Actionpunjab

Action Punjab Logo
Breaking News

Punjab

Punjab

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ, ਨਿਵੇਸ਼ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਪ੍ਰਗਤੀਸ਼ੀਲ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ- 2026 ਲਾਂਚ

ਚੰਡੀਗੜ੍ਹ, 7 ਮਾਰਚ :ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2026 ਦੀ ਸ਼ੁਰੂਆਤ ਦੇ ਨਾਲ ਪੰਜਾਬ ਨੇ ਅੱਜ ਆਪਣੇ ਉਦਯੋਗਿਕ ਵਿਕਾਸ ਦੇ ਰਾਹ ਨੂੰ ਹੋਰ ਮਜ਼ਬੂਤ ਕਰਨ ਵੱਲ ਕਦਮ ਚੁੱਕਿਆ ਹੈ, ਜੋ ਪੰਜਾਬ ਭਰ ਵਿੱਚ ਉਦਯੋਗਿਕ ਵਿਸਥਾਰ ਵਿੱਚ ਤੇਜ਼ੀ ਲਿਆਉਣ , ਵੱਡੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਉਲੀਕਿਆ ਵਿਆਪਕ ਢਾਂਚਾ ਹੈ। ਇਸ ਨੀਤੀ ਦਾ ਰਸਮੀ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਮੌਜੂਦਗੀ ਵਿੱਚ ਕੀਤਾ।ਇਸ ਸਮਾਗਮ ਵਿੱਚ ਲਗਭਗ 200 ਪ੍ਰਮੁੱਖ ਉਦਯੋਗਪਤੀਆਂ ਅਤੇ ਕਈ ਖੇਤਰਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ, ਜੋ ਕਿ ਪੰਜਾਬ ਦੇ ਉਦਯੋਗਿਕ ਭਵਿੱਖ ਵਿੱਚ ਮਜ਼ਬੂਤ ਉਦਯੋਗਿਕ ਦਿਲਚਸਪੀ ਅਤੇ ਭਰੋਸੇ ਦਾ ਸਪੱਸ਼ਟ ਸਬੂਤ ਹੈ।ਨੀਤੀ ਨੂੰ ਦੇਸ਼ ਦੇ ਸਭ ਤੋਂ ਪ੍ਰਗਤੀਸ਼ੀਲ ਉਦਯੋਗਿਕ ਨੀਤੀ ਢਾਂਚੇ ਵਿੱਚੋਂ ਇੱਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ  ਮਿਸਾਲੀ ਪਹਿਲਕਦਮੀ ਨਿਰਮਾਣ, ਸੇਵਾਵਾਂ ਅਤੇ ਉੱਭਰ ਰਹੇ ਤਕਨਾਲੋਜੀ ਖੇਤਰਾਂ ਲਈ ਇੱਕ ਮੋਹਰੀ ਸਥਾਨ ਵਜੋਂ ਪੰਜਾਬ ਦੀ ਸਥਿਤੀ ਨੂੰ ਹੋਰ ਪਕੇਰਾ ਕਰੇਗੀ।ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2026 ਪੰਜਾਬ ਨੂੰ ਭਾਰਤ ਵਿੱਚ ਸਭ ਤੋਂ ਆਕਰਸ਼ਕ ਨਿਵੇਸ਼ ਸਥਾਨਾਂ ਵਿੱਚੋਂ ਇੱਕ ਬਣਾਉਣ ਦੇ ਉਦੇਸ਼ ਨਾਲ ਪ੍ਰੋਤਸਾਹਨ ਅਤੇ ਸੁਧਾਰਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਪੇਸ਼ ਕਰਦੀ ਹੈ।*ਨੀਤੀ ਦੇ ਮੁੱਖ ਨੁਕਤੇ :* ਵੱਖ-ਵੱਖ ਉਦਯੋਗਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇੱਕੋ ਸਮੇਂ ਐਲਾਨੀਆਂ ਗਈਆਂ 24 ਖੇਤਰ-ਵਿਸ਼ੇਸ਼ ਨੀਤੀਆਂ ਵਾਲੀ ਵਿਆਪਕ ਉਦਯੋਗਿਕ ਨੀਤੀ। ਨਿਵੇਸ਼ਕ ਆਪਣੀਆਂ ਨਿਵੇਸ਼ ਯੋਜਨਾਵਾਂ ਮੁਤਾਬਿਕ 20 ਵੱਖ-ਵੱਖ ਪ੍ਰੋਤਸਾਹਨਾਂ ਵਿੱਚੋਂ ਆਪਣੇ ਲਈ ਲਾਹੇਵੰਦ ਪ੍ਰੋਤਸਾਹਨ ਪੈਕੇਜ ਚੁਣਨ ਦੀ ਆਜ਼ਾਦੀ। ਪੰਜਾਬ ਵਿੱਚ ਯੋਗ ਉਦਯੋਗਾਂ ਲਈ ਪਹਿਲੀ ਵਾਰ ਪੂੰਜੀ ਸਬਸਿਡੀ ਸ਼ੁਰੂ ਕੀਤੀ ਗਈ। ਨੀਤੀ  ਤਹਿਤ ਕਈ ਪ੍ਰੋਤਸਾਹਨਾਂ ਦੇ ਸੁਮੇਲ ਰਾਹੀਂ ਸਥਿਰ ਪੂੰਜੀ ਨਿਵੇਸ਼ (ਐਫਸੀਆਈ) ਦੇ 100 ਫੀਸਦੀ ਤੱਕ ਦੇ। ਪ੍ਰੋਤਸਾਹਨ ਉਪਲਬਧ । ਆਧੁਨਿਕੀਕਰਨ ਅਤੇ ਵਿਸਥਾਰ ਪ੍ਰੋਜੈਕਟਾਂ ਨੂੰ ਨੀਤੀਗਤ ਢਾਂਚੇ ਤਹਿਤ ਪ੍ਰੋਤਸਾਹਨਾਂ ਲਈ ਯੋਗ ਬਣਾਇਆ ਗਿਆ। ਰੁਜ਼ਗਾਰ ਉਤਪਤੀ ਸਬਸਿਡੀ  ਯੋਗਤਾ ਨੂੰ ਘਟਾ ਕੇ 25 ਕਰੋੜ ਰੁਪਏ ਨਿਵੇਸ਼ ਅਤੇ 50 ਕਾਮਿਆਂ ਤੱਕ ਕਰ ਦਿੱਤਾ ਗਿਆ, ਜਿਸ ਨਾਲ ਵੱਡੀ ਗਿਣਤੀ ਵਿੱਚ ਉਦਯੋਗਾਂ ਲਈ ਪ੍ਰੋਤਸਾਹਨ ਪਹੁੰਚਯੋਗ ਹੋਏ । ਔਰਤਾਂ, ਐਸਸੀ/ਐਸਟੀ, ਦਿਵਿਆਂਗ ਜਨਾਂ, ਆਈਟੀ/ਆਈਟੀਈਜ਼ ਅਤੇ ਜੀਸੀਸੀ ਖੇਤਰਾਂ ਲਈ ਉੱਚ ਰੁਜ਼ਗਾਰ ਪ੍ਰੋਤਸਾਹਨ। ਸਰਹੱਦੀ ਅਤੇ ਕੰਢੀ ਖੇਤਰਾਂ ਵਿੱਚ ਸਥਿਤ 9 ਜ਼ੋਰਦਾਰ ਖੇਤਰਾਂ ਅਤੇ ਉਦਯੋਗਾਂ ਲਈ 25 ਫੀਸਦੀ ਵਾਧੂ ਪ੍ਰੋਤਸਾਹਨ। ਸਟਾਰਟਅੱਪ ਸੀਡ ਗ੍ਰਾਂਟਾਂ ਵਿੱਚ ਵਾਧੇ ਅਤੇ ਮੋਹਾਲੀ ਵਿੱਚ ਇੱਕ ਸਰਕਾਰੀ ਸਟਾਰਟਅੱਪ ਹੱਬ ਦੀ ਸਥਾਪਨਾ ਨਾਲ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ਕਰਨਾ। ਆਈਟੀ/ਆਈਟੀਈਜ਼ ਅਤੇ ਜੀਸੀਸੀ, ਇਲੈਕਟ੍ਰਿਕ ਵਾਹਨ (ਈਵੀ), ਇਲੈਕਟ੍ਰਾਨਿਕਸ ਸਿਸਟਮ ਡਿਜ਼ਾਈਨ ਅਤੇ ਨਿਰਮਾਣ (ਈਐਸਡੀਐਮ), ਸੈਮੀਕੰਡਕਟਰ, ਫਿਲਮ ਨਿਰਮਾਣ ਅਤੇ ਸੈਰ-ਸਪਾਟਾ ਖੇਤਰਾਂ ਲਈ ਸਮਰਪਿਤ  ਨੀਤੀਆਂ ਪੇਸ਼ ਕੀਤੀਆਂ। ਪ੍ਰੋਤਸਾਹਨ ਲਈ ਸਥਿਰ ਪੂੰਜੀ ਨਿਵੇਸ਼ ਗਣਨਾ ਵਿੱਚ ਜ਼ਮੀਨ, ਕਿਰਤ ਰਿਹਾਇਸ਼, ਖੋਜ ਅਤੇ ਵਿਕਾਸ ਸਹੂਲਤਾਂ, ਈਟੀਪੀ/ਐਸਟੀਪੀ/ਜ਼ੈਡਐਲਡੀ ਅਤੇ ਵਾਤਾਵਰਣਕ ਬੁਨਿਆਦੀ ਢਾਂਚਾ ਸ਼ਾਮਲ । ਪੰਜਾਬ ਤੋਂ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਮਾਲ ਅਤੇ ਮਾਰਕੀਟਿੰਗ ਸਬਸਿਡੀ ਸਹਾਇਤਾ ਪੇਸ਼ ਕੀਤੀ । ਮੈਗਾ ਨਿਵੇਸ਼ ਪ੍ਰੋਜੈਕਟਾਂ ਦੀ ਸਹੂਲਤ ਲਈ ਇੱਕ ਅਨੁਕੂਲਿਤ ਪੈਕੇਜ ਕਮੇਟੀ ਸਥਾਪਤ ਕੀਤੀ । ਦੀਰਘਕਾਲੀ ਨੀਤੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਨਿਵੇਸ਼ਕਾਂ ਨੂੰ 15 ਸਾਲਾਂ ਤੱਕ ਦੀ ਵਧਾਈ ਗਈ ਪ੍ਰੋਤਸਾਹਨ ਮਿਆਦ ਦਾ ਵਿਕਲਪ ਦਿੱਤਾ। ਪੰਜਾਬ ਵਿੱਚ ਕਾਰੋਬਾਰ ਕਰਨ ਦੀ ਸੌਖ ਨੂੰ ਹੋਰ ਬਿਹਤਰ ਬਣਾਉਣ ਲਈ ਬਿਜਲੀ ਸਪਲਾਈ, ਕਿਰਤ ਨਿਯਮਾਂ ਅਤੇ ਇਮਾਰਤ ਪ੍ਰਵਾਨਗੀਆਂ ਵਿੱਚ ਵੱਡੇ ਸੁਧਾਰ।ਇਸ ਮੌਕੇ ਬੋਲਦਿਆਂ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ਇਹ ਨੀਤੀ ਭਾਰਤ ਅਤੇ ਦੁਨੀਆ ਭਰ ਦੇ ਨਿਵੇਸ਼ਕਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੰਦੀ ਹੈ: ਪੰਜਾਬ ਕਾਰੋਬਾਰ ਲਈ ਖੁੱਲ੍ਹਾ ਹੈ। ਦੇਸ਼ ਦੇ ਸਭ ਤੋਂ ਵਿਆਪਕ ਪ੍ਰੋਤਸਾਹਨ ਢਾਂਚੇ ਦੇ ਨਾਲ, ਅਸੀਂ ਉਦਯੋਗ ਦੇ ਵਿਕਾਸ, ਨਿਵੇਸ਼ ਅਤੇ ਰੁਜ਼ਗਾਰ ਪੈਦਾ ਕਰਨ ਲਈ ਸਹੀ ਵਾਤਾਵਰਣ ਪ੍ਰਣਾਲੀ ਬਣਾ ਰਹੇ ਹਾਂ।”’’ਨਵੇਂ ਢਾਂਚੇ ਵਿੱਚ ਦਿੱਤੀ ਜਾ ਰਹੀ  ਲਚਕਤਾ ਬਾਰੇ ਦੱਸਦਿਆਂ ਮੰਤਰੀ ਸੰਜੀਵ ਅਰੋੜਾ ਨੇ ਅੱਗੇ ਕਿਹਾ, “ਇਹ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਨੀਤੀ ਤਹਿਤ ਨਿਵੇਸ਼ਕਾਂ ਨੂੰ ਇੰਨੀ ਖੁੱਲ੍ਹ ਅਤੇ ਸ਼ਕਤੀ ਦਿੱਤੀ ਗਈ ਹੈ। ਨਿਵੇਸ਼ਕ ਆਪਣੀ ਲੋੜ ਮੁਤਾਬਿਕ ਉਹ ਪ੍ਰੋਤਸਾਹਨ ਚੁਣ ਸਕਦੇ ਹਨ ਜੋ ਉਹ ਚਾਹੁੰਦੇ ਹਨ ਅਤੇ ਨਾਲ ਹੀ ਉਨ੍ਹਾਂ ਨੂੰ ਉਹ ਸਮਾਂ ਮਿਆਦ ਚੁਣਨ ਦੀ ਅਜ਼ਾਦੀ ਹੈ ਜੋ ਉਨ੍ਹਾਂ ਲਈ ਜ਼ਿਆਦਾ ਲਾਹੇਵੰਦ ਹੋਵੇ । ਇਹ ਲਚਕਤਾ ਅਤੇ ਨਿਵੇਸ਼ਕ-ਅਧਾਰਤ ਢਾਂਚਾ ਬੇਮਿਸਾਲ ਹੈ ਅਤੇ ਭਾਰਤ ਵਿੱਚ ਸਭ ਤੋਂ ਵੱਧ ਨਿਵੇਸ਼ਕ-ਅਨੁਕੂਲ ਸੂਬਾ ਬਣਨ ਲਈ ਪੰਜਾਬ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”ਪੰਜਾਬ ਸਰਕਾਰ ਨੇ ਦੁਹਰਾਇਆ ਕਿ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ, ਪੰਜਾਬ ਦੀ ਮੁਕਾਬਲੇਬਾਜ਼ੀ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਲਈ ਵੱਡੇ ਪੱਧਰ ’ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।ਸਰਕਾਰ ਨੇ ਘਰੇਲੂ ਅਤੇ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਸੰਭਾਵਨਾਵਾਂ ਦੀ ਪੜਚੋਲ ਕਰਨ ਅਤੇ ਪਲਾਕਸ਼ਾ ਯੂਨੀਵਰਸਿਟੀ ਮੋਹਾਲੀ ਵਿਖੇ 13-15 ਮਾਰਚ ,2026 ਨੂੰ  ਹੋਣ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ- 2026 ਵਿੱਚ ਹਿੱਸਾ ਲੈਣ ਲਈ ਵੀ ਸੱਦਾ ਦਿੱਤਾ। 

Punjab

ਗਮਾਡਾ ਨੇ ਈ-ਨਿਲਾਮੀ ਵਿੱਚ ਕਮਾਏ ਲਗਭਗ 3137 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆਂ

*ਚੰਡੀਗੜ੍ਹ, 7 ਮਾਰਚ:* ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ (ਗਮਾਡਾ) ਵੱਲੋਂ ਕੀਤੀ ਗਈ ਜਾਇਦਾਦਾਂ ਦੀ ਈ-ਨਿਲਾਮੀ, ਜੋ ਸ਼ੁੱਕਰਵਾਰ ਦੇਰ ਰਾਤ ਸਮਾਪਤ ਹੋਈ, ਨੂੰ ਨਿਵੇਸ਼ਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਗਮਾਡਾ ਨੂੰ 3136.97 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਇਹ ਈ-ਨਿਲਾਮੀ 14 ਜਨਵਰੀ, 2026 ਨੂੰ ਸ਼ੁਰੂ ਹੋਈ ਸੀ।ਈ-ਨਿਲਾਮੀ ਲਈ ਪੇਸ਼ ਕੀਤੀਆਂ ਗਈਆਂ ਕੁੱਲ 42 ਵਿੱਚੋਂ 37 ਜਾਇਦਾਦਾਂ ਦੀ ਈ-ਨਿਲਾਮੀ ਨੂੰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਇੱਕ ਸ਼ਾਨਦਾਰ ਸਫ਼ਲਤਾ ਦੱਸਦਿਆਂ ਕਿਹਾ ਕਿ ਲਗਭਗ 90% ਪ੍ਰਾਪਰਟੀਆਂ ਲਈ ਬੋਲੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ 2018.84 ਕਰੋੜ ਰੁਪਏ ਦੀ ਰਿਜ਼ਰਵ ਕੀਮਤ ਵਾਲੀਆਂ ਇਹ ਸਾਈਟਾਂ 3136.97 ਕਰੋੜ ਰੁਪਏ ਵਿੱਚ ਵੇਚੀਆਂ ਗਈਆਂ, ਜੋ ਇੱਕ ਸਿੰਗਲ ਈ-ਨਿਲਾਮੀ ਵਿੱਚ ਗਮਾਡਾ ਦੁਆਰਾ ਪ੍ਰਾਪਤ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਮਾਲੀਆ ਹੈ।ਸ. ਹਰਦੀਪ ਸਿੰਘ ਮੁੰਡੀਆਂ ਨੇ ਈ-ਨਿਲਾਮੀ ਦੀ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨਿਵੇਸ਼ਕ-ਪੱਖੀ ਨੀਤੀਆਂ ਨੂੰ ਦਿੰਦੇ ਹੋਏ ਕਿਹਾ ਕਿ ਈ-ਨਿਲਾਮੀਆਂ ਦੀ ਨਿਰੰਤਰ ਸਫ਼ਲਤਾ ਨੇ ਰਾਜ ਵਿੱਚ ਰੀਅਲ ਅਸਟੇਟ ਸੈਕਟਰ ਵਿੱਚ ਵੱਡਾ ਨਿਵੇਸ਼ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਮਾਰਕੀਟ ਦੇ ਜ਼ਮੀਨੀ ਮੁਲਾਂਕਣ ਅਤੇ ਗ਼ੈਰ-ਵਾਜਬ ਕੀਮਤਾਂ ਦੇ ਰੋਕਥਾਮ ਦੇ ਉਦੇਸ਼ ਨਾਲ ਜਾਇਦਾਦਾਂ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ ਦੇ ਕਦਮ ਨੇ ਵੀ ਨਿਲਾਮੀ ਨੂੰ ਸ਼ਾਨਦਾਰ ਹੁੰਗਾਰਾ ਦੇਣ ਵਿੱਚ ਯੋਗਦਾਨ ਪਾਇਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਨਿਲਾਮੀ ਤੋਂ ਪ੍ਰਾਪਤ ਹੋਣ ਵਾਲਾ ਮਾਲੀਆ ਵਿਕਾਸ ਅਥਾਰਿਟੀ ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕਰਨ ਲਈ ਖ਼ਰਚ ਕੀਤਾ ਜਾਵੇਗਾ। 

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

*ਲੁਧਿਆਣਾ, 7 ਮਾਰਚ*  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੜਕੀਆਂ ਨੂੰ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਬਰਾਬਰ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਾਸਨ, ਆਰਥਿਕਤਾ ਅਤੇ ਸਿਆਸਤ ਵਿੱਚ ਔਰਤਾਂ ਦੀ ਭਾਈਵਾਲੀ ਤੋਂ ਬਿਨਾਂ ਸੂਬਾ ਦੇਸ਼ ਦਾ ਮੋਹਰੀ ਨਹੀਂ ਬਣ ਸਕਦਾ।ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਉਨ੍ਹਾਂ ਰੁਕਾਵਟਾਂ ਨੂੰ ਸ਼ਿੱਦਤ ਨਾਲ ਦੂਰ ਕਰ ਰਹੀ ਹੈ ਜੋ ਔਰਤਾਂ ਨੂੰ ਮੁੱਖ ਖੇਤਰਾਂ ਤੋਂ ਦੂਰ ਰੱਖਦੀਆਂ ਸਨ। ਉਨ੍ਹਾਂ ਨੇ ਸਰਕਾਰੀ ਨੌਕਰੀਆਂ ਲਈ ਮੈਰਿਟ ਤੇ ਯੋਗਤਾ-ਅਧਾਰਿਤ ਭਰਤੀ ਦਾ ਵੀ ਜ਼ਿਕਰ ਕੀਤਾ ਜਿੱਥੇ 63,000 ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚੋਂ ਜ਼ਿਆਦਾਤਰ ਕੁੜੀਆਂ ਨੂੰ ਮਿਲੀਆਂ ਹਨ। ਮੁੱਖ ਮੰਤਰੀ ਨੇ ਗੈਰ-ਵਾਜਬ ਸ਼ਰਤਾਂ ਨੂੰ ਦੂਰ ਕਰਨ ਤੋਂ ਬਾਅਦ ਔਰਤਾਂ ਲਈ ਅੱਗ ਬੁਝਾਊ ਸੇਵਾਵਾਂ ਵਿੱਚ ਸ਼ਾਮਲ ਹੋਣ ਅਤੇ ਉੱਚ ਪ੍ਰਸ਼ਾਸਨਿਕ ਅਹੁਦਿਆਂ ‘ਤੇ ਮਹਿਲਾ ਅਧਿਕਾਰੀਆਂ ਦੀ ਵਧ ਰਹੀ ਮੌਜੂਦਗੀ ਬਾਰੇ ਵੀ ਵਿਸ਼ੇਸ਼ ਤੌਰ ਉਤੇ ਜ਼ਿਕਰ ਕੀਤਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੜਕੀਆਂ ਨੂੰ ਰਾਜਨੀਤੀ ਵਿੱਚ ਆਉਣ ਅਤੇ ਫੈਸਲਾ ਲੈਣ ਵਿੱਚ ਸਰਗਰਮ ਭਾਗੀਦਾਰ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਮਜ਼ਬੂਤ ਲੋਕਤੰਤਰ ਅਤੇ ਪ੍ਰਗਤੀਸ਼ੀਲ ਪੰਜਾਬ ਦਾ ਸੁਪਨਾ ਤਾਂ ਹੀ ਸਾਕਾਰ ਹੋਵੇਗਾ, ਜਦੋਂ ਔਰਤਾਂ ਜਨਤਕ ਨੀਤੀ ਅਤੇ ਲੀਡਰਸ਼ਿਪ ਲਈ ਕੇਂਦਰੀ ਭੂਮਿਕਾ ਨਿਭਾਉਣਗੀਆਂ।ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਕੁੜੀਆਂ ਅੱਜ ਸਾਰੇ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਸੂਬੇ ਦੇ ਮੁਖੀ ਹੋਣ ਦੇ ਨਾਤੇ ਮੈਨੂੰ ਇਹ ਦੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਕੁੜੀਆਂ ਵੱਖ-ਵੱਖ ਖੇਤਰਾਂ ਵਿੱਚ ਨਵੀਆਂ ਉਚਾਈਆਂ ਛੂਹ ਰਹੀਆਂ ਹਨ। ਮੈਂ ਉਨ੍ਹਾਂ ਨੂੰ ਸ਼ਾਨਦਾਰ ਅਤੇ ਖੁਸ਼ਹਾਲ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਲਈ ਮੁਕਾਮ ਹਾਸਲ ਕਰਨਗੀਆਂ। ਅੱਜ ਦੀਆਂ ਕੁੜੀਆਂ ਖੁਸ਼ਕਿਸਮਤ ਹਨ ਕਿਉਂਕਿ ਉਨ੍ਹਾਂ ਨੂੰ ਬੁਲੰਦੀਆਂ ਛੂਹਣ ਲਈ ਢੁਕਵਾਂ ਮਾਹੌਲ ਮਿਲ ਰਿਹਾ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਔਰਤਾਂ ਨੂੰ ਸ਼ਾਸਨ ਅਤੇ ਪ੍ਰਸ਼ਾਸਨ ਵਿੱਚ ਵੱਧ ਤੋਂ ਵੱਧ ਮੌਕੇ ਦੇ ਕੇ ਸਮਰੱਥ ਬਣਾਉਣ ਲਈ ਠੋਸ ਯਤਨ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਕਈ ਮਹਿਲਾ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨਿਯੁਕਤ ਕੀਤਾ ਹੈ। ਕਈ ਮਹਿਲਾ ਅਧਿਕਾਰੀਆਂ ਨੂੰ ਏ.ਡੀ.ਸੀ. ਵੀ ਨਿਯੁਕਤ ਕੀਤਾ ਗਿਆ ਹੈ। ਪਹਿਲਾਂ ਕਦੇ ਵੀ ਕਿਸੇ ਹੋਰ ਸਰਕਾਰ ਨੇ ਇਨ੍ਹਾਂ ਵੱਕਾਰੀ ਅਹੁਦਿਆਂ ‘ਤੇ ਔਰਤਾਂ ਨੂੰ ਜ਼ਿੰਮੇਵਾਰੀ ਦੇਣ ਦੀ ਖੇਚਲ ਨਹੀਂ ਕੀਤੀ।”ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਉੱਚ ਅਹੁਦਿਆਂ ‘ਤੇ ਸਮਾਜ ਦੀ ਸੇਵਾ ਕਰਦੇ ਹੋਏ ਮਹਿਲਾ ਅਧਿਕਾਰੀ ਆਪਣੀਆਂ ਜ਼ਿੰਮੇਵਾਰੀਆਂ ਸਮਰਪਣ ਤੇ ਯੋਗਤਾ ਨਾਲ ਨਿਭਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਅਧਿਕਾਰੀ ਇਨ੍ਹਾਂ ਅਹੁਦਿਆਂ ‘ਤੇ ਰਹਿੰਦਿਆਂ ਸੂਝ-ਬੂਝ ਤੇ ਸੂਖਮਤਾ ਨਾਲ ਸਮਾਜ ਦੀ ਸੇਵਾ ਕਰ ਰਹੇ ਹਨ ਜਿਸ ਕਾਰਨ ਸਮਾਜ ਨੂੰ ਬਹੁਤ ਲਾਭ ਹੋ ਰਿਹਾ ਹੈ। ਮਹਿਲਾ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੇ ਜ਼ਿਲ੍ਹਿਆਂ ਵਿੱਚ ਭਰੂਣ ਹੱਤਿਆ ਦਰ ਸਭ ਤੋਂ ਘੱਟ ਹੈ, ਜਿਸ ਨਾਲ ਮਨ ਨੂੰ ਸਕੂਨ ਮਿਲਦਾ ਹੈ। ਇਸੇ ਤਰ੍ਹਾਂ ਇਹ ਅਧਿਕਾਰੀ ਸਮਾਜ ਵਿੱਚ ਪ੍ਰਚਲਿਤ ਹੋਰ ਸਮਾਜਿਕ ਬੁਰਾਈਆਂ ਨੂੰ ਰੋਕਣ ਵਿੱਚ ਵੱਡੀ ਭੂਮਿਕਾ ਨਿਭਾ ਰਹੇ ਹਨ।”ਪੰਜਾਬ ਸਰਕਾਰ ਦੀ ਪਾਰਦਰਸ਼ੀ ਭਰਤੀ ਮੁਹਿੰਮ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ, “ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਨੌਕਰੀਆਂ ਕੁੜੀਆਂ ਨੂੰ ਮਿਲੀਆਂ ਹਨ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ, ਕਿਸੇ ਸਰਕਾਰ ਨੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ, ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਰਿਕਾਰਡ ਗਿਣਤੀ ਵਿੱਚ ਨੌਕਰੀਆਂ ਦਿੱਤੀਆਂ ਹਨ। ਮੈਨੂੰ ਵਿਸ਼ਵਾਸ ਹੈ ਕਿ ਇਹ ਕੁੜੀਆਂ ਆਪੋ-ਆਪਣੇ ਵਿਭਾਗਾਂ ਵਿੱਚ ਸੇਵਾ ਨਿਭਾਉਂਦੇ ਹੋਏ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣਗੀਆਂ।”ਨੌਜਵਾਨ ਕੁੜੀਆਂ ਨੂੰ ਵੱਡੇ ਸੁਪਨੇ ਦੇਖਣ ਲਈ ਉਤਸ਼ਾਹਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਉਨ੍ਹਾਂ ਮਿਸਾਲਾਂ ਨਾਲ ਭਰਿਆ ਪਿਆ ਹੈ ਜਿੱਥੇ ਨਿਮਰ ਪਿਛੋਕੜ ਵਾਲੇ ਲੋਕਾਂ ਨੇ ਸਖ਼ਤ ਮਿਹਨਤ ਤੇ ਸਮਰਪਣ ਭਾਵਨਾ ਨਾਲ ਅਸਾਧਾਰਨ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ, “ਲੜਕੀਆਂ ਨੂੰ ਦੁਨੀਆ ਭਰ ਵਿੱਚ ਆਪਣੀ ਯੋਗਤਾ ਸਾਬਤ ਕਰਨ ਲਈ ਅਜਿਹੀਆਂ ਮਿਸਾਲਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਪੰਜਾਬ ਸਰਕਾਰ ਇਸ ਨੇਕ ਉਪਰਾਲੇ ਵਿੱਚ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਹਾਇਤਾ ਕਰੇਗੀ।”ਮੁੱਖ ਮੰਤਰੀ ਨੇ ਕਿਹਾ ਕਿ ਵਿਭਿੰਨਤਾ, ਸਮਾਜ ਨੂੰ ਉਸੇ ਤਰ੍ਹਾਂ ਮਜ਼ਬੂਤ ਬਣਾਉਂਦੀ ਹੈ ਜਿਵੇਂ ਵੱਖ-ਵੱਖ ਫੁੱਲ ਇਕ ਗੁਲਦਸਤੇ ਨੂੰ ਸਜਾਉਂਦੇ ਹਨ। ਉਨ੍ਹਾਂ ਕਿਹਾ, “ਇਕ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਹੁੰਦੇ ਹਨ ਅਤੇ ਇਸੇ ਕਰਕੇ ਲੋਕ ਇਸ ਤੋਂ ਆਕਰਸ਼ਤ ਹੁੰਦੇ ਹਨ। ਇਸੇ ਤਰ੍ਹਾਂ, ਜਦੋਂ ਹਰ ਕੋਈ ਆਪਣੀ ਪ੍ਰਤਿਭਾ ਤੇ ਸਮਰਪਣ ਨਾਲ ਸਮਾਜ ਵਿੱਚ ਯੋਗਦਾਨ ਪਾਉਂਦਾ ਹੈ, ਤਾਂ ਇਸ ਨਾਲ ਵਿਵਸਥਾ ਨੂੰ ਮਜ਼ਬੂਤੀ ਮਿਲਦੀ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਦੇਸ਼ ਦੇ ਇਤਿਹਾਸ ਵਿੱਚ ਵਿਲੱਖਣ ਸਥਾਨ ਰੱਖਦਾ ਹੈ। ਉਨ੍ਹਾਂ ਕਿਹਾ, “ਪੰਜਾਬ ਨਾ ਸਿਰਫ਼ ਦੇਸ਼ ਦਾ ਅੰਨਦਾਤਾ ਹੈ, ਸਗੋਂ ਦੇਸ਼ ਦੀ ਖੜਗਭੁਜਾ ਵੀ ਹੈ। ਪੰਜਾਬ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਮਿਹਨਤ ਅਤੇ ਉੱਦਮੀ ਭਾਵਨਾ ਲਈ ਜਾਣੇ ਜਾਂਦੇ ਹਨ। ਇਹ ਪਵਿੱਤਰ ਧਰਤੀ ਮਹਾਨ ਗੁਰੂਆਂ, ਸੰਤਾਂ-ਮਹਾਪੁਰਸ਼ਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਜ਼ੁਲਮ ਤੇ ਬੇਇਨਸਾਫ਼ੀ ਦਾ ਵਿਰੋਧ ਕਰਨ ਦਾ ਰਾਹ ਦਿਖਾਇਆ। ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ ਅਤੇ ਇਹ ਵਿਸ਼ਵ ਪੱਧਰ ‘ਤੇ ਆਪਣੀ ਨਿੱਘੀ ਮਹਿਮਾਨਨਿਵਾਜ਼ੀ ਲਈ ਜਾਣਿਆ ਜਾਂਦਾ ਹੈ।”  ਔਰਤਾਂ ਨੂੰ ਸਿਆਸਤ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦੇ ਹੋਏ  ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਅਤੇ ਸਮਾਜਿਕ ਤਬਦੀਲੀ ਲਿਆਉਣ ਲਈ ਉਨ੍ਹਾਂ ਦੀ ਸ਼ਮੂਲੀਅਤ ਜ਼ਰੂਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੁੜੀਆਂ ਪਹਿਲਾਂ ਹੀ ਕਈ ਖੇਤਰਾਂ ਵਿੱਚ ਮੁੰਡਿਆਂ ਨੂੰ ਪਛਾੜ ਚੁੱਕੀਆਂ ਹਨ ਪਰ ਸਿਆਸਤ ਅਜੇ ਵੀ ਅਪਵਾਦ ਹੈ। ਇਸ ਖੇਤਰ ਨੂੰ ਲੰਬੇ ਸਮੇਂ ਤੋਂ ਪੁਰਸ਼ਾਂ ਦਾ ਖੇਤਰ ਮੰਨਿਆ ਜਾਂਦਾ ਰਿਹਾ ਹੈ, ਪਰ ਸਮਾਂ ਆ ਗਿਆ ਹੈ ਕਿ ਔਰਤਾਂ ਇੱਥੇ ਵੀ ਆਪਣਾ ਮੁਕਾਮ ਬਣਾਉਣ।”ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਔਰਤਾਂ ਦੀ ਸ਼ਮੂਲੀਅਤ ਨਾਲ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗੀ। ਮੁੱਖ ਮੰਤਰੀ ਨੇ ਕਿਹਾ, “ਔਰਤਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਨੀਤੀਆਂ ਘੜਨ ਅਤੇ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਸਰਗਰਮ ਭਾਈਵਾਲ ਬਣਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਵੀ ਸੂਝ-ਬੂਝ ਨਾਲ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੀ ਵੋਟ ਚੰਗੇ ਨੇਤਾਵਾਂ ਨੂੰ ਵਿਧਾਨ ਸਭਾ ਅਤੇ ਸੰਸਦ ਵਿੱਚ ਭੇਜਣ ਵਿੱਚ ਸਹਾਈ ਹੋਵੇ।”  ਮਹਿਲਾ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸਹਿਯੋਗੀ ਦੁਰਗਾ ਭਾਬੀ ਦੀ ਉਦਾਹਰਣ ਦਿੱਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੁਰਗਾ ਭਾਬੀ ਨੇ ਆਜ਼ਾਦੀ ਸੰਗਰਾਮ ਵਿੱਚ ਵੱਡੀ ਭੂਮਿਕਾ ਨਿਭਾਈ। ਉਸ ਸਮੇਂ ਜਦੋਂ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵਿੱਤੀ ਸਹਾਇਤਾ ਦੀ ਲੋੜ ਸੀ, ਉਨ੍ਹਾਂ ਨੇ ਰਾਸ਼ਟਰੀ ਉਦੇਸ਼ ਲਈ ਆਪਣੇ ਗਹਿਣੇ ਵੀ ਵੇਚ ਦਿੱਤੇ। ਪੰਜਾਬ ਦੀਆਂ ਕੁੜੀਆਂ ਕੋਲ ਮਾਈ ਭਾਗੋ, ਦੁਰਗਾ ਭਾਬੀ ਅਤੇ ਹੋਰ

Punjab

ਮੋਹਾਲੀ ਦਾ ਆਰੀਅਨ ਦੱਤ ਬਣਿਆ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ

ਚੰਡੀਗੜ੍ਹ, 7 ਮਾਰਚ:–ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਕੈਡਿਟ ਆਰੀਅਨ ਦੱਤ ਨੂੰ ਅੱਜ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ), ਗਯਾ ਵਿਖੇ ਹੋਈ ਪਾਸਿੰਗ ਆਊਟ ਪਰੇਡ (ਪੀਓਪੀ) ਦੌਰਾਨ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਚੁਣਿਆ ਗਿਆ ਹੈ। ਇਸ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਧੀਰਜ ਸੇਠ, ਪੀਵੀਐਸਐਮ, ਏਵੀਐਸਐਮ, ਜੀਓਸੀ-ਇਨ-ਸੀ, ਦੱਖਣੀ ਕਮਾਂਡ ਨੇ ਕੀਤਾ।ਆਰੀਅਨ ਦੱਤ, ਜੋ ਹੁਣ ਰਸਮੀ ਤੌਰ ‘ਤੇ ਭਾਰਤੀ ਫੌਜ ਦੇ ਅਧਿਕਾਰੀ ਹਨ, ਮੋਹਾਲੀ ਵਾਸੀ ਪ੍ਰੈਕਟਿਸਿੰਗ ਵਕੀਲ ਸ੍ਰੀਮਤੀ ਸੰਗੀਤਾ ਦੱਤ ਅਤੇ ਮਰਹੂਮ ਕਮਾਂਡਰ ਅਮਿਤਾਭ ਦੱਤ ਦੇ ਪੁੱਤਰ ਹਨ। ਫੌਜ ਵਿੱਚ ਅਧਿਕਾਰੀ ਵਜੋਂ ਆਪਣੀ ਪਰਿਵਾਰਕ ਵਿਰਾਸਤ ਨੂੰ ਅੱਗੇ ਵਧਾਉਂਦਿਆਂ ਆਰੀਅਨ ਆਪਣੇ ਪਿਤਾ, ਜਿਨ੍ਹਾਂ ਨੇ ਭਾਰਤੀ ਜਲ ਸੈਨਾ ਵਿੱਚ ਕਮਾਂਡਰ ਵਜੋਂ ਸੇਵਾ ਨਿਭਾਈ ਸੀ, ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਆਪਣੇ ਪਰਿਵਾਰ ‘ਚ ਦੂਜੀ ਪੀੜ੍ਹੀ ਦਾ ਅਧਿਕਾਰੀ ਬਣ ਗਿਆ ਹੈ। ਦੱਸਣਯੋਗ ਹੈ ਕਿ ਆਰੀਅਨ ਦੇ ਪਿਤਾ 2017 ਵਿੱਚ ਅਕਾਲ ਚਲਾਣਾ ਕਰ ਗਏ ਸਨ।ਸੰਸਥਾ ਲਈ ਇਹ ਮਾਣ ਦਾ ਪਲ ਹੈ ਕਿਉਂਕਿ ਆਰੀਅਨ ਦੱਤ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਐਮਆਰਐਸਏਐਫਪੀਆਈ ਦੇ ਪਹਿਲੇ ਕੈਡਿਟ ਬਣ ਗਏ ਹਨ। ਉਕਤ ਰੈਜੀਮੈਂਟ ਨਾ ਸਿਰਫ਼ ਆਪਣੀ ਬਹਾਦਰੀ ਅਤੇ ਵਿਲੱਖਣ ਸੇਵਾ ਰਿਕਾਰਡ ਲਈ ਮਸ਼ਹੂਰ ਹੈ, ਬਲਕਿ ਇਸਦਾ ਸੰਸਥਾ ਨਾਲ ਇੱਕ ਵਿਸ਼ੇਸ਼ ਸਬੰਧ ਵੀ ਹੈ, ਕਿਉਂਕਿ ਇਹ ਇਸ ਇੰਸਟੀਚਿਊਟ ਦੇ ਸੰਸਥਾਪਕ ਡਾਇਰੈਕਟਰ, ਮੇਜਰ ਜਨਰਲ ਬੀਐਸ ਗਰੇਵਾਲ, ਵੀਐਸਐਮ (ਸੇਵਾਮੁਕਤ) ਦੀ ਮੂਲ ਰੈਜੀਮੈਂਟ ਰਹੀ ਹੈ।ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਰੀਅਨ ਦੱਤ ਨੂੰ ਉਨ੍ਹਾਂ ਦੀ ਇਸ ਵਿਲੱਖਣ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਆਰੀਅਨ ਦੱਤ ਨੇ ਆਪਣੇ ਪਰਿਵਾਰ ਅਤੇ ਪੂਰੇ ਰਾਜ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਕਾਮਨਾ ਕੀਤੀ ਕਿ ਆਰੀਅਨ ਦ੍ਰਿੜ ਸਮਰਪਣ ਨਾਲ ਦੇਸ਼ ਦੀ ਸੇਵਾ ਕਰਦਿਆਂ ਪੰਜਾਬ ਨੂੰ ਇਸੇ ਤਰ੍ਹਾਂ ਮਾਣ ਦਿਵਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਦੇ ਨਾਲ-ਨਾਲ ਕਰੀਅਰ ਦੇ ਵੱਧ ਤੋਂ ਵੱਧ ਮੌਕਿਆਂ ਲਈ ਤਿਆਰ ਕਰਨ ਵਾਸਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਕਿਹਾ ਕਿ ਸੰਸਥਾ ਦੇ 10ਵੇਂ ਕੋਰਸ ਦੇ ਕੈਡਿਟ ਸੁਖਰਾਜ ਸਿੰਘ ਹੀਰਾ ਅਤੇ ਕੈਡੇਟਸ ਟ੍ਰੇਨਿੰਗ ਵਿੰਗ (ਸੀਟੀਡਬਲਯੂ) ਦੇ ਕੈਡਿਟ ਅੰਮ੍ਰਿਤਪਾਲ ਸਿੰਘ ਨੂੰ ਐਸਐਸਸੀ (ਐਨਟੀ)-123 ਕੋਰਸ ਲਈ ਆਪਣੇ ਜੁਆਇਨਿੰਗ ਲੈਟਰ ਪ੍ਰਾਪਤ ਹੋਏ ਹਨ, ਜੋ ਆਪਣੀ ਸਿਖਲਾਈ ਸ਼ੁਰੂ ਕਰਨ ਲਈ 25 ਮਾਰਚ, 2026 ਨੂੰ ਅਫਸਰਜ਼ ਟ੍ਰੇਨਿੰਗ ਅਕੈਡਮੀ, ਚੇਨਈ ਵਿੱਚ ਜੁਆਇਨ ਕਰਗੇ। ਉਨ੍ਹਾਂ ਕਿਹਾ ਕਿ ਆਰੀਅਨ ਦੱਤ ਨੇ ਸਾਡੇ ਮੋਟੋ ਦੀ ਭਾਵਨਾ ਨੂੰ ਦਰਸਾਇਆ ਹੈ ਅਤੇ 4 ਹੌਰਸ ਰੈਜ਼ੀਮੈਂਟ ਵਿੱਚ ਆਰੀਅਨ ਦੀ ਚੋਣ ਉਨ੍ਹਾਂ ਦੀ ਯੋਗਤਾ ਅਤੇ ਸਖ਼ਤ ਮਿਹਨਤ ਦਾ ਪ੍ਰਮਾਣ ਹੈ।ਮੇਜਰ ਜਨਰਲ ਚੌਹਾਨ ਨੇ ਅੱਗੇ ਦੱਸਿਆ ਕਿ ਇਸ ਇੰਸਟੀਚਿਊਟ ਦੇ 16ਵੇਂ ਕੋਰਸ ਲਈ ਚੋਣ ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ। ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਲਈ ਇੰਟਰਵਿਊ 16 ਮਾਰਚ, 2026 ਨੂੰ ਸ਼ੁਰੂ ਹੋਣ ਜਾ ਰਹੀ ਹੈ, ਜੋ ਚਾਹਵਾਨ ਨੌਜਵਾਨਾਂ ਦੇ ਨਵੇਂ ਬੈਚ ਨੂੰ ਹਥਿਆਰਬੰਦ ਸੇਵਾਵਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਪ੍ਰਦਾਨ ਕਰੇਗਾ। 

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

*ਚੰਡੀਗੜ੍ਹ, 7 ਮਾਰਚ 2026   ਸੂਬੇ ਵਿੱਚ ਉਚੇਰੀ ਸਿੱਖਿਆ, ਉਦਯੋਗਿਕ ਵਿਕਾਸ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਉਤਸ਼ਾਹਤ ਕਰਨ ਦੇ ਮਨੋਰਥ ਨਾਲ ਅਹਿਮ ਫੈਸਲੇ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।   ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਮੁਤਾਬਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਲਈ ਖਰੜਾ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਸਮੇਂ ਸਿਰ ਕਰਨ ਲਈ ਸਾਰੇ ਲੋੜੀਂਦੇ ਫੈਸਲੇ ਲੈਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।   ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਨੂੰ ਹਰੀ ਝੰਡੀ ਮੰਤਰੀ ਮੰਡਲ ਨੇ ਪੰਜਾਬ ਉਦਯੋਗ ਕ੍ਰਾਂਤੀ ਤਹਿਤ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਉਤੇ ਮੋਹਰ ਲਾ ਦਿੱਤੀ ਹੈ ਅਤੇ ਇਸ ਨੀਤੀ ਵਿੱਚ ਸੈਕਟਰ ਅਧਾਰਿਤ ਨੀਤੀਆਂ, ਵਿਸਥਾਰਤ ਸਕੀਮਾਂ ਅਤੇ ਦਿਸ਼ਾ-ਨਿਰਦੇਸ਼ ਨੂੰ ਦਰਸਾਉਂਦੇ ਹਨ।   ਇਸ ਨੀਤੀ ਦਾ ਉਦੇਸ਼ ਸੂਬੇ ਵਿੱਚ ਵਿੱਤੀ ਰਿਆਇਤਾਂ, ਖੇਤਰੀ ਵਿਕਾਸ, ਰੋਜ਼ਗਾਰ ਪੈਦਾ ਕਰਨ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਉੱਭਰ ਰਹੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵਿਆਪਕ ਅਤੇ ਢਾਂਚਾਗਤ ਵਿਵਸਥਾ ਸਥਾਪਤ ਕਰਨਾ ਹੈ। ਇਸ ਨਾਲ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਨੂੰ ਉੱਚ ਆਰਥਿਕ ਵਿਕਾਸ ਦੇ ਰਾਹ ‘ਤੇ ਪਾਉਣ ਦੀ ਆਸ ਹੈ।   ਸਰਕਾਰੀ ਨੌਕਰੀਆਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਦਾਖਲਿਆਂ ’ਚ ਖਿਡਾਰੀਆਂ ਲਈ ਰਾਖਵਾਂਕਰਨ ਨੂੰ ਹੋਰ ਸੁਚਾਰੂ ਬਣਾਉਣ ਦੀ ਨੀਤੀ ਨੂੰ ਪ੍ਰਵਾਨਗੀ ਮੰਤਰੀ ਮੰਡਲ ਨੇ ਸਰਕਾਰੀ ਨੌਕਰੀਆਂ ਅਤੇ ਵਿਦਿਅਕ ਸੰਸਥਾਵਾਂ ’ਚ ਦਾਖਲਿਆਂ ਵਿੱਚ ਖਿਡਾਰੀਆਂ ਲਈ ਰਾਖਵਾਂਕਰਨ ਨੂੰ ਸੁਚਾਰੂ ਬਣਾਉਣ ਲਈ ਨੀਤੀ ਨੂੰ ਪ੍ਰਵਾਨਗੀ ਦਿੱਤੀ। ਇਹ ਖੇਡਾਂ ਵਿੱਚ ਪ੍ਰਾਪਤੀ ਦੇ ਸਰਟੀਫਿਕੇਟਾਂ ਨੂੰ ਅੰਕ ਨਿਰਧਾਰਤ ਕਰਨ ਲਈ ਉਦੇਸ਼ਪੂਰਨ ਅਤੇ ਆਸਾਨੀ ਨਾਲ ਸਮਝਣ ਯੋਗ ਮਾਪਦੰਡ ਨਿਰਧਾਰਤ ਕਰਦਾ ਹੈ। ਨੀਤੀ ਦੇ ਅਨੁਸਾਰ ਖੇਡਾਂ ਵਿੱਚ ਪ੍ਰਾਪਤੀਆਂ ਨੂੰ 75 ਫੀਸਦੀ ਮਹੱਤਤਾ ਦਿੱਤੀ ਜਾਵੇਗੀ ਜਦੋਂ ਕਿ 25 ਫੀਸਦੀ ਮਹੱਤਤਾ ਦਾਖਲਾ ਪ੍ਰੀਖਿਆ ਵਿੱਚ ਕਾਰਗੁਜ਼ਾਰੀ ‘ਤੇ ਅਧਾਰਿਤ ਹੋਵੇਗੀ।   ‘ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਤਕਨੀਕੀ (ਗਰੁੱਪ-ਸੀ) ਸੇਵਾ ਨਿਯਮ-2016’ ਵਿੱਚ ਸੋਧ ਨੂੰ ਪ੍ਰਵਾਨਗੀ ਦਿੱਤੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਫਾਰਮਾਸਿਸਟਾਂ ਦੀ ਭਰਤੀ ਲਈ ਡਿਪਲੋਮਾ ਇਨ ਫਾਰਮੇਸੀ ਨੂੰ ਵਾਧੂ ਵਿਦਿਅਕ ਯੋਗਤਾ ਵਜੋਂ ਸ਼ਾਮਲ ਕਰਨ ਲਈ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਤਕਨੀਕੀ (ਗਰੁੱਪ-ਸੀ) ਸੇਵਾ ਨਿਯਮ, 2016 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਡਿਪਲੋਮਾ ਧਾਰਕਾਂ ਨੂੰ ਫਾਰਮਾਸਿਸਟ ਦੀ ਆਸਾਮੀ ਲਈ ਅਰਜ਼ੀ ਦੇਣ ਦੇ ਯੋਗ ਬਣਾਏਗਾ ਅਤੇ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਦੀ ਸਪਲਾਈ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗਾ।   ਪੰਜਾਬ ਦੇ ਹੋਮ ਗਾਰਡਜ਼ ਦੇ ਸ਼ਹੀਦ ਅਸ਼ੋਕ ਕੁਮਾਰ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਨੂੰ ਹਰੀ ਝੰਡੀ ਮਾਨਵਤਾਵਾਦੀ ਪਹੁੰਚ ਅਪਣਾਉਂਦਿਆਂ ਮੰਤਰੀ ਮੰਡਲ ਨੇ ਸ਼ਹੀਦ ਪੰਜਾਬ ਹੋਮਗਾਰਡਜ਼ ਵਲੰਟੀਅਰ ਅਸ਼ੋਕ ਕੁਮਾਰ, ਨੰਬਰ 25140/ਜੀ.ਐਸ.ਪੀ. ਦੇ ਪਰਿਵਾਰ ਨੂੰ ਵਿਸ਼ੇਸ਼ ਕੇਸ ਵਜੋਂ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਨੂੰ ਪ੍ਰਵਾਨਗੀ ਦਿੱਤੀ। ਅਸ਼ੋਕ ਕੁਮਾਰ ਨੇ ਹਾਲ ਹੀ ਵਿੱਚ ਗੁਰਦਾਸਪੁਰ ਵਿਖੇ ਡਿਊਟੀ ਕਰਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਮੰਤਰੀ ਮੰਡਲ ਨੇ ਇਹ ਫੈਸਲਾ ਲਿਆ।   ‘ਦਾ ਪੰਜਾਬ ਰੈਗੂਲੇਸ਼ਨ ਆਫ ਕਰੱਸ਼ਰ ਯੂਨਿਟ, ਸਟਾਕਿਸਟ ਅਤੇ ਰਿਟੇਲਰਜ਼ (ਸੋਧ) ਬਿੱਲ,-2026’ ਪੇਸ਼ ਕਰਨ ਲਈ ਸਹਿਮਤੀ  ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਵਿੱਚ ‘ਦਾ ਪੰਜਾਬ ਰੈਗੂਲੇਸ਼ਨ ਆਫ ਕਰੱਸ਼ਰ ਯੂਨਿਟ, ਸਟਾਕਿਸਟ ਅਤੇ ਰਿਟੇਲਰਜ਼ (ਸੋਧ) ਬਿੱਲ,-2026’ ਪੇਸ਼ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਸ ਕਦਮ ਦਾ ਉਦੇਸ਼ ‘ਦਾ ਪੰਜਾਬ ਰੈਗੂਲੇਸ਼ਨ ਆਫ ਕਰੱਸ਼ਰ ਯੂਨਿਟ, ਸਟਾਕਿਸਟ ਅਤੇ ਰਿਟੇਲਰਜ਼ (ਸੋਧ) ਆਰਡੀਨੈਂਸ, 2026” ਨੂੰ ਐਕਟ ਵਿੱਚ ਬਦਲਣਾ ਹੈ।   ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ 1,158 ਅਸਾਮੀਆਂ ਭਰਨ ਦੀ ਸਹਿਮਤੀ ਦਿੱਤੀ ਇਕ ਹੋਰ ਵੱਡੇ ਫੈਸਲੇ ਵਿੱਚ ਮੰਤਰੀ ਮੰਡਲ ਨੇ ਸੂਬੇ ਭਰ ਦੇ ਸਰਕਾਰੀ ਕਾਲਜਾਂ ਵਿੱਚ 1,158 ਅਸਾਮੀਆਂ ਲਈ ਨਵੀਂ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਵਿੱਚ 1,091 ਸਹਾਇਕ ਪ੍ਰੋਫੈਸਰ ਅਤੇ 67 ਲਾਇਬ੍ਰੇਰੀਅਨ ਸ਼ਾਮਲ ਹਨ। ਇਹ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਯੂ.ਜੀ.ਸੀ. ਨਿਯਮ-2018 ਦੇ ਅਨੁਸਾਰ ਸਖ਼ਤੀ ਨਾਲ ਕੀਤੀ ਜਾਵੇਗੀ। ਸਰਕਾਰ ਪੀ.ਪੀ.ਐਸ.ਸੀ. ਕੋਲ ਲੰਬਿਤ ਸਹਾਇਕ ਪ੍ਰੋਫੈਸਰ ਦੀਆਂ 612 ਅਸਾਮੀਆਂ ਦੀ ਪਹਿਲਾਂ ਦੀ ਮੰਗ ਨੂੰ ਵਾਪਸ ਲਵੇਗੀ ਅਤੇ ਸਾਰੀਆਂ ਅਸਾਮੀਆਂ ਲਈ ਨਵੀਂ ਸੰਯੁਕਤ ਮੰਗ ਜਮ੍ਹਾਂ ਕਰਵਾਏਗੀ।   ਸਾਰੇ ਉਮੀਦਵਾਰਾਂ ਨੂੰ ਨਿਰਪੱਖ ਮੌਕਾ ਪ੍ਰਦਾਨ ਕਰਨ ਲਈ, ਜਿਨ੍ਹਾਂ ਵਿੱਚ ਉਹ ਉਮੀਦਵਾਰ ਵੀ ਸ਼ਾਮਲ ਹਨ ਜਿਨ੍ਹਾਂ ਨੇ 19 ਅਕਤੂਬਰ, 2021 ਦੇ ਇਸ਼ਤਿਹਾਰ ਤਹਿਤ ਅਰਜ਼ੀ ਦਿੱਤੀ ਸੀ, ਨੂੰ ਉਪਰਲੀ ਉਮਰ ਸੀਮਾ ਵਿੱਚ ਇਕ ਵਾਰ ਦੀ ਛੋਟ ਦਿੱਤੀ ਜਾਵੇਗੀ। ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਮੌਜੂਦਾ ਸਰਕਾਰੀ ਨੀਤੀ ਅਨੁਸਾਰ ਵਾਧੂ ਉਮਰ ਦੀ ਛੋਟ ਮਿਲੇਗੀ।   ਐਮ.ਆਈ.ਸੀ.ਈ. ਪ੍ਰੋਜੈਕਟ ਅਤੇ ਬਹੁ-ਉਦੇਸ਼ੀ ਢਾਂਚੇ ਨੂੰ ਮਨਜ਼ੂਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਸ਼ਵ ਪੱਧਰੀ ਐਮ.ਆਈ.ਸੀ.ਈ. (ਮੀਟਿੰਗਾਂ, ਰਿਆਇਤਾਂ, ਕਾਨਫਰੰਸਾਂ ਅਤੇ ਪ੍ਰਦਰਸ਼ਨੀਆਂ) ਪ੍ਰੋਜੈਕਟ ਅਤੇ ਵਪਾਰਕ, ਵਿਗਿਆਨਕ, ਵਿਦਿਅਕ ਅਤੇ ਸਰਕਾਰੀ ਸਮਾਗਮਾਂ ਦੇ ਆਯੋਜਨ ਲਈ ਬਹੁ-ਮੰਤਵੀ ਢਾਂਚੇ ਨੂੰ ਮਨਜ਼ੂਰੀ ਦਿੱਤੀ। ਸੂਬੇ ਵਿੱਚ ਐਮ.ਆਈ.ਸੀ.ਈ. ਪ੍ਰੋਜੈਕਟਾਂ ਲਈ ਖਰਚਿਆਂ ਬਾਰੇ ਸਪੱਸ਼ਟਤਾ ਦੀ ਘਾਟ ਕਾਰਨ ਨਿਵੇਸ਼ਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਨੂੰ ਹੱਲ ਕਰਨ ਲਈ, ਸਰਕਾਰ ਨੇ 4 ਜੂਨ, 2025 ਦੀ ਨੋਟੀਫਿਕੇਸ਼ਨ ਵਿੱਚ ਸੋਧ ਕਰਕੇ ਐਮ.ਆਈ.ਸੀ.ਈ. ਪ੍ਰੋਜੈਕਟਾਂ ਨੂੰ ਇਕ ਵੱਖਰੀ ਸ਼੍ਰੇਣੀ ਵਜੋਂ ਸ਼ਾਮਲ ਕੀਤਾ ਹੈ ਅਤੇ ਵਪਾਰਕ ਖਰਚਿਆਂ ਦੇ 50 ਫੀਸਦੀ ‘ਤੇ ਲਾਗੂ ਖਰਚੇ ਨਿਰਧਾਰਤ ਕੀਤੇ ਹਨ।   ਮੈਡੀਸਿਟੀ ਪਾਲਿਸੀ-2014 ਵਿੱਚ ਸੋਧ ਨੂੰ ਪ੍ਰਵਾਨਗੀ ਮੰਤਰੀ ਮੰਡਲ ਨੇ ਮੈਡੀਸਿਟੀ ਨੀਤੀ-2014 ਵਿੱਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਕੁਝ ਥਾਵਾਂ ਨੂੰ ਮੌਜੂਦਾ ਨੀਤੀ ਰਾਹੀਂ ਅਤੇ ਹੋਰਾਂ ਨੂੰ ਈ-ਨਿਲਾਮੀ ਰਾਹੀਂ ਨਿਪਟਾਉਣ ਦੀ ਆਗਿਆ ਦਿੱਤੀ ਜਾ ਸਕੇ। ਜਿਹੜੀਆਂ ਥਾਵਾਂ ਦੀ ਈ-ਨਿਲਾਮੀ ਹੋਣੀ ਹੈ, ਉਸ ਲਈ ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਨੂੰ ਅਧਿਕਾਰਤ ਕੀਤਾ ਗਿਆ।  ਈ-ਨਿਲਾਮੀ ਥਾਵਾਂ ਦੀ ਕੀਮਤ ਈ-ਨਿਲਾਮੀ ਪਲਾਟਾਂ ਲਈ ਕੀਮਤ ਨਿਰਧਾਰਨ ਨੀਤੀ ਅਨੁਸਾਰ ਨਿਰਧਾਰਤ ਕੀਤੀ ਜਾਵੇਗੀ, ਜਦੋਂ ਕਿ ਨੀਤੀ ਅਧੀਨ ਅਲਾਟ ਕੀਤੀਆਂ ਗਈਆਂ ਸਾਈਟਾਂ ਇਸ਼ਤਿਹਾਰ ਦੇ ਸਮੇਂ ਪ੍ਰਚਲਿਤ ਦਰਾਂ ‘ਤੇ ਪੇਸ਼ ਕੀਤੀਆਂ ਜਾਣਗੀਆਂ। ਹਾਲਾਂਕਿ ਈ-ਨਿਲਾਮੀ ਵਿੱਚ ਭਾਗੀਦਾਰੀ ਲਈ ਯੋਗਤਾ ਸ਼ਰਤਾਂ ਵਿੱਚ ਢਿੱਲ ਦਿੱਤੀ ਗਈ ਹੈ, ਜ਼ਮੀਨ ਦੀ ਵਰਤੋਂ ਹਸਪਤਾਲ ਦੇ ਉਦੇਸ਼ਾਂ ਲਈ ਸੀਮਤ ਰਹੇਗੀ।   ਗਮਾਡਾ ਵੱਲੋਂ ਸਕੂਲਾਂ ਲਈ ਸਿੱਖਿਆ ਪਲਾਟਾਂ ਦੀ ਅਲਾਟਮੈਂਟ ਦੀ ਨੀਤੀ ਨੂੰ ਪ੍ਰਵਾਨਗੀ ਮੰਤਰੀ ਮੰਡਲ ਨੇ ਗਮਾਡਾ ਦੁਆਰਾ ਕੇ-12/ਸੀਨੀਅਰ ਸੈਕੰਡਰੀ ਸਕੂਲਾਂ ਦੀ ਸਥਾਪਨਾ ਲਈ ਸਿੱਖਿਆ ਪਲਾਟਾਂ ਦੀ ਅਲਾਟਮੈਂਟ ਲਈ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ। ਇਹ ਨੀਤੀ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਅਧਿਕਾਰ ਖੇਤਰ ਅਧੀਨ ਸਾਈਟਾਂ ਲਈ ਈ-ਨਿਲਾਮੀ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਲਈ ਬੋਸਟਨ ਕੰਸਲਟਿੰਗ ਗਰੁੱਪ (ਇੰਡੀਆ) ਦੀਆਂ ਸਿਫ਼ਾਰਸ਼ਾਂ ‘ਤੇ ਤਿਆਰ ਕੀਤੀ ਗਈ ਹੈ। ਇਹ ਤਕਨੀਕੀ ਯੋਗਤਾ ਮਾਪਦੰਡ ਪੇਸ਼ ਕਰਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਿਰਫ਼ ਅਸਲੀ ਅਤੇ ਸਮਰੱਥ ਵਿਦਿਅਕ ਸੰਸਥਾਵਾਂ

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਚੰਡੀਗੜ੍ਹ, 7 ਮਾਰਚ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿਖੇ ਸਿਖਲਾਈ ਲਈ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਅਧਿਆਪਕਾਂ ਨੂੰ ਵਿਸ਼ਵਵਿਆਪੀ ਸਿੱਖਿਆ ਅਭਿਆਸਾਂ ਤੋਂ ਜਾਣੂ ਕਰਵਾਉਣਾ ਅਤੇ ਸੂਬੇ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਮੁੱਖ ਮੰਤਰੀ ਨੇ ਕਈ ਸਿਆਸੀ ਮੁੱਦਿਆਂ ‘ਤੇ ਵੀ ਗੱਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਬਿਜਲੀ (ਸੋਧ) ਬਿੱਲ, 2025 ਦਾ ਸਖ਼ਤ ਵਿਰੋਧ ਕਰਾਂਗੇ, ਜਦੋਂ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ, ਕਾਂਗਰਸ ਅਤੇ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ’ਤੇ ਲਿਖਿਆ, “ਅੱਜ, ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਇਕ ਹੋਰ ਬੈਚ ਸਿਖਲਾਈ ਲਈ ਸਿੰਗਾਪੁਰ ਲਈ ਰਵਾਨਾ ਹੋਇਆ। ਮੈਂ ਇਸ ਮੌਕੇ ਉਨ੍ਹਾਂ ਨੂੰ ਮਿਲਿਆ, ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਯਾਤਰਾ ਦੀ ਸਫਲਤਾ ਲਈ ਉਤਸ਼ਾਹਿਤ ਕੀਤਾ।  ਉਨ੍ਹਾਂ ਅੱਗੇ ਲਿਖਿਆ, “ਸਾਡੀ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਬੱਚੇ ਵਿਸ਼ਵ ਪੱਧਰੀ, ਗੁਣਵੱਤਾ ਵਾਲੀ ਸਿੱਖਿਆ ਪ੍ਰਾਪਤ ਕਰਨ। ਇਸ ਦ੍ਰਿਸ਼ਟੀਕੋਣ ਦੇ ਅਨੁਸਾਰ ਅਸੀਂ ਆਪਣੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਲਗਾਤਾਰ ਅੰਤਰਰਾਸ਼ਟਰੀ ਪੱਧਰ ਦੇ ਸਿਖਲਾਈ ਦੇ ਮੌਕੇ ਪ੍ਰਦਾਨ ਕਰ ਰਹੇ ਹਾਂ ਤਾਂ ਜੋ ਉਹ ਨਵੇਂ ਤੇ ਆਧੁਨਿਕ ਤਰੀਕੇ ਸਿੱਖ ਸਕਣ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰ ਸਕਣ। ਸਾਡਾ ਟੀਚਾ ਸਿਰਫ਼ ਸਕੂਲ ਬਣਾਉਣਾ ਨਹੀਂ ਹੈ, ਸਗੋਂ ਇੱਕ ਅਜਿਹੀ ਸਿੱਖਿਆ ਪ੍ਰਣਾਲੀ ਬਣਾਉਣਾ ਹੈ ਜੋ ਪੰਜਾਬ ਦੇ ਹਰ ਬੱਚੇ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਪ੍ਰਾਪਤ ਕਰਨ ਦੇ ਸਮਰੱਥ ਬਣਾਵੇ।” ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਵਿਸ਼ਵ ਪੱਧਰੀ ਮੌਕੇ ਪ੍ਰਦਾਨ ਕਰਨ ਲਈ 30 ਪ੍ਰਿੰਸੀਪਲਾਂ ਦਾ ਅੱਠਵਾਂ ਬੈਚ 8 ਤੋਂ 14 ਮਾਰਚ ਤੱਕ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਲਈ ਰਵਾਨਾ ਹੋ ਰਿਹਾ ਹੈ। ਹੁਣ ਤੱਕ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਵਾਲੇ ਅੱਠ ਬੈਚਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਹੈ।” ਉਨ੍ਹਾਂ ਕਿਹਾ ਕਿ ਪ੍ਰੋਗਰਾਮ ਲਈ ਪਾਰਦਰਸ਼ੀ ਚੋਣ ਪ੍ਰਕਿਰਿਆ ਅਪਣਾਈ ਗਈ ਹੈ, ਜਿਸ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੁਆਰਾ ਚੁਣੇ ਗਏ ਪ੍ਰਿੰਸੀਪਲਾਂ ਦੀ ਤਸਦੀਕ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ, “ਸਿਖਲਾਈ ਦੌਰਾਨ ਇਹ ਪ੍ਰਿੰਸੀਪਲ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਸਿੱਖਿਆ ਅਭਿਆਸਾਂ ਤੋਂ ਜਾਣੂ ਹੁੰਦੇ ਹਨ। ਉਨ੍ਹਾਂ ਦੀ ਵਾਪਸੀ ਤੋਂ ਬਾਅਦ, ਉਹ ਇਨ੍ਹਾਂ ਅਭਿਆਸਾਂ ਨੂੰ ਵਿਦਿਆਰਥੀਆਂ ਅਤੇ ਸਹਿਯੋਗੀਆਂ ਨਾਲ ਸਾਂਝਾ ਕਰਦੇ ਹਨ ਤਾਂ ਜੋ ਸਾਡੇ ਵਿਦਿਆਰਥੀ ਸਿੱਖਿਆ ਦੇ ਵਿਸ਼ਵ ਪੱਧਰੀ ਮਿਆਰਾਂ ਦਾ ਸਾਹਮਣਾ ਕਰ ਸਕਣ। ਇਹ ਮਾਰਗ-ਦਰਸ਼ਕ ਪਹਿਲਕਦਮੀ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੀ ਹੈ ਅਤੇ ਇਹ ਅਧਿਆਪਕ-ਵਿਦਿਆਰਥੀਆਂ ਲਈ ਗੁਣਵੱਤਾ ਵਾਲੀ ਸਿੱਖਿਆ ਨੂੰ ਯਕੀਨੀ ਬਣਾ ਕੇ ਬਦਲਾਅ ਵਜੋਂ ਕੰਮ ਕਰ ਰਹੇ ਹਨ। ਅਜਿਹੀਆਂ ਪਹਿਲਕਦਮੀਆਂ ਅਧਿਆਪਕਾਂ ਦੀ ਮੁਹਾਰਤ ਨੂੰ ਉੱਚਾ ਚੁੱਕਣ ਵਿੱਚ ਮਦਦ ਕਰਦੀਆਂ ਹਨ ਅਤੇ ਇਹ ਯਕੀਨੀ ਬਣਾਉਂਦੀਆਂ ਹਨ ਕਿ ਉਹ ਆਧੁਨਿਕ ਅਧਿਆਪਨ ਵਿਧੀਆਂ ਨਾਲ ਚੰਗੀ ਤਰ੍ਹਾਂ ਜਾਣੂ ਹਨ ਤਾਂ ਜੋ ਵਿਦਿਆਰਥੀ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲਾ ਕਰ ਸਕਣ। ਵਿਦਿਆਰਥੀਆਂ ਦੇ ਪ੍ਰਦਰਸ਼ਨ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇ.ਈ.ਈ. ਸੀ.ਐਲ.ਏ.ਟੀ. ਅਤੇ ਐਨ.ਆਈ.ਐਫ.ਟੀ. ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਲਗਭਗ 300 ਵਿਦਿਆਰਥੀਆਂ ਨੇ ਜੇ.ਈ.ਈ.ਮੇਨਜ਼, ਜੇ.ਈ.ਈ. ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਲਈ ਯੋਗਤਾ ਪ੍ਰਾਪਤ ਕੀਤੀ ਹੈ। ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮਜ਼ਬੂਤ ਕਰਨ ‘ਤੇ ਵੱਡਾ ਜ਼ੋਰ ਦੇ ਰਹੀ ਹੈ।” ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਆਉਣ ਵਾਲੇ ਦਿਨਾਂ ਵਿੱਚ ਇੱਕ ਵਿਅਕਤੀ ਆਪਣੀ ਦੌਲਤ ਨਾਲ ਨਹੀਂ ਸਗੋਂ ਆਪਣੇ ਬੱਚਿਆਂ ਦੁਆਰਾ ਪ੍ਰਾਪਤ ਕੀਤੀ ਸਿੱਖਿਆ ਨਾਲ ਅਮੀਰ ਮੰਨਿਆ ਜਾਵੇਗਾ। ਇਸੇ ਲਈ ਸੂਬਾ ਸਰਕਾਰ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਦੇ ਇਕ ਕਿਸਾਨ ਦੀ ਧੀ ਨੇ ਯੂ.ਪੀ.ਐਸ.ਸੀ. ਪ੍ਰੀਖਿਆ ਵਿੱਚ 15ਵਾਂ ਰੈਂਕ ਪ੍ਰਾਪਤ ਕੀਤਾ। ਸਾਡੀ ਸਰਕਾਰ ਸੂਬੇ ਦੀਆਂ ਧੀਆਂ ਨੂੰ ਉਡਾਣ ਭਰਨ ਲਈ ਖੰਭ ਦੇ ਰਹੀ ਹੈ ਤਾਂ ਜੋ ਉਹ ਹਰ ਖੇਤਰ ਵਿੱਚ ਬੁਲੰਦੀਆਂ ਛੂਹ ਸਕਣ।” ਇਕ ਸਵਾਲ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “20 ਮਾਰਚ ਦਾ ਦਿਨ ਪੰਜਾਬ ਲਈ ਇਤਿਹਾਸਕ ਦਿਨ ਹੋਵੇਗਾ ਕਿਉਂਕਿ ਟਾਟਾ ਸਟੀਲ ਇਸ ਦਿਨ ਭਾਰਤ ਵਿੱਚ ਆਪਣੇ ਦੂਜੇ ਸਭ ਤੋਂ ਵੱਡੇ ਪਲਾਂਟ ਵਿੱਚ ਕੰਮ ਸ਼ੁਰੂ ਕਰੇਗਾ। 3,200 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾ ਰਿਹਾ ਇਹ ਪ੍ਰੋਜੈਕਟ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇਗਾ ਅਤੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵਧਾਏਗਾ। ਇੱਕ ਹੋਰ ਸਵਾਲ ‘ਤੇ, ਉਨ੍ਹਾਂ ਜਵਾਬ ਦਿੱਤਾ, “ਮੱਧ ਪੂਰਬ ਦੇ ਦੇਸ਼ਾਂ ਵਿੱਚ ਚੱਲ ਰਹੇ ਤਣਾਅ ਦੌਰਾਨ ਉਥੇ ਫਸੇ ਹੋਏ ਪੰਜਾਬ ਦੇ 385 ਵਿਅਕਤੀਆਂ ਦੀ ਪਛਾਣ ਹੁਣ ਤੱਕ ਕੀਤੀ ਗਈ ਹੈ। ਉਨ੍ਹਾਂ ਵਿੱਚੋਂ ਲਗਭਗ 300 ਯੂ.ਏ.ਈ. ਵਿੱਚ ਫਸੇ ਹੋਏ ਹਨ ਅਤੇ ਬਾਕੀ ਖੇਤਰ ਦੇ ਹੋਰ ਦੇਸ਼ਾਂ ਵਿੱਚ ਹਨ।” ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿਰੰਤਰ ਭਾਰਤ ਸਰਕਾਰ ਕੋਲ ਇਹ ਮੁੱਦਾ ਉਠਾ ਰਹੀ ਹੈ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।ਰੂਸ ਤੋਂ ਤੇਲ ਖਰੀਦਣ ਬਾਰੇ ਭਾਰਤ ਦੇ ਅਮਰੀਕੀ ਰਾਸ਼ਟਰਪਤੀ ਦੇ ਬਿਆਨ ਬਾਰੇ ਪੁੱਛੇ ਜਾਣ ‘ਤੇ ਭਗਵੰਤ ਮਾਨ ਨੇ ਤਨਜ਼ ਕੱਸਦਿਆਂ ਕਿਹਾ, “ਜਿਹੜੇ ਲੋਕ ਦਮਗਜ਼ੇ ਮਾਰਦੇ ਸਨ ਕਿ ਭਾਰਤ ‘ਵਿਸ਼ਵ ਗੁਰੂ’ ਬਣ ਜਾਵੇਗਾ, ਉਨ੍ਹਾਂ ਨੇ ਇਸ ਨੂੰ ਘਟਾ ਕੇ ‘ਵਿਸ਼ਵ ਚੇਲਾ’ ਕਰ ਦਿੱਤਾ ਹੈ ਕਿਉਂਕਿ ਅਮਰੀਕਾ ਦੇਸ਼ ਨੂੰ ਆਪਣੀਆਂ ਸ਼ਰਤਾਂ ਦੱਸ ਰਿਹਾ ਹੈ। ਇਹ ਮੰਦਭਾਗਾ ਹੈ ਕਿ ਦੇਸ਼ ਦੀ ਵਿਦੇਸ਼ ਨੀਤੀ ਅਤੇ ਪ੍ਰਭੂਸੱਤਾ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ।” ਪੰਜਾਬ ਦੇ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਬਿਜਲੀ (ਸੋਧ) ਬਿੱਲ, 2025 ਦਾ ਸਖ਼ਤ ਵਿਰੋਧ ਕਰੇਗੀ। ਉਨ੍ਹਾਂ ਕਿਹਾ, “ਇਹ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਅਧਿਕਾਰਾਂ ਨੂੰ ਹੜੱਪਣ ਦੀ ਕੋਸ਼ਿਸ਼ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਬਿਜਲੀ, ਸਿਹਤ ਅਤੇ ਸਿੱਖਿਆ ਸੂਬੇ ਦੇ ਵਿਸ਼ੇ ਹਨ ਅਤੇ ਕੇਂਦਰ ਨੂੰ ਇਨ੍ਹਾਂ ਵਿੱਚ ਦਖਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ।” ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਲਈ ਕਾਂਗਰਸ ਦੀ ਆਲੋਚਨਾ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਆਪਣੇ ਆਪ ਨੂੰ ਵੱਡੇ ਸਿਆਸਤਦਾਨ ਸਮਝਦੇ ਆਗੂ ਮੀਡੀਆ ਦਾ ਧਿਆਨ ਖਿੱਚਣ ਲਈ ਨੌਟੰਕੀਆਂ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਪੰਜਾਬ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਵਾਪਸ ਆ ਗਿਆ ਹੈ।” ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, “ਸੁਖਬੀਰ ਸਿੰਘ ਬਾਦਲ ਜ਼ਮੀਨੀ ਹਕੀਕਤਾਂ ਤੋਂ ਕੋਰਾ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾਈ ਕਿਲ੍ਹੇ ਉਸਾਰ ਰਿਹਾ ਹੈ। ਪੰਜਾਬ ਦੇ ਲੋਕ ਅਜਿਹੇ ਆਗੂਆਂ ਦੇ ਪਿਛਲੇ ਰਿਕਾਰਡ ਤੋਂ

Punjab

’ਆਪ’ ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਮਕਰਨ, 7 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਹਲਕੇ ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ ‘ਆਪ’ ਸਰਕਾਰ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਸਿਰਜਣ ਅਤੇ ਬਿਹਤਰ ਢੰਗ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਨੇ ਨਹਿਰੀ ਸਿੰਚਾਈ, ਰੋਜ਼ਗਾਰ ਉਤਪਤੀ ਅਤੇ ਸਿੱਖਿਆ ਸੁਧਾਰਾਂ ਵਿੱਚ ਹੋਈ ਪ੍ਰਗਤੀ ‘ਤੇ ਵੀ ਚਾਨਣਾ ਪਾਇਆ।ਨੀਂਹ ਪੱਥਰ ਰੱਖਣ ਤੋਂ ਬਾਅਦ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੜਕਾਂ ਤੋਂ ਲੈ ਕੇ ਸਕੂਲਾਂ, ਖੇਡ ਦੇ ਮੈਦਾਨਾਂ ਅਤੇ ਉਦਯੋਗ ਤੱਕ, ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਹਰ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਹੱਦੀ ਖੇਤਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ, ਪਰ ‘ਆਪ’ ਸਰਕਾਰ ਇਨ੍ਹਾਂ ਖੇਤਰਾਂ ਦੀ ਤਰੱਕੀ ਲਈ ਸਮਰਪਿਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਖੇਤਰਾਂ ਦੇ ਵਸਨੀਕਾਂ ਦੀ ਭਲਾਈ ਲਈ ਵਚਨਬੱਧ ਹਾਂ ਜੋ ਦੇਸ਼ ਦੇ ਸੱਚੇ ਦੇਸ਼ ਭਗਤ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੋਈ ਉਦਯੋਗਿਕ ਨੀਤੀ ਸਰਹੱਦੀ ਖੇਤਰਾਂ ਵਿੱਚ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉਦਯੋਗਪਤੀਆਂ ਨੂੰ ਪ੍ਰੋਤਸਾਹਨ ਦੀ ਪੇਸ਼ਕਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਤਹਿਤ ਧਿਆਨ ਦੇਣ ਯੋਗ ਨੌਂ ਤਰਜੀਹੀ ਸੈਕਟਰਾਂ ਅਤੇ ਸਰਹੱਦਾਂ ਤੇ ਕੰਢੀ ਖੇਤਰਾਂ ਨੂੰ 25 ਫੀਸਦ ਵਾਧੂ ਪ੍ਰੋਤਸਾਹਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭੂਗੋਲਿਕ ਨਜ਼ਰੀਏ ਤੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਰਗੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੱਖ-ਵੱਖ ਜੋਖਮਾਂ ਕਾਰਨ ਇਤਿਹਾਸਕ ਤੌਰ ‘ਤੇ ਘੱਟ ਨਿਵੇਸ਼ ਹੋਇਆ ਹੈ।ਰੋਜ਼ਗਾਰ ਪੈਦਾ ਕਰਨ ਦੀ ਦਿਸ਼ਾ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਸੀਂ ਸਾਡੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਸਰਿੰਜਾਂ ਅਤੇ ਨਸ਼ਿਆਂ ਦੀ ਥਾਂ ਟਿਫਿਨ ਦੇਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਅਸੀਂ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪਹਿਲਾਂ ਹੀ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ।ਸਿੰਚਾਈ ਸੁਧਾਰਾਂ ਲਈ ਚੁੱਕੇ ਕਦਮਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਅੱਗੇ ਕਿਹਾ ਕਿ ਜਦੋਂ ਮੈਂ ਅਹੁਦਾ ਸੰਭਾਲਿਆ ਸੀ ਤਾਂ ਸਿੰਚਾਈ ਲਈ ਸਿਰਫ 21 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ ਅਤੇ ਅੱਜ ਇਹ ਅੰਕੜਾ 68 ਫੀਸਦ ਹੋ ਗਿਆ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਹ 85 ਫੀਸਦ ਤੱਕ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ 6,900 ਕਿਲੋਮੀਟਰ ਨਹਿਰਾਂ ਅਤੇ 18,349 ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਾਣੀ ਟੇਲਾਂ ‘ਤੇ ਵਸਦੇ ਹਰ ਕਿਸਾਨ ਤੱਕ ਪਹੁੰਚੇ।ਪੰਜਾਬ ਦੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ 6,500 ਕਰੋੜ ਰੁਪਏ ਖਰਚ ਕੀਤੇ ਹਨ, ਜਿਸ ਨਾਲ ਨਹਿਰੀ ਪਾਣੀ ਪਹਿਲੀ ਵਾਰ 1,365 ਪਿੰਡਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪੇਂਡੂ ਸੰਪਰਕ ਨੂੰ ਬਿਹਤਰ ਬਣਾਉਣ ਲਈ 16,209 ਕਰੋੜ ਰੁਪਏ ਦੀ ਲਾਗਤ ਨਾਲ 49,000 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਨਿਰਮਾਣ ਦਾ ਕੰਮ ਚੱਲ ਰਿਹਾ ਹੈ।ਸਿੱਖਿਆ ਖੇਤਰ ‘ਚ ਹੋਈ ਪ੍ਰਗਤੀ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਰਾਜ ਭਰ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਲੈਬਾਟਰੀਆਂ ਅਤੇ ਖੇਡ ਦੇ ਮੈਦਾਨਾਂ ਨਾਲ ਲੈਸ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ। ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲੇ ਦੇ ਯੋਗ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿੱਚ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਹਥਿਆਰਬੰਦ ਬਲਾਂ ਦੀ ਪ੍ਰੀਖਿਆ ਦੀ ਤਿਆਰੀ ਕਰਾਉਣ ਦੇ ਨਾਲ-ਨਾਲ ਉਨ੍ਹਾਂ ਨੂੰ  ਨੀਟ, ਜੇਈਈ, ਕਲੈਟ ਅਤੇ ਐਨਆਈਐਫਟੀ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਵੀ ਦਿੱਤੀ ਜਾ ਰਹੀ ਹੈ ਅਤੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪਹਿਲਾਂ ਹੀ ਜੇਈਈ ਮੇਨਜ਼, ਜੇਈਈ ਐਡਵਾਂਸਡ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਚੁੱਕੇ ਹਨ।ਪੰਜਾਬ ਦੇ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਜਦੋਂ ਕਿ 881 ਆਮ ਆਦਮੀ ਕਲੀਨਿਕ ਰੋਜ਼ਾਨਾ ਆਧਾਰ ‘ਤੇ ਲੋਕਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲਗਭਗ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ।ਉਨ੍ਹਾਂ ਅੱਗੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਹਰ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਜਲਦ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਜ਼ਰੂਰੀ ਉਪਬੰਧ ਕੀਤੇ ਜਾਣਗੇ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੁਗਾਇਆ ਜਾਵੇਗਾ।ਕਾਂਗਰਸ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਇੱਕ ਵੰਡਿਆ ਹੋਇਆ ਘਰ ਹੈ , ਜੋ ਆਪਸੀ ਫੁੱਟ ਅਤੇ ਅੰਦਰੂਨੀ ਕਾਟੋ-ਕਲੇਸ਼ ਕਾਰਨ ਜਲਦ ਦੀ ਪੂਰੀ ਤਰ੍ਹਾਂ  ਢਹਿ-ਢੇਰੀ ਹੋ ਜਾਵੇਗਾ। ਕਾਂਗਰਸ ਦੇ ਆਗੂ ਸੱਤਾ ਵਿੱਚ ਵਾਪਸੀ ਦਾ ਸੁਪਨਾ ਤਾਂ ਦੇਖ ਰਹੇ ਹਨ ਪਰ ਉਨ੍ਹਾਂ ਕੋਲ ਨਾ ਤਾਂ ਕੋਈ ਵਿਜ਼ਨ ਹੈ ਅਤੇ ਨਾ ਹੀ ਉਨ੍ਹਾਂ ਵਿੱਚ ਕੋਈ ਇੱਕਜੁੱਟਤਾ। ਉਹ ਭੁੱਲ ਜਾਂਦੇ ਹਨ ਕਿ ਪੰਜਾਬ ਵਿੱਚ ਸਰਕਾਰ ਬਣਾਉਣ ਲਈ 60 ਸੀਟਾਂ ਦੀ ਲੋੜ ਹੈ, ਜੋ ਕਿ ਉਨ੍ਹਾਂ ਲਈ ਦੂਰ ਦਾ ਖੁਆਬ ਹੈ। ਇਥੋਂ ਤੱਕ ਕਿ ਉਨ੍ਹਾਂ ਦੇ ਆਗੂ ਤਾਂ ਮੁੱਢਲਾ ਗਣਿਤ ਵੀ ਨਹੀਂ ਜਾਣਦੇ।’ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਤੰਜ ਕੱਸਦਿਆਂ  ਮੁੱਖ ਮੰਤਰੀ ਨੇ ਅੱਗੇ ਕਿਹਾ, ਕਿ ਅਕਾਲੀ ਆਗੂਆਂ ਕੋਲ ਆਮ ਆਦਮੀ ਨੂੰ ਲੁੱਟਣ ਅਤੇ ਪ੍ਰੇਸ਼ਾਨ ਕਰਨ ਦੇ ਰੋਡਮੈਪ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਹੈ। ਉਨ੍ਹਾਂ ਨੇ ਆਪਣੇ ਰਾਜ ਦੌਰਾਨ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਨਸ਼ਾ ਤਸਕਰਾਂ ਨੂੰ ਬਚਾਇਆ। ਉਨ੍ਹਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਖ਼ਾਤਰ ਵਾਰ-ਵਾਰ ਧਰਮ ਨੂੰ ਦਾਅ ’ਤੇ ਲਾਉਣ ਤੋਂ ਵੀ ਗੁਰੇਜ਼ ਨਹੀ ਕੀਤਾ, ਪਰ ਪੰਜਾਬ ਦੇ ਲੋਕ ਹੁਣ ਮੁੜ ਉਨ੍ਹਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ।ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਖੇਮਕਰਨ ਹਲਕੇ ਵਿੱਚ 137 ਕਰੋੜ 22 ਲੱਖ ਰੁਪਏ ਦੀ ਲਾਗਤ ਨਾਲ 275 ਕਿਲੋਮੀਟਰ ਹਿੱਸੇ ਨੂੰ ਕਵਰ ਕਰਦੇ ਪ੍ਰਾਜੈਕਟ ਤਹਿਤ 209 ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਦਾ ਕਾਰਜ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੇ

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

*ਲੁਧਿਆਣਾ, 7 ਮਾਰਚ 2026:*ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੁਧਿਆਣਾ ਵਿਖੇ ਇਤਿਹਾਸਕ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਕ੍ਰਾਂਤੀਕਾਰੀ ਸੁਧਾਰਾਂ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਤਿਆਰ ਪ੍ਰੋਤਸਾਹਨ ਢਾਂਚੇ ਰਾਹੀਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਨਿਵੇਸ਼ ਸਥਾਨ ਬਣਾਉਣ ਲਈ ਦ੍ਰਿੜ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਉਦਯੋਗਿਕ ਵਿਕਾਸ ‘ਚ ਤੇਜ਼ੀ ਲਿਆਉਣ, ਵੱਡੇ ਪੱਧਰ ‘ਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਪੰਜਾਬ ਭਰ ਵਿੱਚ ਰੋਜ਼ਗਾਰ ਪੈਦਾ ਕਰਨ ਲਈ ਕ੍ਰਾਂਤੀਕਾਰੀ ਸੁਧਾਰਾਂ ਦੇ ਨਾਲ ਨਵੀਂ ਉਦਯੋਗਿਕ ਨੀਤੀ ਤਿਆਰ ਕੀਤੀ ਹੈ।ਇਹ ਆਖਦਿਆਂ ਕਿ ਪੰਜਾਬ ਵਿੱਚ ਪਹਿਲਾਂ ਹੀ ਰਿਕਾਰਡ ਨਿਵੇਸ਼ ਹੋ ਰਿਹਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵੀਂ ਨੀਤੀ ਨਿਵੇਸ਼ਕਾਂ ਨੂੰ 20 ਪ੍ਰੋਤਸਾਹਨ ਤੱਕ ਚੁਣਨ ਅਤੇ ਆਪਣੇ ਕਾਰੋਬਾਰੀ ਮਾਡਲਾਂ ਦੇ ਅਨੁਕੂਲ ਅਨੁਕੂਲਿਤ ਪੈਕੇਜ ਤਿਆਰ ਕਰਨ ਦੀ ਆਗਿਆ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਸ ਨੀਤੀ ਤਹਿਤ ਪੰਜਾਬ ‘ਚ ਪਹਿਲੀ ਵਾਰ ਪੂੰਜੀ ਸਬਸਿਡੀ ਪੇਸ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਇਹ ਸਥਿਰ ਪੂੰਜੀ ਨਿਵੇਸ਼ ਦੇ 100 ਫੀਸਦ ਤੱਕ ਪ੍ਰੋਤਸਾਹਨ ਦੀ ਪੇਸ਼ਕਸ਼ ਕਰਦੀ ਹੈ ਅਤੇ ਰੋਜ਼ਗਾਰ ਉੱਤਪਤੀ ਸਬਸਿਡੀ ਯੋਗਤਾ ਦੀ ਸ਼ਰਤ ਨੂੰ 25 ਕਰੋੜ ਰੁਪਏ ਨਿਵੇਸ਼ ਅਤੇ 50 ਕਾਮਿਆਂ ਤੱਕ ਘਟਾ ਦਿੱਤਾ ਗਿਆ ਹੈ। ਇਸ ਤਰ੍ਹਾਂ ਇਹ ਨੀਤੀ ਉਦਯੋਗਿਕ ਪ੍ਰੋਤਸਾਹਨ ਕਾਰੋਬਾਰਾਂ ਲਈ ਵੱਡੀਆਂ ਸੰਭਵਾਨਾਵਾਂ ਨੂੰ ਖੋਲ੍ਹਦਿਆਂ ਨਿਰਮਾਣ, ਸੇਵਾਵਾਂ ਅਤੇ ਉੱਭਰ ਰਹੇ ਤਕਨਾਲੋਜੀ ਖੇਤਰਾਂ ਲਈ ਪੰਜਾਬ ਦੀ ਸਥਿਤੀ ਨੂੰ ਇੱਕ ਮੋਹਰੀ ਸਥਾਨ ਵਜੋਂ ਮਜ਼ਬੂਤ ਕਰਦੀ ਹੈ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੀਤੀ ਪੰਜਾਬ ਵਿੱਚ ਉਦਯੋਗਿਕ ਪ੍ਰੋਤਸਾਹਨਾਂ ਢਾਂਚੇ ਵਿੱਚ ਵੱਡੀ ਤਬਦੀਲੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਹਰ ਦੂਜਾ ਰਾਜ ਨਿਵੇਸ਼ਕਾਂ ਨੂੰ ਇੱਕ ਨਿਰਧਾਰਤ ਪ੍ਰੋਤਸਾਹਨ ਸੂਚੀ ਪ੍ਰਦਾਨ ਕਰਦਾ ਹੈ, ਜਿਸ ਵਿੱਚ ਸਿਰਫ਼ ਅਪਨਾਉਣ ਜਾਂ ਛੱਡਣ ਦਾ ਵਿਕਲਪ ਹੁੰਦਾ ਹੈ, ਪਰ ਪੰਜਾਬ ਨੇ ਇਸ ਰੀਤ ਨੂੰ ਬਦਲ ਕੇ ਦਿਖਾਇਆ ਹੈ। ਪੰਜਾਬ ਦੀ ਨਵੀਂ ਨੀਤੀ ਤਹਿਤ ਹੁਣ ਇੱਕ ਨਿਵੇਸ਼ਕ 20 ਪ੍ਰੋਤਸਾਹਨ ਤੱਕ ਲੈ ਸਕਦਾ ਹੈ ਅਤੇ ਆਪਣੇ ਕਾਰੋਬਾਰੀ ਮਾਡਲ ਦੇ ਅਨੁਕੂਲ ਇੱਕ ਪੈਕੇਜ ਬਣਾ ਸਕਦਾ ਹੈ।ਇਸ ਪਹੁੰਚ ਦੇ ਪਿੱਛੇ ਦਾ ਤਰਕ ਸਮਝਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਉਦਯੋਗਾਂ ਦੀਆਂ ਵੱਖ-ਵੱਖ ਸੰਚਾਲਨ ਗਤੀਵਿਧੀਆਂ ਅਤੇ ਲਾਗਤ ਢਾਂਚੇ ਹੁੰਦੇ ਹਨ। ਜਿਵੇਂ ਫਾਰਮਾਸਿਊਟੀਕਲ ਕੰਪਨੀਆਂ ਨੂੰ ਇੱਕ ਈਵੀ ਨਿਰਮਾਤਾ ਨਾਲੋਂ ਵੱਖਰੇ ਸਮਰਥਨ ਦੀ ਲੋੜ ਹੁੰਦੀ ਹੈ ਅਤੇ ਇੱਕ ਡੇਟਾ ਸੈਂਟਰ ਦੀ ਇੱਕ ਟੈਕਸਟਾਈਲ ਪਲਾਂਟ ਨਾਲੋਂ ਵੱਖਰੀ ਲਾਗਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਨੀਤੀ ਇਸ ਚੀਜ਼ ਨੂੰ ਮੰਨਦਿਆਂ ਉਦਯੋਗ ਦੀ ਲੋੜ ਅਨੁਸਾਰ ਹਰ ਚੀਜ਼ ਦੀ ਪੇਸ਼ਕਸ਼ ਕਰਦੀ ਹੈ।ਉਨ੍ਹਾਂ ਕਿਹਾ ਕਿ ਇਹ ਢਾਂਚਾ ਨਿਵੇਸ਼ਕਾਂ ਨੂੰ ਉਨ੍ਹਾਂ ਦੇ ਖੇਤਰ, ਲਾਗਤ ਢਾਂਚੇ ਅਤੇ ਕਾਰਜਾਂ ਦੇ ਪੈਮਾਨੇ ਅਨੁਸਾਰ ਅਨੁਕੂਲ ਪ੍ਰੋਤਸਾਹਨ ਚੁਣਨ ਦੀ ਆਗਿਆ ਦਿੰਦਾ ਹੈ, ਜਿਸ ਦੀ ਮਦਦ ਨਾਲ ਉਹ ਆਪਣੇ ਪੈਕੇਜ ਨੂੰ ਆਪਣੇ ਲਾਗਤ ਢਾਂਚੇ ਅਤੇ ਲੋੜ ਅਨੁਸਾਰ ਅਨੁਕੂਲ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਸਹੂਲਤ ਨਵੀਂ ਨੀਤੀ ਤਹਿਤ ਪ੍ਰਦਾਨ ਕੀਤੀ ਗਈ ਹੈ, ਜੋ ਪਹਿਲਾਂ ਨਹੀਂ ਸੀ।ਨੀਤੀ ਦੀ ਇੱਕ ਹੋਰ ਵੱਡੀ ਵਿਸ਼ੇਸ਼ਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ ਪੂੰਜੀ ਸਬਸਿਡੀ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ 100 ਕਰੋੜ ਰੁਪਏ ਦੇ ਪਲਾਂਟ ਦੀ ਯੋਜਨਾ ਬਣਾ ਰਿਹਾ ਹੈ ਤਾਂ ਪੂੰਜੀ ਸਬਸਿਡੀ ਤੋਂ ਬਿਨਾਂ 100 ਕਰੋੜ ਰੁਪਏ ਉਸ ਲਈ ਆਪਣੇ ਜੋਖਮ ਦੇ ਆਧਾਰ ‘ਤੇ ਹੈ। ਪੂੰਜੀ ਸਬਸਿਡੀ ਦੇ ਨਾਲ ਸਰਕਾਰ ਇੱਕ ਹਿੱਸਾ ਪਹਿਲਾਂ ਤੋਂ ਸਹਿ-ਨਿਵੇਸ਼ ਕਰਦੀ ਹੈ, ਜਿਸ ਨਾਲ ਜੋਖ਼ਮ ਘਟ ਜਾਂਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਇਹ ਨਿਵੇਸ਼ ਅਰਥਸ਼ਾਸਤਰ ਵਿੱਚ ਕਾਫ਼ੀ ਸੁਧਾਰ ਕਰਦਾ ਹੈ। “ਇਸਦਾ ਮਤਲਬ ਹੈ ਕਿ ਘੱਟ ਨਿਵੇਸ਼ ਨਾਲ ਉਹੀ ਮਾਲੀਆ। ਪੰਜਾਬ ਦੇਸ਼ ਦਾ ਪਹਿਲਾ ਰਾਜ ਹੈ ਜਿਸਨੇ ਇਹ ਸਹੂਲਤ ਪੇਸ਼ਕਸ਼ ਕੀਤੀ ਹੈ।”ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੂਜੇ ਰਾਜਾਂ ਵਿੱਚ ਜ਼ਿਆਦਾਤਰ ਉਦਯੋਗਿਕ ਨੀਤੀਆਂ ਵੱਡੇ ਪੱਧਰ ‘ਤੇ ਨਵੇਂ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਤਿਆਰ ਕੀਤੀਆਂ ਜਾਂਦੀਆਂ ਹਨ ਜਦੋਂ ਕਿ ਮੌਜੂਦਾ ਕਾਰੋਬਾਰਾਂ ਨੂੰ ਅਕਸਰ ਦਰਕਿਨਾਰ ਕਰ ਦਿੱਤਾ ਜਾਂਦਾ ਹੈ। “ਦੂਜੇ ਰਾਜਾਂ ਵਿੱਚ ਜ਼ਿਆਦਾਤਰ ਉਦਯੋਗਿਕ ਨੀਤੀਆਂ ਬਾਹਰੀ ਲੋਕਾਂ ਲਈ ਤਿਆਰ ਕੀਤੀਆਂ ਜਾਂਦੀਆਂ ਹਨ,ਜੋ ਨਵੇਂ ਨਿਵੇਸ਼ਕਾਂ, ਗ੍ਰੀਨਫੀਲਡ ਪ੍ਰੋਜੈਕਟਾਂ ਅਤੇ ਕੰਪਨੀਆਂ ਨੂੰ ਦੂਜੇ ਰਾਜਾਂ ਤੋਂ ਆਕਰਸ਼ਿਤ ਕਰਨ ਨੂੰ ਪਹਿਲ ਦਿੰਦਿਆਂ ਹਨ, ਜਦਿ ਪਹਿਲਾਂ ਤੋਂ ਕੰਮ ਕਰ ਰਹੇ ਟੈਕਸ ਅਦਾ ਕਰ ਰਹੇ ਅਤੇ ਲੋਕਾਂ ਨੂੰ ਰੋਜ਼ਗਾਰ ਦੇ ਰਹੇ ਕਾਰੋਬਾਰਾਂ ਨੂੰ ਆਮ ਤੌਰ ‘ਤੇ ਬਾਅਦ ਵਿੱਚ ਵਿਚਾਰਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਨਵੀਂ ਨੀਤੀ ਆਧੁਨਿਕੀਕਰਨ ਅਤੇ ਵਿਸਥਾਰ ਵਾਲੇ ਪ੍ਰੋਜੈਕਟਾਂ ਨੂੰ ਵੀ ਪ੍ਰੋਤਸਾਹਨ ਦੇ ਕੇ ਇਸ ਅਸੰਤੁਲਨ ਨੂੰ ਠੀਕ ਕਰਦੀ ਹੈ। ਪੰਜਾਬ ਦੀ ਨਵੀਂ ਨੀਤੀ ਨੇ ਇਸ ਰੀਤ ਨੂੰ ਬਦਲ ਦਿੱਤਾ ਹੈ ਕਿਉਂਕਿ ਇਸ ਤਹਿਤ ਹੁਣ ਆਧੁਨਿਕੀਕਰਨ ਅਤੇ ਵਿਸਥਾਰ ਵਾਲੇ ਪ੍ਰੋਜੈਕਟ ਵੀ ਹੁਣ ਪ੍ਰੋਤਸਾਹਨ ਲਈ ਯੋਗ ਹਨ। ਇੱਕ ਲੁਧਿਆਣਾ ਨਿਰਮਾਤਾ ਜੋ ਮਸ਼ੀਨਰੀ ਨੂੰ ਅਪਗ੍ਰੇਡ ਕਰਨਾ, ਉਤਪਾਦਨ ਲਾਈਨ ਜੋੜਨਾ ਜਾਂ ਸਮਰੱਥਾ ਦਾ ਵਿਸਥਾਰ ਕਰਨਾ ਚਾਹੁੰਦਾ ਹੈ, ਹੁਣ ਨਵੇਂ ਨਿਵੇਸ਼ਕਾਂ ਦੇ ਨਾਲ ਨੀਤੀ ਸਹਾਇਤਾ ਪ੍ਰਾਪਤ ਕਰੇਗਾ।”ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਹ ਨੀਤੀ ਨਿਵੇਸ਼ਕਾਂ ਨੂੰ ਪ੍ਰੋਤਸਾਹਨ ਦੀ ਸਮਾਂ-ਸੀਮਾ ਵਧਾਉਣ ਦੇ ਵਿਕਲਪ ਨਾਲ ਲੰਬੇ ਸਮੇਂ ਦੀ ਸਥਿਰਤਾ ਪ੍ਰਦਾਨ ਕਰਦੀ ਹੈ, ਜਿਸ ਤਹਿਤ ਪ੍ਰੋਤਸਾਹਨ ਅਵਧੀ ਨੂੰ 15 ਸਾਲਾਂ ਦੇ ਸਮੇਂ ਤੱਕ ਵਧਾਇਆ ਗਿਆ ਹੈ ਜਦੋਂ ਕਿ ਜ਼ਿਆਦਾਤਰ ਸੂਬਿਆਂ ਦੀਆਂ ਨੀਤੀਆਂ ਪੰਜ ਤੋਂ 10 ਸਾਲਾਂ ਤੱਕ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਇਹ ਵਿਵਸਥਾ ਪੂੰਜੀ-ਸੰਵੇਦਨਸ਼ੀਲ ਖੇਤਰਾਂ ਲਈ ਵਿਸ਼ੇਸ਼ ਤੌਰ ‘ਤੇ ਮਹੱਤਵਪੂਰਨ ਹੈ। “ਇਹ ਭਾਰੀ ਉਦਯੋਗਾਂ, ਸੈਮੀਕੰਡਕਟਰ, ਫਾਰਮਾਸਿਊਟੀਕਲ, ਡੇਟਾ ਸੈਂਟਰ ਅਤੇ ਹੋਰਾਂ ਲਈ ਇੱਕ ਵਰਦਾਨ ਹੈ ਕਿਉਂਕਿ ਇਹ ਉਹ ਕਾਰੋਬਾਰ ਨਹੀਂ ਹਨ ਜੋ ਦੂਜੇ ਸਾਲ ਵਿੱਚ ਮੁਨਾਫਾ ਦੇਣ ਲੱਗਦੇ ਹਨ, ਸਗੋਂ ਇਹ ਦਹਾਕੇ ਭਰ ਤੱਕ ਦਾ ਸਮਾਂ ਲੈ ਜਾਂਦੇ ਹਨ।ਇਸ ਵਿਵਸਥਾ ਦੀ ਵਿੱਤੀ ਮਹੱਤਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਦਰਾਂ ਸਾਲ ਭਵਿੱਖ ਦੇ ਸਾਰੇ ਪ੍ਰੋਤਸਾਹਨਾਂ ਦੇ ਕੁੱਲ ਮੌਜੂਦਾ ਮੁੱਲ ਦੇ ਨਾਲ-ਨਾਲ ਸ਼ੁੱਧ ਮੌਜੂਦਾ ਮੁੱਲ ਨੂੰ ਮਹੱਤਵਪੂਰਨ ਢੰਗ ਨਾਲ ਬਦਲਦੇ ਹਨ। ਪੂੰਜੀ-ਸੰਵੇਦਨਸ਼ੀਲ ਖੇਤਰਾਂ ਲਈ ਇਹ ਪੂਰੀ ਨੀਤੀ ਵਿੱਚ ਸਭ ਤੋਂ ਮਹੱਤਵਪੂਰਨ ਚੀਜ਼ ਹੋ ਸਕਦੀ ਹੈ।ਮੁੱਖ ਮੰਤਰੀ ਨੇ ਅੱਗੇ ਜ਼ੋਰ ਦੇ ਕੇ ਕਿਹਾ ਕਿ ਸਥਿਰ ਪੂੰਜੀ ਨਿਵੇਸ਼ ਦੀ ਪਰਿਭਾਸ਼ਾ ਨੂੰ ਬਦਲ ਕੇ ਇਸਦਾ ਵਿਸਥਾਰ ਕੀਤਾ ਗਿਆ ਹੈ, ਜਿਸ ਨਾਲ ਉਸ ਅਧਾਰ ਨੂੰ ਵਧਾਇਆ ਜਾਵੇਗਾ ਜਿਸ ‘ਤੇ ਪ੍ਰੋਤਸਾਹਨਾਂ ਦੀ ਗਣਨਾ ਕੀਤੀ ਜਾਂਦੀ ਹੈ। ਸਥਿਰ ਪੂੰਜੀ ਨਿਵੇਸ਼ ਨੂੰ ਉਸ ਅਧਾਰ ਵਜੋਂ ਮੁੜ ਪਰਿਭਾਸ਼ਿਤ ਕੀਤਾ ਗਿਆ ਹੈ ਜਿਸ ‘ਤੇ ਸਾਰੇ ਪ੍ਰੋਤਸਾਹਨਾਂ ਦੀ ਗਣਨਾ ਕੀਤੀ ਜਾਂਦੀ ਹੈ ਅਤੇ ਇਸ ਵਿੱਚ ਹੁਣ ਜ਼ਮੀਨ, ਲੇਬਰ ਹਾਊਸਿੰਗ, ਖੋਜ ਅਤੇ ਵਿਕਾਸ ਸਹੂਲਤਾਂ, ਐਫਲੂਐਂਟ ਟ੍ਰੀਟਮੈਂਟ ਪਲਾਂਟ, ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਜ਼ੀਰੋ ਤਰਲ ਡਿਸਚਾਰਜ ਸਿਸਟਮ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਂਦਾ ਹੈ ਕਿ ਸਥਿਰਤਾ ਅਤੇ ਪਾਲਣਾ ਨਾਲ ਕਾਰੋਬਾਰ ਕਰਨ ਵਾਲੇ ਉਦਯੋਗਾਂ ਨੂੰ ਵਿੱਤੀ ਤੌਰ ‘ਤੇ ਸਮਰਥਨ ਦਿੱਤਾ ਜਾਵੇ। ਨਿਵੇਸ਼ਕਾਂ ਦੁਆਰਾ ਇੱਕ ਅਨੁਕੂਲ, ਟਿਕਾਊ ਸਹੂਲਤ ਬਣਾਉਣ ‘ਤੇ ਖਰਚ ਕੀਤਾ ਜਾਣ ਵਾਲਾ ਹਰ ਰੁਪਿਆ ਹੁਣ ਉਨ੍ਹਾਂ ਲਈ ਕੰਮ ਕਰੇਗਾ। ਪ੍ਰੋਤਸਾਹਨਾਂ ਦੀ ਗਣਨਾ ਲਈ ਆਧਾਰ ਹੁਣ ਕਾਫ਼ੀ ਵੱਡਾ ਕਰ ਦਿੱਤਾ ਗਿਆ ਹੈ। ਪੰਜਾਬ ਨੇ ਪਾਲਣਾ ਕਰਨ ਵਾਲੇ ਉਦਯੋਗਨਾਂ ਨੂੰ ਵਿੱਤੀ ਤੌਰ ‘ਤੇ ਲਾਭ ਪਹੁੰਚਾਉਣ ਦੀ ਵਿਵਸਥਾ ਸ਼ਾਮਲ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ

Punjab

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਬਿਜ਼ਨਸ ਇਨਕਿਊਬੇਸ਼ਨ ਮੰਚ “ਵੈਂਚਰਨੈਸਟ” ਵੱਲੋਂ “ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ” ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਮਹਿਲਾਵਾਂ ਦੀਆਂ ਉਪਲਬਧੀਆਂ, ਨੇਤ੍ਰਿਤਵ ਸਮਰੱਥਾ ਅਤੇ ਨਵਚੇਤਨਾ ਨੂੰ ਸਨਮਾਨਿਤ ਕਰਨਾ ਅਤੇ ਮਹਿਲਾ ਸਸ਼ਕਤੀਕਰਨ ਨਾਲ ਜੁੜੇ ਮੁੱਦਿਆਂ ’ਤੇ ਅਰਥਪੂਰਨ ਚਰਚਾ ਲਈ ਮੰਚ ਮੁਹੱਈਆ ਕਰਵਾਉਣਾ ਸੀ। ਇਸ ਮੌਕੇ ’ਤੇ ਮੁੱਖ ਮਹਿਮਾਨ ਵਜੋਂ ਮਾਣਯੋਗ ਜਸਟਿਸ ਰਾਜੇਸ਼ ਬਿੰਦਲ ਹਾਜ਼ਰ ਰਹੇ। ਉਨ੍ਹਾਂ ਦੀ ਗੌਰਵਮਈ ਹਾਜ਼ਰੀ ਨੇ ਸਮਾਗਮ ਨੂੰ ਵਿਸ਼ੇਸ਼ ਮਹੱਤਤਾ ਬਖ਼ਸ਼ੀ। 

Punjab

ਗੈਂਗਸਟਰਾਂ ‘ਤੇ ਵਾਰ ਦੀ ਵਿਦੇਸ਼ਾਂ ਤੱਕ ਮਾਰ: ਜੱਗੂ ਭਗਵਾਨਪੁਰੀਆ ਗਿਰੋਹ ਦੇ ਮੈਂਬਰ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ਤੋਂ ਹਿਰਾਸਤ ‘ਚ ਲਿਆ

ਚੰਡੀਗੜ੍ਹ, 7 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਵਿੱਢੀ ਗਈ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੌਰਾਨ ਨਿਆਂ ਦੇ ਕਟਹਿਰੇ ਤੋਂ ਬਚਣ ਲਈ ਵਿਦੇਸ਼ਾਂ ‘ਚ ਲੁਕੇ ਅਪਰਾਧੀਆਂ ਨੂੰ ਟਰੈਕ ਕਰਨ ਅਤੇ ਮੁਲਕ ਵਾਪਸ ਲਿਆਉਣ ਸਬੰਧੀ ਚੱਲ ਰਹੇ ਯਤਨਾਂ ਤਹਿਤ ਮਹੱਤਵਪੂਰਨ ਸਫ਼ਲਤਾ ਤਹਿਤ ਅਤਿ-ਲੋੜੀਂਦੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ‘ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਦੱਸਣਯੋਗ ਹੈ ਕਿ ਭਗੌੜੇ ਅੰਮ੍ਰਿਤਪਾਲ ਦਾਲਮ ਨੂੰ ਪੰਜਾਬ ਪੁਲਿਸ ਦੀ ਬੇਨਤੀ ‘ਤੇ ਵਿਦੇਸ਼ ਮੰਤਰਾਲੇ (ਐਮਈਏ), ਕੇਂਦਰੀ ਜਾਂਚ ਬਿਊਰੋ (ਸੀਬੀਆਈ), ਇੰਟਰਪੋਲ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਜਾਰੀ ਇੰਟਰਪੋਲ ਰੈੱਡ ਨੋਟਿਸ (ਰੈੱਡ ਕਾਰਨਰ ਨੋਟਿਸ) ਦੇ ਆਧਾਰ ‘ਤੇ ਹਿਰਾਸਤ ਵਿੱਚ ਲਿਆ ਗਿਆ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਦੀ ਅਗਵਾਈ ਵਿੱਚ ਓਵਰਸੀਜ਼ ਫਿਊਗਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡਿਸ਼ਨ ਸੈੱਲ (ਓਐਫਟੀਈਸੀ) ਦਾ ਗਠਨ ਕੀਤਾ ਹੈ ਤਾਂ ਜੋ ਵਿਦੇਸ਼ਾਂ ਵਿੱਚ ਬੈਠੇ ਅਪਰਾਧੀਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਵਾਸਤੇ ਪੰਜਾਬ ਵਾਪਸ ਲਿਆਉਣ ਲਈ ਹਵਾਲਗੀ ਦੀ ਕਾਰਵਾਈ ਨੂੰ ਤੇਜ਼ ਕੀਤਾ ਜਾ ਸਕੇ।ਜਾਣਕਾਰੀ ਅਨੁਸਾਰ ਬਟਾਲਾ ਦੇ ਦਾਲਮ ਨੰਗਲ ਪਿੰਡ ਦਾ ਰਹਿਣ ਵਾਲਾ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਜੱਗੂ ਭਗਵਾਨਪੁਰੀਆ ਗੈਂਗ ਨਾਲ ਨੇੜਿਓਂ ਜੁੜਿਆ ਹੋਇਆ ਹੈ, ਜੋ ਜਾਅਲੀ ਪਾਸਪੋਰਟ ਦੀ ਮਦਦ ਨਾਲ ਵਿਦੇਸ਼ ਭੱਜ ਗਿਆ ਸੀ। ਉਕਤ ਮੁਲਜ਼ਮ ਵਿਸ਼ੇਸ਼ ਕਰਕੇ ਅੰਮ੍ਰਿਤਸਰ ਖੇਤਰ ਵਿੱਚ ਵੱਡੀਆਂ ਹਸਤੀਆਂ ਅਤੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਤੋਂ ਫੋਨ ‘ਤੇ ਫਿਰੌਤੀ ਮੰਗਣ ਦੀਆਂ ਕਾਰਵਾਈਆਂ ਵਿੱਚ ਸਰਗਰਮੀ ਨਾਲ ਸ਼ਾਮਲ ਰਿਹਾ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ, ਕਤਲ ਦੀ ਕੋਸ਼ਿਸ਼ ਆਦਿ ਸਮੇਤ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ ਅਤੇ ਉਹ ਕਾਫ਼ੀ ਸਮੇਂ ਤੋਂ ਭਗੌੜਾ ਚੱਲ ਰਿਹਾ ਸੀ।ਉਨ੍ਹਾਂ ਕਿਹਾ ਕਿ ਨਿਰੰਤਰ ਅੰਤਰਰਾਸ਼ਟਰੀ ਤਾਲਮੇਲ ਅਤੇ ਪੰਜਾਬ ਪੁਲਿਸ ਏਜੰਸੀਆਂ ਵੱਲੋਂ ਨਿਰੰਤਰ ਫਾਲੋ-ਅੱਪ ਸਦਕਾ ਅੰਮ੍ਰਿਤ ਦਾਲਮ ਦੀ ਹਿਰਾਸਤ ‘ਚ ਕਾਮਯਾਬੀ ਮਿਲੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਸਦੀ ਹਵਾਲਗੀ/ਡਿਪੋਰਟੇਸ਼ਨ ਹਾਸਲ ਕਰਨ ਲਈ ਕਾਨੂੰਨੀ ਅਤੇ ਕੂਟਨੀਤਕ ਪ੍ਰਕਿਰਿਆਵਾਂ ਚੱਲ ਰਹੀਆਂ ਹਨ ਤਾਂ ਜੋ ਉਸਨੂੰ ਜਲਦ ਤੋਂ ਜਲਦ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾ ਸਕੇ।ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਓਵਰਸੀਜ਼ ਫਿਊਗਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡਿਸ਼ਨ ਸੈੱਲ (ਓਐਫਟੀਈਸੀ) ਇਸ ਸਮੇਂ ਵਿਦੇਸ਼ਾਂ ਵਿੱਚ ਲੁਕੇ ਵੱਖ-ਵੱਖ ਅਪਰਾਧੀਆਂ ਦਾ ਪਿੱਛਾ ਕਰ ਰਿਹਾ ਹੈ। 

Scroll to Top