Actionpunjab

Action Punjab Logo
Breaking News

Punjab

Punjab

ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ

ਚੰਡੀਗੜ੍ਹ, 25 ਮਈ: ਪੰਜਾਬ ਸਰਕਾਰ ਵੱਲੋਂ ਨੈਗੋਸੀਏਬਲ ਐਕਟ-1881 ਦੀ ਧਾਰਾ 25 ਅਧੀਨ ਈਦ-ਉੱਲ-ਜੂਹਾ (ਬਕਰੀਦ) ਦੇ ਸਬੰਧ ਵਿੱਚ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਮਿਤੀ 28 ਮਈ 2026 (ਵੀਰਵਾਰ) ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਈਦ-ਉੱਲ-ਜੂਹਾ (ਬਕਰੀਦ) ਦੇ ਮੌਕੇ ਮਿਤੀ 27 ਮਈ 2026 ਨੂੰ ਗਜ਼ਟਿਡ ਛੁੱਟੀ ਐਲਾਨੀ ਗਈ ਸੀ, ਪਰੰਤੂ ਹੁਣ ਇਸ ਵਿੱਚ ਸੋਧ ਕਰਦਿਆਂ ਇਹ ਛੁੱਟੀ ਮਿਤੀ 28 ਮਈ 2026 (ਵੀਰਵਾਰ) ਨੂੰ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।  

Punjab

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

ਚੰਡੀਗੜ੍ਹ, 24 ਮਈ:-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਕਿ ਸੂਬੇ ਨੇ ਸਾਲ 2026-27 ਦੇ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਧੀਨ ਲਿਆਉਣ ਦਾ ਟੀਚਾ ਮਿਥਿਆ ਹੈ ਅਤੇ ਇਸ ਮਕਸਦ ਲਈ 40 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2025 ਦੇ ਸਾਉਣੀ ਸੀਜ਼ਨ ਦੌਰਾਨ 23,410 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ, ਜਿਸ ਤਹਿਤ 2,35,899 ਏਕੜ ਰਕਬਾ ਕਵਰ ਕੀਤਾ ਗਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਯੋਗ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ‘ਤੇ 35.38 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਦਿੱਤੀ ਗਈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ “ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇਹ ਕਿਸਾਨਾਂ ਦੀ ਅਗਵਾਈ ਵਾਲੀ ਕ੍ਰਾਂਤੀਕਾਰੀ ਮੁਹਿੰਮ ਹੈ। ਸਾਲ 2025-26 ਵਿੱਚ ਇਸ ਸਕੀਮ ਨੂੰ ਕਿਸਾਨ ਵੀਰਾਂ ਤੋਂ ਭਰਵਾਂ ਹੁੰਗਾਰਾ ਮਿਲਿਆ। ਹੁਣ ਸਾਲ 2026-27 ਲਈ 40 ਕਰੋੜ ਰੁਪਏ ਦੀ ਲਾਗਤ ਨਾਲ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਹੈ। ਅਸੀਂ ਕੀਮਤੀ ਭੂਮੀਗਤ ਪਾਣੀ ਨੂੰ ਬਚਾਉਣ ਲਈ ਵਚਨਬੱਧ ਹਾਂ।” ਸੂਬੇ ਦੇ ਕਿਸਾਨਾਂ ਨੂੰ ਪਾਣੀ ਬਚਾਉਣ ਵਾਲੀ ਡੀਐਸਆਰ ਤਕਨੀਕ ਅਪਣਾਉਣ ਅਤੇ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈਣ ਲਈ ਜਲਦੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਤਕਨੀਕ ਨੂੰ ਅਪਣਾਉਣ ਦੇ ਚਾਹਵਾਨ ਕਿਸਾਨਾਂ ਲਈ ਆਨਲਾਈਨ ਡੀਐਸਆਰ ਰਜਿਸਟ੍ਰੇਸ਼ਨ ਪੋਰਟਲ ਕਾਰਜਸ਼ੀਲ ਹੈ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀਐਸਆਰ ਤਕਨੀਕ ਕੱਦੂ ਕਰਕੇ ਅਤੇ ਪਨੀਰੀ ਟ੍ਰਾਂਸਪਲਾਂਟੇਸ਼ਨ ਦੀ ਲੋੜ ਨੂੰ ਖਤਮ ਕਰਦੀ ਹੈ ਅਤੇ ਸਿੰਜਾਈ ਲਈ ਪਾਣੀ ਦੀ ਵਰਤੋਂ ਵਿੱਚ 15-20 ਫ਼ੀਸਦ ਦੀ ਕਮੀ ਲਿਆਉਣ ਦੇ ਨਾਲ-ਨਾਲ ਮਜ਼ਦੂਰੀ ਦੀਆਂ ਲਾਗਤਾਂ ਵਿੱਚ ਮਹੱਤਵਪੂਰਨ ਕਮੀ ਲਿਆਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਵਿਆਪਕ ਰਣਨੀਤੀ ਦਾ ਇੱਕ ਅਹਿਮ ਕਦਮ ਹੈ ਜਿਸਦਾ ਉਦੇਸ਼ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ ਅਤੇ ਆਰਥਿਕ ਪ੍ਰੋਤਸਾਹਨ ਰਾਹੀਂ ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨਾ ਹੈ।  

Punjab

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 24 ਮਈ 2026:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ ਅੱਜ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਆਗਾਮੀ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ। ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਝੋਨੇ ਦੇ ਸੀਜ਼ਨ ਲਈ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਇਹ ਸਮਾਂ ਸਾਰਣੀ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਅਤੇ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਖੇ ਲਾਗੂ ਹੋਵੇਗਾ। ਇਸ ਦੇ ਨਾਲ ਹੀ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਐਸਬੀਐਸ ਨਗਰ ਜ਼ਿਲ੍ਹਿਆਂ ਵਿੱਚ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ ਮੁਹੱਈਆ ਕਰਵਾਈ ਜਾਵੇਗੀ।” ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਨੇ ਖੇਤੀਬਾੜੀ ਖੇਤਰ ਨੂੰ ਪਹਿਲ ਦਿੱਤੀ ਹੈ ਅਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।” ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਪੀਐਸਪੀਸੀਐਲ ਸੂਬੇ ਵਿੱਚ ਖੇਤੀਬਾੜੀ ਲਈ ਜਾਰੀ ਹਰੇਕ ਮੋਟਰ ਕੁਨੈਕਸ਼ਨ ਲਈ ਰੋਜ਼ਾਨਾ ਅੱਠ ਘੰਟੇ ਤੋਂ ਵੱਧ ਬਿਜਲੀ ਦੀ ਉਪਲਬਧਤਾ ਯਕੀਨੀ ਬਣਾਏਗਾ ਤਾਂ ਜੋ ਕਿਸਾਨ ਝੋਨੇ ਦੀ ਲਵਾਈ ਸੁਚਾਰੂ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਕਰ ਸਕਣ।” ਉਨ੍ਹਾਂ ਕਿਹਾ, “ਪੰਜਾਬ ਦੇ ਮਿਹਨਤੀ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਸੂਬਾ ਸਰਕਾਰ ਇਸ ਮਹੱਤਵਪੂਰਨ ਸਮੇਂ ਦੌਰਾਨ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।” ਮੰਤਰੀ ਨੇ ਅੱਗੇ ਕਿਹਾ, “ਬਿਜਲੀ ਵੰਡ ਪ੍ਰਣਾਲੀ ਦੀ ਨਿਰੰਤਰ ਨਿਗਰਾਨੀ ਲਈ ਸੂਬੇ ਭਰ ਵਿੱਚ ਪੀਐਸਪੀਸੀਐਲ ਦੇ ਅਧਿਕਾਰੀਆਂ ਅਤੇ ਤਕਨੀਕੀ ਸਟਾਫ ਦੀਆਂ ਸਮਰਪਿਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਫੀਲਡ ਅਧਿਕਾਰੀਆਂ ਨੂੰ 24 ਘੰਟੇ ਉਪਲਬਧ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਖਰਾਬੀ, ਟ੍ਰਾਂਸਫਾਰਮਰ ਸਬੰਧੀ ਮੁੱਦੇ ਅਤੇ ਹੋਰ ਤਕਨੀਕੀ ਨੁਕਸ ਦਾ ਪਹਿਲ ਦੇ ਆਧਾਰ ‘ਤੇ ਤੁਰੰਤ ਹੱਲ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਝੋਨੇ ਦੀ ਬਿਜਾਈ ਦੌਰਾਨ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਜਵਾਬ ਦੇਣਾ ਯਕੀਨੀ ਬਣਾਉਣ ਲਈ ਸਮਰਪਿਤ ਕੰਟਰੋਲ ਰੂਮਾਂ ਅਤੇ ਸ਼ਿਕਾਇਤ ਪ੍ਰਬੰਧਨ ਵਿਧੀਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।” ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਕਿਹਾ, “ਪੀਐਸਪੀਸੀਐਲ ਨੇ ਪਹਿਲਾਂ ਹੀ ਟਰਾਂਸਮਿਸ਼ਨ ਲਾਈਨਾਂ, ਟ੍ਰਾਂਸਫਾਰਮਰਾਂ ਅਤੇ ਹੋਰ ਬਿਜਲੀ ਬੁਨਿਆਦੀ ਢਾਂਚੇ ਦੇ ਜ਼ਰੂਰੀ ਰੱਖ-ਰਖਾਅ ਸਬੰਧੀ ਕਾਰਜ ਪਹਿਲਾਂ ਹੀ ਮੁਕੰਮਲ ਕਰ ਲਏ ਹਨ ਤਾਂ ਜੋ ਮੰਗ ਦੇ ਸੀਜ਼ਨ ਦੌਰਾਨ ਫਾਲਤੂ ਵਿਘਨਾਂ ਤੋਂ ਬਚਿਆ ਜਾ ਸਕੇ।” ਬਿਜਲੀ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਸੂਬੇ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਾਰੇ ਖੇਤਰਾਂ, ਖਾਸ ਕਰਕੇ ਖੇਤੀਬਾੜੀ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣਾ ਭਗਵੰਤ ਮਾਨ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਹੈ।” ਕਿਸਾਨਾਂ ਨੂੰ ਬਿਜਲੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਅਤੇ ਪੀਐਸਪੀਸੀਐਲ ਦੁਆਰਾ ਜਾਰੀ ਕੀਤੇ ਗਏ ਸ਼ਡਿਊਲ ਦੀ ਪਾਲਣਾ ਕਰਨ ਦੀ ਅਪੀਲ ਕਰਨ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ, “ਸੂਬਾ ਸਰਕਾਰ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਅਤੇ ਪੰਜਾਬ ਭਰ ਵਿੱਚ ਝੋਨੇ ਦੇ ਸੀਜ਼ਨ ਨੂੰ ਸਫ਼ਲ ਅਤੇ ਸੁਖਾਲਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।”   

Punjab

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਚੰਡੀਗੜ੍ਹ, 24 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਇਤਿਹਾਸ ਵਿੱਚ ਵੱਡੇ ਖੇਡ ਸਮਾਗਮ ਦੌਰਾਨ ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ 87 ਖਿਡਾਰੀਆਂ ਅਤੇ 1,070 ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡਾਂ ਤੋਂ ਲੈ ਕੇ ਅੰਤਰਰਾਸ਼ਟਰੀ ਖੇਡ ਮੈਦਾਨਾਂ ਤੱਕ ਸੂਬੇ ਵਿੱਚ ਖੇਡਾਂ ਲਈ ਵਿਆਪਕ ਐਲਾਨ ਕੀਤਾ। ਪੰਜਾਬ ਨੂੰ ਉੱਭਰਦੀ ਖੇਡ ਸ਼ਕਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਸਿਰਫ਼ ਓਲੰਪਿਕ ਅਤੇ ਏਸ਼ੀਆਈ ਖੇਡਾਂ ਦੇ ਮੈਡਲ ਜੇਤੂਆਂ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਸਗੋਂ 9 ਖਿਡਾਰੀਆਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਪਹਿਲੀ ਵਾਰ ਟੂਰਨਾਮੈਂਟ ਦੀ ਤਿਆਰੀ ਲਈ 220 ਖਿਡਾਰੀਆਂ ਨੂੰ 8.61 ਕਰੋੜ ਰੁਪਏ ਦੀ ਸਿੱਧੇ ਬੈਂਕ ਖਾਤਿਆਂ ਰਾਹੀਂ ਵਿੱਤੀ ਸਹਾਇਤਾ ਦਿੱਤੀ ਗਈ।ਅੱਜ ਇੱਥੇ ਸੈਕਟਰ-35 ਵਿੱਚ ਮਿਊਂਸਪਲ ਭਵਨ ਵਿਖੇ ਸਮਾਗਮ ਦੌਰਾਨ ਖੇਡਾਂ ਦੇ ਖੇਤਰ ਵਿੱਚ ਨਿਰਣਾਇਕ ਬਦਲਾਅ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2026-27 ਲਈ 1,763 ਕਰੋੜ ਰੁਪਏ ਦੇ ਇਤਿਹਾਸਕ ਖੇਡ ਬਜਟ ਅਤੇ ਜ਼ਮੀਨੀ ਪੱਧਰ ‘ਤੇ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ 1,300 ਕਰੋੜ ਰੁਪਏ ਦੀ ਲਾਗਤ ਨਾਲ 3,148 ਪੇਂਡੂ ਖੇਡ ਮੈਦਾਨ ਵਿਕਸਤ ਕਰਨ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ ਅਤੇ ਇਕ ਨਵੰਬਰ ਨੂੰ ਪੰਜਾਬ ਦਿਵਸ ’ਤੇ ਭਾਰਤ-ਪਾਕਿਸਤਾਨ ਦਰਮਿਆਨ ਗਹਿਗੱਚ ਮੁਕਾਬਲਾ ਹੋਵੇਗਾ। ਪਿਛਲੀਆਂ ਸਰਕਾਰਾਂ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ, ਦੇਸ਼ ਲਈ ਅਣਗਿਣਤ ਚੈਂਪੀਅਨ ਪੈਦਾ ਕਰਨ ਦੇ ਬਾਵਜੂਦ ਪਹਿਲਾਂ ਕਦੇ ਵੀ ਸੂਬੇ ਨੂੰ ਕਿਸੇ ਵੱਡੇ ਖੇਡ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਖੇਡ ਐਸੋਸੀਏਸ਼ਨਾਂ ‘ਤੇ ਅਸਲ ਖਿਡਾਰੀਆਂ ਦੀ ਬਜਾਏ ਸਿਆਸੀ ਤੌਰ ‘ਤੇ ਜੁੜੇ ਵਿਅਕਤੀਆਂ ਦਾ ਦਬਦਬਾ ਰਿਹਾ।ਸ਼ਾਨਦਾਰ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਪੰਜਾਬ ਲਈ ਇਤਿਹਾਸਕ ਪਲ ਹੈ ਕਿਉਂਕਿ 87 ਖਿਡਾਰੀਆਂ ਨੂੰ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ, ਜਦੋਂ ਕਿ ਵੱਖ-ਵੱਖ ਖੇਡਾਂ ਦੇ 1,070 ਮੈਡਲ ਜੇਤੂ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ ਖਿਡਾਰੀਆਂ ਵਿੱਚ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਹੈ। ਪੰਜਾਬ ਸਰਕਾਰ ਨੇ ਨਾ ਸਿਰਫ਼ ਓਲੰਪਿਕ ਅਤੇ ਏਸ਼ੀਆਈ ਖੇਡਾਂ ਦੇ ਮੈਡਲ ਜੇਤੂਆਂ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਹੈ, ਸਗੋਂ 9 ਮੈਡਲ ਜੇਤੂ ਖਿਡਾਰੀਆਂ ਨੂੰ ਨੌਕਰੀਆਂ ਵੀ ਪ੍ਰਦਾਨ ਕੀਤੀਆਂ ਹਨ।”ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਖਿਡਾਰੀਆਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀਆਂ ਪ੍ਰਾਪਤੀਆਂ ਰਾਹੀਂ ਦੇਸ਼ ਅਤੇ ਸੂਬੇ ਦਾ ਬਹੁਤ ਮਾਣ ਵਧਾਇਆ ਹੈ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਈਏ ਅਤੇ ਇਹ ਯਕੀਨੀ ਬਣਾਈਏ ਕਿ ਉਨ੍ਹਾਂ ਨੂੰ ਉਹ ਸਤਿਕਾਰ, ਮਾਨਤਾ ਅਤੇ ਸਹਿਯੋਗ ਮਿਲੇ ਜਿਸ ਦੇ ਉਹ ਹੱਕਦਾਰ ਹਨ।”ਪੰਜਾਬ ਸਰਕਾਰ ਦੇ ਖੇਡਾਂ ਪ੍ਰਤੀ ਦ੍ਰਿਸ਼ਟੀਕੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦੇ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਰੁਪਏ ਦਿੱਤੇ ਗਏ। ਉਨ੍ਹਾਂ ਅੱਗੇ ਕਿਹਾ,”ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਅਥਲੀਟਾਂ ਦੇ ਵਿਕਾਸ ਲਈ ਵਿੱਤੀ ਸਾਲ 2026-27 ਲਈ 1,763 ਕਰੋੜ ਰੁਪਏ ਦਾ ਰਿਕਾਰਡ ਖੇਡ ਬਜਟ ਅਲਾਟ ਕੀਤਾ ਹੈ। ਪਿੰਡਾਂ ਵਿੱਚ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਨਿਖਾਰਨ ਲਈ 1,300 ਕਰੋੜ ਰੁਪਏ ਦੀ ਲਾਗਤ ਨਾਲ 3,148 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਇਹ ਮੈਦਾਨ ਪਿੰਡਾਂ ਦੇ ਉੱਭਰਦੇ ਖਿਡਾਰੀਆਂ ਲਈ ਚਾਨਣਮੁਨਾਰਾ ਬਣਨਗੇ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ ਜਿਸ ਨੂੰ ਸੂਬੇ ਦੀ ਖੇਡ ਵਿਰਾਸਤ ਲਈ ਮਾਣ ਵਾਲਾ ਪਲ ਦੱਸਿਆ। ਉਨ੍ਹਾਂ ਨੇ ਅੱਗੇ ਐਲਾਨ ਕੀਤਾ ਕਿ ਇਸ ਟੂਰਨਾਮੈਂਟ ਦੌਰਾਨ ਬਹੁਤ ਉਡੀਕਿਆ ਜਾਣ ਵਾਲਾ ਭਾਰਤ-ਪਾਕਿਸਤਾਨ ਮੈਚ ਪੰਜਾਬ ਦਿਵਸ ‘ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ,“ਪੰਜਾਬ ਨੇ ਦੇਸ਼ ਨੂੰ ਅਣਗਿਣਤ ਮੈਡਲ ਅਤੇ ਚੈਂਪੀਅਨ ਦਿੱਤੇ ਹਨ, ਫਿਰ ਵੀ ਪਿਛਲੀਆਂ ਸਰਕਾਰਾਂ ਨੇ ਕਦੇ ਇਹ ਯਕੀਨੀ ਨਹੀਂ ਬਣਾਇਆ ਕਿ ਸੂਬੇ ਨੂੰ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲੇ। ਅਸੀਂ ਉਸ ਮਾਨਸਿਕਤਾ ਨੂੰ ਬਦਲ ਦਿੱਤਾ ਹੈ ਅਤੇ ਪੰਜਾਬ ਨੂੰ ਭਾਰਤ ਦੇ ਖੇਡ ਨਕਸ਼ੇ ਦੇ ਕੇਂਦਰ ਵਿੱਚ ਲਿਆਂਦਾ ਹੈ।”ਪੁਰਾਣੀ ਵਿਵਸਥਾ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਐਸੋਸੀਏਸ਼ਨਾਂ ‘ਤੇ ਪਹਿਲਾਂ ਸਿਆਸੀ ਤੌਰ ‘ਤੇ ਜੁੜੇ ਵਿਅਕਤੀਆਂ ਦਾ ਦਬਦਬਾ ਸੀ, ਪਰ ਪੰਜਾਬ ਸਰਕਾਰ ਨੇ ਉਸ ਰੁਝਾਨ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਮੈਰਿਟ ਦੇ ਅਧਾਰ ‘ਤੇ ਆਮ ਖਿਡਾਰੀਆਂ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ।ਪੰਜਾਬ ਨੂੰ ਖੇਡਾਂ ਦੀ ਮਹਾਂਸ਼ਕਤੀ ਵਿੱਚ ਬਦਲਣ ਲਈ ਵੱਡੀ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਟੀ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਦਾਨ ਕਰਕੇ ਅਤੇ ਵੱਡੇ ਪੱਧਰ ‘ਤੇ ਨਕਦ ਇਨਾਮ ਵੰਡ ਕੇ ਸਾਲ 2019 ਤੋਂ 2023 ਤੱਕ ਦੇ ਬਕਾਇਆ ਸਨਮਾਨਾਂ ਦੇ ਦਹਾਕੇ ਲੰਮੇ ਬੈਕਲਾਗ ਨੂੰ ਸਫ਼ਲਤਾਪੂਰਵਕ ਖ਼ਤਮ ਕਰ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਜਿੱਤਾਂ ਤੋਂ ਬਾਅਦ ਹੀ ਇਨਾਮ ਦੇਣ ਦੀ ਪੁਰਾਣੀ ਪ੍ਰਥਾ ਨੂੰ ਵੀ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਅਥਲੀਟਾਂ ਨੂੰ ਟੂਰਨਾਮੈਂਟਾਂ ਤੋਂ ਪਹਿਲਾਂ ਵਿੱਤੀ ਤੌਰ ‘ਤੇ ਸਹਾਇਤਾ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਉੱਚ ਪੱਧਰ ‘ਤੇ ਤਿਆਰੀ ਕਰਨ ਅਤੇ ਮੁਕਾਬਲਾ ਕਰਨ ਵਿੱਚ ਮਦਦ ਮਿਲ ਸਕੇ। ਉਨ੍ਹਾਂ ਕਿਹਾ, “ਸਾਡੇ ਖਿਡਾਰੀਆਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਨੇ ਸਿਖਲਾਈ ਅਤੇ ਉੱਚ ਪੱਧਰੀ ਖੇਡ ਉਪਕਰਨਾਂ ਦੀ ਖਰੀਦ ਲਈ ਨਵੇਂ ਲਾਂਚ ਕੀਤੇ ਗਏ ਖੇਡ ਪੋਰਟਲ ਰਾਹੀਂ 15 ਕਰੋੜ ਰੁਪਏ ਤੋਂ ਵੱਧ ਰਾਸ਼ੀ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਹੈ। ਇਸ ਪੋਰਟਲ ਵਿੱਚ ਫੈਂਸਿੰਗ (ਤਲਵਾਰਬਾਜ਼ੀ), ਕਾਏਕਿੰਗ, ਸ਼ੂਟਿੰਗ (ਨਿਸ਼ਾਨੇਬਾਜ਼ੀ) ਅਤੇ ਆਰਚਰੀ (ਤੀਰਅੰਦਾਜ਼ੀ) ਵਰਗੀਆਂ ਖੇਡਾਂ ਲਈ ਵਿਸ਼ੇਸ਼ ਗ੍ਰਾਂਟਾਂ ਵੀ ਸ਼ਾਮਲ ਹਨ ਅਤੇ ਇਹ ਖਿਡਾਰੀਆਂ ਨੂੰ ਕਾਰਪੋਰੇਟ ਸਪਾਂਸਰਾਂ ਨਾਲ ਜੋੜਨ ਵਿੱਚ ਮਦਦ ਕਰੇਗਾ।”ਚੋਟੀ ਦੇ ਸਨਮਾਨਿਤ ਖਿਡਾਰੀਆਂ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਅਤੇ ਅਮਨਜੋਤ ਕੌਰ ਨੂੰ ਵਿਸ਼ਵ ਕੱਪ ਜਿੱਤ ਲਈ ਡੇਢ-ਡੇਢ ਕਰੋੜ ਰੁਪਏ ਨਾਲ ਸਨਮਾਨਿਤ ਕੀਤਾ। ਨਿਸ਼ਾਨੇਬਾਜ਼ੀ ਵਿੱਚ ਵਿਸ਼ਵ ਚੈਂਪੀਅਨਸ਼ਿਪ ਦੇ ਮੈਡਲ ਜੇਤੂ ਅਮਨਪ੍ਰੀਤ ਸਿੰਘ ਨੂੰ 1.54 ਕਰੋੜ ਰੁਪਏ ਅਤੇ ਨੀਰਜ ਕੁਮਾਰ ਨੂੰ 1.52 ਕਰੋੜ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਜਦੋਂ ਕਿ ਕਿਰਨਦੀਪ ਕੌਰ ਅਤੇ ਕ੍ਰਿਤਿਕਾ ਸ਼ਰਮਾ ਨੇ 50-50 ਲੱਖ ਰੁਪਏ ਪ੍ਰਾਪਤ ਕੀਤੇ।ਉੱਭਰਦੇ ਨਿਸ਼ਾਨੇਬਾਜ਼ ਵਿਜੇਵੀਰ ਸਿੱਧੂ ਨੂੰ 28.50 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ, ਵੁਸ਼ੂ ਖਿਡਾਰੀ ਕੁਸ਼ਲ ਕੁਮਾਰ ਨੇ 25 ਲੱਖ ਰੁਪਏ ਪ੍ਰਾਪਤ ਕੀਤੇ, ਜਦੋਂ ਕਿ ਪੈਰਾ-ਪਾਵਰਲਿਫਟਿੰਗ ਵਿਸ਼ਵ ਚੈਂਪੀਅਨ ਪਰਮਜੀਤ ਕੁਮਾਰ ਨੂੰ ਉਸ ਦੀਆਂ ਸ਼ਾਨਦਾਰ ਅੰਤਰਰਾਸ਼ਟਰੀ ਪ੍ਰਾਪਤੀਆਂ ਲਈ 55 ਲੱਖ ਰੁਪਏ ਦਿੱਤੇ ਗਏ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡਾਂ ਵਿੱਚ ਲਗਾਤਾਰ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਵਾਲੇ ਖਿਡਾਰੀਆਂ ਦੇ ਸਤਿਕਾਰ ਵਿੱਚ ਕਈ ਸਾਲਾਂ ਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਵੰਡੇ ਗਏ। ਉਨ੍ਹਾਂ ਕਿਹਾ ਕਿ ਸਾਲ 2018-19 ਦੇ ਐਵਾਰਡ ਜੇਤੂਆਂ ਵਿੱਚ ਹਾਕੀ ਖਿਡਾਰੀ ਰਮਨਦੀਪ ਸਿੰਘ, ਜੂਡੋ ਖਿਡਾਰੀ ਕਿਰਨਜੀਤ ਸਿੰਘ, ਕਬੱਡੀ ਖਿਡਾਰੀ ਹਰਵਿੰਦਰ ਕੌਰ, ਰੋਇੰਗ ਖਿਡਾਰੀ ਜਸਪ੍ਰੀਤ ਸਿੰਘ, ਨਿਸ਼ਾਨੇਬਾਜ਼

Punjab

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 24 ਮਈ:ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ 26 ਮਈ, 2026 (ਮੰਗਲਵਾਰ) ਨੂੰ ਪੰਜਾਬ ਰਾਜ ਵਿੱਚ ਆਮ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਵੋਟਰਾਂ ਨੂੰ 26 ਮਈ, 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੀ ਸਹੂਲਤ ਦੇਣ ਲਈ ਲਿਆ ਗਿਆ ਹੈ।ਚੰਡੀਗੜ੍ਹ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਵਿਖੇ ਵੀ ਛੁੱਟੀ ਹੋਵੇਗੀ। 

Punjab

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਮੰਤਰੀ ਰਵਜੋਤ ਸਿੰਘ

ਹੁਸ਼ਿਆਰਪੁਰ/ਹਰਿਆਣਾ/ਸ਼ਾਮਚੁਰਾਸੀ, 24 ਮਈ : ਪੰਜਾਬ ਸਰਕਾਰ ਦੇ ਐੱਨ.ਆਰ.ਆਈ. ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਪੈਂਦੇ ਪਿੰਡ ਟੈਂਟਪਾਲਾ ਵਿਖੇ ਪਿੰਡ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਕਰਦਿਆਂ ਨਵੇਂ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਅਤੇ 2 ਕਿਲੋਮੀਟਰ ਲੰਬੀ ਨਵੀਂ ਸੜਕ ਦੇ ਨਿਰਮਾਣ ਕਾਰਜ ਨੂੰ ਸ਼ੁਰੂ ਕਰਵਾਇਆ। ਇਸ ਮੌਕੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਟੈਂਟਪਾਲਾ ਅਤੇ ਰੋੜਾ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੀ ਸੌਂਪੇ ਗਏ। ਇਸ ਮੌਕੇ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਹੀ ਸਰਕਾਰ ਦੀ ਪਹਿਲ ਹੈ ਅਤੇ ਹਰ ਪਿੰਡ ਤੱਕ ਸਾਫ਼ ਪੀਣ ਵਾਲਾ ਪਾਣੀ, ਵਧੀਆ ਸੜਕਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਨੂੰ ਸਾਫ਼ ਪਾਣੀ ਮਿਲੇਗਾ, ਜਿਸ ਨਾਲ ਕਈ ਸਾਲਾਂ ਤੋਂ ਆ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ। ਇਸੇ ਤਰ੍ਹਾਂ ਨਵੀਂ ਸੜਕ ਬਣਨ ਨਾਲ ਪਿੰਡ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਪਿੰਡ ਦੀ ਆਵਾਜਾਈ ਹੋਰ ਮਜ਼ਬੂਤ ਹੋਵੇਗੀ।  ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੀ ਨਵੀਂ ਲਹਿਰ ਚੱਲ ਰਹੀ ਹੈ, ਹਰ ਹਲਕੇ ਅਤੇ ਹਰ ਪਿੰਡ ਵਿੱਚ ਲੋਕ ਭਲਾਈ ਦੇ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਐਲਾਨ ਨਹੀਂ ਕਰਦੀ, ਸਗੋਂ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਲੋਕਾਂ ਦਾ ਵਿਸ਼ਵਾਸ ਜਿੱਤ ਰਹੀ ਹੈ। ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਲੋਕਪੱਖੀ ਨੀਤੀਆਂ ਦੇ ਕਾਰਨ ਹੀ ਪੰਜਾਬ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਪਿੰਡ ਨੂੰ ਮਾਡਲ ਪਿੰਡ ਬਣਾਉਣਾ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ ਗਿਆ। 

Punjab

ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ

ਤਰਨ ਤਾਰਨ, 24 ਮਈ :       ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਅਮਲ ‘ਚ ਲਿਆਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਵੱਲੋਂ ਬੀਤੀ 23 ਮਈ ਨੂੰ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਦੀ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫਸਰ ਨੇ ਰਿਟਰਨਿੰਗ ਅਫ਼ਸਰ ਨਗਰ ਕੌਂਸਲ ਚੋਣਾਂ-ਕਮ-ਉਪ ਮੰਡਲ ਮੈਜਿਸਟ੍ਰੇਟ ਪੱਟੀ ਅਤੇ ਰਿਟਰਨਿੰਗ ਅਫ਼ਸਰ ਨਗਰ ਪੰਚਾਇਤ ਚੋਣਾਂ-ਕਮ -ਉਪ ਮੰਡਲ ਮੈਜਿਸਟ੍ਰੇਟ ਭਿੱਖੀਵਿੰਡ ਵੱਲੋਂ ਗੈਰ-ਹਾਜ਼ਰ ਰਹਿਣ ਵਾਲੇ ਚੋਣ ਕਰਮੀਆਂ ਦੀ ਲਿਸਟ ਉਨ੍ਹਾਂ ਦੇ ਵਿਭਾਗਾਂ ਦੇ  ਮੁਖੀਆਂ ਨੂੰ ਭੇਜ ਕੇ ਲਿਖਿਆ ਹੈ ਕਿ ਸਬੰਧਤ ਕਰਮਚਾਰੀ ਚੋਣ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਹਨ, ਜੋ ਕਿ ਗੰਭਰਿਤਾ ਦਾ ਵਿਸ਼ਾ ਹੈ। ਇਸ ਲਈ ਉਹ ਆਪਣੇ ਅਧੀਨ ਆਉਂਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕਰਨ ਕਿ ਉਹ ਤੁਰੰਤ ਆਪਣੀ ਚੋਣ ਡਿਊਟੀ ‘ਤੇ ਹਾਜ਼ਰ ਹੋਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਬੰਧ ਕਰਮਚਾਰੀਆਂ ਖ਼ਿਲਾਫ਼ ਲੋਕ ਪ੍ਰਤੀਨਿਧਤਾ ਐਕਟ 1951 ਅਧੀਨ ਅਨੁਸ਼ਾਸਨੀ ਕਾਰਵਾਈ ਆਰੰਭੀ ਜਾਵੇਗੀ ਅਤੇ ਸਬੰਧਤ ਕਰਮਚਾਰੀਆਂ ਖਿਲਾਫ਼ ਐਫ.ਆਈ.ਆਰ ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਦੇ ਮੁਖੀ ਇਸ ਸਬੰਧੀ ਰਿਟਰਨਿੰਗ ਅਫ਼ਸਰ ਨਾਲ ਤਾਲਮੇਲ ਕਰਕੇ ਕਰਮਚਾਰੀਆਂ ਨੂੰ ਡਿਊਟੀ ‘ਤੇ ਹਾਜ਼ਰ ਕਰਵਾਉਣਾ ਯਕੀਨੀ ਬਣਾਉਣ। ਇਸ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਦੀ ਸੂਰਤ ਵਿੱਚ ਵਿਭਾਗ ਮੁਖੀ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਮੂਹ ਚੋਣ ਅਮਲੇ ਨੂੰ ਪਹਿਲਾਂ ਹੀ ਇਹ ਜਾਣੂੰ ਕਰਵਾ ਦਿੱਤਾ ਗਿਆ ਸੀ ਕਿ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲਿਆਂ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ ਅਤੇ ਇਸ ਦੇ ਬਾਵਜੂਦ ਜਿਹੜੇ ਅਧਿਕਾਰੀ ਅਤੇ ਕਰਮਚਾਰੀ ਗੈਰ-ਹਾਜ਼ਰ ਰਹੇ ਸਨ, ਉਨ੍ਹਾਂ ਨੂੰ ਨੋਟਿਸ ਭੇਜੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਉਂਦੀ 26 ਮਈ ਨੂੰ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਆਮ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਅਗਲੀ ਰਿਹਰਸਲ 25 ਮਈ ਨੂੰ ਸਬੰਧਿਤ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਰਿਹਰਸਲ ਦੌਰਾਨ ਵੀ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਗੈਰ-ਹਾਜ਼ਰ ਪਾਇਆ ਜਾਵੇਗਾ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਰਿਹਰਸਲ ਦੌਰਾਨ ਚੋਣ ਅਮਲੇ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਂਦੀ ਹੈ, ਜਿਸ ‘ਚ ਸ਼ਾਮਲ ਹੋਣਾ ਅਤਿਅੰਤ ਜ਼ਰੂਰੀ ਹੁੰਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।  

Punjab

ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ

ਫ਼ਰੀਦਕੋਟ 24 ਮਈ –         ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਹੈ। ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲੇ ਰਹਿਣਗੇ। ਇਹ ਜਾਣਕਾਰੀ   ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਕੁਮਾਰ ਚਾਬਾ  ਨੇ ਦਿੱਤੀ।   ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ  ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਲਿਆਂਦੀ ਗਈ ਹੈ। ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਵਜੇ  ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੀ। ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7.30 ਤੋਂ ਦੁਪਹਿਰ  ਬਾਅਦ 3:30 ਤੱਕ ਕੀਤਾ ਗਿਆ ਹੈ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।  

Punjab

ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ

ਬਰਨਾਲਾ, 24 ਮਈ-  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੀਆਂ ਨਗਰ ਨਿਗਮ ਕੌਂਸਲ ਚੋਣਾਂ 2026 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦੇ ਮੰਤਵ ਨਾਲ ਨਿਯੁਕਤ ਪੁਲਿਸ ਆਬਜ਼ਰਵਰ ਸ੍ਰੀ ਵਿਵੇਕਸ਼ੀਲ ਸੋਨੀ, ਆਈ.ਪੀ.ਐਸ. ਵੱਲੋਂ ਅੱਜ ਜ਼ਿਲ੍ਹਾ ਬਰਨਾਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਕੀਤੇ ਗਏ ਸੁਰੱਖਿਆ ਪ੍ਰਬੰਧਾਂ, ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਚੋਣਾਂ ਸਬੰਧੀ ਪੁਲਿਸ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।  ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਵੱਲੋਂ ਪੁਲਿਸ ਆਬਜ਼ਰਵਰ ਨੂੰ ਜ਼ਿਲ੍ਹੇ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਇਲਾਕਿਆਂ, ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ, ਨਾਕਾਬੰਦੀ ਪ੍ਰਬੰਧਾਂ, ਫਲੈਗ ਮਾਰਚ, ਰਾਤਰੀ ਪੈਟਰੋਲਿੰਗ, ਇੰਟਰ ਸਟੇਟ ਅਤੇ ਇੰਟਰ ਡਿਸਟ੍ਰਿਕਟ ਚੈਕਿੰਗ, ਸ਼ਰਾਰਤੀ ਅਨਸਰਾਂ ਦੀ ਨਿਗਰਾਨੀ, ਗੈਂਗਸਟਰ ਅਤੇ ਅਪਰਾਧਿਕ ਤੱਤਾਂ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਬਣਾਈ ਰੱਖਣ ਲਈ ਤਿਆਰ ਕੀਤੀ ਗਈ ਸਮੁੱਚੀ ਕਾਰਜ ਯੋਜਨਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।  ਉਨ੍ਹਾਂ ਵੱਲੋਂ ਇੰਟੈਲੀਜੈਂਸ ਨੈੱਟਵਰਕ ਨੂੰ ਹੋਰ ਸਰਗਰਮ ਕਰਨ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨਿਗਰਾਨੀ ਵਧਾਉਣ, ਅਫਵਾਹਾਂ ਅਤੇ ਭੜਕਾਊ ਪੋਸਟਾਂ ਖਿਲਾਫ ਤੁਰੰਤ ਕਾਰਵਾਈ ਕਰਨ ਅਤੇ ਲੋਕਾਂ ਵਿੱਚ ਸੁਰੱਖਿਆ ਅਤੇ ਵਿਸ਼ਵਾਸ ਦਾ ਮਾਹੌਲ ਬਣਾਈ ਰੱਖਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।   ਓਹਨਾਂ ਆਮ ਜਨਤਾ ਨੂੰ ਦੱਸਿਆ ਕਿ ਪੁਲਿਸ ਆਬਜ਼ਰਵਰ ਸ੍ਰੀ ਵਿਵੇਕਸ਼ੀਲ ਸੋਨੀ, ਆਈ.ਪੀ.ਐਸ. ਦਾ ਮੋਬਾਇਲ ਨੰਬਰ 91155-52864 ਹੈ ਅਤੇ ਓਹਨਾਂ ਦੇ ਦਫਤਰ ਕਮਰਾ ਨੰਬਰ 101, ਗਰਾਊਂਡ ਫਲੌਰ, ਡੀ.ਪੀ.ਓ ਬਰਨਾਲਾ (ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ) ਵਿਖੇ ਸਥਾਪਿਤ ਕੀਤਾ ਗਿਆ ਹੈ। 

Punjab

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

ਚੰਡੀਗੜ੍ਹ, 24 ਮਈ:-ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 124ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 124ਵੇਂ ਦਿਨ ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 269 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 31,699 ਹੋ ਗਈਆਂ। ਇਸ ਤੋਂ ਇਲਾਵਾ 100 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 449ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30.6 ਕਿਲੋ ਹੈਰੋਇਨ, 271 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 449 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,417 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।  

Scroll to Top