Actionpunjab

Action Punjab Logo
Breaking News

Author name: Action Punjab

Action Punjab
Punjab

ਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ "ਨੌਕਰੀ ਮੇਲਾ 2026" ਦਾ ਆਯੋਜਨ ਕੀਤਾ

ਰੂਪਨਗਰ, 13 ਮਾਰਚ: ਰਾਸ਼ਟਰੀ ਇਲੈਕਟ੍ਰੋਨਿਕੀ ਅਤੇ ਸੂਚਨਾ ਤਕਨਾਲੋਜੀ ਸੰਸਥਾ ਜੋ ਕਿ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨੀਕ ਮੰਤਰਾਲੇ ਦੇ ਅਧੀਨ ਇੱਕ ਡੀਮਡ ਟੂ ਬੀ ਯੂਨੀਵਰਸਿਟੀ ਹੈ, ਦੁਆਰਾ ਅੱਜ ਰੋਪੜ ਕੈਂਪਸ ਵਿਖੇ “ਨੌਕਰੀ ਮੇਲਾ 2026” ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।    ਇਸ ਸਮਾਗਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸੀ, ਜਿਸ ਰਾਹੀਂ ਨਾਮਵਰ ਕੰਪਨੀਆਂ ਅਤੇ ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰਾਂ ਨੂੰ ਇੱਕ ਸਾਂਝਾ ਪਲੇਟਫਾਰਮ ਪ੍ਰਦਾਨ ਕੀਤਾ ਗਿਆ।   ਨਾਇਲਿਟ ਰੋਪੜ ਦੇ ਕਾਰਜਕਾਰੀ ਡਾਇਰੈਕਟਰ ਸ਼੍ਰੀ ਦੀਪਕ ਵਾਸਨ ਦੁਆਰਾ ਨੌਕਰੀ ਮੇਲੇ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਪ੍ਰਭਜੋਤ ਸਿੰਘ, ਜ਼ਿਲ੍ਹਾ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਅਧਿਕਾਰੀ (ਡੀ.ਈ.ਜੀ.ਟੀ.ਓ.), ਸ਼੍ਰੀਮਤੀ ਮੀਨਾਕਸ਼ੀ ਬੇਦੀ, ਪਲੇਸਮੈਂਟ ਅਧਿਕਾਰੀ, ਰੋਪੜ ਅਤੇ ਸ਼੍ਰੀ ਸੰਦੀਪ ਕੁਮਾਰ, ਉਪ-ਖੇਤਰੀ ਰੁਜ਼ਗਾਰ ਅਧਿਕਾਰੀ, ਡੀ.ਜੀ.ਈ., ਜਲੰਧਰ ਨੇ ਵੀ ਸ਼ਿਰਕਤ ਕੀਤੀ।    ਸ਼੍ਰੀ ਵਾਸਨ ਨੇ ਸਮਾਗਮ ਵਿੱਚ ਆਪਣੇ ਸੰਬੋਧਨ ਦੌਰਾਨ ਮੇਗਾ ਨੌਕਰੀ ਮੇਲੇ ਦੇ ਆਯੋਜਨ ਦੇ ਉਦੇਸ਼ ਬਾਰੇ ਚਰਚਾ ਕੀਤੀ ਅਤੇ ਕਿਹਾ ਕਿ ਅਜਿਹੀ ਪਹਿਲਕਦਮੀਆਂ ਪੰਜਾਬ ਦੇ ਨੌਜਵਾਨਾਂ ਨੂੰ ਉਦਯੋਗ ਜਗਤ ਨਾਲ ਜੁੜਨ ਅਤੇ ਉਚਿਤ ਰੋਜ਼ਗਾਰ ਪ੍ਰਾਪਤ ਕਰਨ ਦਾ ਇੱਕ ਸ਼ਾਨਦਾਰ ਮੌਕਾ ਪ੍ਰਦਾਨ ਕਰਦੇ ਹਨ।   ਵੱਖ-ਵੱਖ ਖੇਤਰਾਂ ਦੀਆਂ ਕਈ ਕੰਪਨੀਆਂ ਨੇ ਨੌਕਰੀ ਮੇਲੇ ਵਿੱਚ ਹਿੱਸਾ ਲਿਆ ਅਤੇ ਵੱਖ-ਵੱਖ ਉਪਲਬਧ ਅਸਾਮੀਆਂ ਲਈ ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰਾਂ ਨਾਲ ਸੰਪਰਕ ਕੀਤਾ। ਇਸ ਸਮਾਗਮ ਵਿੱਚ ਵਿਦਿਆਰਥੀਆਂ, ਨਵੇਂ ਗ੍ਰੈਜੂਏਟਸ ਅਤੇ ਨੌਕਰੀ ਭਾਲ ਕਰ ਰਹੇ ਉਮੀਦਵਾਰਾਂ ਨੇ ਉਤਸ਼ਾਹ ਨਾਲ ਭਾਗ ਲਿਆ  ਅਤੇ ਆਪਣੇ ਰਜ਼ਿਊਮ ਜਮ੍ਹਾਂ ਕਰਵਾਏ ਅਤੇ ਕੰਪਨੀ ਦੇ ਪ੍ਰਤੀਨਿਧੀਆਂ ਨਾਲ ਸਿੱਧੀ ਗੱਲਬਾਤ ਕੀਤੀ।   ਇਸ ਸਮਾਗਮ ਵਿੱਚ 23 ਤੋਂ ਵੱਧ ਕੰਪਨੀਆਂ ਨੇ ਹਿੱਸਾ ਲਿਆ ਅਤੇ ਵੱਖ-ਵੱਖ ਤਕਨੀਕੀ ਅਤੇ ਪੇਸ਼ਾਵਰ ਪਿਛੋਕੜ ਵਾਲੇ ਲਗਭਗ 500 ਉਮੀਦਵਾਰਾਂ ਦੇ ਇੰਟਰਵਿਊ ਕੀਤੇ ਗਏ। ਮੇਲੇ ਦੌਰਾਨ ਕਈ ਉਮੀਦਵਾਰਾਂ ਨੂੰ ਕੀਮਤੀ ਕਰੀਅਰ ਮਾਰਗਦਰਸ਼ਨ ਅਤੇ ਰੁਜ਼ਗਾਰ ਦੇ ਮੌਕੇ ਮਿਲੇ। ਖਾਸ ਤੌਰ ਤੇ 300 ਤੋਂ ਵੱਧ ਉਮੀਦਵਾਰਾਂ ਨੂੰ ਮੌਕੇ ‘ਤੇ ਹੀ ਸ਼ਾਰਟਲਿਸਟ ਕੀਤਾ ਗਿਆ ਅਤੇ ਨਿਯੁਕਤੀ ਪੱਤਰ ਜਾਰੀ ਕੀਤੇ ਗਏ, ਜਿਸ ਨਾਲ ਇਹ ਸਮਾਗਮ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਬਹੁਤ ਸਫਲ ਸਾਬਿਤ ਹੋਇਆ।   ਇਹ ਪਹਿਲ ਕੌਸ਼ਲ ਵਿਕਾਸ, ਰੋਜ਼ਗਾਰ ਯੋਗਤਾ ਵਧਾਉਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਦ੍ਰਿਸ਼ਟੀਕੋਣ ਦਾ ਸਮਰਥਨ ਕਰਨ ਪ੍ਰਤੀ ਨਾਇਲਟ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੀ ਹੈ। ਨੌਕਰੀ ਮੇਲਾ ਕੁਸ਼ਲ ਉਮੀਦਵਾਰਾਂ ਅਤੇ ਉਦਯੋਗ ਜਗਤ ਦੀ ਲੋੜਾਂ ਵਿਚਕਾਰ ਸੰਬੰਧ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ। 

Punjab

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਤਰਨ ਤਾਰਨ, 13 ਮਾਰਚ :        ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜ਼ਿਲ੍ਹਾ ਮਿਸ਼ਨ ਡਾਇਰੈਕਟਰ (ਪੀ.ਐਸ.ਆਰ.ਐਲ.ਐਮ) ਤਰਨਤਾਰਨ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਤਰਨਤਾਰਨ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ‘ਆਪਣਾ ਕਾਰੋਬਾਰ ਆਪਣੀ ਪਹਿਚਾਣ’ ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ- 2026 ਜ਼ਿਲ੍ਹਾ ਪੱਧਰੀ ਸਮਾਗਮ ਸਖੀ ਸਿਰਜਣ ਕੇਂਦਰ, ਸ਼ੇਰੋਂ ਵਿਖੇ  ਕਰਵਾਇਆ ਗਿਆ।  ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਹਲਕਿਆਂ ਤੋਂ ਆਈਆਂ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ।  ਕੈਬਨਿਟ ਮੰਤਰੀ, ਟਰਾਂਸਪੋਰਟ ਵਿਭਾਗ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ  ਵੱਖ-ਵੱਖ ਉੱਦਮਾਂ ਨਾਲ ਜੁੜੀਆਂ 100 ਉੱਦਮੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ।ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਵਿਕਾਸ ਲਈ ਵਚਨਬੱਧ ਹੈ, ਜਿਸ ਦੇ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ‘ਆਪਣਾ ਕਾਰੋਬਾਰ ਆਪਣੀ ਪਹਿਚਾਣ’ ਮੁਹਿੰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਮਹਿਲਾਵਾਂ ਨੂੰ ਸਵੈ-ਰੁਜ਼ਗਾਰ ਲਈ ਪ੍ਰੇਰਿਤ ਕੀਤਾ  ਜਾ ਰਿਹਾ ਹੈ, ਤਾਂ ਜੋ ਉਹ ਆਪਣਾ ਖ਼ੁਦ ਦਾ ਕਾਰੋਬਾਰ ਸ਼ੁਰੂ ਕਰਕੇ ਆਤਮ ਨਿਰਭਰ ਬਣ ਸਕਣ।       ਇਸ ਮੌਕੇ ਦਿਲਬਾਗ ਸਿੰਘ, ਨਿੱਜੀ ਸਹਾਇਕ ਕੈਬਨਿਟ ਟਰਾਂਸਪੋਰਟ ਵਿਭਾਗ ਪੰਜਾਬ ਅਤੇ ਚੇਅਰਮੈਨ ਬਲਾਕ ਸੰਮਤੀ ਪੱਟੀ,  ਰਜਵੰਤ ਕੌਰ ਚੇਅਰਪਰਸਨ ਬਲਾਕ ਸੰਮਤੀ ਨੌਸ਼ਹਿਰਾ ਪਨੂੰਆਂ, ਲਕਸ਼ਮੀ ਉਪ ਚੇਅਰਮੈਨ ਬਲਾਕ ਸੰਮਤੀ ਪੱਟੀ, ਬਲਜਿੰਦਰ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨੌਸ਼ਹਿਰਾ ਪਨੂੰਆਂ, ਰੁਪਿੰਦਰ ਕੌਰ ਸੰਧੂ ਜ਼ਿਲ੍ਹਾ ਸੰਗਠਨ ਇੰਚਾਰਜ ਆਮ ਆਦਮੀ ਪਾਰਟੀ ਅਤੇ ਉੱਪ ਚੇਅਰਮੈਨ ਇੰਪਰੂਵਮੈਂਟ ਟਰੱਸਟ ਤਰਨਤਾਰਨ, ਗੁਰਪ੍ਰੀਤ ਕੌਰ ਪ੍ਰਧਾਨ ਮਹਿਲਾ ਵਿੰਗ ਆਮ ਆਦਮੀ ਪਾਰਟੀ ਤਰਨਤਾਰਨ,  ਅਨੁਰੀਤ ਕੌਰ ਬਲਾਕ ਪ੍ਰਧਾਨ ਮਹਿਲਾ ਵਿੰਗ ਬਲਾਕ ਪੱਟੀ, ਸਰਬਜੀਤ ਕੌਰ ਬਲਾਕ ਪ੍ਰਧਾਨ ਮਹਿਲਾ ਵਿੰਗ ਬਲਾਕ ਪੱਟੀ, ਅਮਰਿੰਦਰ ਸਿੰਘ ਐਮੀ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪਨੂੰਆਂ ਅਤੇ  ਕੁਲਵੰਤ ਸਿੰਘ ਸਰਪੰਚ ਪਿੰਡ ਸ਼ੇਰੋਂ  ਵਿਸ਼ੇਸ਼  ਮਹਿਮਾਨਾਂ ਵਜੋਂ ਪਹੁੰਚੇ।  ਇਸ ਤੋਂ ਇਲਾਵਾ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ  ਸਟਾਫ ਗੁਰਪ੍ਰੀਤ ਕੌਰ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਦਲਜੀਤ ਜ਼ਿਲ੍ਹਾ ਫੰਕਸ਼ਨਲ ਮੈਨੇਜਰ,ਪਰਮੀਤ ਸਿੰਘ ਬਲਾਕ ਪ੍ਰੋਗਰਾਮ ਮੈਨੇਜਰ ਵਲਟੋਹਾ, ਸੁਰਿੰਦਰਜੀਤ ਸਿੰਘ ਬਲਾਕ ਪ੍ਰੋਗਰਾਮ ਮੈਨੇਜਰ ਗੰਡੀਵਿੰਡ, ਸਰਬਜੀਤ ਸਿੰਘ ਜ਼ਿਲ੍ਹਾ ਐਮ.ਆਈ.ਐਸ ਅਸਿਸਟੈਂਟ, ਅੰਕੁਸ਼ ਕੁਮਾਰ (ਕਲੱਸਟਰ ਕੋਆਰਡੀਨੇਟਰ) ਖਡੂਰ ਸਾਹਿਬ ਅਤੇ ਗਗਨਪ੍ਰੀਤ ਕੌਰ ਬਲਾਕ ਐਮ.ਆਈ.ਐਸ ਅਸਿਸਟੈਂਟ ਆਦਿ ਹਾਜ਼ਰ ਸਨ। 

Punjab

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰੂਪਨਗਰ 'ਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ

ਰੂਪਨਗਰ/ ਸ੍ਰੀ ਚਮਕੌਰ ਸਾਹਿਬ, 13 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਕੌਂਸਲ ਦਫ਼ਤਰ ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ, ਜ਼ਿਲ੍ਹਾ ਪ੍ਰਸ਼ਾਸ਼ਨ, ਵੀਐਲਈਜ਼ (ਵਿਲੇਜ ਲੈਵਲ ਇੰਟਰਪਰੇਨੁਰ) ਅਤੇ ਆਸ਼ਾ ਵਰਕਰਾਂ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਜਿਸਟ੍ਰੇਸ਼ਨ ਕਾਰਡਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਅਤੇ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।   ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦਿੱਤਾ ਜਾ ਰਿਹਾ 10 ਲੱਖ ਰੁਪਏ ਤੱਕ ਦਾ ਸਿਹਤ ਕਾਰਡ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਨਾਲ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਵੱਡੀ ਬਿਮਾਰੀ ਦੇ ਇਲਾਜ ਲਈ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ ਅਤੇ ਨਾ ਹੀ ਕਿਸੇ ਨੂੰ ਇਲਾਜ ਤੋਂ ਵਾਂਝਾ ਰਹਿਣਾ ਪਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਨੂੰ ਵਧੀਆ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ।   ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਦੇਣ ਲਈ ਵੱਧ ਤੋਂ ਵੱਧ ਕਾਰਡ ਬਣਾਏ ਜਾਣ ਅਤੇ ਇਸ ਕੰਮ ਲਈ ਕੈਂਪਾਂ ਦੀ ਗਿਣਤੀ ਵਧਾਈ ਜਾਵੇ। ਉਨ੍ਹਾਂ ਅਧਿਕਾਰੀਆਂ ਦੇ ਨਾਲ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਜਾ ਕੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜਾ ਵੀ ਲੈਂਦੇ ਰਹਿਣ।   ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਲਗਭਗ 20 ਲੱਖ ਕਾਰਡ ਬਣ ਚੁੱਕੇ ਹਨ ਅਤੇ ਆਉਂਦੇ ਕੁਝ ਦਿਨਾਂ ਵਿੱਚ ਇਹ ਗਿਣਤੀ ਤੇਜ਼ੀ ਨਾਲ ਵਧੇਗੀ।   ਸਿਹਤ ਮੰਤਰੀ ਨੇ ਵੀਐਲਈ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਜੁਲ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਹਰ ਹੱਕਦਾਰ ਪਰਿਵਾਰ ਤੱਕ ਇਹ ਕਾਰਡ ਸਮੇਂ ਸਿਰ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਸਾਂਝੀ ਕੋਸ਼ਿਸ਼ ਨਾਲ ਹੀ ਯੋਜਨਾਵਾਂ ਦੀ ਸਫਲਤਾ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਵਲੰਟੀਅਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਯੋਜਨਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ ਅੱਗੇ ਆਉਣ।   ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪੂਰੇ ਦੇਸ਼ ਵਿੱਚ ਸਰਕਾਰ ਸੱਚੇ ਅਰਥਾਂ ਵਿੱਚ ਲੋਕਾਂ ਲਈ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਕਾਰਡ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਲਾਭ ਮਿਲ ਰਿਹਾ ਹੈ ਅਤੇ ਇਹ ਯੋਜਨਾ ਭਵਿੱਖ ਵਿੱਚ ਹੋਰ ਵੀ ਵਿਸਥਾਰਿਤ ਕੀਤੀ ਜਾਵੇਗੀ।     ਡਾ. ਬਲਬੀਰ ਸਿੰਘ ਨੇ ਸਾਰੇ ਅਧਿਕਾਰੀਆਂ, ਵੀਐਲਈ ਓਪਰੇਟਰਾਂ, ਆਸ਼ਾ ਵਰਕਰਾਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਰਲ ਕੇ ਕੰਮ ਕਰਨ ਅਤੇ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।    ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਘਣਸ਼ਿਆਮ ਥੋਰੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਐਸਡੀਐਮ ਸ੍ਰੀ ਚਮਕੌਰ ਸਾਹਿਬ ਪਰਦੀਪ ਸਿੰਘ ਬੈਂਸ, ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ, ਡੀਐਮਸੀ ਡਾ. ਵਰਿੰਦਰ ਕੁਮਾਰ, ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਉੱਚ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੀਐਲਈ ਓਪਰੇਟਰ ਅਤੇ ਵਲੰਟੀਅਰ ਹਾਜ਼ਰ ਸਨ। 

Punjab

ਵਿਧਾਇਕ ਨਰਿੰਦਰ ਕੌਰ ਭਰਾਜ ਨੇ 08.27 ਕਰੋੜ ਰੁਪਏ ਦੇ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ

ਸੰਗਰੂਰ, 13 ਮਾਰਚਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ਦੀ ਕਾਇਆ ਕਲਪ ਕਰਨ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਕਰੀਬ 8.27 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਵਿਕਾਸ ਕਾਰਜਾਂ ਤਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਵੱਖ ਵੱਖ ਸੜਕਾਂ ਦੀ ਨਵੀਂ ਉਸਾਰੀ ਅਤੇ ਨਵੀਨੀਕਰਨ ਦੇ ਨੀਂਹ ਪੱਥਰ ਰੱਖੇ ਗਏ।ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਹਲਕੇ ਦੇ ਲੋਕਾਂ ਨੂੰ ਸੁਚੱਜੀਆਂ ਅਤੇ ਮਜ਼ਬੂਤ ਸੜਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਹ ਪ੍ਰੋਜੈਕਟ ਬਹੁਤ ਲਾਭਕਾਰੀ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਲੋਕਾਂ ਦੀ ਆਵਾਜਾਈ ਹੋਰ ਵੀ ਵਧੀਆ ਹੋਵੇਗੀ ਅਤੇ ਖੇਤੀਬਾੜੀ, ਵਪਾਰ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਨੂੰ ਵੀ ਵੱਡਾ ਫਾਇਦਾ ਮਿਲੇਗਾ।ਉਨ੍ਹਾਂ ਦੱਸਿਆ ਕਿ 1.69 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਕਲੌਦੀ ਦੀਆਂ ਅੰਦਰੂਨੀ ਸੜਕਾਂ ਜਿਵੇਂ ਕਿ ਸਰਕਾਰੀ ਸਕੂਲ ਰੋਡ, ਰਾਮ ਤਲਾਈ ਰੋਡ, ਧਾਰਵੀਆਂ ਰੋਡ ਅਤੇ ਸਟੇਡੀਅਮ ਰੋਡ ਤੋਂ ਜੋਤੀਸਰ ਗੁਰਦੁਆਰਾ ਸਾਹਿਬ ਤਕ 3.55 ਕਿਲੋਮੀਟਰ ਸੜਕ ਦੀ ਨਵੀਂ ਉਸਾਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ 2.42 ਕਰੋੜ ਰੁਪਏ ਦੀ ਲਾਗਤ ਨਾਲ ਸੰਗਰੂਰ ਸ਼ਹਿਰ ਵਿੱਚ ਫੁਹਾਰਾ ਚੌਕ ਤੋਂ ਐਨ.ਐੱਚ.-07 ਤਕ 2.10 ਕਿਲੋਮੀਟਰ ਸੜਕ (ਸੋਹੀਆਂ ਰੋਡ) ਦੇ ਨਵੀਨੀਕਰਨ ਦਾ ਕੰਮ ਕੀਤਾ ਜਾਵੇਗਾ।ਇਸੇ ਤਰ੍ਹਾਂ 1.10 ਕਰੋੜ ਰੁਪਏ ਦੀ ਲਾਗਤ ਨਾਲ ਹਰੀਪੁਰਾ ਬਸਤੀ ਤੋਂ ਪਿੰਡ ਗੁਰਦਾਸਪੁਰਾ ਤੱਕ 1.40 ਕਿਲੋਮੀਟਰ ਸੜਕ ਨੂੰ ਚੌੜਾ ਕਰਨ ਅਤੇ ਨਵੀਨੀਕਰਨ ਦਾ ਕੰਮ ਕੀਤਾ ਜਾਵੇਗਾ। ਇਸ ਤੋਂ ਇਲਾਵਾ 2.42 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਅਕੋਈ ਸਾਹਿਬ ਤੋਂ ਬੰਗਾਵਾਲੀ ਸਮੇਤ ਪਿੰਡ ਅਕੋਈ ਸਾਹਿਬ ਦੀ ਫਿਰਨੀ ਤਕ 4.80 ਕਿਲੋਮੀਟਰ ਸੜਕ ਦੀ ਨਵੀਂ ਉਸਾਰੀ ਕੀਤੀ ਜਾਵੇਗੀ।ਵਿਧਾਇਕ ਨੇ ਹੋਰ ਦੱਸਿਆ ਕਿ 66.55 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਭਗਵਾਨਪੁਰਾ ਵਿਖੇ ਸਮਸ਼ਾਨਘਾਟ ਤੋਂ ਬਾਲੀਆ ਲਿੰਕ ਰੋਡ ਤੱਕ 1.25 ਕਿਲੋਮੀਟਰ ਸੜਕ ਦੀ ਨਵੀਂ ਉਸਾਰੀ ਦਾ ਕੰਮ ਵੀ ਕੀਤਾ ਜਾਵੇਗਾ, ਜਿਸ ਨਾਲ ਇਲਾਕੇ ਦੇ ਵਸਨੀਕਾਂ ਨੂੰ ਵੱਡੀ ਸਹੂਲਤ ਮਿਲੇਗੀ।ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਹਲਕਾ ਸੰਗਰੂਰ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮਿਲਣਗੀਆਂ ਅਤੇ ਖੇਤਰ ਦੀ ਸਮੁੱਚੀ ਤਰੱਕੀ ਨੂੰ ਹੋਰ ਗਤੀ ਮਿਲੇਗੀ।ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਆਪ ਦੇ ਵੱਖ ਵੱਖ ਅਹੁਦੇਦਾਰ, ਪੰਚ ਸਰਪੰਚ ਅਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ। 

Punjab

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

ਚੰਡੀਗੜ੍ਹ, 13 ਮਾਰਚ:ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਕਰਵਾਏ ਗਏ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ ਅਤੇ ਕੋਰੀਆ ਦਰਮਿਆਨ ਵਧ ਰਹੀ ਆਰਥਿਕ ਭਾਈਵਾਲੀ ਨੂੰ ਉਜਾਗਰ ਕੀਤਾ ਗਿਆ, ਜਿਸ ਵਿੱਚ ਉੱਨਤ ਨਿਰਮਾਣ, ਤਕਨਾਲੋਜੀ ਅਧਾਰਤ ਸਹਿਯੋਗ, ਐਮਐਸਐਮਈ ਸਬੰਧਾਂ ਅਤੇ ਭਵਿੱਖੀ ਨਿਵੇਸ਼ ਦੀਆਂ ਸੰਭਾਵਨਾਵਾਂ ‘ਤੇ ਕੇਂਦ੍ਰਿਤ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਸੈਸ਼ਨ ਦੌਰਾਨ ਪੰਜਾਬ ਸਰਕਾਰ, ਰਿਪਬਲਿਕ ਆਫ਼ ਕੋਰੀਆ ਦੇ ਦੂਤਾਵਾਸ, ਉਦਯੋਗਪਤੀਆਂ ਅਤੇ ਵਪਾਰ ਪ੍ਰੋਤਸਾਹਨ ਸੰਸਥਾਵਾਂ ਦੇ ਨੁਮਾਇੰਦਿਆਂ ਦਰਮਿਆਨ ਦੁਵੱਲੇ ਉਦਯੋਗਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕੀਤੀ ਗਈ।ਰਿਪਬਲਿਕ ਆਫ਼ ਕੋਰੀਆ ਦੇ ਦੂਤਾਵਾਸ ਦੀ ਮੰਤਰੀ ਕੌਂਸਲਰ ਮਿਸ ਯੂਈ-ਜਿਨ ਚੋਨ ਨੇ ਦੱਸਿਆ ਕਿ ਭਾਰਤ ਅਤੇ ਕੋਰੀਆ ਦਰਮਿਆਨ ਦੁਵੱਲੇ ਆਰਥਿਕ ਸਬੰਧ ਕਾਫ਼ੀ ਮਜ਼ਬੂਤ ਹੋਏ ਹਨ ਅਤੇ ਇਸ ਵੇਲੇ 670 ਤੋਂ ਵੱਧ ਕੋਰੀਆਈ ਕੰਪਨੀਆਂ ਭਾਰਤ ਵਿੱਚ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਜਹਾਜ਼ ਨਿਰਮਾਣ, ਸੈਮੀਕੰਡਕਟਰ, ਐਮਐਸਐਮਈ ਸਹਿਯੋਗ ਅਤੇ ਉੱਨਤ ਨਿਰਮਾਣ ਵਰਗੇ ਖੇਤਰਾਂ ਵਿੱਚ ਕੋਰੀਆਈ ਨਿਵੇਸ਼ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਰੱਖਿਆ, ਪੁਲਾੜ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵਰਗੇ ਉੱਭਰ ਰਹੇ ਖੇਤਰਾਂ ਵਿੱਚ ਭਾਰਤ ਨਾਲ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਵਿੱਚ ਕੋਰੀਆ ਦੀ ਰਣਨੀਤਕ ਦਿਲਚਸਪੀ ਨੂੰ ਵੀ ਉਜਾਗਰ ਕੀਤਾ, ਜਦੋਂ ਕਿ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਲਈ ਦੋਵੇਂ ਦੇਸ਼ਾਂ ਦੇ ਨਾਗਰਿਕਾਂ ਦੇ ਸਬੰਧਾਂ ਨੂੰ ਸੰਸਥਾਗਤ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਮਜ਼ਬੂਤ ਉਦਯੋਗਿਕ ਅਧਾਰ ਨੂੰ ਦੇਖਦਿਆਂ ਕੋਰੀਆ ਅਤੇ ਪੰਜਾਬ ਦਰਮਿਆਨ ਸਾਂਝੇਦਾਰੀ ਦਾ ਵਿਸਥਾਰ ਵਧਦਾ ਰਹੇਗਾ।ਕੋਰੀਆ ਟ੍ਰੇਡ-ਇਨਵੈਸਟਮੈਂਟ ਪ੍ਰਮੋਸ਼ਨ ਏਜੰਸੀ (ਕਓਟੀਆਰਏ) ਦੇ ਕਾਰਜਕਾਰੀ ਨਿਰਦੇਸ਼ਕ ਸ੍ਰੀ ਜੈਵੁੱਕ (ਜੇਕ) ਲੀ ਨੇ ਕੋਰੀਆਈ ਕੰਪਨੀਆਂ ਅਤੇ ਗਲੋਬਲ ਭਾਈਵਾਲਾਂ ਵਿਚਕਾਰ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਉਤਸ਼ਾਹਿਤ ਕਰਨ ਵਿੱਚ ਕਓਟੀਆਰਏ ਦੀ ਭੂਮਿਕਾ ‘ਤੇ ਚਾਨਣਾ ਪਾਇਆ ਅਤੇ ਪੰਜਾਬ ਦੇ ਤਰਜੀਹੀ ਖੇਤਰਾਂ ਵਿੱਚ ਕੋਰੀਆਈ ਨਿਵੇਸ਼ਾਂ ਨੂੰ ਸੁਵਿਧਾਜਨਕ ਬਣਾਉਣ ਸਬੰਧੀ ਆਪਣੀ ਦਿਲਚਸਪੀ ਨੂੰ ਦੁਹਰਾਇਆ।ਸੁਨਜਿਨ ਇੰਡੀਆ ਦੇ ਪ੍ਰਧਾਨ ਸ੍ਰੀ ਬੀ.ਕੇ. ਲੀ ਨੇ ਉਦਯੋਗਿਕ ਵਿਕਾਸ ਦੇ ਇੱਕ ਮਜ਼ਬੂਤ ਇੰਜਣ ਵਜੋਂ ਉਭਰਨ ਦੀ ਪੰਜਾਬ ਦੀ ਸੰਭਾਵਨਾ ਨੂੰ ਉਜਾਗਰ ਕੀਤਾ ਅਤੇ ਕੋਰੀਆਈ ਕੰਪਨੀਆਂ ਤੇ ਪੰਜਾਬ ਦੇ ਨਿਰਮਾਣ ਵਾਤਾਵਰਣ ਪ੍ਰਣਾਲੀ ਵਿਚਕਾਰ ਤਕਨਾਲੋਜੀ-ਅਧਾਰਤ ਉਦਯੋਗਿਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਆਈ.ਟੀ. ਨਿਰਮਾਣ, ਫੂਡ ਪ੍ਰੋਸੈਸਿੰਗ ਅਤੇ ਉਦਯੋਗਿਕ ਵਪਾਰ ਵਿੱਚ ਸਹਿਯੋਗ ਕੋਰੀਆ ਅਤੇ ਪੰਜਾਬ ਦਰਮਿਆਨ ਆਰਥਿਕ ਗਤੀ ਨੂੰ ਹੋਰ ਮਜ਼ਬੂਤ ਕਰ ਸਕਦਾ ਹੈ।ਇਸ ਸੈਸ਼ਨ ਦੌਰਾਨ ਡੀਸੀਐਮ ਗਰੁੱਪ ਆਫ਼ ਸਕੂਲਜ਼, ਪੰਜਾਬ ਅਤੇ ਟੈਗਹਾਈਵ, ਕੋਰੀਆ ਗਣਰਾਜ ਦਰਮਿਆਨ ਇੱਕ ਸਮਝੌਤੇ ਪੱਤਰ (ਐਮਓਯੂ) ‘ਤੇ ਵੀ ਹਸਤਾਖਰ ਕੀਤੇ, ਜਿਸਦਾ ਉਦੇਸ਼ ਸਿੱਖਿਆ ਤਕਨਾਲੋਜੀ ਅਤੇ ਡਿਜੀਟਲ ਸਿਖਲਾਈ ਸਮਾਧਾਨਾਂ ਵਿੱਚ ਸਹਿਯੋਗ ਨੂੰ ਵਧਾਉਣਾ ਹੈ। ਡੀਸੀਐਮ ਗਰੁੱਪ ਆਫ਼ ਸਕੂਲਜ਼ ਦੇ ਸੀਈਓ ਸ੍ਰੀ ਅਨਿਰੁੱਧ ਗੁਪਤਾ ਅਤੇ ਟੈਗਹਾਈਵ ਦੇ ਸੀਈਓ ਸ੍ਰੀ ਪੰਕਜ ਅਗਰਵਾਲ ਵੱਲੋਂ ਪਤਵੰਤਿਆਂ ਦੀ ਮੌਜੂਦਗੀ ਵਿੱਚ ਸਮਝੌਤਾ ਪੱਤਰ ਦਾ ਆਦਾਨ-ਪ੍ਰਦਾਨ ਕੀਤਾ ਗਿਆ।ਇਸ ਸੈਸ਼ਨ ਨੂੰ ਸੰਬੋਧਨ ਕਰਦਿਆਂ ਮਾਨਯੋਗ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੇ ਆਰਥਿਕ ਹੱਬ ਵਿੱਚ ਪਰਿਵਰਤਨ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪੰਜਾਬ ਦੀ ਖੇਤੀਬਾੜੀ ਵਿਰਾਸਤ ਬਹੁਤ ਮਜ਼ਬੂਤ ਹੈ, ਪਰ ਸੂਬਾ ਸਰਕਾਰ ਅਗਲੀ ਪੀੜ੍ਹੀ ਨੂੰ ਆਧੁਨਿਕ ਉਦਯੋਗ ਅਤੇ ਕਾਰੋਬਾਰ ਵਿੱਚ ਸ਼ਾਮਲ ਕਰਨ ਲਈ ਨਵੇਂ ਖੇਤਰਾਂ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਆਪਣੇ-ਆਪ ਨੂੰ ਉਦਯੋਗਿਕ ਵਿਕਾਸ, ਨਵੀਨਤਾ ਅਤੇ ਮਜ਼ਬੂਤ ਆਰਥਿਕ ਵਿਕਾਸ ਲਈ ਇੱਕ ਪ੍ਰਵੇਸ਼ ਦੁਆਰ ਵਜੋਂ ਸਥਾਪਤ ਕਰ ਰਿਹਾ ਹੈ।ਇਸ ਸੈਸ਼ਨ ਦੌਰਾਨ ਤਕਨਾਲੋਜੀ, ਨਿਰਮਾਣ ਅਤੇ ਹੁਨਰ ਵਿਕਾਸ ਵਿੱਚ ਪੰਜਾਬ-ਕੋਰੀਆ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਸੰਸਥਾਗਤ ਤੇ ਉਦਯੋਗਿਕ ਸ਼ਮੂਲੀਅਤ ਰਾਹੀਂ ਸਹਿਯੋਗ ਦੇ ਨਵੇਂ ਰਾਹਾਂ ਦੀ ਪੜਚੋਲ ਕਰਨ ਲਈ ਦੋਵਾਂ ਧਿਰਾਂ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਗਈ। 

Punjab

ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ

ਚੰਡੀਗੜ੍ਹ, 13 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 52ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।52ਵੇਂ ਦਿਨ, ਪੁਲਿਸ ਟੀਮਾਂ ਨੇ 241 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,340 ਹੋ ਗਈ ਹੈ।ਇਸ ਤੋਂ ਇਲਾਵਾ 103 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 102 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ Iਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 377ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 64 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 13 ਕਿਲੋ ਹੈਰੋਇਨ, 2.6 ਕਿਲੋ ਅਫੀਮ ਅਤੇ 443 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ। ਇਸ ਦੇ ਨਾਲ ਸਿਰਫ 377 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 53,383 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Punjab

ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

ਚੰਡੀਗੜ੍ਹ /ਮੋਹਾਲੀ, ਮਾਰਚ 13-     ਅੱਜ ਇੱਥੇ ਪਲਾਕਸ਼ਾ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ – 2026 ਮੌਕੇ ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਸਾਫ਼ ਅਤੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਭਾਈਵਾਲੀ ਕਰਨ ਲਈ ਵਚਨਬੱਧਤਾ ਪ੍ਰਗਟ ਕੀਤੀ ਹੈ।ਗਲੋਬਲ ਨੈੱਟਵਰਕ ਜਾਪਾਨ ਕੰਪਨੀ ਦੇ ਡਾ. ਰੋਹਿਤ ਬਖਸ਼ੀ ਨੇ ਖੁਲਾਸਾ ਕੀਤਾ ਕਿ ਕੰਪਨੀ ਦਾ ਮੁੱਖ ਮੰਤਵ ਕਿਸਾਨਾਂ ਤੋਂ ਸਿੱਧੇ ਤੌਰ ‘ਤੇ ਝੋਨਾ ਖਰੀਦ ਕੇ ਇਸਦੀ ਫਸਲੀ ਰਹਿੰਦ-ਖੂੰਹਦ ਤੋਂ ਈਥਾਨੋਲ ਤਿਆਰ ਕਰਨਾ ਹੈ ਜੋ ਕਿ ਵਾਤਾਵਰਣ ਅਨੁਕੂਲ ਅਤੇ ਅਹਿਮ ਨਵਿਆਉਣਯੋਗ ਊਰਜਾ ਹੈ ਅਤੇ ਇਸ ਜ਼ਰੀਏ ਫਸਲੀ ਰਹਿੰਦ ਖੂੰਹਦ ਦਾ ਵੀ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਸੰਭਵ ਹੈ। ਇਸ ਪਿਛੇ ਮੁੱਖ ਉਦੇਸ਼ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨਾ ਅਤੇ ਰਹਿੰਦ-ਖੂੰਹਦ ਤੋਂ ਅਜਿਹੇ ਮੁਲਵਾਨ ਉਤਪਾਦ ਬਣਾਉਣਾ ਹੈ ਜੋ ਆਰਥਿਕਤਾ ਨੂੰ ਉਸਾਰੂ ਹੁਲਾਰਾ ਦੇਣਗੇ।ਪੰਜਾਬ ਹਰ ਸਾਲ 20 ਕਰੋੜ ਟਨ ਰਹਿੰਦ-ਖੂੰਹਦ ਪੈਦਾ ਕਰਦਾ ਹੈ ਅਤੇ ਜੇਕਰ ਇਸਨੂੰ ਸਹੀ ਢੰਗ ਨਾਲ ਰੀਸਾਈਕਲ ਕੀਤਾ ਜਾਵੇ ਤਾਂ ਇਹ ਗਰੀਨ ਐਨਰਜੀ ਦੇ ਇਸ ਸੰਕਲਪ ਨੂੰ ਉਤਸ਼ਾਹਿਤ ਕਰਨ ਵਿੱਚ ਹੈਰਾਨੀਜਨਕ ਭੂਮਿਕਾ ਨਿਭਾ ਸਕਦਾ ਹੈ। ਪੰਜਾਬ ਸਰਕਾਰ ਨਾਲ ਤਜਰਬਾ ਬਹੁਤ ਉਸਾਰੂ  ਤੇ ਚੰਗਾ ਰਿਹਾ ਕਿਉਂਕਿ ਸਾਡਾ ਮਾਰਗਦਰਸ਼ਨ ਬਹੁਤ ਠਰੰਮੇ ਨਾਲ ਕੀਤਾ ਗਿਆ ਅਤੇ ਹਰ ਕਦਮ ‘ਤੇ ਜਾਣਕਾਰੀ ਵਿਸਥਾਰ ਵਿਚ ਮੁਹੱਈਆ ਕਰਵਾਈ ਗਈ। ਡਾ. ਰੋਹਿਤ ਬਖਸ਼ੀ ਨੇ ਅੱਗੇ ਕਿਹਾ ਕਿ, ‘ਅਸੀਂ ਸਮਝੌਤੇ ਦੇ ਪੜਾਅ ‘ਤੇ ਹਾਂ ਅਤੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਸ਼ੁਰੂ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਇੱਕ ਪਲਾਂਟ ਸਥਾਪਤ ਕਰਨ ਦਾ ਇਰਾਦਾ ਰੱਖਦੇ ਹਾਂ। ਇਸ ਦੇ ਮੁੱਢ ਲਈ 20 ਏਕੜ ਜ਼ਮੀਨ ਦੀ ਲੋੜ ਹੈ’।ਇਸ ਮੌਕੇ ਸੀ.ਈ.ਓ ਮੋਬੂਟੋਕੀ ਇਟੋ, ਮਾਸਾਹਿਰੋ ਸੈਤੋ, ਡਾ. ਮਨਪ੍ਰੀਤ ਸਿੰਘ, ਡਾ. ਰੋਹਿਤ  ਬਖਸ਼ੀ ਅਤੇ ਹੋਰ ਮੌਜੂਦ ਸਨ। 

Punjab

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼

ਚੰਡੀਗੜ੍ਹ, 13 ਮਾਰਚ:ਪੰਜਾਬ ਵਿੱਚ ਨਿਵੇਸ਼ ਲਈ ਬਣੇ ਪ੍ਰੋ-ਇੰਡਸਟਰੀ ਮਾਹੌਲ ‘ਤੇ ਵਿਸ਼ਵ ਪੱਧਰ ‘ਤੇ ਵਧਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਯੂ.ਕੇ. ਅਧਾਰਿਤ ਕੰਪਨੀ “3 ਐਸੋਸੀਏਟਸ” ਨੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਤਹਿਤ ਸੂਬੇ ਵਿੱਚ 1,407 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ ਹੈ।ਇਹ ਵੱਡਾ ਨਿਵੇਸ਼ ਐਲਾਨ ਪੰਜਾਬ ਦੇ ਉਦਯੋਗ ਅਤੇ ਵਪਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਕੀਤੀਆਂ ਲਗਾਤਾਰ ਨਿਵੇਸ਼ਕ ਸੰਪਰਕ ਮੁਹਿੰਮਾਂ ਅਤੇ ਨੀਤੀਗਤ ਸੁਧਾਰਾਂ ਦਾ ਨਤੀਜਾ ਹੈ, ਜਿਨ੍ਹਾਂ ਨੇ ਪੰਜਾਬ ਨੂੰ ਨਿਵੇਸ਼ ਲਈ ਇੱਕ ਪਸੰਦੀਦਾ ਮੰਜ਼ਿਲ ਵਜੋਂ ਉਭਾਰਿਆ ਹੈ।ਇਸ ਨਿਵੇਸ਼ ਦਾ ਐਲਾਨ “3 ਐਸੋਸੀਏਟਸ” ਦੇ ਸੀਈਓ ਸ੍ਰੀ ਜਸਦੇਵ ਸੱਗਰ ਵੱਲੋਂ ਪਲਕਸ਼ਾ ਯੂਨੀਵਰਸਿਟੀ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਆਯੋਜਿਤ ਇੱਕ ਉੱਚ ਪੱਧਰੀ ਸੈਸ਼ਨ ਸੈਸ਼ਨ “ਅਨਲੋਕਿੰਗ ਆਪਰਚੁਨਿਟੀਜ਼ ਅੰਡਰ ਸੀ.ਈ.ਟੀ.ਏ.: ਸਟਰੈਂਥਨਿੰਗ ਯੂਕੇ ਪੰਜਾਬ ਟਰੇਡ ਇਨਵੈਸਟਮੈਂਟ ਪਾਰਟਨਰਸ਼ਿਪਸ” ਦੌਰਾਨ ਕੀਤਾ ਗਿਆ। ਇਸ ਮੌਕੇ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੀ ਹਾਜ਼ਰ ਸਨ।ਪ੍ਰਸਤਾਵਿਤ ਪ੍ਰੋਜੈਕਟ, ਜਿਸ ਦੀ ਅਨੁਮਾਨਿਤ ਗ੍ਰੋਸ ਡਿਵੈਲਪਮੈਂਟ ਵੈਲਯੂ (GDV) 4,700 ਕਰੋੜ ਰੁਪਏ ਹੈ, ਨਾਲ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ ਅਤੇ ਇਸ ਨਾਲ ਗਿਆਨ-ਅਧਾਰਿਤ ਅਤੇ ਡਿਜ਼ੀਟਲ ਅਰਥਵਿਵਸਥਾ ਦੇ ਖੇਤਰਾਂ ਵਿੱਚ ਪੰਜਾਬ ਦੀ ਅਗਵਾਈ ਹੋਰ ਮਜ਼ਬੂਤ ਹੋਵੇਗੀ।ਇਸ ਮੌਕੇ ਬੋਲਦਿਆਂ ਉਦਯੋਗ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ “3 ਐਸੋਸੀਏਟਸ” ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਪੰਜਾਬ ‘ਤੇ ਭਰੋਸਾ ਜਤਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨਿਵੇਸ਼ਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪ੍ਰੋ-ਐਕਟਿਵ ਗਵਰਨੈਂਸ, ਨੀਤੀਗਤ ਸਥਿਰਤਾ ਅਤੇ ਨਿਵੇਸ਼ਕ ਸਹਾਇਤਾ ਪ੍ਰਣਾਲੀਆਂ ਰਾਹੀਂ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਸ਼੍ਰੀ ਅਰੋੜਾ ਨੇ ਦੱਸਿਆ ਕਿ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਕਈ ਮਹੀਨਿਆਂ ਤੋਂ ਚੱਲ ਰਹੀਆਂ ਵਿਸ਼ਵ ਪੱਧਰੀ ਪਹੁੰਚ ਮੁਹਿੰਮਾਂ, ਉਦਯੋਗਿਕ ਆਗੂਆਂ ਨਾਲ ਰਣਨੀਤਿਕ ਮੁਲਾਕਾਤਾਂ ਅਤੇ ਨਿਵੇਸ਼ ਇਰਾਦਿਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਕੀਤੇ ਲਗਾਤਾਰ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗ ਨੀਤੀਆਂ, ਕਾਰੋਬਾਰ ਕਰਨ ਦੀ ਪ੍ਰਕਿਰਿਆ ਵਿੱਚ ਸੁਧਾਰ, ਮਜ਼ਬੂਤ ਬੁਨਿਆਦੀ ਢਾਂਚਾ ਅਤੇ ਹੁਨਰਮੰਦ ਮਾਨਵ ਸੰਸਾਧਨ ਸੂਬੇ ਵਿੱਚ ਉਦਯੋਗਿਕ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਰਹੇ ਹਨ।ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵੀ ਉਦਯੋਗ ਮੰਤਰੀ ਵੱਲੋਂ ਪਿਛਲੇ ਕਈ ਮਹੀਨਿਆਂ ਦੌਰਾਨ ਇਤਿਹਾਸਕ ਨਿਵੇਸ਼ ਖਿੱਚਣ ਲਈ ਕੀਤੀਆਂ ਲਗਾਤਾਰ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਇਸ ਨਾਲ ਪੰਜਾਬ ਦੀ ਅਰਥਵਿਵਸਥਾ ਬਾਰੇ ਸਕਾਰਾਤਮਕ ਨਵਾਂ ਦ੍ਰਿਸ਼ਟੀਕੋਣ ਸਾਹਮਣੇ ਆ ਰਿਹਾ ਹੈ। ਉਨ੍ਹਾਂ ਨੇ ਖੁਰਾਕ ਪ੍ਰੋਸੈਸਿੰਗ ਅਤੇ ਐਡਵਾਂਸਡ ਮੈਨੂਫੈਕਚਰਿੰਗ ਵਰਗੇ ਖੇਤਰਾਂ ਵਿੱਚ ਸਹਿਯੋਗ ਦੀਆਂ ਵੱਡੀਆਂ ਸੰਭਾਵਨਾਵਾਂ ‘ਤੇ ਜ਼ੋਰ ਦਿੰਦਿਆਂ ਯੂਕੇ ਦੀਆਂ ਆਧੁਨਿਕ ਸਿੱਖਿਆ ਸੰਸਥਾਵਾਂ ਜਿਵੇਂ ਕਿ ਕੈਂਬ੍ਰਿਜ ਅਤੇ ਆਕਸਫੋਰਡ ਨਾਲ ਅਕਾਦਮਿਕ ਸਾਂਝ ਬਣਾਉਣ ਦੀ ਵੀ ਪੇਸ਼ਕਸ਼ ਕੀਤੀ।ਪੰਜਾਬ ਦੀਆਂ ਖਾਸੀਅਤਾਂ ਬਾਰੇ ਗੱਲ ਕਰਦਿਆਂ ਸ੍ਰੀ ਜਸਦੇਵ ਸੱਗਰ ਨੇ ਕਿਹਾ ਕਿ ਸੂਬੇ ਦੀ ਨੌਜਵਾਨ ਅਤੇ ਗਤੀਸ਼ੀਲ ਆਬਾਦੀ, ਮਜ਼ਬੂਤ ਸੰਸਥਾਗਤ ਢਾਂਚਾ ਅਤੇ ਪ੍ਰਗਤੀਸ਼ੀਲ ਨੀਤੀਗਤ ਮਾਹੌਲ ਕੰਪਨੀ ਦੇ ਪੰਜਾਬ ਵਿੱਚ ਨਿਵੇਸ਼ ਕਰਨ ਦੇ ਫੈਸਲੇ ਲਈ ਮਹੱਤਵਪੂਰਨ ਕਾਰਕ ਰਹੇ ਹਨ। ਉਨ੍ਹਾਂ ਪੰਜਾਬ ਨੂੰ ਲੰਬੇ ਸਮੇਂ ਦੇ ਵਿਕਾਸ ਅਤੇ ਨਵੀਨਤਾ-ਅਧਾਰਿਤ ਤਰੱਕੀ ਲਈ ਇੱਕ ਉਮੀਦਭਰੀ ਮੰਜ਼ਿਲ ਕਰਾਰ ਦਿੱਤਾ।ਵਧੀਕ ਮੁੱਖ ਸਕੱਤਰ (ਤਕਨੀਕੀ ਸਿੱਖਿਆ) ਸ਼੍ਰੀ ਤੇਜਵੀਰ ਸਿੰਘ ਨੇ ਸੂਬੇ ਦੀ ਅਗਾਂਹ ਵਧੂ ਸੋਚ ਵਾਲੀ ਉਦਯੋਗ ਨੀਤੀ ਅਤੇ ਮੋਹਾਲੀ ਸਮੇਤ ਆਲੇ-ਦੁਆਲੇ ਦੇ ਖੇਤਰਾਂ ਵਿੱਚ ਉੱਚ ਸਿੱਖਿਆ ਸੰਸਥਾਵਾਂ, ਗਲੋਬਲ ਕੈਪੇਬਿਲਿਟੀ ਸੈਂਟਰਾਂ ਅਤੇ ਗਿਆਨ-ਅਧਾਰਿਤ ਉਦਯੋਗਾਂ ਦੀ ਸਥਾਪਨਾ ਲਈ ਮੌਜੂਦ ਰਣਨੀਤਿਕ ਫਾਇਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਯੂਕੇ ਦੀ ਡਿਪਟੀ ਹਾਈ ਕਮਿਸ਼ਨਰ ਮਿਸ ਅਲਬਾ ਸਮੇਰਿਗਲਿਓ ਨੇ ਕਿਹਾ ਕਿ ਪੰਜਾਬ–ਯੂਕੇ ਭਾਗੀਦਾਰੀ ਸਾਂਝੀਆਂ ਮਹੱਤਵਾਕਾਂਸ਼ਾਵਾਂ ਅਤੇ ਆਪਸੀ ਭਰੋਸੇ ‘ਤੇ ਆਧਾਰਿਤ ਲੰਬੇ ਸਮੇਂ ਦੀ ਯਾਤਰਾ ਹੈ। ਉਨ੍ਹਾਂ ਦੱਸਿਆ ਕਿ ਭਾਰਤ–ਯੂਕੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤਾ (CETA) ਨਾਲ ਦੋਵੇਂ ਦੇਸ਼ਾਂ ਵਿਚਕਾਰ ਵਪਾਰਕ ਸੰਬੰਧ ਹੋਰ ਮਜ਼ਬੂਤ ਹੋਣਗੇ ਅਤੇ ਨਿਵੇਸ਼ ਤੇ ਸਹਿਯੋਗ ਲਈ ਨਵੇਂ ਮੌਕੇ ਖੁਲ੍ਹਣਗੇ।ਯੂਕੇ ਦੇ ਡਿਪਾਰਟਮੈਂਟ ਫਾਰ ਬਿਜ਼ਨਸ ਐਂਡ ਟਰੇਡ ਤੋਂ ਸ਼੍ਰੀ ਹਰਜਿੰਦਰ ਕੰਗ ਨੇ ਹਿੱਸੇਦਾਰਾਂ ਨੂੰ ਭਾਰਤ ਅਤੇ ਯੂਕੇ ਵਿਚਕਾਰ ਸਾਂਝੀ ਖੁਸ਼ਹਾਲੀ ਲਈ ਉਭਰ ਰਹੇ ਮੌਕਿਆਂ ਦਾ ਲਾਭ ਲੈਣ ਦੀ ਅਪੀਲ ਕੀਤੀ। ਪੰਜਾਬ ਡਿਵੈਲਪਮੈਂਟ ਕਮਿਸ਼ਨ ਦੀ ਵਾਈਸ-ਚੇਅਰਪਰਸਨ ਮਿਸ ਸੀਮਾ ਬੰਸਲ ਵੀ ਇਸ ਸੈਸ਼ਨ ਦੌਰਾਨ ਮੌਜੂਦ ਸਨ।ਇਹ ਤਾਜ਼ਾ ਨਿਵੇਸ਼ ਐਲਾਨ ਉਦਯੋਗ ਮੰਤਰੀ ਸ਼੍ਰੀ ਸੰਜੀਵ ਅਰੋੜਾ ਦੇ ਲਗਾਤਾਰ ਯਤਨਾਂ ਨਾਲ ਹਾਸਲ ਕੀਤੀਆਂ ਵੱਡੀਆਂ ਉਦਯੋਗਿਕ ਵਚਨਬੱਧਤਾਵਾਂ ਦੀ ਲੜੀ ਵਿੱਚ ਇੱਕ ਹੋਰ ਮਹੱਤਵਪੂਰਨ ਕੜੀ ਹੈ, ਜਿਸ ਨਾਲ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਨੂੰ ਸੂਬੇ ਦੀ ਆਰਥਿਕ ਤਬਦੀਲੀ ਦੀ ਯਾਤਰਾ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਬਣਾਉਣ ਵੱਲ ਮਜ਼ਬੂਤੀ ਮਿਲ ਰਹੀ ਹੈ। 

Punjab

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਐਸ.ਏ.ਐਸ.ਨਗਰ, ਮਾਰਚ 13-  ਵਿਸ਼ਵ ਭਰ  ਦੇ ਦਿੱਗਜ਼ ਉਦਯੋਗਪਤੀਆਂ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਪੰਜਾਬ ਨੂੰ ਨਿਵੇਸ਼ ਧੁਰੇ ਵਿੱਚ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਇਨ੍ਹਾਂ ਪ੍ਰਮੁੱਖ ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਰਾਜ ਵਿੱਚ ਨਵੇਂ ਨਿਵੇਸ਼ ਅਤੇ ਵਿਸਥਾਰ ਸਬੰਧੀ ਯੋਜਨਾਵਾਂ ਦਾ ਐਲਾਨ ਕੀਤਾ। ਦੁਨੀਆ ਦੀ ਮੋਹਰੀ ਸਟੀਲ ਕੰਪਨੀ ਆਰਸੇਲਰ ਮਿੱਤਲ ਦੇ ਕਾਰਜਕਾਰੀ ਚੇਅਰਮੈਨ ਲਕਸ਼ਮੀ ਐਨ. ਮਿੱਤਲ ਨੇ ਕਿਹਾ, “ਪੰਜਾਬ ਵਿੱਚ ਹੋਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਧਰਤੀ ਸਖ਼ਤ ਮਿਹਨਤ, ਹੰਢਣਸਾਰਤਾ ਅਤੇ ਉਦਾਰਤਾ ਸਿਖਾਉਂਦੀ ਹੈ। ਪੰਜਾਬ ਮਹਿਜ਼ ਇਕ ਸੂਬਾ ਹੀ ਨਹੀਂ ਸਗੋਂ ਊਰਜਾ, ਹਿੰਮਤ ਅਤੇ ਅੱਗੇ ਵਧਣ ਦੀ ਲਈ ਦ੍ਰਿੜ ਇਰਾਦੇ ਦਾ ਨਾਂ ਹੈ। ਪੰਜਾਬੀ ਆਪਣੀ ਬੇਮਿਸਾਲ ਮਿਹਨਤ ਅਤੇ ਲਗਨ ਕਾਰਨ ਦੁਨੀਆ ਵਿੱਚ ਜਿੱਥੇ ਵੀ ਹਨ, ਉਥੇ ਹੀ ਆਪਣੀ ਵਿਲੱਖਣ ਪਛਾਣ ਰੱਖਦੇ ਹਨ।” ਉਨ੍ਹਾਂ ਕਿਹਾ, “ਪੰਜਾਬੀਆਂ ਨੇ ਦੁਨੀਆ ਭਰ ਵਿੱਚ ਖੇਤਾਂ ਤੋਂ ਲੈ ਕੇ ਵਣਜ ਤੱਕ ਦ੍ਰਿੜ ਵਚਨਬੱਧਤਾ ਨਾਲ ਆਪਣੀ ਪਛਾਣ ਬਣਾਈ ਹੈ। ਬਠਿੰਡਾ ਤੇਲਸੋਧਕ ਕਾਰਖਾਨਾ ਨਵੀਨਤਮ ਤਕਨਾਲੋਜੀ ਨਾਲ ਪੰਜਾਬ ਵਿੱਚ ਆਉਣ ਵਾਲੇ ਉਦਯੋਗ ਲਈ ਮਜ਼ਬੂਤ ਨੀਂਹ ਹੈ। ਅਸੀਂ ਪੰਜਾਬ ਵਿੱਚ 60,000 ਕਰੋੜ ਤੋਂ ਵੱਧ ਦਾ ਨਿਵੇਸ਼ ਕੀਤਾ ਹੈ ਜੋ ਕਿ ਸੂਬੇ ਅੰਦਰ ਹੁਣ ਤੱਕ ਦਾ ਸਭ ਤੋਂ ਵੱਡਾ ਨਿਵੇਸ਼ ਹੈ। ਘਰੇਲੂ  ਗੈਸ ਦੀ ਮੌਜੂਦਾ  ਘਾਟ ਦੇ ਮੱਦੇਨਜ਼ਰ, ਰਿਫਾਇਨਰੀ ਨੇ ਉਤਪਾਦਨ 1000 ਟਨ ਤੋਂ ਵਧਾ ਕੇ 3000 ਟਨ ਪ੍ਰਤੀ ਦਿਨ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਨਿਰੰਤਰ ਸਮਰਥਨ ਨਾਲ, ਅਸੀਂ 26,000 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਮੈਗਾ ਵਿਸ਼ਵ ਪੱਧਰੀ ਪੈਟਰੋਕੈਮੀਕਲ ਕੰਪਲੈਕਸ ਵੀ ਸਥਾਪਤ ਕੀਤਾ ਹੈ ਜੋ ਲਘੂ, ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਵੱਡਾ ਹੁਲਾਰਾ ਦੇ ਰਿਹਾ ਹੈ ਅਤੇ ਪੰਜਾਬ ਵਿੱਚ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਗਤੀ ਪ੍ਰਦਾਨ ਕਰ ਰਿਹਾ ਹੈ। ਲਕਸ਼ਮੀ ਐਨ. ਮਿੱਤਲ ਨੇ ਅੱਗੇ ਨਵੀਆਂ ਵਿਸਥਾਰ ਯੋਜਨਾਵਾਂ ਦਾ ਐਲਾਨ ਕੀਤਾ ਅਤੇ ਕਿਹਾ, “ਸਾਡੀ ਕੰਪਨੀ ਨਵਿਆਉਣਯੋਗ ਅਤੇ ਟਿਕਾਊ ਊਰਜਾ ਵਿੱਚ ਆਪਣੀ ਭਾਗੀਦਾਰੀ ਵਧਾਏਗੀ। ਅਸੀਂ ਆਧੁਨਿਕ ਤਕਨਾਲੋਜੀ ਅਤੇ ਮਸ਼ੀਨੀ ਬੁੱਧੀਮਾਨਤਾ ਦੀ ਵਰਤੋਂ ਕਰਕੇ 500 ਫਿਊਲ ਸਟੇਸ਼ਨ ਸਥਾਪਤ ਕਰਕੇ ਪੈਟਰੋਲ ਪੰਪ ਖੇਤਰ ਵਿੱਚ ਪ੍ਰਵੇਸ਼ ਕਰਾਂਗੇ। ਪੰਜਾਬ ਵਿੱਚ ਪਹਿਲਾ ਪੈਟਰੋਲ ਪੰਪ ਜਲਦੀ ਹੀ ਬਠਿੰਡਾ ਵਿੱਚ ਸ਼ੁਰੂ ਕੀਤਾ ਜਾਵੇਗਾ। ਮੈਂ ਪੰਜਾਬ ਸਰਕਾਰ ਦੇ ਸਹਿਯੋਗ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਉਦਯੋਗਿਕ ਖੇਤਰ ਅਤੇ ਇਸਦੇ ਤੇਜ਼ ਵਿਕਾਸ ਨੂੰ ਤਰਜੀਹ ਦੇਣ ਲਈ  ਵਿਖਾਈ  ਗਈ ਨਿੱਜੀ ਦਿਲਚਸਪੀ ਦੀ ਸ਼ਲਾਘਾ ਕਰਦਾ ਹਾਂ। ਸਾਡੀ ਕੰਪਨੀ ਅਤੇ ਪੰਜਾਬ ਸਰਕਾਰ ਵਿਚਕਾਰ ਪੰਜਾਬ ਵਿੱਚ ਉਦਯੋਗਿਕ ਖੇਤਰ ਨੂੰ ਮਜ਼ਬੂਤ ਕਰਨ ਲਈ ਭਾਈਵਾਲੀ ਲੰਬੇ ਸਮੇਂ ਤੱਕ ਚੱਲੇਗੀ ਅਤੇ ਅਸੀਂ ਪੰਜਾਬ ਦੇ ਉਦਯੋਗਿਕ ਵਿਕਾਸ ਵਿੱਚ ਹੋਰ ਵੀ ਯੋਗਦਾਨ ਪਾਉਣ ਲਈ ਤਿਆਰ ਹਾਂ।” ਆਪਣੇ ਵਿਚਾਰ ਸਾਂਝੇ ਕਰਦੇ ਹੋਏ, ਹੀਰੋ ਐਂਟਰਪ੍ਰਾਈਜ਼ ਦੇ ਚੇਅਰਮੈਨ ਸੁਨੀਲ ਕਾਂਤ ਮੁੰਜਾਲ ਨੇ ਕਿਹਾ, “ਪੰਜਾਬ ਸਰਕਾਰ ਪੰਜਾਬ ਨੂੰ ਉਦਯੋਗਿਕ ਰਾਹ ਤੇ ਵਾਪਸ ਲਿਆਉਣ ਲਈ ਸੁਹਿਰਦ ਯਤਨ ਕਰ ਰਹੀ ਹੈ। ਪੰਜਾਬ ਕਦੇ ਦੇਸ਼ ਵਿੱਚ ਆਰਥਿਕ ਤੌਰ ‘ਤੇ ਮੋਹਰੀ ਸੂਬਾ ਸੀ ਅਤੇ ਹੁਣ ਉਦਯੋਗਿਕ ਵਿਕਾਸ, ਪ੍ਰਗਤੀਸ਼ੀਲ ਖੇਤੀਬਾੜੀ ਅਤੇ ਤਕਨਾਲੋਜੀ, ਸਿੱਖਿਆ, ਸਿਹਤ ਸੰਭਾਲ ਅਤੇ ਰੀਅਲ ਅਸਟੇਟ ‘ਤੇ ਧਿਆਨ ਕੇਂਦਰਿਤ ਕਰਕੇ ਇਸਨੂੰ ਦੁਬਾਰਾ ਬਦਲਣ ਲਈ ਜ਼ੋਰਦਾਰ ਯਤਨ ਕੀਤੇ ਜਾ ਰਹੇ ਹਨ। ਇਹ ਸਮਾਗਮ ਉਦਯੋਗਪੱਖੀ  ਨੀਤੀਆਂ ਨਾਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਨੂੰ ਪ੍ਰਤੱਖ ਰੂਪ ਦੇਣ ਵਿਚ ਬਹੁਤ ਮਦਦ ਕਰੇਗਾ।” ਉਨ੍ਹਾਂ ਅੱਗੇ ਕਿਹਾ, “ਅੱਜ ਭਾਰਤ ਅਤੇ ਭਾਰਤੀ ਵਿਸ਼ਵ ਪੱਧਰ ‘ਤੇ ਅਜਿਹੀ ਨਰੋਈ ਛਬੀ ਦਾ ਆਨੰਦ ਮਾਣਦੇ ਹਨ ਜੋ ਪਹਿਲਾਂ ਕਦੇ ਨਹੀਂ ਬਣੀ ਸੀ ਅਤੇ ਸਾਨੂੰ ਵਿਕਾਸ ਨੂੰ ਤੇਜ਼ ਕਰਨ ਲਈ ਇਸ ਮੌਕੇ ਦਾ ਪੂਰਾ ਫਾਇਦਾ ਉਠਾਉਣਾ ਚਾਹੀਦਾ ਹੈ। ਪੰਜਾਬ ਨੂੰ ਦੇਸ਼ ਦੇ ਮੋਹਰੀ ਰਾਜਾਂ ਵਿੱਚ ਲਿਜਾਣ ਲਈ ਇਸ ਗਤੀ ਨੂੰ ਬਣਾਈ ਰੱਖਣਾ ਮਹੱਤਵਪੂਰਨ ਹੈ, ਕਿਉਂਕਿ ਬਹੁਤ ਸਾਰੇ ਖੇਤਰ ਵਿਕਾਸ ਲਈ ਇੱਕ ਦੂਜੇ ‘ਤੇ ਨਿਰਭਰ ਹਨ। ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੀ ਸ਼ਲਾਘਾ ਕਰਦਾ ਹਾਂ ਜਿਨ੍ਹਾਂ ਨੇ ਪੰਜਾਬ ਦੇ ਆਰਥਿਕ ਵਿਕਾਸ ਨੂੰ ਤੇਜ਼ ਕਰਨ ਵਾਲੀਆਂ ਕਈ ਨਿਵੇਕਲੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ।” ਟਾਟਾ ਸਟੀਲ ਲਿਮਟਿਡ ਦੇ ਸੀ.ਈ.ਓ ਅਤੇ ਮੈਨੇਜਿੰਗ ਡਾਇਰੈਕਟਰ ਟੀ. ਵੀ. ਨਰਿੰਦਰਨ ਨੇ ਕਿਹਾ, “ਮੈਂ ਪੰਜਾਬ ਸਰਕਾਰ, ਖਾਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਾਹਣਾ ਕਰਦਾ ਹਾਂ, ਜਿਨ੍ਹਾਂ ਨੇ ਲੁਧਿਆਣਾ ਵਿੱਚ ਟਾਟਾ ਪ੍ਰੋਜੈਕਟ ਨੂੰ ਹਕੀਕਤ ਵਿੱਚ ਬਦਲ ਦਿੱਤਾ ਹੈ ਅਤੇ ਇਹ ਪ੍ਰਾਜੈਕਟ ਹੁਣ ਉਦਘਾਟਨ ਦੇ ਪੜਾਅ ‘ਤੇ ਹੈ। ਸਾਨੂੰ ਪੰਜਾਬ ਵਿੱਚ ਇੱਕ ਸ਼ਾਨਦਾਰ ਤਜਰਬਾ ਹੋਇਆ ਹੈ। ਸਾਡੇ ਪ੍ਰੋਜੈਕਟ ਨੂੰ ਦੋ ਸਾਲ ਪਹਿਲਾਂ ਮਨਜ਼ੂਰੀ ਦਿੱਤੀ ਗਈ ਸੀ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੇ ਗਏ ਨਿਰੰਤਰ ਸਮਰਥਨ ਅਤੇ ਸਹਿਯੋਗ ਕਾਰਨ ਇਸਨੂੰ ਸੁਚਾਰੂ ਢੰਗ ਨਾਲ ਚਲਾਇਆ ਗਿਆ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਪਲਾਂਟ ਦੁਨੀਆ ਵਾਤਾਵਰਣ ਪੱਖੀ ਅਤੇ ਸਾਫ਼ ਸਟੀਲ ਪੈਦਾ ਕਰਨ ਲਈ ਊਰਜਾ-ਕੁਸ਼ਲ ਤਕਨੀਕਾਂ ਦੀ ਵਰਤੋਂ ਕਰਨ ਵਾਲੀਆਂ ਨਵੀਨਤਮ ਸਹੂਲਤਾਂ ਵਿੱਚੋਂ ਇੱਕ ਹੋਵੇਗਾ। ਟਾਟਾ ਦਾ 3200 ਕਰੋੜ ਰੁਪਏ ਦਾ ਇਹ ਸਟੀਲ ਪਲਾਂਟ ਸਿਰਫ ਸ਼ੁਰੂਆਤ ਹੈ ਅਤੇ ਆਉਂਦੇ ਸਮੇਂ ਵਿੱਚ ਹੋਰ ਵੀ ਬਹੁਤ ਨਿਵੇਸ਼ ਹੋਵੇਗਾ।” ਇਕੱਠ ਨੂੰ ਸੰਬੋਧਨ ਕਰਦੇ ਹੋਏ, ਰਾਜ ਸਭਾ ਮੈਂਬਰ ਅਤੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਨੇ ਕਿਹਾ, “ਇਹ ਪੰਜਾਬ ਲਈ ਸੱਚਮੁੱਚ ਇੱਕ ਨਵੀਂ ਸ਼ੁਰੂਆਤ ਹੈ ਕਿਉਂਕਿ ਪੰਜਾਬ ਸਰਕਾਰ ਨੇ ਉਦਯੋਗ ਲਈ ਪ੍ਰਭਾਵਸ਼ਾਲੀ ਨੀਤੀਆਂ ਲਿਆਂਦੀਆਂ ਹਨ ਜੋ ਇਤਿਹਾਸ ਰਚ ਰਹੀਆਂ ਹਨ। ਇਹ ਨਵੀਆਂ ਨੀਤੀਆਂ ਉਦਯੋਗਿਕ ਭਾਈਵਾਲਾਂ, ਖਾਸ ਕਰਕੇ ਨੌਜਵਾਨਾਂ, ਵਾਤਾਵਰਣ ਅਤੇ ਉੱਚ-ਤਕਨੀਕੀ ਖੇਤਰਾਂ ਦੇ ਮੁੱਦਿਆਂ ਅਤੇ ਸਰੋਕਾਰਾਂ ਨੂੰ ਸੰਬੋਧਿਤ ਕਰਦੀਆਂ ਹਨ।” ਉਨ੍ਹਾਂ ਇਹ ਵੀ ਐਲਾਨ ਕੀਤਾ, “ਟ੍ਰਾਈਡੈਂਟ ਗਰੁੱਪ ਅਗਲੇ ਦੋ ਸਾਲਾਂ ਵਿੱਚ ਪੰਜਾਬ ਵਿੱਚ 5000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਅਤੇ ਟੈਕਸਟਾਈਲ ਸੈਕਟਰ ਵਿੱਚ 10,000 ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਜਾਣਗੇ ਜਿਨਾਂ ਵਿਚੋਂ 5000 ਮਹਿਲਾਵਾਂ ਲਈ ਹੋਣਗੀਆਂ। ਰਜਿੰਦਰ ਗੁਪਤਾ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਉਦਯੋਗਿਕ ਖੇਤਰ ਵਿੱਚ ਇੱਕ ਨਵੀਂ ਸਵੇਰ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਸੁਹਿਰਦ ਯਤਨਾਂ ਲਈ ਪ੍ਰਸ਼ੰਸਾ ਦੀ ਹੱਕਦਾਰ ਹੈ। ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਇੱਕ ਵਾਰ ਫਿਰ ਉਦਯੋਗਿਕ ਵਿਕਾਸ ਵਿੱਚ ਚੋਟੀ ਦੇ ਦਸ ਰਾਜਾਂ ਵਿੱਚ ਗਿਣਿਆ ਜਾਵੇਗਾ। ਇਹ ਪੰਜਾਬ ਲਈ ਇਸ ਖੇਤਰ ਵਿੱਚ ਹੋਰ ਬੁਲੰਦੀਆਂ ਛੋਹਣ ਦਾ ਸਹੀ ਸਮਾਂ ਹੈ। ਉਦਯੋਗਿਕ ਖੇਤਰ ਵਿੱਚ ਪੰਜਾਬ ਦਾ ਵਿਕਾਸ ਬੇਮਿਸਾਲ ਅਤੇ ਤੁਲਨਾ ਤੋਂ ਪਰੇ ਹੈ।” ਜੇ.ਐੱਸ. ਡਬਲਿਊ ਗਰੁੱਪ ਦੇ ਚੇਅਰਮੈਨ ਸੱਜਣ ਜਿੰਦਲ ਨੇ ਵੀ ਵਿਸਥਾਰ ਯੋਜਨਾਵਾਂ ਦਾ ਐਲਾਨ ਕੀਤਾ ਅਤੇ ਕਿਹਾ, “ਮੇਰਾ ਪਿਛੋਕੜ ਪੰਜਾਬ ਨਾਲ ਜੁੜਿਆ ਹੈ ਅਤੇ ਮੈਨੂੰ ਪੰਜਾਬ ਦੀ ਵਿਕਾਸ ਦੇ  ਸਫਰ ਨਾਲ ਜੁੜੇ ਹੋਣ ‘ਤੇ ਮਾਣ ਹੈ। ਅਸੀਂ ਆਪਣੇ ਰਾਜਪੁਰਾ ਪਲਾਂਟ ਦਾ ਵਿਸਥਾਰ ਕਰਾਂਗੇ ਅਤੇ ਸਟੀਲ ਖੇਤਰ ਵਿੱਚ ਸਮਰੱਥਾ ਵਧਾਉਣ ਲਈ 3000 ਕਰੋੜ ਦਾ ਨਿਵੇਸ਼ ਕਰਾਂਗੇ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਰਵਾਇਤੀ ਤੌਰ ‘ਤੇ ਖੇਤੀਬਾੜੀ ਲਈ ਜਾਣਿਆ ਜਾਂਦਾ ਹੈ ਪਰ ਅੱਜ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੀਆਂ ਗਈਆਂ ਪ੍ਰਗਤੀਸ਼ੀਲ ਅਤੇ ਨਿਵੇਸ਼ ਪੱਖੀ ਨੀਤੀਆਂ ਕਾਰਨ ਇੱਕ ਮਜਬੂਤ ਉਦਯੋਗਿਕ ਹੱਬ ਵਜੋਂ ਉੱਭਰ ਰਿਹਾ ਹੈ। ਉੱਦਮਤਾ ਪੰਜਾਬੀਆਂ ਦੇ ਖੂਨ ਵਿੱਚ ਦੌੜਦੀ ਹੈ ਅਤੇ ਉਹ ਦੁਨੀਆ ਦੇ ਹਰ ਕੋਨੇ ਵਿੱਚ ਪੰਜਾਬ ਨੂੰ ਮਾਣ ਦਿਵਾਉਂਦੇ ਰਹਿੰਦੇ ਹਨ। ਮੈਂ ਇਨਵੈਸਟ ਪੰਜਾਬ ਸੰਮੇਲਨ ਦੇ ਆਯੋਜਨ ਅਤੇ ਇਸਦੀਆਂ ਸਰਗਰਮ ਪਹਿਲਕਦਮੀਆਂ ਲਈ ਵੀ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਾ ਹਾਂ ਜੋ ਪੰਜਾਬ ਨੂੰ ਉਦਯੋਗ ਅਤੇ ਵਿਕਾਸ ਲਈ ਭਾਰਤ ਦੇ ਮੋਹਰੀ ਸਥਾਨਾਂ ਵਿੱਚੋਂ ਇੱਕ ਵਜੋਂ ਸਥਾਪਿਤ ਕਰ

Punjab

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

 ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 13 ਮਾਰਚ ਮੋਹਾਲੀ ਵਿਖੇ ਤਿੰਨ ਦਿਨ ਚੱਲਣ ਵਾਲੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ ਧਮਾਕੇਦਾਰ ਸ਼ੁਰੂਆਤ ਹੋਈ। ਸੰਮੇਲਨ ਦੇ ਪਹਿਲੇ ਦਿਨ ਦਿੱਗਜ਼ ਉਦਯੋਗਪਤੀਆਂ ਨੇ 10,000 ਕਰੋੜ ਰੁਪਏ ਦਾ ਨਿਵੇਸ਼ ਦੇ ਵਾਅਦੇ ਕਰਦਿਆਂ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਵੀ ਕੀਤਾ। ਨਿਵੇਸ਼ਕਾਰਾਂ ਅਤੇ ਉਦਯੋਗਪਤੀਆਂ ਨੂੰ ਮੁਖਾਤਿਬ ਹੁੰਦਿਆਂ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਸਰਕਾਰ ਉਦਯੋਗ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਵੇਗੀ। ਉਨ੍ਹਾਂ ਕਿਹਾ ਕਿ ਕਾਰੋਬਾਰ ਪੱਖੀ ਮਾਹੌਲ ਸਦਕਾ ਮਹਿਜ਼ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇਕ ਲੱਖ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਾ ਹੈ।ਉਦਯੋਗਿਕ ਖੇਤਰ ਲਈ ਵੱਡੇ ਸੁਧਾਰਾ ਦਾ ਵਿਸਥਾਰ ਵਿੱਚ ਜ਼ਿਕਰ ਕਰਦਿਆਂ ‘ਆਪ’ ਸੁਪਰੀਮੋ ਨੇ ਦੱਸਿਆ ਕਿ ਕਿਵੇਂ ਭਗਵੰਤ ਸਿੰਘ ਮਾਨ ਸਰਕਾਰ ਨੇ 45 ਦਿਨਾਂ ਦੀ ਸਿੰਗਲ-ਵਿੰਡੋ ਕਲੀਅਰੈਂਸ ਪ੍ਰਣਾਲੀ ਸ਼ੁਰੂ ਕੀਤੀ ਹੈ ਅਤੇ ਮਨੁੱਖੀ ਵਸੀਲਿਆਂ, ਉਦਯੋਗਿਕ ਵਿਕਾਸ ਅਤੇ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ‘ਤੇ ਕੇਂਦ੍ਰਿਤ ਕਾਰੋਬਾਰ ਪੱਖੀ ਈਕੋ-ਸਿਸਟਮ ਸਿਰਜ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਮੇਲਨ ਆਰਥਿਕ ਵਿਕਾਸ, ਰੋਜ਼ਗਾਰ ਤੇ ਉਦਯੋਗਿਕ ਵਿਸਥਾਰ ਦੇ ਨਵੇਂ ਪੜਾਅ ਦੀ ਸ਼ੁਰੂਆਤ ਹੈ, ਕਿਉਂਕਿ ਸੂਬਾ ਆਪਣੇ ਆਪ ਨੂੰ ਤੇਜੀ ਨਾਲ ਪ੍ਰਵਾਨਗੀਆਂ, ਉਦਯੋਗ ਪੱਖੀ ਨੀਤੀਆਂ ਅਤੇ ਸਿੱਖਿਆ, ਸਿਹਤ ਸੰਭਾਲ ਤੇ ਹੁਨਰਮੰਦ ਮਨੁੱਖੀ ਸ਼ਕਤੀ ‘ਤੇ ਕੇਂਦ੍ਰਿਤ ਹੋ ਕੇ ਸਭ ਤੋਂ ਤਰਜੀਹੀ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਾ ਹੈ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਮੋਹਰੀ ਉਦਯੋਗਾਂ ਨੂੰ ਲਿਆਂਦਾ ਹੈ। ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੇ ਪਹਿਲੇ ਦਿਨ ਹੀ ਪੰਜਾਬ ਨੇ 10,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਾਪਤ ਕੀਤੇ ਹਨ। ਐਚ.ਐਮ.ਈ.ਐਲ., ਟਾਟਾ ਸਟੀਲ, ਜੇ.ਐਸ.ਡਬਲਿਊ, ਟ੍ਰਾਈਡੈਂਟ ਗਰੁੱਪ, ਹੀਰੋ ਇੰਡਸਟਰੀਜ਼ ਅਤੇ ਉਦਯੋਗ ਜਗਤ ਦੇ ਕਈ ਹੋਰ ਸਨਅਤਕਾਰਾਂ ਨੇ ਸੂਬੇ ਵਿੱਚ ਪਹਿਲਾਂ ਹੀ ਚੱਲ ਰਹੇ ਕਾਰੋਬਾਰ ਦਾ ਵਿਸਥਾਰ ਕਰਨ ਅਤੇ ਨਵੇਂ ਪ੍ਰਾਜੈਕਟ ਲਾਉਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ।”ਉਨ੍ਹਾਂ ਅੱਗੇ ਕਿਹਾ, “ਪੰਜਾਬੀ ਆਪਣੇ ਉੱਦਮੀ ਸੁਭਾਅ, ਨਿਵੇਕਲੀ ਸੋਚਣੀ ਅਤੇ ਹਰੇਕ ਸਮੱਸਿਆ ਦਾ ਹੱਲ ਕੱਢ ਲੈਣ ਵਾਲੀ ਭਾਵਨਾ ਲਈ ਜਾਣੇ ਜਾਂਦੇ ਹਨ। ਤੁਹਾਨੂੰ ਸ਼ਾਇਦ ਹੀ ਕੋਈ ਪੰਜਾਬੀ ਭੀਖ ਮੰਗਦਾ ਮਿਲੇਗਾ ਕਿਉਂਕਿ ਸਾਡੇ ਲੋਕ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਉਹ ਅਜਿਹੇ ਸੁਭਾਅ ਦੇ ਮਾਲਕ ਹਨ ਕਿ ਸਭ ਤੋਂ ਔਖੇ ਸਮੇਂ ਵਿੱਚ ਵੀ ਹਾਰ ਮੰਨਣ ਦੀ ਬਜਾਏ ਸਫਲ ਹੁੰਦੇ ਹਨ। ਪੰਜਾਬੀ ਸਮਰਪਣ ਭਾਵਨਾ, ਵਚਨਬੱਧਤਾ ਅਤੇ ਸਖ਼ਤ ਮਿਹਨਤ ਨਾਲ ਦਿਨ ਵਿੱਚ 20 ਘੰਟੇ ਕੰਮ ਕਰ ਸਕਦੇ ਹਨ। ਦੁਨੀਆ ਭਰ ਵਿੱਚ ਇਹ ਨਿਰਾਲਾ ਗੁਣ ਪੰਜਾਬੀਆਂ ਵਿੱਚ ਹੀ ਹੈ।”ਪੰਜਾਬੀਆਂ ਦੀ ਵਿਸ਼ਵਵਿਆਪੀ ਪਛਾਣ ਦਾ ਵਿਸ਼ੇਸ਼ ਤੌਰ ਉਤੇ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬੀ ਇਕ ਜੁਝਾਰੂ ਕੌਮ ਹੈ ਜੋ ਦਲੇਰ ਤੇ ਉੱਦਮੀ ਹਨ। ਉਨ੍ਹਾਂ ਨੇ ਦੁਨੀਆ ਦੇ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜਦੋਂ ਵੀ ਦੁਨੀਆ ਵਿੱਚ ਕਿਤੇ ਵੀ ਕੋਈ ਦੁਖਾਂਤ ਆਉਂਦਾ ਹੈ, ਤਾਂ ਉਸ ਵੇਲੇ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਲਈ ਪੰਜਾਬੀ ਸਭ ਤੋਂ ਪਹਿਲਾਂ ਪਹੁੰਚਦਾ ਹੈ ਅਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੇਵਾ ਅਤੇ ਮਨੁੱਖੀ ਸਿੱਖਿਆਵਾਂ ਦੇ ਸੰਦੇਸ਼ ਦੀ ਪਾਲਣਾ ਕਰਦਾ ਹੈ। ਪੰਜਾਬ ਨੂੰ ਅਮੀਰ ਸੱਭਿਆਚਾਰ, ਜਰੇਖਜ਼ ਧਰਤੀ ਅਤੇ ਭਾਈਚਾਰਕ ਸਾਂਝ ਦੀ ਬਖਸ਼ਿਸ਼ ਪ੍ਰਾਪਤ ਹੈ। ਪੰਜਾਬ ਦੀ ਉਪਜਾਊ ਧਰਤੀ ‘ਤੇ ਸਭ ਕੁਝ ਉੱਗ ਸਕਦਾ ਹੈ, ਪਰ ਨਫ਼ਰਤ ਦਾ ਬੀਜ ਇੱਥੇ ਕਦੇ ਵੀ ਜੜ੍ਹ ਨਹੀਂ ਫੜ ਸਕਦਾ। ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਹਾਨ ਸਿੱਖ ਗੁਰੂਆਂ ਦੇ ਸੰਦੇਸ਼ ਦੀ ਪਾਲਣਾ ਕਰਦੇ ਹੋਏ ਹਰ ਪੰਜਾਬੀ ਸਰਬੱਤ ਦੇ ਭਲੇ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਦਾ ਹੈ। ਸਾਲ 2022 ਤੋਂ ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਹੈ, ਪੰਜਾਬ ਨੇ ਬਿਜਲੀ, ਸਿਹਤ, ਰੀਅਲ ਅਸਟੇਟ, ਬੁਨਿਆਦੀ ਢਾਂਚਾ ਅਤੇ ਸਿੱਖਿਆ ਵਰਗੇ ਖੇਤਰਾਂ ਵਿੱਚ ਸ਼ਾਨਦਾਰ ਤਰੱਕੀ ਦੇਖੀ ਹੈ।”ਸਿੱਖਿਆ ਸੁਧਾਰਾਂ ‘ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਅੱਗੇ ਕਿਹਾ, “ਅੱਜ ਪੰਜਾਬ ਦੇ ਨੌਜਵਾਨ ਯੂ.ਪੀ.ਐਸ.ਸੀ., ਜੇ.ਈ.ਈ., ਨੀਟ ਅਤੇ ਆਈ.ਆਈ.ਟੀ. ਲਈ ਪ੍ਰਵੇਸ਼ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਕਿਉਂਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ। ਪੰਜਾਬ ਦੇ 30 ਸਕੂਲ ਪ੍ਰਿੰਸੀਪਲ ਇਸ ਸਮੇਂ ਸਿੰਗਾਪੁਰ ਵਿੱਚ ਵਿਸ਼ਵ ਪੱਧਰੀ ਸਿਖਲਾਈ ਲੈ ਰਹੇ ਹਨ ਤਾਂ ਜੋ ਉਨ੍ਹਾਂ ਦੀ ਮੁਹਾਰਤ ਸੂਬਾ ਭਰ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਹੋਰ ਲਾਭ ਪਹੁੰਚਾ ਸਕੇ। ਪੰਜਾਬ ਵਿੱਚ ਇਸ ਸਮੇਂ ਮੋਹਾਲੀ, ਹਲਵਾਰਾ, ਅੰਮ੍ਰਿਤਸਰ, ਬਠਿੰਡਾ, ਪਠਾਨਕੋਟ ਅਤੇ ਆਦਮਪੁਰ ਵਿੱਚ ਹਵਾਈ ਅੱਡੇ ਕਾਰਜਸ਼ੀਲ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚਾ ਵੀ ਤੇਜ਼ੀ ਨਾਲ ਵਿਕਸਤ ਹੋ ਰਿਹਾ ਹੈ। ਮੈਂ ਉਦਯੋਗਾਂ ਨੂੰ ਪੰਜਾਬ ਵਿੱਚ ਆਉਣ, ਨਿਵੇਸ਼ ਕਰਨ ਅਤੇ ਕੰਮ ਕਰਨ ਦਾ ਸੱਦਾ ਦਿੰਦਾ ਹਾਂ ਤਾਂ ਜੋ ਅਸੀਂ ਇਕਜੁਟ ਹੋ ਕੇ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾ ਸਕੀਏ।”ਪੰਜਾਬ ਦੇ ਸਥਾਨਕ ਉਦਯੋਗ ਦੀਆਂ ਸਫਲ ਕਹਾਣੀਆਂ ਦੀਆਂ ਮਿਸਾਲਾਂ ਦਿੰਦੇ ਹੋਏ, ਉਨ੍ਹਾਂ ਕਿਹਾ, “ਪੰਜਾਬ ਅਧਾਰਿਤ ਉੱਦਮ ਜਿਵੇਂ ਕਿ ਸੋਨਾਲੀਕਾ, ਪ੍ਰੀਤ ਟਰੈਕਟਰ, ਡਿਊਕ, ਮੌਂਟੀ ਕਾਰਲੋ ਅਤੇ ਹੋਰ ਬਹੁਤ ਸਾਰੇ ਸਥਾਨਕ ਉੱਦਮੀ ਦੀਆਂ ਪ੍ਰੇਰਨਾਦਾਇਕ ਉਦਾਹਰਣਾਂ ਹਨ। ਪੰਜਾਬ ਦੇ ਦਰਵਾਜ਼ੇ ਸਾਰੇ ਨਿਵੇਸ਼ਕਾਂ ਲਈ ਖੁੱਲ੍ਹੇ ਹਨ ਅਤੇ ਅਸੀਂ ਅੱਖਾਂ ਵਿਛਾ ਕੇ ਉਨ੍ਹਾਂ ਦਾ ਸਵਾਗਤ ਕਰਦੇ ਹਾਂ। ਸਾਡੀਆਂ ਨੀਤੀਆਂ ਲਚਕਦਾਰ ਹਨ ਅਤੇ ਉਦਯੋਗ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ। ਮੈਂ ਤੁਹਾਨੂੰ ਸਾਰਿਆਂ ਨੂੰ ਇੱਥੇ ਨਿਵੇਸ਼ ਕਰਨ, ਪੰਜਾਬੀਆਂ ਲਈ ਨੌਕਰੀਆਂ ਪੈਦਾ ਕਰਨ ਅਤੇ ਪੰਜਾਬ ਨੂੰ ਸਫਲਤਾ ਦੀ ਨਵੀਂ ਕਹਾਣੀ ਲਿਖਣ ਵਿੱਚ ਮਦਦ ਕਰਨ ਦੀ ਅਪੀਲ ਕਰਦਾ ਹਾਂ। ਪੰਜਾਬ ਸਰਕਾਰ ਹੁਨਰ ਸਿੱਖਿਆ ਅਤੇ ਸਿਖਲਾਈ ਨੂੰ ਉਦਯੋਗ ਦੀਆਂ ਜ਼ਰੂਰਤਾਂ ਨਾਲ ਜੋੜ ਰਹੀ ਹੈ ਤਾਂ ਜੋ ਪੰਜਾਬ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਦਾ ਮਜ਼ਬੂਤ ਪੂਲ ਬਣਾਇਆ ਜਾ ਸਕੇ। ਉਦਯੋਗ ਨੂੰ ਜੋ ਵੀ ਮਨੁੱਖੀ ਸ਼ਖਤੀ ਚਾਹੀਦੀ ਹੈ, ਸਰਕਾਰ ਇਹ ਯਕੀਨੀ ਬਣਾਏਗੀ ਕਿ ਨੌਜਵਾਨਾਂ ਨੂੰ ਲੋੜੀਂਦੀ ਸਿਖਲਾਈ ਮਿਲੇ। ਇਸ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਸੂਬੇ ਵਿੱਚ ਆਰਥਿਕ ਵਿਕਾਸ ਤੇਜ਼ ਹੋਵੇਗਾ।”ਦੇਸ਼-ਵਿਦੇਸ਼ ਤੋਂ ਪਹੁੰਚੇ ਕਾਰੋਬਾਰੀਆਂ ਦਾ ਸਵਾਗਤ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਗੁਰੂਆਂ, ਸੰਤਾਂ-ਮਹਾਪੁਰਸ਼ਾਂ ਅਤੇ ਪੀਰਾਂ ਦੀ ਧਰਤੀ ‘ਤੇ ਸਾਰੇ ਕਾਰੋਬਾਰੀਆਂ ਦਾ ਸਵਾਗਤ ਕਰਦਾ ਹਾਂ। ਸਾਨੂੰ ਅੱਜ ਸਾਡੇ ਵਿਚਕਾਰ ਅਜਿਹੀਆਂ ਉੱਘੀਆਂ ਸ਼ਖਸੀਅਤਾਂ ਹੋਣ ਦਾ ਮਾਣ ਹਾਸਲ ਹੈ। ਪੰਜਾਬ, ਦੇਸ਼ ਦੇ ਸਭ ਤੋਂ ਅਨੁਕੂਲ ਨਿਵੇਸ਼ ਸਥਾਨਾਂ ਵਿੱਚੋਂ ਇੱਕ ਹੈ ਅਤੇ ਅਸੀਂ ਨਿਵੇਸ਼ਕਾਂ ਨੂੰ ਸਹੂਲਤ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਸਾਡਾ ਦ੍ਰਿਸ਼ਟੀਕੋਣ ਪੰਜਾਬ ਨੂੰ ਮੋਹਰੀ ਉਦਯੋਗਿਕ ਹੱਬ ਬਣਾਉਣ ਲਈ ਸਰਕਾਰ ਅਤੇ ਉਦਯੋਗ ਵਿਚਕਾਰ ਮਜ਼ਬੂਤ ਭਾਈਵਾਲੀ ਬਣਾਉਣਾ ਹੈ।”ਉੱਦਮੀਆਂ ਨੂੰ ਅਪੀਲ ਕਰਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਉੱਦਮੀ ਹਰ ਕਿਸੇ ਲਈ ਪ੍ਰੇਰਨਾ ਦਾ ਸਰੋਤ ਹਨ ਅਤੇ ਉਨ੍ਹਾਂ ਮੌਕਿਆਂ ਦੀ ਨੁਮਾਇੰਦਗੀ ਕਰਦੇ ਹਨ ਜੋ ਪੰਜਾਬ ਅਤੇ ਭਾਰਤ ਦੇ ਨੌਜਵਾਨ ਪ੍ਰਾਪਤ ਕਰਨ ਦੀ ਇੱਛਾ ਰੱਖਦੇ ਹਨ। ਭਾਵੇਂ ਅਸੀਂ ਜਨਤਕ, ਨਿੱਜੀ ਜਾਂ ਗੈਰ-ਮੁਨਾਫ਼ਾ ਖੇਤਰਾਂ ਵਿੱਚ ਕੰਮ ਕਰਦੇ ਹਾਂ, ਸਾਡੇ ਵਿੱਚੋਂ ਹਰੇਕ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਦੇਸ਼, ਸਮਾਜ ਅਤੇ ਪਰਿਵਾਰਾਂ ਲਈ ਆਪਣੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨਾ ਹੈ। ਇਹ ਸੰਮੇਲਨ ਸਿਰਫ਼ ਸਮਝੌਤਿਆਂ ‘ਤੇ ਦਸਤਖਤ

Scroll to Top