Actionpunjab

Action Punjab Logo
Breaking News

Punjab

Punjab

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ:    ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ, ਪੰਜਾਬ ਦੇ ਲੋਕਾਂ ਵੱਲੋਂ ਵਾਰ-ਵਾਰ ਨਕਾਰੇ ਜਾਣ ਤੋਂ ਬਾਅਦ ਸਿਆਸੀ ਸੱਤਾ ਹਾਸਲ ਕਰਨ ਦੀ ਇੱਕ ਨਿਰਾਸ਼ਾਜਨਕ ਕੋਸ਼ਿਸ਼ ਨੂੰ ਦਰਸਾਉਂਦਾ ਹੈ। ਅਮਲੋਹ ਹਲਕੇ ਦੇ ਪਿੰਡ ਸ਼ਮਸਪੁਰ ਵਿਖੇ ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਜਨਤਾ ਦੀ ਭਲਾਈ ਜਾਂ ਕਿਸੇ ਸਾਂਝੀ ਵਿਚਾਰਧਾਰਾ ਲਈ ਨਹੀਂ, ਸਗੋਂ ਉਸ ਸਿਆਸਤ ਨੂੰ ਸੁਰਜੀਤ ਕਰਨ ਲਈ ਕੀਤਾ ਜਾ ਰਿਹਾ ਹੈ, ਜਿਸ ਨੇ ਨਸ਼ਿਆਂ ਦੀ ਪੁਸ਼ਤਪਨਾਹੀ, ਕਿਸਾਨ ਵਿਰੋਧੀ ਨੀਤੀਆਂ ਅਤੇ ਪਾੜੋ ਤੇ ਰਾਜ ਕਰੋ ਦੇ ਏਜੰਡਿਆਂ ਰਾਹੀਂ ਪੰਜਾਬ ਦਾ ਨੁਕਸਾਨ ਕੀਤਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਲੈ ਕੇ ਭਾਜਪਾ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਕਾਂਗਰਸ ਅੰਦਰੂਨੀ ਕਲੇਸ਼ ਅਤੇ ਲੀਡਰਸ਼ਿਪ ਦੀਆਂ ਨਿੱਜੀ ਇੱਛਾਵਾਂ ਦੀ ਭੇਟ ਚੜ੍ਹ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਲੋਕ ਭਲਾਈ ਦੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੇ 2022 ਵਿੱਚ ਇਮਾਨਦਾਰ ਸ਼ਾਸਨ ਅਤੇ ਵਿਕਾਸ ਨੂੰ ਚੁਣਿਆ ਅਤੇ ਉਹ ਹੁਣ ਲੁੱਟ-ਖਸੁੱਟ, ਧੋਖਾਧੜੀ ਤੇ ਨਿੱਜੀ ਹਿੱਤਾਂ ਦੀ ਰਾਜਨੀਤੀ ਨੂੰ ਦੁਬਾਰਾ ਭਾਰੂ ਨਹੀਂ ਹੋਣ ਦੇਣਗੇ। ਇਕੱਠ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ, “ਪੰਜਾਬੀ ਪਹਿਲਾਂ ਹੀ ਰਵਾਇਤੀ ਪਾਰਟੀਆਂ ਨੂੰ ਨਕਾਰ ਚੁੱਕੇ ਹਨ ਅਤੇ ਉਹ ਅਜਿਹੇ ਮੌਕਾਪ੍ਰਸਤ ਸਿਆਸੀ ਸਮਝੌਤਿਆਂ ਰਾਹੀਂ ਉਨ੍ਹਾਂ ਨੂੰ ਵਾਪਸ ਨਹੀਂ ਆਉਣ ਦੇਣਗੇ, ਜੋ ਨਾ ਤਾਂ ਕਿਸੇ ਵਿਚਾਰਧਾਰਾ ਅਤੇ ਨਾ ਹੀ ਜਨਤਾ ਦੀ ਭਲਾਈ ਦੇ ਹੱਕ ਵਿੱਚ ਹਨ।” ਅਕਾਲੀ ਦਲ ਅਤੇ ਭਾਜਪਾ ਦੇ ਉੱਭਰ ਰਹੇ ਗਠਜੋੜ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ-ਭਾਜਪਾ ਗਠਜੋੜ ਦੋਵਾਂ ਪਾਰਟੀਆਂ ਲਈ ਘਾਤਕ ਸਾਬਤ ਹੋਵੇਗਾ ਕਿਉਂਕਿ ਇਹ ਕਿਸੇ ਵਿਚਾਰਧਾਰਾ ਜਾਂ ਲੋਕ ਭਲਾਈ ਦੇ ਸਰੋਕਾਰ ‘ਤੇ ਅਧਾਰਤ ਨਹੀਂ ਹੈ। ਇਸ ਦਾ ਇੱਕੋ ਇੱਕ ਉਦੇਸ਼ ਪੰਜਾਬ ਵਿੱਚ ਸੱਤਾ ਹਥਿਆਉਣਾ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਸਾਲਾਂਬੱਧੀ ਇੱਕ-ਦੂਜੇ ‘ਤੇ ਹਮਲੇ ਕੀਤੇ ਅਤੇ ਜ਼ਹਿਰ ਉਗਲਿਆ ਹੈ। ਹੁਣ ਉਹ ਲੋਕਾਂ ਨੂੰ ਦੱਸਣ ਕਿ ਉਹ ਕਿਸ ਮੂੰਹ ਨਾਲ ਜਨਤਾ ਤੋਂ ਸਮਰਥਨ ਮੰਗਣਗੇ। ਪੰਜਾਬੀ ਅਜਿਹੇ ਸਿਆਸੀ ਡਰਾਮਿਆਂ ਦੇ ਛਲਾਵੇ ਵਿੱਚ ਨਹੀਂ ਆਉਣਗੇ ਅਤੇ ਉਨ੍ਹਾਂ ਨੂੰ ਕਰਾਰਾ ਸਬਕ ਸਿਖਾਉਣਗੇ।” ਭਾਜਪਾ ਨੂੰ ਨਿਸ਼ਾਨੇ ‘ਤੇ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਨੇ ਹਮੇਸ਼ਾ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਵਾਰ-ਵਾਰ ਪੰਜਾਬ ਨਾਲ ਵਿਤਕਰਾ ਕੀਤਾ ਹੈ, ਜਿਸ ਨਾਲ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਖ਼ਤਰੇ ਵਿੱਚ ਪਾਇਆ ਗਿਆ। ਭਾਜਪਾ ਵੱਲੋਂ ਥੋਪੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨਾਂ ਦੀ ਜਾਨ ਗਈ। ਇਸ ਪਾਰਟੀ ਨੇ ਲਗਾਤਾਰ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਹੈ ਅਤੇ ਹੁਣ ਧਰਮ ਦੇ ਨਾਂ ‘ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ।” ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ‘ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰੀ ਏਜੰਸੀਆਂ ਲਗਾਤਾਰ ਭਾਜਪਾ ਦੇ ਇਸ਼ਾਰੇ ‘ਤੇ ਕੰਮ ਕਰ ਰਹੀਆਂ ਹਨ ਅਤੇ ਲੋਕਾਂ ‘ਤੇ ਭਗਵਾ ਪਾਰਟੀ ਦਾ ਸਮਰਥਨ ਕਰਨ ਲਈ ਦਬਾਅ ਪਾਉਣ ਅਤੇ ਡਰਾਉਣ-ਧਮਕਾਉਣ ਲਈ ਵਰਤੀਆਂ ਜਾ ਰਹੀਆਂ ਹਨ। ਸਿਆਸੀ ਵਿਰੋਧੀਆਂ ਅਤੇ ਇੱਥੋਂ ਤੱਕ ਕਿ ਛੋਟੇ ਵਪਾਰੀਆਂ ਨੂੰ ਵੀ ਪਾਰਟੀ ਹਿੱਤਾਂ ਲਈ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅਜਿਹੇ ਹੱਥਕੰਡਿਆਂ ਰਾਹੀਂ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਕੇ ਭਾਜਪਾ ਜਮਹੂਰੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪੰਜਾਬ ਅਜਿਹੀਆਂ ਕਾਰਵਾਈਆਂ ਨੂੰ ਕਦੇ ਬਰਦਾਸ਼ਤ ਨਹੀਂ ਕਰੇਗਾ।” ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਨਸ਼ਿਆਂ ਦੇ ਮੁੱਦੇ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਾਰਟੀ ਨੇ ਵਾਰ-ਵਾਰ ਗੁਰਬਾਣੀ ਦੇ ਨਾਂ ‘ਤੇ ਵੋਟਾਂ ਮੰਗੀਆਂ ਪਰ ਜਦੋਂ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਜਿਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਤਾਂ ਇਹ ਆਗੂ ਗੁਰਬਾਣੀ ਦੀ ਪਵਿੱਤਰਤਾ ਦੀ ਰਾਖੀ ਕਰਨ ਵਿੱਚ ਨਾਕਾਮ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀਆਂ ਨੇ ਗੁਰਬਾਣੀ ਦੇ ਨਾਂ ‘ਤੇ ਵੋਟਾਂ ਮੰਗੀਆਂ ਪਰ ਇਸ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਵਿੱਚ ਅਸਫ਼ਲ ਰਹੇ। ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਵਾਰ-ਵਾਰ ਹਵਾਲਾ ਦੇਣ ਦੇ ਬਾਵਜੂਦ ਉਨ੍ਹਾਂ ਦੇ ਸ਼ਾਸਨ ਦੌਰਾਨ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰੀਆਂ, ਜਿਨ੍ਹਾਂ ਨੇ ਪੰਜਾਬੀਆਂ ਦੇ ਹਿਰਦੇ ਵਲੂੰਧਰ ਦਿੱਤੇ। ਜਿਹੜੇ ਲੋਕ ਆਪਣੇ ਕਾਰਜਕਾਲ ਦੌਰਾਨ ਵਿਕਾਸ ਦੀਆਂ ਗੱਲਾਂ ਕਰਦੇ ਹਨ, ਉਹ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਦਰਦਨਾਕ ਘਟਨਾਵਾਂ ਨੂੰ ਆਸਾਨੀ ਨਾਲ ਭੁੱਲ ਜਾਂਦੇ ਹਨ, ਜਿੱਥੇ ਮਾਸੂਮ ਜਾਨਾਂ ਗਈਆਂ ਸਨ।” ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਕਾਲੀ ਸਰਕਾਰ ਵੇਲੇ ਦੇ ਵਿਕਾਸ ਦੀਆਂ ਗੱਲਾਂ ਕਰਦੇ ਹਨ ਪਰ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਘਟਨਾਵਾਂ ਵੱਲੋਂ ਅੱਖਾਂ ਮੀਟ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਅਤੇ ਬੇਕਸੂਰ ਲੋਕਾਂ ਦੀਆਂ ਜਾਨਾਂ ਗਈਆਂ। ਅਕਾਲੀਆਂ ਨੂੰ ਪੀੜ੍ਹੀਆਂ ਬਰਬਾਦ ਕਰਨ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਲੰਮੇ ਕੁਸ਼ਾਸਨ ਦੌਰਾਨ ਨਸ਼ਿਆਂ ਦਾ ਕਾਰੋਬਾਰ ਵਧਿਆ-ਫੁੱਲਿਆ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਨ੍ਹਾਂ ਆਗੂਆਂ ਦੇ ਹੱਥ ਉਨ੍ਹਾਂ ਲੱਖਾਂ ਨੌਜਵਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ, ਜੋ ਸੂਬੇ ਭਰ ਵਿੱਚ ਸਪਲਾਈ ਕੀਤੇ ਜਾਣ ਵਾਲੇ ਨਸ਼ਿਆਂ ਦੀ ਭੇਟ ਚੜ੍ਹ ਗਏ। ਉਨ੍ਹਾਂ ਦੇ ਗੁਨਾਹ ਮੁਆਫ਼ੀ ਦੇ ਯੋਗ ਨਹੀਂ ਹਨ ਅਤੇ ਲੋਕ ਉਨ੍ਹਾਂ ਦੇ ਮਾੜੇ ਕਾਰਨਾਮਿਆਂ ਦੀ ਲੰਮੀ ਦਾਸਤਾਨ ਨੂੰ ਕਦੇ ਭੁਲਾ ਨਹੀਂ ਸਕਦੇ। ਅਕਾਲੀ ਆਗੂਆਂ ਨੇ ਆਪਣੇ ਲੰਮੇ ਸ਼ਾਸਨ ਦੌਰਾਨ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਆਮ ਨਾਗਰਿਕਾਂ ‘ਤੇ ਅਣਗਿਣਤ ਜ਼ੁਲਮ ਕੀਤੇ।” ਅਕਾਲੀ ਦਲ ਅਤੇ ਭਾਜਪਾ ਵਿਚਕਾਰ ਭਵਿੱਖ ਵਿੱਚ ਹੋਣ ਵਾਲੇ ਕਿਸੇ ਵੀ ਗਠਜੋੜ ਵਿਰੁੱਧ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੋਵੇਂ ਪਾਰਟੀਆਂ ਹੁਣ ਆਪਣੀ ਸੱਤਾ ਦੀ ਭੁੱਖ ਮਿਟਾਉਣ ਲਈ ਦੁਬਾਰਾ ਹੱਥ ਮਿਲਾਉਣਾ ਚਾਹੁੰਦੀਆਂ ਹਨ। ਅਜਿਹਾ ਗਠਜੋੜ ਪੰਜਾਬ ਲਈ ਤਬਾਹਕੁਨ ਸਾਬਤ ਹੋਵੇਗਾ ਕਿਉਂਕਿ ਇਸ ਦਾ ਇੱਕੋ-ਇੱਕ ਉਦੇਸ਼ ਸੂਬੇ ਦੀ ਤਰੱਕੀ ਨੂੰ ਲੀਹੋਂ ਲਾਉਣਾ ਅਤੇ ਇਸ ਨੂੰ ਮੁੜ ਕਾਲੇ ਦੌਰ ਵਿੱਚ ਧੱਕਣਾ ਹੈ। ਪੰਜਾਬੀ ਇਨ੍ਹਾਂ ਪਾਰਟੀਆਂ ਦੇ ਚਰਿੱਤਰ ਅਤੇ ਨੀਅਤ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਅਜਿਹੇ ਸੌੜੀ ਸੋਚ ਵਾਲੇ ਗਠਜੋੜ ਦਾ ਕਦੇ ਵੀ ਸਮਰਥਨ ਨਹੀਂ ਕਰਨਗੇ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਰਵਾਇਤੀ ਪਾਰਟੀਆਂ ਨੇ ਲੋਕਾਂ ਨੂੰ ਫਿਰਕੂ ਲੀਹਾਂ ‘ਤੇ ਵੰਡ ਕੇ ਵਾਰ-ਵਾਰ ਉਨ੍ਹਾਂ ਦਾ ਸ਼ੋਸ਼ਣ ਕੀਤਾ ਹੈ। ਉਨ੍ਹਾਂ ਕਿਹਾ, “ਇਨ੍ਹਾਂ ਪਾਰਟੀਆਂ ਦਾ ਪੰਜਾਬ ਦੇ ਸਰੋਤਾਂ ਨੂੰ ਲੁੱਟਣ ਅਤੇ ਆਮ ਨਾਗਰਿਕਾਂ ਦਾ ਸ਼ੋਸ਼ਣ ਕਰਨ ਤੋਂ ਇਲਾਵਾ ਕੋਈ ਏਜੰਡਾ ਨਹੀਂ ਹੈ। ਪੰਜਾਬ ਦੇ ਲੋਕ ਸਰਵਉੱਚ ਹਨ ਅਤੇ ਉਹ ਉਸ ਸਰਕਾਰ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ, ਜੋ ਸਮਾਜ ਦੇ ਹਰ ਵਰਗ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।” ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਕਾਂਗਰਸੀ ਆਗੂ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕੋਲ ਵਰਕਰਾਂ ਨਾਲੋਂ ਜ਼ਿਆਦਾ ਮੁੱਖ ਮੰਤਰੀ ਬਣਨ ਦੇ ਚਾਹਵਾਨ ਹਨ। ਕਾਂਗਰਸੀ ਆਗੂ ਸੱਤਾ

Punjab

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਚੰਡੀਗੜ੍ਹ, 9 ਜੂਨ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀ ਪੇਪਰ ਮੁਲਾਂਕਣ ਪ੍ਰਣਾਲੀ ਵਿੱਚ ਬਦਲਾਅ ਕਰਦਿਆਂ, ਬੋਰਡ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਬਰਾਬਰ ਰੈਂਕ ਦੇਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਖ਼ਤਮ ਹੋ ਜਾਵੇਗੀ। ਇਹ ਅਹਿਮ ਫੈਸਲਾ ਅੱਜ ਪੀ.ਐਸ.ਈ.ਬੀ. ਦੀ ਬੋਰਡ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਫੈਸਲੇ ਦਾ ਆਧਾਰ 31 ਮਈ, 2026 ਨੂੰ ਕਰਵਾਏ ਗਏ ਸੂਬਾ ਪੱਧਰੀ ਸਨਮਾਨ ਸਮਾਰੋਹ “ਸਿਤਾਰੇ ਜ਼ਮੀਨ ‘ਤੇ” ਦੌਰਾਨ ਕੁਝ ਵਿਦਿਆਰਥੀਆਂ ਨਾਲ ਹੋਈ ਗੱਲਬਾਤ ਤੋਂ ਲਿਆ ਗਿਆ ਹੈ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਜ਼ਿਲ੍ਹਾ ਟਾਪਰਾਂ ਨੂੰ ਸਨਮਾਨਿਤ ਕੀਤਾ ਅਤੇ ਇਸ ਸਮੇਂ ਗੱਲਬਾਤ ਦੌਰਾਨ, ਕੁਝ ਵਿਦਿਆਰਥੀਆਂ ਨੇ ਦੱਸਿਆ ਕਿ ਚੋਟੀ ਦੇ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦੇ ਬਰਾਬਰ ਅੰਕਾਂ ਵਾਲੇ ਵਿਦਿਆਰਥੀਆਂ ਨੂੰ ਸਿਰਫ਼ ਉਮਰ ਦੇ ਅਧਾਰ ‘ਤੇ ਮੈਰਿਟ ਸੂਚੀ ਵਿੱਚ ਹੇਠਾਂ ਰੱਖਿਆ ਜਾਂਦਾ ਹੈ, ਜਿਸ ਨਾਲ ਉਨ੍ਹਾਂ ਦੇ ਰੈਂਕ ਪ੍ਰਭਾਵਿਤ ਹੁੰਦੇ ਹਨ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਇਸ ਰਿਵਾਇਤ ਨੂੰ ਖ਼ਤਮ ਕਰਨ ਅਤੇ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਲਈ ਸਾਂਝੀ ਰੈਂਕ ਪ੍ਰਣਾਲੀ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਸਨ। ਸ. ਬੈਂਸ ਨੇ ਕਿਹਾ ਕਿ ਵਿਦਿਆਰਥੀ ਕੇਂਦਰਿਤ ਸਿੱਖਿਆ ਵੱਲ ਇਹ ਇੱਕ ਇਤਿਹਾਸਕ ਕਦਮ ਹੈ। ਟਾਪਰ ਵਿਦਿਆਰਥੀ ਦੇ ਬਰਾਬਰ ਅੰਕਾਂ ਵਾਲੇ ਵਿਦਿਆਰਥੀ ਨੂੰ ਉਮਰ ਦੇ ਆਧਾਰ ‘ਤੇ ਘੱਟ ਰੈਂਕ ਨਹੀਂ ਦਿੱਤਾ ਜਾ ਸਕਦਾ। ਮੁੱਖ ਮੰਤਰੀ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਹੁਣ ਬਰਾਬਰ ਅੰਕਾਂ ਦਾ ਮਤਲਬ ਬਰਾਬਰ ਰੈਂਕ ਹੋਵੇਗਾ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰੈਂਕਿੰਗ ਵਿੱਚ ਕੀਤੇ ਸੁਧਾਰਾਂ ਤੋਂ ਇਲਾਵਾ, ਸਿੱਖਿਆ ਬੋਰਡ ਨੇ ਪ੍ਰਸ਼ਨ ਪੱਤਰ ਡਿਜ਼ਾਈਨ ਵਿੱਚ ਵੀ ਵੱਡੇ ਬਦਲਾਅ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸਦਾ ਉਦੇਸ਼ ਨਕਲ ਨੂੰ ਰੋਕਣਾ ਅਤੇ ਰੱਟਾ ਲਗਾਉਣ ਦੀ ਆਦਤ ਨੂੰ ਖ਼ਤਮ ਕਰਨਾ ਹੈ। ‘ਸਿਤਾਰੇ ਜ਼ਮੀਨ ‘ਤੇ’ ਦੌਰਾਨ ਵਿਦਿਆਰਥੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਮੌਜੂਦਾ ਪੇਪਰਾਂ ਵਿੱਚ ਗਿਆਨ ਦੀ ਬਜਾਇ ਰੱਟੇ ਨੂੰ ਜ਼ਿਆਦਾ ਮਹੱਤਵ ਦਿੱਤਾ ਜਾਂਦਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅਸੀਂ ਵਿਸ਼ਾ ਮਾਹਿਰਾਂ ਵੱਲੋਂ ਨਿਰਧਾਰਤ ਕੰਪੀਟੈਂਸੀ-ਅਧਾਰਤ ਪ੍ਰਸ਼ਨ ਪੱਤਰਾਂ ਨੂੰ ਅਪਣਾ ਰਹੇ ਹਾਂ। ਵਿਦਿਆਰਥੀ ਦੀ ਸਮਝ, ਵਿਸ਼ਲੇਸ਼ਣਾਤਮਕ ਯੋਗਤਾ ਅਤੇ ਤਰਕ ਦੀ ਜਾਂਚ ਕਰਨ ‘ਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ, ਨਾ ਕਿ ਇਸ ‘ਤੇ ਕਿ ਉਹ ਕਿੰਨੀ ਚੰਗੀ ਤਰ੍ਹਾਂ ਰੱਟਾ ਲਗਾ ਸਕਦੇ ਹਨ। ਬਿਹਤਰ ਪ੍ਰਸ਼ਨ ਪੱਤਰਾਂ ਦਾ ਉਦੇਸ਼ ਨਕਲ ਦੀ ਗੁੰਜਾਇਸ਼ ਨੂੰ ਖ਼ਤਮ ਕਰਨਾ ਹੈ। ਜਦੋਂ ਪ੍ਰਸ਼ਨ ਰੱਟੇ ਦੀ ਬਜਾਇ ਸੋਚਣ ਦੀ ਸਮਰੱਥਾ ਨੂੰ ਪਰਖਦੇ ਹਨ ਤਾਂ ਪੇਪਰ ਲੀਕ ਅਤੇ ਨਕਲ ਦੀ ਗੁੰਜਾਇਸ਼ ਨਹੀਂ ਰਹਿੰਦੀ।” ਸਿੱਖਿਆ ਮੰਤਰੀ ਨੇ ਕਿਹਾ, “ਵਿਦਿਆਰਥੀ ਸਾਡਾ ਭਵਿੱਖ ਹਨ। ਸਾਡੇ ਵੱਲੋਂ ਲਏ ਗਏ ਹਰ ਫੈਸਲੇ ਨਾਲ ਉਨ੍ਹਾਂ ਨੂੰ ਨਿਰਪੱਖਤਾ, ਆਤਮ-ਵਿਸ਼ਵਾਸ ਅਤੇ ਵਿਸ਼ਵ ਪੱਧਰੀ ਮਿਆਰ ਮਿਲਣੇ ਚਾਹੀਦੇ ਹਨ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਨੀਤੀਆਂ ਵਿੱਚ ਤਰਜੀਹ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਹੁਣ ਪੜਾਅਵਾਰ ਢੰਗ ਨਾਲ ਰੱਟੇਬਾਜ਼ੀ ਦੇ ਚਿਰਾਂ ਤੋਂ ਪ੍ਰਚੱਲਿਤ ਰੁਝਾਨ ਨੂੰ ਬੰਦ ਕਰੇਗਾ ਅਤੇ ਹਰ ਪ੍ਰੀਖਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਵਿਦਿਆਰਥੀ-ਅਨੁਕੂਲ ਬਣਾਏਗਾ।” ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਤੋਂ ਪ੍ਰਾਪਤ ਸਾਰੇ ਉਸਾਰੂ ਸੁਝਾਵਾਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਅਗਲੀ ਬੋਰਡ ਪ੍ਰੀਖਿਆ ਤੋਂ ਪਹਿਲਾਂ ਸਾਂਝੀ ਰੈਂਕਿੰਗ ਪ੍ਰਣਾਲੀ ਅਤੇ ਨਵੇਂ ਪ੍ਰਸ਼ਨ ਪੱਤਰ ਪੈਟਰਨਾਂ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।  

Punjab

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 9 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ਼ ਯੋਗਤਾ ਦੇ ਆਧਾਰ ’ਤੇ ਪੰਜਾਬ ਦੇ ਨੌਜਵਾਨਾਂ ਨੂੰ 67000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਵਿਸ਼ਾਲ ਭਰਤੀ ਮੁਹਿੰਮ ਨੇ ਨੌਜਵਾਨਾਂ ਨੂੰ ਉਨ੍ਹਾਂ ਦੇ ਆਪਣੇ ਸੂਬੇ ਵਿੱਚ ਹੀ ਰੁਜ਼ਗਾਰ ਦੇ ਨਵੇਂ ਮੌਕੇ ਉਪਲਬਧ ਕਰਵਾ ਕੇ ਵਿਦੇਸ਼ ਜਾਣ ਦੇ ਰੁਝਾਨ ਨੂੰ ਸਫਲਤਾਪੂਰਵਕ ਰੋਕਿਆ ਹੈ। ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਪੂਰੀ ਭਰਤੀ ਪ੍ਰਕਿਰਿਆ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ। ‘‘ਸਰਕਾਰੀ ਨੌਕਰੀ ਪ੍ਰਾਪਤ ਕਰਨ ਵਿੱਚ ਰਿਸ਼ਵਤਖੋਰੀ, ਭਾਈ-ਭਤੀਜਾਵਾਦ ਅਤੇ ਰਾਜਨੀਤਿਕ ਸਿਫ਼ਾਰਿਸ਼ਾਂ ਦੇ ਦਿਨ ਪੂਰੀ ਤਰ੍ਹਾਂ ਖਤਮ ਹੋ ਗਏ ਹਨ,।’’ ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਪ੍ਰਸ਼ਾਸਨ ਵੱਲੋਂ ਪੂਰੇ ਨਿਰਪੱਖ, ਪਾਰਦਰਸ਼ੀ ਅਤੇ ਸਿਫਾਰਸ਼-ਮੁਕਤ ਢੰਗ ਰਾਹੀਂ ਸਿਰਫ਼ ਯੋਗ ਉਮੀਦਵਾਰਾਂ ਦੀ ਹੀ ਚੋਣ ਕੀਤੀ ਜਾ ਰਹੀ ਹੈ। ਸਰਕਾਰ ਦੇ ਮੁੱਖ ਦ੍ਰਿਸ਼ਟੀਕੋਣ ਦਾ ਹਵਾਲਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਸਾਡਾ ਮੁੱਖ ਉਦੇਸ਼ ਬੇਰੁਜ਼ਗਾਰ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ ਰਿਹਾ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਕੇ ਖੁਸ਼ਹਾਲ ਤੇ ਸੁਰੱਖਿਅਤ ਭਵਿੱਖ ਵੱਲ ਵਧ ਸਕਣ। ਸਪੀਕਰ ਨੇ ਵਿਦਿਆਰਥੀ ਨੂੰ ਪੂਰੀ ਲਗਨ, ਸਖ਼ਤ ਮਿਹਨਤ ਅਤੇ ਤਨਦੇਹੀ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਮਾਨਦਾਰ ਯਤਨਾਂ ਸਦਕਾ ਕੋਈ ਵੀ ਸੁਪਨਾ ਪੂਰਾ ਕਰਨਾ ਅਸੰਭਵ ਨਹੀਂ ਹੈ। ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸਪੀਕਰ ਸੰਧਵਾਂ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਉਮੀਦਵਾਰਾਂ ਦੀ ਚੋਣ ਕਰਨ ਲਈ ਦ੍ਰਿੜਤਾ ਨਾਲ ਵਚਨਬੱਧ ਹੈ ਜੋ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਰਾਤਾਂ ਨੂੰ ਜਾਗ-ਜਾਗ ਕੇ ਮਿਹਨਤ ਕਰਦੇ ਹਨ।  

Punjab

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਚੰਡੀਗੜ੍ਹ, 9 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਸਬ-ਡਵੀਜ਼ਨ ਪੱਧਰ ’ਤੇ ਵਿਸ਼ੇਸ਼ ਕੈਂਪ ਲਗਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਨੂੰ ਸਭ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਹਾਜ਼ਰ ਰਹਿਣਗੇ ਅਤੇ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ ਅਤੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਇਸ ਮੌਕੇ ਵਿਭਾਗ ਲਈ ਲੋੜੀਂਦੇ ਬਜਟ, ਕਰਮਚਾਰੀਆਂ ਦੀਆਂ ਤਰੱਕੀਆਂ ਅਤੇ ਵਿਭਾਗ ਵਿੱਚ ਕੀਤੀ ਜਾਣ ਵਾਲੀ ਭਰਤੀ ਸਬੰਧੀ ਵਿਸ਼ੇਸ਼ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਸੈਨਿਕ ਸਕੂਲਾਂ ਦੀ ਰੈਨੋਵੇਸ਼ਨ ਅਤੇ ਲੋੜੀਂਦੇ ਫੰਡਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਮਾਮਲਿਆਂ ’ਤੇ ਚਰਚਾ ਕਰਦਿਆਂ ਮੈਨੇਜਿੰਗ ਡਾਇਰੈਕਟਰ ਪੈਸਕੋ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਸਾਬਕਾ ਸੈਨਿਕਾਂ ਨੂੰ ਕਾਰਪੋਰੇਸ਼ਨ ਵੱਲੋਂ ਦਿੱਤੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ 23 ਹਜ਼ਾਰ ਤੋਂ ਵੱਧ ਕਰਮਚਾਰੀ ਪੈਸਕੋ ਅਧੀਨ ਸੇਵਾਵਾਂ ਨਿਭਾ ਰਹੇ ਹਨ। ਇਸ ਗਿਣਤੀ ਵਿੱਚ ਸਾਲ 2022 ਤੋਂ ਬਾਅਦ ਸ਼ਾਮਲ ਹੋਏ 14 ਹਜ਼ਾਰ ਤੋਂ ਵੱਧ ਕਰਮਚਾਰੀ ਸ਼ਾਮਲ ਹਨ। ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਦੀ ਭਲਾਈ ਨਾਲ ਸਬੰਧਤ ਸਾਰੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ। ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਹਰ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ।  

Punjab

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ

ਚੰਡੀਗੜ੍ਹ; 9 ਜੂਨ 2026:ਪੰਜਾਬ ਦੇ ਵਿੱਤ ਅਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਨਬੱਸ ਦੀਆਂ ਪੰਜ ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਕੋਚ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਜਲੰਧਰ ਤੇ ਲੁਧਿਆਣਾ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਚੱਲਣਗੀਆਂ। ਇਸ ਕਦਮ ਦਾ ਉਦੇਸ਼ ਅੰਤਰਰਾਸ਼ਟਰੀ ਯਾਤਰੀਆਂ, ਪ੍ਰਵਾਸੀ ਭਾਰਤੀਆਂ ਅਤੇ ਆਮ ਮੁਸਾਫ਼ਰਾਂ ਨੂੰ ਆਰਾਮਦਾਇਕ, ਸੁਰੱਖਿਅਤ ਅਤੇ ਕਿਫ਼ਾਇਤੀ ਸਫ਼ਰ ਸਹੂਲਤ ਪ੍ਰਦਾਨ ਕਰਨਾ ਹੈ, ਜਿਸ ਨਾਲ ਪੰਜਾਬ ਦੇ ਜਨਤਕ ਟ੍ਰਾਂਸਪੋਰਟ ਨੈੱਟਵਰਕ ਨੂੰ ਹੋਰ ਮਜ਼ਬੂਤੀ ਮਿਲੇਗੀ।ਇਸ ਮੌਕੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਅਹਿਮ ਪਹਿਲਕਦਮੀ ਸੂਬੇ ਵਿੱਚੋਂ ਟ੍ਰਾਂਸਪੋਰਟ ਮਾਫੀਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਨਾਲ-ਨਾਲ ਅੰਤਰਰਾਸ਼ਟਰੀ ਯਾਤਰੀਆਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗੀ।”ਕੌਮਾਂਤਰੀ ਹਵਾਈ ਅੱਡੇ ਲਈ ਬੱਸ ਸੇਵਾ ਦੇ ਪਿੱਛੇ ਦੀ ਦੂਰਅੰਦੇਸ਼ੀ ਬਾਰੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਅਤੇ ਜਨਤਕ ਟ੍ਰਾਂਸਪੋਰਟ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਹਵਾਈ ਅੱਡੇ ਲਈ ਬੱਸ ਸੇਵਾ ਦੀ ਸ਼ੁਰੂਆਤ ਸਭ ਤੋਂ ਪਹਿਲਾਂ 15 ਜੂਨ 2022 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ ਬੱਸ ਅੱਡੇ ਤੋਂ ਕੀਤੀ ਗਈ ਸੀ।ਟ੍ਰਾਂਸਪੋਰਟ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਆਮ ਜਨਤਾ ਅਤੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਸਹੂਲਤ ਲਈ ਟ੍ਰਾਂਸਪੋਰਟ ਵਿਭਾਗ ਵੱਲੋਂ ਪਨਬੱਸ ਦੇ ਬੇੜੇ ਵਿੱਚ ਕੁੱਲ 15 ਨਵੀਆਂ ਸੁਪਰ ਇੰਟੀਗ੍ਰਲ ਕੋਚ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, “ਪਹਿਲੀਆਂ ਪੰਜ ਪ੍ਰੀਮੀਅਮ ਬੱਸਾਂ ਅੱਜ ਸਫਲਤਾਪੂਰਵਕ ਰਵਾਨਾ ਕਰ ਦਿੱਤੀਆਂ ਗਈਆਂ ਹਨ, ਅਤੇ ਬਾਕੀ ਬੱਸਾਂ ਆਉਣ ਵਾਲੇ ਦਿਨਾਂ ਵਿੱਚ ਸਫ਼ਰ ਸਹੂਲਤਾਂ ਅਤੇ ਯਾਤਰੀਆਂ ਦੇ ਆਰਾਮ ਨੂੰ ਹੋਰ ਵਧਾਉਣਗੀਆਂ।”ਸਮਾਂ ਸਾਰਣੀ ਦੇ ਵੇਰਵੇ ਸਾਂਝੇ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਪੰਜ ਨਵੀਆਂ ਲਗਜ਼ਰੀ ਬੱਸਾਂ ਰੋਜ਼ਾਨਾ ਜਲੰਧਰ ਬੱਸ ਅੱਡੇ ਤੋਂ ਸਵੇਰੇ 06:50, 07:40, 09:10, ਦੁਪਹਿਰ 14:27 ਅਤੇ ਰਾਤ 23:30 ਵਜੇ ਰਵਾਨਾ ਹੋਣਗੀਆਂ, ਜਦੋਂ ਕਿ ਲੁਧਿਆਣਾ ਬੱਸ ਅੱਡੇ ਤੋਂ ਰਵਾਨਗੀ ਦਾ ਸਮਾਂ ਸਵੇਰੇ 08:20, 09:15, 11:20, ਦੁਪਹਿਰ 16:20 ਅਤੇ ਰਾਤ 00:20 ਵਜੇ ਨਿਰਧਾਰਤ ਕੀਤਾ ਗਿਆ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੰਜਾਬ ਲਈ ਵਾਪਸੀ ਦੀਆਂ ਸੇਵਾਵਾਂ ਸਵੇਰੇ 04:40, 09:00, ਸ਼ਾਮ 17:20, 19:30 ਅਤੇ ਰਾਤ 21:40 ਵਜੇ ਚੱਲਣਗੀਆਂ। ਇਸ ਨਾਲ ਇਹ ਯਕੀਨੀ ਹੋਵੇਗਾ ਕਿ ਪੰਜਾਬ ਦੇ ਲੋਕਾਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਬਹੁਤ ਹੀ ਸਸਤੀਆਂ ਅਤੇ ਕਿਫ਼ਾਇਤੀ ਟਿਕਟ ਦਰਾਂ ‘ਤੇ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਆਰਾਮਦਾਇਕ, ਸੁਰੱਖਿਅਤ ਅਤੇ ਸੁਖਾਵੇਂ ਸਫ਼ਰ ਦਾ ਅਨੁਭਵ ਮਿਲ ਸਕੇ।”ਜਨਤਕ ਟ੍ਰਾਂਸਪੋਰਟ ਦੇ ਆਧੁਨਿਕੀਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਭਰ ਵਿੱਚ ਬੱਸਾਂ ਦੇ ਬੇੜੇ ਦੇ ਵਿਸਥਾਰ ਦਾ ਇੱਕ ਵੱਡਾ ਪ੍ਰੋਗਰਾਮ ਪਹਿਲਾਂ ਹੀ ਚੱਲ ਰਿਹਾ ਹੈ। ਉਨ੍ਹਾਂ ਦੱਸਿਆ, “ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਸੰਚਾਲਨ ਵਿੱਚ ਕੁੱਲ 696 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਪਨਬੱਸ ਵਿੱਚ 100 ਨਵੀਆਂ ਸਾਧਾਰਨ ਬੱਸਾਂ, 100 ਐਚ.ਵੀ.ਏ.ਸੀ. ਵਾਤਾਅਨੁਕੂਲਿਤ ਬੱਸਾਂ ਅਤੇ ਕਿਲੋਮੀਟਰ ਸਕੀਮ ਅਧੀਨ 10 ਹੋਰ ਸੁਪਰ ਇੰਟੀਗ੍ਰਲ ਕੋਚ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ, ਜਦੋਂ ਕਿ ਪੀ.ਆਰ.ਟੀ.ਸੀ. ਨੂੰ ਇਸੇ ਸਕੀਮ ਅਧੀਨ 245 ਸਾਧਾਰਨ ਬੱਸਾਂ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਨਵੀਆਂ ਬੱਸਾਂ ਪੂਰੇ ਪੰਜਾਬ ਵਿੱਚ ਜਨਤਕ ਟ੍ਰਾਂਸਪੋਰਟ ਸੇਵਾਵਾਂ ਦੀ ਗੁਣਵੱਤਾ, ਪਹੁੰਚ ਅਤੇ ਭਰੋਸੇਯੋਗਤਾ ਵਿੱਚ ਮਹੱਤਵਪੂਰਨ ਸੁਧਾਰ ਕਰਨਗੀਆਂ।”ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਅਤੇ ਡਾਇਰੈਕਟਰ ਸਟੇਟ ਟ੍ਰਾਂਸਪੋਰਟ ਪੰਜਾਬ-ਕਮ-ਮੈਨੇਜਿੰਗ ਡਾਇਰੈਕਟਰ ਪਨਬੱਸ ਰਾਜੀਵ ਕੁਮਾਰ ਗੁਪਤਾ ਵੀ ਹਾਜ਼ਰ ਸਨ। 

Punjab

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ

ਮੋਹਾਲੀ: ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਕਰੀਅਰ ਮੌਕਿਆਂ ਨਾਲ ਜੋੜਨ ਦੇ ਉਦੇਸ਼ ਨਾਲ ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲ ਰਾਹੀਂ ਵਿਦਿਆਰਥੀਆਂ ਨੂੰ ਜਾਪਾਨ ਵਿੱਚ ਪੜ੍ਹਾਈ ਤੋਂ ਬਾਅਦ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕੀਤੇ ਜਾਣਗੇ। ਇਸ ਪ੍ਰੋਗਰਾਮ ਤਹਿਤ ਸੀਜੀਸੀ ਯੂਨੀਵਰਸਿਟੀ ਨੇ ਜਾਪਾਨ ਦੀਆਂ 100 ਤੋਂ ਵੱਧ ਕੰਪਨੀਆਂ ਨਾਲ ਸਾਂਝੇਦਾਰੀਆਂ ਕੀਤੀਆਂ ਹਨ। ਇਨ੍ਹਾਂ ਸਹਿਯੋਗਾਂ ਰਾਹੀਂ ਵਿਦਿਆਰਥੀਆਂ ਨੂੰ ਜਾਪਾਨ ਦੇ ਵੱਖ-ਵੱਖ ਉਦਯੋਗਾਂ ਵਿੱਚ ਕਰੀਅਰ ਬਣਾਉਣ ਦਾ ਮੌਕਾ ਮਿਲੇਗਾ। ਆਈਟੀ, ਇੰਜੀਨੀਅਰਿੰਗ, ਮੈਨੂਫੈਕਚਰਿੰਗ, ਹੈਲਥਕੇਅਰ ਅਤੇ ਉਭਰਦੀਆਂ ਤਕਨਾਲੋਜੀਆਂ ਵਰਗੇ ਖੇਤਰਾਂ ਵਿੱਚ ਵਿਦਿਆਰਥੀਆਂ ਲਈ ਵਿਸ਼ੇਸ਼ ਭਰਤੀ ਮੌਕੇ ਉਪਲਬਧ ਕਰਵਾਏ ਜਾਣਗੇ, ਜਿਸ ਨਾਲ ਉਹ ਵਿਸ਼ਵ ਪੱਧਰ ‘ਤੇ ਆਪਣੀ ਪੇਸ਼ੇਵਰ ਪਛਾਣ ਬਣਾ ਸਕਣਗੇ। ਇਸ ਪਹਿਲ ਦੀ ਇੱਕ ਹੋਰ ਖ਼ਾਸ ਵਿਸ਼ੇਸ਼ਤਾ ਯੂਨੀਵਰਸਿਟੀ ਕੈਂਪਸ ਵਿੱਚ ਸਥਾਪਿਤ ਭਾਰਤ ਦਾ ਪਹਿਲਾ ਜਾਪਾਨੀ ਭਾਸ਼ਾ ਕੇਂਦਰ ਹੈ। ਇਸ ਕੇਂਦਰ ਰਾਹੀਂ ਵਿਦਿਆਰਥੀਆਂ ਨੂੰ ਜਾਪਾਨੀ ਭਾਸ਼ਾ ਅਤੇ ਸੱਭਿਆਚਾਰ ਦੀ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਉਹ ਜਾਪਾਨ ਦੇ ਕਾਰਜਕਾਰੀ ਮਾਹੌਲ ਵਿੱਚ ਆਸਾਨੀ ਨਾਲ ਆਪਣੇ ਆਪ ਨੂੰ ਢਾਲ ਸਕਣ। ਪ੍ਰੋਗਰਾਮ ਦਾ ਉਦਘਾਟਨ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਫਾਦਰ ਆਫ ਐਜੂਕੇਸ਼ਨ ਸਰਦਾਰ ਰਸ਼ਪਾਲ ਸਿੰਘ ਧਾਲੀਵਾਲ, ਪ੍ਰਬੰਧ ਨਿਰਦੇਸ਼ਕ ਅਰਸ਼ ਧਾਲੀਵਾਲ, ਕਾਰਜਕਾਰੀ ਉਪ ਪ੍ਰਧਾਨ ਡਾ. ਸੁਸ਼ੀਲ ਪਰਾਸ਼ਰ, ਪ੍ਰੋ ਵਾਈਸ ਚਾਂਸਲਰ ਡਾ. ਪ੍ਰਦੀਪ ਰੈੱਡੀ ਸੀ.ਐਚ. ਅਤੇ ਐਸੋਸੀਏਟ ਡੀਨ ਡਾ. ਵਿਕਾਸਦੀਪ ਸਿੰਘ ਮਾਨ ਦੀ ਮੌਜੂਦਗੀ ਵਿੱਚ ਕੀਤਾ ਗਿਆ। ਸਮਾਗਮ ਦੌਰਾਨ ਜਾਪਾਨ ਅਤੇ ਭਾਰਤ ਦੀਆਂ ਕਈ ਪ੍ਰਮੁੱਖ ਕੰਪਨੀਆਂ ਦੇ ਨੁਮਾਇੰਦੇ ਵੀ ਹਾਜ਼ਰ ਰਹੇ। ਇਨ੍ਹਾਂ ਵਿੱਚ ਨਿਚੀ-ਇਨ ਸਾਫਟਵੇਅਰ ਸੋਲਿਊਸ਼ਨਜ਼ ਦੇ ਐਮਡੀ ਅਤੇ ਸੀਈਓ ਸ਼੍ਰੀ ਗਿਰੀ, ਕੇਮੁਰੀ ਦੇ ਸੀਈਓ ਸ਼੍ਰੀ ਏਤਸੁ ਕੋਬਾਯਾਸ਼ੀ, ਆਂਡੋ ਇੰਡੀਆ ਪ੍ਰਾਈਵੇਟ ਲਿਮਿਟੇਡ ਦੇ ਐਮਡੀ ਸ਼੍ਰੀ ਸਤਬੀਰ ਅਤੇ ਮੋਸਾਇਕ ਪ੍ਰਾਈਵੇਟ ਲਿਮਿਟੇਡ ਦੇ ਸੀਈਓ ਸ਼੍ਰੀ ਹੀਰੋ ਇਸ਼ਿਦਾ ਸਮੇਤ ਹੋਰ ਉਦਯੋਗਿਕ ਪ੍ਰਤੀਨਿਧੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਰਦਾਰ ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਆਧੁਨਿਕ ਸਿੱਖਿਆ ਦਾ ਮਕਸਦ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੌਕਿਆਂ ਲਈ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਮੰਚ ‘ਤੇ ਆਪਣੀ ਯੋਗਤਾ ਸਾਬਤ ਕਰਨ ਦਾ ਮੌਕਾ ਦੇਵੇਗਾ। ਪ੍ਰਬੰਧ ਨਿਰਦੇਸ਼ਕ ਅਰਸ਼ ਧਾਲੀਵਾਲ ਨੇ ਕਿਹਾ ਕਿ ਸਿੱਖਿਆ ਅਤੇ ਉਦਯੋਗ ਵਿਚਕਾਰ ਮਜ਼ਬੂਤ ਤਾਲਮੇਲ ਸਮੇਂ ਦੀ ਲੋੜ ਹੈ। ਜਾਪਾਨੀ ਕੰਪਨੀਆਂ ਨਾਲ ਹੋਈਆਂ ਸਾਂਝੇਦਾਰੀਆਂ ਵਿਦਿਆਰਥੀਆਂ ਲਈ ਵਿਸ਼ਵ ਪੱਧਰੀ ਰੋਜ਼ਗਾਰ ਮੌਕੇ ਯਕੀਨੀ ਬਣਾਉਣ ਵਿੱਚ ਸਹਾਇਕ ਸਾਬਤ ਹੋਣਗੀਆਂ। ਕਾਰਜਕਾਰੀ ਉਪ ਪ੍ਰਧਾਨ ਡਾ. ਸੁਸ਼ੀਲ ਪਰਾਸ਼ਰ ਨੇ ਕਿਹਾ ਕਿ ਜਾਪਾਨ ਵਿੱਚ ਹੁਨਰਮੰਦ ਪੇਸ਼ੇਵਰਾਂ ਦੀ ਵਧ ਰਹੀ ਮੰਗ ਭਾਰਤੀ ਨੌਜਵਾਨਾਂ ਲਈ ਵੱਡਾ ਮੌਕਾ ਹੈ। ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਤਕਨੀਕੀ ਗਿਆਨ ਦੇ ਨਾਲ-ਨਾਲ ਭਾਸ਼ਾਈ ਕੁਸ਼ਲਤਾ, ਸੱਭਿਆਚਾਰਕ ਸਮਝ ਅਤੇ ਅੰਤਰਰਾਸ਼ਟਰੀ ਕਾਰਜ ਸੰਸਕ੍ਰਿਤੀ ਨਾਲ ਵੀ ਜਾਣੂ ਕਰਵਾਏਗਾ। ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਰਾਹੀਂ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਦਿਆਰਥੀਆਂ ਨੂੰ ਗਲੋਬਲ ਕਰੀਅਰ ਮੌਕਿਆਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਸਫਲਤਾ ਲਈ ਤਿਆਰ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ।

Punjab

ਸਿਹਤਮੰਦ ਮਿੱਟੀ ਅਤੇ ਟਿਕਾਊ ਖੇਤੀ ਲਈ ਜੀਵਾਣੂੰ ਖਾਦਾਂ ਨੂੰ ਅਪਣਾਉਣ ਕਿਸਾਨ: ਡਾ. ਗਰਗ

ਸੰਗਰੂਰ, 8 ਜੂਨ:       ਰਸਾਇਣਕ ਖਾਦਾਂ ਦੀ ਸੰਤੁਲਿਤ, ਸੁਚੱਜੀ ਵਰਤੋਂ ਅਤੇ ਜੀਵਾਣੂੰ ਖਾਦਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਬਾਲੀਆਂ (ਕੱਟੂ) ਵਿਖੇ ਝੋਨੇ ਅਤੇ ਬਾਸਮਤੀ ਦੀ ਪੌਦ ਨੂੰ ਲੱਗਣ ਵਾਲੇ ਜੀਵਾਣੂੰ ਖਾਦ ਦੇ ਟੀਕੇ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਨੂੰ ਝੋਨੇ ਵਿੱਚ ਪਾਉਣ ਤੋਂ ਗੁਰੇਜ਼ ਕਰਨ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ 70 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ। ਕੈਂਪ ਦੀ ਅਗਵਾਈ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ, ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਘਟਦੀ ਹੈ, ਸਗੋਂ ਫਸਲ ਦੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਮੌਕੇ ’ਤੇ ਹੀ ਮਿੱਟੀ ਦੇ ਨਮੂਨੇ ਲੈਣ ਦੀ ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਖੁਦ ਨਮੂਨਾ ਲੈ ਕੇ ਕਿਸਾਨਾਂ ਨੂੰ ਪ੍ਰਯੋਗਾਤਮਕ ਤਰੀਕੇ ਨਾਲ ਸਮਝਾਇਆ। ਡਾ. ਗਰਗ ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਡੀ.ਏ.ਪੀ. ਖਾਦ ਦੀ ਬੇਲੋੜੀ ਵਰਤੋਂ ਤੋਂ ਬਚਣ ਅਤੇ ਯੂਰੀਆ ਖਾਦ ਦੀ ਵੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕੱਦੂ ਕਰਨ ਤੋਂ ਪਹਿਲਾਂ ਯੂਰੀਆ ਦੇ 2-3 ਥੈਲੇ ਵਰਤਣ ਦੀ ਪ੍ਰਥਾ ਤੋਂ ਗੁਰੇਜ ਕਰਨ ਲਈ ਕਿਹਾ। ਉਨ੍ਹਾਂ ਝੋਨੇ ਵਿੱਚ ਜ਼ਿੰਕ ਦੀ ਘਾਟ ਨੂੰ ਪੂਰਾ ਕਰਨ ਲਈ ਸਿਫਾਰਿਸ਼ ਕੀਤੀ ਮਾਤਰਾ ਅਨੁਸਾਰ ਹੀ ਜ਼ਿੰਕ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਜੈਵਿਕ ਖਾਦਾਂ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਡਾ. ਗਰਗ ਨੇ ਕਿਹਾ ਕਿ ਝੋਨੇ ਦੀ ਪੌਦ ਨੂੰ ਲੱਗਣ ਵਾਲਾ ਐਜ਼ੋਸਪਾਇਰਲਮ ਦਾ ਟੀਕਾ ਫਸਲ ਦੀ ਪੈਦਾਵਾਰ ਵਧਾਉਣ ਦੇ ਨਾਲ-ਨਾਲ ਮਿੱਟੀ ਦੀ ਜੈਵਿਕ ਸਿਹਤ ਸੁਧਾਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਝੋਨੇ ਦੀ ਪਨੀਰੀ ਤਿਆਰ ਕਰਨ ਲਈ ਸਿਫਾਰਿਸ਼ ਖਾਦਾਂ ਅਤੇ ਹੋਰ ਪ੍ਰਬੰਧਕੀ ਸਿਫਾਰਿਸ਼ਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਡਾ. ਗਰਗ ਨੇ ਝੋਨੇ ਦੀ ਪਨੀਰੀ ਵਿੱਚ ਬੌਣੇ ਬੂਟਿਆਂ ਦੇ ਰੋਗ ਦੀ ਪਛਾਣ ਅਤੇ ਰੋਕਥਾਮ ਸਬੰਧੀ ਸਿਫਾਰਿਸ਼ਾਂ ਵੀ ਸਾਂਝੀਆਂ ਕੀਤੀਆਂ ਅਤੇ ਕਿਸਾਨਾਂ ਨੂੰ ਪਨੀਰੀ ਦੀ ਨਿਯਮਿਤ ਨਿਗਰਾਨੀ ਕਰਨ ਲਈ ਪ੍ਰੇਰਿਆ। ਡਾ. ਸਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਏ.ਡੀ.ਓ.), ਧੂਰੀ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਮੱਕੀ ਦੀ ਕਾਸ਼ਤ, ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਅਤੇ ਜਿਪਸਮ ’ਤੇ ਮਿਲਣ ਵਾਲੀ ਸਬਸਿਡੀ ਸਬੰਧੀ ਵੀ ਜਾਣੂ ਕਰਵਾਇਆ ਅਤੇ ਝੋਨੇ ਦੀ ਪਨੀਰੀ ਵਿੱਚ ਬੌਣੇ ਬੂਟਿਆਂ ਦੀ ਰੋਕਥਾਮ ਲਈ ਸਿਫਾਰਸ਼ਾਂ ਸਾਂਝੀਆਂ ਕੀਤੀਆਂ। ਕੈਂਪ ਦੇ ਸਫਲ ਆਯੋਜਨ ਵਿੱਚ ਪ੍ਰਗਟ ਸਿੰਘ, ਕੁਲਦੀਪ ਸਿੰਘ (ਸਰਪੰਚ), ਜਗਦੀਸ਼ ਸਿੰਘ (ਪ੍ਰਧਾਨ ਕੋਆਪ੍ਰੇਟਿਵ ਸੋਸਾਇਟੀ), ਲਖਵੀਰ ਸਿੰਘ, ਸੁਖਦਰਸ਼ਨ ਸਿੰਘ (ਰਿਟਾਇਰਡ ਵੈਟਨਰੀ ਇੰਸਪੈਕਟਰ) ਅਤੇ ਹੋਰ ਨੇ ਵਿਸ਼ੇਸ਼ ਯੋਗਦਾਨ ਪਾਇਆ। ਅੰਤ ਵਿੱਚ ਕਿਸਾਨਾਂ ਐਜ਼ੋਸਪਾਇਰਲਮ ਟੀਕੇ ਪ੍ਰਦਰਸ਼ਨੀ ਦੇ ਤੌਰ ਤੇ ਦਿੱਤੇ ਗਏ। ਖੇਤੀ ਸਾਹਿਤ ਆਦਿ ਦੀ ਵਿਕਰੀ ਵੀ ਕੀਤੀ ਗਈ। ਕੈਂਪ ਦੌਰਾਨ ਕਿਸਾਨਾਂ ਵੱਲੋਂ ਪੁੱਛੇ ਗਏ ਵੱਖ-ਵੱਖ ਖੇਤੀਬਾੜੀ ਸਬੰਧੀ ਸਵਾਲਾਂ ਦੇ ਤਰਤੀਬ-ਬੱਧ ਅਤੇ ਵਿਗਿਆਨਕ ਢੰਗ ਨਾਲ ਜਵਾਬ ਦਿੱਤੇ ਗਏ। ਕਿਸਾਨਾਂ ਨੇ ਮਿੱਟੀ ਪਰਖ ਕਰਵਾਉਣ ਅਤੇ ਸਿਫਾਰਿਸ਼ੀ ਖਾਦ ਪ੍ਰਬੰਧਨ ਅਪਣਾਉਣ ਲਈ ਭਰਪੂਰ ਰੁਚੀ ਵੀ ਦਿਖਾਈ। ਅਖੀਰ ਵਿੱਚ ਡਾ. ਗਰਗ ਅਤੇ ਡਾ. ਸਮਨਦੀਪ ਨੇ ਸ. ਪ੍ਰਗਟ ਸਿੰਘ ਦੇ ਖੇਤਾਂ ਵਿੱਚ ਪਰਾਲੀ ਨਾਲ ਮਲਚ ਕੀਤੀ ਹਲਦੀ ਦੇ ਖੇਤ ਦੇਖੇ ਅਤੇ ਜਗਦੀਸ਼ ਸਿੰਘ ਵੱਲੋਂ ਉਗਾਈ ਗਈ ਹਰੀ ਖਾਦ ਲਈ ਜੰਤਰ ਦੀ ਫਸਲ ਦਾ ਵੀ ਦੌਰਾ ਕੀਤਾ।  

Punjab

21 ਜੂਨ ਨੂੰ ਦਰਬਾਰ ਗੰਜ ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਯੋਗਾ ਦਿਵਸ-ਡੀ.ਸੀ

ਫਰੀਦਕੋਟ 08 ਜੂਨ,           ਹਰ ਬਜੁਰਗ, ਬੱਚੇ ਅਤੇ ਨੋਜਵਾਨ ਨੂੰ ਆਪਣੀ ਸਿਹਤ ਪ੍ਰਤੀ ਹੋਰ ਸੁਚੇਤ ਕਰਨ ਲਈ ਪੁਰਾਤਨ ਵਿਧੀ, ਯੋਗਾ ਰਾਹੀਂ ਨਿਰੋਗ ਰਹਿਣ ਅਤੇ ਪ੍ਰੇਰਿਤ ਕਰਨ ਹਿੱਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਸਥਾਨਕ ਦਰਬਾਰ ਗੰਜ ਫਰੀਦਕੋਟ, ਕਾਲੂ ਰਾਮ ਦੀ ਬਗੀਚੀ ਨੇੜੇ ਪੰਚਾਇਤੀ ਗਊਸ਼ਾਲਾ ਜੈਤੋ ਅਤੇ ਲਾਲਾ ਲਾਜਪਤਰਾਏ ਪਾਰਕ ਕੋਟਕਪੂਰਾ, ਵਿਖੇ ਸਵੇਰੇ 6ਵਜੇ ਤੋਂ 7 ਵਜੇ ਤੱਕ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਯੋਗਾ ਦਿਵਸ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਦਾ ਜਾਇਜਾ ਲੈਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਯੋਗ ਆਸਣ ਸਬੰਧੀ ਲੋਕਾਂ ਨੂੰ ਅਭਿਆਸ ਕਰਵਾ ਕੇ ਇਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਵਿਧੀ ਨੂੰ ਹਰ ਰੋਜ਼ ਦੁਹਰਾ ਕੇ ਲੋਕਾਂ ਨੂੰ ਨਿਰੋਗ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਯੋਗ ਗੁਰੂ ਨਿਯੁਕਤ ਕੀਤੇ ਗਏ ਹਨ। । ਡਿਪਟੀ ਕਮਿਸ਼ਨਰ ਨੇ ਵੱਧ-ਵੱਧ ਲੋਕਾਂ ਨੂੰ ਯੋਗ ਦਿਵਸ ਮੌਕੇ ਪਹੁੰਚਣ ਦੀ ਅਪੀਲ ਵੀ ਕੀਤੀ।         ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਹੈਲਪਲਾਈ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ। ਮਾਹਿਰ ਯੋਗ ਟ੍ਰੇਨਰ ਉਨ੍ਹਾਂ ਨੂੰ ਖੁੱਲ੍ਹੇ ਪਾਰਕਾਂ ਤੇ ਹੋਰ ਸਰਵਜਨਿਕ ਸਥਾਨਾਂ ਤੇ ਮੁਫਤ ਯੋਗ ਕਲਾਸਾਂ ਦੇਣਗੇ।  ਇਸ ਮੌਕੇ ਬੇਅੰਤ ਸਿੰਘ ਐੱਸ.ਡੀ.ਐੱਮ ਕੋਟਕਪੂਰਾ, ਸ਼੍ਰੀ ਵਿਕਰਮਜੀਤ ਸਿੰਘ ਐੱਸ.ਡੀ.ਐੱਮ ਜੈਤੋ, ਵਿਸ਼ਵਦੀਪ ਗੋਇਲ ਡੀ.ਐੱਮ.ਸੀ., ਬਲਜਿੰਦਰ ਸਿੰਘ ਜਿਲ੍ਹਾ ਖੇਡ ਅਫ਼ਸਰ, ਅੰਜਨਾ ਕੌਸ਼ਲ ਜਿਲ੍ਹਾ ਸਿੱਖਿਆ ਅਫ਼ਸਰ, ਇਕਬਾਲ ਸਿੰਘ ਬੀ.ਡੀ.ਪੀ.ਓ ਜੈਤੋ, ਵਿਕਾਸ ਸ਼ਰਮਾ ਬੀ.ਡੀ.ਪੀ.ਓ ਕੋਟਕਪੂਰਾ, ਆਦਿ ਅਧਿਕਾਰੀ ਹਾਜਰ ਸਨ।  

Punjab

“ਖੇਤ ਬਚਾਓ ਅਭਿਆਨ” ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

ਰੂਪਨਗਰ, 8 ਜੂਨ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ “ਖੇਤ ਬਚਾਓ ਅਭਿਆਨ” ਤਹਿਤ ਪਿੰਡ ਬਵਾਨੀ ਖੁਰਦ ਬਲਾਕ ਰੋਪੜ ਵਿਖੇ ਸਾਉਣੀ ਦੀਆਂ ਫ਼ਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ।   ਇਹ ਪ੍ਰੋਗਰਾਮ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਆਈ.ਸੀ.ਏ.ਆਰ.-ਅਟਾਰੀ, ਜ਼ੋਨ-1 ਅਤੇ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਡਾ. ਸਤਬੀਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ।   ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਜਗਮਨਜੋਤ ਸਿੰਘ ਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਨਰਸਰੀ ਵਿੱਚ ਪੌਸ਼ਟਿਕ ਤੱਤਾਂ ਦੀ ਘਾਟ ਦੀ ਪਛਾਣ ਅਤੇ ਸਿਹਤਮੰਦ ਪਨੀਰੀ ਤਿਆਰ ਕਰਨ ਦੇ ਵਿਗਿਆਨਕ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਖਾਦਾਂ ਦੀ ਵਰਤੋਂ ਮਿੱਟੀ ਦੀ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਹੀ ਕੀਤੀ ਜਾਵੇ ਅਤੇ ਪੌਸ਼ਟਿਕ ਤੱਤਾਂ ਨੂੰ ਸਹੀ ਮਾਤਰਾ, ਸਹੀ ਸਮੇਂ ਅਤੇ ਸਹੀ ਢੰਗ ਨਾਲ ਮਿੱਟੀ ਵਿੱਚ ਪਾਇਆ ਜਾਵੇ।   ਉਨ੍ਹਾਂ ਦੱਸਿਆ ਕਿ ਜੇਕਰ ਕਣਕ ਦੀ ਫ਼ਸਲ ਨੂੰ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਡੀ.ਏ.ਪੀ. ਖਾਦ ਦਿੱਤੀ ਗਈ ਹੋਵੇ ਤਾਂ ਉਸ ਤੋਂ ਬਾਅਦ ਝੋਨੇ ਦੀ ਫ਼ਸਲ ਲਈ ਫਾਸਫੋਰਸ ਖਾਦ ਪਾਉਣ ਦੀ ਲੋੜ ਨਹੀਂ ਰਹਿੰਦੀ। ਉਨ੍ਹਾਂ ਝੋਨੇ ਵਿੱਚ ਲੋਹੇ ਦੀ ਘਾਟ ਨੂੰ ਦੂਰ ਕਰਨ ਲਈ 0.5 ਫ਼ੀਸਦੀ ਫੈਰਸ ਸਲਫੇਟ ਨੂੰ 100 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਸ਼ਾਮ ਦੇ ਸਮੇਂ ਛਿੜਕਾਅ ਕਰਨ ਦੀ ਸਿਫ਼ਾਰਸ਼ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਮੱਕੀ ਦੀ ਨਵੀਂ ਹਾਈਬ੍ਰਿਡ ਕਿਸਮ ਪੀ.ਐੱਮ.ਐੱਚ.-17 ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।   ਪ੍ਰੋਫੈਸਰ (ਸਬਜ਼ੀ ਵਿਗਿਆਨ) ਡਾ. ਸੰਜੀਵ ਆਹੂਜਾ ਨੇ ਕਿਸਾਨਾਂ ਨੂੰ ਫ਼ਲਦਾਰ ਬੂਟਿਆਂ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਦਾਬਹਾਰ ਫ਼ਲਦਾਰ ਬੂਟਿਆਂ ਵਿੱਚ ਖਾਦਾਂ ਅਤੇ ਪਾਣੀ ਦੇ ਸੁਚੱਜੇ ਪ੍ਰਬੰਧਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਆਪਣੀ ਕੁਝ ਖੇਤੀਯੋਗ ਜ਼ਮੀਨ ਰਵਾਇਤੀ ਫ਼ਸਲਾਂ ਦੀ ਬਜਾਏ ਫ਼ਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਵਰਤਣ ਦੀ ਸਲਾਹ ਦਿੱਤੀ।   ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਘਰੇਲੂ ਬਗੀਚੀ ਮਾਡਲ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਇਸ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ।   ਪ੍ਰੋਗਰਾਮ ਦੇ ਅੰਤ ਵਿੱਚ ਮਾਹਿਰਾਂ ਵੱਲੋਂ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਵੀ ਕੀਤਾ ਗਿਆ।    

Punjab

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਅਮਰਗੜ੍ਹ/ਅਹਿਮਦਗੜ੍ਹ/ਮਾਲੇਰਕੋਟਲਾ, 8 ਜੂਨ:             ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ  ਬਰਿੰਦਰ ਕੁਮਾਰ ਗੋਇਲ ਨੇ ਅੱਜ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਮਾਣਕਮਾਜਰਾ ਅਤੇ ਦਹਿਲੀਜ਼ ਖ਼ੁਰਦ ਵਿਖੇ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੀ ਮੌਜੂਦ ਰਹੇ। ਇਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਇਲਾਕੇ ਦੇ 3,832 ਏਕੜ ਤੋਂ ਵੱਧ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਹਰ ਬੂੰਦ ਨੂੰ ਟੇਲਾਂ ਤੱਕ ਪਹੁੰਚਾ ਕੇ ਪਾਣੀ, ਪੰਜਾਬ ਤੇ ਪੰਜਾਬੀਅਤ ਨੂੰ ਸੁਰੱਖਿਅਤ ਕਰਨਾ ਅਤੇ ਨਸ਼ਿਆਂ ਤੋਂ ਜਵਾਨੀ ਨੂੰ ਬਚਾ ਕੇ ‘ਰੰਗਲਾ ਪੰਜਾਬ’ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ ‘ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ। ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਲੰਬੇ ਸਮੇਂ ਲਈ ਭਰੋਸੇਯੋਗ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।             ਕੈਬਨਿਟ ਮੰਤਰੀ ਨੇ ਪਿੰਡ ਮਾਣਕਮਾਜਰਾ ਵਿਖੇ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕੋਟਲਾ ਬ੍ਰਾਂਚ ਨਹਿਰ ਵਿੱਚੋਂ ਨਵਾਂ ਭਸੌੜ ਮਾਈਨਰ ਬਣਾਇਆ ਗਿਆ ਹੈ ਜਿਸ ਨੂੰ ਕਰੀਬ 4.07 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਕਰਕੇ ਪੱਕਾ ਕੀਤਾ ਗਿਆ ਹੈ ਜਿਸ ਨਾਲ ਜ਼ਿਲ੍ਹਾ ਮਾਲੇਰਕੋਟਲਾ ਅਤੇ ਸੰਗਰੂਰ ਦੇ 9 ਪਿੰਡਾ ਨੂੰ ਲਗਭਗ 50- 60 ਸਾਲਾਂ ਤੋਂ ਬਾਅਦ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ ਭਸੌੜ ਮਾਈਨਰ ਵਿੱਚੋਂ 1.73 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਦਰੋਗੇਵਾਲ ਅਤੇ ਮਾਣਕਮਾਜਰਾ ਲਈ 7,640 ਮੀਟਰ ਲੰਮੀ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਜਾ ਰਹੀ ਹੈ। ਇਸ ਪ੍ਰਾਜੈਕਟ ਨਾਲ 1,006 ਏਕੜ ਖੇਤੀਯੋਗ ਰਕਬੇ ਨੂੰ ਸਿੰਚਾਈ ਲਈ ਪਹਿਲੀ ਵਾਰ ਨਹਿਰੀ ਪਾਣੀ ਮਿਲੇਗਾ। ਇਸੇ ਮਾਈਨਰ ਵਿੱਚੋਂ ਕਰੀਬ 1.03 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਰੁਸਤਮਗੜ੍ਹ, ਸੰਗਾਲੀ, ਸੰਗਾਲਾ ਅਤੇ ਭੈਣੀ ਕਲਾਂ ਲਈ 4,200 ਮੀਟਰ ਲੰਮੀ ਪਾਈਪਲਾਈਨ ਵਿਛਾਈ ਜਾ ਰਹੀ ਹੈ ਜਿਸ ਨਾਲ ਕਰੀਬ 980 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਦੇਸ਼ ਦੀ ਆਜਾਦੀ ਉਪਰੰਤ ਪਹਿਲੀ ਵਾਰ ਪ੍ਰਾਪਤ ਹੋਵੇਗੀ।              ਇਸੇ ਤਰ੍ਹਾਂ ਪਿੰਡ ਦਹਿਲੀਜ਼ ਖ਼ੁਰਦ ਵਿਖੇ ਕਰੀਬ 6.17 ਕਰੋੜ ਰੁਪਏ ਦੀ ਲਾਗਤ ਨਾਲ ਉਲੀਕੇ ਨਹਿਰੀ ਪਾਣੀ ਪ੍ਰਾਜੈਕਟਾਂ ਦੀ ਰਸਮੀ ਸ਼ੁਰੂਆਤ ਕਰਨ ਪਿੱਛੋਂ ਕੈਬਨਿਟ ਮੰਤਰੀ ਨੇ ਦੱਸਿਆ ਕਿ 5.63 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਵਿੱਚੋਂ 20,149 ਮੀਟਰ ਲੰਮੀ ਉੱਚ ਗੁਣਵੱਤਾ ਵਾਲੀ ਆਧੁਨਿਕ ਪਾਈਪਲਾਈਨ ਵਿਛਾਈ ਜਾ ਰਹੀ ਹੈ ਜਿਸ ਨਾਲ ਪਿੰਡ ਮਹਿਰਨਾ ਖ਼ੁਰਦ, ਕੰਗਨਪੁਰ ਅਤੇ ਰਸੂਲਪੁਰ ਦੀ ਕੁੱਲ 1486 ਏਕੜ ਰਕਬੇ ਨੂੰ ਪਹਿਲੀ ਵਾਰ ਭਰੋਸੇਯੋਗ ਨਹਿਰੀ ਪਾਣੀ ਉਪਲਬਧ ਹੋਵੇਗਾ ਜਦਕਿ 54 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਹਿਲੀਜ਼ ਕਲਾਂ ਅਤੇ ਦਹਿਲੀਜ਼ ਖ਼ੁਰਦ ਦੇ 360 ਏਕੜ ਰਕਬੇ ਨੂੰ ਨਹਿਰੀ ਸਿੰਚਾਈ ਸਹੂਲਤ ਨਾਲ ਜੋੜਿਆ ਜਾਵੇਗਾ।                 ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਵਿਕਾਸ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਰਾਹੀਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀ ਉਤਪਾਦਨ ਅਤੇ ਆਮਦਨ ਵਿੱਚ ਵਾਧਾ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਅਮਰਗੜ੍ਹ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।             ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਲੇਰਕੋਟਲਾ ਰਘਬੀਰ ਸਿੰਘ ਚੌਂਦਾ, ਚੇਅਰਮੈਂਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਨੰਗਲ, ਚੇਅਰਮੈਨ ਪੰਜਾਬ ਹੱਜ ਕਮੇਟੀ ਹਾਸ਼ਿਮ ਸੂਫ਼ੀ, ਆਮ ਆਦਮੀ ਪਾਰਟੀ ਆਗੂ ਕੇਵਲ ਸਿੰਘ ਜਾਗੋਵਾਲ, ਹਲਕਾ ਕੋਆਰਡੀਨੇਟਰ ਨਸ਼ਾ-ਮੁਕਤੀ ਯਾਤਰਾ ਗੁਰਪ੍ਰੀਤ ਸਿੰਘ ਬਨਭੋਰਾ (ਬਿਟੂ) ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਐਸ.ਪੀ. ਸੰਜੀਵ ਕਪੂਰ, ਐਕਸੀਅਨ ਹਰਮਨਿੰਦਰ ਸਿੰਘ, ਐਕਸੀਅਨ ਸੰਗਰੂਰ ਅਤਿੰਦਰਪਾਲ ਸਿੰਘ ਸਿੱਧੂ, ਐਕਸੀਅਨ ਦਮਨਜੀਤ ਸਿੰਘ, ਰਾਜੀਵ, ਅਭਿਜੋਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਮੌਜੂਦ ਸਨ।

Scroll to Top