Actionpunjab

Action Punjab Logo
Breaking News

Author name: Action Punjab

Action Punjab
Punjab

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਚੰਡੀਗੜ੍ਹ, 28 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ, ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਦੇ 423ਵੇਂ ਦਿਨ ਨਸ਼ਾ ਵਿਰੋਧੀ ਮੁਹਿੰਮ ਵਿੱਚ ਤੇਜ਼ੀ ਲਿਆਉਂਦਿਆਂ, ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ – ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ – ‘ਤੇ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ। ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਈ ਗਈ। ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 439 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਦੌਰਾਨ 94 ਐਫਆਈਆਰਜ਼ ਦਰਜ ਕਰਕੇ 125 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 474 ਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ, 55 ਕਿਲੋਗ੍ਰਾਮ ਭੁੱਕੀ, 3042 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6060 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਸ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 43,317 ਐਫਆਈਆਰ ਦਰਜ ਕਰਕੇ 61,142 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2708 ਕਿਲੋਗ੍ਰਾਮ ਹੈਰੋਇਨ, 764 ਕਿਲੋਗ੍ਰਾਮ ਅਫੀਮ, 643 ਕੁਇੰਟਲ ਭੁੱਕੀ, 923 ਕਿਲੋਗ੍ਰਾਮ ਗਾਂਜਾ, 52.63 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 37.9 ਕਿਲੋਗ੍ਰਾਮ ਆਈਸੀਈ ਅਤੇ 17.66 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੌਰਾਨ, ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 98ਵੇਂ ਦਿਨ, ਪੁਲਿਸ ਟੀਮਾਂ ਨੇ 5 ਹਥਿਆਰਾਂ ਸਮੇਤ 251 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 24,771 ਹੋ ਗਈਆਂ। ਇਸ ਤੋਂ ਇਲਾਵਾ, 80 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 57 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਉਪਰੰਤ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।  

Punjab

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 28 ਅਪ੍ਰੈਲ 2026: ਸੂਬੇ ਦੇ ਕਿਰਤੀ ਵਰਗ ਦੇ ਸਤਿਕਾਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਇਕ ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਕੈਬਨਿਟ ਵੱਲੋਂ ਲਏ ਗਏ ਮਹੱਤਵਪੂਰਨ ਫੈਸਲੇ ਵਿੱਚ ਇਕ ਮਈ ਨੂੰ ਮਜ਼ਦੂਰ ਦਿਵਸ ਦੇ ਮੌਕੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਇੱਕ ਰੋਜ਼ਾ ਸੈਸ਼ਨ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਮਿਹਨਤਕਸ਼ ਕਿਰਤੀਆਂ ਅਤੇ ਕਾਰੀਗਰਾਂ ਨੂੰ ਸਮਰਪਿਤ ਹੋਵੇਗਾ।”ਉਨ੍ਹਾਂ ਅੱਗੇ ਲਿਖਿਆ, “ਇਸ ਇਤਿਹਾਸਕ ਪਹਿਲਕਦਮੀ ਦੇ ਹਿੱਸੇ ਵਜੋਂ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਮਹਿਮਾਨਾਂ ਵਜੋਂ ਸਦਨ ਵਿੱਚ ਸੱਦਾ ਦਿੱਤਾ ਜਾਵੇਗਾ। ਇਸ ਸੈਸ਼ਨ ਵਿੱਚ ਮਜ਼ਦੂਰ ਵਰਗ ‘ਤੇ ਮਨਰੇਗਾ ਸਕੀਮ ਵਿੱਚ ਤਬਦੀਲੀਆਂ ਦੇ ਪ੍ਰਭਾਵ ਦੇ ਨਾਲ-ਨਾਲ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਚੁਣੌਤੀਆਂ ‘ਤੇ ਗੰਭੀਰ ਚਰਚਾ ਵੀ ਹੋਵੇਗੀ।”ਉਨ੍ਹਾਂ ਅੱਗੇ ਕਿਹਾ, “ਸੈਸ਼ਨ ਦੌਰਾਨ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੁਆਰਾ ਨਿਰਧਾਰਤ ਹੋਰ ਜ਼ਰੂਰੀ ਵਿਧਾਨਕ ਕੰਮਕਾਜ ਸਥਾਪਤ ਪ੍ਰਕਿਰਿਆਵਾਂ ਦੇ ਅਨੁਸਾਰ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦੇ ਵਿਕਾਸ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਹੀ ਜ਼ਰੂਰੀ ਮਹੱਤਵਪੂਰਨ ਫੈਸਲੇ ਲਏ ਜਾਣ।”ਅੱਜ ਇਸ ਦਾ ਖੁਲਾਸਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਇੱਕ ਰੋਜ਼ਾ ਸੈਸ਼ਨ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਕਿਰਤੀ ਵਰਗ ਦੇ ਅਥਾਹ ਯੋਗਦਾਨ ਨੂੰ ਯਾਦ ਕਰੇਗਾ। ਉਨ੍ਹਾਂ ਅੱਗੇ ਕਿਹਾ,”ਇਹ ਵੀ ਫੈਸਲਾ ਕੀਤਾ ਗਿਆ ਕਿ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵੀ ਸਦਨ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਸੈਸ਼ਨ ਵਿੱਚ ਸੱਦਾ ਦਿੱਤਾ ਜਾਵੇਗਾ। ਸੈਸ਼ਨ ਵਿੱਚ ਮਨਰੇਗਾ ਸਕੀਮ ਨੂੰ ਬਦਲ ਕੇ ਜੀ-ਰਾਮ-ਜੀ ਸਕੀਮ ਲਾਗੂ ਕਰਨ ਨਾਲ ਮਜ਼ਦੂਰ ਵਰਗ ‘ਤੇ ਪਏ ਨਾਕਾਰਤਮਕ ਪ੍ਰਭਾਵਾਂ ‘ਤੇ ਵੀ ਚਰਚਾ ਕੀਤੀ ਜਾਵੇਗੀ।”  ਇਸ ਤੋਂ ਇਲਾਵਾ ਸੈਸ਼ਨ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵਿਕਾਸ ਦੇ ਮੱਦੇਨਜ਼ਰ ਮਜ਼ਦੂਰ ਵਰਗ ਨੂੰ ਦਰਪੇਸ਼ ਚੁਣੌਤੀਆਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਮਿਆਰੀ ਪ੍ਰਕਿਰਿਆ ਅਨੁਸਾਰ ਵਿਧਾਨਕ ਕੰਮਾਂ ਨੂੰ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੁਆਰਾ ਅੰਤਿਮ ਰੂਪ ਦਿੱਤਾ ਜਾਵੇਗਾ। ਇਹ ਵਿਸ਼ੇਸ਼ ਸੈਸ਼ਨ ਮਜ਼ਦੂਰ ਵਰਗ ਦੇ ਉਨ੍ਹਾਂ ਲੱਖਾਂ ਲੋਕਾਂ ਨੂੰ ਸਮਰਪਿਤ ਹੋਵੇਗਾ, ਜਿਨ੍ਹਾਂ ਨੇ ਦੇਸ਼ ਨੂੰ ਸਫਲ ਅਤੇ ਮਜ਼ਬੂਤ ਲੋਕਤੰਤਰ ਵਿੱਚ ਬਦਲਣ ਵਿੱਚ ਮਦਦ ਕੀਤੀ ਹੈ। 

Punjab

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਚੰਡੀਗੜ੍ਹ 28 ਅਪ੍ਰੈਲ- ਕੁਸ਼ਤੀ ਜਗਤ ਵਿੱਚ ‘ਜੱਸਾ ਪੱਟੀ’ ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕੰਵਰ ਸਿੰਘ ਪੱਟੀ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਪਣੀ ਪੂਰੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਰਿਹਾਇਸ਼ ‘ਤੇ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਅਧਿਕਾਰਤ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।   ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੱਸਾ ਪੱਟੀ ਨੇ ਕੁਸ਼ਤੀ ਦੇ ਮੈਦਾਨ ਵਿੱਚ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ ‘ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡ ਜਗਤ ਦੀਆਂ ਅਜਿਹੀਆਂ ਨਾਮਵਰ ਹਸਤੀਆਂ ਦੇ ਰਾਜਨੀਤੀ ਵਿੱਚ ਆਉਣ ਨਾਲ ਨੌਜਵਾਨਾਂ ਨੂੰ ਸਕਾਰਾਤਮਕ ਪ੍ਰੇਰਨਾ ਮਿਲੇਗੀ।   ਮੁੱਖ ਮੰਤਰੀ ਨੇ ਭਰੋਸਾ ਜਤਾਉਂਦਿਆਂ ਕਿਹਾ ਕਿ ਜਿਸ ਤਰ੍ਹਾਂ ਜੱਸਾ ਪੱਟੀ ਨੇ ਖੇਡ ਦੇ ਮੈਦਾਨ ਵਿੱਚ ਆਪਣੀ ਮਿਹਨਤ ਅਤੇ ਲਗਨ ਦਾ ਲੋਹਾ ਮਨਵਾਇਆ ਹੈ, ਉਸੇ ਤਨਦੇਹੀ ਅਤੇ ਸਮਰਪਣ ਨਾਲ ਉਹ ਪਾਰਟੀ ਨਾਲ ਜੁੜ ਕੇ ਭਵਿੱਖ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਦੇ ਰਹਿਣਗੇ। ਜੱਸਾ ਪੱਟੀ ਨੇ ਵੀ ਇਸ ਮੌਕੇ ਮੁੱਖ ਮੰਤਰੀ ਦੀਆਂ ਨੀਤੀਆਂ ‘ਤੇ ਭਰੋਸਾ ਪ੍ਰਗਟਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਅਹਿਦ ਲਿਆ।  

Punjab

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਚੰਡੀਗੜ੍ਹ, 28 ਅਪ੍ਰੈਲ:ਵੱਡਾ ਮੀਲ ਪੱਥਰ ਸਥਾਪਿਤ ਕਰਦਿਆਂ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਕਣਕ ਦੀ ਖਰੀਦ ਮਹਿਜ਼ ਦੋ ਹਫ਼ਤਿਆਂ ਵਿੱਚ ਅੱਜ 100 ਲੱਖ ਮੀਟਰਿਕ ਟਨ (ਐਲਐਮਟੀ) ਨੂੰ ਪਾਰ ਕਰ ਗਈ ਹੈ। ਕਣਕ ਦੀ ਆਮਦ ਨੇ 14 ਅਪ੍ਰੈਲ ਤੋਂ ਰਫ਼ਤਾਰ ਫੜੀ ਸੀ ਅਤੇ ਹੁਣ ਤੱਕ, ਭਾਵ 2 ਹਫ਼ਤਿਆਂ ਦੌਰਾਨ, ਸਰਕਾਰੀ ਏਜੰਸੀਆਂ ਵੱਲੋਂ ਪਹਿਲਾਂ ਹੀ 103.4 ਲੱਖ ਮੀਟਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਹੁਣ ਤੱਕ ਕੁੱਲ 107.26 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਜਿਸ ਵਿੱਚੋਂ 104.29 ਲੱਖ ਮੀਟਰਿਕ ਟਨ ਕਣਕ ਦੀ ਖਰੀਦੀ ਕੀਤੀ ਜਾ ਚੁੱਕੀ ਹੈ। ਖਰੀਦੀ ਗਈ ਕਣਕ ਵਿੱਚੋਂ, ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ 103.4 ਲੱਖ ਮੀਟਰਕ ਟਨ ਕਣਕ ਜਦੋਂ ਕਿ ਵਪਾਰੀਆਂ ਵੱਲੋਂ 90434 ਮੀਟਰਕ ਟਨ ਕਣਕ ਖਰੀਦੀ ਗਈ ਹੈ। ਜ਼ਿਕਰਯੋਗ ਹੈ ਕਿ ਵਿਭਾਗ ਨੇ ਇਹ ਰਿਕਾਰਡ ਤੋੜ ਮੀਲ ਪੱਥਰ ਸਿਰਫ਼ ਦੋ ਹਫ਼ਤਿਆਂ ਦੇ ਸਮੇਂ ਵਿੱਚ ਹਾਸਿਲ ਕੀਤਾ ਗਿਆ ਹੈ। ਸਰਕਾਰੀ ਏਜੰਸੀਆਂ ਵਿੱਚੋਂ, ਪਨਸਪ ਵੱਲੋਂ 23.99 ਲੱਖ ਮੀਟਰਕ ਟਨ, ਮਾਰਕਫੈੱਡ ਵੱਲੋਂ 26.98 ਲੱਖ ਮੀਟਰਕ ਟਨ, ਪਨਗ੍ਰੇਨ (ਡੀਸੀਪੀ) ਵੱਲੋਂ 7.55 ਲੱਖ ਮੀਟਰਕ ਟਨ, ਐਫਸੀਆਈ ਵੱਲੋਂ 2 ਲੱਖ ਮੀਟਰਕ ਟਨ, ਪਨਗ੍ਰੇਨ (ਨਾਨ ਡੀਸੀਪੀ) ਵੱਲੋਂ 25.95 ਲੱਖ ਮੀਟਰਕ ਟਨ ਅਤੇ ਪੀਐਸਡਬਲਯੂਸੀ ਵੱਲੋਂ 16.90 ਲੱਖ ਮੀਟਰਕ ਟਨ ਕਣਕ ਖਰੀਦੀ ਗਈ ਹੈ। ਇਸ ਸਬੰਧੀ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਭਾਈਚਾਰੇ ਵੱਲੋਂ ਖੂਨ-ਪਸੀਨੇ ਨਾਲ ਪੈਦਾ ਕੀਤੇ ਗਏ ਅਨਾਜ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਸੂਬੇ ਭਰ ਦੀਆਂ ਮੰਡੀਆਂ ਦਾ ਨਿੱਜੀ ਤੌਰ ‘ਤੇ ਦੌਰਾ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਨੇ ਮੁਕੰਮਲ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਅਤੇ ਸਾਰੇ ਭਾਈਵਾਲਾਂ ਜਿਵੇਂ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਕਰਨ ਤੋਂ ਇਲਾਵਾ ਉਨ੍ਹਾਂ ਦੇ ਸੁਝਾਅ ਲੈਣ ਲਈ ਉਨ੍ਹਾਂ ਨਾਲ ਵੀ ਗੱਲਬਾਤ ਵੀ ਕੀਤੀ ਹੈ। ਭੁਗਤਾਨ ਦੇ ਸਬੰਧ ਵਿੱਚ, ਹੁਣ ਤੱਕ 24000 ਕਰੋੜ ਰੁਪਏ ਤੋਂ ਵੱਧ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿਸ ਵਿੱਚੋਂ 22000 ਕਰੋੜ ਰੁਪਏ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤੇ ਗਏ ਹਨ, ਜਦੋਂ ਕਿ ਬਾਕੀ ਭੁਗਤਾਨ ਪ੍ਰਕਿਰਿਆ ਅਧੀਨ ਹੈ ਅਤੇ ਖਰੀਦ ਦੇ 48 ਘੰਟਿਆਂ ਵਿੱਚ ਹੀ 101 ਫੀਸਦੀ ਭੁਗਤਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਖਰੀਦ ਸੀਜ਼ਨ ਨੂੰ ਸਫਲ ਬਣਾਉਣ ਦੇ ਯਤਨਾਂ ਦੇ ਹਿੱਸੇ ਵਜੋਂ, 1897 ਖਰੀਦ ਕੇਂਦਰਾਂ ਅਤੇ ਲਗਭਗ 986 ਅਸਥਾਈ ਯਾਰਡਾਂ ਨੂੰ ਕਾਰਜਸ਼ੀਲ ਕਰਨ ਵਰਗੇ ਪੁਖਤਾ ਪ੍ਰਬੰਧ ਕੀਤੇ ਗਏ ਹਨ।  

Punjab

ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ

ਗੁਰਦਾਸਪੁਰ, 28 ਅਪ੍ਰੈਲ –       ਸ੍ਰੀ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ ਵੱਖ ਵਿਭਾਗਾਂ ਵਲੋਂ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਕੀਤੇ ਗਏ ਕੰਮਾਂ ਦੀ ਵਿਸਥਾਰ ਵਿੱਚ ਜਾਣਕਾਰੀ ਲਈ ਗਈ। ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ), ਸਿਮਰਜੀਤ ਸਿੰਘ, ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਜੁਗਰਾਜ ਸਿੰਘ ਐੈੱਸ.ਪੀ (ਐੱਚ) ਗੁਰਦਾਸਪੁਰ, ਸਿਵਲ ਤੇ ਪੁਲਿਸ ਅਧਿਕਾਰੀ ਅਤੇ ਵੱਖ ਵੱਖ ਹਲਕਿਆਂ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੀ ਮੌਜੂਦ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਕੀਤੇ ਰੀਵਿਊ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਉਨ੍ਹਾਂ ਵਲੋਂ ਕਮਿਸ਼ਨ ਨਾਲ ਸੰਬੰਧਿਤ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਅਧਿਕਾਰੀਆਂ ਦੱਸਿਆ ਕਿ ਗੁਰਦਾਸਪੁਰ ਵਿਖੇ ਕੂੜੇ ਦੇ ਢੇਰਾਂ ਨੂੰ ਚੁੱਕਿਆ ਗਿਆ ਹੈ ਅਤੇ ਲਗਾਤਾਰ ਸਫਾਈ ਕੀਤੀ ਜਾ ਰਹੀ ਹੈ। ਬਾਜਾਰਾਂ ਵਿੱਚ ਬਿਜਲੀ ਦੀਆਂ ਤਾਰਾਂ ਰੀਪਲੇਸ ਕਰਨ ਲਈ ਐਸਟੀਮੇਟ ਪਾਸ ਹੋ ਗਿਆ ਹੈ। ਇਸੇ ਤਰ੍ਹਾਂ ਦੋਰਾਂਗਲਾ ਵਿਖੇ ਸਫਾਈ ਵਿਵਸਥਾ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਬਿਜਲੀ ਦੀਆਂ ਤਾਰਾਂ ਠੀਕ ਕੀਤੀਆਂ ਜਾ ਰਹੀਆਂ ਹਨ। ਮੀਟਿੰਗ ਦੌਰਾਨ ਅਧਿਕਾਰੀਆਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਵੱਖ ਵੱਖ ਹਲਕਿਆਂ ਵਿੱਚ ਟਰੇਡਰਜ਼ ਕਮਿਸ਼ਨ ਨਾਲ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਰਹਿੰਦੀਆਂ ਮੁਸ਼ਕਿਲਾਂ ਦਾ ਵੀ ਜਲਦ ਨਿਪਟਾਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਵੱਖ ਵੱਖ ਹਲਕਿਆਂ ਤੋਂ ਪਹੁੰਚੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨਾਂ ਵਲੋਂ ਵੱਖ ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਕਾਰਜਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਹਲਕਾ ਵਾਈਜ਼ ਵੱਖ-ਵੱਖ ਸਮੱਸਿਆਵਾਂ ਸਬੰਧੀ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਵਪਾਰੀਆਂ ਨੂੰ ਹੋਰ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ। ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਦੇ ਚੇਅਰਮੈਨ ਸਿਮਰਜੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਵੱਖ ਵੱਖ ਵਿਭਾਗਾਂ ਵਲੋਂ ਕਮਿਸ਼ਨਰ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਰਕਾਰ ਦੇ ਪੋਰਟਲ ’ਤੇ ਸ਼ਿਕਾਇਤਾਂ ਦਰਜ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਹੱਲ ਦੀ ਨਿਗਰਾਨੀ ਵੀ ਕੀਤੀ ਜਾ ਰਹੀ ਹੈ, ਜਿਸ ਸਬੰਧੀ ਇਹ ਮੀਟਿੰਗ ਲਗਾਤਾਰ ਹਰ ਹਫਤੇ ਕੀਤੀ ਜਾ ਰਹੀ ਹੈ, ਤਾਂ ਜੋ ਵਪਾਰੀਆਂ/ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸਮਾਂਬੱਧ ਢੰਗ ਨਾਲ ਹੱਲ ਕੀਤੀਆਂ ਜਾ ਸਕਣ। ਇਸ ਮੌਕੇ ਵਿਪਨ ਸੋਨੀ ਚੇਅਰਮੈਨ ਹਲਕਾ ਡੇਰਾ ਬਾਬਾ ਨਾਨਕ, ਚਰਨਜੀਤ ਸਿੰਘ ਪੁਰੇਵਾਲ ਚੇਅਰਮੈਨ ਹਲਕਾ ਬਟਾਲਾ, ਚੇਅਰਮੈਨ ਰਾਜੀਵ ਸ਼ਰਮਾ ਹਲਕਾ ਦੀਨਾਨਗਰ, ਚੇਅਰਮੈਨ ਰਜਿੰਦਰ ਨੰਦਾ ਹਲਕਾ ਗੁਰਦਾਸਪੁਰ, ਵਿਸ਼ਾਲ ਸਿੰਘ, ਰੁਪਿੰਦਰ ਸਿੰਘਾਸਣ ਰੋਮੀ ਚੇਅਰਮੈਨ ਸ਼੍ਰੀ ਹਰਗੋਬਿੰਦਪੁਰ ਸਾਹਿਬ, ਚੇਅਰਮੈਨ ਅਸ਼ਵਨੀ ਦੁੱਗਲ ਹਲਕਾ ਕਾਦੀਆਂ, ਚੇਅਰਮੈਨ ਗੁਰਪ੍ਰੀਤ ਸਿੰਘ ਹਲਕਾ ਫਤਹਿਗੜ੍ਹ ਚੂੜੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ "ਘਰਾਂ ਦੀ ਸੂਚੀ ਅਤੇ ਗਣਨਾ" ਦਾ ਉਦਘਾਟਨ ਕੀਤਾ

ਚੰਡੀਗੜ੍ਹ 28 ਅਪ੍ਰੈਲ 2026: ਜਨਗਣਨਾ 2027 ਵਿਚ ਡਿਜੀਟਲ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਦੇ ਮਾਨਯੋਗ ਮੁੱਖ ਮੰਤਰੀ, ਸਰਦਾਰ ਭਗਵੰਤ ਸਿੰਘ ਮਾਨ ਜੀ ਨੇ ਅੱਜ ਪੰਜਾਬ ਰਾਜ ਵਿੱਚ ਜਨਗਣਨਾ 2027 ਦੇ ਪਹਿਲੇ ਪੜਾਅ “ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ” ਪ੍ਰਕਿਰਿਆ ਦਾ ਰਸਮੀ ਉਦਘਾਟਨ ਕੀਤਾ। ਮਾਨਯੋਗ ਮੁੱਖ ਮੰਤਰੀ ਜੀ ਨੇ ਸੰਗਰੂਰ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਸਤੌਜ ਤੋਂ ਅਧਿਕਾਰਤ ਆਨ-ਲਾਈਨ ਜਨਗਣਨਾ ਪੋਰਟਲ (se.census.gov.in) ਰਾਹੀਂ ਆਪਣੀ ਸਵੈ-ਗਣਨਾ ਪੂਰੀ ਕੀਤੀ, ਜੋ ਕਿ ਨਾਗਰਿਕਾਂ ਨੂੰ ਡਿਜੀਟਲ ਜਨਗਣਨਾ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਵਿੱਚ ਸ੍ਰੀ ਮਨਜੀਤ ਸਿੰਘ ਬਰਾੜ, ਆਈ.ਏ.ਐੱਸ. ਪ੍ਰਬੰਧਕੀ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ ਅਤੇ ਡਾਇਰੈਕਟਰ ਡਾ. ਨਵਜੋਤ ਖੋਸਾ, ਆਈ.ਏ.ਐੱਸ., ਡਾਇਰੈਕਟੋਰੇਟ ਜਨਗਣਨਾ ਓਪਰੇਸ਼ਨ, ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਨਾਲ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ., ਡਿਪਟੀ ਕਮਿਸ਼ਨਰ, ਸੰਗਰੂਰ ਨੇ ਸਹਿਯੋਗ ਕੀਤਾ। ਨਿਰਧਾਰਿਤ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਦੇ ਹੋਏ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਨਿੱਜੀ ਤੌਰ ਤੇ ਅਪਣਾ ਕੇ, ਮਾਨਯੋਗ ਮੁੱਖ ਮੰਤਰੀ ਜੀ ਨੇ ਇਸ ਪਹਿਲਕਦਮੀ ਦੀ ਸੰਖ, ਪਹੁੰਚਯੋਗਤਾ ਅਤੇ ਨਾਗਰਿਕ-ਕੇਂਦਰਿਤ ਰੁਝਾਨ ਦਾ ਪ੍ਰਦਰਸ਼ਨ ਦਰਸ਼ਨ ਕੀਤਾ। ਉਨ੍ਹਾਂ ਨੇ ਪੰਜਾਬ ਦੇ ਸਮੂਹ ਨਿਵਾਸੀਆਂ ਨੂੰ ਜਨਗਣਨਾ ਕਾਰਜਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਇਸ ਤਕਨਾਲੋਜੀ ਅਧਾਰਿਤ ਪ੍ਰਕਿਰਿਆ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਦੀ ਇਸ ਸਰਗਰਮ ਸ਼ਮੂਲੀਅਤ ਨੇ ਇੱਕ ਮਜਬੂਤ ਮਿਸਾਲ ਕਾਇਮ ਕੀਤੀ ਹੈ, ਜੋ ਸੂਬੇ ਭਰ ਦੇ ਲੋਕਾਂ ਨੂੰ ਜਨਗਣਨਾ-2027 ਲਈ ਸਹੀ ਅਤੇ ਸਮੇਂ ਸਿਰ ਜਾਣਕਾਰੀ ਪ੍ਰਦਾਨ ਕਰਨ ਲਈ ਉਤਸਾਹਿਤ ਕਰਦੀ ਹੈ। ਮਾਨਯੋਗ ਮੁੱਖ ਮੰਤਰੀ ਜੀ ਨੇ ਪੰਜਾਬ ਦੇ ਸਮੂਹ ਨਿਵਾਸੀਆਂ ਨੂੰ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ, ਤਾਂ ਜੋਇੱਕ ਵਿਆਪਕ ਅਤੇ ਭਰੋਸੇਮੰਦ ਰਾਸ਼ਟਰੀ ਡਾਟਾਬੇਸ ਬਣਾਉਣ ਵਿੱਚ ਯੋਗਦਾਨ ਪਾਇਆ ਜਾ ਸਕੇ, ਜੋ ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਲਈ ਜ਼ਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਗਣਨਾ ਦਾ ਸਹੀ ਡਾਟਾ ਸ਼ਾਸ਼ਨ ਲਈ ਰੀੜ੍ਹ ਦੀ ਹੱਡੀ ਹੁੰਦਾ ਹੈ, ਜੋ ਭਲਾਈ ਸਕੀਮਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਰੋਤਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਉਂਦਾ ਹੈ। “ਸਵੈ-ਗਣਨਾ” ਜਨਗਣਨਾ 2027 ਦੀ ਇੱਕ ਮਹੱਤਵਪੂਰਨ ਵਿਸ਼ੇਸ਼ਤਾ ਹੈ, ਜਿਸ ਨਾਲ ਵਿਅਕਤੀ ਆਪਣੇ ਜਨਸੰਖਿਆਤਮਕ ਅਤੇ ਸਮਾਜਿਕ-ਆਰਥਿਕ ਵੇਰਵੇ ਸੁਵਿਧਾਜਨਕ ਢੰਗ ਨਾਲ ਆਨਲਾਈਨ ਭਰ ਸਕਦੇ ਹਨ। ਇਹ ਪਹਿਲਕਦਮੀ ਪਾਰਦਰਸ਼ਤਾ ਕੁਸ਼ਲਤਾ ਅਤੇ ਡਾਟਾ ਦੀ ਸੁੱਧਤਾ ਨੂੰ ਵਧਾਉਂਦੀ ਹੈ, ਜੋ ਜਨਗਣਨਾ ਕਾਰਜਾਂ ਨੂੰ ਪੂਰੀ ਤਰ੍ਹਾਂ ਡਿਜੀਟਲ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਹ ਦਸਤੀ ਪ੍ਰਕਿਰਿਆ ਤੇ ਨਿਰਭਰਤਾ ਨੂੰ ਘਟਾਉਂਦੀ ਹੈ, ਤੇਜੀ ਨਾਲ ਡਾਟਾ ਸੰਕਲਨ ਨੂੰ ਯਕੀਨੀ ਬਣਾਉਂਦੀ ਹੈ ਅਤੇ ਰਾਸ਼ਟਰੀ ਡਾਟਾਬੇਸ ਦੀ ਪੂਰੀ ਇੱਕਸਾਰਤਾ ਨੂੰ ਮਜ਼ਬੂਤ ਬਣਾਉਂਦੀ ਹੈ। ਇਸ ਮੌਕੇ ਡਾ. ਨਵਜੋਤ ਖੋਸਾ ਨੇ ਇਸ ਗੱਲ ਤੇ ਚਾਨਣਾ ਪਾਇਆ ਕਿ ਮਾਨਯੋਗ ਮੁੱਖ ਮੰਤਰੀ ਜੀ ਵਰਗੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਜਨਗਣਨਾ ਪ੍ਰਕਿਰਿਆ ਵਿੱਚ ਜਨਤਾ ਦੇ ਵਿਸ਼ਵਾਸ਼ ਨੂੰ ਮਜ਼ਬੂਤ ਕਰਦੀ ਹੈ ਅਤੇ ਸਮਾਜ ਦੇ ਵੱਡੇ ਸੰਗਠਨ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਵੈ-ਗਣਨਾ ਨੂੰ ਵਿਆਪਕ ਪੱਧਰ ਤੇ ਅਪਣਾਉਣਾ ਸ਼ਹਿਰੀ ਅਤੇ ਪੇਂਡੂ ਦੋਵੇਂ ਖੇਤਰਾਂ ਵਿੱਚ ਸਮਾਵੇਸ਼ੀ ਅਤੇ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਜਨਗਣਨਾ 2027 ਦੇ ਪਹਿਲੇ ਪੜਾਅ, ਅਰਥਾਤ ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ ਸਬੰਧੀ ਕੰਮ ਲਈ ਘਰ-ਘਰ ਜਾ ਕੇ ਸਰਵੇਖਣ 15 ਮਈ ਤੋਂ 13 ਜੂਨ, 2026 ਤੱਕ ਕੀਤਾ ਜਾਵੇਗਾ। ਇਸ ਮੁਹਿੰਮ ਦੌਰਾਨ ਮਕਾਨਾਂ ਦੀ ਸਥਿਤੀ, ਸਹੂਲਤਾਂ ਅਤੇ ਸੰਪਤੀ ਨਾਲ ਸਬੰਧਤ 33 ਸਵਾਲ ਪੁੱਛੇ ਜਾਣਗੇ। ਹਰੇਕ ਮਕਾਨ ਦੀ ਗਿਣਤੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਮਹੱਤਵਪੂਰਨ ਰਾਸ਼ਟਰੀ ਮੁਹਿੰਮ ਵਿੱਚ ਕੋਈ ਵੀ ਪਰਿਵਾਰ ਛੁੱਟ ਨਾ ਜਾਵੇ।  

Punjab

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 28 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਨੀਦਰਲੈਂਡ-ਫਿਨਲੈਂਡ ਦੌਰੇ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ, ਉਦਯੋਗ ਅਤੇ ਨਵੀਨਤਾ ਵਿੱਚ ਵਿਸ਼ਵ ਭਰ ਤੋਂ ਮਜ਼ਬੂਤ ਸਹਿਯੋਗ ਹਾਸਲ ਕੀਤਾ ਹੈ, ਜਿਸ ਨਾਲ ਕਿਸਾਨਾਂ, ਨੌਜਵਾਨਾਂ ਅਤੇ ਸੂਬੇ ਦੀ ਆਰਥਿਕਤਾ ਨੂੰ ਸਿੱਧਾ ਲਾਭ ਹੋਵੇਗਾ। ਜ਼ਾਇਕਾ ਕੰਪਨੀ ਦੇ 1300 ਕਰੋੜ ਰੁਪਏ ਦੇ ਨਿਵੇਸ਼, ਵਿਸ਼ਵ-ਵਿਆਪੀ ਕੰਪਨੀਆਂ ਦੀ ਦਿਲਚਸਪੀ ਅਤੇ ਕੇਉਕੇਨਹੌਫ ਤੋਂ ਫਿਨਲੈਂਡ ਤੱਕ ਉੱਨਤ ਖੇਤੀਬਾੜੀ-ਤਕਨੀਕੀ ਸਹਿਯੋਗ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰਣਨੀਤਕ ਗੱਠਜੋੜ ਫਸਲੀ ਵਿਭਿੰਨਤਾ ਨੂੰ ਤੇਜ਼ ਕਰਨਗੇ, ਨਿਵੇਸ਼ ਨੂੰ ਆਕਰਸ਼ਿਤ ਕਰਨਗੇ ਅਤੇ ਪੰਜਾਬ ਨੂੰ ਨਵੀਨਤਾ, ਖੋਜ ਅਤੇ ਵਿਕਾਸ ਤੇ ਉੱਚ ਗੁਣਵੱਤਾ ਵਾਲੀ ਖੇਤੀ ਲਈ ਵਿਸ਼ਵ-ਵਿਆਪੀ ਕੇਂਦਰ ਵਜੋਂ ਮਜ਼ਬੂਤੀ ਨਾਲ ਸਥਾਪਤ ਕਰਨਗੇ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੇ ਦਿਨ ਨੀਦਰਲੈਂਡ ਵਿੱਚ ਭਾਰਤ ਦੇ ਸਫ਼ੀਰ ਨੇ ਪੰਜਾਬ ਦੇ ਵਫ਼ਦ ਦਾ ਸਵਾਗਤ ਕੀਤਾ ਅਤੇ 19 ਅਪ੍ਰੈਲ ਨੂੰ ਵਫ਼ਦ ਨੇ ਵਿਸ਼ਵ-ਪ੍ਰਸਿੱਧ ਬਾਗਬਾਨੀ ਮਾਡਲ ਕੇਉਕੇਨਹੌਫ ਦਾ ਦੌਰਾ ਕੀਤਾ, ਜਿੱਥੇ ਰੋਜ਼ਾਨਾ 40,000 ਸੈਲਾਨੀ ਆਉਂਦੇ ਹਨ ਅਤੇ ਇਸ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕੀਤੀ।” ਮੁੱਖ ਮੰਤਰੀ ਨੇ ਅੱਗੇ ਕਿਹਾ, “ਇਸ ਦੌਰੇ ਦਾ ਮੰਤਵ ਖੇਤੀਬਾੜੀ ਖੇਤਰ ਵਿੱਚ ਭਾਈਵਾਲੀ ਦੇ ਮੌਕਿਆਂ ਦੀ ਪੜਚੋਲ ਕਰਨਾ ਸੀ ਅਤੇ ਬਾਗਬਾਨੀ ਦੇ ਵਿਕਾਸ ਲਈ ਸਹਿਯੋਗ ਬਾਰੇ ਚਰਚਾ ਕੀਤੀ ਗਈ ਅਤੇ ਪੰਜਾਬ ਤੋਂ ਗੁਲਾਬ ਦੀ ਬਰਾਮਦ ਦੀ ਸੰਭਾਵਨਾ ਦਾ ਪਤਾ ਲਾਇਆ ਗਿਆ।” ਉਨ੍ਹਾਂ ਅੱਗੇ ਕਿਹਾ, “ਜ਼ਾਇਕਾ ਵੱਲੋਂ ਕੀਤੇ ਜਾ ਰਹੇ 1300 ਕਰੋੜ ਰੁਪਏ ਦੇ ਨਿਵੇਸ਼ ਤੋਂ ਇਲਾਵਾ ਇਹ ਸਮਝੌਤਾ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਵਿੱਚ ਮੁੱਖ ਭੂਮਿਕਾ ਨਿਭਾਏਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਦੌਰੇ ਦਾ ਉਦੇਸ਼ ਉਦਯੋਗਿਕ ਨਿਵੇਸ਼ ਅਤੇ ਭਾਈਵਾਲੀ ਨੂੰ ਉਤਸ਼ਾਹਿਤ ਕਰਨਾ, ਸਿੱਖਿਆ ਅਤੇ ਖੋਜ ਅਦਾਨ-ਪ੍ਰਦਾਨ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨਾ, ਤਕਨਾਲੋਜੀ ਦੇ ਪਰਸਪਰ ਵਟਾਂਦਰੇ `ਤੇ ਧਿਆਨ ਕੇਂਦਰਿਤ ਕਰਨਾ ਅਤੇ ਪੰਜਾਬ ਦੇ ਸੰਪੂਰਨ ਵਿਕਾਸ ਲਈ ਯੋਜਨਾ ਬਣਾਉਣਾ ਵੀ ਸੀ।” ਉਨ੍ਹਾਂ ਅੱਗੇ ਕਿਹਾ, “ਗੱਲਬਾਤ ਦੌਰਾਨ ਆਧੁਨਿਕ ਖੇਤੀਬਾੜੀ ਤਕਨੀਕਾਂ ਅਤੇ ਟਿਕਾਊ ਖੇਤੀ ਵਿੱਚ ਸਾਂਝੇ ਪ੍ਰਾਜੈਕਟਾਂ ਦੀ ਸੰਭਾਵਨਾ ਦੀ ਪੜਚੋਲ ਕੀਤੀ ਗਈ ਅਤੇ ਇਸ ਗੱਲ ਤੇ ਸਹਿਮਤੀ ਬਣੀ ਕਿ ਉੱਚ-ਮੁੱਲ ਵਾਲੀਆਂ ਫਸਲਾਂ ਅਤੇ ਗੁਣਵੱਤਾ ਭਰਪੂਰ ਬਰਾਮਦ ਉਤਪਾਦਨ ਲਈ ਸਹਿਯੋਗ ਕੀਤਾ ਜਾਵੇਗਾ। ਇਸ ਦੌਰੇ ਨੇ ਹੁਨਰ ਵਿਕਾਸ ਅਤੇ ਵਿਦਿਅਕ ਅਦਾਨ-ਪ੍ਰਦਾਨ ਦੇ ਮੌਕਿਆਂ ਦੇ ਨਾਲ-ਨਾਲ ਨਵੇਂ ਉਦਯੋਗਿਕ ਨਿਵੇਸ਼ਾਂ ਅਤੇ ਗੱਠਜੋੜਾਂ ਲਈ ਰਾਹ ਖੋਲ੍ਹੇ।” ਉਨ੍ਹਾਂ ਰਣਨੀਤਕ ਭਾਈਵਾਲੀ ਬਣਾਉਣਤੇ ਜ਼ੋਰ ਦਿੰਦੇ ਹੋਏ ਤਕਨਾਲੋਜੀ ਅਤੇ ਨਵੀਨਤਾ ਅਦਾਨ-ਪ੍ਰਦਾਨ `ਤੇ ਵੀ ਸਮਝੌਤਾ ਕੀਤਾ। ਨੀਦਰਲੈਂਡ ਵਰਟੀਕਲ (ਲੰਬਕਾਰੀ) ਖੇਤੀਬਾੜੀ ਲਈ ਮਸ਼ਹੂਰ ਹੈ, ਜਿਸ ਨੂੰ ਪੰਜਾਬ ਵਿੱਚ ਦੁਹਰਾਇਆ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “20 ਅਪ੍ਰੈਲ ਨੂੰ ਵਫ਼ਦ ਨੇ ਵਿਸ਼ਵ ਬਾਗਬਾਨੀ ਕੇਂਦਰ ਦਾ ਦੌਰਾ ਕੀਤਾ ਅਤੇ ਨੀਦਰਲੈਂਡਜ਼ ਇੰਡੀਆ ਚੈਂਬਰ ਆਫ਼ ਕਾਮਰਸ ਐਂਡ ਟਰੇਡ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬੀ ਭਾਈਚਾਰੇ ਨਾਲ ਗੱਲਬਾਤ ਕੀਤੀ।” ਉਨ੍ਹਾਂ ਦੱਸਿਆ ਕਿ ਵਫ਼ਦ ਨੂੰ ਦੱਸਿਆ ਗਿਆ ਕਿ ਸਾਡੇ ਵਾਂਗ ਖੁੱਲ੍ਹੇ ਵਿੱਚ ਖੇਤੀ ਕਰਨ ਨਾਲ ਇਕ ਵਰਗ ਮੀਟਰ ਵਿੱਚ ਛੇ ਕਿਲੋ ਟਮਾਟਰ ਪੈਦਾ ਹੁੰਦੇ ਹਨ, ਜਦੋਂ ਕਿ ਉੱਥੇ ਪੌਲੀ ਹਾਊਸ ਵਿੱਚ ਇਕ ਵਰਗ ਮੀਟਰ ਵਿੱਚ ਟਮਾਟਰ ਦਾ ਉਤਪਾਦਨ 100 ਕਿਲੋ ਹੈ। ਉਨ੍ਹਾਂ ਅੱਗੇ ਕਿਹਾ, “ਵਫ਼ਦ ਨੇ ਵਿਦੇਸ਼ੀ ਨਿਵੇਸ਼ ਅਤੇ ਵਿਸ਼ਵ-ਵਿਆਪੀ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਅਤੇ ਸੈਮੀਕੰਡਕਟਰ, ਇਲੈਕਟ੍ਰਾਨਿਕਸ ਅਤੇ ਨਵੀਨਤਾ ਖੇਤਰਾਂ ਵਿੱਚ ਮੌਕਿਆਂ ਦੀ ਪੜਚੋਲ ਕਰਨ ਦੇ ਉਦੇਸ਼ ਨਾਲ ਨਿਵੇਸ਼ ਰੋਡ ਸ਼ੋਅ ਵੀ ਕੀਤਾ।” ਉਨ੍ਹਾਂ ਕਿਹਾ, “ਆਧੁਨਿਕ ਖੇਤੀਬਾੜੀ ਤਕਨਾਲੋਜੀ ਅਤੇ ਬਾਗਬਾਨੀ ਮਾਡਲਾਂ ਨੂੰ ਅਪਨਾਉਣ, ਸਟਾਰਟ-ਅੱਪਸ, ਖੋਜ ਤੇ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਨੂੰ ਵਿਸ਼ਵ-ਵਿਆਪੀ ਨਿਵੇਸ਼ ਅਤੇ ਤਕਨੀਕੀ ਕੇਂਦਰ ਵਜੋਂ ਸਥਾਪਤ ਕਰਨ `ਤੇ ਧਿਆਨ ਕੇਂਦਰਿਤ ਕੀਤਾ ਗਿਆ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੇ ਯਤਨਾਂ ਨੇ ਲੋੜੀਂਦੇ ਨਤੀਜੇ ਦਿੱਤੇ ਕਿਉਂਕਿ ਮੋਹਾਲੀ ਵਿੱਚ ਇਕ ਖੋਜ ਅਤੇ ਵਿਕਾਸ ਕੇਂਦਰ ਤੇ ਨਵੀਨਤਾ ਹੱਬ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਇਕ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਸਥਾਪਤ ਕਰਨ ਦੀ ਯੋਜਨਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਨਾਲ ਹੀ ਕਿਹਾ ਕਿ ਪਰਵਾਸੀ ਪੰਜਾਬੀ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ ਅਤੇ ਪਹਿਲੀ ਵਾਰ ਕਿਸੇ ਪੰਜਾਬੀ ਵਫ਼ਦ ਵੱਲੋਂ ਨੀਦਰਲੈਂਡ ਦਾ ਦੌਰਾ ਕਰਨ ਨਾਲ ਬਹੁਤ ਖ਼ੁਸ਼ ਹਨ।” ਉਨ੍ਹਾਂ ਅੱਗੇ ਕਿਹਾ, “ਵਿਦੇਸ਼ੀ ਕੰਪਨੀਆਂ ਸੂਬੇ ਵਿੱਚ ਨਿਵੇਸ਼ ਅਤੇ ਗੱਠਜੋੜ ਲਈ ਮਜ਼ਬੂਤ ਦਿਲਚਸਪੀ ਦਿਖਾ ਰਹੀਆਂ ਹਨ, ਜੋ ਤਕਨਾਲੋਜੀ ਟਰਾਂਸਫਰ, ਖੋਜ ਅਤੇ ਸਟਾਰਟ-ਅੱਪਸ ਵਿੱਚ ਸਹਿਯੋਗ ਲਈ ਨਵੇਂ ਮੌਕੇ ਖੋਲ੍ਹੇਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਫਸਲੀ ਵਿਭਿੰਨਤਾ ਅਤੇ ਉੱਚ-ਤਕਨੀਕੀ ਖੇਤੀ ਨੂੰ ਵੀ ਉਤਸ਼ਾਹਿਤ ਕਰੇਗਾ, ਜਿਸ ਨਾਲ ਪੰਜਾਬ ਦਾ ਅਕਸ ਇਕ ਵਿਸ਼ਵ-ਵਿਆਪੀ, ਨਵੀਨਤਾ-ਆਧਾਰਤ ਅਤੇ ਨਿਵੇਸ਼ਕ-ਅਨੁਕੂਲ ਰਾਜ ਵਜੋਂ ਮਜ਼ਬੂਤ ਹੋਵੇਗੀ।” ਉਨ੍ਹਾਂ ਅੱਗੇ ਕਿਹਾ, “20 ਅਪ੍ਰੈਲ ਨੂੰ ਮੈਂ ਮਹਾਨ ਡੱਚ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨੂੰ ਮਿਲਿਆ ਅਤੇ ਪੰਜਾਬ ਵਿੱਚ ਹਾਕੀ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਬਾਰੇ ਚਰਚਾ ਕੀਤੀ ਅਤੇ ਕਿਹਾ ਕਿ ਉਹ ਜਲਦੀ ਹਾਕੀ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦਾ ਦੌਰਾ ਕਰਨਗੇ।” ਉਨ੍ਹਾਂ ਕਿਹਾ, “ਬੋਵਲੈਂਡਰ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰੇਗਾ ਅਤੇ ਇਹ ਸੂਬੇ ਅਤੇ ਹਾਕੀ ਲਈ ਵੱਡਾ ਹੁਲਾਰਾ ਹੋਵੇਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਦੌਰੇ ਨੂੰ ਜਾਰੀ ਰੱਖਦਿਆਂ 21 ਅਪ੍ਰੈਲ ਨੂੰ ਵਫ਼ਦ ਨੇ ਐਨ.ਐਕਸ.ਪੀ. ਸੈਮੀਕੰਡਕਟਰ, ਆਲਸਮੀਰ ਫਲਾਵਰ ਆਕਸ਼ਨ ਦਾ ਦੌਰਾ ਕੀਤਾ ਅਤੇ ਐਲ.ਟੀ. ਫੂਡਜ਼ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ ਅਤੇ ਖੇਤੀਬਾੜੀ, ਮੱਛੀ ਪਾਲਣ, ਫੂਡ ਸਕਿਊਰਟੀਜ਼ ਅਤੇ ਨੇਚਰ ਮੰਤਰਾਲੇ ਨਾਲ ਗੱਲਬਾਤ ਕੀਤੀ।” ਉਨ੍ਹਾਂ ਅੱਗੇ ਕਿਹਾ, “ਇਹ ਚਰਚਾ ਵਪਾਰ ਅਤੇ ਨਿਵੇਸ਼ ਦੇ ਮੌਕਿਆਂ ਨੂੰ ਵਧਾਉਣ, ਗਲੋਬਲ ਸਪਲਾਈ ਚੇਨਾਂ ਵਿੱਚ ਭਾਈਵਾਲੀ ਨੂੰ ਮਜ਼ਬੂਤ ਕਰਨ, ਖੇਤੀਬਾੜੀ ਅਤੇ ਫੁੱਲਾਂ ਦੀ ਖੇਤੀ ਵਿੱਚ ਵਿਸ਼ਵ ਪੱਧਰੀ ਮਾਡਲਾਂ ਨੂੰ ਅਪਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨ ‘ਤੇ ਅਧਾਰਤ ਸੀ।” ਉਨ੍ਹਾਂ ਕਿਹਾ, “ਨਿਵੇਸ਼ਾਂ ਅਤੇ ਤਾਲਮੇਲ ਲਈ ਇਨ੍ਹਾਂ ਨਵੀਆਂ ਸੰਭਾਵਨਾਵਾਂ ਦੀ ਖੋਜ ਤੋਂ ਬਾਅਦ ਪੰਜਾਬ ਨੂੰ ਗਲੋਬਲ ਸਪਲਾਈ ਚੇਨਾਂ ਨਾਲ ਜੋੜਨ ਵੱਲ ਮਹੱਤਵਪੂਰਨ ਕਦਮ ਚੁੱਕੇ ਗਏ, ਫੁੱਲਾਂ ਦੀ ਖੇਤੀ ਅਤੇ ਆਧੁਨਿਕ ਖੇਤੀਬਾੜੀ ਮਾਡਲਾਂ ਬਾਰੇ ਜਾਣਕਾਰੀ ਲਈ ਗਈ, ਖੇਤੀਬਾੜੀ ਵਿੱਚ ਨਵੀਨਤਾ ਅਤੇ ਤਕਨਾਲੋਜੀ ਲਈ ਗੱਲਬਾਤ ਕੀਤੀ ਗਈ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਆਰਥਿਕਤਾ ਨੂੰ ਮਜ਼ਬੂਤ ਕਰਨ ਦੇ ਰਾਹ ਪੱਧਰੇ ਕੀਤੇ ਗਏ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਐਨ.ਐਕਸ.ਪੀ. ਨੇ ਨਿਵੇਸ਼ਾਂ ਦੀਆਂ ਹੋਰ ਸੰਭਾਵਨਾਵਾਂ ਦੀ ਪੜਚੋਲ ਕਰਨ ਦੇ ਨਾਲ-ਨਾਲ ਸੂਬੇ ਵਿੱਚ ਖੋਜ ਅਤੇ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ।” ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਕੰਪਨੀਆਂ ਨੂੰ ਦੱਸਿਆ ਗਿਆ ਕਿ ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਸਭ ਤੋਂ ਵਧੀਆ ਬੁਨਿਆਦੀ ਢਾਂਚਾ ਅਤੇ ਅਨੁਕੂਲ ਮਾਹੌਲ ਉਪਲਬਧ ਹੈ।” ਉਨ੍ਹਾਂ ਅੱਗੇ ਕਿਹਾ, “ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਮਿਲੇਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦਾਵਤ ਰਾਈਸ ਬ੍ਰਾਂਡ ਨਾਮੀ ਐਲਟੀ ਫੂਡਜ਼ ਨੇ ਵੀ ਰਾਜਪੁਰਾ ਵਿੱਚ ਨਿਵੇਸ਼ ਕਰਨ ਲਈ ਸਹਿਮਤੀ ਦਿੱਤੀ ਹੈ।” ਉਨ੍ਹਾਂ ਅੱਗੇ ਕਿਹਾ, “ਕੰਪਨੀ ਦੁਨੀਆ ਭਰ ਦੇ 80 ਦੇਸ਼ਾਂ ਨੂੰ ਚੌਲ ਨਿਰਯਾਤ ਕਰਦੀ ਹੈ ਅਤੇ ਇਹ ਸੂਬੇ ਦੀ ਆਰਥਿਕਤਾ ਨੂੰ

Punjab

*ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ*

*ਚੰਡੀਗੜ੍ਹ; 27 ਅਪ੍ਰੈਲ 2026* :     ਗਰਮੀ ਵਧਣ ਕਰਕੇ ਬਿਜਲੀ ਦੀ ਮੰਗ ਵਿੱਚ ਤੇਜ਼ੀ ਨਾਲ ਅਤੇ ਅਚਾਨਕ ਵਾਧੇ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਫੌਰੀ ਕਦਮ ਚੁੱਕੇ ਹਨ। ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਬੇਸ਼ੱਕ ਪੰਜਾਬ ਅੰਦਰ ਬਿਜਲੀ ਦੀ ਮੰਗ ਦਸ ਦਿਨਾਂ ਦੇ ਅੰਦਰ 7,900 ਮੈਗਾਵਾਟ ਤੋਂ ਵੱਧ ਕੇ 12,000 ਮੈਗਾਵਾਟ ਤੋਂ ਵੱਧ ਹੋ ਗਈ ਹੈ, ਪਰ ਚਿੰਤਾ ਦੀ ਕੋਈ ਗੱਲ ਨਹੀਂ, ਕਿਉਂਕਿ ਸੂਬੇ ਵਿੱਚ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ।   ਮਿਸ਼ਨ ਰੌਸ਼ਨ ਤਹਿਤ 6,000 ਕਰੋੜ ਤੋਂ ਵੱਧ ਦੀ ਲਾਗਤ ਨਾਲ ਬਿਜਲੀ ਬੁਨਿਆਦੀ ਢਾਂਚਾ ਸੁਧਾਰ ਪ੍ਰਾਜਕੈਟ ਅਤੇ ਗੈਰ-ਯੋਜਨਾਬੱਧ ਆਉਟੇਜ ਵਿੱਚ ਲਗਭਗ 70 ਫੀਸਦ ਦੀ ਕਮੀ ਦੇ ਨਾਲ ਪੰਜਾਬ ਰਾਜ ਬਿਜਲੀ ਨਿਗਮ (ਪੀ.ਐਸ.ਪੀ.ਸੀ.ਐਲ.) ਗਰਿੱਡ ਸਥਿਰਤਾ ਨੂੰ ਬਣਾਈ ਰੱਖਣ ਵਿੱਚ ਸਫ਼ਲ ਰਿਹਾ ਹੈ, ਉਹ ਵੀ ਅਜਿਹੇ ਸਮੇਂ ਜਦੋਂ ਦੇਸ਼ ਦੇ ਕਈ ਹਿੱਸਿਆਂ ਨੂੰ ਬਿਜਲੀ ਦੀ ਘਾਟ ਨਾਲ ਜੂਝਣਾ ਪੈ ਰਿਹਾ ਹੈ। ਇਸ ਨਾਲ ਪੰਜਾਬ ਗਰਮੀਆਂ ਵਿੱਚ ਬਿਜਲੀ ਦੀ ਸਿਖ਼ਰ ਮੰਗ ਦੇ ਪ੍ਰਬੰਧਨ ਵਿੱਚ ਤਿਆਰ-ਬਰ-ਤਿਆਰ ਮੋਹਰਲੇ ਰਾਜਾਂ ਦੀ ਕਤਾਰ ਵਿੱਚ ਸ਼ਾਮਲ ਹੋ ਗਿਆ ਹੈ।   ਅੱਜ ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਮੌਜੂਦਾ ਗਰਮੀ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਵਿੱਚ ਅਚਾਨਕ ਵਾਧੇ ਨਾਲ ਨਜਿੱਠਣ ਲਈ ਵਿਆਪਕ ਪ੍ਰਬੰਧ ਕੀਤੇ ਹਨ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਗਰਮੀ ਦੇ ਮੌਜੂਦਾ ਮੌਸਮ ਦੌਰਾਨ ਬਿਜਲੀ ਦੀ ਮੰਗ ਵਿੱਚ ਅਚਾਨਕ ਵਾਧੇ ਨੂੰ ਪੂਰਾ ਕਰਨ ਅਤੇ ਸੂਬੇ ਭਰ ‘ਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।   ਬਿਜਲੀ ਮੰਤਰੀ ਨੇ ਮੰਗ ਵਿੱਚ ਹਾਲ ਹੀ ‘ਚ ਹੋਏ ਵਾਧੇ ਬਾਰੇ ਗੱਲ ਕਰਦਿਆਂ ਕਿਹਾ ਕਿ ਅਚਾਨਕ ਗਰਮੀ ਵਧਣ ਕਰਕੇ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਬਿਜਲੀ ਦੀ ਮੰਗ ਤੇਜ਼ੀ ਨਾਲ ਵਧੀ ਹੈ। ਦੱਸਣਯੋਗ ਹੈ ਕਿ ਸੂਬੇ ‘ਚ ਬਿਜਲੀ ਦੀ ਮੰਗ 15 ਅਪ੍ਰੈਲ ਨੂੰ ਲਗਭਗ 7,900 ਮੈਗਾਵਾਟ ਤੋਂ ਵੱਧ ਕੇ 25 ਅਪ੍ਰੈਲ ਤੱਕ 12,000 ਮੈਗਾਵਾਟ ਤੋਂ ਵੱਧ ਹੋ ਗਈ, ਜੋ ਪਿਛਲੇ ਸਾਲ ਨਾਲੋਂ ਲਗਭਗ 12 ਫੀਸਦ ਵੱਧ ਹੈ। ਪੰਜਾਬ ਦੀਆਂ ਤਿਆਰੀਆਂ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਇਸ ਅਚਾਨਕ ਵਾਧੇ ਦੇ ਬਾਵਜੂਦ ਵੀ ਪੀ.ਐਸ.ਪੀ.ਸੀ.ਐਲ. ਨੇ ਸਮੇਂ ਸਿਰ ਯੋਜਨਾਬੰਦੀ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਅਗਾਊਂ ਬਿਜਲੀ ਪ੍ਰਬੰਧਾਂ ਰਾਹੀਂ ਬਿਜਲੀ ਦੀ ਮੰਗ ਨੂੰ ਸਫ਼ਲਤਾਪੂਰਵਕ ਕਾਇਮ ਰੱਖਣ ਦੇ ਨਾਲ-ਨਾਲ ਗਰਿੱਡ ਸਥਿਰਤਾ ਬਣਾਈ ਰੱਖੀ ਹੈ।   ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੇਸ਼ ਭਰ ਦੇ ਹਾਲਾਤਾਂ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਕੌਮੀ ਪੱਧਰ ‘ਤੇ ਵੀ ਬਿਜਲੀ ਦੀ ਮੰਗ ਰਿਕਾਰਡ ਪੱਰਰ ‘ਤੇ ਹੈ ਅਤੇ ਦੇਸ਼ ਨੇ 24 ਅਪ੍ਰੈਲ ਨੂੰ 252 ਗੀਗਾਵਾਟ ਦੀ ਸਭ ਤੋਂ ਵੱਧ ਮੰਗ ਦਰਜ ਕੀਤੀ, ਜਦੋਂ ਕਿ ਉਪਲਬਧ ਸਪਲਾਈ ਲਗਭਗ 239 ਗੀਗਾਵਾਟ ਸੀ, ਜਿਸ ਨਾਲ 13 ਗੀਗਾਵਾਟ ਦੀ ਕਮੀ ਪੈਦਾ ਹੋਈ। ਕਈ ਰਾਜ ਬਿਜਲੀ ਦੀ ਘਾਟ ਅਤੇ ਕੱਟਾਂ ਦਾ ਸਾਹਮਣਾ ਕਰ ਰਹੇ ਹਨ, ਪਰ ਸਰਗਰਮ ਯੋਜਨਾਬੰਦੀ ਦੇ ਚਲਦਿਆਂ ਪੰਜਾਬ ਦੀ ਸਥਿਤੀ ਮੁਕਾਬਲਤਨ ਤੌਰ ‘ਤੇ ਬਿਹਤਰ ਕਾਫ਼ੀ ਬਿਹਤਰ ਹੈ।   ਮੁੱਖ ਮੰਤਰੀ ਦੇ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਬਿਜਲੀ ਮੰਤਰੀ ਅਤੇ ਸਮੁੱਚੀ ਪੀ.ਐਸ.ਪੀ.ਸੀ.ਐਲ. ਟੀਮ ਨੂੰ ਨਿਰਦੇਸ਼ ਦਿੱਤੇ ਹਨ ਕਿ ਪਾਵਰ ਆਊਟੇਜ ਕਰਕੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ, ਜਿਸ ਤਹਿਤ ਸਾਰੇ ਵਿਭਾਗ ਮਿਸ਼ਨ ਮੋਡ ਵਿੱਚ ਕੰਮ ਕਰ ਰਹੇ ਹਨ।   ਇਸ ਸਬੰਧੀ ਚੁੱਕੇ ਗਏ ਕਦਮਾਂ ਦਾ ਵੇਰਵਾ ਦਿੰਦਿਆਂ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਦੂਜੇ ਰਾਜਾਂ ਨਾਲ ਬੈਂਕਿੰਗ ਪ੍ਰਬੰਧਾਂ ਰਾਹੀਂ 1,500 ਤੋਂ 2,000 ਮੈਗਾਵਾਟ ਵਾਧੂ ਬਿਜਲੀ ਸਬੰਧੀ ਗੱਲਬਾਤ ਅਗਲੇ ਪੜਾਅ ਵਿੱਚ ਹੈ।   ਉਨ੍ਹਾਂ ਅੱਗੇ ਕਿਹਾ ਕਿ 2025 ਦੇ ਹੜ੍ਹਾਂ ਦੌਰਾਨ ਨੁਕਸਾਨੇ ਗਏ ਸੂਬੇ ਦੇ ਹਾਈਡਲ ਪਲਾਂਟਾਂ ਨੂੰ ਬਹਾਲ ਕੀਤਾ ਜਾ ਰਿਹਾ ਹੈ, ਜਿਸ ਨਾਲ ਜਲਦੀ ਹੀ ਹੋਰ 300 ਮੈਗਾਵਾਟ ਵਾਧੂ ਸਮਰੱਥਾ ਉਪਲੱਬਧ ਹੋਣ ਦੀ ਉਮੀਦ ਹੈ।   ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਅਤੇ ਨਿੱਜੀ ਸਰੋਤਾਂ ਤੋਂ ਵਾਧੂ ਖਰੀਦ ਨਾਲ ਲਗਭਗ 1,500 ਮੈਗਾਵਾਟ ਵਾਧੂ ਬਿਜਲੀ ਸਪਲਾਈ ਲਈ ਰਾਹ ਪੱਧਰਾ ਹੋਇਆ ਹੈ।   ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਕੇਂਦਰ ਸਰਕਾਰ ਦੇ ਪਾਵਰ ਪੂਲ ਤੋਂ 2,000 ਮੈਗਾਵਾਟ ਵਾਧੂ ਬਿਜਲੀ ਪ੍ਰਾਪਤ ਕਰਨ ਦੀ ਤਿਆਰੀ ਕਰ ਰਿਹਾ ਹੈ।   ਉਨ੍ਹਾਂ ਅੱਗੇ ਕਿਹਾ ਕਿ ਸਾਰੀ ਉਪਲੱਬਧ ਸਰਪਲੱਸ ਬਿਜਲੀ ਪ੍ਰਾਪਤ ਕਰਨ ਲਈ ਕੰਪੈਟਿਟਿਵ ਸ਼ਾਰਟ-ਟਰਮ ਟੈਂਡਰ ਜਾਰੀ ਕਰ ਦਿੱਤੇ ਗਏ ਹਨ।   ਉਨ੍ਹਾਂ ਇਹ ਵੀ ਦੱਸਿਆ ਕਿ ਵਧੇਰੇ ਬਿਜਲੀ ਉਪਲਬਧਤਾ ਨੂੰ ਉਤਸ਼ਾਹਿਤ ਕਰਨ ਲਈ ਦੋ ਮਹੀਨਿਆਂ ਵਾਸਤੇ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਵ੍ਹੀਲਿੰਗ ਚਾਰਜ ਅਤੇ ਕਰਾਸ ਸਬਸਿਡੀ ਦੀ ਛੋਟ ਦਿੱਤੀ ਜਾ ਰਹੀ ਹੈ।   ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਮਿਸ਼ਨ ਰੌਸ਼ਨ ਪੰਜਾਬ ਤਹਿਤ ਸੂਬੇ ਭਰ ‘ਚ ਬਿਜਲੀ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਮਜ਼ਬੂਤ ਕਰਨ ਲਈ ਇੱਕ ਇਤਿਹਾਸਕ 6,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਜਾ ਰਿਹਾ ਹੈ।   ਉਨ੍ਹਾਂ ਦੱਸਿਆ ਕਿ ਮੁਕੰਮਲ ਕੀਤੇ ਗਏ ਅਤੇ ਚੱਲ ਰਹੇ ਮੁੱਖ ਕੰਮਾਂ ਵਿੱਚ: 70 ਨਵੇਂ ਸਬ-ਸਟੇਸ਼ਨ ਸਥਾਪਤ ਕੀਤੇ ਜਾ ਰਹੇ ਹਨ, 200 ਮੌਜੂਦਾ ਸਬ-ਸਟੇਸ਼ਨਾਂ ਦੀ ਅਪਗ੍ਰੇਡੇਸ਼ਨ, 8,000 ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰਾਂ (ਡੀਟੀਜ਼) ਦੀ ਸਥਾਪਨਾ/ਅਪਗ੍ਰੇਡੇਸ਼ਨ, ਓਵਰਲੋਡਿੰਗ ਨਾਲ ਸਬੰਧਤ ਨੁਕਸ ਘਟਾਉਣ ਲਈ ਪਹਿਲਾਂ ਹੀ 688 ਫੀਡਰ ਡੀ-ਲੋਡ ਕਰ ਦਿੱਤੇ ਗਏ ਹਨ, ਲਗਭਗ 41,000 ਨਵੇਂ ਡੀਟੀਜ਼ ਸਥਾਪਿਤ ਕੀਤੇ ਗਏ ਹਨ ਅਤੇ 8,380 ਡੀਟੀਜ਼ ਦੀ ਅਪਗ੍ਰੇਡੇਸ਼ਨ ਕੀਤੀ ਗਈ ਹੈ, 7 ਨਵੇਂ 66 ਕੇਵੀ ਸਬ-ਸਟੇਸ਼ਨ ਚਾਲੂ ਕੀਤੇ ਗਏ ਹਨ ਅਤੇ 82 ਪਾਵਰ ਟ੍ਰਾਂਸਫਾਰਮਰ ਪੂਰੀ ਤਰ੍ਹਾਂ ਮੁਕੰਮਲ ਹੋ ਗਏ ਹਨ।   ਸਿਸਟਮ ਭਰੋਸੇਯੋਗਤਾ ਬਾਰੇ ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਪਿਛਲੇ ਸਾਲ ਦੇ ਮੁਕਾਬਲੇ ਗੈਰ-ਯੋਜਨਾਬੱਧ ਬਿਜਲੀ ਆਊਟੇਜ ਨੂੰ ਵੀ ਕਾਫ਼ੀ ਹੱਦ ਤੱਕ ਘਟਾਇਆ ਹੈ। ਅਪ੍ਰੈਲ ਦੇ ਤੀਜੇ ਹਫ਼ਤੇ ਤੱਕ ਗੈਰ-ਯੋਜਨਾਬੱਧ ਆਊਟੇਜ ਲਗਭਗ 70 ਫੀਸਦ ਘਟ ਕੇ ਸਾਲ 2025 ਵਿੱਚ 13,271 ਤੋਂ 2026 ਵਿੱਚ 3,974 ਰਹਿ ਗਈ ਹੈ, ਜੋ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦੇ ਪ੍ਰਭਾਵ ਨੂੰ ਦਰਸਾਉਂਦਾ ਹੈ।   ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਗੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਦੀਆਂ ਟੀਮਾਂ ਗਰਮੀਆਂ ਦੇ ਮੌਸਮ ਦੌਰਾਨ ਘਰੇਲੂ, ਖੇਤੀਬਾੜੀ, ਉਦਯੋਗਿਕ ਅਤੇ ਵਪਾਰਕ ਖਪਤਕਾਰਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।”   ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਉਨ੍ਹਾਂ ਅਖ਼ੀਰ ਵਿੱਚ ਕਿਹਾ ਕਿ ਪੀਐਸਪੀਸੀਐਲ ਵਧਦੀ ਮੰਗ ਦੀ ਚੁਣੌਤੀ ਦਾ ਸਾਹਮਣਾ ਕਰਨ ਅਤੇ ਰਾਜ ਭਰ ਵਿੱਚ ਮਿਆਰੀ ਬਿਜਲੀ ਸਪਲਾਈ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।   ਪ੍ਰੈਸ ਕਾਨਫਰੰਸ ਦੌਰਾਨ ਹੌਰਨਾਂ ਤੋਂ ਇਲਾਵਾ ਸ੍ਰੀ ਬਸੰਤ ਗਰਗ ਆਈਏਐਸ, ਚੇਅਰਮੈਨ ਪੀਐਸਪੀਸੀਐਲ, ਸ੍ਰੀ ਇੰਦਰਪਾਲ ਸਿੰਘ, ਡਾਇਰੈਕਟਰ ਡਿਸਟ੍ਰੀਬਿਊਸ਼ਨ ਅਤੇ ਸ਼੍ਰੀ ਸ਼ੋਇਕਤ ਰਾਏ, ਮੈਂਬਰ ਪੀਡੀਸੀ ਵੀ ਮੌਜੂਦ ਸਨ।

Punjab

ਵਿਆਹ ਨਹੀਂ, ਕਰੀਅਰ ਨੂੰ ਪਹਿਲ: ਜੇਨ-ਜ਼ੀ ਅਤੇ ਮਿਲੇਨੀਅਲਜ਼ ਦੀ ਬਦਲਦੀ ਸੋਚ

ਅੱਜ ਦਾ ਦੌਰ ਤੇਜ਼ੀ ਨਾਲ ਬਦਲ ਰਿਹਾ ਹੈ ਅਤੇ ਇਸ ਦੇ ਨਾਲ ਹੀ ਨਵੀਂ ਪੀੜ੍ਹੀ—ਜੇਨ-ਜ਼ੀ (Gen-Z) ਅਤੇ ਮਿਲੇਨੀਅਲਜ਼—ਦੀਆਂ ਤਰਜੀਹਾਂ ਵੀ ਪੂਰੀ ਤਰ੍ਹਾਂ ਬਦਲ ਗਈਆਂ ਹਨ। ਹਾਲੀਆ ਅੰਕੜਿਆਂ ਮੁਤਾਬਕ, ਨੌਜਵਾਨਾਂ ਵਿੱਚ ਵਿਆਹ ਦੇ ਪ੍ਰਤੀ ਰੁਚੀ ਘਟ ਰਹੀ ਹੈ ਅਤੇ ਉਹ ਹੁਣ ਵਿਆਹੁਤਾ ਬੰਧਨਾਂ ਨਾਲੋਂ ਆਪਣੇ ਕਰੀਅਰ, ਨਿੱਜੀ ਆਜ਼ਾਦੀ ਅਤੇ ਆਤਮ-ਨਿਰਭਰਤਾ ਨੂੰ ਜ਼ਿਆਦਾ ਮਹੱਤਵ ਦੇ ਰਹੇ ਹਨ। ਅੰਕੜਿਆਂ ਵਿੱਚ ਬਦਲਾਅ ਅਧਿਐਨ ਦੱਸਦੇ ਹਨ ਕਿ ਵਿਆਹ ਦੀ ਇੱਛਾ ਨਾ ਰੱਖਣ ਵਾਲੇ ਨੌਜਵਾਨਾਂ (ਮੁੰਡਿਆਂ) ਦੀ ਗਿਣਤੀ ਵਿੱਚ 25% ਦਾ ਵਾਧਾ ਹੋਇਆ ਹੈ, ਜਦਕਿ ਕੁੜੀਆਂ ਦੇ ਮਾਮਲੇ ਵਿੱਚ ਇਹ ਅੰਕੜਾ ਹੋਰ ਵੀ ਹੈਰਾਨ ਕਰਨ ਵਾਲਾ ਹੈ—ਵਿਆਹ ਨਾ ਕਰਨ ਦਾ ਫੈਸਲਾ ਲੈਣ ਵਾਲੀਆਂ ਕੁੜੀਆਂ ਦੀ ਦਰ ਵਿੱਚ 48% ਤੱਕ ਦਾ ਵਾਧਾ ਦੇਖਿਆ ਗਿਆ ਹੈ। ਇਹ ਤਬਦੀਲੀ ਇੱਕ ਵੱਡੇ ਸਮਾਜਿਕ ਬਦਲਾਅ ਦਾ ਸੰਕੇਤ ਹੈ। ਬਦਲਦੀਆਂ ਤਰਜੀਹਾਂ ਦੇ ਕਾਰਨ ਕਰੀਅਰ ‘ਤੇ ਧਿਆਨ: ਅੱਜ ਦੇ ਨੌਜਵਾਨ ਆਪਣੇ ਕਰੀਅਰ ਦੇ ਸ਼ੁਰੂਆਤੀ ਸਾਲਾਂ ਵਿੱਚ ਸਥਿਰਤਾ ਅਤੇ ਵਿਕਾਸ ਨੂੰ ਪਹਿਲ ਦੇ ਰਹੇ ਹਨ। ਉਹ ਆਰਥਿਕ ਤੌਰ ‘ਤੇ ਆਜ਼ਾਦ ਬਣਨਾ ਚਾਹੁੰਦੇ ਹਨ, ਜਿਸ ਲਈ ਉਹ ਸਖ਼ਤ ਮਿਹਨਤ ਕਰਨ ਅਤੇ ਨਵੇਂ ਹੁਨਰ ਸਿੱਖਣ ਲਈ ਪੂਰੀ ਤਰ੍ਹਾਂ ਸਮਰਪਿਤ ਹਨ। ਆਜ਼ਾਦੀ ਦਾ ਮਹੱਤਵ: ਪੁਰਾਣੀ ਪੀੜ੍ਹੀ ਦੇ ਉਲਟ, ਜੇਨ-ਜ਼ੀ ਅਤੇ ਮਿਲੇਨੀਅਲਜ਼ ਆਪਣੀ ਨਿੱਜੀ ਆਜ਼ਾਦੀ ਨਾਲ ਸਮਝੌਤਾ ਨਹੀਂ ਕਰਨਾ ਚਾਹੁੰਦੇ। ਉਹ ਵਿਆਹ ਨੂੰ ਅਕਸਰ ਇੱਕ ਅਜਿਹੀ ਜ਼ਿੰਮੇਵਾਰੀ ਵਜੋਂ ਦੇਖਦੇ ਹਨ ਜੋ ਉਨ੍ਹਾਂ ਦੇ ਪੇਸ਼ੇਵਰ ਸੁਪਨਿਆਂ ਵਿੱਚ ਰੁਕਾਵਟ ਪਾ ਸਕਦੀ ਹੈ। ਸੋਚ ਵਿੱਚ ਬਦਲਾਅ: ਵਿਆਹ ਹੁਣ ਜੀਵਨ ਦੀ ਕੋਈ ਲਾਜ਼ਮੀ ਲੋੜ ਨਹੀਂ ਰਿਹਾ। ਨੌਜਵਾਨਾਂ ਦਾ ਮੰਨਣਾ ਹੈ ਕਿ ਖੁਸ਼ੀ ਅਤੇ ਸੰਤੁਸ਼ਟੀ ਸਿਰਫ਼ ਸਾਥੀ ਦੇ ਨਾਲ ਹੀ ਨਹੀਂ, ਸਗੋਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਅਤੇ ਇੱਕ ਆਜ਼ਾਦ ਜੀਵਨ ਜਿਉਣ ਨਾਲ ਵੀ ਮਿਲ ਸਕਦੀ ਹੈ। ਮਾਨਸਿਕ ਸ਼ਾਂਤੀ: ਕਈ ਨੌਜਵਾਨ ਵਿਆਹ ਨਾਲ ਜੁੜੀਆਂ ਸਮਾਜਿਕ ਜ਼ਿੰਮੇਵਾਰੀਆਂ ਅਤੇ ਘਰੇਲੂ ਉਮੀਦਾਂ ਦੇ ਦਬਾਅ ਤੋਂ ਬਚਣਾ ਚਾਹੁੰਦੇ ਹਨ ਤਾਂ ਜੋ ਉਹ ਆਪਣੀ ਮਾਨਸਿਕ ਸ਼ਾਂਤੀ ਬਰਕਰਾਰ ਰੱਖ ਸਕਣ। ਸਿੱਟੇ ਵਜੋਂ, ਆਧੁਨਿਕ ਨੌਜਵਾਨ ਹੁਣ ਰਵਾਇਤਾਂ ਦੀ ਬਜਾਏ ਆਪਣੀ ਪਸੰਦ ਨੂੰ ਚੁਣ ਰਹੇ ਹਨ। ਵਿਆਹ ਹੁਣ ਇੱਕ ਜੀਵਨ-ਟੀਚਾ ਨਹੀਂ, ਸਗੋਂ ਇੱਕ ਬਦਲ ਬਣ ਗਿਆ ਹੈ, ਜੋ ਦਰਸਾਉਂਦਾ ਹੈ ਕਿ ਅੱਜ ਦਾ ਸਮਾਜ ਨਿੱਜੀ ਵਿਕਾਸ ਅਤੇ ਆਤਮ-ਨਿਰਭਰਤਾ ਵੱਲ ਵਧ ਰਿਹਾ ਹੈ।

Punjab

*ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ*

ਚੰਡੀਗੜ੍ਹ/ ਬਠਿੰਡਾ, 26 ਅਪ੍ਰੈਲ 2026:   ਨਵਜਾਤ ਦੀ ਪਹਿਲੀ ਕਿਲਕਾਰੀ ਰਾਹਤ ਲਿਆਉਣ ਵਾਲੀ ਹੋਣੀ ਚਾਹੀਦੀ ਹੈ। ਪਰ ਕਈ ਵਾਰ ਇਹ ਸੰਨਾਟਾ ਲੈ ਕੇ ਆਉਂਦੀ ਹੈ। ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਵਿਖੇ ਅਗਰਵਾਲ ਹਸਪਤਾਲ ਵਿੱਚ ਇੱਕ ਬੱਚੀ ਦਾ ਜਨਮ ਹੋਇਆ ਸੀ, ਪਰ ਜੀਵਨ ਲਈ ਜੰਗ ਅਜੇ ਸ਼ੁਰੂ ਹੀ ਹੋਈ ਸੀ।   ਕੇਵਲ 33 ਹਫ਼ਤਿਆਂ ਵਿੱਚ ਜਨਮੀ, ਰੇਸ਼ਮ ਸਿੰਘ ਅਤੇ ਗੁਰਮੇਲ ਕੌਰ ਦੀ ਬੇਟੀ, ਸਮੇਂ ਤੋਂ ਬਹੁਤ ਪਹਿਲਾਂ ਸੰਵੇਦਨਸ਼ੀਲ ਹਾਲਤ ਵਿੱਚ ਇਸ ਦੁਨੀਆ ਵਿੱਚ ਆਈ। ਉਸ ਦਾ ਵਜ਼ਨ ਸਿਰਫ਼ 1.926 ਕਿਲੋਗ੍ਰਾਮ ਸੀ, ਜੋ ਆਮ ਪੂਰੇ ਸਮੇਂ ਦੇ ਜਨਮ ਦੇ ਵਜ਼ਨ (ਲਗਭਗ 2.5 ਤੋਂ 4 ਕਿਲੋਗ੍ਰਾਮ) ਨਾਲੋਂ ਕਾਫ਼ੀ ਘੱਟ ਹੈ। ਜਨਮ ਦੇ ਪਹਿਲੇ ਹੀ ਪਲ ਤੋਂ ਉਸ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਬਿਨਾਂ ਚਿਕਿਤਸਕ ਮਦਦ ਦੇ ਸਾਹ ਲੈਣਾ ਸੰਭਵ ਨਹੀਂ ਸੀ। ਅਜਿਹੇ ਹਾਲਾਤਾਂ ਵਿੱਚ ਸਮਾਂ ਗੁਆਉਣ ਦੀ ਕੋਈ ਗੁੰਜਾਇਸ਼ ਨਹੀਂ ਸੀ।   ਡਾ. ਸੁਰਿੰਦਰ ਅੱਗਰਵਾਲ (ਐਮ.ਡੀ. ਪੀਡੀਐਟ੍ਰਿਕਸ), ਜਿਨ੍ਹਾਂ ਕੋਲ 24 ਸਾਲਾਂ ਦਾ ਤਜ਼ਰਬਾ ਹੈ, ਨੇ ਆਪਣੀ ਟੀਮ ਨਾਲ ਤੁਰੰਤ ਕਾਰਵਾਈ ਕੀਤੀ। ਬੱਚੀ ਨੂੰ ਐਨਆਈਸੀਯੂ ਵਿੱਚ ਭਰਤੀ ਕੀਤਾ ਗਿਆ, ਜਿੱਥੇ ਮਸ਼ੀਨਾਂ ਉਹ ਕੰਮ ਕਰ ਰਹੀਆਂ ਸਨ, ਜੋ ਅਵਿਕਸਿਤ ਫੇਫੜੇ ਅਜੇ ਨਹੀਂ ਕਰ ਸਕਦੇ ਸਨ। ਮਾਨੀਟਰ ਨਾਲ ਹਰ ਧੜਕਣ ਅਤੇ ਹਰ ਸਾਹ ’ਤੇ ਨਜ਼ਰ ਰੱਖੀ ਜਾ ਰਹੀ ਸੀ—ਹਰ ਪਲ ਅਨਿਸ਼ਚਿਤਤਾ ਨਾਲ ਭਰਿਆ ਹੋਇਆ ਸੀ,ਹਰ ਪਲ ਬਹੁਤ ਮਹੱਤਵਪੂਰਨ ਸੀ।   ਇਸ ਤੋਂ ਬਾਅਦ 17 ਦਿਨ ਤੱਕ ਲਗਾਤਾਰ ਦੇਖਭਾਲ ਅਤੇ ਸਹੀ ਇਲਾਜ ਚੱਲਦਾ ਰਿਹਾ। ਨਵਜਾਤ ਨੂੰ 10 ਦਿਨਾਂ ਤੱਕ ਕੰਟਿਨਿਊਅਸ ਪਾਜ਼ਿਟਿਵ ਏਅਰਵੇ ਪ੍ਰੈਸ਼ਰ ਸਹਾਇਤਾ ਦਿੱਤੀ ਗਈ, ਉਸ ਤੋਂ ਬਾਅਦ 4 ਦਿਨਾਂ ਲਈ ਆਕਸੀਜਨ ਸਹਾਇਤਾ ਦਿੱਤੀ ਗਈ। ਇਸ ਦੌਰਾਨ ਬੱਚੀ ਨੂੰ ਪੀਲੀਆ ਹੋ ਗਿਆ, ਜਿਸ ਦਾ ਇਲਾਜ ਫੋਟੋਥੈਰੇਪੀ ਨਾਲ ਕੀਤਾ ਗਿਆ। ਸੀਮਿਤ ਕੰਗਾਰੂ ਮਦਰ ਕੇਅਰ ਰਾਹੀਂ ਸਾਵਧਾਨੀ ਨਾਲ ਪੋਸ਼ਣ ਦਿੱਤਾ ਗਿਆ, ਤਾਂ ਜੋ ਬੱਚੀ ਦੀ ਨਾਜ਼ੁਕ ਹਾਲਤ ਨੂੰ ਬਿਨਾਂ ਪ੍ਰਭਾਵਿਤ ਕੀਤੇ ਉਸ ਨੂੰ ਗਰਮਾਹਟ ਅਤੇ ਸਥਿਰਤਾ ਮਿਲ ਸਕੇ।   ਡਾ. ਅਗਰਵਾਲ ਨੇ ਕਿਹਾ, “ਐਨਆਈਸੀਯੂ ਵਿੱਚ ਸੁਧਾਰ ਇੱਕਦਮ ਨਹੀਂ ਆਉਂਦਾ, ਇਹ ਹੌਲੀ-ਹੌਲੀ ਸਥਿਰ ਰੀਡਿੰਗ ਨਾਲ ਆਉਂਦਾ ਹੈ।” ਹੌਲੀ-ਹੌਲੀ ਸੁਧਾਰ ਦਿਖਾਈ ਦੇਣਾ ਸ਼ੁਰੂ ਹੋਇਆ।   ਸਾਹ ਲੈਣਾ ਹੌਲੀ-ਹੌਲੀ ਸੰਭਲ ਗਿਆ। ਪ੍ਰਤੀਕਿਰਿਆਵਾਂ ਬਿਹਤਰ ਹੋਣ ਲੱਗੀਆਂ। ਜੋ ਨਾਜ਼ੁਕ ਸਰੀਰ ਪਹਿਲਾਂ ਸੰਘਰਸ਼ ਕਰ ਰਿਹਾ ਸੀ, ਉਹ ਦਿਨੋਂ-ਦਿਨ ਮਜ਼ਬੂਤ ਹੋਣ ਲੱਗਾ। ਡਾ. ਅਗਰਵਾਲ ਲਈ ਅਜਿਹੇ ਪਲ ਚਿਕਿਤਸਾ ਦੇ ਨਾਲ-ਨਾਲ ਭਾਵਨਾਵਾਂ ਦਾ ਵੀ ਪ੍ਰਤੀਕ ਹੁੰਦੇ ਹਨ। ਉਨ੍ਹਾਂ ਕਿਹਾ, “ਕਈ ਵਾਰ ਬੱਚੇ ਨੂੰ ਬਚਾਉਣਾ ਸਿਰਫ਼ ਇਲਾਜ ’ਤੇ ਨਹੀਂ, ਸਗੋਂ ਸਹੀ ਸਮੇਂ ’ਤੇ ਨਿਰਭਰ ਕਰਦਾ ਹੈ। ਥੋੜ੍ਹੀ ਜਿਹੀ ਦੇਰੀ ਵੀ ਸਭ ਕੁਝ ਬਦਲ ਸਕਦੀ ਹੈ।”     ਇਸ ਮਾਮਲੇ ਵਿੱਚ ਕੋਈ ਦੇਰੀ ਨਹੀਂ ਹੋਈ। ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਪਰਿਵਾਰ ਨੂੰ ਕੈਸ਼ਲੈੱਸ ਇਲਾਜ ਮਿਲਿਆ, ਜਿਸ ਨਾਲ ਡਾਕਟਰ ਬਿਨਾਂ ਕਿਸੇ ਆਰਥਿਕ ਚਿੰਤਾ ਦੇ ਪੂਰੀ ਤਰ੍ਹਾਂ ਇਲਾਜ ’ਤੇ ਧਿਆਨ ਕੇਂਦਰਿਤ ਕਰ ਸਕੇ।   17 ਦਿਨਾਂ ਦੇ ਇਲਾਜ ਤੋਂ ਬਾਅਦ ਬੱਚੀ ਨੂੰ ਸਥਿਰ ਹਾਲਤ ਵਿੱਚ ਛੁੱਟੀ ਦੇ ਦਿੱਤੀ ਗਈ। ਹੁਣ ਉਸ ਦਾ ਵਜ਼ਨ 2.106 ਕਿਲੋਗ੍ਰਾਮ ਹੈ—ਹਾਲਾਂਕਿ ਉਹ ਅਜੇ ਵੀ ਨਾਜ਼ੁਕ ਹੈ, ਪਰ ਪਹਿਲਾਂ ਨਾਲੋਂ ਕਾਫ਼ੀ ਸਿਹਤਮੰਦ ਹੈ। ਨਵਜਾਤ ਆਪਣੇ ਮਾਪਿਆਂ ਦੀ ਗੋਦ ਵਿੱਚ ਜੀਵਿਤ, ਸਥਿਰ ਅਤੇ ਸਿਹਤਮੰਦ ਹਾਲਤ ਵਿੱਚ ਹਸਪਤਾਲ ਤੋਂ ਬਾਹਰ ਆਈ।   ਇੱਕ ਹੋਰ ਮਾਮਲੇ ਵਿੱਚ, ਹੁਸ਼ਿਆਰਪੁਰ ਦੇ ਮਨਿੰਦਰ ਸਿੰਘ ਨੇ ਆਪਣਾ ਤਜ਼ਰਬਾ ਸਾਂਝਾ ਕੀਤਾ। ਉਨ੍ਹਾਂ ਦੀ ਬੇਟੀ ਗੁਰਕੀਰਤ ਕੌਰ, ਜਿਸ ਦਾ ਜਨਮ ਇਸੇ ਸਾਲ 14 ਅਪ੍ਰੈਲ ਨੂੰ ਹੋਇਆ ਸੀ, ਨੂੰ ਵੀ ਜਨਮ ਤੋਂ ਬਾਅਦ ਨਵਜਾਤ ਦੇਖਭਾਲ ਦੀ ਲੋੜ ਪਈ। ਉਨ੍ਹਾਂ ਕਿਹਾ, “ਹਸਪਤਾਲ ਵਿੱਚ ਉਸ ਦਾ ਵਧੀਆ ਇਲਾਜ ਹੋਇਆ ਅਤੇ ਸਾਰਾ ਖਰਚਾ ਮੁੱਖ ਮੰਤਰੀ ਸਿਹਤ ਕਾਰਡ ਤਹਿਤ ਕਵਰ ਹੋ ਗਿਆ।” ਰਜਿਸਟ੍ਰੇਸ਼ਨ ਉਸੇ ਦਿਨ ਪੂਰਾ ਹੋ ਗਿਆ ਅਤੇ ਹੁਣ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਸਿਹਤ ਕਵਰ ਮਿਲਦਾ ਹੈ।   ਮਨਿੰਦਰ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ, “ਇਸ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਬਹੁਤ ਮਹੱਤਵਪੂਰਨ ਹੈ। ਜੋ ਵਿਅਕਤੀ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਲਈ ਸੰਘਰਸ਼ ਕਰਦਾ ਹੈ, ਉਹ ਵੀ ਆਪਣੇ ਬੱਚੇ ਲਈ ਵਧੀਆ ਇਲਾਜ ਲੈ ਸਕਦਾ ਹੈ। ਇਹ ਬਹੁਤ ਵੱਡੀ ਗੱਲ ਹੈ।”   ਪੰਜਾਬ ਦੇ ਐਨਆਈਸੀਯੂ ਵਿੱਚ ਅਜੇ ਵੀ ਖਾਮੋਸ਼ੀ ਹੁੰਦੀ ਹੈ, ਪਰ ਹੁਣ ਉਹ ਡਰ ਨਾਲ ਨਹੀਂ, ਸਗੋਂ ਉਮੀਦ ਨਾਲ ਭਰੀ ਹੁੰਦੀ ਹੈ।   ਇਹ ਉਮੀਦ ਬਿਲਕੁਲ ਖਾਮੋਸ਼ ਅਤੇ ਸਥਿਰ ਹੁੰਦੀ ਹੈ, ਜਿਸ ਵਿੱਚ ਮਾਨੀਟਰ ਹਰ ਰੋਜ਼ ਹੋਰ ਮਜ਼ਬੂਤ ਹੁੰਦੀ ਕਿਸੇ ਨਿੱਕੇ ਜਿਹੇ ਦਿਲ ਦੀ ਧੜਕਣ ਦਿਖਾ ਰਿਹਾ ਹੁੰਦਾ ਹੈ ਅਤੇ ਕਈ ਵਾਰੀ ਸਿਰਫ਼ ਇਹੀ ਖਾਮੋਸ਼ੀ ਅਤੇ ਸਥਿਰਤਾ ਸਭ ਕੁਝ ਬਦਲਣ ਲਈ ਕਾਫ਼ੀ ਹੁੰਦੀ ਹੈ।

Scroll to Top