Actionpunjab

Action Punjab Logo
Breaking News

Punjab

Punjab

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 9 ਮਾਰਚਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਰੂਪਰੇਖਾ ਪੇਸ਼ ਕੀਤੀ ਅਤੇ ਸਦਨ ਤੋਂ ਵਾਕਆਊਟ ਕਰਨ ਵਾਲੇ ਕਾਂਗਰਸੀ ਮੈਂਬਰਾਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਇਸ ਲਈ ਚਲੇ ਗਏ ਕਿਉਂਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕੀਤੀ ਸੂਬੇ ਦੀ ਤਰੱਕੀ ਅਤੇ ਵਿਕਾਸ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ ਹੈ।ਨੌਜਵਾਨ ਸਸ਼ਕਤੀਕਰਨ ਅਤੇ ਰੁਜ਼ਗਾਰ ’ਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ’ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ 30,000 ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰਕੇ ਇੱਕ ਮਜ਼ਬੂਤ ਸੰਦੇਸ਼ ਨਾਲ ਕੀਤੀ ਸੀ । ਉਨ੍ਹਾਂ ਕਿਹਾ, ‘‘ ਹੁਣ ਤੱਕ ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ 63,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਇਸ ਇਤਿਹਾਸਕ ਪਹਿਲਕਦਮੀ ਨੇ ਨੌਜਵਾਨ ਪੀੜ੍ਹੀ ਦਾ ਭਰੋਸਾ ਸੂਬਾ ਸਰਕਾਰ ਵਿੱਚ ਹੋਰ ਬਹਾਲ ਕੀਤਾ ਹੈ ਅਤੇ ਇਸ ਨਾਲ ਨੌਜਾਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ‘ਤੇ ਵੀ ਰੋਕ ਲੱਗੀ ਹੈ।’’ਹੁਨਰ ਵਿਕਾਸ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਕਨੀਕੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਵੀ ਅਹਿਮ ਕਦਮ ਚੁੱਕੇ ਹਨ। ਇਸ ਤੋਂ ਇਲਾਵਾ ਹੁਨਰ ਵਿਕਾਸ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਸਰਕਾਰ ਨੇ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਦੀ ਸਮਰੱਥਾ ਵਿੱਚ 20000 ਸੀਟਾਂ ਦਾ ਵਾਧਾ ਕੀਤਾ ਹੈ,।’’ ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੀਆਂ 35000 ਆਈ.ਟੀ.ਆਈ. ਸੀਟਾਂ ਵਿੱਚੋਂ ਵੀ ਕਈ ਖਾਲੀ ਰਹਿੰਦੀਆਂ ਸਨ।ਨਸ਼ਿਆਂ ਦੇ ਮੁਕੰਮਲ ਖਾਤਮੇ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੱਤਾਧਾਰੀ ਪਾਰਟੀਆਂ ਪੰਜਾਬ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀਆਂ। ਉਨ੍ਹਾਂ ਨੇ  ਸਦਨ ਨੂੰ ਯਾਦ ਦਿਵਾਇਆ ਕਿ ਬਦਨਾਮ ਸ਼ਬਦ ’ਚਿੱਟਾ’ ਅਕਾਲੀ-ਭਾਜਪਾ ਗੱਠਜੋੜ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਮੱੱਥੇ ‘ਤੇ ਮੜ੍ਹਿਆ ਗਿਆ ਸੀ। ਉਨ੍ਹਾਂ ਕਿਹਾ, “ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਵਿੱਤਰ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਚੁੱਕੀ ਸੀ, ਪਰ ਆਪਣੇ ਸ਼ਾਸਨ ਦੌਰਾਨ ਨਸ਼ਿਆ ਨੂੰ ਰੋਕਣ ਵਿੱਚ ਉਹ ਵੀ ਪੂਰੀ ਤਰ੍ਹਾਂ ਅਸਫਲ ਰਹੇ।’’‘ਆਪ’ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ਦਾ ਜ਼ਿਕਰ ਕਰਦਿਆਂ ਵਿੱਤ  ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਇਸ ਦੇ ਬਿਲਕੁਲ ਉਲਟ, ’ਆਪ’ ਸਰਕਾਰ ਆਪਣੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਰਾਹੀਂ ਸੂਬੇ ਵਿੱਚੋਂ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਖ ਖਤਮ ਕਰਨ ਲਈ ਯਤਨ ਕਰ ਰਹੀ ਹੈ।’’ਸਮਾਜਿਕ ਨਿਆਂ ਅਤੇ ਸਮਾਨਤਾ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਵਜੋਂ ਆਪਣੇ ਸਮੇਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਵਕੀਲਾਂ ਦੀ ਭਰਤੀ ਦੌਰਾਨ ਅਨੁਸੂਚਿਤ ਜਾਤੀ ਰਾਖਵੇਂਕਰਨ ਦੀ ਉਨ੍ਹਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ। ਉਨ੍ਹਾਂ ਕਿਹਾ, ‘‘ਅੱਜ, ’ਆਪ’ ਸਰਕਾਰ ਅਧੀਨ, ਇਹ ਰਾਖਵਾਂਕਰਨ ਅਧਿਕਾਰਤ ਤੌਰ ’ਤੇ ਪੇਸ਼ ਕੀਤਾ ਗਿਆ ਹੈ, ਜਿਸਦੇ ਨਤੀਜੇ ਵਜੋਂ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਸਬੰਧਤ 58 ਵਕੀਲਾਂ ਦੀ ਸਫਲਤਾਪੂਰਵਕ ਭਰਤੀ ਕੀਤੀ ਗਈ ਹੈ।’’ਖੇਤੀਬਾੜੀ  ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਯਤਨਾਂ ’ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, ‘‘ਆਪ ਸਰਕਾਰ ਨੇ ਹਜ਼ਾਰਾਂ ਏਕੜ ਖੇਤੀ ਯੋਗ ਜ਼ਮੀਨ ਲਈ ਨਹਿਰੀ ਪਾਣੀ ਦੀ ਸਿੰਚਾਈ ਨੂੰ ਯਕੀਨੀ ਬਣਾਇਆ ਹੈ, ਜੋ ਸਿੰਚਾਈ ਲਈ ਨਹਿਰੀ ਪਾਣੀ ਲਈ ਦਹਾਕਿਆਂ ਤੋਂ ਅਣਗੌਲਿਆ ਸਨ।’’ਆਪਣੇ ਸੰਬੋਧਨ ਦੀ ਸਮਾਪਤੀ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੌਜੂਦਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੀ ਇਕਲੌਤੀ ਸਰਕਾਰ ਵਜੋਂ ਡੱਟ ਕੇ ਖੜ੍ਹੀ ਹੈ , ਜਿਸਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਅਤੇ ਸਾਰੀਆਂ ਗਰੰਟੀਆਂ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। 

Punjab

ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ 27.73 ਕਰੋੜ ਰੁਪਏ ਦੇ ਪ੍ਰੋਜੈਕਟ ਪ੍ਰਗਤੀ ਅਧੀਨ; ਦੂਜੇ ਪੜਾਅ ਵਿੱਚ ਹੋਰ 15 ਪਿੰਡ ਸ਼ਾਮਲ ਕੀਤੇ ਜਾਣਗੇ: ਮੋਹਿੰਦਰ ਭਗਤ

ਚੰਡੀਗੜ੍ਹ, 9 ਮਾਰਚ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੰਗਰਾਮੀਆਂ ਅਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਲਕਾ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਵੱਲੋਂ ਪੁੱਛੇ ਗਏ ਪ੍ਰਸ਼ਨ ਦੇ ਜਵਾਬ ਵਿੱਚ ਦੱਸਿਆ ਕਿ ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ ਅਤੇ ਸੇਮ ਦੀ ਸਮੱਸਿਆ ਦੇ ਹੱਲ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਪ੍ਰਗਤੀ ਅਧੀਨ ਹੈ।ਮੰਤਰੀ ਨੇ ਦੱਸਿਆ ਕਿ ਭੂਮੀ ਅਤੇ ਪਾਣੀ ਸੰਭਾਲ ਵਿਭਾਗ, ਪੰਜਾਬ ਵੱਲੋਂ ਇਸ ਪ੍ਰੋਜੈਕਟ ਨੂੰ ਅਬੋਹਰ ਇਲਾਕੇ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ 27 ਪਿੰਡਾਂ ਵਿੱਚ ਲਗਭਗ 27.73 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਸ਼ੁਰੂ ਕੀਤਾ ਗਿਆ ਹੈ, ਜਦਕਿ ਦੂਜੇ ਪੜਾਅ ਵਿੱਚ ਹੋਰ 15 ਪਿੰਡਾਂ ਨੂੰ ਵੀ ਇਸ ਯੋਜਨਾ ਅਧੀਨ ਸ਼ਾਮਲ ਕੀਤਾ ਜਾਵੇਗਾ। ਮੋਹਿੰਦਰ ਭਗਤ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਅਬੋਹਰ ਇਲਾਕੇ ਵਿੱਚ ਸੇਮ ਦੀ ਸਮੱਸਿਆ ਦੇ ਹੱਲ ਵਿੱਚ ਵੱਡੀ ਪ੍ਰਗਤੀ ਹੋਵੇਗੀ ਅਤੇ ਬਾਗ਼ਬਾਨੀ ਦੇ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਬਾਗ਼ਬਾਨੀ ਅਤੇ ਹੋਰ ਫਸਲਾਂ ਦੀ ਕਾਸ਼ਤ ਰਾਹੀਂ ਵਾਧੂ ਆਮਦਨ ਦੇ ਮੌਕੇ ਮਿਲਣਗੇ।ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਦੇ ਖੇਤਰ ਨੂੰ ਮਜ਼ਬੂਤ ਬਣਾਉਣ ਅਤੇ ਖੇਤੀਬਾੜੀ ਦੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਇਸ ਪ੍ਰੋਜੈਕਟ ਨਾਲ ਇਲਾਕੇ ਵਿੱਚ ਪਾਣੀ ਦੇ ਸੰਭਾਲ ਅਤੇ ਖੇਤੀਬਾੜੀ ਦੀ ਸਥਿਰਤਾ ਨੂੰ ਵੀ ਵੱਡਾ ਲਾਭ ਹੋਵੇਗਾ। 

Punjab

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 9 ਮਾਰਚ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੁਲਿਸ ਡਿਵੀਜ਼ਨ ਨੰਬਰ 2 ਕਮਿਸ਼ਨਰੇਟ ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੋਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗਾਂਧੀ ਕੈਂਪ, ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜੋਤਸ਼ ਦਾ ਕੰਮ ਕਰਦਾ ਹੈ ਅਤੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਉਸ ਦੀ ਸ਼ਿਕਾਇਤ ‘ਤੇ ਉਸ ਦੇ ਗੁਆਂਢੀ ਵਿਜੈ ਰਾਜ ਉਰਫ਼ ਪਾਲੀ ਨੂੰ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ, ਸ਼ਿਕਾਇਤਕਰਤਾ ਵਿਜੈ ਰਾਜ ਉਰਫ਼ ਪਾਲੀ ਦੀ ਭੈਣ ਅਤੇ ਇਲਾਕਾ ਪ੍ਰਧਾਨ ਨਾਲ ਥਾਣਾ ਡਿਵੀਜ਼ਨ ਨੰਬਰ 2 ਗਿਆ, ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਵਿਜੈ ਰਾਜ ਉਰਫ਼ ਪਾਲੀ ਵਿਰੁੱਧ ਨਸ਼ੀਲੇ ਪਦਾਰਥਾਂ ਦਾ ਕੇਸ ਦਰਜ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਦੋ ਦਿਨ ਬਾਅਦ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਫ਼ੋਨ ਕੀਤਾ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਉਹ ਪੁਲਿਸ ਸਟੇਸ਼ਨ ਆ ਕੇ ਉਸਨੂੰ ਨਹੀਂ ਮਿਲਿਆ ਤਾਂ ਉਸਦਾ ਨਾਮ ਵੀ ਉਕਤ ਮਾਮਲੇ ਵਿੱਚ ਸ਼ਾਮਲ ਕਰ ਲਿਆ ਜਾਵੇਗਾ। ਇਸ ਤੋਂ ਬਾਅਦ, ਜਦੋਂ ਸ਼ਿਕਾਇਤਕਰਤਾ ਦਾ ਛੋਟਾ ਭਰਾ ਬਲਵੰਤ ਅਤੇ ਇਲਾਕਾ ਪ੍ਰਧਾਨ ਅਮਿਤ ਕੁਮਾਰ ਉਰਫ਼ ਲਵਲੀ ਭਗਤ ਥਾਣਾ ਡਿਵੀਜ਼ਨ ਨੰਬਰ 2 ਵਿਖੇ ਦੋਸ਼ੀ ਏਐਸਆਈ ਨੂੰ ਮਿਲੇ ਤਾਂ ਦੋਸ਼ੀ ਨੇ ਸ਼ਿਕਾਇਤਕਰਤਾ ਨੂੰ ਮਾਮਲੇ ਵਿੱਚ ਨਾ ਫਸਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ।ਸ਼ਿਕਾਇਤਕਰਤਾ ਦੇ ਛੋਟੇ ਭਰਾ ਬਲਵੰਤ ਅਤੇ ਅਮਿਤ ਕੁਮਾਰ ਉਰਫ਼ ਲਵਲੀ ਭਗਤ ਦੀ ਬੇਨਤੀ ‘ਤੇ, ਮੁਲਜ਼ਮ ਨੇ ਰਿਸ਼ਵਤ ਦੀ ਰਕਮ ਘਟਾ ਕੇ 20,000 ਰੁਪਏ ਕਰ ਦਿੱਤੀ। ਮਜਬੂਰੀ ਕਾਰਨ ਉਨ੍ਹਾਂ ਨੇ ਮੌਕੇ ‘ਤੇ ਹੀ ਮੁਲਜ਼ਮ ਨੂੰ 10,000 ਰੁਪਏ ਦੇ ਦਿੱਤੇ। ਹਾਲਾਂਕਿ, ਮੁਲਜ਼ਮ ਬਾਕੀ 10,000 ਰੁਪਏ ਰਿਸ਼ਵਤ ਦੀ ਮੰਗ ‘ਤੇ ਅੜਿਆ ਰਿਹਾ। ਜਦੋਂ ਉਨ੍ਹਾਂ ਨੇ ਬਾਕੀ ਰਕਮ ਦੇਣ ਵਿੱਚ ਅਸਮਰੱਥਾ ਪ੍ਰਗਟਾਈ, ਤਾਂ ਮੁਲਜ਼ਮ ਬਾਅਦ ਵਿੱਚ 8,000 ਰੁਪਏ ਲੈਣ ਲਈ ਸਹਿਮਤ ਹੋ ਗਿਆ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰ ਲਈ।ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। 

Punjab

ਅੰਮ੍ਰਿਤਸਰ ਵਿੱਚ 9 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 9 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੀ ਨਸ਼ਾ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਨਸ਼ਾ ਤਸਕਰ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਣਾ ਵਾਸੀ ਪਿੰਡ ਗਿੱਲਾਂ ਵਾਲੀ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਲਿਜਾਣ ਲਈ ਵਰਤੇ ਜਾ ਰਹੇ ਉਸਦੇ ਹੀਰੋ ਡੀਲਕਸ ਮੋਟਰਸਾਈਕਲ (ਪੀਬੀ 14 ਡੀਓ 554) ਨੂੰ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਆਪਣੇ ਹੋਰ ਸਾਥੀਆਂ ਦੀ ਮਦਦ ਨਾਲ ਅੰਮ੍ਰਿਤਸਰ ਦੇ ਪਿੰਡ ਘੋਨੇਵਾਲਾ ਦੇ ਇਲਾਕੇ ਤੋਂ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਹੈਰੋਇਨ ਦੀ ਖੇਪ ਪ੍ਰਾਪਤ ਕਰ ਰਿਹਾ ਸੀ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਰਣਜੀਤ ਨੇ ਹੈਰੋਇਨ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੰਮ੍ਰਿਤਸਰ-ਰਾਮਦਾਸ ਰੋਡ ਦੇ ਨੇੜੇ ਅੱਡਾ ਪਿੰਡ ਅਨੀਅਤਪੁਰਾ ਨਜਦੀਕ ਕਿਸੇ ਸਥਾਨ ‘ਤੇ ਕਿਸੇ ਵਿਅਕਤੀ ਨੂੰ ਡਿਲੀਵਰ ਕਰਨ ਜਾ ਰਿਹਾ ਹੈ। ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਸ ਇਲਾਕੇ ਦੇ ਆਲੇ-ਦੁਆਲੇ ਨਾਕੇ ਲਗਾਏ ਅਤੇ ਦੋਸ਼ੀ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਇਸ ਨਸ਼ਾ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ, ਐਫਆਈਆਰ ਨੰਬਰ 15 ਮਿਤੀ 09.03.2026 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਦਰਜ ਕੀਤੀ ਗਈ ਹੈ। 

Punjab

ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਫਰੀਦਕੋਟ ਵਿਖੇ ਜਲਦੀ ਉਸਾਰਿਆ ਜਾਵੇਗਾ ਵਾਰ ਮੈਮੋਰੀਅਲ: ਮੋਹਿੰਦਰ ਭਗਤ

ਚੰਡੀਗੜ੍ਹ, ਮਾਰਚ 9:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਦੱਸਿਆ ਕਿ ਫਰੀਦਕੋਟ ਹਲਕੇ ਵਿੱਚ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਇਕ ਵਾਰ ਮੈਮੋਰੀਅਲ ਬਣਾਇਆ ਜਾਵੇਗਾ।ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਇਸ ਮਕਸਦ ਲਈ ਫਰੀਦਕੋਟ ਸ਼ਹਿਰ ਦੇ ਪ੍ਰਮੁੱਖ ਪਾਰਕ ਸ਼ਹੀਦ ਭਗਤ ਸਿੰਘ ਪਾਰਕ ਨੂੰ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਰਕ ਦਾ ਡਿਜ਼ਾਇਨ ਮਨਜ਼ੂਰ ਕੀਤਾ ਜਾ ਚੁੱਕਾ ਹੈ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਮਨਜ਼ੂਰੀ ਤੋਂ ਬਾਅਦ ਇਸ ਸਮਾਰਕ ਦੇ ਨਿਰਮਾਣ ਦੀ ਜ਼ਿੰਮੇਵਾਰੀ ਲੋਕ ਨਿਰਮਾਣ ਵਿਭਾਗ ਨੂੰ ਸੌਂਪੀ ਗਈ ਹੈ ।ਮੰਤਰੀ ਨੇ ਅੱਗੇ ਕਿਹਾ ਕਿ ਇਹ ਸਮਾਰਕ ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਸੈਨਿਕਾਂ ਦੀ ਕੁਰਬਾਨੀ ਨੂੰ ਯਾਦਗਾਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਵਾਰ ਮੈਮੋਰੀਅਲ ਆਉਣ ਵਾਲੀਆਂ ਪੀੜੀਆਂ ਨੂੰ ਦੇਸ਼ ਭਗਤੀ, ਬਲਿਦਾਨ ਅਤੇ ਸੇਵਾ ਦੇ ਜਜ਼ਬੇ ਨਾਲ ਪ੍ਰੇਰਿਤ ਕਰੇਗਾ। ਉਨ੍ਹਾਂ ਦੋਹਰਾਇਆ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

Punjab

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ 'ਆਪ' ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 9 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦੇ ਐਲਾਨ ‘ਤੇ ਵਿਰੋਧੀ ਪਾਰਟੀਆਂ ਵੱਲੋਂ ਦਿਖਾਈ ਜਾ ਰਹੀ ਨਿਰਾਸ਼ਾ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਸੱਤਾ ਵਾਪਸੀ ਦੇ ਡਰ ਨੂੰ ਸਪੱਸ਼ਟ ਤੌਰ ‘ਤੇ ਦਰਸਾਉਂਦੀ ਹੈ। ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵਰਗੀਆਂ ਪਾਰਟੀਆਂ ਨੇ ਆਪਣੇ ਚੋਣ ਵਾਅਦਿਆਂ ਨੂੰ ਨਜ਼ਰਅੰਦਾਜ਼ ਕਰਕੇ ਲੋਕਾਂ ਨਾਲ ਵਾਰ-ਵਾਰ ਧੋਖਾ ਕੀਤਾ ਹੈ, ਉੱਥੇ ‘ਆਪ’ ਸਰਕਾਰ ਨੇ ਆਪਣੇ ਮੈਨੀਫੈਸਟੋ ਨੂੰ ਪਵਿੱਤਰ ਦਸਤਾਵੇਜ਼ ਮੰਨਿਆ ਹੈ ਅਤੇ ਸਿਰਫ਼ ਚਾਰ ਸਾਲਾਂ ਦੇ ਅੰਦਰ ਆਮ ਲੋਕਾਂ ਲਈ ਹਰ ਗਰੰਟੀ ਨੂੰ ਪੂਰਾ ਕੀਤਾ ਹੈ। ‘ਮੁੱਖ ਮੰਤਰੀ ਮਾਵਾਂ ਧੀਆ ਸਤਿਕਾਰ ਯੋਜਨਾ’, ਮੁਫ਼ਤ ਬਿਜਲੀ, ਮੁਫ਼ਤ ਬੱਸ ਯਾਤਰਾ, 10 ਲੱਖ ਰੁਪਏ ਦੀ ਸਿਹਤ ਯੋਜਨਾ ਤਹਿਤ ਮੁਫ਼ਤ ਇਲਾਜ, 63,943 ਨੌਜਵਾਨਾਂ ਦੀ ਪਾਰਦਰਸ਼ੀ ਭਰਤੀ ਅਤੇ ਬੁਨਿਆਦੀ ਢਾਂਚੇ ਤੇ ਉਦਯੋਗ ਵਿੱਚ ਵੱਡੇ ਨਿਵੇਸ਼ ਵਰਗੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦੇ ਹੋਏ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਕਾਸ ਦੇ ਰਾਹ ‘ਤੇ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਵਿਕਾਸ ਦੀ ਗਤੀ ਤੇਜ਼ ਹੋਵੇਗੀ। ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਵੱਲੋਂ ਰਾਜਪਾਲ ਦੇ ਭਾਸ਼ਣ ’ਤੇ ਪੇਸ਼ ਕੀਤੇ ਧੰਨਵਾਦ ਪ੍ਰਸਤਾਵ ’ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ, “ਉਹ ਵੀ ਸਮਾਂ ਸੀ ਜਦੋਂ ਚੋਣ ਮੈਨੀਫੈਸਟੋ ਨੂੰ ਕੋਈ ਪੜ੍ਹਦਾ ਤੱਕ ਨਹੀਂ ਸੀ ਕਿਉਂਕਿ ਰਵਾਇਤੀ ਪਾਰਟੀਆਂ ਚੋਣਾਂ ਤੋਂ ਕੁਝ ਦਿਨ ਪਹਿਲਾਂ ਮੈਨੀਫੈਸਟੋ ਜਾਰੀ ਕਰਕੇ ਖਾਨਾਪੂਰਤੀ ਕਰਦੀਆਂ ਸਨ। ਰਵਾਇਤੀ ਪਾਰਟੀਆਂ ਦੇ ਚੋਣ ਮਨੋਰਥ ਪੱਤਰ ਵਿੱਚ ਧਰਮ-ਜਾਤ ਦੀ ਗੱਲ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਤਿਹਾਸਕ ਪਹਿਲ ਕਰਦਿਆਂ ਆਮ ਲੋਕਾਂ ਲਈ ਮਿਆਰੀ ਸਿਹਤ ਤੇ ਸਿੱਖਿਆ ਨੂੰ ਚੋਣ ਮਨੋਰਥ ਪੱਤਰ ਦਾ ਹਿੱਸਾ ਬਣਾਇਆ। ਰਵਾਇਤੀ ਪਾਰਟੀਆਂ ਨੂੰ ਵੀ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਸਿਹਤ-ਸਿੱਖਿਆ ਦੇ ਖੇਤਰਾਂ ਨੂੰ ਸ਼ਾਮਲ ਕਰਨ ਲਈ ਮਜਬੂਰ ਹੋਣਾ ਪਿਆ ਜਿਸ ਲਈ ਉਹ ਅਰਵਿੰਦ ਕੇਜਰੀਵਾਲ ਦੇ ਧੰਨਵਾਦੀ ਹਨ।” ਚਾਰ ਸਾਲਾਂ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਰਮਾਤਮਾ ਦੇ ਧੰਨਵਾਦੀ ਹਨ ਜਿਸ ਨੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਬਲ ਬਖਸ਼ਿਆ ਹੈ।  ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦੇ ਐਲਾਨ ਤੋਂ ਬਾਅਦ ਸੂਬੇ ਵਿੱਚ ਖਾਸ ਕਰਕੇ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰੇਕ ਮਹੀਨੇ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਮਿਲਣਗੇ। ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਖਾਸ ਕਰਕੇ ਗਰੀਬ ਲੋਕਾਂ ਦੀ ਜ਼ਿੰਦਗੀ ਵਿੱਚ 1000-1500 ਰੁਪਏ ਦੀ ਬਹੁਤ ਵੱਡੀ ਅਹਿਮੀਅਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਰਾਸ਼ੀ ਮਾਵਾਂ-ਧੀਆਂ ਲਈ ਸਤਿਕਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਨਾਲ ਔਰਤਾਂ ਦੇ ਚਿਹਰਿਆਂ ਦੀ ਖੁਸ਼ੀ ਉਨ੍ਹਾਂ ਦੇ ਮਨ ਨੂੰ ਸਕੂਨ ਦਿੰਦੀ ਹੈ। ਉਨ੍ਹਾਂ ਕਿਹਾ ਕਿ 13 ਅਪ੍ਰੈਲ ਤੋਂ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ।  ਪੰਜਾਬ ਦੇ ਹਰੇਕ ਪਰਿਵਾਰ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਉਣ ਲਈ ‘ਮੇਰੀ ਰਸੋਈ’ ਸਕੀਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਪਰਿਵਾਰ ਚੰਗੀ ਖੁਰਾਕ ਨਾ ਮਿਲਣ ਕਰਕੇ ਪੌਸ਼ਟਿਕ ਤੱਤਾਂ ਤੋਂ ਵਾਂਝੇ ਰਹਿ ਜਾਂਦੇ ਹਨ ਜਿਸ ਨਾਲ ਉਨ੍ਹਾਂ ਦੀ ਸਿਹਤ ਉਤੇ ਬੁਰਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੇਰੀ ਰਸੋਈ ਯੋਜਨਾ ਤਹਿਤ 40 ਲੱਖ ਪਰਿਵਾਰ ਨੂੰ ਰਸਦ ਵਿੱਚ ਖੰਡ, ਦਾਲ, ਸਰੋਂ ਦਾ ਤੇਲ, ਲੂਣ ਮਿਲੇਗਾ। ਇਸ ਯੋਜਨਾ ਲਈ 1000 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਚਾਰ ਸਾਲਾਂ ਵਿੱਚ ਸਿਹਤ ਕ੍ਰਾਂਤੀ ਹੇਠ ਕੀਤੇ ਉਪਰਾਲਿਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ 881 ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਦਾ ਭਰੋਸਾ ਵਧ ਰਿਹਾ ਹੈ ਅਤੇ ਕਲੀਨਿਕਾਂ ਦੀ ਓ.ਪੀ.ਡੀ. ਵਿੱਚ ਆਉਣ ਵਾਲਿਆਂ ਦੀ ਗਿਣਤੀ 5 ਕਰੋੜ ਤੋਂ ਪਾਰ ਹੋ ਚੁੱਕੀ ਹੈ ਜੋ ਆਪਣੇ ਆਪ ਵਿੱਚ ਰਿਕਾਰਡ ਹੈ। ਹਰੇਕ ਪਰਿਵਾਰ ਨੂੰ ਮੁਫਤ ਇਲਾਜ ਦੇਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਲਾਗੂ ਕੀਤੀ ਹੈ ਅਤੇ ਇਹ ਦੇਸ਼ ਦੀ ਪਹਿਲੀ ਸਕੀਮ ਹੈ ਜਿਸ ਵਿੱਚ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਹੇਠ ਸਰਕਾਰੀ ਤੇ ਪ੍ਰਾਈਵੇਟ 900 ਹਸਪਤਾਲ ਸੂਚੀਬੱਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹਸਪਤਾਲਾਂ ਬਾਰੇ ਜਾਣਕਾਰੀ ਦੇਣ ਲਈ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਸੂਚੀ ਲਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, “ਕੈਨੇਡਾ ਵਰਗੇ ਵਿਕਸਤ ਮੁਲਕਾਂ ਵਿੱਚ ਵੀ ਇਲਾਜ ਲਈ ਸਿਹਤ ਬੀਮੇ ਦੀ ਕਿਸ਼ਤ ਭਰਨੀ ਪੈਂਦੀ ਹੈ ਪਰ ਪੰਜਾਬ ਵਿੱਚ ਸਾਰਾ ਇਲਾਜ ਮੁਫ਼ਤ ਦਿੱਤਾ ਜਾ ਰਿਹਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਲਹਿਰਾਗਾਗਾ, ਸੰਗਰੂਰ, ਮਲੇਰਕੋਟਲਾ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਾਲ 2022 ਤੋਂ ਸਰਕਾਰੀ ਹਸਪਤਾਲਾਂ ਲਈ 934 ਡਾਕਟਰਾਂ ਦੀ ਰਿਕਾਰਡ ਭਰਤੀ ਕੀਤੀ ਗਈ ਹੈ। ਉਨ੍ਹਾਂ ਨੇ ਮੁੱਖ ਮੰਤਰੀ ਯੋਗਸ਼ਾਲਾ ਦੀ ਸਫਲਤਾ ਦਾ ਵੀ ਜ਼ਿਕਰ ਕੀਤਾ। ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਮਿਆਰੀ ਸਿੱਖਿਆ ਦੇਣ ਲਈ 118 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਫਿਨਲੈਂਡ, ਸਿੰਗਾਪੁਰ ਅਤੇ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਸਾਲ 2022 ਤੋਂ ਲੈ ਕੇ ਹੁਣ ਤੱਕ 13765 ਅਧਿਆਪਕਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਾਰੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਪੰਜਾਬ ਨੇ ਸਰਵੋਤਮ ਸਥਾਨ ਹਾਸਲ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲਾ ਸਮਾਂ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.) ਦਾ ਹੈ ਅਤੇ ਸਰਕਾਰ ਏ.ਆਈ. ਬਾਰੇ ਬੱਚਿਆਂ ਨੂੰ ਜਾਣਕਾਰੀ ਦੇਣ ਲਈ ਅਧਿਆਪਕਾਂ ਨੂੰ ਵਿਸ਼ਵ ਪੱਧਰ ਦੀ ਸਿਖਲਾਈ ਦੇ ਰਹੀ ਹੈ।  ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲੀ ਵਾਰ ਖੇਤਾਂ ਲਈ ਦਿਨ ਵੇਲੇ ਬਿਜਲੀ ਮਿਲਣ ਲੱਗੀ ਹੈ ਜਿਸ ਨਾਲ ਕਿਸਾਨਾਂ ਦਾ ਜੀਵਨ ਹੀ ਬਦਲ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਦਿੱਤਾ ਜਾ ਰਿਹਾ ਹੈ ਅਤੇ ਇਸ ਵੇਲੇ 416 ਰੁਪਏ ਪ੍ਰਤੀ ਕੁਇੰਟਲ ਭਾਅ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਲਵੇ ਦੀ ਜੀਵਨਧਾਰਾ ਸਮਝੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ ਦਾ ਨਵੀਨੀਕਰਨ ਕੀਤਾ ਗਿਆ ਅਤੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਨਵੀਂ ਮਾਲਵਾ ਨਹਿਰ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ। ਪਿੰਡਾਂ ਵਿੱਚ 3200 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ।  ਪਾਰਦਰਸ਼ੀ ਰੋਜ਼ਗਾਰ ਮੁਹਿੰਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ 63,943 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਹ ਸਾਰੀ ਭਰਤੀ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਉਹ ਵੀ ਸਮਾਂ ਸੀ ਜਦੋਂ ਆਮ ਘਰਾਂ ਦੇ ਨੌਜਵਾਨ

Punjab

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਗੁਰਦਾਸਪੁਰ, 9 ਮਾਰਚ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਹਾਕਿਆਂ ਤੋਂ ਚੱਲੇ ਆ ਰਹੇ ਸਿਆਸੀ ਸ਼ੋਸ਼ਣ ਤੋਂ ਵਿਕਾਸ, ਸਿੱਖਿਆ ਸੁਧਾਰ ਅਤੇ ਲੋਕ ਭਲਾਈ ਅਧਾਰਿਤ ਸ਼ਾਸਨ ਦੇ ਯੁੱਗ ਵੱਲ ਫੈਸਲਾਕੁੰਨ ਤਬਦੀਲੀ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਲੋਕ ਇਕ ਵਾਰ ਫਿਰ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਦਾ ਹੂੰਝਾ ਫੇਰਨ ਲਈ ‘ਝਾੜੂ’ ਦੀ ਵਰਤੋਂ ਕਰਨਗੇ, ਜਿਨ੍ਹਾਂ ਨੇ ਲੋਕ ਭਲਾਈ ਨੂੰ ਨਜ਼ਰਅੰਦਾਜ਼ ਕਰਦੇ ਹੋਏ ਵਾਰੋ-ਵਾਰੀ ਪੰਜਾਬ ‘ਤੇ ਰਾਜ ਕੀਤਾ।ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਕਾਦੀਆਂ ਵਿੱਚ 168.44 ਕਰੋੜ ਰੁਪਏ ਦੀਆਂ 237 ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ, ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਰਹੀ ਹੈ, ਨਾਲ ਹੀ ਇਹ ਵੀ ਖੁਲਾਸਾ ਕੀਤਾ ਕਿ ਕਿਵੇਂ ਪਹਿਲੀਆਂ ਸਰਕਾਰਾਂ ਨੇ ਆਮ ਲੋਕਾਂ ਦੀਆਂ ਜ਼ਰੂਰਤਾਂ ਨਾਲੋਂ ਕਮਿਸ਼ਨਾਂ ਅਤੇ ਸੱਤਾ ਭੋਗਣ ਦੀ ਸਿਆਸਤ ਨੂੰ ਤਰਜੀਹ ਦਿੱਤੀ ਸੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲ ਬੰਦ ਕਰ ਦਿੱਤੇ ਸਨ ਅਤੇ ਸਰਹੱਦੀ ਖੇਤਰਾਂ ਨੂੰ ਅਣਗੌਲਿਆ ਕੀਤਾ ਸੀ, ਪਰ ਪੰਜਾਬ ਸਰਕਾਰ ਨਵੇਂ ਆਧੁਨਿਕ ਸਕੂਲ ਬਣਾ ਰਹੀ ਹੈ, ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੀ ਹੈ ਤਾਂ ਜੋ ਪੰਜਾਬ ਦੇ ਬੱਚਿਆਂ ਨੂੰ ਸਿੱਖਿਆ ਲਈ ਵਿਦੇਸ਼ ਨਾ ਜਾਣਾ ਪਵੇ, 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵਾਂ ਨੂੰ ਆਕਰਸ਼ਿਤ ਕੀਤਾ ਜਾ ਰਿਹਾ ਹੈ ਜਿਸ ਨਾਲ 5.20 ਲੱਖ ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ ਤੇ ਪੰਜਾਬ ਦੇ ਹਰ ਕੋਨੇ ਵਿੱਚ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਹਨੂੰਵਾਨ ਨੂੰ ਸਬ ਡਿਵੀਜ਼ਨ ਬਣਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਸਾਰੇ ਮੁੱਖ ਸਰਕਾਰੀ ਦਫ਼ਤਰਾਂ ਨੂੰ ਇਕ ਛੱਤ ਹੇਠ ਲਿਆਂਦਾ ਜਾ ਸਕੇ।ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸੱਤਾ ਦੀ ਲਾਲਸਾ ਵਿੱਚ ਹਮੇਸ਼ਾ ਲੋਕਾਂ ਨੂੰ ਮੂਰਖ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਸੂਬੇ ਦਾ ਸਰਮਾਇਆ ਲੁੱਟਣ ਅਤੇ ਆਮ ਆਦਮੀ ਦਾ ਸ਼ੋਸ਼ਣ ਕਰਨ ਤੋਂ ਇਲਾਵਾ ਹੋਰ ਕੋਈ ਏਜੰਡਾ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਸੂਬੇ ਦੇ ਲੋਕ ਸਭ ਤੋਂ ਉੱਪਰ ਹਨ ਅਤੇ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਮਾਝਾ ਖੇਤਰ ਦੀ ਲੰਬੇ ਸਮੇਂ ਤੋਂ ਨੁਮਾਇੰਦਗੀ ਕਰਨ ਵਾਲੇ ਤਸਕਰਾਂ ਨੇ ਸਾਡੀਆਂ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ, ਜਿਸ ਲਈ ਅਜਿਹੇ ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਲੋਕ ਬੇਕਰੀ ਦੇ ਬਣੇ ਹੋਏ ਬਿਸਕੁਟ ਖਾਂਦੇ ਹਾਂ ਜਦੋਂ ਕਿ ਪਹਾੜਾਂ ਦੇ ਕਾਨਵੈਂਟ ਸਕੂਲਾਂ ਤੋਂ ਪੜ੍ਹੇ ਹੋਏ ਇਨ੍ਹਾਂ ਆਗੂਆਂ ਨੇ ਹਮੇਸ਼ਾ ਆਪਣੇ ਪਿਤਾ ਦੇ ਤਸਕਰੀ ਕੀਤੇ ਹੋਏ ਸੋਨੇ ਦੇ ਬਿਸਕੁਟ ਵਰਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਆਮ ਆਦਮੀ ਦੀ ਸੇਵਾ ਕਰਨ ਦਾ ਕੋਈ ਏਜੰਡਾ ਨਹੀਂ ਹੈ ਅਤੇ ਸਿਰਫ਼ ਸੱਤਾ ਹਾਸਲ ਕਰਨ ਦੀ ਅੰਨ੍ਹੀ ਦੌੜ ਵਿੱਚ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਾਹੀ ਠਾਠ ਵਾਲੇ ਆਗੂਆਂ ਦਾ ਆਮ ਲੋਕਾਂ ਨਾਲ ਕੋਈ ਮੇਲ ਨਹੀਂ ਹੈ ਅਤੇ ਉਨ੍ਹਾਂ ਦੀਆਂ ਕਾਰਾਂ, ਓਵਰਕੋਟ, ਅਲਮਾਰੀ ਜਾਂ ਕੁਝ ਵੀ ਸਾਡੇ ਨਾਲ ਮੇਲ ਨਹੀਂ ਖਾਂਦਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਵਿਧਾਨ ਸਭਾ, ਰਾਜ ਸਭਾ ਅਤੇ ਲੋਕ ਸਭਾ ਵਿੱਚ ਇਸ ਇਲਾਕੇ ਦੀ ਨੁਮਾਇੰਦਗੀ ਕੀਤੀ ਹੈ, ਉਨ੍ਹਾਂ ਨੇ ਕਦੇ ਵੀ ਇਸ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਅਤੇ ਇਸ ਦੇ ਉਲਟ ਸੜਕਾਂ ‘ਤੇ ਟੋਲ ਸਥਾਪਤ ਕੀਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਦਿੱਗਜ਼ ਆਗੂਆਂ ਦਾ ਘਰ ਵੀ ਦੋ ਪਾਰਟੀਆਂ ਵਿੱਚ ਵੰਡਿਆ ਹੋਇਆ ਹੈ ਕਿਉਂਕਿ ਇਨ੍ਹਾਂ ਆਗੂਆਂ ਦੇ ਘਰ ‘ਤੇ ਦੋ ਪਾਰਟੀਆਂ ਦੇ ਝੰਡੇ ਲੱਗੇ ਹੋਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਵਿੱਚ ਹਰ ਆਗੂ ਸੂਬੇ ਦਾ ਮੁਖੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਚੋਣਾਂ ਵਿੱਚ ਕੰਮ ਕਰਨ ਲਈ ਆਮ ਵਰਕਰਾਂ ਨਾਲੋਂ ਮੁੱਖ ਮੰਤਰੀ ਦੇ ਚਿਹਰੇ ਜ਼ਿਆਦਾ ਹਨ। ਉਨ੍ਹਾਂ ਕਿਹਾ ਕਿ ਇਸੇ ਕਾਰਨ ਹੀ ਉਨ੍ਹਾਂ ਦੇ ਚੋਟੀ ਦੇ ਆਗੂ ਨੇ ਸੂਬੇ ਵਿੱਚ ਹਾਲ ਹੀ ਵਿੱਚ ਸਮਾਪਤ ਹੋਈ ਇੱਕ ਰੈਲੀ ਦੌਰਾਨ ਇਨ੍ਹਾਂ ਆਗੂਆਂ ਨੂੰ ਸ਼ਰੇਆਮ ਨਜ਼ਰਅੰਦਾਜ਼ ਕੀਤਾ। ਕਾਂਗਰਸ ਆਗੂ ਵੱਲੋਂ ਸੂਬੇ ਵਿੱਚ ਸੱਤਾ ਸੰਭਾਲਣ ਦੇ ਸੁਪਨੇ ਦੇਖਣ ‘ਤੇ ਚੁਟਕੀ ਲੈਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਇੱਕ ਵੰਡਿਆ ਹੋਇਆ ਘਰ ਹੈ ਜੋ ਅੰਦਰੂਨੀ ਲੜਾਈ ਕਾਰਨ ਹੀ ਢਹਿ-ਢੇਰੀ ਹੋ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸੱਤਾ ਲਈ ਝਗੜੇ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਇੱਕਜੁੱਟ ਕਰਨ ਲਈ ਆਉਣ ਵਾਲੇ ਚੋਟੀ ਦੇ ਕਾਂਗਰਸੀ ਆਗੂ ਨੂੰ ਉਹਨਾਂ ਦਾ ਨਾਂ ਵੀ ਉਚਾਰਨਾ ਨਹੀਂ ਆਉਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਾਂਗਰਸੀ ਆਗੂਆਂ ਕੋਲ ਸੂਬੇ ਦੇ ਵਿਕਾਸ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ ਸੰਭਾਲ ਕੇ ਪੰਜਾਬ ਦੀ ਦੌਲਤ ਨੂੰ ਲੁੱਟਣਾ ਹੈ ਪਰ ਉਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਰਵਾਇਤੀ ਪਾਰਟੀਆਂ ਸੱਤਾ ਹੜੱਪਣ ਲਈ ਸਿਰਫ਼ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ ਪਰ ਹੁਣ ਝਾੜੂ ਇਨ੍ਹਾਂ ਪਾਰਟੀਆਂ ਦੁਆਰਾ ਪੈਦਾ ਕੀਤੀ ਗਈ ਗੰਦਗੀ ਨੂੰ ਸਾਫ਼ ਕਰ ਰਿਹਾ ਹੈ।ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਆਪਣੀ ਪਾਰਟੀ ਦੀ ਕਮੇਟੀ ਬਣਾਉਣ ਲਈ 11 ਮੈਂਬਰ ਵੀ ਨਹੀਂ ਮਿਲ ਰਹੇ, ਉਹ ਸੂਬੇ ਵਿੱਚ 117 ਸੀਟਾਂ ਜਿੱਤਣ ਦੇ ਸੁਪਨੇ ਦੇਖ ਰਹੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਇਨ੍ਹਾਂ ਆਗੂਆਂ ਨੇ ਸੂਬੇ ਵਿੱਚ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਹੈ ਅਤੇ ਨਸ਼ਾ ਤਸਕਰਾਂ ਨੂੰ ਬਚਾ ਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਸੁੱਟ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਚੱਲੇ ਹੋਏ ਕਾਰਤੂਸਾਂ ਦੀ ਪਾਰਟੀ ਹੈ ਜਿਨ੍ਹਾਂ ਨੂੰ ਲੋਕਾਂ ਨੇ ਵਾਰ-ਵਾਰ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਧਰਮ ਦੀ ਦੁਰਵਰਤੋਂ ਕਰ ਸਕਦੇ ਹਨ ਪਰ ਲੋਕ ਹੁਣ ਇਹਨਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ।ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾ ਵਿੱਚ ਮਹਿਲ ਬਣਾ ਰਹੀ ਹੈ, ਪਰ ਪੰਜਾਬੀ ਇਹਨਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਮੁੜ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦਾਅਵਾ ਕਰਦੇ ਹਨ ਕਿ ਸੂਬੇ ਦਾ ਪੂਰਾ ਵਿਕਾਸ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਇਆ ਹੈ ਪਰ ਉਹ ਸੂਬੇ ਵਿੱਚ ਉਨ੍ਹਾਂ ਦੇ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਕਰ ਨਹੀਂ ਕਰਦੇ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸੌੜੇ ਹਿੱਤਾਂ ਲਈ ਧਰਮ ਦੀ ਵਰਤੋਂ ਕਰਕੇ ਆਮ ਲੋਕਾਂ ਦੀ ਭਾਵਨਾ ਨੂੰ ਠੇਸ ਪਹੁੰਚਾਈ ਹੈ, ਜੋ ਕਿ ਮੁਆਫ਼ੀਯੋਗ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਉਨ੍ਹਾਂ ਤਾਕਤਾਂ ਨਾਲ ਰਲੇ ਹੋਏ ਹਨ ਜੋ ਸਿੱਖ ਪੰਥ ਅਤੇ ਪੰਜਾਬ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਸਭ ਤੋਂ ਵੱਧ ਮੌਕਾਪ੍ਰਸਤ

Punjab

ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ; ਜੇਐਲ ਓਸਵਾਲ ਗਰੁੱਪ ਵੱਲੋਂ ਪੰਜਾਬ ਵਿੱਚ ₹1,550 ਕਰੋੜ ਦੇ ਨਿਵੇਸ਼ ਦਾ ਐਲਾਨ: ਸੰਜੀਵ ਅਰੋੜਾ

ਚੰਡੀਗੜ੍ਹ, 9 ਮਾਰਚ 2026:ਪੰਜਾਬ ਦੇ ਉਦਯੋਗ, ਵਣਜ ਤੇ ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਜੇਐਲ ਓਸਵਾਲ ਗਰੁੱਪ ਅਗਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਲਗਭਗ ₹1,550 ਕਰੋੜ ਦਾ ਨਿਵੇਸ਼ ਕਰੇਗਾ, ਜੋ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਤੇਜ਼ੀ ਨਾਲ ਵਿਕਸਤ ਹੋ ਰਹੇ ਉਦਯੋਗਿਕ ਮਾਹੌਲ ਵਿੱਚ ਨਿਵੇਸ਼ਕਾਂ ਦੇ ਮਜ਼ਬੂਤ ਵਿਸ਼ਵਾਸ ਨੂੰ ਦਰਸਾਉਂਦਾ ਹੈ।ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੇ ਦਿਨੋ-ਦਿਨ ਬਿਹਤਰ ਹੋ ਰਹੇ ਵਪਾਰਕ ਮਾਹੌਲ ਅਤੇ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੀਆਂ ਗਈਆਂ ਨਿਵੇਸ਼ਕ-ਅਨੁਕੂਲ ਨੀਤੀਆਂ ਵਿੱਚ ਉਦਯੋਗਿਕ ਆਗੂਆਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਜੇਐਲ ਓਸਵਾਲ ਗਰੁੱਪ ਵੱਲੋਂ 1,550 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਅਤੇ ਪੰਜਾਬ ਸਰਕਾਰ ਦੀ ਕਾਰੋਬਾਰ-ਅਨੁਕੂਲ ਮਾਹੌਲ ਸਿਰਜਣ ਦੀ ਵਚਨਬੱਧਤਾ ‘ਤੇ ਪੱਕੀ ਮੋਹਰ ਹੈ। ਉਨ੍ਹਾਂ ਕਿਹਾ ਕਿ ਸਾਡੀ ਨਵੀਂ ਉਦਯੋਗਿਕ ਨੀਤੀ ਦੇਸ਼ ਦੇ ਸਭ ਤੋਂ ਵਿਆਪਕ ਪ੍ਰੋਤਸਾਹਨ ਢਾਂਚੇ ਵਿੱਚੋਂ ਇੱਕ ਨਾਲ ਨਿਵੇਸ਼ਕਾਂ ਨੂੰ ਸਸ਼ਕਤ ਬਣਾਉਂਦੀ ਹੈ ਹੈ, ਜਿਸ ਨਾਲ ਉਹ ਆਪਣੀਆਂ ਵਿਕਾਸ ਯੋਜਨਾਵਾਂ ਦੇ ਅਨੁਕੂਲ ਪ੍ਰੋਤਸਾਹਨ ਚੁਣ ਸਕਦੇ ਹਨ। ਪੰਜਾਬ ਇੱਕ ਵਾਰ ਫਿਰ ਉਦਯੋਗ ਅਤੇ ਨਵੀਨਤਾ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਨਿਵੇਸ਼ ਡਿਜੀਟਲ ਬੁਨਿਆਦੀ ਢਾਂਚੇ, ਟੈਕਸਟਾਈਲ, ਉਦਯੋਗਿਕ ਪਾਰਕ, ਪ੍ਰਾਹੁਣਚਾਰੀ, ਕੱਪੜਾ ਨਿਰਮਾਣ ਅਤੇ ਨਵਿਆਉਣਯੋਗ ਊਰਜਾ ਸਮੇਤ ਵੱਖ-ਵੱਖ ਖੇਤਰਾਂ ਵਿੱਚ ਹੋਵੇਗਾ, ਜੋ ਪੰਜਾਬ ਦੇ ਉਦਯੋਗਿਕ ਵਾਤਾਵਰਣ ਮਾਹੌਲ ਨੂੰ ਹੋਰ ਮਜ਼ਬੂਤੀ ਦੇਵੇਗਾ। ਸੰਜੀਵ ਅਰੋੜਾ ਨੇ ਕਿਹਾ ਕਿ ਇਸ ਨਿਵੇਸ਼ ਨਾਲ ਆਉਣ ਵਾਲੇ ਸਾਲਾਂ ਵਿੱਚ ਲੌਜਿਸਟਿਕਸ ਕੁਸ਼ਲਤਾ ਵਿੱਚ ਸੁਧਾਰ ਅਤੇ ਨਿਰਮਾਣ ਸਮਰੱਥਾਵਾਂ ਦੇ ਵਿਸਤਾਰ ਨਾਲ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੋਜ਼ਗਾਰ ਦੇ 4,000 ਤੋਂ ਵੱਧ ਮੌਕੇ ਪੈਦਾ ਹੋਣ ਦੀ ਉਮੀਦ ਹੈ।ਸੈਕਟਰ-ਵਾਰ ਨਿਵੇਸ਼ ਯੋਜਨਾ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਐਸਾਰ ਰੁਈਆ ਗਰੁੱਪ, ਜੋ ਆਪਣੀ ਤਕਨਾਲੋਜੀ ਕੰਪਨੀ ਬਲੈਕ ਬਾਕਸ ਰਾਹੀਂ ਵਿਸ਼ਵ ਪੱਧਰ ‘ਤੇ ਡਿਜੀਟਲ ਬੁਨਿਆਦੀ ਢਾਂਚੇ ਵਿੱਚ ਕੰਮ ਕਰਦਾ ਹੈ, ਦੇ ਸਹਿਯੋਗ ਨਾਲ ਇੱਕ ਅਤਿ ਆਧੁਨਿਕ ਡੇਟਾ ਸੈਂਟਰ ਦੀ ਸਥਾਪਨਾ ਰਾਹੀਂ ਡਿਜੀਟਲ ਬੁਨਿਆਦੀ ਢਾਂਚੇ ਵਿੱਚ ਲਗਭਗ 500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਉਤਪਾਦਕਤਾ ਨੂੰ ਵਧਾਉਣ ਅਤੇ ਵਿਸ਼ਵਵਿਆਪੀ ਮੁਕਾਬਲੇਬਾਜ਼ੀ ਲਈ ਸਪਿਨਿੰਗ ਅਤੇ ਟੈਕਸਟਾਈਲ ਨਿਰਮਾਣ ਸਹੂਲਤਾਂ ਦੇ ਅਪਗ੍ਰੇਡੇਸ਼ਨ ਅਤੇ ਵਿਸਥਾਰ ਰਾਹੀਂ ਟੈਕਸਟਾਈਲ ਉਦਯੋਗ ਦੇ ਆਧੁਨਿਕੀਕਰਨ ਵਿੱਚ ₹450 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਨਿਰਮਾਣ ਅਤੇ ਸਪਲਾਈ-ਚੇਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਲਈ ਲੌਜਿਸਟਿਕ ਪਾਰਕਾਂ, ਉਦਯੋਗਿਕ ਪਾਰਕਾਂ ਅਤੇ ਸਹਾਇਕ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ₹400 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ। ਇਸਦੇ ਨਾਲ ਹੀ ਪੰਜਾਬ ਵਿੱਚ ਵਧ ਰਹੀ ਵਪਾਰਕ ਯਾਤਰਾ ਅਤੇ ਸੈਰ-ਸਪਾਟੇ ਨੂੰ ਸਮਰਥਨ ਦੇਣ ਲਈ ਇੱਕ ਨਵੇਂ ਹੋਟਲ ਪ੍ਰੋਜੈਕਟ ਦੀ ਸਥਾਪਨਾ ਰਾਹੀਂ ਪ੍ਰਾਹੁਣਚਾਰੀ ਖੇਤਰ ਵਿੱਚ ₹100 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ।  ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਟੈਕਸਟਾਈਲ ਉਤਪਾਦਨ ਨੂੰ ਵਧਾਉਣ ਲਈ ਆਧੁਨਿਕ ਕੱਪੜਾ ਨਿਰਮਾਣ ਸਹੂਲਤਾਂ ਦੀ ਸਥਾਪਨਾ ਵਿੱਚ ₹50 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ, ਜਦੋਂ ਕਿ ਪੰਜਾਬ ਵਿੱਚ ਵਾਤਾਵਰਣ ਅਨੁਕੂਲ ਉਦਯੋਗਿਕ ਵਿਕਾਸ ਨੂੰ ਸਮਰਥਨ ਦੇਣ ਲਈ ਸੂਰਜੀ ਅਤੇ ਟਿਕਾਊ ਊਰਜਾ ਯੋਜਨਾਵਾਂ/ਨੀਤੀਆਂ ਵਿੱਚ ਹੋਰ ₹50 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ।ਜੇਐਲ ਓਸਵਾਲ ਗਰੁੱਪ ਦੇ ਚੇਅਰਮੈਨ ਕਮਲ ਓਸਵਾਲ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਵਧਾਉਣ ਦੇ ਗਰੁੱਪ ਦੇ ਫੈਸਲੇ ਨਾਲ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਵੇਗਾ।ਉਨ੍ਹਾਂ ਕਿਹਾ ਕਿ ਕਮਲ ਓਸਵਾਲ ਦੀ ਅਗਵਾਈ ਵਾਲੇ ਜੇਐਲ ਓਸਵਾਲ ਗਰੁੱਪ ਦੀ ਪੰਜਾਬ, ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਓਡੀਸ਼ਾ ਅਤੇ ਅਸਾਮ ਵਿੱਚ ਇੱਕ ਮਜ਼ਬੂਤ ਉਦਯੋਗਿਕ ਅਤੇ ਬੁਨਿਆਦੀ ਢਾਂਚਾਗਤ ਮੌਜੂਦਗੀ ਹੈ, ਜਿਸ ਵਿੱਚ ਟੈਕਸਟਾਈਲ, ਲੌਜਿਸਟਿਕ ਪਾਰਕ, ਉਦਯੋਗਿਕ ਬੁਨਿਆਦੀ ਢਾਂਚਾ, ਨਵਿਆਉਣਯੋਗ ਊਰਜਾ ਅਤੇ ਪ੍ਰਾਹੁਣਚਾਰੀ ਖੇਤਰ ਵਿੱਚ ਨਿਵੇਸ਼ ਸ਼ਾਮਲ ਹਨ। ਇਸ ਗਰੁੱਪ ਦਾ ਵਰਤਮਾਨ ਵਿੱਚ ਲਗਭਗ ₹8,000 ਕਰੋੜ ਦਾ ਸੰਯੁਕਤ ਸਾਲਾਨਾ ਮਾਲੀਆ ਹੈ, ਜਿਸਦੀ ਕਈ ਰਾਜਾਂ ਵਿੱਚ ਖੇਤਰੀ ਆਰਥਿਕ ਵਿਕਾਸ, ਉਦਯੋਗਿਕ ਵਿਕਾਸ ਅਤੇ ਰੋਜ਼ਗਾਰ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਰਹਿੰਦਾ ਹੈ।ਪ੍ਰੈਸ ਕਾਨਫਰੰਸ ਦੌਰਾਨ ਸਕੱਤਰ ਉਦਯੋਗ ਅਤੇ ਵਣਜ ਗੁਰਕਿਰਤ ਕਿਰਪਾਲ ਸਿੰਘ, ਜੇਐਲ ਓਸਵਾਲ ਸਮੂਹ ਦੇ ਮੈਨੇਜਿੰਗ ਡਾਇਰੈਕਟਰ ਕਮਲ ਓਸਵਾਲ ਅਤੇ ਜੇਐਲ ਓਸਵਾਲ ਦੇ ਕਾਰਜਕਾਰੀ ਡਾਇਰੈਕਟਰ ਅਭਿਨਵ ਓਸਵਾਲ ਮੌਜੂਦ ਸਨ। 

Punjab

ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ

*ਚੰਡੀਗੜ੍ਹ, 9 ਮਾਰਚ:*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਅਗਾਂਹਵਧੂ ਅਤੇ ਕਿਸਾਨ ਭਲਾਈ ‘ਤੇ ਕੇਂਦਰਤ ਕਰਾਰ ਦਿੰਦਿਆਂ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬਜਟ ਵਿੱਚ ਪੇਸ਼ ਕੀਤੀ ਗਈ ਭਵਿੱਖੀ ਰੂਪ-ਰੇਖਾ ਸਿੰਚਾਈ ਸੁਧਾਰਾਂ ਨੂੰ ਹੋਰ ਮਜ਼ਬੂਤੀ ਦੇਣ ਅਤੇ ਮਾਈਨਿੰਗ ਸੈਕਟਰ ‘ਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਵਧੇਰੇ ਮਹੱਤਵਪੂਰਨ ਸਿੱਧ ਹੋਵੇਗੀ।ਬਜਟ ਵਿੱਚ ਪਾਣੀ ਪ੍ਰਬੰਧਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵੱਲ ਧਿਆਨ ਕੇਂਦਰਿਤ ਕਰਨ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਤਿੰਨ ਸਾਲਾਂ ਦੇ ਅੰਦਰ ਨਹਿਰੀ ਸਿੰਚਾਈ ਸਮਰੱਥਾ ਨੂੰ ਦੁੱਗਣਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਨਹਿਰੀ ਸਿੰਚਾਈ ਹੇਠ ਰਕਬਾ ਜੋ ਸਾਲ 2022 ਵਿੱਚ 2.23 ਮਿਲੀਅਨ ਏਕੜ ਸੀ, ਅਪ੍ਰੈਲ 2026 ਤੱਕ ਵਧ ਕੇ 5.3 ਮਿਲੀਅਨ ਏਕੜ ਹੋ ਜਾਵੇਗਾ।ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਲ ਸਰੋਤ ਖੇਤਰ ਲਈ ਸਾਲ 2026-27 ਵਾਸਤੇ 2971 ਕਰੋੜ ਰੁਪਏ ਦੇ ਬਜਟ ਉਪਬੰਧ ਦਾ ਪ੍ਰਸਤਾਵ ਰੱਖਿਆ ਹੈ, ਜਿਸ ਵਿੱਚ ਨਹਿਰੀ ਸਿੰਚਾਈ ਦਾ ਵਿਸਥਾਰ ਕਰਨ ਅਤੇ ਪੱਕੇ ਜਲ ਮਾਰਗਾਂ ਤੇ ਪਾਈਪਲਾਈਨਾਂ ਰਾਹੀਂ ਆਖਰੀ ਸਿਰੇ ਤੱਕ ਪਾਣੀ ਦੇ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਸਿੰਚਾਈ ਢਾਂਚੇ ਦੀ ਮਜ਼ਬੂਤ ‘ਤੇ ਜ਼ੋਰ ਦਿੱਤਾ ਜਾਵੇਗਾ। ਇਨ੍ਹਾਂ ਪਹਿਲਕਦਮੀਆਂ ਜ਼ਰੀਏ ਲਗਭਗ ਪੰਜ ਲੱਖ ਹੈਕਟੇਅਰ ਤੱਕ ਨਹਿਰੀ ਸਿੰਚਾਈ ਸਹੂਲਤ ਬਹਾਲ ਹੋਣ ਦੀ ਉਮੀਦ ਹੈ, ਜਿਸ ਨਾਲ ਨਹਿਰੀ ਸਿੰਚਾਈ ਅਧੀਨ ਕੁੱਲ ਰਕਬਾ 70 ਲੱਖ ਏਕੜ ਦੇ ਨੇੜੇ ਹੋ ਜਾਵੇਗਾ, ਜੋ ਨਿਰਧਾਰਤ ਨਹਿਰੀ ਸਿੰਚਾਈ ਖੇਤਰ ਦਾ ਲਗਭਗ 90 ਫ਼ੀਸਦੀ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਮਾਲੇਰਕੋਟਲਾ ਖੇਤਰ ਦੇ ਕਿਸਾਨਾਂ ਦੀਆਂ ਸਿੰਚਾਈ ਸਬੰਧੀ ਚਿਰੋਕਣੀ ਮੰਗਾਂ ਨੂੰ ਪੂਰਾ ਕਰਨ ਲਈ 288 ਕਰੋੜ ਰੁਪਏ ਦੀ ਲਾਗਤ ਨਾਲ ਮਹੋਰਾਣਾ ਡਿਸਟ੍ਰੀਬਿਊਟਰੀ ਦੀ ਮੁਰੰਮਤ ਅਤੇ ਮਾਲੇਰਕੋਟਲਾ ਮਾਈਨਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ। ਇਹ ਪ੍ਰਾਜੈਕਟ ਲਗਭਗ 44,000 ਏਕੜ ਰਕਬੇ ਨੂੰ ਕਵਰ ਕਰਦਿਆਂ 55 ਪਿੰਡਾਂ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਣਾ ਯਕੀਨੀ ਬਣਾਏਗਾ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਲਈ ਸਾਲ 2026-27 ਵਿੱਚ 190 ਕਰੋੜ ਰੁਪਏ ਰੱਖੇ ਗਏ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹੇ ਦੇ ਨੀਮ-ਪਹਾੜੀ ਅਤੇ ਪਾਣੀ ਦੀ ਘਾਟ ਵਾਲੇ ਖੇਤਰ ਵਿੱਚ ਪਹਿਲੀ ਵਾਰ ਨਹਿਰੀ ਪਾਣੀ ਪਹੁੰਚਾਉਣ ਲਈ ਬਜਟ ਵਿੱਚ ਕਾਠਗੜ੍ਹ ਲਿਫਟ ਸਕੀਮ-2 ਦਾ ਐਲਾਨ ਕੀਤਾ ਗਿਆ ਹੈ, ਜਿਸ ਲਈ ਸਰਕਾਰ ਨੇ 107 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਇਸ ਪ੍ਰਾਜੈਕਟ ਰਾਹੀਂ 24 ਪਿੰਡਾਂ ਦੇ ਲਗਭਗ 5,500 ਏਕੜ ਖੇਤਰ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਕਰਨ ਲਈ ਬਿਸ਼ਤ ਦੁਆਬ ਨਹਿਰ ਤੋਂ ਪਾਣੀ ਲਿਫ਼ਟ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਨਾਲ ਧਰਤੀ ਹੇਠਲੇ ਪਾਣੀ `ਤੇ ਨਿਰਭਰਤਾ ਘਟੇਗੀ ਅਤੇ ਇਸ ਨਾਲ ਕਾਫ਼ੀ ਹੱਦ ਤੱਕ ਬਿਜਲੀ ਦੀ ਬੱਚਤ ਹੋਣ ਦੀ ਉਮੀਦ ਹੈ।ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਨਹਿਰਾਂ ਅਤੇ ਜਲ ਸਰੋਤਾਂ ਦੀ ਯੋਜਨਾਬੱਧ ਸਫ਼ਾਈ, ਲਾਈਨਿੰਗ ਅਤੇ ਆਧੁਨਿਕੀਕਰਨ ਨਾਲ ਸਤਹੀ ਪਾਣੀ ਦੀ ਵਰਤੋਂ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ, ਜੋ ਹੁਣ 6.6 ਮਿਲੀਅਨ ਏਕੜ ਫੁੱਟ ਤੱਕ ਪਹੁੰਚ ਗਈ ਹੈ ਅਤੇ ਗਏ ਵਾਧਾ 13 ਫੀਸਦੀ ਬਣਦਾ ਹੈ। ਇੱਕ ਵੱਡੀ ਸਫ਼ਲਤਾ ਤਹਿਤ ਨਹਿਰੀ ਪਾਣੀ ਪਹਿਲੀ ਵਾਰ 1365 ਥਾਵਾਂ `ਤੇ ਪਹੁੰਚਿਆ ਹੈ, ਜਿਸ ਨਾਲ ਉਨ੍ਹਾਂ ਪਿੰਡਾਂ ਨੂੰ ਲਾਭ ਹੋਇਆ ਹੈ, ਜੋ ਲਗਭਗ 20 ਤੋਂ 50 ਸਾਲਾਂ ਤੋਂ ਨਹਿਰੀ ਸਿੰਚਾਈ ਤੋਂ ਵਾਂਝੇ ਸਨ।ਜਲ ਸਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਵਿੱਚ ਹੜ੍ਹ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਵੀ ਫੈਸਲਾਕੁੰਨ ਕਦਮ ਚੁੱਕੇ ਹਨ, ਜਿਸ ਵਿੱਚ 2025 ਦੇ ਹੜ੍ਹਾਂ ਤੋਂ ਬਾਅਦ ਪ੍ਰਮੁੱਖ ਦਰਿਆਵਾਂ ਦੇ ਵਿਗਿਆਨਕ ਮੁਲਾਂਕਣ ਤਹਿਤ 371 ਹੜ੍ਹ ਸੁਰੱਖਿਆ ਅਤੇ ਸੁਧਾਰ ਪ੍ਰਾਜੈਕਟਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ‘ਤੇ ਲਗਭਗ 1500 ਕਰੋੜ ਰੁਪਏ ਤੋਂ ਵੱਧ ਦਾ ਖ਼ਰਚ ਆਵੇਗਾ। ਇਨ੍ਹਾਂ ਕੰਮਾਂ ਵਿੱਚੋਂ 489 ਕਰੋੜ ਰੁਪਏ ਦੀ ਲਾਗਤ ਨਾਲ 142 ਪ੍ਰਾਜੈਕਟਾਂ ਨੂੰ 31 ਮਾਰਚ, 2026 ਤੱਕ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਜਦੋਂ ਕਿ ਬਾਕੀ ਕਾਰਜ 2026-27 ਦੌਰਾਨ ਨੇਪਰੇ ਚਾੜ੍ਹੇ ਜਾਣਗੇ।ਚੱਲ ਰਹੇ ਡਰੇਨੇਜ ਸੁਧਾਰ ਉਪਾਵਾਂ `ਤੇ ਚਾਨਣਾ ਪਾਉਂਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੌਜੂਦਾ ਸਾਲ ਦੌਰਾਨ 65 ਕਰੋੜ ਰੁਪਏ ਦੇ ਹੜ੍ਹ ਸੁਰੱਖਿਆ ਅਤੇ ਡਰੇਨ ਡੀਸਿਲਟਿੰਗ ਕਾਰਜ ਆਰੰਭੇ ਗਏ ਹਨ। ਕਈ ਜ਼ਿਲ੍ਹਿਆਂ ਵਿੱਚ ਲਗਭਗ 3,000 ਕਿਲੋਮੀਟਰ ਡਰੇਨਾਂ ਦੀ ਸਫਾਈ ਹੋ ਚੁੱਕੀ ਹੈ ਜਿਸ ਨਾਲ ਡਰੇਨੇਜ ਸਮਰੱਥਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਨੂੰ ਵਿਭਾਗੀ ਮਸ਼ੀਨਰੀ ਰਾਹੀਂ ਅਮਲ ਵਿੱਚ ਲਿਆਉਣ ਨਾਲ ਲਗਭਗ 60 ਫੀਸਦ ਤੱਕ ਸਰਕਾਰੀ ਫੰਡਾਂ ਦੀ ਬੱਚਤ ਹੋਈ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਚਾਲੂ ਵਿੱਤੀ ਵਰ੍ਹੇ ਦੌਰਾਨ ਨਹਿਰਾਂ ਦੀ ਬਹਾਲੀ ਅਤੇ ਲਾਈਨਿੰਗ ਲਈ ਇੱਕ ਵਿਆਪਕ ਪ੍ਰੋਗਰਾਮ ਸ਼ੁਰੂ ਕੀਤਾ ਹੈ, ਜਿਸ ਤਹਿਤ ਚਾਰ ਲੱਖ ਹੈਕਟੇਅਰ ਰਕਬੇ ਨੂੰ ਸਿੰਚਾਈ ਕਵਰੇਜ ਹੇਠ ਲਿਆਉਣ ਦੇ ਉਦੇਸ਼ ਨਾਲ 1153 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਪਹਿਲਾਂ ਹੀ ਚੱਲ ਰਹੇ ਹਨ।ਮੁੱਖ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂथ ਕਿਹਾ ਕਿ ਫਿਰੋਜ਼ਪੁਰ ਫੀਡਰ ਦੇ ਮਜ਼ਬੂਤੀਕਰਨ ਸਬੰਧੀ ਪ੍ਰਾਜੈਕਟ ਚੱਲ ਰਿਹਾ ਹੈ, ਜਿਸ ਤਹਿਤ ਨਹਿਰੀ ਪ੍ਰਣਾਲੀ ਦੀ ਸਮਰੱਥਾ 11245 ਕਿਊਸਿਕ ਤੋਂ ਵਧਾ ਕੇ 13845 ਕਿਊਸਿਕ ਕਰਨ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਸਾਲ 2025-26 ਦੌਰਾਨ 195 ਕਰੋੜ ਰੁਪਏ ਦੀ ਲਾਗਤ ਨਾਲ 17 ਕਿਲੋਮੀਟਰ ਨਹਿਰੀ ਹਿੱਸੇ ਦੀ ਲਾਈਨਿੰਗ ਦਾ ਕੰਮ ਪੂਰਾ ਕੀਤਾ ਗਿਆ ਹੈ, ਜੋ ਅਬੋਹਰ ਅਤੇ ਫਾਜ਼ਿਲਕਾ ਸਮੇਤ ਟੇਲਾਂ ਤੱਕ ਪਾਣੀ ਦੀ ਬਿਹਤਰ ਸਪਲਾਈ ਯਕੀਨੀ ਬਣਾਏਗਾ, ਜਿਸ ਨਾਲ ਸੂਬਾ ਆਪਣੇ ਹਿੱਸੇ ਦੇ ਪੂਰੇ ਨਹਿਰੀ ਪਾਣੀ ਦੀ ਵਰਤੋਂ ਦੇ ਯੋਗ ਹੋ ਜਾਵੇਗਾ।ਮਾਈਨਿੰਗ ਖੇਤਰ ਵਿੱਚ ਸੁਧਾਰਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਭਾਰਤ ਸਰਕਾਰ ਦੇ ਖਣਨ ਮੰਤਰਾਲੇ ਦੁਆਰਾ ਐਲਾਨੇ ਗਏ ਸਟੇਟ ਮਾਈਨਿੰਗ ਰੈਡੀਨੇਸ ਇੰਡੈਕਸ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜੋ ਸੂਬਾ ਸਰਕਾਰ ਦੇ ਪਾਰਦਰਸ਼ੀ ਸ਼ਾਸਨ ਅਤੇ ਵਿਗਿਆਨਕ ਮਾਈਨਿੰਗ ਅਭਿਆਸਾਂ ਦੀ ਸਫ਼ਲਤਾ ਨੂੰ ਦਰਸਾਉਂਦਾ ਹੈ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਵੱਖ-ਵੱਖ ਵਿਧਾਨਕ ਅਤੇ ਨੀਤੀਗਤ ਸੁਧਾਰਾਂ ਰਾਹੀਂ ਰੈਗੂਲੇਟਰੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ, ਜਿਸ ਨਾਲ ਕਰੱਸ਼ਰ ਯੂਨਿਟਾਂ ਅਤੇ ਖਣਿਜ ਡੀਲਰਾਂ ਦੀ ਰਜਿਸਟ੍ਰੇਸ਼ਨ ਅਤੇ ਰੈਗੂਲੇਸ਼ਨ ਨੂੰ ਸਮਰੱਥ ਬਣਾਉਣ ਦੇ ਨਾਲ-ਨਾਲ ਖਣਨ ਤੋਂ ਖਪਤ ਤੱਕ ਮਾਈਨਰ ਖਣਿਜ ਵੈਲਿਊ ਚੇਨ ਦੀ ਡਿਜੀਟਲ ਨਿਗਰਾਨੀ ਨੂੰ ਯਕੀਨੀ ਬਣਾਇਆ ਗਿਆ ਹੈ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਮਾਈਨਰ ਮਿਨਰਲ ਨਿਯਮਾਂ ਵਿੱਚ ਸੋਧ ਕਰਕੇ ਪਾਰਦਰਸ਼ੀ ਅਤੇ ਸਮਾਂਬੱਧ ਇਕਰਾਰਨਾਮਿਆਂ ਦੀ ਸਹੂਲਤ ਦਿੰਦਿਆਂ ਕਰੱਸ਼ਰ ਮਾਈਨਿੰਗ ਸਾਈਟਾਂ ਅਤੇ ਲੈਂਡਓਨਰ ਮਾਈਨਿੰਗ ਸਾਈਟਾਂ ਵਰਗੀਆਂ ਨਵੀਆਂ ਸ਼਼੍ਰੇਣੀਆਂ ਬਣਾਈਆਂ ਗਈਆਂ ਹਨ ਅਤੇ ਜ਼ਮੀਨ ਮਾਲਕਾਂ ਨੂੰ ਨਿਯਮਾਂ ਦੀ ਪਾਲਣਾ ਤਹਿਤ ਆਪਣੀ ਜ਼ਮੀਨ `ਤੇ ਖਣਨ ਕਾਰਜਾਂ ਦੀ ਆਗਿਆ ਦਿੱਤੀ ਗਈ ਹੈ।ਬਰਿੰਦਰ ਕੁਮਾਰ ਗੋਇਲ ਨੇ ਅੱਗੇ ਕਿਹਾ ਕਿ ਸਖ਼ਤ ਲਾਗੂਕਰਨ ਉਪਾਅ, ਸਰਹੱਦੀ ਖੇਤਰਾਂ ਵਿੱਚ ਚੈੱਕ ਪੋਸਟਾਂ ਦੀ ਸਥਾਪਨਾ ਅਤੇ ਇੱਕ ਆਧੁਨਿਕ ਨਿਲਾਮੀ ਪ੍ਰਕਿਰਿਆ ਦੀ ਸ਼ੁਰੂਆਤ ਨੇ ਮਾਈਨਿੰਗ ਖੇਤਰ `ਚ ਮਾਲੀਆ ਉਤਪਾਦਨ ਵਿੱਚ ਚੋਖਾ ਵਾਧਾ ਕੀਤਾ ਹੈ। ਨਤੀਜੇ ਵਜੋਂ ਮਾਈਨਿੰਗ ਤੋਂ ਰਾਜ ਦਾ ਮਾਲੀਆ ਇੱਕ ਸਾਲ ਦੇ ਅੰਦਰ ਦੁੱਗਣੇ ਤੋਂ ਵੱਧ ਅਰਥਾਤ 260 ਕਰੋੜ ਰੁਪਏ ਤੋਂ ਵੱਧ ਕੇ 500 ਕਰੋੜ ਰੁਪਏ ਹੋ ਗਿਆ ਹੈ। 

Punjab

ਪ੍ਰਾਈਵੇਟ ਸਕੂਲਾਂ ਨੂੰ ਚਿਤਾਵਨੀ: ਕਿਤਾਬਾਂ-ਵਰਦੀਆਂ ਲਈ ਮਾਪਿਆਂ ਨੂੰ ਮਜਬੂਰ ਕੀਤਾ ਤਾਂ ਮਾਨਤਾ ਹੋਵੇਗੀ ਰੱਦ

ਚੰਡੀਗੜ੍ਹ ਵਿੱਚ ਪ੍ਰਾਈਵੇਟ ਅਤੇ ਕਾਨਵੈਂਟ ਸਕੂਲਾਂ ਦੀ ਮਨਮਾਨੀ ਨੂੰ ਰੋਕਣ ਲਈ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਪ੍ਰਸ਼ਾਸਨ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਕੋਈ ਵੀ ਸਕੂਲ ਮਾਪਿਆਂ ਨੂੰ ਕਿਸੇ ਖਾਸ ਦੁਕਾਨ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਜਬੂਰ ਨਹੀਂ ਕਰ ਸਕਦਾ। ਜੇਕਰ ਕੋਈ ਸਕੂਲ ਪ੍ਰਬੰਧਨ ਇਸ ਨਿਯਮ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਵੇਂ ਅਕਾਦਮਿਕ ਸੈਸ਼ਨ ਤੋਂ ਪਹਿਲਾਂ, ਸਾਰੇ ਸਕੂਲਾਂ ਨੂੰ ਆਪਣੀਆਂ ਵੈੱਬਸਾਈਟਾਂ ਅਤੇ ਸਕੂਲ ਨੋਟਿਸ ਬੋਰਡਾਂ ‘ਤੇ ਕਿਤਾਬਾਂ ਅਤੇ ਵਰਦੀਆਂ ਸੰਬੰਧੀ ਪੂਰੀ ਜਾਣਕਾਰੀ ਪ੍ਰਕਾਸ਼ਤ ਕਰਨੀ ਚਾਹੀਦੀ ਹੈ, ਤਾਂ ਜੋ ਮਾਪੇ ਉਨ੍ਹਾਂ ਨੂੰ ਸ਼ਹਿਰ ਦੇ ਕਿਸੇ ਵੀ ਦੁਕਾਨ ਤੋਂ ਖਰੀਦ ਸਕਣ। ਜਾਣਕਾਰੀ ਅਨੁਸਾਰ, ਸ਼ਹਿਰ ਦੇ 75 ਤੋਂ ਵੱਧ ਨਿੱਜੀ ਅਤੇ ਕਾਨਵੈਂਟ ਸਕੂਲਾਂ ਵਿੱਚ ਅਗਲੇ ਮਹੀਨੇ ਨਵਾਂ ਅਕਾਦਮਿਕ ਸੈਸ਼ਨ ਸ਼ੁਰੂ ਹੋਣ ਵਾਲਾ ਹੈ। ਬਹੁਤ ਸਾਰੇ ਸਕੂਲਾਂ ਨੇ ਨਵੇਂ ਸੈਸ਼ਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਮਾਪਿਆਂ ਦੀਆਂ ਸ਼ਿਕਾਇਤਾਂ ‘ਤੇ 24 ਘੰਟਿਆਂ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ। ਜੁਰਮਾਨੇ ਦੇ ਨਾਲ, ਮਾਨਤਾ ਵੀ ਰੱਦ ਕੀਤੀ ਜਾ ਸਕਦੀ ਹੈ।ਸਕੂਲ ਸਿੱਖਿਆ ਨਿਰਦੇਸ਼ਕ ਵੱਲੋਂ 3 ਮਹੱਤਵਪੂਰਨ ਨੁਕਤੇ… ਨੋਟਿਸ ਬੋਰਡਾਂ ਅਤੇ ਵੈੱਬਸਾਈਟਾਂ ‘ਤੇ ਜਾਣਕਾਰੀ ਪ੍ਰਦਾਨ ਕਰਨਾ ਮਹੱਤਵਪੂਰਨ ਹੈ: ਚੰਡੀਗੜ੍ਹ ਦੇ ਸਕੂਲ ਸਿੱਖਿਆ ਨਿਰਦੇਸ਼ਕ ਨਿਤੀਸ਼ ਸਿੰਘਲਾ ਨੇ ਕਿਹਾ ਕਿ ਸਾਰੇ ਨਿੱਜੀ ਸਕੂਲਾਂ ਨੂੰ ਕਿਤਾਬਾਂ ਅਤੇ ਵਰਦੀਆਂ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਸਕੂਲਾਂ ਨੂੰ ਇਹ ਜਾਣਕਾਰੀ ਆਪਣੇ ਨੋਟਿਸ ਬੋਰਡਾਂ ਅਤੇ ਵੈੱਬਸਾਈਟਾਂ ‘ਤੇ ਦੇਣ ਲਈ ਕਿਹਾ ਗਿਆ ਹੈ। 24 ਘੰਟਿਆਂ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ: ਉਨ੍ਹਾਂ ਕਿਹਾ ਕਿ ਜੇਕਰ ਕੋਈ ਸਕੂਲ ਮਾਪਿਆਂ ਨੂੰ ਕਿਸੇ ਖਾਸ ਦੁਕਾਨ ਤੋਂ ਕਿਤਾਬਾਂ ਜਾਂ ਵਰਦੀਆਂ ਖਰੀਦਣ ਲਈ ਮਜਬੂਰ ਕਰਦਾ ਹੈ, ਤਾਂ ਮਾਪੇ ਸਿੱਧੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਸ਼ਿਕਾਇਤ ਕਰ ਸਕਦੇ ਹਨ। ਅਜਿਹੇ ਮਾਮਲਿਆਂ ਵਿੱਚ, 24 ਘੰਟਿਆਂ ਦੇ ਅੰਦਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਸਿੱਖਿਆ ਸਕੱਤਰ ਨੂੰ ਰਿਪੋਰਟ ਭੇਜਣੀ ਚਾਹੀਦੀ ਹੈ। ਸਕੂਲ ਦੀ ਮਾਨਤਾ ਵੀ ਰੱਦ ਕੀਤੀ ਜਾ ਸਕਦੀ ਹੈ: ਡਾਇਰੈਕਟਰ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜੇਕਰ ਲੋੜ ਪਈ ਤਾਂ ਮਾਨਤਾ ਰੱਦ ਕਰਨ ਦੇ ਨਾਲ-ਨਾਲ ਭਾਰੀ ਜੁਰਮਾਨੇ ਵੀ ਲਗਾਏ ਜਾ ਸਕਦੇ ਹਨ। ਹਰ ਸਾਲ, ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਨੂੰ ਕਿਤਾਬਾਂ ਅਤੇ ਵਰਦੀਆਂ ਸਬੰਧੀ ਪਰੇਸ਼ਾਨ ਕਰਨ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਇਸ ਵਾਰ, ਪ੍ਰਸ਼ਾਸਨ ਨੇ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਮਾਪਿਆਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਪ੍ਰਸ਼ਾਸਨ ਸਖ਼ਤ ਕਾਰਵਾਈ ਕਰਦਾ ਹੈ ਕੁਝ ਮਾਪਿਆਂ ਦੀਆਂ ਸ਼ਿਕਾਇਤਾਂ ਤੋਂ ਬਾਅਦ, ਮਾਮਲਾ ਮੁੱਖ ਸਕੱਤਰ ਤੱਕ ਪਹੁੰਚਿਆ। ਇਸ ਤੋਂ ਬਾਅਦ, ਸਿੱਖਿਆ ਸਕੱਤਰ ਪ੍ਰੇਰਨਾ ਪੁਰੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਸਕੂਲ ਸਿੱਖਿਆ ਡਾਇਰੈਕਟਰ ਨੂੰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਮੇਅਰ ਸੌਰਭ ਜੋਸ਼ੀ ਨੇ ਵੀ ਇਹ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ। ਇਸ ਤੋਂ ਬਾਅਦ ਸਿੱਖਿਆ ਵਿਭਾਗ ਹਰਕਤ ਵਿੱਚ ਆਇਆ ਅਤੇ ਸਕੂਲਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।

Scroll to Top