Actionpunjab

Action Punjab Logo
Breaking News

Punjab

Punjab

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ / ਅੰਮ੍ਰਿਤਸਰ, 22 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵਾਂਗ “ਦੋਗਲੀ ਰਾਜਨੀਤੀ” ਕਰ ਰਹੇ ਹਨ ਅਤੇ ਪੁਰਾਣੇ ਰਟੇ-ਰਟਾਏ ਭਾਸ਼ਣਾਂ ਅਤੇ ਨਵੇਂ ਦਾਅਵਿਆਂ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅੰਮ੍ਰਿਤਸਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਗੈਂਗਸਟਰਵਾਦ ਨੂੰ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਨ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਪੁਰਾਣੇ ਰਿਕਾਰਡ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ।ਤੁਸੀਂ ਇੱਕ ਹਲਕੇ ਵਿੱਚ ਇੱਕ ਜਾਣੇ-ਪਛਾਣੇ ਗੈਂਗਸਟਰ ਦੇ ਪਰਿਵਾਰਕ ਮੈਂਬਰ ਨੂੰ ਆਪਣਾ ਉਮੀਦਵਾਰ ਬਣਾਉਂਦੇ ਹੋ ਅਤੇ ਫਿਰ ਦੂਜੇ ਪੜਾਅ ਤੋਂ ਗੈਂਗਸਟਰਾਂ ਦਾ ਸਫਾਇਆ ਕਰਨ ਦੀਆਂ ਗੱਲਾਂ ਕਰਦੇ ਹੋ। ਇਹ ਕੋਰਾ ਪਖੰਡ ਪੰਜਾਬ ਦੇ ਲੋਕਾਂ ਤੋਂ ਲੁਕਿਆ ਨਹੀਂ ਰਹੇਗਾ। ਤਰਨਤਾਰਨ ਦੀਆਂ ਚੋਣਾਂ ਦਾ ਹਵਾਲਾ ਦਿੰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਨੇ ਕਿਹਾ ਕਿ ਅਕਾਲੀ ਦਲ ਨੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ ਲੋਕਾਂ ਦੀ ਖੁੱਲ੍ਹ ਕੇ ਹਮਾਇਤ ਕੀਤੀ ਅਤੇ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਅੱਜ ਉਹ ਦਾਅਵਾ ਕਰਦੇ ਹਨ ਕਿ ਉਹ ਗੈਂਗਸਟਰਾਂ ਦੇ ਘਰ ਢਾਹ ਦੇਣਗੇ, ਪਰ ਕੱਲ੍ਹ ਉਹ ਉਨ੍ਹਾਂ ਦੇ ਪਰਿਵਾਰਕ ਸਮਾਗਮਾਂ ਵਿੱਚ ਸ਼ਾਮਲ ਹੋ ਰਹੇ ਸਨ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਉਮੀਦਵਾਰ ਵਜੋਂ ਖੜ੍ਹਾ ਕਰ ਰਹੇ ਸਨ। ਪੰਜਾਬ ਸਭ ਕੁਝ ਯਾਦ ਰੱਖਦਾ ਹੈ। ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਨਾਲ ਸਮਾਨਤਾਵਾਂ ਦਰਸਾਉਂਦੇ ਹੋਏ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਉਸੇ ਰਸਤੇ ‘ਤੇ ਚੱਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ।ਬਾਦਲ ਪਰਿਵਾਰ ਇਤਿਹਾਸਕ ਤੌਰ ‘ਤੇ ਪੰਜਾਬ ਦੀ ਜਵਾਨੀ ਦਾ ਸ਼ੋਸ਼ਣ ਕਰਕੇ ਵਧਿਆ-ਫੁੱਲਿਆ ਹੈ, ਪਹਿਲਾਂ ਰਾਜਨੀਤਿਕ ਲਾਭਾਂ ਲਈ ਅਜਿਹੇ ਅਨਸਰਾਂ ਦੀ ਸਰਪ੍ਰਸਤੀ ਕੀਤੀ ਅਤੇ ਬਾਅਦ ਵਿੱਚ ਅਮਨ-ਕਾਨੂੰਨ ਦੀ ਸਥਿਤੀ ‘ਤੇ ਮਗਰਮੱਛ ਦੇ ਹੰਝੂ ਵਹਾਏ। 2007 ਤੋਂ 2017 ਤੱਕ ਅਕਾਲੀ-ਭਾਜਪਾ ਸ਼ਾਸਨ ਦੌਰਾਨ ਸੰਗਠਿਤ ਗੈਂਗਸਟਰਵਾਦ ਅਤੇ ਨਸ਼ਿਆਂ ਦੀ ਮਾਰ ਦੀਆਂ ਜੜ੍ਹਾਂ ਡੂੰਘੀਆਂ ਹੋਈਆਂ। ਕੁਲਦੀਪ ਸਿੰਘ ਧਾਲੀਵਾਲ ਨੇ ਮੌਜੂਦਾ ਸਰਕਾਰ ਨੂੰ ਅਪਰਾਧ ‘ਤੇ ਲੈਕਚਰ ਦੇਣ ਲਈ ਸੁਖਬੀਰ ਸਿੰਘ ਬਾਦਲ ਦੀ ਨੈਤਿਕ ਅਥਾਰਟੀ ‘ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ।ਉਹੀ ਲੋਕ ਜਿਨ੍ਹਾਂ ਨੇ ਪੰਜਾਬ ਨੂੰ ਲਹੂ-ਲੁਹਾਨ ਹੋਣ ਦਿੱਤਾ, ਹੁਣ ਇਸ ਦੇ ਮੁਕਤੀਦਾਤਾ ਬਣਨ ਦਾ ਨਾਟਕ ਕਰ ਰਹੇ ਹਨ। ਜਦੋਂ ਨਸ਼ਾ ਮਾਫੀਆ ਅਤੇ ਅਪਰਾਧਿਕ ਨੈੱਟਵਰਕ ਵਧੇ-ਫੁੱਲੇ, ਉਦੋਂ ਸੱਤਾ ਵਿੱਚ ਕੌਣ ਸੀ? ਪੰਜਾਬ ਦੇ ਲੋਕ ਜਵਾਬ ਜਾਣਦੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਕੰਮਕਾਜ ਬਾਰੇ ਚਿੰਤਾ ਜ਼ਾਹਰ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਪੁੱਛਿਆ ਕਿ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਸਰੂਪਾਂ, ਜ਼ਮੀਨੀ ਸੌਦਿਆਂ ਅਤੇ ਵਿੱਤੀ ਕੁਪ੍ਰਬੰਧਾਂ ਬਾਰੇ ਸਤਿਕਾਰਯੋਗ ਸਿੱਖ ਧਾਰਮਿਕ ਸ਼ਖਸੀਅਤਾਂ ਵੱਲੋਂ ਉਠਾਏ ਗਏ ਸਵਾਲਾਂ ‘ਤੇ ਅਕਾਲੀ ਲੀਡਰਸ਼ਿਪ ਚੁੱਪ ਕਿਉਂ ਰਹੀ। ਉਨ੍ਹਾਂ ਕਿਹਾ ਕਿ ਸਟੇਜਾਂ ਤੋਂ ਚੀਕਣ ਦੀ ਬਜਾਏ 328 ਲਾਪਤਾ ਸਰੂਪਾਂ, ਜ਼ਮੀਨਾਂ ਦੀ ਵਿਕਰੀ ਅਤੇ ਪਵਿੱਤਰ ਸੰਸਥਾਵਾਂ ਨਾਲ ਜੁੜੇ ਦੋਸ਼ਾਂ ਬਾਰੇ ਸਵਾਲਾਂ ਦੇ ਜਵਾਬ ਦਿਓ। ਪੰਜਾਬ ਸਪੱਸ਼ਟਤਾ ਅਤੇ ਜਵਾਬਦੇਹੀ ਦਾ ਹੱਕਦਾਰ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਵਿਵਾਦਾਂ ਨੂੰ ਆਮ ਬਣਾਉਣ ਦੀਆਂ ਕੋਸ਼ਿਸ਼ਾਂ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਅਪਮਾਨ ਹਨ। ਉਨ੍ਹਾਂ ਕਿਹਾ ਕਿ।ਰੋਜ਼ਾਨਾ ਦੇ ਘੁਟਾਲਿਆਂ ਨੂੰ ਆਮ ਗੱਲ ਕਿਵੇਂ ਮੰਨਿਆ ਜਾ ਸਕਦਾ ਹੈ? ਇਹ ਸਿਰਫ਼ ਰਾਜਨੀਤੀ ਨਹੀਂ ਹੈ; ਇਹ ਸ਼ਰਧਾ ਅਤੇ ਜਵਾਬਦੇਹੀ ਦਾ ਵਿਸ਼ਾ ਹੈ। ਕੌਮ ਪਾਰਦਰਸ਼ਤਾ ਦੀ ਹੱਕਦਾਰ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਇਸ਼ਾਰਾ ਕੀਤਾ ਕਿ ਮਾਝੇ ਤੋਂ ਮਾਲਵੇ ਤੱਕ ਦੇ ਕਈ ਰਵਾਇਤੀ ਅਕਾਲੀ ਪਰਿਵਾਰਾਂ ਨੇ ਪਾਰਟੀ ਤੋਂ ਦੂਰੀ ਬਣਾ ਲਈ ਹੈ। ਉਨ੍ਹਾਂ ਕਿਹਾ ਕਿ।ਅੱਜ ਜੋ ਬਚਿਆ ਹੈ ਉਹ ਸ਼੍ਰੋਮਣੀ ਅਕਾਲੀ ਦਲ ਨਹੀਂ ਹੈ ਜੋ ਕਦੇ ਇੱਕ ਜਨ ਅੰਦੋਲਨ ਦੀ ਨੁਮਾਇੰਦਗੀ ਕਰਦਾ ਸੀ, ਬਲਕਿ ਇੱਕ ‘ਜੀਜਾ-ਸਾਲਾ’ ਦੁਆਰਾ ਚਲਾਇਆ ਜਾ ਰਿਹਾ ਇੱਕ ਸੀਮਤ ਟੋਲਾ ਹੈ। ਪਾਰਟੀ ਸਿਰਫ਼ ਹੋਂਦ ਬਚਾਉਣ ਲਈ ਸ਼ੱਕੀ ਰਿਕਾਰਡ ਵਾਲੇ ਵਿਅਕਤੀਆਂ ਨੂੰ ਸ਼ਾਮਲ ਕਰਨ ਤੱਕ ਸੀਮਤ ਹੋ ਕੇ ਰਹਿ ਗਈ ਹੈ। ‘ਆਪ’ ਵਿਧਾਇਕ ਨੇ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੇ ਮੁੱਦਿਆਂ ਅਤੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਸਮੇਤ ਪ੍ਰਮੁੱਖ ਰਾਸ਼ਟਰੀ ਮੁੱਦਿਆਂ ‘ਤੇ ਚੋਣਵੀਂ ਚੁੱਪ ਧਾਰੀ ਹੋਈ ਹੈ ਅਤੇ ਕੇਂਦਰ ਵਿੱਚ ਸਾਲਾਂ ਤੱਕ ਗੱਠਜੋੜ ਅਤੇ ਸੱਤਾ ਵਿੱਚ ਹਿੱਸੇਦਾਰੀ ਦੇ ਬਾਵਜੂਦ ਭਾਜਪਾ ਲੀਡਰਸ਼ਿਪ ਨੂੰ ਸਵਾਲ ਕਰਨ ਦਾ ਹੌਸਲਾ ਨਹੀਂ ਦਿਖਾਇਆ। ਆਪਣੇ ਸੰਬੋਧਨ ਦੇ ਅੰਤ ਵਿੱਚ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਰਾਜਨੀਤਿਕ ਤੌਰ ‘ਤੇ ਸੂਝਵਾਨ ਹਨ ਅਤੇ ਉਨ੍ਹਾਂ ਨੂੰ ਨਾਟਕੀ ਭਾਸ਼ਣਾਂ ਨਾਲ ਗੁੰਮਰਾਹ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਤੁਸੀਂ ਡਰ ਪੈਦਾ ਨਹੀਂ ਕਰ ਸਕਦੇ, ਅਪਰਾਧਿਕ ਅਨਸਰਾਂ ਦੀ ਸਰਪ੍ਰਸਤੀ ਨਹੀਂ ਕਰ ਸਕਦੇ ਅਤੇ ਫਿਰ ਉਨ੍ਹਾਂ ਨੂੰ ਖਤਮ ਕਰਨ ਦਾ ਵਾਅਦਾ ਨਹੀਂ ਕਰ ਸਕਦੇ। ਪੰਜਾਬ ਤੁਹਾਡਾ ਕਿਰਦਾਰ ਜਾਣਦਾ ਹੈ। ਨਵੇਂ ਐਲਾਨ ਕਰਨ ਤੋਂ ਪਹਿਲਾਂ ਆਪਣੇ ਪੁਰਾਣੇ ਕੰਮਾਂ ਦਾ ਜਵਾਬ ਦਿਓ 

Punjab

ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ'

ਲੁਧਿਆਣਾ, 22 ਫਰਵਰੀ 2026  ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਅਤੇ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਲੁਧਿਆਣਾ ਵਿੱਚ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ। “ਪੂਰਵਾਂਚਲ ਸਨਮਾਨ ਰੈਲੀ” ਵਿੱਚ ਸ਼ਾਮਲ ਹੋਣ ਆਏ ਸੈਣੀ ਦਾ ਕਾਫ਼ਲਾ ਜਿਵੇਂ ਹੀ ਧੂਰੀ ਲਾਈਨ ਰੇਲਵੇ ਓਵਰ ਬ੍ਰਿਜ ਉੱਤਰਿਆ, ‘ਆਪ’ ਵਰਕਰਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਾਲੇ ਝੰਡੇ ਦਿਖਾ ਕੇ ਪੰਜਾਬ ਪ੍ਰਤੀ ਭਾਜਪਾ ਦੀਆਂ ਵਿਤਕਰੇ ਭਰੀਆਂ ਨੀਤੀਆਂ ਦਾ ਰੋਸ ਪ੍ਰਗਟਾਇਆ। ਆਤਮ ਨਗਰ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, “ਅਸੀਂ ਅੱਜ ਇਸ ਲਈ ਵਿਰੋਧ ਕਰ ਰਹੇ ਹਾਂ ਕਿਉਂਕਿ ਭਾਜਪਾ ਨੇ ਹਮੇਸ਼ਾ ਪੰਜਾਬ ਵਿਰੋਧੀ ਸਟੈਂਡ ਅਪਣਾਇਆ ਹੈ। ਉਹ ਕੇਂਦਰ ਵਿੱਚ ਬੈਠ ਕੇ ਪੰਜਾਬ ਦੇ ਸਿਹਤ, ਸਿੱਖਿਆ ਅਤੇ ਵਿਕਾਸ ਦੇ ਫੰਡ ਰੋਕਦੇ ਹਨ, ਅਤੇ ਇੱਥੇ ਆ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਪੰਜਾਬ ਦੀ ਜਨਤਾ ਭੋਲੀ ਨਹੀਂ ਹੈ, ਉਹ ਇਨ੍ਹਾਂ ਦੇ ਚਿਹਰੇ ਨੂੰ ਚੰਗੀ ਤਰ੍ਹਾਂ ਪਛਾਣਦੀ ਹੈ।” ਇਸ ਮੌਕੇ ‘ਆਪ’ ਦੇ ਲੋਕ ਸਭਾ ਇੰਚਾਰਜ ਸ਼ਰਨਪਾਲ ਸਿੰਘ ਮਕੜ ਨੇ ਵੀ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਭਾਜਪਾ ਦੇ ਝੂਠੇ ਪ੍ਰਚਾਰ ਤੋਂ ਚੰਗੀ ਤਰ੍ਹਾਂ ਵਾਕਿਫ਼ ਹਨ। ਅੱਜ ਦਾ ਇਹ ਪ੍ਰਦਰਸ਼ਨ ਭਾਜਪਾ ਅਤੇ ਇਸ ਦੇ ਨੇਤਾਵਾਂ ਨੂੰ ਇੱਕ ਸਪੱਸ਼ਟ ਸੰਦੇਸ਼ ਹੈ ਕਿ ਉਹ ਪੰਜਾਬ ਵਿੱਚ ਆ ਕੇ ਆਪਣੀ ਕਿਸਾਨ ਵਿਰੋਧੀ, ਵਪਾਰ ਵਿਰੋਧੀ ਅਤੇ ਪੰਜਾਬ ਵਿਰੋਧੀ ਨੀਤੀਆਂ ‘ਤੇ ਪਰਦਾ ਨਹੀਂ ਪਾ ਸਕਦੇ। ਤੁਹਾਨੂੰ ਪ੍ਰਚਾਰ ਕਰਨ ਦਾ ਹੱਕ ਹੈ, ਪਰ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਝੂਠੇ ਸਵਾਲ ਖੜ੍ਹੇ ਕਰਕੇ ਲੋਕਾਂ ਨੂੰ ਗੁਮਰਾਹ ਨਾ ਕਰੋ।” ਪ੍ਰਦਰਸ਼ਨ ਦੌਰਾਨ ‘ਆਪ’ ਦੇ ਜ਼ਿਲ੍ਹਾ ਪ੍ਰਧਾਨ (ਲੁਧਿਆਣਾ) ਜਤਿੰਦਰ ਖੰਗੂੜਾ ਨੇ ਅੰਕੜੇ ਪੇਸ਼ ਕਰਦਿਆਂ ਭਾਜਪਾ ‘ਤੇ ਪਲਟਵਾਰ ਕੀਤਾ। ਉਨ੍ਹਾਂ ਕਿਹਾ, “ਹਰਿਆਣਾ ਦੇ ਮੁੱਖ ਮੰਤਰੀ ਨੂੰ ਪੰਜਾਬ ਨੂੰ ਲੈਕਚਰ ਦੇਣ ਤੋਂ ਪਹਿਲਾਂ ਆਪਣੇ ਸੂਬੇ ਦੇ ਹਾਲਾਤ ‘ਤੇ ਨਜ਼ਰ ਮਾਰਨੀ ਚਾਹੀਦੀ ਹੈ। ਕੇਂਦਰੀ ਏਜੰਸੀਆਂ ਦੀਆਂ ਰਿਪੋਰਟਾਂ ਮੁਤਾਬਕ, ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੰਜਾਬ ਦੇਸ਼ ਵਿੱਚ ਦੂਜੇ ਨੰਬਰ ‘ਤੇ ਹੈ, ਜਦਕਿ ਹਰਿਆਣਾ ਵਿੱਚ 2023 ਵਿੱਚ 1000 ਤੋਂ ਵੱਧ ਅਤੇ 2024 ਵਿੱਚ 900 ਤੋਂ ਵੱਧ ਕਤਲ ਹੋਏ। ਉੱਥੇ ਔਰਤਾਂ ਅਤੇ ਦਲਿਤਾਂ ਖ਼ਿਲਾਫ਼ ਅੱਤਿਆਚਾਰ ਦੀਆਂ ਘਟਨਾਵਾਂ ਵੀ ਕਾਫ਼ੀ ਵੱਧ ਹਨ। ਪੰਜਾਬ ਦੇ ਕਿਸਾਨਾਂ ‘ਤੇ ਕਰਜ਼ੇ ਦਾ ਬੋਝ ਉਸ ਵਕਤ ਵਧਿਆ ਜਦੋਂ ਭਾਜਪਾ ਇੱਥੇ ਸੱਤਾ ਵਿੱਚ ਸੀ। ਝੂਠੇ ਬਿਆਨਾਂ ਨਾਲ ਅੰਕੜੇ ਨਹੀਂ ਬਦਲੇ ਜਾ ਸਕਦੇ।” ‘ਆਪ’ ਆਗੂਆਂ ਦਾ ਕਹਿਣਾ ਸੀ ਕਿ ਹਰਿਆਣਾ ਸਰਕਾਰ ਨੂੰ ਪੰਜਾਬ ਵਿੱਚ ਸਿਆਸੀ ਲਾਹਾ ਲੈਣ ਦੀ ਬਜਾਏ ਆਪਣੇ ਸੂਬੇ ਦੀਆਂ ਗੰਭੀਰ ਸਮੱਸਿਆਵਾਂ ਨੂੰ ਹੱਲ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਭਾਜਪਾ ਵੱਲੋਂ ਕਰਵਾਈ ਗਈ ਪੂਰਵਾਂਚਲ ਸਨਮਾਨ ਰੈਲੀ ਵਿੱਚ ਸੀਐਮ ਸੈਣੀ ਤੋਂ ਇਲਾਵਾ ਪੰਜਾਬ ਭਾਜਪਾ ਦੇ ਵੱਡੇ ਆਗੂ ਵੀ ਮੌਜੂਦ ਸਨ। ਪਰ ਬਾਹਰ ‘ਆਪ’ ਵਲੰਟੀਅਰਾ ਦੇ ਰੋਸ ਨੇ ਉਨ੍ਹਾਂ ਦੇ ਇਸ ਸਿਆਸੀ ਇਕੱਠ ਨੂੰ ਮਾਤ ਪਾ ਦਿੱਤੀ। 

Punjab

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 22 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਸੀਆਈ ਐਸ.ਏ.ਐਸ. ਨਗਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਸਟੇਸ਼ਨ ’ਤੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਧਮਾਕੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ  ਇੱਥੇ ਸਾਂਝੀ ਕੀਤੀ ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਉਰਫ਼ ਕਾਕਾ ਅਤੇ ਮਨਪ੍ਰੀਤ ਉਰਫ਼ ਮਨੀ ਵਜੋਂ ਹੋਈ ਹੈ, ਦੋਵੇਂ ਐਸਬੀਐਸ ਨਗਰ ਦੇ ਰਹਿਣ ਵਾਲੇ ਹਨ। ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 9 ਐਮ.ਐਮ. ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁੜੇ ਵਿਦੇਸ਼ ਅਧਾਰਤ ਮਾਸਟਰਮਾਈਂਡ ਗੋਪੀ ਨਵਾਸ਼ਹਰੀਆ, ਜੱਸੀ ਕੁਲਾਮ ਅਤੇ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਆਪਣੇ ਸਾਥੀਆਂ ਨਾਲ ਮਿਲ ਕੇ ਆਰ.ਡੀ.ਐਕਸ.-ਅਧਾਰਤ ਆਈਈਡੀ ਅਤੇ ਹੈਂਡ ਗ੍ਰਨੇਡ ਵਾਲੀਆਂ ਖੇਪਾਂ ਪ੍ਰਾਪਤ ਕੀਤੀਆਂ ਸਨ। ਗ਼ੌਰਤਲਬ ਹੈ ਕਿ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਵੱਲੋਂ 1 ਜਨਵਰੀ, 2026 ਨੂੰ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣੇ ’ਤੇ ਧਮਾਕੇ ਲਈ ਵਰਤਿਆ ਇੱਕ ਆਈਈਡੀ (ਆਰਡੀਐਕਸ) ਵੀ ਇਨ੍ਹਾਂ ਖੇਪਾਂ ਵਿੱਚੋਂ ਹੀ ਸੀ ।ਡੀਜੀਪੀ ਨੇ ਦੱਸਿਆ ਕਿ ਉਨ੍ਹਾਂ ਦੇ ਛੇ ਮੁਲਜ਼ਮਾਂ ਨੂੰ ਪਹਿਲਾਂ ਹੀ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ, ਜੋ ਅੱਤਵਾਦੀ ਹਾਰਡਵੇਅਰ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ ਨਾਲ ਪੂਰੇ ਮਾਡਿਊਲ ਦਾ ਪਰਦਾਫਾਸ਼ ਹੋ ਗਿਆ ਹੈ।ਇਸ ਸਬੰਧ ਵਿੱਚ ਬੀਐਨਐਸ ਅਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮੋਹਾਲੀ ਦੇ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਵਿਖੇ ਕੇਸ ਦਰਜ ਕੀਤਾ ਗਿਆ ਹੈ। 

Punjab

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ

ਚੰਡੀਗੜ੍ਹ/ਫਰੀਦਕੋਟ, 22 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫ਼ਰੀਦਕੋਟ ਪੁਲਿਸ ਨੇ ਪਾਕਿਸਤਾਨ-ਸਮਰਥਿਤ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ ਇੱਕ ਫੌਜੀ  ਜਵਾਨ ਅਤੇ ਬਰਖ਼ਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.8 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ । ਇਹ ਜਾਣਕਾਰੀ  ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਰਨੈਲ ਸਿੰਘ ਉਰਫ ਗੋਲਡੀ ਵਾਸੀ ਲੁਧਿਆਣਾ , ਜੋ ਇਸ ਸਮੇਂ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਹੈ, ਅਮਰਦੀਪ ਸਿੰਘ ਉਰਫ ਬਾਕਸਰ (ਬਰਖਾਸਤ ਪੀਏਪੀ ਕੇਡਰ ਮੁਲਾਜ਼ਮ) ਅਤੇ ਡਿੰਪਲ ਰਾਣੀ ਵਾਸੀ ਫਿਰੋਜ਼ਪੁਰ, ਰਮਨਦੀਪ ਕੌਰ, ਸਰਬਜੀਤ ਸਿੰਘ ਉਰਫ ਸੱਬਾ ਅਤੇ ਅੰਮ੍ਰਿਤਪਾਲ ਸਿੰਘ ਉਰਫ ਅਭਿਜੋਤ ਸਾਰੇ ਵਾਸੀ ਮੋਗਾ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਤੀਹ ਹਜ਼ਾਰ  ਡਰੱਗ ਮਨੀ ਵੀ ਜ਼ਬਤ ਕੀਤੀ ਅਤੇ ਉਨ੍ਹਾਂ ਦੀਆਂ ਦੋ ਗੱਡੀਆਂ, ਜਿਨ੍ਹਾਂ ਵਿੱਚ ਥਾਰ ਅਤੇ ਐਕਸਯੂਵੀ-500 ਸ਼ਾਮਲ ਹਨ, ਨੂੰ ਜ਼ਬਤ ਕੀਤਾ ਹੈ, ਜਿਨ੍ਹਾਂ ਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰ ਰਹੇ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਫਲਤਾ ਬਹੁਤ ਹੀ ਯੋਜਨਾਬੱਧ ਤੇ ਖੁਫੀਆ ਆਪ੍ਰੇਸ਼ਨ ਅਤੇ 2 ਮਹੀਨੇ ਦੀ ਪੁਖ਼ਤਾ ਜੇਲ੍ਹ ਨਿਗਰਾਨੀ ਅਤੇ ਚੌਕਸੀ ਦਾ ਨਤੀਜਾ ਹੈ, ਜਿਸ ਨਾਲ ਕਾਰਟੇਲ ਦੀਆਂ ਦੂਰ ਤੱਕ ਫੈਲੀਆਂ ਜੜ੍ਹਾਂ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ, ਜੋ ਹੈਰੋਇਨ ਦੀ ਖੇਪ ਨੂੰ ਭਾਰਤੀ ਖੇਤਰ ਵਿੱਚ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਕਿਹਾ ਕਿ 20-21 ਫਰਵਰੀ ਦੀ ਦਰਮਿਆਨੀ ਰਾਤ ਨੂੰ, ਸੀ.ਆਈ.ਏ. ਸਟਾਫ ਦੀ ਟੀਮ ਨੇ ਗ੍ਰੀਨ ਐਵੇਨਿਊ ਨੇੜੇ ਇੱਕ ਥਾਰ ਗੱਡੀ ਨੂੰ ਰੋਕਿਆ। ਡੀਐਸਪੀ (ਫਰੀਦਕੋਟ) ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ ਤਲਾਸ਼ੀ ਦੌਰਾਨ 1.008 ਕਿਲੋਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਹੋਈ, ਜਿਸ ਨਾਲ ਚਾਰ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।ਐਸਐਸਪੀ ਨੇ ਕਿਹਾ, ‘‘ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਖੇਪ ਅਮਰਦੀਪ ਸਿੰਘ ਉਰਫ਼ ਬਾਕਸਰ ਦੁਆਰਾ ਇੱਕ ਐਕਸਯੂਵੀ-500 ਗੱਡੀ ਵਿੱਚ ਸਪਲਾਈ ਕੀਤੀ ਗਈ ਸੀ। ਇਸ ਸੁਰਾਗ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਪਿੰਡ ਗੋਲਿਆਨਾ ਸੇਮਨਾਲਾ ਨੇੜੇ ਬਾਕਸਰ ਅਤੇ ਉਸਦੀ ਸਾਥਣ ਡਿੰਪਲ ਰਾਣੀ ਨੂੰ ਰੋਕਿਆ ਅਤੇ  ਉਨ੍ਹਾਂ ਦੇ ਕਬਜ਼ੇ ਵਿੱਚੋਂ 3.796 ਕਿਲੋਗ੍ਰਾਮ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ । ’’ ।ਡਾ. ਪ੍ਰਗਿਆ ਜੈਨ ਨੇ ਅੱਗੇ ਦੱਸਿਆ ਕਿ ਮੁੱਖ ਸਰਗਨਾ, ਅਮਰਦੀਪ ਸਿੰਘ ਉਰਫ਼ ਬਾਕਸਰ, ਇੱਕ ਜੁਰਾਇਮ-ਪੇਸ਼ਾ ਅਪਰਾਧੀ ਹੈ, ਜਿਸ ’ਤੇ  9 ਅਪਰਾਧਿਕ ਮਾਮਲੇ ਪਹਿਲਾਂ ਹੀ ਦਰਜ ਹਨ, ਜਦੋਂ ਕਿ ਬਾਕੀ ਮੈਂਬਰਾਂ ਵੀ ਐਨ.ਡੀ.ਪੀ.ਐਸ. ਅਤੇ ਆਰਮਜ਼ ਐਕਟਾਂ ਤਹਿਤ ਅਹਿਮ ਅਪਰਾਧਿਕ ਪਿਛੋਕੜ ਵਾਲੇ ਹਨ। ਇੱਕ ਸੇਵਾ ਨਿਭਾ ਰਹੇ ਫੌਜ ਦੇ ਜਵਾਨ ਅਤੇ ਇੱਕ ਬਰਖਾਸਤ ਪੁਲਿਸ ਮੁਲਾਜ਼ਮ ਦੀ ਸ਼ਮੂਲੀਅਤ ਇੱਕ ਵੱਡੇ  ਨੈੱਟਵਰਕ ਵੱਲ ਇਸ਼ਾਰਾ ਕਰਦੀ ਹੈ,  ਜੋ ਤਸਕਰੀ ਲਈ ਸੰਸਥਾਗਤ ਗਿਆਨ ਦੀ ਵਰਤੋਂ ਕਰਨ ਵਿੱਚ ਸਮਰੱਥ ਹੈ। ਉਨ੍ਹਾਂ ਨੇ ਨਾਕਿਆਂ ਅਤੇ ਟੋਲ ਪਲਾਜ਼ਿਆਂ ਤੋਂ ਆਸਾਨੀ ਨਾਲ ਲੰਘਣ ਵਾਸਤੇ ਆਪਣੇ ਅਧਿਕਾਰਤ ਪਛਾਣ ਪੱਤਰਾਂ ਦੀ ਦੁਰਵਰਤੋਂ ਕੀਤੀ। ਵਾਹਨਾਂ ਵਿੱਚ ਮਹਿਲਾ ਸਾਥੀਆਂ ਦੀ ਮੌਜੂਦਗੀ, ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਸੋਚ-ਸਮਝ ਕੇ ਕੀਤੇ ਗਏ ਢੰਗ-ਤਰੀਕੇ ਵੱਲ ਵੀ ਇਸ਼ਾਰਾ ਕਰਦੀ ਹੈ।ਪੁਲਿਸ ਨੇ ਸਾਰੇ ਮੁਲਜ਼ਮਾਂ ਦਾ ਰਿਮਾਂਡ ਲੈ ਲਿਆ ਹੈ ਤਾਂ ਜੋ ਅਗਲੇ- ਪਿੱਛਲੇ ਸਬੰਧਾਂ ਦੀ ਹੋਰ ਜਾਂਚ ਕੀਤੀ ਜਾ ਸਕੇ, ਖਾਸ ਤੌਰ ’ਤੇ ਸਰਹੱਦ ਪਾਰੋਂਂ ਕੰਮ ਕਰਨ ਵਾਲੇ ਹੈਂਡਲਰਾਂ ਅਤੇ ਨਸ਼ਿਆਂ ਦੀ ਵੰਡ ਕਰਨ ਵਾਲੇ ਸਥਾਨਕ ਟਿਕਾਣਿਆਂ ’ਤੇ ਧਿਆਨ ਕੇਂਦ੍ਰਤ ਕੀਤਾ ਜਾ ਸਕੇ।ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਸਿਟੀ ਫਰੀਦਕੋਟ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 27ਏ ਦੇ ਤਹਿਤ ਐਫਆਈਆਰ ਨੰਬਰ 95 ਮਿਤੀ 21.02.2026 ਦਰਜ ਕੀਤੀ ਗਈ ਹੈ। 

Punjab

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 5 ਆਧੁਨਿਕ ਪਿਸਤੌਲਾਂ ਸਣੇ ਅੰਮ੍ਰਿਤਸਰ ਤੋਂ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ)  ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਿੰਡੀ ਨੈਣ ਦੇ ਵਸਨੀਕ ਸ਼ੇਰਾ ਸਿੰਘ (26) ਅਤੇ ਅੰਮ੍ਰਿਤਸਰ ਦੇ ਪਿੰਡ ਤੂਰ ਦੇ ਵਸਨੀਕ ਜਗਰੂਪ ਸਿੰਘ ਉਰਫ਼ ਜੂਪਾ (21) ਵਜੋਂ ਹੋਈ ਹੈ। ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਪੀਐਕਸ5 ਸਟੌਰਮ ਪਿਸਤੌਲ , ਇੱਕ 9ਐਮਐਮ ਆਸਟ੍ਰੀਆ-ਮੇਡ ਗਲੌਕ, ਦੋ .30 ਬੋਰ ਚੀਨੀ ਨੋਰਿੰਕੋ ਪਿਸਤੌਲ, ਇੱਕ .32 ਬੋਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਗ਼ੈਰਕਾਨੂੰਨੀ ਹਥਿਆਰਾਂ ਦੀ ਖੇਪ ਹਾਸਲ ਕਰਕੇ ਇਸਨੂੰ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕਰਦੇ ਸਨ।ਡੀਜੀਪੀ ਨੇ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਕਾਰਵਾਈ ਦੇ ਵੇਰਵੇ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਗੁਪਤ ਜਾਣਕਾਰੀ ਦੈ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਬਾਈਪਾਸ ਰੋਡ ‘ਤੇ ਸਾਡਾ ਪਿੰਡ ਨੇੜੇ ਸੁਚੱਜੇ ਤਾਲਮੇਲ ਨਾਲ ਆਪ੍ਰੇਸ਼ਨ ਚਲਾਇਆ ਅਤੇ ਸ਼ੇਰਾ ਸਿੰਘ ਤੇ ਜਗਰੂਪ ਸਿੰਘ ਉਰਫ਼ ਜੂਪਾ ਨੂੰ ਇੱਕ ਗਲੌਕ ਪਿਸਤੌਲ ਅਤੇ ਇੱਕ .30 ਬੋਰ ਪੀਐਕਸ5 ਸਟੌਰਮ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਪੁਲਿਸ ਨੂੰ ਦੋਵੇਂ ਗ੍ਰਿਫ਼ਤਾਰ ਮੁਲਜ਼ਮਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਤਿੰਨ ਹੋਰ ਪਿਸਤੌਲ ਬਰਾਮਦ ਹੋਏ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਵੇਂ ਗ੍ਰਿਫ਼ਤਾਰ ਮੁਲਜ਼ਮ ਅੰਤਰਰਾਸ਼ਟਰੀ ਸਰਹੱਦ ਨੇੜੇ ਰਹਿ ਰਹੇ ਸਨ, ਜਿੱਥੋਂ ਉਨ੍ਹਾਂ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਹਾਸਲ ਕਰਨਾ ਆਸਾਨ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨਜ਼ਰਾਂ ਤੋਂ ਬਚਣ ਲਈ ਡਰੋਨ ਰਾਹੀਂ ਭੇਜੀ ਗਈ ਹਥਿਆਰਾਂ ਦੀ ਖੇਪ ਰਾਤ ਵੇਲੇ ਖਾਲੀ ਪਈਆਂ ਥਾਵਾਂ ਤੋਂ ਹਾਸਲ ਕਰਦੇ ਸਨ।।ਉਨ੍ਹਾਂ ਕਿਹਾ ਕਿ ਮੁਲਜ਼ਮ ਸ਼ੇਰਾ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜਿਸ ‘ਤੇ ਲੜਕੀ ਨਾਲ ਬਲਾਤਕਾਰ ਅਤੇ ਉਸਨੂੰ ਕਤਲ ਕਰਕੇ ਅੱਗ ਲਾਉਣ ਸਮੇਤ ਹੋਣ ਘਿਨਾਉਣੇ ਅਪਰਾਧ ਦਰਜ ਹਨ। ਇੱਕ ਹੋਰ ਮਾਮਲੇ ਵਿੱਚ ਉਸ ਤੋਂ ਲਗਭਗ 500 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ।ਇਸ ਸਬੰਧੀ ਪੁਲਿਸ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰ. 28 ਮਿਤੀ 14-02-2026 ਦਰਜ ਹੈ। 

Punjab

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ

ਹੁਸ਼ਿਆਰਪੁਰ, 22 ਫਰਵਰੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੇ ਸਿਹਤ ਅਤੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਚਲਾਏ ਜਾ ਰਹੇ ਯਤਨਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.) ਲੁਧਿਆਣਾ ਵੱਲੋਂ ਚਲਾਏ ਜਾ ਰਹੇ ‘ਪ੍ਰੋਜੈਕਟ ਰੌਸ਼ਨੀ‘ ਦੇ ਅਧੀਨ ਅਤੇ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ (ਆਰ.ਬੀ.ਐਸ.ਕੇ.) ਤਹਿਤ ਫਰਵਰੀ ਦੇ ਪਹਿਲੇ ਹਫਤੇ ਵਿਸ਼ੇਸ਼ ਜਾਂਚ ਕੈਂਪ ਆਯੋਜਿਤ ਕੀਤਾ ਗਿਆ ਸੀ, ਜਿਸ ਨਾਲ ਹਜ਼ਾਰਾਂ ਬੱਚਿਆਂ ਨੂੰ ਲਾਭ ਮਿਲਿਆ।        ਡੀ.ਐਮ.ਸੀ. ਲੁਧਿਆਣਾ ਦੀ ਡਾ. ਪ੍ਰਿਅੰਕਾ ਅਰੋੜਾ ਅਨੁਸਾਰ ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ 15 ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਸਿਹਤ ਜਾਂਚ ਕੀਤੀ ਗਈ ਅਤੇ ਕੁੱਲ 3,402 ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਸਰਕਾਰੀ ਸਕੂਲਾਂ ਦੀ ਰਿਪੋਰਟ ਆਰ.ਬੀ.ਐਸ.ਕੇ. ਟੀਮ ਨਾਲ ਸਾਂਝੀ ਕਰ ਦਿੱਤੀ ਗਈ ਹੈ, ਜਦਕਿ ਜਿਨ੍ਹਾਂ ਬੱਚਿਆਂ ਨੂੰ ਚਸ਼ਮੇ ਦੀ ਲੋੜ ਹੈ, ਉਨ੍ਹਾਂ ਨੂੰ ਰਾਸ਼ਟਰੀ ਅੰਨ੍ਹਾਪਣ ਕੰਟਰੋਲ ਪ੍ਰੋਗਰਾਮ (ਏ.ਪੀ.ਸੀ.ਬੀ.) ਅਧੀਨ ਮੁਫਤ ਚਸ਼ਮੇ ਮੁਹੱਈਆ ਕਰਵਾਏ ਜਾਣਗੇ।   ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਕੁਝ ਬੱਚਿਆਂ ਵਿੱਚ ਦ੍ਰਿਸ਼ਟੀ ਕਮਜ਼ੋਰੀ ਪਾਈ ਗਈ, ਜਿਨ੍ਹਾਂ ਨੂੰ ਮੌਕੇ ‘ਤੇ ਹੀ ਚਸ਼ਮੇ ਦਿੱਤੇ ਗਏ, ਜਦਕਿ ਗੰਭੀਰ ਸਮੱਸਿਆਵਾਂ ਵਾਲੇ ਬੱਚਿਆਂ ਨੂੰ ਅੱਗੇ ਇਲਾਜ ਅਤੇ ਸਰਜਰੀ ਦੀ ਸਲਾਹ ਦਿੱਤੀ ਗਈ। ਇਸੇ ਲੜੀ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਦੋ ਬੱਚਿਆਂ ਵਿੱਚ ਅੱਖਾਂ ਦੇ ਟੇਢ਼ੇਪਣ (ਸਕਵਿੰਟ) ਦੀ ਸਮੱਸਿਆ ਪਾਈ ਗਈ ਸੀ। ਇਨ੍ਹਾਂ ਦੋਵਾਂ ਬੱਚਿਆਂ ਦਾ ਸਫਲ ਅਪ੍ਰੇਸ਼ਨ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿੱਚ ਕੀਤਾ ਗਿਆ। ਇਨ੍ਹਾਂ ਵਿੱਚ ਇੱਕ ਬੱਚੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਕਲਾਂ ਦੀ ਅਤੇ ਇੱਕ ਬੱਚਾ ਐਸ.ਏ.ਵੀ. ਜੈਨ ਡੇ ਬੋਰਡਿੰਗ ਸਕੂਲ, ਹੁਸ਼ਿਆਰਪੁਰ ਦਾ ਵਿਦਿਆਰਥੀ ਹੈ। ਦੋਵੇਂ ਸਰਜਰੀਆਂ ਸਫਲ ਰਹੀਆਂ ਅਤੇ ਬੱਚਿਆਂ ਦੀ ਦ੍ਰਿਸ਼ਟੀ ਵਿੱਚ ਵਧੀਆ ਸੁਧਾਰ ਦਰਜ ਕੀਤਾ ਗਿਆ।        ਉਨ੍ਹਾਂ ਕਿਹਾ ਕਿ ਇਹ ਸਾਰੀ ਡਾਕਟਰੀ ਪ੍ਰਕਿਰਿਆ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਪੂਰੀ ਤਰ੍ਹਾਂ ਮੁਫ਼ਤ ਸੀ, ਜਿਸ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰੋਜੈਕਟ ਰੌਸ਼ਨੀ ਅਧੀਨ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸ਼ਾਮਲ ਕੀਤਾ ਜਾਂਦਾ ਹੈ, ਤਾਂ ਜੋ ਸ਼ੁਰੂਆਤੀ ਪੜਾਅ ‘ਤੇ ਦ੍ਰਿਸ਼ਟੀ ਸੰਬੰਧੀ ਸਮੱਸਿਆਵਾਂ ਦੀ ਪਛਾਣ ਕਰਕੇ ਸਮੇਂ ਸਿਰ ਇਲਾਜ ਯਕੀਨੀ ਬਣਾਇਆ ਜਾ ਸਕੇ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਪ੍ਰਸ਼ੰਸਾਯੋਗ ਕੰਮ ਲਈ ਡੀ.ਐਮ.ਸੀ. ਲੁਧਿਆਣਾ ਦੀ ਮਾਹਰ ਟੀਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਸਮਾਜ ਦੇ ਕਮਜ਼ੋਰ ਵਰਗਾਂ ਲਈ ਵਰਦਾਨ ਸਾਬਤ ਹੁੰਦੀਆਂ ਹਨ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਰੈਡ ਕਰਾਸ ਸੋਸਾਇਟੀ ਦੇ ਸਕੱਤਰ ਮੰਗੇਸ਼ ਸੂਦ ਅਤੇ ਉਨ੍ਹਾਂ ਦੀ ਟੀਮ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕੈਂਪ ਦੇ ਆਯੋਜਨ, ਬੱਚਿਆਂ ਦੀ ਪਛਾਣ, ਮਾਪਿਆਂ ਨਾਲ ਸੰਪਰਕ ਅਤੇ ਇਲਾਜ ਪ੍ਰਕਿਰਿਆ ਦੇ ਤਾਲਮੇਲ ਵਿੱਚ ਰੈਡ ਕਰਾਸ ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹੀ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਰੈਡ ਕਰਾਸ ਸੋਸਾਇਟੀ ਅਤੇ ਡੀ.ਐਮ.ਸੀ. ਲੁਧਿਆਣਾ ਦੇ ਸੰਯੁਕਤ ਯਤਨਾਂ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਬੱਚਾ ਇਲਾਜ ਦੇ ਅਭਾਵ ਵਿੱਚ ਆਪਣੀ ਦ੍ਰਿਸ਼ਟੀ ਨਾ ਗੁਆਏ। ਅਜਿਹੇ ਯਤਨ ਨਾ ਸਿਰਫ ਬੱਚਿਆਂ ਦੀ ਸਿਹਤ ਦੀ ਰੱਖਿਆ ਕਰਦੇ ਹਨ ਬਲਕਿ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਨੀਂਹ ਵੀ ਮਜ਼ਬੂਤ ਕਰਦੇ ਹਨ। 

Punjab

ਬਰਨਾਲਾ ਵਿੱਚ ਤਿੰਨ ਰੋਜ਼ਾ "ਪੰਜਾਬ ਸਖੀ ਸ਼ਕਤੀ ਮੇਲਾ" ਭਲਕ ਤੋਂ: ਡਿਪਟੀ ਕਮਿਸ਼ਨਰ

ਬਰਨਾਲਾ, 22 ਫਰਵਰੀ:   ਜ਼ਿਲ੍ਹਾ ਬਰਨਾਲਾ ਵਿਖੇ 24, 25 ਅਤੇ 26 ਫਰਵਰੀ ਨੂੰ ਸਥਾਨਕ ਅਨਾਜ ਮੰਡੀ ਵਿੱਚ ਤਿੰਨ ਰੋਜ਼ਾ “ਪੰਜਾਬ ਸਖੀ ਸ਼ਕਤੀ ਮੇਲਾ” ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।  ਡਿਪਟੀ ਕਮਿਸ਼ਨਰ ਬਰਨਾਲਾ, ਸ੍ਰੀ ਹਰਪ੍ਰੀਤ ਸਿੰਘ (ਆਈ.ਏ.ਐੱਸ.) ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੇਲਾ ਜ਼ਿਲ੍ਹੇ ਦੇ ਲੋਕਾਂ ਲਈ ਇੱਕ ਵਿਸ਼ੇਸ਼ ਉਪਰਾਲਾ ਹੈ, ਜਿਸ ਵਿੱਚ ਅਨੇਕਾਂ ਰੌਚਕ ਗਤੀਵਿਧੀਆਂ ਉਲੀਕੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਸੈਲਫ ਹੈਲਪ ਗਰੁੱਪਾਂ (ਸਵੈ-ਸਹਾਇਤਾ ਸਮੂਹਾਂ) ਅਤੇ ਸਰਕਾਰੀ ਵਿਭਾਗਾਂ ਵੱਲੋਂ ਪ੍ਰਦਰਸ਼ਨੀ ਸਟਾਲਾਂ ਲਗਾਈਆਂ ਜਾਣਗੀਆਂ। ਮੇਲੇ ਦੀਆਂ ਪ੍ਰਮੁੱਖ ਖਿੱਚਾਂ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਦੱਸਿਆ ਕਿ ਦਰਸ਼ਕਾਂ ਦੇ ਮਨੋਰੰਜਨ ਲਈ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉੱਘੇ ਗਾਇਕਾਂ ਵੱਲੋਂ ਵੀ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ ਜਾਵੇਗਾ, ਜੋ ਮੇਲੇ ਦੀ ਸ਼ਾਨ ਬਣਨਗੇ। ਇਸ ਮੇਲੇ ਲਈ ਐਂਟਰੀ ਬਿਲਕੁਲ ਮੁਫ਼ਤ ਹੈ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੇਲੇ ਵਾਲੀ ਥਾਂ ‘ਤੇ ਲੋਕਾਂ ਦੀ ਸਹੂਲਤ ਲਈ ਸਾਫ਼-ਸਫਾਈ, ਪੀਣ ਵਾਲੇ ਸਾਫ਼ ਪਾਣੀ ਅਤੇ ਬਿਜਲੀ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ “ਪੰਜਾਬ ਸਖੀ ਸ਼ਕਤੀ ਮੇਲੇ” ਵਿੱਚ ਆਪਣੇ ਪਰਿਵਾਰਾਂ ਸਮੇਤ ਵੱਧ-ਚੜ੍ਹ ਕੇ ਸ਼ਿਰਕਤ ਕਰਨ ਅਤੇ ਇਸ ਮੇਲੇ ਦਾ ਭਰਪੂਰ ਆਨੰਦ ਲੈਣ। 

Punjab

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਫਰਵਰੀ:ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇ.ਈ.ਈ.) ਮੇਨਜ਼- 2026 ਪਾਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਪਿਛਲੇ ਸਾਲ ਦੇ 187 ਸਫਲ ਉਮੀਦਵਾਰਾਂ ਨਾਲੋਂ 63 ਫੀਸਦੀ ਦੇ ਸ਼ਾਨਦਾਰ ਵਾਧੇ  ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਨੂੰ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਲਈ ਇੱਕ ਅਹਿਮ ਤੇ ਇਤਿਹਾਸਕ ਪਲ ਦੱਸਿਆ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਦੇ ਪੰਜ ਵਿਦਿਆਰਥੀਆਂ ਨੇ ਵੀ ਇਹ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਯੋਗ ਵਿਦਿਆਰਥੀਆਂ ਨੂੰ ਜੇ.ਈ.ਈ. ਐਡਵਾਂਸ ਦੀ ਤਿਆਰੀ  ਲਈ ਤਿੰਨ ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਸਿਖਲਾਈ ਕੈਂਪ ਲਾਵੇਗੀ ਤਾਂ ਜੋ ਅਗਲੇ ਪੜਾਅ ਲਈ ਉਨ੍ਹਾਂ ਦਾ ਸਹੀ ਮਾਰਗਦਰਸ਼ਨ ਯਕੀਨੀ ਬਣਾਇਆ ਜਾ ਸਕੇ।ਸ. ਬੈਂਸ ਨੇ ਕਿਹਾ,“ਇਹ ਪ੍ਰਾਪਤੀ ਸਾਡੇ ਪੂਰੇ ਸਕੂਲ ਸਿੱਖਿਆ ਵਿਭਾਗ ਲਈ ਬਹੁਤ ਮਾਣ ਵਾਲੀ ਗੱਲ ਹੈ। ਮੈਂ ਆਪਣੇ ਸਾਰੇ ਸਮਰਪਿਤ ਅਧਿਆਪਕਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ। ਹਾਲ ਹੀ ਵਿੱਚ ਆਏ ਜੇ.ਈ.ਈ. ਮੇਨਜ਼ ਫੇਜ਼ 1 ਦੇ ਨਤੀਜਿਆਂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਤਸਵੀਰ ਪੇਸ਼ ਕੀਤੀ ਹੈ , ਜਿਸ ਵਿੱਚ 305 ਵਿਦਿਆਰਥੀਆਂ ਨੇ ਪ੍ਰਤੀਯੋਗੀ ਇੰਜੀਨੀਅਰਿੰਗ ਪ੍ਰੀਖਿਆ ਪਾਸ ਕੀਤੀ ਹੈ। ਇਹ ਪ੍ਰਾਪਤੀ ਪਿਛਲੇ ਸਾਲ ਦੇ 187 ਸਫ਼ਲ ਉਮੀਦਵਾਰਾਂ ਨਾਲੋਂ 63 ਫੀਸਦ ਦਾ ਸ਼ਾਨਦਾਰ ਵਾਧਾ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇੱਕ ਸਾਲ ਵਿੱਚ ਹੀ ਇੰਨਾ ਵੱਡਾ ਮੀਲ ਪੱਥਰ ਸਥਾਪਤ ਕਰਨਾ ਸਾਡੀ ਪੰਜਾਬ ਸਿੱਖਿਆ ਕ੍ਰਾਂਤੀ ਪਹਿਲਕਦਮੀ ਦੀ ਪਰਿਵਰਤਨਸ਼ੀਲ ਸ਼ਕਤੀ ਦਾ ਪ੍ਰਤੱਖ ਪ੍ਰਮਾਣ ਹੈ। ਅਸੀਂ ਆਪਣੀ ਤਰੱਕੀ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹਾਂ,।’’ਇਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਦੀਆਂ ਕਹਾਣੀਆਂ ਸਾਂਝੀਆਂ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਭਵਿੱਸ਼ਯਾ, ਜੋ ਸਕੂਲ ਆਫ਼ ਐਮੀਨੈਂਸ, ਟਾਊਨ ਹਾਲ, ਅੰਮ੍ਰਿਤਸਰ , 12ਵੀਂ ਜਮਾਤ  ਨਾਨ-ਮੈਡੀਕਲ ਦਾ ਵਿਦਿਆਰਥੀ ਹੈ, ਨੇ 98.182 ਫੀਸਦੀ ਅੰਕ ਪ੍ਰਾਪਤ ਕੀਤੇ, ਭਾਵੇਂ ਕਿ ਉਹ ਸਿਰਫ਼ 1.5 ਲੱਖ ਦੀ ਸਾਲਾਨਾ ਆਮਦਨ ਵਾਲੇ ਗਰੀਬ ਪਰਿਵਾਰ ਤੋਂ ਆਉਂਦਾ ਹੈ।  ਉਸਦੇ ਪਿਤਾ ਮੋਬਾਈਲ ਮੁਰੰਮਤ ਦੀ ਦੁਕਾਨ ਚਲਾਉਂਦੇ ਹਨ ਅਤੇ ਉਸਦੀ ਮਾਂ ਕੱਪੜੇ ਸਿਉਂਦੀ ਹੈ । ਮੰਤਰੀ ਨੇ ਦੱਸਿਆ ਕਿ ਵਿੱਤੀ ਰੁਕਾਵਟਾਂ ਦੇ ਬਾਵਜੂਦ, ਇੰਜੀਨੀਅਰਿੰਗ ਕਰਨ ਅਤੇ ਆਪਣੇ ਪਰਿਵਾਰ ਦੇ ਵਿੱਤੀ ਪੱਧਰ ਨੂੰ ਉੱਚਾ ਚੁੱਕਣ ਦਾ ਉਸਦਾ ਇਰਾਦਾ ਅਡੋਲ ਤੇ ਅਡਿੱਗ ਰਿਹਾ। ਸਕੂਲ ਦੇ ਪੂਰਨ ਸਮਰਥਨ ਅਤੇ ਅਨੁਸ਼ਾਸਿਤ ਤਿਆਰੀ ਸਦਕਾ ਉਸਨੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ।ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਦੇ ਸਰਕਾਰੀ ਸਕੂਲ ਦੇ ਵਿਦਿਆਰਥੀ ਦਿਲਖੁਸ਼ ਝਾਅ ਨੇ ਜੇਈਈ ਮੇਨਜ਼ ਵਿੱਚ 95.091 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਇੱਕ ਮਜ਼ਦੂਰ ਪਿਤਾ ਅਤੇ ਘਰੇਲੂ ਮਾਂ ਅਤੇ  ਸਿਰਫ਼ 1.2 ਲੱਖ ਦੀ ਸਾਲਾਨਾ ਪਰਿਵਾਰਕ ਆਮਦਨ ਵਾਲੇ ਇਸ ਮਿਹਨਤੀ ਵਿਦਿਆਰਥੀ ਨੇ ਸਵੈ-ਅਧਿਐਨ ਅਤੇ ਪੇਸ ਕਲਾਸਾਂ ਰਾਹੀਂ ਇਹ ਸਫ਼ਲਤਾ ਹਾਸਲ ਕੀਤੀ।ਸਿੱਖਿਆ ਮੰਤਰੀ ਨੇ ਕਿਹਾ, “ਸਕੂਲ ਆਫ਼ ਐਮੀਨੈਂਸ, ਸੰਗਰੂਰ ਦੀ 12ਵੀਂ ਜਮਾਤ ਦੀ ਸਾਇੰਸ ਦੀ ਵਿਦਿਆਰਥਣ ਪ੍ਰਿਯੰਕਾ ਸ਼ਰਮਾ ਇੱਕ ਸਾਧਾਰਨ ਪਰਿਵਾਰ ਤੋਂ ਆਉਂਦੀ ਹੈ। ਉਸਦੇ ਪਿਤਾ ਅਕਾਊਂਟੈਂਟ ਹਨ ਅਤੇ ਉਸਦੀ ਮਾਂ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਾਉਂਦੀ ਹੈ। ਲਗਭਗ 3.5 ਲੱਖ ਦੀ ਸਾਲਾਨਾ ਪਰਿਵਾਰਕ ਆਮਦਨ ਦੇ ਬਾਵਜੂਦ ਉਸਨੇ ਪੂਰੇ ਅਨੁਸ਼ਾਸਨ ਅਤੇ ਲਗਨ ਨਾਲ ਤਿਆਰੀ ਕੀਤੀ, ਪੇਸ ਕਲਾਸਾਂ, ਨਿਯਮਤ ਮੌਕ ਟੈਸਟਾਂ ਅਤੇ ਮਜ਼ਬੂਤ ਅਕਾਦਮਿਕ ਮਾਰਗਦਰਸ਼ਨ ਤੋਂ ਲਾਭ ਲਿਆ। ਉਸਦੇ ਯਤਨਾਂ ਦੇ ਨਤੀਜੇ ਵਜੋਂ ਜੇਈਈ ਮੇਨਜ਼ ਵਿੱਚ ਸ਼ਾਨਦਾਰ 96.44 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਭਾਵੇਂ ਨਾਲ ਹੀ ਉਹ ਨੀਟ ਦੀ ਤਿਆਰੀ ਵੀ ਕਰ ਰਹੀ ਸੀ ।”ਇੱਕ ਹੋਰ ਸਫਲਤਾ ਦੀ ਕਹਾਣੀ ਦੱਸਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਕੂਲ ਆਫ਼ ਐਮੀਨੈਂਸ, ਛਾਜਲੀ ਸੰਗਰੂਰ ਦੀ 12ਵੀਂ ਜਮਾਤ ਦੀ ਨਾਨ-ਮੈਡੀਕਲ ਦੀ ਵਿਦਿਆਰਥਣ ਹਰਮਨਦੀਪ ਸ਼ਰਮਾ ਇੱਕ ਅਜਿਹੇ ਪਰਿਵਾਰ ਤੋਂ ਆਉਂਦੀ ਹੈ ਜਿੱਥੇ ਪਿਤਾ ਅਕਾਊਂਟੈਂਟ ਹੈ ਅਤੇ ਉਸਦੀ ਮਾਂ ਘਰੇਲੂ ਔਰਤ ਹੈ ਅਤੇ ਪਰਿਵਾਰ ਦੀ ਸਾਲਾਨਾ ਆਮਦਨ ਲਗਭਗ 2.5 ਲੱਖ ਹੈ। ਇੰਜੀਨੀਅਰਿੰਗ ਕਰਨ ਦੀ ਇੱਛਾ ਰੱਖਣ ਵਾਲੀ ਇਸ ਹੋਣਹਾਰ ਵਿਦਿਆਰਥਣ ਨੇ ਬਿਨਾਂ ਕਿਸੇ ਪ੍ਰਾਈਵੇਟ ਟਿਊਸ਼ਨ ਦੇ ਸਕੂਲ ਸਹਾਇਤਾ ਦੁਆਰਾ ਸਾਰੀ ਤਿਆਰੀ ਕੀਤੀ, ਅਧਿਆਪਕ ਮਾਰਗਦਰਸ਼ਨ ਅਤੇ ਪੇਸ ਲਰਨਿੰਗ ਤੋਂ ਪੂਰਾ ਲਾਭ ਲਿਆ । ਉਸਦੀ ਅਨੁਸ਼ਾਸਿਤ ਤਿਆਰੀ  ਸਦਕਾ ਉਸਨੇ ਜੇਈਈ ਮੇਨ ਵਿੱਚ ਸ਼ਾਨਦਾਰ 98.75 ਪ੍ਰਤੀਸ਼ਤ ਅੰਕ ਪ੍ਰਾਪਤ ਹੋਏ।”ਸਿੱਖਿਆ ਮੰਤਰੀ ਨੇ ਕਿਹਾ, “ਅੰਮ੍ਰਿਤਸਰ ਦੇ ਇੱਕ ਸਰਕਾਰੀ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਪਲਕ ਕੌਰ ਇੱਕ ਸਾਧਾਰਨ ਪਿਛੋਕੜ ਵਾਲੀ ਲੜਕੀ ਹੈ ਅਤੇ ਆਪਣੇ ਪਿਤਾ ਨੂੰ ਗੁਆਉਣ ਤੋਂ ਬਾਅਦ ਉਸਨੂੰ ਕਈ ਨਿੱਜੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਉਸਦੀ ਪਰਵਰਿਸ਼ ਉਸਦੀ ਮਾਂ, ਜੋ ਇੱਕ ਘਰੇਲੂ ਔਰਤ ਹੈ ਵੱਲੋਂ ਕੀਤੀ ਜਾ ਰਹੀ ਹੈ। ਇਸ ਪਰਿਵਾਰ ਦੀ ਸਾਲਾਨਾ  ਆਮਦਨ 1,00,000 ਤੋਂ ਵੀ ਘੱਟ ਹੈ। ਵਿੱਤੀ ਤੰਗੀ ਅਤੇ ਹੋਰ ਮੁਸ਼ਕਲਾਂ ਦੇ ਬਾਵਜੂਦ, ਉਹ ਆਪਣੀ ਸਿੱਖਿਆ ’ਤੇ ਕੇਂਦ੍ਰਿਤ ਰਹੀ। ਉਸਦੀ ਲਗਨ ਦੇ ਨਤੀਜੇ ਵਜੋਂ ਜੇਈਈ ਮੇਨ ਵਿੱਚ 90.11 ਪ੍ਰਤੀਸ਼ਤ ਅੰਕ ਪ੍ਰਾਪਤ ਹੋਏ।”ਉਨ੍ਹਾਂ ਅੱਗੇ ਕਿਹਾ ਕਿ ਐਸਏਐਸ ਨਗਰ ਦੇ ਇੱਕ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਕਾਜਲ, ਜੋ ਇੱਕ ਆਮ ਪਰਿਵਾਰ ਨਾਲ ਸਬੰਧਤ ਹੈ ਅਤੇ ਉਸਦੇ ਪਿਤਾ ਇੱਕ ਨਿੱਜੀ ਸੁਰੱਖਿਆ ਕੰਪਨੀ ਵਿੱਚ ਸੁਪਰਵਾਈਜ਼ਰ ਵਜੋਂ ਕੰਮ ਕਰਦੇ ਹਨ ਅਤੇ ਮਾਂ ਇੱਕ ਘਰੇਲੂ ਔਰਤ ਹੈ। ਉਨ੍ਹਾਂ ਕਿਹਾ ਕਿ ਕਾਜਲ ਦੇ ਪਰਿਵਾਰ ਦੀ ਸਲਾਨਾ ਆਮਦਨ ਲਗਭਗ 80,000 ਹੈ, ਫਿਰ ਵੀ ਇਨ੍ਹਾਂ ਵਿੱਤੀ ਤੰਗੀਆਂ ਦੇ ਬਾਜਜੂਦ, ਸਿੱਖਿਆ ਵੱਲ ਉਸਦਾ ਜਨੂੰਨ ਕਦੇ ਨਹੀਂ ਡੋਲਿਆ। ਉਹ ਆਈਆਈਟੀ ਮਦਰਾਸ ਤੋਂ ਕੰਪਿਊਟਰ ਸਾਇੰਸ ਦੀ ਪੜ੍ਹਾਈ ਕਰਨਾ ਚਾਹੁੰਦੀ ਹੈ। ਉਸਨੇ ਚੰਗੀ ਤਿਆਰੀ ਅਤੇ ਆਪਣੇ ਜਨੂੰਨ ਨਾਲ ਜੇਈਈ ਮੇਨਜ਼ 2026 ਵਿੱਚ 92.66 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ ਐਸਏਐਸ ਨਗਰ ਦੇ ਇੱਕ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਦਾ ਵਿਦਿਆਰਥੀ ਪਰਦੀਪ ਵੀ ਇੱਕ ਆਮ ਪਰਿਵਾਰ ਨਾਲ ਸਬੰਧਤ ਹੈ ਅਤੇ ਉਸਦੇ ਪਿਤਾ ਇੱਕ ਵਾਟਰ ਕੂਲਰ ਫੈਕਟਰੀ ਵਿੱਚ ਮਜ਼ਦੂਰ ਵਜੋਂ ਕੰਮ ਕਰਦੇ ਹਨ ਅਤੇ ਮਾਂ ਇੱਕ ਘਰੇਲੂ ਔਰਤ ਹੈ। ਉਨ੍ਹਾ ਕਿਹਾ ਕਿ ਪਰਦੀਪ ਦੇ ਪਰਿਵਾਰ ਦੀ ਸਲਾਨਾ ਆਮਦਨ ਤਕਰੀਬਨ 1,20,000 ਹੈ, ਜਿਸ ਕਰਕੇ ਉਸ ਨੂੰ ਹਮੇਸ਼ਾ ਵਿੱਤੀ ਚੁਣੌਤੀਆਂ ਵਿੱਚੋਂ ਦੀ ਲੰਘਣਾ ਪਿਆ। ਉਨ੍ਹਾਂ ਕਿਹਾ ਕਿ ਪਰਦੀਪ ਦੀ ਇੱਛਾ ਇੱਕ ਚੰਗੀ ਨੌਕਰੀ ਲੈਣ ਦੀ ਹੈ ਤਾਂ ਜੋ ਉਸਦੇ ਪਿਤਾ ਨੂੰ ਅੱਗੇ ਫੈਕਟਰੀ ਦੇ ਮੁਸ਼ਕਲ ਹਾਲਤਾਂ ਵਿੱਚ ਕੰਮ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪਰਦੀਪ ਨੇ ਆਪਣੀ ਮਿਹਨਤ ਨਾਲ ਜੇਈਈ ਮੇਨਜ਼ 2026 ਵਿੱਚ 93.11 ਪ੍ਰਤੀਸ਼ਤ ਅੰਕ ਹਾਸਲ ਕੀਤੇ।ਇਸ ਸਫ਼ਲਤਾ ਦਾ ਸਿਹਰਾ ਪੰਜਾਬ ਸਰਕਾਰ ਦੇ ਠੋਸ ਯਤਨਾਂ, ਖਾਸ ਕਰਕੇ ਪੀਏਸੀਈ ਕੋਚਿੰਗ ਪੋਰਟਲ ਵਰਗੀਆਂ ਪਹਿਲਕਦਮੀਆਂ, ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਨਾਂ ਕੋਈ ਪੈਸਾ ਲਏ ਉੱਚ-ਗੁਣਵੱਤਾ ਦੇ ਨਾਲ ਪ੍ਰੀਖਿਆਵਾਂ ਲਈ ਤਿਆਰ ਕਰਦਿਆਂ ਹਨ, ਨੂੰ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਡੇ ਕੋਲ ਅਜਿਹੇ ਹੋਰ ਪਤਾ ਨਹੀਂ ਕਿੰਨੇ ਕੁ ਕਿੱਸੇ ਹਨ ਜਿਨ੍ਹਾਂ ਵਿੱਚ ਸਾਧਾਰਨ ਪਿਛੋਕੜ ਨਾਲ ਸਬੰਧਤ ਬੱਚੇ ਆਈਆਈਟੀ ਮਦਰਾਸ, ਆਈਆਈਟੀ ਬੰਬੇ, ਆਈਆਈਟੀ ਦਿੱਲੀ ਅਤੇ ਬਿਟਸ (ਬੀਆਈਟੀਐਸ) ਪਿਲਾਨੀ ‘ਚ ਪੜ੍ਹਨ ਦਾ ਸੁਪਨਾ ਦੇਖ ਰਹੇ ਹਨ।ਸਿੱਖਿਆ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਅਜੇ ਸਿਰਫ਼ ਪ੍ਰੀਖਿਆ ਦੇ ਪਹਿਲੇ ਪੜਾਅ ਦੀ ਗੱਲ ਕਰ ਰਹੇ ਹਨ ਅਤੇ ਜੇਈਈ ਮੇਨਜ਼ ਦੀਆਂ

Punjab

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਮਾਨਸਾ, 21 ਫਰਵਰੀ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਵਿਖੇ ਲੜਕੀਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਉਚੇਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਆਉਣ ਵਾਲੀਆਂ ਧੀਆਂ ਲਈ ਸੁਰੱਖਿਅਤ ਅਤੇ ਮਿਆਰੀ ਸਿੱਖਿਆ ਸਹੂਲਤਾਂ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਲਗਭਗ 10 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਨ ਵਾਲੇ ਇਸ ਗਰਲਜ਼ ਹੋਸਟਲ ਦਾ ਨਿਰਮਾਣ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਹ ਸਹੂਲਤ ਉਨ੍ਹਾਂ ਵਿਦਿਆਰਥਣਾਂ ਨੂੰ ਵੱਡੀ ਰਾਹਤ ਦੇਵੇਗੀ ਜੋ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਪੜ੍ਹਾਈ ਲਈ ਆਉਂਦੀਆਂ ਹਨ।” ਉਨ੍ਹਾਂਅੱਗੇ ਐਲਾਨ ਕੀਤਾ, “ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਇੱਕ ਅਤਿ-ਆਧੁਨਿਕ ਡਿਜੀਟਲ ਲਾਇਬ੍ਰੇਰੀ ਵੀ ਸਥਾਪਿਤ ਕੀਤੀ ਜਾਵੇਗੀ। ਇਹ ਡਿਜੀਟਲ ਲਾਇਬ੍ਰੇਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਸਹਾਈ ਹੋਵੇਗੀ।”ਸੂਬੇ ਦੇ ਵਿਆਪਕ ਵਿਕਾਸ ਦੇ ਏਜੰਡੇ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਾਰੇ ਖੇਤਰਾਂ ਵਿੱਚ ਸਰਬਪੱਖੀ ਵਿਕਾਸ ਦਾ ਗਵਾਹ ਬਣ ਰਿਹਾ ਹੈ।”ਆਪਣੀ ਪਿਛਲੀ ਫੇਰੀ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ, “ਮੇਰੀ ਪਿਛਲੀ ਫੇਰੀ ਦੌਰਾਨ ਵਿਦਿਆਰਥਣਾਂ ਨੇ ਰਿਹਾਇਸ਼ੀ ਸਹੂਲਤਾਂ ਦੀ ਘਾਟ ਕਾਰਨ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ ਸੀ। ਉਨ੍ਹਾਂ ਦੀਆਂ ਚਿੰਤਾਵਾਂ ਦਾ ਤੁਰੰਤ ਨੋਟਿਸ ਲੈਂਦਿਆਂ ਅਸੀਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਅਤੇ ਪੀ.ਐਮ-ਊਸ਼ਾ ਸਕੀਮ ਤਹਿਤ ਇਸ ਕਰੋੜਾਂ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।” ਉਨ੍ਹਾਂ ਕਿਹਾ, “ਹੋਸਟਲ ਵਿੱਚ 122 ਵਿਦਿਆਰਥਣਾਂ ਦੇ ਰਹਿਣ ਲਈ ਕਮਰੇ ਹੋਣਗੇ, ਜੋ ਸਾਡੀਆਂ ਧੀਆਂ ਲਈ ਇੱਕ ਸੁਰੱਖਿਅਤ ਅਤੇ ਸਹਾਇਕ ਮਾਹੌਲ ਯਕੀਨੀ ਬਣਾਉਣਗੇ।”ਰੁਜ਼ਗਾਰ ਦੇ ਮੋਰਚੇ ‘ਤੇ ਪੰਜਾਬ ਸਰਕਾਰ ਦੇ ਰਿਕਾਰਡ ਬਾਰੇ ਦੱਸਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ਪਾਰਦਰਸ਼ੀ ਅਤੇ ਯੋਗਤਾ ਅਧਾਰਤ ਭਰਤੀਆਂ ਨੇ ਜਨਤਾ ਦਾ ਵਿਸ਼ਵਾਸ ਬਹਾਲ ਕੀਤਾ ਹੈ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਵਿੱਚ ਸਪੱਸ਼ਟ ਗਿਰਾਵਟ ਆਈ ਹੈ।”ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਬਾਰੇ ਸਰਕਾਰ ਦੇ ਸਖ਼ਤ ਰੁਖ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ, “ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਮੈਂ ਇਹ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।”ਇਸ ਮੌਕੇ ਮਾਨਸਾ ਦੇ ਵਿਧਾਇਕ ਡਾ: ਵਿਜੇ ਸਿੰਗਲਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ, “ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਇਸ ਅਹਿਮ ਬੁਨਿਆਦੀ ਢਾਂਚੇ ਲਈ ਧੰਨਵਾਦ ਕਰਦਾ ਹਾਂ, ਜਿਸ ਨਾਲ ਇਸ ਖੇਤਰ ਦੀਆਂ ਵਿਦਿਆਰਥਣਾਂ ਨੂੰ ਬਹੁਤ ਫਾਇਦਾ ਹੋਵੇਗਾ।”ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ: ਬਰਿੰਦਰ ਕੌਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ (ਸੀ.ਸੀ.) ਡਾ: ਅਮਰ ਇੰਦਰ ਸਿੰਘ ਦੇ ਸਵਾਗਤੀ ਭਾਸ਼ਣ ਨਾਲ ਹੋਈ, ਜਿਨ੍ਹਾਂ ਨੇ ਵਿਦਿਅਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੇ ਲਗਾਤਾਰ ਸਹਿਯੋਗ ਦੀ ਸ਼ਲਾਘਾ ਕੀਤੀ।ਆਪਣੀ ਫੇਰੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਂਪਸ ਵਿੱਚ ਕਿੱਕਬਾਕਸਿੰਗ ਦੇ ਮੈਚ ਵੀ ਦੇਖੇ, ਖਿਡਾਰੀਆਂ ਦੀ ਲਗਨ ਅਤੇ ਅਨੁਸ਼ਾਸਨ ਲਈ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨਾਲ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ।ਇਸ ਮੌਕੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਵਿੱਤ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਡਾਇਰੈਕਟਰ ਅਮਨ ਮਿੱਤਲ, ਐਸ.ਡੀ.ਐਮ ਕਾਲਾ ਰਾਮ ਕਾਂਸਲ, ਨਗਰ ਕੌਂਸਲ ਪ੍ਰਧਾਨ ਸੁਨੀਲ ਕੁਮਾਰ ਨੀਨੂ ਅਤੇ ਕਈ ਹੋਰ ਪ੍ਰਸ਼ਾਸਨਿਕ ਅਤੇ ਸਿਆਸੀ ਸ਼ਖਸੀਅਤਾਂ ਹਾਜ਼ਰ ਸਨ। 

Punjab

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ 'ਤੇ ਨਿੱਘੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 21 ਫਰਵਰੀ:ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ 1951 ਬੈਚ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਸ੍ਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਡੀਜੀਪੀ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) ‘ਤੇ ਪਾਈ ਪੋਸਟ ਵਿੱਚ ਕਿਹਾ ਕਿ ਇੰਡੀਅਨ ਪੁਲਿਸ ਸਰਵਿਸ ਦੇ ਪੰਜਾਬ ਕੇਡਰ ਦੀ ਪ੍ਰਮੁੱਖ ਹਸਤੀ ਸ੍ਰੀ ਬਾਵਾ ਅਧਿਕਾਰੀਆਂ ਦੀ ਇੱਕ ਪੀੜ੍ਹੀ ਦੀ ਨੁਮਾਇੰਦਗੀ ਕਰਦੇ ਹਨ, ਜਿਨ੍ਹਾਂ ਨੇ ਪੇਸ਼ੇਵਰ, ਸਿਧਾਂਤਕ ਅਤੇ ਨਿਡਰ ਪੁਲਿਸਿੰਗ ਦੀ ਮਜ਼ਬੂਤ ਨੀਂਹ ਰੱਖੀ। ਉਨ੍ਹਾਂ ਲਿਖਿਆ ਕਿ ਪੰਜਾਬ ਕੇਡਰ ਲੰਬੇ ਸਮੇਂ ਤੋਂ ਆਪਣੀ ਸਮਰਪਿਤ ਸੇਵਾ ਭਾਵਨਾ, ਲੀਡਰਸ਼ਿਪ ਅਤੇ ਦੇਸ਼ ਪ੍ਰਤੀ ਯੋਗਦਾਨ ਲਈ ਪ੍ਰਸ਼ੰਸਾ ਦਾ ਪਾਤਰ ਰਿਹਾ ਹੈ ਅਤੇ ਸ੍ਰੀ ਬਾਵਾ ਪੰਜਾਬ ਕੇਡਰ ਦੇ ਆਈ.ਪੀ.ਐਸ. ਅਧਿਕਾਰੀਆਂ ਦੀ ਮੋਹਰਲੀ ਕਤਾਰ ਦੀਆਂ ਹਸਤੀਆਂ ਵਿੱਚੋਂ ਇੱਕ ਹਨ।ਦੱਸਣਯੋਗ ਹੈ ਕਿ ਵਿਸ਼ੇਸ਼ ਡੀਜੀਪੀ ਹੈੱਡਕੁਆਰਟਰ ਐਸ.ਐਸ. ਸ੍ਰੀਵਾਸਤਵ ਅਤੇ ਡੀਆਈਜੀ ਪਰਸੋਨਲ ਅਮਨੀਤ ਕੌਂਡਲ ਨੇ ਵੈਟਰਨ ਅਧਿਕਾਰੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮੁੱਚੀ ਪੁਲਿਸ ਫੋਰਸ ਦੀ ਤਰਫ਼ੋਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।ਸ੍ਰੀ ਜਗਜੀਤ ਸਿੰਘ ਬਾਵਾ ਨੇ 13 ਜੁਲਾਈ, 1951 ਨੂੰ ਆਪਣਾ ਸੇਵਾਕਾਲ ਸ਼ੁਰੂ ਕੀਤਾ ਅਤੇ ਐਸਐਸਪੀ ਫਿਰੋਜ਼ਪੁਰ ਵਜੋਂ ਨਿਯੁਕਤ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਏਐਸਪੀ ਅਤੇ ਐਸਪੀ ਵਜੋਂ ਸੇਵਾਵਾਂ ਨਿਭਾਈਆਂ। ਉਨ੍ਹਾਂ ਨੇ ਡੀਆਈਜੀ ਅਤੇ ਆਈਜੀਪੀ ਵਜੋਂ ਵੀ ਕਈ ਮਹੱਤਵਪੂਰਨ ਅਹੁਦਿਆਂ ‘ਤੇ ਕੰਮ ਕੀਤਾ ਅਤੇ ਆਈਜੀਪੀ ਪੰਜਾਬ ਵਜੋਂ ਵੀ ਸੇਵਾ ਨਿਭਾਈ। ਇਸ ਤੋਂ ਬਾਅਦ ਉਨ੍ਹਾਂ ਨੂੰ 27 ਸਤੰਬਰ, 1977 ਨੂੰ ਕੇਂਦਰੀ ਡੈਪੂਟੇਸ਼ਨ ‘ਤੇ ਨਵੀਂ ਦਿੱਲੀ ਵਿੱਚ ਡਾਇਰੈਕਟਰ ਸੀਬੀਆਈ ਨਿਯੁਕਤ ਕੀਤਾ ਗਿਆ । ਸ੍ਰੀ ਬਾਵਾ ਨੂੰ ਸੇਵਾਮੁਕਤੀ ਦੀ ਉਮਰ ਤੋਂ ਬਾਅਦ ਸੇਵਾ ਵਿੱਚ ਇੱਕ ਸਾਲ ਦਾ ਵਾਧਾ ਦਿੱਤਾ ਗਿਆ ਅਤੇ ਫਿਰ 28 ਫਰਵਰੀ, 1985 ਨੂੰ ਨੂੰ ਉਹ ਸੇਵਾਮੁਕਤ ਹੋ ਗਏ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਆਈਜੀਪੀ ਪੰਜਾਬ ਅਤੇ ਡਾਇਰੈਕਟਰ ਸੀਬੀਆਈ ਵਜੋਂ ਆਪਣੀ ਮਿਸਾਲੀ ਸੇਵਾ ਰਾਹੀਂ ਸ੍ਰੀ ਬਾਵਾ ਨੇ ਇਮਾਨਦਾਰੀ, ਸੰਸਥਾਗਤ ਤਾਕਤ ਅਤੇ ਜਨਤਕ ਵਿਸ਼ਵਾਸ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਿਆ। ਉਨ੍ਹਾਂ ਕਿਹਾ ਕਿ ਸ੍ਰੀ ਬਾਵਾ ਦਾ ਜੀਵਨ ਅਤੇ ਕਰੀਅਰ ਲਗਾਤਾਰ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਾ ਆ ਰਿਹਾ ਹੈ।ਡੀਜੀਪੀ ਨੇ ਅੱਗੇ ਕਿਹਾ ਕਿ ਜਦੋਂ ਅਸੀਂ ਅੱਜ ਸ੍ਰੀ ਬਾਵਾ ਦਾ 100ਵਾਂ ਜਨਮਦਿਨ ਮਨਾ ਰਹੇ ਹਾਂ, ਪੰਜਾਬ ਪੁਲਿਸ ਦੇਸ਼ ਪ੍ਰਤੀ ਡਿਊਟੀ, ਸਨਮਾਨ ਅਤੇ ਸੇਵਾ ਲਈ ਉਨ੍ਹਾਂ ਪ੍ਰਤੀ ਆਪਣਾ ਡੂੰਘਾ ਮਾਣ-ਸਨਮਾਨ ਜ਼ਾਹਰ ਕਰਦੀ ਹੈ। 

Scroll to Top