Actionpunjab

Action Punjab Logo
Breaking News

Punjab

Punjab

ਹੋਲੀ ਅਤੇ ਹੋਲਾ ਮਹੱਲਾ ਸਾਨੂੰ ਆਤਮਿਕਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ – ਵਿਧਾਇਕ ਸੇਖੋਂ

ਫ਼ਰੀਦਕੋਟ, 4 ਮਾਰਚ () ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਹੋਲੀ ਅਤੇ ਹੋਲਾ ਮਹੱਲਾ ਦੇ ਪਾਵਨ ਅਵਸਰ ’ਤੇ ਜ਼ਿਲ੍ਹਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਦੋਵੇਂ ਤਿਉਹਾਰ ਸਾਨੂੰ ਪ੍ਰੇਮ, ਭਾਈਚਾਰੇ, ਨਿਡਰਤਾ ਅਤੇ ਆਤਮਿਕ ਉੱਚਾਈ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਪਵਿੱਤਰ ਸਲੋਕ “ਲਾਲ ਰੰਗ ਤਿਸ ਕੋ ਲਗਾ ….” ਸਾਨੂੰ ਇਹ ਸਿੱਖਿਆ ਦਿੰਦਾ ਹੈ ਕਿ ਅਸੀਂ ਪ੍ਰਭੂ ਪ੍ਰੇਮ ਦਾ ਉਹ ਰੰਗ ਆਪਣੇ ਅੰਦਰ ਵਸਾਈਏ ਜੋ ਕਦੇ ਮੈਲਾ ਨਹੀਂ ਹੁੰਦਾ। ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ਼ੁਰੂ ਕੀਤਾ ਗਿਆ ਹੋਲਾ ਮਹੱਲਾ ਸਾਨੂੰ ਚੜ੍ਹਦੀ ਕਲਾ, ਬਹਾਦਰੀ ਅਤੇ ਧਰਮ ਦੀ ਰੱਖਿਆ ਲਈ ਤਿਆਰ ਰਹਿਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਤਿਉਹਾਰ ਸਿਰਫ਼ ਰਿਵਾਇਤੀ ਢੰਗ ਨਾਲ ਨਹੀਂ, ਸਗੋਂ ਇਸ ਦੀ ਅਸਲ ਆਤਮਿਕ ਮਹੱਤਤਾ ਨੂੰ ਸਮਝਦਿਆਂ ਮਨਾਉਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਸ਼ਵ ਪੱਧਰ ’ਤੇ ਜਿੱਥੇ ਕਈ ਦੇਸ਼ ਆਪਸੀ ਤਣਾਅ ਅਤੇ ਸੰਘਰਸ਼ਾਂ ਦਾ ਸਾਹਮਣਾ ਕਰ ਰਹੇ ਹਨ, ਉੱਥੇ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਅਕਾਲ ਪੁਰਖ ਅੱਗੇ ਅਰਦਾਸ ਕਰੀਏ ਕਿ ਸਮੁੱਚੀ ਦੁਨੀਆ ਵਿੱਚ ਅਮਨ-ਚੈਨ ਅਤੇ ਸੁੱਖ-ਸ਼ਾਂਤੀ ਕਾਇਮ ਰਹੇ। ਵਿਧਾਇਕ ਫ਼ਰੀਦਕੋਟ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰਾਂ, ਮੰਦਰਾਂ, ਮਸਜਿਦਾਂ ਅਤੇ ਗਿਰਜਾ ਘਰਾਂ ਵਿੱਚ ਜਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਬਣਾਉਣ। ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਇਕਤਾ, ਸਦਭਾਵਨਾ ਅਤੇ ਮਨੁੱਖਤਾ ਦੇ ਜਜ਼ਬੇ ਨਾਲ ਮਨਾਉਣੇ ਚਾਹੀਦੇ ਹਨ ਤਾਂ ਜੋ ਸਮਾਜ ਵਿੱਚ ਸ਼ਾਂਤੀ ਅਤੇ ਪਿਆਰ ਦਾ ਮਾਹੌਲ ਬਣਿਆ ਰਹੇ। 

Punjab

ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਇੱਕ ਵਿਅਕਤੀ ਕਾਬੂ

ਮਾਨਸਾ, 04 ਮਾਰਚ:        ਸ਼੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ, ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ 27 ਫਰਵਰੁ 2026 ਨੂੰ ਥਾਣਾ ਸਰਦੂਲਗੜ੍ਹ ਦੇ ਏਰੀਏ ਵਿੱਚ ਸ਼ੈਲਰ ਰੋਡ ‘ਤੇ ਇੱਕ ਫਾਰਮ ਹਾਊਸ ਵਿੱਚ ਦੋ ਵਿਅਕਤੀਆਂ ਦੇ ਅੰਨ੍ਹੇ ਕਤਲ ਦੇ ਮੁਕਦੱਮੇ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।        ਵੇਰਵੇ ਸਾਂਝੇ ਕਰਦਿਆਂ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ.(ਇੰਨਵੈ) ਨੇ ਦੱਸਿਆ ਕਿ 27 ਫਰਵਰੀ 2026 ਨੂੰ ਥਾਣਾ ਸਰਦੂਲਗੜ੍ਹ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਸਰਦੂਲਗੜ੍ਹ ਦੇ ਸ਼ੈਲਰ ਰੋਡ ‘ਤੇ ਇੱਕ ਫਾਰਮ ਹਾਊਸ ਵਿੱਚ ਜਸਵੀਰ ਸਿੰਘ ਉਰਫ ਕਾਕਾ ਪੁੱਤਰ ਰਮੇਸ਼ ਕੁਮਾਰ ਵਾਸੀ ਸਰਦੂਲਗੜ੍ਹ ਤੇ ਬਲਦੇਵ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਮੀਰਪੁਰ ਖੁਰਦ ਦਾ ਕਤਲ ਕਰ ਦਿੱਤਾ ਗਿਆ ਹੈ। ਜਿਸ ਦੇ ਸਬੰਧ ਵਿੱਚ ਤੁਰੰਤ ਕਾਰਵਾਈ ਕਰਦਿਆਂ ਅਸ਼ੋਕ ਕੁਮਾਰ ਦੇ ਬਿਆਨ ‘ਤੇ ਮੁਕੱਦਮਾ ਨੰਬਰ 50 ਮਿਤੀ 27.02.2026 ਅ/ਧ 103,3(5) ਬੀ.ਐਨ.ਐਸ, ਥਾਣਾ ਸਰਦੂਲਗੜ੍ਹ ਬਰਖਿਲਾਫ  ਨਾ ਮਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਕੀਤਾ ਗਿਆ।   ਮੁਕੱਦਮੇ ਦੀ ਅਹਿਮੀਅਤ ਨੂੰ ਦੇਖਦੇ ਹੋਏ ਸ਼੍ਰੀ ਮਨਜੀਤ ਸਿੰਘ, ਉਪ ਕਪਤਾਨ ਪੁਲਿਸ (ਸ:ਡ) ਸਰਦੂਲਗੜ੍ਹ, ਸ਼੍ਰੀ ਜਸਵਿੰਦਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈ:) ਮਾਨਸਾ ਦੀ ਦੇਖ ਰੇਖ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਜਿੰਨ੍ਹਾਂ ਵੱਲੋਂ ਮੁਸਤੈਦੀ ਅਤੇ ਵਿਗਿਆਨਕ ਤਰੀਕੇ ਨਾਲ ਕੰਮ ਕਰਦੇ ਹੋਏ ਮੁਕੱਦਮੇ ਵਿੱਚ ਗੁਰਪ੍ਰੀਤ ਸਿੰਘ (ਉਮਰ 35 ਸਾਲ) ਉਰਫ ਨਿਉਲਾ ਪੁੱਤਰ ਘੋਨਾ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਵਾਰਡ ਨੰਬਰ 04, ਸਰਦੂਲਗੜ੍ਹ ਨੂੰ ਨਾਮਜਦ ਕਰਕੇ 04 ਮਾਰਚ 2026 ਨੂੰ ਗ੍ਰਿਫਤਾਰ ਕੀਤਾ ਗਿਆ   ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗੁਰਪ੍ਰੀਤ ਸਿੰਘ ਉਕਤ ਦਾ ਪਿਤਾ ਘੋਨਾ ਸਿੰਘ ਅਕਸਰ ਹੀ ਮ੍ਰਿਤਕ ਜਸਵੀਰ ਕੁਮਾਰ ਉਰਫ ਕਾਕਾ ਪਾਸ ਚਲਾ ਜਾਂਦਾ ਸੀ ਤਾਂ ਕੁਝ ਅਰਸੇ ਬਾਅਦ ਹੀ ਜਦੋ ਗੁਰਪ੍ਰੀਤ ਸਿੰਘ ਉਕਤ ਦੇ ਪਿਤਾ ਦੀ ਕਿਸੇ ਕਾਰਨਾ ਕਰਕੇ ਮੌਤ ਹੋ ਗਈ ਤਾਂ ਗੁਰਪ੍ਰੀਤ ਸਿੰਘ ਉਕਤ ਇਸ ਗੱਲ ਦਾ ਸ਼ੱਕ ਕਰਦਾ ਸੀ ਕਿ ਮ੍ਰਿਤਕ ਜਸਵੀਰ ਕੁਮਾਰ ਉਰਫ ਕਾਕਾ ਨੇ ਹੀ ਉਸਦੇ ਪਿਤਾ ਨੁੂੰ ਕੋਈ ਅਜਿਹੀ ਚੀਜ ਚਾਹ ਵਿੱਚ ਮਿਲਾ ਕੇ ਪਿਆਈ ਹੈ ਜਿਸ ਕਾਰਨ ਕਰਕੇ ਹੀ ਉਸਦਾ ਪਿਤਾ ਬਿਮਾਰੀ ਗ੍ਰਸਤ ਹੋ ਕੇ ਮਰ ਗਿਆ ਹੈ ਅਤੇ ਕਿਸੇ ਦੁਆਰਾ ਜ਼ਹਿਰ ਪਾਉਣ ਕਰਕੇ ਗੁਰਪ੍ਰੀਤ ਸਿੰਘ ਉਕਤ ਦੇ ਪਾਲਤੂ ਕੁੱਤੇ ਦੀ ਮੌਤ ਹੋ ਗਈ ਸੀ ਜਿਸਦਾ ਸ਼ੱਕ ਵੀ ਉਹ ਮ੍ਰਿਤਕ ਜਸਵੀਰ ਕੁਮਾਰ ਉਰਫ ਕਾਕਾ ਪਰ ਕਰਦਾ ਸੀ ਜਿਸ ਕਰਕੇ ਉਸਨੇ ਮੌਕਾ ਮਿਲਦੇ ਹੀ ਜਸਵੀਰ ਕੁਮਾਰ ਉਰਫ ਕਾਕਾ ‘ਤੇ ਮਾਲੀ ਬਲਦੇਵ ਸਿੰਘ ਦਾ ਕਤਲ ਕੀਤਾ ਹੈ।   ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। 

Punjab

ਸਪੀਕਰ ਸ. ਸੰਧਵਾਂ ਨੇ ਆਪਣੇ ਗ੍ਰਹਿ ਵਿਖੇ ਰੰਗਾਂ ਦਾ ਤਿਉਹਾਰ ਹੋਲੀ ਮਨਾਈ

ਫਰੀਦਕੋਟ/ ਕੋਟਕਪੂਰਾ, 4 ਮਾਰਚ ()   ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਪਿੰਡ ਸੰਧਵਾਂ ਵਿਖੇ ਹਲਕਾ ਨਿਵਾਸੀਆਂ ਨਾਲ ਰੰਗਾਂ ਦਾ ਤਿਉਹਾਰ ਹੋਲੀ ਬੜੀ ਸ਼ਰਧਾ, ਉਤਸ਼ਾਹ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਨੂੰ ਪਿੰਡ ਵਾਸੀਆਂ ਵੱਲੋਂ ਭਰਪੂਰ ਪਿਆਰ ਅਤੇ ਸਤਿਕਾਰ ਦਿੱਤਾ ਗਿਆ।  ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਦਾ ਇਹ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਅਸਲ ਪੂੰਜੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦਾ ਸਾਥ ਅਤੇ ਹੌਸਲਾ ਉਨ੍ਹਾਂ ਨੂੰ ਹਮੇਸ਼ਾਂ ਜਨਸੇਵਾ ਦੇ ਰਾਹ ‘ਤੇ ਡਟੇ ਰਹਿਣ ਅਤੇ ਇਲਾਕੇ ਦੇ ਵਿਕਾਸ ਲਈ ਨਿਰੰਤਰ ਯਤਨ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਰੰਗਾਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਭਾਈਚਾਰੇ, ਪਿਆਰ ਅਤੇ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਦੇਸ਼ ਦਿੰਦਾ ਹੈ ਅਤੇ ਸਾਨੂੰ ਸਭ ਨੂੰ ਮਿਲਜੁਲ ਕੇ ਸਮਾਜ ਵਿੱਚ ਸੁਖ-ਸ਼ਾਂਤੀ ਅਤੇ ਏਕਤਾ ਬਣਾਈ ਰੱਖਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਉਪਰੰਤ ਉਨ੍ਹਾਂ ਰਾਧਾ ਕ੍ਰਿਸ਼ਨ ਧਾਮ ਫ਼ਰੀਦਕੋਟ ਅਤੇ ਕੋਟਕਪੂਰਾ ਦੇ ਵੱਖ ਵੱਖ ਥਾਵਾਂ ਤੇ ਹੋਲੀ ਦਾ ਤਿਉਹਾਰ ਮਨਾਇਆ ਅਤੇ ਲੋਕਾਂ ਨਾਲ ਖੁਸ਼ੀਆ ਸਾਂਝੀਆਂ ਕੀਤੀਆਂ।   ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਪਾਰਟੀ ਵਰਕਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।    

Punjab

ਪਾਕਿਸਤਾਨ ਵਿੱਚ ਇਤਿਹਾਸਕ ਗੁਰਦੁਆਰਾ ਵਿਕਿਆ: ਅਫਸਰ ਨੇ ਲਈ 1 ਕਰੋੜ ਰੁਪਏ ਦੀ ਰਿਸ਼ਵਤ, ਢਾਹੁਣ ਦੀ ਦਿੱਤੀ ਇਜਾਜ਼ਤ

ਪਾਕਿਸਤਾਨ ਵਿੱਚ ਸਿੱਖ ਅਤੇ ਹਿੰਦੂ ਧਾਰਮਿਕ ਸਥਾਨਾਂ ਨੂੰ ਲਗਾਤਾਰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਹਾਲ ਹੀ ਵਿੱਚ, ਪਾਕਿਸਤਾਨ ਦੇ ਸ਼ਹਿਰ ਐਬਟਾਬਾਦ ਵਿੱਚ ਇੱਕ ਗੁਰਦੁਆਰਾ ਸਾਹਿਬ ਨਾਲ ਸਬੰਧਤ ਜ਼ਮੀਨ ਨੂੰ ਢਾਹੁਣ ਅਤੇ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ। ਖਾਲਸਾ ਵੌਕਸ ਦੀ ਇੱਕ ਰਿਪੋਰਟ ਦੇ ਅਨੁਸਾਰ, ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਇੱਕ ਅਧਿਕਾਰੀ ਨੇ 10 ਮਿਲੀਅਨ ਪਾਕਿਸਤਾਨੀ ਰੁਪਏ ਦੀ ਰਿਸ਼ਵਤ ਲੈਣ ਤੋਂ ਬਾਅਦ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਐਬਟਾਬਾਦ ਵਿੱਚ ਇਤਿਹਾਸਕ ਗੁਰਦੁਆਰਾ ਵੇਚ ਦਿੱਤਾ ਹੈ। ਇਸ ਤੋਂ ਇਲਾਵਾ, ਅਧਿਕਾਰੀ ਨੇ ਗੁਰਦੁਆਰੇ ਨੂੰ ਢਾਹੁਣ ਦੀ ਇਜਾਜ਼ਤ ਵੀ ਦੇ ਦਿੱਤੀ। ਖਰੀਦਦਾਰ ਹੁਣ ਉੱਥੇ ਆਪਣੀਆਂ ਪਤਨੀਆਂ ਲਈ ਬੁਟੀਕ ਬਣਾ ਰਿਹਾ ਹੈ। ETPB ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਗੁਰਦੁਆਰਿਆਂ, ਮੰਦਰਾਂ ਅਤੇ ਹੋਰ ਪੂਜਾ ਸਥਾਨਾਂ ਦੀ ਦੇਖਭਾਲ ਲਈ ਜ਼ਿੰਮੇਵਾਰ ਸੰਸਥਾ ਹੈ। ਇਹ ਬੋਰਡ ਪਾਕਿਸਤਾਨ ਵਿੱਚ ਸਾਰੇ ਘੱਟ ਗਿਣਤੀ ਭਾਈਚਾਰਿਆਂ ਦੇ ਧਾਰਮਿਕ ਸਥਾਨਾਂ ਦੀ ਨਿਗਰਾਨੀ ਲਈ ਬਣਾਇਆ ਗਿਆ ਸੀ। ਗੁਰਦੁਆਰਾ ਸਾਹਿਬ ਨੂੰ ਬੁਟੀਕ ਵਿੱਚ ਬਦਲਣ ਦੀ ਇਜਾਜ਼ਤ ਦਿੱਤੀ ਗਈ ਮੀਡੀਆ ਰਿਪੋਰਟਾਂ ਦੇ ਅਨੁਸਾਰ, ਅਟਕ ਜ਼ਿਲ੍ਹੇ ਦੇ ਹਸਨ ਅਬਦਾਲ ਵਿੱਚ ETPB ਪ੍ਰਸ਼ਾਸਕ ਨੇ ਸਿੱਖ ਰਾਜ ਦੌਰਾਨ ਬਣੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਐਬਟਾਬਾਦ ਦਾ ਕਬਜ਼ਾ ਇੱਕ ਸਥਾਨਕ ਨਿਵਾਸੀ ਵਾਹਿਦ ਬਾਲਾ ਨੂੰ ਸੌਂਪ ਦਿੱਤਾ। ਅਧਿਕਾਰੀ ਨੇ ਕਥਿਤ ਤੌਰ ‘ਤੇ ਗੁਰਦੁਆਰੇ ਨੂੰ ਢਾਹੁਣ ਅਤੇ ਉਸਦੀ ਜਗ੍ਹਾ ‘ਤੇ ਕੱਪੜੇ ਦੀ ਬੁਟੀਕ ਬਣਾਉਣ ਦੀ ਇਜਾਜ਼ਤ ਵੀ ਦਿੱਤੀ। ਜ਼ਮੀਨ ਖਰੀਦਣ ਵਾਲਾ ਦੋ ਪਤਨੀਆਂ ਨੂੰ ਜ਼ਮੀਨ ਟ੍ਰਾਂਸਫਰ ਕਰਦਾ ਹੈ ਗੁਰਦੁਆਰਾ ਸਿੰਘ ਸਭਾ ਦੀ ਜ਼ਮੀਨ ਦਾ ਖਰੀਦਦਾਰ ਵਾਹਿਦ ਬਾਲਾ ਦੱਸਿਆ ਜਾਂਦਾ ਹੈ, ਜਿਸਨੇ ਜ਼ਮੀਨ ਆਪਣੀਆਂ ਦੋ ਪਤਨੀਆਂ, ਰੀਦਾ ਜਾਦੂਨ ਅਤੇ ਆਇਸ਼ਾ ਵਾਹਿਦ ਨੂੰ ਤਬਦੀਲ ਕਰ ਦਿੱਤੀ ਹੈ। ਉਹ ਜਲਦੀ ਹੀ ਉੱਥੇ ਆਪਣਾ ਬੁਟੀਕ ਖੋਲ੍ਹਣ ਵਾਲੇ ਹਨ। ਸਿੱਖਾਂ ਨੇ ਈਟੀਪੀਬੀ ਅਧਿਕਾਰੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖਾਂ ਨੇ ਗੁਰਦੁਆਰਾ ਸਾਹਿਬ ਨੂੰ ਵੇਚਣ ਅਤੇ ਢਾਹੁਣ ਦੀ ਇਜਾਜ਼ਤ ਦੇਣ ਵਾਲੇ ਈਟੀਪੀਬੀ ਅਧਿਕਾਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸਰਕਾਰ ਨੂੰ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਬਚਾਉਣ ਦੀ ਵੀ ਅਪੀਲ ਕੀਤੀ ਹੈ। ਕਿਰਾਇਆ ਇਕੱਠਾ ਕੀਤਾ ਗਿਆ, ਪਰ ਕੋਈ ਮੁਰੰਮਤ ਨਹੀਂ ਕੀਤੀ ਗਈ ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖਾਂ ਦਾ ਦਾਅਵਾ ਹੈ ਕਿ ਈਟੀਪੀਬੀ ਨੇ ਸਾਲਾਂ ਤੋਂ ਗੁਰਦੁਆਰਾ ਕੰਪਲੈਕਸ ਦੇ ਅੰਦਰ ਦੁਕਾਨਾਂ ਲਈ ਕਿਰਾਇਆ ਇਕੱਠਾ ਕੀਤਾ ਹੈ, ਪਰ ਗੁਰਦੁਆਰਾ ਸਾਹਿਬ ਦੀ ਮੁਰੰਮਤ ਨਹੀਂ ਹੋਈ ਹੈ। ਅੱਜ ਵੀ, ਐਬਟਾਬਾਦ ਵਿੱਚ ਬਾਜ਼ਾਰ ਨੂੰ ਗੁਰਦੁਆਰਾ ਮਾਰਕੀਟ ਅਤੇ ਗੁਰਦੁਆਰਾ ਗਲੀ ਵਜੋਂ ਜਾਣਿਆ ਜਾਂਦਾ ਹੈ। ਗੁਰਦੁਆਰਾ ਸਾਹਿਬ ਦੇ ਗੇਟ ‘ਤੇ ਗੁਰਮੁਖੀ ਵਿੱਚ ਲਿਖਿਆ ਐਬਟਾਬਾਦ ਵਿੱਚ ਗੁਰਦੁਆਰਾ ਸਾਹਿਬ, ਜਿਸ ਨੂੰ ਵੇਚਣ ਦਾ ਦਾਅਵਾ ਕੀਤਾ ਗਿਆ ਹੈ, ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਅਜੇ ਵੀ ਗੁਰਮੁਖੀ ਵਿੱਚ “ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ” ਲਿਖਿਆ ਹੋਇਆ ਹੈ, ਅਤੇ ਦੀਵਾਨ ਹਾਲ ਦੇ ਬਾਹਰ “ਸਚਖੰਡੀ ਵਸਾਈ ਨਿਰੰਕਾਰ” ਸ਼ਬਦ ਸਾਫ਼-ਸਾਫ਼ ਲਿਖੇ ਹੋਏ ਹਨ। ਇਸ ਦੇ ਬਾਵਜੂਦ, ਜਾਇਦਾਦ ਹੁਣ ਕਥਿਤ ਤੌਰ ‘ਤੇ ਉਸ ਵਿਅਕਤੀ ਦੇ ਨਿਯੰਤਰਣ ਵਿੱਚ ਹੈ ਜਿਸਨੇ ਇਸਨੂੰ ਖਰੀਦਿਆ ਸੀ। ਇਹ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਐਬਟਾਬਾਦ ਦਾ ਇਤਿਹਾਸ ਹੈ… 19ਵੀਂ ਸਦੀ ਵਿੱਚ ਬਣਾਇਆ ਗਿਆ: ਰਿਪੋਰਟਾਂ ਅਨੁਸਾਰ, ਇਹ ਗੁਰਦੁਆਰਾ 19ਵੀਂ ਸਦੀ ਵਿੱਚ ਬਣਾਇਆ ਗਿਆ ਸੀ, ਜਦੋਂ ਹਜ਼ਾਰਾ ਐਬਟਾਬਾਦ ਖੇਤਰ ਸਿੱਖ ਰਾਜ ਅਧੀਨ ਸੀ। ਇਸ ਤੋਂ ਪਤਾ ਲੱਗਦਾ ਹੈ ਕਿ ਇਹ ਗੁਰਦੁਆਰਾ ਸਾਹਿਬ 1818 ਅਤੇ 1849 ਦੇ ਵਿਚਕਾਰ ਬਣਾਇਆ ਗਿਆ ਸੀ। ਇਸਨੂੰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਬਣਾਏ ਗਏ ਸਿੱਖ ਧਾਰਮਿਕ ਸਥਾਨਾਂ ਵਿੱਚੋਂ ਇੱਕ ਕਿਹਾ ਜਾਂਦਾ ਹੈ। ਸਿੱਖ ਰਾਜ ਦੀ ਇਤਿਹਾਸਕ ਵਿਰਾਸਤ: ਹਜ਼ਾਰਾ ਐਬਟਾਬਾਦ ਖੇਤਰ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਫੌਜੀ ਅੱਡੇ ਦਾ ਸਥਾਨ ਵੀ ਮੰਨਿਆ ਜਾਂਦਾ ਸੀ। ਸਿੱਖ ਪ੍ਰਸ਼ਾਸਨ ਅਤੇ ਫੌਜ ਦੀ ਮੌਜੂਦਗੀ ਦੇ ਕਾਰਨ, ਇਹ ਗੁਰਦੁਆਰਾ ਸਥਾਨਕ ਸਿੱਖ ਆਬਾਦੀ ਲਈ ਇੱਕ ਪ੍ਰਮੁੱਖ ਧਾਰਮਿਕ ਕੇਂਦਰ ਵਜੋਂ ਕੰਮ ਕਰਦਾ ਸੀ। ਇਸ ਲਈ, ਇਸਨੂੰ ਸਿੱਖ ਸਾਮਰਾਜ ਦੀ ਇੱਕ ਇਤਿਹਾਸਕ ਵਿਰਾਸਤ ਮੰਨਿਆ ਜਾਂਦਾ ਹੈ। ਹਿੰਦੂਆਂ ਅਤੇ ਸਿੱਖਾਂ ਲਈ ਇੱਕ ਧਾਰਮਿਕ ਸਥਾਨ ਵਜੋਂ ਮਸ਼ਹੂਰ: ਐਬਟਾਬਾਦ ਵਿੱਚ ਵੱਡੀ ਗਿਣਤੀ ਵਿੱਚ ਸਿੱਖਾਂ ਅਤੇ ਹਿੰਦੂਆਂ ਦਾ ਘਰ ਸੀ। ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵੀ ਇੱਕ ਮੰਦਰ ਹੈ। ਸਿੱਟੇ ਵਜੋਂ, ਐਬਟਾਬਾਦ ਦੇ ਇਸ ਖੇਤਰ ਨੂੰ ਸਿੱਖਾਂ ਅਤੇ ਹਿੰਦੂਆਂ ਲਈ ਇੱਕ ਪ੍ਰਮੁੱਖ ਧਾਰਮਿਕ ਸਥਾਨ ਮੰਨਿਆ ਜਾਂਦਾ ਸੀ। ਆਜ਼ਾਦੀ ਤੋਂ ਬਾਅਦ ਗੁਰਦੁਆਰਾ ਸਾਹਿਬ ਉਜਾੜ: ਆਜ਼ਾਦੀ ਤੋਂ ਬਾਅਦ, ਹਿੰਦੂ ਅਤੇ ਸਿੱਖ ਇਸ ਖੇਤਰ ਤੋਂ ਪਰਵਾਸ ਕਰ ਗਏ। ਸਿੱਖ ਆਬਾਦੀ ਦੀ ਘਾਟ ਕਾਰਨ ਧਾਰਮਿਕ ਗਤੀਵਿਧੀਆਂ ਬੰਦ ਹੋ ਗਈਆਂ। 1976 ਤੋਂ ਬਾਅਦ, ਗੁਰਦੁਆਰਾ ਸਾਹਿਬ ਦੀ ਇਮਾਰਤ ਖੰਡਰ ਵਿੱਚ ਡਿੱਗਣ ਲੱਗੀ।

Punjab

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ'ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ

ਬਟਾਲਾ, 3 ਮਾਰਚ (   )  ਰਣਧੀਰ ਠਾਕੁਰ, ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ।ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਹਨਾਂ ਹੀ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿਲੱਖਣਤਾ ‘ਕਿਸਾਨ ਆਈ.ਡੀ.’ ਤਿਆਰ ਕੀਤੀ ਜਾਵੇਗੀ। ਇਸ ਆਈ.ਡੀ. ਨੂੰ ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਛਾਣ ਅਤੇ ਜ਼ਮੀਨੀ ਰਿਕਾਰਡ ਦੀ ਤਸਦੀਕ ਕਰਨਾ ਸੌਖਾ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਹਨਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁਕ ਸਕਦੀਆਂ ਹਨਖੇਤੀਬਾੜੀ ਵਿਭਾਗ ਨੇ ਸਾਰੇ ਯੋਗ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਵਾਉਣ। ਕਿਸਾਨ ਆਪਣੀ ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਵਿਖੇ ਜਾ ਸਕਦੇ ਹਨ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਿਸਾਨ ਆਪਣਾ ਆਧਾਰ ਕਾਰਡ ਅਤੇ ਜ਼ਮਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਮੌਕੇ ‘ਤੇ ਹੀ ਬਿਨਾਂ ਕਿਸੇ ਰੁਕਾਵਟ ਦੇ ਕਾਰਵਾਈ ਮੁਕੰਮਲ ਹੋ ਸਕੇ। 

Punjab

ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਮੁਹਿੰਮ ਅਤੇ ਦਰੱਖਤ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ 03 ਮਾਰਚ: ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਅਤੇ ਦਰੱਖਤਾਂ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਨੂੰ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਹ ਸਾਂਝੀ ਕੋਸ਼ਿਸ਼ ਨਾਗਰਿਕ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾਵਾਂ ਦਰਮਿਆਨ ਮਜ਼ਬੂਤ ਸਹਿਯੋਗ ਦਾ ਪ੍ਰਤੀਕ ਹੈ, ਜਿਸ ਦਾ ਮਕਸਦ ਗੁਰੂ ਨਗਰੀ ਦੀ ਪਵਿੱਤਰਤਾ, ਸਫਾਈ ਅਤੇ ਕੁਦਰਤੀ ਸੁੰਦਰਤਾ ਨੂੰ ਬਰਕਰਾਰ ਰੱਖਣਾ ਹੈ। ਇਹ ਅਭਿਆਨ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਅਤੇ ਬਾਬਾ ਸੁੱਚਾ ਸਿੰਘ ਜੀ ਦੀ ਰਹਿਨੁਮਾਈ ਹੇਠ ਚਲਾਇਆ ਜਾ ਰਿਹਾ ਹੈ, ਜਿਨ੍ਹਾਂ ਦੀ ਸਮਾਜ ਸੇਵਾ ਪ੍ਰਤੀ ਵਚਨਬੱਧਤਾ ਨੇ ਖੇਤਰ ਵਿੱਚ ਪਰਿਆਵਰਣ ਜਾਗਰੂਕਤਾ ਅਤੇ ਲੋਕ-ਭਲਾਈ ਨੂੰ ਮਜ਼ਬੂਤ ਕੀਤਾ ਹੈ।     ਇਹ ਮੁਹਿੰਮ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਤਖ਼ਤਾਂ ਵਿੱਚੋਂ ਇੱਕ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਗਈ ਸੀ। ਇੱਥੇ ਸਫਾਈ ਅਤੇ ਆਸ-ਪਾਸ ਦੇ ਇਲਾਕੇ ਨੂੰ ਸੁਚੱਜਾ ਬਣਾਉਣ ‘ਤੇ ਖ਼ਾਸ ਧਿਆਨ ਦਿੱਤਾ ਜਾਵੇਗਾ, ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਸਾਫ਼- ਮਾਹੌਲ ਤਿਆਰ ਕੀਤਾ ਜਾ ਸਕੇ। ਇਸ ਤੋਂ ਬਾਅਦ ਮੁਹਿੰਮ ਗੁਰਦੁਆਰਾ ਕੰਪਲੈਕਸ ਦੀ ਪਿਛਲੀ ਵੀ.ਆਈ.ਪੀ. ਸੜਕ ਵੱਲ ਵੀ ਜਾਰੀ ਹੈ, ਜਿੱਥੇ ਨਗਰ ਕੌਂਸਲ ਦੇ ਕਰਮਚਾਰੀ ਅਤੇ ਸੇਵਾਦਾਰ ਮਿਲਜੁਲ ਕੇ ਕੂੜਾ-ਕਰਕਟ ਹਟਾਉਣ ਅਤੇ ਸਫਾਈ ਮਿਆਰ ਸੁਧਾਰਨ ਲਈ ਕੰਮ ਕਰਨਗੇ।     ਇਸ ਮੁਹਿੰਮ ਕਿਲ੍ਹਾ ਅਨੰਦਗੜ੍ਹ ਸਾਹਿਬ  ਨੂੰ ਜਾਣ ਵਾਲੀ ਸੜਕ ਵੱਲ ਵੀ ਜਾਰੀ ਹੈ। ਇਸ ਮਾਰਗ ‘ਤੇ ਦਰੱਖਤਾਂ ਦੀ ਛੰਟਾਈ ਕਰਕੇ ਵਧੇਰੇ ਹੋਈਆਂ ਟਾਹਣੀਆਂ ਹਟਾਈਆਂ ਗਈਆਂ, ਜਿਸ ਨਾਲ ਆਵਾਜਾਈ ਸੁਚਾਰੂ ਅਤੇ ਸੁਰੱਖਿਅਤ ਬਣੀ ਹੈ। ਇਸ ਮੁਹਿੰਮ ਵਿੱਚ ਵਿਰਾਸਤ ਏ ਖਾਲਸਾ ਨੂੰ ਜਾਣ ਵਾਲੀ ਸੜਕ ਵੀ ਸ਼ਾਮਲ ਕੀਤੀ ਗਈ ਹੈ, ਜੋ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਇੱਕ ਪ੍ਰਸਿੱਧ ਸਥਾਨ ਹੈ। ਇੱਥੇ ਸਫਾਈ ਯਤਨਾਂ ਰਾਹੀਂ ਸ਼ਹਿਰ ਦੀ ਸੁਚੱਜੀ ਅਤੇ ਸੁਧਰੀ ਤਸਵੀਰ ਪੇਸ਼ ਕਰਨ ਦੇ ਨਾਲ-ਨਾਲ ਵਾਤਾਵਰਣ ਸੁਰੱਖਿਆ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।     ਪ੍ਰਸ਼ਾਸਨ ਵੱਲੋਂ ਨੇੜਲੇ ਬਜ਼ਾਰ ਖੇਤਰ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਗਿਆ ਹੈ, ਤਾਂ ਜੋ ਕੂੜੇ ਦੇ ਢੇਰਾਂ ਨੂੰ ਹਟਾ ਕੇ ਜਨ ਸਿਹਤ ਮਿਆਰਾਂ ਨੂੰ ਬਿਹਤਰ ਬਣਾਇਆ ਜਾ ਸਕੇ। ਅਧਿਕਾਰੀਆਂ ਨੇ ਦੁਕਾਨਦਾਰਾਂ ਅਤੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ। ਪ੍ਰਸ਼ਾਸਨਿਕ ਯੋਜਨਾ ਅਤੇ ਕਾਰ ਸੇਵਾ ਭੂਰੀ ਵਾਲਿਆਂ ਦੀ ਸੇਵਾ ਭਾਵਨਾ ਦੇ ਮਿਲਾਪ ਨਾਲ ਇਹ ਅਭਿਆਨ ਸਫਾਈ ਅਤੇ ਸਮੁਦਾਇਕ ਸਹਿਯੋਗ ਦਾ ਇਕ ਨਵਾਂ ਮਾਪਦੰਡ ਸਥਾਪਿਤ ਕਰਨ ਵੱਲ ਕਦਮ ਹੈ। 

Punjab

ਮਾਨ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਮਾਨਸਾ/ਚੰਡੀਗੜ੍ਹ, 03 ਮਾਰਚ:ਦਿੱਲੀ ਕਿਸਾਨ ਅੰਦੋਲਨ 2020-21 ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 350 ਤੋਂ ਵਧੇਰੇ ਸਰਕਾਰੀ ਨੌਕਰੀਆਂ ਦੇਣ ‘ਤੇ ਵਾਰਸਾਂ ਵੱਲੋਂ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਪਹੁੰਚ ਕੇ ਵਿਸ਼ੇਸ਼ ਧੰਨਵਾਦ ਕੀਤਾ ਗਿਆ।ਜ਼ਿਲ੍ਹਾ ਮਾਨਸਾ ਦੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਿੱਚ ਬਿਨ੍ਹਾਂ ਕਿਸੇ ਰਿਸ਼ਵਤ ਅਤੇ ਭੇਦਭਾਵ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਬੁਝੇ ਹੋਏ ਚੁੱਲ੍ਹੇ ਮੁੜ ਸੁਰਜੀਤ ਕਰਕੇ ਅਸਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।ਇਸ ਮੌਕੇ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਸ਼ਹੀਦ ਕਿਸਾਨ ਮਜ਼ਦੂਰਾਂ ਦੇ ਵਾਰਸਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੋ ਵੀ ਨੌਕਰੀਆਂ ਸਬੰਧੀ ਕੇਸ ਅਪਰੂਵ ਹਨ, ਉਹ ਵੀ ਅਗਲੇ ਹਫਤੇ ਤੱਕ ਕਲੀਅਰ ਕਰ ਦਿੱਤੇ ਜਾਣਗੇ।ਮੀਟਿੰਗ ਦੌਰਾਨ ਬਲਵੀਰ ਭੱਠਲ ਵੱਲੋਂ ਸ਼ਹੀਦ ਪਰਿਵਾਰਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਬਾਰੇ ਗੱਲਬਾਤ ਕੀਤੀ ਗਈ, ਜਿਸ ‘ਤੇ ਕੈਬਨਿਟ ਮੰਤਰੀ ਨੇ ਹਰੇਕ ਮੰਗ ਪੂਰੀ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਗਿਆਨ ਸਿੰਘ ਦੋਦੜਾ, ਇੰਦਰਜੀਤ ਸਿੰਘ ਸਿਵੀਆਂ, ਲੱਖਾ ਸਿੰਘ, ਬਾਦਲ ਸਿੰਘ, ਇੰਦਰਜੀਤ ਸਰਾਂ ਆਦਿ ਪਤਵੰਤੇ ਹਾਜ਼ਰ ਸਨ। 

Punjab

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

ਚੰਡੀਗੜ੍ਹ, 3 ਮਾਰਚ, 2026:ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਦੇ ਪ੍ਰਾਹੁਣਚਾਰੀ ਖੇਤਰ ਵਿੱਚ ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ 460 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ।ਇਹ ਨਿਵੇਸ਼ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ ਇੰਡੀਆ ਲਿਮਟਿਡ ਦੇ ਬੈਨਰ ਹੇਠ ਕੀਤਾ ਜਾਵੇਗਾ ਜੋ ਕਿ ਪੰਜਾਬ ਵਿੱਚ ਕੰਪਨੀ ਦਾ ਪਹਿਲਾ ਨਿਵੇਸ਼ ਹੈ।ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਰੁਜ਼ਗਾਰ ਦੇ ਲਗਭਗ 700 ਮੌਕੇ ਪੈਦਾ ਹੋਣਗੇ, ਜਿਸ ਨਾਲ ਸਥਾਨਕ ਆਰਥਿਕਤਾ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ। ਪ੍ਰੋਜੈਕਟ ਸਬੰਧੀ ਜਾਣਕਾਰੀਇਸ ਪ੍ਰੋਜੈਕਟ ਦੇ ਤਿੰਨ ਮੁੱਖ ਭਾਗ ਹੋਣਗੇ:ਇੱਕ ਪ੍ਰੀਮੀਅਮ ਰਿਜ਼ੋਰਟ ਲਈ 300 ਕਰੋੜ ਰੁਪਏ ਦਾ ਨਿਵੇਸ਼90,000 ਵਰਗ ਫੁੱਟ ਵਿੱਚ ਫੈਲੇ ਇਸ ਖੇਤਰ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਕਨਵੈਨਸ਼ਨ ਸੈਂਟਰ ਲਈ 50 ਕਰੋੜ ਰੁਪਏ ਦਾ ਨਿਵੇਸ਼ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਹੋਟਲ ਲਈ 110 ਕਰੋੜ ਰੁਪਏ ਦਾ ਨਿਵੇਸ਼ਲਗਭਗ 15 ਏਕੜ ਰਕਬੇ ਵਿੱਚ ਬਣਾਇਆ ਜਾਣ ਵਾਲਾ ਰਿਜ਼ੋਰਟ ਅਤੇ ਕਨਵੈਨਸ਼ਨ ਸੈਂਟਰ ਅੰਮ੍ਰਿਤਸਰ ਦੇ ਵਾਹਗਾ ਰੋਡ ਸਥਿਤ ਪਿੰਡ ਖਾਸਾ ਵਿਖੇ ਤਿਆਰ ਕੀਤਾ ਜਾਵੇਗਾ। ਐਸਐਸਬੀ ਗਰੁੱਪ ਦੇ ਮੌਜੂਦਾ ਪ੍ਰਾਜੈਕਟਸੰਜੀਵ ਅਰੋੜਾ ਨੇ ਦੱਸਿਆ ਕਿ ਐਸਐਸਬੀ ਗਰੁੱਪ ਵੱਲੋਂ ਮੌਜੂਦਾ ਸਮੇਂ ਅੰਮ੍ਰਿਤਸਰ ਵਿੱਚ ਲਗਭਗ 120 ਕਮਰਿਆਂ ਵਾਲੇ ਤਿੰਨ ਹੋਟਲ ਚਲਾਏ ਜਾ ਰਹੇ ਹਨ:ਹੋਟਲ ਫਾਰਚੂਨ ਰਣਜੀਤ ਵਿਹਾਰਰੀਜੈਂਟਾ ਇਨਰੀਜੈਂਟਾ ਸੈਂਟਰਲਸੈਰ-ਸਪਾਟਾ ਅਤੇ ਐਮਆਈਸੀਈ ਖੇਤਰ ਨੂੰ ਹੁਲਾਰਾਮੰਤਰੀ ਨੇ ਕਿਹਾ ਕਿ 90,000 ਵਰਗ ਫੁੱਟ ਦਾ ਅਤਿ-ਆਧੁਨਿਕ ਕਨਵੈਨਸ਼ਨ ਸੈਂਟਰ ਪੰਜਾਬ ਵਿੱਚ ਐਮਆਈਸੀਈ (ਮੀਟਿੰਗਾਂ, ਪ੍ਰੋਤਸਾਹਨ, ਕਾਨਫਰੰਸਾਂ, ਪ੍ਰਦਰਸ਼ਨੀਆਂ) ਸੈਰ-ਸਪਾਟੇ ‘ਚ ਮਹੱਤਵਪੂਰਨ ਵਾਧਾ ਕਰੇਗਾ। ਅੰਮ੍ਰਿਤਸਰ ਭਾਰਤ ਦੇ ਸਭ ਤੋਂ ਪ੍ਰਮੁੱਖ ਅਧਿਆਤਮਿਕ ਅਤੇ ਵਿਰਾਸਤੀ ਸਥਾਨਾਂ ਵਿੱਚੋਂ ਇੱਕ ਹੈ, ਇਸ ਲਈ ਇਸ ਪ੍ਰੋਜੈਕਟ ਨਾਲ ਸ਼ਹਿਰ ਵੱਡੇ ਪੱਧਰ ‘ਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਮਾਗਮਾਂ, ਡੈਸਟੀਨੇਸ਼ਨ ਵੈਡਿੰਗ ਅਤੇ ਕਾਰਪੋਰੇਟ ਸੰਮੇਲਨਾਂ ਲਈ ਇੱਕ ਮੋਹਰੀ ਅਤੇ ਪਸੰਦੀਦਾ ਸਥਾਨ ਵਜੋਂ ਉਭਰੇਗਾ।ਨਿਵੇਸ਼-ਪੱਖੀ ਮਾਹੌਲ ਨੂੰ ਉਤਸ਼ਾਹਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ ਇੰਡੀਆ ਲਿਮਟਿਡ ਵੱਲੋਂ ਪੰਜਾਬ ਵਿੱਚ ਪਹਿਲਾ ਨਿਵੇਸ਼ ਸੂਬੇ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਦੇ ਢਾਂਚੇ ਵਿੱਚ ਨਿਵੇਸ਼ਕਾਂ ਦੇ ਵਧ ਰਹੇ ਭਰੋਸੇ ਨੂੰ ਦਰਸਾਉਂਦਾ ਹੈ। 

Punjab

ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ

ਚੰਡੀਗੜ੍ਹ, 3 ਮਾਰਚ:ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਰਾਹੀਂ ਇੱਕ ਪਾਰਦਰਸ਼ੀ ਅਤੇ ਲੋਕ-ਪੱਖੀ ਭਲਾਈ ਮਾਡਲ ਲਾਗੂ ਕੀਤਾ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੂਬੇ ਦੇ ਲਗਭਗ ਹਰ ਘਰ, ਵਿਸ਼ੇਸ਼ ਕਰਕੇ ਬਜ਼ੁਰਗਾਂ , ਔਰਤਾਂ, ਬੱਚੇ, ਦਿਵਿਆਂਗਜਨਾਂ , ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਹਾਸ਼ੀਏ ’ਤੇ ਧੱਕੇ ਹੋਰ ਵਰਗਾਂ ਨੂੰ, ਕਿਸੇ ਨਾ ਕਿਸੇ ਯੋਜਨਾ ਦਾ ਲਾਭ ਮਿਲੇ।ਬਜ਼ੁਰਗਾਂ ਲਈ ਸਹਾਇਤਾ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, ‘‘ਇਸ ਸਮੇਂ  ਮਹੀਨੇ ਦੇ ਪਹਿਲੇ ਹਫ਼ਤੇ ਵਿੱਚ 23,62,579 ਲੋੜਵੰਦ ਬਜ਼ੁਰਗਾਂ ਨੂੰ 1500 ਰੁਪਏ ਦੀ ਮਾਸਿਕ ਪੈਨਸ਼ਨ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲ ਰਹੀ ਹੈ।’’ਉਨ੍ਹਾਂ ਅੱਗੇ ਦੱਸਿਆ ਕਿ ਸਖ਼ਤ ਨਿਗਰਾਨੀ ਸਦਕਾ ਅਯੋਗ ਅਤੇ ਮ੍ਰਿਤਕ ਲਾਭਪਾਤਰੀਆਂ ਦੇ ਵੇਰਵੇ ਹਟਾ ਦਿੱਤੇ ਗਏ ਹਨ, ਜਿਸ ਦੇ ਨਤੀਜੇ ਵਜੋਂ 170 ਕਰੋੜ ਰੁਪਏ ਦੀ ਰਿਕਵਰੀ ਹੋਈ। ਤਪਾ ਅਤੇ ਮਾਨਸਾ ਵਿਖੇ ਦੋ ਆਧੁਨਿਕ ਬਿਰਧ ਆਸ਼ਰਮ 17.33 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਹਨ, ਜੋ ਰਿਹਾਇਸ਼, ਭੋਜਨ, ਕੱਪੜੇ, ਸਿਹਤ ਸੰਭਾਲ ਅਤੇ ਮਾਨਸਿਕ ਤੰਦਰੁਸਤੀ ਸਹਾਇਤਾ ਪ੍ਰਦਾਨ ਕਰਦੇ ਹਨ। ਇਸ ਤੋਂ ਇਲਾਵਾ ਬਜ਼ੁਰਗਾਂ ਲਈ ਕੰਮ ਕਰਨ ਵਾਲੀਆਂ ਗੈਰ-ਸਰਕਾਰੀ ਸੰਸਥਾਵਾਂ ਨੂੰ 11.43 ਕਰੋੜ ਰੁਪਏ ਦੀਆਂ ਗ੍ਰਾਂਟਾਂ ਮਿਲੀਆਂ ਹਨ।‘ਸਾਡਾ ਬੁਜ਼ੁਰਗ ਸਦਾ ਮਾਣ’ ਮੁਹਿੰਮ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ 2024 ਵਿੱਚ ਸ਼ੁਰੂ ਕੀਤੇ ਗਏ ਜ਼ਿਲ੍ਹਾ ਪੱਧਰੀ ਕੈਂਪਾਂ ਨਾਲ ਬਜ਼ੁਰਗਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ  ਮਜ਼ਬੂਤ ਹੋਈ । ਜ਼ਿਕਰਯੋਗ ਹੈ ਕਿ  ਸਾਲ 2024 ਵਿੱਚ 20000 ਤੋਂ ਵੱਧ ਬਜ਼ੁਰਗਾਂ ਅਤੇ ਇਸ ਸਾਲ ਫਿਰ 20000 ਤੋਂ ਵੱਧ ਬਜ਼ੁਰਗਾਂ ਨੇ ਸਿਹਤ ਸੰਭਾਲ ਸਹਾਇਤਾ, ਕਾਨੂੰਨੀ ਸਹਾਇਤਾ ਅਤੇ ਸਹਾਇਕ ਉਪਕਰਣਾਂ ਦਾ ਲਾਭ ਉਠਾਇਆ ਹੈ।ਮਹਿਲਾ ਸਸ਼ਕਤੀਕਰਨ ’ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ  ਕਿਹਾ ਕਿ ਔਰਤਾਂ ਲਈ ਮੁਫ਼ਤ ਬੱਸ ਸੇਵਾ ਤਹਿਤ, 2042 ਕਰੋੜ ਦਾ ਖਰਚਾ ਆਇਆ , ਜਿਸ ਨਾਲ ਔਰਤਾਂ ਨੂੰ ਬਿਨਾਂ ਵਿੱਤੀ ਕਿਸੇ ਰੁਕਾਵਟ ਤੋਂ  ਸਿੱਖਿਆ, ਰੁਜ਼ਗਾਰ ਅਤੇ ਸਿਹਤ ਸੰਭਾਲ ਸਹੂਲਤਾਂ ਤੱਕ  ਆਸਾਨ ਪਹੁੰਚ ਪ੍ਰਾਪਤ ਹੋ ਸਕੀ । ਉਨ੍ਹਾਂ ਦੱਸਿਆ ਕਿ 150 ਕਰੋੜ ਦੀ ਲਾਗਤ ਨਾਲ ਪੰਜ ਵਰਕਿੰਗ ਵੂਮੈਨ ਹੋਸਟਲ, ਮੋਹਾਲੀ ਵਿੱਚ ਤਿੰਨ ਅਤੇ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਇੱਕ-ਇੱਕ ਨਿਰਮਾਣ ਅਧੀਨ ਹਨ ,ਜੋ  ਸਾਲ ਦੇ ਅੰਦਰ-ਅੰਦਰ ਪੂਰੇ ਹੋ ਜਾਣਗੇ। ਇਨ੍ਹਾਂ ਹੋਸਟਲਾਂ ਵਿੱਚ ਵਿੱਚ ਕੰਮਕਾਜੀ ਮਾਵਾਂ ਦੀ ਸਹਾਇਤਾ ਲਈ ਕਰੈੱਚ ਸਹੂਲਤਾਂ ਦਿੱਤੀਆਂ ਜਾਣਗੀਆਂ ।ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਲੋਕ ਪੱਖੀ ਸਹੂਲਤਾਂ ਨੂੰ ਮਜ਼ਬੂਤ ਕਰਦਿਆਂ ਸਾਲ-2023 ਵਿੱਚ ਪਾਰਦਰਸ਼ੀ ਪ੍ਰਕਿਰਿਆ ਰਾਹੀਂ 4,377 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਕੀਤੀ ਗਈ ਸੀ ਅਤੇ ਪੋਸ਼ਣ ਸੇਵਾਵਾਂ ਅਤੇ ਬਚਪਨ ਦੌਰਾਨ ਮੁੱਢਲੀ ਦੇਖਭਾਲ ਨੂੰ ਹੋਰ ਬਿਹਤਰ ਬਣਾਉਣ ਲਈ 6110 ਹੋਰ ਵਰਕਰ ਜਲਦ ਹੀ ਭਰਤੀ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ 27000 ਤੋਂ ਵੱਧ ਆਂਗਣਵਾੜੀ ਕੇਂਦਰਾਂ ਰਾਹੀਂ ਸੈਨੇਟਰੀ ਪੈਡ ਵੰਡ ਕੇ ਮਾਹਵਾਰੀ ਦੌਰਾਨ ਸਫਾ-ਸਵੱਛਤਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ 6.48 ਲੱਖ ਵਿਧਵਾਵਾਂ, ਤਲਾਕਸ਼ੁਦਾ ਅਤੇ ਘੱਟ ਆਮਦਨ ਵਾਲੀਆਂ ਔਰਤਾਂ ਨੂੰ 1500 ਰੁਪਏ ਦੀ ਮਾਸਿਕ ਪੈਨਸ਼ਨ ਨਿਰਵਿਘਨ ਮਿਲ ਰਹੀ ਹੈ।ਬਾਲ ਭਲਾਈ  ਅਤੇ ਜਣੇਪੇ ਬਾਰੇ ਵਿਚਾਰ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਮਾਤਰੂ ਵੰਦਨਾ ਯੋਜਨਾ ਅਧੀਨ 2,94,288 ਲਾਭਪਾਤਰੀਆਂ ਦੇ ਕੇਂਦਰੀ ਟੀਚੇ ਦੇ ਉਲਟ, ਪੰਜਾਬ ਨੇ ਚਾਰ ਸਾਲਾਂ ਵਿੱਚ 4,22,492 ਔਰਤਾਂ ਨੂੰ ਕਵਰ ਕੀਤਾ। 1000 ਤੋਂ ਵੱਧ ਨਵੇਂ ਆਂਗਣਵਾੜੀ ਕੇਂਦਰ ਬਣਾਏ ਗਏ , ਖੰਡਰ ਬਣ ਚੁੱਕੀਆਂ ਇਮਾਰਤਾਂ ਦੀ ਮੁਰੰਮਤ ਕੀਤੀ ਗਈ  ਅਤੇ ਮੋਗਾ ਅਤੇ ਫਿਰੋਜ਼ਪੁਰ ਵਿੱਚ 100 ਸਕਸ਼ਮ ਆਂਗਣਵਾੜੀ ਕੇਂਦਰ ਆਧੁਨਿਕ ਸਹੂਲਤਾਂ ਨਾਲ ਵਿਕਸਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਖੇਡ ਅਧਾਰਤ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 10 ਕਰੋੜ ਰੁਪਏ ਦੀ ਲਾਗਤ ਨਾਲ ਸਾਰੀਆਂ ਆਂਗਣਵਾੜੀ ਵਰਕਰਾਂ ਨੂੰ ਸਿਖਲਾਈ ਦਿੱਤੀ ਗਈ ।”ਬਾਲ ਸੁਰੱਖਿਆ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਮਿਸ਼ਨ ਜੀਵਨਜਯੋਤ ਤਹਿਤ ਭੀਖ ਮੰਗਦੇ ਬੱਚਿਆਂ ਨੂੰ ਬਚਾਇਆ ਗਿਆ ਅਤੇ ਨਿਰੰਤਰ ਨਿਗਰਾਨੀ ਹੇਠ ਸਕੂਲਾਂ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਚਾਰ ਸਾਲਾਂ ਵਿੱਚ 165 ਬਾਲ ਵਿਆਹ ਦੇ ਮਾਮਲੇ ਸਾਹਮਣੇ ਆਏ, 150 ਨੂੰ ਰੋਕਿਆ ਗਿਆ ਅਤੇ 15 ਮਾਮਲਿਆਂ ਵਿੱਚ ਐਫ.ਆਈ.ਆਰਜ਼. ਦਰਜ ਕੀਤੀਆਂ ਗਈਆਂ। ਇਸ ਦੇ ਨਾਲ ਹੀ  ਸਪਾਂਸਰਸ਼ਿਪ ਸਕੀਮ ਜੋ ਪਹਿਲਾਂ ਲਗਭਗ 1700 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਸੀ ਹੁਣ  ਲਗਭਗ 11,000 ਬੱਚਿਆਂ  ਨੂੰ ਕਵਰ ਕਰ ਰਹੀ ਹੈ ਜਿਸ ਤਹਿਤ ਹਰੇਕ ਬੱਚੇ ਨੂੰ ਪ੍ਰਤੀ ਮਹੀਨਾ 4000 ਰੁਪਏ ਮਿਲਦੇ ਹਨ। 16 ਜ਼ਿਲਿਆਂ ਵਿੱਚ ਗੋਦ ਲੈਣ ਦੀਆਂ ਸੇਵਾਵਾਂ ਨੂੰ ਮਜ਼ਬੂਤ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ 138 ਬੱਚੇ ਗੋਦ ਲਏ ਗਏ, ਜਿਨ੍ਹਾਂ ਵਿੱਚੋਂ 26 ਵਿਦੇਸ਼ਾਂ ਵਿੱਚ ਗੋਦ ਦਿੱਤੇ ਗਏ ਹਨ।ਕਮਜ਼ੋਰ ਵਰਗਾਂ ਲਈ ਸਹਾਇਤਾ ਬਾਰੇ  ਮੰਤਰੀ ਨੇ ਕਿਹਾ,‘‘ 294,440 ਆਸ਼ਰਿਤ ਬੱਚਿਆਂ ਨੂੰ 1500 ਮਹੀਨਾਵਾਰ ਪੈਨਸ਼ਨ ਮਿਲ ਰਹੀ ਹੈ ਅਤੇ ਸਿੰਗਲ ਵਿੰਡੋ ਸਹਾਇਤਾ ਲਈ ਇੱਕ ਸਮਰਪਿਤ ਦਿਵਿਆਂਗ ਸੈੱਲ ਸਥਾਪਤ ਕੀਤਾ ਗਿਆ ਹੈ। 1000 ਮਹੀਨਾਵਾਰ ਦਿਵਿਆਂਗ ਸਹਾਇਤਾ ਬਹਾਲ ਕੀਤੀ ਗਈ, ਇੱਥੇ ਤਾਇਨਾਤ ਦਿਵਿਆਂਗ ਕਰਮਚਾਰੀਆਂ ਨੂੰ ਉਨ੍ਹਾਂ ਵੱਲੋਂ ਕੀਤੀ ਬੇਨਤੀ ’ਤੇ ਰਾਤ ਦੀਆਂ ਡਿਊਟੀਆਂ ਅਤੇ ਲੰਬੀ ਦੂਰੀ ਦੀਆਂ ਪੋਸਟਿੰਗਾਂ ਤੋਂ ਛੋਟ ਦਿੱਤੀ ਗਈ ਅਤੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਪੈਨਸ਼ਨ 8000 ਤੋਂ ਵਧਾ ਕੇ 10,000 ਪ੍ਰਤੀ ਮਹੀਨਾ ਕੀਤੀ ਗਈ । ਇਸ ਤੋਂ ਇਲਾਵਾ  ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫਤ ਬੱਸ ਯਾਤਰਾ ਵਧਾ ਦਿੱਤੀ ਗਈ ਹੈ ਅਤੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਪਹਿਲੀ ਵਾਰ ਸੰਕੇਤਕ ਭਾਸ਼ਾ ਦੀ ਵਿਆਖਿਆ ਸ਼ੁਰੂ ਕੀਤੀ ਗਈ।’’ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ 1943 ਕਰੋੜ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਵੰਡੇ ਗਏ ਹਨ। 2017 ਤੋਂ 2020 ਤੱਕ ਦੇ ਬੈਕਲਾਗ ਨੂੰ ਪ੍ਰਾਈਵੇਟ ਕਾਲਜਾਂ ਨੂੰ 366 ਕਰੋੜ ਅਤੇ ਸਰਕਾਰੀ ਸੰਸਥਾਵਾਂ ਨੂੰ 92 ਕਰੋੜ ਜਾਰੀ ਕਰਕੇ ਕਲੀਅਰ ਕੀਤਾ ਗਿਆ, ਜਿਸ ਨਾਲ ਵਿਦਿਆਰਥੀਆਂ ਨੂੰ ਲੰਬਿਤ ਡਿਗਰੀਆਂ ਪ੍ਰਾਪਤ ਹੋ ਸਕੀਆਂ। ਪਾਰਦਰਸ਼ਤਾ ਅਤੇ ਫੀਸ ਮੁਕਤ ਦਾਖਲੇ ਨੂੰ ਯਕੀਨੀ ਬਣਾਉਣ ਲਈ ਡਾ. ਬੀ. ਆਰ. ਅੰਬੇਡਕਰ ਸਕਾਲਰਸ਼ਿਪ ਪੋਰਟਲ ਅਤੇ ਫਰੀਸ਼ਿਪ ਕਾਰਡ ਸਿਸਟਮ ਸ਼ੁਰੂ ਕੀਤਾ ਗਿਆ , ਜਿਸ ਨਾਲ ਲਾਭਪਾਤਰੀਆਂ ਦੀ ਗਿਣਤੀ ਸਾਲਾਨਾ ਲਗਭਗ 2.7 ਲੱਖ ਹੋ ਗਈ ਹੈ।ਉਨ੍ਹਾਂ ਅੱਗੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਬਿਨਾਂ ਜਾਤ ਨੂੰ ਵਿਚਾਰਿਆਂ 51000 ਵਿਆਹ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਵਿੱਚੋਂ 1023 ਕਰੋੜ ਹੁਣ ਤੱਕ ਜਾਰੀ ਕੀਤੇ ਗਏ ਹਨ, ਜਦੋਂ ਕਿ ਅਨੁਸੂਚਿਤ ਜਾਤੀ ਵਾਲੇ ਪਿੰਡਾਂ ਵਿੱਚ ਵਿਕਾਸ ਲਈ ਆਦਰਸ਼ ਗ੍ਰਾਮ ਯੋਜਨਾ ਤਹਿਤ 100 ਕਰੋੜ ਜਾਰੀ ਕੀਤੇ ਗਏ ਹਨ ਅਤੇ ਅੰਤਰਜਾਤੀ ਵਿਆਹ ਪ੍ਰੋਤਸਾਹਨ ਸਕੀਮ ਤਹਿਤ 6 ਕਰੋੜ ਲੰਬੇ ਸਮੇਂ ਤੋਂ ਲੰਬਿਤ ਬਕਾਇਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ,‘‘ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ  ਵਚਨਬੱਧ ਹੈ ਕਿ ਹਰੇਕ ਭਲਾਈ ਯੋਜਨਾ ਸਮੇਂ ਸਿਰ ਅਤੇ ਪੂਰੀ ਪਾਰਦਰਸ਼ਤਾ ਨਾਲ ਸਹੀ ਲਾਭਪਾਤਰੀ ਤੱਕ ਪਹੁੰਚੇ, ਜਿਸ ਨਾਲ ਪੰਜਾਬ ਦਾ ਹਰ ਨਾਗਰਿਕ ਸਨਮਾਨ, ਸੁਰੱਖਿਆ ਅਤੇ ਬਰਾਬਰ ਮੌਕੇ ਹਾਸਲ ਕਰ ਸਕੇ।’’ 

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਚੰਡੀਗੜ੍ਹ, 3 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਕਿਹਾ। ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਅੰਕੜੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ।ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫ਼ੋਨ ‘ਤੇ ਗੱਲ ਕੀਤੀ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਪੰਜਾਬ ਦੇ ਮੰਤਰੀ ਡਾ. ਰਵਜੋਤ ਸਿੰਘ ਵੀ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਮਿਲਣ ਗਏ ਸਨ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਅਰਬ ਦੇਸ਼ਾਂ ਤੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ, ਜਿਸ ਵਿੱਚ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਵੀ ਸ਼ਾਮਲ ਹੈ। ਮੈਂ ਸਾਰੇ ਸਬੰਧਤ ਵਿਅਕਤੀਆਂ ਦੀ ਸੂਚੀ ਸੰਪਰਕ ਨੰਬਰਾਂ ਸਮੇਤ ਸਾਂਝੀ ਕੀਤੀ ਹੈ। ਜਲਦੀ ਹੀ ਇਹ ਪੰਜਾਬੀ ਸੁਰੱਖਿਅਤ ਆਪਣੇ ਪਰਿਵਾਰਾਂ ਕੋਲ ਵਾਪਸ ਆ ਜਾਣਗੇ। ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸਹਾਇਤਾ ਲਈ ਕਿਰਪਾ ਕਰਕੇ ਐਨ.ਆਰ.ਆਈ. ਵਿੰਗ ਦੇ 24×7 ਕੰਟਰੋਲ ਰੂਮ ਨੰਬਰ 0172-2260042, 0172-2260043 ਜਾਂ ਵਟਸਐਪ ਨੰਬਰ 91 94787-79112 ਉੱਤੇ ਸੰਪਰਕ ਕਰੋ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਆਪਣੀ ਟੈਲੀਫੋਨ ਗੱਲਬਾਤ ਦੌਰਾਨ ਮੈਂ ਅਚਾਨਕ ਜੰਗ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਸਾਰਾ ਡੇਟਾ ਸਾਂਝਾ ਕੀਤਾ। ਮੈਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਪੰਜਾਬੀਆਂ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਿਆ ਜਾਵੇ ਤਾਂ ਜੋ ਉਹ ਪੰਜਾਬ ਵਿੱਚ ਆਪਣੇ ਪਰਿਵਾਰਾਂ ਨਾਲ ਦੁਬਾਰਾ ਮਿਲ ਸਕਣ। ਕੇਂਦਰੀ ਮੰਤਰੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ ਅਤੇ ਮੈਨੂੰ ਉਮੀਦ ਹੈ ਕਿ ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਪੰਜਾਬੀ ਜਲਦੀ ਆਪਣੇ ਪਰਿਵਾਰਾਂ ਵਿੱਚ ਹੋਣਗੇ।”ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਪੰਜਾਬੀਆਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਹੈ। ਇਹ ਮੰਦਭਾਗਾ ਹੈ ਕਿ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀ ਮੱਧ ਪੂਰਬ ਵਿੱਚ ਫਸੇ ਹੋਏ ਹਨ। ਕੇਂਦਰ ਸਰਕਾਰ ਨੂੰ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਜਹਾਜ਼ਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ।”ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕਰਨ ਅਤੇ ਪੰਜਾਬੀਆਂ ਨੂੰ ਉਨ੍ਹਾਂ ਦੀ ਜੱਦੀ ਧਰਤੀ ‘ਤੇ ਵਾਪਸ ਲਿਆਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਲਈ ਕੇਂਦਰ ਸਰਕਾਰ ਉੱਤੇ ਦਬਾਅ ਪਾਉਣ ਲਈ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੰਜਾਬੀਆਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ। ਅਰਬ ਦੇਸ਼ਾਂ ਵਿੱਚ ਫਸੇ ਸਾਡੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।”ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਫਸੇ ਲੋਕਾਂ ਨੂੰ ਜਲਦੀ ਤੋਂ ਜਲਦੀ ਹਰ ਜ਼ਰੂਰੀ ਸਹਾਇਤਾ ਮੁਹੱਈਆ ਕਰਨ ਲਈ ਵਚਨਬੱਧ ਹੈ। ਅਸੀਂ ਇਸ ਸੰਕਟ ਦੀ ਘੜੀ ਦੌਰਾਨ ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਮੈਨੂੰ ਉਮੀਦ ਹੈ ਕਿ ਭਾਰਤ ਸਰਕਾਰ ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਜ਼ਰੂਰੀ ਕਦਮ ਚੁੱਕੇਗੀ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਉੱਤੇ ਕਿਹਾ, “ਮੈਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਜੀ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਜੀ ਕੋਲ ਭੇਜ ਰਿਹਾ ਹਾਂ। ਅਸੀਂ ਮੰਗ ਕਰਦੇ ਹਾਂ ਕਿ ਪੰਜਾਬੀਆਂ ਲਈ ਵਿਸ਼ੇਸ਼ ਜਹਾਜ਼ ਦਾ ਪ੍ਰਬੰਧ ਕੀਤਾ ਜਾਵੇ। ਅਰਬ ਦੇਸ਼ਾਂ ਵਿੱਚ ਫਸੇ ਸਾਡੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।” 

Scroll to Top