Actionpunjab

Action Punjab Logo
Breaking News

Punjab

Punjab

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਚੰਡੀਗੜ੍ਹ / ਨਵੀਂ ਦਿੱਲੀ, 3 ਮਾਰਚ, 2026ਮੱਧ ਪੂਰਬ ਦੇ ਵਧ ਰਹੇ ਟਕਰਾਅ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀਆਂ ਦੇ ਫਸ ਜਾਣ ਦੇ ਮੱਦੇਨਜ਼ਰ, ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਆਰ. ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਤੁਰੰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਬਚਾਅ ਉਡਾਣਾਂ, ਵਿਸ਼ੇਸ਼ ਜਹਾਜ਼ ਚਲਾਉਣ ਅਤੇ ਹਵਾਈ ਕਿਰਾਏ ਵਿੱਚ ਕੀਤੇ ਵਾਧੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ, “ਉਡਾਣਾਂ ਨੂੰ ਮੁੜ ਸ਼ੁਰੂ ਕਰਨ ਅਤੇ ਵਿਸ਼ੇਸ਼ ਨਿਕਾਸੀ ਸੇਵਾਵਾਂ ਚਲਾਉਣ ਦੀ ਤੁਰੰਤ ਲੋੜ ਹੈ। ਸਾਡੇ ਲੋਕਾਂ ਨੂੰ ਇਸ ਸੰਕਟ ਵਿੱਚ ਘੜੀ ਵਿੱਚ ਛੱਡਿਆ ਨਹੀਂ ਜਾ ਸਕਦਾ।”ਮੱਧ ਪੂਰਬ ਵਿੱਚ ਚੱਲ ਰਹੇ ਟਕਰਾਅ ਅਤੇ ਖੇਤਰੀ ਅਸਥਿਰਤਾ ਕਾਰਨ ਪੰਜਾਬੀ ਪ੍ਰਵਾਸੀ ਭਾਈਚਾਰਿਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਾਨਣਾ ਪਾਉਂਦਿਆਂ  ਡਾ. ਰਵਜੋਤ ਸਿੰਘ ਨੇ ਕਿਹਾ, “ਪੰਜਾਬ ਦੀ ਆਬਾਦੀ ਦਾ ਇੱਕ ਅਹਿਮ ਹਿੱਸਾ ਵੱਖ-ਵੱਖ ਮੱਧ ਪੂਰਬੀ ਦੇਸ਼ਾਂ ਵਿੱਚ ਰਹਿੰਦਾ ਹੈ ਅਤੇ ਉੱਥੇ ਕੰਮ ਕਰਦਾ ਹੈ। ਕਈ ਨਿਰਧਾਰਤ ਉਡਾਣਾਂ ਦੇ ਰੱਦ ਹੋਣ ਨਾਲ ਸਾਡੇ ਬਹੁਤ ਸਾਰੇ ਐਨਆਰਆਈ ਭੈਣ-ਭਰਾ ਫਸ ਗਏ ਹਨ ਅਤੇ ਉਨ੍ਹਾਂ ਦੇ ਪਰਿਵਾਰ ਇੱਥੇ ਉਨ੍ਹਾਂ ਦੀ ਚਿੰਤਾ ਵਿੱਚ ਡੁੱਬੇ ਹਨ।”ਉਨ੍ਹਾਂ ਕੇਂਦਰੀ ਮੰਤਰੀ ਨੂੰ ਸਾਰੇ ਸੁਰੱਖਿਅਤ ਕੋਰੀਡੋਰਾਂ ‘ਤੇ ਕੰਮਕਾਜ ਬਹਾਲ ਕਰਨ ਲਈ ਏਅਰਲਾਈਨਾਂ ਨਾਲ ਤਾਲਮੇਲ ਕਰਨ ਅਤੇ ਫਸੇ ਹੋਏ ਯਾਤਰੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਜਹਾਜ਼ ਚਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਬਹੁਤ ਸਾਰੇ ਜ਼ਰੂਰੀ ਰੂਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਨਾਲ ਵੱਡੀ ਗਿਣਤੀ ਵਿੱਚ ਯਾਤਰੀ ਫਸ ਗਏ ਹਨ। ਵੱਧ ਤਣਾਅ ਵਾਲੇ ਖੇਤਰਾਂ ਵਿੱਚ ਫਸੇ ਲੋਕਾਂ ਜਾਂ ਐਮਰਜੈਂਸੀ ਲਈ ਘਰ ਵਾਪਸ ਜਾਣ ਦੀ ਜ਼ਰੂਰਤ ਵਾਲੇ ਲੋਕਾਂ ਲਈ ਉਡਾਣਾਂ ਮੁੜ ਸ਼ੁਰੂ ਕਰਨ ਅਤੇ ਵਿਸ਼ੇਸ਼ ਨਿਕਾਸੀ ਜਾਂ ਰਾਹਤ ਉਡਾਣਾਂ ਚਲਾਉਣ ਦੀ ਤੁਰੰਤ ਲੋੜ ਹੈ।”ਟਿਕਟਾਂ ਦੀਆਂ ਵਧਦੀਆਂ ਕੀਮਤਾਂ ਦਾ ਮੁੱਦਾ ਉਠਾਉਂਦਿਆਂ, ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ, “ਇਹ ਦੇਖਿਆ ਗਿਆ ਹੈ ਕਿ ਉਡਾਣਾਂ ਦੀ ਘੱਟ ਹੋਈ ਗਿਣਤੀ ਕਾਰਨ, ਕਈ ਏਅਰਲਾਈਨਾਂ ਆਪਣੇ ਕਿਰਾਏ ਵਿੱਚ ਵਾਧਾ ਕਰਕੇ ਯਾਤਰੀਆਂ ਦਾ ਸ਼ੋਸ਼ਣ ਕਰ ਰਹੇ ਹਨ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਇਸ ਸੰਕਟ ਦੌਰਾਨ ਨਾਗਰਿਕਾਂ ਦੇ ਵਿੱਤੀ ਸ਼ੋਸ਼ਣ ਨੂੰ ਰੋਕਣ ਲਈ ਇਨ੍ਹਾਂ ਰੂਟਾਂ ‘ਤੇ ਕੀਮਤ ਨਿਰਧਾਰਤ ਕੀਤੀ ਜਾਵੇ।”ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਿੰਗ ਦੌਰਾਨ ਕੇ.ਆਰ. ਨਾਇਡੂ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਅਤੇ ਅਪੀਲ ਕੀਤੀ ਕਿ ਸੂਬਾ ਸਰਕਾਰ ਨੂੰ ਬਿਨਾਂ ਦੇਰੀ ਕੀਤੇ ਪੰਜਾਬੀਆਂ ਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ, “ਮੁੱਖ ਮੰਤਰੀ ਨੇ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਬੇਨਤੀ ਕੀਤੀ ਕਿ ਜੇਕਰ ਲੋੜ ਹੋਵੇ ਤਾਂ ਪੰਜਾਬ ਨੂੰ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦੀ ਆਗਿਆ ਦਿੱਤੀ ਜਾਵੇ ਤਾਂ ਜੋ ਸਾਡੇ ਲੋਕਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ।”ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ, “ਕੇਂਦਰ ਸਰਕਾਰ ਪਹਿਲਾਂ ਹੀ ਇਸ ਮਾਮਲੇ ‘ਤੇ ਕੰਮ ਕਰ ਰਹੀ ਹੈ ਕਿਉਂਕਿ ਕਈ ਸੂਬਿਆਂ ਦੇ ਲੋਕ ਖਾੜੀ ਦੇਸ਼ਾਂ ਵਿੱਚ ਫਸੇ ਹੋਏ ਹਨ।”ਐਨਆਰਆਈ ਮਾਮਲਿਆਂ ਬਾਰੇ ਮੰਤਰੀ ਨੇ ਖਾੜੀ ਦੇਸ਼ਾਂ ਤੋਂ ਵਾਪਸ ਆਉਣ ਵਾਲੇ ਪੰਜਾਬੀਆਂ ਲਈ ਹਰ ਲੋੜੀਂਦੀ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਆਈਜੀਆਈ ਹਵਾਈ ਅੱਡੇ ‘ਤੇ ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੇ ਗਏ ਸੁਵਿਧਾ ਕੇਂਦਰ ਦਾ ਵੀ ਦੌਰਾ ਕੀਤਾ।ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਫਸੇ ਹੋਏ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਸ਼ੁਰੂ ਕੀਤੀ ਜਾ ਚੁੱਕੀ ਹੈ। ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 ‘ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰ. +91 94787 79112 ‘ਤੇ ਮੈਸੇਜ ਭੇਜ ਸਕਦੇ ਹਨ। ਸਥਿਤੀ ਦੀ ਨਿਗਰਾਨੀ ਲਈ ਏਡੀਜੀਪੀ ਆਰ. ਕੇ. ਜੈਸਵਾਲ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਟੀਮ ਵੀ ਬਣਾਈ ਗਈ ਹੈ।”ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਸੰਕਟ ਦੀ ਇਸ ਘੜੀ ਵਿੱਚ ਆਪਣੇ ਲੋਕਾਂ ਨੂੰ ਹਰ ਸਹਾਇਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”ਇਸ ਤੋਂ ਪਹਿਲਾਂ, ਡਾ. ਰਵਜੋਤ ਸਿੰਘ ਨੇ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਵੀਡੀਓ ਕਾਨਫਰੰਸ ਕੀਤੀ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਪੱਧਰੀ ਹੈਲਪਲਾਈਨ ਨੰਬਰ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ “ਫਸੇ ਹੋਏ ਪੰਜਾਬੀਆਂ ਬਾਰੇ ਜ਼ਿਲ੍ਹਾ ਪੱਧਰ ‘ਤੇ ਪ੍ਰਾਪਤ ਸਾਰੀਆਂ ਪੁੱਛਗਿੱਛਾਂ ਨੂੰ ਪੂਰੀ ਜ਼ਿੰਮੇਵਾਰਾਨਾ ਢੰਗ ਅਤੇ ਇਮਾਨਦਾਰੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਸਹਾਇਤਾ ਯਕੀਨੀ ਬਣਾਈ ਜਾ ਸਕੇ।”ਮੀਟਿੰਗ ਦੌਰਾਨ ਪੰਜਾਬ ਭਵਨ, ਨਵੀਂ ਦਿੱਲੀ ਦੇ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ ਡਾ. ਐਸ. ਕਰੁਣਾ ਰਾਜੂ ਵੀ ਮੌਜੂਦ ਸਨ। 

Punjab

ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

*ਚੰਡੀਗੜ੍ਹ, 3 ਮਾਰਚ:*ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ‘ਚੋਂ 14,100 ਔਰਤ ਉੱਦਮੀਆਂ ਨੂੰ ਮਹਿਲਾ ਦਿਵਸ ਮੌਕੇ ਸਨਮਾਨਿਤ ਕਰਨ ਲਈ ਚੱਲ ਰਹੀ ਮੁਹਿੰਮ ‘ਚ 28,000 ਤੋਂ ਵੱਧ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜੋ ਸਰਕਾਰ ਦੇ ਪੇਂਡੂ ਮਹਿਲਾ-ਨੇਤ੍ਰਿਤ ਵਿਕਾਸ ਵੱਲ ਮਜ਼ਬੂਤ ਕਦਮ ਨੂੰ ਦਰਸਾਉਂਦਾ ਹੈ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਸਬੰਧੀ ਸੂਬਾ ਪੱਧਰੀ ਸਮਾਗਮ 18 ਮਾਰਚ, 2026 ਨੂੰ ਕਰਵਾਇਆ ਜਾਵੇਗਾ, ਜਿਸ ਦੌਰਾਨ ਪੰਜਾਬ ਦੀਆਂ ਚੋਟੀ ਦੀਆਂ 100 ਚੁਣੀਆਂ ਗਈਆਂ ਮਹਿਲਾ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ ਜੋ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਤਹਿਤ ਮਹਿਲਾ ਉੱਦਮੀ ਕਾਰੋਬਾਰੀਆਂ ਨੂੰ ਇੱਕ ਵੱਡੀ ਪਛਾਣ ਮੁਹੱਈਆ ਕਰਵਾਉਣ ਦੀ ਸਰਕਾਰ ਦੀ ਇੱਕ ਪਹਿਲ ਹੈ।ਵੀਡੀਓ ਕਾਨਫਰੰਸਿੰਗ ਰਾਹੀਂ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ ਪੰਜਾਬ ਦੇ ਗ੍ਰਾਮੀਣ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ, “ਪੰਜਾਬ ਪੇਂਡੂ ਆਜੀਵਿਕਾ ਮਿਸ਼ਨ ਨੂੰ ਵੱਡਾ ਹੁੰਗਾਰਾ ਮਿਲ ਰਹੀ ਹੈ ਕਿਉਂਕਿ 28,000 ਤੋਂ ਵੱਧ ਮਹਿਲਾਵਾਂ ਸਨਮਾਨ ਸਮਾਗਮਾਂ ਲਈ ਰਜਿਸਟਰ ਕਰ ਚੁੱਕੀਆਂ ਹਨ।” ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮਾਂ ਦੀ ਲੜੀ ਬਾਰੇ ਜਾਣਕਾਰੀ ਵਿਆਪਕ ਤੌਰ ‘ਤੇ ਪ੍ਰਚਾਰਿਤ ਕੀਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਨੇ ਸੂਬੇ ਦੀਆਂ ਸਾਰੀਆਂ ਔਰਤ ਉੱਦਮੀਆਂ ਨੂੰ ਅਪੀਲ ਕੀਤੀ ਕਿ ਉਹ ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਇਸ ਵਿਸ਼ਾਲ ਸਮਾਰੋਹ ਵਿੱਚ ਸਰਗਰਮ ਭਾਗ ਲੈਣ।ਸੂਬਾ ਪੱਧਰੀ ਕਾਰਜਕ੍ਰਮ ਦੀ ਰੂਪਰੇਖਾ ਦਿੰਦਿਆਂ ਉਨ੍ਹਾਂ ਕਿਹਾ, “ਸੂਬਾ ਪੱਧਰ ਦਾ ਸਮਾਗਮ 18 ਮਾਰਚ 2026 ਨੂੰ ਕਰਵਾਇਆ ਜਾਵੇਗਾ, ਜਿਸ ਦੌਰਾਨ ਪੰਜਾਬ ਦੀਆਂ ਚੁਣੀਆਂ ਗਈਆਂ ਪਹਿਲੀਆਂ 100 ਮਹਿਲਾ ਉਦਮੀਆਂ ਨੂੰ ਪ੍ਰਤੀ ਮਹਿਲਾ ₹25,000 ਦੀ ਰਕਮ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਦਾ ਜ਼ਿਲ੍ਹਾ, ਬਲਾਕ ਅਤੇ ਗ੍ਰਾਮ ਪੰਚਾਇਤ ਪੱਧਰ ‘ਤੇ ਲਾਈਵ ਪ੍ਰਸਾਰਣ ਕੀਤਾ ਜਾਵੇਗਾ ਤਾਂ ਜੋ ਹਰ ਪਿੰਡ ਇਸ ਜਸ਼ਨ ਨਾਲ ਜੁੜਿਆ ਰਹੇ।”ਪਹਿਲ ਦੀ ਵਿਸ਼ਾਲਤਾ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਤਰੁਣਪ੍ਰੀਤ ਸਿੰਘ ਸੋਧ ਨੇ ਕਿਹਾ ਕਿ ਸਨਮਾਨ ਸਮਾਗਮ ਬਲਾਕ ਅਤੇ ਵਿਧਾਨ ਸਭਾ ਹਲਕਾ ਪੱਧਰ ‘ਤੇ ਸ਼ੁਰੂ ਹੋ ਚੁੱਕੇ ਹਨ ਅਤੇ 12 ਮਾਰਚ ਤੋਂ ਜ਼ਿਲ੍ਹਾ ਪੱਧਰ ‘ਤੇ ਜਾਰੀ ਰਹਿਣਗੇ, ਜਿਸ ਤੋਂ ਬਾਅਦ ਸੂਬਾ ਪੱਧਰ ਦੇ ਸਮਾਗਮ ਨਾਲ ਇਹ ਲੜੀ ਸੰਪੰਨ ਹੋਵੇਗੀ। ਉਨ੍ਹਾਂ ਕਿਹਾ, “ਹਰ ਵਿਧਾਨ ਸਭਾ ਹਲਕੇ ਤੋਂ 100 ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾ ਉਦਯਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਸ ਨਾਲ ਸੂਬੇ ਭਰ ਵਿੱਚ ਕੁੱਲ 11,700 ਮਹਿਲਾਵਾਂ ਸਨਮਾਨਿਤ ਹੋਣਗੀਆਂ। ਇਸੇ ਤਰ੍ਹਾਂ 23 ਜ਼ਿਲ੍ਹਿਆਂ ਵਿੱਚੋਂ ਹਰ ਜ਼ਿਲ੍ਹੇ ਤੋਂ 100 ਮਹਿਲਾ ਉੱਦਮੀਆਂ ਸਮੇਤ 2,300 ਮਹਿਲਾਵਾਂ ਨੂੰ ਸਨਮਾਨ ਦਿੱਤਾ ਜਾਵੇਗਾ। ਸੂਬਾ ਪੱਧਰ ‘ਤੇ ਇੱਕ ਕਮੇਟੀ ਟੌਪ 100 ਮਹਿਲਾ ਉੱਦਮੀਆਂ ਦੀ ਚੋਣ ਕਰੇਗੀ, ਜਿਨ੍ਹਾਂ ਨੂੰ ਪ੍ਰਤੀ ਵਿਅਕਤੀ ₹25,000 ਦੀ ਰਕਮ ਦਿੱਤੀ ਜਾਵੇਗੀ।” ਕੁੱਲ ਮਿਲਾ ਕੇ ਪੰਜਾਬ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।ਮਿਸ਼ਨ ਦੇ ਵਿਸ਼ਾਲ ਪ੍ਰਭਾਵ ਨੂੰ ਰੌਸ਼ਨ ਕਰਦੇ ਹੋਏ ਪੰਜਾਬ ਦੇ ਮੰਤਰੀ ਨੇ ਕਿਹਾ, “ਪੀਐਸਆਰਐਲਐਮ ਪੇਂਡੂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਸਵੈ ਸਹਾਇਤਾ ਸਮੂਹਾਂ ਨਾਲ ਜੋੜ ਕੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ। ਸੂਬੇ ਵਿੱਚ ਲਗਭਗ 58,000 ਸਵੈ ਸਹਾਇਤਾ ਸਮੂਹ ਸਰਗਰਮ ਹਨ ਅਤੇ ਕਰੀਬ ਛੇ ਲੱਖ ਗ੍ਰਾਮੀਣ ਮਹਿਲਾਵਾਂ ਉਨ੍ਹਾਂ ਨਾਲ ਜੁੜੀਆਂ ਹੋਈਆਂ ਹਨ। ਪੰਜਾਬ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ₹30,000 ਦਾ ਰਿਵਾਲਵਿੰਗ ਫੰਡ, ₹50,000 ਦਾ ਕਮਿਊਨਿਟੀ ਇਨਵੈਸਟਮੈਂਟ ਫੰਡ ਅਤੇ 7 ਪ੍ਰਤੀਸ਼ਤ ਵਿਆਜ ਦਰ ‘ਤੇ ਕਰਜ਼ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।”ਸਹਾਇਤਾ ਢਾਂਚੇ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੀਐਸਆਰਐਲਐਮ ਰਾਹੀਂ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇ ਨਾਲ-ਨਾਲ ਪ੍ਰਸ਼ਿਕਸ਼ਣ, ਬਾਜ਼ਾਰ ਸੰਪਰਕ, ਬੈਂਕਿੰਗ ਸਹਾਇਤਾ ਅਤੇ ਸਮਾਜਿਕ ਸੁਰੱਖਿਆ ਯੋਜਨਾਵਾਂ ਤੱਕ ਪਹੁੰਚ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਪਹਿਲਾਂ ਗ੍ਰਾਮੀਣ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰ ਰਹੀਆਂ ਹਨ ਅਤੇ ਉਨ੍ਹਾਂ ਦੀ ਸਮਾਜਿਕ ਸਥਿਤੀ ਨੂੰ ਸੁਧਾਰ ਰਹੀਆਂ ਹਨ।ਵਿਆਪਕ ਭਾਗੀਦਾਰੀ ਲਈ ਅਪੀਲ ਕਰਦੇ ਹੋਏ ਮੰਤਰੀ ਤਰੁਣਪ੍ਰੀਤ ਸਿੰਘ ਸੋਧ ਨੇ ਜ਼ੋਰ ਦਿੱਤਾ, “ਸਾਰੇ ਹਿੱਸੇਦਾਰਾਂ ਨੂੰ ਚਾਹੀਦਾ ਹੈ ਕਿ ਉਹ ਹੋਰ ਵੱਧ ਮਹਿਲਾਵਾਂ ਨੂੰ ਸਵੈ ਸਹਾਇਤਾ ਸਮੂਹਾਂ ਨਾਲ ਜੋੜ ਕੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਵਿੱਚ ਸਹਿਯੋਗ ਦੇਣ, ਤਾਂ ਜੋ ‘ਸਸ਼ਕਤ ਮਹਿਲ਼ਾ, ਸਸ਼ਕਤ ਪੰਜਾਬ’ ਦਾ ਸੁਪਨਾ ਸਾਕਾਰ ਹੋ ਸਕੇ।” ਵੀਡੀਓ ਕਾਨਫਰੰਸ ਵਿੱਚ ਪ੍ਰਸ਼ਾਸਨਿਕ ਸਕੱਤਰ ਅਜਿਤ ਬਾਲਾਜੀ ਜੋਸ਼ੀ, ਸਾਂਝੇ ਵਿਕਾਸ ਕਮਿਸ਼ਨਰ ਸ਼ੇਨਾ ਅਗਰਵਾਲ, ਡਾਇਰੈਕਟਰ ਗ੍ਰਾਮੀਣ ਵਿਕਾਸ ਅਤੇ ਪੰਚਾਇਤ ਉਮਾ ਸ਼ੰਕਰ ਗੁਪਤਾ ਅਤੇ ਮਿਸ਼ਨ ਦੇ ਨੋਡਲ ਅਧਿਕਾਰੀ ਰਮਨਦੀਪ ਸ਼ਰਮਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ। 

Punjab

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ

ਜਲੰਧਰ, 3 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸ਼ਹਿਰੀ ਬਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਾਰਡ ਨੰ. 52 ਵਿੱਚ ਪੈਂਦੀ ਸਾਈਂ ਕਲੋਨੀ ਵਿਖੇ 9.10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਗਲੀਆਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਦੀ ਪ੍ਰਮੁੱਖ ਮੰਗ ਪੂਰੀ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਸ਼੍ਰੀ ਭਗਤ ਨੇ ਅਧਿਕਾਰੀਆਂ ਨੂੰ ਗਲੀਆਂ ਦਾ ਕੰਮ ਨਿਰਧਾਰਿਤ ਸਮੇਂ ਦੇ ਅੰਦਰ ਅਤੇ ਤੈਅ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ । ਉਨ੍ਹਾਂ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਵਿਅਕਤੀਗਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਗਲੀਆਂ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਇਸ ਮੌਕੇ ਕੌਂਸਲਰ ਰਾਜ ਕੁਮਾਰ ਰਾਜੂ, ਬਲਵਿੰਦਰ ਕੁਮਾਰ, ਸਤਨਾਮ ਕਲੇਰ, ਪ੍ਰੀਤਮ ਸਿੰਘ, ਮਾਸਟਰ ਲਾਲ ਜੀ, ਵਿਨੋਦ ਸਾਈਂ ਜੀ, ਸੁਭਾਸ਼ ਗੋਰੀਆ ਆਦਿ ਵੀ ਮੌਜੂਦ ਸਨ। 

Punjab

ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ

ਚੰਡੀਗੜ੍ਹ, 3 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’  ਦੇ 42ਵੇਂ ਦਿਨ ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 471 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।42ਵੇਂ ਦਿਨ, ਪੁਲੀਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ 12,433 ਹੋਈਆਂ ਹਨ ।ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 108 ਵਿਅਕਤੀਆਂ ਨੂੰ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ। ਪੁਲੀਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀ ਨੂੰ ਵੀ ਗ੍ਰਿਫਤਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ।   ਇਸ ਦੌਰਾਨ ਪੁਲੀਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 367ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ  ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 2 ਕਿਲੋ ਭੁੱਕੀ, 408 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17,950 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਸਿਰਫ 367 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 52009 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲੀਸ ਨੇ ਅੱਜ 39 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Punjab

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਐਮੀ ਵਿਰਕ ਨਾਲ ਫ਼ੋਨ ‘ਤੇ ਸੰਪਰਕ ਕਰਕੇ ਸੰਯੁਕਤ ਅਰਬ ਅਮੀਰਾਤ (UAE) ਵਿੱਚ ਰਹਿ ਰਹੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪੰਨੂ ਨੇ ਵਿਰਕ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਬਲਤੇਜ ਪੰਨੂ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ ‘ਤੇ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਜਲਦ ਹੀ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਐਮੀ ਵਿਰਕ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਰਾਜਨੀਤਿਕ ਤੇ ਡਿਪਲੋਮੈਟਿਕ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਵਿਦੇਸ਼ਾਂ ਵਿੱਚ ਫਸੇ ਆਪਣੇ ਨਾਗਰਿਕਾਂ ਦੀ ਸਲਾਮਤੀ ਹੈ। ਖਾੜੀ ਦੇਸ਼ਾਂ ਵਿੱਚ ਜਾਰੀ ਜੰਗ ਦੀ ਸਥਿਤੀ ‘ਤੇ ਦੁੱਖ ਪ੍ਰਗਟ ਕਰਦਿਆਂ ਪੰਨੂ ਨੇ ਕਿਹਾ ਕਿ ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਜੰਗ ਜਲਦ ਖ਼ਤਮ ਹੋਵੇ ਅਤੇ ਸ਼ਾਂਤੀ ਬਹਾਲ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਕੇਂਦਰ ਨਾਲ ਮਿਲ ਕੇ ਇਸ ਮਾਮਲੇ ਦਾ ਤੁਰੰਤ ਹੱਲ ਕੱਢੇਗੀ। 

Punjab

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ

ਚੰਡੀਗੜ੍ਹ, 3 ਮਾਰਚ:ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਨਿਆਂਪਾਲਿਕਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਸਾਨੂੰ ਹਮੇਸ਼ਾ ਯਾਦ ਰਹੇਗਾ ਅਤੇ ਸਾਡੇ ਲਈ ਪ੍ਰੇਰਣਾ ਸਰੋਤ ਬਣੇਗਾ। ਸਪੀਕਰ ਸੰਧਵਾਂ ਨੇ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ’ਤੇ ਡੂੰਘਾ ਦੁੱਖ ਪ੍ਰਗਟਾਇਆ  ਅਤੇ ਉਨ੍ਹਾਂ ਨੇ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਲਈ ਅਤੇ ਇਸ ਔਖੀ  ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। 

Punjab

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਮਾਰਚ 2026:ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਅਗਵਾਈ ਹੇਠ, ਪੰਜਾਬ ਮਾਲੀਆ ਵਿਕਾਸ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਦੇਸ਼ ਦੇ ਚੋਟੀ ਦੇ ਤਿੰਨ ਸੂਬਿਆਂ ਵਿੱਚ ਉੱਭਰਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਦੀ ਵਿੱਤੀ ਕਾਰਗੁਜ਼ਾਰੀ ਢਾਂਚਾਗਤ ਸੁਧਾਰ, ਵਿੱਤੀ ਅਨੁਸ਼ਾਸਨ ਅਤੇ ਪ੍ਰਸ਼ਾਸਨਿਕ ਪਾਰਦਰਸ਼ਤਾ ਨੂੰ ਦਰਸਾਉਂਦੀ ਹੈ। ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀ ਵਿੱਤੀ ਸਿਹਤ ਵਿੱਚ ਹੋਏ ਇਸ ਫੈਸਲਾਕੁੰਨ ਬਦਲਾਅ ਨੂੰ ਉਜਾਗਰ ਕਰਨ ਲਈ ਵਿਸਤ੍ਰਿਤ ਅੰਕੜੇ ਪੇਸ਼ ਕੀਤੇ।ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੰਜਾਬ ਦੇ ਆਪਣੇ ਕਰ ਮਾਲੀਏ ਵਿੱਚ ਭਾਰੀ ਵਾਧਾ ਹੋਇਆ ਹੈ, ਜੋ ਕਿ 2021-22 ਵਿੱਚ ਕੁੱਲ ਰਾਜ ਘਰੇਲੂ ਉਤਪਾਦ (ਜੀ.ਐਸ.ਡੀ.ਪੀ) ਦਾ 6.39% ਭਾਵ 37,327 ਕਰੋੜ ਰੁਪਏ ਸੀ, ਉਹ ਵਧ ਕੇ 2024-25 ਵਿੱਚ 57,919 ਕਰੋੜ ਰੁਪਏ ਹੋ ਗਿਆ ਹੈ, ਜੋ ਕਿ ਕੁੱਲ ਰਾਜ ਘਰੇਲੂ ਉਤਪਾਦ ਦਾ 7.15% ਬਣਦਾ ਹੈ।”ਆਬਕਾਰੀ ਪ੍ਰਾਪਤੀ ਦੇ ਅੰਕੜੇ ਪੇਸ਼ ਕਰਦਿਆਂ ਆਬਕਾਰੀ ਅਤੇ ਕਰ ਮੰਤਰੀ ਨੇ ਦੱਸਿਆ ਕਿ ਆਬਕਾਰੀ ਮਾਲੀਏ ਵਿੱਚ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 86.77% ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ, “ਅਕਾਲੀ-ਭਾਜਪਾ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕੁੱਲ ਆਬਕਾਰੀ ਪ੍ਰਾਪਤੀ 20,545 ਕਰੋੜ ਰੁਪਏ ਸੀ, ਜਿਸਦੀ ਸਾਲਾਨਾ ਔਸਤ 4,109 ਕਰੋੜ ਰੁਪਏ ਸੀ। ਬਾਅਦ ਵਿੱਚ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਵਿੱਚ 27,395 ਕਰੋੜ ਰੁਪਏ ਇਕੱਠੇ ਕੀਤੇ, ਜਿਸਦੀ ਸਾਲਾਨਾ ਔਸਤ 5,479 ਕਰੋੜ ਰੁਪਏ ਰਹੀ। ਇਸ ਦੇ ਬਿਲਕੁਲ ਉਲਟ, ‘ਆਪ’ ਸਰਕਾਰ ਨੇ ਜਨਵਰੀ 2026 ਤੱਕ ਹੀ 37,975 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਪ੍ਰਾਪਤ ਕਰ ਲਿਆ ਹੈ, ਜੋ ਕਿ ਸਾਲਾਨਾ 9,907 ਕਰੋੜ ਰੁਪਏ ਦੀ ਸ਼ਾਨਦਾਰ ਔਸਤ ਦਰਸ਼ਾਉਂਦਾ ਹੈ। ਇਸ ਤੋਂ ਇਲਾਵਾ, ਕਾਂਗਰਸ ਸਰਕਾਰ ਵੇਲੇ 2021-22 ਵਿੱਚ ਆਬਕਾਰੀ ਮਾਲੀਆ 6,157 ਕਰੋੜ ਰੁਪਏ ਸੀ, ਜਦਕਿ ਵਿੱਤੀ ਸਾਲ 2025-26 ਵਿੱਚ ਇਸਦੇ 11,500 ਕਰੋੜ ਰੁਪਏ ਤੱਕ ਪਹੁੰਚਣ ਦੀ ਉਮੀਦ ਹੈ। ਸੂਬੇ ਦੇ ਕੁੱਲ ਰਾਜ ਘਰੇਲੂ ਉਤਪਾਦ ਦੀ ਪ੍ਰਤੀਸ਼ਤ ਵਜੋਂ, ਆਬਕਾਰੀ ਮਾਲੀਆ 2021-22 ਦੇ 1.05% ਤੋਂ ਵਧ ਕੇ 2024-25 ਵਿੱਚ 1.28% ਹੋ ਗਿਆ ਹੈ।”ਜੀ.ਐਸ.ਟੀ. ਪ੍ਰਣਾਲੀ ਅਧੀਨ ਕਾਰਗੁਜ਼ਾਰੀ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੀ.ਐਸ.ਟੀ. ਪ੍ਰਾਪਤੀ ਵਿੱਚ ਵੀ ਅਜਿਹੀ ਹੀ ਸਫਲਤਾ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ, “ਪਿਛਲੀ ਕਾਂਗਰਸ ਸਰਕਾਰ ਜੀ.ਐਸ.ਟੀ. ਮੁਆਵਜ਼ੇ ‘ਤੇ ਬਹੁਤ ਜ਼ਿਆਦਾ ਨਿਰਭਰ ਸੀ ਅਤੇ ਟੈਕਸ ਦਾਇਰੇ ਨੂੰ ਵਧਾਉਣ ਲਈ ਠੋਸ ਕਦਮ ਚੁੱਕਣ ਵਿੱਚ ਅਸਫਲ ਰਹੀ। ਉਨ੍ਹਾਂ ਦੀ ਪੰਜ ਸਾਲਾਂ ਦੀ ਕੁੱਲ ਪ੍ਰਾਪਤੀ 61,286 ਕਰੋੜ ਰੁਪਏ ਸੀ, ਜਿਸਦੀ ਸਾਲਾਨਾ ਔਸਤ 12,257 ਕਰੋੜ ਬਣਦੀ ਹੈ।”ਉਨ੍ਹਾਂ ਅੱਗੇ ਕਿਹਾ, “ਆਪ ਸਰਕਾਰ ਵੱਲੋਂ ਜਨਵਰੀ 2026 ਤੱਕ 83,739 ਕਰੋੜ ਰੁਪਏ ਪ੍ਰਾਪਤ ਕੀਤੇ ਗਏ ਹਨ, ਜਿਸ ਨਾਲ ਸਾਲਾਨਾ ਔਸਤ ਵਧ ਕੇ 21,845 ਕਰੋੜ ਰੁਪਏ ਹੋ ਗਈ ਹੈ। ਸਟੇਟ ਜੀ.ਐਸ.ਟੀ. ਮਾਲੀਆ, ਜੋ ਕਿ 2021-22 ਵਿੱਚ 15,542 ਕਰੋੜ ਰੁਪਏ ਸੀ, ਵੱਲੋਂ 2025-26 ਵਿੱਚ 26,500 ਕਰੋੜ ਨੂੰ ਪਾਰ ਕਰਨ ਦਾ ਅਨੁਮਾਨ ਹੈ। ਜੀ.ਐਸ.ਟੀ. 2.0 ਦੇ ਤਹਿਤ ਤਰਕਸੰਗਤ ਹੋਣ ਦੇ ਬਾਵਜੂਦ, ਸੂਬੇ ਨੇ ਆਪਣੇ ਜੀ.ਐਸ.ਟੀ. ਮਾਲੀਏ ਵਿੱਚ 70.50% ਦਾ ਭਾਰੀ ਵਾਧਾ ਦਰਜ ਕੀਤਾ ਹੈ।”ਜ਼ਮੀਨ ਅਤੇ ਜਾਇਦਾਦ ਦੀਆਂ ਰਜਿਸਟਰੀਆਂ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਟੈਂਪ ਡਿਊਟੀ ਤੋਂ ਮਾਲੀਏ ਵਿੱਚ ਵੀ ਇਤਿਹਾਸਕ ਵਾਧਾ ਹੋਇਆ ਹੈ। ਉਨ੍ਹਾਂ ਕਿਹਾ, “ਕਾਂਗਰਸ ਦੇ ਕਾਰਜਕਾਲ 2017-22 ਦੌਰਾਨ, ਪਿਛਲੀ ਅਕਾਲੀ ਦਲ ਸਰਕਾਰ (2012-17) ਦੇ ਮੁਕਾਬਲੇ ਸਟੈਂਪ ਡਿਊਟੀ ਸੰਗ੍ਰਹਿ ਵਿੱਚ 1 ਪ੍ਰਤੀਸ਼ਤ ਤੋਂ ਵੀ ਘੱਟ ਦਾ ਵਾਧਾ ਦੇਖਣ ਨੂੰ ਮਿਲਿਆ। ਅਕਾਲੀ-ਭਾਜਪਾ ਸਰਕਾਰ ਨੇ ਕੁੱਲ 12,387 ਕਰੋੜ ਰੁਪਏ ਇਕੱਠੇ ਕੀਤੇ ਜਿਸਦੀ ਸਾਲਾਨਾ ਔਸਤ 2,477 ਕਰੋੜ ਰੁਪਏ ਸੀ, ਜਦਕਿ ਕਾਂਗਰਸ ਸਿਰਫ 12,469 ਕਰੋੜ ਰੁਪਏ ਇਕੱਠੇ ਕਰ ਸਕੀ, ਜਿਸਦੀ ਸਾਲਾਨਾ ਔਸਤ 2,494 ਕਰੋੜ ਰੁਪਏ ਰਹੀ।”ਉਨ੍ਹਾਂ ਅੱਗੇ ਕਿਹਾ, “ਇਸ ਦੇ ਉਲਟ, ‘ਆਪ’ ਸਰਕਾਰ ਨੇ ਜਨਵਰੀ 2026 ਤੱਕ 19,515 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜਿਸਦੀ ਸਾਲਾਨਾ ਔਸਤ 5,091 ਕਰੋੜ ਰੁਪਏ ਹੈ। ਇਹ ਦਰਸਾਉਂਦਾ ਹੈ ਕਿ ਸਿਰਫ ਚਾਰ ਸਾਲਾਂ ਵਿੱਚ, ਆਪ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਪੰਜ ਸਾਲਾਂ ਦੇ ਕਾਰਜਕਾਲਾਂ ਨਾਲੋਂ 60 ਫੀਸਦੀ ਵੱਧ ਸਟੈਂਪ ਡਿਊਟੀ ਪ੍ਰਾਪਤ ਕੀਤੀ ਹੈ। ਇਸ ਤੇਜ਼ ਗਤੀ ਨਾਲ, ਇਹ ਮਾਲੀਆ 2026-27 ਦੇ ਵਿੱਤੀ ਸਾਲ ਤੱਕ ਕਾਂਗਰਸ ਦੌਰ ਦੇ ਕੁੱਲ ਮਾਲੀਏ ਨਾਲੋਂ ਦੁੱਗਣਾ ਹੋਣ ਦੀ ਉਮੀਦ ਹੈ।”ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਨੇ ਪੂੰਜੀਗਤ ਖਰਚਿਆਂ ਵਿੱਚ ਇਤਿਹਾਸਕ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ, “ਪੰਜ ਸਾਲਾਂ ਵਿੱਚ, ਅਕਾਲੀ-ਭਾਜਪਾ ਸਰਕਾਰ ਨੇ 14,641 ਕਰੋੜ ਰੁਪਏ ਅਤੇ ਕਾਂਗਰਸ ਸਰਕਾਰ ਨੇ ਪੂੰਜੀਗਤ ਖਰਚਿਆਂ ‘ਤੇ 19,356 ਕਰੋੜ ਰੁਪਏ ਖਰਚ ਕੀਤੇ। ਜਦਕਿ ਆਪ ਸਰਕਾਰ 31,630 ਕਰੋੜ ਖਰਚ ਕਰਨ ਜਾ ਰਹੀ ਹੈ।”ਵਿਰਾਸਤ ਵਿੱਚ ਮਿਲੇ ਕਰਜ਼ੇ ਦੇ ਬੋਝ ਬਾਰੇ ਬੋਲਦਿਆਂ, ਵਿੱਤ ਮੰਤਰੀ ਨੇ ਦਾਅਵਾ ਕੀਤਾ, “ਆਪ ਸਰਕਾਰ ਨੂੰ ਵਿਰਾਸਤ ਵਿੱਚ ਲਗਭਗ 3,00,000 ਕਰੋੜ ਰੁਪਏ ਦਾ ਕਰਜ਼ਾ ਮਿਲਿਆ ਹੈ। ਇਸ ਭਾਰੀ ਇਤਿਹਾਸਕ ਬੋਝ ਦੇ ਕਾਰਨ, ਲਏ ਗਏ ਨਵੇਂ ਕਰਜ਼ਿਆਂ ਦਾ 35 ਫੀਸਦੀ ਹਿੱਸਾ ਸਿਰਫ ਪਿਛਲੀਆਂ ਸਰਕਾਰਾਂ ਦੁਆਰਾ ਛੱਡੀਆਂ ਗਈਆਂ ਦੇਣਦਾਰੀਆਂ ਨੂੰ ਚੁਕਤਾ ਕਰਨ ਲਈ ਵਰਤਿਆ ਜਾਂਦਾ ਹੈ। ਕਰਜ਼ੇ ਦਾ ਹੋਰ 50 ਫੀਸਦੀ ਹਿੱਸਾ ਪੁਰਾਣੇ ਕਰਜ਼ਿਆਂ ‘ਤੇ ਵਿਆਜ ਦੇਣ ਵਿੱਚ ਚਲਾ ਜਾਂਦਾ ਹੈ। ਨਤੀਜੇ ਵਜੋਂ, ਉਧਾਰ ਲਏ ਗਏ ਫੰਡਾਂ ਦਾ 15 ਫੀਸਦੀ ਤੋਂ ਵੀ ਘੱਟ ਹਿੱਸਾ ਅਸਲ ਵਿੱਚ ‘ਆਪ’ ਸਰਕਾਰ ਨੂੰ ਸੂਬੇ ਦੇ ਵਿਕਾਸ ਲਈ ਵਰਤਣ ਵਾਸਤੇ ਉਪਲਬਧ ਹੁੰਦਾ ਹੈ।”ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਾਤ ਦੇ ਬਾਵਜੂਦ ਮੌਜੂਦਾ ਸਰਕਾਰ ਨੇ ਕਰਜ਼ਾ ਤੇ ਕੁੱਲ ਰਾਜ ਘਰੇਲੂ ਉਤਪਾਦ ਦੇ ਅਨੁਪਾਤ ਨੂੰ 48.25% ਤੋਂ ਘਟਾ ਕੇ 44.47% ਕਰ ਦਿੱਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ, “ਆਪ ਸਰਕਾਰ ਨੇ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ 7,000 ਤੋਂ 8,000 ਕਰੋੜ ਰੁਪਏ ਰੱਖੇ ਅਤੇ 2016 ਤੋਂ 2021 ਤੱਕ ਲੰਬਿਤ ਤਨਖਾਹ ਕਮਿਸ਼ਨ ਦੇ 14,191 ਕਰੋੜ ਰੁਪਏ ਦੇ ਬਕਾਏ ਕਲੀਅਰ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ, ਪਨਸਪ, ਲੈਂਡ ਮਾਰਟਗੇਜ ਬੈਂਕ, ਪੀ.ਐਸ.ਆਈ.ਡੀ.ਸੀ. ਅਤੇ ਮੰਡੀ ਬੋਰਡ ਵਰਗੀਆਂ ਵਿੱਤੀ ਤੌਰ ‘ਤੇ ਸੰਕਟਗ੍ਰਸਤ ਸਰਕਾਰੀ ਸੰਸਥਾਵਾਂ ਨੂੰ ਬਚਾਉਣ ਲਈ 2,566 ਕਰੋੜ ਰੁਪਏ ਮੁਹੱਈਆ ਕਰਵਾਏ ਗਏ ।”ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਦੁਆਰਾ ਅਦਾ ਨਾ ਕੀਤੇ ਗਏ ਕੇਂਦਰੀ ਸਕੀਮਾਂ ਦੇ ਬਕਾਏ ਕਲੀਅਰ ਕਰਨ ਲਈ 1,750 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ। ਲੰਬੇ ਸਮੇਂ ਦੇ ਵਿੱਤੀ ਸੁਰੱਖਿਆ ਉਪਾਵਾਂ ਦੀ ਰੂਪਰੇਖਾ ਉਲੀਕਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਆਪ ਸਰਕਾਰ ਨੇ ਭਾਰਤੀ ਰਿਜ਼ਰਵ ਬੈਂਕ ਕੋਲ ਰੱਖੇ ਗਏ ਕੰਸੋਲੀਡੇਟਿਡ ਸਿੰਕਿੰਗ ਫੰਡ ਅਤੇ ਗਰੰਟੀ ਰਿਡੈਂਪਸ਼ਨ ਫੰਡ ਵਿੱਚ ਵੱਡਾ ਨਿਵੇਸ਼ ਕੀਤਾ ਹੈ। 31 ਮਾਰਚ 2022 ਤੱਕ, ਸੂਬੇ ਕੋਲ ਕੰਸੋਲੀਡੇਟਿਡ ਸਿੰਕਿੰਗ ਫੰਡ ਵਿੱਚ ਸਿਰਫ਼ 3,027 ਕਰੋੜ ਰੁਪਏ ਸਨ ਅਤੇ ਗਰੰਟੀ ਰਿਡੈਂਪਸ਼ਨ ਫੰਡ ਵਿੱਚ ਕੁਝ ਵੀ ਨਹੀਂ ਸੀ। ਦਸੰਬਰ 2025 ਤੱਕ, ਇਹ ਰਿਜ਼ਰਵ ਫੰਡ ਵਧ ਕੇ ਕੰਸੋਲੀਡੇਟਿਡ ਸਿੰਕਿੰਗ ਫੰਡ ਵਿੱਚ 10,738 ਕਰੋੜ ਰੁਪਏ ਅਤੇ ਗਰੰਟੀ ਰਿਡੈਂਪਸ਼ਨ ਫੰਡ ਵਿੱਚ 982 ਕਰੋੜ ਰੁਪਏ ਹੋ ਗਏ ਹਨ, ਜਿਸ ਨਾਲ ਇਹ ਕੁੱਲ ਰਕਮ 11,720 ਕਰੋੜ ਰੁਪਏ ਹੋ ਗਈ ਹੈ।”ਵਿੱਤ ਮੰਤਰੀ ਨੇ ਅੱਗੇ ਕਿਹਾ, “ਇਹ 8,693 ਕਰੋੜ ਦੇ ਕੁੱਲ ਵਾਧੇ ਨੂੰ ਦਰਸਾਉਂਦਾ ਹੈ, ਜੋ ਕਿ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 287% ਦਾ ਸ਼ਾਨਦਾਰ ਵਾਧਾ

Punjab

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 03 ਮਾਰਚ   ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਲਗਵਾਏ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ ਕੀਤਾ ਗਿਆ।   ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੀ ਜਾ ਰਹੇ ਹਨ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕੇ ਸਮੂਹ ਸਟਾਫ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।      ਉਹਨਾਂ ਕਿਹਾ ਕਿ ਬੱਚਿਆਂ ਨੇ ਜ਼ਿਆਦਾ ਸਮਾਂ ਸਕੂਲ ਵਿੱਚ ਗੁਜ਼ਾਰਨਾ ਹੁੰਦਾ ਹੈ ਜੇਕਰ ਉਹ ਗੰਦਾ ਪਾਣੀ ਪੀਣਗੇ ਤਾਂ ਉਹਨਾਂ ਨੂੰ ਲ਼ਾਇਲਾਜ ਬਿਮਾਰੀਆਂ ਲੱਗਣ ਦਾ ਡਰ ਰਹਿੰਦਾ ਹੈ । ਇਸ ਲਈ ਬੱਚਿਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆਂ ਕਰਵਾਉਣ ਲਈ ਸਕੂਲ ਆਰ ਓ ਸਿਸਟਮ ਲਈ ਗ੍ਰਾਂਟ ਆਪਣੇ ਅਖਤਿਆਰੀ ਕੋਟੇ ਵਿੱਚੋਂ ਜਾਰੀ ਕੀਤੀ । ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕਿਸੇ ਵੀ ਕਿਸਮ ਦੀ ਘਾਟ ਨਹੀਂ ਰਹਿਣ ਦਿਤੀ ਜਾਵੇਗੀ ।   ਇਸ ਮੌਕੇ ਮਨੋਜ ਕੁਮਾਰ ਬੀ ਪੀ ਓ, ਸੰਤੋਸ਼ ਕੁਮਾਰੀ ਮੁੱਖ ਅਧਿਆਪਕ, ਗੁਲਦੀਪ ਕੌਰ, ਹਰਸ਼ਪਿੰਦਰ ਸਿੰਘ, ਲਖਵਿੰਦਰ ਸਿੰਘ, ਰੇਸ਼ਮ ਸਿੰਘ ਮੈਂਬਰ, ਗੱਪਾ, ਸੋਨੂੰ, ਮੇਘ ਸਿੰਘ, ਸਮੂਹ ਸਟਾਫ ਤੇ ਪਿੰਡ ਵਾਸੀ ਹਾਜ਼ਰ ਸਨ । 

Punjab

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਮਨਾਇਆ ਗਿਆ ‘ਵਿਸਤੋਸੋ 2026’ ਇਸ ਸਾਲ ਵੀ ਪੂਰੇ ਜੋਸ਼ ਤੇ ਚੜ੍ਹਿਆ ਰਿਹਾ। ਕੈਂਪਸ ਸਵੇਰ ਤੋਂ ਰਾਤ ਤੱਕ ਰੰਗਾਂ, ਸੰਗੀਤ ਤੇ ਤਾਲੀਆਂ ਦੀਆਂ ਆਵਾਜ਼ਾਂ ਨਾਲ ਗੂੰਜਦਾ ਰਿਹਾ। ਡਾਂਸ, ਗੀਤ, ਡਰਾਮਾ, ਫੈਸ਼ਨ ਸ਼ੋਅ ਤੇ ਹੋਰ ਰੰਗਾਰੰਗ ਪੇਸ਼ਕਾਰੀਆਂ ਨੇ ਮਾਹੌਲ ਨੂੰ ਮੇਲੇ ਵਰਗਾ ਬਣਾ ਦਿੱਤਾ। ਹਰ ਕੋਨੇ ’ਚ ਵਿਦਿਆਰਥੀਆਂ ਦੀ ਉਰਜਾ ਤੇ ਉਤਸ਼ਾਹ ਸਾਫ਼ ਦਿਖਾਈ ਦਿੱਤਾ। ਸ਼ਾਮ ਦੀ ਸਭ ਤੋਂ ਖ਼ਾਸ ਤੇ ਬੇਸਬਰੀ ਨਾਲ ਉਡੀਕ ਕੀਤੀ ਘੜੀ ਸੀ ਮਸ਼ਹੂਰ ਗਾਇਕਾ ‘ਜੈਸਮੀਨ ਸੈਂਡਲਸ’ ਦੀ ਲਾਈਵ ਪੇਸ਼ਕਸ਼। ਉਹ ਮੰਚ ’ਤੇ ਆਈ ਤਾਂ ਮਾਹੌਲ ਹੋਰ ਹੀ ਰੰਗ ਵਿਚ ਚੜ੍ਹ ਗਿਆ। ਵਿਦਿਆਰਥੀ ਗੀਤਾਂ ਨਾਲ ਝੂਮਦੇ, ਗਾਉਂਦੇ ਤੇ ਪੂਰੀ ਤਰ੍ਹਾਂ ਮੌਜ ਮਾਣਦੇ ਨਜ਼ਰ ਆਏ। ਇਸ ਤੋਂ ਇਲਾਵਾ ਪ੍ਰਸਿੱਧ ਗਾਇਕ ‘ਗੁਰਨਾਮ ਭੁੱਲਰ’ ਦੀ ਖ਼ਾਸ ਹਾਜ਼ਰੀ ਨੇ ਵੀ ਸ਼ਾਮ ਨੂੰ ਹੋਰ ਖ਼ਾਸ ਬਣਾ ਦਿੱਤਾ। ਵਿਸਤੋਸੋ ਦੀ ਕਾਮਯਾਬੀ ਦੇ ਪਿੱਛੇ ਯੂਨੀਵਰਸਿਟੀ ਮੈਨੇਜਮੈਂਟ ਦੀ ਸੋਚ ਤੇ ਸਹਿਯੋਗ ਅਹਿਮ ਰਿਹਾ। ਪ੍ਰੋਗਰਾਮ ਸਿਰਫ਼ ਮਨੋਰੰਜਨ ਤੱਕ ਸੀਮਿਤ ਨਹੀਂ ਰਿਹਾ, ਸਗੋਂ ਵਿਦਿਆਰਥੀਆਂ ਨੂੰ ਆਪਣਾ ਹੁਨਰ ਦਿਖਾਉਣ ਤੇ ਆਤਮ-ਵਿਸ਼ਵਾਸ ਵਧਾਉਣ ਦਾ ਮੰਚ ਮਿਲਿਆ। ਮੈਨੇਜਮੈਂਟ ਵੱਲੋਂ ਹਰ ਪੱਖ ਤੋਂ ਵਧੀਆ ਇੰਤਜ਼ਾਮ ਕੀਤੇ ਗਏ। ਵਿਸਤੋਸੋ 2026 ਦੀ ਇੱਕ ਵੱਡੀ ਖਾਸੀਅਤ ਰਹੀ ਸਨਮਾਨ ਸਮਾਰੋਹ, ਜਿਸ ਦੌਰਾਨ ਕਰੀਬ 350 ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਅਕਾਦਮਿਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਿਆਂ ਨੂੰ ‘ਅਵਾਰਡ ਆਫ ਮੇਰਿਟ (ਅਕੈਡਮਿਕਸ)’ ਨਾਲ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ ਕਲਚਰਲ ਗਤੀਵਿਧੀਆਂ ਅਤੇ ਪ੍ਰੋਜੈਕਟ ਖੇਤਰ ਵਿੱਚ ਉਤਕ੍ਰਿਸ਼ਟ ਯੋਗਦਾਨ ਲਈ ‘ਅਵਾਰਡ ਆਫ ਆਉਟਸਟੈਂਡਿੰਗ ਅਚੀਵਮੈਂਟ ਫੋਰ ਕਲਚਰ ਐਂਡ ਪ੍ਰੋਜੈਕਟਸ’ ਵੀ ਪ੍ਰਦਾਨ ਕੀਤੇ ਗਏ। ਇਹ ਸਮਾਰੋਹ ਵਿਦਿਆਰਥੀਆਂ ਦੀ ਮਿਹਨਤ ਤੇ ਲਗਨ ਦਾ ਸਨਮਾਨ ਸੀ। ਫੈਕਲਟੀ ਕੋਆਰਡੀਨੇਟਰ ਅਤੇ ਵਿਦਿਆਰਥੀ ਵਲੰਟੀਅਰਾਂ ਦੀ ਮਿਹਨਤ ਨਾਲ ਸਾਰਾ ਪ੍ਰੋਗਰਾਮ ਸੁਚੱਜੇ ਢੰਗ ਨਾਲ ਸੰਪੰਨ ਹੋਇਆ। ਸਟੇਜ ਮੈਨੇਜਮੈਂਟ ਤੋਂ ਲੈ ਕੇ ਲਾਜਿਸਟਿਕਸ ਤੱਕ ਹਰ ਕੰਮ ਨੂੰ ਸਹੀ ਤਰੀਕੇ ਨਾਲ ਮੈਨੇਜ ਕੀਤਾ ਗਿਆ, ਜਿਸ ਨਾਲ ਪ੍ਰੋਗਰਾਮ ਬਿਨਾਂ ਰੁਕਾਵਟ ਚੱਲਦਾ ਰਿਹਾ। ਵਿਸਤੋਸੋ 2026 ਸਿਰਫ਼ ਇੱਕ ਪ੍ਰੋਗਰਾਮ ਨਹੀਂ ਸੀ, ਸਗੋਂ ਇਕੱਠ, ਕਲਚਰ ਅਤੇ ਕੈਂਪਸ ਜ਼ਿੰਦਗੀ ਦਾ ਜਸ਼ਨ ਸੀ।

Punjab

ਇਜ਼ਰਾਈਲ-ਈਰਾਨ ਜੰਗ: ਦਿੱਲੀ ਤੋਂ 80 ਅੰਤਰਰਾਸ਼ਟਰੀ ਉਡਾਣਾਂ ਰੱਦ, ਸ਼੍ਰੀਨਗਰ 'ਚ ਬਾਜ਼ਾਰ ਬੰਦ

ਅੱਜ ਇਜ਼ਰਾਈਲ-ਈਰਾਨ ਯੁੱਧ ਦਾ ਚੌਥਾ ਦਿਨ ਹੈ। ਲਗਾਤਾਰ ਚੌਥੇ ਦਿਨ, ਦਿੱਲੀ ਹਵਾਈ ਅੱਡੇ ‘ਤੇ 80 ਤੋਂ ਵੱਧ ਅੰਤਰਰਾਸ਼ਟਰੀ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਹਾਲਾਂਕਿ, ਅੱਜ ਸਵੇਰੇ, ਏਅਰ ਇੰਡੀਆ ਦੀ ਉਡਾਣ AI916D 149 ਯਾਤਰੀਆਂ ਅਤੇ 8 ਕੈਬਿਨ ਕਰੂ ਨਾਲ ਦਿੱਲੀ ਪਹੁੰਚੀ। ਦੁਬਈ ਵਿੱਚ ਫਸੀ ਭਾਰਤੀ ਸ਼ਟਲਰ ਪੀਵੀ ਸਿੰਧੂ ਵੀ ਵਾਪਸ ਆ ਗਈ। ਇਸ ਤੋਂ ਇਲਾਵਾ, ਸੋਮਵਾਰ ਦੇਰ ਰਾਤ ਦੁਬਈ ਤੋਂ ਤਿੰਨ ਅਮੀਰਾਤ ਦੀਆਂ ਉਡਾਣਾਂ ਉਤਰੀਆਂ: EK500 ਦੁਬਈ ਤੋਂ ਮੁੰਬਈ, EK526 ਦੁਬਈ ਤੋਂ ਹੈਦਰਾਬਾਦ, EK568 ਦੁਬਈ ਤੋਂ ਬੰਗਲੁਰੂ, ਅਤੇ EK542 ਦੁਬਈ ਤੋਂ ਚੇਨਈ, 217 ਯਾਤਰੀਆਂ ਅਤੇ ਚਾਲਕ ਦਲ ਨੂੰ ਲੈ ਕੇ। ਅਬੂ ਧਾਬੀ ਤੋਂ ਇੱਕ ਉਡਾਣ ਵੀ ਦਿੱਲੀ ਪਹੁੰਚੀ। ਇੰਡੀਗੋ ਅੱਜ ਜੇਦਾਹ, ਸਾਊਦੀ ਅਰਬ ਤੋਂ ਹੈਦਰਾਬਾਦ, ਮੁੰਬਈ, ਦਿੱਲੀ ਅਤੇ ਅਹਿਮਦਾਬਾਦ ਲਈ 10 ਵਿਸ਼ੇਸ਼ ਉਡਾਣਾਂ ਵੀ ਚਲਾ ਰਹੀ ਹੈ। ਏਅਰ ਇੰਡੀਆ ਐਕਸਪ੍ਰੈਸ ਮਸਕਟ ਲਈ ਉਡਾਣਾਂ ਦੁਬਾਰਾ ਸ਼ੁਰੂ ਕਰ ਰਹੀ ਹੈ। ਇਸ ਦੌਰਾਨ, ਅਬੂ ਧਾਬੀ ਸਥਿਤ ਏਤਿਹਾਦ, ਦੁਬਈ ਸਥਿਤ ਅਮੀਰਾਤ, ਅਤੇ ਫਲਾਈਦੁਬਈ ਨੇ ਚੋਣਵੀਆਂ ਉਡਾਣਾਂ ਦੁਬਾਰਾ ਸ਼ੁਰੂ ਕੀਤੀਆਂ ਹਨ। ਪੰਦਰਾਂ ਏਤਿਹਾਦ ਉਡਾਣਾਂ ਅਬੂ ਧਾਬੀ ਹਵਾਈ ਅੱਡੇ ਤੋਂ ਇਸਲਾਮਾਬਾਦ, ਪੈਰਿਸ, ਐਮਸਟਰਡਮ, ਮੁੰਬਈ, ਕਾਹਿਰਾ ਅਤੇ ਲੰਡਨ ਲਈ ਰਵਾਨਾ ਹੋਈਆਂ। ਈਰਾਨ ਦੇ ਸੁਪਰੀਮ ਲੀਡਰ ਖਮੇਨੀ ਦੀ ਮੌਤ ਨੂੰ ਲੈ ਕੇ ਭਾਰਤ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹਨ। ਸ਼ੀਆ ਭਾਈਚਾਰਾ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ। ਜੰਮੂ-ਕਸ਼ਮੀਰ ਵਿੱਚ ਸ੍ਰੀਨਗਰ ਅੱਜ ਲਗਾਤਾਰ ਦੂਜੇ ਦਿਨ ਬੰਦ ਰਿਹਾ। ਭਾਰਤ ਸਰਕਾਰ ਨੇ ਸਾਰੇ ਰਾਜਾਂ ਨੂੰ ਭੜਕਾਊ ਭਾਸ਼ਣਾਂ ਲਈ ਸੁਚੇਤ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਜ਼ਰਾਈਲ ਦੇ ਤੇਲ ਅਵੀਵ ਵਿੱਚ ਫਸੇ ਇੱਕ ਡੱਚ ਸੈਲਾਨੀ ਨੇ ਕਿਹਾ, “ਸਾਡੇ ਕੋਲ ਕੁਝ ਕੰਬਲਾਂ ਅਤੇ ਗੱਦੀਆਂ ਵਾਲਾ ਇੱਕ ਤੰਬੂ ਹੈ। ਮੈਂ ਇੱਥੇ ਆਪਣੇ ਪਤੀ ਅਤੇ ਦੋ ਬੱਚਿਆਂ ਨਾਲ ਛੁੱਟੀਆਂ ਮਨਾਉਣ ਆਇਆ ਸੀ। ਸਾਨੂੰ 1 ਮਾਰਚ ਨੂੰ ਰਵਾਨਾ ਹੋਣਾ ਸੀ। ਪਰ ਹੁਣ ਉਡਾਣਾਂ ਨਹੀਂ ਚੱਲ ਰਹੀਆਂ ਹਨ। ਸਾਨੂੰ ਉਡਾਣਾਂ ਮੁੜ ਸ਼ੁਰੂ ਹੋਣ ਤੱਕ ਇੱਥੇ ਰਹਿਣਾ ਪਵੇਗਾ।” ਦੁਬਈ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ ‘ਤੇ ਪਹੁੰਚਣ ਵਾਲੇ ਇੱਕ ਯਾਤਰੀ ਨੇ ਕਿਹਾ, “ਉੱਥੇ ਸਥਿਤੀ ਕਾਫ਼ੀ ਆਮ ਹੈ, ਬਹੁਤ ਜ਼ਿਆਦਾ ਤਣਾਅ ਨਹੀਂ ਹੈ। ਪਰ ਉਡਾਣਾਂ ਰੱਦ ਕਰਨ ਅਤੇ ਹੋਰ ਕਾਰਨਾਂ ਕਰਕੇ ਲੋਕਾਂ ‘ਤੇ ਆਰਥਿਕ ਪ੍ਰਭਾਵ ਪੈ ਰਿਹਾ ਹੈ। ਉੱਥੇ ਰਹਿਣਾ ਬਹੁਤ ਮਹਿੰਗਾ ਹੈ। ਏਅਰ ਇੰਡੀਆ ਨੇ ਸਾਨੂੰ ਪੂਰਾ ਮਾਰਗਦਰਸ਼ਨ ਪ੍ਰਦਾਨ ਕੀਤਾ।” ਉੱਥੋਂ ਦੀ ਸਰਕਾਰ ਵੀ ਪੂਰੀ ਸਹਾਇਤਾ ਪ੍ਰਦਾਨ ਕਰ ਰਹੀ ਹੈ। ਤਾਮਿਲਨਾਡੂ ਦੇ ਕੋਇੰਬਟੂਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅਬੂ ਧਾਬੀ ਅਤੇ ਸ਼ਾਰਜਾਹ ਲਈ ਸਾਰੀਆਂ ਉਡਾਣਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਹਵਾਈ ਅੱਡੇ ਦੇ ਡਾਇਰੈਕਟਰ ਮੁਹੰਮਦ ਆਰਿਫ ਨੇ ਦੱਸਿਆ ਕਿ ਇੰਡੀਗੋ ਕੋਇੰਬਟੂਰ ਤੋਂ ਅਬੂ ਧਾਬੀ ਲਈ ਹਫ਼ਤੇ ਵਿੱਚ ਚਾਰ ਉਡਾਣਾਂ (ਮੰਗਲਵਾਰ, ਵੀਰਵਾਰ, ਸ਼ਨੀਵਾਰ ਅਤੇ ਐਤਵਾਰ) ਚਲਾਉਂਦੀ ਹੈ, ਜਦੋਂ ਕਿ ਏਅਰ ਅਰੇਬੀਆ ਹਫ਼ਤੇ ਵਿੱਚ ਪੰਜ ਉਡਾਣਾਂ (ਸੋਮਵਾਰ, ਵੀਰਵਾਰ, ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ) ਸ਼ਾਰਜਾਹ ਲਈ ਚਲਾਉਂਦੀ ਹੈ। ਸ਼ਨੀਵਾਰ ਦੁਪਹਿਰ ਨੂੰ ਹਵਾਈ ਖੇਤਰ ਬੰਦ ਹੋਣ ਤੋਂ ਬਾਅਦ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸ਼ਾਰਜਾਹ ਲਈ ਸਵੇਰ ਦੀ ਉਡਾਣ ਸ਼ਨੀਵਾਰ ਨੂੰ ਚਲਾਈ ਗਈ ਸੀ, ਪਰ ਅਬੂ ਧਾਬੀ ਲਈ ਉਡਾਣ ਰੱਦ ਕਰ ਦਿੱਤੀ ਗਈ ਸੀ। ਐਤਵਾਰ ਨੂੰ ਦੋਵੇਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਸੋਮਵਾਰ ਨੂੰ, ਸਿਰਫ ਸ਼ਾਰਜਾਹ ਉਡਾਣ ਤਹਿ ਕੀਤੀ ਗਈ ਸੀ, ਜੋ ਰੱਦ ਕਰ ਦਿੱਤੀ ਗਈ ਸੀ। ਮੰਗਲਵਾਰ ਨੂੰ ਅਬੂ ਧਾਬੀ (ਇੰਡੀਗੋ) ਅਤੇ ਸ਼ਾਰਜਾਹ (ਏਅਰ ਅਰੇਬੀਆ) ਦੋਵੇਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸਨ।

Scroll to Top