Actionpunjab

Action Punjab Logo
Breaking News

Punjab

Punjab

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ, 01 ਮੁਲਜ਼ਮ ਗ੍ਰਿਫਤਾਰ

ਮੂਨਕ, 14 ਜੂਨ-   ਡਾ ਰਵਜੌਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 08.06.2026 ਤੋਂ 14.06.2026 ਤੱਕ ਡਰੱਗ ਦਾ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ 40 ਨਸ਼ੀਲੀਆਂ ਗੋਲੀਆਂ ਅਤੇ 04 ਗ੍ਰਾਮ ਚਿੱਟਾ/ਹੈਰੋਇੰਨ ਬ੍ਰਾਮਦ ਕਰਵਾਏ ਗਏ ਤੇ 27 ਐਨ.ਡੀ.ਪੀ.ਐਸ ਤਹਿਤ 01 ਮੁਕੱਦਮਾ ਦਰਜ ਕਰਕੇ ਕਥਿਤ ਦੋਸ਼ੀ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਤੇ ਨਸ਼ੇ ਦੀ ਦਲਦਲ ਵਿੱਚ ਫਸੇ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚੋ ਦਵਾਈ ਦਿਲਵਾਈ ਗਈ ।ਵੱਖ ਵੱਖ ਧਾਰਾਵਾਂ ਤਹਿਤ ਦਰਜ ਹੋਏ ਮੁਕੱਦਮਿਆ ਵਿੱਚ 26 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 117 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆ ਦੀ ਚੈਕਿੰਗ ਕਰਕੇ 56 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ 22 ਵਿਅਕਤੀਆਂ ਵਿਰੁੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ। 

Punjab

ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 14 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ 30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ ਇੱਕ ਨਾਬਾਲਗ ਸਮੇਤ ਦੋ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ 5.041 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਭਿਸ਼ੇਕ ਉਰਫ਼ ਅਭੀ ਉਰਫ਼ ਭਿੰਡੀ (25) ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਮੁਲਜ਼ਮ ਅਭਿਸ਼ੇਕ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ, ਲੁੱਟ-ਖੋਹ ਅਤੇ ਹਮਲਾ ਨਾਲ ਸਬੰਧਤ ਅਪਰਾਧਾਂ ਤਹਿਤ ਕਈ ਮਾਮਲੇ ਦਰਜ ਹਨ। ਇਹ ਗ੍ਰਿਫਤਾਰੀ ਵੀਰਵਾਰ ਨੂੰ ਛੇ ਵਿਅਕਤੀਆਂ – ਗੌਤਮ, ਕਬੀਰ ਉਰਫ਼ ਕਾਕੂ, ਸਮੀਰ ਉਰਫ਼ ਸਭਰਵਾਲ, ਗੁਰਪ੍ਰੀਤ ਉਰਫ਼ ਕੀਦਾ ਅਤੇ ਦੋ ਨਾਬਾਲਗਾਂ – ਨੂੰ 30.045 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਦੁਬਈ ਸਥਿਤ ਇੱਕ ਤਸਕਰ ਜੋ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਦੀ ਸਪਲਾਈ ਵਿੱਚ ਸਹਾਇਤਾ ਕਰ ਰਿਹਾ ਸੀ, ਨਾਲ ਜੁੜੇ ਹੋਏ ਸਨ। ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ, ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਅਤੇ ਸੰਭਾਵਿਤ ਹਵਾਲਾ ਲਿੰਕਾਂ ਦਾ ਪਤਾ ਲਗਾਉਣ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਵੱਡੇ ਮਾਮਲੇ ਦੀ ਜਾਂਚ ਦੌਰਾਨ ਸਥਾਪਿਤ ਕੀਤੇ ਗਏ ਅਗਲੇ-ਪਿਛਲੇ ਸਬੰਧਾਂ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਮੁਲਜ਼ਮ ਕਬੀਰ ਉਰਫ਼ ਕਾਕੂ ਦੇ ਖੁਲਾਸੇ ਰਾਹੀਂ ਉਸ ਦੇ ਕਬਜ਼ੇ ਵਿੱਚੋਂ 2.006 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਅਤੇ ਉਸਦੇ ਦੋ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਇੱਕ ਹੋਰ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੂੰ ਵੰਸ਼ਦੀਪ ਸਿੰਘ ਨਾਮਕ ਇਸ ਮਾਡਿਊਲ ਦੇ ਇੱਕ ਸੰਚਾਲਕ, ਜਿਸਦੀ ਪਛਾਣ ਗ੍ਰਿਫ਼ਤਾਰ ਮੁਲਜ਼ਮ ਅਭਿਸ਼ੇਕ ਵੱਲੋਂ ਕੀਤੀ ਗਈ ਹੈ, ਨਾਲ ਹਾਦਸਾ ਵਾਪਰਨ ਬਾਰੇ ਜਾਣਕਾਰੀ ਮਿਲੀ। ਉਨ੍ਹਾਂ ਅੱਗੇ ਕਿਹਾ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜ਼ਖਮੀ ਵਿਅਕਤੀ ਨੂੰ ਹਸਪਤਾਲ ਲੈ ਗਈਆਂ। ਸੀਪੀ ਨੇ ਦੱਸਿਆ ਕਿ ਉਸਦੇ ਐਕਟਿਵਾ ਸਕੂਟਰ ਦੀ ਤਲਾਸ਼ੀ ਦੌਰਾਨ, ਪੁਲਿਸ ਨੇ 3.035 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵੰਸ਼ਦੀਪ ਸਿੰਘ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿੱਚ ਬੰਦ ਸੀ ਅਤੇ 2 ਫਰਵਰੀ, 2025 ਨੂੰ ਜ਼ਮਾਨਤ ‘ਤੇ ਬਾਹਰ ਆਇਆ ਸੀ। ਉਨ੍ਹਾਂ ਦੱਸਿਆ ਕਿ ਡਾਕਟਰਾਂ ਵੱਲੋਂ ਤੰਦਰੁਸਤ ਐਲਾਨੇ ਜਾਣ ਤੋਂ ਬਾਅਦ ਦੋਸ਼ੀ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕੀਤਾ ਜਾਵੇਗਾ। ਸੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਦੁਬਈ ਸਥਿਤ ਤਸਕਰ, ਜੋ ਪਹਿਲਾਂ ਹੀ ਤਿੰਨ ਵੱਡੇ ਐਨਡੀਪੀਐਸ ਮਾਮਲਿਆਂ ਵਿੱਚ ਲੋੜੀਂਦਾ ਹੈ, ਮੁਲਜ਼ਮਾਂ ਨਾਲ ਖੇਪਾਂ ਦੀ ਲੋਕੇਸ਼ਨ ਸਾਂਝੀ ਕਰਦਾ ਸੀ ਅਤੇ ਮੁਲਜ਼ਮ ਆਪਣੇ ਸਾਥੀਆਂ ਨਾਲ ਮਿਲ ਕੇ, ਨਿਰਧਾਰਤ ਥਾਵਾਂ ਤੋਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਅੱਗੇ ਵੱਖ-ਵੱਖ ਪ੍ਰਾਪਤਕਰਤਾਵਾਂ ਨੂੰ ਸਪਲਾਈ ਕਰਦੇ ਸਨ। ਇਸ ਸਬੰਧੀ, ਨਵੀਂ ਐਫਆਈਆਰ ਨੰਬਰ 131 ਮਿਤੀ 14.06.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 25 ਤਹਿਤ  ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਦਰਜ ਕੀਤੀ ਗਈ ਹੈ।  

Punjab

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਚੰਡੀਗੜ੍ਹ, 14 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 145ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 302 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 36,932 ਹੋ ਗਈਆਂ। ਇਸ ਤੋਂ ਇਲਾਵਾ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 2 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 470ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 70 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.7 ਕਿਲੋ ਹੈਰੋਇਨ, 250 ਨਸ਼ੀਲੀਆਂ ਗੋਲੀਆਂ ਅਤੇ 9500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 470 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 68,247 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।  

Punjab

ਹੁਣ ਸਾਲਾਸਰ-ਖਾਟੂ ਸ਼ਿਆਮ ਜੀ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 14 ਜੂਨ-     ਪੰਜਾਬ ਦੀ ਭਗਵੰਤ ਮਾਨ ਸਰਕਾਰ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ। ਹੁਣ ਤੱਕ ਭਗਵੰਤ ਮਾਨ ਸਰਕਾਰ ਦਰਬਾਰ ਸਾਹਿਬ-ਦੁਰਗਿਆਣਾ ਮੰਦਿਰ ਤੇ ਬਾਲਮੀਕਿ ਮੰਦਿਰ ਅਤੇ ਅਨੰਦਪੁਰ ਸਾਹਿਬ-ਨੈਣਾ ਦੇਵੀ ਮੰਦਿਰ ਦੇ ਹੀ ਦਰਸ਼ਨ ਕਰਵਾ ਰਹੀ ਸੀ। ਪਰ ਸ਼ਰਧਾਲੂਆਂ ਦੀ ਭਾਰੀ ਮੰਗ ‘ਤੇ ਸਰਕਾਰ ਨੇ ਤਿੰਨ ਨਵੇਂ ਰੂਟਾਂ ‘ਤੇ ਸਥਿਤ ਇਨ੍ਹਾਂ ਤੀਰਥ ਅਸਥਾਨਾਂ ‘ਤੇ ਵੀ ਆਪਣੇ ਖਰਚੇ ‘ਤੇ ਸ਼ਰਧਾਲੂਆਂ ਨੂੰ ਭੇਜਣ ਦਾ ਫੈਸਲਾ ਕੀਤਾ ਹੈ। ਸ਼ਨੀਵਾਰ ਨੂੰ ਜਲੰਧਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਹ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਧੂਮ-ਧਾਮ, ਆਦਰ ਅਤੇ ਸਤਿਕਾਰ ਨਾਲ ਮਨਾਇਆ। ਹੁਣ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਨੂੰ ਵੀ ਬਹੁਤ ਵਧੀਆ ਢੰਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਪਟਿਆਲਾ ਵਿੱਚ ਮਾਂ ਕਾਲੀ ਦਾ ਪ੍ਰਸਿੱਧ ਮੰਦਿਰ ਹੈ। ਲੋਕਾਂ ਦੀ ਉਸ ਵਿੱਚ ਬਹੁਤ ਸ਼ਰਧਾ ਅਤੇ ਮਾਨਤਾ ਹੈ। ਉੱਥੇ ਪੂਰੇ ਉੱਤਰੀ ਭਾਰਤ ਤੋਂ ਲੋਕ ਆਪਣੀਆਂ ਮਨੋਕਾਮਨਾਵਾਂ ਅਤੇ ਦੁੱਖ ਲੈ ਕੇ ਆਉਂਦੇ ਹਨ, ਜਿਨ੍ਹਾਂ ਨੂੰ ਮਾਂ ਪੂਰੀ ਕਰਦੀ ਹੈ ਅਤੇ ਉਨ੍ਹਾਂ ਦੇ ਦੁੱਖ ਦੂਰ ਕਰਦੀ ਹੈ। 85 ਕਰੋੜ ਰੁਪਏ ਦੀ ਲਾਗਤ ਨਾਲ ਉਸ ਮੰਦਿਰ ਦਾ ਪੂਰਾ ਨਵੀਨੀਕਰਨ ਅਤੇ ਵਿਕਾਸ ਕੀਤਾ ਜਾ ਰਿਹਾ ਹੈ। ਸਤੰਬਰ ਵਿੱਚ ਇਹ ਬਣ ਕੇ ਤਿਆਰ ਹੋ ਜਾਵੇਗਾ। ਮੇਰੀ ਅਪੀਲ ਹੈ ਕਿ ਬਣਨ ਤੋਂ ਬਾਅਦ ਪੰਜਾਬ ਦੇ ਲੋਕ ਇੱਕ ਵਾਰ ਮੰਦਿਰ ਜਾ ਕੇ ਮਾਂ ਕਾਲੀ ਦੇ ਦਰਸ਼ਨ ਜ਼ਰੂਰ ਕਰਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਬਹੁਤ ਸਾਰੀਆਂ ਤੀਰਥ ਯਾਤਰਾਵਾਂ ਦਾ ਵੀ ਆਯੋਜਨ ਕਰ ਰਹੀ ਹੈ। ਇਸ ਦੇ ਲਈ ਸਰਕਾਰ ਨੇ ਵੋਲਵੋ ਬੱਸਾਂ ਲਈਆਂ ਹਨ। ਅਜੇ ਤੀਰਥ ਯਾਤਰਾ ਦੇ ਦੋ ਰੂਟ ਚੱਲ ਰਹੇ ਹਨ। ਇੱਕ ਰੂਟ ‘ਤੇ ਦਰਬਾਰ ਸਾਹਿਬ-ਦੁਰਗਿਆਣਾ ਮੰਦਿਰ ਅਤੇ ਵਾਲਮੀਕਿ ਮੰਦਿਰ ਦੇ ਦਰਸ਼ਨ ਕਰਵਾਏ ਜਾਂਦੇ ਹਨ। ਦੂਜੇ ਰੂਟ ‘ਤੇ ਅਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਮੰਦਿਰ ਦੇ ਦਰਸ਼ਨ ਕਰਵਾਏ ਜਾਂਦੇ ਹਨ। ਹੁਣ ਤਿੰਨ ਰੂਟ ਹੋਰ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਸ਼ਾਮਲ ਹਨ। ਇਨ੍ਹਾਂ ਤੀਰਥ ਯਾਤਰਾਵਾਂ ਦਾ ਪੂਰਾ ਖਰਚਾ ਸਰਕਾਰ ਖੁਦ ਚੁੱਕ ਰਹੀ ਹੈ। ਜੋ ਲੋਕ ਵੀ ਇੱਛੁਕ ਹਨ, ਉਹ ਜ਼ਰੂਰ ਜਾਣ। ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਜੁਲਾਈ ਦੇ ਅਖੀਰ ਤੋਂ ਸਰਕਾਰ ਪੂਰੇ ਪੰਜਾਬ ਵਿੱਚ ‘ਹੇ ਰਾਮ!’ ਨਾਟਕ ਕਰਵਾ ਰਹੀ ਹੈ। ਆਸ਼ੂਤੋਸ਼ ਰਾਣਾ ਦੇ ਇਸ ਨਾਟਕ ‘ਹੇ ਰਾਮ’ ਵਿੱਚ ਰਾਮਾਇਣ ਦੇ ਕਈ ਪ੍ਰਸੰਗ ਹਨ ਅਤੇ ਰਾਮ ਤੇ ਰਾਵਣ ਦੇ ਵਿਚਕਾਰ ਦੀਆਂ ਕਈ ਦਿਲਚਸਪ ਗੱਲਬਾਤਾਂ ਦਿਖਾਈਆਂ ਗਈਆਂ ਹਨ। ਮੈਂ ਵੀ ਦਿੱਲੀ ਵਿੱਚ ਇਹ ਨਾਟਕ ਦੇਖਿਆ ਸੀ ਅਤੇ ਬਹੁਤ ਸਾਰੇ ਲੋਕਾਂ ਨੇ ਇਸ ਨੂੰ ਦੇਖਿਆ ਹੈ। ਦਿੱਲੀ ਵਿੱਚ ਇਸ ਦੀ ਟਿਕਟ 8,000 ਰੁਪਏ ਦੀ ਹੁੰਦੀ ਸੀ, ਪਰ ਪੰਜਾਬ ਦੇ ਲੋਕਾਂ ਲਈ ਅਸੀਂ ਇਸ ਨੂੰ ਬਿਲਕੁਲ ਮੁਫ਼ਤ ਕੀਤਾ ਹੈ। ਪੂਰੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਇਸ ਦੇ ਕਈ ਮੰਚਨ ਕਰਵਾਏ ਜਾਣਗੇ। ਜਦੋਂ ਇਹ ਤੁਹਾਡੇ ਸ਼ਹਿਰ ਵਿੱਚ ਆਵੇ, ਤਾਂ ਇਸ ਨੂੰ ਬਿਲਕੁਲ ਮਿਸ ਨਾ ਕਰਿਓ। ਇਹ ਸਾਢੇ ਤਿੰਨ ਘੰਟੇ ਦਾ ਬਹੁਤ ਹੀ ਸ਼ਾਨਦਾਰ ਨਾਟਕ ਹੈ, ਜੋ ਜੁਲਾਈ ਦੇ ਅਖੀਰ ਤੋਂ ਸ਼ੁਰੂ ਕਰਵਾਇਆ ਜਾਵੇਗਾ। 

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ

ਮੋਹਾਲੀ, 14 ਜੂਨ-          ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੋਹਾਲੀ ਵਿੱਚ ਇੱਕ ਮੈਗਾ ਰੋਡ ਸ਼ੋਅ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਸ਼ਾਸਨਕਾਲ ਦੌਰਾਨ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ ਗਿਆ ਸੀ, ਉਦੋਂ ਪੂਰੇ ਸੂਬੇ ਵਿੱਚ ਨਸ਼ੇ ਫੈਲ ਗਏ ਸਨ ਅਤੇ ਪੰਜਾਬ ਉੱਤੇ ਇੱਕ ਕਾਲਾ ਦੌਰ ਛਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਉਸ ਮੁਸ਼ਕਲ ਦੌਰ ਵਿੱਚੋਂ ਕੱਢ ਕੇ ਮੁੜ ਤਰੱਕੀ ਦੇ ਰਾਹ ‘ਤੇ ਪਾਉਣ ਲਈ ਦਿਨ-ਰਾਤ ਮਿਹਨਤ ਕੀਤੀ ਹੈ। ਲੋਕਾਂ ਨੂੰ ਇਸ ਬਦਲਾਅ ਨੂੰ ਹੋਰ ਮਜ਼ਬੂਤ ​​ਕਰਨ ਦੀ ਅਪੀਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਕਿਸੇ ਵੀ ਸਰਕਾਰ ਨੂੰ ਸਾਢੇ ਚਾਰ ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਇੰਨਾ ਪਿਆਰ ਅਤੇ ਜਨਤਾ ਦਾ ਸਮਰਥਨ ਨਹੀਂ ਮਿਲਿਆ, ਜਿੰਨਾ ਅੱਜ ‘ਆਪ’ ਸਰਕਾਰ ਨੂੰ ਮਿਲ ਰਿਹਾ ਹੈ। ਪਿਛਲੀਆਂ ਸਰਕਾਰਾਂ ਨਾਲ ਇਸ ਦੀ ਤੁਲਨਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸਰਕਾਰਾਂ ਲੋਕਾਂ ਦਾ ਭਰੋਸਾ ਇਸ ਹੱਦ ਤੱਕ ਗੁਆ ਚੁੱਕੀਆਂ ਸਨ ਕਿ ਸੱਤਾ ਵਿੱਚ ਇੰਨਾ ਸਮਾਂ ਬੀਤਣ ਤੋਂ ਬਾਅਦ ਲੋਕ ਆਪਣੇ ਆਗੂਆਂ ਨੂੰ ਪਿੰਡਾਂ ਵਿੱਚ ਵੜਨ ਤੱਕ ਨਹੀਂ ਦਿੰਦੇ ਸਨ। ਰੋਡ ਸ਼ੋਅ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਮੋਹਾਲੀ ਦੇ ਲੋਕਾਂ ਨੇ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਜਿੱਤ ਦਿਵਾਈ ਹੈ। ਮੈਂ ਦਿੱਲੀ ਤੋਂ ਖਾਸ ਤੌਰ ‘ਤੇ ਇੱਥੇ ਤੁਹਾਡੇ ਸਾਰਿਆਂ ਦਾ ਧੰਨਵਾਦ ਕਰਨ ਆਇਆ ਹਾਂ, ਜਿਸ ਤਰ੍ਹਾਂ ਤੁਸੀਂ ਆਮ ਆਦਮੀ ਪਾਰਟੀ ਦੇ ਕੰਮਾਂ ‘ਤੇ ਮੋਹਰ ਲਗਾਈ ਹੈ।” ਸਰਕਾਰ ਨੂੰ ਮਿਲੇ ਜਨਤਕ ਸਮਰਥਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਸਾਡੀ ਸਰਕਾਰ ਨੂੰ ਸੱਤਾ ਵਿੱਚ ਆਇਆਂ ਕਰੀਬ ਸਾਢੇ ਚਾਰ ਸਾਲ ਹੋ ਗਏ ਹਨ। ਪੰਜਾਬ ਵਿੱਚ ਪਹਿਲਾਂ ਕਦੇ ਵੀ ਕਿਸੇ ਪਾਰਟੀ ਨੂੰ ਚਾਰ ਸਾਲ ਦੇ ਕਾਰਜਕਾਲ ਤੋਂ ਬਾਅਦ ਇੰਨਾ ਪਿਆਰ ਨਹੀਂ ਮਿਲਿਆ। ਇਸ ਤੋਂ ਪਹਿਲਾਂ ਕਾਂਗਰਸ ਦੀਆਂ ਸਰਕਾਰਾਂ, ਭਾਜਪਾ ਦੀਆਂ ਸਰਕਾਰਾਂ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਰਹੀਆਂ ਹਨ। ਜਦੋਂ ਉਹ ਸੱਤਾ ਵਿੱਚ ਤਿੰਨ ਜਾਂ ਚਾਰ ਸਾਲ ਪੂਰੇ ਕਰਦੇ ਸਨ ਤਾਂ ਲੋਕ ਉਨ੍ਹਾਂ ਨੂੰ ਪਿੰਡਾਂ ਵਿੱਚ ਵੜਨ ਵੀ ਨਹੀਂ ਦਿੰਦੇ ਸਨ। ਜਦੋਂ ਉਹ ਜਨਤਾ ਦੇ ਵਿਚਕਾਰ ਜਾਂਦੇ ਸਨ ਤਾਂ ਲੋਕ ਉਨ੍ਹਾਂ ਨੂੰ ਮਾਰਨ ਲਈ ਹੱਥਾਂ ਵਿੱਚ ਜੁੱਤੀਆਂ ਲੈ ਕੇ ਖੜ੍ਹੇ ਹੁੰਦੇ ਸਨ।” ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ, “ਪਿਛਲੇ ਚਾਰ ਸਾਲਾਂ ਵਿੱਚ ਆਮ ਆਦਮੀ ਪਾਰਟੀ ਨੇ ਤੁਹਾਡੇ ਲਈ ਬਹੁਤ ਕੁਝ ਕੀਤਾ ਹੈ। ਬਿਜਲੀ ਮੁਫ਼ਤ ਕਰ ਦਿੱਤੀ ਗਈ ਹੈ। ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। 10 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਦਿੱਤਾ ਗਿਆ ਹੈ। ਔਰਤਾਂ ਨੂੰ ਹੁਣ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 1,000 ਅਤੇ 1,500 ਰੁਪਏ ਮਿਲਣੇ ਸ਼ੁਰੂ ਹੋ ਜਾਣਗੇ। ਪੂਰੇ ਪੰਜਾਬ ਵਿੱਚ ਸੜਕਾਂ ਬਣ ਰਹੀਆਂ ਹਨ। ਪਿੰਡਾਂ ਵਿੱਚ ਨਹਿਰੀ ਸੂਇਆਂ ਤੱਕ ਪਾਣੀ ਪਹੁੰਚਣਾ ਸ਼ੁਰੂ ਹੋ ਗਿਆ ਹੈ। ਪਿੰਡਾਂ ਦੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਕੰਮਾਂ ਦੀ ਸੂਚੀ ਬਹੁਤ ਲੰਮੀ ਹੈ। ਲੋਕ ਬਹੁਤ ਖੁਸ਼ ਹਨ।” ਉਨ੍ਹਾਂ ਅੱਗੇ ਕਿਹਾ, “ਜਦੋਂ ਅਸੀਂ ਰੋਡ ਸ਼ੋਅ ਦੌਰਾਨ ਇੱਥੇ ਆ ਰਹੇ ਸੀ, ਮੈਂ ਲੋਕਾਂ ਦੇ ਹਾਵ-ਭਾਵ ਦੇਖ ਰਿਹਾ ਸੀ। ਉਹ ਸਾਨੂੰ ਦੇਖ ਕੇ ਬਹੁਤ ਖੁਸ਼ ਸਨ। ਇਹ ਇੱਕ ਬਹੁਤ ਵੱਡੀ ਗੱਲ ਹੈ ਕਿ ਸਰਕਾਰ ਵਿੱਚ ਚਾਰ ਸਾਲ ਰਹਿਣ ਤੋਂ ਬਾਅਦ ਵੀ ਲੋਕ ਆਪਣੇ ਆਗੂਆਂ ਨੂੰ ਦੇਖ ਕੇ ਇੰਨੇ ਖੁਸ਼ ਹਨ।” ਅਗਲੀ ਚੋਣ ਲਈ ਸਮਰਥਨ ਦੀ ਮੰਗ ਕਰਦਿਆਂ ‘ਆਪ’ ਮੁਖੀ ਨੇ ਕਿਹਾ, “ਹੁਣ ਸਾਡੇ ਕੋਲ ਸਿਰਫ਼ ਇੱਕ ਹੀ ਕੰਮ ਬਾਕੀ ਹੈ। ਅਸੀਂ ਪੰਜ ਸਾਲਾਂ ਵਿੱਚ ਬਹੁਤ ਕੰਮ ਕੀਤਾ ਹੈ, ਪਰ ਅਜੇ ਵੀ ਬਹੁਤ ਸਾਰਾ ਕੰਮ ਕਰਨਾ ਬਾਕੀ ਹੈ। ਸਾਨੂੰ ਭਗਵੰਤ ਮਾਨ ਨੂੰ ਫਿਰ ਤੋਂ ਮੁੱਖ ਮੰਤਰੀ ਬਣਾਉਣਾ ਪਵੇਗਾ।” ਲੋਕਾਂ ਨੂੰ ਆਪਣੇ ਇਲਾਕਿਆਂ ਵਿੱਚ ਪ੍ਰਚਾਰ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ, “ਤੁਹਾਨੂੰ ਆਪਣੀਆਂ ਗਲੀਆਂ, ਮੁਹੱਲਿਆਂ ਅਤੇ ਪਿੰਡਾਂ ਵਿੱਚ ਜਾ ਕੇ ਸਾਰਿਆਂ ਨੂੰ ਦੱਸਣਾ ਚਾਹੀਦਾ ਹੈ ਕਿ ਇਸ ਵਾਰ ਭਗਵੰਤ ਮਾਨ ਨੂੰ ਫਿਰ ਤੋਂ ਭਾਰੀ ਬਹੁਮਤ ਨਾਲ ਮੁੱਖ ਮੰਤਰੀ ਬਣਾਉਣਾ ਹੈ। ਸਾਨੂੰ ਇੱਕ ਵੱਡਾ ਫਤਵਾ ਹਾਸਲ ਕਰਨਾ ਹੋਵੇਗਾ। ਬਾਕੀ ਰਹਿੰਦੇ ਕੰਮਾਂ ਨੂੰ ਵੀ ਪੂਰਾ ਕਰਨਾ ਹੋਵੇਗਾ।” ਮੌਜੂਦਾ ਸਰਕਾਰ ਦੀ ਪਿਛਲੀਆਂ ਸਰਕਾਰਾਂ ਨਾਲ ਤੁਲਨਾ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ, “ਉਨ੍ਹਾਂ ਦੀਆਂ ਸਰਕਾਰਾਂ ਦੌਰਾਨ ਪੂਰੇ ਪੰਜਾਬ ਵਿੱਚ ਨਸ਼ੇ ਵਿਕ ਰਹੇ ਸਨ। ਉਨ੍ਹਾਂ ਦੇ ਰਾਜ ਵਿੱਚ ਪੰਜਾਬ ਬਰਬਾਦੀ ਵੱਲ ਵਧ ਰਿਹਾ ਸੀ। ਪੰਜਾਬ ਇੱਕ ਕਾਲੇ ਦੌਰ ਵਿੱਚ ਦਾਖਲ ਹੋ ਚੁੱਕਾ ਸੀ। ਇਹ ਕੇਵਲ ਗੁਰੂ ਸਾਹਿਬ ਦੀ ਕਿਰਪਾ ਅਤੇ ਅਸ਼ੀਰਵਾਦ ਸਦਕਾ ਹੀ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਅਤੇ ਪੰਜਾਬ ਨੂੰ ਭਗਵੰਤ ਮਾਨ ਵਰਗਾ ਮੁੱਖ ਮੰਤਰੀ ਮਿਲਿਆ। ਹੁਣ ਚੰਗੇ ਕੰਮ ਸ਼ੁਰੂ ਹੋ ਗਏ ਹਨ। ਇਹ ਰੁਕਣੇ ਨਹੀਂ ਚਾਹੀਦੇ। ਤੁਸੀਂ ਇੱਕ ਵਾਰ ਫਿਰ ਭਗਵੰਤ ਮਾਨ ਨੂੰ ਭਾਰੀ ਬਹੁਮਤ ਨਾਲ ਮੁੱਖ ਮੰਤਰੀ ਬਣਾਉਣਾ ਹੈ। ਉਨ੍ਹਾਂ ਨੂੰ ਆਪਣਾ ਅਸ਼ੀਰਵਾਦ ਅਤੇ ਆਪਣਾ ਪਿਆਰ ਦਿਓ, ਜਿਵੇਂ ਤੁਸੀਂ ਹਮੇਸ਼ਾ ਦਿੰਦੇ ਆਏ ਹੋ।” ਸਰਬਜੀਤ ਸਿੰਘ ਨੂੰ ਮੇਅਰ ਬਣਨ ‘ਤੇ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਬਜੀਤ ਸਿੰਘ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਮੈਂ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ ਅਤੇ ਜਨਤਕ ਸੇਵਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਲਈ ਧੰਨਵਾਦ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ ਕਿ ਉਹ ਆਪਣੇ ਪਿਤਾ ਦੇ ਨਕਸ਼ੇ-ਕਦਮਾਂ ‘ਤੇ ਚੱਲਣਗੇ ਅਤੇ ਸਮਰਪਣ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ।” ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਜਾ ਰਹੇ ਪਿਆਰ ਨੂੰ ਦੁਨੀਆ ਦੀ ਕਿਸੇ ਵੀ ਕਰੰਸੀ ਨਾਲ ਨਹੀਂ ਮਾਪਿਆ ਜਾ ਸਕਦਾ। ਉਨ੍ਹਾਂ ਕਿਹਾ, “ਅਸੀਂ ਸੂਬੇ ਭਰ ਵਿੱਚ ਜਿੱਥੇ ਵੀ ਜਾਂਦੇ ਹਾਂ, ਸਾਨੂੰ ਲੋਕਾਂ ਵੱਲੋਂ ਬਹੁਤ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ। ਦੁਕਾਨਦਾਰ ਆਪਣੇ ਕਾਰੋਬਾਰਾਂ ਵਿੱਚ ਅਤੇ ਕਿਸਾਨ ਆਪਣੀਆਂ ਫਸਲਾਂ ਬੀਜਣ ਵਿੱਚ ਰੁੱਝੇ ਹੋਏ ਹਨ, ਫਿਰ ਵੀ ਵੱਡੀ ਗਿਣਤੀ ਲੋਕ ਆਪਣਾ ਸਮਰਥਨ ਦਿਖਾਉਣ ਲਈ ਆ ਰਹੇ ਹਨ। ਮੈਂ ਇਸ ਪਿਆਰ ਲਈ ਤਹਿ ਦਿਲੋਂ ਧੰਨਵਾਦੀ ਹਾਂ। ਇੱਕ ਪਾਸੇ ਸਾਡੇ ਲਈ ਲੋਕਾਂ ਦਾ ਪਿਆਰ ਦਿਨੋਂ-ਦਿਨ ਵੱਧ ਰਿਹਾ ਹੈ ਅਤੇ ਦੂਜੇ ਪਾਸੇ ਲੋਕਾਂ ਨਾਲ ਧ੍ਰੋਹ ਕਮਾਉਣ ਵਾਲੇ ਰਾਜਨੀਤਿਕ ਨੇਤਾਵਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਟੁੱਟ ਰਿਹਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਰਾਜਨੀਤਿਕ ਪਾਰਟੀਆਂ ਨੇ ਇੱਕ ਦੂਜੇ ਦੇ ਹਿੱਤਾਂ ਦੀ ਰੱਖਿਆ ਕਰਦਿਆਂ ਦਹਾਕਿਆਂ ਤੱਕ ਪੰਜਾਬ ‘ਤੇ ਰਾਜ ਕੀਤਾ ਹੈ। ਉਨ੍ਹਾਂ ਕਿਹਾ, “ਸਾਲਾਂ ਤੱਕ, ਇਨ੍ਹਾਂ ਪਾਰਟੀਆਂ ਨੇ ਪੰਜਾਬ ਨੂੰ ਲੁੱਟਿਆ ਅਤੇ ਅਜਿਹੀ ਤਰੀਕੇ ਰਾਹੀਂ ਕੰਮ ਕੀਤਾ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਕਿ ਸੱਤਾ ਉਨ੍ਹਾਂ ਦੇ ਦਾਇਰੇ ਵਿੱਚ ਹੀ ਰਹੇ। ਪਹਿਲਾਂ ਲੋਕਾਂ ਸਾਹਮਣੇ ਸਿਰਫ਼ ਦੋ ਪਾਰਟੀਆਂ ਦੇ ਵਿਕਲਪ ਸਨ ਅਤੇ ਦੋਵਾਂ ਨੇ ਸੱਤਾ ਹਾਸਲ ਕਰਕੇ ਵਾਰੀ ਵਾਰੀ ਪੰਜਾਬ ਨੂੰ ਲੁੱਟਿਆ। ਉਹਨਾਂ ਨੇ ਲੋਕਾਂ ਦੀ ਪਿੱਠ

Punjab

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

ਜਲੰਧਰ, 14 ਜੂਨ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਜਲੰਧਰ ਵਿੱਚ ‘ਪੰਜਾਬ ਰਾਜ ਵਪਾਰੀ ਕਮਿਸ਼ਨ’ ਦੀ ਇੱਕ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਗੱਲਬਾਤ ਅਤੇ ਜਵਾਬਦੇਹ ਸ਼ਾਸਨ ਰਾਹੀਂ ਵਪਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ। ਛੋਟੇ ਵਪਾਰੀਆਂ ਨੂੰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ ‘ਆਪ’ ਸੁਪਰੀਮੋ ਨੇ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੇ ਮਸਲਿਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਉਨ੍ਹਾਂ ਨੂੰ ਪਰੇਸ਼ਾਨੀ ਤੇ ਜਬਰੀ ਉਗਰਾਹੀ ਦਾ ਸ਼ਿਕਾਰ ਬਣਾਇਆ, ਉੱਥੇ ਭਗਵੰਤ ਮਾਨ ਸਰਕਾਰ ਨੇ ਅਜਿਹੀਆਂ ਪ੍ਰਥਾਵਾਂ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਵਪਾਰੀ ਕਮਿਸ਼ਨ ਦਾ ਗਠਨ ਕੀਤਾ ਹੈ ਤਾਂ ਜੋ ਵਪਾਰੀ ਵਰਗ ਨੂੰ ਦਰਪੇਸ਼ ਛੋਟੀਆਂ ਤੋਂ ਛੋਟੀਆਂ ਸਮੱਸਿਆਵਾਂ ਦਾ ਵੀ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਯਕੀਨੀ ਬਣਾਇਆ ਜਾ ਸਕੇ। ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਹਾਕਿਆਂ ਦੇ ਸ਼ੋਸ਼ਣ ਅਤੇ ਮਾੜੇ ਸ਼ਾਸਨ ਤੋਂ ਮੁਕਤ ਹੋ ਚੁੱਕਾ ਹੈ, ਜਿਸ ਨਾਲ ਜਨਤਕ ਭਲਾਈ ‘ਤੇ ਕੇਂਦਰਿਤ ਪਾਰਦਰਸ਼ੀ ਅਤੇ ਵਿਕਾਸ-ਮੁਖੀ ਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ‘ਆਪ’ ਸਰਕਾਰ ਵਿੱਚ ਸੱਤਾ ਵਿੱਚ ਚਾਰ ਸਾਲ ਪੂਰੇ ਕਰਨ ਤੋਂ ਬਾਅਦ ਸਿੱਧੇ ਤੌਰ ‘ਤੇ ਲੋਕਾਂ ਤੋਂ ਫੀਡਬੈਕ ਮੰਗਣ ਦਾ ਭਰੋਸਾ ਹੈ, ਜਦੋਂ ਕਿ ਸਿੰਚਾਈ, ਰੁਜ਼ਗਾਰ, ਜਨਤਕ ਸੇਵਾਵਾਂ ਅਤੇ ਬੁਨਿਆਦੀ ਢਾਂਚੇ ‘ਤੇ ਇਸ ਦੇ ਕੰਮ ਨੇ ਪੂਰੇ ਪੰਜਾਬ ਵਿੱਚ ਲੋਕਾਂ ਦੀ ਜ਼ਿੰਦਗੀ ਨੂੰ ਬਦਲ ਦਿੱਤਾ ਹੈ। ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੇ ਸੱਤਾ ਵਿੱਚ ਚਾਰ ਸਾਲ ਪੂਰੇ ਕਰ ਲਏ ਹਨ। ਚਾਰ ਸਾਲ ਕੰਮ ਕਰਨ ਤੋਂ ਬਾਅਦ ਮੈਨੂੰ ਪੰਜਾਬ ਦੇ ਇਤਿਹਾਸ ਵਿੱਚ ਅਜਿਹੀ ਕੋਈ ਸਰਕਾਰ ਯਾਦ ਨਹੀਂ ਹੈ, ਜੋ ਲੋਕਾਂ ਦੇ ਆਹਮੋ-ਸਾਹਮਣੇ ਬੈਠ ਕੇ ਅਜਿਹੀ ਚਰਚਾ ਕਰ ਸਕੇ। ਇਸ ਤੋਂ ਪਹਿਲਾਂ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਆਈਆਂ। ਚਾਰ ਸਾਲ ਸੱਤਾ ‘ਚ ਰਹਿਣ ਤੋਂ ਬਾਅਦ ਜਦੋਂ ਉਹ ਲੋਕਾਂ ਦੇ ਵਿਚਕਾਰ ਜਾਂਦੇ ਸਨ, ਤਾਂ ਪਿੰਡਾਂ ਵਾਲੇ ਉਨ੍ਹਾਂ ਨੂੰ ਵੜਨ ਵੀ ਨਹੀਂ ਦਿੰਦੇ ਸਨ। ਲੋਕ ਹੱਥਾਂ ਵਿੱਚ ਜੁੱਤੀਆਂ ਲੈ ਕੇ ਉਨ੍ਹਾਂ ਨੂੰ ਕੁੱਟਣ ਲਈ ਤਿਆਰ ਖੜ੍ਹੇ ਹੁੰਦੇ ਸਨ। ਅੱਜ ਜਦੋਂ ਅਸੀਂ ਲੋਕਾਂ ਦੇ ਵਿਚਕਾਰ ਜਾਂਦੇ ਹਾਂ, ਤਾਂ ਉਹ ਸਾਨੂੰ ਦੇਖ ਕੇ ਮੁਸਕਰਾਉਂਦੇ ਹਨ, ਸਾਡੀ ਤਾਰੀਫ਼ ਕਰਦੇ ਹਨ ਅਤੇ ਸਾਨੂੰ ਗਲੇ ਲਗਾਉਣ ਲਈ ਤਿਆਰ ਰਹਿੰਦੇ ਹਨ। ਉਹ ਸਾਡੇ ਕੰਮ ਦੀ ਸ਼ਲਾਘਾ ਕਰਦੇ ਹਨ।” ਇੱਕ ਰੋਡ ਸ਼ੋਅ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਕੱਲ੍ਹ ਅਸੀਂ ਬਠਿੰਡਾ ਵਿੱਚ ਸੀ। ਨਗਰ ਨਿਗਮ ਦੇ ਸ਼ਾਨਦਾਰ ਨਤੀਜੇ ਹਾਸਲ ਕਰਨ ਅਤੇ ਮੇਅਰ ਬਣਾਉਣ ਤੋਂ ਬਾਅਦ ਅਸੀਂ ਉੱਥੇ ਇੱਕ ਰੋਡ ਸ਼ੋਅ ਕਰ ਰਹੇ ਸੀ। ਜਦੋਂ ਅਸੀਂ ਗਲੀਆਂ ਵਿੱਚੋਂ ਲੰਘ ਰਹੇ ਸੀ, ਤਾਂ ਲੋਕ ਸਾਡਾ ਸਵਾਗਤ ਕਰਨ ਲਈ ਆਪਣੀਆਂ ਦੁਕਾਨਾਂ ਤੋਂ ਬਾਹਰ ਆ ਗਏ। ਉਨ੍ਹਾਂ ਦੇ ਹਾਵ-ਭਾਵ ਤੋਂ ਸਾਫ਼ ਪਤਾ ਲੱਗ ਰਿਹਾ ਸੀ ਕਿ ਉਹ ਭਗਵੰਤ ਮਾਨ ਅਤੇ ਸਾਨੂੰ ਸਾਰਿਆਂ ਨੂੰ ਦੇਖ ਕੇ ਕਿੰਨੇ ਖੁਸ਼ ਸਨ। ਉਹ ਸੱਚਮੁੱਚ ਬਹੁਤ ਖੁਸ਼ ਸਨ। ਅੱਜ ਮੈਂ ਇੱਥੇ ਵੀ ਉਹੀ ਪ੍ਰਤੀਕਿਰਿਆ ਦੇਖ ਰਿਹਾ ਹਾਂ। ਜਿਸ ਤਰ੍ਹਾਂ ਤੁਸੀਂ ਸਾਰੇ ਸਰਕਾਰ ਦੀ ਤਾਰੀਫ਼ ਕਰ ਰਹੇ ਹੋ ਅਤੇ ਇਸ ਦੇ ਕੰਮਾਂ ਦੀ ਸ਼ਲਾਘਾ ਕਰ ਰਹੇ ਹੋ, ਲੱਗਦਾ ਹੈ ਕਿ ਪੰਜਾਬ ਦੇ ਇਤਿਹਾਸ ਵਿੱਚ ਕੁਝ ਬਹੁਤ ਹੀ ਅਸਧਾਰਨ ਹੋ ਰਿਹਾ ਹੈ। ਪਹਿਲੀ ਵਾਰ ਕੋਈ ਸਰਕਾਰ ਆਪਣੇ ਚਾਰ ਸਾਲ ਪੂਰੇ ਕਰ ਚੁੱਕੀ ਹੈ ਅਤੇ ਲੋਕ ਅਜੇ ਵੀ ਉਸ ਸਰਕਾਰ ਨੂੰ ਪਸੰਦ ਕਰਦੇ ਹਨ ਅਤੇ ਉਸ ਨੂੰ ਦੁਬਾਰਾ ਵਾਪਸ ਲਿਆਉਣਾ ਚਾਹੁੰਦੇ ਹਨ।” ਆਪਣੇ ਬਚਪਨ ਨੂੰ ਯਾਦ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ, “ਜਦੋਂ ਮੈਂ ਛੋਟਾ ਹੁੰਦਾ ਸੀ, ਮੈਂ ਗਰਮੀਆਂ ਦੀਆਂ ਛੁੱਟੀਆਂ ਆਪਣੇ ਦਾਦਾ ਜੀ ਦੇ ਘਰ ਬਿਤਾਉਂਦਾ ਸੀ। ਮੈਂ ਸਿਵਾਨੀ ਪਿੰਡ ਨਾਲ ਸਬੰਧਤ ਹਾਂ। ਬੱਸ ਸਟੈਂਡ ‘ਤੇ ਸਾਡੀ ਕਰਿਆਨੇ ਦੀ ਦੁਕਾਨ ਸੀ ਅਤੇ ਮੈਂ ਦੁਪਹਿਰ ਵੇਲੇ ਉੱਥੇ ਬੈਠਦਾ ਹੁੰਦਾ ਸੀ। ਮੇਰੇ ਤਾਇਆ ਜੀ/ਚਾਚਾ ਜੀ ਇੱਕ ਛੋਟੇ ਵਪਾਰੀ ਸਨ। ਉਦੋਂ ਤੋਂ ਮੈਂ ਜਾਣਦਾ ਹਾਂ ਕਿ ਇਸ ਪੂਰੇ ਸਿਸਟਮ ਵਿੱਚ ਇੱਕ ਛੋਟੇ ਵਪਾਰੀ ਦੀ ਕੋਈ ਨਹੀਂ ਸੁਣਦਾ। ਜਦੋਂ ਸਰਕਾਰਾਂ ਪੰਜਾਬ ਦੀ ਆਰਥਿਕਤਾ, ਜੀਡੀਪੀ ਅਤੇ ਵਿਕਾਸ ਬਾਰੇ ਚਰਚਾ ਕਰਦੀਆਂ ਹਨ, ਤਾਂ ਵੀ ਧਿਆਨ ਸਿਰਫ਼ ਵੱਡੇ ਉਦਯੋਗਪਤੀਆਂ ਅਤੇ ਕਰੋੜਾਂ-ਅਰਬਾਂ ਰੁਪਏ ਦੇ ਨਿਵੇਸ਼ਾਂ ‘ਤੇ ਹੀ ਰਹਿੰਦਾ ਹੈ। ਪਰ ਸੂਬੇ ਦੀ ਅਸਲ ਰੀੜ੍ਹ ਦੀ ਹੱਡੀ ਛੋਟਾ ਵਪਾਰੀ ਹੈ। ਤੁਸੀਂ ਲੋਕ ਹੀ ਅਸਲ ਰੀੜ੍ਹ ਦੀ ਹੱਡੀ ਹੋ। ਵਪਾਰੀਆਂ ਦੀ ਗੱਲ ਤਾਂ ਹਰ ਕੋਈ ਕਰਦਾ ਹੈ, ਪਰ ਮੈਂ ਕੋਈ ਅਜਿਹੀ ਸਰਕਾਰ ਜਾਂ ਸਿਆਸੀ ਪਾਰਟੀ ਨਹੀਂ ਦੇਖੀ, ਜੋ ਸੱਚਮੁੱਚ ਵਪਾਰੀਆਂ ਕੋਲ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ।” ਉਨ੍ਹਾਂ ਅੱਗੇ ਕਿਹਾ, “ਜੇਕਰ ਤੁਹਾਡੀ ਦੁਕਾਨ ਦੇ ਸਾਹਮਣੇ ਵਾਲੀ ਸੜਕ ਟੁੱਟ ਜਾਵੇ ਜਾਂ ਬਿਜਲੀ ਦਾ ਖੰਭਾ ਖ਼ਰਾਬ ਹੋ ਜਾਵੇ, ਤਾਂ ਤੁਸੀਂ ਕੀ ਕਰਦੇ ਹੋ? ਤੁਸੀਂ ਸਰਕਾਰੀ ਦਫ਼ਤਰਾਂ, ਵਿਧਾਇਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਚੱਕਰ ਕੱਟ-ਕੱਟ ਕੇ ਥੱਕ ਜਾਂਦੇ ਹੋ। ਇੱਕ ਸਟ੍ਰੀਟ ਲਾਈਟ ਠੀਕ ਕਰਵਾਉਣਾ ਵੀ ਇੱਕ ਬਹੁਤ ਵੱਡੀ ਜੱਦੋਜਹਿਦ ਬਣ ਜਾਂਦਾ ਹੈ। ਕੀ ਅਜਿਹਾ ਨਹੀਂ ਹੁੰਦਾ? ਇੱਕ ਛੋਟਾ ਜਿਹਾ ਕੰਮ ਵੀ ਤੁਹਾਨੂੰ ਨਿਢਾਲ ਕਰ ਦਿੰਦਾ ਹੈ।” ਵਪਾਰੀ ਕਮਿਸ਼ਨ ਦੇ ਮਕਸਦ ਬਾਰੇ ਦੱਸਦਿਆਂ ‘ਆਪ’ ਮੁਖੀ ਨੇ ਜ਼ੋਰ ਦੇ ਕੇ ਕਿਹਾ, “ਇਹ ਯਕੀਨੀ ਬਣਾਉਣ ਲਈ ਕਿ ਇੱਕ ਛੋਟੇ ਵਪਾਰੀ ਦੀ ਆਵਾਜ਼ ਸਿੱਧੀ ਮੁੱਖ ਮੰਤਰੀ ਤੱਕ ਪਹੁੰਚੇ, ਅਸੀਂ ‘ਪੰਜਾਬ ਰਾਜ ਵਪਾਰੀ ਕਮਿਸ਼ਨ’ ਦਾ ਗਠਨ ਕੀਤਾ ਹੈ। ਇਹ ਕਮਿਸ਼ਨ ਰਾਜ ਪੱਧਰ, ਜ਼ਿਲ੍ਹਾ ਪੱਧਰ ਅਤੇ ਹਲਕਾ ਪੱਧਰ ‘ਤੇ ਕੰਮ ਕਰ ਰਿਹਾ ਹੈ। ਪੂਰੇ ਪੰਜਾਬ ਵਿੱਚ ਛੋਟੀਆਂ-ਵੱਡੀਆਂ ਕਰੀਬ 800 ਮੰਡੀਆਂ/ਬਾਜ਼ਾਰਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਇਨ੍ਹਾਂ ਸਾਰੇ ਬਾਜ਼ਾਰਾਂ ਵਿੱਚ ਵਪਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਵਪਾਰੀਆਂ ਨੇ ਜੋ ਵੀ ਮੰਗਾਂ ਉਠਾਈਆਂ, ਚਾਹੇ ਉਹ ਬਿਜਲੀ ਦੀਆਂ ਨੰਗੀਆਂ ਤਾਰਾਂ ਹੋਣ, ਟੁੱਟੀਆਂ ਸੜਕਾਂ, ਖ਼ਰਾਬ ਸਟ੍ਰੀਟ ਲਾਈਟਾਂ, ਪਖਾਨਿਆਂ ਦੀ ਘਾਟ, ਪੀਣ ਵਾਲੇ ਪਾਣੀ ਦੀ ਕਿੱਲਤ ਜਾਂ ਕੋਈ ਹੋਰ ਸਮੱਸਿਆ—ਉਨ੍ਹਾਂ ਸਾਰੀਆਂ ਚਿੰਤਾਵਾਂ ਨੂੰ ਦਸਤਾਵੇਜ਼ੀ ਰੂਪ ਦੇ ਕੇ ਸਿੱਧਾ ਭਗਵੰਤ ਮਾਨ ਕੋਲ ਭੇਜਿਆ ਜਾਂਦਾ ਹੈ। ਮੁੱਖ ਮੰਤਰੀ ਦਫ਼ਤਰ ਵਿੱਚ ਇੱਕ ਵਿਸ਼ੇਸ਼ ਟੀਮ ਇਹ ਯਕੀਨੀ ਬਣਾਉਂਦੀ ਹੈ ਕਿ ਛੋਟੀ ਤੋਂ ਛੋਟੀ ਸਮੱਸਿਆ ਦਾ ਵੀ ਹੱਲ ਕੀਤਾ ਜਾਵੇ।” ਇਸ ਪ੍ਰਣਾਲੀ ਦੀ ਪ੍ਰਭਾਵਸ਼ੀਲਤਾ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਕਿਹੜੀ ਸਰਕਾਰ ਨੇ ਕਦੇ ਇਹ ਯਕੀਨੀ ਬਣਾਇਆ ਹੈ ਕਿ ਇੱਕ ਛੋਟੇ ਵਪਾਰੀ ਦੀ ਆਵਾਜ਼ ਮੁੱਖ ਮੰਤਰੀ ਤੱਕ ਪਹੁੰਚੇ ਅਤੇ ਮੁੱਖ ਮੰਤਰੀ ਖ਼ੁਦ ਹਰ ਮਸਲੇ ਨੂੰ ਹੱਲ ਕਰਨ ਲਈ ਕੰਮ ਕਰੇ? ਮੈਂ ਬਹੁਤ ਖੁਸ਼ ਹਾਂ ਕਿਉਂਕਿ ਜੋ ਚਿੰਤਾਵਾਂ ਤੁਸੀਂ ਸਾਰਿਆਂ ਨੇ ਅੱਜ ਉਠਾਈਆਂ ਹਨ, ਉਹ ਦਰਸਾਉਂਦੀਆਂ ਹਨ ਕਿ ਇਹ ਪੂਰਾ ਸਿਸਟਮ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਿਹਾ ਹੈ। ਵਪਾਰੀ ਕਮਿਸ਼ਨ ਦਾ ਗਠਨ ਬਿਲਕੁਲ ਇਸੇ ਮਕਸਦ ਲਈ ਕੀਤਾ ਗਿਆ ਸੀ।” ਭ੍ਰਿਸ਼ਟਾਚਾਰ ਦਾ ਜ਼ਿਕਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਇੱਕ ਹੋਰ ਮਹੱਤਵਪੂਰਨ ਗੱਲ ਹੈ। ਪਿਛਲੀਆਂ ਸਰਕਾਰਾਂ ਵੇਲੇ ਅਸੀਂ ਜਬਰੀ ਉਗਰਾਹੀ (ਫਿਰੌਤੀ/ਗੁੰਡਾ ਟੈਕਸ) ਬਾਰੇ ਸੁਣਦੇ ਸੀ। ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਪੈਸੇ ਦੇਣ ਲਈ ਮਜਬੂਰ ਕੀਤਾ ਜਾਂਦਾ ਸੀ। ਸਾਡੀ ਸਰਕਾਰ ਦੇ ਪੰਜ ਸਾਲਾਂ ਦੌਰਾਨ, ਉਹ ਜਬਰੀ ਉਗਰਾਹੀ ਦਾ ਸਿਸਟਮ ਖ਼ਤਮ ਹੋ ਗਿਆ ਹੈ। ਹੁਣ ਤੁਹਾਡੇ ਕੋਲੋਂ ਕੋਈ ਪੈਸੇ ਵਸੂਲਣ ਨਹੀਂ ਆਉਂਦਾ। ਸਾਡੀ ਸਰਕਾਰ

Punjab

ਗਿ: ਰਘਬੀਰ ਸਿੰਘ ਨੇ SIT ਦੇ ਦਾਅਵਿਆਂ ਨੂੰ ਕੀਤਾ ਖਾਰਿਜ, ਕਿਹਾ -SIT ਮੈਂਬਰ ਮੇਰੇ ਘਰ ਆਏ ਸਨ

Giani Raghbir Singh, former Head Granthi of the Golden Temple and former Jathedar of Sri Akal Takht Sahib, has refuted claims circulating on social media. He clarified that he did not appear before any SIT office; instead, members of the SIT visited his home on December 2, 2024. The SIT sought information regarding the proceedings that took place at Akal Takht Sahib. Giani Raghbir Singh stated that the SIT did not question him about the 328 missing *Swaroops* (sacred copies of the Guru Granth Sahib) or any other such matter. According to him, the discussion was limited to the questions asked of—and the answers given by—Sukhbir Singh Badal and other leaders at Sri Akal Takht Sahib on December 2, 2024. He further noted that the entire proceedings of that day are documented in TV channel broadcasts, print media reports, and the official records of Akal Takht Sahib. Since the Sikh *Sangat* (congregation) across the world watched and heard the event live, there is no ambiguity regarding the matter. Giani Raghbir Singh also commented on Giani Harpreet Singh. He pointed out that Giani Harpreet Singh himself had previously recorded his statement before the SIT regarding the issue of the 328 sacred *Swaroops*. Given this, the comments being made by him are surprising. A balance must be maintained between religion and politics He emphasized that individuals who have held religious positions should speak with inspiration drawn from their faith and maintain a balance between religion and politics. Giani Raghbir Singh said, “Whatever is spoken at the Guru’s abode must be the truth. Politics should be conducted with inspiration drawn from religion.” Read Also : ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ Ranjeet Singh raised objections against Giani Raghbir Singh It is noteworthy that recently, Giani Ranjeet Singh, Jathedar of Takht Sri Harmandir Sahib (Patna Sahib), had raised objections against Giani Raghbir Singh. He had argued that since Giani Raghbir Singh appeared before the SIT, he should be excommunicated from the *Panth* (the Sikh community). Giani Ranjeet Singh had alleged that Giani Raghbir Singh did this due to his feud with Akali leader Sukhbir Singh Badal.

Punjab

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਕੋਟਕਪੂਰਾ 13 ਜੂਨ – ਵਪਾਰੀਆਂ ਦੀਆਂ ਜ਼ਮੀਨੀ ਪੱਧਰ ਤੇ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਸਰਕਾਰ ਵੱਲੋਂ ਵਪਾਰੀਆਂ ਲਈ ਜਾਰੀ  ਸਕੀਮਾਂ ਦਾ ਲਾਭ  ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਕੋਟਕਪੂਰਾ ਵਿੱਖੇ ਟਰੇਡ ਵਿੰਗ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀਆਂ ਵਲੋਂ ਉਠਾਏ ਗਏ ਜਾਇਜ਼ ਮੁੱਦਿਆਂ ਦਾ ਹੱਲ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਸੂਬੇ ’ਚ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਹਾਂ-ਪੱਖੀ ਅਤੇ ਵਪਾਰ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਟੈਂਡਰ ਪਾਸ ਕਰਕੇ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਵੀ ਲਗਵਾਏ ਜਾਣਗੇ।ਉਨ੍ਹਾਂ ਸਮੂਹ ਵਪਾਰੀਆਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ। ਸ. ਸੰਧਵਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਵਪਾਰੀ ਆਪਣੀਆਂ ਮੰਗਾਂ ਸਿੱਧੇ ਤੌਰ ’ਤੇ ਸਰਕਾਰੀ ਨੁਮਾਇੰਦਿਆਂ ਅੱਗੇ ਰੱਖ ਰਹੇ ਹਨ, ਜਿਸ ਨਾਲ ਭਰੋਸਾ ਅਤੇ ਪਾਰਦਰਸ਼ਤਾ ਵਧੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵਪਾਰੀਆਂ ਲਈ ਸੁਖਾਲੀ ਅਤੇ ਪਾਰਦਰਸ਼ੀ ਪ੍ਰਣਾਲੀ ਬਣਾਉਣ ਲਈ ਵਚਨਬੱਧ ਹੈ।  ਇਸ ਮੌਕੇ ਪਰਮਿੰਦਰ ਸਿੰਘ ਤਹਿਸੀਲਦਾਰ ਕੋਟਕਪੂਰਾ,ਨਗਰ ਕੌਂਸਲ ਈਓ ਅੰਮ੍ਰਿਤ ਲਾਲ, ਬੀਡੀਪੀਓ ਵਿਕਾਸ ਸ਼ਰਮਾ , ਨਾਇਬ ਤਹਿਸੀਲਦਾਰ ਗੁਰਚਰਨ ਸਿੰਘ,ਐਸ.ਡੀ.ਓ  ਪ੍ਰਦੀਪ ਕੁਮਾਰ ਬਿਜਲੀ ਬੋਰਡ , ਜੀ.ਐਸ.ਟੀ ਦਿਨੇਸ਼ ਕੁਮਾਰ , ਕੁਲਵਿੰਦਰ ਸਿੰਘ ਜੀ ਐਸ ਟੀ, ਨਰੇਸ਼ ਸਿੰਗਲਾ ਟਰੈਂਡ ਵਿੰਗ , ਰਵਿੰਦਰ ਗੋਇਲ ਹਲਕਾ ਇੰਚਾਰਜ , ਓਮ ਕਾਰ ਗੋਇਲ ਪ੍ਰਧਾਨ ਰਮਨ ਮਨਚੰਦਾ , ਵੇਦ ਪ੍ਰਕਾਸ਼ , ਬਿੱਟਾ ਨਰੂਲਾ , ਡਿੰਪਲ ਐਮਸੀ ਹਾਜ਼ਰ ਸਨ। 

Punjab

ਐਸ.ਆਈ.ਆਰ. 2026 ਪ੍ਰਕਿਰਿਆ ਅਧੀਨ ਸਟਾਫ ਨੂੰ ਦਿੱਤੀ ਗਈ ਸਿਖਲਾਈ

ਸ੍ਰੀ ਮੁਕਤਸਰ ਸਾਹਿਬ 13 ਜੂਨ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ— ਕਮ— ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ  ਦੀਆਂ ਹਦਾਇਤਾਂ ਤੇ ਐਸ.ਆਈ.ਆਰ—2026 ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਨ ਸਭਾ ਹਲਕਾ ਲੰਬੀ—83, ਗਿੱਦੜਬਾਹਾ—84,ਮਲੋਟ—85,ਸ੍ਰੀ ਮੁਕਤਸਰ ਸਾਹਿਬ—86 ਦੇ ਕਲੀਰੀਕਲ, ਟੈਕਨੀਕਲ ਅਤੇ ਡਿਪੂਟਿਡ ਸਟਾਫ ਨੂੰ ਸਿਖਲਾਈ ਦਿੱਤੀ ਗਈ।                     ਸਿਖਲਾਈ ਦੌਰਾਨ ਜਿ਼ਲ੍ਹਾ ਲੇਵਲ ਮਾਸਟਰ ਟਰੇਨਰ  ਨੀਰਜ ਪਟੇਲ ਇੰਗਲਿਸ਼ ਲੈਕਚਰਾਰ,ਸੁਨੀਲ ਜੱਗਾ ਪੰਜਾਬੀ ਲੈਕਚਰਾਰ,ਹਰਜਿੰਦਰ ਸਿੰਘ ਕਮਰਸ਼ ਲੈਕਚਰਾਰ, ਰੰਜੀਵ ਕੁਮਾਰ ਇੰਗਲਿਸ਼ ਲੈਕਚਰਾਰ  ਵਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ. ਨਾਲ ਸਬੰਧਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਣਾ ਹੈ ਤਾਂ ਜੋ  ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ—ਬਿੰਨ ਪਾਲਣਾ ਹੋ ਸਕੇ ਅਤੇ ਐਸ.ਆਈ.ਆਰ. ਪ੍ਰਕਿਰਿਆ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ। 

Punjab

ਹਰਜੋਤ ਸਿੰਘ ਬੈਂਸ ਵੱਲੋਂ ਸ਼ਹਿਰਾਂ ਵਿੱਚ ਜਾ ਕੇ ਸਫਾਈ ਮੁਹਿੰਮ ਦੀ ਅਗਵਾਈ, ਚਹੁੰ ਪਾਸਿਓਂ ਸ਼ਲਾਘਾ

ਨੰਗਲ 13 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਨੂੰ ਦੇਸ਼ ਦੇ ਸਭ ਤੋਂ ਸਾਫ-ਸੁਥਰੇ ਅਤੇ ਸੁੰਦਰ ਸ਼ਹਿਰਾਂ ਵਿੱਚ ਤਬਦੀਲ ਕਰਨ ਲਈ ਵੱਡੇ ਪੱਧਰ ‘ਤੇ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਛੋਟੇ ਵੱਡੇ ਸ਼ਹਿਰ ਨੂੰ ਸਫਾਈ ਦਾ ਮਾਡਲ ਬਣਾਉਣਾ ਹੈ, ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਸਾਫ-ਸੁਥਰਾ ਅਤੇ ਤੰਦਰੁਸਤ ਵਾਤਾਵਰਣ ਮਿਲ ਸਕੇ। ਇਸ ਪਹਿਲ ਨਾਲ ਪੰਜਾਬ ਨੂੰ ਦੇਸ਼ ਦੇ ਸਫਾਈ ਮਾਡਲ ਵੱਜੋਂ ਪੇਸ਼ ਕਰਨ ਦਾ ਟੀਚਾ ਰੱਖਿਆ ਗਿਆ ਹੈ।      ਸਥਾਨਕ ਸਰਕਾਰਾਂ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਖੁਦ ਵੱਖ-ਵੱਖ ਸ਼ਹਿਰਾਂ ਦਾ ਦੌਰਾ ਕਰਕੇ ਇਸ ਮੁਹਿੰਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ, ਜਿਸ ਦੀ ਚਹੁੰ ਪਾਸਿਓਂ ਸ਼ਲਾਘਾ ਹੋ ਰਹੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜੂ ਅਰੋੜਾ, ਸਾਗਰ ਸੋਬਤੀ ਅਤੇ ਨਵੀਨ ਛਾਬੜਾ ਨੇ ਕਿਹਾ ਕਿ ਜਦੋਂ ਤੋਂ ਸ. ਬੈਂਸ ਨੇ ਇਸ ਵਿਭਾਗ ਦੀ ਜਿੰਮੇਵਾਰੀ ਸੰਭਾਲੀ ਹੈ, ਸ਼ਹਿਰਾਂ ਦੀ ਨੁਹਾਰ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਹਰ ਨਗਰ ਵਿੱਚ ਵਿਆਪਕ ਸਫਾਈ ਅਭਿਆਨ ਚੱਲ ਰਿਹਾ ਹੈ, ਜੋ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਵਿੱਚ ਸਹਾਇਕ ਸਾਬਤ ਹੋ ਰਿਹਾ ਹੈ।       ਆਗੂਆਂ ਨੇ ਦੱਸਿਆ ਕਿ ਇਸ ਸਫਾਈ ਮਾਡਲ ਵਿੱਚ ਆਧੁਨਿਕ ਮਸ਼ੀਨਰੀ ਦੀ ਵਰਤੋਂ ਨੂੰ ਖਾਸ ਤਰਜੀਹ ਦਿੱਤੀ ਗਈ ਹੈ। ਮਾਡਲ ਮਸ਼ੀਨਾਂ ਨਾਲ ਘਾਹ-ਫੂਸ ਦੀ ਕਟਾਈ, ਸੁਪਰ-ਸਕਸ਼ਨ ਮਸ਼ੀਨਾਂ ਨਾਲ ਕੂੜੇ ਦੀ ਸਫਾਈ, ਸਕਰੱਬਰਜ਼ ਰਾਹੀਂ ਸੜਕਾਂ ਦੀ ਧੁਆਈ ਅਤੇ ਹੱਥੀਂ ਆਰਗੈਨਿਕ ਕੂੜੇ ਦੀ ਇਕੱਠੀ ਕਰਨ ਦੀ ਪ੍ਰਕਿਰਿਆ ਨੂੰ ਇਕੱਠੇ ਜੋੜਿਆ ਗਿਆ ਹੈ। ਇਹ ਪੂਰਾ ਸਿਸਟਮ ਹਫਤਾਵਾਰੀ ਤਹਿ ਕੀਤੇ ਗਏ ਸ਼ਡਿਊਲ ਅਨੁਸਾਰ ਚੱਲੇਗਾ, ਜਿਸ ਨਾਲ ਸਫਾਈ ਦੇ ਕੰਮ ਵਿੱਚ ਨਿਯਮਿਤਤਾ ਅਤੇ ਪ੍ਰਭਾਵਸ਼ੀਲਤਾ ਆਵੇਗੀ ਅਤੇ ਸੂਬੇ ਵਿੱਚ ਸਵੱਛਤਾ ਦੀ ਮਿਸਾਲ ਕਾਇਮ ਹੋਵੇਗੀ।       ਉਨ੍ਹਾਂ ਹੋਰ ਕਿਹਾ ਕਿ ਸਫਾਈ ਕਰਮਚਾਰੀ ਇਸ ਮੁਹਿੰਮ ਦਾ ਕੇਂਦਰੀ ਹਿੱਸਾ ਹਨ ਅਤੇ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਮੰਤਰੀ ਹਰਜੋਤ ਸਿੰਘ ਬੈਂਸ ਦੇ ਅਨੁਸਾਰ ਮਸ਼ੀਨਾਂ ਭਾਰੀ ਕੰਮ ਨੂੰ ਸੰਭਾਲਣਗੀਆਂ, ਜਦਕਿ ਸਫਾਈ ਕਰਮਚਾਰੀ ਬਾਰੀਕੀ ਵਾਲੇ ਕੰਮ ਨੂੰ ਅੰਜਾਮ ਦੇਣਗੇ। ਇਹ ਪ੍ਰਣਾਲੀ ਸਿਰਫ ਕੰਮ ਦੀ ਗਤੀ ਨੂੰ ਤੇਜ਼ ਨਹੀਂ ਕਰੇਗੀ, ਸਗੋਂ ਕਰਮਚਾਰੀਆਂ ਦੀ ਮਿਹਨਤ ਨੂੰ ਵੀ ਘਟਾਏਗੀ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰੇਗੀ। ਜਿਵੇਂ ਹੀ ਸੜਕਾਂ ਅਤੇ ਆਲੇ-ਦੁਆਲੇ ਦੇ ਖੇਤਰ ਸਾਫ ਹੋਣਗੇ, ਡੀਪ ਕਲੀਨਿੰਗ ਦੀ ਲੋੜ ਆਪਣੇ ਆਪ ਘਟਦੀ ਜਾਵੇਗੀ।      ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੂੰ ਸੂਬੇ ਦੇ ਮਹੱਤਵਪੂਰਨ ਵਿਭਾਗਾਂ ਦੀ ਜਿੰਮੇਵਾਰੀ ਦਿੱਤੀ ਗਈ ਹੈ, ਜਿਸ ਨੂੰ ਉਹ ਪੂਰੀ ਨਿਸ਼ਠਾ ਅਤੇ ਮਿਹਨਤ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਬੈਂਸ ਨੇ ਪਹਿਲਾਂ ਸਿੱਖਿਆ ਖੇਤਰ ਵਿੱਚ ਇਤਿਹਾਸਕ ਬਦਲਾਅ ਲਿਆਏ ਹਨ, ਉਸੇ ਤਰ੍ਹਾਂ ਹੁਣ ਸ਼ਹਿਰਾਂ ਦੀ ਸਫਾਈ, ਸੁੰਦਰਤਾ ਅਤੇ ਵਿਕਾਸ ਵਿੱਚ ਵੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੁਹਿੰਮ ਨਾਲ ਨਾ ਸਿਰਫ ਸ਼ਹਿਰਾਂ ਦੀ ਦਿੱਖ ਸੁਧਰੇਗੀ, ਸਗੋਂ ਬਿਮਾਰੀਆਂ ਵਿੱਚ ਕਮੀ ਆਉਣ ਨਾਲ ਲੋਕਾਂ ਦੀ ਜ਼ਿੰਦਗੀ ਦੀ ਗੁਣਵੱਤਾ ਵਿੱਚ ਵੀ ਵੱਡਾ ਸੁਧਾਰ ਹੋਵੇਗਾ। 

Scroll to Top