Actionpunjab

Action Punjab Logo
Breaking News

Punjab

Punjab

ਪੇਸ਼ਾਬ ਵਿੱਚ ਖੂਨ? ਪੈਲਵਿਕ ਦਰਦ? ਪੰਜਾਬ ਦੇ ਡਾਕਟਰ ਨੇ ਦੱਸੇ ਪ੍ਰੋਸਟੇਟ ਕੈਂਸਰ ਦੇ ਲੱਛਣ, ਸਮੇਂ ਸਿਰ ਜਾਂਚ ਦੀ ਦਿੱਤੀ ਸਲਾਹ

ਚੰਡੀਗੜ੍ਹ,19 ਜੂਨ : ਸਟੇਟ ਹੈਲਥ ਏਜੰਸੀ (ਐਸਐਚਏ), ਪੰਜਾਬ ਦੇ ਅੰਕੜਿਆਂ ਅਨੁਸਾਰ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰੋਸਟੇਟ ਕੈਂਸਰ ਦੇ ਇਲਾਜਾਂ ਵਿੱਚ ਲਗਭਗ 60 ਫੀਸਦ ਹਿੱਸਾ ਹਾਰਮੋਨ ਥੈਰੇਪੀ ਲਈ ਰਿਹਾ ਹੈ। ਇਹ ਅੰਕੜੇ ਦੱਸਦੇ ਹਨ ਕਿ ਸੂਬੇ ਵਿੱਚ ਪ੍ਰੋਸਟੇਟ ਕੈਂਸਰ ਦਾ ਬੋਝ ਵਧ ਰਿਹਾ ਹੈ ਅਤੇ ਨਾਲ ਹੀ ਐਡਵਾਂਸਡ ਕੈਂਸਰ ਸਬੰਧੀ ਇਲਾਜ ਦੇ ਖਰਚ ਨੂੰ ਪੂਰਾ ਕਰਨ ਲਈ ਲੋਕਾਂ ਦਾ ਸਰਕਾਰੀ ਸਿਹਤ ਯੋਜਨਾਵਾਂ ‘ਤੇ ਵੱਧ ਭਰੋਸਾ ਵੀ ਵਧ ਰਿਹਾ ਹੈ। ਸਟੇਟ ਹੈਲਥ ਏਜੰਸੀ ਦੇ ਅੰਕੜਿਆਂ ਮੁਤਾਬਿਕ ਪਿਛਲੇ ਪੰਜ ਮਹੀਨਿਆਂ ਵਿੱਚ ਪ੍ਰੋਸਟੇਟ ਕੈਂਸਰ ਨਾਲ ਸੰਬੰਧਤ 1478 ਇਲਾਜ ਪੈਕੇਜ ਮਨਜ਼ੂਰ ਕੀਤੇ ਗਏ, ਜਿਨ੍ਹਾਂ ‘ਤੇ ਕੁੱਲ 2.86 ਕਰੋੜ ਰੁਪਏ ਦਾ ਖਰਚ ਹੋਇਆ। ਇਨ੍ਹਾਂ ਵਿੱਚ ਹਾਰਮੋਨ ਥੈਰੇਪੀ ਸਭ ਤੋਂ ਮੁੱਖ ਇਲਾਜ ਰਹੀ, ਜਿਸ ਦੇ 918 ਆਪ੍ਰੇਸ਼ਨ ਕੀਤੇ ਗਏ। ਇਹ ਕੁੱਲ ਮਨਜ਼ੂਰ ਇਲਾਜਾਂ ਦਾ ਲਗਭਗ 60 ਪ੍ਰਤੀਸ਼ਤ ਹੈ ਅਤੇ ਇਸ ਇਲਾਜ ‘ਤੇ 1.57 ਕਰੋੜ ਰੁਪਏ ਖਰਚ ਹੋਇਆ, ਜੋ ਕੁੱਲ ਖਰਚ ਦਾ ਅੱਧ ਤੋਂ ਵੱਧ ਹਿੱਸਾ ਬਣਦਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਐਡਵਾਂਸਡ ਪ੍ਰੋਸਟੇਟ ਕੈਂਸਰ ਦੇ ਇਲਾਜ ਵਿੱਚ ਹਾਰਮੋਨ ਥੈਰੇਪੀ ਅਜੇ ਵੀ ਸਭ ਤੋਂ ਮਹੱਤਵਪੂਰਨ ਵਿਕਲਪ ਹੈ ਕਿਉਂਕਿ ਇਹ ਟੈਸਟੋਸਟੇਰੋਨ, ਜੋ ਟਿਊਮਰ ਦੇ ਵਾਧੇ ਕਾਰਨ ਹੈ, ਦੇ ਪੱਧਰ ਨੂੰ ਘਟਾਉਂਦੀ ਹੈ। ਜਦੋਂ ਕੈਂਸਰ ਪ੍ਰੋਸਟੇਟ ਗ੍ਰੰਥੀ ਤੱਕ ਸੀਮਿਤ ਨਹੀਂ ਰਹਿੰਦਾ ਤਾਂ ਇਸਨੂੰ ਇਲਾਜ ਦੇ ਪਹਿਲੇ ਅਤੇ ਮੁੱਖ ਵਿਕਲਪ ਵਜੋਂ ਵਰਤਿਆ ਜਾਂਦਾ ਹੈ।” ਸਟੇਟ ਹੈਲਥ ਏਜੰਸੀ ਦੇ ਅੰਕੜਿਆਂ ਅਨੁਸਾਰ, ਹਾਰਮੋਨ ਆਧਾਰਿਤ ਇਲਾਜਾਂ ਵਿੱਚ ਲਿਉਪ੍ਰੋਲਾਈਡ ਸਭ ਤੋਂ ਵੱਧ ਵਰਤੀ ਜਾਣ ਵਾਲੀ ਦਵਾਈ ਰਹੀ ਹੈ। ਜ਼ਿਕਰਯੋਗ ਹੈ ਕਿ 853 ਪ੍ਰਕਿਰਿਆਵਾਂ ਇਸ ਦੀਆਂ ਵੱਖ-ਵੱਖ ਖੁਰਾਕਾਂ ਵਰਤੀਆਂ ਗਈਆਂ, ਜਿਨ੍ਹਾਂ ਦੀ ਲਾਗਤ 1.43 ਕਰੋੜ ਰੁਪਏ ਤੋਂ ਵੱਧ ਰਹੀ। ਯੋਜਨਾ ਤਹਿਤ ਕੀਮੋਥੈਰੇਪੀ ਦੂਜਾ ਸਭ ਤੋਂ ਵੱਡਾ ਇਲਾਜ ਰਿਹਾ। ਇਸ ਦੇ 490 ਕੇਸਾਂ ਦਾ ਇਲਾਜ ਕੀਤਾ ਗਿਆ, ਜਿਨ੍ਹਾਂ ‘ਤੇ 1.15 ਕਰੋੜ ਰੁਪਏ ਦਾ ਖਰਚ ਹੋਇਆ। ਇਨ੍ਹਾਂ ਵਿੱਚ ਡੋਸੇਟੈਕਸਲ ਆਧਾਰਿਤ ਇਲਾਜ ਦੇ ਨਾਲ ਪੈਕਲੀਟੈਕਸਲ-ਕਾਰਬੋਪਲੈਟਿਨ, ਸਿਸਪਲੈਟਿਨ-ਇਟੋਪੋਸਾਈਡ ਅਤੇ ਮਾਈਟੋਕਸੈਂਟਰੋਨ ਵਰਗੇ ਕੌਂਬਿਨੇਸ਼ਨ ਸ਼ਾਮਲ ਸਨ। ਕੁਝ ਐਡਵਾਂਸਡ ਕੀਮੋਥੈਰੇਪੀ ਪੈਕੇਜਾਂ ਦੀ ਲਾਗਤ 3.58 ਲੱਖ ਰੁਪਏ ਪ੍ਰਤੀ ਇਲਾਜ ਤੱਕ ਦਰਜ ਕੀਤੀ ਗਈ। ਇਸ ਤੋਂ ਇਲਾਵਾ ਯੋਜਨਾ ਤਹਿਤ ਰੇਡੀਏਸ਼ਨ ਥੈਰੇਪੀ ਵੀ ਦਿੱਤੀ ਗਈ, ਜਿਸ ਵਿੱਚ 70 ਫਰੈਕਸ਼ਨ ‘ਤੇ ਕੁੱਲ 13.36 ਲੱਖ ਰੁਪਏ ਦਾ ਖਰਚ ਹੋਇਆ। ਇਹ ਦਰਸਾਉਂਦਾ ਹੈ ਕਿ ਚੋਣਵੇਂ ਮਾਮਲਿਆਂ ਵਿੱਚ ਰੇਡੀਏਸ਼ਨ ਥੈਰੇਪੀ ਵੀ ਇੱਕ ਮਹੱਤਵਪੂਰਨ ਇਲਾਜ ਵਿਕਲਪ ਹੈ। ਡਾ. ਸੁਪ੍ਰਾਨ ਸ਼ਰਮਾ, ਸਹਾਇਕ ਪ੍ਰੋਫੈਸਰ, ਯੂਰੋਲੋਜੀ ਵਿਭਾਗ, ਗਵਰਨਮੈਂਟ ਮੈਡੀਕਲ ਕਾਲਜ ਪਟਿਆਲਾ, ਨੇ ਦੱਸਿਆ ਕਿ ਵਿੱਤੀ ਸਹਾਇਤਾ ਨੇ ਕੈਂਸਰ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਉਪਲੱਬਧ ਕਰਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਬੀਮਾ ਜਾਂ ਸਰਕਾਰੀ ਸਹਾਇਤਾ ਦੀ ਘਾਟ ਵਿੱਚ ਮਹਿੰਗੇ ਇਲਾਜ ਅਕਸਰ ਮਰੀਜ਼ਾਂ ਲਈ ਚੁਣੌਤੀ ਬਣ ਜਾਂਦੇ ਹਨ ਅਤੇ ਇਲਾਜ ਵਿੱਚ ਦੇਰੀ ਦਾ ਕਾਰਨ ਬਣਦੇ ਹਨ। ਡਾ. ਸ਼ਰਮਾ ਨੇ ਪ੍ਰੋਸਟੇਟ ਕੈਂਸਰ ਦੀ ਸਮੇਂ ਸਿਰ ਪਛਾਣ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ, “50 ਸਾਲ ਤੋਂ ਵੱਧ ਉਮਰ ਦੇ ਪੁਰਸ਼ਾਂ ਨੂੰ ਪੇਸ਼ਾਬ ਵਿੱਚ ਖੂਨ ਆਉਣਾ, ਪੈਲਵਿਕ ਵਿੱਚ ਦਰਦ, ਵਾਰ-ਵਾਰ ਪੇਸ਼ਾਬ ਆਉਣਾ ਅਤੇ ਬਿਨਾਂ ਕਾਰਨ ਵਜ਼ਨ ਘਟਣਾ ਵਰਗੇ ਲੱਛਣਾਂ ‘ਤੇ ਖਾਸ ਧਿਆਨ ਦੇਣਾ ਚਾਹੀਦਾ ਹੈ।” ਉਨ੍ਹਾਂ ਨੇ 50 ਸਾਲ ਦੀ ਉਮਰ ਤੋਂ ਬਾਅਦ ਪ੍ਰੋਸਟੇਟ ਸਪੈਸਿਫਿਕ ਐਂਟੀਜਨ ਜਾਂਚ (ਪੀਐਸਏ ਟੈਸਟ) ਕਰਵਾਉਣ ਦੀ ਸਲਾਹ ਦਿੱਤੀ। ਜਿਨ੍ਹਾਂ ਲੋਕਾਂ ਦੇ ਪਰਿਵਾਰ ਵਿੱਚ ਪ੍ਰੋਸਟੇਟ ਕੈਂਸਰ ਦਾ ਪਿਛੋਕੜ ਰਿਹਾ ਹੈ, ਉਨ੍ਹਾਂ ਨੂੰ ਲਗਭਗ 40 ਸਾਲ ਦੀ ਉਮਰ ਤੋਂ ਹੀ ਨਿਯਮਤ ਸਕ੍ਰੀਨਿੰਗ ਸ਼ੁਰੂ ਕਰਨੀ ਚਾਹੀਦੀ ਹੈ। ਡਾ. ਸ਼ਰਮਾ ਨੇ ਕਿਹਾ ਕਿ ਭਾਵੇਂ ਜੈਨੇਟਿਕਸ ਪ੍ਰੋਸਟੇਟ ਕੈਂਸਰ ਦਾ ਮੁੱਖ  ਕਾਰਕ ਹਨ, ਪਰ ਕੁਝ ਮਾਮਲਿਆਂ ਵਿੱਚ ਜੀਵਨਸ਼ੈਲੀ ਨਾਲ ਜੁੜੇ ਕਾਰਕ ਵੀ ਇਸ ਦਾ ਕਾਰਨ ਬਣ ਸਕਦੇ ਹਨ। ਸ਼ੁਰੂਆਤੀ ਅਵਸਥਾ ਵਿੱਚ ਕੈਂਸਰ ਦੀ ਪਛਾਣ ਹੋਣ ਨਾਲ ਮਰੀਜ਼ਾਂ ਦੀ ਜਾਨ ਬਚਣ ਦੀ ਸੰਭਾਵਨਾ ਕਾਫੀ ਵਧ ਜਾਂਦੀ ਹੈ ਅਤੇ ਕੀਮੋਥੈਰੇਪੀ ਵਰਗੇ ਗੰਭੀਰ ਇਲਾਜਾਂ ਦੀ ਲੋੜ ਵੀ ਘਟ ਸਕਦੀ ਹੈ। ਡਾ. ਸ਼ਰਮਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਕੈਂਸਰ ਇਲਾਜ ਲਈ ਵਿੱਤੀ ਸਹਾਇਤਾ ਦੇ ਵਿਸਥਾਰ ਨਾਲ ਹੋਰ ਪੁਰਸ਼ ਬਿਨਾਂ ਆਰਥਿਕ ਬੋਝ ਦੀ ਚਿੰਤਾ ਕੀਤੇ ਸਮੇਂ ਸਿਰ ਇਲਾਜ ਕਰਵਾ ਰਹੇ ਹਨ। ਇਸ ਨਾਲ ਮਰੀਜ਼ਾਂ ਦੀਆਂ ਚਿੰਤਾਵਾਂ ਘਟੀਆਂ ਹਨ, ਆਪਣੀ ਜੇਬ ਤੋਂ ਹੋਣ ਵਾਲਾ ਖਰਚ ਘਟਿਆ ਹੈ ਅਤੇ ਸੂਬੇ ਭਰ ਵਿੱਚ ਜੀਵਨ ਬਚਾਉਣ ਵਾਲੇ ਇਲਾਜਾਂ ਤੱਕ ਪਹੁੰਚ ਬਿਹਤਰ ਹੋਈ ਹੈ।  

Punjab

ਰੇਲ ਗੱਡੀ 'ਚ ਸਫ਼ਰ ਕਰਨ ਤੋਂ ਪਹਿਲਾਂ ਧਿਆਨ ਨਾਲ ਪੜ੍ਹੋ ਆਹ ਖਬਰ ਰੱਦ ਹੋਈਆਂ ਨੇ ਕਈ ਟ੍ਰੇਨਾਂ ਕਈ ਦੇ ਬਦਲੇ ਗਏ ਨੇ ਰੂਟ !

ਜੇਕਰ ਤੁਸੀਂ ਆਉਣ ਵਾਲੇ ਦਿਨਾਂ ਵਿਚ ਭਾਰਤੀ ਰੇਲ ਗੱਡੀਆਂ ਰਾਹੀਂ ਸਫ਼ਰ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ। ਉੱਤਰੀ ਰੇਲਵੇ ਦੇ ਲਖਨਊ ਡਿਵੀਜ਼ਨ ਵਿੱਚ ਰੇਲਵੇ ਪਟੜੀਆਂ ਨੂੰ ਆਧੁਨਿਕ ਅਤੇ ਮਜ਼ਬੂਤ ​​ਬਣਾਉਣ ਲਈ ਬੁਨਿਆਦੀ ਢਾਂਚੇ ‘ਤੇ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਰੇਲਵੇ ਦੇ ਅਨੁਸਾਰ ਗੌਰਾ-ਸੁਵਾਂਸਾ-ਬਾਦਸ਼ਾਹਪੁਰ-ਨਿਭਾਪੁਰ-ਜੰਘਾਈ ਰੂਟ ‘ਤੇ ਇੱਕ ਨਾਨ-ਇੰਟਰਲਾਕਿੰਗ ਬਲਾਕ ਲਗਾਇਆ ਗਿਆ ਹੈ। ਇਹ ਕੰਮ 23 ਜੂਨ ਤੋਂ 30 ਜੂਨ, 2026 ਤੱਕ ਜਾਰੀ ਰਹੇਗਾ। ਇਸ ਰੱਖ-ਰਖਾਅ ਬਲਾਕ ਕਾਰਨ ਇਸ ਰੂਟ ਤੋਂ ਲੰਘਣ ਵਾਲੀਆਂ ਬਹੁਤ ਸਾਰੀਆਂ ਰੇਲਗੱਡੀਆਂ ਪੂਰੀ ਤਰ੍ਹਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦੋਂ ਕਿ ਕੁਝ ਵੱਡੀਆਂ ਰੇਲਗੱਡੀਆਂ ਦੇ ਰੂਟ ਬਦਲ ਦਿੱਤੇ ਗਏ ਹਨ। ਪੂਰੀ ਤਰ੍ਹਾਂ ਰੱਦ ਰਹਿਣ ਵਾਲੀਆਂ ਰੇਲਗੱਡੀਆਂ (23 ਤੋਂ 30 ਜੂਨ)ਇਸ ਬਲਾਕ ਦੌਰਾਨ ਵਿਸ਼ੇਸ਼ ਰੇਲਗੱਡੀਆਂ ਪਟੜੀ ‘ਤੇ ਨਹੀਂ ਚੱਲਣਗੀਆਂ: ਪ੍ਰਤਾਪਗੜ੍ਹ – ਬਨਾਰਸ ਵਿਸ਼ੇਸ਼ (ਟ੍ਰੇਨ ਨੰ. 55142)ਬਨਾਰਸ – ਮਾਂ ਬੇਲਹਾ ਦੇਵੀ ਧਾਮ ਪ੍ਰਤਾਪਗੜ੍ਹ ਸਪੈਸ਼ਲ (ਟਰੇਨ ਨੰਬਰ 55141)  (28 ਜੂਨ ਤੋਂ 30 ਜੂਨ)ਥੋੜ੍ਹੇ ਸਮੇਂ ਲਈ ਰੱਦਇਹ ਦੋਵੇਂ ਰੇਲਗੱਡੀਆਂ ਮਹੀਨੇ ਦੇ ਆਖਰੀ ਦਿਨਾਂ ਦੌਰਾਨ ਮੁਅੱਤਲ ਰਹਿਣਗੀਆਂ: ਪ੍ਰਯਾਗਰਾਜ ਸੰਗਮ – ਗਾਜ਼ੀਪੁਰ ਸ਼ਹਿਰ (ਟਰੇਨ ਨੰਬਰ 65118)ਗਾਜ਼ੀਪੁਰ ਸ਼ਹਿਰ – ਪ੍ਰਯਾਗਰਾਜ ਸੰਗਮ (ਟਰੇਨ ਨੰਬਰ 65117) ਡਾਇਵਰਟ ਕੀਤੇ ਰੂਟਾਂ ‘ਤੇ ਚੱਲਣ ਵਾਲੀਆਂ ਟ੍ਰੇਨਾਂਯਾਤਰੀਆਂ ਦੀ ਸਹੂਲਤ ਲਈ ਕੁਝ ਪ੍ਰਮੁੱਖ ਰੇਲਗੱਡੀਆਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਬਜਾਏ ਮੋੜ ਦਿੱਤਾ ਗਿਆ ਹੈ: ਪਟਨਾ – ਜੰਮੂ ਤਵੀ ਐਕਸਪ੍ਰੈਸ (12355): ਇਹ ਟ੍ਰੇਨ 23, 27 ਅਤੇ 30 ਜੂਨ ਨੂੰ ਆਪਣੇ ਨਿਰਧਾਰਤ ਰੂਟ ਤੋਂ ਵੱਖਰੇ ਰੂਟ ਰਾਹੀਂ ਚੱਲੇਗੀ।ਜੰਮੂ ਤਵੀ – ਪਟਨਾ ਐਕਸਪ੍ਰੈਸ (12356): ਇਹ ਟ੍ਰੇਨ 24 ਅਤੇ 28 ਜੂਨ ਨੂੰ ਇੱਕ ਡਾਇਵਰਟ ਕੀਤੇ ਰੂਟ ਰਾਹੀਂ ਵੀ ਚੱਲੇਗੀ।ਅੰਮ੍ਰਿਤਸਰ – ਹਾਵੜਾ ਐਕਸਪ੍ਰੈਸ (13005/13006): ਇਹ ਟ੍ਰੇਨ 22 ਜੂਨ ਤੋਂ 29 ਜੂਨ ਤੱਕ ਵਾਰਾਣਸੀ ਅਤੇ ਲਖਨਊ ਵਿਚਕਾਰ ਆਪਣੇ ਪੁਰਾਣੇ ਰੂਟ ‘ਤੇ ਨਹੀਂ ਚੱਲੇਗੀ। ਇਹ ਹੁਣ ਵਾਰਾਣਸੀ ਤੋਂ ਰਵਾਨਾ ਹੋਵੇਗੀ ਅਤੇ ਜਾਫਰਾਬਾਦ ਅਤੇ ਸੁਲਤਾਨਪੁਰ ਰਾਹੀਂ ਲਖਨਊ ਪਹੁੰਚੇਗੀ। ਸਟੇਸ਼ਨ ਜਾਣ ਤੋਂ ਪਹਿਲਾਂ ਰੇਲਵੇ ਦੀ ਇਸ ਸਲਾਹ ਦੀ ਕਰੋ ਪਾਲਣਾ ਰੇਲਵੇ ਪ੍ਰਸ਼ਾਸਨ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਟੇਸ਼ਨ ‘ਤੇ ਆਖਰੀ ਸਮੇਂ ਦੀਆਂ ਪਰੇਸ਼ਾਨੀਆਂ ਅਤੇ ਅਸੁਵਿਧਾਵਾਂ ਤੋਂ ਬਚਣ ਲਈ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰੇਲਗੱਡੀਆਂ ਦੀ ਲਾਈਵ ਸਥਿਤੀ ਦੀ ਜਾਂਚ ਕਰਨ। ਯਾਤਰੀ ਆਪਣੀ-ਆਪਣੀ ਟ੍ਰੇਨ ਦੀ ਨਵੀਨਤਮ ਸਥਿਤੀ ਦੀ ਪੁਸ਼ਟੀ ਨੈਸ਼ਨਲ ਟ੍ਰੇਨ ਇਨਕੁਆਰੀ ਸਿਸਟਮ (NTES) ਐਪ, ਰੇਲਵੇ ਦੀ ਅਧਿਕਾਰਤ ਵੈੱਬਸਾਈਟ ਜਾਂ ਰੇਲਵੇ ਦੇ ਟੋਲ-ਫ੍ਰੀ ਹੈਲਪਲਾਈਨ ਨੰਬਰ ‘ਤੇ ਕਾਲ ਕਰਕੇ ਕਰ ਸਕਦੇ ਹਨ।

Punjab

ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਕੇ.ਜੈਡ.ਐਫ. ਦੇ ਦੋ ਕਾਰਕੁੰਨ ਮਲੇਸ਼ੀਆ ਤੋਂ ਡਿਪੋਰਟ ਕਰਵਾਏ

ਚੰਡੀਗੜ੍ਹ, 19 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ਼) ਨਾਲ ਜੁੜੇ ਦੋ ਲੋੜੀਂਦੇ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਪੰਜਾਬ ਪੁਲਿਸ ਨੇ ਦੋਸ਼ੀਆਂ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਅਤੇ ਹੋਰ ਜਾਂਚ ਲਈ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਦੋਸ਼ੀਆਂ ਦੀ  ਪਛਾਣ ਗੁਰਵਿੰਦਰ ਸਿੰਘ, ਵਾਸੀ ਅੰਬਾਲਾ ਅਤੇ ਮਨਜੀਤ ਸਿੰਘ, ਵਾਸੀ ਪਟਿਆਲਾ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਪੰਜਾਬ ਵਿੱਚ ਸਮਰਪਿਤ ਮਾਲ ਕਾਰੀਡੋਰ ਲਾਈਨਾਂ ਸਮੇਤ ਅਹਿਮ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਕੇਜ਼ੈਡਐਫ-ਸਮਰਥਿਤ ਅੱਤਵਾਦੀ ਮਾਡਿਊਲ ਦੇ ਮਲੇਸ਼ੀਆ-ਅਧਾਰਤ ਕਾਰਕੁੰਨ ਹਨ,’’। ਇਹ ਕਾਰਵਾਈ, 23 ਜਨਵਰੀ, 2026 ਨੂੰ ਸਰਹਿੰਦ ਰੇਲਵੇ ਲਾਈਨ ’ਤੇ ਆਈ.ਈ.ਡੀ. ਧਮਾਕੇ ਅਤੇ 27 ਅਪ੍ਰੈਲ, 2026 ਨੂੰ ਪਟਿਆਲਾ ਦੇ ਸ਼ੰਭੂ ਵਿਖੇ ਇਸੇ ਰੇਲਵੇ ਲਾਈਨ ’ਤੇ ਧਮਾਕੇ ਦੀ ਕੋਸ਼ਿਸ਼ ਕਰਨ ਵਾਲੇ ਚਾਰ ਕੱਟੜਪੰਥੀਆਂ ਨੂੰ ਗ੍ਰਿਫ਼ਤਾਰ ਕਰਕੇ, ਪੰਜਾਬ ਪੁਲਿਸ ਵੱਲੋਂ ਇਨ੍ਹਾਂ ਵਾਰਦਾਤਾਂ ਲਈ ਜ਼ਿੰਮੇਵਾਰ  ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਜਾਂਚ ਦੌਰਾਨ ਪੁਲਿਸ ਟੀਮਾਂ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਲਾਂਚਰ, 2.296 ਕਿਲੋਗ੍ਰਾਮ ਵਜ਼ਨ ਦਾ ਇੱਕ ਮਟੈਲਿਕ ਆਈਈਡੀ ਸਮੇਤ ਡੈਟੋਨੇਟਰ ਅਤੇ ਬੈਟਰੀ, 1.456 ਕਿਲੋਗ੍ਰਾਮ ਵਜ਼ਨ ਦੇ ਆਰਡੀਐਕਸ ਦੇ ਦੋ ਪੈਕੇਟ, ਦੋ ਹੈਂਡ ਗ੍ਰਨੇਡ, ਛੇ ਆਧੁਨਿਕ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਗੋਲੀ-ਸਿੱਕਾ ਬਰਾਮਦ ਕੀਤੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਦੀ ਸਾਜ਼ਿਸ਼ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਵਿੱਚ ਮਲੇਸ਼ੀਆ ਤੋਂ ਕੰਮ ਕਰ ਰਹੇ ਕੇ.ਜ਼ੈਡ.ਐਫ. ਹੈਂਡਲਰਾਂ ਅਤੇ ਵਿੱਤੀ ਸਹਾਇਤਾ ਕਰਨ ਵਾਲਿਆਂ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਡਿਪੋਰਟ ਕੀਤੇ ਗਏ ਮੁਲਜ਼ਮ, ਪੰਜਾਬ ਵਿੱਚ ਕੇ.ਜੈਡ.ਐਫ਼ ਦੇ ਕਾਰਕੁੰਨਾਂ ਨੂੰ ਆਫਸ਼ੋਰ ਖਾਤਿਆਂ ਰਾਹੀਂ ਅੱਤਵਾਦੀ ਫੰਡ ਭੇਜਣ, ਰਾਜ ਵਿੱਚ ਅਮਨ-ਸ਼ਾਂਤੀ ਅਤੇ ਵਿਵਸਥਾ ਨੂੰ ਭੰਗ ਕਰਨ ਲਈ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਦੀਆਂ ਯੋਜਨਾਵਾਂ ਵਿੱਚ ਮਦਦ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਸਨ। ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਵੀਰਵਾਰ ਨੂੰ ਪਟਿਆਲਾ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਅਤੇ ਹੋਰ ਪੁੱਛਗਿੱਛ ਲਈ ਉਨ੍ਹਾਂ ਨੂੰ ਪੁਲਿਸ ਰਿਮਾਂਡ ’ਤੇ  ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਸ਼ਾਲ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ, ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ  ਅਧੀਨ ਪੰਜਾਬ ਪੁਲਿਸ ਨੇ ਵਿਦੇਸ਼ਾਂ ਵਿੱਚ ਬੈਠੇ ਅਪਰਾਧੀਆਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀ ਹਵਾਲਗੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਦੀ ਅਗਵਾਈ ਹੇਠ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐਫਟੀਈਸੀ) ਸਥਾਪਤ ਕੀਤਾ ਹੈ ਤਾਂ ਜੋ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਪੰਜਾਬ ਵਾਪਸ ਲਿਆਂਦਾ ਜਾ ਸਕੇ।  

Punjab

5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

ਚੰਡੀਗੜ੍ਹ, 19 ਜੂਨ :  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ, ਦੇਖਭਾਲ ਅਤੇ ਉਨ੍ਹਾਂ ਦੇ ਸਰਵੋਤਮ ਹਿੱਤਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ 5 ਬੰਗਲਾਦੇਸ਼ੀ ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੇ ਵਤਨ ਭੇਜਿਆ ਗਿਆ ਹੈ, ਜਿੱਥੇ ਉਹ ਆਪਣੇ ਪਰਿਵਾਰਾਂ ਨਾਲ ਮੁੜ ਮਿਲ ਸਕਣਗੇ। ਉਨ੍ਹਾਂ ਕਿਹਾ ਕਿ ਇਹ ਕਦਮ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਪਰਿਵਾਰਕ ਮਾਹੌਲ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਬੱਚੇ ਸਾਲ 2023 ਦੌਰਾਨ ਸਰਹੱਦੀ ਖੇਤਰ ਵਿੱਚ ਮਿਲੇ ਸਨ, ਜਿਸ ਉਪਰੰਤ ਬਾਲ ਭਲਾਈ ਕਮੇਟੀਆਂ ਦੇ ਆਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਪੰਜਾਬ ਦੇ ਬਾਲ ਘਰਾਂ ਵਿੱਚ ਸੁਰੱਖਿਆ ਅਤੇ ਦੇਖਭਾਲ ਲਈ ਰੱਖਿਆ ਗਿਆ। ਇਸ ਦੌਰਾਨ ਬੱਚਿਆਂ ਦੀ ਸਿੱਖਿਆ, ਸਿਹਤ, ਕੌਂਸਲਿੰਗ ਅਤੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਇਆ ਗਿਆ ਤਾਂ ਜੋ ਉਹ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਵਿੱਚ ਰਹਿ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਬੰਗਲਾਦੇਸ਼ ਹਾਈ ਕਮਿਸ਼ਨ, ਵਿਦੇਸ਼ ਮੰਤਰਾਲਾ, ਭਾਰਤ ਸਰਕਾਰ ਅਤੇ ਹੋਰ ਸਬੰਧਤ ਏਜੰਸੀਆਂ ਦੇ ਸਹਿਯੋਗ ਨਾਲ ਬੱਚਿਆਂ ਦੀ ਪਛਾਣ ਅਤੇ ਉਨ੍ਹਾਂ ਦੇ ਪਰਿਵਾਰਾਂ ਬਾਰੇ ਲੋੜੀਂਦੀ ਪੁਸ਼ਟੀ ਕਰਨ ਉਪਰੰਤ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਸਫਲਤਾਪੂਰਵਕ ਪੂਰੀਆਂ ਕੀਤੀਆਂ ਗਈਆਂ। ਇਸ ਉਪਰੰਤ 5 ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਬੰਗਲਾਦੇਸ਼ ਭੇਜਿਆ ਗਿਆ, ਜਿੱਥੇ ਉਹ ਆਪਣੇ ਪਰਿਵਾਰਾਂ ਨਾਲ ਮੁੜ ਮਿਲ ਸਕਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਹਰ ਬੱਚੇ ਨੂੰ ਆਪਣੇ ਪਰਿਵਾਰ ਦੇ ਪਿਆਰ, ਸੁਰੱਖਿਆ ਅਤੇ ਆਪਣੇਪਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਲਈ ਆਪਣੇ ਪਰਿਵਾਰ ਨਾਲ ਮੁੜ ਮਿਲਾਪ ਜ਼ਿੰਦਗੀ ਦੇ ਸਭ ਤੋਂ ਖੁਸ਼ਗਵਾਰ ਅਤੇ ਯਾਦਗਾਰ ਪਲਾਂ ਵਿੱਚੋਂ ਇੱਕ ਹੁੰਦਾ ਹੈ। ਪੰਜਾਬ ਸਰਕਾਰ ਅਜਿਹੇ ਹਰ ਬੱਚੇ ਦੇ ਸਰਵੋਤਮ ਹਿੱਤਾਂ ਦੀ ਰੱਖਿਆ ਲਈ ਪੂਰੀ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਬੱਚਾ ਆਪਣੇ ਪਰਿਵਾਰ ਨਾਲ ਮੁੜ ਜੁੜਦਾ ਹੈ ਤਾਂ ਇਹ ਸਿਰਫ਼ ਇੱਕ ਪਰਿਵਾਰ ਦੀ ਖੁਸ਼ੀ ਨਹੀਂ ਹੁੰਦੀ, ਸਗੋਂ ਮਨੁੱਖਤਾ, ਕਰੁਣਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਵੀ ਜਿੱਤ ਹੁੰਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ  ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਨੂੰ ਸਰਵੋਚ ਤਰਜੀਹ ਦਿੰਦਿਆਂ ਭਵਿੱਖ ਵਿੱਚ ਵੀ ਅਜਿਹੇ ਯਤਨ ਜਾਰੀ ਰੱਖੇਗੀ।  

Punjab

ਮੋਹਾਲੀ ਅਤੇ ਜਲੰਧਰ ਵਿੱਚ ਸ਼ੁਰੂਆਤੀ ਜਾਇਦਾਦਾਂ ਦੀ ਨਿਲਾਮੀ ਰਾਹੀਂ ਵੱਡਾ ਮਾਲੀਆ ਵਸੂਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 19 ਜੂਨ 2026– ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਲੰਬੇ ਸਮੇਂ ਤੋਂ ਵੈਟ ਅਤੇ ਜੀਐਸਟੀ ਦੀ ਚੋਰੀ ਕਰਨ ਵਾਲਿਆਂ ਦੀਆਂ ਜਾਇਦਾਦਾਂ ਦੀ ਅਧਿਕਾਰਤ ਤੌਰ ‘ਤੇ ਜਨਤਕ ਨਿਲਾਮੀ ਸ਼ੁਰੂ ਕਰਕੇ ਟੈਕਸ ਡਿਫਾਲਟਰਾਂ ਵਿਰੁੱਧ ਆਪਣੀ ਵਸੂਲੀ ਮੁਹਿੰਮ ਨੂੰ ਕਾਫ਼ੀ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ, “ਰਾਜ ਦੇ ਲੰਬੇ ਸਮੇਂ ਤੋਂ ਬਕਾਇਆ ਮਾਲੀਏ ਨੂੰ ਵਾਪਸ ਲੈਣ ਲਈ ਇੱਕ ਅਹਿਮ ਕਦਮ ਚੁੱਕਦੇ ਹੋਏ ਆਬਕਾਰੀ ਤੇ ਕਰ ਵਿਭਾਗ ਨੇ ਜਾਇਦਾਦਾਂ ਦੀਆਂ ਤਿੰਨ ਵੱਡੀਆਂ ਨਿਲਾਮੀਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਇਸ ਤਹਿਤ ਉਨ੍ਹਾਂ ਕਾਰੋਬਾਰਾਂ ਅਤੇ ਵਿਅਕਤੀਆਂ ਤੋਂ ਮੋਟੀ ਰਕਮ ਵਸੂਲ ਕੀਤੀ ਗਈ ਹੈ ਜੋ ਵਾਰ-ਵਾਰ ਮੌਕੇ ਅਤੇ ਅਧਿਕਾਰਤ ਕਾਨੂੰਨੀ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਜਾਣਬੁੱਝ ਕੇ ਆਪਣੀਆਂ ਟੈਕਸ ਦੇਣਦਾਰੀਆਂ ਦਾ ਭੁਗਤਾਨ ਕਰਨ ਵਿੱਚ ਅਸਫਲ ਰਹੇ ਸਨ।” ਇਸ ਇਨਫੋਰਸਮੈਂਟ ਮੁਹਿੰਮ ਦੀਆਂ ਸ਼ੁਰੂਆਤੀ ਸਫਲਤਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਹਿਲੀ ਵੱਡੀ ਜਾਇਦਾਦ ਦੀ ਨਿਲਾਮੀ ਮੋਹਾਲੀ ਵਿੱਚ ਡਿਫਾਲਟਰ ਫਰਮ *ਮੈਸਰਜ਼ ਸੁਮਿਤ ਇੰਜੀਨੀਅਰਿੰਗ ਵਿਰੁੱਧ ਸਫਲਤਾਪੂਰਵਕ ਕੀਤੀ ਗਈ, ਜਿੱਥੇ 19 ਜੂਨ 2026 ਨੂੰ ਜਾਇਦਾਦ 13.22 ਕਰੋੜ ਰੁਪਏ ਵਿੱਚ ਵੇਚੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਹੋਰ ਸਫਲ ਨਿਲਾਮੀ ਸ਼ਾਹਕੋਟ, ਜਲੰਧਰ ਵਿਖੇ ਮੈਸਰਜ਼ ਐਮ.ਆਰ ਰਾਈਸ ਮਿੱਲਜ਼  ਦੀ ਜਾਇਦਾਦ ਦੀ ਕੀਤੀ ਗਈ, ਜਿਸ ਤੋਂ ਕੁੱਲ 1.11 ਕਰੋੜ ਰੁਪਏ ਪ੍ਰਾਪਤ ਹੋਏ। ਵਿੱਤ ਮੰਤਰੀ ਨੇ ਕਿਹਾ, “ਸਫਲ ਬੋਲੀਕਾਰਾਂ ਵੱਲੋਂ ਅੱਜ 3.58 ਕਰੋੜ ਰੁਪਏ ਦੀ ਰਕਮ ਸਿੱਧੀ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ ਹੈ, ਜਦੋਂ ਕਿ ਬਾਕੀ ਰਹਿੰਦੀ ਰਕਮ ਨਿਯਮਾਂ ਅਨੁਸਾਰ ਆਉਣ ਵਾਲੇ ਹਫ਼ਤੇ ਵਿੱਚ ਕਾਨੂੰਨੀ ਤੌਰ ‘ਤੇ ਵਸੂਲ ਕਰਕੇ ਜਮ੍ਹਾਂ ਕਰਵਾਈ ਜਾਵੇਗੀ।” ਵਿੱਤ ਮੰਤਰੀ ਚੀਮਾ ਅਨੁਸਾਰ ਮੋਹਾਲੀ ਅਤੇ ਜਲੰਧਰ ਵਿੱਚ ਕੀਤੀਆਂ ਗਈਆਂ ਇਹ ਸ਼ੁਰੂਆਤੀ ਸਫਲ ਨਿਲਾਮੀਆਂ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਟੈਕਸ ਨਿਯਮਾਂ ਦੀ ਪਾਲਣਾ ਨੂੰ ਲਾਗੂ ਕਰਨ ਦੇ ਸੂਬੇ ਦੇ ਪੱਕੇ ਇਰਾਦੇ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦੀਆਂ ਹਨ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਖ਼ਤ ਵਸੂਲੀ ਕਾਰਵਾਈਆਂ, ਜਿਨ੍ਹਾਂ ਵਿੱਚ ਜਾਇਦਾਦਾਂ ਨੂੰ ਜ਼ਬਤ ਕਰਨਾ ਅਤੇ ਨਿਲਾਮ ਕਰਨਾ ਸ਼ਾਮਲ ਹੈ, ਪੰਜਾਬ ਸਰਕਾਰ ਦੇ ਪਹਿਲੇ ਨੀਤੀਗਤ ਐਲਾਨਾਂ ਦੀ ਹੀ ਨਿਰੰਤਰਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਖ਼ਤ ਕਾਰਵਾਈਆਂ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਪੁਰਾਣੇ ਟੈਕਸ ਡਿਫਾਲਟਰਾਂ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੇ ਸੂਬੇ ਦੀ ਯਕਮੁਸ਼ਤ ਨਿਪਟਾਰਾ ਸਕੀਮ ਤਹਿਤ ਦਿੱਤੇ ਗਏ ਵੱਡੇ ਰਾਹਤ ਲਾਭਾਂ ਦਾ ਫਾਇਦਾ ਨਾ ਉਠਾਉਣ ਦਾ ਜ਼ਿੱਦੀ ਫੈਸਲਾ ਕੀਤਾ ਸੀ। ਟੈਕਸ ਚੋਰੀ ਦੇ ਮਾਮਲੇ ‘ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਮੇਸ਼ਾ ਜਨਤਾ ਦੇ ਜਾਇਜ਼ ਪੈਸੇ ਦੀ ਵਸੂਲੀ ਕਰਨਾ ਹੈ, ਨਾ ਕਿ ਸਿਰਫ਼ ਦੰਡਾਤਮਕ ਕਾਰਵਾਈ ਕਰਨਾ।”ਟੈਕਸਦਾਤਾਵਾਂ ਨੂੰ ਆਪਣੀ ਮਰਜ਼ੀ ਨਾਲ ਨਿਯਮਾਂ ਦੀ ਪਾਲਣਾ ਕਰਨ ਦੀ ਸਹੂਲਤ ਦੇਣ ਅਤੇ ਕਾਰੋਬਾਰੀਆਂ ਨੂੰ ਪੁਰਾਣੇ ਵਿਵਾਦਾਂ ਨੂੰ ਸੁਲਝਾਉਣ ਦਾ ਜਾਇਜ਼ ਮੌਕਾ ਦੇਣ ਲਈ, ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ 31 ਜੁਲਾਈ 2026 ਤੱਕ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਬਕਾਇਆ ਵੈਟ ਦੇਣਦਾਰੀਆਂ ਵਾਲੇ ਟੈਕਸਦਾਤਾਵਾਂ ਲਈ ਆਪਣੇ ਬਕਾਏ ਜਲਦੀ ਨਿਪਟਾਉਣ ਲਈ ਇੱਕ ਪਾਰਦਰਸ਼ੀ ਅਤੇ ਬਹੁਤ ਹੀ ਲਾਹੇਵੰਦ ਪ੍ਰਣਾਲੀ ਪ੍ਰਦਾਨ ਕਰਦੀ ਹੈ, ਜਿਸ ਨਾਲ ਉਹ ਅਦਾਲਤੀ ਕਾਰਵਾਈਆਂ, ਚੱਲ ਰਹੇ ਵਿਵਾਦਾਂ ਅਤੇ ਸਰਕਾਰੀ ਸਖ਼ਤ ਕਾਰਵਾਈ ਤੋਂ ਪੂਰੀ ਤਰ੍ਹਾਂ ਬਚ ਸਕਦੇ ਹਨ। ਕਰ ਦਾ ਬਕਾਇਆ ਦੇਣ ਵਾਲੇ ਬਾਕੀ ਰਹਿੰਦੇ ਕਰਦਾਤਾਵਾਂ ਨੂੰ ਆਖਰੀ ਚੇਤਾਵਨੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਸਰਕਾਰੀ ਟੈਕਸ ਮੰਗਾਂ ਨੂੰ ਅਣਗੌਲਿਆ ਕਰਨ ਅਤੇ ਇਹ ਸੋਚਣ ਦਾ ਦੌਰ ਕਿ ਸਰਕਾਰੀ ਬਕਾਏ ਵਸੂਲੇ ਨਹੀਂ ਜਾਣਗੇ, ਹੁਣ ਅਧਿਕਾਰਤ ਤੌਰ ‘ਤੇ ਖ਼ਤਮ ਹੋ ਗਿਆ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਆਬਕਾਰੀ ਤੇ ਕਰ ਵਿਭਾਗ ਨੇ ਆਦਤਨ ਅਤੇ ਪੁਰਾਣੇ ਡਿਫਾਲਟਰਾਂ ਦੀਆਂ ਕਈ ਜਾਇਦਾਦਾਂ ਦੀ ਪਛਾਣ ਕਰ ਲਈ ਹੈ, ਅਤੇ ਆਉਣ ਵਾਲੇ ਹਫ਼ਤਿਆਂ ਅਤੇ ਮਹੀਨਿਆਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਭਗ 20 ਹੋਰ ਜਾਇਦਾਦਾਂ ਦੀ ਨਿਲਾਮੀ ਤੈਅ ਕੀਤੀ ਜਾ ਚੁੱਕੀ ਹੈ।ਉਨ੍ਹਾਂ ਕਿਹਾ, “ਆਬਕਾਰੀ ਤੇ ਕਰ ਵਿਭਾਗ ਜਨਤਕ ਮਾਲੀਏ ਦੀ ਰੱਖਿਆ ਲਈ ਆਪਣੀ ਵਚਨਬੱਧਤਾ ‘ਤੇ ਪੂਰੀ ਤਰ੍ਹਾਂ ਅਟੱਲ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਭਰ ਦੇ ਹਜ਼ਾਰਾਂ ਇਮਾਨਦਾਰ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਟੈਕਸਦਾਤਾਵਾਂ ਨੂੰ ਉਨ੍ਹਾਂ ਕੁਝ ਜਾਣਬੁੱਝ ਕੇ ਡਿਫਾਲਟਰ ਬਣੇ ਲੋਕਾਂ ਕਰਕੇ ਵਿੱਤੀ ਜਾਂ ਮੁਕਾਬਲੇਬਾਜ਼ੀ ਦੇ ਪੱਧਰ ‘ਤੇ ਕੋਈ ਨੁਕਸਾਨ ਨਾ ਝੱਲਣਾ ਪਵੇ ਜੋ ਆਪਣੇ ਕਾਨੂੰਨੀ ਫਰਜ਼ਾਂ ਤੋਂ ਭੱਜਦੇ ਹਨ।”ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੇਤਾਵਨੀ ਦਿੱਤੀ ਕਿ ਜੋ ਟੈਕਸਦਾਤਾ ਆਪਣੇ ਕਾਨੂੰਨੀ ਫਰਜ਼ਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੇ ਹਨ, ਉਨ੍ਹਾਂ ਨੂੰ ਤੁਰੰਤ ਅਤੇ ਗੰਭੀਰ ਨਤੀਜੇ ਭੁਗਤਣੇ ਪੈਣਗੇ, ਕਿਉਂਕਿ ਕਰ ਵਿਭਾਗ ਪੰਜਾਬ ਸੂਬੇ ਦੇ ਹਰ ਇੱਕ ਰੁਪਏ ਨੂੰ ਸੁਰੱਖਿਅਤ ਕਰਨ ਲਈ ਬੈਂਕ ਖਾਤੇ ਸੀਲ (ਅਟੈਚ) ਕਰਨ, ਜਾਇਦਾਦਾਂ ਜ਼ਬਤ ਕਰਨ ਅਤੇ ਚੱਲ-ਅਚੱਲ ਦੋਵਾਂ ਜਾਇਦਾਦਾਂ ਦੀ ਜਨਤਕ ਨਿਲਾਮੀ ਸਮੇਤ ਸਾਰੇ ਉਪਲਬਧ ਕਾਨੂੰਨੀ ਤਰੀਕਿਆਂ ਦੀ ਵਰਤੋਂ ਕਰ ਰਿਹਾ ਹੈ।  

Punjab

ਲੁਧਿਆਣਾ 'ਚ ਦਹਿਲਾ ਦੇਣ ਵਾਲੀ ਵਾਰਦਾਤ ਜਾਨ ਬਚਾਉਣ ਲਈ ਜੋੜੇ ਨੇ ਨਹਿਰ ‘ਚ ਮਾਰੀ ਛਾਲ ਪਰ ਅੱਗੋਂ ਜੋ ਹੋਇਆ ..

ਲੁਧਿਆਣਾ ਦੇ ਨੀਲੋ ਨਹਿਰ ਪੁਲ ਨੇੜੇ, ਬਦਮਾਸ਼ਾਂ ਨੇ ਇੱਕ ਪ੍ਰੇਮੀ ਜੋੜੇ ਨੂੰ ਰੋਕਿਆ ਅਤੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਆਪਣੀ ਜਾਨ ਬਚਾਉਣ ਲਈ, ਮੁਟਿਆਰ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਉਸਦੀ ਸਹੇਲੀ ਨੇ ਵੀ ਆਪਣੀ ਜਾਨ ਬਚਾਉਣ ਲਈ ਪਾਣੀ ਵਿੱਚ ਛਾਲ ਮਾਰਇਸ ਤੋਂ ਬਾਅਦ ਮੁਲਜ਼ਮਾਂ ਨੇ ਦੋਵਾਂ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ ਅਤੇ ਨੌਜਵਾਨ ਨੂੰ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਪਿੰਡ ਚੰਦਰਾ ਦੇ ਹਰਮਨਦੀਪ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ, ਕੁਮਕਲਾਣ ਪੁਲਿਸ ਨੇ ਦੀਪੀ, ਸੁੱਖੀ ਪਿੰਡ ਕਟਾਣੀ ਕਲਾਂ ਦੇ ਰਵੀ ਅਤੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ ਦਿੱਤੀ।  ਪਿੰਡ ਕਟਾਣੀ ਕਲਾਂ ਦੇ ਰਵੀ ਅਤੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੀੜਤ ਨੇ ਦੱਸਿਆ ਕਿ ਬੁੱਧਵਾਰ ਨੂੰ ਉਹ ਆਪਣੇ ਦੋਸਤ ਨਾਲ ਮੋਟਰਸਾਈਕਲ ‘ਤੇ ਨੀਲੋ ਨਹਿਰ ਦੇ ਪੁਲ ਤੋਂ ਲੰਘ ਰਿਹਾ ਸੀ ਤਾਂ ਕੁਝ ਬਦਮਾਸ਼ਾਂ, ਜੋ ਉਡੀਕ ਵਿੱਚ ਬੈਠੇ ਸਨ, ਨੇ ਉਨ੍ਹਾਂ ਨੂੰ ਰੋਕਿਆ ਅਤੇ ਉਨ੍ਹਾਂ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਉਸਦੀ ਜਾਨ ਬਚਾਉਣ ਲਈ, ਉਸਦੀ ਸਹੇਲੀ ਨੇ ਪੁਲ ਤੋਂ ਪਾਣੀ ਵਿੱਚ ਛਾਲ ਮਾਰ ਦਿੱਤੀ। ਉਸਨੇ ਵੀ ਉਸਦੇ ਪਿੱਛੇ ਨਹਿਰ ਵਿੱਚ ਛਾਲ ਮਾਰ ਦਿੱਤੀ। ਫਿਰ ਵੀ, ਦੋਸ਼ੀ ਹਾਰ ਨਹੀਂ ਮੰਨੀ। ਉਨ੍ਹਾਂ ਨੇ ਦੋਵਾਂ ਨੂੰ ਬਾਹਰ ਕੱਢਿਆ ਅਤੇ ਕਿਨਾਰੇ ‘ਤੇ ਲਿਆਉਣ ‘ਤੇ, ਉਨ੍ਹਾਂ ‘ਤੇ ਦੁਬਾਰਾ ਹਮਲਾ ਕਰ ਦਿੱਤਾ। ਇਸ ਵਾਰ, ਬਦਮਾਸ਼ਾਂ ਨੇ ਨੌਜਵਾਨ ‘ਤੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਸਿਰ ਅਤੇ ਸਰੀਰ ‘ਤੇ ਜ਼ੋਰਦਾਰ ਸੱਟਾਂ ਲੱਗਣ ਕਾਰਨ ਨੌਜਵਾਨ ਬੇਹੋਸ਼ ਹੋ ਗਿਆ।     ਮੁਲਜ਼ਮਾਂ ਨੇ ਜ਼ਖਮੀ ਨੌਜਵਾਨ ਨੂੰ ਇੱਕ ਆਟੋ-ਰਿਕਸ਼ਾ ਵਿੱਚ ਬਿਠਾ ਕੇ ਸ਼ਹਿਰ ਦੇ ਕੇਂਦਰ ਵਿੱਚ ਲੈ ਆਏ। ਪੀੜਤ ਦੀ ਮਾਂ ਜਸਵਿੰਦਰ ਕੌਰ ਵੀ ਆਪਣੇ ਪੁੱਤਰ ਨੂੰ ਬਚਾਉਣ ਲਈ ਸ਼ਹਿਰ ਦੇ ਕੇਂਦਰ ਵਿੱਚ ਪਹੁੰਚ ਗਈ। ਜਦੋਂ ਮਾਂ ਨੇ ਆਪਣੇ ਪੁੱਤਰ ਨੂੰ ਅਪਰਾਧੀਆਂ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ, ਤਾਂ ਅਪਰਾਧੀਆਂ ਨੇ ਇੱਕ ਬਜ਼ੁਰਗ ਔਰਤ ਨਾਲ ਵੀ ਕੁੱਟਮਾਰ ਕੀਤੀ, ਉਸਨੂੰ ਸੜਕ ‘ਤੇ ਘਸੀਟਿਆ ਅਤੇ ਜਨਤਕ ਤੌਰ ‘ਤੇ ਉਸਦੀ ਬੇਇੱਜ਼ਤੀ ਕੀਤੀ। ਮੁਲਜ਼ਮਾਂ ਨੇ ਜਾਂਦੇ ਸਮੇਂ ਪੀੜਤ ਦਾ ਮੋਬਾਈਲ ਫੋਨ ਵੀ ਲੈ ਲਿਆ। ਪੁਲਿਸ ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

Punjab

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 19 ਜੂਨ: ਸਰਹੱਦ ਪਾਰੋਂ ਹਥਿਆਰ ਤਸਕਰੀ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸੀਮਾ ਸੁਰੱਖਿਆ ਬਲ (ਬੀਐਸਐਫ) ਪੰਜਾਬ ਨੇ ਪੰਜਾਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਏਕੇ-47 ਰਾਈਫਲ ਅਤੇ 25 ਪਿਸਤੌਲਾਂ ਸਮੇਤ ਕੁੱਲ 26 ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਅੱਤਵਾਦੀ ਗਤੀਵਿਧੀਆਂ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਜਾ ਰਹੀ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵੱਲੋਂ ਅਮਲ ਵਿੱਚ ਲਿਆਂਦੀ ਗਈ। ਦੋਸ਼ੀ ਵਿਅਕਤੀ, ਜਿਸਦੀ ਪਛਾਣ ਰੋਹਨ ਖੋਸਲਾ, ਵਾਸੀ ਰੂਪਨਗਰ ਕਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ, ਨੂੰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਦੋਸ਼ੀ ਕੋਲੋਂ 14  9ਐਮ.ਐਮ. ਅਤੇ 11 .30 ਬੋਰ ਦੇ ਵੱਖ ਵੱਖ ਮਾਰਕੇ ਦੇ ਪਿਸਤੌਲ–ਜਿਨ੍ਹਾਂ ਵਿੱਚ ਨੋਰਿੰਕੋ ਸਟਾਰ ਮਾਰਕ, ਗਲੌਕ, ਜ਼ਿਗਾਨਾ, ਟੌਰਸ, ਵਾਲਥਰ ਆਦਿ ਸ਼ਾਮਲ ਹਨ ਸਮੇਤ 368 ਜ਼ਿੰਦਾ ਕਾਰਤੂਸ ਅਤੇ 48 ਮੈਗਜ਼ੀਨ ਬਰਾਮਦ ਕੀਤੇ ਹਨ। ਵੱਡੀ ਮਾਤਰਾ ਵਿੱਚ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮ ਨੇ ਅਮਰੀਕਾ ਦੀ ਬਣੀ ਇੱਕ ਬੁਲੇਟ-ਪਰੂਫ ਜੈਕੇਟ ਵੀ ਬਰਾਮਦ ਕੀਤੀ ਹੈ ਅਤੇ ਦੋਸ਼ੀ ਦੀ ਹੁੰਡਈ ਆਈ-20 ਕਾਰ ( ਪੀਬੀ 02 ਈਜੇ 2347)  , ਜਿਸਦੀ ਵਰਤੋਂ ਉਹ ਹਥਿਆਰ ਤਸਕਰੀ ਲਈ ਕਰ ਰਿਹਾ ਸੀ, ਨੂੰ ਵੀ ਜ਼ਬਤ ਕੀਤਾ ਹੈ । ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਆਸਟ੍ਰੇਲੀਆ-ਅਧਾਰਤ ਹੈਂਡਲਰ, ਜਿਸਨੇ ਸੋਸ਼ਲ ਮੀਡੀਆ ਐਪਲੀਕੇਸ਼ਨ ਰਾਹੀਂ ਹਥਿਆਰ ਪਹੁੰਚਾਉਣ ਵਾਲੇ ਟਿਕਾਣੇ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ, ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ । ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ, ਪੂਰੇ ਅੱਤਵਾਦੀ ਨੈੱਟਵਰਕ ਨੂੰ ਖਤਮ ਕਰਨ ਅਤੇ ਸਰਹੱਦ ਪਾਰੋਂ ਹਥਿਆਰ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਕਰਨ ਲਈ ਹੋਰ ਜਾਂਚ ਜਾਰੀ ਹੈ। ਅਪੇ੍ਰਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਬੀਐਸਐਫ ਤੋਂ, ਬਾਰਡਰ ਆਊਟਪੋਸਟ (ਬੀਓਪੀ) ਸ਼ਾਹਪੁਰ ਦੇ ਇਲਾਕੇ ਵਿੱਚ ਡਰੋਨ ਰਾਹੀਂ ਸੁੱਟੀ ਗਈ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ। ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਨੇ ਬੀਐਸਐਫ ਟੀਮ ਦੇ ਤਾਲਮੇਲ ਨਾਲ ਹੁੰਡਈ ਆਈ-20 ਵਿੱਚ ਜਾ ਰਹੇ ਸ਼ੱਕੀ ਰੋਹਨ ਖੋਸਲਾ ਨੂੰ ਗ੍ਰਿਫ਼ਤਾਰ ਕੀਤਾ।  ਉਨ੍ਹਾਂ ਦੱਸਿਆ ਕਿ ਕਾਰ ਦੀ ਤਲਾਸ਼ੀ ਦੌਰਾਨ, 25 ਆਧੁਨਿਕ ਪਿਸਤੌਲ ਅਤੇ ਇੱਕ ਏਕੇ-47 ਰਾਈਫਲ ਦੇ ਸਮੇਤ ਜ਼ਿੰਦਾ ਕਾਰਤੂਸ ਅਤੇ ਮੈਗਜ਼ੀਨ ਅਤੇ ਅਮਰੀਕਾ ਦੀ ਬਣੀ ਇੱਕ ਬੁਲੇਟ-ਪਰੂਫ ਜੈਕੇਟ ਬਰਾਮਦ ਕੀਤੀ ਗਈ। ਏਆਈਜੀ ਨੇ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਆਪਣੇ ਆਸਟ੍ਰੇਲੀਆ ਸਥਿਤ ਹੈਂਡਲਰ ਦੇ ਨਿਰਦੇਸ਼ਾਂ ਅਨੁਸਾਰ ਇਸ ਖੇਪ ਨੂੰ ਅੱਗੇ ਹੋਰ ਕਾਰਕੁੰਨਾਂ ਤੱਕ ਪਹੁੰਚਾਉਣ ਲਈ ਇੱਕ ਸਥਾਨਕ ਲਿੰਕ ਵਜੋਂ ਕੰਮ ਕਰ ਰਿਹਾ ਸੀ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 39 ਮਿਤੀ 19.06.2026 ਨੂੰ, ਅਸਲਾ ਐਕਟ ਦੀ ਧਾਰਾ 25, ਬੀਐਨਐਸ ਦੀ ਧਾਰਾ 111 ਅਤੇ 61(2) ਅਤੇ ਭਾਰਤੀ ਵਾਯੂਯਾਨ ਅਧਿਨੀਅਮ ਦੀ ਧਾਰਾ 25, 26, 27, 28 ਅਤੇ 29 ਦੇ ਤਹਿਤ ਪੁਲਿਸ ਸਟੇਸ਼ਨ ਐਸਐਸਓਸੀ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।  

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਤੇ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਸ਼ਾਹਕੋਟ (ਜਲੰਧਰ), 19 ਜੂਨ– ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਆਵਾਜਾਈ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹਕੋਟ ਹਲਕੇ ਵਿੱਚ 61.82 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਹਕੋਟ-ਮੋਗਾ-ਰਾਮਪੁਰ ਰੋਡ ਤੋਂ ਗਿੱਦੜਪਿੰਡੀ ਧੁੱਸੀ ਬੰਨ੍ਹ ਤੱਕ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ। 37.93 ਕਿਲੋਮੀਟਰ ਲੰਬੇ ਇਸ ਪ੍ਰਾਜੈਕਟ ਦਾ ਉਦੇਸ਼ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਸੰਪਰਕ ਵਿੱਚ ਸੁਧਾਰ ਕਰਨਾ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਤਲੁਜ ਦਰਿਆ ਦੇ ਨਾਲ ਬਣਨ ਵਾਲੀ ਇਸ ਮਹੱਤਵਪੂਰਨ ਸੜਕ ਦੀ ਕੁੱਲ ਲੰਬਾਈ 37.93 ਕਿਲੋਮੀਟਰ ਹੋਵੇਗੀ। ਸਾਡੀ ਸਰਕਾਰ ਨੇ ਇਸ ਵੱਡੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਲਈ 61.82 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਸ਼ਾਹਕੋਟ ਅਤੇ ਲੋਹੀਆਂ ਖੇਤਰਾਂ ਵਿੱਚ ਰਹਿਣ ਵਾਲੇ ਲੋਕ ਦਹਾਕਿਆਂ ਤੋਂ ਹੜ੍ਹਾਂ ਦੇ ਨਿਰੰਤਰ ਖ਼ਤਰੇ ਹੇਠ ਜੀ ਰਹੇ ਹਨ। ਪਿਛਲੀਆਂ ਸਰਕਾਰਾਂ ਨੇ ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਇਸ ਪੇਂਡੂ ਖੇਤਰ ਦੀਆਂ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ।” ਮੁੱਖ ਮੰਤਰੀ ਨੇ ਕਿਹਾ, “ਅਸੀਂ ਝੂਠੇ ਵਾਅਦੇ ਕਰਨ ਵਿੱਚ ਨਹੀਂ, ਸਗੋਂ ਨਤੀਜੇ ਦੇਣ ਵਿੱਚ ਵਿਸ਼ਵਾਸ ਰੱਖਦੇ ਹਾਂ। ਮੈਂ ਖ਼ੁਦ ਇਸ ਖੇਤਰ ਦੇ ਲੋਕਾਂ ਦੁਆਰਾ ਝੱਲੀਆਂ ਮੁਸ਼ਕਲਾਂ ਨੂੰ ਦੇਖਿਆ, ਜਦੋਂ ਬਰਸਾਤ ਦੇ ਮੌਸਮ ਵਿੱਚ ਪਿੰਡਾਂ ਦਾ ਸੰਪਰਕ ਟੁੱਟ ਜਾਂਦਾ ਸੀ। ਧੁੱਸੀ ਬੰਨ੍ਹ `ਤੇ ਇਸ ਸੜਕ ਦੇ ਨਿਰਮਾਣ ਨਾਲ ਸਤਲੁਜ ਦਰਿਆ ਦੇ ਨਾਲ ਲੱਗਦੇ ਬੰਨ੍ਹ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਇਹ ਸਥਾਨਕ ਲੋਕਾਂ ਲਈ ਹੜ੍ਹਾਂ ਦੇ ਖ਼ਤਰਿਆਂ ਵਿਰੁੱਧ ਮਜ਼ਬੂਤ ਢਾਲ ਵਜੋਂ ਕੰਮ ਕਰੇਗੀ।” ਉਨ੍ਹਾਂ ਅੱਗੇ ਕਿਹਾ, “ਇਹ ਸੜਕ ਇਲਾਕੇ ਦੇ ਲਗਪਗ 15 ਪਿੰਡਾਂ ਵਿੱਚ ਰਹਿਣ ਵਾਲੇ ਤਕਰੀਬਨ 15-16 ਹਜ਼ਾਰ ਨਿਵਾਸੀਆਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਵੱਡੀ ਸਹੂਲਤ ਦੇਵੇਗੀ। ਇਹ ਸ਼ਾਹਕੋਟ-ਮੋਗਾ ਰੋਡ ਨੂੰ ਲੋਹੀਆਂ-ਮੱਖੂ ਰੋਡ ਨਾਲ ਜੋੜੇਗੀ ਅਤੇ ਇਕ ਪ੍ਰਭਾਵਸ਼ਾਲੀ ਬਾਈਪਾਸ ਵਜੋਂ ਕੰਮ ਕਰੇਗੀ, ਜਿਸ ਨਾਲ ਮੌਜੂਦਾ ਰੂਟ `ਤੇ ਟ੍ਰੈਫਿਕ ਦੀ ਸਮੱਸਿਆ ਕਾਫ਼ੀ ਹੱਦ ਤੱਕ ਘਟੇਗੀ। ਮੌਨਸੂਨ ਦੇ ਸੀਜ਼ਨ ਦੌਰਾਨ ਇਹ ਸੜਕ ਕਿਸਾਨਾਂ, ਸਕੂਲੀ ਬੱਸਾਂ ਅਤੇ ਆਮ ਜਨਤਾ ਲਈ ਸੁਚਾਰੂ ਅਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਏਗੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਪੂਰੇ ਪੰਜਾਬ ਵਿੱਚ ਮਜ਼ਬੂਤ ਪੇਂਡੂ ਬੁਨਿਆਦੀ ਢਾਂਚਾ ਕਾਇਮ ਕਰਨ ਅਤੇ ਉੱਚ ਪੱਧਰੀ ਸੜਕ ਤੇ ਆਵਾਜਾਈ ਨੈੱਟਵਰਕ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ। ਇਹ ਪ੍ਰਾਜੈਕਟ ਸਿਰਫ਼ ਇੱਕ ਸੜਕ ਦਾ ਨਿਰਮਾਣ ਨਹੀਂ, ਇਹ ਸ਼ਾਹਕੋਟ-ਲੋਹੀਆਂ ਖੇਤਰ ਦੇ ਲੋਕਾਂ ਦੀ ਸੁਰੱਖਿਆ, ਸੰਪਰਕ, ਆਰਥਿਕ ਵਿਕਾਸ ਅਤੇ ਬਿਹਤਰ ਜੀਵਨ ਪੱਧਰ ਲਈ ਨਿਵੇਸ਼ ਹੈ।” ਆਪਣੀ ਸਰਕਾਰ ਦੇ ਹੋਰ ਲੋਕ-ਪੱਖੀ ਅਤੇ ਵਿਕਾਸ-ਮੁਖੀ ਕੰਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੇਰੇ ਲਈ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ‘ਆਪ` ਸਰਕਾਰ ਨੇ ਨੌਜਵਾਨਾਂ ਨੂੰ 67,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪੰਜਾਬ ਵਿੱਚ ਸਿਫ਼ਾਰਸ਼ਾਂ ਅਤੇ ਪੈਸੇ ਦੇ ਲੈਣ-ਦੇਣ ਦਾ ਦੌਰ ਖ਼ਤਮ ਹੋ ਚੁੱਕਿਆ ਹੈ ਅਤੇ ਹੁਣ ਨੌਜਵਾਨਾਂ ਨੂੰ ਸਿਰਫ਼ ਮੈਰਿਟ ਅਤੇ ਯੋਗਤਾ ਦੇ ਆਧਾਰ `ਤੇ ਨੌਕਰੀਆਂ ਮਿਲ ਰਹੀਆਂ ਹਨ।” ਉਨ੍ਹਾਂ ਅੱਗੇ ਕਿਹਾ, “ਯੋਗ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ `ਤੇ ਦਿੱਤੀਆਂ ਜਾ ਰਹੀਆਂ ਹਨ, ਜਿਸ ਕਾਰਨ ਇਕ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ।” ਸਿਹਤ ਸੰਭਾਲ ਦੇ ਖੇਤਰ ਵਿੱਚ ਪ੍ਰਾਪਤੀਆਂ `ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਨੇ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਯੋਜਨਾਬੱਧ ਢੰਗ ਨਾਲ ਸਥਾਪਤ ਕੀਤੇ ਗਏ ਲਗਪਗ 990 ‘ਆਮ ਆਦਮੀ ਕਲੀਨਿਕਾਂ` ਦੇ ਆਪਣੇ ਇਤਿਹਾਸਕ ਕਦਮ ਰਾਹੀਂ ਮੁੱਢਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ। ਇਹ ਕਲੀਨਿਕ ਮਿਆਰੀਕਰਨ ਦੇ ਸਿਧਾਂਤਾਂ `ਤੇ ਬਣਾਏ ਗਏ ਹਨ, ਜੋ ਆਈ.ਟੀ. ਆਧਾਰਤ ਰੀਅਲ-ਟਾਈਮ ਰਿਪੋਰਟਿੰਗ ਦੇ ਸਹਿਯੋਗ ਨਾਲ 107 ਜ਼ਰੂਰੀ ਦਵਾਈਆਂ ਅਤੇ 47 ਟੈਸਟ ਬਿਲਕੁਲ ਮੁਫ਼ਤ ਮੁਹੱਈਆ ਕਰਦੇ ਹਨ। ਲੋਕਾਂ ਵੱਲੋਂ ਇਸ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਕਿਉਂਕਿ ਹੁਣ ਤੱਕ 5.54 ਕਰੋੜ ਤੋਂ ਵੱਧ ਓ.ਪੀ.ਡੀ. ਦਰਜ ਕੀਤੀਆਂ ਜਾ ਚੁੱਕੀਆਂ ਹਨ। ਰੋਜ਼ਾਨਾ ਲਗਪਗ 84,000 ਮਰੀਜ਼ਾਂ ਨੂੰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ 90 ਫੀਸਦੀ ਤੋਂ ਵੱਧ ਮਰੀਜ਼ਾਂ ਨੂੰ ਸਾਰੀਆਂ ਲੋੜੀਦੀਆਂ ਦਵਾਈਆਂ ਕਲੀਨਿਕ ਤੋਂ ਹੀ ਮੁਫ਼ਤ ਮਿਲ ਰਹੀਆਂ ਹਨ।” ਉਨ੍ਹਾਂ ਅੱਗੇ ਕਿਹਾ, “ਇਸ ਜਨਤਕ ਸਿਹਤ ਪਹਿਲਕਦਮੀ ਦਾ ਪ੍ਰਭਾਵ ਬੇਮਿਸਾਲ ਰਿਹਾ ਹੈ ਅਤੇ 97 ਫੀਸਦੀ ਮਰੀਜ਼ਾਂ ਨੇ ਮਿਲੀਆਂ ਸੇਵਾਵਾਂ `ਤੇ ਸੰਤੁਸ਼ਟੀ ਪ੍ਰਗਟਾਈ ਹੈ, ਜੋ ਇਸ ਯੋਜਨਾ ਵਿੱਚ ਲੋਕਾਂ ਦਾ ਵਿਸ਼ਵਾਸ ਦਰਸਾਉਂਦੀ ਹੈ। 400 ਹੋਰ ਆਮ ਆਦਮੀ ਕਲੀਨਿਕ ਜਲਦੀ ਸ਼ੁਰੂ ਕੀਤੇ ਜਾ ਰਹੇ ਹਨ ਅਤੇ ਪੰਜਾਬ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕੋਈ ਵੀ ਨਾਗਰਿਕ ਮਿਆਰੀ ਮੁੱਢਲੀ ਸਿਹਤ ਸੰਭਾਲ ਤੋਂ ਵਾਂਝਾ ਨਾ ਰਹੇ।” ਸਿੰਜਾਈ ਸੁਧਾਰਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਬਿਹਤਰ ਸਿੰਜਾਈ ਪ੍ਰਣਾਲੀ ਰਾਹੀਂ ਇਸ ਸਾਲ 96 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਹੈ, ਜਿਸ ਨਾਲ ਕਿਸਾਨਾਂ ਨੂੰ ਬਹੁਤ ਫ਼ਾਇਦਾ ਹੋਇਆ ਹੈ, ਜਦੋਂ ਕਿ ਪਹਿਲਾਂ ਇਹ ਪਾਣੀ ਬਰਬਾਦ ਹੋ ਜਾਂਦਾ ਸੀ। ਸਾਡੀ ਸਰਕਾਰ ਨੇ ਪੰਜਾਬ ਦੇ ਕੋਨੇ-ਕੋਨੇ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਾਂ ਵਿਛਾਈਆਂ ਅਤੇ ਖਾਲੇ ਬਣਾਏ ਹਨ।” ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਪਾਈਪਲਾਈਨਾਂ ਅਤੇ ਖਾਲਿਆਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ ਤਾਂ ਜੋ ਕਿਸਾਨਾਂ ਦੀਆਂ ਸਿੰਜਾਈ ਲੋੜਾਂ ਨੂੰ ਪੂਰਾ ਕਰ ਕੇ ਉਨ੍ਹਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਸੂਬਾ ਸਰਕਾਰ ਵੱਲੋਂ ਛੱਡਿਆ ਗਿਆ ਇਹ ਪਾਣੀ ਦੋ ਭਾਖੜਾ ਨਹਿਰਾਂ ਦੁਆਰਾ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੇ ਬਰਾਬਰ ਹੈ ਅਤੇ ਇਸ ਕਦਮ ਨਾਲ ਪੂਰੇ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਫ਼ਾਇਦਾ ਹੋਵੇਗਾ।” ਮੁੱਖ ਮੰਤਰੀ ਨੇ ਕਿਹਾ, “ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਰੱਖੇ ਗਏ ਹਨ ਤਾਂ ਜੋ ਜ਼ਮੀਨੀ ਪਾਣੀ ਦੇ ਪੱਧਰ ਵਿੱਚ ਸੁਧਾਰ ਹੋ ਸਕੇ ਅਤੇ ਇਨ੍ਹਾਂ ਯਤਨਾਂ ਸਦਕਾ ਕਈ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵਧਿਆ ਹੈ। ਟੈਕਸਦਾਤਾਵਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਖ਼ਰਚਿਆ ਜਾ ਰਿਹਾ ਹੈ ਅਤੇ ਇਹ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਦੇ ਰੂਪ ਵਿੱਚ ਉਨ੍ਹਾਂ ਕੋਲ ਵਾਪਸ ਆ ਰਿਹਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਹੁਣ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਦੇ ਰੋਜ਼ਾਨਾ 70 ਲੱਖ ਰੁਪਏ ਬਚ ਰਹੇ ਹਨ। ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਸਰਕਾਰੀ ਖ਼ਜ਼ਾਨੇ ਦੀ ਇਕ-ਇਕ ਪਾਈ ਦੀ ਸੁਚੱਜੀ ਵਰਤੋਂ ਕਰ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਇੱਥੋਂ ਤੱਕ ਕਿ ਕਿਸਾਨਾਂ ਨੂੰ ਵੀ ਅੱਜ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਕਿ ਪਹਿਲਾਂ ਕਦੇ ਨਹੀਂ ਹੋਇਆ। ਅਜਿਹੇ ਸਮੇਂ ਵਿੱਚ ਜਦੋਂ ਕੇਂਦਰ ਸਰਕਾਰ ਵੱਲੋਂ ਦੇਸ਼ ਦੀਆਂ ਸੰਪਤੀਆਂ ਨੂੰ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਦਿੱਤਾ ਜਾ ਰਿਹਾ ਹੈ, ਪੰਜਾਬ ਸਰਕਾਰ ਨੇ ਇੱਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਅਤੇ ਇਸ ਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ `ਤੇ ਰੱਖ ਕੇ ਇਤਿਹਾਸ ਰਚਿਆ ਹੈ।” ਮਹਿਲਾ ਸ਼ਕਤੀਕਰਨ ਦੀਆਂ ਪਹਿਲਕਦਮੀਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਮੁੱਖ ਮੰਤਰੀ ਮਾਵਾਂ-ਧੀਆਂ

Punjab

ਪਿੰਡ ਚੰਦਬਾਜਾ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਲੋਕ ਮਿਲਣੀ

ਕੋਟਕਪੂਰਾ, 19 ਜੂਨ-    ਸਪੀਕਰ ਪੰਜਾਬ ਵਿਧਾਨ ਸਭਾ  ਸ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਚੰਦਬਾਜਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸੇ ਮੰਤਵ ਨਾਲ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧੀ ਮੁਲਾਕਾਤ ਕੀਤੀ ਜਾ ਰਹੀ ਹੈ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲੇ ਸਪੀਕਰ ਸਾਹਿਬ ਦੇ ਧਿਆਨ ਵਿੱਚ ਲਿਆਂਦੇ, ਜਿਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਸਰਪੰਚ ਅਭੀਜੀਤ ਸਿੰਘ ਢਿੱਲੋਂ, ਜਸਵੀਰ ਸਿੰਘ, ਕੁਲਵਿੰਦਰ ਸਿੰਘ, ਸਤਨਾਮ ਸਿੰਘ, ਭੋਲਾ ਸਿੰਘ, ਬਲਵਿੰਦਰ ਸਿੰਘ, ਬਿੰਦਰ ਸਿੰਘ, ਮੀਤਾ ਸਿੰਘ, ਪਰਮਜੀਤ ਸਿੰਘ, ਗੁਰਜੀਤ ਸਿੰਘ, ਗੁਰਮੀਤ ਸਿੰਘ, ਗੁਰਮੀਤ ਸਿੰਘ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।  

Punjab

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫਿਲੌਰ (ਜਲੰਧਰ), 19 ਜੂਨ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਆਪਣੇ ਫਿਲੌਰ ਦੌਰੇ ਦੌਰਾਨ ਵੱਖ-ਵੱਖ ਥਾਈਂ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਕਰਦਿਆਂ ਅਧਿਕਾਰੀਆਂ ਨੂੰ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਆਪਣੇ ਦੌਰੇ ਦੌਰਾਨ ਚੇਅਰਮੈਨ ਸ਼੍ਰੀ ਗੜ੍ਹੀ ਨੇ ਪਿੰਡ ਨਗਰ ਵਿਖੇ ਹਾਈਵੇ ’ਤੇ ਖੜ੍ਹਦੇ ਗੰਦੇ ਪਾਣੀ ਦੀ ਨਿਕਾਸੀ ਦੇ ਮਾਮਲੇ ਦਾ ਜਾਇਜ਼ਾ ਲੈਣ ਲਈ ਮੌਕੇ ਦਾ ਦੌਰਾ ਕੀਤਾ। ਮਾਮਲੇ ਦੀ ਸੁਣਵਾਈ ਕਰਦਿਆਂ ਸ਼੍ਰੀ ਗੜ੍ਹੀ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਮੱਸਿਆ ਦਾ ਪੱਕਾ ਹੱਲ ਕਰਨ ਦੇ ਨਿਰਦੇਸ਼ ਦਿੱਤੇ।  ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਵੀ ਦੁਹਰਾਈ। ਇਸ ਮੌਕੇ ਐਸ.ਡੀ.ਐਮ. ਫਿਲੌਰ, ਤਹਿਸੀਲਦਾਰ, ਬੀ.ਡੀ.ਪੀ.ਓ., ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।  ਸ਼੍ਰੀ ਗੜ੍ਹੀ ਨੇ ਪਿੰਡ ਮਿਓਂਵਾਲ ਦੇ ਇੱਕ ਦਲਿਤ ਨੌਜਵਾਨ, ਜਿਸ ਦੀ ਬੀਤੇ ਦਿਨੀਂ ਟਿੱਪਰ ਹੇਠ ਆਉਣ ਕਾਰਨ ਹੋਈ ਮੌਤ ਹੋ ਗਈ ਸੀ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।   ਇਸ ਦੌਰਾਨ ਪਿੰਡ ਮੋਰੋਂ ਵਿਖੇ ਚੇਅਰਮੈਨ ਸ਼੍ਰੀ ਗੜ੍ਹੀ ਦੇ ਯਤਨਾਂ ਸਦਕਾ ਦੋ ਧਿਰਾਂ ਵਿਚਕਾਰ ਖੇਡ ਗਰਾਊਂਡ ਪੁੱਟਣ ਨੂੰ ਲੈ ਕੇ ਚੱਲ ਰਿਹਾ ਮਸਲਾ ਆਪਸੀ ਰਜ਼ਾਮੰਦੀ ਨਾਲ ਸੁਲਝਾਅ ਲਿਆ ਗਿਆ।  ਆਪਣੇ ਦੌਰਾਨ ਦੌਰਾਨ ਚੇਅਰਮੈਨ ਸ਼੍ਰੀ ਗੜ੍ਹੀ ਨੇ ਜਿਥੇ ਪਿੰਡ ਅਕਲਪੁਰ ਵਿਖੇ ਡੇਰਾ ਬ੍ਰਹਮ ਦਾਸ ਵਿਖੇ ਨਤਮਸਤਕ ਹੁੰਦਿਆਂ ਗੱਦੀਨਸ਼ੀਨ ਬਾਬਾ ਜਸਪਾਲ ਸਿੰਘ ਦਾ ਆਸ਼ੀਰਵਾਦ ਲਿਆ ਉਥੇ ਡੇਰਾ ਬਾਬਾ ਮੇਲਾ ਰਾਮ ਵਿਖੇ ਨਤਮਸਤਕ ਹੋ ਕੇ ਸੰਤ ਪਰਮਜੀਤ ਦਾਸ ਜੀ ਦਾ ਆਸ਼ੀਰਵਾਦ ਹਾਸਲ ਕੀਤਾ। ਉਨ੍ਹਾਂ ਸ਼੍ਰੀ ਰਾਮ ਮੰਦਿਰ ਕੁਟੀਆ ਗੁਰਾਇਆ ਵਿਖੇ ਵੀ ਮੱਥਾ ਟੇਕਿਆ, ਜਿਥੇ ਸੂਬੇ ਦੇ ਲੋਕਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਸੂਬਾ ਜੁਆਇੰਟ ਸਕੱਤਰ ‘ਆਪ’ ਪ੍ਰਿੰ. ਪ੍ਰੇਮ ਕੁਮਾਰ ਤੋਂ ਇਲਾਵਾ ‘ਆਪ’ ਆਗੂ ਹਰਜਿੰਦਰ ਕੌਰ ਸੰਧੂ, ਅੰਗਰੇਜ਼ ਸਿੰਘ, ਕਮਲੇਸ਼ ਕੁਮਾਰ, ਜਗਦੀਸ਼ ਸਿੰਘ ਰਾਮਾ, ਸਰਪੰਚ ਮੋਰੋਂ ਹਰਦੀਪ ਸਿੰਘ, ਕਿਰਪਾਲ ਸਿੰਘ ਪਾਲੀ ਅਤੇ ਵੱਡੀ ਗਿਣਤੀ ਲੋਕ ਮੌਜੂਦ ਸਨ। 

Scroll to Top