਣ `ਤੇ ਜ਼ੋਰ ਦਿੰਦੇ ਹੋਏ ਤਕਨਾਲੋਜੀ ਅਤੇ ਨਵੀਨਤਾ ਅਦਾਨ-ਪ੍ਰਦਾਨ `ਤੇ ਵੀ ਸਮਝੌਤਾ ਕੀਤਾ। ਨੀਦਰਲੈਂਡ ਵਰਟੀਕਲ (ਲੰਬਕਾਰੀ) ਖੇਤੀਬਾੜੀ ਲਈ ਮਸ਼ਹੂਰ ਹੈ, ਜਿਸ ਨੂੰ ਪੰਜਾਬ ਵਿੱਚ ਦੁਹਰਾਇਆ ਜਾ ਸਕਦਾ ਹੈ।   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “20 ਅਪ੍ਰੈਲ ਨੂੰ ਵਫ਼ਦ ਨੇ ਵਿਸ਼ਵ ਬਾਗਬਾਨੀ ਕੇਂਦਰ ਦਾ ਦੌਰਾ ਕੀਤਾ ਅਤੇ ਨੀਦਰਲੈਂਡਜ਼ ਇੰਡੀਆ ਚੈਂਬਰ ਆਫ਼ ਕਾਮਰਸ ਐਂਡ ਟਰੇਡ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬੀ ਭਾਈਚਾਰੇ ਨਾਲ ਗੱਲਬਾਤ ਕੀਤੀ।” ਉਨ੍ਹਾਂ ਦੱਸਿਆ ਕਿ ਵਫ਼ਦ ਨੂੰ ਦੱਸਿਆ ਗਿਆ ਕਿ ਸਾਡੇ ਵਾਂਗ ਖੁੱਲ੍ਹੇ ਵਿੱਚ ਖੇਤੀ ਕਰਨ ਨਾਲ ਇਕ ਵਰਗ ਮੀਟਰ ਵਿੱਚ ਛੇ ਕਿਲੋ ਟਮਾਟਰ ਪੈਦਾ ਹੁੰਦੇ ਹਨ, ਜਦੋਂ ਕਿ ਉੱਥੇ ਪੌਲੀ ਹਾਊਸ ਵਿੱਚ ਇਕ ਵਰਗ ਮੀਟਰ ਵਿੱਚ ਟਮਾਟਰ ਦਾ ਉਤਪਾਦਨ 100 ਕਿਲੋ ਹੈ।   ਉਨ੍ਹਾਂ ਅੱਗੇ ਕਿਹਾ, “ਵਫ਼ਦ ਨੇ ਵਿਦੇਸ਼ੀ ਨਿਵੇਸ਼ ਅਤੇ ਵਿਸ਼ਵ-ਵਿਆਪੀ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਅਤੇ ਸੈਮੀਕੰਡਕਟਰ, ਇਲੈਕਟ੍ਰਾਨਿਕਸ ਅਤੇ ਨਵੀਨਤਾ ਖੇਤਰਾਂ ਵਿੱਚ ਮੌਕਿਆਂ ਦੀ ਪੜਚੋਲ ਕਰਨ ਦੇ ਉਦੇਸ਼ ਨਾਲ ਨਿਵੇਸ਼ ਰੋਡ ਸ਼ੋਅ ਵੀ ਕੀਤਾ।” ਉਨ੍ਹਾਂ ਕਿਹਾ, “ਆਧੁਨਿਕ ਖੇਤੀਬਾੜੀ ਤਕਨਾਲੋਜੀ ਅਤੇ ਬਾਗਬਾਨੀ ਮਾਡਲਾਂ ਨੂੰ ਅਪਨਾਉਣ, ਸਟਾਰਟ-ਅੱਪਸ, ਖੋਜ ਤੇ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਨੂੰ ਵਿਸ਼ਵ-ਵਿਆਪੀ ਨਿਵੇਸ਼ ਅਤੇ ਤਕਨੀਕੀ ਕੇਂਦਰ ਵਜੋਂ ਸਥਾਪਤ ਕਰਨ `ਤੇ ਧਿਆਨ ਕੇਂਦਰਿਤ ਕੀਤਾ ਗਿਆ।”   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੇ ਯਤਨਾਂ ਨੇ ਲੋੜੀਂਦੇ ਨਤੀਜੇ ਦਿੱਤੇ ਕਿਉਂਕਿ ਮੋਹਾਲੀ ਵਿੱਚ ਇਕ ਖੋਜ ਅਤੇ ਵਿਕਾਸ ਕੇਂਦਰ ਤੇ ਨਵੀਨਤਾ ਹੱਬ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਇਕ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਸਥਾਪਤ ਕਰਨ ਦੀ ਯੋਜਨਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਨਾਲ ਹੀ ਕਿਹਾ ਕਿ ਪਰਵਾਸੀ ਪੰਜਾਬੀ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ ਅਤੇ ਪਹਿਲੀ ਵਾਰ ਕਿਸੇ ਪੰਜਾਬੀ ਵਫ਼ਦ ਵੱਲੋਂ ਨੀਦਰਲੈਂਡ ਦਾ ਦੌਰਾ ਕਰਨ ਨਾਲ ਬਹੁਤ ਖ਼ੁਸ਼ ਹਨ।”   ਉਨ੍ਹਾਂ ਅੱਗੇ ਕਿਹਾ, “ਵਿਦੇਸ਼ੀ ਕੰਪਨੀਆਂ ਸੂਬੇ ਵਿੱਚ ਨਿਵੇਸ਼ ਅਤੇ ਗੱਠਜੋੜ ਲਈ ਮਜ਼ਬੂਤ ਦਿਲਚਸਪੀ ਦਿਖਾ ਰਹੀਆਂ ਹਨ, ਜੋ ਤਕਨਾਲੋਜੀ ਟਰਾਂਸਫਰ, ਖੋਜ ਅਤੇ ਸਟਾਰਟ-ਅੱਪਸ ਵਿੱਚ ਸਹਿਯੋਗ ਲਈ ਨਵੇਂ ਮੌਕੇ ਖੋਲ੍ਹੇਗਾ।”   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਫਸਲੀ ਵਿਭਿੰਨਤਾ ਅਤੇ ਉੱਚ-ਤਕਨੀਕੀ ਖੇਤੀ ਨੂੰ ਵੀ ਉਤਸ਼ਾਹਿਤ ਕਰੇਗਾ, ਜਿਸ ਨਾਲ ਪੰਜਾਬ ਦਾ ਅਕਸ ਇਕ ਵਿਸ਼ਵ-ਵਿਆਪੀ, ਨਵੀਨਤਾ-ਆਧਾਰਤ ਅਤੇ ਨਿਵੇਸ਼ਕ-ਅਨੁਕੂਲ ਰਾਜ ਵਜੋਂ ਮਜ਼ਬੂਤ ਹੋਵੇਗੀ।”   ਉਨ੍ਹਾਂ ਅੱਗੇ ਕਿਹਾ, “20 ਅਪ੍ਰੈਲ ਨੂੰ ਮੈਂ ਮਹਾਨ ਡੱਚ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨੂੰ ਮਿਲਿਆ ਅਤੇ ਪੰਜਾਬ ਵਿੱਚ ਹਾਕੀ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਬਾਰੇ ਚਰਚਾ ਕੀਤੀ ਅਤੇ ਕਿਹਾ ਕਿ ਉਹ ਜਲਦੀ ਹਾਕੀ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦਾ ਦੌਰਾ ਕਰਨਗੇ।” ਉਨ੍ਹਾਂ ਕਿਹਾ, “ਬੋਵਲੈਂਡਰ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰੇਗਾ ਅਤੇ ਇਹ ਸੂਬੇ ਅਤੇ ਹਾਕੀ ਲਈ ਵੱਡਾ ਹੁਲਾਰਾ ਹੋਵੇਗਾ।”   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਦੌਰੇ ਨੂੰ ਜਾਰੀ ਰੱਖਦਿਆਂ 21 ਅਪ੍ਰੈਲ ਨੂੰ ਵਫ਼ਦ ਨੇ ਐਨ.ਐਕਸ.ਪੀ. ਸੈਮੀਕੰਡਕਟਰ, ਆਲਸਮੀਰ ਫਲਾਵਰ ਆਕਸ਼ਨ ਦਾ ਦੌਰਾ ਕੀਤਾ ਅਤੇ ਐਲ.ਟੀ. ਫੂਡਜ਼ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ ਅਤੇ ਖੇਤੀਬਾੜੀ, ਮੱਛੀ ਪਾਲਣ, ਫੂਡ ਸਕਿਊਰਟੀਜ਼ ਅਤੇ ਨੇਚਰ ਮੰਤਰਾਲੇ ਨਾਲ ਗੱਲਬਾਤ ਕੀਤੀ।”   ਉਨ੍ਹਾਂ ਅੱਗੇ ਕਿਹਾ, “ਇਹ ਚਰਚਾ ਵਪਾਰ ਅਤੇ ਨਿਵੇਸ਼ ਦੇ ਮੌਕਿਆਂ ਨੂੰ ਵਧਾਉਣ, ਗਲੋਬਲ ਸਪਲਾਈ ਚੇਨਾਂ ਵਿੱਚ ਭਾਈਵਾਲੀ ਨੂੰ ਮਜ਼ਬੂਤ ਕਰਨ, ਖੇਤੀਬਾੜੀ ਅਤੇ ਫੁੱਲਾਂ ਦੀ ਖੇਤੀ ਵਿੱਚ ਵਿਸ਼ਵ ਪੱਧਰੀ ਮਾਡਲਾਂ ਨੂੰ ਅਪਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨ ‘ਤੇ ਅਧਾਰਤ ਸੀ।”   ਉਨ੍ਹਾਂ ਕਿਹਾ, “ਨਿਵੇਸ਼ਾਂ ਅਤੇ ਤਾਲਮੇਲ ਲਈ ਇਨ੍ਹਾਂ ਨਵੀਆਂ ਸੰਭਾਵਨਾਵਾਂ ਦੀ ਖੋਜ ਤੋਂ ਬਾਅਦ ਪੰਜਾਬ ਨੂੰ ਗਲੋਬਲ ਸਪਲਾਈ ਚੇਨਾਂ ਨਾਲ ਜੋੜਨ ਵੱਲ ਮਹੱਤਵਪੂਰਨ ਕਦਮ ਚੁੱਕੇ ਗਏ, ਫੁੱਲਾਂ ਦੀ ਖੇਤੀ ਅਤੇ ਆਧੁਨਿਕ ਖੇਤੀਬਾੜੀ ਮਾਡਲਾਂ ਬਾਰੇ ਜਾਣਕਾਰੀ ਲਈ ਗਈ, ਖੇਤੀਬਾੜੀ ਵਿੱਚ ਨਵੀਨਤਾ ਅਤੇ ਤਕਨਾਲੋਜੀ ਲਈ ਗੱਲਬਾਤ ਕੀਤੀ ਗਈ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਆਰਥਿਕਤਾ ਨੂੰ ਮਜ਼ਬੂਤ ਕਰਨ ਦੇ ਰਾਹ ਪੱਧਰੇ ਕੀਤੇ ਗਏ।”   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਐਨ.ਐਕਸ.ਪੀ. ਨੇ ਨਿਵੇਸ਼ਾਂ ਦੀਆਂ ਹੋਰ ਸੰਭਾਵਨਾਵਾਂ ਦੀ ਪੜਚੋਲ ਕਰਨ ਦੇ ਨਾਲ-ਨਾਲ ਸੂਬੇ ਵਿੱਚ ਖੋਜ ਅਤੇ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ।” ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਕੰਪਨੀਆਂ ਨੂੰ ਦੱਸਿਆ ਗਿਆ ਕਿ ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਸਭ ਤੋਂ ਵਧੀਆ ਬੁਨਿਆਦੀ ਢਾਂਚਾ ਅਤੇ ਅਨੁਕੂਲ ਮਾਹੌਲ ਉਪਲਬਧ ਹੈ।” ਉਨ੍ਹਾਂ ਅੱਗੇ ਕਿਹਾ, “ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਮਿਲੇਗਾ।”   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦਾਵਤ ਰਾਈਸ ਬ੍ਰਾਂਡ ਨਾਮੀ ਐਲਟੀ ਫੂਡਜ਼ ਨੇ ਵੀ ਰਾਜਪੁਰਾ ਵਿੱਚ ਨਿਵੇਸ਼ ਕਰਨ ਲਈ ਸਹਿਮਤੀ ਦਿੱਤੀ ਹੈ।” ਉਨ੍ਹਾਂ ਅੱਗੇ

Scroll to Top