Actionpunjab

Action Punjab Logo
Breaking News

Punjab

Punjab

ਭਾਰਤ ਆਉਣ ਤੋਂ ਪਹਿਲਾਂ ਹੀ ਨੈਂਸੀ ਗਰੇਵਾਲ ਨਾਲ ਹੋ ਕਾਂਡ , ਜਾਣੋ ਪੂਰਾ ਮਾਮਲਾ

ਪੰਜਾਬੀ ਮੂਲ ਦੀ ਯੂਟਿਊਬਰ ਨੈਨਸੀ ਗਰੇਵਾਲ (45) ਦਾ ਕੈਨੇਡਾ ਵਿੱਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਕੈਨੇਡੀਅਨ ਪੁਲਿਸ ਦੇ ਅਨੁਸਾਰ, ਹਮਲਾਵਰ ਮੰਗਲਵਾਰ ਰਾਤ ਨੂੰ ਲਗਭਗ 9:30 ਵਜੇ ਉਸਦੇ ਘਰ ਵਿੱਚ ਦਾਖਲ ਹੋਏ ਅਤੇ ਉਸਨੂੰ ਅੰਦਰ ਚਾਕੂ ਮਾਰ ਦਿੱਤਾ। ਹਮਲਾਵਰ ਫਿਰ ਉਸਨੂੰ ਖੂਨ ਨਾਲ ਲਥਪਥ ਛੱਡ ਕੇ ਭੱਜ ਗਏ। ਨੈਨਸੀ ਕੈਨੇਡਾ ਦੇ ਵਿੰਡਸਰ ਖੇਤਰ ਵਿੱਚ ਰਹਿੰਦੀ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਉੱਥੇ ਪਹੁੰਚੀ, ਜਿੱਥੇ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਅਨੁਸਾਰ, ਉਸਨੂੰ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਕਾਰਨ ਉਸਦੀ ਮੌਤ ਹੋ ਗਈ। ਨੈਨਸੀ ਦਾ ਜਨਮ ਹਰਿਆਣਾ ਵਿੱਚ ਹੋਇਆ ਸੀ, ਪਰ ਉਸਦਾ ਪਰਿਵਾਰ ਬਾਅਦ ਵਿੱਚ ਲੁਧਿਆਣਾ ਚਲਾ ਗਿਆ। ਉਸਦੀ ਮਾਂ ਹੁਣ ਜਲੰਧਰ ਵਿੱਚ ਰਹਿੰਦੀ ਹੈ। ਨੈਨਸੀ ਆਪਣੇ ਯੂਟਿਊਬ ਵੀਡੀਓਜ਼ ਲਈ ਅਕਸਰ ਖ਼ਬਰਾਂ ਵਿੱਚ ਰਹਿੰਦੀ ਸੀ, ਜਿਸ ਵਿੱਚ ਉਹ ਖਾਲਿਸਤਾਨੀਆਂ ਤੋਂ ਲੈ ਕੇ ਅਕਾਲ ਤਖ਼ਤ ਦੇ ਜਥੇਦਾਰ ਅਤੇ ਡੇਰਾ ਬਿਆਸ ਮੁਖੀ ਤੱਕ ਸਾਰਿਆਂ ਦੀ ਖੁੱਲ੍ਹ ਕੇ ਆਲੋਚਨਾ ਕਰਦੀ ਸੀ।

Punjab

ਨੈਨਸੀ ਗਰੇਵਾਲ ਦੀ ਮਾਂ ਦਾ ਵੱਡਾ ਖ਼ੁਲਾਸਾ | Nancy Grewal News

ਕੈਨੇਡਾ ਵਿੱਚ ਪੰਜਾਬੀ ਯੂਟਿਊਬਰ ਨੈਨਸੀ ਗਰੇਵਾਲ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਉਸਦੀ ਮਾਂ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਨੈਨਸੀ ਦਾ ਕਤਲ ਖਾਲਿਸਤਾਨੀਆਂ ਵੱਲੋਂ ਕੀਤਾ ਗਿਆ ਹੈ। ਹਰਿਆਣਾ ਵਿੱਚ ਜਨਮੀ ਨੈਨਸੀ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਸੀ ਅਤੇ ਅਕਸਰ ਆਪਣੀਆਂ ਵਿਵਾਦਤ ਟਿੱਪਣੀਆਂ ਅਤੇ ਬਿਆਨਬਾਜ਼ੀ ਕਾਰਨ ਚਰਚਾ ਵਿੱਚ ਰਹਿੰਦੀ ਸੀ।

Punjab

ਜਿਲੇ ਵਿੱਚ 15 ਮਾਰਚ ਤੱਕ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ

ਮਾਲੇਰਕੋਟਲਾ, 4 ਮਾਰਚ –            ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਹੁਕਮਾਂ ਅਨੁਸਾਰ 1 ਮਾਰਚ ਤੋਂ 15 ਮਾਰਚ ਤੱਕ ਸੂਬੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ।   ਡਿਪਟੀ ਕਮਿਸ਼ਨਰ ਵਿਰਾਜ ਐਸ. ਕੇ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਪਖਵਾੜੇ ਤਹਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਪਖਵਾੜੇ ਦਾ ਮੁੱਖ ਉਦੇਸ਼ ਬੱਚਿਆਂ, ਮਾਪਿਆਂ ਅਤੇ ਆਮ ਜਨਤਾ ਨੂੰ ਸਫ਼ਾਈ ਅਤੇ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ।              ਇਸ ਦੌਰਾਨ ਬੱਚਿਆਂ ਨੂੰ ਹੱਥ ਧੋਣ ਦੀ ਸਹੀ ਵਿਧੀ, ਸਾਫ਼-ਸੁਥਰੇ ਕੱਪੜੇ ਪਹਿਨਣ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਆਂਗਣਵਾੜੀ ਵਰਕਰਾਂ ਵੱਲੋਂ ਮਾਪਿਆਂ ਨਾਲ ਮੀਟਿੰਗਾਂ ਕਰਕੇ ਘਰ ਅਤੇ ਆਸ-ਪਾਸ ਦੇ ਵਾਤਾਵਰਣ ਨੂੰ ਸਾਫ਼ ਰੱਖਣ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਆਂਗਣਵਾੜੀ ਸੈਂਟਰਾਂ ਦੀ ਸਫ਼ਾਈ, ਰੰਗ-ਰੋਗਨ ਅਤੇ ਪੀਣ ਵਾਲੇ ਪਾਣੀ ਦੀ ਸੁਰੱਖਿਆ ‘ਤੇ ਵੀ ਖਾਸ ਧਿਆਨ ਦਿੱਤਾ ਜਾ ਰਿਹਾ ਹੈ।               ਆਂਗਣਵਾੜੀ ਵਰਕਰਾਂ ਵੱਲੋਂ ਮਾਪਿਆਂ ਨੂੰ ਦੱਸਿਆ ਜਾਂਦਾ ਹੈ ਕਿ ਸਵੱਛਤਾ ਸਿਰਫ਼ ਇੱਕ ਦਿਨ ਦੀ ਮੁਹਿੰਮ ਨਹੀਂ, ਸਗੋਂ ਇਸਨੂੰ ਰੋਜ਼ਾਨਾ ਦੀ ਆਦਤ ਬਣਾਉਣਾ ਬਹੁਤ ਜ਼ਰੂਰੀ ਹੈ।  ਉਨ੍ਹਾਂ ਮਾਪਿਆਂ ਨੂੰ ਸੁਚੇਤ ਕਰਨ ਲਈ ਕਿਹਾ ਜਾਂਦਾ ਹੈ ਕਿ ਬੱਚਿਆਂ ਦੀ ਚੰਗੀ ਸਿਹਤ ਲਈ ਸਾਫ਼-ਸੁਥਰਾ ਵਾਤਾਵਰਣ ਬਹੁਤ ਜ਼ਰੂਰੀ ਹੈ ਅਤੇ ਸਫ਼ਾਈ ਨਾਲ ਬਿਮਾਰੀਆਂ ਤੋਂ ਬਚਾਅ ਸੰਭਵ ਹੈ।ਇਸ ਸਵੱਛਤਾ ਪਖਵਾੜੇ ਰਾਹੀਂ ਜ਼ਿਲ੍ਹੇ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਵਿੱਚ ਵਾਧਾ ਹੋ ਰਿਹਾ ਹੈ । 

Punjab

ਆਪਣਾ ਕਾਰੋਬਾਰ, ਆਪਣੀ ਪਹਿਚਾਣ' ਤਹਿਤ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸੈਂਕੜੇ ਉਦਮੀ ਔਰਤਾਂ ਦਾ ਸਨਮਾਨ

 ਬੁਢਲਾਡਾ, 4 ਮਾਰਚ:  ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਬੁਢਲਾਡਾ ਵਿਖੇ ‘ਆਪਣਾ ਕਾਰੋਬਾਰ ਆਪਣੀ ਪਹਿਚਾਣ’ ਦੇ ਸਿਰਲੇਖ ਹੇਠ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਹਲਕਾ ਬੁਢਲਾਡਾ ਦੀਆਂ ਉਨਾਂ ਔਰਤਾਂ ਦਾ ਪ੍ਰਸ਼ੰਸਾ ਪੱਤਰ ਅਤੇ ਟਰਾਫੀਆਂ ਦੇ ਕੇ ਮਾਣ ਸਨਮਾਨ ਕੀਤਾ ਗਿਆ, ਜਿਨਾਂ ਨੇ ਆਪਣਾ ਕਾਰੋਬਾਰ ਸ਼ੁਰੂ ਕਰਕੇ ਸਮਾਜ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ।    ਇਸ ਸਬੰਧੀ ਬੁਢਲਾਡਾ ਦੀ ਬੀ.ਪੀ.ਐਮ ਜਸਵੀਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਦੀਆਂ ਔਰਤਾਂ ਨੂੰ ਸਿਖਲਾਈ ਦੇ ਕੇ ਪੰਜਾਬ ਸਰਕਾਰ ਵੱਲੋਂ ਕਿੱਤਾਮੁਖੀ ਸਿਖਲਾਈ ਦਿੱਤੀ ਜਾਂਦੀ ਹੈ ਜਿਸ ਨਾਲ ਇਹ ਔਰਤਾਂ, ਆਪਣੇ ਘਰੇਲੂ ਖਰਚਿਆਂ ਨੂੰ ਚਲਾਉਣ ਦੇ ਨਾਲ ਨਾਲ ਆਪਣੀ ਆਜਿਵਕਾ ਨੂੰ ਵੀ ਮਜ਼ਬੂਤ ਕਰ ਰਹੀਆਂ ਹਨ।   ਇਸ ਮੌਕੇ ਹਲਕਾ ਵਿਧਾਇਕ ਪ੍ਰਿੰਸੀਪਲ ਬੁਧ ਰਾਮ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡਾਂ ਵਿੱਚ ਔਰਤਾਂ ਨੂੰ ਰੁਜ਼ਗਾਰ ਦੇਣ ਦੇ ਮਕਸਦ ਨਾਲ, ਜੋ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਚਲਾ ਕੇ ਔਰਤਾਂ ਨੂੰ ਕਿਸੇ ਨਾ ਕਿਸੇ ਖੇਤਰ ਵਿੱਚ ਸਿਖਲਾਈ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਉਹ ਆਪਣਾ ਕੰਮ ਸ਼ੁਰੂ ਕਰਕੇ ਚੰਗਾ ਧਨ ਕਮਾਉਂਦੀਆਂ ਹਨ ਤੇ ਉਨਾਂ ਔਰਤਾਂ ਨੂੰ ਸਨਮਾਨ ਪੱਤਰ ਪ੍ਰਦਾਨ ਕੀਤੇ ਗਏ ਹਨ।   ਜ਼ਿਕਰਯੋਗ ਹੈ ਕਿ ਪਿੰਡ ਬੀਰੋ ਕੇ ਕਲਾਂ ਤੋਂ ਸੁਖਪਾਲ ਕੌਰ ਤੇ ਸਤਵਿੰਦਰ ਕੌਰ ਜੋ ਕਿ ਆਰਗੈਨਿਕ ਪ੍ਰੋਡਕਟ ਤਿਆਰ ਕਰਕੇ ਵੇਚਦੀਆਂ ਹਨ, ਪਿੰਡ ਗਾਮੀਵਾਲ ਤੋਂ ਬੇਅੰਤ ਕੌਰ ਜੋ ਕਿ ਵੇਰਕਾ ਡੇਅਰੀ ਚਲਾ ਰਹੀ ਹੈ, ਅਮਨਜੀਤ ਕੌਰ ਕੁਲਰੀਆਂ ਜੋ ਕਿ ਫੁੱਲਾਂ ਦੀ ਖੇਤੀ ਕਰ ਰਹੀ ਹੈ, ਕਿਰਨਪਾਲ ਕੌਰ ਪਿੰਡ ਬਖਸੀ ਵਾਲਾ ਵਿੱਚ ਬੁਟੀਕ ਚਲਾ ਕੇ ਆਪਣੇ ਘਰ ਦਾ ਆਰਥਿਕ ਪੱਧਰ ਉੱਚਾ ਚੁੱਕਿਆ ਹੈ, ਸਮੇਤ ਵੱਡੀ ਗਿਣਤੀ ਔਰਤਾਂ ਦਾ, ਟਰਾਫੀਆਂ ਦੇ ਕੇ ਬੁਢਲਾਡਾ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਐਸ.ਡੀ.ਐਮ. ਗਗਨਦੀਪ ਸਿੰਘ, ਬੀ.ਡੀ.ਪੀ.ਓ. ਮਨਪ੍ਰੀਤ ਸਿੰਘ , ਸਤੀਸ਼ ਸਿੰਗਲਾ ਚੇਅਰਮੈਨ ਨੇ ਮਾਣ ਸਨਮਾਨ ਕੀਤਾ।    ਇਸ ਮੌਕੇ ਲਾਭਪਾਤਰੀਆਂ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੀਆਂ ਹਨ ਜਿਨਾਂ ਨੇ ਟ੍ਰੇਨਿੰਗ ਦੇ ਕੇ ਉਹਨਾਂ ਦਾ ਰੁਜ਼ਗਾਰ ਚਲਾਇਆ ਹੈ ਤੇ ਅਜਿਹੀਆਂ ਸਕੀਮਾਂ ਹੋਰ ਵੀ ਚੱਲਣੀਆਂ ਚਾਹੀਦੀਆਂ ਹਨ ਤਾਂ ਜੋ ਵੱਧ ਤੋਂ ਵੱਧ ਔਰਤਾਂ ਨੂੰ ਰੁਜ਼ਗਾਰ ਪ੍ਰਾਪਤ ਹੋ ਸਕੇ।   ਇਸ ਮੌਕੇ ਰਵਿੰਦਰ ਕੌਰ ਕਲਸਟਰ ਐਜੂਕੇਸ਼ਨ, ਸ਼ਰਨਜੀਤ ਕੌਰ ਜਿਲਾ ਪ੍ਰਧਾਨ ਮਹਿਲਾ ਵਿੰਗ  ਸਮੇਤ ਆਲ ਕਾਡਰ ਪੀ.ਆਰ. ਐਸ. ਐਲ. ਐਮ. ਦੀਆਂ ਵਰਕਰਾਂ ਮੌਜੂਦ ਸਨ।    ਇਸ ਮੌਕੇ ਸਤੀਸ਼ ਸਿੰਗਲਾ ਚੇਅਰਮੈਨ ਮਾਰਕੀਟ ਕਮੇਟੀ, ਬਲਜਿੰਦਰ ਕੌਰ ਸਮਰਾ ਵੀ ਪਹੁੰਚੇ। 

Punjab

ਬਠਿੰਡਾ ਪੁਲਿਸ ਨੇ ਦੋ ਵਿਅਕਤੀਆਂ ਨੂੰ 8,27,600 ਪਰੇਗਾਬਾਲਨ ਕੈਪਸੂਲ ਆਈ.ਪੀ 300 ਐੱਮ.ਜੀ, 20000 ਟਰਾਮਾਡੋਲ ਗੋਲੀਆਂ ਸਮੇਤ ਦਬੋਚਿਆ।

ਮੁਕੱਦਮਾ ਨੰ: 58, ਮਿਤੀ: 02.03.2026, ਅ/ਧ- 223 ਬੀ.ਐਨ.ਐਸ. ਐਕਟ ਥਾਣਾ ਕੈਨਾਲ ਕਲੋਨੀ ਬਠਿੰਡਾਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਮਾਨਯੋਗ ਡੀ.ਜੀ.ਪੀ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡੀ.ਆਈ.ਜੀ ਬਠਿੰਡਾ ਰੇਂਜ ਬਠਿੰਡਾ ਜੀ ਦੇ ਮਾਰਗ ਦਰਸ਼ਨ ਅਨੁਸਾਰ ਬਠਿੰਡਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਤਹਿਤ ਲਗਾਤਰ ਨਸ਼ਿਆਂ ਖਿਲਾਫ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਇਸੇ ਲੜੀ ਤਹਿਤ ਡਾ. ਜਯੋਤੀ ਯਾਦਵ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ ਬਠਿੰਡਾ ਦੀ ਰਹਿਨੁਮਾਈ ਹੇਠ ਸ੍ਰ.ਨਰਿੰਦਰ ਸਿੰਘ ਪੀ.ਪੀ.ਐੱਸ, ਐੱਸ.ਪੀ (ਸਿਟੀ) ਬਠਿੰਡਾ ਅਤੇ ਸ੍ਰ. ਗੁਰਪ੍ਰੀਤ ਸਿੰਘ, ਪੀ.ਪੀ.ਐੱਸ ਡੀ.ਐੱਸ.ਪੀ ਐਨ.ਡੀ.ਪੀ.ਐਸ. ਬਠਿੰਡਾ ਅਤੇ ਸ: ਸੰਦੀਪ ਸਿੰਘ ਭਾਟੀ, ਡੀ.ਐਸ.ਪੀ. ਇੰਨਵੈਸਟੀਗੇਸ਼ਨ ਬਠਿੰਡਾਦੀ ਅਗਵਾਈ ਵਿੱਚ ਮਿਤੀ 02.03.2026 ਨੂੰ ਉਕਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਸੀ, ਜਿਸ ਸਬੰਧੀ ਥਾਣਾ ਕੈਨਾਲ ਕਲੋਨੀ ਬਠਿੰਡਾ ਦੀ ਪੁਲਿਸ ਪਾਰਟੀ ਨੇ ਮੁਕੱਦਮਾ ਉਕਤ ਵਿੱਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ ਕੁੱਲ 8,27,600 ਪਰੇਗਾਬਾਲਨ ਕੈਪਸੂਲ ਆਈ.ਪੀ 300 ਐੱਮ.ਜੀ, 20000 ਟਰਾਮਾਡੋਲ ਗੋਲੀਆਂ ਅਤੇ ਇੱਕ ਸਕੂਟਰੀ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ।ਮਿਤੀ 02.03.2026 ਨੂੰ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਪਾਰਟੀ ਵੱਲੋਂ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲ਼ਾਂ ਸਬੰਧੀ ਗਸਤ ਬਾ   ਚੈਕਿੰਗ ਕਰਦੇ ਹੋਏ ਜਦੋਂ ਪੁਲਿਸ ਪਾਰਟੀ ਪਰਸਰਾਮ ਨਗਰ ਨੇੜੇ ਸ਼ਿਵ ਮੰਦਰ ਬਠਿੰਡਾ ਪਾਸ ਪੁੱਜੇ ਤਾਂ ਸਾਹਮਣੇ ਤੋਂ ਇੱਕ ਐਕਟੀਵਾ ਸਕੂਟਰੀ ਪਰ ਇੱਕ ਵਿਅਕਤੀ ਸਮੇਤ ਤਿੰਨ ਡੱਬੇ ਗੱਤਾ ਬੰਦ ਸਮੇਤ ਦਿਖਾਈ ਦਿੱਤਾ ਜੋ ਸ਼ੱਕੀ ਜਾਪਦਾ ਹੋਣ ਕਾਰਨ ਉਸ ਨੂੰ ਕਾਬੂ ਕੀਤਾ ਗਿਆ ।ਜਿਸ ਦੀ ਪਛਾਣ ਸੰਜੀਵ ਕੁਮਾਰ ਉਰਫ ਸੰਦੀਪ ਪੁੱਤਰ ਛੋਟੇ ਲਾਲ ਵਾਸੀ 24 ਨੇੜੇ ਕੂਲਰ ਵਾਲੀ ਫੈਕਟਰੀ ਬੀੜ੍ਹ ਰੋਡ ਕੈਨਾਲ ਕਲੌਨੀ ਬਠਿੰਡਾ ਹੋਈ   ਫਿਰ ਬੰਦ ਡੱਬਿਆਂ ਨੂੰ ਚੈੱਕ ਕਰਨ ਪਰ ਉਹਨਾਂ iੁਵੱਚੋਂ ਕੁੱਲ 90000 ਪਰੇਗਾਬਾਲਨ ਕੈਪਸੂਲ ਆਈ.ਪੀ 300 ਐੱਮ.ਜੀ ਬਿਨਾ ਕਿਸੇ ਲਾਇਸੰਸ ਦੇ ਬਰਾਮਦ ਹੋਏ । ਜਿਸ ਤੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰਕੇ ਸੰਜੀਵ ਕੁਮਾਰ ਉਰਫ ਸੰਦੀਪ ਉਕਤ ਨੂੰ ਗ੍ਰਿਫਤਾਰ ਕਰਕੇ ਕੁੱਲ 90000 ਪਰੇਗਾਬਾਲਨ ਕੈਪਸੂਲ ਆਈ.ਪੀ 300 ਐੱਮ.ਜੀ ਸਮੇਤ ਸਕੂਟਰੀ ਨੰਬਰੀ ਪੀ.ਬੀ.-07ਬੀ.ਕਿਊ.-2334 ਨੂੰ ਕਬਜਾ ਪੁਲਿਸ ਵਿੱਚ ਲਿਆ।ਦੌਰਾਨੇ ਪੁੱਛਗਿੱਛ ਸੰਜੀਵ ਕੁਮਾਰ ਉਰਫ ਸੰਦੀਪ ਉਕਤ ਦੀ ਨਿਸ਼ਾਨਦੇਹੀ ਪਰ ਬਾਲਾ ਜੀ ਮੈਡੀਕਲ ਨੇੜੇ ਮਹੇਸ਼ਵਰੀ ਚੌਂਕ ਬਠਿੰਡਾ ਵਿੱਚੋਂ ਕੁੱਲ 737600 ਪਰੇਗਾਬਾਲਨ ਕੈਪਸੂਲ ਆਈ.ਪੀ 300 ਐੱਮ.ਜੀ ਅਤੇ 20000 ਟਰਾਮਾਡੋਲ ਗੋਲੀਆਂ ਬਰਾਮਦ ਕਰਕੇ ਬਾਲਾ ਜੀ ਮੈਡੀਕਲ ਦੇ ਮਾਲਕ ਰੀਦਾਸ਼ੂ ਵਾਸੀ ਪੀ.ਜੀ. ਨੇੜੇ ਆਰ.ਓ., ਮਹੇਸ਼ਵਰੀ ਚੌਂਕ,ਜਿਲ੍ਹਾ ਬਠਿੰਡਾ ਨੂੰ ਗ੍ਰਿਫਤਾਰ ਕੀਤਾ ਗਿਆ। ਉਕਤ ਵਿਅਕਤੀਆਂ ਖਿਲਾਫ ਪਹਿਲਾਂ ਕੋਈ ਮੁਕੱਦਮਾ ਦਰਜ਼ ਰਜਿਸਟਰ ਨਹੀਂ ਪਾਇਆ ਗਿਆ।ਬਰਾਮਦਗੀ:1. 8,27,600 ਪਰੇਗਾਬਾਲਨ ਕੈਪਸੂਲ ਆਈ.ਪੀ 300 ਐੱਮ.ਜੀ2. 20000 ਟਰਾਮਾਡੋਲ ਗੋਲੀਆਂ3. ਸਕੂਟਰੀ ਨੰਬਰੀ ਪੀ.ਬੀ.-07ਬੀ.ਕਿਊ.-2334  

Punjab

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਨਿਵਾਸੀਆਂ ਨਾਲ ਖੇਡੀ ਹੋਲੀ

ਜੰਡਿਆਲਾ ਗੁਰੂ/ਅੰਮ੍ਰਿਤਸਰ, 4 ਮਾਰਚ (        ) –  ਰੰਗਾਂ ਦੇ ਪਵਿੱਤਰ ਤਿਉਹਾਰ ਹੋਲੀ ਦੇ ਪਵਿੱਤਰ ਦਿਹਾੜੇ ‘ਤੇ ਪੰਜਾਬ ਦੇ ਕੈਬਿਨੇਟ ਮੰਤਰੀ ਅਤੇ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਮੇਨ ਬਾਜ਼ਾਰ ਵਿੱਚ ਹਲਕਾ ਵਾਸੀਆਂ ਨਾਲ ਮਿਲ ਕੇ ਹੋਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ।   ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੇ ਵਪਾਰੀਆਂ, ਨੌਜਵਾਨਾਂ, ਮਹਿਲਾਵਾਂ, ਬੱਚਿਆਂ ਅਤੇ ਵੱਡੇ ਬਜ਼ੁਰਗਾਂ ਨਾਲ ਰੰਗਾਂ ਦੇ ਤਿਉਹਾਰ ਦੀ ਖੁਸ਼ੀ ਸਾਂਝੀ ਕੀਤੀ ਅਤੇ ਸਭ ਨੂੰ ਇਸ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।  ਕੈਬਨਿਟ ਮੰਤਰੀ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਸਿਰਫ਼ ਰੰਗਾਂ ਦਾ ਹੀ ਨਹੀਂ, ਸਗੋਂ ਪਿਆਰ, ਸਾਂਝ ਅਤੇ ਏਕਤਾ ਦਾ ਪ੍ਰਤੀਕ ਹੈ, ਜੋ ਸਾਨੂੰ ਆਪਸੀ ਭੇਦਭਾਵ ਭੁਲਾ ਕੇ ਇਕੱਠੇ ਰਹਿਣ ਦਾ ਸੰਦੇਸ਼ ਦਿੰਦਾ ਹੈ।   ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰ ਮਨਾਉਂਦੇ ਸਮੇਂ ਸੁਰੱਖਿਆ ਦਾ ਖਾਸ ਧਿਆਨ ਰੱਖਿਆ ਜਾਵੇ, ਪ੍ਰਕਿਰਤਿਕ ਰੰਗਾਂ ਦੀ ਵਰਤੋਂ ਕੀਤੀ ਜਾਵੇ ਅਤੇ ਪਾਣੀ ਦੀ ਬੱਚਤ ਕਰਦੇ ਹੋਏ ਵਾਤਾਵਰਣ ਦੀ ਸੰਭਾਲ ਕੀਤੀ ਜਾਵੇ।   ਇਸ ਦੌਰਾਨ ਇਲਾਕੇ ਦੇ ਪ੍ਰਮੁੱਖ ਸਮਾਜਿਕ ਵਰਕਰ, ਪਾਰਟੀ ਆਗੂ ਅਤੇ ਸਥਾਨਕ ਨਿਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਪੂਰਾ ਮੇਨ ਬਾਜ਼ਾਰ ਰੰਗਾਂ ਅਤੇ ਖੁਸ਼ੀਆਂ ਨਾਲ ਰੰਗਿਆ ਹੋਇਆ ਨਜ਼ਰ ਆਇਆ ਅਤੇ ਹਰ ਪਾਸੇ ਭਾਈਚਾਰੇ ਅਤੇ ਪ੍ਰੇਮ ਦਾ ਮਾਹੌਲ ਬਣਿਆ ਰਿਹਾ।   ਅੰਤ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਵਾਸੀਆਂ ਦੀ ਚੰਗੀ ਸਿਹਤ, ਤਰੱਕੀ ਅਤੇ ਖੁਸ਼ਹਾਲ ਜੀਵਨ ਲਈ ਅਰਦਾਸ ਕਰਦਿਆਂ ਸਭ ਨੂੰ ਹੋਲੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ। 

Punjab

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

 ਲੁਧਿਆਣਾ, 4 ਮਾਰਚ  2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਮੋਹਨ ਦਈ ਹਸਪਤਾਲ ਵਿਖੇ ਜ਼ੇਰੇ ਇਲਾਜ ਇੱਕ ਨਸ਼ਾ ਵਿਰੋਧੀ ਕਾਰਕੁਨ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਇਹ ਕਾਰਕੁਨ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਜ਼ਖਮੀ ਹੋ ਗਿਆ ਸੀ। ਆਪਣੀ ਫੇਰੀ ਦੌਰਾਨ ਬਲਤੇਜ ਪੰਨੂ ਨੇ ਪੀੜਤ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਬਲਤੇਜ ਪੰਨੂ ਦੇ ਨਾਲ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਲੋਕਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਨਸ਼ਿਆਂ ਦੀ ਅਲਾਮਤ ਦਾ ਦਲੇਰੀ ਨਾਲ ਸਾਹਮਣਾ ਕਰ ਰਹੇ ਹਨ ਅਤੇ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਬੇਨਕਾਬ ਕਰ ਰਹੇ ਹਨ। ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਵਿਰੁੱਧ ਨਿਰੰਤਰ ਅਤੇ ਬਹੁ-ਪੱਖੀ ਜੰਗ ਲੜ ਰਹੀ ਹੈ। ਅਸੀਂ ਪੰਜਾਬ ਵਿੱਚੋਂ ਇਸ ਸਰਾਪ ਨੂੰ ਪੂਰੀ ਤਰ੍ਹਾਂ ਖ਼ਤਮ ਕਰਕੇ ਦਮ ਲਵਾਂਗੇ। ਉਨ੍ਹਾਂ ਨੇ ਦੁਹਰਾਇਆ ਕਿ ‘ਨਸ਼ਿਆਂ ਵਿਰੁੱਧ ਯੁੱਧ’ ਮੁਹਿੰਮ ਆਪਣੇ ਅੰਤਿਮ ਅਤੇ ਸਭ ਤੋਂ ਗੰਭੀਰ ਪੜਾਅ ਵਿੱਚ ਦਾਖਲ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਦ੍ਰਿੜ ਸੰਕਲਪ ਹੈ। ਬਲਤੇਜ ਪੰਨੂ ਨੇ ਜ਼ਖਮੀ ਕਾਰਕੁਨ ਦੇ ਪਰਿਵਾਰ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੀੜਤ ਪਰਿਵਾਰ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਮੈਂ ਨਿੱਜੀ ਤੌਰ ‘ਤੇ ਉਨ੍ਹਾਂ ਦੇ ਲਗਾਤਾਰ ਸੰਪਰਕ ਵਿੱਚ ਰਹਾਂਗਾ ਅਤੇ ਇਲਾਜ ਦੌਰਾਨ ਹਰ ਸੰਭਵ ਮਦਦ ਯਕੀਨੀ ਬਣਾਵਾਂਗਾ। ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਦੇਣ ਜਾਂ ਫਿਰ ਸਖ਼ਤ ਅਤੇ ਬਿਨਾਂ ਕਿਸੇ ਸਮਝੌਤੇ ਵਾਲੀ ਕਾਰਵਾਈ ਦਾ ਸਾਹਮਣਾ ਕਰਨ। ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦੀ, ਅਸੀਂ ਚੈਨ ਨਾਲ ਨਹੀਂ ਬੈਠਾਂਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੇ ਪੱਧਰ ‘ਤੇ ਗ੍ਰਿਫਤਾਰੀਆਂ, ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕਰਨ, ਐਨਡੀਪੀਐਸ. ਐਕਟ ਤਹਿਤ ਸਜ਼ਾਵਾਂ ਦਿਵਾਉਣ ਅਤੇ ਲੋਕਾਂ ਦੀ ਸ਼ਮੂਲੀਅਤ ਰਾਹੀਂ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਨਸ਼ਾ ਮੁਕਤੀ ਮੋਰਚਾ ਦੇ ਲਗਭਗ 1.5 ਲੱਖ ਵਲੰਟੀਅਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਦੀ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਸਹਿਯੋਗ ਦੇ ਰਹੇ ਹਨ। 

Punjab

ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਮਪੀ ਮਲਵਿੰਦਰ ਕੰਗ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 04 ਮਾਰਚ: ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਖਾਲਸਾ ਪੰਥ ਦਾ ਤਿਉਹਾਰ ਹੋਲਾ-ਮਹੱਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਹੋਲਾ-ਮਹੱਲਾ ਮੌਕੇ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਸ. ਮਲਵਿੰਦਰ ਸਿੰਘ ਕੰਗ ਤਖ਼ਤ ਸ੍ਰੀ ਕੇਸਗੜ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਹੋਲਾ-ਮਹੱਲਾ ਦੀ ਵਧਾਈ ਦਿੱਤੀ।ਇਸ ਮੌਕੇ ਗੱਲਬਾਤ ਕਰਦਿਆਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹੋਲਾ-ਮਹੱਲਾ ਇਕ ਧਰਮ ਦਾ ਤਿਉਹਾਰ ਨਹੀਂ ਸਗੋਂ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ ਅਤੇ ਅੱਜ ਦੇਸ਼ ਅਤੇ ਦੁਨੀਆ ਤੋਂ ਲੱਖਾਂ ਦੀ ਗਿਣਤੀ ’ਚ ਸੰਗਤ ਗੁਰੂ ਚਰਨਾਂ ਵਿੱਚ ਮੱਥਾ ਟੇਕ ਰਹੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਤਰੱਕੀ ਅਤੇ ਇਥੋਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਜ਼ਿਆਦਾ ਮਜ਼ਬੂਤ ਕੀਤਾ ਜਾਵੇਗਾ ਅਤੇ ਇਸ ਇਲਾਕੇ ਲਈ ਲੋੜੀਂਦੀਆਂ ਹੋਰ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। 

Punjab

ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ

ਚੰਡੀਗੜ੍ਹ 4 ਮਾਰਚ 2026:ਪੰਜਾਬ ਵਿਧਾਨ ਸਭਾ ਦੱ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਜਿੰਨਾ ਹੋ ਸਕੇ ਆਪਣੇ ਬੱਚਿਆਂ ਤੋਂ ਮੋਬਾਈਲ ਫੋਨ ਦੂਰ ਰੱਖਣ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਮੋਬਾਈਲ ਫੋਨ ਬੱਚਿਆਂ ਦੀ ਜ਼ਿੰਦਗੀ ਦਾ ਹਿੱਸਾ ਬਣ ਗਏ ਹਨ, ਪਰ ਇਸਦੀ ਬਹੁਤ ਜ਼ਿਆਦਾ ਵਰਤੋਂ ਚਿੰਤਾ ਦਾ ਵਿਸ਼ਾ ਹੈ, ਜਿਸ ਲਈ ਸਾਨੂੰ ਬਹੁਤ ਸਾਵਧਾਨ ਰਹਿਣਾ ਅਤੇ ਬੱਚਿਆਂ ‘ਤੇ ਨਜ਼ਰ ਰੱਖਣੀ ਚਾਹੀਦੀ ਹੈ ਕਿਉਂਕਿ ਮੋਬਾਈਲ ਫੋਨ ਬੱਚਿਆਂ ‘ਤੇ ਨੁਕਸਾਨਦੇਹ ਪ੍ਰਭਾਵ ਪਾਉਂਦੇ ਹਨ।ਨੁਕਸਾਨਦੇਹ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੋਬਾਈਲ ਫੋਨ ਬੱਚਿਆਂ ਦੀਆਂ ਅੱਖਾਂ ਅਤੇ ਦਿਮਾਗ ‘ਤੇ ਪ੍ਰਭਾਵ ਪਾ ਰਹੇ ਹਨ। ਇਸ ਨਾਲ ਨੀਂਦ ਘੱਟ ਆਉਣਾ ਅਤੇ ਪੜ੍ਹਾਈ ਵਿੱਚ ਇਕਾਗਰਤਾ ਘਟਣ ਵਰਗੀਆਂ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ। ਮੋਬਾਈਲ ਫੋਨ ਦੀ ਲੋੜ ਤੋਂ ਵੱਧ ਵਰਤੋਂ ਪਰਿਵਾਰ ਦੇ ਨਾਲ-ਨਾਲ ਆਊਟਡੋਰ ਗੇਮਾਂ ਤੋਂ ਦੂਰੀ ਦਾ ਕਾਰਨ ਵੀ ਬਣ ਰਹੀ ਹੈ, ਜਿਸਦੇ ਨਤੀਜੇ ਵਜੋਂ ਬੱਚਿਆਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।ਸਪੀਕਰ ਸੰਧਵਾਂ ਨੇ ਅਪੀਲ ਕਰਦਿਆਂ ਕਿਹਾ ਕਿ ਇਹ ਹਰ ਮਾਤਾ-ਪਿਤਾ ਦੀ ਜ਼ਿੰਮੇਵਾਰੀ ਹੈ ਕਿ ਉਹ ਬੱਚਿਆਂ ਦੇ ਸਕ੍ਰੀਨ ਟਾਈਮ ਨੂੰ ਸੀਮਤ ਕਰਕੇ ਉਨ੍ਹਾਂ ਨੂੰ ਕਿਤਾਬਾਂ, ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਆਓ ਆਪਾਂ ਮਿਲ ਕੇ ਆਪਣੇ ਬੱਚਿਆਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਈਏ। ——- 

Punjab

ਸਰਕਾਰੀ ਸਿਹਤ ਸੰਸਥਾਵਾਂ ਚ ਬਿਲਕੁਲ ਮੁਫ਼ਤ ਲੱਗੇਗੀ ਵੈਕਸੀਨ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 4 ਮਾਰਚ :ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤੰਦਰੁਸਤ ਨਾਰੀ ਦੇ ਮੰਤਵ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਦੀ ਦੇਖ-ਰੇਖ ਹੇਠ ਸਰਕਾਰੀ ਹਸਪਤਾਲ ਵਿਖੇ ਹਿਊਮਨ ਪੈਪੀਲੋਮਾ ਵਾਇਰਸ (ਐਚ.ਪੀ.ਵੀ) ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਐਚ.ਪੀ.ਵੀ ਵੈਕਸੀਨ ਵਿਸ਼ੇਸ਼ ਤੌਰ ‘ਤੇ 14 ਸਾਲਾਂ ਦੀ ਉਮਰ ਪੂਰੀ ਕਰ ਚੁੱਕੀਆਂ ਲੜਕੀਆਂ ਨੂੰ ਜ਼ਿਲ੍ਹੇ ਭਰ ਦੇ ਵਿੱਚ ਸਿਹਤ ਕਰਮੀਆਂ ਵੱਲੋਂ ਬਿਲਕੁਲ ਮੁਫ਼ਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵੈਕਸੀਨ ਨੂੰ ਲਗਾਉਣ ਦਾ ਮੁੱਖ ਮੰਤਵ ਬੱਚੀਆਂ ਨੂੰ ਸਰਵਿਕਸ (ਬੱਚੇਦਾਨੀ ਦੇ ਮੂੰਹ) ਦੇ ਕੈਂਸਰ ਤੋਂ ਬਚਾਉਣ ਦੇ ਨਾਲ-ਨਾਲ ਗੁਪਤ ਅੰਗਾਂ ਦੇ ਰੋਗਾਂ ਤੋਂ ਬਚਾਉਣਾ ਹੈ।ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਔਰਤਾਂ ‘ਚ ਹੋਣ ਵਾਲੇ ਸਰਵਿਕਸ ਕੈਂਸਰ ਦੀ ਰੋਕਥਾਮ ਲਈ ਐਚ.ਪੀ.ਵੀ ਵੈਕਸੀਨ ਭਾਰਤ ਸਮੇਤ ਕਈ ਮੁਲਕਾਂ ਵਿਚ ਪਹਿਲਾਂ ਤੋਂ ਹੀ ਲਗਾਈ ਜਾ ਰਹੀ ਹੈ ਅਤੇ ਇਹ ਟੀਕਾ ਵਿਸ਼ਵ ਸਿਹਤ ਸੰਸਥਾ ਤੋਂ ਪ੍ਰਮਾਣਿਤ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਹਰ ਹਫ਼ਤੇ ਲੱਗਣ ਵਾਲੇ ਟੀਕਾਕਰਨ ਸੈਸ਼ਨ ਦੌਰਾਨ ਐਚ.ਪੀ.ਵੀ ਵੈਕਸੀਨ ਲਗਾਈ ਜਾਵੇਗੀ।ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੱਸਿਆ ਕਿ ਸਿਹਤ ਕਰਮੀਆਂ ਵੱਲੋਂ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਜ਼ਿਲ੍ਹੇ ਭਰ ਵਿਚ ਯੋਗ ਬੱਚੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਐਚ.ਪੀ.ਵੀ ਦਾ ਟੀਕਾ ਲਗਾਇਆ ਜਾਵੇ ਅਤੇ ਮਿਥੇ ਗਏ 100 ਫੀਸਦੀ ਟੀਚੇ ਨੂੰ ਪ੍ਰਾਪਤ ਕੀਤਾ ਜਾਵੇ।ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਐਚ.ਪੀ.ਵੀ ਵੈਕਸੀਨ ਦੀ ਖ਼ੁਰਾਕ (ਡੋਜ਼) 14 ਸਾਲਾਂ ਦੀਆਂ ਲੜਕੀਆਂ ਨੂੰ ਲਗਾਈ ਜਾ ਰਹੀ ਹੈ ਅਤੇ ਜ਼ਿਲ੍ਹੇ ਵਿਚ ਐਚ.ਪੀ.ਵੀ ਵੈਕਸੀਨ ਲਗਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਟੀਕਾਕਰਨ ਕੈਂਪਾਂ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਲਾਭਪਾਤਰੀ ਬੱਚੀਆਂ ਨੂੰ ਸਮੇਂ ਸਿਰ ਇਸ ਵੈਕਸੀਨ ਨੂੰ ਲਗਾਇਆ ਜਾ ਸਕੇ।ਜ਼ਿਲ੍ਹਾ ਟੀਕਾਕਰਨ ਅਫਸਰ ਨੇ ਦੱਸਿਆ ਕਿ  ਜੇਕਰ ਐਚ.ਪੀ.ਵੀ ਵੈਕਸੀਨ ਬੱਚੇ ਨੂੰ ਸਮੇਂ ਸਿਰ ਲਗਾਈ ਜਾਵੇ ਤਾਂ ਸਰਵਿਕਸ ਕੈਂਸਰ ਵਰਗੀ ਬਿਮਾਰੀ ਦੇ ਹੋਣ ਦੇ ਖਦਸ਼ੇ ਨੂੰ ਰੋਕਿਆ ਜਾ ਸਕਦਾ ਹੈ।  ਉਨ੍ਹਾਂ ਕਿਹਾ ਕਿ ਇਹ ਵੈਕਸੀਨ ਲਗਵਾਉਣ ਨਾਲ ਕੈਂਸਰ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਕੋਈ ਲੜਕੀ ਕਿਸੇ ਬਿਮਾਰੀ ਤੋਂ ਪਹਿਲਾਂ ਹੀ ਪੀੜਿਤ ਹੈ ਜਾਂ ਫਿਰ ਲੰਮਾ ਸਮਾਂ ਚੱਲਣ ਵਾਲੀ ਦਵਾਈ ਖਾ ਰਹੀ ਹੈ ਤਾਂ ਅਜਿਹੇ ਹਾਲਾਤ ਵਿਚ ਉਸ ਬੱਚੀ ਨੂੰ ਇਹ ਵੈਕਸੀਨ ਨਹੀਂ ਲਗਾਈ ਜਾਵੇਗੀ।ਉਨ੍ਹਾਂ ਕਿਹਾ ਕਿ ਐਚ.ਪੀ.ਵੀ ਵੈਕਸੀਨ ਨੂੰ ਸਿਹਤ ਕਰਮੀਆਂ ਵੱਲੋਂ ਹਰ ਹਫ਼ਤੇ ਬੁੱਧਵਾਰ ਨੂੰ ਲੱਗਣ ਵਾਲੇ ਮਮਤਾ ਦਿਵਸ ਸੈਸ਼ਨਾ ਦੌਰਾਨ ਲਗਾਇਆ ਜਾਵੇਗਾ ਅਤੇ ਸਿਹਤ ਕਰਮੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸ਼ਹਿਰ ਅਤੇ ਪਿੰਡਾਂ ਤੋਂ ਇਲਾਵਾ ਹਾਈ ਰਿਸਕ ਆਬਾਦੀ ਜਿਵੇਂ ਕਿ ਇੱਟਾਂ ਦੇ ਭੱਠੇ ਝੁੱਗੀਆਂ ਅਤੇ ਗੁਜਰਾਂ ਦੇ ਡੇਰਿਆਂ ‘ਤੇ ਜਾ ਕੇ ਵੀ ਐਚ.ਪੀ.ਵੀ ਵੈਕਸੀਨ ਬਾਰੇ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕਰਨ ਤਾਂ ਜੋ ਇਸ ਦਾ ਲਾਭ ਹਰੇਕ ਯੋਗ ਲਾਭਪਾਤਰੀ ਪ੍ਰਾਪਤ ਕਰ ਸਕੇ।ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਇਸ ਵੈਕਸੀਨ ਦੀ ਐਂਟਰੀ ਸਿਹਤ ਕਰਮੀਆਂ ਵੱਲੋਂ ਯੂ-ਵਿਨ ਪੋਰਟਲ ‘ਤੇ ਕੀਤੀ ਜਾਵੇਗੀ ਅਤੇ ਨਾਲ ਹੀ ਕੋਲਡ ਚੇਨ ਮੈਨੇਜਮੈਂਟ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਕੁਮਾਰ, ਬੱਚਿਆਂ ਦੇ ਮਾਹਿਰ ਵਿਪੁਲ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਡਾ. ਰਣਦੀਪ ਸਿੰਘ, ਐਲ ਐਚ ਵੀ ਜਸਬੀਰ ਕੌਰ, ਵੀ.ਸੀ.ਸੀ.ਐਮ ਮਨਦੀਪ ਸਿੰਘ ਆਦਿ ਮੌਜੂਦ ਰਹੇ। 

Scroll to Top