Actionpunjab

Action Punjab Logo
Breaking News

Punjab

Punjab

ਪੰਜਾਬ ਬਜਟ 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ

ਚੰਡੀਗੜ੍ਹ, 8 ਮਾਰਚ:ਘਰੇਲੂ ਖਰਚਿਆਂ ਨੂੰ ਘਟਾਉਣ ਅਤੇ ਕਮਜ਼ੋਰ ਵਰਗਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਿਆਂ ‘ਮੇਰੀ ਰਸੋਈ’ ਯੋਜਨਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿੱਤੀ ਸਾਲ 2026-27 ਵਿੱਚ 900 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਗਿਆ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿੱਚ 2026-27 ਦੇ ਬਜਟ ਦੌਰਾਨ ਕੀਤੇ ਇਸ ਐਲਾਨ ਦਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿਲੋਂ ਸਵਾਗਤ ਕੀਤਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਇਹ ਪ੍ਰਮੁੱਖ ਯੋਜਨਾ ਰਾਜ ਭਰ ਦੇ ਕਮਜ਼ੋਰ ਪਰਿਵਾਰਾਂ ਲਈ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਮਦਦ ਕਰੇਗੀ।ਇਸ ਪਹਿਲਕਦਮੀ ਦੇ ਤਹਿਤ ਐਨਐਫਐਸਏ/ਸਮਾਰਟ ਰਾਸ਼ਨ ਕਾਰਡ ਯੋਜਨਾ ਅਧੀਨ ਆਉਣ ਵਾਲੇ ਲਗਭਗ 40 ਲੱਖ ਪਰਿਵਾਰਾਂ ਨੂੰ ਉਨ੍ਹਾਂ ਦੇ ਅਨਾਜ ਹਾਸਿਲ ਕਰਨ ਦੇ ਮੌਜੂਦਾ ਹੱਕ ਤੋਂ ਇਲਾਵਾ, 2 ਕਿਲੋ ਖੰਡ, 2 ਕਿਲੋ ਛੋਲਿਆਂ ਦੀ ਦਾਲ, 1 ਲੀਟਰ ਸਰ੍ਹੋਂ ਦਾ ਤੇਲ, 200 ਗ੍ਰਾਮ ਹਲਦੀ ਅਤੇ 1 ਕਿਲੋ ਨਮਕ ਵਰਗੀਆਂ ਜ਼ਰੂਰੀ ਚੀਜ਼ਾਂ ਵਾਲੀਆਂ ਤਿਮਾਹੀ ਰਾਸ਼ਨ ਕਿੱਟਾਂ ਮੁਫਤ ਪ੍ਰਦਾਨ ਕੀਤੀਆਂ ਜਾਣਗੀਆਂ।ਇਸ ਤੋਂ ਇਲਾਵਾ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਆਉਣ ਵਾਲੇ ਸਾਲ ਵਿੱਚ 10 ਲੱਖ ਨਵੇਂ ਲਾਭਪਾਤਰੀਆਂ ਨੂੰ ਸ਼ਾਮਿਲ ਕਰਕੇ ਖੁਰਾਕ ਸੁਰੱਖਿਆ ਦਾ ਲਾਭ ਦਿੱਤਾ ਜਾਵੇਗਾ।ਪੰਜਾਬ ਦੇ ਹਰੇਕ ਪਰਿਵਾਰ ਲਈ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਇਹ ਵੀ ਐਲਾਨ ਕੀਤਾ ਗਿਆ ਕਿ ਲੋਕਾਂ ਨੂੰ ਰੁਜ਼ਗਾਰ ਮੌਕੇ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨੇ ਖਾਲੀ ਪਈਆਂ ਅਸਾਮੀਆਂ ਵਿਰੁੱਧ ਰਾਜ ਵਿੱਚ ਡਿੱਪੂਆਂ (ਐਫਪੀਐਸ) ਅਲਾਟ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।ਅਗਲੇ 1-2 ਮਹੀਨਿਆਂ ਵਿੱਚ ਇਸ ਪ੍ਰਕਿਰਿਆ ਦੇ ਪੂਰਾ ਹੋਣ ’ਤੇ, ਸੂਬੇ ਵਿੱਚ ਵਾਜਬ ਕੀਮਤ ਦੀਆਂ ਦੁਕਾਨਾਂ/ਰਾਸ਼ਨ ਡਿਪੂਆਂ ਨੂੰ ਚਲਾਉਣ ਲਈ ਲਾਇਸੈਂਸ ਜਾਰੀ ਕੀਤੇ ਜਾਣਗੇ।ਜਿਸ ਨਾਲ ਰਾਜ ਵਿੱਚ ਸਮਾਰਟ ਕਾਰਡ ਰਾਸ਼ਨ ਯੋਜਨਾ ਅਧੀਨ ਰਜਿਸਟਰਡ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਵੀ ਕੀਤੀ ਜਾਵੇਗੀ ।ਜੰਗਲਾਤ ਵਿਭਾਗ ਦੇ ਸਬੰਧ ਵਿੱਚ ਸੂਬੇ ਦੇ ਸਾਰੇ ਜ਼ਿਲਿ੍ਆਂ ਵਿੱਚ ’ਸ੍ਰੀ ਗੁਰੂ ਤੇਗ ਬਹਾਦਰ ਹਰਿਆਵਲ ਸੰਕਲਪ’ ਪਹਿਲਕਦਮੀ ਤਹਿਤ ਹੁਣ ਤੱਕ 1.11 ਕਰੋੜ ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ। ਗ੍ਰੀਨ ਪੰਜਾਬ ਮਿਸ਼ਨ ਤਹਿਤ, ਸ਼ਹਿਰੀ ਅਤੇ ਸਮੁਦਾਇਕ ਹਰਿਆਲੀ ਵਾਲੀਆਂ ਥਾਵਾਂ ਦਾ ਵਿਸਥਾਰ ਕਰਨ ਲਈ ਨਾਨਕ ਬਗੀਚੀਆਂ, ਪਵਿੱਤਰ ਵਣ ਅਤੇ ਪਾਰਕ ਵਿਕਸਿਤ ਕੀਤੇ ਜਾ ਰਹੇ ਹਨ।ਵਿੱਤੀ ਸਾਲ 2026-27 ਦੌਰਾਨ 4150 ਹੈਕਟੇਅਰ ਤੋਂ ਵੱਧ ਰਕਬੇ ਵਿੱਚ ਬੂਟੈ ਲਗਾਉਣ ਦਾ ਪ੍ਰਸਤਾਵ ਹੈ।ਪਨਕੈਮਪਾ ਸਕੀਮ ਅਧੀਨ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਪਹਿਲਕਦਮੀਆਂ ਦੇ ਨਾਲ-ਨਾਲ ਪ੍ਰਵਾਨਿਤ ਸਕੀਮਾਂ ਅਧੀਨ 238 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।ਇਸ ਤੋਂ ਇਲਾਵਾ ਸੂਬਾ ਅਗਲੇ ਅੱਠ ਸਾਲਾਂ ਦੌਰਾਨ ਲਾਗੂ ਕੀਤੇ ਜਾਣ ਵਾਲੇ 760 ਕਰੋੜ ਰੁਪਏ ਦੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇਆਈਸੀਏ) ਵੱਲੋਂ ਸਮਰਥਿਤ ਪ੍ਰੋਜੈਕਟ ਨੂੰ ਸ਼ੁਰੂ ਕਰਨ ਜਾ ਰਿਹਾ ਹੈ, ਜਿਸਦਾ ਉਦੇਸ਼ ਭਾਈਚਾਰਕ ਭਾਗੀਦਾਰੀ ਰਾਹੀਂ ਰੁੱਖ ਲਾਉਣ, ਜੈਵ ਵਿਭਿੰਨਤਾ ਸੰਭਾਲ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਪੰਜਾਬ ਦੀ ਦੀਰਘ- ਕਾਲੀ ਵਾਤਾਵਰਣ ਸਥਿਰਤਾ ਨੂੰ ਮਜ਼ਬੂਤ ਬਣਾਇਆ ਜਾ ਸਕੇ। 

Punjab

ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

ਚੰਡੀਗੜ੍ਹ/ਕਪੂਰਥਲਾ, 8 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਨੇ ਇੱਕ ਹਥਿਆਰ ਸਪਲਾਈ ਮਾਡਿਊਲ ਦੇ ਦੋ ਵਿਅਕਤੀਆਂ,ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਪੰਜ ਦੇਸੀ 7.65 ਐਮ.ਐਮ. ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਲੰਧਰ ਦੇ ਪਿੰਡ ਮਹਿਰਾਜਵਾਲਾ ਦੇ ਰਹਿਣ ਵਾਲੇ ਅਜੈ ਕੁਮਾਰ ਅਤੇ 17 ਸਾਲਾ ਨਾਬਾਲਗ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਫਿਲੀਪੀਨਜ਼ ਅਤੇ ਯੂ.ਏ.ਈ. ਵਿੱਚ ਰਹਿਣ ਵਾਲੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ।ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਖਰੀਦ ਕੇ ਅਪਰਾਧਿਕ ਗਿਰੋਹਾਂ ਨੂੰ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰਾਂ ਦੀ ਵਰਤੋਂ ਖੇਤਰ ਵਿੱਚ ਗੋਲੀਬਾਰੀ ਅਤੇ ਜ਼ਬਰਨ ਵਸੂਲੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ।ਆਪੇ੍ਰਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅਜੈ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਹੋਰ ਤਫ਼ਤੀਸ਼ ਤੋਂ ਬਾਅਦ ਉਸ ਦੇ 17 ਸਾਲਾ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਕਬਜ਼ੇ ਵਿੱਚੋਂ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ।ਐਸ.ਐਸ.ਪੀ. ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਮੱਧ ਪ੍ਰਦੇਸ਼ ਦੇ ਕਿਸੇ ਅਣਪਛਾਤੇ ਵਿਅਕਤੀ ਤੋਂ 87000 ਰੁਪਏ ’ਚ ਹਥਿਆਰ ਖ਼ਰੀਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨੈੱਟਵਰਕ ਨੂੰ ਪੂਰੀ ਤਰ੍ਹਾਂ ਬੇਨਕਾਬ ਕੀਤਾ ਜਾ ਸਕੇ।ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਸਦਰ ਕਪੂਰਥਲਾ ਵਿਖੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਐਫਆਈਆਰ ਨੰਬਰ 25 ਮਿਤੀ 2/2/2026 ਅਧੀਨ ਕੇਸ ਦਰਜ ਕੀਤਾ ਗਿਆ ਸੀ। 

Punjab

ਬਰਨਾਲਾ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਬਰਨਾਲਾ, 8 ਮਾਰਚ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਦਾਰੇ ‘ਮਾਈ ਭਾਰਤ ਕੇਂਦਰ’ ਬਰਨਾਲਾ ਵੱਲੋਂ ਡਿਪਟੀ ਡਾਇਰੈਕਟਰ ਰਾਹੁਲ ਸੈਣੀ ਦੀ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ, ਸਪੋਰਟਸ ਅਥਾਰਟੀ ਆਫ਼ ਇੰਡੀਆ (SAI) ਅਤੇ ਖੇਡ ਵਿਭਾਗ ਬਰਨਾਲਾ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਦੀ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਿਪਟੀ ਡਾਇਰੈਕਟਰ ਰਾਹੁਲ ਸੈਣੀ ਨੇ ਦੱਸਿਆ ਕਿ ਇਸ ਸਾਲ ਮਹਿਲਾ ਦਿਵਸ ਦਾ ਮੁੱਖ ਉਦੇਸ਼ ਭਾਰਤ ਸਰਕਾਰ ਦੀ ‘ਅਸਮਿਤਾ’ (ASMITA – ਮਹਿਲਾਵਾਂ ਲਈ ਖੇਡਾਂ) ਪਹਿਲਕਦਮੀ ਤਹਿਤ ਔਰਤਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਵਧਾਉਣਾ ਅਤੇ ਹਰ ਉਮਰ ਵਰਗ ਵਿੱਚ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਫਾਈਨ ਆਰਟਸ ਵਿਭਾਗ ਵੱਲੋਂ ਔਰਤ ਸਸ਼ਕਤੀਕਰਨ ਦੇ ਵਿਸ਼ੇ ‘ਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਦੌਰਾਨ 100 ਮੀਟਰ ,200 ਮੀਟਰ ਤੇ 400 ਮੀਟਰ ਦੌੜ ਕਰਵਾਈ ਗਈ, ਜਿਸ ਵਿੱਚ 13 ਸਾਲ ਤੋਂ ਘੱਟ, 13 ਤੋਂ 18 ਸਾਲ ਤੱਕ ਅਤੇ 18 ਸਾਲ ਤੋਂ ਵੱਧ ਦੇ ਵਲੰਟੀਅਰਾਂ ਨੇ ਭਾਗ ਲਿਆ। ਇਸ ਦੌਰਾਨ ਦੌੜ ਵਿੱਚ ਪੁਜੀਸ਼ਨ ਹਾਸਲ ਕਰਨ ਵਾਲੇ ਵਲੰਟੀਅਰ ਨੂੰ ਮੈਡਲ ਤੇ ਸਰਟੀਫਿਕੇਟ ਦਿੱਤੇ ਗਏ। ਜਿਸ ਵਿੱਚ 13 ਸਾਲ ਤੋਂ ਘੱਟ 100 ਮੀਟਰ ਵਿੱਚ ਪਹਿਲਾ ਸਥਾਨ ਦਿਵਜੋਤ ਕੌਰ ਦੂਜਾ ਸਥਾਨ ਜੋਆ ਅਤੇ ਤੀਜਾ ਸਥਾਨ ਸੁਖਮਨਪ੍ਰੀਤ ਕੌਰ ਨੇ ਹਾਸਿਲ ਕੀਤਾ। 200 ਮੀਟਰ ਵਿੱਚ ਪਹਿਲਾ ਸਥਾਨ ਗੁਰਬਾਣੀ, ਦੂਜਾ ਹਰਸ਼ਿਕਾ ਤੇ ਤੀਜਾ ਵੰਦਨਾ ਨੇ ਹਾਸਲ ਕੀਤਾ। 400 ਮੀਟਰ ਵਿਚ ਪਹਿਲਾ ਸਥਾਨ ਜੋਯਾ, ਦੂਜਾ ਸਥਾਨ ਵੰਦਨਾ ਅਤੇ ਤੀਜਾ ਸਥਾਨ ਗੁਰਬਾਣੀ ਨੇ ਹਾਸਿਲ ਕੀਤਾ। ਇਸੇ ਤਰ੍ਹਾਂ 13 ਤੋਂ 18 ਸਾਲ ਤੱਕ ਵਿੱਚ 100 ਮੀਟਰ ਦੋੜ ਵਿੱਚ ਜਸ਼ਨਦੀਪ ਕੌਰ  ਨੇ ਪਹਿਲਾਂ, ਸੁਮਨਪ੍ਰੀਤ ਕੌਰ ਨੇ ਦੂਜਾ ਅਤੇ ਰੁਬਲਪ੍ਰੀਤ ਨੇ ਤੀਜਾ ਸਥਾਨ ਹਾਸਿਲ ਕੀਤਾ। 200 ਮੀਟਰ ਵਿੱਚ ਜਸ਼ਨਦੀਪ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਨੇ ਦੂਜਾ, ਅਰਮਨਪ੍ਰੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 400 ਮੀਟਰ ਵਿੱਚ ਅਰਮਨਪ੍ਰੀਤ ਕੌਰ ਨੇ ਪਹਿਲਾਂ, ਪਲਵਿੰਦਰ ਕੌਰ ਨੇ ਦੂਜਾ ਅਤੇ ਜਸਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ 18 ਸਾਲ ਤੋਂ ਵੱਧ ਵਿੱਚ 100 ਮੀਟਰ ਵਿੱਚ ਹੁਸਨਪ੍ਰੀਤ ਕੌਰ ਨੇ ਪਹਿਲਾਂ, ਲਖਵੀਰ ਕੌਰ ਨੇ ਦੂਜਾ ਤੇ ਗੋਮਤੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 200 ਮੀਟਰ ਵਿੱਚ ਹੁਸਨਪ੍ਰੀਤ ਕੌਰ ਨੇ ਪਹਿਲਾਂ, ਅਨਮੋਲ ਨੇ  ਦੂਜਾ ਅਤੇ ਕੋਮਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। 400 ਮੀਟਰ ਵਿੱਚ ਅਮਨਜੀਤ ਨੇ ਪਹਿਲਾਂ, ਲਖਵੀਰ ਕੌਰ ਨੇ ਦੂਜਾ ਤੇ ਹਰਜੋਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ।  ਡਿਪਟੀ ਡਾਇਰੈਕਟਰ ਰਾਹੁਲ ਸੈਣੀ ਵੱਲੋਂ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਸਮੇਤ ਖੇਡ ਵਿਭਾਗ ਅਤੇ SAI ਤੋਂ ਆਏ ਜਸਪ੍ਰੀਤ ਸਿੰਘ, ਹਰਨੇਕ ਸਿੰਘ, ਹਰਦੀਪ ਸਿੰਘ ਅਤੇ ਨਵਜੀਤ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੀਆਂ ਇੰਚਾਰਜ ਮੈਡਮ ਅਰਚਨਾ, ਜਸਵੀਰ ਕੌਰ, ਵੀਰਪਾਲ ਕੌਰ, ਕਿਰਨ ਸਿਕਰੀ, ਮਨਪ੍ਰੀਤ ਕੌਰ ਅਤੇ ਵਲੰਟੀਅਰਾਂ ਲਵਪ੍ਰੀਤ ਸਿੰਘ ਤੇ ਸਿਮਰੀ ਦਾ ਵੀ ਸਨਮਾਨ ਕੀਤਾ ਗਿਆ। ਅੰਤ ਵਿੱਚ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਨੇ ਮਾਈ ਭਾਰਤ ਕੇਂਦਰ, ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ, ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕਾਂ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕੁੜੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਮੈਡਮ ਜਸਵੀਰ ਕੌਰ ਅਤੇ ਮੈਡਮ ਵੀਰਪਾਲ ਕੌਰ ਨੇ ਬਾਖ਼ੂਬੀ ਨਿਭਾਈ। 

Punjab

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਹੁਸ਼ਿਆਰਪੁਰ, 8 ਮਾਰਚ:                      ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।          ਜਾਰੀ ਹੁਕਮਾਂ ਵਿਚ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਨ੍ਹਾਂ ਹੁਕਮਾਂ ਦੀ ਉਲੰਘਣਾ ਦੀ ਸੂਰਤ ਵਿਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ ਵਿਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਹੀਂ ਕਰੇਗਾ।                     ਇਸੇ ਤਰ੍ਹਾਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਰਾਤ ਸਮੇਂ ਪਿੰਡਾਂ ਵਿਚ ਠੀਕਰੀ ਪਹਿਰਾ ਲਾਇਆ ਜਾਵੇ ਤਾਂ ਜੋ ਸ਼ਰਾਰਤੀ ਅਨਸਰਾਂ ਵਲੋਂ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।            ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਰਹੇਗੀ ਕਿਉਂਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰੇਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।              ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ, ਮਿਲਕਫੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗਡਵਾਸੂ ਲੁਧਿਆਣਾ ਦੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗੀ।               ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਅੰਦਰ ਬਿਨ੍ਹਾਂ ਐਸ.ਡੀ.ਐਮਜ਼ ਦੀ ਪ੍ਰਵਾਨਗੀ ਤੋਂ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜੀ, ਲਾਠੀਆਂ, ਗੈਰ ਲਾਈਸੰਸੀ ਅਸਲਾ, ਤੇਜਧਾਰ ਚਾਕੂਆਂ ਆਦਿ ਨੂੰ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ, ਮੀਟਿੰਗਾਂ ਆਦਿ ‘ਤੇ ਲਾਗੂ ਨਹੀਂ ਹੋਵੇਗਾ। ਕੋਈ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਤੋਂ ਪਹਿਲਾਂ ਸਬੰਧੀ ਐਸ.ਡੀ.ਐਮ. ਤੋਂ ਲਿਖਤੀ ਮਨਜੂਰੀ ਲੈਣੀ ਜ਼ਰੂਰੀ ਹੋਵੇਗੀ। ਇਹ ਸਾਰੇ ਹੁਕਮ 7 ਮਈ 2026 ਤੱਕ ਲਾਗੂ ਰਹਿਣਗੇ। 

Punjab

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਸੁਨਾਮ, 08 ਮਾਰਚ :ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਕੁੱਲ 05 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ।ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 03 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਰੇਲਵੇ ਫਾਟਕ ਬਾਬਾ ਭਾਈ ਮੂਲ ਚੰਦ ਸਾਹਿਬ ਨੇੜੇ ਮਾਇਆ ਗਾਰਡਨ ਤੋਂ ਨਹਿਰ ਤਕ ਨਵੀਂ ਸੜਕ ਦੀ ਉਸਾਰੀ ਕੀਤੀ ਜਾਵੇਗੀ। ਇਸ ਦੇ ਨਾਲ-ਨਾਲ ਜਾਖਲ ਰੋਡ ਅਤੇ ਇਲਾਕੇ ਦੀਆਂ ਹੋਰ ਅੰਦਰੂਨੀ ਸੜਕਾਂ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲ ਸਕੇ।ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 01 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਸੁਨਾਮ-ਨੀਲੋਵਾਲ ਰੋਡ ਤੋਂ ਰੇਲਵੇ ਲਾਈਨ ਤਕ ਨਵੀਂ ਸੜਕ ਬਣਾਈ ਜਾਵੇਗੀ ਅਤੇ ਸਰਾਭਾ ਨਗਰ ਸਮੇਤ ਇਲਾਕੇ ਦੀਆਂ ਹੋਰ ਸੜਕਾਂ ਦੀ ਉਸਾਰੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਨਾ ਸਿਰਫ਼ ਆਵਾਜਾਈ ਹੋਰ ਸੁਖਾਲੀ ਹੋਵੇਗੀ ਸਗੋਂ ਸਥਾਨਕ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ ਅਤੇ ਸ਼ਹਿਰ ਦੇ ਵਿਕਾਸ ਨੂੰ ਵੀ ਗਤੀ ਮਿਲੇਗੀ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਖੇਤਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਅਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ।ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਅਤੇ ਇਲਾਕੇ ਦੀਆਂ ਹੋਰ ਵਿਕਾਸੀ ਲੋੜਾਂ ਨੂੰ ਵੀ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਲੋਕ-ਹਿਤੈਸ਼ੀ ਪ੍ਰੋਜੈਕਟ ਲਾਗੂ ਕੀਤੇ ਜਾਣਗੇ।ਇਸ ਮੌਕੇ ਮਾਇਆ ਗਾਰਡਨ ਵਾਸੀਆਂ, ਗਊਸ਼ਾਲਾ ਕਮੇਟੀ ਅਤੇ ਮੈਂਬਰਾਂ ਵੱਲੋਂ ਇਹਨਾਂ ਪ੍ਰੋਜੈਕਟਾਂ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ ਕਿਉੰਕਿ ਇਹਨਾਂ ਲੋੜਾਂ ਵੱਲ ਪਹਿਲੀ ਵਾਰ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਵੱਲੋਂ ਹੀ ਧਿਆਨ ਦਿੱਤਾ ਗਿਆ ਹੈ, ਪਹਿਲਾਂ ਕਿਸੇ ਵੀ ਸਰਕਾਰ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ ਸੀ।ਇਸ ਮੌਕੇ ਸਥਾਨਕ ਆਗੂ, ਵਰਕਰ, ਵੱਖ ਵੱਖ ਅਹੁਦੇਦਾਰ, ਨਗਰ ਕੌਂਸਲ ਦੇ ਨੁਮਾਇੰਦੇ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ। 

Punjab

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 7 ਮਾਰਚ, 2026:ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਰੈਡੀਨੈਕਸ ਲਾਈਫ ਸਾਇੰਸਜ਼ ਪ੍ਰਾਈਵੇਟ ਲਿਮਟਿਡ ਕੰਪਨੀ, ਬਠਿੰਡਾ ਦਾ ਡਾਇਰੈਕਟਰ ਹੈ ਅਤੇ ਉਸਦੀ ਕੰਪਨੀ ਸਾਲ 2020 ਤੋਂ ਐਲੋਪੈਥਿਕ ਦਵਾਈਆਂ ਬਣਾ ਰਹੀ ਹੈ। ਮੁਲਜ਼ਮ ਡਰੱਗ ਇੰਸਪੈਕਟਰ ਨੇ ਰੇਡ ਤੋਂ ਬਾਅਦ ਉਸਦੀ ਕੰਪਨੀ ਨੂੰ ਸੀਲ ਕਰ ਦਿੱਤਾ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਡਰੱਗ ਇੰਸਪੈਕਟਰ ਉਸਦੀ ਕੰਪਨੀ ਤੋਂ ਸੀਲ ਹਟਾਉਣ ਬਦਲੇ ਉਸ ਤੋਂ ਦੋ ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗ ਰਿਹਾ ਹੈ।ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਦੇਣ ਦਾ ਇਰਾਦਾ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ, ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਡਰੱਗ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। 

Punjab

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ, ਨਿਵੇਸ਼ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਪ੍ਰਗਤੀਸ਼ੀਲ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ- 2026 ਲਾਂਚ

ਚੰਡੀਗੜ੍ਹ, 7 ਮਾਰਚ :ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2026 ਦੀ ਸ਼ੁਰੂਆਤ ਦੇ ਨਾਲ ਪੰਜਾਬ ਨੇ ਅੱਜ ਆਪਣੇ ਉਦਯੋਗਿਕ ਵਿਕਾਸ ਦੇ ਰਾਹ ਨੂੰ ਹੋਰ ਮਜ਼ਬੂਤ ਕਰਨ ਵੱਲ ਕਦਮ ਚੁੱਕਿਆ ਹੈ, ਜੋ ਪੰਜਾਬ ਭਰ ਵਿੱਚ ਉਦਯੋਗਿਕ ਵਿਸਥਾਰ ਵਿੱਚ ਤੇਜ਼ੀ ਲਿਆਉਣ , ਵੱਡੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਉਲੀਕਿਆ ਵਿਆਪਕ ਢਾਂਚਾ ਹੈ। ਇਸ ਨੀਤੀ ਦਾ ਰਸਮੀ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਮੌਜੂਦਗੀ ਵਿੱਚ ਕੀਤਾ।ਇਸ ਸਮਾਗਮ ਵਿੱਚ ਲਗਭਗ 200 ਪ੍ਰਮੁੱਖ ਉਦਯੋਗਪਤੀਆਂ ਅਤੇ ਕਈ ਖੇਤਰਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ, ਜੋ ਕਿ ਪੰਜਾਬ ਦੇ ਉਦਯੋਗਿਕ ਭਵਿੱਖ ਵਿੱਚ ਮਜ਼ਬੂਤ ਉਦਯੋਗਿਕ ਦਿਲਚਸਪੀ ਅਤੇ ਭਰੋਸੇ ਦਾ ਸਪੱਸ਼ਟ ਸਬੂਤ ਹੈ।ਨੀਤੀ ਨੂੰ ਦੇਸ਼ ਦੇ ਸਭ ਤੋਂ ਪ੍ਰਗਤੀਸ਼ੀਲ ਉਦਯੋਗਿਕ ਨੀਤੀ ਢਾਂਚੇ ਵਿੱਚੋਂ ਇੱਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ  ਮਿਸਾਲੀ ਪਹਿਲਕਦਮੀ ਨਿਰਮਾਣ, ਸੇਵਾਵਾਂ ਅਤੇ ਉੱਭਰ ਰਹੇ ਤਕਨਾਲੋਜੀ ਖੇਤਰਾਂ ਲਈ ਇੱਕ ਮੋਹਰੀ ਸਥਾਨ ਵਜੋਂ ਪੰਜਾਬ ਦੀ ਸਥਿਤੀ ਨੂੰ ਹੋਰ ਪਕੇਰਾ ਕਰੇਗੀ।ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2026 ਪੰਜਾਬ ਨੂੰ ਭਾਰਤ ਵਿੱਚ ਸਭ ਤੋਂ ਆਕਰਸ਼ਕ ਨਿਵੇਸ਼ ਸਥਾਨਾਂ ਵਿੱਚੋਂ ਇੱਕ ਬਣਾਉਣ ਦੇ ਉਦੇਸ਼ ਨਾਲ ਪ੍ਰੋਤਸਾਹਨ ਅਤੇ ਸੁਧਾਰਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਪੇਸ਼ ਕਰਦੀ ਹੈ।*ਨੀਤੀ ਦੇ ਮੁੱਖ ਨੁਕਤੇ :* ਵੱਖ-ਵੱਖ ਉਦਯੋਗਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇੱਕੋ ਸਮੇਂ ਐਲਾਨੀਆਂ ਗਈਆਂ 24 ਖੇਤਰ-ਵਿਸ਼ੇਸ਼ ਨੀਤੀਆਂ ਵਾਲੀ ਵਿਆਪਕ ਉਦਯੋਗਿਕ ਨੀਤੀ। ਨਿਵੇਸ਼ਕ ਆਪਣੀਆਂ ਨਿਵੇਸ਼ ਯੋਜਨਾਵਾਂ ਮੁਤਾਬਿਕ 20 ਵੱਖ-ਵੱਖ ਪ੍ਰੋਤਸਾਹਨਾਂ ਵਿੱਚੋਂ ਆਪਣੇ ਲਈ ਲਾਹੇਵੰਦ ਪ੍ਰੋਤਸਾਹਨ ਪੈਕੇਜ ਚੁਣਨ ਦੀ ਆਜ਼ਾਦੀ। ਪੰਜਾਬ ਵਿੱਚ ਯੋਗ ਉਦਯੋਗਾਂ ਲਈ ਪਹਿਲੀ ਵਾਰ ਪੂੰਜੀ ਸਬਸਿਡੀ ਸ਼ੁਰੂ ਕੀਤੀ ਗਈ। ਨੀਤੀ  ਤਹਿਤ ਕਈ ਪ੍ਰੋਤਸਾਹਨਾਂ ਦੇ ਸੁਮੇਲ ਰਾਹੀਂ ਸਥਿਰ ਪੂੰਜੀ ਨਿਵੇਸ਼ (ਐਫਸੀਆਈ) ਦੇ 100 ਫੀਸਦੀ ਤੱਕ ਦੇ। ਪ੍ਰੋਤਸਾਹਨ ਉਪਲਬਧ । ਆਧੁਨਿਕੀਕਰਨ ਅਤੇ ਵਿਸਥਾਰ ਪ੍ਰੋਜੈਕਟਾਂ ਨੂੰ ਨੀਤੀਗਤ ਢਾਂਚੇ ਤਹਿਤ ਪ੍ਰੋਤਸਾਹਨਾਂ ਲਈ ਯੋਗ ਬਣਾਇਆ ਗਿਆ। ਰੁਜ਼ਗਾਰ ਉਤਪਤੀ ਸਬਸਿਡੀ  ਯੋਗਤਾ ਨੂੰ ਘਟਾ ਕੇ 25 ਕਰੋੜ ਰੁਪਏ ਨਿਵੇਸ਼ ਅਤੇ 50 ਕਾਮਿਆਂ ਤੱਕ ਕਰ ਦਿੱਤਾ ਗਿਆ, ਜਿਸ ਨਾਲ ਵੱਡੀ ਗਿਣਤੀ ਵਿੱਚ ਉਦਯੋਗਾਂ ਲਈ ਪ੍ਰੋਤਸਾਹਨ ਪਹੁੰਚਯੋਗ ਹੋਏ । ਔਰਤਾਂ, ਐਸਸੀ/ਐਸਟੀ, ਦਿਵਿਆਂਗ ਜਨਾਂ, ਆਈਟੀ/ਆਈਟੀਈਜ਼ ਅਤੇ ਜੀਸੀਸੀ ਖੇਤਰਾਂ ਲਈ ਉੱਚ ਰੁਜ਼ਗਾਰ ਪ੍ਰੋਤਸਾਹਨ। ਸਰਹੱਦੀ ਅਤੇ ਕੰਢੀ ਖੇਤਰਾਂ ਵਿੱਚ ਸਥਿਤ 9 ਜ਼ੋਰਦਾਰ ਖੇਤਰਾਂ ਅਤੇ ਉਦਯੋਗਾਂ ਲਈ 25 ਫੀਸਦੀ ਵਾਧੂ ਪ੍ਰੋਤਸਾਹਨ। ਸਟਾਰਟਅੱਪ ਸੀਡ ਗ੍ਰਾਂਟਾਂ ਵਿੱਚ ਵਾਧੇ ਅਤੇ ਮੋਹਾਲੀ ਵਿੱਚ ਇੱਕ ਸਰਕਾਰੀ ਸਟਾਰਟਅੱਪ ਹੱਬ ਦੀ ਸਥਾਪਨਾ ਨਾਲ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ਕਰਨਾ। ਆਈਟੀ/ਆਈਟੀਈਜ਼ ਅਤੇ ਜੀਸੀਸੀ, ਇਲੈਕਟ੍ਰਿਕ ਵਾਹਨ (ਈਵੀ), ਇਲੈਕਟ੍ਰਾਨਿਕਸ ਸਿਸਟਮ ਡਿਜ਼ਾਈਨ ਅਤੇ ਨਿਰਮਾਣ (ਈਐਸਡੀਐਮ), ਸੈਮੀਕੰਡਕਟਰ, ਫਿਲਮ ਨਿਰਮਾਣ ਅਤੇ ਸੈਰ-ਸਪਾਟਾ ਖੇਤਰਾਂ ਲਈ ਸਮਰਪਿਤ  ਨੀਤੀਆਂ ਪੇਸ਼ ਕੀਤੀਆਂ। ਪ੍ਰੋਤਸਾਹਨ ਲਈ ਸਥਿਰ ਪੂੰਜੀ ਨਿਵੇਸ਼ ਗਣਨਾ ਵਿੱਚ ਜ਼ਮੀਨ, ਕਿਰਤ ਰਿਹਾਇਸ਼, ਖੋਜ ਅਤੇ ਵਿਕਾਸ ਸਹੂਲਤਾਂ, ਈਟੀਪੀ/ਐਸਟੀਪੀ/ਜ਼ੈਡਐਲਡੀ ਅਤੇ ਵਾਤਾਵਰਣਕ ਬੁਨਿਆਦੀ ਢਾਂਚਾ ਸ਼ਾਮਲ । ਪੰਜਾਬ ਤੋਂ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਮਾਲ ਅਤੇ ਮਾਰਕੀਟਿੰਗ ਸਬਸਿਡੀ ਸਹਾਇਤਾ ਪੇਸ਼ ਕੀਤੀ । ਮੈਗਾ ਨਿਵੇਸ਼ ਪ੍ਰੋਜੈਕਟਾਂ ਦੀ ਸਹੂਲਤ ਲਈ ਇੱਕ ਅਨੁਕੂਲਿਤ ਪੈਕੇਜ ਕਮੇਟੀ ਸਥਾਪਤ ਕੀਤੀ । ਦੀਰਘਕਾਲੀ ਨੀਤੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਨਿਵੇਸ਼ਕਾਂ ਨੂੰ 15 ਸਾਲਾਂ ਤੱਕ ਦੀ ਵਧਾਈ ਗਈ ਪ੍ਰੋਤਸਾਹਨ ਮਿਆਦ ਦਾ ਵਿਕਲਪ ਦਿੱਤਾ। ਪੰਜਾਬ ਵਿੱਚ ਕਾਰੋਬਾਰ ਕਰਨ ਦੀ ਸੌਖ ਨੂੰ ਹੋਰ ਬਿਹਤਰ ਬਣਾਉਣ ਲਈ ਬਿਜਲੀ ਸਪਲਾਈ, ਕਿਰਤ ਨਿਯਮਾਂ ਅਤੇ ਇਮਾਰਤ ਪ੍ਰਵਾਨਗੀਆਂ ਵਿੱਚ ਵੱਡੇ ਸੁਧਾਰ।ਇਸ ਮੌਕੇ ਬੋਲਦਿਆਂ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ਇਹ ਨੀਤੀ ਭਾਰਤ ਅਤੇ ਦੁਨੀਆ ਭਰ ਦੇ ਨਿਵੇਸ਼ਕਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੰਦੀ ਹੈ: ਪੰਜਾਬ ਕਾਰੋਬਾਰ ਲਈ ਖੁੱਲ੍ਹਾ ਹੈ। ਦੇਸ਼ ਦੇ ਸਭ ਤੋਂ ਵਿਆਪਕ ਪ੍ਰੋਤਸਾਹਨ ਢਾਂਚੇ ਦੇ ਨਾਲ, ਅਸੀਂ ਉਦਯੋਗ ਦੇ ਵਿਕਾਸ, ਨਿਵੇਸ਼ ਅਤੇ ਰੁਜ਼ਗਾਰ ਪੈਦਾ ਕਰਨ ਲਈ ਸਹੀ ਵਾਤਾਵਰਣ ਪ੍ਰਣਾਲੀ ਬਣਾ ਰਹੇ ਹਾਂ।”’’ਨਵੇਂ ਢਾਂਚੇ ਵਿੱਚ ਦਿੱਤੀ ਜਾ ਰਹੀ  ਲਚਕਤਾ ਬਾਰੇ ਦੱਸਦਿਆਂ ਮੰਤਰੀ ਸੰਜੀਵ ਅਰੋੜਾ ਨੇ ਅੱਗੇ ਕਿਹਾ, “ਇਹ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਨੀਤੀ ਤਹਿਤ ਨਿਵੇਸ਼ਕਾਂ ਨੂੰ ਇੰਨੀ ਖੁੱਲ੍ਹ ਅਤੇ ਸ਼ਕਤੀ ਦਿੱਤੀ ਗਈ ਹੈ। ਨਿਵੇਸ਼ਕ ਆਪਣੀ ਲੋੜ ਮੁਤਾਬਿਕ ਉਹ ਪ੍ਰੋਤਸਾਹਨ ਚੁਣ ਸਕਦੇ ਹਨ ਜੋ ਉਹ ਚਾਹੁੰਦੇ ਹਨ ਅਤੇ ਨਾਲ ਹੀ ਉਨ੍ਹਾਂ ਨੂੰ ਉਹ ਸਮਾਂ ਮਿਆਦ ਚੁਣਨ ਦੀ ਅਜ਼ਾਦੀ ਹੈ ਜੋ ਉਨ੍ਹਾਂ ਲਈ ਜ਼ਿਆਦਾ ਲਾਹੇਵੰਦ ਹੋਵੇ । ਇਹ ਲਚਕਤਾ ਅਤੇ ਨਿਵੇਸ਼ਕ-ਅਧਾਰਤ ਢਾਂਚਾ ਬੇਮਿਸਾਲ ਹੈ ਅਤੇ ਭਾਰਤ ਵਿੱਚ ਸਭ ਤੋਂ ਵੱਧ ਨਿਵੇਸ਼ਕ-ਅਨੁਕੂਲ ਸੂਬਾ ਬਣਨ ਲਈ ਪੰਜਾਬ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”ਪੰਜਾਬ ਸਰਕਾਰ ਨੇ ਦੁਹਰਾਇਆ ਕਿ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ, ਪੰਜਾਬ ਦੀ ਮੁਕਾਬਲੇਬਾਜ਼ੀ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਲਈ ਵੱਡੇ ਪੱਧਰ ’ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।ਸਰਕਾਰ ਨੇ ਘਰੇਲੂ ਅਤੇ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਸੰਭਾਵਨਾਵਾਂ ਦੀ ਪੜਚੋਲ ਕਰਨ ਅਤੇ ਪਲਾਕਸ਼ਾ ਯੂਨੀਵਰਸਿਟੀ ਮੋਹਾਲੀ ਵਿਖੇ 13-15 ਮਾਰਚ ,2026 ਨੂੰ  ਹੋਣ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ- 2026 ਵਿੱਚ ਹਿੱਸਾ ਲੈਣ ਲਈ ਵੀ ਸੱਦਾ ਦਿੱਤਾ। 

Punjab

ਗਮਾਡਾ ਨੇ ਈ-ਨਿਲਾਮੀ ਵਿੱਚ ਕਮਾਏ ਲਗਭਗ 3137 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆਂ

*ਚੰਡੀਗੜ੍ਹ, 7 ਮਾਰਚ:* ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ (ਗਮਾਡਾ) ਵੱਲੋਂ ਕੀਤੀ ਗਈ ਜਾਇਦਾਦਾਂ ਦੀ ਈ-ਨਿਲਾਮੀ, ਜੋ ਸ਼ੁੱਕਰਵਾਰ ਦੇਰ ਰਾਤ ਸਮਾਪਤ ਹੋਈ, ਨੂੰ ਨਿਵੇਸ਼ਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਗਮਾਡਾ ਨੂੰ 3136.97 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਇਹ ਈ-ਨਿਲਾਮੀ 14 ਜਨਵਰੀ, 2026 ਨੂੰ ਸ਼ੁਰੂ ਹੋਈ ਸੀ।ਈ-ਨਿਲਾਮੀ ਲਈ ਪੇਸ਼ ਕੀਤੀਆਂ ਗਈਆਂ ਕੁੱਲ 42 ਵਿੱਚੋਂ 37 ਜਾਇਦਾਦਾਂ ਦੀ ਈ-ਨਿਲਾਮੀ ਨੂੰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਇੱਕ ਸ਼ਾਨਦਾਰ ਸਫ਼ਲਤਾ ਦੱਸਦਿਆਂ ਕਿਹਾ ਕਿ ਲਗਭਗ 90% ਪ੍ਰਾਪਰਟੀਆਂ ਲਈ ਬੋਲੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ 2018.84 ਕਰੋੜ ਰੁਪਏ ਦੀ ਰਿਜ਼ਰਵ ਕੀਮਤ ਵਾਲੀਆਂ ਇਹ ਸਾਈਟਾਂ 3136.97 ਕਰੋੜ ਰੁਪਏ ਵਿੱਚ ਵੇਚੀਆਂ ਗਈਆਂ, ਜੋ ਇੱਕ ਸਿੰਗਲ ਈ-ਨਿਲਾਮੀ ਵਿੱਚ ਗਮਾਡਾ ਦੁਆਰਾ ਪ੍ਰਾਪਤ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਮਾਲੀਆ ਹੈ।ਸ. ਹਰਦੀਪ ਸਿੰਘ ਮੁੰਡੀਆਂ ਨੇ ਈ-ਨਿਲਾਮੀ ਦੀ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨਿਵੇਸ਼ਕ-ਪੱਖੀ ਨੀਤੀਆਂ ਨੂੰ ਦਿੰਦੇ ਹੋਏ ਕਿਹਾ ਕਿ ਈ-ਨਿਲਾਮੀਆਂ ਦੀ ਨਿਰੰਤਰ ਸਫ਼ਲਤਾ ਨੇ ਰਾਜ ਵਿੱਚ ਰੀਅਲ ਅਸਟੇਟ ਸੈਕਟਰ ਵਿੱਚ ਵੱਡਾ ਨਿਵੇਸ਼ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਮਾਰਕੀਟ ਦੇ ਜ਼ਮੀਨੀ ਮੁਲਾਂਕਣ ਅਤੇ ਗ਼ੈਰ-ਵਾਜਬ ਕੀਮਤਾਂ ਦੇ ਰੋਕਥਾਮ ਦੇ ਉਦੇਸ਼ ਨਾਲ ਜਾਇਦਾਦਾਂ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ ਦੇ ਕਦਮ ਨੇ ਵੀ ਨਿਲਾਮੀ ਨੂੰ ਸ਼ਾਨਦਾਰ ਹੁੰਗਾਰਾ ਦੇਣ ਵਿੱਚ ਯੋਗਦਾਨ ਪਾਇਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਨਿਲਾਮੀ ਤੋਂ ਪ੍ਰਾਪਤ ਹੋਣ ਵਾਲਾ ਮਾਲੀਆ ਵਿਕਾਸ ਅਥਾਰਿਟੀ ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕਰਨ ਲਈ ਖ਼ਰਚ ਕੀਤਾ ਜਾਵੇਗਾ। 

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

*ਲੁਧਿਆਣਾ, 7 ਮਾਰਚ*  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੜਕੀਆਂ ਨੂੰ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਬਰਾਬਰ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਾਸਨ, ਆਰਥਿਕਤਾ ਅਤੇ ਸਿਆਸਤ ਵਿੱਚ ਔਰਤਾਂ ਦੀ ਭਾਈਵਾਲੀ ਤੋਂ ਬਿਨਾਂ ਸੂਬਾ ਦੇਸ਼ ਦਾ ਮੋਹਰੀ ਨਹੀਂ ਬਣ ਸਕਦਾ।ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਉਨ੍ਹਾਂ ਰੁਕਾਵਟਾਂ ਨੂੰ ਸ਼ਿੱਦਤ ਨਾਲ ਦੂਰ ਕਰ ਰਹੀ ਹੈ ਜੋ ਔਰਤਾਂ ਨੂੰ ਮੁੱਖ ਖੇਤਰਾਂ ਤੋਂ ਦੂਰ ਰੱਖਦੀਆਂ ਸਨ। ਉਨ੍ਹਾਂ ਨੇ ਸਰਕਾਰੀ ਨੌਕਰੀਆਂ ਲਈ ਮੈਰਿਟ ਤੇ ਯੋਗਤਾ-ਅਧਾਰਿਤ ਭਰਤੀ ਦਾ ਵੀ ਜ਼ਿਕਰ ਕੀਤਾ ਜਿੱਥੇ 63,000 ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚੋਂ ਜ਼ਿਆਦਾਤਰ ਕੁੜੀਆਂ ਨੂੰ ਮਿਲੀਆਂ ਹਨ। ਮੁੱਖ ਮੰਤਰੀ ਨੇ ਗੈਰ-ਵਾਜਬ ਸ਼ਰਤਾਂ ਨੂੰ ਦੂਰ ਕਰਨ ਤੋਂ ਬਾਅਦ ਔਰਤਾਂ ਲਈ ਅੱਗ ਬੁਝਾਊ ਸੇਵਾਵਾਂ ਵਿੱਚ ਸ਼ਾਮਲ ਹੋਣ ਅਤੇ ਉੱਚ ਪ੍ਰਸ਼ਾਸਨਿਕ ਅਹੁਦਿਆਂ ‘ਤੇ ਮਹਿਲਾ ਅਧਿਕਾਰੀਆਂ ਦੀ ਵਧ ਰਹੀ ਮੌਜੂਦਗੀ ਬਾਰੇ ਵੀ ਵਿਸ਼ੇਸ਼ ਤੌਰ ਉਤੇ ਜ਼ਿਕਰ ਕੀਤਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੜਕੀਆਂ ਨੂੰ ਰਾਜਨੀਤੀ ਵਿੱਚ ਆਉਣ ਅਤੇ ਫੈਸਲਾ ਲੈਣ ਵਿੱਚ ਸਰਗਰਮ ਭਾਗੀਦਾਰ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਮਜ਼ਬੂਤ ਲੋਕਤੰਤਰ ਅਤੇ ਪ੍ਰਗਤੀਸ਼ੀਲ ਪੰਜਾਬ ਦਾ ਸੁਪਨਾ ਤਾਂ ਹੀ ਸਾਕਾਰ ਹੋਵੇਗਾ, ਜਦੋਂ ਔਰਤਾਂ ਜਨਤਕ ਨੀਤੀ ਅਤੇ ਲੀਡਰਸ਼ਿਪ ਲਈ ਕੇਂਦਰੀ ਭੂਮਿਕਾ ਨਿਭਾਉਣਗੀਆਂ।ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਕੁੜੀਆਂ ਅੱਜ ਸਾਰੇ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਸੂਬੇ ਦੇ ਮੁਖੀ ਹੋਣ ਦੇ ਨਾਤੇ ਮੈਨੂੰ ਇਹ ਦੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਕੁੜੀਆਂ ਵੱਖ-ਵੱਖ ਖੇਤਰਾਂ ਵਿੱਚ ਨਵੀਆਂ ਉਚਾਈਆਂ ਛੂਹ ਰਹੀਆਂ ਹਨ। ਮੈਂ ਉਨ੍ਹਾਂ ਨੂੰ ਸ਼ਾਨਦਾਰ ਅਤੇ ਖੁਸ਼ਹਾਲ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਲਈ ਮੁਕਾਮ ਹਾਸਲ ਕਰਨਗੀਆਂ। ਅੱਜ ਦੀਆਂ ਕੁੜੀਆਂ ਖੁਸ਼ਕਿਸਮਤ ਹਨ ਕਿਉਂਕਿ ਉਨ੍ਹਾਂ ਨੂੰ ਬੁਲੰਦੀਆਂ ਛੂਹਣ ਲਈ ਢੁਕਵਾਂ ਮਾਹੌਲ ਮਿਲ ਰਿਹਾ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਔਰਤਾਂ ਨੂੰ ਸ਼ਾਸਨ ਅਤੇ ਪ੍ਰਸ਼ਾਸਨ ਵਿੱਚ ਵੱਧ ਤੋਂ ਵੱਧ ਮੌਕੇ ਦੇ ਕੇ ਸਮਰੱਥ ਬਣਾਉਣ ਲਈ ਠੋਸ ਯਤਨ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਕਈ ਮਹਿਲਾ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨਿਯੁਕਤ ਕੀਤਾ ਹੈ। ਕਈ ਮਹਿਲਾ ਅਧਿਕਾਰੀਆਂ ਨੂੰ ਏ.ਡੀ.ਸੀ. ਵੀ ਨਿਯੁਕਤ ਕੀਤਾ ਗਿਆ ਹੈ। ਪਹਿਲਾਂ ਕਦੇ ਵੀ ਕਿਸੇ ਹੋਰ ਸਰਕਾਰ ਨੇ ਇਨ੍ਹਾਂ ਵੱਕਾਰੀ ਅਹੁਦਿਆਂ ‘ਤੇ ਔਰਤਾਂ ਨੂੰ ਜ਼ਿੰਮੇਵਾਰੀ ਦੇਣ ਦੀ ਖੇਚਲ ਨਹੀਂ ਕੀਤੀ।”ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਉੱਚ ਅਹੁਦਿਆਂ ‘ਤੇ ਸਮਾਜ ਦੀ ਸੇਵਾ ਕਰਦੇ ਹੋਏ ਮਹਿਲਾ ਅਧਿਕਾਰੀ ਆਪਣੀਆਂ ਜ਼ਿੰਮੇਵਾਰੀਆਂ ਸਮਰਪਣ ਤੇ ਯੋਗਤਾ ਨਾਲ ਨਿਭਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਅਧਿਕਾਰੀ ਇਨ੍ਹਾਂ ਅਹੁਦਿਆਂ ‘ਤੇ ਰਹਿੰਦਿਆਂ ਸੂਝ-ਬੂਝ ਤੇ ਸੂਖਮਤਾ ਨਾਲ ਸਮਾਜ ਦੀ ਸੇਵਾ ਕਰ ਰਹੇ ਹਨ ਜਿਸ ਕਾਰਨ ਸਮਾਜ ਨੂੰ ਬਹੁਤ ਲਾਭ ਹੋ ਰਿਹਾ ਹੈ। ਮਹਿਲਾ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੇ ਜ਼ਿਲ੍ਹਿਆਂ ਵਿੱਚ ਭਰੂਣ ਹੱਤਿਆ ਦਰ ਸਭ ਤੋਂ ਘੱਟ ਹੈ, ਜਿਸ ਨਾਲ ਮਨ ਨੂੰ ਸਕੂਨ ਮਿਲਦਾ ਹੈ। ਇਸੇ ਤਰ੍ਹਾਂ ਇਹ ਅਧਿਕਾਰੀ ਸਮਾਜ ਵਿੱਚ ਪ੍ਰਚਲਿਤ ਹੋਰ ਸਮਾਜਿਕ ਬੁਰਾਈਆਂ ਨੂੰ ਰੋਕਣ ਵਿੱਚ ਵੱਡੀ ਭੂਮਿਕਾ ਨਿਭਾ ਰਹੇ ਹਨ।”ਪੰਜਾਬ ਸਰਕਾਰ ਦੀ ਪਾਰਦਰਸ਼ੀ ਭਰਤੀ ਮੁਹਿੰਮ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ, “ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਨੌਕਰੀਆਂ ਕੁੜੀਆਂ ਨੂੰ ਮਿਲੀਆਂ ਹਨ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ, ਕਿਸੇ ਸਰਕਾਰ ਨੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ, ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਰਿਕਾਰਡ ਗਿਣਤੀ ਵਿੱਚ ਨੌਕਰੀਆਂ ਦਿੱਤੀਆਂ ਹਨ। ਮੈਨੂੰ ਵਿਸ਼ਵਾਸ ਹੈ ਕਿ ਇਹ ਕੁੜੀਆਂ ਆਪੋ-ਆਪਣੇ ਵਿਭਾਗਾਂ ਵਿੱਚ ਸੇਵਾ ਨਿਭਾਉਂਦੇ ਹੋਏ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣਗੀਆਂ।”ਨੌਜਵਾਨ ਕੁੜੀਆਂ ਨੂੰ ਵੱਡੇ ਸੁਪਨੇ ਦੇਖਣ ਲਈ ਉਤਸ਼ਾਹਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਉਨ੍ਹਾਂ ਮਿਸਾਲਾਂ ਨਾਲ ਭਰਿਆ ਪਿਆ ਹੈ ਜਿੱਥੇ ਨਿਮਰ ਪਿਛੋਕੜ ਵਾਲੇ ਲੋਕਾਂ ਨੇ ਸਖ਼ਤ ਮਿਹਨਤ ਤੇ ਸਮਰਪਣ ਭਾਵਨਾ ਨਾਲ ਅਸਾਧਾਰਨ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ, “ਲੜਕੀਆਂ ਨੂੰ ਦੁਨੀਆ ਭਰ ਵਿੱਚ ਆਪਣੀ ਯੋਗਤਾ ਸਾਬਤ ਕਰਨ ਲਈ ਅਜਿਹੀਆਂ ਮਿਸਾਲਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਪੰਜਾਬ ਸਰਕਾਰ ਇਸ ਨੇਕ ਉਪਰਾਲੇ ਵਿੱਚ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਹਾਇਤਾ ਕਰੇਗੀ।”ਮੁੱਖ ਮੰਤਰੀ ਨੇ ਕਿਹਾ ਕਿ ਵਿਭਿੰਨਤਾ, ਸਮਾਜ ਨੂੰ ਉਸੇ ਤਰ੍ਹਾਂ ਮਜ਼ਬੂਤ ਬਣਾਉਂਦੀ ਹੈ ਜਿਵੇਂ ਵੱਖ-ਵੱਖ ਫੁੱਲ ਇਕ ਗੁਲਦਸਤੇ ਨੂੰ ਸਜਾਉਂਦੇ ਹਨ। ਉਨ੍ਹਾਂ ਕਿਹਾ, “ਇਕ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਹੁੰਦੇ ਹਨ ਅਤੇ ਇਸੇ ਕਰਕੇ ਲੋਕ ਇਸ ਤੋਂ ਆਕਰਸ਼ਤ ਹੁੰਦੇ ਹਨ। ਇਸੇ ਤਰ੍ਹਾਂ, ਜਦੋਂ ਹਰ ਕੋਈ ਆਪਣੀ ਪ੍ਰਤਿਭਾ ਤੇ ਸਮਰਪਣ ਨਾਲ ਸਮਾਜ ਵਿੱਚ ਯੋਗਦਾਨ ਪਾਉਂਦਾ ਹੈ, ਤਾਂ ਇਸ ਨਾਲ ਵਿਵਸਥਾ ਨੂੰ ਮਜ਼ਬੂਤੀ ਮਿਲਦੀ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਦੇਸ਼ ਦੇ ਇਤਿਹਾਸ ਵਿੱਚ ਵਿਲੱਖਣ ਸਥਾਨ ਰੱਖਦਾ ਹੈ। ਉਨ੍ਹਾਂ ਕਿਹਾ, “ਪੰਜਾਬ ਨਾ ਸਿਰਫ਼ ਦੇਸ਼ ਦਾ ਅੰਨਦਾਤਾ ਹੈ, ਸਗੋਂ ਦੇਸ਼ ਦੀ ਖੜਗਭੁਜਾ ਵੀ ਹੈ। ਪੰਜਾਬ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਮਿਹਨਤ ਅਤੇ ਉੱਦਮੀ ਭਾਵਨਾ ਲਈ ਜਾਣੇ ਜਾਂਦੇ ਹਨ। ਇਹ ਪਵਿੱਤਰ ਧਰਤੀ ਮਹਾਨ ਗੁਰੂਆਂ, ਸੰਤਾਂ-ਮਹਾਪੁਰਸ਼ਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਜ਼ੁਲਮ ਤੇ ਬੇਇਨਸਾਫ਼ੀ ਦਾ ਵਿਰੋਧ ਕਰਨ ਦਾ ਰਾਹ ਦਿਖਾਇਆ। ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ ਅਤੇ ਇਹ ਵਿਸ਼ਵ ਪੱਧਰ ‘ਤੇ ਆਪਣੀ ਨਿੱਘੀ ਮਹਿਮਾਨਨਿਵਾਜ਼ੀ ਲਈ ਜਾਣਿਆ ਜਾਂਦਾ ਹੈ।”  ਔਰਤਾਂ ਨੂੰ ਸਿਆਸਤ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦੇ ਹੋਏ  ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਅਤੇ ਸਮਾਜਿਕ ਤਬਦੀਲੀ ਲਿਆਉਣ ਲਈ ਉਨ੍ਹਾਂ ਦੀ ਸ਼ਮੂਲੀਅਤ ਜ਼ਰੂਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੁੜੀਆਂ ਪਹਿਲਾਂ ਹੀ ਕਈ ਖੇਤਰਾਂ ਵਿੱਚ ਮੁੰਡਿਆਂ ਨੂੰ ਪਛਾੜ ਚੁੱਕੀਆਂ ਹਨ ਪਰ ਸਿਆਸਤ ਅਜੇ ਵੀ ਅਪਵਾਦ ਹੈ। ਇਸ ਖੇਤਰ ਨੂੰ ਲੰਬੇ ਸਮੇਂ ਤੋਂ ਪੁਰਸ਼ਾਂ ਦਾ ਖੇਤਰ ਮੰਨਿਆ ਜਾਂਦਾ ਰਿਹਾ ਹੈ, ਪਰ ਸਮਾਂ ਆ ਗਿਆ ਹੈ ਕਿ ਔਰਤਾਂ ਇੱਥੇ ਵੀ ਆਪਣਾ ਮੁਕਾਮ ਬਣਾਉਣ।”ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਔਰਤਾਂ ਦੀ ਸ਼ਮੂਲੀਅਤ ਨਾਲ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗੀ। ਮੁੱਖ ਮੰਤਰੀ ਨੇ ਕਿਹਾ, “ਔਰਤਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਨੀਤੀਆਂ ਘੜਨ ਅਤੇ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਸਰਗਰਮ ਭਾਈਵਾਲ ਬਣਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਵੀ ਸੂਝ-ਬੂਝ ਨਾਲ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੀ ਵੋਟ ਚੰਗੇ ਨੇਤਾਵਾਂ ਨੂੰ ਵਿਧਾਨ ਸਭਾ ਅਤੇ ਸੰਸਦ ਵਿੱਚ ਭੇਜਣ ਵਿੱਚ ਸਹਾਈ ਹੋਵੇ।”  ਮਹਿਲਾ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸਹਿਯੋਗੀ ਦੁਰਗਾ ਭਾਬੀ ਦੀ ਉਦਾਹਰਣ ਦਿੱਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੁਰਗਾ ਭਾਬੀ ਨੇ ਆਜ਼ਾਦੀ ਸੰਗਰਾਮ ਵਿੱਚ ਵੱਡੀ ਭੂਮਿਕਾ ਨਿਭਾਈ। ਉਸ ਸਮੇਂ ਜਦੋਂ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵਿੱਤੀ ਸਹਾਇਤਾ ਦੀ ਲੋੜ ਸੀ, ਉਨ੍ਹਾਂ ਨੇ ਰਾਸ਼ਟਰੀ ਉਦੇਸ਼ ਲਈ ਆਪਣੇ ਗਹਿਣੇ ਵੀ ਵੇਚ ਦਿੱਤੇ। ਪੰਜਾਬ ਦੀਆਂ ਕੁੜੀਆਂ ਕੋਲ ਮਾਈ ਭਾਗੋ, ਦੁਰਗਾ ਭਾਬੀ ਅਤੇ ਹੋਰ

Punjab

ਮੋਹਾਲੀ ਦਾ ਆਰੀਅਨ ਦੱਤ ਬਣਿਆ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ

ਚੰਡੀਗੜ੍ਹ, 7 ਮਾਰਚ:–ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਕੈਡਿਟ ਆਰੀਅਨ ਦੱਤ ਨੂੰ ਅੱਜ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ), ਗਯਾ ਵਿਖੇ ਹੋਈ ਪਾਸਿੰਗ ਆਊਟ ਪਰੇਡ (ਪੀਓਪੀ) ਦੌਰਾਨ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਚੁਣਿਆ ਗਿਆ ਹੈ। ਇਸ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਧੀਰਜ ਸੇਠ, ਪੀਵੀਐਸਐਮ, ਏਵੀਐਸਐਮ, ਜੀਓਸੀ-ਇਨ-ਸੀ, ਦੱਖਣੀ ਕਮਾਂਡ ਨੇ ਕੀਤਾ।ਆਰੀਅਨ ਦੱਤ, ਜੋ ਹੁਣ ਰਸਮੀ ਤੌਰ ‘ਤੇ ਭਾਰਤੀ ਫੌਜ ਦੇ ਅਧਿਕਾਰੀ ਹਨ, ਮੋਹਾਲੀ ਵਾਸੀ ਪ੍ਰੈਕਟਿਸਿੰਗ ਵਕੀਲ ਸ੍ਰੀਮਤੀ ਸੰਗੀਤਾ ਦੱਤ ਅਤੇ ਮਰਹੂਮ ਕਮਾਂਡਰ ਅਮਿਤਾਭ ਦੱਤ ਦੇ ਪੁੱਤਰ ਹਨ। ਫੌਜ ਵਿੱਚ ਅਧਿਕਾਰੀ ਵਜੋਂ ਆਪਣੀ ਪਰਿਵਾਰਕ ਵਿਰਾਸਤ ਨੂੰ ਅੱਗੇ ਵਧਾਉਂਦਿਆਂ ਆਰੀਅਨ ਆਪਣੇ ਪਿਤਾ, ਜਿਨ੍ਹਾਂ ਨੇ ਭਾਰਤੀ ਜਲ ਸੈਨਾ ਵਿੱਚ ਕਮਾਂਡਰ ਵਜੋਂ ਸੇਵਾ ਨਿਭਾਈ ਸੀ, ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਆਪਣੇ ਪਰਿਵਾਰ ‘ਚ ਦੂਜੀ ਪੀੜ੍ਹੀ ਦਾ ਅਧਿਕਾਰੀ ਬਣ ਗਿਆ ਹੈ। ਦੱਸਣਯੋਗ ਹੈ ਕਿ ਆਰੀਅਨ ਦੇ ਪਿਤਾ 2017 ਵਿੱਚ ਅਕਾਲ ਚਲਾਣਾ ਕਰ ਗਏ ਸਨ।ਸੰਸਥਾ ਲਈ ਇਹ ਮਾਣ ਦਾ ਪਲ ਹੈ ਕਿਉਂਕਿ ਆਰੀਅਨ ਦੱਤ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਐਮਆਰਐਸਏਐਫਪੀਆਈ ਦੇ ਪਹਿਲੇ ਕੈਡਿਟ ਬਣ ਗਏ ਹਨ। ਉਕਤ ਰੈਜੀਮੈਂਟ ਨਾ ਸਿਰਫ਼ ਆਪਣੀ ਬਹਾਦਰੀ ਅਤੇ ਵਿਲੱਖਣ ਸੇਵਾ ਰਿਕਾਰਡ ਲਈ ਮਸ਼ਹੂਰ ਹੈ, ਬਲਕਿ ਇਸਦਾ ਸੰਸਥਾ ਨਾਲ ਇੱਕ ਵਿਸ਼ੇਸ਼ ਸਬੰਧ ਵੀ ਹੈ, ਕਿਉਂਕਿ ਇਹ ਇਸ ਇੰਸਟੀਚਿਊਟ ਦੇ ਸੰਸਥਾਪਕ ਡਾਇਰੈਕਟਰ, ਮੇਜਰ ਜਨਰਲ ਬੀਐਸ ਗਰੇਵਾਲ, ਵੀਐਸਐਮ (ਸੇਵਾਮੁਕਤ) ਦੀ ਮੂਲ ਰੈਜੀਮੈਂਟ ਰਹੀ ਹੈ।ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਰੀਅਨ ਦੱਤ ਨੂੰ ਉਨ੍ਹਾਂ ਦੀ ਇਸ ਵਿਲੱਖਣ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਆਰੀਅਨ ਦੱਤ ਨੇ ਆਪਣੇ ਪਰਿਵਾਰ ਅਤੇ ਪੂਰੇ ਰਾਜ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਕਾਮਨਾ ਕੀਤੀ ਕਿ ਆਰੀਅਨ ਦ੍ਰਿੜ ਸਮਰਪਣ ਨਾਲ ਦੇਸ਼ ਦੀ ਸੇਵਾ ਕਰਦਿਆਂ ਪੰਜਾਬ ਨੂੰ ਇਸੇ ਤਰ੍ਹਾਂ ਮਾਣ ਦਿਵਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਦੇ ਨਾਲ-ਨਾਲ ਕਰੀਅਰ ਦੇ ਵੱਧ ਤੋਂ ਵੱਧ ਮੌਕਿਆਂ ਲਈ ਤਿਆਰ ਕਰਨ ਵਾਸਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਕਿਹਾ ਕਿ ਸੰਸਥਾ ਦੇ 10ਵੇਂ ਕੋਰਸ ਦੇ ਕੈਡਿਟ ਸੁਖਰਾਜ ਸਿੰਘ ਹੀਰਾ ਅਤੇ ਕੈਡੇਟਸ ਟ੍ਰੇਨਿੰਗ ਵਿੰਗ (ਸੀਟੀਡਬਲਯੂ) ਦੇ ਕੈਡਿਟ ਅੰਮ੍ਰਿਤਪਾਲ ਸਿੰਘ ਨੂੰ ਐਸਐਸਸੀ (ਐਨਟੀ)-123 ਕੋਰਸ ਲਈ ਆਪਣੇ ਜੁਆਇਨਿੰਗ ਲੈਟਰ ਪ੍ਰਾਪਤ ਹੋਏ ਹਨ, ਜੋ ਆਪਣੀ ਸਿਖਲਾਈ ਸ਼ੁਰੂ ਕਰਨ ਲਈ 25 ਮਾਰਚ, 2026 ਨੂੰ ਅਫਸਰਜ਼ ਟ੍ਰੇਨਿੰਗ ਅਕੈਡਮੀ, ਚੇਨਈ ਵਿੱਚ ਜੁਆਇਨ ਕਰਗੇ। ਉਨ੍ਹਾਂ ਕਿਹਾ ਕਿ ਆਰੀਅਨ ਦੱਤ ਨੇ ਸਾਡੇ ਮੋਟੋ ਦੀ ਭਾਵਨਾ ਨੂੰ ਦਰਸਾਇਆ ਹੈ ਅਤੇ 4 ਹੌਰਸ ਰੈਜ਼ੀਮੈਂਟ ਵਿੱਚ ਆਰੀਅਨ ਦੀ ਚੋਣ ਉਨ੍ਹਾਂ ਦੀ ਯੋਗਤਾ ਅਤੇ ਸਖ਼ਤ ਮਿਹਨਤ ਦਾ ਪ੍ਰਮਾਣ ਹੈ।ਮੇਜਰ ਜਨਰਲ ਚੌਹਾਨ ਨੇ ਅੱਗੇ ਦੱਸਿਆ ਕਿ ਇਸ ਇੰਸਟੀਚਿਊਟ ਦੇ 16ਵੇਂ ਕੋਰਸ ਲਈ ਚੋਣ ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ। ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਲਈ ਇੰਟਰਵਿਊ 16 ਮਾਰਚ, 2026 ਨੂੰ ਸ਼ੁਰੂ ਹੋਣ ਜਾ ਰਹੀ ਹੈ, ਜੋ ਚਾਹਵਾਨ ਨੌਜਵਾਨਾਂ ਦੇ ਨਵੇਂ ਬੈਚ ਨੂੰ ਹਥਿਆਰਬੰਦ ਸੇਵਾਵਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਪ੍ਰਦਾਨ ਕਰੇਗਾ। 

Scroll to Top