Actionpunjab

Action Punjab Logo
Breaking News

Punjab

Punjab

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

  * ਚੰਡੀਗੜ੍ਹ, 26 ਫ਼ਰਵਰੀ 2026 ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ ਹੋਰ ਫ਼ੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸਜ਼) ਦੀ ਸ਼ੁਰੂਆਤ ਕੀਤੀ। ਪਠਾਨਕੋਟ ਜ਼ਿਲ੍ਹੇ ਵਿੱਚ ਪੈਂਦੀਆਂ ਇਨ੍ਹਾਂ ਸਾਈਟਾਂ ਦੀ ਸ਼ੁਰੂਆਤ ਕਰਨ ਮੌਕੇ ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਪਹਿਲਕਦਮੀ ਨਾਲ ਬਾਜ਼ਾਰ ਵਿੱਚ ਰੇਤ ਅਤੇ ਹੋਰ ਖਣਿਜਾਂ ਦੀ ਬਹੁਤਾਤ ਵਿੱਚ ਉਪਲਬਧਤਾ ਯਕੀਨੀ ਬਣੇਗੀ ਅਤੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ‘ਤੇ ਹੋਰ ਪ੍ਰਭਾਵੀ ਢੰਗ ਨਾਲ ਨਕੇਲ ਕਸੀ ਜਾ ਸਕੇਗੀ। ਇਸ ਮੌਕੇ ਖਣਨ ਅਤੇ ਭੂ-ਵਿਗਿਆਨ ਮੰਤਰੀ, ਕਰੱਸ਼ਰ ਮਾਲਕਾਂ, ਜ਼ਮੀਨ ਮਾਲਕਾਂ ਅਤੇ ਸੀਨੀਅਰ ਵਿਭਾਗੀ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਦੋ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਲਈ ਸਮਝੌਤਿਆਂ ’ਤੇ ਹਸਤਾਖ਼ਰ ਕੀਤੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਸਾਈਟਾਂ ਤਹਿਤ 4.46 ਹੈਕਟੇਅਰ ਖੇਤਰ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਝੌਤਿਆਂ ਨਾਲ ਵਿਭਾਗ ਵੱਲੋਂ ਇੱਕ ਸੁਚਾਰੂ ਢਾਂਚਾ ਲਾਗੂ ਕੀਤਾ ਜਾ ਰਿਹਾ ਹੈ, ਜਿਸ ਨਾਲ ਮਨਜੂਰਸ਼ੁਦਾ ਖਣਨ ਯੋਜਨਾਵਾਂ ਅਤੇ ਵਾਤਾਵਰਣ ਸੁਰੱਖਿਆ ਅਧੀਨ ਰਜਿਸਟਰਡ ਕਰੱਸ਼ਰ ਯੂਨਿਟ ਸਿੱਧੇ ਤੌਰ ’ਤੇ ਖਣਨ ਗਤੀਵਿਧੀਆਂ ਵਿੱਚ ਜੁੜਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਕਿਫ਼ਾਇਤੀ ਦਰਾਂ ’ਤੇ ਰੇਤ ਅਤੇ ਹੋਰ ਖਣਿਜ ਪਦਾਰਥ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਅਤੇ ਲੈਂਡ-ਓਨਰ ਮਾਈਨਿੰਗ ਸਾਈਟਾਂ ਦੇ ਚਾਲੂ ਹੋਣ ਨਾਲ ਛੋਟੇ ਖਣਿਜਾਂ ਦੀ ਕਾਨੂੰਨੀ ਸਪਲਾਈ ਵਿੱਚ ਕਾਫ਼ੀ ਵਾਧਾ ਹੋਵੇਗਾ, ਜਿਸ ਨਾਲ ਬਾਜ਼ਾਰ ਦੀਆਂ ਕੀਮਤਾਂ ਸਥਿਰ ਅਤੇ ਵਾਜਿਬ ਰਹਿਣਗੀਆਂ। ਨਵੀਂ ਖਣਨ ਨੀਤੀ ਤਹਿਤ ਪਹਿਲਕਦਮੀਆਂ ਬਾਰੇ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਭਰ ’ਚੋਂ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਲਈ ਕੁੱਲ 138 ਅਰਜ਼ੀਆਂ ਅਤੇ ਲੈਂਡ-ਓਨਰ ਮਾਈਨਿੰਗ ਸਾਈਟਾਂ ਲਈ 25 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿੱਚੋਂ 305.59 ਹੈਕਟੇਅਰ ਖੇਤਰ ਵਾਲੀਆਂ 44 ਸਾਈਟਾਂ ਦੀਆਂ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਪ੍ਰਵਾਨ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ 79.74 ਹੈਕਟੇਅਰ ਖੇਤਰ ਵਾਲੀਆਂ 14 ਸਾਈਟਾਂ ਲਈ ਵਾਤਾਵਰਣ ਪ੍ਰਵਾਨਗੀ ਲਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ 44 ਪ੍ਰਵਾਨਿਤ ਸਾਈਟਾਂ ਲਈ 31 ਮਾਰਚ, 2026 ਤੱਕ ਮਨਜ਼ੂਰੀ ਮਿਲਣ ਦੀ ਉਮੀਦ ਹੈ, ਜਿਸ ਤੋਂ ਬਾਅਦ ਇਨ੍ਹਾਂ ਸਾਈਟਾਂ ਵਿਖੇ ਪੜਾਅਵਾਰ ਢੰਗ ਨਾਲ ਕੰਮ ਸ਼ੁਰੂ ਹੋ ਜਾਵੇਗਾ। ਸ੍ਰੀ ਗੋਇਲ ਨੇ ਦੱਸਿਆ ਕਿ 44 ਮਨਜ਼ੂਰਸ਼ੁਦਾ ਮਾਈਨਿੰਗ ਸਾਈਟਾਂ ’ਤੇ 31 ਮਾਰਚ, 2026 ਤੱਕ ਕੰਮ ਸ਼ੁਰੂ ਹੋ ਜਾਵੇਗਾ, ਜੋ ਸੂਬੇ ਭਰ ਵਿੱਚ ਲਘੂ ਖਣਿਜਾਂ ਦੀ ਕਾਨੂੰਨੀ ਸਪਲਾਈ ਨੂੰ ਵਧਾਉਣ ਲਈ ਸਰਕਾਰ ਦੀ ਸਮਾਂਬੱਧ ਕਾਰਜ ਯੋਜਨਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀਆਂ 119 ਸਾਈਟਾਂ ’ਤੇ ਵੀ ਇਸ ਸਾਲ ਵਿੱਚ ਸਾਰੀਆਂ ਕਾਨੂੰਨੀ ਮਨਜ਼ੂਰੀਆਂ ਅਤੇ ਵਾਤਾਵਰਣ ਪ੍ਰਵਾਨਗੀਆਂ ਪੂਰੀਆਂ ਹੋਣ ਤੋਂ ਬਾਅਦ ਪੜਾਅਵਾਰ ਢੰਗ ਨਾਲ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਵਿਸਥਾਰ ਬਾਜ਼ਾਰ ਵਿੱਚ ਰੇਤ ਅਤੇ ਬੱਜਰੀ ਦੀ ਨਿਰੰਤਰ ਉਪਲਬਧਤਾ ਨੂੰ ਯਕੀਨੀ ਬਣਾਏਗਾ, ਸੁਚੱਜੀ ਨਜ਼ਰਸਾਨੀ ਨੂੰ ਮਜ਼ਬੂਤ ਕਰੇਗਾ ਅਤੇ ਪੰਜਾਬ ਭਰ ਵਿੱਚ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਨੂੰ ਠੱਲ੍ਹ ਪਾਏਗਾ। ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਾਨੂੰਨੀ ਖਣਨ ਸਪਲਾਈ ਦਾ ਵਿਸਥਾਰ ਨਾ-ਸਿਰਫ਼ ਸਰਕਾਰੀ ਖਜ਼ਾਨੇ ਦੇ ਮਾਲੀਏ ਵਿੱਚ ਵਾਧਾ ਕਰੇਗਾ, ਸਗੋਂ ਖਣਨ ਖੇਤਰ ਵਿੱਚ ਨਿਯਮਤਤਾ ਵੀ ਲਿਆਵੇਗਾ। ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਮਾਨ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਸੁਚਾਰੂ ਢਾਂਚੇ ਬਾਰੇ ਹੋਰ ਵਿਸਥਾਰ ਨਾਲ ਦੱਸਦਿਆਂ  ਕੈਬਨਿਟ ਮੰਤਰੀ ਨੇ ਕਿਹਾ ਕਿ ਇੱਕ ਕਰੱਸ਼ਰ-ਓਨਰ ਮਾਈਨਿੰਗ ਸਾਈਟ ਉੱਤੇ ਰਜਿਸਟਰਡ ਕਰੱਸ਼ਰ ਮਾਲਕ ਵੱਲੋਂ ਆਪਣੀ ਜ਼ਮੀਨ ‘ਤੇ ਜਾਂ ਲੀਜ਼ ’ਤੇ ਲਈ ਗਈ ਜ਼ਮੀਨ ‘ਤੇ ਜਾਂ ਫਿਰ ਵਾਜਿਬ ਪਾਵਰ ਆਫ਼ ਅਟਾਰਨੀ ਰਾਹੀਂ ਰੱਖੀ ਜ਼ਮੀਨ ’ਤੇ ਪ੍ਰਵਾਨਿਤ ਮਾਈਨਿੰਗ ਯੋਜਨਾ, ਜ਼ਿਲ੍ਹਾ ਸਰਵੇਖਣ ਰਿਪੋਰਟ ਅਤੇ ਵਾਤਾਵਰਣ ਪ੍ਰਵਾਨਗੀ ਅਨੁਸਾਰ ਖਣਨ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਲੈਂਡ-ਓਨਰ ਮਾਈਨਿੰਗ ਸਾਈਟਾਂ ਤਹਿਤ ਜ਼ਮੀਨ ਮਾਲਕ ਕਾਨੂੰਨੀ ਤੇ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਲੈਣ ਪਿੱਛੋਂ ਆਪਣੀ ਜ਼ਮੀਨ ’ਤੇ ਮਾਈਨਿੰਗ ਕਰ ਸਕਦਾ ਹੈ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਭਵਿੱਖ ਵਿੱਚ ਵਿਭਾਗ ਕਾਨੂੰਨੀ ਪ੍ਰਵਾਨਗੀਆਂ ਵਿੱਚ ਹੋਰ ਤੇਜ਼ੀ ਲਿਆਵੇਗਾ, ਵਾਤਾਵਰਣ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਏਗਾ ਅਤੇ ਟਿਕਾਊ ਮਾਈਨਿੰਗ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਭਾਈਵਾਲਾਂ ਨਾਲ ਨੇੜਿਉਂ ਤਾਲਮੇਲ ਕਰਕੇ ਕੰਮ ਕਰੇਗਾ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਹ ਪਹਿਲਕਦਮੀ ਬੁਨਿਆਦੀ ਢਾਂਚਾ ਵਿਕਾਸ ਵਿੱਚ ਸਹਾਇਤਾ ਕਰੇਗੀ ਅਤੇ ਪੰਜਾਬ ਭਰ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਮੀਟਿੰਗ ਦੌਰਾਨ ਮੁੱਖ ਇੰਜੀਨੀਅਰ (ਮਾਈਨਿੰਗ) ਸ. ਹਰਦੀਪ ਸਿੰਘ ਮੈਂਦੀਰੱਤਾ, ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਕਰੱਸ਼ਰਾਂ ਦੇ ਨੁਮਾਇੰਦੇ ਸ਼ਾਮਲ ਸਨ। 

Punjab

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 26 ਫਰਵਰੀ 2026:ਭਗਵੰਤ ਮਾਨ ਸਰਕਾਰ ਦੀ ਆਗਵਾਈ ਹੇਠ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਵੱਲੋਂ 18 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਵਿਆਪਕ ਪੱਧਰ ‘ਤੇ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਹਲਕਿਆਂ, ਜ਼ਿਲ੍ਹਿਆਂ ਅਤੇ ਸੂਬਾ ਪੱਧਰ ‘ਤੇ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ 100 ਚੋਟੀ ਦੇ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਿੱਤੇ ਜਾਣਗੇ। ਦੱਸਣਯੋਗ ਹੈ ਕਿ ਸਵੈ-ਸਹਾਇਤਾ ਸਮੂਹਾਂ ਦੀਆਂ ਗੈਰ-ਕਾਰਗੁਜ਼ਾਰੀ ਸੰਪਤੀਆਂ ਦੀ ਦਰ 18 ਫ਼ੀਸਦ ਤੋਂ ਘੱਟ 2.16 ਫ਼ੀਸਦ ਹੋ ਗਈ ਹੈ।ਇਸ ਸਬੰਧੀ ਵੱਡੇ ਪੱਧਰ ‘ਤੇ ਜਸ਼ਨਾਂ ਦਾ ਐਲਾਨ ਕਰਦਿਆਂ ਅਤੇ ਸਾਲ 2022 ਤੋਂ ਬਾਅਦ ਦਿੱਤੇ ਜਾ ਰਹੇ ਵਿੱਤੀ ਅਤੇ ਸੰਸਥਾਗਤ ਲਾਭਾਂ ਬਾਰੇ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਵੈ-ਸਹਾਇਤਾ ਸਮੂਹਾਂ ਦਾ ਵਿਸਥਾਰ ਕੀਤਾ ਗਿਆ ਹੈ, ਫੰਡਿੰਗ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਪੇਂਡੂ ਔਰਤਾਂ ਦੀ ਸਥਿਤੀ ਨੂੰ ਮਜ਼ਬੂਤ ਕੀਤਾ ਗਿਆ ਹੈ।ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਸੂਬੇ ਭਰ ਦੇ ਹਰੇਕ ਹਲਕੇ ਤੋਂ ਸਵੈ-ਸਹਾਇਤਾ ਗਰੁੱਪ ਦੀਆਂ 100 ਮਹਿਲਾ ਉੱਦਮੀਆਂ ਨੂੰ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਕੁੱਲ 11,700 ਮਹਿਲਾ ਉੱਦਮੀਆਂ ਨੂੰ ਪੁਰਸਕਾਰ ਦਿੱਤੇ ਜਾਣਗੇ। ਇਸੇ ਤਰ੍ਹਾਂ, 23 ਜ਼ਿਲ੍ਹਿਆਂ ਤੋਂ 2,300 ਅਤੇ ਹਰੇਕ ਜ਼ਿਲ੍ਹੇ ਤੋਂ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਸੂਬਾ ਪੱਧਰ ‘ਤੇ ਇੱਕ ਕਮੇਟੀ ਵੱਲੋਂ ਪੰਜਾਬ ਦੀਆਂ ਚੋਟੀ ਦੀਆਂ 100 ਮਹਿਲਾ ਉੱਦਮੀਆਂ ਦੀ ਚੋਣ ਕੀਤੀ ਜਾਵੇਗੀ ਅਤੇ ਉਨ੍ਹਾਂ ਵਿੱਚੋਂ ਹਰੇਕ ਨੂੰ 25,000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤਰ੍ਹਾਂ ਸੂਬੇ ਵੱਲੋਂ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।”ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਮੰਤਰੀ ਨੇ ਕਿਹਾ, “ਸਾਲ 2022 ਤੋਂ 2026 ਤੱਕ ਕੁੱਲ 28,734 ਸਵੈ-ਸਹਾਇਤਾ ਗਰੁੱਪ ਬਣਾਏ ਗਏ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਾਲ 2011 ਤੋਂ 2022 ਵਿਚਕਾਰ 29,053 ਸਵੈ-ਸਹਾਇਤਾ ਗਰੁੱਪ ਬਣਾਏ ਗਏ ਸਨ। ਇਸੇ ਤਰ੍ਹਾਂ, ਸਾਲ 2022 ਤੋਂ 2026 ਤੱਕ ਮਹਿਜ਼ ਚਾਰ ਸਾਲਾਂ ਵਿੱਚ 2,90,213 ਸਵੈ-ਸਹਾਇਤਾ ਗਰੁੱਪ ਮੈਂਬਰ ਸ਼ਾਮਲ ਕੀਤੇ ਗਏ ਹਨ, ਜਦੋਂ ਕਿ ਸਾਲ 2011 ਤੋਂ 2022 ਤੱਕ ਗਿਆਰਾਂ ਸਾਲਾਂ ਦੌਰਾਨ 2,97,083 ਮੈਂਬਰ ਸ਼ਾਮਲ ਕੀਤੇ ਗਏ ਸਨ।”ਸੰਸਥਾਗਤ ਵਿਸਥਾਰ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਸਾਲ 2022 ਤੋਂ 2026 ਤੱਕ ਕੁੱਲ 2,427 ਗ੍ਰਾਮ ਸੰਸਥਾਵਾਂ ਬਣਾਈਆਂ ਗਈਆਂ ਹਨ, ਜਦੋਂ ਕਿ 2011 ਤੋਂ 2022 ਵਿਚਕਾਰ 1,806 ਗ੍ਰਾਮ ਸੰਸਥਾਵਾਂ ਬਣਾਈਆਂ ਗਈਆਂ ਸਨ। ਇਸੇ ਤਰ੍ਹਾਂ, ਸਾਲ 2022 ਤੋਂ 2026 ਤੱਕ ਸਵੈ-ਸਹਾਇਤਾ ਗਰੁੱਪਾਂ ਨੂੰ ਰਿਵਾਲਵਿੰਗ ਫੰਡ ਵਜੋਂ 53.03 ਕਰੋੜ ਰੁਪਏ ਜਾਰੀ ਕੀਤੇ ਗਏ, ਜਦੋਂ ਕਿ ਸਾਲ 2011 ਤੋਂ 2022 ਵਿਚਕਾਰ ਰਿਵਾਲਵਿੰਗ ਫੰਡ ਵਜੋਂ 28.59 ਕਰੋੜ ਰੁਪਏ ਜਾਰੀ ਕੀਤੇ ਗਏ ਸਨ।”ਵਿੱਤੀ ਸਹਾਇਤਾ ਬਾਰੇ ਵੇਰਵਾ ਦਿੰਦਿਆਂ ਮੰਤਰੀ ਨੇ ਦੱਸਿਆ, “ਸਾਲ 2022 ਤੋਂ 2026 ਤੱਕ ਕਮਿਊਨਿਟੀ ਇਨਵੈਸਟਮੈਂਟ ਫੰਡ ਵਜੋਂ 84.88 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਦੋਂ ਕਿ 2011 ਅਤੇ 2022 ਵਿਚਕਾਰ 105.72 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਇਸ ਤੋਂ ਇਲਾਵਾ, ਸਵੈ-ਸਹਾਇਤਾ ਗਰੁੱਪਾਂ ਨੇ 2022 ਤੋਂ 2026 ਤੱਕ 631.76 ਕਰੋੜ ਰੁਪਏ ਦੇ ਕਰਜ਼ੇ ਪ੍ਰਾਪਤ ਕੀਤੇ ਹਨ, ਜਦੋਂ ਕਿ 2011 ਅਤੇ 2022 ਵਿਚਕਾਰ 171.13 ਕਰੋੜ ਰੁਪਏ ਦੇ ਕਰਜ਼ੇ ਪ੍ਰਾਪਤ ਕੀਤੇ ਗਏ ਸਨ। ਸਾਡੀ ਸਰਕਾਰ ਨੇ 2022 ਤੋਂ 2026 ਤੱਕ ਸਵੈ-ਸਹਾਇਤਾ ਗਰੁੱਪਾਂ ਦੀਆਂ ਗੈਰ-ਕਾਰਗੁਜ਼ਾਰੀ ਸੰਪਤੀਆਂ ਨੂੰ ਘਟਾ ਕੇ 2.16 ਫ਼ੀਸਦ ਕਰ ਦਿੱਤਾ ਹੈ, ਜੋ ਕਿ 2011 ਅਤੇ 2022 ਵਿਚਕਾਰ 18 ਫੀਸਦ ਸੀ। ਇਸ ਤੋਂ ਸਪੱਸ਼ਟ ਹੈ ਕਿ ਮੌਜੂਦਾ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਕਾਫ਼ੀ ਜ਼ਿਆਦਾ ਪ੍ਰਾਪਤੀਆਂ ਹਾਸਲ ਕੀਤੀਆਂ ਗਈਆਂ ਹਨ।”ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਉਦੇਸ਼ਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ, “ਪੀਐਸਆਰਐਲਐਮ ਦਾ ਮੁੱਖ ਉਦੇਸ਼ ਪੇਂਡੂ ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ ਸਵੈ-ਸਹਾਇਤਾ ਗਰੁੱਪਾਂ ਨਾਲ ਜੋੜ ਕੇ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਹੈ। ਅੱਜ, ਪੇਂਡੂ ਖੇਤਰਾਂ ਦੀਆਂ ਔਰਤਾਂ ਬੱਚਤ, ਕਰਜ਼ਾ ਪ੍ਰਬੰਧਨ, ਛੋਟੇ ਉੱਦਮਾਂ, ਕਾਟੇਜ ਉਦਯੋਗਾਂ, ਖੇਤੀਬਾੜੀ ਸਹਾਇਕ ਗਤੀਵਿਧੀਆਂ ਅਤੇ ਸੇਵਾ ਖੇਤਰਾਂ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਬਹੁਤ ਸਾਰੀਆਂ ਔਰਤਾਂ ਆਪਣੇ ਪਿੰਡਾਂ ਵਿੱਚ ਉੱਦਮੀ ਬਣ ਗਈਆਂ ਹਨ, ਰੁਜ਼ਗਾਰ ਦੇ ਮੌਕੇ ਪੈਦਾ ਕਰ ਰਹੀਆਂ ਹਨ ਅਤੇ ਦੂਜੇ ਪਰਿਵਾਰਾਂ ਲਈ ਪ੍ਰੇਰਨਾ ਸਰੋਤ ਬਣ ਰਹੀਆਂ ਹਨ।”ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਹੁਣ ਤੱਕ ਕੁੱਲ 58,000 ਸਵੈ-ਸਹਾਇਤਾ ਗਰੁੱਪ ਕਾਰਜਸ਼ੀਲ ਹਨ, ਜਿਨ੍ਹਾਂ ਨਾਲ ਲਗਭਗ ਛੇ ਲੱਖ ਪੇਂਡੂ ਔਰਤਾਂ ਜੁੜੀਆਂ ਹੋਈਆਂ ਹਨ। ਪੰਜਾਬ ਸਰਕਾਰ ਵੱਲੋਂ ਰਿਵਾਲਵਿੰਗ ਫੰਡਾਂ ਵਜੋਂ 30,000 ਰੁਪਏ, ਕਮਿਊਨਿਟੀ ਇਨਵੈਸਟਮੈਂਟ ਫੰਡ ਵਜੋਂ 50,000 ਰੁਪਏ ਦਿੱਤੇ ਜਾ ਰਹੇ ਹਨ ਅਤੇ ਇਨ੍ਹਾਂ ਲਾਭਪਾਤਰੀ ਔਰਤਾਂ ਨੂੰ 7 ਫ਼ੀਸਦ ਵਿਆਜ ਦਰ ‘ਤੇ ਕਰਜ਼ਾ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਤੱਕ, ਮੈਂਬਰਾਂ ਵੱਲੋਂ ਲਗਭਗ 802.89 ਕਰੋੜ ਰੁਪਏ ਦੇ ਬੈਂਕ ਕਰਜ਼ੇ ਲਏ ਗਏ ਹਨ, ਜਿਨ੍ਹਾਂ ਦੀ ਗੈਰ-ਕਾਰਗੁਜ਼ਾਰੀ ਸੰਪਤੀ ਦਰ ਸਿਰਫ 2 ਫ਼ੀਸਦ ਹੈ। ਇਸ ਤੋਂ ਸਪੱਸ਼ਟ ਹੈ ਕਿ ਔਰਤਾਂ ਸਮੇਂ ਸਿਰ ਕਰਜ਼ੇ ਦੀ ਅਦਾਇਗੀ ਕਰ ਰਹੀਆਂ ਹਨ। ਹੜ੍ਹਾਂ ਦੌਰਾਨ ਵੀ, ਸਰਕਾਰ ਵੱਲੋਂ 3,000 ਪਸ਼ੂ ਖਰੀਦਣ ਲਈ ਲਗਭਗ 18 ਕਰੋੜ ਰੁਪਏ ਦੀ ਸਹਾਇਤਾ ਬਿਨਾਂ ਵਿਆਜ ਤੋਂ ਪ੍ਰਦਾਨ ਕੀਤੀ ਗਈ ਸੀ।ਸਮੁੱਚੀ ਸਹਾਇਤਾ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ, “ਪੀਐਸਆਰਐਲਐਮ ਰਾਹੀਂ, ਔਰਤਾਂ ਨੂੰ ਨਾ ਸਿਰਫ਼ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ਸਗੋਂ ਉਨ੍ਹਾਂ ਨੂੰ ਸਿਖਲਾਈ, ਬਾਜ਼ਾਰ ਤੱਕ ਪਹੁੰਚ, ਬੈਂਕਿੰਗ ਸਹਾਇਤਾ ਅਤੇ ਸਮਾਜਿਕ ਸੁਰੱਖਿਆ ਯੋਜਨਾਵਾਂ ਨਾਲ ਵੀ ਜੋੜਿਆ ਜਾ ਰਿਹਾ ਹੈ। ਇਹ ਪਹਿਲ ਨਾ ਸਿਰਫ਼ ਪੇਂਡੂ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰ ਰਹੀ ਹੈ ਸਗੋਂ ਉਨ੍ਹਾਂ ਦੀ ਸਮਾਜਿਕ ਸਥਿਤੀ ਵਿੱਚ ਵੀ ਸੁਧਾਰ ਕਰ ਰਹੀ ਹੈ। ਅਸੀਂ ਸਾਰਿਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਵੱਧ ਤੋਂ ਵੱਧ ਔਰਤਾਂ ਨੂੰ ਸਵੈ-ਸਹਾਇਤਾ ਗੁਰੱਪਾਂ ਨਾਲ ਜੋੜਨ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਇਆ ਜਾ ਸਕੇ ਤਾਂ ਜੋ ‘ਸਸ਼ਕਤ ਮਹਿਲਾ, ਸਸ਼ਕਤ ਪੰਜਾਬ’ ਦਾ ਸੁਪਨਾ ਸਾਕਾਰ ਹੋ ਸਕੇ।” 

Punjab

ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਹੋਲਾ ਮੁਹੱਲਾ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਧਾਰਮਿਕ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਉਥੋਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ।ਜ਼ਿਕਰਯੋਗ ਹੈ ਕਿ ਤਿੰਨ ਰੋਜ਼ਾ  ਸਾਲਾਨਾ  ਹੋਲਾ ਮੁਹੱਲਾ 2 ਮਾਰਚ ਤੋਂ 4 ਮਾਰਚ, 2026 ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ।ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੂਪਨਗਰ ਰੇਂਜ ਨਾਨਕ ਸਿੰਘ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਮਨਿੰਦਰ ਸਿੰਘ ਨਾਲ ਇੱਕ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਨਿਰਦੇਸ਼ ਦਿੱਤੇ ਕਿ ਦੁਨੀਆ ਭਰ ਤੋਂ ਖਾਲਸੇ ਦੇ ਜਨਮ ਸਥਾਨ ’ਤੇ ਨੱਤਮਤਸਕ ਹੋਣ ਵਾਲੀਆਂ ਲੱਖਾਂ ਸੰਗਤਾਂ  ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣ।ਦੱਸਣਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ 12 ਖੇਤਰਾਂ ਵਿੱਚ ਵੰਡਿਆ ਗਿਆ ਹੈ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਭਗ 5000 ਪੁਲਿਸ ਕਰਮੀਆਂ ਦੀ ਨਫ਼ਰੀ ਤਾਇਨਾਤ ਕੀਤੀ ਗਈ ਹੈ। ਹਵਾਈ ਨਿਗਰਾਨੀ ਅਤੇ ਭੀੜ ਦੀ ਨਿਗਰਾਨੀ ਲਈ ਛੇ ਡਰੋਨ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਦੀ ਲਾਈਵ ਫੀਡ ਦੀ ਨਿਗਰਾਨੀ ਕੇਂਦਰੀ ਕੰਟਰੋਲ ਰੂਮ ’ਤੇ ਕੀਤੀ ਜਾਵੇਗੀ।ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਸੈਕਟਰ ਇੰਚਾਰਜਾਂ ਅਤੇ ਤਾਇਨਾਤ ਪੁਲਿਸ ਫੋਰਸ ਨੂੰ ਸੰਗਤ ਨਾਲ ਬਹੁਤ ਹੀ ਨਿਮਰਤਾ ਨਾਲ ਪੇਸ਼ ਆਉਣ ਅਤੇ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਪੂਰੀ ਲਗਨ ਅਤੇ ਦ੍ਰਿੜਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਹੋਲਾ ਮੁਹੱਲਾ ਦੇ ਸ਼ਾਂਤੀਪੂਰਨ ਅਤੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਰੂਪਨਗਰ ਪੁਲਿਸ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸਮਰੱਥਾ ਅਨੁਸਾਰ ਕੁੱਲ 21 ਪਾਰਕਿੰਗ ਖੇਤਰ ਨਿਰਧਾਰਤ ਕੀਤੇ ਗਏ ਹਨ ਅਤੇ ਸੰਗਤਾਂ ਦੇ ਮਾਰਗਦਰਸ਼ਨ ਲਈ ਪਾਰਕਿੰਗ ਅਤੇ ਰੂਟਾਂ ਲਈ ਇੱਕ ਕਲਰ-ਕੋਡਿੰਗ ਯੋਜਨਾ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ 100 ਈ-ਰਿਕਸ਼ਾ ਅਤੇ 50 ਮਿੰਨੀ-ਬੱਸਾਂ ਸਮੇਤ 24 ਘੰਟੇ ਸ਼ਟਲ ਸੇਵਾਵਾਂ ਪਾਰਕਿੰਗ ਖੇਤਰਾਂ ਤੇ ਉਪਲਬਧ ਰਹਿਣਗੀਆਂ।ਉਨ੍ਹਾਂ ਅੱਗੇ ਕਿਹਾ ਕਿ ਸੰਗਤਾਂ ਨੂੰ ਸ਼ਟਲ ਬੱਸ ਸੇਵਾਵਾਂ, ਪਾਰਕਿੰਗ ਪੁਆਇੰਟਾਂ, ਡਾਕਰਟਰੀ ਸਹੂਲਤਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਦੇ ਵੇਰਵਿਆਂ ਵਿੱਚ ਮਦਦ ਕਰਨ ਲਈ ਵੱਖ-ਵੱਖ ਥਾਵਾਂ ’ਤੇ ਕਿਊਆਰ-ਕੋਡ ਅਧਾਰਤ ਜਾਣਕਾਰੀ ਪ੍ਰਣਾਲੀਆਂ ਸਥਾਪਤ ਕੀਤੀਆਂ ਗਈਆਂ ਹਨ।ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸ਼ਹਿਰ ਦੀਆਂ ਪਹੁੰਚ ਸੜਕਾਂ ਨੂੰ ਕਵਰ ਕਰਨ ਲਈ ਪੀਟੀਜ਼ੈਡ ਅਤੇ ਏਐਨਪੀਆਰ ਕੈਮਰੇ ਸਮੇਤ ਲਗਭਗ 200 ਸੀਸੀਟੀਵੀ ਕੈਮਰੇ ਲਗਾਏ ਗਏ ਹਨ ਤਾਂ ਜੋ ਟ੍ਰੈਫਿਕ ਦੀ ਆਮਦ ਬਾਰੇ ਅਸਲ-ਸਮੇਂ ਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਇਸ ਦੇ ਨਾਲ ਹੀ ਪੁਲਿਸ ਸਟੇਸ਼ਨ ਆਨੰਦਪੁਰ ਸਾਹਿਬ ਵਿਖੇ ਸੀਸੀਟੀਵੀ ਕੰਟਰੋਲ ਰੂਮ ਰਾਹੀਂ 24 ਘੰਟੇ ਲਾਈਵ ਨਿਗਰਾਨੀ ਵੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪਹਿਲੀ ਵਾਰ ਚਰਨ ਗੰਗਾ ਸਟੇਡੀਅਮ ਵਿਖੇ ਪ੍ਰਭਾਵਸ਼ਾਲੀ ਭੀੜ ਪ੍ਰਬੰਧਨ ਲਈ ਤਿੰਨ-ਪਰਤੀ ਬੈਰੀਕੇਡਿੰਗ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਹੋਲਾ ਮੁਹੱਲਾ ਦਾ ਤਿਉਹਾਰ ਸਿੱਖ ਭਾਈਚਾਰੇ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੈ, ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਜੀਵਨ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦੀ ਵੱਡੀ ਸ਼ਮੂਲੀਅਤ  ਹੁੰਦੀ ਹੈ। 

Punjab

ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਸਰਕਾਰੀ ਕਾਲਜ ਰੂਪਨਗਰ ਵਿਖੇ ਅੱਜ

ਰੂਪਨਗਰ, 26 ਫਰਵਰੀ: ਵਧੀਕ ਡਿਪਟੀ ਕਮਿਸ਼ਨਰ ਰੂਪਨਗਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਅੱਜ 27 ਫਰਵਰੀ 2026 ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਸਰਕਾਰੀ ਕਾਲਜ ਰੂਪਨਗਰ ਵਿਖੇ ਕਰਵਾਇਆ ਜਾ ਰਿਹਾ ਹੈ।   ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ ਵੱਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।    ਉਨ੍ਹਾਂ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਮਾਰੋਹ ਵਾਲੇ ਸਥਾਨ ਅਤੇ ਆਲੇ ਦੁਆਲੇ ਦੀ ਸਾਫ-ਸਫਾਈ ਅਤੇ ਸਟੇਜ਼ ਦੀ ਸਜਾਵਟ, ਆਮ ਲੋਕਾਂ ਅਤੇ ਹੋਰ ਸਖ਼ਸ਼ੀਅਤਾਂ ਦੇ ਬੈਠਣ ਦੇ ਪ੍ਰਬੰਧ, ਸੁਰੱਖਿਆ, ਪਾਰਕਿੰਗ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਆਦਿ ਨੂੰ ਲੈ ਕੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਇਸ ਸਮਾਗਮ ਮੌਕੇ ਆਪਣੀ ਡਿਊਟੀ ਤਨਦੇਹੀ ਅਤੇ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਵੇ।   ਇਸ ਮੀਟਿੰਗ ਵਿੱਚ ਡੀਐਸਪੀ ਕੁਲਭੂਸ਼ਣ, ਬੀਡੀਪੀਓ ਰੂਪਨਗਰ ਅਮਿਤ ਸ਼ਰਮਾ, ਬੀਡੀਪੀਓ ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਬੀਡੀਪੀਓ ਮੋਰਿੰਡਾ ਹਰਕੀਰਤ ਸਿੰਘ, ਬੀਡੀਪੀਓ ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀਡੀਪੀਓ ਨੂਰਪੁਰ ਬੇਦੀ ਅਮਰੀਕ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ। 

Punjab

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ 25 ਫਰਵਰੀ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੁਲਿਸ ਚੌਕੀ ਕੈਲਾਸ਼ ਚੌਕ, ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਨਕ ਰਾਜ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸਿਵਲ ਲਾਈਨ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਰਾ ਨੂੰ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਵਿੱਚ ਮੁਲਜ਼ਮ ਏਐਸਆਈ ਜਾਂਚ ਅਧਿਕਾਰੀ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਥਾਣੇ ਵਿੱਚ ਆਪਣੇ ਭਰਾ ਨੂੰ ਮਿਲਣ ਗਿਆ ਤਾਂ ਮੁਲਜ਼ਮ ਏਐਸਆਈ ਨੇ ਉਸਦੇ ਗ੍ਰਿਫ਼ਤਾਰ ਭਰਾ ਨੂੰ ਮਿਲਣ ਬਦਲੇ ਮੌਕੇ ‘ਤੇ ਹੀ ਉਸ ਕੋਲੋਂ 10,000 ਰੁਪਏ ਰਿਸ਼ਵਤ ਲਈ।ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੇ ਭਰਾ ਨੂੰ ਹੋਰ ਪੁਲਿਸ ਰਿਮਾਂਡ ‘ਤੇ ਨਾ ਰੱਖਣ ਬਦਲੇ ਐਸਐਚਓ ਲਈ ਦੋ ਲੱਖ ਰੁਪਏ ਅਤੇ ਆਪਣੇ ਲਈ ਪੰਜਾਹ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ।ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਏਐਸਆਈ ਜਨਕ ਰਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧੀ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ  ਦੇ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। 

Punjab

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਚੰਡੀਗੜ੍ਹ, 25 ਫਰਵਰੀ:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 0 ਤੋਂ 6 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਢੁਕਵੇਂ ਅਤੇ ਦੂਰਗਾਮੀ ਕਦਮ ਚੁੱਕ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 6110 ਅਸਾਮੀਆਂ ਭਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ।ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ  ਮੰਤਰੀ ਨੇ ਦੱਸਿਆ ਕਿ ਕੁੱਲ 6110 ਅਸਾਮੀਆਂ ਵਿੱਚੋਂ 1316 ਅਸਾਮੀਆਂ ਆਂਗਨਵਾੜੀ ਵਰਕਰਾਂ ਅਤੇ 4794 ਅਸਾਮੀਆਂ ਆਂਗਨਵਾੜੀ ਹੈਲਪਰਾਂ ਦੀਆਂ ਹਨ। ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰ 11 ਮਾਰਚ 2026 ਰਾਤ 11.59 ਵਜੇ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਪਹਿਲਾਂ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ 10 ਦਸੰਬਰ 2025 ਨਿਰਧਾਰਤ ਕੀਤੀ ਗਈ ਸੀ, ਜਿਸ ਵਿੱਚ ਹੁਣ ਵਾਧਾ ਕੀਤਾ ਗਿਆ ਹੈ। ਇਸ ਅਨੁਸਾਰ ਹੁਣ ਪੰਜਾਬ ਰਾਜ ਦੀਆਂ ਯੋਗ (ਕੇਵਲ ਇਸਤਰੀਆਂ) ਉਮੀਦਵਾਰਾਂ 25 ਫਰਵਰੀ ਤੋਂ 11 ਮਾਰਚ 2026 ਰਾਤ 11.59 ਵਜੇ ਤੱਕ ਆਨਲਾਈਨ ਅਪਲਾਈ ਕਰ ਸਕਦੀਆਂ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਅਰਜ਼ੀਆਂ sswcd.punjab.gov.in ਲਿੰਕ ਰਾਹੀਂ, ਨਿਰਧਾਰਿਤ ਫਾਰਮੈਟ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਕੇਵਲ ਆਨਲਾਈਨ ਮੋਡ ਰਾਹੀਂ ਹੀ ਸਵੀਕਾਰ ਕੀਤੀਆਂ ਜਾਣਗੀਆਂ। ਹੋਰ ਕਿਸੇ ਵੀ ਮੋਡ ਰਾਹੀਂ ਅਰਜ਼ੀਆਂ ਮਨਜ਼ੂਰ ਨਹੀਂ ਕੀਤੀਆਂ ਜਾਣਗੀਆਂ।ਕੈਬਨਿਟ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਵੱਲੋਂ ਇਨ੍ਹਾਂ ਅਸਾਮੀਆਂ ਲਈ ਪਹਿਲਾਂ ਹੀ ਅਪਲਾਈ ਕੀਤਾ ਗਿਆ ਹੈ, ਉਨ੍ਹਾਂ ਨੂੰ ਮੁੜ ਤੋਂ ਅਰਜ਼ੀ ਦੇਣ ਦੀ ਲੋੜ ਨਹੀਂ। ਹਾਲਾਂਕਿ ਜਿਨ੍ਹਾਂ ਉਮੀਦਵਾਰਾਂ ਦੀਆਂ ਅਰਜ਼ੀਆਂ ਪਹਿਲਾਂ ਦਸਤਾਵੇਜ਼ਾਂ ਦੀ ਘਾਟ ਕਾਰਨ ਰੱਦ ਹੋਈਆਂ ਸਨ, ਉਹ ਉਮੀਦਵਾਰ ਮੁੜ ਤੋਂ ਅਪਲਾਈ ਕਰ ਸਕਦੇ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ 0 ਤੋਂ 6 ਸਾਲ ਦੀ ਉਮਰ ਬੱਚੇ ਦੀ ਜ਼ਿੰਦਗੀ ਦਾ ਸਭ ਤੋਂ ਨਾਜ਼ੁਕ ਅਤੇ ਮਹੱਤਵਪੂਰਨ ਦੌਰ ਹੁੰਦਾ ਹੈ, ਜਿਸ ਦੌਰਾਨ ਮਿਲਣ ਵਾਲੀ ਸਿੱਖਿਆ, ਦੇਖਭਾਲ ਅਤੇ ਪੋਸ਼ਣ ਬੱਚੇ ਦੇ ਪੂਰੇ ਜੀਵਨ ਦੀ ਮਜ਼ਬੂਤ ਨੀਂਹ ਬਣਦੇ ਹਨ। ਉਨ੍ਹਾਂ ਕਿਹਾ ਕਿ ਹਰ ਬੱਚਾ, ਚਾਹੇ ਉਹ ਸ਼ਹਿਰ ਵਿੱਚ ਰਹਿੰਦਾ ਹੋਵੇ ਜਾਂ ਪਿੰਡ ਵਿੱਚ, ਇੱਕ ਸੁਰੱਖਿਅਤ ਅਤੇ ਉਤਸ਼ਾਹ ਭਰਪੂਰ ਮਾਹੌਲ ਦਾ ਹੱਕਦਾਰ ਹੈ ਅਤੇ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਬੱਚਾ ਸਿਰਫ਼ ਸਾਧਨਾਂ ਦੀ ਘਾਟ ਕਾਰਨ ਆਪਣੇ ਸੁਪਨਿਆਂ ਤੋਂ ਵੰਚਿਤ ਨਾ ਰਹੇ।ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਆਂਗਨਵਾੜੀ ਸੈਂਟਰ ਵਿੱਚ ਯੋਗ ਅਤੇ ਕਾਬਿਲ ਸਟਾਫ ਦੀ ਉਪਲਬਧਤਾ ਯਕੀਨੀ ਬਣਾਉਣਾ ਹੈ, ਤਾਂ ਜੋ ਬੱਚਿਆਂ ਨੂੰ ਉੱਚ ਮਿਆਰੀ ਸਿੱਖਿਆ, ਸੰਤੁਲਿਤ ਪੋਸ਼ਣ ਅਤੇ ਸੰਵੇਦਨਸ਼ੀਲ ਦੇਖਭਾਲ ਦੀਆਂ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਸਕਣ। ਇਸ ਭਰਤੀ ਪ੍ਰਕਿਰਿਆ ਨਾਲ ਇੱਕ ਪਾਸੇ ਰੋਜ਼ਗਾਰ ਦੇ ਨਵੇਂ ਮੌਕੇ ਉਪਲਬਧ ਹੋਣਗੇ, ਦੂਜੇ ਪਾਸੇ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਟੀਚੇ ਨੂੰ ਹੋਰ ਮਜ਼ਬੂਤੀ ਮਿਲੇਗੀ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਦੇ ਸ਼ਹਿਰਾਂ, ਬਲਾਕਾਂ ਅਤੇ ਪਿੰਡ ਪੱਧਰ ‘ਤੇ ਚੱਲ ਰਹੇ ਆਂਗਨਵਾੜੀ ਸੈਂਟਰਾਂ ਰਾਹੀਂ ਬੱਚਿਆਂ ਨੂੰ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੇ ਸਮਾਨ ਗੁਣਵੱਤਾ ਵਾਲੀ ਸਿੱਖਿਆ, ਉਚਿਤ ਫਰਨੀਚਰ ਅਤੇ ਆਧੁਨਿਕ ਕਰੀਕੁਲਮ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। 

Punjab

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

*ਜਲੰਧਰ, 25 ਫਰਵਰੀ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਡਰੋਨਾਂ ਦੀ ਘੁਸਪੈਠ ਰਾਹੀਂ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਘੜੇ ਜਾ ਰਹੇ ਨਾਪਾਕ ਮਨਸੂਬਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੌਮਾਂਤਰੀ ਸਰਹੱਦ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਹੀ ਹੈ ਅਤੇ ਪੰਜਾਬ ਪੁਲਿਸ ਸਿਰਫ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਪੁਲਿਸ ਹੈ ਜੋ ਆਪਣਾ ਫਰਜ਼ ਨਿਭਾਅ ਰਹੀ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ 2,577 ਨਵੇਂ ਪੁਲਿਸ ਜਵਾਨਾਂ ਨੂੰ ਰਸਮੀ ਤੌਰ ‘ਤੇ ਪੰਜਾਬ ਪੁਲਿਸ ਵਿੱਚ ਸ਼ਾਮਲ ਕਰਵਾਇਆ। ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਪੁਲਿਸ ਦੇ ਆਧੁਨਿਕੀਕਰਨ ਲਈ ਸੂਬਾ ਸਰਕਾਰ ਦੀ ਦੋਹਰੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।ਪੰਜਾਬ ਪੁਲਿਸ ਦੀ ਭਰਤੀ ਮੁਹਿੰਮ ਨੂੰ ‘ਆਪ’ ਸਰਕਾਰ ਦੀ ਰੋਜ਼ਗਾਰ ਕ੍ਰਾਂਤੀ ਦਾ ਅਹਿਮ ਹਿੱਸਾ ਐਲਾਨਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਲੈ ਕੇ ਹੁਣ ਤੱਕ 12,010 ਤੋਂ ਵੱਧ ਪੁਲਿਸ ਜਵਾਨ ਨਿਯੁਕਤ ਕੀਤੇ ਗਏ ਹਨ, ਵਿਗਿਆਨਕ ਲੀਹਾਂ ‘ਤੇ ਫੋਰਸ ਨੂੰ ਅਪਗ੍ਰੇਡ ਕਰਨ ਲਈ 1100 ਕਰੋੜ ਰੁਪਏ ਰੱਖੇ ਗਏ ਹਨ ਅਤੇ ਸਾਈਬਰ ਅਪਰਾਧ, ਅੱਤਵਾਦ ਅਤੇ ਨਸ਼ਿਆਂ ਦਾ ਟਾਕਰਾ ਕਰਨ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ, ਵਿਸ਼ੇਸ਼ ਤਕਨੀਕੀ ਯੂਨਿਟ ਅਤੇ ਮਜ਼ਬੂਤ ਐਂਟੀ-ਨਾਰਕੋਟਿਕਸ ਟਾਸਕ ਫੋਰਸ ਸਮੇਤ ਅਤਿ-ਆਧੁਨਿਕ ਕਦਮ ਚੁੱਕੇ ਜਾ ਰਹੇ ਹਨ।‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ 50,238 ਗ੍ਰਿਫ਼ਤਾਰੀਆਂ ਅਤੇ ਸੜਕ ਸੁਰੱਖਿਆ ਫੋਰਸ ਵੱਲੋਂ ਬਚਾਈਆਂ ਗਈਆਂ 46,399 ਜ਼ਿੰਦਗੀਆਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਰਿਕਾਰਡ ਭਰਤੀ, ਤੇਜ਼ੀ ਨਾਲ ਤਕਨੀਕੀ ਅਪਗ੍ਰੇਡੇਸ਼ਨ ਅਤੇ ਅਪਰਾਧ ਵਿਰੁੱਧ ਬੇਮਿਸਾਲ ਕਾਰਵਾਈ ਹੋ ਰਹੀ ਹੈ, ਜੋ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਦੇ ਦ੍ਰਿੜ੍ਹ ਸੰਕਲਪ ਦੀ ਗਵਾਹੀ ਭਰਦੀ ਹੈ।‘ਐਕਸ’ ’ਤੇ ਸਮਾਰੋਹ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਜਲੰਧਰ ਵਿੱਚ ਪੰਜਾਬ ਪੁਲਿਸ ਦੀ ਵੱਕਾਰੀ ਪਾਸਿੰਗ-ਆਊਟ ਪਰੇਡ ਵਿੱਚ ਸ਼ਾਮਲ ਹੋਣਾ ਮਾਣ-ਸਨਮਾਨ ਦੀ ਗੱਲ ਸੀ। ਕੁੱਲ 2,577 ਨਵੇਂ, ਬਹੁਤ ਪ੍ਰੇਰਨਾਦਾਇਕ ਅਫਸਰ ਅਧਿਕਾਰਤ ਤੌਰ ‘ਤੇ ਪੰਜਾਬ ਪੁਲਿਸ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ, ਇਨ੍ਹਾਂ ਸਾਰਿਆਂ ਨੂੰ ਵਧਾਈਆਂ। ਸਾਡੀ ਸਰਕਾਰ ਦੀ ਅਗਵਾਈ ਹੇਠ 12,000 ਤੋਂ ਵੱਧ ਜਵਾਨਾਂ ਦੀ ਪੁਲਿਸ ਵਿੱਚ ਭਰਤੀ ਦਾ ਰਿਕਾਰਡ ਕਾਇਮ ਕੀਤਾ ਗਿਆ ਹੈ, ਉੱਚ-ਤਕਨੀਕੀ ਯੂਨਿਟਾਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਸਖ਼ਤ ਮੁਹਿੰਮ ਜਾਰੀ ਹੈ। ਅਸੀਂ ਪੰਜਾਬ ਦੀ ਸੁਰੱਖਿਆ ਅਤੇ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਜੈ ਹਿੰਦ।”ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਹੁਦਾ ਸੰਭਾਲਣ ਤੋਂ ਬਾਅਦ, ਮੈਂ ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਅਪਗ੍ਰੇਡ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਅਤੇ ਇਸ ਮਕਸਦ ਲਈ 1,100 ਕਰੋੜ ਰੁਪਏ ਰੱਖੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਨੂੰ ਹਰੇਕ ਤਰ੍ਹਾਂ ਦੀ ਚੁਣੌਤੀ ਦਾ ਮੁਕਾਬਲਾ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਆਧੁਨਿਕ ਲੀਹਾਂ ‘ਤੇ ਲੈਸ ਕੀਤਾ ਗਿਆ ਹੈ।”ਪੰਜਾਬ ਦੀਆਂ ਚੁਣੌਤੀਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਪੁਲਿਸ ਆਪਣੀ ਡਿਊਟੀ ਨੂੰ ਮੁਸਤੈਦੀ ਨਾਲ ਨਾਲ ਨਿਭਾਅ ਰਹੀ ਹੈ।”ਸਮਾਰੋਹ ਵਿੱਚ ਸ਼ਾਮਲ ਹੋਣ ‘ਤੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪਾਸਿੰਗ ਆਊਟ ਪਰੇਡ ਲਈ ਪੰਜਾਬ ਆਰਮਡ ਪੁਲਿਸ ਕੈਂਪਸ ਵਿੱਚ ਆ ਕੇ ਬਹੁਤ ਖੁਸ਼ ਹਾਂ।” ਉਨ੍ਹਾਂ ਅੱਗੇ ਕਿਹਾ, “ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਪੰਜਾਬ ਪੁਲਿਸ ਦੇ ਵੱਖ-ਵੱਖ ਕਾਡਰਾਂ ਦੇ ਕੁੱਲ 2,577 ਜਵਾਨ ਅਤੇ ਅਧਿਕਾਰੀ ਹਿੱਸਾ ਲੈ ਰਹੇ ਹਨ। ਇਹ ਪਰੇਡ ਉਨ੍ਹਾਂ ਦੀ ਮੁੱਢਲੀ ਸਿਖਲਾਈ ਦੇ ਮੁਕੰਮਲ ਹੋ ਜਾਣ ਨੂੰ ਦਰਸਾਉਂਦੀ ਹੈ ਅਤੇ ਇਨ੍ਹਾਂ ਸਾਰੇ ਪੁਲਿਸ ਕਰਮਚਾਰੀਆਂ ਨੂੰ ਡਿਊਟੀ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ।”ਪੁਲਿਸ ਟ੍ਰੇਨਿੰਗ ਸੈਂਟਰਾਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵੱਖ-ਵੱਖ ਰੈਂਕਾਂ ਦੇ ਇਨ੍ਹਾਂ ਨਵੇਂ ਭਰਤੀ ਪੁਲਿਸ ਜਵਾਨਾਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ, ਪੁਲਿਸ ਰਿਕਰੂਟ ਟ੍ਰੇਨਿੰਗ ਸੈਂਟਰ, ਜਹਾਨ ਖੇਲਾਂ (ਹੁਸ਼ਿਆਰਪੁਰ) ਅਤੇ ਇਨ-ਸਰਵਿਸ ਟ੍ਰੇਨਿੰਗ ਸੈਂਟਰ, ਕਪੂਰਥਲਾ ਵਿੱਚ ਸਿਖਲਾਈ ਪ੍ਰਾਪਤ ਕੀਤੀ ਹੈ।”ਉਨ੍ਹਾਂ ਅੱਗੇ ਕਿਹਾ, “ਮਾਰਚ, 2022 ਤੋਂ ਲੈ ਕੇ ਹੁਣ ਤੱਕ ਪੰਜਾਬ ਸਰਕਾਰ ਨੇ ਵੱਖ-ਵੱਖ ਕਾਡਰਾਂ ਅਤੇ ਰੈਂਕਾਂ ਦੇ 12,010 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 1,062 ਸਬ-ਇੰਸਪੈਕਟਰ, 450 ਹੈੱਡ ਕਾਂਸਟੇਬਲ, 10,098 ਕਾਂਸਟੇਬਲ ਅਤੇ 400 ਸਿਵਲੀਅਨ ਸਟਾਫ ਸ਼ਾਮਲ ਹੈ, ਜਿਨ੍ਹਾਂ ਨੇ ਵੱਖ-ਵੱਖ ਪੰਜਾਬ ਪੁਲਿਸ ਸਿਖਲਾਈ ਕੇਂਦਰਾਂ ਵਿੱਚ ਸਿਖਲਾਈ ਪ੍ਰਾਪਤ ਕੀਤੀ ਹੈ।”ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਰਕਾਰ ਅਧੀਨ ਭਰਤੀ ਪ੍ਰਕਿਰਿਆ ਨਿਰੰਤਰ ਜਾਰੀ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਤੋਂ ਸਾਡੀ ਸਰਕਾਰ ਸੱਤਾ ਵਿੱਚ ਆਈ ਹੈ, ਪੰਜਾਬ ਪੁਲਿਸ ਭਰਤੀ ਪ੍ਰਕਿਰਿਆ ਹਰ ਸਾਲ ਜਾਰੀ ਰਹੀ ਹੈ। ਇਸੇ ਲੜੀ ਤਹਿਤ ਸਾਲ 2025 ਤੋਂ 1,900 ਤੋਂ ਵੱਧ ਭਰਤੀ ਕੀਤੇ ਜਵਾਨਾਂ ਲਈ ਮੁੱਢਲੀ ਸਿਖਲਾਈ ਮਾਰਚ, 2026 ਵਿੱਚ ਸ਼ੁਰੂ ਹੋ ਗਈ। ਇਸੇ ਤਰ੍ਹਾਂ 1,746 ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਲਗਭਗ ਪੂਰੀ ਹੋ ਗਈ ਹੈ ਅਤੇ ਉਨ੍ਹਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ।” ਉਨ੍ਹਾਂ ਅੱਗੇ ਕਿਹਾ, “ਸਾਲ 2026 ਵਿੱਚ ਕੀਤੀ ਜਾਣ ਵਾਲੀ 3,400 ਪੁਲਿਸ ਜਵਾਨਾਂ ਦੀ ਭਰਤੀ ਪ੍ਰਕਿਰਿਆ ਛੇਤੀ ਹੀ ਸ਼ੁਰੂ ਹੋਵੇਗੀ।”ਤਕਨੀਕੀ ਅਪਗ੍ਰੇਡੇਸ਼ਨ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਤਕਨੀਕੀ ਤੌਰ ‘ਤੇ ਲੈਸ ਕਰਨ ਅਤੇ ਹੋਰ ਸਮਰੱਥਵਾਨ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਤਕਨੀਕੀ ਮੁਹਾਰਤ ਵਿੱਚ ਨਿਪੁੰਨ 182 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਹੈ ਜਿਸ ਵਿੱਚ 112 ਤਕਨੀਕੀ ਮਾਹਿਰ, 11 ਫੋਰੈਂਸਿਕ ਮਾਹਿਰ, ਐਚ.ਆਰ. ਮੈਨੇਜਰ ਅਤੇ 30 ਕੌਂਸਲਰ ਅਤੇ ਤਕਨੀਕੀ ਖੇਤਰਾਂ ਵਿੱਚ ਮੁਹਾਰਤ ਵਾਲੇ 1,547 ਕਾਂਸਟੇਬਲ ਸ਼ਾਮਲ ਹਨ।” ਉਨ੍ਹਾਂ ਕਿਹਾ, “ਇਸ ਭਰਤੀ ਦਾ ਮੁੱਖ ਉਦੇਸ਼ ਆਪਣੇ ਤਕਨੀਕੀ ਸੇਵਾਵਾਂ ਵਿੰਗ ਰਾਹੀਂ ਸਾਈਬਰ ਅਪਰਾਧ, ਵਿੱਤੀ ਧੋਖਾਧੜੀ, ਗੈਂਗਸਟਰ, ਅੱਤਵਾਦ, ਨਸ਼ੀਲੇ ਪਦਾਰਥਾਂ ਅਤੇ ਇਸ ਤਰ੍ਹਾਂ ਦੇ ਅਪਰਾਧਾਂ ਦਾ ਮੁਕਾਬਲਾ ਕਰਨਾ ਹੈ।”ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਅਧਿਕਾਰੀ ਬੀ.ਟੈਕ, ਐਮ.ਟੈੱਕ ਅਤੇ ਐਲ.ਐਲ.ਬੀ. ਵਰਗੀਆਂ ਯੋਗਤਾਵਾਂ ਰੱਖਦੇ ਹਨ।” ਵਿਸ਼ੇਸ਼ ਭਰਤੀ ਬਾਰੇ ਵਿਸਥਾਰ ਵਿੱਚ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਵਿੰਗ ਨੇ 125 ਕਾਨੂੰਨੀ ਅਧਿਕਾਰੀ, 21 ਫੋਰੈਂਸਿਕ ਮਾਹਿਰ, 196 ਆਈ.ਟੀ. ਮਾਹਿਰ ਅਤੇ 77 ਵਿੱਤੀ ਮਾਹਿਰ ਭਰਤੀ ਕੀਤੇ ਹਨ ਜਿਨ੍ਹਾਂ ਨੇ ਸਿਖਲਾਈ ਪੂਰੀ ਕਰ ਲਈ ਹੈ ਅਤੇ ਵੱਖ-ਵੱਖ ਪੰਜਾਬ ਪੁਲਿਸ ਯੂਨਿਟਾਂ ਵਿੱਚ ਤਾਇਨਾਤ ਹੋ ਕੇ ਆਪਣੀਆਂ ਪੇਸ਼ੇਵਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ।”ਸੜਕ ਸੁਰੱਖਿਆ ਫੋਰਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੜਕ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ

Punjab

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

ਚੰਡੀਗੜ੍ਹ/ਫਾਜ਼ਿਲਕਾ, 25 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਇੱਕ ਦੋਸ਼ੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਨਾਮ ਸਿੰਘ ਉਰਫ਼ ਗਾਮਾ ਵਾਸੀ ਭੰਗੇ ਵਾਲਾ (ਝੂਗੇ ਕਿਸ਼ੋਰ ਸਿੰਘ ਵਾਲਾ), ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਚਾਰ .30 ਬੋਰ ਦੇ ਪਿਸਤੌਲ ਅਤੇ ਦੋ 9 ਐਮਐਮ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 10 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਟੀਮਾਂ ਨੇ ਉਸ ਦਾ ਹੀਰੋ ਡੀਲਕਸ ਮੋਟਰਸਾਈਕਲ, ਜਿਸਦੀ ਵਰਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਅਤੇ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਡਰੋਨ ਰਾਹੀਂ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਏਆਈਜੀ ਐਸਐਸਓਸੀ ਫਾਜ਼ਿਲਕਾ ਨਰੇਸ਼ ਕੁਮਾਰ ਡੋਗਰਾ ਨੇ ਦੱਸਿਆ ਕਿ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ, ਐਸਐਸਓਸੀ ਫਾਜ਼ਿਲਕਾ ਦੀਆਂ ਟੀਮਾਂ ਨੇ ਜਲਾਲਾਬਾਦ ਖੇਤਰ ਵਿੱਚ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਦੋਸ਼ੀ ਨੂੰ ਫਾਜ਼ਿਲਕਾ ਦੇ ਪਿੰਡ ਬਾਘੇ ਕੇ ਉੱਤਰ ਨੇੜਿਓਂ ਉਸ ਵੇਲੇ ਕਾਬੂ ਕੀਤਾ, ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਿਹਾ ਸੀ।ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਸ ਕੋਲੋਂ 2.1 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ ਗਏ। ਉਨ੍ਹਾਂ ਅੱਗੇ ਦੱਸਿਆ ਕਿ ਖੁਲਾਸੇ ਦੌਰਾਨ ਗ੍ਰਿਫ਼ਤਾਰ ਮੁਲਜ਼ਮ ਵੱਲੋਂ ਦੱਸੇ ਗਏ ਟਿਕਾਣੇ ਤੋਂ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ।ਇਸ ਸਬੰਧੀ, ਐਫਆਈਆਰ ਨੰਬਰ 02 ਮਿਤੀ 24-02-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 25 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਦਰਜ ਕੀਤੀ ਗਈ ਹੈ। 

Punjab

ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 5358 ਲਾਭਪਾਤਰੀਆਂ ਨੂੰ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਖੁੱਡੀਆਂ

ਚੰਡੀਗੜ੍ਹ, 25 ਫਰਵਰੀ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਪੂਰੀ ਤਰ੍ਹਾਂ ਮੁਕਤ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਦੀ ਖਰੀਦ ਲਈ 395 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ, ਕਸਟਮ ਹਾਇਰਿੰਗ ਸੈਂਟਰਾਂ (ਸੀਐਚਸੀ), ਵਿਅਕਤੀਗਤ ਕਿਸਾਨਾਂ ਅਤੇ ਸਪਲਾਈ ਚੇਨਾਂ ਸਮੇਤ 5358 ਲਾਭਪਾਤਰੀਆਂ ਨੂੰ ਸੀਆਰਐਮ ਮਸ਼ੀਨਾਂ ਦੀ ਖਰੀਦ ਉਤੇ 50 ਫ਼ੀਸਦ ਤੋਂ 80 ਫ਼ੀਸਦ ਤੱਕ ਸਬਸਿਡੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ ‘ਤੇ ਵਿਸ਼ੇਸ਼ ਧਿਆਨ ਕੇਂਦਰਤ ਦਿੱਤਾ ਗਿਆ ਹੈ ਜੋ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਪ੍ਰਤੀ ਸੂਬੇ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।ਹੋਰ ਵੇਰਵੇ ਸਾਂਝੇ ਕਰਦਿਆਂ ਸ. ਖੁੱਡੀਆਂ ਨੇ ਵਿਆਪਕ ਵੰਡ ਨੈੱਟਵਰਕ ਦਾ ਜ਼ਿਕਰ ਕੀਤਾ, ਜੋ ਮਸ਼ੀਨਰੀ ਦੀ ਕਿਸਾਨਾਂ ਤੱਕ ਆਸਾਨ ਪੁਹੰਚ ਨੂੰ ਯਕੀਨੀ ਬਣਾਉਂਦਾ ਹੈ। ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਕਿਫਾਇਤੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ’ਚ 66 ਸਹਿਕਾਰੀ ਸਭਾਵਾਂ ਵੱਲੋਂ 1151 ਨਵੇਂ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਥਾਪਤ ਕੀਤੇ ਗਏ। ਇਸ ਵਿੱਚ 1042 ਪੇਂਡੂ ਉੱਦਮੀ ਸ਼ਾਮਲ ਹਨ, ਜੋ ਸਥਾਨਕ ਉੱਦਮ ਨੂੰ ਚਲਾ ਕੇ ਯੋਜਨਾ ਨੂੰ ਮਜ਼ਬੂਤ ਆਧਾਰ ਦਿੰਦੇ ਹਨ, 28 ਕਿਸਾਨ ਉਤਪਾਦਕ ਸੰਗਠਨ (ਐਫ.ਪੀ.ਓ.) ਪੈਮਾਨੇ ਦੀ ਆਰਥਿਕਤਾ ਨੂੰ ਵਧਾਉਂਦੇ ਹਨ ਅਤੇ 15 ਗ੍ਰਾਮ ਪੰਚਾਇਤਾਂ ਪਿੰਡ ਪੱਧਰ ’ਤੇ ਭਾਈਚਾਰਕ ਤੌਰ ’ਤੇ ਹੱਲ ਯਕੀਨੀ ਬਣਾਉਂਦੀਆਂ ਹਨ।ਸਿੱਧੀ ਮਾਲਕੀ ਨੂੰ ਵੱਡਾ ਹੁਲਾਰਾ ਦਿੰਦਿਆਂ ਇਸ ਯੋਜਨਾ ਨੇ 4181 ਵਿਅਕਤੀਗਤ ਕਿਸਾਨਾਂ ਨੂੰ ਵੀ ਆਧੁਨਿਕ, ਕੁਸ਼ਲ ਸੀਆਰਐਮ ਮਸ਼ੀਨਾਂ ਪ੍ਰਦਾਨ ਕਰਕੇ ਲਾਭ ਪਹੁੰਚਾਇਆ ਹੈ। ਇਸ ਤੋਂ ਇਲਾਵਾ ਉਦਯੋਗਿਕ ਵੈਲੀਊ ਚੇਨ ਨੂੰ ਮਜ਼ਬੂਤ ਕਰਨ ਲਈ ਇੱਕ ਰਣਨੀਤਕ ਕਦਮ ਤਹਿਤ, 26 ਪੈਡੀ ਸਪਲਾਈ ਚੇਨ ਸਥਾਪਤ ਕੀਤੀਆਂ ਗਈਆਂ ਹਨ। ਇਹ ਸਪਲਾਈ ਚੇਨ ਪਰਾਲੀ ਨੂੰ ਬਾਇਓਮਾਸ ਪਲਾਂਟਾਂ ਅਤੇ ਉਦਯੋਗਿਕ ਇਕਾਈਆਂ ਤੱਕ ਪਹੁੰਚਣ ਅਤੇ ਲਿਆਉਣ-ਲਿਜਾਣ, ਪ੍ਰਭਾਵਸ਼ਾਲੀ ਢੰਗ ਨਾਲ ਰਹਿੰਦ-ਖੂੰਹਦ ਨੂੰ ਮਾਲੀਏ ਵਿੱਚ ਬਦਲਣ ਅਤੇ ਇੱਕ ਸਰਕੂਲਰ ਅਰਥਵਿਵਸਥਾ ਦਾ ਨਿਰਮਾਣ ਕਰਨ ਵਿੱਚ ਅਹਿਮ ਯੋਗਦਾਨ ਨਿਭਾਏਗੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 395 ਕਰੋੜ ਰੁਪਏ ਦੀ ਮਿਸਾਲੀ ਸਬਸਿਡੀ ਕਿਸਾਨ ਭਾਈਚਾਰੇ ਅਤੇ ਵਾਤਾਵਰਣ ਪ੍ਰਤੀ ਸਰਕਾਰ ਦੇ ਦ੍ਰਿੜ ਵਚਨਬੱਧਤਾ ਦਾ ਸਪੱਸ਼ਟ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼  ਸਬਸਿਡੀ ਨਹੀਂ ਸਗੋਂ ਸੂਬੇ ਦੇ ਭਵਿੱਖ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਸਾਹ ਲੈਣ ਵਾਲੀ ਸਵੱਛ ਤੇ ਤਾਜ਼ੀ ਹਵਾ ਵਿੱਚ ਇੱਕ ਨਿਵੇਸ਼ ਹੈ। ਸਰਕਾਰ ਵੱਲੋਂ ਪਿੰਡ ਪੱਧਰ ’ਤੇ ਮਸ਼ੀਨਰੀ ਦੀ ਉਪਲਬਧਤਾ ਤੋਂ ਲੈ ਕੇ ਪਰਾਲੀ ਲਈ ਮਜ਼ਬੂਤ ਮਾਰਕੀਟ ਯਕੀਨੀ ਬਣਾਉਣ ਤੱਕ ਸਾਰੇ ਹੱਲ ਪ੍ਰਦਾਨ ਕੀਤੇ ਜਾ ਰਹੇ ਹਨ।ਖੇਤੀਬਾੜੀ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਉਪਕਰਣਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ। ਸਾਲ 2025-26 ਲਈ ਸੀਆਰਐਮ ਸਕੀਮ ਅਧੀਨ ਇਸ ਅਹਿਮ ਯਤਨ ਦੇ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆ ਰਹੇ ਹਨ, ਕਿਉਂਕਿ ਸਾਉਣੀ ਸੀਜ਼ਨ 2025 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫ਼ੀਸਦ ਦੀ ਗਿਰਾਵਟ ਆਈ ਹੈ, ਜਿਸ ਨਾਲ ਸਾਲ 2024 ਵਿੱਚ ਮਾਮਲੇ 10,909 ਤੋਂ ਘਟ ਕੇ 5,114 ਰਹਿ ਗਏ, ਜਿਸ ਨਾਲ ਦੇਸ਼ ਵਿੱਚ ਟਿਕਾਊ ਖੇਤੀਬਾੜੀ ਲਈ ਇੱਕ ਨਵਾਂ ਮਾਪਦੰਡ ਸਥਾਪਤ ਹੋਇਆ ਹੈ। 

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਮਖੂ, 25 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਦਿਆਂ ਇਸ ਨੂੰ ਕਿਸਾਨਾਂ ਲਈ ਇਤਿਹਾਸਕ ਤੋਹਫਾ ਦੱਸਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਹ ਇਤਿਹਾਸਕ ਕਦਮ ਸਿੱਧ ਹੋਵੇਗਾ। ਇਸ ਨਹਿਰ ਨੂੰ ਮਾਲਵਾ ਖੇਤਰ ਦੀ ਜੀਵਨ ਰੇਖਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਸਿੰਚਾਈ ਸਮਰੱਥਾ ਵਧੀ ਹੈ ਜਿਸ ਨਾਲ ਪੰਜਾਬ ਦੇ ਖੇਤਾਂ ਵਿੱਚ ਨਹਿਰੀ ਪਾਣੀ ਦੀ ਪਹੁੰਚ ਹੋਰ ਵਧੇਗੀ। 180 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਇਸ ਨਹਿਰ ਦੀ ਸਮਰੱਥਾ ਵਿੱਚ 2681 ਕਿਊਸਿਕ ਦਾ ਵਾਧਾ ਹੋਇਆ ਹੈ ਜਿਸ ਨਾਲ ਇਸ ਦੀ ਸਮਰੱਥਾ 11,192 ਕਿਊਸਿਕ ਤੋਂ ਵਧ ਕੇ 13,873 ਕਿਊਸਿਕ ਹੋ ਗਈ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੀਆਂ ਸਰਕਾਰਾਂ 74 ਸਾਲਾਂ ਤੱਕ ਨਹਿਰ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ ਲਾਈਨਿੰਗ ਕਰਨ ਵਿੱਚ ਅਸਫਲ ਰਹੀਆਂ, ਪਰ ਮੌਜੂਦਾ ਸਰਕਾਰ ਨੇ ਜ਼ਮੀਨੀ ਪੱਧਰ ‘ਤੇ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਪੰਜਾਬ ਦੇ ਖੇਤਾਂ ਤੱਕ ਸਿਰਫ਼ 21 ਨਹਿਰੀ ਪਾਣੀ ਪਹੁੰਚਦਾ ਸੀ, ਜਦੋਂ ਕਿ ਅੱਜ ਇਹ 68 ਫੀਸਦੀ ਤੱਕ ਪਹੁੰਚ ਗਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਸਿੰਚਾਈ ਵਿਵਸਥਾ ਵਿੱਚ ਕ੍ਰਾਂਤੀਕਾਰੀ ਸੁਧਾਰ ਹੋਇਆ ਹੈ।ਮੁੱਖ ਮੰਤਰੀ ਨੇ ਅੱਜ ਮੁੜ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤ ਸਭ ਤੋਂ ਉੱਪਰ ਹਨ ਅਤੇ ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਪਾਣੀ ਦੂਜੇ ਸੂਬਿਆਂ ਨੂੰ ਦੇਣ ਲਈ ਸਮਝੌਤਿਆਂ ‘ਤੇ ਦਸਤਖਤ ਕਰਕੇ ਪੰਜਾਬ ਨਾਲ ਗੱਦਾਰੀ ਕੀਤੀ ਹੈ। ਉਨ੍ਹਾਂ ਨੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਸ ਪਾਰਟੀ ਨੂੰ ਕਮੇਟੀ ਬਣਾਉਣ ਲਈ 11 ਮੈਂਬਰ ਨਹੀਂ ਮਿਲ ਰਹੇ, ਉਹ ਪੰਜਾਬ ਵਿੱਚ 117 ਸੀਟਾਂ ਜਿੱਤਣ ਦਾ ਸੁਪਨਾ ਦੇਖ ਰਹੀ ਹੈ।ਇਸ ਮੌਕੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਲੋਕਾਂ ਲਈ ਖਾਸ ਕਰਕੇ ਮਾਲਵਾ ਖੇਤਰ ਲਈ ਇਤਿਹਾਸਕ ਅਤੇ ਖੁਸ਼ੀ ਭਰਿਆ ਦਿਨ ਹੈ। ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਦੀ ਜੀਵਨ ਰੇਖਾ ਮੰਨੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ (ਰੀਲਾਈਨਿੰਗ) ਦੇ ਪਹਿਲੇ ਪੜਾਅ ਦਾ ਅੱਜ ਉਦਘਾਟਨ ਕੀਤਾ ਜਾ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ, “ਨਵੀਨੀਕਰਨ ਨਾਲ ਇਹ ਨਹਿਰ ਮਨੁੱਖਾਂ, ਪਸ਼ੂਆਂ ਅਤੇ ਖੇਤੀਬਾੜੀ ਖੇਤਰ, ਸਭ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਕੇ ਵਰਦਾਨ ਸਾਬਤ ਹੋਵੇਗੀ।”ਮੁੱਖ ਮੰਤਰੀ ਨੇ ਕਿਹਾ, “ਪਹਿਲੇ ਪੜਾਅ ‘ਤੇ 180 ਕਰੋੜ ਰੁਪਏ ਦਾ ਖਰਚਾ ਆਇਆ ਹੈ। ਮੈਂ ਇੰਜੀਨੀਅਰਾਂ, ਸਰਕਾਰੀ ਅਧਿਕਾਰੀਆਂ ਅਤੇ ਕਾਮਿਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ 35 ਦਿਨਾਂ ਦੇ ਅੰਦਰ 15 ਕਿਲੋਮੀਟਰ ਨਹਿਰ ਦੀ ਲਾਈਨਿੰਗ ਨੂੰ ਜੰਗੀ ਪੱਧਰ ‘ਤੇ ਪੂਰਾ ਕੀਤਾ।” ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਕੁੱਲ 126 ਸਰਕਾਰੀ ਮੁਲਾਜ਼ਮ ਅਤੇ 4,000 ਕਾਮੇ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਕਿਹਾ, “ਪਹਿਲੇ ਪੜਾਅ ਦੇ ਉਦਘਾਟਨ ਦੇ ਨਾਲ ਨਹਿਰ ਦੀ ਸਮਰੱਥਾ 2,681 ਕਿਊਸਿਕ ਵਧ ਗਈ ਹੈ। ਪਹਿਲਾਂ, ਨਹਿਰ ਦੀ ਸਮਰੱਥਾ 11,192 ਕਿਊਸਿਕ ਸੀ, ਜੋ ਹੁਣ ਵਧ ਕੇ 13,873 ਕਿਊਸਿਕ ਹੋ ਗਈ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਨਹਿਰ ਦੀ ਡੂੰਘਾਈ 18 ਫੁੱਟ ਤੋਂ ਵਧ ਕੇ 21 ਫੁੱਟ ਹੋ ਗਈ ਹੈ ਅਤੇ ਨਹਿਰ ਦੀ ਚੌੜਾਈ 163 ਫੁੱਟ ਤੋਂ ਵਧ ਕੇ 180 ਫੁੱਟ ਹੋ ਗਈ ਹੈ।” ਹਰੀਕੇ ਹੈੱਡਵਰਕਸ ਤੋਂ ਸ਼ੁਰੂ ਹੋਈ ਇਹ ਨਹਿਰ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਚਾਰ ਜ਼ਿਲ੍ਹਿਆਂ ਦੇ ਅਧੀਨ ਆਉਂਦੇ ਖੇਤਰਾਂ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਕਰਦੀ ਹੈ। “ਇਸ ਨਹਿਰ ਦੇ ਨਵੀਨੀਕਰਨ ਨਾਲ ਇਨ੍ਹਾਂ ਚਾਰ ਜ਼ਿਲ੍ਹਿਆਂ ਦੇ 14 ਬਲਾਕਾਂ ਗਿੱਦੜਬਾਹਾ, ਮਖੂ, ਮਮਦੋਟ, ਬੱਲੂਆਣਾ, ਜਲਾਲਾਬਾਦ, ਗੁਰੂ ਹਰ ਸਹਾਏ, ਅਰਨੀਵਾਲਾ, ਖੂਈਆਂ ਸਰਵਰ, ਲੰਬੀ, ਮਲੋਟ, ਫਾਜ਼ਿਲਕਾ, ਮੁਕਤਸਰ ਅਤੇ ਫਿਰੋਜ਼ਪੁਰ ਨੂੰ ਸਿੱਧਾ ਲਾਭ ਹੋਵੇਗਾ।”ਮੁੱਖ ਮੰਤਰੀ ਨੇ ਕਿਹਾ, “ਇਸ ਨਹਿਰ ਦੀ ਰੀਲਾਈਨਿੰਗ ਨਾਲ 6,45,200 ਹੈਕਟੇਅਰ ਰਕਬੇ ਨੂੰ ਸਿੰਚਾਈ ਦਾ ਪਾਣੀ ਮਿਲੇਗਾ। ਹੁਣ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਸਰਹੱਦੀ ਖੇਤਰਾਂ ਖਾਸ ਕਰਕੇ ਫਾਜ਼ਿਲਕਾ ਅਤੇ ਜਲਾਲਾਬਾਦ ਨੂੰ ਫਿਰੋਜ਼ਪੁਰ ਫੀਡਰ ਰਾਹੀਂ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।” ਉਨ੍ਹਾਂ ਦੱਸਿਆ ਕਿ ਪਹਿਲਾਂ ਹੁਸੈਨੀਵਾਲਾ ਹੈੱਡਵਰਕਸ ਤੋਂ ਫੀਡਰ ਰਾਹੀਂ ਪਾਕਿਸਤਾਨ ਨੂੰ ਪਾਣੀ ਜਾਂਦਾ ਹੈ ਅਤੇ ਦੂਸ਼ਿਤ ਪਾਣੀ ਪਾਕਿਸਤਾਨ ਦੇ ਕਸੂਰ ਸ਼ਹਿਰ ਨੇੜੇ ਵਗਦੇ ਸਤਲੁਜ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ, ਜੋ ਦੇਸ਼ ਵਿੱਚ ਦੁਬਾਰਾ ਦਾਖਲ ਹੁੰਦਾ ਹੈ। ਉਨ੍ਹਾਂ ਕਿਹਾ ਕਿ “ਸਰਹੱਦੀ ਪਿੰਡਾਂ ਨੂੰ ਦੂਸ਼ਿਤ ਪਾਣੀ ਮਿਲਦਾ ਹੈ ਪਰ ਹੁਣ ਧਰਤੀ ਹੇਠਲੇ ਪਾਣੀ ਨੂੰ ਵਧਾਉਣ ਅਤੇ ਪਿੰਡਾਂ ਨੂੰ ਸਾਫ਼ ਪਾਣੀ ਸਪਲਾਈ ਕਰਨ ਲਈ ਵਾਟਰ ਰੀਚਾਰਜ ਸਿਸਟਮ ਸ਼ੁਰੂ ਕੀਤਾ ਗਿਆ ਹੈ।”ਨਹਿਰਾਂ ਦੇ ਨਵੀਨੀਕਰਨ ਲਈ ਪਹਿਲੇ ਕੰਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਸਾਲ, ਸਰਹਿੰਦ ਫੀਡਰ ਦੀ ਲਾਈਨਿੰਗ ਦਾ ਕੰਮ, ਜੋ ਕਿ ਫਿਰੋਜ਼ਪੁਰ ਫੀਡਰ ਸਿਸਟਮ ਦਾ ਹੀ ਹਿੱਸਾ ਹੈ, ਪੂਰਾ ਹੋ ਗਿਆ ਸੀ। ਫਿਰੋਜ਼ਪੁਰ ਫੀਡਰ ਦੀ ਰੀਲਾਈਨਿੰਗ ਨਾਲ, ਸਰਹਿੰਦ ਫੀਡਰ ਦੀ ਸਮਰੱਥਾ ਵਧੇਗੀ, ਜਿਸ ਨਾਲ ਪਾਣੀ ਦੀ ਕਮੀ ਦਾ ਮਸਲਾ ਸਥਾਈ ਤੌਰ ‘ਤੇ ਹੱਲ ਹੋ ਜਾਵੇਗਾ।” ਉਨ੍ਹਾਂ ਅੱਗੇ ਕਿਹਾ ਕਿ ਫਿਰੋਜ਼ਪੁਰ ਫੀਡਰ ਨਹਿਰ 1952 ਵਿੱਚ ਬਣਾਈ ਗਈ ਸੀ ਅਤੇ ਪਿਛਲੇ 74 ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਨੇ ਇਸ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ ਲਾਈਨਿੰਗ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ।ਮੁੱਖ ਮੰਤਰੀ ਨੇ ਕਿਹਾ, “ਨਹਿਰ ਦਾ ਮੌਜੂਦਾ ਢਾਂਚਾ ਵੇਲਾ ਵਿਹਾਅ ਗਿਆ ਸੀ, ਜਿਸ ਕਾਰਨ ਸਾਉਣੀ ਦੇ ਸੀਜ਼ਨ ਦੌਰਾਨ ਲਗਭਗ 1,000 ਕਿਊਸਿਕ ਪਾਣੀ ਦੀ ਥੁੜ੍ਹ ਹੋ ਜਾਂਦੀ ਸੀ ਅਤੇ ਨਹਿਰਾਂ ਨੂੰ ਰੋਟੇਸ਼ਨਲ ਆਧਾਰ ‘ਤੇ ਚਲਾਉਣਾ ਪੈਂਦਾ ਸੀ। ਨਹਿਰ ਦੇ ਨਵੀਨੀਕਰਨ ਦਾ ਇਹ ਪ੍ਰੋਜੈਕਟ ਮਾਲਵਾ ਖੇਤਰ ਦੇ ਕਿਸਾਨਾਂ ਦੀ ਆਰਥਿਕ ਖੁਸ਼ਹਾਲੀ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਨਹਿਰੀ ਵਿਵਸਥਾ ਨੂੰ ਮੁੜ ਸੁਰਜੀਤ ਕਰਨ ਲਈ 6,500 ਕਰੋੜ ਖਰਚ ਕੀਤੇ ਹਨ ਅਤੇ ਪਹਿਲੀ ਵਾਰ ਸੂਬੇ ਦੇ 1365 ਪਿੰਡਾਂ ਨੂੰ ਨਹਿਰੀ ਪਾਣੀ ਮਿਲਿਆ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ‘ਆਪ’ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸੂਬੇ ਵਿੱਚ ਸਿੰਚਾਈ ਲਈ ਸਿਰਫ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। “ਅੱਜ, ਨਹਿਰੀ ਪਾਣੀ ਦਾ 68 ਫੀਸਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸ ਨੂੰ 85 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ।” ਉਨ੍ਹਾਂ ਕਿਹਾ ਕਿ ਟੇਲਾਂ ‘ਤੇ ਪਾਣੀ ਪਹੁੰਚਾਉਣ ਲਈ 6,900 ਕਿਲੋਮੀਟਰ ਲੰਮੇ 18,349 ਖਾਲਿਆਂ ਨੂੰ ਬਹਾਲ ਕੀਤਾ ਗਿਆ।ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਨ੍ਹਾਂ ਲੀਡਰਾਂ ਦੇ ਘਰਾਂ ਤੱਕ ਨਹਿਰਾਂ ਖਤਮ ਹੋ ਜਾਂਦੀਆਂ ਸਨ, ਉਨ੍ਹਾਂ ਨੇ ਕਦੇ ਇਸ ਗੱਲ ਦੀ ਪ੍ਰਵਾਹ ਨਹੀਂ ਕੀਤੀ। ਅਜਿਹੇ ਫੈਸਲੇ ਸਿਰਫ਼ ਉਹ ਆਗੂ ਹੀ ਲੈ ਸਕਦੇ ਹਨ ਜੋ ਜ਼ਮੀਨੀ ਹਕੀਕਤਾਂ ਤੋਂ ਜਾਣੂੰ ਹੋਣ, ਨਾ ਕਿ ਉਹ ਜਿਹੜੇ ਪਹਾੜਾਂ ‘ਤੇ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਹੋਣ।” ਉਨ੍ਹਾਂ ਅੱਗੇ ਕਿਹਾ, “ਇਹ ਰਵਾਇਤੀ ਸਿਆਸੀ ਪਾਰਟੀਆਂ ਗੱਦਾਰ ਸਨ ਜੋ ਕਦੇ ਵੀ ਸੂਬੇ ਅਤੇ ਇਸ

Scroll to Top