Actionpunjab

Action Punjab Logo
Breaking News

Punjab

Punjab

ਪੰਜਾਬ ਬਜਟ 2026-27: ਪੇਂਡੂ ਵਿਕਾਸ ਅਤੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ

ਚੰਡੀਗੜ੍ਹ, 8 ਮਾਰਚ:ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸੈਰ-ਸਪਾਟਾ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸੂਬੇ ਦੇ ਬਜਟ ਵਿੱਚ ਪੇਂਡੂ ਖੇਤਰਾਂ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਹਿਮ ਪੇਂਡੂ ਭਲਾਈ ਸਕੀਮਾਂ ਲਈ ਢੁਕਵੇਂ ਬਜਟ ਪ੍ਰਬੰਧ ਕੀਤੇ ਹਨ। ਮੰਤਰੀ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਲਈ ਬਜਟ ਵਿੱਚ ਵਾਧਾ ਕਰਨ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਕਿਉਂਕਿ ਪੰਜਾਬ ਸਰਕਾਰ ਧਾਰਮਿਕ ਸਮਾਗਮਾਂ ਨੂੰ ਡੂੰਘੀ ਸ਼ਰਧਾ ਨਾਲ ਮਨਾਉਣ ਦੇ ਨਾਲ-ਨਾਲ ਪੰਜਾਬੀਆਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਤੀ ਵੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ।ਪੇਂਡੂ ਵਿਕਾਸ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸੌਂਦ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਜਨ-ਜੀਵਨ ਨੂੰ ਮਜ਼ਬੂਤ ਕਰਨ, ਪਿੰਡਾਂ ਵਿੱਚ ਸਥਾਈ ਅਸਾਸੇ ਬਣਾਉਣ ਅਤੇ ਸੂਬੇ ਵਿੱਚ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।ਮੰਤਰੀ ਨੇ ਵਿੱਤੀ ਸਾਲ 2026-27 ਦੌਰਾਨ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ ਨੂੰ ਲਾਗੂ ਕਰਨ ਲਈ ਪ੍ਰਸਤਾਵਿਤ 1500 ਕਰੋੜ ਰੁਪਏ ਦੇ ਬਜਟ ਦਾ ਵੀ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੇਂਡੂ ਘਰਾਂ ਨੂੰ ਉਜਰਤ ਸੁਰੱਖਿਆ ਪ੍ਰਦਾਨ ਕਰਨ ਦੇ ਨਾਲ–ਨਾਲ ਰੁਜ਼ਗਾਰ ਪੈਦਾ ਕਰਨ ਅਤੇ ਪਿੰਡਾਂ ਵਿੱਚ ਟਿਕਾਊ ਅਸਾਸਿਆਂ ਦੀ ਸਿਰਜਣਾ ਵਿੱਚ ਮਦਦ ਦੇਣ ਲਈ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ।ਸੌਂਦ ਨੇ ਕਿਹਾ ਕਿ ਮੌਜੂਦਾ ਸਾਲ ਦੌਰਾਨ ਇਸ ਯੋਜਨਾ ਤਹਿਤ ਲਗਭਗ 1100 ਕਰੋੜ ਰੁਪਏ ਪਹਿਲਾਂ ਹੀ ਖਰਚ ਕੀਤੇ ਜਾ ਚੁੱਕੇ ਹਨ, ਜਿਸ ਨਾਲ ਪੇਂਡੂ ਕਾਮਿਆਂ ਲਈ ਲਗਭਗ 223 ਲੱਖ ਦਿਹਾੜੀਆਂ ਦਾ ਰੁਜ਼ਗਾਰ ਦਿੱਤਾ ਗਿਆ । ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਢੁਕਵੇਂ ਬਜਟ ਪ੍ਰਬੰਧਾਂ ਨਾਲ  ਕੰਮਾਂ ਦੀ ਨਿਰੰਤਰਤਾ, ਤਨਖਾਹਾਂ ਦੀ ਸਮੇਂ ਸਿਰ ਅਦਾਇਗੀ ਅਤੇ ਪੇਂਡੂ ਆਬਾਦੀ ਨੂੰ ਨਿਰੰਤਰ ਉਜਰਤ ਸਹਾਇਤਾ ਯਕੀਨੀ ਬਣਾਈ ਜਾਵੇਗੀ। ਮੰਤਰੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਧੀਨ ਪੇਂਡੂ ਰਿਹਾਇਸ਼ ਲਈ ਅਲਾਟਮੈਂਟ ਦਾ ਵੀ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਵਿੱਚ ਕਾਫ਼ੀ ਤੇਜ਼ੀ ਲਿਆਂਦੀ ਹੈ ਅਤੇ ਮੌਜੂਦਾ ਸਾਲ ਦੌਰਾਨ ਲਗਭਗ 76000 ਪਰਿਵਾਰਾਂ ਨੂੰ ਰਿਹਾਇਸ਼ ਸਹਾਇਤਾ ਦਿੱਤੀ ਗਈ ਹੈ, ਜਿਸ ਵਿੱਚ ਲਗਭਗ 30000 ਹੜ੍ਹ ਪ੍ਰਭਾਵਿਤ ਪਰਿਵਾਰ ਵੀ ਸ਼ਾਮਲ ਹਨ।ਸੌਂਦ ਨੇ ਅੱਗੇ ਕਿਹਾ ਕਿ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਧੀਨ ਇੱਕ ਲੱਖ ਹੋਰ ਘਰਾਂ ਦਾ ਪ੍ਰਸਤਾਵ ਹੈ, ਜਿਸ ਲਈ 800 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਇਸ ਉੱਦਮ ਤਹਿਤ ਪੰਜਾਬ ਦੇ ਹਜ਼ਾਰਾਂ ਪੇਂਡੂ ਪਰਿਵਾਰਾਂ ਨੂੰ ਮਕਾਨ ਮੁਹੱਈਆ ਕਰਵਾਏ ਜਾਣਗੇ।ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਖੇਤਰ ਵਿੱਚ ਕੀਤੇ ਗਏ ਐਲਾਨਾਂ ਦਾ ਸਵਾਗਤ ਕਰਦਿਆਂ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ਗੁਰੂ ਰਵਿਦਾਸ ਦੇ 650ਵੇਂ ਜਨਮ ਦਿਵਸ ਨੂੰ ਰਾਜ ਪੱਧਰੀ ਸਮਾਰੋਹ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਸ਼ੁਰੂਆਤੀ ਜਸ਼ਨ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰੀ ਕੰਪਲੈਕਸ, ਜੋ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਵਜੋਂ ਜਾਣਿਆ ਜਾਂਦਾ ਹੈ, ਵਿਖੇ ਹੋਣਗੇ ਅਤੇ ਇਸ ਤੋਂ ਇਲਾਵਾ ਸਮਾਨਤਾ, ਸਦਭਾਵਨਾ, ਸ਼ਰਧਾ ’ਤੇ ਅਧਾਰਤ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਸਨਮਾਨ ਵਜੋਂ ਸਾਰਾ ਸਾਲ ਸੂਬੇ ਭਰ ਵਿੱਚ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ। ਇਨ੍ਹਾਂ ਯਾਦਗਾਰੀ ਸਮਾਗਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।ਮੰਤਰੀ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ ਜਿਸਦਾ ਉਦੇਸ਼ ਪੰਜਾਬ ਦੇ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਪੂਰਾ ਕਰਨਾ ਹੈ। ਇਸ ਯੋਜਨਾ ਤਹਿਤ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਸਮੇਤ ਪ੍ਰਮੁੱਖ ਧਾਰਮਿਕ ਸਥਾਨਾਂ ਲਈ ਮੁਫਤ ਅਤੇ ਪੂਰੀ ਤਰ੍ਹਾਂ ਸਹਾਇਤਾ ਪ੍ਰਾਪਤ ਤੀਰਥ ਯਾਤਰਾਵਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਵਿੱਤੀ ਸਾਲ 2026-27 ਲਈ ਲਗਭਗ 7.15 ਲੱਖ ਨਾਗਰਿਕਾਂ ਲਈ ਤੀਰਥ ਯਾਤਰਾਵਾਂ ਦੀ ਸਹੂਲਤ ਲਈ 312 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ।ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਮੁੜ ਧੰਨਵਾਦ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਇਹ ਬਜਟ ਉਪਬੰਧ ਸਪੱਸ਼ਟ ਤੌਰ ’ਤੇ ਪੰਜਾਬ ਸਰਕਾਰ ਦੀ ਸਰਵਪੱਖੀ ਵਿਕਾਸ, ਵਿਸ਼ੇਸ਼ ਕਰਕੇ ਪੇਂਡੂ ਖੇਤਰਾਂ ਪ੍ਰਤੀ ਦ੍ਰਿੜ ਵਚਨਬੱਧਤਾ ਦੀ ਗਵਾਹੀ ਭਰਦੇ ਹਨ ਅਤੇ ਨਾਲ ਹੀ ਪੰਜਾਬ ਦੀ ਅਧਿਆਤਮਿਕ ਅਤੇ ਸ਼ਾਨਾਮੱਤੀ ਸੱਭਿਆਚਾਰਕ ਵਿਰਾਸਤ ਨੂੰ ਹੁਲਾਰਾ ਦਿੰਦੇ ਹਨ। 

Punjab

ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਲਈ ਸਰਕਾਰ ਦਾ 10 ਸਾਲਾ ਰੋਡਮੈਪ ਤਿਆਰ : ਮੋਹਿੰਦਰ ਭਗਤ

ਚੰਡੀਗੜ੍ਹ, 8 ਮਾਰਚ:ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ 10 ਸਾਲਾਂ ਦਾ ਵਿਸ਼ੇਸ਼ ਰੋਡਮੈਪ ਤਿਆਰ ਕੀਤਾ ਗਿਆ ਹੈ। ਇਸ ਨਾਲ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ।ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਲਗਭਗ 1300 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਅਗਲੇ 10 ਸਾਲਾਂ ਵਿੱਚ ਸੁਰੂ ਕੀਤੇ ਜਾਣਗੇ ।  ਉਨ੍ਹਾ ਕਿਹਾ ਕਿ ਇਹਨਾਂ ਪ੍ਰੋਜੈਕਟ ਦਾ ਮਕਸਦ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ।ਇਸ ਤੋਂ ਇਲਾਵਾ ਮੰਤਰੀ ਸ੍ਰੀ ਭਗਤ ਨੇ ਪੰਜਾਬ ਦੇ ਬਜਟ ਵਿੱਚ ਮਹਿਲਾਵਾਂ ਦੀ ਭਲਾਈ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 1000-1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮਹਿਲਾਵਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ।ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਸੂਬੇ ਦੇ ਸਮੁੱਚੇ ਵਿਕਾਸ, ਕਿਸਾਨਾਂ ਦੀ ਖੁਸ਼ਹਾਲੀ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਬਾਗ਼ਬਾਨੀ ਖੇਤਰ ਦੇ ਵਿਕਾਸ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਮਹਿਲਾਵਾਂ ਦੀ ਭਲਾਈ ਲਈ ਕੀਤੀਆਂ ਘੋਸ਼ਣਾਵਾਂ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਦੇਣਗੀਆਂ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਬਜਟ ਪੰਜਾਬ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। 

Punjab

ਪੰਜਾਬ ਬਜਟ 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ

ਚੰਡੀਗੜ੍ਹ, 8 ਮਾਰਚ:ਪੰਜਾਬ ਬਜਟ 2026-27 ਨੂੰ ਸਕਾਰਾਤਮਕ ਬਦਲਾਅ ਅਤੇ ਇਤਿਹਾਸਕ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਖੇਤਰ ਲਈ ਰਿਕਾਰਡ 19,279 ਕਰੋੜ ਰੁਪਏ ਦੇ ਬਜਟ, ਜੋ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ, ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਮਿਸਾਲੀ ਸੁਧਾਰਾਂ ਸਦਕਾ ਤੇਜ਼ੀ ਨਾਲ ਮੁਕੰਮਲ ਢਾਂਚਾਗਤ ਕ੍ਰਾਂਤੀ ਵੱਲ ਵਧ ਰਹੀ ਹੈ।ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ’ਤੇ ਬੋਲਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਭਵਿੱਖ ਦਾ ਉਹ ਖਰੜਾ ਹੈ, ਜਿਸਨੂੰ ਨਵੇਂ ਮੌਕਿਆਂ ਅਤੇ ਉੱਤਮਤਾ ਦੇ ਅੱਖਰਾਂ ’ਚ ਲਿਖਿਆ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਅਸੀਂ ’ਪੰਜਾਬ ਸਿੱਖੀਆ ਕ੍ਰਾਂਤੀ’ ਦੇ ਆਪਣੇ ਵਾਅਦੇ ਨੂੰ ਪੂਰੀ ਤਰ੍ਹਾਂ ਹਕੀਕਤ ਵਿੱਚ ਬਦਲ ਰਹੇ ਹਾਂ। ਅਸੀਂ ਸਕੂਲਾਂ ਦੇ ਅਕਾਦਮਿਕ ਨਤੀਜਿਆਂ ਵਿੱਚ ਦੇਸ਼ ਭਰ ‘ਚੋਂ ਸਿਖਰਲਾ ਦਰਜਾ ਹਾਸਲ ਕੀਤਾ ਹੈ ਅਤੇ ਇਹ ਬਜਟ ਸਾਡੇ ਵਿਦਿਆਰਥੀਆਂ ਨੂੰ ਆਲਮੀ ਪੱਧਰ ’ਤੇ ਮੁਕਾਬਲੇ ਦੇ ਯੋਗ ਬਣਾ ਕੇ ਵੱਡੀਆਂ ਮੱਲਾਂ ਮਾਰਨ ਲਈ ਤਿਆਰ ਕਰਨ ਵਿੱਚ ਸਾਡੇ ਯਤਨਾਂ ਨੂੰ ਹੋਰ ਬਲ ਦੇਵੇਗਾ।ਸੂਬੇ ਲਈ ਇੱਕ ਹੋਰ ਦੂਰਦਰਸ਼ੀ ਪਹਿਲ ਦਾ ਜ਼ਿਕਰ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਛੇ ਸਾਲਾਂ ਵਿੱਚ 3,500 ਕਰੋੜ ਰੁਪਏ ਦੇ ਨਿਵੇਸ਼ ਰਾਹੀਂ ‘ਸਿੱਖਿਆ ਕ੍ਰਾਂਤੀ 2.0’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਸਿੱਖਿਆ ਸੁਧਾਰ ਨਿਵੇਸ਼ਾਂ ਵਿੱਚੋਂ ਇੱਕ ਹੈ ਅਤੇ ਸੂਬੇ ਵੱਲੋਂ ਪੂਰੇ ਸਿੱਖਿਆ ਢਾਂਚੇ ਵਿੱਚ ਵੱਡੇ ਪੱਧਰ ’ਤੇ  ਮਿਸਾਲੀ ਸੁਧਾਰ ਕੀਤੇ ਜਾ ਰਹੇ ਹਨ। ਬੁਨਿਆਦੀ ਸਾਖਰਤਾ ਨੂੰ ਮਜ਼ਬੂਤ ਕਰਨ ਅਤੇ ਸਾਡੇ ਅਧਿਆਪਕਾਂ ਨੂੰ ਸ਼ਕਤੀ ਦੇਣ ਤੋਂ ਲੈ ਕੇ ਸ਼ਾਸਨ ਨੂੰ ਆਧੁਨਿਕ ਬਣਾਉਣ ਅਤੇ ਢਾਂਚਾਗਤ ਰੁਜ਼ਗਾਰ ਮੌਕੇ ਸਥਾਪਤ ਕਰਨ ਤੱਕ ਇਹ ਮਿਸ਼ਨ ਵਿਦਿਆਰਥੀਆਂ ਨੂੰ 21ਵੀਂ ਸਦੀ ਦੀਆਂ ਚੁਣੌਤੀਆਂ ਅਤੇ ਮੌਕਿਆਂ ਲਈ ਤਿਆਰ ਕਰੇਗਾ।ਸਿੱਖਿਆ ਮੰਤਰੀ ਨੇ, ਭਾਰਤ ਸਰਕਾਰ ਦੇ ‘ਪਰਖ ਰਾਸ਼ਟਰੀ ਸਰਵੇਖਣ -2024‘ , ਜਿੱਥੇ ਪੰਜਾਬ ਨੇ ਸਕੂਲੀ ਨਤੀਜਿਆਂ ਵਿੱਚ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਸੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਬਜਟ ਪ੍ਰਤੱਖ ਸਫਲਤਾ ਦੀ  ਮਜ਼ਬੂਤ ਆਧਾਰ ਹੰਦਾ ਹੈ।ਸ. ਹਰਜੋਤ ਸਿੰਘ ਬੈਂਸ ਨੇ ਫ਼ਖ਼ਰ ਨਾਲ ਕਿਹਾ,‘‘ਸਾਡੀ ਵਚਨਬੱਧਤਾ ਦੇ ਨਤੀਜੇ ਅੱਜ ਪ੍ਰਤੱਖ ਦਿਖਾਈ ਦੇ ਰਹੇ ਹਨ,’’ ਹੁਣ ਇਹ ਜੱਗ ਜ਼ਾਹਰ ਹੈ ਕਿ 305 ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀ ਜੇ.ਈ.ਈ. ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ। ਜੋ ਇਹ ਸਾਬਤ ਕਰਦਾ ਹੈ ਕਿ ਉੱਤਮਤਾ ਕੁਝ ਗਿਣੇ-ਚੁਣੇ ਰਸੂਖ਼ਦਾਰਾਂ ਦਾ ਨਿੱਜੀ ਅਧਿਕਾਰ ਨਹੀਂ ਸਗੋਂ ਪੰਜਾਬ ਦੇ ਹਰ ਬੱਚੇ ਦਾ ਹੱਕ ਹੈ।ਉਨ੍ਹਾਂ ਅੱਗੇ ਦੱਸਿਆ ਕਿ 400 ਕਰੋੜ ਰੁਪਏ ਦੇ ਨਿਵੇਸ਼ ਨਾਲ ਸਰਕਾਰੀ ਸਕੂਲਾਂ ਵਿੱਚ 38,649 ਡੈਸਕਟੌਪ ਕੰਪਿਊਟਰ ਅਤੇ 8,268 ਇੰਟਰਐਕਟਿਵ ਫਲੈਟ ਪੈਨਲ ਲਗਾਏ ਜਾ ਰਹੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਆਧੁਨਿਕ ਕੰਪਿਊਟਰ ਲੈਬ ਹੋਵੇ। ਪੰਜਾਬ ਸਰਕਾਰ ਸਿਰਫ਼ ਆਰਟੀਫੀਸ਼ੀਅਲ ਇੰਟੈਲੀਜੈਂਸ ਬਾਰੇ ਸਿਰਫ਼ ਗੱਲ ਹੀ ਨਹੀਂ ਕਰ ਰਹੀ ਹੈ ਬਲਕਿ ਸੂਬਾ ਭਵਿੱਖ ਸਿੱਧੇ ਤੌਰ ਤੇ ਵਿਦਿਆਰਥੀਆਂ ਦੇ ਹੱਥਾਂ ਵਿੱਚ ਸੌਂਪ ਰਿਹਾ ਹੈ। ਇਹ ਉਨ੍ਹਾਂ ਪ੍ਰਾਪਤੀਆਂ ’ਤੇ ਆਧਾਰਿਤ ਹੈ ਜਿੱਥੇ 99 ਫੀਸਦੀ ਸਕੂਲਾਂ ਵਿੱਚ ਹੁਣ ਚਾਰਦੀਵਾਰੀ ਹੈ ਅਤੇ ਇੱਕ ਲੱਖ ਤੋਂ ਵੱਧ ਨਵੇਂ ਡੈਸਕ ਇਹ ਯਕੀਨੀ ਬਣਾਉਂਦੇ ਹਨ ਕਿ ਕੋਈ ਵੀ ਬੱਚਾ ਜ਼ਮੀਨ ’ਤੇ ਨਾ ਬੈਠੇ।ਰਾਜ ਵਿਆਪੀ ਕਰੀਅਰ ਕਾਉਂਸਲਿੰਗ ਫਰੇਮਵਰਕ ਬਾਰੇ ਵੇਰਵੇ ਸਾਂਝੇ ਕਰਦਿਆਂ  ਸ. ਬੈਂਸ ਨੇ ਕਿਹਾ ਕਿ ਲਗਭਗ 7.35 ਲੱਖ ਵਿਦਿਆਰਥੀਆਂ ਨੂੰ ਕਵਰ ਕਰਨ ਵਾਲਾ ਇਹ ਫਰੇਮਵਰਕ, ਇੱਕ ਨਵੇਂ ਸਮਰਪਿਤ ਪੋਰਟਲ  ਰਾਹੀਂ ਨੌਜਵਾਨਾਂ ਨੂੰ ਉਚੇਰੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਢੁਕਵੇਂ ਫੈਸਲੇ ਲੈਣ ਵਿੱਚ ਸਹਾਇਤਾ ਕੀਤੀ ਜਾ ਸਕੇ।ਸਕੂਲੀ ਸਿੱਖਿਆ ਤੋਂ ਇਲਾਵਾ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਤਕਨੀਕੀ ਸਿੱਖਿਆ ਖੇਤਰ ਵਿੱਚ ਸਰਕਾਰੀ ਆਈ.ਟੀ.ਆਈ. ਵਿੱਚ ਸੀਟਾਂ ਦੀ ਗਿਣਤੀ 35000 ਤੋਂ ਵਧਾ ਕੇ 52000 ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ 11 ਜੇਲ੍ਹਾਂ ਵਿੱਚ ਆਈ.ਟੀ.ਆਈ. ਚਲਾਉਣ ਦੀ ਇੱਕ ਮੋਹਰੀ ਪਹਿਲਕਦਮੀ ਹੈ ਤਾਂ ਜੋ ਹੁਨਰ ਵਿਕਾਸ ਰਾਹੀਂ ਸਮਾਜਿਕ ਮੁੜ ਵਸੇਬੇ ਦਾ ਰਾਹ ਪੱੱਧਰਾ ਕੀਤਾ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਭਰ ਵਿੱਚ 11 ਆਈ.ਟੀ.ਆਈਜ਼. ਨੂੰ ਸੈਂਟਰ ਆਫ਼ ਐਕਸੀਲੈਂਸ  ਵਜੋਂ ਵੀ ਅਪਗ੍ਰੇਡ ਕੀਤਾ ਜਾਵੇਗਾ।ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦਾ ਅਸਲ ਧਨ ਇਸਦੇ ਕਲਾਸਰੂਮਾਂ ਅਤੇ ਬੱਚਿਆਂ ਦੇ ਸੁਪਨਿਆਂ ਵਿੱਚ ਹੈ। ਸਾਲ 2026-27 ਦਾ ਬਜਟ  ਉੱਜਵਲ ਭਵਿੱਖ ਬਣਾਉਣ ਵੱਲ ਇਹ ਅਹਿਮ ਕਦਮ ਹੈ, ਜਿਸ ਵਿੱਚ ਸਿੱਖਿਆ ਲਈ 19279 ਕਰੋੜ ਰੁਪਏ ਦੀ ਰਿਕਾਰਡ ਵੰਡ ਕੀਤੀ ਗਈ ਹੈ। 

Punjab

ਪੰਜਾਬ ਬਜਟ 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ

ਚੰਡੀਗੜ੍ਹ, 8 ਮਾਰਚ:ਘਰੇਲੂ ਖਰਚਿਆਂ ਨੂੰ ਘਟਾਉਣ ਅਤੇ ਕਮਜ਼ੋਰ ਵਰਗਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਿਆਂ ‘ਮੇਰੀ ਰਸੋਈ’ ਯੋਜਨਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿੱਤੀ ਸਾਲ 2026-27 ਵਿੱਚ 900 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਗਿਆ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿੱਚ 2026-27 ਦੇ ਬਜਟ ਦੌਰਾਨ ਕੀਤੇ ਇਸ ਐਲਾਨ ਦਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿਲੋਂ ਸਵਾਗਤ ਕੀਤਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਇਹ ਪ੍ਰਮੁੱਖ ਯੋਜਨਾ ਰਾਜ ਭਰ ਦੇ ਕਮਜ਼ੋਰ ਪਰਿਵਾਰਾਂ ਲਈ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਮਦਦ ਕਰੇਗੀ।ਇਸ ਪਹਿਲਕਦਮੀ ਦੇ ਤਹਿਤ ਐਨਐਫਐਸਏ/ਸਮਾਰਟ ਰਾਸ਼ਨ ਕਾਰਡ ਯੋਜਨਾ ਅਧੀਨ ਆਉਣ ਵਾਲੇ ਲਗਭਗ 40 ਲੱਖ ਪਰਿਵਾਰਾਂ ਨੂੰ ਉਨ੍ਹਾਂ ਦੇ ਅਨਾਜ ਹਾਸਿਲ ਕਰਨ ਦੇ ਮੌਜੂਦਾ ਹੱਕ ਤੋਂ ਇਲਾਵਾ, 2 ਕਿਲੋ ਖੰਡ, 2 ਕਿਲੋ ਛੋਲਿਆਂ ਦੀ ਦਾਲ, 1 ਲੀਟਰ ਸਰ੍ਹੋਂ ਦਾ ਤੇਲ, 200 ਗ੍ਰਾਮ ਹਲਦੀ ਅਤੇ 1 ਕਿਲੋ ਨਮਕ ਵਰਗੀਆਂ ਜ਼ਰੂਰੀ ਚੀਜ਼ਾਂ ਵਾਲੀਆਂ ਤਿਮਾਹੀ ਰਾਸ਼ਨ ਕਿੱਟਾਂ ਮੁਫਤ ਪ੍ਰਦਾਨ ਕੀਤੀਆਂ ਜਾਣਗੀਆਂ।ਇਸ ਤੋਂ ਇਲਾਵਾ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਆਉਣ ਵਾਲੇ ਸਾਲ ਵਿੱਚ 10 ਲੱਖ ਨਵੇਂ ਲਾਭਪਾਤਰੀਆਂ ਨੂੰ ਸ਼ਾਮਿਲ ਕਰਕੇ ਖੁਰਾਕ ਸੁਰੱਖਿਆ ਦਾ ਲਾਭ ਦਿੱਤਾ ਜਾਵੇਗਾ।ਪੰਜਾਬ ਦੇ ਹਰੇਕ ਪਰਿਵਾਰ ਲਈ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਇਹ ਵੀ ਐਲਾਨ ਕੀਤਾ ਗਿਆ ਕਿ ਲੋਕਾਂ ਨੂੰ ਰੁਜ਼ਗਾਰ ਮੌਕੇ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨੇ ਖਾਲੀ ਪਈਆਂ ਅਸਾਮੀਆਂ ਵਿਰੁੱਧ ਰਾਜ ਵਿੱਚ ਡਿੱਪੂਆਂ (ਐਫਪੀਐਸ) ਅਲਾਟ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।ਅਗਲੇ 1-2 ਮਹੀਨਿਆਂ ਵਿੱਚ ਇਸ ਪ੍ਰਕਿਰਿਆ ਦੇ ਪੂਰਾ ਹੋਣ ’ਤੇ, ਸੂਬੇ ਵਿੱਚ ਵਾਜਬ ਕੀਮਤ ਦੀਆਂ ਦੁਕਾਨਾਂ/ਰਾਸ਼ਨ ਡਿਪੂਆਂ ਨੂੰ ਚਲਾਉਣ ਲਈ ਲਾਇਸੈਂਸ ਜਾਰੀ ਕੀਤੇ ਜਾਣਗੇ।ਜਿਸ ਨਾਲ ਰਾਜ ਵਿੱਚ ਸਮਾਰਟ ਕਾਰਡ ਰਾਸ਼ਨ ਯੋਜਨਾ ਅਧੀਨ ਰਜਿਸਟਰਡ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਵੀ ਕੀਤੀ ਜਾਵੇਗੀ ।ਜੰਗਲਾਤ ਵਿਭਾਗ ਦੇ ਸਬੰਧ ਵਿੱਚ ਸੂਬੇ ਦੇ ਸਾਰੇ ਜ਼ਿਲਿ੍ਆਂ ਵਿੱਚ ’ਸ੍ਰੀ ਗੁਰੂ ਤੇਗ ਬਹਾਦਰ ਹਰਿਆਵਲ ਸੰਕਲਪ’ ਪਹਿਲਕਦਮੀ ਤਹਿਤ ਹੁਣ ਤੱਕ 1.11 ਕਰੋੜ ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ। ਗ੍ਰੀਨ ਪੰਜਾਬ ਮਿਸ਼ਨ ਤਹਿਤ, ਸ਼ਹਿਰੀ ਅਤੇ ਸਮੁਦਾਇਕ ਹਰਿਆਲੀ ਵਾਲੀਆਂ ਥਾਵਾਂ ਦਾ ਵਿਸਥਾਰ ਕਰਨ ਲਈ ਨਾਨਕ ਬਗੀਚੀਆਂ, ਪਵਿੱਤਰ ਵਣ ਅਤੇ ਪਾਰਕ ਵਿਕਸਿਤ ਕੀਤੇ ਜਾ ਰਹੇ ਹਨ।ਵਿੱਤੀ ਸਾਲ 2026-27 ਦੌਰਾਨ 4150 ਹੈਕਟੇਅਰ ਤੋਂ ਵੱਧ ਰਕਬੇ ਵਿੱਚ ਬੂਟੈ ਲਗਾਉਣ ਦਾ ਪ੍ਰਸਤਾਵ ਹੈ।ਪਨਕੈਮਪਾ ਸਕੀਮ ਅਧੀਨ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਪਹਿਲਕਦਮੀਆਂ ਦੇ ਨਾਲ-ਨਾਲ ਪ੍ਰਵਾਨਿਤ ਸਕੀਮਾਂ ਅਧੀਨ 238 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।ਇਸ ਤੋਂ ਇਲਾਵਾ ਸੂਬਾ ਅਗਲੇ ਅੱਠ ਸਾਲਾਂ ਦੌਰਾਨ ਲਾਗੂ ਕੀਤੇ ਜਾਣ ਵਾਲੇ 760 ਕਰੋੜ ਰੁਪਏ ਦੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇਆਈਸੀਏ) ਵੱਲੋਂ ਸਮਰਥਿਤ ਪ੍ਰੋਜੈਕਟ ਨੂੰ ਸ਼ੁਰੂ ਕਰਨ ਜਾ ਰਿਹਾ ਹੈ, ਜਿਸਦਾ ਉਦੇਸ਼ ਭਾਈਚਾਰਕ ਭਾਗੀਦਾਰੀ ਰਾਹੀਂ ਰੁੱਖ ਲਾਉਣ, ਜੈਵ ਵਿਭਿੰਨਤਾ ਸੰਭਾਲ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਪੰਜਾਬ ਦੀ ਦੀਰਘ- ਕਾਲੀ ਵਾਤਾਵਰਣ ਸਥਿਰਤਾ ਨੂੰ ਮਜ਼ਬੂਤ ਬਣਾਇਆ ਜਾ ਸਕੇ। 

Punjab

ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

ਚੰਡੀਗੜ੍ਹ/ਕਪੂਰਥਲਾ, 8 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਨੇ ਇੱਕ ਹਥਿਆਰ ਸਪਲਾਈ ਮਾਡਿਊਲ ਦੇ ਦੋ ਵਿਅਕਤੀਆਂ,ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਪੰਜ ਦੇਸੀ 7.65 ਐਮ.ਐਮ. ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਲੰਧਰ ਦੇ ਪਿੰਡ ਮਹਿਰਾਜਵਾਲਾ ਦੇ ਰਹਿਣ ਵਾਲੇ ਅਜੈ ਕੁਮਾਰ ਅਤੇ 17 ਸਾਲਾ ਨਾਬਾਲਗ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਫਿਲੀਪੀਨਜ਼ ਅਤੇ ਯੂ.ਏ.ਈ. ਵਿੱਚ ਰਹਿਣ ਵਾਲੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ।ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਖਰੀਦ ਕੇ ਅਪਰਾਧਿਕ ਗਿਰੋਹਾਂ ਨੂੰ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰਾਂ ਦੀ ਵਰਤੋਂ ਖੇਤਰ ਵਿੱਚ ਗੋਲੀਬਾਰੀ ਅਤੇ ਜ਼ਬਰਨ ਵਸੂਲੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ।ਆਪੇ੍ਰਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅਜੈ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਹੋਰ ਤਫ਼ਤੀਸ਼ ਤੋਂ ਬਾਅਦ ਉਸ ਦੇ 17 ਸਾਲਾ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਕਬਜ਼ੇ ਵਿੱਚੋਂ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ।ਐਸ.ਐਸ.ਪੀ. ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਮੱਧ ਪ੍ਰਦੇਸ਼ ਦੇ ਕਿਸੇ ਅਣਪਛਾਤੇ ਵਿਅਕਤੀ ਤੋਂ 87000 ਰੁਪਏ ’ਚ ਹਥਿਆਰ ਖ਼ਰੀਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨੈੱਟਵਰਕ ਨੂੰ ਪੂਰੀ ਤਰ੍ਹਾਂ ਬੇਨਕਾਬ ਕੀਤਾ ਜਾ ਸਕੇ।ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਸਦਰ ਕਪੂਰਥਲਾ ਵਿਖੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਐਫਆਈਆਰ ਨੰਬਰ 25 ਮਿਤੀ 2/2/2026 ਅਧੀਨ ਕੇਸ ਦਰਜ ਕੀਤਾ ਗਿਆ ਸੀ। 

Punjab

ਬਰਨਾਲਾ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਬਰਨਾਲਾ, 8 ਮਾਰਚ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਦਾਰੇ ‘ਮਾਈ ਭਾਰਤ ਕੇਂਦਰ’ ਬਰਨਾਲਾ ਵੱਲੋਂ ਡਿਪਟੀ ਡਾਇਰੈਕਟਰ ਰਾਹੁਲ ਸੈਣੀ ਦੀ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ, ਸਪੋਰਟਸ ਅਥਾਰਟੀ ਆਫ਼ ਇੰਡੀਆ (SAI) ਅਤੇ ਖੇਡ ਵਿਭਾਗ ਬਰਨਾਲਾ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਦੀ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਿਪਟੀ ਡਾਇਰੈਕਟਰ ਰਾਹੁਲ ਸੈਣੀ ਨੇ ਦੱਸਿਆ ਕਿ ਇਸ ਸਾਲ ਮਹਿਲਾ ਦਿਵਸ ਦਾ ਮੁੱਖ ਉਦੇਸ਼ ਭਾਰਤ ਸਰਕਾਰ ਦੀ ‘ਅਸਮਿਤਾ’ (ASMITA – ਮਹਿਲਾਵਾਂ ਲਈ ਖੇਡਾਂ) ਪਹਿਲਕਦਮੀ ਤਹਿਤ ਔਰਤਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਵਧਾਉਣਾ ਅਤੇ ਹਰ ਉਮਰ ਵਰਗ ਵਿੱਚ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਫਾਈਨ ਆਰਟਸ ਵਿਭਾਗ ਵੱਲੋਂ ਔਰਤ ਸਸ਼ਕਤੀਕਰਨ ਦੇ ਵਿਸ਼ੇ ‘ਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਦੌਰਾਨ 100 ਮੀਟਰ ,200 ਮੀਟਰ ਤੇ 400 ਮੀਟਰ ਦੌੜ ਕਰਵਾਈ ਗਈ, ਜਿਸ ਵਿੱਚ 13 ਸਾਲ ਤੋਂ ਘੱਟ, 13 ਤੋਂ 18 ਸਾਲ ਤੱਕ ਅਤੇ 18 ਸਾਲ ਤੋਂ ਵੱਧ ਦੇ ਵਲੰਟੀਅਰਾਂ ਨੇ ਭਾਗ ਲਿਆ। ਇਸ ਦੌਰਾਨ ਦੌੜ ਵਿੱਚ ਪੁਜੀਸ਼ਨ ਹਾਸਲ ਕਰਨ ਵਾਲੇ ਵਲੰਟੀਅਰ ਨੂੰ ਮੈਡਲ ਤੇ ਸਰਟੀਫਿਕੇਟ ਦਿੱਤੇ ਗਏ। ਜਿਸ ਵਿੱਚ 13 ਸਾਲ ਤੋਂ ਘੱਟ 100 ਮੀਟਰ ਵਿੱਚ ਪਹਿਲਾ ਸਥਾਨ ਦਿਵਜੋਤ ਕੌਰ ਦੂਜਾ ਸਥਾਨ ਜੋਆ ਅਤੇ ਤੀਜਾ ਸਥਾਨ ਸੁਖਮਨਪ੍ਰੀਤ ਕੌਰ ਨੇ ਹਾਸਿਲ ਕੀਤਾ। 200 ਮੀਟਰ ਵਿੱਚ ਪਹਿਲਾ ਸਥਾਨ ਗੁਰਬਾਣੀ, ਦੂਜਾ ਹਰਸ਼ਿਕਾ ਤੇ ਤੀਜਾ ਵੰਦਨਾ ਨੇ ਹਾਸਲ ਕੀਤਾ। 400 ਮੀਟਰ ਵਿਚ ਪਹਿਲਾ ਸਥਾਨ ਜੋਯਾ, ਦੂਜਾ ਸਥਾਨ ਵੰਦਨਾ ਅਤੇ ਤੀਜਾ ਸਥਾਨ ਗੁਰਬਾਣੀ ਨੇ ਹਾਸਿਲ ਕੀਤਾ। ਇਸੇ ਤਰ੍ਹਾਂ 13 ਤੋਂ 18 ਸਾਲ ਤੱਕ ਵਿੱਚ 100 ਮੀਟਰ ਦੋੜ ਵਿੱਚ ਜਸ਼ਨਦੀਪ ਕੌਰ  ਨੇ ਪਹਿਲਾਂ, ਸੁਮਨਪ੍ਰੀਤ ਕੌਰ ਨੇ ਦੂਜਾ ਅਤੇ ਰੁਬਲਪ੍ਰੀਤ ਨੇ ਤੀਜਾ ਸਥਾਨ ਹਾਸਿਲ ਕੀਤਾ। 200 ਮੀਟਰ ਵਿੱਚ ਜਸ਼ਨਦੀਪ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਨੇ ਦੂਜਾ, ਅਰਮਨਪ੍ਰੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 400 ਮੀਟਰ ਵਿੱਚ ਅਰਮਨਪ੍ਰੀਤ ਕੌਰ ਨੇ ਪਹਿਲਾਂ, ਪਲਵਿੰਦਰ ਕੌਰ ਨੇ ਦੂਜਾ ਅਤੇ ਜਸਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ 18 ਸਾਲ ਤੋਂ ਵੱਧ ਵਿੱਚ 100 ਮੀਟਰ ਵਿੱਚ ਹੁਸਨਪ੍ਰੀਤ ਕੌਰ ਨੇ ਪਹਿਲਾਂ, ਲਖਵੀਰ ਕੌਰ ਨੇ ਦੂਜਾ ਤੇ ਗੋਮਤੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 200 ਮੀਟਰ ਵਿੱਚ ਹੁਸਨਪ੍ਰੀਤ ਕੌਰ ਨੇ ਪਹਿਲਾਂ, ਅਨਮੋਲ ਨੇ  ਦੂਜਾ ਅਤੇ ਕੋਮਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। 400 ਮੀਟਰ ਵਿੱਚ ਅਮਨਜੀਤ ਨੇ ਪਹਿਲਾਂ, ਲਖਵੀਰ ਕੌਰ ਨੇ ਦੂਜਾ ਤੇ ਹਰਜੋਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ।  ਡਿਪਟੀ ਡਾਇਰੈਕਟਰ ਰਾਹੁਲ ਸੈਣੀ ਵੱਲੋਂ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਸਮੇਤ ਖੇਡ ਵਿਭਾਗ ਅਤੇ SAI ਤੋਂ ਆਏ ਜਸਪ੍ਰੀਤ ਸਿੰਘ, ਹਰਨੇਕ ਸਿੰਘ, ਹਰਦੀਪ ਸਿੰਘ ਅਤੇ ਨਵਜੀਤ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੀਆਂ ਇੰਚਾਰਜ ਮੈਡਮ ਅਰਚਨਾ, ਜਸਵੀਰ ਕੌਰ, ਵੀਰਪਾਲ ਕੌਰ, ਕਿਰਨ ਸਿਕਰੀ, ਮਨਪ੍ਰੀਤ ਕੌਰ ਅਤੇ ਵਲੰਟੀਅਰਾਂ ਲਵਪ੍ਰੀਤ ਸਿੰਘ ਤੇ ਸਿਮਰੀ ਦਾ ਵੀ ਸਨਮਾਨ ਕੀਤਾ ਗਿਆ। ਅੰਤ ਵਿੱਚ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਨੇ ਮਾਈ ਭਾਰਤ ਕੇਂਦਰ, ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ, ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕਾਂ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕੁੜੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਮੈਡਮ ਜਸਵੀਰ ਕੌਰ ਅਤੇ ਮੈਡਮ ਵੀਰਪਾਲ ਕੌਰ ਨੇ ਬਾਖ਼ੂਬੀ ਨਿਭਾਈ। 

Punjab

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਹੁਸ਼ਿਆਰਪੁਰ, 8 ਮਾਰਚ:                      ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।          ਜਾਰੀ ਹੁਕਮਾਂ ਵਿਚ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਨ੍ਹਾਂ ਹੁਕਮਾਂ ਦੀ ਉਲੰਘਣਾ ਦੀ ਸੂਰਤ ਵਿਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ ਵਿਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਹੀਂ ਕਰੇਗਾ।                     ਇਸੇ ਤਰ੍ਹਾਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਰਾਤ ਸਮੇਂ ਪਿੰਡਾਂ ਵਿਚ ਠੀਕਰੀ ਪਹਿਰਾ ਲਾਇਆ ਜਾਵੇ ਤਾਂ ਜੋ ਸ਼ਰਾਰਤੀ ਅਨਸਰਾਂ ਵਲੋਂ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।            ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਰਹੇਗੀ ਕਿਉਂਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰੇਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।              ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ, ਮਿਲਕਫੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗਡਵਾਸੂ ਲੁਧਿਆਣਾ ਦੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗੀ।               ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਅੰਦਰ ਬਿਨ੍ਹਾਂ ਐਸ.ਡੀ.ਐਮਜ਼ ਦੀ ਪ੍ਰਵਾਨਗੀ ਤੋਂ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜੀ, ਲਾਠੀਆਂ, ਗੈਰ ਲਾਈਸੰਸੀ ਅਸਲਾ, ਤੇਜਧਾਰ ਚਾਕੂਆਂ ਆਦਿ ਨੂੰ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ, ਮੀਟਿੰਗਾਂ ਆਦਿ ‘ਤੇ ਲਾਗੂ ਨਹੀਂ ਹੋਵੇਗਾ। ਕੋਈ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਤੋਂ ਪਹਿਲਾਂ ਸਬੰਧੀ ਐਸ.ਡੀ.ਐਮ. ਤੋਂ ਲਿਖਤੀ ਮਨਜੂਰੀ ਲੈਣੀ ਜ਼ਰੂਰੀ ਹੋਵੇਗੀ। ਇਹ ਸਾਰੇ ਹੁਕਮ 7 ਮਈ 2026 ਤੱਕ ਲਾਗੂ ਰਹਿਣਗੇ। 

Punjab

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਸੁਨਾਮ, 08 ਮਾਰਚ :ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਕੁੱਲ 05 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ।ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 03 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਰੇਲਵੇ ਫਾਟਕ ਬਾਬਾ ਭਾਈ ਮੂਲ ਚੰਦ ਸਾਹਿਬ ਨੇੜੇ ਮਾਇਆ ਗਾਰਡਨ ਤੋਂ ਨਹਿਰ ਤਕ ਨਵੀਂ ਸੜਕ ਦੀ ਉਸਾਰੀ ਕੀਤੀ ਜਾਵੇਗੀ। ਇਸ ਦੇ ਨਾਲ-ਨਾਲ ਜਾਖਲ ਰੋਡ ਅਤੇ ਇਲਾਕੇ ਦੀਆਂ ਹੋਰ ਅੰਦਰੂਨੀ ਸੜਕਾਂ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲ ਸਕੇ।ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 01 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਸੁਨਾਮ-ਨੀਲੋਵਾਲ ਰੋਡ ਤੋਂ ਰੇਲਵੇ ਲਾਈਨ ਤਕ ਨਵੀਂ ਸੜਕ ਬਣਾਈ ਜਾਵੇਗੀ ਅਤੇ ਸਰਾਭਾ ਨਗਰ ਸਮੇਤ ਇਲਾਕੇ ਦੀਆਂ ਹੋਰ ਸੜਕਾਂ ਦੀ ਉਸਾਰੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਨਾ ਸਿਰਫ਼ ਆਵਾਜਾਈ ਹੋਰ ਸੁਖਾਲੀ ਹੋਵੇਗੀ ਸਗੋਂ ਸਥਾਨਕ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ ਅਤੇ ਸ਼ਹਿਰ ਦੇ ਵਿਕਾਸ ਨੂੰ ਵੀ ਗਤੀ ਮਿਲੇਗੀ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਖੇਤਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਅਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ।ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਅਤੇ ਇਲਾਕੇ ਦੀਆਂ ਹੋਰ ਵਿਕਾਸੀ ਲੋੜਾਂ ਨੂੰ ਵੀ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਲੋਕ-ਹਿਤੈਸ਼ੀ ਪ੍ਰੋਜੈਕਟ ਲਾਗੂ ਕੀਤੇ ਜਾਣਗੇ।ਇਸ ਮੌਕੇ ਮਾਇਆ ਗਾਰਡਨ ਵਾਸੀਆਂ, ਗਊਸ਼ਾਲਾ ਕਮੇਟੀ ਅਤੇ ਮੈਂਬਰਾਂ ਵੱਲੋਂ ਇਹਨਾਂ ਪ੍ਰੋਜੈਕਟਾਂ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ ਕਿਉੰਕਿ ਇਹਨਾਂ ਲੋੜਾਂ ਵੱਲ ਪਹਿਲੀ ਵਾਰ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਵੱਲੋਂ ਹੀ ਧਿਆਨ ਦਿੱਤਾ ਗਿਆ ਹੈ, ਪਹਿਲਾਂ ਕਿਸੇ ਵੀ ਸਰਕਾਰ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ ਸੀ।ਇਸ ਮੌਕੇ ਸਥਾਨਕ ਆਗੂ, ਵਰਕਰ, ਵੱਖ ਵੱਖ ਅਹੁਦੇਦਾਰ, ਨਗਰ ਕੌਂਸਲ ਦੇ ਨੁਮਾਇੰਦੇ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ। 

Punjab

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 7 ਮਾਰਚ, 2026:ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਰੈਡੀਨੈਕਸ ਲਾਈਫ ਸਾਇੰਸਜ਼ ਪ੍ਰਾਈਵੇਟ ਲਿਮਟਿਡ ਕੰਪਨੀ, ਬਠਿੰਡਾ ਦਾ ਡਾਇਰੈਕਟਰ ਹੈ ਅਤੇ ਉਸਦੀ ਕੰਪਨੀ ਸਾਲ 2020 ਤੋਂ ਐਲੋਪੈਥਿਕ ਦਵਾਈਆਂ ਬਣਾ ਰਹੀ ਹੈ। ਮੁਲਜ਼ਮ ਡਰੱਗ ਇੰਸਪੈਕਟਰ ਨੇ ਰੇਡ ਤੋਂ ਬਾਅਦ ਉਸਦੀ ਕੰਪਨੀ ਨੂੰ ਸੀਲ ਕਰ ਦਿੱਤਾ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਡਰੱਗ ਇੰਸਪੈਕਟਰ ਉਸਦੀ ਕੰਪਨੀ ਤੋਂ ਸੀਲ ਹਟਾਉਣ ਬਦਲੇ ਉਸ ਤੋਂ ਦੋ ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗ ਰਿਹਾ ਹੈ।ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਦੇਣ ਦਾ ਇਰਾਦਾ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ, ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਡਰੱਗ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। 

Punjab

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ, ਨਿਵੇਸ਼ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਪ੍ਰਗਤੀਸ਼ੀਲ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ- 2026 ਲਾਂਚ

ਚੰਡੀਗੜ੍ਹ, 7 ਮਾਰਚ :ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2026 ਦੀ ਸ਼ੁਰੂਆਤ ਦੇ ਨਾਲ ਪੰਜਾਬ ਨੇ ਅੱਜ ਆਪਣੇ ਉਦਯੋਗਿਕ ਵਿਕਾਸ ਦੇ ਰਾਹ ਨੂੰ ਹੋਰ ਮਜ਼ਬੂਤ ਕਰਨ ਵੱਲ ਕਦਮ ਚੁੱਕਿਆ ਹੈ, ਜੋ ਪੰਜਾਬ ਭਰ ਵਿੱਚ ਉਦਯੋਗਿਕ ਵਿਸਥਾਰ ਵਿੱਚ ਤੇਜ਼ੀ ਲਿਆਉਣ , ਵੱਡੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਉਲੀਕਿਆ ਵਿਆਪਕ ਢਾਂਚਾ ਹੈ। ਇਸ ਨੀਤੀ ਦਾ ਰਸਮੀ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਮੌਜੂਦਗੀ ਵਿੱਚ ਕੀਤਾ।ਇਸ ਸਮਾਗਮ ਵਿੱਚ ਲਗਭਗ 200 ਪ੍ਰਮੁੱਖ ਉਦਯੋਗਪਤੀਆਂ ਅਤੇ ਕਈ ਖੇਤਰਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ, ਜੋ ਕਿ ਪੰਜਾਬ ਦੇ ਉਦਯੋਗਿਕ ਭਵਿੱਖ ਵਿੱਚ ਮਜ਼ਬੂਤ ਉਦਯੋਗਿਕ ਦਿਲਚਸਪੀ ਅਤੇ ਭਰੋਸੇ ਦਾ ਸਪੱਸ਼ਟ ਸਬੂਤ ਹੈ।ਨੀਤੀ ਨੂੰ ਦੇਸ਼ ਦੇ ਸਭ ਤੋਂ ਪ੍ਰਗਤੀਸ਼ੀਲ ਉਦਯੋਗਿਕ ਨੀਤੀ ਢਾਂਚੇ ਵਿੱਚੋਂ ਇੱਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ  ਮਿਸਾਲੀ ਪਹਿਲਕਦਮੀ ਨਿਰਮਾਣ, ਸੇਵਾਵਾਂ ਅਤੇ ਉੱਭਰ ਰਹੇ ਤਕਨਾਲੋਜੀ ਖੇਤਰਾਂ ਲਈ ਇੱਕ ਮੋਹਰੀ ਸਥਾਨ ਵਜੋਂ ਪੰਜਾਬ ਦੀ ਸਥਿਤੀ ਨੂੰ ਹੋਰ ਪਕੇਰਾ ਕਰੇਗੀ।ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2026 ਪੰਜਾਬ ਨੂੰ ਭਾਰਤ ਵਿੱਚ ਸਭ ਤੋਂ ਆਕਰਸ਼ਕ ਨਿਵੇਸ਼ ਸਥਾਨਾਂ ਵਿੱਚੋਂ ਇੱਕ ਬਣਾਉਣ ਦੇ ਉਦੇਸ਼ ਨਾਲ ਪ੍ਰੋਤਸਾਹਨ ਅਤੇ ਸੁਧਾਰਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਪੇਸ਼ ਕਰਦੀ ਹੈ।*ਨੀਤੀ ਦੇ ਮੁੱਖ ਨੁਕਤੇ :* ਵੱਖ-ਵੱਖ ਉਦਯੋਗਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇੱਕੋ ਸਮੇਂ ਐਲਾਨੀਆਂ ਗਈਆਂ 24 ਖੇਤਰ-ਵਿਸ਼ੇਸ਼ ਨੀਤੀਆਂ ਵਾਲੀ ਵਿਆਪਕ ਉਦਯੋਗਿਕ ਨੀਤੀ। ਨਿਵੇਸ਼ਕ ਆਪਣੀਆਂ ਨਿਵੇਸ਼ ਯੋਜਨਾਵਾਂ ਮੁਤਾਬਿਕ 20 ਵੱਖ-ਵੱਖ ਪ੍ਰੋਤਸਾਹਨਾਂ ਵਿੱਚੋਂ ਆਪਣੇ ਲਈ ਲਾਹੇਵੰਦ ਪ੍ਰੋਤਸਾਹਨ ਪੈਕੇਜ ਚੁਣਨ ਦੀ ਆਜ਼ਾਦੀ। ਪੰਜਾਬ ਵਿੱਚ ਯੋਗ ਉਦਯੋਗਾਂ ਲਈ ਪਹਿਲੀ ਵਾਰ ਪੂੰਜੀ ਸਬਸਿਡੀ ਸ਼ੁਰੂ ਕੀਤੀ ਗਈ। ਨੀਤੀ  ਤਹਿਤ ਕਈ ਪ੍ਰੋਤਸਾਹਨਾਂ ਦੇ ਸੁਮੇਲ ਰਾਹੀਂ ਸਥਿਰ ਪੂੰਜੀ ਨਿਵੇਸ਼ (ਐਫਸੀਆਈ) ਦੇ 100 ਫੀਸਦੀ ਤੱਕ ਦੇ। ਪ੍ਰੋਤਸਾਹਨ ਉਪਲਬਧ । ਆਧੁਨਿਕੀਕਰਨ ਅਤੇ ਵਿਸਥਾਰ ਪ੍ਰੋਜੈਕਟਾਂ ਨੂੰ ਨੀਤੀਗਤ ਢਾਂਚੇ ਤਹਿਤ ਪ੍ਰੋਤਸਾਹਨਾਂ ਲਈ ਯੋਗ ਬਣਾਇਆ ਗਿਆ। ਰੁਜ਼ਗਾਰ ਉਤਪਤੀ ਸਬਸਿਡੀ  ਯੋਗਤਾ ਨੂੰ ਘਟਾ ਕੇ 25 ਕਰੋੜ ਰੁਪਏ ਨਿਵੇਸ਼ ਅਤੇ 50 ਕਾਮਿਆਂ ਤੱਕ ਕਰ ਦਿੱਤਾ ਗਿਆ, ਜਿਸ ਨਾਲ ਵੱਡੀ ਗਿਣਤੀ ਵਿੱਚ ਉਦਯੋਗਾਂ ਲਈ ਪ੍ਰੋਤਸਾਹਨ ਪਹੁੰਚਯੋਗ ਹੋਏ । ਔਰਤਾਂ, ਐਸਸੀ/ਐਸਟੀ, ਦਿਵਿਆਂਗ ਜਨਾਂ, ਆਈਟੀ/ਆਈਟੀਈਜ਼ ਅਤੇ ਜੀਸੀਸੀ ਖੇਤਰਾਂ ਲਈ ਉੱਚ ਰੁਜ਼ਗਾਰ ਪ੍ਰੋਤਸਾਹਨ। ਸਰਹੱਦੀ ਅਤੇ ਕੰਢੀ ਖੇਤਰਾਂ ਵਿੱਚ ਸਥਿਤ 9 ਜ਼ੋਰਦਾਰ ਖੇਤਰਾਂ ਅਤੇ ਉਦਯੋਗਾਂ ਲਈ 25 ਫੀਸਦੀ ਵਾਧੂ ਪ੍ਰੋਤਸਾਹਨ। ਸਟਾਰਟਅੱਪ ਸੀਡ ਗ੍ਰਾਂਟਾਂ ਵਿੱਚ ਵਾਧੇ ਅਤੇ ਮੋਹਾਲੀ ਵਿੱਚ ਇੱਕ ਸਰਕਾਰੀ ਸਟਾਰਟਅੱਪ ਹੱਬ ਦੀ ਸਥਾਪਨਾ ਨਾਲ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ਕਰਨਾ। ਆਈਟੀ/ਆਈਟੀਈਜ਼ ਅਤੇ ਜੀਸੀਸੀ, ਇਲੈਕਟ੍ਰਿਕ ਵਾਹਨ (ਈਵੀ), ਇਲੈਕਟ੍ਰਾਨਿਕਸ ਸਿਸਟਮ ਡਿਜ਼ਾਈਨ ਅਤੇ ਨਿਰਮਾਣ (ਈਐਸਡੀਐਮ), ਸੈਮੀਕੰਡਕਟਰ, ਫਿਲਮ ਨਿਰਮਾਣ ਅਤੇ ਸੈਰ-ਸਪਾਟਾ ਖੇਤਰਾਂ ਲਈ ਸਮਰਪਿਤ  ਨੀਤੀਆਂ ਪੇਸ਼ ਕੀਤੀਆਂ। ਪ੍ਰੋਤਸਾਹਨ ਲਈ ਸਥਿਰ ਪੂੰਜੀ ਨਿਵੇਸ਼ ਗਣਨਾ ਵਿੱਚ ਜ਼ਮੀਨ, ਕਿਰਤ ਰਿਹਾਇਸ਼, ਖੋਜ ਅਤੇ ਵਿਕਾਸ ਸਹੂਲਤਾਂ, ਈਟੀਪੀ/ਐਸਟੀਪੀ/ਜ਼ੈਡਐਲਡੀ ਅਤੇ ਵਾਤਾਵਰਣਕ ਬੁਨਿਆਦੀ ਢਾਂਚਾ ਸ਼ਾਮਲ । ਪੰਜਾਬ ਤੋਂ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਮਾਲ ਅਤੇ ਮਾਰਕੀਟਿੰਗ ਸਬਸਿਡੀ ਸਹਾਇਤਾ ਪੇਸ਼ ਕੀਤੀ । ਮੈਗਾ ਨਿਵੇਸ਼ ਪ੍ਰੋਜੈਕਟਾਂ ਦੀ ਸਹੂਲਤ ਲਈ ਇੱਕ ਅਨੁਕੂਲਿਤ ਪੈਕੇਜ ਕਮੇਟੀ ਸਥਾਪਤ ਕੀਤੀ । ਦੀਰਘਕਾਲੀ ਨੀਤੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਨਿਵੇਸ਼ਕਾਂ ਨੂੰ 15 ਸਾਲਾਂ ਤੱਕ ਦੀ ਵਧਾਈ ਗਈ ਪ੍ਰੋਤਸਾਹਨ ਮਿਆਦ ਦਾ ਵਿਕਲਪ ਦਿੱਤਾ। ਪੰਜਾਬ ਵਿੱਚ ਕਾਰੋਬਾਰ ਕਰਨ ਦੀ ਸੌਖ ਨੂੰ ਹੋਰ ਬਿਹਤਰ ਬਣਾਉਣ ਲਈ ਬਿਜਲੀ ਸਪਲਾਈ, ਕਿਰਤ ਨਿਯਮਾਂ ਅਤੇ ਇਮਾਰਤ ਪ੍ਰਵਾਨਗੀਆਂ ਵਿੱਚ ਵੱਡੇ ਸੁਧਾਰ।ਇਸ ਮੌਕੇ ਬੋਲਦਿਆਂ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ਇਹ ਨੀਤੀ ਭਾਰਤ ਅਤੇ ਦੁਨੀਆ ਭਰ ਦੇ ਨਿਵੇਸ਼ਕਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੰਦੀ ਹੈ: ਪੰਜਾਬ ਕਾਰੋਬਾਰ ਲਈ ਖੁੱਲ੍ਹਾ ਹੈ। ਦੇਸ਼ ਦੇ ਸਭ ਤੋਂ ਵਿਆਪਕ ਪ੍ਰੋਤਸਾਹਨ ਢਾਂਚੇ ਦੇ ਨਾਲ, ਅਸੀਂ ਉਦਯੋਗ ਦੇ ਵਿਕਾਸ, ਨਿਵੇਸ਼ ਅਤੇ ਰੁਜ਼ਗਾਰ ਪੈਦਾ ਕਰਨ ਲਈ ਸਹੀ ਵਾਤਾਵਰਣ ਪ੍ਰਣਾਲੀ ਬਣਾ ਰਹੇ ਹਾਂ।”’’ਨਵੇਂ ਢਾਂਚੇ ਵਿੱਚ ਦਿੱਤੀ ਜਾ ਰਹੀ  ਲਚਕਤਾ ਬਾਰੇ ਦੱਸਦਿਆਂ ਮੰਤਰੀ ਸੰਜੀਵ ਅਰੋੜਾ ਨੇ ਅੱਗੇ ਕਿਹਾ, “ਇਹ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਨੀਤੀ ਤਹਿਤ ਨਿਵੇਸ਼ਕਾਂ ਨੂੰ ਇੰਨੀ ਖੁੱਲ੍ਹ ਅਤੇ ਸ਼ਕਤੀ ਦਿੱਤੀ ਗਈ ਹੈ। ਨਿਵੇਸ਼ਕ ਆਪਣੀ ਲੋੜ ਮੁਤਾਬਿਕ ਉਹ ਪ੍ਰੋਤਸਾਹਨ ਚੁਣ ਸਕਦੇ ਹਨ ਜੋ ਉਹ ਚਾਹੁੰਦੇ ਹਨ ਅਤੇ ਨਾਲ ਹੀ ਉਨ੍ਹਾਂ ਨੂੰ ਉਹ ਸਮਾਂ ਮਿਆਦ ਚੁਣਨ ਦੀ ਅਜ਼ਾਦੀ ਹੈ ਜੋ ਉਨ੍ਹਾਂ ਲਈ ਜ਼ਿਆਦਾ ਲਾਹੇਵੰਦ ਹੋਵੇ । ਇਹ ਲਚਕਤਾ ਅਤੇ ਨਿਵੇਸ਼ਕ-ਅਧਾਰਤ ਢਾਂਚਾ ਬੇਮਿਸਾਲ ਹੈ ਅਤੇ ਭਾਰਤ ਵਿੱਚ ਸਭ ਤੋਂ ਵੱਧ ਨਿਵੇਸ਼ਕ-ਅਨੁਕੂਲ ਸੂਬਾ ਬਣਨ ਲਈ ਪੰਜਾਬ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”ਪੰਜਾਬ ਸਰਕਾਰ ਨੇ ਦੁਹਰਾਇਆ ਕਿ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ, ਪੰਜਾਬ ਦੀ ਮੁਕਾਬਲੇਬਾਜ਼ੀ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਲਈ ਵੱਡੇ ਪੱਧਰ ’ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।ਸਰਕਾਰ ਨੇ ਘਰੇਲੂ ਅਤੇ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਸੰਭਾਵਨਾਵਾਂ ਦੀ ਪੜਚੋਲ ਕਰਨ ਅਤੇ ਪਲਾਕਸ਼ਾ ਯੂਨੀਵਰਸਿਟੀ ਮੋਹਾਲੀ ਵਿਖੇ 13-15 ਮਾਰਚ ,2026 ਨੂੰ  ਹੋਣ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ- 2026 ਵਿੱਚ ਹਿੱਸਾ ਲੈਣ ਲਈ ਵੀ ਸੱਦਾ ਦਿੱਤਾ। 

Scroll to Top